pa_ulb/01-GEN.usfm

2497 lines
470 KiB
Plaintext
Raw Permalink Blame History

This file contains ambiguous Unicode characters

This file contains Unicode characters that might be confused with other characters. If you think that this is intentional, you can safely ignore this warning. Use the Escape button to reveal them.

\id GEN
\ide UTF-8
\rem Copyright Information: Creative Commons Attribution-ShareAlike 4.0 License
\h ਉਤਪਤ
\toc1 ਉਤਪਤ
\toc2 ਉਤਪਤ
\toc3 gen
\mt1 ਉਤਪਤ
\is ਭੂਮਿਕਾ
\ip ਉਤਪਤ ਨਾਮ ਦਾ ਅਰਥ ਹੈ “ਸ਼ੁਰੂਆਤ” । ਜਗਤ ਦੀ ਸਿਰਜਣਾ, ਮਨੁੱਖ ਜਾਤੀ ਦੀ ਉਤਪਤੀ, ਇਸ ਸੰਸਾਰ ਦੇ ਵਿੱਚ ਪਾਪ ਅਤੇ ਦੁੱਖ ਦੀ ਸ਼ੁਰੂਆਤ ਅਤੇ ਮਨੁੱਖ ਜਾਤੀ ਦੇ ਨਾਲ ਪਰਮੇਸ਼ੁਰ ਦੇ ਵਿਹਾਰ ਦਾ ਵਰਣਨ ਇਸ ਪੁਸਤਕ ਦੇ ਵਿੱਚ ਮਿਲਦਾ ਹੈ । ਉਤਪਤ ਨੂੰ ਮੁੱਖ ਦੋ ਭਾਗਾਂ ਦੇ ਵਿੱਚ ਵੰਡਿਆ ਜਾ ਸਕਦਾ ਹੈ । (1) ਅਧਿਆਏ 1 - 11 ਵਿੱਚ ਜਗਤ ਦੀ ਸਿਰਜਣਾ ਅਤੇ ਮਨੁੱਖ ਜਾਤੀ ਦਾ ਮੁੱਢਲਾ ਇਤਿਹਾਸ ਹੈ । ਇਸ ਵਿੱਚ ਆਦਮ ਅਤੇ ਹੱਵਾਹ, ਕਾਇਨ ਅਤੇ ਹਾਬਲ, ਨੂਹ ਅਤੇ ਜਲ ਪਰਲੋ ਅਤੇ ਬਾਬੁਲ ਦੇ ਬੁਰਜ ਦਾ ਵਰਣਨ ਮਿਲਦਾ ਹੈ । (2) ਅਧਿਆਏ 12 50 ਇਸਰਾਏਲੀਆਂ ਦੇ ਪਹਿਲੇ ਪੂਰਵਜਾਂ ਦਾ ਇਤਿਹਾਸ । ਇਸ ਵਿੱਚ ਪਹਿਲਾ ਅਬਰਾਹਾਮ ਹੈ ਜੋ ਪਰਮੇਸ਼ੁਰ ਉੱਤੇ ਆਪਣੇ ਵਿਸ਼ਵਾਸ ਅਤੇ ਉਸ ਦੀ ਆਗਿਆਕਾਰੀ ਕਰਨ ਦੇ ਲਈ ਪ੍ਰਸਿਧ ਸੀ । ਉਸ ਤੋਂ ਬਾਅਦ ਉਸ ਦੇ ਪੁੱਤਰ ਇਸਹਾਕ ਅਤੇ ਉਸ ਦੇ ਪੋਤੇ ਯਾਕੂਬ (ਜਿਸ ਨੂੰ ਇਸਰਾਏਲ ਕਿਹਾ ਜਾਂਦਾ ਹੈ) ਦਾ ਵਰਣਨ ਹੈ; ਫਿਰ ਯਾਕੂਬ ਦੇ ਬਾਰ੍ਹਾਂ ਪੁੱਤਰਾਂ ਦਾ ਵਰਣਨ ਹੈ, ਜੋ ਇਸਰਾਏਲ ਦੇ ਬਾਰ੍ਹਾਂ ਗੋਤਾਂ ਦੇ ਸੰਸਥਾਪਕ ਹੋਏ । ਇਸ ਵਿੱਚ ਉਸ ਦੇ ਇੱਕ ਪੁੱਤਰ ਯੂਸੁਫ਼ ਅਤੇ ਉਨ੍ਹਾਂ ਘਟਨਾਵਾਂ ਦੇ ਉੱਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਜਿਸ ਦੇ ਕਾਰਨ ਯੂਸੁਫ਼ ਦੇ ਭਰਾ ਆਪਣੇ ਪਰਿਵਾਰਾਂ ਸਮੇਤ ਮਿਸਰ ਦੇ ਵਿੱਚ ਰਹਿਣ ਦੇ ਲਈ ਆਏ ।
\ip ਜਦ ਕਿ ਇਹ ਪੁਸਤਕ ਲੋਕਾਂ ਦੇ ਬਾਰੇ ਦੱਸਦੀ ਹੈ, ਫਿਰ ਵੀ ਇਹ ਮੁੱਖ ਰੂਪ ਦੇ ਵਿੱਚ ਪਰਮੇਸ਼ੁਰ ਦੇ ਕੰਮਾਂ ਦਾ ਵਰਣਨ ਕਰਦੀ ਹੈ । ਇਸ ਦਾ ਅਰੰਭ ਇਸ ਤੋਂ ਹੁੰਦਾ ਹੈ ਕਿ ਪਰਮੇਸ਼ੁਰ ਨੇ ਜਗਤ ਦੀ ਸਿਰਜਣਾ ਕੀਤੀ ਅਤੇ ਅੰਤ ਇਸ ਵਾਅਦੇ ਦੇ ਨਾਲ ਹੁੰਦਾ ਹੈ ਕਿ ਪਰਮੇਸ਼ੁਰ ਆਪਣੇ ਲੋਕਾਂ ਦੀ ਚਿੰਤਾ ਕਰਦਾ ਰਹੇਗਾ । ਉਤਪਤ ਦੇ ਅਰੰਭ ਤੋਂ ਲੈ ਕੇ ਅੰਤ ਤੱਕ ਮੁੱਖ ਪਾਤਰ ਪਰਮੇਸ਼ੁਰ ਹੈ, ਜੋ ਬੁਰਾਈ ਕਰਨ ਵਾਲਿਆਂ ਨੂੰ ਦੋਸ਼ੀ ਠਹਿਰਾਉਂਦਾ ਹੈ ਅਤੇ ਉਨ੍ਹਾਂ ਨੂੰ ਸਜ਼ਾ ਦਿੰਦਾ ਹੈ; ਉਹ ਆਪਣੇ ਲੋਕਾਂ ਦੀ ਅਗਵਾਈ ਅਤੇ ਸਹਾਇਤਾ ਕਰਦਾ ਹੈ । ਇਹ ਪ੍ਰਾਚੀਨ ਪੁਸਤਕ ਇੱਕ ਜਾਤੀ ਦੇ ਵਿਸ਼ਵਾਸ ਦਾ ਵਰਣਨ ਕਰਨ ਅਤੇ ਉਸ ਵਿਸ਼ਵਾਸ ਨੂੰ ਬਣਾਈ ਰੱਖਣ ਦੇ ਲਈ ਸਹਾਇਤਾ ਕਰਨ ਦੇ ਲਈ, ਲਿਖੀ ਗਈ ਸੀ ।
\iot ਰੂਪ-ਰੇਖਾ:
\io1 ਜਗਤ ਅਤੇ ਮਨੁੱਖ ਜਾਤੀ ਦੀ ਸਿਰਜਣਾ 1:1 - 2:25
\io1 ਪਾਪ ਅਤੇ ਦੁੱਖ ਦਾ ਅਰੰਭ 3:1 - 24
\io1 ਆਦਮ ਤੋਂ ਨੂਹ ਤੱਕ 4:1 - 5:32
\io1 ਨੂਹ ਅਤੇ ਜਲ ਪਰਲੋ 6:1 10:32
\io1 ਬਾਬਲ ਦਾ ਬੁਰਜ 11:1-9
\io1 ਸ਼ੇਮ ਤੋਂ ਅਬਰਾਹਾਮ ਤੱਕ 11:10-32
\io1 ਕੁਲਪਤੀ: ਅਬਰਾਹਾਮ, ਇਸਹਾਕ ਅਤੇ ਯਾਕੂਬ 12:1 35:29
\io1 ਏਸਾਓ ਦੀ ਵੰਸ਼ਾਵਲੀ 36:1 - 43
\io1 ਯੂਸੁਫ਼ ਅਤੇ ਉਸ ਦੇ ਭਰਾ 37:1 45:28
\io1 ਮਿਸਰ ਦੇਸ਼ ਵਿੱਚ ਇਸਰਾਏਲੀ 46:1 50:26
\s5
\c 1
\s ਸ੍ਰਿਸ਼ਟੀ ਦਾ ਵਰਨਣ
\p
\v 1 ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ ।
\v 2 ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ ।
\s5
\v 3 ਪਰਮੇਸ਼ੁਰ ਨੇ ਆਖਿਆ, ਚਾਨਣ ਹੋਵੇ, ਤਦ ਚਾਨਣ ਹੋ ਗਿਆ ।
\v 4 ਪਰਮੇਸ਼ੁਰ ਨੇ ਚਾਨਣ ਨੂੰ ਵੇਖਿਆ ਕਿ ਚੰਗਾ ਹੈ, ਪਰਮੇਸ਼ੁਰ ਨੇ ਚਾਨਣ ਨੂੰ ਹਨ੍ਹੇਰੇ ਤੋਂ ਵੱਖਰਾ ਕੀਤਾ ।
\v 5 ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ । ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ ।
\p
\s5
\v 6 ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਾ ਕਰੇ ।
\v 7 ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ ।
\v 8 ਤਦ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ ਅਤੇ ਇਹ ਦੂਜਾ ਦਿਨ ਹੋਇਆ ।
\p
\s5
\v 9 ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇੱਕਠੇ ਹੋ ਜਾਣ ਤਾਂ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ ।
\v 10 ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇੱਕਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ ।
\s5
\v 11 ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ ।
\v 12 ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ ।
\v 13 ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਤੀਜਾ ਦਿਨ ਹੋਇਆ ।
\s5
\v 14 ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ ।
\v 15 ਓਹ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਹੋਣ ਜੋ ਧਰਤੀ ਉੱਤੇ ਚਮਕਣ ਅਤੇ ਅਜਿਹਾ ਹੀ ਹੋ ਗਿਆ ।
\s5
\v 16 ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂ ਬਣਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ ।
\v 17 ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਦੇ ਅੰਬਰ ਵਿੱਚ ਰੱਖਿਆ ਜੋ ਧਰਤੀ ਉੱਤੇ ਚਾਨਣ ਕਰਨ
\v 18 ਅਤੇ ਦਿਨ, ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂੰ ਹਨ੍ਹੇਰੇ ਤੋਂ ਅਲੱਗ ਕਰਨ । ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ ।
\v 19 ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਚੌਥਾ ਦਿਨ ਹੋਇਆ ।
\s5
\v 20 ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ ।
\v 21 ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ ।
\s5
\v 22 ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ ।
\v 23 ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਪੰਜਵਾਂ ਦਿਨ ਹੋਇਆ ।
\s5
\v 24 ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ੂਆਂ ਨੂੰ, ਘਿੱਸਰਨ ਵਾਲਿਆਂ ਨੂੰ, ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਵੇ ਅਤੇ ਅਜਿਹਾ ਹੀ ਹੋ ਗਿਆ ।
\v 25 ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ ।
\s5
\v 26 ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ ।
\v 27 ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ । ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ । ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ ।
\s5
\v 28 ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ ।
\v 29 ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ । ਇਹ ਤੁਹਾਡੇ ਲਈ ਭੋਜਨ ਹੈ ।
\s5
\v 30 ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ ।
\v 31 ਤਦ ਪਰਮੇਸ਼ੁਰ ਨੇ ਸਾਰੀ ਸਿਰਜਨਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ । ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ ।
\s5
\c 2
\p
\v 1 ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੀ ਸਾਰੀ ਵੱਸੋਂ ਦੀ ਸਿਰਜਨਾ ਪੂਰੀ ਕੀਤੀ ਗਈ ।
\v 2 ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂੰ ਸੰਪੂਰਨ ਕੀਤਾ, ਉਸਨੇ ਸੱਤਵੇਂ ਦਿਨ ਆਪਣੇ ਸਾਰੇ ਕਾਰਜ ਤੋਂ ਆਰਾਮ ਕੀਤਾ ।
\v 3 ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ ।
\s ਮਨੁੱਖ ਦੀ ਉਤਪਤੀ
\p
\s5
\v 4 ਇਹ ਅਕਾਸ਼ ਅਤੇ ਧਰਤੀ ਦੀ ਸਿਰਜਨਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ ।
\v 5 ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ ।
\v 6 ਪਰ ਧੁੰਦ ਧਰਤੀ ਤੋਂ ਉੱਠ ਕੇ ਸਾਰੀ ਜ਼ਮੀਨ ਨੂੰ ਸਿੰਜਦੀ ਸੀ ।
\s5
\v 7 ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ ।
\v 8 ਤਦ ਯਹੋਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ ।
\s5
\v 9 ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ ।
\v 10 ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨ ਤੋਂ ਨਿਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ ।
\s5
\v 11 ਇੱਕ ਦਾ ਨਾਮ ਪੀਸੋਨ ਹੈ, ਜਿਹੜੀ ਸਾਰੇ ਹਵੀਲਾਹ ਦੇਸ਼ ਨੂੰ ਘੇਰਦੀ ਹੈ ਜਿੱਥੇ ਸੋਨਾ ਹੈ
\v 12 ਅਤੇ ਉਸ ਦੇਸ਼ ਦਾ ਸੋਨਾ ਚੰਗਾ ਹੈ, ਉੱਥੇ ਮੋਤੀ ਤੇ ਸੁਲੇਮਾਨੀ ਪੱਥਰ ਵੀ ਪਾਏ ਜਾਂਦੇ ਹਨ ।
\s5
\v 13 ਦੂਜੀ ਨਦੀ ਦਾ ਨਾਮ ਗੀਹੋਨ ਹੈ, ਜਿਹੜੀ ਸਾਰੇ ਕੂਸ਼ ਦੇਸ਼ ਨੂੰ ਘੇਰਦੀ ਹੈ ।
\v 14 ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ਵੱਲ ਵਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ ।
\s5
\v 15 ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ ।
\v 16 ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਆਗਿਆ ਦਿੱਤੀ ਕਿ ਤੂੰ ਬਾਗ਼ ਦੇ ਹਰੇਕ ਰੁੱਖ ਦਾ ਫਲ ਬੇਝਿਜਕ ਖਾ ਸਕਦਾ ਹੈ,
\v 17 ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ ।
\s5
\v 18 ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ ।
\v 19 ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁੱਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ ।
\v 20 ਇਸ ਤਰ੍ਹਾਂ ਆਦਮੀ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ ।
\s5
\v 21 ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ ।
\v 22 ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ ।
\v 23 ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ ।
\s5
\v 24 ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਓਹ ਇੱਕ ਸਰੀਰ ਹੋਣਗੇ ।
\v 25 ਆਦਮੀ ਅਤੇ ਉਹ ਦੀ ਪਤਨੀ ਦੋਵੇਂ ਨੰਗੇ ਸਨ, ਪਰ ਉਹ ਸੰਗਦੇ ਨਹੀਂ ਸਨ ।
\s5
\c 3
\s ਮਨੁੱਖ ਦੇ ਪਾਪੀ ਹੋ ਜਾਣ ਦਾ ਵਰਨਣ
\p
\v 1 ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ ?
\v 2 ਇਸਤਰੀ ਨੇ ਸੱਪ ਨੂੰ ਆਖਿਆ, ਬਾਗ਼ ਦੇ ਸਾਰੇ ਰੁੱਖਾਂ ਦੇ ਫਲ ਤਾਂ ਅਸੀਂ ਖਾ ਸਕਦੇ ਹਾਂ
\v 3 ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ ।
\s5
\v 4 ਪਰ ਸੱਪ ਨੇ ਇਸਤਰੀ ਨੂੰ ਆਖਿਆ ਕਿ ਤੁਸੀਂ ਕਦੀ ਨਹੀਂ ਮਰੋਗੇ ।
\v 5 ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ ।
\v 6 ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ ।
\s5
\v 7 ਤਦ ਦੋਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ, ਜੋ ਅਸੀਂ ਨੰਗੇ ਹਾਂ ਇਸ ਲਈ ਉਨ੍ਹਾਂ ਨੇ ਹੰਜ਼ੀਰ ਦੇ ਪੱਤੇ ਸੀਉਂਕੇ ਆਪਣੇ ਲਈ ਬਸਤਰ ਬਣਾ ਲਏ ।
\v 8 ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ, ਜਦ ਉਹ ਬਾਗ਼ ਵਿੱਚ ਸ਼ਾਮ ਦੇ ਠੰਡੇ ਵੇਲੇ ਚਲਦਾ ਫਿਰਦਾ ਸੀ । ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਣੇ ਨੂੰ ਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾ ਲਿਆ ।
\s5
\v 9 ਤਦ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਪੁਕਾਰ ਕੇ ਆਖਿਆ ਕਿ ਤੂੰ ਕਿੱਥੇ ਹੈਂ ?
\v 10 ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁਣ ਕੇ ਡਰ ਗਿਆ ਕਿਉਂ ਜੋ ਮੈਂ ਨੰਗਾ ਸੀ ਇਸ ਲਈ ਮੈਂ ਆਪਣੇ ਆਪ ਨੂੰ ਲੁਕਾ ਲਿਆ ।
\v 11 ਉਸ ਨੇ ਪੁਛਿਆ, ਤੈਨੂੰ ਕਿਸ ਨੇ ਦੱਸਿਆ ਜੋ ਤੂੰ ਨੰਗਾ ਹੈਂ ? ਜਿਸ ਰੁੱਖ ਤੋਂ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀ ਤੂੰ ਉਸ ਦਾ ਫਲ ਖਾਧਾ ਹੈ ?
\s5
\v 12 ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ ।
\v 13 ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ ।
\s ਪਰਮੇਸ਼ੁਰ ਦਾ ਨਿਆਂ
\p
\s5
\v 14 ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ । ਤੂੰ ਆਪਣੇ ਪੇਟ ਦੇ ਭਾਰ ਚਲੇਂਗਾ ਅਤੇ ਤੂੰ ਸਾਰੀ ਜਿੰਦਗੀ ਮਿੱਟੀ ਖਾਇਆ ਕਰੇਗਾ ।
\v 15 ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ । ਉਹ ਤੇਰੇ ਸਿਰ ਨੂੰ ਫੇਂਵੇਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ ।
\s5
\v 16 ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ । ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ ।
\s5
\v 17 ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ । ਤੂੰ ਇਸ ਦੀ ਉਪਜ ਆਪਣੀ ਸਾਰੀ ਜਿੰਦਗੀ ਦੁੱਖ ਨਾਲ ਖਾਇਆ ਕਰੇਂਗਾ ।
\v 18 ਉਹ ਤੇਰੇ ਲਈ ਕੰਡੇ, ਕੰਡਿਆਲੇ ਉਪਜਾਵੇਗੀ ਅਤੇ ਤੂੰ ਪੈਲੀ ਦਾ ਸਾਗ ਪੱਤ ਖਾਵੇਂਗਾ ।
\v 19 ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ । ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ ।
\s5
\v 20 ਆਦਮ ਨੇ ਆਪਣੀ ਪਤਨੀ ਦਾ ਨਾਮ ਹੱਵਾਹ ਰੱਖਿਆ ਕਿਉਂ ਜੋ ਉਹ ਸਾਰੇ ਜੀਉਂਦਿਆਂ ਦੀ ਮਾਤਾ ਹੋਈ ।
\v 21 ਯਹੋਵਾਹ ਪਰਮੇਸ਼ੁਰ ਨੇ ਆਦਮੀ ਅਤੇ ਉਹ ਦੀ ਪਤਨੀ ਲਈ ਚਮੜੇ ਦੇ ਬਸਤਰ ਬਣਾ ਕੇ ਉਨ੍ਹਾਂ ਨੂੰ ਪਹਿਨਾਏ ।
\s ਬਾਗ ਵਿੱਚੋਂ ਕੱਢਿਆ ਜਾਣਾ
\p
\s5
\v 22 ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ ।
\v 23 ਇਸ ਲਈ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗ਼ ਵਿੱਚੋਂ ਕੱਢ ਦਿੱਤਾ ਤਾਂ ਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਰਚਿਆ ਗਿਆ ਸੀ ।
\v 24 ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ ।
\s5
\c 4
\s ਕਾਇਨ ਅਤੇ ਹਾਬਲ
\p
\v 1 ਆਦਮ ਨੇ ਆਪਣੀ ਪਤਨੀ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਕਾਇਨ ਨੂੰ ਜਨਮ ਦਿੱਤਾ ਤਦ ਉਹ ਨੇ ਆਖਿਆ, ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ ।
\v 2 ਫੇਰ ਉਸ ਨੇ ਉਸ ਦੇ ਭਰਾ ਹਾਬਲ ਨੂੰ ਜਨਮ ਦਿੱਤਾ, ਹਾਬਲ ਇੱਜੜਾਂ ਦਾ ਆਜੜੀ ਸੀ ਅਤੇ ਕਾਇਨ ਖੇਤੀਬਾੜੀ ਕਰਦਾ ਸੀ ।
\s5
\v 3 ਕੁੱਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁੱਝ ਲੈ ਆਇਆ ।
\v 4 ਹਾਬਲ ਵੀ ਇੱਜੜ ਦੇ ਪਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁੱਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ ।
\v 5 ਪਰ ਕਾਇਨ ਅਤੇ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ ।
\s5
\v 6 ਤਦ ਯਹੋਵਾਹ ਨੇ ਕਾਇਨ ਨੂੰ ਆਖਿਆ, ਤੂੰ ਕਿਉਂ ਕ੍ਰੋਧਵਾਨ ਹੈਂ ਅਤੇ ਤੇਰੇ ਚਿਹਰੇ ਤੇ ਉਦਾਸੀ ਕਿਉਂ ਛਾਈ ਹੈ ?
\v 7 ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ ।
\s5
\v 8 ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ ।
\v 9 ਤਦ ਯਹੋਵਾਹ ਨੇ ਕਾਇਨ ਨੂੰ ਪੁੱਛਿਆ, ਤੇਰਾ ਭਰਾ ਹਾਬਲ ਕਿੱਥੇ ਹੈ ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ । ਭਲਾ, ਮੈਂ ਆਪਣੇ ਭਰਾ ਦਾ ਰਾਖਾ ਹਾਂ ?
\s5
\v 10 ਫੇਰ ਉਸ ਨੇ ਆਖਿਆ, ਤੂੰ ਇਹ ਕੀ ਕੀਤਾ ਹੈ ? ਤੇਰੇ ਭਰਾ ਦਾ ਲਹੂ ਜ਼ਮੀਨ ਤੋਂ ਮੇਰੇ ਅੱਗੇ ਦੁਹਾਈ ਦਿੰਦਾ ਹੈ ।
\v 11 ਇਸ ਲਈ ਹੁਣ ਤੂੰ ਜ਼ਮੀਨ ਤੋਂ, ਜਿਸ ਨੇ ਆਪਣਾ ਮੂੰਹ ਤੇਰੇ ਭਰਾ ਦਾ ਲਹੂ ਤੇਰੇ ਹੱਥੋਂ ਲੈਣ ਲਈ ਖੋਲ੍ਹਿਆ ਹੈ, ਸਰਾਪੀ ਹੋਇਆ ਹੈਂ ।
\v 12 ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ । ਤੂੰ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵੇਂਗਾ ।
\s5
\v 13 ਕਾਇਨ ਨੇ ਯਹੋਵਾਹ ਨੂੰ ਆਖਿਆ, ਮੇਰੀ ਸਜ਼ਾ ਸਹਿਣ ਤੋਂ ਬਾਹਰ ਹੈ ।
\v 14 ਵੇਖ ਤੂੰ ਅੱਜ ਦੇ ਦਿਨ ਮੈਨੂੰ ਇਸ ਜ਼ਮੀਨ ਦੇ ਉੱਤੋਂ ਦੁਰਕਾਰ ਦਿੱਤਾ ਅਤੇ ਮੈਂ ਤੇਰੇ ਅੱਗੋਂ ਲੁਕ ਜਾਂਵਾਂਗਾ, ਮੈਂ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵਾਂਗਾ ਅਤੇ ਜੋ ਕੋਈ ਮੈਨੂੰ ਲੱਭੇਗਾ ਉਹ ਮੈਨੂੰ ਮਾਰ ਸੁੱਟੇਗਾ ।
\v 15 ਤਦ ਯਹੋਵਾਹ ਨੇ ਉਹ ਨੂੰ ਆਖਿਆ ਜੋ ਕੋਈ ਕਾਇਨ ਨੂੰ ਮਾਰੇ ਉਸ ਤੋਂ ਸੱਤ ਗੁਣਾ ਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਾਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਅਜਿਹਾ ਨਾ ਹੋਵੇ ਕਿ ਕੋਈ ਉਹ ਨੂੰ ਲੱਭ ਕੇ ਮਾਰ ਸੁੱਟੇ ।
\s ਕਾਇਨ ਦੇ ਵੰਸ਼ਜ
\p
\s5
\v 16 ਸੋ ਕਾਇਨ ਯਹੋਵਾਹ ਦੇ ਹਜ਼ੂਰੋਂ ਚੱਲਿਆ ਗਿਆ ਅਤੇ ਅਦਨ ਦੇ ਪੂਰਬ ਵੱਲ ਨੋਦ ਦੇਸ਼ ਵਿੱਚ ਜਾ ਕੇ ਵੱਸ ਗਿਆ ।
\v 17 ਕਾਇਨ ਨੇ ਆਪਣੀ ਪਤਨੀ ਨਾਲ ਸੰਗ ਕੀਤਾ, ਅਤੇ ਉਹ ਗਰਭਵਤੀ ਹੋਈ, ਉਸ ਨੇ ਹਨੋਕ ਨੂੰ ਜਨਮ ਦਿੱਤਾ ਅਤੇ ਉਸ ਨੇ ਇੱਕ ਨਗਰ ਬਣਾਇਆ, ਉਸ ਨੇ ਉਸ ਨਗਰ ਦਾ ਨਾਮ ਆਪਣੇ ਪੁੱਤਰ ਦੇ ਨਾਮ ਉੱਤੇ ਹਨੋਕ ਰੱਖਿਆ ।
\s5
\v 18 ਹਨੋਕ ਤੋਂ ਈਰਾਦ ਜੰਮਿਆ, ਈਰਾਦ ਤੋਂ ਮਹੂਯਾਏਲ ਜੰਮਿਆ, ਮਹੂਯਾਏਲ ਤੋਂ ਮਥੂਸ਼ਾਏਲ ਜੰਮਿਆ ਅਤੇ ਮਥੂਸ਼ਾਏਲ ਤੋਂ ਲਾਮਕ ਜੰਮਿਆ ।
\v 19 ਲਾਮਕ ਨੇ ਆਪਣੇ ਲਈ ਦੋ ਪਤਨੀਆਂ ਰੱਖੀਆਂ, ਇੱਕ ਦਾ ਨਾਮ ਆਦਾਹ ਸੀ ਅਤੇ ਦੂਸਰੀ ਦਾ ਨਾਮ ਜ਼ਿੱਲਾਹ ਸੀ ।
\s5
\v 20 ਆਦਾਹ ਨੇ ਯਾਬਲ ਨੂੰ ਜਨਮ ਦਿੱਤਾ । ਉਹ ਉਨ੍ਹਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਵੱਸਦੇ ਸਨ ਅਤੇ ਪਸ਼ੂ ਪਾਲਦੇ ਸਨ ।
\v 21 ਅਤੇ ਉਸ ਦੇ ਭਰਾ ਦਾ ਨਾਮ ਜ਼ੂਬਲ ਸੀ । ਉਹ ਉਹਨਾਂ ਸਾਰਿਆਂ ਦਾ ਪਿਤਾ ਸੀ ਜਿਹੜੇ ਬਰਬਤ ਅਤੇ ਬੀਨ ਬਜਾਉਂਦੇ ਸਨ ।
\v 22 ਜ਼ਿੱਲਾਹ ਨੇ ਵੀ ਤੂਬਲ ਕਾਇਨ ਨੂੰ ਜਨਮ ਦਿੱਤਾ । ਉਹ ਲੋਹੇ, ਪਿੱਤਲ ਦੇ ਹਰ ਇੱਕ ਵੱਢਣ ਵਾਲੇ ਸੰਦ ਨੂੰ ਤਿੱਖਾ ਕਰਨ ਵਾਲਾ ਸੀ ਅਤੇ ਤੂਬਲ ਕਾਇਨ ਦੀ ਭੈਣ ਨਾਮਾਹ ਸੀ ।
\s5
\v 23 ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ - ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਨੂੰ ਸੁਣੋ, ਹੇ ਲਾਮਕ ਦੀ ਪਤਨੀਓ ਮੇਰੇ ਬਚਨ ਤੇ ਕੰਨ ਲਾਓ । ਮੈਂ ਤਾਂ ਇੱਕ ਮਨੁੱਖ ਨੂੰ, ਜਿਸ ਨੇ ਮੈਨੂੰ ਫੱਟੜ ਕੀਤਾ ਅਤੇ ਇੱਕ ਗਭਰੂ ਨੂੰ, ਜਿਸ ਨੇ ਮੈਨੂੰ ਸੱਟ ਮਾਰੀ ਮਾਰ ਸੁੱਟਿਆ ਹੈ ।
\v 24 ਜੇ ਕਾਇਨ ਦਾ ਬਦਲਾ ਸੱਤ ਗੁਣਾ ਹੈ ਤਾਂ ਲਾਮਕ ਦਾ ਸਤੱਤਰ ਗੁਣਾ ਲਿਆ ਜਾਵੇਗਾ ।
\s ਸੇਥ ਅਤੇ ਅਨੋਸ਼
\p
\s5
\v 25 ਆਦਮ ਨੇ ਫੇਰ ਆਪਣੀ ਪਤਨੀ ਨਾਲ ਸੰਗ ਕੀਤਾ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਸੇਥ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਹਾਬਲ ਦੀ ਥਾਂ ਇੱਕ ਹੋਰ ਪੁੱਤਰ ਦਿੱਤਾ ਜਿਸ ਨੂੰ ਕਾਇਨ ਨੇ ਮਾਰ ਸੁੱਟਿਆ ਸੀ ।
\v 26 ਅਤੇ ਸੇਥ ਤੋਂ ਵੀ ਇੱਕ ਪੁੱਤਰ ਜੰਮਿਆ ਅਤੇ ਉਸ ਨੇ ਉਹ ਦਾ ਨਾਮ ਅਨੋਸ਼ ਰੱਖਿਆ । ਉਸ ਵੇਲੇ ਤੋਂ ਲੋਕ ਯਹੋਵਾਹ ਦਾ ਨਾਮ ਲੈਣ ਲੱਗੇ ।
\s5
\c 5
\s ਆਦਮ ਦੀ ਵੰਸ਼ਾਵਲੀ
\r (1 ਇਤਿਹਾਸ 1:1 - 4)
\p
\v 1 ਇਹ ਆਦਮ ਦੀ ਵੰਸ਼ਾਵਲੀ ਦੀ ਪੋਥੀ ਹੈ । ਜਿਸ ਦਿਨ ਪਰਮੇਸ਼ੁਰ ਨੇ ਆਦਮ ਦੀ ਰਚਨਾ ਕੀਤੀ, ਉਸ ਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ ।
\v 2 ਨਰ ਨਾਰੀ ਕਰਕੇ ਉਨ੍ਹਾਂ ਦੀ ਰਚਨਾ ਕੀਤੀ ਤੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਜਿਸ ਦਿਨ ਉਨ੍ਹਾਂ ਨੂੰ ਉਤਪਤ ਕੀਤਾ ਉਨ੍ਹਾਂ ਦਾ ਨਾਮ ਆਦਮ ਰੱਖਿਆ ।
\s5
\v 3 ਆਦਮ ਇੱਕ ਸੌ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਇੱਕ ਪੁੱਤਰ ਉਸ ਵਰਗਾ ਤੇ ਉਸ ਦੇ ਸਰੂਪ ਵਿੱਚ ਪੈਦਾ ਹੋਇਆ ਅਤੇ ਉਸ ਨੇ ਉਹ ਦਾ ਨਾਮ ਸੇਥ ਰੱਖਿਆ ।
\v 4 ਸੇਥ ਦੇ ਜੰਮਣ ਦੇ ਬਾਅਦ ਆਦਮ ਅੱਠ ਸੌ ਸਾਲ ਤੱਕ ਜੀਉਂਦਾ ਰਿਹਾ, ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ ।
\v 5 ਆਦਮ ਦੀ ਸਾਰੀ ਉਮਰ ਨੌ ਸੌ ਤੀਹ ਸਾਲਾਂ ਦੀ ਹੋਈ ਤਦ ਉਹ ਮਰ ਗਿਆ ।
\s5
\v 6 ਸੇਥ ਇੱਕ ਸੌ ਪੰਜ ਸਾਲਾਂ ਦਾ ਸੀ ਤਦ ਉਸ ਤੋਂ ਅਨੋਸ਼ ਜੰਮਿਆ ।
\v 7 ਅਤੇ ਅਨੋਸ਼ ਦੇ ਜੰਮਣ ਦੇ ਪਿੱਛੋਂ ਸੇਥ ਅੱਠ ਸੌ ਸੱਤ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ ।
\v 8 ਸੇਥ ਦੀ ਸਾਰੀ ਉਮਰ ਨੌ ਸੌ ਬਾਰਾਂ ਸਾਲਾਂ ਦੀ ਹੋਈ ਤਦ ਉਹ ਮਰ ਗਿਆ ।
\s5
\v 9 ਅਨੋਸ਼ ਨੱਬੇ ਸਾਲਾਂ ਦਾ ਸੀ ਤਾਂ ਉਸ ਤੋਂ ਕੇਨਾਨ ਜੰਮਿਆ ।
\v 10 ਅਤੇ ਕੇਨਾਨ ਦੇ ਜੰਮਣ ਦੇ ਪਿੱਛੋਂ ਅਨੋਸ਼ ਅੱਠ ਸੌ ਪੰਦਰਾਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ ।
\v 11 ਅਨੋਸ਼ ਦੀ ਸਾਰੀ ਉਮਰ ਨੌ ਸੌ ਪੰਜ ਸਾਲਾਂ ਦੀ ਹੋਈ ਤਦ ਉਹ ਮਰ ਗਿਆ ।
\s5
\v 12 ਕੇਨਾਨ ਸੱਤਰ ਸਾਲਾਂ ਦਾ ਸੀ ਤਦ ਉਸ ਤੋਂ ਮਹਲਲੇਲ ਜੰਮਿਆ
\v 13 ਅਤੇ ਮਹਲਲੇਲ ਦੇ ਜੰਮਣ ਦੇ ਪਿੱਛੋਂ ਕੇਨਾਨ ਅੱਠ ਸੌ ਚਾਲੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ ।
\v 14 ਕੇਨਾਨ ਦੀ ਸਾਰੀ ਉਮਰ ਨੌ ਸੌ ਦਸਾਂ ਸਾਲਾਂ ਦੀ ਹੋਈ ਤਦ ਉਹ ਮਰ ਗਿਆ ।
\s5
\v 15 ਮਹਲਲੇਲ ਪੈਂਹਠ ਸਾਲਾਂ ਦਾ ਸੀ ਤਦ ਉਸ ਤੋਂ ਯਰਦ ਜੰਮਿਆ
\v 16 ਅਤੇ ਯਰਦ ਦੇ ਜੰਮਣ ਦੇ ਪਿੱਛੋਂ ਮਹਲਲੇਲ ਅੱਠ ਸੌ ਤੀਹ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ ।
\v 17 ਮਹਲਲੇਲ ਦੀ ਸਾਰੀ ਉਮਰ ਅੱਠ ਸੌ ਪਚਾਨਵੇਂ ਸਾਲਾਂ ਦੀ ਹੋਈ, ਤਦ ਉਹ ਮਰ ਗਿਆ ।
\s5
\v 18 ਯਰਦ ਇੱਕ ਸੌ ਬਾਹਠ ਸਾਲਾਂ ਦਾ ਸੀ ਤਦ ਉਸ ਤੋਂ ਹਨੋਕ ਜੰਮਿਆ
\v 19 ਅਤੇ ਹਨੋਕ ਦੇ ਜੰਮਣ ਦੇ ਪਿੱਛੋਂ ਯਰਦ ਅੱਠ ਸੌ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ ।
\v 20 ਯਰਦ ਦੀ ਸਾਰੀ ਉਮਰ ਨੌ ਸੌ ਬਾਹਠ ਸਾਲਾਂ ਦੀ ਹੋਈ, ਤਦ ਉਹ ਮਰ ਗਿਆ ।
\s5
\v 21 ਹਨੋਕ ਪੈਂਹਠ ਸਾਲਾਂ ਦਾ ਸੀ ਤਦ ਉਸ ਤੋਂ ਮਥੂਸਲਹ ਜੰਮਿਆ,
\v 22 ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਸਾਲਾਂ ਤੱਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ ।
\v 23 ਹਨੋਕ ਦੀ ਸਾਰੀ ਉਮਰ ਤਿੰਨ ਸੌ ਪੈਂਹਠ ਸਾਲਾਂ ਦੀ ਸੀ ।
\v 24 ਹਨੋਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਹੋਇਆ ਅਲੋਪ ਹੋ ਗਿਆ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਠਾ ਲਿਆ ।
\s5
\v 25 ਮਥੂਸਲਹ ਇੱਕ ਸੌ ਸਤਾਸੀ ਸਾਲਾਂ ਦਾ ਸੀ ਤਦ ਉਸ ਤੋਂ ਲਾਮਕ ਜੰਮਿਆ,
\v 26 ਅਤੇ ਲਾਮਕ ਦੇ ਜੰਮਣ ਦੇ ਪਿੱਛੋਂ ਮਥੂਸਲਹ ਸੱਤ ਸੌ ਬਿਆਸੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ ।
\v 27 ਮਥੂਸਲਹ ਦੀ ਸਾਰੀ ਉਮਰ ਨੌ ਸੌ ਉਨਹੱਤਰ ਸਾਲਾਂ ਦੀ ਹੋਈ, ਤਦ ਉਹ ਮਰ ਗਿਆ ।
\s5
\v 28 ਲਾਮਕ ਇੱਕ ਸੌ ਬਿਆਸੀ ਸਾਲਾਂ ਦਾ ਸੀ ਤਦ ਉਸ ਤੋਂ ਇੱਕ ਪੁੱਤਰ ਜੰਮਿਆ
\v 29 ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਨੂਹ ਰੱਖਿਆ ਕਿ ਇਹ ਸਾਨੂੰ ਸਾਡੀ ਮਿਹਨਤ ਤੋਂ ਅਤੇ ਸਾਡੇ ਹੱਥਾਂ ਦੀ ਸਖ਼ਤ ਕਮਾਈ ਤੋਂ ਜਿਹੜੀ ਜ਼ਮੀਨ ਦੇ ਕਾਰਨ ਸਾਡੇ ਉੱਤੇ ਆਈ ਹੈ, ਜਿਸ ਉੱਤੇ ਯਹੋਵਾਹ ਦਾ ਸਰਾਪ ਪਿਆ ਹੋਇਆ ਹੈ, ਸ਼ਾਂਤੀ ਦੇਵੇਗਾ ।
\s5
\v 30 ਨੂਹ ਦੇ ਜੰਮਣ ਦੇ ਪਿੱਛੋਂ ਲਾਮਕ ਪੰਜ ਸੌ ਪਚਾਨਵੇਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ ।
\v 31 ਲਾਮਕ ਦੀ ਸਾਰੀ ਉਮਰ ਸੱਤ ਸੌ ਸਤੱਤਰ ਸਾਲਾਂ ਦੀ ਹੋਈ, ਤਦ ਉਹ ਮਰ ਗਿਆ ।
\s5
\v 32 ਨੂਹ ਪੰਜ ਸੌ ਸਾਲਾਂ ਦਾ ਸੀ, ਤਦ ਨੂਹ ਤੋਂ ਸ਼ੇਮ, ਹਾਮ ਤੇ ਯਾਫ਼ਤ ਜੰਮੇ ।
\s5
\c 6
\s ਮਨੁੱਖ ਜਾਤੀ ਦੀ ਦੁਸ਼ਟਤਾ
\p
\v 1 ਫਿਰ ਜਦ ਮਨੁੱਖ ਧਰਤੀ ਉੱਤੇ ਵਧਣ ਲੱਗ ਪਏ ਅਤੇ ਉਨ੍ਹਾਂ ਤੋਂ ਧੀਆਂ ਜੰਮੀਆਂ ।
\v 2 ਤਦ ਪਰਮੇਸ਼ੁਰ ਦੇ ਪੁੱਤਰਾਂ ਨੇ ਮਨੁੱਖ ਦੀਆਂ ਧੀਆਂ ਨੂੰ ਵੇਖਿਆ ਕਿ ਉਹ ਸੋਹਣੀਆਂ ਹਨ, ਤਦ ਉਨ੍ਹਾਂ ਨੇ ਉਨ੍ਹਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ ।
\v 3 ਯਹੋਵਾਹ ਨੇ ਆਖਿਆ, ਮੇਰਾ ਆਤਮਾ ਮਨੁੱਖ ਦੇ ਵਿਰੁੱਧ ਸਦਾ ਤੱਕ ਵਾਦ-ਵਿਵਾਦ ਨਹੀਂ ਕਰਦਾ ਰਹੇਗਾ ਕਿਉਂਕਿ ਉਹ ਸਰੀਰ ਹੀ ਹੈ, ਉਸ ਦੀ ਉਮਰ ਇੱਕ ਸੌ ਵੀਹ ਸਾਲਾਂ ਦੀ ਹੋਵੇਗੀ ।
\s5
\v 4 ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ ।
\s5
\v 5 ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ ।
\v 6 ਯਹੋਵਾਹ ਧਰਤੀ ਉੱਤੇ ਆਦਮੀ ਦੀ ਸਿਰਜਣਾ ਕਰਕੇ ਪਛਤਾਇਆ ਅਤੇ ਉਹ ਮਨ ਵਿੱਚ ਦੁਖੀ ਹੋਇਆ ।
\s5
\v 7 ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਸ ਦੀ ਮੈਂ ਰਚਨਾ ਕੀਤੀ, ਹੈ, ਆਦਮੀ, ਡੰਗਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ, ਕਿਉਂ ਜੋ ਮੈਂ ਉਨ੍ਹਾਂ ਨੂੰ ਬਣਾ ਕੇ ਪਛਤਾਉਂਦਾ ਹਾਂ ।
\v 8 ਪਰ ਨੂਹ ਉੱਤੇ ਯਹੋਵਾਹ ਦੀ ਕਿਰਪਾ ਹੋਈ ।
\s ਨੂਹ
\p
\s5
\v 9 ਇਹ ਨੂਹ ਦੀ ਵੰਸ਼ਾਵਲੀ ਹੈ । ਨੂਹ ਇੱਕ ਧਰਮੀ ਮਨੁੱਖ ਸੀ, ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ-ਨਾਲ ਚਲਦਾ ਸੀ ।
\v 10 ਨੂਹ ਦੇ ਤਿੰਨ ਪੁੱਤਰ ਸਨ ਅਰਥਾਤ ਸ਼ੇਮ, ਹਾਮ ਅਤੇ ਯਾਫ਼ਥ ।
\s5
\v 11 ਧਰਤੀ ਪਰਮੇਸ਼ੁਰ ਦੇ ਅੱਗੇ ਵਿਗੜੀ ਹੋਈ ਸੀ ਅਤੇ ਜ਼ੁਲਮ ਨਾਲ ਭਰੀ ਹੋਈ ਸੀ ।
\v 12 ਤਦ ਪਰਮੇਸ਼ੁਰ ਨੇ ਧਰਤੀ ਨੂੰ ਵੇਖਿਆ ਅਤੇ ਵੇਖੋ ਉਹ ਵਿਗੜੀ ਹੋਈ ਸੀ, ਕਿਉਂ ਜੋ ਸਾਰੇ ਮਨੁੱਖਾਂ ਨੇ ਆਪਣੇ ਚਾਲ-ਚਲਣ ਨੂੰ ਧਰਤੀ ਉੱਤੇ ਵਿਗਾੜ ਲਿਆ ਸੀ ।
\s5
\v 13 ਪਰਮੇਸ਼ੁਰ ਨੇ ਨੂਹ ਨੂੰ ਆਖਿਆ, ਮੈਂ ਸਾਰੇ ਪ੍ਰਾਣੀਆਂ ਨੂੰ ਨਾਸ਼ ਕਰਨ ਦਾ ਵਿਚਾਰ ਕਰ ਲਿਆ ਹੈ ਕਿਉਂ ਜੋ ਧਰਤੀ ਉਨ੍ਹਾਂ ਦੇ ਕਾਰਨ ਬੁਰਿਆਈ ਨਾਲ ਭਰ ਗਈ ਹੈ । ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸਮੇਤ ਨਾਸ਼ ਕਰ ਦਿਆਂਗਾ ।
\v 14 ਤੂੰ ਗੋਫ਼ਰ ਦੀ ਲੱਕੜੀ ਤੋਂ ਆਪਣੇ ਲਈ ਇੱਕ ਕਿਸ਼ਤੀ ਬਣਾ । ਤੂੰ ਉਸ ਕਿਸ਼ਤੀ ਵਿੱਚ ਕੋਠੜੀਆਂ ਬਣਾਈਂ ਅਤੇ ਤੂੰ ਉਸ ਨੂੰ ਅੰਦਰੋਂ ਬਾਹਰੋਂ ਰਾਲ ਨਾਲ ਲਿੱਪੀਂ ।
\v 15 ਉਹ ਨੂੰ ਇਸੇ ਤਰ੍ਹਾਂ ਬਣਾਈਂ, ਭਈ ਕਿਸ਼ਤੀ ਦੀ ਲੰਬਾਈ ਤਿੰਨ ਸੌ ਹੱਥ, ਉਹ ਦੀ ਚੌੜਾਈ ਪੰਜਾਹ ਹੱਥ ਅਤੇ ਉਹ ਦੀ ਉਚਾਈ ਤੀਹ ਹੱਥ ਹੋਵੇ ।
\s5
\v 16 ਤੂੰ ਕਿਸ਼ਤੀ ਵਿੱਚ ਇੱਕ ਖਿੜ੍ਹਕੀ ਬਣਾਈਂ ਅਤੇ ਉਸ ਦੇ ਇੱਕ ਹੱਥ ਉੱਪਰੋਂ ਉਸ ਦੀ ਛੱਤ ਬਣਾਈਂ ਅਤੇ ਕਿਸ਼ਤੀ ਦੇ ਇੱਕ ਪਾਸੇ ਇੱਕ ਦਰਵਾਜ਼ਾ ਬਣਾਈਂ ਅਤੇ ਉਸ ਦੀਆਂ ਤਿੰਨ ਮੰਜ਼ਲਾਂ ਬਣਾਈਂ ।
\v 17 ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂ ਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਹੈ, ਅਕਾਸ਼ ਦੇ ਹੇਠੋਂ ਨਾਸ਼ ਕਰ ਦਿਆਂ । ਉਹ ਸਭ ਕੁਝ ਜਿਹੜਾ ਧਰਤੀ ਉੱਤੇ ਹੈ, ਪ੍ਰਾਣ ਛੱਡ ਦੇਵੇਗਾ ।
\s5
\v 18 ਪਰ ਮੈਂ ਆਪਣਾ ਨੇਮ ਤੇਰੇ ਨਾਲ ਬੰਨ੍ਹਾਂਗਾ । ਤੂੰ ਕਿਸ਼ਤੀ ਵਿੱਚ ਆਪਣੇ ਪੁੱਤਰਾਂ, ਆਪਣੀ ਪਤਨੀ ਅਤੇ ਆਪਣੀਆਂ ਨੂੰਹਾਂ ਨਾਲ ਜਾਵੀਂ ।
\v 19 ਤੂੰ ਸਾਰੇ ਜੀਉਂਦੇ ਪ੍ਰਾਣੀਆਂ ਵਿੱਚੋਂ ਇੱਕ-ਇੱਕ ਜੋੜਾ ਅਰਥਾਤ ਨਰ ਅਤੇ ਮਾਦਾ ਕਿਸ਼ਤੀ ਵਿੱਚ ਲੈ ਲਈਂ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੇ ਨਾਲ ਜੀਉਂਦਾ ਰੱਖ ਸਕੇਂ ।
\s5
\v 20 ਪੰਛੀਆਂ ਦੀ ਹਰੇਕ ਪ੍ਰਜਾਤੀ, ਡੰਗਰ ਦੀ ਹਰੇਕ ਪ੍ਰਜਾਤੀ, ਅਤੇ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਵਿੱਚੋਂ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਸਾਰਿਆਂ ਵਿੱਚੋਂ ਇੱਕ-ਇੱਕ ਜੋੜਾ ਤੇਰੇ ਨਾਲ ਆਉਣਗੇ ਤਾਂ ਜੋ ਉਹ ਤੇਰੇ ਨਾਲ ਜੀਉਂਦੇ ਰਹਿਣ ।
\v 21 ਤੂੰ ਆਪਣੇ ਲਈ ਹਰ ਪ੍ਰਕਾਰ ਦੇ ਭੋਜਨ ਪਦਾਰਥਾਂ ਵਿੱਚੋਂ ਕੁਝ ਲੈ ਲੈ ਅਤੇ ਉਸ ਨੂੰ ਆਪਣੇ ਕੋਲ ਇਕੱਠਾ ਕਰ । ਉਹ ਤੇਰੇ ਲਈ ਅਤੇ ਉਨ੍ਹਾਂ ਦੇ ਲਈ ਭੋਜਨ ਹੋਵੇਗਾ ।
\v 22 ਤਦ ਨੂਹ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਪਰਮੇਸ਼ੁਰ ਨੇ ਉਸ ਨੂੰ ਹੁਕਮ ਦਿੱਤਾ ਸੀ ।
\s5
\c 7
\s ਜਲ ਪਰਲੋ
\p
\v 1 ਫੇਰ ਯਹੋਵਾਹ ਨੇ ਨੂਹ ਨੂੰ ਆਖਿਆ, ਤੂੰ ਅਤੇ ਤੇਰਾ ਸਾਰਾ ਘਰਾਣਾ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਇਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ ।
\v 2 ਸਾਰੇ ਸ਼ੁੱਧ ਪਸ਼ੂਆਂ ਵਿੱਚੋਂ ਸੱਤ-ਸੱਤ ਨਰ ਅਤੇ ਮਾਦਾ ਆਪਣੇ ਨਾਲ ਲੈ ਲੈ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ ਦੋ-ਦੋ ਨਰ ਅਤੇ ਮਾਦਾ ।
\v 3 ਅਤੇ ਅਕਾਸ਼ ਦੇ ਪੰਛੀਆਂ ਵਿੱਚੋਂ ਸੱਤ-ਸੱਤ ਨਰ ਮਾਦਾ ਲੈ ਤਾਂ ਜੋ ਸਾਰੀ ਧਰਤੀ ਉੱਤੇ ਅੰਸ ਜੀਉਂਦੀ ਰਹੇ ।
\s5
\v 4 ਕਿਉਂਕਿ ਸੱਤ ਦਿਨ ਬਾਅਦ ਮੈਂ ਧਰਤੀ ਉੱਤੇ ਚਾਲ੍ਹੀ ਦਿਨ, ਚਾਲ੍ਹੀ ਰਾਤ ਮੀਂਹ ਵਰਾਉਣ ਵਾਲਾ ਹਾਂ ਅਤੇ ਮੈਂ ਸਾਰੇ ਪ੍ਰਾਣੀਆਂ ਨੂੰ ਜਿਹਨਾਂ ਦੀ ਮੈਂ ਸਿਰਜਣਾ ਕੀਤੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ ।
\v 5 ਤਦ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਨੂਹ ਨੇ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ ।
\s5
\v 6 ਨੂਹ ਦੀ ਉਮਰ ਛੇ ਸੌ ਸਾਲਾਂ ਦਾ ਸੀ ਜਦ ਪਰਲੋ ਧਰਤੀ ਉੱਤੇ ਆਈ ।
\v 7 ਅਤੇ ਨੂਹ, ਉਹ ਦੇ ਪੁੱਤਰ, ਉਹ ਦੀ ਪਤਨੀ ਅਤੇ ਉਹ ਦੀਆਂ ਨੂੰਹਾਂ ਜਲ ਪਰਲੋ ਦੇ ਕਾਰਨ ਉਹ ਦੇ ਨਾਲ ਕਿਸ਼ਤੀ ਵਿੱਚ ਗਏ ।
\s5
\v 8 ਸ਼ੁੱਧ ਪਸ਼ੂਆਂ ਵਿੱਚੋਂ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ, ਪੰਛੀਆਂ ਵਿੱਚੋਂ, ਸਭ ਜ਼ਮੀਨ ਉੱਤੇ ਘਿੱਸਰਨ ਵਾਲਿਆਂ ਵਿੱਚੋਂ
\v 9 ਦੋ-ਦੋ ਅਰਥਾਤ ਨਰ ਮਾਦਾ ਕਿਸ਼ਤੀ ਵਿੱਚ ਨੂਹ ਕੋਲ ਗਏ ਜਿਵੇਂ ਪਰਮੇਸ਼ੁਰ ਨੇ ਨੂਹ ਨੂੰ ਆਗਿਆ ਦਿੱਤੀ ਸੀ ।
\v 10 ਤਦ ਅਜਿਹਾ ਹੋਇਆ ਕਿ ਸੱਤ ਦਿਨਾਂ ਦੇ ਬਾਅਦ ਪਰਲੋ ਦਾ ਪਾਣੀ ਧਰਤੀ ਉੱਤੇ ਆਇਆ ।
\s5
\v 11 ਨੂਹ ਦੇ ਜੀਵਨ ਦੇ ਛੇ ਸੌਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ
\v 12 ਅਤੇ ਧਰਤੀ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਵਰਖਾ ਹੁੰਦੀ ਰਹੀ ।
\s5
\v 13 ਉਸੇ ਦਿਨ ਨੂਹ, ਸ਼ੇਮ, ਹਾਮ, ਯਾਫ਼ਥ ਨੂਹ ਦੇ ਪੁੱਤਰ, ਨੂਹ ਦੀ ਪਤਨੀ ਅਤੇ ਉਹ ਦੀਆਂ ਤਿੰਨੇ ਨੂੰਹਾਂ ਉਹ ਦੇ ਨਾਲ ਕਿਸ਼ਤੀ ਵਿੱਚ ਦਾਖ਼ਿਲ ਹੋਏ ।
\v 14 ਹਰੇਕ ਜੰਗਲੀ ਜਾਨਵਰ, ਹਰੇਕ ਧਰਤੀ ਉੱਤੇ ਘਿੱਸਰਨ ਵਾਲਾ, ਹਰੇਕ ਕਿਸਮ ਦੇ ਪੰਛੀ ਉਸ ਕਿਸ਼ਤੀ ਦੇ ਵਿੱਚ ਦਾਖਿਲ ਹੋਏ ।
\s5
\v 15 ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਸੀ, ਸਾਰੇ ਪ੍ਰਾਣੀ ਉਹਨਾਂ ਦੀਆਂ ਪ੍ਰਜਾਤੀਆਂ ਵਿੱਚੋਂ ਜੋੜਾ-ਜੋੜਾ ਕਿਸ਼ਤੀ ਵਿੱਚ ਨੂਹ ਕੋਲ ਆਏ ।
\v 16 ਨਰ-ਮਾਦਾ ਸਾਰੇ ਪ੍ਰਾਣੀਆਂ ਵਿੱਚੋਂ ਆਏ, ਜਿਵੇਂ ਪਰਮੇਸ਼ੁਰ ਨੇ ਆਗਿਆ ਦਿੱਤੀ ਸੀ । ਤਦ ਯਹੋਵਾਹ ਨੇ ਕਿਸ਼ਤੀ ਦਾ ਦਰਵਾਜ਼ਾ ਬੰਦ ਕਰ ਦਿੱਤਾ ।
\s5
\v 17 ਪਰਲੋ ਚਾਲ੍ਹੀ ਦਿਨ ਤੱਕ ਧਰਤੀ ਉੱਤੇ ਰਹੀ ਅਤੇ ਪਾਣੀ ਵੱਧ ਗਿਆ, ਜਿਸ ਕਾਰਨ ਕਿਸ਼ਤੀ ਪਾਣੀ ਉੱਪਰ ਚੁੱਕੀ ਗਈ ਅਤੇ ਉਹ ਧਰਤੀ ਉੱਤੋਂ ਉਤਾਹਾਂ ਹੋ ਗਈ ।
\v 18 ਫੇਰ ਪਾਣੀ ਹੀ ਪਾਣੀ ਹੋ ਗਿਆ ਅਤੇ ਉਹ ਧਰਤੀ ਉੱਤੇ ਬਹੁਤ ਹੀ ਵੱਧ ਗਿਆ, ਅਤੇ ਕਿਸ਼ਤੀ ਪਾਣੀ ਦੇ ਉੱਤੇ ਤਰਦੀ ਰਹੀ ।
\s5
\v 19 ਅਤੇ ਧਰਤੀ ਦੇ ਉੱਤੇ ਪਾਣੀ ਹੀ ਪਾਣੀ ਹੋ ਗਿਆ ਅਤੇ ਸਾਰੇ ਉੱਚੇ ਉੱਚੇ ਪਹਾੜ ਜੋ ਸਾਰੇ ਅਕਾਸ਼ ਦੇ ਹੇਠ ਸਨ, ਢੱਕੇ ਗਏ ।
\v 20 ਪਾਣੀ ਉਨ੍ਹਾਂ ਤੋਂ ਪੰਦਰਾਂ ਹੱਥ ਹੋਰ ਉੱਚਾ ਹੋ ਗਿਆ, ਅਤੇ ਪਹਾੜ ਵੀ ਡੁੱਬ ਗਏ ।
\s5
\v 21 ਸਾਰੇ ਪ੍ਰਾਣੀ ਜਿਹੜੇ ਧਰਤੀ ਉੱਤੇ ਚਲਦੇ ਸਨ, ਕੀ ਪੰਛੀ, ਕੀ ਡੰਗਰ, ਸਾਰੇ ਜੰਗਲੀ ਜਾਨਵਰ ਅਤੇ ਸਾਰੇ ਜੀਅ-ਜੰਤੂ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਮਰ ਗਏ ਅਤੇ ਸਾਰੇ ਮਨੁੱਖ ਵੀ ।
\v 22 ਜਿਨ੍ਹਾਂ ਵਿੱਚ ਜੀਵਨ ਦਾ ਸਾਹ ਸੀ ਜਿਹੜੇ ਧਰਤੀ ਉੱਤੇ ਸਨ, ਉਹ ਸਾਰੇ ਮਰ ਗਏ ।
\s5
\v 23 ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ । ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ ।
\v 24 ਡੇਢ ਸੌ ਦਿਨਾਂ ਤੱਕ ਧਰਤੀ ਉੱਤੇ ਪਾਣੀ ਹੀ ਪਾਣੀ ਰਿਹਾ ।
\s5
\c 8
\s ਜਲ ਪਰਲੋ ਦਾ ਅੰਤ
\p
\v 1 ਫੇਰ ਪਰਮੇਸ਼ੁਰ ਨੇ ਨੂਹ ਨੂੰ, ਹਰ ਜੰਗਲੀ ਜਾਨਵਰ ਨੂੰ, ਹਰ ਡੰਗਰ ਨੂੰ ਅਤੇ ਜੋ ਵੀ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਯਾਦ ਕੀਤਾ । ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ ਅਤੇ ਜਿਸ ਕਾਰਨ ਪਾਣੀ ਘਟਣ ਲੱਗ ਪਿਆ ।
\v 2 ਡੁੰਘਿਆਈ ਦੇ ਸੋਤੇ ਅਤੇ ਅਕਾਸ਼ ਦੀਆਂ ਖਿੜਕੀਆਂ ਬੰਦ ਹੋ ਗਈਆਂ ਅਤੇ ਵਰਖਾ ਰੁੱਕ ਗਈ ।
\v 3 ਪਾਣੀ ਧਰਤੀ ਉੱਤੋਂ ਡੇਢ ਸੌ ਦਿਨਾਂ ਤੋਂ ਬਾਅਦ ਘਟਣ ਲੱਗ ਪਿਆ
\s5
\v 4 ਕਿਸ਼ਤੀ ਸੱਤਵੇਂ ਮਹੀਨੇ ਦੇ ਸਤਾਰਵੇਂ ਦਿਨ ਪਹਾੜ ਉੱਤੇ ਟਿੱਕ ਗਈ ।
\v 5 ਅਤੇ ਪਾਣੀ ਦਸਵੇਂ ਮਹੀਨੇ ਤੱਕ ਘਟਦੇ ਗਏ । ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਟੀਸੀਆਂ ਦਿਸ ਪਈਆਂ ।
\s5
\v 6 ਫਿਰ ਅਜਿਹਾ ਹੋਇਆ ਕਿ ਚਾਲ੍ਹੀਆਂ ਦਿਨਾਂ ਦੇ ਬਾਅਦ ਨੂਹ ਨੇ ਕਿਸ਼ਤੀ ਦੀ ਖਿੜਕੀ ਨੂੰ ਖੋਲ੍ਹ ਦਿੱਤਾ ।
\v 7 ਉਸ ਨੇ ਇੱਕ ਪਹਾੜੀ ਕਾਂ ਛੱਡਿਆ ਅਤੇ ਜਦ ਤੱਕ ਪਾਣੀ ਧਰਤੀ ਤੋਂ ਨਾ ਸੁੱਕ ਗਏ, ਉਹ ਆਉਂਦਾ ਜਾਂਦਾ ਰਿਹਾ ।
\s5
\v 8 ਫੇਰ ਉਸ ਨੇ ਘੁੱਗੀ ਵੀ ਆਪਣੇ ਵੱਲੋਂ ਛੱਡੀ ਤਾਂ ਜੋ ਉਹ ਵੇਖੇ ਕਿ ਪਾਣੀ ਜ਼ਮੀਨ ਦੇ ਉੱਤੋਂ ਘੱਟ ਗਿਆ ਹੈ ਕਿ ਨਹੀਂ ।
\v 9 ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਟਿਕਾਣਾ ਨਾ ਮਿਲਿਆ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ, ਕਿਉਂ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ ।
\s5
\v 10 ਤਦ ਉਹ ਨੇ ਸੱਤ ਦਿਨ ਬਾਅਦ ਫੇਰ ਕਿਸ਼ਤੀ ਤੋਂ ਉਸ ਘੁੱਗੀ ਨੂੰ ਛੱਡਿਆ ।
\v 11 ਉਹ ਘੁੱਗੀ ਸ਼ਾਮ ਨੂੰ ਉਹ ਦੇ ਕੋਲ ਆਈ ਅਤੇ ਵੇਖੋ ਉਹ ਦੀ ਚੁੰਝ ਵਿੱਚ ਜ਼ੈਤੂਨ ਦਾ ਸੱਜਰਾ ਪੱਤਾ ਸੀ, ਇਸ ਤੋਂ ਨੂਹ ਨੇ ਜਾਣ ਲਿਆ ਕਿ ਪਾਣੀ ਧਰਤੀ ਉੱਤੋਂ ਘੱਟ ਗਿਆ ਹੈ ।
\v 12 ਤਦ ਉਹ ਨੇ ਹੋਰ ਸੱਤ ਦਿਨ ਬਾਅਦ ਘੁੱਗੀ ਨੂੰ ਫਿਰ ਛੱਡਿਆ ਅਤੇ ਉਹ ਮੁੜ ਉਹ ਦੇ ਕੋਲ ਨਾ ਆਈ ।
\s5
\v 13 ਨੂਹ ਦੀ ਉਮਰ ਦੇ ਛੇ ਸੌ ਇੱਕ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਪਾਣੀ ਧਰਤੀ ਉੱਤੋਂ ਸੁੱਕ ਗਿਆ ਅਤੇ ਨੂਹ ਨੇ ਕਿਸ਼ਤੀ ਦੀ ਛੱਤ ਖੋਲ੍ਹ ਕੇ ਨਿਗਾਹ ਮਾਰੀ ਅਤੇ ਵੇਖੋ ਜ਼ਮੀਨ ਦੀ ਪਰਤ ਸੁੱਕ ਗਈ ਸੀ ।
\v 14 ਦੂਜੇ ਮਹੀਨੇ ਦੇ ਸਤਾਈਵੇਂ ਦਿਨ ਧਰਤੀ ਪੂਰੀ ਤਰ੍ਹਾਂ ਸੁੱਕ ਗਈ ਸੀ ।
\s5
\v 15 ਤਦ ਪਰਮੇਸ਼ੁਰ ਨੂਹ ਨਾਲ ਬੋਲਿਆ
\v 16 ਕਿ ਤੂੰ ਕਿਸ਼ਤੀ ਵਿੱਚੋਂ ਨਿੱਕਲ ਜਾਹ, ਤੇਰੀ ਪਤਨੀ, ਤੇਰੇ ਪੁੱਤਰ ਅਤੇ ਤੇਰੀਆਂ ਨੂੰਹਾਂ ਵੀ ।
\v 17 ਹਰ ਇੱਕ ਜਾਨਵਰ ਨੂੰ ਜਿਹੜਾ ਤੇਰੇ ਕੋਲ ਸਾਰੇ ਪ੍ਰਾਣੀਆਂ ਵਿੱਚੋਂ ਹੈ ਅਰਥਾਤ ਪੰਛੀ, ਡੰਗਰ, ਧਰਤੀ ਉੱਤੇ ਘਿੱਸਰਨ ਵਾਲੇ ਨੂੰ ਤੂੰ ਆਪਣੇ ਨਾਲ ਬਾਹਰ ਲੈ ਜਾਹ ਤਾਂ ਜੋ ਓਹ ਧਰਤੀ ਉੱਤੇ ਉਹ ਆਪਣੀ ਪ੍ਰਜਾਤੀ ਨੂੰ ਵਧਾਉਣ, ਫਲਣ ਅਤੇ ਧਰਤੀ ਉੱਤੇ ਵਧਣ ।
\s5
\v 18 ਤਦ ਨੂਹ, ਉਹ ਦੇ ਪੁੱਤਰ, ਉਹ ਦੀ ਪਤਨੀ ਅਤੇ ਉਹ ਦੀਆਂ ਨੂੰਹਾਂ ਉਹ ਦੇ ਨਾਲ ਬਾਹਰ ਨਿੱਕਲ ਗਏ ।
\v 19 ਹਰੇਕ ਜਾਨਵਰ, ਹਰੇਕ ਘਿੱਸਰਨ ਵਾਲਾ, ਹਰੇਕ ਪੰਛੀ, ਅਤੇ ਹਰੇਕ ਧਰਤੀ ਉੱਤੇ ਚੱਲਣ ਵਾਲਾ ਆਪੋ-ਆਪਣੀ ਪ੍ਰਜਾਤੀ ਦੇ ਅਨੁਸਾਰ ਕਿਸ਼ਤੀ ਵਿੱਚੋਂ ਬਾਹਰ ਨਿੱਕਲ ਆਏ ।
\s ਹੋਮ ਬਲੀ ਚੜਾਉਣਾ
\p
\s5
\v 20 ਤਦ ਨੂਹ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਸ਼ੁੱਧ ਪਸ਼ੂਆਂ, ਸ਼ੁੱਧ ਪੰਛੀਆਂ ਵਿੱਚੋਂ ਲੈ ਕੇ ਉਸ ਨੇ ਜਗਵੇਦੀ ਉੱਤੇ ਹੋਮ ਬਲੀਆਂ ਚੜ੍ਹਾਈਆਂ ।
\v 21 ਯਹੋਵਾਹ ਨੇ ਉਸ ਸੁਖਦਾਇਕ ਸੁਗੰਧੀ ਨੂੰ ਲਿਆ ਅਤੇ ਆਪਣੇ ਮਨ ਵਿੱਚ ਆਖਿਆ, ਮੈਂ ਫੇਰ ਕਦੀ ਧਰਤੀ ਨੂੰ ਮਨੁੱਖ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਮਨੁੱਖ ਦੇ ਮਨ ਦੀ ਭਾਵਨਾ ਮੁੱਢੋਂ ਹੀ ਬੁਰੀ ਹੈ ਅਤੇ ਮੈਂ ਫੇਰ ਕਦੀ ਸਾਰੇ ਪ੍ਰਾਣੀਆਂ ਨੂੰ ਨਾਸ਼ ਨਾ ਕਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ ।
\v 22 ਜਦੋਂ ਤੱਕ ਧਰਤੀ ਹੈ, ਉਦੋਂ ਤੱਕ ਬੀਜਣ ਅਤੇ ਵੱਢਣ, ਠੰਡ ਅਤੇ ਧੁੱਪ, ਹਾੜੀ ਅਤੇ ਸਾਉਣੀ ਅਤੇ ਦਿਨ- ਰਾਤ ਨਹੀਂ ਮੁੱਕਣਗੇ ।
\s5
\c 9
\s ਪਰਮੇਸ਼ੁਰ ਵੱਲੋਂ ਨੂਹ ਨਾਲ ਨੇਮ ਬੰਨਿਆ ਜਾਣਾ
\p
\v 1 ਪਰਮੇਸ਼ੁਰ ਨੇ ਨੂਹ ਅਤੇ ਉਹ ਦੇ ਪੁੱਤਰਾਂ ਨੂੰ ਇਹ ਆਖ ਕੇ ਅਸੀਸ ਦਿੱਤੀ, ਫਲੋ ਅਤੇ ਵਧੋ ਅਤੇ ਧਰਤੀ ਨੂੰ ਭਰ ਦਿਉ
\v 2 ਤੁਹਾਡਾ ਡਰ ਅਤੇ ਭੈ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ ।
\s5
\v 3 ਹਰੇਕ ਚੱਲਣ ਵਾਲਾ ਪ੍ਰਾਣੀ ਜਿਸ ਦੇ ਵਿੱਚ ਜੀਵਨ ਹੈ, ਤੁਹਾਡੇ ਭੋਜਨ ਲਈ ਹੈ । ਜਿਵੇਂ ਮੈਂ ਤੁਹਾਨੂੰ ਸਾਗ ਪੱਤ ਦਿੱਤਾ ਸੀ, ਉਸੇ ਤਰ੍ਹਾਂ ਹੁਣ ਸਭ ਕੁਝ ਦਿੰਦਾ ਹਾਂ ।
\v 4 ਪਰ ਮਾਸ ਨੂੰ ਪ੍ਰਾਣ ਸਮੇਤ ਅਰਥਾਤ ਲਹੂ ਸਮੇਤ ਤੁਸੀਂ ਨਾ ਖਾਇਓ ।
\s5
\v 5 ਮੈਂ ਜ਼ਰੂਰ ਹੀ ਤੁਹਾਡੇ ਲਹੂ ਅਰਥਾਤ ਪ੍ਰਾਣ ਦਾ ਬਦਲਾ ਲਵਾਂਗਾ, ਹਰ ਇੱਕ ਜੰਗਲੀ ਜਾਨਵਰ ਅਤੇ ਮਨੁੱਖ ਦੋਵਾਂ ਤੋਂ ਉਸ ਦਾ ਬਦਲਾ ਲਵਾਂਗਾ ਅਤੇ ਹਰੇਕ ਮਨੁੱਖ ਦੀ ਜਾਨ ਦਾ ਬਦਲਾ ਮੈਂ ਉਸ ਦੇ ਭਰਾ ਤੋਂ ਲਵਾਂਗਾ ।
\v 6 ਜੋ ਮਨੁੱਖ ਦਾ ਲਹੂ ਵਹਾਵੇਗਾ, ਉਸ ਦਾ ਲਹੂ ਮਨੁੱਖ ਦੇ ਹੱਥੋਂ ਵਹਾਇਆ ਜਾਵੇਗਾ ਕਿਉਂਕਿ ਪਰਮੇਸ਼ੁਰ ਨੇ ਮਨੁੱਖ ਨੂੰ ਆਪਣੇ ਹੀ ਸਰੂਪ ਵਿੱਚ ਰਚਿਆ ਸੀ ।
\v 7 ਤੁਸੀਂ ਫਲੋ ਅਤੇ ਵਧੋ ਅਤੇ ਧਰਤੀ ਉੱਤੇ ਆਪਣੀ ਸੰਤਾਨ ਨੂੰ ਪੈਦਾ ਕਰਕੇ ਉਸ ਨੂੰ ਭਰ ਦਿਉ ।
\s5
\v 8 ਪਰਮੇਸ਼ੁਰ ਨੂਹ ਅਤੇ ਉਸ ਦੇ ਪੁੱਤਰਾਂ ਨਾਲ ਬੋਲਿਆ,
\v 9 ਮੈਂ, ਵੇਖੋ, ਮੈਂ ਹੀ ਆਪਣਾ ਨੇਮ ਤੁਹਾਡੇ ਨਾਲ ਅਤੇ ਤੁਹਾਡੇ ਬਾਅਦ ਤੁਹਾਡੀ ਅੰਸ ਨਾਲ ਬੰਨ੍ਹਾਂਗਾ,
\v 10 ਅਤੇ ਹਰੇਕ ਜੀਉਂਦੇ ਪ੍ਰਾਣੀ ਨਾਲ ਜੋ ਤੁਹਾਡੇ ਸੰਗ ਹੈ, ਅਰਥਾਤ ਹਰੇਕ ਪੰਛੀ, ਪਸ਼ੂ, ਧਰਤੀ ਦੇ ਹਰੇਕ ਜਾਨਵਰ, ਸਗੋਂ ਹਰ ਇੱਕ ਦੇ ਨਾਲ ਜਿਹੜਾ ਕਿਸ਼ਤੀ ਤੋਂ ਨਿੱਕਲਿਆ ਹੈ ।
\s5
\v 11 ਮੈਂ ਆਪਣਾ ਨੇਮ ਤੁਹਾਡੇ ਨਾਲ ਬੰਨ੍ਹਦਾ ਹਾਂ ਕਿ ਸਾਰੇ ਪ੍ਰਾਣੀਆਂ ਦਾ ਨਾਸ਼ ਫੇਰ ਕਦੇ ਜਲ ਪਰਲੋ ਨਾਲ ਨਹੀਂ ਕੀਤਾ ਜਾਵੇਗਾ ਅਤੇ ਧਰਤੀ ਦਾ ਨਾਸ਼ ਕਰਨ ਲਈ ਫੇਰ ਕਦੇ ਜਲ ਪਰਲੋ ਨਾ ਆਵੇਗੀ ।
\v 12 ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਤੇ ਤੁਹਾਡੇ ਅਤੇ ਹਰੇਕ ਜੀਵ-ਜੰਤੂ ਨਾਲ ਜੋ ਤੁਹਾਡੇ ਸੰਗ ਹੈ, ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ ।
\v 13 ਮੈਂ ਬੱਦਲਾਂ ਵਿੱਚ ਆਪਣੀ ਸਤਰੰਗੀ ਪੀਂਘ ਰੱਖੀ ਹੈ । ਇਹ ਮੇਰੇ ਅਤੇ ਧਰਤੀ ਦੇ ਵਿਚਕਾਰ ਨੇਮ ਦੀ ਨਿਸ਼ਾਨੀ ਹੋਵੇਗੀ ।
\s5
\v 14 ਜਦੋਂ ਮੈਂ ਧਰਤੀ ਉੱਤੇ ਬੱਦਲਾਂ ਨੂੰ ਲਿਆਵਾਂਗਾ ਤਦ ਇਹ ਸਤਰੰਗੀ ਪੀਂਘ ਬੱਦਲਾਂ ਵਿੱਚ ਵਿਖਾਈ ਦੇਵੇਗੀ ।
\v 15 ਅਤੇ ਮੈਂ ਆਪਣੇ ਨੇਮ ਨੂੰ ਜੋ ਮੇਰੇ ਅਤੇ ਤੁਹਾਡੇ ਵਿਚਕਾਰ ਅਤੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ, ਯਾਦ ਕਰਾਂਗਾ ਅਤੇ ਅਜਿਹੀ ਜਲ ਪਰਲੋ ਫੇਰ ਕਦੇ ਨਾ ਹੋਵੇਗੀ ਜਿਹੜੀ ਸਾਰੇ ਪ੍ਰਾਣੀਆਂ ਦਾ ਨਾਸ਼ ਕਰੇ ।
\s5
\v 16 ਬੱਦਲ ਵਿੱਚ ਇਸ ਸਤਰੰਗੀ ਪੀਂਘ ਨੂੰ ਵੇਖ ਕੇ ਮੈਂ ਉਸ ਸਦੀਪਕ ਨੇਮ ਨੂੰ ਯਾਦ ਕਰਾਂਗਾ ਜਿਹੜਾ ਮੇਰੇ ਅਤੇ ਧਰਤੀ ਦੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ ।
\v 17 ਫਿਰ ਪਰਮੇਸ਼ੁਰ ਨੇ ਨੂਹ ਨੂੰ ਕਿਹਾ, ਇਹ ਉਸ ਨੇਮ ਦਾ ਨਿਸ਼ਾਨ ਹੈ ਜੋ ਮੈਂ ਆਪਣੇ ਅਤੇ ਧਰਤੀ ਦੇ ਸਾਰੇ ਪ੍ਰਾਣੀਆਂ ਦੇ ਵਿਚਕਾਰ ਠਹਿਰਾਇਆ ਹੈ ।
\s ਨੂਹ ਅਤੇ ਉਸ ਦੇ ਪੁੱਤਰ
\p
\s5
\v 18 ਨੂਹ ਦੇ ਪੁੱਤਰ ਜਿਹੜੇ ਕਿਸ਼ਤੀ ਵਿੱਚੋਂ ਨਿੱਕਲੇ ਉਹ ਸ਼ੇਮ, ਹਾਮ ਅਤੇ ਯਾਫ਼ਥ ਸਨ ਅਤੇ ਹਾਮ ਕਨਾਨ ਦਾ ਪਿਤਾ ਸੀ ।
\v 19 ਇਹ ਨੂਹ ਦੇ ਤਿੰਨ ਪੁੱਤਰ ਸਨ ਅਤੇ ਇਨ੍ਹਾਂ ਤੋਂ ਹੀ ਸਾਰੀ ਧਰਤੀ ਆਬਾਦ ਹੋਈ ।
\s5
\v 20 ਨੂਹ ਖੇਤੀ ਕਰਨ ਲੱਗਾ ਅਤੇ ਉਸ ਨੇ ਅੰਗੂਰ ਦਾ ਬਾਗ਼ ਲਾਇਆ ।
\v 21 ਉਸ ਨੇ ਮਧ ਪੀਤੀ ਅਤੇ ਮਤਵਾਲਾ ਹੋ ਗਿਆ, ਅਤੇ ਤੰਬੂ ਦੇ ਵਿੱਚ ਨੰਗਾ ਪੈ ਗਿਆ ।
\s5
\v 22 ਤਦ ਕਨਾਨ ਦੇ ਪਿਤਾ ਹਾਮ ਨੇ ਆਪਣੇ ਪਿਤਾ ਦਾ ਨੰਗੇਜ਼ ਵੇਖਿਆ ਅਤੇ ਉਸ ਨੇ ਆਪਣੇ ਦੋਹਾਂ ਭਰਾਵਾਂ ਨੂੰ ਜੋ ਬਾਹਰ ਸਨ, ਜਾ ਕੇ ਦੱਸਿਆ ।
\v 23 ਤਦ ਸ਼ੇਮ ਅਤੇ ਯਾਫ਼ਥ ਨੇ ਕੱਪੜਾ ਲੈ ਕੇ ਆਪਣੇ ਦੋਹਾਂ ਮੋਢਿਆਂ ਤੇ ਰੱਖਿਆ ਅਤੇ ਪੁੱਠੇ ਪੈਰੀਂ ਜਾ ਕੇ ਆਪਣੇ ਪਿਤਾ ਦਾ ਨੰਗੇਜ਼ ਢੱਕਿਆ । ਉਨ੍ਹਾਂ ਦੇ ਮੂੰਹ ਪਿਛਲੇ ਪਾਸੇ ਨੂੰ ਸਨ, ਇਸ ਲਈ ਉਨ੍ਹਾਂ ਨੇ ਆਪਣੇ ਪਿਤਾ ਦੇ ਨੰਗੇਜ਼ ਨੂੰ ਨਾ ਵੇਖਿਆ ।
\s5
\v 24 ਜਦ ਨੂਹ ਦਾ ਨਸ਼ਾ ਉਤਰ ਗਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਦੇ ਛੋਟੇ ਪੁੱਤਰ ਨੇ ਉਸ ਦੇ ਨਾਲ ਕੀ ਕੀਤਾ ਸੀ ।
\v 25 ਤਦ ਉਸ ਨੇ ਆਖਿਆ, ਕਨਾਨ ਸਰਾਪੀ ਹੈ । ਉਹ ਆਪਣੇ ਭਰਾਵਾਂ ਦੇ ਦਾਸਾਂ ਦਾ ਦਾਸ ਹੋਵੇਗਾ ।
\s5
\v 26 ਉਸ ਨੇ ਇਹ ਵੀ ਆਖਿਆ, ਸ਼ੇਮ ਦਾ ਪਰਮੇਸ਼ੁਰ ਯਹੋਵਾਹ ਧੰਨ ਹੋਵੇ ਅਤੇ ਕਨਾਨ ਸ਼ੇਮ ਦਾ ਦਾਸ ਹੋਵੇ ।
\v 27 ਪਰਮੇਸ਼ੁਰ ਯਾਫ਼ਥ ਦੀ ਪੀੜ੍ਹੀ ਨੂੰ ਵਧਾਵੇ, ਉਹ ਸ਼ੇਮ ਦੇ ਤੰਬੂਆਂ ਵਿੱਚ ਵੱਸੇ ਅਤੇ ਕਨਾਨ ਉਸ ਦਾ ਦਾਸ ਹੋਵੇ ।
\s5
\v 28 ਪਰਲੋ ਤੋਂ ਬਾਅਦ ਨੂਹ ਤਿੰਨ ਸੌ ਪੰਜਾਹ ਸਾਲਾਂ ਤੱਕ ਜੀਉਂਦਾ ਰਿਹਾ
\v 29 ਅਤੇ ਨੂਹ ਦੀ ਸਾਰੀ ਉਮਰ ਨੌ ਸੌ ਪੰਜਾਹ ਸਾਲ ਹੋਈ, ਤਦ ਉਹ ਮਰ ਗਿਆ ।
\s5
\c 10
\s ਨੂਹ ਦੀ ਵੰਸ਼ਾਵਲੀ
\p
\v 1 ਨੂਹ ਦੇ ਪੁੱਤਰ ਸ਼ੇਮ, ਹਾਮ ਅਤੇ ਯਾਫ਼ਥ ਸਨ । ਉਨ੍ਹਾਂ ਦੇ ਪੁੱਤਰ ਜੋ ਜਲ ਪਰਲੋ ਦੇ ਬਾਅਦ ਪੈਦਾ ਹੋਏ - ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹਨ ।
\s5
\v 2 ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮਸਕ ਅਤੇ ਤੀਰਾਸ ਸਨ ।
\v 3 ਗੋਮਰ ਦੇ ਪੁੱਤਰ: ਅਸ਼ਕਨਜ਼, ਰੀਫ਼ਤ, ਤੋਗਰਮਾਹ ਸਨ ।
\v 4 ਯਾਵਾਨ ਦੇ ਪੁੱਤਰ ਅਲੀਸਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ ਸਨ ।
\v 5 ਇਨ੍ਹਾਂ ਦੇ ਘਰਾਣੇ ਪਰਾਈਆਂ ਕੌਮਾਂ ਦੇ ਟਾਪੂਆਂ ਦੇ ਦੇਸ਼ਾਂ ਵਿੱਚ ਅਜਿਹੇ ਵੰਡੇ ਗਏ ਕਿ ਉਹ ਵੱਖ-ਵੱਖ ਭਾਸ਼ਾਵਾਂ, ਟੱਬਰਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ ।
\s5
\v 6 ਹਾਮ ਦੇ ਪੁੱਤਰ: ਕੂਸ਼, ਮਿਸਰਇਮ, ਪੂਟ ਅਤੇ ਕਨਾਨ ਸਨ ।
\v 7 ਕੂਸ਼ ਦੇ ਪੁੱਤਰ ਸਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ ਸਨ ਅਤੇ ਰਾਮਾਹ ਦੇ ਪੁੱਤਰ ਸਬਾ ਅਤੇ ਦਦਾਨ ਸਨ ।
\s5
\v 8 ਕੂਸ਼ ਤੋਂ ਨਿਮਰੋਦ ਜੰਮਿਆ । ਧਰਤੀ ਉੱਤੇ ਸਭ ਤੋਂ ਪਹਿਲਾ ਸੂਰਬੀਰ ਉਹ ਹੀ ਸੀ ।
\v 9 ਉਹ ਯਹੋਵਾਹ ਦੇ ਅੱਗੇ ਇੱਕ ਬਲਵੰਤ ਸ਼ਿਕਾਰੀ ਸੀ । ਇਸ ਲਈ ਕਿਹਾ ਜਾਂਦਾ ਹੈ, ਨਿਮਰੋਦ ਵਰਗਾ ਯਹੋਵਾਹ ਦੇ ਅੱਗੇ ਬਲਵੰਤ ਸ਼ਿਕਾਰੀ ।
\v 10 ਉਸ ਦੇ ਰਾਜ ਦਾ ਅਰੰਭ ਸ਼ਿਨਾਰ ਦੇ ਦੇਸ਼ ਵਿੱਚ ਬਾਬਲ, ਅਰਕ, ਅਕੱਦ, ਕਲਨੇਹ ਤੋਂ ਹੋਇਆ ਸੀ ।
\s5
\v 11 ਉਸ ਦੇਸ਼ ਤੋਂ ਨਿੱਕਲ ਕੇ ਉਹ ਅੱਸ਼ੂਰ ਨੂੰ ਗਿਆ ਅਤੇ ਨੀਨਵਾਹ, ਰਹੋਬੋਥ-ਈਰ ਅਤੇ ਕਾਲਹ,
\v 12 ਅਤੇ ਨੀਨਵਾਹ ਅਤੇ ਕਾਲਹ ਦੇ ਵਿਚਕਾਰ ਰਸਨ ਨੂੰ ਜਿਹੜਾ ਵੱਡਾ ਸ਼ਹਿਰ ਹੈ, ਬਣਾਇਆ ।
\v 13 ਮਿਸਰਇਮ ਲੂਦੀ, ਅਨਾਮੀ, ਲਬਾਹੀ, ਨਫ਼ਤੂਹੀ
\v 14 ਅਤੇ ਪਤਰੂਸੀ, ਕੁਸਲੂਹੀ ਅਤੇ ਕਫ਼ਤੋਰੀ ਦਾ ਪਿਤਾ ਹੋਇਆ । (ਜਿਨ੍ਹਾਂ ਤੋਂ ਫ਼ਲਿਸਤੀ ਲੋਕ ਨਿੱਕਲੇ )
\s5
\v 15 ਕਨਾਨ ਦੇ ਵੰਸ਼ ਵਿੱਚ ਸੀਦੋਨ ਉਸ ਦਾ ਪਹਿਲੌਠਾ ਪੁੱਤਰ ਸੀ, ਤਦ ਹੇਥ,
\v 16 ਯਬੂਸੀ, ਅਮੋਰੀ, ਗਿਰਗਾਸ਼ੀ,
\v 17 ਹਿੱਵੀ, ਅਰਕੀ, ਸੀਨੀ,
\v 18 ਅਰਵਾਦੀ, ਸਮਾਰੀ ਅਤੇ ਹਮਾਤੀ ਲੋਕ ਹੋਏ ਅਤੇ ਇਸ ਤੋਂ ਬਾਅਦ ਕਨਾਨੀਆਂ ਦੇ ਘਰਾਣੇ ਵੀ ਫੈਲ ਗਏ ।
\s5
\v 19 ਕਨਾਨੀਆਂ ਦੀ ਹੱਦ ਸੀਦੋਨ ਤੋਂ ਗਰਾਰ ਨੂੰ ਜਾਂਦੇ ਹੋਏ ਅੱਜ਼ਹ ਤੱਕ ਸੀ ਅਤੇ ਸਦੂਮ, ਅਮੂਰਾਹ, ਅਦਮਾਹ, ਸਬੋਈਮ ਨੂੰ ਜਾਂਦੇ ਹੋਏ ਲਾਸ਼ਾ ਤੱਕ ਸੀ ।
\v 20 ਹਾਮ ਦੇ ਘਰਾਣੇ ਵਿੱਚ ਇਹ ਹੀ ਹੋਏ, ਅਤੇ ਇਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸ਼ਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ ।
\s5
\v 21 ਸ਼ੇਮ, ਜੋ ਸਾਰੇ ਏਬਰ ਦੇ ਵੰਸ਼ ਦਾ ਪੁਰਖਾ ਸੀ ਅਤੇ ਜੋ ਯਾਫ਼ਥ ਦਾ ਵੱਡਾ ਭਰਾ ਸੀ, ਉਸ ਦੇ ਵੀ ਪੁੱਤਰ ਜੰਮੇ ।
\v 22 ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ,ਅਰਪਕਸਦ, ਲੂਦ ਅਤੇ ਅਰਾਮ ਸਨ ।
\v 23 ਅਰਾਮ ਦੇ ਪੁੱਤਰ: ਊਸ, ਹੂਲ, ਗਥਰ ਅਤੇ ਮਸ਼ ਸਨ ।
\s5
\v 24 ਅਰਪਕਸਦ ਤੋਂ ਸ਼ਾਲਹ, ਸ਼ਾਲਹ ਤੋਂ ਏਬਰ ਜੰਮੇ ।
\v 25 ਏਬਰ ਦੇ ਦੋ ਪੁੱਤਰ ਜੰਮੇ, ਇੱਕ ਦਾ ਨਾਮ ਪੇਲੇਗ ਸੀ, ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਸ ਦੇ ਭਰਾ ਦਾ ਨਾਮ ਯਾਕਟਾਨ ਸੀ ।
\s5
\v 26 ਯਾਕਟਾਨ ਤੋਂ ਅਲਮੋਦਾਦ, ਸਾਲਫ, ਹਸਰਮਾਵਤ, ਯਾਰਹ,
\v 27 ਹਦੋਰਾਮ, ਊਜ਼ਾਲ, ਦਿਕਲਾਹ,
\v 28 ਓਬਾਲ, ਅਬੀਮਾਏਲ, ਸ਼ਬਾ,
\v 29 ਓਫਿਰ, ਹਵੀਲਾਹ ਅਤੇ ਯੋਬਾਬ ਜੰਮੇ । ਇਹ ਸਾਰੇ ਯਾਕਟਾਨ ਦੇ ਪੁੱਤਰ ਸਨ ।
\s5
\v 30 ਉਨ੍ਹਾਂ ਦਾ ਵਾਸ ਮੇਸ਼ਾ ਤੋਂ ਜਾਂਦੇ ਹੋਏ ਸਫ਼ਾਰ ਤੱਕ ਹੈ, ਜੋ ਪੂਰਬ ਦਾ ਇੱਕ ਪਹਾੜ ਹੈ ।
\v 31 ਇਹ ਸ਼ੇਮ ਦੇ ਪੁੱਤਰ ਹਨ, ਅਤੇ ਉਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸ਼ਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ ।
\s5
\v 32 ਨੂਹ ਦੇ ਪੁੱਤਰਾਂ ਦੇ ਘਰਾਣੇ ਇਹ ਹੀ ਹਨ: ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹੀ ਹਨ । ਜਲ ਪਰਲੋ ਤੋਂ ਬਾਅਦ ਧਰਤੀ ਉੱਤੇ ਸਾਰੀਆਂ ਕੌਮਾਂ ਇਨ੍ਹਾਂ ਵਿੱਚੋਂ ਹੀ ਫੈਲ ਗਈਆਂ ।
\s5
\c 11
\s ਮਨੁੱਖ ਦੀ ਭਾਸ਼ਾ ਦੇ ਵਿੱਚ ਗੜਬੜ ਹੋਣ ਦਾ ਵਰਣਨ
\p
\v 1 ਸਾਰੀ ਧਰਤੀ ਉੱਤੇ ਇੱਕੋ ਹੀ ਬੋਲੀ ਅਤੇ ਇੱਕੋ ਹੀ ਭਾਸ਼ਾ ਸੀ ।
\v 2 ਉਸ ਵੇਲੇ ਲੋਕਾਂ ਨੂੰ ਪੂਰਬ ਵੱਲ ਜਾਂਦੇ ਹੋਏ, ਇੱਕ ਮੈਦਾਨ ਸਿਨਾਰ ਦੇਸ਼ ਵਿੱਚ ਲੱਭਿਆ ਅਤੇ ਉੱਥੇ ਉਹ ਵੱਸ ਗਏ ।
\s5
\v 3 ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਕਾਈਏ, ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਤੇ ਚੂਨੇ ਦੀ ਥਾਂ ਗਾਰਾ ਸੀ ।
\v 4 ਫਿਰ ਉਨ੍ਹਾਂ ਨੇ ਆਖਿਆ ਕਿ ਆਉ ਅਸੀਂ ਆਪਣੇ ਲਈ ਇੱਕ ਸ਼ਹਿਰ ਅਤੇ ਇੱਕ ਬੁਰਜ ਬਣਾਈਏ ਜਿਸ ਦੀ ਚੋਟੀ ਅਕਾਸ਼ ਤੱਕ ਹੋਵੇ ਅਤੇ ਅਜਿਹਾ ਕਰਕੇ ਅਸੀਂ ਨਾਮ ਕਮਾਈਏ ਅਜਿਹਾ ਨਾ ਹੋਵੇ ਜੋ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ ।
\s5
\v 5 ਜਦ ਲੋਕ ਉਸ ਸ਼ਹਿਰ ਅਤੇ ਬੁਰਜ ਨੂੰ ਬਣਾ ਰਹੇ ਸਨ ਤਦ ਯਹੋਵਾਹ ਉਸ ਨੂੰ ਵੇਖਣ ਲਈ ਉਤਰਿਆ ।
\v 6 ਯਹੋਵਾਹ ਨੇ ਆਖਿਆ, ਵੇਖੋ, ਇਹ ਲੋਕ ਇੱਕ ਹਨ, ਇਹਨਾਂ ਸਾਰਿਆਂ ਦੀ ਬੋਲੀ ਵੀ ਇੱਕ ਹੈ ਅਤੇ ਇਹਨਾਂ ਨੇ ਇਸ ਕੰਮ ਨੂੰ ਅਰੰਭ ਕੀਤਾ ਹੈ, ਜੋ ਕੁਝ ਵੀ ਉਹ ਕਰਨ ਦਾ ਯਤਨ ਕਰਨਗੇ ਹੁਣ ਉਨ੍ਹਾਂ ਲਈ ਕੁਝ ਵੀ ਰੁਕਾਵਟ ਨਾ ਹੋਵੇਗੀ ।
\v 7 ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮਝ ਸਕਣ ।
\s5
\v 8 ਇਸ ਤਰ੍ਹਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ । ਇਸ ਲਈ ਉਹਨਾਂ ਨੇ ਉਸ ਸ਼ਹਿਰ ਦਾ ਨਿਰਮਾਣ ਕਰਨਾ ਬੰਦ ਕਰ ਦਿੱਤਾ ।
\v 9 ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ ।
\s ਸ਼ੇਮ ਦੀ ਵੰਸ਼ਾਵਲੀ
\r (1 ਇਤਿਹਾਸ 1:24 27)
\p
\s5
\v 10 ਇਹ ਸ਼ੇਮ ਦੀ ਵੰਸ਼ਾਵਲੀ ਹੈ । ਸ਼ੇਮ ਸੌ ਸਾਲ ਦਾ ਸੀ ਅਤੇ ਜਲ ਪਰਲੋ ਤੋਂ ਦੋ ਸਾਲ ਬਾਅਦ ਉਸ ਤੋਂ ਅਰਪਕਸਦ ਜੰਮਿਆ ।
\v 11 ਅਰਪਕਸਦ ਦੇ ਜਨਮ ਤੋਂ ਬਾਅਦ, ਸ਼ੇਮ ਪੰਜ ਸੌ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ ।
\s5
\v 12 ਜਦ ਅਰਪਕਸਦ ਪੈਂਤੀਆਂ ਸਾਲਾਂ ਦਾ ਹੋਇਆ ਤਾਂ ਉਸ ਤੋਂ ਸ਼ਲਹ ਜੰਮਿਆ ।
\v 13 ਅਤੇ ਅਰਪਕਸਦ ਸ਼ਲਹ ਦੇ ਜਨਮ ਤੋਂ ਬਾਅਦ ਚਾਰ ਸੌ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ ।
\s5
\v 14 ਜਦ ਸ਼ਲਹ ਤੀਹ ਸਾਲ ਦਾ ਹੋਇਆ ਤਾਂ ਏਬਰ ਜੰਮਿਆ ।
\v 15 ਸ਼ਲਹ ਏਬਰ ਦੇ ਜਨਮ ਤੋਂ ਬਾਅਦ ਚਾਰ ਸੌ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ ।
\s5
\v 16 ਅਤੇ ਏਬਰ ਚੌਂਤੀ ਸਾਲ ਦਾ ਹੋਇਆ ਤਾਂ ਉਸ ਤੋਂ ਪੇਲੇਗ ਜੰਮਿਆ ।
\v 17 ਏਬਰ ਪੇਲੇਗ ਦੇ ਜਨਮ ਤੋਂ ਬਾਅਦ ਚਾਰ ਸੌ ਤੀਹ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ ।
\s5
\v 18 ਜਦ ਪੇਲੇਗ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਰਊ ਜੰਮਿਆ ।
\v 19 ਪੇਲੇਗ ਰਊ ਦੇ ਜਨਮ ਤੋਂ ਬਾਅਦ ਦੋ ਸੌ ਨੌ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ ।
\s5
\v 20 ਰਊ ਬੱਤੀ ਸਾਲ ਦਾ ਹੋਇਆ ਤਾਂ ਉਸ ਤੋਂ ਸਰੂਗ ਜੰਮਿਆ ।
\v 21 ਰਊ ਸਰੂਗ ਦੇ ਜਨਮ ਤੋਂ ਬਾਅਦ ਦੋ ਸੌ ਸੱਤ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ ।
\s5
\v 22 ਜਦ ਸਰੂਗ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਨਾਹੋਰ ਜੰਮਿਆ ।
\v 23 ਸਰੂਗ ਨਾਹੋਰ ਦੇ ਜਨਮ ਤੋਂ ਬਾਅਦ ਦੋ ਸੌ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ ।
\s5
\v 24 ਜਦ ਨਾਹੋਰ ਉਨੱਤੀ ਸਾਲ ਦਾ ਹੋਇਆ ਤਾਂ ਉਸ ਤੋਂ ਤਾਰਹ ਜੰਮਿਆ ।
\v 25 ਨਾਹੋਰ ਤਾਰਹ ਦੇ ਜਨਮ ਤੋਂ ਬਾਅਦ ਇੱਕ ਸੌ ਉੱਨੀ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ ।
\v 26 ਤਾਰਹ ਸੱਤਰ ਸਾਲ ਦਾ ਹੋਇਆ ਤਾਂ ਉਸ ਤੋਂ ਅਬਰਾਮ, ਨਾਹੋਰ ਅਤੇ ਹਾਰਾਨ ਜੰਮੇ ।
\s ਤਾਰਹ ਦੀ ਵੰਸ਼ਾਵਲੀ
\p
\s5
\v 27 ਇਹ ਤਾਰਹ ਦੀ ਵੰਸ਼ਾਵਲੀ ਹੈ । ਤਾਰਹ ਤੋਂ ਅਬਰਾਮ, ਨਾਹੋਰ ਅਤੇ ਹਾਰਾਨ ਜੰਮੇ ਅਤੇ ਹਾਰਾਨ ਤੋਂ ਲੂਤ ਜੰਮਿਆ ।
\v 28 ਹਾਰਾਨ ਆਪਣੀ ਜਨਮ ਭੂਮੀ ਅਰਥਾਤ ਕਸਦੀਆਂ ਦੇ ਊਰ ਨਗਰ ਵਿੱਚ ਮਰ ਗਿਆ ਜਦ ਕਿ ਉਸਦਾ ਪਿਤਾ ਤਾਰਹ ਅਜੇ ਜਿਉਂਦਾ ਸੀ ।
\s5
\v 29 ਅਬਰਾਮ ਅਤੇ ਨਾਹੋਰ ਦੋਵਾਂ ਨੇ ਵਿਆਹ ਕਰ ਲਿਆ । ਅਬਰਾਮ ਦੀ ਪਤਨੀ ਦਾ ਨਾਮ ਸਾਰਈ ਸੀ ਅਤੇ ਨਾਹੋਰ ਦੀ ਪਤਨੀ ਦਾ ਨਾਮ ਮਿਲਕਾਹ ਸੀ, ਜਿਹੜੀ ਹਾਰਾਨ ਦੀ ਧੀ ਸੀ ਜੋ ਮਿਲਕਾਹ ਅਤੇ ਯਿਸਕਾਹ ਦਾ ਪਿਤਾ ਸੀ ।
\v 30 ਪਰ ਸਾਰਈ ਬਾਂਝ ਸੀ, ਉਸ ਦੇ ਕੋਈ ਬੱਚਾ ਨਹੀਂ ਸੀ ।
\s5
\v 31 ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਮ ਦੇ ਊਰ ਨਗਰ ਤੋਂ ਨਿਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਆ ਕੇ ਉੱਥੇ ਵੱਸ ਗਏ ।
\v 32 ਜਦ ਤਾਰਹ ਦੀ ਉਮਰ ਦੋ ਸੌ ਪੰਜ ਸਾਲ ਦੀ ਸੀ ਤਦ ਉਹ ਹਾਰਾਨ ਦੇਸ਼ ਵਿੱਚ ਮਰ ਗਿਆ ।
\s5
\c 12
\s ਪਰਮੇਸ਼ੁਰ ਦੇ ਵੱਲੋਂ ਅਬਰਾਮ ਨੂੰ ਬੁਲਾਏ ਜਾਣ ਦਾ ਵਰਣਨ
\p
\v 1 ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ, ਤੂੰ ਆਪਣੇ ਦੇਸ਼, ਆਪਣੇ ਲੋਕ, ਅਤੇ ਆਪਣੇ ਪਿਤਾ ਦੇ ਘਰ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ ।
\v 2 ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੈਨੂੰ ਅਸੀਸ ਦਿਆਂਗਾ ਅਤੇ ਮੈਂ ਤੇਰਾ ਨਾਮ ਵੱਡਾ ਕਰਾਂਗਾ ਅਤੇ ਤੂੰ ਬਰਕਤ ਦਾ ਕਾਰਨ ਹੋਵੇਂਗਾ ।
\v 3 ਜੋ ਤੈਨੂੰ ਅਸੀਸ ਦੇਣ, ਉਨ੍ਹਾਂ ਨੂੰ ਮੈਂ ਅਸੀਸ ਦਿਆਂਗਾ ਅਤੇ ਜੋ ਤੈਨੂੰ ਸਰਾਪ ਦੇਣ, ਉਨ੍ਹਾਂ ਨੂੰ ਮੈਂ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਸਰਿਸ਼ਟੀ ਦੇ ਸਾਰੇ ਘਰਾਣੇ ਮੁਬਾਰਕ ਹੋਣਗੇ ।
\s5
\v 4 ਸੋ ਯਹੋਵਾਹ ਦੇ ਬਚਨ ਅਨੁਸਾਰ ਅਬਰਾਮ ਚੱਲਿਆ ਅਤੇ ਲੂਤ ਵੀ ਉਹ ਦੇ ਨਾਲ ਚੱਲਿਆ । ਜਦੋਂ ਅਬਰਾਮ ਹਾਰਾਨ ਦੇਸ਼ ਤੋਂ ਨਿੱਕਲਿਆ, ਉਸ ਸਮੇਂ ਉਹ ਪੰਝੱਤਰ ਸਾਲ ਦਾ ਸੀ ।
\v 5 ਇਸ ਤਰ੍ਹਾਂ ਅਬਰਾਮ ਆਪਣੀ ਪਤਨੀ ਸਾਰਈ, ਆਪਣੇ ਭਤੀਜੇ ਲੂਤ ਅਤੇ ਉਸ ਸਾਰੇ ਧਨ ਨੂੰ ਜੋ ਉਨ੍ਹਾਂ ਨੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਜੀਵਾਂ ਨੂੰ ਜਿਨ੍ਹਾਂ ਨੂੰ ਉਨ੍ਹਾਂ ਨੇ ਹਾਰਾਨ ਵਿੱਚ ਪ੍ਰਾਪਤ ਕੀਤਾ ਸੀ, ਲੈ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ ਅਤੇ ਉਹ ਕਨਾਨ ਦੇਸ਼ ਵਿੱਚ ਆ ਗਏ ।
\s5
\v 6 ਅਬਰਾਮ ਉਸ ਦੇਸ਼ ਵਿੱਚੋਂ ਲੰਘਦੇ ਹੋਏ ਸ਼ਕਮ ਨੂੰ ਜਿੱਥੇ ਮੋਰਹ ਦੇ ਬਲੂਤ ਹਨ, ਪਹੁੰਚ ਗਿਆ । ਉਸ ਸਮੇਂ ਉੱਥੇ ਕਨਾਨੀ ਲੋਕ ਰਹਿੰਦੇ ਸਨ ।
\v 7 ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦੇ ਕੇ ਆਖਿਆ, ਇਹ ਦੇਸ਼ ਮੈਂ ਤੇਰੀ ਅੰਸ ਨੂੰ ਦਿਆਂਗਾ । ਤਦ ਅਬਰਾਮ ਨੇ ਉੱਥੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ, ਜਿਸ ਨੇ ਉਹ ਨੂੰ ਦਰਸ਼ਨ ਦਿੱਤਾ ਸੀ ।
\s5
\v 8 ਤਦ ਉੱਥੋਂ ਉਹ ਇੱਕ ਪਹਾੜ ਨੂੰ ਆਇਆ ਜੋ ਬੈਤ-ਏਲ ਤੋਂ ਪੂਰਬ ਵੱਲ ਹੈ, ਅਤੇ ਉੱਥੇ ਜਾ ਕੇ ਆਪਣਾ ਤੰਬੂ ਲਾਇਆ । ਜਿੱਥੋਂ ਪੱਛਮ ਵੱਲ ਬੈਤ-ਏਲ ਅਤੇ ਪੂਰਬ ਵੱਲ ਅਈ ਹੈ, ਉੱਥੇ ਵੀ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਨੂੰ ਪੁਕਾਰਿਆ ।
\v 9 ਅਬਰਾਮ ਸਫ਼ਰ ਕਰਦਾ-ਕਰਦਾ ਦੱਖਣ ਵੱਲ ਤੁਰਦਾ ਗਿਆ ।
\s ਮਿਸਰ ਦੇਸ ਵਿੱਚ ਅਬਰਾਮ
\p
\s5
\v 10 ਫੇਰ ਉਸ ਦੇਸ਼ ਵਿੱਚ ਕਾਲ ਪੈ ਗਿਆ । ਇਸ ਲਈ ਅਬਰਾਮ ਪਰਦੇਸੀ ਹੋ ਕੇ ਮਿਸਰ ਵਿੱਚ ਰਹਿਣ ਲਈ ਗਿਆ, ਕਿਉਂਕਿ ਉਸ ਦੇਸ਼ ਵਿੱਚ ਭਿਅੰਕਰ ਕਾਲ ਪਿਆ ਸੀ ।
\v 11 ਜਦ ਉਹ ਮਿਸਰ ਵਿੱਚ ਪਹੁੰਚਣ ਵਾਲਾ ਸੀ ਤਾਂ ਉਸ ਨੇ ਆਪਣੀ ਪਤਨੀ ਸਾਰਈ ਨੂੰ ਆਖਿਆ, ਵੇਖ ਮੈਂ ਜਾਣਦਾ ਹਾਂ ਕਿ ਤੂੰ ਇੱਕ ਸੋਹਣੀ ਇਸਤਰੀ ਹੈਂ,
\v 12 ਜਦ ਮਿਸਰੀ ਤੈਨੂੰ ਵੇਖਣਗੇ ਤਦ ਉਹ ਕਹਿਣਗੇ ਕਿ ਇਹ ਉਸ ਦੀ ਪਤਨੀ ਹੈ, ਇਸ ਕਾਰਨ ਉਹ ਮੈਨੂੰ ਮਾਰ ਸੁੱਟਣਗੇ ਪਰ ਤੈਨੂੰ ਜੀਉਂਦੀ ਰੱਖ ਲੈਣਗੇ ।
\v 13 ਇਸ ਲਈ ਤੂੰ ਆਖੀਂ ਕਿ ਮੈਂ ਉਸ ਦੀ ਭੈਣ ਹਾਂ, ਤਾਂ ਜੋ ਮੇਰਾ ਭਲਾ ਹੋਵੇ ਅਤੇ ਮੇਰੀ ਜਾਨ ਤੇਰੇ ਕਾਰਨ ਬਚ ਜਾਵੇ ।
\s5
\v 14 ਫਿਰ ਜਦ ਅਬਰਾਮ ਮਿਸਰ ਵਿੱਚ ਆਇਆ ਤਾਂ ਮਿਸਰੀਆਂ ਨੇ ਉਸ ਦੀ ਪਤਨੀ ਨੂੰ ਵੇਖਿਆ ਕਿ ਉਹ ਬਹੁਤ ਸੋਹਣੀ ਹੈ ।
\v 15 ਤਦ ਫ਼ਿਰਾਊਨ ਦੇ ਹਾਕਮਾਂ ਨੇ ਉਸ ਨੂੰ ਵੇਖ ਕੇ, ਫ਼ਿਰਾਊਨ ਦੇ ਅੱਗੇ ਉਸ ਦੀ ਵਡਿਆਈ ਕੀਤੀ, ਤਦ ਉਹ ਇਸਤਰੀ ਫ਼ਿਰਾਊਨ ਦੇ ਘਰ ਵਿੱਚ ਪਹੁੰਚਾਈ ਗਈ ।
\v 16 ਤਦ ਫ਼ਿਰਊਨ ਨੇ ਅਬਰਾਮ ਨਾਲ ਉਹ ਦੇ ਕਾਰਨ ਭਲਿਆਈ ਕੀਤੀ । ਇਸ ਲਈ ਉਸ ਦੇ ਕੋਲ ਇੱਜੜ, ਗਾਈਆਂ-ਬਲਦ, ਗਧੇ-ਗਧੀਆਂ, ਦਾਸ-ਦਾਸੀਆਂ ਅਤੇ ਊਠ ਹੋ ਗਏ ।
\s5
\v 17 ਪਰ ਯਹੋਵਾਹ ਨੇ ਫ਼ਿਰਾਊਨ ਅਤੇ ਉਹ ਦੇ ਘਰਾਣੇ ਉੱਤੇ ਅਬਰਾਮ ਦੀ ਪਤਨੀ ਸਾਰਈ ਦੇ ਕਾਰਨ ਵੱਡੀਆਂ ਬਵਾਂ ਪਾਈਆਂ ।
\v 18 ਤਦ ਫ਼ਿਰਾਊਨ ਨੇ ਅਬਰਾਮ ਨੂੰ ਬੁਲਾ ਕੇ ਆਖਿਆ, ਤੂੰ ਮੇਰੇ ਨਾਲ ਇਹ ਕੀ ਕੀਤਾ ਹੈ ? ਤੂੰ ਮੈਨੂੰ ਕਿਉਂ ਨਹੀਂ ਦੱਸਿਆ ਕਿ ਇਹ ਤੇਰੀ ਪਤਨੀ ਹੈ ?
