pa_ulb/05-DEU.usfm

2047 lines
367 KiB
Plaintext
Raw Normal View History

2018-02-06 22:09:03 +00:00
\id DEU
\ide UTF-8
2019-01-21 18:09:29 +00:00
\rem Copyright Information: Creative Commons Attribution-ShareAlike 4.0 License
2018-02-06 22:09:03 +00:00
\h ਬਿਵਸਥਾ ਸਾਰ
\toc1 ਬਿਵਸਥਾ ਸਾਰ
\toc2 ਬਿਵਸਥਾ ਸਾਰ
\toc3 deu
\mt1 ਬਿਵਸਥਾ ਸਾਰ
\is ਭੂਮਿਕਾ
\ip ਬਿਵਸਥਾ ਸਾਰ ਦੀ ਪੁਸਤਕ ਵਿੱਚ ਮੋਆਬ ਦੇਸ਼ ਵਿੱਚ, ਮੂਸਾ ਦੁਆਰਾ ਇਸਰਾਏਲੀਆਂ ਨੂੰ ਦਿੱਤੇ ਗਏ ਉਪਦੇਸ਼ਾਂ ਨੂੰ ਇੱਕ ਲੜੀਬੱਧ ਰੂਪ ਵਿੱਚ ਆਯੋਜਿਤ ਕੀਤਾ ਗਿਆ ਹੈ । ਜੰਗਲਾਂ ਵਿੱਚ ਬਹੁਤ ਸਮੇਂ ਤੱਕ ਭਟਕਣ ਤੋਂ ਬਾਅਦ, ਅੰਤ ਵਿੱਚ ਉਹ ਐਥੇ ਪਹੁੰਚੇ ਸਨ ਅਤੇ ਕਨਾਨ ਦੇਸ਼ ਵਿੱਚ ਪ੍ਰਵੇਸ਼ ਕਰਕੇ ਉਸ ਉੱਤੇ ਅਧਿਕਾਰ ਲੈਣ ਹੀ ਵਾਲੇ ਸਨ ।
\ip ਇਸ ਪੁਸਤਕ ਵਿੱਚ ਲਿਖੇ ਗਏ ਅੱਤ ਮਹੱਤਵਪੂਰਣ ਵਿਸ਼ਿਆਂ ਵਿੱਚੋਂ ਕੁਝ ਇਸ ਪ੍ਰਕਾਰ ਹਨ: (1) ਮੂਸਾ ਪਿਛਲੇ ਚਾਲੀ ਸਾਲਾਂ ਵਿੱਚ ਘਟੀਆਂ ਮਹਾਨ ਘਟਨਾਵਾਂ ਨੂੰ ਯਾਦ ਕਰਾਉਂਦਾ ਹੈ । ਉਹ ਲੋਕਾਂ ਅੱਗੇ ਬੇਨਤੀ ਕਰਦਾ ਹੈ ਕਿ ਉਹ ਇਨ੍ਹਾਂ ਨੂੰ ਯਾਦ ਰੱਖਣ ਕਿ ਜੰਗਲ ਵਿੱਚ ਪਰਮੇਸ਼ੁਰ ਨੇ ਕਿਸ ਤਰ੍ਹਾਂ ਉਨ੍ਹਾਂ ਦੀ ਅਗਵਾਈ ਕੀਤੀ, ਇਸ ਲਈ ਉਹ ਪਰਮੇਸ਼ੁਰ ਦੇ ਪ੍ਰਤੀ ਵਫ਼ਾਦਾਰ ਰਹਿਣ ਅਤੇ ਅਤੇ ਉਸ ਦੇ ਆਗਿਆਕਾਰੀ ਬਣਨ । (2) ਮੂਸਾ ਦਸ ਹੁਕਮਾਂ ਦਾ ਪੁਨਰ ਵਿਆਖਿਆ ਕਰਦਾ ਹੈ ਜਿਨ੍ਹਾਂ ਦੇ ਅਨੁਸਾਰ ਵਾਅਦੇ ਦੇ ਦੇਸ਼ ਵਿੱਚ ਇਸਰਾਏਲੀਆਂ ਦਾ ਜੀਵਨ ਚੱਲਣਾ ਸੀ । (3) ਮੂਸਾ ਲੋਕਾਂ ਨੂੰ ਪਰਮੇਸ਼ੁਰ ਦੇ ਨਾਲ ਉਨ੍ਹਾਂ ਦੇ ਬੰਨ੍ਹੇ ਹੋਏ ਨੇਮ ਦਾ ਅਰਥ ਸਮਝਾਉਂਦਾ ਹੈ, ਅਤੇ ਇਸ ਦੇ ਪ੍ਰਤੀ ਆਪਣੀ ਜ਼ਿੰਮੇਵਾਰੀ ਦੇ ਵਾਅਦੇ ਨੂੰ ਦੁਬਾਰਾ ਜੀਵਤ ਕਰਨ ਦੀ ਬੁਲਾਹਟ ਦਿੰਦਾ ਹੈ । (4) ਯਹੋਸ਼ੁਆ ਨੂੰ ਪਰਮੇਸ਼ੁਰ ਦੇ ਲੋਕਾਂ ਦਾ ਅਗਲਾ ਆਗੂ ਨਿਯੁਕਤ ਕੀਤਾ ਜਾਂਦਾ ਹੈ । ਪਰਮੇਸ਼ੁਰ ਦੀ ਵਿਸ਼ਵਾਸਯੋਗਤਾ ਦਾ ਜਸ ਗਾਉਣ ਅਤੇ ਇਸਰਾਏਲ ਦੇ ਗੋਤਾਂ ਨੂੰ ਅਸੀਸ ਦੇਣ ਦੇ ਬਾਅਦ, ਯਰਦਨ ਨਦੀ ਦੇ ਪੂਰਬੀ ਮੋਆਬ ਵਿੱਚ ਹੀ ਮੂਸਾ ਦੀ ਮੌਤ ਹੋ ਜਾਂਦੀ ਹੈ ।
\ip ਇਸ ਪੁਸਤਕ ਦਾ ਮਹਤਵਪੂਰਣ ਵਿਸ਼ਾ ਇਹ ਹੈ ਕਿ ਪਰਮੇਸ਼ੁਰ ਨੇ ਆਪਣੇ ਚੁਣੇ ਹੋਏ ਲੋਕਾਂ ਨੂੰ, ਜਿਨ੍ਹਾਂ ਨੂੰ ਉਹ ਪ੍ਰੇਮ ਕਰਦਾ ਹੈ, ਬਚਾਇਆ ਅਤੇ ਬਰਕਤ ਦਿੱਤੀ; ਉਸ ਦੇ ਲੋਕਾਂ ਨੂੰ ਇਹ ਯਾਦ ਰੱਖਣਾ ਹੈ, ਉਸ ਤੋਂ ਪ੍ਰੇਮ ਕਰਨਾ ਹੈ ਅਤੇ ਉਸ ਦੇ ਹੁਕਮ ਮੰਨਣੇ ਹਨ, ਤਾਂ ਜੋ ਉਨ੍ਹਾਂ ਦੇ ਕੋਲ ਜੀਵਨ ਹੋਵੇ, ਅਤੇ ਉਹ ਲਗਾਤਾਰ ਬਰਕਤਾਂ ਦੇ ਹਿੱਸੇਦਾਰ ਬਣੇ ਰਹਿਣ ।
\ip ਇਸ ਪੁਸਤਕ ਦੀਆਂ ਮੁਖ ਆਇਤਾਂ 6:4-6 ਹਨ, ਇਨ੍ਹਾਂ ਵਿੱਚ ਉਹ ਬਚਨ ਪਾਏ ਜਾਂਦੇ ਹਨ, ਜਿਨ੍ਹਾਂ ਨੂੰ ਪ੍ਰਭੂ ਯਿਸੂ ਮਸੀਹ ਸਭ ਤੋਂ ਵੱਡਾ ਹੁਕਮ ਦੱਸਦੇ ਹਨ: "ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ, ਆਪਣੀ ਸਾਰੀ ਜਾਨ ਅਤੇ ਆਪਣੇ ਸਾਰੇ ਜ਼ੋਰ ਨਾਲ ਪਿਆਰ ਕਰੋ । "
\iot ਰੂਪ-ਰੇਖਾ
\io1 ਮੂਸਾ ਦਾ ਪਹਿਲਾ ਉਪਦੇਸ਼ 1:1-4:49
\io1 ਮੂਸਾ ਦਾ ਦੂਸਰਾ ਉਪਦੇਸ਼ 5:1-26:19
\io2 ਦਸ ਹੁਕਮ 5:1-10:22
\io2 ਬਿਧੀਆਂ, ਨਿਯਮ ਅਤੇ ਚੇਤਾਵਨੀਆਂ 11:1-26:19
\io1 ਕਨਾਨ ਦੇਸ਼ ਵਿੱਚ ਪ੍ਰਵੇਸ਼ ਕਰਨ ਲਈ ਨਿਰਦੇਸ਼ 27:1-28:68
\io1 ਨੇਮ ਨੂੰ ਨਵਾਂ ਕਰਨਾ 29:1-30:20
\io1 ਮੂਸਾ ਦੇ ਆਖਰੀ ਸ਼ਬਦ 31:1-33:29
\io1 ਮੂਸਾ ਦੀ ਮੌਤ 34:1-12
\s5
\c 1
\s ਹੋਰੇਬ ਤੋਂ ਕੂਚ ਕਰਨ ਦਾ ਹੁਕਮ
\p
\v 1 ਇਹ ਉਹ ਬਚਨ ਹਨ ਜਿਹੜੇ ਮੂਸਾ ਨੇ ਸਾਰੇ ਇਸਰਾਏਲ ਨੂੰ ਯਰਦਨ ਦੇ ਪਾਰ ਜੰਗਲ ਵਿੱਚ ਆਖੇ, ਜੋ ਸੂਫ ਦੇ ਸਾਹਮਣੇ ਦੇ ਅਰਾਬਾਹ ਵਿੱਚ ਫਾਰਾਨ, ਤੋਫਲ, ਲਾਬਾਨ, ਹਸੇਰੋਥ ਅਤੇ ਦੀਜ਼ਾਹਾਬ ਦੇ ਵਿਚਕਾਰ ਹੈ ।
\v 2 ਹੋਰੇਬ ਤੋਂ ਕਾਦੇਸ਼ ਬਰਨੇਆ ਤੱਕ ਸੇਈਰ ਪਰਬਤ ਦਾ ਗਿਆਰਾਂ ਦਿਨ ਦਾ ਸਫ਼ਰ ਹੈ ।
\s5
\v 3 ਅਜਿਹਾ ਹੋਇਆ ਕਿ ਚਾਲੀਵੇਂ ਸਾਲ ਦੇ ਗਿਆਰਵੇਂ ਮਹੀਨੇ ਦੀ ਪਹਿਲੀ ਤਾਰੀਖ ਨੂੰ ਮੂਸਾ ਨੇ ਇਸਰਾਏਲੀਆਂ ਨਾਲ ਉਹ ਸਾਰੀਆਂ ਗੱਲਾਂ ਕੀਤੀਆਂ, ਜਿਨ੍ਹਾਂ ਦਾ ਯਹੋਵਾਹ ਨੇ ਉਸ ਨੂੰ ਉਨ੍ਹਾਂ ਦੇ ਲਈ ਹੁਕਮ ਦਿੱਤਾ ਸੀ,
\v 4 ਅਰਥਾਤ ਜਦ ਮੂਸਾ ਨੇ ਅਮੋਰੀਆਂ ਦੇ ਰਾਜਾ ਸੀਹੋਨ ਨੂੰ ਜਿਹੜਾ ਹਸ਼ਬੋਨ ਦਾ ਵਾਸੀ ਸੀ ਅਤੇ ਬਾਸ਼ਾਨ ਦੇ ਰਾਜਾ ਓਗ ਨੂੰ ਜਿਹੜਾ ਅਸ਼ਤਾਰੋਥ ਦਾ ਵਾਸੀ ਸੀ, ਅਦਰਈ ਵਿੱਚ ਮਾਰ ਦਿੱਤਾ,
\s5
\v 5 ਤਦ ਯਰਦਨ ਦੇ ਪਾਰ ਮੋਆਬ ਦੇ ਦੇਸ਼ ਵਿੱਚ ਮੂਸਾ ਬਿਵਸਥਾ ਦੀ ਵਿਆਖਿਆ ਇਸ ਤਰ੍ਹਾਂ ਕਰਨ ਲੱਗਾ,
\v 6 "ਸਾਡੇ ਪਰਮੇਸ਼ੁਰ ਯਹੋਵਾਹ ਨੇ ਹੋਰੇਬ ਵਿੱਚ ਸਾਨੂੰ ਕਿਹਾ ਸੀ, ਤੁਹਾਨੂੰ ਇਸ ਪਹਾੜ ਵਿੱਚ ਰਹਿੰਦੇ ਹੋਏ ਬਹੁਤ ਦਿਨ ਹੋ ਗਏ ਹਨ,
\s5
\v 7 ਇਸ ਲਈ ਹੁਣ ਤੁਸੀਂ ਇੱਥੋਂ ਕੂਚ ਕਰੋ ਅਤੇ ਅਮੋਰੀਆਂ ਦੇ ਪਹਾੜੀ ਦੇਸ਼ ਨੂੰ ਅਤੇ ਅਰਾਬਾਹ ਦੇ ਨੇੜੇ-ਤੇੜੇ ਦੇ ਸਥਾਨਾਂ ਵਿੱਚ, ਪਹਾੜੀ ਦੇਸ਼ ਵਿੱਚ, ਮੈਦਾਨ ਵਿੱਚ, ਦੱਖਣ ਵੱਲ ਅਤੇ ਸਮੁੰਦਰ ਦੇ ਕੰਢਿਆਂ ਉੱਤੇ, ਲਬਾਨੋਨ ਪਹਾੜ ਵਿੱਚ ਅਤੇ ਵੱਡੇ ਦਰਿਆ ਫ਼ਰਾਤ ਤੱਕ ਰਹਿਣ ਵਾਲੇ ਕਨਾਨੀਆਂ ਦੇ ਦੇਸ਼ ਵਿੱਚ ਚਲੇ ਜਾਓ ।
\v 8 ਵੇਖੋ, ਮੈਂ ਇਸ ਦੇਸ਼ ਨੂੰ ਤੁਹਾਡੇ ਸਾਹਮਣੇ ਰੱਖ ਦਿੱਤਾ ਹੈ, ਜਿਸ ਦੇਸ਼ ਦੀ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿ ਮੈਂ ਇਸ ਦੇਸ਼ ਨੂੰ ਤੁਹਾਨੂੰ ਅਤੇ ਤੁਹਾਡੇ ਬਾਅਦ ਤੁਹਾਡੇ ਵੰਸ਼ ਨੂੰ ਦਿਆਂਗਾ, ਇਸ ਲਈ ਜਾਓ ਅਤੇ ਇਸ ਦੇਸ਼ ਨੂੰ ਆਪਣੇ ਅਧੀਨ ਕਰ ਲਓ । "
\s ਮੂਸਾ ਦੁਆਰਾ ਨਿਆਂਈਆਂ ਦੀ ਨਿਯੁਕਤੀ
\r (ਕੂਚ 18:13-27)
\p
\s5
\v 9 ਫਿਰ ਉਸੇ ਸਮੇਂ ਮੈਂ ਤੁਹਾਨੂੰ ਕਿਹਾ, ਮੈਂ ਇਕੱਲਾ ਤੁਹਾਡਾ ਭਾਰ ਨਹੀਂ ਚੁੱਕ ਸਕਦਾ,
\v 10 ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਇਸ ਹੱਦ ਤੱਕ ਵਧਾਇਆ ਹੈ ਕਿ ਵੇਖੋ, ਅੱਜ ਤੁਸੀਂ ਅਕਾਸ਼ ਦੇ ਤਾਰਿਆਂ ਵਾਂਗੂੰ ਹੋ ਗਏ ਹੋ ।
\v 11 ਯਹੋਵਾਹ ਤੁਹਾਡੇ ਪਿਉ-ਦਾਦਿਆਂ ਦਾ ਪਰਮੇਸ਼ੁਰ ਤੁਹਾਨੂੰ ਹਜ਼ਾਰ ਗੁਣਾ ਵਧਾਵੇ ਅਤੇ ਤੁਹਾਨੂੰ ਬਰਕਤ ਦੇਵੇ, ਜਿਵੇਂ ਉਸ ਨੇ ਤੁਹਾਡੇ ਨਾਲ ਵਾਇਦਾ ਕੀਤਾ ਹੈ ।
\s5
\v 12 ਮੈਂ ਇੱਕਲਾ ਕਿਵੇਂ ਤੁਹਾਡੀਆਂ ਮੁਸੀਬਤਾਂ, ਤੁਹਾਡਾ ਭਾਰ ਅਤੇ ਤੁਹਾਡਾ ਕੁੜਕੁੜਾਉਣਾ ਸਹਿਣ ਕਰਾਂ ?
\v 13 ਤੁਸੀਂ ਆਪਣੇ ਵਿੱਚੋਂ ਬੁੱਧਵਾਨ, ਸਿਆਣੇ ਅਤੇ ਗਿਆਨ ਰੱਖਣ ਵਾਲੇ ਮਨੁੱਖ ਗੋਤਾਂ ਅਨੁਸਾਰ ਚੁਣ ਲਓ ਤਾਂ ਜੋ ਮੈਂ ਉਹਨਾਂ ਨੂੰ ਤੁਹਾਡੇ ਉੱਤੇ ਪ੍ਰਧਾਨ ਠਹਿਰਾਵਾਂ । "
\v 14 ਤਦ ਤੁਸੀਂ ਮੈਨੂੰ ਉੱਤਰ ਦੇ ਕੇ ਆਖਿਆ, "ਇਹ ਚੰਗੀ ਗੱਲ ਹੈ, ਜਿਹੜੀ ਤੂੰ ਸਾਨੂੰ ਕਰਨ ਲਈ ਆਖੀ ਹੈ । "
\s5
\v 15 ਇਸ ਲਈ ਮੈਂ ਤੁਹਾਡੇ ਗੋਤਾਂ ਦੇ ਪ੍ਰਧਾਨਾਂ ਨੂੰ ਲਿਆ ਜਿਹੜੇ ਬੁੱਧਵਾਨ ਅਤੇ ਗਿਆਨੀ ਮਨੁੱਖ ਸਨ ਅਤੇ ਤੁਹਾਡੇ ਉੱਤੇ ਪ੍ਰਧਾਨ ਠਹਿਰਾਇਆ ਅਰਥਾਤ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ, ਨਾਲ ਹੀ ਤੁਹਾਡੇ ਗੋਤਾਂ ਦੇ ਆਗੂਆਂ ਨੂੰ ਵੀ ਲਿਆ ।
\v 16 ਉਸੇ ਵੇਲੇ ਮੈਂ ਤੁਹਾਡੇ ਨਿਆਈਆਂ ਨੂੰ ਹੁਕਮ ਦੇ ਕੇ ਆਖਿਆ, "ਆਪਣੇ ਭਰਾਵਾਂ ਦੇ ਵਿਚਕਾਰਲੇ ਝਗੜੇ ਸੁਣੋ ਅਤੇ ਮਨੁੱਖ ਅਤੇ ਉਸ ਦੇ ਭਰਾ ਦਾ ਅਤੇ ਉਸ ਪਰਦੇਸੀ ਦਾ ਜਿਹੜਾ ਤੁਹਾਡੇ ਵਿੱਚ ਰਹਿੰਦਾ ਹੈ, ਧਰਮ ਨਾਲ ਨਿਆਂ ਕਰੋ ।
\s5
\v 17 ਨਿਆਂ ਕਰਨ ਦੇ ਵੇਲੇ ਕਿਸੇ ਦਾ ਪੱਖਪਾਤ ਨਾ ਕਰਿਓ । ਤੁਸੀਂ ਵੱਡੇ-ਛੋਟੇ ਦੀ ਗੱਲ ਨੂੰ ਇੱਕੋ ਜਿਹੀ ਸੁਣਿਓ ਅਤੇ ਤੁਸੀਂ ਮਨੁੱਖ ਦੇ ਮੂੰਹ ਨੂੰ ਵੇਖ ਕੇ ਨਾ ਡਰਿਓ, ਕਿਉਂ ਜੋ ਨਿਆਂ ਪਰਮੇਸ਼ੁਰ ਦਾ ਹੈ ਅਤੇ ਜਿਹੜੀ ਗੱਲ ਤੁਹਾਡੇ ਲਈ ਬਹੁਤ ਔਖੀ ਹੋਵੇ, ਉਹ ਤੁਸੀਂ ਮੇਰੇ ਕੋਲ ਲਿਆਓ ਅਤੇ ਮੈਂ ਉਸ ਨੂੰ ਸੁਣਾਂਗਾ । "
\v 18 ਮੈਂ ਉਸ ਵੇਲੇ ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਦਾ ਹੁਕਮ ਦਿੱਤਾ, ਜਿਹੜੀਆਂ ਤੁਹਾਡੇ ਕਰਨ ਦੀਆਂ ਸਨ ।
\s ਭੇਤੀਆਂ ਨੂੰ ਭੇਜਿਆ ਜਾਣਾ
\r (ਗਿਣਤੀ 13:1-33)
\p
\s5
\v 19 ਫੇਰ ਅਸੀਂ ਹੋਰੇਬ ਤੋਂ ਕੂਚ ਕਰ ਕੇ ਉਸ ਵੱਡੀ ਅਤੇ ਭਿਆਣਕ ਉਜਾੜ ਵਿੱਚੋਂ ਦੀ ਗਏ ਜਿਹੜੀ ਤੁਸੀਂ ਅਮੋਰੀਆਂ ਦੇ ਪਹਾੜੀ ਦੇਸ਼ ਦੇ ਕੋਲ ਵੇਖੀ ਸੀ, ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਸੀ ਅਤੇ ਅਸੀਂ ਕਾਦੇਸ਼ ਬਰਨੇਆ ਵਿੱਚ ਆਏ ।
\s5
\v 20 ਫੇਰ ਮੈਂ ਤੁਹਾਨੂੰ ਆਖਿਆ, "ਤੁਸੀਂ ਅਮੋਰੀਆਂ ਦੇ ਪਹਾੜੀ ਦੇਸ਼ ਕੋਲ ਪਹੁੰਚ ਗਏ ਹੋ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ ।
\v 21 ਵੇਖੋ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੇ ਇਹ ਦੇਸ਼ ਰੱਖਿਆ ਹੈ । ਅੱਗੇ ਵਧ ਕੇ ਹਮਲਾ ਕਰੋ ਅਤੇ ਇਸ ਨੂੰ ਅਧਿਕਾਰ ਵਿੱਚ ਲੈ ਲਓ, ਜਿਵੇਂ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਆਖਿਆ ਹੈ ! ਨਾ ਡਰੋ ਅਤੇ ਨਾ ਘਬਰਾਉ !"
\s5
\v 22 ਫਿਰ ਤੁਸੀਂ ਸਾਰੇ ਮੇਰੇ ਕੋਲ ਆ ਕੇ ਆਖਣ ਲੱਗੇ, "ਅਸੀਂ ਆਪਣੇ ਅੱਗੇ ਮਨੁੱਖਾਂ ਨੂੰ ਭੇਜਾਂਗੇ ਤਾਂ ਜੋ ਉਹ ਸਾਡੇ ਲਈ ਉਸ ਦੇਸ਼ ਦਾ ਭੇਤ ਲੈਣ ਅਤੇ ਵਾਪਸ ਆ ਕੇ ਸਾਨੂੰ ਉਸ ਰਾਹ ਦਾ ਪਤਾ ਦੇਣ ਜਿਸ ਦੇ ਵਿੱਚੋਂ ਹੋ ਕੇ ਅਸੀਂ ਅੱਗੇ ਜਾਣਾ ਹੈ ਅਤੇ ਸਾਨੂੰ ਕਿਹੜੇ ਸ਼ਹਿਰਾਂ ਵਿੱਚ ਪਹੁੰਚਣਾ ਹੈ । "
\v 23 ਇਹ ਗੱਲ ਮੈਨੂੰ ਚੰਗੀ ਲੱਗੀ, ਇਸ ਲਈ ਮੈਂ ਤੁਹਾਡੇ ਵਿੱਚੋਂ ਬਾਰਾਂ ਮਨੁੱਖ ਅਰਥਾਤ ਹਰੇਕ ਗੋਤ ਤੋਂ ਇੱਕ-ਇੱਕ ਮਨੁੱਖ ਚੁਣ ਲਿਆ ।
\v 24 ਉਹ ਮੁੜ ਕੇ ਉਸ ਪਹਾੜੀ ਦੇਸ਼ ਨੂੰ ਗਏ ਅਤੇ ਅਸ਼ਕੋਲ ਦੀ ਵਾਦੀ ਵਿੱਚ ਪਹੁੰਚ ਕੇ ਉਸ ਦੇਸ਼ ਦਾ ਭੇਤ ਲਿਆ ।
\s5
\v 25 ਉਨ੍ਹਾਂ ਨੇ ਉਸ ਦੇਸ਼ ਦੇ ਫਲਾਂ ਵਿੱਚੋਂ ਕੁਝ ਆਪਣੇ ਹੱਥਾਂ ਵਿੱਚ ਲਿਆ ਅਤੇ ਉਸ ਨੂੰ ਸਾਡੇ ਕੋਲ ਲਿਆਏ ਅਤੇ ਸਾਨੂੰ ਖ਼ਬਰ ਦਿੰਦੇ ਹੋਏ ਆਖਿਆ, "ਉਹ ਦੇਸ਼ ਚੰਗਾ ਹੈ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ । "
\p
\s5
\v 26 ਪਰ ਤੁਸੀਂ ਉੱਥੇ ਜਾਣਾ ਨਹੀਂ ਚਾਹੁੰਦੇ ਸੀ, ਸਗੋਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੇ ਵਿਰੁੱਧ ਹੋ ਗਏ
2019-01-21 18:09:29 +00:00
\v 27 ਜਦ ਕਿ ਤੁਸੀਂ ਆਪਣੇ ਤੰਬੂਆਂ ਵਿੱਚ ਬੁੜਬੁੜ ਕਰਨ ਲੱਗ ਪਏ ਅਤੇ ਆਖਿਆ, "ਯਹੋਵਾਹ ਸਾਡੇ ਨਾਲ ਵੈਰ ਰੱਖਦਾ ਹੈ, ਇਸ ਲਈ ਸਾਨੂੰ ਮਿਸਰ ਦੇਸ਼ ਤੋਂ ਕੱਢ ਕੇ ਲੈ ਆਇਆ ਤਾਂ ਜੋ ਸਾਨੂੰ ਅਮੋਰੀਆਂ ਦੇ ਹੱਥਾਂ ਵਿੱਚ ਦੇ ਦੇਵੇ, ਜੋ ਸਾਡਾ ਨਾਸ਼ ਕਰ ਦੇਣ ।
2018-02-06 22:09:03 +00:00
\v 28 ਅਸੀਂ ਕਿੱਧਰ ਜਾਈਏ ? ਸਾਡੇ ਭਰਾਵਾਂ ਨੇ ਇਹ ਆਖ ਕੇ ਸਾਡਾ ਹੌਂਸਲਾ ਤੋੜ ਦਿੱਤਾ ਹੈ ਕਿ ਉਹ ਲੋਕ ਸਾਡੇ ਤੋਂ ਵੱਡੇ ਅਤੇ ਉੱਚੇ-ਲੰਮੇ ਹਨ ! ਉਹਨਾਂ ਦੇ ਸ਼ਹਿਰ ਵੱਡੇ ਅਤੇ ਅਕਾਸ਼ ਤੱਕ ਉੱਚੇ ਗੜ੍ਹਾਂ ਵਾਲੇ ਹਨ ਅਤੇ ਅਸੀਂ ਉੱਥੇ ਅਨਾਕੀਆਂ ਨੂੰ ਵੀ ਵੇਖਿਆ ਹੈ !"
\s5
\v 29 ਤਦ ਮੈਂ ਤੁਹਾਨੂੰ ਆਖਿਆ, "ਤੁਸੀਂ ਉਨ੍ਹਾਂ ਤੋਂ ਨਾ ਘਬਰਾਉ ਅਤੇ ਨਾ ਹੀ ਡਰੋ ।
\v 30 ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਜਾਂਦਾ ਹੈ । ਉਹ ਤੁਹਾਡੇ ਲਈ ਲੜੇਗਾ, ਜਿਵੇਂ ਉਸ ਨੇ ਤੁਹਾਡੀਆਂ ਅੱਖਾਂ ਦੇ ਸਾਹਮਣੇ ਮਿਸਰ ਵਿੱਚ ਕੀਤਾ
\v 31 ਅਤੇ ਉਜਾੜ ਵਿੱਚ ਵੀ, ਜਿੱਥੇ ਤੁਸੀਂ ਵੇਖਿਆ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਚੁੱਕਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਤੁਹਾਡੇ ਸਾਰੇ ਰਾਹਾਂ ਵਿੱਚ ਜਿੱਥੇ ਤੁਸੀਂ ਜਾਂਦੇ ਸੀ ਚੁੱਕ ਕੇ ਰੱਖਿਆ, ਜਦ ਤੱਕ ਤੁਸੀਂ ਇਸ ਸਥਾਨ ਤੱਕ ਨਹੀਂ ਪਹੁੰਚੇ । "
\s5
\v 32 ਪਰ ਇਸ ਗੱਲ ਵਿੱਚ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਵਿਸ਼ਵਾਸ ਨਾ ਕੀਤਾ,
\v 33 ਜੋ ਰਾਹ ਵਿੱਚ ਤੁਹਾਡੇ ਅੱਗੇ-ਅੱਗੇ ਚੱਲਦਾ ਸੀ ਤਾਂ ਜੋ ਉਹ ਤੁਹਾਡੇ ਲਈ ਡੇਰੇ ਲਾਉਣ ਦਾ ਸਥਾਨ ਲੱਭੇ, ਰਾਤ ਨੂੰ ਅੱਗ ਵਿੱਚ ਅਤੇ ਦਿਨ ਨੂੰ ਬੱਦਲ ਵਿੱਚ ਹੋ ਕੇ ਉਹ ਤੁਹਾਨੂੰ ਉਹ ਰਾਹ ਵਿਖਾਉਂਦਾ ਸੀ, ਜਿਸ ਵਿੱਚ ਤੁਸੀਂ ਜਾਣਾ ਹੁੰਦਾ ਸੀ ।
\s ਇਸਰਾਏਲ ਨੂੰ ਸਜ਼ਾ ਮਿਲਣੀ
\r (ਗਿਣਤੀ 14:20-45)
\p
\s5
\v 34 ਯਹੋਵਾਹ ਨੇ ਤੁਹਾਡੀਆਂ ਗੱਲਾਂ ਦਾ ਰੌਲਾ ਸੁਣਿਆ, ਤਦ ਉਸ ਦਾ ਕ੍ਰੋਧ ਭੜਕਿਆ ਅਤੇ ਉਸ ਨੇ ਇਹ ਆਖ ਕੇ ਸਹੁੰ ਖਾਧੀ,
\v 35 "ਇਸ ਬੁਰੀ ਪੀੜ੍ਹੀ ਵਿੱਚੋਂ ਇੱਕ ਵੀ ਮਨੁੱਖ ਉਸ ਚੰਗੇ ਦੇਸ਼ ਨੂੰ ਨਾ ਵੇਖੇਗਾ, ਜਿਸ ਨੂੰ ਦੇਣ ਦੀ ਸਹੁੰ ਮੈਂ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ ।
\v 36 ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਉਸ ਦੇਸ਼ ਨੂੰ ਵੇਖੇਗਾ ਅਤੇ ਮੈਂ ਉਹ ਦੇਸ਼ ਜਿੱਥੇ ਉਸ ਨੇ ਪੈਰ ਰੱਖੇ ਹਨ, ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਦਿਆਂਗਾ ਕਿਉਂ ਜੋ ਉਹ ਯਹੋਵਾਹ ਦੇ ਪਿੱਛੇ ਪੂਰੀ ਰੀਤੀ ਨਾਲ ਤੁਰਿਆ ਹੈ । "
\s5
\v 37 ਤੁਹਾਡੇ ਕਾਰਨ ਯਹੋਵਾਹ ਮੇਰੇ ਨਾਲ ਵੀ ਇਹ ਆਖ ਕੇ ਗੁੱਸੇ ਹੋਇਆ, "ਤੂੰ ਵੀ ਉੱਥੇ ਨਹੀਂ ਜਾਵੇਂਗਾ ।
\v 38 ਨੂਨ ਦਾ ਪੁੱਤਰ ਯਹੋਸ਼ੁਆ ਜਿਹੜਾ ਤੇਰੇ ਅੱਗੇ ਖੜ੍ਹਾ ਰਹਿੰਦਾ ਹੈ, ਉਹ ਉੱਥੇ ਜਾਵੇਗਾ । ਉਹ ਨੂੰ ਹੌਂਸਲਾ ਦੇ ਕਿਉਂ ਜੋ ਉਹ ਇਸਰਾਏਲ ਨੂੰ ਉਸ ਦੀ ਵਿਰਾਸਤ ਦੁਆਵੇਗਾ । "
\s5
2019-01-21 18:09:29 +00:00
\v 39 ਫਿਰ ਤੁਹਾਡੇ ਬੱਚੇ ਜਿਨ੍ਹਾਂ ਦੇ ਵਿਖੇ ਤੁਸੀਂ ਆਖਦੇ ਸੀ ਕਿ ਉਹ ਲੁੱਟ ਵਿੱਚ ਚਲੇ ਜਾਣਗੇ ਅਤੇ ਤੁਹਾਡੇ ਪੁੱਤਰ ਜੋ ਹੁਣੇ ਭਲੇ ਬੁਰੇ ਦੀ ਸਿਆਣ ਨਹੀਂ ਰੱਖਦੇ, ਉਹ ਉੱਥੇ ਪ੍ਰਵੇਸ਼ ਕਰਨਗੇ ਅਤੇ ਮੈਂ ਉਹ ਦੇਸ਼ ਉਹਨਾਂ ਨੂੰ ਦਿਆਂਗਾ ਅਤੇ ਉਹ ਉਸ ਨੂੰ ਅਧਿਕਾਰ ਵਿੱਚ ਲੈ ਲੈਣਗੇ ।
2018-02-06 22:09:03 +00:00
\v 40 ਪਰ ਤੁਸੀਂ ਘੁੰਮ ਕੇ ਕੂਚ ਕਰੋ ਅਤੇ ਲਾਲ ਸਮੁੰਦਰ ਦੇ ਰਾਹ ਤੋਂ ਉਜਾੜ ਵੱਲ ਜਾਓ ।
\p
\s5
\v 41 ਤਦ ਤੁਸੀਂ ਮੈਨੂੰ ਉੱਤਰ ਦੇ ਕੇ ਆਖਿਆ, "ਅਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ । ਹੁਣ ਅਸੀਂ ਉੱਪਰ ਜਾ ਕੇ ਲੜਾਂਗੇ, ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਹੈ । " ਫਿਰ ਤੁਹਾਡੇ ਵਿੱਚੋਂ ਹਰੇਕ ਨੇ ਆਪਣੇ ਯੁੱਧ ਦੇ ਸ਼ਸਤਰ ਬੰਨ੍ਹੇ ਅਤੇ ਪਹਾੜੀ ਦੇਸ਼ ਉੱਤੇ ਹਮਲਾ ਕਰਨ ਨੂੰ ਇੱਕ ਛੋਟੀ ਜਿਹੀ ਗੱਲ ਜਾਣਿਆ ।
\v 42 ਪਰ ਯਹੋਵਾਹ ਨੇ ਮੈਨੂੰ ਆਖਿਆ, "ਉਨ੍ਹਾਂ ਨੂੰ ਆਖ ਕਿ ਉੱਪਰ ਨਾ ਜਾਓ ਅਤੇ ਨਾ ਲੜੋ ਕਿਉਂ ਜੋ ਮੈਂ ਤੁਹਾਡੇ ਨਾਲ ਨਹੀਂ ਹਾਂ, ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਮਾਰੇ ਜਾਓ । "
\s5
\v 43 ਮੈਂ ਤੁਹਾਨੂੰ ਇਹ ਗੱਲ ਆਖ ਦਿੱਤੀ, ਪਰ ਤੁਸੀਂ ਨਾ ਸੁਣਿਆ ਸਗੋਂ ਤੁਸੀਂ ਯਹੋਵਾਹ ਦੇ ਹੁਕਮ ਦੇ ਵਿਰੁੱਧ ਹੋ ਗਏ ਅਤੇ ਢਿਠਾਈ ਨਾਲ ਪਹਾੜੀ ਦੇਸ਼ ਵਿੱਚ ਚੜ੍ਹ ਗਏ ।
\v 44 ਤਦ ਅਮੋਰੀਆਂ ਨੇ ਜਿਹੜੇ ਉਸ ਪਹਾੜੀ ਦੇਸ਼ ਵਿੱਚ ਵੱਸਦੇ ਸਨ, ਨਿੱਕਲ ਕੇ ਤੁਹਾਡਾ ਸਾਹਮਣਾ ਕੀਤਾ ਅਤੇ ਤੁਹਾਨੂੰ ਭਜਾਇਆ, ਜਿਵੇਂ ਸ਼ਹਿਦ ਦੀਆਂ ਮੱਖੀਆਂ ਕਰਦੀਆਂ ਹਨ ਅਤੇ ਤੁਹਾਨੂੰ ਸੇਈਰ ਵਿੱਚ ਹਾਰਮਾਹ ਤੱਕ ਮਾਰਿਆ ।
\s5
\v 45 ਫੇਰ ਤੁਸੀਂ ਵਾਪਸ ਆ ਕੇ ਯਹੋਵਾਹ ਅੱਗੇ ਰੋਏ, ਪਰ ਯਹੋਵਾਹ ਨੇ ਤੁਹਾਡੀ ਅਵਾਜ਼ ਨਾ ਸੁਣੀ ਅਤੇ ਨਾ ਹੀ ਆਪਣਾ ਕੰਨ ਤੁਹਾਡੇ ਵੱਲ ਲਾਇਆ ।
\v 46 ਇਸ ਲਈ ਤੁਸੀਂ ਕਾਦੇਸ਼ ਵਿੱਚ ਬਹੁਤ ਦਿਨਾਂ ਤੱਕ ਟਿਕੇ ਰਹੇ, ਸਗੋਂ ਬਹੁਤ ਹੀ ਲੰਮੇ ਸਮੇਂ ਤੱਕ ਟਿਕੇ ਰਹੇ ।
\s5
\c 2
\s ਉਜਾੜ ਵਿੱਚ ਭਟਕਣਾ
\p
\v 1 ਫੇਰ ਅਸੀਂ ਮੁੜ ਕੇ ਲਾਲ ਸਮੁੰਦਰ ਦੇ ਰਾਹ ਤੋਂ ਉਜਾੜ ਵੱਲ ਕੂਚ ਕੀਤਾ, ਜਿਵੇਂ ਯਹੋਵਾਹ ਨੇ ਮੇਰੇ ਨਾਲ ਗੱਲ ਕੀਤੀ ਸੀ ਅਤੇ ਅਸੀਂ ਬਹੁਤ ਦਿਨਾਂ ਤੱਕ ਸੇਈਰ ਪਹਾੜ ਦੇ ਆਲੇ-ਦੁਆਲੇ ਘੇਰਾ ਪਾ ਕੇ ਰੱਖਿਆ ।
\v 2 ਫਿਰ ਯਹੋਵਾਹ ਨੇ ਮੈਨੂੰ ਆਖਿਆ,
\v 3 "ਤੁਸੀਂ ਬਹੁਤ ਸਮੇਂ ਤੱਕ ਇਸ ਪਹਾੜ ਦੇ ਆਲੇ-ਦੁਆਲੇ ਘੇਰਾ ਪਾ ਕੇ ਰੱਖਿਆ ਹੈ, ਹੁਣ ਤੁਸੀਂ ਆਪਣਾ ਸਫ਼ਰ ਉੱਤਰ ਵੱਲ ਕਰੋ ।
\s5
\v 4 ਪਰਜਾ ਨੂੰ ਹੁਕਮ ਦੇ ਕਿ ਤੁਸੀਂ ਆਪਣੇ ਭਰਾ ਏਸਾਵੀਆਂ ਦੀਆਂ ਹੱਦਾਂ ਵਿੱਚੋਂ ਦੀ ਲੰਘਣਾ ਹੈ, ਜਿਹੜੇ ਸੇਈਰ ਵਿੱਚ ਵੱਸਦੇ ਹਨ । ਉਹ ਤੁਹਾਡੇ ਤੋਂ ਡਰਨਗੇ ਪਰ ਤੁਸੀਂ ਬਹੁਤ ਚੌਕਸ ਰਹਿਓ ।
\v 5 ਉਨ੍ਹਾਂ ਨੂੰ ਨਾ ਛੇੜਿਓ ਕਿਉਂ ਜੋ ਮੈਂ ਤੁਹਾਨੂੰ ਉਨ੍ਹਾਂ ਦੇ ਦੇਸ਼ ਵਿੱਚੋਂ ਪੈਰ ਧਰਨ ਦੀ ਥਾਂ ਵੀ ਨਹੀਂ ਦਿਆਂਗਾ ਕਿਉਂ ਜੋ ਮੈਂ ਸੇਈਰ ਪਹਾੜ ਨੂੰ ਏਸਾਓ ਦੀ ਵਿਰਾਸਤ ਹੋਣ ਲਈ ਦੇ ਦਿੱਤਾ ਹੈ ।
\s5
\v 6 ਤੁਸੀਂ ਉਨ੍ਹਾਂ ਨੂੰ ਚਾਂਦੀ ਦੇ ਕੇ ਅੰਨ ਮੁੱਲ ਲਿਓ ਤਾਂ ਜੋ ਤੁਸੀਂ ਖਾਓ ਅਤੇ ਤੁਸੀਂ ਉਨ੍ਹਾਂ ਤੋਂ ਪਾਣੀ ਵੀ ਚਾਂਦੀ ਦੇ ਕੇ ਮੁੱਲ ਲਿਓ ਤਾਂ ਜੋ ਤੁਸੀਂ ਪੀਓ । "
\v 7 ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦਿੱਤੀ ਹੈ ਅਤੇ ਇਸ ਵੱਡੀ ਉਜਾੜ ਵਿੱਚ ਉਹ ਤੁਹਾਡਾ ਤੁਰਨਾ-ਫਿਰਨਾ ਜਾਣਦਾ ਹੈ । ਇਨ੍ਹਾਂ ਚਾਲੀ ਸਾਲਾਂ ਤੱਕ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਰਿਹਾ ਹੈ ਅਤੇ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਹੀਂ ਹੋਣ ਦਿੱਤੀ ।
\p
\s5
\v 8 ਤਦ ਅਸੀਂ ਆਪਣੇ ਏਸਾਵੀਆਂ ਭਰਾਵਾਂ ਦੇ ਕੋਲੋਂ ਦੀ ਜਿਹੜੇ ਸੇਈਰ ਵਿੱਚ ਵੱਸਦੇ ਸਨ, ਅਰਾਬਾਹ ਦੇ ਰਾਹ ਤੋਂ ਹੁੰਦੇ ਹੋਏ ਏਲਥ ਅਤੇ ਅਸਯੋਨ-ਗਬਰ ਤੋਂ ਲੰਘੇ । ਫੇਰ ਅਸੀਂ ਮੁੜ ਕੇ ਮੋਆਬ ਦੀ ਉਜਾੜ ਵਿੱਚੋਂ ਹੋ ਕੇ ਗਏ ।
\p
\s5
\v 9 ਯਹੋਵਾਹ ਨੇ ਮੈਨੂੰ ਆਖਿਆ, "ਮੋਆਬ ਨੂੰ ਨਾ ਸਤਾਇਓ, ਨਾ ਉਹਨਾਂ ਨਾਲ ਲੜਾਈ-ਝਗੜਾ ਕਰਿਓ ਕਿਉਂ ਜੋ ਮੈਂ ਤੈਨੂੰ ਉਸ ਦਾ ਦੇਸ਼ ਵਿਰਾਸਤ ਵਿੱਚ ਨਹੀਂ ਦਿਆਂਗਾ । ਮੈਂ ਆਰ ਨਗਰ ਲੂਤ ਦੇ ਵੰਸ਼ ਨੂੰ ਵਿਰਾਸਤ ਵਿੱਚ ਦੇ ਦਿੱਤਾ ਹੈ । "
\s5
\v 10 ਪਹਿਲੇ ਸਮਿਆਂ ਵਿੱਚ ਉੱਥੇ ਏਮੀ ਵੱਸਦੇ ਸਨ, ਇਹ ਲੋਕ ਅਨਾਕੀਆਂ ਵਰਗੇ ਵੱਡੇ-ਵੱਡੇ ਅਤੇ ਉੱਚੇ-ਲੰਮੇ ਸਨ ।
\v 11 ਅਨਾਕੀਆਂ ਦੀ ਤਰ੍ਹਾਂ ਇਹ ਲੋਕ ਵੀ ਰਫ਼ਾਈ ਗਿਣੇ ਜਾਂਦੇ ਸਨ, ਪਰ ਮੋਆਬੀ ਉਨ੍ਹਾਂ ਨੂੰ ਏਮੀ ਆਖਦੇ ਸਨ ।
\s5
\v 12 ਹੋਰੀ ਵੀ ਪਹਿਲੇ ਸਮਿਆਂ ਵਿੱਚ ਸੇਈਰ ਵਿੱਚ ਵੱਸਦੇ ਸਨ, ਪਰ ਏਸਾਵੀਆਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਅਤੇ ਆਪਣੇ ਅੱਗਿਓਂ ਉਨ੍ਹਾਂ ਦਾ ਨਾਸ਼ ਕਰਕੇ ਆਪ ਉਨ੍ਹਾਂ ਦੇ ਸਥਾਨ ਤੇ ਵੱਸ ਗਏ, ਜਿਵੇਂ ਇਸਰਾਏਲ ਨੇ ਆਪਣੀ ਵਿਰਾਸਤ ਦੇ ਦੇਸ਼ ਵਿੱਚ ਕੀਤਾ, ਜਿਹੜਾ ਯਹੋਵਾਹ ਨੇ ਉਨ੍ਹਾਂ ਨੂੰ ਦਿੱਤਾ ਸੀ ।
\s5
\v 13 "ਹੁਣ ਤੁਸੀਂ ਉੱਠੋ, ਅਤੇ ਜ਼ਾਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘ ਜਾਉ !" ਤਦ ਅਸੀਂ ਜ਼ਾਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘ ਗਏ ।
\v 14 ਕਾਦੇਸ਼ ਬਰਨੇਆ ਤੋਂ ਤੁਰ ਕੇ ਜ਼ਾਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘਣ ਤੱਕ ਸਾਨੂੰ ਅਠੱਤੀ ਸਾਲ ਲੱਗੇ, ਜਦ ਤੱਕ ਉਸ ਪੀੜ੍ਹੀ ਦੇ ਸਾਰੇ ਸੂਰਮੇ ਛਾਉਣੀ ਵਿੱਚੋਂ ਮਰ ਮਿਟ ਨਾ ਗਏ, ਜਿਵੇਂ ਯਹੋਵਾਹ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ ।
\v 15 ਇਸ ਲਈ ਜਦ ਤੱਕ ਸਾਰੇ ਦੇ ਸਾਰੇ ਮਿਟ ਨਾ ਗਏ, ਤਦ ਤੱਕ ਯਹੋਵਾਹ ਦਾ ਹੱਥ ਉਨ੍ਹਾਂ ਦੇ ਵਿਰੁੱਧ ਸੀ ਕਿ ਛਾਉਣੀ ਦੇ ਵਿੱਚੋਂ ਉਨ੍ਹਾਂ ਨੂੰ ਮਿਟਾ ਦੇਵੇ ।
\s5
\v 16 ਇਸ ਤਰ੍ਹਾਂ, ਜਦ ਸਾਰੇ ਸੂਰਮੇ ਉਨ੍ਹਾਂ ਲੋਕਾਂ ਵਿੱਚੋਂ ਮਰ ਮਿਟ ਗਏ ।
\v 17 ਤਦ ਯਹੋਵਾਹ ਇਹ ਆਖ ਕੇ ਮੇਰੇ ਨਾਲ ਬੋਲਿਆ,
\v 18 "ਅੱਜ ਤੂੰ ਮੋਆਬ ਦੀ ਹੱਦ ਆਰ ਨਗਰ ਵਿੱਚੋਂ ਪਾਰ ਲੰਘਣਾ ਹੈ ।
\v 19 ਜਦ ਤੂੰ ਅੰਮੋਨੀਆਂ ਦੇ ਨੇੜੇ ਆਵੇਂ ਤਾਂ ਤੂੰ ਉਹਨਾਂ ਨੂੰ ਨਾ ਸਤਾਈਂ ਅਤੇ ਨਾ ਹੀ ਲੜਾਈ-ਝਗੜਾ ਕਰੀਂ ਕਿਉਂ ਜੋ ਮੈਂ ਤੈਨੂੰ ਅੰਮੋਨੀਆਂ ਦੇ ਦੇਸ਼ ਵਿੱਚੋਂ ਕੁਝ ਵੀ ਤੇਰੀ ਵਿਰਾਸਤ ਹੋਣ ਲਈ ਨਹੀਂ ਦਿਆਂਗਾ, ਕਿਉਂ ਜੋ ਮੈਂ ਉਹ ਲੂਤ ਦੇ ਵੰਸ਼ ਦੀ ਵਿਰਾਸਤ ਹੋਣ ਲਈ ਦਿੱਤਾ ਹੈ । "
\s5
\v 20 (ਉਹ ਵੀ ਰਫ਼ਾਈਆਂ ਦੀ ਧਰਤੀ ਗਿਣੀ ਗਈ । ਰਫ਼ਾਈ ਪਹਿਲੇ ਸਮਿਆਂ ਵਿੱਚ ਉੱਥੇ ਵੱਸਦੇ ਸਨ, ਪਰ ਅੰਮੋਨੀ ਉਨ੍ਹਾਂ ਨੂੰ ਜ਼ਮ ਜ਼ੁੰਮੀ ਆਖਦੇ ਸਨ)
\v 21 ਇਹ ਲੋਕ ਵੀ ਅਨਾਕੀਆਂ ਦੀ ਤਰ੍ਹਾਂ ਗਿਣਤੀ ਵਿੱਚ ਬਹੁਤ ਸਾਰੇ ਅਤੇ ਵੱਡੇ ਅਤੇ ਉੱਚੇ-ਲੰਮੇ ਸਨ, ਪਰ ਯਹੋਵਾਹ ਨੇ ਉਹਨਾਂ ਨੂੰ ਅੰਮੋਨੀਆਂ ਦੇ ਅੱਗਿਓਂ ਨਾਸ਼ ਕਰ ਕੇ ਕੱਢ ਦਿੱਤਾ ਅਤੇ ਉਹ ਆਪ ਉਹਨਾਂ ਦੇ ਸਥਾਨ ਤੇ ਵੱਸ ਗਏ,
\v 22 ਜਿਵੇਂ ਉਹ ਨੇ ਏਸਾਵੀਆਂ ਲਈ ਕੀਤਾ ਸੀ ਜਿਹੜੇ ਸੇਈਰ ਵਿੱਚ ਵੱਸਦੇ ਸਨ, ਜਦ ਉਹ ਨੇ ਉਹਨਾਂ ਦੇ ਅੱਗਿਓਂ ਹੋਰੀਆਂ ਦਾ ਨਾਸ਼ ਕਰ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਕੱਢ ਦਿੱਤਾ ਅਤੇ ਅੱਜ ਦੇ ਦਿਨ ਤੱਕ ਉਹ ਆਪ ਉਹਨਾਂ ਦੇ ਸਥਾਨ ਤੇ ਵੱਸਦੇ ਹਨ ।
\s5
\v 23 ਫੇਰ ਅੱਵੀ, ਜਿਹੜੇ ਅੱਜ਼ਾਹ ਤੱਕ ਪਿੰਡਾਂ ਵਿੱਚ ਵੱਸੇ ਹੋਏ ਸਨ, ਉਨ੍ਹਾਂ ਨੂੰ ਕਫ਼ਤੋਰੀਆਂ ਨੇ ਜਿਹੜੇ ਕਫ਼ਤੋਰ ਤੋਂ ਨਿੱਕਲੇ ਸਨ, ਨਾਸ਼ ਕਰ ਦਿੱਤਾ ਅਤੇ ਆਪ ਉਹਨਾਂ ਦੇ ਸਥਾਨ ਤੇ ਵੱਸ ਗਏ ।
\s5
\v 24 ਹੁਣ ਤੁਸੀਂ ਉੱਠੋ ਅਤੇ ਕੂਚ ਕਰ ਕੇ ਅਰਨੋਨ ਦੇ ਨਾਲੇ ਤੋਂ ਪਾਰ ਲੰਘੋ । ਵੇਖੋ ਮੈਂ ਤੁਹਾਡੇ ਹੱਥ ਵਿੱਚ ਹਸ਼ਬੋਨ ਦੇ ਰਾਜੇ ਸੀਹੋਨ ਅਮੋਰੀ ਨੂੰ ਉਸ ਦੇ ਦੇਸ਼ ਦੇ ਸਮੇਤ ਦੇ ਦਿੱਤਾ ਹੈ । ਉਸ ਦੇ ਦੇਸ਼ ਨੂੰ ਆਪਣੇ ਅਧਿਕਾਰ ਵਿੱਚ ਲੈਣਾ ਸ਼ੁਰੂ ਕਰੋ ਅਤੇ ਉਸ ਨਾਲ ਯੁੱਧ ਛੇੜ ਦਿਓ ।
\v 25 ਅੱਜ ਦੇ ਦਿਨ ਮੈਂ ਤੇਰਾ ਭੈ ਅਤੇ ਤੇਰਾ ਡਰ ਅਕਾਸ਼ ਦੇ ਹੇਠਾਂ ਰਹਿਣ ਵਾਲੇ ਸਾਰੇ ਲੋਕਾਂ ਉੱਤੇ ਪਾਉਣਾ ਸ਼ੁਰੂ ਕਰਦਾ ਹਾਂ । ਉਹ ਤੇਰੀ ਖ਼ਬਰ ਸੁਣ ਕੇ ਕੰਬਣਗੇ ਅਤੇ ਤੇਰੇ ਕਾਰਨ ਤੜਫ਼ ਉੱਠਣਗੇ ।
\s ਰਾਜੇ ਸੀਹੋਨ ਦੀ ਹਾਰ
\r (ਗਿਣਤੀ 21:21-30)
\p
\s5
2019-01-21 18:09:29 +00:00
\v 26 ਤਦ ਮੈਂ ਕਦੇਮੋਥ ਦੀ ਉਜਾੜ ਤੋਂ ਸੰਦੇਸ਼-ਵਾਹਕਾਂ ਨੂੰ ਹਸ਼ਬੋਨ ਦੇ ਰਾਜੇ ਸੀਹੋਨ ਕੋਲ ਸ਼ਾਂਤੀ ਦੀਆਂ ਇਹ ਗੱਲਾਂ ਆਖਣ ਲਈ ਭੇਜਿਆ,
2018-02-06 22:09:03 +00:00
\v 27 "ਮੈਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਲੰਘਣ ਦੇ, ਮੈਂ ਸਿਰਫ਼ ਸੜਕ ਤੋਂ ਹੋ ਕੇ ਜਾਂਵਾਂਗਾ । ਮੈਂ ਨਾ ਤਾਂ ਸੱਜੇ ਮੁੜਾਂਗਾ ਨਾ ਹੀ ਖੱਬੇ ।
\s5
\v 28 ਤੂੰ ਮੇਰੇ ਤੋਂ ਚਾਂਦੀ ਲੈ ਕੇ ਮੈਨੂੰ ਅੰਨ ਵੇਚੀਂ ਤਾਂ ਜੋ ਮੈਂ ਖਾਵਾਂ ਅਤੇ ਪਾਣੀ ਵੀ ਚਾਂਦੀ ਲੈ ਕੇ ਮੈਨੂੰ ਦੇਵੀਂ ਤਾਂ ਜੋ ਮੈਂ ਪੀਵਾਂ । ਸਿਰਫ਼ ਮੈਨੂੰ ਪੈਦਲ ਪਾਰ ਲੰਘਣ ਦੇ,
\v 29 ਜਿਵੇਂ ਸੇਈਰ ਦੇ ਵਾਸੀ ਏਸਾਵੀਆਂ ਨੇ ਅਤੇ ਆਰ ਦੇ ਵਾਸੀ ਮੋਆਬੀਆਂ ਨੇ ਮੇਰੇ ਨਾਲ ਕੀਤਾ, ਤੂੰ ਵੀ ਉਸੇ ਤਰ੍ਹਾਂ ਹੀ ਕਰ ਜਦ ਤੱਕ ਮੈਂ ਯਰਦਨ ਦੇ ਪਾਰ ਉਸ ਦੇਸ਼ ਵਿੱਚ ਨਾ ਪਹੁੰਚ ਜਾਂਵਾਂ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ । "
\s5
\v 30 ਪਰ ਹਸ਼ਬੋਨ ਦੇ ਰਾਜੇ ਸੀਹੋਨ ਨੇ ਸਾਨੂੰ ਆਪਣੇ ਦੇਸ਼ ਵਿੱਚੋਂ ਹੋ ਕੇ ਪਾਰ ਲੰਘਣ ਨਾ ਦਿੱਤਾ ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਉਸ ਦੇ ਆਤਮਾ ਨੂੰ ਕਠੋਰ ਅਤੇ ਉਸ ਦੇ ਮਨ ਨੂੰ ਸਖ਼ਤ ਹੋਣ ਦਿੱਤਾ ਤਾਂ ਜੋ ਉਹ ਉਸ ਨੂੰ ਤੇਰੇ ਹੱਥ ਵਿੱਚ ਦੇ ਦੇਵੇ, ਜਿਵੇਂ ਅੱਜ ਦੇ ਦਿਨ ਹੈ ।
\v 31 ਯਹੋਵਾਹ ਨੇ ਮੈਨੂੰ ਆਖਿਆ, "ਵੇਖ, ਮੈਂ ਸੀਹੋਨ ਅਤੇ ਉਸ ਦੇ ਦੇਸ਼ ਨੂੰ ਤੇਰੇ ਹੱਥ ਵਿੱਚ ਦੇਣ ਲੱਗਾ ਹਾਂ । ਉਸ ਦੇ ਦੇਸ਼ ਨੂੰ ਆਪਣੇ ਅਧਿਕਾਰ ਵਿੱਚ ਲੈਣਾ ਸ਼ੁਰੂ ਕਰ ਤਾਂ ਜੋ ਤੂੰ ਉਸ ਨੂੰ ਆਪਣੀ ਵਿਰਾਸਤ ਬਣਾ ਲਵੇਂ ।
\s5
\v 32 ਤਦ ਸੀਹੋਨ ਅਤੇ ਉਸ ਦੇ ਸਾਰੇ ਲੋਕਾਂ ਨੇ ਨਿੱਕਲ ਕੇ ਯਾਹਸ ਵੱਲ ਸਾਡਾ ਸਾਹਮਣਾ ਕੀਤਾ ।
\v 33 ਯਹੋਵਾਹ ਸਾਡੇ ਪਰਮੇਸ਼ੁਰ ਨੇ ਉਸ ਨੂੰ ਸਾਡੇ ਅੱਗੇ ਹਰਾ ਦਿੱਤਾ ਅਤੇ ਅਸੀਂ ਉਸ ਨੂੰ, ਉਸ ਦੇ ਪੁੱਤਰਾਂ ਨੂੰ ਅਤੇ ਉਸ ਦੇ ਸਾਰੇ ਲੋਕਾਂ ਨੂੰ ਮਾਰ ਸੁੱਟਿਆ ।
\s5
\v 34 ਅਸੀਂ ਉਸ ਵੇਲੇ ਉਸ ਦੇ ਸਾਰੇ ਸ਼ਹਿਰ ਲੈ ਲਏ ਅਤੇ ਉਸ ਦੇ ਹਰੇਕ ਵੱਸੇ ਹੋਏ ਸ਼ਹਿਰ ਦਾ ਇਸਤਰੀਆਂ ਅਤੇ ਬੱਚਿਆਂ ਸਮੇਤ ਨਾਸ਼ ਕਰ ਦਿੱਤਾ, ਇੱਥੋਂ ਤੱਕ ਕਿ ਅਸੀਂ ਇੱਕ ਵੀ ਨਾ ਛੱਡਿਆ ।
\v 35 ਅਸੀਂ ਸਿਰਫ਼ ਪਸ਼ੂਆਂ ਨੂੰ ਆਪਣੀ ਲੁੱਟ ਵਿੱਚ ਲਿਆ ਅਤੇ ਉਨ੍ਹਾਂ ਸ਼ਹਿਰਾਂ ਦੀ ਲੁੱਟ ਦਾ ਮਾਲ ਲਿਆ, ਜਿਨ੍ਹਾਂ ਨੂੰ ਅਸੀਂ ਜਿੱਤ ਲਿਆ ਸੀ ।
\s5
\v 36 ਅਰੋਏਰ ਤੋਂ ਜਿਹੜਾ ਆਰਨੋਨ ਦੇ ਨਾਲੇ ਦੀ ਹੱਦ ਉੱਤੇ ਹੈ ਅਤੇ ਉਸ ਸ਼ਹਿਰ ਤੋਂ ਜਿਹੜਾ ਨਾਲੇ ਦੇ ਕੋਲ ਹੈ, ਗਿਲਆਦ ਤੱਕ ਕੋਈ ਨਗਰ ਅਜਿਹਾ ਨਹੀਂ ਸੀ, ਜਿਹੜਾ ਸਾਡੇ ਸਾਹਮਣੇ ਠਹਿਰ ਸਕਦਾ ਸੀ । ਯਹੋਵਾਹ ਸਾਡੇ ਪਰਮੇਸ਼ੁਰ ਨੇ ਸਭ ਕੁਝ ਸਾਡੇ ਅਧੀਨ ਕਰ ਦਿੱਤਾ ।
\v 37 ਤੁਸੀਂ ਸਿਰਫ਼ ਅੰਮੋਨੀਆਂ ਦੇ ਦੇਸ਼ ਦੇ ਨੇੜੇ ਨਾ ਗਏ ਅਰਥਾਤ ਯਾਬੋਕ ਨਦੀ ਦਾ ਸਾਰਾ ਪਾਸਾ ਅਤੇ ਪਹਾੜੀ ਸ਼ਹਿਰ ਅਤੇ ਜਿੱਥੇ ਜਾਣ ਤੋਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮਨ੍ਹਾ ਕੀਤਾ ਸੀ ।
\s5
\c 3
\s ਰਾਜੇ ਓਗ ਦੀ ਹਾਰ
\r (ਗਿਣਤੀ 21:31-35)
\p
\v 1 ਫੇਰ ਅਸੀਂ ਮੁੜ ਕੇ ਬਾਸ਼ਾਨ ਦੇ ਰਾਹ ਤੋਂ ਉੱਪਰ ਚੱਲੇ ਅਤੇ ਬਾਸ਼ਾਨ ਦਾ ਰਾਜਾ ਓਗ ਆਪਣੇ ਸਾਰੇ ਲੋਕਾਂ ਦੇ ਨਾਲ ਸਾਡਾ ਸਾਹਮਣਾ ਕਰਨ ਨੂੰ ਨਿੱਕਲਿਆ ਤਾਂ ਜੋ ਅਦਰਈ ਵਿੱਚ ਸਾਡੇ ਨਾਲ ਯੁੱਧ ਕਰੇ ।
\v 2 ਯਹੋਵਾਹ ਨੇ ਮੈਨੂੰ ਆਖਿਆ, "ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ, ਉਸ ਦੇ ਸਾਰੇ ਲੋਕਾਂ ਨੂੰ ਅਤੇ ਉਸ ਦੇ ਦੇਸ਼ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ । ਤੂੰ ਉਸ ਦੇ ਨਾਲ ਉਸੇ ਤਰ੍ਹਾਂ ਹੀ ਕਰੀਂ ਜਿਵੇਂ ਤੂੰ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ, ਜਿਹੜਾ ਹਸ਼ਬੋਨ ਵਿੱਚ ਵੱਸਦਾ ਸੀ । "
\s5
\v 3 ਇਸ ਤਰ੍ਹਾਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਅਤੇ ਉਸ ਦੇ ਸਾਰੇ ਲੋਕਾਂ ਨੂੰ ਸਾਡੇ ਹੱਥ ਵਿੱਚ ਦੇ ਦਿੱਤਾ ਅਤੇ ਅਸੀਂ ਉਸ ਨੂੰ ਅਜਿਹਾ ਮਾਰਿਆ ਕਿ ਉਸ ਦਾ ਕੱਖ ਵੀ ਨਾ ਰਿਹਾ ।
\v 4 ਉਸੇ ਸਮੇਂ ਅਸੀਂ ਉਸ ਦੇ ਸਾਰੇ ਸ਼ਹਿਰ ਲੈ ਲਏ ਅਤੇ ਅਜਿਹਾ ਇੱਕ ਨਗਰ ਵੀ ਨਹੀਂ ਸੀ ਜਿਹੜਾ ਅਸੀਂ ਉਨ੍ਹਾਂ ਤੋਂ ਨਾ ਲਿਆ ਹੋਵੇ, ਅਰਥਾਤ ਅਰਗੋਬ ਦੇ ਸਾਰੇ ਇਲਾਕੇ ਦੇ ਸੱਠ ਸ਼ਹਿਰ ਜਿਹੜੇ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਸਨ ।
\s5
\v 5 ਇਹ ਸਾਰੇ ਸ਼ਹਿਰ ਗੜ੍ਹਾਂ ਵਾਲੇ ਸਨ । ਉਹਨਾਂ ਦੀਆਂ ਸ਼ਹਿਰਪਨਾਹਾਂ ਉੱਚੀਆਂ ਅਤੇ ਉਹਨਾਂ ਦੇ ਫਾਟਕ ਅਰਲਾਂ ਵਾਲੇ ਸਨ । ਇਹਨਾਂ ਤੋਂ ਬਿਨ੍ਹਾਂ ਹੋਰ ਵੀ ਬਹੁਤ ਸਾਰੇ ਪਿੰਡ ਸਨ, ਜਿਨ੍ਹਾਂ ਦੀ ਸ਼ਹਿਰ ਪਨਾਹ ਨਹੀਂ ਸੀ ।
\v 6 ਅਸੀਂ ਉਹਨਾਂ ਦਾ ਨਾਸ਼ ਕਰ ਦਿੱਤਾ, ਜਿਵੇਂ ਅਸੀਂ ਹਸ਼ਬੋਨ ਦੇ ਰਾਜੇ ਸੀਹੋਨ ਨਾਲ ਕੀਤਾ ਸੀ । ਅਸੀਂ ਸਾਰੇ ਵੱਸੇ ਹੋਏ ਸ਼ਹਿਰਾਂ ਦਾ ਇਸਤਰੀਆਂ ਅਤੇ ਬੱਚਿਆਂ ਸਮੇਤ ਨਾਸ਼ ਕਰ ਦਿੱਤਾ ।
\v 7 ਪਰ ਸਾਰੇ ਪਸ਼ੂ ਅਤੇ ਸ਼ਹਿਰਾਂ ਦੀ ਲੁੱਟ ਦਾ ਮਾਲ ਅਸੀਂ ਆਪਣੇ ਲਈ ਲੁੱਟ ਲਿਆ
\s5
\v 8 ਅਤੇ ਉਸ ਸਮੇਂ ਅਸੀਂ ਯਰਦਨ ਤੋਂ ਪਾਰ ਦੇ ਅਮੋਰੀਆਂ ਦੇ ਦੋਹਾਂ ਰਾਜਿਆਂ ਦੇ ਹੱਥੋਂ ਉਸ ਦੇਸ਼ ਨੂੰ ਅਰਨੋਨ ਦੇ ਨਾਲੇ ਤੋਂ ਲੈ ਕੇ ਹਰਮੋਨ ਦੇ ਪਰਬਤ ਤੱਕ ਲੈ ਲਿਆ
\v 9 (ਸੀਦੋਨੀ ਹਰਮੋਨ ਨੂੰ ਸਿਰਯੋਨ ਪਰ ਅਮੋਰੀ ਉਸ ਨੂੰ ਸਨੀਰ ਆਖਦੇ ਹਨ)
\v 10 ਉਸ ਮੈਦਾਨੀ ਇਲਾਕੇ ਦੇ ਸਾਰੇ ਸ਼ਹਿਰ, ਸਾਰਾ ਗਿਲਆਦ, ਸਾਰਾ ਬਾਸ਼ਾਨ, ਸਲਕਾਹ ਅਤੇ ਅਦਰਈ ਤੱਕ ਦੇ ਸਾਰੇ ਸ਼ਹਿਰ ਜਿਹੜੇ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਸਨ, ਅਸੀਂ ਲੈ ਲਏ
\s5
\v 11 ਸਿਰਫ਼ ਬਾਸ਼ਾਨ ਦਾ ਰਾਜਾ ਓਗ ਹੀ ਰਫ਼ਾਈਆਂ ਦੇ ਬਚੇ ਹੋਇਆਂ ਵਿੱਚੋਂ ਰਹਿ ਗਿਆ ਸੀ । ਵੇਖੋ, ਉਸ ਦਾ ਪਲੰਘ ਜੋ ਲੋਹੇ ਦਾ ਸੀ, ਕੀ ਉਹ ਅੰਮੋਨੀਆਂ ਦੇ ਰੱਬਾਹ ਵਿੱਚ ਨਹੀਂ ਹੈ ? ਮਨੁੱਖ ਦੇ ਹੱਥ ਅਨੁਸਾਰ ਉਸ ਦੀ ਲੰਬਾਈ ਨੌਂ ਹੱਥ ਅਤੇ ਚੌੜਾਈ ਚਾਰ ਹੱਥ ਸੀ ।
\s ਦੇਸ਼ ਦੀ ਭੂਮੀ ਦੀ ਵੰਡ
\r (ਗਿਣਤੀ 32:1-42)
\p
\s5
\v 12 ਜਿਹੜੇ ਦੇਸ਼ ਅਸੀਂ ਉਸ ਸਮੇਂ ਆਪਣੇ ਅਧਿਕਾਰ ਵਿੱਚ ਲੈ ਲਏ ਉਹ ਇਹ ਹਨ, ਅਰਥਾਤ ਅਰੋਏਰ ਤੋਂ ਲੈ ਕੇ ਜਿਹੜਾ ਅਰਨੋਨ ਦੇ ਨਾਲੇ ਉੱਤੇ ਹੈ ਅਤੇ ਸ਼ਹਿਰਾਂ ਦੇ ਨਾਲ ਗਿਲਆਦ ਦੇ ਪਹਾੜੀ ਦੇਸ਼ ਦਾ ਅੱਧਾ ਹਿੱਸਾ, ਜਿਹੜਾ ਮੈਂ ਰਊਬੇਨੀਆਂ ਅਤੇ ਗਾਦੀਆਂ ਨੂੰ ਦੇ ਦਿੱਤਾ
\v 13 ਅਤੇ ਗਿਲਆਦ ਦਾ ਬਚਿਆ ਹੋਇਆ ਹਿੱਸਾ ਅਤੇ ਸਾਰਾ ਬਾਸ਼ਾਨ ਜਿਹੜਾ ਓਗ ਦੇ ਰਾਜ ਦਾ ਸੀ, ਮੈਂ ਮਨੱਸ਼ਹ ਦੇ ਅੱਧੇ ਗੋਤ ਨੂੰ ਦੇ ਦਿੱਤਾ ਅਰਥਾਤ ਸਾਰੇ ਬਾਸ਼ਾਨ ਸਮੇਤ ਅਰਗੋਬ ਦਾ ਸਾਰਾ ਇਲਾਕਾ । (ਬਾਸ਼ਾਨ ਤਾਂ ਰਫ਼ਾਈਆਂ ਦਾ ਦੇਸ਼ ਅਖਵਾਉਂਦਾ ਹੈ )
\s5
\v 14 ਮਨੱਸ਼ੀ ਯਾਈਰ ਨੇ ਅਰਗੋਬ ਦਾ ਸਾਰਾ ਇਲਾਕਾ ਗਮੂਰੀਆਂ ਅਤੇ ਮਆਕਾਤੀਆਂ ਦੀਆਂ ਹੱਦਾਂ ਤੱਕ ਲੈ ਲਿਆ ਅਤੇ ਉਨ੍ਹਾਂ ਦਾ ਨਾਮ ਅਰਥਾਤ ਬਾਸ਼ਾਨ ਦੇ ਨਗਰਾਂ ਦਾ ਨਾਮ ਆਪਣੇ ਨਾਮ ਉੱਤੇ ਹੱਵੋਥਯਾਈਰ ਰੱਖਿਆ, ਜਿਹੜਾ ਅੱਜ ਦੇ ਦਿਨ ਤੱਕ ਹੈ ।
\s5
\v 15 ਗਿਲਆਦ ਮੈਂ ਮਾਕੀਰ ਨੂੰ ਦੇ ਦਿੱਤਾ
\v 16 ਅਤੇ ਰਊਬੇਨੀਆਂ ਅਤੇ ਗਾਦੀਆਂ ਨੂੰ ਮੈਂ ਗਿਲਆਦ ਤੋਂ ਲੈ ਕੇ ਅਰਨੋਨ ਦੇ ਨਾਲੇ ਤੱਕ ਦਾ ਦੇਸ਼ ਦੇ ਦਿੱਤਾ, ਅਰਥਾਤ ਨਾਲੇ ਦੇ ਵਿਚਕਾਰ ਤੋਂ ਉਸ ਦੇ ਕੰਢਿਆਂ ਤੱਕ ਅਤੇ ਯਾਬੋਕ ਦੀ ਨਦੀ ਤੱਕ ਜਿਹੜੀ ਅੰਮੋਨੀਆਂ ਦੀ ਹੱਦ ਹੈ
\s5
\v 17 ਅਤੇ ਕਿੰਨਰਥ ਤੋਂ ਲੈ ਕੇ ਪਿਸਗਾਹ ਦੀ ਢਾਲ ਦੇ ਅਰਾਬਾਹ ਸਮੁੰਦਰ ਤੱਕ, ਜੋ ਖਾਰਾ ਸਮੁੰਦਰ ਵੀ ਅਖਵਾਉਂਦਾ ਹੈ, ਅਰਾਬਾਹ ਅਤੇ ਯਰਦਨ ਦੇ ਪੂਰਬ ਵੱਲ ਦਾ ਸਾਰਾ ਦੇਸ਼ ਵੀ ਮੈਂ ਉਨ੍ਹਾਂ ਨੂੰ ਦੇ ਦਿੱਤਾ ।
\p
\s5
\v 18 ਉਸ ਵੇਲੇ ਮੈਂ ਤੁਹਾਨੂੰ ਹੁਕਮ ਦਿੱਤਾ ਅਤੇ ਆਖਿਆ, "ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਹ ਦੇਸ਼ ਤੁਹਾਡੀ ਵਿਰਾਸਤ ਕਰਕੇ ਦੇ ਦਿੱਤਾ ਹੈ । ਸਾਰੇ ਸੂਰਬੀਰ ਹਥਿਆਰ ਬੰਨ ਕੇ ਆਪਣੇ ਇਸਰਾਏਲੀ ਭਰਾਵਾਂ ਦੇ ਅੱਗੇ-ਅੱਗੇ ਪਾਰ ਲੰਘੋ
\s5
\v 19 ਪਰ ਤੁਹਾਡੀਆਂ ਇਸਤਰੀਆਂ, ਬੱਚੇ ਅਤੇ ਤੁਹਾਡੇ ਵੱਗ, ਕਿਉਂ ਜੋ ਮੈਂ ਜਾਣਦਾ ਹਾਂ ਕਿ ਤੁਹਾਡੇ ਵੱਗ ਵੱਡੇ-ਵੱਡੇ ਹਨ, ਉਹ ਸਾਰੇ ਤੁਹਾਡੇ ਸ਼ਹਿਰਾਂ ਵਿੱਚ ਰਹਿ ਜਾਣ, ਜਿਹੜੇ ਮੈਂ ਤੁਹਾਨੂੰ ਦਿੱਤੇ ਹਨ ।
\v 20 ਜਦ ਤੱਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਅਰਾਮ ਨਾ ਦੇਵੇ, ਜਿਵੇਂ ਉਸਨੇ ਤੁਹਾਨੂੰ ਦਿੱਤਾ ਹੈ ਅਤੇ ਉਹ ਵੀ ਉਸ ਧਰਤੀ ਨੂੰ ਅਧਿਕਾਰ ਵਿੱਚ ਨਾ ਕਰ ਲੈਣ, ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਨੂੰ ਯਰਦਨ ਦੇ ਪਾਰ ਦਿੰਦਾ ਹੈ, ਫੇਰ ਤੁਸੀਂ ਵੀ ਆਪਣੇ-ਆਪਣੇ ਅਧਿਕਾਰ ਦੀ ਭੂਮੀ ਨੂੰ ਮੁੜ ਜਾਇਓ, ਜਿਹੜੀ ਮੈਂ ਤੁਹਾਨੂੰ ਦਿੱਤੀ ਹੈ । "
\s5
\v 21 ਉਸੇ ਵੇਲੇ ਮੈਂ ਯਹੋਸ਼ੁਆ ਨੂੰ ਹੁਕਮ ਦਿੱਤਾ ਅਤੇ ਆਖਿਆ, "ਤੇਰੀਆਂ ਅੱਖਾਂ ਨੇ ਉਹ ਸਭ ਕੁਝ ਵੇਖਿਆ ਹੈ ਜੋ ਯਹੋਵਾਹ ਤੇਰੇ ਪਰਮੇਸ਼ੁਰ ਨੇ ਇਹਨਾਂ ਦੋਹਾਂ ਰਾਜਿਆਂ ਨਾਲ ਕੀਤਾ ਹੈ, ਅਜਿਹਾ ਹੀ ਯਹੋਵਾਹ ਸਾਰੇ ਰਾਜਾਂ ਨਾਲ ਕਰੇਗਾ, ਜਿੱਥੋਂ ਹੋ ਕੇ ਤੂੰ ਪਾਰ ਲੰਘੇਗਾ ।
\v 22 ਤੁਸੀਂ ਉਹਨਾਂ ਕੋਲੋਂ ਨਾ ਡਰੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਆਪ ਹੀ ਤੁਹਾਡੇ ਲਈ ਲੜਦਾ ਹੈ । "
\s ਮੂਸਾ ਨੂੰ ਕਨਾਨ ਵਿੱਚ ਪ੍ਰਵੇਸ਼ ਕਰਨ ਦੀ ਮਨਾਹੀ
\p
\s5
\v 23 ਉਸ ਵੇਲੇ ਮੈਂ ਯਹੋਵਾਹ ਦੇ ਅੱਗੇ ਤਰਲੇ ਕਰ ਕੇ ਬੇਨਤੀ ਕੀਤੀ,
\v 24 "ਹੇ ਪ੍ਰਭੂ ਯਹੋਵਾਹ, ਤੂੰ ਆਪਣੇ ਦਾਸ ਉੱਤੇ ਆਪਣੀ ਵਡਿਆਈ ਅਤੇ ਆਪਣੀ ਸ਼ਕਤੀ ਦਾ ਹੱਥ ਪਰਗਟ ਕਰਨ ਲੱਗਾ ਹੈਂ, ਕਿਉਂ ਜੋ ਅਕਾਸ਼ ਵਿੱਚ ਅਤੇ ਧਰਤੀ ਉੱਤੇ ਕਿਹੜਾ ਦੇਵਤਾ ਹੈ, ਜਿਹੜਾ ਤੇਰੇ ਜਿਹੇ ਕਾਰਜ ਅਤੇ ਤੇਰੇ ਜਿਹੇ ਵੱਡੀ ਸ਼ਕਤੀ ਵਾਲੇ ਕੰਮ ਕਰ ਸਕੇ ?
\v 25 ਕਿਰਪਾ ਕਰਕੇ ਮੈਨੂੰ ਪਾਰ ਲੰਘਣ ਦੇ ਤਾਂ ਜੋ ਮੈਂ ਉਸ ਚੰਗੀ ਧਰਤੀ ਨੂੰ ਜਿਹੜੀ ਯਰਦਨ ਪਾਰ ਹੈ ਅਤੇ ਉਸ ਚੰਗੇ ਪਹਾੜੀ ਦੇਸ਼ ਨੂੰ ਅਤੇ ਲਬਾਨੋਨ ਨੂੰ ਵੇਖ ਸਕਾਂ । "
\s5
\v 26 ਪਰ ਯਹੋਵਾਹ ਤੁਹਾਡੇ ਕਾਰਨ ਮੇਰੇ ਨਾਲ ਗੁਸੇ ਸੀ ਅਤੇ ਮੇਰੀ ਨਾ ਸੁਣੀ । ਯਹੋਵਾਹ ਨੇ ਮੈਨੂੰ ਆਖਿਆ, "ਬੱਸ ਕਰ ! ਫੇਰ ਕਦੀ ਮੇਰੇ ਨਾਲ ਇਹ ਗੱਲ ਨਾ ਛੇੜੀਂ !
\v 27 ਪਿਸਗਾਹ ਦੀ ਟੀਸੀ ਉੱਤੇ ਚੜ੍ਹ ਅਤੇ ਆਪਣੀਆਂ ਅੱਖਾਂ ਪੂਰਬ, ਪੱਛਮ, ਉੱਤਰ ਅਤੇ ਦੱਖਣ ਵੱਲ ਚੁੱਕ ਅਤੇ ਆਪਣੀਆਂ ਅੱਖਾਂ ਨਾਲ ਉਹ ਦੇਸ਼ ਵੇਖ ਲੈ ਕਿਉਂ ਜੋ ਤੂੰ ਇਸ ਯਰਦਨ ਦੇ ਪਾਰ ਨਾ ਲੰਘੇਂਗਾ ।
\s5
\v 28 ਪਰ ਯਹੋਸ਼ੁਆ ਨੂੰ ਹੁਕਮ ਦੇ, ਉਸ ਦਾ ਹੌਂਸਲਾ ਵਧਾ ਅਤੇ ਉਸ ਨੂੰ ਤਕੜਾ ਕਰ ਕਿਉਂ ਜੋ ਉਹ ਇਸ ਪਰਜਾ ਦੇ ਅੱਗੇ-ਅੱਗੇ ਪਾਰ ਲੰਘੇਗਾ ਅਤੇ ਉਹ ਉਨ੍ਹਾਂ ਨੂੰ ਉਹ ਦੇਸ਼ ਜਿਹੜਾ ਤੂੰ ਵੇਖੇਂਗਾ, ਉਨ੍ਹਾਂ ਦੀ ਵਿਰਾਸਤ ਹੋਣ ਲਈ ਦੁਆਵੇਗਾ । "
\v 29 ਤਦ ਅਸੀਂ ਬੈਤ-ਪਓਰ ਦੇ ਸਾਹਮਣੇ ਦੀ ਘਾਟੀ ਵਿੱਚ ਠਹਿਰ ਗਏ ।
\s5
\c 4
\s ਮੂਸਾ ਦਾ ਉਪਦੇਸ਼
\p
\v 1 ਹੇ ਇਸਰਾਏਲ, ਹੁਣ ਉਨ੍ਹਾਂ ਬਿਧੀਆਂ ਅਤੇ ਕਨੂੰਨਾਂ ਨੂੰ ਸੁਣੋ ਜਿਹੜੇ ਮੈਂ ਤੁਹਾਨੂੰ ਸਿਖਾਉਂਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਪੂਰਾ ਕਰੋ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਜਾ ਕੇ ਉਸ ਦੇਸ਼ ਨੂੰ ਅਧਿਕਾਰ ਵਿੱਚ ਲੈ ਲਓ ਜਿਹੜਾ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ ।
\v 2 ਜਿਹੜੇ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਉਨ੍ਹਾਂ ਵਿੱਚ ਨਾ ਤਾਂ ਕੁਝ ਵਧਾਓ ਅਤੇ ਨਾ ਉਨ੍ਹਾਂ ਵਿੱਚੋਂ ਕੁਝ ਘਟਾਓ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ, ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ ।
\s5
\v 3 ਜੋ ਕੁਝ ਯਹੋਵਾਹ ਨੇ ਬਆਲ ਪਓਰ ਦੇ ਕਾਰਨ ਕੀਤਾ ਉਹ ਸਭ ਤੁਹਾਡੀਆਂ ਅੱਖਾਂ ਨੇ ਵੇਖਿਆ ਹੈ, ਕਿਉਂ ਜੋ ਜਿਹੜੇ ਮਨੁੱਖ ਬਆਲ ਪਓਰ ਦੇ ਪਿੱਛੇ ਹੋ ਗਏ ਸਨ, ਉਨ੍ਹਾਂ ਸਾਰਿਆਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਨਾਸ਼ ਕਰ ਦਿੱਤਾ ਹੈ,
\v 4 ਪਰ ਤੁਸੀਂ ਜਿਹੜੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਲ ਬਣੇ ਰਹੇ, ਅੱਜ ਤੱਕ ਸਾਰੇ ਜੀਉਂਦੇ ਹੋ ।
\s5
\v 5 ਵੇਖੋ, ਜਿਵੇਂ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਹੁਕਮ ਦਿੱਤਾ ਸੀ, ਮੈਂ ਤੁਹਾਨੂੰ ਬਿਧੀਆਂ ਅਤੇ ਕਨੂੰਨ ਸਿਖਾਏ ਹਨ ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਜਾਂਦੇ ਹੋ, ਉਨ੍ਹਾਂ ਦੇ ਅਨੁਸਾਰ ਕਰੋ ।
\v 6 ਤੁਸੀਂ ਉਹਨਾਂ ਨੂੰ ਮੰਨੋ ਅਤੇ ਪੂਰੇ ਕਰੋ ਕਿਉਂ ਜੋ ਉਹਨਾਂ ਲੋਕਾਂ ਦੀ ਨਜ਼ਰ ਵਿੱਚ ਤੁਹਾਡੀ ਬੁੱਧੀ ਅਤੇ ਸਮਝ ਇਸੇ ਗੱਲ ਤੋਂ ਪ੍ਰਗਟ ਹੋਵੇਗੀ ਅਰਥਾਤ ਜਿਹੜੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਸੁਣ ਕੇ ਆਖਣਗੇ ਕਿ ਬੇਸ਼ਕ ਇਹ ਵੱਡੀ ਕੌਮ ਬੁੱਧਵਾਨ ਅਤੇ ਸਮਝਦਾਰ ਲੋਕਾਂ ਦੀ ਹੈ ।
\s5
\v 7 ਕਿਉਂ ਜੋ ਕਿਹੜੀ ਅਜਿਹੀ ਵੱਡੀ ਕੌਮ ਹੈ, ਜਿਸ ਦਾ ਪਰਮੇਸ਼ੁਰ ਉਸ ਦੇ ਐਨੇ ਨਜ਼ਦੀਕ ਹੈ, ਜਿਨ੍ਹਾਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਨਜ਼ਦੀਕ ਹੈ, ਜਦ ਕਦੀ ਅਸੀਂ ਉਸ ਦੇ ਅੱਗੇ ਬੇਨਤੀ ਕਰਦੇ ਹਾਂ ?
\v 8 ਅਤੇ ਕਿਹੜੀ ਅਜਿਹੀ ਵੱਡੀ ਕੌਮ ਹੈ ਜਿਸ ਦੇ ਕੋਲ ਅਜਿਹੀ ਧਾਰਮਿਕ ਬਿਧੀਆਂ ਅਤੇ ਕਨੂੰਨ ਹਨ, ਜਿੰਨ੍ਹੀ ਕਿ ਇਹ ਸਾਰੀ ਬਿਵਸਥਾ ਜਿਹੜੀ ਮੈਂ ਅੱਜ ਤੁਹਾਡੇ ਅੱਗੇ ਰੱਖਦਾ ਹਾਂ ?
\p
\s5
\v 9 ਇਸ ਲਈ ਚੌਕਸ ਰਹੋ ਅਤੇ ਆਪਣੇ ਮਨ ਦੀ ਬਹੁਤ ਰਾਖੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਭੁੱਲ ਜਾਉ ਜਿਹੜੀਆਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੀਆਂ ਹਨ ਅਤੇ ਉਹ ਜੀਵਨ ਭਰ ਲਈ ਤੁਹਾਡੇ ਦਿਲ ਵਿੱਚੋਂ ਨਿੱਕਲ ਜਾਣ, ਪਰ ਤੁਸੀਂ ਉਨ੍ਹਾਂ ਨੂੰ ਆਪਣੇ ਪੁੱਤਰਾਂ ਅਤੇ ਪੋਤਿਆਂ ਨੂੰ ਸਿਖਾਇਓ ।
\v 10 ਜਿਸ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਹੋਰੇਬ ਵਿੱਚ ਖੜ੍ਹੇ ਹੋਏ ਸੀ, ਜਦ ਯਹੋਵਾਹ ਨੇ ਮੈਨੂੰ ਆਖਿਆ, "ਲੋਕਾਂ ਨੂੰ ਮੇਰੇ ਲਈ ਇੱਕਠੇ ਕਰ ਅਤੇ ਮੈਂ ਲੋਕਾਂ ਨੂੰ ਆਪਣੀਆਂ ਗੱਲਾਂ ਸੁਣਾਵਾਂਗਾ ਕਿ ਉਹ ਜਦ ਤੱਕ ਧਰਤੀ ਉੱਤੇ ਜੀਉਂਦੇ ਰਹਿਣ ਮੇਰੇ ਤੋਂ ਡਰਨਾ ਸਿੱਖਣ ਅਤੇ ਆਪਣੇ ਬੱਚਿਆਂ ਨੂੰ ਵੀ ਸਿਖਾਉਣ । "
\s5
\v 11 ਤਦ ਤੁਸੀਂ ਨੇੜੇ ਆ ਕੇ ਉਸ ਪਰਬਤ ਦੇ ਹੇਠ ਖੜ੍ਹੇ ਹੋ ਗਏ ਅਤੇ ਉਹ ਪਹਾੜ ਅੱਗ ਨਾਲ ਬਲਦਾ ਸੀ ਅਤੇ ਉਸ ਦੀ ਲੌ ਅਕਾਸ਼ ਤੱਕ ਪਹੁੰਚਦੀ ਸੀ ਅਤੇ ਉਸ ਦੇ ਚੁਫ਼ੇਰੇ ਹਨੇਰਾ, ਬੱਦਲ ਅਤੇ ਕਾਲੀਆਂ ਘਟਾਂ ਸਨ ।
\v 12 ਯਹੋਵਾਹ ਅੱਗ ਦੇ ਵਿੱਚੋਂ ਦੀ ਤੁਹਾਡੇ ਨਾਲ ਬੋਲਿਆ, ਤੁਸੀਂ ਉਸ ਦੇ ਸ਼ਬਦ ਤਾਂ ਸੁਣੇ ਪਰ ਤੁਸੀਂ ਕੋਈ ਸਰੂਪ ਨਾ ਵੇਖਿਆ, ਤੁਸੀਂ ਸਿਰਫ਼ ਅਵਾਜ਼ ਹੀ ਸੁਣੀ ।
\s5
\v 13 ਉਸ ਨੇ ਆਪਣਾ ਨੇਮ ਤੁਹਾਡੇ ਉੱਤੇ ਪਰਗਟ ਕੀਤਾ, ਜਿਸ ਨੂੰ ਪੂਰਾ ਕਰਨ ਦਾ ਹੁਕਮ ਉਸ ਨੇ ਤੁਹਾਨੂੰ ਦਿੱਤਾ ਅਰਥਾਤ ਦਸ ਹੁਕਮ ਅਤੇ ਉਨ੍ਹਾਂ ਨੂੰ ਪੱਥਰ ਦੀਆਂ ਦੋ ਫੱਟੀਆਂ ਉੱਤੇ ਲਿਖ ਦਿੱਤਾ ।
\v 14 ਉਸੇ ਵੇਲੇ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਕਿ ਮੈਂ ਤੁਹਾਨੂੰ ਬਿਧੀਆਂ ਅਤੇ ਕਨੂੰਨ ਸਿਖਾਵਾਂ ਤਾਂ ਜੋ ਤੁਸੀਂ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪੂਰਾ ਕਰੋ, ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਪਾਰ ਜਾਂਦੇ ਹੋ ।
\s ਮੂਰਤੀ ਪੂਜਾ ਦੇ ਵਿਰੁੱਧ ਚੇਤਾਵਨੀ
\p
\s5
\v 15 ਤੁਸੀਂ ਆਪਣੇ ਮਨਾਂ ਦੀ ਬਹੁਤ ਰਾਖੀ ਕਰੋ ਕਿਉਂਕਿ ਜਦ ਯਹੋਵਾਹ ਹੋਰੇਬ ਪਰਬਤ ਉੱਤੇ ਅੱਗ ਦੇ ਵਿਚੋਂ ਦੀ ਤੁਹਾਡੇ ਨਾਲ ਬੋਲਿਆ, ਤਾਂ ਤੁਸੀਂ ਕੋਈ ਸਰੂਪ ਨਾ ਵੇਖਿਆ
\v 16 ਅਜਿਹਾ ਨਾ ਹੋਵੇ ਕਿ ਤੁਸੀਂ ਵਿਗੜ ਕੇ ਆਪਣੇ ਲਈ ਕਿਸੇ ਬੁੱਤ ਦੀ ਘੜ੍ਹੀ ਹੋਈ ਮੂਰਤ ਬਣਾ ਲਓ ਅਰਥਾਤ ਕਿਸੇ ਨਰ-ਨਾਰੀ ਦੀ ਸ਼ਕਲ ਵਿੱਚ,
\v 17 ਜਾਂ ਕਿਸੇ ਜਾਨਵਰ ਦੀ ਸ਼ਕਲ ਜਿਹੜਾ ਧਰਤੀ ਉੱਤੇ ਹੈ ਜਾਂ ਅਕਾਸ਼ ਵਿੱਚ ਉੱਡਣ ਵਾਲੇ ਕਿਸੇ ਪੰਛੀ ਦੀ ਸ਼ਕਲ,
\v 18 ਜਾਂ ਕਿਸੇ ਜ਼ਮੀਨ ਉੱਤੇ ਘਿੱਸਰਨ ਵਾਲੇ ਕਿਸੇ ਜੰਤੂ ਦੀ ਸ਼ਕਲ ਜਾਂ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਰਹਿਣ ਵਾਲੀ ਕਿਸੇ ਮੱਛੀ ਦੀ ਸ਼ਕਲ ਵਿੱਚ,
\s5
\v 19 ਜਾਂ ਫਿਰ ਜਦ ਤੁਸੀਂ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ ਅਤੇ ਜਦ ਤੁਸੀਂ ਸੂਰਜ, ਚੰਦ ਅਤੇ ਤਾਰਿਆਂ ਨੂੰ ਅਰਥਾਤ ਅਕਾਸ਼ ਦੀ ਸਾਰੀ ਸੈਨਾ ਨੂੰ ਵੇਖੋ ਤਾਂ ਭਟਕ ਕੇ ਉਹਨਾਂ ਦੇ ਅੱਗੇ ਮੱਥਾ ਟੇਕੋ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗੋ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਅਕਾਸ਼ ਦੇ ਹੇਠ ਦੇ ਸਾਰੇ ਲੋਕਾਂ ਲਈ ਰੱਖਿਆ ਹੈ ।
\v 20 ਪਰ ਯਹੋਵਾਹ ਨੇ ਤੁਹਾਨੂੰ ਲੋਹੇ ਦੀ ਭੱਠੀ ਵਰਗੇ ਮਿਸਰ ਤੋਂ ਕੱਢਿਆ ਤਾਂ ਜੋ ਤੁਸੀਂ ਉਹ ਦੀ ਨਿੱਜ-ਪਰਜਾ ਹੋਵੋ, ਜਿਵੇਂ ਤੁਸੀਂ ਅੱਜ ਦੇ ਦਿਨ ਹੋ ।
\s5
\v 21 ਤੁਹਾਡੇ ਕਾਰਨ ਯਹੋਵਾਹ ਮੇਰੇ ਨਾਲ ਗੁੱਸੇ ਹੋਇਆ ਅਤੇ ਉਸ ਨੇ ਸਹੁੰ ਖਾਧੀ ਕਿ ਤੂੰ ਯਰਦਨ ਦੇ ਪਾਰ ਨਹੀਂ ਜਾਵੇਂਗਾ ਅਤੇ ਨਾ ਹੀ ਤੂੰ ਉਸ ਚੰਗੇ ਦੇਸ਼ ਵਿੱਚ ਪ੍ਰਵੇਸ਼ ਕਰੇਂਗਾ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ।
\v 22 ਮੈਂ ਤਾਂ ਇਸੇ ਦੇਸ਼ ਵਿੱਚ ਮਰਨਾ ਹੈ । ਮੈਂ ਯਰਦਨ ਦੇ ਪਾਰ ਨਹੀਂ ਜਾ ਸਕਦਾ, ਪਰ ਤੁਸੀਂ ਜਾਉਗੇ ਅਤੇ ਤੁਸੀਂ ਉਸ ਚੰਗੇ ਦੇਸ਼ ਉੱਤੇ ਅਧਿਕਾਰ ਕਰੋਗੇ ।
\s5
\v 23 ਚੌਕਸ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਜਿਹੜਾ ਉਸ ਨੇ ਤੁਹਾਡੇ ਨਾਲ ਬੰਨ੍ਹਿਆ ਹੈ, ਭੁੱਲ ਜਾਓ ਅਤੇ ਆਪਣੇ ਲਈ ਕਿਸੇ ਚੀਜ਼ ਦੀ ਘੜ੍ਹੀ ਹੋਈ ਮੂਰਤ ਬਣਾਓ, ਜਿਸ ਤੋਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਮਨ੍ਹਾ ਕੀਤਾ ਹੈ ।
\v 24 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ । ਉਹ ਇੱਕ ਅਣਖ ਵਾਲਾ ਪਰਮੇਸ਼ੁਰ ਹੈ ।
\p
\s5
\v 25 ਜਦ ਉਸ ਦੇਸ਼ ਵਿੱਚ ਰਹਿੰਦੇ ਹੋਏ ਤੁਹਾਨੂੰ ਬਹੁਤ ਦਿਨ ਹੋ ਜਾਣ ਅਤੇ ਤੁਹਾਡੇ ਪੁੱਤਰ ਤੇ ਪੋਤਰੇ ਪੈਦਾ ਹੋਣ ਅਤੇ ਤੁਸੀਂ ਵਿਗੜ ਕੇ ਆਪਣੇ ਲਈ ਕਿਸੇ ਚੀਜ਼ ਦੀ ਘੜ੍ਹੀ ਹੋਈ ਮੂਰਤ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕਰੋ ਕਿ ਉਹ ਕ੍ਰੋਧਵਾਨ ਹੋਵੇ,
\v 26 ਤਾਂ ਮੈਂ ਅੱਜ ਤੁਹਾਡੇ ਵਿਰੁੱਧ ਅਕਾਸ਼ ਅਤੇ ਧਰਤੀ ਦੀ ਗਵਾਹੀ ਲੈਂਦਾ ਹਾਂ ਕਿ ਉਸ ਦੇਸ਼ ਵਿੱਚੋਂ ਛੇਤੀ ਨਾਲ ਤੁਹਾਡਾ ਪੂਰੀ ਤਰ੍ਹਾਂ ਨਾਸ਼ ਹੋ ਜਾਵੇਗਾ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਤੋਂ ਪਾਰ ਜਾਂਦੇ ਹੋ । ਤੁਹਾਨੂੰ ਉੱਥੇ ਬਹੁਤ ਦਿਨਾਂ ਤੱਕ ਰਹਿਣ ਦਾ ਮੌਕਾ ਨਹੀਂ ਮਿਲੇਗਾ, ਤੁਹਾਡਾ ਪੂਰੀ ਤਰ੍ਹਾਂ ਹੀ ਨਾਸ਼ ਹੋ ਜਾਵੇਗਾ ।
\s5
\v 27 ਯਹੋਵਾਹ ਤੁਹਾਨੂੰ ਦੇਸ਼-ਦੇਸ਼ ਦੇ ਲੋਕਾਂ ਵਿੱਚ ਖਿਲਾਰ ਦੇਵੇਗਾ ਅਤੇ ਜਿਨ੍ਹਾਂ ਲੋਕਾਂ ਦੇ ਵਿੱਚ ਯਹੋਵਾਹ ਤੁਹਾਨੂੰ ਧੱਕ ਦੇਵੇਗਾ, ਉੱਥੇ ਤੁਸੀਂ ਥੋੜ੍ਹੇ ਜਿਹੇ ਰਹਿ ਜਾਓਗੇ ।
\v 28 ਤੁਸੀਂ ਉੱਥੇ ਆਦਮੀ ਦੇ ਹੱਥਾਂ ਦੇ ਬਣਾਏ ਹੋਏ ਲੱਕੜ ਅਤੇ ਪੱਥਰ ਦੇ ਦੇਵਤਿਆਂ ਦੀ ਪੂਜਾ ਕਰੋਗੇ ਜਿਹੜੇ ਨਾ ਵੇਖਦੇ, ਨਾ ਸੁਣਦੇ, ਨਾ ਖਾਂਦੇ ਅਤੇ ਨਾ ਸੁੰਘਦੇ ਹਨ ।
\s5
\v 29 ਫੇਰ ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਕਰੋਗੇ ਅਤੇ ਤੁਸੀਂ ਉਹ ਨੂੰ ਪਾਓਗੇ ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਖੋਜ ਕਰੋਗੇ ।
\s5
\v 30 ਜਦ ਤੁਸੀਂ ਸੰਕਟ ਵਿੱਚ ਪਓ ਅਤੇ ਇਹ ਸਾਰੀਆਂ ਬਿਪਤਾਂ ਤੁਹਾਡੇ ਉੱਤੇ ਆ ਪੈਣ ਤਾਂ ਆਖਰੀ ਦਿਨਾਂ ਵਿੱਚ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਹ ਦੀ ਅਵਾਜ਼ ਸੁਣੋਗੇ,
\v 31 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਇੱਕ ਦਿਆਲੂ ਪਰਮੇਸ਼ੁਰ ਹੈ, ਉਹ ਨਾ ਤਾਂ ਤੁਹਾਨੂੰ ਤਿਆਗੇਗਾ, ਨਾ ਤੁਹਾਡਾ ਨਾਸ਼ ਕਰੇਗਾ ਅਤੇ ਨਾ ਹੀ ਉਸ ਨੇਮ ਨੂੰ ਭੁੱਲੇਗਾ ਜਿਸ ਦੇ ਵਿਖੇ ਉਸ ਨੇ ਤੁਹਾਡੇ ਪਿਉ-ਦਾਦਿਆਂ ਦੇ ਨਾਲ ਸਹੁੰ ਖਾਧੀ ਸੀ ।
\s5
\v 32 ਜਦੋਂ ਤੋਂ ਪਰਮੇਸ਼ੁਰ ਨੇ ਆਦਮੀ ਨੂੰ ਧਰਤੀ ਉੱਤੇ ਉਤਪਤ ਕੀਤਾ, ਉਸ ਸਮੇਂ ਤੋਂ ਲੈ ਕੇ ਆਪਣੇ ਪੈਦਾ ਹੋਣ ਦੇ ਦਿਨ ਤੱਕ ਦੀਆਂ ਗੱਲਾਂ ਪੁੱਛੋ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਦੀਆਂ ਗੱਲਾਂ ਪੁੱਛੋ, ਕੀ ਕਦੀ ਅਜਿਹੀ ਵੱਡੀ ਗੱਲ ਕਦੀ ਹੋਈ ਜਾਂ ਕਦੀ ਸੁਣੀ ਗਈ ਹੈ ?
\v 33 ਕੀ ਕਦੀ ਕਿਸੇ ਪਰਜਾ ਨੇ ਪਰਮੇਸ਼ੁਰ ਦੀ ਅਵਾਜ਼ ਅੱਗ ਦੇ ਵਿੱਚੋਂ ਦੀ ਬੋਲਦੀ ਹੋਈ ਸੁਣੀ ਅਤੇ ਜੀਉਂਦੀ ਰਹੀ, ਜਿਵੇਂ ਤੁਸੀਂ ਸੁਣੀ ਹੈ ?
\s5
\v 34 ਕੀ ਪਰਮੇਸ਼ੁਰ ਨੇ ਕਦੀ ਜਤਨ ਕੀਤਾ ਕਿ ਜਾ ਕੇ ਆਪਣੇ ਲਈ ਇੱਕ ਕੌਮ ਨੂੰ ਦੂਜੀ ਕੌਮ ਦੇ ਵਿੱਚੋਂ ਪਰਤਾਵਿਆਂ, ਨਿਸ਼ਾਨਾਂ, ਅਚਰਜ ਕੰਮਾਂ, ਯੁੱਧ, ਸ਼ਕਤੀਸ਼ਾਲੀ ਹੱਥ, ਪਸਾਰੀ ਹੋਈ ਬਾਂਹ ਅਤੇ ਵੱਡੇ-ਵੱਡੇ ਡਰਾਵਿਆਂ ਨਾਲ ਕੱਢ ਲਿਆਵੇ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੁਹਾਡੇ ਲਈ ਕੀਤਾ ?
\s5
\v 35 ਇਹ ਸਭ ਤੁਹਾਨੂੰ ਵਿਖਾਇਆ ਗਿਆ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ ਅਤੇ ਉਸ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਹੈ ।
\v 36 ਅਕਾਸ਼ ਤੋਂ ਉਸ ਨੇ ਤੁਹਾਨੂੰ ਆਪਣੀ ਅਵਾਜ਼ ਸੁਣਾਈ ਤਾਂ ਜੋ ਉਹ ਤੁਹਾਨੂੰ ਸਿੱਖਿਆ ਦੇਵੇ ਅਤੇ ਧਰਤੀ ਉੱਤੇ ਉਸਨੇ ਆਪਣੀ ਵੱਡੀ ਅੱਗ ਤੁਹਾਡੇ ਉੱਤੇ ਪਰਗਟ ਕੀਤੀ ਅਤੇ ਤੁਸੀਂ ਉਸ ਦੇ ਸ਼ਬਦ ਅੱਗ ਦੇ ਵਿੱਚੋਂ ਦੀ ਸੁਣੇ ।
\s5
\v 37 ਕਿਉਂਕਿ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਪ੍ਰੇਮ ਰੱਖਿਆ ਇਸ ਕਾਰਨ ਉਸ ਨੇ ਉਨ੍ਹਾਂ ਦੇ ਬਾਅਦ ਉਨ੍ਹਾਂ ਦੇ ਵੰਸ਼ ਨੂੰ ਚੁਣਿਆ ਅਤੇ ਤੁਹਾਨੂੰ ਆਪਣੀ ਹਜ਼ੂਰੀ ਨਾਲ ਅਤੇ ਆਪਣੀ ਵੱਡੀ ਸ਼ਕਤੀ ਨਾਲ ਮਿਸਰ ਤੋਂ ਕੱਢ ਲਿਆਇਆ,
\v 38 ਉਹ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇ ਅਤੇ ਤੁਹਾਨੂੰ ਉਨ੍ਹਾਂ ਦੇ ਦੇਸ਼ ਵਿੱਚ ਲਿਆਵੇ ਅਤੇ ਉਨ੍ਹਾਂ ਦੇ ਦੇਸ਼ ਨੂੰ ਤੇਰੀ ਵਿਰਾਸਤ ਬਣਾ ਦੇਵੇ, ਜਿਵੇਂ ਅੱਜ ਦੇ ਦਿਨ ਉਹ ਕਰਦਾ ਹੈ ।
\s5
\v 39 ਇਸ ਲਈ ਅੱਜ ਜਾਣ ਲਓ ਅਤੇ ਆਪਣੇ ਦਿਲਾਂ ਵਿੱਚ ਰੱਖੋ ਕਿ ਉੱਤੇ ਅਕਾਸ਼ ਵਿੱਚ ਅਤੇ ਹੇਠਾਂ ਧਰਤੀ ਉੱਤੇ ਯਹੋਵਾਹ ਹੀ ਪਰਮੇਸ਼ੁਰ ਹੈ, ਹੋਰ ਕੋਈ ਹੈ ਹੀ ਨਹੀਂ ।
\v 40 ਤੁਸੀਂ ਉਸ ਦੀਆਂ ਬਿਧੀਆਂ ਅਤੇ ਹੁਕਮਾਂ ਦੀ ਪਾਲਨਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤਾਂ ਜੋ ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਭਲਾ ਹੋਵੇ ਅਤੇ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਪਰਮੇਸ਼ੁਰ ਤੁਹਾਨੂੰ ਸਦਾ ਲਈ ਦਿੰਦਾ ਹੈ, ਉਸ ਵਿੱਚ ਤੁਹਾਡੀ ਉਮਰ ਲੰਮੀ ਹੋਵੇ ।
\s ਪਨਾਹ ਦੇਣ ਵਾਲੇ ਨਗਰ
\p
\s5
\v 41 ਤਦ ਮੂਸਾ ਨੇ ਯਰਦਨ ਦੇ ਪਾਰ ਪੂਰਬ ਵੱਲ ਤਿੰਨ ਸ਼ਹਿਰ ਵੱਖਰੇ ਕੀਤੇ,
\v 42 ਕਿ ਜੇਕਰ ਕੋਈ ਭੁੱਲ-ਭੁਲੇਖੇ ਆਪਣੇ ਗੁਆਂਢੀ ਨੂੰ ਮਾਰ ਦੇਵੇ ਜਿਸ ਨਾਲ ਉਸ ਦਾ ਪਹਿਲਾਂ ਤੋਂ ਕੋਈ ਵੈਰ ਨਹੀਂ ਸੀ, ਤਾਂ ਉਹ ਉਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜ ਜਾਵੇ ਅਤੇ ਉੱਥੇ ਭੱਜ ਕੇ ਜੀਉਂਦਾ ਰਹੇ:
\v 43 ਅਰਥਾਤ ਰਊਬੇਨੀਆਂ ਦਾ ਬਸਰ ਸ਼ਹਿਰ ਜੋ ਉਜਾੜ ਵਿੱਚ ਉੱਚੇ ਮੈਦਾਨ ਦੇ ਦੇਸ਼ ਵਿੱਚ ਹੈ ਅਤੇ ਗਾਦੀਆਂ ਲਈ ਗਿਲਆਦ ਵਿੱਚ ਰਾਮੋਥ ਅਤੇ ਮਨੱਸ਼ੀਆਂ ਲਈ ਬਾਸ਼ਾਨ ਵਿੱਚ ਗੋਲਾਨ ।
\s ਪਰਮੇਸ਼ੁਰ ਦੀ ਬਿਵਸਥਾ ਦਾ ਪਰਿਚੈ
\p
\s5
\v 44 ਇਹ ਉਹ ਬਿਵਸਥਾ ਹੈ ਜਿਹੜੀ ਮੂਸਾ ਨੇ ਇਸਰਾਏਲੀਆਂ ਦੇ ਅੱਗੇ ਰੱਖੀ
\v 45 ਅਤੇ ਇਹ ਉਹ ਸਾਖੀਆਂ, ਬਿਧੀਆਂ ਅਤੇ ਕਨੂੰਨ ਹਨ, ਜਿਹੜੇ ਮੂਸਾ ਨੇ ਇਸਰਾਏਲੀਆਂ ਨੂੰ ਉਸ ਸਮੇਂ ਦੱਸੇ ਜਦ ਉਹ ਮਿਸਰ ਤੋਂ ਨਿੱਕਲੇ,
\v 46 ਅਰਥਾਤ ਯਰਦਨ ਪਾਰ ਬੈਤਪਓਰ ਦੇ ਸਾਹਮਣੇ ਦੀ ਘਾਟੀ ਵਿੱਚ ਜੋ ਅਮੋਰੀਆਂ ਦੇ ਰਾਜੇ ਸੀਹੋਨ ਦੇ ਦੇਸ਼ ਵਿੱਚ ਸੀ । ਉਹ ਹਸ਼ਬੋਨ ਵਿੱਚ ਵੱਸਦਾ ਸੀ, ਜਿਸ ਨੂੰ ਮੂਸਾ ਅਤੇ ਇਸਰਾਏਲੀਆਂ ਨੇ ਮਾਰਿਆ, ਜਦ ਉਹ ਮਿਸਰ ਤੋਂ ਨਿੱਕਲੇ ਸਨ ।
\s5
\v 47 ਉਨ੍ਹਾਂ ਨੇ ਉਸ ਦੇ ਦੇਸ਼ ਉੱਤੇ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਦੇਸ਼ ਉੱਤੇ ਵੀ ਕਬਜ਼ਾ ਕਰ ਲਿਆ । ਇਹ ਦੋਵੇਂ ਅਮੋਰੀਆਂ ਦੇ ਰਾਜੇ ਸਨ ਅਤੇ ਉਹ ਯਰਦਨ ਦੇ ਪਾਰ ਪੂਰਬ ਵੱਲ ਵੱਸਦੇ ਸਨ ।
\v 48 ਉਨ੍ਹਾਂ ਨੇ ਅਰੋਏਰ ਤੋਂ ਲੈ ਕੇ ਜਿਹੜਾ ਆਰਨੋਨ ਦੇ ਨਾਲੇ ਦੇ ਬੰਨ੍ਹੇ ਉੱਤੇ ਹੈ ਅਤੇ ਸੀਹੋਨ ਪਰਬਤ ਤੱਕ ਜਿਹੜਾ ਹਰਮੋਨ ਵੀ ਅਖਵਾਉਂਦਾ ਹੈ
\v 49 ਅਤੇ ਸਾਰੇ ਅਰਾਬਾਹ ਉੱਤੇ ਯਰਦਨ ਤੋਂ ਪਾਰ ਪੂਰਬ ਵੱਲ ਅਰਥਾਤ ਅਰਾਬਾਹ ਦੇ ਸਮੁੰਦਰ ਤੱਕ ਜਿਹੜਾ ਪਿਸਗਾਹ ਦੀ ਢਾਲ ਹੇਠ ਹੈ, ਕਬਜ਼ਾ ਕਰ ਲਿਆ ।
\s5
\c 5
\s ਦਸ ਹੁਕਮ
\r (ਕੂਚ 20:1-17)
\p
\v 1 ਮੂਸਾ ਨੇ ਸਾਰੇ ਇਸਰਾਏਲ ਨੂੰ ਬੁਲਾ ਕੇ ਆਖਿਆ, "ਹੇ ਇਸਰਾਏਲ, ਇਹਨਾਂ ਬਿਧੀਆਂ ਅਤੇ ਕਾਨੂੰਨਾਂ ਨੂੰ ਸੁਣੋ ਜਿਹੜੇ ਮੈਂ ਅੱਜ ਤੁਹਾਡੇ ਕੰਨਾਂ ਵਿੱਚ ਪਾਉਂਦਾ ਹਾਂ । ਇਹਨਾਂ ਨੂੰ ਸਿੱਖੋ ਅਤੇ ਇਹਨਾਂ ਨੂੰ ਪੂਰਾ ਕਰਨ ਲਈ ਮੰਨੋ ।
\v 2 ਯਹੋਵਾਹ ਸਾਡੇ ਪਰਮੇਸ਼ੁਰ ਨੇ ਹੋਰੇਬ ਵਿੱਚ ਸਾਡੇ ਨਾਲ ਨੇਮ ਬੰਨ੍ਹਿਆ,
\v 3 ਯਹੋਵਾਹ ਨੇ ਇਹ ਨੇਮ ਸਾਡੇ ਪਿਉ-ਦਾਦਿਆਂ ਨਾਲ ਨਹੀਂ ਪਰ ਸਾਡੇ ਨਾਲ ਬੰਨ੍ਹਿਆ, ਸਾਡੇ ਸਾਰਿਆਂ ਨਾਲ ਜਿਹੜੇ ਅੱਜ ਦੇ ਦਿਨ ਸਾਰੇ ਇੱਥੇ ਜੀਉਂਦੇ ਹਾਂ ।
\s5
\v 4 ਯਹੋਵਾਹ ਅੱਗ ਦੇ ਵਿੱਚੋਂ ਦੀ ਪਹਾੜ ਉੱਤੋਂ ਤੁਹਾਡੇ ਨਾਲ ਆਹਮੋ-ਸਾਹਮਣੇ ਹੋ ਕੇ ਬੋਲਿਆ,
\v 5 ਉਸ ਸਮੇਂ ਮੈਂ ਯਹੋਵਾਹ ਦੇ ਅਤੇ ਤੁਹਾਡੇ ਵਿਚਕਾਰ ਖੜ੍ਹਾ ਹੋਇਆ ਤਾਂ ਜੋ ਤੁਹਾਨੂੰ ਯਹੋਵਾਹ ਦਾ ਬਚਨ ਦੱਸਾਂ, ਕਿਉਂ ਜੋ ਤੁਸੀਂ ਅੱਗ ਤੋਂ ਡਰਦੇ ਸੀ ਅਤੇ ਪਹਾੜ ਉੱਤੇ ਨਾ ਚੜ੍ਹੇ ।
\p
\v 6 ਉਸ ਨੇ ਆਖਿਆ, "ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜਿਹੜਾ ਤੈਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ ।
\p
\s5
\v 7 ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ ।
\p
\v 8 ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ, ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ ।
\s5
\v 9 ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ, ਜਿਹੜਾ ਪਿਉ-ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ, ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ,
\v 10 ਪਰ ਜਿਹੜੇ ਮੇਰੇ ਨਾਲ ਪ੍ਰੇਮ ਰੱਖਦੇ ਹਨ ਅਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ, ਉਨ੍ਹਾਂ ਦੇ ਹਜ਼ਾਰਾਂ ਉੱਤੇ ਦਯਾ ਕਰਦਾ ਹਾਂ ।
\p
\s5
\v 11 ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂਕਿ ਜੋ ਕੋਈ ਉਹ ਦਾ ਨਾਮ ਵਿਅਰਥ ਲੈਂਦਾ ਹੈ, ਯਹੋਵਾਹ ਉਸ ਨੂੰ ਨਿਰਦੋਸ਼ ਨਾ ਠਹਿਰਾਵੇਗਾ ।
\p
\s5
\v 12 ਤੂੰ ਸਬਤ ਦੇ ਦਿਨ ਨੂੰ ਪਵਿੱਤਰ ਜਾਣ ਕੇ ਯਾਦ ਰੱਖ, ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ ।
\v 13 ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ-ਧੰਦਾ ਕਰ,
\v 14 ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ । ਉਸ ਦਿਨ ਵਿੱਚ ਤੂੰ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ, ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਬਲਦ, ਨਾ ਤੇਰਾ ਗਧਾ, ਨਾ ਤੇਰਾ ਕੋਈ ਪਸ਼ੂ, ਨਾ ਕੋਈ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ, ਜਿਸ ਨਾਲ ਤੇਰਾ ਦਾਸ ਅਤੇ ਤੇਰੀ ਦਾਸੀ ਵੀ ਤੇਰੇ ਵਾਂਗੂੰ ਅਰਾਮ ਕਰਨ ।
\s5
\v 15 ਯਾਦ ਰੱਖ ਕਿ ਤੂੰ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਬਲਵੰਤ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਤੈਨੂੰ ਕੱਢ ਲਿਆ, ਇਸ ਲਈ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਬਤ ਦੇ ਮੰਨਣ ਦਾ ਹੁਕਮ ਦਿੰਦਾ ਹੈ ।
\p
\s5
\v 16 ਤੂੰ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰ, ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ, ਤਾਂ ਜੋ ਤੇਰੀ ਉਮਰ ਲੰਮੀ ਹੋਵੇ ਅਤੇ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰਾ ਭਲਾ ਹੋਵੇ ।
\p
\s5
\v 17 ਤੂੰ ਖ਼ੂਨ ਨਾ ਕਰ ।
\p
\v 18 ਤੂੰ ਵਿਭਚਾਰ ਨਾ ਕਰ ।
\p
\v 19 ਤੂੰ ਚੋਰੀ ਨਾ ਕਰ ।
\p
\v 20 ਤੂੰ ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ ।
\p
\s5
\v 21 ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ, ਨਾ ਉਹ ਦੇ ਖੇਤ ਦਾ, ਨਾ ਉਹ ਦੇ ਦਾਸ ਦਾ, ਨਾ ਉਹ ਦੀ ਦਾਸੀ ਦਾ, ਨਾ ਉਹ ਦੇ ਬਲਦ ਦਾ, ਨਾ ਉਹ ਦੇ ਖੋਤੇ ਦਾ ਅਤੇ ਨਾ ਹੀ ਆਪਣੇ ਗੁਆਂਢੀ ਦੀ ਕਿਸੇ ਚੀਜ਼ ਦਾ ਲਾਲਚ ਕਰ । "
\p
\s5
\v 22 ਇਹੋ ਸਾਰੇ ਬਚਨ ਯਹੋਵਾਹ ਨੇ ਉਸ ਪਹਾੜ ਉੱਤੇ ਅੱਗ, ਬੱਦਲ ਅਤੇ ਕਾਲੀਆਂ ਘਟਾਂ ਦੇ ਵਿੱਚੋਂ ਦੀ ਹੋ ਕੇ ਤੁਹਾਡੀ ਸਾਰੀ ਸਭਾ ਨੂੰ ਵੱਡੀ ਅਵਾਜ਼ ਨਾਲ ਆਖੇ ਸਨ ਅਤੇ ਹੋਰ ਕੁਝ ਨਾ ਆਖਿਆ ਪਰ ਉਸ ਨੇ ਉਨ੍ਹਾਂ ਨੂੰ ਪੱਥਰ ਦੀਆਂ ਦੋ ਫੱਟੀਆਂ ਉੱਤੇ ਲਿਖ ਕੇ ਮੈਨੂੰ ਦੇ ਦਿੱਤਾ ।
\s ਪਰਮੇਸ਼ੁਰ ਦੇ ਤੇਜ ਤੋਂ ਲੋਕਾਂ ਦਾ ਡਰਨਾ
\r (ਕੂਚ 20:18-21)
\p
\s5
\v 23 ਤਦ ਅਜਿਹਾ ਹੋਇਆ ਕਿ ਜਦ ਤੁਸੀਂ ਉਸ ਅਵਾਜ਼ ਨੂੰ ਉਸ ਹਨੇਰੇ ਵਿੱਚੋਂ ਸੁਣਿਆ, ਜਦ ਪਹਾੜ ਅੱਗ ਨਾਲ ਬਲ ਰਿਹਾ ਸੀ, ਤਾਂ ਤੁਸੀਂ ਅਤੇ ਤੁਹਾਡੇ ਗੋਤਾਂ ਦੇ ਸਾਰੇ ਮੁਖੀਏ ਅਤੇ ਤੁਹਾਡੇ ਬਜ਼ੁਰਗ ਮੇਰੇ ਕੋਲ ਆਏ
\v 24 ਅਤੇ ਤੁਸੀਂ ਆਖਿਆ, "ਵੇਖੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਆਪਣੀ ਮਹਿਮਾ ਅਤੇ ਵਡਿਆਈ ਸਾਡੇ ਉੱਤੇ ਪਰਗਟ ਕੀਤੀ ਹੈ ਅਤੇ ਅਸੀਂ ਉਸ ਦੀ ਅਵਾਜ਼ ਨੂੰ ਅੱਗ ਦੇ ਵਿੱਚੋਂ ਦੀ ਸੁਣਿਆ ਹੈ । ਅੱਜ ਦੇ ਦਿਨ ਅਸੀਂ ਵੇਖਿਆ ਹੈ ਕਿ ਪਰਮੇਸ਼ੁਰ ਮਨੁੱਖ ਨਾਲ ਗੱਲਾਂ ਕਰਦਾ ਹੈ ਅਤੇ ਮਨੁੱਖ ਜੀਉਂਦਾ ਰਹਿੰਦਾ ਹੈ ।
\s5
\v 25 ਇਸ ਲਈ ਹੁਣ ਅਸੀਂ ਕਿਉਂ ਮਰੀਏ ? ਕਿਉਂ ਜੋ ਇਹ ਵੱਡੀ ਅੱਗ ਸਾਨੂੰ ਭਸਮ ਕਰ ਦੇਵੇਗੀ, ਜੇਕਰ ਅਸੀਂ ਫੇਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਅਸੀਂ ਮਰ ਜਾਂਵਾਂਗੇ ।
\v 26 ਕਿਉਂ ਜੋ ਸਾਰੇ ਪ੍ਰਾਣੀਆਂ ਵਿੱਚੋਂ ਕਿਹੜਾ ਹੈ, ਜਿਸ ਨੇ ਜੀਉਂਦੇ ਪਰਮੇਸ਼ੁਰ ਦੀ ਅਵਾਜ਼ ਅੱਗ ਦੇ ਵਿੱਚੋਂ ਦੀ ਬੋਲਦੇ ਹੋਏ ਸੁਣੀ ਹੋਵੇ, ਜਿਵੇਂ ਅਸੀਂ ਸੁਣੀ ਹੈ ਅਤੇ ਜੀਉਂਦਾ ਰਿਹਾ ਹੋਵੇ ?
\v 27 ਤੂੰ ਨਜ਼ਦੀਕ ਜਾ ਅਤੇ ਜੋ ਕੁਝ ਯਹੋਵਾਹ ਸਾਡਾ ਪਰਮੇਸ਼ੁਰ ਆਖੇ ਸੁਣ ਅਤੇ ਫਿਰ ਜੋ ਕੁਝ ਯਹੋਵਾਹ ਸਾਡਾ ਪਰਮੇਸ਼ੁਰ ਤੈਨੂੰ ਆਖੇ ਉਹ ਸਾਨੂੰ ਦੱਸ ਅਤੇ ਅਸੀਂ ਉਹ ਸੁਣਾਂਗੇ ਅਤੇ ਮੰਨਾਂਗੇ । "
\p
\s5
\v 28 ਜਦ ਤੁਸੀਂ ਮੈਨੂੰ ਇਹ ਗੱਲਾਂ ਆਖਦੇ ਸੀ ਤਾਂ ਯਹੋਵਾਹ ਨੇ ਤੁਹਾਡੀਆਂ ਗੱਲਾਂ ਸੁਣੀਆਂ, ਤਦ ਯਹੋਵਾਹ ਨੇ ਮੈਨੂੰ ਆਖਿਆ, "ਮੈਂ ਇਸ ਪਰਜਾ ਦੀਆਂ ਗੱਲਾਂ ਸੁਣੀਆਂ ਹਨ, ਜਿਹੜੀਆਂ ਉਹ ਤੈਨੂੰ ਆਖਦੇ ਹਨ । ਜੋ ਕੁਝ ਉਨ੍ਹਾਂ ਨੇ ਬੋਲਿਆ ਹੈ, ਉਹ ਠੀਕ ਹੈ ।
\v 29 ਭਲਾ ਹੁੰਦਾ ਜੇ ਉਨ੍ਹਾਂ ਵਿੱਚ ਅਜਿਹਾ ਹੀ ਮਨ ਹਮੇਸ਼ਾ ਹੁੰਦਾ ਕਿ ਉਹ ਮੈਥੋਂ ਡਰਦੇ ਅਤੇ ਸਦਾ ਮੇਰੇ ਹੁਕਮਾਂ ਨੂੰ ਮੰਨਦੇ, ਤਾਂ ਜੋ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦਾ ਸਦਾ ਤੱਕ ਭਲਾ ਹੁੰਦਾ ।
\v 30 ਤੂੰ ਜਾ ਕੇ ਉਨ੍ਹਾਂ ਨੂੰ ਆਖ, "ਆਪਣੇ-ਆਪਣੇ ਤੰਬੂਆਂ ਨੂੰ ਮੁੜ ਜਾਓ । "
\s5
\v 31 ਪਰ ਤੂੰ ਇੱਥੇ ਮੇਰੇ ਕੋਲ ਖੜ੍ਹਾ ਹੋ ਜਾ ਅਤੇ ਮੈਂ ਤੈਨੂੰ ਉਹ ਸਾਰਾ ਹੁਕਮਨਾਮਾ, ਬਿਧੀਆਂ ਅਤੇ ਕਨੂੰਨ ਦੱਸਾਂਗਾ, ਜਿਹੜੇ ਤੂੰ ਉਨ੍ਹਾਂ ਨੂੰ ਸਿਖਾਉਣੇ ਹਨ, ਤਾਂ ਜੋ ਉਹ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪੂਰਾ ਕਰਨ ਜਿਹੜਾ ਮੈਂ ਉਨ੍ਹਾਂ ਨੂੰ ਅਧਿਕਾਰ ਕਰਨ ਲਈ ਦਿੰਦਾ ਹਾਂ । "
\s5
\v 32 ਤੁਸੀਂ ਉਨ੍ਹਾਂ ਹੁਕਮਾਂ ਦੀ ਪਾਲਨਾ ਕਰਿਓ ਜਿਹੜੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੇ ਹਨ । ਤੁਸੀਂ ਨਾ ਤਾਂ ਸੱਜੇ ਮੁੜਿਓ ਨਾ ਹੀ ਖੱਬੇ ।
\v 33 ਜਿਸ ਰਾਹ ਉੱਤੇ ਚੱਲਣ ਦਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ, ਉਸ ਸਾਰੇ ਰਾਹ ਚੱਲਦੇ ਰਹੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਤੁਹਾਡਾ ਭਲਾ ਹੋਵੇ ਅਤੇ ਉਸ ਦੇਸ਼ ਵਿੱਚ ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਜਾਂਦੇ ਹੋ, ਤੁਸੀਂ ਬਹੁਤ ਦਿਨਾਂ ਤੱਕ ਜੀਉਂਦੇ ਰਹੋ ।
\s5
\c 6
\s ਮਹਾ-ਆਗਿਆ
\p
\v 1 ਇਹ ਉਹ ਹੁਕਮਨਾਮੇ, ਬਿਧੀਆਂ ਅਤੇ ਕਨੂੰਨ ਹਨ, ਜਿਨ੍ਹਾਂ ਨੂੰ ਤੁਹਾਨੂੰ ਸਿਖਾਉਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਹੈ, ਤਾਂ ਜੋ ਤੁਸੀਂ ਇਨ੍ਹਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਪਾਰ ਜਾਂਦੇ ਹੋ,
\v 2 ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਤੁਸੀਂ, ਤੁਹਾਡੇ ਪੁੱਤਰ ਅਤੇ ਤੁਹਾਡੇ ਪੋਤਰੇ ਜੀਵਨ ਭਰ ਮੰਨਣ, ਤਾਂ ਜੋ ਤੁਹਾਡੇ ਦਿਨ ਲੰਮੇ ਹੋਣ ।
\s5
\v 3 ਹੇ ਇਸਰਾਏਲ, ਸੁਣੋ ਅਤੇ ਇਸੇ ਤਰ੍ਹਾਂ ਹੀ ਕਰਨ ਦਾ ਜਤਨ ਕਰੋ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਜਿਵੇਂ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ, ਤੁਸੀਂ ਉਸ ਦੇਸ਼ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਬਹੁਤ ਹੀ ਵੱਧ ਜਾਓ ।
\p
\s5
\v 4 ਹੇ ਇਸਰਾਏਲ, ਸੁਣੋ ! ਯਹੋਵਾਹ ਸਾਡਾ ਪਰਮੇਸ਼ੁਰ ਇੱਕੋ ਹੀ ਯਹੋਵਾਹ ਹੈ ।
\v 5 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ, ਆਪਣੀ ਸਾਰੀ ਜਾਨ ਅਤੇ ਆਪਣੇ ਸਾਰੇ ਜ਼ੋਰ ਨਾਲ ਪਿਆਰ ਕਰੋ
\s5
\v 6 ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ ।
\v 7 ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ । ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ ।
\s5
\v 8 ਤੁਸੀਂ ਉਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਜਿਹੀਆਂ ਹੋਣ ।
\v 9 ਤੁਸੀਂ ਉਹਨਾਂ ਨੂੰ ਆਪਣੇ ਘਰ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ ।
\s ਅਣ-ਆਗਿਆਕਾਰੀ ਦੇ ਵਿਰੁੱਧ ਚੇਤਾਵਨੀ
\p
\s5
\v 10 ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾਵੇ, ਜਿਸ ਨੂੰ ਤੁਹਾਨੂੰ ਦੇਣ ਦੀ ਉਸਨੇ ਤੁਹਾਡੇ ਪਿਉ-ਦਾਦਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਅਤੇ ਜਦ ਉਹ ਤੈਨੂੰ ਵੱਡੇ ਅਤੇ ਚੰਗੇ ਸ਼ਹਿਰ ਜਿਹੜੇ ਤੁਸੀਂ ਨਹੀਂ ਬਣਾਏ
\v 11 ਅਤੇ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ, ਜਿਹੜੇ ਤੁਸੀਂ ਨਹੀਂ ਭਰੇ ਅਤੇ ਪੁੱਟੇ ਹੋਏ ਹੌਦ ਜਿਹੜੇ ਤੁਸੀਂ ਨਹੀਂ ਪੁੱਟੇ, ਅੰਗੂਰੀ ਬਾਗ ਅਤੇ ਜ਼ੈਤੂਨ ਦੇ ਰੁੱਖ ਜਿਹੜੇ ਤੁਸੀਂ ਨਹੀਂ ਲਾਏ ਦੇਵੇਗਾ, ਜਿਨ੍ਹਾਂ ਤੋਂ ਤੁਸੀਂ ਖਾਓਗੇ ਅਤੇ ਰੱਜ ਜਾਓਗੇ,
\v 12 ਤਦ ਤੁਸੀਂ ਚੌਕਸ ਰਹਿਓ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਯਹੋਵਾਹ ਨੂੰ ਭੁੱਲ ਜਾਉ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹੈ ।
\s5
\v 13 ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ, ਉਸ ਦੀ ਸੇਵਾ ਕਰੋ ਅਤੇ ਉਸ ਦੇ ਨਾਮ ਦੀ ਸਹੁੰ ਖਾਓ ।
\v 14 ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਇਓ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਜਿਹੜੇ ਤੁਹਾਡੇ ਆਲੇ-ਦੁਆਲੇ ਹਨ,
\v 15 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ, ਜੋ ਤੁਹਾਡੇ ਵਿਚਕਾਰ ਹੈ, ਇੱਕ ਅਣਖ ਵਾਲਾ ਪਰਮੇਸ਼ੁਰ ਹੈ, ਅਜਿਹਾ ਨਾ ਹੋਵੇ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਕ੍ਰੋਧ ਤੁਹਾਡੇ ਉੱਤੇ ਭੜਕੇ ਅਤੇ ਉਹ ਤੁਹਾਨੂੰ ਧਰਤੀ ਉੱਤੋਂ ਮਿਟਾ ਦੇਵੇ ।
\p
\s5
\v 16 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈਣਾ, ਜਿਵੇਂ ਤੁਸੀਂ ਮੱਸਾਹ ਵਿੱਚ ਕੀਤਾ ਸੀ ।
\v 17 ਤੁਸੀਂ ਜ਼ਰੂਰ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ, ਉਸ ਦੀਆਂ ਸਾਖੀਆਂ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਕਰਿਓ, ਜਿਨ੍ਹਾਂ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਹੈ ।
\s5
\v 18 ਜੋ ਕੁਝ ਯਹੋਵਾਹ ਦੀ ਨਿਗਾਹ ਵਿੱਚ ਠੀਕ ਅਤੇ ਚੰਗਾ ਹੈ, ਤੁਸੀਂ ਉਹ ਹੀ ਕਰਿਓ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਉਸ ਚੰਗੇ ਦੇਸ਼ ਵਿੱਚ ਜਾ ਕੇ ਉਸ ਉੱਤੇ ਅਧਿਕਾਰ ਕਰੋ, ਜਿਸ ਦੀ ਸਹੁੰ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ
\v 19 ਅਤੇ ਉਹ ਤੁਹਾਡੇ ਸਾਰੇ ਵੈਰੀਆਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇਗਾ, ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ ।
\p
\s5
\v 20 ਜਦ ਅੱਗੇ ਨੂੰ ਤੁਹਾਡੇ ਪੁੱਤਰ ਤੁਹਾਨੂੰ ਪੁੱਛਣ ਕਿ ਉਹਨਾਂ ਸਾਖੀਆਂ, ਬਿਧੀਆਂ ਅਤੇ ਕਨੂੰਨਾਂ ਦਾ ਕੀ ਉਦੇਸ਼ ਹੈ ਜਿਨ੍ਹਾਂ ਦਾ ਸਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਸੀ ?
\v 21 ਤਦ ਤੁਸੀਂ ਆਪਣੇ ਪੁੱਤਰਾਂ ਨੂੰ ਦੱਸਿਓ, ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸੀ ਅਤੇ ਯਹੋਵਾਹ ਸਾਨੂੰ ਮਿਸਰ ਤੋਂ ਬਲਵੰਤ ਹੱਥ ਨਾਲ ਕੱਢ ਲਿਆਇਆ ।
2019-01-21 18:09:29 +00:00
\v 22 ਯਹੋਵਾਹ ਨੇ ਮਿਸਰ ਵਿੱਚ ਫ਼ਿਰਊਨ ਅਤੇ ਉਸ ਦੇ ਸਾਰੇ ਘਰਾਣੇ ਨਾਲ ਸਾਡੇ ਵੇਖਦਿਆਂ, ਵੱਡੇ ਅਤੇ ਦੁੱਖਦਾਇਕ ਨਿਸ਼ਾਨ ਅਤੇ ਅਚੰਭੇ ਵਿਖਾਲੇ
2018-02-06 22:09:03 +00:00
\v 23 ਅਤੇ ਸਾਨੂੰ ਉੱਥੋਂ ਕੱਢ ਲਿਆਇਆ ਤਾਂ ਜੋ ਉਹ ਸਾਨੂੰ ਇਸ ਦੇਸ਼ ਦੇ ਅੰਦਰ ਲਿਆਵੇ ਅਤੇ ਇਹ ਧਰਤੀ ਸਾਨੂੰ ਦੇਵੇ, ਜਿਸ ਦੀ ਸਹੁੰ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਖਾਧੀ ਸੀ ।
\s5
\v 24 ਯਹੋਵਾਹ ਨੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਪੂਰਾ ਕਰਨ ਦਾ ਸਾਨੂੰ ਹੁਕਮ ਦਿੱਤਾ ਸੀ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਜੀਵਨ ਭਰ ਡਰੀਏ, ਤਾਂ ਜੋ ਸਾਡਾ ਭਲਾ ਹੋਵੇ ਅਤੇ ਉਹ ਸਾਨੂੰ ਜੀਉਂਦਾ ਰੱਖੇ, ਜਿਵੇਂ ਅੱਜ ਦੇ ਦਿਨ ਤੱਕ ਰੱਖਿਆ ਹੈ ।
\v 25 ਜੇਕਰ ਅਸੀਂ ਇਹਨਾਂ ਸਾਰਿਆਂ ਹੁਕਮਾਂ ਨੂੰ ਜਿਨ੍ਹਾਂ ਦਾ ਉਸ ਨੇ ਹੁਕਮ ਦਿੱਤਾ ਸੀ, ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਚੰਗੀ ਤਰ੍ਹਾਂ ਮੰਨੀਏ ਤਾਂ ਇਹ ਸਾਡੇ ਲਈ ਧਰਮ ਠਹਿਰੇਗਾ ।
\s5
\c 7
\s ਪ੍ਰਭੂ ਦੀ ਚੁਣੀ ਹੋਈ ਪਰਜਾ
\r (ਕੂਚ 34:11-16)
\p
\v 1 ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ ਅਤੇ ਤੁਹਾਡੇ ਅੱਗਿਓਂ ਬਹੁਤ ਸਾਰੀਆਂ ਕੌਮਾਂ ਨੂੰ ਪੁੱਟ ਸੁੱਟੇ ਅਰਥਾਤ ਹਿੱਤੀ, ਗਿਰਗਾਸ਼ੀ, ਅਮੋਰੀ, ਕਨਾਨੀ, ਫਰਿੱਜੀ, ਹਿੱਵੀ ਅਤੇ ਯਬੂਸੀ ਨਾਂ ਦੀਆਂ ਸੱਤ ਕੌਮਾਂ ਨੂੰ ਜਿਹੜੀਆਂ ਤੁਹਾਡੇ ਨਾਲੋਂ ਵੱਧ ਅਤੇ ਬਲਵੰਤ ਹਨ
\s5
\v 2 ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਹਰਾ ਦੇਵੇ ਤਾਂ ਤੁਸੀਂ ਉਹਨਾਂ ਨੂੰ ਮਾਰ ਸੁੱਟਿਓ । ਤੁਸੀਂ ਉਹਨਾਂ ਦਾ ਪੂਰੀ ਤਰ੍ਹਾਂ ਨਾਸ਼ ਕਰ ਦਿਓ, ਤੁਸੀਂ ਨਾ ਉਹਨਾਂ ਨਾਲ ਨੇਮ ਬੰਨ੍ਹਿਓ ਅਤੇ ਨਾ ਹੀ ਉਹਨਾਂ ਉੱਤੇ ਤਰਸ ਖਾਇਓ,
\v 3 ਨਾ ਉਹਨਾਂ ਨਾਲ ਵਿਆਹ ਕਰਿਓ ਅਤੇ ਨਾ ਕੋਈ ਉਹਨਾਂ ਦੇ ਪੁੱਤਰ ਨੂੰ ਆਪਣੀ ਧੀ ਦੇਵੇ, ਨਾ ਕੋਈ ਆਪਣੇ ਪੁੱਤਰ ਲਈ ਉਹਨਾਂ ਦੀ ਧੀ ਲਵੇ,
\s5
\v 4 ਕਿਉਂ ਜੋ ਉਹ ਤੁਹਾਡੇ ਪੁੱਤਰਾਂ ਨੂੰ ਮੇਰੇ ਪਿੱਛੇ ਚੱਲਣ ਤੋਂ ਹਟਾ ਦੇਣਗੀਆਂ, ਤਾਂ ਜੋ ਉਹ ਦੂਜੇ ਦੇਵਤਿਆਂ ਦੀ ਪੂਜਾ ਕਰਨ, ਇਸ ਕਾਰਨ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕੇਗਾ ਅਤੇ ਉਹ ਝੱਟ ਪੱਟ ਤੁਹਾਡਾ ਨਾਸ਼ ਕਰ ਦੇਵੇਗਾ ।
\v 5 ਪਰ ਤੁਸੀਂ ਉਹਨਾਂ ਨਾਲ ਅਜਿਹਾ ਵਰਤਾਉ ਕਰਿਓ: ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦਿਓ, ਉਹਨਾਂ ਦੀ ਅਸੇਰਾਹ ਦੇਵੀ ਦੇ ਟੁੰਡਾਂ ਨੂੰ ਵੱਢ ਸੁੱਟਿਓ ਅਤੇ ਉਹਨਾਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦਿਓ ।
\s5
\v 6 ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੁਣ ਲਿਆ ਹੈ ਕਿ ਤੁਸੀਂ ਧਰਤੀ ਦੇ ਸਾਰੇ ਲੋਕਾਂ ਵਿੱਚੋਂ ਉਸ ਦੀ ਨਿੱਜ-ਪਰਜਾ ਹੋਵੋ ।
\s5
\v 7 ਯਹੋਵਾਹ ਨੇ ਤੁਹਾਡੇ ਨਾਲ ਪ੍ਰੇਮ ਕਰਕੇ ਤੁਹਾਨੂੰ ਇਸ ਕਾਰਨ ਨਹੀਂ ਚੁਣਿਆ ਕਿ ਤੁਸੀਂ ਗਿਣਤੀ ਵਿੱਚ ਸਾਰੇ ਲੋਕਾਂ ਨਾਲੋਂ ਜ਼ਿਆਦਾ ਸੀ, ਤੁਸੀਂ ਤਾਂ ਸਾਰੇ ਲੋਕਾਂ ਵਿਚੋਂ ਥੋੜ੍ਹੇ ਜਿਹੇ ਸੀ,
\v 8 ਪਰ ਇਸ ਲਈ ਕਿ ਯਹੋਵਾਹ ਨੇ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਉਸ ਨੇ ਉਸ ਸਹੁੰ ਦੀ ਪਾਲਨਾ ਕੀਤੀ, ਜਿਹੜੀ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ, ਇਸ ਕਾਰਨ ਯਹੋਵਾਹ ਤੁਹਾਨੂੰ ਬਲਵੰਤ ਹੱਥ ਨਾਲ ਕੱਢ ਕੇ ਬਾਹਰ ਲੈ ਆਇਆ ਅਤੇ ਤੁਹਾਨੂੰ ਗੁਲਾਮੀ ਦੇ ਘਰ ਤੋਂ ਅਰਥਾਤ ਮਿਸਰ ਦੇ ਰਾਜੇ ਫ਼ਿਰਊਨ ਦੇ ਹੱਥੋਂ ਛੁਟਕਾਰਾ ਦਿੱਤਾ ।
\s5
\v 9 ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਪਰਮੇਸ਼ੁਰ ਹੈ, ਉਹ ਆਪਣੇ ਬਚਨ ਦਾ ਪੱਕਾ ਪਰਮੇਸ਼ੁਰ ਹੈ ਅਤੇ ਨੇਮ ਦੀ ਪਾਲਨਾ ਕਰਨ ਵਾਲਾ ਹੈ ਅਤੇ ਹਜ਼ਾਰਾਂ ਪੀੜ੍ਹੀਆਂ ਤੱਕ ਉਨ੍ਹਾਂ ਉੱਤੇ ਦਯਾ ਕਰਦਾ ਹੈ, ਜਿਹੜੇ ਉਸ ਦੇ ਨਾਲ ਪ੍ਰੇਮ ਕਰਦੇ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਨ ।
\v 10 ਉਹ ਆਪਣੇ ਵੈਰੀਆਂ ਦੇ ਵੇਖਦਿਆਂ ਹੀ ਉਹਨਾਂ ਦਾ ਨਾਸ਼ ਕਰ ਕੇ ਬਦਲਾ ਦਿੰਦਾ ਹੈ ਅਤੇ ਉਹ ਆਪਣੇ ਵੈਰੀਆਂ ਵਿਖੇ ਢਿੱਲ ਨਾ ਲਾਵੇਗਾ ਪਰ ਉਨ੍ਹਾਂ ਦੇ ਵੇਖਦਿਆਂ-ਵੇਖਦਿਆਂ ਹੀ ਉਹਨਾਂ ਨੂੰ ਬਦਲਾ ਦੇਵੇਗਾ ।
\v 11 ਇਸ ਲਈ ਤੁਸੀਂ ਉਸ ਹੁਕਮਨਾਮੇ, ਬਿਧੀਆਂ, ਅਤੇ ਕਨੂੰਨਾਂ ਦੀ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ, ਪੂਰੇ ਕਰ ਕੇ ਪਾਲਨਾ ਕਰੋ ।
\s ਆਗਿਆਕਾਰੀ ਦੀਆਂ ਬਰਕਤਾਂ
\r (ਬਿਵਸਥਾ ਸਾਰ 28:1-14)
\p
\s5
\v 12 ਅਜਿਹਾ ਹੋਵੇਗਾ ਕਿ ਇਸ ਕਾਰਨ ਕਿ ਤੁਸੀਂ ਇਹਨਾਂ ਕਨੂੰਨਾਂ ਨੂੰ ਸੁਣਦੇ ਅਤੇ ਪੂਰਾ ਕਰ ਕੇ ਉਹਨਾਂ ਦੀ ਪਾਲਣਾ ਕਰਦੇ ਹੋ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਨੇਮ ਨੂੰ ਅਤੇ ਉਸ ਦਯਾ ਨੂੰ ਜਿਹੜੀ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਸਹੁੰ ਖਾ ਕੇ ਕੀਤੀ ਸੀ, ਕਾਇਮ ਰੱਖੇਗਾ ।
\v 13 ਉਹ ਤੁਹਾਡੇ ਨਾਲ ਪ੍ਰੇਮ ਕਰੇਗਾ, ਤੁਹਾਨੂੰ ਬਰਕਤ ਦੇਵੇਗਾ ਅਤੇ ਤੁਹਾਡਾ ਵਾਧਾ ਕਰੇਗਾ । ਉਹ ਤੁਹਾਡੀ ਕੁੱਖ ਦੇ ਫਲ, ਤੁਹਾਡੀ ਜ਼ਮੀਨ ਦੇ ਫਲ, ਤੁਹਾਡੇ ਅੰਨ, ਤੁਹਾਡੀ ਨਵੀਂ ਮਧ, ਤੁਹਾਡੇ ਤੇਲ ਨੂੰ, ਚੌਣਿਆਂ ਦੇ ਬੱਚਿਆ ਨੂੰ ਅਤੇ ਇੱਜੜ ਦੇ ਲੇਲਿਆਂ ਨੂੰ ਉਸ ਜ਼ਮੀਨ ਉੱਤੇ ਜਿਸ ਨੂੰ ਦੇਣ ਦੀ ਸਹੁੰ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ, ਬਰਕਤ ਦੇਵੇਗਾ ।
\s5
2019-01-21 18:09:29 +00:00
\v 14 ਤੁਸੀਂ ਸਾਰਿਆਂ ਲੋਕਾਂ ਵਿੱਚੋਂ ਮੁਬਾਰਕ ਹੋਵੋਗੇ । ਤੁਹਾਡੇ ਵਿੱਚੋਂ ਨਾ ਕੋਈ ਪੁਰਖ ਅਤੇ ਨਾ ਕੋਈ ਇਸਤਰੀ ਬੇ-ਔਲਾਦ ਰਹੇਗੀ ਅਤੇ ਨਾ ਹੀ ਤੁਹਾਡੇ ਡੰਗਰਾਂ ਵਿੱਚੋਂ ਕੋਈ ।
2018-02-06 22:09:03 +00:00
\v 15 ਯਹੋਵਾਹ ਤੁਹਾਡੀਆਂ ਸਾਰੀਆਂ ਬਿਮਾਰੀਆਂ ਤੁਹਾਡੇ ਤੋਂ ਦੂਰ ਕਰ ਦੇਵੇਗਾ ਅਤੇ ਮਿਸਰ ਦੇ ਸਾਰੇ ਬੁਰੇ ਰੋਗ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ, ਤੁਹਾਨੂੰ ਨਾ ਲਾਵੇਗਾ ਪਰ ਉਹ ਉਨ੍ਹਾਂ ਨੂੰ ਉਹਨਾਂ ਦੇ ਉੱਤੇ ਪਾਵੇਗਾ ਜਿਹੜੇ ਤੁਹਾਡੇ ਤੋਂ ਵੈਰ ਰੱਖਦੇ ਹਨ ।
\s5
\v 16 ਤੁਸੀਂ ਉਹਨਾਂ ਸਾਰਿਆਂ ਲੋਕਾਂ ਨੂੰ ਨਾਸ਼ ਕਰ ਸੁੱਟੋਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ । ਤੁਹਾਡੀਆਂ ਅੱਖਾਂ ਉਹਨਾਂ ਉੱਤੇ ਤਰਸ ਨਾ ਖਾਣ, ਨਾ ਹੀ ਤੁਸੀਂ ਉਹਨਾਂ ਦੇ ਦੇਵਤਿਆਂ ਦੀ ਪੂਜਾ ਕਰਿਓ ਕਿਉਂ ਜੋ ਉਹ ਤੁਹਾਡੇ ਲਈ ਇੱਕ ਫਾਹੀ ਹੋਣਗੇ ।
\s5
\v 17 ਜੇ ਤੁਸੀਂ ਆਪਣੇ ਦਿਲਾਂ ਵਿੱਚ ਆਖੋ, "ਇਹ ਕੌਮਾਂ ਸਾਡੇ ਨਾਲੋਂ ਬਹੁਤੀਆਂ ਹਨ, ਅਸੀਂ ਉਹਨਾਂ ਉੱਤੇ ਕਿਵੇਂ ਕਾਬੂ ਕਰ ਸਕਦੇ ਹਾਂ ? "
\v 18 ਤੁਸੀਂ ਉਹਨਾਂ ਤੋਂ ਨਾ ਡਰਿਓ । ਤੁਸੀਂ ਉਹ ਸਭ ਕੁਝ ਚੰਗੀ ਤਰ੍ਹਾਂ ਯਾਦ ਰੱਖਿਓ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਫ਼ਿਰਊਨ ਨਾਲ ਅਤੇ ਸਾਰੇ ਮਿਸਰੀਆਂ ਨਾਲ ਕੀਤਾ ਸੀ ।
\v 19 ਉਹ ਵੱਡੇ ਪਰਤਾਵੇ ਜਿਨ੍ਹਾਂ ਨੂੰ ਤੁਹਾਡੀਆਂ ਅੱਖਾਂ ਨੇ ਵੇਖਿਆ ਅਤੇ ਉਹ ਨਿਸ਼ਾਨ, ਅਚਰਜ ਕੰਮ, ਬਲਵੰਤ ਹੱਥ ਅਤੇ ਪਸਾਰੀ ਹੋਈ ਬਾਂਹ ਜਿਸ ਦੇ ਨਾਲ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕੱਢ ਲਿਆਇਆ, ਯਹੋਵਾਹ ਤੁਹਾਡਾ ਪਰਮੇਸ਼ੁਰ ਸਾਰਿਆਂ ਲੋਕਾਂ ਨਾਲ ਜਿਨ੍ਹਾਂ ਤੋਂ ਤੁਸੀਂ ਡਰਦੇ ਹੋ, ਇਸੇ ਤਰ੍ਹਾਂ ਹੀ ਕਰੇਗਾ ।
\s5
2019-01-21 18:09:29 +00:00
\v 20 ਸਗੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਵਿੱਚ ਡੇਹਮੂ ਭੇਜੇਗਾ, ਜਦ ਤੱਕ ਕਿ ਉਹ ਜਿਹੜੇ ਬਚ ਜਾਣ ਅਤੇ ਉਹ ਜਿਹੜੇ ਆਪਣੇ ਆਪ ਨੂੰ ਲੁਕਾਉਣਗੇ, ਤੁਹਾਡੇ ਸਾਹਮਣਿਓਂ ਨਾਸ਼ ਨਾ ਹੋ ਜਾਣ ।
2018-02-06 22:09:03 +00:00
\v 21 ਤੁਸੀਂ ਉਹਨਾਂ ਤੋਂ ਭੈ ਨਾ ਖਾਇਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਚਕਾਰ ਹੈ । ਉਹ ਇੱਕ ਵੱਡਾ ਅਤੇ ਭੈ ਦਾਇਕ ਪਰਮੇਸ਼ੁਰ ਹੈ ।
\v 22 ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਹੌਲੀ-ਹੌਲੀ ਕੱਢੇਗਾ । ਤੁਸੀਂ ਉਨ੍ਹਾਂ ਨੂੰ ਇੱਕ ਦਮ ਨਾਸ਼ ਨਾ ਕਰਿਓ, ਕਿਤੇ ਅਜਿਹਾ ਨਾ ਹੋਵੇ ਕਿ ਜੰਗਲੀ ਜਾਨਵਰ ਤੁਹਾਡੇ ਨਾਲੋਂ ਵੱਧ ਹੋ ਜਾਣ ।
\s5
\v 23 ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗੇ ਹਰਾ ਦੇਵੇਗਾ ਅਤੇ ਵੱਡੀ ਘਬਰਾਹਟ ਨਾਲ ਉਹਨਾਂ ਨੂੰ ਘਬਰਾ ਦੇਵੇਗਾ, ਜਦ ਤੱਕ ਕਿ ਉਹਨਾਂ ਦਾ ਨਾਸ਼ ਨਾ ਹੋ ਜਾਵੇ ।
\v 24 ਉਹ ਉਹਨਾਂ ਦੇ ਰਾਜਿਆਂ ਨੂੰ ਤੁਹਾਡੇ ਹੱਥ ਵਿੱਚ ਦੇ ਦੇਵੇਗਾ ਅਤੇ ਤੁਸੀਂ ਉਹਨਾਂ ਦਾ ਨਾਂ ਅਕਾਸ਼ ਦੇ ਹੇਠੋਂ ਮਿਟਾ ਦੇਣਾ ਅਤੇ ਕੋਈ ਮਨੁੱਖ ਤੁਹਾਡੇ ਸਾਹਮਣੇ ਠਹਿਰ ਨਾ ਸਕੇਗਾ ਐਥੋਂ ਤੱਕ ਕਿ ਤੁਸੀਂ ਉਹਨਾਂ ਦਾ ਨਾਸ਼ ਕਰ ਸੁੱਟੋਗੇ ।
\s5
\v 25 ਤੁਸੀਂ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਸੁੱਟਿਓ ਅਤੇ ਤੁਸੀਂ ਉਸ ਚਾਂਦੀ ਅਤੇ ਸੋਨੇ ਦਾ ਲੋਭ ਨਾ ਕਰਿਓ ਜਿਹੜਾ ਉਹਨਾਂ ਦੇ ਉੱਤੇ ਹੈ, ਅਤੇ ਨਾ ਹੀ ਉਸ ਨੂੰ ਆਪਣੇ ਲਈ ਲਿਓ, ਕਿਤੇ ਤੁਸੀਂ ਉਹਨਾਂ ਦੇ ਫੰਦੇ ਵਿੱਚ ਫਸ ਜਾਓ, ਕਿਉਂ ਜੋ ਇਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਇੱਕ ਘਿਣਾਉਣੀ ਚੀਜ਼ ਹੈ ।
\v 26 ਤੁਸੀਂ ਕੋਈ ਘਿਣਾਉਣੀ ਚੀਜ਼ ਆਪਣੇ ਘਰ ਨੂੰ ਨਾ ਲਿਆਓ ਕਿਤੇ ਤੁਸੀਂ ਉਸ ਦੀ ਤਰ੍ਹਾਂ ਘਿਣਾਉਣੇ ਹੋ ਜਾਓ । ਤੁਸੀਂ ਉਸ ਤੋਂ ਨਫ਼ਰਤ ਹੀ ਨਫ਼ਰਤ ਅਤੇ ਘਿਣ ਹੀ ਘਿਣ ਕਰਿਓ ਕਿਉਂ ਜੋ ਉਹ ਇੱਕ ਘਿਣਾਉਣੀ ਚੀਜ਼ ਹੈ ।
\s5
\c 8
\s ਉੱਤਮ ਦੇਸ਼
\p
\v 1 ਤੁਸੀਂ ਇਸ ਸਾਰੇ ਹੁਕਮਨਾਮੇ ਦੀ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਪੂਰਾ ਕਰਨ ਦੀ ਪਾਲਣਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਤੁਸੀਂ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰੋ, ਜਿਸ ਦੀ ਸਹੁੰ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ ।
\v 2 ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖਿਓ ਜਿਸ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲੀ ਸਾਲ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਤਾਂ ਜੋ ਉਹ ਤੁਹਾਨੂੰ ਅਧੀਨ ਹੋਣਾ ਸਿਖਾਵੇ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾਂ ਉੱਤੇ ਚੱਲੋਗੇ ਵੀ ਕਿ ਨਹੀਂ ?
\s5
\v 3 ਉਸ ਨੇ ਤੁਹਾਨੂੰ ਅਧੀਨ ਕੀਤਾ, ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਤੁਹਾਨੂੰ ਉਹ ਮੰਨਾ ਖਿਲਾਇਆ, ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਤਾਂ ਜੋ ਤੁਹਾਨੂੰ ਸਿਖਾਵੇ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰ ਇੱਕ ਵਾਕ ਨਾਲ ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲਦਾ ਹੈ, ਮਨੁੱਖ ਜੀਉਂਦਾ ਰਹੇਗਾ ।
\s5
\v 4 ਇਨ੍ਹਾਂ ਚਾਲੀ ਸਾਲਾਂ ਵਿੱਚ ਨਾ ਤੁਹਾਡੇ ਬਸਤਰ ਪੁਰਾਣੇ ਹੋਏ ਅਤੇ ਨਾ ਹੀ ਤੁਹਾਡੇ ਪੈਰ ਸੁੱਜੇ ।
\v 5 ਤੁਸੀਂ ਆਪਣੇ ਮਨ ਵਿੱਚ ਵਿਚਾਰ ਕਰੋ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਤਾੜਨਾ ਦਿੰਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤਾੜਨਾ ਦਿੰਦਾ ਰਿਹਾ ।
\v 6 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ ਤਾਂ ਜੋ ਉਸ ਦੇ ਰਾਹਾਂ ਉੱਤੇ ਚੱਲੋ ਅਤੇ ਉਸ ਤੋਂ ਡਰਦੇ ਰਹੋ,
\s5
\v 7 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇੱਕ ਚੰਗੇ ਦੇਸ਼ ਵਿੱਚ ਲੈ ਕੇ ਜਾ ਰਿਹਾ ਹੈ, ਇੱਕ ਅਜਿਹਾ ਦੇਸ਼ ਜਿੱਥੇ ਪਾਣੀ ਦੇ ਨਾਲੇ, ਚਸ਼ਮੇ ਅਤੇ ਡੂੰਘੇ ਸੋਤੇ ਹਨ, ਜਿਹੜੇ ਘਾਟੀਆਂ ਅਤੇ ਪਹਾੜਾਂ ਵਿੱਚ ਵਗਦੇ ਹਨ,
\v 8 ਇੱਕ ਅਜਿਹਾ ਦੇਸ਼ ਜਿੱਥੇ ਕਣਕ, ਜੌਂ, ਅੰਗੂਰ, ਹੰਜ਼ੀਰ ਅਤੇ ਅਨਾਰ ਹੁੰਦੇ ਹਨ, ਇੱਕ ਅਜਿਹਾ ਦੇਸ਼ ਜਿੱਥੇ ਜ਼ੈਤੂਨ ਦਾ ਤੇਲ ਅਤੇ ਸ਼ਹਿਦ ਹੁੰਦਾ ਹੈ,
\s5
\v 9 ਇੱਕ ਅਜਿਹਾ ਦੇਸ਼ ਜਿਸ ਦੇ ਵਿੱਚ ਤੁਸੀਂ ਤੰਗੀ ਦੀ ਰੋਟੀ ਨਾ ਖਾਓਗੇ ਅਤੇ ਉੱਥੇ ਤੁਹਾਨੂੰ ਕਿਸੇ ਚੀਜ਼ ਦੀ ਥੁੜ ਨਾ ਹੋਵੇਗੀ, ਇੱਕ ਅਜਿਹਾ ਦੇਸ਼ ਜਿਸ ਦੇ ਪੱਥਰ ਲੋਹੇ ਦੇ ਹਨ ਅਤੇ ਜਿਸ ਦੀਆਂ ਪਹਾੜੀਆਂ ਨੂੰ ਪੁੱਟ ਕੇ ਤੁਸੀਂ ਤਾਂਬਾ ਕੱਢੋਗੇ ।
\v 10 ਤੁਸੀਂ ਰੱਜ ਕੇ ਖਾਓਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਸ ਚੰਗੇ ਦੇਸ਼ ਦੇ ਕਾਰਨ ਜਿਹੜਾ ਉਸ ਨੇ ਤੁਹਾਨੂੰ ਦਿੱਤਾ ਹੈ, ਮੁਬਾਰਕ ਆਖੋਗੇ ।
\s ਪ੍ਰਭੂ ਨੂੰ ਭੁੱਲਣ ਦੇ ਵਿਰੁੱਧ ਚੇਤਾਵਨੀ
\p
\s5
\v 11 ਚੌਕਸ ਰਹੋ, ਕਿਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ ਅਤੇ ਉਸ ਦੇ ਹੁਕਮਾਂ, ਕਨੂੰਨਾਂ ਅਤੇ ਬਿਧੀਆਂ ਨੂੰ ਨਾ ਮੰਨੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ।
\v 12 ਅਜਿਹਾ ਨਾ ਹੋਵੇ ਕਿ ਜਦ ਤੁਸੀਂ ਰੱਜ ਕੇ ਖਾਓ ਅਤੇ ਚੰਗੇ ਘਰ ਬਣਾ ਕੇ ਉਨ੍ਹਾਂ ਵਿੱਚ ਵੱਸ ਜਾਓ,
\s5
\v 13 ਜਦ ਤੁਹਾਡੇ ਚੌਣੇ ਅਤੇ ਤੁਹਾਡੇ ਇੱਜੜ ਵੱਧ ਜਾਣ ਅਤੇ ਤੁਹਾਡਾ ਸੋਨਾ-ਚਾਂਦੀ ਵੱਧ ਜਾਵੇ, ਸਗੋਂ ਤੁਹਾਡਾ ਸਭ ਕੁਝ ਹੀ ਵੱਧ ਜਾਵੇ,
\v 14 ਤਦ ਤੁਹਾਡੇ ਮਨ ਵਿੱਚ ਹੰਕਾਰ ਆ ਜਾਵੇ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ, ਜਿਸ ਨੇ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢਿਆ
\s5
\v 15 ਅਤੇ ਜਿਹੜਾ ਤੁਹਾਨੂੰ ਵੱਡੀ ਅਤੇ ਭਿਆਨਕ ਉਜਾੜ ਦੇ ਵਿੱਚ ਲੈ ਕੇ ਚੱਲਿਆ, ਜਿੱਥੇ ਜ਼ਹਿਰੀਲੇ ਸੱਪ ਅਤੇ ਬਿੱਛੂ ਸਨ ਅਤੇ ਸੁੱਕੀ ਜ਼ਮੀਨ ਤੋਂ ਜਿੱਥੇ ਪਾਣੀ ਨਹੀਂ ਸੀ, ਜਿਸ ਨੇ ਤੁਹਾਡੇ ਲਈ ਪਥਰੀਲੀ ਚੱਟਾਨ ਤੋਂ ਪਾਣੀ ਕੱਢਿਆ,
\v 16 ਜਿਸ ਨੇ ਤੁਹਾਨੂੰ ਉਜਾੜ ਵਿੱਚ ਮੰਨਾ ਖਿਲਾਇਆ, ਜਿਸ ਨੂੰ ਤੁਹਾਡੇ ਪਿਉ-ਦਾਦੇ ਨਹੀਂ ਜਾਣਦੇ ਸਨ, ਤਾਂ ਜੋ ਉਹ ਤੁਹਾਨੂੰ ਅਧੀਨ ਕਰੇ ਅਤੇ ਤੁਹਾਨੂੰ ਪਰਖੇ ਅਤੇ ਅੰਤ ਵਿੱਚ ਤੁਹਾਡਾ ਭਲਾ ਕਰੇ,
\v 17 ਕਿਤੇ ਤੁਸੀਂ ਆਪਣੇ ਮਨ ਵਿੱਚ ਆਖੋ ਕਿ ਸਾਡੇ ਬਲ ਅਤੇ ਸਾਡੇ ਹੱਥਾਂ ਦੀ ਸ਼ਕਤੀ ਨੇ ਇਹ ਧਨ ਕਮਾਇਆ ਹੈ ।
\s5
\v 18 ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਰੱਖਿਓ ਕਿਉਂ ਜੋ ਉਹ ਹੀ ਤੁਹਾਨੂੰ ਬਲ ਦਿੰਦਾ ਹੈ ਕਿ ਤੁਸੀਂ ਧਨ ਕਮਾਓ ਤਾਂ ਜੋ ਉਹ ਆਪਣਾ ਨੇਮ ਕਾਇਮ ਰੱਖੇ, ਜਿਸ ਦੀ ਸਹੁੰ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ, ਜਿਵੇਂ ਅੱਜ ਦੇ ਦਿਨ ਹੈ ।
2019-01-21 18:09:29 +00:00
\v 19 ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਸੱਚ-ਮੁੱਚ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਚੱਲੋ, ਉਹਨਾਂ ਦੀ ਪੂਜਾ ਕਰੋ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋ, ਤਾਂ ਮੈਂ ਅੱਜ ਤੁਹਾਡੇ ਵਿਰੁੱਧ ਸਾਖੀ ਦਿੰਦਾ ਹਾਂ ਕਿ ਤੁਸੀਂ ਜ਼ਰੂਰ ਨਾਸ਼ ਹੋ ਜਾਓਗੇ ।
2018-02-06 22:09:03 +00:00
\v 20 ਉਨ੍ਹਾਂ ਕੌਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਅੱਗਿਓਂ ਨਾਸ਼ ਕਰਦਾ ਹੈ, ਤੁਸੀਂ ਵੀ ਨਾਸ਼ ਹੋ ਜਾਓਗੇ, ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ ।
\s5
\c 9
\s ਲੋਕਾਂ ਦੀ ਅਣ-ਆਗਿਆਕਾਰੀ ਦਾ ਵਰਣਨ
\p
\v 1 ਹੇ ਇਸਰਾਏਲ, ਸੁਣੋ, ਅੱਜ ਤੁਸੀਂ ਯਰਦਨ ਤੋਂ ਪਾਰ ਲੰਘਣਾ ਹੈ, ਤਾਂ ਜੋ ਤੁਸੀਂ ਅੰਦਰ ਜਾ ਕੇ ਉਨ੍ਹਾਂ ਕੌਮਾਂ ਉੱਤੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਹਨ ਅਤੇ ਸ਼ਹਿਰਾਂ ਉੱਤੇ ਜਿਹੜੇ ਵੱਡੇ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਤੱਕ ਹਨ, ਅਧਿਕਾਰ ਕਰ ਲਓ ।
\v 2 ਉਹ ਕੌਮ ਵੱਡੀ ਅਤੇ ਉਸ ਦੇ ਲੋਕ ਉੱਚੇ-ਲੰਮੇ ਹਨ, ਅਰਥਾਤ ਅਨਾਕੀ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ ਅਤੇ ਜਿਨ੍ਹਾਂ ਦੇ ਵਿਖੇ ਤੁਸੀਂ ਸੁਣਿਆ ਹੈ ਕਿ ਅਨਾਕੀਆਂ ਦੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ ?
\s5
\v 3 ਤੁਸੀਂ ਅੱਜ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਭਸਮ ਕਰਨ ਵਾਲੀ ਅੱਗ ਵਾਂਗੂੰ ਲੰਘਣ ਵਾਲਾ ਹੈ । ਉਹ ਉਹਨਾਂ ਦਾ ਨਾਸ਼ ਕਰੇਗਾ ਅਤੇ ਉਹਨਾਂ ਨੂੰ ਤੁਹਾਡੇ ਅੱਗੇ ਨੀਵਾਂ ਕਰੇਗਾ ਅਤੇ ਤੁਸੀਂ ਉਹਨਾਂ ਨੂੰ ਕੱਢ ਦਿਓਗੇ, ਜਿਵੇਂ ਯਹੋਵਾਹ ਨੇ ਤੁਹਾਨੂੰ ਆਖਿਆ ਸੀ ।
\s5
\v 4 ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇ ਤਾਂ ਤੁਸੀਂ ਆਪਣੇ ਮਨ ਵਿੱਚ ਇਹ ਨਾ ਆਖਿਓ ਕਿ ਸਾਡੇ ਧਰਮ ਦੇ ਕਾਰਨ ਯਹੋਵਾਹ ਸਾਨੂੰ ਇਸ ਦੇਸ਼ ਉੱਤੇ ਕਬਜ਼ਾ ਕਰਨ ਲਈ ਲਿਆਇਆ ਹੈ । ਨਹੀਂ, ਸਗੋਂ ਉਹਨਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢ ਰਿਹਾ ਹੈ ।
\s5
\v 5 ਨਾ ਤਾਂ ਤੁਸੀਂ ਆਪਣੇ ਧਰਮ ਦੇ ਕਾਰਨ, ਨਾ ਹੀ ਆਪਣੇ ਮਨ ਦੀ ਸਿਧਿਆਈ ਦੇ ਕਾਰਨ ਇਨ੍ਹਾਂ ਦੇ ਦੇਸ਼ ਉੱਤੇ ਕਬਜ਼ਾ ਕਰਨ ਲਈ ਜਾਂਦੇ ਹੋ, ਸਗੋਂ ਇਨ੍ਹਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਨੂੰ ਤੁਹਾਡੇ ਅੱਗਿਓਂ ਕੱਢਦਾ ਹੈ ਅਤੇ ਇਸ ਲਈ ਵੀ ਕਿ ਉਹ ਉਸ ਬਚਨ ਨੂੰ ਕਾਇਮ ਰੱਖੇ ਜਿਹੜਾ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾ ਕੇ ਦਿੱਤਾ ਸੀ ।
\s5
\v 6 ਤੁਸੀਂ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਧਰਮ ਦੇ ਕਾਰਨ ਇਹ ਚੰਗਾ ਦੇਸ਼ ਤੁਹਾਨੂੰ ਅਧਿਕਾਰ ਕਰਨ ਲਈ ਨਹੀਂ ਦਿੰਦਾ, ਕਿਉਂ ਜੋ ਤੁਸੀਂ ਹਠੀਲੇ ਲੋਕ ਹੋ ।
\s5
\v 7 ਯਾਦ ਰੱਖੋ ਅਤੇ ਭੁੱਲ ਨਾ ਜਾਇਓ ਕਿ ਤੁਸੀਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਕ੍ਰੋਧਿਤ ਕੀਤਾ । ਜਿਸ ਦਿਨ ਤੋਂ ਤੁਸੀਂ ਮਿਸਰ ਦੇਸ਼ ਤੋਂ ਨਿੱਕਲੇ ਅਤੇ ਜਦ ਤੱਕ ਤੁਸੀਂ ਇਸ ਸਥਾਨ ਉੱਤੇ ਆਏ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹ ਹੀ ਕੀਤਾ ਹੈ ।
\v 8 ਹੋਰੇਬ ਵਿੱਚ ਵੀ ਤੁਸੀਂ ਯਹੋਵਾਹ ਨੂੰ ਕ੍ਰੋਧਿਤ ਕੀਤਾ ਅਤੇ ਯਹੋਵਾਹ ਤੁਹਾਡਾ ਨਾਸ਼ ਕਰਨ ਲਈ ਕ੍ਰੋਧਵਾਨ ਹੋਇਆ ।
\s5
\v 9 ਜਦ ਮੈਂ ਪਹਾੜ ਉੱਤੇ ਪੱਥਰ ਦੀਆਂ ਫੱਟੀਆਂ ਲੈਣ ਨੂੰ ਚੜ੍ਹਿਆ ਅਰਥਾਤ ਉਸ ਨੇਮ ਦੀਆਂ ਫੱਟੀਆਂ ਜਿਹੜਾ ਯਹੋਵਾਹ ਨੇ ਤੁਹਾਡੇ ਨਾਲ ਬੰਨ੍ਹਿਆ ਸੀ, ਤਦ ਮੈਂ ਪਹਾੜ ਉੱਤੇ ਚਾਲੀ ਦਿਨ ਅਤੇ ਚਾਲੀ ਰਾਤ ਰਿਹਾ । ਮੈਂ ਨਾ ਰੋਟੀ ਖਾਧੀ ਅਤੇ ਨਾ ਪਾਣੀ ਪੀਤਾ ।
\v 10 ਤਦ ਯਹੋਵਾਹ ਨੇ ਮੈਨੂੰ ਪੱਥਰ ਦੀਆਂ ਦੋ ਫੱਟੀਆਂ ਦਿੱਤੀਆਂ, ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਲਿਖੀਆਂ ਹੋਈਆਂ ਸਨ ਅਤੇ ਉਹਨਾਂ ਉੱਤੇ ਉਨ੍ਹਾਂ ਸਾਰੇ ਬਚਨਾਂ ਦੇ ਅਨੁਸਾਰ ਲਿਖਿਆ ਹੋਇਆ ਸੀ, ਜਿਹੜੇ ਯਹੋਵਾਹ ਨੇ ਤੁਹਾਡੇ ਨਾਲ ਪਹਾੜ ਉੱਤੇ ਅੱਗ ਦੇ ਵਿੱਚੋਂ ਸਭਾ ਦੇ ਦਿਨ ਬੋਲੇ ਸਨ ।
\s5
\v 11 ਚਾਲੀ ਦਿਨਾਂ ਅਤੇ ਚਾਲੀ ਰਾਤਾਂ ਦੇ ਅੰਤ ਵਿੱਚ ਯਹੋਵਾਹ ਨੇ ਉਹ ਦੋਵੇਂ ਪੱਥਰ ਦੀਆਂ ਫੱਟੀਆਂ ਅਰਥਾਤ ਨੇਮ ਦੀਆਂ ਫੱਟੀਆਂ ਮੈਨੂੰ ਦਿੱਤੀਆਂ ।
\v 12 ਤਦ ਯਹੋਵਾਹ ਨੇ ਮੈਨੂੰ ਆਖਿਆ, "ਉੱਠ ਅਤੇ ਛੇਤੀ ਨਾਲ ਇੱਥੋਂ ਹੇਠਾਂ ਉਤਰ ਜਾ ਕਿਉਂ ਜੋ ਤੇਰੇ ਲੋਕ, ਜਿਨ੍ਹਾਂ ਨੂੰ ਤੂੰ ਮਿਸਰ ਤੋਂ ਕੱਢ ਲਿਆਇਆ ਹੈਂ, ਆਪਣੇ ਆਪ ਨੂੰ ਭ੍ਰਿਸ਼ਟ ਕਰ ਬੈਠੇ ਹਨ । ਉਹ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਹਨ, ਜਿਸ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ । ਉਨ੍ਹਾਂ ਨੇ ਇੱਕ ਢਾਲੀ ਹੋਈ ਮੂਰਤ ਆਪਣੇ ਲਈ ਬਣਾ ਲਈ ਹੈ । "
\s5
\v 13 ਯਹੋਵਾਹ ਨੇ ਅੱਗੇ ਮੈਨੂੰ ਇਹ ਵੀ ਆਖਿਆ, "ਮੈਂ ਇਸ ਪਰਜਾ ਨੂੰ ਵੇਖਿਆ ਹੈ ਅਤੇ ਵੇਖੋ, ਉਹ ਇੱਕ ਹਠੀਲੀ ਪਰਜਾ ਹੈ ।
\v 14 ਮੈਨੂੰ ਛੱਡ ਦੇ ਤਾਂ ਜੋ ਮੈਂ ਉਨ੍ਹਾਂ ਦਾ ਨਾਸ਼ ਕਰਾਂ ਅਤੇ ਉਨ੍ਹਾਂ ਦਾ ਨਾਂ ਅਕਾਸ਼ ਦੇ ਹੇਠੋਂ ਮਿਟਾ ਦਿਆਂ ਅਤੇ ਮੈਂ ਤੇਰੇ ਤੋਂ ਇੱਕ ਕੌਮ ਉਨ੍ਹਾਂ ਤੋਂ ਬਲਵੰਤ ਅਤੇ ਵੱਡੀ ਬਣਾਵਾਂਗਾ । "
\s5
\v 15 ਤਦ ਮੈਂ ਪਹਾੜ ਤੋਂ ਹੇਠਾਂ ਨੂੰ ਮੁੜ ਆਇਆ ਅਤੇ ਉਹ ਪਹਾੜ ਅੱਗ ਨਾਲ ਬਲ ਰਿਹਾ ਸੀ ਅਤੇ ਨੇਮ ਦੀਆਂ ਦੋਨੋਂ ਫੱਟੀਆਂ ਮੇਰੇ ਦੋਹਾਂ ਹੱਥਾਂ ਵਿੱਚ ਸਨ ।
\v 16 ਤਦ ਮੈਂ ਵੇਖਿਆ ਅਤੇ ਵੇਖੋ, ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਪਾਪ ਕੀਤਾ ਜੋ ਤੁਸੀਂ ਆਪਣੇ ਲਈ ਇੱਕ ਵੱਛਾ ਢਾਲ ਕੇ ਬਣਾ ਲਿਆ ਸੀ । ਤੁਸੀਂ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਸੀ, ਜਿਸ ਦਾ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਸੀ ।
\s5
\v 17 ਮੈਂ ਉਹ ਦੋਨੋਂ ਫੱਟੀਆਂ ਫੜ੍ਹ ਕੇ ਆਪਣੇ ਦੋਹਾਂ ਹੱਥਾਂ ਤੋਂ ਸੁੱਟ ਦਿੱਤੀਆਂ ਅਤੇ ਮੈਂ ਤੁਹਾਡੇ ਵੇਖਦਿਆਂ ਉਹਨਾਂ ਨੂੰ ਤੋੜ ਸੁੱਟਿਆ ।
\v 18 ਤਦ ਮੈਂ ਪਹਿਲਾਂ ਦੀ ਤਰ੍ਹਾਂ ਯਹੋਵਾਹ ਦੇ ਅੱਗੇ ਚਾਲੀ ਦਿਨ ਅਤੇ ਚਾਲੀ ਰਾਤਾਂ ਪਿਆ ਰਿਹਾ । ਨਾ ਮੈਂ ਰੋਟੀ ਖਾਧੀ ਅਤੇ ਨਾ ਮੈਂ ਪਾਣੀ ਪੀਤਾ, ਤੁਹਾਡੇ ਸਾਰੇ ਪਾਪਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਜਦ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੂੰ ਕ੍ਰੋਧਿਤ ਕੀਤਾ ।
\s5
2019-01-21 18:09:29 +00:00
\v 19 ਮੈਂ ਤਾਂ ਯਹੋਵਾਹ ਦੇ ਕ੍ਰੋਧ ਅਤੇ ਉਸ ਦੇ ਕਹਿਰ ਤੋਂ ਡਰ ਗਿਆ, ਕਿਉਂ ਜੋ ਯਹੋਵਾਹ ਤੁਹਾਡੇ ਵਿਰੁੱਧ ਅਜਿਹਾ ਕ੍ਰੋਧਿਤ ਹੋਇਆ ਕਿ ਉਹ ਤੁਹਾਡਾ ਨਾਸ਼ ਕਰਨ ਵਾਲਾ ਹੀ ਸੀ । ਫੇਰ ਵੀ ਯਹੋਵਾਹ ਨੇ ਉਸ ਵੇਲੇ ਮੇਰੀ ਸੁਣ ਲਈ ।
2018-02-06 22:09:03 +00:00
\v 20 ਫੇਰ ਯਹੋਵਾਹ ਹਾਰੂਨ ਉੱਤੇ ਬਹੁਤ ਕ੍ਰੋਧਿਤ ਹੋਇਆ ਕਿ ਉਸ ਨੂੰ ਨਾਸ਼ ਕਰ ਦੇਵੇ ਤਾਂ ਮੈਂ ਉਸ ਵੇਲੇ ਹਾਰੂਨ ਲਈ ਵੀ ਬੇਨਤੀ ਕੀਤੀ ।
\s5
\v 21 ਮੈਂ ਤੁਹਾਡੇ ਪਾਪ ਨੂੰ ਅਰਥਾਤ ਉਸ ਵੱਛੇ ਨੂੰ ਜਿਹੜਾ ਤੁਸੀਂ ਬਣਾਇਆ ਸੀ, ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਮੈਂ ਉਸ ਨੂੰ ਕੁੱਟ ਕੇ ਅਤੇ ਪੀਹ ਕੇ ਐਨਾ ਮਹੀਨ ਕੀਤਾ ਕਿ ਉਹ ਧੂੜ ਜਿਹਾ ਹੋ ਗਿਆ, ਤਾਂ ਮੈਂ ਉਸ ਧੂੜ ਨੂੰ ਚੁੱਕ ਕੇ ਉਸ ਨਾਲੇ ਵਿੱਚ ਸੁੱਟ ਦਿੱਤਾ, ਜਿਹੜਾ ਪਹਾੜ ਤੋਂ ਹੇਠਾਂ ਨੂੰ ਆਉਂਦਾ ਸੀ ।
\s5
\v 22 ਤਬਏਰਾਹ ਮੱਸਾਹ ਅਤੇ ਕਿਬਰੋਥ-ਹੱਤਆਵਾਹ ਵਿੱਚ ਵੀ ਤੁਸੀਂ ਯਹੋਵਾਹ ਨੂੰ ਕ੍ਰੋਧਿਤ ਕੀਤਾ ।
\v 23 ਜਦ ਯਹੋਵਾਹ ਨੇ ਤੁਹਾਨੂੰ ਕਾਦੇਸ਼ ਬਰਨੇਆ ਤੋਂ ਭੇਜਿਆ ਅਤੇ ਆਖਿਆ, "ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ ਜਿਹੜਾ ਮੈਂ ਤੁਹਾਨੂੰ ਦਿੱਤਾ ਹੈ, ਤਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੇ ਵਿਰੁੱਧ ਵਿਦਰੋਹ ਕੀਤਾ ਅਤੇ ਉਸ ਉੱਤੇ ਪਰਤੀਤ ਨਾ ਕੀਤੀ ਅਤੇ ਨਾ ਉਸ ਦੀ ਅਵਾਜ਼ ਨੂੰ ਸੁਣਿਆ ।
\v 24 ਜਿਸ ਦਿਨ ਤੋਂ ਮੈਂ ਤੁਹਾਨੂੰ ਜਾਣਿਆ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹੀ ਹੀ ਰਹੇ ਹੋ ।
\s5
\v 25 ਤਦ ਮੈਂ ਚਾਲੀ ਦਿਨ ਅਤੇ ਚਾਲੀ ਰਾਤਾਂ ਯਹੋਵਾਹ ਦੇ ਅੱਗੇ ਮੂੰਹ ਭਾਰ ਡਿੱਗ ਕੇ ਪਿਆ ਰਿਹਾ, ਜਿਵੇਂ ਪਹਿਲਾਂ ਪਿਆ ਰਿਹਾ ਸੀ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਨਾਸ਼ ਕਰਨ ਲਈ ਆਖਿਆ ਸੀ ।
\v 26 ਤਦ ਮੈਂ ਯਹੋਵਾਹ ਅੱਗੇ ਬੇਨਤੀ ਕੀਤੀ, "ਹੇ ਪ੍ਰਭੂ ਯਹੋਵਾਹ, ਆਪਣੀ ਪਰਜਾ ਨੂੰ ਅਤੇ ਆਪਣੇ ਨਿੱਜ-ਭਾਗ ਨੂੰ ਨਾਸ਼ ਨਾ ਕਰ, ਜਿਸ ਨੂੰ ਤੂੰ ਆਪਣੀ ਮਹਾਨਤਾ ਨਾਲ ਛੁੱਟਕਾਰਾ ਦਿੱਤਾ ਹੈ ਅਤੇ ਜਿਸ ਨੂੰ ਤੂੰ ਬਲਵੰਤ ਹੱਥ ਨਾਲ ਮਿਸਰ ਤੋਂ ਬਾਹਰ ਲੈ ਆਇਆ ਹੈਂ ।
\s5
\v 27 ਆਪਣੇ ਦਾਸ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਯਾਦ ਕਰ ਅਤੇ ਇਸ ਪਰਜਾ ਦੇ ਢੀਠਪੁਣੇ, ਦੁਸ਼ਟਤਾ ਅਤੇ ਪਾਪ ਨੂੰ ਨਾ ਵੇਖ,
\v 28 ਕਿਤੇ ਉਸ ਧਰਤੀ ਦੇ ਲੋਕ ਜਿੱਥੋਂ ਤੂੰ ਸਾਨੂੰ ਕੱਢ ਲਿਆਇਆ ਹੈਂ ਆਖਣ, ਯਹੋਵਾਹ ਉਹਨਾਂ ਨੂੰ ਉਸ ਧਰਤੀ ਵਿੱਚ ਨਾ ਪਹੁੰਚਾ ਸਕਿਆ ਜਿਸ ਦਾ ਉਸ ਨੇ ਉਹਨਾਂ ਨੂੰ ਬਚਨ ਦਿੱਤਾ ਸੀ, ਕਿਉਂ ਜੋ ਉਹ ਉਹਨਾਂ ਨਾਲ ਵੈਰ ਰੱਖਦਾ ਹੈ, ਇਸ ਲਈ ਉਹ ਉਹਨਾਂ ਨੂੰ ਬਾਹਰ ਕੱਢ ਲਿਆਇਆ ਤਾਂ ਜੋ ਉਜਾੜ ਵਿੱਚ ਉਹਨਾਂ ਦਾ ਨਾਸ਼ ਕਰੇ ।
\v 29 ਉਹ ਤੇਰੀ ਪਰਜਾ ਅਤੇ ਤੇਰਾ ਨਿੱਜ-ਭਾਗ ਹਨ, ਜਿਨ੍ਹਾਂ ਨੂੰ ਤੂੰ ਵੱਡੀ ਸ਼ਕਤੀ ਅਤੇ ਵਧਾਈ ਹੋਈ ਬਾਂਹ ਨਾਲ ਬਾਹਰ ਕੱਢ ਲਿਆਇਆ ਹੈਂ । "
\s5
\c 10
\s ਪੱਥਰ ਦੀਆਂ ਨਵੀਆਂ ਫੱਟੀਆਂ
\r (ਕੂਚ 34:1-10)
\p
\v 1 ਉਸ ਵੇਲੇ ਯਹੋਵਾਹ ਨੇ ਮੈਨੂੰ ਆਖਿਆ, "ਪਹਿਲਾਂ ਦੀ ਤਰ੍ਹਾਂ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਕੇ ਬਣਾ ਅਤੇ ਉਨ੍ਹਾਂ ਨੂੰ ਲੈ ਕੇ ਮੇਰੇ ਕੋਲ ਪਹਾੜ ਉੱਤੇ ਚੜ੍ਹ ਆ ਅਤੇ ਲੱਕੜੀ ਦਾ ਇੱਕ ਸੰਦੂਕ ਵੀ ਬਣਵਾ ।
\v 2 ਮੈਂ ਉਨ੍ਹਾਂ ਫੱਟੀਆਂ ਉੱਤੇ ਉਹੋ ਗੱਲਾਂ ਲਿਖਾਂਗਾ, ਜਿਹੜੀਆਂ ਪਹਿਲੀਆਂ ਫੱਟੀਆਂ ਉੱਤੇ ਸਨ, ਜਿਨ੍ਹਾਂ ਨੂੰ ਤੂੰ ਤੋੜ ਸੁੱਟਿਆ । ਤੂੰ ਉਨ੍ਹਾਂ ਨੂੰ ਸੰਦੂਕ ਵਿੱਚ ਰੱਖ ਲਵੀਂ ।
\s5
\v 3 ਤਦ ਮੈਂ ਬਬੂਲ ਦੀ ਲੱਕੜੀ ਦਾ ਇੱਕ ਸੰਦੂਕ ਬਣਵਾਇਆ ਅਤੇ ਮੈਂ ਪੱਥਰ ਦੀਆਂ ਦੋ ਫੱਟੀਆਂ ਪਹਿਲਾਂ ਵਾਂਗੂੰ ਘੜ੍ਹ ਕੇ ਬਣਾਈਆਂ ਅਤੇ ਇਹ ਦੋਨੋਂ ਫੱਟੀਆਂ ਆਪਣੇ ਹੱਥਾਂ ਵਿੱਚ ਲੈ ਕੇ ਮੈਂ ਪਹਾੜ ਉੱਤੇ ਚੜ੍ਹ ਗਿਆ ।
\v 4 ਤਦ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਲਿਖਿਆ ਜਿਵੇਂ ਪਹਿਲਾਂ ਲਿਖਿਆ ਸੀ ਅਰਥਾਤ ਉਹ ਦਸ ਹੁਕਮ ਜਿਹੜੇ ਯਹੋਵਾਹ ਨੇ ਤੁਹਾਨੂੰ ਪਹਾੜ ਉੱਤੇ ਅੱਗ ਦੇ ਵਿੱਚੋਂ ਦੀ ਸਭਾ ਵਾਲੇ ਦਿਨ ਦਿੱਤੇ ਸਨ । " ਫੇਰ ਯਹੋਵਾਹ ਨੇ ਉਹ ਫੱਟੀਆਂ ਮੈਨੂੰ ਦੇ ਦਿੱਤੀਆਂ ।
\s5
\v 5 ਜਦ ਮੈਂ ਪਹਾੜ ਤੋਂ ਉੱਤਰਿਆ ਤਾਂ ਮੈਂ ਉਨ੍ਹਾਂ ਫੱਟੀਆਂ ਨੂੰ ਉਸ ਸੰਦੂਕ ਵਿੱਚ ਰੱਖ ਦਿੱਤਾ, ਜਿਹੜਾ ਮੈਂ ਬਣਵਾਇਆ ਸੀ ਅਤੇ ਯਹੋਵਾਹ ਦੇ ਹੁਕਮ ਅਨੁਸਾਰ ਉਹ ਉੱਥੇ ਹੀ ਹਨ ।
\p
\s5
\v 6 ਇਸਰਾਏਲੀਆਂ ਨੇ ਯਆਕਾਨੀਆਂ ਦੇ ਬਏਰੋਥ ਤੋਂ ਮੋਸੇਰਾਹ ਤੱਕ ਕੂਚ ਕੀਤਾ । ਉੱਥੇ ਹਾਰੂਨ ਮਰ ਗਿਆ ਅਤੇ ਉਸ ਨੂੰ ਉੱਥੇ ਹੀ ਦੱਬਿਆ ਗਿਆ, ਤਦ ਉਸ ਦਾ ਪੁੱਤਰ ਅਲਆਜ਼ਾਰ ਉਸ ਦੇ ਸਥਾਨ ਤੇ ਜਾਜਕਾਈ ਦਾ ਕੰਮ ਕਰਨ ਲੱਗਾ ।
\v 7 ਉੱਥੋਂ ਉਨ੍ਹਾਂ ਨੇ ਗੁਦਗੋਦਾਹ ਨੂੰ ਕੂਚ ਕੀਤਾ । ਫੇਰ ਗੁਦਗੋਦਾਹ ਤੋਂ ਯਾਟਬਾਤਾਹ ਨੂੰ ਜਿਹੜਾ ਪਾਣੀ ਦੀਆਂ ਨਦੀਆਂ ਦਾ ਦੇਸ਼ ਸੀ ।
\s5
2019-01-21 18:09:29 +00:00
\v 8 ਉਸ ਸਮੇਂ ਯਹੋਵਾਹ ਨੇ ਲੇਵੀ ਦੇ ਗੋਤ ਨੂੰ ਵੱਖਰਾ ਕਰ ਦਿੱਤਾ ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਿਆ ਕਰਨ ਅਤੇ ਯਹੋਵਾਹ ਦੇ ਅੱਗੇ ਖੜ੍ਹੇ ਰਹਿ ਕੇ ਉਸ ਦੀ ਟਹਿਲ ਸੇਵਾ ਕਰਨ ਅਤੇ ਉਸ ਦੇ ਨਾਮ ਉੱਤੇ ਅਸੀਸ ਦਿਆ ਕਰਨ, ਜਿਵੇਂ ਅੱਜ ਦੇ ਦਿਨ ਤੱਕ ਦਿੰਦੇ ਆਏ ਹਨ ।
2018-02-06 22:09:03 +00:00
\v 9 ਇਸ ਕਾਰਨ ਲੇਵੀ ਦਾ ਆਪਣੇ ਭਰਾਵਾਂ ਨਾਲ ਕੋਈ ਭਾਗ ਜਾਂ ਵਿਰਾਸਤ ਨਹੀਂ ਹੈ । ਯਹੋਵਾਹ ਹੀ ਉਸ ਦੀ ਵਿਰਾਸਤ ਹੈ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਸ ਨੂੰ ਆਖਿਆ ਸੀ ।
\p
\s5
\v 10 ਮੈਂ ਪਹਿਲਾਂ ਦੀ ਤਰ੍ਹਾਂ ਫੇਰ ਚਾਲੀ ਦਿਨ ਅਤੇ ਚਾਲੀ ਰਾਤਾਂ ਪਹਾੜ ਉੱਤੇ ਰਿਹਾ, ਤਾਂ ਉਸ ਵੇਲੇ ਵੀ ਯਹੋਵਾਹ ਨੇ ਮੇਰੀ ਸੁਣ ਲਈ ਅਤੇ ਯਹੋਵਾਹ ਨੇ ਤੁਹਾਨੂੰ ਨਾਸ਼ ਕਰਨਾ ਨਾ ਚਾਹਿਆ ।
\v 11 ਯਹੋਵਾਹ ਨੇ ਮੈਨੂੰ ਆਖਿਆ, "ਉੱਠ ਅਤੇ ਇਸ ਪਰਜਾ ਦੇ ਅੱਗੇ-ਅੱਗੇ ਕੂਚ ਕਰ ਤਾਂ ਜੋ ਉਹ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲੈਣ ਜਿਸ ਨੂੰ ਦੇਣ ਦੀ ਸਹੁੰ ਮੈਂ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਖਾਧੀ ਸੀ । "
\s ਪਰਮੇਸ਼ੁਰ ਦੀ ਮੰਗ
\p
\s5
\v 12 ਹੇ ਇਸਰਾਏਲ, ਹੁਣ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਤੋਂ ਹੋਰ ਕੀ ਚਾਹੁੰਦਾ ਹੈ, ਸਿਰਫ਼ ਇਹ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈ ਮੰਨੋ, ਉਸ ਦੇ ਸਾਰੇ ਰਾਹਾਂ ਉੱਤੇ ਚੱਲੋ, ਉਸ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ।
\v 13 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਨੂੰ ਮੰਨੋ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਤੁਹਾਡੀ ਭਲਿਆਈ ਲਈ ਹੁਕਮ ਦਿੰਦਾ ਹਾਂ ।
\s5
\v 14 ਵੇਖੋ, ਅਕਾਸ਼ ਸਗੋਂ ਅਕਾਸ਼ਾਂ ਦਾ ਅਕਾਸ਼ ਅਤੇ ਧਰਤੀ ਅਤੇ ਜੋ ਕੁਝ ਉਸ ਵਿੱਚ ਹੈ, ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਹੈ ।
\v 15 ਸਿਰਫ਼ ਤੁਹਾਡੇ ਪਿਉ-ਦਾਦਿਆਂ ਨਾਲ ਪ੍ਰਸੰਨ ਹੋ ਕੇ ਯਹੋਵਾਹ ਉਨ੍ਹਾਂ ਨਾਲ ਪ੍ਰੇਮ ਕਰਦਾ ਸੀ ਅਤੇ ਉਨ੍ਹਾਂ ਦੇ ਬਾਅਦ ਉਨ੍ਹਾਂ ਦੇ ਵੰਸ਼ ਅਰਥਾਤ ਤੁਹਾਨੂੰ ਸਾਰੇ ਲੋਕਾਂ ਵਿੱਚੋਂ ਚੁਣ ਲਿਆ, ਜਿਵੇਂ ਅੱਜ ਦੇ ਦਿਨ ਹੈ ।
\s5
\v 16 ਆਪਣੇ ਮਨਾਂ ਦੀ ਸੁੰਨਤ ਕਰਾਓ ਅਤੇ ਅੱਗੇ ਨੂੰ ਹਠੀਲੇ ਨਾ ਬਣੋ,
\v 17 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ । ਉਹ ਮਹਾਨ, ਸ਼ਕਤੀਮਾਨ ਅਤੇ ਭੈ ਦਾਇਕ ਪਰਮੇਸ਼ੁਰ ਹੈ, ਜਿਹੜਾ ਕਿਸੇ ਦਾ ਪੱਖਪਾਤ ਨਹੀਂ ਕਰਦਾ ਅਤੇ ਨਾ ਕਿਸੇ ਤੋਂ ਰਿਸ਼ਵਤ ਲੈਂਦਾ ਹੈ ।
\s5
\v 18 ਉਹ ਯਤੀਮ ਅਤੇ ਵਿਧਵਾ ਦਾ ਨਿਆਂ ਕਰਦਾ ਹੈ ਅਤੇ ਪਰਦੇਸੀ ਨਾਲ ਪ੍ਰੇਮ ਰੱਖਦਾ ਹੈ ਕਿ ਉਸ ਨੂੰ ਰੋਟੀ ਅਤੇ ਕੱਪੜਾ ਦੇਵੇ ।
\v 19 ਤੁਸੀਂ ਵੀ ਪਰਦੇਸੀ ਨਾਲ ਪ੍ਰੇਮ ਰੱਖੋ ਕਿਉਂ ਜੋ ਤੁਸੀਂ ਵੀ ਮਿਸਰ ਦੇਸ਼ ਵਿੱਚ ਪਰਦੇਸੀ ਸੀ ।
\s5
\v 20 ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈ ਮੰਨੋ, ਉਸੇ ਦੀ ਉਪਾਸਨਾ ਕਰੋ, ਉਸ ਦੇ ਨਾਲ ਲੱਗੇ ਰਹੋ ਅਤੇ ਉਸੇ ਦੇ ਨਾਮ ਉੱਤੇ ਸਹੁੰ ਖਾਓ ।
\v 21 ਉਹ ਹੀ ਤੁਹਾਡੀ ਮਹਿਮਾ ਦੇ ਯੋਗ ਹੈ । ਉਹ ਤੁਹਾਡਾ ਪਰਮੇਸ਼ੁਰ ਹੈ, ਜਿਸ ਨੇ ਤੁਹਾਡੇ ਲਈ ਇਹ ਵੱਡੇ ਅਤੇ ਭਿਆਨਕ ਕੰਮ ਕੀਤੇ ਹਨ, ਜਿਹੜੇ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੇ ਹਨ ।
\s5
\v 22 ਤੁਹਾਡੇ ਪਿਉ-ਦਾਦੇ ਜਦ ਮਿਸਰ ਵਿੱਚ ਗਏ ਤਦ ਉਹ ਸੱਤਰ ਪ੍ਰਾਣੀ ਹੀ ਸਨ, ਅਤੇ ਹੁਣ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਇਆ ਹੈ ।
\s5
\c 11
\s ਪ੍ਰਭੂ ਦੀ ਮਹਾਨਤਾ
\p
\v 1 ਇਸ ਲਈ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦੀਆਂ ਬਿਧੀਆਂ, ਕਨੂੰਨਾਂ, ਹੁਕਮਾਂ ਅਤੇ ਨਿਰਦੇਸ਼ਾਂ ਦੀ ਸਦਾ ਲਈ ਪਾਲਨਾ ਕਰੋ ।
\s5
\v 2 ਅੱਜ ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਪੁੱਤਰਾਂ ਨਾਲ ਨਹੀਂ ਬੋਲਦਾ, ਜਿਨ੍ਹਾਂ ਨੇ ਨਾ ਤਾਂ ਕੁਝ ਜਾਣਿਆ ਅਤੇ ਨਾ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਤਾੜ, ਉਸ ਦੀ ਮਹਾਨਤਾ, ਉਸ ਦਾ ਸ਼ਕਤੀ ਵਾਲਾ ਹੱਥ ਅਤੇ ਉਸ ਦੀ ਲੰਮੀ ਬਾਂਹ ਨੂੰ ਵੇਖਿਆ ਹੈ,
\v 3 ਨਾਲ ਹੀ ਉਸ ਦੇ ਨਿਸ਼ਾਨ ਅਤੇ ਉਸ ਦੇ ਕੰਮ ਜਿਹੜੇ ਉਸ ਨੇ ਮਿਸਰ ਵਿੱਚ ਉੱਥੋਂ ਦੇ ਰਾਜੇ ਫ਼ਿਰਊਨ ਅਤੇ ਉਸ ਦੇ ਦੇਸ਼ ਨਾਲ ਕੀਤੇ
\s5
\v 4 ਅਤੇ ਉਸ ਨੇ ਮਿਸਰ ਦੀ ਫ਼ੌਜ, ਉਨ੍ਹਾਂ ਦੇ ਘੋੜਿਆਂ ਅਤੇ ਉਨ੍ਹਾਂ ਦੇ ਰਥਾਂ ਨਾਲ ਕੀ ਕੀਤਾ, ਜਦ ਉਹ ਤੁਹਾਡਾ ਪਿੱਛਾ ਕਰਦੇ ਸਨ, ਉਸ ਨੇ ਲਾਲ ਸਮੁੰਦਰ ਦਾ ਪਾਣੀ ਉਨ੍ਹਾਂ ਦੇ ਉੱਤੋਂ ਦੀ ਵਗਾਇਆ, ਅਤੇ ਕਿਵੇਂ ਯਹੋਵਾਹ ਨੇ ਉਨ੍ਹਾਂ ਦਾ ਨਾਸ਼ ਕੀਤਾ ਕਿ ਅੱਜ ਤੱਕ ਉਨ੍ਹਾਂ ਦਾ ਪਤਾ ਨਹੀਂ ।
\v 5 ਤੁਹਾਡੇ ਇਸ ਸਥਾਨ ਵਿੱਚ ਪਹੁੰਚਣ ਤੱਕ ਉਸ ਨੇ ਤੁਹਾਡੇ ਲਈ ਉਜਾੜ ਵਿੱਚ ਕੀ-ਕੀ ਕੀਤਾ,
\s5
\v 6 ਅਤੇ ਉਸ ਨੇ ਰਊਬੇਨੀ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨਾਲ ਕੀ-ਕੀ ਕੀਤਾ, ਜਦ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ, ਉਨ੍ਹਾਂ ਦੇ ਤੰਬੂਆਂ ਅਤੇ ਉਨ੍ਹਾਂ ਦੇ ਸਾਰੇ ਜੀਵ-ਜੰਤੂਆਂ ਨੂੰ ਅਤੇ ਉਨ੍ਹਾਂ ਨੂੰ ਜਿਹੜੇ ਉਨ੍ਹਾਂ ਦੀ ਪੈਰਵਈ ਕਰਦੇ ਸਨ, ਸਾਰੇ ਇਸਰਾਏਲੀਆਂ ਵਿੱਚੋਂ ਨਿਗਲ ਲਿਆ,
\v 7 ਪਰੰਤੂ ਤੁਹਾਡੀਆਂ ਅੱਖਾਂ ਨੇ ਯਹੋਵਾਹ ਦੇ ਕੀਤੇ ਹੋਏ ਇੰਨ੍ਹਾਂ ਸਾਰੇ ਵੱਡੇ-ਵੱਡੇ ਕੰਮਾਂ ਨੂੰ ਵੇਖਿਆ ਹੈ ।
\s ਵਾਅਦੇ ਦੇ ਦੇਸ਼ ਦੀਆਂ ਬਰਕਤਾਂ
\p
\s5
\v 8 ਇਸ ਲਈ ਤੁਸੀਂ ਇਹ ਸਾਰੇ ਹੁਕਮ ਮੰਨੋ, ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ, ਤਾਂ ਜੋ ਤੁਸੀਂ ਤਕੜੇ ਹੋਵੇ ਅਤੇ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ, ਜਿਸ ਦੇ ਅਧਿਕਾਰੀ ਹੋਣ ਲਈ ਤੁਸੀਂ ਪਾਰ ਜਾਂਦੇ ਹੋ,
\v 9 ਅਤੇ ਤੁਸੀਂ ਉਸ ਦੇਸ਼ ਵਿੱਚ ਬਹੁਤ ਦਿਨਾਂ ਤੱਕ ਰਹਿ ਸਕੋ, ਜਿਸ ਦੀ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਨਾਲ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਵੰਸ਼ ਨੂੰ ਦੇਣ ਦੀ ਸਹੁੰ ਖਾਧੀ ਸੀ, ਜਿਸ ਦੇਸ਼ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ।
\s5
\v 10 ਕਿਉਂ ਜੋ ਉਹ ਦੇਸ਼ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ, ਮਿਸਰ ਦੇਸ਼ ਵਰਗਾ ਨਹੀਂ ਹੈ ਜਿੱਥੋਂ ਤੁਸੀਂ ਨਿੱਕਲੇ ਹੋ, ਜਿੱਥੇ ਤੁਸੀਂ ਆਪਣੇ ਬੀਜ ਬੀਜਦੇ ਸੀ ਅਤੇ ਸਾਗ ਪੱਤ ਦੀ ਕਿਆਰੀ ਵਾਂਗੂੰ ਆਪਣੇ ਪੈਰ ਨਾਲ ਨਾਲੀਆਂ ਬਣਾ ਕੇ ਪਾਣੀ ਦਿੰਦੇ ਸੀ ।
\v 11 ਪਰ ਜਿਸ ਦੇਸ਼ ਉੱਤੇ ਅਧਿਕਾਰ ਕਰਨ ਤੁਸੀਂ ਪਾਰ ਜਾਂਦੇ ਹੋ, ਉਹ ਪਹਾੜਾਂ ਅਤੇ ਵਾਦੀਆਂ ਦਾ ਦੇਸ਼ ਹੈ ਜੋ ਅਕਾਸ਼ ਦੀ ਵਰਖਾ ਦਾ ਪਾਣੀ ਪੀਂਦੀਆਂ ਹਨ ।
\v 12 ਉਹ ਇੱਕ ਅਜਿਹੀ ਧਰਤੀ ਹੈ, ਜਿਸ ਦਾ ਯਹੋਵਾਹ ਤੁਹਾਡਾ ਪਰਮੇਸ਼ੁਰ ਧਿਆਨ ਰੱਖਦਾ ਹੈ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਜ਼ਰ ਉਸ ਉੱਤੇ ਸਾਲ ਦੇ ਅਰੰਭ ਤੋਂ ਲੈ ਕੇ ਸਾਲ ਦੇ ਅੰਤ ਤੱਕ ਲੱਗੀ ਰਹਿੰਦੀ ਹੈ ।
\s5
\v 13 ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਮਨ ਲਾ ਕੇ ਮੇਰੇ ਹੁਕਮਾਂ ਨੂੰ ਸੁਣੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਸੇਵਾ ਕਰੋ,
\v 14 ਤਾਂ ਮੈਂ ਤੁਹਾਡੀ ਧਰਤੀ ਉੱਤੇ ਸਮੇਂ ਸਿਰ ਵਰਖਾ ਵਰ੍ਹਾਵਾਂਗਾ ਅਰਥਾਤ ਪਹਿਲੀ ਅਤੇ ਆਖਰੀ ਵਰਖਾ ਤਾਂ ਜੋ ਤੁਸੀਂ ਆਪਣਾ ਅੰਨ, ਨਵੀਂ ਮਧ ਅਤੇ ਤੇਲ ਇਕੱਠਾ ਕਰ ਸਕੋ ।
\v 15 ਅਤੇ ਮੈਂ ਤੁਹਾਡੇ ਖੇਤਾਂ ਵਿੱਚ ਤੁਹਾਡੇ ਪਸ਼ੂਆਂ ਲਈ ਘਾਹ ਦੇਵਾਂਗਾ ਅਤੇ ਤੁਸੀਂ ਰੱਜ ਕੇ ਖਾਓਗੇ ।
\s5
\v 16 ਚੌਕਸ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਭਟਕ ਜਾਣ ਅਤੇ ਤੁਸੀਂ ਕੁਰਾਹੇ ਪੈ ਕੇ ਦੂਜੇ ਦੇਵਤਿਆਂ ਦੀ ਪੂਜਾ ਕਰਨ ਲੱਗੋ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋ
\v 17 ਅਤੇ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇ ਅਤੇ ਉਹ ਅਕਾਸ਼ ਨੂੰ ਅਜਿਹਾ ਬੰਦ ਕਰੇ ਕਿ ਵਰਖਾ ਨਾ ਹੋਵੇ ਅਤੇ ਜ਼ਮੀਨ ਆਪਣਾ ਫਲ ਨਾ ਦੇਵੇ, ਅਤੇ ਤੁਸੀਂ ਉਸ ਚੰਗੇ ਦੇਸ਼ ਤੋਂ ਜਿਹੜਾ ਯਹੋਵਾਹ ਤੁਹਾਨੂੰ ਦਿੰਦਾ ਹੈ, ਛੇਤੀ ਨਾਲ ਨਾਸ਼ ਹੋ ਜਾਓਗੇ ।
\s5
\v 18 ਇਸ ਲਈ ਤੁਸੀਂ ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣੇ ਦਿਲਾਂ ਅਤੇ ਜਾਨਾਂ ਵਿੱਚ ਰੱਖੋ ਅਤੇ ਤੁਸੀਂ ਉਨ੍ਹਾਂ ਨੂੰ ਨਿਸ਼ਾਨ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ ।
\v 19 ਤੁਸੀਂ ਆਪਣੇ ਘਰ ਵਿੱਚ ਬੈਠੇ ਹੋਏ, ਰਾਹ ਚੱਲਦੇ, ਲੰਮੇ ਪਏ ਅਤੇ ਉੱਠਦੇ ਹੋਏ ਇਨ੍ਹਾਂ ਗੱਲਾਂ ਦੀ ਚਰਚਾ ਕਰ ਕੇ ਆਪਣੇ ਬੱਚਿਆਂ ਨੂੰ ਸਿਖਾਇਓ ।
\s5
\v 20 ਤੁਸੀਂ ਇਨ੍ਹਾਂ ਨੂੰ ਆਪਣੇ ਘਰਾਂ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ,
\v 21 ਤਾਂ ਜੋ ਜਿਸ ਦੇਸ਼ ਨੂੰ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ, ਉਸ ਵਿੱਚ ਤੁਹਾਡੀ ਅਤੇ ਤੁਹਾਡੇ ਬੱਚਿਆਂ ਦੀ ਉਮਰ ਲੰਮੀ ਹੋਵੇ ਅਤੇ ਜਦ ਤੱਕ ਧਰਤੀ ਉੱਤੇ ਅਕਾਸ਼ ਬਣਿਆ ਰਹੇ ਤਦ ਤੱਕ ਉਹ ਵੀ ਬਣੇ ਰਹਿਣ ।
\s5
\v 22 ਜੇਕਰ ਤੁਸੀਂ ਇਨ੍ਹਾਂ ਸਾਰੇ ਹੁਕਮਾਂ ਦੀ, ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ, ਮਨ ਲਾ ਕੇ ਪਾਲਨਾ ਕਰੋ ਅਤੇ ਇਨ੍ਹਾਂ ਨੂੰ ਪੂਰਾ ਕਰੋ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦੇ ਸਾਰੇ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਨਾਲ ਲੱਗੇ ਰਹੋ,
\v 23 ਤਾਂ ਯਹੋਵਾਹ ਇਨ੍ਹਾਂ ਸਾਰੀਆਂ ਕੌਮਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇਗਾ ਅਤੇ ਤੁਸੀਂ ਸਾਰੀਆਂ ਕੌਮਾਂ ਉੱਤੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਹਨ, ਕਾਬੂ ਪਾ ਲਵੋਗੇ ।
\s5
\v 24 ਹਰੇਕ ਸਥਾਨ ਜਿਸ ਨੂੰ ਤੁਹਾਡੇ ਪੈਰਾਂ ਦੇ ਤਲੇ ਮਿੱਧਣਗੇ, ਉਹ ਤੁਹਾਡਾ ਹੋਵੇਗਾ ਅਰਥਾਤ ਉਜਾੜ ਤੋਂ ਲਬਾਨੋਨ ਤੱਕ ਅਤੇ ਦਰਿਆ ਫ਼ਰਾਤ ਤੋਂ ਪੱਛਮ ਦੇ ਸਮੁੰਦਰ ਤੱਕ ਤੁਹਾਡੀਆਂ ਹੱਦਾਂ ਹੋਣਗੀਆਂ ।
\v 25 ਕੋਈ ਮਨੁੱਖ ਤੁਹਾਡੇ ਅੱਗੇ ਠਹਿਰ ਨਾ ਸਕੇਗਾ ਕਿਉਂਕਿ ਜਿਵੇਂ ਉਸ ਨੇ ਤੁਹਾਨੂੰ ਬਚਨ ਦਿੱਤਾ ਹੈ, ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਦਬਕਾ ਅਤੇ ਤੁਹਾਡਾ ਭੈ ਸਾਰੀ ਧਰਤੀ ਉੱਤੇ ਜਿੱਥੋਂ ਦੀ ਤੁਸੀਂ ਤੁਰੋਗੇ, ਪਾ ਦੇਵੇਗਾ ।
\p
\s5
\v 26 ਵੇਖੋ, ਮੈਂ ਅੱਜ ਤੁਹਾਡੇ ਅੱਗੇ ਬਰਕਤ ਅਤੇ ਸਰਾਪ ਰੱਖਦਾ ਹਾਂ:
\v 27 ਬਰਕਤ, ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ,
\v 28 ਸਰਾਪ, ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਸੁਣੋ ਪਰ ਉਸ ਮਾਰਗ ਤੋਂ ਕੁਰਾਹੇ ਪੈ ਜਾਓ, ਜਿਸ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਅਤੇ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਲੱਗ ਜਾਓ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ ।
\p
\s5
\v 29 ਅਜਿਹਾ ਹੋਵੇ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾ ਦੇਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾ ਰਹੇ ਹੋ, ਤਾਂ ਤੁਸੀਂ ਬਰਕਤ ਗਰਿੱਜ਼ੀਮ ਪਹਾੜ ਉੱਤੋਂ ਅਤੇ ਸਰਾਪ ਏਬਾਲ ਪਹਾੜ ਉੱਤੋਂ ਦੇਇਓ ।
\v 30 ਕੀ ਉਹ ਯਰਦਨ ਪਾਰ ਉਸ ਰਾਹ ਦੇ ਪਿੱਛੇ ਨਹੀਂ ਹਨ, ਜਿੱਥੇ ਸੂਰਜ ਡੁੱਬਦਾ ਹੈ ਅਤੇ ਕਨਾਨੀਆਂ ਦੇ ਦੇਸ਼ ਵਿੱਚ ਜਿਹੜੇ ਅਰਾਬਾਹ ਵਿੱਚ ਗਿਲਗਾਲ ਦੇ ਅੱਗੇ ਮੋਰਹ ਦੇ ਬਲੂਤਾਂ ਕੋਲ ਵੱਸਦੇ ਹਨ ?
\s5
\v 31 ਕਿਉਂ ਜੋ ਤੁਸੀਂ ਯਰਦਨ ਪਾਰ ਲੰਘਣ ਵਾਲੇ ਹੋ ਤਾਂ ਜੋ ਤੁਸੀਂ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ । ਤੁਸੀਂ ਉਸ ਉੱਤੇ ਅਧਿਕਾਰ ਕਰੋਗੇ ਅਤੇ ਉਸ ਵਿੱਚ ਵੱਸੋਗੇ,
\v 32 ਇਸ ਲਈ ਤੁਸੀਂ ਇਨ੍ਹਾਂ ਸਾਰੀਆਂ ਬਿਧੀਆਂ ਅਤੇ ਕਨੂੰਨਾਂ ਨੂੰ ਪੂਰਾ ਕਰਨ ਲਈ ਮੰਨੋ, ਜਿਹੜੇ ਮੈਂ ਅੱਜ ਤੁਹਾਡੇ ਅੱਗੇ ਰੱਖਦਾ ਹਾਂ ।
\s5
\c 12
\s ਉਪਾਸਨਾ ਦਾ ਇੱਕੋ ਹੀ ਅਸਥਾਨ
\p
\v 1 ਇਹ ਉਹ ਬਿਧੀਆਂ ਅਤੇ ਕਨੂੰਨ ਹਨ, ਜਿਨ੍ਹਾਂ ਨੂੰ ਤੁਸੀਂ ਆਪਣੇ ਸਾਰੇ ਜੀਵਨ ਅਰਥਾਤ ਜਦੋਂ ਤੱਕ ਤੁਸੀਂ ਜੀਉਂਦੇ ਰਹੋਗੇ, ਉਸ ਦੇਸ਼ ਵਿੱਚ ਪੂਰਾ ਕਰਨਾ ਹੈ, ਜਿਹੜਾ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦਿੰਦਾ ਹੈ ।
\v 2 ਜਿਨ੍ਹਾਂ ਕੌਮਾਂ ਨੂੰ ਤੁਸੀਂ ਕੱਢਣਾ ਹੈ, ਉਨ੍ਹਾਂ ਦੇ ਲੋਕ ਉੱਚੇ ਪਹਾੜਾਂ ਉੱਤੇ, ਟਿੱਲਿਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਰਥਾਤ ਜਿਸ ਕਿਸੇ ਸਥਾਨ ਵਿੱਚ ਆਪਣੇ ਦੇਵਤਿਆਂ ਦੀ ਪੂਜਾ ਕਰਦੇ ਹਨ, ਤੁਸੀਂ ਉਨ੍ਹਾਂ ਸਥਾਨਾਂ ਦਾ ਪੂਰੀ ਤਰ੍ਹਾਂ ਨਾਲ ਨਾਸ਼ ਕਰਨਾ ਹੈ ।
\s5
\v 3 ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਣਾ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦੇਣਾ, ਉਹਨਾਂ ਦੀ ਅਸੇਰਾਹ ਦੇਵੀ ਦੀਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦੇਣਾ ਅਤੇ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਮੂਰਤਾਂ ਨੂੰ ਤੋੜ ਸੁੱਟਣਾ ਅਤੇ ਉਹਨਾਂ ਦਾ ਨਾਮ ਉਸ ਦੇਸ਼ ਵਿੱਚੋਂ ਮਿਟਾ ਦੇਣਾ ।
\v 4 ਜਿਵੇਂ ਉਹ ਕਰਦੇ ਹਨ, ਉਸ ਤਰ੍ਹਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਨਾ ਕਰਨਾ ।
\s5
\v 5 ਪਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਗੋਤਾਂ ਦੇ ਵਿੱਚੋਂ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਸੀਂ ਉਸ ਦੇ ਉਸੇ ਡੇਰੇ ਨੂੰ ਭਾਲਣਾ ਅਤੇ ਉੱਥੇ ਹੀ ਜਾਇਆ ਕਰਨਾ ।
\v 6 ਉੱਥੇ ਹੀ ਤੁਸੀਂ ਆਪਣੀਆਂ ਹੋਮ ਬਲੀ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੀਆਂ ਚੁੱਕਣ ਦੀਆਂ ਭੇਟਾਂ, ਆਪਣੀਆਂ ਸੁੱਖਣਾ ਦੀਆਂ ਭੇਟਾਂ, ਆਪਣੀਆਂ ਖੁਸ਼ੀ ਦੀਆਂ ਭੇਟਾਂ ਅਤੇ ਆਪਣੇ ਚੌਣਿਆਂ ਅਤੇ ਇੱਜੜਾਂ ਦੇ ਪਹਿਲੌਠੇ ਲੈ ਕੇ ਜਾਇਆ ਕਰਨਾ,
\s5
\v 7 ਅਤੇ ਉੱਥੇ ਹੀ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਆ ਕਰਨਾ ਅਤੇ ਆਪਣੇ-ਆਪਣੇ ਘਰਾਣੇ ਸਮੇਤ ਆਪਣੇ ਹੱਥਾਂ ਦੇ ਹਰੇਕ ਕੰਮ ਦੇ ਕਾਰਨ, ਜਿਸ ਉੱਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਖੁਸ਼ੀ ਮਨਾਇਓ ।
\s5
\v 8 ਉੱਥੇ ਤੁਸੀਂ ਅਜਿਹਾ ਕੋਈ ਕੰਮ ਨਾ ਕਰਨਾ ਜਿਵੇਂ ਅਸੀਂ ਇੱਥੇ ਕਰਦੇ ਹਾਂ, ਅਰਥਾਤ ਜੋ ਕੁਝ ਜਿਸ ਨੂੰ ਠੀਕ ਲਗਦਾ ਹੈ, ਉਹ ਉਹੀ ਕਰਦਾ ਹੈ ।
\v 9 ਕਿਉਂ ਜੋ ਤੁਸੀਂ ਹੁਣ ਤੱਕ ਉਸ ਅਰਾਮ ਦੇ ਸਥਾਨ ਵਿੱਚ ਨਹੀਂ ਪਹੁੰਚੇ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦੇਣ ਵਾਲਾ ਹੈ ।
\s5
\v 10 ਜਦ ਤੁਸੀਂ ਯਰਦਨ ਪਾਰ ਜਾ ਕੇ ਉਸ ਦੇਸ਼ ਵਿੱਚ ਵੱਸ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਅਤੇ ਉਹ ਤੁਹਾਨੂੰ ਤੁਹਾਡੇ ਆਲੇ-ਦੁਆਲੇ ਦੇ ਸਾਰੇ ਵੈਰੀਆਂ ਤੋਂ ਅਰਾਮ ਦੇਵੇ ਤਾਂ ਜੋ ਤੁਸੀਂ ਸ਼ਾਂਤੀ ਨਾਲ ਵੱਸ ਜਾਓ,
\v 11 ਤਦ ਤੁਸੀਂ ਉਸ ਸਥਾਨ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਆਪਣੀਆਂ ਹੋਮ ਬਲੀ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੀਆਂ ਚੁੱਕਣ ਦੀਆਂ ਭੇਟਾਂ, ਆਪਣੀਆਂ ਮਨ ਭਾਉਂਦੀਆਂ ਸੁੱਖਣਾ ਦੀਆਂ ਭੇਟਾਂ, ਜਿਹੜੀਆਂ ਤੁਸੀਂ ਯਹੋਵਾਹ ਲਈ ਸੁੱਖੀਆਂ ਹਨ, ਅਰਥਾਤ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਉਹ ਸਭ ਕੁਝ ਲਿਆਇਆ ਕਰਨਾ ।
\s5
\v 12 ਤੁਸੀਂ, ਤੁਹਾਡੇ ਪੁੱਤਰ, ਤੁਹਾਡੀਆਂ ਧੀਆਂ, ਤੁਹਾਡੇ ਦਾਸ, ਤੁਹਾਡੀਆਂ ਦਾਸੀਆਂ ਸਭ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਨੰਦ ਕਰਨ ਅਤੇ ਉਹ ਲੇਵੀ ਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ, ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਹਿੱਸਾ ਜਾਂ ਵਿਰਾਸਤ ਨਹੀਂ ਹੈ ।
\s5
\v 13 ਖ਼ਬਰਦਾਰ ਰਹੋ, ਤੁਸੀਂ ਆਪਣੀਆਂ ਹੋਮ ਦੀਆਂ ਬਲੀਆਂ ਜਿੱਥੇ ਕਿਤੇ ਤੁਹਾਨੂੰ ਚੰਗਾ ਲੱਗੇ, ਉੱਥੇ ਨਾ ਚੜ੍ਹਾਇਓ,
\v 14 ਪਰ ਉਸ ਸਥਾਨ ਵਿੱਚ ਹੀ ਜਿਹੜਾ ਯਹੋਵਾਹ ਤੁਹਾਡੇ ਕਿਸੇ ਗੋਤ ਵਿੱਚੋਂ ਚੁਣੇ, ਤੁਸੀਂ ਆਪਣੀਆਂ ਹੋਮ ਦੀਆਂ ਬਲੀਆਂ ਚੜ੍ਹਾਇਓ ਅਤੇ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ, ਉੱਥੇ ਉਹ ਹੀ ਕਰਿਓ ।
\s5
\v 15 ਪਰ ਤੁਸੀਂ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਪੂਰੀ ਇੱਛਾ ਅਤੇ ਉਸ ਬਰਕਤ ਦੇ ਅਨੁਸਾਰ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ, ਪਸ਼ੂ ਨੂੰ ਵੱਢ ਕੇ ਖਾਇਓ । ਸ਼ੁੱਧ ਅਤੇ ਅਸ਼ੁੱਧ ਦੋਵੇਂ ਮਨੁੱਖ ਉਸ ਨੂੰ ਖਾ ਸਕਦੇ ਹਨ, ਜਿਵੇਂ ਚਿਕਾਰੇ ਅਤੇ ਹਿਰਨ ਨੂੰ ਖਾਂਦੇ ਹਨ ।
\v 16 ਪਰ ਉਸ ਦਾ ਲਹੂ ਤੁਸੀਂ ਨਾ ਖਾਣਾ, ਉਸ ਨੂੰ ਪਾਣੀ ਦੀ ਤਰ੍ਹਾਂ ਭੂਮੀ ਉੱਤੇ ਡੋਲ੍ਹ ਦੇਣਾ ।
\s5
\v 17 ਪਰ ਤੁਸੀਂ ਆਪਣਾ ਅੰਨ, ਨਵੀਂ ਮਧ, ਤੇਲ ਦਾ ਦਸਵੰਧ, ਆਪਣੇ ਇੱਜੜ ਅਤੇ ਚੌਣੇ ਦੇ ਪਹਿਲੌਠੇ, ਅਤੇ ਆਪਣੀਆਂ ਸੁੱਖਣਾ ਦੀਆਂ ਭੇਟਾਂ, ਖੁਸ਼ੀ ਦੀਆਂ ਭੇਟਾਂ ਅਤੇ ਚੁੱਕਣ ਦੀਆਂ ਭੇਟਾਂ ਨੂੰ ਆਪਣੇ ਫਾਟਕਾਂ ਦੇ ਅੰਦਰ ਕਦੇ ਵੀ ਨਾ ਖਾਣਾ,
\s5
\v 18 ਪਰ ਉਨ੍ਹਾਂ ਨੂੰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ, ਆਪਣੇ ਪੁੱਤਰਾਂ, ਧੀਆਂ, ਆਪਣੇ ਦਾਸ-ਦਾਸੀਆਂ ਅਤੇ ਉਸ ਲੇਵੀ ਸਮੇਤ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ, ਉਸ ਸਥਾਨ ਵਿੱਚ ਖਾਣਾ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਪਣੇ ਹੱਥ ਦੇ ਸਾਰੇ ਕੰਮਾਂ ਲਈ ਅਨੰਦ ਕਰਨਾ ।
\v 19 ਸਾਵਧਾਨ ਰਹੋ ਕਿ ਜਦ ਤੱਕ ਤੁਸੀਂ ਆਪਣੀ ਭੂਮੀ ਉੱਤੇ ਜੀਉਂਦੇ ਹੋ, ਤਦ ਤੱਕ ਤੁਸੀਂ ਲੇਵੀ ਨੂੰ ਕਦੀ ਨਾ ਭੁੱਲਿਓ ।
\p
\s5
\v 20 ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣੇ ਬਚਨ ਅਨੁਸਾਰ ਤੁਹਾਡੀਆਂ ਹੱਦਾਂ ਨੂੰ ਵਧਾ ਦੇਵੇਗਾ, ਅਤੇ ਤੁਸੀਂ ਆਖੋ ਕਿ ਅਸੀਂ ਮਾਸ ਖਾਵਾਂਗੇ ਕਿਉਂ ਜੋ ਤੁਹਾਡਾ ਜੀਅ ਮਾਸ ਖਾਣ ਨੂੰ ਲੋਚਦਾ ਹੈ, ਤਦ ਤੁਸੀਂ ਆਪਣੇ ਮਨ ਦੀ ਸਾਰੀ ਇੱਛਾ ਦੇ ਅਨੁਸਾਰ ਮਾਸ ਖਾਇਓ ।
\s5
\v 21 ਪਰ ਜੇਕਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਹਾਡੇ ਤੋਂ ਬਹੁਤ ਦੂਰ ਹੋਵੇ, ਤਾਂ ਤੁਸੀਂ ਆਪਣੇ ਇੱਜੜ ਅਤੇ ਚੌਣੇ ਵਿੱਚੋਂ ਜਿਹੜਾ ਯਹੋਵਾਹ ਨੇ ਤੁਹਾਨੂੰ ਦਿੱਤਾ, ਪਸ਼ੂ ਵੱਢ ਲਿਓ, ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ, ਅਤੇ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਇੱਛਾ ਅਨੁਸਾਰ ਖਾ ਲਿਆ ਕਰਿਓ ।
\v 22 ਜਿਵੇਂ ਚਿਕਾਰੇ ਅਤੇ ਹਿਰਨ ਦਾ ਮਾਸ ਖਾਈਦਾ ਹੈ, ਉਸੇ ਤਰ੍ਹਾਂ ਹੀ ਤੁਸੀਂ ਉਸ ਨੂੰ ਖਾਇਓ, ਅਸ਼ੁੱਧ ਅਤੇ ਸ਼ੁੱਧ ਦੋਵੇਂ ਮਨੁੱਖ ਉਸ ਨੂੰ ਖਾ ਸਕਦੇ ਹਨ ।
\s5
\v 23 ਪਰ ਉਨ੍ਹਾਂ ਦਾ ਲਹੂ ਕਦੇ ਵੀ ਨਾ ਖਾਇਓ, ਕਿਉਂ ਜੋ ਲਹੂ ਹੀ ਜੀਵਨ ਹੈ । ਤੁਸੀਂ ਮਾਸ ਦੇ ਨਾਲ ਜੀਵਨ ਨੂੰ ਨਾ ਖਾਇਓ
\v 24 ਤੁਸੀਂ ਉਸ ਨੂੰ ਨਾ ਖਾਇਓ । ਤੁਸੀਂ ਉਸ ਨੂੰ ਧਰਤੀ ਉੱਤੇ ਪਾਣੀ ਵਾਂਗੂੰ ਡੋਲ੍ਹ ਦੇਣਾ ।
\v 25 ਤੁਸੀਂ ਉਸ ਨੂੰ ਨਾ ਖਾਇਓ ਤਾਂ ਜੋ ਇਹ ਕੰਮ ਕਰਨ ਨਾਲ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਠੀਕ ਹੈ, ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਭਲਾ ਹੋਵੇ ।
\s5
\v 26 ਪਰ ਆਪਣੀਆਂ ਪਵਿੱਤਰ ਵਸਤੂਆਂ, ਜਿਹੜੀਆਂ ਤੁਹਾਡੇ ਕੋਲ ਹਨ ਅਤੇ ਆਪਣੀਆਂ ਸੁੱਖਣਾ ਦੀਆਂ ਭੇਟਾਂ ਲੈ ਕੇ ਤੁਸੀਂ ਉਸ ਸਥਾਨ ਨੂੰ ਜਾਇਓ, ਜਿਹੜਾ ਯਹੋਵਾਹ ਚੁਣੇਗਾ
2019-01-21 18:09:29 +00:00
\v 27 ਤੁਸੀਂ ਆਪਣੀਆਂ ਹੋਮ ਬਲੀਆਂ ਦੇ ਮਾਸ ਅਤੇ ਲਹੂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਚੜ੍ਹਾਇਓ ਪਰ ਸੁੱਖ-ਸਾਂਦ ਦੀਆਂ ਬਲੀਆਂ ਦੇ ਲਹੂ ਉਸ ਦੀ ਜਗਵੇਦੀ ਉੱਤੇ ਡੋਲ੍ਹ ਦੇਣਾ ਅਤੇ ਮਾਸ ਨੂੰ ਤੁਸੀਂ ਖਾ ਲੈਣਾ ।
2018-02-06 22:09:03 +00:00
\s5
\v 28 ਇਨ੍ਹਾਂ ਸਾਰੀਆਂ ਗੱਲਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਸੁਣੋ ਅਤੇ ਮੰਨੋ ਤਾਂ ਜੋ ਤੁਸੀਂ ਉਹ ਕੰਮ ਕਰੋ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਅਤੇ ਚੰਗਾ ਹੋਵੇ ਅਤੇ ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਸਦਾ ਲਈ ਭਲਾ ਹੋਵੇ ।
\s ਮੂਰਤੀ ਪੂਜਾ ਦੇ ਵਿਰੁੱਧ ਚੇਤਾਵਨੀ
\p
\s5
\v 29 ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇ, ਜਿਨ੍ਹਾਂ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ ਅਤੇ ਤੁਸੀਂ ਉਹਨਾਂ ਉੱਤੇ ਕਾਬੂ ਪਾ ਕੇ ਉਹਨਾਂ ਦੇ ਦੇਸ਼ ਵਿੱਚ ਵੱਸ ਜਾਓ,
\v 30 ਤਾਂ ਸਾਵਧਾਨ ਰਹਿਣਾ, ਅਜਿਹਾ ਨਾ ਹੋਵੇ ਕਿ ਜਦ ਉਹ ਤੁਹਾਡੇ ਅੱਗਿਓਂ ਨਾਸ਼ ਕਰ ਦਿੱਤੇ ਜਾਣ ਤਾਂ ਉਨ੍ਹਾਂ ਦੇ ਪਿੱਛੇ ਲੱਗ ਕੇ ਤੁਸੀਂ ਵੀ ਫਸ ਜਾਓ ਅਰਥਾਤ ਉਹਨਾਂ ਦੇ ਦੇਵਤਿਆਂ ਦੇ ਬਾਰੇ ਇਹ ਨਾ ਪੁੱਛਿਓ ਕਿ ਇਨ੍ਹਾਂ ਕੌਮਾਂ ਦੇ ਲੋਕ ਕਿਵੇਂ ਆਪਣੇ ਦੇਵਤਿਆਂ ਦੀ ਪੂਜਾ ਕਰਦੇ ਹਨ ਤਾਂ ਜੋ ਅਸੀਂ ਵੀ ਇਸੇ ਤਰ੍ਹਾਂ ਹੀ ਕਰੀਏ ।
\s5
\v 31 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਅਜਿਹਾ ਨਾ ਕਰਨਾ, ਕਿਉਂਕਿ ਉਹ ਸਾਰੇ ਘਿਣਾਉਣੇ ਕੰਮ ਜਿਨ੍ਹਾਂ ਤੋਂ ਯਹੋਵਾਹ ਘਿਣ ਕਰਦਾ ਹੈ, ਉਹਨਾਂ ਨੇ ਆਪਣੇ ਦੇਵਤਿਆਂ ਦੇ ਲਈ ਕੀਤੇ ਹਨ, ਕਿਉਂ ਜੋ ਉਹ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਆਪਣੇ ਦੇਵਤਿਆਂ ਲਈ ਅੱਗ ਵਿੱਚ ਸਾੜ ਸੁੱਟਦੇ ਹਨ ।
\v 32 ਜੋ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਤੁਸੀਂ ਉਨ੍ਹਾਂ ਦੀ ਪਾਲਣਾ ਕਰਿਓ, ਨਾ ਤਾਂ ਉਸ ਵਿੱਚ ਕੁਝ ਵਧਾਇਓ ਅਤੇ ਨਾ ਹੀ ਉਸ ਵਿੱਚੋਂ ਕੁਝ ਘਟਾਇਓ ।
\s5
\c 13
\p
\v 1 ਜੇਕਰ ਤੁਹਾਡੇ ਵਿਚ ਕੋਈ ਨਬੀ ਜਾਂ ਸੁਫ਼ਨਾ ਵੇਖਣ ਵਾਲਾ ਉੱਠੇ ਅਤੇ ਉਹ ਤੁਹਾਨੂੰ ਕੋਈ ਨਿਸ਼ਾਨ ਜਾਂ ਅਚਰਜ ਕੰਮ ਵਿਖਾਵੇ,
\v 2 ਅਤੇ ਉਹ ਨਿਸ਼ਾਨ ਜਾਂ ਅਚਰਜ ਕੰਮ ਪੂਰਾ ਹੋ ਜਾਵੇ ਜਿਸ ਦੇ ਵਿਖੇ ਉਹ ਤੁਹਾਡੇ ਨਾਲ ਬੋਲਿਆ ਸੀ ਕਿ ਆਓ, ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ, (ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ) ਅਤੇ ਉਹਨਾਂ ਦੀ ਪੂਜਾ ਕਰੀਏ,
\v 3 ਤਾਂ ਤੁਸੀਂ ਉਸ ਨਬੀ ਜਾਂ ਸੁਫ਼ਨੇ ਵੇਖਣ ਵਾਲੇ ਦੀਆਂ ਗੱਲਾਂ ਨੂੰ ਨਾ ਸੁਣਿਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਪਰਖੇਗਾ ਤਾਂ ਜੋ ਉਹ ਜਾਣੇ ਕਿ ਤੁਸੀਂ ਯਹੋਵਾਹ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਕਰਦੇ ਹੋ ਜਾਂ ਨਹੀਂ ।
\s5
\v 4 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਿਓ, ਉਸੇ ਤੋਂ ਡਰਿਓ, ਉਸੇ ਦੇ ਹੁਕਮਾਂ ਦੀ ਪਾਲਨਾ ਕਰਿਓ, ਉਸੇ ਦੀ ਆਵਾਜ਼ ਨੂੰ ਸੁਣਿਓ, ਉਸੇ ਦੀ ਉਪਾਸਨਾ ਕਰਿਓ ਅਤੇ ਉਸ ਦੇ ਨਾਲ ਲੱਗੇ ਰਹਿਓ ।
\v 5 ਉਹ ਨਬੀ ਜਾਂ ਸੁਫ਼ਨੇ ਵੇਖਣ ਵਾਲਾ ਮਾਰ ਦਿੱਤਾ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਬੋਲ ਕੇ ਤੁਹਾਨੂੰ ਕੁਰਾਹੇ ਪਾਇਆ ਹੈ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਗੁਲਾਮੀ ਦੇ ਘਰ ਤੋਂ ਤੁਹਾਨੂੰ ਛੁਟਕਾਰਾ ਦਿੱਤਾ । ਉਹ ਤੁਹਾਨੂੰ ਉਸ ਰਾਹ ਤੋਂ ਜਿਸ ਉੱਤੇ ਚੱਲਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਸੀ, ਕੁਰਾਹੇ ਪਾਉਣਾ ਚਾਹੁੰਦਾ ਸੀ । ਇਸ ਤਰ੍ਹਾਂ ਤੁਸੀਂ ਉਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦੇਈਓ ।
\p
\s5
\v 6 ਜੇ ਤੁਹਾਡਾ ਸਕਾ ਭਰਾ, ਜਾਂ ਤੁਹਾਡਾ ਪੁੱਤਰ, ਜਾਂ ਤੁਹਾਡੀ ਧੀ, ਜਾਂ ਤੁਹਾਡੀ ਪਿਆਰੀ ਪਤਨੀ ਜਾਂ ਤੁਹਾਡਾ ਜਾਨੀ ਦੋਸਤ ਤੁਹਾਨੂੰ ਗੁਪਤ ਰੂਪ ਵਿੱਚ ਇਹ ਆਖ ਕੇ ਫੁਸਲਾਵੇ ਕਿ ਆ ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ ਅਤੇ ਉਹਨਾਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ,
\v 7 ਅਰਥਾਤ ਪਰਾਈਆਂ ਕੌਮਾਂ ਦੇ ਦੇਵਤੇ ਜਿਹੜੇ ਤੁਹਾਡੇ ਆਲੇ-ਦੁਆਲੇ, ਦੂਰ ਜਾਂ ਨੇੜੇ, ਜਾਂ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਰਹਿਣ ਵਾਲੇ ਲੋਕਾਂ ਦੇ ਦੇਵਤੇ ਹੋਣ,
\s5
\v 8 ਤਾਂ ਤੁਸੀਂ ਹਾਮੀ ਨਾ ਭਰਿਓ, ਨਾ ਉਸ ਦੀ ਸੁਣਿਓ, ਨਾ ਤੁਹਾਡੀਆਂ ਅੱਖਾਂ ਵਿੱਚ ਉਸ ਉੱਤੇ ਤਰਸ ਆਵੇ, ਨਾ ਉਸ ਨੂੰ ਮਾਫ਼ ਕਰਿਓ, ਨਾ ਉਸ ਨੂੰ ਲੁਕਾਓ
\v 9 ਪਰ ਤੁਸੀਂ ਉਸ ਨੂੰ ਜ਼ਰੂਰ ਹੀ ਮਾਰ ਸੁੱਟਿਓ, ਉਸ ਨੂੰ ਮਾਰਨ ਵਿੱਚ ਤੇਰਾ ਹੱਥ ਪਹਿਲ ਕਰੇ ਅਤੇ ਉਸ ਦੇ ਬਾਅਦ ਸਾਰੀ ਪਰਜਾ ਦੇ ਹੱਥ ਉੱਠਣ ।
\s5
\v 10 ਤੁਸੀਂ ਉਸ ਉੱਤੇ ਅਜਿਹਾ ਪਥਰਾਓ ਕਰਿਓ ਕਿ ਉਹ ਮਰ ਜਾਵੇ ਕਿਉਂ ਜੋ ਉਹ ਤੁਹਾਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਭਟਕਾਉਣਾ ਚਾਹੁੰਦਾ ਹੈ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹੈ ।
\v 11 ਸਾਰਾ ਇਸਰਾਏਲ ਇਹ ਸੁਣੇ ਅਤੇ ਡਰੇ ਅਤੇ ਫੇਰ ਤੁਹਾਡੇ ਵਿੱਚ ਅਜਿਹੀ ਬੁਰਿਆਈ ਦਾ ਕੰਮ ਨਾ ਹੋਵੇ ।
\p
\s5
\v 12 ਜੇਕਰ ਤੁਸੀਂ ਆਪਣੇ ਕਿਸੇ ਸ਼ਹਿਰ ਦੇ ਵਿਖੇ ਸੁਣੋ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵੱਸਣ ਲਈ ਦਿੰਦਾ ਹੈ,
\v 13 ਕਿ ਤੁਹਾਡੇ ਵਿੱਚੋਂ ਕਈ ਦੁਸ਼ਟ ਮਨੁੱਖ ਨਿੱਕਲੇ ਹਨ ਅਤੇ ਉਨ੍ਹਾਂ ਨੇ ਸ਼ਹਿਰ ਦੇ ਵਾਸੀਆਂ ਨੂੰ ਇਹ ਆਖ ਕੇ ਕੁਰਾਹੇ ਪਾਇਆ ਹੈ ਕਿ ਆਓ ਚੱਲੀਏ ਅਤੇ ਦੂਜੇ ਦੇਵਤਿਆਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ,
\v 14 ਤਾਂ ਤੁਸੀਂ ਪੁੱਛ-ਗਿੱਛ ਕਰੋ ਅਤੇ ਲੱਭੋ ਅਤੇ ਪੱਕਾ ਪਤਾ ਲਗਾਓ । ਅਤੇ ਵੇਖੋ, ਜੇਕਰ ਇਹ ਗੱਲ ਸੱਚੀ ਅਤੇ ਪੱਕੀ ਹੋਵੇ ਕਿ ਇਹ ਘਿਣਾਉਣਾ ਕੰਮ ਤੁਹਾਡੇ ਵਿੱਚ ਕੀਤਾ ਗਿਆ ਹੈ,
\s5
\v 15 ਤਾਂ ਤੁਸੀਂ ਉਸ ਸ਼ਹਿਰ ਦੇ ਵਾਸੀਆਂ ਨੂੰ ਜ਼ਰੂਰ ਹੀ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਓ, ਉਸ ਦੇ ਵਿੱਚ ਦੀਆਂ ਸਭ ਚੀਜ਼ਾਂ ਨੂੰ ਅਤੇ ਉਸ ਦੇ ਪਸ਼ੂਆਂ ਨੂੰ ਤਲਵਾਰ ਦੀ ਧਾਰ ਨਾਲ ਪੂਰੀ ਤਰ੍ਹਾਂ ਨਾਸ਼ ਕਰ ਦੇਣਾ ।
\v 16 ਉਸ ਦਾ ਸਾਰਾ ਲੁੱਟ ਦਾ ਮਾਲ ਚੌਂਕ ਵਿੱਚ ਇਕੱਠਾ ਕਰਿਓ, ਅਤੇ ਉਸ ਸ਼ਹਿਰ ਨੂੰ ਅਤੇ ਉਸ ਦੇ ਸਾਰੇ ਲੁੱਟ ਦੇ ਮਾਲ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਲਈ ਅੱਗ ਨਾਲ ਸਾੜ ਸੁੱਟਿਓ, ਤਾਂ ਜੋ ਉਹ ਸਦਾ ਲਈ ਮਿੱਟੀ ਦਾ ਢੇਰ ਬਣ ਜਾਵੇ ਜਿਹੜਾ ਫੇਰ ਕਦੀ ਨਾ ਉਸਾਰਿਆ ਜਾਵੇ ।
\s5
\v 17 ਉਨ੍ਹਾਂ ਨਾਸ਼ ਕੀਤੇ ਜਾਣ ਦੀਆਂ ਚੀਜ਼ਾਂ ਵਿੱਚੋਂ ਕੋਈ ਵੀ ਚੀਜ਼ ਤੁਹਾਡੇ ਹੱਥ ਨਾ ਲੱਗੇ, ਤਾਂ ਜੋ ਯਹੋਵਾਹ ਆਪਣੇ ਕ੍ਰੋਧ ਦੀ ਸਖ਼ਤੀ ਤੋਂ ਸ਼ਾਂਤ ਹੋਵੇ ਅਤੇ ਤੁਹਾਡੇ ਉੱਤੇ ਕਿਰਪਾ ਕਰੇ ਅਤੇ ਦਯਾਵਾਨ ਹੋ ਕੇ ਤੁਹਾਨੂੰ ਵਧਾਵੇ, ਜਿਵੇਂ ਉਸ ਤੁਹਾਡੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ ।
\v 18 ਇਹ ਤਦ ਹੋਵੇਗਾ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਨਾ ਕਰੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਤੇ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਹੈ ਤੁਸੀਂ ਉਹ ਹੀ ਕਰੋਗੇ ।
\s5
\c 14
\s ਅਨੁਚਿਤ ਸੋਗ ਕਰਨ ਦੀ ਮਨਾਹੀ
\p
\v 1 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪੁੱਤਰ ਹੋ । ਇਸ ਲਈ ਤੁਸੀਂ ਨਾ ਤਾਂ ਮੁਰਦਿਆਂ ਦੇ ਕਾਰਨ ਆਪਣੇ ਆਪ ਨੂੰ ਚੀਰਨਾ ਅਤੇ ਨਾ ਹੀ ਆਪਣੇ ਭਰਵੱਟਿਆਂ ਦਾ ਭੱਦਣ ਕਰਾਇਓ
\v 2 ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਨੇ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚੋਂ ਆਪਣੀ ਨਿੱਜ-ਪਰਜਾ ਹੋਣ ਲਈ ਚੁਣ ਲਿਆ ਹੈ ।
\s ਸ਼ੁੱਧ ਅਤੇ ਅਸ਼ੁੱਧ ਪਸ਼ੂ
\r (ਲੇਵੀਆਂ 11:1-47)
\p
\s5
\v 3 ਤੁਸੀਂ ਕਿਸੇ ਘਿਣਾਉਣੀ ਚੀਜ਼ ਨੂੰ ਨਾ ਖਾਇਓ ।
\v 4 ਜਿਨ੍ਹਾਂ ਪਸ਼ੂਆਂ ਨੂੰ ਤੁਸੀਂ ਖਾ ਸਕਦੇ ਹੋ, ਉਹ ਇਹ ਹਨ ਅਰਥਾਤ ਬਲਦ, ਭੇਡ, ਬੱਕਰੀ
\v 5 ਹਿਰਨ, ਚਿਕਾਰਾ, ਲਾਲ ਹਿਰਨ, ਜੰਗਲੀ ਬੱਕਰਾ, ਸਾਂਬਰ, ਜੰਗਲੀ ਸਾਨ੍ਹ ਅਤੇ ਪਹਾੜੀ ਭੇਡ ।
\s5
\v 6 ਪਸ਼ੂਆਂ ਵਿੱਚੋਂ ਹਰੇਕ ਪਸ਼ੂ ਜਿਸ ਦੇ ਖੁਰ ਪਾਟੇ ਹੋਏ ਹੋਣ ਅਰਥਾਤ ਖੁਰਾਂ ਦੇ ਦੋ ਵੱਖ-ਵੱਖ ਹਿੱਸੇ ਹੋਣ ਅਤੇ ਜੁਗਾਲੀ ਕਰਨ ਵਾਲਾ ਹੋਵੇ, ਉਹ ਤੁਸੀਂ ਖਾ ਸਕਦੇ ਹੋ ।
\v 7 ਫੇਰ ਵੀ ਤੁਸੀਂ ਇਨ੍ਹਾਂ ਪਸ਼ੂਆਂ ਵਿੱਚੋਂ ਨਾ ਖਾਇਓ ਭਾਵੇਂ ਇਹ ਜੁਗਾਲੀ ਕਰਦੇ ਹੋਣ ਜਾਂ ਇਨ੍ਹਾਂ ਦੇ ਖੁਰ ਪਾਟੇ ਹੋਣ ਅਰਥਾਤ ਊਠ, ਖਰਗੋਸ਼ ਅਤੇ ਪਹਾੜੀ ਖਰਗੋਸ਼, ਕਿਉਂ ਜੋ ਇਹ ਜੁਗਾਲੀ ਤਾਂ ਕਰਦੇ ਹਨ ਪਰ ਇਨ੍ਹਾਂ ਦੇ ਖੁਰ ਪਾਟੇ ਹੋਏ ਨਹੀਂ ਹੁੰਦੇ, ਇਹ ਤੁਹਾਡੇ ਲਈ ਅਸ਼ੁੱਧ ਹਨ,
\s5
\v 8 ਸੂਰ, ਕਿਉਂਕਿ ਇਸ ਦੇ ਖੁਰ ਤਾਂ ਪਾਟੇ ਹੋਏ ਹਨ ਪਰ ਇਹ ਜੁਗਾਲੀ ਨਹੀਂ ਕਰਦਾ, ਇਹ ਤੁਹਾਡੇ ਲਈ ਅਸ਼ੁੱਧ ਹੈ, ਤੁਸੀਂ ਨਾ ਤਾਂ ਇਨ੍ਹਾਂ ਦਾ ਮਾਸ ਖਾਣਾ ਅਤੇ ਨਾ ਇਨ੍ਹਾਂ ਦੀ ਲੋਥ ਨੂੰ ਛੂਹਣਾ ।
\p
\s5
\v 9 ਜਿੰਨ੍ਹੇ ਜਲ-ਜੰਤੂ ਹਨ ਉਨ੍ਹਾਂ ਵਿੱਚੋਂ ਤੁਸੀਂ ਇਨ੍ਹਾਂ ਨੂੰ ਖਾ ਸਕਦੇ ਹੋ ਅਰਥਾਤ ਜਿਨ੍ਹਾਂ ਦੇ ਪਰ ਅਤੇ ਚਾਨੇ ਹੋਣ ।
\v 10 ਪਰ ਜਿਨ੍ਹਾਂ ਦੇ ਪਰ ਅਤੇ ਚਾਨੇ ਨਾ ਹੋਣ, ਉਹ ਤੁਸੀਂ ਨਾ ਖਾਇਓ । ਉਹ ਤੁਹਾਡੇ ਲਈ ਅਸ਼ੁੱਧ ਹਨ ।
\p
\s5
\v 11 ਸਾਰੇ ਪਵਿੱਤਰ ਪੰਛੀ ਤੁਸੀਂ ਖਾ ਸਕਦੇ ਹੋ ।
\v 12 ਪਰ ਇਨ੍ਹਾਂ ਨੂੰ ਤੁਸੀਂ ਨਾ ਖਾਇਓ ਅਰਥਾਤ ਉਕਾਬ, ਹੱਡ, ਖੋਰ, ਸਮੁੰਦਰੀ ਉਕਾਬ,
\v 13 ਇੱਲ, ਲਗੜ ਅਤੇ ਗਿੱਧ ਉਸ ਦੀ ਪ੍ਰਜਾਤੀ ਅਨੁਸਾਰ,
\s5
\v 14 ਹਰ ਇੱਕ ਪਹਾੜੀ ਕਾਂ ਉਸ ਦੀ ਪ੍ਰਜਾਤੀ ਅਨੁਸਾਰ,
\v 15 ਸ਼ੁਤਰ ਮੁਰਗ, ਬਿਲ ਬਤੌਰੀ, ਕੁਰਲ ਅਤੇ ਬਾਜ਼ ਉਸ ਦੀ ਪ੍ਰਜਾਤੀ ਅਨੁਸਾਰ,
\v 16 ਨਿੱਕਾ ਉੱਲੂ ਅਤੇ ਵੱਡਾ ਉੱਲੂ ਅਤੇ ਕੰਨਾਂ ਵਾਲੇ ਉੱਲੂ,
\v 17 ਹਵਾਸਲ ਗਿਰਝ, ਮਾਹੀ ਗੀਰ,
\s5
\v 18 ਲਮ ਢੀਂਗ ਅਤੇ ਬਗਲਾ ਉਸ ਦੀ ਪ੍ਰਜਾਤੀ ਅਨੁਸਾਰ, ਚੱਕੀ ਰਾਹ ਅਤੇ ਚੰਮ ਗਿੱਦੜ,
\v 19 ਅਤੇ ਸਾਰੇ ਘਿਸਰਨ ਵਾਲੇ ਪੰਖੇਰੂ, ਉਹ ਤੁਹਾਡੇ ਲਈ ਅਸ਼ੁੱਧ ਹਨ, ਉਹ ਨਾ ਖਾਧੇ ਜਾਣ ।
\v 20 ਪਰ ਸਾਰੇ ਸ਼ੁੱਧ ਪੰਖੇਰੂ ਤੁਸੀਂ ਖਾ ਸਕਦੇ ਹੋ ।
\p
\s5
\v 21 ਜੋ ਆਪਣੇ ਆਪ ਮਰ ਜਾਵੇ, ਉਸ ਨੂੰ ਤੁਸੀਂ ਨਾ ਖਾਇਓ । ਇਹ ਤੁਸੀਂ ਉਸ ਪਰਦੇਸੀ ਨੂੰ ਖਾਣ ਲਈ ਦੇ ਸਕਦੇ ਹੋ ਜਿਹੜਾ ਤੁਹਾਡੇ ਫਾਟਕ ਦੇ ਅੰਦਰ ਹੈ ਜਾਂ ਉਸ ਨੂੰ ਕਿਸੇ ਪਰਾਏ ਕੋਲ ਵੇਚ ਸਕਦੇ ਹੋ, ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ । ਤੁਸੀਂ ਮੇਮਣੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲਿਓ ।
\s ਦਸਵੰਧ ਦਾ ਨਿਯਮ
\p
\s5
\v 22 ਤੁਸੀਂ ਜ਼ਰੂਰ ਹੀ ਆਪਣੇ ਬੀਜ ਦੀ ਸਾਰੀ ਪੈਦਾਵਾਰ ਦਾ ਦਸਵੰਧ ਦਿਓ, ਜਿਹੜੀ ਖੇਤ ਵਿੱਚੋਂ ਸਾਲ ਦੇ ਸਾਲ ਨਿੱਕਲਦੀ ਹੈ ।
\v 23 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਜਿਹੜਾ ਉਹ ਆਪਣਾ ਨਾਮ ਵਸਾਉਣ ਲਈ ਚੁਣੇਗਾ ਆਪਣੇ ਅੰਨ, ਆਪਣੀ ਨਵੀਂ ਮਧ ਅਤੇ ਆਪਣੇ ਤੇਲ ਦੇ ਦਸਵੰਧ ਨੂੰ ਅਤੇ ਆਪਣੇ ਇੱਜੜ ਤੇ ਆਪਣੇ ਚੌਣੇ ਦੇ ਪਹਿਲੌਠਿਆਂ ਨੂੰ ਖਾਇਓ, ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈ ਸਦਾ ਤੱਕ ਮੰਨਣਾ ਸਿੱਖੋ ।
\s5
\v 24 ਜੇਕਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਬਹੁਤ ਦੂਰ ਹੋਵੇ, ਅਤੇ ਉੱਥੋਂ ਦਾ ਰਾਹ ਤੁਹਾਡੇ ਲਈ ਅਜਿਹਾ ਲੰਮਾ ਹੋਵੇ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਰਕਤ ਨਾਲ ਮਿਲੀਆਂ ਵਸਤੂਆਂ ਉੱਥੇ ਲੈ ਕੇ ਜਾ ਨਾ ਸਕੋ,
\v 25 ਤਾਂ ਤੁਸੀਂ ਉਹ ਨੂੰ ਚਾਂਦੀ ਨਾਲ ਬਦਲ ਕੇ, ਉਸ ਚਾਂਦੀ ਨੂੰ ਆਪਣੇ ਹੱਥ ਵਿੱਚ ਬੰਨ੍ਹ ਲਿਓ ਅਤੇ ਉਸ ਸਥਾਨ ਨੂੰ ਜਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ,
\s5
\v 26 ਤੁਸੀਂ ਉਸ ਚਾਂਦੀ ਨਾਲ ਗਾਂ-ਬਲਦ, ਭੇਡ, ਦਾਖਰਸ, ਮਧ ਜਾਂ ਕੋਈ ਵੀ ਵਸਤੂ ਜਿਸ ਲਈ ਤੁਹਾਡਾ ਜੀ ਲੋਚੇ, ਮੁੱਲ ਲੈ ਲਿਓ ਅਤੇ ਉਸ ਨੂੰ ਤੁਸੀਂ ਆਪਣੇ ਘਰਾਣੇ ਸਮੇਤ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਓ ਅਤੇ ਅਨੰਦ ਕਰਿਓ ।
\v 27 ਤੁਸੀਂ ਉਸ ਲੇਵੀ ਨੂੰ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਭੁੱਲ ਨਾ ਜਾਇਓ, ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਭਾਗ ਜਾਂ ਵਿਰਾਸਤ ਨਹੀਂ ਹੈ ।
\p
\s5
\v 28 ਹਰੇਕ ਤਿੰਨ ਸਾਲ ਦੇ ਅੰਤ ਵਿੱਚ ਤੁਸੀਂ ਤੀਜੇ ਸਾਲ ਦੀ ਆਪਣੀ ਪੈਦਾਵਾਰ ਦਾ ਸਾਰਾ ਦਸਵੰਧ ਲਿਆ ਕੇ ਆਪਣੇ ਫਾਟਕਾਂ ਦੇ ਅੰਦਰ ਰੱਖਿਓ,
2019-01-21 18:09:29 +00:00
\v 29 ਤਦ ਲੇਵੀ, ਜਿਸ ਦਾ ਤੁਹਾਡੇ ਨਾਲ ਕੋਈ ਭਾਗ ਜਾਂ ਵਿਰਾਸਤ ਨਹੀਂ ਹੈ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਜੋ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਆ ਕੇ ਖਾਣ ਅਤੇ ਰੱਜਣ, ਤਾਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਤੁਹਾਨੂੰ ਬਰਕਤ ਦੇਵੇ ।
2018-02-06 22:09:03 +00:00
\s5
\c 15
\s ਸੱਤਵਾਂ ਸਾਲ: ਛੁਟਕਾਰੇ ਦਾ ਸਾਲ
\r (ਲੇਵੀਆਂ 25:1-7)
\p
\v 1 ਹਰੇਕ ਸੱਤਾਂ ਸਾਲਾਂ ਦੇ ਅੰਤ ਵਿੱਚ ਤੁਸੀਂ ਛੁਟਕਾਰਾ ਦਿਆ ਕਰੋ ।
\v 2 ਛੁਟਕਾਰੇ ਦਾ ਤਰੀਕਾ ਇਹ ਹੈ, ਹਰ ਲੈਣਦਾਰ ਆਪਣਾ ਉਹ ਕਰਜ਼ ਜਿਹੜਾ ਉਸ ਨੇ ਆਪਣੇ ਗੁਆਂਢੀ ਨੂੰ ਉਧਾਰ ਦਿੱਤਾ ਸੀ, ਛੱਡ ਦੇਵੇ । ਉਹ ਆਪਣੇ ਗੁਆਂਢੀ ਅਤੇ ਆਪਣੇ ਭਰਾ ਤੋਂ ਵਸੂਲੀ ਨਾ ਕਰੇ ਕਿਉਂ ਜੋ ਯਹੋਵਾਹ ਦੇ ਨਾਮ ਤੋਂ ਛੁਟਕਾਰੇ ਦੀ ਘੋਸ਼ਣਾ ਕੀਤੀ ਗਈ ਹੈ ।
\v 3 ਪਰਦੇਸੀ ਤੋਂ ਤੁਸੀਂ ਵਸੂਲੀ ਕਰ ਸਕਦੇ ਹੋ ਪਰ ਤੁਹਾਡਾ ਜੋ ਕੁਝ ਤੁਹਾਡੇ ਭਰਾ ਕੋਲ ਹੋਵੇ, ਉਹ ਤੁਸੀਂ ਆਪਣੇ ਆਪ ਛੱਡ ਦਿਓ ।
\s5
\v 4 ਤਦ ਤੁਹਾਡੇ ਵਿਚੋਂ ਕੋਈ ਕੰਗਾਲ ਨਾ ਰਹੇਗਾ ਕਿਉਂ ਜੋ ਯਹੋਵਾਹ ਤੁਹਾਨੂੰ ਉਸ ਦੇਸ਼ ਵਿੱਚ ਬਰਕਤ ਦੇਵੇਗਾ, ਜਿਹੜਾ ਉਹ ਤੁਹਾਨੂੰ ਅਧਿਕਾਰ ਕਰਨ ਲਈ ਵਿਰਾਸਤ ਵਿੱਚ ਦੇਣ ਵਾਲਾ ਹੈ ।
\v 5 ਪਰ ਜ਼ਰੂਰੀ ਹੈ ਕਿ ਤੁਸੀਂ ਮਨ ਲਾ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਸੁਣੋ ਅਤੇ ਇਸ ਸਾਰੇ ਹੁਕਮਨਾਮੇ ਨੂੰ ਪੂਰਾ ਕਰਕੇ ਇਸ ਦੀ ਪਾਲਣਾ ਕਰੋ, ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ ।
\v 6 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣੇ ਬਚਨ ਅਨੁਸਾਰ ਤੁਹਾਨੂੰ ਬਰਕਤ ਦੇਵੇਗਾ ਅਤੇ ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ । ਤੁਸੀਂ ਬਹੁਤੀਆਂ ਕੌਮਾਂ ਉੱਤੇ ਰਾਜ ਕਰੋਗੇ ਪਰ ਉਹ ਤੁਹਾਡੇ ਉੱਤੇ ਰਾਜ ਨਾ ਕਰਨਗੀਆਂ ।
\p
\s5
2019-01-21 18:09:29 +00:00
\v 7 ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਉਸ ਦੇ ਕਿਸੇ ਵੀ ਫਾਟਕ ਦੇ ਅੰਦਰ ਜੇਕਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਕੋਲ ਕੋਈ ਕੰਗਾਲ ਹੋਵੇ ਤਾਂ ਤੁਸੀਂ ਆਪਣੇ ਕੰਗਾਲ ਭਰਾ ਲਈ ਆਪਣਾ ਮਨ ਕਠੋਰ ਨਾ ਕਰਿਓ ਅਤੇ ਨਾ ਹੀ ਆਪਣਾ ਹੱਥ ਰੋਕਿਓ,
\v 8 ਪਰ ਤੁਸੀਂ ਆਪਣੇ ਹੱਥ ਉਸ ਦੇ ਲਈ ਜ਼ਰੂਰ ਹੀ ਖੁੱਲ੍ਹੇ ਰੱਖਿਓ ਅਤੇ ਉਸ ਨੂੰ ਉਸ ਦੀ ਲੋੜ ਅਨੁਸਾਰ ਜ਼ਰੂਰ ਹੀ ਉਧਾਰ ਦਿਓ ।
2018-02-06 22:09:03 +00:00
\s5
\v 9 ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਵਿੱਚ ਕੋਈ ਨਿਕੰਮਾ ਵਿਚਾਰ ਆ ਜਾਵੇ ਕਿ ਸੱਤਵਾਂ ਸਾਲ ਅਰਥਾਤ ਛੁਟਕਾਰੇ ਦਾ ਸਾਲ ਨੇੜੇ ਹੈ, ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਕੁਝ ਨਾ ਦਿਓ ਅਤੇ ਉਹ ਤੁਹਾਡੇ ਵਿਰੁੱਧ ਯਹੋਵਾਹ ਦੇ ਅੱਗੇ ਫ਼ਰਿਆਦ ਕਰੇ ਅਤੇ ਇਹ ਤੁਹਾਡੇ ਲਈ ਪਾਪ ਠਹਿਰੇ ।
\v 10 ਤੁਸੀਂ ਜ਼ਰੂਰ ਹੀ ਉਸ ਨੂੰ ਦਿਓ ਅਤੇ ਉਸ ਨੂੰ ਦਿੰਦੇ ਹੋਏ ਤੁਹਾਡੇ ਮਨ ਨੂੰ ਬੁਰਾ ਨਾ ਲੱਗੇ ਕਿਉਂ ਜੋ ਇਸੇ ਗੱਲ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤੁਹਾਡੇ ਹੱਥ ਦੇ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ ।
\s5
\v 11 ਕੰਗਾਲ ਤਾਂ ਦੇਸ਼ ਵਿੱਚ ਹਮੇਸ਼ਾ ਹੀ ਰਹਿਣਗੇ, ਇਸ ਕਾਰਨ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੇ ਦੇਸ਼ ਵਿੱਚ ਆਪਣੇ ਲੋੜਵੰਦ ਅਤੇ ਕੰਗਾਲ ਭਰਾਵਾਂ ਲਈ ਆਪਣਾ ਹੱਥ ਜ਼ਰੂਰ ਹੀ ਖੁੱਲ੍ਹਾ ਰੱਖਿਓ ।
\s ਦਾਸਾਂ ਨਾਲ ਵਰਤਾਓ
\r (ਕੂਚ 21:1-11)
\p
\s5
\v 12 ਜੇਕਰ ਤੁਹਾਡਾ ਇਬਰਾਨੀ ਭਰਾ ਜਾਂ ਕੋਈ ਇਬਰਾਨਣ ਤੁਹਾਡੇ ਕੋਲ ਵੇਚੀ ਜਾਵੇ ਅਤੇ ਉਹ ਛੇ ਸਾਲ ਤੱਕ ਤੁਹਾਡੀ ਸੇਵਾ ਕਰੇ ਤਾਂ ਸੱਤਵੇਂ ਸਾਲ ਵਿੱਚ ਤੁਸੀਂ ਉਸ ਨੂੰ ਆਪਣੇ ਕੋਲੋਂ ਅਜ਼ਾਦ ਕਰ ਦੇਣਾ ।
\v 13 ਜਦ ਤੁਸੀਂ ਉਸ ਨੂੰ ਅਜ਼ਾਦ ਕਰਕੇ ਆਪਣੇ ਕੋਲੋਂ ਭੇਜੋ ਤਾਂ ਉਸ ਨੂੰ ਖਾਲੀ ਹੱਥ ਨਾ ਭੇਜਿਓ,
\v 14 ਸਗੋਂ ਆਪਣੇ ਇੱਜੜ, ਪਿੜ ਅਤੇ ਦਾਖ਼ਰਸ ਦੇ ਕੋਹਲੂ ਵਿੱਚੋਂ ਦਿਲ ਖੋਲ੍ਹ ਕੇ ਉਸ ਨੂੰ ਦਿਓ । ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਉਸੇ ਤਰ੍ਹਾਂ ਹੀ ਤੁਸੀਂ ਉਸ ਨੂੰ ਦਿਓ ।
\s5
\v 15 ਯਾਦ ਰੱਖੋ, ਤੁਸੀਂ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਛੁਟਕਾਰਾ ਦਿੱਤਾ, ਇਸ ਲਈ ਮੈਂ ਅੱਜ ਤੁਹਾਨੂੰ ਇਸ ਗੱਲ ਦਾ ਹੁਕਮ ਦਿੰਦਾ ਹਾਂ ।
\v 16 ਪਰ ਜੇਕਰ ਉਹ ਤੁਹਾਨੂੰ ਆਖੇ, 'ਮੈਂ ਤੇਰੇ ਕੋਲੋਂ ਨਹੀਂ ਜਾਂਵਾਂਗਾ' ਕਿਉਂ ਜੋ ਤੁਹਾਡੇ ਨਾਲ ਅਤੇ ਤੁਹਾਡੇ ਘਰਾਣੇ ਨਾਲ ਪ੍ਰੇਮ ਕਰਦਾ ਹੈ ਅਤੇ ਤੁਹਾਡੇ ਨਾਲ ਖੁਸ਼ੀ ਨਾਲ ਰਹਿੰਦਾ ਹੈ,
\v 17 ਤਾਂ ਤੁਸੀਂ ਆਰ ਲੈ ਕੇ ਉਸ ਦੇ ਕੰਨ ਨੂੰ ਚੁਗਾਠ ਨਾਲ ਵਿੰਨ੍ਹ ਦੇਣਾ, ਤਾਂ ਉਹ ਸਦਾ ਲਈ ਤੁਹਾਡਾ ਦਾਸ ਬਣ ਜਾਵੇਗਾ, ਤੁਸੀਂ ਆਪਣੀ ਦਾਸੀ ਨਾਲ ਵੀ ਅਜਿਹਾ ਹੀ ਕਰਨਾ ।
\s5
\v 18 ਜਦ ਤੁਸੀਂ ਉਸ ਨੂੰ ਆਪਣੇ ਕੋਲੋਂ ਅਜ਼ਾਦ ਕਰਕੇ ਭੇਜ ਦਿਓ, ਤਾਂ ਉਸ ਨੂੰ ਛੱਡਣਾ ਤੁਹਾਨੂੰ ਬਹੁਤਾ ਔਖਾ ਨਾ ਲੱਗੇ, ਕਿਉਂ ਜੋ ਉਸ ਨੇ ਛੇ ਸਾਲਾਂ ਤੱਕ ਮਜ਼ਦੂਰ ਦੀ ਦੁਗਣੀ ਮਜ਼ਦੂਰੀ ਦੇ ਬਰਾਬਰ ਤੁਹਾਡੀ ਸੇਵਾ ਕੀਤੀ ਹੈ । ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ ।
\s ਪਹਿਲੌਠੇ ਪਸ਼ੂਆਂ ਦਾ ਅਰਪਣ
\p
\s5
\v 19 ਤੁਸੀਂ ਆਪਣੇ ਚੌਣੇ ਅਤੇ ਇੱਜੜ ਦੇ ਜੰਮੇ ਹੋਏ ਸਾਰੇ ਪਹਿਲੌਠੇ ਨਰ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਵਿੱਤਰ ਰੱਖੋ, ਤੁਸੀਂ ਆਪਣੇ ਚੌਣੇ ਦੇ ਕਿਸੇ ਪਹਿਲੌਠੇ ਤੋਂ ਕੋਈ ਕੰਮ ਨਾ ਲੈਣਾ ਅਤੇ ਨਾ ਹੀ ਆਪਣੇ ਇੱਜੜ ਦੇ ਕਿਸੇ ਪਹਿਲੌਠੇ ਦੀ ਉੱਨ ਕਤਰਨਾ ।
\v 20 ਤੁਸੀਂ ਅਤੇ ਤੁਹਾਡਾ ਘਰਾਣਾ ਉਸ ਨੂੰ ਸਾਲ ਦੇ ਸਾਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਖਾਵੇ, ਜਿਹੜਾ ਯਹੋਵਾਹ ਚੁਣੇਗਾ,
\v 21 ਪਰ ਜੇਕਰ ਉਸ ਵਿੱਚ ਕੋਈ ਦੋਸ਼ ਹੋਵੇ ਅਰਥਾਤ ਉਹ ਲੰਗੜਾ ਜਾਂ ਅੰਨ੍ਹਾਂ ਹੋਵੇ ਜਾਂ ਕੋਈ ਹੋਰ ਬੁਰਾ ਦੋਸ਼ ਹੋਵੇ ਤਾਂ ਤੁਸੀਂ ਉਸ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਨਾ ਚੜ੍ਹਾਇਓ ।
\s5
\v 22 ਤੁਸੀਂ ਉਸ ਨੂੰ ਆਪਣੇ ਫਾਟਕਾਂ ਦੇ ਅੰਦਰ ਖਾਇਓ । ਅਸ਼ੁੱਧ ਅਤੇ ਸ਼ੁੱਧ ਦੋਵੇਂ ਮਨੁੱਖ ਜਿਵੇਂ ਚਿਕਾਰਾ ਅਤੇ ਹਿਰਨ ਦਾ ਮਾਸ ਖਾਂਦੇ ਹਨ, ਉਸ ਨੂੰ ਵੀ ਖਾ ਸਕਦੇ ਹਨ ।
2019-01-21 18:09:29 +00:00
\v 23 ਪਰ ਤੁਸੀਂ ਉਸ ਨੂੰ ਲਹੂ ਸਮੇਤ ਨਾ ਖਾਇਓ, ਸਗੋਂ ਉਸ ਦੇ ਲਹੂ ਨੂੰ ਪਾਣੀ ਵਾਂਗੂੰ ਧਰਤੀ ਉੱਤੇ ਡੋਲ੍ਹ ਦਿਓ ।
2018-02-06 22:09:03 +00:00
\s5
\c 16
\s ਪਸਹ ਦਾ ਪਰਬ
\r (ਕੂਚ 12:1-20)
\p
\v 1 ਅਬੀਬ ਦੇ ਮਹੀਨੇ ਨੂੰ ਯਾਦ ਰੱਖ ਕੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਸਹ ਮਨਾਇਆ ਕਰੋ, ਕਿਉਂ ਜੋ ਅਬੀਬ ਦੇ ਮਹੀਨੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਸਰ ਤੋਂ ਰਾਤ ਦੇ ਸਮੇਂ ਕੱਢ ਲਿਆਇਆ ਸੀ ।
\v 2 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਆਪਣੇ ਚੌਣੇ ਅਤੇ ਇੱਜੜ ਵਿੱਚੋਂ ਪਸ਼ੂ ਉਸ ਸਥਾਨ ਵਿੱਚ ਪਸਹ ਕਰਕੇ ਚੜ੍ਹਾਇਓ, ਜਿਹੜਾ ਯਹੋਵਾਹ ਆਪਣਾ ਨਾਮ ਵਸਾਉਣ ਲਈ ਚੁਣੇਗਾ ।
\s5
\v 3 ਤੁਸੀਂ ਉਹ ਦੇ ਨਾਲ ਖਮੀਰ ਨਾ ਖਾਇਓ । ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਜਿਹੜੀ ਦੁੱਖ ਦੀ ਰੋਟੀ ਹੈ, ਉਹ ਦੇ ਨਾਲ ਖਾਇਓ ਕਿਉਂ ਜੋ ਤੁਸੀਂ ਮਿਸਰ ਦੇਸ਼ ਤੋਂ ਜਲਦਬਾਜ਼ੀ ਵਿੱਚ ਨਿੱਕਲੇ ਸੀ ।
2019-01-21 18:09:29 +00:00
\v 4 ਸੱਤ ਦਿਨਾਂ ਤੱਕ ਕੋਈ ਖਮੀਰ ਤੁਹਾਡੀਆਂ ਸਾਰੀਆਂ ਹੱਦਾਂ ਵਿੱਚ ਨਾ ਵੇਖਿਆ ਜਾਵੇ, ਅਤੇ ਜੋ ਪਸ਼ੂ ਪਹਿਲੇ ਦਿਨ ਦੀ ਸ਼ਾਮ ਨੂੰ ਤੁਸੀਂ ਬਲੀ ਕਰਕੇ ਚੜ੍ਹਾਓ ਉਸ ਦੇ ਮਾਸ ਵਿੱਚੋਂ ਸਵੇਰ ਤੱਕ ਕੁਝ ਬਾਕੀ ਨਾ ਰਹੇ ।
2018-02-06 22:09:03 +00:00
\s5
\v 5 ਤੁਸੀਂ ਪਸਹ ਨੂੰ ਆਪਣੇ ਕਿਸੇ ਫਾਟਕ ਦੇ ਅੰਦਰ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਬਲੀ ਕਰਕੇ ਨਾ ਚੜ੍ਹਾਇਓ,
\v 6 ਪਰੰਤੂ ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਉੱਥੇ ਤੁਸੀਂ ਸ਼ਾਮ ਨੂੰ ਪਸਹ ਚੜ੍ਹਾਇਓ, ਜਦ ਸੂਰਜ ਡੁੱਬ ਰਿਹਾ ਹੋਵੇ ਅਤੇ ਸਾਲ ਦੇ ਉਸੇ ਸਮੇਂ ਵਿੱਚ ਜਦ ਤੁਸੀਂ ਮਿਸਰ ਤੋਂ ਨਿੱਕਲੇ ਸੀ ।
\s5
\v 7 ਤੁਸੀਂ ਉਸਦਾ ਮਾਸ ਭੁੰਨ ਕੇ ਉਸੇ ਸਥਾਨ ਵਿੱਚ ਖਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਫੇਰ ਸਵੇਰ ਨੂੰ ਤੁਸੀਂ ਆਪਣੇ ਤੰਬੂਆਂ ਨੂੰ ਮੁੜ ਆਇਓ ।
\v 8 ਛੇ ਦਿਨ ਤੱਕ ਤੁਸੀਂ ਪਤੀਰੀ ਰੋਟੀ ਖਾਇਓ ਅਤੇ ਸੱਤਵੇਂ ਦਿਨ ਯਹੋਵਾਹ ਤੁਹਾਡੀ ਪਰਮੇਸ਼ੁਰ ਦੀ ਮਹਾਂ ਸਭਾ ਹੋਵੇ, ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਿਓ ।
\s ਹਫ਼ਤਿਆਂ ਦਾ ਪਰਬ
\r (ਕੂਚ 34:22; ਲੇਵੀਆਂ 23:15-21)
\p
\s5
\v 9 ਜਦ ਤੋਂ ਤੁਸੀਂ ਆਪਣੀ ਖੜ੍ਹੀ ਫ਼ਸਲ ਨੂੰ ਦਾਤੀ ਲਾਉਣ ਲੱਗੋ, ਉਸ ਸਮੇਂ ਤੋਂ ਸ਼ੁਰੂ ਕਰਕੇ ਤੁਸੀਂ ਸੱਤ ਹਫ਼ਤੇ ਗਿਣ ਲਿਓ ।
2019-01-21 18:09:29 +00:00
\v 10 ਤਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਰਕਤ ਦੇ ਅਨੁਸਾਰ ਉਸ ਦੇ ਲਈ ਆਪਣੀ ਖੁਸ਼ੀ ਦੇ ਭੇਟ ਦੇ ਨਜ਼ਰਾਨੇ ਦੇ ਕੇ ਹਫ਼ਤਿਆਂ ਦਾ ਪਰਬ ਮਨਾਇਓ ।
2018-02-06 22:09:03 +00:00
\s5
\v 11 ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਉੱਥੇ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੋਵੇ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਕੋਲ ਹੋਣ, ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ ।
\v 12 ਯਾਦ ਰੱਖਿਓ ਕਿ ਤੁਸੀਂ ਮਿਸਰ ਵਿੱਚ ਗੁਲਾਮ ਸੀ, ਇਸ ਲਈ ਤੁਸੀਂ ਇਨ੍ਹਾਂ ਬਿਧੀਆਂ ਨੂੰ ਮੰਨਿਓ ਅਤੇ ਪੂਰਾ ਕਰਿਓ ।
\s ਡੇਰਿਆਂ ਦਾ ਪਰਬ
\r (ਲੇਵੀਆਂ 23:33-43)
\p
\s5
\v 13 ਜਦ ਤੁਸੀਂ ਆਪਣੇ ਪਿੜ ਅਤੇ ਦਾਖਰਸ ਦੇ ਕੋਹਲੂ ਤੋਂ ਆਪਣਾ ਮਾਲ ਇਕੱਠਾ ਕਰ ਲਿਆ ਹੋਵੇ, ਤਦ ਤੁਸੀਂ ਸੱਤ ਦਿਨਾਂ ਤੱਕ ਡੇਰਿਆਂ ਦਾ ਪਰਬ ਮਨਾਇਓ ।
\v 14 ਆਪਣੇ ਇਸ ਪਰਬ ਵਿੱਚ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਤੁਸੀਂ ਸਾਰੇ ਅਨੰਦ ਕਰਿਓ ।
\s5
\v 15 ਤੁਸੀਂ ਉਸ ਸਥਾਨ ਵਿੱਚ ਜਿਹੜਾ ਯਹੋਵਾਹ ਚੁਣੇਗਾ, ਸੱਤ ਦਿਨਾਂ ਤੱਕ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਰਬ ਮਨਾਇਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਵਾਧੇ ਵਿੱਚ ਅਤੇ ਤੁਹਾਡੇ ਹੱਥ ਦੇ ਸਾਰੇ ਕੰਮਾਂ ਵਿੱਚ ਤੁਹਾਨੂੰ ਬਰਕਤ ਦੇਵੇਗਾ, ਇਸ ਲਈ ਤੁਸੀਂ ਪੂਰਾ ਅਨੰਦ ਕਰਿਓ ।
\s5
\v 16 ਸਾਲ ਵਿੱਚ ਤਿੰਨ ਵਾਰ, ਤੁਹਾਡੇ ਸਾਰੇ ਪੁਰਖ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਹਾਜ਼ਰ ਹੋਣ ਜਿਹੜਾ ਉਹ ਚੁਣੇਗਾ, ਅਰਥਾਤ ਪਤੀਰੀ ਰੋਟੀ ਦੇ ਪਰਬ, ਡੇਰਿਆਂ ਦੇ ਪਰਬ ਅਤੇ ਹਫਤਿਆਂ ਦੇ ਪਰਬ ਦੇ ਸਮੇਂ । ਉਹ ਖਾਲੀ ਹੱਥ ਯਹੋਵਾਹ ਦੇ ਸਨਮੁਖ ਹਾਜ਼ਰ ਨਾ ਹੋਣ ।
\v 17 ਹਰੇਕ ਪੁਰਖ ਆਪਣੇ-ਆਪਣੇ ਵਿੱਤ ਅਨੁਸਾਰ ਅਤੇ ਉਸ ਬਰਕਤ ਦੇ ਅਨੁਸਾਰ ਦੇਵੇ, ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ ।
\s ਨਿਆਈ ਦੀ ਨਿਯੁਕਤੀ
\p
\s5
\v 18 ਤੁਸੀਂ ਆਪਣੇ ਸਾਰੇ ਫਾਟਕਾਂ ਦੇ ਅੰਦਰ ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਗੋਤਾਂ ਅਨੁਸਾਰ ਆਪਣੇ ਲਈ ਨਿਆਈ ਅਤੇ ਪ੍ਰਧਾਨ ਨਿਯੁਕਤ ਕਰ ਲਿਓ ਅਤੇ ਉਹ ਧਰਮ ਨਾਲ ਪਰਜਾ ਦਾ ਨਿਆਂ ਕਰਨ ।
\v 19 ਤੁਸੀਂ ਨਿਆਂ ਨੂੰ ਨਾ ਵਿਗਾੜਿਓ । ਤੁਸੀਂ ਕਿਸੇ ਦਾ ਪੱਖਪਾਤ ਨਾ ਕਰਿਓ । ਰਿਸ਼ਵਤ ਨਾ ਖਾਓ, ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਉਲਟ ਦਿੰਦੀ ਹੈ ।
\v 20 ਤੁਸੀਂ ਧਰਮ ਦੇ ਹੀ ਪਿੱਛੇ ਚੱਲੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਉਸ ਦੇਸ਼ ਉੱਤੇ ਅਧਿਕਾਰ ਕਰੋ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ ।
\s ਹੋਰਨਾਂ ਦੇਵਤਿਆਂ ਦੀ ਪੂਜਾ ਦੀ ਮਨਾਹੀ
\p
\s5
\v 21 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਦੇ ਕੋਲ ਜਿਹੜੀ ਤੁਸੀਂ ਬਣਾਉਗੇ, ਕਿਸੇ ਵੀ ਰੁੱਖ ਦੀ ਲੱਕੜ ਨਾਲ ਬਣੀ ਹੋਏ ਅਸੇਰਾਹ ਦੀ ਸਥਾਪਨਾ ਨਾ ਕਰਿਓ,
\v 22 ਤੁਸੀਂ ਆਪਣੇ ਲਈ ਕੋਈ ਥੰਮ੍ਹ ਖੜ੍ਹਾ ਨਾ ਕਰਿਓ, ਜਿਸ ਤੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਘਿਰਣਾ ਕਰਦਾ ਹੈ ।
\s5
\c 17
\p
\v 1 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਕੋਈ ਬਲਦ ਜਾਂ ਲੇਲਾ ਬਲੀ ਨਾ ਚੜ੍ਹਾਇਓ ਜਿਸ ਦੇ ਵਿੱਚ ਕੋਈ ਕੱਜ ਜਾਂ ਕੋਈ ਦੋਸ਼ ਹੋਵੇ ਕਿਉਂ ਜੋ ਉਹ ਯਹੋਵਾਹ ਤੁਹਾਡੇ ਪਰਮੇਸ਼ੁਰ ਲਈ ਘਿਣਾਉਣਾ ਹੈ ।
\p
\s5
\v 2 ਜੇਕਰ ਤੁਹਾਡੇ ਫਾਟਕਾਂ ਦੇ ਅੰਦਰ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਕੋਈ ਅਜਿਹਾ ਪੁਰਖ ਜਾਂ ਇਸਤਰੀ ਪਾਈ ਜਾਵੇ, ਜਿਸ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰਕੇ ਕੋਈ ਅਜਿਹਾ ਕੰਮ ਕੀਤਾ ਹੋਵੇ ਜੋ ਉਸ ਦੀ ਨਜ਼ਰ ਵਿੱਚ ਬੁਰਾ ਹੈ
\v 3 ਅਤੇ ਜਾ ਕੇ ਦੂਜੇ ਦੇਵਤਿਆਂ ਦੀ ਜਾਂ ਸੂਰਜ, ਚੰਦ ਅਤੇ ਅਕਾਸ਼ ਦੀ ਸੈਨਾ ਦੀ ਪੂਜਾ ਕੀਤੀ ਹੋਵੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕਿਆ ਹੋਵੇ, ਜਿਸ ਦਾ ਮੈਂ ਹੁਕਮ ਨਹੀਂ ਦਿੱਤਾ ਸੀ
\v 4 ਅਤੇ ਇਹ ਗੱਲ ਤੁਹਾਨੂੰ ਦੱਸੀ ਜਾਵੇ ਅਤੇ ਤੁਹਾਡੇ ਸੁਣਨ ਵਿੱਚ ਆਵੇ ਤਦ ਤੁਸੀਂ ਇਸ ਬਾਰੇ ਚੰਗੀ ਤਰ੍ਹਾਂ ਪੁੱਛ-ਗਿੱਛ ਕਰਿਓ, ਅਤੇ ਵੇਖੋ, ਜੇਕਰ ਉਹ ਗੱਲ ਸੱਚੀ ਅਤੇ ਪੱਕੀ ਹੋਵੇ ਕਿ ਅਜਿਹਾ ਘਿਣਾਉਣਾ ਕੰਮ ਇਸਰਾਏਲ ਵਿੱਚ ਕੀਤਾ ਗਿਆ ਹੈ,
\s5
\v 5 ਤਾਂ ਤੁਸੀਂ ਉਸ ਪੁਰਖ ਜਾਂ ਇਸਤਰੀ ਨੂੰ ਜਿਸ ਨੇ ਇਹ ਬੁਰਾ ਕੰਮ ਕੀਤਾ ਹੋਵੇ, ਉਨ੍ਹਾਂ ਨੂੰ ਆਪਣੇ ਫਾਟਕਾਂ ਦੇ ਕੋਲ ਲੈ ਜਾ ਕੇ ਅਜਿਹਾ ਪਥਰਾਓ ਕਰਿਓ ਕਿ ਉਹ ਮਰ ਜਾਵੇ ।
\v 6 ਜੋ ਮੌਤ ਦੀ ਸਜ਼ਾ ਦੇ ਯੋਗ ਹੋਵੇ, ਉਹ ਇੱਕ ਹੀ ਗਵਾਹ ਦੀ ਗਵਾਹੀ ਤੇ ਨਾ ਮਾਰਿਆ ਜਾਵੇ, ਸਗੋਂ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਤੇ ਹੀ ਮਾਰਿਆ ਜਾਵੇ ।
\v 7 ਉਸ ਨੂੰ ਮਾਰਨ ਲਈ ਗਵਾਹਾਂ ਦਾ ਹੱਥ ਪਹਿਲ ਕਰੇ ਅਤੇ ਉਨ੍ਹਾਂ ਦੇ ਬਾਅਦ ਸਾਰੇ ਲੋਕਾਂ ਦੇ ਹੱਥ ਉੱਠਣ । ਇਸ ਤਰ੍ਹਾਂ ਤੁਸੀਂ ਆਪਣੇ ਵਿੱਚੋਂ ਇਸ ਬੁਰਿਆਈ ਨੂੰ ਮਿਟਾ ਦਿਓ ।
\p
\s5
\v 8 ਜੇਕਰ ਤੁਹਾਡੇ ਫਾਟਕਾਂ ਦੇ ਅੰਦਰ ਝਗੜੇ ਦੀ ਕੋਈ ਅਜਿਹੀ ਗੱਲ ਉੱਠੇ, ਜਿਸ ਦਾ ਨਿਆਂ ਕਰਨਾ ਤੁਹਾਡੇ ਲਈ ਬਹੁਤ ਕਠਿਨ ਹੋਵੇ, ਅਰਥਾਤ ਆਪਸ ਵਿੱਚ ਦਾ ਖੂਨ, ਆਪਸ ਵਿੱਚ ਦਾ ਦਾਵਾ, ਜਾਂ ਆਪਸ ਵਿੱਚ ਦੀ ਮਾਰ-ਕੁਟਾਈ, ਤਾਂ ਤੁਸੀਂ ਉੱਠ ਕੇ ਉਸ ਸਥਾਨ ਨੂੰ ਜਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ,
\v 9 ਤੁਸੀਂ ਉਨ੍ਹਾਂ ਲੇਵੀਆਂ, ਜਾਜਕਾਂ ਅਤੇ ਨਿਆਈਆਂ ਦੇ ਕੋਲ ਜਾ ਕੇ ਪੁੱਛ-ਗਿੱਛ ਕਰਿਓ, ਜਿਹੜੇ ਉਨ੍ਹਾਂ ਦਿਨਾਂ ਵਿੱਚ ਹੋਣਗੇ । ਉਹ ਤੁਹਾਨੂੰ ਉਸ ਗੱਲ ਦਾ ਫੈਸਲਾ ਦੱਸਣਗੇ ।
\s5
\v 10 ਫੇਰ ਤੁਸੀਂ ਉਸ ਫੈਸਲੇ ਦੇ ਅਨੁਸਾਰ ਕਰਿਓ ਜਿਹੜਾ ਉਹ ਤੁਹਾਨੂੰ ਉਸ ਸਥਾਨ ਤੋਂ ਦੱਸਣਗੇ, ਜਿਹੜਾ ਯਹੋਵਾਹ ਚੁਣੇਗਾ । ਜੋ ਕੁਝ ਉਹ ਤੁਹਾਨੂੰ ਦੱਸਣ ਤੁਸੀਂ ਪੂਰਨਤਾਈ ਨਾਲ ਉਸ ਦੀ ਪਾਲਣਾ ਕਰਿਓ ।
\v 11 ਬਿਵਸਥਾ ਦੀਆਂ ਜੋ ਗੱਲਾਂ ਉਹ ਤੁਹਾਨੂੰ ਦੱਸਣ, ਅਤੇ ਨਿਆਂ ਦੀਆਂ ਜੋ ਗੱਲਾਂ ਉਹ ਤੁਹਾਨੂੰ ਆਖਣ, ਤੁਸੀਂ ਉਸੇ ਦੇ ਅਨੁਸਾਰ ਕਰਿਓ । ਉਸ ਫੈਸਲੇ ਤੋਂ ਜਿਹੜਾ ਉਹ ਤੁਹਾਨੂੰ ਦੱਸਣ ਨਾ ਸੱਜੇ ਮੁੜਿਓ ਅਤੇ ਨਾ ਖੱਬੇ ।
\s5
2019-01-21 18:09:29 +00:00
\v 12 ਜਿਹੜਾ ਮਨੁੱਖ ਗੁਸਤਾਖ਼ੀ ਕਰਕੇ ਉਸ ਜਾਜਕ ਦੀ, ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਟਹਿਲ ਸੇਵਾ ਲਈ ਖੜ੍ਹਾ ਹੈ, ਜਾਂ ਨਿਆਈ ਦੀ ਨਾ ਸੁਣੇ, ਉਹ ਮਨੁੱਖ ਮਾਰ ਦਿੱਤਾ ਜਾਵੇ, ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਇਸਰਾਏਲ ਵਿੱਚੋਂ ਪੂਰੀ ਤਰ੍ਹਾਂ ਹੀ ਮਿਟਾ ਦਿਓ ।
2018-02-06 22:09:03 +00:00
\v 13 ਇਸ ਤਰ੍ਹਾਂ ਸਾਰੀ ਪਰਜਾ ਸੁਣੇਗੀ ਅਤੇ ਡਰੇਗੀ ਅਤੇ ਫੇਰ ਗੁਸਤਾਖ਼ੀ ਨਹੀਂ ਕਰੇਗੀ ।
\s ਰਾਜਿਆਂ ਨਾਲ ਸੰਬੰਧਿਤ ਆਦੇਸ਼
\p
\s5
2019-01-21 18:09:29 +00:00
\v 14 ਜਦ ਤੁਸੀਂ ਉਸ ਦੇਸ਼ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਅਤੇ ਅਧਿਕਾਰ ਕਰਕੇ ਉਸ ਵਿੱਚ ਵੱਸ ਜਾਓ ਅਤੇ ਆਖਣ ਲੱਗੋ, ਅਸੀਂ ਵੀ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਤੀ ਤਰ੍ਹਾਂ ਆਪਣੇ ਉੱਤੇ ਇੱਕ ਰਾਜਾ ਨਿਯੁਕਤ ਕਰ ਲਈਏ,
2018-02-06 22:09:03 +00:00
\v 15 ਤਾਂ ਜਿਸ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣ ਲਵੇ, ਤੁਸੀਂ ਜ਼ਰੂਰ ਹੀ ਉਸ ਨੂੰ ਆਪਣੇ ਉੱਤੇ ਰਾਜਾ ਨਿਯੁਕਤ ਕਰ ਲਿਓ । ਤੁਸੀਂ ਆਪਣੇ ਭਰਾਵਾਂ ਵਿੱਚੋਂ ਹੀ ਕਿਸੇ ਨੂੰ ਆਪਣਾ ਰਾਜਾ ਨਿਯੁਕਤ ਕਰਿਓ, ਤੁਸੀਂ ਕਿਸੇ ਪਰਦੇਸੀ ਨੂੰ ਜੋ ਤੁਹਾਡਾ ਭਰਾ ਨਹੀਂ ਹੈ, ਆਪਣਾ ਰਾਜਾ ਨਿਯੁਕਤ ਨਹੀਂ ਕਰ ਸਕਦੇ ।
\s5
\v 16 ਪਰ ਉਹ ਆਪਣੇ ਲਈ ਬਹੁਤ ਘੋੜੇ ਨਾ ਵਧਾਵੇ, ਨਾ ਹੀ ਉਹ ਘੋੜੇ ਵਧਾਉਣ ਲਈ ਪਰਜਾ ਨੂੰ ਮਿਸਰ ਵਿੱਚ ਮੋੜੇ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਹੈ ਕਿ ਤੁਸੀਂ ਉਸ ਰਾਹ ਨੂੰ ਫੇਰ ਕਦੀ ਨਾ ਮੁੜਿਓ ।
\v 17 ਉਹ ਬਹੁਤ ਸਾਰੀਆਂ ਪਤਨੀਆਂ ਵੀ ਨਾ ਰੱਖੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਦਾ ਮਨ ਫਿਰ ਜਾਵੇ, ਨਾ ਉਹ ਆਪਣੇ ਲਈ ਚਾਂਦੀ-ਸੋਨਾ ਬਹੁਤ ਵਧਾਵੇ ।
\s5
\v 18 ਅਜਿਹਾ ਹੋਵੇ ਕਿ ਜਦ ਉਹ ਆਪਣੀ ਰਾਜ-ਗੱਦੀ ਉੱਤੇ ਬੈਠੇ ਤਾਂ ਉਹ ਆਪਣੇ ਲਈ ਇਸ ਬਿਵਸਥਾ ਦੀ ਪੁਸਤਕ ਵਿੱਚੋਂ, ਜਿਹੜੀ ਲੇਵੀ ਜਾਜਕਾਂ ਦੇ ਕੋਲ ਰਹੇਗੀ, ਇੱਕ ਨਕਲ ਆਪਣੇ ਲਈ ਲਿਖ ਲਵੇ ।
\v 19 ਉਹ ਉਸ ਦੇ ਕੋਲ ਰਹੇ ਅਤੇ ਆਪਣੇ ਪੂਰੇ ਜੀਵਨ ਵਿੱਚ ਉਸ ਨੂੰ ਪੜ੍ਹੇ, ਜਿਸ ਨਾਲ ਉਹ ਯਹੋਵਾਹ ਆਪਣੇ ਪਰਮੇਸ਼ੁਰ ਦਾ ਡਰ ਰੱਖਣਾ ਸਿੱਖੇ ਅਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰੇ ਅਤੇ ਇਨ੍ਹਾਂ ਬਿਧੀਆਂ ਨੂੰ ਪੂਰਾ ਕਰੇ,
\s5
\v 20 ਤਾਂ ਜੋ ਉਹ ਮਨ ਵਿੱਚ ਘਮੰਡ ਕਰਕੇ ਆਪਣੇ ਭਰਾਵਾਂ ਨੂੰ ਆਪਣੇ ਤੋਂ ਨੀਵਾਂ ਨਾ ਸਮਝੇ, ਅਤੇ ਉਹ ਇਸ ਹੁਕਮਨਾਮੇ ਤੋਂ ਨਾ ਤਾਂ ਸੱਜੇ ਮੁੜੇ ਅਤੇ ਨਾ ਹੀ ਖੱਬੇ, ਇਸ ਲਈ ਉਹ ਅਤੇ ਉਸ ਦੇ ਪੁੱਤਰ ਇਸਰਾਏਲ ਦੇ ਵਿਚਕਾਰ ਬਹੁਤ ਦਿਨਾਂ ਤੱਕ ਰਾਜ ਕਰਨ ।
\s5
\c 18
\s ਲੇਵੀਆਂ ਅਤੇ ਜਾਜਕਾਂ ਦਾ ਹਿੱਸਾ
\p
\v 1 ਲੇਵੀ ਜਾਜਕਾਂ ਸਗੋਂ ਲੇਵੀ ਦੇ ਸਾਰੇ ਗੋਤ ਦਾ ਇਸਰਾਏਲ ਦੇ ਨਾਲ ਕੋਈ ਭਾਗ ਜਾਂ ਵਿਰਾਸਤ ਨਾ ਹੋਵੇਗੀ । ਉਹ ਯਹੋਵਾਹ ਨੂੰ ਚੜ੍ਹਾਈਆਂ ਗਈਆਂ ਅੱਗ ਦੀਆਂ ਭੇਟਾਂ ਅਤੇ ਉਸ ਦੇ ਭਾਗ ਵਿੱਚੋਂ ਖਾਣਗੇ ।
\v 2 ਉਨ੍ਹਾਂ ਦਾ ਆਪਣੇ ਭਰਾਵਾਂ ਦੇ ਵਿਚਕਾਰ ਕੋਈ ਭਾਗ ਨਾ ਹੋਵੇਗਾ । ਯਹੋਵਾਹ ਹੀ ਉਨ੍ਹਾਂ ਦੀ ਵਿਰਾਸਤ ਹੈ, ਜਿਵੇਂ ਉਸ ਨੇ ਉਨ੍ਹਾਂ ਨੂੰ ਬਚਨ ਦਿੱਤਾ ਹੈ ।
\s5
\v 3 ਪਰਜਾ ਵੱਲੋਂ ਜਿਹੜੇ ਬਲੀ ਚੜ੍ਹਾਉਂਦੇ ਹਨ, ਜਾਜਕਾਂ ਦਾ ਇਹ ਹੱਕ ਹੋਵੇਗਾ - ਭਾਵੇਂ ਉਹ ਬਲਦ ਚੜ੍ਹਾਉਣ ਭਾਵੇਂ ਲੇਲਾ, ਉਹ ਜਾਜਕ ਨੂੰ ਮੋਢਾ, ਦੋਵੇਂ ਗੱਲੀਆਂ ਅਤੇ ਢਿੱਡ ਦੇਣ ।
\v 4 ਤੁਸੀਂ ਆਪਣੀ ਪਹਿਲੀ ਉਪਜ ਦਾ ਅੰਨ, ਨਵੀਂ ਮਧ ਅਤੇ ਤੇਲ ਅਤੇ ਆਪਣੇ ਇੱਜੜ ਦੀ ਪਹਿਲੀ ਕਤਰੀ ਹੋਈ ਉੱਨ, ਉਸ ਨੂੰ ਦਿਓ,
\v 5 ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਸ ਨੂੰ ਤੁਹਾਡੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਹੈ ਕਿ ਉਹ ਅਤੇ ਉਹ ਦੇ ਪੁੱਤਰ ਯਹੋਵਾਹ ਦੇ ਨਾਮ ਦੀ ਉਪਾਸਨਾ ਕਰਨ ਲਈ ਸਦਾ ਖੜ੍ਹੇ ਰਿਹਾ ਕਰਨ ।
\p
\s5
\v 6 ਫੇਰ ਜੇਕਰ ਕੋਈ ਲੇਵੀ ਇਸਰਾਏਲ ਦੇ ਕਿਸੇ ਵੀ ਨਗਰ ਵਿੱਚੋਂ ਆਵੇ ਜਿੱਥੇ ਉਹ ਪਰਦੇਸੀ ਹੋ ਕੇ ਰਹਿੰਦਾ ਹੈ, ਅਤੇ ਆਪਣੇ ਦਿਲ ਦੀ ਸਾਰੀ ਇੱਛਿਆ ਨਾਲ ਉਸ ਸਥਾਨ ਨੂੰ ਜਾਵੇ ਜਿਹੜਾ ਯਹੋਵਾਹ ਚੁਣੇਗਾ,
\v 7 ਤਦ ਉਹ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਵਿੱਚ ਟਹਿਲ ਸੇਵਾ ਕਰੇਗਾ, ਜਿਵੇਂ ਉਸ ਦੇ ਸਾਰੇ ਲੇਵੀ ਭਰਾ ਕਰਦੇ ਹਨ, ਜਿਹੜੇ ਉੱਥੇ ਯਹੋਵਾਹ ਦੇ ਅੱਗੇ ਖੜ੍ਹੇ ਰਹਿੰਦੇ ਹਨ ।
\v 8 ਜੋ ਕੁਝ ਉਸ ਨੂੰ ਆਪਣੇ ਪਿਉ-ਦਾਦਿਆਂ ਦੀ ਜਾਇਦਾਦ ਦੀ ਵਿੱਕਰੀ ਤੋਂ ਮਿਲੇ, ਉਸ ਨੂੰ ਛੱਡ ਉਹ ਸਾਰੇ ਭੋਜਨ ਵਿੱਚੋਂ ਇੱਕੋ ਜਿਹਾ ਹਿੱਸਾ ਖਾਣ ।
\s ਮੂਰਤੀ ਪੂਜਾ ਦੀਆਂ ਬਿਧੀਆਂ ਤੋਂ ਸਾਵਧਾਨ
\p
\s5
\v 9 ਜਦ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਤਦ ਤੁਸੀਂ ਉੱਥੋਂ ਦੀਆਂ ਕੌਮਾਂ ਦੇ ਵਾਂਗੂੰ ਘਿਣਾਉਣੇ ਕੰਮ ਕਰਨੇ ਨਾ ਸਿੱਖਿਓ ।
\v 10 ਤੁਹਾਡੇ ਵਿੱਚ ਅਜਿਹਾ ਕੋਈ ਨਾ ਪਾਇਆ ਜਾਵੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਦੇ ਵਿੱਚੋਂ ਦੀ ਲੰਘਾਵੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ,
\v 11 ਜਾਂ ਝਾੜਾ ਫੂਕੀ ਕਰਨ ਵਾਲਾ, ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਾ, ਜਾਂ ਭੂਤਾਂ ਨੂੰ ਕੱਢਣ ਵਾਲਾ, ਜਾਂ ਮਰਿਆਂ ਹੋਇਆਂ ਨੂੰ ਜਗਾਉਣ ਵਾਲਾ ਹੋਵੇ ।
\s5
\v 12 ਕਿਉਂ ਜੋ ਜਿਹੜੇ ਇਹ ਕੰਮ ਕਰਦੇ ਹਨ ਉਹ ਯਹੋਵਾਹ ਅੱਗੇ ਘਿਣਾਉਣੇ ਹਨ, ਅਤੇ ਇੰਨ੍ਹਾਂ ਘਿਣਾਉਣੇ ਕੰਮਾਂ ਦੇ ਕਾਰਨ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢਣ ਵਾਲਾ ਹੈ ।
\v 13 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੰਪੂਰਨ ਹੋਵੋ ।
\s ਇੱਕ ਨਬੀ ਭੇਜਣ ਦਾ ਵਾਅਦਾ
\p
\v 14 ਕਿਉਂ ਜੋ ਉਹ ਕੌਮਾਂ ਜਿਨ੍ਹਾਂ ਨੂੰ ਤੁਸੀਂ ਕੱਢਣ ਵਾਲੇ ਹੋ, ਮਹੂਰਤ ਵੇਖਣ ਵਾਲਿਆਂ ਅਤੇ ਭਵਿੱਖ ਦੱਸਣ ਵਾਲਿਆਂ ਦੀ ਸੁਣਦੀਆਂ ਹਨ, ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਜਿਹਾ ਨਹੀਂ ਕਰਨ ਦਿੰਦਾ ।
\s5
\v 15 ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿੱਚੋਂ ਅਰਥਾਤ ਤੁਹਾਡੇ ਭਰਾਵਾਂ ਵਿੱਚੋਂ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ, ਤੁਸੀਂ ਉਸ ਦੀ ਸੁਣਿਓ ।
\v 16 ਇਹ ਤੇਰੀ ਉਸ ਬੇਨਤੀ ਦੇ ਅਨੁਸਾਰ ਹੋਵੇਗਾ, ਜਿਹੜੀ ਨੂੰ ਹੋਰੇਬ ਪਹਾੜ ਦੇ ਕੋਲ ਸਭਾ ਦੇ ਦਿਨ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਕੀਤੀ ਸੀ, "ਅਸੀਂ ਫੇਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਨਾ ਸੁਣੀਏ ਅਤੇ ਨਾ ਹੀ ਫੇਰ ਇਹ ਵੱਡੀ ਅੱਗ ਨੂੰ ਵੇਖੀਏ, ਤਾਂ ਜੋ ਅਸੀਂ ਮਰ ਨਾ ਜਾਈਏ । "
\s5
\v 17 ਤਦ ਯਹੋਵਾਹ ਨੇ ਮੈਨੂੰ ਆਖਿਆ, "ਉਹ ਜੋ ਕੁਝ ਆਖਦੇ ਹਨ, ਸੋ ਠੀਕ ਆਖਦੇ ਹਨ ।
\v 18 ਮੈਂ ਉਨ੍ਹਾਂ ਦੇ ਲਈ ਉਨ੍ਹਾਂ ਦੇ ਭਰਾਵਾਂ ਵਿੱਚੋਂ ਤੇਰੇ ਵਰਗਾ ਇੱਕ ਨਬੀ ਖੜ੍ਹਾ ਕਰਾਂਗਾ ਅਤੇ ਮੈਂ ਆਪਣੇ ਸ਼ਬਦ ਉਸ ਦੇ ਮੂੰਹ ਵਿੱਚ ਪਾਵਾਂਗਾ ਅਤੇ ਉਹ ਇਹ ਸਾਰੇ ਹੁਕਮ ਜਿਹੜੇ ਮੈਂ ਉਹ ਨੂੰ ਦਿਆਂਗਾ, ਉਨ੍ਹਾਂ ਨੂੰ ਦੱਸੇਗਾ ।
\v 19 ਤਦ ਅਜਿਹਾ ਹੋਵੇਗਾ ਕਿ ਜਿਹੜਾ ਮਨੁੱਖ ਮੇਰੇ ਉਨ੍ਹਾਂ ਸ਼ਬਦ ਨੂੰ ਨਾ ਸੁਣੇਗਾ, ਜੋ ਉਹ ਮੇਰੇ ਨਾਮ ਤੋਂ ਬੋਲੇਗਾ, ਮੈਂ ਉਸ ਤੋਂ ਉਸ ਦਾ ਲੇਖਾ ਲਵਾਂਗਾ ।
\s5
\v 20 ਪਰ ਉਹ ਨਬੀ ਜਿਹੜਾ ਗੁਸਤਾਖ਼ੀ ਨਾਲ ਮੇਰੇ ਨਾਮ ਉੱਤੇ ਉਹ ਬਚਨ ਬੋਲੇ, ਜਿਸ ਦਾ ਹੁਕਮ ਮੈਂ ਉਸ ਨੂੰ ਨਹੀਂ ਦਿੱਤਾ ਜਾਂ ਦੂਜੇ ਦੇਵਤਿਆਂ ਦੇ ਨਾਮ ਤੋਂ ਕੁਝ ਬੋਲੇ, ਉਹ ਨਬੀ ਮਾਰਿਆ ਜਾਵੇ । "
\v 21 ਜੇਕਰ ਤੁਸੀਂ ਆਪਣੇ ਮਨ ਵਿੱਚ ਆਖੋ, "ਅਸੀਂ ਉਸ ਬਚਨ ਨੂੰ ਕਿਵੇਂ ਜਾਣੀਏ ਜਿਹੜਾ ਯਹੋਵਾਹ ਨਹੀਂ ਬੋਲਿਆ ? "
\s5
\v 22 ਤਦ ਜੇਕਰ ਉਹ ਨਬੀ ਯਹੋਵਾਹ ਦੇ ਨਾਮ ਤੋਂ ਕੁਝ ਬੋਲੇ ਅਤੇ ਉਹ ਗੱਲ ਪੂਰੀ ਨਾ ਹੋਵੇ ਅਤੇ ਨਾ ਹੀ ਬੀਤੇ ਤਾਂ ਉਹ ਗੱਲ ਯਹੋਵਾਹ ਨੇ ਨਹੀਂ ਬੋਲੀ ਸੀ । ਉਸ ਨਬੀ ਨੇ ਗੁਸਤਾਖ਼ੀ ਨਾਲ ਉਹ ਗੱਲ ਬੋਲੀ ਹੈ, ਤੁਸੀਂ ਉਸ ਤੋਂ ਨਾ ਡਰਿਓ ।
\s5
\c 19
\s ਖੂਨੀ ਲਈ ਪਨਾਹਗਾਰ
\r (ਗਿਣਤੀ 35:9-28; ਯਹੋਸ਼ੁਆ 20:1-9)
\p
\v 1 ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਕੌਮਾਂ ਨੂੰ ਨਾਸ਼ ਕਰ ਦੇਵੇ, ਜਿਨ੍ਹਾਂ ਦਾ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਅਤੇ ਤੁਸੀਂ ਉਨਾਂ ਦੇ ਉੱਤੇ ਅਧਿਕਾਰ ਕਰਕੇ ਉਨ੍ਹਾਂ ਦੇ ਸ਼ਹਿਰਾਂ ਅਤੇ ਘਰਾਂ ਵਿੱਚ ਵੱਸਣ ਲੱਗ ਪਵੋ,
\v 2 ਤਦ ਤੁਸੀਂ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦੇਣ ਵਾਲਾ ਹੈ, ਤਿੰਨ ਸ਼ਹਿਰ ਆਪਣੇ ਲਈ ਵੱਖਰੇ ਰੱਖਿਓ,
\v 3 ਤੁਸੀਂ ਆਪਣੇ ਰਾਹ ਠੀਕ ਕਰ ਲਿਓ ਅਤੇ ਆਪਣੇ ਦੇਸ਼ ਦੀਆਂ ਹੱਦਾਂ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਤਿੰਨ ਹਿੱਸਿਆਂ ਵਿੱਚ ਵੰਡ ਲਿਓ ਤਾਂ ਜੋ ਹਰੇਕ ਖ਼ੂਨੀ ਉੱਥੇ ਭੱਜ ਜਾਵੇ ।
\s5
\v 4 ਇਹ ਉਸ ਖ਼ੂਨੀ ਦੀ ਗੱਲ ਹੈ ਜੋ ਉੱਥੇ ਭੱਜ ਕੇ ਜੀਉਂਦਾ ਰਹੇ ਅਰਥਾਤ ਜਿਹੜਾ ਗਲਤੀ ਨਾਲ ਆਪਣੇ ਗੁਆਂਢੀ ਨੂੰ ਮਾਰ ਸੁੱਟੇ ਪਰ ਉਸ ਦਾ ਉਹ ਦੇ ਨਾਲ ਪਹਿਲਾਂ ਤੋਂ ਕੋਈ ਵੈਰੀ ਨਹੀਂ ਸੀ ।
\v 5 ਜਿਵੇਂ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਜੰਗਲ ਵਿੱਚੋਂ ਲੱਕੜੀ ਵੱਢਣ ਲਈ ਜਾਵੇ ਅਤੇ ਜਦ ਉਹ ਹੱਥ ਵਿੱਚ ਕੁਹਾੜੀ ਫੜ੍ਹ ਕੇ ਰੁੱਖ ਨੂੰ ਵੱਢਣ ਲਈ ਟੱਕ ਮਾਰੇ ਅਤੇ ਕੁਹਾੜੀ ਦਾ ਫਲ ਦਸਤੇ ਵਿੱਚੋਂ ਨਿੱਕਲ ਕੇ ਉਸ ਦੇ ਗੁਆਂਢੀ ਨੂੰ ਅਜਿਹਾ ਵੱਜੇ ਕਿ ਉਹ ਮਰ ਜਾਵੇ, ਤਾਂ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਨੂੰ ਭੱਜ ਜਾਵੇ ਅਤੇ ਜੀਉਂਦਾ ਰਹੇ ।
\s5
\v 6 ਅਜਿਹਾ ਨਾ ਹੋਵੇ ਕਿ ਰਾਹ ਲੰਮਾ ਹੋਣ ਦੇ ਕਾਰਨ ਖ਼ੂਨ ਦਾ ਬਦਲਾ ਲੈਣ ਵਾਲਾ ਆਪਣੇ ਗੁੱਸੇ ਦੀ ਜਲਨ ਵਿੱਚ ਖ਼ੂਨੀ ਦਾ ਪਿੱਛਾ ਕਰਕੇ ਉਸ ਨੂੰ ਫੜ ਲਵੇ ਅਤੇ ਜਾਨ ਤੋਂ ਮਾਰ ਦੇਵੇ ਭਾਵੇਂ ਉਹ ਮਰਨ ਯੋਗ ਨਹੀਂ ਸੀ, ਕਿਉਂ ਜੋ ਉਹ ਪਹਿਲਾਂ ਤੋਂ ਉਸ ਨਾਲ ਵੈਰ ਨਹੀਂ ਰੱਖਦਾ ਸੀ ।
\v 7 ਇਸ ਲਈ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਆਪਣੇ ਲਈ ਤਿੰਨ ਸ਼ਹਿਰ ਵੱਖਰੇ ਰੱਖਿਓ ।
\p
\s5
\v 8 ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀਆਂ ਹੱਦਾਂ ਨੂੰ ਵਧਾ ਦੇਵੇ, ਜਿਵੇਂ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ ਅਤੇ ਤੁਹਾਨੂੰ ਉਹ ਸਾਰਾ ਦੇਸ਼ ਦੇ ਦੇਵੇ, ਜਿਸ ਨੂੰ ਦੇਣ ਦਾ ਬਚਨ ਉਸ ਨੇ ਤੁਹਾਡੇ ਪਿਉ-ਦਾਦਿਆਂ ਨੂੰ ਦਿੱਤਾ ਸੀ,
\v 9 ਤਦ ਜੇਕਰ ਤੁਸੀਂ ਇਹ ਸਾਰਾ ਹੁਕਮਨਾਮਾ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਪੂਰਾ ਕਰਕੇ ਇਸ ਦੀ ਪਾਲਨਾ ਕਰੋ ਅਰਥਾਤ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਸਦਾ ਤੱਕ ਉਸ ਦੇ ਰਾਹਾਂ ਉੱਤੇ ਚੱਲੋ ਤਾਂ ਤੁਸੀਂ ਇਨ੍ਹਾਂ ਤਿੰਨ ਸ਼ਹਿਰਾਂ ਦੇ ਨਾਲ ਹੋਰ ਤਿੰਨ ਸ਼ਹਿਰਾਂ ਨੂੰ ਵੱਖਰਾ ਕਰ ਲਿਓ,
\v 10 ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਕਿਸੇ ਬੇਦੋਸ਼ ਦਾ ਖ਼ੂਨ ਵਹਾਇਆ ਨਾ ਜਾਵੇ ਅਤੇ ਉਸ ਦਾ ਦੋਸ਼ ਤੁਹਾਡੇ ਉੱਤੇ ਨਾ ਆਵੇ ।
\p
\s5
2019-01-21 18:09:29 +00:00
\v 11 ਪਰ ਜੇਕਰ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਵੈਰ ਰੱਖ ਕੇ ਉਸ ਦੀ ਘਾਤ ਵਿੱਚ ਲੱਗੇ ਅਤੇ ਉਸ ਉੱਤੇ ਹਮਲਾ ਕਰਕੇ ਉਸ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਅਤੇ ਫੇਰ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਨੂੰ ਭੱਜ ਜਾਵੇ,
2018-02-06 22:09:03 +00:00
\v 12 ਤਾਂ ਉਸ ਦੇ ਸ਼ਹਿਰ ਬਜ਼ੁਰਗ ਕਿਸੇ ਨੂੰ ਭੇਜ ਕੇ ਉਸ ਨੂੰ ਉੱਥੋਂ ਮੋੜ ਲਿਆਉਣ ਅਤੇ ਉਸ ਨੂੰ ਲਹੂ ਦਾ ਬਦਲਾ ਲੈਣ ਵਾਲੇ ਦੇ ਹੱਥ ਵਿੱਚ ਸੌਂਪ ਦੇਣ ਤਾਂ ਜੋ ਉਹ ਮਾਰਿਆ ਜਾਵੇ
\v 13 ਤੁਸੀਂ ਉਸ ਦੇ ਉੱਤੇ ਤਰਸ ਨਾ ਖਾਣਾ ਪਰ ਤੁਸੀਂ ਨਿਰਦੋਸ਼ ਦੇ ਖ਼ੂਨ ਨੂੰ ਇਸਰਾਏਲ ਵਿੱਚੋਂ ਮਿਟਾ ਦਿਓ ਤਾਂ ਜੋ ਤੁਹਾਡਾ ਭਲਾ ਹੋਵੇ ।
\s ਪ੍ਰਾਚੀਨ ਹੱਦਾਂ
\p
\s5
\v 14 ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦੇਣ ਵਾਲਾ ਹੈ, ਉਸ ਦਾ ਜਿਹੜਾ ਹਿੱਸਾ ਤੁਹਾਨੂੰ ਮਿਲੇਗਾ, ਉਸ ਵਿੱਚ ਤੁਸੀਂ ਆਪਣੇ ਗੁਆਂਢੀ ਦੀਆਂ ਹੱਦਾਂ ਨਾ ਸਰਕਾਇਓ, ਜਿਹੜੀਆਂ ਪਹਿਲੇ ਲੋਕਾਂ ਨੇ ਠਹਿਰਾਈਆਂ ਹੋਈਆਂ ਹਨ ।
\s ਗਵਾਹਾਂ ਨਾਲ ਸੰਬੰਧਿਤ ਨਿਯਮ
\p
\s5
\v 15 ਕਿਸੇ ਮਨੁੱਖ ਦੇ ਵਿਰੁੱਧ ਕਿਸੇ ਵੀ ਬੁਰਿਆਈ ਜਾਂ ਪਾਪ ਦੇ ਕਾਰਨ, ਭਾਵੇਂ ਕੋਈ ਵੀ ਪਾਪ ਹੋਵੇ, ਇੱਕੋ ਹੀ ਗਵਾਹ ਦੀ ਗਵਾਹੀ ਨਾ ਮੰਨਣਾ, ਪਰ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਗੱਲ ਪੱਕੀ ਸਮਝੀ ਜਾਵੇ ।
\v 16 ਜੇਕਰ ਕੋਈ ਝੂਠਾ ਗਵਾਹ ਉੱਠੇ ਅਤੇ ਕਿਸੇ ਮਨੁੱਖ ਦੇ ਵਿਰੁੱਧ ਉਸ ਦੇ ਬੇਈਮਾਨ ਹੋਣ ਦੀ ਗਵਾਹੀ ਦੇਵੇ,
\s5
\v 17 ਤਾਂ ਉਹ ਦੋਵੇਂ ਮਨੁੱਖ ਜਿਨ੍ਹਾਂ ਦੇ ਵਿੱਚ ਝਗੜਾ ਹੈ ਯਹੋਵਾਹ ਦੇ ਸਨਮੁਖ ਅਰਥਾਤ ਉਨ੍ਹਾਂ ਦਿਨਾਂ ਦੇ ਜਾਜਕਾਂ ਅਤੇ ਨਿਆਈਆਂ ਦੇ ਅੱਗੇ ਖੜ੍ਹੇ ਕੀਤੇ ਜਾਣ,
\v 18 ਤਦ ਉਹ ਨਿਆਈ ਚੰਗੀ ਤਰ੍ਹਾਂ ਪੁੱਛ-ਗਿੱਛ ਕਰਨ ਅਤੇ ਵੇਖੋ, ਜੇਕਰ ਉਨ੍ਹਾਂ ਨੂੰ ਪਤਾ ਲੱਗੇ ਕਿ ਉਹ ਝੂਠਾ ਗਵਾਹ ਹੈ ਅਤੇ ਆਪਣੇ ਭਰਾ ਦੇ ਵਿਰੁੱਧ ਝੂਠੀ ਗਵਾਹੀ ਦਿੱਤੀ ਹੈ,
\v 19 ਤਾਂ ਤੁਸੀਂ ਉਸ ਦੇ ਨਾਲ ਉਸੇ ਤਰ੍ਹਾਂ ਹੀ ਕਰਨਾ ਜਿਵੇਂ ਉਸ ਨੇ ਆਪਣੇ ਭਰਾ ਨਾਲ ਕਰਨ ਦੀ ਯੋਜਨਾ ਬਣਾਈ ਸੀ, ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਮਿਟਾ ਦਿਓ ।
\s5
\v 20 ਤਦ ਬਾਕੀ ਦੇ ਲੋਕ ਸੁਣਨਗੇ ਅਤੇ ਡਰਨਗੇ ਅਤੇ ਫੇਰ ਅਜਿਹੀ ਬੁਰਿਆਈ ਤੁਹਾਡੇ ਵਿੱਚ ਨਹੀਂ ਕਰਨਗੇ ।
\v 21 ਤੁਸੀਂ ਬਿਲਕੁਲ ਤਰਸ ਨਾ ਖਾਇਓ: ਜਾਨ ਦੇ ਬਦਲੇ ਜਾਨ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਹੱਥ ਦੇ ਬਦਲੇ ਹੱਥ ਅਤੇ ਪੈਰ ਦੇ ਬਦਲੇ ਪੈਰ ।
\s5
\c 20
\s ਯੁੱਧ ਲਈ ਜਾਣ ਦੇ ਨਿਯਮ
\p
\v 1 ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਘੋੜੇ, ਰਥ ਅਤੇ ਆਪਣੇ ਤੋਂ ਵੱਧ ਸੈਨਾ ਨੂੰ ਵੇਖੋ, ਤਦ ਉਨ੍ਹਾਂ ਤੋਂ ਨਾ ਡਰਿਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੈ, ਜੋ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ।
\s5
\v 2 ਅਜਿਹਾ ਹੋਵੇ ਕਿ ਜਦ ਤੁਸੀਂ ਯੁੱਧ ਕਰਨ ਲਈ ਨੇੜੇ ਜਾਓ, ਤਦ ਜਾਜਕ ਸੈਨਾ ਦੇ ਕੋਲ ਜਾ ਕੇ ਉਨ੍ਹਾਂ ਨਾਲ ਗੱਲਾਂ ਕਰੇ,
\v 3 ਅਤੇ ਉਨ੍ਹਾਂ ਨੂੰ ਆਖੇ, "ਹੇ ਇਸਰਾਏਲ ਸੁਣ, ਅੱਜ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਨੇੜੇ ਆਏ ਹੋ । ਤੁਹਾਡਾ ਮਨ ਕੱਚਾ ਨਾ ਹੋਵੇ, ਤੁਸੀਂ ਨਾ ਡਰੋ, ਨਾ ਘਬਰਾਉ ਅਤੇ ਨਾ ਉਨ੍ਹਾਂ ਦੇ ਅੱਗੇ ਕੰਬੋ,
\v 4 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਜਾਂਦਾ ਹੈ, ਤਾਂ ਜੋ ਉਹ ਤੁਹਾਨੂੰ ਬਚਾਉਣ ਲਈ ਤੁਹਾਡੇ ਵੈਰੀਆਂ ਨਾਲ ਯੁੱਧ ਕਰੇ । "
\s5
\v 5 ਫੇਰ ਪ੍ਰਧਾਨ ਲੋਕਾਂ ਨੂੰ ਆਖਣ, "ਤੁਹਾਡੇ ਵਿੱਚੋਂ ਕੌਣ ਹੈ ਜਿਸ ਨੇ ਨਵਾਂ ਘਰ ਬਣਾਇਆ ਹੋਵੇ, ਪਰ ਉਸ ਦਾ ਸਮਰਪਣ ਨਾ ਕੀਤਾ ਹੋਵੇ ? ਉਹ ਆਪਣੇ ਘਰ ਨੂੰ ਮੁੜ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦਾ ਸਮਰਪਣ ਕਰੇ ।
\s5
\v 6 ਅਤੇ ਕੌਣ ਹੈ, ਜਿਸ ਨੇ ਅੰਗੂਰੀ ਬਾਗ ਲਾਇਆ ਹੋਵੇ ਪਰ ਉਸ ਦਾ ਫਲ ਨਾ ਵਰਤਿਆ ਹੋਵੇ ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦਾ ਫਲ ਵਰਤੇ ।
\v 7 ਅਤੇ ਕੌਣ ਹੈ, ਜਿਸ ਨੇ ਕਿਸੇ ਕੁੜੀ ਨਾਲ ਮੰਗਣੀ ਕੀਤੀ ਹੋਵੇ, ਪਰ ਉਸ ਨਾਲ ਵਿਆਹ ਨਹੀਂ ਕੀਤਾ, ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਨਾਲ ਵਿਆਹ ਕਰੇ । "
\s5
\v 8 ਫੇਰ ਪ੍ਰਧਾਨ ਲੋਕਾਂ ਨੂੰ ਇਹ ਵੀ ਆਖਣ, "ਕੌਣ-ਕੌਣ ਹੈ, ਜੋ ਡਰਦਾ ਹੈ ਅਤੇ ਮਨ ਦਾ ਕੱਚਾ ਹੈ ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਦੇ ਕਾਰਨ ਉਸ ਦੇ ਭਰਾਵਾਂ ਦਾ ਹੌਂਸਲਾ ਵੀ ਟੁੱਟ ਜਾਵੇ । "
\v 9 ਫੇਰ ਜਦ ਅਧਿਕਾਰੀ ਲੋਕਾਂ ਨੂੰ ਇਹ ਗੱਲਾਂ ਆਖ ਚੁੱਕਣ ਤਾਂ ਉਹ ਸੈਨਾ ਲਈ ਲੋਕਾਂ ਉੱਤੇ ਸੈਨਾਪਤੀ ਠਹਿਰਾਉਣ ।
\p
\s5
\v 10 ਜਦ ਤੁਸੀਂ ਕਿਸੇ ਸ਼ਹਿਰ ਨਾਲ ਯੁੱਧ ਕਰਨ ਲਈ ਨੇੜੇ ਜਾਓ, ਤਾਂ ਪਹਿਲਾਂ ਤੁਸੀਂ ਉਸ ਨੂੰ ਸੁਲਾਹ ਲਈ ਹੋਕਾ ਦਿਓ ।
2019-01-21 18:09:29 +00:00
\v 11 ਜੇਕਰ ਉਹ ਤੁਹਾਡੇ ਨਾਲ ਸੁਲਾਹ ਕਰਨ ਲਈ ਤਿਆਰ ਹੋਵੇ ਅਤੇ ਤੁਹਾਡੇ ਲਈ ਫਾਟਕ ਖੋਲ੍ਹ ਦੇਵੇ, ਤਾਂ ਅਜਿਹਾ ਹੋਵੇ ਕਿ ਉੱਥੇ ਦੇ ਸਾਰੇ ਲੋਕ ਤੁਹਾਡੇ ਅਧੀਨ ਹੋ ਕੇ ਤੁਹਾਡੀ ਬੇਗਾਰੀ ਅਤੇ ਟਹਿਲ ਸੇਵਾ ਕਰਨ ।
2018-02-06 22:09:03 +00:00
\s5
\v 12 ਜੇ ਉਹ ਤੁਹਾਡੇ ਨਾਲ ਸੁਲਾਹ ਨਾ ਕਰੇ ਪਰ ਤੁਹਾਡੇ ਨਾਲ ਯੁੱਧ ਕਰਨਾ ਚਾਹੇ ਤਾਂ ਤੁਸੀਂ ਉਸ ਦੇ ਆਲੇ-ਦੁਆਲੇ ਘੇਰਾ ਪਾ ਲਿਓ,
\v 13 ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਨੂੰ ਤੁਹਾਡੇ ਹੱਥਾਂ ਵਿੱਚ ਦੇ ਦੇਵੇ, ਤਾਂ ਤੁਸੀਂ ਉਸ ਦੇ ਸਾਰੇ ਪੁਰਖ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਓ,
\s5
\v 14 ਪਰ ਇਸਤਰੀਆਂ, ਬੱਚੇ, ਪਸ਼ੂ ਅਰਥਾਤ ਉਸ ਸ਼ਹਿਰ ਦਾ ਸਾਰਾ ਲੁੱਟ ਦਾ ਮਾਲ ਤੁਸੀਂ ਆਪਣੇ ਲਈ ਲੁੱਟ ਲਿਓ ਅਤੇ ਤੁਸੀਂ ਆਪਣੇ ਵੈਰੀਆਂ ਦੀ ਲੁੱਟ ਨੂੰ ਵਰਤਿਓ, ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਤੁਹਾਨੂੰ ਦੇਵੇਗਾ ।
\v 15 ਇਸੇ ਤਰ੍ਹਾਂ ਹੀ ਤੁਸੀਂ ਉਨ੍ਹਾਂ ਸਾਰੇ ਸ਼ਹਿਰਾਂ ਨਾਲ ਕਰਿਓ, ਜਿਹੜੇ ਤੁਹਾਡੇ ਤੋਂ ਬਹੁਤ ਦੂਰ ਹਨ, ਪਰ ਉਹ ਇੱਥੇ ਦੀਆਂ ਕੌਮਾਂ ਦੇ ਸ਼ਹਿਰ ਨਹੀਂ ਹਨ ।
\s5
\v 16 ਪਰ ਜਿਹੜੇ ਸ਼ਹਿਰ ਇਨ੍ਹਾਂ ਲੋਕਾਂ ਦੇ ਹਨ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਉਨ੍ਹਾਂ ਵਿੱਚ ਕਿਸੇ ਵੀ ਪ੍ਰਾਣੀ ਨੂੰ ਜੀਉਂਦਾ ਨਾ ਰਹਿਣ ਦਿਓ,
\v 17 ਪਰ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਸ਼ ਕਰ ਦਿਓ ਅਰਥਾਤ ਹਿੱਤੀਆਂ, ਅਮੋਰੀਆਂ, ਕਨਾਨੀਆਂ, ਫਰਿੱਜ਼ੀਆਂ, ਹਿੱਵੀਆਂ ਅਤੇ ਯਾਬੂਸੀਆਂ ਦਾ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਸੀ,
\v 18 ਕਿਉਂਕਿ ਅਜਿਹਾ ਨਾ ਹੋਵੇ ਕਿ ਉਹ ਤੁਹਾਨੂੰ ਆਪਣੇ ਵਰਗੇ ਘਿਣਾਉਣੇ ਕੰਮ ਕਰਨਾ ਸਿਖਾਉਣ, ਜਿਹੜੇ ਉਨ੍ਹਾਂ ਨੇ ਆਪਣੇ ਦੇਵਤਿਆਂ ਲਈ ਕੀਤੇ ਹਨ, ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਪਾਪ ਕਰਨ ਲੱਗੋ ।
\p
\s5
\v 19 ਜਦ ਤੁਸੀਂ ਯੁੱਧ ਕਰਦੇ ਹੋਏ ਕਿਸੇ ਸ਼ਹਿਰ ਨੂੰ ਜਿੱਤਣ ਲਈ ਬਹੁਤ ਦਿਨਾਂ ਤੱਕ ਉਸ ਨੂੰ ਘੇਰ ਕੇ ਰੱਖੋ, ਤਾਂ ਤੁਸੀਂ ਉਸ ਦੇ ਰੁੱਖਾਂ ਨੂੰ ਕੁਹਾੜੀ ਨਾਲ ਵੱਢ ਕੇ ਨਾਸ਼ ਨਾ ਕਰਿਓ ਕਿਉਂ ਜੋ ਤੁਸੀਂ ਉਨ੍ਹਾਂ ਦੇ ਫਲ ਖਾ ਸਕਦੇ ਹੋ, ਇਸ ਲਈ ਤੁਸੀਂ ਉਨ੍ਹਾਂ ਨੂੰ ਨਾ ਵੱਢਿਓ । ਭਲਾ, ਖੇਤ ਦੇ ਰੁੱਖ ਆਦਮੀ ਵਰਗੇ ਹਨ ਕਿ ਤੁਸੀਂ ਉਨ੍ਹਾਂ ਨੂੰ ਘੇਰ ਕੇ ਰੱਖੋ ?
\v 20 ਸਿਰਫ਼ ਉਹ ਰੁੱਖ ਜਿਨ੍ਹਾਂ ਦੇ ਬਾਰੇ ਤੁਸੀਂ ਜਾਣਦੇ ਹੋ ਕਿ ਫਲਦਾਰ ਨਹੀਂ ਹਨ, ਉਨ੍ਹਾਂ ਨੂੰ ਤੁਸੀਂ ਵੱਢ ਕੇ ਨਾਸ਼ ਕਰ ਸੁੱਟਿਓ, ਅਤੇ ਤੁਸੀਂ ਉਸ ਸ਼ਹਿਰ ਦੇ ਵਿਰੁੱਧ ਉਸ ਸਮੇਂ ਤੱਕ ਘੇਰਾਬੰਦੀ ਕਰਕੇ ਰੱਖਿਓ, ਜਦ ਤੱਕ ਉਹ ਜਿੱਤਿਆ ਨਾ ਜਾਵੇ ।
\s5
\c 21
\s ਹੱਤਿਆ ਦਾ ਅਣ-ਸੁਲਝਿਆ ਮਾਮਲਾ
\p
\v 1 ਜੇਕਰ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦਿੰਦਾ ਹੈ, ਖੇਤ ਵਿੱਚ ਕੋਈ ਲਾਸ਼ ਪਈ ਹੋਈ ਲੱਭੇ ਅਤੇ ਇਹ ਪਤਾ ਨਾ ਲੱਗੇ ਕਿ ਉਹ ਨੂੰ ਕਿਸ ਨੇ ਮਾਰਿਆ ਹੈ,
2019-01-21 18:09:29 +00:00
\v 2 ਤਾਂ ਤੁਹਾਡੇ ਬਜ਼ੁਰਗ ਅਤੇ ਨਿਆਈ ਬਾਹਰ ਜਾ ਕੇ, ਉਸ ਲਾਸ਼ ਦੇ ਆਲੇ-ਦੁਆਲੇ ਦੇ ਸ਼ਹਿਰਾਂ ਦੀ ਦੂਰੀ ਨਾਪਣ,
2018-02-06 22:09:03 +00:00
\s5
\v 3 ਤਦ ਜਿਹੜਾ ਸ਼ਹਿਰ ਲਾਸ਼ ਦੇ ਸਭ ਤੋਂ ਨੇੜੇ ਹੋਵੇ, ਉਸ ਸ਼ਹਿਰ ਦੇ ਬਜ਼ੁਰਗ ਚੌਣੇ ਤੋਂ ਇੱਕ ਵੱਛੀ ਲੈਣ ਜਿਹੜੀ ਕੰਮ ਵਿੱਚ ਨਾ ਲਿਆਂਦੀ ਗਈ ਹੋਵੇ ਅਤੇ ਜਿਸ ਨੇ ਜੂਲੇ ਹੇਠ ਕੁਝ ਨਾ ਖਿੱਚਿਆ ਹੋਵੇ ।
\v 4 ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਵੱਛੀ ਨੂੰ ਵਗਦੇ ਪਾਣੀ ਦੀ ਵਾਦੀ ਵਿੱਚ ਲੈ ਜਾਣ ਜਿਹੜੀ ਨਾ ਵਾਹੀ ਅਤੇ ਨਾ ਬੀਜੀ ਗਈ ਹੋਵੇ, ਅਤੇ ਉਸ ਵਾਦੀ ਵਿੱਚ ਉਹ ਵੱਛੀ ਦੀ ਧੌਣ ਤੋੜ ਦੇਣ ।
\s5
2019-01-21 18:09:29 +00:00
\v 5 ਫੇਰ ਲੇਵੀ ਜਾਜਕ ਨੇੜੇ ਆਉਣ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਚੁਣ ਲਿਆ ਹੈ ਕਿ ਉਹ ਉਸ ਦੀ ਟਹਿਲ ਸੇਵਾ ਕਰਨ ਲਈ ਅਤੇ ਯਹੋਵਾਹ ਦੇ ਨਾਮ ਉੱਤੇ ਬਰਕਤ ਦੇਣ, ਅਤੇ ਉਨ੍ਹਾਂ ਦੇ ਆਖਣ ਅਨੁਸਾਰ ਹਰੇਕ ਮਾਰ ਕੁਟਾਈ ਅਤੇ ਝਗੜੇ ਦਾ ਫੈਸਲਾ ਕੀਤਾ ਜਾਵੇ ।
2018-02-06 22:09:03 +00:00
\s5
\v 6 ਉਸ ਸ਼ਹਿਰ ਦੇ ਸਾਰੇ ਬਜ਼ੁਰਗ ਜਿਹੜੇ ਲਾਸ਼ ਦੇ ਸਭ ਤੋਂ ਨੇੜੇ ਦੇ ਹੋਣ, ਆਪਣੇ ਹੱਥ ਉਸ ਵੱਛੀ ਉੱਤੇ ਧੋ ਲੈਣ ਜਿਸ ਦੀ ਧੌਣ ਉਸ ਵਾਦੀ ਵਿੱਚ ਤੋੜੀ ਗਈ ਹੈ,
\v 7 ਅਤੇ ਆਖਣ, "ਸਾਡੇ ਹੱਥੀਂ ਇਹ ਲਹੂ ਨਹੀਂ ਵਹਾਇਆ ਗਿਆ ਅਤੇ ਨਾ ਸਾਡੀਆਂ ਅੱਖਾਂ ਨੇ ਉਸ ਨੂੰ ਵੇਖਿਆ ਹੈ ।
\s5
\v 8 ਹੇ ਯਹੋਵਾਹ, ਆਪਣੀ ਪਰਜਾ ਨੂੰ ਜਿਸ ਨੂੰ ਤੂੰ ਛੁਡਾਇਆ ਹੈ ਮੁਆਫ਼ੀ ਦੇ, ਅਤੇ ਬੇਦੋਸ਼ ਦਾ ਖੂਨ ਆਪਣੀ ਪਰਜਾ ਇਸਰਾਏਲ ਉੱਤੇ ਨਾ ਲਿਆ । " ਤਦ ਉਹ ਖੂਨ ਉਨ੍ਹਾਂ ਨੂੰ ਮਾਫ਼ ਕੀਤਾ ਜਾਵੇਗਾ ।
\v 9 ਇਸ ਤਰ੍ਹਾਂ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਧਰਮ ਦਾ ਕੰਮ ਕਰਕੇ, ਬੇਦੋਸ਼ ਦੇ ਖੂਨ ਦਾ ਦੋਸ਼ ਆਪਣੇ ਵਿੱਚੋਂ ਕੱਢ ਸਕੋਗੇ ।
\s ਯੁੱਧ-ਬੰਦੀ ਇਸਤਰੀ ਨਾਲ ਵਿਆਹ
\p
\s5
\v 10 ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦੇਵੇ ਅਤੇ ਤੁਸੀਂ ਉਨ੍ਹਾਂ ਨੂੰ ਬੰਦੀ ਬਣਾ ਕੇ ਲੈ ਆਓ,
\v 11 ਤਦ ਜੇਕਰ ਤੂੰ ਉਹਨਾਂ ਬੰਦੀਆਂ ਵਿੱਚ ਕੋਈ ਸੋਹਣੀ ਇਸਤਰੀ ਵੇਖ ਕੇ ਉਸ ਦੀ ਚਾਹ ਕਰੇਂ ਅਤੇ ਉਸ ਨਾਲ ਵਿਆਹ ਕਰਨਾ ਚਾਹੇਂ,
\v 12 ਤਾਂ ਤੂੰ ਉਸ ਨੂੰ ਆਪਣੇ ਘਰ ਵਿੱਚ ਲੈ ਆਵੀਂ ਅਤੇ ਉਹ ਆਪਣਾ ਸਿਰ ਮੁਨਾਵੇ, ਆਪਣੇ ਨਹੁੰ ਕੱਟੇ,
\s5
\v 13 ਅਤੇ ਉਹ ਆਪਣੇ ਬੰਦੀਆਂ ਵਾਲੇ ਕੱਪੜੇ ਲਾਹ ਦੇਵੇ ਅਤੇ ਤੇਰੇ ਘਰ ਵਿੱਚ ਰਹਿ ਕੇ ਆਪਣੇ ਮਾਤਾ-ਪਿਤਾ ਲਈ ਇੱਕ ਮਹੀਨਾ ਸੋਗ ਕਰਦੀ ਰਹੇ, ਇਸ ਤੋਂ ਬਾਅਦ ਤੂੰ ਉਸ ਦੇ ਕੋਲ ਜਾਵੀਂ, ਅਤੇ ਤੂੰ ਉਸ ਦਾ ਪਤੀ ਅਤੇ ਉਹ ਤੇਰੀ ਪਤਨੀ ਬਣੇ ।
\v 14 ਫੇਰ ਜੇਕਰ ਤੂੰ ਉਸ ਦੇ ਨਾਲ ਖੁਸ਼ ਨਾ ਹੋਵੇਂ, ਤਾਂ ਤੂੰ ਉਸ ਨੂੰ ਜਿੱਥੇ ਉਹ ਚਾਹੇ ਜਾਣ ਦੇਵੀਂ ਪਰ ਉਸ ਨੂੰ ਚਾਂਦੀ ਲੈ ਕੇ ਕਦੀ ਨਾ ਵੇਚੀਂ ਅਤੇ ਨਾ ਉਸ ਦੇ ਨਾਲ ਦਾਸੀਆਂ ਵਾਲਾ ਵਰਤਾਉ ਕਰੀਂ, ਕਿਉਂ ਜੋ ਤੂੰ ਉਸ ਦੀ ਪਤ ਲੈ ਲਈ ਹੈ ।
\s ਜੇਠੇ ਦਾ ਅਧਿਕਾਰ
\p
\s5
\v 15 ਜੇਕਰ ਕਿਸੇ ਪੁਰਖ ਦੀਆਂ ਦੋ ਪਤਨੀਆਂ ਹੋਣ, ਇੱਕ ਉਸ ਨੂੰ ਪਿਆਰੀ ਹੋਵੇ ਪਰ ਦੂਜੀ ਨੂੰ ਘਿਣਾਉਣੀ ਜਾਣੇ ਅਤੇ ਪਿਆਰੀ ਅਤੇ ਘਿਣਾਉਣੀ ਦੋਵੇਂ ਹੀ ਪੁੱਤਰਾਂ ਨੂੰ ਜਨਮ ਦੇਣ ਅਤੇ ਜੇਕਰ ਜੇਠਾ ਪੁੱਤਰ ਘਿਣਾਉਣੀ ਦਾ ਹੋਵੇ,
2019-01-21 18:09:29 +00:00
\v 16 ਅਤੇ ਫੇਰ ਜਦੋਂ ਉਹ ਆਪਣੇ ਪੁੱਤਰਾਂ ਨੂੰ ਆਪਣੀ ਜਾਇਦਾਦ ਵੰਡੇ ਤਾਂ ਉਹ ਪਿਆਰੀ ਦੇ ਪੁੱਤਰ ਨੂੰ, ਘਿਣਾਉਣੀ ਦੇ ਪੁੱਤਰ ਦੇ ਬਦਲੇ ਜੋ ਸੱਚ-ਮੁੱਚ ਉਸਦਾ ਜੇਠਾ ਹੈ, ਜੇਠੇ ਦਾ ਹੱਕ ਨਹੀਂ ਦੇ ਸਕਦਾ ।
2018-02-06 22:09:03 +00:00
\v 17 ਪਰ ਉਹ ਜੇਠੇ ਨੂੰ ਜਿਹੜਾ ਘਿਣਾਉਣੀ ਦਾ ਪੁੱਤਰ ਹੈ, ਸਵੀਕਾਰੇ ਅਤੇ ਉਸ ਨੂੰ ਆਪਣੀ ਸਾਰੀ ਜਾਇਦਾਦ ਦਾ ਦੁਗਣਾ ਹਿੱਸਾ ਦੇਵੇ, ਕਿਉਂ ਜੋ ਉਹ ਉਸ ਦੀ ਸ਼ਕਤੀ ਦਾ ਮੁੱਢ ਹੈ, ਜੇਠੇ ਹੋਣ ਦਾ ਹੱਕ ਉਸ ਦਾ ਹੀ ਹੈ ।
\s ਵਿਦਰੋਹੀ ਪੁੱਤਰ
\p
\s5
\v 18 ਜੇ ਕਿਸੇ ਮਨੁੱਖ ਦੇ ਕੋਲ ਜਿੱਦੀ ਅਤੇ ਪੁੱਤਰ ਹੋਵੇ, ਜਿਹੜਾ ਆਪਣੇ ਪਿਤਾ ਅਤੇ ਮਾਤਾ ਦੀ ਨਾ ਮੰਨੇ ਅਤੇ ਜਦ ਉਹ ਉਸ ਨੂੰ ਝਿੜਕਣ ਤਾਂ ਵੀ ਉਹ ਉਨ੍ਹਾਂ ਦੀ ਨਾ ਸੁਣੇ,
\v 19 ਤਾਂ ਉਸ ਦੇ ਮਾਤਾ-ਪਿਤਾ ਉਸ ਨੂੰ ਫੜ੍ਹ ਕੇ ਉਸ ਸ਼ਹਿਰ ਦੇ ਬਜ਼ੁਰਗਾਂ ਕੋਲ, ਸ਼ਹਿਰ ਦੇ ਫਾਟਕ ਉੱਤੇ ਲੈ ਜਾਣ,
\s5
\v 20 ਅਤੇ ਉਹ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਆਖਣ, "ਸਾਡਾ ਇਹ ਪੁੱਤਰ ਜ਼ਿੱਦੀ ਅਤੇ ਆਕੀ ਹੈ ਅਤੇ ਸਾਡੀ ਗੱਲ ਨਹੀਂ ਸੁਣਦਾ, ਇਹ ਪੇਟੂ ਅਤੇ ਸ਼ਰਾਬੀ ਹੈ । "
\v 21 ਤਦ ਉਸ ਦੇ ਸ਼ਹਿਰ ਦੇ ਸਾਰੇ ਮਨੁੱਖ ਉਸ ਉੱਤੇ ਅਜਿਹਾ ਪਥਰਾਓ ਕਰਨ ਕਿ ਉਹ ਮਰ ਜਾਵੇ । ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦਿਓ, ਤਦ ਸਾਰੇ ਇਸਰਾਏਲੀ ਸੁਣ ਕੇ ਡਰਨਗੇ ।
\s ਹੋਰ ਨਿਯਮ
\p
\s5
\v 22 ਜੇਕਰ ਕਿਸੇ ਮਨੁੱਖ ਨੇ ਅਜਿਹਾ ਪਾਪ ਕੀਤਾ ਹੋਵੇ ਜੋ ਮੌਤ ਦੀ ਸਜ਼ਾ ਦੇ ਯੋਗ ਹੋਵੇ ਅਤੇ ਉਸ ਨੂੰ ਮਾਰ ਦਿੱਤਾ ਜਾਵੇ ਅਤੇ ਤੁਸੀਂ ਉਸ ਨੂੰ ਰੁੱਖ ਉੱਤੇ ਟੰਗ ਦਿਓ,
\v 23 ਤਾਂ ਤੁਸੀਂ ਸਾਰੀ ਰਾਤ ਉਸ ਦੀ ਲਾਸ਼ ਨੂੰ ਰੁੱਖ ਉੱਤੇ ਟੰਗੀ ਹੋਈ ਨਾ ਰਹਿਣ ਦਿਓ, ਪਰ ਤੁਸੀਂ ਉਹ ਨੂੰ ਉਸੇ ਦਿਨ ਦੱਬ ਦਿਓ, ਕਿਉਂਕਿ ਜਿਹੜਾ ਟੰਗਿਆ ਜਾਵੇ, ਉਹ ਪਰਮੇਸ਼ੁਰ ਦੇ ਵੱਲੋਂ ਸਰਾਪੀ ਹੈ । ਤੁਸੀਂ ਉਸ ਦੇਸ਼ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦੇਣ ਵਾਲਾ ਹੈ, ਭ੍ਰਿਸ਼ਟ ਨਾ ਕਰਿਓ ।
\s5
\c 22
\p
\v 1 ਤੂੰ ਆਪਣੇ ਭਰਾ ਦੇ ਗਾਂ-ਬਲਦ ਜਾਂ ਭੇਡ ਬੱਕਰੀ ਨੂੰ ਗੁਆਚਿਆ ਹੋਇਆ ਵੇਖ ਕੇ ਉਸ ਨੂੰ ਅਣਦੇਖਿਆ ਨਾ ਕਰੀਂ, ਤੂੰ ਜ਼ਰੂਰ ਹੀ ਉਨ੍ਹਾਂ ਨੂੰ ਆਪਣੇ ਭਰਾ ਕੋਲ ਮੋੜ ਲੈ ਆਵੀਂ ।
\v 2 ਪਰ ਜੇਕਰ ਤੇਰਾ ਭਰਾ ਤੇਰੇ ਨੇੜੇ ਨਾ ਰਹਿੰਦਾ ਹੋਏ ਜਾਂ ਤੂੰ ਉਸ ਨੂੰ ਜਾਣਦਾ ਨਾ ਹੋਵੇਂ, ਤਾਂ ਤੂੰ ਉਸ ਪਸ਼ੂ ਨੂੰ ਆਪਣੇ ਘਰ ਲੈ ਜਾਵੀਂ, ਅਤੇ ਜਦ ਤੱਕ ਤੇਰਾ ਭਰਾ ਉਸ ਨੂੰ ਨਾ ਲੱਭੇ, ਉਹ ਤੇਰੇ ਕੋਲ ਰਹੇ, ਫੇਰ ਤੂੰ ਉਸ ਨੂੰ ਮੋੜ ਦੇਵੀਂ ।
\s5
\v 3 ਤੂੰ ਉਸ ਦੇ ਗਧੇ ਨਾਲ, ਬਸਤਰਾਂ ਨਾਲ ਸਗੋਂ ਆਪਣੇ ਭਰਾ ਦੀ ਹਰੇਕ ਗੁਆਚੀ ਹੋਈ ਚੀਜ਼ ਨਾਲ ਇਸੇ ਤਰ੍ਹਾਂ ਹੀ ਕਰੀਂ, ਜਿਹੜੀ ਉਸ ਤੋਂ ਗੁਆਚੀ ਹੋਵੇ ਅਤੇ ਤੈਨੂੰ ਲੱਭੀ ਹੋਵੇ । ਤੂੰ ਉਸ ਨੂੰ ਅਣਦੇਖਿਆ ਨਾ ਕਰੀਂ ।
2019-01-21 18:09:29 +00:00
\v 4 ਤੂੰ ਆਪਣੇ ਭਰਾ ਦੇ ਗਧੇ ਜਾਂ ਬਲਦ ਨੂੰ ਰਾਹ ਵਿੱਚ ਡਿੱਗਿਆ ਹੋਇਆ ਦੇਖ ਕੇ ਅਣਦੇਖਿਆ ਨਾ ਕਰੀਂ । ਤੂੰ ਜ਼ਰੂਰ ਹੀ ਉਸ ਨੂੰ ਚੁੱਕਣ ਵਿੱਚ ਉਸ ਦੀ ਸਹਾਇਤਾ ਕਰੀਂ ।
2018-02-06 22:09:03 +00:00
\p
\s5
\v 5 ਕੋਈ ਇਸਤਰੀ ਪੁਰਖਾਂ ਵਾਲੇ ਬਸਤਰ ਨਾ ਪਾਵੇ ਅਤੇ ਨਾ ਕੋਈ ਪੁਰਖ ਇਸਤਰੀਆਂ ਵਾਲੇ ਬਸਤਰ ਪਾਵੇ, ਕਿਉਂ ਜੋ ਹਰ ਇੱਕ ਜਿਹੜਾ ਅਜਿਹਾ ਕੰਮ ਕਰਦਾ ਹੈ, ਉਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਘਿਣਾਉਣਾ ਹੈ ।
\p
\s5
\v 6 ਜੇਕਰ ਰਾਹ ਵਿੱਚ ਤੁਹਾਨੂੰ ਰੁੱਖ ਉੱਤੇ ਜਾਂ ਧਰਤੀ ਉੱਤੇ ਕਿਸੇ ਪੰਛੀ ਦਾ ਆਲ੍ਹਣਾ ਮਿਲੇ, ਭਾਵੇਂ ਉਸ ਵਿੱਚ ਬੱਚੇ ਹੋਣ, ਭਾਵੇਂ ਆਂਡੇ ਅਤੇ ਮਾਂ ਬੱਚਿਆਂ ਜਾਂ ਆਂਡਿਆਂ ਦੇ ਉੱਤੇ ਬੈਠੀ ਹੋਵੇ ਤਾਂ ਤੂੰ ਮਾਂ ਨੂੰ ਬੱਚਿਆਂ ਦੇ ਨਾਲ ਨਾ ਫੜ੍ਹੀਂ
\v 7 ਤੂੰ ਬੱਚਿਆਂ ਨੂੰ ਆਪਣੇ ਲਈ ਲੈ ਲੈ, ਪਰ ਮਾਂ ਨੂੰ ਜ਼ਰੂਰ ਹੀ ਛੱਡ ਦੇਵੀਂ, ਤਾਂ ਜੋ ਤੇਰਾ ਭਲਾ ਹੋਵੇ ਅਤੇ ਤੇਰੇ ਜੀਵਨ ਦੇ ਦਿਨ ਲੰਮੇ ਹੋਣ ।
\p
\s5
2019-01-21 18:09:29 +00:00
\v 8 ਜਦ ਤੂੰ ਕੋਈ ਨਵਾਂ ਘਰ ਬਣਾਵੇਂ ਤਾਂ ਤੂੰ ਆਪਣੀ ਛੱਤ ਉੱਤੇ ਬਨੇਰਾ ਬਣਾਵੀਂ ਤਾਂ ਕਿ ਜੇਕਰ ਕੋਈ ਉੱਥੋਂ ਡਿੱਗ ਪਵੇ ਤਾਂ ਤੂੰ ਉਸ ਦੇ ਖੂਨ ਦਾ ਦੋਸ਼ ਆਪਣੇ ਘਰ ਉੱਤੇ ਨਾ ਲਿਆਵੇਂ ।
2018-02-06 22:09:03 +00:00
\p
\s5
\v 9 ਤੂੰ ਆਪਣੇ ਅੰਗੂਰੀ ਬਾਗ ਵਿੱਚ ਦੋ ਪ੍ਰਕਾਰ ਦੇ ਬੀਜ ਨਾ ਬੀਜੀਂ, ਅਜਿਹਾ ਨਾ ਹੋਵੇ ਕਿ ਸਾਰੀ ਪੈਦਾਵਾਰ ਅਰਥਾਤ ਤੇਰਾ ਬੀਜਿਆ ਹੋਇਆ ਬੀਜ ਅਤੇ ਬਾਗ ਦੀ ਉਪਜ ਦੋਵੇਂ ਭ੍ਰਿਸ਼ਟ ਹੋ ਜਾਣ ।
\v 10 ਤੂੰ ਬਲਦ ਅਤੇ ਗਧੇ ਨਾਲ ਇਕੱਠਾ ਨਾ ਵਾਹੀਂ ।
\v 11 ਤੂੰ ਕਤਾਨ ਅਤੇ ਉੱਨ ਦਾ ਮਿਲਿਆ ਹੋਇਆ ਕੱਪੜਾ ਨਾ ਪਾਵੀਂ ।
\s5
\v 12 ਤੂੰ ਆਪਣੇ ਉਸ ਕੱਪੜੇ ਦੇ ਚਾਰੋ ਪਾਸੇ ਝਾਲਰ ਲਗਾਈਂ, ਜਿਸ ਨਾਲ ਤੂੰ ਆਪ ਨੂੰ ਢੱਕਦਾ ਹੈਂ ।
\s ਨੈਤਿਕਤਾ ਦੇ ਨਿਯਮ
\p
\s5
\v 13 ਜੇ ਕੋਈ ਮਨੁੱਖ ਕਿਸੇ ਇਸਤਰੀ ਨਾਲ ਵਿਆਹ ਕਰੇ ਅਤੇ ਉਸ ਦੇ ਕੋਲ ਜਾਵੇ ਅਤੇ ਫੇਰ ਉਸ ਤੋਂ ਨਫ਼ਰਤ ਕਰਨ ਲੱਗੇ,
\v 14 ਅਤੇ ਉਹ ਉਸ ਉੱਤੇ ਬੇਸ਼ਰਮੀ ਦੇ ਦੋਸ਼ ਲਾਵੇ ਅਤੇ ਇਹ ਆਖ ਕੇ ਉਸ ਨੂੰ ਬਦਨਾਮ ਕਰੇ, "ਮੈਂ ਇਸ ਇਸਤਰੀ ਨਾਲ ਵਿਆਹ ਕੀਤਾ ਪਰ ਜਦ ਮੈਂ ਉਸ ਦੇ ਕੋਲ ਗਿਆ ਤਾਂ ਮੈਂ ਉਸ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ,"
\s5
\v 15 ਤਾਂ ਉਸ ਕੁੜੀ ਦੇ ਮਾਤਾ-ਪਿਤਾ ਉਸ ਦੇ ਕੁਆਰਪੁਣੇ ਦੇ ਨਿਸ਼ਾਨ ਲੈ ਕੇ, ਉਸ ਸ਼ਹਿਰ ਦੇ ਬਜ਼ੁਰਗਾਂ ਕੋਲ ਫਾਟਕ ਉੱਤੇ ਜਾਣ,
\s5
\v 16 ਅਤੇ ਉਸ ਕੁੜੀ ਦਾ ਪਿਤਾ ਬਜ਼ੁਰਗਾਂ ਨੂੰ ਆਖੇ, "ਮੈਂ ਆਪਣੀ ਧੀ ਦਾ ਵਿਆਹ ਇਸ ਮਨੁੱਖ ਨਾਲ ਕਰ ਦਿੱਤਾ ਪਰ ਉਹ ਉਸ ਤੋਂ ਨਫ਼ਰਤ ਕਰਦਾ ਹੈ,
2019-01-21 18:09:29 +00:00
\v 17 ਅਤੇ ਵੇਖੋ, ਉਹ ਇਹ ਆਖ ਕੇ ਉਸ ਉੱਤੇ ਬੇਸ਼ਰਮੀ ਦੇ ਦੋਸ਼ ਲਗਾਉਂਦਾ ਹੈ ਕਿ ਮੈਂ ਤੇਰੀ ਧੀ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ, ਪਰ ਇਹ ਮੇਰੀ ਧੀ ਦੇ ਕੁਆਰਪੁਣੇ ਦੇ ਨਿਸ਼ਾਨ ਹਨ । " ਤਦ ਉਸ ਦੇ ਮਾਤਾ-ਪਿਤਾ ਉਸ ਬਸਤਰ ਨੂੰ ਸ਼ਹਿਰ ਦੇ ਬਜ਼ੁਰਗਾਂ ਦੇ ਅੱਗੇ ਵਿਛਾ ਦੇਣ ।
2018-02-06 22:09:03 +00:00
\s5
\v 18 ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਮਨੁੱਖ ਨੂੰ ਫੜ੍ਹ ਕੇ ਉਸ ਨੂੰ ਝਿੜਕਣ,
\v 19 ਅਤੇ ਉਸ ਉੱਤੇ ਸੌ ਸ਼ਕੇਲ ਚਾਂਦੀ ਦਾ ਜੁਰਮਾਨਾ ਲਾਉਣ ਅਤੇ ਉਹ ਉਸ ਕੁੜੀ ਦੇ ਪਿਤਾ ਨੂੰ ਦੇ ਦੇਣ, ਕਿਉਂ ਜੋ ਉਸ ਨੇ ਇਸਰਾਏਲ ਦੀ ਇੱਕ ਕੁਆਰੀ ਦੀ ਬਦਨਾਮੀ ਕੀਤੀ ਹੈ, ਅਤੇ ਉਹ ਉਸ ਦੀ ਪਤਨੀ ਬਣੀ ਰਹੇ । ਉਹ ਆਪਣੇ ਜੀਵਨ ਭਰ ਉਸ ਨੂੰ ਛੱਡ ਨਹੀਂ ਸਕੇਗਾ ।
\s5
\v 20 ਪਰ ਜੇਕਰ ਇਹ ਗੱਲ ਸੱਚੀ ਹੋਵੇ ਅਤੇ ਉਸ ਕੁੜੀ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਾ ਪਾਏ ਗਏ ਹੋਣ,
\v 21 ਤਾਂ ਉਹ ਉਸ ਕੁੜੀ ਨੂੰ ਉਸ ਦੇ ਪਿਤਾ ਦੇ ਘਰ ਦੇ ਦਰਵਾਜ਼ੇ ਉੱਤੇ ਲੈ ਜਾਣ ਅਤੇ ਉਸ ਦੇ ਸ਼ਹਿਰ ਦੇ ਪੁਰਖ ਉਸ ਨੂੰ ਪੱਥਰ ਮਾਰ-ਮਾਰ ਕੇ ਮਾਰ ਸੁੱਟਣ ਕਿਉਂ ਜੋ ਉਸ ਨੇ ਆਪਣੇ ਪਿਤਾ ਦੇ ਘਰ ਵਿੱਚ ਜ਼ਨਾਹ ਕਰਕੇ ਇਸਰਾਏਲ ਵਿੱਚ ਅਜਿਹਾ ਸ਼ਰਮਿੰਦਗੀ ਦਾ ਕੰਮ ਕੀਤਾ । ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ ।
\p
\s5
\v 22 ਜੇਕਰ ਕੋਈ ਮਨੁੱਖ ਕਿਸੇ ਵਿਆਹੀ ਹੋਈ ਇਸਤਰੀ ਨਾਲ ਸੰਗ ਕਰਦਾ ਫੜ੍ਹਿਆ ਜਾਵੇ ਤਾਂ ਉਹ ਪੁਰਖ ਜਿਹੜਾ ਉਸ ਇਸਤਰੀ ਨਾਲ ਪਿਆ ਹੋਇਆ ਸੀ ਅਤੇ ਉਹ ਇਸਤਰੀ ਦੋਵੇਂ ਮਾਰ ਸੁੱਟੇ ਜਾਣ । ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਇਸਰਾਏਲ ਵਿੱਚੋਂ ਕੱਢ ਸੁੱਟਿਓ ।
\p
\s5
\v 23 ਜੇਕਰ ਕਿਸੇ ਕੁਆਰੀ ਕੁੜੀ ਦੀ ਕਿਸੇ ਪੁਰਖ ਨਾਲ ਮੰਗਣੀ ਹੋਈ ਹੋਵੇ ਅਤੇ ਕੋਈ ਹੋਰ ਪੁਰਖ ਉਸ ਨੂੰ ਸ਼ਹਿਰ ਵਿੱਚ ਪਾ ਕੇ ਉਸ ਨਾਲ ਸੰਗ ਕਰੇ,
\v 24 ਤਾਂ ਤੁਸੀਂ ਉਨ੍ਹਾਂ ਦੋਹਾਂ ਨੂੰ ਉਸ ਸ਼ਹਿਰ ਦੇ ਫਾਟਕ ਕੋਲ ਲੈ ਜਾ ਕੇ ਉਨ੍ਹਾਂ ਨੂੰ ਪੱਥਰਾਂ ਨਾਲ ਅਜਿਹਾ ਮਾਰਿਓ ਕਿ ਉਹ ਮਰ ਜਾਣ, ਉਸ ਕੁੜੀ ਨੂੰ ਤਾਂ ਇਸ ਕਾਰਨ ਕਿ ਸ਼ਹਿਰ ਵਿੱਚ ਹੁੰਦੇ ਹੋਏ ਵੀ ਉਸ ਨੇ ਚੀਕਾਂ ਨਹੀਂ ਮਾਰੀਆਂ ਅਤੇ ਉਸ ਪੁਰਖ ਨੂੰ ਇਸ ਕਾਰਨ ਕਿ ਉਸ ਨੇ ਆਪਣੇ ਗੁਆਂਢੀ ਦੀ ਪਤਨੀ ਦੀ ਬੇਪਤੀ ਕੀਤੀ ਹੈ । ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ ।
\s5
2019-01-21 18:09:29 +00:00
\v 25 ਪਰ ਜੇਕਰ ਕੋਈ ਪੁਰਖ ਕਿਸੇ ਕੁੜੀ ਨੂੰ ਜਿਸ ਦੀ ਮੰਗਣੀ ਹੋ ਚੁੱਕੀ ਹੈ, ਖੇਤ ਵਿੱਚ ਪਾਵੇ ਅਤੇ ਜ਼ਬਰਦਸਤੀ ਉਸ ਨਾਲ ਸੰਗ ਕਰੇ, ਤਾਂ ਸਿਰਫ਼ ਉਹ ਮਨੁੱਖ ਹੀ ਮਾਰਿਆ ਜਾਵੇ ਜਿਸ ਨੇ ਉਹ ਦੇ ਨਾਲ ਸੰਗ ਕੀਤਾ ।
2018-02-06 22:09:03 +00:00
\v 26 ਪਰ ਉਸ ਕੁੜੀ ਨਾਲ ਕੁਝ ਨਾ ਕਰੋ । ਉਸ ਕੁੜੀ ਦਾ ਪਾਪ ਮੌਤ ਦੇ ਯੋਗ ਨਹੀਂ ਹੈ, ਕਿਉਂਕਿ ਜਿਵੇਂ ਕੋਈ ਆਪਣੇ ਗੁਆਂਢੀ ਉੱਤੇ ਚੜ੍ਹ ਕੇ ਉਸ ਨੂੰ ਜਾਨ ਤੋਂ ਮਾਰ ਦੇਵੇ, ਉਸੇ ਤਰ੍ਹਾਂ ਹੀ ਇਹ ਗੱਲ ਵੀ ਹੈ,
\v 27 ਕਿਉਂ ਜੋ ਉਸ ਪੁਰਖ ਨੇ ਉਸ ਨੂੰ ਖੇਤ ਵਿੱਚ ਪਾਇਆ, ਅਤੇ ਉਸ ਮੰਗੀ ਹੋਈ ਕੁੜੀ ਨੇ ਚੀਕਾਂ ਤਾਂ ਮਾਰੀਆਂ, ਪਰ ਉਸ ਨੂੰ ਬਚਾਉਣ ਵਾਲਾ ਕੋਈ ਨਹੀਂ ਸੀ ।
\p
\s5
\v 28 ਜੇਕਰ ਕੋਈ ਪੁਰਖ ਕਿਸੇ ਕੁਆਰੀ ਨੂੰ ਪਾਵੇ, ਜਿਸ ਦੀ ਮੰਗਣੀ ਅਜੇ ਨਹੀਂ ਹੋਈ ਅਤੇ ਉਸ ਨੂੰ ਫੜ੍ਹ ਕੇ ਉਸ ਨਾਲ ਸੰਗ ਕਰੇ ਅਤੇ ਉਹ ਫੜ੍ਹੇ ਜਾਣ,
\v 29 ਤਾਂ ਉਹ ਪੁਰਖ ਜਿਸ ਨੇ ਉਸ ਦੇ ਨਾਲ ਸੰਗ ਕੀਤਾ, ਉਸ ਕੁੜੀ ਦੇ ਪਿਤਾ ਨੂੰ ਪੰਜਾਹ ਸ਼ਕੇਲ ਚਾਂਦੀ ਦੇਵੇ ਅਤੇ ਉਹ ਉਸ ਦੀ ਪਤਨੀ ਹੋਵੇਗੀ, ਕਿਉਂ ਜੋ ਉਸ ਨੇ ਉਹ ਦੀ ਬੇਪਤੀ ਕੀਤੀ । ਉਹ ਆਪਣੇ ਜੀਵਨ ਭਰ ਉਸ ਨੂੰ ਛੱਡ ਨਹੀਂ ਸਕੇਗਾ ।
\p
\s5
\v 30 ਕੋਈ ਮਨੁੱਖ ਆਪਣੀ ਸੌਤੇਲੀ ਮਾਂ ਨੂੰ ਆਪਣੀ ਇਸਤਰੀ ਨਾ ਬਣਾਵੇ, ਨਾ ਹੀ ਆਪਣੇ ਪਿਤਾ ਦੇ ਨੰਗੇਜ਼ ਦਾ ਕੱਪੜਾ ਖੋਲ੍ਹੇ ।
\s5
\c 23
\s ਯਹੋਵਾਹ ਦੀ ਸਭਾ ਵਿੱਚ ਪ੍ਰਵੇਸ਼ ਦੀ ਮਨਾਹੀ
\p
\v 1 ਜਿਸ ਦੇ ਨਲ ਮਿੱਧੇ ਗਏ ਹੋਣ ਜਾਂ ਇੰਦਰੀ ਕੱਟੀ ਹੋਈ ਹੋਵੇ, ਉਹ ਯਹੋਵਾਹ ਦੀ ਸਭਾ ਵਿੱਚ ਨਾ ਵੜੇ ।
\v 2 ਕੁਕਰਮ ਨਾਲ ਜੰਮਿਆ ਹੋਇਆ ਯਹੋਵਾਹ ਦੀ ਸਭਾ ਵਿੱਚ ਨਾ ਵੜੇ ਸਗੋਂ ਦਸਵੀਂ ਪੀੜ੍ਹੀ ਤੱਕ ਉਸ ਦੇ ਵੰਸ਼ ਦਾ ਕੋਈ ਵੀ ਯਹੋਵਾਹ ਦੀ ਸਭਾ ਵਿੱਚ ਨਾ ਵੜੇ ।
\s5
\v 3 ਕੋਈ ਅੰਮੋਨੀ ਜਾਂ ਮੋਆਬੀ ਯਹੋਵਾਹ ਦੀ ਸਭਾ ਵਿੱਚ ਨਾ ਵੜੇ ਸਗੋਂ ਦਸਵੀਂ ਪੀੜ੍ਹੀ ਤੱਕ ਉਨ੍ਹਾਂ ਦੇ ਵੰਸ਼ ਦਾ ਕੋਈ ਵੀ ਯਹੋਵਾਹ ਦੀ ਸਭਾ ਵਿੱਚ ਕਦੀ ਨਾ ਵੜੇ ।
\v 4 ਇਸ ਦਾ ਕਾਰਨ ਇਹ ਹੈ ਕਿ ਜਦ ਤੁਸੀਂ ਮਿਸਰ ਵਿੱਚੋਂ ਨਿੱਕਲੇ ਸੀ ਤਦ ਉਹ ਰੋਟੀ ਪਾਣੀ ਲੈ ਕੇ ਰਾਹ ਵਿੱਚ ਤੁਹਾਨੂੰ ਮਿਲਣ ਲਈ ਨਹੀਂ ਨਿੱਕਲੇ, ਸਗੋਂ ਉਨ੍ਹਾਂ ਨੇ ਤੁਹਾਡੇ ਵਿਰੁੱਧ ਬਓਰ ਦੇ ਪੁੱਤਰ ਬਿਲਆਮ ਨੂੰ ਭਾੜੇ ਉੱਤੇ ਮਸੋਪੋਤਾਮੀਆਂ ਦੇ ਫ਼ਤੋਰ ਵਿੱਚੋਂ ਸੱਦਿਆ, ਤਾਂ ਜੋ ਉਹ ਤੁਹਾਨੂੰ ਸਰਾਪ ਦੇਵੇ ।
\s5
\v 5 ਪਰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਬਿਲਆਮ ਦੀ ਨਾ ਸੁਣੀ, ਸਗੋਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਲਈ ਸਰਾਪ ਨੂੰ ਬਰਕਤ ਵਿੱਚ ਬਦਲ ਦਿੱਤਾ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਪ੍ਰੇਮ ਰੱਖਦਾ ਹੈ ।
\v 6 ਤੁਸੀਂ ਆਪਣੇ ਜੀਵਨ ਭਰ ਉਨ੍ਹਾਂ ਦੀ ਸੁਖ-ਸਾਂਦ ਅਤੇ ਭਲਿਆਈ ਨਾ ਭਾਲੋ ।
\p
\s5
\v 7 ਤੁਸੀਂ ਕਿਸੇ ਅਦੋਮੀ ਤੋਂ ਘਿਰਣਾ ਨਾ ਕਰਿਓ, ਕਿਉਂ ਜੋ ਉਹ ਤੁਹਾਡਾ ਭਰਾ ਹੈ । ਤੁਸੀਂ ਕਿਸੇ ਮਿਸਰੀ ਤੋਂ ਵੀ ਘਿਰਣਾ ਨਾ ਕਰਿਓ ਕਿਉਂ ਜੋ ਤੁਸੀਂ ਉਸ ਦੇ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇ ।
\v 8 ਉਨ੍ਹਾਂ ਦੇ ਪੁੱਤਰ ਜਿਹੜੇ ਤੀਜੀ ਪੀੜ੍ਹੀ ਵਿੱਚ ਉਨ੍ਹਾਂ ਤੋਂ ਜੰਮਣ, ਉਹ ਯਹੋਵਾਹ ਦੀ ਸਭਾ ਵਿੱਚ ਆ ਸਕਦੇ ਹਨ ।
\s ਛਾਉਣੀ ਨੂੰ ਸ਼ੁੱਧ ਰੱਖਣਾ
\p
\s5
2019-01-21 18:09:29 +00:00
\v 9 ਜਦ ਤੁਸੀਂ ਜਾ ਕੇ ਆਪਣੇ ਵੈਰੀਆਂ ਦੇ ਵਿਰੁੱਧ ਛਾਉਣੀ ਲਾਓ ਤਾਂ ਤੁਸੀਂ ਹਰੇਕ ਬੁਰੀ ਗੱਲ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਿਓ ।
2018-02-06 22:09:03 +00:00
\v 10 ਜੇ ਤੁਹਾਡੇ ਵਿੱਚ ਕੋਈ ਮਨੁੱਖ ਹੋਵੇ ਜਿਹੜਾ ਅਣਜਾਣੇ ਹੀ ਰਾਤ ਨੂੰ ਅਸ਼ੁੱਧ ਹੋ ਗਿਆ ਹੋਵੇ, ਤਾਂ ਉਹ ਛਾਉਣੀ ਵਿੱਚੋਂ ਬਾਹਰ ਚਲਿਆ ਜਾਵੇ, ਉਹ ਛਾਉਣੀ ਵਿੱਚ ਨਾ ਆਵੇ ।
\v 11 ਪਰ ਸ਼ਾਮ ਦੇ ਸਮੇਂ ਉਹ ਪਾਣੀ ਨਾਲ ਨਹਾਵੇ ਅਤੇ ਜਦ ਸੂਰਜ ਡੁੱਬ ਗਿਆ ਹੋਵੇ, ਤਦ ਉਹ ਛਾਉਣੀ ਵਿੱਚ ਆ ਜਾਵੇ ।
\p
\s5
\v 12 ਛਾਉਣੀ ਦੇ ਬਾਹਰ ਇੱਕ ਪਾਸੇ ਨੂੰ ਤੁਹਾਡੇ ਲਈ ਇੱਕ ਸਥਾਨ ਹੋਵੇ, ਜਿੱਥੇ ਤੁਸੀਂ ਜੰਗਲ-ਪਾਣੀ ਲਈ ਜਾਓ ।
\v 13 ਤੁਹਾਡੇ ਸੰਦਾਂ ਵਿੱਚ ਤੁਹਾਡੇ ਕੋਲ ਇੱਕ ਰੰਬੀ ਹੋਵੇ ਅਤੇ ਜਦ ਤੁਸੀਂ ਜੰਗਲ-ਪਾਣੀ ਲਈ ਬੈਠੋ, ਤਦ ਉਸ ਦੇ ਨਾਲ ਮਿੱਟੀ ਪੁੱਟ ਕੇ ਆਪਣੇ ਮਲ ਨੂੰ ਢੱਕ ਦਿਓ ।
\v 14 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਛੁਡਾਉਣ ਲਈ ਅਤੇ ਤੁਹਾਡੇ ਵੈਰੀਆਂ ਨੂੰ ਤੁਹਾਡੇ ਅੱਗੇ ਹਰਾਉਣ ਲਈ ਤੁਹਾਡੀ ਛਾਉਣੀ ਦੇ ਵਿੱਚ ਫਿਰਦਾ ਹੈ, ਇਸ ਲਈ ਤੁਹਾਡੀ ਛਾਉਣੀ ਪਵਿੱਤਰ ਹੋਵੇ, ਅਜਿਹਾ ਨਾ ਹੋਵੇ ਕਿ ਉਹ ਤੁਹਾਡੇ ਵਿੱਚ ਕੁਝ ਅਸ਼ੁੱਧਤਾ ਵੇਖੇ ਅਤੇ ਮੁੜ ਜਾਵੇ ।
\s ਹੋਰ ਨਿਯਮ
\p
\s5
\v 15 ਜਿਹੜਾ ਦਾਸ ਆਪਣੇ ਸੁਆਮੀ ਕੋਲੋਂ ਨੱਠ ਕੇ ਤੇਰੇ ਕੋਲ ਆ ਜਾਵੇ, ਤੂੰ ਉਸ ਨੂੰ ਉਸ ਦੇ ਸੁਆਮੀ ਨੂੰ ਨਾ ਮੋੜੀਂ,
\v 16 ਉਹ ਤੇਰੇ ਵਿਚਕਾਰ, ਤੇਰੇ ਨਾਲ ਉਸ ਸਥਾਨ ਵਿੱਚ ਵੱਸ ਜਾਵੇ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਉਸ ਨੂੰ ਚੰਗਾ ਲੱਗੇ । ਤੂੰ ਉਸ ਨੂੰ ਦੁੱਖ ਨਾ ਦੇਵੀਂ ।
\p
\s5
\v 17 ਇਸਰਾਏਲ ਦੀਆਂ ਧੀਆਂ ਵਿੱਚੋਂ ਕੋਈ ਵੀ ਦੇਵਦਾਸੀ ਨਾ ਹੋਵੇ, ਅਤੇ ਨਾ ਹੀ ਇਸਰਾਏਲ ਦੇ ਪੁੱਤਰਾਂ ਵਿੱਚੋਂ ਕੋਈ ਅਜਿਹਾ ਬੁਰਾ ਕੰਮ ਕਰਨ ਵਾਲਾ ਹੋਵੇ ।
\v 18 ਤੂੰ ਵੇਸਵਾ ਦਾ ਭਾੜਾ ਅਤੇ ਪੁਰਖਗਾਮੀ ਦੀ ਕਮਾਈ ਕਿਸੇ ਸੁੱਖਣਾ ਨੂੰ ਪੂਰਾ ਕਰਨ ਲਈ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਵਿੱਚ ਨਾ ਲਿਆਵੀਂ, ਕਿਉਂ ਜੋ ਇਹ ਦੋਵੇਂ ਯਹੋਵਾਹ ਤੇਰੇ ਪਰਮੇਸ਼ੁਰ ਲਈ ਇੱਕੋ ਜਿਹੇ ਘਿਣਾਉਣੇ ਹਨ ।
\p
\s5
\v 19 ਤੂੰ ਆਪਣੇ ਭਰਾ ਨੂੰ ਬਿਆਜ ਉੱਤੇ ਕਰਜ਼ਾ ਨਾ ਦੇਵੀਂ, ਭਾਵੇਂ ਚਾਂਦੀ, ਭਾਵੇਂ ਅੰਨ, ਜਾਂ ਹੋਰ ਕੋਈ ਵੀ ਚੀਜ਼ ਜਿਹੜੀ ਬਿਆਜ ਉੱਤੇ ਦਿੱਤੀ ਜਾਂਦੀ ਹੈ, ਉਹ ਬਿਆਜ ਉੱਤੇ ਨਾ ਦੇਵੀਂ ।
\v 20 ਤੂੰ ਪਰਦੇਸੀ ਨੂੰ ਬਿਆਜ ਉੱਤੇ ਕਰਜ਼ਾ ਦੇ ਸਕਦਾ ਹੈਂ, ਪਰ ਆਪਣੇ ਭਰਾ ਨਾਲ ਅਜਿਹਾ ਨਾ ਕਰੀਂ, ਤਾਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਉਸ ਦੇਸ਼ ਵਿੱਚ ਜਿਸ ਉੱਤੇ ਅਧਿਕਾਰ ਕਰਨ ਲਈ ਤੂੰ ਜਾਂਦਾ ਹੈਂ, ਤੇਰੇ ਹੱਥ ਦੇ ਸਾਰੇ ਕੰਮਾਂ ਉੱਤੇ ਤੈਨੂੰ ਬਰਕਤ ਦੇਵੇ ।
\p
\s5
\v 21 ਜਦ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੁੱਖਣਾ ਸੁੱਖੇਂ ਤਾਂ ਉਸ ਨੂੰ ਪੂਰਾ ਕਰਨ ਵਿੱਚ ਢਿੱਲ ਨਾ ਕਰੀਂ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਉਸ ਨੂੰ ਜ਼ਰੂਰ ਹੀ ਤੇਰੇ ਕੋਲੋਂ ਲੈ ਲਵੇਗਾ ਅਤੇ ਢਿੱਲ ਕਰਨਾ ਤੇਰੇ ਲਈ ਪਾਪ ਹੋਵੇਗਾ ।
\v 22 ਪਰ ਜੇ ਤੂੰ ਸੁੱਖਣਾ ਨਾ ਸੁੱਖੇਂ ਤਾਂ ਉਹ ਤੇਰੇ ਲਈ ਪਾਪ ਨਹੀਂ ਹੋਵੇਗੀ ।
\v 23 ਜੋ ਕੁਝ ਤੇਰੇ ਮੂੰਹ ਤੋਂ ਨਿੱਕਲੇ ਤੂੰ ਉਸ ਨੂੰ ਪੂਰਾ ਕਰੀਂ, ਜਿਵੇਂ ਤੂੰ ਆਪਣੇ ਮੂੰਹ ਤੋਂ ਬਚਨ ਕੱਢਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਖੁਸ਼ੀ ਦੀ ਭੇਟ ਸੁੱਖੀ, ਉਸੇ ਤਰ੍ਹਾਂ ਹੀ ਉਸ ਨੂੰ ਪੂਰਾ ਕਰੀਂ ।
\p
\s5
\v 24 ਜਦ ਤੂੰ ਆਪਣੇ ਗੁਆਂਢੀ ਦੇ ਅੰਗੂਰੀ ਬਾਗ ਵਿੱਚ ਜਾਵੇਂ, ਤਾਂ ਤੂੰ ਆਪਣੀ ਇੱਛਾ ਅਨੁਸਾਰ ਅੰਗੂਰ ਖਾ ਸਕਦਾ ਹੈਂ ਪਰ ਤੂੰ ਆਪਣੇ ਭਾਂਡੇ ਵਿੱਚ ਕੁਝ ਨਾ ਪਾਈਂ ।
\v 25 ਜਦ ਤੂੰ ਆਪਣੇ ਗੁਆਂਢੀ ਦੀ ਖੜ੍ਹੀ ਫ਼ਸਲ ਵਿੱਚ ਜਾਵੇਂ, ਤਾਂ ਤੂੰ ਆਪਣੇ ਹੱਥ ਨਾਲ ਤਾਂ ਸਿੱਟੇ ਤੋੜ ਸਕਦਾ ਹੈ, ਪਰ ਤੂੰ ਆਪਣੇ ਗੁਆਂਢੀ ਦੀ ਖੜ੍ਹੀ ਫ਼ਸਲ ਵਿੱਚ ਦਾਤੀ ਨਾ ਚਲਾਈਂ ।
\s5
\c 24
\s ਤਲਾਕ ਅਤੇ ਦੁਬਾਰਾ ਵਿਆਹ
\p
\v 1 ਜਦ ਕੋਈ ਪੁਰਖ ਕਿਸੇ ਇਸਤਰੀ ਨਾਲ ਵਿਆਹ ਕਰ ਲਵੇ ਅਤੇ ਬਾਅਦ ਵਿੱਚ ਉਹ ਉਸ ਤੋਂ ਪ੍ਰਸੰਨ ਨਾ ਹੋਵੇ ਕਿਉਂ ਜੋ ਉਹ ਨੇ ਉਸ ਵਿੱਚ ਬੇਸ਼ਰਮੀ ਦੀ ਕੋਈ ਗੱਲ ਵੇਖੀ ਤਾਂ ਉਹ ਉਸ ਨੂੰ ਤਿਆਗ ਪੱਤਰ ਲਿਖ ਕੇ ਉਸ ਦੇ ਹੱਥ ਦੇ ਦੇਵੇ ਅਤੇ ਉਸ ਨੂੰ ਆਪਣੇ ਘਰੋਂ ਕੱਢ ਦੇਵੇ ।
\v 2 ਜਦ ਉਹ ਉਸ ਦੇ ਘਰ ਤੋਂ ਨਿੱਕਲ ਜਾਵੇ ਤਾਂ ਉਹ ਜਾ ਕੇ ਕਿਸੇ ਹੋਰ ਪੁਰਖ ਦੀ ਪਤਨੀ ਹੋ ਸਕਦੀ ਹੈ ।
\s5
\v 3 ਪਰ ਜੇਕਰ ਉਹ ਦੂਜਾ ਪੁਰਖ ਵੀ ਉਸ ਨੂੰ ਨਾਪਸੰਦ ਕਰੇ ਅਤੇ ਉਹ ਉਸ ਲਈ ਤਿਆਗ ਪੱਤਰ ਲਿਖ ਕੇ ਉਸ ਦੇ ਹੱਥ ਦੇ ਦੇਵੇ ਅਤੇ ਉਹ ਨੂੰ ਆਪਣੇ ਘਰੋਂ ਕੱਢ ਦੇਵੇ ਜਾਂ ਫਿਰ ਉਹ ਦੂਜਾ ਪੁਰਖ ਜਿਸ ਨੇ ਉਸ ਨਾਲ ਵਿਆਹ ਕੀਤਾ ਸੀ, ਮਰ ਜਾਵੇ,
\v 4 ਤਾਂ ਉਸ ਦਾ ਪਹਿਲਾ ਪਤੀ, ਜਿਸ ਨੇ ਉਹ ਨੂੰ ਕੱਢ ਦਿੱਤਾ ਸੀ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਨਹੀਂ ਲੈ ਸਕਦਾ, ਜਦ ਕਿ ਉਹ ਭ੍ਰਿਸ਼ਟ ਹੋ ਚੁੱਕੀ ਹੈ, ਕਿਉਂ ਜੋ ਇਹ ਯਹੋਵਾਹ ਦੇ ਸਨਮੁਖ ਇੱਕ ਘਿਣਾਉਣਾ ਕੰਮ ਹੈ । ਇਸ ਤਰ੍ਹਾਂ ਤੁਸੀਂ ਉਸ ਦੇਸ਼ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਪਾਪੀ ਨਾ ਬਣਾਇਓ ।
\s ਹੋਰ ਨਿਯਮ
\p
\s5
\v 5 ਜਦ ਕੋਈ ਪੁਰਖ ਦਾ ਨਵਾਂ ਵਿਆਹ ਹੋਇਆ ਹੋਵੇ, ਤਾਂ ਉਹ ਸੈਨਾ ਨਾਲ ਬਾਹਰ ਨਾ ਜਾਵੇ, ਨਾ ਉਸ ਉੱਤੇ ਕਿਸੇ ਕੰਮ ਦੀ ਜੁੰਮੇਵਾਰੀ ਦਿੱਤੀ ਜਾਵੇ, ਉਹ ਇੱਕ ਸਾਲ ਆਪਣੇ ਘਰ ਵਿੱਚ ਵਿਹਲਾ ਰਹੇ ਅਤੇ ਆਪਣੀ ਵਿਆਹੀ ਹੋਈ ਪਤਨੀ ਨੂੰ ਖੁਸ਼ ਕਰੇ ।
\p
\s5
\v 6 ਕੋਈ ਮਨੁੱਖ ਕਿਸੇ ਦੀ ਚੱਕੀ ਜਾਂ ਉਸ ਦੇ ਪੁੜ ਗਿਰਵੀ ਨਾ ਰੱਖੇ, ਕਿਉਂ ਜੋ ਜਾਣੋ ਉਹ ਉਸ ਦੀ ਜਾਨ ਨੂੰ ਗਿਰਵੀ ਰੱਖਦਾ ਹੈ ।
\p
\s5
\v 7 ਜੇ ਕੋਈ ਮਨੁੱਖ ਆਪਣੇ ਇਸਰਾਏਲੀ ਭਰਾਵਾਂ ਵਿੱਚੋਂ ਕਿਸੇ ਨੂੰ ਚੁਰਾਉਂਦਾ ਪਾਇਆ ਜਾਵੇ ਤਾਂ ਜੋ ਉਹ ਉਸ ਨੂੰ ਗੁਲਾਮ ਬਣਾਏ ਜਾਂ ਉਸ ਨੂੰ ਵੇਚੇ, ਤਾਂ ਉਹ ਚੋਰ ਮਾਰਿਆ ਜਾਵੇ । ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ ।
\p
\s5
\v 8 ਕੋੜ੍ਹ ਦੀ ਬਿਮਾਰੀ ਵਿੱਚ ਚੌਕਸ ਰਹੋ ਅਤੇ ਜੋ ਕੁਝ ਲੇਵੀ ਜਾਜਕ ਤੁਹਾਨੂੰ ਦੱਸਣ, ਤੁਸੀਂ ਉਸੇ ਦੇ ਅਨੁਸਾਰ ਸਭ ਕੁਝ ਕਰਿਓ, ਜਿਵੇਂ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ, ਤੁਸੀਂ ਉਸੇ ਤਰ੍ਹਾਂ ਪੂਰਾ ਕਰਨ ਦੀ ਚੌਕਸੀ ਕਰਿਓ ।
\v 9 ਯਾਦ ਰੱਖੋ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਰਯਮ ਨਾਲ ਕੀਤਾ, ਜਦ ਤੁਸੀਂ ਮਿਸਰ ਤੋਂ ਨਿੱਕਲ ਕੇ ਰਾਹ ਵਿੱਚ ਆਉਂਦੇ ਸੀ ।
\p
\s5
\v 10 ਜਦ ਤੂੰ ਆਪਣੇ ਗੁਆਂਢੀ ਨੂੰ ਕੋਈ ਚੀਜ਼ ਉਧਾਰ ਦੇਵੇਂ, ਤਾਂ ਤੂੰ ਉਸ ਦੇ ਘਰ ਵਿੱਚ ਗਿਰਵੀ ਰੱਖਣ ਦੀ ਚੀਜ਼ ਲੈਣ ਲਈ ਨਾ ਵੜੀਂ,
\v 11 ਤੂੰ ਬਾਹਰ ਹੀ ਖੜ੍ਹਾ ਰਹੀਂ, ਅਤੇ ਜਿਸ ਮਨੁੱਖ ਨੂੰ ਤੂੰ ਉਧਾਰ ਦਿੱਤਾ ਹੈ, ਉਹ ਹੀ ਆਪਣੀ ਗਿਰਵੀ ਚੀਜ਼ ਤੇਰੇ ਕੋਲ ਬਾਹਰ ਲੈ ਆਵੇ ।
\s5
2019-01-21 18:09:29 +00:00
\v 12 ਜੇਕਰ ਉਹ ਮਨੁੱਖ ਕੰਗਾਲ ਹੋਵੇ, ਤਾਂ ਤੂੰ ਉਸ ਦੀ ਗਿਰਵੀ ਚੀਜ਼ ਆਪਣੇ ਕੋਲ ਰੱਖੇ ਹੋਏ ਸੌਂ ਨਾ ਜਾਵੀਂ,
2018-02-06 22:09:03 +00:00
\v 13 ਸੂਰਜ ਡੁੱਬਣ ਤੱਕ ਤੂੰ ਜ਼ਰੂਰ ਉਹ ਗਿਰਵੀ ਰੱਖੀ ਚੀਜ਼ ਉਸ ਨੂੰ ਮੋੜ ਦੇਵੀਂ, ਤਾਂ ਜੋ ਉਹ ਆਪਣੇ ਕੱਪੜੇ ਵਿੱਚ ਸੌਂਵੇ ਅਤੇ ਤੈਨੂੰ ਅਸੀਸ ਦੇਵੇ ਅਤੇ ਇਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਸਨਮੁਖ ਤੇਰੇ ਲਈ ਧਰਮ ਗਿਣਿਆ ਜਾਵੇਗਾ ।
\p
\s5
\v 14 ਤੂੰ ਕਿਸੇ ਮਜ਼ਦੂਰ ਉੱਤੇ ਜੋ ਕੰਗਾਲ ਅਤੇ ਜ਼ਰੂਰਤਮੰਦ ਹੈ ਜ਼ੁਲਮ ਨਾ ਕਰੀਂ, ਉਹ ਭਾਵੇਂ ਤੇਰੇ ਭਰਾਵਾਂ ਵਿੱਚੋਂ ਹੋਵੇ, ਭਾਵੇਂ ਪਰਦੇਸੀਆਂ ਵਿੱਚੋਂ ਜਿਹੜੇ ਤੇਰੇ ਦੇਸ਼ ਵਿੱਚ ਤੇਰੇ ਫਾਟਕਾਂ ਦੇ ਅੰਦਰ ਰਹਿੰਦੇ ਹਨ ।
\v 15 ਤੂੰ ਇਹ ਜਾਣ ਕੇ ਕਿ ਉਹ ਕੰਗਾਲ ਹੈ ਅਤੇ ਉਸਦਾ ਦਿਲ ਮਜ਼ਦੂਰੀ ਵਿੱਚ ਲੱਗਦਾ ਹੈ, ਉਸ ਦੀ ਮਜ਼ਦੂਰੀ ਉਸੇ ਦਿਨ ਹੀ ਸੂਰਜ ਡੁੱਬਣ ਤੋਂ ਪਹਿਲਾਂ ਦੇ ਦੇਵੀਂ, ਕਿਤੇ ਅਜਿਹਾ ਨਾ ਹੋਵੇ ਕਿ ਉਹ ਤੇਰੇ ਵਿਰੁੱਧ ਯਹੋਵਾਹ ਦੇ ਅੱਗੇ ਦੁਹਾਈ ਦੇਵੇ ਅਤੇ ਇਹ ਤੇਰੇ ਲਈ ਪਾਪ ਠਹਿਰੇ ।
\p
\s5
\v 16 ਪੁੱਤਰਾਂ ਦੇ ਕਾਰਨ ਪਿਤਾ ਨਾ ਮਾਰੇ ਜਾਣ, ਅਤੇ ਪਿਤਾ ਦੇ ਕਾਰਨ ਪੁੱਤਰ ਨਾ ਮਾਰੇ ਜਾਣ । ਹਰੇਕ ਮਨੁੱਖ ਆਪਣੇ ਹੀ ਪਾਪ ਲਈ ਮਾਰਿਆ ਜਾਵੇ ।
\p
\s5
\v 17 ਤੂੰ ਪਰਦੇਸੀ ਅਤੇ ਯਤੀਮ ਦਾ ਨਿਆਂ ਨਾ ਵਿਗਾੜੀਂ, ਨਾ ਕਿਸੇ ਵਿਧਵਾ ਦਾ ਕੱਪੜਾ ਗਿਰਵੀ ਰੱਖੀਂ ।
\v 18 ਤੂੰ ਯਾਦ ਰੱਖੀਂ ਕਿ ਤੂੰ ਮਿਸਰ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਉੱਥੋਂ ਛੁਟਕਾਰਾ ਦਿੱਤਾ ਹੈ, ਇਸ ਲਈ ਮੈਂ ਤੈਨੂੰ ਇਹ ਹੁਕਮ ਦਿੰਦਾ ਹਾਂ ।
\p
\s5
\v 19 ਜਦ ਤੂੰ ਆਪਣੀ ਪੈਲੀ ਵਿੱਚੋਂ ਫ਼ਸਲ ਵੱਢੇ ਅਤੇ ਇੱਕ ਪੂਲਾ ਉੱਥੇ ਹੀ ਭੁੱਲ ਜਾਵੇਂ, ਤਾਂ ਤੂੰ ਉਸ ਦੇ ਲੈਣ ਨੂੰ ਵਾਪਸ ਨਾ ਮੁੜੀਂ । ਉਸ ਨੂੰ ਪਰਦੇਸੀ, ਯਤੀਮ ਅਤੇ ਵਿਧਵਾ ਲਈ ਛੱਡ ਦੇਵੀਂ, ਤਾਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਹੱਥ ਦੇ ਸਾਰੇ ਕੰਮਾਂ ਵਿੱਚ ਤੈਨੂੰ ਬਰਕਤ ਦੇਵੇ ।
\v 20 ਜਦ ਤੂੰ ਆਪਣੇ ਜ਼ੈਤੂਨ ਦੇ ਰੁੱਖਾਂ ਨੂੰ ਝਾੜੇਂ ਤਾਂ ਤੂੰ ਦੂਜੀ ਵਾਰੀ ਉਸ ਦੀਆਂ ਟਹਿਣੀਆਂ ਨੂੰ ਨਾ ਝਾੜੀਂ, ਸਗੋਂ ਉਹ ਪਰਦੇਸੀ, ਯਤੀਮ ਅਤੇ ਵਿਧਵਾ ਲਈ ਰਹਿਣ ਦੇਵੀਂ ।
\s5
\v 21 ਜਦ ਤੂੰ ਆਪਣੇ ਅੰਗੂਰੀ ਬਾਗ ਦੇ ਅੰਗੂਰ ਇਕੱਠੇ ਕਰੇਂ ਤਾਂ ਤੂੰ ਉਸ ਦੇ ਸਾਰੇ ਗੁੱਛੇ ਨਾ ਤੋੜੀਂ ਸਗੋਂ ਉਹ ਪਰਦੇਸੀ, ਯਤੀਮ ਅਤੇ ਵਿਧਵਾ ਲਈ ਰਹਿਣ ਦੇਵੀਂ ।
\v 22 ਯਾਦ ਰੱਖੀਂ ਕਿ ਤੂੰ ਮਿਸਰ ਦੇਸ਼ ਵਿੱਚ ਗੁਲਾਮ ਸੀ, ਇਸ ਲਈ ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਇਹ ਕੰਮ ਕਰੀਂ ।
\s5
\c 25
\p
\v 1 ਜੇ ਮਨੁੱਖਾਂ ਵਿੱਚ ਝਗੜਾ ਹੋ ਜਾਵੇ ਅਤੇ ਉਹ ਨਿਆਂ ਕਰਾਉਣ ਲਈ ਨਿਆਈਆਂ ਦੇ ਕੋਲ ਆਉਣ ਅਤੇ ਉਹ ਉਨ੍ਹਾਂ ਦਾ ਨਿਆਂ ਕਰਨ ਤਾਂ ਉਹ ਧਰਮੀ ਨੂੰ ਧਰਮੀ ਅਤੇ ਬੁਰੇ ਨੂੰ ਬੁਰਾ ਠਹਿਰਾਉਣ ।
\v 2 ਅਜਿਹਾ ਹੋਵੇ ਕਿ ਜੇਕਰ ਉਹ ਬੁਰਾ ਮਨੁੱਖ ਮਾਰ ਖਾਣ ਦੇ ਯੋਗ ਠਹਿਰੇ, ਤਾਂ ਨਿਆਈ ਉਸ ਨੂੰ ਲੰਮਾ ਪੁਆ ਲਵੇ ਅਤੇ ਆਪਣੇ ਸਾਹਮਣੇ ਉਸ ਦੀ ਬੁਰਿਆਈ ਦੇ ਅਨੁਸਾਰ ਉਸ ਨੂੰ ਗਿਣ ਕੇ ਕੋੜੇ ਲਗਵਾਏ ।
\s5
\v 3 ਉਹ ਉਸ ਨੂੰ ਚਾਲੀ ਕੋੜੇ ਲਗਵਾ ਸਕਦਾ ਹੈ, ਪਰ ਇਸ ਤੋਂ ਵੱਧ ਨਾ ਮਾਰੇ, ਅਜਿਹਾ ਨਾ ਹੋਵੇ ਕਿ ਇਸ ਤੋਂ ਵੱਧ ਕੋੜੇ ਮਾਰਨ ਦੇ ਕਾਰਨ ਤੇਰਾ ਭਰਾ ਤੇਰੀ ਨਿਗਾਹ ਵਿੱਚ ਤੁੱਛ ਠਹਿਰੇ ।
\p
\s5
\v 4 ਤੂੰ ਗਾਹੁੰਦੇ ਬਲਦ ਦੇ ਮੂੰਹ ਨੂੰ ਛਿੱਕੁਲੀ ਨਾ ਚੜਾਈਂ ।
\s ਮਰੇ ਹੋਏ ਭਰਾ ਦੇ ਪ੍ਰਤੀ ਜ਼ਿੰਮੇਵਾਰੀ
\p
\s5
\v 5 ਜੇਕਰ ਭਰਾ ਇੱਕਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਮਰ ਜਾਵੇ ਅਤੇ ਉਸ ਦਾ ਕੋਈ ਪੁੱਤਰ ਨਾ ਹੋਵੇ ਤਾਂ ਮਰਨ ਵਾਲੇ ਦੀ ਇਸਤਰੀ ਦਾ ਵਿਆਹ ਕਿਸੇ ਪਰਾਏ ਮਨੁੱਖ ਨਾਲ ਨਾ ਕੀਤਾ ਜਾਵੇ । ਉਸ ਮਨੁੱਖ ਦਾ ਭਰਾ ਉਸ ਦੇ ਕੋਲ ਜਾ ਕੇ ਉਸ ਨੂੰ ਆਪਣੀ ਪਤਨੀ ਕਰ ਲਵੇ ਅਤੇ ਪਤੀ ਦੇ ਭਰਾ ਦਾ ਹੱਕ ਉਸ ਦੇ ਨਾਲ ਪੂਰਾ ਕਰੇ ।
\v 6 ਤਦ ਅਜਿਹਾ ਹੋਵੇਗਾ ਕਿ ਜਿਹੜਾ ਜੇਠਾ ਉਸ ਇਸਤਰੀ ਤੋਂ ਪੈਦਾ ਹੋਵੇ ਉਹ ਉਸ ਮਰੇ ਹੋਏ ਭਰਾ ਦੇ ਨਾਮ ਉੱਤੇ ਠਹਿਰਾਇਆ ਜਾਵੇ, ਤਾਂ ਜੋ ਉਸ ਦਾ ਨਾਮ ਇਸਰਾਏਲ ਵਿੱਚੋਂ ਮਿਟ ਨਾ ਜਾਵੇ ।
\s5
\v 7 ਪਰ ਜੇਕਰ ਉਹ ਮਨੁੱਖ ਆਪਣੇ ਭਰਾ ਦੀ ਪਤਨੀ ਨਾਲ ਵਿਆਹ ਕਰਨਾ ਨਾ ਚਾਹੇ, ਤਾਂ ਉਹ ਇਸਤਰੀ ਫਾਟਕ ਉੱਤੇ ਬਜ਼ੁਰਗਾਂ ਕੋਲ ਜਾ ਕੇ ਆਖੇ, "ਮੇਰੇ ਪਤੀ ਦਾ ਭਰਾ ਆਪਣੇ ਭਰਾ ਦਾ ਨਾਮ ਇਸਰਾਏਲ ਵਿੱਚ ਕਾਇਮ ਰੱਖਣ ਤੋਂ ਮੁੱਕਰਦਾ ਹੈ । ਉਹ ਮੇਰੇ ਪਤੀ ਦਾ ਹੱਕ ਮੇਰੇ ਨਾਲ ਪੂਰਾ ਨਹੀਂ ਕਰਦਾ । "
\v 8 ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਮਨੁੱਖ ਨੂੰ ਸੱਦ ਕੇ ਉਹ ਦੇ ਨਾਲ ਗੱਲ ਕਰਨ ਅਤੇ ਜੇਕਰ ਉਹ ਖੜ੍ਹਾ ਹੋ ਕੇ ਆਖੇ, "ਮੈਂ ਇਸ ਨਾਲ ਵਿਆਹ ਕਰਨਾ ਨਹੀਂ ਚਾਹੁੰਦਾ । "
\s5
\v 9 ਤਦ ਉਹ ਦੇ ਭਰਾ ਦੀ ਪਤਨੀ ਬਜ਼ੁਰਗਾਂ ਦੇ ਵੇਖਦਿਆਂ ਉਸ ਦੇ ਨੇੜੇ ਜਾਵੇ ਅਤੇ ਉਸ ਦੇ ਪੈਰਾਂ ਤੋਂ ਜੁੱਤੀ ਲਾਹ ਲਵੇ ਅਤੇ ਉਹ ਦੇ ਮੂੰਹ ਉੱਤੇ ਥੁੱਕੇ, ਅਤੇ ਉੱਤਰ ਦੇ ਕੇ ਆਖੇ, "ਜਿਹੜਾ ਮਨੁੱਖ ਆਪਣੇ ਭਰਾ ਦਾ ਘਰਾਣਾ ਨਾ ਬਣਾਵੇ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ । "
\v 10 ਫੇਰ ਉਸ ਦਾ ਨਾਮ ਇਸਰਾਏਲ ਵਿੱਚ ਇਸ ਤਰ੍ਹਾਂ ਸੱਦਿਆ ਜਾਵੇ ਅਰਥਾਤ 'ਜੁੱਤੀ ਲੱਥੇ ਦਾ ਘਰਾਣਾ' ।
\s ਹੋਰ ਨਿਯਮ
\p
\s5
\v 11 ਜੇਕਰ ਦੋ ਮਨੁੱਖ ਆਪੋ ਵਿੱਚ ਲੜ ਪੈਣ ਅਤੇ ਇੱਕ ਦੀ ਪਤਨੀ ਨੇੜੇ ਆਵੇ ਤਾਂ ਜੋ ਆਪਣੇ ਪਤੀ ਨੂੰ ਮਾਰਨ ਵਾਲੇ ਦੇ ਹੱਥੋਂ ਛੁਡਾਵੇ ਅਤੇ ਆਪਣਾ ਹੱਥ ਵਧਾ ਕੇ ਉਸ ਦੇ ਗੁਪਤ ਅੰਗ ਨੂੰ ਫੜ੍ਹ ਲਵੇ,
\v 12 ਤਾਂ ਤੂੰ ਉਸ ਇਸਤਰੀ ਦਾ ਹੱਥ ਵੱਢ ਸੁੱਟੀਂ । ਤੇਰੀ ਅੱਖਾਂ ਵਿੱਚ ਉਸ ਲਈ ਤਰਸ ਨਾ ਹੋਵੇ ।
\p
\s5
\v 13 ਤੇਰੇ ਥੈਲੇ ਵਿੱਚ ਦੋ ਪ੍ਰਕਾਰ ਦੇ ਵੱਟੇ ਨਾ ਹੋਣ, ਇੱਕ ਵੱਡਾ ਤੇ ਇੱਕ ਛੋਟਾ ।
\v 14 ਤੇਰੇ ਘਰ ਵਿੱਚ ਦੋ ਪ੍ਰਕਾਰ ਦੇ ਨਾਪ ਨਾ ਹੋਣ, ਇੱਕ ਵੱਡਾ ਤੇ ਇੱਕ ਛੋਟਾ ।
\s5
\v 15 ਤੇਰੇ ਵੱਟੇ ਅਤੇ ਤੇਰਾ ਨਾਪ ਪੂਰਾ-ਪੂਰਾ ਅਤੇ ਠੀਕ-ਠੀਕ ਹੋਵੇ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ, ਤੇਰੀ ਉਮਰ ਲੰਬੀ ਹੋਵੇ ।
\v 16 ਕਿਉਂ ਜੋ ਜਿਹੜੇ ਇਹ ਕੰਮ ਕਰਦੇ ਹਨ ਅਰਥਾਤ ਜਿਹੜੇ ਬੁਰਿਆਈ ਕਰਦੇ ਹਨ, ਉਹ ਸਾਰੇ ਯਹੋਵਾਹ ਤੇਰੇ ਪਰਮੇਸ਼ੁਰ ਨੂੰ ਘਿਣਾਉਣੇ ਲੱਗਦੇ ਹਨ ।
\s ਅਮਾਲੇਕ ਨੂੰ ਨਾਸ਼ ਕਰਨ ਦਾ ਹੁਕਮ
\p
\s5
\v 17 ਯਾਦ ਰੱਖੋ ਕਿ ਅਮਾਲੇਕੀਆਂ ਨੇ ਤੁਹਾਡੇ ਨਾਲ ਰਾਹ ਵਿੱਚ ਕੀ ਕੀਤਾ ਜਦ ਤੁਸੀਂ ਮਿਸਰ ਤੋਂ ਨਿੱਕਲ ਕੇ ਆਏ ਸੀ,
\v 18 ਕਿਵੇਂ ਉਹ ਤੁਹਾਨੂੰ ਰਾਹ ਵਿੱਚ ਮਿਲੇ ਅਤੇ ਉਨ੍ਹਾਂ ਸਾਰਿਆਂ ਨੂੰ ਮਾਰਿਆ ਜਿਹੜੇ ਨਿਰਬਲ ਹੋਣ ਕਰਕੇ ਤੁਹਾਡੇ ਤੋਂ ਪਿੱਛੇ ਸਨ, ਜਦ ਤੁਸੀਂ ਥੱਕੇ-ਮਾਂਦੇ ਸੀ, ਉਹ ਪਰਮੇਸ਼ੁਰ ਤੋਂ ਨਾ ਡਰੇ ।
\v 19 ਇਸ ਲਈ ਹੁਣ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਦੇਸ਼ ਵਿੱਚ ਜਿਹੜਾ ਉਹ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਤੁਹਾਡੇ ਆਲੇ-ਦੁਆਲੇ ਦੇ ਸਾਰੇ ਵੈਰੀਆਂ ਤੋਂ ਤੁਹਾਨੂੰ ਅਰਾਮ ਦੇਵੇ, ਤਦ ਤੁਸੀਂ ਅਮਾਲੇਕੀਆਂ ਦਾ ਨਾਮ-ਨਿਸ਼ਾਨ ਅਕਾਸ਼ ਦੇ ਹੇਠੋਂ ਮਿਟਾ ਦੇਣਾ । ਤੁਸੀਂ ਇਹ ਗੱਲ ਭੁੱਲ ਨਾ ਜਾਣਾ ।
\s5
\c 26
\s ਪਹਿਲੀ ਉਪਜ ਦਾ ਅਰਪਣ
\p
\v 1 ਅਜਿਹਾ ਹੋਵੇਗਾ ਕਿ ਜਦ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਅਤੇ ਉਸ ਉੱਤੇ ਅਧਿਕਾਰ ਕਰਕੇ ਉਸ ਵਿੱਚ ਵੱਸ ਜਾਓ,
\v 2 ਤਦ ਜੋ ਦੇਸ਼ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ, ਤੂੰ ਉਸ ਦੀ ਜ਼ਮੀਨ ਦੇ ਸਾਰੇ ਪਹਿਲੇ ਫਲਾਂ ਵਿੱਚੋਂ ਜਿਹੜੇ ਤੂੰ ਆਪਣੇ ਘਰ ਲੈ ਆਵੇਂਗਾ, ਉਨ੍ਹਾਂ ਵਿੱਚੋਂ ਕੁਝ ਲੈ ਕੇ ਟੋਕਰੀ ਵਿੱਚ ਰੱਖੀਂ ਅਤੇ ਉਸ ਸਥਾਨ ਨੂੰ ਜਾਵੀਂ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ।
\s5
\v 3 ਅਤੇ ਉਨ੍ਹਾਂ ਦਿਨਾਂ ਵਿੱਚ ਜੋ ਜਾਜਕ ਹੋਵੇ ਤੂੰ ਉਸ ਦੇ ਕੋਲ ਜਾ ਆਖੀਂ, "ਮੈਂ ਅੱਜ ਦੇ ਦਿਨ ਇਹ ਗੱਲ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਦੱਸਦਾ ਹਾਂ ਕਿ ਮੈਂ ਉਸ ਦੇਸ਼ ਵਿੱਚ ਆ ਗਿਆ ਹਾਂ ਜਿਸ ਨੂੰ ਸਾਨੂੰ ਦੇਣ ਦੀ ਯਹੋਵਾਹ ਨੇ ਸਾਡੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ । "
\v 4 ਤਦ ਜਾਜਕ ਉਸ ਟੋਕਰੀ ਨੂੰ ਤੇਰੇ ਹੱਥੋਂ ਲੈ ਕੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਜਗਵੇਦੀ ਦੇ ਅੱਗੇ ਰੱਖ ਦੇਵੇ ।
\s5
\v 5 ਫੇਰ ਤੂੰ ਉੱਤਰ ਦੇ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਖੀਂ, "ਮੇਰਾ ਪਿਤਾ ਇੱਕ ਅਰਾਮੀ ਮਨੁੱਖ ਸੀ ਜੋ ਮਰਨ ਵਾਲਾ ਸੀ, ਉਹ ਥੋੜ੍ਹੇ ਜਿਹੇ ਹੀ ਸਨ ਅਤੇ ਉਹ ਮਿਸਰ ਵਿੱਚ ਜਾ ਕੇ ਉੱਥੇ ਟਿਕਿਆ ਅਤੇ ਉੱਥੇ ਉਹ ਇੱਕ ਵੱਡੀ, ਬਲਵੰਤ ਅਤੇ ਬਹੁਤ ਸਾਰੇ ਲੋਕਾਂ ਨਾਲ ਭਰੀ ਹੋਏ ਕੌਮ ਬਣ ਗਿਆ ।
\s5
2019-01-21 18:09:29 +00:00
\v 6 ਤਦ ਮਿਸਰੀਆਂ ਨੇ ਸਾਡੇ ਨਾਲ ਬੁਰਾ ਵਰਤਾਉ ਕੀਤਾ ਅਤੇ ਸਾਨੂੰ ਦੁੱਖ ਦੇਣ ਲੱਗ ਪਏ ਅਤੇ ਸਾਡੇ ਤੋਂ ਸਖ਼ਤ ਟਹਿਲ ਸੇਵਾ ਕਰਵਾਈ ।
2018-02-06 22:09:03 +00:00
\v 7 ਤਦ ਅਸੀਂ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਅੱਗੇ ਦੁਹਾਈ ਦਿੱਤੀ ਅਤੇ ਯਹੋਵਾਹ ਨੇ ਸਾਡੀ ਸੁਣੀ ਅਤੇ ਸਾਡੇ ਕਸ਼ਟ, ਸਾਡੇ ਦੁੱਖ ਅਤੇ ਸਾਡੇ ਉੱਤੇ ਹੋਣ ਵਾਲਾ ਜ਼ੁਲਮ ਵੇਖਿਆ,
\s5
\v 8 ਤਦ ਯਹੋਵਾਹ ਬਲਵੰਤ ਹੱਥ, ਪਸਾਰੀ ਹੋਈ ਬਾਂਹ, ਵੱਡੇ ਡਰਾਵਿਆਂ, ਨਿਸ਼ਾਨਾਂ ਅਤੇ ਅਚਰਜ ਕੰਮਾਂ ਨਾਲ ਸਾਨੂੰ ਮਿਸਰ ਤੋਂ ਬਾਹਰ ਕੱਢ ਲਿਆਇਆ,
\v 9 ਅਤੇ ਸਾਨੂੰ ਇਸ ਸਥਾਨ ਵਿੱਚ ਪਹੁੰਚਾਇਆ ਅਤੇ ਸਾਨੂੰ ਇਹ ਦੇਸ਼ ਦਿੱਤਾ ਹੈ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ।
\s5
\v 10 ਹੁਣ ਵੇਖ, ਮੈਂ ਉਸ ਧਰਤੀ ਦਾ ਪਹਿਲਾ ਫਲ ਲਿਆਇਆ ਹਾਂ ਜਿਹੜੀ ਹੇ ਯਹੋਵਾਹ, ਤੂੰ ਮੈਨੂੰ ਦਿੱਤੀ ਹੈ । " ਤਦ ਤੂੰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਰੱਖੀਂ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕੀਂ ।
\v 11 ਇਸ ਤਰ੍ਹਾਂ ਤੂੰ ਉਸ ਸਾਰੀ ਭਲਿਆਈ ਲਈ ਜਿਹੜੀ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਅਤੇ ਤੇਰੇ ਘਰਾਣੇ ਨੂੰ ਦਿੱਤੀ ਹੈ, ਲੇਵੀਆਂ ਅਤੇ ਆਪਣੇ ਵਿਚਕਾਰ ਰਹਿਣ ਵਾਲੇ ਪਰਦੇਸੀਆਂ ਸਮੇਤ ਅਨੰਦ ਕਰੀਂ ।
\p
\s5
\v 12 ਤੀਜੇ ਸਾਲ ਵਿੱਚ, ਜੋ ਦਸਵੰਧ ਦਾ ਸਾਲ ਹੈ, ਜਦ ਤੂੰ ਆਪਣੇ ਸਾਰੇ ਵਾਧੇ ਦਾ ਦਸਵੰਧ ਕੱਢ ਲਵੇਂ ਤਾਂ ਤੂੰ ਉਸ ਨੂੰ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੇਵੀਂ ਤਾਂ ਜੋ ਉਹ ਤੇਰੇ ਫਾਟਕਾਂ ਦੇ ਅੰਦਰ ਖਾ ਕੇ ਰੱਜ ਜਾਣ,
\v 13 ਫੇਰ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਖੀਂ, "ਮੈਂ ਤੇਰੇ ਦਿੱਤੇ ਹੋਏ ਸਾਰੇ ਹੁਕਮਾਂ ਅਨੁਸਾਰ ਆਪਣੇ ਘਰ ਤੋਂ ਪਵਿੱਤਰ ਚੀਜ਼ਾਂ ਲੈ ਕੇ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦਿੱਤੀਆਂ ਹਨ । ਮੈਂ ਤੇਰੇ ਕਿਸੇ ਵੀ ਹੁਕਮ ਦਾ ਉਲੰਘਣ ਨਹੀਂ ਕੀਤਾ, ਨਾ ਹੀ ਮੈਂ ਉਨ੍ਹਾਂ ਨੂੰ ਭੁੱਲਿਆ ਹਾਂ ।
\s5
\v 14 ਮੈਂ ਆਪਣੇ ਸੋਗ ਦੇ ਸਮੇਂ ਉਨ੍ਹਾਂ ਵਿੱਚੋਂ ਨਹੀਂ ਖਾਧਾ, ਜਦ ਮੈਂ ਅਸ਼ੁੱਧ ਸੀ ਤਦ ਉਨ੍ਹਾਂ ਵਿੱਚੋਂ ਕੁਝ ਨਹੀਂ ਕੱਢਿਆ, ਨਾ ਹੀ ਮੈਂ ਉਨ੍ਹਾਂ ਵਿੱਚੋਂ ਮੁਰਦਿਆਂ ਲਈ ਕੁਝ ਦਿੱਤਾ ! ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀ, ਮੈਂ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ ਹੈ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ ਸੀ ।
\v 15 ਤੂੰ ਸਵਰਗ ਵਿੱਚੋਂ ਜੋ ਤੇਰਾ ਪਵਿੱਤਰ ਨਿਵਾਸ ਹੈ, ਹੇਠਾਂ ਨਿਗਾਹ ਮਾਰ ਅਤੇ ਆਪਣੀ ਪਰਜਾ ਇਸਰਾਏਲ ਨੂੰ ਬਰਕਤ ਦੇ, ਅਤੇ ਇਸ ਜ਼ਮੀਨ ਨੂੰ ਵੀ ਜਿਹੜੀ ਤੂੰ ਸਾਨੂੰ ਦਿੱਤੀ ਹੈ, ਜਿਵੇਂ ਤੂੰ ਸਾਡੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ, ਇੱਕ ਅਜਿਹਾ ਦੇਸ਼ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ । "
\s ਪਰਮੇਸ਼ੁਰ ਦੀ ਨਿੱਜ-ਪਰਜਾ
\p
\s5
\v 16 ਅੱਜ ਦੇ ਦਿਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਹੁਕਮ ਦਿੰਦਾ ਹੈ ਕਿ ਇਨ੍ਹਾਂ ਬਿਧੀਆਂ ਅਤੇ ਕਨੂੰਨਾਂ ਦੀ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪੂਰਾ ਕਰ ਕੇ ਪਾਲਣਾ ਕਰੋ ।
\v 17 ਅੱਜ ਤੁਸੀਂ ਯਹੋਵਾਹ ਨੂੰ ਆਪਣਾ ਪਰਮੇਸ਼ੁਰ ਕਰ ਕੇ ਮੰਨਿਆ ਹੈ ਅਤੇ ਬਚਨ ਦਿੱਤਾ ਹੈ ਕਿ ਤੁਸੀਂ ਉਸ ਦੇ ਸਾਰੇ ਮਾਰਗਾਂ ਉੱਤੇ ਚੱਲੋਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ, ਹੁਕਮਾਂ ਅਤੇ ਕਨੂੰਨਾਂ ਦੀ ਪਾਲਨਾ ਕਰੋਗੇ ਅਤੇ ਉਸ ਦੀ ਅਵਾਜ਼ ਨੂੰ ਸੁਣੋਗੇ ।
\s5
\v 18 ਅਤੇ ਯਹੋਵਾਹ ਨੇ ਵੀ ਅੱਜ ਆਪਣੇ ਬਚਨ ਅਨੁਸਾਰ ਤੁਹਾਨੂੰ ਆਪਣੀ ਨਿੱਜ-ਪਰਜਾ ਕਰ ਕੇ ਮੰਨਿਆ ਹੈ ਕਿ ਤੁਸੀਂ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ,
\v 19 ਤਾਂ ਜੋ ਉਹ ਤੁਹਾਨੂੰ ਉਨ੍ਹਾਂ ਸਾਰੀਆਂ ਕੌਮਾਂ ਨਾਲੋਂ, ਜਿਨ੍ਹਾਂ ਨੂੰ ਉਸ ਨੇ ਬਣਾਇਆ ਹੈ, ਵੱਧ ਉਸਤਤ, ਨਾਮ ਅਤੇ ਸਨਮਾਨ ਵਿੱਚ ਉੱਚਾ ਕਰੇ ਅਤੇ ਜਿਵੇਂ ਉਸ ਨੇ ਬਚਨ ਦਿੱਤਾ ਸੀ, ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਵਿੱਤਰ ਪਰਜਾ ਹੋਵੋ ।
\s5
\c 27
\s ਬਿਵਸਥਾ ਨੂੰ ਪੱਥਰਾਂ ਉੱਤੇ ਲਿਖਣ ਦਾ ਹੁਕਮ
\p
\v 1 ਮੂਸਾ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਪਰਜਾ ਨੂੰ ਹੁਕਮ ਦੇ ਕੇ ਆਖਿਆ, "ਇਨ੍ਹਾਂ ਸਾਰੇ ਹੁਕਮਾਂ ਦੀ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਪਾਲਣਾ ਕਰੋ ।
\v 2 ਜਦ ਤੁਸੀਂ ਯਰਦਨ ਤੋਂ ਪਾਰ ਉਸ ਦੇਸ਼ ਵਿੱਚ ਪਹੁੰਚੋਗੇ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਤਦ ਤੁਸੀਂ ਆਪਣੇ ਲਈ ਵੱਡੇ-ਵੱਡੇ ਪੱਥਰ ਖੜ੍ਹੇ ਕਰਿਓ ਅਤੇ ਉਨ੍ਹਾਂ ਉੱਤੇ ਲਿਪਾਈ ਕਰਿਓ ।
\v 3 ਜਦ ਤੁਸੀਂ ਪਾਰ ਲੰਘ ਜਾਓ ਤਾਂ ਤੁਸੀਂ ਉਹਨਾਂ ਉੱਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਲਿਖਿਓ ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਪਹੁੰਚੋ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਜਿਵੇਂ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ ।
\s5
\v 4 ਫੇਰ ਜਦ ਤੁਸੀਂ ਯਰਦਨ ਤੋਂ ਪਾਰ ਲੰਘੋ ਤਾਂ ਤੁਸੀਂ ਇਹਨਾਂ ਪੱਥਰਾਂ ਨੂੰ ਜਿਨ੍ਹਾਂ ਦੇ ਵਿਖੇ ਮੈਂ ਤੁਹਾਨੂੰ ਅੱਜ ਹੁਕਮ ਦਿੱਤਾ ਹੈ, ਏਬਾਲ ਪਹਾੜ ਉੱਤੇ ਖੜ੍ਹਾ ਕਰ ਕੇ ਉਹਨਾਂ ਉੱਤੇ ਲਿਪਾਈ ਕਰ ਦਿਓ ।
\v 5 ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਜਗਵੇਦੀ ਬਣਾਇਓ ਅਰਥਾਤ ਪੱਥਰਾਂ ਦੀ ਇੱਕ ਜਗਵੇਦੀ । ਤੁਸੀਂ ਉਹਨਾਂ ਉੱਤੇ ਲੋਹੇ ਦਾ ਕੋਈ ਸੰਦ ਨਾ ਚਲਾਇਓ ।
\s5
\v 6 ਤੁਸੀਂ ਅਣਘੜਤ ਪੱਥਰਾਂ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਬਣਾਇਓ ਅਤੇ ਤੁਸੀਂ ਉਸ ਉੱਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਹੋਮ ਦੀਆਂ ਭੇਟਾਂ ਚੜ੍ਹਾਇਓ,
\v 7 ਤੁਸੀਂ ਉੱਥੇ ਸੁਖ-ਸਾਂਦ ਦੀਆਂ ਬਲੀਆਂ ਚੜ੍ਹਾਇਓ ਅਤੇ ਉੱਥੇ ਹੀ ਭੋਜਨ ਖਾਇਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ ।
\v 8 ਤੁਸੀਂ ਉਹਨਾਂ ਪੱਥਰਾਂ ਉੱਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਸਾਫ਼-ਸਾਫ਼ ਲਿਖਿਓ ।
\p
\s5
\v 9 ਤਦ ਮੂਸਾ ਅਤੇ ਲੇਵੀ ਜਾਜਕਾਂ ਨੇ ਸਾਰੇ ਇਸਰਾਏਲ ਨੂੰ ਆਖਿਆ, "ਹੇ ਇਸਰਾਏਲ, ਚੁੱਪ ਰਹਿ ਕੇ ਸੁਣੋ ! ਅੱਜ ਦੇ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ,
\v 10 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ ਅਤੇ ਉਸ ਦੇ ਹੁਕਮਾਂ ਅਤੇ ਬਿਧੀਆਂ ਨੂੰ ਜਿਹੜੀਆਂ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਪੂਰਾ ਕਰੋ । "
\s ਸਰਾਪ ਬਚਨ
\p
\s5
\v 11 ਮੂਸਾ ਨੇ ਉਸੇ ਦਿਨ ਪਰਜਾ ਨੂੰ ਇਹ ਹੁਕਮ ਦਿੱਤਾ,
\v 12 "ਜਦ ਤੁਸੀਂ ਯਰਦਨ ਪਾਰ ਲੰਘ ਜਾਓਗੇ ਤਦ ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਯੂਸੁਫ਼ ਅਤੇ ਬਿਨਯਾਮੀਨ, ਇਹ ਗਰਿੱਜ਼ੀਮ ਪਹਾੜ ਉੱਤੇ ਖੜ੍ਹੇ ਹੋ ਕੇ ਪਰਜਾ ਨੂੰ ਅਸੀਸ ਦੇਣ,
\s5
\v 13 ਅਤੇ ਰਊਬੇਨ, ਗਾਦ, ਆਸ਼ੇਰ ਜ਼ਬੂਲੁਨ, ਦਾਨ ਅਤੇ ਨਫ਼ਤਾਲੀ ਇਹ ਏਬਾਲ ਪਹਾੜ ਉੱਤੇ ਸਰਾਪ ਲਈ ਖੜ੍ਹੇ ਹੋਣ ।
\v 14 ਤਦ ਲੇਵੀ ਉੱਤਰ ਦੇ ਕੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਉੱਚੀ ਅਵਾਜ਼ ਨਾਲ ਆਖਣ,
\s5
\v 15 'ਸਰਾਪੀ ਹੋਵੇ ਉਹ ਮਨੁੱਖ ਜਿਹੜਾ ਘੜ੍ਹੀ ਹੋਈ ਜਾਂ ਢਾਲੀ ਹੋਈ ਮੂਰਤ ਬਣਾਵੇ, ਜਿਹੜੀ ਕਾਰੀਗਰ ਦੇ ਹੱਥ ਦਾ ਕੰਮ ਹੋਵੇ ਅਤੇ ਉਹਨਾਂ ਨੂੰ ਕਿਸੇ ਗੁਪਤ ਸਥਾਨ ਵਿੱਚ ਖੜ੍ਹਾ ਕਰੇ ਕਿਉਂ ਜੋ ਇਸ ਤੋਂ ਯਹੋਵਾਹ ਘਿਰਣਾ ਕਰਦਾ ਹੈ । ' ਤਦ ਸਾਰੀ ਪਰਜਾ ਉੱਤਰ ਦੇ ਕੇ ਆਖੇ, ਆਮੀਨ ।
\p
\s5
\v 16 'ਸਰਾਪੀ ਹੋਵੇ ਉਹ ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਦਾ ਨਿਰਾਦਰ ਕਰੇ । ' ਤਦ ਸਾਰੀ ਪਰਜਾ ਆਖੇ, ਆਮੀਨ ।
\p
\v 17 'ਸਰਾਪੀ ਹੋਵੇ ਉਹ ਜਿਹੜਾ ਆਪਣੇ ਗੁਆਂਢੀ ਦੀਆਂ ਹੱਦਾਂ ਨੂੰ ਸਰਕਾਵੇ । ' ਤਦ ਸਾਰੀ ਪਰਜਾ ਆਖੇ, ਆਮੀਨ ।
\p
\s5
\v 18 'ਸਰਾਪੀ ਹੋਵੇ ਉਹ ਜਿਹੜਾ ਅੰਨ੍ਹੇ ਨੂੰ ਰਾਹ ਤੋਂ ਭਟਕਾ ਦੇਵੇ । ' ਤਦ ਸਾਰੀ ਪਰਜਾ ਆਖੇ, ਆਮੀਨ ।
\p
\v 19 'ਸਰਾਪੀ ਹੋਵੇ ਉਹ ਜਿਹੜਾ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਿਆਂ ਵਿਗਾੜੇ । ' ਤਦ ਸਾਰੀ ਪਰਜਾ ਆਖੇ, ਆਮੀਨ ।
\p
\s5
\v 20 'ਸਰਾਪੀ ਹੋਵੇ ਉਹ ਜਿਹੜਾ ਆਪਣੇ ਪਿਤਾ ਦੀ ਪਤਨੀ ਨਾਲ ਕੁਕਰਮ ਕਰੇ ਕਿਉਂ ਜੋ ਉਸ ਨੇ ਆਪਣੇ ਪਿਤਾ ਦਾ ਨੰਗੇਜ ਖੋਲ੍ਹਿਆ ਹੈ । ' ਤਦ ਸਾਰੀ ਪਰਜਾ ਆਖੇ, ਆਮੀਨ ।
\p
\v 21 'ਸਰਾਪੀ ਹੋਵੇ ਉਹ ਜਿਹੜਾ ਕਿਸੇ ਪਸ਼ੂ ਨਾਲ ਕੁਕਰਮ ਕਰੇ । ' ਤਦ ਸਾਰੀ ਪਰਜਾ ਆਖੇ, ਆਮੀਨ ।
\p
\s5
\v 22 'ਸਰਾਪੀ ਹੋਵੇ ਉਹ ਜਿਹੜਾ ਆਪਣੀ ਭੈਣ ਨਾਲ ਕੁਕਰਮ ਕਰੇ, ਭਾਵੇਂ ਉਹ ਉਸ ਦੇ ਪਿਤਾ ਦੀ ਧੀ ਹੋਵੇ ਭਾਵੇਂ ਉਸ ਦੀ ਮਾਂ ਦੀ ਧੀ ਹੋਵੇ । ' ਤਦ ਸਾਰੀ ਪਰਜਾ ਆਖੇ, ਆਮੀਨ ।
\p
\v 23 'ਸਰਾਪੀ ਹੋਵੇ ਉਹ ਜਿਹੜਾ ਆਪਣੀ ਸੱਸ ਨਾਲ ਕੁਕਰਮ ਕਰੇ । ' ਤਦ ਸਾਰੀ ਪਰਜਾ ਆਖੇ, ਆਮੀਨ ।
\p
\s5
\v 24 'ਸਰਾਪੀ ਹੋਵੇ ਉਹ ਜਿਹੜਾ ਆਪਣੇ ਗੁਆਂਢੀ ਨੂੰ ਲੁੱਕ ਕੇ ਮਾਰੇ । ' ਤਦ ਸਾਰੀ ਪਰਜਾ ਆਖੇ, ਆਮੀਨ ।
\p
\v 25 'ਸਰਾਪੀ ਹੋਵੇ ਉਹ ਜਿਹੜਾ ਰਿਸ਼ਵਤ ਲੈ ਕੇ ਨਿਰਦੋਸ਼ ਵਿਅਕਤੀ ਦਾ ਖੂਨ ਕਰੇ । ' ਤਦ ਸਾਰੀ ਪਰਜਾ ਆਖੇ, ਆਮੀਨ ।
\p
\s5
\v 26 'ਸਰਾਪੀ ਹੋਵੇ ਉਹ ਜਿਹੜਾ ਇਸ ਬਿਵਸਥਾ ਦੀਆਂ ਗੱਲਾਂ ਨੂੰ ਮੰਨ ਕੇ ਪੂਰਾ ਨਾ ਕਰੇ । ' ਤਦ ਸਾਰੀ ਪਰਜਾ ਆਖੇ, ਆਮੀਨ ।
\s5
\c 28
\s ਆਗਿਆ ਪਾਲਣ ਦੀਆਂ ਅਸੀਸਾਂ
\r (ਲੇਵੀਆਂ 26:3-13; ਬਿਵਸਥਾ ਸਾਰ 7:12-24)
\p
\v 1 ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਮਨ ਲਾ ਕੇ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਉੱਚਾ ਕਰੇਗਾ ।
\v 2 ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋ, ਤਾਂ ਇਹ ਸਾਰੀਆਂ ਅਸੀਸਾਂ ਤੁਹਾਡੇ ਉੱਤੇ ਆਉਣਗੀਆਂ, ਸਗੋਂ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਮਿਲਣਗੀਆਂ ।
\s5
\v 3 ਮੁਬਾਰਕ ਹੋਵੋਗੇ ਤੁਸੀਂ ਸ਼ਹਿਰ ਵਿੱਚ ਅਤੇ ਮੁਬਾਰਕ ਹੋਵੋਗੇ ਤੁਸੀਂ ਖੇਤ ਵਿੱਚ,
\v 4 ਮੁਬਾਰਕ ਹੋਵੇਗਾ ਤੁਹਾਡੇ ਸਰੀਰ ਦਾ ਫਲ, ਤੁਹਾਡੀ ਜ਼ਮੀਨ ਦਾ ਫਲ, ਤੁਹਾਡੇ ਪਸ਼ੂਆਂ ਦੇ ਫਲ, ਤੁਹਾਡੇ ਚੌਣੇ ਦਾ ਵਾਧਾ ਅਤੇ ਤੁਹਾਡੇ ਇੱਜੜ ਦੇ ਬੱਚੇ ।
\s5
\v 5 ਮੁਬਾਰਕ ਹੋਵੇਗੀ ਤੁਹਾਡੀ ਟੋਕਰੀ ਅਤੇ ਤੁਹਾਡੀ ਪਰਾਤ,
\v 6 ਮੁਬਾਰਕ ਹੋਵੋਗੇ ਤੁਸੀਂ ਅੰਦਰ ਆਉਂਦੇ ਹੋਏ ਅਤੇ ਮੁਬਾਰਕ ਹੋਵੋਗੇ ਤੁਸੀਂ ਬਾਹਰ ਜਾਂਦੇ ਹੋਏ,
\s5
\v 7 ਯਹੋਵਾਹ ਤੁਹਾਡੇ ਵੈਰੀਆਂ ਨੂੰ ਜਿਹੜੇ ਤੁਹਾਡੇ ਵਿਰੁੱਧ ਉੱਠਦੇ ਹਨ, ਤੁਹਾਡੇ ਅੱਗਿਓਂ ਮਰਵਾ ਸੁੱਟੇਗਾ । ਉਹ ਇੱਕ ਰਾਹ ਤੋਂ ਆਉਣਗੇ ਪਰ ਸੱਤ ਰਾਹਾਂ ਤੋਂ ਤੁਹਾਡੇ ਅੱਗਿਓਂ ਭੱਜਣਗੇ ।
\v 8 ਯਹੋਵਾਹ ਤੁਹਾਡੇ ਭੰਡਾਰਾਂ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਅਸੀਸ ਦੀ ਆਗਿਆ ਦੇਵੇਗਾ ਅਤੇ ਜਿਹੜਾ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਉਸ ਵਿੱਚ ਉਹ ਤੁਹਾਨੂੰ ਅਸੀਸ ਦੇਵੇਗਾ ।
\s5
\v 9 ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਸ ਦੇ ਮਾਰਗਾਂ ਉੱਤੇ ਚੱਲੋ, ਤਾਂ ਜਿਵੇਂ ਉਸ ਨੇ ਤੁਹਾਡੇ ਨਾਲ ਸਹੁੰ ਖਾਧੀ ਹੈ, ਯਹੋਵਾਹ ਤੁਹਾਨੂੰ ਆਪਣੇ ਲਈ ਇੱਕ ਪਵਿੱਤਰ ਪਰਜਾ ਕਰਕੇ ਕਾਇਮ ਕਰੇਗਾ ।
\v 10 ਅਤੇ ਧਰਤੀ ਦੇ ਸਾਰੇ ਲੋਕ ਵੇਖਣਗੇ ਕਿ ਤੁਸੀਂ ਯਹੋਵਾਹ ਦੇ ਨਾਮ ਤੋਂ ਪੁਕਾਰੇ ਜਾਂਦੇ ਹੋ, ਤਾਂ ਉਹ ਤੁਹਾਡੇ ਤੋਂ ਡਰਨਗੇ ।
\s5
\v 11 ਅਤੇ ਜਿਸ ਦੇਸ਼ ਨੂੰ ਤੁਹਾਨੂੰ ਦੇਣ ਦੀ ਸਹੁੰ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ, ਉਸ ਵਿੱਚ ਯਹੋਵਾਹ ਤੁਹਾਡੇ ਪਦਾਰਥਾਂ ਨੂੰ ਅਰਥਾਤ ਤੁਹਾਡੇ ਸਰੀਰਾਂ ਦੇ ਫਲ, ਤੁਹਾਡੇ ਚੌਣੇ ਦੇ ਫਲ, ਅਤੇ ਤੁਹਾਡੀ ਜ਼ਮੀਨ ਦੇ ਫਲ ਨੂੰ ਵਧਾਵੇਗਾ ।
\v 12 ਯਹੋਵਾਹ ਤੁਹਾਡੇ ਲਈ ਆਪਣਾ ਚੰਗਾ ਅਕਾਸ਼ ਰੂਪੀ ਭੰਡਾਰ ਖੋਲ੍ਹੇਗਾ ਕਿ ਵੇਲੇ ਸਿਰ ਤੁਹਾਡੀ ਧਰਤੀ ਉੱਤੇ ਮੀਂਹ ਵਰ੍ਹਾਵੇ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦੇਵੇ । ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਆਪ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ ।
\s5
\v 13 ਯਹੋਵਾਹ ਤੁਹਾਨੂੰ ਪੂਛ ਨਹੀਂ, ਸਗੋਂ ਸਿਰ ਠਹਿਰਾਵੇਗਾ ਅਤੇ ਤੁਸੀਂ ਹੇਠਾਂ ਨਹੀਂ ਸਗੋਂ ਉੱਤੇ ਹੀ ਰਹੋਗੇ, ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨੋ, ਜਿਨ੍ਹਾਂ ਦੀ ਪਾਲਨਾ ਕਰਨ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ ।
\v 14 ਅਤੇ ਤੁਸੀਂ ਇਨ੍ਹਾਂ ਗੱਲਾਂ ਤੋਂ ਜਿਨ੍ਹਾਂ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ, ਸੱਜੇ ਜਾਂ ਖੱਬੇ ਨਾ ਮੁੜੋ ਕਿ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਜਾ ਕੇ ਉਹਨਾਂ ਦੀ ਪੂਜਾ ਕਰੋ ।
\s ਅਣ-ਆਗਿਆਕਾਰੀ ਦੇ ਸਰਾਪ
\r (ਲੇਵੀਆਂ 26:14-46)
\p
\s5
\v 15 ਪਰ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਣਾ ਨਾ ਕਰੋ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਅਤੇ ਤੁਹਾਨੂੰ ਆ ਫੜ੍ਹਨਗੇ,
\s5
\v 16 ਸਰਾਪੀ ਹੋਵੋਗੇ ਤੁਸੀਂ ਸ਼ਹਿਰ ਵਿੱਚ ਅਤੇ ਸਰਾਪੀ ਹੋਵੋਗੇ ਤੁਸੀਂ ਖੇਤ ਵਿੱਚ,
\v 17 ਸਰਾਪੀ ਹੋਵੇਗੀ ਤੁਹਾਡੀ ਟੋਕਰੀ ਅਤੇ ਤੁਹਾਡੀ ਪਰਾਤ,
\s5
\v 18 ਸਰਾਪੀ ਹੋਵੇਗਾ ਤੁਹਾਡੇ ਸਰੀਰ ਦਾ ਫਲ, ਤੁਹਾਡੀ ਜ਼ਮੀਨ ਦਾ ਫਲ, ਤੁਹਾਡੇ ਚੌਣੇ ਦਾ ਵਾਧਾ ਅਤੇ ਤੁਹਾਡੇ ਇੱਜੜ ਦੇ ਬੱਚੇ,
\v 19 ਸਰਾਪੀ ਹੋਵੋਗੇ ਤੁਸੀਂ ਅੰਦਰ ਆਉਂਦੇ ਹੋਏ ਅਤੇ ਸਰਾਪੀ ਹੋਵੋਗੇ ਤੁਸੀਂ ਬਾਹਰ ਜਾਂਦੇ ਹੋਏ,
\s5
\v 20 ਯਹੋਵਾਹ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ, ਜਿਨ੍ਹਾਂ ਨਾਲ ਤੁਸੀਂ ਮੈਨੂੰ ਤਿਆਗ ਦਿੱਤਾ, ਤੁਹਾਡੇ ਉੱਤੇ ਸਰਾਪ, ਘਬਰਾਹਟ ਅਤੇ ਤਾੜਨਾ ਪਾਵੇਗਾ, ਜਦ ਤੱਕ ਤੁਸੀਂ ਬਰਬਾਦ ਹੋ ਕੇ ਛੇਤੀ ਨਾਲ ਨਾਸ਼ ਨਾ ਹੋ ਜਾਓ ।
\v 21 ਯਹੋਵਾਹ ਤੁਹਾਡੇ ਉੱਤੇ ਬਵਾ ਪਾਵੇਗਾ, ਜਦ ਤੱਕ ਉਹ ਤੁਹਾਨੂੰ ਉਸ ਦੇਸ਼ ਵਿੱਚੋਂ ਮਿਟਾ ਨਾ ਦੇਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ ।
\s5
\v 22 ਯਹੋਵਾਹ ਤੁਹਾਨੂੰ ਤਪਦਿੱਕ, ਤਾਪ, ਸੋਜ, ਤਿੱਖੀ ਤਪਸ਼, ਤਲਵਾਰ, ਸੋਕੇ ਅਤੇ ਉੱਲੀ ਨਾਲ ਮਾਰੇਗਾ । ਉਹ ਤਦ ਤੱਕ ਤੁਹਾਡੇ ਪਿੱਛੇ ਲੱਗੀਆਂ ਰਹਿਣਗੀਆਂ, ਜਦ ਤੱਕ ਤੁਸੀਂ ਨਾਸ਼ ਨਾ ਹੋ ਜਾਓ ।
\s5
\v 23 ਅਤੇ ਤੁਹਾਡੇ ਸਿਰ ਦੇ ਉੱਤੇ ਅਕਾਸ਼ ਪਿੱਤਲ ਵਰਗਾ ਹੋ ਜਾਵੇਗਾ ਅਤੇ ਤੇਰੇ ਪੈਰਾਂ ਹੇਠ ਧਰਤੀ ਲੋਹੇ ਵਰਗੀ ਹੋ ਜਾਵੇਗੀ ।
\v 24 ਯਹੋਵਾਹ ਤੁਹਾਡੀ ਧਰਤੀ ਦੇ ਮੀਂਹ ਨੂੰ ਘੱਟਾ ਅਤੇ ਧੂੜ ਬਣਾ ਦੇਵੇਗਾ । ਉਹ ਇਸ ਨੂੰ ਅਕਾਸ਼ ਤੋਂ ਤਦ ਤੱਕ ਤੁਹਾਡੇ ਉੱਤੇ ਪਾਵੇਗਾ, ਜਦ ਤੱਕ ਤੁਸੀਂ ਮਿਟ ਨਾ ਜਾਓ ।
\s5
\v 25 ਯਹੋਵਾਹ ਤੁਹਾਨੂੰ ਤੁਹਾਡੇ ਵੈਰੀਆਂ ਦੇ ਅੱਗੇ ਮਰਵਾ ਸੁੱਟੇਗਾ । ਤੁਸੀਂ ਇੱਕ ਰਾਹ ਤੋਂ ਉਨ੍ਹਾਂ ਦੇ ਵਿਰੁੱਧ ਜਾਉਗੇ, ਪਰ ਸੱਤ ਰਾਹਾਂ ਤੋਂ ਹੋ ਕੇ ਉਨ੍ਹਾਂ ਦੇ ਸਾਹਮਣਿਓਂ ਭੱਜੋਗੇ ਅਤੇ ਤੁਸੀਂ ਧਰਤੀ ਦੇ ਸਾਰੇ ਰਾਜਾਂ ਲਈ ਇੱਕ ਡਰਾਉਣਾ ਨਮੂਨਾ ਹੋਵੋਗੇ ।
\v 26 ਤੁਹਾਡੀਆਂ ਲਾਸ਼ਾਂ ਅਕਾਸ਼ ਦੇ ਸਾਰੇ ਪੰਛੀਆਂ ਅਤੇ ਧਰਤੀ ਦੇ ਸਾਰੇ ਜਾਨਵਰਾਂ ਦਾ ਭੋਜਨ ਹੋਣਗੀਆਂ ਅਤੇ ਉਨ੍ਹਾਂ ਨੂੰ ਕੋਈ ਹਟਾਉਣ ਵਾਲਾ ਵੀ ਨਾ ਹੋਵੇਗਾ ।
\s5
\v 27 ਯਹੋਵਾਹ ਤੁਹਾਨੂੰ ਮਿਸਰੀ ਫੋੜਿਆਂ, ਬਵਾਸੀਰ, ਦੱਦਰੀ ਅਤੇ ਖਾਰਸ਼ ਨਾਲ ਅਜਿਹਾ ਮਾਰੇਗਾ, ਜਿਨ੍ਹਾਂ ਤੋਂ ਤੁਸੀਂ ਚੰਗੇ ਨਹੀਂ ਹੋ ਸਕੋਗੇ ।
\v 28 ਯਹੋਵਾਹ ਤੁਹਾਨੂੰ ਪਾਗਲਪਣ, ਅੰਨ੍ਹਪੁਣੇ ਅਤੇ ਮਨ ਦੀ ਘਬਰਾਹਟ ਨਾਲ ਮਾਰੇਗਾ,
\v 29 ਜਿਵੇਂ ਅੰਨ੍ਹਾ ਹਨੇਰੇ ਵਿੱਚ ਟੋਹੰਦਾ ਫਿਰਦਾ ਹੈ, ਉਸੇ ਤਰ੍ਹਾਂ ਤੁਸੀਂ ਦੁਪਹਿਰ ਨੂੰ ਟੋਹੰਦੇ ਫਿਰੋਗੇ । ਤੁਸੀਂ ਆਪਣੇ ਰਾਹਾਂ ਵਿੱਚ ਸਫ਼ਲ ਨਹੀਂ ਹੋਵੋਗੇ । ਤੁਸੀਂ ਸਦਾ ਲਈ ਦੱਬੇ ਰਹੋਗੇ ਅਤੇ ਲੁੱਟੇ ਜਾਓਗੇ, ਪਰ ਤੁਹਾਨੂੰ ਕੋਈ ਬਚਾਉਣ ਵਾਲਾ ਨਹੀਂ ਹੋਵੇਗਾ
\s5
\v 30 ਤੁਸੀਂ ਕਿਸੇ ਇਸਤਰੀ ਨਾਲ ਮੰਗਣੀ ਕਰੋਗੇ ਪਰ ਦੂਜਾ ਪੁਰਖ ਉਸ ਦੇ ਨਾਲ ਲੇਟੇਗਾ । ਘਰ ਤੁਸੀਂ ਬਣਾਓਗੇ, ਪਰ ਉਸ ਵਿੱਚ ਵੱਸੋਗੇ ਨਹੀਂ, ਅੰਗੂਰੀ ਬਾਗ ਤੁਸੀਂ ਲਾਓਗੇ, ਪਰ ਤੁਸੀਂ ਉਸ ਦਾ ਫਲ ਨਾ ਖਾਓਗੇ ।
\v 31 ਤੁਹਾਡਾ ਬਲਦ ਤੁਹਾਡੀਆਂ ਅੱਖਾਂ ਦੇ ਸਾਹਮਣੇ ਮਾਰਿਆ ਜਾਵੇਗਾ ਪਰ ਤੁਸੀਂ ਉਸ ਦਾ ਮਾਸ ਨਹੀਂ ਖਾਓਗੇ, ਤੁਹਾਡਾ ਗਧਾ ਤੁਹਾਡੇ ਸਾਹਮਣੇ ਲੁੱਟ ਵਿੱਚ ਚਲਾ ਜਾਵੇਗਾ ਅਤੇ ਫੇਰ ਮੁੜ ਤੁਹਾਨੂੰ ਨਹੀਂ ਲੱਭੇਗਾ । ਤੁਹਾਡਾ ਇੱਜੜ ਤੁਹਾਡੇ ਵੈਰੀਆਂ ਨੂੰ ਦਿੱਤਾ ਜਾਵੇਗਾ, ਪਰ ਤੁਹਾਡਾ ਕੋਈ ਬਚਾਉਣ ਵਾਲਾ ਨਾ ਹੋਵੇਗਾ ।
\s5
\v 32 ਤੁਹਾਡੇ ਪੁੱਤਰ ਅਤੇ ਧੀਆਂ ਦੂਜੇ ਲੋਕਾਂ ਨੂੰ ਦਿੱਤੇ ਜਾਣਗੇ ਅਤੇ ਤੁਹਾਡੀਆਂ ਅੱਖਾਂ ਸਾਰਾ ਦਿਨ ਉਨ੍ਹਾਂ ਨੂੰ ਵੇਖਣ ਲਈ ਲੋਚਦੇ-ਲੋਚਦੇ ਤਰਸ ਜਾਣਗੀਆਂ, ਪਰ ਤੁਹਾਡੇ ਹੱਥਾਂ ਵਿੱਚ ਕੋਈ ਜ਼ੋਰ ਨਹੀਂ ਹੋਵੇਗਾ ।
\s5
\v 33 ਤੁਹਾਡੀ ਜ਼ਮੀਨ ਦਾ ਫਲ ਅਤੇ ਤੁਹਾਡੀ ਸਾਰੀ ਕਮਾਈ ਉਹ ਲੋਕ ਖਾਣਗੇ, ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ । ਤੁਸੀਂ ਸਦਾ ਲਈ ਦੱਬੇ ਰਹੋਗੇ ਅਤੇ ਕੁਚਲੇ ਜਾਓਗੇ ।
\v 34 ਤੁਸੀਂ ਆਪਣੀਆਂ ਅੱਖਾਂ ਨਾਲ ਵੇਖ-ਵੇਖ ਕੇ ਕਮਲੇ ਹੋ ਜਾਓਗੇ ।
\v 35 ਯਹੋਵਾਹ ਤੁਹਾਨੂੰ ਗੋਡਿਆਂ ਅਤੇ ਲੱਤਾਂ ਵਿੱਚ, ਸਗੋਂ ਪੈਰ ਦੇ ਤਲੇ ਤੋਂ ਸਿਰ ਦੀ ਚੋਟੀ ਤੱਕ ਬਹੁਤ ਬੁਰੇ ਫੋੜਿਆਂ ਨਾਲ ਮਾਰੇਗਾ, ਜਿਨ੍ਹਾਂ ਤੋਂ ਤੁਸੀਂ ਚੰਗੇ ਨਾ ਹੋ ਸਕੋਗੇ ।
\s5
\v 36 ਯਹੋਵਾਹ ਤੁਹਾਨੂੰ ਅਤੇ ਤੁਹਾਡੇ ਰਾਜੇ ਨੂੰ ਜਿਸ ਨੂੰ ਤੁਸੀਂ ਆਪਣੇ ਉੱਤੇ ਠਹਿਰਾਓਗੇ, ਇੱਕ ਕੌਮ ਵਿੱਚ ਪਹੁੰਚਾਵੇਗਾ ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ ।
\v 37 ਅਤੇ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿੱਥੇ-ਜਿੱਥੇ ਯਹੋਵਾਹ ਤੁਹਾਨੂੰ ਧੱਕ ਦੇਵੇਗਾ, ਇੱਕ ਭਿਆਨਕ ਨਮੂਨਾ, ਕਹਾਉਤ ਅਤੇ ਮਖੌਲ ਦਾ ਕਾਰਨ ਬਣ ਜਾਓਗੇ ।
\s5
\v 38 ਤੁਸੀਂ ਖੇਤ ਵਿੱਚ ਬੀਜ ਤਾਂ ਬਹੁਤ ਲੈ ਕੇ ਜਾਓਗੇ ਪਰ ਉਪਜ ਥੋੜ੍ਹੀ ਹੀ ਇਕੱਠੀ ਕਰੋਗੇ, ਕਿਉਂ ਜੋ ਟਿੱਡੀਆਂ ਉਸ ਨੂੰ ਖਾ ਜਾਣਗੀਆਂ ।
\v 39 ਤੁਸੀਂ ਅੰਗੂਰੀ ਬਾਗ ਲਾ ਕੇ ਉਸ ਵਿੱਚ ਕੰਮ ਤਾਂ ਕਰੋਗੇ, ਪਰ ਨਾ ਤਾਂ ਤੁਸੀਂ ਉਸ ਦੀ ਮਧ ਪੀਓਗੇ ਅਤੇ ਨਾ ਹੀ ਗੁੱਛੇ ਇਕੱਠੇ ਕਰੋਗੇ, ਕਿਉਂ ਜੋ ਕੀੜਾ ਉਨ੍ਹਾਂ ਨੂੰ ਖਾ ਜਾਵੇਗਾ ।
\s5
\v 40 ਤੁਹਾਡੀਆਂ ਸਾਰੀਆਂ ਹੱਦਾਂ ਵਿੱਚ ਜ਼ੈਤੂਨ ਦੇ ਰੁੱਖ ਤਾਂ ਹੋਣਗੇ, ਪਰ ਉਨ੍ਹਾਂ ਦਾ ਤੇਲ ਤੁਸੀਂ ਆਪਣੇ ਸਰੀਰ ਤੇ ਨਾ ਮਲ ਸਕੋਗੇ, ਕਿਉਂ ਜੋ ਉਨ੍ਹਾਂ ਦਾ ਫਲ ਝੜ ਜਾਵੇਗਾ ।
\v 41 ਤੁਹਾਡੇ ਪੁੱਤਰ ਅਤੇ ਧੀਆਂ ਪੈਦਾ ਹੋਣਗੇ ਪਰ ਉਹ ਤੁਹਾਡੇ ਨਾ ਹੋਣਗੇ, ਕਿਉਂ ਜੋ ਉਹ ਗੁਲਾਮੀ ਵਿੱਚ ਚਲੇ ਜਾਣਗੇ ।
\s5
\v 42 ਤੁਹਾਡੇ ਸਾਰੇ ਰੁੱਖਾਂ ਅਤੇ ਤੁਹਾਡੀ ਜ਼ਮੀਨ ਦੇ ਸਾਰੇ ਫਲਾਂ ਨੂੰ ਟਿੱਡੀਆਂ ਖਾ ਜਾਣਗੀਆਂ ।
\v 43 ਉਹ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਹੈ, ਤੁਹਾਡੇ ਨਾਲੋਂ ਉੱਚਾ ਹੀ ਉੱਚਾ ਹੁੰਦਾ ਜਾਵੇਗਾ, ਪਰ ਤੁਸੀਂ ਨੀਵੇਂ ਹੀ ਨੀਵੇਂ ਹੁੰਦੇ ਜਾਓਗੇ ।
\v 44 ਉਹ ਤੁਹਾਨੂੰ ਕਰਜ਼ ਦੇਵੇਗਾ ਪਰ ਤੁਸੀਂ ਉਹ ਨੂੰ ਕਰਜ਼ ਨਾ ਦੇਓਗੇ । ਉਹ ਸਿਰ ਹੋਵੇਗਾ ਅਤੇ ਤੁਸੀਂ ਪੂਛ ਹੋਵੋਗੇ ।
\s5
\v 45 ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਸਗੋਂ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਆ ਫੜ੍ਹਨਗੇ ਜਦ ਤੱਕ ਕਿ ਤੁਸੀਂ ਨਾਸ਼ ਨਾ ਜਾਓ, ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਅਤੇ ਨਾ ਉਸ ਦੇ ਦਿੱਤੇ ਹੋਏ ਹੁਕਮਾਂ ਅਤੇ ਬਿਧੀਆਂ ਦੀ ਪਾਲਨਾ ਕੀਤੀ ।
\v 46 ਅਤੇ ਉਹ ਤੁਹਾਡੇ ਉੱਤੇ ਨਾਲੇ ਤੁਹਾਡੇ ਵੰਸ਼ ਉੱਤੇ ਸਦਾ ਤੱਕ ਨਿਸ਼ਾਨ ਅਤੇ ਅਚਰਜ ਲਈ ਹੋਣਗੇ ।
\s5
\v 47 ਕਿਉਂ ਜੋ ਤੁਸੀਂ ਸਾਰੀਆਂ ਚੀਜ਼ਾਂ ਦੀ ਬਹੁਤਾਇਤ ਹੁੰਦਿਆਂ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਅਨੰਦਤਾਈ ਅਤੇ ਮਨ ਦੀ ਖੁਸ਼ੀ ਨਾਲ ਨਹੀਂ ਕੀਤੀ,
\v 48 ਇਸ ਲਈ ਤੁਸੀਂ ਭੁੱਖ, ਪਿਆਸ, ਨੰਗੇਪਣ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਆਪਣੇ ਵੈਰੀਆਂ ਦੀ ਟਹਿਲ ਸੇਵਾ ਕਰੋਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਵਿਰੁੱਧ ਭੇਜੇਗਾ ਅਤੇ ਉਹ ਲੋਹੇ ਦਾ ਜੂਲਾ ਤੁਹਾਡੀ ਧੌਣ ਉੱਤੇ ਰੱਖੇਗਾ, ਜਦ ਤੱਕ ਤੁਹਾਡਾ ਨਾਸ਼ ਨਾ ਕਰ ਦੇਵੇ ।
\s5
\v 49 ਯਹੋਵਾਹ ਤੁਹਾਡੇ ਵਿਰੁੱਧ ਦੂਰੋਂ ਅਰਥਾਤ ਧਰਤੀ ਦੇ ਕੰਢੇ ਤੋਂ, ਉਕਾਬ ਦੀ ਤਰ੍ਹਾਂ ਉੱਡਣ ਵਾਲੀ ਇੱਕ ਕੌਮ ਨੂੰ ਲੈ ਆਵੇਗਾ, ਅਜਿਹੀ ਕੌਮ ਜਿਸ ਦੀ ਭਾਸ਼ਾ ਤੁਸੀਂ ਨਹੀਂ ਸਮਝੋਗੇ ।
\v 50 ਇੱਕ ਅਜਿਹੀ ਕੌਮ ਜੋ ਨਿਰਦਈ ਹੋਵੇਗੀ, ਜਿਹੜੀ ਨਾ ਬਜ਼ੁਰਗਾਂ ਦਾ ਆਦਰ ਕਰੇਗੀ ਅਤੇ ਨਾ ਜੁਆਨਾਂ ਉੱਤੇ ਦਯਾ ਕਰੇਗੀ,
\v 51 ਜਦ ਤੱਕ ਉਹ ਤੁਹਾਨੂੰ ਮਿਟਾ ਨਾ ਦੇਵੇ, ਉਹ ਤੁਹਾਡੇ ਡੰਗਰਾਂ ਦਾ ਫਲ ਅਤੇ ਤੁਹਾਡੀ ਜ਼ਮੀਨ ਦਾ ਫਲ ਖਾਵੇਗੀ ਅਤੇ ਉਹ ਤੁਹਾਡੇ ਲਈ ਅੰਨ, ਨਵੀਂ ਮਧ, ਤੇਲ ਅਤੇ ਤੁਹਾਡੇ ਚੌਣੇ ਦਾ ਵਾਧਾ ਅਤੇ ਇੱਜੜ ਦੇ ਬੱਚੇ ਨਾ ਛੱਡੇਗੀ, ਜਦ ਤੱਕ ਕਿ ਤੁਹਾਨੂੰ ਨਾਸ਼ ਨਾ ਕਰ ਦੇਵੇ ।
\s5
\v 52 ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਘੇਰ ਲਵੇਗੀ, ਜਦ ਤੱਕ ਤੁਹਾਡੀਆਂ ਉੱਚੀਆਂ ਅਤੇ ਗੜ੍ਹਾਂ ਵਾਲੀਆਂ ਕੰਧਾਂ ਢਾਹੀਆਂ ਨਾ ਜਾਣ, ਜਿਨ੍ਹਾਂ ਉੱਤੇ ਤੁਸੀਂ ਆਪਣੇ ਦੇਸ਼ ਵਿੱਚ ਭਰੋਸਾ ਰੱਖੀ ਬੈਠੇ ਸੀ । ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਤੁਹਾਡੇ ਸਾਰੇ ਦੇਸ਼ ਦੇ ਅੰਦਰ ਘੇਰ ਲਵੇਗੀ, ਜਿਹੜਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤਾ ਹੈ ।
\v 53 ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਨੂੰ ਸਤਾਉਣਗੇ, ਤੁਸੀਂ ਆਪਣੇ ਸਰੀਰ ਦਾ ਫਲ ਅਰਥਾਤ ਆਪਣੇ ਪੁੱਤਰ ਅਤੇ ਧੀਆਂ ਦਾ ਮਾਸ ਖਾਓਗੇ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਵੇਗਾ ।
\s5
\v 54 ਤੁਹਾਡੇ ਵਿੱਚ ਜਿਹੜਾ ਮਨੁੱਖ ਬਹੁਤ ਸੱਜਣ ਅਤੇ ਕੋਮਲ ਸੁਭਾਓ ਦਾ ਹੋਵੇਗਾ, ਉਸ ਦੀ ਅੱਖ ਵੀ ਆਪਣੇ ਭਰਾ, ਆਪਣੀ ਪਿਆਰੀ ਪਤਨੀ ਅਤੇ ਆਪਣੇ ਬਚੇ ਹੋਏ ਪੁੱਤਰਾਂ ਅਤੇ ਧੀਆਂ ਵੱਲ ਭੈੜੀ ਹੋਵੇਗੀ,
\v 55 ਅਤੇ ਉਹ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਆਪਣੇ ਬੱਚਿਆਂ ਦੇ ਮਾਸ ਵਿੱਚੋਂ ਜਿਹੜਾ ਉਹ ਖਾਂਦਾ ਹੋਵੇਗਾ ਕੁਝ ਨਹੀਂ ਦੇਵੇਗਾ, ਕਿਉਂ ਜੋ ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਸ ਨਾਲ ਤੁਹਾਡੇ ਵੈਰੀ ਤੁਹਾਡੇ ਸਾਰੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਸ ਦੇ ਲਈ ਹੋਰ ਕੁਝ ਬਾਕੀ ਨਹੀਂ ਰਿਹਾ ।
\s5
\v 56 ਤੁਹਾਡੇ ਵਿੱਚੋਂ ਉਹ ਕੋਮਲ ਅਤੇ ਨਾਜ਼ੁਕ ਇਸਤਰੀ ਜਿਸ ਨੇ ਕਦੀ ਕੋਮਲਤਾ ਅਤੇ ਨਜ਼ਾਕਤ ਦੇ ਕਾਰਨ ਆਪਣੇ ਪੈਰ ਧਰਤੀ ਉੱਤੇ ਰੱਖਣ ਦਾ ਹੌਂਸਲਾ ਨਹੀਂ ਕੀਤਾ, ਉਸ ਦੀ ਅੱਖ ਆਪਣੇ ਪਿਆਰੇ ਪਤੀ ਅਤੇ ਆਪਣੇ ਪੁੱਤਰ ਅਤੇ ਧੀ ਵੱਲ,
2019-01-21 18:09:29 +00:00
\v 57 ਆਪਣੀ ਆਓਲ ਵੱਲ ਜਿਹੜੀ ਉਸ ਦੀਆਂ ਲੱਤਾਂ ਦੇ ਵਿੱਚੋਂ ਦੀ ਨਿੱਕਲੀ ਹੈ ਅਤੇ ਉਨ੍ਹਾਂ ਬੱਚਿਆਂ ਵੱਲ ਭੈੜੀ ਹੋਵੇਗੀ, ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਕਿਉਂ ਜੋ ਉਸ ਘੇਰੇ ਅਤੇ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਡੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਹ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਚੁੱਪ ਕੀਤੇ ਉਹਨਾਂ ਨੂੰ ਖਾ ਜਾਵੇਗੀ ।
2018-02-06 22:09:03 +00:00
\p
\s5
\v 58 ਜੇਕਰ ਤੁਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪੂਰੇ ਕਰਨ ਦੀ ਪਾਲਣਾ ਨਾ ਕਰੋ ਕਿ ਤੁਸੀਂ ਉਸ ਪ੍ਰਤਾਪੀ ਅਤੇ ਭੈ ਦਾਇਕ ਨਾਮ ਤੋਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ,
\v 59 ਤਾਂ ਯਹੋਵਾਹ ਤੁਹਾਡੀਆਂ ਅਤੇ ਤੁਹਾਡੇ ਵੰਸ਼ ਦੀਆਂ ਬਵਾਂ ਨੂੰ ਭਿਆਨਕ ਬਣਾਵੇਗਾ, ਉਹ ਬਵਾਂ ਵੱਡੀਆਂ ਅਤੇ ਬਹੁਤ ਸਮੇਂ ਤੱਕ ਰਹਿਣਗੀਆਂ ਅਤੇ ਰੋਗ ਬੁਰੇ ਅਤੇ ਬਹੁਤ ਸਮੇਂ ਤੱਕ ਰਹਿਣ ਵਾਲੇ ਹੋਣਗੇ ।
\s5
\v 60 ਉਹ ਤੁਹਾਡੇ ਉੱਤੇ ਉਨ੍ਹਾਂ ਸਾਰੇ ਮਿਸਰੀ ਰੋਗਾਂ ਨੂੰ ਮੁੜ ਲੈ ਆਵੇਗਾ, ਜਿਨ੍ਹਾਂ ਤੋਂ ਤੁਸੀਂ ਡਰਦੇ ਹੋ, ਉਹ ਤੁਹਾਨੂੰ ਲੱਗੇ ਰਹਿਣਗੇ,
\v 61 ਸਗੋਂ ਹਰ ਇੱਕ ਬਿਮਾਰੀ ਅਤੇ ਹਰ ਇੱਕ ਬਿਪਤਾ ਜਿਹੜੀ ਇਸ ਬਿਵਸਥਾ ਦੀ ਪੋਥੀ ਵਿੱਚ ਲਿਖੀ ਨਹੀਂ ਗਈ, ਯਹੋਵਾਹ ਤੁਹਾਡੇ ਉੱਤੇ ਲੈ ਆਵੇਗਾ, ਜਦ ਤੱਕ ਤੁਸੀਂ ਮਿਟ ਨਾ ਜਾਓ ।
\v 62 ਭਾਵੇਂ ਤੁਸੀਂ ਆਕਾਸ਼ ਦੇ ਤਾਰਿਆਂ ਜਿੰਨ੍ਹੇ ਸੀ, ਪਰ ਤੁਸੀਂ ਗਿਣਤੀ ਵਿੱਚ ਥੋੜ੍ਹੇ ਜਿਹੇ ਬਾਕੀ ਰਹਿ ਜਾਓਗੇ, ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ ।
\s5
\v 63 ਅਜਿਹਾ ਹੋਵੇਗਾ ਕਿ ਜਿਵੇਂ ਹੁਣ ਯਹੋਵਾਹ ਤੁਹਾਡੇ ਉੱਤੇ ਤੁਹਾਡੀ ਭਲਿਆਈ ਅਤੇ ਤੁਹਾਡੇ ਵਾਧੇ ਲਈ ਖੁਸ਼ ਹੁੰਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡੇ ਉੱਤੇ ਤੁਹਾਨੂੰ ਨਾਸ਼ ਕਰਨ ਅਤੇ ਤੁਹਾਨੂੰ ਮਿਟਾਉਣ ਲਈ ਖੁਸ਼ ਹੋਵੇਗਾ ਅਤੇ ਤੁਸੀਂ ਉਸ ਦੇਸ਼ ਵਿੱਚੋਂ ਉਖਾੜੇ ਜਾਓਗੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ ।
\v 64 ਯਹੋਵਾਹ ਤੁਹਾਨੂੰ ਸਾਰਿਆਂ ਲੋਕਾਂ ਵਿੱਚ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਖਿਲਾਰ ਦੇਵੇਗਾ ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ ਜਿਹਨਾਂ ਨੂੰ ਨਾ ਤੁਸੀਂ ਅਤੇ ਨਾ ਤੁਹਾਡੇ ਪਿਉ-ਦਾਦਿਆਂ ਜਾਣਦੇ ਸਨ ।
\s5
\v 65 ਇਹਨਾਂ ਕੌਮਾਂ ਵਿੱਚ ਤੁਸੀਂ ਸੁੱਖ ਨਾ ਪਾਓਗੇ ਅਤੇ ਨਾ ਤੁਹਾਡੇ ਪੈਰ ਦੇ ਤਲੇ ਨੂੰ ਆਰਾਮ ਹੋਵੇਗਾ, ਸਗੋਂ ਉੱਥੇ ਯਹੋਵਾਹ ਤੁਹਾਨੂੰ ਕੰਬਣ ਵਾਲੇ ਦਿਲ, ਅੱਖਾਂ ਦਾ ਧੁੰਦਲਾਪਣ ਅਤੇ ਮਨ ਦੀ ਘਬਰਾਹਟ ਦੇਵੇਗਾ ।
\v 66 ਤੁਹਾਡਾ ਜੀਵਨ ਤੁਹਾਡੇ ਅੱਗੇ ਦੁਬਿਧਾ ਵਿੱਚ ਅਟਕਿਆ ਰਹੇਗਾ ਅਤੇ ਤੁਸੀਂ ਦਿਨ ਰਾਤ ਡਰਦੇ ਰਹੋਗੇ । ਤੁਸੀਂ ਆਪਣੇ ਜੀਉਣ ਦੀ ਆਸ ਛੱਡ ਬੈਠੋਗੇ ।
\s5
\v 67 ਤੁਹਾਡੇ ਦਿਲ ਵਿੱਚ ਬਣੇ ਹੋਏ ਡਰ ਦੇ ਕਾਰਨ, ਅਤੇ ਉਸ ਸਭ ਦੇ ਕਾਰਨ ਜੋ ਤੁਹਾਡੀਆਂ ਅੱਖਾਂ ਵੇਖਣਗੀਆਂ, ਤੁਸੀਂ ਸਵੇਰ ਨੂੰ ਆਖੋਗੇ, "ਸ਼ਾਮ ਕਦੋਂ ਹੋਵੇਗੀ ? " ਅਤੇ ਸ਼ਾਮ ਨੂੰ ਆਖੋਗੇ, "ਸਵੇਰ ਕਦੋਂ ਹੋਵੇਗੀ ? "
\v 68 ਅਤੇ ਯਹੋਵਾਹ ਤੁਹਾਨੂੰ ਬੇੜਿਆਂ ਵਿੱਚ ਚੜ੍ਹਾ ਕੇ ਉਸੇ ਰਾਹ ਤੋਂ ਮਿਸਰ ਨੂੰ ਲੈ ਜਾਵੇਗਾ, ਜਿਸ ਦੇ ਵਿਖੇ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਉਸ ਨੂੰ ਫੇਰ ਕਦੀ ਨਹੀਂ ਵੇਖੋਗੇ । ਉੱਥੇ ਤੁਸੀਂ ਆਪਣੇ ਆਪ ਨੂੰ ਆਪਣੇ ਵੈਰੀਆਂ ਦੇ ਹੱਥ ਦਾਸ-ਦਾਸੀਆਂ ਕਰਕੇ ਵੇਚੋਗੇ ਪਰ ਕੋਈ ਖਰੀਦਦਾਰ ਨਹੀਂ ਹੋਵੇਗਾ ।
\s5
\c 29
\s ਮੋਆਬ ਦੇਸ਼ ਵਿੱਚ ਪਰਮੇਸ਼ੁਰ ਦਾ ਨੇਮ
\p
\v 1 ਇਹ ਉਸ ਨੇਮ ਦੀਆਂ ਗੱਲਾਂ ਹਨ, ਜਿਸ ਨੂੰ ਇਸਰਾਏਲੀਆਂ ਨਾਲ ਬੰਨ੍ਹਣ ਦਾ ਹੁਕਮ ਯਹੋਵਾਹ ਨੇ ਮੂਸਾ ਨੂੰ ਮੋਆਬ ਦੇਸ਼ ਵਿੱਚ ਦਿੱਤਾ ਸੀ । ਇਹ ਉਸ ਨੇਮ ਤੋਂ ਜਿਹੜਾ ਉਹ ਨੇ ਉਨ੍ਹਾਂ ਨਾਲ ਹੋਰੇਬ ਵਿੱਚ ਬੰਨ੍ਹਿਆ ਸੀ, ਵੱਖਰਾ ਹੈ ।
\p
\s5
\v 2 ਮੂਸਾ ਨੇ ਸਾਰੇ ਇਸਰਾਏਲੀਆਂ ਨੂੰ ਸੱਦ ਕੇ ਆਖਿਆ, "ਜੋ ਕੁਝ ਯਹੋਵਾਹ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਫ਼ਿਰਊਨ, ਉਸ ਦੇ ਸਾਰੇ ਸੇਵਕਾਂ ਅਤੇ ਉਸ ਦੇ ਦੇਸ਼ ਨਾਲ ਕੀਤਾ ਸੀ, ਉਹ ਤੁਸੀਂ ਵੇਖਿਆ ਸੀ
\v 3 ਅਰਥਾਤ ਉਹ ਵੱਡੇ ਪਰਤਾਵੇ, ਨਿਸ਼ਾਨ ਅਤੇ ਉਹ ਵੱਡੇ-ਵੱਡੇ ਅਚਰਜ ਕੰਮ ਜਿਹੜੇ ਤੁਹਾਡੀਆਂ ਅੱਖਾਂ ਨੇ ਵੇਖੇ,
\v 4 ਪਰ ਯਹੋਵਾਹ ਨੇ ਅੱਜ ਤੱਕ ਨਾ ਤਾਂ ਸਮਝਣ ਵਾਲਾ ਦਿਲ, ਨਾ ਵੇਖਣ ਵਾਲੀਆਂ ਅੱਖਾਂ ਅਤੇ ਨਾ ਸੁਣਨ ਵਾਲੇ ਕੰਨ ਤੁਹਾਨੂੰ ਦਿੱਤੇ ।
\s5
\v 5 ਮੈਂ ਤੁਹਾਨੂੰ ਚਾਲੀ ਸਾਲਾਂ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਨਾ ਤੁਹਾਡੇ ਸਰੀਰ ਤੋਂ ਤੁਹਾਡੇ ਕੱਪੜੇ ਪੁਰਾਣੇ ਹੋਏ ਅਤੇ ਨਾ ਤੁਹਾਡੇ ਪੈਰਾਂ ਵਿੱਚ ਤੁਹਾਡੀਆਂ ਜੁੱਤੀਆਂ ਪੁਰਾਣੀਆਂ ਹੋਈਆਂ ।
\v 6 ਰੋਟੀ ਜੋ ਤੁਸੀਂ ਨਾ ਖਾ ਸਕੇ ਅਤੇ ਦਾਖਰਸ ਅਤੇ ਮਧ ਜੋ ਤੁਸੀਂ ਨਾ ਪੀ ਸਕੇ, ਇਹ ਇਸ ਲਈ ਹੋਇਆ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
\s5
\v 7 ਜਦ ਤੁਸੀਂ ਇਸ ਸਥਾਨ ਉੱਤੇ ਆਏ, ਤਦ ਹਸ਼ਬੋਨ ਦਾ ਰਾਜਾ ਸੀਹੋਨ ਅਤੇ ਬਾਸ਼ਾਨ ਦਾ ਰਾਜਾ ਓਗ ਸਾਡੇ ਨਾਲ ਜੁੱਧ ਕਰਨ ਨੂੰ ਨਿੱਕਲੇ ਅਤੇ ਅਸੀਂ ਉਨ੍ਹਾਂ ਨੂੰ ਮਾਰਿਆ,
\v 8 ਅਸੀਂ ਉਨ੍ਹਾਂ ਦਾ ਦੇਸ਼ ਲੈ ਕੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਵਿਰਾਸਤ ਵਿੱਚ ਦੇ ਦਿੱਤਾ ।
\v 9 ਇਸ ਲਈ ਇਸ ਨੇਮ ਦੀਆਂ ਗੱਲਾਂ ਨੂੰ ਪੂਰਾ ਕਰਕੇ ਪਾਲਨਾ ਕਰੋ ਤਾਂ ਜੋ ਤੁਸੀਂ ਆਪਣੇ ਸਭ ਕੰਮਾਂ ਵਿੱਚ ਸਫ਼ਲ ਹੋਵੋ ।
\p
\s5
\v 10 ਅੱਜ ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖੜ੍ਹੇ ਹੋ, ਤੁਹਾਡੇ ਮੁਖੀਏ, ਤੁਹਾਡੇ ਗੋਤ, ਤੁਹਾਡੇ ਬਜ਼ੁਰਗ, ਤੁਹਾਡੇ ਅਧਿਕਾਰੀ ਸਗੋਂ ਇਸਰਾਏਲ ਦੇ ਸਾਰੇ ਮਨੁੱਖ,
\v 11 ਤੁਹਾਡੇ ਬੱਚੇ, ਤੁਹਾਡੀਆਂ ਇਸਤਰੀਆਂ, ਤੁਹਾਡੇ ਪਰਦੇਸੀ ਜਿਹੜੇ ਤੁਹਾਡੇ ਡੇਰਿਆਂ ਵਿੱਚ ਹਨ, ਸਗੋਂ ਲੱਕੜਹਾਰੇ ਤੋਂ ਲੈ ਕੇ ਪਾਣੀ ਭਰਨ ਵਾਲਿਆਂ ਤੱਕ ਸਭ ਹਾਜ਼ਰ ਹੋ
\s5
\v 12 ਤਾਂ ਜੋ ਤੁਸੀਂ ਉਸ ਨੇਮ ਵਿੱਚ ਜੋ ਯਹੋਵਾਹ ਅੱਜ ਤੁਹਾਡੇ ਨਾਲ ਬੰਨ੍ਹਦਾ ਹੈ, ਅਤੇ ਜਿਹੜੀ ਸਹੁੰ ਉਹ ਅੱਜ ਤੁਹਾਨੂੰ ਚੁਕਾਉਂਦਾ ਹੈ, ਉਸ ਵਿੱਚ ਸਾਂਝੀ ਹੋ ਜਾਓ
\v 13 ਤਾਂ ਜੋ ਉਹ ਤੁਹਾਨੂੰ ਅੱਜ ਦੇ ਦਿਨ ਆਪਣੀ ਪਰਜਾ ਕਰਕੇ ਕਾਇਮ ਕਰੇ ਅਤੇ ਉਹ ਤੁਹਾਡੇ ਲਈ ਪਰਮੇਸ਼ੁਰ ਹੋਵੇ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ ਅਤੇ ਜਿਵੇਂ ਉਸ ਨੇ ਤੁਹਾਡੇ ਪਿਉ-ਦਾਦਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ।
\s5
\v 14 ਮੈਂ ਇਸ ਨੇਮ ਅਤੇ ਇਸ ਸਹੁੰ ਨੂੰ ਸਿਰਫ਼ ਤੁਹਾਡੇ ਨਾਲ ਹੀ ਨਹੀਂ ਬੰਨ੍ਹ ਰਿਹਾ ਹਾਂ,
\v 15 ਸਗੋਂ ਉਨ੍ਹਾਂ ਨਾਲ ਵੀ ਜਿਹੜੇ ਅੱਜ ਇੱਥੇ ਸਾਡੇ ਨਾਲ ਸਾਡੇ ਪਰਮੇਸ਼ੁਰ ਯਹੋਵਾਹ ਦੇ ਸਨਮੁਖ ਖੜ੍ਹੇ ਹਨ ਅਤੇ ਉਨ੍ਹਾਂ ਨਾਲ ਵੀ ਜਿਹੜਾ ਅੱਜ ਇੱਥੇ ਸਾਡੇ ਨਾਲ ਨਹੀਂ ਹਨ,
\v 16 ਕਿਉਂ ਜੋ ਤੁਸੀਂ ਜਾਣਦੇ ਹੋ ਕਿ ਕਿਵੇਂ ਅਸੀਂ ਮਿਸਰ ਦੇਸ਼ ਵਿੱਚ ਵੱਸੇ ਅਤੇ ਕਿਵੇਂ ਅਸੀਂ ਉਨ੍ਹਾਂ ਕੌਮਾਂ ਦੇ ਵਿੱਚੋਂ ਦੀ ਹੋ ਕੇ ਆਏ, ਜਿਨ੍ਹਾਂ ਦੇ ਵਿੱਚੋਂ ਤੁਸੀਂ ਲੰਘੇ,
\s5
\v 17 ਤੁਸੀਂ ਉਹਨਾਂ ਦੀਆਂ ਘਿਣਾਉਣੀਆਂ ਚੀਜ਼ਾਂ ਅਤੇ ਉਹਨਾਂ ਦੀਆਂ ਲੱਕੜੀਆਂ, ਪੱਥਰ, ਚਾਂਦੀ ਅਤੇ ਸੋਨੇ ਦੀਆਂ ਮੂਰਤਾਂ ਵੇਖੀਆਂ, ਜਿਹੜੀਆਂ ਉਹਨਾਂ ਦੇ ਕੋਲ ਸਨ ।
\v 18 ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਪੁਰਖ, ਜਾਂ ਇਸਤਰੀ, ਜਾਂ ਟੱਬਰ, ਜਾਂ ਕੋਈ ਗੋਤ ਹੋਵੇ ਜਿਸ ਦਾ ਮਨ ਅੱਜ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਫਿਰ ਜਾਵੇ ਅਤੇ ਉਹ ਜਾ ਕੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਦੀ ਪੂਜਾ ਕਰੇ, ਫੇਰ ਕਿਤੇ ਅਜਿਹਾ ਵੀ ਨਾ ਹੋਵੇ ਕਿ ਤੁਹਾਡੇ ਵਿਚੋਂ ਕੋਈ ਕੁੜੱਤਣ ਅਤੇ ਅੱਕ ਦੀ ਜੜ੍ਹ ਫੁੱਟ ਨਿੱਕਲੇ
\v 19 ਅਤੇ ਅਜਿਹਾ ਹੋਵੇਗਾ ਕਿ ਜੇਕਰ ਕੋਈ ਮਨੁੱਖ ਇਸ ਸਰਾਪ ਦੀਆਂ ਗੱਲਾਂ ਸੁਣ ਕੇ ਆਪਣੇ ਮਨ ਵਿੱਚ ਆਪਣੇ ਆਪ ਨੂੰ ਇਹ ਆਖ ਕੇ ਅਸੀਸ ਦੇਵੇ ਕਿ ਮੈਂ ਸ਼ਾਂਤੀ ਪਾਵਾਂਗਾ ਭਾਵੇਂ ਮੈਂ ਆਪਣੇ ਮਨ ਦੀ ਜ਼ਿੱਦ ਵਿੱਚ ਚੱਲਾਂ ਅਤੇ ਪਿਆਸ ਨੂੰ ਵਧਾ ਕੇ ਮਤਵਾਲਾ ਹੋਵਾਂ ।
\s5
\v 20 ਯਹੋਵਾਹ ਉਸ ਨੂੰ ਮਾਫ਼ ਨਹੀਂ ਕਰੇਗਾ ਪਰ ਯਹੋਵਾਹ ਦਾ ਕ੍ਰੋਧ ਅਤੇ ਉਸ ਦੀ ਅਣਖ ਦਾ ਧੂੰਆਂ ਉਸ ਮਨੁੱਖ ਉੱਤੇ ਸੁਲਗੇਗਾ ਅਤੇ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹਨ, ਉਸ ਉੱਤੇ ਆ ਪੈਣਗੇ ਅਤੇ ਯਹੋਵਾਹ ਉਸ ਦਾ ਨਾਮ ਅਕਾਸ਼ ਦੇ ਹੇਠੋਂ ਮਿਟਾ ਦੇਵੇਗਾ ।
\v 21 ਯਹੋਵਾਹ ਉਸ ਨੂੰ ਇਸ ਨੇਮ ਦੇ ਸਾਰੇ ਸਰਾਪਾਂ ਅਨੁਸਾਰ ਜਿਹੜੇ ਇਸ ਬਿਵਸਥਾ ਦੀ ਪੁਸਤਕ ਵਿੱਚ ਲਿਖੇ ਹੋਏ ਹਨ, ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਬੁਰਿਆਈ ਲਈ ਵੱਖਰਾ ਕਰੇਗਾ ।
\s5
\v 22 ਅਤੇ ਆਉਣ ਵਾਲੀ ਪੀੜ੍ਹੀ ਵਿੱਚ ਤੁਹਾਡੇ ਬੱਚੇ ਜਿਹੜੇ ਤੁਹਾਡੇ ਬਾਅਦ ਪੈਦਾ ਹੋਣਗੇ ਅਤੇ ਪਰਦੇਸੀ ਵੀ ਜਿਹੜੇ ਦੂਰ ਦੇਸ਼ ਤੋਂ ਆਉਣਗੇ, ਜਦ ਉਹ ਉਸ ਦੇਸ਼ ਦੀਆਂ ਬਵਾਂ ਅਤੇ ਉਸ ਵਿੱਚ ਯਹੋਵਾਹ ਦੀਆਂ ਫੈਲਾਈਆਂ ਹੋਈਆਂ ਬਿਮਾਰੀਆਂ ਨੂੰ ਵੇਖਣਗੇ ਤਾਂ ਆਖਣਗੇ,
\v 23 'ਕਿਵੇਂ ਉਹ ਸਾਰੀ ਧਰਤੀ ਗੰਧਕ ਤੇ ਲੂਣ ਹੋ ਗਈ ਅਤੇ ਸੜ ਗਈ ਹੈ ! ਨਾ ਤਾਂ ਉਸ ਵਿੱਚ ਕੁਝ ਬੀਜਿਆ ਜਾਂਦਾ ਹੈ, ਨਾ ਹੀ ਕੁਝ ਉੱਗਦਾ ਹੈ, ਨਾ ਹੀ ਉਸ ਵਿੱਚੋਂ ਘਾਹ ਨਿੱਕਲਦਾ ਹੈ । ਉਹ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੇ ਵਾਂਗੂੰ ਹਨ, ਜਿਨ੍ਹਾਂ ਨੂੰ ਯਹੋਵਾਹ ਨੇ ਆਪਣੇ ਕ੍ਰੋਧ ਅਤੇ ਗੁੱਸੇ ਨਾਲ ਪਲਟ ਦਿੱਤਾ ਸੀ,'
\v 24 ਤਦ ਸਾਰੀਆਂ ਕੌਮਾਂ ਵੀ ਆਖਣਗੀਆਂ ਕਿ ਯਹੋਵਾਹ ਨੇ ਇਸ ਦੇਸ਼ ਨਾਲ ਅਜਿਹਾ ਕਿਉਂ ਕੀਤਾ ਅਤੇ ਇਸ ਵੱਡੇ ਕ੍ਰੋਧ ਦੇ ਭੜਕਣ ਦਾ ਕਾਰਨ ਕੀ ਹੈ ?
\s5
\v 25 ਤਦ ਲੋਕ ਉੱਤਰ ਦੇਣਗੇ, 'ਇਸ ਲਈ ਕਿ ਉਨ੍ਹਾਂ ਨੇ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਨੇਮ ਨੂੰ ਤਿਆਗ ਦਿੱਤਾ ਜਿਹੜਾ ਉਸ ਨੇ ਉਨ੍ਹਾਂ ਨਾਲ ਬੰਨ੍ਹਿਆ ਸੀ, ਜਦ ਉਹ ਉਨ੍ਹਾਂ ਨੂੰ ਮਿਸਰ ਦੇਸ਼ ਤੋਂ ਬਾਹਰ ਲਿਆਇਆ,
\v 26 ਉਨ੍ਹਾਂ ਨੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਅਤੇ ਉਹਨਾਂ ਦੇ ਅੱਗੇ ਮੱਥਾ ਟੇਕਿਆ, ਉਹ ਦੇਵਤੇ ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਸਨ, ਨਾ ਹੀ ਉਸ ਨੇ ਉਨ੍ਹਾਂ ਲਈ ਠਹਿਰਾਏ ਸਨ ।
\s5
\v 27 ਇਸ ਕਾਰਨ ਯਹੋਵਾਹ ਦਾ ਕ੍ਰੋਧ ਇਸ ਦੇਸ਼ ਦੇ ਉੱਤੇ ਭੜਕਿਆ ਤਾਂ ਜੋ ਉਹ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹੋਏ ਹਨ, ਇਸ ਉੱਤੇ ਪਾਵੇ ।
\v 28 ਯਹੋਵਾਹ ਨੇ ਕ੍ਰੋਧ, ਗੁੱਸੇ ਅਤੇ ਵੱਡੇ ਕਹਿਰ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਿੱਚੋਂ ਉਖਾੜ ਕੇ ਦੂਜੇ ਦੇਸ਼ ਵਿੱਚ ਸੁੱਟ ਦਿੱਤਾ, ਜਿਵੇਂ ਅੱਜ ਦੇ ਦਿਨ ਹੈ । "
\p
\s5
\v 29 ਗੁਪਤ ਗੱਲਾਂ ਤਾਂ ਯਹੋਵਾਹ ਸਾਡੇ ਪਰਮੇਸ਼ੁਰ ਦੇ ਵੱਸ ਵਿੱਚ ਹਨ, ਪਰ ਜਿਹੜੀਆਂ ਪ੍ਰਗਟ ਹਨ ਉਹ ਸਦਾ ਤੱਕ ਸਾਡੇ ਲਈ ਅਤੇ ਸਾਡੇ ਪੁੱਤਰਾਂ ਲਈ ਹਨ, ਤਾਂ ਜੋ ਅਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਪੂਰੀਆਂ ਕਰਦੇ ਰਹੀਏ ।
\s5
\c 30
\s ਬਰਕਤ ਅਤੇ ਪੁਨਰ ਸਥਾਪਨਾ ਦੀਆਂ ਸ਼ਰਤਾਂ
\p
\v 1 ਤਦ ਅਜਿਹਾ ਹੋਵੇਗਾ ਕਿ ਜਦ ਬਰਕਤ ਅਤੇ ਸਰਾਪ ਦੀਆਂ ਇਹ ਸਾਰੀਆਂ ਗੱਲਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਤੁਹਾਡੇ ਉੱਤੇ ਆਉਣਗੀਆਂ ਅਤੇ ਜਦ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤਹਾਨੂੰ ਧੱਕ ਦੇਵੇਗਾ, ਇਨ੍ਹਾਂ ਗੱਲਾਂ ਨੂੰ ਆਪਣੇ ਮਨ ਵਿੱਚ ਯਾਦ ਕਰੋਗੇ
\v 2 ਅਤੇ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੇ ਅਨੁਸਾਰ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ, ਤੁਸੀਂ ਅਤੇ ਤੁਹਾਡੀ ਸੰਤਾਨ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਅਵਾਜ਼ ਸੁਣੋਗੇ,
\v 3 ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਗੁਲਾਮੀ ਤੋਂ ਛੁਡਾ ਕੇ ਲੈ ਆਵੇਗਾ ਅਤੇ ਤੁਹਾਡੇ ਉੱਤੇ ਤਰਸ ਖਾਵੇਗਾ ਅਤੇ ਸਾਰਿਆਂ ਲੋਕਾਂ ਵਿੱਚੋਂ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਖਿਲਾਰਿਆ ਹੈ, ਤੁਹਾਨੂੰ ਮੁੜ ਇਕੱਠਾ ਕਰੇਗਾ ।
\s5
\v 4 ਜੇਕਰ ਤੁਹਾਡੇ ਵਿੱਚੋਂ ਹੱਕਿਆ ਹੋਇਆ ਕੋਈ ਅਕਾਸ਼ ਦੇ ਸਿਰੇ ਉੱਤੇ ਹੋਵੇ ਤਾਂ ਵੀ ਉੱਥੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇਕੱਠਾ ਕਰੇਗਾ ਅਤੇ ਤੁਹਾਨੂੰ ਉੱਥੋਂ ਲੈ ਆਵੇਗਾ ।
\v 5 ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸੇ ਦੇਸ਼ ਵਿੱਚ ਲੈ ਆਵੇਗਾ ਜਿਸ ਉੱਤੇ ਤੁਹਾਡੇ ਪਿਉ-ਦਾਦਿਆਂ ਨੇ ਅਧਿਕਾਰ ਕੀਤਾ ਅਤੇ ਤੁਸੀਂ ਵੀ ਉਸ ਉੱਤੇ ਅਧਿਕਾਰ ਕਰੋਗੇ ਅਤੇ ਉਹ ਤੁਹਾਡੇ ਨਾਲ ਭਲਿਆਈ ਕਰੇਗਾ ਅਤੇ ਉਹ ਤੁਹਾਨੂੰ ਤੁਹਾਡੇ ਪਿਉ-ਦਾਦਿਆਂ ਨਾਲੋਂ ਜ਼ਿਆਦਾ ਵਧਾਵੇਗਾ ।
\s5
\v 6 ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅਤੇ ਤੁਹਾਡੇ ਵੰਸ਼ ਦੇ ਦਿਲ ਦੀ ਸੁੰਨਤ ਕਰੇਗਾ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਰੱਖੋ, ਤਾਂ ਜੋ ਤੁਸੀਂ ਜੀਉਂਦੇ ਰਹੋ ।
\v 7 ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਇਹ ਸਾਰੇ ਸਰਾਪ ਤੁਹਾਡੇ ਵੈਰੀਆਂ ਅਤੇ ਤੁਹਾਡੇ ਤੋਂ ਘਿਰਣਾ ਕਰਨ ਵਾਲਿਆਂ ਉੱਤੇ ਪਾਵੇਗਾ, ਜਿਨ੍ਹਾਂ ਨੇ ਤੁਹਾਨੂੰ ਦੁੱਖ ਦਿੱਤਾ ।
\v 8 ਅਤੇ ਤੁਸੀਂ ਮੁੜੋਗੇ ਅਤੇ ਯਹੋਵਾਹ ਦੀ ਅਵਾਜ਼ ਨੂੰ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਨੂੰ ਪੂਰਾ ਕਰੋਗੇ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ।
\s5
\v 9 ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀ ਭਲਿਆਈ ਲਈ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ, ਅਤੇ ਤੁਹਾਡੇ ਸਰੀਰ ਦੇ ਫਲ, ਤੁਹਾਡੇ ਪਸ਼ੂਆਂ ਦੇ ਫਲ ਅਤੇ ਤੁਹਾਡੀ ਜ਼ਮੀਨ ਦੇ ਫਲ ਵਿੱਚ ਤੁਹਾਨੂੰ ਵਧਾਵੇਗਾ, ਕਿਉਂ ਜੋ ਯਹੋਵਾਹ ਤੁਹਾਡੇ ਉੱਤੇ ਭਲਿਆਈ ਲਈ ਖੁਸ਼ ਹੋਵੇਗਾ, ਜਿਵੇਂ ਉਹ ਤੁਹਾਡੇ ਪਿਉ-ਦਾਦਿਆਂ ਉੱਤੇ ਖੁਸ਼ ਸੀ ।
\v 10 ਗੱਲ ਇਹ ਹੈ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣ ਕੇ ਉਸ ਦੇ ਸਾਰੇ ਹੁਕਮਾਂ ਤੇ ਬਿਧੀਆਂ ਦੀ ਪਾਲਨਾ ਕਰੋ, ਜਿਹੜੀਆਂ ਬਿਵਸਥਾ ਦੀ ਇਸ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ ਅਤੇ ਤੁਸੀਂ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ ।
\p
\s5
\v 11 ਵੇਖੋ, ਇਹ ਹੁਕਮ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਨਾ ਤਾਂ ਇਹ ਤੁਹਾਡੇ ਲਈ ਬਹੁਤਾ ਔਖਾ ਹੈ ਅਤੇ ਨਾ ਹੀ ਤੁਹਾਡੇ ਤੋਂ ਬਹੁਤ ਦੂਰ ਹੈ ।
\v 12 ਨਾ ਤਾਂ ਇਹ ਅਕਾਸ਼ ਉੱਤੇ ਹੈ ਜੋ ਤੁਸੀਂ ਆਖੋ, "ਭਲਾ, ਅਕਾਸ਼ ਉੱਤੇ ਸਾਡੇ ਲਈ ਕੌਣ ਚੜ੍ਹੇ ਅਤੇ ਉਸ ਨੂੰ ਸਾਡੇ ਕੋਲ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ ? "
\s5
\v 13 ਨਾ ਹੀ ਉਹ ਸਮੁੰਦਰ ਪਾਰ ਹੈ ਜੋ ਤੁਸੀਂ ਆਖੋ, "ਸਾਡੇ ਲਈ ਕੌਣ ਸਮੁੰਦਰ ਤੋਂ ਪਾਰ ਜਾਵੇ ਅਤੇ ਉਸ ਨੂੰ ਸਾਡੇ ਲਈ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ ? "
\v 14 ਪਰ ਇਹ ਬਾਣੀ ਤੁਹਾਡੇ ਬਹੁਤ ਨਜ਼ਦੀਕ ਹੈ ਸਗੋਂ ਤੁਹਾਡੇ ਮੂੰਹ ਵਿੱਚ ਅਤੇ ਤੁਹਾਡੇ ਮਨ ਵਿੱਚ ਹੈ, ਤਾਂ ਜੋ ਤੁਸੀਂ ਉਸ ਨੂੰ ਪੂਰਾ ਕਰੋ ।
\p
\s5
\v 15 ਵੇਖੋ, ਮੈਂ ਅੱਜ ਤੁਹਾਡੇ ਸਾਹਮਣੇ ਜੀਵਨ ਅਤੇ ਭਲਿਆਈ, ਮੌਤ ਅਤੇ ਬੁਰਿਆਈ ਰੱਖ ਦਿੱਤੀ ਹੈ ।
\v 16 ਕਿਉਂਕਿ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੇ ਮਾਰਗਾਂ ਉੱਤੇ ਚਲੋ ਅਤੇ ਉਸ ਦੇ ਹੁਕਮਾਂ, ਬਿਧੀਆਂ ਅਤੇ ਕਨੂੰਨਾਂ ਦੀ ਪਾਲਨਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ, ਤੁਹਾਨੂੰ ਬਰਕਤ ਦੇਵੇ ।
\s5
\v 17 ਪਰ ਜੇਕਰ ਤੁਹਾਡਾ ਮਨ ਫਿਰ ਜਾਵੇ ਅਤੇ ਤੁਸੀਂ ਨਾ ਸੁਣੋ ਪਰ ਤੁਸੀਂ ਭਟਕ ਕੇ ਦੂਜੇ ਦੇਵਤਿਆਂ ਦੇ ਅੱਗੇ ਮੱਥਾ ਟੇਕਦੇ ਫਿਰੋ ਅਤੇ ਉਹਨਾਂ ਦੀ ਪੂਜਾ ਕਰੋ
\v 18 ਤਾਂ ਮੈਂ ਤੁਹਾਨੂੰ ਅੱਜ ਦੱਸ ਦਿੰਦਾ ਹਾਂ ਕਿ ਤੁਸੀਂ ਜ਼ਰੂਰ ਹੀ ਨਾਸ਼ ਹੋ ਜਾਓਗੇ । ਤੁਸੀਂ ਉਸ ਦੇਸ਼ ਵਿੱਚ ਬਹੁਤ ਦਿਨਾਂ ਤੱਕ ਨਹੀਂ ਰਹਿ ਸਕੋਗੇ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਪਾਰ ਜਾਂਦੇ ਹੋ ।
\s5
\v 19 ਮੈਂ ਅੱਜ ਅਕਾਸ਼ ਅਤੇ ਧਰਤੀ ਨੂੰ ਤੁਹਾਡੇ ਵਿਰੁੱਧ ਗਵਾਹ ਬਣਾਉਂਦਾ ਹਾਂ ਕਿ ਮੈਂ ਤੁਹਾਡੇ ਅੱਗੇ ਜੀਵਨ ਅਤੇ ਮੌਤ, ਬਰਕਤ ਅਤੇ ਸਰਾਪ ਰੱਖਿਆ ਹੈ । ਇਸ ਲਈ ਜੀਵਨ ਨੂੰ ਚੁਣੋ ਤਾਂ ਜੋ ਤੁਸੀਂ ਅਤੇ ਤੁਹਾਡਾ ਵੰਸ਼ ਜੀਉਂਦਾ ਰਹੇ ।
\v 20 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੀ ਅਵਾਜ਼ ਸੁਣੋ ਅਤੇ ਉਸ ਦੇ ਨਾਲ-ਨਾਲ ਲੱਗੇ ਰਹੋ ਕਿਉਂ ਜੋ ਉਹ ਹੀ ਤੁਹਾਡਾ ਜੀਵਨ ਅਤੇ ਤੁਹਾਡੀ ਲੰਮੀ ਉਮਰ ਹੈ, ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਵੱਸੇ ਰਹੋ ਜਿਸ ਨੂੰ ਦੇਣ ਦੀ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ।
\s5
\c 31
\s ਯਹੋਸ਼ੁਆ ਦਾ ਚੁਣਿਆ ਜਾਣਾ
\p
\v 1 ਮੂਸਾ ਨੇ ਜਾ ਕੇ ਸਾਰੇ ਇਸਰਾਏਲ ਨਾਲ ਇਹ ਗੱਲਾਂ ਕੀਤੀਆਂ
\v 2 ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, "ਅੱਜ ਮੈਂ ਇੱਕ ਸੌ ਵੀਹ ਸਾਲਾਂ ਦਾ ਹਾਂ । ਮੈਂ ਹੁਣ ਹੋਰ ਅੰਦਰ-ਬਾਹਰ ਆ ਜਾ ਨਹੀਂ ਸਕਦਾ ਅਤੇ ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਇਸ ਯਰਦਨ ਤੋਂ ਪਾਰ ਨਹੀਂ ਜਾਵੇਂਗਾ ।
\v 3 ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਇਨ੍ਹਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਮਿਟਾ ਦੇਵੇਗਾ, ਅਤੇ ਤੁਸੀਂ ਉਹਨਾਂ ਉੱਤੇ ਅਧਿਕਾਰ ਕਰੋਗੇ । ਯਹੋਸ਼ੁਆ ਤੁਹਾਡੇ ਅੱਗੇ-ਅੱਗੇ ਪਾਰ ਜਾਵੇਗਾ ਜਿਵੇਂ ਯਹੋਵਾਹ ਨੇ ਆਖਿਆ ਹੈ ।
\s5
\v 4 ਯਹੋਵਾਹ ਉਹਨਾਂ ਨਾਲ ਉਸੇ ਤਰ੍ਹਾਂ ਹੀ ਕਰੇਗਾ ਜਿਵੇਂ ਉਸ ਨੇ ਅਮੋਰੀਆਂ ਦੇ ਰਾਜਿਆਂ ਸੀਹੋਨ ਅਤੇ ਓਗ ਨਾਲ ਅਤੇ ਉਹਨਾਂ ਦੇ ਦੇਸ਼ ਨਾਲ ਕੀਤਾ ਸੀ, ਜਿਨ੍ਹਾਂ ਨੂੰ ਉਸ ਨੇ ਮਿਟਾ ਦਿੱਤਾ ।
\v 5 ਜਦ ਯਹੋਵਾਹ ਉਹਨਾਂ ਨੂੰ ਤੁਹਾਡੇ ਅੱਗੇ ਹਰਾ ਦੇਵੇਗਾ ਤਦ ਤੁਸੀਂ ਉਹਨਾਂ ਨਾਲ ਉਸ ਸਾਰੇ ਹੁਕਮ ਦੇ ਅਨੁਸਾਰ ਕਰਿਓ, ਜਿਹੜਾ ਮੈਂ ਤੁਹਾਨੂੰ ਦਿੱਤਾ ਸੀ ।
\v 6 ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ । "
\p
\s5
\v 7 ਤਦ ਮੂਸਾ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਯਹੋਸ਼ੁਆ ਨੂੰ ਸੱਦ ਕੇ ਆਖਿਆ, "ਤਕੜਾ ਹੋ ਅਤੇ ਹੌਂਸਲਾ ਰੱਖ, ਕਿਉਂ ਜੋ ਤੂੰ ਇਸ ਪਰਜਾ ਨਾਲ ਉਸ ਦੇਸ਼ ਵਿੱਚ ਜਾਵੇਂਗਾ, ਜਿਸ ਨੂੰ ਦੇਣ ਦੀ ਯਹੋਵਾਹ ਨੇ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ ਅਤੇ ਤੂੰ ਇਨ੍ਹਾਂ ਨੂੰ ਉਸ ਦੇਸ਼ ਦਾ ਅਧਿਕਾਰੀ ਬਣਾਵੇਂਗਾ ।
\v 8 ਯਹੋਵਾਹ ਆਪ ਤੇਰੇ ਅੱਗੇ-ਅੱਗੇ ਜਾਵੇਗਾ । ਉਹ ਤੇਰੇ ਨਾਲ ਹੋਵੇਗਾ, ਉਹ ਨਾ ਤਾਂ ਤੈਨੂੰ ਛੱਡੇਗਾ ਅਤੇ ਨਾ ਤਿਆਗੇਗਾ । ਇਸ ਲਈ ਨਾ ਡਰ ਅਤੇ ਨਾ ਘਬਰਾ !"
