\id NUM \ide UTF-8 \rem Copyright Information: Creative Commons Attribution-ShareAlike 4.0 License \h ਗਿਣਤੀ \toc1 ਗਿਣਤੀ \toc2 ਗਿਣਤੀ \toc3 num \mt1 ਗਿਣਤੀ \is ਭੂਮਿਕਾ \ip ਗਿਣਤੀ ਦੀ ਪੁਸਤਕ ਦੇ ਵਿੱਚ ਇਸਰਾਏਲੀਆਂ ਦੇ ਚਾਲੀ ਸਾਲ ਦੇ ਇਤਿਹਾਸ ਦਾ ਵਰਨਣ ਮਿਲਦਾ ਹੈ । ਇਸ ਵਿੱਚ ਸੀਨਈ ਪਹਾੜ ਤੋਂ ਕੂਚ ਤੋਂ ਲੈ ਕੇ ਪਰਮੇਸ਼ੁਰ ਦੇ ਦੁਆਰਾ ਵਾਅਦਾ ਕੀਤੇ ਹੋਏ ਦੇਸ ਦੀ ਪੂਰਬੀ ਸੀਮਾ ਤੱਕ ਪਹੁੰਚਣ ਦਾ ਵਰਨਣ ਹੈ । ਇਸ ਪੁਸਤਕ ਦਾ ਨਾਮ ਇਸ ਦੇ ਵਰਨਣ ਦੀ ਇੱਕ ਮੁੱਖ ਵਿਸ਼ੇਸ਼ਤਾ ਨੂੰ ਦਰਸਾਉਂਦਾ ਹੈ, ਜੋ ਮੂਸਾ ਨੇ ਸੀਨਈ ਪਹਾੜ ਤੋਂ ਕੂਚ ਤੋਂ ਪਹਿਲਾਂ ਇਸਰਾਏਲੀਆਂ ਦੀ ਗਿਣਤੀ ਕੀਤੀ ਸੀ ਅਤੇ ਦੁਬਾਰਾ ਇੱਕ ਪੀੜ੍ਹੀ ਤੋਂ ਬਾਅਦ ਯਰਦਨ ਦੇ ਪੂਰਬ ਵੱਲ ਮੋਆਬ ਵਿੱਚ ਕੀਤੀ ਸੀ । ਇਹਨਾਂ ਦੋਵਾਂ ਮਰਦਸ਼ੁਮਾਰੀਆਂ ਦੇ ਵਿੱਚ ਇਸਰਾਏਲੀ ਕਨਾਨ ਦੇਸ ਦੀ ਦੱਖਣੀ ਸੀਮਾ ਤੇ ਪਹੁੰਚੇ, ਪਰ ਉੱਥੋਂ ਵਾਅਦਾ ਕੀਤੇ ਹੋਏ ਦੇਸ ਵਿੱਚ ਦਾਖਲ ਨਾ ਹੋ ਸਕੇ । ਉਸ ਖੇਤਰ ਦੇ ਵਿੱਚ ਕਈ ਸਾਲ ਰਹਿਣ ਤੋਂ ਬਾਅਦ, ਉਹ ਯਰਦਨ ਨਦੀ ਦੇ ਪੂਰਬੀ ਖੇਤਰ ਦੇ ਵੱਲ ਗਏ । ਉੱਥੇ ਇਸਰਾਏਲੀਆਂ ਦੇ ਕੁਝ ਗੋਤ ਵੱਸ ਗਏ ਅਤੇ ਉੱਥੇ ਹੀ ਬਾਕੀ ਗੋਤਾਂ ਨੇ ਕਨਾਨ ਦੇਸ ਵਿੱਚ ਜਾਣ ਦੀ ਤਿਆਰੀ ਕੀਤੀ । \ip ਗਿਣਤੀ ਦੇ ਕਿਤਾਬ ਦੇ ਵਿੱਚ ਇੱਕ ਇਸ ਤਰ੍ਹਾਂ ਦੀ ਜਾਤੀ ਦਾ ਵਰਨਣ ਮਿਲਦਾ ਹੈ ਜੋ ਮੁਸ਼ਕਿਲਾਂ ਦੇ ਕਾਰਨ ਨਿਰਾਸ਼ ਹੋ ਗਈ ਸੀ ਅਤੇ ਘਬਰਾ ਗਈ ਸੀ । ਉਸ ਨੇ ਪਰਮੇਸ਼ੁਰ ਅਤੇ ਪਰਮੇਸ਼ੁਰ ਦੁਆਰਾ ਠਹਿਰਾਏ ਗਏ ਆਗੂ ਮੂਸਾ ਦੇ ਵਿਰੁੱਧ ਵਿਦਰੋਹ ਕੀਤਾ ਸੀ । ਇਹ ਉਸ ਦੇ ਲੋਕਾਂ ਦੀਆਂ ਕਮਜ਼ੋਰੀਆਂ ਅਤੇ ਅਣ-ਆਗਿਆਕਾਰੀ ਦੇ ਬਾਵਜੂਦ ਉਹਨਾਂ ਦੇ ਲਈ ਪਰਮੇਸ਼ੁਰ ਦੇ ਵਿਸ਼ਵਾਸ ਜੋਗ ਹੋਣ ਅਤੇ ਲਗਾਤਾਰ ਉਹਨਾਂ ਦੀ ਦੇਖਭਾਲ ਕਰਨ ਦਾ ਵਰਨਣ ਹੈ । ਇਹ ਪਰਮੇਸ਼ੁਰ ਅਤੇ ਲੋਕਾਂ ਦੇ ਲਈ ਮੂਸਾ ਦੇ ਸੰਪੂਰਨ ਸਮਰਪਣ ਦਾ ਵਰਨਣ ਵੀ ਹੈ, ਭਾਵੇਂ ਕਿ ਕਦੇ ਕਦੇ ਉਹ ਬੇਚੈਨ ਹੋ ਜਾਂਦਾ ਸੀ । \iot ਰੂਪ-ਰੇਖਾ \io1 ਇਸਰਾਏਲੀਆਂ ਦੁਆਰਾ ਸੀਨਈ ਪਹਾੜ ਤੋਂ ਕੂਚ ਦੀ ਤਿਆਰੀ 1:1 - 9:23 \io2 ਪਹਿਲੀ ਮਰਦਸ਼ੁਮਾਰੀ 1:1 - 4:49 \io2 ਅਲੱਗ-ਅਲੱਗ ਨਿਯਮ ਅਤੇ ਕਨੂੰਨ 5:1 - 8:26 \io2 ਪਸਾਹ ਦਾ ਦੂਸਰਾ ਪਰਬ 9:1 – 23 \io1 ਸੀਨਈ ਪਹਾੜ ਤੋਂ ਮੋਆਬ ਤੱਕ 10:1 – 21:35 \io1 ਮੋਆਬ ਵਿੱਚ ਵਾਪਰੀਆਂ ਘਟਨਾਵਾਂ 22:1 – 32:42 \io1 ਮਿਸਰ ਤੋਂ ਮੋਆਬ ਤੱਕ ਦੇ ਯਾਤਰਾ ਦਾ ਸੰਖੇਪ ਵਰਨਣ 33:1 – 49 \io1 ਯਰਦਨ ਨਦੀ ਪਾਰ ਕਰਨ ਤੋਂ ਪਹਿਲਾਂ ਦਿੱਤੇ ਗਏ ਨਿਰਦੇਸ਼ 33:50 – 36:13 \s5 \c 1 \s ਇਸਰਾਏਲੀਆਂ ਦੀ ਪਹਿਲੀ ਮਰਦਸ਼ੁਮਾਰੀ \p \v 1 ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਬਾਅਦ, ਦੂਜੇ ਸਾਲ ਦੇ ਦੂਜੇ ਮਹੀਨੇ ਦੇ ਪਹਿਲੇ ਦਿਨ ਸੀਨਈ ਦੀ ਉਜਾੜ ਵਿੱਚ ਮਿਲਾਪ ਵਾਲੇ ਤੰਬੂ ਵਿੱਚ ਯਹੋਵਾਹ ਨੇ ਮੂਸਾ ਨੂੰ ਕਿਹਾ \v 2 ਕਿ ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਇੱਕ-ਇੱਕ ਪੁਰਖ ਦੀ ਗਿਣਤੀ ਨਾਮ ਲੈ-ਲੈ ਕੇ ਕਰ । \v 3 ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ ਅਤੇ ਇਸਰਾਏਲ ਲਈ ਯੁੱਧ ਕਰ ਸਕਦੇ ਹਨ, ਤੂੰ ਅਤੇ ਹਾਰੂਨ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਦਲਾਂ ਦੇ ਅਨੁਸਾਰ ਕਰੋ । \s5 \v 4 ਤੁਹਾਡੇ ਨਾਲ ਹਰੇਕ ਗੋਤ ਦਾ ਇੱਕ-ਇੱਕ ਮਨੁੱਖ ਹੋਵੇ ਜਿਹੜਾ ਆਪਣੇ ਪੁਰਖਿਆਂ ਦੇ ਪਰਿਵਾਰ ਵਿੱਚ ਮੁਖੀਆ ਹੋਵੇ । \v 5 ਉਨ੍ਹਾਂ ਮਨੁੱਖਾਂ ਦੇ ਨਾਮ ਜਿਹੜੇ ਤੁਹਾਡੇ ਨਾਲ ਖੜ੍ਹੇ ਹੋਣਗੇ ਇਹ ਹਨ, ਰਊਬੇਨ ਲਈ ਸ਼ਦੇਊਰ ਦਾ ਪੁੱਤਰ ਅਲੀਸੂਰ । \v 6 ਸ਼ਿਮਓਨ ਲਈ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ । \s5 \v 7 ਯਹੂਦਾਹ ਲਈ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ । \v 8 ਯਿੱਸਾਕਾਰ ਲਈ ਸੂਆਰ ਦਾ ਪੁੱਤਰ ਨਥਨਿਏਲ । \v 9 ਜ਼ਬੂਲੁਨ ਲਈ ਹੇਲੋਨ ਦਾ ਪੁੱਤਰ ਅਲੀਆਬ । \s5 \v 10 ਯੂਸੁਫ਼ ਦੇ ਪੁੱਤਰਾਂ ਵਿੱਚੋਂ ਅਫ਼ਰਈਮ ਲਈ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ । ਮਨੱਸ਼ਹ ਲਈ ਪਦਾਹਸੂਰ ਦਾ ਪੁੱਤਰ ਗਮਲੀਏਲ । \v 11 ਬਿਨਯਾਮੀਨ ਲਈ ਗਿਦਓਨੀ ਦਾ ਪੁੱਤਰ ਅਬੀਦਾਨ । \s5 \v 12 ਦਾਨ ਲਈ ਅੰਮੀਸ਼ਦਾਈ ਦਾ ਪੁੱਤਰ ਅਹੀਅਜ਼ਰ । \v 13 ਆਸ਼ੇਰ ਲਈ ਆਕਰਾਨ ਦਾ ਪੁੱਤਰ ਪਗੀਏਲ । \v 14 ਗਾਦ ਲਈ ਦਊਏਲ ਦਾ ਪੁੱਤਰ ਅਲਯਾਸਾਫ਼ । \v 15 ਨਫ਼ਤਾਲੀ ਲਈ ਏਨਾਨ ਦਾ ਪੁੱਤਰ ਅਹੀਰਾ । \s5 \v 16 ਇਹ ਮੰਡਲੀ ਤੋਂ ਸੱਦੇ ਹੋਏ ਆਪਣੇ ਪਿਉ-ਦਾਦਿਆਂ ਦੇ ਗੋਤਾਂ ਵਿੱਚ ਪ੍ਰਧਾਨ ਸਨ ਅਤੇ ਇਹ ਇਸਰਾਏਲੀਆਂ ਵਿੱਚ ਹਜ਼ਾਰਾਂ ਦੇ ਪ੍ਰਧਾਨ ਸਨ । \p \s5 \v 17 ਮੂਸਾ ਅਤੇ ਹਾਰੂਨ ਨੇ ਇਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਜਿਨ੍ਹਾਂ ਦੇ ਨਾਮ ਦਾ ਉੱਤੇ ਜ਼ਿਕਰ ਕੀਤਾ ਗਿਆ ਹੈ \v 18 ਪੁਰਖਿਆਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਮੰਡਲੀ ਨੂੰ ਇਕੱਠਾ ਕੀਤਾ ਅਤੇ ਆਪਣੇ ਕੁੱਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਜਿਹੜੇ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਉਨ੍ਹਾਂ ਦੇ ਨਾਮ ਦੀ ਗਿਣਤੀ ਕਰਵਾ ਕੇ ਆਪਣੀ ਵੰਸ਼ਾਵਲੀ ਲਿਖਵਾਈ । \v 19 ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਸਨੇ ਸੀਨਈ ਦੀ ਉਜਾੜ ਵਿੱਚ ਉਨ੍ਹਾਂ ਦੀ ਗਿਣਤੀ ਕੀਤੀ । \p \s5 \v 20 ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਆਦਮੀ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ । \v 21 ਰਊਬੇਨ ਦੇ ਗੋਤ ਦੇ ਗਿਣੇ ਹੋਏ ਪੁਰਖ ਛਿਆਲੀ ਹਜ਼ਾਰ ਪੰਜ ਸੌ ਸਨ । \p \s5 \v 22 ਸ਼ਿਮਓਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਪੁਰਖ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ । \v 23 ਸ਼ਿਮਓਨ ਦੇ ਗੋਤ ਦੇ ਗਿਣੇ ਹੋਏ ਪੁਰਖ ਉਣਾਹਠ ਹਜ਼ਾਰ ਤਿੰਨ ਸੌ ਸਨ । \p \s5 \v 24 ਗਾਦ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ । \v 25 ਗਾਦ ਦੇ ਗੋਤ ਦੇ ਗਿਣੇ ਹੋਏ ਪੁਰਖ ਪੰਤਾਲੀ ਹਜ਼ਾਰ ਛੇ ਸੌ ਪੰਜਾਹ ਸਨ । \p \s5 \v 26 ਯਹੂਦਾਹ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਸਾਲ ਜਾਂ ਉਸ ਤੋਂ ਵੱਧ ਉਮਰ ਦੇ ਸਨ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ । \v 27 ਅਤੇ ਯਹੂਦਾਹ ਦੇ ਗੋਤ ਦੇ ਗਿਣੇ ਹੋਏ ਪੁਰਖ ਚੁਹੱਤਰ ਹਜ਼ਾਰ ਛੇ ਸੌ ਸਨ । \p \s5 \v 28 ਯਿੱਸਾਕਾਰ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ । \v 29 ਅਤੇ ਯਿੱਸਾਕਾਰ ਦੇ ਗੋਤ ਦੇ ਗਿਣੇ ਹੋਏ ਚੁਰੰਜਾ ਹਜ਼ਾਰ ਚਾਰ ਸੌ ਸਨ । \p \s5 \v 30 ਜ਼ਬੂਲੁਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ । \v 31 ਅਤੇ ਜ਼ਬੂਲੁਨ ਦੇ ਗੋਤ ਦੇ ਗਿਣੇ ਹੋਏ ਸਤਵੰਜਾ ਹਜ਼ਾਰ ਚਾਰ ਸੌ ਸਨ । \p \s5 \v 32 ਯੂਸੁਫ਼ ਦੇ ਪੁੱਤਰ ਅਫ਼ਰਈਮ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ । \v 33 ਅਤੇ ਅਫ਼ਰਈਮ ਦੇ ਗੋਤ ਦੇ ਗਿਣੇ ਹੋਏ ਚਾਲ੍ਹੀ ਹਜ਼ਾਰ ਪੰਜ ਸੌ ਪੁਰਖ ਸਨ । \p \s5 \v 34 ਮਨੱਸ਼ਹ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ । \v 35 ਅਤੇ ਮਨੱਸ਼ਹ ਦੇ ਗੋਤ ਦੇ ਗਿਣੇ ਹੋਏ ਪੁਰਖ ਬੱਤੀ ਹਜ਼ਾਰ ਦੋ ਸੌ ਸਨ । \p \s5 \v 36 ਬਿਨਯਾਮੀਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ । \v 37 ਅਤੇ ਬਿਨਯਾਮੀਨ ਦੇ ਗੋਤ ਦੇ ਗਿਣੇ ਹੋਏ ਪੁਰਖ ਪੈਂਤੀ ਹਜ਼ਾਰ ਚਾਰ ਸੌ ਸਨ । \p \s5 \v 38 ਦਾਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ । \v 39 ਅਤੇ ਦਾਨ ਦੇ ਗੋਤ ਦੇ ਗਿਣੇ ਹੋਏ ਪੁਰਖ ਬਾਹਠ ਹਜ਼ਾਰ ਸੱਤ ਸੌ ਸਨ । \p \s5 \v 40 ਆਸ਼ੇਰ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ । \v 41 ਅਤੇ ਆਸ਼ੇਰ ਦੇ ਗੋਤ ਦੇ ਗਿਣੇ ਹੋਏ ਪੁਰਖ ਇੱਕਤਾਲੀ ਹਜ਼ਾਰ ਪੰਜ ਸੌ ਸਨ । \p \s5 \v 42 ਨਫ਼ਤਾਲੀ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ । \v 43 ਅਤੇ ਨਫ਼ਤਾਲੀ ਦੇ ਗੋਤ ਦੇ ਗਿਣੇ ਹੋਏ ਪੁਰਖ ਤਰਵੰਜਾ ਹਜ਼ਾਰ ਚਾਰ ਸੌ ਸਨ । \p \s5 \v 44 ਇਹ ਉਹ ਹਨ ਜਿਹੜੇ ਗਿਣੇ ਗਏ ਜਿਨ੍ਹਾਂ ਨੂੰ ਮੂਸਾ, ਹਾਰੂਨ ਅਤੇ ਇਸਰਾਏਲ ਦੇ ਬਾਰਾਂ ਪ੍ਰਧਾਨਾਂ ਨੇ ਗਿਣਿਆ ਉਹ ਆਪਣੇ-ਆਪਣੇ ਪੁਰਖਿਆਂ ਦੇ ਪਰਿਵਾਰ ਲਈ ਸਨ । \v 45 ਸੋ ਉਹ ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਵੀਹ ਸਾਲਾਂ ਜਾਂ ਉਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਯੁੱਧ ਕਰਨ ਦੇ ਯੋਗ ਸਨ । \v 46 ਸਾਰੇ ਜਿਹੜੇ ਗਿਣੇ ਗਏ ਛੇ ਲੱਖ ਤਿੰਨ ਹਜ਼ਾਰ ਪੰਜ ਸੋ ਪੰਜਾਹ ਸਨ । \p \s5 \v 47 ਪਰ ਲੇਵੀ ਆਪਣੇ ਪਿਉ-ਦਾਦਿਆਂ ਦੇ ਗੋਤ ਅਨੁਸਾਰ ਉਨ੍ਹਾਂ ਵਿੱਚ ਨਾ ਗਿਣੇ ਗਏ । \v 48 ਯਹੋਵਾਹ ਨੇ ਮੂਸਾ ਨੂੰ ਆਖਿਆ \v 49 ਕਿ ਸਿਰਫ਼ ਲੇਵੀਆਂ ਦੇ ਗੋਤ ਨੂੰ ਤੂੰ ਨਾ ਗਿਣੀਂ ਅਤੇ ਉਨ੍ਹਾਂ ਦੀ ਗਿਣਤੀ ਇਸਰਾਏਲੀਆਂ ਵਿੱਚ ਨਾ ਕਰੀਂ । \s5 \v 50 ਪਰ ਤੂੰ ਲੇਵੀਆਂ ਨੂੰ ਸਾਖੀ ਦੇ ਡੇਰੇ ਉੱਤੇ, ਉਸ ਦੇ ਸਾਰੇ ਸਮਾਨ ਉੱਤੇ ਅਤੇ ਜੋ ਕੁਝ ਉਸ ਦਾ ਹੈ ਉਸ ਉੱਤੇ ਨਿਯੁੱਕਤ ਕਰੀਂ । ਉਹ ਡੇਰੇ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਚੁੱਕਣ ਅਤੇ ਉਹ ਉਸ ਦੀ ਸੇਵਾ ਕਰਨ ਅਤੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ । \s5 \v 51 ਜਦ ਡੇਰੇ ਨੂੰ ਅੱਗੇ ਲੈ ਕੇ ਜਾਣਾ ਹੋਵੇ ਤਾਂ ਲੇਵੀ ਉਸ ਨੂੰ ਹੇਠਾਂ ਉਤਾਰਨ ਅਤੇ ਜਦ ਡੇਰੇ ਨੂੰ ਲਾਉਣਾ ਹੋਵੇ ਤਾਂ ਉਹ ਨੂੰ ਖੜ੍ਹਾ ਕਰਨ ਪਰ ਜੇ ਕੋਈ ਅਜਨਬੀ ਜਿਹੜਾ ਉਸ ਦੇ ਨੇੜੇ ਆਵੇ ਮਾਰ ਦਿੱਤਾ ਜਾਵੇ । \v 52 ਇਸਰਾਏਲੀ ਆਪਣੇ ਤੰਬੂ ਇਸ ਤਰ੍ਹਾਂ ਲਾਉਣ ਕਿ ਹਰ ਮਨੁੱਖ ਆਪਣੇ ਡੇਰੇ ਵਿੱਚ ਅਤੇ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੀਆਂ ਸੈਨਾਂ ਅਨੁਸਾਰ ਹੋਵੇ । \s5 \v 53 ਪਰ ਲੇਵੀ ਸਾਖੀ ਦੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ ਤਾਂ ਜੋ ਇਸਰਾਏਲੀਆਂ ਦੀ ਮੰਡਲੀ ਉੱਤੇ ਯਹੋਵਾਹ ਦਾ ਕ੍ਰੋਧ ਨਾ ਭੜਕੇ ਅਤੇ ਲੇਵੀ ਸਾਖੀ ਦੇ ਡੇਰੇ ਦੀ ਰਾਖੀ ਕਰਨ । \v 54 ਇਸਰਾਏਲੀਆਂ ਨੇ ਇਸ ਤਰ੍ਹਾਂ ਹੀ ਕੀਤਾ । ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹਨਾਂ ਨੇ ਉਸੇ ਤਰ੍ਹਾਂ ਹੀ ਕੀਤਾ । \s5 \c 2 \s ਡੇਰੇ ਵਿੱਚ ਗੋਤਾਂ ਦੀ ਵੰਡ \p \v 1 ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ \v 2 ਕਿ ਇਸਰਾਏਲੀਆਂ ਦਾ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਨਿਸ਼ਾਨਾਂ ਨਾਲ ਆਪਣਾ ਤੰਬੂ ਖੜ੍ਹਾ ਕਰੇ । ਮੰਡਲੀ ਦੇ ਤੰਬੂ ਦੇ ਸਾਹਮਣੇ ਅਤੇ ਆਲੇ-ਦੁਆਲੇ ਉਹ ਤੰਬੂ ਲਾਉਣ । \s5 \v 3 ਜਿਹੜੇ ਸੂਰਜ ਦੇ ਚੜ੍ਹਦੇ ਪਾਸੇ ਡੇਰਾ ਲਾਉਣ, ਜਿਹੜੇ ਯਹੂਦਾਹ ਦੇ ਡੇਰੇ ਦੇ ਹੋਣ ਉਹ ਆਪਣੀਆਂ ਸੈਨਾਂ ਅਨੁਸਾਰ ਯਹੂਦਾਹ ਦੇ ਝੰਡੇ ਦੇ ਹੋਣ ਅਤੇ ਯਹੂਦਾਹ ਦੇ ਲੋਕਾਂ ਦਾ ਪ੍ਰਧਾਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਹੋਵੇ । \v 4 ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਚੁਹੱਤਰ ਹਜ਼ਾਰ ਛੇ ਸੌ ਸਨ । \s5 \v 5 ਜਿਹੜੇ ਉਸ ਦੇ ਕੋਲ ਡੇਰਾ ਲਾਉਣ ਉਹ ਯਿੱਸਾਕਾਰ ਦੇ ਗੋਤ ਦੇ ਹੋਣ ਅਤੇ ਯਿੱਸਾਕਾਰ ਦੇ ਲੋਕਾਂ ਦਾ ਪ੍ਰਧਾਨ ਸੂਆਰ ਦਾ ਪੁੱਤਰ ਨਥਨਿਏਲ ਹੋਵੇ । \v 6 ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਚੁਰੰਜਾ ਹਜ਼ਾਰ ਚਾਰ ਸੌ ਸਨ । \s5 \v 7 ਜ਼ਬੂਲੁਨ ਦੇ ਗੋਤ ਯਿੱਸਾਕਾਰ ਦੇ ਕੋਲ ਰਹਿਣ, ਜ਼ਬੂਲੁਨ ਦੇ ਲੋਕਾਂ ਦਾ ਪ੍ਰਧਾਨ ਹੇਲੋਨ ਦਾ ਪੁੱਤਰ ਅਲੀਆਬ ਹੋਵੇ । \v 8 ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਸਤਵੰਜਾ ਹਜ਼ਾਰ ਚਾਰ ਸੌ ਸਨ । \s5 \v 9 ਯਹੂਦਾਹ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਛਿਆਸੀ ਹਜ਼ਾਰ ਚਾਰ ਸੌ, ਉਨ੍ਹਾਂ ਦੀਆਂ ਸੈਨਾ ਅਨੁਸਾਰ ਸਨ । ਪਹਿਲਾਂ ਉਹ ਕੂਚ ਕਰਨ । \p \s5 \v 10 ਰਊਬੇਨ ਦੇ ਡੇਰੇ ਦਾ ਝੰਡਾ ਦੱਖਣ ਵੱਲ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਰਊਬੇਨ ਦੇ ਲੋਕਾਂ ਦਾ ਪ੍ਰਧਾਨ ਸ਼ਦੇਊਰ ਦਾ ਪੁੱਤਰ ਅਲੀਸੂਰ ਹੋਵੇ । \v 11 ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਛਿਆਲੀ ਹਜ਼ਾਰ ਪੰਜ ਸੌ ਸਨ । \s5 \v 12 ਜਿਹੜੇ ਉਸ ਕੋਲ ਡੇਰਾ ਲਾਉਣ ਉਹ ਸ਼ਿਮਓਨ ਦੇ ਗੋਤ ਦੇ ਹੋਣ ਅਤੇ ਸ਼ਿਮਓਨ ਦੇ ਲੋਕਾਂ ਦਾ ਪ੍ਰਧਾਨ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਹੋਵੇ । \v 13 ਉਹ ਦੀ ਸੈਨਾ ਦੇ ਗਿਣੇ ਹੋਏ ਲੋਕ ਉਣਾਹਠ ਹਜ਼ਾਰ ਤਿੰਨ ਸੌ ਸਨ । \s5 \v 14 ਫੇਰ ਗਾਦ ਦਾ ਗੋਤ ਅਤੇ ਗਾਦ ਦੇ ਲੋਕਾਂ ਦਾ ਪ੍ਰਧਾਨ ਦਊਏਲ ਦਾ ਪੁੱਤਰ ਅਲਯਾਸਾਫ਼ ਹੋਵੇ । \v 15 ਅਤੇ ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਪੰਤਾਲੀ ਹਜ਼ਾਰ ਛੇ ਸੌ ਪੰਜਾਹ ਸਨ । \s5 \v 16 ਰਊਬੇਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਇਕਵੰਜਾ ਹਜ਼ਾਰ ਚਾਰ ਸੌ ਪੰਜਾਹ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ ਅਤੇ ਦੂਜੇ ਉਹ ਕੂਚ ਕਰਨ । \p \s5 \v 17 ਫੇਰ ਮਿਲਾਪ ਵਾਲੇ ਤੰਬੂ ਦਾ ਕੂਚ ਹੋਵੇ ਅਤੇ ਲੇਵੀਆਂ ਦਾ ਡੇਰਾ ਡੇਰਿਆਂ ਦੇ ਵਿਚਕਾਰ ਹੋਵੇ । ਜਿਵੇਂ ਉਨ੍ਹਾਂ ਨੇ ਡੇਰੇ ਲਾਏ ਉਸੇ ਤਰ੍ਹਾਂ ਉਹ ਕੂਚ ਕਰਨ । ਹਰ ਮਨੁੱਖ ਆਪਣੇ ਥਾਂ ਵਿੱਚ ਆਪਣੇ ਝੰਡਿਆਂ ਕੋਲ ਹੋਵੇ । \p \s5 \v 18 ਅਫ਼ਰਈਮ ਦੇ ਡੇਰੇ ਦਾ ਝੰਡਾ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਪੱਛਮ ਪਾਸੇ ਵੱਲ ਹੋਵੇ ਅਤੇ ਅਫ਼ਰਈਮ ਦੇ ਲੋਕਾਂ ਦਾ ਪ੍ਰਧਾਨ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਹੋਵੇ । \v 19 ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਚਾਲ੍ਹੀ ਹਜ਼ਾਰ ਪੰਜ ਸੌ ਸਨ । \s5 \v 20 ਫੇਰ ਉਹ ਦੇ ਨੇੜ੍ਹੇ ਮਨੱਸ਼ਹ ਦਾ ਗੋਤ ਹੋਵੇ ਅਤੇ ਮਨੱਸ਼ਹ ਦੇ ਲੋਕਾਂ ਦਾ ਪ੍ਰਧਾਨ ਪਦਾਹਸੂਰ ਦਾ ਪੁੱਤਰ ਗਮਲੀਏਲ ਹੋਵੇ । \v 21 ਅਤੇ ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਬੱਤੀ ਹਜ਼ਾਰ ਦੋ ਸੌ ਸਨ । \s5 \v 22 ਫੇਰ ਬਿਨਯਾਮੀਨ ਦਾ ਗੋਤ ਹੋਵੇ ਅਤੇ ਬਿਨਯਾਮੀਨ ਦੇ ਲੋਕਾਂ ਦਾ ਪ੍ਰਧਾਨ ਗਿਦਓਨੀ ਦਾ ਪੁੱਤਰ ਅਬੀਦਾਨ ਹੋਵੇ । \v 23 ਅਤੇ ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਪੈਂਤੀ ਹਜ਼ਾਰ ਚਾਰ ਸੌ ਸਨ । \s5 \v 24 ਅਫ਼ਰਈਮ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਅੱਠ ਹਜ਼ਾਰ ਇੱਕ ਸੌ, ਉਨ੍ਹਾਂ ਦੀਆਂ ਸੈਨਾਂ ਦੇ ਅਨੁਸਾਰ ਸਨ । ਤੀਜੇ ਉਹ ਕੂਚ ਕਰਨ । \p \s5 \v 25 ਦਾਨ ਦੇ ਡੇਰੇ ਦਾ ਝੰਡਾ ਉੱਤਰ ਦੇ ਪਾਸੇ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਦਾਨ ਦੇ ਲੋਕਾਂ ਦਾ ਪ੍ਰਧਾਨ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਹੋਵੇ । \v 26 ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਬਾਹਠ ਹਜ਼ਾਰ ਸੱਤ ਸੌ ਸਨ । \s5 \v 27 ਜਿਹੜੇ ਉਹ ਦੇ ਕੋਲ ਡੇਰਾ ਲਾਉਣ ਉਹ ਆਸ਼ੇਰ ਦੇ ਗੋਤ ਦੇ ਹੋਣ ਅਤੇ ਆਸ਼ੇਰ ਦੇ ਲੋਕਾਂ ਦਾ ਪ੍ਰਧਾਨ ਆਕਰਾਨ ਦਾ ਪੁੱਤਰ ਪਗੀਏਲ ਹੋਵੇ । \v 28 ਅਤੇ ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਇੱਕਤਾਲੀ ਹਜ਼ਾਰ ਪੰਜ ਸੌ ਸਨ । \s5 \v 29 ਫੇਰ ਨਫ਼ਤਾਲੀ ਦਾ ਗੋਤ ਅਤੇ ਨਫ਼ਤਾਲੀ ਦੇ ਲੋਕਾਂ ਦਾ ਪ੍ਰਧਾਨ ਏਨਾਨ ਦਾ ਪੁੱਤਰ ਅਹੀਰਾ ਹੋਵੇ । \v 30 ਉਹ ਦੀ ਸੈਨਾ ਦੇ ਗਿਣੇ ਹੋਏ ਲੋਕ ਤਿਰਵੰਜਾ ਹਜ਼ਾਰ ਚਾਰ ਸੌ ਸਨ । \s5 \v 31 ਦਾਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਸਤਵੰਜਾ ਹਜ਼ਾਰ ਛੇ ਸੌ ਸਨ । ਉਹ ਸਭ ਦੇ ਪਿੱਛੋਂ ਆਪਣੇ ਝੰਡਿਆਂ ਦੇ ਨਾਲ ਕੂਚ ਕਰਨ । \p \s5 \v 32 ਇਹ ਉਹ ਇਸਰਾਏਲੀ ਹਨ, ਜਿਹੜੇ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਅਨੁਸਾਰ ਗਿਣੇ ਗਏ, ਡੇਰਿਆਂ ਦੇ ਸਾਰੇ ਗਿਣੇ ਹੋਏ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ । \v 33 ਪਰ ਲੇਵੀ ਇਸਰਾਏਲੀਆਂ ਵਿੱਚ ਗਿਣੇ ਨਾ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ । \p \s5 \v 34 ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ, ਇਸਰਾਏਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਆਪਣੇ-ਆਪਣੇ ਝੰਡਿਆਂ ਦੇ ਕੋਲ ਡੇਰਿਆਂ ਨੂੰ ਖੜ੍ਹਾ ਕਰਦੇ ਅਤੇ ਕੂਚ ਕਰਦੇ ਸਨ । \s5 \c 3 \s ਹਾਰੂਨ ਦੇ ਪੁੱਤਰ \p \v 1 ਇਹ ਹਾਰੂਨ ਅਤੇ ਮੂਸਾ ਦੀ ਵੰਸ਼ਾਵਲੀ ਹੈ, ਜਿਸ ਦਿਨ ਯਹੋਵਾਹ ਸੀਨਈ ਪਹਾੜ ਉੱਤੇ ਮੂਸਾ ਨਾਲ ਬੋਲਿਆ । \v 2 ਹਾਰੂਨ ਦੇ ਪੁੱਤਰਾਂ ਦੇ ਨਾਮ ਇਹ ਹਨ, ਪਹਿਲੌਠਾ ਨਾਦਾਬ, ਫ਼ੇਰ ਅਬੀਹੂ, ਅਲਆਜ਼ਾਰ ਅਤੇ ਈਥਾਮਾਰ । \s5 \v 3 ਇਹ ਹਾਰੂਨ ਦੇ ਪੁੱਤਰਾਂ ਦੇ ਨਾਮ ਹਨ, ਉਹ ਜਾਜਕ ਜਿਹੜੇ ਮਸਹ ਕੀਤੇ ਗਏ ਅਤੇ ਜਿਨ੍ਹਾਂ ਨੂੰ ਉਸ ਨੇ ਜਾਜਕਾਈ ਲਈ ਥਾਪਿਆ । \v 4 ਨਾਦਾਬ ਅਤੇ ਅਬੀਹੂ ਯਹੋਵਾਹ ਦੇ ਸਨਮੁਖ ਮਰ ਗਏ ਜਦ ਉਹ ਸੀਨਈ ਦੀ ਉਜਾੜ ਵਿੱਚ ਯਹੋਵਾਹ ਦੇ ਸਨਮੁਖ ਅਯੋਗ ਅੱਗ ਲਿਆਏ ਅਤੇ ਉਨ੍ਹਾਂ ਦੇ ਪੁੱਤਰ ਨਹੀਂ ਸਨ ਇਸ ਲਈ ਅਲਆਜ਼ਾਰ ਅਤੇ ਈਥਾਮਾਰ ਆਪਣੇ ਪਿਤਾ ਹਾਰੂਨ ਦੇ ਅੱਗੇ ਜਾਜਕਾਈ ਦਾ ਕੰਮ ਕਰਦੇ ਸਨ । \s ਜਾਜਕਾਂ ਦੀ ਸੇਵਾ ਦੇ ਲਈ ਲੇਵੀ \p \s5 \v 5 ਯਹੋਵਾਹ ਨੇ ਮੂਸਾ ਨੂੰ ਆਖਿਆ \v 6 ਕਿ ਲੇਵੀ ਦੇ ਗੋਤ ਨੂੰ ਨੇੜੇ ਲਿਆ ਅਤੇ ਉਨ੍ਹਾਂ ਨੂੰ ਹਾਰੂਨ ਜਾਜਕ ਦੇ ਅੱਗੇ ਖੜ੍ਹਾ ਕਰ ਤਾਂ ਜੋ ਉਹ ਉਸ ਦੀ ਸੇਵਾ ਕਰਨ । \s5 \v 7 ਅਤੇ ਉਹ ਉਸਦਾ ਫ਼ਰਜ਼ ਅਤੇ ਸਾਰੀ ਮੰਡਲੀ ਦਾ ਫ਼ਰਜ਼ ਮਿਲਾਪ ਵਾਲੇ ਤੰਬੂ ਦੇ ਅੱਗੇ ਪੂਰਾ ਕਰਨ, ਜੋ ਉਹ ਡੇਰੇ ਦੀ ਟਹਿਲ ਸੇਵਾ ਕਰਨ । \v 8 ਉਹ ਮਿਲਾਪ ਵਾਲੇ ਤੰਬੂ ਦੇ ਸਾਰੇ ਸਾਮਾਨ ਨਾਲੇ ਇਸਰਾਏਲੀਆਂ ਦਾ ਫ਼ਰਜ਼ ਪੂਰਾ ਕਰਨ ਅਤੇ ਰਖਵਾਲੀ ਕਰਨ, ਇਸ ਤਰ੍ਹਾਂ ਉਹ ਡੇਰੇ ਦੀ ਟਹਿਲ ਸੇਵਾ ਕਰਨ । \s5 \v 9 ਤੂੰ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇਈਂ । ਇਹ ਇਸਰਾਏਲੀਆਂ ਦੀ ਵੱਲੋਂ ਹਾਰੂਨ ਨੂੰ ਪੂਰੀ ਰੀਤੀ ਨਾਲ ਸਮਰਪਣ ਹੋਣ । \v 10 ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਜਾਜਕਾਈ ਲਈ ਠਹਿਰਾਈਂ ਤਾਂ ਜੋ ਉਹ ਆਪਣੀ ਜਾਜਕਾਈ ਨੂੰ ਸਾਂਭਣ ਅਤੇ ਜੇ ਕੋਈ ਅਜਨਬੀ ਨੇੜੇ ਆਵੇ ਉਹ ਮਾਰਿਆ ਜਾਵੇ । \p \s5 \v 11 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, \v 12 ਵੇਖ, ਮੈਂ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਸਾਰੇ ਪਹਿਲੌਠਿਆਂ ਦੇ ਥਾਂ ਜਿਹੜੇ ਇਸਰਾਏਲ ਵਿੱਚ ਹਨ, ਲੈ ਲਿਆ ਹੈ ਇਸ ਤਰ੍ਹਾਂ ਲੇਵੀ ਮੇਰੇ ਹੋਣਗੇ । \v 13 ਕਿਉਂ ਜੋ ਹਰ ਇੱਕ ਪਹਿਲੌਠਾ ਮੇਰਾ ਹੈ ਜਿਸ ਦਿਨ ਤੋਂ ਮੈਂ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਮਾਰਿਆ । ਮੈਂ ਆਪਣੇ ਲਈ ਹਰ ਇੱਕ ਪਹਿਲੌਠਾ ਇਸਰਾਏਲ ਵਿੱਚ ਆਦਮੀ ਤੋਂ ਲੈ ਕੇ ਡੰਗਰ ਤਕ ਪਵਿੱਤਰ ਕੀਤਾ, ਉਹ ਮੇਰੇ ਹੋਣਗੇ । ਮੈਂ ਯਹੋਵਾਹ ਹਾਂ । \s ਲੇਵੀਆਂ ਦੀ ਮਰਦਸ਼ੁਮਾਰੀ \p \s5 \v 14 ਫੇਰ ਯਹੋਵਾਹ ਮੂਸਾ ਨਾਲ ਸੀਨਈ ਦੀ ਉਜਾੜ ਵਿੱਚ ਬੋਲਿਆ, \v 15 ਲੇਵੀਆਂ ਵਿਚੋਂ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਉਹਨਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਤੇ ਉਨ੍ਹਾਂ ਦੇ ਟੱਬਰਾਂ ਅਨੁਸਾਰ ਗਿਣ । \v 16 ਤਦ ਮੂਸਾ ਨੇ ਜਿਵੇਂ ਉਹ ਨੂੰ ਹੁਕਮ ਮਿਲਿਆ ਉਨ੍ਹਾਂ ਨੂੰ ਯਹੋਵਾਹ ਦੇ ਕਹੇ ਅਨੁਸਾਰ ਗਿਣਿਆ । \s5 \v 17 ਇਹ ਲੇਵੀ ਦੇ ਪੁੱਤਰਾਂ ਦੇ ਨਾਮ ਸਨ, ਗੇਰਸ਼ੋਨ, ਕਹਾਥ ਅਤੇ ਮਰਾਰੀ । \v 18 ਇਹ ਗੇਰਸ਼ੋਨ ਦੇ ਪੁੱਤਰਾਂ ਦੇ ਨਾਮ ਹਨ, ਉਨ੍ਹਾਂ ਦੇ ਟੱਬਰਾਂ ਅਨੁਸਾਰ, ਲਿਬਨੀ ਅਤੇ ਸ਼ਿਮਈ । \v 19 ਕਹਾਥ ਦੇ ਪੁੱਤਰ, ਉਨ੍ਹਾਂ ਦੇ ਟੱਬਰਾਂ ਅਨੁਸਾਰ, ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ । \v 20 ਮਰਾਰੀ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ, ਮਹਲੀ ਅਤੇ ਮੂਸ਼ੀ । ਇਹ ਲੇਵੀ ਦੇ ਪਰਿਵਾਰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਹਨ । \p \s5 \v 21 ਲਿਬਨੀਆਂ ਦਾ ਪਰਿਵਾਰ ਅਤੇ ਸ਼ਿਮਈਆਂ ਦਾ ਪਰਿਵਾਰ, ਗੇਰਸ਼ੋਨ ਦੇ ਹਨ । ਇਹ ਗੇਰਸ਼ੋਨੀਆਂ ਦੇ ਪਰਿਵਾਰ ਹਨ । \v 22 ਅਤੇ ਪੁਰਖ ਜਿਹੜੇ ਗਿਣਤੀ ਵਿੱਚ ਆਏ ਇੱਕ ਮਹੀਨੇ ਤੋਂ ਉੱਪਰ ਦੇ ਸੱਤ ਹਜ਼ਾਰ ਪੰਜ ਸੌ ਗਿਣੇ ਗਏ । \v 23 ਗੇਰਸ਼ੋਨੀਆਂ ਦੇ ਪਰਿਵਾਰ ਡੇਰੇ ਦੇ ਮਗਰ ਪੱਛਮ ਵਾਲੇ ਪਾਸੇ ਡੇਰਾ ਲਾਉਣ । \s5 \v 24 ਅਤੇ ਗੇਰਸ਼ੋਨੀਆਂ ਦੇ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਲਾਏਲ ਦਾ ਪੁੱਤਰ ਅਲਯਾਸਾਫ਼ ਹੋਵੇ । \v 25 ਗੇਰਸ਼ੋਨੀਆਂ ਦੀ ਜ਼ਿੰਮੇਵਾਰੀ ਵਿੱਚ, ਮਿਲਾਪ ਵਾਲੇ ਤੰਬੂ ਵਿੱਚ ਡੇਰਾ ਅਤੇ ਤੰਬੂ, ਉਹ ਦਾ ਪਰਦਾ ਅਤੇ ਮੰਡਲੀ ਦੇ ਦਰਵਾਜ਼ੇ ਦਾ ਪਰਦਾ ਹੋਣ । \v 26 ਨਾਲ ਹੀ ਵਿਹੜੇ ਦੀ ਕਨਾਤ ਅਤੇ ਵਿਹੜੇ ਦੇ ਦਰਵਾਜ਼ੇ ਦਾ ਪਰਦਾ ਜਿਹੜਾ ਡੇਰੇ ਦੇ ਕੋਲ ਅਤੇ ਜਗਵੇਦੀ ਦੇ ਕੋਲ ਅਤੇ ਆਲੇ-ਦੁਆਲੇ ਅਤੇ ਉਹ ਦੀਆਂ ਡੋਰੀਆਂ ਜੋ ਉਸ ਦੇ ਕੰਮ ਆਉਂਦੀਆਂ ਸਨ । \p \s5 \v 27 ਕਹਾਥ ਵਿੱਚੋਂ ਅਮਰਾਮੀਆਂ ਦਾ ਪਰਿਵਾਰ ਅਤੇ ਯਿਸਹਾਰੀਆਂ ਦਾ ਪਰਿਵਾਰ ਅਤੇ ਹਬਰੋਨੀਆਂ ਦਾ ਪਰਿਵਾਰ ਅਤੇ ਉੱਜ਼ੀਏਲੀਆਂ ਦਾ ਪਰਿਵਾਰ ਸੀ । ਇਹ ਕਹਾਥ ਦੇ ਸਨ । \v 28 ਸਾਰੇ ਪੁਰਖਾਂ ਦੀ ਗਿਣਤੀ ਜਿਹੜੇ ਇੱਕ ਮਹੀਨੇ ਅਤੇ ਇਸ ਤੋਂ ਉੱਪਰ ਦੇ ਸਨ, ਅੱਠ ਹਜ਼ਾਰ ਛੇ ਸੌ ਸੀ ਜਿਹੜੇ ਪਵਿੱਤਰ ਸਥਾਨ ਦੇ ਜ਼ਿੰਮੇਵਾਰ ਸਨ । \v 29 ਕਹਾਥੀਆਂ ਦੇ ਪਰਿਵਾਰ ਡੇਰੇ ਦੇ ਦੱਖਣ ਵੱਲ ਆਪਣਾ ਡੇਰਾ ਲਾਉਣ । \s5 \v 30 ਕਹਾਥੀਆਂ ਦੇ ਟੱਬਰਾਂ ਅਨੁਸਾਰ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਉੱਜ਼ੀਏਲ ਦਾ ਪੁੱਤਰ ਅਲੀਸਾਫ਼ਾਨ ਹੋਵੇ । \v 31 ਅਤੇ ਜਿਹਨਾਂ ਵਸਤਾਂ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਅਰਥਾਤ ਸੰਦੂਕ, ਮੇਜ਼, ਸ਼ਮਾਦਾਨ, ਜਗਵੇਦੀਆਂ ਅਤੇ ਪਵਿੱਤਰ ਸਥਾਨ ਦਾ ਸਮਾਨ ਜਿਨ੍ਹਾਂ ਨਾਲ ਉਹ ਸੇਵਾ ਟਹਿਲ ਕਰਦੇ ਸਨ ਅਤੇ ਪਰਦਾ ਅਤੇ ਪਵਿੱਤਰ ਸਥਾਨ ਵਿੱਚ ਕੰਮ ਆਉਣ ਵਾਲਾ ਸਾਰਾ ਸਮਾਨ ਸ਼ਾਮਿਲ ਸੀ । \v 32 ਅਤੇ ਲੇਵੀਆਂ ਦੇ ਹਾਕਮਾਂ ਦਾ ਪ੍ਰਧਾਨ ਹਾਰੂਨ ਜਾਜਕ ਦਾ ਪੁੱਤਰ ਅਲਆਜ਼ਾਰ ਹੋਵੇ ਅਤੇ ਉਹ ਪਵਿੱਤਰ ਸਥਾਨ ਦੇ ਰਖਵਾਲਿਆਂ ਦਾ ਮੁਖੀਆ ਹੋਵੇ । \p \s5 \v 33 ਮਹਲੀਆਂ ਦਾ ਪਰਿਵਾਰ ਅਤੇ ਮੂਸ਼ੀਆਂ ਦਾ ਪਰਿਵਾਰ, ਮਰਾਰੀ ਦੇ ਵਿੱਚੋਂ ਸਨ । ਇਹ ਮਰਾਰੀ ਦੇ ਪਰਿਵਾਰ ਸਨ । \v 34 ਸਾਰੇ ਪੁਰਖਾਂ ਦੀ ਗਿਣਤੀ ਜੋ ਇੱਕ ਮਹੀਨੇ ਜਾਂ ਇੱਕ ਮਹੀਨੇ ਤੋਂ ਉੱਪਰ ਦੇ ਸੀ, ਛੇ ਹਜ਼ਾਰ ਦੋ ਸੌ ਸਨ । \v 35 ਮਰਾਰੀ ਦੇ ਟੱਬਰਾਂ ਅਨੁਸਾਰ ਉਨ੍ਹਾਂ ਦੇ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਅਬਿਹਾਯਿਲ ਦਾ ਪੁੱਤਰ ਸੂਰੀਏਲ ਹੋਵੇ । ਡੇਰੇ ਦੇ ਉੱਤਰ ਵੱਲ ਉਹ ਆਪਣਾ ਡੇਰਾ ਲਾਉਣ । \s5 \v 36 ਅਤੇ ਜੋ ਵਸਤਾਂ ਮਰਾਰੀਆਂ ਨੂੰ ਦੇਖਭਾਲ ਲਈ ਦਿੱਤੀਆਂ ਗਈਆਂ ਉਹਨਾਂ ਦੀ ਰਖਵਾਲੀ ਕਰਨ, ਡੇਰੇ ਦੀਆਂ ਫੱਟੀਆਂ, ਉਸ ਦੇ ਕੁੰਡੇ ਉਸ ਦੀਆਂ ਥੰਮ੍ਹੀਆਂ, ਉਸ ਦੇ ਕਬਜ਼ੇ ਅਤੇ ਉਸ ਦਾ ਸਾਰਾ ਸਾਮਾਨ ਅਤੇ ਉਸ ਦੀ ਸਾਰੀ ਸੇਵਾ ਹੋਣ । \v 37 ਨਾਲ ਹੀ ਵਿਹੜੇ ਦੇ ਆਲੇ-ਦੁਆਲੇ ਦੀਆਂ ਥੰਮ੍ਹੀਆਂ ਅਤੇ ਉਹਨਾਂ ਦੇ ਕਬਜ਼ੇ ਅਤੇ ਉਨ੍ਹਾਂ ਦੀਆਂ ਕੀਲੀਆਂ ਅਤੇ ਉਨ੍ਹਾਂ ਦੀਆਂ ਰੱਸੀਆਂ । \p \s5 \v 38 ਜਿਹੜੇ ਡੇਰੇ ਦੇ ਸਾਹਮਣੇ ਪੂਰਬ ਵੱਲ ਮਿਲਾਪ ਵਾਲੇ ਤੰਬੂ ਅੱਗੇ ਚੜ੍ਹਦੇ ਪਾਸੇ ਆਪਣੇ ਤੰਬੂ ਲਾਉਣ, ਉਹ ਮੂਸਾ, ਹਾਰੂਨ ਅਤੇ ਉਹ ਦੇ ਪੁੱਤਰ ਹੋਣ । ਉਹ ਪਵਿੱਤਰ ਸਥਾਨ ਦੀ ਉਸ ਜ਼ਿੰਮੇਵਾਰੀ ਦੀ ਸੰਭਾਲ ਕਰਨ ਵਾਲੇ ਹੋਣ ਜਿਹੜੀ ਇਸਰਾਏਲੀਆਂ ਲਈ ਜ਼ਿੰਮੇਵਾਰੀ ਹੈ । ਪਰ ਜੇ ਕੋਈ ਅਜਨਬੀ ਨੇੜੇ ਆਵੇ ਤਾਂ ਉਹ ਮਾਰਿਆ ਜਾਵੇ । \v 39 ਲੇਵੀਆਂ ਦੀ ਸਾਰੀ ਗਿਣਤੀ ਜਿਹੜੀ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਤੇ ਕੀਤੀ, ਉਨ੍ਹਾਂ ਦੇ ਟੱਬਰਾਂ ਅਨੁਸਾਰ ਅਰਥਾਤ ਸਾਰੇ ਪੁਰਖ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉਪਰ ਦੇ ਸਨ ਬਾਈ ਹਜ਼ਾਰ ਸੀ । \s ਜੇਠਿਆਂ ਨੂੰ ਛੁਡਾਉਣਾ \p \s5 \v 40 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਪੁਰਖ ਗਿਣ, ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਹਨ ਅਤੇ ਉਨ੍ਹਾਂ ਦੇ ਨਾਮਾਂ ਦੀ ਗਿਣਤੀ ਕਰ । \v 41 ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਲੇਵੀਆਂ ਨੂੰ, ਇਸਰਾਏਲੀਆਂ ਦੇ ਡੰਗਰਾਂ ਦੇ ਪਹਿਲੌਠਿਆਂ ਦੀ ਥਾਂ ਲੇਵੀਆਂ ਦੇ ਡੰਗਰਾਂ ਨੂੰ ਲੈ ਲਈਂ । ਮੈਂ ਯਹੋਵਾਹ ਹਾਂ । \s5 \v 42 ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਮੂਸਾ ਨੇ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਗਿਣੇ । \v 43 ਅਤੇ ਸਾਰੇ ਪੁਰਖ ਪਹਿਲੌਠਿਆਂ ਦੇ ਨਾਮ ਦੀ ਗਿਣਤੀ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਸਨ, ਬਾਈ ਹਜ਼ਾਰ ਦੋ ਸੌ ਤਿਹੱਤਰ ਸੀ । \p \s5 \v 44 ਯਹੋਵਾਹ ਨੇ ਮੂਸਾ ਨੂੰ ਆਖਿਆ, \v 45 ਇਸ ਤਰ੍ਹਾਂ ਲੇਵੀਆਂ ਨੂੰ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਅਤੇ ਲੇਵੀਆਂ ਦੇ ਡੰਗਰਾਂ ਨੂੰ ਉਨ੍ਹਾਂ ਦੇ ਡੰਗਰਾਂ ਦੇ ਥਾਂ ਲੈ ਲਈਂ ਅਤੇ ਇਸ ਤਰ੍ਹਾਂ ਲੇਵੀ ਮੇਰੇ ਲਈ ਹੋਣਗੇ । ਮੈਂ ਯਹੋਵਾਹ ਹਾਂ । \s5 \v 46 ਅਤੇ ਉਨ੍ਹਾਂ ਦੋ ਸੌ ਤਿਹੱਤਰ ਇਸਰਾਏਲੀ ਪਹਿਲੌਠਿਆਂ ਦੇ ਛੁਟਕਾਰੇ ਲਈ ਜਿਹੜੇ ਲੇਵੀਆਂ ਤੋਂ ਵਧੀਕ ਹਨ, \v 47 ਤੂੰ ਪੰਜ ਪੰਜ ਰੁਪਏ ਹਰੇਕ ਪੁਰਖ ਦੇ ਲਈ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ ਲਵੀਂ ( ਅਰਥਾਤ ਇੱਕ ਸ਼ੇਕਲ ਵੀਹ ਗੇਰਾਹ ਦਾ ਹੋਵੇ ) \v 48 ਤੂੰ ਉਹ ਚਾਂਦੀ ਹਾਰੂਨ ਅਤੇ ਉਹ ਦੇ ਪੁੱਤਰਾਂ ਨੂੰ ਦੇਈਂ । ਉਹ ਉਨ੍ਹਾਂ ਦੇ ਛੁਟਕਾਰੇ ਲਈ ਹੋਵੇ ਜਿਹੜੇ ਉਨ੍ਹਾਂ ਤੋਂ ਵਧੀਕ ਹਨ । \v 49 ਉਪਰੰਤ ਮੂਸਾ ਨੇ ਛੁਟਕਾਰੇ ਦੀ ਚਾਂਦੀ ਉਨ੍ਹਾਂ ਤੋਂ ਲਈ, ਜਿਹੜੇ ਲੇਵੀਆਂ ਦੇ ਛੁਡਾਏ ਹੋਇਆਂ ਤੋਂ ਵਧੀਕ ਸਨ । \v 50 ਇਸਰਾਏਲ ਦੇ ਪਹਿਲੌਠਿਆਂ ਤੋਂ ਉਸ ਨੇ ਇਹ ਚਾਂਦੀ ਲਈ, ਇੱਕ ਹਜ਼ਾਰ ਤਿੰਨ ਸੌ ਪੈਂਹਠ ਰੁਪਏ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ ਵਸੂਲ ਕੀਤੇ । \v 51 ਮੂਸਾ ਨੇ ਛੁਡਾਏ ਹੋਇਆਂ ਦੀ ਚਾਂਦੀ, ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਯਹੋਵਾਹ ਦੇ ਆਖੇ ਅਨੁਸਾਰ ਦਿੱਤੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ । \s5 \c 4 \s ਲੇਵੀਆਂ ਦੇ ਕਹਾਥੀ ਕੁਲ ਦੇ ਕਰਤੱਬ \p \v 1 ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ, \v 2 ਲੇਵੀਆਂ ਦੇ ਵਿੱਚੋਂ ਕਹਾਥੀਆਂ ਦੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਤੀ ਕਰੋ । \v 3 ਤੀਹ ਸਾਲ ਤੋਂ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ, ਉਹ ਮਿਲਾਪ ਵਾਲੇ ਤੰਬੂ ਦੀ ਟਹਿਲ ਸੇਵਾ ਕਰਨ । \v 4 ਕਹਾਥੀਆਂ ਦੀ ਸੇਵਾ ਮਿਲਾਪ ਵਾਲੇ ਤੰਬੂ ਵਿੱਚ ਅੱਤ ਪਵਿੱਤਰ ਚੀਜ਼ਾਂ ਵਿਖੇ ਇਹ ਹੈ । \s5 \v 5 ਹਾਰੂਨ ਅਤੇ ਉਸ ਦੇ ਪੁੱਤਰ ਕੂਚ ਦੇ ਵੇਲੇ ਅੰਦਰ ਜਾਣ ਅਤੇ ਪਵਿੱਤਰ ਸਥਾਨ ਅਤੇ ਅੱਤ ਪਵਿੱਤਰ ਸਥਾਨ ਦਾ ਪਰਦਾ ਲਾਹੁਣ ਅਤੇ ਉਸ ਵਿੱਚ ਸਾਖੀ ਦੇ ਸੰਦੂਕ ਨੂੰ ਲਪੇਟਣ । \v 6 ਨਾਲੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਪਰਦਾ ਉਸ ਉੱਤੇ ਰੱਖਣ ਅਤੇ ਉਸ ਉੱਤੇ ਨੀਲੇ ਰੰਗ ਦਾ ਕੱਪੜਾ ਵਿਛਾਉਣ ਅਤੇ ਉਸ ਦੇ ਡੰਡੇ ਪਾਉਣ । \s5 \v 7 ਫੇਰ ਹਜ਼ੂਰੀ ਦੀ ਰੋਟੀ ਦੀ ਮੇਜ਼ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਉੱਤੇ ਥਾਲੀਆਂ, ਕੌਲੀਆਂ, ਗੜ੍ਹਵੇ ਅਤੇ ਭੇਟਾਂ ਵਰਤਾਉਣ ਵਾਲੇ ਕੜਛੇ ਰੱਖਣ ਅਤੇ ਸਦਾ ਕਾਲ ਦੀ ਰੋਟੀ ਉਸ ਉੱਤੇ ਪਈ ਰਹੇ । \v 8 ਉਨ੍ਹਾਂ ਦੇ ਉੱਤੇ ਕਿਰਮਚੀ ਕੱਪੜੇ ਵਿਛਾਉਣ ਅਤੇ ਉਸ ਨੂੰ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਨਾਲ ਕੱਜਣ ਅਤੇ ਉਸ ਦੀਆਂ ਚੋਬਾਂ ਪਾਉਣ । \s5 \v 9 ਫੇਰ ਉਹ ਨੀਲਾ ਕੱਪੜਾ ਲੈ ਕੇ ਚਾਨਣ ਦੇਣ ਵਾਲਾ ਸ਼ਮਾਦਾਨ ਢੱਕਣ ਨਾਲੇ ਉਸ ਦੇ ਦੀਵੇ, ਉਸ ਦੇ ਗੁਲਤਰਾਸ਼, ਉਸ ਦੇ ਗੁਲਦਾਨ ਅਤੇ ਉਸ ਦੇ ਸਾਰੇ ਤੇਲ ਵਾਲੇ ਭਾਂਡੇ ਜਿਨ੍ਹਾਂ ਨਾਲ ਉਹ ਉਸ ਦੀ ਸੇਵਾ ਕਰਦੇ ਹਨ । \v 10 ਤਦ ਉਸ ਦੇ ਸਾਰੇ ਸਮਾਨ ਸਮੇਤ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਵਿੱਚ ਰੱਖਣ ਅਤੇ ਉਹ ਉਸ ਨੂੰ ਚੋਬਾ ਉੱਤੇ ਧਰਨ । \v 11 ਸੋਨੇ ਦੀ ਜਗਵੇਦੀ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਨੂੰ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਨਾਲ ਢੱਕ ਦੇਣ ਅਤੇ ਉਸ ਦੇ ਡੰਡੇ ਪਾਉਣ । \s5 \v 12 ਫੇਰ ਉਹ ਉਪਾਸਨਾ ਦੀ ਸੇਵਾ ਦੇ ਸਾਰੇ ਭਾਂਡੇ, ਜਿਨ੍ਹਾਂ ਨਾਲ ਉਹ ਪਵਿੱਤਰ ਸਥਾਨ ਵਿੱਚ ਉਪਾਸਨਾ ਕਰਦੇ ਹਨ ਲੈ ਕੇ ਨੀਲੇ ਕੱਪੜੇ ਵਿੱਚ ਪਾਉਣ ਅਤੇ ਉਨ੍ਹਾਂ ਨੂੰ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਵਿੱਚ ਕੱਜਣ ਅਤੇ ਉਨ੍ਹਾਂ ਨੂੰ ਡੰਡੇ ਉੱਤੇ ਰੱਖਣ । \v 13 ਤਦ ਉਹ ਜਗਵੇਦੀ ਦੀ ਸੁਆਹ ਕੱਢ ਕੇ ਉਸ ਉੱਤੇ ਬੈਂਗਣੀ ਕੱਪੜਾ ਵਿਛਾਉਣ । \v 14 ਅਤੇ ਉਸ ਉੱਤੇ ਸਾਰੇ ਭਾਂਡੇ ਰੱਖਣ ਜਿਨ੍ਹਾਂ ਨਾਲ ਉਹ ਉਸ ਉੱਤੇ ਉਪਾਸਨਾ ਕਰਦੇ ਹਨ ਅਰਥਾਤ ਅੰਗੀਠੀਆਂ, ਕਾਂਟੇ, ਕੜਛੇ, ਬਾਟੀਆਂ ਅਤੇ ਜਗਵੇਦੀ ਦਾ ਸਾਰਾ ਸਾਮਾਨ ਅਤੇ ਉਹ ਦੇ ਉੱਤੇ ਬੱਕਰਿਆਂ ਦੀਆਂ ਖੱਲਾਂ ਵਿਛਾਉਣ ਅਤੇ ਉਸ ਦੀਆਂ ਚੋਬਾਂ ਪਾਉਣ । \s5 \v 15 ਜਦ ਹਾਰੂਨ ਅਤੇ ਉਸ ਦੇ ਪੁੱਤਰ ਪਵਿੱਤਰ ਸਥਾਨ ਅਤੇ ਉਸ ਦੇ ਸਾਰੇ ਸਮਾਨ ਨੂੰ ਢੱਕਣ ਦਾ ਕੰਮ ਕਰ ਚੁੱਕਣ ਅਤੇ ਜਦ ਡੇਰੇ ਦਾ ਕੂਚ ਹੋਣ ਵਾਲਾ ਹੋਵੇ, ਉਦੋਂ ਹੀ ਕਹਾਥੀ ਆਣ ਕੇ ਉਹ ਨੂੰ ਚੁੱਕਣ ਪਰ ਉਹ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹਣ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ ! ਮੰਡਲੀ ਦੇ ਤੰਬੂ ਵਿੱਚੋਂ ਕਹਾਥੀਆਂ ਲਈ ਇਹ ਭਾਰ ਉਠਾਉਣ ਲਈ ਇਹ ਹੀ ਵਸਤਾਂ ਹਨ । \p \v 16 ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਦੀ ਇਹ ਜ਼ਿੰਮੇਵਾਰੀ ਹੈ ਕਿ ਚਾਨਣ ਕਰਨ ਲਈ ਤੇਲ, ਸੁਗੰਧੀ ਧੂਪ, ਸਦਾ ਕਾਲ ਦੀ ਮੈਦੇ ਦੀ ਭੇਟ ਅਤੇ ਮਸਹ ਕਰਨ ਦਾ ਤੇਲ ਅਰਥਾਤ ਸਾਰੇ ਡੇਰੇ ਦੀ ਅਤੇ ਜੋ ਕੁਝ ਉਸ ਵਿੱਚ ਹੈ, ਅਤੇ ਪਵਿੱਤਰ ਸਥਾਨ ਅਤੇ ਉਸ ਦੇ ਸਾਮਾਨ ਦੀ ਦੇਖਭਾਲ ਕਰੇ । \p \s5 \v 17 ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ, \v 18 ਤੁਸੀਂ ਕਹਾਥੀਆਂ ਦੇ ਟੱਬਰਾਂ ਦੇ ਗੋਤਾਂ ਨੂੰ ਲੇਵੀਆਂ ਦੇ ਵਿੱਚੋਂ ਨਾਸ ਨਾ ਹੋਣ ਦੇਣਾ । \v 19 ਪਰ ਤੁਸੀਂ ਉਨ੍ਹਾਂ ਲਈ ਇਹ ਕਰੋ ਜਦ ਉਹ ਅੱਤ ਪਵਿੱਤਰ ਚੀਜ਼ਾਂ ਕੋਲ ਜਾਣ ਤਦ ਉਹ ਨਾ ਮਰਨ ਪਰ ਜੀਉਂਦੇ ਰਹਿਣ । ਤਦ ਹਾਰੂਨ ਅਤੇ ਉਸ ਦੇ ਪੁੱਤਰ ਅੰਦਰ ਜਾ ਕੇ ਉਨ੍ਹਾਂ ਦੇ ਹਰ ਇੱਕ ਮਨੁੱਖ ਲਈ ਉਸ ਦੀ ਟਹਿਲ ਸੇਵਾ ਅਤੇ ਉਹਨਾਂ ਦਾ ਭਾਰ ਠਹਿਰਾਉਣ । \v 20 ਉਹ ਇੱਕ ਪਲ ਲਈ ਵੀ ਅੰਦਰ ਜਾ ਕੇ ਪਵਿੱਤਰ ਸਥਾਨ ਨੂੰ ਨਾ ਵੇਖਣ ਕਿਤੇ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ । \s ਲੇਵੀਆਂ ਗੇਰਸ਼ੋਨੀ ਕੁਲ ਦੇ ਕਰਤੱਬ \p \s5 \v 21 ਯਹੋਵਾਹ ਨੇ ਮੂਸਾ ਨੂੰ ਆਖਿਆ, \v 22 ਗੇਰਸ਼ੋਨੀਆਂ ਦੀ ਵੀ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਤੇ ਟੱਬਰਾਂ ਅਨੁਸਾਰ ਗਿਣਤੀ ਕਰ । \v 23 ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਤੂੰ ਉਨ੍ਹਾਂ ਨੂੰ ਗਿਣ, ਉਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਯੋਗ ਹੋਣ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ । \s5 \v 24 ਗੇਰਸ਼ੋਨੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਅਰਥਾਤ ਭਾਰ ਚੁੱਕਣ ਦੀ ਟਹਿਲ ਸੇਵਾ ਇਹ ਹੈ, \v 25 ਉਹ ਡੇਰੇ ਦੇ ਪਰਦਿਆਂ ਨੂੰ ਚੁੱਕਣ ਨਾਲੇ ਮੰਡਲੀ ਦਾ ਤੰਬੂ, ਉਸ ਦੇ ਢੱਕਣ ਸਣੇ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਜਿਹੜਾ ਉਸ ਉੱਤੇ ਹੈ ਅਤੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦਾ ਪਰਦਾ । \v 26 ਅਤੇ ਵਿਹੜੇ ਦੀਆਂ ਕਨਾਤਾਂ ਤੇ ਵਿਹੜੇ ਦੇ ਫਾਟਕ ਦੇ ਦਰਵਾਜ਼ੇ ਦਾ ਪਰਦਾ ਜਿਹੜੀ ਡੇਰੇ ਅਤੇ ਜਗਵੇਦੀ ਦੇ ਕੋਲ ਆਲੇ-ਦੁਆਲੇ ਹੈ ਅਤੇ ਉਨ੍ਹਾਂ ਦੀਆਂ ਡੋਰੀਆਂ ਅਤੇ ਉਨ੍ਹਾਂ ਦੀ ਸੇਵਾ ਦਾ ਸਾਰਾ ਸਾਮਾਨ ਅਤੇ ਸਭ ਕੁਝ ਜੋ ਉਨ੍ਹਾਂ ਲਈ ਕਰਨਾ ਹੋਵੇ ਸੋ ਉਹ ਇਹ ਟਹਿਲ ਸੇਵਾ ਕਰਨ । \s5 \v 27 ਇਸ ਤਰ੍ਹਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੁਕਮ ਨਾਲ ਗੇਰਸ਼ੋਨੀਆਂ ਦੀ ਸਾਰੀ ਟਹਿਲ ਸੇਵਾ ਹੋਵੇ ਅਰਥਾਤ ਉਨ੍ਹਾਂ ਦਾ ਸਾਰਾ ਭਾਰ ਅਤੇ ਟਹਿਲ ਸੇਵਾ । ਇਸ ਤਰ੍ਹਾਂ ਤੁਸੀਂ ਉਨ੍ਹਾਂ ਉੱਤੇ ਉਨ੍ਹਾਂ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਠਹਿਰਾਓ । \v 28 ਮੰਡਲੀ ਦੇ ਤੰਬੂ ਵਿੱਚ ਇਹ ਗੇਰਸ਼ੋਨੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਹੋਵੇਗੀ ਅਤੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਇਖ਼ਤਿਆਰ ਵਿੱਚ ਉਨ੍ਹਾਂ ਦੀ ਦੇਖਭਾਲ ਹੋਵੇਗੀ । \s ਲੇਵੀਆਂ ਦੇ ਮਰਾਰੀ ਕੁਲ ਦੇ ਕਰਤੱਬ \p \s5 \v 29 ਮਰਾਰੀਆਂ ਨੂੰ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਤੀ ਕਰਨਾ । \v 30 ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਤੂੰ ਉਹਨਾਂ ਨੂੰ ਗਿਣ, ਉਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਯੋਗ ਹੋਣ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ । \s5 \v 31 ਭਾਰਾਂ ਲਈ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਜ਼ਿੰਮੇਵਾਰੀ ਇਹ ਹੈ, ਡੇਰੇ ਦੀਆਂ ਫੱਟੀਆਂ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਉਸ ਦੀਆਂ ਚੀਥੀਆਂ । \v 32 ਨਾਲੇ ਵਿਹੜੇ ਦੇ ਆਲੇ-ਦੁਆਲੇ ਦੀਆਂ ਥੰਮ੍ਹੀਆਂ, ਉਨ੍ਹਾਂ ਦੀਆਂ ਚੀਥੀਆਂ, ਉਨ੍ਹਾਂ ਦੀਆਂ ਕੀਲੀਆਂ, ਉਨ੍ਹਾਂ ਦੀਆਂ ਡੋਰੀਆਂ, ਉਨ੍ਹਾਂ ਦਾ ਸਾਰਾ ਸਾਮਾਨ ਅਤੇ ਉਨ੍ਹਾਂ ਦੀ ਸਾਰੀ ਟਹਿਲ ਸੇਵਾ । ਤੁਸੀਂ ਨਾਮਾਂ ਅਨੁਸਾਰ ਸਾਮਾਨ ਚੁੱਕਣ ਲਈ ਉਹਨਾਂ ਦੀ ਜ਼ਿੰਮੇਵਾਰੀ ਠਹਿਰਾਓ । \s5 \v 33 ਇਹ ਮਰਾਰੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਟਹਿਲ ਸੇਵਾ ਅਨੁਸਾਰ ਹੋਵੇ ਅਤੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਹੱਥ ਵਿੱਚ ਹੋਵੇ । \s ਲੇਵੀਆਂ ਦੀ ਮਰਦਸ਼ੁਮਾਰੀ \p \s5 \v 34 ਫੇਰ ਮੂਸਾ ਅਤੇ ਹਾਰੂਨ ਅਤੇ ਮੰਡਲੀ ਦੇ ਪ੍ਰਧਾਨਾਂ ਨੇ ਕਹਾਥੀਆਂ ਨੇ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਿਆ । \v 35 ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ । \v 36 ਇਹ ਉਹ ਹਨ ਜਿਹੜੇ ਆਪਣੇ ਘਰਾਣਿਆਂ ਅਨੁਸਾਰ ਗਿਣੇ ਗਏ, ਦੋ ਹਜ਼ਾਰ ਸੱਤ ਸੌ ਪੰਜਾਹ ਸਨ । \s5 \v 37 ਕਹਾਥੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਦੇ ਸਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ । \p \s5 \v 38 ਗੇਰੋਸ਼ੋਨੀ ਜਿਹੜੇ ਆਪਣੇ ਟੱਬਰਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ । \v 39 ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ ਕਿ ਉਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ । \v 40 ਅਤੇ ਉਹ ਜਿਹੜੇ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਦੋ ਹਜ਼ਾਰ ਛੇ ਸੌ ਤੀਹ ਸਨ । \s5 \v 41 ਗੇਰਸ਼ੋਨੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਗਿਣਿਆ । \p \s5 \v 42 ਮਰਾਰੀਆਂ ਦੇ ਟੱਬਰਾਂ ਦੇ ਜਿਹੜੇ ਆਪਣੇ ਟੱਬਰਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ । \v 43 ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਸਨ ਤਾਂ ਜੋ ਉਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ । \v 44 ਉਹ ਜਿਹੜੇ ਉਨ੍ਹਾਂ ਦੇ ਟੱਬਰਾਂ ਅਨੁਸਾਰ ਗਿਣੇ ਗਏ ਤਿੰਨ ਹਜ਼ਾਰ ਦੋ ਸੌ ਸਨ । \s5 \v 45 ਮਰਾਰੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ । \p \s5 \v 46 ਸਾਰੇ ਲੇਵੀ ਜਿਹੜੇ ਗਿਣੇ ਗਏ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਅਤੇ ਇਸਰਾਏਲ ਦੇ ਪ੍ਰਧਾਨਾਂ ਨੇ ਗਿਣਿਆ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ । \v 47 ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਟਹਿਲ ਸੇਵਾ ਕਰਨ ਅਤੇ ਭਾਰ ਚੁੱਕਣ ਲਈ ਮੰਡਲੀ ਦੇ ਤੰਬੂ ਵਿੱਚ ਆਉਣ । \v 48 ਇਹ ਗਿਣੇ ਗਏ ਅਤੇ ਅੱਠ ਹਜ਼ਾਰ ਪੰਜ ਸੌ ਅੱਸੀ ਸਨ । \s5 \v 49 ਇਸ ਤਰ੍ਹਾਂ ਯਹੋਵਾਹ ਦੇ ਹੁਕਮ ਨਾਲ ਅਤੇ ਮੂਸਾ ਦੇ ਰਾਹੀਂ ਉਹ ਗਿਣੇ ਗਏ, ਹਰ ਮਨੁੱਖ ਉਸ ਦੀ ਟਹਿਲ ਸੇਵਾ ਅਤੇ ਭਾਰ ਅਨੁਸਾਰ । ਇਸ ਤਰ੍ਹਾਂ ਉਹ ਗਿਣੇ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ । \s5 \c 5 \s ਅਸ਼ੁੱਧ ਮਨੁੱਖ \p \v 1 ਯਹੋਵਾਹ ਨੇ ਮੂਸਾ ਨੂੰ ਆਖਿਆ, \v 2 ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਡੇਰੇ ਵਿੱਚੋਂ ਸਾਰੇ ਕੋੜ੍ਹੀਆਂ ਨੂੰ ਅਤੇ ਸਾਰੇ ਧਾਂਤ ਵਗਣ ਵਾਲਿਆਂ ਨੂੰ ਅਤੇ ਸਾਰੇ ਜਿਹੜੇ ਲਾਸ਼ਾਂ ਤੋਂ ਅਸ਼ੁੱਧ ਹੋਣ, \v 3 ਭਾਵੇਂ ਪੁਰਖ ਭਾਵੇਂ ਇਸਤਰੀ ਤੁਸੀਂ ਉਨ੍ਹਾਂ ਨੂੰ ਲੈ ਜਾ ਕੇ ਡੇਰੇ ਤੋਂ ਬਾਹਰ ਕੱਢਿਓ ਤਾਂ ਜੋ ਉਹ ਉਨ੍ਹਾਂ ਦੇ ਡੇਰਿਆਂ ਨੂੰ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ ਅਸ਼ੁੱਧ ਨਾ ਕਰਨ । \v 4 ਤਦ ਇਸਰਾਏਲੀਆਂ ਨੇ ਅਜਿਹਾ ਹੀ ਕੀਤਾ ਅਤੇ ਉਨ੍ਹਾਂ ਨੂੰ ਡੇਰੇ ਤੋਂ ਬਾਹਰ ਕੱਢ ਦਿੱਤਾ । ਜਿਵੇਂ ਯਹੋਵਾਹ ਨੇ ਮੂਸਾ ਨੂੰ ਆਖਿਆ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ । \s ਨੁਕਸਾਨ ਦੀ ਭਰਪਾਈ ਦਾ ਨਿਯਮ \p \s5 \v 5 ਯਹੋਵਾਹ ਨੇ ਮੂਸਾ ਨੂੰ ਆਖਿਆ, \v 6 ਇਸਰਾਏਲੀਆਂ ਨੂੰ ਬੋਲ ਕਿ ਜਦ ਕੋਈ ਪੁਰਖ ਜਾਂ ਇਸਤਰੀ ਕੋਈ ਪਾਪ ਕਰੇ ਜਿਹੜਾ ਇਨਸਾਨ ਕਰਦਾ ਹੈ ਕਿ ਉਹ ਯਹੋਵਾਹ ਤੋਂ ਬੇਈਮਾਨ ਹੋ ਜਾਵੇ ਅਤੇ ਉਹ ਪ੍ਰਾਣੀ ਦੋਸ਼ੀ ਠਹਿਰੇ, \v 7 ਤਦ ਉਹ ਆਪਣੇ ਪਾਪ ਦਾ ਇਕਰਾਰ ਕਰੇ ਜਿਹੜਾ ਉਸ ਨੇ ਕੀਤਾ ਹੈ ਅਤੇ ਉਹ ਆਪਣੇ ਦੋਸ਼ ਦੀ ਪੂਰੀ ਕੀਮਤ ਭਰੇ ਅਤੇ ਉਹ ਉਸ ਦੇ ਨਾਲ ਪੰਜਵਾਂ ਹਿੱਸਾ ਵੱਧ ਪਾ ਕੇ ਉਹ ਨੂੰ ਦੇਵੇ ਜਿਸ ਦੇ ਵਿਰੁੱਧ ਉਹ ਦੋਸ਼ੀ ਹੋਇਆ । \s5 \v 8 ਜੇ ਉਸ ਮਨੁੱਖ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਨਾ ਹੋਵੇ ਜਿਸ ਨੂੰ ਉਸ ਦੇ ਦੋਸ਼ ਦਾ ਹਰਜਾਨਾ ਮੋੜਿਆ ਜਾਵੇ ਤਾਂ ਉਹ ਦੋਸ਼ ਦਾ ਹਰਜਾਨਾ ਜਿਹੜਾ ਯਹੋਵਾਹ ਦਾ ਹੈ, ਜਾਜਕ ਨੂੰ ਦਿੱਤਾ ਜਾਵੇ ਨਾਲੇ ਪ੍ਰਾਸਚਿਤ ਦਾ ਭੇਡੂ, ਜਿਸ ਦੇ ਨਾਲ ਉਸ ਦਾ ਪ੍ਰਾਸਚਿਤ ਕੀਤਾ ਜਾਵੇ । \v 9 ਇਸਰਾਏਲੀਆਂ ਦੀਆਂ ਪਵਿੱਤਰ ਚੀਜ਼ਾਂ ਵਿੱਚੋਂ ਜਿਹੜੀਆਂ ਉਹ ਜਾਜਕ ਕੋਲ ਲਿਆਉਣ ਚੁੱਕਣ ਦੀ ਭੇਟ ਉਸੇ ਦੀ ਹੋਵੇਗੀ । \v 10 ਹਰ ਮਨੁੱਖ ਦੀਆਂ ਪਵਿੱਤਰ ਚੀਜ਼ਾਂ ਉਸ ਦੀਆਂ ਹੋਣ । ਜੋ ਕੁਝ ਕੋਈ ਮਨੁੱਖ ਜਾਜਕ ਨੂੰ ਦੇਵੇ ਉਹ ਉਸਦਾ ਹੋਵੇ । \s ਵਿਭਚਾਰ ਦੀ ਜਾਂਚ \p \s5 \v 11 ਯਹੋਵਾਹ ਨੇ ਮੂਸਾ ਨੂੰ ਆਖਿਆ, \v 12 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕਿਸੇ ਮਨੁੱਖ ਦੀ ਪਤਨੀ ਕੁਰਾਹੀ ਹੋ ਜਾਵੇ ਅਤੇ ਉਸ ਨਾਲ ਬੇਈਮਾਨੀ ਕਰੇ । \s5 \v 13 ਜੇ ਕੋਈ ਮਨੁੱਖ ਉਸ ਨਾਲ ਲੇਟੇ ਅਤੇ ਬਦਕਾਰੀ ਕਰੇ, ਭਾਵੇਂ ਇਹ ਗੱਲ ਉਸ ਦੇ ਪਤੀ ਦੀਆਂ ਅੱਖਾਂ ਤੋਂ ਲੁੱਕੀ ਰਹੇ ਅਤੇ ਉਹ ਇਸ ਬਾਰੇ ਨਾ ਜਾਣਦਾ ਹੋਵੇ, ਭਾਵੇਂ ਕੋਈ ਉਸ ਦੇ ਵਿਰੁੱਧ ਗਵਾਹ ਨਾ ਹੋਵੇ ਅਤੇ ਉਹ ਫੜੀ ਨਾ ਗਈ ਹੋਵੇ, ਤਾਂ ਵੀ ਉਹ ਭ੍ਰਿਸ਼ਟ ਹੋ ਚੁੱਕੀ ਹੈ । \v 14 ਪਰ ਉਸ ਦੇ ਪਤੀ ਦੇ ਮਨ ਵਿੱਚ ਜਲਨ ਪੈਦਾ ਹੋਵੇ ਅਤੇ ਉਹ ਆਪਣੀ ਪਤਨੀ ਨਾਲ ਜਲਨ ਕਰੇ ਕਿਉਂ ਜੋ ਉਹ ਭ੍ਰਿਸ਼ਟ ਹੋ ਗਈ,ਜਾਂ ਉਸ ਨਾਲ ਫਿਰ ਵੀ ਜਲਨ ਕਰੇ ਕਿ ਉਹ ਆਪਣੀ ਪਤਨੀ ਨਾਲ ਜਲਨ ਰਖੇ ਪਰ ਉਹ ਭ੍ਰਿਸ਼ਟ ਨਾ ਹੋਈ ਹੋਵੇ । \s5 \v 15 ਤਦ ਉਹ ਮਨੁੱਖ ਆਪਣੀ ਪਤਨੀ ਨੂੰ ਜਾਜਕ ਕੋਲ ਲਿਆਵੇ ਨਾਲੇ ਉਹ ਉਸ ਦੇ ਲਈ ਏਫ਼ਾ ਦਾ ਦਸਵਾਂ ਹਿੱਸਾ, ਜੌਂ ਦੇ ਮੈਦੇ ਦਾ ਚੜ੍ਹਾਵਾ ਲਿਆਵੇ ਪਰ ਉਹ ਉਸ ਦੇ ਉੱਤੇ ਤੇਲ ਨਾ ਡੋਹਲੇ ਨਾ ਉਸ ਉੱਤੇ ਲੁਬਾਨ ਪਾਵੇ ਕਿਉਂ ਜੋ ਉਹ ਜਲਨ ਦੀ ਭੇਟ ਹੈ, ਉਹ ਯਾਦਗਾਰੀ ਦੀ ਭੇਂਟ ਹੈ ਜਿਹੜੀ ਬੁਰਿਆਈ ਨੂੰ ਚੇਤੇ ਕਰਾਉਂਦੀ ਹੈ । \p \s5 \v 16 ਤਦ ਜਾਜਕ ਉਸ ਨੂੰ ਨੇੜੇ ਲਿਆ ਕੇ ਯਹੋਵਾਹ ਦੇ ਅੱਗੇ ਖੜ੍ਹੀ ਕਰੇ । \v 17 ਫੇਰ ਜਾਜਕ ਪਵਿੱਤਰ ਜਲ ਮਿੱਟੀ ਦੇ ਭਾਂਡੇ ਵਿੱਚ ਲਵੇ ਅਤੇ ਡੇਰੇ ਦੇ ਫ਼ਰਸ਼ ਦੀ ਧੂੜ ਲੈ ਕੇ ਉਸ ਜਲ ਵਿੱਚ ਪਾਵੇ । \s5 \v 18 ਫੇਰ ਜਾਜਕ ਉਸ ਇਸਤਰੀ ਨੂੰ ਯਹੋਵਾਹ ਦੇ ਅੱਗੇ ਖੜ੍ਹੀ ਕਰੇ ਅਤੇ ਉਸ ਦੇ ਸਿਰ ਦੇ ਵਾਲ ਖੁੱਲ੍ਹੇ ਰਹਿਣ ਦੇਵੇ ਅਤੇ ਉਸ ਦੇ ਹੱਥਾਂ ਉੱਤੇ ਯਾਦਗਾਰੀ ਦੀ ਭੇਟ ਰੱਖੇ ਜਿਹੜੀ ਜਲਨ ਦੀ ਭੇਟ ਵੀ ਹੈ, ਅਤੇ ਜਾਜਕ ਦੇ ਹੱਥ ਵਿੱਚ ਕੁੱੜਤਣ ਦਾ ਜਲ ਹੋਵੇ ਜਿਹੜਾ ਸਰਾਪ ਲਿਆਉਂਦਾ ਹੈ । \v 19 ਤਦ ਜਾਜਕ ਉਸ ਨੂੰ ਸਹੁੰ ਦੇਵੇ ਅਤੇ ਇਸਤਰੀ ਨੂੰ ਆਖੇ, ਜੇਕਰ ਕੋਈ ਮਨੁੱਖ ਤੇਰੇ ਸੰਗ ਨਹੀਂ ਲੇਟਿਆ ਅਤੇ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋ ਕੇ ਭ੍ਰਿਸ਼ਟ ਨਹੀਂ ਹੋਈ ਤਾਂ ਤੂੰ ਇਸ ਜਲ ਤੋਂ ਜਿਹੜਾ ਸਰਾਪ ਲਿਆਉਂਦਾ ਹੈ, ਬਚ ਜਾਵੇ । \s5 \v 20 ਪਰੰਤੂ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋਈ ਅਤੇ ਜੇਕਰ ਆਪਣੇ ਪਤੀ ਤੋਂ ਬਿਨ੍ਹਾਂ ਕਿਸੇ ਹੋਰ ਮਨੁੱਖ ਦੇ ਸੰਗ ਲੇਟ ਕੇ ਭ੍ਰਿਸ਼ਟ ਹੋ ਗਈ ਹੈਂ । \v 21 ਤਦ ਜਾਜਕ ਉਸ ਤੀਵੀਂ ਨੂੰ ਸਰਾਪ ਦੀ ਸਹੁੰ ਦੇਵੇ ਅਤੇ ਜਾਜਕ ਉਸ ਤੀਵੀਂ ਨੂੰ ਆਖੇ ਕਿ ਯਹੋਵਾਹ ਤੈਨੂੰ ਸਰਾਪ ਅਤੇ ਸਹੁੰ ਲਈ ਤੇਰੇ ਲੋਕਾਂ ਵਿੱਚ ਠਹਿਰਾਵੇ ਅਤੇ ਯਹੋਵਾਹ ਤੇਰੇ ਪੱਟ ਨੂੰ ਸਾੜੇ ਅਤੇ ਤੇਰੇ ਢਿੱਡ ਨੂੰ ਸੁਜਾਵੇ । \v 22 ਇਸ ਤਰ੍ਹਾਂ ਇਹ ਜਲ ਜਿਹੜਾ ਸਰਾਪ ਲਿਆਉਂਦਾ ਹੈ ਤੇਰੇ ਸਰੀਰ ਵਿੱਚ ਜਾ ਕੇ ਤੇਰੇ ਢਿੱਡ ਨੂੰ ਸੁਜਾਵੇ ਅਤੇ ਤੇਰੇ ਪੱਟ ਨੂੰ ਸਾੜੇ ਤਾਂ ਇਸਤਰੀ ਆਖੇ, "ਆਮੀਨ, ਆਮੀਨ ।'' \p \s5 \v 23 ਤਦ ਜਾਜਕ ਉਸ ਸਰਾਪ ਨੂੰ ਪੋਥੀ ਵਿੱਚ ਲਿਖ ਲਵੇ ਅਤੇ ਉਸ ਨੂੰ ਕੁੜੱਤਣ ਵਾਲੇ ਜਲ ਵਿੱਚ ਮਿਟਾਵੇ । \s5 \v 24 ਅਤੇ ਉਹ ਕੁੜੱਤਣ ਵਾਲਾ ਜਲ ਜਿਹੜਾ ਸਰਾਪ ਦਾ ਕਾਰਨ ਹੈ, ਉਸ ਇਸਤਰੀ ਨੂੰ ਪਿਆਵੇ ਅਤੇ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਇਸਤਰੀ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ । \v 25 ਫੇਰ ਜਾਜਕ ਉਸ ਤੀਵੀਂ ਦੇ ਹੱਥੋਂ ਜਲਨ ਵਾਲੇ ਮੈਦੇ ਦੀ ਭੇਟ ਲੈ ਕੇ ਯਹੋਵਾਹ ਦੇ ਅੱਗੇ ਉਸ ਮੈਦੇ ਦੀ ਭੇਟ ਨੂੰ ਹਿਲਾਵੇ ਅਤੇ ਉਸ ਨੂੰ ਜਗਵੇਦੀ ਦੇ ਨੇੜੇ ਲਿਆਵੇ । \v 26 ਜਾਜਕ ਉਸ ਮੈਦੇ ਦੀ ਭੇਟ ਵਿੱਚੋਂ ਯਾਦਗਾਰੀ ਲਈ ਇੱਕ ਮੁੱਠ ਭਰ ਕੇ ਜਗਵੇਦੀ ਉੱਤੇ ਸਾੜੇ ਅਤੇ ਉਸ ਦੇ ਪਿੱਛੋਂ ਉਹ ਜਲ ਉਸ ਤੀਵੀਂ ਨੂੰ ਪਿਲਾਵੇ । \s5 \v 27 ਜਦ ਉਹ ਜਲ ਤੀਵੀਂ ਨੂੰ ਪਿਲਾ ਦੇਵੇ ਤਾਂ ਐਉਂ ਹੋਵੇਗਾ ਕਿ ਜੇਕਰ ਤੀਵੀਂ ਭ੍ਰਿਸ਼ਟੀ ਗਈ ਹੈ ਅਤੇ ਉਸ ਨੇ ਆਪਣੇ ਪਤੀ ਦੇ ਵਿਰੁੱਧ ਦੋਸ਼ ਕੀਤਾ ਹੈ ਤਾਂ ਉਹ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ ਅਤੇ ਉਸ ਦਾ ਸਰੀਰ ਸੁੱਜ ਜਾਵੇਗਾ ਅਤੇ ਉਸ ਦੀ ਜਾਂਘ ਸੜ ਜਾਵੇਗੀ ਅਤੇ ਉਹ ਆਪਣੇ ਲੋਕਾਂ ਵਿੱਚ ਸਰਾਪਣ ਹੋਵੇਗੀ । \v 28 ਪਰ ਜੇ ਤੀਵੀਂ ਭ੍ਰਿਸ਼ਟ ਨਹੀਂ ਹੋਈ ਹੋਵੇ ਸਗੋਂ ਸਾਫ਼ ਰਹੀ ਹੈ ਤਾਂ ਉਹ ਬਚੀ ਰਹੇਗੀ ਅਤੇ ਉਹ ਸੰਤਾਨ ਜਣੇਗੀ । \p \s5 \v 29 ਇਹ ਬਿਵਸਥਾ ਉਸ ਜਲਨ ਦੀ ਹੈ ਜਦ ਤੀਵੀਂ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਹੋਰ ਪਾਸੇ ਚਲੀ ਜਾਵੇ । \v 30 ਜਦ ਕਿਸੇ ਮਨੁੱਖ ਦਾ ਜਲਨ ਦਾ ਸੁਭਾਵ ਹੋ ਜਾਵੇ ਅਤੇ ਉਸ ਨੂੰ ਆਪਣੀ ਤੀਵੀਂ ਦੀ ਜਲਨ ਹੋਵੇ ਤਾਂ ਉਹ ਉਸ ਤੀਵੀਂ ਨੂੰ ਯਹੋਵਾਹ ਅੱਗੇ ਖੜ੍ਹੀ ਕਰੇ ਅਤੇ ਜਾਜਕ ਉਸ ਉੱਤੇ ਇਹ ਸਾਰੀ ਬਿਵਸਥਾ ਵਰਤੇ । \s5 \v 31 ਇਸ ਤਰ੍ਹਾਂ ਉਹ ਮਨੁੱਖ ਬਦੀ ਤੋਂ ਬਚਿਆ ਰਹੇ ਪਰ ਉਹ ਤੀਵੀਂ ਆਪਣੀ ਬਦੀ ਨੂੰ ਆਪ ਚੁੱਕੇਗੀ । \s5 \c 6 \s ਨਜ਼ੀਰਾਂ ਦੀ ਨੀਤੀ \p \v 1 ਯਹੋਵਾਹ ਨੇ ਮੂਸਾ ਨੂੰ ਆਖਿਆ, \v 2 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕੋਈ ਪੁਰਸ਼ ਜਾਂ ਇਸਤਰੀ ਨਜ਼ੀਰ ਦੀ ਖ਼ਾਸ ਸੁੱਖਣਾ ਸੁੱਖੇ ਅਰਥਾਤ ਯਹੋਵਾਹ ਲਈ ਆਪਣੇ ਆਪ ਨੂੰ ਅਰਪਣ ਕਰੇ । \v 3 ਤਾਂ ਦਾਖ਼ਰਸ ਅਤੇ ਸ਼ਰਾਬ ਤੋਂ ਆਪਣੇ ਆਪ ਨੂੰ ਅੱਡ ਰੱਖੇ । ਉਹ, ਨਾ ਤਾਂ ਦਾਖਰਸ ਦਾ ਸਿਰਕਾ, ਨਾ ਸ਼ਰਾਬ ਦਾ ਸਿਰਕਾ ਪੀਵੇ ਅਤੇ ਉਹ ਕੋਈ ਦਾਖਰਸ ਨਾ ਪੀਵੇ ਨਾ ਕੋਈ ਦਾਖ ਸੁੱਕੀ ਜਾਂ ਤਾਜ਼ਾ ਖਾਵੇ । \v 4 ਉਹ ਦੇ ਅਲੱਗ ਹੋਣ ਦੇ ਸਾਰੇ ਦਿਨ ਉਹ ਬੀਜ ਤੋਂ ਲੈ ਕੇ ਛਿਲਕੇ ਤੱਕ ਕੁਝ ਨਾ ਖਾਵੇ ਜਿਹੜਾ ਦਾਖ ਤੋਂ ਬਣਿਆ ਹੋਵੇ । \p \s5 \v 5 ਉਸ ਦੇ ਅੱਡ ਹੋਣ ਦੀ ਸੁੱਖਣਾ ਦੇ ਸਾਰੇ ਦਿਨ ਕੋਈ ਉਸਤਰਾ ਉਸ ਦੇ ਸਿਰ ਨੂੰ ਨਾ ਲੱਗੇ ਜਦ ਤੱਕ ਉਸ ਦੇ ਦਿਨ ਪੂਰੇ ਨਾ ਹੋਣ ਜਿਨ੍ਹਾਂ ਵਿੱਚ ਉਸ ਨੇ ਯਹੋਵਾਹ ਲਈ ਆਪਣੇ ਆਪ ਨੂੰ ਅੱਡ ਕੀਤਾ, ਉਹ ਪਵਿੱਤਰ ਰਹੇ ਅਤੇ ਆਪਣੇ ਸਿਰ ਦੇ ਵਾਲਾਂ ਦੀਆਂ ਲਟਾਂ ਵਧਣ ਦੇਵੇ । \s5 \v 6 ਯਹੋਵਾਹ ਲਈ ਅੱਡ ਹੋਣ ਦੇ ਸਾਰੇ ਦਿਨ ਤੱਕ ਉਹ ਕਿਸੇ ਵੀ ਲਾਸ਼ ਕੋਲ ਨਾ ਜਾਵੇ । \v 7 ਉਹ ਆਪਣੇ ਪਿਤਾ, ਮਾਤਾ, ਭਰਾ ਜਾਂ ਭੈਣ ਲਈ, ਜਦ ਉਹ ਮਰ ਜਾਣ ਅਸ਼ੁੱਧ ਨਾ ਹੋ ਜਾਵੇ ਕਿਉਂ ਜੋ ਉਸ ਦੇ ਪਰਮੇਸ਼ੁਰ ਲਈ ਅੱਡ ਹੋਣ ਦੀ ਜ਼ਿੰਮੇਵਾਰੀ ਉਸ ਦੇ ਸਿਰ ਉੱਤੇ ਹੈ । \v 8 ਉਸ ਦੇ ਅੱਡ ਹੋਣ ਦੇ ਸਾਰੇ ਦਿਨ ਯਹੋਵਾਹ ਲਈ ਪਵਿੱਤਰ ਹਨ । \p \s5 \v 9 ਜੇ ਕੋਈ ਉਸ ਦੇ ਕੋਲ ਅਚਾਨਕ ਮਰ ਜਾਵੇ ਅਤੇ ਉਸ ਦੇ ਅੱਡ ਹੋਣ ਦਾ ਸਮਾਂ ਅਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਸ਼ੁੱਧ ਹੋਣ ਦੇ ਦਿਨ ਆਪਣਾ ਸਿਰ ਮੁਨਾਵੇ, ਸੱਤਵੇਂ ਦਿਨ ਉਹ ਨੂੰ ਮੁਨਾਵੇ । \s5 \v 10 ਫੇਰ ਅੱਠਵੇਂ ਦਿਨ ਉਹ ਜਾਜਕ ਕੋਲ ਮੰਡਲੀ ਦੇ ਤੰਬੂ ਦੇ ਦਰਵਜੇ ਉੱਤੇ ਦੋ ਘੁੱਗੀਆਂ ਜਾਂ ਦੋ ਕਬੂਤਰ ਦੇ ਬੱਚੇ ਲਿਆਵੇ । \v 11 ਤਾਂ ਜਾਜਕ ਇੱਕ ਨੂੰ ਪਾਪ ਦੀ ਬਲੀ ਅਤੇ ਦੂਜੇ ਨੂੰ ਹੋਮ ਦੀ ਬਲੀ ਲਈ ਚੜ੍ਹਾਵੇ ਅਤੇ ਇਸ ਤਰ੍ਹਾਂ ਉਹ ਦੇ ਲਈ ਪ੍ਰਾਸਚਿਤ ਕਰੇ ਕਿਉਂ ਜੋ ਉਸ ਨੇ ਉਸ ਲਾਸ਼ ਦੇ ਕਾਰਨ ਪਾਪ ਕੀਤਾ ਤਾਂ ਉਹ ਆਪਣੇ ਸਿਰ ਨੂੰ ਉਸੇ ਦਿਨ ਪਵਿੱਤਰ ਕਰੇ । \s5 \v 12 ਉਹ ਆਪਣੇ ਅੱਡ ਹੋਣ ਦੇ ਦਿਨ ਯਹੋਵਾਹ ਲਈ ਅੱਡ ਰੱਖੇ ਅਤੇ ਉਹ ਇੱਕ ਸਾਲ ਦਾ ਭੇਡ ਦਾ ਬੱਚਾ ਦੋਸ਼ ਦੀ ਭੇਟ ਲਈ ਲਿਆਵੇ ਪਰ ਉਸ ਦੇ ਪਿਛਲੇ ਦਿਨ ਵਿਅਰਥ ਹੋ ਗਏ ਕਿਉਂ ਜੋ ਉਹ ਆਪਣੇ ਅੱਡ ਰਹਿਣ ਦੇ ਸਮੇਂ ਦੌਰਾਨ ਭ੍ਰਿਸ਼ਟ ਹੋ ਗਿਆ । \p \s5 \v 13 ਇਹ ਨਜ਼ੀਰ ਲਈ ਬਿਵਸਥਾ ਹੈ, ਜਿਸ ਦਿਨ ਉਸ ਦੇ ਅੱਡ ਹੋਣ ਦੇ ਦਿਨ ਪੂਰੇ ਹੋਣ ਤਾਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਲਿਆਂਦਾ ਜਾਵੇ । \v 14 ਉਹ ਯਹੋਵਾਹ ਕੋਲ ਆਪਣੀ ਬਲੀ ਲਿਆਵੇ, ਇੱਕ ਸਾਲ ਦਾ ਦੋਸ਼ ਤੋਂ ਰਹਿਤ ਭੇਡ ਦਾ ਬੱਚਾ ਹੋਮ ਦੀ ਬਲੀ ਲਈ ਅਤੇ ਇੱਕ ਸਾਲ ਦੀ ਦੋਸ਼ ਤੋਂ ਰਹਿਤ ਲੇਲੀ ਪਾਪ ਦੀ ਬਲੀ ਲਈ ਅਤੇ ਇੱਕ ਦੋਸ਼ ਤੋਂ ਰਹਿਤ ਭੇਡ ਦਾ ਬੱਚਾ ਸੁਖ-ਸਾਂਦ ਦੀ ਬਲੀ ਲਈ ਲਿਆਵੇ । \v 15 ਨਾਲੇ ਪਤੀਰੀਆਂ ਰੋਟੀਆਂ ਦੀ ਟੋਕਰੀ ਅਤੇ ਮੈਦੇ ਦੇ ਫੁਲਕੇ ਤੇਲ ਨਾਲ ਚੋਪੜੇ ਹੋਏ ਅਤੇ ਪਤੀਰੀਆਂ ਮੱਠੀਆਂ ਤੇਲ ਨਾਲ ਚੋਪੜੀਆਂ ਹੋਈਆਂ ਉਨ੍ਹਾਂ ਦੇ ਮੈਦੇ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਨਾਲ ਹੋਣ । \s5 \v 16 ਫੇਰ ਜਾਜਕ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਲਿਆਵੇ ਅਤੇ ਉਹ ਦੇ ਪਾਪ ਦੀਆਂ ਅਤੇ ਉਹ ਦੇ ਹੋਮ ਦੀਆਂ ਬਲੀਆਂ ਚੜ੍ਹਾਵੇ । \v 17 ਅਤੇ ਉਸ ਭੇਡ ਦੇ ਬੱਚੇ ਨੂੰ ਪਤੀਰੀਆਂ ਰੋਟੀਆਂ ਦੇ ਛਾਬੇ ਸਮੇਤ ਸੁਖ ਸਾਂਦ ਦੀ ਬਲੀ ਲਈ ਯਹੋਵਾਹ ਨੂੰ ਚੜ੍ਹਾਵੇ ਅਤੇ ਜਾਜਕ ਉਸ ਦੇ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਚੜ੍ਹਾਵੇ । \s5 \v 18 ਤਾਂ ਨਜ਼ੀਰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਆਪਣੇ ਅੱਡ ਹੋਣ ਦਾ ਸਿਰ ਮੁਨਾਵੇ ਅਤੇ ਆਪਣੇ ਅੱਡ ਹੋਣ ਦੇ ਸਿਰ ਦੇ ਵਾਲ ਅੱਗ ਉੱਤੇ ਸੁੱਟੇ ਜਿਹੜੀ ਸੁਖ-ਸਾਂਦ ਦੀ ਬਲੀ ਹੇਠ ਹੈ । \s5 \v 19 ਫੇਰ ਜਾਜਕ ਉਸ ਭੇਡ ਦੇ ਬੱਚੇ ਦਾ ਉਬਾਲਿਆ ਹੋਇਆ ਮੋਢਾ ਅਤੇ ਛਾਬੇ ਵਿੱਚੋਂ ਇੱਕ ਪਤੀਰੀ ਰੋਟੀ ਅਤੇ ਇੱਕ ਪਤੀਰੀ ਮੱਠੀ ਲੈ ਕੇ ਨਜ਼ੀਰ ਦੇ ਹੱਥਾਂ ਉੱਤੇ ਉਸ ਦੇ ਅੱਡ ਹੋਣ ਦੇ ਸਿਰ ਮੁੰਨਣ ਪਿੱਛੋਂ ਰੱਖੇ । \v 20 ਫੇਰ ਜਾਜਕ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਹਿਲਾਵੇ । ਇਹ ਹਿਲਾਈ ਹੋਈ ਛਾਤੀ ਅਤੇ ਚੁੱਕਿਆ ਹੋਇਆ ਪੱਟ ਜਾਜਕ ਲਈ ਪਵਿੱਤਰ ਹੈ ਤਾਂ ਫੇਰ ਉਹ ਨਜ਼ੀਰ ਮਧ ਪੀ ਸਕੇਗਾ । \p \s5 \v 21 ਇਹ ਉਸ ਨਜ਼ੀਰ ਦੀ ਬਿਵਸਥਾ ਹੈ ਜਿਹੜਾ ਸੁੱਖਣਾ ਸੁੱਖੇ ਅਤੇ ਉਸ ਦੇ ਅੱਡ ਹੋਣ ਦੇ ਕਾਰਨ ਯਹੋਵਾਹ ਲਈ ਭੇਟ ਹੈ ਨਾਲੇ ਜੋ ਕੁਝ ਉਸ ਦੇ ਹੱਥ ਲੱਗੇ ਆਪਣੀ ਸੁੱਖਣਾ ਅਨੁਸਾਰ ਜਿਹੜੀ ਉਸ ਨੇ ਸੁੱਖੀ ਹੈ ਉਹ ਉਸੇ ਤਰ੍ਹਾਂ ਹੀ ਆਪਣੇ ਅੱਡ ਹੋਣ ਦੀ ਬਿਵਸਥਾ ਅਨੁਸਾਰ ਕਰੇ । \s ਜਾਜਕਾਂ ਦੇ ਅਸੀਸ ਦੇਣ ਦੀ ਵਿਧੀ \p \s5 \v 22 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, \v 23 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਬੋਲ ਕਿ ਤੁਸੀਂ ਇਸ ਤਰ੍ਹਾਂ ਇਸਰਾਏਲੀਆਂ ਨੂੰ ਅਸੀਸ ਦੇ ਕੇ ਆਖਿਓ, \q1 \v 24 " ਯਹੋਵਾਹ ਤੈਨੂੰ ਬਰਕਤ ਦੇਵੇ ਅਤੇ ਤੇਰੀ ਰਾਖੀ ਕਰੇ, \q1 \s5 \v 25 ਯਹੋਵਾਹ ਆਪਣੇ ਮੁਖ ਨੂੰ ਤੇਰੇ ਉੱਤੇ ਚਮਕਾਵੇ ਅਤੇ ਤੇਰੇ ਉੱਤੇ ਦਯਾ ਕਰੇ, \q1 \v 26 ਯਹੋਵਾਹ ਆਪਣਾ ਮੁਖ ਤੇਰੇ ਵੱਲ ਫੇਰੇ ਅਤੇ ਤੈਨੂੰ ਸ਼ਾਂਤੀ ਦੇਵੇ । " \p \v 27 ਇਸ ਤਰ੍ਹਾਂ ਉਹ ਮੇਰਾ ਨਾਮ ਇਸਰਾਏਲੀਆਂ ਉੱਤੇ ਰੱਖਣ ਅਤੇ ਮੈਂ ਉਨ੍ਹਾਂ ਨੂੰ ਬਰਕਤ ਦਿਆਂਗਾ । \s5 \c 7 \s ਵੇਦੀ ਦਾ ਅਭਿਸ਼ੇਕ ਅਤੇ ਪ੍ਰਧਾਨਾਂ ਦੀ ਭੇਂਟ \p \v 1 ਜਿਸ ਦਿਨ ਮੂਸਾ ਡੇਰੇ ਨੂੰ ਖੜ੍ਹਾ ਕਰਨ, ਉਸ ਨੂੰ ਤੇਲ ਮਲਣ, ਉਸ ਨੂੰ ਉਸ ਦੇ ਸਾਰੇ ਸਾਮਾਨ ਸਮੇਤ ਪਵਿੱਤਰ ਕਰਨ ਦਾ ਅਤੇ ਜਗਵੇਦੀ ਨੂੰ ਸਾਰਿਆਂ ਭਾਂਡਿਆਂ ਸਮੇਤ ਤੇਲ ਮਲਣ ਅਤੇ ਪਵਿੱਤਰ ਕਰਨ ਦਾ ਕੰਮ ਪੂਰਾ ਕਰ ਚੁੱਕਿਆ । \v 2 ਤਦ ਇਸਰਾਏਲੀਆਂ ਦੇ ਪ੍ਰਧਾਨ ਜਿਹੜੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ ਅਤੇ ਗੋਤਾਂ ਦੇ ਪ੍ਰਧਾਨ ਅਤੇ ਗਿਣਿਆਂ ਹੋਇਆਂ ਦੇ ਉੱਤੇ ਸਨ \v 3 ਉਹ ਆਪਣੇ ਨਜ਼ਰਾਨੇ ਯਹੋਵਾਹ ਅੱਗੇ ਲਿਆਏ, ਉਹਨਾਂ ਦੇ ਨਾਲ ਛੇ ਛੱਤੇ ਹੋਏ ਗੱਡੇ ਅਤੇ ਬਾਰਾਂ ਬਲ਼ਦ ਅਰਥਾਤ ਇੱਕ ਗੱਡਾ ਦੋ ਹਾਕਮਾਂ ਵੱਲੋਂ ਅਤੇ ਇੱਕ-ਇੱਕ ਬਲ਼ਦ ਅਤੇ ਉਹ ਉਨ੍ਹਾਂ ਨੂੰ ਡੇਰੇ ਦੇ ਸਾਹਮਣੇ ਲਿਆਏ । \s5 \v 4 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, \v 5 ਉਨ੍ਹਾਂ ਤੋਂ ਉਹ ਵਸਤੂਆਂ ਲੈ ਲਵੋ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਹੋਣ ਅਤੇ ਤੂੰ ਉਹ ਲੇਵੀਆਂ ਨੂੰ ਹਰ ਇੱਕ ਦੀ ਟਹਿਲ ਸੇਵਾ ਅਨੁਸਾਰ ਵੰਡ ਦੇ । \s5 \v 6 ਤਦ ਮੂਸਾ ਨੇ ਗੱਡੇ ਅਤੇ ਬਲ਼ਦ ਲੈ ਕੇ ਲੇਵੀਆਂ ਨੂੰ ਦੇ ਦਿੱਤੇ । \v 7 ਗੇਰਸ਼ੋਨੀਆਂ ਨੂੰ ਦੋ ਗੱਡੇ ਅਤੇ ਚਾਰ ਬਲ਼ਦ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਦਿੱਤੇ । \v 8 ਮਰਾਰੀਆਂ ਨੂੰ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਚਾਰ ਗੱਡੇ ਅਤੇ ਅੱਠ ਬਲ਼ਦ ਦਿੱਤੇ ਜਿਹੜੇ ਹਾਰੂਨ ਜਾਜਕ ਦੇ ਪੁੱਤਰ ਇਥਾਮਾਰ ਦੇ ਹੱਥ ਵਿੱਚ ਦਿੱਤੇ ਸੀ । \s5 \v 9 ਪਰ ਕਹਾਥੀਆਂ ਨੂੰ ਕੁਝ ਨਾ ਦਿੱਤਾ ਤਾਂ ਜੋ ਪਵਿੱਤਰ ਸਥਾਨ ਦੇ ਭਾਰ ਦਾ ਕੰਮ ਜਿਹੜਾ ਉਨ੍ਹਾਂ ਦੀ ਟਹਿਲ ਸੇਵਾ ਦਾ ਸੀ ਉਹ ਆਪਣੇ ਮੋਢਿਆਂ ਉੱਤੇ ਚੁੱਕਿਆ ਕਰਨ । \p \s5 \v 10 ਫਿਰ ਜਦੋਂ ਜਗਵੇਦੀ ਦਾ ਸਮਰਪਣ ਹੋਇਆ, ਪ੍ਰਧਾਨ ਆਪਣੇ ਚੜ੍ਹਾਵੇ ਜਗਵੇਦੀ ਦੇ ਸਾਹਮਣੇ ਲਿਆਏ । \v 11 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਕਿ ਇੱਕਲਾ ਇੱਕਲਾ ਪ੍ਰਧਾਨ ਆਪਣੀ ਵਾਰੀ ਦੇ ਦਿਨ ਜਗਵੇਦੀ ਦੇ ਅਭਿਸ਼ੇਕ ਲਈ ਆਪਣੇ ਚੜਾਵੇ ਲਿਆਵੇ । \p \s5 \v 12 ਪਹਿਲੇ ਦਿਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਜੋ ਯਹੂਦਾਹ ਦੇ ਗੋਤ ਦਾ ਸੀ ਆਪਣਾ ਚੜ੍ਹਾਵਾ ਲਿਆਇਆ । \v 13 ਉਸ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ, ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ \v 14 ਦਸ ਤੋਲੇ ਸੋਨੇ ਦੀ ਇੱਕ ਕੌਲੀ ਧੂਪ ਨਾਲ ਭਰੀ ਹੋਈ । \s5 \v 15 ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ, \v 16 ਇੱਕ ਬੱਕਰੇ ਦਾ ਬੱਚਾ ਪਾਪ ਦੀ ਬਲੀ ਲਈ । \v 17 ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ ਅਤੇ ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਅੰਮੀਨਾਦਾਬ ਦੇ ਪੁੱਤਰ ਨਹਸ਼ੋਨ ਦਾ ਚੜ੍ਹਾਵਾ ਸੀ । \p \s5 \v 18 ਦੂਜੇ ਦਿਨ ਸੂਆਰ ਦਾ ਪੁੱਤਰ ਨਥਨਿਏਲ ਯਿੱਸਾਕਾਰ ਦਾ ਪ੍ਰਧਾਨ ਆਪਣਾ ਚੜ੍ਹਾਵਾ ਲਿਆਇਆ । \v 19 ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦ੍ਹਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ । \s5 \v 20 ਦਸ ਤੋਲੇ ਸੋਨੇ ਦੀ ਇੱਕ ਕੌਲੀ ਧੂਪ ਨਾਲ ਭਰੀ ਹੋਈ । \v 21 ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ । \v 22 ਇੱਕ ਬਕਰੀ ਦਾ ਬੱਚਾ ਪਾਪ ਦੀ ਬਲੀ ਲਈ । \v 23 ਅਤੇ ਸੁਖ- ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਸੁਆਰ ਦੇ ਪੁੱਤਰ ਨਥਨਿਏਲ ਦਾ ਚੜ੍ਹਾਵਾ ਸੀ । \p \s5 \v 24 ਤੀਜੇ ਦਿਨ ਜ਼ਬੂਲੁਨੀਆਂ ਦਾ ਪ੍ਰਧਾਨ ਹੇਲੋਨ ਦਾ ਪੁੱਤਰ ਅਲੀਆਬ ਆਪਣਾ ਚੜ੍ਹਾਵਾ ਲਿਆਇਆ । \v 25 ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ । \v 26 ਦਸ ਤੋਲੇ ਸੋਨੇ ਦੀ ਇੱਕ ਕੌਲੀ ਧੂਪ ਨਾਲ ਭਰੀ ਹੋਈ । \s5 \v 27 ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ । \v 28 ਇੱਕ ਬੱਕਰੀ ਦਾ ਬੱਚਾ ਪਾਪ ਦੀ ਬਲੀ ਲਈ । \v 29 ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਹੇਲੋਨ ਦੇ ਪੁੱਤਰ ਅਲੀਆਬ ਦਾ ਚੜ੍ਹਾਵਾ ਸੀ । \p \s5 \v 30 ਚੌਥੇ ਦਿਨ ਰਊਬੇਨੀਆਂ ਦਾ ਪ੍ਰਧਾਨ ਸ਼ਦੇਊਰ ਦਾ ਪੁੱਤਰ ਅਲੀਸੂਰ ਆਪਣਾ ਚੜ੍ਹਾਵਾ ਲਿਆਇਆ । \v 31 ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ । \v 32 ਦਸ ਤੋਲੇ ਸੋਨੇ ਦੀ ਇੱਕ ਕੌਲੀ ਧੂਪ ਨਾਲ ਭਰੀ ਹੋਈ । \s5 \v 33 ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ । \v 34 ਇੱਕ ਬੱਕਰੀ ਦਾ ਬੱਚਾ ਪਾਪ ਦੀ ਬਲੀ ਲਈ । \v 35 ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਸ਼ਦੇਊਰ ਦੇ ਪੁੱਤਰ ਅਲੀਸੂਰ ਦਾ ਚੜ੍ਹਾਵਾ ਸੀ । \p \s5 \v 36 ਪੰਜਵੇਂ ਦਿਨ ਸ਼ਿਮਓਨੀਆਂ ਦਾ ਪ੍ਰਧਾਨ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਆਪਣਾ ਚੜ੍ਹਾਵਾ ਲਿਆਇਆ । \v 37 ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ । \v 38 ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ । \s5 \v 39 ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ । \v 40 ਇੱਕ ਬੱਕਰੀ ਦਾ ਬੱਚਾ ਪਾਪ ਦੀ ਬਲੀ ਲਈ । \v 41 ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਸੂਰੀਸ਼ਦਾਈ ਦੇ ਪੁੱਤਰ ਸ਼ਲੁਮੀਏਲ ਦਾ ਚੜ੍ਹਾਵਾ ਸੀ । \p \s5 \v 42 ਛੇਵੇਂ ਦਿਨ ਗਾਦੀਆਂ ਦਾ ਪ੍ਰਧਾਨ ਦਊਏਲ ਦਾ ਪੁੱਤਰ, ਅਲਯਾਸਾਫ਼ ਆਪਣਾ ਚੜ੍ਹਾਵਾ ਲਿਆਇਆ । \v 43 ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ । \v 44 ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ । \s5 \v 45 ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ । \v 46 ਇੱਕ ਲੇਲਾ ਪਾਪ ਦੀ ਬਲੀ ਲਈ । \v 47 ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਦਊਏਲ ਦੇ ਪੁੱਤਰ ਅਲਯਾਸਾਫ਼ ਦਾ ਚੜ੍ਹਾਵਾ ਸੀ । \s5 \v 48 ਸੱਤਵੇਂ ਦਿਨ ਅਫ਼ਰਈਮ ਦਾ ਪ੍ਰਧਾਨ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਆਪਣਾ ਚੜ੍ਹਾਵਾ ਲਿਆਇਆ । \v 49 ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ । \v 50 ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ । \s5 \v 51 ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ । \v 52 ਇੱਕ ਪੱਠਾ ਪਾਪ ਦੀ ਬਲੀ ਲਈ । \v 53 ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਅੰਮੀਹੂਦ ਦੇ ਪੁੱਤਰ ਅਲੀਸ਼ਾਮਾ ਦਾ ਚੜ੍ਹਾਵਾ ਸੀ । \p \s5 \v 54 ਅੱਠਵੇਂ ਦਿਨ ਮਨੱਸ਼ੀਆਂ ਦਾ ਪ੍ਰਧਾਨ ਪਦਾਹਸੂਰ ਦਾ ਪੁੱਤਰ ਗਮਲੀਏਲ ਆਪਣਾ ਚੜ੍ਹਾਵਾ ਲਿਆਇਆ । \v 55 ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ । \v 56 ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ । \s5 \v 57 ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ । \v 58 ਇੱਕ ਪੱਠਾ ਪਾਪ ਦੀ ਬਲੀ ਲਈ । \v 59 ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਪਦਾਹਸੂਰ ਦੇ ਪੁੱਤਰ ਗਮਲੀਏਲ ਦਾ ਚੜ੍ਹਾਵਾ ਸੀ । \p \s5 \v 60 ਨੌਵੇਂ ਦਿਨ ਬਿਨਯਾਮੀਨੀਆਂ ਦਾ ਪ੍ਰਧਾਨ ਗਿਦਓਨੀ ਦਾ ਪੁੱਤਰ ਅਬੀਦਾਨ ਆਪਣਾ ਚੜ੍ਹਾਵਾ ਲਿਆਇਆ । \v 61 ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ । \v 62 ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ । \s5 \v 63 ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ । \v 64 ਇੱਕ ਪੱਠਾ ਪਾਪ ਦੀ ਬਲੀ ਲਈ । \v 65 ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦਾ ਭੇਡ ਦੇ ਬੱਚੇ । ਇਹ ਗਿਦਓਨੀ ਦੇ ਪੁੱਤਰ ਅਬੀਦਾਨ ਦਾ ਚੜ੍ਹਾਵਾ ਸੀ । \p \s5 \v 66 ਦਸਵੇਂ ਦਿਨ ਦਾਨੀਆਂ ਦਾ ਪ੍ਰਧਾਨ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਆਪਣਾ ਚੜ੍ਹਾਵਾ ਲਿਆਇਆ । \v 67 ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ । \v 68 ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ । \s5 \v 69 ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ । \v 70 ਇੱਕ ਪੱਠਾ ਪਾਪ ਦੀ ਬਲੀ ਲਈ । \v 71 ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਅੰਮੀਸ਼ੱਦਾਈ ਦੇ ਪੁੱਤਰ ਅਹੀਅਜ਼ਰ ਦਾ ਚੜ੍ਹਾਵਾ ਸੀ । \p \s5 \v 72 ਗਿਆਰ੍ਹਵੇਂ ਦਿਨ ਆਸ਼ੇਰੀਆਂ ਦਾ ਪ੍ਰਧਾਨ ਆਕਰਾਨ ਦਾ ਪੁੱਤਰ ਪਗੀਏਲ ਆਪਣਾ ਚੜ੍ਹਾਵਾ ਲਿਆਇਆ । \v 73 ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ । \v 74 ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ । \s5 \v 75 ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ । \v 76 ਇੱਕ ਪੱਠਾ ਪਾਪ ਦੀ ਬਲੀ ਲਈ । \v 77 ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਆਕਰਾਨ ਦੇ ਪੁੱਤਰ ਪਗੀਏਲ ਦਾ ਚੜ੍ਹਾਵਾ ਸੀ । \p \s5 \v 78 ਬਾਰ੍ਹਵੇਂ ਦਿਨ ਨਫ਼ਤਾਲੀਆਂ ਦਾ ਪ੍ਰਧਾਨ ਏਨਾਨ ਦਾ ਪੁੱਤਰ ਅਹੀਰਾ ਆਪਣਾ ਚੜ੍ਹਾਵਾ ਲਿਆਇਆ । \v 79 ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ । \v 80 ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ । \s5 \v 81 ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ । \v 82 ਬੱਕਰਾ ਪਾਪ ਦੀ ਬਲੀ ਲਈ । \v 83 ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਏਨਾਨ ਦੇ ਪੁੱਤਰ ਅਹੀਰਾ ਦਾ ਚੜ੍ਹਾਵਾ ਸੀ । \p \s5 \v 84 ਜਗਵੇਦੀ ਦੇ ਸਮਰਪਣ ਦੇ ਵੇਲੇ ਇਸਰਾਏਲ ਦੇ ਪ੍ਰਧਾਨਾਂ ਦੇ ਵੱਲੋਂ ਉਸ ਨੂੰ ਸਮਰਪਣ ਕੀਤੀਆਂ ਹੋਈਆਂ ਭੇਟਾਂ ਇਹ ਸਨ, ਅਰਥਾਤ ਚਾਂਦੀ ਦੇ ਬਾਰਾਂ ਥਾਲ, ਚਾਂਦੀ ਦੇ ਬਾਰਾਂ ਕਟੋਰੇ, ਸੋਨੇ ਦੀਆਂ ਬਾਰਾਂ ਕੌਲੀਆਂ । \v 85 ਚਾਂਦੀ ਦਾ ਹਰ ਥਾਲ ਇੱਕ ਸੇਰ ਦਸ ਛਟਾਂਕ ਅਤੇ ਚਾਂਦੀ ਦਾ ਹਰ ਕਟੋਰਾ ਚੌਦਾਂ ਛਟਾਂਕ, ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ ਸਾਰੇ ਚਾਂਦੀ ਦੇ ਭਾਂਡੇ ਦੋ ਹਜ਼ਾਰ ਚਾਰ ਸੋ ਸ਼ੇਕਲ ਦੇ ਸਨ । \v 86 ਸੋਨੇ ਦੀਆਂ ਬਾਰਾਂ ਕੌਲੀਆਂ ਧੂਪ ਨਾਲ ਭਰੀਆਂ ਹੋਈਆਂ, ਹਰ ਕੌਲੀ ਦਸ ਤੋਲੇ ਦੀ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ ਸੌ ਕੌਲੀਆਂ ਦਾ ਸਾਰਾ ਸੋਨਾ ਡੇਢ ਸੇਰ ਸੀ । \s5 \v 87 ਹੋਮ ਦੀ ਬਲੀ ਦੇ ਸਾਰੇ ਪਸ਼ੂ ਬਾਰਾਂ ਵਹਿੜੇ, ਬਾਰਾਂ ਭੇਡੂ, ਬਾਰਾਂ ਭੇਡ ਦੇ ਬੱਚੇ, ਭੇਡਾਂ ਦੇ ਬੱਚੇ ਇੱਕ ਸਾਲ ਦੇ, ਉਨ੍ਹਾਂ ਦੀ ਮੈਦੇ ਦੀ ਭੇਟ ਸਮੇਤ ਬਾਰਾਂ ਪੱਠੇ ਪਾਪ ਦੀ ਬਲੀ ਲਈ । \v 88 ਅਤੇ ਸੁਖ ਸਾਂਦ ਦੀ ਬਲੀ ਲਈ ਸਾਰੇ ਪਸ਼ੂ ਇਹ ਹਨ, ਚੌਵੀ ਬਲ਼ਦ, ਸੱਠ ਭੇਡੂ, ਸੱਠ ਬੱਕਰੇ, ਸੱਠ ਇੱਕ ਸਾਲ ਦੇ ਭੇਡਾਂ ਦੇ ਬੱਚੇ, ਇਹ ਜਗਵੇਦੀ ਦੇ ਸਮਰਪਣ ਲਈ ਤੇ ਉਸ ਦੇ ਸਮਰਪਣ ਦੀ ਭੇਂਟ ਸਨ । \s5 \v 89 ਜਦ ਮੂਸਾ ਮੰਡਲੀ ਦੇ ਤੰਬੂ ਵਿੱਚ ਯਹੋਵਾਹ ਦੇ ਨਾਲ ਗੱਲਾਂ ਕਰਨ ਲਈ ਗਿਆ, ਤਦ ਉਸ ਨੇ ਉਸ ਆਵਾਜ਼ ਨੂੰ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਜਿਹੜਾ ਸਾਖੀ ਦੇ ਸੰਦੂਕ ਦੇ ਉੱਤੇ ਸੀ, ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਬੋਲਦੇ ਸੁਣਿਆ ਅਤੇ ਯਹੋਵਾਹ ਉਸ ਦੇ ਨਾਲ ਬੋਲਿਆ । \s5 \c 8 \s ਦੀਵਿਆਂ ਨੂੰ ਜਲਾਉਣਾ \p \v 1 ਯਹੋਵਾਹ ਨੇ ਮੂਸਾ ਨੂੰ ਆਖਿਆ, \v 2 ਹਾਰੂਨ ਨਾਲ ਗੱਲ ਕਰ ਅਤੇ ਉਹ ਨੂੰ ਆਖ ਕਿ ਜਦ ਤੂੰ ਦੀਵੇ ਬਾਲੇਂ ਤਾਂ ਉਹ ਸੱਤ ਦੀਵੇ ਸ਼ਮਾਦਾਨ ਦੇ ਸਾਹਮਣੇ ਚਾਨਣ ਦੇਣ । \s5 \v 3 ਤਾਂ ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ । ਉਹ ਨੇ ਉਸ ਦੇ ਦੀਵੇ ਸ਼ਮਾਦਾਨ ਦੇ ਸਾਹਮਣੇ ਬਾਲੇ, ਜਿਵੇਂ ਯਹੋਵਾਹ ਨੂੰ ਮੂਸਾ ਨੂੰ ਹੁਕਮ ਦਿੱਤਾ ਸੀ । \v 4 ਸ਼ਮਾਦਾਨ ਦੀ ਬਣਾਵਟ ਇਸ ਤਰ੍ਹਾਂ ਸੀ, ਉਹ ਹੇਠਾਂ ਤੋਂ ਲੈ ਕੇ ਉੱਪਰ ਫੁੱਲਾਂ ਤੱਕ ਸੋਨੇ ਨਾਲ ਬਣਾਇਆ ਗਿਆ ਸੀ । ਉਹ ਉਸ ਨਮੂਨੇ ਉੱਤੇ ਸੀ ਜਿਹੜਾ ਯਹੋਵਾਹ ਨੇ ਮੂਸਾ ਨੂੰ ਵਿਖਾਇਆ, ਉਸੇ ਤਰ੍ਹਾਂ ਉਸ ਨੇ ਸ਼ਮਾਦਾਨ ਨੂੰ ਬਣਾਇਆ । \s ਲੇਵੀਆਂ ਦਾ ਸ਼ੁੱਧੀਕਰਣ ਅਤੇ ਅਰਪਣ \p \s5 \v 5 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, \v 6 ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਲੈ ਕੇ ਪਵਿੱਤਰ ਕਰ । \s5 \v 7 ਉਨ੍ਹਾਂ ਨੂੰ ਪਵਿੱਤਰ ਕਰਨ ਲਈ ਅਜਿਹਾ ਕਰੀਂ ਕਿ ਉਨ੍ਹਾਂ ਉੱਤੇ ਪਾਪ ਤੋਂ ਸ਼ੁੱਧ ਕਰਨ ਵਾਲਾ ਪਾਣੀ ਛਿੜਕ ਦੇ ਅਤੇ ਉਨ੍ਹਾਂ ਦੇ ਸਾਰੇ ਸਰੀਰ ਉੱਤੇ ਉਸਤਰਾ ਫਿਰਾ ਦੇ ਅਤੇ ਉਹ ਆਪਣੇ ਬਸਤਰ ਧੋਣ, ਇਸ ਤਰ੍ਹਾਂ ਉਹ ਸ਼ੁੱਧ ਹੋਣ । \v 8 ਫੇਰ ਉਹ ਇੱਕ ਵਹਿੜਾ ਲੈਣ ਨਾਲੇ ਉਸ ਦੀ ਮੈਦੇ ਦੀ ਭੇਟ, ਬਰੀਕ ਮੈਦਾ ਤੇਲ ਨਾਲ ਰਲਿਆ ਹੋਇਆ ਅਤੇ ਤੂੰ ਦੂਜਾ ਵਹਿੜਾ ਪਾਪ ਦੀ ਬਲੀ ਲਈ ਲਵੀਂ । \s5 \v 9 ਫੇਰ ਲੇਵੀਆਂ ਨੂੰ ਮੰਡਲੀ ਦੇ ਤੰਬੂ ਦੇ ਅੱਗੇ ਹਾਜ਼ਰ ਕਰੀਂ, ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰੀਂ । \v 10 ਤਦ ਤੂੰ ਲੇਵੀਆਂ ਨੂੰ ਯਹੋਵਾਹ ਦੇ ਅੱਗੇ ਹਾਜ਼ਰ ਕਰੀਂ ਅਤੇ ਇਸਰਾਏਲੀ ਲੇਵੀਆਂ ਉੱਤੇ ਆਪਣੇ ਹੱਥ ਧਰਨ । \v 11 ਅਤੇ ਹਾਰੂਨ ਉਨ੍ਹਾਂ ਲੇਵੀਆਂ ਨੂੰ ਯਹੋਵਾਹ ਅੱਗੇ ਇਸਰਾਏਲੀਆਂ ਵੱਲੋਂ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਦੀ ਸੇਵਾ ਦਾ ਕੰਮ ਕਰਨ । \s5 \v 12 ਫੇਰ ਲੇਵੀ ਆਪਣੇ ਹੱਥ ਵਹਿੜਿਆਂ ਦੇ ਸਿਰਾਂ ਉੱਤੇ ਧਰਨ ਅਤੇ ਤੂੰ ਇੱਕ ਨੂੰ ਪਾਪ ਦੀ ਬਲੀ ਲਈ ਅਤੇ ਦੂਜੇ ਨੂੰ ਹੋਮ ਦੀ ਭੇਟ ਲਈ ਚੜ੍ਹਾ ਤਾਂ ਜੋ ਉਹ ਲੇਵੀਆਂ ਦਾ ਪ੍ਰਾਸਚਿਤ ਹੋਵੇ । \v 13 ਤਦ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਅੱਗੇ ਖੜ੍ਹਾ ਕਰੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਚੜ੍ਹਾਈਂ । \p \s5 \v 14 ਇਸ ਤਰ੍ਹਾਂ ਤੂੰ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਵੱਖਰਾ ਕਰੀਂ, ਇਸ ਤਰ੍ਹਾਂ ਲੇਵੀ ਮੇਰੇ ਹੋਣਗੇ । \v 15 ਅਤੇ ਇਸ ਤੋਂ ਬਾਅਦ ਲੇਵੀ ਮੰਡਲੀ ਦੇ ਤੰਬੂ ਵਿੱਚ ਜਾ ਕੇ ਸੇਵਾ ਕਰਨ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਸ਼ੁੱਧ ਕਰੀਂ ਅਤੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੀਂ । \s5 \v 16 ਕਿਉਂਕਿ ਉਹ ਇਸਰਾਏਲੀਆਂ ਵਿੱਚੋਂ ਮੈਨੂੰ ਪੂਰੀ ਤਰ੍ਹਾਂ ਨਾਲ ਸਮਰਪਤ ਕੀਤੇ ਗਏ ਹਨ, ਮੈਂ ਉਹਨਾਂ ਨੂੰ ਸਾਰੇ ਇਸਰਾਏਲ ਵਿਚੋਂ ਸਾਰੇ ਪਹਿਲੌਠਿਆਂ ਦੇ ਬਦਲੇ ਆਪਣੇ ਲਈ ਲੈ ਲਿਆ ਹੈ । \v 17 ਕਿਉਂ ਜੋ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਮੇਰੇ ਹਨ, ਭਾਵੇਂ ਆਦਮੀ ਦਾ ਭਾਵੇਂ ਪਸ਼ੂ ਦਾ । ਜਿਸ ਦਿਨ ਤੋਂ ਮੈਂ ਮਿਸਰ ਦੇਸ ਦੇ ਸਾਰਿਆਂ ਪਹਿਲੌਠਿਆਂ ਨੂੰ ਮਾਰਿਆ, ਮੈਂ ਉਨ੍ਹਾਂ ਨੂੰ ਆਪਣੇ ਲਈ ਪਵਿੱਤਰ ਕੀਤਾ । \s5 \v 18 ਇਸ ਤਰ੍ਹਾਂ ਮੈਂ ਲੇਵੀਆਂ ਨੂੰ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਲੈ ਲਿਆ ਹੈ । \v 19 ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਇਸਰਾਏਲੀਆਂ ਵਿੱਚੋਂ ਲੇਵੀ ਦਾਨ ਦਿੱਤੇ ਹਨ ਕਿ ਉਹ ਮੰਡਲੀ ਦੇ ਤੰਬੂ ਵਿੱਚ ਇਸਰਾਏਲੀਆਂ ਲਈ ਸੇਵਾ ਕਰਨ, ਇਸਰਾਏਲੀਆਂ ਲਈ ਪ੍ਰਾਸਚਿਤ ਕਰਨ ਤਾਂ ਜੋ ਜਦ ਇਸਰਾਏਲੀ ਪਵਿੱਤਰ ਸਥਾਨ ਦੇ ਨੇੜੇ ਆਉਣ ਤਾਂ ਕੋਈ ਬਵਾ ਉਹਨਾਂ ਉੱਤੇ ਨਾ ਪਵੇ । \p \s5 \v 20 ਮੂਸਾ, ਹਾਰੂਨ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਲੇਵੀਆਂ ਨਾਲ ਇਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ । \v 21 ਤਦ ਲੇਵੀਆਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਆਪਣੇ ਬਸਤਰ ਧੋਤੇ । ਤਦ ਹਾਰੂਨ ਨੇ ਉਨ੍ਹਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਟ ਕਰਕੇ ਚੜ੍ਹਾਇਆ ਅਤੇ ਹਾਰੂਨ ਨੇ ਉਨ੍ਹਾਂ ਦੀ ਪਵਿੱਤਰਤਾਈ ਲਈ ਪ੍ਰਾਸਚਿਤ ਕੀਤਾ । \s5 \v 22 ਇਸ ਤੋਂ ਬਾਅਦ ਉਹ ਲੇਵੀ ਸੇਵਾ ਦੇ ਕੰਮ ਲਈ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਅੱਗੇ ਮੰਡਲੀ ਦੇ ਤੰਬੂ ਵਿੱਚ ਆਏ । ਜਿਵੇਂ ਯਹੋਵਾਹ ਨੇ ਮੂਸਾ ਨੂੰ ਲੇਵੀਆਂ ਦੇ ਵਿਖੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਹਨਾਂ ਨੇ ਉਨ੍ਹਾਂ ਨਾਲ ਕੀਤਾ । \p \s5 \v 23 ਯਹੋਵਾਹ ਨੇ ਮੂਸਾ ਨੂੰ ਆਖਿਆ, \v 24 ਲੇਵੀਆਂ ਲਈ ਨਿਯਮ ਇਹ ਹੈ ਕਿ ਪੱਚੀ ਸਾਲ ਜਾਂ ਇਸ ਤੋਂ ਵੱਧ ਉਮਰ ਵਿੱਚ ਉਹ ਮੰਡਲੀ ਦੇ ਤੰਬੂ ਵਿੱਚ ਸੇਵਾ ਦੇ ਕੰਮ ਵਿੱਚ ਲੱਗੇ ਰਹਿਣ, \s5 \v 25 ਅਤੇ ਜਦ ਉਹ ਪੰਜਾਹ ਸਾਲ ਦੇ ਹੋ ਜਾਣ ਤਦ ਉਹ ਸੇਵਾ ਦੇ ਕੰਮ ਤੋਂ ਰਹਿਤ ਕੀਤੇ ਜਾਣ ਅਤੇ ਉਹ ਹੋਰ ਸੇਵਾ ਦਾ ਕੰਮ ਨਾ ਕਰਨ । \v 26 ਪਰ ਉਹ ਆਪਣੇ ਭਰਾਵਾਂ ਦੇ ਨਾਲ ਸੇਵਾ ਮੰਡਲੀ ਦੇ ਤੰਬੂ ਦੀ ਰਖਵਾਲੀ ਦਾ ਕੰਮ ਕਰਿਆ ਕਰਨ ਅਤੇ ਉਹ ਆਪ ਸੇਵਾ ਦਾ ਕੰਮ ਨਾ ਕਰਨ । ਲੇਵੀਆਂ ਨੂੰ ਜੋ ਜੋ ਕੰਮ ਦਿੱਤੇ ਜਾਣ ਉਹਨਾਂ ਦੇ ਵਿਖੇ ਅਜਿਹਾ ਹੀ ਕਰੀਂ । \s5 \c 9 \s ਪਸਾਹ ਦਾ ਪਰਬ ਦੂਸਰੀ ਵਾਰ ਮਨਾਉਣਾ \p \v 1 ਸੀਨਈ ਦੀ ਉਜਾੜ ਵਿੱਚ, ਦੂਜੇ ਸਾਲ ਦੇ ਪਹਿਲੇ ਮਹੀਨੇ ਇਸਰਾਏਲੀਆਂ ਦੇ ਮਿਸਰ ਦੇਸ ਵਿੱਚੋਂ ਨਿੱਕਲਣ ਤੋਂ ਬਾਅਦ ਯਹੋਵਾਹ ਮੂਸਾ ਨਾਲ ਬੋਲਿਆ, \v 2 ਇਸਰਾਏਲੀ ਪਸਾਹ ਦੇ ਪਰਬ ਨੂੰ ਠਹਿਰਾਏ ਹੋਏ ਸਮੇਂ ਉੱਤੇ ਮਨਾਇਆ ਕਰਨ । \v 3 ਇਸੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਠਹਿਰਾਏ ਹੋਏ ਸਮੇਂ ਉੱਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਰੀਤਾਂ ਅਨੁਸਾਰ ਉਸ ਨੂੰ ਮਨਾਇਆ ਕਰੋ । \s5 \v 4 ਇਸ ਲਈ ਮੂਸਾ ਨੇ ਇਸਰਾਏਲੀਆਂ ਨੂੰ ਪਸਾਹ ਮਨਾਉਣ ਲਈ ਆਖਿਆ । \v 5 ਉਪਰੰਤ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਸੀਨਈ ਦੀ ਉਜਾੜ ਵਿੱਚ ਪਸਾਹ ਨੂੰ ਮਨਾਇਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ । \s5 \v 6 ਕਈ ਮਨੁੱਖ, ਜਿਹੜੇ ਕਿਸੇ ਆਦਮੀ ਦੀ ਲਾਸ਼ ਦੇ ਕਾਰਨ ਅਸ਼ੁੱਧ ਹੋ ਗਏ ਸਨ, ਉਹ ਪਸਾਹ ਦਾ ਪਰਬ ਨਾ ਮਨਾ ਸਕੇ ਤਦ ਉਹ ਮੂਸਾ ਅਤੇ ਹਾਰੂਨ ਦੇ ਕੋਲ ਆਏ, \v 7 ਉਨ੍ਹਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਇੱਕ ਆਦਮੀ ਦੀ ਲਾਸ਼ ਦੇ ਕਾਰਨ ਅਸ਼ੁੱਧ ਹੋ ਗਏ ਹਾਂ, ਪਰ ਅਸੀਂ ਕਿਉਂ ਰੁਕੇ ਰਹੀਏ ਕਿ ਅਸੀਂ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਇਸਰਾਏਲੀਆਂ ਦੇ ਵਿੱਚ ਨਾ ਚੜ੍ਹਾਈਏ ? \v 8 ਮੂਸਾ ਨੇ ਉਨ੍ਹਾਂ ਨੂੰ ਆਖਿਆ, ਰੁਕੋ, ਮੈਂ ਸੁਣ ਲਵਾਂ ਕਿ ਯਹੋਵਾਹ ਤੁਹਾਡੇ ਵਿਖੇ ਕੀ ਆਗਿਆ ਦਿੰਦਾ ਹੈ । \p \s5 \v 9 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, \v 10 ਇਸਰਾਏਲੀਆਂ ਨੂੰ ਆਖ ਕਿ ਜੇ ਕੋਈ ਮਨੁੱਖ ਕਿਸੇ ਦੀ ਲਾਸ਼ ਦੇ ਕਾਰਨ ਜਾਂ ਕਿਸੇ ਦੂਰ ਸਫ਼ਰ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਭਾਵੇਂ ਤੁਹਾਡੇ ਵਿੱਚੋਂ, ਭਾਵੇਂ ਤੁਹਾਡੀ ਅੰਸ ਵਿੱਚੋਂ ਤਾਂ ਵੀ ਉਹ ਯਹੋਵਾਹ ਦੇ ਲਈ ਪਸਾਹ ਨੂੰ ਮਨਾਵੇ । \s5 \v 11 ਉਹ ਦੂਜੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਉਹ ਨੂੰ ਮਨਾਉਣ, ਉਹ ਪਸਾਹ ਦੀ ਪਤੀਰੀ ਰੋਟੀ ਅਤੇ ਸਾਗ ਪੱਤ ਨਾਲ ਉਸ ਨੂੰ ਖਾਣ । \v 12 ਉਹ ਸਵੇਰ ਤੱਕ ਕੁਝ ਵੀ ਬਾਕੀ ਨਾ ਛੱਡਣ ਅਤੇ ਨਾ ਹੀ ਉਸ ਦੀ ਹੱਡੀ ਤੋੜਨ ਅਤੇ ਪਸਾਹ ਦੀ ਸਾਰੀ ਬਿਧੀ ਅਨੁਸਾਰ ਉਹ ਨੂੰ ਮਨਾਉਣ । \s5 \v 13 ਪਰੰਤੂ ਜਿਹੜਾ ਮਨੁੱਖ ਸ਼ੁੱਧ ਹੋਵੇ ਅਤੇ ਸਫ਼ਰ ਵਿੱਚ ਵੀ ਨਾ ਹੋਵੇ ਅਤੇ ਜੇਕਰ ਉਹ ਪਸਾਹ ਮਨਾਉਣ ਤੋਂ ਇਨਕਾਰ ਕਰੇ ਤਾਂ ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਕੱਢਿਆ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਨਹੀਂ ਚੜ੍ਹਾਇਆ, ਉਹ ਮਨੁੱਖ ਆਪਣਾ ਪਾਪ ਆਪ ਚੁੱਕੇਗਾ । \v 14 ਜੇਕਰ ਤੁਹਾਡੇ ਵਿੱਚ ਕੋਈ ਪਰਦੇਸੀ ਰਹਿ ਰਿਹਾ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਮਨਾਉਣੀ ਚਾਹੇ ਤਾਂ ਉਹ ਪਸਾਹ ਦੀ ਬਿਧੀ ਅਤੇ ਉਹ ਦੀ ਰੀਤੀ ਅਨੁਸਾਰ ਮਨਾਵੇ । ਤੁਹਾਡੇ ਅਤੇ ਪਰਦੇਸੀ ਲਈ ਇੱਕੋ ਹੀ ਬਿਧੀ ਹੋਵੇ । \s ਨਿਵਾਸ ਸਥਾਨ ਉੱਤੇ ਬੱਦਲ \r (ਕੂਚ 40:34 – 38) \p \s5 \v 15 ਜਿਸ ਦਿਨ ਡੇਰਾ ਖੜ੍ਹਾ ਕੀਤਾ ਗਿਆ ਤਾਂ ਬੱਦਲ ਨੇ ਡੇਰੇ ਨੂੰ ਸਾਖੀ ਦੇ ਤੰਬੂ ਤੱਕ ਢੱਕ ਲਿਆ ਅਤੇ ਸ਼ਾਮ ਨੂੰ ਡੇਰੇ ਉੱਤੇ ਸਵੇਰ ਤੱਕ ਅੱਗ ਜਿਹੀ ਦਿੱਸਦੀ ਰਹੀ । \v 16 ਇਸ ਤਰ੍ਹਾਂ ਸਦਾ ਹੀ ਹੁੰਦਾ ਸੀ । ਬੱਦਲ ਉਹ ਨੂੰ ਢੱਕਦਾ ਹੁੰਦਾ ਸੀ ਅਤੇ ਰਾਤ ਨੂੰ ਅੱਗ ਦਿੱਸਦੀ ਹੁੰਦੀ ਸੀ । \v 17 ਜਦੋਂ ਵੀ ਬੱਦਲ ਤੰਬੂ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਾਂ ਉਸ ਦੇ ਪਿੱਛੇ ਇਸਰਾਏਲੀ ਕੂਚ ਕਰਦੇ ਸਨ ਅਤੇ ਜਿਸ ਥਾਂ ਬੱਦਲ ਠਹਿਰਦਾ ਸੀ ਉੱਥੇ ਇਸਰਾਏਲੀ ਡੇਰੇ ਲਾਉਂਦੇ ਸਨ । \s5 \v 18 ਯਹੋਵਾਹ ਦੇ ਹੁਕਮ ਉੱਤੇ ਇਸਰਾਏਲੀ ਕੂਚ ਕਰਦੇ ਸਨ ਅਤੇ ਯਹੋਵਾਹ ਦੇ ਹੁਕਮ ਨਾਲ ਡੇਰੇ ਲਾਉਂਦੇ ਸਨ । ਜਿਨ੍ਹਾਂ ਚਿਰ ਬੱਦਲ ਡੇਰੇ ਦੇ ਉੱਤੇ ਠਹਿਰਦਾ ਸੀ ਉਨ੍ਹੀਂ ਦੇਰ ਤੱਕ ਆਪਣੇ ਡੇਰੇ ਵਿੱਚ ਰਹਿੰਦੇ ਸਨ । \v 19 ਜਦ ਬੱਦਲ ਡੇਰੇ ਉੱਤੇ ਬਹੁਤੇ ਦਿਨਾਂ ਤੱਕ ਠਹਿਰਿਆ ਰਹਿੰਦਾ ਸੀ ਤਾਂ ਇਸਰਾਏਲੀ ਯਹੋਵਾਹ ਦੇ ਹੁਕਮ ਨੂੰ ਮੰਨਦੇ ਹੋਏ ਕੂਚ ਨਹੀਂ ਕਰਦੇ ਸਨ । \s5 \v 20 ਕਦੀ ਕਦੀ ਬੱਦਲ ਥੋੜ੍ਹੇ ਦਿਨ ਡੇਰੇ ਦੇ ਉੱਤੇ ਰਹਿੰਦਾ ਸੀ ਤਦ ਯਹੋਵਾਹ ਦੇ ਹੁਕਮ ਅਨੁਸਾਰ ਉਹ ਡੇਰੇ ਵਿੱਚ ਹੀ ਰਹਿੰਦੇ ਸਨ ਅਤੇ ਫੇਰ ਯਹੋਵਾਹ ਦੇ ਹੁਕਮ ਅਨੁਸਾਰ ਕੂਚ ਕਰਦੇ ਸਨ । \v 21 ਅਤੇ ਕਦੀ-ਕਦੀ ਬੱਦਲ ਸ਼ਾਮ ਤੋਂ ਸਵੇਰ ਤੱਕ ਹੁੰਦਾ ਸੀ ਤਾਂ ਜਦ ਸਵੇਰ ਨੂੰ ਬੱਦਲ ਚੁੱਕਿਆ ਜਾਂਦਾ ਸੀ ਤਾਂ ਉਹ ਕੂਚ ਕਰਦੇ ਸਨ । ਭਾਵੇਂ ਦਿਨ ਨੂੰ ਭਾਵੇਂ ਰਾਤ ਨੂੰ ਜਦ ਬੱਦਲ ਚੁੱਕਿਆ ਜਾਂਦਾ ਸੀ ਤਦ ਉਹ ਕੂਚ ਕਰਦੇ ਸਨ । \s5 \v 22 ਭਾਵੇਂ ਦੋ ਦਿਨ, ਭਾਵੇਂ ਮਹੀਨਾ ਭਾਵੇਂ ਪੂਰਾ ਸਾਲ ਬੱਦਲ ਜਦ ਤੱਕ ਡੇਰੇ ਉੱਤੇ ਠਹਿਰਿਆ ਰਹਿੰਦਾ ਸੀ, ਉਦੋਂ ਤੱਕ ਇਸਰਾਏਲੀ ਆਪਣੇ ਡੇਰਿਆਂ ਵਿੱਚ ਰਹਿੰਦੇ ਹੁੰਦੇ ਸਨ ਅਤੇ ਕੂਚ ਨਹੀਂ ਕਰਦੇ ਸਨ ਪਰ ਜਦ ਬੱਦਲ ਚੁੱਕਿਆ ਜਾਂਦਾ ਸੀ, ਤਦ ਉਹ ਕੂਚ ਕਰਦੇ ਸਨ । \v 23 ਯਹੋਵਾਹ ਦੇ ਹੁਕਮ ਨਾਲ ਉਹ ਡੇਰੇ ਲਾਉਂਦੇ ਸਨ ਅਤੇ ਯਹੋਵਾਹ ਦੇ ਹੁਕਮ ਨਾਲ ਉਹ ਕੂਚ ਕਰਦੇ ਸਨ । ਉਹ ਯਹੋਵਾਹ ਦੀ ਆਗਿਆ ਨੂੰ ਮੰਨਦੇ ਸਨ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਹੁਕਮ ਦਿੰਦਾ ਸੀ । \s5 \c 10 \s ਚਾਂਦੀ ਦੀਆਂ ਦੋ ਤੁਰ੍ਹੀਆਂ \p \v 1 ਯਹੋਵਾਹ ਨੇ ਮੂਸਾ ਨੂੰ ਆਖਿਆ, \v 2 ਆਪਣੇ ਲਈ ਚਾਂਦੀ ਦੀਆਂ ਦੋ ਤੁਰ੍ਹੀਆਂ ਬਣਾ । ਉਨ੍ਹਾਂ ਨੂੰ ਘੜ ਕੇ ਬਣਾ ਤਾਂ ਜੋ ਉਹ ਤੇਰੇ ਲਈ ਮੰਡਲੀ ਨੂੰ ਸੱਦਣ ਲਈ ਅਤੇ ਡੇਰਿਆਂ ਦੇ ਕੂਚ ਕਰਨ ਲਈ ਹੋਣ । \s5 \v 3 ਜਦ ਉਹ ਉਨ੍ਹਾਂ ਨੂੰ ਫੂਕਣ ਤਾਂ ਸਾਰੀ ਮੰਡਲੀ ਤੇਰੇ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਇੱਕਠੀ ਹੋ ਜਾਵੇ । \v 4 ਜੇਕਰ ਇੱਕੋ ਹੀ ਫੂਕਣ ਤਾਂ ਪ੍ਰਧਾਨ, ਜਿਹੜੇ ਇਸਰਾਏਲ ਵਿੱਚ ਹਜ਼ਾਰਾਂ ਦੇ ਮੁਖੀਏ ਹਨ, ਤੇਰੇ ਕੋਲ ਇੱਕਠੇ ਹੋ ਜਾਣ । \v 5 ਜਦ ਤੁਸੀਂ ਸਾਹ ਖਿੱਚ ਕੇ ਫੂਕ ਮਾਰੋ ਤਾਂ ਪੂਰਬ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ । \s5 \v 6 ਜਦ ਤੁਸੀਂ ਸਾਹ ਖਿੱਚ ਕੇ ਦੂਜੀ ਵਾਰ ਫੂਕ ਮਾਰੋ ਤਾਂ ਦੱਖਣ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ । ਇਸ ਤਰ੍ਹਾਂ ਦੇ ਕੂਚ ਕਰਨ ਲਈ ਉਹ ਸਾਹ ਖਿੱਚ ਕੇ ਫੂਕਣ । \v 7 ਜਦ ਸਭਾ ਇਕੱਠੀ ਕਰਨੀ ਹੋਵੇ ਤਾਂ ਤੁਸੀਂ ਤੁਰ੍ਹੀ ਫੂਕੋ ਪਰ ਸਾਹ ਖਿੱਚ ਕੇ ਨਾ ਫੂਕੋ । \v 8 ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਉਹ ਤੁਰ੍ਹੀਆਂ ਫੂਕਣ ਅਤੇ ਉਹ ਤੁਹਾਡੇ ਲਈ ਸਦਾ ਤੱਕ ਤੁਹਾਡੀ ਪੀੜ੍ਹੀਓਂ ਪੀੜ੍ਹੀ ਲਈ ਇੱਕ ਬਿਧੀ ਹੋਵੇ । \s5 \v 9 ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ, ਜਿਹੜੇ ਤੁਹਾਨੂੰ ਸਤਾਉਂਦੇ ਹਨ ਯੁੱਧ ਕਰਨ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਯਾਦ ਕੀਤੇ ਜਾਓਗੇ ਅਤੇ ਤੁਸੀਂ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ । \s5 \v 10 ਆਪਣੇ ਅਨੰਦ ਦੇ ਦਿਨ, ਆਪਣੇ ਠਹਿਰਾਏ ਹੋਏ ਪਰਬਾਂ ਅਤੇ ਆਪਣੇ ਮਹੀਨਿਆਂ ਦੇ ਆਰੰਭ ਵਿੱਚ ਆਪਣੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਉੱਤੇ ਤੁਰ੍ਹੀਆਂ ਨੂੰ ਫੂਕੋ ਅਤੇ ਉਹ ਤੁਹਾਡੇ ਲਈ ਤੁਹਾਡੇ ਪਰਮੇਸ਼ੁਰ ਅੱਗੇ ਇੱਕ ਯਾਦਗਾਰੀ ਠਹਿਰਨ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ । \s ਇਸਰਾਏਲੀਆਂ ਦੀ ਸੀਨਈ ਪਹਾੜ ਤੋਂ ਕੂਚ \p \s5 \v 11 ਫੇਰ ਅਜਿਹਾ ਹੋਇਆ ਕਿ ਦੂਜੇ ਸਾਲ ਦੇ ਦੂਜੇ ਮਹੀਨੇ ਦੇ ਵੀਹਵੇਂ ਦਿਨ ਉਹ ਬੱਦਲ ਸਾਖੀ ਦੇ ਡੇਰੇ ਦੇ ਉੱਤੋਂ ਚੁੱਕਿਆ ਗਿਆ । \v 12 ਤਾਂ ਇਸਰਾਏਲੀਆਂ ਨੇ ਸੀਨਈ ਦੀ ਉਜਾੜ ਤੋਂ ਆਪਣੇ ਸਫ਼ਰ ਲਈ ਕੂਚ ਕੀਤਾ ਅਤੇ ਬੱਦਲ ਪਾਰਾਨ ਨਾਮਕ ਉਜਾੜ ਵਿੱਚ ਠਹਿਰ ਗਿਆ । \v 13 ਸੋ ਉਨ੍ਹਾਂ ਨੇ ਯਹੋਵਾਹ ਦੇ ਹੁਕਮ ਨਾਲ ਜਿਹੜਾ ਮੂਸਾ ਦੇ ਰਾਹੀਂ ਆਇਆ ਸੀ, ਪਹਿਲਾਂ ਕੂਚ ਕੀਤਾ । \s5 \v 14 ਅਤੇ ਸਭ ਤੋਂ ਪਹਿਲਾਂ ਯਹੂਦਾਹ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ, ਅਤੇ ਉਸ ਦਾ ਸੈਨਾਪਤੀ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਸੀ । \v 15 ਯਿੱਸਾਕਾਰ ਦੇ ਗੋਤ ਦਾ ਸੈਨਾਪਤੀ ਸੂਆਰ ਦਾ ਪੁੱਤਰ ਨਥਨਿਏਲ ਸੀ । \v 16 ਅਤੇ ਜ਼ਬੂਲੁਨ ਦੇ ਗੋਤ ਦਾ ਸੈਨਾਪਤੀ ਹੇਲੋਨ ਦਾ ਪੁੱਤਰ ਅਲੀਆਬ ਸੀ । \s5 \v 17 ਫੇਰ ਡੇਰਾ ਉਤਾਰਿਆ ਗਿਆ ਅਤੇ ਗੇਰਸ਼ੋਨੀਆਂ ਅਤੇ ਮਰਾਰੀਆਂ ਨੇ ਜੋ ਡੇਰੇ ਨੂੰ ਚੁੱਕਦੇ ਸਨ, ਕੂਚ ਕੀਤਾ । \v 18 ਫੇਰ ਰਊਬੇਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਸ਼ਦੇਊਰ ਦਾ ਪੁੱਤਰ ਅਲੀਸੂਰ ਸੀ । \v 19 ਸ਼ਿਮਓਨ ਦੇ ਗੋਤ ਦਾ ਸੈਨਾਪਤੀ ਸੁਰੀਸ਼ੱਦਾਈ ਦਾ ਪੁੱਤਰ ਸ਼ਲੁਮੀਏਲ ਸੀ । \v 20 ਅਤੇ ਗਾਦ ਦੇ ਗੋਤ ਦਾ ਸੈਨਾਪਤੀ ਦਊਏਲ ਦਾ ਪੁੱਤਰ ਅਲਯਾਸਾਫ਼ ਸੀ । \s5 \v 21 ਫੇਰ ਕਹਾਥੀਆਂ ਨੇ ਡੇਰੇ ਨੂੰ ਚੁੱਕ ਕੇ ਕੂਚ ਕੀਤਾ ਅਤੇ ਦੂਜਿਆਂ ਨੇ ਉਨ੍ਹਾਂ ਦੇ ਆਉਣ ਤੱਕ ਡੇਰੇ ਨੂੰ ਖੜ੍ਹਾ ਕਰ ਲਿਆ । \v 22 ਫੇਰ ਅਫ਼ਰਈਮੀਆਂ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਸੀ । \v 23 ਮਨੱਸ਼ਹ ਦੇ ਗੋਤ ਦਾ ਸੈਨਾਪਤੀ ਪਦਾਹਸੂਰ ਦਾ ਪੁੱਤਰ ਗਮਲੀਏਲ ਸੀ । \v 24 ਬਿਨਯਾਮੀਨ ਦੇ ਗੋਤ ਦਾ ਸੈਨਾਪਤੀ ਗਿਦਓਨੀ ਦਾ ਪੁੱਤਰ ਅਬੀਦਾਨ ਸੀ । \s5 \v 25 ਫੇਰ ਦਾਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਜਿਹੜਾ ਸਾਰੇ ਡੇਰਿਆਂ ਤੋਂ ਪਿੱਛੇ ਸੀ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਸੀ । \v 26 ਅਤੇ ਆਸ਼ੇਰ ਦੇ ਗੋਤ ਦਾ ਸੈਨਾਪਤੀ ਆਕਰਾਨ ਦਾ ਪੁੱਤਰ ਪਗੀਏਲ ਸੀ । \v 27 ਅਤੇ ਨਫ਼ਤਾਲੀ ਦੇ ਗੋਤ ਦਾ ਸੈਨਾਪਤੀ ਏਨਾਨ ਦਾ ਪੁੱਤਰ ਅਹੀਰਾ ਸੀ । \v 28 ਇਹ ਇਸਰਾਏਲੀ ਇਸੇ ਤਰ੍ਹਾਂ ਹੀ ਆਪਣੇ-ਆਪਣੇ ਦਲਾਂ ਦੇ ਅਨੁਸਾਰ ਕੂਚ ਕਰਦੇ ਸਨ ਅਤੇ ਅੱਗੇ ਵਧਿਆ ਕਰਦੇ ਸਨ । \p \s5 \v 29 ਮੂਸਾ ਨੇ ਆਪਣੇ ਸਹੁਰੇ ਰਊਏਲ ਮਿਦਯਾਨੀ ਦੇ ਪੁੱਤਰ ਹੋਬਾਬ ਨੂੰ ਆਖਿਆ ਕਿ ਅਸੀਂ ਉਸ ਥਾਂ ਨੂੰ ਜਿਹੜਾ ਯਹੋਵਾਹ ਨੇ ਸਾਨੂੰ ਦੇਣ ਨੂੰ ਆਖਿਆ ਹੈ ਕੂਚ ਕਰ ਰਹੇ ਹਾਂ । ਤੂੰ ਸਾਡੇ ਨਾਲ ਚੱਲ ਅਤੇ ਅਸੀਂ ਤੇਰੇ ਨਾਲ ਭਲਿਆਈ ਕਰਾਂਗੇ ਕਿਉਂ ਜੋ ਯਹੋਵਾਹ ਨੇ ਇਸਰਾਏਲ ਲਈ ਭਲਿਆਈ ਕਰਨ ਦੀ ਗੱਲ ਕੀਤੀ ਹੈ । \v 30 ਉਸ ਨੇ ਆਖਿਆ, ਮੈਂ ਨਹੀਂ ਜਾਂਵਾਂਗਾ ਸਗੋਂ ਮੈਂ ਆਪਣੇ ਦੇਸ ਅਤੇ ਆਪਣੇ ਰਿਸ਼ਤੇਦਾਰਾਂ ਵਿੱਚ ਜਾਂਵਾਂਗਾ । \s5 \v 31 ਤਾਂ ਮੂਸਾ ਨੇ ਆਖਿਆ, ਸਾਨੂੰ ਨਾ ਛੱਡ ਕਿਉਂ ਜੋ ਤੂੰ ਜਾਣਦਾ ਹੈਂ ਕਿ ਅਸੀਂ ਉਜਾੜ ਵਿੱਚ ਕਿਵੇਂ ਡੇਰੇ ਲਾਈਏ ਅਤੇ ਤੂੰ ਸਾਡੇ ਲਈ ਅੱਖਾਂ ਦਾ ਕੰਮ ਦੇਵੇਂਗਾ । \v 32 ਅਤੇ ਅਜਿਹਾ ਹੋਵੇਗਾ ਕਿ ਜੇਕਰ ਤੂੰ ਸਾਡੇ ਨਾਲ ਚੱਲੇ ਤਾਂ ਜਿਹੜੀ ਭਲਿਆਈ ਯਹੋਵਾਹ ਸਾਡੇ ਨਾਲ ਕਰੇਗਾ ਉਹੀ ਭਲਿਆਈ ਅਸੀਂ ਵੀ ਤੇਰੇ ਨਾਲ ਕਰਾਂਗੇ । \s ਲੋਕਾਂ ਦੀ ਕੂਚ \p \s5 \v 33 ਫੇਰ ਇਸਰਾਏਲੀਆਂ ਨੇ ਯਹੋਵਾਹ ਦੇ ਪਹਾੜ ਤੋਂ ਤਿੰਨ ਦਿਨਾਂ ਦਾ ਸਫ਼ਰ ਕੀਤਾ ਅਤੇ ਉਨ੍ਹਾਂ ਲਈ ਵਿਸਰਾਮ ਦੀ ਥਾਂ ਲੱਭਣ ਲਈ ਯਹੋਵਾਹ ਦੇ ਨੇਮ ਦੇ ਸੰਦੂਕ ਨੇ ਵੀ ਉਨ੍ਹਾਂ ਦੇ ਅੱਗੇ-ਅੱਗੇ ਤਿੰਨ ਦਿਨਾਂ ਦਾ ਸਫ਼ਰ ਕੀਤਾ । \v 34 ਜਦ ਉਹ ਡੇਰੇ ਤੋਂ ਕੂਚ ਕਰਦੇ ਸਨ ਤਾਂ ਦਿਨ ਦੇ ਵੇਲੇ ਯਹੋਵਾਹ ਦਾ ਬੱਦਲ ਉਨ੍ਹਾਂ ਦੇ ਉੱਤੇ ਹੁੰਦਾ ਸੀ । \s5 \v 35 ਇਸ ਤਰ੍ਹਾਂ ਹੁੰਦਾ ਸੀ, ਕਿ ਜਦ ਸੰਦੂਕ ਦਾ ਕੂਚ ਹੁੰਦਾ ਸੀ ਤਾਂ ਮੂਸਾ ਆਖਦਾ ਸੀ "ਹੇ ਯਹੋਵਾਹ, ਉੱਠ ਅਤੇ ਤੇਰੇ ਵੈਰੀ ਖਿੱਲਰ ਜਾਣ ਅਤੇ ਤੇਰੇ ਤੋਂ ਘਿਣ ਕਰਨ ਵਾਲੇ ਤੇਰੇ ਅੱਗੋਂ ਭੱਜ ਜਾਣ" । \v 36 ਅਤੇ ਜਦ ਸੰਦੂਕ ਠਹਿਰਦਾ ਸੀ ਤਾਂ ਮੂਸਾ ਕਹਿੰਦਾ ਹੁੰਦਾ ਸੀ, ''ਹੇ ਯਹੋਵਾਹ, ਇਸਰਾਏਲ ਦੇ ਲੱਖਾਂ ਹਜ਼ਾਰਾਂ ਵਿੱਚ ਮੁੜ ਆ" । \s5 \c 11 \s ਇਸਰਾਏਲੀਆਂ ਦਾ ਵਿਦਰੋਹ ਕਰਨਾ ਅਤੇ ਉਸ ਦੀ ਸਜ਼ਾ ਪਾਉਣਾ \p \v 1 ਹੁਣ ਪਰਜਾ ਦੇ ਲੋਕ ਯਹੋਵਾਹ ਦੇ ਸੁਣਦੇ ਹੋਏ ਬੁੜ-ਬੁੜਾਉਣ ਲੱਗੇ । ਯਹੋਵਾਹ ਨੇ ਸੁਣਿਆ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦੀ ਅੱਗ ਉਨ੍ਹਾਂ ਦੇ ਵਿਚਕਾਰ ਬਲ ਉੱਠੀ ਅਤੇ ਡੇਰੇ ਦੀਆਂ ਹੱਦਾਂ ਉੱਤੇ ਉਨ੍ਹਾਂ ਨੂੰ ਭਸਮ ਕਰਨ ਲੱਗੀ । \v 2 ਫੇਰ ਪਰਜਾ ਨੇ ਮੂਸਾ ਅੱਗੇ ਦੁਹਾਈ ਦਿੱਤੀ ਅਤੇ ਮੂਸਾ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਤਾਂ ਅੱਗ ਬੁਝ ਗਈ । \v 3 ਇਸ ਲਈ ਉਸ ਥਾਂ ਦਾ ਨਾਮ ਤਬਏਰਾਹ ਪੈ ਗਿਆ ਕਿਉਂ ਜੋ ਯਹੋਵਾਹ ਦੀ ਅੱਗ ਉਨ੍ਹਾਂ ਵਿੱਚ ਬਲ ਉੱਠੀ ਸੀ । \s ਮੂਸਾ ਦੁਆਰਾ ਸੱਤਰ ਆਗੂਆਂ ਦੀ ਚੋਣ \p \s5 \v 4 ਫੇਰ ਰਲੀ ਮਿਲੀ ਭੀੜ ਜਿਹੜੀ ਉਨ੍ਹਾਂ ਨਾਲ ਸੀ ਬਹੁਤ ਹਾਬੜ ਗਈ ਅਤੇ ਇਸਰਾਏਲੀ ਰੋਏ ਅਤੇ ਆਖਣ ਲੱਗੇ, ਕੌਣ ਸਾਨੂੰ ਮਾਸ ਕੌਣ ਖਾਣ ਲਈ ਦੇਵੇਗਾ ? \v 5 ਅਸੀਂ ਉਨ੍ਹਾਂ ਮੱਛੀਆਂ ਨੂੰ ਚੇਤੇ ਕਰਦੇ ਹਾਂ ਜਿਹੜੀਆਂ ਅਸੀਂ ਮਿਸਰ ਵਿੱਚ ਮੁਫ਼ਤ ਖਾਂਦੇ ਸੀ ਅਤੇ ਖੀਰੇ, ਖ਼ਰਬੂਜੇ, ਹਰਾ ਪਿਆਜ਼, ਪਿਆਜ਼ ਅਤੇ ਲਸਣ । \v 6 ਪਰ ਹੁਣ ਸਾਡੀ ਭੁੱਖ ਮਰ ਗਈ ਹੈ । ਹੁਣ ਤਾਂ ਸਾਨੂੰ ਮੰਨੇ ਤੋਂ ਇਲਾਵਾ ਕੁਝ ਵੀ ਨਹੀਂ ਦਿੱਸਦਾ ! \s5 \v 7 ਉਹ ਮੰਨਾ ਤਾਂ ਧਨੀਏ ਵਰਗਾ ਸੀ ਅਤੇ ਦੇਖਣ ਵਿੱਚ ਮੋਤੀ ਦੀ ਤਰ੍ਹਾਂ ਦਿੱਸਦਾ ਸੀ । \v 8 ਲੋਕ ਇੱਧਰ-ਉੱਧਰ ਜਾ ਕੇ ਉਸ ਨੂੰ ਇਕੱਠਾ ਕਰਕੇ ਉਸ ਨੂੰ ਚੱਕੀ ਵਿੱਚ ਪੀਂਹਦੇ, ਉੱਖਲੀ ਵਿੱਚ ਕੁੱਟਦੇ ਸਨ, ਫੇਰ ਉਸ ਨੂੰ ਤਵੀਆਂ ਉੱਤੇ ਤਲ ਕੇ ਉਸ ਦੇ ਫੁਲਕੇ ਬਣਾ ਲੈਂਦੇ ਸਨ ਅਤੇ ਉਹ ਦਾ ਸੁਆਦ ਤੇਲ ਵਿੱਚ ਤਲੀਆਂ ਹੋਈਆਂ ਪੂੜੀਆਂ ਵਰਗਾ ਸੀ । \s5 \v 9 ਜਦ ਰਾਤ ਨੂੰ ਡੇਰੇ ਉੱਤੇ ਤਰੇਲ ਪੈਂਦੀ ਸੀ ਤਦ ਮੰਨਾ ਵੀ ਉਸ ਨਾਲ ਉਤਰਦਾ ਸੀ । \v 10 ਮੂਸਾ ਨੇ ਪਰਜਾ ਵਿੱਚੋਂ ਹਰ ਮਨੁੱਖ ਨੂੰ ਆਪਣੇ ਪਰਿਵਾਰ ਨਾਲ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਰੋਂਦੇ ਸੁਣਿਆ ਤਾਂ ਯਹੋਵਾਹ ਦਾ ਕ੍ਰੋਧ ਬਹੁਤ ਭੜਕਿਆ ਅਤੇ ਮੂਸਾ ਇਸ ਗੱਲ ਤੋਂ ਪਰੇਸ਼ਾਨ ਹੋਇਆ । \s5 \v 11 ਤਦ ਮੂਸਾ ਨੇ ਯਹੋਵਾਹ ਨੂੰ ਪੁੱਛਿਆ, ਤੂੰ ਆਪਣੇ ਦਾਸ ਉੱਤੇ ਇਹ ਬਿਪਤਾ ਕਿਉਂ ਲਿਆਂਦੀ ਹੈ ? ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਕਿਉਂ ਨਹੀਂ ਰਹੀ ? ਜੋ ਤੂੰ ਇਸ ਸਾਰੀ ਪਰਜਾ ਦਾ ਭਾਰ ਮੇਰੇ ਉੱਤੇ ਪਾਉਂਦਾ ਹੈ ? \v 12 ਕੀ ਮੈਂ ਹੀ ਇਸ ਪਰਜਾ ਨੂੰ ਗਰਭ ਵਿੱਚ ਲਿਆ ? ਕੀ ਮੈਂ ਹੀ ਉਨ੍ਹਾਂ ਨੂੰ ਜੰਮਿਆ ਜੋ ਤੂੰ ਮੈਨੂੰ ਆਖਦਾ ਹੈ ਕਿ ਉਨ੍ਹਾਂ ਨੂੰ ਆਪਣੀ ਛਾਤੀ ਉੱਤੇ ਚੁੱਕ ਕੇ ਲਈ ਫਿਰ, ਜਿਵੇਂ ਪਿਤਾ ਦੁੱਧ ਪੀਂਦੇ ਬੱਚੇ ਨੂੰ ਚੁੱਕੀ ਫਿਰਦਾ ਹੈ ਤੇ ਇਨ੍ਹਾਂ ਨੂੰ ਉਸ ਦੇਸ ਨੂੰ ਲੈ ਜਾਂਵਾਂ, ਜਿਸ ਦੇ ਦੇਣ ਦੀ ਸਹੁੰ ਤੂੰ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਖਾਧੀ ਹੈ ? \s5 \v 13 ਮੈਂ ਐਨਾ ਮਾਸ ਕਿੱਥੋਂ ਲਿਆਵਾਂ ਕਿ ਮੈਂ ਇਸ ਸਾਰੀ ਪਰਜਾ ਨੂੰ ਖਾਣ ਲਈ ਦੇਵਾਂ ? ਕਿਉਂ ਜੋ ਉਹ ਇਹ ਆਖ ਕੇ ਮੇਰੇ ਅੱਗੇ ਰੋਂਦੇ ਹਨ ਕਿ ਸਾਨੂੰ ਮਾਸ ਦੇ, ਤਾਂ ਜੋ ਅਸੀਂ ਖਾਈਏ । \v 14 ਮੈਂ ਇਕੱਲਾ ਇਸ ਸਾਰੀ ਪਰਜਾ ਨੂੰ ਨਹੀਂ ਸੰਭਾਲ ਸਕਦਾ, ਕਿਉਂ ਜੋ ਇਹ ਮੇਰੇ ਸਹਿਣ ਤੋਂ ਬਾਹਰ ਹੈ । \v 15 ਜੇਕਰ ਤੂੰ ਮੇਰੇ ਨਾਲ ਅਜਿਹਾ ਹੀ ਕਰਨਾ ਹੈ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ, ਤਾਂ ਮੈਨੂੰ ਮਾਰ ਸੁੱਟ ਕਿ ਮੈਂ ਆਪਣੀ ਦੁਰਦਸ਼ਾ ਨਾ ਵੇਖਾਂ ! \p \s5 \v 16 ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਲਈ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਇਹੋ ਜਿਹੇ ਮਨੁੱਖ ਇਕੱਠੇ ਕਰ, ਜਿਨ੍ਹਾਂ ਨੂੰ ਤੂੰ ਜਾਣਦਾ ਹੈਂ ਕਿ ਉਹ ਪਰਜਾ ਦੇ ਬਜ਼ੁਰਗ ਅਤੇ ਪ੍ਰਧਾਨ ਹਨ ਅਤੇ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਕੋਲ ਲਿਆ ਕਿ ਉਹ ਤੇਰੇ ਨਾਲ ਉੱਥੇ ਖੜ੍ਹੇ ਹੋ ਜਾਣ । \v 17 ਤਦ ਮੈਂ ਉਤਰ ਕੇ ਤੇਰੇ ਨਾਲ ਉੱਥੇ ਗੱਲਾਂ ਕਰਾਂਗਾ ਅਤੇ ਮੈਂ ਉਸ ਆਤਮਾ ਤੋਂ ਲੈ ਕੇ ਜਿਹੜਾ ਤੇਰੇ ਉੱਤੇ ਹੈ, ਉਨ੍ਹਾਂ ਉੱਤੇ ਪਾਵਾਂਗਾ ਅਤੇ ਉਹ ਤੇਰੇ ਨਾਲ ਪਰਜਾ ਦਾ ਭਾਰ ਚੁੱਕਣਗੇ ਤਾਂ ਜੋ ਤੈਨੂੰ ਇਕੱਲੇ ਨੂੰ ਚੁੱਕਣਾ ਨਾ ਪਵੇ । \s5 \v 18 ਅਤੇ ਪਰਜਾ ਨੂੰ ਆਖ ਕਿ ਕੱਲ ਲਈ ਆਪਣੇ ਆਪ ਨੂੰ ਪਵਿੱਤਰ ਕਰੋ, ਤਦ ਤੁਹਾਨੂੰ ਮਾਸ ਖਾਣ ਲਈ ਮਿਲੇਗਾ, ਕਿਉਂ ਜੋ ਤੁਸੀਂ ਯਹੋਵਾਹ ਦੇ ਸੁਣਨ ਵਿੱਚ ਇਹ ਆਖ ਕੇ ਰੋਂਦੇ ਸੀ ਕਿ ਕੌਣ ਸਾਨੂੰ ਮਾਸ ਖੁਆਵੇਗਾ ? ਅਸੀਂ ਮਿਸਰ ਵਿੱਚ ਸੁਖਾਲੇ ਸੀ । ਇਸ ਲਈ ਯਹੋਵਾਹ ਤੁਹਾਨੂੰ ਮਾਸ ਦੇਵੇਗਾ ਅਤੇ ਤੁਸੀਂ ਖਾਓਗੇ । \v 19 ਫਿਰ ਇੱਕ ਦਿਨ, ਦੋ ਦਿਨ, ਪੰਜ ਦਿਨ, ਦਸ ਦਿਨ, ਜਾਂ ਵੀਹ ਦਿਨ ਤੱਕ ਨਹੀਂ, \v 20 ਪਰ ਸਾਰਾ ਮਹੀਨਾ ਖਾਂਦੇ ਰਹੋਗੇ, ਜਦ ਤੱਕ ਉਹ ਤੁਹਾਡੀਆਂ ਨਾਸਾਂ ਦੇ ਵਿੱਚੋਂ ਦੀ ਬਾਹਰ ਨਾ ਨਿੱਕਲੇ ਅਤੇ ਉਹ ਤੁਹਾਡੇ ਲਈ ਘਿਣਾਉਣਾ ਨਾ ਹੋ ਜਾਵੇ, ਕਿਉਂ ਜੋ ਤੁਸੀਂ ਯਹੋਵਾਹ ਨੂੰ ਜਿਹੜਾ ਤੁਹਾਡੇ ਵਿੱਚ ਹੈ, ਤੁੱਛ ਗਿਣਿਆ ਹੈ ਅਤੇ ਤੁਸੀਂ ਉਹ ਦੇ ਅੱਗੇ ਇਹ ਆਖ ਕੇ ਰੋਂਦੇ ਸੀ ਕਿ ਅਸੀਂ ਮਿਸਰ ਵਿੱਚੋਂ ਕਿਉਂ ਬਾਹਰ ਆਏ ? \p \s5 \v 21 ਤਦ ਮੂਸਾ ਨੇ ਆਖਿਆ ਕਿ ਇਹ ਪਰਜਾ ਜਿਸ ਦੇ ਵਿੱਚ ਮੈਂ ਹਾਂ, ਛੇ ਲੱਖ ਪਿਆਦੇ ਹੀ ਹਨ ਅਤੇ ਤੂੰ ਮੈਨੂੰ ਆਖਦਾ ਹੈਂ ਕਿ ਮੈਂ ਉਨ੍ਹਾਂ ਨੂੰ ਮਾਸ ਦਿਆਂਗਾ ਅਤੇ ਉਹ ਪੂਰਾ ਮਹੀਨਾ ਖਾਣਗੇ ! \v 22 ਕੀ ਉਹ ਇੱਜੜ ਅਤੇ ਵੱਗ ਉਨ੍ਹਾਂ ਲਈ ਮਾਰੇ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ ? ਜਾਂ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉਨ੍ਹਾਂ ਲਈ ਇਕੱਠੀਆਂ ਕੀਤੀਆਂ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ ? \p \v 23 ਯਹੋਵਾਹ ਨੇ ਮੂਸਾ ਨੂੰ ਆਖਿਆ, ਕੀ ਯਹੋਵਾਹ ਦਾ ਹੱਥ ਛੋਟਾ ਹੋ ਗਿਆ ਹੈ ? ਹੁਣ, ਤੂੰ ਵੇਖੇਂਗਾ ਕਿ ਮੇਰੀ ਗੱਲ ਤੇਰੇ ਲਈ ਪੂਰੀ ਹੈ ਜਾਂ ਨਹੀਂ ! \s5 \v 24 ਫੇਰ ਮੂਸਾ ਨੇ ਬਾਹਰ ਜਾ ਕੇ ਯਹੋਵਾਹ ਦੀਆਂ ਗੱਲਾਂ ਪਰਜਾ ਨੂੰ ਸੁਣਾਈਆਂ ਅਤੇ ਉਸ ਨੇ ਸੱਤਰ ਮਨੁੱਖ, ਜਿਹੜੇ ਪਰਜਾ ਦੇ ਬਜ਼ੁਰਗ ਸਨ, ਇਕੱਠੇ ਕਰਕੇ ਉਹਨਾਂ ਨੂੰ ਤੰਬੂ ਦੇ ਆਲੇ-ਦੁਆਲੇ ਖੜ੍ਹਾ ਕੀਤਾ । \v 25 ਤਦ ਯਹੋਵਾਹ ਬੱਦਲ ਵਿੱਚ ਉਤਰਿਆ ਅਤੇ ਉਸ ਨੇ ਮੂਸਾ ਨਾਲ ਗੱਲ ਕੀਤੀ ਅਤੇ ਉਸ ਨੇ ਉਸ ਆਤਮਾ ਤੋਂ ਲੈ ਕੇ, ਜਿਹੜਾ ਉਹ ਦੇ ਉੱਤੇ ਸੀ, ਉਹਨਾਂ ਸੱਤਰ ਬਜ਼ੁਰਗ ਮਨੁੱਖਾਂ ਉੱਤੇ ਪਾ ਦਿੱਤਾ ਅਤੇ ਜਦ ਆਤਮਾ ਉਹਨਾਂ ਉੱਤੇ ਉਤਰਿਆ, ਤਦ ਉਹ ਭਵਿੱਖਬਾਣੀ ਕਰਨ ਲੱਗ ਪਏ ਪਰ ਇਸ ਤੋਂ ਬਾਅਦ ਉਹਨਾਂ ਨੇ ਦੁਬਾਰਾ ਭਵਿੱਖਬਾਣੀ ਨਾ ਕੀਤੀ । \s5 \v 26 ਪਰ ਡੇਰੇ ਵਿੱਚ ਦੋ ਮਨੁੱਖ ਰਹਿ ਗਏ, ਜਿਹਨਾਂ ਵਿੱਚੋਂ ਇੱਕ ਦਾ ਨਾਮ ਅਲਦਾਦ ਅਤੇ ਦੂਜੇ ਦਾ ਨਾਮ ਮੇਦਾਦ ਸੀ । ਆਤਮਾ ਉਨ੍ਹਾਂ ਉੱਤੇ ਵੀ ਉਤਰਿਆ ਅਤੇ ਇਹ ਵੀ ਉਹਨਾਂ ਵਿਚੋਂ ਸਨ ਜਿਹਨਾਂ ਦੇ ਨਾਮ ਲਿਖੇ ਗਏ ਸਨ, ਪਰ ਤੰਬੂ ਦੇ ਕੋਲ ਬਾਹਰ ਨਹੀਂ ਗਏ ਸਨ । ਉਹ ਡੇਰੇ ਵਿੱਚ ਹੀ ਭਵਿੱਖਬਾਣੀ ਕਰਨ ਲੱਗੇ । \v 27 ਤਾਂ ਇੱਕ ਜਵਾਨ ਨੇ ਭੱਜ ਕੇ ਮੂਸਾ ਨੂੰ ਦੱਸਿਆ ਅਤੇ ਆਖਿਆ ਕਿ ਅਲਦਾਦ ਅਤੇ ਮੇਦਾਦ ਡੇਰੇ ਵਿੱਚ ਭਵਿੱਖਬਾਣੀ ਕਰਦੇ ਹਨ ! \s5 \v 28 ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਿਹੜਾ ਮੂਸਾ ਦਾ ਸੇਵਕ ਅਤੇ ਉਸ ਦੇ ਚੁਣੇ ਹੋਇਆਂ ਵਿੱਚੋਂ ਸੀ, ਉਹ ਨੇ ਮੂਸਾ ਨੂੰ ਆਖਿਆ ਹੇ ਮੇਰੇ ਸੁਆਮੀ, ਉਨ੍ਹਾਂ ਨੂੰ ਮਨ੍ਹਾ ਕਰ ਦਿਓ ! \v 29 ਮੂਸਾ ਨੇ ਆਖਿਆ, ਕੀ ਤੂੰ ਮੇਰੇ ਲਈ ਖਿਝਦਾ ਹੈਂ ? ਕਾਸ਼ ਅਜਿਹਾ ਹੁੰਦਾ ਕਿ ਯਹੋਵਾਹ ਦੇ ਸਾਰੇ ਲੋਕ ਨਬੀ ਹੁੰਦੇ ਅਤੇ ਯਹੋਵਾਹ ਆਪਣਾ ਆਤਮਾ ਉਨ੍ਹਾਂ ਉੱਤੇ ਘੱਲਦਾ ! \v 30 ਉਪਰੰਤ ਮੂਸਾ ਅਤੇ ਇਸਰਾਏਲ ਦੇ ਬਜ਼ੁਰਗ ਡੇਰੇ ਵੱਲ ਨੂੰ ਮੁੜੇ । \s ਯਹੋਵਾਹ ਦੇ ਵੱਲੋਂ ਬਟੇਰੇ \p \s5 \v 31 ਤਦ ਯਹੋਵਾਹ ਵੱਲੋਂ ਇੱਕ ਵੱਡੀ ਹਨੇਰੀ ਵਗੀ ਅਤੇ ਸਮੁੰਦਰੋਂ ਬਟੇਰੇ ਉਡਾ ਕੇ ਡੇਰੇ ਉੱਤੇ ਸੁੱਟ ਗਈ । ਉਹ ਇੱਕ ਦਿਨ ਦੇ ਪੈਂਡੇ ਤੱਕ ਏਧਰ ਅਤੇ ਇੱਕ ਦਿਨ ਦੇ ਪੈਂਡੇ ਤੱਕ ਓਧਰ ਡੇਰੇ ਦੇ ਆਲੇ-ਦੁਆਲੇ ਦੋ-ਦੋ ਹੱਥ ਤੇ ਜ਼ਮੀਨ ਦੀ ਪਰਤ ਉੱਤੇ ਸਨ । \v 32 ਤਦ ਪਰਜਾ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਅਤੇ ਸਾਰੇ ਦੂਜੇ ਦਿਨ ਉੱਠ ਕੇ ਉਨ੍ਹਾਂ ਬਟੇਰਿਆਂ ਨੂੰ ਇਕੱਠਾ ਕੀਤਾ ਅਤੇ ਜਿਸ ਘੱਟੋ ਘੱਟ ਇਕੱਠੇ ਕੀਤੇ ਸਨ ਉਹ ਦੇ ਦਸ ਹੋਮਾਰ ਹੋਏ ਅਤੇ ਉਨ੍ਹਾਂ ਨੇ ਉਹਨਾਂ ਨੂੰ ਆਪਣੇ ਲਈ ਡੇਰੇ ਦੇ ਆਲੇ-ਦੁਆਲੇ ਖਿਲਾਰ ਦਿੱਤਾ । \s5 \v 33 ਜਦ ਉਹ ਮਾਸ ਅਜੇ ਉਨ੍ਹਾਂ ਦੇ ਦੰਦਾਂ ਵਿੱਚ ਹੀ ਸੀ ਅਤੇ ਉਹ ਨੂੰ ਚੱਬਿਆ ਵੀ ਨਹੀਂ ਸੀ ਤਦ ਯਹੋਵਾਹ ਦਾ ਕ੍ਰੋਧ ਪਰਜਾ ਉੱਤੇ ਭੜਕ ਉੱਠਿਆ ਅਤੇ ਯਹੋਵਾਹ ਨੇ ਪਰਜਾ ਨੂੰ ਅੱਤ ਵੱਡੀ ਬਵਾ ਨਾਲ ਮਾਰਿਆ । \v 34 ਉਪਰੰਤ ਉਨ੍ਹਾਂ ਨੇ ਉਸ ਥਾਂ ਦਾ ਨਾਮ ਕਿਬਰੋਥ ਹੱਤਾਵਾਹ ਰੱਖਿਆ ਕਿਉਂ ਜੋ ਉੱਥੇ ਉਨ੍ਹਾਂ ਨੇ ਉਸ ਪਰਜਾ ਨੂੰ ਦੱਬਿਆ ਜਿਹਨਾਂ ਨੇ ਹੋਰ ਭੋਜਨ ਦੀ ਮੰਗ ਕੀਤੀ ਸੀ । \v 35 ਕਿਬਰੋਥ ਹੱਤਾਵਾਹ ਤੋਂ ਇਸਰਾਏਲ ਨੇ ਹਸੇਰੋਥ ਨੂੰ ਕੂਚ ਕੀਤਾ ਅਤੇ ਹਸੇਰੋਥ ਵਿੱਚ ਠਹਿਰ ਗਏ । \s5 \c 12 \s ਮੂਸਾ ਦੀ ਸ਼੍ਰੇਸ਼ਠਤਾ ਦਾ ਸਬੂਤ \p \v 1 ਮੂਸਾ ਨੇ ਇੱਕ ਕੂਸ਼ੀ ਇਸਤਰੀ ਨਾਲ ਵਿਆਹ ਕਰ ਲਿਆ ਸੀ । ਇਸ ਲਈ ਮਿਰਯਮ ਅਤੇ ਹਾਰੂਨ, ਉਸ ਕੂਸ਼ੀ ਇਸਤਰੀ ਨਾਲ ਵਿਆਹ ਕਰਵਾਉਣ ਦੇ ਕਾਰਨ ਮੂਸਾ ਦੀ ਬੁਰਾਈ ਕਰਨ ਲੱਗੇ, \v 2 ਉਨ੍ਹਾਂ ਨੇ ਆਖਿਆ ਕਿ ਭਲਾ, ਯਹੋਵਾਹ ਨੇ ਮੂਸਾ ਨਾਲ ਹੀ ਗੱਲਾਂ ਕੀਤੀਆਂ ਹਨ ਅਤੇ ਸਾਡੇ ਨਾਲ ਗੱਲਾਂ ਨਹੀਂ ਕੀਤੀਆਂ ? ਯਹੋਵਾਹ ਨੇ ਉਹਨਾਂ ਦੀਆਂ ਇਹ ਗੱਲਾਂ ਨੂੰ ਸੁਣਿਆ, \v 3 ਹੁਣ ਮੂਸਾ ਸਾਰਿਆਂ ਆਦਮੀਆਂ ਨਾਲੋਂ ਜਿਹੜੇ ਧਰਤੀ ਉੱਤੇ ਵੱਸਦੇ ਸਨ, ਬਹੁਤ ਹੀ ਹਲੀਮ ਸੁਭਾਵ ਦਾ ਸੀ । \s5 \v 4 ਫੇਰ ਯਹੋਵਾਹ ਨੇ ਇਕਦਮ ਮੂਸਾ, ਹਾਰੂਨ ਅਤੇ ਮਿਰਯਮ ਨੂੰ ਆਖਿਆ, ਤੁਸੀਂ ਤਿੰਨੋਂ ਮੰਡਲੀ ਦੇ ਤੰਬੂ ਕੋਲ ਆ ਜਾਓ, ਤਦ ਉਹ ਤਿੰਨੇ ਬਾਹਰ ਗਏ । \v 5 ਤਦ ਯਹੋਵਾਹ ਬੱਦਲ ਦੇ ਥੰਮ੍ਹ ਵਿੱਚ ਉਤਰਿਆ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹਾ ਹੋ ਗਿਆ ਅਤੇ ਹਾਰੂਨ ਅਤੇ ਮਿਰਯਮ ਨੂੰ ਸੱਦਿਆ ਤਾਂ ਉਹ ਦੋਵੇਂ ਬਾਹਰ ਆਏ । \s5 \v 6 ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ । ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਨ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ । \v 7 ਪਰ ਮੇਰਾ ਦਾਸ ਮੂਸਾ ਇਹੋ ਜਿਹਾ ਨਹੀਂ । ਉਹ ਮੇਰੇ ਸਾਰੇ ਘਰ ਵਿੱਚ ਵਿਸ਼ਵਾਸਯੋਗ ਹੈ । \v 8 ਮੈਂ ਉਹ ਦੇ ਨਾਲ ਆਹਮੋ ਸਾਹਮਣੇ ਖੁੱਲ੍ਹ ਕੇ ਗੱਲਾਂ ਕਰਾਂਗਾ, ਬੁਝਾਰਤਾਂ ਵਿੱਚ ਨਹੀਂ ਅਤੇ ਉਹ ਯਹੋਵਾਹ ਦਾ ਸਰੂਪ ਵੇਖੇਗਾ । ਫੇਰ ਤੁਸੀਂ ਮੇਰੇ ਦਾਸ ਮੂਸਾ ਦੇ ਵਿਰੁੱਧ ਬੋਲਣ ਤੋਂ ਕਿਉਂ ਨਾ ਡਰੇ ? \p \s5 \v 9 ਤਦ ਯਹੋਵਾਹ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ ਅਤੇ ਉਹ ਚੱਲਿਆ ਗਿਆ । \v 10 ਜਦ ਬੱਦਲ ਤੰਬੂ ਦੇ ਉੱਤੋਂ ਉੱਠ ਗਿਆ ਤਾਂ ਵੇਖੋ ਮਿਰਯਮ ਕੋੜ੍ਹਨ ਅਤੇ ਬਰਫ਼ ਵਾਂਗੂੰ ਚਿੱਟੀ ਹੋ ਗਈ ਅਤੇ ਹਾਰੂਨ ਨੇ ਮਿਰਯਮ ਨੂੰ ਦੇਖਿਆ ਕਿ ਉਹ ਕੋੜ੍ਹਨ ਹੋ ਗਈ ਸੀ ! \s5 \v 11 ਉਪਰੰਤ ਹਾਰੂਨ ਨੇ ਮੂਸਾ ਨੂੰ ਆਖਿਆ, ਹੇ ਮੇਰੇ ਸੁਆਮੀ ਜੀ, ਇਹ ਪਾਪ ਸਾਡੇ ਉੱਤੇ ਨਾ ਲਾਓ ਜੋ ਅਸੀਂ ਇਹ ਮੂਰਖਤਾਈ ਕੀਤੀ ਹੈ । \v 12 ਮਿਰਯਮ ਨੂੰ ਮਰੇ ਹੋਏ ਜਿਹਾ ਨਾ ਰਹਿਣ ਦੇ, ਜਿਸ ਦਾ ਸਰੀਰ ਜਮਾਂਦਰੂ ਹੀ ਅੱਧਾ ਗਲਿਆ ਹੋਇਆ ਹੋਵੇ । \s5 \v 13 ਤਦ ਮੂਸਾ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਕਿ ਹੇ ਪਰਮੇਸ਼ੁਰ, ਮੇਰੀ ਮਿੰਨਤ ਹੈ, ਉਹ ਨੂੰ ਚੰਗਾ ਕਰ । \v 14 ਯਹੋਵਾਹ ਨੇ ਮੂਸਾ ਨੂੰ ਆਖਿਆ, ਜੇ ਉਹ ਦੇ ਪਿਤਾ ਨੇ ਨਿਰਾ ਉਹ ਦੇ ਮੂੰਹ ਉੱਤੇ ਹੀ ਥੁੱਕਿਆ ਹੁੰਦਾ ਤਾਂ ਕੀ ਉਹ ਨੂੰ ਸੱਤਾਂ ਦਿਨਾਂ ਤੱਕ ਸ਼ਰਮ ਨਾ ਆਉਂਦੀ ? ਇਸ ਲਈ ਉਹ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੇ ਅਤੇ ਉਹ ਮੁੜ੍ਹ ਅੰਦਰ ਨਾ ਆਵੇ । \v 15 ਇਸ ਲਈ ਮਿਰਯਮ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੀ, ਅਤੇ ਜਦ ਤੱਕ ਮਿਰਯਮ ਵਾਪਸ ਨਾ ਆਈ ਲੋਕਾਂ ਨੇ ਕੂਚ ਨਾ ਕੀਤਾ । \s5 \v 16 ਇਸ ਦੇ ਬਾਅਦ ਇਸਰਾਏਲ ਨੇ ਹਸੇਰੋਥ ਤੋਂ ਕੂਚ ਕੀਤਾ ਅਤੇ ਪਾਰਾਨ ਦੀ ਉਜਾੜ ਵਿੱਚ ਡੇਰੇ ਲਾਏ । \s5 \c 13 \s ਕਨਾਨ ਦੇਸ ਵਿੱਚ ਜਸੂਸ \r (ਬਿਵਸਥਾਸਾਰ 1:19 – 33) \p \v 1 ਯਹੋਵਾਹ ਨੇ ਮੂਸਾ ਨੂੰ ਆਖਿਆ, \v 2 ਤੂੰ ਮਨੁੱਖਾਂ ਨੂੰ ਭੇਜ ਕਿ ਉਹ ਕਨਾਨ ਦੇਸ ਦਾ ਭੇਤ ਲੈਣ ਜਿਹੜਾ ਮੈਂ ਇਸਰਾਏਲੀਆਂ ਨੂੰ ਦਿੰਦਾ ਹਾਂ । ਉਨ੍ਹਾਂ ਦੇ ਪਿਉ-ਦਾਦਿਆਂ ਦੀਆਂ ਗੋਤਾਂ ਤੋਂ ਇੱਕ-ਇੱਕ ਮਨੁੱਖ ਜਿਹੜਾ ਉਨ੍ਹਾਂ ਵਿੱਚ ਪ੍ਰਧਾਨ ਹੋਵੇ ਤੁਸੀਂ ਉਸ ਨੂੰ ਭੇਜੋ । \s5 \v 3 ਤਦ ਮੂਸਾ ਨੇ ਉਨ੍ਹਾਂ ਨੂੰ ਪਾਰਾਨ ਦੇ ਨਾਮ ਦੀ ਉਜਾੜ ਤੋਂ ਯਹੋਵਾਹ ਦੇ ਹੁਕਮ ਅਨੁਸਾਰ ਭੇਜਿਆ । ਇਹ ਸਾਰੇ ਮਨੁੱਖ ਇਸਰਾਏਲੀਆਂ ਦੇ ਮੁਖੀਏ ਸਨ । \v 4 ਅਤੇ ਉਹਨਾਂ ਦੇ ਨਾਮ ਇਹ ਸਨ- ਰਊਬੇਨ ਦੇ ਗੋਤ ਤੋਂ ਜ਼ਕੂਰ ਦਾ ਪੁੱਤਰ ਸ਼ੰਮੂਆ । \s5 \v 5 ਸ਼ਿਮਓਨ ਦੇ ਗੋਤ ਤੋਂ ਹੋਰੀ ਦਾ ਪੁੱਤਰ ਸ਼ਾਫਾਟ । \v 6 ਯਹੂਦਾਹ ਦੇ ਗੋਤ ਤੋਂ ਯਫੁਨੰਹ ਦਾ ਪੁੱਤਰ ਕਾਲੇਬ । \v 7 ਯਿੱਸਾਕਾਰ ਦੇ ਗੋਤ ਤੋਂ ਯੂਸੁਫ਼ ਦਾ ਪੁੱਤਰ ਯਿਗਾਲ । \v 8 ਅਫ਼ਰਈਮ ਦੇ ਗੋਤ ਤੋਂ ਨੂਨ ਦਾ ਪੁੱਤਰ ਹੋਸ਼ੇਆ । \s5 \v 9 ਬਿਨਯਾਮੀਨ ਦੇ ਗੋਤ ਤੋਂ ਰਾਫ਼ੂ ਦਾ ਪੁੱਤਰ ਪਲਟੀ । \v 10 ਜ਼ਬੂਲੁਨ ਦੇ ਗੋਤ ਤੋਂ ਸੋਦੀ ਦਾ ਪੁੱਤਰ ਗੱਦੀਏਲ । \v 11 ਯੂਸੁਫ਼ ਦੇ ਗੋਤ ਤੋਂ ਅਰਥਾਤ ਮਨੱਸ਼ਹ ਦੇ ਗੋਤ ਤੋਂ ਸੂਸੀ ਦਾ ਪੁੱਤਰ ਗੱਦੀ । \v 12 ਦਾਨ ਦੇ ਗੋਤ ਤੋਂ ਗਮੱਲੀ ਦਾ ਪੁੱਤਰ ਅੰਮੀਏਲ । \s5 \v 13 ਆਸ਼ੇਰ ਦੇ ਗੋਤ ਤੋਂ ਮੀਕਾਏਲ ਦਾ ਪੁੱਤਰ ਸਥੂਰ । \v 14 ਨਫ਼ਤਾਲੀ ਦੇ ਗੋਤ ਤੋਂ ਵਾਫ਼ਸੀ ਦਾ ਪੁੱਤਰ ਨਹਬੀ । \v 15 ਗਾਦ ਦੇ ਗੋਤ ਤੋਂ ਮਾਕੀ ਦਾ ਪੁੱਤਰ ਗਊਏਲ । \v 16 ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹਨ ਜਿਨ੍ਹਾਂ ਨੂੰ ਮੂਸਾ ਨੇ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਮੂਸਾ ਨੇ ਨੂਨ ਦੇ ਪੁੱਤਰ ਹੋਸ਼ੇਆ ਦਾ ਨਾਮ ਯਹੋਸ਼ੁਆ ਰੱਖਿਆ । \p \s5 \v 17 ਸੋ ਮੂਸਾ ਨੇ ਉਨ੍ਹਾਂ ਨੂੰ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਇੱਧਰ ਦੱਖਣ ਵੱਲ ਉੱਪਰ ਨੂੰ ਜਾਓ ਅਤੇ ਪਹਾੜ ਉੱਤੇ ਚੜ੍ਹੋ । \v 18 ਅਤੇ ਉਸ ਦੇਸ ਨੂੰ ਵੇਖੋ, ਕਿ ਉਹ ਕਿਸ ਤਰ੍ਹਾਂ ਦਾ ਹੈ ਅਤੇ ਉਹ ਲੋਕ ਜਿਹੜੇ ਉਸ ਵਿੱਚ ਵੱਸਦੇ ਹਨ ਤਕੜੇ ਹਨ ਜਾਂ ਕਮਜ਼ੋਰ ਹਨ ਅਤੇ ਥੋੜ੍ਹੇ ਹਨ ਜਾਂ ਬਹੁਤ ਸਾਰੇ ਹਨ । \v 19 ਅਤੇ ਉਹ ਧਰਤੀ ਕਿਸ ਤਰ੍ਹਾਂ ਹੈ, ਜਿਹ ਦੇ ਵਿੱਚ ਉਹ ਵੱਸਦੇ ਹਨ, ਚੰਗੀ ਹੈ ਜਾਂ ਮਾੜੀ ਅਤੇ ਸ਼ਹਿਰ ਕਿਸ ਤਰ੍ਹਾਂ ਦੇ ਹਨ ਜਿਨ੍ਹਾਂ ਵਿੱਚ ਉਹ ਵੱਸਦੇ ਹਨ, ਤੰਬੂਆਂ ਵਾਲੇ ਹਨ ਜਾਂ ਗੜ੍ਹਾਂ ਵਾਲੇ ਹਨ । \v 20 ਅਤੇ ਧਰਤੀ ਕਿਹੋ ਜਿਹੀ ਹੈ, ਫ਼ਲਦਾਰ ਜਾਂ ਬੰਜਰ ਅਤੇ ਉਹ ਦੇ ਵਿੱਚ ਰੁੱਖ ਹਨ ਕਿ ਨਹੀਂ । ਤੁਸੀਂ ਤਕੜੇ ਹੋਵੋ ਅਤੇ ਉਸ ਧਰਤੀ ਦੇ ਫ਼ਲ ਤੋਂ ਕੁਝ ਲੈ ਕੇ ਆਇਓ ਕਿਉਂ ਜੋ ਉਹ ਮੌਸਮ ਪਹਿਲੀ ਪੱਕੀ ਦਾਖ਼ ਦਾ ਸੀ । \p \s5 \v 21 ਸੋ ਉਨ੍ਹਾਂ ਉੱਪਰ ਜਾ ਕੇ ਦੇਸ ਦੀ ਖ਼ੋਜ ਕੀਤੀ ਜੋ ਸੀਨ ਦੀ ਉਜਾੜ ਤੋਂ ਰਹੋਬ ਤੱਕ ਜਿਹੜਾ ਹਮਾਥ ਦੇ ਰਾਹ ਉੱਤੇ ਹੈ । \v 22 ਤਾਂ ਉਹ ਦੱਖਣ ਵੱਲ ਚੜ੍ਹੇ ਅਤੇ ਹਬਰੋਨ ਤੱਕ ਆਏ ਅਤੇ ਉੱਥੇ ਆਨਾਕ ਦੀ ਅੰਸ਼ ਦੇ ਅਹੀਮਾਨ ਸ਼ੇਸ਼ਈ ਅਤੇ ਤਲਮਈ ਸਨ ਅਤੇ ਹਬਰੋਨ ਮਿਸਰ ਦੇ ਸੋਆਨ ਤੋਂ ਸੱਤ ਸਾਲ ਪਹਿਲਾਂ ਬਣਿਆ ਸੀ । \s5 \v 23 ਫੇਰ ਉਹ ਅਸ਼ਕੋਲ ਦੀ ਘਾਟੀ ਤੱਕ ਆਏ ਅਤੇ ਉੱਥੇ ਦਾਖ ਦੇ ਗੁੱਛੇ ਦੀ ਟਹਿਣੀ ਤੋੜੀ ਅਤੇ ਉਹ ਨੂੰ ਇੱਕ ਲਾਠੀ ਉੱਤੇ ਦੋ ਮਨੁੱਖ ਚੁੱਕ ਕੇ ਲਿਆਏ ਨਾਲੇ ਅਨਾਰ ਅਤੇ ਹੰਜ਼ੀਰ ਨੂੰ ਵੀ ਲਿਆਏ । \v 24 ਅਤੇ ਉਸ ਗੁੱਛੇ ਦੇ ਕਾਰਨ ਜਿਹੜਾ ਇਸਰਾਏਲੀਆਂ ਨੇ ਉੱਥੋਂ ਤੋੜਿਆ ਸੀ ਉਸ ਥਾਂ ਦਾ ਨਾਮ ਅਸ਼ਕੋਲ ਦੀ ਘਾਟੀ ਪੈ ਗਿਆ । \p \s5 \v 25 ਉਹ ਉਸ ਦੇਸ ਦਾ ਭੇਤ ਜਾਣ ਕੇ ਚਾਲ੍ਹੀਆਂ ਦਿਨਾਂ ਪਿੱਛੋਂ ਮੁੜੇ । \v 26 ਉਹ ਤੁਰ ਕੇ ਮੂਸਾ ਹਾਰੂਨ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਕੋਲ ਪਾਰਾਨ ਦੀ ਉਜਾੜ ਵਿੱਚ ਕਾਦੇਸ਼ ਕੋਲ ਆਏ ਅਤੇ ਸਾਰੀ ਮੰਡਲੀ ਲਈ ਖ਼ਬਰ ਲਿਆਏ ਨਾਲੇ ਉਸ ਧਰਤੀ ਦਾ ਫ਼ਲ ਵਿਖਾਇਆ । \s5 \v 27 ਅਤੇ ਉਨ੍ਹਾਂ ਨੇ ਉਹ ਨੂੰ ਨਿਰਣਾ ਕਰ ਕੇ ਆਖਿਆ ਕਿ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ । ਉੱਥੇ ਸੱਚ-ਮੁੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਇਹ ਉਹ ਦਾ ਫਲ ਹੈ । \v 28 ਪਰੰਤੂ ਉਸ ਦੇਸ ਦੇ ਵਾਸੀ ਬਲਵਾਨ ਹਨ ਅਤੇ ਉਸ ਦੇ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਡੇ-ਵੱਡੇ ਹਨ ਅਤੇ ਅਸੀਂ ਉੱਥੇ ਆਨਾਕ ਦੇ ਵਾਸੀਆਂ ਨੂੰ ਵੀ ਵੇਖਿਆ । \v 29 ਉਸ ਦੇਸ ਦੇ ਦੱਖਣ ਵੱਲ ਅਮਾਲੇਕੀ ਵੱਸਦੇ ਹਨ ਅਤੇ ਹਿੱਤੀ, ਯਬੁਸੀ, ਅਤੇ ਅਮੋਰੀ ਪਹਾੜ ਉੱਤੇ ਵੱਸਦੇ ਹਨ ਅਤੇ ਕਨਾਨੀ ਸਮੁੰਦਰ ਕੋਲ ਯਰਦਨ ਦੇ ਆਲੇ-ਦੁਆਲੇ ਵੱਸਦੇ ਹਨ । \p \s5 \v 30 ਤਦ ਕਾਲੇਬ ਨੇ ਮੂਸਾ ਦੇ ਅੱਗੇ ਪਰਜਾ ਨੂੰ ਚੁੱਪ ਕਰਾਇਆ ਅਤੇ ਆਖਿਆ, ਜ਼ਰੂਰ ਅਸੀਂ ਉੱਪਰ ਜਾਈਏ ਅਤੇ ਉਸ ਦੇਸ ਉੱਤੇ ਕਬਜ਼ਾ ਕਰੀਏ ਕਿਉਂ ਜੋ ਅਸੀਂ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ । ਅਸੀਂ ਜ਼ਰੂਰ ਹੀ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ । \v 31 ਪਰ ਉਨ੍ਹਾਂ ਮਨੁੱਖਾਂ ਨੇ ਜਿਹੜੇ ਉਹ ਦੇ ਨਾਲ ਉੱਪਰ ਗਏ ਸਨ ਆਖਿਆ ਭਈ ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਉੱਪਰ ਨਹੀਂ ਜਾ ਸਕਦੇ ਕਿਉਂ ਜੋ ਉਹ ਸਾਡੇ ਤੋਂ ਬਲਵਾਨ ਹਨ । \s5 \v 32 ਉਹ ਇਸਰਾਏਲੀਆਂ ਕੋਲ ਉਸ ਦੇਸ ਦੀ ਬੁਰੀ ਖ਼ਬਰ ਲਿਆਏ ਜਿਸ ਦਾ ਉਨ੍ਹਾਂ ਨੇ ਭੇਤ ਪਾਇਆ ਸੀ ਅਤੇ ਆਖਣ ਲੱਗੇ, ਕਿ ਜਿਸ ਦੇਸ ਦੇ ਵਿਚ ਦੀ ਅਸੀਂ ਲੰਘੇ, ਉਸ ਦਾ ਭੇਤ ਜਾਣੀਏ, ਉਹ ਅਜਿਹਾ ਦੇਸ ਹੈ ਜਿਹੜਾ ਆਪਣੇ ਵਾਸੀਆਂ ਨੂੰ ਖਾਂਦਾ ਹੈ ਨਾਲੇ ਸਾਰੇ ਲੋਕ ਜਿਨ੍ਹਾਂ ਨੂੰ ਅਸੀਂ ਉਸ ਵਿੱਚ ਵੇਖਿਆ ਉਹ ਵੱਡੇ-ਵੱਡੇ ਕੱਦਾਂ ਵਾਲੇ ਮਨੁੱਖ ਹਨ । \v 33 ਅਤੇ ਉੱਥੇ ਅਸੀਂ ਨਫ਼ੀਲੀਮ ਤੋਂ ਜਿਹੜੀ ਅਨਾਕ ਦੀ ਅੰਸ਼ ਹੈ, ਉੱਥੇ ਦੈਂਤ ਵੇਖੇ ਅਤੇ ਅਸੀਂ ਆਪਣੀ ਨਿਗਾਹ ਵਿੱਚ ਟਿੱਡੀਆਂ ਵਰਗੇ ਹਾਂ ਅਤੇ ਉਨ੍ਹਾਂ ਦੀ ਨਿਗਾਹ ਵਿੱਚ ਵੀ ਅਸੀਂ ਕੁਝ ਵੀ ਨਹੀਂ ਹਾਂ । \s5 \c 14 \s ਲੋਕਾਂ ਦਾ ਬੁੜਬੜਾਉਣਾ \p \v 1 ਸਾਰੀ ਮੰਡਲੀ ਨੇ ਆਪਣੀ ਅਵਾਜ਼ ਉੱਚੀ ਦਿੱਤੀ, ਰੌਲਾਂ ਪਾਇਆ ਅਤੇ ਪਰਜਾ ਉਸ ਰਾਤ ਰੋਂਦੀ ਰਹੀ । \v 2 ਅਤੇ ਸਾਰੇ ਇਸਰਾਏਲੀ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ ਬੁੜਾਏ ਅਤੇ ਸਾਰੀ ਮੰਡਲੀ ਨੇ ਉਨ੍ਹਾਂ ਨੂੰ ਆਖਿਆ, ਚੰਗਾ ਹੀ ਹੁੰਦਾ ਜੇ ਅਸੀਂ ਮਿਸਰ ਦੇਸ ਵਿੱਚ ਮਰ ਜਾਂਦੇ ਨਾ ਕਿ ਇਸ ਉਜਾੜ ਵਿੱਚ ਮਰ ਮੁੱਕਦੇ । \v 3 ਯਹੋਵਾਹ ਸਾਨੂੰ ਕਿਉਂ ਇਸ ਦੇਸ ਵਿੱਚ ਲਿਆਇਆ ਕਿ ਅਸੀਂ ਤਲਵਾਰ ਨਾਲ ਡਿੱਗੀਏ ਅਤੇ ਸਾਡੀਆਂ ਪਤਨੀਆਂ ਅਤੇ ਸਾਡੇ ਨਿਆਣੇ ਲੁੱਟ ਦਾ ਮਾਲ ਹੋਣ ? ਕੀ ਸਾਡੇ ਲਈ ਚੰਗਾ ਨਹੀਂ, ਜੋ ਅਸੀਂ ਮਿਸਰ ਨੂੰ ਮੁੜ ਜਾਈਏ ? \s5 \v 4 ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਅਸੀਂ ਇੱਕ ਆਗੂ ਠਹਿਰਾ ਕੇ ਮਿਸਰ ਨੂੰ ਮੁੜ ਚੱਲੀਏ । \v 5 ਤਦ ਮੂਸਾ ਅਤੇ ਹਾਰੂਨ ਆਪਣੇ ਮੂੰਹਾਂ ਦੇ ਭਾਰ ਇਸਰਾਏਲੀਆਂ ਦੀ ਮੰਡਲੀ ਦੀ ਸਭਾ ਅੱਗੇ ਡਿੱਗ ਪਏ । \s5 \v 6 ਫੇਰ ਤਾਂ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਯਫੁੰਨਹ ਦੇ ਪੁੱਤਰ ਕਾਲੇਬ ਨੇ ਜਿਹੜੇ ਧਰਤੀ ਦਾ ਭੇਤ ਲੈਣ ਵਾਲਿਆਂ ਵਿੱਚੋਂ ਸਨ ਆਪਣੇ ਕੱਪੜੇ ਪਾੜੇ । \v 7 ਅਤੇ ਉਨ੍ਹਾਂ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਉਹ ਧਰਤੀ ਜਿਸ ਦੇ ਵਿੱਚ ਦੀ ਅਸੀਂ ਭੇਤ ਲੈਣ ਲਈ ਗਏ, ਬਹੁਤ ਚੰਗੀ ਹੈ । \v 8 ਜੇ ਯਹੋਵਾਹ ਸਾਡੇ ਨਾਲ ਪ੍ਰਸੰਨ ਹੈ ਤਾਂ ਉਹ ਸਾਨੂੰ ਉਸ ਦੇਸ ਵਿੱਚ ਲੈ ਜਾਵੇਗਾ ਅਤੇ ਸਾਨੂੰ ਦੇ ਦੇਵੇਗਾ । ਉਹ ਇੱਕ ਧਰਤੀ ਹੈ ਜਿਸ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ । \s5 \v 9 ਤੁਸੀਂ ਸਿਰਫ਼ ਯਹੋਵਾਹ ਦੇ ਵਿਰੁੱਧ ਗਵਾਹੀ ਨਾ ਦੇਵੋ, ਨਾ ਹੀ ਤੁਸੀਂ ਉਸ ਦੇਸ ਦੇ ਲੋਕਾਂ ਤੋਂ ਡਰੋ ਕਿਉਂ ਜੋ ਉਹ ਤਾਂ ਸਾਡੇ ਲਈ ਮਾਮੂਲੀ ਹੀ ਹਨ । ਉਹਨਾਂ ਦੀ ਸੁਰੱਖਿਆ ਉਹਨਾਂ ਦੇ ਉੱਤੋਂ ਜਾਂਦੀ ਰਹੀ ਹੈ ਅਤੇ ਯਹੋਵਾਹ ਸਾਡੇ ਨਾਲ ਹੈ ਉਹਨਾਂ ਤੋਂ ਤੁਸੀਂ ਨਾ ਡਰੋ ! \v 10 ਪਰ ਜਦ ਸਾਰੀ ਮੰਡਲੀ ਨੇ ਆਖਿਆ ਕਿ ਇਨ੍ਹਾਂ ਨੂੰ ਪੱਥਰਾਂ ਨਾਲ ਮਾਰੀਏ ਤਦ ਯਹੋਵਾਹ ਦੀ ਮਹਿਮਾ ਸਾਰੇ ਇਸਰਾਏਲੀਆਂ ਦੀ ਉੱਤੇ ਮੰਡਲੀ ਦੇ ਤੰਬੂ ਵਿੱਚ ਪਰਗਟ ਹੋਈ । \s ਲੋਕਾਂ ਦੇ ਲਈ ਮੂਸਾ ਦੀ ਪ੍ਰਾਰਥਨਾ \p \s5 \v 11 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਹ ਪਰਜਾ ਕਦੋਂ ਤੱਕ ਮੇਰੀ ਨਿਰਾਦਰੀ ਕਰਦੀ ਰਹੇਗੀ ? ਅਤੇ ਕਦੋਂ ਤੱਕ ਮੇਰੇ ਉੱਤੇ ਉਨ੍ਹਾਂ ਸਾਰਿਆਂ ਨਿਸ਼ਾਨਾਂ ਦੇ ਹੁੰਦਿਆਂ ਵੀ ਜਿਹੜੇ ਮੈਂ ਉਨ੍ਹਾਂ ਵਿੱਚ ਕੀਤੇ, ਵਿਸ਼ਵਾਸ ਨਾ ਕਰੇਗੀ ? \v 12 ਮੈਂ ਉਨ੍ਹਾਂ ਨੂੰ ਮਰੀ ਨਾਲ ਮਾਰਾਂਗਾ, ਅਤੇ ਤੈਨੂੰ ਇੱਕ ਕੌਮ ਬਣਾਵਾਂਗਾ ਜੋ ਉਨ੍ਹਾਂ ਤੋਂ ਵੱਡੀ ਅਤੇ ਬਲਵੰਤ ਹੋਵੇਗੀ । \s5 \v 13 ਪਰ ਮੂਸਾ ਨੇ ਯਹੋਵਾਹ ਨੂੰ ਆਖਿਆ, ਫੇਰ ਮਿਸਰੀ ਇਹ ਸੁਣਨਗੇ ਕਿਉਂ ਜੋ ਤੂੰ ਇਸ ਪਰਜਾ ਨੂੰ ਆਪਣੇ ਬਲ ਨਾਲ ਉਨ੍ਹਾਂ ਦੇ ਵਿੱਚੋਂ ਕੱਢ ਲਿਆਇਆ ਹੈਂ । \v 14 ਅਤੇ ਉਹ ਇਸ ਦੇਸ ਦੇ ਵਸਨੀਕਾਂ ਨੂੰ ਦੱਸਣਗੇ । ਉਨ੍ਹਾਂ ਨੇ ਸੁਣਿਆ ਹੈ ਕਿ ਤੂੰ ਯਹੋਵਾਹ ਇਸ ਪਰਜਾ ਦੇ ਵਿੱਚ ਹੈਂ ਅਤੇ ਤੂੰ ਯਹੋਵਾਹ ਉਨ੍ਹਾਂ ਨੂੰ ਆਹਮੋ-ਸਾਹਮਣੇ ਵਿਖਾਈ ਦਿੰਦਾ ਹੈਂ ਅਤੇ ਤੇਰਾ ਬੱਦਲ ਉਨ੍ਹਾਂ ਦੇ ਉੱਤੇ ਖੜ੍ਹਾ ਰਹਿੰਦਾ ਹੈ ਅਤੇ ਤੂੰ ਉਨ੍ਹਾਂ ਦੇ ਅੱਗੇ-ਅੱਗੇ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਚੱਲਦਾ ਹੈਂ । \s5 \v 15 ਜੇ ਤੂੰ ਇਸ ਪਰਜਾ ਨੂੰ ਇੱਕ ਮਨੁੱਖ ਵਾਂਗੂੰ ਮਾਰ ਸੁੱਟੇਂ ਤਾਂ ਕੌਮਾਂ ਜਿਨ੍ਹਾਂ ਨੇ ਤੇਰੀ ਮਹਿਮਾ ਸੁਣੀ ਹੈ, ਆਖਣਗੀਆਂ, \v 16 ਇਸ ਲਈ ਕਿ ਯਹੋਵਾਹ ਇਸ ਪਰਜਾ ਨੂੰ ਉਸ ਦੇਸ ਵਿੱਚ ਪਹੁੰਚਾ ਨਾ ਸਕਿਆ ਜਿਸ ਦੇ ਦੇਣ ਦੀ ਸਹੁੰ ਖਾਧੀ ਸੀ ਤਾਂ ਹੀ ਤਾਂ ਉਸਨੇ ਉਨ੍ਹਾਂ ਨੂੰ ਉਜਾੜ ਵਿੱਚ ਬਰਬਾਦ ਕੀਤਾ । \s5 \v 17 ਹੁਣ ਪ੍ਰਭੂ ਦਾ ਇਕਬਾਲ ਵੱਡਾ ਹੋਵੇ ਜਿਵੇਂ ਤੂੰ ਬੋਲਿਆ ਹੈਂ । \v 18 ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖਸ਼ਣਹਾਰ ਹੈ ਪਰ ਕੁਧਰਮੀ ਨੂੰ ਇਸ ਤਰ੍ਹਾਂ ਹੀ ਨਹੀਂ ਛੱਡ ਦਿੰਦਾ । ਉਹ ਪਿਤਾ ਦੇ ਕੁਧਰਮ ਦਾ ਬਦਲਾ ਉਨ੍ਹਾਂ ਦੇ ਪੁੱਤਰਾਂ ਉੱਤੋਂ ਤੀਜੀ ਚੌਥੀ ਪੀੜ੍ਹੀ ਤੱਕ ਲੈਣ ਵਾਲਾ ਹੈ । \v 19 ਆਪਣੀ ਵੱਡੀ ਦਯਾ ਦੇ ਅਨੁਸਾਰ ਜਿਵੇਂ ਤੂੰ ਇਸ ਪਰਜਾ ਨੂੰ ਮਿਸਰ ਤੋਂ ਲੈ ਕੇ ਹੁਣ ਤੱਕ ਬਖਸ਼ਿਆ ਹੈ ਇਨ੍ਹਾਂ ਦਾ ਕੁਧਰਮ ਮਾਫ਼ ਕਰ ਦੇ । \p \s5 \v 20 ਤਾਂ ਯਹੋਵਾਹ ਨੇ ਆਖਿਆ, ਤੇਰੇ ਆਖਣ ਅਨੁਸਾਰ ਮੈਂ ਉਨ੍ਹਾਂ ਨੂੰ ਮਾਫ਼ ਕੀਤਾ । \v 21 ਪਰ ਮੇਰੀ ਜਿੰਦ ਦੀ ਸਹੁੰ ਯਹੋਵਾਹ ਦੀ ਮਹਿਮਾ ਨਾਲ ਸਾਰੀ ਪ੍ਰਿਥਵੀ ਭਰਪੂਰ ਹੋਵੇਗੀ । \v 22 ਫੇਰ ਵੀ ਉਹ ਸਾਰੇ ਮਨੁੱਖ ਜਿਨ੍ਹਾਂ ਨੇ ਮੇਰੀ ਮਹਿਮਾ ਨੂੰ ਅਤੇ ਮੇਰੇ ਨਿਸ਼ਾਨਾਂ ਨੂੰ ਜਿਹੜੇ ਮੈਂ ਮਿਸਰ ਵਿੱਚ ਅਤੇ ਉਜਾੜ ਵਿੱਚ ਕੀਤੇ ਮੈਨੂੰ ਹੁਣ ਤੱਕ ਦਸ ਵਾਰ ਪਰਤਾਇਆ ਅਤੇ ਮੇਰੀ ਅਵਾਜ਼ ਨਹੀਂ ਸੁਣੀ । \s5 \v 23 ਉਹ ਉਸ ਧਰਤੀ ਨੂੰ ਨਾ ਵੇਖਣਗੇ ਜਿਸ ਦੀ ਮੈਂ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ ਅਤੇ ਨਾ ਹੀ ਉਹ ਸਾਰੇ ਜਿਨ੍ਹਾਂ ਮੇਰੀ ਹਾਨੀ ਕੀਤੀ ਉਹ ਨੂੰ ਵੇਖਣਗੇ । \v 24 ਪਰ ਮੇਰਾ ਸੇਵਕ ਕਾਲੇਬ ਅਤੇ ਉਸ ਦਾ ਵੰਸ਼ ਇਸ ਉੱਤੇ ਕਬਜ਼ਾ ਕਰੇਗਾ ਇਸ ਲਈ ਕਿ ਉਹ ਦੇ ਵਿੱਚ ਹੋਰ ਸੁਭਾਅ ਹੈ ਅਤੇ ਉਹ ਪੂਰੀ ਤਰ੍ਹਾਂ ਮੇਰੇ ਪਿੱਛੇ ਚੱਲਿਆ ਹੈ, ਮੈਂ ਉਸ ਨੂੰ ਹੀ ਇਸ ਧਰਤੀ ਵਿੱਚ ਜਿਸ ਦੇ ਵਿੱਚ ਉਹ ਗਿਆ ਸੀ ਲੈ ਜਾਂਵਾਂਗਾ । \v 25 ਅਮਾਲੇਕੀ ਅਤੇ ਕਨਾਨੀ ਘਾਟੀ ਵਿੱਚ ਵੱਸਦੇ ਹਨ । ਕਲ ਨੂੰ ਮੁੜੋ ਅਤੇ ਲਾਲ ਸਮੁੰਦਰ ਦੇ ਰਾਹ ਦੁਆਰਾ ਉਜਾੜ ਨੂੰ ਕੂਚ ਕਰੋ । \s ਬੁੜਬੜਾਉਣ ਦੀ ਸਜ਼ਾ \p \s5 \v 26 ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ, \v 27 ਕਦੋਂ ਤੱਕ ਮੈਂ ਇਸ ਦੁਸ਼ਟ ਮੰਡਲੀ ਨੂੰ ਝੱਲਾਂ ਜਿਹੜੀ ਮੇਰੇ ਵਿਰੁੱਧ ਬੁੜਬੁੜਾਉਂਦੀ ਹੈ ? ਇਸਰਾਏਲੀਆਂ ਦੀ ਇਸ ਬੁੜ ਬੁੜਾਹਟ ਨੂੰ ਜਿਹੜੀ ਉਹ ਮੇਰੇ ਵਿਰੁੱਧ ਬੁੜ-ਬੁੜ ਕਰਦੇ ਹਨ ਮੈਂ ਸੁਣਿਆ ਹੈ । \s5 \v 28 ਉਨ੍ਹਾਂ ਨੂੰ ਆਖੋ ਕਿ ਮੈਨੂੰ ਮੇਰੀ ਜਾਨ ਦੀ ਸਹੁੰ, ਯਹੋਵਾਹ ਦਾ ਵਾਕ ਹੈ, ਸੱਚ-ਮੁੱਚ ਜਿਵੇਂ ਤੁਸੀਂ ਮੇਰੇ ਸੁਣਨ ਵਿੱਚ ਆਖਿਆ ਸੀ ਉਸੇ ਤਰ੍ਹਾਂ ਹੀ ਮੈਂ ਤੁਹਾਡੇ ਨਾਲ ਕਰਾਂਗਾ । \v 29 ਇਸੇ ਉਜਾੜ ਵਿੱਚ ਤੁਹਾਡੀਆਂ ਲਾਸ਼ਾਂ ਡਿੱਗਣਗੀਆਂ ਅਤੇ ਤੁਹਾਡੇ ਸਾਰੇ ਗਿਣੇ ਹੋਏ ਤੁਹਾਡੇ ਕੁੱਲ ਲੇਖੇ ਅਨੁਸਾਰ ਵੀਹ ਸਾਲ ਦੇ ਅਤੇ ਉਸ ਦੇ ਉੱਪਰ ਦੇ ਜੋ ਮੇਰੇ ਵਿਰੁੱਧ ਬੁੜ ਬੁੜਾਏ । \v 30 ਯਫੁੰਨਹ ਦੇ ਪੁੱਤਰ ਕਾਲੇਬ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਤੋਂ ਛੁੱਟ, ਤੁਹਾਡੇ ਵਿੱਚੋਂ ਕੋਈ ਉਸ ਦੇਸ ਨਾ ਵੜੋਂਗੇ ਜਿਸ ਦੀ ਮੈਂ ਸਹੁੰ ਖਾਧੀ ਸੀ, ਕਿ ਮੈਂ ਤੁਹਾਨੂੰ ਉਸ ਵਿੱਚ ਵਸਾਵਾਂਗਾ । \s5 \v 31 ਪਰ ਤੁਹਾਡੇ ਨਿਆਣੇ ਜਿਨ੍ਹਾਂ ਵਿਖੇ ਤੁਸੀਂ ਆਖਿਆ ਸੀ ਕਿ ਉਹ ਲੁੱਟ ਦਾ ਮਾਲ ਹੋਣਗੇ ਉਨ੍ਹਾਂ ਨੂੰ ਮੈਂ ਅੰਦਰ ਲਿਆਵਾਂਗਾ ਅਤੇ ਉਹ ਇਸ ਧਰਤੀ ਨੂੰ ਪਾਉਣਗੇ ਜਿਸ ਨੂੰ ਤੁਸੀਂ ਰੱਦਿਆ ਹੈ । \v 32 ਪਰ ਤੁਹਾਡੀਆਂ ਲਾਸ਼ਾਂ ਇਸ ਉਜਾੜ ਵਿੱਚ ਡਿੱਗ ਪੈਣਗੀਆਂ, ਇਹ ਤੁਹਾਡੇ ਲਈ ਹੈ ! \v 33 ਤੁਹਾਡੇ ਪੁੱਤਰ ਉਜਾੜ ਵਿੱਚ ਚਾਲੀਆਂ ਸਾਲ ਤੱਕ ਅਯਾਲੀ ਹੋਣਗੇ ਅਤੇ ਤੁਹਾਡੇ ਕੁਕਰਮ ਦੀ ਸਜ਼ਾ ਚੁੱਕਣਗੇ ਜਦ ਤੱਕ ਤੁਹਾਡੀਆਂ ਲਾਸ਼ਾਂ ਉਜਾੜ ਵਿੱਚ ਗਲ ਸੜ ਨਾ ਜਾਣ । \s5 \v 34 ਉਨ੍ਹਾਂ ਦਿਨਾਂ ਦੀ ਗਿਣਤੀ ਅਨੁਸਾਰ ਜਦ ਤੁਸੀਂ ਇਸ ਧਰਤੀ ਦਾ ਭੇਤ ਪਾਇਆ ਚਾਲ੍ਹੀ ਦਿਨ ਅਰਥਾਤ ਇੱਕ ਦਿਨ ਇੱਕ ਸਾਲ ਜਿਹਾ ਤੁਸੀਂ ਆਪਣੀ ਬੁਰਾਈ ਨੂੰ ਚਾਲ੍ਹੀ ਸਾਲ ਤੱਕ ਚੁੱਕੋਗੇ ਤਦ ਤੁਸੀਂ ਮੈਨੂੰ ਤਿਆਗਣ ਦਾ ਨਤੀਜਾ ਜਾਣੋਗੇ ! \v 35 ਮੈਂ ਯਹੋਵਾਹ ਬੋਲ ਚੁੱਕਿਆ ਹਾਂ । ਮੈਂ ਜ਼ਰੂਰ ਇਹ ਸਭ ਕੁਝ ਇਸ ਦੁਸ਼ਟ ਮੰਡਲੀ ਨਾਲ ਕਰਾਂਗਾ ਜਿਹੜੀ ਮੇਰੇ ਵਿਰੁੱਧ ਇਕੱਠੀ ਹੋਈ ਹੈ । ਉਹ ਇਸ ਉਜਾੜ ਵਿੱਚ ਗਲ ਸੜ ਜਾਣਗੇ ਅਤੇ ਇੱਥੇ ਹੀ ਉਹ ਮਰ ਜਾਣਗੇ । \p \s5 \v 36 ਫੇਰ ਉਹ ਮਨੁੱਖ ਜਿਨ੍ਹਾਂ ਨੂੰ ਮੂਸਾ ਨੇ ਧਰਤੀ ਦਾ ਭੇਤ ਜਾਣਨ ਲਈ ਭੇਜਿਆ ਸੀ ਅਤੇ ਜਿਹੜੇ ਮੁੜ ਕੇ ਉਸ ਧਰਤੀ ਦੀ ਅਜਿਹੀ ਬੁਰੀ ਖ਼ਬਰ ਲਿਆਏ ਕਿ ਸਾਰੀ ਮੰਡਲੀ ਉਸ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ, \v 37 ਉਹ ਮਨੁੱਖ ਜਿਹੜੇ ਧਰਤੀ ਦੀ ਬੁਰੀ ਖ਼ਬਰ ਲਿਆਏ ਯਹੋਵਾਹ ਦੇ ਅੱਗੇ ਬਵਾ ਨਾਲ ਮਰ ਗਏ । \v 38 ਪਰ ਨੂਨ ਦਾ ਪੁੱਤਰ ਯਹੋਸ਼ੁਆ ਅਤੇ ਯਫੁੰਨਹ ਦਾ ਪੁੱਤਰ ਕਾਲੇਬ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਧਰਤੀ ਦਾ ਭੇਤ ਪਾਉਣ ਨੂੰ ਗਏ ਸਨ ਜੀਉਂਦੇ ਬਚੇ ਰਹੇ । \s ਉਸ ਦੇਸ ਉੱਤੇ ਪਹਿਲਾ ਹਮਲਾ \r (ਬਿਵਸਥਾਸਾਰ 1:41 – 46) \p \s5 \v 39 ਤਦ ਮੂਸਾ ਨੇ ਸਾਰੇ ਇਸਰਾਏਲੀਆਂ ਨੂੰ ਇਹ ਗੱਲਾਂ ਦੱਸੀਆਂ ਅਤੇ ਪਰਜਾ ਨੇ ਵੱਡਾ ਵਿਰਲਾਪ ਕੀਤਾ । \v 40 ਤਦ ਉਹ ਸਵੇਰੇ ਹੀ ਉੱਠ ਕੇ ਪਹਾੜ ਦੀ ਟੀਸੀ ਉੱਤੇ ਇਹ ਕਹਿ ਕੇ ਗਏ ਕਿ ਵੇਖੋ, ਅਸੀਂ ਹੀ ਉਸ ਥਾਂ ਨੂੰ ਉਤਾਹਾਂ ਜਾਂਵਾਂਗੇ ਜਿਸ ਦੇ ਲਈ ਯਹੋਵਾਹ ਨੇ ਫਰਮਾਇਆ ਹੈ ਕਿਉਂ ਜੋ ਅਸੀਂ ਪਾਪ ਕੀਤਾ ਹੈ । \s5 \v 41 ਪਰ ਮੂਸਾ ਨੇ ਆਖਿਆ, ਤੁਸੀਂ ਯਹੋਵਾਹ ਦੇ ਹੁਕਮ ਦਾ ਉਲੰਘਣ ਕਿਉਂ ਕਰਦੇ ਹੋ ? ਕਿਉਂ ਜੋ ਇਹ ਸਫ਼ਲ ਨਹੀਂ ਹੋਵੇਗਾ । \v 42 ਤੁਸੀਂ ਉਤਾਹਾਂ ਨਾ ਜਾਓ ਕਿਉਂ ਜੋ ਯਹੋਵਾਹ ਤੁਹਾਡੇ ਵਿਚਕਾਰ ਨਹੀਂ ਹੈ ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਹਾਰ ਜਾਓ । \v 43 ਅਮਾਲੇਕੀ ਅਤੇ ਕਨਾਨੀ ਉੱਥੇ ਤੁਹਾਡੇ ਸਾਹਮਣੇ ਹਨ ਅਤੇ ਤੁਸੀਂ ਤਲਵਾਰ ਨਾਲ ਡਿੱਗ ਪਓਗੇ । ਇਸ ਲਈ ਕਿ ਤੁਸੀਂ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਯਹੋਵਾਹ ਤੁਹਾਡੇ ਸੰਗ ਨਹੀਂ ਹੋਵੇਗਾ । \s5 \v 44 ਪਰੰਤੂ ਉਹ ਜਿੱਦ ਨਾਲ ਪਹਾੜ ਦੀ ਟੀਸੀ ਉੱਤੇ ਚੜ੍ਹ ਗਏ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਅਤੇ ਮੂਸਾ ਡੇਰੇ ਦੇ ਵਿੱਚੋਂ ਨਾ ਗਏ । \v 45 ਅਮਾਲੇਕੀ ਅਤੇ ਕਨਾਨੀ ਜਿਹੜੇ ਉਸ ਪਹਾੜ ਉੱਤੇ ਵੱਸਦੇ ਸਨ ਹੇਠਾਂ ਆਏ ਅਤੇ ਉਨ੍ਹਾਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਹਾਰਮਾਹ ਤੱਕ ਵੱਢਦੇ ਗਏ । \s5 \c 15 \s ਬਲੀਦਾਨ ਦੇ ਬਾਰੇ ਨਿਯਮ \p \v 1 ਯਹੋਵਾਹ ਨੇ ਮੂਸਾ ਨੂੰ ਆਖਿਆ, \v 2 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਜੋ ਤੁਹਾਡੇ ਵੱਸਣ ਲਈ ਮੈਂ ਤੁਹਾਨੂੰ ਦਿੰਦਾ ਹਾਂ । \v 3 ਅਤੇ ਜਦ ਤੁਸੀਂ ਯਹੋਵਾਹ ਲਈ ਅੱਗ ਦੀ ਭੇਟ ਭਾਵੇਂ ਹੋਮ ਦੀ ਭਾਵੇਂ ਬਲੀ ਦੀ ਚੜ੍ਹਾਓ ਤਾਂ ਜੋ ਤੁਸੀਂ ਸੁੱਖਣਾ ਪੂਰੀ ਕਰੋ ਜਾਂ ਖੁਸ਼ੀ ਦੀ ਭੇਟ ਵਾਂਗੂੰ ਜਾਂ ਤੁਹਾਡੇ ਠਹਿਰਾਏ ਹੋਏ ਪਰਬਾਂ ਵਿੱਚ ਦੀ ਭੇਟ ਵਾਂਗੂੰ ਤਾਂ ਜੋ ਯਹੋਵਾਹ ਲਈ ਸੁਗੰਧਤਾ ਚੋਣੇ ਤੋਂ ਜਾਂ ਇੱਜੜ ਤੋਂ ਹੋਵੇ । \s5 \v 4 ਤਾਂ ਚੜ੍ਹਾਉਣ ਵਾਲਾ ਯਹੋਵਾਹ ਲਈ ਮੈਦੇ ਦੀ ਭੇਟ ਲਈ ਏਫਾਹ ਦਾ ਦਸਵਾਂ ਹਿੱਸਾ ਮੈਦੇ ਦਾ ਹੀਨ ਦਾ ਚੌਥਾ ਹਿੱਸਾ ਤੇਲ ਮਿਲਿਆ ਹੋਇਆ ਚੜ੍ਹਾਵੇ । \v 5 ਅਤੇ ਪੀਣ ਦੀ ਭੇਟ ਲਈ ਹੀਨ ਦੀ ਚੋਥਾਈ ਮਧ ਹਰ ਭੇਡ ਦੇ ਬੱਚੇ ਪਿੱਛੇ ਤੂੰ ਉਸ ਹੋਮ ਦੀ ਭੇਟ ਨਾਲ ਜਾਂ ਬਲੀ ਨਾਲ ਤਿਆਰ ਕਰ । \s5 \v 6 ਭੇਡੂ ਦੇ ਨਾਲ ਮੈਦੇ ਦੀ ਭੇਟ ਦੋ ਦਸਵੇਂ ਹਿੱਸੇ ਮੈਦੇ ਦੇ ਹੀਨ ਦੀ ਤਿਹਾਈ ਤੇਲ ਮਿਲਿਆ ਹੋਇਆ ਤਿਆਰ ਕਰ । \v 7 ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮਧ ਯਹੋਵਾਹ ਲਈ ਸੁਗੰਧਤਾ ਦੀ ਭੇਟ ਕਰਕੇ ਚੜ੍ਹਾ । \s5 \v 8 ਜਦ ਤੂੰ ਹੋਮ ਦੀ ਭੇਟ ਜਾਂ ਬਲੀ ਲਈ ਵਹਿੜਾ ਤਿਆਰ ਕਰੇਂ ਤਾਂ ਜੋ ਸੁੱਖਣਾ ਪੂਰੀ ਹੋਵੇ ਜਾਂ ਯਹੋਵਾਹ ਲਈ ਸੁਖ ਸਾਂਦ ਦੀਆਂ ਭੇਟਾਂ ਹੋਣ । \v 9 ਤਾਂ ਉਹ ਉਸ ਵਹਿੜੇ ਦੇ ਨਾਲ ਮੈਦੇ ਦੀ ਭੇਟ ਤਿੰਨ ਦਸਵੇਂ ਹਿੱਸੇ ਮੈਦੇ ਦੇ ਅੱਧਾ ਹੀਨ ਤੇਲ ਮਿਲਿਆ ਹੋਇਆ ਚੜ੍ਹਾਵੇ । \v 10 ਅਤੇ ਤੂੰ ਪੀਣ ਦੀ ਭੇਟ ਲਈ ਅੱਧਾ ਹੀਨ ਮਧ ਚੜ੍ਹਾ । ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਹੋਵੇ । \p \s5 \v 11 ਇਸ ਤਰ੍ਹਾਂ ਹਰੇਕ ਬਲ਼ਦ, ਹਰ ਭੇਡੂ, ਹਰ ਭੇਡ ਦਾ ਬੱਚਾ, ਅਤੇ ਹਰ ਮੇਮਨੇ ਲਈ ਕੀਤਾ ਜਾਵੇ । \v 12 ਉਨ੍ਹਾਂ ਦੀ ਗਿਣਤੀ ਅਨੁਸਾਰ ਜਿਹੜੇ ਤੁਸੀਂ ਤਿਆਰ ਕਰਦੇ ਹੋ, ਇਸੇ ਤਰ੍ਹਾਂ ਹੀ ਤੁਸੀਂ ਹਰ ਇੱਕ ਲਈ ਉਨ੍ਹਾਂ ਦੀ ਗਿਣਤੀ ਅਨੁਸਾਰ ਕਰੋ । \v 13 ਸਾਰੇ ਦੇਸੀ ਉਨ੍ਹਾਂ ਨਾਲ ਜਦ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਉਣ ਇਸੇ ਤਰ੍ਹਾਂ ਹੀ ਕਰਨ । \s5 \v 14 ਅਤੇ ਜੇ ਕੋਈ ਤੁਹਾਡੇ ਵਿੱਚ ਟਿਕਿਆ ਹੋਇਆ ਪਰਦੇਸੀ ਜਾਂ ਜੇ ਕੋਈ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੋਂ ਰਹਿੰਦਾ ਹੋਵੇ ਅਤੇ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਵੇ ਤਾਂ ਜਿਵੇਂ ਤੁਸੀਂ ਕਰਦੇ ਹੋ ਉਹ ਵੀ ਕਰੇ । \v 15 ਸਭਾ ਲਈ ਇੱਕੋ ਹੀ ਬਿਧੀ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੋਵੇ ਅਤੇ ਇਹ ਬਿਧੀ ਤੁਹਾਡੀ ਪੀੜ੍ਹੀਓਂ ਪੀੜ੍ਹੀ ਸਦਾ ਲਈ ਹੋਵੇ ਜਿਵੇਂ ਤੁਸੀਂ ਉਸੇ ਤਰ੍ਹਾਂ ਪਰਦੇਸੀ ਯਹੋਵਾਹ ਅੱਗੇ ਹੋ \v 16 ਇੱਕੋ ਬਿਵਸਥਾ ਅਤੇ ਇੱਕੋ ਹੀ ਕਾਨੂੰਨ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੋਇਆ ਹੋਵੇ । \p \s5 \v 17 ਯਹੋਵਾਹ ਮੂਸਾ ਨਾਲ ਬੋਲਿਆ, \v 18 ਤੂੰ ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਉਸ ਧਰਤੀ ਵਿੱਚ ਵੜੋ ਜਿੱਥੇ ਮੈਂ ਤੁਹਾਨੂੰ ਲਈ ਜਾਂਦਾ ਹਾਂ \v 19 ਤਾਂ ਅਜਿਹਾ ਹੋਵੇਗਾ ਕਿ ਜਦ ਤੁਸੀਂ ਉਸ ਧਰਤੀ ਦੀ ਰੋਟੀ ਤੋਂ ਖਾਓ ਤਾਂ ਤੁਸੀਂ ਯਹੋਵਾਹ ਲਈ ਹਿਲਾਉਣ ਦੀ ਭੇਟ ਚੜ੍ਹਾਇਓ । \s5 \v 20 ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਪੇੜੇ ਦਾ ਫੁਲਕਾ ਹਿਲਾਉਣ ਦੀ ਭੇਟ ਕਰਕੇ ਚੜ੍ਹਾਓ । ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਉਸੇ ਤਰ੍ਹਾਂ ਇਹ ਨੂੰ ਹਿਲਾਓ । \v 21 ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਦਾ ਪਹਿਲਾ ਪੇੜਾ ਯਹੋਵਾਹ ਲਈ ਆਪਣੀ ਪੀੜ੍ਹੀਓਂ ਪੀੜ੍ਹੀ ਹਿਲਾਉਣ ਦੀ ਭੇਟ ਕਰਕੇ ਦਿਆ ਕਰੋ । \s ਅਣਜਾਣੇ ਵਿੱਚ ਕੀਤਾ ਗਿਆ ਪਾਪ \p \s5 \v 22 ਜਦ ਤੁਸੀਂ ਭੁੱਲੋ ਅਤੇ ਇਹ ਸਾਰੇ ਹੁਕਮ ਪੂਰੇ ਨਾ ਕਰੋ ਜਿਹੜੇ ਯਹੋਵਾਹ ਨੇ ਮੂਸਾ ਨੂੰ ਆਖਿਆ ਹੈ । \v 23 ਅਰਥਾਤ ਜੋ ਕੁਝ ਯਹੋਵਾਹ ਨੇ ਮੂਸਾ ਦੇ ਰਾਹੀਂ ਤੁਹਾਨੂੰ ਹੁਕਮ ਦਿੱਤਾ ਸੀ ਜਿਸ ਦਿਨ ਤੋਂ ਯਹੋਵਾਹ ਨੇ ਹੁਕਮ ਦਿੱਤਾ ਉਸ ਤੋਂ ਅੱਗੇ ਤੁਹਾਡੀ ਪੀੜ੍ਹੀਓਂ ਪੀੜ੍ਹੀ । \v 24 ਤਾਂ ਇਹ ਜੇ ਉਹ ਭੁੱਲ ਕੇ ਮੰਡਲੀ ਦੀਆਂ ਅੱਖਾਂ ਤੋਂ ਦੂਰ ਕੀਤਾ ਗਿਆ ਹੋਵੇ ਤਾਂ ਸਾਰੀ ਮੰਡਲੀ ਇੱਕ ਵਹਿੜਾ ਹੋਮ ਦੀ ਬਲੀ ਲਈ ਚੜ੍ਹਾਵੇ ਜਿਹੜੀ ਯਹੋਵਾਹ ਲਈ ਸੁਗੰਧਤਾ ਹੋਵੇ ਉਸ ਦੀ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਸਮੇਤ ਕਾਨੂੰਨ ਦੇ ਅਨੁਸਾਰ ਨਾਲੇ ਪਾਪ ਦੀ ਬਲੀ ਲਈ ਇੱਕ ਬੱਕਰਾ । \s5 \v 25 ਫੇਰ ਜਾਜਕ ਇਸਰਾਏਲੀਆਂ ਦੀ ਸਾਰੀ ਮੰਡਲੀ ਲਈ ਪਰਾਸਚਿਤ ਕਰੇ ਤਾਂ ਉਹ ਮਾਫ਼ ਕੀਤੇ ਜਾਣਗੇ ਕਿਉਂ ਜੋ ਉਹ ਭੁੱਲ ਸੀ, ਉਹ ਆਪਣਾ ਅੱਗ ਦਾ ਚੜ੍ਹਾਵਾ ਅਤੇ ਪਾਪ ਦੀ ਬਲੀ ਆਪਣੀ ਭੁੱਲ ਲਈ ਯਹੋਵਾਹ ਅੱਗੇ ਲਿਆਵੇ । \v 26 ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਮਾਫ਼ ਕੀਤੀ ਜਾਵੇਗੀ ਨਾਲੇ ਉਹ ਪਰਦੇਸੀ ਜਿਹੜਾ ਉਨ੍ਹਾਂ ਦੇ ਵਿੱਚ ਰਹਿ ਰਿਹਾ ਹੈ ਕਿਉਂ ਜੋ ਉਹ ਸਾਰੀ ਪਰਜਾ ਦੀ ਭੁੱਲ ਨਾਲ ਹੋਇਆ ਸੀ । \p \s5 \v 27 ਜੇ ਇੱਕੋ ਹੀ ਮਨੁੱਖ ਭੁੱਲ ਨਾਲ ਪਾਪ ਕਰੇ ਤਾਂ ਪਾਪ ਦੀ ਬਲੀ ਲਈ ਉਹ ਇੱਕ ਸਾਲ ਦੀ ਬੱਕਰੀ ਚੜ੍ਹਾਵੇ । \v 28 ਫੇਰ ਜਾਜਕ ਉਸ ਮਨੁੱਖ ਲਈ ਜਿਹੜਾ ਭੁੱਲ ਕੇ ਪਾਪ ਕਰੇ ਪ੍ਰਾਸਚਿਤ ਕਰੇ ਜਦ ਉਹ ਯਹੋਵਾਹ ਅੱਗੇ ਭੁੱਲ ਕੇ ਪਾਪ ਕਰੇ, ਉਹ ਦੇ ਲਈ ਪ੍ਰਾਸਚਿਤ ਹੋਵੇ ਤਾਂ ਉਹ ਮਾਫ਼ੀ ਪਾਵੇਗਾ । \v 29 ਇਸਰਾਏਲੀਆਂ ਦੇ ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੈ ਤੁਹਾਡੇ ਲਈ ਇੱਕੋ ਹੀ ਬਿਵਸਥਾ ਹੋਵੇ ਜੇ ਕੋਈ ਭੁੱਲ ਕੇ ਪਾਪ ਕਰੇ । \s5 \v 30 ਜਿਹੜਾ ਮਨੁੱਖ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ । ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ । \v 31 ਇਸ ਲਈ ਕਿ ਉਸ ਨੇ ਯਹੋਵਾਹ ਦੀ ਬਾਣੀ ਦਾ ਅਪਮਾਨ ਕੀਤਾ ਅਤੇ ਉਸ ਦਾ ਹੁਕਮ ਤੋੜਿਆ ਹੈ, ਉਹ ਮਨੁੱਖ ਜ਼ਰੂਰ ਹੀ ਛੇਕਿਆ ਜਾਵੇ । ਉਸ ਦੀ ਸਜ਼ਾ ਉਸ ਦੇ ਉੱਤੇ ਹੋਵੇਗੀ । \s ਸਬਤ ਦੇ ਨਿਯਮ ਦੀ ਉਲੰਘਣਾ \p \s5 \v 32 ਜਦ ਇਸਰਾਏਲੀ ਉਜਾੜ ਵਿੱਚ ਸਨ ਤਾਂ ਉਨ੍ਹਾਂ ਨੂੰ ਇੱਕ ਮਨੁੱਖ ਸਬਤ ਦੇ ਦਿਨ ਵਿੱਚ ਲੱਕੜੀਆਂ ਚੁਗਦਾ ਹੋਇਆ ਮਿਲਿਆ । \v 33 ਤਾਂ ਜਿਨ੍ਹਾਂ ਨੂੰ ਉਹ ਲੱਕੜੀਆਂ ਚੁਗਦਿਆਂ ਮਿਲਿਆ ਸੀ ਉਹ ਉਸ ਨੂੰ ਮੂਸਾ, ਹਾਰੂਨ ਅਤੇ ਸਾਰੀ ਮੰਡਲੀ ਦੇ ਕੋਲ ਲਿਆਏ । \v 34 ਤਾਂ ਉਨ੍ਹਾਂ ਨੇ ਉਸ ਨੂੰ ਬੰਦੀ ਖਾਨੇ ਵਿੱਚ ਰੱਖਿਆ ਕਿਉਂ ਜੋ ਅਜੇ ਤੱਕ ਇਹ ਨਹੀਂ ਪਤਾ ਸੀ ਅਜਿਹੇ ਮਨੁੱਖ ਨਾਲ ਕੀ ਕਰਨਾ ਚਾਹੀਦਾ ਹੈ । \s5 \v 35 ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ ਉਹ ਮਨੁੱਖ ਮਾਰਿਆ ਜਾਵੇ । ਸਾਰੀ ਮੰਡਲੀ ਉਹ ਨੂੰ ਪੱਥਰਾਂ ਨਾਲ ਡੇਰੇ ਤੋਂ ਬਾਹਰ ਮਾਰੇ । \v 36 ਸੋ ਸਾਰੀ ਮੰਡਲੀ ਉਹ ਨੂੰ ਡੇਰੇ ਤੋਂ ਬਾਹਰ ਲੈ ਗਈ ਅਤੇ ਉਹ ਨੂੰ ਪੱਥਰਾਂ ਨਾਲ ਮਾਰਿਆ ਤਾਂ ਉਹ ਮਰ ਗਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ । \s ਯਾਦ ਕਰਾਉਣ ਵਾਲੀ ਝਾਲਰ \p \s5 \v 37 ਯਹੋਵਾਹ ਨੇ ਮੂਸਾ ਨੂੰ ਆਖਿਆ, \v 38 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਉਹ ਆਪਣੇ ਬਸਤਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੱਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ । \v 39 ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਧੋਖਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ । \s5 \v 40 ਤਾਂ ਜੋ ਤੁਸੀਂ ਮੇਰੇ ਹੁਕਮ ਯਾਦ ਰੱਖੋ ਅਤੇ ਉਨ੍ਹਾਂ ਉੱਤੇ ਚੱਲੋ । ਇਸ ਤਰ੍ਹਾਂ ਤੁਸੀਂ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੋਵੋ । \v 41 ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ ਤੋਂ ਲਿਆਇਆ ਹਾਂ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋਵਾਂ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ । \s5 \c 16 \s ਕੋਰਹ, ਦਾਥਾਨ ਅਤੇ ਅਬੀਰਾਮ ਦਾ ਆਕੀ ਹੋਣਾ \p \v 1 ਕਹਾਥ ਦੇ ਪੋਤੇ ਯਿਸਹਾਰ ਦੇ ਪੁੱਤਰ ਕੋਰਹ ਲੇਵੀ ਨੇ ਅਤੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੇ ਅਤੇ ਪਲਤ ਦੇ ਪੁੱਤਰ ਓਨ ਨੇ ਜਿਹੜੇ ਰਊਬੇਨੀ ਸਨ, ਮਨੁੱਖਾਂ ਨੂੰ ਨਾਲ ਲਿਆ । \v 2 ਉਹ ਅਤੇ ਇਸਰਾਏਲੀਆਂ ਵਿੱਚੋਂ ਢਾਈ ਸੌ ਮਨੁੱਖ ਜਿਹੜੇ ਮੰਡਲੀ ਦੇ ਪ੍ਰਧਾਨ ਅਤੇ ਮੰਡਲੀ ਦੇ ਚੁਣਵੇਂ ਅਤੇ ਨਾਮੀ ਸਨ, ਮੂਸਾ ਦੇ ਅੱਗੇ ਉੱਠੇ । \v 3 ਅਤੇ ਉਹ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਇੱਕਠੇ ਹੋਏ ਅਤੇ ਉਨ੍ਹਾਂ ਨੂੰ ਆਖਿਆ, ਹੁਣ ਤਾਂ ਬੱਸ ਕਰੋ ਕਿਉਂ ਜੋ ਸਾਰੀ ਮੰਡਲੀ ਦੇ ਲੋਕ ਪਵਿੱਤਰ ਹਨ ਅਤੇ ਯਹੋਵਾਹ ਉਨ੍ਹਾਂ ਦੇ ਵਿੱਚ ਹੈ । ਤੁਸੀਂ ਫਿਰ ਕਿਵੇਂ ਆਪਣੇ ਆਪ ਨੂੰ ਯਹੋਵਾਹ ਦੀ ਸਭਾ ਨਾਲੋਂ ਉੱਚਾ ਬਣਾਉਂਦੇ ਹੋ ? \s5 \v 4 ਜਦ ਮੂਸਾ ਨੇ ਸੁਣਿਆ ਤਾਂ ਉਹ ਆਪਣੇ ਮੂੰਹ ਦੇ ਭਾਰ ਡਿੱਗਿਆ । \v 5 ਉਹ ਕੋਰਹ ਅਤੇ ਉਹ ਦੀ ਸਾਰੀ ਟੋਲੀ ਨੂੰ ਬੋਲਿਆ ਕਿ ਸਵੇਰ ਨੂੰ ਯਹੋਵਾਹ ਦੱਸੇਗਾ ਕਿ ਕੌਣ ਉਸ ਦਾ ਹੈ ਅਤੇ ਕੌਣ ਪਵਿੱਤਰ ਹੈ ਅਤੇ ਕਿਸਨੂੰ ਆਪਣੇ ਨੇੜੇ ਲਿਆਵੇਗਾ, ਜਿਸ ਨੂੰ ਉਹ ਚੁਣੇਗਾ ਉਹ ਨੂੰ ਨੇੜੇ ਲਿਆਵੇਗਾ । \s5 \v 6 ਇਹ ਕਰੋ ਕਿ ਕੋਰਹ ਅਤੇ ਉਸ ਦੀ ਸਾਰੀ ਟੋਲੀ ਆਪਣੇ ਲਈ ਧੂਪਦਾਨ ਲਓ । \v 7 ਅਤੇ ਕੱਲ ਨੂੰ ਉਨ੍ਹਾਂ ਵਿੱਚ ਅੱਗ ਪਾਓ ਅਤੇ ਉਨ੍ਹਾਂ ਦੇ ਵਿੱਚ ਯਹੋਵਾਹ ਦੇ ਅੱਗੇ ਧੂਪ ਪਾਓ ਤਾਂ ਅਜਿਹਾ ਹੋਵੇਗਾ ਕਿ ਉਹ ਮਨੁੱਖ ਜਿਸ ਨੂੰ ਯਹੋਵਾਹ ਚੁਣੇਗਾ ਉਹ ਪਵਿੱਤਰ ਹੋਵੇਗਾ । ਹੁਣ ਲੇਵਿਓ, ਤੁਸੀਂ ਵੀ ਬੱਸ ਕਰੋ ! \s5 \v 8 ਤਾਂ ਮੂਸਾ ਨੇ ਕੋਰਹ ਨੂੰ ਆਖਿਆ, ਹੇ ਲੇਵਿਓ ਸੁਣੋ ! \v 9 ਕਿ ਇਹ ਗੱਲ ਤੁਹਾਡੇ ਲਈ ਛੋਟੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਤੁਹਾਨੂੰ ਇਸਰਾਏਲੀਆਂ ਦੀ ਮੰਡਲੀ ਤੋਂ ਵੱਖਰਾ ਕੀਤਾ ਤਾਂ ਜੋ ਉਹ ਤੁਹਾਨੂੰ ਨੇੜੇ ਲਿਆਵੇ ਕਿ ਤੁਸੀਂ ਯਹੋਵਾਹ ਦੇ ਡੇਰੇ ਦੀ ਟਹਿਲ ਸੇਵਾ ਕਰੋ ਅਤੇ ਮੰਡਲੀ ਦੇ ਅੱਗੇ ਖਲੋ ਕੇ ਉਹਨਾਂ ਦੀ ਸੇਵਾ ਕਰੋ ? \v 10 ਨਾਲੇ ਉਹ ਤੈਨੂੰ ਅਤੇ ਤੇਰੇ ਸਾਰੇ ਭਰਾਵਾਂ ਨੂੰ ਜਿਹੜੇ ਲੇਵੀ ਹਨ ਤੇਰੇ ਨੇੜੇ ਲਿਆਇਆ ? ਹੁਣ ਕੀ ਤੁਸੀਂ ਜਾਜਕਾਈ ਨੂੰ ਵੀ ਦੰਦ ਮਾਰਦੇ ਹੋ ? \v 11 ਇਸੇ ਲਈ ਤੂੰ ਅਤੇ ਤੇਰੀ ਸਾਰੀ ਟੋਲੀ ਯਹੋਵਾਹ ਦੇ ਵਿਰੁੱਧ ਇੱਕਠੀ ਹੋਈ ਅਤੇ ਹਾਰੂਨ, ਉਹ ਵਿਚਾਰਾ ਕੌਣ ਹੈ ਜੋ ਤੁਸੀਂ ਉਹ ਦੇ ਵਿਰੁੱਧ ਬੁੜ ਬੁੜਾਉਂਦੇ ਹੋ ? \p \s5 \v 12 ਤਾਂ ਮੂਸਾ ਨੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੂੰ ਸੱਦਾ ਭੇਜਿਆ ਪਰ ਉਨ੍ਹਾਂ ਨੇ ਆਖਿਆ, ਅਸੀਂ ਨਹੀਂ ਆਵਾਂਗੇ । \v 13 ਕੀ ਇਹ ਛੋਟੀ ਗੱਲ ਹੈ ਕਿ ਤੂੰ ਸਾਨੂੰ ਇੱਕ ਦੇਸ ਤੋਂ ਕੱਢ ਲਿਆਇਆ ਹੈਂ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਸੀ ਤਾਂ ਜੋ ਸਾਨੂੰ ਉਜਾੜ ਵਿੱਚ ਮਾਰੇਂ ਅਤੇ ਹੁਣ ਧੱਕੇ ਨਾਲ ਸਾਡੇ ਉੱਤੇ ਆਪਣੇ ਆਪ ਨੂੰ ਰਾਜਾ ਬਣਾਈ ਬੈਠਾ ਹੈ ? \v 14 ਨਾਲੇ ਤੂੰ ਸਾਨੂੰ ਅਜਿਹੇ ਦੇਸ ਵਿੱਚ ਵੀ ਨਹੀਂ ਲਿਆਂਦਾ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਨਾ ਸਾਨੂੰ ਖੇਤਾਂ ਅਤੇ ਬਾਗਾਂ ਦਾ ਅਧਿਕਾਰ ਦਿੱਤਾ ਹੈ । ਕੀ ਤੂੰ ਇਨ੍ਹਾਂ ਮਨੁੱਖਾਂ ਦੀਆਂ ਅੱਖਾਂ ਕੱਢ ਸੁੱਟੇਂਗਾ ? ਅਸੀਂ ਤਾਂ ਅੱਗੇ ਨਹੀਂ ਜਾਣਾ ! \p \s5 \v 15 ਤਾਂ ਮੂਸਾ ਡਾਢਾ ਕ੍ਰੋਧਵਾਨ ਹੋਇਆ ਅਤੇ ਉਸ ਨੇ ਯਹੋਵਾਹ ਨੂੰ ਆਖਿਆ, ਤੂੰ ਉਨ੍ਹਾਂ ਦੀ ਮੈਦੇ ਦੀ ਭੇਟ ਵੱਲ ਨਾ ਵੇਖ ! ਮੈਂ ਤਾਂ ਉਨ੍ਹਾਂ ਦੀ ਇੱਕ ਗਧੀ ਵੀ ਨਹੀਂ ਲਈ, ਨਾ ਉਨ੍ਹਾਂ ਵਿੱਚੋਂ ਕਿਸੇ ਦਾ ਨੁਕਸਾਨ ਕੀਤਾ । \v 16 ਮੂਸਾ ਨੇ ਕੋਰਹ ਨੂੰ ਆਖਿਆ, ਤੂੰ ਅਤੇ ਤੇਰੀ ਸਾਰੀ ਟੋਲੀ ਕੱਲ ਨੂੰ ਯਹੋਵਾਹ ਅੱਗੇ ਹਾਜ਼ਰ ਹੋਵੇ, ਤੂੰ, ਉਹ ਅਤੇ ਹਾਰੂਨ । \v 17 ਤੁਹਾਡੇ ਵਿੱਚੋਂ ਹਰ ਮਨੁੱਖ ਆਪਣਾ ਧੂਪਦਾਨ ਲਵੇ ਅਤੇ ਤੁਸੀਂ ਉਨ੍ਹਾਂ ਵਿੱਚ ਧੂਪ ਪਾਓ ਅਤੇ ਹਰ ਮਨੁੱਖ ਆਪਣਾ ਧੂਪਦਾਨ ਅਰਥਾਤ ਢਾਈ ਸੋ ਧੂਪਦਾਨ, ਤੂੰ ਵੀ ਅਤੇ ਹਾਰੂਨ ਵੀ ਹਰ ਇੱਕ ਆਪੋ ਆਪਣਾ ਧੂਪਦਾਨ ਯਹੋਵਾਹ ਅੱਗੇ ਲਿਆਓ । \s5 \v 18 ਤਾਂ ਹਰ ਮਨੁੱਖ ਨੇ ਆਪਣਾ ਆਪਣਾ ਧੂਪਦਾਨ ਲੈ ਕੇ ਉਸ ਉੱਤੇ ਅੱਗ ਪਾਈ ਅਤੇ ਉਨ੍ਹਾਂ ਉੱਤੇ ਧੂਪ ਵੀ ਪਾਈ ਅਤੇ ਮੂਸਾ ਅਤੇ ਹਾਰੂਨ ਦੇ ਨਾਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਖਲੋ ਗਏ । \v 19 ਤਾਂ ਕੋਰਹ ਨੇ ਸਾਰੀ ਟੋਲੀ ਨੂੰ ਉਨ੍ਹਾਂ ਦੇ ਵਿਰੁੱਧ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਇਕੱਠਾ ਕੀਤਾ ਤਦ ਯਹੋਵਾਹ ਦਾ ਪਰਤਾਪ ਸਾਰੀ ਮੰਡਲੀ ਉੱਤੇ ਪਰਗਟ ਹੋਇਆ । \p \s5 \v 20 ਤਾਂ ਯਹੋਵਾਹ ਮੂਸਾ ਨਾਲ ਅਤੇ ਹਾਰੂਨ ਨਾਲ ਬੋਲਿਆ, \v 21 ਇਸ ਮੰਡਲੀ ਦੇ ਵਿੱਚੋਂ ਤੁਸੀਂ ਆਪਣੇ ਆਪ ਨੂੰ ਇੱਕ ਪਾਸੇ ਕਰ ਲਓ ਕਿ ਮੈਂ ਉਨ੍ਹਾਂ ਨੂੰ ਇੱਕ ਅੱਖ ਦੇ ਫੇਰ ਵਿੱਚ ਭੱਖ ਲਵਾਂ । \v 22 ਤਾਂ ਉਹ ਮੂੰਹ ਦੇ ਭਾਰ ਡਿੱਗ ਪਏ ਅਤੇ ਆਖਿਆ, ਹੇ ਪਰਮੇਸ਼ੁਰ, ਤੂੰ ਜੋ ਸਾਰੇ ਸਰੀਰਾਂ ਦੀਆਂ ਆਤਮਾਂ ਦਾ ਪਰਮੇਸ਼ੁਰ ਹੈਂ, ਕੀ ਜੇ ਇੱਕ ਮਨੁੱਖ ਪਾਪ ਕਰੇ ਤਾਂ ਤੂੰ ਸਾਰੀ ਮੰਡਲੀ ਦੇ ਵਿਰੁੱਧ ਕ੍ਰੋਧਵਾਨ ਹੋਵੇਂਗਾ ? \s5 \v 23 ਤਾਂ ਯਹੋਵਾਹ ਮੂਸਾ ਨਾਲ ਬੋਲਿਆ, \v 24 ਮੰਡਲੀ ਨੂੰ ਬੋਲ ਕਿ ਉਹ ਕੋਰਹ ਅਤੇ ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲੇ-ਦੁਆਲੇ ਤੋਂ ਉਤਾਹਾਂ ਚੱਲੇ ਜਾਣ । \p \s5 \v 25 ਸੋ ਮੂਸਾ ਉੱਠ ਕੇ ਦਾਥਾਨ ਅਤੇ ਅਬੀਰਾਮ ਦੇ ਕੋਲ ਗਿਆ ਅਤੇ ਇਸਰਾਏਲ ਦੇ ਬਜ਼ੁਰਗ ਵੀ ਉਸ ਦੇ ਪਿੱਛੇ-ਪਿੱਛੇ ਗਏ \v 26 ਉਹ ਮੰਡਲੀ ਨੂੰ ਬੋਲਿਆ ਕਿ ਇਨ੍ਹਾਂ ਦੁਸ਼ਟ ਮਨੁੱਖਾਂ ਦੇ ਤੰਬੂਆਂ ਤੋਂ ਇੱਕ ਪਾਸੇ ਹੋ ਕੇ ਦੂਰ ਹੋ ਜਾਓ ਅਤੇ ਉਨ੍ਹਾਂ ਦੀ ਕਿਸੇ ਵੀ ਵਸਤੂ ਨੂੰ ਨਾ ਛੂਹਣਾ, ਕਿਤੇ ਤੁਸੀਂ ਵੀ ਉਨ੍ਹਾਂ ਦੇ ਸਾਰੇ ਪਾਪਾਂ ਵਿੱਚ ਸਾਂਝੀ ਹੋਵੋ ! \v 27 ਸੋ ਉਹ ਕੋਰਹ, ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲੇ-ਦੁਆਲੇ ਤੋਂ ਉਤਾਹਾਂ ਨੂੰ ਚੱਲੇ ਗਏ ਤਾਂ ਦਾਥਾਨ ਅਤੇ ਅਬੀਰਾਮ ਬਾਹਰ ਆਏ ਅਤੇ ਆਪਣੇ ਤੰਬੂਆਂ ਦੇ ਦਰਵਾਜਿਆਂ ਵਿੱਚ ਆਪਣੀਆਂ ਪਤਨੀਆਂ, ਪੁੱਤਰਾਂ ਅਤੇ ਬਾਲ-ਬੱਚਿਆ ਦੇ ਨਾਲ ਖੜ੍ਹੇ ਹੋ ਗਏ । \s5 \v 28 ਫੇਰ ਮੂਸਾ ਨੇ ਆਖਿਆ, ਤੁਸੀਂ ਇਸ ਤੋਂ ਜਾਣ ਲਵੋਗੇ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੈ, ਨਾ ਕਿ ਮੈਂ ਆਪਣੇ ਮਨ ਨਾਲ ਆਇਆ ਹਾਂ, ਜੋ ਮੈਂ ਇਨ੍ਹਾਂ ਸਾਰਿਆਂ ਕੰਮਾਂ ਨੂੰ ਕਰਾਂ । \v 29 ਜੇਕਰ ਉਹਨਾਂ ਮਨੁੱਖਾਂ ਦੀ ਮੌਤ ਸਭਨਾਂ ਮਨੁੱਖਾਂ ਦੇ ਵਾਂਗੂੰ ਹੋਵੇ ਅਤੇ ਉਹਨਾਂ ਦੀ ਸਜ਼ਾ ਸਭਨਾਂ ਮਨੁੱਖਾਂ ਦੇ ਵਾਲੀ ਹੋਵੇ, ਅਖ਼ੀਰ ਇਸ ਗੱਲ ਨੂੰ ਜਾਣੋ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੀ ਨਹੀਂ । \v 30 ਪਰ ਜੇ ਯਹੋਵਾਹ ਕੋਈ ਅਣੋਖਾ ਕੰਮ ਕਰੇ, ਅਤੇ ਭੂਮੀ ਆਪਣਾ ਮੂੰਹ ਖੋਲ੍ਹ ਕੇ ਉਹਨਾਂ ਨੂੰ ਅਤੇ ਉਹਨਾਂ ਦੀਆਂ ਸਭਨਾਂ ਵਸਤੂਆਂ ਨੂੰ ਨਿਗਲ ਲਵੇ ਅਤੇ ਉਹ ਜੀਉਂਦੇ ਜੀ ਪਤਾਲ ਵਿੱਚ ਉਤਰ ਜਾਣ ਤਾਂ ਤੁਸੀਂ ਜਾਣ ਲਓ ਕਿ ਇਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਨਿਰਾਦਰ ਕੀਤਾ ਹੈ ! \p \s5 \v 31 ਤਦ ਅਜਿਹਾ ਹੋਇਆ ਕਿ ਜਦ ਉਹ ਇਹ ਸਾਰੀਆਂ ਗੱਲਾਂ ਬੋਲ ਚੁੱਕਿਆ ਤਾਂ ਭੂਮੀ ਜਿਹੜੀ ਉਨ੍ਹਾਂ ਦੇ ਹੇਠ ਸੀ, ਫੱਟ ਗਈ \v 32 ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ ਅਤੇ ਸਾਰੇ ਆਦਮੀਆਂ ਨੂੰ ਜਿਹੜੇ ਕੋਰਹ ਵੱਲ ਸਨ, ਉਨ੍ਹਾਂ ਦਾ ਸਭ ਕੁਝ ਨਿਗਲ ਲਿਆ । \s5 \v 33 ਇਸ ਤਰ੍ਹਾਂ ਉਹ ਅਤੇ ਉਨ੍ਹਾਂ ਦੇ ਨਾਲ ਦੇ ਜੀਉਂਦੇ ਜੀ ਪਤਾਲ ਵਿੱਚ ਉਤਰ ਗਏ ਅਤੇ ਧਰਤੀ ਨੇ ਉਨ੍ਹਾਂ ਨੂੰ ਢੱਕ ਲਿਆ ਅਤੇ ਉਹ ਸਭਾ ਵਿੱਚੋਂ ਨਾਸ ਹੋ ਗਏ । \v 34 ਤਦ ਸਾਰੇ ਇਸਰਾਏਲੀ ਜਿਹੜੇ ਉਨ੍ਹਾਂ ਦੇ ਆਲੇ-ਦੁਆਲੇ ਸਨ, ਉਨ੍ਹਾਂ ਦੀਆਂ ਚੀਕਾਂ ਸੁਣ ਕੇ ਇਹ ਕਹਿੰਦੇ ਹੋਏ ਦੌੜ ਗਏ ਕਿਤੇ ਅਜਿਹਾ ਨਾ ਹੋਵੇ ਕਿ ਧਰਤੀ ਸਾਨੂੰ ਵੀ ਨਿਗਲ ਲਵੇ ! \v 35 ਤਦ ਯਹੋਵਾਹ ਵੱਲੋਂ ਅੱਗ ਨਿੱਕਲੀ ਅਤੇ ਉਹ ਉਨ੍ਹਾਂ ਧੂਪ ਧੁਖਾਉਣ ਵਾਲੇ ਢਾਈ ਸੌ ਮਨੁੱਖਾਂ ਨੂੰ ਭਸਮ ਕਰ ਗਈ । \s ਧੂਪਦਾਨ \p \s5 \v 36 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, \v 37 ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਨੂੰ ਆਖ ਕਿ ਉਹਨਾਂ ਧੂਪਦਾਨਾਂ ਨੂੰ ਅੱਗ ਦੇ ਵਿੱਚੋਂ ਚੁੱਕ ਲੈ ਅਤੇ ਤੂੰ ਅੱਗ ਨੂੰ ਖਿਲਾਰ ਦੇ, ਕਿਉਂ ਜੋ ਉਹ ਪਵਿੱਤਰ ਹਨ । \v 38 ਜਿਹਨਾਂ ਨੇ ਪਾਪ ਕਰਕੇ ਆਪਣੀ ਜਾਨ ਦਾ ਨੁਕਸਾਨ ਕੀਤਾ ਹੈ ਉਹਨਾਂ ਦੇ ਧੂਪਦਾਨਾਂ ਨੂੰ ਕੁੱਟ ਕੇ ਜਗਵੇਦੀ ਦੇ ਢੱਕਣ ਲਈ ਪੱਤਰ ਬਣਾਇਆ ਜਾਵੇ, ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਯਹੋਵਾਹ ਅੱਗੇ ਅਰਪਣ ਕੀਤਾ ਸੀ, ਇਸ ਲਈ ਉਹ ਪਵਿੱਤਰ ਹਨ ਅਤੇ ਉਹ ਇਸਰਾਏਲੀਆਂ ਦੇ ਲਈ ਇੱਕ ਨਿਸ਼ਾਨ ਹੋਵੇਗਾ । \s5 \v 39 ਇਸ ਲਈ ਅਲਆਜ਼ਾਰ ਜਾਜਕ ਨੇ ਉਹਨਾਂ ਪਿੱਤਲ ਦੇ ਧੂਪਦਾਨਾਂ ਨੂੰ ਲੈ ਕੇ, ਜਿਹੜੇ ਭਸਮ ਹੋਇਆਂ ਮਨੁੱਖਾਂ ਨੇ ਅਰਪਣ ਕੀਤੇ ਸਨ, ਉਹਨਾਂ ਨੂੰ ਜਗਵੇਦੀ ਦੇ ਢੱਕਣ ਲਈ ਕੁੱਟਿਆ । \v 40 ਇਹ ਇਸਰਾਏਲੀਆਂ ਲਈ ਇੱਕ ਯਾਦਗਾਰੀ ਹੋਵੇ ਅਤੇ ਜੇਕਰ ਕੋਈ ਮਨੁੱਖ ਜੋ ਹਾਰੂਨ ਦੀ ਅੰਸ ਦਾ ਨਾ ਹੋਵੇ, ਉਹ ਯਹੋਵਾਹ ਦੇ ਅੱਗੇ ਧੂਪ ਨਾ ਧੁਖਾਵੇ ਅਜਿਹਾ ਨਾ ਹੋਵੇ ਕਿ ਕੋਰਹ ਅਤੇ ਉਸ ਦੀ ਟੋਲੀ ਵਾਂਗੂੰ ਉਹ ਨਾਸ ਨਾ ਹੋ ਜਾਵੇ, ਜਿਵੇਂ ਯਹੋਵਾਹ ਨੇ ਉਸ ਨੂੰ ਮੂਸਾ ਦੇ ਰਾਹੀਂ ਆਖਿਆ ਸੀ । \s ਇਸਰਾਏਲੀਆਂ ਦੇ ਵਿੱਚ ਮਹਾਂਮਾਰੀ \p \s5 \v 41 ਦੂਸਰੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਇਹ ਆਖ ਕੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਤੁਸੀਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ ! \v 42 ਜਦ ਮੰਡਲੀ ਦੇ ਲੋਕ ਮੂਸਾ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ, ਤਦ ਉਨ੍ਹਾਂ ਨੇ ਮੰਡਲੀ ਦੇ ਤੰਬੂ ਵੱਲ ਵੇਖਿਆ ਅਤੇ ਵੇਖੋ, ਬੱਦਲ ਨੇ ਉਸ ਨੂੰ ਢੱਕ ਲਿਆ ਅਤੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਇਆ । \v 43 ਤਦ ਮੂਸਾ ਅਤੇ ਹਾਰੂਨ ਮੰਡਲੀ ਦੇ ਤੰਬੂ ਦੇ ਅੱਗੇ ਆਏ । \s5 \v 44 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, \v 45 ਤੁਸੀਂ ਇਸ ਮੰਡਲੀ ਵਿੱਚੋਂ ਨਿੱਕਲ ਜਾਓ ਤਾਂ ਜੋ ਮੈਂ ਇਨ੍ਹਾਂ ਨੂੰ ਥੋੜ੍ਹੇ ਸਮੇਂ ਵਿੱਚ ਹੀ ਨਾਸ ਕਰ ਦੇਵਾਂ ! ਤਦ ਉਹ ਮੂੰਹ ਦੇ ਭਾਰ ਡਿੱਗੇ । \v 46 ਮੂਸਾ ਨੇ ਹਾਰੂਨ ਨੂੰ ਆਖਿਆ, ਆਪਣਾ ਧੂਪਦਾਨ ਲੈ ਕੇ ਉਸ ਉੱਤੇ ਜਗਵੇਦੀ ਦੀ ਅੱਗ ਪਾ ਅਤੇ ਧੂਪ ਪਾ ਕੇ ਛੇਤੀ ਮੰਡਲੀ ਦੇ ਕੋਲ ਲੈ ਜਾ ਅਤੇ ਉਨ੍ਹਾਂ ਲਈ ਪ੍ਰਾਸਚਿਤ ਕਰ, ਕਿਉਂ ਜੋ ਯਹੋਵਾਹ ਦਾ ਕ੍ਰੋਧ ਭੜਕਿਆ ਹੈ ਅਤੇ ਬਵਾ ਸ਼ੁਰੂ ਹੋ ਚੁੱਕੀ ਹੈ ! \s5 \v 47 ਤਦ ਮੂਸਾ ਦੇ ਆਖਣ ਅਨੁਸਾਰ ਹਾਰੂਨ ਧੂਪਦਾਨ ਲੈ ਕੇ ਸਭਾ ਵਿੱਚ ਦੌੜ ਗਿਆ ਅਤੇ ਵੇਖੋ, ਪਰਜਾ ਵਿੱਚ ਬਵਾ ਫੈਲੀ ਹੋਈ ਸੀ ਅਤੇ ਉਸ ਨੇ ਧੂਪ ਪਾ ਕੇ ਪਰਜਾ ਲਈ ਪ੍ਰਾਸਚਿਤ ਕੀਤਾ । \v 48 ਉਹ ਮੁਰਦਿਆਂ ਅਤੇ ਜੀਉਂਦਿਆਂ ਦੇ ਵਿਚਕਾਰ ਖੜ੍ਹਾ ਸੀ, ਤਦ ਬਵਾ ਰੁਕ ਗਈ । \s5 \v 49 ਜਿਹੜੇ ਕੋਰਹ ਦੀ ਮੰਡਲੀ ਨਾਲ ਮਰੇ, ਉਹਨਾਂ ਤੋਂ ਇਲਾਵਾ ਬਵਾ ਨਾਲ ਮਰਨ ਵਾਲਿਆਂ ਦੀ ਗਿਣਤੀ ਚੌਦਾਂ ਹਜ਼ਾਰ ਸੱਤ ਸੌ ਸੀ । \v 50 ਫੇਰ ਹਾਰੂਨ ਮੂਸਾ ਦੇ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਮੁੜ ਆਇਆ, ਤਦ ਬਵਾ ਰੁਕ ਗਈ । \s5 \c 17 \s ਹਾਰੂਨ ਦੀ ਲਾਠੀ ਦੇ ਵਿੱਚ ਕੂਮਲੀਆਂ \p \v 1 ਯਹੋਵਾਹ ਨੇ ਮੂਸਾ ਨੂੰ ਆਖਿਆ, \v 2 ਇਸਰਾਏਲੀਆਂ ਨੂੰ ਆਖ ਅਤੇ ਉਨ੍ਹਾਂ ਤੋਂ ਗੋਤਰਾਂ ਦੇ ਅਨੁਸਾਰ ਉਹਨਾਂ ਦੇ ਸਾਰਿਆਂ ਪ੍ਰਧਾਨਾਂ ਦੇ ਕੋਲੋਂ ਇੱਕ-ਇੱਕ ਢਾਂਗਾ ਲੈ ਅਤੇ ਉਹਨਾਂ ਉੱਤੇ ਉਹਨਾਂ ਦੇ ਬਾਰਾਂ ਪੁਰਖਿਆਂ ਦੇ ਨਾਮ ਲਿਖ । \s5 \v 3 ਤੂੰ ਹਾਰੂਨ ਦਾ ਨਾਮ ਲੇਵੀ ਦੇ ਢਾਂਗੇ ਉੱਤੇ ਲਿਖੀਂ ਕਿਉਂ ਜੋ ਇੱਕ-ਇੱਕ ਢਾਂਗਾ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਹਰ ਮੁਖੀਏ ਦੇ ਲਈ ਹੋਵੇਗਾ । \v 4 ਅਤੇ ਉਨ੍ਹਾਂ ਢਾਂਗਿਆਂ ਨੂੰ ਮੰਡਲੀ ਦੇ ਤੰਬੂ ਵਿੱਚ ਉਸ ਸਾਖੀ ਦੇ ਸੰਦੂਕ ਅੱਗੇ ਜਿੱਥੇ ਮੈਂ ਤੈਨੂੰ ਮਿਲਦਾ ਹਾਂ, ਰੱਖਦੇ । \v 5 ਜਿਸ ਮਨੁੱਖ ਨੂੰ ਮੈਂ ਚੁਣਾਂਗਾ, ਉਸ ਦੇ ਢਾਂਗੇ ਵਿੱਚੋਂ ਕੁੰਬਲਾਂ ਨਿੱਕਲ ਆਉਣਗੀਆਂ ਅਤੇ ਮੈਂ ਆਪਣੀ ਵੱਲੋਂ ਇਸਰਾਏਲੀਆਂ ਦੀ ਬੁੜ ਬੁੜਾਹਟ ਨੂੰ, ਜਿਹੜੀ ਉਹ ਤੁਹਾਡੇ ਵਿਰੁੱਧ ਬੁੜ ਬੁੜਾਉਂਦੇ ਹਨ, ਦੂਰ ਕਰ ਦਿਆਂਗਾ । \s5 \v 6 ਮੂਸਾ ਨੇ ਇਸਰਾਏਲੀਆਂ ਨੂੰ ਇਹ ਗੱਲ ਆਖੀ ਅਤੇ ਉਨ੍ਹਾਂ ਦੇ ਸਾਰੇ ਪ੍ਰਧਾਨਾਂ ਨੇ ਆਪਣੇ ਲਈ, ਆਪਣੇ ਪੁਰਖਿਆਂ ਦੇ ਗੋਤਰਾਂ ਦੇ ਅਨੁਸਾਰ ਢਾਂਗੇ ਦਿੱਤੇ, ਇਸ ਤਰ੍ਹਾਂ ਬਾਰਾਂ ਢਾਂਗੇ ਹੋਏ ਅਤੇ ਉਨ੍ਹਾਂ ਬਾਰਾਂ ਢਾਂਗਿਆਂ ਵਿੱਚ ਹਾਰੂਨ ਦਾ ਢਾਂਗਾ ਵੀ ਸੀ । \v 7 ਮੂਸਾ ਨੇ ਉਨ੍ਹਾਂ ਢਾਂਗਿਆਂ ਨੂੰ ਸਾਖੀ ਦੇ ਤੰਬੂ ਵਿੱਚ ਯਹੋਵਾਹ ਦੇ ਅੱਗੇ ਰੱਖ ਦਿੱਤਾ । \s5 \v 8 ਦੂਜੇ ਦਿਨ ਮੂਸਾ ਸਾਖੀ ਦੇ ਤੰਬੂ ਵਿੱਚ ਗਿਆ, ਅਤੇ ਕੀ ਵੇਖਿਆ ਕਿ ਹਾਰੂਨ ਦਾ ਢਾਂਗਾ ਜੋ ਲੇਵੀ ਦੇ ਪਰਿਵਾਰ ਦਾ ਸੀ, ਉਸ ਵਿੱਚੋਂ ਕੁੰਬਲਾਂ ਫੁੱਟੀਆਂ ਹੋਈਆਂ ਸਨ ਅਰਥਾਤ ਉਸ ਉੱਤੇ ਫੁੱਲ ਅਤੇ ਪੱਕੇ ਬਦਾਮ ਵੀ ਲੱਗੇ ਹੋਏ ਸਨ । \v 9 ਤਦ ਮੂਸਾ ਉਹਨਾਂ ਸਾਰਿਆਂ ਢਾਂਗਿਆਂ ਨੂੰ ਯਹੋਵਾਹ ਦੇ ਅੱਗੋਂ ਲੈ ਕੇ ਇਸਰਾਏਲੀਆਂ ਕੋਲ ਬਾਹਰ ਲੈ ਆਇਆ ਅਤੇ ਉਨ੍ਹਾਂ ਨੇ ਆਪਣੇ-ਆਪਣੇ ਢਾਂਗੇ ਨੂੰ ਪਹਿਚਾਣ ਕੇ ਲੈ ਲਿਆ । \s5 \v 10 ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦਾ ਢਾਂਗਾ ਵਿਦਰੋਹ ਕਰਨ ਵਾਲਿਆਂ ਲਈ ਨਿਸ਼ਾਨ ਹੋਣ ਲਈ ਮੋੜ ਕੇ, ਸਾਖੀ ਦੇ ਅੱਗੇ ਫਿਰ ਰੱਖਦੇ ਤਾਂ ਜੋ ਤੂੰ ਮੇਰੇ ਵਿਰੁੱਧ ਉਨ੍ਹਾਂ ਦੀ ਬੁੜ ਬੁੜਾਹਟ ਨੂੰ ਮਿਟਾ ਦੇਵੇ ਕਿਤੇ ਅਜਿਹਾ ਨਾ ਹੋਵੇ ਕਿ ਮਰ ਜਾਣ । \v 11 ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ । \p \s5 \v 12 ਉਪਰੰਤ ਇਸਰਾਏਲੀਆਂ ਨੇ ਮੂਸਾ ਨੂੰ ਆਖਿਆ ਕਿ ਵੇਖ, ਸਾਡੀ ਜਾਨ ਮੁੱਕ ਚੱਲੀ ਹੈਂ । ਅਸੀਂ ਨਾਸ ਹੋ ਗਏ ਹਾਂ ! ਅਸੀਂ ਸਾਰੇ ਦੇ ਸਾਰੇ ਨਾਸ ਹੋ ਗਏ ਹਾਂ । \v 13 ਜੋ ਕੋਈ ਯਹੋਵਾਹ ਦੇ ਡੇਰੇ ਦੇ ਨੇੜੇ ਜਾਂਦਾ ਉਹ ਮਰ ਜਾਂਦਾ ਹੈ । ਕੀ ਅਸੀਂ ਵੀ ਸਾਰੇ ਮਰ ਜਾਂਵਾਂਗੇ ? \s5 \c 18 \s ਜਾਜਕਾਂ ਅਤੇ ਲੇਵੀਆਂ ਦਾ ਸੇਵਾ ਕੰਮ \p \v 1 ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ, ਪਵਿੱਤਰ ਸਥਾਨ ਦੀ ਬੁਰਾਈ ਦਾ ਭਾਰ ਤੇਰੇ ਉੱਤੇ, ਤੇਰੇ ਪੁੱਤਰਾਂ ਉੱਤੇ ਅਤੇ ਤੇਰੇ ਪਿਤਾ ਦੇ ਪਰਿਵਾਰ ਉੱਤੇ ਹੋਵੇਗਾ ਅਤੇ ਤੇਰੀ ਜਾਜਕਾਈ ਦੀ ਬੁਰਾਈ ਦਾ ਭਾਰ ਵੀ ਤੇਰੇ ਨਾਲ, ਤੇਰੇ ਪੁੱਤਰਾਂ ਉੱਤੇ ਹੋਵੇਗਾ । \v 2 ਅਤੇ ਲੇਵੀ ਦਾ ਗੋਤ ਅਰਥਾਤ ਤੇਰੇ ਪੁਰਖਿਆਂ ਦੇ ਗੋਤ ਵਾਲੇ ਜਿਹੜੇ ਤੇਰੇ ਭਰਾ ਹਨ ਉਹਨਾਂ ਨੂੰ ਵੀ ਆਪਣੇ ਨਾਲ ਲਿਆਇਆ ਕਰ ਅਤੇ ਉਹ ਤੇਰੇ ਨਾਲ ਮਿਲ ਜਾਣ ਅਤੇ ਉਹ ਤੇਰੀ ਟਹਿਲ ਸੇਵਾ ਕਰਿਆ ਕਰਨ, ਪਰ ਸਾਖੀ ਦੇ ਤੰਬੂ ਦੇ ਸਾਹਮਣੇ ਤੂੰ ਅਤੇ ਤੇਰੇ ਪੁੱਤਰ ਹੀ ਆਉਣ । \s5 \v 3 ਤਾਂ ਜੋ ਉਹ ਤੇਰੀ ਅਤੇ ਸਾਰੇ ਤੰਬੂ ਦੀ ਜ਼ਿੰਮੇਵਾਰੀ ਨੂੰ ਸੰਭਾਲਣ ਪਰ ਪਵਿੱਤਰ ਸਥਾਨ ਦੇ ਭਾਂਡਿਆਂ ਕੋਲ ਅਤੇ ਜਗਵੇਦੀ ਕੋਲ ਉਹ ਨਾ ਆਉਣ ਤਾਂ ਜੋ ਉਹ ਅਤੇ ਤੁਸੀਂ ਮਰ ਨਾ ਜਾਓ । \v 4 ਪਰ ਉਹ ਤੇਰੇ ਨਾਲ ਮਿਲ ਜਾਣ ਅਤੇ ਉਹ ਮੰਡਲੀ ਦੇ ਤੰਬੂ ਦੀ ਜ਼ਿੰਮੇਵਾਰੀ ਨੂੰ ਸੰਭਾਲਣ । ਉਹ ਤੰਬੂ ਦੀ ਸਾਰੀ ਟਹਿਲ ਸੇਵਾ ਕਰਨ ਪਰ ਹੋਰ ਕੋਈ ਵੀ ਤੁਹਾਡੇ ਨੇੜੇ ਨਾ ਆਵੇ । \v 5 ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੀ ਜ਼ਿੰਮੇਵਾਰੀ ਨੂੰ ਸੰਭਾਲੋ ਤਾਂ ਜੋ ਕ੍ਰੋਧ ਫੇਰ ਇਸਰਾਏਲੀਆਂ ਦੇ ਉੱਤੇ ਨਾ ਭੜਕੇ । \s5 \v 6 ਪਰ ਮੈਂ ਆਪ ਤੁਹਾਡੇ ਲੇਵੀ ਭਰਾਵਾਂ ਨੂੰ ਇਸਰਾਏਲੀਆਂ ਦੇ ਵਿੱਚੋਂ ਅਲੱਗ ਕਰ ਲਿਆ ਹੈ । ਅਤੇ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਤੁਹਾਨੂੰ ਅਤੇ ਯਹੋਵਾਹ ਨੂੰ ਸਮਰਪਤ ਕੀਤੇ ਗਏ ਹਨ । \v 7 ਪਰ ਤੂੰ ਅਤੇ ਤੇਰੇ ਪੁੱਤਰ ਆਪਣੀ ਜਾਜਕਾਈ ਨੂੰ ਜਗਵੇਦੀ ਦਾ ਅਤੇ ਪਰਦੇ ਦੇ ਅੰਦਰਲਾ ਸਭ ਕੁਝ ਸੰਭਾਲੋ, ਇਸ ਤਰ੍ਹਾਂ ਤੁਸੀਂ ਉਪਾਸਨਾ ਕਰੋ । ਮੈਂ ਤੁਹਾਨੂੰ ਜਾਜਕਾਈ ਦੀ ਸੇਵਾ ਦਾਨ ਦੇ ਰੂਪ ਵਿੱਚ ਦਿੱਤੀ ਹੈ, ਪਰ ਜੇ ਕੋਈ ਅਜਨਬੀ ਹੋਵੇ ਜੇ ਉਹ ਉਸ ਦੇ ਨੇੜ੍ਹੇ ਆਵੇ ਤਾਂ ਉਹ ਮਾਰਿਆ ਜਾਵੇ । \s ਜਾਜਕਾਂ ਦਾ ਹਿੱਸਾ \p \s5 \v 8 ਫੇਰ ਯਹੋਵਾਹ ਹਾਰੂਨ ਨੂੰ ਬੋਲਿਆ, ਵੇਖ, ਮੈਂ ਆਪ ਤੈਨੂੰ ਚੁੱਕਣ ਦੀਆਂ ਭੇਟਾਂ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਇਸਰਾਏਲੀਆਂ ਦੀਆਂ ਸਾਰੀਆਂ ਪਵਿੱਤਰ ਚੀਜ਼ਾਂ ਤੈਨੂੰ ਮਸਹ ਹੋਣ ਦੇ ਕਾਰਨ ਅਤੇ ਤੇਰੇ ਪੁੱਤਰਾਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ । \v 9 ਇਹ ਤੇਰੇ ਲਈ ਅੱਤ ਪਵਿੱਤਰ ਚੀਜ਼ਾਂ ਤੋਂ ਹੋਣਗੀਆਂ ਜਿਹੜੀਆਂ ਅੱਗ ਤੋਂ ਬਚੀਆਂ ਰਹਿਣ । ਇਸਰਾਏਲ ਦੇ ਸਾਰੇ ਚੜ੍ਹਾਵੇ ਅਰਥਾਤ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਉਨ੍ਹਾਂ ਦੀਆਂ ਪਾਪ ਬਲੀ ਦੀਆਂ ਭੇਟਾਂ, ਅਤੇ ਉਨ੍ਹਾਂ ਦੇ ਅਪਰਾਧ ਦੀਆਂ ਭੇਟਾਂ ਜਿਹੜੀਆਂ ਉਹ ਮੈਨੂੰ ਚੜ੍ਹਾਉਂਦੇ ਹਨ, ਤੇਰੇ ਲਈ ਅਤੇ ਤੇਰੇ ਪੁੱਤਰਾਂ ਲਈ ਅੱਤ ਪਵਿੱਤਰ ਹੋਣਗੀਆਂ । \s5 \v 10 ਤੁਸੀਂ ਉਨ੍ਹਾਂ ਨੂੰ ਅੱਤ ਪਵਿੱਤਰ ਜਾਣਦੇ ਹੋਏ ਖਾਓ । ਹਰ ਇੱਕ ਪੁਰਖ ਉਨ੍ਹਾਂ ਨੂੰ ਖਾਵੇ । ਉਹ ਤੇਰੇ ਲਈ ਪਵਿੱਤਰ ਹੋਣਗੀਆਂ । \v 11 ਅਤੇ ਤੇਰੇ ਲਈ ਇਹ ਵੀ ਹੈ ਕਿ ਉਨ੍ਹਾਂ ਦੇ ਦਾਨ ਦੀ ਚੁੱਕਣ ਵਾਲੀ ਭੇਟ ਅਰਥਾਤ ਇਸਰਾਏਲੀਆਂ ਦੀਆਂ ਸਾਰੀਆਂ ਹਿਲਾਉਣ ਵਾਲੀਆਂ ਭੇਟਾਂ, ਮੈਂ ਤੈਨੂੰ ਅਤੇ ਤੇਰੇ ਸੰਗ ਤੇਰੇ ਪੁੱਤਰਾਂ ਅਤੇ ਤੇਰੀਆਂ ਧੀਆਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ । ਹਰ ਇੱਕ ਜਿਹੜਾ ਤੇਰੇ ਘਰ ਵਿੱਚ ਸ਼ੁੱਧ ਹੋਵੇ ਉਹ ਉਨ੍ਹਾਂ ਨੂੰ ਖਾਵੇ । \s5 \v 12 ਸਭ ਤੋਂ ਚੰਗਾ ਸਾਰਾ ਤੇਲ, ਸਭ ਤੋਂ ਚੰਗਾ ਸਾਰਾ ਦਾਖਰਸ, ਅੰਨ ਅਤੇ ਉਨ੍ਹਾਂ ਦੇ ਪਹਿਲੇ ਫਲ ਜਿਹੜੇ ਉਹ ਯਹੋਵਾਹ ਲਈ ਦਿੰਦੇ ਹਨ, ਸੋ ਮੈਂ ਤੁਹਾਨੂੰ ਦਿੰਦਾ ਹਾਂ । \v 13 ਉਨ੍ਹਾਂ ਦੀ ਧਰਤੀ ਦੇ ਪਹਿਲੇ ਫਲ ਜਿਹੜੇ ਉਹ ਯਹੋਵਾਹ ਲਈ ਲਿਆਉਂਦੇ ਹਨ, ਉਹ ਤੇਰੇ ਹੋਣਗੇ । ਹਰ ਇੱਕ ਜਿਹੜਾ ਤੇਰੇ ਘਰ ਵਿੱਚ ਹੈ ਅਤੇ ਸ਼ੁੱਧ ਹੋਵੇ, ਉਹ ਖਾਵੇ । \s5 \v 14 ਇਸਰਾਏਲੀਆਂ ਵਿੱਚ ਸਾਰੀਆਂ ਅਰਪਣ ਕੀਤੀਆਂ ਹੋਈਆਂ ਚੀਜ਼ਾਂ ਤੇਰੀਆਂ ਹੋਣਗੀਆਂ । \v 15 ਸਾਰੇ ਪਹਿਲੌਠੇ ਜਿਹੜੇ ਉਹ ਯਹੋਵਾਹ ਲਈ ਲਿਆਉਣ ਭਾਵੇਂ ਆਦਮੀ ਦਾ ਭਾਵੇਂ ਪਸ਼ੂ ਦਾ, ਉਹ ਵੀ ਤੇਰੇ ਲਈ ਹੋਣਗੇ ਤਾਂ ਵੀ ਆਦਮੀ ਦੇ ਪਹਿਲੌਠੇ ਦੇ ਨਿਸਤਾਰੇ ਦਾ ਮੁੱਲ ਜ਼ਰੂਰ ਦੇਣਾ ਨਾਲੇ ਅਸ਼ੁੱਧ ਪਸ਼ੂਆਂ ਦੇ ਪਹਿਲੌਠਿਆਂ ਦੇ ਨਿਸਤਾਰੇ ਦਾ ਮੁੱਲ ਦੇਣਾ । \v 16 ਜਿਨ੍ਹਾਂ ਦੇ ਨਿਸਤਾਰੇ ਦਾ ਮੁੱਲ ਤੂੰ ਦੇਣਾ ਹੋਵੇ ਅਰਥਾਤ ਇੱਕ ਮਹੀਨੇ ਤੋਂ ਉੱਪਰ ਵਾਲੇ ਦਾ ਤੂੰ ਨਿਸਤਾਰੇ ਦਾ ਮੁੱਲ ਦੇ ਅਰਥਾਤ ਆਪਣੇ ਠਹਿਰਾਏ ਹੋਏ ਲੇਖੇ ਅਨੁਸਾਰ ਚਾਂਦੀ ਦੇ ਪੰਜ ਰੁਪਏ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ ਜਿਹੜਾ ਵੀਹ ਗੀਰਹ ਦਾ ਹੈ । \s5 \v 17 ਪਰੰਤੂ ਗਊ ਦਾ ਪਹਿਲੌਠੇ, ਭੇਡ ਦੇ ਪਹਿਲੌਠੇ ਅਤੇ ਬੱਕਰੀ ਦੇ ਪਹਿਲੌਠੇ ਦਾ ਨਿਸਤਾਰੇ ਦਾ ਮੁੱਲ ਨਾ ਦੇਣਾ, ਉਹ ਪਵਿੱਤਰ ਹਨ । ਉਨ੍ਹਾਂ ਦਾ ਲਹੂ ਤੂੰ ਜਗਵੇਦੀ ਉੱਤੇ ਛਿੜਕੀਂ ਅਤੇ ਉਨ੍ਹਾਂ ਦੀ ਚਰਬੀ ਯਹੋਵਾਹ ਲਈ ਸੁਗੰਧਤਾ ਕਰਕੇ ਅੱਗ ਦੀ ਭੇਟ ਲਈ ਸਾੜ ਦੇਵੀਂ । \v 18 ਉਨ੍ਹਾਂ ਦਾ ਮਾਸ ਤੇਰਾ ਹੋਵੇਗਾ ਜਿਵੇਂ ਹਿਲਾਈ ਹੋਈ ਛਾਤੀ ਅਤੇ ਸੱਜਾ ਪੱਟ ਤੇਰੇ ਹਨ । \s5 \v 19 ਸਾਰੀਆਂ ਪਵਿੱਤਰ ਚੀਜ਼ਾਂ ਦੀਆਂ ਚੁੱਕਣ ਵਾਲੀਆਂ ਭੇਟਾਂ ਜਿਹੜੀਆਂ ਇਸਰਾਏਲੀ ਯਹੋਵਾਹ ਲਈ ਚੁੱਕਣ, ਮੈਂ ਤੈਨੂੰ ਅਤੇ ਤੇਰੇ ਪੁੱਤਰਾਂ ਅਤੇ ਤੇਰੀਆਂ ਧੀਆਂ ਨੂੰ ਤੇਰੇ ਨਾਲ ਸਦਾ ਦੇ ਹੱਕ ਲਈ ਦਿੱਤੀਆਂ ਹਨ । ਇਹ ਲੂਣ ਦਾ ਸਦਾ ਦਾ ਨੇਮ ਯਹੋਵਾਹ ਅੱਗੇ ਤੇਰੇ ਲਈ ਅਤੇ ਤੇਰੀ ਅੰਸ ਲਈ ਹੋਵੇ । \v 20 ਤਦ ਯਹੋਵਾਹ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਧਰਤੀ ਵਿੱਚ ਕੋਈ ਹਿੱਸਾ ਨਾ ਲਵੀਂ, ਨਾ ਉਨ੍ਹਾਂ ਵਿੱਚ ਤੇਰਾ ਕੋਈ ਹਿੱਸਾ ਹੋਵੇਗਾ । ਤੇਰਾ ਹਿੱਸਾ ਅਤੇ ਤੇਰਾ ਵਿਰਸਾ ਇਸਰਾਏਲੀਆਂ ਵਿੱਚ ਮੈਂ ਹੀ ਹਾਂ । \s ਲੇਵੀਆਂ ਦਾ ਹਿੱਸਾ \p \s5 \v 21 ਅਤੇ ਵੇਖੋ, ਲੇਵੀਆਂ ਲਈ ਮੈਂ ਇਸਰਾਏਲੀਆਂ ਦੇ ਸਾਰਿਆਂ ਦਸਵੰਧਾਂ ਨੂੰ ਉਨ੍ਹਾਂ ਦੇ ਵਿਰਸੇ ਵਿੱਚ, ਉਸ ਟਹਿਲ ਸੇਵਾ ਦੇ ਬਦਲੇ ਜਿਹੜੀ ਉਹ ਮੰਡਲੀ ਦੇ ਤੰਬੂ ਵਿੱਚ ਕਰਦੇ ਹਨ, ਦੇ ਦਿੱਤਾ ਹੈ । \v 22 ਇਸ ਲਈ ਅੱਗੇ ਤੋਂ ਇਸਰਾਏਲੀ ਮੰਡਲੀ ਦੇ ਤੰਬੂ ਦੇ ਨੇੜੇ ਨਾ ਆਉਣ ਕਿਤੇ ਅਜਿਹਾ ਨਾ ਹੋਵੇ ਕਿ ਪਾਪ ਦਾ ਬੋਝ ਉਹਨਾਂ ਉੱਤੇ ਹੋਵੇ ਅਤੇ ਉਹ ਮਰ ਜਾਣ । \s5 \v 23 ਪਰ ਲੇਵੀ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਅਤੇ ਉਹ ਆਪਣੀ ਬਦੀ ਨੂੰ ਆਪ ਚੁੱਕਣ । ਇਹ ਬਿਧੀ ਤੁਹਾਡੀਆਂ ਪੀੜ੍ਹੀਆਂ ਲਈ ਸਦਾ ਦੀ ਹੋਵੇ, ਪਰ ਇਸਰਾਏਲੀਆਂ ਦੇ ਵਿੱਚ ਉਹ ਵਿਰਸਾ ਨਾ ਪਾਉਣਗੇ । \v 24 ਕਿਉਂ ਜੋ ਇਸਰਾਏਲੀਆਂ ਦੇ ਦਸਵੰਧ ਨੂੰ ਜਿਹੜਾ ਉਹ ਯਹੋਵਾਹ ਲਈ ਚੁੱਕਣ ਦੀ ਭੇਟ ਕਰਕੇ ਲਿਆਉਂਦੇ ਹਨ, ਮੈਂ ਲੇਵੀਆਂ ਨੂੰ ਵਿਰਸੇ ਵਿੱਚ ਦੇ ਦਿੱਤਾ ਹੈ । ਇਸ ਲਈ ਮੈਂ ਉਨ੍ਹਾਂ ਨੂੰ ਆਖਿਆ ਕਿ ਉਹ ਇਸਰਾਏਲੀਆਂ ਵਿੱਚ ਜਾਇਦਾਦ ਨਾ ਪਾਉਣਗੇ । \s ਲੇਵੀਆਂ ਦਾ ਦਸਵੰਧ \p \s5 \v 25 ਯਹੋਵਾਹ ਨੇ ਮੂਸਾ ਨੂੰ ਆਖਿਆ, \v 26 ਲੇਵੀਆਂ ਨੂੰ ਆਖ ਕਿ ਜਦ ਤੁਸੀਂ ਇਸਰਾਏਲੀਆਂ ਤੋਂ ਦਸਵੰਧ ਲੈਂਦੇ ਹੋ, ਜਿਹੜਾ ਮੈਂ ਤੁਹਾਨੂੰ ਉਨ੍ਹਾਂ ਵੱਲੋਂ ਤੁਹਾਡੇ ਵਿਰਸੇ ਵਿੱਚ ਦਿੱਤਾ ਹੈ ਤਾਂ ਤੁਸੀਂ ਯਹੋਵਾਹ ਲਈ ਉਸ ਤੋਂ ਚੁੱਕਣ ਦੀ ਭੇਟ ਚੜ੍ਹਾਓ, ਅਰਥਾਤ ਦਸਵੰਧ ਦਾ ਦਸਵੰਧ । \v 27 ਇਹ ਤੁਹਾਡੇ ਲੇਖੇ ਵਿੱਚ ਚੁੱਕਣ ਦੀ ਭੇਟ ਗਿਣੀ ਜਾਵੇ, ਜਿਵੇਂ ਇਹ ਪਿੜ ਦਾ ਅੰਨ ਅਤੇ ਕੋਹਲੂ ਦੇ ਦਾਖ਼ਰਸ ਹੈ । \s5 \v 28 ਇਸ ਤਰ੍ਹਾਂ ਤੁਸੀਂ ਵੀ ਯਹੋਵਾਹ ਲਈ ਚੁੱਕਣ ਦੀ ਭੇਟ ਆਪਣਿਆਂ ਸਾਰਿਆਂ ਦਸਵੰਧਾ ਤੋਂ ਜਿਹੜੇ ਤੁਸੀਂ ਇਸਰਾਏਲੀਆਂ ਤੋਂ ਲੈਂਦੇ ਹੋ ਚੜ੍ਹਾਓਗੇ ਅਤੇ ਤੁਸੀਂ ਉਨ੍ਹਾਂ ਤੋਂ ਯਹੋਵਾਹ ਦੀ ਚੁੱਕਣ ਦੀ ਭੇਟ ਹਾਰੂਨ ਜਾਜਕ ਨੂੰ ਦਿਓ । \v 29 ਆਪਣਿਆਂ ਸਾਰਿਆਂ ਦਾਨਾਂ ਤੋਂ ਤੁਸੀਂ ਯਹੋਵਾਹ ਲਈ ਚੁੱਕਣ ਦੀ ਭੇਟ, ਉਸ ਦੀ ਚਿਕਨਾਈ ਤੋਂ ਅਰਥਾਤ ਉਸ ਦੇ ਪਵਿੱਤਰ ਕੀਤੇ ਹੋਏ ਹਿੱਸੇ ਤੋਂ ਚੜ੍ਹਾਓ । \s5 \v 30 ਅਤੇ ਤੂੰ ਲੇਵੀਆਂ ਨੂੰ ਆਖ ਕਿ ਜਦ ਤੁਸੀਂ ਉਸ ਦੀ ਚਿਕਨਾਈ ਚੜ੍ਹਾਉਂਦੇ ਹੋ ਤਾਂ ਉਹ ਲੇਵੀਆਂ ਦੇ ਲੇਖੇ ਵਿੱਚ ਗਿਣੀ ਜਾਵੇ ਜਿਵੇਂ ਪਿੜ ਦੇ ਵਾਧੇ ਅਤੇ ਕੋਹਲੂ ਦੀ ਵਾਫ਼ਰੀ ਹੈ । \v 31 ਤਾਂ ਤੁਸੀਂ ਉਹ ਨੂੰ ਸਾਰਿਆਂ ਥਾਵਾਂ ਵਿੱਚ ਖਾਓ, ਤੁਸੀਂ ਅਤੇ ਤੁਹਾਡੇ ਪਰਿਵਾਰ ਕਿਉਂ ਜੋ ਉਹ ਤੁਹਾਡੇ ਲਈ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਦੇ ਬਦਲੇ ਤੁਹਾਡਾ ਇਨਾਮ ਹੈ । \v 32 ਅਤੇ ਤੁਸੀਂ ਉਸ ਦੇ ਕਰਨ ਪਾਪ ਨਾ ਕਰਿਓ ਜਦ ਤੁਸੀਂ ਉਸ ਦੀ ਚਿਕਨਾਈ ਵਿੱਚੋਂ ਚੁੱਕਿਆ, ਅਤੇ ਤੁਸੀਂ ਇਸਰਾਏਲੀਆਂ ਦੀਆਂ ਪਵਿੱਤਰ ਚੀਜ਼ਾਂ ਨੂੰ ਭਰਿਸ਼ਟ ਨਾ ਕਰੋ ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ । \s5 \c 19 \s ਸ਼ੁੱਧੀਕਰਣ ਦੀ ਵਿਧੀ \p \v 1 ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ, \v 2 ਇਹ ਬਿਵਸਥਾ ਦੀ ਬਿਧੀ ਹੈ ਜਿਸ ਦਾ ਯਹੋਵਾਹ ਨੇ ਹੁਕਮ ਦਿੱਤਾ ਕਿ ਇਸਰਾਏਲੀਆਂ ਨੂੰ ਬੋਲ ਕਿ ਉਹ ਤੇਰੇ ਕੋਲ ਇੱਕ ਲਾਲ ਨਰੋਈ ਵੱਛੀ ਲਿਆਉਣ ਜਿਹੜੀ ਦੋਸ਼ ਤੋਂ ਰਹਿਤ ਹੋਵੇ ਅਤੇ ਜਿਸ ਦੇ ਉੱਤੇ ਜੂਲਾ ਨਾ ਰੱਖਿਆ ਗਿਆ ਹੋਵੇ । \s5 \v 3 ਤਦ ਤੁਸੀਂ ਉਹ ਨੂੰ ਅਲਆਜ਼ਾਰ ਜਾਜਕ ਨੂੰ ਦਿਓ ਅਤੇ ਉਹ ਉਸ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਹ ਦੇ ਸਾਹਮਣੇ ਕੋਈ ਉਸ ਨੂੰ ਕੱਟੇ । \v 4 ਫੇਰ ਅਲਆਜ਼ਾਰ ਜਾਜਕ ਆਪਣੀ ਉਂਗਲੀ ਨਾਲ ਉਸ ਦੇ ਲਹੂ ਵਿੱਚੋਂ ਲੈ ਕੇ ਮੰਡਲੀ ਦੇ ਤੰਬੂ ਦੇ ਅਗਲੇ ਪਾਸੇ ਵੱਲ ਸੱਤ ਵਾਰ ਉਸ ਲਹੂ ਨੂੰ ਛਿੜਕੇ । \v 5 ਤਾਂ ਕੋਈ ਉਸ ਗਾਂ ਨੂੰ ਚਮੜੇ, ਮਾਸ, ਲਹੂ ਅਤੇ ਗੋਹੇ ਸਮੇਤ ਉਹ ਦੀਆਂ ਅੱਖਾਂ ਦੇ ਸਾਹਮਣੇ ਸਾੜੇ । \v 6 ਫੇਰ ਜਾਜਕ ਦਿਆਰ ਦੀ ਲੱਕੜੀ ਅਤੇ ਜੂਫ਼ਾ ਅਤੇ ਲਾਲ ਰੰਗ ਦਾ ਕੱਪੜਾ ਲੈ ਕੇ ਅੱਗ ਵਿੱਚ ਸੁੱਟੇ ਜਿਸ ਵਿੱਚ ਉਸ ਵੱਛੀ ਨੂੰ ਸਾੜਿਆ ਗਿਆ ਹੋਵੇ । \s5 \v 7 ਫੇਰ ਜਾਜਕ ਆਪਣੇ ਕੱਪੜੇ ਧੋਵੇ ਅਤੇ ਇਸ਼ਨਾਨ ਕਰੇ । ਉਸ ਦੇ ਮਗਰੋਂ ਉਹ ਡੇਰੇ ਵਿੱਚ ਆਵੇ ਪਰ ਉਹ ਜਾਜਕ ਸ਼ਾਮ ਤੱਕ ਅਸ਼ੁੱਧ ਰਹੇ । \v 8 ਅਤੇ ਸਾੜਨ ਵਾਲਾ ਵੀ ਆਪਣੇ ਕੱਪੜੇ ਧੋਵੇ ਅਤੇ ਇਸ਼ਨਾਨ ਕਰੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ । \s5 \v 9 ਕੋਈ ਸ਼ੁੱਧ ਮਨੁੱਖ ਗਾਂ ਦੀ ਸੁਆਹ ਇਕੱਠੀ ਕਰੇ ਅਤੇ ਉਹ ਨੂੰ ਡੇਰੇ ਤੋਂ ਬਾਹਰ ਸ਼ੁੱਧ ਸਥਾਨ ਵਿੱਚ ਰੱਖੇ ਅਤੇ ਉਹ ਇਸਰਾਏਲੀਆਂ ਦੀ ਮੰਡਲੀ ਲਈ ਅਸ਼ੁੱਧਤਾਈ ਦੂਰ ਕਰਨ ਦਾ ਜਲ ਕਰਕੇ ਰੱਖੀ ਜਾਵੇ, ਉਹ ਪਾਪ ਦੀ ਭੇਟ ਹੈ । \v 10 ਅਤੇ ਜਿਹੜਾ ਗਾਂ ਦੀ ਸੁਆਹ ਇਕੱਠੀ ਕਰਦਾ ਹੈ ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ । ਇਹ ਇਸਰਾਏਲੀਆਂ ਦੇ ਲਈ ਅਤੇ ਉਹਨਾਂ ਵਿੱਚ ਵੱਸਣ ਵਾਲੇ ਪਰਦੇਸੀਆਂ ਲਈ ਸਦਾ ਦੀ ਬਿਧੀ ਹੋਵੇ । \s ਲਾਸ਼ ਨੂੰ ਛੂਹਣ ਨਾਲ ਅਸ਼ੁੱਧਤਾ \p \s5 \v 11 ਜੇ ਕੋਈ ਕਿਸੇ ਆਦਮੀ ਦੀ ਲਾਸ਼ ਨੂੰ ਛੂਹੇ ਉਹ ਸੱਤ ਦਿਨ ਅਸ਼ੁੱਧ ਰਹੇ । \v 12 ਉਹ ਤੀਜੇ ਦਿਨ ਆਪਣੇ ਆਪ ਨੂੰ ਉਹ ਦੇ ਨਾਲ ਸ਼ੁੱਧ ਕਰੇ ਤਾਂ ਸੱਤਵੇਂ ਦਿਨ ਉਹ ਸ਼ੁੱਧ ਹੋਵੇਗਾ ਪਰ ਜੇ ਉਹ ਤੀਜੇ ਦਿਨ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਤਾਂ ਸੱਤਵੇਂ ਦਿਨ ਵੀ ਉਹ ਸ਼ੁੱਧ ਨਹੀਂ ਹੋਵੇਗਾ । \v 13 ਜੋ ਕੋਈ ਕਿਸੇ ਆਦਮੀ ਦੀ ਲਾਸ਼ ਛੂਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਉਹ ਯਹੋਵਾਹ ਦੇ ਡੇਰੇ ਨੂੰ ਭ੍ਰਿਸ਼ਟ ਕਰਦਾ ਹੈ ਸੋ ਉਹ ਮਨੁੱਖ ਇਸਰਾਏਲ ਵਿੱਚੋ ਛੇਕਿਆ ਜਾਵੇ, ਇਸ ਲਈ ਕਿ ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ, ਉਹ ਅਸ਼ੁੱਧ ਹੋਵੇਗਾ । ਉਹ ਅਜੇ ਅਸ਼ੁੱਧ ਹੈ । \p \s5 \v 14 ਜਦ ਕੋਈ ਮਨੁੱਖ ਤੰਬੂ ਵਿੱਚ ਮਰ ਜਾਵੇ ਤਾਂ ਉਸ ਲਈ ਇਹ ਬਿਵਸਥਾ ਹੈ । ਜੋ ਕੋਈ ਤੰਬੂ ਵਿੱਚ ਵੜੇ ਅਤੇ ਜੋ ਕੋਈ ਤੰਬੂ ਵਿੱਚ ਹੋਵੇ ਸੱਤ ਦਿਨ ਤੱਕ ਅਸ਼ੁੱਧ ਰਹੇਗਾ । \v 15 ਸਾਰੇ ਭਾਂਡੇ ਜਿਨ੍ਹਾਂ ਉੱਤੇ ਕੋਈ ਢੱਕਣ ਨਾ ਹੋਵੇ, ਉਹ ਅਸ਼ੁੱਧ ਹਨ । \v 16 ਜੋ ਕੋਈ ਮੈਦਾਨ ਵਿੱਚ ਤਲਵਾਰ ਨਾਲ ਵੱਢੇ ਹੋਏ ਨੂੰ ਜਾਂ ਕਿਸੇ ਲਾਸ਼ ਨੂੰ ਜਾਂ ਆਦਮੀ ਦੀ ਹੱਡੀ ਨੂੰ ਜਾਂ ਕਿਸੇ ਕਬਰ ਨੂੰ ਛੂਹੇ ਉਹ ਸੱਤ ਦਿਨ ਤੱਕ ਅਸ਼ੁੱਧ ਰਹੇਗਾ । \s5 \v 17 ਅਤੇ ਉਸ ਅਸ਼ੁੱਧ ਮਨੁੱਖ ਲਈ ਪਾਪ ਦੀ ਭੇਟ ਦੀ ਸੁਆਹ ਨੂੰ ਲੈ ਕੇ ਇੱਕ ਭਾਂਡੇ ਵਿੱਚ ਪਾ ਕੇ ਉਸ ਉੱਤੇ ਵਗਦਾ ਪਾਣੀ ਪਾਇਆ ਜਾਵੇ । \v 18 ਅਤੇ ਕੋਈ ਸ਼ੁੱਧ ਮਨੁੱਖ ਜੂਫ਼ਾ ਲੈ ਕੇ ਉਸ ਜਲ ਵਿੱਚ ਡਬੋਵੇ, ਫੇਰ ਉਸ ਤੰਬੂ ਉੱਤੇ, ਸਾਰਿਆਂ ਭਾਂਡਿਆਂ ਉੱਤੇ, ਉਨ੍ਹਾਂ ਪ੍ਰਾਣੀਆਂ ਜਿਹੜੇ ਉੱਥੇ ਸਨ, ਨਾਲੇ ਉਸ ਉੱਤੇ ਜਿਸ ਨੇ ਹੱਡੀ ਨੂੰ ਜਾਂ ਵੱਢੇ ਹੋਏ ਨੂੰ ਜਾਂ ਲਾਸ਼ ਨੂੰ ਜਾਂ ਕਬਰ ਨੂੰ ਛੂਹਿਆ ਹੋਵੇ, ਉਸ ਉੱਤੇ ਛਿੜਕੇ । \v 19 ਅਤੇ ਸ਼ੁੱਧ ਪੁਰਖ ਤੀਜੇ ਦਿਨ ਅਤੇ ਸੱਤਵੇਂ ਦਿਨ ਅਸ਼ੁੱਧ ਪੁਰਖ ਉੱਤੇ ਇਸ ਨੂੰ ਛਿੜਕੇ ਅਤੇ ਇਸ ਤਰ੍ਹਾਂ ਸੱਤਵੇਂ ਦਿਨ ਉਹ ਨੂੰ ਸ਼ੁੱਧ ਕਰੇ । ਉਹ ਆਪਣੇ ਕੱਪੜੇ ਧੋਵੇ ਅਤੇ ਅਸ਼ਨਾਨ ਕਰੇ ਤਾਂ ਉਹ ਸ਼ਾਮ ਨੂੰ ਸ਼ੁੱਧ ਹੋਵੇਗਾ । \p \s5 \v 20 ਪਰ ਜਿਹੜਾ ਮਨੁੱਖ ਅਸ਼ੁੱਧ ਰਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ, ਉਹ ਪ੍ਰਾਣੀ ਸਭਾ ਵਿੱਚੋਂ ਕੱਢਿਆ ਜਾਵੇ ਕਿਉ ਜੋ ਉਹ ਨੇ ਯਹੋਵਾਹ ਦੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕੀਤਾ । ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ ਸੋ ਉਹ ਅਸ਼ੁੱਧ ਹੈ । \v 21 ਅਤੇ ਉਨ੍ਹਾਂ ਲਈ ਇਹ ਸਦਾ ਦੀ ਬਿਧੀ ਹੋਵੇਗੀ ਅਤੇ ਅਸ਼ੁੱਧਤਾਈ ਦੇ ਜਲ ਦਾ ਛਿੜਕਣ ਵਾਲਾ ਆਪਣੇ ਕੱਪੜੇ ਧੋਵੇ ਅਤੇ ਅਸ਼ੁੱਧਤਾਈ ਦੇ ਜਲ ਨੂੰ ਛੂਹਣ ਵਾਲਾ ਸ਼ਾਮ ਤੱਕ ਅਸ਼ੁੱਧ ਰਹੇ । \v 22 ਅਤੇ ਜੋ ਕੁਝ ਉਹ ਅਸ਼ੁੱਧ ਮਨੁੱਖ ਛੂਹੇ ਉਹ ਵੀ ਅਸ਼ੁੱਧ ਹੋਵੇਗਾ ਅਤੇ ਜਿਹੜਾ ਮਨੁੱਖ ਉਸ ਚੀਜ਼ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ । \s5 \c 20 \s ਮੂਸਾ ਅਤੇ ਹਾਰੂਨ ਦਾ ਪਾਪ ਅਤੇ ਉਸ ਪਾਪ ਦੀ ਸਜ਼ਾ \r (ਕੂਚ 17:1 – 7) \p \v 1 ਇਸਰਾਏਲੀਆਂ ਦੀ ਸਾਰੀ ਮੰਡਲੀ ਪਹਿਲੇ ਮਹੀਨੇ ਵਿੱਚ ਸੀਨ ਦੀ ਉਜਾੜ ਵਿੱਚ ਆਈ ਅਤੇ ਪਰਜਾ ਕਾਦੇਸ ਵਿੱਚ ਰਹਿਣ ਲੱਗੀ ਅਤੇ ਉੱਥੇ ਮਿਰਯਮ ਮਰ ਗਈ ਅਤੇ ਉੱਥੇ ਦੱਬ ਦਿੱਤੀ ਗਈ । \s5 \v 2 ਉੱਥੇ ਮੰਡਲੀ ਲਈ ਪਾਣੀ ਨਹੀਂ ਸੀ ਇਸ ਕਾਰਨ ਉਹ ਮੂਸਾ ਅਤੇ ਹਾਰੂਨ ਦੇ ਵਿਰੁੱਧ ਇਕੱਠੀ ਹੋਈ । \v 3 ਅਤੇ ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਉਨ੍ਹਾਂ ਨੇ ਆਖਿਆ, ਭਲਾ ਹੁੰਦਾ ਜੇ ਅਸੀਂ ਵੀ ਮਰ ਜਾਂਦੇ ਜਦੋਂ ਸਾਡੇ ਭਰਾ ਯਹੋਵਾਹ ਅੱਗੇ ਮਰ ਗਏ ਸਨ ! \s5 \v 4 ਤੁਸੀਂ ਯਹੋਵਾਹ ਦੀ ਸਭਾ ਨੂੰ ਕਿਉਂ ਇਸ ਉਜਾੜ ਵਿੱਚ ਲੈ ਕੇ ਆਏ ਹੋ, ਕਿ ਅਸੀਂ ਅਤੇ ਸਾਡੇ ਪਸ਼ੂ ਇੱਥੇ ਮਰ ਜਾਈਏ ? \v 5 ਤੁਸੀਂ ਕਿਉਂ ਸਾਨੂੰ ਮਿਸਰ ਤੋਂ ਕੱਢ ਕੇ ਲਿਆਏ ? ਤੁਸੀਂ ਸਾਨੂੰ ਇਸ ਬੁਰੇ ਥਾਂ ਵਿੱਚ ਲਿਆਂਦਾ ਜਿੱਥੇ ਨਾ ਬੀਜ ਨਾ ਹੰਜ਼ੀਰ, ਨਾ ਦਾਖ ਦੀ ਵੇਲ, ਨਾ ਅਨਾਰ ਅਤੇ ਨਾ ਪੀਣ ਲਈ ਪਾਣੀ ਹੈ । \s5 \v 6 ਤਾਂ ਮੂਸਾ ਅਤੇ ਹਾਰੂਨ, ਸਭਾ ਦੇ ਅੱਗੋਂ, ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਜਾ ਕੇ ਮੂੰਹ ਦੇ ਭਾਰ ਡਿੱਗੇ ਤਾਂ ਯਹੋਵਾਹ ਦਾ ਪਰਤਾਪ ਉਨ੍ਹਾਂ ਉੱਤੇ ਪਰਗਟ ਹੋਇਆ । \s5 \v 7 ਯਹੋਵਾਹ ਨੇ ਮੂਸਾ ਨੂੰ ਆਖਿਆ, \v 8 ਢਾਂਗਾ ਲੈ ਕੇ ਮੰਡਲੀ ਨੂੰ ਇਕੱਠਾ ਕਰ, ਤੂੰ ਅਤੇ ਤੇਰਾ ਭਰਾ ਹਾਰੂਨ, ਉਨ੍ਹਾਂ ਦੇ ਵੇਖਦਿਆਂ ਪੱਥਰੀਲੀ ਚੱਟਾਨ ਨੂੰ ਬੋਲੋ ਕਿ ਉਹ ਆਪਣਾ ਪਾਣੀ ਦੇਵੇ ਅਤੇ ਤੂੰ ਉਨ੍ਹਾਂ ਲਈ ਚੱਟਾਨ ਤੋਂ ਪਾਣੀ ਕੱਢੇਂਗਾ । ਇਸ ਤਰ੍ਹਾਂ ਤੂੰ ਇਸ ਮੰਡਲੀ ਨੂੰ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਪਾਣੀ ਪਿਲਾਵੇਂਗਾ । \v 9 ਉਪਰੰਤ ਮੂਸਾ ਨੇ ਯਹੋਵਾਹ ਦੇ ਅੱਗੋਂ ਢਾਂਗਾ ਲਿਆ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ । \p \s5 \v 10 ਮੂਸਾ ਅਤੇ ਹਾਰੂਨ ਨੇ ਸਭਾ ਨੂੰ ਉਸ ਚੱਟਾਨ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾ ਕਰਨ ਵਾਲਿਓ, ਕੀ ਅਸੀਂ ਤੁਹਾਡੇ ਲਈ ਇਸ ਚਟਾਨ ਤੋਂ ਪਾਣੀ ਕੱਢੀਏ ? \v 11 ਫੇਰ ਮੂਸਾ ਨੇ ਆਪਣਾ ਹੱਥ ਚੁੱਕ ਕੇ ਉਸ ਚਟਾਨ ਨੂੰ ਆਪਣੇ ਢਾਂਗੇ ਨਾਲ ਦੋ ਵਾਰ ਮਾਰਿਆ ਤਾਂ ਬਹੁਤ ਪਾਣੀ ਨਿੱਕਲ ਆਇਆ ਤਾਂ ਮੰਡਲੀ ਦੇ ਲੋਕ ਅਤੇ ਉਨ੍ਹਾਂ ਦੇ ਪਸ਼ੂਆਂ ਨੇ ਪੀਤਾ । \s5 \v 12 ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਇਸ ਲਈ ਕਿ ਤੁਸੀਂ ਮੇਰਾ ਵਿਸ਼ਵਾਸ ਨਹੀਂ ਕੀਤਾ ਅਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਮੈਨੂੰ ਪਵਿੱਤਰ ਨਹੀਂ ਠਹਿਰਾਇਆ, ਹੁਣ ਤੁਸੀਂ ਇਸ ਸਭਾ ਨੂੰ ਉਸ ਧਰਤੀ ਵਿੱਚ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ, ਨਹੀਂ ਲੈ ਕੇ ਜਾ ਸਕੋਗੇ । \v 13 ਇਸ ਲਈ ਇਸ ਸਥਾਨ ਦਾ ਨਾਮ ਮਰੀਬਾਹ ਪਿਆ ਕਿਉਂ ਜੋ ਇਸਰਾਏਲੀਆਂ ਨੇ ਯਹੋਵਾਹ ਨਾਲ ਝਗੜਾ ਕੀਤਾ ਅਤੇ ਉਹ ਉਨ੍ਹਾਂ ਦੇ ਵਿੱਚ ਪਵਿੱਤਰ ਠਹਿਰਾਇਆ ਗਿਆ । \s ਅਦੋਮੀਆਂ ਦੁਆਰਾ ਰਾਸਤਾ ਨਾ ਦੇਣਾ \p \s5 \v 14 ਫੇਰ ਮੂਸਾ ਨੇ ਕਾਦੇਸ਼ ਤੋਂ ਆਦੋਮ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜ ਕੇ ਆਖਿਆ, ਇਸਰਾਏਲ ਤੁਹਾਡਾ ਭਰਾ ਆਖਦਾ ਹੈ ਕਿ ਤੁਸੀਂ ਉਹ ਸਾਰਾ ਕਸ਼ਟ ਜਾਣਦੇ ਹੋ, ਜੋ ਸਾਡੇ ਉੱਤੇ ਆਇਆ ਹੈ । \v 15 ਕਿਵੇਂ ਸਾਡੇ ਪਿਉ-ਦਾਦੇ ਮਿਸਰ ਨੂੰ ਗਏ ਅਤੇ ਅਸੀਂ ਮਿਸਰ ਵਿੱਚ ਬਹੁਤ ਦਿਨਾਂ ਤੱਕ ਰਹੇ ਅਤੇ ਫੇਰ ਮਿਸਰੀਆਂ ਨੇ ਸਾਡੇ ਨਾਲ ਅਤੇ ਸਾਡੇ ਪਿਉ-ਦਾਦਿਆਂ ਨਾਲ ਬੁਰਾ ਵਿਵਹਾਰ ਕੀਤਾ । \v 16 ਪਰ ਜਦੋਂ ਅਸੀਂ ਯਹੋਵਾਹ ਅੱਗੇ ਦੁਹਾਈ ਦਿੱਤੀ ਤਦ ਉਸ ਨੇ ਸਾਡੀ ਬੇਨਤੀ ਸੁਣੀ ਅਤੇ ਉਹ ਇੱਕ ਦੂਤ ਭੇਜ ਕੇ ਸਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਹੈ ਇਸ ਲਈ ਅਸੀਂ ਕਾਦੇਸ਼ ਸ਼ਹਿਰ ਵਿੱਚ ਹਾਂ, ਜਿਹੜਾ ਤੁਹਾਡੀ ਸਰਹੱਦ ਉੱਤੇ ਹੈ । \s5 \v 17 ਸਾਨੂੰ ਆਪਣੇ ਦੇਸ ਦੇ ਵਿੱਚ ਦੀ ਲੰਘਣ ਦਿਓ ਅਤੇ ਅਸੀਂ ਖੇਤਾਂ ਜਾਂ ਅੰਗੂਰੀ ਬਾਗਾਂ ਦੇ ਵਿੱਚ ਦੀ ਹੋ ਕੇ ਨਾ ਲੰਘਾਂਗੇ ਅਤੇ ਅਸੀਂ ਖੂਹ ਦਾ ਪਾਣੀ ਨਹੀਂ ਪੀਵਾਂਗੇ, ਅਸੀਂ ਰਾਜੇ ਦੀ ਬਣਾਈ ਹੋਈ ਸੜਕ ਤੋਂ ਹੀ ਲੰਘ ਜਾਂਵਾਂਗੇ, ਅਸੀਂ ਸੱਜੇ ਜਾਂ ਖੱਬੇ ਨਹੀਂ ਮੁੜਾਂਗੇ, ਜਦ ਤੱਕ ਅਸੀਂ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ । \s5 \v 18 ਪਰ ਅਦੋਮ ਦੇ ਰਾਜੇ ਨੇ ਉਸ ਨੂੰ ਉੱਤਰ ਦਿੱਤਾ, ਤੁਸੀਂ ਮੇਰੇ ਦੇਸ ਵਿੱਚੋਂ ਨਹੀਂ ਲੰਘੋਗੇ ਨਹੀਂ ਤਾਂ ਮੈਂ ਤੁਹਾਡਾ ਤਲਵਾਰ ਨਾਲ ਸਾਹਮਣਾ ਕਰਾਂਗਾ । \v 19 ਤਦ ਇਸਰਾਏਲੀਆਂ ਨੇ ਉਹਨਾਂ ਦੇ ਕੋਲ ਫੇਰ ਸੁਨੇਹਾ ਭੇਜਿਆ, ਅਸੀਂ ਰਸਤੇ ਤੋਂ ਹੁੰਦੇ ਹੋਏ ਜਾਂਵਾਂਗੇ, ਜੇਕਰ ਅਸੀਂ ਅਤੇ ਸਾਡੇ ਪਸ਼ੂਆਂ ਨੇ ਤੁਹਾਡਾ ਪਾਣੀ ਪੀਤਾ ਤਾਂ ਅਸੀਂ ਉਸ ਦਾ ਮੁੱਲ ਦੇ ਦੇਵਾਂਗੇ । ਕੁਝ ਹੋਰ ਨਹੀਂ ਸਿਰਫ਼ ਸਾਨੂੰ ਪੈਦਲ ਲੰਘ ਜਾਣ ਦੇ । \s5 \v 20 ਪਰ ਉਸ ਨੇ ਆਖਿਆ, ਤੁਸੀਂ ਲੰਘ ਨਹੀਂ ਸਕੋਗੇ । ਅਦੋਮ ਵੱਡੀ ਸੈਨਾ ਲੈ ਕੇ ਉਹਨਾਂ ਦਾ ਸਾਹਮਣਾ ਕਰਨ ਲਈ ਨਿੱਕਲਿਆ । \v 21 ਇਸ ਤਰ੍ਹਾਂ ਅਦੋਮ ਨੇ ਇਸਰਾਏਲ ਨੂੰ ਆਪਣੇ ਦੇਸ ਵਿੱਚੋਂ ਦੀ ਲੰਘਣ ਦੀ ਇਜਾਜ਼ਤ ਨਾ ਦਿੱਤੀ, ਇਸ ਲਈ ਇਸਰਾਏਲੀ ਉੱਥੋਂ ਮੁੜ੍ਹ ਗਏ । \s ਹਾਰੂਨ ਦੀ ਮੌਤ \p \s5 \v 22 ਤਦ ਇਸਰਾਏਲੀਆਂ ਦੀ ਸਾਰੀ ਮੰਡਲੀ ਕਾਦੇਸ਼ ਤੋਂ ਕੂਚ ਕਰਕੇ, ਹੋਰ ਨਾਮ ਦੇ ਪਰਬਤ ਨੂੰ ਆਈ । \v 23 ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੋਰ ਨਾਮ ਦੇ ਪਰਬਤ ਉੱਤੇ ਜਿਹੜਾ ਅਦੋਮ ਦੇਸ ਦੀ ਹੱਦ ਉੱਤੇ ਹੈ, ਆਖਿਆ, \v 24 ਹਾਰੂਨ ਆਪਣੇ ਲੋਕਾਂ ਵਿੱਚ ਜਾ ਮਿਲੇਗਾ ਅਤੇ ਉਹ ਉਸ ਧਰਤੀ ਵਿੱਚ ਦਾਖ਼ਲ ਨਾ ਹੋ ਸਕੇਗਾ, ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ ਕਿਉਂਕਿ ਤੁਸੀਂ ਮਰੀਬਾਹ ਦੇ ਸੋਤੇ ਉੱਤੇ ਮੇਰੇ ਹੁਕਮਾਂ ਦੇ ਵਿਰੁੱਧ ਝਗੜਾ ਕੀਤਾ । \s5 \v 25 ਇਸ ਲਈ ਤੂੰ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਨੂੰ, ਹੋਰ ਨਾਮ ਦੇ ਪਰਬਤ ਉੱਤੇ ਲੈ ਚੱਲ । \v 26 ਹਾਰੂਨ ਦੇ ਬਸਤਰ ਉਸ ਉੱਤੋਂ ਉਤਾਰ ਕੇ ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ, ਤਦ ਹਾਰੂਨ ਉੱਥੇ ਹੀ ਮਰ ਜਾਵੇਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲੇਗਾ । \s5 \v 27 ਤਦ ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਅਤੇ ਉਹ ਸਾਰੀ ਮੰਡਲੀ ਦੇ ਵੇਖਦਿਆਂ ਹੀ ਹੋਰ ਨਾਮ ਦੇ ਪਰਬਤ ਉੱਤੇ ਚੜ੍ਹ ਗਏ । \v 28 ਤਦ ਮੂਸਾ ਨੇ ਹਾਰੂਨ ਦੇ ਬਸਤਰ ਉਤਾਰ ਕੇ, ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾਏ ਅਤੇ ਹਾਰੂਨ ਉਸ ਪਹਾੜ ਦੀ ਟੀਸੀ ਉੱਤੇ ਮਰ ਗਿਆ ਫੇਰ ਮੂਸਾ ਅਤੇ ਅਲਆਜ਼ਾਰ ਪਹਾੜ ਤੋਂ ਹੇਠਾਂ ਉਤਰ ਆਏ । \v 29 ਜਦ ਇਸਰਾਏਲ ਦੀ ਸਾਰੀ ਮੰਡਲੀ ਨੇ ਵੇਖਿਆ ਕਿ ਹਾਰੂਨ ਮਰ ਗਿਆ ਹੈ ਤਦ ਇਸਰਾਏਲ ਦੇ ਸਾਰੇ ਪਰਿਵਾਰ ਹਾਰੂਨ ਦੇ ਲਈ ਤੀਹ ਦਿਨ ਤੱਕ ਸੋਗ ਕਰਦੇ ਰਹੇ । \s5 \c 21 \s ਕਨਾਨੀ ਰਾਜਾ ਉੱਤੇ ਜਿੱਤ \p \v 1 ਤਦ ਅਰਾਦ ਦਾ ਕਨਾਨੀ ਰਾਜਾ, ਜਿਹੜਾ ਦੱਖਣ ਦੇਸ ਵਿੱਚ ਰਹਿੰਦਾ ਸੀ, ਉਸ ਨੇ ਸੁਣਿਆ ਕਿ ਇਸਰਾਏਲੀ ਅਥਾਰੀਮ ਦੇ ਰਾਹ ਤੋਂ ਆ ਰਹੇ ਹਨ ਤਦ ਉਹ ਇਸਰਾਏਲ ਨਾਲ ਲੜਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਗੁਲਾਮ ਬਣਾ ਲਿਆ । \v 2 ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਪ੍ਰਣ ਕਰਕੇ ਆਖਿਆ, ਜੇ ਤੂੰ ਇਨ੍ਹਾਂ ਲੋਕਾਂ ਨੂੰ ਸੱਚ-ਮੁੱਚ ਸਾਡੇ ਹੱਥ ਵਿੱਚ ਦੇ ਦੇਵੇਂ ਤਾਂ ਅਸੀਂ ਉਨ੍ਹਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿਆਂਗੇ । \v 3 ਤਦ ਯਹੋਵਾਹ ਨੇ ਇਸਰਾਏਲ ਦੀ ਬੇਨਤੀ ਸੁਣੀ ਅਤੇ ਕਨਾਨੀਆਂ ਨੂੰ ਉਹਨਾਂ ਦੇ ਵੱਸ ਵਿੱਚ ਕਰ ਦਿੱਤਾ, ਤਦ ਉਨ੍ਹਾਂ ਨੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿੱਤਾ ਅਤੇ ਉਸ ਥਾਂ ਦਾ ਨਾਮ ਹਾਰਮਾਹ ਪੈ ਗਿਆ । \s ਪਿੱਤਲ ਦਾ ਬਣਿਆ ਹੋਇਆ ਸੱਪ \p \s5 \v 4 ਤਦ ਉਨ੍ਹਾਂ ਨੇ ਹੋਰ ਨਾਮ ਦੇ ਪਰਬਤ ਤੋਂ, ਲਾਲ ਸਮੁੰਦਰ ਵੱਲ ਅਦੋਮ ਦੇਸ ਦੇ ਬਾਹਰੋਂ, ਕੂਚ ਕੀਤਾ ਪਰ ਲੰਬੇ ਸਫ਼ਰ ਦੇ ਕਾਰਨ ਪਰਜਾ ਰਾਹ ਵਿੱਚ ਪਰੇਸ਼ਾਨ ਹੋ ਗਈ । \v 5 ਇਸ ਕਾਰਨ ਪਰਜਾ ਯਹੋਵਾਹ ਅਤੇ ਮੂਸਾ ਦੇ ਵਿਰੁੱਧ ਬੋਲੀ ਕਿ ਤੁਸੀਂ ਸਾਨੂੰ ਮਿਸਰ ਵਿੱਚੋਂ ਜੰਗਲ ਵਿੱਚ ਕਿਉਂ ਲੈ ਆਏ, ਤਾਂ ਜੋ ਅਸੀਂ ਉਜਾੜ ਵਿੱਚ ਮਰ ਜਾਈਏ ? ਇੱਥੇ ਨਾ ਤਾਂ ਰੋਟੀ ਹੈ, ਨਾ ਹੀ ਪਾਣੀ ਹੈ । ਸਾਡੀਆਂ ਜਾਨਾਂ ਇਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ ! \s5 \v 6 ਤਦ ਯਹੋਵਾਹ ਨੇ ਪਰਜਾ ਵਿੱਚ ਤੇਜ ਜ਼ਹਿਰੀਲੇ ਸੱਪ ਭੇਜੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡੱਸਿਆ, ਤਦ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ । \v 7 ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋ ਅਸੀਂ ਤੇਰੇ ਅਤੇ ਯਹੋਵਾਹ ਦੇ ਵਿਰੁੱਧ ਬੋਲੇ । ਹੁਣ, ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਡੇ ਕੋਲੋਂ ਇਹਨਾਂ ਸੱਪਾਂ ਨੂੰ ਮੋੜ ਲਵੇ । ਤਦ ਮੂਸਾ ਨੇ ਪਰਜਾ ਦੇ ਲਈ ਬੇਨਤੀ ਕੀਤੀ । \s5 \v 8 ਯਹੋਵਾਹ ਨੇ ਮੂਸਾ ਨੂੰ ਆਖਿਆ, ਇੱਕ ਜ਼ਹਿਰੀਲਾ ਸੱਪ ਬਣਾ ਕੇ ਉਸ ਨੂੰ ਇੱਕ ਡੰਡੇ ਉੱਤੇ ਰੱਖਦੇ, ਤਦ ਅਜਿਹਾ ਹੋਵੇਗਾ ਕਿ ਜੋ ਕੋਈ ਡੱਸਿਆ ਜਾਵੇ, ਉਸ ਸੱਪ ਨੂੰ ਵੇਖ ਲਵੇ ਤਾਂ ਉਹ ਆਪਣੀ ਜਾਨ ਨੂੰ ਬਚਾ ਲਵੇਗਾ । \v 9 ਉਪਰੰਤ ਮੂਸਾ ਨੇ ਇੱਕ ਪਿੱਤਲ ਦਾ ਸੱਪ ਬਣਾ ਕੇ, ਉਸ ਨੂੰ ਡੰਡੇ ਉੱਤੇ ਰੱਖਿਆ ਤਾਂ ਅਜਿਹਾ ਹੋਇਆ ਕਿ ਜਦ ਸੱਪ ਕਿਸੇ ਮਨੁੱਖ ਨੂੰ ਡੱਸਦਾ ਸੀ, ਤਾਂ ਉਹ ਪਿੱਤਲ ਦੇ ਸੱਪ ਵੱਲ ਨਜ਼ਰ ਕਰਦਾ ਸੀ ਅਤੇ ਆਪਣੀ ਜਾਨ ਨੂੰ ਬਚਾ ਲੈਂਦਾ ਸੀ । \s ਹੋਰ ਤੋਂ ਮੋਆਬ ਵੱਲ ਯਾਤਰਾ \p \s5 \v 10 ਫੇਰ ਇਸਰਾਏਲ ਨੇ ਕੂਚ ਕਰਕੇ, ਓਬੋਥ ਵਿੱਚ ਡੇਰੇ ਲਾਏ । \v 11 ਫੇਰ ਓਬੋਥ ਤੋਂ ਕੂਚ ਕਰਕੇ, ਈਯੇਅਬਾਰੀਮ ਦੀ ਉਸ ਉਜਾੜ ਵਿੱਚ, ਜਿਹੜੀ ਮੋਆਬ ਦੇ ਸਾਹਮਣੇ ਪੂਰਬ ਦਿਸ਼ਾ ਵੱਲ ਹੈ, ਡੇਰੇ ਲਾਏ । \s5 \v 12 ਉੱਥੋਂ ਕੂਚ ਕਰਕੇ ਜ਼ਰਦ ਦੀ ਵਾਦੀ ਵਿੱਚ ਡੇਰੇ ਲਾਏ । \v 13 ਫੇਰ ਉੱਥੋਂ ਕੂਚ ਕਰ ਕੇ ਉਨ੍ਹਾਂ ਨੇ ਆਪਣੇ ਡੇਰੇ ਅਰਨੋਨ ਨਦੀ ਦੇ ਦੂਜੇ ਪਾਸੇ ਲਾਏ, ਜਿਹੜੀ ਉਜਾੜ ਵਿੱਚ ਦੀ ਅਮੋਰੀਆਂ ਦੀ ਸਰਹੱਦ ਤੋਂ ਨਿਕਲਦੀ ਹੈ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਉੱਤੇ ਮੋਆਬ ਅਤੇ ਅਮੋਰੀਆਂ ਦੇ ਵਿਚਕਾਰ ਹੈ । \s5 \v 14 ਇਸ ਲਈ ਯਹੋਵਾਹ ਦੀ ਜੰਗ ਨਾਮ ਦੀ ਪੁਸਤਕ ਵਿੱਚ ਲਿਖਿਆ ਹੈ: \q1 "ਵਾਹੇਬ ਜਿਹੜਾ ਸੁਫ਼ਾਹ ਵਿੱਚ ਹੈ, \q2 ਅਤੇ ਅਰਨੋਨ ਦੀਆਂ ਵਾਦੀਆਂ, \p \v 15 ਅਤੇ ਵਾਦੀਆਂ ਦੀ ਢਾਲ, ਜਿਹੜੀ ਆਰ ਦੀ ਵੱਸੋਂ ਤੱਕ ਫੈਲੀ ਹੋਈ ਹੈ ਅਤੇ ਮੋਆਬ ਦੀ ਸਰਹੱਦ ਨਾਲ ਲੱਗਦੀ ਹੈ । \p \s5 \v 16 ਉੱਥੋਂ ਉਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਸ ਦੇ ਵਿਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ । \p \s5 \v 17 ਤਦ ਇਸਰਾਏਲ ਨੇ ਇਹ ਗੀਤ ਗਾਇਆ: \q1 ਹੇ ਖੂਹ, ਉਮੜ੍ਹ ਆ ! ਉਸ ਲਈ ਗਾਓ, \p \v 18 ਉਹ ਖੂਹ ਜਿਸ ਨੂੰ ਹਾਕਮਾਂ ਨੇ ਪੁੱਟਿਆ, \q1 ਅਤੇ ਲੋਕਾਂ ਦੇ ਪਤਵੰਤਾਂ ਨੇ ਆੱਸੇ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ ! \p \s5 \v 19 ਉਹ ਫੇਰ ਉਜਾੜ ਤੋਂ ਮੱਤਾਨਾਹ ਨੂੰ ਗਏ ਅਤੇ ਮੱਤਾਨਾਹ ਤੋਂ ਨਹਲੀਏਲ ਨੂੰ ਅਤੇ ਨਹਲੀਏਲ ਤੋਂ ਬਾਮੋਥ ਨੂੰ । \v 20 ਅਤੇ ਬਾਮੋਥ ਤੋਂ ਉਸ ਘਾਟੀ ਨੂੰ ਜਿਹੜੀ ਮੋਆਬ ਦੇ ਮੈਦਾਨ ਵਿੱਚ ਹੈ, ਫੇਰ ਪਿਸਗਾਹ ਦੀ ਟੀਸੀ ਨੂੰ ਜਿਹੜੀ ਉਜਾੜ ਵੱਲ ਨੂੰ ਝੁਕੀ ਹੋਈ ਹੈ । \s ਸੀਹੋਨ ਅਤੇ ਓਗ ਰਾਜਾ ਦੀ ਹਾਰ \r (ਬਿਵਸਥਾਸਾਰ 2:26 – 3:11) \p \s5 \v 21 ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜੇ ਸੀਹੋਨ ਕੋਲ ਸੰਦੇਸ਼ਵਾਹਕ ਭੇਜੇ, \v 22 ਤੁਸੀਂ ਸਾਨੂੰ ਆਪਣੇ ਦੇਸ ਵਿੱਚ ਦੀ ਲੰਘ ਜਾਣ ਦਿਓ । ਅਸੀਂ ਖੇਤ, ਅੰਗੂਰਾਂ ਦੇ ਬਾਗਾਂ ਵਿੱਚ ਨਹੀਂ ਵੜਾਂਗੇ, ਨਾ ਅਸੀਂ ਖੂਹ ਦਾ ਪਾਣੀ ਪੀਵਾਂਗੇ । ਅਸੀਂ ਸ਼ਾਹੀ ਸੜਕ ਰਾਹੀਂ ਚੱਲਾਂਗੇ ਜਦ ਤੱਕ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ । \v 23 ਪਰ ਸੀਹੋਨ ਨੇ ਇਸਰਾਏਲ ਨੂੰ ਆਪਣੀਆਂ ਹੱਦਾਂ ਦੇ ਵਿੱਚ ਦੀ ਨਾ ਲੰਘਣ ਦਿੱਤਾ, ਪਰ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕੀਤੇ ਅਤੇ ਇਸਰਾਏਲ ਦਾ ਸਾਹਮਣਾ ਕਰਨ ਲਈ ਉਜਾੜ ਵਿੱਚ ਯਹਸ ਨੂੰ ਗਿਆ ਅਤੇ ਇਸਰਾਏਲ ਨਾਲ ਲੜਿਆ । \s5 \v 24 ਤਦ ਇਸਰਾਏਲ ਨੇ ਉਹ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਅਰਨੋਨ ਤੋਂ ਯੱਬੋਕ ਨਦੀ ਤੱਕ ਅਰਥਾਤ ਅੰਮੋਨੀਆਂ ਤੱਕ ਉਹ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਕਿਉਂ ਜੋ ਅੰਮੋਨੀਆਂ ਦੀ ਹੱਦ ਪੱਕੀ ਸੀ । \v 25 ਅਤੇ ਇਸਰਾਏਲ ਨੇ ਇਹ ਸਾਰੇ ਸ਼ਹਿਰ ਜਿੱਤ ਲਏ ਅਤੇ ਇਸਰਾਏਲ ਹਸ਼ਬੋਨ ਵਿੱਚ ਅਮੋਰੀਆਂ ਦੇ ਸਾਰੇ ਸ਼ਹਿਰਾਂ ਅਤੇ ਉਸ ਦੇ ਸਾਰੇ ਪਿੰਡਾਂ ਵਿੱਚ ਵੱਸ ਗਿਆ । \v 26 ਕਿਉਂ ਜੋ ਹਸ਼ਬੋਨ ਅਮੋਰੀਆਂ ਦੇ ਰਾਜੇ ਸੀਹੋਨ ਦਾ ਸ਼ਹਿਰ ਸੀ, ਜਿਸ ਨੇ ਮੋਆਬ ਦੇ ਅਗਲੇ ਰਾਜੇ ਨਾਲ ਲੜ ਕੇ ਉਸ ਦੇ ਸਾਰੇ ਦੇਸ ਨੂੰ ਉਸ ਦੇ ਹੱਥੋਂ ਅਰਨੋਨ ਤੱਕ ਜਿੱਤ ਲਿਆ ਸੀ । \s5 \v 27 ਇਸ ਲਈ ਕਵੀ ਆਖਦੇ ਹਨ: \q1 ਹਸ਼ਬੋਨ ਵਿੱਚ ਆਓ, \q1 ਸੀਹੋਨ ਦਾ ਸ਼ਹਿਰ ਬਣਾਇਆ ਅਤੇ ਪੱਕਾ ਕੀਤਾ ਜਾਵੇ, \p \v 28 ਕਿਉਂ ਜੋ ਅੱਗ ਹਸ਼ਬੋਨ ਤੋਂ ਨਿੱਕਲੀ, \q1 ਅਤੇ ਸੀਹੋਨ ਦੇ ਨਗਰ ਤੋਂ ਇੱਕ ਲਾਟ, ਮੋਆਬ ਦੇ ਆਰ ਨਗਰ ਨੂੰ ਭਸਮ ਕੀਤਾ, \q1 ਨਾਲੇ ਅਰਨੋਨ ਦੇ ਉਚਿਆਈਆਂ ਵਿੱਚ ਵੱਸਣ ਵਾਲੇ ਮਾਲਕਾਂ ਨੂੰ ਵੀ ਤਬਾਹ ਕੀਤਾ । \p \s5 \v 29 ਹੇ ਮੋਆਬ, ਤੇਰੇ ਉੱਤੇ ਹਾਇ ! \q1 ਹੇ ਕਮੋਸ਼ ਦੇ ਪੁਜਾਰੀਓ, ਤੁਸੀਂ ਬਰਬਾਦ ਹੋਏ ! \q1 ਉਸ ਨੇ ਆਪਣੇ ਪੁੱਤਰਾਂ ਨੂੰ ਭਗੌੜਿਆਂ ਵਾਂਗੂੰ ਛੱਡਿਆ, \q1 ਅਤੇ ਆਪਣੀਆਂ ਧੀਆਂ ਨੂੰ ਅਮੋਰੀਆਂ ਦੇ ਰਾਜਾ \q1 ਸੀਹੋਨ ਦੀ ਦਾਸੀਆਂ ਬਣਾ ਦਿੱਤਾ ! \p \v 30 ਅਸੀਂ ਉਨ੍ਹਾਂ ਉੱਤੇ ਜਿੱਤ ਪ੍ਰਾਪਤ ਕੀਤੀ, ਹਸ਼ਬੋਨ ਦੀਬੋਨ ਤੱਕ ਬਰਬਾਦ ਹੋਇਆ, \q1 ਅਤੇ ਅਸੀਂ ਨੋਫ਼ਾਹ ਅਤੇ ਮੇਦਬਾ ਤੱਕ ਵਿਨਾਸ਼ ਕੀਤਾ ਹੈ । \p \s5 \v 31 ਇਸ ਤਰ੍ਹਾਂ ਇਸਰਾਏਲ ਅਮੋਰੀਆਂ ਦੇ ਖੇਤਰ ਵਿੱਚ ਵੱਸਿਆ । \v 32 ਫੇਰ ਮੂਸਾ ਨੇ ਯਾਜ਼ੇਰ ਦਾ ਭੇਤ ਜਾਣਨ ਲਈ ਮਨੁੱਖ ਘੱਲੇ ਅਤੇ ਉਨ੍ਹਾਂ ਨੇ ਉਸ ਦੇ ਪਿੰਡਾਂ ਨੂੰ ਵੱਸ ਵਿੱਚ ਕਰ ਲਿਆ ਅਤੇ ਉੱਥੋਂ ਦੇ ਅਮੋਰੀਆਂ ਨੂੰ ਕੱਢ ਦਿੱਤਾ । \s5 \v 33 ਫੇਰ ਮੁੜ ਕੇ ਉਹ ਬਾਸ਼ਾਨ ਦੇ ਰਾਹ ਤੋਂ ਉਤਾਹਾਂ ਨੂੰ ਗਏ ਅਤੇ ਓਗ ਬਾਸ਼ਾਨ ਦਾ ਰਾਜਾ ਅਤੇ ਉਸ ਦੀ ਸਾਰੀ ਪਰਜਾ ਉਹਨਾਂ ਦਾ ਸਾਹਮਣਾ ਕਰਨ ਲਈ ਬਾਹਰ ਆਈ ਅਤੇ ਅਦਰਈ ਵਿੱਚ ਉਨ੍ਹਾਂ ਦੇ ਨਾਲ ਲੜ੍ਹਾਈ ਕੀਤੀ । \v 34 ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ ਅਤੇ ਉਸ ਦੀ ਸਾਰੀ ਸੈਨਾ ਨੂੰ ਅਤੇ ਉਸ ਦੇ ਦੇਸ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ । ਤੂੰ ਉਸ ਦੇ ਨਾਲ ਉਸੇ ਤਰ੍ਹਾਂ ਕਰੇਂਗਾ ਜਿਵੇਂ ਤੂੰ ਸੀਹੋਨ ਅਮੋਰੀਆਂ ਦੇ ਰਾਜੇ ਨਾਲ ਕੀਤਾ ਜੋ ਹਸ਼ਬੋਨ ਵਿੱਚ ਵੱਸਦਾ ਸੀ । \v 35 ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਸ ਦੀ ਸਾਰੀ ਸੈਨਾ ਨੂੰ ਅਜਿਹਾ ਮਾਰਿਆ ਕਿ ਉਨ੍ਹਾਂ ਦਾ ਕੱਖ ਵੀ ਨਾ ਰਿਹਾ ਅਤੇ ਉਨ੍ਹਾਂ ਨੇ ਉਸ ਦੀ ਧਰਤੀ ਉੱਤੇ ਵੀ ਕਬਜ਼ਾ ਕਰ ਲਿਆ । \s5 \c 22 \s ਰਾਜਾ ਬਾਲਾਕ ਦੁਆਰਾ ਬਿਲਆਮ ਨੂੰ ਭੇਜਿਆ ਜਾਣਾ \p \v 1 ਤਦ ਇਸਰਾਏਲੀਆਂ ਨੇ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ, ਯਰਦਨ ਦੇ ਪਾਰ ਯਰੀਹੋ ਦੇ ਕੋਲ ਡੇਰੇ ਲਾਏ । \p \s5 \v 2 ਸਿੱਪੋਰ ਦੇ ਪੁੱਤਰ ਬਾਲਾਕ ਨੇ ਸਭ ਕੁਝ ਵੇਖਿਆ ਜੋ ਇਸਰਾਏਲੀਆਂ ਨੇ ਅਮੋਰੀਆਂ ਨਾਲ ਕੀਤਾ ਸੀ । \v 3 ਇਸ ਲਈ ਮੋਆਬ ਉਸ ਪਰਜਾ ਤੋਂ ਬਹੁਤ ਡਰਿਆ ਕਿਉਂ ਜੋ ਉਹ ਗਿਣਤੀ ਵਿੱਚ ਵੱਧ ਸਨ, ਸੋ ਮੋਆਬ ਇਸਰਾਏਲੀਆਂ ਦੇ ਕਾਰਨ ਬਹੁਤ ਘਬਰਾਇਆ । \v 4 ਤਦ ਮੋਆਬ ਨੇ ਮਿਦਯਾਨ ਦੇ ਬਜ਼ੁਰਗਾਂ ਨੂੰ ਆਖਿਆ ਕੀ ਹੁਣ ਇਹ ਦਲ ਸਾਡੇ ਆਲੇ-ਦੁਆਲੇ ਦਾ ਸਭ ਕੁਝ ਖਤਮ ਕਰ ਜਾਵੇਗਾ ਜਿਵੇਂ ਬਲ਼ਦ ਖੇਤ ਦਾ ਘਾਹ ਖਤਮ ਕਰ ਦਿੰਦਾ ਹੈ । ਸਿੱਪੋਰ ਦਾ ਪੁੱਤਰ ਬਾਲਾਕ ਉਸ ਸਮੇਂ ਮੋਆਬ ਦਾ ਰਾਜਾ ਸੀ । \s5 \v 5 ਫੇਰ ਉਸ ਨੇ ਪਥੋਰ ਨੂੰ ਜਿਹੜਾ ਵੱਡੇ ਦਰਿਆ ਉੱਤੇ ਹੈ ਆਪਣੀ ਉੱਮਤ ਦੇ ਅੰਸ ਦੇ ਦੇਸ ਵਿੱਚ ਬਓਰ ਦੇ ਪੁੱਤਰ ਬਿਲਆਮ ਕੋਲ, ਸੰਦੇਸ਼ਵਾਹਕ ਘੱਲੇ ਕਿ ਉਹ ਉਸ ਨੂੰ ਇਹ ਆਖ ਕੇ ਸੱਦੇ ਕਿ ਵੇਖੋ, ਇੱਕ ਦਲ ਮਿਸਰ ਤੋਂ ਨਿਕਲਿਆ ਹੈ ਅਤੇ ਵੇਖੋ, ਉਹਨਾਂ ਨੇ ਧਰਤੀ ਨੂੰ ਆਪਣੀ ਵੱਸੋਂ ਨਾਲ ਭਰ ਲਿਆ ਹੈ ਅਤੇ ਉਹ ਹੁਣ ਮੇਰੇ ਸਾਹਮਣੇ ਆ ਵੱਸੇ ਹਨ । \v 6 ਹੁਣ ਤੂੰ ਆ ਕੇ ਇਸ ਦਲ ਨੂੰ ਮੇਰੇ ਲਈ ਸਰਾਪ ਦੇਵੀਂ ਕਿਉਂ ਜੋ ਉਹ ਮੇਰੇ ਨਾਲੋਂ ਅੱਤ ਬਲਵੰਤ ਹਨ । ਸ਼ਾਇਦ ਮੈਂ ਫਤਹ ਪਾਵਾਂ ਅਤੇ ਅਸੀਂ ਉਨ੍ਹਾਂ ਨੂੰ ਅਜਿਹਾ ਮਾਰੀਏ ਕਿ ਉਨ੍ਹਾਂ ਨੂੰ ਆਪਣੇ ਦੇਸ ਤੋਂ ਕੱਢ ਦੇਈਏ ਕਿਉਂ ਜੋ ਮੈਂ ਜਾਣਦਾ ਹਾਂ ਕਿ ਜਿਸ ਨੂੰ ਤੂੰ ਬਰਕਤ ਦੇਵੇਂ ਉਹ ਮੁਬਾਰਕ ਹੈ, ਅਤੇ ਜਿਸ ਨੂੰ ਤੂੰ ਸਰਾਪ ਦੇਵੇਂ ਉਹ ਸਰਾਪੀ ਹੈ । \p \s5 \v 7 ਤਦ ਮੋਆਬ ਦੇ ਅਤੇ ਮਿਦਯਾਨ ਦੇ ਬਜ਼ੁਰਗ ਚੱਲ ਪਏ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਅਗੰਮ ਨੂੰ ਜਾਣਨ ਲਈ ਇਨਾਮ ਸਨ ਅਤੇ ਉਹ ਬਿਲਆਮ ਕੋਲ ਆ ਕੇ ਉਸ ਨੂੰ ਬਾਲਾਕ ਦੀਆਂ ਗੱਲਾਂ ਬਾਰੇ ਦੱਸਿਆ । \v 8 ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਅੱਜ ਦੀ ਰਾਤ ਇੱਥੇ ਠਹਿਰੋ ਅਤੇ ਜਿਵੇਂ ਯਹੋਵਾਹ ਮੈਨੂੰ ਬੋਲੇ ਮੈਂ ਤੁਹਾਡੇ ਕੋਲ ਮੁੜ ਖ਼ਬਰ ਲਿਆਵਾਂਗਾ । ਉਪਰੰਤ ਮੋਆਬ ਦੇ ਪ੍ਰਧਾਨ ਬਿਲਆਮ ਨਾਲ ਠਹਿਰੇ । \s5 \v 9 ਪਰਮੇਸ਼ੁਰ ਨੇ ਬਿਲਆਮ ਨੂੰ ਪੁੱਛਿਆ ਕਿ ਇਹ ਮਨੁੱਖ ਤੇਰੇ ਨਾਲ ਕੌਣ ਹਨ ? \v 10 ਬਿਲਆਮ ਨੇ ਪਰਮੇਸ਼ੁਰ ਨੂੰ ਆਖਿਆ, ਸਿੱਪੋਰ ਦੇ ਪੁੱਤਰ ਬਾਲਾਕ ਮੋਆਬ ਦੇ ਰਾਜੇ ਨੇ ਉਨ੍ਹਾਂ ਨੂੰ ਮੇਰੇ ਕੋਲ ਇਹ ਆਖ ਕੇ ਭੇਜਿਆ । \v 11 ਕਿ ਵੇਖੋ, ਇਹ ਦਲ ਜਿਹੜਾ ਮਿਸਰ ਤੋਂ ਆਇਆ ਹੈ ਉਸ ਨੇ ਧਰਤੀ ਨੂੰ ਆਪਣੀ ਵਸੋਂ ਨਾਲ ਭਰ ਦਿੱਤਾ ਹੈ । ਹੁਣ ਆ ਮੇਰੇ ਲਈ ਉਨ੍ਹਾਂ ਨੂੰ ਸਰਾਪ ਦੇ, ਸ਼ਾਇਦ ਅਜਿਹਾ ਹੇਵੇ ਜੋ ਮੈਂ ਉਨ੍ਹਾਂ ਨਾਲ ਲੜ ਸਕਾਂ ਅਤੇ ਉਹਨਾਂ ਨੂੰ ਕੱਢ ਦਿਆਂ । \s5 \v 12 ਪਰ ਪਰਮੇਸ਼ੁਰ ਨੇ ਬਿਲਆਮ ਨੂੰ ਆਖਿਆ, ਇਹਨਾਂ ਨਾਲ ਨਾ ਜਾਵੀਂ, ਨਾ ਇਸ ਪਰਜਾ ਨੂੰ ਸਰਾਪ ਦੇਈਂ ਕਿਉਂ ਜੋ ਉਹ ਅਸੀਸ ਦੇ ਅਧਿਕਾਰੀ ਹਨ । \v 13 ਬਿਲਆਮ ਨੇ ਸਵੇਰ ਨੂੰ ਉੱਠ ਕੇ ਬਾਲਾਕ ਦੇ ਹਾਕਮਾਂ ਨੂੰ ਆਖਿਆ, ਆਪਣੇ ਦੇਸ ਨੂੰ ਜਾਓ ਕਿਉਂ ਜੋ ਯਹੋਵਾਹ ਨੇ ਮੈਨੂੰ ਤੁਹਾਡੇ ਨਾਲ ਜਾਣ ਤੋਂ ਮਨ੍ਹਾ ਕੀਤਾ ਹੈ । \v 14 ਤਦ ਮੋਆਬ ਦੇ ਪ੍ਰਧਾਨ ਉੱਠ ਕੇ ਬਾਲਾਕ ਕੋਲ ਆਏ ਅਤੇ ਉਨ੍ਹਾਂ ਨੇ ਆਖਿਆ, ਬਿਲਆਮ ਨੇ ਸਾਡੇ ਨਾਲ ਆਉਣ ਤੋਂ ਇਨਕਾਰ ਕੀਤਾ । \p \s5 \v 15 ਤਦ ਬਾਲਕ ਨੇ ਇੱਕ ਵਾਰ ਹੋਰ ਪ੍ਰਧਾਨ ਘੱਲੇ ਜਿਹੜੇ ਇਹਨਾਂ ਤੋਂ ਜਿਆਦਾ ਅਤੇ ਪਤਵੰਤੇ ਸਨ । \v 16 ਉਹ ਬਿਲਆਮ ਕੋਲ ਆਏ ਅਤੇ ਉਹ ਨੂੰ ਆਖਿਆ, ਸਿੱਪੋਰ ਦਾ ਪੁੱਤਰ ਬਾਲਾਕ ਇਹ ਆਖਦਾ ਹੈ ਕਿ ਮੇਰੇ ਕੋਲ ਆਉਣ ਤੋਂ ਨਾ ਰੁਕੋ । \v 17 ਕਿਉਂ ਜੋ ਮੈਂ ਤੁਹਾਡਾ ਵੱਡਾ ਆਦਰ-ਸਤਿਕਾਰ ਕਰਾਂਗਾ ਅਤੇ ਜੋ ਕੁਝ ਤੁਸੀਂ ਮੈਨੂੰ ਆਖੋ, ਮੈਂ ਕਰਾਂਗਾ ਪਰ ਜਰੂਰ ਆਓ, ਮੇਰੇ ਲਈ ਇਸ ਦਲ ਨੂੰ ਸਰਾਪ ਦਿਓ । \s5 \v 18 ਅੱਗੋਂ ਬਿਲਆਮ ਨੇ ਬਾਲਾਕ ਦੇ ਸੇਵਕਾਂ ਨੂੰ ਉੱਤਰ ਦੇ ਕੇ ਆਖਿਆ, ਜੇਕਰ ਬਾਲਾਕ ਮੈਨੂੰ ਆਪਣਾ ਚਾਂਦੀ-ਸੋਨੇ ਨਾਲ ਭਰਿਆ ਘਰ ਵੀ ਦੇ ਦੇਵੇ ਤਾਂ ਵੀ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਨਹੀਂ ਕਰ ਸਕਦਾ ਕਿ ਉਸ ਨੂੰ ਘੱਟ ਜਾਂ ਵੱਧ ਜਾਣ ਕੇ ਮੰਨਾ । \v 19 ਹੁਣ, ਤੁਸੀਂ ਅੱਜ ਦੀ ਰਾਤ ਇੱਥੇ ਹੀ ਠਹਿਰਨਾ, ਤਾਂ ਜੋ ਮੈਂ ਜਾਣ ਲਵਾਂ ਕਿ ਯਹੋਵਾਹ ਕਿਹੜੀ ਗੱਲ ਮੇਰੇ ਨਾਲ ਬੋਲੇਗਾ । \v 20 ਪਰਮੇਸ਼ੁਰ ਬਿਲਆਮ ਕੋਲ ਰਾਤ ਨੂੰ ਆਇਆ ਅਤੇ ਉਸ ਨੂੰ ਆਖਿਆ, ਜਿਹੜੇ ਮਨੁੱਖ ਤੈਨੂੰ ਬੁਲਾਉਣ ਆਏ ਹਨ, ਉੱਠ ਕੇ ਇਹਨਾਂ ਨਾਲ ਚਲਾ ਜਾ, ਪਰ ਸਿਰਫ਼ ਉਹ ਗੱਲ ਜਿਹੜੀ ਮੈਂ ਤੈਨੂੰ ਆਖਾਂ, ਤੂੰ ਉਸੇ ਤਰ੍ਹਾਂ ਹੀ ਕਰੀਂ । \s ਬਿਲਆਮ ਅਤੇ ਉਸ ਦੀ ਗਧੀ \p \s5 \v 21 ਤਦ ਬਿਲਆਮ ਨੇ ਸਵੇਰ ਨੂੰ ਉੱਠ ਕੇ, ਆਪਣੀ ਗਧੀ ਉੱਤੇ ਕਾਠੀ ਬੰਨ੍ਹੀ ਅਤੇ ਮੋਆਬ ਦੇ ਹਾਕਮਾਂ ਨਾਲ ਤੁਰ ਪਿਆ । \v 22 ਅਤੇ ਉਸ ਦੇ ਜਾਣ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦਾ ਦੂਤ ਉਸ ਦਾ ਵਿਰੋਧ ਕਰਨ ਲਈ ਉਸ ਦੇ ਰਸਤੇ ਵਿੱਚ ਖੜ੍ਹਾ ਹੋਇਆ । ਉਹ ਆਪਣੀ ਗਧੀ ਉੱਤੇ ਸਵਾਰ ਹੋਇਆ ਅਤੇ ਉਸ ਦੇ ਦੋ ਨੌਕਰ ਉਸ ਦੇ ਨਾਲ ਸਨ । \v 23 ਅਤੇ ਗਧੀ ਨੇ ਯਹੋਵਾਹ ਦੇ ਦੂਤ ਨੂੰ ਰਸਤੇ ਵਿੱਚ ਹੱਥ ਵਿੱਚ ਤਲਵਾਰ ਫੜ੍ਹੀ, ਖੜ੍ਹਾ ਵੇਖਿਆ । ਤਾਂ ਗਧੀ ਰਾਹ ਤੋਂ ਮੁੜ ਕੇ ਖੇਤ ਵਿੱਚ ਨੂੰ ਹੋ ਗਈ ਅਤੇ ਬਿਲਆਮ ਨੇ ਗਧੀ ਨੂੰ ਮਾਰਿਆ ਕਿਉਂ ਜੋ ਉਹ ਨੂੰ ਰਾਹ ਤੋਂ ਮੁੜ ਗਈ ਸੀ । \s5 \v 24 ਤਦ ਯਹੋਵਾਹ ਦਾ ਦੂਤ ਅੰਗੂਰ ਦੇ ਬਾਗ ਵਿੱਚ ਉਸ ਭੀੜੇ ਰਾਹ ਵਿੱਚ ਖੜ੍ਹਾ ਸੀ ਜਿੱਥੇ ਦੋਵੇਂ ਪਾਸੇ ਕੰਧ ਸੀ । \v 25 ਜਦੋਂ ਗਧੀ ਨੇ ਯਹੋਵਾਹ ਦੇ ਦੂਤ ਨੂੰ ਦੇਖਿਆ ਤਾਂ ਉਹ ਕੰਧ ਨਾਲ ਜਾ ਲੱਗੀ ਅਤੇ ਬਿਲਆਮ ਦੇ ਪੈਰ ਨੂੰ ਕੰਧ ਨਾਲ ਦਬਾਇਆ, ਉਸ ਨੇ ਫੇਰ ਉਹ ਨੂੰ ਮਾਰਿਆ । \s5 \v 26 ਯਹੋਵਾਹ ਦਾ ਦੂਤ ਫੇਰ ਇੱਕ ਵਾਰ ਅੱਗੇ ਜਾ ਕੇ ਇੱਕ ਭੀੜੀ ਥਾਂ ਵਿੱਚ ਖੜ੍ਹਾ ਹੋ ਗਿਆ ਜਿਸ ਤੋਂ ਸੱਜੇ ਖੱਬੇ ਮੁੜਨ ਨੂੰ ਕੋਈ ਰਾਹ ਨਹੀਂ ਸੀ । \v 27 ਜਦ ਗਧੀ ਨੇ ਯਹੋਵਾਹ ਦੇ ਦੂਤ ਨੂੰ ਵੇਖਿਆ ਤਾਂ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਦਾ ਕ੍ਰੋਧ ਭੜਕ ਉੱਠਿਆ, ਫਿਰ ਓਸ ਆਪਣੀ ਲਾਠੀ ਨਾਲ ਗਧੀ ਨੂੰ ਮਾਰਿਆ । \s5 \v 28 ਤਦ ਯਹੋਵਾਹ ਨੇ ਗਧੀ ਦੇ ਮੂੰਹ ਨੂੰ ਖੋਲ੍ਹਿਆ ਅਤੇ ਉਸ ਨੇ ਬਿਲਆਮ ਨੂੰ ਆਖਿਆ, ਮੈਂ ਤੇਰੇ ਨਾਲ ਕੀ ਕੀਤਾ ਕਿ ਤੂੰ ਮੈਨੂੰ ਤਿੰਨ ਵਾਰੀ ਮਾਰਿਆ ? \v 29 ਤਾਂ ਬਿਲਆਮ ਨੇ ਗਧੀ ਨੂੰ ਆਖਿਆ, ਇਸ ਲਈ ਕਿ ਤੂੰ ਮੇਰੀ ਗੱਲ ਨੂੰ ਨਹੀਂ ਮੰਨਿਆ । ਜੇ ਮੇਰੇ ਹੱਥ ਵਿੱਚ ਤਲਵਾਰ ਹੁੰਦੀ ਤਾਂ ਤੈਨੂੰ ਹੁਣੇ ਹੀ ਵੱਢ ਸੁੱਟਦਾ । \v 30 ਅੱਗੋਂ ਗਧੀ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੇਰੀ ਗਧੀ ਨਹੀਂ ਜਿਸ ਦੇ ਉੱਤੇ ਤੂੰ ਸਾਰੀ ਉਮਰ ਅੱਜ ਤੱਕ ਸਵਾਰੀ ਕੀਤੀ ਹੈ ? ਕੀ ਕਦੀ ਪਹਿਲਾਂ ਵੀ ਮੈਂ ਤੇਰੇ ਨਾਲ ਅਜਿਹਾ ਕੀਤਾ ਹੈ ? ਉਸ ਆਖਿਆ, ਨਹੀਂ । \s5 \v 31 ਤਦ ਯਹੋਵਾਹ ਨੇ ਬਿਲਆਮ ਦੀਆਂ ਅੱਖਾਂ ਨੂੰ ਖੋਲ੍ਹੀਆਂ ਅਤੇ ਉਸ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖੜ੍ਹੇ ਵੇਖਿਆ ਅਤੇ ਉਹ ਦੀ ਤਲਵਾਰ, ਉਹ ਦੇ ਹੱਥ ਵਿੱਚ ਸੀ ਤਾਂ ਉਹ ਆਪਣਾ ਸਿਰ ਨਿਵਾ ਕੇ ਉਸ ਦੇ ਅੱਗੇ ਝੁਕਿਆ । \v 32 ਯਹੋਵਾਹ ਦੇ ਦੂਤ ਨੇ ਉਸ ਨੂੰ ਆਖਿਆ, ਤੂੰ ਕਿਉਂ ਆਪਣੀ ਗਧੀ ਨੂੰ ਤਿੰਨ ਵਾਰੀ ਮਾਰਿਆ ਹੈ ? ਵੇਖ, ਮੈਂ ਅੱਜ ਤੈਨੂੰ ਰੋਕਣ ਕਈ ਆਇਆ ਹਾਂ ਕਿਉਂ ਜੋ ਤੇਰਾ ਰਾਹ ਮੇਰੇ ਅੱਗੇ ਸਹੀ ਨਹੀਂ ਹੈ । \v 33 ਗਧੀ ਨੇ ਮੈਨੂੰ ਵੇਖਿਆ ਅਤੇ ਮੇਰੇ ਵੱਲੋਂ ਤਿੰਨ ਵਾਰੀ ਮੁੜੀ । ਜੇ ਉਹ ਮੇਰੀ ਵੱਲੋਂ ਨਾ ਮੁੜਦੀ ਤਾਂ ਹੁਣ ਮੈਂ ਤੈਨੂੰ ਵੀ ਵੱਢ ਸੁੱਟਦਾ ਪਰ ਉਹ ਨੂੰ ਜੀਉਂਦੀ ਰਹਿਣ ਦਿੰਦਾ । \s5 \v 34 ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ ਕਿ ਮੈਂ ਪਾਪ ਕੀਤਾ ਕਿਉਂ ਜੋ ਮੈਂ ਨਹੀਂ ਜਾਣਦਾ ਸੀ ਕਿ ਤੂੰ ਰਾਹ ਵਿੱਚ ਮੇਰੇ ਵਿਰੁੱਧ ਖੜ੍ਹਾ ਹੈਂ ਅਤੇ ਹੁਣ ਜੇ ਮੈਂ ਤੇਰੀ ਨਿਗਾਹ ਵਿੱਚ ਬੁਰਿਆਈ ਕੀਤੀ ਤਾਂ ਮੈਂ ਮੁੜ ਜਾਂਵਾਂਗਾ । \v 35 ਫੇਰ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨਾਲ ਜਾ ਪਰ ਜਿਹੜੀ ਗੱਲ ਮੈਂ ਤੇਰੇ ਨਾਲ ਬੋਲਾਂ ਉਹ ਹੀ ਗੱਲ ਤੂੰ ਬੋਲੀ ਤਦ ਬਿਲਆਮ ਬਾਲਾਕ ਦੇ ਹਾਕਮਾਂ ਨਾਲ ਚਲਿਆ ਗਿਆ । \s ਬਾਲਾਕ ਦੁਆਰਾ ਬਿਲਆਮ ਦਾ ਸਵਾਗਤ \p \s5 \v 36 ਜਦ ਬਾਲਾਕ ਨੇ ਸੁਣਿਆ ਕਿ ਬਿਲਆਮ ਆ ਗਿਆ ਹੈ ਤਾਂ ਉਸ ਦੇ ਮਿਲਣ ਲਈ ਮੋਆਬ ਦੇ ਸ਼ਹਿਰ ਨੂੰ ਬਾਹਰ ਗਿਆ ਜਿਹੜਾ ਅਰਨੋਨ ਦੀਆਂ ਹੱਦਾਂ ਉੱਤੇ ਹੀ ਸੀ । \v 37 ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੈਨੂੰ ਵੱਡੀ ਜ਼ਰੂਰਤ ਵਿੱਚ ਨਹੀਂ ਬੁਲਾਇਆ ? ਤੂੰ ਕਿਉਂ ਮੇਰੇ ਕੋਲ ਨਹੀਂ ਆਇਆ ? ਕੀ ਮੈਂ ਤੈਨੂੰ ਇੱਕ ਵੱਡਾ ਇਨਾਮ ਨਹੀਂ ਸੀ ਦੇ ਸਕਦਾ ? \s5 \v 38 ਪਰ ਬਿਲਆਮ ਨੇ ਬਾਲਾਕ ਨੂੰ ਆਖਿਆ, ਵੇਖ, ਮੈਂ ਤੇਰੇ ਕੋਲ ਆ ਗਿਆ ਹਾਂ । ਕੀ ਮੈਂ ਆਪਣੀ ਸ਼ਕਤੀ ਨਾਲ ਕੋਈ ਵਾਕ ਬੋਲ ਸਕਦਾ ਹਾਂ ? ਜਿਹੜਾ ਵਾਕ ਪਰਮੇਸ਼ੁਰ ਮੇਰੇ ਮੂੰਹ ਵਿੱਚ ਪਾਵੇ ਉਹੀ ਮੈਂ ਬੋਲਾਂਗਾ । \v 39 ਫੇਰ ਬਿਲਆਮ ਬਾਲਾਕ ਨਾਲ ਚੱਲਿਆ ਗਿਆ ਅਤੇ ਉਹ ਕਿਰਯਤ-ਹਸੋਥ ਵਿੱਚ ਆਏ । \v 40 ਬਾਲਾਕ ਨੇ ਵੱਗਾਂ ਅਤੇ ਇੱਜੜਾਂ ਦੀਆਂ ਬਲੀਆਂ ਚੜ੍ਹਾਈਆਂ ਅਤੇ ਉਹ ਨੇ ਬਿਲਆਮ ਅਤੇ ਉਨ੍ਹਾਂ ਹਾਕਮਾਂ ਲਈ ਜਿਹੜੇ ਉਸ ਦੇ ਨਾਲ ਸਨ ਕੁਝ ਭੇਜਿਆ । \s5 \v 41 ਤਦ ਸਵੇਰ ਨੂੰ ਅਜਿਹਾ ਹੋਇਆ ਕਿ ਬਾਲਾਕ ਬਿਲਆਮ ਨੂੰ ਲੈ ਕੇ ਬਆਲ ਦੀਆਂ ਉਚਿਆਈਆਂ ਉੱਤੇ ਉਸ ਨੂੰ ਲਿਆਇਆ ਜਿੱਥੋਂ ਉਸ ਨੇ ਪਰਜਾ ਦੀਆਂ ਸਰਹੱਦਾਂ ਨੂੰ ਵੇਖਿਆ । \s5 \c 23 \s ਬਿਲਆਮ ਦਾ ਪਹਿਲਾ ਅਸੀਸ ਦਾ ਬਚਨ \p \v 1 ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਬਲ਼ਦ ਤੇ ਸੱਤ ਭੇਡੂ ਤਿਆਰ ਕਰ । \v 2 ਤਦ ਜਿਵੇਂ ਬਿਲਆਮ ਬੋਲਿਆ ਸੀ ਉਸੇ ਤਰ੍ਹਾਂ ਹੀ ਬਾਲਾਕ ਨੇ ਕੀਤਾ ਅਤੇ ਬਾਲਾਕ ਅਤੇ ਬਿਲਆਮ ਨੇ ਹਰ ਜਗਵੇਦੀ ਉੱਤੇ ਇੱਕ-ਇੱਕ ਬਲ਼ਦ ਅਤੇ ਇੱਕ-ਇੱਕ ਭੇਡੂ ਚੜ੍ਹਾਇਆ । \v 3 ਤਦ ਬਿਲਆਮ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਖੜ੍ਹਾ ਹੋ ਜਾ ਅਤੇ ਮੈਂ ਜਾਂਵਾਂਗਾ, ਸ਼ਾਇਦ ਯਹੋਵਾਹ ਮੈਨੂੰ ਮਿਲਣ ਆਵੇ । ਜਿਹੜੀ ਗੱਲ ਉਹ ਮੈਨੂੰ ਵਿਖਾਵੇਗਾ ਉਹ ਮੈਂ ਤੈਨੂੰ ਦੱਸਾਂਗਾ । ਤਦ ਉਹ ਇੱਕ ਪਰਬਤ ਉੱਤੇ ਗਿਆ । \s5 \v 4 ਅਤੇ ਪਰਮੇਸ਼ੁਰ ਬਿਲਆਮ ਨੂੰ ਮਿਲਿਆ ਅਤੇ ਉਹ ਨੇ ਉਸ ਨੂੰ ਆਖਿਆ, ਮੈਂ ਉਨ੍ਹਾਂ ਸੱਤਾਂ ਜਗਵੇਦੀਆਂ ਨੂੰ ਸੁਆਰ ਕੇ ਰੱਖਿਆ ਹੈ ਅਤੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ-ਇੱਕ ਭੇਡੂ ਚੜ੍ਹਾਇਆ ਹੈ । \v 5 ਤਦ ਯਹੋਵਾਹ ਨੇ ਇੱਕ ਵਾਕ ਬਿਲਆਮ ਦੇ ਮੂੰਹ ਵਿੱਚ ਪਾਇਆ ਅਤੇ ਆਖਿਆ, ਬਾਲਾਕ ਦੇ ਕੋਲ ਜਾਂ ਕੇ ਇਸ ਤਰ੍ਹਾਂ ਬੋਲੀ । \v 6 ਉਹ ਉਸ ਦੇ ਕੋਲ ਆਇਆ ਅਤੇ ਵੇਖੋ, ਉਹ ਆਪਣੀ ਹੋਮ ਬਲੀ ਲਈ ਖੜ੍ਹਾ ਸੀ ਅਤੇ ਉਹ ਦੇ ਨਾਲ ਮੋਆਬ ਦੇ ਸਾਰੇ ਪ੍ਰਧਾਨ ਸਨ । \s5 \v 7 ਉਸ ਨੇ ਆਪਣਾ ਅਗੰਮ ਵਾਕ ਆਖਿਆ, \q1 ਅਰਾਮ ਤੋਂ ਬਾਲਾਕ ਮੈਨੂੰ ਲਿਆਇਆ, \q1 ਮੋਆਬ ਦਾ ਰਾਜਾ ਪੁਰਬ ਦੇ ਪਹਾੜ ਤੋਂ, \q1 ਆ, ਮੇਰੇ ਲਈ ਯਾਕੂਬ ਨੂੰ ਸਰਾਪ ਦੇ, ਅਤੇ ਆ, \q1 ਇਸਰਾਏਲ ਨੂੰ ਘਟਾ ! \p \v 8 ਮੈਂ ਕਿਵੇਂ ਉਹ ਨੂੰ ਫਿਟਕਾਰਾਂ, ਜਿਸ ਨੂੰ ਪਰਮੇਸ਼ੁਰ ਨੇ ਨਹੀਂ ਫਿਟਕਾਰਿਆ ? ਅਤੇ \q1 ਮੈਂ ਕਿਵੇਂ ਉਹ ਨੂੰ ਘਟਾਵਾਂ, \q1 ਜਿਸ ਨੂੰ ਯਹੋਵਾਹ ਨੇ ਨਹੀਂ ਘਟਾਇਆ ? \p \s5 \v 9 ਚਟਾਨ ਦੀਆਂ ਟੀਸੀਆਂ ਤੋਂ ਮੈਂ ਉਹ ਨੂੰ ਵੇਖਦਾ ਹਾਂ, \q1 ਅਤੇ ਪਰਬਤਾਂ ਤੋਂ ਮੈਂ ਉਸ ਉੱਤੇ ਨਿਗਾਹ ਮਾਰਦਾ ਹਾਂ । \q1 ਇਹ ਪਰਜਾ ਇਕੱਲੀ ਵੱਸਦੀ ਹੈ, \q1 ਅਤੇ ਕੌਮਾਂ ਦੇ ਵਿੱਚ ਉਹ ਆਪਣੇ ਆਪ ਨੂੰ ਨਹੀਂ ਗਿਣਦੀ । \p \s5 \v 10 ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਸ ਨੇ ਗਿਣਿਆ ? \q1 ਜਾਂ ਕਿਸ ਨੇ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ ? \q1 ਮੈਂ ਧਰਮੀਆਂ ਦੀ ਮੌਤ ਦੀ ਤਰ੍ਹਾਂ ਮਰਾਂ, \q1 ਅਤੇ ਮੇਰਾ ਅੰਤ ਉਸ ਵਰਗਾ ਹੋਵੇ ! \p \s5 \v 11 ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਤੂੰ ਮੇਰੇ ਨਾਲ ਕੀ ਕੀਤਾ ? ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਲਿਆਂਦਾ ਅਤੇ ਵੇਖ, ਤੂੰ ਉਨ੍ਹਾਂ ਨੂੰ ਬਰਕਤ ਹੀ ਬਰਕਤ ਦੇ ਦਿੱਤੀ ! \v 12 ਉਸ ਨੇ ਉੱਤਰ ਦਿੱਤਾ, ਕੀ ਮੈਂ ਉਸ ਵਾਕ ਨੂੰ ਨਾ ਮੰਨਾ ਜਿਹੜਾ ਯਹੋਵਾਹ ਨੇ ਮੇਰੇ ਮੂੰਹ ਵਿੱਚ ਪਾਇਆ ? \s ਬਿਲਆਮ ਦਾ ਦੂਸਰਾ ਅਸੀਸ ਦਾ ਬਚਨ \p \s5 \v 13 ਤਾਂ ਬਾਲਾਕ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਦੂਜੇ ਥਾਂ ਨੂੰ ਚੱਲ ਜਿੱਥੋਂ ਤੂੰ ਉਨ੍ਹਾਂ ਨੂੰ ਵੇਖੇਂ । ਤੂੰ ਉਨ੍ਹਾਂ ਦਾ ਬਾਹਰਲਾ ਹਿੱਸਾ ਹੀ ਵੇਖੇਂ ਪਰ ਉਨ੍ਹਾਂ ਨੂੰ ਸਾਰਾ ਨਾ ਵੇਖੇਂ ਅਤੇ ਉੱਥੋਂ ਉਨ੍ਹਾਂ ਨੂੰ ਮੇਰੇ ਲਈ ਸਰਾਪ ਦੇ । \v 14 ਫੇਰ ਉਹ ਉਸ ਨੂੰ ਸੋਫ਼ੀਮ ਦੇ ਮੈਦਾਨ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ । \v 15 ਤਾਂ ਉਸ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਇੱਥੇ ਖੜ੍ਹਾ ਹੋ ਜਾ ਜਦ ਤੱਕ ਮੈਂ ਯਹੋਵਾਹ ਨੂੰ ਉੱਥੇ ਨਾ ਮਿਲਾਂ । \s5 \v 16 ਤਾਂ ਯਹੋਵਾਹ ਬਿਲਆਮ ਨੂੰ ਮਿਲਿਆ ਅਤੇ ਉਸ ਦੇ ਮੂੰਹ ਵਿੱਚ ਇੱਕ ਵਾਕ ਪਾਇਆ ਅਤੇ ਆਖਿਆ, ਬਾਲਾਕ ਨੂੰ ਜਾ ਕੇ ਇਸ ਤਰ੍ਹਾਂ ਬੋਲੀਂ । \v 17 ਤਾਂ ਉਹ ਉਸ ਦੇ ਕੋਲ ਗਿਆ ਅਤੇ ਵੇਖੋ ਉਹ ਆਪਣੇ ਚੜ੍ਹਾਵੇ ਕੋਲ ਮੋਆਬ ਦੇ ਹਾਕਮਾਂ ਨਾਲ ਖੜ੍ਹਾ ਸੀ, ਤਾਂ ਬਾਲਾਕ ਨੇ ਉਸ ਨੂੰ ਆਖਿਆ, ਯਹੋਵਾਹ ਦਾ ਵਾਕ ਕੀ ਹੈ ? ਉਸ ਨੇ ਆਪਣਾ ਅਗੰਮ ਵਾਕ ਬੋਲਿਆ, \v 18 ਹੇ ਬਾਲਾਕ, ਉੱਠ ਅਤੇ ਸੁਣ, \q1 ਹੇ ਸਿੱਪੋਰ ਦੇ ਪੁੱਤਰ, ਮੇਰੀਆਂ ਗੱਲਾਂ ਉੱਤੇ ਧਿਆਨ ਦੇ । \p \s5 \v 19 ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, \q1 ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ । \q1 ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ ? \q1 ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ ? \p \v 20 ਵੇਖੋ, ਮੈਨੂੰ ਬਰਕਤ ਦੇਣ ਦੀ ਆਗਿਆ ਹੋਈ ਹੈ, \q1 ਉਸ ਨੇ ਬਰਕਤ ਦਿੱਤੀ, ਇਸ ਨੂੰ ਮੈਂ ਮੋੜ ਨਹੀਂ ਸਕਦਾ । \p \s5 \v 21 ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਦੇਖੀ, \q1 ਨਾ ਇਸਰਾਏਲ ਵਿੱਚ ਚਲਾਕੀ ਵੇਖੀ । \q1 ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ, \q1 ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ । \p \v 22 ਪਰਮੇਸ਼ੁਰ ਉਹ ਨੂੰ ਮਿਸਰ ਤੋਂ ਲਿਆ ਰਿਹਾ ਹੈ, \q1 ਉਹਨਾਂ ਵਿੱਚ ਸਾਨ੍ਹ ਜਿਨ੍ਹਾਂ ਜ਼ੋਰ ਹੈ । \p \s5 \v 23 ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, \q1 ਨਾ ਇਸਰਾਏਲ ਉੱਤੇ ਟੂਣਾ । \q1 ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, \q1 ਪਰਮੇਸ਼ੁਰ ਨੇ ਕੀ ਕੀਤਾ ! \p \s5 \v 24 ਇਹ ਪਰਜਾ ਸ਼ੇਰਨੀ ਵਾਂਗੂੰ ਉੱਠੇਗੀ, \q1 ਅਤੇ ਸ਼ੇਰ ਵਾਂਗੂੰ ਆਪਣੇ ਆਪ ਨੂੰ ਖੜ੍ਹਾ ਕਰੇਗੀ, \q1 ਉਹ ਨਹੀਂ ਲੇਟੇਗੀ ਜਦ ਤੱਕ ਸ਼ਿਕਾਰ ਨਾ ਖਾ ਲਵੇ, \q1 ਅਤੇ ਸ਼ਿਕਾਰ ਦਾ ਲਹੂ ਨਾ ਪੀ ਲਵੇ । \p \s5 \v 25 ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਨਾ ਉਹ ਨੂੰ ਸਰਾਪ ਦੇ ਅਤੇ ਨਾ ਉਹ ਨੂੰ ਬਰਕਤ ਹੀ ਦੇ ! \v 26 ਪਰ ਬਿਲਆਮ ਨੇ ਬਾਲਾਕ ਨੂੰ ਉੱਤਰ ਦਿੱਤਾ, ਕੀ ਮੈਂ ਤੈਨੂੰ ਨਹੀਂ ਦੱਸਿਆ ਕਿ ਜੋ ਕੁਝ ਯਹੋਵਾਹ ਮੈਨੂੰ ਆਖਦਾ ਹੈ ਮੈਨੂੰ ਉਹੀ ਕਰਨਾ ਪੈਂਦਾ ਹੈ ? \s ਬਿਲਆਮ ਦਾ ਤੀਸਰਾ ਅਸੀਸ ਦਾ ਬਚਨ \p \v 27 ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਚੱਲ, ਮੈਂ ਤੈਨੂੰ ਇੱਕ ਹੋਰ ਥਾਂ ਲੈ ਜਾਂਵਾਂ । ਸ਼ਾਇਦ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਲੱਗੇ ਕਿ ਤੂੰ ਉੱਥੋਂ ਮੇਰੇ ਲਈ ਉਹਨਾਂ ਨੂੰ ਸਰਾਪ ਦੇਵੇਂ । \s5 \v 28 ਤਾਂ ਬਾਲਾਕ ਬਿਲਆਮ ਨੂੰ ਪੇਓਰ ਦੀ ਟੀਸੀ ਉੱਤੇ ਲੈ ਗਿਆ ਜਿਹੜੀ ਹੇਠਾਂ ਦੇ ਵੱਲ ਝੁੱਕੀ ਹੋਈ ਸੀ । \v 29 ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਮੇਰੇ ਲਈ ਇੱਥੇ ਸੱਤ ਬਲ਼ਦ ਅਤੇ ਸੱਤ ਭੇਡੂ ਤਿਆਰ ਕਰ । \v 30 ਤਾਂ ਬਾਲਾਕ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਬਿਲਆਮ ਨੇ ਆਖਿਆ ਅਤੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ । \s5 \c 24 \p \v 1 ਜਦ ਬਿਲਆਮ ਨੇ ਵੇਖਿਆ ਕਿ ਯਹੋਵਾਹ ਦੀ ਨਿਗਾਹ ਵਿੱਚ ਇਸਰਾਏਲ ਨੂੰ ਬਰਕਤ ਦੇਣਾ ਚੰਗਾ ਹੈ ਤਾਂ ਜਿਵੇਂ ਉਹ ਪਹਿਲਾਂ ਕਦੀਂ ਕਦਾਈਂ ਜਾਦੂਗਰਾਂ ਨਾਲ ਮਿਲਣ ਲਈ ਜਾਂਦਾ ਸੀ, ਨਾ ਗਿਆ ਪਰ ਉਸ ਉਜਾੜ ਦੀ ਵੱਲ ਚਲਿਆ ਗਿਆ । \s5 \v 2 ਤਦ ਬਿਲਆਮ ਨੇ ਆਪਣੀਆਂ ਅੱਖਾਂ ਚੁੱਕ ਕੇ ਇਸਰਾਏਲ ਨੂੰ ਆਪਣੇ ਗੋਤਾਂ ਅਨੁਸਾਰ ਵੱਸੇ ਹੋਏ ਵੇਖਿਆ, ਤਾਂ ਪਰਮੇਸ਼ੁਰ ਦਾ ਆਤਮਾ ਉਸ ਉੱਤੇ ਆਇਆ । \v 3 ਤਦ ਉਸ ਆਪਣਾ ਅਗੰਮ ਵਾਕ ਆਖਿਆ, \q1 ਬਓਰ ਦੇ ਪੁੱਤਰ ਬਿਲਆਮ ਦਾ ਵਾਕ, \q1 ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁਲ੍ਹੀਆਂ ਹਨ । \p \s5 \v 4 ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, \q1 ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਨ ਪਾਉਂਦਾ ਹੈ, \q1 ਜਿਹੜਾ ਖੁਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ । \p \v 5 ਹੇ ਯਾਕੂਬ, ਤੇਰੇ ਤੰਬੂ ਕਿੰਨੇ ਚੰਗੇ ਹਨ ! \q1 ਹੇ ਇਸਰਾਏਲ, ਤੇਰੇ ਵਾਸ ਵੀ ! \p \s5 \v 6 ਘਾਟੀ ਦੇ ਵਾਂਗੂੰ ਉਹ ਫੈਲੇ ਹੋਏ ਹਨ, \q1 ਨਹਿਰ ਦੇ ਉੱਤੇ ਦੇ ਬਾਗਾਂ ਵਾਂਗੂੰ ਹਨ, \q1 ਯਹੋਵਾਹ ਦੇ ਲਾਏ ਹੋਏ ਅਗਰ ਦੇ ਰੁੱਖਾਂ ਵਾਂਗੂੰ, \q1 ਅਤੇ ਪਾਣੀ ਦੇ ਕੰਡੇ ਦੇ ਦਿਆਰ ਵਾਂਗੂੰ, \p \s5 \v 7 ਉਸ ਦਾ ਪਾਣੀ ਉਮੜ ਕੇ ਵਗੇਗਾ, \q1 ਅਤੇ ਉਸ ਦਾ ਬੀਜ ਬਹੁਤ ਪਾਣੀਆਂ ਵਿੱਚ ਹੋਵੇਗਾ, \q1 ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ, \q1 ਉਸ ਦਾ ਰਾਜ ਵਧਦਾ ਜਾਵੇਗਾ । \p \s5 \v 8 ਪਰਮੇਸ਼ੁਰ ਉਸ ਨੂੰ ਮਿਸਰ ਤੋਂ ਲਿਆ ਰਿਹਾ ਹੈ, \q1 ਜਿਹਨਾਂ ਦਾ ਜ਼ੋਰ ਸਾਨ੍ਹ ਹੈ, \q1 ਉਹ ਆਪਣੀਆਂ ਵੈਰੀ ਕੌਮਾਂ ਨੂੰ ਖਾ ਜਾਵੇਗਾ, \q1 ਉਨ੍ਹਾਂ ਦੀਆਂ ਹੱਡੀਆਂ ਨੂੰ ਚੂਰ-ਚੂਰ ਕਰੇਗਾ, \q1 ਅਤੇ ਉਹਨਾਂ ਨੂੰ ਆਪਣਿਆਂ ਤੀਰਾਂ ਨਾਲ ਵਿੰਨ੍ਹ ਦੇਵੇਗਾ । \p \s5 \v 9 ਉਹ ਚੁੱਪ ਬੈਠਾ ਹੈ, ਉਹ ਸ਼ੇਰ ਵਾਂਗੂੰ ਲੇਟਿਆ, \q1 ਅਤੇ ਸ਼ੇਰਨੀ ਵਾਂਗੂੰ, ਕੌਣ ਉਹ ਨੂੰ ਛੇੜੇਗਾ ? \q1 ਮੁਬਾਰਕ ਉਹ ਜਿਹੜਾ ਤੈਨੂੰ ਬਰਕਤ ਦੇਵੇ, \q1 ਅਤੇ ਸਰਾਪੀ ਉਹ ਜਿਹੜਾ ਤੈਨੂੰ ਸਰਾਪ ਦੇਵੇ ! \p \s5 \v 10 ਤਾਂ ਬਾਲਾਕ ਦਾ ਕ੍ਰੋਧ ਬਿਲਆਮ ਦੇ ਵਿਰੁੱਧ ਭੜਕਿਆ ਅਤੇ ਹੱਥ ਉੱਤੇ ਹੱਥ ਮਾਰ ਕੇ ਬਾਲਾਕ ਨੇ ਬਿਲਆਮ ਨੂੰ ਆਖਿਆ, ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਸੱਦਿਆ ਅਤੇ ਵੇਖ, ਤੂੰ ਤਿੰਨ ਵਾਰ ਉਨ੍ਹਾਂ ਨੂੰ ਬਰਕਤਾਂ ਹੀ ਬਰਕਤਾਂ ਦਿੱਤੀਆਂ । \v 11 ਹੁਣ ਆਪਣੇ ਘਰ ਚਲਿਆ ਜਾ ! ਮੈਂ ਤਾਂ ਆਖਿਆ ਸੀ ਕਿ ਮੈਂ ਤੈਨੂੰ ਵੱਡਾ ਇਨਾਮ ਦਿਆਂਗਾ ਪਰ ਵੇਖ, ਯਹੋਵਾਹ ਨੇ ਤੈਨੂੰ ਇਨਾਮ ਲੈਣ ਤੋਂ ਮਨ੍ਹਾਂ ਕੀਤਾ । \s5 \v 12 ਅੱਗੋਂ ਬਿਲਆਮ ਨੇ ਬਾਲਾਕ ਨੂੰ ਆਖਿਆ, ਭਲਾ, ਮੈਂ ਤੇਰੇ ਸੰਦੇਸ਼ਵਾਹਕਾਂ ਨੂੰ ਜਿਹੜੇ ਤੂੰ ਮੇਰੇ ਕੋਲ ਭੇਜੇ ਸਨ ਨਹੀਂ ਆਖਿਆ ਸੀ । \v 13 ਕਿ ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਤੇ ਸੋਨਾ ਦੇਵੇ, ਮੈਂ ਯਹੋਵਾਹ ਦੇ ਹੁਕਮ ਦਾ ਉਲੰਘਣ ਨਹੀਂ ਕਰ ਸਕਦਾ ਕਿ ਆਪਣੇ ਹੀ ਮਨ ਤੋਂ ਭਲਾ ਜਾਂ ਬੁਰਾ ਕਰਾਂ ? ਜਿਹੜਾ ਵਾਕ ਯਹੋਵਾਹ ਕਹੇ ਮੈਂ ਉਹੀ ਕਹਾਂਗਾ । \s ਬਿਲਆਮ ਦੇ ਅੰਤਿਮ ਅਸੀਸ ਦੇ ਬਚਨ \p \v 14 ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ । ਆ, ਮੈਂ ਤੈਨੂੰ ਦੱਸਾਂਗਾ ਕਿ ਇਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ । \s5 \v 15 ਫੇਰ ਉਸ ਆਪਣਾ ਅਗੰਮ ਵਾਕ ਆਖਿਆ, \q1 ਬਓਰ ਦੇ ਪੁੱਤਰ ਬਿਲਆਮ ਦਾ ਵਾਕ, \q1 ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁਲ੍ਹੀਆਂ ਹਨ, \p \v 16 ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, \q1 ਅਤੇ ਜਿਹੜਾ ਅੱਤ ਮਹਾਨ ਦਾ ਗਿਆਨ ਜਾਣਦਾ ਹੈ, \q1 ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਨ ਪਾਉਂਦਾ ਹੈ, \q1 ਜਿਹੜਾ ਖੁਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ । \p \s5 \v 17 ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, \q1 ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ । \q1 ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਰਾਜ ਉੱਠੇਗਾ । \q1 ਉਹ ਮੋਆਬ ਦੀਆਂ ਸਰਹੱਦਾਂ ਨੂੰ ਚੂਰ-ਚੂਰ ਕਰੇਗਾ, \q1 ਅਤੇ ਸਾਰੇ ਦੰਗਾ ਕਰਨ ਵਾਲਿਆ ਨੂੰ ਸੁੱਟੇਗਾ । \p \s5 \v 18 ਅਦੋਮ ਉਹ ਦੀ ਸੰਪਤੀ ਹੋਵੇਗਾ, \q1 ਅਤੇ ਸੇਈਰ ਵੀ ਉਹ ਦੀ ਸੰਪਤੀ ਹੋਵੇਗਾ, \q1 ਜਿਹੜੇ ਉਹ ਦੇ ਵੈਰੀ ਹਨ, \q1 ਅਤੇ ਇਸਰਾਏਲ ਸੂਰਬੀਰਤਾ ਦਿਖਾਉਂਦਾ ਜਾਵੇਗਾ । \p \v 19 ਯਾਕੂਬ ਤੋਂ ਉਹ ਰਾਜ ਕਰੇਗਾ, \q1 ਅਤੇ ਸ਼ਹਿਰ ਦੇ ਸਾਰੇ ਬਚਿਆਂ ਹੋਇਆਂ ਨੂੰ ਵੀ ਨਾਸ ਕਰੇਗਾ । \p \s5 \v 20 ਫੇਰ ਉਸ ਨੇ ਅਮਾਲੇਕ ਨੂੰ ਦੇਖਿਆ ਅਤੇ ਆਪਣਾ ਅਗੰਮ ਵਾਕ ਆਖਿਆ, \q1 ਅਮਾਲੇਕ ਕੌਮਾਂ ਵਿੱਚ ਪਹਿਲੀ ਸੀ, \q1 ਪਰ ਉਸ ਦਾ ਅੰਤ ਤਾਂ ਨਸ਼ਟ ਹੀ ਹੋਣਾ ਹੈ । \p \s5 \v 21 ਫਿਰ ਉਸ ਨੇ ਕੇਨੀਆਂ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਆਖਿਆ, \q1 ਤੇਰਾ ਵਸੇਰਾ ਸਥਿਰ ਤਾਂ ਹੈ, \q1 ਅਤੇ ਤੇਰਾ ਆਲ੍ਹਣਾ ਚਟਾਨ ਵਿੱਚ ਤਾਂ ਹੈ, \p \v 22 ਤਾਂ ਵੀ ਕਾਇਨ ਉਜਾੜ ਦਿੱਤਾ ਜਾਵੇਗਾ, \q1 ਜਦ ਤੱਕ ਅੱਸ਼ੂਰ ਤੈਨੂੰ ਬੰਨ੍ਹ ਕੇ ਨਾ ਲੈ ਜਾਵੇ । \p \s5 \v 23 ਉਸ ਨੇ ਫੇਰ ਆਪਣਾ ਅਗੰਮ ਵਾਕ ਆਖਿਆ, \q1 ਹਾਏ ! ਪਰਮੇਸ਼ੁਰ ਦੀ ਕਿਰਪਾ ਤੋਂ ਬਿਨ੍ਹਾਂ ਕੌਣ ਜੀਉਂਦਾ ਰਹੇਗਾ ? \p \v 24 ਕਿੱਤੀਮ ਦੇ ਕੰਢਿਆਂ ਤੋਂ ਬੇੜੇ ਆਉਣਗੇ, \q1 ਅਤੇ ਅੱਸ਼ੂਰ ਅਤੇ ਏਬਰ ਨੂੰ ਦੁੱਖ ਦੇਣਗੇ, \q1 ਪਰ ਉਹ ਵੀ ਨਸ਼ਟ ਹੋ ਜਾਵੇਗਾ । \p \v 25 ਤਾਂ ਬਿਲਆਮ ਉੱਠ ਕੇ ਚਲਾ ਗਿਆ ਅਤੇ ਆਪਣੇ ਸਥਾਨ ਨੂੰ ਮੁੜ ਆਇਆ ਅਤੇ ਬਾਲਾਕ ਵੀ ਆਪਣੇ ਰਾਹ ਪੈ ਗਿਆ । \s5 \c 25 \s ਇਸਰਾਏਲੀਆਂ ਦੁਆਰਾ ਵਿਭਚਾਰ \p \v 1 ਜਦ ਇਸਰਾਏਲ ਸ਼ਿੱਟੀਮ ਵਿੱਚ ਵੱਸਦੇ ਸਨ, ਤਦ ਲੋਕ ਮੋਆਬ ਦੀਆਂ ਕੁੜੀਆਂ ਨਾਲ ਜ਼ਨਾਹ ਕਰਨ ਲੱਗ ਪਏ । \v 2 ਜਦ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਦੇਵਤਿਆਂ ਦੀਆਂ ਬਲੀਆਂ ਉੱਤੇ ਬੁਲਾਇਆ ਤਾਂ ਲੋਕਾਂ ਨੇ ਖਾਧਾ ਅਤੇ ਉਨ੍ਹਾਂ ਦੇ ਦੇਵਤਿਆਂ ਨੂੰ ਮੱਥਾ ਵੀ ਟੇਕਿਆ । \v 3 ਸੋ ਇਸਰਾਏਲ ਪਓਰ ਦੇ ਬਆਲ ਦੇਵਤੇ ਨਾਲ ਰਲ ਗਿਆ ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ । \s5 \v 4 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਲੋਕਾਂ ਦੇ ਸਾਰੇ ਮੁਖੀਆਂ ਨੂੰ ਲੈ ਕੇ ਯਹੋਵਾਹ ਦੇ ਅੱਗੇ ਧੁੱਪ ਵਿੱਚ ਟੰਗ ਦੇ ਤਾਂ ਜੋ ਯਹੋਵਾਹ ਦਾ ਕ੍ਰੋਧ ਇਸਰਾਏਲ ਤੋਂ ਟਲ ਜਾਵੇ । \v 5 ਤਾਂ ਮੂਸਾ ਨੇ ਇਸਰਾਏਲ ਦੇ ਨਿਆਈਆਂ ਨੂੰ ਆਖਿਆ, ਹਰ ਇੱਕ ਆਪਣੇ ਮਨੁੱਖਾਂ ਨੂੰ ਜਿਹੜੇ ਬਆਲ ਪਓਰ ਨਾਲ ਰਲ ਗਏ ਹਨ ਵੱਢ ਸੁੱਟੇ ! \p \s5 \v 6 ਤਾਂ ਵੇਖੋ, ਮੂਸਾ ਅਤੇ ਸਾਰੀ ਇਸਰਾਏਲੀ ਮੰਡਲੀ ਦੇ ਵੇਖਦਿਆਂ ਜਦੋਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਰੋ ਰਹੇ ਸਨ ਇੱਕ ਇਸਰਾਏਲੀ ਮਨੁੱਖ ਇੱਕ ਮਿਦਯਾਨੀ ਇਸਤਰੀ ਨੂੰ ਲੈ ਆਇਆ । \v 7 ਜਦ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਵੇਖਿਆ ਤਾਂ ਮੰਡਲੀ ਦੇ ਤੰਬੂ ਵਿੱਚੋਂ ਉੱਠ ਕੇ ਆਪਣੇ ਹੱਥ ਵਿੱਚ ਇੱਕ ਨੇਜ਼ਾ ਲਿਆ । \s5 \v 8 ਅਤੇ ਉਸ ਇਸਰਾਏਲੀ ਮਨੁੱਖ ਦੇ ਪਿੱਛੇ ਚਾਨਣੀ ਵਿੱਚ ਜਾ ਕੇ ਦੋਹਾਂ ਨੂੰ ਅਰਥਾਤ ਇਸਰਾਏਲੀ ਮਨੁੱਖ ਅਤੇ ਉਸ ਇਸਤਰੀ ਦੇ ਢਿੱਡ ਨੂੰ ਵਿੰਨ੍ਹ ਦਿੱਤਾ ਤਾਂ ਇਸਰਾਏਲੀਆਂ ਤੋਂ ਬਵਾ ਰੁਕ ਗਈ । \v 9 ਉਸ ਬਵਾ ਨਾਲ ਚੌਵੀ ਹਜ਼ਾਰ ਮਰ ਗਏ ਸਨ । \p \s5 \v 10 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, \v 11 ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਮੇਰੇ ਕ੍ਰੋਧ ਨੂੰ ਇਸਰਾਏਲੀਆਂ ਤੋਂ ਟਾਲ ਦਿੱਤਾ ਹੈ । ਜਦ ਉਹ ਉਨ੍ਹਾਂ ਵਿੱਚ ਮੇਰੀ ਅਣਖ ਕਾਰਨ ਅਣਖੀ ਹੋਇਆ ਤਾਂ ਹੀ ਮੈਂ ਇਸਰਾਏਲੀਆਂ ਦਾ ਆਪਣੀ ਅਣਖ ਦੇ ਕਾਰਨ ਨਾਸ਼ ਨਹੀਂ ਕੀਤਾ । \s5 \v 12 ਇਸ ਲਈ ਆਖ, ਕਿ ਵੇਖ, ਮੈਂ ਉਸ ਨੂੰ ਆਪਣੀ ਸ਼ਾਂਤੀ ਦਾ ਨੇਮ ਦਿੰਦਾ ਹਾਂ । \v 13 ਅਤੇ ਉਹ ਉਸ ਲਈ ਅਤੇ ਉਸ ਦੇ ਬਾਅਦ ਵਾਲੀ ਅੰਸ ਲਈ ਸਦਾ ਦੀ ਜਾਜਕਾਈ ਦਾ ਨੇਮ ਹੋਵੇਗਾ ਕਿਉਂ ਜੋ ਉਹ ਆਪਣੇ ਪਰਮੇਸ਼ੁਰ ਲਈ ਅਣਖੀ ਹੋਇਆ ਅਤੇ ਇਸਰਾਏਲੀਆਂ ਲਈ ਪਰਾਸਚਿਤ ਕੀਤਾ । \p \s5 \v 14 ਉਸ ਇਸਰਾਏਲੀ ਮਨੁੱਖ ਦਾ ਨਾਮ ਜ਼ਿਮਰੀ ਸੀ ਜੋ ਮਿਦਯਾਨੀ ਇਸਤਰੀ ਨਾਲ ਮਾਰਿਆ ਗਿਆ । ਉਹ ਸ਼ਿਮਓਨੀਆਂ ਵਿੱਚੋਂ ਆਪਣੇ ਪਿਤਾ ਦੇ ਪਰਿਵਾਰ ਦਾ ਪ੍ਰਧਾਨ ਸਾਲੂ ਦਾ ਪੁੱਤਰ ਸੀ । \v 15 ਅਤੇ ਉਸ ਮਿਦਯਾਨੀ ਇਸਤਰੀ ਦਾ ਨਾਮ ਜਿਹੜੀ ਮਾਰੀ ਗਈ ਸੂਰ ਦੀ ਧੀ ਕਾਜ਼ਬੀ ਸੀ, ਅਤੇ ਉਹ ਆਪਣੇ ਪਿਤਾ ਦੇ ਪਰਿਵਾਰ ਵਿੱਚ ਮਿਦਯਾਨ ਦੇ ਲੋਕਾਂ ਦਾ ਮੁਖੀਆ ਸੀ । \p \s5 \v 16 ਉਪਰੰਤ ਯਹੋਵਾਹ ਨੇ ਮੂਸਾ ਨੂੰ ਆਖਿਆ, \v 17 ਮਿਦਯਾਨੀਆਂ ਨੂੰ ਸਤਾਓ ਅਤੇ ਉਨ੍ਹਾਂ ਨੂੰ ਜਾਨੋਂ ਮਾਰੋ । \v 18 ਕਿਉਂ ਜੋ ਉਹ ਤੁਹਾਨੂੰ ਆਪਣੇ ਛਲਾਂ ਨਾਲ ਸਤਾਉਂਦੇ ਹਨ, ਜਿਵੇਂ ਪਓਰ ਦੀ ਗੱਲ ਵਿੱਚ ਅਤੇ ਉਨ੍ਹਾਂ ਦੀ ਭੈਣ ਮਿਦਯਾਨ ਪ੍ਰਧਾਨ ਦੀ ਧੀ ਕਾਜ਼ਬੀ ਦੀ ਗੱਲ ਵਿੱਚ ਜਿਹੜੀ ਬਵਾ ਦੇ ਦਿਨ ਪਓਰ ਦੀ ਗੱਲ ਦੇ ਕਾਰਨ ਮਾਰੀ ਗਈ । \s5 \c 26 \s ਇਸਰਾਏਲੀਆਂ ਦੀ ਦੂਸਰੀ ਮਰਦਸ਼ੁਮਾਰੀ \p \v 1 ਬਵਾ ਦੇ ਮਗਰੋਂ ਅਜਿਹਾ ਹੋਇਆ ਕਿ ਯਹੋਵਾਹ ਨੇ ਮੂਸਾ ਅਤੇ ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਨੂੰ ਆਖਿਆ, \v 2 ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਕਰੋ, ਵੀਹ ਸਾਲ ਅਤੇ ਉੱਪਰ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਸਾਰੇ ਜਿਹੜੇ ਇਸਰਾਏਲ ਵਿੱਚ ਯੁੱਧ ਕਰਨ ਯੋਗ ਹਨ । \s5 \v 3 ਤਦ ਮੂਸਾ ਅਤੇ ਅਲਆਜ਼ਾਰ ਜਾਜਕ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ, ਉਨ੍ਹਾਂ ਨੂੰ ਬੋਲੇ, \v 4 ਵੀਹ ਸਾਲ ਅਤੇ ਉੱਪਰ ਦੇ ਮਨੁੱਖਾਂ ਦੀ ਗਿਣਤੀ ਕਰੋ ਜਿਵੇਂ ਯਹੋਵਾਹ ਨੇ ਮੂਸਾ ਅਤੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲ ਰਹੇ ਸਨ । \p \s5 \v 5 ਰਊਬੇਨ ਇਸਰਾਏਲ ਦਾ ਪਹਿਲੌਠਾ । ਰਊਬੇਨ ਦੇ ਪੁੱਤਰ, ਹਨੋਕ ਤੋਂ ਹਨੋਕੀਆਂ ਦਾ ਪਰਿਵਾਰ, ਪੱਲੂ ਤੋਂ ਪੱਲੂਆਂ ਦਾ ਪਰਿਵਾਰ, ਹਸਰੋਨ ਤੋਂ ਹਸਰੋਨੀਆਂ ਦਾ ਪਰਿਵਾਰ, \v 6 ਕਰਮੀ ਤੋਂ ਕਰਮੀਆਂ ਦਾ ਪਰਿਵਾਰ \v 7 ਇਹ ਰਊਬੇਨੀਆਂ ਦੇ ਪਰਿਵਾਰ ਹਨ ਅਤੇ ਜਿਹੜੇ ਉਨ੍ਹਾਂ ਵਿੱਚੋਂ ਗਿਣੇ ਗਏ ਉਹ ਤਿਰਤਾਲੀ ਹਜ਼ਾਰ ਸੱਤ ਸੌ ਤੀਹ ਸਨ । \s5 \v 8 ਅਤੇ ਪੱਲੂ ਦਾ ਪੁੱਤਰ ਅਲੀਆਬ ਸੀ । \v 9 ਅਤੇ ਅਲੀਆਬ ਦੇ ਪੁੱਤਰ ਨਮੂਏਲ, ਦਾਥਾਨ ਅਤੇ ਅਬੀਰਾਮ ਸਨ । ਇਹ ਉਹ ਦਾਥਾਨ ਅਤੇ ਅਬੀਰਾਮ ਸਨ ਜਿਹੜੇ ਮੰਡਲੀ ਦੀ ਚੋਣ ਦੇ ਸਨ ਅਤੇ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਕੋਰਹ ਦੀ ਟੋਲੀ ਨਾਲ ਝਗੜਾ ਕਰ ਰਹੇ ਸਨ ਜਦ ਉਹ ਯਹੋਵਾਹ ਦੇ ਵਿਰੁੱਧ ਝਗੜਦੇ ਸਨ । \s5 \v 10 ਉਸ ਵੇਲੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ ਕੋਰਹ ਨਾਲ ਨਿਗਲ ਲਿਆ ਜਦ ਉਹ ਟੋਲੀ ਮਰ ਗਈ ਅਤੇ ਜਦ ਅੱਗ ਨੇ ਢਾਈ ਸੌ ਮਨੁੱਖਾਂ ਨੂੰ ਭਸਮ ਕੀਤਾ, ਤਾਂ ਉਹ ਇੱਕ ਨਿਸ਼ਾਨ ਹੋ ਗਏ । \v 11 ਪਰ ਕੋਰਹ ਦੇ ਪੁੱਤਰ ਨਹੀਂ ਮਰੇ । \p \s5 \v 12 ਸ਼ਿਮਓਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਨਮੂਏਲ ਤੋਂ ਨਮੁਏਲੀਆਂ ਦਾ ਪਰਿਵਾਰ, ਯਮੀਨ ਤੋਂ ਯਮੀਨੀਆਂ ਦਾ ਪਰਿਵਾਰ, ਯਾਕੀਨ ਤੋਂ ਯਾਕੀਨੀਆਂ ਦਾ ਟੱਬਰ, \v 13 ਜ਼ਰਹ ਤੋਂ ਜ਼ਰਹੀਆਂ ਦਾ ਟੱਬਰ, ਸ਼ਾਉਲ ਤੋਂ ਸ਼ਾਉਲੀਆਂ ਦਾ ਟੱਬਰ \v 14 ਇਹ ਸ਼ਿਮੋਓਨੀਆਂ ਦੇ ਟੱਬਰ ਹਨ ਅਤੇ ਉਹ ਬਾਈ ਹਜ਼ਾਰ ਦੋ ਸੌ ਸਨ । \p \s5 \v 15 ਗਾਦ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸਫ਼ੋਨ ਤੋਂ ਸਫ਼ੋਨੀਆਂ ਦਾ ਟੱਬਰ, ਹੱਗੀ ਤੋਂ ਹੱਗੀਆਂ ਦਾ ਟੱਬਰ, ਸੂਨੀ ਤੋਂ ਸੂਨੀਆਂ ਦਾ ਟੱਬਰ, \v 16 ਆਜ਼ਨੀ ਤੋਂ ਆਜ਼ਨੀਆਂ ਦਾ ਟੱਬਰ, ਏਰੀ ਤੋਂ ਏਰੀਆਂ ਦਾ ਟੱਬਰ, \v 17 ਅਰੋਦ ਤੋਂ ਅਰੋਦੀਆਂ ਦਾ ਟੱਬਰ, ਅਰਏਲੀ ਤੋਂ ਅਰਏਲੀਆਂ ਦਾ ਟੱਬਰ, \v 18 ਇਹ ਗਾਦੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਦੇ ਅਨੁਸਾਰ ਹਨ ਅਤੇ ਇਹ ਚਾਲ੍ਹੀ ਹਜ਼ਾਰ ਪੰਜ ਸੌ ਸਨ । \p \s5 \v 19 ਯਹੂਦਾਹ ਦੇ ਪੁੱਤਰ ਏਰ ਅਤੇ ਓਨਾਨ ਸਨ ਅਤੇ ਏਰ ਅਤੇ ਓਨਾਨ ਕਨਾਨ ਦੇਸ ਵਿੱਚ ਮਰ ਗਏ । \v 20 ਯਹੂਦਾਹ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ ਇਹ ਸਨ, ਸ਼ੇਲਾਹ ਤੋਂ ਸ਼ੇਲਾਹੀਆਂ ਦਾ ਟੱਬਰ, ਪਰਸ ਤੋਂ ਪਰਸੀਆਂ ਦਾ ਟੱਬਰ, ਜ਼ਰਹ ਤੋਂ ਜ਼ਰਹੀਆਂ ਦਾ ਟੱਬਰ, \v 21 ਪਰਸ ਦੇ ਪੁੱਤਰ ਇਹ ਸਨ, ਹਸਰੋਨ ਤੋਂ ਹਸਰੋਨੀਆਂ ਦਾ ਟੱਬਰ, ਹਮੂਲ ਤੋਂ ਹਮੂਲੀਆਂ ਦਾ ਟੱਬਰ, \v 22 ਇਹ ਯਹੂਦਾਹ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਦੇ ਅਨੁਸਾਰ ਹਨ ਅਤੇ ਉਹ ਛਿਹੱਤਰ ਹਜ਼ਾਰ ਪੰਜ ਸੌ ਸਨ । \p \s5 \v 23 ਯਿੱਸਾਕਾਰ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਤੋਲਾ ਤੋਂ ਤੋਲੀਆਂ ਦਾ ਟੱਬਰ, ਪੁੱਵਾਹ ਤੋਂ ਪੂਨੀਆਂ ਦਾ ਟੱਬਰ \v 24 ਯਾਸ਼ੂਬ ਤੋਂ ਯਾਸ਼ੂਬੀਆਂ ਦਾ ਟੱਬਰ, ਸ਼ਿਮਰੋਨ ਤੋਂ ਸ਼ਿਮਰੋਨੀਆਂ ਦਾ ਟੱਬਰ \v 25 ਇਹ ਯਿੱਸਾਕਾਰ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਅਤੇ ਉਹ ਚੌਹਟ ਹਜ਼ਾਰ ਤਿੰਨ ਸੌ ਸਨ । \p \s5 \v 26 ਜ਼ਬੂਲੁਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸਰਦ ਤੋਂ ਸਰਦੀਆਂ ਦਾ ਟੱਬਰ, ਏਲੋਨ ਤੋਂ ਏਲੋਨੀਆਂ ਦਾ ਟੱਬਰ, ਯਹਲਏਲ ਤੋਂ ਯਹਲਏਲੀਆਂ ਦਾ ਟੱਬਰ \v 27 ਇਹ ਜ਼ਬੂਲੁਨੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਸੱਠ ਹਜ਼ਾਰ ਪੰਜ ਸੌ ਸਨ । \p \s5 \v 28 ਯੂਸੁਫ਼ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਮਨੱਸ਼ਹ ਅਤੇ ਅਫ਼ਰਈਮ \v 29 ਮਨੱਸ਼ਹ ਦੇ ਪੁੱਤਰ, ਮਾਕੀਰ ਤੋਂ ਮਾਕੀਰੀਆਂ ਦਾ ਟੱਬਰ, ਅਤੇ ਮਾਕੀਰ ਤੋਂ ਗਿਲਆਦ ਜੰਮਿਆ, ਗਿਲਆਦੀਆਂ ਦਾ ਟੱਬਰ \s5 \v 30 ਇਹ ਗਿਲਆਦ ਦੇ ਪੁੱਤਰ, ਈਅਜ਼ਰ ਤੋਂ ਈਅਜ਼ਰੀਆਂ ਦਾ ਟੱਬਰ, ਹੇਲਕ ਤੋਂ ਹੇਲਕੀਆਂ ਦਾ ਟੱਬਰ \v 31 ਅਤੇ ਅਸਰੀਏਲ ਤੋਂ ਅਸਰੀਏਲੀਆਂ ਦਾ ਟੱਬਰ ਅਤੇ ਸ਼ਕਮ ਤੋਂ ਸ਼ਕਮੀਆਂ ਦਾ ਟੱਬਰ \v 32 ਅਤੇ ਸ਼ਮੀਦਾ ਤੋਂ ਸ਼ਮੀਦਾਈਆਂ ਦਾ ਟੱਬਰ ਅਤੇ ਹੇਫ਼ਰ ਤੋਂ ਹੇਫ਼ਰੀਆਂ ਦਾ ਟੱਬਰ \s5 \v 33 ਅਤੇ ਸਲਾਫ਼ਹਾਦ ਹੇਫਰ ਦੇ ਪੁੱਤਰ ਕੋਲ ਪੁੱਤਰ ਨਹੀਂ ਪਰ ਧੀਆਂ ਸਨ ਅਤੇ ਸਲਾਫ਼ਹਾਦ ਦੀਆਂ ਧੀਆਂ ਦੇ ਨਾਮ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ ਸਨ । \v 34 ਇਹ ਮਨੱਸ਼ਹ ਦੇ ਟੱਬਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਬਵੰਜਾ ਹਜ਼ਾਰ ਸੱਤ ਸੌ ਸਨ । \p \s5 \v 35 ਅਫ਼ਰਈਮ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ ਇਹ ਸਨ, ਸ਼ੁਥਲਹ ਤੋਂ ਸ਼ੁਥਲਹੀਆਂ ਦਾ ਟੱਬਰ, ਬਕਰ ਤੋਂ ਬਕਰੀਆਂ ਦਾ ਟੱਬਰ, ਬਹਨ ਤੋਂ ਬਹਨੀਆਂ ਦਾ ਟੱਬਰ \v 36 ਅਤੇ ਇਹ ਸ਼ੁਥਲਹ ਦੇ ਪੁੱਤਰ ਸਨ, ਏਰਾਨ ਤੋਂ ਏਰਾਨੀਆਂ ਦਾ ਟੱਬਰ, \v 37 ਇਹ ਅਫ਼ਰਈਮ ਦੇ ਪੁੱਤਰਾਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਬੱਤੀ ਹਜ਼ਾਰ ਪੰਜ ਸੌ ਸਨ । ਇਹ ਯੂਸੁਫ਼ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ । \p \s5 \v 38 ਬਿਨਯਾਮੀਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਬਲਾ ਤੋਂ ਬਲੀਆਂ ਦਾ ਟੱਬਰ ਅਸ਼ਬੇਲ ਤੋਂ ਅਸ਼ਬੇਲੀਆਂ ਦਾ ਟੱਬਰ, ਅਹੀਰਾਮ ਤੋਂ ਅਹੀਰਾਮੀਆਂ ਦਾ ਟੱਬਰ, \v 39 ਸ਼ਫੂਫਾਮ ਤੋਂ ਸ਼ਫੂਫ਼ਾਮੀਆਂ ਦਾ ਟੱਬਰ, ਹੂਫ਼ਾਮ ਤੋਂ ਹੂਫ਼ਾਮੀਆਂ ਟੱਬਰ \v 40 ਅਤੇ ਬਲਾ ਦੇ ਪੁੱਤਰ ਅਰਦ ਅਤੇ ਨਆਮਾਨ ਸਨ । ਅਰਦ ਤੋਂ ਅਰਦੀਆਂ ਦਾ ਟੱਬਰ, ਨਆਮਾਨ ਤੋਂ ਨਆਮਾਨੀਆਂ ਦਾ ਟੱਬਰ \v 41 ਇਹ ਬਿਨਯਾਮੀਨ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਪੰਤਾਲੀ ਹਜ਼ਾਰ ਛੇ ਸੌ ਸਨ । \p \s5 \v 42 ਦਾਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸ਼ੂਹਾਮ ਤੋਂ ਸ਼ੂਹਾਮੀਆਂ ਦਾ ਟੱਬਰ, ਇਹ ਦਾਨੀਆਂ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ । \v 43 ਸ਼ੂਹਾਮੀਆਂ ਦੇ ਸਾਰੇ ਟੱਬਰ ਦੇ ਗਿਣੇ ਹੋਇਆਂ ਅਨੁਸਾਰ ਚੌਂਹਟ ਹਜ਼ਾਰ ਚਾਰ ਸੌ ਸਨ । \p \s5 \v 44 ਆਸ਼ੇਰ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਯਿਮਨਾਹ ਤੋਂ ਯਿਮਨਾਹੀਆਂ ਦਾ ਟੱਬਰ, ਯਿਸ਼ਵੀ ਤੋਂ ਯਿਸ਼ਵੀਆਂ ਦਾ ਟੱਬਰ, ਬਰੀਯਾਹ ਤੋਂ ਬਰੀਈਆਂ ਦਾ ਟੱਬਰ \v 45 ਬਰੀਯਾਹ ਦੇ ਪੁੱਤਰ ਤੋਂ, ਹੇਬਰ ਤੋਂ ਹੇਬਰੀਆਂ ਦਾ ਟੱਬਰ, ਮਲਕੀਏਲ ਤੋਂ ਮਲਕੀਏਲੀਆਂ ਦਾ ਟੱਬਰ \v 46 ਅਤੇ ਆਸ਼ੇਰ ਦੀ ਧੀ ਦਾ ਨਾਮ ਸਾਰਹ ਸੀ । \v 47 ਇਹ ਆਸ਼ੇਰੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਤਿਰਵੰਜਾ ਹਜ਼ਾਰ ਚਾਰ ਸੌ ਸਨ । \p \s5 \v 48 ਨਫ਼ਤਾਲੀ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ, ਯਸਹਏਲ ਤੋਂ ਯਸਹਏਲੀਆਂ ਦਾ ਟੱਬਰ, ਗੂਨੀ ਤੋਂ ਗੁਨੀਆਂ ਦਾ ਟੱਬਰ \v 49 ਯੇਸਰ ਤੋਂ ਯੇਸਰੀਆਂ ਦਾ ਟੱਬਰ, ਸ਼ਿੱਲੇਮ ਤੋਂ ਸ਼ਿੱਲੇਮੀਆਂ ਦਾ ਟੱਬਰ \v 50 ਇਹ ਨਫ਼ਤਾਲੀ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਪੈਂਤਾਲੀ ਹਜ਼ਾਰ ਚਾਰ ਸੌ ਸਨ । \p \s5 \v 51 ਇਹ ਇਸਰਾਏਲੀਆਂ ਦੇ ਗਿਣੇ ਹੋਏ ਛੇ ਲੱਖ ਇੱਕ ਹਜ਼ਾਰ ਸੱਤ ਸੌ ਤੀਹ ਸਨ । \p \s5 \v 52 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, \v 53 ਇਨ੍ਹਾਂ ਦੀ ਜ਼ਮੀਨ ਇਨ੍ਹਾਂ ਦੇ ਨਾਮਾਂ ਦੇ ਲੇਖੇ ਅਨੁਸਾਰ ਵੰਡੀ ਜਾਵੇ \s5 \v 54 ਬਹੁਤਿਆਂ ਲਈ ਤੂੰ ਵੱਡੀ ਜ਼ਮੀਨ ਦੇਈਂ । ਅਤੇ ਥੋੜ੍ਹਿਆਂ ਲਈ ਛੋਟੀ ਜ਼ਮੀਨ ਦੇਈਂ । ਹਰ ਇੱਕ ਨੂੰ ਆਪਣੀ ਗਿਣਤੀ ਅਨੁਸਾਰ ਜ਼ਮੀਨ ਦਿੱਤੀ ਜਾਵੇ । \v 55 ਤਾਂ ਵੀ ਚਿੱਠੀਆਂ ਪਾ ਕੇ ਧਰਤੀ ਵੰਡੀ । ਉਨ੍ਹਾਂ ਦੇ ਪਿਉ-ਦਾਦਿਆਂ ਦਿਆਂ ਗੋਤਾਂ ਦੇ ਨਾਮਾਂ ਅਨੁਸਾਰ ਉਹ ਜ਼ਮੀਨ ਲੈਣ । \v 56 ਚਿੱਠੀ ਪਾਉਣ ਨਾਲ ਜ਼ਮੀਨ ਬਹੁਤਿਆਂ ਅਤੇ ਥੋੜ੍ਹਿਆਂ ਵਿੱਚ ਵੰਡੀ ਜਾਵੇ । \p \s5 \v 57 ਇਹ ਲੇਵੀ ਦੇ ਗਿਣੇ ਹੋਏ ਆਪਣਿਆਂ ਟੱਬਰਾਂ ਅਨੁਸਾਰ ਹਨ, ਗੇਰਸ਼ੋਨ ਤੋਂ ਗੇਰਸ਼ੋਨੀਆਂ ਦਾ ਟੱਬਰ, ਕਹਾਥ ਤੋਂ ਕਹਾਥੀਆਂ ਦਾ ਟੱਬਰ, ਮਰਾਰੀ ਤੋਂ ਮਰਾਰੀਆਂ ਦਾ ਟੱਬਰ \v 58 ਇਹ ਲੇਵੀ ਦੇ ਟੱਬਰ ਹਨ, ਲਿਬਨੀ ਦਾ ਟੱਬਰ, ਹਬਰੋਨੀ ਦਾ ਟੱਬਰ, ਮਹਲੀ ਦਾ ਟੱਬਰ, ਮੁਸ਼ੀ ਦਾ ਟੱਬਰ, ਕਾਰਹੀ ਦਾ ਟੱਬਰ ਅਤੇ ਕਹਾਥ ਤੋਂ ਅਮਰਾਮ ਜੰਮਿਆਂ \v 59 ਅਤੇ ਅਮਰਾਮ ਦੀ ਪਤਨੀ ਦਾ ਨਾਮ ਯੋਕਬਦ ਸੀ ਅਤੇ ਉਹ ਲੇਵੀ ਦੀ ਧੀ ਸੀ ਜਿਹੜੀ ਲੇਵੀ ਲਈ ਮਿਸਰ ਵਿੱਚ ਜੰਮੀ ਅਤੇ ਉਹ ਅਮਰਾਮ ਲਈ ਹਾਰੂਨ ਅਤੇ ਮੂਸਾ ਅਤੇ ਉਨ੍ਹਾਂ ਦੀ ਭੈਣ ਮਿਰਯਮ ਨੂੰ ਜਣੀ । \s5 \v 60 ਅਤੇ ਹਾਰੂਨ ਲਈ ਨਾਦਾਬ, ਅਬੀਹੂ, ਅਲਆਜ਼ਾਰ, ਈਥਾਮਾਰ ਜੰਮੇ । \v 61 ਅਤੇ ਨਾਦਾਬ ਅਤੇ ਅਬੀਹੂ ਮਰ ਗਏ ਜਦ ਉਹ ਓਪਰੀ ਅੱਗ ਯਹੋਵਾਹ ਦੇ ਸਨਮੁਖ ਲਿਆਏ । \v 62 ਅਤੇ ਉਨ੍ਹਾਂ ਦੇ ਗਿਣੇ ਹੋਏ ਅਰਥਾਤ ਸਾਰੇ ਆਦਮੀ ਇੱਕ ਮਹੀਨੇ ਦੇ ਅਤੇ ਉੱਪਰ ਦੇ ਤੇਈ ਹਜ਼ਾਰ ਸਨ । ਉਹ ਇਸਰਾਏਲੀਆਂ ਵਿੱਚ ਇਸ ਲਈ ਨਹੀਂ ਗਿਣੇ ਗਏ ਕਿ ਉਨ੍ਹਾਂ ਨੂੰ ਇਸਰਾਏਲੀਆਂ ਵਿੱਚ ਕੋਈ ਜ਼ਮੀਨ ਨਹੀਂ ਦਿੱਤੀ ਗਈ । \p \s5 \v 63 ਇਹ ਉਹ ਹਨ ਜਿਹੜੇ ਮੂਸਾ ਅਤੇ ਅਲਆਜ਼ਾਰ ਜਾਜਕ ਤੋਂ ਗਿਣੇ ਗਏ, ਜਿਨ੍ਹਾਂ ਨੇ ਇਸਰਾਏਲੀਆਂ ਨੂੰ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਗਿਣਿਆ । \v 64 ਪਰ ਇਨ੍ਹਾਂ ਵਿੱਚ, ਉਨ੍ਹਾਂ ਗਿਣਿਆਂ ਹੋਇਆਂ ਇਸਰਾਏਲੀਆਂ ਵਿੱਚੋਂ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਸੀਨਈ ਦੀ ਉਜਾੜ ਵਿੱਚ ਗਿਣਿਆ ਸੀ ਇੱਕ ਵੀ ਮਨੁੱਖ ਨਹੀਂ ਸੀ । \s5 \v 65 ਕਿਉਂ ਜੋ ਯਹੋਵਾਹ ਨੇ ਉਨ੍ਹਾਂ ਦੇ ਵਿਖੇ ਆਖਿਆ ਸੀ ਕਿ ਉਹ ਉਜਾੜ ਵਿੱਚ ਜ਼ਰੂਰ ਹੀ ਮਰ ਜਾਣਗੇ ਸੋ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਛੱਡ ਕੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਵੀ ਬਚਿਆ ਨਾ ਰਿਹਾ । \s5 \c 27 \s ਸਲਾਫ਼ਹਾਦ ਦੀਆਂ ਧੀਆਂ \p \v 1 ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਟੱਬਰਾਂ ਵਿੱਚੋਂ ਸਲਾਫ਼ਹਾਦ ਜਿਹੜਾ ਹੇਫ਼ਰ ਦਾ ਪੁੱਤਰ ਗਿਲਆਦ ਦਾ ਪੋਤਾ ਮਕੀਰ ਦਾ ਪੜਪੋਤਾ ਅਤੇ ਮਨੱਸ਼ਹ ਦੀ ਅੰਸ਼ ਤੋਂ ਸੀ ਉਸ ਦੀਆਂ ਧੀਆਂ ਆਈਆਂ ਜਿਨ੍ਹਾਂ ਦੇ ਨਾਮ ਮਹਲਾਹ, ਨੋਆਹ, ਹਾਗਲਾਹ, ਮਿਲਕਾਹ, ਅਤੇ ਤਿਰਸਾਹ ਸਨ \s5 \v 2 ਅਤੇ ਮੂਸਾ ਦੇ ਅੱਗੇ, ਅਲਆਜ਼ਾਰ ਜਾਜਕ, ਪ੍ਰਧਾਨਾਂ ਅਤੇ ਸਾਰੀ ਮੰਡਲੀ ਦੇ ਅੱਗੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਵਿੱਚ ਖੜ੍ਹੇ ਹੋ ਕੇ ਆਖਿਆ, \v 3 ਸਾਡਾ ਪਿਤਾ ਉਜਾੜ ਵਿੱਚ ਮਰ ਗਿਆ ਪਰ ਉਹ ਉਸ ਟੋਲੀ ਵਿੱਚ ਨਹੀਂ ਸੀ ਜਿਹੜੇ ਕੋਰਹ ਦੀ ਮੰਡਲੀ ਨਾਲ ਰਲ ਕੇ ਯਹੋਵਾਹ ਦੇ ਵਿਰੁੱਧ ਹੋ ਗਏ ਸਨ । ਉਹ ਤਾਂ ਆਪਣੇ ਹੀ ਪਾਪ ਨਾਲ ਮਰਿਆ ਅਤੇ ਉਸ ਦੇ ਪੁੱਤਰ ਨਹੀਂ ਸਨ । \s5 \v 4 ਸਾਡੇ ਪਿਤਾ ਦਾ ਨਾਮ ਉਸ ਦੇ ਟੱਬਰ ਵਿੱਚੋਂ ਪੁੱਤਰ ਨਾ ਹੋਣ ਦੇ ਕਾਰਨ ਕਿਉਂ ਮਿਟਾਇਆ ਜਾਵੇ ? ਸਾਨੂੰ ਵੀ ਸਾਡੇ ਪਿਤਾ ਦੇ ਭਰਾਵਾਂ ਨਾਲ ਜ਼ਮੀਨ ਦਿਓ । \v 5 ਤਾਂ ਮੂਸਾ ਉਨ੍ਹਾਂ ਦੀ ਬੇਨਤੀ ਨੂੰ ਯਹੋਵਾਹ ਅੱਗੇ ਲੈ ਗਿਆ । \s5 \v 6 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, \v 7 ਸਲਾਫ਼ਹਾਦ ਦੀਆਂ ਧੀਆਂ ਠੀਕ ਬੋਲਦੀਆਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦੇ ਭਰਾਵਾਂ ਨਾਲ ਜ਼ਰੂਰ ਜਾਇਦਾਦ ਦੇ ਅਰਥਾਤ ਉਨ੍ਹਾਂ ਤੱਕ ਉਨ੍ਹਾਂ ਦੇ ਪਿਤਾ ਦੀ ਜ਼ਮੀਨ ਪਹੁੰਚਾ ਦੇ । \v 8 ਤੂੰ ਇਸਰਾਏਲੀਆਂ ਨੂੰ ਬੋਲ ਕਿ ਜੇ ਕੋਈ ਮਨੁੱਖ ਮਰ ਜਾਵੇ ਅਤੇ ਉਸ ਦਾ ਪੁੱਤਰ ਨਾ ਹੋਵੇ ਤਾਂ ਉਸ ਦੀ ਜ਼ਮੀਨ ਉਸ ਦੀ ਧੀ ਨੂੰ ਦੇਵੋ । \s5 \v 9 ਜੇ ਉਸ ਦੀ ਧੀ ਨਾ ਹੋਵੇ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਭਰਾਵਾਂ ਨੂੰ ਦਿਓ । \v 10 ਜੇ ਉਸ ਦਾ ਭਰਾ ਨਾ ਹੋਵੇ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਪਿਤਾ ਦੇ ਭਰਾਵਾਂ ਨੂੰ ਦਿਓ । \v 11 ਅਤੇ ਜੇ ਉਸ ਦੇ ਪਿਤਾ ਦੇ ਭਰਾ ਨਾ ਹੋਣ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਜਿਹੜੇ ਉਸ ਦੇ ਟੱਬਰ ਦੇ ਹੋਣ ਦਿਓ ਅਤੇ ਉਹ ਆਪਣੇ ਕਬਜ਼ੇ ਵਿੱਚ ਲੈਣ ਅਤੇ ਇਹ ਇਸਰਾਏਲੀਆਂ ਲਈ ਨਿਆਂ ਦੀ ਬਿਧੀ ਹੋਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ । \s ਮੂਸਾ ਦੇ ਸਥਾਨ ਤੇ ਯਹੋਸ਼ੂਆ \r (ਬਿਵਸਥਾਸਾਰ 31:1-8) \p \s5 \v 12 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਤੂੰ ਇਸ ਅਬਾਰੀਮ ਨਾਮੀ ਪਹਾੜ ਉੱਤੇ ਚੜ੍ਹ ਅਤੇ ਉਸ ਧਰਤੀ ਨੂੰ ਵੇਖ ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ । \v 13 ਜਦ ਤੂੰ ਉਹ ਨੂੰ ਵੇਖ ਲਿਆ ਤਾਂ ਤੂੰ ਵੀ ਆਪਣੇ ਲੋਕਾਂ ਵਿੱਚ ਜਾ ਰਲੇਗਾ ਜਿਵੇਂ ਹਾਰੂਨ ਤੇਰਾ ਭਰਾ ਜਾ ਰਲਿਆ ਹੈ । \v 14 ਇਸ ਲਈ ਕਿ ਤੁਸੀਂ ਮੇਰੇ ਹੁਕਮ ਨੂੰ ਸੀਨਈ ਦੀ ਉਜਾੜ ਵਿੱਚ ਰੱਦਿਆ ਜਦ ਮੰਡਲੀ ਵਿਰੋਧੀ ਹੋ ਗਈ ਅਤੇ ਤੁਸੀਂ ਮੈਨੂੰ ਉਸ ਪਾਣੀ ਵਿਖੇ ਉਨ੍ਹਾਂ ਦੀਆਂ ਅੱਖਾਂ ਅੱਗੇ ਪਵਿੱਤਰ ਨਾ ਠਹਿਰਾਇਆ । ਉਹ ਮਰੀਬਾਹ ਦਾ ਪਾਣੀ ਸੀਨ ਦੀ ਉਜਾੜ ਵਿੱਚ ਕਾਦੇਸ਼ ਦੇ ਕੋਲ ਸੀ । \s5 \v 15 ਫਿਰ ਮੂਸਾ ਨੇ ਯਹੋਵਾਹ ਨਾਲ ਗੱਲ ਕੀਤੀ \v 16 ਕਿ ਯਹੋਵਾਹ ਜਿਹੜਾ ਸਾਰੇ ਸਰੀਰਾਂ ਦੀਆਂ ਆਤਮਾਂ ਦਾ ਪਰਮੇਸ਼ੁਰ ਹੈ ਕਿਸੇ ਮਨੁੱਖ ਨੂੰ ਮੰਡਲੀ ਉੱਤੇ ਠਹਿਰਾਵੇ । \v 17 ਜਿਹੜਾ ਉਨ੍ਹਾਂ ਦੇ ਅੱਗੇ ਬਾਹਰ ਜਾਵੇ ਅਤੇ ਜਿਹੜਾ ਉਨ੍ਹਾਂ ਦੇ ਅੱਗੇ ਅੰਦਰ ਆਵੇ ਅਤੇ ਜਿਹੜਾ ਉਨ੍ਹਾਂ ਨੂੰ ਬਾਹਰ ਲੈ ਜਾਵੇ ਅਤੇ ਅੰਦਰ ਲੈ ਆਵੇ ਤਾਂ ਜੋ ਯਹੋਵਾਹ ਦੀ ਮੰਡਲੀ ਉਸ ਇੱਜੜ ਵਾਂਗੂੰ ਨਾ ਹੋਵੇ ਜਿਨ੍ਹਾਂ ਦਾ ਕੋਈ ਚਰਵਾਹਾ ਨਹੀਂ । \s5 \v 18 ਅੱਗੋਂ ਯਹੋਵਾਹ ਨੇ ਮੂਸਾ ਨੂੰ ਆਖਿਆ, ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਪਣੇ ਲਈ ਲੈ । ਉਹ ਇੱਕ ਮਨੁੱਖ ਹੈ ਜਿਸ ਦੇ ਵਿੱਚ ਆਤਮਾ ਹੈ ਅਤੇ ਤੂੰ ਆਪਣਾ ਹੱਥ ਉਸ ਉੱਤੇ ਰੱਖ । \v 19 ਫੇਰ ਤੂੰ ਉਹ ਨੂੰ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕਰ ਕੇ ਉਨ੍ਹਾਂ ਦੇ ਵੇਖਦਿਆਂ ਤੇਂ ਉਹ ਨੂੰ ਅਧਿਕਾਰ ਦੇ । \s5 \v 20 ਅਤੇ ਤੂੰ ਉਸ ਨੂੰ ਆਪਣੀ ਪਦਵੀ ਤੋਂ ਦੇ ਤਾਂ ਜੋ ਇਸਰਾਏਲ ਦੀ ਸਾਰੀ ਮੰਡਲੀ ਉਸ ਦੀ ਸੁਣੇ । \v 21 ਅਤੇ ਉਹ ਅਲਆਜ਼ਾਰ ਜਾਜਕ ਦੇ ਅੱਗੇ ਖੜ੍ਹਾ ਹੋਵੇ ਅਤੇ ਉਹ ਯਹੋਵਾਹ ਦੇ ਅੱਗੇ ਊਰੀਮ ਦਾ ਫ਼ੈਸਲਾ ਉਹ ਦੇ ਵਿਖੇ ਪੁੱਛੇ । ਉਸ ਦੇ ਹੁਕਮ ਉੱਤੇ ਉਹ ਸਾਰੇ ਇਸਰਾਏਲੀ ਅਰਥਾਤ ਸਾਰੀ ਮੰਡਲੀ ਬਾਹਰ ਜਾਵੇ ਅਤੇ ਉਸ ਦੇ ਹੁਕਮ ਉੱਤੇ ਅੰਦਰ ਆਵੇ । \s5 \v 22 ਸੋ ਮੂਸਾ ਨੇ ਇਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਸ਼ੁਆ ਨੂੰ ਲੈ ਕੇ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕੀਤਾ । \v 23 ਫੇਰ ਉਹ ਨੇ ਆਪਣੇ ਹੱਥ ਉਸ ਉੱਤੇ ਰੱਖੇ ਅਤੇ ਉਸ ਨੂੰ ਇਖ਼ਤਿਆਰ ਦਿੱਤਾ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ । \s5 \c 28 \s ਠਹਿਰਾਏ ਹੋਏ ਸਮਿਆਂ ਦੇ ਬਲੀਦਾਨ \r (ਕੂਚ 29:38 – 46) \p \v 1 ਯਹੋਵਾਹ ਨੇ ਮੂਸਾ ਨੂੰ ਆਖਿਆ, \v 2 ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕੇ, ਉਨ੍ਹਾਂ ਨੂੰ ਆਖ ਕਿ ਮੇਰਾ ਚੜ੍ਹਾਵਾ ਅਰਥਾਤ ਮੇਰਾ ਭੋਜਨ ਅੱਗ ਦੀ ਭੇਟ ਲਈ, ਜਿਹੜੀ ਮੇਰੇ ਲਈ ਸੁਗੰਧਤਾ ਹੋਵੇ ਯਾਦ ਰੱਖੋ ਤਾਂ ਜੋ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮੇਰੇ ਲਈ ਚੜ੍ਹਾਇਆ ਕਰੋ । \s5 \v 3 ਅਤੇ ਤੂੰ ਉਨ੍ਹਾਂ ਨੂੰ ਆਖੀਂ, ਅੱਗ ਦੀ ਭੇਟ ਇਹ ਹੈ ਜਿਹੜੀ ਤੁਸੀਂ ਯਹੋਵਾਹ ਲਈ ਚੜ੍ਹਾਓ, ਇੱਕ ਸਾਲ ਦਾ ਭੇਡ ਦਾ ਬੱਚਾ ਜਿਹੜਾ ਦੋਸ਼ ਤੋਂ ਰਹਿਤ ਹੋਵੇ ਅਤੇ ਰੋਜ਼ ਦੋ-ਦੋ ਮੇਢੇ ਹੋਮ ਬਲੀ ਲਈ । \v 4 ਇੱਕ ਭੇਡ ਦਾ ਬੱਚਾ ਤੂੰ ਸਵੇਰ ਨੂੰ ਚੜ੍ਹਾਵੀ ਅਤੇ ਦੂਜਾ ਭੇਡ ਦਾ ਬੱਚਾ ਤੂੰ ਸ਼ਾਮ ਨੂੰ ਚੜ੍ਹਾਵੀਂ । \v 5 ਏਫ਼ਾਹ ਦਾ ਦਸਵੰਧ ਮੈਦੇ ਦਾ, ਮੈਦੇ ਦੀ ਭੇਟ ਲਈ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਵਿੱਚ ਮਿਲਿਆ ਹੋਇਆ । \s5 \v 6 ਇਹ ਸਦੀਪਕਾਲ ਹੋਮ ਬਲੀ ਹੈ ਜਿਹੜੀ ਸੀਨਈ ਦੀ ਪਹਾੜ ਉੱਤੇ ਠਹਿਰਾਈ ਗਈ ਕਿ ਉਹ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਬਲੀ ਹੋਵੇ । \v 7 ਉਹ ਦੇ ਪੀਣ ਦੀ ਭੇਟ ਹੀਨ ਦੀ ਚੌਥਾਈ ਇੱਕ ਭੇਡ ਦੇ ਬੱਚੇ ਲਈ ਹੋਵੇ ਅਤੇ ਪਵਿੱਤਰ ਸਥਾਨ ਵਿੱਚ ਤੂੰ ਉਹ ਨੂੰ ਯਹੋਵਾਹ ਲਈ ਤੁੰਦ ਮਧ ਦੇ ਪੀਣ ਦੀ ਭੇਟ ਕਰਕੇ ਡੋਹਲ ਦੇਈਂ । \v 8 ਅਤੇ ਦੂਜਾ ਭੇਡ ਦਾ ਬੱਚਾ ਸ਼ਾਮਾਂ ਨੂੰ ਚੜ੍ਹਾਈਂ । ਸਵੇਰ ਦੇ ਮੈਦੇ ਦੀ ਭੇਟ ਵਾਂਗੂੰ ਅਤੇ ਉਸ ਦੇ ਪੀਣ ਦੀ ਭੇਟ ਵਾਂਗੂੰ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਕਰਕੇ ਚੜ੍ਹਾਈਂ । \s ਵਿਸ਼ਰਾਮ ਦਿਨ ਦੇ ਬਲੀਦਾਨ \p \s5 \v 9 ਅਤੇ ਸਬਤ ਦੇ ਦਿਨ ਤੂੰ ਦੋ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਤੋਂ ਰਹਿਤ, ਤੇਲ ਮਿਲੇ ਹੋਏ ਮੈਦੇ ਦੇ ਦੋ ਦਸਵੰਧ, ਮੈਦੇ ਦੀ ਬਲੀ ਲਈ ਨਾਲੇ ਉਸ ਦੇ ਪੀਣ ਦੀ ਭੇਟ ਚੜ੍ਹਾਓ । \v 10 ਇਹ ਹਰ ਸਬਤ ਦੀ ਹੋਮ ਦੀ ਬਲੀ ਹੋਵੇ, ਨਾਲੇ ਸਦੀਪਕਾਲ ਹੋਮ ਦੀ ਬਲੀ ਅਤੇ ਉਸ ਦੇ ਪੀਣ ਦੀ ਭੇਟ ਹੋਵੇ । \s ਹਰ ਮਹੀਨੇ ਦੇ ਬਲੀਦਾਨ \p \s5 \v 11 ਆਪਣੇ ਮਹੀਨਿਆਂ ਦੀ ਸ਼ੁਰੁਆਤ ਵਿੱਚ ਤੁਸੀਂ ਯਹੋਵਾਹ ਲਈ ਹੋਮ ਦੀ ਬਲੀ ਲਈ ਦੋ ਵਹਿੜੇ ਅਤੇ ਇੱਕ ਭੇਡੂ ਅਤੇ ਸੱਤ ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਤੋਂ ਰਹਿਤ ਚੜ੍ਹਾਇਆ ਕਰੋ । \v 12 ਅਤੇ ਹਰ ਇੱਕ ਵਹਿੜੇ ਦੇ ਮੈਦੇ ਦੀ ਭੇਟ ਲਈ ਤਿੰਨ ਦਸਵੰਧ ਤੇਲ ਮਿਲੇ ਹੋਏ ਮੈਦੇ ਦੇ ਹੋਣ ਅਤੇ ਹਰ ਭੇਡੂ ਦੇ ਮੈਦੇ ਦੀ ਭੇਟ ਲਈ ਦੋ ਦਸਵੰਧ ਤੇਲ ਮਿਲੇ ਹੋਏ ਮੈਦੇ ਦੇ ਹੋਣ । \v 13 ਹਰ ਭੇਡ ਦਾ ਬੱਚੇ ਦੇ ਮੈਦੇ ਦੀ ਭੇਟ ਲਈ ਇੱਕ ਦਸਵੰਧ ਮੈਦੇ ਦਾ ਤੇਲ ਮਿਲਿਆ ਹੋਇਆ ਹੋਵੇ । ਇਹ ਹੋਮ ਦੀ ਬਲੀ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਹੋਵੇਗੀ । \s5 \v 14 ਉਨ੍ਹਾਂ ਦੇ ਪੀਣ ਦੀਆਂ ਭੇਟਾਂ ਹਰ ਵਹਿੜੇ ਲਈ ਅੱਧਾ ਹੀਨ ਮਧ ਅਤੇ ਹਰ ਭੇਡੂ ਲਈ ਹੀਨ ਦੀ ਤਿਹਾਈ ਅਤੇ ਹਰ ਭੇਡ ਦੇ ਬੱਚੇ ਲਈ ਹੀਨ ਦੀ ਚੌਥਾਈ ਹੋਵੇ । ਇਹ ਸਾਰੇ ਸਾਲ ਦੇ ਹਰ ਮਹੀਨੇ ਦੀ ਹੋਮ ਦੀ ਬਲੀ ਹੋਵੇ । \v 15 ਅਤੇ ਯਹੋਵਾਹ ਲਈ ਪਾਪ ਦੀ ਬਲੀ ਇੱਕ ਬੱਕਰਾ ਹੋਵੇ । ਸਦੀਪਕਾਲ ਹੋਮ ਦੀ ਬਲੀ ਦੇ ਨਾਲ ਇਹ ਅਤੇ ਉਸ ਦੇ ਪੀਣ ਦੀ ਭੇਟ ਚੜ੍ਹਾਈ ਜਾਵੇ । \s ਪਸਾਹ ਦੇ ਪਰਬ ਦੇ ਬਲੀਦਾਨ \r (ਲੇਵੀਆਂ 23:5 – 14) \p \s5 \v 16 ਅਤੇ ਪਹਿਲੇ ਮਹੀਨੇ ਦੇ ਚੌਧਵੇਂ ਦਿਨ ਯਹੋਵਾਹ ਦਾ ਪਸਾਹ ਹੋਵੇ । \v 17 ਅਤੇ ਇਸੇ ਮਹੀਨੇ ਦੇ ਪੰਦਰਵੇਂ ਦਿਨ ਇੱਕ ਪਰਬ ਹੋਵੇ ਅਤੇ ਸੱਤ ਦਿਨ ਤੱਕ ਪਤੀਰੀ ਰੋਟੀ ਖਾਧੀ ਜਾਵੇ । \v 18 ਪਹਿਲੇ ਦਿਨ ਇੱਕ ਪਵਿੱਤਰ ਸਭਾ ਹੋਵੇ । ਜਿਸ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ । \s5 \v 19 ਪਰ ਤੁਸੀਂ ਅੱਗ ਦੀ ਭੇਟ ਚੜ੍ਹਾਇਓ ਜਿਹੜੀ ਯਹੋਵਾਹ ਲਈ ਹੋਮ ਦੀ ਬਲੀ ਹੋਵੇ । ਦੋ ਵਹਿੜੇ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਇਹ ਦੋਸ਼ ਰਹਿਤ ਹੋਣ । \v 20 ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਮਿਲੇ ਹੋਏ ਮੈਦੇ ਦੀ ਹੋਵੇ । ਹਰ ਵਹਿੜੇ ਲਈ ਤਿੰਨ ਦਸਵੰਧ, ਹਰ ਭੇਡੂ ਲਈ ਦੋ ਦਸਵੰਧ ਚੜ੍ਹਾਓ । \v 21 ਤੂੰ ਸੱਤਾਂ ਲੇਲਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ ਚੜ੍ਹਾ \v 22 ਅਤੇ ਇੱਕ ਬੱਕਰਾ ਤੁਹਾਡੇ ਪਰਾਸਚਿਤ ਲਈ ਪਾਪ ਦੀ ਬਲੀ ਹੋਵੇ । \s5 \v 23 ਅਤੇ ਸਵੇਰ ਦੀ ਹੋਮ ਦੀ ਬਲੀ ਤੋਂ ਬਿਨ੍ਹਾਂ ਜਿਹੜੀ ਸਦੀਪਕਾਲ ਹੋਮ ਬਲੀ ਹੈ ਤੁਸੀਂ ਇਨ੍ਹਾਂ ਨੂੰ ਚੜ੍ਹਾਇਓ । \v 24 ਇਸੇ ਤਰ੍ਹਾਂ ਤੁਸੀਂ ਸੱਤਾਂ ਦਿਨਾਂ ਤੱਕ ਯਹੋਵਾਹ ਲਈ ਪਰਸ਼ਾਦ ਚੜ੍ਹਾਇਓ ਜਿਹੜਾ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ ਅਤੇ ਇਹ ਹੋਮ ਬਲੀ ਅਤੇ ਪੀਣ ਦੀ ਭੇਟ ਦੇ ਬਿਨ੍ਹਾਂ ਚੜ੍ਹਾਇਆ ਜਾਵੇ । \v 25 ਸੱਤਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ । ਉਸ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ । \s ਵਾਢੀ ਦੇ ਪਰਬ ਦੇ ਬਲੀਦਾਨ \r (ਲੇਵੀਆਂ 23:15-22) \p \s5 \v 26 ਪਹਿਲੇ ਫ਼ਲਾਂ ਦੇ ਦਿਨ ਜਦ ਤੁਸੀਂ ਆਪਣੇ ਅਠਵਾਰਿਆਂ ਦੇ ਪਰਬ ਵਿੱਚ ਯਹੋਵਾਹ ਲਈ ਨਵੀਂ ਮੈਦੇ ਦੀ ਭੇਟ ਚੜ੍ਹਾਓ ਤਾਂ ਤੁਹਾਡੀ ਇੱਕ ਪਵਿੱਤਰ ਸਭਾ ਹੋਵੇ । ਉਸ ਦਿਨ ਕੋਈ ਕੰਮ-ਧੰਦਾ ਨਾ ਕਰਨਾ । \v 27 ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਦੀ ਬਲੀ ਚੜ੍ਹਾਇਓ ਅਰਥਾਤ ਦੋ ਵਹਿੜੇ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ \v 28 ਨਾਲੇ ਉਨ੍ਹਾਂ ਦੀ ਤੇਲ ਮਿਲੇ ਹੋਏ ਮੈਦੇ ਦੀ ਭੇਟ । ਹਰ ਵਹਿੜੇ ਲਈ ਤਿੰਨ ਦਸਵੰਧ ਅਤੇ ਹਰ ਭੇਡੂ ਲਈ ਦੋ ਦਸਵੰਧ । \s5 \v 29 ਉਨ੍ਹਾਂ ਸੱਤਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ । \v 30 ਨਾਲੇ ਇੱਕ ਬੱਕਰਾ ਤੁਹਾਡੇ ਪਰਾਸਚਿਤ ਲਈ ਚੜ੍ਹਾਇਆ ਜਾਵੇ । \v 31 ਹੋਮ ਬਲੀ ਅਤੇ ਉਸ ਦੇ ਮੈਦੇ ਦੀ ਭੇਟ ਤੋਂ ਬਿਨ੍ਹਾਂ ਤੁਸੀਂ ਉਨ੍ਹਾਂ ਨੂੰ ਜਿਹੜੇ ਦੋਸ਼ ਤੋਂ ਰਹਿਤ ਹੋਣ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਚੜ੍ਹਾਇਆ ਕਰੋ । \s5 \c 29 \s ਨਵੇਂ ਸਾਲ ਦੇ ਪਰਬ ਦੇ ਬਲੀਦਾਨ \r (ਲੇਵੀਆਂ 23:23 – 25) \p \v 1 ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ । ਤੁਸੀਂ ਕੋਈ ਕੰਮ-ਧੰਦਾ ਨਾ ਕਰੋ ਪਰ ਉਹ ਤੁਹਾਡੇ ਲਈ ਤੁਰ੍ਹੀਆਂ ਵਜਾਉਣ ਦਾ ਦਿਨ ਹੋਵੇ । \s5 \v 2 ਅਤੇ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਵਹਿੜਾ, ਇੱਕ ਭੇਡੂ ਅਤੇ ਦੋਸ਼ ਤੋਂ ਰਹਿਤ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ । \s5 \v 3 ਅਤੇ ਉਸ ਦੇ ਮੈਦੇ ਦੀ ਭੇਟ ਤੇਲ ਵਿੱਚ ਮਿਲਿਆ ਹੋਇਆ ਮੈਦਾ ਹੋਵੇ, ਵਹਿੜੇ ਲਈ ਤਿੰਨ ਦਸਵੰਧ, ਭੇਡੂ ਲਈ ਦੋ ਦਸਵੰਧ \v 4 ਅਤੇ ਸੱਤਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ \v 5 ਨਾਲੇ ਤੁਹਾਡੇ ਪਰਾਸਚਿਤ ਲਈ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ । \s5 \v 6 ਅਤੇ ਇਹ ਇਨ੍ਹਾਂ ਤੋਂ ਅਲੱਗ ਹੋਣ ਅਰਥਾਤ ਨਵੇਂ ਚੰਦਰਮਾ ਦੀ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਦੇ ਨਾਲ ਅਤੇ ਅਖੰਡ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਨਾਲ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਸਮੇਤ ਉਨ੍ਹਾਂ ਦੀ ਰੀਤ ਅਨੁਸਾਰ, ਇਹ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ । \s ਪ੍ਰਾਸ਼ਚਿਤ ਦੇ ਦਿਨ ਦੇ ਬਲੀਦਾਨ \r (ਲੇਵੀਆਂ 23:26 – 32) \p \s5 \v 7 ਇਸ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਆਪਣਿਆਂ ਜਾਨਾਂ ਨੂੰ ਦੁੱਖ ਦਿਓ ਪਰ ਕੋਈ ਕੰਮ-ਧੰਦਾ ਨਾ ਕਰੋ । \v 8 ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਵਹਿੜਾ, ਇੱਕ ਭੇਡੂ, ਸੱਤ ਇੱਕ ਸਾਲ ਦੇ ਭੇਡ ਦੇ ਬੱਚੇ । ਤੁਹਾਡੇ ਚੜ੍ਹਾਵੇ ਦੋਸ਼ ਤੋਂ ਰਹਿਤ ਹੋਣ \s5 \v 9 ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਵਿੱਚ ਮਿਲਿਆ ਹੋਇਆ ਮੈਦਾ ਹੋਵੇ । ਵਹਿੜੇ ਲਈ ਤਿੰਨ ਦਸਵੰਧ, ਭੇਡੂ ਲਈ ਦੋ ਦਸਵੰਧ \v 10 ਅਤੇ ਉਨ੍ਹਾਂ ਸੱਤਾਂ ਭੇਡ ਦਾ ਬੱਚਿਆਂ ਵਿੱਚੋਂ ਹਰ ਇੱਕ ਭੇਡ ਦਾ ਬੱਚੇ ਲਈ ਇੱਕ ਦਸਵੰਧ ਹੋਵੇ । \v 11 ਅਤੇ ਪਰਾਸਚਿਤ ਲਈ ਪਾਪ ਦੀ ਬਲੀ ਅਤੇ ਹੋਮ ਦੀ ਬਲੀ ਅਤੇ ਉਸ ਦੇ ਮੈਦੇ ਦੀ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ । \s ਝੋਪੜੀਆਂ ਦੇ ਪਰਬ ਦੇ ਬਲੀਦਾਨ \r (ਲੇਵੀਆਂ 23:33-44) \p \s5 \v 12 ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰੋ ਪਰ ਯਹੋਵਾਹ ਲਈ ਸੱਤਾਂ ਦਿਨਾਂ ਦਾ ਪਰਬ ਮਨਾਓ । \v 13 ਅਤੇ ਤੁਸੀਂ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਯਹੋਵਾਹ ਲਈ ਚੜ੍ਹਾਓ ਅਰਥਾਤ ਤੇਰ੍ਹਾਂ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਜਿਹੜੇ ਦੋਸ਼ ਤੋਂ ਰਹਿਤ ਹੋਣ । \s5 \v 14 ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਨਾਲ ਮਿਲੇ ਹੋਏ ਮੈਦੇ ਦੀ ਹੋਵੇ ਅਤੇ ਉਨ੍ਹਾਂ ਤੇਰ੍ਹਾਂ ਵਹਿੜਿਆਂ ਵਿੱਚੋਂ, ਹਰ ਵਹਿੜੇ ਲਈ ਤਿੰਨ ਦਸਵੰਧ ਅਤੇ ਉਨ੍ਹਾਂ ਦੋਹਾਂ ਭੇਡੂਆਂ ਵਿੱਚੋਂ ਹਰ ਭੇਡੂ ਲਈ ਦੋ ਦਸਵੰਧ \v 15 ਅਤੇ ਉਨ੍ਹਾਂ ਚੌਦਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਭੇਡ ਦਾ ਬੱਚੇ ਲਈ ਇੱਕ ਦਸਵੰਧ \v 16 ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ । \p \s5 \v 17 ਦੂਜੇ ਦਿਨ ਬਾਰਾਂ ਵਹਿੜੇ, ਦੋ ਭੇਡੂ ਅਤੇ ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਤੋਂ ਰਹਿਤ ਚੜ੍ਹਾਓ । \v 18 ਅਤੇ ਵਹਿੜਿਆਂ, ਭੇਡੂਆਂ ਅਤੇ ਲੇਲਿਆਂ ਦੇ ਲਈ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ । \v 19 ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ । \p \s5 \v 20 ਤੀਜੇ ਦਿਨ ਗਿਆਰਾਂ ਵਹਿੜੇ, ਦੋ ਭੇਡੂ ਅਤੇ ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਤੋਂ ਰਹਿਤ ਚੜ੍ਹਾਓ । \v 21 ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੀਆਂ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦਿਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ । \v 22 ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਦੀ ਭੇਟ ਲਈ ਚੜ੍ਹਾਇਆ ਜਾਵੇ । \p \s5 \v 23 ਚੌਥੇ ਦਿਨ ਦਸ ਵਹਿੜੇ, ਦੋ ਭੇਡੂ ਅਤੇ ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਤੋਂ ਰਹਿਤ ਚੜ੍ਹਾਓ । \v 24 ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੀਆਂ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ । \v 25 ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦਿਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ । \p \s5 \v 26 ਪੰਜਵੇਂ ਦਿਨ ਨੌ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਤੋਂ ਰਹਿਤ ਚੜ੍ਹਾਓ । \v 27 ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ । \v 28 ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ । \p \s5 \v 29 ਛੇਵੇਂ ਦਿਨ ਅੱਠ ਵਹਿੜੇ, ਦੋ ਭੇਡੂ, ਚੌਦਾਂ ਇੱਕ ਸਾਲ ਭੇਡ ਦੇ ਬੱਚੇ ਦੋਸ਼ ਤੋਂ ਰਹਿਤ ਚੜ੍ਹਾਓ । \v 30 ਵਹਿੜਿਆਂ, ਭੇਡੂਆਂ ਅਤੇ ਭੇਡ ਦਿਆਂ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ । \v 31 ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ । \p \s5 \v 32 ਸੱਤਵੇਂ ਦਿਨ ਸੱਤ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਤੋਂ ਰਹਿਤ ਚੜ੍ਹਾਓ । \v 33 ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ । \v 34 ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ । \p \s5 \v 35 ਅੱਠਵੇਂ ਦਿਨ ਤੁਹਾਡੀ ਮਹਾਂ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਿਓ । \v 36 ਪਰ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਵਹਿੜਾ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਤੋਂ ਰਹਿਤ । \s5 \v 37 ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ । \v 38 ਅਤੇ ਹੋਮ ਬਲੀ ਅਤੇ ਉਸ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ । \p \s5 \v 39 ਇਹ ਤੁਸੀਂ ਯਹੋਵਾਹ ਲਈ ਆਪਣੇ ਠਹਿਰਾਏ ਹੋਏ ਪਰਬਾਂ ਵਿੱਚ ਆਪਣੀਆਂ ਸੁੱਖਣਾਂ ਅਤੇ ਖੁਸ਼ੀ ਦੀਆਂ ਭੇਟਾਂ ਤੋਂ ਅਲੱਗ ਚੜ੍ਹਾਓ । ਇਹ ਤੁਹਾਡੇ ਹੋਮ ਦੀਆਂ ਬਲੀਆਂ ਅਤੇ ਤੁਹਾਡੇ ਮੈਦੇ ਦੀਆਂ ਭੇਟਾਂ ਅਤੇ ਤੁਹਾਡੇ ਸੁਖ-ਸਾਂਦ ਦੀਆਂ ਭੇਟਾਂ ਲਈ ਹੋਣ । \v 40 ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹੋ ਉਸ ਨੇ ਇਸਰਾਏਲੀਆਂ ਨੂੰ ਆਖਿਆ । \s5 \c 30 \s ਸੁੱਖਣਾ ਸੁੱਖਣ ਦੀ ਵਿਧੀ \p \v 1 ਮੂਸਾ ਇਸਰਾਏਲੀਆਂ ਦੇ ਗੋਤਾਂ ਦੇ ਮੁਖੀਆਂ ਨੂੰ ਬੋਲਿਆ ਕਿ ਇਹ ਹੁਕਮ ਹੈ ਜਿਹੜਾ ਯਹੋਵਾਹ ਨੇ ਦਿੱਤਾ ਹੈ । \v 2 ਜਦ ਕੋਈ ਮਨੁੱਖ ਯਹੋਵਾਹ ਲਈ ਸੁੱਖਣਾ ਸੁੱਖੇ ਜਾਂ ਸਹੁੰ ਖਾਵੇ ਅਤੇ ਆਪਣੇ ਜੀਵਨ ਨੂੰ ਉਸ ਗੱਲ ਉੱਤੇ ਬੰਨ੍ਹ ਲਵੇ ਤਾਂ ਉਹ ਆਪਣਾ ਬਚਨ ਨਾ ਤੋੜੇ ਪਰ ਜੋ ਕੁਝ ਉਸ ਦੇ ਮੂੰਹ ਤੋਂ ਨਿੱਕਲਦਾ ਹੈ ਉਹ ਉਸ ਨੂੰ ਪੂਰਾ ਕਰੇ । \s5 \v 3 ਜੇ ਕੋਈ ਕੁੜੀ ਯਹੋਵਾਹ ਲਈ ਸੁੱਖਣਾ ਸੁੱਖੇ ਅਤੇ ਆਪਣੇ ਆਪ ਨੂੰ ਉਸ ਗੱਲ ਉੱਤੇ ਬੰਨ੍ਹੇ ਜਦ ਉਹ ਆਪਣੇ ਪਿਤਾ ਦੇ ਘਰ ਵਿੱਚ ਕੁਆਰੀ ਹੋਵੇ । \v 4 ਅਤੇ ਉਸ ਦਾ ਪਿਤਾ ਉਸ ਦੀ ਸੁੱਖਣਾ ਅਤੇ ਉਸ ਦੇ ਬੰਨ੍ਹਣ ਨੂੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਸੁਣੇ ਅਤੇ ਉਸ ਦਾ ਪਿਤਾ ਚੁੱਪ ਕਰ ਰਹੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਸਾਰੇ ਬਚਨ ਜਿਸ ਦੇ ਨਾਲ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ । \s5 \v 5 ਪਰ ਜੇ ਉਸ ਦਾ ਪਿਤਾ ਸੁਣ ਕੇ ਉਸੇ ਦਿਨ ਉਸ ਨੂੰ ਝਿੜਕੇ ਤਾਂ ਉਸ ਦੀਆਂ ਸਾਰੀਆਂ ਸੁੱਖਣਾਂ ਅਤੇ ਉਸ ਦੀ ਕੁੜੀ ਜਿਨ੍ਹਾਂ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਨਾ ਰਹਿਣ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ ਕਿਉਂ ਜੋ ਉਸ ਦੇ ਪਿਤਾ ਨੇ ਉਸ ਨੂੰ ਝਿੜਕਿਆ । \s5 \v 6 ਅਤੇ ਜੇ ਉਹ ਮਨੁੱਖ ਨਾਲ ਵਿਆਹੀ ਹੋਈ ਹੋਵੇ ਅਤੇ ਉਸ ਦੀਆਂ ਸੁੱਖਣਾਂ ਉਸ ਉੱਤੇ ਹੋਣ ਜਾਂ ਉਸ ਨੇ ਆਪਣੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਅਜਿਹੀ ਗੱਲ ਆਖੀ ਹੋਵੇ ਜਿਸ ਤੋਂ ਉਸ ਦਾ ਜੀਵਨ ਬੰਨ੍ਹਿਆ ਜਾਵੇ । \v 7 ਅਤੇ ਉਸ ਦਾ ਪਤੀ ਸੁਣੇ ਪਰ ਜਿਸ ਦਿਨ ਉਹ ਸੁਣੇ ਚੁੱਪ ਰਹੇ ਤਾਂ ਉਸ ਦੀਆਂ ਸੁੱਖਣਾਂ ਪੱਕੀਆਂ ਰਹਿਣ ਅਤੇ ਉਸ ਸਹੁੰ ਜਿਨ੍ਹਾਂ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ । \s5 \v 8 ਪਰ ਜੇ ਸੁਣਨ ਵਾਲੇ ਦਿਨ ਉਸ ਦਾ ਪਤੀ ਉਸ ਨੂੰ ਝਿੜਕੇ ਤਾਂ ਉਸ ਦੀ ਸੁੱਖਣਾ ਜਿਹੜੀ ਉਸ ਦੇ ਉੱਤੇ ਹੈ ਅਤੇ ਉਸ ਦੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਨਿੱਕਲੀ ਹੋਈ ਸੀ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਟੁੱਟ ਜਾਵੇ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ । \s5 \v 9 ਪਰ ਵਿਧਵਾ ਜਾਂ ਤਿਆਗੀ ਹੋਈ ਦੀ ਸੁੱਖਣਾ ਜਿਸ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਹੈ ਉਸ ਉੱਤੇ ਪੱਕੀ ਰਹੇ \v 10 ਜੇ ਉਸ ਨੇ ਆਪਣੇ ਪਤੀ ਦੇ ਘਰ ਵਿੱਚ ਸੁੱਖਣਾ ਸੁੱਖੀ ਜਾਂ ਸਹੁੰ ਨਾਲ ਆਪਣੇ ਜੀਵਨ ਉੱਤੇ ਕੋਈ ਬੰਨ੍ਹਣ ਬੰਨ੍ਹਿਆ । \v 11 ਅਤੇ ਉਸ ਦੇ ਮਨੁੱਖ ਨੇ ਸੁਣਿਆ ਅਤੇ ਚੁੱਪ ਰਹਿ ਕੇ ਉਸ ਨੂੰ ਨਾ ਝਿੜਕਿਆ ਤਾਂ ਉਸ ਦੀਆਂ ਸਾਰੀਆਂ ਸੁੱਖਣਾਂ ਪੱਕੀਆਂ ਰਹਿਣ ਅਤੇ ਹਰ ਬੰਨਣ ਜਿਸ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕਾ ਰਹੇ । \s5 \v 12 ਪਰ ਜੇ ਉਸ ਦੇ ਪਤੀ ਨੇ ਸੁਣਦੇ ਹੀ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਦ ਜੋ ਕੁਝ ਉਸ ਦੇ ਮੂੰਹ ਤੋਂ ਉਸ ਦੀਆਂ ਸੁੱਖਣਾਂ ਦੇ ਵਿਖੇ ਜਾਂ ਜੀਵਨ ਦੇ ਬੰਨ੍ਹਣ ਦੇ ਵਿਖੇ ਨਿੱਕਲਿਆ ਹੋਵੇ ਉਹ ਪੱਕਾ ਨਾ ਰਹੇ ਕਿਉਂ ਜੋ ਉਸ ਦੇ ਪਤੀ ਨੇ ਉਨ੍ਹਾਂ ਨੂੰ ਤੋੜ ਦਿੱਤਾ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ । \s5 \v 13 ਹਰ ਸੁੱਖਣਾ ਅਤੇ ਹਰ ਸਹੁੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਦੁੱਖ ਦੇਣ ਲਈ ਬੰਨ੍ਹਿਆ ਹੋਵੇ ਉਸ ਦਾ ਪਤੀ ਉਸ ਨੂੰ ਪੱਕਾ ਰੱਖੇ ਜਾਂ ਉਸ ਦਾ ਪਤੀ ਉਸ ਨੂੰ ਤੋੜ ਦੇਵੇ । \v 14 ਪਰ ਜੇ ਉਸ ਦਾ ਪਤੀ ਨਿੱਤ ਚੁੱਪ ਰਹੇ ਤਾਂ ਉਹ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਠਹਿਰਾਉਂਦਾ ਹੈ ਜਾਂ ਉਸ ਦੇ ਸਾਰੇ ਸਹੁੰ ਜਿਹੜੇ ਉਸ ਉੱਤੇ ਹੋਣ ਪੱਕੇ ਠਹਿਰਾਉਂਦਾ ਹੈ ਕਿਉਂ ਜੋ ਜਿਸ ਦਿਨ ਉਹ ਨੇ ਸੁਣਿਆ ਸੀ, ਉਹ ਚੁੱਪ ਰਿਹਾ । \s5 \v 15 ਪਰ ਜੇ ਉਹ ਨੇ ਉਨ੍ਹਾਂ ਦੇ ਸੁਣਨ ਦੇ ਮਗਰੋਂ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਾਂ ਉਹ ਉਸ ਦੀ ਬੁਰਿਆਈ ਦੀ ਸਜ਼ਾ ਚੁੱਕੇ । \p \v 16 ਇਹ ਉਹ ਬਿਧੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਪਤੀ ਅਤੇ ਪਤਨੀ ਵਿਖੇ, ਪਿਤਾ ਅਤੇ ਧੀ ਵਿਖੇ, ਜਦ ਜੁਆਨੀ ਦੇ ਸਮੇਂ ਆਪਣੇ ਪਿਤਾ ਦੇ ਘਰ ਵਿੱਚ ਹੋਵੇ । \s5 \c 31 \s ਮਿਦਯਾਨੀਆਂ ਤੋਂ ਬਦਲਾ ਲੈਣਾ \p \v 1 ਯਹੋਵਾਹ ਨੇ ਮੂਸਾ ਨੂੰ ਬੋਲਿਆ ਕਿ \v 2 ਇਸਰਾਏਲੀਆਂ ਦਾ ਮਿਦਯਾਨੀਆਂ ਤੋਂ ਬਦਲਾ ਲੈ, ਫਿਰ ਤੂੰ ਆਪਣੇ ਲੋਕਾਂ ਵਿੱਚ ਜਾ ਮਿਲੇਂਗਾ । \s5 \v 3 ਤਦ ਮੂਸਾ ਨੇ ਪਰਜਾ ਨੂੰ ਆਖਿਆ ਕਿ ਆਪਣੇ ਵਿੱਚੋਂ ਮਨੁੱਖਾਂ ਨੂੰ ਸ਼ਸਤਰ ਧਾਰੀ ਬਣਾਓ ਤਾਂ ਜੋ ਉਹ ਮਿਦਯਾਨ ਦੇ ਵਿਰੁੱਧ ਲੜਨ ਅਤੇ ਯਹੋਵਾਹ ਦਾ ਬਦਲਾ ਮਿਦਯਾਨੀਆਂ ਤੋਂ ਲੈਣ । \v 4 ਇਸਰਾਏਲੀਆਂ ਦਿਆਂ ਸਾਰਿਆਂ ਗੋਤਾਂ ਵਿੱਚੋ ਤੁਸੀਂ ਇੱਕ-ਇੱਕ ਹਜ਼ਾਰ ਆਦਮੀ ਯੁੱਧ ਕਰਨ ਲਈ ਭੇਜੋ । \v 5 ਤਦ ਇਸਰਾਏਲ ਦੇ ਹਜ਼ਾਰਾਂ ਵਿੱਚੋਂ ਹਰ ਗੋਤ ਤੋਂ ਇੱਕ ਹਜ਼ਾਰ ਆਦਮੀ ਚੁਣੇ ਗਏ ਅਰਥਾਤ ਯੁੱਧ ਲਈ ਬਾਰਾਂ ਹਜ਼ਾਰ ਸ਼ਸਤਰ ਧਾਰੀ ਸਨ । \s5 \v 6 ਉਪਰੰਤ ਮੂਸਾ ਨੇ ਗੋਤਾਂ ਦੇ ਅਨੁਸਾਰ ਇੱਕ-ਇੱਕ ਹਜ਼ਾਰ ਆਦਮੀਆਂ ਨੂੰ ਅਤੇ ਅਲਆਜ਼ਾਰ ਜਾਜਕ ਦੇ ਪੁੱਤਰ ਫੀਨਹਾਸ ਨੂੰ ਯੁੱਧ ਕਰਨ ਲਈ ਭੇਜਿਆ ਅਤੇ ਪਵਿੱਤਰ ਸਥਾਨ ਦੇ ਭਾਂਡੇ ਅਤੇ ਚੌਕਸ ਕਰਨ ਵਾਲੀਆਂ ਤੁਰ੍ਹੀਆਂ ਉਸ ਦੇ ਹੱਥ ਵਿੱਚ ਸਨ । \v 7 ਸੋ ਉਹ ਮਿਦਯਾਨੀਆਂ ਨਾਲ ਲੜੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ । \v 8 ਅਤੇ ਉਨ੍ਹਾਂ ਨੇ ਮਿਦਯਾਨ ਦੇ ਰਾਜਿਆਂ ਨੂੰ ਉਹਨਾਂ ਮਾਰਿਆ ਹੋਇਆਂ ਦੇ ਨਾਲ ਹੀ ਮਾਰ ਦਿੱਤਾ ਅਰਥਾਤ ਅੱਵੀ, ਰਕਮ, ਸੂਰ, ਹੂਰ ਅਤੇ ਰੱਬਾ ਇਨ੍ਹਾਂ ਮਿਦਯਾਨ ਦੇ ਪੰਜਾਂ ਰਾਜਿਆਂ ਨੂੰ ਅਤੇ ਬਓਰ ਦੇ ਪੁੱਤਰ ਬਿਲਆਮ ਨੂੰ ਤਲਵਾਰ ਨਾਲ ਮਾਰ ਦਿੱਤਾ । \s5 \v 9 ਅਤੇ ਇਸਰਾਏਲੀਆਂ ਨੇ ਮਿਦਯਾਨ ਦੀਆਂ ਔਰਤਾਂ ਨੂੰ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਗੁਲਾਮ ਬਣਾ ਲਿਆ ਅਤੇ ਉਨ੍ਹਾਂ ਦੇ ਸਾਰੇ ਡੰਗਰ, ਸਾਰੇ ਝੁੰਡ ਅਤੇ ਉਨ੍ਹਾਂ ਦਾ ਸਾਰਾ ਕੁਝ ਲੁੱਟ ਲਿਆ । \v 10 ਅਤੇ ਉਨ੍ਹਾਂ ਦੇ ਸਾਰੇ ਸ਼ਹਿਰਾਂ ਨੂੰ ਅਤੇ ਸਾਰੀਆਂ ਛਾਉਣੀਆਂ ਨੂੰ, ਜਿਨ੍ਹਾਂ ਵਿੱਚ ਉਹ ਵੱਸਦੇ ਸਨ, ਅੱਗ ਨਾਲ ਫੂਕ ਦਿੱਤਾ । \s5 \v 11 ਅਤੇ ਉਨ੍ਹਾਂ ਨੇ ਲੁੱਟ ਦਾ ਸਾਰਾ ਮਾਲ ਅਤੇ ਸਾਰੇ ਗੁਲਾਮ ਕੀ ਮਨੁੱਖ, ਕੀ ਡੰਗਰ ਸਭ ਕੁਝ ਲੈ ਲਏ । \v 12 ਅਤੇ ਉਹ ਮੂਸਾ, ਅਲਆਜ਼ਾਰ ਜਾਜਕ, ਇਸਰਾਏਲੀਆਂ ਦੀ ਮੰਡਲੀ ਕੋਲ ਗੁਲਾਮਾਂ ਨੂੰ, ਮਾਲ ਡੰਗਰ ਨੂੰ ਅਤੇ ਲੁੱਟ ਨੂੰ ਡੇਰੇ ਵਿੱਚ ਮੋਆਬ ਦੇ ਮੈਦਾਨ ਵਿੱਚ ਜਿਹੜਾ ਯਰਦਨ ਉੱਤੇ ਯਰੀਹੋ ਕੋਲ ਹੈ, ਲੈ ਆਏ । \s ਸੈਨਾਂ ਦੀ ਵਾਪਸੀ \p \s5 \v 13 ਤਦ ਮੂਸਾ, ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਸਾਰੇ ਪ੍ਰਧਾਨ ਡੇਰੇ ਤੋਂ ਬਾਹਰ ਉਹਨਾਂ ਨੂੰ ਮਿਲਣ ਲਈ ਗਏ । \v 14 ਪਰ ਮੂਸਾ ਦਲ ਦੇ ਸੈਨਾਪਤੀਆਂ ਨਾਲ ਅਰਥਾਤ ਹਜ਼ਾਰਾਂ ਦੇ ਹਾਕਮਾਂ ਨਾਲ ਅਤੇ ਸੈਂਕੜਿਆਂ ਦੇ ਹਾਕਮਾਂ ਨਾਲ ਜਿਹੜੇ ਯੁੱਧ ਕਰਕੇ ਮੁੜ੍ਹ ਆਏ, ਕ੍ਰੋਧਵਾਨ ਹੋਇਆ । \v 15 ਅਤੇ ਮੂਸਾ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਸਾਰੀਆਂ ਇਸਤਰੀਆਂ ਨੂੰ ਜੀਉਂਦਾ ਛੱਡ ਦਿੱਤਾ ਹੈ ? \s5 \v 16 ਵੇਖੋ, ਇਹ ਉਹ ਹਨ ਜਿਨ੍ਹਾਂ ਨੇ ਇਸਰਾਏਲੀਆਂ ਨੂੰ ਬਿਲਆਮ ਦੀ ਸਹਿਮਤੀ ਨਾਲ, ਪਓਰ ਦੀ ਗੱਲ ਵਿੱਚ ਯਹੋਵਾਹ ਦੇ ਵਿਰੁੱਧ ਅਪਰਾਧੀ ਬਣਾਇਆ ਤਦ ਬਵਾ ਯਹੋਵਾਹ ਦੀ ਮੰਡਲੀ ਵਿੱਚ ਫੈਲੀ । \v 17 ਇਸ ਲਈ ਹੁਣ ਬੱਚਿਆਂ ਵਿੱਚੋਂ ਹਰੇਕ ਨਰ ਬੱਚੇ ਨੂੰ ਮਾਰ ਦਿਓ ਅਤੇ ਜਿਹਨਾਂ ਔਰਤਾਂ ਨੇ ਮਨੁੱਖ ਨਾਲ ਸੰਗ ਕੀਤਾ ਹੋਵੇ ਉਹਨਾਂ ਨੂੰ ਵੀ ਮਾਰ ਦਿਓ । \s5 \v 18 ਪਰ ਜਿਹਨਾਂ ਕੁਆਰੀਆਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ, ਉਹਨਾਂ ਨੂੰ ਤੁਸੀਂ ਆਪਣੇ ਲਈ ਜੀਉਂਦਾ ਰੱਖੋ । \v 19 ਪਰ ਤੁਸੀਂ ਡੇਰੇ ਤੋਂ ਸੱਤ ਦਿਨ ਬਾਹਰ ਰਹੋ, ਉਹ ਸਾਰੇ ਜਿਨ੍ਹਾਂ ਨੇ ਕਿਸੇ ਪ੍ਰਾਣੀ ਨੂੰ ਮਾਰਿਆ ਹੋਵੇ ਅਤੇ ਜਿਨ੍ਹਾਂ ਨੇ ਕਿਸੇ ਮਰੇ ਹੋਏ ਨੂੰ ਛੂਹਿਆ ਹੋਵੇ, ਉਹ ਸਾਰੇ ਆਪਣੇ ਆਪ ਨੂੰ ਆਪਣੇ ਗੁਲਾਮਾਂ ਸਮੇਤ ਤੀਜੇ ਦਿਨ ਅਤੇ ਸੱਤਵੇਂ ਦਿਨ ਪਵਿੱਤਰ ਕਰਨ । \v 20 ਤੁਸੀਂ ਚਮੜੇ ਅਤੇ ਬੱਕਰੀ ਦੇ ਵਾਲਾਂ ਦੇ ਸਾਰੇ ਬਸਤਰ ਅਤੇ ਸਾਰੇ ਲੱਕੜੀ ਦੇ ਭਾਂਡਿਆਂ ਨੂੰ ਪਵਿੱਤਰ ਕਰੋ । \p \s5 \v 21 ਤਦ ਅਲਆਜ਼ਾਰ ਜਾਜਕ ਨੇ ਉਨ੍ਹਾਂ ਸੂਰਮਿਆਂ ਨੂੰ ਆਖਿਆ, ਜਿਹੜੇ ਯੁੱਧ ਵਿੱਚ ਗਏ ਸਨ ਕਿ ਇਹ ਬਿਵਸਥਾ ਦੀ ਬਿਧੀ ਹੈ ਜਿਸ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ । \v 22 ਸੋਨਾ, ਚਾਂਦੀ, ਪਿੱਤਲ, ਲੋਹਾ, ਜਿਸਤ ਅਤੇ ਸਿੱਕਾ । \v 23 ਅਰਥਾਤ ਹਰ ਇੱਕ ਚੀਜ਼, ਜਿਹੜੀ ਅੱਗ ਵਿੱਚ ਪੈ ਸਕੇ ਉਸ ਨੂੰ ਤੁਸੀਂ ਅੱਗ ਦੇ ਵਿੱਚ ਦੀ ਲੰਘਾਓ, ਤਾਂ ਉਹ ਸ਼ੁੱਧ ਹੋਵੇਗੀ ਪਰ ਫਿਰ ਵੀ ਉਹ ਅਸ਼ੁੱਧਤਾਈ ਨੂੰ ਦੂਰ ਕਰਨ ਵਾਲੇ ਜਲ ਨਾਲ ਪਵਿੱਤਰ ਕੀਤੀ ਜਾਵੇ ਅਤੇ ਜੋ ਕੁਝ ਅੱਗ ਵਿੱਚ ਨਾ ਪੈ ਸਕੇ ਤੁਸੀਂ ਉਸ ਨੂੰ ਪਾਣੀ ਦੇ ਵਿੱਚ ਦੀ ਲੰਘਾਓ । \v 24 ਸੱਤਵੇਂ ਦਿਨ ਤੁਸੀਂ ਆਪਣੇ ਕੱਪੜੇ ਧੋਵੋ ਤਾਂ ਤੁਸੀਂ ਸ਼ੁੱਧ ਹੋਵੋਗੇ, ਇਸ ਦੇ ਬਾਅਦ ਤੁਸੀਂ ਡੇਰੇ ਵਿੱਚ ਆਓ । \s ਲੁੱਟ ਦਾ ਬਟਵਾਰਾ \p \s5 \v 25 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, \v 26 ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੂੰ ਤੂੰ ਆਪਣੇ ਨਾਲ ਲੈ ਕੇ, ਲੁੱਟ ਦੇ ਮਾਲ ਦਾ ਆਦਮੀਆਂ ਅਤੇ ਡੰਗਰਾਂ ਸਮੇਤ, ਲੇਖਾ ਕਰ । \v 27 ਤੂੰ ਲੁੱਟ ਨੂੰ ਦੋ ਹਿੱਸਿਆਂ ਵਿੱਚ ਅਰਥਾਤ ਸੂਰਮਿਆਂ ਦੇ ਹਿੱਸੇ ਵਿੱਚ ਜਿਹੜੇ ਲੜਾਈ ਵਿੱਚ ਗਏ ਅਤੇ ਮੰਡਲੀ ਦੇ ਹਿੱਸੇ ਵਿੱਚ ਵੰਡ । \s5 \v 28 ਅਤੇ ਤੂੰ ਉਨ੍ਹਾਂ ਸੂਰਮਿਆਂ ਤੋਂ ਜਿਹੜੇ ਲੜਾਈ ਵਿੱਚ ਗਏ, ਯਹੋਵਾਹ ਲਈ ਲਗਾਨ ਲਈਂ ਅਰਥਾਤ ਪੰਜ ਸੌ ਵਿੱਚੋਂ ਇੱਕ ਜਾਨ ਭਾਵੇਂ ਉਹ ਆਦਮੀਆਂ ਦੀ, ਭਾਵੇਂ ਵੱਗ ਦੀ, ਭਾਵੇਂ ਗਧਿਆਂ ਦੀ, ਭਾਵੇਂ ਇੱਜੜਾਂ ਦੀ ਹੋਵੇ । \v 29 ਉਨ੍ਹਾਂ ਦੀ ਅੱਧ ਵਿੱਚੋਂ ਲੈ ਕੇ ਅਲਆਜ਼ਾਰ ਜਾਜਕ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ ਦੇਵੀਂ । \s5 \v 30 ਅਤੇ ਇਸਰਾਏਲੀਆਂ ਦੇ ਅੱਧ ਦੇ ਪੰਜਾਹਾਂ ਵਿੱਚੋਂ ਇੱਕ ਲੈ, ਭਾਵੇਂ ਆਦਮੀਆਂ ਦਾ, ਭਾਵੇਂ ਵੱਗ ਦਾ, ਭਾਵੇਂ ਗਧਿਆਂ ਦਾ, ਭਾਵੇਂ ਇੱਜੜ ਦਾ ਅਰਥਾਤ ਸਾਰੇ ਪਸ਼ੂਆਂ ਦਾ ਅਤੇ ਉਨ੍ਹਾਂ ਨੂੰ ਲੇਵੀਆਂ ਨੂੰ ਦੇਵੀਂ, ਜਿਹੜੇ ਯਹੋਵਾਹ ਦੇ ਡੇਰੇ ਦੀ ਸੰਭਾਲ ਕਰਦੇ ਹਨ । \v 31 ਜਿਹੜਾ ਹੁਕਮ ਯਹੋਵਾਹ ਨੇ ਮੂਸਾ ਨੂੰ ਦਿੱਤਾ ਸੀ, ਅਲਆਜ਼ਾਰ ਜਾਜਕ ਅਤੇ ਮੂਸਾ ਨੇ ਉਸੇ ਦੇ ਅਨੁਸਾਰ ਹੀ ਕੀਤਾ । \p \s5 \v 32 ਮਾਲ ਡੰਗਰ ਤੋਂ ਬਿਨ੍ਹਾ ਜੋ ਸੂਰਮਿਆਂ ਨੇ ਲੁੱਟਿਆ, ਉਸ ਵਿੱਚ ਛੇ ਲੱਖ ਪੰਝੱਤਰ ਹਜ਼ਾਰ ਭੇਡਾਂ, \v 33 ਬਹੱਤਰ ਹਜ਼ਾਰ ਬਲ਼ਦ, \v 34 ਇਕਾਹਟ ਹਜ਼ਾਰ ਗਧੇ, \v 35 ਇਨਸਾਨਾਂ ਵਿੱਚੋਂ ਉਹ ਕੁਆਰੀਆਂ ਜਿਨ੍ਹਾਂ ਨੇ ਮਨੁੱਖ ਨਾਲ ਸੰਗ ਨਹੀਂ ਕੀਤਾ ਸੀ, ਉਹ ਬੱਤੀ ਹਜ਼ਾਰ ਸਨ, \s5 \v 36 ਜਿਹੜੇ ਯੁੱਧ ਕਰਨ ਗਏ ਉਹਨਾਂ ਦਾ ਭਾਗ ਤਿੰਨ ਲੱਖ ਸੈਂਤੀ ਹਜ਼ਾਰ ਪੰਜ ਸੌ ਭੇਡਾਂ ਸਨ, \v 37 ਅਤੇ ਯਹੋਵਾਹ ਦਾ ਲਗਾਨ ਇਹ ਸੀ, ਜਿਹਨਾਂ ਵਿੱਚੋਂ ਛੇ ਸੌ ਪੰਝੱਤਰ ਭੇਡਾਂ ਅਤੇ ਬੱਕਰੀਆਂ, \v 38 ਅਤੇ ਬਲ਼ਦ ਛੱਤੀ ਹਜ਼ਾਰ ਸਨ ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਬਹੱਤਰ ਸਨ \s5 \v 39 ਗਧੇ ਤੀਹ ਹਜ਼ਾਰ ਪੰਜ ਸੌ ਸਨ, ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਇਕਾਹਟ ਸਨ \v 40 ਅਤੇ ਇਨਸਾਨ ਸੌਲਾਂ ਹਜ਼ਾਰ ਸਨ ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਬੱਤੀ ਪ੍ਰਾਣੀ ਸਨ \v 41 ਤਾਂ ਮੂਸਾ ਨੇ ਉਸ ਲਗਾਨ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ, ਅਲਆਜ਼ਾਰ ਜਾਜਕ ਨੂੰ ਦਿੱਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ । \p \s5 \v 42 ਅਤੇ ਇਸਰਾਏਲੀਆਂ ਦੇ ਅੱਧ ਤੋਂ ਜਿਹੜਾ ਮੂਸਾ ਨੇ ਯੁੱਧ ਕਰਨ ਵਾਲਿਆਂ ਤੋਂ ਵੰਡਿਆ \v 43 ਅਤੇ ਮੰਡਲੀ ਦਾ ਹਿੱਸਾ ਇਹ ਸੀ, ਭੇਡਾਂ ਤਿੰਨ ਲੱਖ ਸੈਂਤੀ ਹਜ਼ਾਰ ਪੰਜ ਸੌ, \v 44 ਗਾਂ-ਬਲ਼ਦ ਛੱਤੀ ਹਜ਼ਾਰ, \v 45 ਗਧੇ ਤੀਹ ਹਜ਼ਾਰ ਪੰਜ ਸੌ, \v 46 ਇਨਸਾਨ ਸੌਲਾਂ ਹਜ਼ਾਰ \s5 \v 47 ਇਸ ਅੱਧੇ ਹਿੱਸੇ ਵਿੱਚੋਂ ਜਿਸ ਨੂੰ ਮੂਸਾ ਨੇ ਯੁੱਧ ਕਰਨ ਵਾਲਿਆਂ ਪੁਰਖਾਂ ਤੋਂ ਵੱਖਰਾ ਕੀਤਾ ਸੀ, ਯਹੋਵਾਹ ਦੇ ਹੁਕਮਾਂ ਅਨੁਸਾਰ ਮੂਸਾ ਨੇ ਭਾਵੇਂ ਮਨੁੱਖਾਂ ਵਿੱਚੋਂ ਭਾਵੇਂ ਪਸ਼ੂਆਂ ਵਿੱਚੋਂ, ਪੰਜਾਹ ਵਿੱਚੋਂ ਇੱਕ ਨੂੰ ਲੈ ਕੇ ਉਹ ਲੇਵੀਆਂ ਨੂੰ ਦਿੱਤੇ ਜਿਹੜੇ ਯਹੋਵਾਹ ਦੇ ਡੇਰੇ ਦੀ ਸੰਭਾਲ ਕਰਦੇ ਸਨ । \p \s5 \v 48 ਤਾਂ ਸੈਨਾਪਤੀ ਜਿਹੜੇ ਹਜ਼ਾਰਾਂ ਉੱਤੇ ਸਨ ਅਰਥਾਤ ਹਜ਼ਾਰਾਂ ਦੇ ਪ੍ਰਧਾਨ ਅਤੇ ਸੈਂਕੜਿਆਂ ਦੇ ਪ੍ਰਧਾਨ ਮੂਸਾ ਕੋਲ ਆਏ \v 49 ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੁਹਾਡੇ ਦਾਸਾਂ ਨੇ ਯੁੱਧ ਕਰਨ ਵਾਲਿਆਂ ਦੀ ਗਿਣਤੀ ਕੀਤੀ ਅਤੇ ਉਹਨਾਂ ਵਿੱਚੋਂ ਇੱਕ ਮਨੁੱਖ ਵੀ ਨਹੀਂ ਘਟਿਆ । \s5 \v 50 ਅਸੀਂ ਯਹੋਵਾਹ ਦਾ ਚੜ੍ਹਾਵਾ ਲਿਆਏ ਹਾਂ, ਜੋ ਕੁਝ ਹਰ ਇੱਕ ਦੇ ਹੱਥ ਲੱਗਾ ਅਰਥਾਤ ਸੋਨੇ ਦੇ ਗਹਿਣੇ, ਪਜੇਬਾਂ, ਕੜੇ, ਛਾਪਾਂ, ਬਾਲੀਆਂ ਬਾਜੂਬੰਦ, ਤਾਂ ਜੋ ਅਸੀਂ ਆਪਣੇ ਪ੍ਰਾਣਾਂ ਲਈ ਯਹੋਵਾਹ ਅੱਗੇ ਪਰਾਸਚਿਤ ਕਰੀਏ । \v 51 ਤਦ ਮੂਸਾ ਅਤੇ ਅਲਆਜ਼ਾਰ ਜਾਜਕ ਨੇ ਉਨ੍ਹਾਂ ਤੋਂ ਇਹ ਸਾਰੇ ਘੜਤ ਦੇ ਸੋਨੇ ਦੇ ਗਹਿਣੇ ਲਏ \s5 \v 52 ਅਤੇ ਚੁੱਕਣ ਦੀ ਭੇਟ ਦਾ ਸਾਰਾ ਸੋਨਾ, ਜਿਹੜਾ ਉਨ੍ਹਾਂ ਨੇ ਯਹੋਵਾਹ ਲਈ ਚੜ੍ਹਾਇਆ ਸਵਾ ਕੁ ਪੰਜ ਮਣ ਪੱਕਾ ਸੀ, ਜਿਹੜਾ ਹਜ਼ਾਰਾਂ ਦੇ ਹਾਕਮਾਂ ਅਤੇ ਸੈਂਕੜਿਆਂ ਦੇ ਹਾਕਮਾਂ ਤੋਂ ਆਇਆ । \v 53 ਯੁੱਧ ਕਰਨ ਵਾਲਿਆਂ ਵਿੱਚੋਂ ਹਰ ਇੱਕ ਨੇ ਆਪਣੇ ਲਈ ਲੁੱਟਿਆ ਸੀ \v 54 ਤਾਂ ਮੂਸਾ ਅਤੇ ਅਲਆਜ਼ਾਰ ਜਾਜਕ, ਉਹ ਸੋਨਾ ਹਜ਼ਾਰਾਂ ਅਤੇ ਸੈਂਕੜਿਆਂ ਦੇ ਹਾਕਮਾਂ ਤੋਂ ਲੈ ਕੇ ਮੰਡਲੀ ਦੇ ਤੰਬੂ ਵਿੱਚ ਲਿਆਏ ਤਾਂ ਜੋ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਾਰੀ ਹੋਵੇ । \s5 \c 32 \s ਢਾਈ ਗੋਤਾਂ ਦਾ ਯਰਦਨ ਦੇ ਇਸੇ ਪਾਰ ਵੱਸ ਜਾਣਾ \r (ਬਿਵਸਥਾਸਾਰ 3:12-22) \p \v 1 ਰਊਬੇਨੀਆਂ ਅਤੇ ਗਾਦੀਆਂ ਕੋਲ ਮਾਲ ਡੰਗਰ ਕਾਫ਼ੀ ਸਨ ਅਤੇ ਜਦ ਉਨ੍ਹਾਂ ਨੇ ਯਾਜ਼ੇਰ ਅਤੇ ਗਿਲਆਦ ਦੇ ਦੇਸ ਨੂੰ ਵੇਖਿਆ ਤਾਂ ਵੇਖੋ, ਉਹ ਸਥਾਨ ਪਸ਼ੂਆਂ ਲਈ ਚੰਗਾ ਸੀ । \v 2 ਉਪਰੰਤ ਗਾਦੀਆਂ ਅਤੇ ਰਊਬੇਨੀਆਂ ਨੇ ਮੂਸਾ ਅਤੇ ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਪ੍ਰਧਾਨਾਂ ਕੋਲ ਜਾ ਕੇ ਆਖਿਆ, \v 3 ਅਟਾਰੋਥ, ਦੀਬੋਨ, ਯਾਜ਼ੇਰ, ਨਿਮਰਾਹ, ਹਸ਼ਬੋਨ, ਅਲਾਲੇਹ, ਸੂਬਾਮ, ਨੁਬੋ ਅਤੇ ਬਓਨ, \s5 \v 4 ਅਰਥਾਤ ਜਿਸ ਧਰਤੀ ਉੱਤੇ ਯਹੋਵਾਹ ਨੇ ਇਸਰਾਏਲ ਦੀ ਮੰਡਲੀ ਨੂੰ ਜਿੱਤ ਦਿੱਤੀ ਹੈ ਇਹ ਧਰਤੀ ਪਸ਼ੂਆਂ ਲਈ ਉੱਤਮ ਹੈ ਅਤੇ ਤੁਹਾਡੇ ਦਾਸਾਂ ਕੋਲ ਮਾਲ ਡੰਗਰ ਬਹੁਤ ਹਨ । \v 5 ਨਾਲੇ ਉਨ੍ਹਾਂ ਨੇ ਆਖਿਆ, ਜੇ ਤੁਹਾਡੀ ਕਿਰਪਾ ਦੀ ਨਿਗਾਹ ਸਾਡੇ ਉੱਤੇ ਹੋਵੇ ਤਾਂ ਇਹ ਧਰਤੀ ਤੁਹਾਡੇ ਦਾਸਾਂ ਨੂੰ ਨਿੱਜ ਭਾਗ ਹੋਣ ਲਈ ਲਈ ਦਿੱਤੀ ਜਾਵੇ । ਸਾਨੂੰ ਯਰਦਨੋਂ ਪਾਰ ਨਾ ਲੰਘਾਇਓ । \s5 \v 6 ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਆਖਿਆ, ਕੀ, ਤੁਹਾਡੇ ਭਰਾ ਤਾਂ ਲੜਾਈ ਵਿੱਚ ਜਾਣ ਅਤੇ ਤੁਸੀਂ ਇੱਥੇ ਬੈਠੇ ਰਹੋ ? \v 7 ਤੁਸੀਂ ਇਸਰਾਏਲੀਆਂ ਨੂੰ ਉਸ ਦੇਸ ਦੇ ਵਿਖੇ ਕਿਉਂ ਨਿਰਾਸ਼ ਕਰਦੇ ਹੋ ? ਜਿਹੜਾ ਯਹੋਵਾਹ ਨੇ ਉਹਨਾਂ ਨੂੰ ਦਿੱਤਾ ਹੈ । \s5 \v 8 ਜਦ ਮੈਂ ਤੁਹਾਡੇ ਪਿਉ ਨੂੰ ਕਾਦੇਸ਼-ਬਰਨੇਆ ਤੋਂ ਕਨਾਨ ਦੇਸ ਨੂੰ ਵੇਖਣ ਲਈ ਭੇਜਿਆ ਤਾਂ ਤੁਹਾਡੇ ਪਿਉ ਨੇ ਵੀ ਇਸੇ ਤਰ੍ਹਾਂ ਹੀ ਕੀਤਾ । \v 9 ਜਦ ਉਨ੍ਹਾਂ ਨੇ ਅਸ਼ਕੋਲ ਦੀ ਘਾਟੀ ਤੱਕ ਪਹੁੰਚ ਕੇ ਉਸ ਦੇਸ ਨੂੰ ਵੇਖਿਆ ਤਾਂ ਇਸਰਾਏਲੀਆਂ ਨੂੰ ਉਸ ਦੇਸ ਦੇ ਵਿਖੇ ਨਿਰਾਸ਼ ਕੀਤਾ, ਜਿਹੜਾ ਯਹੋਵਾਹ ਨੇ ਉਨ੍ਹਾਂ ਨੂੰ ਦਿੱਤਾ ਸੀ । \s5 \v 10 ਤਾਂ ਉਸ ਦਿਨ ਯਹੋਵਾਹ ਦਾ ਕ੍ਰੋਧ ਭੜਕ ਉੱਠਿਆ ਅਤੇ ਉਸ ਨੇ ਸਹੁੰ ਖਾ ਕੇ ਆਖਿਆ । \v 11 ਕਿ ਇਹ ਮਨੁੱਖ ਜਿਹੜੇ ਮਿਸਰ ਵਿੱਚੋਂ ਨਿਕਲ ਕੇ ਆਏ ਹਨ ਉਹਨਾਂ ਦੇ ਵਿੱਚੋਂ ਜਿਹੜੇ ਵੀਹ ਸਾਲ ਦੇ ਅਤੇ ਉਸ ਤੋਂ ਉੱਪਰ ਦੇ ਹਨ ਉਸ ਦੇਸ ਨੂੰ ਨਹੀਂ ਵੇਖਣਗੇ ਜਿਸ ਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿਉਂਕਿ ਉਹ ਮੇਰੇ ਪਿੱਛੇ-ਪਿੱਛੇ ਨਹੀਂ ਚੱਲੇ । \v 12 ਯਫੂੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਉਸ ਦੇਸ ਨੂੰ ਵੇਖਣਗੇ ਕਿਉਂ ਜੋ ਉਹ ਯਹੋਵਾਹ ਦੇ ਪਿੱਛੇ ਪੂਰੀ ਤਰ੍ਹਾਂ ਚੱਲੇ । \s5 \v 13 ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕ ਉੱਠਿਆ ਅਤੇ ਜਦੋਂ ਤੱਕ ਸਾਰੀ ਪੀੜ੍ਹੀ ਦਾ ਨਾਸ ਨਾ ਹੋ ਗਿਆ ਜਿਹਨਾਂ ਨੇ ਯਹੋਵਾਹ ਦੇ ਵਿਰੁੱਧ ਬੁਰਾਈ ਕੀਤੀ ਸੀ, ਉਸੇ ਸਮੇਂ ਤੱਕ ਅਰਥਾਤ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਫਿਰਾਉਂਦਾ ਰਿਹਾ । \v 14 ਹੁਣ ਵੇਖੋ, ਤੁਸੀਂ ਉਹਨਾਂ ਵੱਡਿਆ ਦੇ ਥਾਂ ਉੱਠੇ ਹੋ । ਹਾਂ, ਤੁਸੀਂ ਉਹਨਾਂ ਪਾਪੀ ਮਨੁੱਖਾਂ ਦੇ ਦੁਆਰਾ ਜੰਮੇ ਹੋ । ਤੁਸੀਂ ਯਹੋਵਾਹ ਦੇ ਕ੍ਰੋਧ ਨੂੰ ਇਸਰਾਏਲ ਉੱਤੇ ਬਹੁਤ ਵਧਾਓਗੇ । \v 15 ਜੇ ਤੁਸੀਂ ਉਸ ਦੇ ਪਿੱਛੇ ਚੱਲਣ ਤੋਂ ਹੱਟ ਜਾਓ ਤਾਂ ਉਹ ਫਿਰ ਇਨ੍ਹਾਂ ਨੂੰ ਉਜਾੜ ਵਿੱਚ ਛੱਡ ਦੇਵੇਗਾ ਇਸ ਤਰ੍ਹਾਂ ਤੁਸੀਂ ਇਸ ਸਾਰੀ ਪਰਜਾ ਦਾ ਨਾਸ ਕਰਵਾ ਦਿਉਗੇ । \p \s5 \v 16 ਤਾਂ ਉਨ੍ਹਾਂ ਨੇ ਮੂਸਾ ਦੇ ਕੋਲ ਆ ਕੇ ਆਖਿਆ, ਅਸੀਂ ਇੱਥੇ ਹੀ ਆਪਣੇ ਪਸੂਆਂ ਲਈ ਵਾੜੇ ਅਤੇ ਆਪਣੇ ਬੱਚਿਆਂ ਲਈ ਸ਼ਹਿਰ ਬਣਾਵਾਂਗੇ । \v 17 ਪਰ ਅਸੀਂ ਸ਼ਸਤਰ ਲੈ ਕੇ ਇਸਰਾਏਲੀਆਂ ਦੇ ਅੱਗੇ ਹੋਵਾਂਗੇ ਜਦ ਤੱਕ ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਟਿਕਾਣਿਆਂ ਉੱਤੇ ਨਾ ਪਹੁੰਚਾ ਦੇਈਏ ਅਤੇ ਸਾਡੇ ਬਾਲ ਬੱਚੇ ਇਸ ਦੇਸ ਦੇ ਨਿਵਾਸੀਆਂ ਨਾਲ ਗੜ੍ਹ ਵਾਲੇ ਸ਼ਹਿਰਾਂ ਵਿੱਚ ਰਹਿਣਗੇ । \s5 \v 18 ਅਤੇ ਅਸੀਂ ਆਪਣਿਆਂ ਘਰਾਂ ਨੂੰ ਨਹੀਂ ਮੁੜਾਂਗੇ ਜਦੋਂ ਤੱਕ ਇਸਰਾਏਲੀਆਂ ਦਾ ਇੱਕ-ਇੱਕ ਮਨੁੱਖ ਆਪਣੀ ਜ਼ਮੀਨ ਦਾ ਮਾਲਕ ਨਾ ਹੋ ਜਾਵੇ । \v 19 ਕਿਉਂ ਜੋ ਅਸੀਂ ਉਨ੍ਹਾਂ ਨਾਲ ਯਰਦਨ ਪਾਰ ਅਤੇ ਉਸ ਤੋਂ ਅੱਗੇ ਜ਼ਮੀਨ ਨਹੀਂ ਲਵਾਂਗੇ ਕਿਉਂ ਜੋ ਸਾਡੀ ਜ਼ਮੀਨ ਸਾਨੂੰ ਯਰਦਨ ਦੇ ਇਸ ਪਾਸੇ ਪੂਰਬ ਵੱਲ ਮਿਲ ਗਈ ਹੈ । \s5 \v 20 ਤਾਂ ਮੂਸਾ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਇਹ ਕੰਮ ਕਰੋ, ਜੇ ਤੁਸੀਂ ਸ਼ਸਤਰ ਲਵੋ ਅਤੇ ਯਹੋਵਾਹ ਦੇ ਅੱਗੇ ਲੜਾਈ ਲਈ ਜਾਓ । \v 21 ਅਤੇ ਤੁਹਾਡੇ ਵਿੱਚੋਂ ਹਰ ਇੱਕ ਸ਼ਸਤਰ ਧਾਰੀ ਹੋ ਕੇ ਯਰਦਨ ਤੋਂ ਪਾਰ ਲੰਘ ਜਾਵੇ ਜਦ ਤੱਕ ਯਹੋਵਾਹ ਆਪਣੇ ਵੈਰੀਆਂ ਨੂੰ ਆਪਣੇ ਅੱਗੋਂ ਨਾ ਕੱਢ ਦੇਵੇ । \v 22 ਅਤੇ ਦੇਸ ਯਹੋਵਾਹ ਦੇ ਵੱਸ ਵਿੱਚ ਨਾ ਹੋ ਜਾਵੇ ਤਾਂ ਇਸ ਤੋਂ ਬਾਅਦ ਤੁਸੀਂ ਮੁੜ ਸਕਦੇ ਹੋ, ਤੁਸੀਂ ਯਹੋਵਾਹ ਵੱਲੋਂ ਅਤੇ ਇਸਰਾਏਲੀਆਂ ਵੱਲੋਂ ਨਿਰਦੋਸ਼ ਠਹਿਰੋਗੇ ਅਤੇ ਇਹ ਦੇਸ ਯਹੋਵਾਹ ਅੱਗੇ ਤੁਹਾਡੀ ਆਪਣੀ ਜ਼ਮੀਨ ਹੋਵੇਗਾ । \s5 \v 23 ਪਰ ਜੇ ਤੁਸੀਂ ਇਹ ਨਾ ਕਰੋ ਤਾਂ ਵੇਖੋ, ਤੁਸੀਂ ਯਹੋਵਾਹ ਦੇ ਵਿਰੁੱਧ ਪਾਪ ਕਰੋਗੇ ਅਤੇ ਜਾਣੋ ਕਿ ਤੁਹਾਡਾ ਪਾਪ ਤੁਹਾਡੇ ਉੱਤੇ ਆ ਪਵੇਗਾ । \v 24 ਤੁਸੀਂ ਆਪਣੇ ਬਾਲ ਬੱਚਿਆਂ ਲਈ ਸ਼ਹਿਰ ਅਤੇ ਆਪਣੇ ਇੱਜੜਾਂ ਲਈ ਵਾੜੇ ਬਣਾਓ, ਜਿਵੇਂ ਤੁਹਾਡੇ ਮੂੰਹੋਂ ਨਿੱਕਲਿਆ ਹੈ ਉਸੇ ਤਰ੍ਹਾਂ ਕਰੋ । \v 25 ਗਾਦੀਆਂ ਅਤੇ ਰਊਬੇਨੀਆਂ ਨੇ ਮੂਸਾ ਨੂੰ ਆਖਿਆ, ਆਪਣੇ ਸਵਾਮੀ ਦੀ ਆਗਿਆ ਅਨੁਸਾਰ ਤੇਰੇ ਦਾਸ ਕਰਨਗੇ । \s5 \v 26 ਸਾਡੇ ਬਾਲ ਬੱਚੇ, ਸਾਡੀਆਂ ਔਰਤਾਂ, ਸਾਡੇ ਝੁੰਡ ਅਤੇ ਸਾਡੇ ਸਾਰੇ ਜਾਨਵਰ ਗਿਲਆਦ ਦੇ ਸ਼ਹਿਰਾਂ ਵਿੱਚ ਰਹਿਣਗੇ । \v 27 ਪਰ ਆਪਣੇ ਸਵਾਮੀ ਦੇ ਕਹੇ ਅਨੁਸਾਰ ਤੇਰੇ ਦਾਸ ਸਾਰੇ ਦੇ ਸਾਰੇ ਯੁੱਧ ਕਰਨ ਲਈ ਸ਼ਸਤਰ ਧਾਰੀ ਹੋ ਕੇ ਯਹੋਵਾਹ ਅੱਗੇ-ਅੱਗੇ ਲੜਨ ਲਈ ਪਾਰ ਲੰਘਣਗੇ । \p \s5 \v 28 ਤਾਂ ਮੂਸਾ ਨੇ ਉਨ੍ਹਾਂ ਦੇ ਵਿਖੇ ਅਲਆਜ਼ਾਰ ਜਾਜਕ ਨੂੰ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਅਤੇ ਇਸਰਾਏਲ ਦਿਆਂ ਗੋਤਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੂੰ ਹੁਕਮ ਦਿੱਤਾ । \v 29 ਜੇ ਗਾਦੀ ਅਤੇ ਰਊਬੇਨੀ ਤੁਹਾਡੇ ਨਾਲ ਯਰਦਨ ਤੋਂ ਪਾਰ ਲੰਘਣ, ਅਤੇ ਉਹ ਜਿਹੜੇ ਸ਼ਸਤਰ ਧਾਰੀ ਹਨ ਯਹੋਵਾਹ ਲਈ ਲੜਨ ਅਤੇ ਧਰਤੀ ਤੁਹਾਡੇ ਵੱਸ ਹੋ ਜਾਵੇ ਤਾਂ ਤੁਸੀਂ ਉਨ੍ਹਾਂ ਨੂੰ ਗਿਲਆਦ ਦੇਸ ਉਹਨਾਂ ਦੀ ਸੰਪਤੀ ਹੋਣ ਲਈ ਦੇ ਦੇਇਓ । \v 30 ਪਰ ਜੇ ਉਹ ਤੁਹਾਡੇ ਨਾਲ ਸ਼ਸਤਰ ਧਾਰੀ ਹੋ ਕੇ ਪਾਰ ਨਾ ਜਾਣ ਤਾਂ ਉਹ ਤੁਹਾਡੇ ਵਿੱਚ ਕਨਾਨ ਦੇਸ ਵਿੱਚ ਜ਼ਮੀਨ ਲੈਣ । \s5 \v 31 ਤਾਂ ਗਾਦੀਆਂ ਅਤੇ ਰਊਬੇਨੀਆਂ ਨੇ ਉੱਤਰ ਦਿੱਤਾ, ਜਿਵੇਂ ਯਹੋਵਾਹ ਤੇਰੇ ਦਾਸਾਂ ਨੂੰ ਬੋਲਿਆ ਹੈ ਉਸੇ ਤਰ੍ਹਾਂ ਅਸੀਂ ਕਰਾਂਗੇ । \v 32 ਅਸੀਂ ਸ਼ਸਤਰ ਧਾਰੀ ਹੋ ਕੇ ਯਹੋਵਾਹ ਅੱਗੇ ਕਨਾਨ ਦੇਸ ਵਿੱਚ ਜਾਵਾਗੇ ਪਰ ਸਾਡੀ ਜ਼ਮੀਨ ਯਰਦਨ ਦੇ ਇਸ ਪਾਰ ਹੀ ਰਹੇ । \p \s5 \v 33 ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਅਤੇ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਅੱਧੇ ਗੋਤ ਨੂੰ ਅਮੋਰੀਆਂ ਦੇ ਰਾਜੇ ਸੀਹੋਨ ਦੇ ਰਾਜ ਨੂੰ ਅਤੇ ਬਾਸ਼ਨ ਦੇ ਰਾਜੇ ਓਗ ਦੇ ਰਾਜ ਨੂੰ ਦੇ ਦਿੱਤਾ ਅਤੇ ਉਸ ਦੇ ਆਲੇ-ਦੁਆਲੇ ਦੇ ਦੇਸ਼ਾਂ ਦੇ ਸ਼ਹਿਰ ਵੀ ਉਹਨਾਂ ਨੂੰ ਦਿੱਤੇ । \s5 \v 34 ਤਾਂ ਗਾਦੀਆਂ ਨੇ ਦੀਬੋਨ ਅਤੇ ਅਟਾਰੋਥ ਅਤੇ ਅਰੋਏਰ । \v 35 ਅਤੇ ਅਟਰੋਥ ਸ਼ੋਫਾਨ ਅਤੇ ਯਾਜ਼ੇਰ ਅਤੇ ਯਾਗਬਹਾਹ । \v 36 ਅਤੇ ਬੈਤ ਨਿਮਰਾਹ ਅਤੇ ਬੈਤ ਹਾਰਾਨ ਇਹ ਗੜ੍ਹਾਂ ਵਾਲੇ ਸ਼ਹਿਰ ਅਤੇ ਭੇਡਾਂ ਦੇ ਵਾੜੇ ਬਣਾਏ । \s5 \v 37 ਪਰ ਰਊਬੇਨੀਆਂ ਨੇ ਇਹ ਬਣਾਏ, ਹਸ਼ਬੋਨ ਅਤੇ ਅਲਆਲੇ ਅਤੇ ਕਿਰਯਾਥੈਮ । \v 38 ਅਤੇ ਨਬੋ ਬਆਲ ਮਓਨ ਜਿਨ੍ਹਾਂ ਦੇ ਨਾਮ ਬਦਲੇ ਗਏ ਅਤੇ ਸ਼ਿਬਮਾਹ ਨੂੰ ਬਣਾਇਆ ਅਤੇ ਜਿਹੜੇ ਸ਼ਹਿਰ ਉਨ੍ਹਾਂ ਨੇ ਬਣਾਏ ਉਨ੍ਹਾਂ ਦੇ ਹੋਰ ਨਾਮ ਰੱਖੇ । \v 39 ਮਨੱਸ਼ਹ ਦੇ ਪੁੱਤਰ ਮਾਕੀਰ ਦੇ ਵੰਸ਼ ਨੇ ਜਾ ਕੇ ਗਿਲਆਦ ਨੂੰ ਲੈ ਲਿਆ ਅਤੇ ਅਮੋਰੀਆਂ ਨੂੰ ਜਿਹੜੇ ਉਹ ਦੇ ਵਿੱਚ ਸਨ ਕੱਢ ਦਿੱਤਾ । \s5 \v 40 ਤਾਂ ਮੂਸਾ ਨੇ ਗਿਲਆਦ ਮਨੱਸ਼ਹ ਦੀ ਅੰਸ ਦੇ ਮਾਕੀਰ ਨੂੰ ਦਿੱਤਾ ਅਤੇ ਉਹ ਉਸ ਵਿੱਚ ਵੱਸਿਆ । \v 41 ਅਤੇ ਮਨੱਸ਼ਹ ਦੇ ਵੰਸ਼ ਦੇ ਯਾਈਰ ਨੇ ਜਾ ਕੇ ਉਨ੍ਹਾਂ ਦੀਆਂ ਬਸਤੀਆਂ ਨੂੰ ਲੈ ਲਿਆ ਅਤੇ ਉਨ੍ਹਾਂ ਦੇ ਨਾਮ ਹੱਵੋਥ, ਯਾਈਰ ਰੱਖੇ । \v 42 ਅਤੇ ਨੋਬਹ ਨੇ ਜਾ ਕੇ ਕਨਾਥ ਅਤੇ ਉਸ ਦੇ ਪਿੰਡਾਂ ਨੂੰ ਲਿਆ ਅਤੇ ਉਨ੍ਹਾਂ ਦਾ ਨਾਮ ਆਪਣੇ ਨਾਮ ਤੇ ਆਪਣਾ ਨਾਮ ਨੋਬਹ ਰੱਖਿਆ । \s5 \c 33 \s ਮਿਸਰ ਤੋਂ ਮੋਆਬ ਤੱਕ ਦੀ ਯਾਤਰਾ \p \v 1 ਇਹ ਇਸਰਾਏਲੀਆਂ ਦੇ ਸਫ਼ਰ ਹਨ ਜਦ ਉਹ ਮਿਸਰ ਦੇਸ ਤੋਂ ਆਪਣੀਆਂ ਸੈਨਾਂ ਅਨੁਸਾਰ ਮੂਸਾ ਅਤੇ ਹਾਰੂਨ ਦੀ ਅਗਵਾਈ ਨਾਲ ਨਿੱਕਲੇ । \v 2 ਅਤੇ ਮੂਸਾ ਨੇ ਉਨ੍ਹਾਂ ਦੇ ਸਫਰਾਂ ਨੂੰ ਉਨ੍ਹਾਂ ਦੀਆਂ ਮੰਜਲਾਂ ਅਨੁਸਾਰ ਯਹੋਵਾਹ ਦੇ ਹੁਕਮ ਨਾਲ ਲਿਖਿਆ ਸੋ ਉਨ੍ਹਾਂ ਦੇ ਸਫ਼ਰ ਦੀਆਂ ਮੰਜਲਾਂ ਇਹ ਹਨ \s5 \v 3 ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ । ਪਸਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੇ ਨਿੱਕਲ ਗਏ । \v 4 ਜਦੋਂ ਮਿਸਰੀ ਸਾਰੇ ਪਹਿਲੌਠਿਆਂ ਨੂੰ ਜਿਨ੍ਹਾਂ ਨੂੰ ਯਹੋਵਾਹ ਨੇ ਮਾਰਿਆ ਸੀ ਦੱਬ ਰਹੇ ਸਨ ਅਤੇ ਯਹੋਵਾਹ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਸ਼ਜਾ ਵੀ ਦਿੱਤੀ । \p \s5 \v 5 ਤਾਂ ਇਸਰਾਏਲੀਆਂ ਨੇ ਰਾਮਸੇਸ ਤੋਂ ਕੂਚ ਕਰਕੇ ਸੁੱਕੋਥ ਵਿੱਚ ਆਪਣੇ ਡੇਰੇ ਲਾਏ । \v 6 ਫੇਰ ਉਨ੍ਹਾਂ ਨੇ ਸੁੱਕੋਥ ਤੋਂ ਕੂਚ ਕਰਕੇ ਏਥਾਮ ਵਿੱਚ ਡੇਰੇ ਲਾਏ ਜਿਹੜਾ ਉਜਾੜ ਦੀ ਹੱਦ ਉੱਤੇ ਹੈ । \v 7 ਫੇਰ ਏਥਾਮ ਤੋਂ ਕੂਚ ਕਰਕੇ ਉਹ ਪੀ-ਹਹੀਰੋਥ ਨੂੰ ਮੁੜੇ ਜਿਹੜਾ ਬਆਲਸਫ਼ੋਨ ਦੇ ਅੱਗੇ ਹੈ ਅਤੇ ਮਿਗਦੋਲ ਦੇ ਅੱਗੇ ਉਨ੍ਹਾਂ ਨੇ ਡੇਰੇ ਲਾਏ । \s5 \v 8 ਤਦ ਹਹੀਰੋਥ ਦੇ ਅੱਗੋਂ ਕੂਚ ਕਰ ਕੇ ਉਹ ਸਮੁੰਦਰ ਦੇ ਵਿੱਚੋਂ ਦੀ ਲੰਘ ਕੇ ਉਜਾੜ ਵਿੱਚ ਆਏ ਅਤੇ ਉਨ੍ਹਾਂ ਨੇ ਏਥਾਮ ਦੀ ਉਜਾੜ ਵਿੱਚ ਤਿੰਨ ਦਿਨ ਦਾ ਸਫ਼ਰ ਕਰ ਕੇ ਮਾਰਾਹ ਵਿੱਚ ਡੇਰੇ ਲਾਏ । \v 9 ਅਤੇ ਮਾਰਾਹ ਤੋਂ ਕੂਚ ਕਰਕੇ ਉਹ ਏਲੀਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤਰ ਖਜੂਰ ਦੇ ਰੁੱਖ ਸਨ, ਉਹਨਾਂ ਨੇ ਉੱਥੇ ਡੇਰੇ ਲਾਏ । \v 10 ਫੇਰ ਉਨ੍ਹਾਂ ਨੇ ਏਲੀਮ ਤੋਂ ਕੂਚ ਕਰ ਕੇ ਲਾਲ ਸਮੁੰਦਰ ਕੋਲ ਡੇਰੇ ਲਾਏ । \s5 \v 11 ਅਤੇ ਲਾਲ ਸਮੁੰਦਰ ਤੋਂ ਕੂਚ ਕਰਕੇ ਸੀਨ ਦੀ ਉਜਾੜ ਵਿੱਚ ਡੇਰੇ ਲਾਏ । \v 12 ਤਾਂ ਸੀਨ ਦੀ ਉਜਾੜ ਤੋਂ ਕੂਚ ਕਰ ਕੇ ਦਾਫ਼ਕਾਹ ਵਿੱਚ ਡੇਰੇ ਲਾਏ । \v 13 ਅਤੇ ਦਾਫ਼ਕਾਹ ਤੋਂ ਕੂਚ ਕਰ ਕੇ ਆਲੂਸ਼ ਵਿੱਚ ਡੇਰੇ ਲਾਏ । \v 14 ਤਾਂ ਆਲੂਸ਼ ਤੋਂ ਕੂਚ ਕਰ ਕੇ ਰਫ਼ੀਦਿਮ ਵਿੱਚ ਡੇਰੇ ਲਾਏ ਪਰ ਉੱਥੋਂ ਲੋਕਾਂ ਦੇ ਪੀਣ ਲਈ ਪਾਣੀ ਨਹੀਂ ਸੀ । \s5 \v 15 ਫੇਰ ਰਫ਼ੀਦਿਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਡੇਰੇ ਲਾਏ । \v 16 ਅਤੇ ਸੀਨਈ ਦੀ ਉਜਾੜ ਤੋਂ ਕੂਚ ਕਰ ਕੇ ਕਿਬਰੋਥ-ਹੱਤਅਵਾਹ ਵਿੱਚ ਡੇਰੇ ਲਾਏ \v 17 ਤਾਂ ਕਿਬਰੋਥ-ਹੱਤਅਵਾਹ ਤੋਂ ਕੂਚ ਕਰ ਕੇ ਹਸੇਰੋਥ ਵਿੱਚ ਡੇਰੇ ਲਾਏ \v 18 ਤਾਂ ਹਸੇਰੋਥ ਤੋਂ ਕੂਚ ਕਰ ਕੇ ਰਿਥਮਾਹ ਵਿੱਚ ਡੇਰੇ ਲਾਏ । \s5 \v 19 ਅਤੇ ਰਿਥਮਾਹ ਤੋਂ ਕੂਚ ਕਰ ਕੇ ਰਿੰਮੋਨ-ਪਾਰਸ ਵਿੱਚ ਡੇਰੇ ਲਾਏ । \v 20 ਅਤੇ ਰਿੰਮੋਨ-ਪਾਰਸ ਤੋਂ ਕੂਚ ਕਰ ਕੇ ਲਿਬਨਾਹ ਵਿੱਚ ਡੇਰੇ ਲਾਏ \v 21 ਤਾਂ ਲਿਬਨਾਹ ਤੋਂ ਕੂਚ ਕਰ ਕੇ ਰਿੱਸਾਹ ਵਿੱਚ ਡੇਰੇ ਲਾਏ \v 22 ਤਾਂ ਰਿੱਸਾਹ ਤੋਂ ਕੂਚ ਕੇ ਕੇ ਕਹੇਲਾਥਾਹ ਵਿੱਚ ਡੇਰੇ ਲਾਏ । \s5 \v 23 ਅਤੇ ਕਹੇਲਾਥਾਹ ਤੋਂ ਕੂਚ ਕਰ ਕੇ ਸ਼ਾਫ਼ਰ ਪਹਾੜ ਵਿੱਚ ਡੇਰੇ ਲਾਏ \v 24 ਤਾਂ ਸ਼ਾਫ਼ਰ ਪਹਾੜ ਤੋਂ ਕੂਚ ਕਰ ਕੇ ਹਰਾਦਾਹ ਵਿੱਚ ਡੇਰੇ ਲਾਏ \v 25 ਤਾਂ ਹਰਾਦਾਹ ਤੋਂ ਕੂਚ ਕਰ ਕੇ ਮਕਹੇਲਾਸ਼ ਵਿੱਚ ਡੇਰੇ ਲਾਏ । \v 26 ਫੇਰ ਮਕਹੇਲਾਸ਼ ਤੋਂ ਕੂਚ ਕਰ ਕੇ ਤਾਹਥ ਵਿੱਚ ਡੇਰੇ ਲਾਏ \s5 \v 27 ਅਤੇ ਤਾਹਥ ਤੋਂ ਕੂਚ ਕਰ ਕੇ ਥਾਰਹ ਵਿੱਚ ਡੇਰੇ ਲਾਏ । \v 28 ਅਤੇ ਥਾਰਹ ਤੋਂ ਕੂਚ ਕਰ ਕੇ ਮਿਥਕਾਹ ਵਿੱਚ ਡੇਰੇ ਲਾਏ \v 29 ਤਾਂ ਮਿਥਕਾਹ ਤੋਂ ਕੂਚ ਕਰ ਕੇ ਹਸ਼ਮੋਨਾਹ ਵਿੱਚ ਡੇਰੇ ਲਾਏ \v 30 ਤਾਂ ਹਸ਼ਮੋਨਾਹ ਤੋਂ ਕੂਚ ਕਰ ਕੇ ਮੋਸੇਰੋਥ ਵਿੱਚ ਡੇਰੇ ਲਾਏ \s5 \v 31 ਅਤੇ ਮੋਸੇਰੋਥ ਤੋਂ ਕੂਚ ਕਰ ਕੇ ਬਨੇ-ਯਆਕਾਨ ਵਿੱਚ ਡੇਰੇ ਲਾਏ \v 32 ਤਾਂ ਬਨੇ-ਯਆਕਾਨ ਤੋਂ ਕੂਚ ਕਰ ਕੇ ਹੋਰ-ਹਗਿਦਗਾਦ ਵਿੱਚ ਡੇਰੇ ਲਾਏ । \v 33 ਫੇਰ ਹੋਰ-ਹਗਿਦਗਾਦ ਤੋਂ ਕੂਚ ਕਰ ਕੇ ਯਾਟਬਾਥਾਹ ਵਿੱਚ ਡੇਰੇ ਲਾਏ \v 34 ਅਤੇ ਯਾਟਬਾਥਾਹ ਤੋਂ ਕੂਚ ਕਰ ਕੇ ਅਬਰੋਨਾਹ ਵਿੱਚ ਡੇਰੇ ਲਾਏ \s5 \v 35 ਤਾਂ ਅਬਰੋਨਾਹ ਤੋਂ ਕੂਚ ਕਰ ਕੇ ਅਸਯੋਨ-ਗਬਰ ਵਿੱਚ ਡੇਰੇ ਲਾਏ \v 36 ਤਾਂ ਅਸਯੋਨ-ਗਬਰ ਤੋਂ ਕੂਚ ਕਰ ਕੇ ਸੀਨ ਦੀ ਉਜਾੜ ਵਿੱਚ ਜਿਹੜੀ ਕਾਦੇਸ਼ ਹੈ ਡੇਰੇ ਲਾਏ \v 37 ਅਤੇ ਕਾਦੇਸ਼ ਤੋਂ ਕੂਚ ਕਰ ਕੇ ਹੋਰ ਨਾਮੇ ਪਹਾੜ ਵਿੱਚ ਅਦੋਮ ਦੇਸ ਦੀ ਹੱਦ ਉੱਤੇ ਡੇਰੇ ਲਾਏ \s5 \v 38 ਅਤੇ ਹਾਰੂਨ ਜਾਜਕ ਹੋਰ ਪਹਾੜ ਉੱਤੇ ਯਹੋਵਾਹ ਦੇ ਹੁਕਮ ਨਾਲ ਚੜ੍ਹਿਆ ਅਤੇ ਉੱਥੇ ਉਹ ਮਰ ਗਿਆ । ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਲੀਵੇਂ ਵਰਹੇ ਦੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਉਹ ਮਰ ਗਿਆ \v 39 ਅਤੇ ਹਾਰੂਨ ਇੱਕ ਸੌ ਤੇਈ ਸਾਲ ਦਾ ਸੀ ਜਦ ਉਹ ਹੋਰ ਪਹਾੜ ਉੱਤੇ ਮਰ ਗਿਆ । \s5 \v 40 ਕਨਾਨੀਆਂ ਦੇ ਰਾਜਾ ਅਰਾਦ ਨੇ ਜੋ ਕਨਾਨ ਦੇਸ ਦੇ ਦੱਖਣ ਵੱਲ ਰਹਿੰਦਾ ਸੀ ਇਸਰਾਏਲੀਆਂ ਦੇ ਆਉਣ ਦੀ ਖ਼ਬਰ ਸੁਣੀ । \s5 \v 41 ਅਤੇ ਉਨ੍ਹਾਂ ਨੇ ਹੋਰ ਪਹਾੜ ਤੋਂ ਕੂਚ ਕਰ ਕੇ ਸਲਮੋਨਾਹ ਵਿੱਚ ਡੇਰੇ ਲਾਏ । \v 42 ਤਾਂ ਸਲਮੋਨਾਹ ਤੋਂ ਕੂਚ ਕਰ ਕੇ ਫ਼ੁਨੋਨ ਵਿੱਚ ਡੇਰੇ ਲਾਏ । \v 43 ਤਾਂ ਫ਼ੁਨੋਨ ਤੋਂ ਕੂਚ ਕਰ ਕੇ ਓ ਬੋਥ ਵਿੱਚ ਡੇਰੇ ਲਾਏ । \s5 \v 44 ਅਤੇ ਓ ਬੋਥ ਤੋਂ ਕੂਚ ਕਰ ਕੇ ਇਯੇਅਬਾਰੀਮ ਵਿੱਚ ਮੋਆਬ ਦੀ ਸਰਹੱਦ ਉੱਤੇ ਡੇਰੇ ਲਾਏ । \v 45 ਤਾਂ ਈਯੇ ਤੋਂ ਕੂਚ ਕਰ ਕੇ ਦੀਬੋਨ-ਗਾਦ ਵਿੱਚ ਡੇਰੇ ਲਾਏ । \v 46 ਅਤੇ ਦੀਬੋਨ-ਗਾਦ ਤੋਂ ਕੂਚ ਕਰ ਕੇ ਅਲਮੋਨ-ਦਿਬਲਾਤੈਮਾਹ ਵਿੱਚ ਡੇਰੇ ਲਾਏ । \s5 \v 47 ਅਤੇ ਅਲਮੋਨ-ਦਿਬਲਾਤੈਮਾਹ ਤੋਂ ਕੂਚ ਕਰ ਕੇ ਅਬਾਰੀਮ ਦੇ ਪਹਾੜਾਂ ਵਿੱਚ ਨਬੋ ਦੇ ਅੱਗੇ ਡੇਰੇ ਲਾਏ । \v 48 ਅਬਾਰੀਮ ਦੇ ਪਹਾੜਾਂ ਤੋਂ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਡੇਰੇ ਲਾਏ । \v 49 ਅਤੇ ਉਨ੍ਹਾਂ ਨੇ ਯਰਦਨ ਉੱਤੇ ਬੈਤ-ਯਸ਼ਿਮੋਥ ਤੋਂ ਆਬੇਲ-ਸ਼ਿੱਟੀਮ ਤੱਕ ਮੋਆਬ ਦੇ ਮੈਦਾਨ ਵਿੱਚ ਡੇਰੇ ਲਾਏ । \s ਕਨਾਨ ਉੱਤੇ ਹਮਲੇ ਦਾ ਨਿਰਦੇਸ਼ \p \s5 \v 50 ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਯਹੋਵਾਹ ਨੇ ਮੂਸਾ ਨੂੰ ਆਖਿਆ, \v 51 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਯਰਦਨ ਦੇ ਪਾਰ ਕਨਾਨ ਦੇਸ ਵਿੱਚ ਪਹੁੰਚੋ \v 52 ਤਾਂ ਤੁਸੀਂ ਉਸ ਦੇਸ ਦੇ ਸਾਰੇ ਵਸਨੀਕਾਂ ਨੂੰ ਆਪਣੇ ਅੱਗਿਓਂ ਕੱਢ ਦਿਓ, ਨਾਲੇ ਉਨ੍ਹਾਂ ਦੇ ਸਾਰੇ ਘੜ੍ਹੇ ਹੋਏ ਪੱਥਰਾਂ, ਢਾਲੇ ਹੋਏ ਬੁੱਤਾਂ ਨੂੰ ਅਤੇ ਉਨ੍ਹਾਂ ਦੇ ਪੂਜਾ ਦੇ ਉੱਚੇ ਸਥਾਨਾਂ ਨੂੰ ਢਾਹ ਸੁੱਟੋ । \s5 \v 53 ਅਤੇ ਤੁਸੀਂ ਉਸ ਦੇਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵੱਸੋ ਕਿਉਂ ਜੋ ਮੈਂ ਉਹ ਦੇਸ ਤੁਹਾਨੂੰ ਦਿੱਤਾ ਹੈ ਕਿ ਤੁਸੀਂ ਉਸ ਉੱਤੇ ਕਬਜ਼ਾ ਕਰੋ । \v 54 ਤੁਸੀਂ ਪਰਚੀਆਂ ਪਾ ਕੇ ਉਸ ਦੇਸ ਨੂੰ ਆਪਣੇ ਟੱਬਰਾਂ ਅਨੁਸਾਰ ਵੰਡ ਲਓ । ਬਹੁਤਿਆਂ ਨੂੰ ਤੁਸੀਂ ਜ਼ਿਆਦਾ ਜ਼ਮੀਨ ਦਿਓ ਅਤੇ ਥੋੜਿਆਂ ਨੂੰ ਘੱਟ ਜ਼ਮੀਨ ਦਿਓ । ਜਿੱਥੇ ਕਿਸੇ ਦੀ ਪਰਚੀ ਨਿੱਕਲੇ ਉੱਥੇ ਉਸ ਦੀ ਜ਼ਮੀਨ ਹੋਵੇ । ਆਪਣੇ ਪਿਉ-ਦਾਦਿਆਂ ਦਿਆਂ ਗੋਤਾਂ ਅਨੁਸਾਰ ਤੁਸੀਂ ਆਪਣੀ ਜ਼ਮੀਨ ਵੰਡ ਲਿਓ । \s5 \v 55 ਪਰ ਜੇ ਤੁਸੀਂ ਉਸ ਦੇਸ ਦੇ ਵਸਨੀਕਾਂ ਨੂੰ ਆਪਣੇ ਅੱਗੋਂ ਨਾ ਕੱਢੋ ਤਾਂ ਅਜਿਹਾ ਹੋਵੇਗਾ ਕਿ ਉਹ ਜਿਨ੍ਹਾਂ ਨੂੰ ਤੁਸੀਂ ਰਹਿਣ ਦਿਓਗੇ ਤੁਹਾਡੀਆਂ ਅੱਖਾਂ ਵਿੱਚ ਰੜਕਣਗੇ ਅਤੇ ਤੁਹਾਡੀਆਂ ਪਸਲੀਆਂ ਵਿੱਚ ਕੰਡੇ ਹੋਣਗੇ ਅਤੇ ਉਹ ਤੁਹਾਨੂੰ ਉਸ ਦੇਸ ਵਿੱਚ ਜਿੱਥੇ ਤੁਸੀਂ ਵੱਸਦੇ ਹੋ ਦੁੱਖ ਦੇਣਗੇ । \v 56 ਤਾਂ ਅਜਿਹਾ ਹੋਵੇਗਾ ਕਿ ਜਿਵੇਂ ਮੈਂ ਉਨ੍ਹਾਂ ਨਾਲ ਕਰਨ ਦਾ ਮਨ ਬਣਾਇਆ ਹੈ ਉਹ ਹੀ ਤੁਹਾਡੇ ਨਾਲ ਕਰਾਂਗਾ ! \s5 \c 34 \s ਕਨਾਨ ਦੇਸ ਦੀਆਂ ਸੀਮਾਵਾਂ \p \v 1 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, \v 2 ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖ ਕਿ ਜਦ ਤੁਸੀਂ ਕਨਾਨ ਦੇਸ ਵਿੱਚ ਪ੍ਰਵੇਸ਼ ਕਰੋ ( ਉਹ ਦੇਸ ਜਿਹੜਾ ਤੁਹਾਡੀ ਵਿਰਾਸਤ ਹੋਣ ਲਈ ਮਿਲੇਗਾ ਅਰਥਾਤ ਕਨਾਨ ਦੇਸ ਉਹ ਦੀਆਂ ਹੱਦਾਂ ਤੱਕ ) \v 3 ਤਾਂ ਤੁਹਾਡਾ ਦੱਖਣ ਦਾ ਪਾਸਾ ਸੀਨ ਦੀ ਉਜਾੜ ਤੋਂ ਅਦੋਮ ਦੇ ਨੇੜੇ ਹੋਵੇ ਅਤੇ ਤੁਹਾਡੇ ਦੱਖਣ ਦੀ ਹੱਦ ਖਾਰੇ ਸਮੁੰਦਰ ਦੇ ਸਿਰੇ ਤੋਂ ਪੂਰਬ ਵੱਲ ਹੋਵੇ । \s5 \v 4 ਤੁਹਾਡੀ ਹੱਦ ਦੱਖਣ ਵਿੱਚ ਅਕਰੱਬੀਮ ਦੀ ਚੜ੍ਹਾਈ ਵੱਲ ਮੁੜੇ, ਫਿਰ ਸੀਨ ਵੱਲ ਹੁੰਦੀ ਹੋਈ ਉਹ ਦਾ ਫੈਲਾਓ ਦੱਖਣ ਤੋਂ ਕਾਦੇਸ਼-ਬਰਨੋਆ ਤੱਕ ਹੋਵੇ ਅਤੇ ਹਸਰ-ਅੱਦਾਰ ਤੱਕ ਜਾ ਕੇ ਅਸਮੋਨ ਨੂੰ ਪਹੁੰਚੇ । \v 5 ਤਾਂ ਉਹ ਹੱਦ ਅਸਮੋਨ ਤੋਂ ਮਿਸਰ ਦੀ ਨਦੀ ਤੱਕ ਘੁੰਮੇ ਅਤੇ ਉਹ ਦਾ ਫੈਲਾਓ ਸਮੁੰਦਰ ਤੱਕ ਹੋਵੇ । \p \s5 \v 6 ਅਤੇ ਤੁਹਾਡੀ ਪੱਛਮ ਵਾਲੇ ਪਾਸੇ ਦੀ ਹੱਦ ਮਹਾਂ ਸਮੁੰਦਰ ਹੋਵੇ । ਇਹ ਤੁਹਾਡੇ ਪੱਛਮ ਵਾਲੇ ਪਾਸੇ ਦੀ ਹੱਦ ਹੋਵੇ । \p \s5 \v 7 ਮਹਾਂ ਸਮੁੰਦਰ ਤੋਂ ਤੁਸੀਂ ਹੋਰ ਨਾਮ ਦੇ ਪਰਬਤ ਤੱਕ ਨਿਸ਼ਾਨ ਲਾਓ ਜੋ ਇਹ ਤੁਹਾਡੀ ਉੱਤਰ ਵੱਲ ਦੀ ਹੱਦ ਹੋਵੇ । \v 8 ਹੋਰ ਪਰਬਤ ਤੋਂ ਤੁਸੀਂ ਨਿਸ਼ਾਨ ਹਮਾਥ ਦੇ ਰਾਹ ਤੱਕ ਲਗਾਉ ਤਾਂ ਇਹ ਹੱਦ ਸਦਾਦ ਤੱਕ ਪਹੁੰਚੇ । \v 9 ਫੇਰ ਹੱਦ ਜ਼ਿਫਰੋਨ ਤੱਕ ਜਾਵੇ ਅਤੇ ਉਹ ਦਾ ਫੈਲਾਓ ਹਸਰ-ਏਨਾਨ ਤੱਕ ਹੋਵੇ । ਇਹ ਤੁਹਾਡੀ ਉੱਤਰ ਦੀ ਹੱਦ ਹੋਵੇ । \p \s5 \v 10 ਤੁਸੀਂ ਆਪਣੀ ਪੂਰਬੀ ਹੱਦ ਲਈ ਹਸਰ-ਏਨਾਨ ਤੋਂ ਸ਼ਫਾਮ ਤੱਕ ਨਿਸ਼ਾਨ ਲਾਓ । \v 11 ਅਤੇ ਸ਼ਫਾਮ ਤੋਂ ਰਿਬਲਾਹ ਤੱਕ ਆਯਿਨ ਦੇ ਪੂਰਬ ਵੱਲੋਂ ਹੇਠਾਂ ਨੂੰ ਜਾਵੇ । ਅਤੇ ਪੂਰਬ ਵੱਲ ਕਿਨੱਰਥ ਦੀ ਝੀਲ ਦੇ ਕੰਢੇ ਤੱਕ ਪਹੁੰਚ ਕੇ ਤੁਹਾਡੀ ਹੱਦ ਪੱਛਮ ਨੂੰ ਜਾਵੇ । \v 12 ਅਤੇ ਹੱਦ ਯਰਦਨ ਤੱਕ ਹੇਠਾਂ ਜਾਵੇ ਅਤੇ ਉਹ ਦਾ ਫੈਲਾਓ ਖਾਰੇ ਸਮੁੰਦਰ ਤੱਕ ਹੋਵੇ । ਇਹ ਤੁਹਾਡੀ ਧਰਤੀ ਦੇ ਆਲੇ-ਦੁਆਲੇ ਦੀਆਂ ਹੱਦਾਂ ਹੋਣ । \p \s5 \v 13 ਫੇਰ ਮੂਸਾ ਨੇ ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖਿਆ, ਇਹ ਉਹ ਦੇਸ ਹੈ ਜਿਸ ਦਾ ਅਧਿਕਾਰ ਤੁਸੀਂ ਪਰਚੀਆਂ ਪਾ ਕੇ ਲਵੋਗੇ ਜਿਵੇਂ ਤੁਹਾਨੂੰ ਯਹੋਵਾਹ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਨੌਂ ਗੋਤਾਂ ਨੂੰ ਅਤੇ ਉਸ ਅੱਧੇ ਗੋਤ ਨੂੰ ਦਿੱਤੀ ਜਾਵੇ । \v 14 ਕਿਉਂ ਜੋ ਰਊਬੇਨੀਆਂ ਦੇ ਗੋਤ ਨੇ ਆਪਣਿਆਂ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਗਾਦੀਆਂ ਨੇ ਆਪਣਿਆਂ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਜ਼ਮੀਨ ਨੂੰ ਪਾ ਲਿਆ ਹੈ । \v 15 ਇਨ੍ਹਾਂ ਦੋਹਾਂ ਗੋਤਾਂ ਨੇ ਅਤੇ ਅੱਧੇ ਗੋਤ ਨੇ ਆਪਣੀ ਜ਼ਮੀਨ ਨੂੰ ਯਰਦਨ ਪਾਰ ਯਰੀਹੋ ਕੋਲ, ਪੂਰਬ ਦਿਸ਼ਾ ਵੱਲ ਪਾ ਲਿਆ ਹੈ । \s ਦੇਸ ਨੂੰ ਵੰਡਣ ਵਾਲੇ ਪ੍ਰਧਾਨ \p \s5 \v 16 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, \v 17 ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹਨ ਜੋ ਤੁਹਾਡੇ ਲਈ ਦੇਸ ਦੀ ਜ਼ਮੀਨ ਵੰਡਣ । ਅਲਆਜ਼ਾਰ ਜਾਜਕ ਅਤੇ ਨੂਨ ਦਾ ਪੁੱਤਰ ਯਹੋਸ਼ੁਆ । \v 18 ਨਾਲੇ ਤੁਸੀਂ ਹਰ ਗੋਤ ਤੋਂ ਇੱਕ-ਇੱਕ ਪ੍ਰਧਾਨ ਦੇਸ ਦੀ ਜ਼ਮੀਨ ਵੰਡਣ ਲਈ ਲਿਓ । \s5 \v 19 ਅਤੇ ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹੋਣ, ਯਹੂਦਾਹ ਦੇ ਗੋਤ ਲਈ ਯਫ਼ੁੰਨਹ ਦਾ ਪੁੱਤਰ ਕਾਲੇਬ \v 20 ਸ਼ਿਮਓਨੀਆਂ ਦੇ ਗੋਤ ਲਈ ਅੰਮੀਹੂਦ ਦਾ ਪੁੱਤਰ ਸ਼ਮੂਏਲ \s5 \v 21 ਬਿਨਯਾਮੀਨ ਦੇ ਗੋਤ ਲਈ ਕਿਸਲੋਨ ਦਾ ਪੁੱਤਰ ਅਲੀਦਾਦ \v 22 ਦਾਨੀਆਂ ਦੇ ਗੋਤ ਲਈ ਇੱਕ ਪ੍ਰਧਾਨ ਯਾਗਲੀ ਦਾ ਪੁੱਤਰ ਬੁੱਕੀ \v 23 ਯੂਸੁਫ਼ ਦੇ ਪੁੱਤਰਾਂ ਵਿੱਚੋਂ ਮਨੱਸ਼ੀਆਂ ਦੇ ਗੋਤ ਲਈ ਇੱਕ ਪ੍ਰਧਾਨ ਏਫ਼ੋਦ ਦਾ ਪੁੱਤਰ ਹੰਨੀਏਲ \s5 \v 24 ਅਤੇ ਅਫ਼ਰਈਮੀਆਂ ਦੇ ਗੋਤ ਲਈ ਇੱਕ ਪ੍ਰਧਾਨ ਸ਼ਿਫਟਾਨ ਦਾ ਪੁੱਤਰ ਕਮੂਏਲ \v 25 ਅਤੇ ਜ਼ਬੂਲੁਨੀਆਂ ਦੇ ਗੋਤ ਲਈ ਇੱਕ ਪ੍ਰਧਾਨ ਪਰਨਾਕ ਦਾ ਪੁੱਤਰ ਅਲੀਸਾਫ਼ਾਨ \v 26 ਅਤੇ ਯਿੱਸਾਕਾਰੀਆਂ ਦੇ ਗੋਤ ਲਈ ਇੱਕ ਪ੍ਰਧਾਨ ਅੱਜ਼ਾਨ ਦਾ ਪੁੱਤਰ ਪਲਟੀਏਲ \s5 \v 27 ਅਤੇ ਆਸ਼ੇਰੀਆਂ ਦੇ ਗੋਤ ਲਈ ਇੱਕ ਪ੍ਰਧਾਨ ਸ਼ਲੋਮੀ ਦਾ ਪੁੱਤਰ ਅਹੀਹੂਦ \v 28 ਅਤੇ ਨਫ਼ਤਾਲੀਆਂ ਦੇ ਗੋਤ ਲਈ ਇੱਕ ਪ੍ਰਧਾਨ ਅੰਮੀਹੂਦ ਦਾ ਪੁੱਤਰ ਪਦਹੇਲ \v 29 ਇਹ ਉਹ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਹੁਕਮ ਦਿੱਤਾ ਸੀ ਕਿ ਉਹ ਇਸਰਾਏਲੀਆਂ ਲਈ ਕਨਾਨ ਦੇਸ ਦੀ ਜ਼ਮੀਨ ਵੰਡਣ । \s5 \c 35 \s ਲੇਵੀਆਂ ਦੇ ਨਗਰ \p \v 1 ਫੇਰ ਯਹੋਵਾਹ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਮੂਸਾ ਨੂੰ ਬੋਲਿਆ, \v 2 ਇਸਰਾਏਲੀਆਂ ਨੂੰ ਹੁਕਮ ਦੇ, ਕਿ ਉਹ ਲੇਵੀਆਂ ਨੂੰ ਆਪਣੇ ਕਬਜ਼ੇ ਦੀ ਜ਼ਮੀਨ ਵਿੱਚੋਂ ਰਹਿਣ ਲਈ ਨਗਰ ਦੇਣ ਅਤੇ ਨਗਰਾਂ ਦੇ ਦੁਆਲੇ ਦੀ ਸ਼ਾਮਲਾਟ ਲੇਵੀਆਂ ਨੂੰ ਦੇਣ । \s5 \v 3 ਨਗਰ ਉਨ੍ਹਾਂ ਦੇ ਰਹਿਣ ਲਈ ਅਤੇ ਸ਼ਾਮਲਾਤ ਉਨ੍ਹਾਂ ਦੇ ਪਸ਼ੂਆਂ ਲਈ, ਉਨ੍ਹਾਂ ਦੇ ਸਭ ਕੁਝ ਲਈ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਹੋਵੇ । \v 4 ਅਤੇ ਨਗਰਾਂ ਦੀ ਸ਼ਾਮਲਾਟ ਜਿਹੜੀ ਤੁਸੀਂ ਲੇਵੀਆਂ ਨੂੰ ਦਿਓ ਨਗਰ ਦੀਆਂ ਕੰਧਾਂ ਤੋਂ ਲੈ ਕੇ ਬਾਹਰ ਵੱਲ ਆਲੇ-ਦੁਆਲੇ ਇੱਕ-ਇੱਕ ਹਜ਼ਾਰ ਹੱਥ ਹੋਵੇ । \s5 \v 5 ਤੁਸੀਂ ਨਗਰ ਤੋਂ ਬਾਹਰ ਪੂਰਬ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਮਿਣੋ, ਦੱਖਣ ਦੇ ਪਾਸੇ ਵੱਲ ਦੋ ਹਜ਼ਾਰ, ਲਹਿੰਦੇ ਪਾਸੇ ਦੋ ਹਜ਼ਾਰ ਅਤੇ ਉੱਤਰ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਅਤੇ ਨਗਰ ਵਿਚਕਾਰ ਹੋਵੇ । ਇਹ ਉਨ੍ਹਾਂ ਦੇ ਨਗਰਾਂ ਦੀਆਂ ਸ਼ਾਮਲਾਟਾਂ ਹੋਣ । \s5 \v 6 ਜਿਹੜੇ ਨਗਰ ਤੁਸੀਂ ਲੇਵੀਆਂ ਨੂੰ ਦਿਓਗੇ ਉਹ ਛੇ ਨਗਰ ਪਨਾਹ ਦੇ ਨਗਰ ਹੋਣ ਜਿਨ੍ਹਾਂ ਨੂੰ ਤੁਸੀਂ ਖੂਨੀ ਦੇ ਭੱਜ ਜਾਣ ਲਈ ਠਹਿਰਾਓ ਅਤੇ ਉਨ੍ਹਾਂ ਤੋਂ ਬਿਨ੍ਹਾਂ ਤੁਸੀਂ ਬਿਆਲੀ ਨਗਰ ਹੋਰ ਦਿਓ । \v 7 ਸੋ ਸਾਰੇ ਨਗਰ ਜਿਹੜੇ ਤੁਸੀਂ ਲੇਵੀਆਂ ਨੂੰ ਦਿਓ ਅਠਤਾਲੀ ਨਗਰ ਸ਼ਾਮਲਾਟ ਨਾਲ ਹੋਣ । \s5 \v 8 ਅਤੇ ਉਹ ਨਗਰ ਜਿਹੜੇ ਤੁਸੀਂ ਇਸਰਾਏਲੀਆਂ ਦੀ ਜ਼ਮੀਨ ਤੋਂ ਦੇਣੇ ਉਹ ਬਹੁਤਿਆਂ ਵਿੱਚੋਂ ਬਹੁਤੇ ਅਤੇ ਥੋੜਿਆਂ ਵਿੱਚੋਂ ਥੋੜ੍ਹੇ ਦਿਓ । ਹਰ ਇੱਕ ਆਪਣੀ ਜ਼ਮੀਨ ਅਨੁਸਾਰ ਜਿਹੜੀ ਉਹ ਨੂੰ ਮਿਲੀ ਹੈ ਆਪਣੇ ਨਗਰਾਂ ਵਿੱਚੋਂ ਲੇਵੀਆਂ ਨੂੰ ਦੇਵੇ । \s ਖੂਨੀ ਦੇ ਲਈ ਸ਼ਰਣ ਲੈਣ ਦਾ ਨਗਰ \r (ਬਿਵਸਥਾਸਾਰ 19:1-13; ਯਹੋਸ਼ੂਆ 20:1-9) \p \s5 \v 9 ਯਹੋਵਾਹ ਨੇ ਮੂਸਾ ਨੂੰ ਆਖਿਆ, \v 10 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ, ਜਦ ਤੁਸੀਂ ਕਨਾਨ ਦੇਸ ਨੂੰ ਯਰਦਨ ਪਾਰ ਲੰਘੋ \v 11 ਤਾਂ ਤੁਸੀਂ ਆਪਣੇ ਲਈ ਨਗਰ ਠਹਿਰਾਓ ਜਿਹੜੇ ਤੁਹਾਡੇ ਲਈ ਪਨਾਹ ਦੇ ਨਗਰ ਹੋਣ ਜਿੱਥੇ ਖੂਨੀ ਭੱਜ ਜਾਵੇ ਜਿਸ ਕਿਸੇ ਨੂੰ ਭੁੱਲ ਨਾਲ ਮਾਰਿਆ ਹੋਵੇ । \s5 \v 12 ਅਤੇ ਇਹ ਨਗਰ ਤੁਹਾਡੇ ਲਈ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣ ਤਾਂ ਜੋ ਖੂਨੀ ਮਰ ਨਾ ਜਾਵੇ ਜਿੰਨਾ ਚਿਰ ਉਹ ਮੰਡਲੀ ਦੇ ਅੱਗੇ ਨਿਆਉਂ ਲਈ ਖੜ੍ਹਾ ਨਾ ਕੀਤਾ ਜਾਵੇ । \v 13 ਅਤੇ ਜਿਹੜੇ ਨਗਰ ਤੁਸੀਂ ਦਿਓ ਉਹ ਤੁਹਾਡੇ ਲਈ ਛੇ ਨਗਰ ਪਨਾਹ ਦੇ ਨਗਰ ਹੋਣ । \s5 \v 14 ਤਿੰਨ ਨਗਰ ਯਰਦਨ ਤੋਂ ਪਾਰ ਅਤੇ ਤਿੰਨ ਨਗਰ ਕਨਾਨ ਦੇਸ ਵਿੱਚ ਠਹਿਰਾਓ ਅਤੇ ਉਹ ਪਨਾਹ ਦੇ ਨਗਰ ਹੋਣ । \v 15 ਇਸਰਾਏਲੀਆਂ ਲਈ, ਪਰਦੇਸੀਆਂ ਲਈ ਅਤੇ ਉਸ ਲਈ ਜਿਹੜਾ ਉਨ੍ਹਾਂ ਵਿੱਚ ਵੱਸਦਾ ਹੋਵੇ ਇਹ ਛੇ ਨਗਰ ਪਨਾਹ ਲਈ ਹੋਣ ਤਾਂ ਜੋ ਜੇ ਕੋਈ ਕਿਸੇ ਨੂੰ ਭੁੱਲ ਨਾਲ ਮਾਰ ਦੇਵੇ ਉਹ ਉੱਥੇ ਭੱਜ ਜਾਵੇ । \p \s5 \v 16 ਪਰ ਜੇ ਉਸ ਨੇ ਕਿਸੇ ਨੂੰ ਲੋਹੇ ਦੇ ਕਿਸੇ ਹਥਿਆਰ ਨਾਲ ਮਾਰਿਆ ਹੋਵੇ ਕਿ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ ਅਤੇ ਉਹ ਖੂਨੀ ਜਰੂਰ ਮਾਰਿਆ ਜਾਵੇ । \v 17 ਜਿਸ ਨੇ ਹੱਥ ਵਿੱਚ ਪੱਥਰ ਲੈ ਕੇ ਜਿਸ ਤੋਂ ਕੋਈ ਮਰ ਸਕੇ ਕਿਸੇ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ । ਉਹ ਖੂਨੀ ਜਰੂਰ ਮਾਰਿਆ ਜਾਵੇ । \v 18 ਜਾਂ ਜੇ ਉਸ ਨੇ ਲੱਕੜੀ ਦੇ ਹਥਿਆਰ ਨੂੰ ਹੱਥ ਵਿੱਚ ਲੈ ਕੇ ਜਿਸ ਤੋਂ ਕੋਈ ਮਰ ਸਕੇ ਉਹ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ । ਉਹ ਖੂਨੀ ਜਰੂਰ ਮਾਰਿਆ ਜਾਵੇ । \s5 \v 19 ਖੂਨ ਦਾ ਬਦਲਾ ਲੈਣ ਵਾਲਾ ਆਪ ਉਸ ਖੂਨੀ ਨੂੰ ਮਾਰੇ ਜਦ ਉਹ ਉਸ ਨੂੰ ਲੱਭੇ ਤਾਂ ਉਹ ਉਸ ਨੂੰ ਮਾਰ ਸੁੱਟੇ । \v 20 ਜੇ ਕੋਈ ਕਿਸੇ ਨੂੰ ਵੈਰ ਨਾਲ ਧੱਕਾ ਮਾਰੇ ਜਾਂ ਘਾਤ ਲਾ ਕੇ ਉਸ ਉੱਤੇ ਕੁਝ ਸੁੱਟਿਆ ਹੋਵੇ ਕਿ ਉਹ ਮਰ ਗਿਆ ਹੋਵੇ \v 21 ਜਾਂ ਦੁਸ਼ਮਣੀ ਨਾਲ ਆਪਣੇ ਹੱਥੀਂ ਮਾਰੇ ਕਿ ਉਹ ਮਰ ਜਾਵੇ ਤਾਂ ਮਾਰਨ ਵਾਲਾ ਜਰੂਰ ਮਾਰਿਆ ਜਾਵੇ, ਉਹ ਖੂਨੀ ਹੈ । ਬਦਲਾ ਲੈਣ ਵਾਲਾ ਜਦ ਕਦੀ ਉਹ ਲੱਭੇ ਉਸ ਖੂਨੀ ਨੂੰ ਮਾਰ ਸੁੱਟੇ । \p \s5 \v 22 ਪਰ ਜੇ ਉਸ ਨੇ ਉਹ ਨੂੰ ਅਚਾਨਕ ਦੁਸ਼ਮਣੀ ਤੋਂ ਬਿਨ੍ਹਾਂ ਧੱਕਾ ਮਾਰਿਆ ਹੋਵੇ ਜਾਂ ਉਹ ਦੇ ਉੱਤੇ ਘਾਤ ਲਾਉਣ ਤੋਂ ਬਿਨ੍ਹਾਂ ਕੁਝ ਸੁੱਟਿਆ ਹੋਵੇ । \v 23 ਜਾਂ ਕਿਸੇ ਪੱਥਰ ਨਾਲ ਜਿਸ ਦੇ ਨਾਲ ਕੋਈ ਮਰ ਸਕੇ ਵੇਖੇ ਬਿਨ੍ਹਾਂ ਉਹ ਦੇ ਉੱਤੇ ਸੁੱਟਿਆ ਹੋਵੇ ਅਤੇ ਉਹ ਮਰ ਜਾਵੇ ਅਤੇ ਉਹ ਉਸ ਦਾ ਵੈਰੀ ਨਹੀਂ ਸੀ ਨਾ ਉਹ ਉਸ ਦਾ ਨੁਕਸਾਨ ਚਾਹੁੰਦਾ ਸੀ । \s5 \v 24 ਤਾਂ ਮੰਡਲੀ ਨੂੰ ਮਾਰਨ ਵਾਲਾ ਅਤੇ ਖੂਨ ਦਾ ਬਦਲਾ ਲੈਣ ਵਾਲਾ ਇਨ੍ਹਾਂ ਨਿਯਮਾ ਦੇ ਅਨੁਸਾਰ ਫ਼ੈਸਲਾ ਕਰੇ । \v 25 ਅਤੇ ਮੰਡਲੀ ਉਸ ਖੂਨੀ ਨੂੰ ਬਦਲਾ ਲੈਣ ਵਾਲੇ ਦੇ ਹੱਥੋਂ ਛੁਡਾ ਕੇ, ਉਸ ਨੂੰ ਉਸ ਦੇ ਪਨਾਹ ਦੇ ਨਗਰ ਵਿੱਚ ਮੋੜ ਦੇਵੇ ਜਿੱਥੇ ਨੂੰ ਉਹ ਭੱਜ ਗਿਆ ਸੀ ਅਤੇ ਉਸ ਵਿੱਚ ਪ੍ਰਧਾਨ ਜਾਜਕ ਦੀ ਮੌਤ ਤੱਕ ਜਿਹੜਾ ਪਵਿੱਤਰ ਤੇਲ ਨਾਲ ਮਸਹ ਹੋਇਆ ਹੈ, ਵੱਸੇ । \s5 \v 26 ਅਤੇ ਜੇ ਕਦੀ ਉਹ ਖੂਨੀ ਪਨਾਹ ਦੇ ਨਗਰ ਦੀ ਹੱਦ ਤੋਂ ਬਾਹਰ ਜਿੱਥੇ ਨੂੰ ਉਹ ਨੱਠਾ ਸੀ ਜਾਵੇ । \v 27 ਅਤੇ ਖੂਨ ਦਾ ਬਦਲਾ ਲੈਣ ਵਾਲਾ ਉਸ ਨੂੰ ਪਨਾਹ ਦੇ ਨਗਰ ਦੀ ਹੱਦੋਂ ਬਾਹਰ ਮਿਲੇ ਅਤੇ ਖੂਨ ਦਾ ਬਦਲਾ ਲੈਣ ਉਸ ਖੂਨੀ ਨੂੰ ਮਾਰ ਦੇਵੇ ਤਾਂ ਉਹ ਖੂਨ ਦਾ ਦੋਸ਼ੀ ਨਾ ਹੋਵੇਗਾ । \v 28 ਕਿਉਂ ਜੋ ਉਸ ਨੂੰ ਚਾਹੀਦਾ ਸੀ ਕਿ ਪ੍ਰਧਾਨ ਜਾਜਕ ਦੀ ਮੌਤ ਤੱਕ ਆਪਣੇ ਪਨਾਹ ਦੇ ਨਗਰ ਵਿੱਚ ਰਹਿੰਦਾ, ਪਰ ਪ੍ਰਧਾਨ ਜਾਜਕ ਦੀ ਮੌਤ ਪਿੱਛੋਂ ਉਹ ਖੂਨੀ ਆਪਣੀ ਜ਼ਮੀਨ ਦੀ ਧਰਤੀ ਵਿੱਚ ਮੁੜ ਜਾਵੇ \p \s5 \v 29 ਅਤੇ ਇਹ ਤੁਹਾਡੇ ਲਈ ਨਿਆਉਂ ਦੀ ਬਿਧੀ ਪੀੜ੍ਹੀਓਂ ਪੀੜ੍ਹੀ ਤੁਹਾਡੀਆਂ ਸਾਰੀਆਂ ਰਹਿਣ ਦੀਆਂ ਥਾਵਾਂ ਵਿੱਚ ਹੋਵੇ । \v 30 ਜੇ ਕੋਈ ਕਿਸੇ ਮਨੁੱਖ ਨੂੰ ਮਾਰੇ, ਉਹ ਗਵਾਹਾਂ ਦੀ ਗਵਾਹੀ ਨਾਲ ਮਾਰਿਆ ਜਾਵੇ, ਪਰ ਇੱਕੋ ਹੀ ਗਵਾਹ ਦੀ ਗਵਾਹੀ ਤੋਂ ਕੋਈ ਨਾ ਮਾਰਿਆ ਜਾਵੇ । \s5 \v 31 ਤੁਸੀਂ ਕਿਸੇ ਖੂਨੀ ਦੀ ਜਾਨ ਦਾ ਜੁਰਮਾਨਾ ਨਾ ਲਓ, ਜੋ ਮੌਤ ਦਾ ਦੋਸ਼ੀ ਹੋਵੇ । ਉਹ ਜਰੂਰ ਮਾਰਿਆ ਜਾਵੇ । \v 32 ਜਿਹੜਾ ਆਪਣੇ ਪਨਾਹ ਨਗਰ ਨੂੰ ਭੱਜ ਗਿਆ ਹੋਵੇ ਅਤੇ ਮੁੜ ਕੇ ਆਪਣੇ ਦੇਸ ਵਿੱਚ ਜਾਜਕ ਦੀ ਮੌਤ ਤੋਂ ਪਹਿਲਾਂ ਆ ਵੱਸੇ ਉਸ ਤੋਂ ਤੁਸੀਂ ਕੋਈ ਜੁਰਮਾਨਾ ਉਸ ਦੇ ਬਦਲੇ ਨਾ ਲਓ । \s5 \v 33 ਤੁਸੀਂ ਉਸ ਜਗ੍ਹਾ ਨੂੰ ਭਰਿਸ਼ਟ ਨਾ ਕਰੋ ਜਿਸ ਦੇ ਵਿੱਚ ਤੁਸੀਂ ਵੱਸਦੇ ਹੋ, ਕਿਉਂ ਜੋ ਜ਼ਮੀਨ ਖੂਨ ਦੇ ਨਾਲ ਭਰਿਸ਼ਟ ਹੋ ਜਾਂਦੀ ਹੈ ਅਤੇ ਜਿਸ ਨਗਰ ਵਿੱਚ ਖੂਨ ਵਹਾਇਆ ਜਾਵੇ ਤਾਂ ਉਸ ਖੂਨ ਵਹਾਉਣ ਵਾਲੇ ਦੇ ਖੂਨ ਨਾਲ ਹੀ ਉਸ ਜ਼ਮੀਨ ਦਾ ਪ੍ਰਾਸ਼ਚਿਤ ਹੋ ਸਕਦਾ ਹੈ । \v 34 ਜਿਸ ਦੇਸ ਵਿੱਚ ਤੁਸੀਂ ਵਾਸ ਕਰੋਗੇ ਮੈਂ ਤੁਹਾਡੇ ਵਿਚਕਾਰ ਵੱਸਾਂਗਾ, ਉਸ ਨਗਰ ਨੂੰ ਤੁਸੀਂ ਭਰਿਸ਼ਟ ਨਾ ਕਰਨਾ, ਕਿਉਂ ਜੋ ਮੈਂ ਯਹੋਵਾਹ ਇਸਰਾਏਲੀਆਂ ਵਿੱਚ ਵੱਸਦਾ ਹਾਂ । \s5 \c 36 \s ਸਲਾਫ਼ਹਾਦ ਦੀਆਂ ਧੀਆਂ ਦਾ ਹਿੱਸਾ \p \v 1 ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੇ, ਜਿਹੜੇ ਯੂਸੁਫ਼ ਦੇ ਪੁੱਤਰਾਂ ਦੇ ਟੱਬਰ ਵਿੱਚ ਮੱਨਸ਼ੀ ਮਾਕੀਰ ਦੇ ਪੁੱਤਰ, ਗਿਲਆਦ ਦੇ ਪੁੱਤਰਾਂ ਦੇ ਟੱਬਰ ਤੋਂ ਸਨ, ਨੇੜੇ ਆ ਕੇ ਮੂਸਾ ਅਤੇ ਉਨ੍ਹਾਂ ਪ੍ਰਧਾਨ ਦੇ ਅੱਗੇ ਜਿਹੜੇ ਇਸਰਾਏਲੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਗੱਲ ਕੀਤੀ । \v 2 ਅਤੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਨੇ ਸਾਡੇ ਸੁਆਮੀ ਨੂੰ ਹੁਕਮ ਦਿੱਤਾ ਸੀ ਕਿ ਜ਼ਮੀਨ ਦੀ ਧਰਤੀ ਚਿੱਠੀ ਪਾ ਕੇ ਇਸਰਾਏਲੀਆਂ ਨੂੰ ਦਿੱਤੀ ਜਾਵੇ, ਨਾਲੇ ਸਾਡੇ ਸੁਆਮੀ ਨੂੰ ਯਹੋਵਾਹ ਵੱਲੋਂ ਹੁਕਮ ਮਿਲਿਆ ਸੀ ਕਿ ਸਾਡੇ ਭਰਾ ਸਲਾਫ਼ਹਾਦ ਦੀ ਜ਼ਮੀਨ ਉਸ ਦੀਆਂ ਧੀਆਂ ਨੂੰ ਦਿੱਤੀ ਜਾਵੇ । \s5 \v 3 ਜੇ ਉਹ ਇਸਰਾਏਲੀਆਂ ਦੇ ਕਿਸੇ ਹੋਰ ਗੋਤ ਦੇ ਮਨੁੱਖਾਂ ਨਾਲ ਵਿਆਹੀਆਂ ਜਾਣ ਤਾਂ ਉਨ੍ਹਾਂ ਦਾ ਹਿੱਸਾ ਸਾਡੇ ਪਿਉ-ਦਾਦਿਆਂ ਦੀ ਜ਼ਮੀਨ ਤੋਂ ਖਤਮ ਹੋ ਜਾਏਗਾ ਅਤੇ ਉਹ ਉਸ ਗੋਤ ਨੂੰ ਦਿੱਤਾ ਜਾਵੇਗਾ ਜਿਹ ਦੀਆਂ ਉਹ ਹੋ ਜਾਣਗੀਆਂ ਅਤੇ ਸਾਡਾ ਹਿੱਸਾ ਘੱਟ ਜਾਵੇਗਾ । \v 4 ਜਦ ਇਸਰਾਏਲੀਆਂ ਦੇ ਅਨੰਦ ਹੋਣ ਦਾ ਵਰ੍ਹਾ ਆਵੇਗਾ ਤਾਂ ਉਨ੍ਹਾਂ ਦੀ ਜ਼ਮੀਨ, ਉਸ ਗੋਤ ਦੀ ਜ਼ਮੀਨ ਨਾਲ ਰਲ ਜਾਵੇਗੀ ਜਿਸ ਵਿੱਚ ਉਹ ਵਿਆਹੀਆਂ ਜਾਣਗੀਆਂ । ਐਉਂ ਉਨ੍ਹਾਂ ਦਾ ਹਿੱਸਾ ਸਾਡੇ ਪਿਉ-ਦਾਦਿਆਂ ਦੇ ਗੋਤ ਦੀ ਜ਼ਮੀਨ ਤੋਂ ਨਿੱਕਲ ਜਾਵੇਗਾ । \s5 \v 5 ਤਦ ਮੂਸਾ ਨੇ ਇਸਰਾਏਲੀਆਂ ਨੂੰ ਯਹੋਵਾਹ ਦੇ ਹੁਕਮ ਨਾਲ ਆਖਿਆ ਕਿ ਯੂਸੁਫ਼ ਦੇ ਪੁੱਤਰਾਂ ਦਾ ਗੋਤ ਠੀਕ ਆਖਦਾ ਹੈ । \v 6 ਇਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਸਲਾਫ਼ਹਾਦ ਦੀਆਂ ਧੀਆਂ ਦੇ ਵਿਖੇ ਹੁਕਮ ਦਿੱਤਾ ਸੀ, ਜਿਹੜਾ ਉਨ੍ਹਾਂ ਦੀਆਂ ਅੱਖਾਂ ਵਿੱਚ ਚੰਗਾ ਦਿੱਸੇ ਉਹ ਉਹ ਦੇ ਨਾਲ ਵਿਆਹ ਕਰ ਲੈਣ, ਪਰ ਕੇਵਲ ਆਪਣੇ ਪਿਉ-ਦਾਦਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹ ਕਰਾਉਣ । \s5 \v 7 ਅਜਿਹਾ ਹੋਵੇ ਜੋ ਇਸਰਾਏਲੀਆਂ ਦੀ ਜ਼ਮੀਨ, ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਚਲੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪਿਉ-ਦਾਦਿਆਂ ਦੇ ਗੋਤ ਦੀ ਜ਼ਮੀਨ ਵਿੱਚ ਬਣਿਆ ਰਹੇ । \s5 \v 8 ਅਤੇ ਹਰ ਇੱਕ ਧੀ ਜਿਹੜੀ ਇਸਰਾਏਲੀਆਂ ਦੇ ਕਿਸੇ ਗੋਤ ਵਿੱਚ ਜ਼ਮੀਨ ਲਵੇ, ਆਪਣੇ ਪਿਉ-ਦਾਦਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪਿਉ-ਦਾਦਿਆਂ ਦੀ ਜ਼ਮੀਨ ਦੀ ਵਿਰਾਸਤ ਨੂੰ ਲਵੇ । \v 9 ਇਸ ਤਰ੍ਹਾਂ ਕੋਈ ਜ਼ਮੀਨ, ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਜਾਵੇਗੀ ਕਿਉਂ ਜੋ ਇਸਰਾਏਲੀਆਂ ਦੇ ਸਾਰੇ ਗੋਤ ਆਪਣੀਆਂ ਆਪਣੀਆਂ ਜ਼ਮੀਨਾਂ ਵਿੱਚ ਬਣੇ ਰਹਿਣ । \s5 \v 10 ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਓਵੇਂ ਹੀ ਸਲਾਫ਼ਹਾਦ ਦੀਆਂ ਧੀਆਂ ਨੇ ਕੀਤਾ । \v 11 ਅਤੇ ਮਹਲਾਹ, ਤਿਰਸਾਹ, ਹਾਗਲਾਹ, ਮਿਲਕਾਹ, ਅਤੇ ਨੋਆਹ, ਸਲਾਫ਼ਹਾਦ ਦੀਆਂ ਧੀਆਂ ਆਪਣੇ ਚਾਚੇ ਤਾਏ ਦੇ ਪੁੱਤਰਾਂ ਨਾਲ ਵਿਆਹੀਆਂ ਗਈਆਂ । \v 12 ਉਹ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਪੁੱਤਰਾਂ ਦੇ ਟੱਬਰਾਂ ਵਿੱਚ ਵਿਆਹੀਆਂ ਗਈਆਂ । ਇਸ ਤਰ੍ਹਾਂ ਉਨ੍ਹਾਂ ਦੀ ਜ਼ਮੀਨ ਉਨ੍ਹਾਂ ਦੇ ਪਿਉ-ਦਾਦਿਆਂ ਦੇ ਗੋਤ ਵਿੱਚ ਬਣੀ ਰਹੀ । \p \s5 \v 13 ਇਹ ਉਹ ਹੁਕਮ ਅਤੇ ਫ਼ੈਸਲੇ ਹਨ, ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਦੇ ਰਾਹੀਂ ਇਸਰਾਏਲੀਆਂ ਨੂੰ ਮੋਆਬ ਦੇ ਮੈਦਾਨ ਵਿੱਚ ਯਰਦਨ ਦੇ ਉੱਤੇ ਯਰੀਹੋ ਦੇ ਕੋਲ ਹੁਕਮ ਦਿੱਤਾ ਸੀ ।