\v 19 ਤੂੰ ਮੈਨੂੰ ਕਿਉਂ ਆਖਿਆ ਕਿ ਇਹ ਮੇਰੀ ਭੈਣ ਹੈ ? ਤਦ ਹੀ ਮੈਂ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਲਿਆ । ਹੁਣ ਆਪਣੀ ਪਤਨੀ ਨੂੰ ਲੈ ਅਤੇ ਜਾ ।
\v 20 ਤਦ ਫ਼ਿਰਾਊਨ ਨੇ ਆਪਣੇ ਆਦਮੀਆਂ ਨੂੰ ਉਸ ਵਿਖੇ ਹੁਕਮ ਦਿੱਤਾ, ਤਦ ਉਨ੍ਹਾਂ ਨੇ ਅਬਰਾਮ ਅਤੇ ਉਸ ਦੀ ਪਤਨੀ ਨੂੰ ਅਤੇ ਜੋ ਕੁਝ ਉਸ ਦਾ ਸੀ, ਉਸ ਨੂੰ ਦੇ ਕੇ ਉੱਥੋਂ ਤੋਰ ਦਿੱਤਾ ।
\s5
\c 13
\s ਅਬਰਾਮ ਅਤੇ ਲੂਤ ਦੇ ਅਲੱਗ ਹੋਣ ਦਾ ਵਰਣਨ
\p
\v 1 ਤਦ ਅਬਰਾਮ ਆਪਣੀ ਪਤਨੀ ਅਤੇ ਸਭ ਕੁਝ ਜੋ ਉਹ ਦੇ ਕੋਲ ਸੀ ਅਤੇ ਲੂਤ ਨੂੰ ਵੀ ਆਪਣੇ ਨਾਲ ਲੈ ਕੇ ਮਿਸਰ ਤੋਂ ਕਨਾਨ ਦੇ ਦੱਖਣ ਵੱਲ ਗਿਆ ।
\v 2 ਅਬਰਾਮ ਪਸ਼ੂਆਂ ਅਤੇ ਸੋਨੇ ਚਾਂਦੀ ਵਿੱਚ ਵੱਡਾ ਧਨਵਾਨ ਸੀ ।
\s5
\v 3 ਉਹ ਦੱਖਣ ਤੋਂ ਸਫ਼ਰ ਕਰਦਾ ਬੈਤ-ਏਲ ਦੀ ਉਸ ਥਾਂ ਤੱਕ ਪਹੁੰਚਿਆ ਜਿੱਥੇ ਉਸ ਨੇ ਪਹਿਲਾਂ ਆਪਣਾ ਤੰਬੂ ਬੈਤ-ਏਲ ਅਤੇ ਅਈ ਦੇ ਵਿਚਕਾਰ ਲਾਇਆ ਸੀ ।
\v 4 ਇਹ ਸਥਾਨ ਉਸ ਜਗਵੇਦੀ ਦਾ ਹੈ, ਜੋ ਉਸ ਨੇ ਪਹਿਲਾਂ ਬਣਾਈ ਸੀ ਅਤੇ ਉੱਥੇ ਅਬਰਾਮ ਨੇ ਯਹੋਵਾਹ ਨੂੰ ਪੁਕਾਰਿਆ ਸੀ ।
\s5
\v 5 ਲੂਤ ਦੇ ਕੋਲ ਵੀ ਜਿਹੜਾ ਅਬਰਾਮ ਨਾਲ ਚੱਲਦਾ ਸੀ, ਇੱਜੜ, ਗਾਈਆਂ-ਬਲਦ ਅਤੇ ਤੰਬੂ ਸਨ ।
\v 6 ਇਸ ਲਈ ਉਸ ਦੇਸ਼ ਵਿੱਚ ਉਨ੍ਹਾਂ ਦੋਵਾਂ ਦੇ ਇਕੱਠੇ ਰਹਿਣ ਲਈ ਸਥਾਨ ਨਹੀਂ ਸੀ ਕਿਉਂਕਿ ਉਨ੍ਹਾਂ ਕੋਲ ਇੰਨ੍ਹਾਂ ਮਾਲ-ਧਨ ਸੀ ਕਿ ਉਹ ਇਕੱਠੇ ਨਹੀਂ ਰਹਿ ਸਕਦੇ ਸਨ ।
\v 7 ਅਬਰਾਮ ਅਤੇ ਲੂਤ ਦੇ ਆਜੜੀਆਂ ਵਿਚਕਾਰ ਝਗੜਾ ਹੋ ਗਿਆ । ਉਸ ਸਮੇਂ ਕਨਾਨੀ ਅਤੇ ਪਰਿੱਜੀ ਲੋਕ ਉਸ ਦੇਸ਼ ਵਿੱਚ ਵੱਸਦੇ ਸਨ ।
\s5
\v 8 ਅਬਰਾਮ ਨੇ ਲੂਤ ਨੂੰ ਆਖਿਆ, ਮੇਰੇ ਅਤੇ ਤੇਰੇ ਵਿੱਚ, ਅਤੇ ਮੇਰੇ ਅਤੇ ਤੇਰੇ ਆਜੜੀਆਂ ਵਿੱਚ ਝਗੜਾ ਨਹੀਂ ਹੋਣਾ ਚਾਹੀਦਾ, ਕਿਉਂ ਜੋ ਅਸੀਂ ਭਰਾ ਹਾਂ । ਭਲਾ, ਸਾਰਾ ਦੇਸ਼ ਤੇਰੇ ਅੱਗੇ ਨਹੀਂ ਹੈ ?
\v 9 ਇਸ ਲਈ ਮੈਥੋਂ ਵੱਖਰਾ ਹੋ ਜਾ । ਜੇ ਤੂੰ ਖੱਬੇ ਪਾਸੇ ਜਾਵੇਂ, ਤਾਂ ਮੈਂ ਸੱਜੇ ਪਾਸੇ ਜਾਂਵਾਂਗਾ ਅਤੇ ਜੇ ਤੂੰ ਸੱਜੇ ਪਾਸੇ ਜਾਵੇਂ, ਤਾਂ ਮੈਂ ਖੱਬੇ ਪਾਸੇ ਜਾਂਵਾਂਗਾ ।
\s5
\v 10 ਤਦ ਲੂਤ ਨੇ ਆਪਣੀਆਂ ਅੱਖਾਂ ਚੁੱਕ ਕੇ ਯਰਦਨ ਨਦੀ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਸਿੰਜਿਆ ਹੋਇਆ ਸੀ । ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਨਾਸ਼ ਕੀਤਾ, ਤਦ ਤੱਕ ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਸਗੋਂ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ਼ ਵਰਗਾ ਉਪਜਾਊ ਸੀ ।
\v 11 ਇਸ ਲਈ ਲੂਤ ਨੇ ਆਪਣੇ ਲਈ ਯਰਦਨ ਦਾ ਸਾਰਾ ਮੈਦਾਨ ਚੁਣ ਲਿਆ ਅਤੇ ਪੂਰਬ ਵੱਲ ਚੱਲਿਆ ਗਿਆ ਅਤੇ ਉਹ ਇੱਕ ਦੂਜੇ ਤੋਂ ਅਲੱਗ ਹੋ ਗਏ ।
\s5
\v 12 ਅਬਰਾਮ ਕਨਾਨ ਦੇਸ਼ ਵਿੱਚ ਵੱਸਿਆ ਪਰ ਲੂਤ ਉਸ ਮੈਦਾਨ ਦੇ ਨਗਰਾਂ ਵਿੱਚ ਵੱਸਿਆ ਅਤੇ ਸਦੂਮ ਦੇ ਕੋਲ ਆਪਣਾ ਤੰਬੂ ਲਾਇਆ ।
\v 13 ਸਦੂਮ ਦੇ ਲੋਕ ਯਹੋਵਾਹ ਦੇ ਅੱਗੇ ਵੱਡੇ ਦੁਸ਼ਟ ਅਤੇ ਮਹਾਂ ਪਾਪੀ ਸਨ ।
\s ਅਬਰਾਮ ਹਬਰੋਨ ਨੂੰ ਜਾਂਦਾ ਹੈ
\p
\s5
\v 14 ਜਦ ਅਬਰਾਮ ਲੂਤ ਤੋਂ ਅਲੱਗ ਹੋ ਗਿਆ ਤਾਂ ਯਹੋਵਾਹ ਨੇ ਅਬਰਾਮ ਨੂੰ ਆਖਿਆ, ਆਪਣੀਆਂ ਅੱਖਾਂ ਚੁੱਕ ਕੇ ਇਸ ਸਥਾਨ ਤੋਂ ਜਿੱਥੇ ਤੂੰ ਹੁਣ ਹੈਂ, ਉੱਤਰ-ਦੱਖਣ ਅਤੇ ਪੂਰਬ-ਪੱਛਮ ਵੱਲ ਵੇਖ,
\v 15 ਕਿਉਂਕਿ ਇਹ ਸਾਰੀ ਧਰਤੀ ਜੋ ਤੂੰ ਵੇਖਦਾ ਹੈਂ, ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਸਦਾ ਲਈ ਦੇ ਦਿਆਂਗਾ ।
\s5
\v 16 ਮੈਂ ਤੇਰੀ ਅੰਸ ਧਰਤੀ ਦੀ ਧੂੜ ਵਰਗੀ ਅਜਿਹੀ ਵਧਾਵਾਂਗਾ ਕਿ ਜੇ ਕੋਈ ਮਨੁੱਖ ਧਰਤੀ ਦੀ ਧੂੜ ਨੂੰ ਗਿਣ ਸਕੇ, ਤਾਂ ਉਹ ਤੇਰੀ ਅੰਸ ਨੂੰ ਵੀ ਗਿਣ ਸਕੇਗਾ ।
\v 17 ਉੱਠ ਅਤੇ ਇਸ ਦੇਸ਼ ਦੀ ਲੰਬਾਈ ਚੌੜਾਈ ਵਿੱਚ ਤੁਰ ਫਿਰ ਕਿਉਂ ਜੋ ਮੈਂ ਇਹ ਤੈਨੂੰ ਦੇ ਦਿਆਂਗਾ ।
\v 18 ਇਸ ਤੋਂ ਬਾਅਦ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦੇ ਬਲੂਤਾਂ ਕੋਲ, ਜਿਹੜੇ ਹਬਰੋਨ ਵਿੱਚ ਹਨ, ਜਾ ਵੱਸਿਆ ਅਤੇ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ।
\s5
\c 14
\s ਅਬਰਾਮ ਲੂਤ ਨੂੰ ਛੁਡਾਉਂਦਾ ਹੈ
\p
\v 1 ਸਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਏਲਾਮ ਦੇ ਰਾਜਾ ਕਦਾਰਲਾਓਮਰ ਅਤੇ ਗੋਈਮ ਦੇ ਰਾਜਾ ਤਿਦਾਲ ਦੇ ਦਿਨਾਂ ਵਿੱਚ ਅਜਿਹਾ ਹੋਇਆ
\v 2 ਕਿ ਇਨ੍ਹਾਂ ਨੇ ਸਦੂਮ ਦੇ ਰਾਜਾ ਬਰਾ, ਅਮੂਰਾਹ ਦੇ ਰਾਜਾ ਬਿਰਸਾ, ਅਦਮਾਹ ਦੇ ਰਾਜਾ ਸਿਨਾਬ, ਸਬੋਈਮ ਦੇ ਰਾਜਾ ਸਮੇਬਰ ਅਤੇ ਬਲਾ ਅਰਥਾਤ ਸੋਆਰ ਦੇ ਰਾਜਾ ਨਾਲ ਯੁੱਧ ਕੀਤਾ ।
\s5
\v 3 ਇਹ ਸਾਰੇ ਸਿੱਦੀਮ ਦੀ ਘਾਟੀ ਵਿੱਚ ਜੋ ਖਾਰਾ ਸਮੁੰਦਰ ਹੈ, ਇਕੱਠੇ ਹੋਏ ।
\v 4 ਬਾਰਾਂ ਸਾਲ ਤੱਕ ਉਹ ਕਦਾਰਲਾਓਮਰ ਦੇ ਅਧੀਨ ਰਹੇ ਪਰ ਤੇਰ੍ਹਵੇਂ ਸਾਲ ਵਿੱਚ ਵਿਦਰੋਹੀ ਹੋ ਗਏ ।
\v 5 ਚੌਧਵੇਂ ਸਾਲ ਵਿੱਚ ਕਦਾਰਲਾਓਮਰ ਅਤੇ ਉਹ ਰਾਜੇ ਜੋ ਉਹ ਦੇ ਨਾਲ ਆਏ ਸਨ, ਅਤੇ ਉਨ੍ਹਾਂ ਨੇ ਰਫ਼ਾਈਆਂ ਨੂੰ, ਅਸਤਰੋਥ ਕਰਨਇਮ ਵਿੱਚ ਅਤੇ ਜ਼ੂਜ਼ੀਆਂ ਨੂੰ ਹਾਮ ਵਿੱਚ, ਅਤੇ ਏਮੀਆਂ ਨੂੰ ਸਾਵੇਹ ਕਿਰਯਾਤਇਮ ਵਿੱਚ,
\v 6 ਅਤੇ ਹੋਰੀਆਂ ਨੂੰ ਉਨ੍ਹਾਂ ਦੇ ਪਹਾੜ ਸੇਈਰ ਵਿੱਚ ਏਲ-ਪਾਰਾਨ ਤੱਕ, ਜੋ ਉਜਾੜ ਕੋਲ ਹੈ, ਮਾਰਿਆ ।
\s5
\v 7 ਉਹ ਉੱਥੋਂ ਮੁੜ ਕੇ ਏਨ ਮਿਸਪਾਟ ਅਰਥਾਤ ਕਾਦੇਸ਼ ਨੂੰ ਆਏ ਅਤੇ ਉਨ੍ਹਾਂ ਨੇ ਅਮਾਲੇਕੀਆਂ ਦੇ ਸਾਰੇ ਦੇਸ਼ ਨੂੰ, ਅਤੇ ਅਮੋਰੀਆਂ ਨੂੰ ਵੀ ਜੋ ਹਸਿਸੋਨ ਤਾਮਰ ਵਿੱਚ ਵੱਸਦੇ ਸਨ, ਮਾਰਿਆ ।
\v 8 ਤਦ ਸਦੂਮ, ਅਮੂਰਾਹ, ਅਦਮਾਹ, ਸਬੋਈਮ, ਬਲਾ ਅਰਥਾਤ ਸੋਆਰ ਦੇ ਰਾਜੇ ਨਿੱਕਲੇ ਅਤੇ ਉਨ੍ਹਾਂ ਨਾਲ ਸਿੱਦੀਮ ਦੀ ਘਾਟੀ ਵਿੱਚ ਲੜਨ ਲਈ ਕਤਾਰਾਂ ਬੰਨ੍ਹੀਆਂ ।
\v 9 ਅਰਥਾਤ ਏਲਾਮ ਦੇ ਰਾਜਾ ਕਦਾਰਲਾਓਮਰ, ਗੋਈਮ ਦੇ ਰਾਜਾ ਤਿਦਾਲ, ਸਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਇਹਨਾਂ ਚਾਰ ਰਾਜਿਆਂ ਦੇ ਵਿਰੁੱਧ ਉਹਨਾਂ ਪੰਜਾਂ ਨੇ ਕਤਾਰ ਬੰਨ੍ਹੀ ।
\s5
\v 10 ਸਿੱਦੀਮ ਦੀ ਘਾਟੀ ਵਿੱਚ ਜਿੱਥੇ ਚਿੱਕੜ ਦੇ ਟੋਏ ਹੀ ਟੋਏ ਸਨ, ਸਦੂਮ ਅਤੇ ਅਮੂਰਾਹ ਦੇ ਰਾਜੇ ਭੱਜੇ ਅਤੇ ਉਹਨਾਂ ਵਿੱਚ ਡਿੱਗ ਪਏ ਅਤੇ ਜਿਹੜੇ ਬਚ ਗਏ ਉਹ ਪਹਾੜ ਵੱਲ ਨੂੰ ਭੱਜੇ ।
\v 11 ਤਦ ਉਹ ਸਦੂਮ ਅਤੇ ਅਮੂਰਾਹ ਦਾ ਸਾਰਾ ਮਾਲ ਧਨ ਅਤੇ ਉਨ੍ਹਾਂ ਦੀਆਂ ਸਾਰੀਆਂ ਭੋਜਨ ਵਸਤਾਂ ਲੁੱਟ ਕੇ ਚਲੇ ਗਏ ।
\v 12 ਉਹ ਅਬਰਾਮ ਦੇ ਭਤੀਜੇ ਲੂਤ ਨੂੰ, ਜੋ ਸਦੂਮ ਵਿੱਚ ਵੱਸਦਾ ਸੀ ਅਤੇ ਉਸ ਦੇ ਮਾਲ ਧਨ ਨੂੰ ਵੀ ਲੁੱਟ ਕੇ ਨਾਲ ਲੈ ਗਏ ।
\s5
\v 13 ਤਦ ਕਿਸੇ ਭਗੌੜੇ ਨੇ ਆ ਕੇ ਅਬਰਾਮ ਇਬਰਾਨੀ ਨੂੰ ਖ਼ਬਰ ਦਿੱਤੀ, ਅਬਰਾਮ ਮਮਰੇ ਅਮੋਰੀ ਜੋ ਅਸ਼ਕੋਲ ਅਤੇ ਆਨੇਰ ਦੇ ਭਰਾ ਸੀ, ਉਸ ਦੇ ਬਲੂਤਾਂ ਕੋਲ ਰਹਿੰਦਾ ਸੀ ਅਤੇ ਉਨ੍ਹਾਂ ਨੇ ਅਬਰਾਮ ਨਾਲ ਨੇਮ ਬੰਨ੍ਹਿਆ ਸੀ ।
\v 14 ਜਦ ਅਬਰਾਮ ਨੇ ਸੁਣਿਆ ਕਿ ਉਹ ਦਾ ਭਤੀਜਾ ਬੰਦੀ ਬਣਾ ਲਿਆ ਗਿਆ ਹੈ, ਤਦ ਉਸ ਨੇ ਆਪਣੇ ਤਿੰਨ ਸੌ ਅਠਾਰਾਂ ਸਿਖਾਏ ਹੋਏ ਜੁਆਨਾਂ ਨੂੰ ਲਿਆ, ਜੋ ਉਸ ਦੇ ਘਰਾਣੇ ਵਿੱਚ ਜੰਮੇ ਸਨ ਅਤੇ ਦਾਨ ਤੱਕ ਉਨ੍ਹਾਂ ਦਾ ਪਿੱਛਾ ਕੀਤਾ ।
\s5
\v 15 ਉਸ ਨੇ ਆਪਣੇ ਜੁਆਨਾਂ ਦੇ ਜੱਥੇ ਬਣਾਏ ਅਤੇ ਰਾਤ ਨੂੰ ਉਨ੍ਹਾਂ ਉੱਤੇ ਹਮਲਾ ਕਰਕੇ ਉਹਨਾਂ ਨੂੰ ਮਾਰਿਆ, ਅਤੇ ਹੋਬਾਹ ਤੱਕ ਜਿਹੜਾ ਦੰਮਿਸਕ ਦੇ ਉੱਤਰ ਵੱਲ ਹੈ, ਉਨ੍ਹਾਂ ਦਾ ਪਿੱਛਾ ਕੀਤਾ ।
\v 16 ਉਹ ਸਾਰੇ ਮਾਲ ਧਨ ਨੂੰ, ਅਤੇ ਆਪਣੇ ਭਤੀਜੇ ਲੂਤ ਅਤੇ ਉਸ ਦੇ ਸਾਰੇ ਮਾਲ-ਧਨ ਨੂੰ ਅਤੇ ਇਸਤਰੀਆਂ ਅਤੇ ਸਾਰੇ ਬੰਦੀਆਂ ਨੂੰ ਵੀ ਮੋੜ ਲੈ ਆਇਆ ।
\s ਮਲਕੀਸਿਦਕ ਅਬਰਾਮ ਨੂੰ ਅਸੀਸ ਦਿੰਦਾ ਹੈ
\p
\s5
\v 17 ਜਦ ਉਹ ਕਦਾਰਲਾਓਮਰ ਅਤੇ ਉਹਨਾਂ ਰਾਜਿਆਂ ਨੂੰ ਜਿਹੜੇ ਉਸ ਦੇ ਨਾਲ ਸਨ ਜਿੱਤ ਕੇ ਮੁੜਿਆ, ਤਦ ਸਦੂਮ ਦਾ ਰਾਜਾ ਸ਼ਾਵੇਹ ਦੀ ਘਾਟੀ ਵਿੱਚ ਜੋ ਬਾਦਸ਼ਾਹੀ ਘਾਟੀ ਵੀ ਅਖਵਾਉਂਦੀ ਹੈ, ਉਸ ਨੂੰ ਮਿਲਣ ਲਈ ਨਿੱਕਲ ਆਇਆ ।
\v 18 ਤਦ ਸ਼ਾਲੇਮ ਦਾ ਰਾਜਾ ਮਲਕਿਸਿਦਕ ਰੋਟੀ ਅਤੇ ਮਧ ਲੈ ਆਇਆ, ਉਹ ਅੱਤ ਮਹਾਂ ਪਰਮੇਸ਼ੁਰ ਦਾ ਜਾਜਕ ਸੀ ।
\s5
\v 19 ਉਸ ਨੇ ਇਹ ਆਖ ਕੇ ਅਬਰਾਮ ਨੂੰ ਅਸੀਸ ਦਿੱਤੀ, ਅੱਤ ਮਹਾਂ ਪਰਮੇਸ਼ੁਰ ਦੀ ਵੱਲੋਂ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਅਬਰਾਮ ਮੁਬਾਰਕ ਹੋਵੇ ।
\v 20 ਅਤੇ ਮੁਬਾਰਕ ਹੈ ਅੱਤ ਮਹਾਂ ਪਰਮੇਸ਼ੁਰ, ਜਿਸ ਨੇ ਤੇਰੇ ਵੈਰੀਆਂ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ । ਤਦ ਅਬਰਾਮ ਨੇ ਉਸ ਨੂੰ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ ।
\s5
\v 21 ਤਦ ਸਦੂਮ ਦੇ ਰਾਜਾ ਨੇ ਅਬਰਾਮ ਨੂੰ ਆਖਿਆ, ਇਹ ਮਾਲ-ਡੰਗਰ ਤਾਂ ਮੈਨੂੰ ਦੇ, ਪਰ ਮਾਲ-ਧਨ ਆਪ ਰੱਖ ਲੈ ।
\v 22 ਪਰ ਅਬਰਾਮ ਨੇ ਸਦੂਮ ਦੇ ਰਾਜਾ ਨੂੰ ਆਖਿਆ, ਮੈਂ ਯਹੋਵਾਹ ਅੱਤ ਮਹਾਂ ਪਰਮੇਸ਼ੁਰ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਉਸ ਦੇ ਅੱਗੇ ਪ੍ਰਣ ਕੀਤਾ ਹੈ
\v 23 ਕਿ ਮੈਂ ਧਾਗੇ ਤੋਂ ਲੈ ਕੇ ਜੁੱਤੀ ਦੇ ਸੱਲੂ ਤੱਕ, ਤੇਰੇ ਸਾਰੇ ਮਾਲ ਵਿੱਚੋਂ ਕੁਝ ਨਹੀਂ ਲਵਾਂਗਾ, ਅਜਿਹਾ ਨਾ ਹੋਵੇ ਕਿ ਤੂੰ ਆਖੇਂ ਕਿ ਮੈਂ ਹੀ ਅਬਰਾਮ ਨੂੰ ਧਨੀ ਬਣਾ ਦਿੱਤਾ ਹੈ ।
\v 24 ਪਰ ਜੋ ਇਨ੍ਹਾਂ ਗੱਭਰੂਆਂ ਨੇ ਖਾ ਲਿਆ ਹੈ, ਅਤੇ ਉਨ੍ਹਾਂ ਦਾ ਹਿੱਸਾ ਜਿਹੜੇ ਮਨੁੱਖ ਮੇਰੇ ਨਾਲ ਗਏ ਸਨ ਅਰਥਾਤ ਆਨੇਰ, ਅਸ਼ਕੋਲ ਅਤੇ ਮਮਰੇ, ਮੈਂ ਵਾਪਿਸ ਨਹੀਂ ਕਰਾਂਗਾ, ਉਹ ਆਪਣਾ-ਆਪਣਾ ਹਿੱਸਾ ਲੈ ਲੈਣ ।
\s5
\c 15
\s ਅਬਰਾਮ ਦੇ ਨਾਲ ਪਰਮੇਸ਼ੁਰ ਵੱਲੋਂ ਨੇਮ ਬੰਨਣ ਦਾ ਵਰਣਨ
\p
\v 1 ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਨ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ ।
\v 2 ਅਬਰਾਮ ਨੇ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਮੈਨੂੰ ਕੀ ਦੇਵੇਂਗਾ ? ਕਿਉਂ ਜੋ ਮੈਂ ਬੇ-ਔਲਾਦ ਜਾਂਦਾ ਹਾਂ ਅਤੇ ਮੇਰੇ ਘਰ ਦਾ ਵਾਰਿਸ ਇਹ ਦਮਿਸ਼ਕੀ ਅਲੀਅਜ਼ਰ ਹੈ ।
\v 3 ਅਬਰਾਮ ਨੇ ਆਖਿਆ ਵੇਖ ਤੂੰ ਮੈਨੂੰ ਕੋਈ ਅੰਸ ਨਹੀਂ ਦਿੱਤੀ ਅਤੇ ਵੇਖ ਮੇਰੇ ਘਰਾਣੇ ਵਿੱਚ ਜੰਮਿਆ ਮੇਰਾ ਵਾਰਿਸ ਹੋਵੇਗਾ ।
\s5
\v 4 ਤਦ ਯਹੋਵਾਹ ਦਾ ਬਚਨ ਉਹ ਦੇ ਕੋਲ ਆਇਆ, ਇਹ ਤੇਰਾ ਵਾਰਿਸ ਨਾ ਹੋਵੇਗਾ ਪਰ ਉਹ ਜੋ ਤੇਰੇ ਵਿੱਚੋਂ ਹੋਵੇਗਾ ਉਹ ਤੇਰਾ ਵਾਰਿਸ ਹੋਵੇਗਾ ।
\v 5 ਯਹੋਵਾਹ ਪਰਮੇਸ਼ੁਰ ਉਸ ਨੂੰ ਬਾਹਰ ਲੈ ਗਿਆ ਅਤੇ ਆਖਿਆ, ਅਕਾਸ਼ ਵੱਲ ਵੇਖ ਅਤੇ ਤਾਰਿਆਂ ਨੂੰ ਗਿਣ, ਕੀ ਤੂੰ ਉਹਨਾਂ ਨੂੰ ਗਿਣ ਸਕਦਾ ਹੈ ? ਫੇਰ ਉਸ ਨੇ ਉਹ ਨੂੰ ਆਖਿਆ, ਤੇਰੀ ਅੰਸ ਐਨੀ ਹੀ ਹੋਵੇਗੀ ।
\s5
\v 6 ਉਸ ਨੇ ਯਹੋਵਾਹ ਉੱਤੇ ਵਿਸ਼ਵਾਸ ਕੀਤਾ, ਅਤੇ ਯਹੋਵਾਹ ਨੇ ਉਹ ਦੇ ਲਈ ਇਸ ਗੱਲ ਨੂੰ ਧਾਰਮਿਕਤਾ ਗਿਣਿਆ ।
\v 7 ਤਦ ਉਸ ਨੇ ਉਹ ਨੂੰ ਆਖਿਆ, ਮੈਂ ਉਹੀ ਯਹੋਵਾਹ ਹਾਂ ਜੋ ਤੈਨੂੰ ਕਸਦੀਆਂ ਦੇ ਊਰ ਨਗਰ ਵਿੱਚੋਂ ਬਾਹਰ ਕੱਢ ਲੈ ਆਇਆ ਹਾਂ, ਤਾਂ ਜੋ ਮੈਂ ਤੈਨੂੰ ਇਹ ਦੇਸ਼ ਤੇਰੀ ਵਿਰਾਸਤ ਹੋਣ ਲਈ ਦੇ ਦਿਆਂ ।
\v 8 ਉਸ ਨੇ ਆਖਿਆ, ਹੇ ਪ੍ਰਭੂ ਯਹੋਵਾਹ ਮੈਂ ਕਿਸ ਤਰ੍ਹਾਂ ਜਾਣਾ ਕਿ ਮੈਂ ਉਸ ਨੂੰ ਵਿਰਾਸਤ ਦੇ ਤੌਰ ਤੇ ਲਵਾਂਗਾ ?
\s5
\v 9 ਯਹੋਵਾਹ ਨੇ ਉਸ ਨੂੰ ਆਖਿਆ, ਮੇਰੇ ਲਈ ਇੱਕ ਤਿੰਨ ਸਾਲ ਦੀ ਵੱਛੀ, ਇੱਕ ਤਿੰਨ ਸਾਲ ਦੀ ਬੱਕਰੀ ਅਤੇ ਇੱਕ ਤਿੰਨ ਸਾਲ ਦਾ ਲੇਲਾ, ਇੱਕ ਘੁੱਗੀ ਅਤੇ ਇੱਕ ਕਬੂਤਰ ਦਾ ਬੱਚਾ ਲੈ ।
\v 10 ਉਹ ਯਹੋਵਾਹ ਦੇ ਲਈ ਇਹ ਸਭ ਕੁਝ ਲੈ ਆਇਆ ਅਤੇ ਉਨ੍ਹਾਂ ਦੇ ਦੋ-ਦੋ ਟੋਟੇ ਕੀਤੇ ਅਤੇ ਉਸ ਨੇ ਇੱਕ ਟੋਟੇ ਨੂੰ ਦੂਜੇ ਦੇ ਸਾਹਮਣੇ ਰੱਖਿਆ, ਪਰ ਪੰਛੀਆਂ ਦੇ ਟੋਟੇ ਨਾ ਕੀਤੇ ।
\v 11 ਜਦ ਸ਼ਿਕਾਰੀ ਪੰਛੀ ਉਨ੍ਹਾਂ ਲੋਥਾਂ ਉੱਤੇ ਉਤਰੇ, ਤਦ ਅਬਰਾਮ ਨੇ ਉਨ੍ਹਾਂ ਨੂੰ ਹਟਾਇਆ ।
\s5
\v 12 ਜਦ ਸੂਰਜ ਡੁੱਬਣ ਲੱਗਾ, ਤਦ ਅਬਰਾਮ ਨੂੰ ਗੂੜ੍ਹੀ ਨੀਂਦ ਆ ਪਈ ਅਤੇ ਵੇਖੋ, ਇੱਕ ਵੱਡਾ ਡਰਾਉਣਾ ਹਨ੍ਹੇਰਾ ਉਹ ਦੇ ਉੱਤੇ ਛਾ ਗਿਆ ।
\v 13 ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ, ਕਿ ਤੇਰਾ ਵੰਸ਼ ਇੱਕ ਪਰਾਏ ਦੇਸ਼ ਵਿੱਚ ਪਰਦੇਸੀ ਹੋਣਗੇ ਅਤੇ ਉਨ੍ਹਾਂ ਦੀ ਗ਼ੁਲਾਮੀ ਕਰਨਗੇ ਅਤੇ ਓਹ ਉਨ੍ਹਾਂ ਨੂੰ ਚਾਰ ਸੌ ਸਾਲ ਤੱਕ ਦੁੱਖ ਦੇਣਗੇ ।
\s5
\v 14 ਪਰ ਉਸ ਕੌਮ ਦਾ ਵੀ ਜਿਸ ਦੀ ਉਹ ਗ਼ੁਲਾਮੀ ਕਰਨਗੇ, ਮੈਂ ਨਿਆਂ ਕਰਾਂਗਾ ਅਤੇ ਇਸ ਤੋਂ ਬਾਅਦ ਓਹ ਵੱਡੇ ਮਾਲ-ਧਨ ਨਾਲ ਉੱਥੋਂ ਨਿੱਕਲ ਆਉਣਗੇ ।
\v 15 ਪਰ ਤੂੰ ਆਪਣੇ ਪਿਉ-ਦਾਦਿਆਂ ਕੋਲ ਸ਼ਾਂਤੀ ਨਾਲ ਜਾਵੇਂਗਾ ।
\v 16 ਤੂੰ ਚੰਗੀ ਬਜ਼ੁਰਗੀ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਵਾਪਿਸ ਮੁੜ ਆਉਣਗੇ ਕਿਉਂਕਿ ਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ ।
\s5
\v 17 ਅਜਿਹਾ ਹੋਇਆ ਕਿ ਜਦ ਸੂਰਜ ਡੁੱਬ ਗਿਆ ਅਤੇ ਹਨੇਰਾ ਹੋ ਗਿਆ ਤਾਂ ਵੇਖੋ ਇੱਕ ਧੂੰਏਂ ਵਾਲਾ ਤੰਦੂਰ ਅਤੇ ਬਲਦੀ ਮਸਾਲ ਇਨ੍ਹਾਂ ਟੋਟਿਆਂ ਵਿੱਚੋਂ ਦੀ ਲੰਘ ਗਈ ।
\v 18 ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫਰਾਤ ਤੱਕ
\v 19 ਅਰਥਾਤ ਕੇਨੀ, ਕਨਿੱਜ਼ੀ ਅਤੇ ਕਦਮੋਨੀ,
\v 20 ਹਿੱਤੀ, ਪਰਿੱਜ਼ੀ ਅਤੇ ਰਫਾਈਮ,
\v 21 ਅਮੋਰੀ, ਕਨਾਨੀ, ਗਿਰਗਾਸ਼ੀ ਅਤੇ ਯਬੂਸੀ ਇਹ ਵੀ ਦੇ ਦਿੱਤੇ ਹਨ ।
\s5
\c 16
\s ਹਾਜਰਾ ਅਤੇ ਉਸ ਦਾ ਪੁੱਤਰ ਇਸਮਾਏਲ
\p
\v 1 ਅਬਰਾਮ ਦੀ ਪਤਨੀ ਸਾਰਈ ਦੇ ਕੋਈ ਸੰਤਾਨ ਨਹੀਂ ਸੀ । ਉਹ ਦੇ ਕੋਲ ਇੱਕ ਮਿਸਰੀ ਦਾਸੀ ਸੀ, ਜਿਸ ਦਾ ਨਾਮ ਹਾਜਰਾ ਸੀ ।
\v 2 ਸਾਰਈ ਨੇ ਅਬਰਾਮ ਨੂੰ ਆਖਿਆ, ਵੇਖ, ਯਹੋਵਾਹ ਨੇ ਮੇਰੀ ਕੁੱਖ ਨੂੰ ਬੰਦ ਕਰ ਰੱਖਿਆ ਹੈ । ਕਿਰਪਾ ਕਰਕੇ ਮੇਰੀ ਦਾਸੀ ਕੋਲ ਜਾ, ਸ਼ਾਇਦ ਮੈਂ ਉਸ ਤੋਂ ਸੰਤਾਨ ਵਾਲੀ ਬਣ ਜਾਂਵਾਂ । ਅਬਰਾਮ ਨੇ ਸਾਰਈ ਦੀ ਗੱਲ ਮੰਨ ਲਈ ।
\v 3 ਜਦੋਂ ਅਬਰਾਮ ਨੂੰ ਕਨਾਨ ਦੇਸ਼ ਵਿੱਚ ਵੱਸਦਿਆਂ ਦੱਸ ਸਾਲ ਹੋ ਗਏ, ਤਦ ਅਬਰਾਮ ਦੀ ਪਤਨੀ ਸਾਰਈ ਨੇ ਆਪਣੀ ਮਿਸਰੀ ਦਾਸੀ ਹਾਜਰਾ ਨੂੰ ਲੈ ਕੇ ਆਪਣੇ ਪਤੀ ਅਬਰਾਮ ਨੂੰ ਦਿੱਤਾ, ਕਿ ਉਹ ਉਸ ਦੀ ਪਤਨੀ ਹੋਵੇ ।
\v 4 ਉਹ ਹਾਜਰਾ ਕੋਲ ਗਿਆ ਅਤੇ ਉਹ ਗਰਭਵਤੀ ਹੋਈ । ਜਦ ਉਸ ਨੇ ਜਾਣਿਆ ਕਿ ਉਹ ਗਰਭਵਤੀ ਹੈ, ਤਦ ਉਹ ਦੀ ਮਾਲਕਣ ਉਹ ਦੀਆਂ ਅੱਖਾਂ ਵਿੱਚ ਤੁੱਛ ਹੋ ਗਈ ।
\s5
\v 5 ਸਾਰਈ ਨੇ ਅਬਰਾਮ ਨੂੰ ਆਖਿਆ, ਜੋ ਮੇਰੇ ਨਾਲ ਹੋਇਆ ਉਸਦਾ ਕਾਰਨ ਤੂੰ ਹੈ । ਮੈਂ ਆਪਣੀ ਦਾਸੀ ਨੂੰ ਤੇਰੀ ਪਤਨੀ ਹੋਣ ਲਈ ਆਪ ਦਿੱਤਾ ਅਤੇ ਜਦ ਉਸ ਨੇ ਜਾਣਿਆ ਕਿ ਉਹ ਗਰਭਵਤੀ ਹੈ ਤਾਂ ਮੇਰੀ ਕਦਰ ਉਹ ਦੀਆਂ ਅੱਖਾਂ ਵਿੱਚ ਘੱਟ ਗਈ । ਇਸ ਲਈ ਯਹੋਵਾਹ ਮੇਰਾ ਅਤੇ ਤੇਰਾ ਨਿਆਂ ਕਰੇ ।
\v 6 ਅਬਰਾਮ ਨੇ ਸਾਰਈ ਨੂੰ ਆਖਿਆ, ਵੇਖ, ਤੇਰੀ ਦਾਸੀ ਤੇਰੇ ਵੱਸ ਵਿੱਚ ਹੈ, ਜੋ ਤੇਰੀ ਨਿਗਾਹ ਵਿੱਚ ਚੰਗਾ ਹੈ ਤੂੰ ਉਸ ਨਾਲ ਉਹੀ ਕਰ । ਉਪਰੰਤ ਸਾਰਈ ਨੇ ਉਸ ਨਾਲ ਸਖ਼ਤੀ ਕੀਤੀ ਅਤੇ ਉਹ ਉਸ ਦੇ ਕੋਲੋਂ ਭੱਜ ਗਈ ।
\s5
\v 7 ਪਰ ਯਹੋਵਾਹ ਦੇ ਦੂਤ ਨੇ ਉਹ ਨੂੰ ਸੂਰ ਵਾਲੇ ਰਾਹ ਤੇ ਪਾਣੀ ਦੇ ਚਸ਼ਮੇ ਕੋਲ ਉਜਾੜ ਵਿੱਚ ਲੱਭਿਆ ।
\v 8 ਉਸ ਨੇ ਆਖਿਆ, ਹੇ ਹਾਜਰਾ ਸਾਰਈ ਦੀ ਦਾਸੀ, ਤੂੰ ਕਿੱਥੋਂ ਆਈ ਹੈਂ ? ਅਤੇ ਕਿੱਧਰ ਜਾਣਾ ਹੈ ? ਤਦ ਉਸ ਨੇ ਆਖਿਆ ਮੈਂ ਆਪਣੀ ਮਾਲਕਣ ਸਾਰਈ ਕੋਲੋਂ ਭੱਜ ਆਈ ਹਾਂ ।
\s5
\v 9 ਫੇਰ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਆਪਣੀ ਮਾਲਕਣ ਕੋਲ ਮੁੜ ਜਾ ਅਤੇ ਆਪਣੇ ਆਪ ਨੂੰ ਉਸ ਦੇ ਅਧੀਨ ਕਰ ਦੇ ।
\v 10 ਯਹੋਵਾਹ ਦੇ ਦੂਤ ਨੇ ਉਹ ਨੂੰ ਇਹ ਵੀ ਆਖਿਆ, ਮੈਂ ਤੇਰੀ ਅੰਸ ਨੂੰ ਐਨਾ ਵਧਾਵਾਂਗਾ ਕਿ ਉਹ ਵਾਧੇ ਦੇ ਕਾਰਨ ਗਿਣੀ ਨਾ ਜਾਵੇਗੀ ।
\s5
\v 11 ਅਤੇ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਵੇਖ, ਤੂੰ ਗਰਭਵਤੀ ਹੈਂ ਅਤੇ ਪੁੱਤਰ ਜਣੇਂਗੀ । ਤੂੰ ਉਸ ਦਾ ਨਾਮ ਇਸਮਾਏਲ ਰੱਖੀਂ ਕਿਉਂ ਜੋ ਯਹੋਵਾਹ ਨੇ ਤੇਰੇ ਦੁੱਖ ਨੂੰ ਸੁਣਿਆ ਹੈ ।
\v 12 ਪਰ ਉਹ ਮਨੁੱਖਾਂ ਵਿੱਚ ਜੰਗਲੀ ਗਧੇ ਜਿਹਾ ਹੋਵੇਗਾ । ਉਹ ਦਾ ਹੱਥ ਹਰ ਇੱਕ ਦੇ ਵਿਰੁੱਧ ਅਤੇ ਹਰ ਇੱਕ ਦਾ ਹੱਥ ਉਸ ਦੇ ਵਿਰੁੱਧ ਹੋਵੇਗਾ ਅਤੇ ਉਹ ਆਪਣੇ ਸਾਰੇ ਭਰਾਵਾਂ ਦੇ ਸਾਹਮਣੇ ਵੱਸੇਗਾ ।
\s5
\v 13 ਤਦ ਉਸ ਨੇ ਯਹੋਵਾਹ ਦਾ ਨਾਮ ਜੋ ਉਹ ਦੇ ਨਾਲ ਗੱਲਾਂ ਕਰਦਾ ਸੀ, ਇਹ ਰੱਖਿਆ ਕਿ "ਤੂੰ ਮੇਰਾ ਵੇਖਣਹਾਰ ਪਰਮੇਸ਼ੁਰ ਹੈ" ਕਿਉਂਕਿ ਉਸ ਨੇ ਆਖਿਆ ਕੀ ਮੈਂ ਉਹ ਨੂੰ ਵੇਖਣ ਦੇ ਮਗਰੋਂ ਵੀ ਜਿਉਂਦੀ ਹਾਂ ?
\v 14 ਇਸ ਲਈ ਉਹ ਉਸ ਖੂਹ ਦਾ ਨਾਮ ਬਏਰ-ਲਹਈ-ਰੋਈ ਆਖਦੇ ਹਨ । ਵੇਖੋ ਓਹ ਕਾਦੇਸ਼ ਅਤੇ ਬਰਦ ਦੇ ਵਿਚਕਾਰ ਹੈ ।
\s5
\v 15 ਹਾਜ਼ਰਾ ਨੇ ਅਬਰਾਮ ਲਈ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਅਬਰਾਮ ਨੇ ਆਪਣੇ ਪੁੱਤਰ ਦਾ ਨਾਮ ਜਿਸ ਨੂੰ ਹਾਜ਼ਰਾ ਨੇ ਜਨਮ ਦਿੱਤਾ, ਇਸਮਾਏਲ ਰੱਖਿਆ ।
\v 16 ਜਦ ਹਾਜ਼ਰਾ ਨੇ ਇਸਮਾਏਲ ਨੂੰ ਜਨਮ ਦਿੱਤਾ ਉਸ ਵੇਲੇ ਅਬਰਾਮ ਦੀ ਉਮਰ ਛਿਆਸੀ ਸਾਲ ਸੀ ।
\s5
\c 17
\s ਨੇਮ ਦਾ ਚਿੰਨ੍ਹ, ਸੁੰਨਤ
\p
\v 1 ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ । ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ ।
\v 2 ਮੈਂ ਆਪਣਾ ਨੇਮ ਆਪਣੇ ਅਤੇ ਤੇਰੇ ਵਿੱਚ ਬੰਨ੍ਹਾਂਗਾ ਅਤੇ ਮੈਂ ਤੈਨੂੰ ਹੱਦੋਂ ਬਾਹਲਾ ਵਧਾਵਾਂਗਾ ।
\s5
\v 3 ਤਦ ਅਬਰਾਮ ਆਪਣੇ ਮੂੰਹ ਦੇ ਭਾਰ ਡਿੱਗਿਆ ਅਤੇ ਪਰਮੇਸ਼ੁਰ ਨੇ ਉਹ ਦੇ ਨਾਲ ਇਹ ਗੱਲ ਕੀਤੀ
\v 4 ਭਈ ਵੇਖ ਮੇਰਾ ਨੇਮ ਤੇਰੇ ਨਾਲ ਹੈ ਅਤੇ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ ।
\v 5 ਤੇਰਾ ਨਾਮ ਫੇਰ ਅਬਰਾਮ ਨਹੀਂ ਸੱਦਿਆ ਜਾਵੇਗਾ, ਪਰ ਤੇਰਾ ਨਾਮ ਅਬਰਾਹਾਮ ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾ ਦਿੱਤਾ ਹੈ ।
\v 6 ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ, ਮੈਂ ਤੈਥੋਂ ਕੌਮਾਂ ਬਣਾਵਾਂਗਾ ਅਤੇ ਤੇਰੀ ਪੀੜ੍ਹੀ ਤੋਂ ਰਾਜੇ ਨਿੱਕਲਣਗੇ ।
\s5
\v 7 ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ ।
\v 8 ਮੈਂ ਤੈਨੂੰ ਅਤੇ ਤੇਰੇ ਬਾਅਦ ਤੇਰੀ ਅੰਸ ਨੂੰ ਵੀ ਇਹ ਸਾਰਾ ਕਨਾਨ ਦੇਸ਼ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈ, ਸਦਾ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ।
\s5
\v 9 ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਤੂੰ ਮੇਰੇ ਨੇਮ ਦੀ ਪਾਲਣਾ ਕਰ, ਤੂੰ ਅਤੇ ਤੇਰੇ ਬਾਅਦ ਤੇਰੀ ਅੰਸ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇਸ ਨੇਮ ਦੀ ਪਾਲਣਾ ਕਰਨ ।
\v 10 ਮੇਰਾ ਇਹ ਨੇਮ, ਜਿਸ ਦੀ ਪਾਲਣਾ ਤੈਨੂੰ ਅਤੇ ਤੇਰੇ ਬਾਅਦ ਅੰਸ ਨੂੰ ਕਰਨੀ ਹੈ, ਉਹ ਇਹ ਹੈ: ਤੁਹਾਡੇ ਵਿੱਚੋਂ ਹਰ ਇੱਕ ਪੁਰਖ ਦੀ ਸੁੰਨਤ ਕੀਤੀ ਜਾਵੇ ।
\v 11 ਤੁਸੀਂ ਆਪਣੇ ਬਦਨ ਦੀ ਖੱਲੜੀ ਦੀ ਸੁੰਨਤ ਕਰਾਓ ਅਤੇ ਇਹ ਮੇਰੇ ਅਤੇ ਤੁਹਾਡੇ ਵਿੱਚ ਉਸ ਨੇਮ ਦਾ ਨਿਸ਼ਾਨ ਹੋਵੇਗਾ ।
\s5
\v 12 ਤੁਹਾਡੇ ਵਿੱਚ ਹਰ ਇੱਕ ਅੱਠਾਂ ਦਿਨਾਂ ਦੇ ਨਰ ਦੀ ਸੁੰਨਤ ਪੀੜ੍ਹੀਓਂ ਪੀੜ੍ਹੀ ਕੀਤੀ ਜਾਵੇ, ਭਾਵੇਂ ਉਹ ਤੇਰੇ ਘਰਾਣੇ ਦਾ ਹੋਵੇ, ਭਾਵੇਂ ਉਹ ਕਿਸੇ ਪਰਦੇਸੀ ਤੋਂ ਜੋ ਤੇਰੀ ਅੰਸ ਦਾ ਨਹੀਂ ਹੈ ਚਾਂਦੀ ਨਾਲ ਮੁੱਲ ਲਿਆ ਹੋਵੇ ।
\v 13 ਜੋ ਤੇਰੇ ਘਰਾਣੇ ਵਿੱਚ ਪੈਦਾ ਹੋਵੇ ਅਤੇ ਚਾਂਦੀ ਨਾਲ ਮੁੱਲ ਲਏ ਹੋਣ, ਉਨ੍ਹਾਂ ਦੀ ਸੁੰਨਤ ਜ਼ਰੂਰ ਕੀਤੀ ਜਾਵੇ । ਇਸ ਤਰ੍ਹਾਂ ਮੇਰਾ ਨੇਮ ਜਿਸ ਦਾ ਨਿਸ਼ਾਨ ਤੁਹਾਡੇ ਸਰੀਰ ਵਿੱਚ ਹੋਵੇਗਾ ਉਹ ਇੱਕ ਅਨੰਤ ਨੇਮ ਹੋਵੇਗਾ ।
\v 14 ਪਰ ਜੋ ਪੁਰਖ ਬੇਸੁੰਨਤਾ ਰਹੇ ਅਤੇ ਜਿਸ ਦੀ ਖੱਲੜੀ ਦੀ ਸੁੰਨਤ ਨਾ ਕੀਤੀ ਗਈ ਹੋਵੇ, ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇਗਾ ਕਿਉਂ ਜੋ ਉਸ ਨੇ ਮੇਰੇ ਨੇਮ ਨੂੰ ਤੋੜਿਆ ਹੈ ।
\s5
\v 15 ਫੇਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਸਾਰਈ ਜੋ ਤੇਰੀ ਪਤਨੀ ਹੈ, ਤੂੰ ਉਸ ਨੂੰ ਸਾਰਈ ਨਾ ਆਖੀਂ ਸਗੋਂ ਹੁਣ ਤੋਂ ਉਸ ਦਾ ਨਾਮ ਸਾਰਾਹ ਹੋਵੇਗਾ ।
\v 16 ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਉਸ ਤੋਂ ਮੈਂ ਤੈਨੂੰ ਇੱਕ ਪੁੱਤਰ ਵੀ ਦਿਆਂਗਾ । ਮੈਂ ਉਹ ਨੂੰ ਅਜਿਹੀ ਅਸੀਸ ਦਿਆਂਗਾ ਕਿ ਉਹ ਕੌਮਾਂ ਦੀ ਮਾਤਾ ਹੋਵੇਗੀ, ਕੌਮਾਂ ਦੇ ਰਾਜੇ ਉਸ ਤੋਂ ਪੈਦਾ ਹੋਣਗੇ ।
\s5
\v 17 ਤਦ ਅਬਰਾਹਾਮ ਆਪਣੇ ਮੂੰਹ ਭਾਰ ਡਿੱਗ ਪਿਆ ਅਤੇ ਉਹ ਹੱਸਿਆ ਅਤੇ ਆਪਣੇ ਮਨ ਵਿੱਚ ਆਖਿਆ, ਭਲਾ, ਸੌ ਸਾਲ ਦੇ ਪੁਰਖ ਤੋਂ ਪੁੱਤਰ ਹੋਵੇਗਾ ? ਅਤੇ ਕੀ ਸਾਰਾਹ ਜੋ ਨੱਬੇ ਸਾਲਾਂ ਦੀ ਹੈ, ਪੁੱਤਰ ਜਣੇਗੀ ?
\v 18 ਅਬਰਾਹਾਮ ਨੇ ਪਰਮੇਸ਼ੁਰ ਨੂੰ ਆਖਿਆ, ਇਸਮਾਏਲ ਹੀ ਤੇਰੇ ਨਜ਼ਰ ਵਿੱਚ ਬਣਿਆ ਰਹੇ, ਇਹ ਹੀ ਬਹੁਤ ਹੈ ।
\s5
\v 19 ਪਰ ਪਰਮੇਸ਼ੁਰ ਨੇ ਆਖਿਆ, ਤੇਰੀ ਪਤਨੀ ਸਾਰਾਹ ਜ਼ਰੂਰ ਤੇਰੇ ਲਈ ਇੱਕ ਪੁੱਤਰ ਜਣੇਗੀ, ਤੂੰ ਉਹ ਦਾ ਨਾਮ ਇਸਹਾਕ ਰੱਖੀਂ ਅਤੇ ਮੈਂ ਆਪਣਾ ਨੇਮ ਉਹ ਦੇ ਨਾਲ ਅਤੇ ਉਹ ਦੇ ਬਾਅਦ ਉਹ ਦੀ ਅੰਸ ਨਾਲ, ਇੱਕ ਅਨੰਤ ਨੇਮ ਕਰਕੇ ਕਾਇਮ ਕਰਾਂਗਾ ।
\v 20 ਇਸਮਾਏਲ ਦੇ ਲਈ ਵੀ ਮੈਂ ਤੇਰੀ ਸੁਣੀ ਹੈ । ਵੇਖ, ਮੈਂ ਉਹ ਨੂੰ ਅਸੀਸ ਦਿੱਤੀ ਹੈ ਅਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਤੇ ਹੱਦੋਂ ਬਾਹਲਾ ਵਧਾਵਾਂਗਾ । ਉਸ ਤੋਂ ਬਾਰਾਂ ਪ੍ਰਧਾਨ ਜੰਮਣਗੇ ਅਤੇ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ ।
\v 21 ਪਰ ਮੈਂ ਆਪਣਾ ਨੇਮ ਇਸਹਾਕ ਨਾਲ ਹੀ ਕਾਇਮ ਕਰਾਂਗਾ, ਜਿਸ ਨੂੰ ਸਾਰਾਹ ਆਉਣ ਵਾਲੇ ਸਾਲ ਵਿੱਚ ਇਸੇ ਸਮੇਂ ਤੇਰੇ ਲਈ ਜਣੇਗੀ ।
\s5
\v 22 ਜਦ ਪਰਮੇਸ਼ੁਰ ਅਬਰਾਹਾਮ ਨਾਲ ਗੱਲਾਂ ਕਰ ਹਟਿਆ, ਤਦ ਪਰਮੇਸ਼ੁਰ ਅਬਰਾਹਾਮ ਕੋਲੋਂ ਉਤਾਹਾਂ ਚਲਾ ਗਿਆ ।
\v 23 ਤਦ ਅਬਰਾਹਾਮ ਨੇ ਆਪਣੇ ਪੁੱਤਰ ਇਸਮਾਏਲ, ਆਪਣੇ ਘਰਾਣੇ ਵਿੱਚ ਜੰਮਿਆ ਹੋਇਆਂ ਨੂੰ, ਜਿੰਨ੍ਹੇ ਉਸ ਨੇ ਆਪਣੀ ਚਾਂਦੀ ਨਾਲ ਮੁੱਲ ਲਏ ਸਨ ਅਰਥਾਤ ਉਸ ਦੇ ਘਰ ਵਿੱਚ ਜਿੰਨ੍ਹੇ ਪੁਰਖ ਸਨ ਉਨ੍ਹਾਂ ਸਾਰਿਆਂ ਨੂੰ ਲੈ ਕੇ ਉਸੇ ਦਿਨ ਉਨ੍ਹਾਂ ਦੀ ਖੱਲੜੀ ਦੀ ਸੁੰਨਤ ਕਰਾਈ, ਜਿਵੇਂ ਪਰਮੇਸ਼ੁਰ ਨੇ ਉਸ ਦੇ ਨਾਲ ਗੱਲ ਕੀਤੀ ਸੀ ।
\s5
\v 24 ਜਦ ਅਬਰਾਹਾਮ ਦੀ ਖੱਲੜੀ ਦੀ ਸੁੰਨਤ ਕੀਤੀ ਗਈ ਤਦ ਅਬਰਾਹਾਮ ਨੜਿੰਨਵੇਂ ਸਾਲ ਦਾ ਸੀ,
\v 25 ਅਤੇ ਇਸਮਾਏਲ ਤੇਰਾਂ ਸਾਲਾਂ ਦਾ ਸੀ, ਜਦ ਉਸ ਦੀ ਖੱਲੜੀ ਦੀ ਸੁੰਨਤ ਕੀਤੀ ਗਈ ।
\v 26 ਅਬਰਾਹਾਮ ਤੇ ਉਹ ਦੇ ਪੁੱਤਰ ਇਸਮਾਏਲ ਦੀ ਸੁੰਨਤ ਇੱਕੋ ਦਿਨ ਹੋਈ ।
\v 27 ਅਤੇ ਉਹ ਦੇ ਘਰ ਦੇ ਸਾਰੇ ਪੁਰਖਾਂ ਦੀ ਭਾਵੇਂ ਉਹ ਉਸ ਦੇ ਘਰਾਣੇ ਵਿੱਚ ਜੰਮੇ ਸਨ, ਭਾਵੇਂ ਪਰਦੇਸੀਆਂ ਤੋਂ ਚਾਂਦੀ ਦੇ ਕੇ ਮੁੱਲ ਲਏ ਹੋਏ ਸਨ, ਸਾਰਿਆਂ ਦੀ ਸੁੰਨਤ ਉਸ ਦੇ ਨਾਲ ਹੀ ਕੀਤੀ ਗਈ ।
\s5
\c 18
\s ਇਸਹਾਕ ਦੇ ਜਨਮ ਦਾ ਵਾਅਦਾ
\p
\v 1 ਯਹੋਵਾਹ ਨੇ ਅਬਰਾਹਾਮ ਨੂੰ ਮਮਰੇ ਦੇ ਬਲੂਤਾਂ ਵਿੱਚ ਦਰਸ਼ਨ ਦਿੱਤਾ, ਜਦ ਉਹ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਦਿਨ ਦੀ ਧੁੱਪ ਵੇਲੇ ਬੈਠਾ ਹੋਇਆ ਸੀ ।
\v 2 ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ, ਤਾਂ ਵੇਖੋ ਤਿੰਨ ਮਨੁੱਖ ਉਹ ਦੇ ਸਾਹਮਣੇ ਖੜ੍ਹੇ ਸਨ । ਉਨ੍ਹਾਂ ਨੂੰ ਵੇਖਦਿਆਂ ਹੀ, ਉਹ ਉਨ੍ਹਾਂ ਨੂੰ ਮਿਲਣ ਲਈ ਆਪਣੇ ਤੰਬੂ ਦੇ ਦਰਵਾਜ਼ੇ ਤੋਂ ਭੱਜਿਆ ਅਤੇ ਧਰਤੀ ਤੱਕ ਝੁੱਕ ਕੇ ਮੱਥਾ ਟੇਕਿਆ ।
\s5
\v 3 ਉਸ ਨੇ ਆਖਿਆ, ਹੇ ਪ੍ਰਭੂ ! ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ ਤਾਂ ਆਪਣੇ ਦਾਸ ਦੇ ਕੋਲੋਂ ਚਲੇ ਨਾ ਜਾਣਾ ।
\v 4 ਮੈਂ ਥੋੜ੍ਹਾ ਜਿਹਾ ਪਾਣੀ ਲਿਆਉਂਦਾ ਹਾਂ, ਤਾਂ ਜੋ ਤੁਸੀਂ ਆਪਣੇ ਪੈਰ ਧੋ ਕੇ ਰੁੱਖ ਹੇਠ ਆਰਾਮ ਕਰੋ ।
\v 5 ਮੈਂ ਥੋੜ੍ਹੀ ਜਿਹੀ ਰੋਟੀ ਵੀ ਲਿਆਉਂਦਾ ਹਾਂ, ਜੋ ਤੁਸੀਂ ਆਪਣੇ ਮਨਾਂ ਨੂੰ ਤਰਿਪਤ ਕਰੋ । ਫੇਰ ਤੁਸੀਂ ਅੱਗੇ ਲੰਘ ਜਾਇਓ, ਕਿਉਂਕਿ ਤੁਸੀਂ ਇਸੇ ਲਈ ਆਪਣੇ ਦਾਸ ਕੋਲ ਆਏ ਹੋ । ਤਦ ਉਨ੍ਹਾਂ ਨੇ ਆਖਿਆ, ਜਿਵੇਂ ਤੂੰ ਕਿਹਾ ਹੈ ਉਸੇ ਤਰ੍ਹਾਂ ਹੀ ਕਰ ।
\s5
\v 6 ਤਦ ਅਬਰਾਹਾਮ ਝੱਟ ਸਾਰਾਹ ਕੋਲ ਤੰਬੂ ਵਿੱਚ ਗਿਆ ਅਤੇ ਆਖਿਆ, ਜਲਦੀ ਕਰ ਅਤੇ ਤਿੰਨ ਮਾਪ ਮੈਦਾ ਗੁੰਨ੍ਹ ਕੇ ਰੋਟੀਆਂ ਪਕਾ
\v 7 ਅਤੇ ਅਬਰਾਹਾਮ ਨੱਸ ਕੇ ਚੌਣੇ ਵਿੱਚ ਗਿਆ ਅਤੇ ਇੱਕ ਚੰਗਾ ਅਤੇ ਨਰਮ ਵੱਛਾ ਲੈ ਕੇ ਇੱਕ ਸੇਵਕ ਨੂੰ ਦਿੱਤਾ ਅਤੇ ਉਸ ਨੇ ਛੇਤੀ ਨਾਲ ਉਹ ਨੂੰ ਤਿਆਰ ਕੀਤਾ ।
\v 8 ਫੇਰ ਉਸ ਨੇ ਦਹੀ, ਦੁੱਧ ਅਤੇ ਉਹ ਵੱਛਾ ਜਿਸ ਨੂੰ ਉਸ ਨੇ ਤਿਆਰ ਕਰਵਾਇਆ ਸੀ, ਲੈ ਕੇ ਉਨ੍ਹਾਂ ਦੇ ਅੱਗੇ ਪਰੋਸ ਦਿੱਤਾ ਅਤੇ ਆਪ ਉਨ੍ਹਾਂ ਦੇ ਕੋਲ ਰੁੱਖ ਹੇਠ ਖੜ੍ਹਾ ਰਿਹਾ ਅਤੇ ਉਨ੍ਹਾਂ ਨੇ ਖਾਧਾ ।
\s5
\v 9 ਫੇਰ ਉਨ੍ਹਾਂ ਨੇ ਉਹ ਨੂੰ ਪੁੱਛਿਆ, ਤੇਰੀ ਪਤਨੀ ਸਾਰਾਹ ਕਿੱਥੇ ਹੈ ? ਉਸ ਨੇ ਆਖਿਆ, ਉਹ ਤੰਬੂ ਵਿੱਚ ਹੈ ।
\v 10 ਓਸ ਨੇ ਆਖਿਆ, ਮੈਂ ਜ਼ਰੂਰ ਬਸੰਤ ਦੀ ਰੁੱਤੇ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਵੇਖ ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ, ਸੁਣ ਰਹੀ ਸੀ ।
\s5
\v 11 ਅਬਰਾਹਾਮ ਅਤੇ ਸਾਰਾਹ ਬੁੱਢੇ ਅਤੇ ਵੱਡੀ ਉਮਰ ਦੇ ਸਨ ਅਤੇ ਸਾਰਾਹ ਦੀ ਮਾਹਵਾਰੀ ਵੀ ਬੰਦ ਹੋ ਗਈ ਸੀ ।
\v 12 ਤਦ ਸਾਰਾਹ ਆਪਣੇ ਮਨ ਵਿੱਚ ਹੱਸੀ ਤੇ ਆਖਿਆ ਕਿ ਜਦੋਂ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਸਵਾਮੀ ਵੀ ਬੁੱਢਾ ਹੈ, ਕੀ ਮੈਨੂੰ ਇਹ ਸੁੱਖ ਮਿਲੇਗਾ ?
\s5
\v 13 ਤਦ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, ਸਾਰਾਹ ਕਿਉਂ ਇਹ ਆਖ ਕੇ ਹੱਸੀ ਕਿ ਜਦ ਮੈਂ ਬੁੱਢੀ ਹੋ ਗਈ ਹਾਂ ਤਾਂ, ਕੀ ਮੈਂ ਸੱਚ-ਮੁੱਚ ਪੁੱਤਰ ਨੂੰ ਜਨਮ ਦੇਵਾਂਗੀ ? ਭਲਾ, ਯਹੋਵਾਹ ਲਈ ਕੋਈ ਗੱਲ ਔਖੀ ਹੈ ?