\s ਹਰੇਕ ਸੱਤਵੇਂ ਸਾਲ ਬਿਵਸਥਾ ਦਾ ਪੜ੍ਹਿਆ ਜਾਣਾ
\p
\s5
\v 9 ਤਦ ਮੂਸਾ ਨੇ ਇਸ ਬਿਵਸਥਾ ਨੂੰ ਲਿਖ ਕੇ ਲੇਵੀ ਜਾਜਕਾਂ ਨੂੰ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ, ਅਤੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਸੌਂਪ ਦਿੱਤੀ ।
\v 10 ਤਦ ਮੂਸਾ ਨੇ ਇਹ ਆਖ ਕੇ ਉਨ੍ਹਾਂ ਨੂੰ ਹੁਕਮ ਦਿੱਤਾ, "ਸੱਤ-ਸੱਤ ਸਾਲਾਂ ਦੇ ਅੰਤ ਵਿੱਚ ਅਰਥਾਤ ਛੁਟਕਾਰੇ ਦੇ ਠਹਿਰਾਏ ਹੋਏ ਸਮੇਂ ਉੱਤੇ ਡੇਰਿਆਂ ਦੇ ਪਰਬ ਵਿੱਚ,
\v 11 ਜਦ ਸਾਰਾ ਇਸਰਾਏਲ ਆ ਕੇ, ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਉੱਤੇ ਹਾਜ਼ਰ ਹੋਵੇ ਜਿਹੜਾ ਉਹ ਚੁਣੇਗਾ, ਤਦ ਤੁਸੀਂ ਸਾਰੇ ਇਸਰਾਏਲ ਦੇ ਸੁਣਦਿਆਂ ਉਨ੍ਹਾਂ ਦੇ ਅੱਗੇ ਇਸ ਬਿਵਸਥਾ ਨੂੰ ਪੜ੍ਹ ਦੇ ਸੁਣਾਇਓ ।
\s5
\v 12 ਸਾਰੀ ਪਰਜਾ ਨੂੰ ਇੱਕਠਾ ਕਰਿਓ, ਭਾਵੇਂ ਪੁਰਖ, ਭਾਵੇਂ ਇਸਤਰੀਆਂ, ਭਾਵੇਂ ਬੱਚੇ, ਭਾਵੇਂ ਪਰਦੇਸੀ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਤਾਂ ਜੋ ਉਹ ਸੁਣਨ ਅਤੇ ਸਿੱਖਣ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਡਰਨ ਅਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ,
\v 13 ਅਤੇ ਉਨ੍ਹਾਂ ਦੇ ਬੱਚੇ ਜਿਨ੍ਹਾਂ ਨੇ ਇਹ ਗੱਲਾਂ ਨਹੀਂ ਸੁਣੀਆਂ, ਉਹ ਵੀ ਸੁਣਨ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਡਰਨਾ ਸਿੱਖਣ, ਜਦ ਤੱਕ ਤੁਸੀਂ ਉਸ ਭੂਮੀ ਉੱਤੇ ਜੀਉਂਦੇ ਰਹੋ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਪਾਰ ਜਾ ਰਹੇ ਹੋ । "
\s ਪਰਮੇਸ਼ੁਰ ਦੁਆਰਾ ਮੂਸਾ ਅਤੇ ਯਹੋਸ਼ੁਆ ਨੂੰ ਬੁਲਾਇਆ ਜਾਣਾ
\p
\s5
\v 14 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, "ਵੇਖ, ਤੇਰੀ ਮੌਤ ਦੇ ਦਿਨ ਨੇੜੇ ਆ ਗਏ ਹਨ । ਯਹੋਸ਼ੁਆ ਨੂੰ ਸੱਦ ਅਤੇ ਤੁਸੀਂ ਮੰਡਲੀ ਦੇ ਤੰਬੂ ਵਿੱਚ ਹਾਜ਼ਰ ਹੋਵੇ ਤਾਂ ਜੋ ਮੈਂ ਉਸ ਨੂੰ ਹੁਕਮ ਦੇਵਾਂ । " ਤਦ ਮੂਸਾ ਅਤੇ ਯਹੋਸ਼ੁਆ ਨੇ ਆਪਣੇ ਆਪ ਨੂੰ ਮੰਡਲੀ ਦੇ ਤੰਬੂ ਵਿੱਚ ਹਾਜ਼ਰ ਕੀਤਾ ।
\v 15 ਤਦ ਯਹੋਵਾਹ ਨੇ ਤੰਬੂ ਵਿਚ ਬੱਦਲ ਦੇ ਥੰਮ੍ਹ ਵਿੱਚ ਹੋ ਕੇ ਦਰਸ਼ਣ ਦਿੱਤਾ ਅਤੇ ਉਹ ਬੱਦਲ ਦਾ ਥੰਮ੍ਹ ਤੰਬੂ ਦੇ ਦਰਵਾਜ਼ੇ ਉੱਤੇ ਠਹਿਰ ਗਿਆ ।
\p
\s5
\v 16 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, "ਵੇਖ, ਤੂੰ ਆਪਣੇ ਪਿਉ-ਦਾਦਿਆਂ ਨਾਲ ਸੌਂ ਜਾਣ ਵਾਲਾ ਹੈ ਅਤੇ ਇਹ ਪਰਜਾ ਉੱਠ ਕੇ ਉਸ ਦੇਸ਼ ਦੇ ਪਰਾਏ ਦੇਵਤਿਆਂ ਦੇ ਪਿੱਛੇ, ਜਿਨ੍ਹਾਂ ਦੇ ਵਿੱਚ ਰਹਿਣ ਨੂੰ ਇਹ ਜਾਂਦੀ ਹੈ, ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਭੰਗ ਕਰੇਗੀ ।
\s5
\v 17 ਉਸ ਸਮੇਂ ਮੇਰਾ ਕ੍ਰੋਧ ਇਨ੍ਹਾਂ ਉੱਤੇ ਭੜਕ ਉੱਠੇਗਾ । ਮੈਂ ਇਨ੍ਹਾਂ ਨੂੰ ਤਿਆਗ ਦਿਆਂਗਾ ਅਤੇ ਆਪਣਾ ਮੂੰਹ ਇਨ੍ਹਾਂ ਤੋਂ ਲੁਕਾ ਲਵਾਂਗਾ ਅਤੇ ਇਹ ਨਿਗਲ ਲਏ ਜਾਣਗੇ, ਅਤੇ ਇਨ੍ਹਾਂ ਉੱਤੇ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਂ ਆ ਪੈਣਗੀਆਂ, ਇੱਥੋਂ ਤੱਕ ਕਿ ਇਹ ਉਸ ਦਿਨ ਆਖਣਗੇ, 'ਕੀ ਇਨ੍ਹਾਂ ਬੁਰਿਆਈਆਂ ਦਾ ਸਾਡੇ ਉੱਤੇ ਆਉਣ ਦਾ ਕਾਰਨ ਇਹ ਨਹੀਂ ਹੈ ਕਿ ਸਾਡਾ ਪਰਮੇਸ਼ੁਰ ਸਾਡੇ ਵਿਚਕਾਰ ਨਹੀਂ ਹੈ ? '
\v 18 ਉਸ ਸਮੇਂ ਮੈਂ ਵੀ ਉਨ੍ਹਾਂ ਸਾਰੀਆਂ ਬੁਰਿਆਈਆਂ ਦੇ ਕਾਰਨ ਜਿਹੜੀ ਇਹ ਪਰਾਏ ਦੇਵਤਿਆਂ ਦੇ ਵੱਲ ਮੁੜ ਕੇ ਕਰਨਗੇ, ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵਾਂਗਾ ।
\s5
\v 19 ਇਸ ਲਈ ਹੁਣ ਤੁਸੀਂ ਆਪਣੇ ਲਈ ਇਹ ਗੀਤ ਲਿਖ ਲਓ ਅਤੇ ਇਸਰਾਏਲੀਆਂ ਨੂੰ ਜ਼ੁਬਾਨੀ ਸਿਖਾਓ ਤਾਂ ਜੋ ਇਹ ਗੀਤ ਇਸਰਾਏਲੀਆਂ ਦੇ ਵਿਰੁੱਧ ਮੇਰੇ ਲਈ ਗਵਾਹ ਹੋਵੇਗਾ ।
\v 20 ਜਦ ਮੈਂ ਇਨ੍ਹਾਂ ਨੂੰ ਉਸ ਦੇਸ਼ ਵਿੱਚ ਪਹੁੰਚਾ ਦੇਵਾਂਗਾ ਜਿਸ ਨੂੰ ਦੇਣ ਦੀ ਮੈਂ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ, ਜਿੱਥੇ ਦੁੱਧ ਅਤੇ ਸ਼ਹਿਦ ਵੱਗਦਾ ਹੈ ਅਤੇ ਇਹ ਖਾ-ਖਾ ਕੇ ਰੱਜ ਜਾਣਗੇ ਅਤੇ ਮੋਟੇ ਹੋ ਗਏ ਹੋਣਗੇ ਤਦ ਇਹ ਪਰਾਏ ਦੇਵਤਿਆਂ ਵੱਲ ਮੁੜ ਕੇ ਉਹਨਾਂ ਦੀ ਪੂਜਾ ਕਰਨਗੇ ਅਤੇ ਮੈਨੂੰ ਛੱਡ ਦੇਣਗੇ ਅਤੇ ਮੇਰਾ ਨੇਮ ਭੰਗ ਕਰ ਸੁੱਟਣਗੇ ।
\s5
\v 21 ਅਜਿਹਾ ਹੋਵੇਗਾ ਕਿ ਜਦ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਂ ਇਨ੍ਹਾਂ ਉੱਤੇ ਆ ਪੈਣਗੀਆਂ ਤਾਂ ਇਹ ਗੀਤ ਇਨ੍ਹਾਂ ਦੇ ਅੱਗੇ ਸਾਖੀ ਲਈ ਗਵਾਹ ਹੋਵੇਗਾ ਕਿਉਂ ਜੋ ਇਨ੍ਹਾਂ ਦੇ ਸੰਤਾਨ ਇਸ ਨੂੰ ਕਦੇ ਨਹੀਂ ਭੁੱਲੇਗੀ । ਕਿਉਂ ਜੋ ਅਜੇ ਜਦ ਕਿ ਮੈਂ ਇਨ੍ਹਾਂ ਨੂੰ ਉਸ ਦੇਸ਼ ਵਿੱਚ ਨਹੀਂ ਪਹੁੰਚਾਇਆ ਹੈ ਜਿਸ ਨੂੰ ਦੇਣ ਦੀ ਮੈਂ ਸਹੁੰ ਖਾਧੀ ਸੀ, ਮੈਂ ਜਾਣਦਾ ਹਾਂ ਕਿ ਉਹ ਕੀ-ਕੀ ਯੋਜਨਾ ਬਣਾਉਂਦੇ ਹਨ । "
\p
\s5
\v 22 ਤਦ ਮੂਸਾ ਨੇ ਉਸੇ ਦਿਨ ਇਹ ਗੀਤ ਲਿਖਿਆ ਅਤੇ ਇਸਰਾਏਲੀਆਂ ਨੂੰ ਸਿਖਾਇਆ ।
\v 23 ਉਸ ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਇਹ ਆਖ ਕੇ ਹੁਕਮ ਦਿੱਤਾ, "ਤਕੜਾ ਹੋ ਅਤੇ ਹੌਂਸਲਾ ਰੱਖ, ਕਿਉਂ ਜੋ ਤੂੰ ਇਸਰਾਏਲੀਆਂ ਨੂੰ ਉਸ ਦੇਸ਼ ਵਿੱਚ ਲੈ ਜਾਵੇਂਗਾ ਜਿਸ ਨੂੰ ਦੇਣ ਦੀ ਮੈਂ ਉਨ੍ਹਾਂ ਨਾਲ ਸਹੁੰ ਖਾਧੀ ਸੀ ਅਤੇ ਮੈਂ ਤੇਰੇ ਨਾਲ ਹੋਵਾਂਗਾ । "
\p
\s5
\v 24 ਜਦ ਮੂਸਾ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਪੁਸਤਕ ਵਿੱਚ ਲਿਖ ਚੁੱਕਿਆ,
\v 25 ਤਦ ਮੂਸਾ ਨੇ ਲੇਵੀਆਂ ਨੂੰ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ, ਹੁਕਮ ਦਿੱਤਾ,
\v 26 "ਬਿਵਸਥਾ ਦੀ ਇਸ ਪੁਸਤਕ ਨੂੰ ਲੈ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਦੇ ਇੱਕ ਪਾਸੇ ਰੱਖ ਦਿਓ, ਤਾਂ ਜੋ ਇਹ ਉੱਥੇ ਤੁਹਾਡੇ ਵਿਰੁੱਧ ਸਾਖੀ ਹੋਵੇ ।
\s5
\v 27 ਕਿਉਂ ਜੋ ਮੈਂ ਤੁਹਾਡੇ ਢੀਠਪੁਣੇ ਅਤੇ ਤੁਹਾਡੀ ਆਕੜੀ ਧੌਣ ਨੂੰ ਜਾਣਦਾ ਹਾਂ । ਵੇਖੋ, ਅੱਜ ਤੱਕ ਜਦ ਕਿ ਮੈਂ ਜੀਉਂਦਾ ਅਤੇ ਤੁਹਾਡੇ ਨਾਲ ਹਾਂ, ਤੁਸੀਂ ਯਹੋਵਾਹ ਦੇ ਵਿਰੁੱਧ ਆਕੀ ਰਹੇ ਹੋ ਤਾਂ ਮੇਰੀ ਮੌਤ ਤੋਂ ਬਾਅਦ ਕਿੰਨ੍ਹਾਂ ਵੱਧ ਨਾ ਕਰੋਗੇ ?
\v 28 ਮੇਰੇ ਅੱਗੇ ਆਪਣੇ ਗੋਤਾਂ ਦੇ ਸਾਰੇ ਬਜ਼ੁਰਗਾਂ ਅਤੇ ਸਰਦਾਰਾਂ ਨੂੰ ਇਕੱਠਾ ਕਰੋ ਤਾਂ ਜੋ ਮੈਂ ਇਹ ਗੱਲਾਂ ਉਨ੍ਹਾਂ ਦੇ ਕੰਨਾਂ ਵਿੱਚ ਪਾਵਾਂ ਅਤੇ ਅਕਾਸ਼ ਅਤੇ ਧਰਤੀ ਨੂੰ ਉਨ੍ਹਾਂ ਦੇ ਵਿਰੁੱਧ ਗਵਾਹ ਬਣਾਵਾਂ,
\v 29 ਕਿਉਂ ਜੋ ਮੈਂ ਜਾਣਦਾ ਹਾਂ ਕਿ ਮੇਰੀ ਮੌਤ ਤੋਂ ਬਾਅਦ ਤੁਸੀਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਹੀ ਵਿਗਾੜ ਲਓਗੇ ਅਤੇ ਉਸ ਮਾਰਗ ਤੋਂ ਮੁੜ ਜਾਓਗੇ ਜਿਸ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ, ਅਤੇ ਆਖਿਰੀ ਦਿਨਾਂ ਵਿੱਚ ਬੁਰਿਆਈ ਤੁਹਾਡੇ ਉੱਤੇ ਆ ਪਵੇਗੀ ਕਿਉਂ ਜੋ ਤੁਸੀਂ ਉਹ ਕਰੋਗੇ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਹੈ ਅਤੇ ਤੁਸੀਂ ਆਪਣੇ ਹੱਥਾਂ ਦੇ ਕੰਮਾਂ ਨਾਲ ਉਹ ਨੂੰ ਕ੍ਰੋਧਵਾਨ ਬਣਾਉਗੇ । "
\p
\s5
\v 30 ਤਦ ਮੂਸਾ ਨੇ ਇਸਰਾਏਲ ਦੀ ਸਾਰੀ ਸਭਾ ਦੇ ਕੰਨਾਂ ਵਿੱਚ ਇਸ ਗੀਤ ਦੀਆਂ ਤੁਕਾਂ ਸ਼ੁਰੂ ਤੋਂ ਅੰਤ ਤੱਕ ਪਾਈਆਂ ।
\s5
\c 32
\s ਮੂਸਾ ਦਾ ਗੀਤ
\p
\v 1 ਹੇ ਅਕਾਸ਼, ਕੰਨ ਲਾ ਅਤੇ ਮੈਂ ਬੋਲਾਂਗਾ,
\q ਹੇ ਧਰਤੀ, ਮੇਰੇ ਮੂੰਹ ਦੇ ਬਚਨ ਸੁਣ ।
\q
\v 2 ਮੇਰਾ ਉਪਦੇਸ਼ ਮੀਂਹ ਵਾਂਗੂੰ ਵਰਹੇਗਾ,
\q ਮੇਰਾ ਬੋਲ ਤ੍ਰੇਲ ਵਾਂਗੂੰ ਪਵੇਗਾ,
\q ਜਿਵੇਂ ਕੂਲੇ-ਕੂਲੇ ਘਾਹ ਉੱਤੇ ਫੁਹਾਰ,
\q ਸਾਗ ਪੱਤ ਉੱਤੇ ਝੜੀਆਂ ।
\p
\s5
\v 3 ਮੈਂ ਤਾਂ ਯਹੋਵਾਹ ਦੇ ਨਾਮ ਦਾ ਪ੍ਰਚਾਰ ਕਰਾਂਗਾ,
\q ਸਾਡੇ ਪਰਮੇਸ਼ੁਰ ਦੀ ਮਹਾਨਤਾ ਨੂੰ ਮੰਨੋ ।
\q
\v 4 ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ,
\q ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ ।
\q ਉਹ ਸਚਿਆਈ ਦਾ ਪਰਮੇਸ਼ੁਰ ਹੈ,
\q ਉਸ ਵਿੱਚ ਬੁਰਿਆਈ ਹੈ ਨਹੀਂ,
\q ਉਹ ਧਰਮੀ ਅਤੇ ਸੱਚਾ ਹੈ ।
\q
\s5
\v 5 ਉਹ ਵਿਗੜ ਗਏ ਹਨ,
\q ਉਹ ਉਸ ਦੇ ਪੁੱਤਰ ਨਹੀਂ ਸਗੋਂ ਕਲੰਕੀ ਹਨ,
\q ਇਹ ਪੀੜ੍ਹੀ ਟੇਢੀ ਅਤੇ ਦੁਸ਼ਟ ਹੈ ।
\q
\v 6 ਹੇ ਮੂਰਖ ਅਤੇ ਮੱਤਹੀਣ ਪਰਜਾ,
\q ਕੀ ਤੁਸੀਂ ਯਹੋਵਾਹ ਨੂੰ ਇਸ ਤਰ੍ਹਾਂ ਬਦਲਾ ਦਿੰਦੇ ਹੋ ?
\q ਕੀ ਉਹ ਤੇਰਾ ਪਿਤਾ ਨਹੀਂ ਜਿਸ ਨੇ ਤੈਨੂੰ ਮੁੱਲ ਲਿਆ,
\q ਉਸ ਨੇ ਤੈਨੂੰ ਬਣਾਇਆ ਅਤੇ ਕਾਇਮ ਕੀਤਾ ?
\q
\s5
\v 7 ਪੁਰਾਣਿਆਂ ਦਿਨਾਂ ਨੂੰ ਯਾਦ ਕਰੋ,
\q ਪੀੜ੍ਹੀ-ਪੀੜ੍ਹੀ ਦੇ ਦਿਨਾਂ ਉੱਤੇ ਵਿਚਾਰ ਕਰੋ,
\q ਆਪਣੇ ਪਿਤਾ ਤੋਂ ਪੁੱਛੋ, ਉਹ ਤੈਨੂੰ ਦੱਸੇਗਾ,
\q ਆਪਣੇ ਬਜ਼ੁਰਗਾਂ ਤੋਂ, ਉਹ ਤੈਨੂੰ ਆਖਣਗੇ ।
\p
\v 8 ਜਦ ਅੱਤ ਮਹਾਨ ਨੇ ਕੌਮਾਂ ਨੂੰ ਵਿਰਾਸਤ ਵੰਡੀ,
\q ਜਦ ਉਸ ਨੇ ਆਦਮ ਦੇ ਪੁੱਤਰਾਂ ਨੂੰ ਵੱਖ-ਵੱਖ ਕੀਤਾ,
\q ਤਦ ਉਸ ਨੇ ਉੱਮਤਾਂ ਦੀਆਂ ਹੱਦਾਂ,
\q ਇਸਰਾਏਲੀਆਂ ਦੀ ਗਿਣਤੀ ਦੇ ਅਨੁਸਾਰ ਬੰਨ੍ਹੀਆਂ,
\q
\s5
\v 9 ਕਿਉਂ ਜੋ ਯਹੋਵਾਹ ਦਾ ਹਿੱਸਾ ਉਸ ਦੀ ਪਰਜਾ ਹੈ,
\q ਯਾਕੂਬ ਉਸ ਦੀ ਵਿਰਾਸਤ ਦਾ ਭਾਗ ਹੈ ।
\q
\v 10 ਉਸ ਨੇ ਉਹ ਨੂੰ ਉਜਾੜ ਧਰਤੀ ਵਿੱਚੋਂ,
\q ਅਤੇ ਸੁੰਨਸਾਨ ਜੰਗਲ ਵਿੱਚੋਂ ਲੱਭਿਆ ।
\q ਉਸ ਨੇ ਉਹ ਨੂੰ ਘੇਰੇ ਵਿੱਚ ਲੈ ਲਿਆ ਅਤੇ ਉਹ ਦੀ ਖ਼ਬਰ ਲਈ,
\q ਅੱਖ ਦੀ ਕਾਕੀ ਵਾਂਗੂੰ ਉਸ ਨੇ ਉਹ ਦੀ ਰਾਖੀ ਕੀਤੀ ।
\q
\s5
\v 11 ਜਿਸ ਤਰ੍ਹਾਂ ਉਕਾਬ ਆਪਣੇ ਆਲ੍ਹਣੇ ਨੂੰ ਹਿਲਾਉਂਦਾ,
\q ਅਤੇ ਆਪਣੇ ਬੱਚਿਆਂ ਉੱਤੇ ਫੜ ਫੜਾਉਂਦਾ ਹੈ,
\q ਉਸੇ ਤਰ੍ਹਾਂ ਉਸ ਨੇ ਆਪਣੇ ਪਰ ਫੈਲਾ ਕੇ ਉਨ੍ਹਾਂ ਨੂੰ ਲੈ ਲਿਆ,
\q ਉਸ ਨੇ ਆਪਣੇ ਖੰਭਾਂ ਉੱਤੇ ਉਨ੍ਹਾਂ ਨੂੰ ਚੁੱਕ ਲਿਆ,
\q
\v 12 ਯਹੋਵਾਹ ਨੇ ਇਕੱਲੇ ਉਸ ਦੀ ਅਗਵਾਈ ਕੀਤੀ,
\q ਅਤੇ ਉਸ ਦੇ ਨਾਲ ਕੋਈ ਪਰਾਇਆ ਦੇਵਤਾ ਨਹੀਂ ਸੀ ।
\q
\s5
\v 13 ਉਸ ਨੇ ਉਹ ਨੂੰ ਧਰਤੀ ਦੀਆਂ ਉੱਚਿਆਈਆਂ ਉੱਤੇ ਸਵਾਰ ਕੀਤਾ,
\q ਸੋ ਉਸ ਨੇ ਖੇਤ ਦੀ ਪੈਦਾਵਾਰ ਖਾਧੀ,
\q ਅਤੇ ਉਸ ਨੇ ਉਹ ਨੂੰ ਪੱਥਰ ਵਿੱਚੋਂ ਸ਼ਹਿਦ,
\q ਅਤੇ ਚਕਮਕ ਦੀ ਚੱਟਾਨ ਤੋਂ ਤੇਲ ਚੁਸਾਇਆ ।
\q
\s5
\v 14 ਚੌਣੇ ਦਾ ਮੱਖਣ ਅਤੇ ਇੱਜੜ ਦਾ ਦੁੱਧ,
\q ਲੇਲਿਆਂ ਦੀ ਚਰਬੀ ਨਾਲ,
\q ਅਤੇ ਬਾਸ਼ਾਨ ਦੀ ਨਸਲ ਦੇ ਮੇਂਢੇ ਅਤੇ ਬੱਕਰੇ,
\q ਕਣਕ ਦੀ ਉੱਤਮ ਪੈਦਾਵਾਰ ਨਾਲ,
\q ਤੂੰ ਅੰਗੂਰੀ ਰਸ ਦੀ ਮਧ ਪੀਤੀ ।
\q
\s5
\v 15 ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ,
\q ਤੂੰ ਵੀ ਮੋਟਾ ਹੋ ਗਿਆ,
\q ਤੂੰ ਤਕੜਾ ਹੋ ਗਿਆ,
\q ਤੂੰ ਚਰਬੀ ਨਾਲ ਭਰ ਗਿਆ ਹੈਂ ।
\q ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ,
\q ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ ।
\q
\v 16 ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਮੰਨ ਕੇ ਉਸ ਨੂੰ ਈਰਖਾਲੂ ਬਣਾਇਆ,
\q ਘਿਣਾਉਣੇ ਕੰਮਾਂ ਕਰਕੇ ਉਸ ਨੂੰ ਗੁੱਸਾ ਦੁਆਇਆ ।
\q
\s5
\v 17 ਉਨ੍ਹਾਂ ਨੇ ਭ੍ਰਿਸ਼ਟ ਆਤਮਾਂ ਅੱਗੇ, ਜਿਹੜੇ ਦੇਵਤੇ ਨਹੀਂ ਸਨ ਬਲੀਆਂ ਚੜ੍ਹਾਈਆਂ,
\q ਉਨ੍ਹਾਂ ਦੇਵਤਿਆਂ ਨੂੰ ਜਿਨ੍ਹਾਂ ਨੂੰ ਉਹ ਨਹੀਂ ਜਾਣਦੇ ਸਨ,
\q ਨਵੇਂ-ਨਵੇਂ ਦੇਵਤੇ ਜਿਹੜੇ ਹੁਣੇ ਨਿੱਕਲੇ ਸਨ,
\q ਜਿਨ੍ਹਾਂ ਤੋਂ ਤੁਹਾਡੇ ਪਿਉ-ਦਾਦੇ ਨਹੀਂ ਡਰੇ ।
\q
\v 18 ਜਿਸ ਚੱਟਾਨ ਨੇ ਤੈਨੂੰ ਪੈਦਾ ਕੀਤਾ ਤੂੰ ਉਸ ਨੂੰ ਵਿਸਾਰ ਦਿੱਤਾ,
\q ਉਸ ਪਰਮੇਸ਼ੁਰ ਨੂੰ ਜਿਸ ਨੇ ਤੈਨੂੰ ਜਨਮ ਦਿੱਤਾ ਤੂੰ ਭੁੱਲ ਗਿਆ ।
\q
\s5
\v 19 ਯਹੋਵਾਹ ਨੇ ਵੇਖਿਆ ਅਤੇ ਉਨ੍ਹਾਂ ਤੋਂ ਘਿਰਣਾ ਕੀਤੀ,
2019-01-21 18:09:29 +00:00
\q ਕਿਉਂਕਿ ਉਸ ਦੇ ਪੁੱਤਰਾਂ-ਧੀਆਂ ਨੇ ਉਸ ਨੂੰ ਉਕਸਾਇਆ ।
2018-02-06 22:09:03 +00:00
\q
\v 20 ਤਦ ਉਸ ਨੇ ਆਖਿਆ, ਮੈਂ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵਾਂਗਾ,
\q ਮੈਂ ਵੇਖਾਂਗਾ ਕਿ ਉਨ੍ਹਾਂ ਦਾ ਅੰਤ ਕੀ ਹੋਵੇਗਾ,
\q ਕਿਉਂ ਜੋ ਇਹ ਇੱਕ ਹਠੀਲੀ ਪੀੜ੍ਹੀ ਹੈ,
\q ਇਹ ਉਹ ਪੁੱਤਰ ਹਨ ਜਿਨ੍ਹਾਂ ਵਿੱਚ ਈਮਾਨ ਨਹੀਂ ਹੈ ।
\q
\s5
\v 21 ਇਨ੍ਹਾਂ ਨੇ ਮੈਨੂੰ ਉਸ ਵਸਤੂ ਤੋਂ ਈਰਖਾਲੂ ਕੀਤਾ ਜੋ ਪਰਮੇਸ਼ੁਰ ਹੈ ਹੀ ਨਹੀਂ,
\q ਉਨ੍ਹਾਂ ਨੇ ਆਪਣੀਆਂ ਵਿਅਰਥ ਗੱਲਾਂ ਨਾਲ ਮੈਨੂੰ ਗੁੱਸੇ ਦੁਆਇਆ,
\q ਮੈਂ ਵੀ ਉਨ੍ਹਾਂ ਨੂੰ ਅਜਿਹੀ ਕੌਮ ਤੋਂ ਈਰਖਾ ਕਰਾਵਾਂਗਾ ਜੋ ਮੇਰੀ ਨਹੀਂ ਹੈ,
\q ਮੈਂ ਇੱਕ ਮੂਰਖ ਕੌਮ ਦੇ ਰਾਹੀਂ ਉਨ੍ਹਾਂ ਨੂੰ ਗੁੱਸਾ ਦੁਆਵਾਂਗਾ,
\q
\s5
\v 22 ਕਿਉਂ ਜੋ ਮੇਰੇ ਕ੍ਰੋਧ ਦੀ ਅੱਗ ਭੜਕ ਉੱਠੀ ਹੈ,
\q ਜਿਹੜੀ ਸਭ ਤੋਂ ਹੇਠਲੇ ਪਤਾਲ ਤੱਕ ਬਲਦੀ ਜਾਂਦੀ ਹੈ,
\q ਅਤੇ ਧਰਤੀ ਨੂੰ ਉਸ ਦੀ ਪੈਦਾਵਾਰ ਸਮੇਤ ਭਸਮ ਕਰਦੀ ਜਾਂਦੀ ਹੈ,
\q ਸਗੋਂ ਪਹਾੜਾਂ ਦੀਆਂ ਨੀਹਾਂ ਨੂੰ ਅੱਗ ਲਾਉਂਦੀ ਹੈ ।
\q
\s5
\v 23 ਮੈਂ ਉਨ੍ਹਾਂ ਉੱਤੇ ਬੁਰਿਆਈ ਦੇ ਢੇਰ ਲਾਵਾਂਗਾ,
\q ਮੈਂ ਆਪਣੇ ਤੀਰਾਂ ਨੂੰ ਉਨ੍ਹਾਂ ਉੱਤੇ ਮੁਕਾ ਦਿਆਂਗਾ ।
\q
\v 24 ਉਹ ਭੁੱਖ ਨਾਲ ਢਲ ਜਾਣਗੇ,
\q ਉਹ ਤਿੱਖੀ ਗਰਮੀ ਅਤੇ ਭਿਆਨਕ ਰੋਗਾਂ ਨਾਲ ਭਸਮ ਹੋ ਜਾਣਗੇ,
\q ਅਤੇ ਮੈਂ ਉਨ੍ਹਾਂ ਉੱਤੇ ਜੰਗਲੀ ਜਾਨਵਰਾਂ ਦੇ ਦੰਦ ਚਲਾਵਾਂਗਾ,
\q ਅਤੇ ਮਿੱਟੀ ਉੱਤੇ ਘਿਸਰਨ ਵਾਲੇ ਸੱਪਾਂ ਦਾ ਜ਼ਹਿਰ ਛੱਡਾਂਗਾ ।
\q
\s5
\v 25 ਬਾਹਰ ਤਲਵਾਰ ਨਾਲ ਮਰਨਗੇ,
\q ਅਤੇ ਕੋਠੜੀਆਂ ਵਿੱਚ ਡਰ ਹੋਵੇਗਾ,
\q ਜਿਸ ਨਾਲ ਜੁਆਨਾਂ ਅਤੇ ਕੁਆਰੀਆਂ ਦਾ,
\q ਅਤੇ ਦੁੱਧ ਚੁੰਘਦੇ ਬੱਚੇ ਅਤੇ ਧੌਲਿਆਂ ਵਾਲੇ ਮਨੁੱਖਾਂ ਦਾ ਵੀ ਨਾਸ਼ ਹੋ ਜਾਵੇਗਾ ।
\q
\v 26 ਮੈਂ ਆਖਿਆ, ਮੈਂ ਉਨ੍ਹਾਂ ਨੂੰ ਦੂਰ-ਦੂਰ ਤੱਕ ਖਿਲਾਰ ਦਿਆਂਗਾ,
\q ਮੈਂ ਮਨੁੱਖਾਂ ਵਿੱਚੋਂ ਉਨ੍ਹਾਂ ਦੀ ਯਾਦ ਤੱਕ ਮਿਟਾ ਦਿਆਂਗਾ,
\q
\s5
\v 27 ਪਰ ਮੈਨੂੰ ਵੈਰੀਆਂ ਦੀ ਛੇੜ-ਛਾੜ ਦਾ ਡਰ ਸੀ,
\q ਕਿਤੇ ਉਨ੍ਹਾਂ ਦੇ ਵੈਰੀ ਉਲਟਾ ਸਮਝਣ,
\q ਅਤੇ ਉਹ ਆਖਣ, ਸਾਡਾ ਹੱਥ ਉੱਚਾ ਰਿਹਾ,
\q ਅਤੇ ਯਹੋਵਾਹ ਨੇ ਇਹ ਸਭ ਕੁਝ ਨਹੀਂ ਕੀਤਾ ।
\p
\s5
\v 28 ਇਹ ਤਾਂ ਇੱਕ ਨਿਰਬੁੱਧ ਕੌਮ ਹੈ,
\q ਇਹਨਾਂ ਵਿੱਚ ਕੋਈ ਸਮਝ ਨਹੀਂ ।
\q
\v 29 ਭਲਾ ਹੁੰਦਾ ਕਿ ਉਹ ਬੁੱਧਵਾਨ ਹੁੰਦੇ ਅਤੇ ਇਸ ਗੱਲ ਨੂੰ ਸਮਝ ਲੈਂਦੇ,
\q ਅਤੇ ਆਪਣੇ ਅੰਤ ਨੂੰ ਵਿਚਾਰ ਲੈਂਦੇ,
\q
\s5
\v 30 ਜੇ ਉਨ੍ਹਾਂ ਦੀ ਚੱਟਾਨ ਹੀ ਉਨ੍ਹਾਂ ਨੂੰ ਨਾ ਵੇਚ ਦਿੰਦੀ,
\q ਅਤੇ ਯਹੋਵਾਹ ਉਨ੍ਹਾਂ ਨੂੰ ਨਾ ਫੜ੍ਹਾ ਦਿੰਦਾ ?
\q ਤਾਂ ਕਿਵੇਂ ਹੋ ਸਕਦਾ ਸੀ ਕਿ ਇੱਕ ਜਣਾ ਹਜ਼ਾਰ ਦੇ ਪਿੱਛੇ ਪੈਂਦਾ,
\q ਅਤੇ ਦੋ ਜਣੇ ਦਸ ਹਜ਼ਾਰ ਨੂੰ ਭਜਾ ਸਕਦੇ,
\q
\v 31 ਕਿਉਂਕਿ ਉਹਨਾਂ ਦੀ ਚੱਟਾਨ ਸਾਡੀ ਚੱਟਾਨ ਵਰਗੀ ਨਹੀਂ ਹੈ,
\q ਭਾਵੇਂ ਸਾਡੇ ਵੈਰੀ ਹੀ ਨਿਆਂ ਕਰਨ ।
\q
\s5
\v 32 ਉਹਨਾਂ ਦੀ ਦਾਖ ਬੇਲ ਤਾਂ ਸਦੂਮ ਦੀ ਦਾਖ ਬੇਲ ਤੋਂ ਨਿੱਕਲੀ,
\q ਅਤੇ ਅਮੂਰਾਹ ਦੇ ਖੇਤਾਂ ਤੋਂ ਹੈ ।
\q ਉਸ ਦੇ ਅੰਗੂਰ ਜ਼ਹਿਰੀਲੇ ਅੰਗੂਰ ਹਨ,
\q ਉਸ ਦੇ ਗੁੱਛੇ ਕੌੜੇ ਹਨ ।
\q
\s5
\v 33 ਉਹਨਾਂ ਦੀ ਮਧ ਨਾਗਾਂ ਦਾ ਜ਼ਹਿਰ ਹੈ,
\q ਅਤੇ ਸੱਪਾਂ ਦੀ ਤਿੱਖੀ ਵਿੱਸ ਹੈ ।
\p
\v 34 ਕੀ ਇਹ ਗੱਲ ਮੇਰੇ ਮਨ ਵਿੱਚ,
\q ਅਤੇ ਮੋਹਰ ਲਾ ਕੇ ਮੇਰੇ ਭੰਡਾਰ ਵਿੱਚ ਰੱਖੀ ਹੋਈ ਨਹੀਂ ਹੈ ?
\q
\s5
\v 35 ਬਦਲਾ ਦੇਣਾ ਅਤੇ ਬਦਲਾ ਲੈਣਾ ਮੇਰਾ ਕੰਮ ਹੈ,
\q ਇਹ ਉਸ ਵੇਲੇ ਪ੍ਰਗਟ ਹੋਵੇਗਾ ਜਦ ਉਹਨਾਂ ਦਾ ਪੈਰ ਤਿਲਕੇ,
\q ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਨੇੜੇ ਹੈ,
\q ਅਤੇ ਉਹਨਾਂ ਦਾ ਵਿਨਾਸ਼ ਛੇਤੀ ਆ ਰਿਹਾ ਹੈ ।
\q
\s5
\v 36 ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਂ ਕਰੇਗਾ,
\q ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ,
\q ਜਦ ਉਹ ਵੇਖੇਗਾ ਕਿ ਉਨ੍ਹਾਂ ਦਾ ਬਲ ਜਾਂਦਾ ਰਿਹਾ,
\q ਅਤੇ ਨਾ ਕੋਈ ਬੰਦੀ ਰਿਹਾ, ਨਾ ਕੋਈ ਖੁੱਲ੍ਹਾ ।
\q
\s5
\v 37 ਤਦ ਉਹ ਆਖੇਗਾ, ਉਨ੍ਹਾਂ ਦੇ ਦੇਵਤੇ ਕਿੱਥੇ ਹਨ ?
\q ਅਤੇ ਉਹ ਚੱਟਾਨ ਜਿਸ ਵਿੱਚ ਉਹ ਪਨਾਹ ਲੈਂਦੇ ਸਨ ?
\q
\v 38 ਜਿਹੜੇ ਉਨ੍ਹਾਂ ਦੀਆਂ ਬਲੀਆਂ ਦੀ ਚਰਬੀ ਖਾਂਦੇ ਸਨ,
\q ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਦੀ ਮਧ ਪੀਂਦੇ ਸਨ ?
\q ਉਹ ਉੱਠਣ ਅਤੇ ਤੁਹਾਡੀ ਸਹਾਇਤਾ ਕਰਨ,
\q ਉਹ ਤੁਹਾਡੀ ਓਟ ਹੋਣ !
\q
\s5
\v 39 ਹੁਣ ਵੇਖੋ ਕਿ ਮੈਂ ਹੀ ਉਹ ਹਾਂ,
\q ਅਤੇ ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ,
\q ਮੈਂ ਹੀ ਮਾਰਦਾ ਹਾਂ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ,
\q ਮੈਂ ਹੀ ਜ਼ਖਮੀ ਕਰਦਾ ਹਾਂ ਅਤੇ ਮੈਂ ਹੀ ਚੰਗਾ ਕਰਦਾ ਹਾਂ,
\q ਅਤੇ ਕੋਈ ਨਹੀਂ ਹੈ ਜਿਹੜਾ ਮੇਰੇ ਹੱਥੋਂ ਛੁਡਾ ਸਕੇ,
\q
\v 40 ਕਿਉਂ ਜੋ ਮੈਂ ਆਪਣਾ ਹੱਥ ਸੁਰਗ ਵੱਲ ਚੁੱਕਦਾ ਹਾਂ ਅਤੇ ਮੈਂ ਕਹਿੰਦਾ ਹਾਂ,
\q ਮੈਂ ਸਦੀਪਕਾਲ ਜੀਉਂਦਾ ਹਾਂ ।
\q
\s5
\v 41 ਜੇ ਮੈਂ ਆਪਣੀ ਚਮਕਦੀ ਹੋਈ ਤਲਵਾਰ ਤੇਜ ਕਰਾਂ,
\q ਅਤੇ ਨਿਆਂ ਨੂੰ ਮੈਂ ਆਪਣੇ ਹੱਥ ਵਿੱਚ ਲਵਾਂ,
\q ਤਾਂ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ,
\q ਅਤੇ ਮੈਥੋਂ ਘਿਰਣਾ ਕਰਨ ਵਾਲਿਆਂ ਨੂੰ ਬਦਲਾ ਦਿਆਂਗਾ ।
\q
\s5
\v 42 ਮੈਂ ਆਪਣੇ ਤੀਰਾਂ ਨੂੰ ਲਹੂ ਨਾਲ ਮਤਵਾਲੇ ਕਰਾਂਗਾ,
\q ਅਤੇ ਮੇਰੀ ਤਲਵਾਰ ਮਾਸ ਖਾਵੇਗੀ, ਉਹ ਲਹੂ ਵੱਢਿਆਂ ਹੋਇਆਂ ਅਤੇ ਬੰਦੀਆਂ ਦਾ,
\q ਅਤੇ ਉਹ ਮਾਸ ਵੈਰੀਆਂ ਦੇ ਆਗੂਆਂ ਦੇ ਸਿਰਾਂ ਦਾ ਹੋਵੇਗਾ ।
\p
\s5
\v 43 ਹੇ ਕੌਮੋਂ, ਉਸ ਦੀ ਪਰਜਾ ਨਾਲ ਜੈਕਾਰਾ ਗਜਾਓ,
\q ਕਿਉਂ ਜੋ ਉਹ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਲਵੇਗਾ,
\q ਅਤੇ ਆਪਣੇ ਵੈਰੀਆਂ ਨੂੰ ਬਦਲਾ ਦੇਵੇਗਾ,
\q ਅਤੇ ਆਪਣੀ ਭੂਮੀ ਅਤੇ ਆਪਣੀ ਪਰਜਾ ਦੇ ਪਾਪ ਲਈ ਪਰਾਸਚਿਤ ਦੇਵੇਗਾ ।
\p
\s5
\v 44 ਮੂਸਾ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਨੇ ਇਸ ਗੀਤ ਦੀਆਂ ਸਾਰੀਆਂ ਗੱਲਾਂ ਪਰਜਾ ਦੇ ਕੰਨਾਂ ਵਿੱਚ ਪਾਈਆਂ ।
\s ਮੂਸਾ ਦੇ ਆਖਰੀ ਨਿਰਦੇਸ਼
\p
\v 45 ਜਦ ਮੂਸਾ ਇਹ ਸਾਰੀਆਂ ਗੱਲਾਂ ਸਾਰੇ ਇਸਰਾਏਲ ਨੂੰ ਬੋਲ ਚੁੱਕਿਆ
\s5
\v 46 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, "ਆਪਣੇ ਮਨ ਇਨ੍ਹਾਂ ਸਾਰੀਆਂ ਗੱਲਾਂ ਉੱਤੇ ਲਾਓ, ਜਿਨ੍ਹਾਂ ਦੀ ਮੈਂ ਅੱਜ ਤੁਹਾਨੂੰ ਸਾਖੀ ਦਿੰਦਾ ਹਾਂ । ਤੁਸੀਂ ਆਪਣੇ ਪੁੱਤਰਾਂ ਨੂੰ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਣਾ ਕਰਨ ਦਾ ਹੁਕਮ ਦਿਓ,
\v 47 ਕਿਉਂ ਜੋ ਇਹ ਤੁਹਾਡੇ ਲਈ ਹਲਕੀ ਜਿਹੀ ਗੱਲ ਨਹੀਂ, ਸਗੋਂ ਇਹ ਤੁਹਾਡਾ ਜੀਵਨ ਹੈ ਅਤੇ ਇਸ ਗੱਲ ਦੇ ਕਾਰਨ ਉਸ ਦੇਸ਼ ਵਿੱਚ ਤੁਹਾਡੇ ਜੀਵਨ ਦੇ ਦਿਨ ਬਹੁਤੇ ਹੋਣਗੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਪਾਰ ਜਾ ਰਹੇ ਹੋ । "
\p
\s5
\v 48 ਫੇਰ ਉਸੇ ਦਿਨ ਯਹੋਵਾਹ ਨੇ ਮੂਸਾ ਨਾਲ ਇਹ ਗੱਲ ਕੀਤੀ,
\v 49 "ਤੂੰ ਇਸ ਅਬਾਰੀਮ ਦੇ ਪਹਾੜ ਉੱਤੇ ਨਬੋ ਦੀ ਚੋਟੀ ਤੇ ਚੜ੍ਹ, ਜੋ ਮੋਆਬ ਦੇਸ਼ ਵਿੱਚ ਯਰੀਹੋ ਦੇ ਸਾਹਮਣੇ ਹੈ ਅਤੇ ਕਨਾਨ ਦੇਸ਼ ਨੂੰ ਵੇਖ ਜਿਹੜਾ ਮੈਂ ਵਿਰਾਸਤ ਹੋਣ ਲਈ ਇਸਰਾਏਲ ਨੂੰ ਦੇਣ ਵਾਲਾ ਹਾਂ ।
\s5
\v 50 ਫੇਰ ਉਸੇ ਪਹਾੜ ਉੱਤੇ ਜਿੱਥੇ ਤੂੰ ਚੜ੍ਹ ਰਿਹਾ ਹੈਂ, ਤੂੰ ਮਰ ਜਾਵੇਂਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲ ਜਾਵੇਂਗਾ ਜਿਵੇਂ ਤੇਰਾ ਭਰਾ ਹਾਰੂਨ ਹੋਰ ਦੇ ਪਹਾੜ ਉੱਤੇ ਮਰ ਕੇ ਆਪਣੇ ਲੋਕਾਂ ਵਿੱਚ ਜਾ ਮਿਲਿਆ ਹੈ ।
2019-01-21 18:09:29 +00:00
\v 51 ਇਸ ਦਾ ਕਾਰਨ ਇਹ ਹੈ ਕਿ ਸੀਨ ਦੀ ਉਜਾੜ ਵਿੱਚ, ਕਾਦੇਸ਼ ਕੋਲ ਮਰੀਬਾਹ ਨਾਮ ਦੇ ਸੋਤੇ ਉੱਤੇ, ਤੁਸੀਂ ਮੇਰੀ ਉਲੰਘਣਾ ਕੀਤੀ ਅਰਥਾਤ ਤੁਸੀਂ ਇਸਰਾਏਲੀਆਂ ਦੇ ਵਿੱਚ ਮੈਨੂੰ ਪਵਿੱਤਰ ਨਾ ਠਹਿਰਾਇਆ
2018-02-06 22:09:03 +00:00
\v 52 ਇਸ ਲਈ ਤੂੰ ਉਸ ਦੇਸ਼ ਨੂੰ ਜਿਹੜਾ ਮੈਂ ਇਸਰਾਏਲੀਆਂ ਨੂੰ ਦੇਣ ਵਾਲਾ ਹਾਂ, ਆਪਣੇ ਸਾਹਮਣੇ ਵੇਖੇਂਗਾ ਪਰ ਤੂੰ ਉਸ ਦੇਸ਼ ਵਿੱਚ ਪ੍ਰਵੇਸ਼ ਨਾ ਕਰੇਂਗਾ । "
\s5
\c 33
\s ਮੂਸਾ ਦਾ ਇਸਰਾਏਲੀਆਂ ਨੂੰ ਅਸੀਸ ਦੇਣਾ
\p
\v 1 ਇਹ ਉਹ ਅਸੀਸ ਹੈ ਜਿਹੜੀ ਮੂਸਾ ਪਰਮੇਸ਼ੁਰ ਦੇ ਦਾਸ ਨੇ ਆਪਣੀ ਮੌਤ ਤੋਂ ਪਹਿਲਾਂ ਇਸਰਾਏਲੀਆਂ ਨੂੰ ਦਿੱਤੀ ।
\v 2 ਉਸ ਨੇ ਆਖਿਆ,
\q ਯਹੋਵਾਹ ਸੀਨਈ ਤੋਂ ਆਇਆ,
\q ਅਤੇ ਸੇਈਰ ਤੋਂ ਉਨ੍ਹਾਂ ਉੱਤੇ ਉੱਭਰਿਆ,
\q ਉਹ ਪਾਰਾਨ ਦੇ ਪਹਾੜ ਤੋਂ ਚਮਕਿਆ,
\q ਅਤੇ ਲੱਖਾਂ ਪਵਿੱਤਰ ਜਨਾਂ ਦੇ ਵਿੱਚੋਂ ਆਇਆ,
\q ਉਸ ਦੇ ਸੱਜੇ ਹੱਥ ਵਿੱਚ ਉਨ੍ਹਾਂ ਲਈ ਅਗਨੀ ਹੁਕਮਨਾਮਾ ਸੀ ।
\q
\s5
2019-01-21 18:09:29 +00:00
\v 3 ਸੱਚ-ਮੁੱਚ ਉਹ ਲੋਕਾਂ ਨਾਲ ਪ੍ਰੇਮ ਕਰਦਾ ਹੈ,
2018-02-06 22:09:03 +00:00
\q ਉਸ ਦੇ ਸਾਰੇ ਸੰਤ ਜਨ ਤੇਰੇ ਹੱਥ ਵਿੱਚ ਹਨ,
\q ਅਤੇ ਉਹ ਤੇਰੇ ਪੈਰਾਂ ਕੋਲ ਬੈਠਦੇ ਹਨ,
\q ਹਰ ਇੱਕ ਤੇਰੇ ਬਚਨਾਂ ਤੋਂ ਲਾਭ ਉਠਾਉਂਦਾ ਹੈ ।
\q
\v 4 ਮੂਸਾ ਨੇ ਸਾਨੂੰ ਬਿਵਸਥਾ ਦਾ ਹੁਕਮਨਾਮਾ ਦਿੱਤਾ,
\q ਉਹ ਯਾਕੂਬ ਦੀ ਸਭਾ ਦੀ ਵਿਰਾਸਤ ਠਹਿਰੀ ।
\q
\s5
\v 5 ਉਹ ਯਸ਼ੁਰੂਨ ਵਿੱਚ ਰਾਜਾ ਸੀ,
\q ਜਦ ਲੋਕਾਂ ਦੇ ਆਗੂ ਇੱਕਠੇ ਹੋਏ,
\q ਅਤੇ ਇਸਰਾਏਲ ਦੇ ਗੋਤ ਜਮਾ ਹੋਏ ।
\p
\v 6 ਰਊਬੇਨ ਮਰੇ ਨਾ ਸਗੋਂ ਜੀਉਂਦਾ ਰਹੇ,
\q ਪਰ ਉਸ ਦੇ ਮਨੁੱਖ ਗਿਣਤੀ ਵਿੱਚ ਥੋੜ੍ਹੇ ਜਿਹੇ ਹੋਣ ।
\q
\s5
\v 7 ਯਹੂਦਾਹ ਲਈ ਉਸ ਨੇ ਆਖਿਆ,
\q ਹੇ ਯਹੋਵਾਹ, ਯਹੂਦਾਹ ਦੀ ਅਵਾਜ਼ ਨੂੰ ਸੁਣ,
\q ਅਤੇ ਉਹ ਨੂੰ ਉਹ ਦੇ ਲੋਕਾਂ ਵਿੱਚ ਲਿਆ ।
\q ਉਹ ਆਪਣੇ ਲਈ ਆਪਣੇ ਹੱਥੀਂ ਲੜਿਆ,
\q ਅਤੇ ਤੂੰ ਉਹ ਦੇ ਵੈਰੀਆਂ ਦੇ ਵਿਰੁੱਧ ਉਹ ਦਾ ਸਹਾਇਕ ਹੋ ।
\p
\s5
\v 8 ਲੇਵੀ ਲਈ ਉਸ ਨੇ ਆਖਿਆ,
\q ਤੇਰੀ ਤੁੰਮੀਮ ਅਤੇ ਊਰੀਮ ਤੇਰੇ ਉਸ ਧਰਮੀ ਮਨੁੱਖ ਕੋਲ ਹਨ,
\q ਜਿਸ ਨੂੰ ਤੂੰ ਮੱਸਾਹ ਉੱਤੇ ਪਰਖਿਆ,
\q ਅਤੇ ਮੀਰਬਾਹ ਦੇ ਪਾਣੀ ਉੱਤੇ ਉਸ ਨਾਲ ਮੁਕਾਬਲਾ ਕੀਤਾ,
\q
\s5
\v 9 ਉਸ ਨੇ ਆਪਣੇ ਪਿਤਾ ਤੇ ਮਾਤਾ ਦੇ ਵਿਖੇ ਆਖਿਆ,
\q ਮੈਂ ਉਨ੍ਹਾਂ ਨੂੰ ਨਹੀਂ ਵੇਖਿਆ,
\q ਨਾ ਹੀ ਉਸਨੇ ਆਪਣੇ ਭਰਾਵਾਂ ਨੂੰ ਆਪਣਾ ਮੰਨਿਆ,
\q ਨਾ ਆਪਣੇ ਪੁੱਤਰਾਂ ਨੂੰ ਪਛਾਣਿਆ,
\q ਕਿਉਂ ਜੋ ਉਨ੍ਹਾਂ ਨੇ ਤੇਰਾ ਆਖਾ ਮੰਨਿਆ,
\q ਅਤੇ ਤੇਰੇ ਨੇਮ ਦੀ ਪਾਲਨਾ ਕਰਦੇ ਹਨ ।
\q
\s5
\v 10 ਉਹ ਯਾਕੂਬ ਨੂੰ ਤੇਰੇ ਨਿਯਮ ਸਿਖਾਉਣਗੇ,
\q ਅਤੇ ਇਸਰਾਏਲ ਨੂੰ ਤੇਰੀ ਬਿਵਸਥਾ ।
\q ਉਹ ਤੇਰੇ ਅੱਗੇ ਧੂਪ ਧੁਖਾਉਣਗੇ,
\q ਅਤੇ ਪੂਰੀ ਹੋਮ ਬਲੀ ਤੇਰੀ ਜਗਵੇਦੀ ਉੱਤੇ ਚੜ੍ਹਾਉਣਗੇ ।
\q
\s5
\v 11 ਹੇ ਯਹੋਵਾਹ, ਉਸ ਦੇ ਮਾਲ ਉੱਤੇ ਬਰਕਤ ਦੇ
\q ਅਤੇ ਉਸ ਦੇ ਹੱਥ ਦੇ ਕੰਮਾਂ ਨੂੰ ਕਬੂਲ ਕਰ ।
\q ਉਸ ਦੇ ਵਿਰੁੱਧ ਉੱਠਣ ਵਾਲਿਆਂ ਦਾ ਲੱਕ ਤੋੜ ਸੁੱਟ,
\q ਅਤੇ ਉਸ ਤੋਂ ਘਿਰਣਾ ਕਰਨ ਵਾਲਿਆਂ ਦਾ ਵੀ ਕਿ ਉਹ ਫੇਰ ਨਾ ਉੱਠਣ ।
\p
\s5
\v 12 ਬਿਨਯਾਮੀਨ ਲਈ ਉਸ ਨੇ ਆਖਿਆ,
\q ਯਹੋਵਾਹ ਦਾ ਪਿਆਰਾ ਉਸ ਦੇ ਕੋਲ ਸ਼ਾਂਤੀ ਨਾਲ ਵੱਸੇਗਾ ।
\q ਉਹ ਸਾਰਾ ਦਿਨ ਉਸ ਨੂੰ ਢੱਕ ਕੇ ਰੱਖੇਗਾ,
\q ਅਤੇ ਉਹ ਉਸ ਦੇ ਮੋਢਿਆਂ ਦੇ ਵਿਚਕਾਰ ਵੱਸਦਾ ਰਹੇਗਾ ।
\p
\s5
\v 13 ਯੂਸੁਫ਼ ਲਈ ਉਸ ਨੇ ਆਖਿਆ,
\q ਯਹੋਵਾਹ ਵੱਲੋਂ ਉਸ ਦੀ ਧਰਤੀ ਮੁਬਾਰਕ ਹੋਵੇ,
\q ਅਕਾਸ਼ ਦੇ ਪਦਾਰਥਾਂ ਅਤੇ ਤ੍ਰੇਲ ਤੋਂ,
\q ਅਤੇ ਹੇਠਾਂ ਪਈ ਹੋਈ ਡੁੰਘਿਆਈ ਤੋਂ,
\q
\s5
\v 14 ਅਤੇ ਸੂਰਜ ਨਾਲ ਪੱਕੇ ਹੋਏ ਫਲਾਂ ਦੇ ਪਦਾਰਥਾਂ ਤੋਂ,
\q ਅਤੇ ਚੰਦ ਦੇ ਉਗਾਏ ਹੋਏ ਪਦਾਰਥਾਂ ਤੋਂ,
\q
\v 15 ਅਤੇ ਆਦੀ ਪਹਾੜਾਂ ਦੀਆਂ ਉੱਤਮ ਚੀਜਾਂ ਤੋਂ,
\q ਅਤੇ ਸਨਾਤਨ ਉੱਚਿਆਈਆਂ ਦੇ ਪਦਾਰਥਾਂ ਤੋਂ,
\q
\s5
\v 16 ਧਰਤੀ ਅਤੇ ਉਸ ਦੀ ਭਰਪੂਰੀ ਦੇ ਪਦਾਰਥਾਂ ਤੋਂ,
\q ਝਾੜੀਆਂ ਵਿੱਚ ਵੱਸਣ ਵਾਲੇ ਦੀ ਪ੍ਰਸੰਨਤਾ ਤੋਂ,
\q ਇਹ ਸਭ ਯੂਸੁਫ਼ ਦੇ ਸਿਰ ਉੱਤੇ ਆਉਣ,
\q ਅਤੇ ਉਸ ਦੇ ਸਿਰ ਦੀ ਚੋਟੀ ਉੱਤੇ ਜਿਹੜਾ ਆਪਣੇ ਭਰਾਵਾਂ ਤੋਂ ਵੱਖਰਾ ਹੋਇਆ ਸੀ ।
\q
\s5
\v 17 ਉਹ ਬਲਦ ਦੇ ਪਹਿਲੌਠੇ ਵਰਗਾ ਪ੍ਰਤਾਪੀ ਹੈ,
\q ਉਸ ਦੇ ਸਿੰਗ ਜੰਗਲੀ ਸਾਨ੍ਹ ਦੇ ਸਿੰਗਾਂ ਵਰਗੇ ਹਨ,
\q ਉਨ੍ਹਾਂ ਨਾਲ ਉਹ ਸਾਰੇ ਲੋਕਾਂ ਨੂੰ ਧਰਤੀ ਦੀਆਂ ਹੱਦਾਂ ਤੱਕ ਧੱਕੇਗਾ ।
\q ਉਹ ਅਫ਼ਰਾਈਮ ਦੇ ਲੱਖਾਂ ਲੱਖ,
\q ਅਤੇ ਮਨੱਸ਼ਹ ਦੇ ਹਜ਼ਾਰਾਂ ਹਨ ।
\p
\s5
\v 18 ਜ਼ਬੂਲੁਨ ਲਈ ਉਸ ਨੇ ਆਖਿਆ,
\q ਹੇ ਜ਼ਬੂਲੁਨ, ਤੂੰ ਆਪਣੇ ਬਾਹਰ ਜਾਣ ਉੱਤੇ,
\q ਅਤੇ ਹੇ ਯਿੱਸਾਕਰ, ਤੂੰ ਆਪਣੇ ਤੰਬੂਆਂ ਵਿੱਚ ਖੁਸ਼ ਹੋ ।
\q
\v 19 ਉਹ ਲੋਕਾਂ ਨੂੰ ਪਹਾੜ ਉੱਤੇ ਸੱਦਣਗੇ,
\q ਉੱਥੇ ਉਹ ਧਰਮ ਦੀਆਂ ਬਲੀਆਂ ਚੜ੍ਹਾਉਣਗੇ,
\q ਕਿਉਂ ਜੋ ਉਹ ਸਮੁੰਦਰਾਂ ਦੀ ਬਹੁਤਾਇਤ ਤੋਂ,
\q ਅਤੇ ਰੇਤ ਵਿੱਚ ਲੁਕੇ ਹੋਏ ਖ਼ਜ਼ਾਨਿਆਂ ਤੋਂ ਲਾਭ ਉਠਾਉਣਗੇ ।
\p
\s5
\v 20 ਗਾਦ ਲਈ ਉਸ ਨੇ ਆਖਿਆ,
\q ਮੁਬਾਰਕ ਹੈ ਉਹ, ਜੋ ਗਾਦ ਨੂੰ ਵਧਾਉਂਦਾ ਹੈ,
\q ਗਾਦ ਸ਼ੇਰਨੀ ਵਾਂਗੂੰ ਵੱਸਦਾ ਹੈ,
\q ਉਹ ਬਾਂਹ ਨੂੰ ਸਗੋਂ ਸਿਰ ਦੀ ਖੋਪੜੀ ਨੂੰ ਤੋੜ ਸੁੱਟਦਾ ਹੈ ।
\q
\s5
\v 21 ਉਸ ਨੇ ਪਹਿਲਾ ਹਿੱਸਾ ਆਪਣੇ ਲਈ ਚੁਣ ਲਿਆ,
\q ਕਿਉਂ ਜੋ ਉੱਥੇ ਹਾਕਮ ਦਾ ਹਿੱਸਾ ਰੱਖਿਆ ਹੋਇਆ ਸੀ ।
\q ਉਸ ਨੇ ਲੋਕਾਂ ਦੇ ਆਗੂਆਂ ਨੂੰ ਲਿਆ ਕੇ,
\q ਯਹੋਵਾਹ ਦਾ ਧਰਮ ਪੂਰਾ ਕੀਤਾ,
\q ਅਤੇ ਇਸਰਾਏਲ ਨਾਲ ਉਸ ਦੇ ਨਿਆਂ ਦਾ ਪਾਲਣ ਕੀਤਾ ।
\p
\s5
\v 22 ਦਾਨ ਲਈ ਉਸ ਨੇ ਆਖਿਆ,
\q ਦਾਨ ਸ਼ੇਰ ਦਾ ਬੱਚਾ ਹੈ, ਉਹ ਬਾਸ਼ਾਨ ਤੋਂ ਕੁੱਦਦਾ ਹੈ ।
\p
\s5
\v 23 ਨਫ਼ਤਾਲੀ ਲਈ ਉਸ ਨੇ ਆਖਿਆ,
\q ਹੇ ਨਫ਼ਤਾਲੀ, ਤੂੰ ਜੋ ਦਯਾ ਨਾਲ ਤ੍ਰਿਪਤ,
\q ਅਤੇ ਯਹੋਵਾਹ ਦੀ ਬਰਕਤ ਨਾਲ ਭਰਪੂਰ ਹੈਂ,
\q ਪੱਛਮ ਉੱਤੇ ਅਤੇ ਦੱਖਣ ਉੱਤੇ ਅਧਿਕਾਰ ਕਰ ਲੈ ।
\p
\s5
\v 24 ਆਸ਼ੇਰ ਲਈ ਉਸ ਨੇ ਆਖਿਆ,
\q ਹੇ ਆਸ਼ੇਰ, ਪੁੱਤਰਾਂ ਨਾਲ ਮੁਬਾਰਕ ਹੋ,
\q ਉਹ ਆਪਣੇ ਭਰਾਵਾਂ ਨੂੰ ਭਾਵੇ,
\q ਅਤੇ ਆਪਣੇ ਪੈਰ ਤੇਲ ਵਿੱਚ ਡਬੋਏ ।
\q
\v 25 ਤੇਰੇ ਅਰਲ ਲੋਹੇ ਅਤੇ ਪਿੱਤਲ ਦੇ ਹੋਣ,
\q ਜਿਵੇਂ ਤੇਰੇ ਦਿਨ ਤਿਵੇਂ ਤੇਰਾ ਬਲ ਹੋਵੇ ।
\p
\s5
\v 26 ਹੇ ਯਸ਼ੁਰੂਨ, ਪਰਮੇਸ਼ੁਰ ਵਰਗਾ ਕੋਈ ਨਹੀਂ ਹੈ,
\q ਜੋ ਤੇਰੀ ਸਹਾਇਤਾ ਕਰਨ ਲਈ ਅਕਾਸ਼ ਉੱਤੇ,
\q ਅਤੇ ਆਪਣੇ ਪ੍ਰਤਾਪ ਵਿੱਚ ਬੱਦਲਾਂ ਉੱਤੇ ਸਵਾਰ ਹੈ ।
\q
\s5
\v 27 ਅਨਾਦੀ ਪਰਮੇਸ਼ੁਰ ਤੇਰਾ ਧਾਮ ਹੈ,
\q ਅਤੇ ਹੇਠਾਂ ਸਨਾਤਨ ਭੁਜਾਂ ਹਨ ।
\q ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਅੱਗੋਂ ਧੱਕ ਦਿੱਤਾ,
\q ਅਤੇ ਉਸ ਨੇ ਆਖਿਆ, ਉਹਨਾਂ ਦਾ ਨਾਸ਼ ਕਰ ਦੇ ।
\q
\s5
\v 28 ਇਸਰਾਏਲ ਸੁੱਖ ਨਾਲ ਵੱਸੇਗਾ,
\q ਉਸ ਧਰਤੀ ਵਿੱਚ ਜਿੱਥੇ ਅੰਨ ਅਤੇ ਨਵੀਂ ਮਧ ਹੈ,
\q ਉੱਥੇ ਯਾਕੂਬ ਦਾ ਸੋਤਾ ਇੱਕਲਾ ਹੈ,
\q ਹਾਂ, ਉਸ ਦੇ ਉੱਪਰ ਅਕਾਸ਼ ਤੋਂ ਤ੍ਰੇਲ ਪੈਂਦੀ ਹੈ ।
\q
\s5
\v 29 ਹੇ ਇਸਰਾਏਲ, ਤੂੰ ਧੰਨ ਹੈ !
\q ਹੇ ਯਹੋਵਾਹ ਦੀ ਬਚਾਈ ਹੋਈ ਪਰਜਾ, ਤੇਰੇ ਵਰਗਾ ਕੌਣ ਹੈ ?
\q ਉਹ ਤੇਰੀ ਸਹਾਇਤਾ ਦੀ ਢਾਲ,
\q ਅਤੇ ਤੇਰੇ ਪ੍ਰਤਾਪ ਦੀ ਤਲਵਾਰ ਹੈ,
\q ਤੇਰੇ ਵੈਰੀ ਤੈਥੋਂ ਝਿਜਕਣਗੇ,
\q ਪਰ ਤੂੰ ਉਹਨਾਂ ਦੇ ਉੱਚੇ ਸਥਾਨਾਂ ਨੂੰ ਮਿੱਧਦਾ ਫਿਰੇਂਗਾ ।
\s5
\c 34
\s ਮੂਸਾ ਦੀ ਮੌਤ
\p
\v 1 ਮੂਸਾ ਮੋਆਬ ਦੇ ਮੈਦਾਨ ਤੋਂ ਨਬੋ ਪਹਾੜ ਨੂੰ ਪਿਸਗਾਹ ਚੋਟੀ ਉੱਤੇ ਚੜ੍ਹ ਗਿਆ, ਜਿਹੜਾ ਯਰੀਹੋ ਦੇ ਅੱਗੇ ਹੈ ਅਤੇ ਯਹੋਵਾਹ ਨੇ ਉਸ ਨੂੰ ਦਾਨ ਤੱਕ ਗਿਲਆਦ ਦਾ ਸਾਰਾ ਦੇਸ਼ ਵਿਖਾਇਆ
\v 2 ਅਤੇ ਸਾਰਾ ਨਫ਼ਤਾਲੀ, ਅਫ਼ਰਾਈਮ ਅਤੇ ਮਨੱਸ਼ਹ ਦਾ ਦੇਸ਼ ਅਤੇ ਪੱਛਮ ਦੇ ਸਮੁੰਦਰ ਤੱਕ ਯਹੂਦਾਹ ਦਾ ਸਾਰਾ ਦੇਸ਼,
\v 3 ਅਤੇ ਦੱਖਣ ਦਾ ਦੇਸ਼ ਅਤੇ ਸੋਅਰ ਤੱਕ ਯਰੀਹੋ ਦੀ ਘਾਟੀ ਦਾ ਮੈਦਾਨ ਜਿਹੜਾ ਖਜੂਰ ਦੇ ਰੁੱਖਾਂ ਦਾ ਸ਼ਹਿਰ ਹੈ, ਵਿਖਾ ਦਿੱਤਾ ।
\s5
2019-01-21 18:09:29 +00:00
\v 4 ਤਦ ਯਹੋਵਾਹ ਨੇ ਉਸ ਨੂੰ ਆਖਿਆ, "ਇਹ ਉਹ ਦੇਸ਼ ਹੈ ਜਿਸ ਦੀ ਸਹੁੰ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਕਿ ਮੈਂ ਇਹ ਤੇਰੇ ਵੰਸ਼ ਨੂੰ ਦਿਆਂਗਾ । ਮੈਂ ਤੈਨੂੰ ਤੇਰੀਆਂ ਅੱਖਾਂ ਤੋਂ ਇਹ ਦੇਸ਼ ਵਿਖਾ ਦਿੱਤਾ ਹੈ ਪਰ ਤੂੰ ਪਾਰ ਲੰਘ ਕੇ ਉੱਥੇ ਨਹੀਂ ਜਾਵੇਂਗਾ । "
2018-02-06 22:09:03 +00:00
\p
\v 5 ਇਸ ਲਈ ਯਹੋਵਾਹ ਦੇ ਬਚਨ ਅਨੁਸਾਰ ਯਹੋਵਾਹ ਦਾ ਦਾਸ ਮੂਸਾ ਉੱਥੇ ਮੋਆਬ ਦੇਸ਼ ਵਿੱਚ ਮਰ ਗਿਆ
\v 6 ਅਤੇ ਉਹ ਨੇ ਉਸ ਨੂੰ ਮੋਆਬ ਦੇਸ਼ ਵਿੱਚ ਬੈਤਪਓਰਾ ਦੇ ਸਾਹਮਣੇ ਇੱਕ ਘਾਟੀ ਵਿੱਚ ਦਫ਼ਨਾ ਦਿੱਤਾ, ਅਤੇ ਅੱਜ ਦੇ ਦਿਨ ਤੱਕ ਕੋਈ ਨਹੀਂ ਜਾਣਦਾ ਕਿ ਉਸ ਦੀ ਕਬਰ ਕਿੱਥੇ ਹੈ ।
\s5
\v 7 ਮੂਸਾ ਇੱਕ ਸੌ ਵੀਹ ਸਾਲਾਂ ਦਾ ਸੀ ਜਦ ਉਸ ਦੀ ਮੌਤ ਹੋਈ ਪਰ ਨਾ ਉਸ ਦੀਆਂ ਅੱਖਾਂ ਧੁੰਦਲੀਆਂ ਹੋਈਆਂ ਅਤੇ ਨਾ ਹੀ ਉਸ ਦਾ ਬਲ ਘਟਿਆ ਸੀ ।
\v 8 ਇਸਰਾਏਲੀ ਮੂਸਾ ਲਈ ਮੋਆਬ ਦੇ ਮੈਦਾਨ ਵਿੱਚ ਤੀਹ ਦਿਨ ਤੱਕ ਸੋਗ ਕਰਦੇ ਰਹੇ, ਇਸ ਤਰ੍ਹਾਂ ਮੂਸਾ ਦੇ ਸੋਗ ਅਤੇ ਵਿਰਲਾਪ ਕਰਨ ਦੇ ਦਿਨ ਪੂਰੇ ਹੋਏ ।
\p
\s5
\v 9 ਨੂਨ ਦੇ ਪੁੱਤਰ ਯਹੋਸ਼ੁਆ ਬੁੱਧੀ ਦੇ ਆਤਮਾ ਨਾਲ ਭਰਪੂਰ ਸੀ ਕਿਉਂ ਜੋ ਮੂਸਾ ਨੇ ਆਪਣੇ ਹੱਥ ਉਸ ਉੱਤੇ ਰੱਖੇ ਸਨ । ਇਸਰਾਏਲੀ ਉਸ ਦੀ ਸੁਣਦੇ ਸਨ ਅਤੇ ਉਸੇ ਤਰ੍ਹਾਂ ਹੀ ਕਰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ।
\s5
\v 10 ਅਤੇ ਇਸਰਾਏਲ ਵਿੱਚ ਮੂਸਾ ਵਰਗਾ ਫੇਰ ਕੋਈ ਨਬੀ ਨਹੀਂ ਉੱਠਿਆ ਜਿਸ ਨੂੰ ਯਹੋਵਾਹ ਆਹਮੋ-ਸਾਹਮਣੇ ਜਾਣਦਾ ਸੀ
2019-01-21 18:09:29 +00:00
\v 11 ਅਤੇ ਉਸ ਨੂੰ ਯਹੋਵਾਹ ਨੇ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਦੇ ਸਾਹਮਣੇ ਅਤੇ ਉਸ ਦੇ ਸਾਰੇ ਦੇਸ਼ ਵਿੱਚ ਨਿਸ਼ਾਨ ਅਤੇ ਅਚਰਜ ਕੰਮ ਵਿਖਾਲਣ ਲਈ ਭੇਜਿਆ ਸੀ
2018-02-06 22:09:03 +00:00
\v 12 ਅਤੇ ਮੂਸਾ ਨੇ ਸਾਰੇ ਇਸਰਾਏਲੀਆਂ ਦੇ ਵੇਖਦਿਆਂ ਬਲਵੰਤ ਹੱਥ ਅਤੇ ਵੱਡੇ ਭੈ ਦੇ ਕੰਮ ਕਰ ਕੇ ਵਿਖਾਏ ।