\v 14 ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਮੁੜ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ ।
\v 15 ਪਰ ਸਾਰਾਹ ਇਹ ਆਖ ਕੇ ਮੁੱਕਰ ਗਈ, ਕਿ ਮੈਂ ਨਹੀਂ ਹੱਸੀ ਕਿਉਂ ਜੋ ਉਹ ਡਰ ਗਈ ਪਰੰਤੂ ਉਸ ਨੇ ਆਖਿਆ, ਨਹੀਂ ਤੂੰ ਜ਼ਰੂਰ ਹੱਸੀ ਹੈਂ ।
\s ਸਦੂਮ ਅਤੇ ਅਮੂਰਾਹ ਦੇ ਨਾਸ ਦਾ ਵਰਣਨ
\p
\s5
\v 16 ਤਦ ਉਨ੍ਹਾਂ ਮਨੁੱਖਾਂ ਨੇ ਉੱਥੋਂ ਉੱਠ ਕੇ ਸਦੂਮ ਵੱਲ ਵੇਖਿਆ ਅਤੇ ਅਬਰਾਹਾਮ ਉਨ੍ਹਾਂ ਨੂੰ ਰਾਹੇ ਪਾਉਣ ਲਈ ਨਾਲ ਤੁਰ ਪਿਆ ।
\v 17 ਤਦ ਯਹੋਵਾਹ ਨੇ ਆਖਿਆ, ਮੈਂ ਅਬਰਾਹਾਮ ਤੋਂ ਉਹ ਜੋ ਮੈਂ ਕਰਨ ਵਾਲਾ ਹਾਂ ਕਿਉਂ ਲੁਕਾਵਾਂ ?
\v 18 ਅਬਰਾਹਾਮ ਇੱਕ ਵੱਡੀ ਅਤੇ ਬਲਵੰਤ ਕੌਮ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਤੋਂ ਬਰਕਤ ਪਾਉਣਗੀਆਂ ।
\v 19 ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ ।
\s5
\v 20 ਫਿਰ ਯਹੋਵਾਹ ਨੇ ਆਖਿਆ, ਸਦੂਮ ਅਤੇ ਅਮੂਰਾਹ ਦਾ ਰੌਲਾ ਬਹੁਤ ਵੱਧ ਗਿਆ ਹੈ ਅਤੇ ਉਨ੍ਹਾਂ ਦਾ ਪਾਪ ਵੀ ਬਹੁਤ ਭਾਰੀ ਹੈ ।
\v 21 ਇਸ ਲਈ ਮੈਂ ਉਤਰ ਕੇ ਵੇਖਾਂਗਾ ਕਿ ਉਨ੍ਹਾਂ ਨੇ ਉਸ ਰੌਲੇ ਅਨੁਸਾਰ ਜੋ ਮੇਰੇ ਕੋਲ ਆਇਆ ਹੈ, ਸਭ ਕੁਝ ਕੀਤਾ ਹੈ ਜਾਂ ਨਹੀਂ, ਜੇ ਉਹਨਾਂ ਨਹੀਂ ਕੀਤਾ ਹੈ ਤਾਂ ਮੈਂ ਜਾਣ ਜਾਂਵਾਂਗਾ ।
\s5
\v 22 ਤਦ ਓਹ ਮਨੁੱਖ ਉੱਥੋਂ ਮੁੜ ਕੇ ਸਦੂਮ ਵੱਲ ਤੁਰ ਪਏ, ਪਰ ਅਬਰਾਹਾਮ ਯਹੋਵਾਹ ਦੇ ਸਨਮੁਖ ਖੜ੍ਹਾ ਰਿਹਾ ।
\v 23 ਤਦ ਅਬਰਾਹਾਮ ਨੇ ਨੇੜੇ ਹੋ ਕੇ ਆਖਿਆ, ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ਼ ਕਰੇਂਗਾ ?
\s5
\v 24 ਸ਼ਾਇਦ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ । ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਤੇ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਂਗਾ ?
\v 25 ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ । ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ ।
\v 26 ਕੀ ਸਾਰੀ ਧਰਤੀ ਦਾ ਨਿਆਈ ਨਿਆਂ ਨਾ ਕਰੇਗਾ ? ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਮੈਨੂੰ ਲੱਭਣ, ਤਾਂ ਮੈਂ ਸਾਰੇ ਨਗਰ ਨੂੰ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ ।
\s5
\v 27 ਫੇਰ ਅਬਰਾਹਾਮ ਨੇ ਉੱਤਰ ਦੇ ਕੇ ਆਖਿਆ, ਵੇਖ, ਮੈਂ ਆਪਣੇ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ, ਭਾਵੇਂ ਮੈਂ ਧੂੜ ਅਤੇ ਮਿੱਟੀ ਹੀ ਹਾਂ ।
\v 28 ਸ਼ਾਇਦ ਪੰਜਾਹ ਧਰਮੀਆਂ ਵਿੱਚੋਂ ਪੰਜ ਘੱਟ ਹੋਣ । ਕੀ ਉਨ੍ਹਾਂ ਪੰਜਾਂ ਦੇ ਕਾਰਨ ਤੂੰ ਸਾਰਾ ਨਗਰ ਨਸ਼ਟ ਕਰੇਂਗਾ ? ਉਸ ਨੇ ਆਖਿਆ, ਜੇ ਉੱਥੇ ਮੈਨੂੰ ਪੈਂਤਾਲੀ ਲੱਭਣ ਤਾਂ ਵੀ ਮੈਂ ਉਸ ਨੂੰ ਨਸ਼ਟ ਨਹੀਂ ਕਰਾਂਗਾ ।
\s5
\v 29 ਫੇਰ ਉਸ ਨੇ ਇੱਕ ਵਾਰੀ ਹੋਰ ਉਹ ਦੇ ਨਾਲ ਗੱਲ ਕਰਕੇ ਆਖਿਆ, ਸ਼ਾਇਦ ਉੱਥੇ ਚਾਲ੍ਹੀ ਲੱਭਣ । ਉਸ ਨੇ ਆਖਿਆ, ਮੈਂ ਉਨ੍ਹਾਂ ਚਾਲ੍ਹੀਆਂ ਦੇ ਕਾਰਨ ਇਹ ਨਹੀਂ ਕਰਾਂਗਾ ।
\v 30 ਤਦ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਗੱਲ ਕਰਾਂ, ਸ਼ਾਇਦ ਉੱਥੇ ਤੀਹ ਲੱਭਣ । ਉਸ ਨੇ ਆਖਿਆ, ਜੇ ਉੱਥੇ ਤੀਹ ਮੈਨੂੰ ਲੱਭਣ ਤਾਂ ਵੀ ਮੈਂ ਇਹ ਨਹੀਂ ਕਰਾਂਗਾ ।
\v 31 ਫੇਰ ਉਸ ਨੇ ਆਖਿਆ, ਵੇਖ ਮੈਂ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ । ਸ਼ਾਇਦ ਉੱਥੇ ਵੀਹ ਲੱਭਣ । ਉਸ ਨੇ ਆਖਿਆ, ਮੈਂ ਉਨ੍ਹਾਂ ਵੀਹਾਂ ਦੇ ਕਾਰਨ ਵੀ ਨਸ਼ਟ ਨਹੀਂ ਕਰਾਂਗਾ ।
\s5
\v 32 ਫੇਰ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਇੱਕੋ ਹੀ ਵਾਰ ਫੇਰ ਗੱਲ ਕਰਾਂਗਾ । ਸ਼ਾਇਦ ਉੱਥੇ ਦਸ ਲੱਭਣ ਤਦ ਉਸ ਨੇ ਆਖਿਆ, ਮੈਂ ਉਨ੍ਹਾਂ ਦਸਾਂ ਦੇ ਕਾਰਨ ਨਗਰ ਨੂੰ ਨਸ਼ਟ ਨਹੀਂ ਕਰਾਂਗਾ ।
\v 33 ਜਦ ਯਹੋਵਾਹ ਅਬਰਾਹਾਮ ਨਾਲ ਗੱਲਾਂ ਕਰ ਚੁੱਕਿਆ ਤਦ ਉਹ ਚੱਲਿਆ ਗਿਆ ਅਤੇ ਅਬਰਾਹਾਮ ਆਪਣੀ ਥਾਂ ਨੂੰ ਮੁੜ ਗਿਆ ।
\s5
\c 19
\s ਸਦੂਮ ਦੀ ਦੁਸ਼ਟਤਾ
\p
\v 1 ਸ਼ਾਮ ਨੂੰ ਦੋ ਦੂਤ ਸਦੂਮ ਨੂੰ ਆਏ ਅਤੇ ਲੂਤ ਸਦੂਮ ਦੇ ਫਾਟਕ ਵਿੱਚ ਬੈਠਾ ਹੋਇਆ ਸੀ, ਲੂਤ ਉਨ੍ਹਾਂ ਨੂੰ ਵੇਖ ਕੇ ਮਿਲਣ ਲਈ ਉੱਠਿਆ ਅਤੇ ਉਹ ਨੇ ਆਪਣਾ ਮੂੰਹ ਧਰਤੀ ਤੱਕ ਝੁਕਾਇਆ ।
\v 2 ਉਸ ਨੇ ਆਖਿਆ, ਵੇਖੋ, ਮੇਰੇ ਪ੍ਰਭੂਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਤੇ ਰਾਤ ਠਹਿਰੋ ਅਤੇ ਆਪਣੇ ਪੈਰ ਧੋਵੋ, ਫੇਰ ਤੁਸੀਂ ਤੜਕੇ ਉੱਠ ਕੇ ਆਪਣੇ ਰਾਹ ਚਲੇ ਜਾਣਾ । ਪਰ ਉਨ੍ਹਾਂ ਨੇ ਆਖਿਆ, ਨਹੀਂ, ਅਸੀਂ ਚੌਂਕ ਵਿੱਚ ਰਾਤ ਕੱਟਾਂਗੇ ।
\v 3 ਜਦ ਉਸ ਨੇ ਉਨ੍ਹਾਂ ਦੇ ਅੱਗੇ ਬਹੁਤ ਮਿੰਨਤ ਕੀਤੀ ਤਾਂ ਓਹ ਉਸ ਦੇ ਨਾਲ ਉਸ ਦੇ ਘਰ ਗਏ ਅਤੇ ਉਸ ਨੇ ਉਨ੍ਹਾਂ ਦੀ ਮੇਜ਼ਬਾਨੀ ਕੀਤੀ ਅਤੇ ਪਤੀਰੀ ਰੋਟੀ ਪਕਾਈ ਅਤੇ ਉਨ੍ਹਾਂ ਨੇ ਖਾਧੀ ।
\s5
\v 4 ਪਰ ਉਨ੍ਹਾਂ ਦੇ ਲੰਮੇ ਪੈਣ ਤੋਂ ਪਹਿਲਾਂ, ਸਦੂਮ ਨਗਰ ਦੇ ਸਾਰੇ ਮਨੁੱਖਾਂ ਨੇ ਕੀ ਜਵਾਨ, ਕੀ ਬੁੱਢਾ ਚਾਰੇ ਪਾਸਿਓਂ ਉਸ ਘਰ ਨੂੰ ਘੇਰ ਲਿਆ ।
\v 5 ਅਤੇ ਉਨ੍ਹਾਂ ਨੇ ਲੂਤ ਨੂੰ ਅਵਾਜ਼ ਮਾਰ ਕੇ ਆਖਿਆ, ਓਹ ਮਨੁੱਖ ਕਿੱਥੇ ਹਨ ਜੋ ਅੱਜ ਰਾਤ ਤੇਰੇ ਕੋਲ ਆਏ ਹਨ ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ ਤਾਂ ਜੋ ਅਸੀਂ ਉਨ੍ਹਾਂ ਨਾਲ ਭੋਗ ਵਿਲਾਸ ਕਰੀਏ ।
\s5
\v 6 ਤਦ ਲੂਤ ਉਨ੍ਹਾਂ ਦੇ ਕੋਲ ਦਰਵਾਜ਼ੇ ਵਿੱਚੋਂ ਬਾਹਰ ਗਿਆ ਅਤੇ ਦਰਵਾਜ਼ਾ ਆਪਣੇ ਪਿੱਛੇ ਬੰਦ ਕਰ ਲਿਆ ।
\v 7 ਤਦ ਉਸ ਨੇ ਆਖਿਆ, ਮੇਰੇ ਭਰਾਵੋ, ਇਹ ਬੁਰਿਆਈ ਨਾ ਕਰੋ ।
\v 8 ਵੇਖੋ ਮੇਰੀਆਂ ਦੋ ਧੀਆਂ ਹਨ ਜਿਨ੍ਹਾਂ ਨੇ ਮਨੁੱਖ ਨੂੰ ਨਹੀਂ ਜਾਣਿਆ ਹੈ । ਮੈਂ ਉਨ੍ਹਾਂ ਨੂੰ ਤੁਹਾਡੇ ਕੋਲ ਲੈ ਆਉਂਦਾ ਹਾਂ ਤਾਂ ਉਨ੍ਹਾਂ ਨਾਲ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਸੇ ਤਰ੍ਹਾਂ ਕਰੋ, ਪਰ ਇਨ੍ਹਾਂ ਮਨੁੱਖਾਂ ਨਾਲ ਅਜਿਹਾ ਕੁਝ ਨਾ ਕਰੋ ਕਿਉਂ ਜੋ ਓਹ ਮੇਰੀ ਛੱਤ ਹੇਠ ਆਏ ਹਨ ।
\s5
\v 9 ਪਰ ਉਨ੍ਹਾਂ ਨੇ ਆਖਿਆ, ਪਿੱਛੇ ਹੱਟ ਜਾ, ਉਨ੍ਹਾਂ ਨੇ ਇਹ ਵੀ ਆਖਿਆ ਇਹ ਪਰਦੇਸੀ ਹੋ ਕੇ ਵੱਸਣ ਲਈ ਆਇਆ ਸੀ, ਹੁਣ ਨਿਆਈ ਬਣ ਬੈਠਾ ਹੈ । ਅਸੀਂ ਤੇਰੇ ਨਾਲ ਉਨ੍ਹਾਂ ਨਾਲੋਂ ਵੱਧ ਬੁਰਿਆਈ ਕਰਾਂਗੇ । ਫੇਰ ਉਨ੍ਹਾਂ ਨੇ ਲੂਤ ਨੂੰ ਬਹੁਤ ਤੰਗ ਕੀਤਾ ਅਤੇ ਦਰਵਾਜ਼ੇ ਨੂੰ ਭੰਨਣ ਲਈ ਨੇੜੇ ਆਏ ।
\s5
\v 10 ਤਦ ਉਨ੍ਹਾਂ ਮਨੁੱਖਾਂ ਨੇ ਹੱਥ ਵਧਾ ਕੇ ਲੂਤ ਨੂੰ ਆਪਣੇ ਕੋਲ ਘਰ ਵਿੱਚ ਖਿੱਚ ਲਿਆ ਅਤੇ ਦਰਵਾਜ਼ੇ ਨੂੰ ਬੰਦ ਕਰ ਲਿਆ ।
\v 11 ਜਿਹੜੇ ਮਨੁੱਖ ਬੂਹੇ ਦੇ ਅੱਗੇ ਸਨ ਉਨ੍ਹਾਂ ਨੇ ਉਨ੍ਹਾਂ ਨੂੰ, ਕੀ ਛੋਟਾ ਕੀ ਵੱਡਾ ਅੰਨ੍ਹੇ ਕਰ ਦਿੱਤਾ ਇੱਥੋਂ ਤੱਕ ਕਿ ਓਹ ਦਰਵਾਜ਼ਾ ਲੱਭਦੇ-ਲੱਭਦੇ ਥੱਕ ਗਏ ।
\s ਲੂਤ ਦਾ ਸਦੂਮ ਵਿੱਚੋਂ ਨਿੱਕਲਣਾ
\p
\s5
\v 12 ਤਦ ਓਹਨਾਂ ਮਨੁੱਖਾਂ ਨੇ ਲੂਤ ਨੂੰ ਆਖਿਆ, ਇੱਥੇ ਤੇਰੇ ਕੋਲ ਹੋਰ ਕੌਣ ਹੈ ? ਆਪਣੇ ਜਵਾਈਆਂ, ਪੁੱਤਰਾਂ, ਧੀਆਂ ਨੂੰ ਅਤੇ ਉਹ ਸਭ ਕੁਝ ਜੋ ਤੇਰਾ ਇਸ ਨਗਰ ਵਿੱਚ ਹੈ, ਲੈ ਕੇ ਬਾਹਰ ਨਿੱਕਲ ਜਾ ।
\v 13 ਕਿਉਂਕਿ ਅਸੀਂ ਇਸ ਸਥਾਨ ਨੂੰ ਨਸ਼ਟ ਕਰਨ ਵਾਲੇ ਹਾਂ ਕਿਉਂ ਜੋ ਓਹਨਾਂ ਦੀ ਬੁਰਿਆਈ ਯਹੋਵਾਹ ਦੇ ਅੱਗੇ ਬਹੁਤ ਵੱਧ ਗਈ ਹੈ ਅਤੇ ਯਹੋਵਾਹ ਨੇ ਸਾਨੂੰ ਇਹਨਾਂ ਦਾ ਨਾਸ਼ ਕਰਨ ਲਈ ਭੇਜਿਆ ਹੈ ।
\s5
\v 14 ਉਪਰੰਤ ਲੂਤ ਨੇ ਬਾਹਰ ਜਾ ਕੇ ਆਪਣੇ ਜਵਾਈਆਂ ਨਾਲ ਜਿਨ੍ਹਾਂ ਨਾਲ ਉਸ ਦੀਆਂ ਧੀਆਂ ਦੀ ਮੰਗਣੀ ਹੋਈ ਸੀ ਗੱਲ ਕੀਤੀ ਅਤੇ ਆਖਿਆ, ਉੱਠੋ ਇਸ ਨਗਰ ਤੋਂ ਨਿੱਕਲ ਜਾਓ ਕਿਉਂਕਿ ਯਹੋਵਾਹ ਇਸ ਨਗਰ ਨੂੰ ਨਸ਼ਟ ਕਰਨ ਵਾਲਾ ਹੈ, ਪਰ ਉਹ ਆਪਣੇ ਜਵਾਈਆਂ ਦੀਆਂ ਨਜ਼ਰਾਂ ਵਿੱਚ ਮਖ਼ੌਲੀਆ ਜਿਹਾ ਜਾਪਿਆ ।
\v 15 ਜਦ ਸਵੇਰ ਹੋਈ ਤਾਂ ਓਹਨਾਂ ਦੂਤਾਂ ਨੇ ਲੂਤ ਨੂੰ ਛੇਤੀ ਕਰਾਈ ਅਤੇ ਕਿਹਾ, ਉੱਠ, ਆਪਣੀ ਪਤਨੀ ਅਤੇ ਦੋਹਾਂ ਧੀਆਂ ਨੂੰ ਜਿਹੜੀਆਂ ਇੱਥੇ ਹਨ ਲੈ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਇਸ ਨਗਰ ਦੇ ਅਪਰਾਧ ਵਿੱਚ ਭਸਮ ਹੋ ਜਾਵੇਂ ।
\s5
\v 16 ਜਦ ਉਹ ਦੇਰੀ ਕਰ ਰਿਹਾ ਸੀ, ਤਾਂ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦੀ ਕਿਰਪਾ ਦੇ ਕਾਰਨ ਜੋ ਉਸ ਦੇ ਉੱਤੇ ਸੀ, ਉਹ ਦੇ ਹੱਥ, ਅਤੇ ਉਹ ਦੀ ਪਤਨੀ ਦੇ ਹੱਥ, ਅਤੇ ਉਹ ਦੀਆਂ ਦੋਹਾਂ ਧੀਆਂ ਦੇ ਹੱਥਾਂ ਨੂੰ ਫੜ੍ਹ ਕੇ ਉਨ੍ਹਾਂ ਨੂੰ ਨਗਰ ਤੋਂ ਬਾਹਰ ਪਹੁੰਚਾ ਦਿੱਤਾ ।
\v 17 ਅਜਿਹਾ ਹੋਇਆ ਕਿ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੂੰ ਆਖਿਆ, ਆਪਣੀ ਜਾਨ ਬਚਾ ਕੇ ਭੱਜ ਜਾ, ਪਿੱਛੇ ਮੁੜ ਕੇ ਨਾ ਵੇਖੀਂ ਅਤੇ ਸਾਰੀ ਘਾਟੀ ਵਿੱਚ ਕਿਤੇ ਨਾ ਠਹਿਰੀਂ । ਪਹਾੜ ਨੂੰ ਭੱਜ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਭਸਮ ਹੋ ਜਾਵੇਂ ।
\s5
\v 18 ਪਰ ਲੂਤ ਨੇ ਉਨ੍ਹਾਂ ਨੂੰ ਆਖਿਆ, ਹੇ ਮੇਰੇ ਪ੍ਰਭੂਓ, ਅਜਿਹਾ ਨਾ ਕਰਨਾ ।
\v 19 ਵੇਖੋ, ਤੁਹਾਡੇ ਦਾਸ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ, ਅਤੇ ਤੁਸੀਂ ਬਹੁਤ ਦਯਾ ਕੀਤੀ ਜੋ ਮੇਰੀ ਜਾਨ ਨੂੰ ਬਚਾਇਆ ਹੈ, ਪਰ ਮੈਂ ਪਹਾੜ ਤੱਕ ਨਹੀਂ ਭੱਜ ਸਕਦਾ, ਅਜਿਹਾ ਨਾ ਹੋਵੇ ਕਿ ਮੇਰੇ ਉੱਤੇ ਕੋਈ ਬਿਪਤਾ ਆ ਪਵੇ ਅਤੇ ਮੈਂ ਮਰ ਜਾਂਵਾਂ ।
\v 20 ਵੇਖੋ, ਉਹ ਨਗਰ ਭੱਜਣ ਲਈ ਨੇੜੇ ਹੈ ਅਤੇ ਉਹ ਛੋਟਾ ਵੀ ਹੈ । ਮੈਨੂੰ ਉੱਥੇ ਭੱਜ ਜਾਣ ਦਿਓ । ਕੀ ਉਹ ਨਗਰ ਛੋਟਾ ਨਹੀਂ ਹੈ ? ਇਸ ਤਰ੍ਹਾਂ ਮੇਰੀ ਜਾਨ ਬਚ ਜਾਵੇਗੀ ।
\s5
\v 21 ਉਸ ਨੇ ਉਹ ਨੂੰ ਆਖਿਆ, ਵੇਖ, ਮੈਂ ਤੇਰੀ ਇਸ ਗੱਲ ਨੂੰ ਵੀ ਮੰਨ ਲਿਆ ਹੈ ਅਤੇ ਮੈਂ ਉਸ ਨਗਰ ਨੂੰ ਜਿਹ ਦੇ ਵਿਖੇ ਤੂੰ ਗੱਲ ਕੀਤੀ ਹੈ, ਨਾਸ਼ ਨਾ ਕਰਾਂਗਾ ।
\v 22 ਛੇਤੀ ਕਰ, ਉੱਥੇ ਨੂੰ ਭੱਜ ਜਾ ਕਿਉਂਕਿ ਜਦ ਤੱਕ ਤੂੰ ਉੱਥੇ ਨਾ ਪਹੁੰਚੇ ਮੈਂ ਕੁਝ ਨਹੀਂ ਕਰ ਸਕਦਾ । ਇਸ ਕਾਰਨ ਉਸ ਨਗਰ ਦਾ ਨਾਮ ਸੋਆਰ ਰੱਖਿਆ ਗਿਆ ।
\s ਸਦੂਮ ਅਤੇ ਅਮੂਰਾਹ ਦਾ ਵਿਨਾਸ਼
\p
\s5
\v 23 ਸੂਰਜ ਅਜੇ ਚੜ੍ਹਿਆ ਹੀ ਸੀ, ਜਦ ਲੂਤ ਸੋਆਰ ਵਿੱਚ ਜਾ ਵੜਿਆ ।
\v 24 ਤਦ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਉੱਤੇ ਗੰਧਕ ਅਤੇ ਅੱਗ ਅਕਾਸ਼ ਤੋਂ ਬਰਸਾਈ
\v 25 ਅਤੇ ਉਸ ਨੇ ਉਨ੍ਹਾਂ ਨਗਰਾਂ ਨੂੰ, ਅਤੇ ਸਾਰੀ ਘਾਟੀ ਨੂੰ, ਅਤੇ ਨਗਰ ਦੇ ਵਸਨੀਕਾਂ ਨੂੰ ਅਤੇ ਜ਼ਮੀਨ ਦੀ ਸਾਰੀ ਉਪਜ ਨੂੰ ਨਸ਼ਟ ਕਰ ਸੁੱਟਿਆ ।
\s5
\v 26 ਪਰ ਲੂਤ ਦੀ ਪਤਨੀ ਨੇ ਜੋ ਉਸ ਦੇ ਪਿੱਛੇ ਸੀ, ਉਸ ਨੇ ਪਿੱਛੇ ਮੁੜ ਕੇ ਵੇਖਿਆ ਤਾਂ ਉਹ ਲੂਣ ਦਾ ਥੰਮ੍ਹ ਬਣ ਗਈ ।
\v 27 ਅਬਰਾਹਾਮ ਸਵੇਰੇ ਹੀ ਉੱਠ ਕੇ ਉਸ ਸਥਾਨ ਨੂੰ ਗਿਆ, ਜਿੱਥੇ ਉਹ ਯਹੋਵਾਹ ਦੇ ਸਨਮੁਖ ਖੜ੍ਹਾ ਹੋਇਆ ਸੀ ।
\v 28 ਜਦ ਉਸ ਨੇ ਸਦੂਮ ਅਤੇ ਅਮੂਰਾਹ ਵੱਲ ਅਤੇ ਘਾਟੀ ਦੇ ਸਾਰੇ ਦੇਸ਼ ਵੱਲ ਵੇਖਿਆ ਤਾਂ ਵੇਖੋ, ਧਰਤੀ ਤੋਂ ਧੂੰਆਂ ਭੱਠੀ ਦੇ ਧੂੰਏਂ ਵਾਂਗੂੰ ਉੱਠ ਰਿਹਾ ਸੀ ।
\s5
\v 29 ਅਜਿਹਾ ਹੋਇਆ ਕਿ ਜਦ ਪਰਮੇਸ਼ੁਰ ਨੇ ਉਸ ਘਾਟੀ ਦੇ ਨਗਰਾਂ ਨੂੰ ਜਿਸ ਵਿੱਚ ਲੂਤ ਰਹਿੰਦਾ ਸੀ, ਨਸ਼ਟ ਕੀਤਾ ਤਦ ਪਰਮੇਸ਼ੁਰ ਨੇ ਅਬਰਾਹਾਮ ਨੂੰ ਯਾਦ ਕਰਕੇ ਲੂਤ ਨੂੰ ਉਸ ਬਰਬਾਦੀ ਤੋਂ ਬਚਾ ਲਿਆ ।
\s ਮੋਆਬੀਆਂ ਅਤੇ ਅੰਮੋਨੀਆਂ ਦੀ ਉਤਪਤੀ
\p
\s5
\v 30 ਫੇਰ ਲੂਤ ਨੇ ਸੋਆਰ ਨਗਰ ਨੂੰ ਛੱਡ ਦਿੱਤਾ ਅਤੇ ਉੱਪਰ ਜਾ ਕੇ ਆਪਣੀਆਂ ਦੋਹਾਂ ਧੀਆਂ ਸਮੇਤ ਪਹਾੜ ਉੱਤੇ ਵੱਸ ਗਿਆ ਕਿਉਂ ਜੋ ਉਹ ਸੋਆਰ ਵਿੱਚ ਵੱਸਣ ਤੋਂ ਡਰਦਾ ਸੀ, ਇਸ ਲਈ ਉਹ ਅਤੇ ਉਹ ਦੀਆਂ ਦੋਵੇਂ ਧੀਆਂ ਇੱਕ ਗੁਫ਼ਾ ਵਿੱਚ ਰਹਿਣ ਲੱਗ ਪਏ ।
\s5
\v 31 ਤਦ ਵੱਡੀ ਧੀ ਨੇ ਛੋਟੀ ਨੂੰ ਆਖਿਆ, ਸਾਡਾ ਪਿਤਾ ਬੁੱਢਾ ਹੈ ਅਤੇ ਧਰਤੀ ਉੱਤੇ ਕੋਈ ਮਨੁੱਖ ਨਹੀਂ ਹੈ, ਜੋ ਸੰਸਾਰ ਦੀ ਰੀਤ ਅਨੁਸਾਰ ਸਾਡੇ ਕੋਲ ਅੰਦਰ ਆਵੇ ।
\v 32 ਇਸ ਲਈ ਆ, ਅਸੀਂ ਆਪਣੇ ਪਿਤਾ ਨੂੰ ਮਧ ਪਿਲਾਈਏ ਅਤੇ ਉਸ ਦੇ ਸੰਗ ਲੇਟੀਏ, ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ ।
\v 33 ਫਿਰ ਉਨ੍ਹਾਂ ਨੇ ਆਪਣੇ ਪਿਤਾ ਨੂੰ ਉਸੇ ਰਾਤ ਮਧ ਪਿਲਾਈ ਅਤੇ ਵੱਡੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਲੂਤ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ ।
\s5
\v 34 ਅਗਲੇ ਦਿਨ ਅਜਿਹਾ ਹੋਇਆ ਕਿ ਵੱਡੀ ਧੀ ਨੇ ਛੋਟੀ ਨੂੰ ਆਖਿਆ, ਵੇਖ, ਮੈਂ ਕੱਲ ਰਾਤ ਆਪਣੇ ਪਿਤਾ ਦੇ ਸੰਗ ਲੇਟੀ । ਅਸੀਂ ਅੱਜ ਰਾਤ ਵੀ ਉਹ ਨੂੰ ਮਧ ਪਿਲਾਈਏ ਅਤੇ ਤੂੰ ਜਾ ਕੇ ਉਹ ਦੇ ਸੰਗ ਲੇਟ ਅਤੇ ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ ।
\v 35 ਸੋ ਉਨ੍ਹਾਂ ਨੇ ਉਸ ਰਾਤ ਵੀ ਆਪਣੇ ਪਿਤਾ ਨੂੰ ਮਧ ਪਿਲਾਈ ਅਤੇ ਛੋਟੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਉਸ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ ।
\s5
\v 36 ਇਸ ਤਰ੍ਹਾਂ ਲੂਤ ਦੀਆਂ ਦੋਵੇਂ ਧੀਆਂ ਆਪਣੇ ਪਿਤਾ ਤੋਂ ਗਰਭਵਤੀ ਹੋਈਆਂ,
\v 37 ਅਤੇ ਵੱਡੀ ਧੀ ਨੇ ਇੱਕ ਪੁੱਤਰ ਜਣਿਆ ਅਤੇ ਉਸ ਦਾ ਨਾਮ ਮੋਆਬ ਰੱਖਿਆ । ਉਹ ਅੱਜ ਤੱਕ ਮੋਆਬੀਆਂ ਦਾ ਪਿਤਾ ਹੈ ।
\v 38 ਛੋਟੀ ਧੀ ਵੀ ਇੱਕ ਪੁੱਤਰ ਜਣੀ ਅਤੇ ਉਸ ਨੇ ਉਹ ਦਾ ਨਾਮ ਬਿਨ-ਅੰਮੀ ਰੱਖਿਆ । ਉਹ ਅੱਜ ਤੱਕ ਅੰਮੋਨੀਆਂ ਦਾ ਪਿਤਾ ਹੈ ।
\s5
\c 20
\s ਅਬਰਾਹਾਮ ਅਤੇ ਅਬੀਮਲਕ
\p
\v 1 ਤਦ ਅਬਰਾਹਾਮ ਨੇ ਉੱਥੋਂ ਦੱਖਣ ਦੇਸ਼ ਵੱਲ ਕੂਚ ਕੀਤਾ ਅਤੇ ਕਾਦੇਸ਼ ਅਤੇ ਸ਼ੂਰ ਦੇ ਵਿਚਕਾਰ ਠਹਿਰਿਆ ਅਤੇ ਗਰਾਰ ਵਿੱਚ ਜਾ ਵੱਸਿਆ ।
\v 2 ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਦੇ ਵਿਖੇ ਆਖਿਆ, ਇਹ ਮੇਰੀ ਭੈਣ ਹੈ, ਇਸ ਲਈ ਗਰਾਰ ਦੇ ਰਾਜਾ ਅਬੀਮਲਕ ਨੇ ਆਦਮੀ ਭੇਜ ਕੇ ਸਾਰਾਹ ਨੂੰ ਬੁਲਾ ਲਿਆ ।
\v 3 ਪਰਮੇਸ਼ੁਰ ਨੇ ਅਬੀਮਲਕ ਕੋਲ ਰਾਤ ਦੇ ਸੁਫ਼ਨੇ ਵਿੱਚ ਆ ਕੇ ਉਸ ਨੂੰ ਆਖਿਆ, ਵੇਖ, ਤੂੰ ਇਸ ਇਸਤਰੀ ਦੇ ਕਾਰਨ ਜਿਸ ਨੂੰ ਤੂੰ ਲਿਆ ਹੈ, ਮਰਨ ਵਾਲਾ ਹੈਂ, ਕਿਉਂ ਜੋ ਉਹ ਵਿਆਹੀ ਹੋਈ ਹੈ ।
\s5
\v 4 ਪਰ ਅਜੇ ਅਬੀਮਲਕ ਉਹ ਦੇ ਕੋਲ ਨਹੀਂ ਗਿਆ ਸੀ, ਇਸ ਲਈ ਉਸ ਨੇ ਆਖਿਆ, ਹੇ ਪ੍ਰਭੂ, ਕੀ ਤੂੰ ਇੱਕ ਧਰਮੀ ਕੌਮ ਨੂੰ ਵੀ ਮਾਰ ਸੁੱਟੇਂਗਾ ?
\v 5 ਕੀ ਉਸ ਨੇ ਆਪ ਹੀ ਮੈਨੂੰ ਨਹੀਂ ਆਖਿਆ, ਇਹ ਮੇਰੀ ਭੈਣ ਹੈ ? ਅਤੇ ਕੀ ਉਸ ਇਸਤਰੀ ਨੇ ਵੀ ਆਪ ਹੀ ਨਹੀਂ ਆਖਿਆ, ਉਹ ਮੇਰਾ ਭਰਾ ਹੈ ? ਮੈਂ ਤਾਂ ਆਪਣੇ ਦਿਲ ਦੀ ਖਰਿਆਈ ਅਤੇ ਆਪਣੇ ਹੱਥਾਂ ਦੀ ਸਚਿਆਈ ਨਾਲ ਇਹ ਕੰਮ ਕੀਤਾ ਹੈ ।
\s5
\v 6 ਪਰਮੇਸ਼ੁਰ ਨੇ ਸੁਫ਼ਨੇ ਵਿੱਚ ਉਹ ਨੂੰ ਆਖਿਆ, ਹਾਂ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਦਿਲ ਦੀ ਖਰਿਆਈ ਨਾਲ ਇਹ ਕੰਮ ਕੀਤਾ ਹੈ ਇਸ ਕਾਰਨ ਮੈਂ ਵੀ ਤੈਨੂੰ ਆਪਣੇ ਵਿਰੁੱਧ ਪਾਪ ਕਰਨ ਤੋਂ ਰੋਕਿਆ ਹੈ ਅਤੇ ਮੈਂ ਤੈਨੂੰ ਉਸ ਨੂੰ ਹੱਥ ਲਾਉਣ ਨਹੀਂ ਦਿੱਤਾ ।
\v 7 ਹੁਣ ਤੂੰ ਉਸ ਮਨੁੱਖ ਨੂੰ ਉਹ ਦੀ ਪਤਨੀ ਮੋੜ ਦੇ ਕਿਉਂ ਜੋ ਉਹ ਨਬੀ ਹੈ, ਉਹ ਤੇਰੇ ਲਈ ਬੇਨਤੀ ਕਰੇਗਾ ਅਤੇ ਤੂੰ ਜੀਉਂਦਾ ਰਹੇਂਗਾ ਪਰ ਜੇ ਤੂੰ ਉਸ ਨੂੰ ਨਾ ਮੋੜੇਂ ਤਾਂ ਜਾਣ ਲੈ ਕਿ ਤੂੰ ਅਤੇ ਤੇਰੇ ਸਾਰੇ ਲੋਕ ਜ਼ਰੂਰ ਮਰਨਗੇ ।
\s5
\v 8 ਅਬੀਮਲਕ ਸਵੇਰੇ ਹੀ ਉੱਠਿਆ ਅਤੇ ਆਪਣੇ ਸਾਰੇ ਕਰਮਚਾਰੀਆਂ ਨੂੰ ਬੁਲਾ ਕੇ ਉਨ੍ਹਾਂ ਨੂੰ ਇਹ ਸਾਰੀਆਂ ਗੱਲਾਂ ਦੱਸੀਆਂ ਤਦ ਉਹ ਸਾਰੇ ਲੋਕ ਬਹੁਤ ਹੀ ਡਰ ਗਏ ।
\v 9 ਤਦ ਅਬੀਮਲਕ ਨੇ ਅਬਰਾਹਾਮ ਨੂੰ ਬੁਲਵਾ ਕੇ ਆਖਿਆ, ਤੂੰ ਸਾਡੇ ਨਾਲ ਇਹ ਕੀ ਕੀਤਾ ਹੈ ? ਮੈਂ ਤੇਰਾ ਕੀ ਵਿਗਾੜਿਆ ਸੀ ਕਿ ਤੂੰ ਮੇਰੇ ਅਤੇ ਮੇਰੇ ਰਾਜ ਉੱਤੇ ਇਹ ਵੱਡਾ ਪਾਪ ਲੈ ਆਂਦਾ ਹੈਂ ? ਤੂੰ ਮੇਰੇ ਨਾਲ ਉਹ ਕੰਮ ਕੀਤਾ ਹੈ, ਜੋ ਤੈਨੂੰ ਨਹੀਂ ਕਰਨਾ ਚਾਹੀਦਾ ਸੀ ।
\s5
\v 10 ਫਿਰ ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, ਤੂੰ ਕੀ ਸੋਚ ਕੇ ਇਹ ਕੰਮ ਕੀਤਾ ?
\v 11 ਅਬਰਾਹਾਮ ਨੇ ਆਖਿਆ, ਮੈਂ ਸੋਚਿਆ ਕਿ ਜ਼ਰੂਰ ਹੀ ਇਸ ਸਥਾਨ ਵਿੱਚ ਪਰਮੇਸ਼ੁਰ ਦਾ ਕੋਈ ਡਰ ਨਹੀਂ ਹੋਵੇਗਾ, ਇਸ ਲਈ ਇਹ ਲੋਕ ਮੇਰੀ ਪਤਨੀ ਦੇ ਕਾਰਨ ਮੈਨੂੰ ਮਾਰ ਸੁੱਟਣਗੇ ।
\v 12 ਪਰ ਉਹ ਸੱਚ-ਮੁੱਚ ਮੇਰੀ ਭੈਣ ਹੈ, ਕਿਉਂ ਜੋ ਉਹ ਮੇਰੇ ਪਿਤਾ ਦੀ ਧੀ ਹੈ ਪਰ ਮੇਰੀ ਮਾਤਾ ਦੀ ਧੀ ਨਹੀਂ ਹੈ, ਫੇਰ ਉਹ ਮੇਰੀ ਪਤਨੀ ਹੋ ਗਈ ।
\s5
\v 13 ਜਦ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦਾ ਘਰ ਛੱਡਣ ਦਾ ਹੁਕਮ ਦਿੱਤਾ, ਤਦ ਮੈਂ ਉਸ ਨੂੰ ਕਿਹਾ, ਤੈਨੂੰ ਮੇਰੇ ਉੱਤੇ ਇਹ ਦਯਾ ਕਰਨੀ ਹੋਵੇਗੀ ਕਿ ਜਿੱਥੇ ਕਿਤੇ ਅਸੀਂ ਜਾਈਏ, ਉੱਥੇ ਤੂੰ ਮੇਰੇ ਵਿਖੇ ਆਖੀਂ ਕਿ ਇਹ ਮੇਰਾ ਭਰਾ ਹੈ ।
\v 14 ਤਦ ਅਬੀਮਲਕ ਨੇ ਇੱਜੜ, ਪਸ਼ੂ ਅਤੇ ਦਾਸ-ਦਾਸੀਆਂ ਲੈ ਕੇ ਅਬਰਾਹਾਮ ਨੂੰ ਦਿੱਤੇ ਅਤੇ ਉਸ ਦੀ ਪਤਨੀ ਸਾਰਾਹ ਨੂੰ ਵੀ ਮੋੜ ਦਿੱਤਾ ।
\s5
\v 15 ਅਬੀਮਲਕ ਨੇ ਆਖਿਆ, ਵੇਖ, ਮੇਰਾ ਦੇਸ਼ ਤੇਰੇ ਸਾਹਮਣੇ ਹੈ । ਜਿੱਥੇ ਤੈਨੂੰ ਚੰਗਾ ਲੱਗੇ, ਤੂੰ ਉੱਥੇ ਵੱਸ ।
\v 16 ਸਾਰਾਹ ਨੂੰ ਉਸ ਨੇ ਆਖਿਆ, ਵੇਖ, ਮੈਂ ਤੇਰੇ ਭਰਾ ਨੂੰ ਇੱਕ ਹਜ਼ਾਰ ਚਾਂਦੀ ਦੇ ਸਿੱਕੇ ਦਿੱਤੇ ਹਨ । ਵੇਖ, ਉਹ ਤੇਰੇ ਲਈ ਅਤੇ ਸਾਰਿਆਂ ਲਈ ਜੋ ਤੇਰੇ ਸੰਗ ਹਨ, ਅੱਖਾਂ ਦਾ ਪਰਦਾ ਹੋਣਗੇ ਅਤੇ ਸਾਰਿਆਂ ਦੇ ਸਾਹਮਣੇ ਤੂੰ ਸਹੀ ਸਾਬਤ ਹੋਵੇਂਗੀ ।
\s5
\v 17 ਤਦ ਅਬਰਾਹਾਮ ਨੇ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕੀਤੀ, ਅਤੇ ਪਰਮੇਸ਼ੁਰ ਨੇ ਅਬੀਮਲਕ ਅਤੇ ਉਸ ਦੀ ਪਤਨੀ ਅਤੇ ਉਸ ਦੀਆਂ ਦਾਸੀਆਂ ਨੂੰ ਚੰਗਾ ਕਰ ਦਿੱਤਾ ਅਤੇ ਓਹ ਫੇਰ ਜਣਨ ਲੱਗ ਪਈਆਂ ।
\v 18 ਕਿਉਂਕਿ ਯਹੋਵਾਹ ਨੇ ਅਬਰਾਹਾਮ ਦੀ ਪਤਨੀ ਸਾਰਾਹ ਦੇ ਕਾਰਨ ਅਬੀਮਲਕ ਦੇ ਘਰਾਣੇ ਦੀ ਹਰੇਕ ਇਸਤਰੀ ਦੀ ਕੁੱਖ ਨੂੰ ਸਖ਼ਤੀ ਨਾਲ ਬੰਦ ਕਰ ਦਿੱਤਾ ਸੀ ।
\s5
\c 21
\s ਇਸਹਾਕ ਦਾ ਜਨਮ
\p
\v 1 ਯਹੋਵਾਹ ਨੇ ਜਿਵੇਂ ਆਖਿਆ ਸੀ, ਉਸੇ ਤਰ੍ਹਾਂ ਸਾਰਾਹ ਉੱਤੇ ਨਜ਼ਰ ਕੀਤੀ ਅਤੇ ਉਸ ਲਈ ਆਪਣੇ ਬਚਨ ਦੇ ਅਨੁਸਾਰ ਕੀਤਾ ।
\v 2 ਸਾਰਾਹ ਗਰਭਵਤੀ ਹੋਈ ਅਤੇ ਉਸੇ ਨਿਯੁਕਤ ਸਮੇਂ ਤੇ ਜੋ ਪਰਮੇਸ਼ੁਰ ਨੇ ਠਹਿਰਾਇਆ ਸੀ, ਅਬਰਾਹਾਮ ਲਈ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ ।
\v 3 ਅਬਰਾਹਾਮ ਨੇ ਆਪਣੇ ਪੁੱਤਰ ਦਾ ਨਾਮ ਜਿਸ ਨੂੰ ਸਾਰਾਹ ਨੇ ਜਨਮ ਦਿੱਤਾ ਸੀ, ਇਸਹਾਕ ਰੱਖਿਆ ।
\v 4 ਅਤੇ ਜਦ ਅਬਰਾਹਾਮ ਦਾ ਪੁੱਤਰ ਇਸਹਾਕ ਅੱਠ ਦਿਨ ਦਾ ਹੋ ਗਿਆ, ਤਦ ਉਸਨੇ ਪਰਮੇਸ਼ੁਰ ਦੇ ਹੁਕਮ ਅਨੁਸਾਰ ਉਸ ਦੀ ਸੁੰਨਤ ਕਰਾਈ ।
\s5
\v 5 ਅਬਰਾਹਾਮ ਸੌ ਸਾਲ ਦਾ ਸੀ, ਜਦ ਉਸ ਦਾ ਪੁੱਤਰ ਇਸਹਾਕ ਜੰਮਿਆ ।
\v 6 ਅਤੇ ਸਾਰਾਹ ਨੇ ਆਖਿਆ, ਪਰਮੇਸ਼ੁਰ ਨੇ ਮੈਨੂੰ ਅਨੰਦ ਕੀਤਾ ਹੈ ਅਤੇ ਸਾਰੇ ਸੁਣਨ ਵਾਲੇ ਮੇਰੇ ਨਾਲ ਅਨੰਦ ਮਨਾਉਣਗੇ ।
\v 7 ਉਸ ਨੇ ਆਖਿਆ, ਕੀ ਕੋਈ ਅਬਰਾਹਾਮ ਨੂੰ ਆਖ ਸਕਦਾ ਸੀ ਕਿ ਸਾਰਾਹ ਪੁੱਤਰਾਂ ਨੂੰ ਦੁੱਧ ਚੁੰਘਾਏਗੀ ? ਵੇਖੋ ਕਿਉਂਕਿ ਮੈਂ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ ।
\s5
\v 8 ਉਹ ਮੁੰਡਾ ਵੱਧਦਾ ਗਿਆ ਅਤੇ ਉਹ ਦਾ ਦੁੱਧ ਛੁਡਾਇਆ ਗਿਆ ਅਤੇ ਅਬਰਾਹਾਮ ਨੇ ਇਸਹਾਕ ਦੇ ਦੁੱਧ ਛੁਡਾਉਣ ਦੇ ਦਿਨ ਵੱਡੀ ਦਾਵਤ ਕੀਤੀ ।
\s ਹਾਜਰਾ ਅਤੇ ਇਸਮਾਏਲ ਦਾ ਕੱਢਿਆ ਜਾਣਾ
\p
\v 9 ਸਾਰਾਹ ਨੇ ਹਾਜ਼ਰਾ ਦੇ ਪੁੱਤਰ ਨੂੰ ਜਿਸ ਨੂੰ ਉਹ ਨੇ ਅਬਰਾਹਾਮ ਲਈ ਜਨਮ ਦਿੱਤਾ ਸੀ ਮਖ਼ੌਲ ਕਰਦੇ ਹੋਏ ਵੇਖਿਆ ।
\s5
\v 10 ਇਸ ਲਈ ਉਸ ਨੇ ਅਬਰਾਹਾਮ ਨੂੰ ਆਖਿਆ, ਇਸ ਦਾਸੀ ਅਤੇ ਇਹ ਦੇ ਪੁੱਤਰ ਨੂੰ ਕੱਢ ਦੇ, ਕਿਉਂ ਜੋ ਇਸ ਦਾਸੀ ਦਾ ਪੁੱਤਰ ਮੇਰੇ ਪੁੱਤਰ ਇਸਹਾਕ ਨੇ ਨਾਲ ਵਾਰਸ ਨਹੀਂ ਹੋਵੇਗਾ ।
\s ਅਬਰਾਹਾਮ ਅਤੇ ਅਬੀਮਲਕ ਦੇ ਵਿਚਕਾਰ ਸਮਝੌਤਾ
\p
\v 11 ਆਪਣੇ ਪੁੱਤਰ ਦੇ ਕਾਰਨ ਅਬਰਾਹਾਮ ਦੀ ਨਿਗਾਹ ਵਿੱਚ ਇਹ ਗੱਲ ਬਹੁਤ ਬੁਰੀ ਲੱਗੀ ।
\s5
\v 12 ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਇਹ ਗੱਲ ਇਸ ਮੁੰਡੇ ਅਤੇ ਤੇਰੀ ਦਾਸੀ ਦੇ ਵਿਖੇ ਤੇਰੀ ਨਜ਼ਰ ਵਿੱਚ ਬੁਰੀ ਨਾ ਲੱਗੇ । ਜੋ ਕੁਝ ਸਾਰਾਹ ਨੇ ਤੈਨੂੰ ਆਖਿਆ ਹੈ ਤੂੰ ਉਹ ਦੀ ਮੰਨ ਕਿਉਂ ਜੋ ਤੇਰੀ ਅੰਸ ਇਸਹਾਕ ਤੋਂ ਹੀ ਪੁਕਾਰੀ ਜਾਵੇਗੀ ।
\v 13 ਮੈਂ ਉਸ ਦਾਸੀ ਦੇ ਪੁੱਤਰ ਤੋਂ ਵੀ ਇੱਕ ਕੌਮ ਬਣਾਵਾਂਗਾ ਕਿਉਂਕਿ ਉਹ ਵੀ ਤੇਰੀ ਅੰਸ ਹੈ ।
\s5
\v 14 ਤਦ ਅਬਰਾਹਾਮ ਸਵੇਰੇ ਜਲਦੀ ਉੱਠਿਆ, ਰੋਟੀ ਅਤੇ ਪਾਣੀ ਦੀ ਇੱਕ ਮਸ਼ਕ ਲੈ ਕੇ ਹਾਜ਼ਰਾ ਦੇ ਮੋਢਿਆਂ ਉੱਤੇ ਰੱਖ ਦਿੱਤੀ ਅਤੇ ਮੁੰਡਾ ਵੀ ਦੇ ਦਿੱਤਾ ਤਦ ਉਹ ਚਲੀ ਗਈ ਅਤੇ ਬਏਰਸਬਾ ਦੀ ਉਜਾੜ ਵਿੱਚ ਭਟਕਦੀ ਰਹੀ ।
\v 15 ਜਦ ਮਸ਼ਕ ਵਿੱਚੋਂ ਪਾਣੀ ਮੁੱਕ ਗਿਆ ਤਾਂ ਉਸ ਨੇ ਮੁੰਡੇ ਨੂੰ ਇੱਕ ਝਾੜੀ ਦੇ ਹੇਠ ਸੁੱਟ ਦਿੱਤਾ ।
\v 16 ਆਪ ਸਾਹਮਣੇ ਇੱਕ ਤੀਰ ਦੀ ਮਾਰ ਦੀ ਦੂਰੀ ਉੱਤੇ ਜਾ ਬੈਠੀ, ਕਿਉਂ ਜੋ ਉਸ ਨੇ ਆਖਿਆ, ਮੈਂ ਬੱਚੇ ਦੀ ਮੌਤ ਨਾ ਵੇਖਾਂ, ਸੋ ਉਹ ਸਾਹਮਣੇ ਦੂਰ ਬੈਠ ਕੇ ਉੱਚੀ-ਉੱਚੀ ਰੋਣ ਲੱਗ ਪਈ ।
\s5
\v 17 ਤਦ ਪਰਮੇਸ਼ੁਰ ਨੇ ਉਸ ਮੁੰਡੇ ਦੇ ਰੋਣ ਦੀ ਅਵਾਜ਼ ਸੁਣ ਲਈ ਅਤੇ ਪਰਮੇਸ਼ੁਰ ਦੇ ਦੂਤ ਨੇ ਅਕਾਸ਼ ਤੋਂ ਹਾਜ਼ਰਾ ਨੂੰ ਪੁਕਾਰ ਕੇ ਆਖਿਆ, ਹਾਜ਼ਰਾ ਤੈਨੂੰ ਕੀ ਹੋਇਆ ? ਨਾ ਡਰ, ਕਿਉਂਕਿ ਪਰਮੇਸ਼ੁਰ ਨੇ ਮੁੰਡੇ ਦੀ ਅਵਾਜ਼ ਜਿੱਥੇ ਉਹ ਪਿਆ ਹੈ ਉੱਥੋਂ ਸੁਣ ਲਈ ਹੈ ।
\v 18 ਉੱਠ ਅਤੇ ਮੁੰਡੇ ਨੂੰ ਚੁੱਕ ਲੈ ਅਤੇ ਆਪਣੇ ਹੱਥਾਂ ਵਿੱਚ ਸਾਂਭ ਕਿਉਂਕਿ ਮੈਂ ਇਸ ਨੂੰ ਵੀ ਇੱਕ ਵੱਡੀ ਕੌਮ ਬਣਾਵਾਂਗਾ ।
\s5
\v 19 ਤਦ ਪਰਮੇਸ਼ੁਰ ਨੇ ਉਸ ਦੀਆਂ ਅੱਖਾਂ ਖੋਲ੍ਹੀਆਂ ਅਤੇ ਉਸ ਨੇ ਪਾਣੀ ਦਾ ਇੱਕ ਖੂਹ ਵੇਖਿਆ ਅਤੇ ਉਹ ਜਾ ਕੇ ਮਸ਼ਕ ਨੂੰ ਪਾਣੀ ਨਾਲ ਭਰ ਲੈ ਆਈ ਅਤੇ ਮੁੰਡੇ ਨੂੰ ਪਿਲਾਇਆ ।
\v 20 ਪਰਮੇਸ਼ੁਰ ਉਸ ਮੁੰਡੇ ਦੇ ਅੰਗ-ਸੰਗ ਸੀ ਅਤੇ ਉਹ ਵੱਧਦਾ ਗਿਆ, ਉਜਾੜ ਵਿੱਚ ਰਿਹਾ ਅਤੇ ਵੱਡਾ ਹੋ ਕੇ ਤੀਰ-ਅੰਦਾਜ਼ ਬਣਿਆ ।
\v 21 ਉਹ ਪਾਰਾਨ ਦੀ ਉਜਾੜ ਵਿੱਚ ਰਹਿੰਦਾ ਸੀ ਅਤੇ ਉਸ ਦੀ ਮਾਤਾ ਮਿਸਰ ਦੇਸ਼ ਵਿੱਚੋਂ ਇੱਕ ਪਤਨੀ ਉਸ ਦੇ ਲਈ ਲੈ ਆਈ ।
\s5
\v 22 ਫੇਰ ਉਸ ਸਮੇਂ ਅਜਿਹਾ ਹੋਇਆ ਕਿ ਅਬੀਮਲਕ ਅਤੇ ਉਸ ਦੀ ਸੈਨਾ ਦੇ ਸਰਦਾਰ ਫ਼ੀਕੋਲ ਨੇ ਅਬਰਾਹਾਮ ਨੂੰ ਆਖਿਆ ਕਿ ਜੋ ਕੁਝ ਤੂੰ ਕਰਦਾ ਹੈਂ, ਉਸ ਵਿੱਚ ਪਰਮੇਸ਼ੁਰ ਤੇਰੇ ਸੰਗ ਹੈ ।
\v 23 ਹੁਣ ਤੂੰ ਮੇਰੇ ਨਾਲ ਪਰਮੇਸ਼ੁਰ ਦੀ ਸਹੁੰ ਖਾਹ ਕਿ ਤੂੰ ਮੇਰੇ ਨਾਲ, ਮੇਰੇ ਪੁੱਤਰਾਂ, ਅਤੇ ਮੇਰੇ ਪੋਤਿਆਂ ਨਾਲ ਧੋਖਾ ਨਾ ਕਰੇਂਗਾ । ਸਗੋਂ ਉਸ ਕਿਰਪਾ ਦੇ ਅਨੁਸਾਰ ਜੋ ਮੈਂ ਤੇਰੇ ਉੱਤੇ ਕੀਤੀ ਹੈ, ਤੂੰ ਵੀ ਮੇਰੇ ਉੱਤੇ ਕਰੇਂਗਾ, ਇਸ ਦੇਸ਼ ਉੱਤੇ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਿਹਾ ਹੈਂ ।
\v 24 ਅਬਰਾਹਾਮ ਨੇ ਆਖਿਆ, ਮੈਂ ਸਹੁੰ ਖਾਵਾਂਗਾ ।
\s5
\v 25 ਤਦ ਅਬਰਾਹਾਮ ਨੇ ਅਬੀਮਲਕ ਨੂੰ ਇੱਕ ਖੂਹ ਦਾ ਉਲਾਂਭਾ ਦਿੱਤਾ, ਜਿਹੜਾ ਉਸ ਦੇ ਨੌਕਰਾਂ ਨੇ ਜ਼ੋਰ ਨਾਲ ਖੋਹ ਲਿਆ ਸੀ ।
\v 26 ਤਦ ਅਬੀਮਲਕ ਨੇ ਆਖਿਆ, ਮੈਨੂੰ ਪਤਾ ਨਹੀਂ ਕਿ ਇਹ ਕੰਮ ਕਿਸ ਨੇ ਕੀਤਾ ਅਤੇ ਤੂੰ ਵੀ ਮੈਨੂੰ ਨਹੀਂ ਦੱਸਿਆ । ਮੈਂ ਅੱਜ ਤੋਂ ਪਹਿਲਾਂ ਇਸ ਦੇ ਬਾਰੇ ਸੁਣਿਆ ਵੀ ਨਹੀਂ ।
\v 27 ਤਦ ਅਬਰਾਹਾਮ ਨੇ ਭੇਡਾਂ ਗਾਈਆਂ ਅਤੇ ਬਲ਼ਦ ਲੈ ਕੇ ਅਬੀਮਲਕ ਨੂੰ ਦੇ ਦਿੱਤੇ ਅਤੇ ਦੋਵਾਂ ਨੇ ਆਪੋ ਵਿੱਚ ਨੇਮ ਬੰਨਿਆ ।
\s5
\v 28 ਅਬਰਾਹਾਮ ਨੇ ਭੇਡਾਂ ਦੀਆਂ ਸੱਤ ਲੇਲੀਆਂ ਲੈ ਕੇ ਵੱਖਰੀਆਂ ਕਰ ਲਈਆਂ
\v 29 ਤਦ ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, ਇਨ੍ਹਾਂ ਸੱਤਾਂ ਵੱਖਰੀਆਂ ਕੀਤੀਆਂ ਹੋਈਆਂ ਲੇਲੀਆਂ ਦਾ ਕੀ ਮਤਲਬ ਹੈ ?
\v 30 ਉਸ ਨੇ ਆਖਿਆ, ਤੂੰ ਇਹ ਸੱਤ ਲੇਲੀਆਂ ਮੇਰੇ ਹੱਥੋਂ ਲੈ ਲੈ ਤਾਂ ਜੋ ਇਹ ਮੇਰੀਆਂ ਗਵਾਹ ਹੋਣ ਭਈ ਇਹ ਖੂਹ ਮੈਂ ਪੁੱਟਿਆ ਹੈ ।
\s5
\v 31 ਕਿਉਂ ਜੋ ਉੱਥੇ ਉਨ੍ਹਾਂ ਦੋਹਾਂ ਨੇ ਸਹੁੰ ਖਾਧੀ ਸੀ, ਇਸ ਲਈ ਉਸ ਥਾਂ ਦਾ ਨਾਮ ਬਏਰਸਬਾ ਪੈ ਗਿਆ ।
\v 32 ਜਦ ਉਨ੍ਹਾਂ ਨੇ ਬਏਰਸਬਾ ਵਿੱਚ ਨੇਮ ਬੰਨ੍ਹਿਆ ਅਤੇ ਅਬੀਮਲਕ ਅਤੇ ਉਸ ਦੀ ਸੈਨਾ ਦਾ ਸਰਦਾਰ ਫ਼ੀਕੋਲ ਉੱਠੇ ਅਤੇ ਫ਼ਲਿਸਤੀਆਂ ਦੇ ਦੇਸ਼ ਨੂੰ ਮੁੜ ਗਏ ।
\s5
\v 33 ਫਿਰ ਉਸ ਨੇ ਬਏਰਸਬਾ ਵਿੱਚ ਝਾਊ ਦਾ ਇੱਕ ਰੁੱਖ ਲਾਇਆ ਅਤੇ ਉੱਥੇ ਯਹੋਵਾਹ ਅੱਗੇ ਜੋ ਅਟੱਲ ਪਰਮੇਸ਼ੁਰ ਹੈ ਪ੍ਰਾਰਥਨਾ ਕੀਤੀ ।
\v 34 ਅਬਰਾਹਾਮ ਬਹੁਤਿਆਂ ਦਿਨਾਂ ਤੱਕ ਫ਼ਲਿਸਤੀਆਂ ਦੇ ਦੇਸ਼ ਵਿੱਚ ਪਰਦੇਸੀ ਹੋ ਕੇ ਰਿਹਾ ।
\s5
\c 22
\s ਅਬਰਾਹਾਮ ਦੇ ਪਰਤਾਵੇ ਦਾ ਵਰਣਨ
\p
\v 1 ਇਨ੍ਹਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੇ ਆਖਿਆ, ਹੇ ਅਬਰਾਹਾਮ ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ ।
\v 2 ਉਸ ਨੇ ਆਖਿਆ, ਹੁਣ ਤੂੰ ਆਪਣੇ ਪੁੱਤਰ ਨੂੰ, ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਤੂੰ ਪਿਆਰ ਕਰਦਾ ਹੈਂ ਅਰਥਾਤ ਇਸਹਾਕ ਨੂੰ ਲੈ ਕੇ ਮੋਰੀਆਹ ਦੇਸ਼ ਨੂੰ ਜਾ ਅਤੇ ਪਹਾੜਾਂ ਵਿੱਚੋਂ ਇੱਕ ਉੱਤੇ ਜਿਹੜਾ ਮੈਂ ਤੈਨੂੰ ਦੱਸਾਂਗਾ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾ ।
\v 3 ਤਦ ਅਬਰਾਹਾਮ ਨੇ ਤੜਕੇ ਉੱਠ ਕੇ ਆਪਣੇ ਗਧੇ ਉੱਤੇ ਕਾਠੀ ਕੱਸੀ ਅਤੇ ਆਪਣੇ ਦੋ ਦਾਸਾਂ ਨੂੰ ਅਤੇ ਆਪਣੇ ਪੁੱਤਰ ਇਸਹਾਕ ਨੂੰ ਨਾਲ ਲਿਆ ਅਤੇ ਹੋਮ ਦੀ ਬਲੀ ਲਈ ਲੱਕੜੀਆਂ ਚੀਰੀਆਂ ਅਤੇ ਉੱਠ ਕੇ ਉਸ ਸਥਾਨ ਨੂੰ ਤੁਰ ਪਿਆ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਦੱਸੀ ਸੀ ।
\s5
\v 4 ਤੀਜੇ ਦਿਨ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਉਸ ਸਥਾਨ ਨੂੰ ਦੂਰੋਂ ਵੇਖਿਆ
\v 5 ਤਦ ਅਬਰਾਹਾਮ ਨੇ ਆਪਣੇ ਦਾਸਾਂ ਨੂੰ ਆਖਿਆ, ਤੁਸੀਂ ਇੱਥੇ ਗਧੇ ਦੇ ਕੋਲ ਰੁਕੋ । ਮੈਂ ਅਤੇ ਇਹ ਮੁੰਡਾ ਥੋੜ੍ਹੀ ਦੂਰ ਅੱਗੇ ਜਾਂਵਾਂਗੇ ਅਤੇ ਉਪਾਸਨਾ ਕਰ ਕੇ ਤੁਹਾਡੇ ਕੋਲ ਮੁੜ ਆਵਾਂਗੇ ।
\v 6 ਤਦ ਅਬਰਾਹਾਮ ਨੇ ਹੋਮ ਬਲੀ ਦੀਆਂ ਲੱਕੜੀਆਂ ਲੈ ਕੇ ਆਪਣੇ ਪੁੱਤਰ ਇਸਹਾਕ ਨੂੰ ਚੁਕਾ ਦਿੱਤੀਆਂ ਅਤੇ ਆਪਣੇ ਹੱਥ ਵਿੱਚ ਅੱਗ ਅਤੇ ਛੁਰੀ ਫੜ ਲਈ ਅਤੇ ਦੋਵੇਂ ਇੱਕਠੇ ਤੁਰ ਪਏ ।
\s5
\v 7 ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, ਪਿਤਾ ਜੀ, ਉਸ ਨੇ ਆਖਿਆ, ਹੇ ਮੇਰੇ ਪੁੱਤਰ ਕੀ ਗੱਲ ਹੈ ? ਉਸ ਨੇ ਆਖਿਆ, ਵੇਖ, ਅੱਗ ਅਤੇ ਲੱਕੜੀਆਂ ਤਾਂ ਹਨ ਪਰ ਹੋਮ ਬਲੀ ਲਈ ਲੇਲਾ ਕਿੱਥੇ ਹੈ ?
\v 8 ਅਬਰਾਹਾਮ ਨੇ ਆਖਿਆ, ਹੇ ਮੇਰੇ ਪੁੱਤਰ, ਪਰਮੇਸ਼ੁਰ ਹੋਮ ਬਲੀ ਲਈ ਲੇਲਾ ਆਪ ਹੀ ਦੇਵੇਗਾ ਤਾਂ ਓਹ ਦੋਵੇਂ ਇਕੱਠੇ ਤੁਰਦੇ ਗਏ ।
\s5
\v 9 ਓਹ ਉਸ ਸਥਾਨ ਉੱਤੇ ਜਾ ਪਹੁੰਚੇ ਜਿਹੜਾ ਪਰਮੇਸ਼ੁਰ ਨੇ ਉਹ ਨੂੰ ਦੱਸਿਆ ਸੀ । ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਉੱਤੇ ਲੱਕੜੀਆਂ ਚਿਣ ਦਿੱਤੀਆਂ ਅਤੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਕੇ ਜਗਵੇਦੀ ਦੀਆਂ ਲੱਕੜੀਆਂ ਉੱਤੇ ਰੱਖ ਦਿੱਤਾ ।
\v 10 ਜਿਵੇਂ ਹੀ ਅਬਰਾਹਾਮ ਨੇ ਆਪਣਾ ਹੱਥ ਵਧਾ ਕੇ ਛੁਰੀ ਫੜੀ ਕਿ ਆਪਣੇ ਪੁੱਤਰ ਨੂੰ ਹੋਮ ਬਲੀ ਕਰਕੇ ਚੜ੍ਹਾਵੇ
\s5
\v 11 ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, "ਅਬਰਾਹਾਮ ਅਬਰਾਹਾਮ !" ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ ।
\v 12 ਉਸ ਨੇ ਆਖਿਆ, ਤੂੰ ਇਸ ਮੁੰਡੇ ਨੂੰ ਹੱਥ ਨਾ ਲਾ ਅਤੇ ਨਾ ਹੀ ਉਸ ਨਾਲ ਕੁਝ ਕਰ । ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ ਹੈਂ ਕਿਉਂ ਜੋ ਤੂੰ ਆਪਣੇ ਪੁੱਤਰ, ਹਾਂ, ਆਪਣੇ ਇਕਲੌਤੇ ਪੁੱਤਰ ਦਾ ਵੀ ਮੈਥੋਂ ਸਰਫ਼ਾ ਨਹੀਂ ਕੀਤਾ ।
\s5
\v 13 ਜਦ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਤਾਂ ਵੇਖੋ, ਉਹ ਦੇ ਪਿੱਛੇ ਇੱਕ ਲੇਲਾ ਸੀ, ਜਿਸ ਦੇ ਸਿੰਗ ਝਾੜੀ ਵਿੱਚ ਫਸੇ ਹੋਏ ਸਨ ਤਾਂ ਅਬਰਾਹਾਮ ਨੇ ਜਾ ਕੇ ਉਸ ਲੇਲੇ ਨੂੰ ਫੜ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਦੀ ਥਾਂ ਹੋਮ ਬਲੀ ਕਰਕੇ ਚੜ੍ਹਾਇਆ ।
\v 14 ਅਬਰਾਹਾਮ ਨੇ ਉਸ ਸਥਾਨ ਦਾ ਨਾਮ ਯਹੋਵਾਹ ਯਿਰਹ ਰੱਖਿਆ, ਅੱਜ ਤੱਕ ਵੀ ਇਹ ਕਿਹਾ ਜਾਂਦਾ ਹੈ 'ਯਹੋਵਾਹ ਦੇ ਪਰਬਤ ਉੱਤੇ ਪ੍ਰਬੰਧ ਕੀਤਾ ਜਾਵੇਗਾ ।'
\s5
\v 15 ਫੇਰ ਯਹੋਵਾਹ ਦੇ ਦੂਤ ਨੇ ਦੂਜੀ ਵਾਰ ਅਕਾਸ਼ ਤੋਂ ਅਬਰਾਹਾਮ ਨੂੰ ਪੁਕਾਰ ਕੇ ਆਖਿਆ,
\v 16 ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਂ ਆਪ ਆਪਣੀ ਸਹੁੰ ਖਾਧੀ ਹੈ, ਕਿ ਤੂੰ ਜੋ ਇਹ ਕੰਮ ਕੀਤਾ ਅਤੇ ਆਪਣੇ ਪੁੱਤਰ ਸਗੋਂ ਆਪਣੇ ਇਕਲੌਤੇ ਪੁੱਤਰ ਦਾ ਵੀ ਸਰਫ਼ਾ ਨਹੀਂ ਕੀਤਾ,
\v 17 ਇਸ ਲਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਤੇ ਤਾਰਿਆਂ ਜਿੰਨ੍ਹੀਂ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅੱਤ ਵਧਾਵਾਂਗਾ ਅਤੇ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜ਼ਾ ਕਰੇਗੀ ।
\s5
\v 18 ਧਰਤੀ ਦੀਆਂ ਸਾਰੀਆਂ ਕੌਮਾਂ ਤੇਰੀ ਅੰਸ ਦੇ ਕਾਰਨ ਬਰਕਤ ਪਾਉਣਗੀਆਂ ਕਿਉਂ ਜੋ ਤੂੰ ਮੇਰੇ ਹੁਕਮ ਨੂੰ ਮੰਨਿਆ ਹੈ ।
\v 19 ਤਦ ਅਬਰਾਹਾਮ ਆਪਣੇ ਦਾਸਾਂ ਕੋਲ ਮੁੜ ਆਇਆ ਅਤੇ ਉਹ ਉੱਠ ਕੇ ਬਏਰਸਬਾ ਨੂੰ ਵਾਪਿਸ ਆਏ ਅਤੇ ਅਬਰਾਹਾਮ ਬਏਰਸਬਾ ਵਿੱਚ ਆ ਕੇ ਵੱਸਿਆ ਰਿਹਾ ।
\s ਨਾਹੋਰ ਦੇ ਵੰਸ਼ਜ
\p
\s5
\v 20 ਇਹਨਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਅਬਰਾਹਾਮ ਨੂੰ ਦੱਸਿਆ ਗਿਆ, ਵੇਖ, ਮਿਲਕਾਹ ਨੇ ਵੀ ਤੇਰੇ ਭਰਾ ਨਾਹੋਰ ਲਈ ਪੁੱਤਰਾਂ ਨੂੰ ਜਨਮ ਦਿੱਤਾ ਹੈ
\v 21 ਮਿਲਕਾਹ ਦੇ ਪੁੱਤਰ ਇਹ ਸਨ, ਅਰਥਾਤ ਉਹ ਦਾ ਪਹਿਲੌਠਾ ਊਸ ਅਤੇ ਉਸ ਦਾ ਭਰਾ ਬੂਜ਼ ਅਤੇ ਕਮੂਏਲ ਜਿਹੜਾ ਅਰਾਮ ਦਾ ਪਿਤਾ ਸੀ
\v 22 ਅਤੇ ਕਸਦ, ਹਜ਼ੋ, ਪਿਲਦਾਸ, ਯਿਦਲਾਫ ਅਤੇ ਬਥੂਏਲ
\s5
\v 23 ਇਹਨਾਂ ਅੱਠ ਪੁੱਤਰਾਂ ਨੂੰ ਮਿਲਕਾਹ ਨੇ ਅਬਰਾਹਾਮ ਦੇ ਭਰਾ ਨਾਹੋਰ ਲਈ ਜਣਿਆ ਅਤੇ ਬਥੂਏਲ ਦੇ ਰਿਬਕਾਹ ਜੰਮੀ ।
\v 24 ਉਸ ਦੀ ਇੱਕ ਰਖ਼ੈਲ ਸੀ ਜਿਸ ਦਾ ਨਾਮ ਰੂਮਾਹ ਸੀ ਉਸ ਨੇ ਵੀ ਤਬਹ, ਗਹਮ, ਤਹਸ਼ ਅਤੇ ਮਾਕਾਹ ਨੂੰ ਜਨਮ ਦਿੱਤਾ ।
\s5
\c 23
\s ਸਾਰਾਹ ਦੀ ਮੌਤ ਅਤੇ ਦਫ਼ਨਾਇਆ ਜਾਣਾ
\p
\v 1 ਸਾਰਾਹ ਦੀ ਉਮਰ ਇੱਕ ਸੌ ਸਤਾਈ ਸਾਲਾਂ ਦੀ ਹੋਈ,
\v 2 ਜਦ ਸਾਰਾਹ ਦੀ ਐਨੀ ਉਮਰ ਹੋ ਗਈ ਤਾਂ ਉਹ ਕਿਰਯਤ-ਅਰਬਾ ਅਰਥਾਤ ਹਬਰੋਨ ਵਿੱਚ ਮਰ ਗਈ, ਜਿਹੜਾ ਕਨਾਨ ਦੇਸ਼ ਵਿੱਚ ਹੈ । ਇਸ ਲਈ ਅਬਰਾਹਾਮ ਸਾਰਾਹ ਲਈ ਰੋਣ ਪਿੱਟਣ ਲਈ ਆਇਆ ।
\s5
\v 3 ਫੇਰ ਅਬਰਾਹਾਮ ਆਪਣੇ ਮੁਰਦੇ ਦੇ ਅੱਗਿਓਂ ਉੱਠ ਕੇ ਹੇਤ ਦੇ ਪੁੱਤਰਾਂ ਨੂੰ ਆਖਣ ਲੱਗਾ,
\v 4 ਮੈਂ ਪਰਦੇਸੀ ਅਤੇ ਤੁਹਾਡੇ ਵਿੱਚ ਅਜਨਬੀ ਹਾਂ । ਤੁਸੀਂ ਆਪਣੇ ਵਿੱਚ ਇੱਕ ਕਬਰਿਸਤਾਨ ਮੇਰੀ ਵਿਰਾਸਤ ਕਰ ਦਿਓ ਤਾਂ ਜੋ ਮੈਂ ਆਪਣਾ ਮੁਰਦਾ ਦੱਬ ਦਿਆਂ ।
\s5
\v 5 ਹੇਤ ਦੇ ਪੁੱਤਰਾਂ ਨੇ ਅਬਰਾਹਾਮ ਨੂੰ ਉੱਤਰ ਦਿੱਤਾ,
\v 6 ਪ੍ਰਭੂ ਜੀ, ਸਾਡੀ ਸੁਣੋ । ਸਾਡੇ ਵਿੱਚ ਤੁਸੀਂ ਪਰਮੇਸ਼ੁਰ ਦੇ ਸ਼ਹਿਜਾਦੇ ਹੋ । ਆਪਣੇ ਮੁਰਦੇ ਨੂੰ ਸਾਡੀਆਂ ਕਬਰਾਂ ਵਿੱਚੋਂ ਸਭ ਤੋਂ ਚੰਗੀ ਕਬਰ ਵਿੱਚ ਦੱਬ ਦਿਓ । ਤੁਹਾਡੇ ਮੁਰਦੇ ਨੂੰ ਦੱਬਣ ਲਈ ਸਾਡੇ ਵਿੱਚੋਂ ਕੋਈ ਵੀ ਆਪਣੀ ਕਬਰ ਲੈਣ ਤੋਂ ਤੁਹਾਨੂੰ ਨਹੀਂ ਰੋਕੇਗਾ ।
\s5
\v 7 ਤਦ ਅਬਰਾਹਾਮ ਉੱਠਿਆ ਅਤੇ ਉਸ ਦੇਸ਼ ਦੇ ਲੋਕਾਂ ਅਰਥਾਤ ਹੇਤ ਦੇ ਪੁੱਤਰਾਂ ਦੇ ਅੱਗੇ ਝੁੱਕਿਆ,
\v 8 ਅਤੇ ਉਨ੍ਹਾਂ ਨੂੰ ਕਿਹਾ ਕਿ ਜੇ ਤੁਹਾਡੀ ਮਰਜ਼ੀ ਹੋਵੇ ਕਿ ਮੈਂ ਆਪਣੇ ਮੁਰਦੇ ਨੂੰ ਆਪਣੇ ਅੱਗੋਂ ਦੱਬ ਦੇਵਾਂ ਤਾਂ ਮੇਰੀ ਅਰਜ਼ ਸੁਣੋ ਅਤੇ ਸੋਹਰ ਦੇ ਪੁੱਤਰ ਅਫ਼ਰੋਨ ਦੇ ਅੱਗੇ ਮੇਰੇ ਲਈ ਬੇਨਤੀ ਕਰੋ
\v 9 ਤਾਂ ਜੋ ਉਹ ਮੈਨੂੰ ਮਕਫ਼ੇਲਾਹ ਦੀ ਗੁਫ਼ਾ ਦੇਵੇ, ਜਿਹੜੀ ਉਸ ਦੇ ਖੇਤ ਦੇ ਬੰਨੇ ਨਾਲ ਹੈ । ਉਹ ਉਸ ਦਾ ਪੂਰਾ ਮੁੱਲ ਤੁਹਾਡੇ ਸਨਮੁਖ ਲੈ ਲਵੇ ਤਾਂ ਜੋ ਉਹ ਕਬਰਿਸਤਾਨ ਮੇਰੀ ਨਿੱਜ ਭੂਮੀ ਹੋਵੇ ।
\s5
\v 10 ਅਫ਼ਰੋਨ ਹੇਤ ਦੇ ਪੁੱਤਰਾਂ ਦੇ ਵਿਚਕਾਰ ਬੈਠਾ ਹੋਇਆ ਸੀ, ਇਸ ਲਈ ਜਿੰਨ੍ਹੇ ਹਿੱਤੀ ਉਸ ਨਗਰ ਦੇ ਫਾਟਕ ਤੋਂ ਲੰਘਦੇ ਸਨ ਉਹਨਾਂ ਸਾਰਿਆਂ ਦੇ ਅੱਗੇ ਅਬਰਾਹਾਮ ਨੂੰ ਉੱਤਰ ਦਿੱਤਾ,
\v 11 ਨਹੀਂ, ਮੇਰੇ ਪ੍ਰਭੂ ਜੀ, ਮੇਰੀ ਸੁਣੋ । ਮੈਂ ਇਹ ਖੇਤ ਤੁਹਾਨੂੰ ਦਿੰਦਾ ਹਾਂ ਅਤੇ ਇਹ ਗੁਫ਼ਾ ਵੀ ਜਿਹੜੀ ਉਹ ਦੇ ਵਿੱਚ ਹੈ । ਮੈਂ ਆਪਣੀ ਕੌਮ ਦੇ ਪੁੱਤਰਾਂ ਦੇ ਸਾਹਮਣੇ ਤੁਹਾਨੂੰ ਦਿੰਦਾ ਹਾਂ । ਤੁਸੀਂ ਆਪਣੇ ਮੁਰਦੇ ਨੂੰ ਉੱਥੇ ਦੱਬ ਦਿਓ ।
\s5
\v 12 ਫੇਰ ਅਬਰਾਹਾਮ ਉਸ ਦੇਸ਼ ਦੇ ਲੋਕਾਂ ਦੇ ਸਨਮੁਖ ਝੁਕਿਆ
\v 13 ਅਤੇ ਉਸ ਦੇਸ਼ ਦੇ ਲੋਕਾਂ ਦੇ ਸੁਣਦੇ ਹੋਏ ਅਫ਼ਰੋਨ ਨੂੰ ਆਖਿਆ, ਜੇਕਰ ਤੂੰ ਅਜਿਹਾ ਚਾਹੁੰਦਾ ਹੈ ਤਦ ਮੇਰੀ ਸੁਣ, ਮੈਂ ਉਸ ਖੇਤ ਦਾ ਮੁੱਲ ਦਿੰਦਾ ਹਾਂ । ਉਹ ਮੇਰੀ ਵੱਲੋਂ ਲੈ ਤਾਂ ਜੋ ਮੈਂ ਆਪਣੇ ਮੁਰਦੇ ਨੂੰ ਉੱਥੇ ਦੱਬਾਂ ।
\s5
\v 14 ਅਫ਼ਰੋਨ ਨੇ ਇਹ ਆਖ ਕੇ ਅਬਰਾਹਾਮ ਨੂੰ ਉੱਤਰ ਦਿੱਤਾ,
\v 15 ਪ੍ਰਭੂ ਜੀ, ਮੇਰੀ ਸੁਣੋ ਇਸ ਜ਼ਮੀਨ ਦਾ ਮੁੱਲ, ਜੋ ਚਾਰ ਸੌ ਚਾਂਦੀ ਦੇ ਸਿੱਕੇ ਹੈ ਪਰ ਇਹ ਸਾਡੇ ਵਿੱਚਕਾਰ ਕੀ ਹੈ ? ਆਪਣੇ ਮੁਰਦੇ ਨੂੰ ਦੱਬ ਦਿਓ ।
\v 16 ਅਬਰਾਹਾਮ ਨੇ ਅਫ਼ਰੋਨ ਦੀ ਗੱਲ ਮੰਨ ਲਈ ਅਤੇ ਅਬਰਾਹਾਮ ਨੇ ਚਾਂਦੀ ਦੇ ਚਾਰ ਸੌ ਸਿੱਕੇ ਜੋ ਵਪਾਰੀਆਂ ਵਿੱਚ ਚਲਦੇ ਸਨ, ਜਿਹੜਾ ਉਹ ਨੇ ਹਿੱਤੀਆਂ ਦੇ ਸੁਣਦੇ ਹੋਏ ਬੋਲਿਆ ਸੀ, ਅਫ਼ਰੋਨ ਲਈ ਤੋਲ ਦਿੱਤਾ ।
\s5
\v 17 ਇਸ ਤਰ੍ਹਾਂ ਮਕਫ਼ੇਲਾਹ ਵਾਲਾ ਅਫ਼ਰੋਨ ਦਾ ਖੇਤ, ਜਿਹੜਾ ਮਮਰੇ ਦੇ ਸਾਹਮਣੇ ਹੈ ਅਤੇ ਖੇਤ ਦੇ ਵਿੱਚ ਦੀ ਗੁਫ਼ਾ ਅਤੇ ਸਾਰੇ ਰੁੱਖ ਜਿਹੜੇ ਖੇਤ ਵਿੱਚ ਅਤੇ ਜੋ ਉਸ ਦੇ ਬੰਨਿਆਂ ਦੇ ਉੱਤੇ ਸਨ,
\v 18 ਹਿੱਤੀਆਂ ਦੇ ਅਤੇ ਉਨ੍ਹਾਂ ਸਾਰਿਆਂ ਦੇ ਸਨਮੁਖ ਜਿਹੜੇ ਉਸ ਨਗਰ ਦੇ ਫਾਟਕ ਵਿੱਚੋਂ ਦੀ ਲੰਘਦੇ ਸਨ, ਇਹ ਅਬਰਾਹਾਮ ਦੀ ਨਿੱਜ ਭੂਮੀ ਹੋ ਗਈ ।
\s5
\v 19 ਇਸ ਦੇ ਮਗਰੋਂ ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਨੂੰ ਮਕਫ਼ੇਲਾਹ ਦੇ ਖੇਤ ਦੀ ਗੁਫ਼ਾ ਵਿੱਚ ਜਿਹੜੀ ਮਮਰੇ ਦੇ ਸਾਹਮਣੇ ਹੈ ਅਰਥਾਤ ਕਨਾਨ ਦੇਸ਼ ਦੇ ਹਬਰੋਨ ਵਿੱਚ ਦੱਬ ਦਿੱਤਾ ।
\v 20 ਇਸ ਤਰ੍ਹਾਂ ਉਹ ਖੇਤ ਅਤੇ ਉਹ ਦੇ ਵਿਚਲੀ ਗੁਫ਼ਾ, ਹੇਤ ਦੇ ਪੁੱਤਰਾਂ ਤੋਂ ਕਬਰਿਸਤਾਨ ਲਈ ਅਬਰਾਹਾਮ ਦੀ ਨਿੱਜ ਭੂਮੀ ਹੋ ਗਈ ।
\s5
\c 24
\s ਇਸਹਾਕ ਦਾ ਵਿਆਹ
\p
\v 1 ਹੁਣ ਅਬਰਾਹਾਮ ਬਹੁਤ ਬਜ਼ੁਰਗ ਅਤੇ ਵੱਡੀ ਉਮਰ ਦਾ ਹੋ ਗਿਆ ਸੀ ਅਤੇ ਯਹੋਵਾਹ ਨੇ ਸਾਰੀਆਂ ਗੱਲਾਂ ਵਿੱਚ ਅਬਰਾਹਾਮ ਨੂੰ ਬਰਕਤ ਦਿੱਤੀ ।
\v 2 ਅਬਰਾਹਾਮ ਨੇ ਆਪਣੇ ਘਰ ਦੇ ਪੁਰਾਣੇ ਨੌਕਰ ਨੂੰ, ਜਿਹੜਾ ਉਸ ਦੀਆਂ ਸਾਰੀਆਂ ਚੀਜ਼ਾਂ ਦਾ ਮੁਖ਼ਤਿਆਰ ਸੀ ਆਖਿਆ, ਆਪਣਾ ਹੱਥ ਮੇਰੇ ਪੱਟ ਦੇ ਹੇਠ ਰੱਖ;
\v 3 ਮੈਂ ਤੈਨੂੰ ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਅਤੇ ਧਰਤੀ ਦੇ ਪਰਮੇਸ਼ੁਰ ਦੀ ਸਹੁੰ ਦੇਵਾਂ ਕਿ ਤੂੰ ਮੇਰੇ ਪੁੱਤਰ ਲਈ ਕਨਾਨੀਆਂ ਦੀਆਂ ਧੀਆਂ ਵਿੱਚੋਂ ਪਤਨੀ ਨਾ ਲਿਆਵੀਂ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ ।
\v 4 ਪਰ ਤੂੰ ਮੇਰੇ ਆਪਣੇ ਦੇਸ਼ ਵਿੱਚ ਅਤੇ ਮੇਰੇ ਘਰਾਣੇ ਦੇ ਕੋਲ ਜਾਈਂ ਅਤੇ ਮੇਰੇ ਪੁੱਤਰ ਇਸਹਾਕ ਲਈ ਪਤਨੀ ਲੈ ਆਵੀਂ ।
\s5
\v 5 ਤਦ ਉਸ ਨੌਕਰ ਨੇ ਉਹ ਨੂੰ ਆਖਿਆ, ਸ਼ਾਇਦ ਉਹ ਇਸਤਰੀ ਮੇਰੇ ਨਾਲ ਇਸ ਦੇਸ਼ ਵਿੱਚ ਆਉਣਾ ਨਾ ਚਾਹੇ, ਤਾਂ ਕੀ ਮੈਂ ਤੇਰੇ ਪੁੱਤਰ ਨੂੰ ਉਸ ਦੇਸ਼ ਨੂੰ ਵਾਪਿਸ ਲੈ ਜਾਂਵਾਂ ਜਿੱਥੋਂ ਤੂੰ ਆਇਆ ਹੈਂ ?
\v 6 ਅਬਰਾਹਾਮ ਨੇ ਉਸ ਨੂੰ ਆਖਿਆ, ਖ਼ਬਰਦਾਰ, ਮੇਰੇ ਪੁੱਤਰ ਨੂੰ ਕਦੇ ਵੀ ਉਸ ਦੇਸ਼ ਵਿੱਚ ਨਾ ਲੈ ਜਾਵੀਂ ।
\v 7 ਸਵਰਗ ਦਾ ਪਰਮੇਸ਼ੁਰ ਯਹੋਵਾਹ ਜੋ ਮੈਨੂੰ ਮੇਰੇ ਪਿਤਾ ਦੇ ਘਰ ਤੋਂ ਅਤੇ ਮੇਰੀ ਜਨਮ ਭੂਮੀ ਤੋਂ ਕੱਢ ਲੈ ਆਇਆ, ਜੋ ਮੇਰੇ ਨਾਲ ਬੋਲਿਆ ਅਤੇ ਮੇਰੇ ਨਾਲ ਸਹੁੰ ਖਾ ਕੇ ਆਖਿਆ ਕਿ ਮੈਂ ਤੇਰੀ ਅੰਸ ਨੂੰ ਇਹ ਦੇਸ਼ ਦਿਆਂਗਾ । ਉਹ ਹੀ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਤੂੰ ਉੱਥੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੇਂਗਾ ।
\s5
\v 8 ਅਤੇ ਜੇ ਉਹ ਇਸਤਰੀ ਤੇਰੇ ਨਾਲ ਨਾ ਆਉਣਾ ਚਾਹੇ ਤਾਂ ਤੂੰ ਮੇਰੀ ਇਸ ਸਹੁੰ ਤੋਂ ਛੁੱਟ ਜਾਵੇਂਗਾ । ਪਰ ਮੇਰੇ ਪੁੱਤਰ ਨੂੰ ਉੱਥੇ ਕਦੀ ਨਾ ਲੈ ਜਾਵੀਂ ।
\v 9 ਤਦ ਉਸ ਨੌਕਰ ਨੇ ਆਪਣਾ ਹੱਥ ਆਪਣੇ ਸਵਾਮੀ ਅਬਰਾਹਾਮ ਦੇ ਪੱਟ ਹੇਠ ਰੱਖ ਕੇ ਉਹ ਦੇ ਨਾਲ ਇਸ ਗੱਲ ਦੀ ਸਹੁੰ ਖਾਧੀ ।
\s5
\v 10 ਉਪਰੰਤ ਉਹ ਨੌਕਰ ਆਪਣੇ ਸਵਾਮੀ ਦੇ ਊਠਾਂ ਵਿੱਚੋਂ ਦਸ ਊਠ ਲੈ ਕੇ ਤੁਰ ਪਿਆ, ਉਹ ਆਪਣੇ ਨਾਲ ਉੱਤਮ ਪਦਾਰਥਾਂ ਵਿਚੋਂ ਕੁਝ ਨਾਲ ਲੈ ਕੇ ਮਸੋਪੋਤਾਮੀਆ ਦੇ ਦੇਸ਼ ਵਿੱਚ ਨਾਹੋਰ ਦੇ ਨਗਰ ਨੂੰ ਗਿਆ ।
\v 11 ਉਸ ਨੌਕਰ ਨੇ ਆਪਣੇ ਊਠਾਂ ਨੂੰ ਨਗਰ ਤੋਂ ਬਾਹਰ ਖੂਹ ਦੇ ਕੋਲ ਬਿਠਾ ਦਿੱਤਾ, ਇਹ ਸ਼ਾਮ ਦਾ ਵੇਲਾ ਸੀ ਜਦੋਂ ਇਸਤਰੀਆਂ ਪਾਣੀ ਭਰਨ ਨੂੰ ਨਿੱਕਲਦੀਆਂ ਸਨ ।
\s5
\v 12 ਤਦ ਉਸ ਨੇ ਆਖਿਆ, ਹੇ ਯਹੋਵਾਹ ਮੇਰੇ ਸਵਾਮੀ ਅਬਰਾਹਾਮ ਦੇ ਪਰਮੇਸ਼ੁਰ, ਅੱਜ ਮੇਰਾ ਸਭ ਕਾਰਜ ਸਫ਼ਲ ਕਰ ਅਤੇ ਮੇਰੇ ਸਵਾਮੀ ਅਬਰਾਹਾਮ ਉੱਤੇ ਕਿਰਪਾ ਕਰ ।
\v 13 ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜ੍ਹਾ ਹਾਂ ਅਤੇ ਨਗਰ ਦੇ ਮਨੁੱਖਾਂ ਦੀਆਂ ਧੀਆਂ ਪਾਣੀ ਭਰਨ ਨੂੰ ਆਉਂਦੀਆਂ ਹਾਂ ।
\v 14 ਅਜਿਹਾ ਹੋਵੇ ਕਿ ਜਿਹੜੀ ਕੁੜੀ ਨੂੰ ਮੈਂ ਆਖਾਂ ਭਈ ਆਪਣਾ ਘੜਾ ਮੇਰੇ ਵੱਲ ਨੂੰ ਨੀਵਾਂ ਕਰੀਂ ਅਤੇ ਮੈਂ ਪੀਵਾਂਗਾ ਤਾਂ ਉਹ ਆਖੇ ਪੀਓ ਅਤੇ ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ ਸੋ ਉਹੀ ਹੋਵੇ ਜਿਸ ਨੂੰ ਤੂੰ ਆਪਣੇ ਦਾਸ ਇਸਹਾਕ ਲਈ ਠਹਿਰਾਇਆ ਹੈ, ਮੈਂ ਇਸੇ ਗੱਲ ਤੋਂ ਜਾਣਾਂਗਾ ਕਿ ਤੂੰ ਮੇਰੇ ਸਵਾਮੀ ਉੱਤੇ ਕਿਰਪਾ ਕੀਤੀ ਹੈ ।
\s5
\v 15 ਤਦ ਐਉਂ ਹੋਇਆ ਜਦ ਉਹ ਇਹ ਗੱਲ ਕਰਦਾ ਹੀ ਸੀ ਤਾਂ ਵੇਖੋ, ਰਿਬਕਾਹ ਜੋ ਅਬਰਾਹਾਮ ਦੇ ਭਰਾ ਨਾਹੋਰ ਦੀ ਪਤਨੀ ਮਿਲਕਾਹ ਦੇ ਪੁੱਤਰ ਬਥੂਏਲ ਦੀ ਧੀ ਸੀ, ਆਪਣਾ ਘੜਾ ਮੋਢਿਆਂ ਤੇ ਚੁੱਕੀ ਹੋਈ ਆ ਨਿੱਕਲੀ ।
\v 16 ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਅਤੇ ਕੁਆਰੀ ਸੀ ਅਤੇ ਕਿਸੇ ਮਨੁੱਖ ਨੇ ਉਹ ਨੂੰ ਨਹੀਂ ਜਾਣਿਆ ਸੀ, ਅਤੇ ਉਹ ਚਸ਼ਮੇ ਵਿੱਚ ਉਤਰੀ ਅਤੇ ਆਪਣਾ ਘੜਾ ਭਰ ਕੇ ਬਾਹਰ ਆਈ ।
\s5
\v 17 ਤਾਂ ਉਹ ਨੌਕਰ ਉਸ ਦੇ ਮਿਲਣ ਨੂੰ ਨੱਠ ਕੇ ਗਿਆ ਅਤੇ ਆਖਿਆ, ਆਪਣੇ ਘੜੇ ਵਿੱਚੋਂ ਮੈਨੂੰ ਥੋੜਾ ਪਾਣੀ ਪਿਲਾਈਂ ।
\v 18 ਤਾਂ ਉਸ ਆਖਿਆ, ਮੇਰੇ ਸਵਾਮੀ ਜੀ ਪੀਓ ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੱਥਾਂ ਉੱਤੇ ਕਰਕੇ ਉਸ ਨੂੰ ਪਿਲਾਇਆ ।
\s5
\v 19 ਜਦ ਉਹ ਉਸ ਨੂੰ ਪਾਣੀ ਪਿਲਾ ਚੁੱਕੀ ਤਦ ਆਖਿਆ, ਮੈਂ ਤੁਹਾਡੇ ਊਠਾਂ ਲਈ ਵੀ ਪਾਣੀ ਭਰਾਂਗੀ ਜਦ ਤੱਕ ਓਹ ਪੀ ਨਾ ਲੈਣ ।
\v 20 ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੌਦ ਵਿੱਚ ਡੋਲ੍ਹ ਦਿੱਤਾ ਅਤੇ ਫੇਰ ਖੂਹ ਵਿੱਚੋਂ ਭਰਨ ਨੂੰ ਨੱਠ ਕੇ ਗਈ ਅਤੇ ਉਹ ਦੇ ਸਾਰਿਆਂ ਊਠਾਂ ਲਈ ਪਾਣੀ ਭਰਿਆ ।
\s5
\v 21 ਉਹ ਮਨੁੱਖ ਧਿਆਨ ਨਾਲ ਚੁੱਪ ਕਰਕੇ ਉਹ ਨੂੰ ਵੇਖਦਾ ਰਿਹਾ ਇਸ ਗੱਲ ਦੇ ਜਾਣਨ ਨੂੰ ਕਿ ਯਹੋਵਾਹ ਨੇ ਉਸ ਦਾ ਸਫ਼ਰ ਸਫ਼ਲ ਕੀਤਾ ਹੈ ਕਿ ਨਹੀਂ ।
\v 22 ਜਦ ਊਠ ਪੀ ਚੁੱਕੇ ਤਦ ਉਸ ਮਨੁੱਖ ਨੇ ਅੱਧੇ ਤੋਲੇ ਸੋਨੇ ਦੀ ਇੱਕ ਨੱਥ ਅਤੇ ਦਸ ਤੋਲੇ ਸੋਨੇ ਦੇ ਦੋ ਕੜੇ ਉਹ ਦੇ ਹੱਥਾਂ ਵਿੱਚ ਪਹਿਨਾ ਦਿੱਤੇ
\v 23 ਅਤੇ ਪੁੱਛਿਆ, ਮੈਨੂੰ ਦੱਸੀਂ ਤੂੰ ਕਿਹਦੀ ਧੀ ਹੈਂ ਅਤੇ ਕੀ ਤੇਰੇ ਪਿਤਾ ਦੇ ਘਰ ਵਿੱਚ ਸਾਡੇ ਲਈ ਅੱਜ ਰਾਤ ਰਹਿਣ ਦੀ ਥਾਂ ਹੈ ?
\s5
\v 24 ਉਸ ਉਹ ਨੂੰ ਆਖਿਆ, ਮੈਂ ਬਥੂਏਲ ਦੀ ਧੀ ਹਾਂ, ਜਿਸ ਨੂੰ ਮਿਲਕਾਹ ਨੇ ਨਾਹੋਰ ਤੋਂ ਜਨਮ ਦਿੱਤਾ ।
\v 25 ਫਿਰ ਉਸ ਨੇ ਉਹ ਨੂੰ ਆਖਿਆ, ਸਾਡੇ ਕੋਲ ਊਠਾਂ ਲਈ ਚਾਰਾ ਬਥੇਰਾ ਹੈ ਅਤੇ ਰਾਤ ਰਹਿਣ ਦੀ ਥਾਂ ਵੀ ਹੈ ।
\s5
\v 26 ਤਦ ਉਸ ਮਨੁੱਖ ਨੇ ਸਿਰ ਝੁਕਾਇਆ ਅਤੇ ਯਹੋਵਾਹ ਨੂੰ ਮੱਥਾ ਟੇਕਿਆ ।
\v 27 ਉਸ ਨੇ ਆਖਿਆ, ਯਹੋਵਾਹ ਮੇਰੇ ਸਵਾਮੀ ਅਬਰਾਹਾਮ ਦਾ ਪਰਮੇਸ਼ੁਰ ਮੁਬਾਰਕ ਹੋਵੇ, ਜਿਸ ਮੇਰੇ ਸਵਾਮੀ ਅਬਰਾਹਾਮ ਤੋਂ ਆਪਣੀ ਕਿਰਪਾ ਅਤੇ ਆਪਣੀ ਸਚਿਆਈ ਨੂੰ ਨਹੀਂ ਮੋੜਿਆ ਅਤੇ ਮੈਂ ਰਾਹ ਵਿੱਚ ਹੀ ਸੀ ਕਿ ਯਹੋਵਾਹ ਨੇ ਮੈਨੂੰ ਮੇਰੇ ਸਵਾਮੀ ਦੇ ਭਰਾਵਾਂ ਦੇ ਘਰ ਪਹੁੰਚਾਇਆ ।
\s5
\v 28 ਤਦ ਕੁੜੀ ਆਪਣੀ ਮਾਤਾ ਦੇ ਘਰ ਨੂੰ ਨੱਠ ਕੇ ਆਈ ਅਤੇ ਸਾਰੀਆਂ ਗੱਲਾਂ ਦੱਸੀਆਂ ।
\v 29 ਰਿਬਕਾਹ ਦਾ ਇੱਕ ਭਰਾ ਸੀ ਜਿਸ ਦਾ ਨਾਮ ਲਾਬਾਨ ਸੀ, ਲਾਬਾਨ ਬਾਹਰ ਨੂੰ ਉਸ ਮਨੁੱਖ ਦੇ ਕੋਲ ਚਸ਼ਮੇ ਉੱਤੇ ਦੌੜ ਕੇ ਗਿਆ ।
\v 30 ਜਦ ਉਸ ਨੇ ਨੱਥ ਅਤੇ ਆਪਣੀ ਭੈਣ ਦੇ ਹੱਥਾਂ ਵਿੱਚ ਕੜੇ ਦੇਖੇ ਅਤੇ ਜਦ ਆਪਣੀ ਭੈਣ ਰਿਬਕਾਹ ਤੋਂ ਗੱਲਾਂ ਸੁਣੀਆਂ ਜਿਹੜੀ ਕਹਿੰਦੀ ਸੀ ਕਿ ਉਸ ਮਨੁੱਖ ਨੇ ਮੇਰੇ ਨਾਲ ਇਹ-ਇਹ ਗੱਲਾਂ ਕੀਤੀਆਂ ਤਾਂ ਉਹ ਉਸ ਮਨੁੱਖ ਕੋਲ ਆਇਆ ਅਤੇ ਵੇਖੋ ਉਹ ਊਠਾਂ ਦੇ ਕੋਲ ਚਸ਼ਮੇ ਉੱਤੇ ਖੜ੍ਹਾ ਸੀ ।
\s5
\v 31 ਉਸ ਨੇ ਆਖਿਆ, ਹੇ ਯਹੋਵਾਹ ਦੇ ਮੁਬਾਰਕ ਆਓ । ਬਾਹਰ ਕਿਉਂ ਖੜ੍ਹੇ ਹੋ ? ਮੈਂ ਘਰ ਨੂੰ ਤਿਆਰ ਕੀਤਾ ਹੈ ਅਤੇ ਊਠਾਂ ਲਈ ਵੀ ਥਾਂ ਹੈ
\v 32 ਤਦ ਉਹ ਮਨੁੱਖ ਘਰ ਵਿੱਚ ਆਇਆ ਅਤੇ ਊਠਾਂ ਨੂੰ ਖੋਲ੍ਹਿਆ ਅਤੇ ਲਾਬਾਨ ਨੇ ਊਠਾਂ ਨੂੰ ਚਾਰਾ ਦਿੱਤਾ ਅਤੇ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਪੈਰ ਧੋਣ ਲਈ ਪਾਣੀ ਦਿੱਤਾ ।
\s5
\v 33 ਤਾਂ ਉਸ ਦੇ ਅੱਗੇ ਭੋਜਨ ਰੱਖਿਆ ਗਿਆ ਪਰ ਉਸ ਨੇ ਆਖਿਆ ਜਦ ਤੱਕ ਆਪਣੀ ਗੱਲ ਨਾ ਦੱਸਾਂ ਮੈਂ ਕੁਝ ਨਹੀਂ ਖਾਵਾਂਗਾ ਤਾਂ ਲਾਬਾਨ ਨੇ ਆਖਿਆ, ਦੱਸੋ ਜੀ ।
\v 34 ਫੇਰ ਉਸ ਨੇ ਆਖਿਆ, ਮੈਂ ਅਬਰਾਹਾਮ ਦਾ ਨੌਕਰ ਹਾਂ
\v 35 ਅਤੇ ਯਹੋਵਾਹ ਨੇ ਮੇਰੇ ਸਵਾਮੀ ਨੂੰ ਵੱਡੀ ਬਰਕਤ ਦਿੱਤੀ ਹੈ ਅਤੇ ਉਸ ਨੂੰ ਵੱਡਾ ਆਦਮੀ ਬਣਾ ਦਿੱਤਾ ਹੈ ਅਤੇ ਉਸ ਨੇ ਉਹ ਨੂੰ ਭੇਡਾਂ, ਗਾਈਆਂ-ਬਲ਼ਦ, ਸੋਨਾ-ਚਾਂਦੀ, ਦਾਸ-ਦਾਸੀਆਂ, ਊਠ ਅਤੇ ਗਧੇ ਦਿੱਤੇ ਹਨ ।
\s5
\v 36 ਅਤੇ ਮੇਰੇ ਸਵਾਮੀ ਦੀ ਪਤਨੀ ਸਾਰਾਹ ਨੇ ਆਪਣੇ ਬੁਢਾਪੇ ਵਿੱਚ ਮੇਰੇ ਸਵਾਮੀ ਲਈ ਇੱਕ ਪੁੱਤਰ ਜਣਿਆ ਅਤੇ ਅਬਰਾਹਾਮ ਨੇ ਆਪਣਾ ਸਭ ਕੁਝ ਉਸ ਨੂੰ ਦੇ ਦਿੱਤਾ ਹੈ ।
\v 37 ਮੇਰੇ ਸਵਾਮੀ ਨੇ ਮੈਨੂੰ ਇਹ ਸਹੁੰ ਦਿੱਤੀ ਹੈ, ਤੂੰ ਮੇਰੇ ਪੁੱਤਰ ਲਈ ਇਨ੍ਹਾਂ ਕਨਾਨੀਆਂ ਦੀਆਂ ਧੀਆਂ ਵਿੱਚੋਂ ਜਿਨ੍ਹਾਂ ਦੇ ਦੇਸ਼ ਵਿੱਚ ਮੈਂ ਵੱਸਦਾ ਹਾਂ, ਪਤਨੀ ਨਾ ਲਿਆਵੀਂ ।
\v 38 ਸਗੋਂ ਮੇਰੇ ਪਿਤਾ ਦੇ ਘਰ ਅਤੇ ਮੇਰੇ ਘਰਾਣੇ ਵਿੱਚ ਜਾਵੀਂ ਅਤੇ ਮੇਰੇ ਪੁੱਤਰ ਲਈ ਪਤਨੀ ਲੈ ਆਵੀਂ ।
\s5
\v 39 ਤਦ ਮੈਂ ਆਪਣੇ ਸਵਾਮੀ ਨੂੰ ਆਖਿਆ ਕਿ ਸ਼ਾਇਦ ਉਹ ਇਸਤਰੀ ਮੇਰੇ ਨਾਲ ਨਾ ਆਉਣਾ ਚਾਹੇ ।
\v 40 ਤਦ ਉਸ ਨੇ ਮੈਨੂੰ ਆਖਿਆ, ਯਹੋਵਾਹ ਜਿਸ ਦੇ ਸਨਮੁਖ ਮੈਂ ਚਲਦਾ ਹਾਂ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਉਹ ਤੇਰੇ ਰਾਹ ਨੂੰ ਸਫ਼ਲ ਕਰੇਗਾ ਅਤੇ ਤੂੰ ਮੇਰੇ ਘਰਾਣੇ ਵਿੱਚੋਂ ਮੇਰੇ ਪਿਤਾ ਦੇ ਘਰੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੀਂ ।
\v 41 ਤਦ ਹੀ ਤੂੰ ਮੇਰੀ ਸਹੁੰ ਤੋਂ ਛੁੱਟੇਂਗਾ, ਜਦ ਤੂੰ ਮੇਰੇ ਘਰਾਣੇ ਵਿੱਚ ਜਾਵੇਂਗਾ ਅਤੇ ਜੇ ਓਹ ਤੈਨੂੰ ਕੋਈ ਇਸਤਰੀ ਨਾ ਦੇਣ ਤਾਂ ਤੂੰ ਮੇਰੀ ਸਹੁੰ ਤੋਂ ਛੁੱਟ ਜਾਵੇਂਗਾ ।
\s5
\v 42 ਮੈਂ ਅੱਜ ਦੇ ਦਿਨ ਚਸ਼ਮੇ ਉੱਤੇ ਆਇਆ ਅਤੇ ਆਖਿਆ, ਹੇ ਯਹੋਵਾਹ, ਮੇਰੇ ਸਵਾਮੀ ਅਬਰਾਹਾਮ ਦੇ ਪਰਮੇਸ਼ੁਰ, ਜੇ ਤੂੰ ਮੇਰੇ ਰਾਹ ਨੂੰ ਜਿਸ ਵਿੱਚ ਮੈਂ ਜਾਂਦਾ ਹਾਂ ਸਫ਼ਲ ਕਰੇਂ ।
\v 43 ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜ੍ਹਾ ਹਾਂ ਤਾਂ ਅਜਿਹਾ ਹੋਵੇ ਕਿ ਜਿਹੜੀ ਕੁੜੀ ਪਾਣੀ ਭਰਨ ਲਈ ਬਾਹਰ ਆਵੇ ਅਤੇ ਮੈਂ ਉਸ ਨੂੰ ਆਖਾਂ ਕਿ ਮੈਨੂੰ ਆਪਣੇ ਘੜੇ ਤੋਂ ਪਾਣੀ ਪਿਲਾ ਅਤੇ ਉਹ ਮੈਨੂੰ ਆਖੇ,
\v 44 ਪੀ ਲਓ ਜੀ, ਅਤੇ ਮੈਂ ਤੁਹਾਡੇ ਊਠਾਂ ਲਈ ਵੀ ਭਰਾਂਗੀ, ਉਹ ਓਹੀ ਇਸਤਰੀ ਹੋਵੇ ਜਿਸ ਨੂੰ ਯਹੋਵਾਹ ਨੇ ਮੇਰੇ ਸਵਾਮੀ ਦੇ ਪੁੱਤਰ ਲਈ ਠਹਿਰਾਇਆ ਹੈ ।
\s5
\v 45 ਮੈਂ ਆਪਣੇ ਦਿਲ ਵਿੱਚ ਆਖਦਾ ਹੀ ਸੀ ਤਾਂ ਵੇਖੋ ਰਿਬਕਾਹ ਆਪਣਾ ਘੜਾ ਮੋਢੇ ਉੱਤੇ ਚੁੱਕ ਕੇ ਬਾਹਰ ਆਈ ਅਤੇ ਉਹ ਚਸ਼ਮੇ ਵਿੱਚ ਉਤਰੀ ਅਤੇ ਪਾਣੀ ਭਰਿਆ ਤਾਂ ਮੈਂ ਉਸ ਨੂੰ ਆਖਿਆ, ਮੈਨੂੰ ਪਾਣੀ ਪਿਲਾਈਂ ।
\v 46 ਤਦ ਉਸ ਨੇ ਛੇਤੀ ਨਾਲ ਆਪਣਾ ਘੜਾ ਮੋਢੇ ਤੋਂ ਲਾਹ ਕੇ ਆਖਿਆ, ਪੀਓ ਜੀ, ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ । ਤਦ ਮੈਂ ਪੀਤਾ ਅਤੇ ਉਸ ਨੇ ਮੇਰੇ ਊਠਾਂ ਨੂੰ ਵੀ ਪਿਲਾਇਆ ।
\s5
\v 47 ਫੇਰ ਮੈਂ ਉਸ ਤੋਂ ਪੁੱਛਿਆ, ਤੂੰ ਕਿਹਦੀ ਧੀ ਹੈਂ ? ਤਦ ਉਸ ਨੇ ਆਖਿਆ, ਮੈਂ ਬਥੂਏਲ ਦੀ ਧੀ ਹਾਂ, ਜਿਸ ਨੂੰ ਮਿਲਕਾਹ ਨੇ ਨਾਹੋਰ ਲਈ ਜਨਮ ਦਿੱਤਾ । ਤਦ ਮੈਂ ਉਸ ਦੀ ਨੱਕ ਵਿੱਚ ਨੱਥ ਅਤੇ ਹੱਥਾਂ ਵਿੱਚ ਕੜੇ ਪਾ ਦਿੱਤੇ ।
\v 48 ਫਿਰ ਮੈਂ ਆਪਣਾ ਸਿਰ ਝੁਕਾ ਕੇ ਯਹੋਵਾਹ ਅੱਗੇ ਮੱਥਾ ਟੇਕਿਆ ਅਤੇ ਮੈਂ ਯਹੋਵਾਹ ਆਪਣੇ ਸਵਾਮੀ ਅਬਰਾਹਾਮ ਦੇ ਪਰਮੇਸ਼ੁਰ ਨੂੰ ਧੰਨ ਆਖਿਆ ਜਿਸ ਨੇ ਮੈਨੂੰ ਸਹੀ ਰਸਤੇ ਤੇ ਪਾਇਆ ਤਾਂ ਜੋ ਮੈਂ ਆਪਣੇ ਸਵਾਮੀ ਦੇ ਭਰਾ ਦੀ ਧੀ ਉਸ ਦੇ ਪੁੱਤਰ ਵਾਸਤੇ ਲੈ ਜਾਂਵਾਂ ।
\s5
\v 49 ਹੁਣ ਜੇਕਰ ਤੁਸੀਂ ਮੇਰੇ ਸਵਾਮੀ ਦੇ ਨਾਲ ਕਿਰਪਾ ਅਤੇ ਸਚਿਆਈ ਦਾ ਵਿਵਹਾਰ ਕਰਨਾ ਹੈ ਤਾਂ ਮੈਨੂੰ ਦੱਸੋ ਅਤੇ ਜੇਕਰ ਨਹੀਂ ਤਾਂ ਵੀ ਮੈਨੂੰ ਦੱਸੋ, ਤਾਂ ਜੋ ਮੈਂ ਸੱਜੇ ਜਾਂ ਖੱਬੇ ਪਾਸੇ ਵੱਲ ਮੁੜਾਂ ।
\s5
\v 50 ਤਦ ਲਾਬਾਨ ਅਤੇ ਬਥੂਏਲ ਨੇ ਜਵਾਬ ਵਿੱਚ ਆਖਿਆ, ਇਹ ਗੱਲ ਯਹੋਵਾਹ ਵੱਲੋਂ ਆਈ ਹੈ । ਅਸੀਂ ਤੁਹਾਨੂੰ ਬੁਰਾ ਜਾਂ ਭਲਾ ਨਹੀਂ ਆਖ ਸਕਦੇ ।
\v 51 ਵੇਖੋ, ਰਿਬਕਾਹ ਤੁਹਾਡੇ ਸਾਹਮਣੇ ਹੈ । ਉਹ ਨੂੰ ਲੈ ਜਾਓ ਤਾਂ ਜੋ ਉਹ ਤੁਹਾਡੇ ਸਵਾਮੀ ਦੇ ਪੁੱਤਰ ਦੀ ਪਤਨੀ ਹੋਵੇ, ਜਿਵੇਂ ਯਹੋਵਾਹ ਦਾ ਬਚਨ ਹੈ ।
\s5
\v 52 ਜਦ ਅਬਰਾਹਾਮ ਦੇ ਨੌਕਰ ਨੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਤਦ ਉਸ ਨੇ ਯਹੋਵਾਹ ਦੇ ਅੱਗੇ ਧਰਤੀ ਉੱਤੇ ਮੱਥਾ ਟੇਕਿਆ ।
\v 53 ਫੇਰ ਉਸ ਨੌਕਰ ਨੇ ਚਾਂਦੀ ਅਤੇ ਸੋਨੇ ਦੇ ਗਹਿਣੇ ਅਤੇ ਬਸਤਰ ਕੱਢ ਕੇ ਰਿਬਕਾਹ ਨੂੰ ਦਿੱਤੇ ਅਤੇ ਉਸ ਨੇ ਉਸ ਦੇ ਭਰਾ ਅਤੇ ਮਾਤਾ ਨੂੰ ਵੀ ਕੀਮਤੀ ਚੀਜ਼ਾਂ ਦਿੱਤੀਆਂ ।
\s5
\v 54 ਤਦ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਖਾਧਾ ਪੀਤਾ ਅਤੇ ਰਾਤ ਉੱਥੇ ਹੀ ਕੱਟੀ । ਤੜਕੇ ਉੱਠ ਕੇ ਉਸ ਨੇ ਆਖਿਆ, ਮੈਨੂੰ ਮੇਰੇ ਸਵਾਮੀ ਦੇ ਕੋਲ ਜਾਣ ਲਈ ਵਿਦਿਆ ਕਰੋ ।
\v 55 ਰਿਬਕਾਹ ਦੇ ਭਰਾ ਅਤੇ ਉਸ ਦੀ ਮਾਤਾ ਨੇ ਆਖਿਆ, ਕੁੜੀ ਨੂੰ ਥੋੜ੍ਹੇ ਦਿਨ ਅਰਥਾਤ ਦਸ ਦਿਨ ਹੋਰ ਸਾਡੇ ਕੋਲ ਰਹਿਣ ਦਿਓ । ਉਸ ਦੇ ਬਾਅਦ ਉਹ ਚਲੀ ਜਾਵੇਗੀ ।
\s5
\v 56 ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਮੈਨੂੰ ਨਾ ਰੋਕੋ ਕਿਉਂ ਜੋ ਯਹੋਵਾਹ ਨੇ ਮੇਰੇ ਸਫ਼ਰ ਨੂੰ ਸਫ਼ਲ ਕੀਤਾ ਹੈ । ਹੁਣ ਮੈਨੂੰ ਵਿਦਿਆ ਕਰੋ ਤਾਂ ਜੋ ਮੈਂ ਆਪਣੇ ਸਵਾਮੀ ਕੋਲ ਜਾਂਵਾਂ ।
\v 57 ਉਨ੍ਹਾਂ ਨੇ ਆਖਿਆ, ਅਸੀਂ ਕੁੜੀ ਨੂੰ ਬੁਲਾਉਂਦੇ ਹਾਂ ਅਤੇ ਉਸ ਤੋਂ ਹੀ ਪੁੱਛਦੇ ਹਾਂ ਕਿ ਉਹ ਕੀ ਚਾਹੁੰਦੀ ਹੈ ?
\v 58 ਤਦ ਉਨ੍ਹਾਂ ਨੇ ਰਿਬਕਾਹ ਨੂੰ ਸੱਦਿਆ ਅਤੇ ਉਸ ਨੂੰ ਪੁੱਛਿਆ, ਕੀ ਤੂੰ ਇਸ ਮਨੁੱਖ ਦੇ ਨਾਲ ਜਾਵੇਂਗੀ ? ਤਾਂ ਉਸ ਨੇ ਆਖਿਆ, ਹਾਂ, ਮੈਂ ਜਾਵਾਂਗੀ ।
\s5
\v 59 ਤਦ ਉਨ੍ਹਾਂ ਨੇ ਆਪਣੀ ਭੈਣ ਰਿਬਕਾਹ, ਉਸ ਦੀ ਦਾਈ, ਅਬਰਾਹਾਮ ਦੇ ਨੌਕਰ ਅਤੇ ਉਸ ਦੇ ਸਾਥੀਆਂ ਨੂੰ ਵਿਦਿਆ ਕਰ ਦਿੱਤਾ ।
\v 60 ਉਨ੍ਹਾਂ ਨੇ ਰਿਬਕਾਹ ਨੂੰ ਅਸੀਸ ਦਿੱਤੀ ਅਤੇ ਆਖਿਆ, ਹੇ ਸਾਡੀ ਭੈਣ, ਤੂੰ ਹਜ਼ਾਰਾਂ ਅਤੇ ਲੱਖਾਂ ਦੀ ਮਾਤਾ ਹੋਵੇਂ ਅਤੇ ਤੇਰੀ ਅੰਸ ਵੈਰੀਆਂ ਦੇ ਫਾਟਕ ਦੀ ਅਧਿਕਾਰੀ ਹੋਵੇ ।
\s5
\v 61 ਤਦ ਰਿਬਕਾਹ ਅਤੇ ਉਸ ਦੀਆਂ ਸਹੇਲੀਆਂ ਉੱਠੀਆਂ ਅਤੇ ਊਠਾਂ ਉੱਤੇ ਚੜ੍ਹ ਗਈਆਂ ਅਤੇ ਉਸ ਮਨੁੱਖ ਦੇ ਪਿੱਛੇ-ਪਿੱਛੇ ਤੁਰ ਪਈਆਂ । ਇਸ ਤਰ੍ਹਾਂ ਉਹ ਨੌਕਰ ਰਿਬਕਾਹ ਨੂੰ ਨਾਲ ਲੈ ਕੇ ਤੁਰ ਪਿਆ ।
\v 62 ਇਸਹਾਕ, ਜੋ ਦੱਖਣ ਦੇਸ਼ ਵਿੱਚ ਰਹਿੰਦਾ ਸੀ, ਬਏਰ-ਲਹੀ-ਰੋਈ ਦੇ ਰਸਤੇ ਤੋਂ ਆ ਰਿਹਾ ਸੀ ।
\s5
\v 63 ਇਸਹਾਕ ਸ਼ਾਮ ਦੇ ਵੇਲੇ ਖੇਤਾਂ ਵਿੱਚ ਗਿਆਨ-ਧਿਆਨ ਕਰਨ ਲਈ ਬਾਹਰ ਗਿਆ ਸੀ, ਤਦ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕਿ ਊਠ ਆ ਰਹੇ ਸਨ ।
\v 64 ਤਦ ਰਿਬਕਾਹ ਨੇ ਵੀ ਅੱਖਾਂ ਚੁੱਕ ਕੇ ਇਸਹਾਕ ਨੂੰ ਵੇਖਿਆ ਤਾਂ ਊਠ ਤੋਂ ਉਤਰ ਗਈ ।
\v 65 ਉਸ ਨੇ ਨੌਕਰ ਤੋਂ ਪੁੱਛਿਆ, ਉਹ ਮਨੁੱਖ ਜਿਹੜਾ ਖੇਤ ਦੇ ਵਿੱਚੋਂ ਸਾਨੂੰ ਮਿਲਣ ਲਈ ਆਉਂਦਾ ਹੈ, ਉਹ ਕੌਣ ਹੈ ? ਨੌਕਰ ਨੇ ਆਖਿਆ, ਉਹ ਮੇਰਾ ਸਵਾਮੀ ਹੈ, ਤਦ ਰਿਬਕਾਹ ਨੇ ਘੁੰਡ ਕੱਢ ਕੇ ਆਪਣੇ ਆਪ ਨੂੰ ਢੱਕ ਲਿਆ ।
\s5
\v 66 ਫੇਰ ਨੌਕਰ ਨੇ ਸਾਰੀਆਂ ਗੱਲਾਂ ਜਿਹੜੀਆਂ ਉਸ ਨੇ ਕੀਤੀਆਂ ਸਨ, ਇਸਹਾਕ ਨੂੰ ਦੱਸੀਆਂ ।
\v 67 ਤਦ ਇਸਹਾਕ ਉਸ ਨੂੰ ਆਪਣੀ ਮਾਤਾ ਸਾਰਾਹ ਦੇ ਤੰਬੂ ਵਿੱਚ ਲੈ ਗਿਆ ਅਤੇ ਉਸ ਨੇ ਰਿਬਕਾਹ ਨੂੰ ਵਿਆਹ ਲਿਆ ਅਤੇ ਉਹ ਉਸ ਦੀ ਪਤਨੀ ਹੋਈ । ਉਸ ਨੇ ਉਹ ਨੂੰ ਪਿਆਰ ਕੀਤਾ ਤਾਂ ਇਸਹਾਕ ਨੂੰ ਆਪਣੀ ਮਾਤਾ ਦੀ ਮੌਤ ਤੋਂ ਬਾਅਦ ਸ਼ਾਂਤੀ ਮਿਲੀ ।
\s5
\c 25
\s ਅਬਰਾਹਾਮ ਦੇ ਹੋਰ ਵੰਸ਼ਜ
\r (1 ਇਤਿਹਾਸ 1:32, 33)
\p
\v 1 ਅਬਰਾਹਾਮ ਨੇ ਇੱਕ ਹੋਰ ਪਤਨੀ ਵਿਆਹ ਲਈ, ਜਿਸ ਦਾ ਨਾਮ ਕਟੂਰਾਹ ਸੀ ।
\v 2 ਉਸ ਨੇ ਜਿਮਰਾਨ, ਯਾਕਸਾਨ, ਮਦਾਨ, ਮਿਦਯਾਨ, ਯਿਸਬਾਕ ਅਤੇ ਸੂਅਹ ਨੂੰ ਜਨਮ ਦਿੱਤਾ ।
\v 3 ਯਾਕਸਾਨ ਤੋਂ ਸਬਾ ਅਤੇ ਦਦਾਨ ਜੰਮੇ ਅਤੇ ਦਦਾਨ ਦੇ ਪੁੱਤਰ ਅੱਸੂਰਿਮ, ਲਟੂਸਿਮ ਅਤੇ ਲਉੱਮਿਮ ਸਨ ।
\v 4 ਮਿਦਯਾਨ ਦੇ ਪੁੱਤਰ ਏਫਾਹ, ਏਫਰ, ਹਨੋਕ, ਅਬੀਦਾ ਅਤੇ ਅਲਦਾਆ ਸਨ । ਇਹ ਸਾਰੇ ਕਟੂਰਾਹ ਦੇ ਪੁੱਤਰ ਸਨ ।
\s5
\v 5 ਅਬਰਾਹਾਮ ਨੇ ਸਭ ਕੁਝ ਜੋ ਉਸ ਦਾ ਸੀ, ਇਸਹਾਕ ਨੂੰ ਦੇ ਦਿੱਤਾ,
\v 6 ਪਰ ਆਪਣੀਆਂ ਰਖ਼ੈਲਾਂ ਦੇ ਪੁੱਤਰਾਂ ਨੂੰ ਅਬਰਾਹਾਮ ਨੇ ਕੁਝ ਸੁਗ਼ਾਤਾਂ ਦੇ ਕੇ ਆਪਣੇ ਪੁੱਤਰ ਇਸਹਾਕ ਦੇ ਕੋਲੋਂ ਪੂਰਬ ਵੱਲ, ਪੂਰਬ ਦੇ ਦੇਸ਼ ਵਿੱਚ ਆਪਣੇ ਜੀਉਂਦੇ ਜੀ ਭੇਜ ਦਿੱਤਾ ।
\s ਅਬਰਾਹਾਮ ਦੀ ਮੌਤ
\p
\s5
\v 7 ਅਬਰਾਹਾਮ ਦੀ ਕੁੱਲ ਉਮਰ ਇੱਕ ਸੌ ਪੰਝੱਤਰ ਸਾਲ ਦੀ ਹੋਈ ।
\v 8 ਅਬਰਾਹਾਮ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਪ੍ਰਾਣ ਤਿਆਗ ਕੇ ਮਰ ਗਿਆ ਅਤੇ ਆਪਣੇ ਲੋਕਾਂ ਵਿੱਚ ਜਾ ਮਿਲਿਆ ।
\s5
\v 9 ਤਦ ਉਸ ਦੇ ਪੁੱਤਰਾਂ ਇਸਹਾਕ ਅਤੇ ਇਸਮਾਏਲ ਨੇ ਉਸ ਨੂੰ ਮਕਫੇਲਾਹ ਦੀ ਗੁਫ਼ਾ ਵਿੱਚ, ਜੋ ਹਿੱਤੀ ਸ਼ੋਹਰ ਦੇ ਪੁੱਤਰ ਅਫਰੋਨ ਦੀ ਪੈਲੀ ਵਿੱਚ ਹੈ, ਜਿਹੜਾ ਮਮਰੇ ਦੇ ਸਾਹਮਣੇ ਹੈ, ਦੱਬ ਦਿੱਤਾ ।
\v 10 ਅਰਥਾਤ ਉਸ ਜ਼ਮੀਨ ਵਿੱਚ ਜਿਹੜੀ ਅਬਰਾਹਾਮ ਨੇ ਹੇਤ ਦੇ ਪੁੱਤਰਾਂ ਤੋਂ ਮੁੱਲ ਲਈ ਸੀ, ਉੱਥੇ ਹੀ ਅਬਰਾਹਾਮ ਅਤੇ ਉਸ ਦੀ ਪਤਨੀ ਸਾਰਾਹ ਦੱਬੇ ਗਏ ।
\v 11 ਅਬਰਾਹਾਮ ਦੀ ਮੌਤ ਤੋਂ ਬਾਅਦ ਪਰਮੇਸ਼ੁਰ ਨੇ ਉਸ ਦੇ ਪੁੱਤਰ ਇਸਹਾਕ ਨੂੰ ਬਰਕਤ ਦਿੱਤੀ ਅਤੇ ਇਸਹਾਕ ਬਏਰ-ਲਹੀ-ਰੋਈ ਕੋਲ ਰਹਿੰਦਾ ਸੀ ।
\s ਇਸਮਾਏਲ ਦੀ ਵੰਸ਼ਾਵਲੀ
\r (1 ਇਤਿਹਾਸ 1:28 31)
\p
\s5
\v 12 ਅਬਰਾਹਾਮ ਦੇ ਪੁੱਤਰ ਇਸਮਾਏਲ, ਜਿਸ ਨੂੰ ਸਾਰਾਹ ਦੀ ਦਾਸੀ ਮਿਸਰੀ ਹਾਜਰਾ ਨੇ ਅਬਰਾਹਾਮ ਲਈ ਜਣਿਆ, ਉਸ ਦੀ ਵੰਸ਼ਾਵਲੀ ਇਹ ਹੈ ।
\s5
\v 13 ਇਸਮਾਏਲ ਦੇ ਪੁੱਤਰਾਂ ਦੇ ਨਾਮ ਅਤੇ ਉਨ੍ਹਾਂ ਦੀ ਵੰਸ਼ਾਵਲੀ ਇਹ ਹੈ: ਇਸਮਾਏਲ ਦਾ ਪਹਿਲੌਠਾ ਪੁੱਤਰ ਨਬਾਯੋਤ, ਫਿਰ ਕੇਦਾਰ, ਅਦਬਏਲ ਅਤੇ ਮਿਬਸਾਮ,
\v 14 ਮਿਸਮਾ, ਦੂਮਾਹ, ਮਸ਼ਾ,
\v 15 ਹਦਦ, ਤੇਮਾ, ਯਟੂਰ, ਨਾਫ਼ੀਸ ਅਤੇ ਕੇਦਮਾਹ ।
\v 16 ਇਹ ਇਸਮਾਏਲ ਦੇ ਪੁੱਤਰ ਸਨ, ਅਤੇ ਇਨ੍ਹਾਂ ਦੇ ਨਾਮਾਂ ਦੇ ਅਨੁਸਾਰ ਉਨ੍ਹਾਂ ਦੇ ਪਿੰਡਾਂ ਅਤੇ ਉਨ੍ਹਾਂ ਦੀਆਂ ਛਾਉਣੀਆਂ ਦੇ ਨਾਮ ਵੀ ਰੱਖੇ ਗਏ ਅਤੇ ਇਹ ਬਾਰਾਂ ਹੀ ਆਪਣੇ-ਆਪਣੇ ਗੋਤਾਂ ਦੇ ਪ੍ਰਧਾਨ ਹੋਏ ।
\s5
\v 17 ਇਸਮਾਏਲ ਦੀ ਕੁੱਲ ਉਮਰ ਇੱਕ ਸੌ ਸੈਂਤੀ ਸਾਲ ਹੋਈ ਤਦ ਉਹ ਪ੍ਰਾਣ ਤਿਆਗ ਕੇ ਮਰ ਗਿਆ ਅਤੇ ਆਪਣੇ ਲੋਕਾਂ ਵਿੱਚ ਜਾ ਮਿਲਿਆ ।
\v 18 ਉਸਦਾ ਵੰਸ਼ ਹਵੀਲਾਹ ਤੋਂ ਲੈ ਕੇ ਸ਼ੂਰ ਤੱਕ, ਜਿਹੜਾ ਅੱਸੂਰ ਵੱਲ ਜਾਂਦਿਆਂ ਮਿਸਰ ਦੇ ਸਾਹਮਣੇ ਹੈ, ਵੱਸ ਗਿਆ ਅਤੇ ਉਹ ਆਪਣੇ ਸਾਰੇ ਭਰਾਵਾਂ ਦੇ ਸਨਮੁਖ ਵੱਸ ਗਏ ।
\s ਇਸਹਾਕ ਦੇ ਪੁੱਤਰਾਂ ਦਾ ਜਨਮ
\p
\s5
\v 19 ਇਹ ਅਬਰਾਹਾਮ ਦੇ ਪੁੱਤਰ ਇਸਹਾਕ ਦੀ ਵੰਸ਼ਾਵਲੀ ਹੈ: ਅਬਰਾਹਾਮ ਤੋਂ ਇਸਹਾਕ ਜੰਮਿਆ,
\v 20 ਅਤੇ ਇਸਹਾਕ ਚਾਲ੍ਹੀ ਸਾਲ ਦਾ ਹੋਇਆ ਜਦ ਉਹ ਰਿਬਕਾਹ ਨੂੰ ਆਪਣੀ ਪਤਨੀ ਬਣਾਉਣ ਲਈ ਲੈ ਆਇਆ, ਜਿਹੜੀ ਪਦਨ ਅਰਾਮ ਦੇ ਵਾਸੀ ਬਥੂਏਲ ਅਰਾਮੀ ਦੀ ਧੀ ਸੀ ਅਤੇ ਲਾਬਾਨ ਅਰਾਮੀ ਦੀ ਭੈਣ ਸੀ ।
\s5
\v 21 ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂ ਜੋ ਉਹ ਬਾਂਝ ਸੀ, ਤਦ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਤੇ ਰਿਬਕਾਹ ਉਸ ਦੀ ਪਤਨੀ ਗਰਭਵਤੀ ਹੋਈ ।
\v 22 ਬੱਚੇ ਉਸ ਦੀ ਕੁੱਖ ਵਿੱਚ ਇੱਕ ਦੂਜੇ ਨਾਲ ਘੁਲਦੇ ਸਨ, ਤਦ ਉਸ ਨੇ ਆਖਿਆ, ਜੇਕਰ ਮੇਰੀ ਹਾਲਤ ਇਸੇ ਤਰ੍ਹਾਂ ਹੀ ਰਹੀ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ ? ਤਦ ਉਹ ਯਹੋਵਾਹ ਕੋਲੋਂ ਪੁੱਛਣ ਗਈ ।
\s5
\v 23 ਤਦ ਯਹੋਵਾਹ ਨੇ ਉਸ ਨੂੰ ਆਖਿਆ, ਤੇਰੀ ਕੁੱਖ ਵਿੱਚ ਦੋ ਕੌਮਾਂ ਹਨ ਅਤੇ ਤੇਰੀ ਕੁੱਖੋਂ ਹੀ ਓਹ ਦੋਵੇਂ ਜਾਤੀਆਂ ਵੱਖਰੀਆਂ ਹੋ ਜਾਣਗੀਆਂ ਅਤੇ ਇੱਕ ਜਾਤੀ ਦੂਜੀ ਜਾਤੀ ਨਾਲੋਂ ਬਲਵੰਤ ਹੋਵੇਗੀ ਅਤੇ ਵੱਡਾ ਛੋਟੇ ਦੀ ਸੇਵਾ ਕਰੇਗਾ ।
\s5
\v 24 ਜਦ ਉਸ ਦੇ ਜਣਨ ਦੇ ਦਿਨ ਪੂਰੇ ਹੋਏ ਤਾਂ ਵੇਖੋ ਉਸ ਦੀ ਕੁੱਖ ਵਿੱਚ ਜੁੜਵਾਂ ਬੱਚੇ ਸਨ ।
\v 25 ਪਹਿਲੌਠਾ ਸਾਰੇ ਦਾ ਸਾਰਾ ਲਾਲ ਜੱਤ ਵਾਲੇ ਬਸਤਰ ਵਰਗਾ ਬਾਹਰ ਨਿੱਕਲਿਆ, ਇਸ ਲਈ ਉਨ੍ਹਾਂ ਨੇ ਉਸ ਦਾ ਨਾਮ ਏਸਾਓ ਰੱਖਿਆ ।
\v 26 ਉਸ ਦੇ ਬਾਅਦ ਉਸ ਦਾ ਭਰਾ ਨਿੱਕਲਿਆ ਅਤੇ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ, ਤਾਂ ਉਸ ਦਾ ਨਾਮ ਯਾਕੂਬ ਰੱਖਿਆ ਗਿਆ । ਜਦ ਰਿਬਕਾਹ ਨੇ ਉਨ੍ਹਾਂ ਨੂੰ ਜਨਮ ਦਿੱਤਾ ਉਸ ਸਮੇਂ ਇਸਹਾਕ ਸੱਠ ਸਾਲ ਦਾ ਸੀ ।
\s ਏਸਾਓ ਦੁਆਰਾ ਜੇਠੇ ਹੋਣ ਦੇ ਅਧਿਕਾਰ ਨੂੰ ਵੇਚਣਾ
\p
\s5
\v 27 ਉਹ ਮੁੰਡੇ ਵੱਡੇ ਹੋਏ । ਏਸਾਓ ਨਿਪੁੰਨ ਸ਼ਿਕਾਰੀ ਬਣਿਆ ਅਤੇ ਮੈਦਾਨ ਵਿੱਚ ਰਹਿਣ ਵਾਲਾ ਸੀ ਅਤੇ ਯਾਕੂਬ ਭੋਲਾ ਭਾਲਾ ਅਤੇ ਤੰਬੂਆਂ ਵਿੱਚ ਰਹਿਣ ਵਾਲਾ ਸੀ ।
\v 28 ਇਸਹਾਕ ਏਸਾਓ ਨੂੰ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਲਈ ਸ਼ਿਕਾਰ ਫੜ੍ਹ ਕੇ ਲਿਆਉਂਦਾ ਸੀ ਪਰ ਰਿਬਕਾਹ ਯਾਕੂਬ ਨੂੰ ਪਿਆਰ ਕਰਦੀ ਸੀ ।
\s5
\v 29 ਇੱਕ ਦਿਨ ਯਾਕੂਬ ਦਾਲ ਪਕਾ ਰਿਹਾ ਸੀ ਅਤੇ ਏਸਾਓ ਮੈਦਾਨ ਵਿੱਚੋਂ ਥੱਕਿਆ ਹੋਇਆ ਆਇਆ ।
\v 30 ਤਦ ਏਸਾਓ ਨੇ ਯਾਕੂਬ ਨੂੰ ਆਖਿਆ, ਇਸੇ ਲਾਲ ਦਾਲ ਵਿੱਚੋਂ ਮੈਨੂੰ ਵੀ ਖਾਣ ਨੂੰ ਦੇ, ਕਿਉਂ ਜੋ ਮੈਂ ਥੱਕਿਆ ਹੋਇਆ ਹਾਂ । ਇਸੇ ਕਾਰਨ ਉਸ ਦਾ ਨਾਮ ਅਦੋਮ ਪੈ ਗਿਆ ।
\s5
\v 31 ਯਾਕੂਬ ਨੇ ਆਖਿਆ, ਤੂੰ ਅੱਜ ਆਪਣਾ ਪਹਿਲੌਠਾ ਹੋਣ ਦੇ ਹੱਕ ਨੂੰ ਮੈਨੂੰ ਵੇਚ ਦੇ ।
\v 32 ਏਸਾਓ ਨੇ ਆਖਿਆ, ਵੇਖ, ਮੈਂ ਮਰ ਰਿਹਾ ਹਾਂ । ਇਹ ਪਹਿਲੌਠਾ ਹੋਣਾ ਮੇਰੇ ਕਿਸ ਕੰਮ ਦਾ ਹੈ ?
\v 33 ਯਾਕੂਬ ਨੇ ਆਖਿਆ, ਤੂੰ ਅੱਜ ਮੇਰੇ ਕੋਲ ਸਹੁੰ ਖਾਹ, ਤਾਂ ਉਸ ਨੇ ਸਹੁੰ ਖਾਧੀ ਅਤੇ ਆਪਣੇ ਪਹਿਲੌਠੇ ਹੋਣ ਦਾ ਹੱਕ ਯਾਕੂਬ ਕੋਲ ਵੇਚ ਦਿੱਤਾ ।
\v 34 ਤਦ ਯਾਕੂਬ ਨੇ ਏਸਾਓ ਨੂੰ ਰੋਟੀ ਅਤੇ ਦਾਲ ਦਿੱਤੀ ਅਤੇ ਉਸ ਨੇ ਖਾਧਾ ਪੀਤਾ ਅਤੇ ਉੱਠ ਕੇ ਆਪਣੇ ਰਾਹ ਚਲਾ ਗਿਆ । ਇਸ ਤਰ੍ਹਾਂ ਏਸਾਓ ਨੇ ਆਪਣੇ ਪਹਿਲੌਠੇ ਹੋਣ ਦੇ ਹੱਕ ਨੂੰ ਤੁੱਛ ਜਾਣਿਆ ।
\s5
\c 26
\s ਇਸਹਾਕ ਦਾ ਗਰਾਰ ਦੇ ਵਿੱਚ ਨਿਵਾਸ
\p
\v 1 ਉਸ ਦੇਸ਼ ਵਿੱਚ ਕਾਲ ਪਿਆ ਅਤੇ ਇਹ ਪਹਿਲੇ ਕਾਲ ਤੋਂ ਵੱਖ ਸੀ, ਜਿਹੜਾ ਅਬਰਾਹਾਮ ਦੇ ਦਿਨਾਂ ਵਿੱਚ ਪਿਆ ਸੀ । ਇਸ ਕਾਰਨ ਇਸਹਾਕ ਗਰਾਰ ਨੂੰ, ਫ਼ਿਲਿਸਤੀਆਂ ਦੇ ਰਾਜਾ ਅਬੀਮਲਕ ਕੋਲ ਚਲਾ ਗਿਆ ।
\s5
\v 2 ਤਦ ਯਹੋਵਾਹ ਨੇ ਉਸ ਨੂੰ ਦਰਸ਼ਨ ਦੇ ਕੇ ਆਖਿਆ, ਮਿਸਰ ਨੂੰ ਨਾ ਜਾਈਂ ਪਰ ਉਸ ਦੇਸ਼ ਵਿੱਚ ਜਾਈਂ, ਜਿਹੜਾ ਮੈਂ ਤੈਨੂੰ ਦੱਸਾਂਗਾ ।
\v 3 ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ । ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ । ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ ।
\s5
\v 4 ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਮੈਂ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ ਅਤੇ ਤੇਰੀ ਅੰਸ ਤੋਂ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ ।
\v 5 ਕਿਉਂ ਜੋ ਅਬਰਾਹਾਮ ਨੇ ਮੇਰੀ ਅਵਾਜ਼ ਨੂੰ ਸੁਣਿਆ ਅਤੇ ਮੇਰੇ ਹੁਕਮਾਂ, ਮੇਰੀ ਬਿਧੀਆਂ ਅਤੇ ਮੇਰੀ ਬਿਵਸਥਾ ਦੀ ਪਾਲਨਾ ਕੀਤੀ ।
\s5
\v 6 ਇਸਹਾਕ ਗਰਾਰ ਵਿੱਚ ਵੱਸਿਆ ਰਿਹਾ
\v 7 ਜਦ ਉਸ ਥਾਂ ਦੇ ਮਨੁੱਖਾਂ ਨੇ ਉਸ ਦੀ ਪਤਨੀ ਵਿਖੇ ਪੁੱਛਿਆ ਤਾਂ ਉਸ ਨੇ ਆਖਿਆ, ਉਹ ਮੇਰੀ ਭੈਣ ਹੈ, ਕਿਉਂ ਜੋ ਉਹ ਇਹ ਸੋਚ ਕੇ ਡਰਦਾ ਸੀ, ਜੇਕਰ ਮੈਂ ਦੱਸਾਂ ਕਿ ਉਹ ਮੇਰੀ ਪਤਨੀ ਹੈ ਤਾਂ ਅਜਿਹਾ ਨਾ ਹੋਵੇ ਕਿ ਉਸ ਥਾਂ ਦੇ ਮਨੁੱਖ ਰਿਬਕਾਹ ਦੇ ਕਾਰਨ ਮੈਨੂੰ ਮਾਰ ਸੁੱਟਣ, ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ ।
\v 8 ਜਦ ਉਸ ਨੂੰ ਉੱਥੇ ਰਹਿੰਦੇ ਹੋਏ ਬਹੁਤ ਦਿਨ ਬੀਤ ਗਏ ਤਾਂ ਅਬੀਮਲਕ ਫ਼ਲੀਸਤੀਆਂ ਦੇ ਰਾਜਾ ਨੇ ਇੱਕ ਦਿਨ ਖਿੜਕੀ ਵਿੱਚੋਂ ਦੀ ਝਾਤੀ ਮਾਰ ਕੇ ਵੇਖਿਆ ਤਾਂ ਵੇਖੋ ਇਸਹਾਕ ਆਪਣੀ ਪਤਨੀ ਰਿਬਕਾਹ ਨਾਲ ਲਾਡ-ਪਿਆਰ ਕਰ ਰਿਹਾ ਹੈ ।
\s5
\v 9 ਤਦ ਅਬੀਮਲਕ ਨੇ ਇਸਹਾਕ ਨੂੰ ਬੁਲਾ ਕੇ ਆਖਿਆ, ਵੇਖ ਉਹ ਸੱਚ-ਮੁੱਚ ਤੇਰੀ ਪਤਨੀ ਹੈ ਅਤੇ ਤੂੰ ਕਿਉਂ ਆਖਿਆ, ਕਿ ਉਹ ਮੇਰੀ ਭੈਣ ਹੈ ? ਇਸਹਾਕ ਨੇ ਉਸ ਨੂੰ ਆਖਿਆ, ਮੈਂ ਇਹ ਸੋਚਿਆ, ਕਿਤੇ ਮੈਂ ਉਹ ਦੇ ਕਾਰਨ ਮਰ ਨਾ ਜਾਂਵਾਂ ।
\v 10 ਅਬੀਮਲਕ ਨੇ ਆਖਿਆ, ਤੂੰ ਸਾਡੇ ਨਾਲ ਇਹ ਕੀ ਕੀਤਾ ਹੈ ? ਇਸ ਤਰ੍ਹਾਂ ਤਾਂ ਲੋਕਾਂ ਵਿੱਚੋਂ ਕੋਈ ਤੇਰੀ ਪਤਨੀ ਦੇ ਸੰਗ ਲੇਟਦਾ ਤਾਂ ਤੂੰ ਸਾਨੂੰ ਵੀ ਪਾਪ ਦਾ ਭਾਗੀ ਬਣਾਉਂਦਾ ।
\v 11 ਤਦ ਅਬੀਮਲਕ ਨੇ ਸਾਰਿਆਂ ਲੋਕਾਂ ਨੂੰ ਇਹ ਹੁਕਮ ਦਿੱਤਾ ਕਿ ਜੋ ਕੋਈ ਇਸ ਮਨੁੱਖ ਅਤੇ ਇਸ ਦੀ ਪਤਨੀ ਨੂੰ ਹੱਥ ਲਾਵੇਗਾ, ਉਹ ਜ਼ਰੂਰ ਮਾਰਿਆ ਜਾਵੇਗਾ ।
\s5
\v 12 ਇਸਹਾਕ ਨੇ ਉਸ ਧਰਤੀ ਵਿੱਚ ਬੀਜ ਬੀਜਿਆ ਅਤੇ ਉਸੇ ਸਾਲ ਸੌ ਗੁਣਾ ਫਲ ਪ੍ਰਾਪਤ ਕੀਤਾ ਅਤੇ ਯਹੋਵਾਹ ਨੇ ਉਸ ਨੂੰ ਬਰਕਤ ਦਿੱਤੀ ।
\v 13 ਸੋ ਉਹ ਵੱਧ ਗਿਆ ਅਤੇ ਵੱਧਦਾ ਚਲਾ ਗਿਆ ਅਤੇ ਉਹ ਅੱਤ ਵੱਡਾ ਮਨੁੱਖ ਹੋ ਗਿਆ ।
\v 14 ਉਹ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦਾਂ ਅਤੇ ਬਹੁਤ ਸਾਰੇ ਸੇਵਕਾਂ ਦਾ ਮਾਲਕ ਹੋ ਗਿਆ ਅਤੇ ਫ਼ਲਿਸਤੀ ਉਸ ਤੋਂ ਸੜਨ ਲੱਗੇ ।
\s5
\v 15 ਇਸ ਲਈ ਸਾਰੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਸੇਵਕਾਂ ਨੇ ਉਸ ਦੇ ਜੀਉਂਦੇ ਜੀ ਪੁੱਟੇ ਸਨ, ਫ਼ਲਿਸਤੀਆਂ ਨੇ ਬੰਦ ਕਰ ਦਿੱਤੇ ਅਤੇ ਮਿੱਟੀ ਨਾਲ ਭਰ ਦਿੱਤੇ ।
\v 16 ਅਬੀਮਲਕ ਨੇ ਇਸਹਾਕ ਨੂੰ ਆਖਿਆ, ਸਾਡੇ ਕੋਲੋਂ ਚਲਾ ਜਾ, ਕਿਉਂ ਜੋ ਤੂੰ ਸਾਡੇ ਨਾਲੋਂ ਵੱਡਾ ਬਲਵੰਤ ਹੋ ਗਿਆ ਹੈਂ ।
\v 17 ਤਦ ਇਸਹਾਕ ਉੱਥੋਂ ਚਲਾ ਗਿਆ ਅਤੇ ਗਰਾਰ ਦੀ ਘਾਟੀ ਵਿੱਚ ਆਪਣਾ ਤੰਬੂ ਲਾਇਆ ਅਤੇ ਉੱਥੇ ਰਹਿਣ ਲੱਗਾ ।
\s5
\v 18 ਤਦ ਇਸਹਾਕ ਨੇ ਪਾਣੀ ਦੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਦਿਨਾਂ ਵਿੱਚ ਪੁੱਟੇ ਗਏ ਸਨ, ਅਤੇ ਜਿਹੜੇ ਫ਼ਲਿਸਤੀਆਂ ਨੇ ਅਬਰਾਹਾਮ ਦੀ ਮੌਤ ਦੇ ਪਿੱਛੋਂ ਬੰਦ ਕਰ ਦਿੱਤੇ ਸਨ, ਦੁਬਾਰਾ ਪੁੱਟਿਆ ਅਤੇ ਉਸ ਨੇ ਉਨ੍ਹਾਂ ਖੂਹਾਂ ਦੇ ਨਾਮ ਅਬਰਾਹਾਮ ਦੇ ਰੱਖੇ ਹੋਏ ਨਾਵਾਂ ਉੱਤੇ ਰੱਖੇ ।
\s5
\v 19 ਇਸਹਾਕ ਦੇ ਸੇਵਕਾਂ ਨੂੰ ਘਾਟੀ ਵਿੱਚ ਪੁੱਟਦੇ ਹੋਏ, ਸੁੰਬ ਫੁੱਟਦੇ ਪਾਣੀ ਦਾ ਇੱਕ ਖੂਹ ਲੱਭਿਆ ।
\v 20 ਤਦ ਗਰਾਰ ਦੇ ਆਜੜੀਆਂ ਨੇ ਇਸਹਾਕ ਦੇ ਆਜੜੀਆਂ ਨੂੰ ਕੌੜੇ ਬਚਨ ਬੋਲੇ ਅਤੇ ਕਿਹਾ, ਇਹ ਪਾਣੀ ਸਾਡਾ ਹੈ । ਉਸ ਨੇ ਉਸ ਖੂਹ ਦਾ ਨਾਮ ਏਸਕ ਰੱਖਿਆ ਕਿਉਂ ਜੋ ਓਹ ਉਸ ਦੇ ਨਾਲ ਝਗੜਦੇ ਸਨ ।
\s5
\v 21 ਤਦ ਉਨ੍ਹਾਂ ਨੇ ਇੱਕ ਹੋਰ ਖੂਹ ਪੁੱਟਿਆ ਅਤੇ ਉਸ ਦੇ ਵਿਖੇ ਵੀ ਕੌੜੇ ਬਚਨ ਬੋਲੇ ਤਦ ਉਹ ਨੇ ਉਸ ਖੂਹ ਦਾ ਨਾਮ ਸਿਟਨਾ ਰੱਖਿਆ ।
\v 22 ਤਦ ਉਹ ਉੱਥੋਂ ਅੱਗੇ ਤੁਰ ਪਿਆ ਅਤੇ ਇੱਕ ਹੋਰ ਖੂਹ ਪੁੱਟਿਆ ਅਤੇ ਉਸ ਵਿਖੇ ਉਨ੍ਹਾਂ ਨੇ ਕੌੜੇ ਬਚਨ ਨਹੀਂ ਬੋਲੇ, ਇਸ ਲਈ ਉਹ ਨੇ ਉਸ ਖੂਹ ਦਾ ਨਾਮ ਇਹ ਆਖ ਕੇ ਰਹੋਬੋਥ ਰੱਖਿਆ ਕਿ ਹੁਣ ਯਹੋਵਾਹ ਨੇ ਸਾਨੂੰ ਚੌੜਾ ਸਥਾਨ ਦਿੱਤਾ ਹੈ ਅਤੇ ਅਸੀਂ ਇਸ ਧਰਤੀ ਵਿੱਚ ਫਲਾਂਗੇ । ਉਹ ਉੱਥੋਂ ਉਤਾਹਾਂ ਬਏਰਸਬਾ ਨੂੰ ਗਿਆ,
\s5
\v 23 ਉਸੇ ਰਾਤ ਯਹੋਵਾਹ ਨੇ ਉਹ ਨੂੰ ਦਰਸ਼ਨ ਦਿੱਤਾ ਅਤੇ ਆਖਿਆ, ਮੈਂ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਹਾਂ ।
\v 24 ਨਾ ਡਰ ਕਿਉਂ ਜੋ ਮੈਂ ਤੇਰੇ ਸੰਗ ਹਾਂ ਅਤੇ ਮੈਂ ਤੈਨੂੰ ਬਰਕਤ ਦਿਆਂਗਾ ਅਤੇ ਤੇਰੀ ਅੰਸ ਨੂੰ ਅਬਰਾਹਾਮ ਆਪਣੇ ਦਾਸ ਦੇ ਕਾਰਨ ਵਧਾਵਾਂਗਾ ।
\v 25 ਇਸ ਲਈ ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਦਾ ਨਾਮ ਪੁਕਾਰਿਆ ਅਤੇ ਉੱਥੇ ਆਪਣਾ ਤੰਬੂ ਖੜ੍ਹਾ ਕੀਤਾ ਅਤੇ ਉੱਥੇ ਇਸਹਾਕ ਦੇ ਸੇਵਕਾਂ ਨੇ ਇੱਕ ਖੂਹ ਪੁੱਟਿਆ ।
\s ਇਸਹਾਕ ਅਤੇ ਅਬੀਮਲਕ ਦੇ ਵਿਚਕਾਰ ਸਮਝੌਤਾ
\p
\s5
\v 26 ਤਦ ਅਬੀਮਲਕ ਆਪਣੇ ਮਿੱਤਰ ਅਹੁੱਜ਼ਥ ਅਤੇ ਆਪਣੇ ਸੈਨਾਪਤੀ ਫ਼ੀਕੋਲ ਨੂੰ ਨਾਲ ਲੈ ਕੇ ਗਰਾਰ ਤੋਂ ਉਹ ਦੇ ਕੋਲ ਆਏ ।
\v 27 ਪਰ ਇਸਹਾਕ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਮੇਰੇ ਕੋਲ ਆਏ ਹੋ, ਜਦ ਕਿ ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਆਪਣੇ ਵਿੱਚੋਂ ਕੱਢ ਦਿੱਤਾ ਸੀ ?
\s5
\v 28 ਤਦ ਉਨ੍ਹਾਂ ਨੇ ਆਖਿਆ, ਹੁਣ ਅਸੀਂ ਸਾਫ਼-ਸਾਫ਼ ਵੇਖਿਆ ਹੈ ਕਿ ਯਹੋਵਾਹ ਤੁਹਾਡੇ ਸੰਗ ਹੈ ਇਸ ਲਈ ਅਸੀਂ ਸੋਚਿਆ ਕਿ ਸਾਡੇ ਦੋਹਾਂ ਦੇ ਵਿਚਕਾਰ ਅਰਥਾਤ ਸਾਡੇ ਅਤੇ ਤੁਹਾਡੇ ਵਿੱਚ ਇੱਕ ਸਮਝੌਤਾ ਹੋਵੇ ਅਤੇ ਅਸੀਂ ਇੱਕ ਨੇਮ ਤੁਹਾਡੇ ਨਾਲ ਬੰਨ੍ਹੀਏ ।
\v 29 ਜਿਵੇਂ ਅਸੀਂ ਤੁਹਾਨੂੰ ਹੱਥ ਨਹੀਂ ਲਾਇਆ ਅਤੇ ਤੁਹਾਡੇ ਨਾਲ ਭਲਿਆਈ ਹੀ ਕੀਤੀ ਅਤੇ ਤੁਹਾਨੂੰ ਸ਼ਾਂਤੀ ਨਾਲ ਤੋਰ ਦਿੱਤਾ, ਉਸੇ ਤਰ੍ਹਾਂ ਤੁਸੀਂ ਵੀ ਸਾਡੇ ਨਾਲ ਬੁਰਿਆਈ ਨਾ ਕਰਿਓ । ਹੁਣ ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ ।
\s5
\v 30 ਤਦ ਉਸ ਨੇ ਓਹਨਾਂ ਦੀ ਦਾਵਤ ਕੀਤੀ ਅਤੇ ਉਨ੍ਹਾਂ ਨੇ ਖਾਧਾ ਪੀਤਾ ।
\v 31 ਸਵੇਰੇ ਉੱਠ ਕੇ ਹਰ ਇੱਕ ਨੇ ਆਪਣੇ ਭਰਾ ਨਾਲ ਸਹੁੰ ਖਾਧੀ ਅਤੇ ਇਸਹਾਕ ਨੇ ਉਨ੍ਹਾਂ ਨੂੰ ਤੋਰ ਦਿੱਤਾ ਅਤੇ ਓਹ ਸ਼ਾਂਤੀ ਨਾਲ ਉੱਥੋਂ ਚਲੇ ਗਏ ।
\s5
\v 32 ਉਸੇ ਦਿਨ ਇਹ ਹੋਇਆ ਕਿ ਇਸਹਾਕ ਦੇ ਸੇਵਕਾਂ ਨੇ ਆ ਕੇ ਉਸ ਖੂਹ ਦੇ ਵਿਖੇ ਜਿਹੜਾ ਉਨ੍ਹਾਂ ਪੁੱਟਿਆ ਸੀ, ਉਹ ਨੂੰ ਦੱਸਿਆ ਕਿ ਸਾਨੂੰ ਪਾਣੀ ਲੱਭਿਆ ਹੈ ।
\v 33 ਤਦ ਉਸ ਨੇ ਉਸ ਖੂਹ ਦਾ ਨਾਮ ਸ਼ਿਬਆਹ ਰੱਖਿਆ । ਇਸ ਕਾਰਨ ਉਸ ਨਗਰ ਦਾ ਨਾਮ ਅੱਜ ਤੱਕ ਬਏਰਸਬਾ ਹੈ ।
\s ਏਸਾਓ ਦੀਆਂ ਵਿਦੇਸ਼ੀ ਪਤਨੀਆਂ
\p
\s5
\v 34 ਜਦ ਏਸਾਓ ਚਾਲ੍ਹੀ ਸਾਲ ਦਾ ਸੀ ਤਾਂ ਉਹ ਬੇਰੀ ਹਿੱਤੀ ਦੀ ਧੀ ਯਹੂਦਿਥ ਅਤੇ ਏਲੋਨ ਹਿੱਤੀ ਦੀ ਧੀ ਬਾਸਮਥ ਨੂੰ ਵਿਆਹ ਲਿਆਇਆ ।
\v 35 ਅਤੇ ਇਹ ਗੱਲ ਇਸਹਾਕ ਅਤੇ ਰਿਬਕਾਹ ਦੇ ਮਨਾਂ ਲਈ ਕੁੜੱਤਣ ਸੀ ।
\s5
\c 27
\s ਯਾਕੂਬ ਨੂੰ ਅਸੀਸ ਮਿਲਣਾ
\p
\v 1 ਜਦ ਇਸਹਾਕ ਵੱਡੀ ਉਮਰ ਦਾ ਹੋ ਗਿਆ, ਉਸ ਦੀਆਂ ਅੱਖਾਂ ਧੁੰਦਲਾ ਗਈਆਂ ਕਿ ਉਹ ਵੇਖ ਨਹੀਂ ਸਕਦਾ ਸੀ । ਤਦ ਉਸ ਨੇ ਆਪਣੇ ਵੱਡੇ ਪੁੱਤਰ ਏਸਾਓ ਨੂੰ ਸੱਦ ਕੇ ਆਖਿਆ, ਮੇਰੇ ਪੁੱਤਰ, ਉਸ ਨੇ ਆਖਿਆ, ਮੈਂ ਹਾਜ਼ਰ ਹਾਂ ।
\v 2 ਤਦ ਉਸ ਆਖਿਆ, ਵੇਖ ਮੈਂ ਬੁੱਢਾ ਹੋ ਗਿਆ ਹਾਂ ਅਤੇ ਮੈਂ ਆਪਣੀ ਮੌਤ ਦਾ ਦਿਨ ਨਹੀਂ ਜਾਣਦਾ ।
\s5
\v 3 ਸੋ ਤੂੰ ਹੁਣ ਆਪਣੇ ਸ਼ਸਤਰ ਅਰਥਾਤ ਧਣੁਖ ਅਤੇ ਤਰਕਸ਼ ਲੈ ਅਤੇ ਮੈਦਾਨ ਵਿੱਚ ਜਾ ਕੇ ਮੇਰੇ ਲਈ ਸ਼ਿਕਾਰ ਮਾਰ,
\v 4 ਅਤੇ ਮੇਰੇ ਲਈ ਸੁਆਦਲਾ ਭੋਜਨ ਤਿਆਰ ਕਰ ਜਿਹੜਾ ਮੈਨੂੰ ਚੰਗਾ ਲਗਦਾ ਹੈ, ਅਤੇ ਮੇਰੇ ਅੱਗੇ ਪਰੋਸ ਤਾਂ ਜੋ ਮੈਂ ਖਾਵਾਂ ਅਤੇ ਮਰਨ ਤੋਂ ਪਹਿਲਾਂ ਤੈਨੂੰ ਬਰਕਤ ਦੇਵਾਂ ।
\s5
\v 5 ਜਦ ਇਸਹਾਕ ਆਪਣੇ ਪੁੱਤਰ ਏਸਾਓ ਨਾਲ ਗੱਲ ਕਰਦਾ ਸੀ ਤਦ ਰਿਬਕਾਹ ਸੁਣਦੀ ਸੀ । ਫੇਰ ਏਸਾਓ ਮੈਦਾਨ ਵੱਲ ਚਲਾ ਗਿਆ ਕਿ ਸ਼ਿਕਾਰ ਮਾਰ ਕੇ ਲੈ ਆਵੇ ।
\v 6 ਤਦ ਰਿਬਕਾਹ ਨੇ ਆਪਣੇ ਪੁੱਤਰ ਯਾਕੂਬ ਨੂੰ ਆਖਿਆ, ਵੇਖ ਮੈਂ ਤੇਰੇ ਪਿਤਾ ਨੂੰ ਤੇਰੇ ਭਰਾ ਏਸਾਓ ਨੂੰ ਇਹ ਆਖਦੇ ਸੁਣਿਆ
\v 7 ਕਿ ਮੇਰੇ ਲਈ ਸ਼ਿਕਾਰ ਮਾਰ ਕੇ ਸੁਆਦਲਾ ਭੋਜਨ ਤਿਆਰ ਕਰ ਜੋ ਮੈਂ ਖਾਵਾਂ ਅਤੇ ਯਹੋਵਾਹ ਦੇ ਸਨਮੁਖ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦੇਵਾਂ ।
\s5
\v 8 ਹੁਣ ਮੇਰੇ ਪੁੱਤਰ ਮੇਰੀ ਗੱਲ ਸੁਣ ਜਿਵੇਂ ਮੈਂ ਤੈਨੂੰ ਹੁਕਮ ਦਿੰਦੀ ਹਾਂ ।
\v 9 ਇੱਜੜ ਵਿੱਚ ਜਾ ਕੇ ਉੱਥੋਂ ਮੇਰੇ ਲਈ ਬਕਰੀ ਦੇ ਦੋ ਚੰਗੇ ਮੇਮਣੇ ਲਿਆ ਤਾਂ ਜੋ ਮੈਂ ਉਨ੍ਹਾਂ ਤੋਂ ਸੁਆਦਲਾ ਭੋਜਨ ਤੇਰੇ ਪਿਤਾ ਲਈ ਜਿਹੜਾ ਉਹ ਨੂੰ ਚੰਗਾ ਲੱਗਦਾ ਹੈ, ਤਿਆਰ ਕਰਾਂ ।
\v 10 ਅਤੇ ਆਪਣੇ ਪਿਤਾ ਕੋਲ ਲੈ ਜਾ ਤਾਂ ਜੋ ਉਹ ਖਾਵੇ ਅਤੇ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦੇਵੇ ।
\s5
\v 11 ਪਰ ਯਾਕੂਬ ਨੇ ਆਪਣੀ ਮਾਤਾ ਰਿਬਕਾਹ ਨੂੰ ਆਖਿਆ, ਵੇਖ ਮੇਰਾ ਭਰਾ ਏਸਾਓ ਜੱਤਵਾਲਾ ਮਨੁੱਖ ਹੈ ਅਤੇ ਮੈਂ ਰੋਮ ਹੀਣ ਮਨੁੱਖ ਹਾਂ ।
\v 12 ਸ਼ਾਇਦ ਮੇਰਾ ਪਿਤਾ ਮੈਨੂੰ ਟੋਹੇ ਅਤੇ ਮੈਂ ਉਹ ਦੀਆਂ ਅੱਖਾਂ ਵਿੱਚ ਧੋਖੇਬਾਜ਼ ਹੋਵਾਂ ਤਾਂ ਮੈਂ ਆਪਣੇ ਉੱਤੇ ਬਰਕਤ ਨਹੀਂ ਪਰ ਸਰਾਪ ਲਵਾਂ ਤਦ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਮੇਰੇ ਪੁੱਤਰ ਤੇਰਾ ਸਰਾਪ ਮੇਰੇ ਉੱਤੇ ਆਵੇ ।
\s5
\v 13 ਤੂੰ ਸਿਰਫ਼ ਮੇਰੀ ਗੱਲ ਸੁਣ ਅਤੇ ਜਾ ਕੇ ਮੇਰੇ ਲਈ ਉਨ੍ਹਾਂ ਨੂੰ ਲੈ ਆ ।
\v 14 ਤਦ ਉਸ ਨੇ ਜਾ ਕੇ ਉਨ੍ਹਾਂ ਨੂੰ ਫੜਿਆ, ਆਪਣੀ ਮਾਤਾ ਕੋਲ ਲੈ ਆਇਆ ਅਤੇ ਉਸ ਦੀ ਮਾਤਾ ਨੇ ਸੁਆਦਲਾ ਭੋਜਨ ਜਿਹੜਾ ਉਸ ਦੇ ਪਿਤਾ ਨੂੰ ਚੰਗਾ ਲਗਦਾ ਸੀ, ਤਿਆਰ ਕੀਤਾ ।
\s5
\v 15 ਤਦ ਰਿਬਕਾਹ ਨੇ ਆਪਣੇ ਵੱਡੇ ਪੁੱਤਰ ਏਸਾਓ ਦੇ ਬਸਤਰ ਜਿਹੜੇ ਘਰ ਵਿੱਚ ਉਸ ਦੇ ਕੋਲ ਸਨ, ਆਪਣੇ ਛੋਟੇ ਪੁੱਤਰ ਯਾਕੂਬ ਨੂੰ ਪਹਿਨਾਏ
\v 16 ਅਤੇ ਮੇਮਣਿਆਂ ਦੀਆਂ ਖੱਲਾਂ ਉਸ ਦੇ ਹੱਥਾਂ ਅਤੇ ਉਸ ਦੀ ਰੋਮ ਹੀਣ ਗਰਦਨ ਉੱਤੇ ਲਪੇਟੀਆਂ ।
\v 17 ਉਸ ਨੇ ਉਹ ਸੁਆਦਲਾ ਭੋਜਨ ਅਤੇ ਰੋਟੀ ਜਿਸ ਨੂੰ ਉਸ ਨੇ ਤਿਆਰ ਕੀਤਾ ਸੀ, ਆਪਣੇ ਪੁੱਤਰ ਯਾਕੂਬ ਦੇ ਹੱਥ ਵਿੱਚ ਦਿੱਤਾ ।
\s5
\v 18 ਤਦ ਉਸ ਨੇ ਆਪਣੇ ਪਿਤਾ ਕੋਲ ਜਾ ਕੇ ਆਖਿਆ, ਪਿਤਾ ਜੀ ਤਦ ਉਸ ਆਖਿਆ, ਕੀ ਗੱਲ ਹੈ ?
\v 19 ਤੂੰ ਕੌਣ ਹੈਂ ਮੇਰੇ ਪੁੱਤਰ ? ਯਾਕੂਬ ਨੇ ਆਪਣੇ ਪਿਤਾ ਨੂੰ ਆਖਿਆ, ਮੈਂ ਏਸਾਓ ਤੇਰਾ ਪਹਿਲੌਠਾ ਪੁੱਤਰ ਹਾਂ । ਮੈਂ ਜਿਵੇਂ ਤੁਸੀਂ ਮੈਨੂੰ ਆਖਿਆ ਸੀ ਉਸੇ ਤਰ੍ਹਾਂ ਕੀਤਾ । ਉੱਠੋ ਅਤੇ ਸ਼ਿਕਾਰ ਨੂੰ ਖਾਓ ਤਾਂ ਜੋ ਤੁਸੀਂ ਮੈਨੂੰ ਦਿਲ ਤੋਂ ਬਰਕਤ ਦੇਵੋ ।
\s5
\v 20 ਇਸਹਾਕ ਨੇ ਆਪਣੇ ਪੁੱਤਰ ਨੂੰ ਆਖਿਆ, ਤੈਨੂੰ ਐਨੀ ਜਲਦੀ ਇਹ ਕਿਵੇਂ ਮਿਲ ਗਿਆ, ? ਤਦ ਉਸ ਨੇ ਆਖਿਆ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਹ ਨੂੰ ਮੇਰੇ ਅੱਗੇ ਲਿਆ ਦਿੱਤਾ ।
\v 21 ਇਸਹਾਕ ਨੇ ਯਾਕੂਬ ਨੂੰ ਆਖਿਆ, ਹੇ ਮੇਰੇ ਪੁੱਤਰ ਮੇਰੇ ਨੇੜੇ ਆ ਤਾਂ ਜੋ ਮੈਂ ਤੈਨੂੰ ਵੇਖਾਂ ਭਈ ਤੂੰ ਮੇਰਾ ਉਹੀ ਪੁੱਤਰ ਏਸਾਓ ਹੈਂ ਕਿ ਨਹੀਂ ।
\s5
\v 22 ਤਦ ਯਾਕੂਬ ਆਪਣੇ ਪਿਤਾ ਇਸਹਾਕ ਕੋਲ ਗਿਆ ਅਤੇ ਉਸ ਉਹ ਨੂੰ ਹੱਥ ਲਗਾ ਕੇ ਆਖਿਆ, ਤੇਰੀ ਅਵਾਜ਼ ਤਾਂ ਯਾਕੂਬ ਦੀ ਹੈ ਪਰ ਹੱਥ ਏਸਾਓ ਦੇ ਹਨ ।
\v 23 ਉਸ ਨੇ ਉਹ ਨੂੰ ਨਾ ਪਛਾਣਿਆ ਕਿਉਂ ਜੋ ਉਹ ਦੇ ਹੱਥ ਉਹ ਦੇ ਭਰਾ ਏਸਾਓ ਦੇ ਹੱਥਾਂ ਵਰਗੇ ਜਤਾਉਲੇ ਸਨ, ਤਦ ਉਸ ਨੇ ਉਹ ਨੂੰ ਬਰਕਤ ਦਿੱਤੀ ।
\s5
\v 24 ਇਸਹਾਕ ਨੇ ਆਖਿਆ, ਕੀ ਤੂੰ ਸੱਚ-ਮੁੱਚ ਮੇਰਾ ਪੁੱਤਰ ਏਸਾਓ ਹੀ ਹੈਂ ? ਤਦ ਉਸ ਆਖਿਆ, ਮੈਂ ਹਾਂ ।
\v 25 ਉਸ ਨੇ ਆਖਿਆ, ਉਹ ਨੂੰ ਮੇਰੇ ਨੇੜੇ ਲਿਆ ਭਈ ਮੈਂ ਆਪਣੇ ਪੁੱਤਰ ਦੇ ਸ਼ਿਕਾਰ ਵਿੱਚੋਂ ਖਾਵਾਂ ਤਾਂ ਜੋ ਮੇਰਾ ਦਿਲ ਤੈਨੂੰ ਬਰਕਤ ਦੇਵੇ ਤਾਂ ਉਹ ਉਸ ਦੇ ਕੋਲ ਲੈ ਗਿਆ ਅਤੇ ਉਸ ਨੇ ਭੋਜਨ ਖਾਧਾ ਅਤੇ ਉਸ ਦੇ ਲਈ ਮਧ ਲਿਆਇਆ ਅਤੇ ਇਸਹਾਕ ਨੇ ਪੀਤੀ ।
\s5
\v 26 ਉਸ ਦੇ ਪਿਤਾ ਇਸਹਾਕ ਨੇ ਉਸ ਨੂੰ ਆਖਿਆ, ਮੇਰੇ ਨੇੜੇ ਆ ਕੇ ਮੈਨੂੰ ਚੁੰਮ ਮੇਰੇ ਪੁੱਤਰ ।
\v 27 ਫੇਰ ਉਸ ਨੇ ਨੇੜੇ ਜਾ ਕੇ ਉਸ ਨੂੰ ਚੁੰਮਿਆ ਤਾਂ ਉਸ ਦੇ ਬਸਤਰ ਦੀ ਬਾਸ਼ਨਾ ਸੁੰਘੀ ਅਤੇ ਉਸ ਨੂੰ ਬਰਕਤ ਦਿੱਤੀ । ਫੇਰ ਆਖਿਆ - ਵੇਖ, ਮੇਰੇ ਪੁੱਤਰ ਦੀ ਬਾਸ਼ਨਾ ਉਸ ਖੇਤ ਦੀ ਬਾਸ਼ਨਾ ਵਰਗੀ ਹੈ, ਜਿਸ ਨੂੰ ਯਹੋਵਾਹ ਨੇ ਬਰਕਤ ਦਿੱਤੀ ਹੋਵੇ ।
\s5
\v 28 ਪਰਮੇਸ਼ੁਰ ਤੈਨੂੰ ਅਕਾਸ਼ ਦੀ ਤਰੇਲ ਤੋਂ ਤੇ ਧਰਤੀ ਦੀ ਚਿਕਨਾਈ ਤੋਂ, ਅਤੇ ਅਨਾਜ ਅਤੇ ਦਾਖ਼ਰਸ ਦੀ ਭਰਪੂਰੀ ਤੋਂ ਬਰਕਤ ਦੇਵੇ ।
\s5
\v 29 ਕੌਮਾਂ ਤੇਰੀ ਸੇਵਾ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁੱਕਣ । ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋਵੇ ਅਤੇ ਤੇਰੀ ਮਾਤਾ ਦੇ ਪੁੱਤਰ ਤੇਰੇ ਅੱਗੇ ਝੁੱਕਣ । ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ, ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ ।
\s ਅਸੀਸ ਦੇ ਲਈ ਏਸਾਓ ਦੀ ਜਾਚਨਾ
\p
\s5
\v 30 ਤਦ ਅਜਿਹਾ ਹੋਇਆ ਕਿ ਜਦੋਂ ਇਸਹਾਕ ਯਾਕੂਬ ਨੂੰ ਬਰਕਤ ਦੇ ਹਟਿਆ ਅਤੇ ਯਾਕੂਬ ਆਪਣੇ ਪਿਤਾ ਇਸਹਾਕ ਕੋਲੋਂ ਬਾਹਰ ਨਿੱਕਲਿਆ ਹੀ ਸੀ ਕਿ ਉਸ ਦਾ ਭਰਾ ਏਸਾਓ ਸ਼ਿਕਾਰ ਕਰ ਕੇ ਆਇਆ ।
\v 31 ਉਸ ਨੇ ਵੀ ਸੁਆਦਲਾ ਭੋਜਨ ਤਿਆਰ ਕੀਤਾ ਅਤੇ ਆਪਣੇ ਪਿਤਾ ਕੋਲ ਲਿਆਇਆ ਅਤੇ ਆਪਣੇ ਪਿਤਾ ਨੂੰ ਆਖਿਆ ਮੇਰੇ ਪਿਤਾ ਜੀ ਉੱਠੋ ਅਤੇ ਆਪਣੇ ਪੁੱਤਰ ਦੇ ਸ਼ਿਕਾਰ ਨੂੰ ਖਾਵੋ ਅਤੇ ਤੁਸੀਂ ਮੈਨੂੰ ਦਿਲ ਤੋਂ ਬਰਕਤ ਦੇਵੋ ।
\s5
\v 32 ਤਦ ਉਸ ਦੇ ਪਿਤਾ ਇਸਹਾਕ ਨੇ ਉਹ ਨੂੰ ਆਖਿਆ, ਤੂੰ ਕੌਣ ਹੈਂ ? ਉਸ ਆਖਿਆ, ਮੈਂ ਤੁਹਾਡਾ ਪਹਿਲੌਠਾ ਪੁੱਤਰ ਏਸਾਓ ਹਾਂ ।
\v 33 ਤਦ ਇਸਹਾਕ ਨੇ ਥਰ-ਥਰ ਕੰਬਦੇ ਹੋਏ ਆਖਿਆ, ਫੇਰ ਉਹ ਕੌਣ ਸੀ ਜਿਹੜਾ ਸ਼ਿਕਾਰ ਮਾਰ ਕੇ ਮੇਰੇ ਕੋਲ ਲਿਆਇਆ ? ਮੈਂ ਤੇਰੇ ਆਉਣ ਤੋਂ ਪਹਿਲਾਂ ਉਸ ਦੇ ਭੋਜਨ ਵਿਚੋਂ ਖਾਧਾ ਅਤੇ ਮੈਂ ਉਸੇ ਨੂੰ ਬਰਕਤ ਦਿੱਤੀ ਸੋ ਉਹ ਜ਼ਰੂਰ ਮੁਬਾਰਕ ਹੋਵੇਗਾ ।
\s5
\v 34 ਜਦ ਏਸਾਓ ਨੇ ਆਪਣੇ ਪਿਤਾ ਦੀਆਂ ਗੱਲਾਂ ਸੁਣੀਆਂ ਤਾਂ ਕੁੜੱਤਣ ਨਾਲ ਭੁੱਬਾਂ ਮਾਰ ਕੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਮੈਨੂੰ, ਹਾਂ, ਮੈਨੂੰ ਵੀ ਬਰਕਤ ਦਿਓ ।
\v 35 ਤਦ ਉਸ ਆਖਿਆ ਤੇਰਾ ਭਰਾ ਧੋਖੇ ਨਾਲ ਆ ਕੇ ਤੇਰੀ ਬਰਕਤ ਲੈ ਗਿਆ ।
\s5
\v 36 ਉਸ ਨੇ ਆਖਿਆ, ਕੀ ਉਸ ਦਾ ਨਾਮ ਠੀਕ ਯਾਕੂਬ ਨਹੀਂ ਰੱਖਿਆ ਗਿਆ ਕਿ ਉਸ ਨੇ ਹੁਣ ਦੂਜੀ ਵਾਰ ਮੇਰੇ ਨਾਲ ਧੋਖਾ ਕੀਤਾ ਹੈ ? ਉਸ ਨੇ ਪਹਿਲੌਠੇ ਦਾ ਹੱਕ ਵੀ ਲੈ ਲਿਆ ਅਤੇ ਵੇਖੋ ਹੁਣ ਮੇਰੀ ਬਰਕਤ ਵੀ ਲੈ ਲਈ ਤਦ ਉਸ ਨੇ ਆਖਿਆ, ਕੀ ਤੁਸੀਂ ਮੇਰੇ ਲਈ ਕੋਈ ਬਰਕਤ ਨਹੀਂ ਰੱਖ ਛੱਡੀ ?
\v 37 ਤਦ ਇਸਹਾਕ ਨੇ ਏਸਾਓ ਨੂੰ ਇਹ ਉੱਤਰ ਦਿੱਤਾ, ਵੇਖ ਮੈਂ ਉਹ ਨੂੰ ਤੇਰਾ ਸਵਾਮੀ ਠਹਿਰਾਇਆ ਅਤੇ ਉਸ ਦੇ ਸਾਰੇ ਭਰਾਵਾਂ ਨੂੰ ਉਸ ਦੀ ਸੇਵਾ ਲਈ ਦਿੱਤਾ ਅਤੇ ਅਨਾਜ ਅਤੇ ਦਾਖ਼ਰਸ ਉਸ ਨੂੰ ਦਿੱਤੀ । ਹੁਣ ਮੇਰੇ ਪੁੱਤਰ ਮੈਂ ਤੇਰੇ ਲਈ ਕੀ ਕਰਾਂ ?
\s5
\v 38 ਤਦ ਏਸਾਓ ਨੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਕੀ ਤੁਹਾਡੇ ਕੋਲ ਇੱਕੋ ਹੀ ਬਰਕਤ ਹੈ ? ਹੇ ਮੇਰੇ ਪਿਤਾ ਮੈਨੂੰ ਵੀ ਬਰਕਤ ਦਿਓ ਤਾਂ ਏਸਾਓ ਨੇ ਉੱਚੀ-ਉੱਚੀ ਭੁੱਬਾਂ ਮਾਰੀਆਂ ਅਤੇ ਰੋਇਆ ।
\s5
\v 39 ਉਹ ਦੇ ਪਿਤਾ ਇਸਹਾਕ ਨੇ ਉਹ ਨੂੰ ਇਹ ਉੱਤਰ ਦਿੱਤਾ - ਵੇਖ, ਧਰਤੀ ਦੀ ਚਿਕਨਾਈ ਅਤੇ ਉੱਪਰੋਂ ਅਕਾਸ਼ ਦੀ ਤਰੇਲ ਤੋਂ ਤੇਰਾ ਰਹਿਣਾ ਹੋਵੇਗਾ ।
\v 40 ਤੂੰ ਆਪਣੀ ਤਲਵਾਰ ਨਾਲ ਜੀਵੇਂਗਾ ਅਤੇ ਤੂੰ ਆਪਣੇ ਭਰਾ ਦੀ ਸੇਵਾ ਕਰੇਂਗਾ ਅਤੇ ਜਦ ਤੂੰ ਅਵਾਰਾ ਫਿਰੇਂਗਾ ਤਾਂ ਤੂੰ ਉਹ ਦਾ ਜੂਲਾ ਆਪਣੀ ਧੌਣ ਉੱਤੋਂ ਭੰਨ ਸੁੱਟੇਗਾਂ ।
\s5
\v 41 ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ, ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ ।
\v 42 ਜਦ ਰਿਬਕਾਹ ਨੂੰ ਉਸ ਦੇ ਵੱਡੇ ਪੁੱਤਰ ਏਸਾਓ ਦੀਆਂ ਗੱਲਾਂ ਦੱਸੀਆਂ ਗਈਆਂ ਤਦ ਉਸ ਆਪਣੇ ਨਿੱਕੇ ਪੁੱਤਰ ਯਾਕੂਬ ਨੂੰ ਬੁਲਾ ਭੇਜਿਆ ਅਤੇ ਕਿਹਾ ਵੇਖ, ਤੇਰਾ ਭਰਾ ਆਪਣੇ ਆਪ ਨੂੰ ਤੇਰੇ ਵਿਖੇ ਤਸੱਲੀ ਦਿੰਦਾ ਹੈ ਕਿ ਤੈਨੂੰ ਮਾਰ ਸੁੱਟੇ ।
\s5
\v 43 ਸੋ ਹੁਣ ਮੇਰੇ ਪੁੱਤਰ ਮੇਰੀ ਗੱਲ ਸੁਣ । ਉੱਠ ਅਤੇ ਮੇਰੇ ਭਰਾ ਲਾਬਾਨ ਕੋਲ ਹਾਰਾਨ ਨੂੰ ਭੱਜ ਜਾ ।
\v 44 ਅਤੇ ਥੋੜ੍ਹੇ ਦਿਨ ਉਸ ਦੇ ਕੋਲ ਰਹਿ ਜਦ ਤੱਕ ਤੇਰੇ ਭਰਾ ਦਾ ਕਰੋਧ ਨਾ ਉਤਰ ਜਾਵੇ ।
\v 45 ਜਦ ਤੱਕ ਤੇਰੇ ਭਰਾ ਦਾ ਕਰੋਧ ਤੈਥੋਂ ਨਾ ਹੱਟ ਜਾਵੇ ਅਤੇ ਜੋ ਕੁਝ ਤੈਂ ਉਸ ਨਾਲ ਕੀਤਾ ਹੈ ਨਾ ਭੁੱਲ ਜਾਵੇ ਤਦ ਤੱਕ ਮੈਂ ਤੈਨੂੰ ਉੱਥੋਂ ਨਹੀਂ ਸੱਦਾਂਗੀ । ਮੈਂ ਕਿਉਂ ਇੱਕ ਹੀ ਦਿਨ ਦੋਹਾਂ ਨੂੰ ਗਵਾ ਬੈਠਾਂ ?
\s ਯਾਕੂਬ ਦਾ ਲਾਬਾਨ ਦੇ ਕੋਲ ਜਾਣਾ
\p
\s5
\v 46 ਰਿਬਕਾਹ ਨੇ ਇਸਹਾਕ ਨੂੰ ਆਖਿਆ, ਮੈਂ ਹੇਥ ਦੀਆਂ ਧੀਆਂ ਵੱਲੋਂ ਜੀ ਵਿੱਚ ਅੱਕ ਗਈ ਹਾਂ । ਜੇਕਰ ਯਾਕੂਬ ਹੇਥ ਦੀਆਂ ਧੀਆਂ ਵਿੱਚੋਂ, ਜਿਵੇਂ ਇਸ ਦੇਸ਼ ਦੀਆਂ ਧੀਆਂ ਹਨ ਆਪਣੇ ਲਈ ਪਤਨੀ ਲੈ ਆਇਆ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ ?
\s5
\c 28
\p
\v 1 ਇਸਹਾਕ ਨੇ ਯਾਕੂਬ ਨੂੰ ਬੁਲਾਇਆ ਅਤੇ ਉਸ ਨੂੰ ਬਰਕਤ ਦਿੱਤੀ ਅਤੇ ਇਹ ਆਖ ਕੇ ਉਸ ਨੂੰ ਹੁਕਮ ਦਿੱਤਾ, ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ ।
\v 2 ਉੱਠ, ਪਦਨ ਅਰਾਮ ਨੂੰ ਆਪਣੇ ਨਾਨੇ ਬਥੂਏਲ ਦੇ ਘਰ ਜਾ ਅਤੇ ਉੱਥੋਂ ਆਪਣੇ ਮਾਮੇ ਲਾਬਾਨ ਦੀਆਂ ਧੀਆਂ ਵਿੱਚੋਂ ਇੱਕ ਨਾਲ ਵਿਆਹ ਕਰ ਲਈਂ ।
\s5
\v 3 ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਬਰਕਤ ਦੇਵੇ ਅਤੇ ਤੈਨੂੰ ਫਲਵੰਤ ਬਣਾਵੇ ਅਤੇ ਤੈਨੂੰ ਵਧਾਵੇ ਅਤੇ ਤੂੰ ਬਹੁਤ ਕੌਮਾਂ ਦਾ ਦਲ ਹੋਵੇਂ ।
\v 4 ਉਹ ਤੈਨੂੰ ਅਤੇ ਤੇਰੀ ਅੰਸ ਨੂੰ ਵੀ ਅਬਰਾਹਾਮ ਦੀ ਬਰਕਤ ਦੇਵੇ ਤਾਂ ਜੋ ਤੂੰ ਇਸ ਦੇਸ਼ ਨੂੰ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈਂ, ਜਿਸ ਨੂੰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਸੀ, ਆਪਣੀ ਵਿਰਾਸਤ ਬਣਾ ਲਵੇਂ ।
\s5
\v 5 ਇਸਹਾਕ ਨੇ ਯਾਕੂਬ ਨੂੰ ਤੋਰ ਦਿੱਤਾ ਅਤੇ ਉਹ ਪਦਨ ਅਰਾਮ ਵਿੱਚ ਲਾਬਾਨ ਦੇ ਕੋਲ ਗਿਆ ਜਿਹੜਾ ਅਰਾਮੀ ਬਥੂਏਲ ਦਾ ਪੁੱਤਰ ਅਤੇ ਯਾਕੂਬ ਅਤੇ ਏਸਾਓ ਦੀ ਮਾਤਾ ਰਿਬਕਾਹ ਦਾ ਭਰਾ ਸੀ ।
\s ਏਸਾਓ ਦਾ ਇੱਕ ਹੋਰ ਵਿਆਹ
\p
\s5
\v 6 ਜਦ ਏਸਾਓ ਨੇ ਵੇਖਿਆ ਕਿ ਇਸਹਾਕ ਨੇ ਯਾਕੂਬ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਦਨ ਅਰਾਮ ਵਿੱਚ ਭੇਜ ਦਿੱਤਾ ਹੈ ਜੋ ਉਹ ਉੱਥੋਂ ਆਪਣੇ ਲਈ ਪਤਨੀ ਲਵੇ ਅਤੇ ਉਸ ਨੇ ਉਹ ਨੂੰ ਬਰਕਤ ਦਿੰਦੇ ਹੋਏ ਇਹ ਹੁਕਮ ਦਿੱਤਾ ਕਿ ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ,
\v 7 ਅਤੇ ਯਾਕੂਬ ਆਪਣੇ ਮਾਤਾ-ਪਿਤਾ ਦੀ ਸੁਣ ਕੇ ਪਦਨ ਅਰਾਮ ਨੂੰ ਚਲਿਆ ਗਿਆ ।
\s5
\v 8 ਤਦ ਏਸਾਓ ਨੇ ਇਹ ਵੇਖਿਆ ਕਿ ਕਨਾਨ ਦੀਆਂ ਧੀਆਂ ਮੇਰੇ ਪਿਤਾ ਇਸਹਾਕ ਦੀਆਂ ਅੱਖਾਂ ਵਿੱਚ ਬੁਰੀਆਂ ਹਨ
\v 9 ਤਦ ਏਸਾਓ ਇਸਮਾਏਲ ਕੋਲ ਗਿਆ ਅਤੇ ਅਬਰਾਹਾਮ ਦੇ ਪੁੱਤਰ ਇਸਮਾਏਲ ਦੀ ਧੀ ਅਤੇ ਨਬਾਯੋਥ ਦੀ ਭੈਣ ਮਹਲਥ ਨੂੰ ਆਪਣੇ ਲਈ ਲੈ ਕੇ ਆਪਣੀਆਂ ਦੂਜੀਆਂ ਪਤਨੀਆਂ ਦੇ ਨਾਲ ਰਲਾ ਲਿਆ ।
\s ਯਾਕੂਬ ਦਾ ਸੁਪਨਾ
\p
\s5
\v 10 ਯਾਕੂਬ ਬਏਰਸਬਾ ਤੋਂ ਚੱਲ ਕੇ ਹਾਰਾਨ ਨੂੰ ਗਿਆ,
\v 11 ਅਤੇ ਇੱਕ ਥਾਂ ਤੇ ਪਹੁੰਚਿਆ ਅਤੇ ਉੱਥੇ ਰਾਤ ਕੱਟੀ ਕਿਉਂ ਜੋ ਸੂਰਜ ਡੁੱਬ ਗਿਆ ਸੀ ਅਤੇ ਇੱਕ ਪੱਥਰ ਉਸ ਥਾਂ ਤੋਂ ਲੈ ਕੇ ਆਪਣੇ ਸਰਹਾਣੇ ਰੱਖ ਲਿਆ ਅਤੇ ਉਸ ਥਾਂ ਲੇਟ ਗਿਆ ।
\s5
\v 12 ਤਦ ਉਸ ਨੇ ਇੱਕ ਸੁਫ਼ਨਾ ਵੇਖਿਆ ਅਤੇ ਵੇਖੋ, ਇੱਕ ਪੌੜੀ ਧਰਤੀ ਉੱਤੇ ਰੱਖੀ ਹੋਈ ਸੀ ਅਤੇ ਉਸ ਦੀ ਚੋਟੀ ਅਕਾਸ਼ ਤੱਕ ਸੀ, ਅਤੇ ਵੇਖੋ ਪਰਮੇਸ਼ੁਰ ਦੇ ਦੂਤ ਉਹ ਦੇ ਉੱਤੇ ਚੜ੍ਹਦੇ-ਉੱਤਰਦੇ ਸਨ ।
\v 13 ਵੇਖੋ, ਯਹੋਵਾਹ ਉਸ ਦੇ ਉੱਤੇ ਖੜ੍ਹਾ ਸੀ ਅਤੇ ਉਸ ਨੇ ਆਖਿਆ, ਮੈਂ ਯਹੋਵਾਹ, ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਹਾਂ । ਜਿਸ ਧਰਤੀ ਉੱਤੇ ਤੂੰ ਪਿਆ ਹੈਂ, ਇਹ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਦਿਆਂਗਾ ।
\s5
\v 14 ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ ।
\v 15 ਵੇਖ, ਮੈਂ ਤੇਰੇ ਅੰਗ-ਸੰਗ ਹਾਂ ਅਤੇ ਜਿੱਥੇ ਕਿਤੇ ਤੂੰ ਜਾਵੇਂਗਾ ਮੈਂ ਤੇਰੀ ਰਾਖੀ ਕਰਾਂਗਾ, ਅਤੇ ਤੈਨੂੰ ਫੇਰ ਇਸ ਦੇਸ਼ ਵਿੱਚ ਲੈ ਆਵਾਂਗਾ ਅਤੇ ਜਦੋਂ ਤੱਕ ਮੈਂ ਤੇਰੇ ਨਾਲ ਆਪਣਾ ਬਚਨ ਪੂਰਾ ਨਾ ਕਰਾਂ, ਤੈਨੂੰ ਨਹੀਂ ਛੱਡਾਂਗਾ ।
\s5
\v 16 ਫੇਰ ਯਾਕੂਬ ਆਪਣੀ ਨੀਂਦ ਤੋਂ ਜਾਗਿਆ ਅਤੇ ਆਖਿਆ, ਸੱਚ-ਮੁੱਚ ਯਹੋਵਾਹ ਇਸ ਸਥਾਨ ਵਿੱਚ ਹੈ, ਪਰ ਮੈਂ ਨਹੀਂ ਜਾਣਦਾ ਸੀ ।
\v 17 ਅਤੇ ਉਸ ਨੇ ਭੈ ਖਾ ਕੇ ਆਖਿਆ, ਇਹ ਸਥਾਨ ਕਿੰਨ੍ਹਾਂ ਭਿਆਨਕ ਹੈ । ਪਰਮੇਸ਼ੁਰ ਦੇ ਘਰ ਦੇ ਬਿਨ੍ਹਾਂ ਇਹ ਕੋਈ ਹੋਰ ਸਥਾਨ ਨਹੀਂ ਹੋ ਸਕਦਾ, ਸਗੋਂ ਇਹ ਤਾਂ ਸਵਰਗ ਦਾ ਫਾਟਕ ਹੈ ।
\s5
\v 18 ਯਾਕੂਬ ਸਵੇਰੇ ਉੱਠਿਆ ਅਤੇ ਉਸ ਪੱਥਰ ਨੂੰ ਲੈ ਕੇ ਜਿਹੜਾ ਉਸ ਨੇ ਸਰਹਾਣੇ ਲਈ ਰੱਖਿਆ ਸੀ, ਥੰਮ੍ਹ ਲਈ ਖੜ੍ਹਾ ਕੀਤਾ ਅਤੇ ਉਸ ਉੱਤੇ ਤੇਲ ਡੋਲ੍ਹਿਆ ।
\v 19 ਉਸ ਨੇ ਉਸ ਸਥਾਨ ਦਾ ਨਾਮ ਬੈਤਏਲ ਰੱਖਿਆ, ਪਰ ਪਹਿਲਾਂ ਉਸ ਨਗਰ ਦਾ ਨਾਮ ਲੂਜ਼ ਸੀ ।
\s5
\v 20 ਯਾਕੂਬ ਨੇ ਇਹ ਆਖ ਕੇ ਸੁੱਖਣਾ ਸੁੱਖੀ, ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ-ਸੰਗ ਹੋਵੇ ਅਤੇ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ, ਅਤੇ ਮੈਨੂੰ ਖਾਣ ਨੂੰ ਰੋਟੀ ਅਤੇ ਪਾਉਣ ਨੂੰ ਬਸਤਰ ਦੇਵੇ
\v 21 ਅਤੇ ਮੈਂ ਸ਼ਾਂਤੀ ਨਾਲ ਆਪਣੇ ਪਿਤਾ ਦੇ ਘਰ ਨੂੰ ਮੁੜਾਂ ਤਾਂ ਯਹੋਵਾਹ ਮੇਰਾ ਪਰਮੇਸ਼ੁਰ ਹੋਵੇਗਾ ।
\v 22 ਅਤੇ ਇਹ ਪੱਥਰ ਜਿਸ ਨੂੰ ਮੈਂ ਥੰਮ੍ਹ ਖੜ੍ਹਾ ਕੀਤਾ ਹੈ, ਪਰਮੇਸ਼ੁਰ ਦਾ ਘਰ ਹੋਵੇਗਾ ਅਤੇ ਸਾਰੀਆਂ ਚੀਜ਼ਾਂ ਜੋ ਤੂੰ ਮੈਨੂੰ ਦੇਵੇਂਗਾ, ਉਨ੍ਹਾਂ ਦਾ ਦਸਵੰਧ ਮੈਂ ਜ਼ਰੂਰ ਹੀ ਤੈਨੂੰ ਦਿਆਂਗਾ ।
\s5
\c 29
\s ਯਾਕੂਬ ਦਾ ਲਾਬਾਨ ਨੂੰ ਮਿਲਣਾ
\p
\v 1 ਯਾਕੂਬ ਉੱਥੋਂ ਪੈਦਲ ਚੱਲ ਕੇ ਪੂਰਬੀਆਂ ਦੇ ਦੇਸ਼ ਵਿੱਚ ਆਇਆ
\v 2 ਅਤੇ ਉਸ ਨੇ ਵੇਖਿਆ ਤਾਂ ਵੇਖੋ, ਮੈਦਾਨ ਵਿੱਚ ਇੱਕ ਖੂਹ ਸੀ ਅਤੇ ਉੱਥੇ ਭੇਡਾਂ ਦੇ ਤਿੰਨ ਇੱਜੜ ਉਸ ਖੂਹ ਦੇ ਕੋਲ ਬੈਠੇ ਹੋਏ ਸਨ, ਕਿਉਂ ਜੋ ਓਹ ਉਸ ਖੂਹ ਤੋਂ ਇੱਜੜਾਂ ਨੂੰ ਪਾਣੀ ਪਿਲਾਉਂਦੇ ਸਨ ਅਤੇ ਉਸ ਖੂਹ ਦੇ ਮੂੰਹ ਉੱਤੇ ਵੱਡਾ ਪੱਥਰ ਸੀ ।
\v 3 ਜਦ ਸਾਰੇ ਇੱਜੜ ਉੱਥੇ ਇਕੱਠੇ ਹੁੰਦੇ ਸਨ ਤਾਂ ਓਹ ਉਸ ਪੱਥਰ ਨੂੰ ਖੂਹ ਦੇ ਮੂੰਹੋਂ ਰੇੜ੍ਹਦੇ ਸਨ ਅਤੇ ਇੱਜੜਾਂ ਨੂੰ ਪਾਣੀ ਪਿਲਾਉਂਦੇ ਸਨ ਅਤੇ ਫੇਰ ਉਸ ਪੱਥਰ ਨੂੰ ਖੂਹ ਦੇ ਮੂੰਹ ਉੱਤੇ ਉਸ ਦੇ ਸਥਾਨ ਤੇ ਰੱਖ ਦਿੰਦੇ ਸਨ ।
\s5
\v 4 ਤਦ ਯਾਕੂਬ ਨੇ ਆਜੜੀਆਂ ਨੂੰ ਪੁੱਛਿਆ, ਮੇਰੇ ਭਰਾਵੋ, ਤੁਸੀਂ ਕਿੱਥੋਂ ਦੇ ਹੋ ? ਉਨ੍ਹਾਂ ਨੇ ਆਖਿਆ, ਅਸੀਂ ਹਾਰਾਨ ਤੋਂ ਹਾਂ ।
\v 5 ਤਦ ਉਸ ਨੇ ਓਹਨਾਂ ਨੂੰ ਪੁੱਛਿਆ, ਕੀ ਤੁਸੀਂ ਨਾਹੋਰ ਦੇ ਪੁੱਤਰ ਲਾਬਾਨ ਨੂੰ ਜਾਣਦੇ ਹੋ ? ਉਨ੍ਹਾਂ ਨੇ ਆਖਿਆ, ਹਾਂ, ਅਸੀਂ ਜਾਣਦੇ ਹਾਂ ।
\v 6 ਉਸ ਨੇ ਪੁੱਛਿਆ, ਕੀ ਉਹ ਚੰਗਾ ਭਲਾ ਹੈ ? ਉਨ੍ਹਾਂ ਨੇ ਆਖਿਆ, ਹਾਂ, ਉਹ ਚੰਗਾ ਭਲਾ ਹੈ ਅਤੇ ਵੇਖ ਉਹ ਦੀ ਧੀ ਰਾਖ਼ੇਲ ਭੇਡਾਂ ਲੈ ਕੇ ਆਉਂਦੀ ਹੈ ।
\s5
\v 7 ਉਸ ਨੇ ਆਖਿਆ, ਵੇਖੋ, ਅਜੇ ਦਿਨ ਵੱਡਾ ਹੈ ਅਤੇ ਅਜੇ ਪਸ਼ੂਆਂ ਦੇ ਇਕੱਠੇ ਹੋਣ ਦਾ ਸਮਾਂ ਨਹੀਂ ਹੈ । ਇਸ ਲਈ ਤੁਸੀਂ ਭੇਡਾਂ ਨੂੰ ਪਾਣੀ ਪਿਲਾ ਕੇ ਚਾਰਨ ਲਈ ਲੈ ਜਾਓ ।
\v 8 ਪਰ ਉਨ੍ਹਾਂ ਨੇ ਆਖਿਆ, ਅਸੀਂ ਅਜਿਹਾ ਨਹੀਂ ਕਰ ਸਕਦੇ, ਜਦ ਤੱਕ ਸਾਰੇ ਇੱਜੜ ਇਕੱਠੇ ਨਾ ਹੋਣ ਅਤੇ ਓਹ ਉਸ ਪੱਥਰ ਨੂੰ ਖੂਹ ਦੇ ਮੂੰਹ ਉੱਤੋਂ ਨਾ ਰੇੜ੍ਹਨ ਤਦ ਤੱਕ ਅਸੀਂ ਭੇਡਾਂ ਨੂੰ ਪਾਣੀ ਨਹੀਂ ਪਿਲਾ ਸਕਦੇ ।
\s5
\v 9 ਉਹ ਉਨ੍ਹਾਂ ਨਾਲ ਗੱਲਾਂ ਕਰਦਾ ਹੀ ਸੀ ਕਿ ਰਾਖ਼ੇਲ ਆਪਣੇ ਪਿਤਾ ਦੀਆਂ ਭੇਡਾਂ ਨਾਲ ਆਈ, ਕਿਉਂ ਜੋ ਉਹ ਭੇਡ-ਬੱਕਰੀਆਂ ਚਾਰਦੀ ਸੀ ।
\v 10 ਜਦ ਯਾਕੂਬ ਨੇ ਆਪਣੇ ਮਾਮੇ ਲਾਬਾਨ ਦੀ ਧੀ ਰਾਖ਼ੇਲ ਨੂੰ ਅਤੇ ਉਸ ਦੇ ਇੱਜੜ ਨੂੰ ਵੇਖਿਆ ਤਾਂ ਯਾਕੂਬ ਨੇ ਨੇੜੇ ਜਾ ਕੇ ਉਸ ਪੱਥਰ ਨੂੰ ਖੂਹ ਦੇ ਮੂੰਹ ਤੋਂ ਰੇੜ੍ਹਿਆ ਅਤੇ ਆਪਣੇ ਮਾਮੇ ਲਾਬਾਨ ਦੇ ਇੱਜੜ ਨੂੰ ਪਾਣੀ ਪਿਲਾਇਆ ।
\s5
\v 11 ਯਾਕੂਬ ਨੇ ਰਾਖ਼ੇਲ ਨੂੰ ਚੁੰਮਿਆ ਅਤੇ ਉੱਚੀ-ਉੱਚੀ ਰੋਇਆ ।
\v 12 ਤਦ ਯਾਕੂਬ ਨੇ ਰਾਖ਼ੇਲ ਨੂੰ ਦੱਸਿਆ, ਮੈਂ ਤੇਰੇ ਪਿਤਾ ਦਾ ਰਿਸ਼ਤੇਦਾਰ ਅਤੇ ਮੈਂ ਰਿਬਕਾਹ ਦਾ ਪੁੱਤਰ ਹਾਂ । ਤਦ ਉਸ ਨੇ ਨੱਠ ਕੇ ਆਪਣੇ ਪਿਤਾ ਨੂੰ ਦੱਸਿਆ ।
\s5
\v 13 ਜਦ ਲਾਬਾਨ ਨੇ ਆਪਣੇ ਭਾਣਜੇ ਦੀ ਖ਼ਬਰ ਸੁਣੀ ਤਾਂ ਉਸ ਦੇ ਮਿਲਣ ਨੂੰ ਨੱਠਾ ਅਤੇ ਜੱਫੀ ਪਾ ਕੇ ਉਸ ਨੂੰ ਚੁੰਮਿਆ ਅਤੇ ਉਸ ਨੂੰ ਆਪਣੇ ਘਰ ਲੈ ਆਇਆ ਤਾਂ ਯਾਕੂਬ ਨੇ ਲਾਬਾਨ ਨੂੰ ਸਾਰੀਆਂ ਗੱਲਾਂ ਦੱਸੀਆਂ ।
\v 14 ਤਦ ਲਾਬਾਨ ਨੇ ਉਸ ਨੂੰ ਆਖਿਆ, ਤੂੰ ਸੱਚ-ਮੁੱਚ ਮੇਰੀ ਹੱਡੀ ਅਤੇ ਮੇਰਾ ਮਾਸ ਹੈਂ, ਤਾਂ ਉਹ ਮਹੀਨਾ ਉਸ ਦੇ ਘਰ ਰਿਹਾ ।
\s ਰਾਖ਼ੇਲ ਅਤੇ ਲੇਆਹ ਦੇ ਲਈ ਸੇਵਾ
\p
\s5
\v 15 ਫੇਰ ਲਾਬਾਨ ਨੇ ਯਾਕੂਬ ਨੂੰ ਆਖਿਆ, ਇਸ ਕਾਰਨ ਕਿ ਤੂੰ ਮੇਰਾ ਰਿਸ਼ਤੇਦਾਰ ਹੈਂ, ਕੀ ਮੇਰੀ ਸੇਵਾ ਮੁਫ਼ਤ ਹੀ ਕਰੇਂਗਾ ? ਮੈਨੂੰ ਦੱਸ, ਤੂੰ ਕੀ ਮਜ਼ਦੂਰੀ ਲਵੇਂਗਾ ? ਲਾਬਾਨ ਦੀਆਂ ਦੋ ਧੀਆਂ ਸਨ,
\v 16 ਵੱਡੀ ਦਾ ਨਾਮ ਲੇਆਹ ਅਤੇ ਛੋਟੀ ਦਾ ਨਾਮ ਰਾਖ਼ੇਲ ਸੀ ।
\v 17 ਲੇਆਹ ਦੀਆਂ ਅੱਖਾਂ ਕੋਮਲ ਸਨ ਪਰ ਰਾਖ਼ੇਲ ਰੂਪਵੰਤ ਅਤੇ ਵੇਖਣ ਵਿੱਚ ਸੋਹਣੀ ਸੀ ।
\v 18 ਯਾਕੂਬ ਰਾਖ਼ੇਲ ਨੂੰ ਪਿਆਰ ਕਰਦਾ ਸੀ ਇਸ ਲਈ ਉਸ ਨੇ ਆਖਿਆ, ਮੈਂ ਤੇਰੀ ਛੋਟੀ ਧੀ ਰਾਖ਼ੇਲ ਲਈ ਸੱਤ ਸਾਲ ਤੱਕ ਤੇਰੀ ਸੇਵਾ ਕਰਾਂਗਾ ।
\s5
\v 19 ਲਾਬਾਨ ਨੇ ਆਖਿਆ, ਉਹ ਨੂੰ ਕਿਸੇ ਦੂਜੇ ਨੂੰ ਦੇਣ ਨਾਲੋਂ ਤੈਨੂੰ ਦੇਣਾ ਚੰਗਾ ਹੈ,
\v 20 ਤੂੰ ਮੇਰੇ ਨਾਲ ਰਹਿ । ਯਾਕੂਬ ਨੇ ਰਾਖ਼ੇਲ ਲਈ ਸੱਤ ਸਾਲ ਸੇਵਾ ਕੀਤੀ ਅਤੇ ਪ੍ਰੇਮ ਦੇ ਕਾਰਨ ਉਹ ਉਸ ਲਈ ਥੋੜ੍ਹੇ ਦਿਨ ਦੇ ਬਰਾਬਰ ਸਨ ।
\s5
\v 21 ਤਦ ਯਾਕੂਬ ਨੇ ਲਾਬਾਨ ਨੂੰ ਆਖਿਆ, ਮੇਰੀ ਵਹੁਟੀ ਮੈਨੂੰ ਦੇ ਜੋ ਮੈਂ ਉਸ ਕੋਲ ਜਾਂਵਾਂ ਜੋ ਮੇਰਾ ਸਮਾਂ ਪੂਰਾ ਹੋ ਗਿਆ ਹੈ ।
\v 22 ਤਦ ਲਾਬਾਨ ਨੇ ਉਸ ਸਥਾਨ ਦੇ ਸਭ ਮਨੁੱਖਾਂ ਨੂੰ ਇੱਕਠੇ ਕਰ ਕੇ ਵੱਡੀ ਦਾਵਤ ਕੀਤੀ
\s5
\v 23 ਅਤੇ ਸ਼ਾਮ ਦੇ ਵੇਲੇ ਉਹ ਆਪਣੀ ਧੀ ਲੇਆਹ ਨੂੰ ਲੈ ਕੇ ਯਾਕੂਬ ਦੇ ਕੋਲ ਆਇਆ ਅਤੇ ਉਹ ਉਸ ਦੇ ਕੋਲ ਗਿਆ ।
\v 24 ਲਾਬਾਨ ਨੇ ਉਹ ਨੂੰ ਆਪਣੀ ਦਾਸੀ ਜਿਲਫਾਹ ਦਿੱਤੀ ਤਾਂ ਜੋ ਉਸ ਦੀ ਧੀ ਲੇਆਹ ਲਈ ਦਾਸੀ ਹੋਵੇ ।
\v 25 ਜਦ ਸਵੇਰਾ ਹੋਇਆ ਤਾਂ ਵੇਖੋ ਉਹ ਲੇਆਹ ਸੀ, ਤਾਂ ਯਾਕੂਬ ਨੇ ਲਾਬਾਨ ਨੂੰ ਆਖਿਆ, ਤੂੰ ਮੇਰੇ ਨਾਲ ਇਹ ਕੀ ਕੀਤਾ ? ਕੀ ਰਾਖ਼ੇਲ ਲਈ ਮੈਂ ਤੇਰੀ ਸੇਵਾ ਨਹੀਂ ਕੀਤੀ ? ਫੇਰ ਤੂੰ ਮੇਰੇ ਨਾਲ ਧੋਖਾ ਕਿਉਂ ਕੀਤਾ ?
\s5
\v 26 ਲਾਬਾਨ ਨੇ ਆਖਿਆ, ਸਾਡੇ ਦੇਸ਼ ਵਿੱਚ ਅਜਿਹਾ ਨਹੀਂ ਹੁੰਦਾ ਕਿ ਛੋਟੀ ਨੂੰ ਵੱਡੀ ਤੋਂ ਪਹਿਲਾਂ ਵਿਆਹ ਦੇਈਏ ।
\v 27 ਇਹ ਦਾ ਹਫ਼ਤਾ ਪੂਰਾ ਕਰ, ਤਾਂ ਮੈਂ ਤੈਨੂੰ ਦੂਜੀ ਵੀ ਉਸ ਸੇਵਾ ਦੇ ਬਦਲੇ, ਜਿਹੜੀ ਤੂੰ ਮੇਰੇ ਲਈ ਹੋਰ ਸੱਤ ਸਾਲ ਤੱਕ ਕਰੇਂਗਾ ਦੇ ਦਿਆਂਗਾ ।
\s5
\v 28 ਯਾਕੂਬ ਨੇ ਅਜਿਹਾ ਹੀ ਕੀਤਾ ਅਤੇ ਲੇਆਹ ਦਾ ਹਫ਼ਤਾ ਪੂਰਾ ਕੀਤਾ ਤਦ ਉਸ ਉਹ ਨੂੰ ਆਪਣੀ ਧੀ ਰਾਖ਼ੇਲ ਵਿਆਹ ਦਿੱਤੀ ।
\v 29 ਤਦ ਲਾਬਾਨ ਨੇ ਆਪਣੀ ਦਾਸੀ ਬਿਲਹਾਹ, ਆਪਣੀ ਧੀ ਰਾਖ਼ੇਲ ਲਈ ਦਿੱਤੀ ਜੋ ਉਹ ਉਸ ਦੀ ਦਾਸੀ ਹੋਵੇ ।
\v 30 ਤਦ ਯਾਕੂਬ ਉਹ ਰਾਖ਼ੇਲ ਕੋਲ ਵੀ ਗਿਆ ਕਿਉਂ ਜੋ ਉਹ ਰਾਖ਼ੇਲ ਨੂੰ ਲੇਆਹ ਨਾਲੋਂ ਵੱਧ ਪ੍ਰੇਮ ਕਰਦਾ ਸੀ ਤੇ ਉਸ ਨੇ ਹੋਰ ਸੱਤ ਸਾਲ ਤੱਕ ਉਸ ਦੀ ਸੇਵਾ ਕੀਤੀ ।
\s ਯਾਕੂਬ ਦੀ ਸੰਤਾਨ
\p
\s5
\v 31 ਜਦ ਯਹੋਵਾਹ ਨੇ ਵੇਖਿਆ ਕਿ ਲੇਆਹ ਤੁੱਛ ਜਾਣੀ ਗਈ ਹੈ ਤਾਂ ਉਸ ਨੇ ਉਹ ਦੀ ਕੁੱਖ ਖੋਲ੍ਹੀ, ਪਰ ਰਾਖ਼ੇਲ ਬਾਂਝ ਰਹੀ ।
\v 32 ਤਦ ਲੇਆਹ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਰਊਬੇਨ ਰੱਖਿਆ, ਯਹੋਵਾਹ ਨੇ ਮੇਰਾ ਕਸ਼ਟ ਵੇਖਿਆ ਹੈ, ਹੁਣ ਮੇਰਾ ਪਤੀ ਮੇਰੇ ਨਾਲ ਪ੍ਰੇਮ ਕਰੇਗਾ ।
\s5
\v 33 ਉਹ ਫੇਰ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਯਹੋਵਾਹ ਨੇ ਸੁਣਿਆ ਕਿ ਮੈਂ ਤੁੱਛ ਜਾਣੀ ਗਈ, ਇਸ ਕਾਰਨ ਉਸ ਨੇ ਮੈਨੂੰ ਇਹ ਪੁੱਤਰ ਦਿੱਤਾ ਅਤੇ ਉਸ ਦਾ ਨਾਮ ਸ਼ਿਮਓਨ ਰੱਖਿਆ ।
\v 34 ਉਹ ਫੇਰ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਇਸ ਵਾਰੀ ਮੇਰਾ ਪਤੀ ਮੇਰੇ ਨਾਲ ਮਿਲੇਗਾ ਕਿਉਂ ਜੋ ਮੈਂ ਉਸ ਦੇ ਲਈ ਤਿੰਨ ਪੁੱਤਰ ਜਣੇ ਹਨ, ਇਸ ਕਾਰਨ ਉਸ ਨੇ ਉਹ ਦਾ ਨਾਮ ਲੇਵੀ ਰੱਖਿਆ ।
\s5
\v 35 ਉਹ ਫੇਰ ਗਰਭਵਤੀ ਹੋਈ ਅਤੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਇਸ ਵਾਰੀ ਮੈਂ ਯਹੋਵਾਹ ਦਾ ਧੰਨਵਾਦ ਕਰਾਂਗੀ, ਇਸ ਕਾਰਨ ਉਸ ਨੇ ਉਹ ਦਾ ਨਾਮ ਯਹੂਦਾਹ ਰੱਖਿਆ ਤਦ ਉਹ ਜਣਨ ਤੋਂ ਰਹਿ ਗਈ ।
\s5
\c 30
\p
\v 1 ਜਦ ਰਾਖ਼ੇਲ ਨੇ ਵੇਖਿਆ ਕਿ ਮੈਂ ਯਾਕੂਬ ਲਈ ਸੰਤਾਨ ਨਹੀਂ ਜਣਦੀ ਤਾਂ ਰਾਖ਼ੇਲ ਆਪਣੀ ਭੈਣ ਤੋਂ ਈਰਖਾ ਕਰਨ ਲੱਗ ਪਈ ਅਤੇ ਯਾਕੂਬ ਨੂੰ ਆਖਿਆ, ਮੈਨੂੰ ਪੁੱਤਰ ਦੇ ਨਹੀਂ ਤਾਂ ਮੈਂ ਮਰ ਜਾਵਾਂਗੀ ।
\v 2 ਤਦ ਯਾਕੂਬ ਦਾ ਗੁੱਸਾ ਰਾਖ਼ੇਲ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਮੈਂ ਪਰਮੇਸ਼ੁਰ ਦੀ ਥਾਂ ਹਾਂ, ਜਿਸ ਨੇ ਤੇਰੀ ਕੁੱਖ ਨੂੰ ਫਲਵੰਤ ਹੋਣ ਤੋਂ ਰੋਕਿਆ ਹੈ ?
\s5
\v 3 ਰਾਖ਼ੇਲ ਨੇ ਆਖਿਆ, ਵੇਖ, ਮੇਰੀ ਦਾਸੀ ਬਿਲਹਾਹ ਹੈ । ਉਸ ਦੇ ਕੋਲ ਜਾ ਅਤੇ ਉਹ ਮੇਰੇ ਗੋਡਿਆਂ ਉੱਤੇ ਜਣੇਗੀ ਤਾਂ ਜੋ ਮੈਂ ਵੀ ਉਸ ਤੋਂ ਸੰਤਾਨ ਵਾਲੀ ਬਣ ਜਾਂਵਾਂ ।
\v 4 ਫੇਰ ਉਸ ਨੇ ਆਪਣੀ ਦਾਸੀ ਬਿਲਹਾਹ ਉਸ ਨੂੰ ਦਿੱਤੀ ਜੋ ਉਸ ਦੀ ਪਤਨੀ ਹੋਵੇ । ਯਾਕੂਬ ਉਸ ਦੇ ਕੋਲ ਗਿਆ,
\s5
\v 5 ਤਾਂ ਬਿਲਹਾਹ ਗਰਭਵਤੀ ਹੋਈ ਅਤੇ ਯਾਕੂਬ ਤੋਂ ਇੱਕ ਪੁੱਤਰ ਨੂੰ ਜਨਮ ਦਿੱਤਾ ।
\v 6 ਤਦ ਰਾਖ਼ੇਲ ਨੇ ਆਖਿਆ, ਪਰਮੇਸ਼ੁਰ ਨੇ ਮੇਰਾ ਨਿਆਂ ਕੀਤਾ ਅਤੇ ਮੇਰੀ ਅਵਾਜ਼ ਸੁਣ ਕੇ ਮੈਨੂੰ ਇੱਕ ਪੁੱਤਰ ਵੀ ਦਿੱਤਾ । ਇਸ ਕਾਰਨ ਉਸ ਦਾ ਨਾਮ ਦਾਨ ਰੱਖਿਆ ।
\s5
\v 7 ਰਾਖ਼ੇਲ ਦੀ ਦਾਸੀ ਬਿਲਹਾਹ ਫੇਰ ਗਰਭਵਤੀ ਹੋਈ ਅਤੇ ਯਾਕੂਬ ਤੋਂ ਦੂਜਾ ਪੁੱਤਰ ਜਣੀ ।
\v 8 ਰਾਖ਼ੇਲ ਨੇ ਆਖਿਆ, ਮੇਰੀ ਆਪਣੀ ਭੈਣ ਨਾਲ ਮੇਰਾ ਵੱਡਾ ਘੋਲ ਹੋਇਆ ਪਰ ਮੈਂ ਜਿੱਤ ਗਈ, ਇਸ ਲਈ ਉਸ ਦਾ ਨਾਮ ਨਫ਼ਤਾਲੀ ਰੱਖਿਆ ।
\s5
\v 9 ਜਦ ਲੇਆਹ ਨੇ ਵੇਖਿਆ ਕਿ ਮੈਂ ਜਣਨ ਤੋਂ ਰਹਿ ਗਈ ਹਾਂ ਤਾਂ ਉਸ ਨੇ ਆਪਣੀ ਦਾਸੀ ਜਿਲਫਾਹ ਨੂੰ ਲੈ ਕੇ ਯਾਕੂਬ ਨੂੰ ਉਸ ਦੀ ਪਤਨੀ ਹੋਣ ਲਈ ਦਿੱਤਾ ।
\v 10 ਲੇਆਹ ਦੀ ਦਾਸੀ ਜਿਲਫਾਹ ਨੇ ਵੀ ਯਾਕੂਬ ਤੋਂ ਇੱਕ ਪੁੱਤਰ ਨੂੰ ਜਨਮ ਦਿੱਤਾ
\v 11 ਤਦ ਲੇਆਹ ਨੇ ਆਖਿਆ, ਮੇਰੇ ਭਾਗ ਜਾਗੇ ਹਨ, ਤਾਂ ਉਸ ਨੇ ਉਹ ਦਾ ਨਾਮ ਗਾਦ ਨੇ ਰੱਖਿਆ ।
\s5
\v 12 ਫੇਰ ਲੇਆਹ ਦੀ ਦਾਸੀ ਜਿਲਫਾਹ ਨੇ ਯਾਕੂਬ ਤੋਂ ਦੂਜਾ ਪੁੱਤਰ ਜਣਿਆ,
\v 13 ਤਦ ਲੇਆਹ ਆਖਿਆ, ਮੈਂ ਧੰਨ ਹਾਂ, ਇਸ ਕਾਰਨ ਇਸਤਰੀਆਂ ਮੈਨੂੰ ਧੰਨ ਆਖਣਗੀਆਂ । ਇਸ ਲਈ ਉਸ ਦਾ ਨਾਮ ਆਸ਼ੇਰ ਰੱਖਿਆ ।
\s5
\v 14 ਰਊਬੇਨ ਨੇ ਕਣਕ ਦੀ ਵਾਢੀ ਦੇ ਦਿਨਾਂ ਵਿੱਚ ਬਾਹਰ ਨਿੱਕਲ ਕੇ ਦੂਦਾਂ ਫ਼ਲ ਪਾਈਆਂ ਅਤੇ ਉਨ੍ਹਾਂ ਨੂੰ ਆਪਣੀ ਮਾਤਾ ਲੇਆਹ ਕੋਲ ਲਿਆਇਆ ਤਾਂ ਰਾਖਲ ਨੇ ਲੇਆਹ ਨੂੰ ਆਖਿਆ, ਆਪਣੇ ਪੁੱਤਰ ਦੇ ਦੂਦਾਂ ਫਲ ਵਿੱਚੋਂ ਮੈਨੂੰ ਦੇ ।
\v 15 ਉਸ ਨੇ ਉਹ ਨੂੰ ਆਖਿਆ, ਕੀ ਇਹ ਛੋਟੀ ਗੱਲ ਹੈ ਕਿ ਤੂੰ ਮੇਰੇ ਪਤੀ ਨੂੰ ਲੈ ਲਿਆ ਹੈ ਅਤੇ ਹੁਣ ਤੂੰ ਮੇਰੇ ਪੁੱਤਰ ਦਾ ਦੂਦਾਂ ਫਲ ਵੀ ਲੈ ਲਵੇਂਗੀ ? ਰਾਖ਼ੇਲ ਨੇ ਆਖਿਆ, ਇਸ ਲਈ ਤੇਰੇ ਪੁੱਤਰ ਦੇ ਦੂਦਾਂ ਫਲ ਦੇ ਬਦਲੇ, ਉਹ ਅੱਜ ਰਾਤ ਤੇਰੇ ਸੰਗ ਲੇਟੇਗਾ ।
\s5
\v 16 ਜਦ ਯਾਕੂਬ ਸ਼ਾਮ ਦੇ ਵੇਲੇ ਖੇਤ ਤੋਂ ਆਇਆ ਤਾਂ ਲੇਆਹ ਉਸ ਨੂੰ ਮਿਲਣ ਲਈ ਬਾਹਰ ਆਈ ਅਤੇ ਆਖਿਆ, ਤੂੰ ਮੇਰੇ ਕੋਲ ਆਵੀਂ ਕਿਉਂ ਜੋ ਮੈਂ ਤੈਨੂੰ ਆਪਣੇ ਪੁੱਤਰ ਦੀਆਂ ਦੂਦੀਆਂ ਨਾਲ ਭਾੜੇ ਉੱਤੇ ਲਿਆ ਹੈ । ਇਸ ਲਈ ਉਹ ਉਸ ਰਾਤ ਉਸ ਦੇ ਨਾਲ ਲੇਟਿਆ ।
\v 17 ਤਦ ਪਰਮੇਸ਼ੁਰ ਨੇ ਲੇਆਹ ਦੀ ਸੁਣੀ ਅਤੇ ਉਹ ਗਰਭਵਤੀ ਹੋਈ ਅਤੇ ਯਾਕੂਬ ਲਈ ਪੰਜਵਾਂ ਪੁੱਤਰ ਜਣੀ ।
\v 18 ਤਦ ਲੇਆਹ ਨੇ ਆਖਿਆ, ਪਰਮੇਸ਼ੁਰ ਨੇ ਮੇਰਾ ਭਾੜਾ ਦਿੱਤਾ ਹੈ ਕਿਉਂ ਜੋ ਮੈਂ ਆਪਣੀ ਦਾਸੀ ਆਪਣੇ ਪਤੀ ਨੂੰ ਦਿੱਤੀ ਅਤੇ ਉਸ ਨੇ ਉਹ ਦਾ ਨਾਮ ਯਿੱਸਾਕਾਰ ਰੱਖਿਆ ।
\s5
\v 19 ਲੇਆਹ ਫੇਰ ਗਰਭਵਤੀ ਹੋਈ ਅਤੇ ਯਾਕੂਬ ਲਈ ਛੇਵਾਂ ਪੁੱਤਰ ਜਣੀ ।
\v 20 ਲੇਆਹ ਨੇ ਆਖਿਆ, ਪਰਮੇਸ਼ੁਰ ਨੇ ਮੈਨੂੰ ਚੰਗਾ ਦਾਨ ਦਿੱਤਾ ਹੈ । ਹੁਣ ਮੇਰਾ ਪਤੀ ਮੇਰੇ ਸੰਗ ਰਹੇਗਾ ਕਿਉਂ ਜੋ ਮੈਂ ਉਹ ਦੇ ਲਈ ਛੇ ਪੁੱਤਰਾਂ ਨੂੰ ਜਨਮ ਦਿੱਤਾ ਹੈ ਤਾਂ ਉਸ ਨੇ ਉਹ ਦਾ ਨਾਮ ਜਬੁਲੂਨ ਰੱਖਿਆ ।
\v 21 ਫੇਰ ਉਸ ਨੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਹ ਦਾ ਨਾਮ ਦੀਨਾਹ ਰੱਖਿਆ ।
\s5
\v 22 ਤਦ ਪਰਮੇਸ਼ੁਰ ਨੇ ਰਾਖ਼ਲ ਨੂੰ ਯਾਦ ਕੀਤਾ ਅਤੇ ਉਹ ਦੀ ਸੁਣੀ ਅਤੇ ਉਹ ਦੀ ਕੁੱਖ ਨੂੰ ਖੋਲ੍ਹਿਆ ।
\v 23 ਉਹ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਪਰਮੇਸ਼ੁਰ ਨੇ ਮੇਰੀ ਨਿੰਦਿਆ ਨੂੰ ਦੂਰ ਕੀਤਾ ਹੈ ।
\v 24 ਤਦ ਉਸ ਨੇ ਇਹ ਆਖ ਕੇ ਉਹ ਦਾ ਨਾਮ ਯੂਸੁਫ਼ ਰੱਖਿਆ ਕਿ ਯਹੋਵਾਹ ਮੈਨੂੰ ਇੱਕ ਹੋਰ ਪੁੱਤਰ ਦੇਵੇਗਾ ।
\s ਯਾਕੂਬ ਅਤੇ ਲਾਬਾਨ ਦੇ ਵਿਚਕਾਰ ਝਗੜਾ
\p
\s5
\v 25 ਜਦ ਯੂਸੁਫ਼ ਰਾਖ਼ਲ ਤੋਂ ਜੰਮਿਆ ਤਾਂ ਯਾਕੂਬ ਨੇ ਲਾਬਾਨ ਨੂੰ ਆਖਿਆ, ਮੈਨੂੰ ਵਿਦਿਆ ਕਰ ਤਾਂ ਜੋ ਮੈਂ ਆਪਣੇ ਸਥਾਨ ਅਤੇ ਆਪਣੇ ਦੇਸ਼ ਨੂੰ ਚਲਿਆ ਜਾਂਵਾਂ ।
\v 26 ਮੇਰੀਆਂ ਪਤਨੀਆਂ ਅਤੇ ਮੇਰੇ ਬੱਚੇ ਜਿਨ੍ਹਾਂ ਲਈ ਮੈਂ ਤੇਰੀ ਸੇਵਾ ਕੀਤੀ ਹੈ ਮੈਨੂੰ ਦੇ, ਤਾਂ ਮੈਂ ਚਲਿਆ ਜਾਂਵਾਂਗਾ ਕਿਉਂ ਜੋ ਤੂੰ ਮੇਰੀ ਸੇਵਾ ਨੂੰ ਜਾਣਦਾ ਹੈਂ, ਜੋ ਮੈਂ ਤੇਰੇ ਲਈ ਕੀਤੀ ।
\s5
\v 27 ਲਾਬਾਨ ਨੇ ਉਹ ਨੂੰ ਆਖਿਆ, ਜੇਕਰ ਮੇਰੇ ਉੱਤੇ ਤੇਰੀ ਦਇਆ ਦੀ ਨਜ਼ਰ ਹੋਵੇ ਤਾਂ ਇੱਥੇ ਹੀ ਰਹਿ ਜਾ, ਕਿਉਂ ਜੋ ਮੈਂ ਜਾਣ ਲਿਆ ਹੈ ਕਿ ਯਹੋਵਾਹ ਨੇ ਮੈਨੂੰ ਤੇਰੇ ਕਾਰਨ ਬਰਕਤ ਦਿੱਤੀ ਹੈ ।
\v 28 ਲਾਬਾਨ ਨੇ ਆਖਿਆ, ਆਪਣੀ ਮਜ਼ਦੂਰੀ ਮੇਰੇ ਨਾਲ ਠਹਿਰਾ ਲੈ ਅਤੇ ਮੈਂ ਤੈਨੂੰ ਦਿਆਂਗਾ ।
\s5
\v 29 ਯਾਕੂਬ ਨੇ ਉਸ ਨੂੰ ਆਖਿਆ, ਤੂੰ ਜਾਣਦਾ ਹੈਂ ਕਿ ਮੈਂ ਕਿਵੇਂ ਤੇਰੀ ਸੇਵਾ ਕੀਤੀ ਅਤੇ ਤੇਰੇ ਪਸ਼ੂ ਮੇਰੇ ਨਾਲ ਕਿਵੇਂ ਰਹੇ ।
\v 30 ਕਿਉਂ ਜੋ ਮੇਰੇ ਆਉਣ ਤੋਂ ਪਹਿਲਾਂ ਤੇਰੇ ਕੋਲ ਥੋੜ੍ਹਾ ਸੀ, ਪਰ ਹੁਣ ਬਹੁਤ ਵੱਧ ਗਿਆ ਹੈ । ਯਹੋਵਾਹ ਨੇ ਕਦਮ-ਕਦਮ ਤੇ ਤੈਨੂੰ ਬਰਕਤ ਦਿੱਤੀ ਹੈ । ਪਰ ਮੈਂ ਆਪਣੇ ਘਰ ਲਈ ਕੁਝ ਕਦੋਂ ਕਰਾਂਗਾ ?
\s5
\v 31 ਉਸ ਨੇ ਆਖਿਆ, ਮੈਂ ਤੈਨੂੰ ਕੀ ਦੇਵਾਂ ? ਤਾਂ ਯਾਕੂਬ ਨੇ ਆਖਿਆ, ਮੈਨੂੰ ਕੁਝ ਨਾ ਦੇ । ਜੇਕਰ ਤੂੰ ਮੇਰੇ ਲਈ ਇਹ ਕਰੇਂ ਤਾਂ ਮੈਂ ਤੇਰੇ ਇੱਜੜਾਂ ਨੂੰ ਫੇਰ ਚਾਰਾਂਵਾਂਗਾ ਅਤੇ ਰਾਖੀ ਕਰਾਂਗਾ ।
\v 32 ਮੈਂ ਅੱਜ ਤੇਰੇ ਸਾਰੇ ਇੱਜੜ ਦੇ ਵਿੱਚੋਂ ਦੀ ਲੰਘ ਕੇ ਭੇਡਾਂ ਵਿੱਚੋਂ ਜਿੰਨ੍ਹੀਆਂ ਚਿਤਲੀਆਂ ਅਤੇ ਡੱਬੀਆਂ ਹੋਣ ਅਤੇ ਜੋ ਭੇਡਾਂ ਕਾਲੀਆਂ ਹੋਣ ਬੱਕਰੀਆਂ ਵਿੱਚੋਂ ਵੀ ਜਿੰਨ੍ਹੀਆਂ ਡੱਬੀਆਂ ਅਤੇ ਚਿਤਲੀਆਂ ਹੋਣ ਉਨ੍ਹਾਂ ਨੂੰ ਕੱਢਾਂਗਾ ਅਤੇ ਓਹ ਮੇਰੀ ਮਜ਼ਦੂਰੀ ਹੋਣਗੀਆਂ ।
\s5
\v 33 ਮੇਰਾ ਧਰਮ ਮੇਰੇ ਲਈ ਆਉਣ ਵਾਲੇ ਦਿਨ ਵਿੱਚ ਉੱਤਰ ਦੇਵੇਗਾ ਜਦ ਤੂੰ ਮੇਰੇ ਸਨਮੁਖ ਮੇਰੀ ਮਜ਼ਦੂਰੀ ਦੇਣ ਲਈ ਆਵੇਂਗਾ ਤਾਂ ਬੱਕਰੀਆਂ ਵਿੱਚੋਂ ਹਰ ਇੱਕ ਜਿਹੜੀ ਚਿਤਲੀ ਅਤੇ ਡੱਬੀ ਅਤੇ ਭੇਡਾਂ ਵਿੱਚ ਜਿਹੜੀ ਕਾਲੀ ਨਾ ਹੋਵੇ, ਜੇ ਉਹ ਮੇਰੇ ਕੋਲੋਂ ਨਿੱਕਲੇ ਤਾਂ ਚੋਰੀ ਦੀ ਹੋਵੇਗੀ ।
\v 34 ਤਦ ਲਾਬਾਨ ਨੇ ਆਖਿਆ, ਵੇਖ, ਤੇਰੀ ਗੱਲ ਦੇ ਅਨੁਸਾਰ ਹੋਵੇ ।
\s5
\v 35 ਉਸ ਨੇ ਉਸੇ ਦਿਨ ਸਾਰੇ ਧਾਰੀ ਵਾਲੇ ਅਤੇ ਡੱਬੇ ਬੱਕਰੇ ਅਤੇ ਸਾਰੀਆਂ ਚਿਤਲੀਆਂ ਅਤੇ ਡੱਬੀਆਂ ਬੱਕਰੀਆਂ ਅਰਥਾਤ ਜਿਸ ਕਿਸੇ ਵਿੱਚ ਸਫੇਦੀ ਸੀ ਅਤੇ ਭੇਡਾਂ ਵਿੱਚੋਂ ਜਿੰਨੀਆਂ ਕਾਲੀਆਂ ਸਨ, ਸਭ ਨੂੰ ਕੱਢਿਆ ਅਤੇ ਆਪਣੇ ਪੁੱਤਰਾਂ ਦੇ ਹੱਥਾਂ ਵਿੱਚ ਦਿੱਤਾ ।
\v 36 ਲਾਬਾਨ ਨੇ ਆਪਣੇ ਅਤੇ ਯਾਕੂਬ ਦੇ ਵਿੱਚ ਤਿੰਨ ਦਿਨਾਂ ਦੇ ਸਫ਼ਰ ਦਾ ਫ਼ਾਸਲਾ ਠਹਿਰਾਇਆ ਅਤੇ ਯਾਕੂਬ ਲਾਬਾਨ ਦੇ ਬਾਕੀ ਇੱਜੜਾਂ ਨੂੰ ਚਾਰਨ ਲੱਗ ਪਿਆ ।
\s5
\v 37 ਤਦ ਯਾਕੂਬ ਨੇ ਹਰੇ ਸਫ਼ੇਦੇ ਅਤੇ ਬਦਾਮ ਅਤੇ ਸਰੂ ਦੀਆਂ ਛਿਟੀਆਂ ਲੈ ਕੇ ਉਨ੍ਹਾਂ ਉੱਤੇ ਅਜਿਹੀਆਂ ਧਾਰੀਆਂ ਪਾਈਆਂ ਕਿ ਉਨ੍ਹਾਂ ਦੀ ਸਫ਼ੇਦੀ ਦਿੱਸਣ ਲੱਗ ਪਈ ।
\v 38 ਤਦ ਉਨ੍ਹਾਂ ਛਿਟੀਆਂ ਨੂੰ ਜਿਨ੍ਹਾਂ ਉੱਤੇ ਉਸ ਨੇ ਧਾਰੀਆਂ ਪਾਈਆਂ ਸਨ, ਹੌਦਾਂ ਅਤੇ ਨਾਲਿਆਂ ਵਿੱਚ ਜਿੱਥੇ ਇੱਜੜ ਪਾਣੀ ਪੀਣ ਆਉਂਦੇ ਸਨ, ਉਨ੍ਹਾਂ ਦੇ ਸਾਹਮਣੇ ਰੱਖ ਦਿੱਤਾ ਅਤੇ ਜਦ ਓਹ ਪਾਣੀ ਪੀਂਦੀਆਂ ਸਨ ਤਾਂ ਓਹ ਆਸੇ ਲੱਗਣ ਲੱਗ ਪਈਆਂ ।
\s5
\v 39 ਇਸ ਤਰ੍ਹਾਂ ਇੱਜੜ ਛਿਟੀਆਂ ਦੇ ਅੱਗੇ ਆਸੇ ਲੱਗਿਆ ਤਾਂ ਉਨ੍ਹਾਂ ਨੇ ਗਦਰੇ ਅਤੇ ਚਿਤਲੇ ਅਤੇ ਡੱਬੇ ਬੱਚੇ ਦਿੱਤੇ ।
\v 40 ਤਦ ਯਾਕੂਬ ਨੇ ਲੇਲੇ ਅੱਡ ਕੀਤੇ ਅਤੇ ਲਾਬਾਨ ਦੇ ਇੱਜੜ ਦੀਆਂ ਭੇਡ-ਬੱਕਰੀਆਂ ਦੇ ਮੂੰਹ ਸਭ ਗਦਰੀਆਂ ਅਤੇ ਸਭ ਕਾਲੀਆਂ ਭੇਡਾਂ ਵੱਲ ਫੇਰ ਦਿੱਤੇ ਅਤੇ ਉਸ ਨੇ ਆਪਣੇ ਇੱਜੜਾਂ ਨੂੰ ਲਾਬਾਨ ਦੇ ਇੱਜੜਾਂ ਤੋਂ ਵੱਖਰਿਆਂ ਕੀਤਾ ਅਤੇ ਨਾਲ ਰਲਣ ਨਾ ਦਿੱਤਾ ।
\s5
\v 41 ਅਤੇ ਜਦ ਤਕੜੀਆਂ ਭੇਡਾਂ ਦੇ ਆਸੇ ਲੱਗਣ ਦਾ ਸਮਾਂ ਆਇਆ ਤਾਂ ਯਾਕੂਬ ਨੇ ਉਹ ਛਿਟੀਆਂ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਰੱਖੀਆਂ, ਇਸ ਲਈ ਕਿ ਓਹ ਉਨ੍ਹਾਂ ਛਿਟੀਆਂ ਦੇ ਅੱਗੇ ਆਸੇ ਲੱਗਣ ।
\v 42 ਪਰ ਜਿਹੜਾ ਇੱਜੜ ਕਮਜ਼ੋਰ ਸੀ, ਤਦ ਉਹ ਛਿਟੀਆਂ ਨੂੰ ਉਨ੍ਹਾਂ ਦੇ ਅੱਗੇ ਨਹੀਂ ਰੱਖਦਾ ਸੀ । ਇਸ ਕਾਰਨ ਲਾਬਾਨ ਦੇ ਪੱਠੇ ਕਮਜ਼ੋਰ ਅਤੇ ਯਾਕੂਬ ਦੇ ਤਕੜੇ ਸਨ ।
\s5
\v 43 ਇਸ ਤਰ੍ਹਾਂ ਉਹ ਮਨੁੱਖ ਬਹੁਤ ਹੀ ਵੱਧ ਗਿਆ ਅਤੇ ਉਹ ਦੇ ਕੋਲ ਬਹੁਤ ਇੱਜੜ ਅਤੇ ਦਾਸ-ਦਾਸੀਆਂ, ਊਠ ਅਤੇ ਗਧੇ ਹੋ ਗਏ ।
\s5
\c 31
\s ਯਾਕੂਬ ਦਾ ਲਾਬਾਨ ਦੇ ਕੋਲੋਂ ਭੱਜ ਜਾਣਾ
\p
\v 1 ਉਸ ਨੇ ਲਾਬਾਨ ਦੇ ਪੁੱਤਰਾਂ ਦੀਆਂ ਗੱਲਾਂ ਸੁਣੀਆਂ ਜੋ ਕਹਿੰਦੇ ਸਨ ਕਿ ਯਾਕੂਬ ਸਾਡੇ ਪਿਤਾ ਦਾ ਸਭ ਕੁਝ ਲੈ ਗਿਆ ਅਤੇ ਸਾਡੇ ਪਿਤਾ ਦੇ ਮਾਲ ਵਿਚੋਂ ਇਹ ਸਾਰਾ ਧਨ ਉਹ ਨੇ ਪਾਇਆ ਹੈ ।
\v 2 ਫਿਰ ਯਾਕੂਬ ਨੇ ਲਾਬਾਨ ਦੇ ਚਿਹਰੇ ਵੱਲ ਵੇਖਿਆ ਅਤੇ ਜਾਣ ਲਿਆ ਕਿ ਉਹ ਪਹਿਲਾਂ ਵਾਂਗੂੰ ਉਹ ਦੀ ਵੱਲ ਨਹੀਂ ਸੀ ।
\v 3 ਫੇਰ ਯਹੋਵਾਹ ਨੇ ਯਾਕੂਬ ਨੂੰ ਆਖਿਆ, ਤੂੰ ਆਪਣੇ ਪਿਉ-ਦਾਦਿਆਂ ਦੇ ਦੇਸ਼ ਨੂੰ ਅਤੇ ਆਪਣੀ ਜਨਮ ਭੂਮੀ ਵੱਲ ਮੁੜ ਜਾਹ, ਮੈਂ ਤੇਰੇ ਅੰਗ-ਸੰਗ ਹੋਵਾਂਗਾ ।
\s5
\v 4 ਤਦ ਯਾਕੂਬ ਨੇ ਰਾਖ਼ੇਲ ਅਤੇ ਲੇਆਹ ਨੂੰ ਮੈਦਾਨ ਵਿੱਚ ਆਪਣੇ ਇੱਜੜ ਕੋਲ ਬੁਲਾਇਆ
\v 5 ਅਤੇ ਉਨ੍ਹਾਂ ਨੂੰ ਆਖਿਆ, ਮੈਂ ਵੇਖਦਾ ਹਾਂ ਕਿ ਤੁਹਾਡੇ ਪਿਤਾ ਦਾ ਮੂੰਹ ਮੇਰੀ ਵੱਲ ਪਹਿਲਾ ਵਾਂਗੂੰ ਨਹੀਂ ਹੈ ਤਾਂ ਵੀ ਮੇਰੇ ਪਿਤਾ ਦਾ ਪਰਮੇਸ਼ੁਰ ਮੇਰੇ ਅੰਗ-ਸੰਗ ਹੈ ।
\v 6 ਤੁਸੀਂ ਜਾਣਦੀਆਂ ਹੋ ਕਿ ਮੈਂ ਆਪਣੇ ਸਾਰੇ ਬਲ ਨਾਲ ਤੁਹਾਡੇ ਪਿਤਾ ਦੀ ਸੇਵਾ ਕੀਤੀ ਹੈ ।
\s5
\v 7 ਪਰ ਤੁਹਾਡੇ ਪਿਤਾ ਨੇ ਮੇਰੇ ਨਾਲ ਧੋਖਾ ਕੀਤਾ ਅਤੇ ਮੇਰੀ ਮਜ਼ਦੂਰੀ ਦਸ ਵਾਰੀ ਬਦਲੀ ਪਰ ਪਰਮੇਸ਼ੁਰ ਨੇ ਉਸ ਤੋਂ ਮੈਨੂੰ ਘਾਟਾ ਪੈਣ ਨਾ ਦਿੱਤਾ ।
\v 8 ਜਦ ਉਸ ਨੇ ਆਖਿਆ ਕਿ ਚਿਤਲੀਆਂ ਤੇਰੀ ਮਜ਼ਦੂਰੀ ਹਨ ਤਾਂ ਸਾਰੇ ਇੱਜੜ ਨੇ ਗਦਰੇ ਹੀ ਬੱਚੇ ਦਿੱਤੇ ।
\v 9 ਇਸ ਤਰ੍ਹਾਂ ਪਰਮੇਸ਼ੁਰ ਨੇ ਤੁਹਾਡੇ ਪਿਤਾ ਦੇ ਡੰਗਰ ਖੋਹ ਕੇ ਮੈਨੂੰ ਦਿੱਤੇ ।
\s5
\v 10 ਅਤੇ ਜਿਸ ਵੇਲੇ ਇੱਜੜ ਬੇਗ ਵਿੱਚ ਆਉਂਦਾ ਸੀ ਤਾਂ ਮੈਂ ਸੁਫ਼ਨੇ ਵਿੱਚ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਅਤੇ ਵੇਖੋ ਜਿਹੜੇ ਬੱਕਰੇ ਇੱਜੜ ਉੱਪਰ ਟੱਪਦੇ ਸਨ ਓਹ ਗਦਰੇ ਅਤੇ ਚਿਤਲੇ ਅਤੇ ਚਿਤਕਬਰੇ ਸਨ ।
\v 11 ਪਰਮੇਸ਼ੁਰ ਦੇ ਦੂਤ ਨੇ ਮੈਨੂੰ ਸੁਫ਼ਨੇ ਵਿੱਚ ਆਖਿਆ, ਯਾਕੂਬ ! ਮੈਂ ਆਖਿਆ, ਮੈਂ ਹਾਜ਼ਰ ਹਾਂ ।
\s5
\v 12 ਤਦ ਉਸ ਨੇ ਆਖਿਆ ਆਪਣੀਆਂ ਅੱਖਾਂ ਚੁੱਕ ਕੇ ਵੇਖ ਕਿ ਸਾਰੇ ਬੱਕਰੇ ਜਿਹੜੇ ਇੱਜੜ ਦੇ ਉੱਤੇ ਟੱਪਦੇ ਸਨ ਗਦਰੇ ਅਤੇ ਚਿਤਲੇ ਅਤੇ ਚਿਤਕਬਰੇ ਹਨ ਕਿਉਂ ਜੋ ਮੈਂ ਜੋ ਕੁਝ ਲਾਬਾਨ ਨੇ ਤੇਰੇ ਨਾਲ ਕੀਤਾ, ਉਹ ਸਭ ਮੈਂ ਵੇਖਿਆ ਹੈ ।
\v 13 ਮੈਂ ਬੈਤਏਲ ਦਾ ਪਰਮੇਸ਼ੁਰ ਹਾਂ ਜਿੱਥੇ ਤੂੰ ਥੰਮ੍ਹ ਉੱਤੇ ਤੇਲ ਡੋਲ੍ਹਿਆ ਸੀ ਅਤੇ ਮੇਰੇ ਅੱਗੇ ਸੁੱਖਣਾ ਸੁੱਖੀ । ਹੁਣ ਉੱਠ, ਅਤੇ ਇਸ ਦੇਸ਼ ਤੋਂ ਨਿੱਕਲ ਕੇ ਆਪਣੀ ਜਨਮ ਭੂਮੀ ਨੂੰ ਮੁੜ ਜਾ ।
\s5
\v 14 ਤਦ ਰਾਖ਼ਲ ਅਤੇ ਲੇਆਹ ਨੇ ਉੱਤਰ ਦੇ ਕੇ ਆਖਿਆ, ਕੀ ਅਜੇ ਤੱਕ ਸਾਡੇ ਪਿਤਾ ਦੇ ਘਰ ਵਿੱਚ ਸਾਡਾ ਕੋਈ ਹਿੱਸਾ ਜਾਂ ਅਧਿਕਾਰ ਹੈ ?
\v 15 ਕੀ ਅਸੀਂ ਉਹ ਦੇ ਅੱਗੇ ਪਰਾਈਆਂ ਨਹੀਂ ਰਹੀਆਂ ਕਿਉਂ ਜੋ ਉਸ ਨੇ ਸਾਨੂੰ ਵੇਚ ਦਿੱਤਾ ਅਤੇ ਸਾਡੀ ਚਾਂਦੀ ਵੀ ਖਾ ਗਿਆ
\v 16 ਇਸ ਲਈ ਪਰਮੇਸ਼ੁਰ ਨੇ ਸਾਡੇ ਪਿਤਾ ਤੋਂ ਜੋ ਧਨ ਲੈ ਲਿਆ ਹੈ ਉਹ ਸਾਡਾ ਅਤੇ ਸਾਡੇ ਪੁੱਤਰਾਂ ਦਾ ਹੈ ਅਤੇ ਹੁਣ ਜੋ ਕੁਝ ਤੈਨੂੰ ਪਰਮੇਸ਼ੁਰ ਨੇ ਆਖਿਆ ਹੈ, ਉਹੀ ਕਰ ।
\s5
\v 17 ਤਦ ਯਾਕੂਬ ਨੇ ਉੱਠ ਕੇ ਆਪਣੇ ਪੁੱਤਰਾਂ ਅਤੇ ਇਸਤਰੀਆਂ ਨੂੰ ਊਠਾਂ ਉੱਤੇ ਚੜ੍ਹਾਇਆ
\v 18 ਅਤੇ ਆਪਣੇ ਸਾਰੇ ਪਸ਼ੂਆਂ ਨੂੰ ਅਤੇ ਆਪਣੇ ਮਾਲ ਨੂੰ ਜੋ ਉਸ ਨੇ ਇਕੱਠਾ ਕੀਤਾ ਅਰਥਾਤ ਓਹ ਡੰਗਰ ਜੋ ਉਸ ਨੇ ਪਦਨ ਅਰਾਮ ਵਿੱਚ ਕਮਾ ਕੇ ਇਕੱਠੇ ਕੀਤੇ, ਲੈ ਗਿਆ ਤਾਂ ਜੋ ਕਨਾਨ ਦੇਸ਼ ਨੂੰ ਆਪਣੇ ਪਿਤਾ ਇਸਹਾਕ ਕੋਲ ਚਲਿਆ ਜਾਵੇ ।
\s5
\v 19 ਲਾਬਾਨ ਬਾਹਰ ਆਪਣੀਆਂ ਭੇਡਾਂ ਦੀ ਉੱਨ ਕਤਰਨ ਲਈ ਗਿਆ ਹੋਇਆ ਸੀ ਅਤੇ ਰਾਖ਼ੇਲ ਆਪਣੇ ਪਿਤਾ ਦੇ ਘਰੇਲੂ ਬੁੱਤਾਂ ਨੂੰ ਚੁਰਾ ਕੇ ਲੈ ਗਈ ।
\v 20 ਸੋ ਯਾਕੂਬ, ਲਾਬਾਨ ਅਰਾਮੀ ਤੋਂ ਚੋਰੀ ਚਲਾ ਗਿਆ ਅਰਥਾਤ ਉਸ ਨੂੰ ਨਾ ਦੱਸਿਆ ਕਿ ਮੈਂ ਭੱਜਿਆ ਜਾ ਰਿਹਾ ਹਾਂ ।
\v 21 ਉਹ ਆਪਣਾ ਸਭ ਕੁਝ ਨਾਲ ਲੈ ਕੇ ਭੱਜਿਆ ਅਤੇ ਉੱਠ ਕੇ ਦਰਿਆ ਪਾਰ ਲੰਘ ਗਿਆ ਅਤੇ ਆਪਣਾ ਮੂੰਹ ਗਿਲਆਦ ਦੇ ਪਹਾੜ ਵੱਲ ਕੀਤਾ ।
\s ਲਾਬਾਨ ਦਾ ਯਾਕੂਬ ਦਾ ਪਿੱਛਾ ਕਰਨਾ
\p
\s5
\v 22 ਤੀਜੇ ਦਿਨ ਲਾਬਾਨ ਨੂੰ ਖ਼ਬਰ ਮਿਲੀ ਕਿ ਯਾਕੂਬ ਭੱਜ ਗਿਆ ਹੈ ।
\v 23 ਇਸ ਲਈ ਉਸ ਨੇ ਆਪਣੇ ਭਰਾਵਾਂ ਨੂੰ ਨਾਲ ਲੈ ਕੇ ਸੱਤਾਂ ਦਿਨਾਂ ਤੱਕ ਉਸ ਦਾ ਪਿੱਛਾ ਕੀਤਾ ਅਤੇ ਉਸ ਨੂੰ ਗਿਲਆਦ ਦੇ ਪਹਾੜ ਉੱਤੇ ਜਾ ਲਿਆ ।
\s5
\v 24 ਪਰ ਪਰਮੇਸ਼ੁਰ ਨੇ ਲਾਬਾਨ ਅਰਾਮੀ ਦੇ ਕੋਲ ਰਾਤ ਦੇ ਸੁਫ਼ਨੇ ਵਿੱਚ ਜਾ ਕੇ ਆਖਿਆ, ਖ਼ਬਰਦਾਰ ਹੋ ਅਤੇ ਯਾਕੂਬ ਦੇ ਨਾਲ ਭਲਾ ਬੁਰਾ ਨਾ ਬੋਲ ।
\v 25 ਤਦ ਲਾਬਾਨ, ਯਾਕੂਬ ਨੂੰ ਜਾ ਮਿਲਿਆ ਅਤੇ ਯਾਕੂਬ ਨੇ ਆਪਣਾ ਤੰਬੂ ਪਹਾੜ ਉੱਤੇ ਖੜ੍ਹਾ ਕੀਤਾ ਸੀ, ਲਾਬਾਨ ਨੇ ਵੀ ਆਪਣੇ ਭਰਾਵਾਂ ਦੇ ਨਾਲ ਗਿਲਆਦ ਦੇ ਪਹਾੜ ਉੱਤੇ ਤੰਬੂ ਖੜ੍ਹਾ ਕੀਤਾ ।
\s5
\v 26 ਤਦ ਲਾਬਾਨ ਨੇ ਯਾਕੂਬ ਨੂੰ ਆਖਿਆ, ਤੂੰ ਇਹ ਕੀ ਕੀਤਾ ਜੋ ਤੂੰ ਮੇਰੇ ਕੋਲੋਂ ਚੋਰੀ ਭੱਜ ਆਇਆ ਹੈਂ ਅਤੇ ਤੂੰ ਮੇਰੀਆਂ ਧੀਆਂ ਨੂੰ ਤਲਵਾਰ ਦੇ ਜ਼ੋਰ ਨਾਲ ਬਣਾਏ ਕੈਦੀਆਂ ਵਾਂਗੂੰ ਹੱਕ ਲਿਆਇਆ ਹੈਂ ?
\v 27 ਤੂੰ ਕਿਉਂ ਲੁਕ ਕੇ ਭੱਜਿਆ ਅਤੇ ਮੈਨੂੰ ਠੱਗਿਆ ਅਤੇ ਮੈਨੂੰ ਖ਼ਬਰ ਕਿਉਂ ਨਾ ਦਿੱਤੀ ਤਾਂ ਜੋ ਮੈਂ ਤੈਨੂੰ ਖੁਸ਼ੀ ਅਤੇ ਰਾਗ-ਰੰਗ ਅਤੇ ਡੱਫਾਂ ਅਤੇ ਬਰਬਤਾਂ ਨਾਲ ਵਿਦਿਆ ਕਰਦਾ ?
\v 28 ਤੂੰ ਮੈਨੂੰ ਆਪਣੇ ਪੁੱਤਰ ਧੀਆਂ ਨੂੰ ਕਿਉਂ ਚੁੰਮਣ ਨਾ ਦਿੱਤਾ ? ਹੁਣ ਤੂੰ ਮੂਰਖਪੁਣਾ ਕੀਤਾ ਹੈ ।
\s5
\v 29 ਹੁਣ ਮੇਰੇ ਹੱਥਾਂ ਵਿੱਚ ਸ਼ਕਤੀ ਹੈ ਕਿ ਤੇਰੇ ਨਾਲ ਬੁਰਿਆਈ ਕਰਾਂ ਪਰ ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਕੱਲ ਰਾਤ ਮੈਨੂੰ ਆਖਿਆ ਕਿ ਖ਼ਬਰਦਾਰ ਹੋ ਅਤੇ ਯਾਕੂਬ ਨਾਲ ਭਲਾ ਜਾਂ ਬੁਰਾ ਨਾ ਬੋਲ ।
\v 30 ਹੁਣ ਤੂੰ ਚੱਲਿਆ ਤਾਂ ਹੈਂ ਹੀ ਕਿਉਂ ਜੋ ਤੂੰ ਆਪਣੇ ਪਿਤਾ ਦੇ ਘਰ ਨੂੰ ਲੋਚਦਾ ਹੈਂ ਪਰ ਤੂੰ ਮੇਰੇ ਦੇਵਤਿਆਂ ਨੂੰ ਕਿਉਂ ਚੁਰਾਇਆ ?
\s5
\v 31 ਯਾਕੂਬ ਨੇ ਲਾਬਾਨ ਨੂੰ ਉੱਤਰ ਦੇ ਕੇ ਆਖਿਆ, ਕਿਉਂ ਜੋ ਮੈਂ ਡਰ ਗਿਆ, ਮੈਂ ਸੋਚਿਆ ਕਿ ਤੂੰ ਮੈਥੋਂ ਆਪਣੀਆਂ ਧੀਆਂ ਨੂੰ ਜ਼ੋਰ ਨਾਲ ਖੋਹ ਕੇ ਲੈ ਜਾਵੇਂਗਾ ।
\v 32 ਜਿਹ ਦੇ ਕੋਲ ਤੂੰ ਆਪਣੇ ਦੇਵਤਿਆਂ ਨੂੰ ਪਾਵੇਂਗਾ ਉਹ ਜੀਉਂਦਾ ਨਾ ਰਹੇਗਾ । ਸਾਡੇ ਭਰਾਵਾਂ ਦੇ ਸਾਹਮਣੇ ਲੱਭ ਲੈ ਅਤੇ ਜੋ ਕੁਝ ਤੇਰਾ ਮੇਰੇ ਕੋਲੋਂ ਨਿੱਕਲੇ ਲੈ ਲੈ, ਪਰ ਯਾਕੂਬ ਨਹੀਂ ਜਾਣਦਾ ਸੀ ਕਿ ਰਾਖ਼ੇਲ ਨੇ ਉਨ੍ਹਾਂ ਨੂੰ ਚੁਰਾਇਆ ਹੈ ।
\s5
\v 33 ਲਾਬਾਨ, ਯਾਕੂਬ ਦੇ ਅਤੇ ਲੇਆਹ ਦੇ ਤੰਬੂ ਵਿੱਚ ਅਤੇ ਦੋਹਾਂ ਦਾਸੀਆਂ ਦੇ ਤੰਬੂ ਵਿੱਚ ਗਿਆ ਪਰ ਕੁਝ ਨਾ ਮਿਲਿਆ ਅਤੇ ਲੇਆਹ ਦੇ ਤੰਬੂ ਵਿੱਚੋਂ ਨਿੱਕਲ ਕੇ ਰਾਖ਼ੇਲ ਦੇ ਤੰਬੂ ਵਿੱਚ ਆਇਆ ।
\s5
\v 34 ਤਦ ਰਾਖ਼ੇਲ ਨੇ ਉਨ੍ਹਾਂ ਘਰੇਲੂ ਬੁੱਤਾਂ ਨੂੰ ਲੈ ਕੇ ਊਠ ਦੀ ਕਾਠੀ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਉੱਤੇ ਬੈਠ ਗਈ ਅਤੇ ਲਾਬਾਨ ਨੇ ਸਾਰੇ ਤੰਬੂ ਦੀ ਖੋਜ ਕੀਤੀ ਪਰ ਕੁਝ ਨਾ ਮਿਲਿਆ ।
\v 35 ਉਸ ਨੇ ਆਪਣੇ ਪਿਤਾ ਨੂੰ ਆਖਿਆ ਹੇ ਮੇਰੇ ਸਵਾਮੀ, ਤੁਹਾਡੀਆਂ ਅੱਖਾਂ ਵਿੱਚ ਇਹ ਗੱਲ ਨਰਾਜ਼ਗੀ ਦੀ ਨਾ ਹੋਵੇ ਕਿ ਮੈਂ ਤੁਹਾਡੇ ਸਾਹਮਣੇ ਨਾ ਉੱਠ ਸਕੀ, ਕਿਉਂ ਜੋ ਮੈਂ ਇਸਤਰੀਆਂ ਵਾਲੇ ਹਾਲ ਵਿੱਚ ਹਾਂ । ਇਸ ਲਈ ਉਸ ਨੇ ਲੱਭਿਆ ਪਰ ਉਸ ਨੂੰ ਬੁੱਤ ਨਾ ਲੱਭੇ ।
\s5
\v 36 ਇਹ ਗੱਲ ਤੋਂ ਗੁੱਸੇ ਹੋ ਕੇ ਯਾਕੂਬ, ਲਾਬਾਨ ਨਾਲ ਝਗੜਨ ਲੱਗਾ ਅਤੇ ਯਾਕੂਬ ਨੇ ਲਾਬਾਨ ਨੂੰ ਉੱਤਰ ਦੇ ਕੇ ਆਖਿਆ, ਮੇਰਾ ਕੀ ਕਸੂਰ ਅਤੇ ਮੇਰਾ ਕੀ ਪਾਪ ਹੈ ਜੋ ਤੂੰ ਇਨ੍ਹੇ ਕ੍ਰੋਧ ਵਿੱਚ ਹੋ ਕੇ ਮੇਰਾ ਪਿੱਛਾ ਕੀਤਾ ?
\v 37 ਤੂੰ ਜੋ ਮੇਰਾ ਸਾਰਾ ਕੁਝ ਟਟੋਲਿਆ ਤੇਰੇ ਘਰ ਦਾ ਤੈਨੂੰ ਕੀ ਮਿਲਿਆ ? ਉਹ ਨੂੰ ਐਥੇ ਆਪਣੇ ਅਤੇ ਮੇਰੇ ਭਰਾਵਾਂ ਦੇ ਅੱਗੇ ਰੱਖ ਤਾਂ ਜੋ ਓਹ ਸਾਡਾ ਦੋਵਾਂ ਦਾ ਨਿਆਂ ਕਰਨ ।
\s5
\v 38 ਮੈਂ ਇਹਨਾਂ ਵੀਹ ਸਾਲ ਤੱਕ ਤੇਰੇ ਸੰਗ ਰਿਹਾ, ਤੇਰੀਆਂ ਭੇਡਾਂ ਅਤੇ ਬੱਕਰੀਆਂ ਦਾ ਗਰਭ ਨਾ ਡਿੱਗਿਆ ਅਤੇ ਤੇਰੇ ਇੱਜੜ ਦੇ ਮੇਂਢੇ ਮੈਂ ਨਹੀਂ ਖਾਧੇ
\v 39 ਅਤੇ ਫੱਟੜਾਂ ਨੂੰ ਮੈਂ ਤੇਰੇ ਕੋਲ ਨਹੀਂ ਲਿਆਂਦਾ ਸਗੋਂ ਉਨ੍ਹਾਂ ਦਾ ਘਾਟਾ ਮੈਂ ਝੱਲਿਆ ਅਤੇ ਉਹ ਜਿਹੜਾ ਦਿਨ ਜਾਂ ਰਾਤ ਨੂੰ ਚੋਰੀ ਹੋ ਗਿਆ ਉਹ ਤੂੰ ਮੈਥੋਂ ਮੰਗਿਆ ।
\v 40 ਮੇਰਾ ਤਾਂ ਇਹ ਹਾਲ ਸੀ, ਕਿ ਦਿਨ ਵੇਲੇ ਧੁੱਪ ਅਤੇ ਰਾਤ ਵੇਲੇ ਠੰਡ ਨੇ ਮੈਨੂੰ ਖਾ ਲਿਆ ਅਤੇ ਨੀਂਦ ਮੇਰੀਆਂ ਅੱਖਾਂ ਤੋਂ ਉੱਡ ਗਈ ।
\s5
\v 41 ਇਨ੍ਹਾਂ ਵੀਹ ਸਾਲਾਂ ਤੱਕ ਮੈਂ ਤੇਰੇ ਘਰ ਵਿੱਚ ਰਿਹਾ, ਮੈਂ ਚੌਦਾਂ ਸਾਲ ਤੱਕ ਤੇਰੀਆਂ ਦੋਹਾਂ ਧੀਆਂ ਲਈ, ਛੇ ਸਾਲ ਤੇਰੀਆਂ ਭੇਡਾਂ ਲਈ ਤੇਰੀ ਸੇਵਾ ਕੀਤੀ ਅਤੇ ਤੂੰ ਦਸ ਵਾਰ ਮੇਰੀ ਮਜ਼ਦੂਰੀ ਨੂੰ ਬਦਲਿਆ ।
\v 42 ਜੇਕਰ ਮੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਡਰ ਮੇਰੇ ਸੰਗ ਨਾ ਹੁੰਦਾ ਤਾਂ ਤੂੰ ਮੈਨੂੰ ਜ਼ਰੂਰ ਸੱਖਣੇ ਹੱਥ ਕੱਢ ਦਿੱਤਾ ਹੁੰਦਾ । ਪਰਮੇਸ਼ੁਰ ਨੇ ਮੇਰਾ ਕਸ਼ਟ ਅਤੇ ਮੇਰੇ ਹੱਥਾਂ ਦੀ ਮਿਹਨਤ ਵੇਖੀ ਅਤੇ ਕੱਲ ਰਾਤ ਤੈਨੂੰ ਝਿੜਕਿਆ ।
\s ਯਾਕੂਬ ਅਤੇ ਲਾਬਾਨ ਦੇ ਵਿਚਕਾਰ ਸਮਝੌਤਾ
\p
\s5
\v 43 ਲਾਬਾਨ ਨੇ ਯਾਕੂਬ ਨੂੰ ਉੱਤਰ ਦੇ ਕੇ ਆਖਿਆ, ਇਹ ਧੀਆਂ ਮੇਰੀਆਂ ਹੀ ਧੀਆਂ ਹਨ, ਇਹ ਪੁੱਤਰ ਮੇਰੇ ਹੀ ਪੁੱਤਰ ਹਨ, ਇਹ ਇੱਜੜ ਮੇਰੇ ਹੀ ਇੱਜੜ ਹਨ ਅਤੇ ਜੋ ਕੁਝ ਤੂੰ ਵੇਖਦਾ ਹੈਂ ਸਭ ਮੇਰਾ ਹੈ । ਹੁਣ ਮੈਂ ਅੱਜ ਦੇ ਦਿਨ ਆਪਣੀਆਂ ਇਹਨਾਂ ਧੀਆਂ ਅਤੇ ਇਹਨਾਂ ਤੋਂ ਜੰਮੇ ਹੋਏ ਪੁੱਤਰਾਂ ਨਾਲ ਕੀ ਕਰਾਂ ?
\v 44 ਸੋ ਹੁਣ ਤੂੰ ਆ ਜੋ ਮੈਂ ਅਤੇ ਤੂੰ ਆਪਣੇ ਵਿੱਚ ਇੱਕ ਨੇਮ ਬੰਨ੍ਹੀਏ ਤਾਂ ਉਹ ਮੇਰੇ ਅਤੇ ਤੇਰੇ ਵਿਚਕਾਰ ਗਵਾਹੀ ਹੋਵੇ ।
\s5
\v 45 ਤਦ ਯਾਕੂਬ ਨੇ ਇੱਕ ਪੱਥਰ ਲੈ ਕੇ ਥੰਮ੍ਹ ਖੜ੍ਹਾ ਕੀਤਾ
\v 46 ਅਤੇ ਯਾਕੂਬ ਨੇ ਆਪਣੇ ਭਰਾਵਾਂ ਨੂੰ ਆਖਿਆ, ਪੱਥਰ ਇਕੱਠੇ ਕਰੋ ਉਪਰੰਤ ਉਨ੍ਹਾਂ ਨੇ ਪੱਥਰ ਇੱਕਠੇ ਕਰ ਕੇ ਇੱਕ ਢੇਰ ਲਾ ਦਿੱਤਾ ਅਤੇ ਉਨ੍ਹਾਂ ਨੇ ਉੱਥੇ ਉਸ ਢੇਰ ਕੋਲ ਭੋਜਨ ਖਾਧਾ ।
\v 47 ਤਦ ਲਾਬਾਨ ਨੇ ਉਸ ਨਗਰ ਦਾ ਨਾਮ ਯਗਰ ਸਾਹਦੂਥਾ ਰੱਖਿਆ ਪਰ ਯਾਕੂਬ ਨੇ ਉਸ ਦਾ ਨਾਮ ਗਲੇਦ ਰੱਖਿਆ ।
\s5
\v 48 ਲਾਬਾਨ ਨੇ ਆਖਿਆ ਕਿ ਅੱਜ ਇਹ ਢੇਰ ਮੇਰੇ ਅਤੇ ਤੇਰੇ ਵਿੱਚ ਗਵਾਹ ਹੋਵੇਗਾ, ਇਸ ਕਾਰਨ ਉਸ ਦਾ ਨਾਮ ਗਲੇਦ ਰੱਖਿਆ ਗਿਆ ।
\v 49 ਅਤੇ ਮਿਸਪਾਹ ਵੀ, ਉਸ ਨੇ ਆਖਿਆ ਕਿ ਯਹੋਵਾਹ ਮੇਰੀ ਅਤੇ ਤੇਰੀ, ਜਦ ਅਸੀਂ ਇੱਕ ਦੂਜੇ ਤੋਂ ਦੂਰ ਹੋਈਏ ਰਾਖੀ ਕਰੇ ।
\v 50 ਜੇ ਤੂੰ ਮੇਰੀਆਂ ਧੀਆਂ ਨੂੰ ਤੰਗ ਰੱਖੇਂ ਅਤੇ ਉਨ੍ਹਾਂ ਤੋਂ ਬਿਨ੍ਹਾਂ ਹੋਰ ਇਸਤਰੀਆਂ ਲੈ ਆਵੇਂ, ਭਾਵੇਂ ਸਾਡੇ ਨਾਲ ਕੋਈ ਮਨੁੱਖ ਨਹੀਂ, ਪਰ ਵੇਖ ਪਰਮੇਸ਼ੁਰ ਮੇਰੇ ਅਤੇ ਤੇਰੇ ਵਿੱਚ ਗਵਾਹ ਹੈ ।
\s5
\v 51 ਫਿਰ ਲਾਬਾਨ ਨੇ ਯਾਕੂਬ ਨੂੰ ਆਖਿਆ, ਵੇਖ ਇਹ ਢੇਰ ਅਤੇ ਵੇਖ ਇਹ ਥੰਮ੍ਹ ਜੋ ਮੈਂ ਆਪਣੇ ਅਤੇ ਤੇਰੇ ਵਿੱਚਕਾਰ ਖੜ੍ਹਾ ਕੀਤਾ ਹੈ ।
\v 52 ਇਹ ਢੇਰ ਅਤੇ ਇਹ ਥੰਮ੍ਹ ਦੋਵੇਂ ਗਵਾਹ ਹੋਣ ਕਿ ਬੁਰਿਆਈ ਲਈ ਮੈਂ ਇਸ ਢੇਰ ਤੋਂ ਤੇਰੇ ਵੱਲ ਨਾ ਲੰਘਾਂ ਅਤੇ ਤੂੰ ਵੀ ਇਸ ਢੇਰ ਅਤੇ ਇਸ ਥੰਮ੍ਹ ਤੋਂ ਮੇਰੇ ਵੱਲ ਨਾ ਲੰਘੇਂ ।
\v 53 ਅਬਰਾਹਾਮ ਦਾ ਪਰਮੇਸ਼ੁਰ ਅਤੇ ਨਾਹੋਰ ਦਾ ਪਰਮੇਸ਼ੁਰ ਅਤੇ ਉਨ੍ਹਾਂ ਦੇ ਪਿਤਾ ਦੇ ਦੇਵਤੇ ਸਾਡਾ ਨਿਆਂ ਕਰਨ ਤਾਂ ਯਾਕੂਬ ਆਪਣੇ ਪਿਤਾ ਇਸਹਾਕ ਦੇ ਡਰ ਦੀ ਸਹੁੰ ਖਾਧੀ ।
\s5
\v 54 ਯਾਕੂਬ ਨੇ ਉਸ ਪਹਾੜ ਉੱਤੇ ਭੇਟ ਚੜ੍ਹਾਈ ਅਤੇ ਆਪਣੇ ਭਰਾਵਾਂ ਨੂੰ ਰੋਟੀ ਖਾਣ ਨੂੰ ਬੁਲਾਇਆ ਤਾਂ ਉਨ੍ਹਾਂ ਰੋਟੀ ਖਾਧੀ ਅਤੇ ਪਹਾੜ ਉੱਤੇ ਰਾਤ ਕੱਟੀ ।
\v 55 ਲਾਬਾਨ ਨੇ ਸਵੇਰੇ ਉੱਠ ਕੇ, ਆਪਣੇ ਪੁੱਤਰਾਂ ਅਤੇ ਧੀਆਂ ਨੂੰ ਚੁੰਮਿਆ ਅਤੇ ਉਹਨਾਂ ਨੂੰ ਬਰਕਤ ਦਿੱਤੀ ਅਤੇ ਲਾਬਾਨ ਤੁਰ ਕੇ ਆਪਣੇ ਸਥਾਨ ਨੂੰ ਮੁੜ ਗਿਆ ।
\s5
\c 32
\s ਏਸਾਓ ਨਾਲ ਮਿਲਣ ਦੀ ਤਿਆਰੀ
\p
\v 1 ਯਾਕੂਬ ਆਪਣੇ ਰਾਹ ਪੈ ਗਿਆ ਤਦ ਪਰਮੇਸ਼ੁਰ ਦੇ ਦੂਤ ਉਸ ਨੂੰ ਮਿਲੇ ।
\v 2 ਯਾਕੂਬ ਨੇ ਉਨ੍ਹਾਂ ਨੂੰ ਵੇਖ ਕੇ ਆਖਿਆ ਕਿ ਇਹ ਤਾਂ ਪਰਮੇਸ਼ੁਰ ਦਾ ਲਸ਼ਕਰ ਹੈ ਅਤੇ ਉਸ ਥਾਂ ਦਾ ਨਾਮ ਮਹਨਾਯਿਮ ਰੱਖਿਆ ।
\s5
\v 3 ਤਦ ਯਾਕੂਬ ਨੇ ਆਪਣੇ ਅੱਗੇ ਸੰਦੇਸ਼-ਵਾਹਕਾਂ ਨੂੰ ਆਪਣੇ ਭਰਾ ਏਸਾਓ ਕੋਲ, ਸ਼ੇਈਰ ਦੇਸ਼ ਅਤੇ ਅਦੋਮ ਦੇ ਮੈਦਾਨ ਵਿੱਚ ਭੇਜਿਆ
\v 4 ਅਤੇ ਉਨ੍ਹਾਂ ਨੂੰ ਹੁਕਮ ਦੇ ਕੇ ਆਖਿਆ ਕਿ ਤੁਸੀਂ ਮੇਰੇ ਸਵਾਮੀ ਏਸਾਓ ਨੂੰ ਇਸ ਤਰ੍ਹਾਂ ਆਖੋ, ਤੁਹਾਡਾ ਦਾਸ ਯਾਕੂਬ ਇਹ ਆਖਦਾ ਹੈ ਕਿ ਮੈਂ ਲਾਬਾਨ ਕੋਲ ਜਾ ਠਹਿਰਿਆ ਅਤੇ ਹੁਣ ਤੱਕ ਉੱਥੇ ਹੀ ਰਿਹਾ ।
\v 5 ਮੇਰੇ ਕੋਲ ਬਲ਼ਦ, ਗਧੇ, ਇੱਜੜ ਅਤੇ ਦਾਸ-ਦਾਸੀਆਂ ਹਨ ਅਤੇ ਮੈਂ ਆਪਣੇ ਸਵਾਮੀ ਨੂੰ ਇਹ ਦੱਸਣ ਲਈ ਇਨ੍ਹਾਂ ਨੂੰ ਭੇਜਿਆ ਹੈ ਕਿ ਤੁਹਾਡੀਆਂ ਅੱਖਾਂ ਵਿੱਚ ਮੇਰੇ ਲਈ ਦਯਾ ਹੋਵੇ ।
\s5
\v 6 ਯਾਕੂਬ ਦੇ ਸੰਦੇਸ਼-ਵਾਹਕਾਂ ਨੇ ਮੁੜ ਆ ਕੇ ਯਾਕੂਬ ਨੂੰ ਦੱਸਿਆ ਕਿ ਅਸੀਂ ਤੇਰੇ ਭਰਾ ਏਸਾਓ ਕੋਲ ਗਏ ਸੀ । ਉਹ ਵੀ ਤੁਹਾਨੂੰ ਮਿਲਣ ਲਈ ਆਉਂਦਾ ਹੈ ਅਤੇ ਉਹ ਦੇ ਨਾਲ ਚਾਰ ਸੌ ਆਦਮੀ ਹਨ ।
\v 7 ਤਦ ਯਾਕੂਬ ਬਹੁਤ ਡਰ ਗਿਆ ਅਤੇ ਘਬਰਾਇਆ, ਉਪਰੰਤ ਉਸ ਨੇ ਆਪਣੇ ਨਾਲ ਦੇ ਲੋਕਾਂ, ਇੱਜੜਾਂ, ਬਲ਼ਦਾਂ ਅਤੇ ਊਠਾਂ ਨੂੰ ਲੈ ਕੇ ਉਨ੍ਹਾਂ ਦੀਆਂ ਦੋ ਟੋਲੀਆਂ ਬਣਾਈਆਂ
\v 8 ਅਤੇ ਆਖਿਆ, ਜੇਕਰ ਏਸਾਓ ਇੱਕ ਟੋਲੀ ਉੱਤੇ ਹਮਲਾ ਕਰੇ ਅਤੇ ਉਸ ਨੂੰ ਮਾਰ ਸੁੱਟੇ ਤਦ ਦੂਜੀ ਟੋਲੀ ਜਿਹੜੀ ਬਾਕੀ ਰਹੇ ਬਚ ਜਾਵੇਗੀ ।
\s5
\v 9 ਫਿਰ ਯਾਕੂਬ ਨੇ ਆਖਿਆ, ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ੁਰ ਅਤੇ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ ਯਹੋਵਾਹ ਜਿਸ ਆਖਿਆ ਕਿ ਤੂੰ ਆਪਣੇ ਦੇਸ਼ ਅਤੇ ਆਪਣਿਆਂ ਸਬੰਧੀਆਂ ਕੋਲ ਮੁੜ ਜਾ ਅਤੇ ਮੈਂ ਤੇਰੇ ਸੰਗ ਭਲਿਆਈ ਕਰਾਂਗਾ:
\v 10 ਮੈਂ ਤਾਂ ਉਨ੍ਹਾਂ ਸਾਰੀਆਂ ਦਿਆਲਗੀਆਂ ਅਤੇ ਉਸ ਸਾਰੀ ਸਚਿਆਈ ਤੋਂ ਜਿਹੜੀ ਤੂੰ ਆਪਣੇ ਦਾਸ ਨਾਲ ਕੀਤੀ ਬਹੁਤ ਹੀ ਛੋਟਾ ਹਾਂ । ਮੈਂ ਤਾਂ ਆਪਣੀ ਲਾਠੀ ਦੇ ਨਾਲ ਹੀ ਯਰਦਨ ਦੇ ਪਾਰ ਲੰਘਿਆ ਸੀ ਪਰ ਹੁਣ ਮੈਂ ਦੋ ਟੋਲੀਆਂ ਹੋ ਗਿਆ ਹਾਂ ।
\s5
\v 11 ਕਿਰਪਾ ਕਰਕੇ ਮੈਨੂੰ ਮੇਰੇ ਭਰਾ ਏਸਾਓ ਦੇ ਹੱਥੋਂ ਛੁਡਾ ਲਵੀਂ ਕਿਉਂ ਜੋ ਮੈਂ ਉਸ ਤੋਂ ਡਰਦਾ ਹਾਂ ਕਿਤੇ ਉਹ ਆ ਕੇ ਮੈਨੂੰ ਅਤੇ ਮਾਵਾਂ ਨੂੰ ਪੁੱਤਰਾਂ ਸਮੇਤ ਨਾ ਮਾਰ ਸੁੱਟੇ ।
\v 12 ਤੂੰ ਤਾਂ ਆਖਿਆ, ਕਿ ਮੈਂ ਤੇਰੇ ਨਾਲ ਭਲਿਆਈ ਹੀ ਭਲਿਆਈ ਕਰਾਂਗਾ ਅਤੇ ਤੇਰੀ ਅੰਸ ਨੂੰ ਸਮੁੰਦਰ ਦੀ ਰੇਤ ਵਾਂਗੂੰ ਵਧਾਵਾਂਗਾ, ਜਿਹੜੀ ਬਹੁਤਾਇਤ ਦੇ ਕਾਰਨ ਗਿਣੀ ਨਹੀਂ ਜਾਂਦੀ ।
\s5
\v 13 ਉਹ ਉਸ ਰਾਤ ਉੱਥੇ ਹੀ ਰਿਹਾ ਅਤੇ ਜੋ ਕੁਝ ਉਸ ਦੇ ਕੋਲ ਸੀ ਉਸ ਵਿੱਚੋਂ ਕੁਝ ਆਪਣੇ ਭਰਾ ਏਸਾਓ ਨੂੰ ਨਜ਼ਰਾਨਾ ਦੇਣ ਲਈ ਲਿਆ
\v 14 ਅਰਥਾਤ ਦੋ ਸੌ ਬੱਕਰੀਆਂ, ਵੀਹ ਬੱਕਰੇ, ਦੋ ਸੌ ਭੇਡਾਂ, ਵੀਹ ਮੇਂਢੇ,
\v 15 ਤੀਹ ਸੂਈਆਂ ਹੋਈਆਂ ਊਠਣੀਆਂ ਬੱਚਿਆਂ ਸਮੇਤ, ਚਾਲ੍ਹੀ ਗਊਆਂ, ਦਸ ਸਾਨ੍ਹ, ਵੀਹ ਗਧੀਆਂ ਅਤੇ ਉਹਨਾਂ ਦੇ ਦਸ ਬੱਚੇ ।
\v 16 ਉਸ ਨੇ ਉਨ੍ਹਾਂ ਦੇ ਝੁੰਡ ਵੱਖਰੇ-ਵੱਖਰੇ ਕਰ ਕੇ ਆਪਣੇ ਸੇਵਕਾਂ ਦੇ ਹੱਥ ਦੇ ਦਿੱਤੇ ਅਤੇ ਆਪਣੇ ਸੇਵਕਾਂ ਨੂੰ ਆਖਿਆ, ਤੁਸੀਂ ਮੇਰੇ ਅੱਗੇ-ਅੱਗੇ ਪਾਰ ਲੰਘ ਜਾਓ ਅਤੇ ਵੱਗਾਂ ਦੇ ਵਿਚਕਾਰ ਥੋੜ੍ਹਾ-ਥੋੜ੍ਹਾ ਫ਼ਾਸਲਾ ਰੱਖੋ ।
\s5
\v 17 ਸਭ ਤੋਂ ਅੱਗੇ ਜਾਣ ਵਾਲੇ ਝੁੰਡ ਦੇ ਰਖਵਾਲੇ ਨੂੰ ਉਸ ਨੇ ਇਹ ਹੁਕਮ ਦਿੱਤਾ, ਕਿ ਜਦ ਤੈਨੂੰ ਮੇਰਾ ਭਰਾ ਏਸਾਓ ਮਿਲੇ ਅਤੇ ਉਹ ਪੁੱਛੇ, ਤੂੰ ਕਿਸ ਦਾ ਦਾਸ ਹੈਂ, ਕਿੱਧਰ ਨੂੰ ਜਾਂਦਾ ਹੈਂ ਅਤੇ ਇਹ ਤੇਰੇ ਅੱਗੇ ਜਾਣ ਵਾਲੇ ਕਿਸ ਦੇ ਹਨ ?
\v 18 ਤਾਂ ਤੂੰ ਆਖੀਂ ਇਹ ਤੁਹਾਡੇ ਦਾਸ ਯਾਕੂਬ ਦੇ ਹਨ । ਇਹ ਇੱਕ ਨਜ਼ਰਾਨਾ ਹੈ ਜਿਹੜਾ ਮੇਰੇ ਸਵਾਮੀ ਨੇ ਏਸਾਓ ਲਈ ਭੇਜਿਆ ਹੈ ਅਤੇ ਵੇਖੋ, ਉਹ ਵੀ ਸਾਡੇ ਪਿੱਛੇ ਹੈ ।
\s5
\v 19 ਅਤੇ ਉਸ ਨੇ ਦੂਜੇ ਅਤੇ ਤੀਜੇ ਰਖਵਾਲਿਆਂ ਨੂੰ ਸਗੋਂ ਸਾਰਿਆਂ ਨੂੰ ਜਿਹੜੇ ਝੁੰਡ ਦੇ ਪਿੱਛੇ ਆਉਂਦੇ ਸਨ, ਹੁਕਮ ਦਿੱਤਾ ਕਿ ਜਦ ਤੁਸੀਂ ਏਸਾਓ ਨੂੰ ਮਿਲੋ ਤਾਂ ਤੁਸੀਂ ਇਸੇ ਤਰ੍ਹਾਂ ਹੀ ਆਖਣਾ ।
\v 20 ਅਤੇ ਇਹ ਵੀ ਆਖਣਾ, ਵੇਖੋ, ਤੁਹਾਡਾ ਦਾਸ ਯਾਕੂਬ ਸਾਡੇ ਪਿੱਛੇ-ਪਿੱਛੇ ਆ ਰਿਹਾ ਹੈ ਕਿਉਂ ਜੋ ਉਸ ਨੇ ਆਖਿਆ ਕਿ ਇਸ ਨਜ਼ਰਾਨੇ ਨਾਲ ਜਿਹੜਾ ਮੇਰੇ ਅੱਗੇ-ਅੱਗੇ ਜਾਂਦਾ ਹੈ ਮੈਂ ਉਸ ਦਾ ਗੁੱਸਾ ਠੰਡਾ ਕਰਾਂਗਾ ਅਤੇ ਇਸ ਤੋਂ ਬਾਅਦ ਹੀ ਉਹ ਦਾ ਮੂੰਹ ਵੇਖਾਂਗਾ, ਸ਼ਾਇਦ ਉਹ ਮੈਨੂੰ ਕਬੂਲ ਕਰੇ ।
\v 21 ਇਸ ਲਈ ਉਹ ਨਜ਼ਰਾਨਾ ਉਸ ਤੋਂ ਅੱਗੇ ਪਾਰ ਲੰਘ ਗਿਆ ਅਤੇ ਉਹ ਆਪ ਉਸ ਰਾਤ ਆਪਣੀ ਟੋਲੀ ਨਾਲ ਰਿਹਾ ।
\s ਯਾਕੂਬ ਦਾ ਮਲ ਯੁੱਧ
\p
\s5
\v 22 ਉਹ ਉਸੇ ਰਾਤ ਉੱਠਿਆ ਅਤੇ ਆਪਣੀਆਂ ਦੋਵੇਂ ਪਤਨੀਆਂ, ਦੋਵੇਂ ਦਾਸੀਆਂ ਅਤੇ ਗਿਆਰਾਂ ਪੁੱਤਰਾਂ ਨੂੰ ਲੈ ਕੇ ਯੱਬੋਕ ਨਦੀ ਤੋਂ ਪਾਰ ਲੰਘਾ ਦਿੱਤਾ ।
\v 23 ਉਸ ਨੇ ਉਨ੍ਹਾਂ ਨੂੰ ਅਤੇ ਜੋ ਉਸ ਦੇ ਕੋਲ ਸੀ, ਪਾਰ ਲੰਘਾ ਦਿੱਤਾ ।
\s5
\v 24 ਅਤੇ ਯਾਕੂਬ ਇਕੱਲਾ ਰਹਿ ਗਿਆ, ਉਸ ਦੇ ਨਾਲ ਇੱਕ ਮਨੁੱਖ ਦਿਨ ਚੜ੍ਹਨ ਤੱਕ ਘੁਲਦਾ ਰਿਹਾ ।
\v 25 ਜਦ ਉਸ ਨੇ ਵੇਖਿਆ ਕਿ ਮੈਂ ਯਾਕੂਬ ਤੋਂ ਜਿੱਤ ਨਹੀਂ ਸਕਦਾ ਤਾਂ ਉਸ ਨੇ ਯਾਕੂਬ ਦੇ ਪੱਟ ਦੇ ਜੋੜ ਨੂੰ ਹੱਥ ਲਾਇਆ ਅਤੇ ਯਾਕੂਬ ਦੇ ਪੱਟ ਦਾ ਜੋੜ ਉਸ ਦੇ ਨਾਲ ਘੁਲਨ ਦੇ ਕਾਰਨ ਨਿੱਕਲ ਗਿਆ ।
\v 26 ਤਦ ਉਸ ਮਨੁੱਖ ਨੇ ਆਖਿਆ, ਮੈਨੂੰ ਜਾਣ ਦੇ ਕਿਉਂ ਜੋ ਦਿਨ ਚੜ੍ਹ ਗਿਆ ਹੈ । ਯਾਕੂਬ ਨੇ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ, ਜਦ ਤੱਕ ਤੂੰ ਮੈਨੂੰ ਬਰਕਤ ਨਾ ਦੇਵੇਂ ।
\s5
\v 27 ਤਾਂ ਉਸ ਨੇ ਪੁੱਛਿਆ, ਤੇਰਾ ਨਾਮ ਕੀ ਹੈ ? ਉਸ ਨੇ ਆਖਿਆ, ਯਾਕੂਬ ।
\v 28 ਤਦ ਉਸ ਨੇ ਆਖਿਆ, ਤੇਰਾ ਨਾਮ ਹੁਣ ਤੋਂ ਯਾਕੂਬ ਨਹੀਂ ਸਗੋਂ ਇਸਰਾਏਲ ਹੋਵੇਗਾ ਕਿਉਂ ਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਯੁੱਧ ਕਰ ਕੇ ਜਿੱਤ ਗਿਆ ਹੈਂ ।
\s5
\v 29 ਤਾਂ ਯਾਕੂਬ ਨੇ ਆਖਿਆ, ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ ? ਉਸ ਨੇ ਆਖਿਆ, ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈਂ ? ਤਦ ਉਸ ਨੇ ਉਹ ਨੂੰ ਉੱਥੇ ਬਰਕਤ ਦਿੱਤੀ ।
\v 30 ਯਾਕੂਬ ਨੇ ਇਹ ਆਖ ਕੇ ਉਸ ਸਥਾਨ ਦਾ ਨਾਮ ਪਨੀਏਲ ਰੱਖਿਆ ਕਿਉਂ ਜੋ ਉਸ ਨੇ ਪਰਮੇਸ਼ੁਰ ਨੂੰ ਆਹਮੋ-ਸਾਹਮਣੇ ਵੇਖਿਆ ਅਤੇ ਉਸ ਦੀ ਜਾਨ ਬਚ ਗਈ ।
\s5
\v 31 ਜਦ ਉਹ ਪਨੀਏਲ ਤੋਂ ਪਾਰ ਲੰਘ ਗਿਆ ਤਾਂ ਸੂਰਜ ਚੜ੍ਹ ਗਿਆ ਸੀ ਅਤੇ ਉਹ ਆਪਣੇ ਪੱਟ ਤੋਂ ਲੰਗੜਾ ਕੇ ਤੁਰਦਾ ਸੀ ।
\v 32 ਇਸ ਲਈ ਇਸਰਾਏਲੀ ਉਸ ਨਾੜੀ ਦੇ ਪੱਠੇ ਨੂੰ ਜਿਹੜਾ ਪੱਟ ਦੇ ਜੋੜ ਉੱਤੇ ਹੈ, ਅੱਜ ਤੱਕ ਨਹੀਂ ਖਾਂਦੇ ਕਿਉਂ ਜੋ ਉਸ ਮਨੁੱਖ ਨੇ ਯਾਕੂਬ ਦੀ ਨਾੜੀ ਦੇ ਪੱਠੇ ਨੂੰ ਪੱਟ ਦੇ ਜੋੜ ਕੋਲ ਹੱਥ ਲਾ ਦਿੱਤਾ ਸੀ ।
\s5
\c 33
\s ਯਾਕੂਬ ਅਤੇ ਏਸਾਓ ਦਾ ਮੇਲ
\p
\v 1 ਯਾਕੂਬ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕਿ ਏਸਾਓ ਆ ਰਿਹਾ ਸੀ ਅਤੇ ਉਸ ਦੇ ਨਾਲ ਚਾਰ ਸੌ ਆਦਮੀ ਹਨ, ਤਦ ਉਸ ਨੇ ਬੱਚਿਆਂ ਨੂੰ ਲੇਆਹ, ਰਾਖ਼ੇਲ ਅਤੇ ਦੋਵੇਂ ਦਾਸੀਆਂ ਵਿੱਚ ਵੰਡ ਦਿੱਤਾ ਅਤੇ ਉਸ ਨੇ ਦਾਸੀਆਂ ਨੂੰ ਅਤੇ ਉਹਨਾਂ ਦੇ ਬੱਚਿਆਂ ਨੂੰ ਸਾਰਿਆਂ ਤੋਂ ਅੱਗੇ ਰੱਖਿਆ ।
\v 2 ਲੇਆਹ ਅਤੇ ਉਸ ਦੇ ਬੱਚਿਆਂ ਨੂੰ ਉਨ੍ਹਾਂ ਦੇ ਪਿੱਛੇ ਅਤੇ ਰਾਖ਼ੇਲ ਅਤੇ ਯੂਸੁਫ਼ ਨੂੰ ਸਾਰਿਆਂ ਤੋਂ ਪਿੱਛੇ ਰੱਖਿਆ ।
\v 3 ਪਰ ਉਹ ਆਪ ਉਨ੍ਹਾਂ ਦੇ ਅੱਗੇ-ਅੱਗੇ ਪਾਰ ਲੰਘਿਆ ਅਤੇ ਸੱਤ ਵਾਰ ਧਰਤੀ ਉੱਤੇ ਆਪਣੇ ਆਪ ਨੂੰ ਝੁਕਾਇਆ ਜਦ ਤੱਕ ਉਸ ਏਸਾਓ ਕੋਲ ਨਾ ਪਹੁੰਚਿਆ ।
\s5
\v 4 ਤਦ ਏਸਾਓ ਉਸ ਦੇ ਮਿਲਣ ਨੂੰ ਨੱਠਾ ਅਤੇ ਉਸ ਨੂੰ ਜੱਫੀ ਪਾਈ ਅਤੇ ਉਸ ਦੇ ਗਲ੍ਹ ਵਿੱਚ ਬਾਹਾਂ ਪਾ ਕੇ ਉਸ ਨੂੰ ਚੁੰਮਿਆ ਅਤੇ ਦੋਵੇਂ ਰੋਣ ਲੱਗੇ ।
\v 5 ਫੇਰ ਏਸਾਓ ਨੇ ਅੱਖਾਂ ਚੁੱਕ ਕੇ ਇਸਤਰੀਆਂ ਅਤੇ ਬੱਚਿਆਂ ਨੂੰ ਵੇਖਿਆਂ ਅਤੇ ਪੁੱਛਿਆ, ਤੇਰੇ ਨਾਲ ਇਹ ਕੌਣ ਹਨ ? ਤਾਂ ਉਸ ਨੇ ਆਖਿਆ, ਇਹ ਓਹ ਬੱਚੇ ਹਨ, ਜਿਹੜੇ ਪਰਮੇਸ਼ੁਰ ਨੇ ਤੇਰੇ ਦਾਸ ਨੂੰ ਬਖ਼ਸ਼ੇ ਹਨ ।
\s5
\v 6 ਤਦ ਦਾਸੀਆਂ ਅਤੇ ਉਨ੍ਹਾਂ ਦੇ ਬੱਚਿਆਂ ਦੇ ਨੇੜੇ ਆ ਕੇ ਆਪਣੇ ਆਪ ਨੂੰ ਝੁਕਾਇਆ ।
\v 7 ਫੇਰ ਲੇਆਹ ਅਤੇ ਉਸ ਦੇ ਬੱਚਿਆਂ ਨੇ ਨੇੜੇ ਆ ਕੇ ਆਪਣੇ ਆਪ ਨੂੰ ਝੁਕਾਇਆ ਅਤੇ ਅਖ਼ੀਰ ਵਿੱਚ ਯੂਸੁਫ਼ ਅਤੇ ਰਾਖ਼ੇਲ ਨੇ ਨੇੜੇ ਆ ਕੇ ਆਪਣੇ ਆਪ ਨੂੰ ਝੁਕਾਇਆ ।
\v 8 ਤਦ ਏਸਾਓ ਨੇ ਪੁੱਛਿਆ, ਇਸ ਸਾਰੀ ਟੋਲੀ ਤੋਂ ਜਿਹੜੀ ਮੈਨੂੰ ਮਿਲੀ, ਤੇਰਾ ਕੀ ਉਦੇਸ਼ ਹੈ ? ਉਸ ਨੇ ਆਖਿਆ, ਇਸ ਲਈ ਜੋ ਮੇਰੇ ਸਵਾਮੀ ਦੀ ਕਿਰਪਾ ਮੇਰੇ ਉੱਤੇ ਹੋਵੇ ।
\s5
\v 9 ਤਦ ਏਸਾਓ ਨੇ ਆਖਿਆ, ਹੇ ਮੇਰੇ ਭਰਾ, ਮੇਰੇ ਕੋਲ ਤਾਂ ਬਹੁਤ ਕੁਝ ਹੈ, ਅਤੇ ਜੋ ਤੇਰਾ ਹੈ ਉਹ ਤੂੰ ਆਪਣੇ ਕੋਲ ਹੀ ਰੱਖ ।
\v 10 ਯਾਕੂਬ ਨੇ ਆਖਿਆ, ਨਹੀਂ ! ਜੇ ਤੇਰੀ ਕਿਰਪਾ ਦੀ ਨਜ਼ਰ ਮੇਰੇ ਉੱਤੇ ਹੈ ਤਾਂ ਮੇਰਾ ਨਜ਼ਰਾਨਾ ਮੇਰੇ ਹੱਥੋਂ ਕਬੂਲ ਕਰ, ਕਿਉਂ ਜੋ ਮੇਰੇ ਲਈ ਤੇਰੇ ਮੁੱਖ ਨੂੰ ਵੇਖਣਾ ਜਾਣੋ ਪਰਮੇਸ਼ੁਰ ਦੇ ਮੁੱਖ ਨੂੰ ਵੇਖਣ ਦੇ ਬਰਾਬਰ ਹੈ, ਅਤੇ ਤੂੰ ਮੈਥੋਂ ਪ੍ਰਸੰਨ ਹੋਇਆ ਹੈਂ ।
\v 11 ਮੇਰਾ ਨਜ਼ਰਾਨਾ ਜਿਹੜਾ ਮੈਂ ਤੇਰੇ ਕੋਲ ਭੇਜਿਆ ਹੈ, ਕਬੂਲ ਕਰ ਕਿਉਂ ਜੋ ਪਰਮੇਸ਼ੁਰ ਨੇ ਮੇਰੇ ਉੱਤੇ ਦਯਾ ਕੀਤੀ ਹੈ ਅਤੇ ਮੇਰੇ ਕੋਲ ਸਭ ਕੁਝ ਹੈ । ਜਦ ਉਸ ਨੇ ਉਹ ਦੀ ਬਹੁਤ ਮਿੰਨਤ ਕੀਤੀ ਤਾਂ ਉਸ ਨੇ ਕਬੂਲ ਕਰ ਲਿਆ ।
\s5
\v 12 ਫੇਰ ਏਸਾਓ ਨੇ ਆਖਿਆ, ਆ, ਅਸੀਂ ਆਪਣੇ ਰਾਹ ਨੂੰ ਚੱਲੀਏ ਅਤੇ ਮੈਂ ਤੇਰੇ ਅੱਗੇ-ਅੱਗੇ ਚੱਲਾਂਗਾ ।
\v 13 ਪਰ ਯਾਕੂਬ ਨੇ ਉਹ ਨੂੰ ਆਖਿਆ, ਮੇਰਾ ਸਵਾਮੀ ਜਾਣਦਾ ਹੈ ਕਿ ਮੇਰੇ ਨਾਲ ਸੋਹਲ ਬੱਚੇ ਹਨ ਅਤੇ ਮੇਰੇ ਕੋਲ ਭੇਡਾਂ-ਬੱਕਰੀਆਂ ਅਤੇ ਲਵੇਰੀਆਂ ਗਊਆਂ ਹਨ, ਜੇ ਓਹ ਇੱਕ ਦਿਨ ਤੋਂ ਵੱਧ ਹੱਕੇ ਗਏ ਤਾਂ ਸਾਰੇ ਇੱਜੜ ਮਰ ਜਾਣਗੇ ।
\v 14 ਮੇਰਾ ਸਵਾਮੀ ਆਪਣੇ ਦਾਸ ਤੋਂ ਅੱਗੇ ਪਾਰ ਲੰਘ ਜਾਵੇ ਅਤੇ ਮੈਂ ਹੌਲੀ-ਹੌਲੀ ਪਸ਼ੂਆਂ ਦੀ ਤੋਰ ਅਨੁਸਾਰ ਜਿਹੜੇ ਮੇਰੇ ਅੱਗੇ ਹਨ, ਅਤੇ ਬੱਚਿਆਂ ਦੀ ਤੋਰ ਅਨੁਸਾਰ ਆਵਾਂਗਾ, ਜਦ ਤੱਕ ਮੈਂ ਆਪਣੇ ਸਵਾਮੀ ਕੋਲ ਸ਼ੇਈਰ ਵਿੱਚ ਨਾ ਪਹੁੰਚਾਂ ।
\s5
\v 15 ਤਦ ਏਸਾਓ ਨੇ ਆਖਿਆ, ਮੈਂ ਆਪਣੇ ਨਾਲ ਦੇ ਲੋਕਾਂ ਵਿੱਚੋਂ ਕੁਝ ਨੂੰ ਤੇਰੇ ਕੋਲ ਛੱਡ ਦਿੰਦਾ ਹਾਂ । ਪਰ ਉਸ ਨੇ ਆਖਿਆ, ਇਸ ਦੀ ਕੀ ਲੋੜ ਹੈ ? ਪਰ ਮੇਰੇ ਸਵਾਮੀ ਦੀ ਕਿਰਪਾ ਮੇਰੇ ਉੱਤੇ ਹੋਵੇ, ਇੰਨ੍ਹਾਂ ਹੀ ਮੇਰੇ ਲਈ ਬਹੁਤ ਹੈ ।
\v 16 ਤਦ ਉਸੇ ਦਿਨ ਏਸਾਓ ਨੇ ਫੇਰ ਸ਼ੇਈਰ ਦਾ ਰਾਹ ਫੜਿਆ ।
\v 17 ਯਾਕੂਬ ਸੁੱਕੋਥ ਦੇ ਰਾਹ ਪੈ ਗਿਆ, ਅਤੇ ਆਪਣੇ ਲਈ ਇੱਕ ਘਰ ਬਣਾਇਆ ਅਤੇ ਆਪਣੇ ਪਸ਼ੂਆਂ ਲਈ ਛੱਪਰ ਬਣਾਏ । ਇਸ ਲਈ ਉਸ ਸਥਾਨ ਦਾ ਨਾਮ ਸੁੱਕੋਥ ਪੈ ਗਿਆ ।
\s5
\v 18 ਯਾਕੂਬ ਸ਼ਾਂਤੀ ਨਾਲ ਪਦਨ ਅਰਾਮ ਵਿੱਚੋਂ ਨਿੱਕਲ ਕੇ ਕਨਾਨ ਦੇਸ਼ ਦੇ ਨਗਰ ਸ਼ਕਮ ਵਿੱਚ ਆਇਆ, ਅਤੇ ਨਗਰ ਦੇ ਅੱਗੇ ਆਪਣਾ ਡੇਰਾ ਲਾਇਆ
\v 19 ਅਤੇ ਪੈਲੀ ਦਾ ਖੱਤਾ ਜਿੱਥੇ ਉਸ ਨੇ ਆਪਣਾ ਤੰਬੂ ਲਾਇਆ, ਉਹ ਉਸ ਨੇ ਸ਼ਕਮ ਦੇ ਪਿਤਾ ਹਮੋਰ ਦੇ ਪੁੱਤਰਾਂ ਦੇ ਹੱਥੋਂ ਚਾਂਦੀ ਦੇ ਸੌ ਸਿੱਕਿਆਂ ਨਾਲ ਮੁੱਲ ਲਿਆ ਸੀ ।
\v 20 ਉੱਥੇ ਉਸ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਦਾ ਨਾਮ ਨੂੰ ਏਲ-ਏਲੋਹੇ ਇਸਰਾਏਲ ਰੱਖਿਆ ।
\s5
\c 34
\s ਦੀਨਾਹ ਨੂੰ ਭ੍ਰਿਸ਼ਟ ਕੀਤਾ ਜਾਣਾ
\p
\v 1 ਫਿਰ ਲੇਆਹ ਦੀ ਧੀ ਦੀਨਾਹ, ਜਿਹੜੀ ਯਾਕੂਬ ਤੋਂ ਪੈਦਾ ਹੋਈ ਸੀ, ਉਸ ਦੇਸ਼ ਦੀਆਂ ਧੀਆਂ ਨੂੰ ਮਿਲਣ ਲਈ ਬਾਹਰ ਗਈ ।
\v 2 ਤਦ ਹਮੋਰ ਹਿੱਵੀ ਦੇ ਪੁੱਤਰ ਸ਼ਕਮ, ਉਸ ਦੇਸ਼ ਦੇ ਸ਼ਹਿਜਾਦੇ ਨੇ ਉਹ ਨੂੰ ਵੇਖਿਆ ਅਤੇ ਉਹ ਨੂੰ ਲੈ ਕੇ ਉਹ ਦੇ ਨਾਲ ਕੁਕਰਮ ਕੀਤਾ ਅਤੇ ਉਸ ਨੂੰ ਭ੍ਰਿਸ਼ਟ ਕੀਤਾ ।
\v 3 ਤਦ ਉਸ ਦਾ ਦਿਲ ਯਾਕੂਬ ਦੀ ਧੀ ਦੀਨਾਹ ਨਾਲ ਲੱਗ ਗਿਆ ਅਤੇ ਉਹ ਨੇ ਉਸ ਕੁੜੀ ਨਾਲ ਪ੍ਰੇਮ ਕੀਤਾ ਅਤੇ ਉਸ ਕੁੜੀ ਨਾਲ ਮਿੱਠੇ ਬੋਲ ਬੋਲੇ ।
\s5
\v 4 ਸੋ ਸ਼ਕਮ ਨੇ ਆਪਣੇ ਪਿਤਾ ਹਮੋਰ ਨੂੰ ਆਖਿਆ, ਇਸ ਕੁੜੀ ਨੂੰ ਮੇਰੇ ਨਾਲ ਵਿਆਹੁਣ ਲਈ ਲੈ ਦੇ ।
\v 5 ਯਾਕੂਬ ਨੇ ਸੁਣਿਆ ਕਿ ਸ਼ਕਮ ਨੇ ਮੇਰੀ ਧੀ ਦੀਨਾਹ ਨੂੰ ਭ੍ਰਿਸ਼ਟ ਕੀਤਾ ਹੈ ਪਰ ਉਹ ਦੇ ਪੁੱਤਰ ਪਸ਼ੂਆਂ ਦੇ ਨਾਲ ਮੈਦਾਨ ਨੂੰ ਗਏ ਹੋਏ ਸਨ, ਇਸ ਲਈ ਯਾਕੂਬ ਓਹਨਾਂ ਦੇ ਆਉਣ ਤੱਕ ਚੁੱਪ ਰਿਹਾ ।
\s5
\v 6 ਫਿਰ ਹਮੋਰ ਸ਼ਕਮ ਦਾ ਪਿਤਾ ਯਾਕੂਬ ਦੇ ਨਾਲ ਗੱਲਾਂ ਕਰਨ ਲਈ ਉਹ ਦੇ ਕੋਲ ਬਾਹਰ ਗਿਆ
\v 7 ਅਤੇ ਯਾਕੂਬ ਦੇ ਪੁੱਤਰ ਇਹ ਸੁਣਦਿਆਂ ਹੀ ਮੈਦਾਨ ਤੋਂ ਬਹੁਤ ਦੁਖੀ ਹੋ ਕੇ ਅਤੇ ਗੁੱਸੇ ਵਿੱਚ ਆਏ ਕਿਉਂ ਜੋ ਸ਼ਕਮ ਨੇ ਯਾਕੂਬ ਦੀ ਧੀ ਨਾਲ ਲੇਟ ਕੇ ਇਸਰਾਏਲ ਵਿੱਚ ਅਜਿਹੀ ਮੂਰਖਤਾਈ ਕੀਤੀ ਸੀ ਜੋ ਉਸ ਨੂੰ ਨਹੀਂ ਕਰਨੀ ਚਾਹੀਦੀ ਸੀ ।
\s5
\v 8 ਹਮੋਰ ਨੇ ਉਨ੍ਹਾਂ ਦੇ ਨਾਲ ਇਹ ਗੱਲ ਕੀਤੀ, ਮੇਰੇ ਪੁੱਤਰ ਸ਼ਕਮ ਦਾ ਦਿਲ ਤੁਹਾਡੀ ਧੀ ਨਾਲ ਲੱਗ ਗਿਆ ਹੈ, ਇਸ ਲਈ ਉਹ ਨੂੰ ਇਹ ਦੇ ਨਾਲ ਵਿਆਹ ਦਿਉ,
\v 9 ਅਤੇ ਸਾਡੇ ਨਾਲ ਰਿਸ਼ਤੇਦਾਰੀ ਕਰੋ । ਸਾਨੂੰ ਆਪਣੀਆਂ ਧੀਆਂ ਦੇ ਦਿਉ ਅਤੇ ਆਪਣੇ ਲਈ ਸਾਡੀਆਂ ਧੀਆਂ ਲੈ ਲਉ,
\v 10 ਅਤੇ ਸਾਡੇ ਨਾਲ ਵੱਸੋ ਅਤੇ ਇਹ ਦੇਸ਼ ਤੁਹਾਡੇ ਅੱਗੇ ਹੈ, ਇੱਥੇ ਵੱਸੋ ਅਤੇ ਵਣਜ-ਵਪਾਰ ਕਰੋ ਅਤੇ ਉਸ ਨੂੰ ਆਪਣੀ ਨਿੱਜ-ਸੰਪਤੀ ਬਣਾਓ ।
\s5
\v 11 ਸ਼ਕਮ ਨੇ ਵੀ ਦੀਨਾਹ ਦੇ ਪਿਤਾ ਅਤੇ ਉਹ ਦੇ ਭਰਾਵਾਂ ਨੂੰ ਆਖਿਆ, ਜੇ ਤੁਹਾਡੀ ਨਿਗਾਹ ਵਿੱਚ ਮੇਰੇ ਲਈ ਦਯਾ ਹੋਵੇ ਤਾਂ ਜੋ ਤੁਸੀਂ ਮੈਨੂੰ ਆਖੋ, ਸੋ ਮੈਂ ਦਿਆਂਗਾ ।
\v 12 ਜਿੰਨ੍ਹਾਂ ਵੀ ਦਾਜ ਅਤੇ ਦਾਨ ਤੁਸੀਂ ਮੇਰੇ ਉੱਤੇ ਲਾ ਦਿਓਗੇ, ਮੈਂ ਤੁਹਾਡੇ ਆਖੇ ਅਨੁਸਾਰ ਦਿਆਂਗਾ ਪਰ ਇਹ ਕੁੜੀ ਮੇਰੇ ਨਾਲ ਵਿਆਹ ਦਿਉ ।
\v 13 ਤਦ ਇਹ ਸੋਚ ਕੇ ਕਿ ਸ਼ਕਮ ਨੇ ਉਨ੍ਹਾਂ ਦੀ ਭੈਣ ਦੀਨਾਹ ਨੂੰ ਭ੍ਰਿਸ਼ਟ ਕੀਤਾ ਹੈ, ਯਾਕੂਬ ਦੇ ਪੁੱਤਰਾਂ ਨੇ ਸ਼ਕਮ ਅਤੇ ਉਹ ਦੇ ਪਿਤਾ ਹਮੋਰ ਨੂੰ ਧੋਖੇ ਨਾਲ ਉੱਤਰ ਦਿੱਤਾ ।
\s5
\v 14 ਉਨ੍ਹਾਂ ਨੂੰ ਆਖਿਆ, ਅਸੀਂ ਇਹ ਕੰਮ ਨਹੀਂ ਕਰ ਸਕਦੇ ਜੋ ਆਪਣੀ ਭੈਣ ਬੇਸੁੰਨਤੇ ਮਨੁੱਖ ਨੂੰ ਦੇਈਏ ਕਿਉਂ ਜੋ ਇਸ ਤੋਂ ਸਾਡੀ ਬਦਨਾਮੀ ਹੋਵੇਗੀ ।
\v 15 ਅਸੀਂ ਸਿਰਫ਼ ਤਾਂ ਹੀ ਤੁਹਾਡੀ ਗੱਲ ਮੰਨਾਂਗੇ, ਜੇ ਤੁਸੀਂ ਸਾਡੇ ਵਾਂਗੂੰ ਹੋ ਜਾਓ ਅਤੇ ਤੁਹਾਡੇ ਵਿੱਚ ਹਰ ਇੱਕ ਪੁਰਖ ਦੀ ਸੁੰਨਤ ਕਰਾਈ ਜਾਏ ।
\v 16 ਤਦ ਅਸੀਂ ਆਪਣੀਆਂ ਧੀਆਂ ਤੁਹਾਨੂੰ ਦਿਆਂਗੇ, ਅਤੇ ਤੁਹਾਡੀਆਂ ਧੀਆਂ ਆਪਣੇ ਲਈ ਲਵਾਂਗੇ, ਅਤੇ ਅਸੀਂ ਤੁਹਾਡੇ ਸੰਗ ਵੱਸਾਂਗੇ ਅਤੇ ਅਸੀਂ ਇੱਕ ਕੌਮ ਬਣ ਜਾਂਵਾਂਗੇ ।
\v 17 ਪਰ ਜੇ ਤੁਸੀਂ ਸੁੰਨਤ ਕਰਾਉਣ ਦੇ ਵਿਖੇ ਸਾਡੀ ਨਹੀਂ ਸੁਣੋਗੇ ਤਾਂ ਅਸੀਂ ਆਪਣੀ ਧੀ ਲੈ ਕੇ ਚਲੇ ਜਾਂਵਾਂਗੇ ।
\s5
\v 18 ਉਨ੍ਹਾਂ ਦੀਆਂ ਗੱਲਾਂ ਹਮੋਰ ਦੇ ਮਨ ਵਿੱਚ ਅਤੇ ਉਸ ਦੇ ਪੁੱਤਰ ਸ਼ਕਮ ਦੇ ਮਨ ਵਿੱਚ ਚੰਗੀਆਂ ਲੱਗੀਆਂ
\v 19 ਅਤੇ ਉਸ ਜਵਾਨ ਨੇ ਇਹ ਗੱਲ ਕਰਨ ਵਿੱਚ ਇਸ ਲਈ ਦੇਰੀ ਨਾ ਕੀਤੀ, ਕਿਉਂ ਜੋ ਉਹ ਯਾਕੂਬ ਦੀ ਧੀ ਨੂੰ ਬਹੁਤ ਚਾਹੁੰਦਾ ਸੀ ਅਤੇ ਉਹ ਆਪਣੇ ਪਿਤਾ ਦੇ ਸਾਰੇ ਘਰ ਵਿੱਚ ਮਾਣ-ਸਨਮਾਨ ਵਾਲਾ ਸੀ ।
\s5
\v 20 ਤਦ ਹਮੋਰ ਅਤੇ ਉਹ ਦੇ ਪੁੱਤਰ ਸ਼ਕਮ ਨੇ ਨਗਰ ਦੇ ਫਾਟਕ ਕੋਲ ਜਾ ਕੇ ਨਗਰ ਦੇ ਮਨੁੱਖਾਂ ਨਾਲ ਇਹ ਗੱਲ ਕੀਤੀ,
\v 21 ਇਹ ਮਨੁੱਖ ਸਾਡੇ ਨਾਲ ਮਿਲਜੁਲ ਕੇ ਰਹਿਣਾ ਚਾਹੁੰਦੇ ਹਨ, ਇਸ ਲਈ ਓਹ ਇਸ ਦੇਸ਼ ਵਿੱਚ ਵੱਸਣ ਅਤੇ ਵਪਾਰ ਕਰਨ ਅਤੇ ਵੇਖੋ, ਇਹ ਦੇਸ਼ ਉਨ੍ਹਾਂ ਲਈ ਕਾਫੀ ਹੈ । ਉਨ੍ਹਾਂ ਦੀਆਂ ਧੀਆਂ ਅਸੀਂ ਆਪਣੇ ਲਈ ਅਤੇ ਆਪਣੇ ਪੁੱਤਰਾਂ ਲਈ ਵਿਆਹ ਲਵਾਂਗੇ ਅਤੇ ਆਪਣੀਆਂ ਧੀਆਂ ਉਨ੍ਹਾਂ ਨੂੰ ਦਿਆਂਗੇ ।
\s5
\v 22 ਪਰ ਇਹ ਮਨੁੱਖ ਸਿਰਫ਼ ਇਸ ਗੱਲ ਤੋਂ ਸਾਡੇ ਨਾਲ ਵੱਸਣ ਲਈ ਮੰਨਣਗੇ ਅਤੇ ਇੱਕ ਕੌਮ ਹੋਣਗੇ ਜੇਕਰ ਉਨ੍ਹਾਂ ਦੀ ਤਰ੍ਹਾਂ ਸਾਡੇ ਵੀ ਹਰ ਇੱਕ ਪੁਰਖ ਦੀ ਸੁੰਨਤ ਕਰਾਈ ਜਾਵੇ, ਜਿਵੇਂ ਉਨ੍ਹਾਂ ਦੀ ਸੁੰਨਤ ਕੀਤੀ ਗਈ ਹੈ ।
\v 23 ਭਲਾ, ਉਨ੍ਹਾਂ ਦੀਆਂ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦ, ਉਨ੍ਹਾਂ ਦਾ ਮਾਲ ਧਨ ਅਤੇ ਉਨ੍ਹਾਂ ਦੇ ਸਾਰੇ ਡੰਗਰ ਸਾਡੇ ਨਹੀਂ ਹੋ ਜਾਣਗੇ ? ਅਸੀਂ ਸਿਰਫ਼ ਉਨ੍ਹਾਂ ਦੀ ਗੱਲ ਨੂੰ ਮੰਨੀਏ ਤਾਂ ਓਹ ਸਾਡੇ ਨਾਲ ਵੱਸਣਗੇ ।
\s5
\v 24 ਤਦ ਸਾਰਿਆਂ ਨੇ ਜਿਹੜੇ ਉਸ ਦੇ ਨਗਰ ਦੇ ਫਾਟਕ ਤੋਂ ਬਾਹਰ ਜਾਂਦੇ ਸਨ, ਹਮੋਰ ਅਤੇ ਉਹ ਦੇ ਪੁੱਤਰ ਸ਼ਕਮ ਦੀ ਗੱਲ ਸੁਣੀ ਅਤੇ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਉਸ ਦੇ ਨਗਰ ਦੇ ਫਾਟਕ ਤੋਂ ਬਾਹਰ ਜਾਂਦੇ ਸਨ ਹਰ ਇੱਕ ਪੁਰਖ ਦੀ ਸੁੰਨਤ ਕਰਾਈ ਗਈ ।
\v 25 ਤੀਜੇ ਦਿਨ ਅਜਿਹਾ ਹੋਇਆ ਕਿ ਜਦ ਓਹ ਦਰਦ ਵਿੱਚ ਸਨ ਤਾਂ ਯਾਕੂਬ ਦੇ ਦੋ ਪੁੱਤਰ ਸ਼ਿਮਓਨ ਅਤੇ ਲੇਵੀ, ਜੋ ਦੀਨਾਹ ਦੇ ਭਰਾ ਸਨ ਆਪਣੀਆਂ ਤਲਵਾਰਾਂ ਲੈ ਕੇ ਉਸ ਨਗਰ ਉੱਤੇ ਨਿਡਰ ਹੋ ਕੇ ਹਮਲਾ ਕੀਤਾ ਅਤੇ ਸਾਰੇ ਮਨੁੱਖਾਂ ਨੂੰ ਮਾਰ ਸੁੱਟਿਆ ।
\v 26 ਉਨ੍ਹਾਂ ਨੇ ਹਮੋਰ ਨੂੰ ਅਤੇ ਉਹ ਦੇ ਪੁੱਤਰ ਸ਼ਕਮ ਨੂੰ ਵੀ ਤਲਵਾਰ ਦੀ ਧਾਰ ਨਾਲ ਮਾਰ ਸੁੱਟਿਆ ਅਤੇ ਦੀਨਾਹ ਨੂੰ ਸ਼ਕਮ ਦੇ ਘਰੋਂ ਲੈ ਕੇ ਬਾਹਰ ਨਿੱਕਲ ਗਏ ।
\s5
\v 27 ਯਾਕੂਬ ਦੇ ਪੁੱਤਰਾਂ ਨੂੰ ਨਾਸ਼ ਕਰਨ ਤੋਂ ਬਾਅਦ ਵੀ ਉਸ ਨਗਰ ਨੂੰ ਲੁੱਟ ਲਿਆ, ਕਿਉਂ ਜੋ ਉੱਥੇ ਹੀ ਉਨ੍ਹਾਂ ਦੀ ਭੈਣ ਨੂੰ ਭ੍ਰਿਸ਼ਟ ਕੀਤਾ ਗਿਆ ਸੀ ।
\v 28 ਉਨ੍ਹਾਂ ਨੇ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦਾਂ ਅਤੇ ਗਧਿਆਂ ਨੂੰ ਅਤੇ ਜੋ ਕੁਝ ਨਗਰ ਅਤੇ ਮੈਦਾਨ ਵਿੱਚ ਸੀ, ਸਭ ਕੁਝ ਲੈ ਲਿਆ ।
\v 29 ਉਹ ਉਨ੍ਹਾਂ ਦਾ ਸਾਰਾ ਧਨ ਅਤੇ ਉਨ੍ਹਾਂ ਦੇ ਸਾਰੇ ਬੱਚਿਆਂ ਅਤੇ ਇਸਤਰੀਆਂ ਨੂੰ ਫੜ੍ਹ ਕੇ ਲੈ ਗਏ ਅਤੇ ਜੋ ਕੁਝ ਘਰ ਵਿੱਚ ਸੀ, ਉਨ੍ਹਾਂ ਨੇ ਲੁੱਟ ਲਿਆ ।
\s5
\v 30 ਤਦ ਯਾਕੂਬ ਨੇ ਸ਼ਿਮਓਨ ਅਤੇ ਲੇਵੀ ਨੂੰ ਆਖਿਆ, ਤੁਸੀਂ ਮੈਨੂੰ ਸੰਕਟ ਵਿੱਚ ਪਾ ਦਿੱਤਾ ਅਤੇ ਇਸ ਦੇਸ਼ ਦੇ ਵਾਸੀਆਂ, ਕਨਾਨੀਆਂ ਅਤੇ ਪਰਿੱਜੀਆਂ ਦੇ ਸਾਹਮਣੇ ਮੇਰੀ ਬਦਨਾਮੀ ਕੀਤੀ ਹੈ, ਮੇਰੇ ਕੋਲ ਥੋੜ੍ਹੇ ਜਿਹੇ ਆਦਮੀ ਹਨ, ਇਸ ਲਈ ਹੁਣ ਓਹ ਮੇਰੇ ਵਿਰੁੱਧ ਇਕੱਠੇ ਹੋ ਕੇ ਮੈਨੂੰ ਮਾਰਨਗੇ ਅਤੇ ਮੇਰਾ ਅਤੇ ਮੇਰੇ ਘਰ ਦਾ ਵਿਨਾਸ਼ ਹੋ ਜਾਵੇਗਾ ।
\v 31 ਪਰ ਉਨ੍ਹਾਂ ਨੇ ਆਖਿਆ, ਭਲਾ, ਉਹ ਸਾਡੀ ਭੈਣ ਨਾਲ ਕੰਜਰੀ ਵਰਗਾ ਵਰਤਾਓ ਕਰਨ ?
\s5
\c 35
\s ਬੈਤਏਲ ਦੇ ਵਿੱਚ ਯਾਕੂਬ ਨੂੰ ਬਰਕਤ ਮਿਲਣਾ
\p
\v 1 ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ, ਉੱਠ ਅਤੇ ਬੈਤਏਲ ਨੂੰ ਜਾ ਅਤੇ ਉੱਥੇ ਹੀ ਵੱਸ ਅਤੇ ਉੱਥੇ ਪਰਮੇਸ਼ੁਰ ਲਈ ਇੱਕ ਜਗਵੇਦੀ ਬਣਾ, ਜਿਸ ਨੇ ਤੈਨੂੰ ਉਸ ਸਮੇਂ ਦਰਸ਼ਨ ਦਿੱਤਾ ਸੀ ਜਦ ਤੂੰ ਆਪਣੇ ਭਰਾ ਏਸਾਓ ਕੋਲੋਂ ਭੱਜਿਆ ਸੀ ।
\v 2 ਤਦ ਯਾਕੂਬ ਨੇ ਆਪਣੇ ਘਰਾਣੇ ਅਤੇ ਆਪਣੇ ਨਾਲ ਦੇ ਸਾਰੇ ਲੋਕਾਂ ਨੂੰ ਆਖਿਆ, ਤੁਸੀਂ ਪਰਾਏ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ, ਬਾਹਰ ਸੁੱਟ ਦਿਉ ਅਤੇ ਪਵਿੱਤਰ ਹੋਵੇ ਅਤੇ ਆਪਣੇ ਬਸਤਰ ਬਦਲ ਲਉ ।
\v 3 ਅਸੀਂ ਉੱਠ ਕੇ ਬੈਤਏਲ ਨੂੰ ਚੱਲੀਏ ਅਤੇ ਉੱਥੇ ਮੈਂ ਇੱਕ ਜਗਵੇਦੀ ਪਰਮੇਸ਼ੁਰ ਲਈ ਬਣਾਵਾਂਗਾ, ਜਿਸ ਨੇ ਮੇਰੀ ਬਿਪਤਾ ਦੇ ਦਿਨ ਮੈਨੂੰ ਉੱਤਰ ਦਿੱਤਾ ਅਤੇ ਜਿਸ ਰਸਤੇ ਤੇ ਮੈਂ ਚੱਲਦਾ ਸੀ, ਉਸ ਵਿੱਚ ਮੇਰੇ ਨਾਲ-ਨਾਲ ਰਿਹਾ ।
\s5
\v 4 ਤਦ ਉਨ੍ਹਾਂ ਨੇ ਸਾਰੇ ਪਰਾਏ ਦੇਵਤਿਆਂ ਨੂੰ ਜਿਹੜੇ ਉਨ੍ਹਾਂ ਦੇ ਹੱਥਾਂ ਵਿੱਚ ਸਨ ਅਤੇ ਕੰਨਾਂ ਦੇ ਕੁੰਡਲ ਯਾਕੂਬ ਨੂੰ ਦੇ ਦਿੱਤੇ, ਤਦ ਯਾਕੂਬ ਨੇ ਉਨ੍ਹਾਂ ਨੂੰ ਬਲੂਤ ਦੇ ਰੁੱਖ ਹੇਠ ਜਿਹੜਾ ਸ਼ਕਮ ਦੇ ਨੇੜੇ ਸੀ, ਦੱਬ ਦਿੱਤਾ ।
\v 5 ਤਦ ਓਹ ਉੱਥੋਂ ਤੁਰ ਪਏ ਅਤੇ ਉਨ੍ਹਾਂ ਦੇ ਚਾਰ-ਚੁਫ਼ੇਰੇ ਦੇ ਨਗਰਾਂ ਉੱਤੇ ਪਰਮੇਸ਼ੁਰ ਦਾ ਭੈ ਛਾ ਗਿਆ, ਇਸ ਲਈ ਉਨ੍ਹਾਂ ਨੇ ਯਾਕੂਬ ਦੇ ਪੁੱਤਰਾਂ ਦਾ ਪਿੱਛਾ ਨਾ ਕੀਤਾ ।
\s5
\v 6 ਯਾਕੂਬ ਅਤੇ ਉਸ ਦੇ ਨਾਲ ਦੇ ਸਾਰੇ ਲੋਕ ਲੂਜ਼ ਵਿੱਚ ਆਏ, ਜਿਹੜਾ ਕਨਾਨ ਦੇ ਦੇਸ਼ ਵਿੱਚ ਹੈ । ਇਹ ਹੀ ਬੈਤਏਲ ਹੈ ।
\v 7 ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਉਸ ਸਥਾਨ ਦਾ ਨਾਮ ਏਲ-ਬੈਤਏਲ ਰੱਖਿਆ ਕਿਉਂ ਜੋ ਉੱਥੇ ਹੀ ਪਰਮੇਸ਼ੁਰ ਨੇ ਉਸ ਨੂੰ ਦਰਸ਼ਨ ਦਿੱਤਾ ਸੀ, ਜਦ ਉਹ ਆਪਣੇ ਭਰਾ ਦੇ ਅੱਗੋਂ ਭੱਜਿਆ ਸੀ ।
\v 8 ਤਦ ਰਿਬਕਾਹ ਦੀ ਦਾਈ ਦਬੋਰਾਹ ਮਰ ਗਈ ਅਤੇ ਉਹ ਬੈਤਏਲ ਵਿੱਚ ਬਲੂਤ ਦੇ ਰੁੱਖ ਹੇਠਾਂ ਦਫ਼ਨਾਈ ਗਈ, ਤਾਂ ਉਸ ਦਾ ਨਾਮ ਅੱਲੋਨ-ਬਾਕੂਥ ਰੱਖਿਆ ਗਿਆ ।
\s5
\v 9 ਤਦ ਯਾਕੂਬ ਦੇ ਪਦਨ ਅਰਾਮ ਤੋਂ ਵਾਪਿਸ ਆਉਣ ਦੇ ਬਾਅਦ ਪਰਮੇਸ਼ੁਰ ਨੇ ਯਾਕੂਬ ਨੂੰ ਫੇਰ ਦਰਸ਼ਨ ਦਿੱਤਾ ਅਤੇ ਉਸ ਨੂੰ ਬਰਕਤ ਦਿੱਤੀ ।
\v 10 ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਤੇਰਾ ਨਾਮ ਯਾਕੂਬ ਹੈ, ਪਰ ਅੱਗੇ ਨੂੰ ਤੇਰਾ ਨਾਮ ਯਾਕੂਬ ਨਹੀਂ ਪੁਕਾਰਿਆ ਜਾਵੇਗਾ, ਸਗੋਂ ਤੇਰਾ ਨਾਮ ਇਸਰਾਏਲ ਹੋਵੇਗਾ । ਇਸ ਤਰ੍ਹਾਂ ਉਸ ਨੇ ਉਹ ਦਾ ਨਾਮ ਇਸਰਾਏਲ ਰੱਖਿਆ ।
\s5
\v 11 ਫਿਰ ਪਰਮੇਸ਼ੁਰ ਨੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ । ਤੂੰ ਫਲ ਅਤੇ ਵੱਧ ਅਤੇ ਤੇਰੇ ਤੋਂ ਇੱਕ ਕੌਮ ਸਗੋਂ ਕੌਮਾਂ ਦੇ ਦਲ ਪੈਦਾ ਹੋਣਗੇ ਅਤੇ ਤੇਰੇ ਵੰਸ਼ ਤੋਂ ਰਾਜੇ ਨਿੱਕਲਣਗੇ ।
\v 12 ਅਤੇ ਉਹ ਦੇਸ਼ ਜਿਹੜਾ ਮੈਂ ਅਬਰਾਹਾਮ ਅਤੇ ਇਸਹਾਕ ਨੂੰ ਦਿੱਤਾ ਸੀ, ਮੈਂ ਤੈਨੂੰ ਦਿਆਂਗਾ ਅਤੇ ਤੇਰੇ ਪਿੱਛੋਂ ਤੇਰੇ ਵੰਸ਼ ਨੂੰ ਵੀ ਦਿਆਂਗਾ ।
\v 13 ਤਦ ਪਰਮੇਸ਼ੁਰ ਉਸ ਦੇ ਕੋਲੋਂ, ਉਸ ਸਥਾਨ ਤੋਂ ਜਿੱਥੇ ਉਹ ਉਸ ਦੇ ਨਾਲ ਗੱਲ ਕਰਦਾ ਸੀ, ਉਤਾਹਾਂ ਚਲਾ ਗਿਆ ।
\s5
\v 14 ਯਾਕੂਬ ਨੇ ਉਸ ਥਾਂ ਉੱਤੇ ਇੱਕ ਥੰਮ੍ਹ ਖੜ੍ਹਾ ਕੀਤਾ, ਜਿੱਥੇ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ, ਅਰਥਾਤ ਪੱਥਰ ਦਾ ਇੱਕ ਥੰਮ੍ਹ ਅਤੇ ਉਸ ਦੇ ਉੱਤੇ ਪੀਣ ਦੀ ਭੇਟ ਚੜ੍ਹਾਈ ਅਤੇ ਤੇਲ ਡੋਲ੍ਹਿਆ ।
\v 15 ਯਾਕੂਬ ਨੇ ਉਸ ਸਥਾਨ ਦਾ ਨਾਮ ਜਿੱਥੇ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ ਸੀ, ਬੈਤਏਲ ਰੱਖਿਆ ।
\s ਰਾਖ਼ੇਲ ਦੀ ਮੌਤ
\p
\s5
\v 16 ਫਿਰ ਉਹ ਬੈਤਏਲ ਤੋਂ ਤੁਰ ਪਏ, ਅਤੇ ਜਦ ਅਫਰਾਥ ਥੋੜ੍ਹੀ ਹੀ ਦੂਰ ਰਹਿੰਦਾ ਸੀ, ਤਾਂ ਰਾਖ਼ੇਲ ਨੂੰ ਜਣਨ ਦੀਆਂ ਪੀੜਾਂ ਹੋਣ ਲੱਗੀਆਂ ਅਤੇ ਉਸ ਨੂੰ ਜਣਨ ਦਾ ਸਖ਼ਤ ਕਸ਼ਟ ਹੋਇਆ ।
\v 17 ਜਦ ਉਹ ਜਣਨ ਦੇ ਕਸ਼ਟ ਵਿੱਚ ਸੀ ਤਾਂ ਦਾਈ ਨੇ ਉਸ ਨੂੰ ਆਖਿਆ, ਨਾ ਡਰ, ਕਿਉਂ ਜੋ ਹੁਣ ਵੀ ਤੇਰੇ ਇੱਕ ਪੁੱਤਰ ਹੀ ਜੰਮੇਗਾ ।
\v 18 ਤਦ ਅਜਿਹਾ ਹੋਇਆ ਕਿ ਜਦ ਉਸ ਦੇ ਪ੍ਰਾਣ ਨਿੱਕਲਣ ਨੂੰ ਸਨ ਅਤੇ ਉਹ ਮਰਨ ਵਾਲੀ ਸੀ, ਤਾਂ ਉਸ ਨੇ ਉਸ ਬੱਚੇ ਦਾ ਨਾਮ ਬਨ-ਓਨੀ ਰੱਖਿਆ, ਪਰ ਉਸ ਦੇ ਪਿਤਾ ਨੇ ਉਹ ਦਾ ਨਾਮ ਬਿਨਯਾਮੀਨ ਰੱਖਿਆ ।
\v 19 ਇਸ ਤਰ੍ਹਾਂ ਰਾਖਲ ਮਰ ਗਈ ਅਤੇ ਅਫਰਾਥ ਦੇ ਰਾਹ ਵਿੱਚ ਦਫ਼ਨਾਈ ਗਈ । ਇਹੋ ਹੀ ਬੈਤਲਹਮ ਹੈ ।
\v 20 ਯਾਕੂਬ ਨੇ ਉਸ ਦੀ ਕਬਰ ਉੱਤੇ ਇੱਕ ਥੰਮ੍ਹ ਖੜ੍ਹਾ ਕੀਤਾ ਅਤੇ ਰਾਖ਼ੇਲ ਦੀ ਕਬਰ ਦਾ ਥੰਮ੍ਹ ਅੱਜ ਤੱਕ ਹੈ ।
\s5
\v 21 ਫਿਰ ਇਸਰਾਏਲ ਤੁਰ ਪਿਆ ਅਤੇ ਆਪਣਾ ਤੰਬੂ ਏਦਰ ਦੇ ਬੁਰਜ ਦੇ ਪਰਲੇ ਪਾਸੇ ਖੜ੍ਹਾ ਕੀਤਾ ।
\s ਯਾਕੂਬ ਦੇ ਪੁੱਤਰ
\r (1 ਇਤਿਹਾਸ 2:1, 2)
\p
\v 22 ਜਦ ਇਸਰਾਏਲ ਉਸ ਦੇਸ਼ ਵਿੱਚ ਵੱਸਦਾ ਸੀ, ਤਾਂ ਰਊਬੇਨ ਜਾ ਕੇ ਆਪਣੇ ਪਿਤਾ ਦੀ ਰਖ਼ੈਲ ਬਿਲਹਾਹ ਦੇ ਨਾਲ ਲੇਟਿਆ ਅਤੇ ਇਸਰਾਏਲ ਨੂੰ ਇਸ ਦੀ ਖ਼ਬਰ ਹੋਈ ।
\s5
\v 23 ਯਾਕੂਬ ਦੇ ਬਾਰਾਂ ਪੁੱਤਰ ਸਨ । ਲੇਆਹ ਦੇ ਇਹ ਸਨ: ਯਾਕੂਬ ਦਾ ਪਹਿਲੌਠਾ ਰਊਬੇਨ, ਫਿਰ ਸ਼ਿਮਓਨ, ਲੇਵੀ, ਯਹੂਦਾਹ, ਯਿੱਸ਼ਾਕਾਰ ਅਤੇ ਜਬੁਲੂਨ ।
\v 24 ਰਾਖ਼ੇਲ ਦੇ ਪੁੱਤਰ ਯੂਸੁਫ਼ ਅਤੇ ਬਿਨਯਾਮੀਨ ਸਨ ।
\v 25 ਰਾਖ਼ੇਲ ਦੀ ਦਾਸੀ ਬਿਲਹਾਹ ਦੇ ਪੁੱਤਰ ਦਾਨ ਅਤੇ ਨਫ਼ਤਾਲੀ ਸਨ
\s5
\v 26 ਅਤੇ ਲੇਆਹ ਦੀ ਦਾਸੀ ਜ਼ਿਲਪਾਹ ਦੇ ਪੁੱਤਰ ਗਾਦ ਅਤੇ ਆਸ਼ੇਰ ਸਨ । ਯਾਕੂਬ ਦੇ ਪੁੱਤਰ ਜਿਹੜੇ ਪਦਨ ਅਰਾਮ ਵਿੱਚ ਉਹ ਦੇ ਲਈ ਜੰਮੇ, ਇਹੋ ਸਨ ।
\s ਇਸਹਾਕ ਦੀ ਮੌਤ
\p
\v 27 ਯਾਕੂਬ ਆਪਣੇ ਪਿਤਾ ਇਸਹਾਕ ਕੋਲ ਮਮਰੇ ਵਿੱਚ ਜਿਹੜਾ ਕਿਰਯਥ ਅਰਬਾ ਅਰਥਾਤ ਹਬਰੋਨ ਹੈ, ਆਇਆ ਜਿੱਥੇ ਅਬਰਾਹਾਮ ਅਤੇ ਇਸਹਾਕ ਪਰਦੇਸੀ ਹੋ ਕੇ ਰਹੇ ਸਨ
\s5
\v 28 ਇਸਹਾਕ ਦੀ ਕੁੱਲ ਉਮਰ ਇੱਕ ਸੌ ਅੱਸੀ ਸਾਲ ਹੋਈ ।
\v 29 ਤਦ ਇਸਹਾਕ ਪ੍ਰਾਣ ਤਿਆਗ ਕੇ ਮਰ ਗਿਆ, ਉਹ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਲੋਕਾਂ ਵਿੱਚ ਜਾ ਮਿਲਿਆ ਅਤੇ ਉਸ ਦੇ ਪੁੱਤਰਾਂ ਏਸਾਓ ਅਤੇ ਯਾਕੂਬ ਨੇ ਉਸ ਨੂੰ ਦਫ਼ਨਾ ਦਿੱਤਾ ।
\s5
\c 36
\s ਏਸਾਓ ਦੀ ਵੰਸ਼ਾਵਲੀ
\r (1 ਇਤਿਹਾਸ 1:34-37)
\p
\v 1 ਏਸਾਓ ਅਰਥਾਤ ਅਦੋਮ ਦੀ ਵੰਸ਼ਾਵਲੀ ਇਹ ਹੈ ।
\v 2 ਏਸਾਓ ਕਨਾਨੀਆਂ ਦੀਆਂ ਧੀਆਂ ਵਿੱਚੋਂ ਹਿੱਤੀ ਏਲੋਨ ਦੀ ਧੀ ਆਦਾਹ ਨੂੰ ਵਿਆਹ ਲਿਆਇਆ ਅਤੇ ਆਹਾਲੀਬਾਮਾਹ ਨੂੰ, ਜਿਹੜੀ ਅਨਾਹ ਦੀ ਧੀ ਅਤੇ ਸਿਬਓਨ ਹਿੱਵੀ ਦੀ ਦੋਹਤੀ ਸੀ
\v 3 ਅਤੇ ਬਾਸਮਥ ਨੂੰ ਜਿਹੜੀ ਇਸਮਾਏਲ ਦੀ ਧੀ ਸੀ ਅਤੇ ਨਬਾਯੋਥ ਦੀ ਭੈਣ ਸੀ ।
\s5
\v 4 ਆਦਾਹ ਨੇ ਏਸਾਓ ਲਈ ਅਲੀਫਾਜ਼ ਨੂੰ ਅਤੇ ਬਾਸਮਥ ਨੇ ਰਊਏਲ ਨੂੰ ਜਨਮ ਦਿੱਤਾ
\v 5 ਅਤੇ ਆਹਾਲੀਬਾਮਾਹ ਨੇ ਯਊਸ ਅਤੇ ਯਾਲਾਮ ਅਤੇ ਕੋਰਹ ਨੂੰ ਜਨਮ ਦਿੱਤਾ, ਇਹ ਏਸਾਓ ਦੇ ਪੁੱਤਰ ਸਨ, ਜਿਹੜੇ ਕਨਾਨ ਦੇਸ਼ ਵਿੱਚ ਪੈਦਾ ਹੋਏ ।
\s5
\v 6 ਤਦ ਏਸਾਓ ਨੇ ਆਪਣੀਆਂ ਪਤਨੀਆਂ, ਆਪਣੇ ਪੁੱਤਰ-ਧੀਆਂ ਅਤੇ ਆਪਣੇ ਘਰ ਦੇ ਸਾਰੇ ਪ੍ਰਾਣੀਆਂ ਨੂੰ, ਆਪਣੇ ਸਾਰੇ ਵੱਗਾਂ, ਸਾਰੇ ਪਸ਼ੂਆਂ ਅਤੇ ਸਾਰੀ ਪੂੰਜੀ ਨੂੰ ਜੋ ਉਸ ਕਨਾਨ ਦੇਸ਼ ਵਿੱਚ ਕਮਾਈ ਸੀ, ਲੈ ਕੇ ਆਪਣੇ ਭਰਾ ਯਾਕੂਬ ਦੇ ਕੋਲੋਂ ਕਿਸੇ ਹੋਰ ਦੇਸ਼ ਵੱਲ ਚਲਾ ਗਿਆ ।
\v 7 ਕਿਉਂ ਜੋ ਉਨ੍ਹਾਂ ਦਾ ਮਾਲ ਧਨ ਐਨਾ ਸੀ ਕਿ ਉਹ ਇਕੱਠੇ ਨਹੀਂ ਰਹਿ ਸੱਕਦੇ ਸਨ, ਪਰ ਉਹ ਸਥਾਨ ਜਿਸ ਵਿੱਚ ਉਹ ਮੁਸਾਫਰ ਸਨ ਉਨ੍ਹਾਂ ਦੇ ਪਸ਼ੂਆਂ ਦੀ ਬਹੁਤਾਇਤ ਦੇ ਕਾਰਨ, ਉਹ ਉੱਥੇ ਰਹਿ ਨਾ ਸਕੇ ।
\v 8 ਏਸਾਓ ਸ਼ੇਈਰ ਦੇ ਪਹਾੜ ਵਿੱਚ ਰਹਿਣ ਲੱਗਾ, ਇਹੋ ਹੀ ਅਦੋਮ ਹੈ ।
\s5
\v 9 ਇਹ ਏਸਾਓ ਦੀ ਵੰਸ਼ਾਵਲੀ ਹੈ, ਜਿਹੜਾ ਅਦੋਮੀਆਂ ਦਾ ਪਿਤਾ ਸ਼ੇਈਰ ਦੇ ਪਹਾੜ ਵਿੱਚ ਸੀ ।
\v 10 ਸੋ ਏਸਾਓ ਦੇ ਪੁੱਤਰਾਂ ਦੇ ਨਾਮ ਇਹ ਸਨ, ਅਲੀਫਾਜ਼ ਏਸਾਓ ਦੀ ਪਤਨੀ ਆਦਾਹ ਦਾ ਪੁੱਤਰ ਅਤੇ ਰਊਏਲ ਏਸਾਓ ਦੀ ਪਤਨੀ ਬਾਸਮਥ ਦਾ ਪੁੱਤਰ
\v 11 ਅਤੇ ਅਲੀਫਾਜ਼ ਦੇ ਪੁੱਤਰ ਤੇਮਾਨ, ਓਮਾਰ ਸਫੋ, ਗਾਤਾਮ ਅਤੇ ਕਨਜ਼ ਸਨ ।
\v 12 ਤਿਮਨਾ ਏਸਾਓ ਦੇ ਪੁੱਤਰ ਅਲੀਫਾਜ਼ ਦੀ ਰਖ਼ੈਲ ਸੀ, ਉਸ ਨੇ ਅਲੀਫਾਜ਼ ਲਈ ਅਮਾਲੇਕ ਨੂੰ ਜਨਮ ਦਿੱਤਾ, ਇਹ ਏਸਾਓ ਦੀ ਪਤਨੀ ਆਦਾਹ ਦੇ ਪੁੱਤਰ ਸਨ ।
\s5
\v 13 ਰਊਏਲ ਦੇ ਪੁੱਤਰ ਇਹ ਸਨ ਅਰਥਾਤ ਨਹਥ, ਜ਼ਰਹ, ਸ਼ੰਮਾਹ ਅਤੇ ਮਿੱਜ਼ਾਹ । ਇਹ ਏਸਾਓ ਦੀ ਪਤਨੀ ਬਾਸਮਥ ਦੇ ਪੁੱਤਰ ਸਨ ।
\v 14 ਆਹਾਲੀਬਾਮਾਹ ਦੇ ਪੁੱਤਰ ਇਹ ਸਨ, ਜਿਹੜੀ ਏਸਾਓ ਦੀ ਪਤਨੀ, ਅਨਾਹ ਦੀ ਧੀ ਅਤੇ ਸਿਬਾਓਨ ਦੀ ਦੋਹਤੀ ਸੀ । ਉਸ ਨੇ ਏਸਾਓ ਲਈ ਯਊਸ, ਯਾਲਾਮ ਅਤੇ ਕੋਰਹ ਨੂੰ ਜਨਮ ਦਿੱਤਾ ।
\s5
\v 15 ਇਹ ਏਸਾਓ ਦੇ ਪੁੱਤਰਾਂ ਵਿੱਚੋਂ ਮੁਖੀਏ ਸਨ: ਏਸਾਓ ਦੇ ਪਹਿਲੌਠੇ ਪੁੱਤਰ ਅਲੀਫਾਜ਼ ਦੇ ਵੰਸ਼ ਵਿਚੋਂ ਤੇਮਾਨ, ਓਮਾਰ, ਸਫੋ, ਕਨਜ਼,
\v 16 ਕੋਰਹ, ਗਾਤਾਮ ਅਤੇ ਅਮਾਲੇਕ, ਇਹ ਸਾਰੇ ਮੁਖੀਏ ਅਲੀਫਾਜ਼ ਦੇ ਵੰਸ਼ ਤੋਂ ਅਦੋਮ ਦੇਸ਼ ਵਿੱਚ ਹੋਏ । ਇਹ ਆਦਾਹ ਦੇ ਪੁੱਤਰ ਸਨ ।
\s5
\v 17 ਏਸਾਓ ਦੇ ਪੁੱਤਰ ਰਊਏਲ ਦੇ ਵੰਸ਼ ਵਿੱਚੋਂ ਇਹ ਮੁਖੀਏ ਸਨ: ਨਹਥ, ਜ਼ਰਹ, ਸੰਮਾਹ ਅਤੇ ਮਿੱਜ਼ਾਹ, ਇਹ ਮੁਖੀਏ ਰਊਏਲ ਤੋਂ ਅਦੋਮ ਦੇ ਦੇਸ਼ ਵਿੱਚ ਹੋਏ ਅਤੇ ਇਹ ਏਸਾਓ ਦੀ ਪਤਨੀ ਬਾਸਮਥ ਦੇ ਪੁੱਤਰ ਸਨ ।
\v 18 ਏਸਾਓ ਦੀ ਪਤਨੀ ਆਹਾਲੀਬਾਮਾਹ ਦੇ ਪੁੱਤਰ ਇਹ ਸਨ: ਯਊਸ, ਯਾਲਾਮ ਅਤੇ ਕੋਰਹ, ਇਹ ਮੁਖੀਏ ਏਸਾਓ ਦੀ ਪਤਨੀ ਅਤੇ ਅਨਾਹ ਦੀ ਧੀ ਆਹਾਲੀਬਾਮਾਹ ਦੇ ਸਨ ।
\v 19 ਇਹ ਏਸਾਓ ਅਰਥਾਤ ਅਦੋਮ ਦੇ ਪੁੱਤਰ ਸਨ ਅਤੇ ਇਹ ਹੀ ਉਨ੍ਹਾਂ ਦੇ ਮੁਖੀਏ ਸਨ ।
\s ਸ਼ੇਈਰ ਦੀ ਵੰਸ਼ਾਵਲੀ
\r (1 ਇਤਿਹਾਸ 1:38-42)
\p
\s5
\v 20 ਸ਼ੇਈਰ ਹੋਰੀ ਦੇ ਪੁੱਤਰ ਜਿਹੜੇ ਉਸ ਦੇਸ਼ ਵਿੱਚ ਵੱਸਦੇ ਸਨ, ਇਹ ਸਨ: ਲੋਟਾਨ, ਸੋਬਾਲ, ਸਿਬਓਨ, ਅਨਾਹ
\v 21 ਦਿਸ਼ੋਨ, ਏਸਰ ਅਤੇ ਦੀਸ਼ਾਨ । ਅਦੋਮ ਦੇਸ਼ ਵਿੱਚ ਸ਼ੇਈਰ ਦੇ ਹੋਰੀ ਜਾਤੀ ਵਿੱਚੋਂ ਇਹ ਹੀ ਮੁਖੀਏ ਹੋਏ ।
\v 22 ਲੋਟਾਨ ਦੇ ਪੁੱਤਰ ਹੋਰੀ ਅਤੇ ਹੇਮਾਮ ਸਨ ਅਤੇ ਤਿਮਨਾ ਲੋਟਾਨ ਦੀ ਭੈਣ ਸੀ ।
\s5
\v 23 ਸੋਬਾਲ ਦੇ ਪੁੱਤਰ ਇਹ ਸਨ: ਅਲਵਾਨ, ਮਾਨਹਥ, ਏਬਾਲ, ਸ਼ਫੋ ਅਤੇ ਓਨਾਮ ।
\v 24 ਸਿਬਓਨ ਦੇ ਪੁੱਤਰ ਇਹ ਸਨ: ਅੱਯਾਹ ਅਤੇ ਅਨਾਹ । ਇਹ ਉਹ ਅਨਾਹ ਹੈ, ਜਿਸ ਨੂੰ ਆਪਣੇ ਪਿਤਾ ਸਿਬਓਨ ਦੇ ਗਧੇ ਚਾਰਦਿਆਂ ਉਜਾੜ ਵਿੱਚ ਗਰਮ ਪਾਣੀ ਦੇ ਸੋਤੇ ਲੱਭੇ ਸਨ ।
\s5
\v 25 ਅਨਾਹ ਦਾ ਪੁੱਤਰ ਦਿਸ਼ੋਨ ਸੀ ਅਤੇ ਉਸ ਦੀ ਧੀ ਆਹਾਲੀਬਾਮਾਹ ਸੀ ।
\v 26 ਇਹ ਦੀਸ਼ਾਨ ਦੇ ਪੁੱਤਰ ਸਨ: ਹਮਦਾਨ, ਅਸੁਬਾਨ, ਯਿਤਰਾਨ ਅਤੇ ਕਰਾਨ ।
\v 27 ਏਸਰ ਦੇ ਪੁੱਤਰ ਇਹ ਸਨ: ਬਿਲਹਾਨ, ਜਾਵਾਨ ਅਤੇ ਅਕਾਨ ।
\v 28 ਦੀਸ਼ਾਨ ਦੇ ਪੁੱਤਰ ਊਸ ਅਤੇ ਅਰਾਨ ਸਨ ।
\s5
\v 29 ਹੋਰੀਆਂ ਦੇ ਮੁਖੀਏ ਇਹ ਸਨ: ਲੋਟਾਨ, ਸੋਬਾਲ, ਸਿਬਓਨ, ਅਨਾਹ,
\v 30 ਦੀਸ਼ੋਨ, ਏਸਰ ਅਤੇ ਦੀਸ਼ਾਨ, ਇਹ ਹੋਰੀਆਂ ਦੇ ਮੁਖੀਏ ਸਨ ਜੋ ਸ਼ੇਈਰ ਦੇ ਦੇਸ਼ ਵਿੱਚ ਹੋਏ ।
\s ਅਦੋਮ ਦੇ ਰਾਜਾ
\r (1 ਇਤਿਹਾਸ 1:43-54)
\p
\s5
\v 31 ਇਹ ਉਹ ਰਾਜੇ ਹਨ ਜਿਹੜੇ ਅਦੋਮ ਵਿੱਚ ਇਸਰਾਏਲੀਆਂ ਦੇ ਰਾਜਿਆਂ ਤੋਂ ਪਹਿਲਾਂ ਰਾਜ ਕਰਦੇ ਸਨ ।
\v 32 ਬਓਰ ਦਾ ਪੁੱਤਰ ਬਲਾ ਅਦੋਮ ਉੱਤੇ ਰਾਜ ਕਰਦਾ ਸੀ ਅਤੇ ਉਸ ਦੇ ਨਗਰ ਦਾ ਨਾਮ ਦਿਨਹਾਬਾਹ ਸੀ ।
\v 33 ਬਲਾ ਮਰ ਗਿਆ ਅਤੇ ਜ਼ਰਹ ਦਾ ਪੁੱਤਰ ਯੋਬਾਬ ਜੋ ਬਸਰੇ ਦਾ ਵਾਸੀ ਸੀ, ਉਸ ਦੇ ਸਥਾਨ ਤੇ ਰਾਜ ਕਰਨ ਲੱਗਾ ।
\s5
\v 34 ਯੋਬਾਬ ਮਰ ਗਿਆ ਤਾਂ ਤੇਮਾਨੀਆਂ ਦੇ ਦੇਸ਼ ਤੋਂ ਹੁਸਾਮ ਉਸ ਦੇ ਸਥਾਨ ਤੇ ਰਾਜ ਕਰਨ ਲੱਗਾ ।
\v 35 ਹੁਸਾਮ ਮਰ ਗਿਆ ਤਾਂ ਉਸ ਦੇ ਸਥਾਨ ਤੇ ਬਦਦ ਦਾ ਪੁੱਤਰ ਹਦਦ, ਜਿਸ ਨੇ ਮੋਆਬ ਦੇ ਮੈਦਾਨ ਵਿੱਚ ਮਿਦਯਾਨੀਆਂ ਨੂੰ ਮਾਰਿਆ ਸੀ, ਰਾਜ ਕਾਰਨ ਲੱਗਾ ਅਤੇ ਉਸ ਦੇ ਨਗਰ ਦਾ ਨਾਮ ਅਵੀਤ ਸੀ ।
\v 36 ਹਦਦ ਮਰ ਗਿਆ ਤਾਂ ਉਸ ਦੇ ਸਥਾਨ ਤੇ ਮਸਰੇਕਾਹ ਵਾਸੀ ਸਮਲਾਹ ਰਾਜ ਕਰਨ ਲੱਗਾ ।
\s5
\v 37 ਸਮਲਾਹ ਮਰ ਗਿਆ ਤਾਂ ਉਸ ਦੇ ਸਥਾਨ ਤੇ ਸਾਊਲ ਰਾਜ ਕਰਨ ਲੱਗਾ ਜਿਹੜਾ ਦਰਿਆ ਦੇ ਉੱਪਰ ਦੇ ਰਹੋਬੋਥ ਨਗਰ ਦਾ ਸੀ ।
\v 38 ਸਾਊਲ ਮਰ ਗਿਆ ਅਤੇ ਉਸ ਦੇ ਸਥਾਨ ਤੇ ਅਕਬੋਰ ਦਾ ਪੁੱਤਰ ਬਆਲਹਾਨਾਨ ਰਾਜ ਕਰਨ ਲੱਗਾ ।
\v 39 ਬਆਲਹਾਨਾਨ, ਅਕਬੋਰ ਦਾ ਪੁੱਤਰ ਮਰ ਗਿਆ ਅਤੇ ਉਸ ਦੇ ਸਥਾਨ ਤੇ ਹਦਰ ਰਾਜ ਕਰਨ ਲੱਗਾ ਅਤੇ ਉਸ ਦੇ ਨਗਰ ਦਾ ਨਾਮ ਪਾਊ ਸੀ ਅਤੇ ਉਸ ਦੀ ਪਤਨੀ ਦਾ ਨਾਮ ਮਹੇਟਬਏਲ ਸੀ, ਜਿਹੜੀ ਮਟਰੇਦ ਦੀ ਧੀ ਅਤੇ ਮੇਜਾਹਾਬ ਦੀ ਦੋਹਤੀ ਸੀ ।
\s5
\v 40 ਏਸਾਓ ਦੇ ਮੁਖੀਆਂ ਦੇ ਨਾਮ ਉਨ੍ਹਾਂ ਦੇ ਘਰਾਣਿਆਂ ਅਤੇ ਸਥਾਨਾਂ ਦੇ ਨਾਮਾਂ ਅਨੁਸਾਰ ਇਹ ਸਨ, ਤਿਮਨਾ, ਅਲਵਾਹ, ਯਥੇਥ,
\v 41 ਆਹਾਲੀਬਾਮਾਹ, ਏਲਾਹ, ਫੀਨੋਨ,
\v 42 ਕਨਜ਼, ਤੇਮਾਨ, ਮਿਬਸਾਰ,
\v 43 ਮਗਦੀਏਲ ਅਤੇ ਈਰਾਮ, ਇਹ ਅਦੋਮ ਦੇ ਮੁਖੀਏ ਸਨ ਜੋ ਆਪਣੇ ਕਬਜੇ ਦੇ ਦੇਸ਼ ਦੀਆਂ ਬਸਤੀਆਂ ਅਨੁਸਾਰ ਹੋਏ । ਏਸਾਓ ਅਦੋਮੀਆਂ ਦਾ ਪੁਰਖਾ ਹੈ ।
\s5
\c 37
\s ਯੂਸੁਫ਼ ਅਤੇ ਉਸ ਦੇ ਭਰਾ
\p
\v 1 ਯਾਕੂਬ ਆਪਣੇ ਪਿਤਾ ਦੀ ਮੁਸਾਫ਼ਰੀ ਦੇ ਦੇਸ਼ ਵਿੱਚ ਅਰਥਾਤ ਕਨਾਨ ਦੇ ਦੇਸ਼ ਵਿੱਚ ਵੱਸ ਗਿਆ । ਇਹ ਯਾਕੂਬ ਦੀ ਵੰਸ਼ਾਵਲੀ ਹੈ ।
\v 2 ਜਦ ਯੂਸੁਫ਼ ਸਤਾਰਾਂ ਸਾਲਾਂ ਦਾ ਸੀ, ਉਹ ਆਪਣੇ ਭਰਾਵਾਂ ਦੇ ਨਾਲ ਇੱਜੜ ਚਾਰਦਾ ਸੀ ਅਤੇ ਉਹ ਜਵਾਨ ਆਪਣੇ ਪਿਤਾ ਦੀਆਂ ਪਤਨੀਆਂ ਬਿਲਹਾਹ ਅਤੇ ਜ਼ਿਲਪਾਹ ਦੇ ਪੁੱਤਰਾਂ ਨਾਲ ਰਹਿੰਦਾ ਸੀ ਅਤੇ ਯੂਸੁਫ਼ ਉਨ੍ਹਾਂ ਦੀਆਂ ਬੁਰੀਆਂ ਗੱਲਾਂ ਆਪਣੇ ਪਿਤਾ ਨੂੰ ਆ ਕੇ ਦੱਸਦਾ ਸੀ ।
\s5
\v 3 ਇਸਰਾਏਲ ਯੂਸੁਫ਼ ਨੂੰ ਆਪਣੇ ਸਾਰੇ ਪੁੱਤਰਾਂ ਨਾਲੋਂ ਵੱਧ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਦੀ ਬਿਰਧ ਅਵਸਥਾ ਦਾ ਪੁੱਤਰ ਸੀ ਅਤੇ ਉਸ ਨੇ ਉਹ ਦੇ ਲਈ ਇੱਕ ਰੰਗ-ਬਿਰੰਗਾ ਚੋਲਾ ਬਣਾਇਆ ।
\v 4 ਜਦ ਉਸ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਤੇ ਉਹ ਦੇ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ ।
\s5
\v 5 ਫੇਰ ਯੂਸੁਫ਼ ਨੇ ਇਹ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਤਾਂ ਉਹ ਉਸ ਦੇ ਨਾਲ ਹੋਰ ਵੈਰ ਰੱਖਣ ਲੱਗੇ ।
\v 6 ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿਹੜਾ ਸੁਫ਼ਨਾ ਮੈਂ ਵੇਖਿਆ ਉਹ ਸੁਣੋ ।
\s5
\v 7 ਵੇਖੋ, ਅਸੀਂ ਖੇਤ ਦੇ ਵਿੱਚ ਪੂਲੇ ਬੰਨ੍ਹ ਰਹੇ ਸੀ ਅਤੇ ਵੇਖੋ, ਮੇਰਾ ਪੂਲਾ ਉੱਠ ਖੜ੍ਹਾ ਹੋਇਆ ਅਤੇ ਵੇਖੋ, ਤੁਹਾਡੇ ਪੂਲਿਆਂ ਨੇ ਉਸ ਦੇ ਆਲੇ-ਦੁਆਲੇ ਆ ਕੇ ਮੇਰੇ ਪੂਲੇ ਨੂੰ ਮੱਥਾ ਟੇਕਿਆ ।
\v 8 ਫਿਰ ਉਹ ਦੇ ਭਰਾਵਾਂ ਨੇ ਉਸ ਨੂੰ ਆਖਿਆ, ਕੀ ਤੂੰ ਸੱਚ-ਮੁੱਚ ਸਾਡੇ ਉੱਤੇ ਰਾਜ ਕਰੇਂਗਾ ਅਤੇ ਸਾਡੇ ਉੱਤੇ ਹਕੂਮਤ ਕਰੇਂਗਾ ? ਤਦ ਉਹ ਉਸ ਦੇ ਨਾਲ ਉਹ ਦੇ ਸੁਫਨੇ ਅਤੇ ਉਹ ਦੀਆਂ ਗੱਲਾਂ ਦੇ ਕਾਰਨ ਹੋਰ ਵੀ ਵੈਰ ਰੱਖਣ ਲੱਗ ਪਏ ।
\s5
\v 9 ਫਿਰ ਉਸ ਨੇ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਆਖਿਆ, ਮੈਂ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਵੇਖੋ, ਸੂਰਜ, ਚੰਦ ਅਤੇ ਗਿਆਰਾਂ ਤਾਰਿਆਂ ਨੇ ਮੇਰੇ ਅੱਗੇ ਮੱਥਾ ਟੇਕਿਆ ।
\v 10 ਉਸ ਨੇ ਇਹ ਸੁਫ਼ਨਾ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਉਹ ਦੇ ਪਿਤਾ ਨੇ ਉਸ ਨੂੰ ਝਿੜਕਿਆ ਅਤੇ ਉਹ ਨੂੰ ਆਖਿਆ, ਇਹ ਕਿਹੋ ਜਿਹਾ ਸੁਫ਼ਨਾ ਹੈ, ਜਿਹੜਾ ਤੂੰ ਵੇਖਿਆ ? ਕੀ ਸੱਚ-ਮੁੱਚ ਮੈਂ ਅਤੇ ਤੇਰੀ ਮਾਤਾ ਅਤੇ ਤੇਰੇ ਭਰਾ ਆ ਕੇ ਤੇਰੇ ਅੱਗੇ ਧਰਤੀ ਤੱਕ ਮੱਥਾ ਟੇਕਾਂਗੇ ?
\v 11 ਤਦ ਉਹ ਦੇ ਭਰਾਵਾਂ ਨੂੰ ਈਰਖਾ ਹੋਈ ਅਤੇ ਉਹ ਦੇ ਪਿਤਾ ਨੇ ਇਸ ਗੱਲ ਨੂੰ ਯਾਦ ਰੱਖਿਆ ।
\s ਯੂਸੁਫ਼ ਦਾ ਵੇਚਿਆ ਜਾਣਾ
\p
\s5
\v 12 ਫੇਰ ਉਸ ਦੇ ਭਰਾ ਆਪਣੇ ਪਿਤਾ ਦੀਆਂ ਭੇਡਾਂ ਚਾਰਨ ਲਈ ਸ਼ਕਮ ਨੂੰ ਗਏ ।
\v 13 ਅਤੇ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਕੀ ਤੇਰੇ ਭਰਾ ਸ਼ਕਮ ਵਿੱਚ ਭੇਡਾਂ ਨਹੀਂ ਚਾਰਦੇ ਹਨ ? ਜਾ, ਮੈਂ ਤੈਨੂੰ ਉਨ੍ਹਾਂ ਦੇ ਕੋਲ ਭੇਜਦਾ ਹਾਂ । ਤਦ ਉਸ ਨੇ ਆਖਿਆ, ਮੈਂ ਹਾਜ਼ਰ ਹਾਂ ।
\v 14 ਉਸ ਨੇ ਉਹ ਨੂੰ ਆਖਿਆ, ਜਾ ਆਪਣੇ ਭਰਾਵਾਂ ਅਤੇ ਇੱਜੜਾਂ ਦੀ ਸੁਖ-ਸਾਂਦ ਦਾ ਪਤਾ ਲੈ ਅਤੇ ਮੈਨੂੰ ਵਾਪਸ ਆ ਕੇ ਖ਼ਬਰ ਦੇ । ਸੋ ਉਸ ਨੇ ਉਹ ਨੂੰ ਹਬਰੋਨ ਦੀ ਘਾਟੀ ਤੋਂ ਭੇਜਿਆ ਅਤੇ ਉਹ ਸ਼ਕਮ ਨੂੰ ਆਇਆ ।
\s5
\v 15 ਅਤੇ ਕੋਈ ਮਨੁੱਖ ਉਸ ਨੂੰ ਮਿਲਿਆ ਅਤੇ ਵੇਖੋ, ਉਹ ਮੈਦਾਨ ਵਿੱਚ ਭਟਕਦਾ ਫਿਰਦਾ ਸੀ ਸੋ ਉਸ ਮਨੁੱਖ ਨੇ ਉਸ ਤੋਂ ਪੁੱਛਿਆ, ਤੂੰ ਕੀ ਲੱਭਦਾ ਹੈਂ ?
\v 16 ਤਦ ਉਸ ਨੇ ਆਖਿਆ, ਮੈਂ ਆਪਣੇ ਭਰਾਵਾਂ ਨੂੰ ਲੱਭਦਾ ਹਾਂ । ਕਿਰਪਾ ਮੈਨੂੰ ਦੱਸੋ ਕਿ ਉਹ ਆਪਣੀਆਂ ਭੇਡਾਂ ਕਿੱਥੇ ਚਾਰਦੇ ਹਨ ?
\v 17 ਫੇਰ ਉਸ ਮਨੁੱਖ ਨੇ ਆਖਿਆ, ਉਹ ਇੱਥੋਂ ਚਲੇ ਗਏ ਹਨ ਕਿਉਂ ਜੋ ਮੈਂ ਉਨ੍ਹਾਂ ਨੂੰ ਇਹ ਆਖਦੇ ਸੁਣਿਆ ਕਿ ਅਸੀਂ ਦੋਥਾਨ ਨੂੰ ਚੱਲੀਏ । ਸੋ ਯੂਸੁਫ਼ ਆਪਣੇ ਭਰਾਵਾਂ ਦੇ ਮਗਰ ਚੱਲ ਪਿਆ ਅਤੇ ਉਨ੍ਹਾਂ ਨੂੰ ਦੋਥਾਨ ਵਿੱਚ ਜਾ ਲੱਭਿਆ ।
\s5
\v 18 ਤਦ ਉਨ੍ਹਾਂ ਨੇ ਉਸ ਨੂੰ ਦੂਰੋਂ ਵੇਖਿਆ ਅਤੇ ਉਸ ਦੇ ਨੇੜੇ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਉਸ ਨੂੰ ਮਾਰ ਸੁੱਟਣ ਦੀ ਯੋਜਨਾ ਬਣਾਈ
\v 19 ਅਤੇ ਇੱਕ ਦੂਜੇ ਨੂੰ ਆਖਿਆ, ਵੇਖੋ, ਉਹ ਸੁਫ਼ਨੇ ਵੇਖਣ ਵਾਲਾ ਆ ਰਿਹਾ ਹੈ ।
\v 20 ਹੁਣ ਆਓ ਅਸੀਂ ਇਸ ਨੂੰ ਮਾਰ ਸੁੱਟੀਏ ਅਤੇ ਕਿਸੇ ਟੋਏ ਵਿੱਚ ਸੁੱਟ ਦੇਈਏ ਅਤੇ ਆਖੀਏ ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਸੁੱਟਿਆ ਹੈ ਤਾਂ ਅਸੀਂ ਵੇਖਾਂਗੇ ਕਿ ਉਸ ਦੇ ਸੁਫ਼ਨਿਆਂ ਦਾ ਕੀ ਬਣੇਗਾ ।
\s5
\v 21 ਪਰ ਰਊਬੇਨ ਨੇ ਸੁਣ ਕੇ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾਇਆ ਅਤੇ ਆਖਿਆ, ਅਸੀਂ ਇਸ ਨੂੰ ਜਾਨੋਂ ਨਾ ਮਾਰੀਏ ।
\v 22 ਰਊਬੇਨ ਨੇ ਉਨ੍ਹਾਂ ਨੂੰ ਆਖਿਆ, ਖੂਨ ਨਾ ਕਰੋ, ਉਸ ਨੂੰ ਇਸ ਟੋਏ ਵਿੱਚ ਸੁੱਟ ਦਿਓ ਜਿਹੜਾ ਉਜਾੜ ਵਿੱਚ ਹੈ ਪਰ ਉਸ ਨੂੰ ਹੱਥ ਨਾ ਲਾਓ ਤਾਂ ਜੋ ਉਹ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾ ਕੇ ਉਹ ਦੇ ਪਿਤਾ ਕੋਲ ਪਹੁੰਚਾ ਦੇਵੇ ।
\s5
\v 23 ਜਦ ਯੂਸੁਫ਼ ਆਪਣੇ ਭਰਾਵਾਂ ਦੇ ਕੋਲ ਆਇਆ ਤਾਂ ਉਨ੍ਹਾਂ ਨੇ ਯੂਸੁਫ਼ ਉੱਤੋਂ ਉਸ ਦਾ ਚੋਲਾ ਅਰਥਾਤ ਉਹ ਰੰਗ ਬਿਰੰਗਾ ਚੋਲਾ ਜਿਹੜਾ ਉਸ ਨੇ ਪਾਇਆ ਹੋਇਆ ਸੀ, ਉਤਾਰ ਲਿਆ ।
\v 24 ਤਦ ਉਨ੍ਹਾਂ ਨੇ ਉਸ ਨੂੰ ਫੜ੍ਹ ਕੇ ਟੋਏ ਵਿੱਚ ਸੁੱਟ ਦਿੱਤਾ ਅਤੇ ਉਹ ਟੋਆ ਖਾਲੀ ਸੀ, ਉਸ ਵਿੱਚ ਪਾਣੀ ਨਹੀਂ ਸੀ ।
\s5
\v 25 ਜਦ ਉਹ ਰੋਟੀ ਖਾਣ ਬੈਠੇ ਤਾਂ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕੇ ਇਸਮਾਏਲੀਆਂ ਦਾ ਇੱਕ ਕਾਫ਼ਿਲਾ ਗਿਲਆਦ ਤੋਂ ਆ ਰਿਹਾ ਸੀ ਅਤੇ ਉਨ੍ਹਾਂ ਦੇ ਊਠਾਂ ਉੱਤੇ ਗਰਮ ਮਸਾਲੇ, ਗੁਗਲ ਅਤੇ ਗੰਧਰਸ ਲੱਦੀ ਹੋਈ ਸੀ, ਜੋ ਉਹ ਮਿਸਰ ਨੂੰ ਲੈ ਜਾ ਰਹੇ ਸਨ ।
\v 26 ਤਦ ਯਹੂਦਾਹ ਨੇ ਆਪਣੇ ਭਰਾਵਾਂ ਨੂੰ ਆਖਿਆ, ਸਾਨੂੰ ਕੀ ਲਾਭ ਹੋਵੇਗਾ ਜੇਕਰ ਅਸੀਂ ਆਪਣੇ ਭਰਾ ਨੂੰ ਮਾਰ ਸੁੱਟੀਏ ਅਤੇ ਉਸ ਦੇ ਲਹੂ ਨੂੰ ਲੁਕਾਈਏ ?
\s5
\v 27 ਆਓ ਅਸੀਂ ਇਸਮਾਏਲੀਆਂ ਕੋਲ ਉਸ ਨੂੰ ਵੇਚ ਦੇਈਏ ਪਰ ਉਸ ਉੱਤੇ ਸਾਡਾ ਹੱਥ ਨਾ ਪਵੇ ਕਿਉਂ ਜੋ ਉਹ ਸਾਡਾ ਭਰਾ ਅਤੇ ਸਾਡਾ ਮਾਸ ਹੈ ਅਤੇ ਉਸ ਦੇ ਭਰਾਵਾਂ ਨੇ ਉਹ ਦੀ ਗੱਲ ਮੰਨ ਲਈ ।
\v 28 ਤਦ ਮਿਦਯਾਨੀ ਵਪਾਰੀ ਉਨ੍ਹਾਂ ਦੇ ਕੋਲੋਂ ਦੀ ਲੰਘੇ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਟੋਏ ਵਿੱਚੋਂ ਖਿੱਚ ਕੇ ਕੱਢਿਆ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਚਾਂਦੀ ਦੇ ਵੀਹ ਸਿੱਕਿਆਂ ਵਿੱਚ ਵੇਚ ਦਿੱਤਾ ਅਤੇ ਉਹ ਯੂਸੁਫ਼ ਨੂੰ ਮਿਸਰ ਵਿੱਚ ਲੈ ਗਏ ।
\s5
\v 29 ਜਦ ਰਊਬੇਨ ਟੋਏ ਵੱਲ ਮੁੜ ਕੇ ਆਇਆ ਤਾਂ ਵੇਖੋ ਯੂਸੁਫ਼ ਟੋਏ ਵਿੱਚ ਨਹੀਂ ਸੀ, ਤਦ ਉਸ ਨੇ ਆਪਣੇ ਕੱਪੜੇ ਪਾੜੇ
\v 30 ਅਤੇ ਉਹ ਆਪਣੇ ਭਰਾਵਾਂ ਕੋਲ ਮੁੜ ਆਇਆ ਅਤੇ ਆਖਿਆ, ਉਹ ਮੁੰਡਾ ਉੱਥੇ ਨਹੀਂ ਹੈ,
\s5
\v 31 ਹੁਣ ਮੈਂ ਕਿੱਥੇ ਜਾਂਵਾਂ ? ਤਦ ਉਨ੍ਹਾਂ ਦੇ ਯੂਸੁਫ਼ ਦਾ ਚੋਲਾ ਲੈ ਕੇ ਇੱਕ ਬੱਕਰਾ ਮਾਰ ਕੇ ਉਸ ਚੋਲੇ ਨੂੰ ਲਹੂ ਵਿੱਚ ਡੋਬਿਆ ।
\v 32 ਫੇਰ ਉਸ ਰੰਗ ਬਿਰੰਗੇ ਚੋਗੇ ਨੂੰ ਚੁੱਕ ਕੇ ਆਪਣੇ ਪਿਤਾ ਕੋਲ ਲੈ ਆਏ ਅਤੇ ਉਨ੍ਹਾਂ ਨੇ ਆਖਿਆ, ਸਾਨੂੰ ਇਹ ਲੱਭਿਆ ਹੈ । ਇਸ ਨੂੰ ਪਹਿਚਾਣ ਕੀ ਇਹ ਤੁਹਾਡੇ ਪੁੱਤਰ ਦਾ ਚੋਲਾ ਹੈ ਜਾਂ ਨਹੀਂ ।
\v 33 ਤਦ ਉਸ ਨੇ ਉਹ ਨੂੰ ਪਹਿਚਾਣ ਕੇ ਆਖਿਆ, ਇਹ ਮੇਰੇ ਪੁੱਤਰ ਦਾ ਚੋਲਾ ਹੈ । ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਦਿੱਤਾ ਹੈ । ਹਾਂ, ਯੂਸੁਫ਼ ਜ਼ਰੂਰ ਹੀ ਘਾਤ ਕੀਤਾ ਗਿਆ ਹੈ ।
\s5
\v 34 ਯਾਕੂਬ ਨੇ ਆਪਣੇ ਬਸਤਰ ਪਾੜੇ ਅਤੇ ਤੱਪੜ ਆਪਣੀ ਕਮਰ ਉੱਤੇ ਲਪੇਟਿਆ ਅਤੇ ਬਹੁਤ ਦਿਨਾਂ ਤੱਕ ਆਪਣੇ ਪੁੱਤਰ ਦਾ ਸੋਗ ਕਰਦਾ ਰਿਹਾ ।
\v 35 ਉਹ ਦੇ ਸਾਰੇ ਪੁੱਤਰ-ਧੀਆਂ ਨੇ ਉਸ ਨੂੰ ਤੱਸਲੀ ਦਿੱਤੀ, ਪਰ ਉਸ ਦੀ ਹਾਲਤ ਉਹੀ ਰਹੀ, ਪਰ ਆਖਿਆ, ਮੈਂ ਪਤਾਲ ਵਿੱਚ ਆਪਣੇ ਪੁੱਤਰ ਕੋਲ ਰੋਂਦਾ-ਰੋਂਦਾ ਉੱਤਰਾਂਗਾ ਅਤੇ ਉਸ ਦਾ ਪਿਤਾ ਉਹ ਦੇ ਲਈ ਵਿਰਲਾਪ ਕਰਦਾ ਰਿਹਾ ।
\v 36 ਅਤੇ ਉਨ੍ਹਾਂ ਮਿਦਯਾਨੀਆਂ ਨੇ ਯੂਸੁਫ਼ ਨੂੰ ਮਿਸਰ ਵਿੱਚ ਪੋਤੀਪਰ ਕੋਲ ਵੇਚ ਦਿੱਤਾ, ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ ।
\s5
\c 38
\s ਯਹੂਦਾਹ ਅਤੇ ਤਾਮਾਰ
\p
\v 1 ਉਸ ਵੇਲੇ ਅਜਿਹਾ ਹੋਇਆ ਯਹੂਦਾਹ ਆਪਣੇ ਭਰਾਵਾਂ ਕੋਲੋਂ ਚਲਾ ਗਿਆ ਅਤੇ ਹੀਰਾਹ ਨਾਮ ਦੇ ਇੱਕ ਅਦੂਲਾਮੀ ਮਨੁੱਖ ਦੇ ਘਰ ਵਿੱਚ ਠਹਿਰਿਆ ।
\v 2 ਯਹੂਦਾਹ ਨੇ ਉੱਥੇ ਇੱਕ ਕਨਾਨੀ ਮਨੁੱਖ ਸ਼ੂਆ ਨਾਮੀ ਦੀ ਧੀ ਨੂੰ ਵੇਖਿਆ ਅਤੇ ਉਸ ਨਾਲ ਵਿਆਹ ਕੀਤਾ ਅਤੇ ਉਸ ਦੇ ਕੋਲ ਗਿਆ ।
\s5
\v 3 ਉਹ ਗਰਭਵਤੀ ਹੋਈ ਅਤੇ ਉਸਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਯਹੂਦਾਹ ਨੇ ਉਸ ਦਾ ਨਾਮ ਏਰ ਰੱਖਿਆ ।
\v 4 ਉਹ ਫੇਰ ਗਰਭਵਤੀ ਹੋਈ ਅਤੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਦਾ ਨਾਮ ਓਨਾਨ ਰੱਖਿਆ ।
\v 5 ਉਹ ਫਿਰ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਦਾ ਨਾਮ ਸ਼ੇਲਾਹ ਰੱਖਿਆ ਅਤੇ ਜਦ ਉਸ ਨੇ ਉਹ ਨੂੰ ਜਨਮ ਦਿੱਤਾ ਤਾਂ ਯਹੂਦਾਹ ਕਜ਼ੀਬ ਵਿੱਚ ਸੀ ।
\s5
\v 6 ਯਹੂਦਾਹ ਨੇ ਆਪਣੇ ਪਹਿਲੌਠੇ ਪੁੱਤਰ ਏਰ ਲਈ ਇੱਕ ਪਤਨੀ ਲਿਆਂਦੀ, ਜਿਸ ਦਾ ਨਾਮ ਤਾਮਾਰ ਸੀ ।
\v 7 ਯਹੂਦਾਹ ਦਾ ਪਹਿਲੌਠਾ ਏਰ, ਯਹੋਵਾਹ ਦੀਆਂ ਅੱਖਾਂ ਵਿੱਚ ਦੁਸ਼ਟ ਸੀ ਇਸ ਲਈ ਯਹੋਵਾਹ ਨੇ ਉਸ ਨੂੰ ਮਾਰ ਸੁੱਟਿਆ ।
\s5
\v 8 ਯਹੂਦਾਹ ਨੇ ਓਨਾਨ ਨੂੰ ਆਖਿਆ, ਆਪਣੇ ਭਰਾ ਦੀ ਪਤਨੀ ਕੋਲ ਜਾ ਅਤੇ ਉਸ ਦਾ ਹੱਕ ਅਦਾ ਕਰ ਅਤੇ ਆਪਣੇ ਭਰਾ ਲਈ ਅੰਸ ਚਲਾ ।
\v 9 ਓਨਾਨ ਨੇ ਇਸ ਗੱਲ ਨੂੰ ਜਾਣਿਆ ਕਿ ਇਹ ਅੰਸ ਮੇਰੀ ਅੰਸ ਨਹੀਂ ਹੋਵੇਗੀ, ਇਸ ਲਈ ਐਉਂ ਹੋਇਆ ਕਿ ਜਦ ਉਹ ਆਪਣੇ ਭਰਾ ਦੀ ਪਤਨੀ ਕੋਲ ਗਿਆ ਤਾਂ ਆਪਣਾ ਵੀਰਜ ਧਰਤੀ ਉੱਤੇ ਬਰਬਾਦ ਕਰ ਦਿੱਤਾ ਕਿਤੇ ਅਜਿਹਾ ਨਾ ਹੋਵੇ ਉਸ ਦੇ ਭਰਾ ਲਈ ਅੰਸ ਹੋਵੇ ।
\v 10 ਜੋ ਉਸ ਨੇ ਕੀਤਾ ਸੀ, ਯਹੋਵਾਹ ਦੀਆਂ ਅੱਖਾਂ ਵਿੱਚ ਬੁਰਾ ਲੱਗਾ ਅਤੇ ਉਸ ਨੇ ਓਨਾਨ ਨੂੰ ਵੀ ਮਾਰ ਦਿੱਤਾ ।
\s5
\v 11 ਤਦ ਯਹੂਦਾਹ ਨੇ ਆਪਣੀ ਨੂੰਹ ਤਾਮਾਰ ਨੂੰ ਆਖਿਆ, ਆਪਣੇ ਪਿਤਾ ਦੇ ਘਰ ਵਿਧਵਾ ਬੈਠੀ ਰਹਿ, ਜਦ ਤੱਕ ਮੇਰਾ ਪੁੱਤਰ ਸ਼ੇਲਾਹ ਸਿਆਣਾ ਨਾ ਹੋ ਜਾਵੇ ਕਿਉਂ ਜੋ ਉਸ ਨੇ ਆਖਿਆ ਕਿਤੇ ਇਹ ਵੀ ਆਪਣੇ ਭਰਾਵਾਂ ਵਾਂਗੂੰ ਮਰ ਨਾ ਜਾਵੇ ਤਦ ਤਾਮਾਰ ਚਲੀ ਗਈ ਅਤੇ ਆਪਣੇ ਪਿਤਾ ਦੇ ਘਰ ਵਿੱਚ ਬੈਠੀ ਰਹੀ ।
\s5
\v 12 ਜਦ ਬਹੁਤ ਦਿਨ ਹੋਏ ਤਾਂ ਸ਼ੂਆ ਦੀ ਧੀ, ਯਹੂਦਾਹ ਦੀ ਪਤਨੀ ਮਰ ਗਈ ਜਦ ਯਹੂਦਾਹ ਸੋਗ ਦੇ ਦਿਨਾਂ ਤੋਂ ਬਾਅਦ, ਉਹ ਆਪਣੀਆਂ ਭੇਡਾਂ ਦੀ ਉੱਨ ਕਤਰਨ ਵਾਲਿਆਂ ਕੋਲ ਆਪਣੇ ਮਿੱਤਰ ਹੀਰਾਹ ਅਦੂਲਾਮੀ ਦੇ ਸੰਗ ਤਿਮਨਾਥ ਨੂੰ ਗਿਆ ।
\v 13 ਤਾਮਾਰ ਨੂੰ ਦੱਸਿਆ ਗਿਆ ਕਿ ਵੇਖ ਤੇਰਾ ਸੌਹਰਾ ਆਪਣੀਆਂ ਭੇਡਾਂ ਦੀ ਉੱਨ ਕਤਰਨ ਤਿਮਨਾਥ ਨੂੰ ਜਾਂਦਾ ਹੈ ।
\v 14 ਤਦ ਉਸ ਨੇ ਆਪਣੇ ਵਿਧਵਾ ਦੇ ਬਸਤਰ ਲਾਹ ਸੁੱਟੇ ਅਤੇ ਬੁਰਕਾ ਪਾ ਕੇ ਆਪ ਨੂੰ ਲਪੇਟ ਲਿਆ ਅਤੇ ਏਨਯਿਮ ਦੇ ਫਾਟਕ ਉੱਤੇ ਜਿਹੜਾ ਤਿਮਨਾਥ ਦੇ ਰਸਤੇ ਉੱਤੇ ਸੀ, ਜਾ ਬੈਠੀ ਕਿਉਂ ਜੋ ਉਸ ਨੇ ਵੇਖਿਆ ਕਿ ਸ਼ੇਲਾਹ ਵੱਡਾ ਹੋ ਗਿਆ ਹੈ, ਪਰ ਉਹ ਉਸ ਦੀ ਪਤਨੀ ਬਣਨ ਨੂੰ ਨਹੀਂ ਦਿੱਤੀ ਗਈ ।
\s5
\v 15 ਤਦ ਯਹੂਦਾਹ ਨੇ ਉਸ ਨੂੰ ਵੇਖਿਆ ਅਤੇ ਸਮਝਿਆ ਕਿ ਇਹ ਵੇਸ਼ਵਾ ਹੈ ਕਿਉਂ ਜੋ ਉਸ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ ।
\v 16 ਉਹ ਰਸਤੇ ਤੋਂ ਉਸ ਦੀ ਵੱਲ ਮੁੜ ਪਿਆ ਅਤੇ ਆਖਿਆ, ਆ ਅਤੇ ਮੈਨੂੰ ਆਪਣੇ ਕੋਲ ਆਉਣ ਦੇ ਕਿਉਂ ਜੋ ਉਸ ਨੂੰ ਪਤਾ ਨਹੀਂ ਸੀ ਕਿ ਇਹ ਮੇਰੀ ਨੂੰਹ ਹੈ ਤਦ ਉਸ ਨੇ ਆਖਿਆ, ਜੇ ਤੂੰ ਮੇਰੇ ਕੋਲ ਆਵੇਂ ਤਾਂ ਤੂੰ ਮੈਨੂੰ ਕੀ ਦੇਵੇਂਗਾ ?
\s5
\v 17 ਉਸ ਆਖਿਆ, ਮੈਂ ਇੱਜੜ ਵਿੱਚੋਂ ਬੱਕਰੀ ਦਾ ਇੱਕ ਲੇਲਾ ਤੇਰੇ ਕੋਲ ਭੇਜਾਂਗਾ ਪਰ ਉਸ ਆਖਿਆ ਕੀ ਤੂੰ ਕੋਈ ਚੀਜ਼ ਗਹਿਣੇ ਰੱਖ ਦੇਵੇਂਗਾ, ਜਦ ਤੱਕ ਉਹ ਨਾ ਘੱਲੇਂ ?
\v 18 ਫੇਰ ਉਸ ਨੇ ਆਖਿਆ, ਮੈਂ ਤੇਰੇ ਕੋਲ ਕੀ ਗਹਿਣੇ ਰੱਖਾਂ ? ਉਸ ਆਖਿਆ, ਤੂੰ ਆਪਣੀ ਮੋਹਰ, ਆਪਣੀ ਰੱਸੀ ਅਤੇ ਆਪਣੀ ਲਾਠੀ ਜਿਹੜੀ ਤੇਰੇ ਹੱਥ ਵਿੱਚ ਹੈ ਦੇ । ਉਸ ਨੇ ਉਹ ਨੂੰ ਉਹ ਸਭ ਕੁਝ ਦੇ ਦਿੱਤਾ ਅਤੇ ਉਸ ਦੇ ਕੋਲ ਗਿਆ ਅਤੇ ਉਹ ਉਸ ਤੋਂ ਗਰਭਵਤੀ ਹੋ ਗਈ ।
\s5
\v 19 ਉਹ ਉੱਥੋਂ ਉੱਠ ਕੇ ਚੱਲੀ ਗਈ ਅਤੇ ਆਪਣੇ ਉੱਤੋਂ ਬੁਰਕਾ ਲਾਹ ਸੁੱਟਿਆ ਅਤੇ ਵਿਧਵਾ ਦੇ ਬਸਤਰ ਪਾ ਲਏ ।
\v 20 ਯਹੂਦਾਹ ਨੇ ਆਪਣੇ ਮਿੱਤਰ ਅਦੂਲਾਮੀ ਦੇ ਹੱਥ ਬੱਕਰੀ ਦਾ ਲੇਲਾ ਭੇਜਿਆ ਤਾਂ ਜੋ ਉਸ ਦੀਆਂ ਗਹਿਣੇ ਰੱਖੀਆਂ ਚੀਜ਼ਾਂ ਉਸ ਇਸਤਰੀ ਦੇ ਹੱਥੋਂ ਮੋੜ ਲਿਆਵੇ ਅਤੇ ਉਹ ਉਸ ਨੂੰ ਨਾ ਲੱਭੀ ।
\s5
\v 21 ਫੇਰ ਉਸ ਨੇ ਉਸ ਥਾਂ ਦੇ ਮਨੁੱਖਾਂ ਤੋਂ ਇਹ ਪੁੱਛਿਆ ਕਿ ਉਹ ਵੇਸ਼ਵਾ ਕਿੱਥੇ ਹੈ, ਜਿਹੜੀ ਏਨਯਿਮ ਦੇ ਰਸਤੇ ਉੱਤੇ ਬੈਠੀ ਸੀ ? ਤਦ ਉਨ੍ਹਾਂ ਨੇ ਆਖਿਆ ਕਿ ਇੱਥੇ ਕੋਈ ਵੇਸ਼ਵਾ ਨਹੀਂ ਸੀ ।
\v 22 ਉਹ ਯਹੂਦਾਹ ਦੇ ਕੋਲ ਮੁੜ ਆਇਆ ਅਤੇ ਆਖਿਆ ਕਿ ਉਹ ਮੈਨੂੰ ਨਹੀਂ ਲੱਭੀ ਅਤੇ ਉੱਥੇ ਦੇ ਮਨੁੱਖਾਂ ਨੇ ਵੀ ਆਖਿਆ ਕਿ ਇੱਥੇ ਕੋਈ ਵੇਸ਼ਵਾ ਨਹੀਂ ਹੈ ।
\v 23 ਯਹੂਦਾਹ ਦੇ ਆਖਿਆ ਉਹ ਉਸ ਨੂੰ ਰੱਖੇ । ਅਸੀਂ ਖੱਜਲ ਤਾਂ ਨਾ ਹੋਈਏ । ਵੇਖ ਮੈਂ ਤਾਂ ਲੇਲਾ ਭੇਜਿਆ ਸੀ, ਪਰ ਉਹ ਤੈਨੂੰ ਨਹੀਂ ਲੱਭੀ ।
\s5
\v 24 ਤਦ ਅਜਿਹਾ ਹੋਇਆ ਕਿ ਜਦ ਲਗਭਗ ਤਿੰਨ ਮਹੀਨੇ ਹੋ ਗਏ ਤਾਂ ਯਹੂਦਾਹ ਨੂੰ ਦੱਸਿਆ ਗਿਆ ਕਿ ਤੇਰੀ ਨੂੰਹ ਤਾਮਾਰ ਨੇ ਵਿਭਚਾਰ ਕੀਤਾ ਅਤੇ ਵੇਖ ਉਹ ਗਰਭਵਤੀ ਵੀ ਹੈ ਤਾਂ ਯਹੂਦਾਹ ਨੇ ਆਖਿਆ ਉਹ ਨੂੰ ਬਾਹਰ ਕੱਢ ਲਿਆਓ ਤਾਂ ਜੋ ਉਹ ਸਾੜ ਦਿੱਤੀ ਜਾਵੇ ।
\v 25 ਜਦ ਉਹ ਬਾਹਰ ਕੱਢੀ ਗਈ ਤਾਂ ਉਸ ਨੇ ਆਪਣੇ ਸੌਹਰੇ ਨੂੰ ਇਹ ਸੁਨੇਹਾ ਭੇਜਿਆ ਕਿ ਜਿਸ ਮਨੁੱਖ ਦੀਆਂ ਇਹ ਚੀਜ਼ਾਂ ਹਨ, ਮੈਂ ਉਸ ਤੋਂ ਹੀ ਗਰਭਵਤੀ ਹਾਂ ਅਤੇ ਉਸ ਨੇ ਇਹ ਵੀ ਆਖਿਆ, ਪਹਿਚਾਣ ਤਾਂ ਕਿ ਇਹ ਮੋਹਰ ਅਤੇ ਰੱਸੀ ਅਤੇ ਲਾਠੀ ਕਿਹਦੀ ਹੈ ।
\v 26 ਯਹੂਦਾਹ ਨੇ ਪਹਿਚਾਣ ਕੇ ਆਖਿਆ, ਉਹ ਮੇਰੇ ਨਾਲੋਂ ਵੱਧ ਧਰਮੀ ਹੈ ਕਿਉਂ ਜੋ ਮੈਂ ਉਸ ਦਾ ਵਿਆਹ ਆਪਣੇ ਪੁੱਤਰ ਸ਼ੇਲਾਹ ਨਾਲ ਨਹੀਂ ਕੀਤਾ ਅਤੇ ਯਹੂਦਾਹ ਨੇ ਅੱਗੇ ਨੂੰ ਉਸ ਦੇ ਨਾਲ ਸੰਗ ਨਾ ਕੀਤਾ ।
\s5
\v 27 ਅਜਿਹਾ ਹੋਇਆ ਕਿ ਉਸ ਦੇ ਜਣਨ ਦੇ ਸਮੇਂ ਉਸ ਦੀ ਕੁੱਖ ਵਿੱਚ ਜੋੜੇ ਸਨ ।
\v 28 ਅਤੇ ਜਦ ਉਹ ਜਨਮ ਦੇਣ ਲੱਗੀ ਤਾਂ ਇੱਕ ਬੱਚੇ ਨੇ ਆਪਣਾ ਹੱਥ ਬਾਹਰ ਕੱਢਿਆ ਅਤੇ ਦਾਈ ਨੇ ਫੜ੍ਹ ਕੇ ਉਸ ਦੇ ਹੱਥ ਨੂੰ ਲਾਲ ਧਾਗਾ ਬੰਨ੍ਹ ਦਿੱਤਾ ਅਤੇ ਆਖਿਆ, ਇਹ ਪਹਿਲਾਂ ਨਿੱਕਲਿਆ ਹੈ ।
\s5
\v 29 ਫਿਰ ਹੋਇਆ ਕਿ ਜਦ ਉਸ ਨੇ ਆਪਣਾ ਹੱਥ ਖਿੱਚ ਲਿਆ ਤਾਂ ਵੇਖੋ ਉਸ ਦੇ ਭਰਾ ਨੇ ਜਨਮ ਲਿਆ ਅਤੇ ਦਾਈ ਨੇ ਆਖਿਆ, ਤੂੰ ਬਾਹਰ ਆਉਣ ਵਿੱਚ ਕਿਉਂ ਜ਼ੋਰ ਲਗਾਇਆ ਹੈਂ, ਇਹ ਜ਼ੋਰ ਤੇਰੇ ਉੱਤੇ ਆਵੇ ਇਸ ਲਈ ਉਸ ਨਾ ਨਾਮ ਪਾਰਸ ਰੱਖਿਆ ਗਿਆ ।
\v 30 ਉਸ ਤੋਂ ਬਾਅਦ ਉਸ ਦਾ ਭਰਾ ਜਿਸ ਦੇ ਹੱਥ ਲਾਲ ਧਾਗਾ ਬੰਨ੍ਹਿਆ ਗਿਆ ਸੀ, ਜਨਮ ਲਿਆ ਅਤੇ ਉਸ ਦਾ ਨਾਮ ਜ਼ਾਰਹ ਰੱਖਿਆ ਗਿਆ ।
\s5
\c 39
\s ਯੂਸੁਫ਼ ਅਤੇ ਪੋਟੀਫ਼ਰ ਦੀ ਪਤਨੀ
\p
\v 1 ਯੂਸੁਫ਼ ਮਿਸਰ ਵਿੱਚ ਲਿਆਂਦਾ ਗਿਆ ਅਤੇ ਪੋਟੀਫ਼ਰ ਮਿਸਰੀ ਨੇ ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ, ਉਸ ਨੂੰ ਇਸਮਾਏਲੀਆਂ ਦੇ ਹੱਥੋਂ ਮੁੱਲ ਲੈ ਲਿਆ, ਜਿਹੜੇ ਉਸ ਨੂੰ ਉੱਥੇ ਲਿਆਏ ਸਨ ।
\v 2 ਯਹੋਵਾਹ ਯੂਸੁਫ਼ ਦੇ ਅੰਗ-ਸੰਗ ਸੀ, ਇਸ ਲਈ ਉਹ ਵੱਡਭਾਗਾ ਮਨੁੱਖ ਹੋ ਗਿਆ ਅਤੇ ਉਹ ਆਪਣੇ ਮਿਸਰੀ ਸਵਾਮੀ ਦੇ ਘਰ ਰਹਿੰਦਾ ਸੀ ।
\s5
\v 3 ਤਦ ਉਸ ਦੇ ਸਵਾਮੀ ਨੇ ਵੇਖਿਆ ਕਿ ਯਹੋਵਾਹ ਉਸ ਦੇ ਅੰਗ-ਸੰਗ ਹੈ ਅਤੇ ਜੋ ਵੀ ਕੰਮ ਉਹ ਕਰਦਾ ਹੈ ਉਸ ਦੇ ਹੱਥੋਂ ਉਹ ਸਫ਼ਲ ਕਰਾਉਂਦਾ ਹੈ ।
\v 4 ਸੋ ਯੂਸੁਫ਼ ਉੱਤੇ ਉਹ ਦੀ ਦਯਾ ਦੀ ਨਿਗਾਹ ਹੋਈ । ਯੂਸੁਫ਼ ਨੇ ਉਹ ਦੀ ਸੇਵਾ ਕੀਤੀ ਅਤੇ ਉਸ ਨੇ ਉਹ ਨੂੰ ਆਪਣੇ ਘਰ ਦਾ ਮੁਖ਼ਤਿਆਰ ਬਣਾ ਦਿੱਤਾ ਅਤੇ ਜੋ ਕੁਝ ਉਹ ਦਾ ਸੀ ਉਸ ਦੇ ਹੱਥ ਵਿੱਚ ਦੇ ਦਿੱਤਾ ।
\s5
\v 5 ਅਜਿਹਾ ਹੋਇਆ ਕਿ ਜਿਸ ਵੇਲੇ ਤੋਂ ਉਸ ਨੇ ਉਹ ਨੂੰ ਆਪਣੇ ਘਰ ਦਾ ਅਤੇ ਆਪਣੀਆਂ ਸਭ ਚੀਜ਼ਾਂ ਦਾ ਮੁਖ਼ਤਿਆਰ ਬਣਾ ਦਿੱਤਾ, ਯਹੋਵਾਹ ਨੇ ਉਸ ਮਿਸਰੀ ਦੇ ਘਰ ਉੱਤੇ ਯੂਸੁਫ਼ ਦੇ ਕਾਰਨ ਬਹੁਤ ਬਰਕਤ ਦਿੱਤੀ ਅਤੇ ਯਹੋਵਾਹ ਦੀ ਬਰਕਤ ਉਸ ਦੀਆਂ ਸਭ ਚੀਜ਼ਾਂ ਉੱਤੇ ਹੋਈ, ਭਾਵੇਂ ਉਹ ਘਰ ਵਿੱਚ ਸਨ ਭਾਵੇਂ ਖੇਤ ਵਿੱਚ ।
\v 6 ਉਸ ਨੇ ਸਭ ਕੁਝ ਯੂਸੁਫ਼ ਦੇ ਹੱਥ ਵਿੱਚ ਸੌਂਪ ਦਿੱਤਾ ਅਤੇ ਉਸ ਨੇ ਆਪਣੀ ਖਾਣ ਦੀ ਰੋਟੀ ਤੋਂ ਛੁੱਟ ਹੋਰ ਕਿਸੇ ਚੀਜ਼ ਦੀ ਖ਼ਬਰ ਨਾ ਰੱਖੀ ਅਤੇ ਯੂਸੁਫ਼ ਰੂਪਵੰਤ ਅਤੇ ਸੋਹਣਾ ਸੀ ।
\s5
\v 7 ਇਹਨਾਂ ਗੱਲਾਂ ਦੇ ਪਿੱਛੋਂ ਅਜਿਹਾ ਹੋਇਆ ਕਿ ਉਸ ਦੇ ਸਵਾਮੀ ਦੀ ਪਤਨੀ ਆਪਣੀਆਂ ਅੱਖਾਂ ਯੂਸੁਫ਼ ਨਾਲ ਲਾਉਣ ਲੱਗ ਪਈ ਅਤੇ ਉਸ ਨੇ ਉਹ ਨੂੰ ਆਖਿਆ, ਤੂੰ ਮੇਰੇ ਨਾਲ ਲੇਟ ।
\v 8 ਪਰ ਉਸ ਨੇ ਨਾ ਮੰਨਿਆ ਅਤੇ ਆਪਣੇ ਸਵਾਮੀ ਦੀ ਪਤਨੀ ਨੂੰ ਆਖਿਆ, ਵੇਖੋ, ਮੇਰਾ ਸਵਾਮੀ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁਝ ਹੈ ਅਤੇ ਉਸ ਨੇ ਆਪਣਾ ਸਭ ਕੁਝ ਮੇਰੇ ਹੱਥ ਵਿੱਚ ਦੇ ਦਿੱਤਾ ਹੈ
\v 9 ਅਤੇ ਇਸ ਘਰ ਵਿੱਚ ਮੈਥੋਂ ਵੱਡਾ ਵੀ ਕੋਈ ਨਹੀਂ ਅਤੇ ਉਸ ਨੇ ਤੁਹਾਥੋਂ ਬਿਨ੍ਹਾਂ ਕੋਈ ਚੀਜ਼ ਮੇਰੇ ਕੋਲੋਂ ਰੋਕ ਕੇ ਵੀ ਨਹੀਂ ਰੱਖੀ, ਕਿਉਂ ਜੋ ਤੁਸੀਂ ਉਸ ਦੀ ਪਤਨੀ ਹੋ । ਮੈਂ ਐਡੀ ਵੱਡੀ ਬੁਰਿਆਈ ਅਤੇ ਪਾਪ ਪਰਮੇਸ਼ੁਰ ਦੇ ਵਿਰੁੱਧ ਕਿਵੇਂ ਕਰਾਂ ?
\s5
\v 10 ਤਦ ਅਜਿਹਾ ਹੋਇਆ ਕਿ ਉਹ ਹਰ ਰੋਜ਼ ਆਖਦੀ ਰਹੀ ਪਰ ਉਸ ਨੇ ਉਹ ਦੀ ਗੱਲ ਨਾ ਮੰਨੀ ਕਿ ਉਹ ਉਸ ਦੇ ਨਾਲ ਲੇਟੇ ਜਾਂ ਉਸ ਦੇ ਕੋਲ ਰਹੇ ।
\v 11 ਇੱਕ ਦਿਨ ਅਜਿਹਾ ਹੋਇਆ ਕਿ ਉਹ ਘਰ ਵਿੱਚ ਆਪਣਾ ਕੰਮ ਕਰਨ ਲਈ ਗਿਆ ਅਤੇ ਘਰ ਦੇ ਮਨੁੱਖਾਂ ਵਿੱਚੋਂ ਕੋਈ ਵੀ ਘਰ ਵਿੱਚ ਨਹੀਂ ਸੀ ।
\v 12 ਤਦ ਉਸ ਨੇ ਉਸ ਦਾ ਕੱਪੜਾ ਫੜ੍ਹ ਕੇ ਆਖਿਆ, ਮੇਰੇ ਨਾਲ ਲੇਟ ਤਾਂ ਉਹ ਆਪਣਾ ਕੱਪੜਾ ਉਸ ਦੇ ਹੱਥ ਵਿੱਚ ਛੱਡ ਕੇ ਭੱਜਿਆ ਅਤੇ ਬਾਹਰ ਨਿੱਕਲ ਗਿਆ ।
\s5
\v 13 ਜਦ ਉਸ ਨੇ ਵੇਖਿਆ ਕਿ ਉਹ ਆਪਣਾ ਕੱਪੜਾ ਮੇਰੇ ਹੱਥ ਵਿੱਚ ਛੱਡ ਕੇ ਬਾਹਰ ਭੱਜ ਗਿਆ ਹੈ
\v 14 ਤਾਂ ਉਸ ਨੇ ਆਪਣੇ ਘਰ ਦੇ ਮਨੁੱਖਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਆਖਿਆ, ਵੇਖੋ, ਉਹ ਇੱਕ ਇਬਰਾਨੀ ਨੂੰ ਸਾਡੇ ਕੋਲ ਲੈ ਆਇਆ ਹੈ ਜਿਹੜਾ ਸਾਡਾ ਨਿਰਾਦਰ ਕਰੇ । ਉਹ ਮੇਰੇ ਕੋਲ ਅੰਦਰ ਆਇਆ ਤਾਂ ਜੋ ਉਹ ਮੇਰੇ ਨਾਲ ਲੇਟੇ ਪਰ ਮੈਂ ਉੱਚੀ ਅਵਾਜ਼ ਨਾਲ ਬੋਲ ਪਈ ।
\v 15 ਜਦ ਉਸ ਨੇ ਸੁਣਿਆ ਕਿ ਮੈਂ ਉੱਚੀ ਅਵਾਜ਼ ਨਾਲ ਚਿੱਲਾਈ ਤਾਂ ਉਹ ਆਪਣਾ ਕੱਪੜਾ ਮੇਰੇ ਕੋਲ ਛੱਡ ਕੇ ਬਾਹਰ ਨੂੰ ਭੱਜ ਗਿਆ ।
\s5
\v 16 ਸੋ ਉਸ ਨੇ ਆਪਣੇ ਸਵਾਮੀ ਦੇ ਘਰ ਆਉਣ ਤੱਕ ਉਸ ਦਾ ਕੱਪੜਾ ਆਪਣੇ ਕੋਲ ਰੱਖ ਛੱਡਿਆ ।
\v 17 ਤਦ ਉਸ ਨੇ ਉਹ ਨੂੰ ਸਾਰੀਆਂ ਗੱਲਾਂ ਦੱਸੀਆਂ ਅਤੇ ਆਖਿਆ, ਜਿਹੜਾ ਇਬਰਾਨੀ ਗ਼ੁਲਾਮ ਤੂੰ ਸਾਡੇ ਕੋਲ ਲੈ ਆਇਆ ਹੈਂ ਉਹ ਮੇਰੇ ਕੋਲ ਅੰਦਰ ਆ ਵੜਿਆ ਅਤੇ ਮੇਰੇ ਨਾਲ ਬੁਰਾ ਵਿਵਹਾਰ ਕਰਨ ਲੱਗਾ ।
\v 18 ਪਰ ਜਦ ਮੈਂ ਉੱਚੀ ਅਵਾਜ਼ ਨਾਲ ਚਿੱਲਾਈ ਤਾਂ ਉਹ ਆਪਣਾ ਕੱਪੜਾ ਮੇਰੇ ਕੋਲ ਛੱਡ ਕੇ ਬਾਹਰ ਨੂੰ ਭੱਜ ਗਿਆ ।
\s5
\v 19 ਫੇਰ ਅਜਿਹਾ ਹੋਇਆ ਕਿ ਜਦ ਉਸ ਦੇ ਸਵਾਮੀ ਨੇ ਆਪਣੀ ਪਤਨੀ ਦੀਆਂ ਗੱਲਾਂ ਸੁਣੀਆਂ, ਜਿਹੜੀ ਇਹ ਬੋਲੀ ਕਿ ਤੇਰੇ ਗ਼ੁਲਾਮ ਨੇ ਮੇਰੇ ਨਾਲ ਅਜਿਹਾ ਕੀਤਾ ਹੈ ਤਾਂ ਉਸ ਦਾ ਕਰੋਧ ਭੜਕ ਉੱਠਿਆ ।
\v 20 ਤਦ ਯੂਸੁਫ਼ ਦੇ ਸਵਾਮੀ ਨੇ ਉਸ ਨੂੰ ਫੜ੍ਹ ਕੇ ਕੈਦ ਵਿੱਚ ਪਾ ਦਿੱਤਾ, ਜਿੱਥੇ ਸ਼ਾਹੀ ਕੈਦੀ ਸਨ ਅਤੇ ਉਹ ਉੱਥੇ ਕੈਦ ਵਿੱਚ ਰਿਹਾ ।
\s5
\v 21 ਪਰ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਉਹ ਨੇ ਉਸ ਉੱਤੇ ਕਿਰਪਾ ਕੀਤੀ ਅਤੇ ਉਸ ਨੇ ਕੈਦਖ਼ਾਨੇ ਦੇ ਦਰੋਗ਼ੇ ਦੀਆਂ ਨਜ਼ਰਾਂ ਵਿੱਚ ਦਯਾ ਪਾਈ
\v 22 ਅਤੇ ਦਰੋਗੇ ਨੇ ਸਾਰੇ ਕੈਦੀਆਂ ਨੂੰ ਜਿਹੜੇ ਉਸ ਕੈਦ ਵਿੱਚ ਸਨ, ਯੂਸੁਫ਼ ਦੇ ਹੱਥ ਵਿੱਚ ਦੇ ਦਿੱਤਾ ਅਤੇ ਜਿਹੜਾ ਕੰਮ ਉੱਥੇ ਕੀਤਾ ਜਾਂਦਾ ਸੀ, ਉਹੀ ਚਲਾਉਂਦਾ ਸੀ ।
\v 23 ਕੈਦਖਾਨੇ ਦਾ ਦਰੋਗ਼ਾ ਕਿਸੇ ਗੱਲ ਦੀ ਜਿਹੜੀ ਉਸ ਦੇ ਹੱਥ ਵਿੱਚ ਸੀ, ਖ਼ਬਰ ਨਹੀਂ ਲੈਂਦਾ ਸੀ, ਕਿਉਂ ਜੋ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਜੋ ਕੁਝ ਉਹ ਕਰਦਾ ਸੀ ਯਹੋਵਾਹ ਉਸ ਨੂੰ ਸਫ਼ਲ ਬਣਾ ਦਿੰਦਾ ਸੀ ।
\s5
\c 40
\s ਕੈਦੀਆਂ ਦੇ ਸੁਫ਼ਨਿਆਂ ਦਾ ਅਰਥ
\p
\v 1 ਇਹਨਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਮਿਸਰ ਦੇ ਰਾਜਾ ਦਾ ਸਾਕੀ ਅਤੇ ਰਸੋਈਆ ਆਪਣੇ ਸਵਾਮੀ ਅਰਥਾਤ ਮਿਸਰ ਦੇ ਰਾਜੇ ਦੇ ਵਿਰੁੱਧ ਕੁਝ ਅਪਰਾਧ ਕੀਤਾ ।
\v 2 ਤਦ ਫ਼ਿਰਊਨ ਆਪਣੇ ਦੋਹਾਂ ਪ੍ਰਧਾਨਾਂ ਦੇ ਉੱਤੇ ਅਰਥਾਤ ਸਾਕੀਆਂ ਦੇ ਮੁਖੀਏ ਅਤੇ ਰਸੋਈਆਂ ਦੇ ਮੁਖੀਏ ਉੱਤੇ ਗੁੱਸੇ ਹੋਇਆ
\v 3 ਅਤੇ ਉਸ ਨੇ ਉਨ੍ਹਾਂ ਨੂੰ ਅੰਗ-ਰੱਖਿਅਕਾਂ ਦੇ ਪ੍ਰਧਾਨ ਦੇ ਘਰ ਵਿੱਚ ਅਰਥਾਤ ਉਸੇ ਕੈਦਖਾਨੇ ਵਿੱਚ ਜਿੱਥੇ ਯੂਸੁਫ਼ ਕੈਦ ਸੀ, ਬੰਦ ਕਰ ਦਿੱਤਾ ।
\s5
\v 4 ਅੰਗ-ਰੱਖਿਅਕਾਂ ਦੇ ਪ੍ਰਧਾਨ ਨੇ ਉਨ੍ਹਾਂ ਨੂੰ ਯੂਸੁਫ਼ ਦੇ ਹਵਾਲੇ ਕਰ ਦਿੱਤਾ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ ਜਦ ਤੱਕ ਉਹ ਕੈਦ ਵਿੱਚ ਰਹੇ ।
\v 5 ਮਿਸਰ ਦੇ ਰਾਜਾ ਦੇ ਸਾਕੀ ਅਤੇ ਰਸੋਈਏ ਨੇ ਜਿਹੜੇ ਕੈਦਖਾਨੇ ਵਿੱਚ ਬੰਦ ਸਨ, ਉਨ੍ਹਾਂ ਦੋਹਾਂ ਨੇ ਇੱਕੋ ਹੀ ਰਾਤ ਆਪਣੇ-ਆਪਣੇ ਫਲ ਅਨੁਸਾਰ ਸੁਫ਼ਨਾ ਵੇਖਿਆ ।
\s5
\v 6 ਜਦ ਯੂਸੁਫ਼ ਸਵੇਰੇ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਉਨ੍ਹਾਂ ਨੂੰ ਵੇਖਿਆ ਤਾਂ ਵੇਖੋ ਉਹ ਉਦਾਸ ਸਨ ।
\v 7 ਉਸ ਨੇ ਫ਼ਿਰਊਨ ਦੇ ਉਨ੍ਹਾਂ ਪ੍ਰਧਾਨਾਂ ਨੂੰ ਜਿਹੜੇ ਉਸ ਦੇ ਨਾਲ ਉਸ ਦੇ ਸਵਾਮੀ ਦੇ ਘਰ ਕੈਦ ਵਿੱਚ ਸਨ, ਪੁੱਛਿਆ, ਅੱਜ ਤੁਹਾਡੇ ਚਿਹਰੇ ਕਿਉਂ ਉਦਾਸ ਹਨ ?
\v 8 ਤਦ ਉਨ੍ਹਾਂ ਨੇ ਉਸ ਨੂੰ ਆਖਿਆ, ਅਸੀਂ ਇੱਕ ਸੁਫ਼ਨਾ ਵੇਖਿਆ ਹੈ, ਜਿਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ ਹੈ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਕੀ ਸੁਫ਼ਨਿਆਂ ਦਾ ਅਰਥ ਦੱਸਣਾ ਪਰਮੇਸ਼ੁਰ ਦਾ ਕੰਮ ਨਹੀਂ ਹੈ ? ਤੁਸੀਂ ਆਪਣੇ-ਆਪਣੇ ਸੁਫ਼ਨੇ ਮੈਨੂੰ ਦੱਸੋ ?
\s5
\v 9 ਸਾਕੀਆਂ ਦੇ ਮੁਖੀਏ ਨੇ ਯੂਸੁਫ਼ ਨੂੰ ਆਪਣਾ ਸੁਫ਼ਨਾ ਦੱਸਿਆ ਅਤੇ ਆਖਿਆ, ਵੇਖੋ ਮੇਰੇ ਸੁਫ਼ਨੇ ਵਿੱਚ ਦਾਖ਼ ਦੀ ਇੱਕ ਵੇਲ ਮੇਰੇ ਸਨਮੁਖ ਸੀ,
\v 10 ਅਤੇ ਉਸ ਵੇਲ ਵਿੱਚ ਤਿੰਨ ਟਹਿਣੀਆਂ ਸਨ ਅਤੇ ਜਾਣੋ ਉਹ ਨੂੰ ਕਲੀਆਂ ਨਿੱਕਲੀਆਂ ਅਤੇ ਫੁੱਲ ਲੱਗੇ ਅਤੇ ਉਸ ਦੇ ਗੁੱਛਿਆਂ ਵਿੱਚ ਦਾਖ਼ ਪੱਕ ਗਈ ।
\v 11 ਫ਼ਿਰਊਨ ਦਾ ਪਿਆਲਾ ਮੇਰੇ ਹੱਥ ਵਿੱਚ ਸੀ, ਅਤੇ ਮੈਂ ਦਾਖ਼ਾਂ ਨੂੰ ਲੈ ਕੇ ਫ਼ਿਰਊਨ ਦੇ ਪਿਆਲੇ ਵਿੱਚ ਨਿਚੋੜਿਆ ਅਤੇ ਉਹ ਪਿਆਲਾ ਮੈਂ ਫ਼ਿਰਊਨ ਦੀ ਹਥੇਲੀ ਉੱਤੇ ਰੱਖਿਆ ।
\s5
\v 12 ਤਦ ਯੂਸੁਫ਼ ਨੇ ਉਸ ਨੂੰ ਆਖਿਆ, ਇਸ ਦਾ ਅਰਥ ਇਹ ਹੈ ਕਿ ਉਹ ਤਿੰਨ ਟਹਿਣੀਆਂ ਤਿੰਨ ਦਿਨ ਹਨ ।
\v 13 ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਉੱਚਾ ਕਰੇਗਾ ਅਤੇ ਤੈਨੂੰ ਤੇਰੇ ਅਹੁਦੇ ਉੱਤੇ ਫੇਰ ਖੜ੍ਹਾ ਕਰੇਗਾ ਅਤੇ ਤੂੰ ਪਹਿਲਾਂ ਦੀ ਤਰ੍ਹਾਂ ਜਦ ਤੂੰ ਉਹ ਦਾ ਸਾਕੀ ਸੀ, ਫਿਰ ਤੋਂ ਫ਼ਿਰਊਨ ਦੇ ਹੱਥ ਵਿੱਚ ਪਿਆਲਾ ਦੇਵੇਂਗਾ ।
\s5
\v 14 ਜਦ ਤੇਰਾ ਭਲਾ ਹੋਵੇ ਤਾਂ ਤੂੰ ਮੈਨੂੰ ਯਾਦ ਰੱਖੀਂ ਅਤੇ ਮੇਰੇ ਉੱਤੇ ਕਿਰਪਾ ਕਰਕੇ ਫ਼ਿਰਊਨ ਨੂੰ ਮੇਰੇ ਬਾਰੇ ਦੱਸੀਂ ਅਤੇ ਮੈਨੂੰ ਇਸ ਘਰ ਵਿੱਚੋਂ ਬਾਹਰ ਕਢਾਈਂ ।
\v 15 ਕਿਉਂ ਜੋ ਸੱਚ-ਮੁੱਚ ਮੈਂ ਇਬਰਾਨੀਆਂ ਦੇ ਦੇਸ਼ ਵਿੱਚੋਂ ਚੁਰਾਇਆ ਗਿਆ ਹਾਂ ਅਤੇ ਇੱਥੇ ਵੀ ਮੈਂ ਕੁਝ ਨਹੀਂ ਕੀਤਾ ਕਿ ਉਹ ਮੈਨੂੰ ਇਸ ਕੈਦ ਵਿੱਚ ਰੱਖਣ ।
\s5
\v 16 ਜਦ ਰਸੋਈਆਂ ਦੇ ਮੁਖੀਏ ਨੇ ਵੇਖਿਆ ਕਿ ਉਸ ਦੇ ਸੁਫ਼ਨੇ ਦਾ ਅਰਥ ਚੰਗਾ ਹੈ ਤਾਂ ਉਸ ਨੇ ਯੂਸੁਫ਼ ਨੂੰ ਆਖਿਆ, ਮੈਂ ਵੀ ਇੱਕ ਸੁਫ਼ਨਾ ਵੇਖਿਆ, ਅਤੇ ਵੇਖੋ ਮੇਰੇ ਸਿਰ ਉੱਤੇ ਚਿੱਟੀਆਂ ਰੋਟੀਆਂ ਦੀਆਂ ਤਿੰਨ ਟੋਕਰੀਆਂ ਸਨ ।
\v 17 ਅਤੇ ਸਭ ਤੋਂ ਉੱਪਰਲੀ ਟੋਕਰੀ ਵਿੱਚ ਫ਼ਿਰਊਨ ਲਈ ਭਿੰਨ-ਭਿੰਨ ਪਰਕਾਰ ਦਾ ਪਕਾਇਆ ਹੋਇਆ ਭੋਜਨ ਸੀ ਅਤੇ ਪੰਛੀ ਮੇਰੇ ਸਿਰ ਉੱਪਰਲੀ ਟੋਕਰੀ ਵਿੱਚੋਂ ਖਾਂਦੇ ਸਨ ।
\s5
\v 18 ਤਦ ਯੂਸੁਫ਼ ਨੇ ਉੱਤਰ ਦੇ ਕੇ ਆਖਿਆ, ਇਸ ਦਾ ਅਰਥ ਇਹ ਹੈ ਕਿ ਇਹ ਤਿੰਨ ਟੋਕਰੀਆਂ ਤਿੰਨ ਦਿਨ ਹਨ ।
\v 19 ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਤੇਰੇ ਉੱਤੋਂ ਲਾਹ ਦੇਵੇਗਾ ਅਤੇ ਤੈਨੂੰ ਇੱਕ ਰੁੱਖ ਨਾਲ ਟੰਗ ਦੇਵੇਗਾ ਅਤੇ ਪੰਛੀ ਤੇਰਾ ਮਾਸ ਖਾਣਗੇ ।
\s5
\v 20 ਫਿਰ ਤੀਜੇ ਦਿਨ, ਫ਼ਿਰਊਨ ਦਾ ਜਨਮ ਦਿਨ ਸੀ ਅਤੇ ਉਸ ਨੇ ਆਪਣੇ ਸਾਰੇ ਕਰਮਚਾਰੀਆਂ ਲਈ ਦਾਵਤ ਕੀਤੀ ਅਤੇ ਆਪਣੇ ਕਰਮਚਾਰੀਆਂ ਵਿੱਚੋਂ ਸਾਕੀਆਂ ਦੇ ਮੁਖੀਏ ਅਤੇ ਰਸੋਈਆਂ ਦੇ ਮੁਖੀਏ ਦਾ ਸਿਰ ਉੱਚਾ ਕੀਤਾ ।
\v 21 ਪਰ ਉਸ ਨੇ ਸਾਕੀਆਂ ਦੇ ਮੁਖੀਏ ਨੂੰ ਤਾਂ ਉਹ ਦੇ ਅਹੁਦੇ ਉੱਤੇ ਫਿਰ ਨਿਯੁਕਤ ਕੀਤਾ ਤਾਂ ਜੋ ਉਹ ਫ਼ਿਰਊਨ ਦੀ ਹਥੇਲੀ ਉੱਤੇ ਪਿਆਲਾ ਰੱਖੇ
\v 22 ਪਰ ਉਸ ਨੇ ਰਸੋਈਆਂ ਦੇ ਮੁਖੀਏ ਨੂੰ ਫਾਂਸੀ ਦੇ ਦਿੱਤੀ ਜਿਵੇਂ ਯੂਸੁਫ਼ ਨੇ ਉਨ੍ਹਾਂ ਦੇ ਸੁਫ਼ਨਿਆਂ ਦਾ ਅਰਥ ਦੱਸਿਆ ਸੀ ।
\v 23 ਪਰ ਸਾਕੀਆਂ ਦੇ ਮੁਖੀਏ ਨੇ ਯੂਸੁਫ਼ ਨੂੰ ਯਾਦ ਨਾ ਰੱਖਿਆ ਪਰ ਉਸ ਨੂੰ ਭੁੱਲ ਗਿਆ ।
\s5
\c 41
\s ਫ਼ਿਰਊਨ ਦੇ ਸੁਫ਼ਨਿਆਂ ਦਾ ਅਰਥ ਦੱਸਣਾ
\p
\v 1 ਪੂਰੇ ਦੋ ਸਾਲਾਂ ਦੇ ਅੰਤ ਵਿੱਚ ਫ਼ਿਰਊਨ ਨੇ ਇੱਕ ਸੁਫ਼ਨਾ ਵੇਖਿਆ ਕਿ ਉਹ ਨੀਲ ਨਦੀ ਕੋਲ ਖੜ੍ਹਾ ਸੀ,
\v 2 ਅਤੇ ਵੇਖੋ ਨਦੀ ਵਿੱਚੋਂ ਸੱਤ ਗਾਈਆਂ ਜਿਹੜੀਆਂ ਸੋਹਣੀਆਂ ਅਤੇ ਮੋਟੀਆਂ ਸਨ, ਨਿੱਕਲੀਆਂ ਅਤੇ ਨਦੀ ਦੇ ਕਿਨਾਰੇ ਚੁੱਗਣ ਲੱਗ ਪਈਆਂ ।
\v 3 ਅਤੇ ਵੇਖੋ, ਉਨ੍ਹਾਂ ਤੋਂ ਬਾਅਦ ਸੱਤ ਗਾਈਆਂ ਹੋਰ ਜਿਹੜੀਆਂ ਕਰੂਪ ਅਤੇ ਸਰੀਰ ਵਿੱਚ ਲਿੱਸੀਆਂ ਸਨ, ਨਦੀ ਵਿੱਚੋਂ ਨਿੱਕਲੀਆਂ ਅਤੇ ਨਦੀ ਦੇ ਕੰਢੇ ਉੱਤੇ ਦੂਸਰੀਆਂ ਗਾਈਆਂ ਕੋਲ ਖੜ੍ਹੀਆਂ ਹੋ ਗਈਆਂ ।
\s5
\v 4 ਤਦ ਕਰੂਪ ਅਤੇ ਲਿੱਸੀਆਂ ਗਾਈਆਂ ਨੇ ਉਨ੍ਹਾਂ ਸੱਤਾਂ ਸੋਹਣੀਆਂ ਅਤੇ ਮੋਟੀਆਂ ਗਾਈਆਂ ਨੂੰ ਨਿਗਲ ਲਿਆ, ਤਦ ਫ਼ਿਰਊਨ ਜਾਗ ਉੱਠਿਆ ।
\v 5 ਉਹ ਫੇਰ ਸੌਂ ਗਿਆ ਅਤੇ ਦੂਜੀ ਵਾਰ ਸੁਫ਼ਨਾ ਵੇਖਿਆ ਅਤੇ ਵੇਖੋ, ਮੋਟੇ ਅਤੇ ਚੰਗੇ ਸੱਤ ਸਿੱਟੇ ਇੱਕ ਨੜ ਵਿੱਚੋਂ ਨਿੱਕਲੇ
\v 6 ਅਤੇ ਵੇਖੋ, ਉਸ ਦੇ ਬਾਅਦ ਪਤਲੇ ਅਤੇ ਪੂਰਬੀ ਹਵਾ ਨਾਲ ਝੁਲਸੇ ਹੋਏ ਸੱਤ ਸਿੱਟੇ ਫੁੱਟ ਪਏ ।
\s5
\v 7 ਉਹ ਪਤਲੇ ਸਿੱਟੇ ਉਨ੍ਹਾਂ ਸੱਤਾਂ ਮੋਟੇ ਅਤੇ ਭਰੇ ਹੋਏ ਸਿੱਟਿਆਂ ਨੂੰ ਨਿਗਲ ਗਏ ਤਾਂ ਫ਼ਿਰਊਨ ਜਾਗ ਉੱਠਿਆ ਅਤੇ ਜਾਣਿਆ ਕਿ ਇਹ ਸੁਫ਼ਨਾ ਹੀ ਸੀ ।
\v 8 ਅਤੇ ਸਵੇਰੇ ਹੀ ਉਸ ਦਾ ਮਨ ਬੇਚੈਨ ਹੋ ਗਿਆ ਤਾਂ ਉਸ ਨੇ ਮਿਸਰ ਦੇ ਸਾਰੇ ਜਾਦੂਗਰ ਅਤੇ ਸਾਰੇ ਜੋਤਸ਼ੀ ਸੱਦ ਲਏ, ਤਦ ਫ਼ਿਰਊਨ ਨੇ ਉਨ੍ਹਾਂ ਨੂੰ ਆਪਣੇ ਸੁਫ਼ਨੇ ਦੱਸੇ ਪਰ ਕੋਈ ਵੀ ਫ਼ਿਰਊਨ ਨੂੰ ਉਨ੍ਹਾਂ ਦਾ ਅਰਥ ਨਾ ਦੱਸ ਸਕਿਆ ।
\s5
\v 9 ਤਦ ਸਾਕੀਆਂ ਦੇ ਮੁਖੀਏ ਨੇ ਫ਼ਿਰਊਨ ਨਾਲ ਇਹ ਗੱਲ ਕੀਤੀ, ਅੱਜ ਮੈਂ ਆਪਣੇ ਪਾਪ ਨੂੰ ਯਾਦ ਕਰਦਾ ਹਾਂ ।
\v 10 ਜਦ ਫ਼ਿਰਊਨ ਆਪਣੇ ਦਾਸਾਂ ਉੱਤੇ ਗੁੱਸੇ ਹੋਇਆ ਤਾਂ ਮੈਨੂੰ ਅਤੇ ਰਸੋਈਆਂ ਦੇ ਮੁਖੀਏ ਨੂੰ ਅੰਗ-ਰੱਖਿਅਕਾਂ ਦੇ ਪ੍ਰਧਾਨ ਦੇ ਘਰ ਵਿੱਚ ਕੈਦ ਕੀਤਾ ।
\v 11 ਤਦ ਅਸੀਂ ਦੋਨਾਂ ਨੇ ਇੱਕੋ ਹੀ ਰਾਤ ਵਿੱਚ ਆਪੋ ਆਪਣੇ ਅਰਥ ਅਨੁਸਾਰ ਸੁਫ਼ਨਾ ਵੇਖਿਆ ।
\s5
\v 12 ਅੰਗ-ਰੱਖਿਅਕਾਂ ਦੇ ਪ੍ਰਧਾਨ ਦਾ ਗ਼ੁਲਾਮ ਇੱਕ ਇਬਰਾਨੀ ਜੁਆਨ, ਉੱਥੇ ਸਾਡੇ ਨਾਲ ਸੀ ਅਤੇ ਜਦ ਅਸੀਂ ਉਸ ਨੂੰ ਦੱਸਿਆ ਤਾਂ ਉਸ ਨੇ ਸਾਡੇ ਸੁਫ਼ਨਿਆਂ ਦਾ ਅਰਥ ਇੱਕ-ਇੱਕ ਦੇ ਸੁਫ਼ਨੇ ਦੇ ਅਰਥ ਅਨੁਸਾਰ ਦੱਸਿਆ ।
\v 13 ਅਤੇ ਜਿਵੇਂ ਉਸ ਨੇ ਸਾਨੂੰ ਉਸ ਦਾ ਅਰਥ ਦੱਸਿਆ ਸੀ, ਉਸੇ ਤਰ੍ਹਾਂ ਹੀ ਹੋਇਆ । ਮੈਨੂੰ ਤਾਂ ਮੇਰੇ ਅਹੁਦੇ ਉੱਤੇ ਬਹਾਲ ਕੀਤਾ ਗਿਆ ਪਰ ਉਸ ਨੂੰ ਫਾਂਸੀ ਦਿੱਤੀ ।
\s5
\v 14 ਤਦ ਫ਼ਿਰਊਨ ਨੇ ਯੂਸੁਫ਼ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੇ ਛੇਤੀ ਨਾਲ ਯੂਸੁਫ਼ ਨੂੰ ਕੈਦ ਵਿੱਚੋਂ ਕੱਢਿਆ । ਉਹ ਹਜਾਮਤ ਕਰ ਕੇ ਅਤੇ ਬਸਤਰ ਬਦਲ ਕੇ ਫ਼ਿਰਊਨ ਦੇ ਕੋਲ ਅੰਦਰ ਆਇਆ ।
\v 15 ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਮੈਂ ਇੱਕ ਸੁਫ਼ਨਾ ਵੇਖਿਆ ਹੈ, ਅਤੇ ਉਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ । ਮੈਂ ਤੇਰੇ ਬਾਰੇ ਇਹ ਸੁਣਿਆ ਹੈ ਕਿ ਤੂੰ ਸੁਫ਼ਨਾ ਸੁਣ ਕੇ ਉਸ ਦਾ ਅਰਥ ਦੱਸ ਸਕਦਾ ਹੈਂ ।
\v 16 ਤਦ ਯੂਸੁਫ਼ ਨੇ ਫ਼ਿਰਊਨ ਨੂੰ ਉੱਤਰ ਦਿੱਤਾ, ਇਹ ਮੇਰੀ ਸ਼ਕਤੀ ਨਹੀਂ । ਪਰਮੇਸ਼ੁਰ ਹੀ ਫ਼ਿਰਊਨ ਨੂੰ ਸ਼ਾਂਤੀ ਦਾ ਉੱਤਰ ਦੇਵੇਗਾ ।
\s5
\v 17 ਫਿਰ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਵੇਖੋ, ਮੈਂ ਆਪਣੇ ਸੁਫ਼ਨੇ ਵਿੱਚ ਨੀਲ ਨਦੀ ਦੇ ਕੰਢੇ ਉੱਤੇ ਖੜ੍ਹਾ ਸੀ,
\v 18 ਅਤੇ ਵੇਖੋ, ਦਰਿਆ ਵਿੱਚੋਂ ਸੱਤ ਗਾਈਆਂ ਜਿਹੜੀਆਂ ਮੋਟੀਆਂ ਅਤੇ ਸੋਹਣੀਆਂ ਸਨ, ਨਿੱਕਲੀਆਂ ਅਤੇ ਉਹ ਨਦੀ ਦੇ ਕਿਨਾਰੇ ਚੁੱਗਣ ਲੱਗ ਪਈਆਂ ।
\s5
\v 19 ਫਿਰ ਵੇਖੋ, ਉਨ੍ਹਾਂ ਦੇ ਬਾਅਦ ਹੋਰ ਸੱਤ ਗਾਂਈਆਂ ਨਿੱਕਲੀਆਂ ਜਿਹੜੀਆਂ ਬਹੁਤ ਕਰੂਪ ਅਤੇ ਲਿੱਸੀਆਂ ਸਨ । ਅਜਿਹੀਆਂ ਕਰੂਪ ਗਾਵਾਂ ਮੈਂ ਸਾਰੇ ਮਿਸਰ ਦੇਸ਼ ਵਿੱਚ ਕਦੇ ਨਹੀਂ ਵੇਖੀਆਂ ।
\v 20 ਤਦ ਉਹ ਲਿੱਸੀਆਂ ਅਤੇ ਕਰੂਪ ਗਾਂਈਆਂ ਪਹਿਲੀਆਂ ਸੱਤ ਤਕੜੀਆਂ ਗਾਂਈਆਂ ਨੂੰ ਖਾ ਗਈਆਂ ।
\v 21 ਉਨ੍ਹਾਂ ਨੇ ਉਨ੍ਹਾਂ ਨੂੰ ਖਾ ਲਿਆ ਪਰ ਵੇਖਣ ਵਿੱਚ ਮਲੂਮ ਨਾ ਹੋਇਆ ਕਿ ਉਨ੍ਹਾਂ ਨੇ ਉਨ੍ਹਾਂ ਨੂੰ ਖਾ ਲਿਆ ਹੈ ਕਿਉਂ ਜੋ ਉਹ ਵੇਖਣ ਵਿੱਚ ਪਹਿਲਾਂ ਦੀ ਤਰ੍ਹਾਂ ਹੀ ਸਨ । ਤਦ ਮੈਂ ਜਾਗ ਉੱਠਿਆ ।
\s5
\v 22 ਫੇਰ ਮੈਂ ਦੂਜਾ ਸੁਫ਼ਨਾ ਵੇਖਿਆ ਅਤੇ ਵੇਖੋ, ਇੱਕ ਨੜ ਵਿੱਚੋਂ ਭਰੇ ਹੋਏ ਅਤੇ ਚੰਗੇ ਸੱਤ ਸਿੱਟੇ ਨਿੱਕਲੇ,
\v 23 ਅਤੇ ਵੇਖੋ ਉਨ੍ਹਾਂ ਦੇ ਬਾਅਦ ਸੱਤ ਸਿੱਟੇ ਕੁਮਲਾਏ ਹੋਏ, ਪਤਲੇ ਅਤੇ ਪੂਰਬੀ ਹਵਾ ਨਾਲ ਝੁਲਸੇ ਹੋਏ ਫੁੱਟ ਪਏ ।
\v 24 ਅਤੇ ਉਨ੍ਹਾਂ ਪਤਲਿਆਂ ਸਿੱਟਿਆਂ ਨੇ ਸੱਤ ਚੰਗੇ ਸਿੱਟਿਆਂ ਨੂੰ ਨਿਗਲ ਲਿਆ । ਮੈਂ ਇਹ ਸੁਫ਼ਨਾ ਜਾਦੂਗਰਾਂ ਨੂੰ ਦੱਸਿਆ ਪਰ ਕੋਈ ਮੈਨੂੰ ਇਸ ਦਾ ਅਰਥ ਨਾ ਦੱਸ ਸਕਿਆ ।
\s5
\v 25 ਯੂਸੁਫ਼ ਨੇ ਫ਼ਿਰਊਨ ਨੂੰ ਆਖਿਆ, ਫ਼ਿਰਊਨ ਦਾ ਸੁਫ਼ਨਾ ਇੱਕੋ ਹੀ ਹੈ । ਪਰਮੇਸ਼ੁਰ ਜੋ ਕੁਝ ਕਰਨ ਵਾਲਾ ਹੈ, ਉਸ ਨੇ ਫ਼ਿਰਊਨ ਦੇ ਉੱਤੇ ਪਰਗਟ ਕੀਤਾ ਹੈ ।
\v 26 ਇਹ ਸੱਤ ਚੰਗੀਆਂ ਗਾਂਈਆਂ ਸੱਤ ਸਾਲ ਹਨ ਅਤੇ ਇਹ ਸੱਤ ਸਿੱਟੇ ਵੀ ਸੱਤ ਸਾਲ ਹਨ । ਇਹ ਸੁਫ਼ਨਾ ਇੱਕੋ ਹੀ ਹੈ ।
\s5
\v 27 ਅਤੇ ਉਹ ਲਿੱਸੀਆਂ ਅਤੇ ਕਰੂਪ ਸੱਤ ਗਾਈਆਂ ਜਿਹੜੀਆਂ ਉਨ੍ਹਾਂ ਦੇ ਬਾਅਦ ਨਿੱਕਲੀਆਂ, ਅਤੇ ਉਹ ਸੱਤ ਸਿੱਟੇ ਜਿਹੜੇ ਪਤਲੇ ਅਤੇ ਪੂਰਬੀ ਹਵਾ ਨਾਲ ਝੁਲਸੇ ਹੋਏ ਸਨ, ਉਹ ਕਾਲ ਦੇ ਸੱਤ ਸਾਲ ਹੋਣਗੇ ।
\v 28 ਇਹ ਇਹੋ ਹੀ ਗੱਲ ਹੈ ਜਿਹੜੀ ਮੈਂ ਫ਼ਿਰਊਨ ਨਾਲ ਕੀਤੀ ਹੈ ਕਿ ਪਰਮੇਸ਼ੁਰ ਜੋ ਕੁਝ ਕਰਨ ਨੂੰ ਹੈ, ਉਹ ਉਸ ਨੇ ਫ਼ਿਰਊਨ ਦੇ ਉੱਤੇ ਪਰਗਟ ਕੀਤਾ ਹੈ ।
\v 29 ਵੇਖੋ, ਸਾਰੇ ਮਿਸਰ ਦੇਸ਼ ਵਿੱਚ ਸੱਤ ਸਾਲ ਭਰਪੂਰੀ ਦੇ ਆਉਣ ਵਾਲੇ ਹਨ ।
\s5
\v 30 ਪਰ ਉਨ੍ਹਾਂ ਦੇ ਬਾਅਦ ਸੱਤ ਸਾਲ ਕਾਲ ਦੇ ਹੋਣਗੇ ਅਤੇ ਮਿਸਰ ਦੇਸ਼ ਦੀ ਸਾਰੀ ਭਰਪੂਰੀ ਮੁੱਕ ਜਾਵੇਗੀ ਅਤੇ ਕਾਲ ਇਸ ਦੇਸ਼ ਨੂੰ ਮੁਕਾ ਦੇਵੇਗਾ ।
\v 31 ਉਸ ਕਾਲ ਦੇ ਕਾਰਨ ਦੇਸ਼ ਵਿੱਚ ਭਰਪੂਰੀ ਨੂੰ ਯਾਦ ਨਾ ਰੱਖਿਆ ਜਾਵੇਗਾ ਕਿਉਂ ਜੋ ਕਾਲ ਬਹੁਤ ਹੀ ਭਾਰਾ ਹੋਵੇਗਾ ।
\v 32 ਇਹ ਸੁਫ਼ਨਾ ਫ਼ਿਰਊਨ ਨੂੰ ਦੋ ਵਾਰ ਇਸ ਲਈ ਵਿਖਾਇਆ ਗਿਆ ਹੈ ਕਿਉਂ ਜੋ ਇਹ ਗੱਲ ਪਰਮੇਸ਼ੁਰ ਵੱਲੋਂ ਪੱਕੀ ਹੈ ਅਤੇ ਪਰਮੇਸ਼ੁਰ ਇਸ ਨੂੰ ਜਲਦ ਹੀ ਪੂਰਾ ਕਰੇਗਾ ।
\s5
\v 33 ਇਸ ਲਈ ਹੁਣ ਫ਼ਿਰਊਨ ਇੱਕ ਸਿਆਣੇ ਅਤੇ ਬੁੱਧਵਾਨ ਮਨੁੱਖ ਨੂੰ ਲੱਭੇ ਅਤੇ ਉਸ ਨੂੰ ਮਿਸਰ ਦੇਸ਼ ਉੱਤੇ ਠਹਿਰਾਵੇ ।
\v 34 ਫ਼ਿਰਊਨ ਅਜਿਹਾ ਕਰੇ ਕਿ ਇਸ ਦੇਸ਼ ਉੱਤੇ ਅਧਿਕਾਰੀਆਂ ਨੂੰ ਨਿਯੁਕਤ ਕਰੇ ਅਤੇ ਉਹ ਮਿਸਰ ਦੀ ਸੱਤ ਸਾਲ ਦੀ ਭਰਪੂਰੀ ਦਾ ਪੰਜਵਾਂ ਹਿੱਸਾ ਲਿਆ ਕਰੇ ।
\s5
\v 35 ਉਹ ਇਨ੍ਹਾਂ ਆਉਣ ਵਾਲਿਆਂ ਚੰਗਿਆਂ ਸਾਲਾਂ ਦਾ ਸਾਰਾ ਅੰਨ ਇਕੱਠਾ ਕਰਨ ਅਤੇ ਫ਼ਿਰਊਨ ਦੇ ਅਧੀਨ ਨਗਰਾਂ ਵਿੱਚ ਅੰਨ ਦੇ ਢੇਰ ਲਾਉਣ ਅਤੇ ਉਸ ਦੀ ਰਾਖੀ ਕਰਨ ।
\v 36 ਤਦ ਉਹੀ ਅੰਨ ਸੱਤਾਂ ਸਾਲਾਂ ਦੇ ਕਾਲ ਲਈ ਜਿਹੜਾ ਮਿਸਰ ਦੇਸ਼ ਵਿੱਚ ਪਵੇਗਾ ਭੰਡਾਰ ਹੋਵੇਗਾ, ਤਾਂ ਜੋ ਇਹ ਦੇਸ਼ ਕਾਲ ਦੇ ਕਾਰਨ ਨਾਸ਼ ਨਾ ਹੋ ਜਾਵੇ ।
\s ਯੂਸੁਫ਼ ਨੂੰ ਪ੍ਰਧਾਨ ਮੰਤਰੀ ਬਣਾਇਆ ਜਾਣਾ
\p
\s5
\v 37 ਇਹ ਗੱਲ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਦੀਆਂ ਨਜ਼ਰਾਂ ਵਿੱਚ ਚੰਗੀ ਲੱਗੀ ।
\v 38 ਇਸ ਲਈ ਫ਼ਿਰਊਨ ਨੇ ਆਪਣੇ ਕਰਮਚਾਰੀਆਂ ਨੂੰ ਆਖਿਆ, ਭਲਾ, ਸਾਨੂੰ ਇਸ ਵਰਗਾ ਕੋਈ ਹੋਰ ਮਨੁੱਖ ਲੱਭੇਗਾ ਜਿਸ ਵਿੱਚ ਪਰਮੇਸ਼ੁਰ ਦਾ ਆਤਮਾ ਹੈ ?
\s5
\v 39 ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਕਿਉਂ ਜੋ ਇਹ ਸਭ ਕੁਝ ਪਰਮੇਸ਼ੁਰ ਨੇ ਤੇਰੇ ਉੱਤੇ ਪਰਗਟ ਕੀਤਾ, ਇਸ ਲਈ ਤੇਰੇ ਜਿਹਾ ਸਿਆਣਾ ਅਤੇ ਬੁੱਧਵਾਨ ਕੋਈ ਨਹੀਂ ।
\v 40 ਤੂੰ ਮੇਰੇ ਘਰ ਉੱਤੇ ਅਧਿਕਾਰੀ ਹੋਵੇਂਗਾ ਅਤੇ ਮੇਰੀ ਸਾਰੀ ਪਰਜਾ ਤੇਰੇ ਆਖੇ ਦੇ ਅਨੁਸਾਰ ਚੱਲੇਗੀ । ਸਿਰਫ਼ ਰਾਜ ਗੱਦੀ ਵਿੱਚ ਮੈਂ ਤੇਰੇ ਨਾਲੋਂ ਵੱਡਾ ਹੋਵਾਂਗਾ ।
\v 41 ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਵੇਖ, ਮੈਂ ਤੈਨੂੰ ਸਾਰੇ ਮਿਸਰ ਦੇਸ਼ ਉੱਤੇ ਹਾਕਮ ਨਿਯੁਕਤ ਕੀਤਾ ਹੈ ।
\s5
\v 42 ਤਦ ਫ਼ਿਰਊਨ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥੋਂ ਲਾਹ ਕੇ ਯੂਸੁਫ਼ ਦੇ ਹੱਥ ਵਿੱਚ ਪਾ ਦਿੱਤੀ ਅਤੇ ਉਸ ਨੂੰ ਮਹੀਨ ਬਸਤਰ ਪਵਾਏ ਅਤੇ ਸੋਨੇ ਦੀ ਮਾਲਾ ਉਸ ਦੇ ਗਲ੍ਹ ਵਿੱਚ ਪਾ ਦਿੱਤੀ ।
\v 43 ਉਸ ਨੇ ਉਹ ਨੂੰ ਆਪਣੇ ਤੋਂ ਦੂਜੇ ਦਰਜੇ ਦੇ ਰਥ ਵਿੱਚ ਬਿਠਾਲਿਆ ਅਤੇ ਉਨ੍ਹਾਂ ਨੇ ਉਸ ਦੇ ਅੱਗੇ ਮਨਾਦੀ ਕਰਵਾਈ "ਗੋਡੇ ਨਿਵਾਓ ਅਤੇ ਮੱਥਾ ਟੇਕੋ", ਇਸ ਤਰ੍ਹਾਂ ਉਸ ਨੇ ਯੂਸੁਫ਼ ਨੂੰ ਸਾਰੇ ਮਿਸਰ ਦੇਸ਼ ਉੱਤੇ ਪ੍ਰਧਾਨ ਨਿਯੁਕਤ ਕੀਤਾ ।
\s5
\v 44 ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਮੈਂ ਫ਼ਿਰਊਨ ਹਾਂ, ਅਤੇ ਤੇਰੇ ਬਿਨ੍ਹਾਂ ਮਿਸਰ ਦੇ ਸਾਰੇ ਦੇਸ਼ ਵਿੱਚ ਕੋਈ ਮਨੁੱਖ ਆਪਣਾ ਹੱਥ-ਪੈਰ ਨਹੀਂ ਹਿਲਾਵੇਗਾ ।
\v 45 ਫ਼ਿਰਊਨ ਨੇ ਯੂਸੁਫ਼ ਦਾ ਨਾਮ ਸਾਫਨਥ ਪਾਨੇਆਹ ਰੱਖਿਆ ਅਤੇ ਉਸ ਨੂੰ ਊਨ ਦੇ ਪੁਜਾਰੀ ਪੋਟੀ-ਫ਼ਰਾ ਦੀ ਧੀ ਆਸਨਥ ਵਿਆਹ ਦਿੱਤੀ ਅਤੇ ਯੂਸੁਫ਼ ਮਿਸਰ ਦੇ ਸਾਰੇ ਦੇਸ਼ ਵਿੱਚ ਗਿਆ ।
\s5
\v 46 ਜਦ ਯੂਸੁਫ਼ ਮਿਸਰ ਦੇ ਰਾਜਾ ਫ਼ਿਰਊਨ ਦੇ ਸਨਮੁਖ ਖੜ੍ਹਾ ਹੋਇਆ ਤਾਂ ਉਹ ਤੀਹ ਸਾਲ ਦਾ ਸੀ ਅਤੇ ਯੂਸੁਫ਼ ਨੇ ਫ਼ਿਰਊਨ ਦੇ ਸਾਹਮਣਿਓਂ ਨਿੱਕਲ ਕੇ ਮਿਸਰ ਦੇ ਸਾਰੇ ਦੇਸ਼ ਵਿੱਚ ਦੌਰਾ ਕੀਤਾ ।
\v 47 ਭਰਪੂਰੀ ਦੇ ਸੱਤ ਸਾਲਾਂ ਵਿੱਚ ਧਰਤੀ ਉੱਤੇ ਭਰਪੂਰ ਫ਼ਸਲ ਹੋਈ ।
\s5
\v 48 ਤਦ ਉਸ ਨੇ ਉਨ੍ਹਾਂ ਸੱਤ ਸਾਲਾਂ ਵਿੱਚ ਜੋ ਮਿਸਰ ਦੇਸ਼ ਉੱਤੇ ਆਏ, ਸਾਰਾ ਅੰਨ ਇਕੱਠਾ ਕੀਤਾ ਅਤੇ ਨਗਰਾਂ ਵਿੱਚ ਰੱਖਿਆ ਅਤੇ ਹਰ ਇੱਕ ਨਗਰ ਦੇ ਨੇੜੇ-ਤੇੜੇ ਦੇ ਖੇਤਾਂ ਦਾ ਅੰਨ ਉਸੇ ਨਗਰ ਵਿੱਚ ਰੱਖਿਆ ।
\v 49 ਯੂਸੁਫ਼ ਨੇ ਢੇਰ ਸਾਰਾ ਅੰਨ ਸਮੁੰਦਰ ਦੀ ਰੇਤ ਵਾਂਗੂੰ ਜਮ੍ਹਾ ਕਰ ਲਿਆ ਅਤੇ ਉਹ ਇੰਨ੍ਹਾਂ ਜ਼ਿਆਦਾ ਸੀ ਕਿ ਉਨ੍ਹਾਂ ਨੇ ਉਸ ਦਾ ਲੇਖਾ ਕਰਨਾ ਛੱਡ ਦਿੱਤਾ ਕਿਉਂ ਜੋ ਉਹ ਲੇਖਿਓਂ ਬਾਹਰ ਸੀ ।
\s5
\v 50 ਯੂਸੁਫ਼ ਦੇ ਦੋ ਪੁੱਤਰ ਕਾਲ ਦੇ ਸਮੇਂ ਤੋਂ ਪਹਿਲਾਂ ਪੈਦਾ ਹੋਏ, ਜਿਨ੍ਹਾਂ ਨੂੰ ਊਨ ਦੇ ਪੁਜਾਰੀ ਪੋਟੀ-ਫ਼ਰਾ ਦੀ ਧੀ ਆਸਨਥ ਨੇ ਜਨਮ ਦਿੱਤਾ ।
\v 51 ਯੂਸੁਫ਼ ਨੇ ਪਹਿਲੌਠੇ ਦਾ ਨਾਮ ਮਨੱਸ਼ਹ ਰੱਖਿਆ ਕਿਉਂ ਜੋ ਉਸ ਨੇ ਆਖਿਆ ਕਿ ਪਰਮੇਸ਼ੁਰ ਨੇ ਮੈਨੂੰ ਮੇਰੇ ਸਾਰੇ ਕਸ਼ਟ ਅਤੇ ਮੇਰੇ ਪਿਤਾ ਦਾ ਸਾਰਾ ਘਰ ਭੁਲਾ ਦਿੱਤਾ ਹੈ ।
\v 52 ਦੂਜੇ ਦਾ ਨਾਮ ਇਹ ਆਖ ਕੇ ਇਫ਼ਰਾਈਮ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਮੇਰੇ ਦੁੱਖ ਦੇ ਦੇਸ਼ ਵਿੱਚ ਫਲਦਾਰ ਬਣਾਇਆ ਹੈ ।
\s5
\v 53 ਭਰਪੂਰੀ ਦੇ ਸੱਤ ਸਾਲ ਜਿਹੜੇ ਮਿਸਰ ਦੇਸ਼ ਉੱਤੇ ਆਏ ਸਨ, ਮੁੱਕ ਗਏ ।
\v 54 ਜਦ ਕਾਲ ਦੇ ਸੱਤ ਸਾਲ ਸ਼ੁਰੂ ਹੋਏ ਜਿਵੇਂ ਯੂਸੁਫ਼ ਨੇ ਆਖਿਆ ਸੀ, ਤਾਂ ਸਾਰੇ ਦੇਸ਼ਾਂ ਵਿੱਚ ਕਾਲ ਸੀ ਪਰ ਸਾਰੇ ਮਿਸਰ ਦੇਸ਼ ਵਿੱਚ ਰੋਟੀ ਸੀ ।
\s5
\v 55 ਜਦ ਮਿਸਰ ਦਾ ਸਾਰਾ ਦੇਸ਼ ਭੁੱਖਾ ਮਰਨ ਲੱਗਾ ਤਦ ਪਰਜਾ ਫ਼ਿਰਊਨ ਦੇ ਅੱਗੇ ਰੋਟੀ ਲਈ ਦੁਹਾਈ ਦੇਣ ਲੱਗੀ, ਅਤੇ ਫ਼ਿਰਊਨ ਨੇ ਸਾਰੇ ਮਿਸਰੀਆਂ ਨੂੰ ਆਖਿਆ, ਯੂਸੁਫ਼ ਕੋਲ ਜਾਓ ਅਤੇ ਜੋ ਕੁਝ ਉਹ ਆਖੇ ਸੋ ਕਰੋ ।
\v 56 ਸਾਰੀ ਧਰਤੀ ਉੱਤੇ ਕਾਲ ਸੀ ਤਾਂ ਯੂਸੁਫ਼ ਨੇ ਸਾਰੇ ਭੰਡਾਰ ਖੋਲ੍ਹ ਕੇ ਮਿਸਰੀਆਂ ਕੋਲ ਅੰਨ ਵੇਚਿਆ, ਕਿਉਂ ਜੋ ਮਿਸਰ ਦੇਸ਼ ਵਿੱਚ ਕਾਲ ਬਹੁਤ ਸਖ਼ਤ ਹੋ ਗਿਆ ।
\v 57 ਸਾਰੇ ਸੰਸਾਰ ਦੇ ਲੋਕ ਯੂਸੁਫ਼ ਦੇ ਕੋਲੋਂ ਅੰਨ ਖ਼ਰੀਦਣ ਲਈ ਮਿਸਰ ਵਿੱਚ ਆਉਣ ਲੱਗੇ ਕਿਉਂ ਜੋ ਸਾਰੀ ਧਰਤੀ ਉੱਤੇ ਕਾਲ ਬਹੁਤ ਸਖ਼ਤ ਸੀ ।
\s5
\c 42
\s ਯੂਸੁਫ਼ ਦੇ ਭਰਾਵਾਂ ਦਾ ਮਿਸਰ ਦੇ ਵਿੱਚ ਆਉਣਾ
\p
\v 1 ਜਦ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅੰਨ ਹੈ ਤਾਂ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਆਖਿਆ, ਤੁਸੀਂ ਕਿਉਂ ਇੱਕ ਦੂਜੇ ਵੱਲ ਵੇਖਦੇ ਹੋ ?
\v 2 ਫਿਰ ਉਸ ਨੇ ਆਖਿਆ, ਵੇਖੋ ਮੈਂ ਸੁਣਿਆ ਹੈ ਕਿ ਮਿਸਰ ਵਿੱਚ ਅੰਨ ਹੈ । ਇਸ ਲਈ ਤੁਸੀਂ ਉੱਥੇ ਜਾਓ ਅਤੇ ਸਾਡੇ ਲਈ ਅੰਨ ਖਰੀਦ ਕੇ ਲੈ ਆਓ, ਤਾਂ ਜੋ ਅਸੀਂ ਜੀਉਂਦੇ ਰਹੀਏ ਅਤੇ ਮਰ ਨਾ ਜਾਈਏ ।
\v 3 ਸੋ ਯੂਸੁਫ਼ ਦੇ ਦਸੇ ਭਰਾ ਮਿਸਰ ਵਿੱਚ ਅੰਨ ਖ਼ਰੀਦਣ ਲਈ ਗਏ ।
\v 4 ਪਰ ਯੂਸੁਫ਼ ਦੇ ਭਰਾ ਬਿਨਯਾਮੀਨ ਨੂੰ ਯਾਕੂਬ ਨੇ ਉਸ ਦੇ ਭਰਾਵਾਂ ਦੇ ਨਾਲ ਨਾ ਭੇਜਿਆ ਕਿਉਂ ਜੋ ਉਸ ਨੇ ਆਖਿਆ ਕਿ ਕਿਤੇ ਉਸ ਦੇ ਉੱਤੇ ਕੋਈ ਬਿਪਤਾ ਨਾ ਆ ਪਵੇ ।
\s5
\v 5 ਇਸ ਤਰ੍ਹਾਂ ਜੋ ਲੋਕ ਅੰਨ ਖ਼ਰੀਦਣ ਲਈ ਆਏ ਸਨ, ਉਨ੍ਹਾਂ ਦੇ ਨਾਲ ਇਸਰਾਏਲ ਦੇ ਪੁੱਤਰ ਵੀ ਆਏ ਕਿਉਂਕਿ ਕਨਾਨ ਦੇਸ਼ ਵਿੱਚ ਭਾਰੀ ਕਾਲ ਸੀ ।
\v 6 ਯੂਸੁਫ਼ ਉਸ ਦੇਸ਼ ਉੱਤੇ ਹਾਕਮ ਸੀ ਅਤੇ ਉਸ ਦੇਸ਼ ਦੇ ਸਾਰੇ ਲੋਕਾਂ ਨੂੰ ਉਹੀ ਅੰਨ ਵੇਚਦਾ ਸੀ, ਇਸ ਲਈ ਜਦ ਯੂਸੁਫ਼ ਦੇ ਭਰਾ ਆਏ ਤਦ ਧਰਤੀ ਉੱਤੇ ਮੂੰਹ ਭਾਰ ਡਿੱਗ ਕੇ ਉਸ ਦੇ ਅੱਗੇ ਝੁਕੇ ।
\s5
\v 7 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਵੇਖਿਆ ਅਤੇ ਉਨ੍ਹਾਂ ਨੂੰ ਪਹਿਚਾਣ ਲਿਆ ਪਰ ਉਸ ਨੇ ਆਪਣੇ ਆਪ ਨੂੰ ਉਨ੍ਹਾਂ ਦੇ ਅੱਗੇ ਅਜਨਬੀ ਬਣਾਇਆ ਅਤੇ ਉਨ੍ਹਾਂ ਨਾਲ ਸਖ਼ਤੀ ਨਾਲ ਬੋਲਿਆ ਅਤੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਕਿੱਥੋਂ ਆਏ ਹੋ ? ਤਾਂ ਉਨ੍ਹਾਂ ਨੇ ਆਖਿਆ, ਅਸੀਂ ਕਨਾਨ ਦੇਸ਼ ਤੋਂ ਅੰਨ ਮੁੱਲ ਲੈਣ ਲਈ ਆਏ ਹਾਂ ।
\v 8 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਪਹਿਚਾਣ ਲਿਆ, ਪਰ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ ।
\s5
\v 9 ਤਦ ਯੂਸੁਫ਼ ਨੂੰ ਉਹ ਸੁਫ਼ਨੇ ਜਿਹੜੇ ਉਸ ਨੇ ਉਨ੍ਹਾਂ ਦੇ ਵਿਖੇ ਵੇਖੇ ਸਨ, ਯਾਦ ਆਏ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜਸੂਸ ਹੋ ਅਤੇ ਦੇਸ਼ ਦੀ ਦੁਰਦਸ਼ਾ ਵੇਖਣ ਲਈ ਆਏ ਹੋ ।
\v 10 ਉਨ੍ਹਾਂ ਨੇ ਉਸ ਨੂੰ ਆਖਿਆ, ਨਹੀਂ ਸਵਾਮੀ ਜੀ, ਤੁਹਾਡੇ ਦਾਸ ਅੰਨ ਮੁੱਲ ਲੈਣ ਆਏ ਹਾਂ ।
\v 11 ਅਸੀਂ ਸਾਰੇ ਇੱਕ ਮਨੁੱਖ ਦੇ ਪੁੱਤਰ ਹਾਂ ਅਤੇ ਅਸੀਂ ਇਮਾਨਦਾਰ ਹਾਂ । ਅਸੀਂ ਤੁਹਾਡੇ ਦਾਸ ਜਸੂਸ ਨਹੀਂ ਹਾਂ ।
\s5
\v 12 ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਨਹੀਂ, ਸਗੋਂ ਤੁਸੀਂ ਦੇਸ਼ ਦੀ ਦੁਰਦਸ਼ਾ ਵੇਖਣ ਆਏ ਹੋ ।
\v 13 ਉਨ੍ਹਾਂ ਨੇ ਆਖਿਆ, ਅਸੀਂ ਤੁਹਾਡੇ ਦਾਸ ਬਾਰਾਂ ਭਰਾ ਹਾਂ ਅਤੇ ਕਨਾਨ ਦੇਸ਼ ਦੇ ਇੱਕ ਹੀ ਮਨੁੱਖ ਦੇ ਪੁੱਤਰ ਹਾਂ ਅਤੇ ਵੇਖੋ, ਸਭ ਤੋਂ ਛੋਟਾ ਅੱਜ ਦੇ ਦਿਨ ਸਾਡੇ ਪਿਤਾ ਦੇ ਕੋਲ ਹੈ ਅਤੇ ਇੱਕ ਨਹੀਂ ਰਿਹਾ ।
\s5
\v 14 ਤਦ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਇਹ ਤਾਂ ਉਹੀ ਗੱਲ ਹੈ ਜਿਹੜੀ ਮੈਂ ਤੁਹਾਡੇ ਨਾਲ ਕੀਤੀ ਕਿ ਤੁਸੀਂ ਜਸੂਸ ਹੋ ।
\v 15 ਇਸੇ ਗੱਲ ਤੋਂ ਤੁਸੀਂ ਪਰਖੇ ਜਾਓਗੇ, ਫ਼ਿਰਊਨ ਦੀ ਜਾਨ ਦੀ ਸਹੁੰ ਜਦ ਤੱਕ ਤੁਹਾਡਾ ਛੋਟਾ ਭਰਾ ਇੱਥੇ ਨਹੀਂ ਆ ਜਾਂਦਾ ਤੁਸੀਂ ਐਥੋਂ ਨਹੀਂ ਜਾ ਸਕਦੇ ।
\v 16 ਤੁਸੀਂ ਆਪਣੇ ਵਿੱਚੋਂ ਇੱਕ ਨੂੰ ਭੇਜੋ ਕਿ ਉਹ ਤੁਹਾਡੇ ਭਰਾ ਨੂੰ ਲੈ ਆਵੇ ਪਰ ਤੁਸੀਂ ਇੱਥੇ ਕੈਦੀ ਹੋ ਕੇ ਰਹੋ ਤਾਂ ਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਕਿ ਤੁਹਾਡੇ ਵਿੱਚ ਸਚਿਆਈ ਹੈ ਪਰ ਜੇ ਨਹੀਂ ਤਾਂ ਫ਼ਿਰਊਨ ਦੀ ਜਾਨ ਦੀ ਸਹੁੰ ਤੁਸੀਂ ਜ਼ਰੂਰ ਜਸੂਸ ਹੋ ।
\v 17 ਉਸ ਨੇ ਉਨ੍ਹਾਂ ਨੂੰ ਤਿੰਨ ਦਿਨ ਤੱਕ ਇਕੱਠੇ ਕੈਦ ਵਿੱਚ ਬੰਦ ਰੱਖਿਆ ।
\s5
\v 18 ਤੀਜੇ ਦਿਨ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਅਜਿਹਾ ਕਰੋ ਤਾਂ ਜੀਉਂਦੇ ਰਹੋਗੇ, ਕਿਉਂ ਜੋ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ ।
\v 19 ਜੇ ਤੁਸੀਂ ਸੱਚੇ ਹੋ ਤਾਂ ਤੁਹਾਡੇ ਭਰਾਵਾਂ ਵਿੱਚੋਂ ਇੱਕ ਉਸੇ ਕੈਦਖਾਨੇ ਵਿੱਚ ਰੱਖਿਆ ਜਾਵੇ ਅਤੇ ਤੁਸੀਂ ਕਾਲ ਲਈ ਆਪਣੇ ਘਰ ਅੰਨ ਲੈ ਕੇ ਚਲੇ ਜਾਓ ।
\v 20 ਆਪਣੇ ਛੋਟੇ ਭਰਾ ਨੂੰ ਮੇਰੇ ਕੋਲ ਲੈ ਆਓ, ਤਾਂ ਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਅਤੇ ਤੁਸੀਂ ਨਾ ਮਰੋ ਤਾਂ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ ।
\s5
\v 21 ਉਨ੍ਹਾਂ ਭਰਾਵਾਂ ਨੇ ਇੱਕ ਦੂਜੇ ਨੂੰ ਆਖਿਆ, ਜ਼ਰੂਰ ਹੀ ਅਸੀਂ ਆਪਣੇ ਭਰਾ ਦੇ ਕਾਰਨ ਦੋਸ਼ੀ ਹਾਂ ਕਿਉਂਕਿ ਜਦ ਅਸੀਂ ਉਸ ਦੀ ਜਾਨ ਨੂੰ ਕਸ਼ਟ ਵਿੱਚ ਵੇਖਿਆ ਅਤੇ ਉਸ ਨੇ ਸਾਡੇ ਤਰਲੇ ਕੀਤੇ ਤਾਂ ਅਸੀਂ ਉਸ ਦੀ ਨਾ ਸੁਣੀ । ਇਸੇ ਕਰਕੇ ਇਹ ਬਿਪਤਾ ਸਾਡੇ ਉੱਤੇ ਆਈ ਹੈ ।
\v 22 ਤਦ ਰਊਬੇਨ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਮੈਂ ਤੁਹਾਨੂੰ ਨਹੀਂ ਸੀ ਆਖਦਾ ਕਿ ਤੁਸੀਂ ਇਸ ਮੁੰਡੇ ਨਾਲ ਪਾਪ ਨਾ ਕਰੋ ? ਪਰ ਤੁਸੀਂ ਮੇਰੀ ਨਾ ਸੁਣੀ ਅਤੇ ਵੇਖੋ, ਹੁਣ ਉਸ ਦੇ ਲਹੂ ਦੀ ਪੁੱਛ ਹੋਈ ਹੈ ।
\s5
\v 23 ਉਹ ਨਹੀਂ ਜਾਣਦੇ ਸਨ ਕਿ ਯੂਸੁਫ਼ ਉਨ੍ਹਾਂ ਦੀ ਭਾਸ਼ਾ ਸਮਝਦਾ ਹੈ ਕਿਉਂ ਜੋ ਉਨ੍ਹਾਂ ਦੇ ਵਿਚਕਾਰ ਇੱਕ ਤਰਜੁਮਾ ਕਰਨ ਵਾਲਾ ਸੀ ।
\v 24 ਤਦ ਉਹ ਉਨ੍ਹਾਂ ਤੋਂ ਇੱਕ ਪਾਸੇ ਹੋ ਕੇ ਰੋਇਆ ਅਤੇ ਫੇਰ ਉਨ੍ਹਾਂ ਕੋਲ ਮੁੜ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਸ਼ਿਮਓਨ ਨੂੰ ਲਿਆ ਅਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਉਸ ਨੂੰ ਬੰਦੀ ਬਣਾ ਲਿਆ ।
\s ਯੂਸੁਫ਼ ਦੇ ਭਰਾਵਾਂ ਦਾ ਕਨਾਨ ਨੂੰ ਵਾਪਸ ਆਉਣਾ
\p
\v 25 ਫੇਰ ਯੂਸੁਫ਼ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਦੇ ਬੋਰਿਆਂ ਵਿੱਚ ਅੰਨ ਭਰ ਦੇਣ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਵਿੱਚ ਮੋੜ ਕੇ ਰੱਖ ਦੇਣ ਅਤੇ ਰਸਤੇ ਲਈ ਉਨ੍ਹਾਂ ਨੂੰ ਭੋਜਨ-ਸਮੱਗਰੀ ਦੇਣ ਤਾਂ ਉਨ੍ਹਾਂ ਨਾਲ ਅਜਿਹਾ ਹੀ ਕੀਤਾ ਗਿਆ ।
\s5
\v 26 ਉਨ੍ਹਾਂ ਨੇ ਆਪਣੇ ਗਧਿਆਂ ਉੱਤੇ ਆਪਣਾ ਅੰਨ ਲੱਦ ਲਿਆ ਅਤੇ ਉੱਥੋਂ ਤੁਰ ਪਏ ।
\v 27 ਜਦ ਇੱਕ ਨੇ ਪੜਾਉ ਉੱਤੇ ਆਪਣੇ ਗਧੇ ਨੂੰ ਚਾਰਾ ਦੇਣ ਲਈ ਆਪਣਾ ਬੋਰਾ ਖੋਲ੍ਹਿਆ ਤਾਂ ਉਸ ਨੇ ਆਪਣੀ ਚਾਂਦੀ ਵੇਖੀ ਅਤੇ ਵੇਖੋ ਉਹ ਉਸ ਦੇ ਬੋਰੇ ਦੇ ਮੂੰਹ ਉੱਤੇ ਰੱਖੀ ਹੋਈ ਸੀ ।
\v 28 ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੀ ਚਾਂਦੀ ਮੋੜ ਦਿੱਤੀ ਗਈ ਹੈ ਅਤੇ ਵੇਖੋ ਉਹ ਮੇਰੇ ਬੋਰੇ ਵਿੱਚ ਹੀ ਹੈ । ਤਦ ਉਨ੍ਹਾਂ ਦੇ ਦਿਲ ਬੈਠ ਗਏ ਅਤੇ ਕੰਬਦੇ ਹੋਏ ਇੱਕ ਦੂਜੇ ਨੂੰ ਆਖਣ ਲੱਗੇ, ਇਹ ਕੀ ਹੈ ਜੋ ਪਰਮੇਸ਼ੁਰ ਨੇ ਸਾਡੇ ਨਾਲ ਕੀਤਾ ਹੈ ?
\s5
\v 29 ਉਹ ਆਪਣੇ ਪਿਤਾ ਯਾਕੂਬ ਕੋਲ ਕਨਾਨ ਦੇਸ਼ ਵਿੱਚ ਆਏ ਅਤੇ ਸਭ ਕੁਝ ਜੋ ਉਨ੍ਹਾਂ ਉੱਤੇ ਬੀਤਿਆ ਸੀ, ਉਹ ਨੂੰ ਦੱਸਿਆ:
\v 30 ਉਹ ਮਨੁੱਖ ਜਿਹੜਾ ਉਸ ਦੇਸ਼ ਦਾ ਹਾਕਮ ਹੈ, ਸਾਡੇ ਨਾਲ ਸਖਤੀ ਨਾਲ ਬੋਲਿਆ ਅਤੇ ਸਾਨੂੰ ਦੇਸ਼ ਦਾ ਜਸੂਸ ਠਹਿਰਾਇਆ ।
\v 31 ਅਸੀਂ ਉਸ ਨੂੰ ਆਖਿਆ, ਅਸੀਂ ਸੱਚੇ ਹਾਂ ਅਤੇ ਜਸੂਸ ਨਹੀਂ ਹਾਂ ।
\v 32 ਅਸੀਂ ਬਾਰਾਂ ਭਰਾ ਇੱਕ ਹੀ ਪਿਤਾ ਦੇ ਪੁੱਤਰ ਹਾਂ । ਇੱਕ ਨਹੀਂ ਰਿਹਾ ਅਤੇ ਛੋਟਾ ਅੱਜ ਦੇ ਦਿਨ ਆਪਣੇ ਪਿਤਾ ਦੇ ਕੋਲ ਕਨਾਨ ਦੇਸ਼ ਵਿੱਚ ਹੈ ।
\s5
\v 33 ਤਦ ਉਸ ਮਨੁੱਖ ਨੇ ਜਿਹੜਾ ਉਸ ਦੇਸ਼ ਦਾ ਹਾਕਮ ਹੈ ਆਖਿਆ, ਮੈਂ ਇਸ ਤੋਂ ਜਾਣਾਂਗਾ ਕਿ ਤੁਸੀਂ ਸੱਚੇ ਹੋ, ਜੇਕਰ ਆਪਣਾ ਇੱਕ ਭਰਾ ਮੇਰੇ ਕੋਲ ਛੱਡੋ ਅਤੇ ਆਪਣੇ ਘਰ ਵਾਸਤੇ ਕਾਲ ਲਈ ਅੰਨ ਲੈ ਕੇ ਚਲੇ ਜਾਓ
\v 34 ਅਤੇ ਆਪਣਾ ਛੋਟਾ ਭਰਾ ਮੇਰੇ ਕੋਲ ਲੈ ਆਓ, ਤਦ ਮੈਂ ਜਾਣਾਂਗਾ ਕਿ ਤੁਸੀਂ ਖੋਜੀ ਨਹੀਂ ਹੋ, ਸਗੋਂ ਤੁਸੀਂ ਸੱਚੇ ਹੋ । ਫਿਰ ਮੈਂ ਤੁਹਾਡੇ ਭਰਾ ਨੂੰ ਤੁਹਾਨੂੰ ਦੇ ਦਿਆਂਗਾ ਅਤੇ ਤੁਸੀਂ ਇਸ ਦੇਸ਼ ਵਿੱਚ ਵਪਾਰ ਕਰ ਸਕਦੇ ਹੋ ।
\s5
\v 35 ਜਦ ਉਹ ਆਪਣੇ ਬੋਰੇ ਖਾਲੀ ਕਰ ਰਹੇ ਸਨ ਤਾਂ ਵੇਖੋ ਹਰ ਇੱਕ ਦੀ ਚਾਂਦੀ ਦੀ ਥੈਲੀ ਉਸ ਦੇ ਬੋਰੇ ਵਿੱਚ ਸੀ ਤਾਂ ਉਹ ਅਤੇ ਉਨ੍ਹਾਂ ਦਾ ਪਿਤਾ ਆਪਣੀਆਂ ਥੈਲੀਆਂ ਨੂੰ ਵੇਖ ਕੇ ਡਰ ਗਏ ।
\v 36 ਉਨ੍ਹਾਂ ਦੇ ਪਿਤਾ ਯਾਕੂਬ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਮੇਰੀ ਸੰਤਾਨ ਤੋਂ ਵਾਂਝਿਆਂ ਕੀਤਾ ਹੈ । ਯੂਸੁਫ਼ ਨਹੀਂ ਰਿਹਾ ਅਤੇ ਸ਼ਿਮਓਨ ਵੀ ਨਹੀਂ ਆਇਆ, ਹੁਣ ਤੁਸੀਂ ਬਿਨਯਾਮੀਨ ਨੂੰ ਲੈ ਜਾਣਾ ਚਾਹੁੰਦੇ ਹੋ । ਇਹ ਸਾਰੀਆਂ ਗੱਲਾਂ ਮੇਰੇ ਵਿਰੁੱਧ ਹੋਈਆਂ ਹਨ ।
\s5
\v 37 ਤਦ ਰਊਬੇਨ ਨੇ ਆਪਣੇ ਪਿਤਾ ਨੂੰ ਇਹ ਆਖਿਆ, ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਤੂੰ ਮੇਰੇ ਦੋਹਾਂ ਪੁੱਤਰਾਂ ਨੂੰ ਮਾਰ ਦੇਵੀਂ । ਤੂੰ ਉਹ ਨੂੰ ਮੇਰੇ ਨਾਲ ਭੇਜ ਦੇ ਅਤੇ ਮੈਂ ਉਸ ਨੂੰ ਤੇਰੇ ਕੋਲ ਮੋੜ ਲਿਆਵਾਂਗਾ ।
\v 38 ਪਰ ਉਸ ਨੇ ਆਖਿਆ, ਮੇਰਾ ਪੁੱਤਰ ਤੁਹਾਡੇ ਨਾਲ ਨਹੀਂ ਜਾਵੇਗਾ ਕਿਉਂ ਜੋ ਉਸ ਦਾ ਭਰਾ ਮਰ ਗਿਆ ਅਤੇ ਉਹ ਇਕੱਲਾ ਰਹਿ ਗਿਆ ਹੈ । ਜੇ ਰਸਤੇ ਵਿੱਚ ਜਿੱਥੋਂ ਤੁਸੀਂ ਜਾਂਦੇ ਹੋ ਕੋਈ ਬਿਪਤਾ ਉਸ ਦੇ ਉੱਤੇ ਆਣ ਪਵੇ, ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ ।
\s5
\c 43
\s ਬਿਨਯਾਮੀਨ ਨਾਲ ਮਿਸਰ ਦੇਸ ਨੂੰ ਜਾਣਾ
\p
\v 1 ਧਰਤੀ ਉੱਤੇ ਕਾਲ ਬਹੁਤ ਹੀ ਭਿਅੰਕਰ ਹੋ ਗਿਆ ।
\v 2 ਜਦ ਉਹ ਅੰਨ ਜਿਹੜਾ ਉਹ ਮਿਸਰ ਤੋਂ ਲਿਆਏ ਸਨ, ਖਤਮ ਹੋ ਗਿਆ ਤਦ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖਿਆ, ਮੁੜ ਕੇ ਸਾਡੇ ਲਈ ਕੁਝ ਅੰਨ ਮੁੱਲ ਲੈ ਆਓ ।
\s5
\v 3 ਤਦ ਯਹੂਦਾਹ ਨੇ ਉਹ ਨੂੰ ਆਖਿਆ ਕਿ ਉਸ ਮਨੁੱਖ ਨੇ ਸਾਨੂੰ ਚੇਤਾਵਨੀ ਦੇ ਕੇ ਆਖਿਆ ਸੀ, ਜੇ ਤੁਹਾਡਾ ਭਰਾ ਤੁਹਾਡੇ ਨਾਲ ਨਾ ਹੋਵੇ ਤੁਸੀਂ ਮੇਰਾ ਮੂੰਹ ਨਹੀਂ ਵੇਖੋਗੇ ।
\v 4 ਸੋ ਜੇ ਤੂੰ ਸਾਡੇ ਭਰਾ ਨੂੰ ਸਾਡੇ ਨਾਲ ਭੇਜਦਾ ਹੈਂ ਤਾਂ ਅਸੀਂ ਤੇਰੇ ਲਈ ਅੰਨ ਮੁੱਲ ਲੈ ਆਵਾਂਗੇ,
\v 5 ਪਰ ਜੇ ਤੂੰ ਨਾ ਭੇਜੇਂਗਾ ਤਾਂ ਅਸੀਂ ਨਹੀਂ ਜਾਂਵਾਂਗੇ ਕਿਉਂ ਜੋ ਉਸ ਮਨੁੱਖ ਨੇ ਸਾਨੂੰ ਆਖਿਆ ਸੀ, ਜੇ ਤੁਹਾਡਾ ਭਰਾ ਤੁਹਾਡੇ ਨਾਲ ਨਾ ਹੋਵੇ ਤੁਸੀਂ ਮੇਰਾ ਮੂੰਹ ਨਹੀਂ ਵੇਖੋਗੇ ।
\s5
\v 6 ਫੇਰ ਇਸਰਾਏਲ ਨੇ ਆਖਿਆ, ਤੁਸੀਂ ਕਿਉਂ ਮੇਰੇ ਨਾਲ ਇਹ ਬੁਰਿਆਈ ਕੀਤੀ ਕਿ ਉਸ ਮਨੁੱਖ ਨੂੰ ਦੱਸਿਆ ਕਿ ਸਾਡਾ ਇੱਕ ਹੋਰ ਭਰਾ ਵੀ ਹੈ ?
\v 7 ਤਦ ਉਨ੍ਹਾਂ ਨੇ ਆਖਿਆ ਕਿ ਉਸ ਮਨੁੱਖ ਨੇ ਤੰਗ ਕਰ ਕੇ ਸਾਡੇ ਅਤੇ ਸਾਡੇ ਰਿਸ਼ਤੇਦਾਰਾਂ ਦੇ ਵਿਖੇ ਪੁੱਛਿਆ ਕਿ ਤੁਹਾਡਾ ਪਿਤਾ ਅਜੇ ਤੱਕ ਜੀਉਂਦਾ ਹੈ ਅਤੇ ਤੁਹਾਡਾ ਕੋਈ ਹੋਰ ਭਰਾ ਵੀ ਹੈ ? ਤਦ ਅਸੀਂ ਇਨ੍ਹਾਂ ਗੱਲਾਂ ਦੇ ਅਨੁਸਾਰ ਉਹ ਨੂੰ ਦੱਸਿਆ । ਸਾਨੂੰ ਕੀ ਪਤਾ ਸੀ ਕਿ ਉਹ ਸਾਨੂੰ ਆਖੇਗਾ ਜੋ ਆਪਣੇ ਭਰਾ ਨੂੰ ਨਾਲ ਲਿਆਓ ?
\s5
\v 8 ਫੇਰ ਯਹੂਦਾਹ ਨੇ ਆਪਣੇ ਪਿਤਾ ਇਸਰਾਏਲ ਨੂੰ ਆਖਿਆ, ਮੁੰਡੇ ਨੂੰ ਮੇਰੇ ਨਾਲ ਭੇਜ ਦੇ ਤਾਂ ਜੋ ਅਸੀਂ ਜਾਈਏ, ਤੇ ਅਸੀਂ ਜੀਉਂਦੇ ਰਹੀਏ ਅਤੇ ਮਰ ਨਾ ਜਾਈਏ, ਅਸੀਂ ਵੀ ਅਤੇ ਤੂੰ ਵੀ ਅਤੇ ਸਾਡੇ ਬੱਚੇ ਵੀ ।
\v 9 ਮੈਂ ਉਸ ਲਈ ਜਿੰਮੇਦਾਰ ਹਾਂ । ਉਸ ਨੂੰ ਤੂੰ ਮੇਰੇ ਹੱਥੋਂ ਵਾਪਿਸ ਮੰਗੀ । ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਅਤੇ ਤੇਰੇ ਸਨਮੁਖ ਨਾ ਬਿਠਾਵਾਂ ਤਦ ਮੈਂ ਸਦਾ ਲਈ ਤੇਰਾ ਦੋਸ਼ੀ ਠਹਿਰਾਂਗਾ ।
\v 10 ਜੇਕਰ ਅਸੀਂ ਐਨਾ ਸਮਾਂ ਨਾ ਲਾਉਂਦੇ ਤਾਂ ਹੁਣ ਤੱਕ ਦੂਜੀ ਵਾਰ ਵਾਪਿਸ ਆ ਜਾਂਦੇ ।
\s5
\v 11 ਤਦ ਉਨ੍ਹਾਂ ਦੇ ਪਿਤਾ ਇਸਰਾਏਲ ਨੇ ਉਨ੍ਹਾਂ ਨੂੰ ਆਖਿਆ, ਜੇ ਸੱਚ-ਮੁੱਚ ਅਜਿਹਾ ਹੀ ਹੈ ਤਾਂ ਹੁਣ ਇਸ ਤਰ੍ਹਾਂ ਕਰੋ ਕਿ ਇਸ ਦੇਸ਼ ਦੀ ਸਭ ਤੋਂ ਉੱਤਮ ਪੈਦਾਵਾਰ ਆਪਣਿਆਂ ਬੋਰਿਆਂ ਵਿੱਚ ਰੱਖ ਕੇ ਉਸ ਮਨੁੱਖ ਲਈ ਭੇਟ ਦੇ ਤੌਰ ਤੇ ਲੈ ਜਾਓ: ਅਰਥਾਤ ਥੋੜ੍ਹਾ ਗੁੱਗਲ, ਥੋੜ੍ਹਾ ਸ਼ਹਿਦ, ਗਰਮ ਮਸਾਲਾ, ਗੰਧਰਸ, ਪਿਸਤਾ ਅਤੇ ਬਦਾਮ ।
\v 12 ਦੁੱਗਣੀ ਚਾਂਦੀ ਆਪਣੇ ਹੱਥਾਂ ਵਿੱਚ ਲੈ ਜਾਓ ਅਤੇ ਉਹ ਚਾਂਦੀ ਜਿਹੜੀ ਤੁਹਾਡਿਆਂ ਬੋਰਿਆਂ ਦੇ ਮੂੰਹ ਉੱਤੇ ਰੱਖ ਕੇ ਵਾਪਿਸ ਕੀਤੀ ਗਈ, ਉਸ ਨੂੰ ਵੀ ਆਪਣੇ ਹੱਥਾਂ ਵਿੱਚ ਲੈ ਜਾਓ । ਸ਼ਾਇਦ ਇਹ ਭੁੱਲ ਹੋ ਗਈ ਹੋਵੇ ।
\s5
\v 13 ਆਪਣੇ ਭਰਾ ਨੂੰ ਵੀ ਨਾਲ ਲੈ ਕੇ ਉਸ ਮਨੁੱਖ ਕੋਲ ਫੇਰ ਜਾਓ ।
\v 14 ਸਰਬ ਸ਼ਕਤੀਮਾਨ ਪਰਮੇਸ਼ੁਰ ਤੁਹਾਨੂੰ ਉਸ ਮਨੁੱਖ ਵੱਲੋਂ ਕਿਰਪਾ ਬਖ਼ਸ਼ੇ, ਜਿਸ ਕਾਰਨ ਉਹ ਤੁਹਾਡੇ ਦੂਜੇ ਭਰਾ ਅਤੇ ਬਿਨਯਾਮੀਨ ਨੂੰ ਤੁਹਾਡੇ ਨਾਲ ਭੇਜ ਦੇਵੇ ਅਤੇ ਜੇ ਮੈਂ ਆਪਣੀ ਸੰਤਾਨ ਤੋਂ ਵਾਂਝਾ ਹੋਇਆ ਸੋ ਹੋਇਆ ।
\v 15 ਉਨ੍ਹਾਂ ਮਨੁੱਖਾਂ ਨੇ ਉਹ ਭੇਟ ਅਤੇ ਦੁੱਗਣੀ ਚਾਂਦੀ ਆਪਣਿਆਂ ਹੱਥਾਂ ਵਿੱਚ ਲੈ ਕੇ, ਬਿਨਯਾਮੀਨ ਨੂੰ ਵੀ ਆਪਣੇ ਨਾਲ ਲਿਆ ਅਤੇ ਉੱਠ ਕੇ ਮਿਸਰ ਨੂੰ ਚਲੇ ਗਏ ਅਤੇ ਯੂਸੁਫ਼ ਦੇ ਸਾਹਮਣੇ ਹਾਜ਼ਰ ਹੋਏ ।
\s5
\v 16 ਜਦੋਂ ਯੂਸੁਫ਼ ਨੇ ਉਨ੍ਹਾਂ ਦੇ ਨਾਲ ਬਿਨਯਾਮੀਨ ਨੂੰ ਵੇਖਿਆ ਤਾਂ ਉਸ ਨੇ ਘਰ ਦੇ ਅਧਿਕਾਰੀ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨੂੰ ਘਰ ਲੈ ਜਾ ਅਤੇ ਪਸ਼ੂ ਮਾਰ ਕੇ ਭੋਜਨ ਤਿਆਰ ਕਰ ਕਿਉਂ ਜੋ ਇਹ ਮਨੁੱਖ ਦੁਪਹਿਰ ਨੂੰ ਮੇਰੇ ਨਾਲ ਭੋਜਨ ਖਾਣਗੇ ।
\v 17 ਤਦ ਉਹ ਮਨੁੱਖ ਯੂਸੁਫ਼ ਦੇ ਹੁਕਮ ਦੇ ਅਨੁਸਾਰ ਉਨ੍ਹਾਂ ਮਨੁੱਖਾਂ ਨੂੰ ਉਸ ਦੇ ਘਰ ਲੈ ਗਿਆ ।
\s5
\v 18 ਜਦ ਉਹ ਯੂਸੁਫ਼ ਦੇ ਘਰ ਪਹੁੰਚਾਏ ਗਏ ਤਦ ਉਹ ਆਪਸ ਵਿੱਚ ਡਰ ਕੇ ਆਖਣ ਲੱਗੇ, ਉਸ ਚਾਂਦੀ ਦੇ ਕਾਰਨ ਜਿਹੜੀ ਪਹਿਲੀ ਵਾਰ ਸਾਡਿਆਂ ਬੋਰਿਆਂ ਵਿੱਚ ਮੁੜੀ ਸੀ, ਅਸੀਂ ਇੱਥੇ ਲਿਆਂਦੇ ਗਏ ਹਾਂ ਤਾਂ ਜੋ ਉਹ ਸਾਡੇ ਉੱਤੇ ਵਾਰ ਕਰ ਕੇ ਸਾਨੂੰ ਆਪਣਾ ਗ਼ੁਲਾਮ ਬਣਾਵੇ ਅਤੇ ਸਾਡੇ ਗਧਿਆਂ ਨੂੰ ਵੀ ਖੋਹ ਲਵੇ ।
\v 19 ਤਦ ਉਹ ਯੂਸੁਫ਼ ਦੇ ਘਰ ਦੇ ਅਧਿਕਾਰੀ ਦੇ ਨੇੜੇ ਜਾ ਕੇ ਘਰ ਦੇ ਦਰਵਾਜ਼ੇ ਉੱਤੇ ਉਸ ਨੂੰ ਬੋਲੇ
\v 20 ਅਤੇ ਉਨ੍ਹਾਂ ਨੇ ਆਖਿਆ ਸੁਆਮੀ ਜੀ, ਜਦੋਂ ਅਸੀਂ ਪਹਿਲੀ ਵਾਰ ਅੰਨ ਖ਼ਰੀਦਣ ਆਏ ਸੀ
\s5
\v 21 ਤਦ ਅਸੀਂ ਸਰਾਂ ਵਿੱਚ ਪਹੁੰਚ ਕੇ ਆਪਣਿਆਂ ਬੋਰਿਆਂ ਨੂੰ ਖੋਲ੍ਹਿਆ ਅਤੇ ਵੇਖੋ ਹਰ ਇੱਕ ਦੀ ਚਾਂਦੀ ਉਸ ਦੀ ਬੋਰੀ ਦੇ ਮੂੰਹ ਉਤੇ ਪਈ ਹੋਈ ਸੀ । ਉਹ ਸਾਡੀ ਪੂਰੀ ਚਾਂਦੀ ਸੀ ਅਤੇ ਅਸੀਂ ਉਹ ਨੂੰ ਮੁੜ ਆਪਣੇ ਹੱਥਾਂ ਵਿੱਚ ਲੈ ਆਏ ਹਾਂ ।
\v 22 ਹੋਰ ਚਾਂਦੀ ਵੀ ਅੰਨ ਮੁੱਲ ਲੈਣ ਲਈ ਅਸੀਂ ਆਪਣੇ ਹੱਥਾਂ ਵਿੱਚ ਲਿਆਏ ਹਾਂ ਅਤੇ ਨਹੀਂ ਜਾਣਦੇ ਕਿ ਸਾਡੀ ਉਹ ਚਾਂਦੀ ਸਾਡੀਆਂ ਬੋਰੀਆਂ ਵਿੱਚ ਕਿਸ ਨੇ ਰੱਖ ਦਿੱਤੀ ।
\v 23 ਤਾਂ ਉਸ ਨੇ ਆਖਿਆ, ਤੁਹਾਡੀ ਸਲਾਮਤੀ ਹੋਵੇ । ਤੁਸੀਂ ਡਰੋ ਨਾ, ਤੁਹਾਡੇ ਪਰਮੇਸ਼ੁਰ ਅਤੇ ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਤੁਹਾਡੀਆਂ ਬੋਰੀਆਂ ਵਿੱਚ ਤੁਹਾਨੂੰ ਪਦਾਰਥ ਦਿੱਤਾ । ਤੁਹਾਡੀ ਚਾਂਦੀ ਮੈਨੂੰ ਮਿਲ ਗਈ ਹੈ । ਫੇਰ ਉਹ ਸ਼ਿਮਓਨ ਨੂੰ ਬਾਹਰ ਉਨ੍ਹਾਂ ਦੇ ਕੋਲ ਲੈ ਆਇਆ ।
\s5
\v 24 ਤਦ ਉਹ ਪੁਰਖ ਉਨ੍ਹਾਂ ਮਨੁੱਖਾਂ ਨੂੰ ਯੂਸੁਫ਼ ਦੇ ਘਰ ਲੈ ਗਿਆ ਅਤੇ ਉਨ੍ਹਾਂ ਨੂੰ ਪਾਣੀ ਦਿੱਤਾ ਤਾਂ ਉਨ੍ਹਾਂ ਨੇ ਆਪਣੇ ਪੈਰ ਧੋਤੇ ਅਤੇ ਉਸ ਨੇ ਉਨ੍ਹਾਂ ਦੇ ਗਧਿਆਂ ਨੂੰ ਚਾਰਾ ਦਿੱਤਾ ।
\v 25 ਤਦ ਉਨ੍ਹਾਂ ਨੇ ਯੂਸੁਫ਼ ਦੇ ਆਉਣ ਦੀ ਦੁਪਿਹਰ ਤੱਕ ਉਡੀਕ ਵਿੱਚ ਸੁਗ਼ਾਤ ਤਿਆਰ ਕੀਤੀ ਕਿਉਂ ਜੋ ਉਨ੍ਹਾਂ ਸੁਣਿਆ ਜੋ ਅਸੀਂ ਐਥੇ ਹੀ ਰੋਟੀ ਖਾਵਾਂਗੇ ।
\s5
\v 26 ਜਦ ਯੂਸੁਫ਼ ਘਰ ਆਇਆ ਤਾਂ ਓਹ ਉਸ ਦੇ ਲਈ ਘਰ ਵਿੱਚ ਸੁਗ਼ਾਤ ਲੈ ਆਏ ਜਿਹੜੀ ਉਨ੍ਹਾਂ ਦੇ ਹੱਥਾਂ ਵਿੱਚ ਸੀ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਉਸ ਦੇ ਅੱਗੇ ਝੁਕਾਇਆ ।
\v 27 ਉਸ ਨੇ ਉਨ੍ਹਾਂ ਦੀ ਸੁਖ-ਸਾਂਦ ਪੁੱਛੀ ਅਤੇ ਆਖਿਆ, ਕੀ ਤੁਹਾਡਾ ਪਿਤਾ ਚੰਗਾ ਭਲਾ ਹੈ ? ਉਹ ਬਜ਼ੁਰਗ ਜਿਸ ਦੇ ਵਿਖੇ ਤੁਸੀਂ ਆਖਿਆ ਸੀ ਜੀਉਂਦਾ ਹੈ ?
\s5
\v 28 ਉਨ੍ਹਾਂ ਆਖਿਆ, ਤੁਹਾਡਾ ਦਾਸ ਸਾਡਾ ਪਿਤਾ ਸਲਾਮਤ ਹੈ ਅਤੇ ਅੱਜ ਤੱਕ ਜੀਉਂਦਾ ਹੈ ਅਤੇ ਉਨ੍ਹਾਂ ਉਸ ਦੇ ਅੱਗੇ ਸਿਰ ਝੁਕਾ ਕੇ ਆਪ ਨੂੰ ਝੁਕਾਇਆ ।
\v 29 ਤਦ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਆਪਣੇ ਸੱਕੇ ਭਰਾ ਬਿਨਯਾਮੀਨ ਨੂੰ ਵੇਖਿਆ ਅਤੇ ਆਖਿਆ, ਜਿਸ ਛੋਟੇ ਭਰਾ ਦੇ ਵਿਖੇ ਤੁਸੀਂ ਮੈਨੂੰ ਆਖਿਆ ਸੀ, ਕੀ ਇਹੋ ਹੈ ? ਅਤੇ ਉਸ ਨੇ ਆਖਿਆ, ਮੇਰੇ ਪੁੱਤਰ ਪਰਮੇਸ਼ੁਰ ਤੇਰੇ ਉੱਤੇ ਦਯਾ ਕਰੇ ।
\s5
\v 30 ਤਦ ਯੂਸੁਫ਼ ਨੇ ਛੇਤੀ ਕੀਤੀ ਕਿਉਂ ਜੋ ਉਸ ਦਾ ਮਨ ਆਪਣੇ ਭਰਾ ਲਈ ਭਰ ਆਇਆ, ਉਹ ਕਿਤੇ ਰੋਣਾ ਚਾਹੁੰਦਾ ਸੀ ਸੋ ਉਹ ਆਪਣੀ ਕੋਠੜੀ ਵਿੱਚ ਗਿਆ ਅਤੇ ਉੱਥੇ ਰੋਇਆ ।
\v 31 ਫੇਰ ਉਸ ਨੇ ਆਪਣਾ ਮੂੰਹ ਧੋਤਾ ਅਤੇ ਬਾਹਰ ਆਇਆ ਅਤੇ ਆਪਣੇ ਆਪ ਨੂੰ ਸੰਭਾਲ ਕੇ ਆਖਿਆ, ਰੋਟੀ ਪਰੋਸੋ ।
\s5
\v 32 ਤਾਂ ਉਨ੍ਹਾਂ ਨੇ ਯੂਸੁਫ਼ ਦੇ ਲਈ ਵੱਖਰੀ ਅਤੇ ਉਨ੍ਹਾਂ ਲਈ ਵੱਖਰੀ ਅਤੇ ਮਿਸਰੀਆਂ ਲਈ ਜਿਹੜੇ ਉਹ ਦੇ ਨਾਲ ਖਾਂਦੇ ਸਨ, ਇਸ ਲਈ ਵੱਖਰੀ ਰੋਟੀ ਰੱਖੀ ਕਿਉਂ ਜੋ ਮਿਸਰੀ ਇਬਰਾਨੀਆਂ ਦੇ ਨਾਲ ਰੋਟੀ ਨਹੀਂ ਖਾ ਸਕਦੇ ਸਨ ਕਿਉਂ ਜੋ ਇਹ ਮਿਸਰੀਆਂ ਲਈ ਤੁੱਛ ਸੀ ।
\v 33 ਓਹ ਉਸ ਦੇ ਅੱਗੇ ਬੈਠ ਗਏ, ਪਹਿਲੌਠਾ ਆਪਣੇ ਪਹਿਲੌਠੇਪਣ ਦੇ ਅਨੁਸਾਰ ਅਤੇ ਛੋਟਾ ਆਪਣੀ ਉਮਰ ਦੇ ਅਨੁਸਾਰ ਅਤੇ ਉਹ ਮਨੁੱਖ ਹੈਰਾਨੀ ਨਾਲ ਇੱਕ ਦੂਜੇ ਵੱਲ ਵੇਖਦੇ ਸਨ ।
\v 34 ਤਦ ਉਸ ਆਪਣੇ ਅੱਗਿਓਂ ਭੋਜਨ ਪਦਾਰਥ ਚੁਕਵਾ ਕੇ ਉਨ੍ਹਾਂ ਨੂੰ ਦਿੱਤੇ ਅਤੇ ਬਿਨਯਾਮੀਨ ਦਾ ਥਾਲ ਉਨ੍ਹਾਂ ਦੇ ਥਾਲਾਂ ਨਾਲੋਂ ਪੰਜ ਗੁਣਾ ਵੱਧ ਸੀ, ਸੋ ਉਨ੍ਹਾਂ ਉਹ ਦੇ ਨਾਲ ਖਾਧਾ ਪੀਤਾ ਅਤੇ ਅਨੰਦ ਮਨਾਇਆ ।
\s5
\c 44
\s ਚਾਂਦੀ ਦਾ ਕਟੋਰਾ
\p
\v 1 ਤਦ ਉਸ ਨੇ ਆਪਣੇ ਘਰ ਦੇ ਮੁਖੀਏ ਨੂੰ ਹੁਕਮ ਦਿੱਤਾ ਕਿ ਇਨ੍ਹਾਂ ਮਨੁੱਖਾਂ ਦੇ ਬੋਰਿਆਂ ਵਿੱਚ ਜਿੰਨ੍ਹਾਂ ਉਹ ਲੈ ਸਕਣ ਅੰਨ ਭਰ ਦੇ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਦੇ ਮੂੰਹ ਵਿੱਚ ਰੱਖਦੇ
\v 2 ਅਤੇ ਮੇਰਾ ਚਾਂਦੀ ਦਾ ਪਿਆਲਾ ਛੋਟੇ ਭਰਾ ਦੇ ਬੋਰੇ ਦੇ ਮੂੰਹ ਉੱਤੇ ਉਸ ਦੇ ਅੰਨ ਖਰੀਦਣ ਦੀ ਚਾਂਦੀ ਸਮੇਤ ਰੱਖਦੇ । ਸੋ ਉਸ ਨੇ ਯੂਸੁਫ਼ ਦੇ ਆਖੇ ਅਨੁਸਾਰ ਹੀ ਕੀਤਾ ।
\s5
\v 3 ਸਵੇਰ ਹੁੰਦਿਆਂ ਹੀ ਉਹ ਮਨੁੱਖ ਅਤੇ ਉਨ੍ਹਾਂ ਦੇ ਗਧੇ ਤੋਰ ਦਿੱਤੇ ਗਏ ।
\v 4 ਓਹ ਨਗਰ ਤੋਂ ਬਾਹਰ ਅਜੇ ਦੂਰ ਨਹੀਂ ਗਏ ਸਨ ਕਿ ਯੂਸੁਫ਼ ਨੇ ਆਪਣੇ ਘਰ ਦੇ ਮੁਖੀਏ ਨੂੰ ਹੁਕਮ ਦਿੱਤਾ, ਉੱਠ ਉਨ੍ਹਾਂ ਮਨੁੱਖਾਂ ਦਾ ਪਿੱਛਾ ਕਰ ਅਤੇ ਜਦ ਤੂੰ ਉਨ੍ਹਾਂ ਕੋਲ ਪਹੁੰਚ ਜਾਵੇਂ ਤਾਂ ਉਨ੍ਹਾਂ ਨੂੰ ਆਖੀਂ, ਤੁਸੀਂ ਭਲਿਆਈ ਦੇ ਬਦਲੇ ਬੁਰਿਆਈ ਕਿਉਂ ਕੀਤੀ ?
\v 5 ਕੀ ਇਹ ਉਹ ਪਿਆਲਾ ਨਹੀਂ ਜਿਸ ਵਿੱਚ ਮੇਰਾ ਸਵਾਮੀ ਪੀਂਦਾ ਹੈ ਅਤੇ ਜਿਸ ਦੇ ਨਾਲ ਉਹ ਆਤਮਿਕ ਗੱਲਾਂ ਵਿਚਾਰਦਾ ਹੈ ? ਤੁਸੀਂ ਜੋ ਇਹ ਕੀਤਾ ਹੈ ਸੋ ਬੁਰਾ ਹੀ ਕੀਤਾ ਹੈ ।
\s5
\v 6 ਤਦ ਉਸ ਨੇ ਉਨ੍ਹਾਂ ਨੂੰ ਜਾ ਫੜ੍ਹਿਆ ਅਤੇ ਇਹੋ ਗੱਲਾਂ ਉਨ੍ਹਾਂ ਨੂੰ ਆਖੀਆਂ ।
\v 7 ਉਨ੍ਹਾਂ ਨੇ ਉਹ ਨੂੰ ਆਖਿਆ, ਸਾਡਾ ਸਵਾਮੀ ਅਜਿਹੀਆਂ ਗੱਲਾਂ ਕਿਉਂ ਬੋਲਦਾ ਹੈ ? ਤੁਹਾਡੇ ਦਾਸਾਂ ਤੋਂ ਅਜਿਹਾ ਕੰਮ ਕਰਨਾ ਦੂਰ ਰਹੇ ।
\s5
\v 8 ਵੇਖੋ, ਜਦ ਉਹ ਚਾਂਦੀ ਜਿਹੜੀ ਸਾਨੂੰ ਸਾਡੇ ਬੋਰਿਆਂ ਦੇ ਮੂੰਹ ਵਿੱਚ ਲੱਭੀ ਸੀ, ਅਸੀਂ ਉਹ ਕਨਾਨ ਦੇਸ਼ ਤੋਂ ਮੋੜ ਕੇ ਤੁਹਾਡੇ ਕੋਲ ਲੈ ਆਏ ਹਾਂ, ਤਾਂ ਕਿਵੇਂ ਅਸੀਂ ਤੁਹਾਡੇ ਸਵਾਮੀ ਦੇ ਘਰ ਵਿੱਚੋਂ ਚਾਂਦੀ ਜਾਂ ਸੋਨਾ ਚੁਰਾ ਸਕਦੇ ਹਾਂ ?
\v 9 ਤੁਹਾਡੇ ਦਾਸਾਂ ਵਿੱਚੋਂ ਜਿਸ ਦੇ ਕੋਲੋਂ ਉਹ ਲੱਭੇ, ਉਹ ਮਾਰਿਆ ਜਾਵੇ ਅਤੇ ਅਸੀਂ ਵੀ ਆਪਣੇ ਸਵਾਮੀ ਦੇ ਗ਼ੁਲਾਮ ਹੋ ਜਾਂਵਾਂਗੇ ।
\v 10 ਤਦ ਉਸ ਨੇ ਆਖਿਆ, ਹੁਣ ਤੁਹਾਡੀਆਂ ਗੱਲਾਂ ਦੇ ਅਨੁਸਾਰ ਹੀ ਹੋਵੇਗਾ । ਜਿਸ ਦੇ ਕੋਲੋਂ ਉਹ ਲੱਭੇਗਾ, ਉਹ ਮੇਰਾ ਗ਼ੁਲਾਮ ਹੋਵੇਗਾ ਪਰ ਤੁਸੀਂ ਨਿਰਦੋਸ਼ੀ ਠਹਿਰੋਗੇ ।
\s5
\v 11 ਉਨ੍ਹਾਂ ਨੇ ਛੇਤੀ ਨਾਲ ਆਪੋ ਆਪਣੇ ਬੋਰੇ ਜ਼ਮੀਨ ਉੱਤੇ ਲਾਹ ਕੇ ਖੋਲ੍ਹ ਦਿੱਤੇ
\v 12 ਅਤੇ ਉਸ ਨੇ ਵੱਡੇ ਤੋਂ ਲੈ ਕੇ ਛੋਟੇ ਤੱਕ ਸਭ ਦੀ ਤਲਾਸ਼ੀ ਲਈ ਅਤੇ ਉਹ ਪਿਆਲਾ ਬਿਨਯਾਮੀਨ ਦੇ ਬੋਰੇ ਵਿੱਚ ਲੱਭਿਆ ।
\v 13 ਤਦ ਉਨ੍ਹਾਂ ਨੇ ਆਪਣੇ ਬਸਤਰ ਪਾੜੇ ਅਤੇ ਹਰ ਇੱਕ ਨੇ ਆਪਣਾ ਗਧਾ ਲੱਦਿਆ ਅਤੇ ਓਹ ਨਗਰ ਨੂੰ ਮੁੜ ਆਏ ।
\s5
\v 14 ਜਦ ਯਹੂਦਾਹ ਅਤੇ ਉਸ ਦੇ ਭਰਾ ਯੂਸੁਫ਼ ਦੇ ਘਰ ਆਏ ਅਤੇ ਉਹ ਅਜੇ ਤੱਕ ਉੱਥੇ ਹੀ ਸੀ ਤਾਂ ਓਹ ਉਸ ਦੇ ਅੱਗੇ ਧਰਤੀ ਉੱਤੇ ਡਿੱਗ ਪਏ ।
\v 15 ਫੇਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਇਹ ਕੀ ਕਰਤੂਤ ਹੈ ਜੋ ਤੁਸੀਂ ਕੀਤੀ ? ਕੀ ਤੁਸੀਂ ਨਹੀਂ ਜਾਣਦੇ ਸੀ ਕਿ ਮੇਰੇ ਵਰਗਾ ਆਦਮੀ ਆਤਮਿਕ ਗੱਲਾਂ ਵਿਚਾਰ ਸਕਦਾ ਹੈ ?
\s5
\v 16 ਯਹੂਦਾਹ ਨੇ ਆਖਿਆ, ਅਸੀਂ ਆਪਣੇ ਸਵਾਮੀ ਨੂੰ ਕੀ ਆਖੀਏ ਅਤੇ ਕੀ ਬੋਲੀਏ ਅਤੇ ਅਸੀਂ ਆਪਣੇ ਆਪ ਨੂੰ ਕਿਸ ਤਰ੍ਹਾਂ ਨਿਰਦੋਸ਼ ਸਾਬਤ ਕਰੀਏ ? ਪਰਮੇਸ਼ੁਰ ਨੇ ਤੁਹਾਡੇ ਦਾਸਾਂ ਦੀ ਬੁਰਿਆਈ ਲੱਭ ਲਈ ਹੈ । ਵੇਖੋ, ਅਸੀਂ ਆਪਣੇ ਸਵਾਮੀ ਦੇ ਗ਼ੁਲਾਮ ਹਾਂ, ਅਸੀਂ ਵੀ ਅਤੇ ਉਹ ਵੀ ਜਿਸ ਦੇ ਕੋਲੋਂ ਇਹ ਪਿਆਲਾ ਲੱਭਿਆ ਹੈ ।
\v 17 ਪਰ ਯੂਸੁਫ਼ ਨੇ ਆਖਿਆ, ਇਹ ਕੰਮ ਮੈਥੋਂ ਦੂਰ ਹੋਵੇ । ਉਹ ਮਨੁੱਖ ਜਿਸ ਦੇ ਕੋਲੋਂ ਪਿਆਲਾ ਲੱਭਿਆ ਹੈ ਉਹ ਹੀ ਮੇਰਾ ਗ਼ੁਲਾਮ ਹੋਵੇਗਾ ਪਰ ਤੁਸੀਂ ਸਲਾਮਤੀ ਨਾਲ ਆਪਣੇ ਪਿਤਾ ਦੇ ਕੋਲ ਵਾਪਿਸ ਚਲੇ ਜਾਓ ।
\s ਬਿਨਯਾਮੀਨ ਦੇ ਲਈ ਯਹੂਦਾਹ ਦੁਆਰਾ ਬੇਨਤੀ
\p
\s5
\v 18 ਫੇਰ ਯਹੂਦਾਹ ਨੇ ਉਸ ਦੇ ਨੇੜੇ ਜਾ ਕੇ ਆਖਿਆ, ਮੇਰੇ ਸਵਾਮੀ ਜੀ, ਮੇਰੀ ਬੇਨਤੀ ਹੈ ਕਿ ਤੁਹਾਡਾ ਦਾਸ ਆਪਣੇ ਸਵਾਮੀ ਦੇ ਕੰਨਾਂ ਵਿੱਚ ਗੱਲ ਕਰੇ ਅਤੇ ਤੁਹਾਡਾ ਕਰੋਧ ਤੁਹਾਡੇ ਦਾਸ ਦੇ ਵਿਰੁੱਧ ਨਾ ਭੜਕੇ, ਕਿਉਂ ਜੋ ਤੁਸੀਂ ਫ਼ਿਰਊਨ ਦੇ ਸਮਾਨ ਹੋ ।
\v 19 ਮੇਰੇ ਸਵਾਮੀ ਨੇ ਆਪਣੇ ਦਾਸਾਂ ਤੋਂ ਇਹ ਪੁੱਛਿਆ ਸੀ, ਕੀ ਤੁਹਾਡਾ ਪਿਤਾ ਜਾਂ ਭਰਾ ਹੈ ?
\s5
\v 20 ਅਤੇ ਅਸੀਂ ਆਪਣੇ ਸਵਾਮੀ ਨੂੰ ਆਖਿਆ ਸੀ ਕਿ ਸਾਡਾ ਬਜ਼ੁਰਗ ਪਿਤਾ ਹੈ, ਅਤੇ ਉਸ ਦੀ ਬਿਰਧ ਅਵਸਥਾ ਦਾ ਇੱਕ ਛੋਟਾ ਪੁੱਤਰ ਹੈ ਅਤੇ ਉਸ ਦਾ ਭਰਾ ਮਰ ਗਿਆ ਹੈ, ਅਤੇ ਉਹ ਆਪਣੀ ਮਾਤਾ ਦਾ ਇਕੱਲਾ ਹੀ ਹੈ ਅਤੇ ਉਸ ਦਾ ਪਿਤਾ ਉਸ ਨੂੰ ਪਿਆਰ ਕਰਦਾ ਹੈ ।
\v 21 ਤੁਸੀਂ ਆਪਣੇ ਦਾਸਾਂ ਨੂੰ ਆਖਿਆ ਕਿ ਉਸ ਨੂੰ ਮੇਰੇ ਕੋਲ ਲਿਆਓ ਤਾਂ ਜੋ ਮੈਂ ਉਸ ਮੁੰਡੇ ਨੂੰ ਆਪਣੀਆਂ ਅੱਖਾਂ ਨਾਲ ਵੇਖਾਂ ।
\v 22 ਤਾਂ ਅਸੀਂ ਆਪਣੇ ਸਵਾਮੀ ਨੂੰ ਆਖਿਆ ਕਿ ਮੁੰਡਾ ਆਪਣੇ ਪਿਤਾ ਨੂੰ ਛੱਡ ਨਹੀਂ ਸਕਦਾ । ਜੇਕਰ ਉਹ ਉਸ ਨੂੰ ਛੱਡੇ ਤਾਂ ਸਾਡਾ ਪਿਤਾ ਮਰ ਜਾਵੇਗਾ ।
\s5
\v 23 ਫੇਰ ਤੁਸੀਂ ਆਪਣੇ ਦਾਸਾਂ ਨੂੰ ਆਖਿਆ ਸੀ ਕਿ ਜਦ ਤੱਕ ਤੁਹਾਡਾ ਛੋਟਾ ਭਰਾ ਤੁਹਾਡੇ ਨਾਲ ਨਾ ਆਵੇ ਤੁਸੀਂ ਮੇਰਾ ਮੂੰਹ ਫੇਰ ਨਾ ਵੇਖੋਗੇ ।
\v 24 ਇਸ ਲਈ ਜਦ ਅਸੀਂ ਤੁਹਾਡੇ ਦਾਸ ਆਪਣੇ ਪਿਤਾ ਕੋਲ ਗਏ ਤਾਂ ਅਸੀਂ ਆਪਣੇ ਸਵਾਮੀ ਦੀਆਂ ਗੱਲਾਂ ਉਸ ਨੂੰ ਦੱਸੀਆਂ ।
\v 25 ਤਦ ਸਾਡੇ ਪਿਤਾ ਨੇ ਆਖਿਆ, ਮੁੜ ਕੇ ਜਾਓ ਅਤੇ ਥੋੜ੍ਹਾ ਅੰਨ ਸਾਡੇ ਲਈ ਮੁੱਲ ਲੈ ਆਓ ।
\v 26 ਪਰ ਅਸੀਂ ਆਖਿਆ, ਅਸੀਂ ਨਹੀਂ ਜਾ ਸਕਦੇ । ਜੇਕਰ ਸਾਡਾ ਛੋਟਾ ਭਰਾ ਸਾਡੇ ਨਾਲ ਹੋਵੇ ਤਾਂ ਹੀ ਅਸੀਂ ਜਾਂਵਾਂਗੇ ਕਿਉਂ ਜੋ ਜਦ ਤੱਕ ਸਾਡਾ ਛੋਟਾ ਭਰਾ ਸਾਡੇ ਨਾਲ ਨਾ ਜਾਵੇ ਅਸੀਂ ਉਸ ਮਨੁੱਖ ਦਾ ਮੂੰਹ ਨਾ ਵੇਖ ਸਕਾਂਗੇ ।
\s5
\v 27 ਤਦ ਤੁਹਾਡੇ ਦਾਸ ਸਾਡੇ ਪਿਤਾ ਨੇ ਸਾਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਮੇਰੀ ਪਤਨੀ ਨੇ ਮੇਰੇ ਲਈ ਦੋ ਪੁੱਤਰਾਂ ਨੂੰ ਜਨਮ ਦਿੱਤਾ ।
\v 28 ਉਨ੍ਹਾਂ ਵਿੱਚੋਂ ਇੱਕ ਤਾਂ ਮੈਨੂੰ ਛੱਡ ਕੇ ਚਲਾ ਗਿਆ ਅਤੇ ਮੈਂ ਮੰਨ ਲਿਆ ਕਿ ਉਹ ਸੱਚ-ਮੁੱਚ ਪਾੜਿਆ ਗਿਆ ਹੈ ਅਤੇ ਮੈਂ ਉਸ ਨੂੰ ਹੁਣ ਤੱਕ ਨਹੀਂ ਵੇਖਿਆ ।
\v 29 ਪਰ ਜੇਕਰ ਤੁਸੀਂ ਇਸ ਨੂੰ ਵੀ ਮੇਰੇ ਅੱਗੋਂ ਲੈ ਜਾਓਗੇ ਅਤੇ ਕੋਈ ਬਿਪਤਾ ਉਸ ਉੱਤੇ ਆ ਪਈ ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ ।
\s5
\v 30 ਹੁਣ ਜਦ ਮੈਂ ਤੁਹਾਡੇ ਦਾਸ ਆਪਣੇ ਪਿਤਾ ਦੇ ਕੋਲ ਜਾਂਵਾਂ ਅਤੇ ਇਹ ਮੁੰਡਾ ਨਾਲ ਨਾ ਹੋਵੇ ਤਾਂ ਕਿਉਂ ਜੋ ਉਹ ਦੇ ਪ੍ਰਾਣ ਇਸ ਮੁੰਡੇ ਦੇ ਪ੍ਰਾਣਾਂ ਨਾਲ ਬੱਧੇ ਹੋਏ ਹਨ
\v 31 ਅਤੇ ਜਦ ਉਹ ਵੇਖੇਗਾ ਕਿ ਇਹ ਮੁੰਡਾ ਨਾਲ ਨਹੀਂ ਹੈ ਤਾਂ ਉਹ ਮਰ ਜਾਵੇਗਾ ਅਤੇ ਤੁਹਾਡੇ ਦਾਸ ਆਪਣੇ ਪਿਤਾ ਨੂੰ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰਨਗੇ ।
\v 32 ਕਿਉਂ ਜੋ ਤੁਹਾਡਾ ਦਾਸ ਆਪਣੇ ਪਿਤਾ ਨੂੰ ਇਹ ਆਖ ਕੇ ਇਸ ਮੁੰਡੇ ਦਾ ਜ਼ਿੰਮੇਵਾਰ ਹੋਇਆ ਹੈ ਕਿ ਜੇਕਰ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਮੈਂ ਸਦਾ ਤੱਕ ਆਪਣੇ ਪਿਤਾ ਦਾ ਪਾਪੀ ਹੋਵਾਂਗਾ ।
\s5
\v 33 ਹੁਣ ਤੁਹਾਡਾ ਦਾਸ ਇਸ ਮੁੰਡੇ ਦੇ ਸਥਾਨ ਤੇ ਮੇਰੇ ਸਵਾਮੀ ਦਾ ਗ਼ੁਲਾਮ ਬਣ ਕੇ ਰਹੇਗਾ ਪਰ ਇਸ ਮੁੰਡੇ ਨੂੰ ਆਪਣੇ ਭਰਾਵਾਂ ਦੇ ਨਾਲ ਵਾਪਿਸ ਜਾਣ ਦਿੱਤਾ ਜਾਵੇ ।
\v 34 ਕਿਉਂਕਿ ਮੈਂ ਆਪਣੇ ਪਿਤਾ ਦੇ ਕੋਲ ਕਿਵੇਂ ਜਾਂਵਾਂ, ਜੇਕਰ ਇਹ ਮੁੰਡਾ ਮੇਰੇ ਨਾਲ ਨਾ ਹੋਵੇ ? ਅਜਿਹਾ ਨਾ ਹੋਵੇ ਕਿ ਉਹ ਬੁਰਿਆਈ ਜਿਹੜੀ ਮੇਰੇ ਪਿਤਾ ਉੱਤੇ ਆਵੇਗੀ, ਮੈਨੂੰ ਵੇਖਣੀ ਪਵੇ ।
\s5
\c 45
\s ਯੂਸੁਫ਼ ਦੁਆਰਾ ਆਪਣੇ ਆਪ ਨੂੰ ਪਰਗਟ ਕਰਨਾ
\p
\v 1 ਯੂਸੁਫ਼ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਦੇ ਸਾਹਮਣੇ ਜਿਹੜੇ ਉਸ ਦੇ ਕੋਲ ਖੜ੍ਹੇ ਸਨ, ਰੋਕ ਨਾ ਸਕਿਆ, ਇਸ ਲਈ ਉਸ ਨੇ ਉੱਚੀ ਅਵਾਜ਼ ਨਾਲ ਆਖਿਆ, ਮੇਰੇ ਕੋਲੋਂ ਹਰ ਮਨੁੱਖ ਨੂੰ ਬਾਹਰ ਕੱਢ ਦਿਓ ਅਤੇ ਜਦ ਕੋਈ ਮਨੁੱਖ ਉਸ ਦੇ ਕੋਲ ਖੜ੍ਹਾ ਨਾ ਰਿਹਾ ਤਦ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕਰ ਦਿੱਤਾ
\v 2 ਅਤੇ ਉੱਚੀ-ਉੱਚੀ ਰੋਇਆ ਤਾਂ ਮਿਸਰੀਆਂ ਨੇ ਸੁਣਿਆ ਅਤੇ ਫ਼ਿਰਊਨ ਦੇ ਘਰਾਣੇ ਨੂੰ ਵੀ ਇਸ ਗੱਲ ਦੀ ਖ਼ਬਰ ਹੋਈ ।
\v 3 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਯੂਸੁਫ਼ ਹਾਂ, ਕੀ ਮੇਰਾ ਪਿਤਾ ਅਜੇ ਜੀਉਂਦਾ ਹੈ ? ਪਰ ਉਸ ਦੇ ਭਰਾ ਉਸ ਨੂੰ ਉੱਤਰ ਨਾ ਦੇ ਸਕੇ ਕਿਉਂ ਜੋ ਉਸ ਦੇ ਅੱਗੇ ਘਬਰਾ ਗਏ ।
\s5
\v 4 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ । ਤਦ ਓਹ ਉਸ ਦੇ ਨੇੜੇ ਆਏ ਅਤੇ ਉਸ ਨੇ ਆਖਿਆ, ਮੈਂ ਤੁਹਾਡਾ ਭਰਾ ਯੂਸੁਫ਼ ਹਾਂ ਜਿਸ ਨੂੰ ਤੁਸੀਂ ਮਿਸਰ ਆਉਣ ਵਾਲਿਆਂ ਦੇ ਹੱਥ ਵੇਚਿਆ ਸੀ ।
\v 5 ਹੁਣ ਤੁਸੀਂ ਨਾ ਪਛਤਾਓ ਅਤੇ ਨਾ ਹੀ ਘਬਰਾਓ ਕਿ ਤੁਸੀਂ ਮੈਨੂੰ ਇੱਧਰ ਵੇਚ ਦਿੱਤਾ ਸੀ ਕਿਉਂਕਿ ਪਰਮੇਸ਼ੁਰ ਨੇ ਤੁਹਾਡੀਆਂ ਜਾਨਾਂ ਬਚਾਉਣ ਲਈ ਮੈਨੂੰ ਤੁਹਾਡੇ ਅੱਗੇ ਭੇਜ ਦਿੱਤਾ ਸੀ ।
\v 6 ਇਹਨਾਂ ਦੋ ਸਾਲਾਂ ਤੋਂ ਧਰਤੀ ਉੱਤੇ ਕਾਲ ਹੈ ਅਤੇ ਹੁਣੇ ਪੰਜ ਸਾਲ ਹੋਰ ਹਨ, ਜਿਨ੍ਹਾਂ ਵਿੱਚ ਨਾ ਵਾਹੀ ਤੇ ਨਾ ਵਾਢੀ ਹੋਵੇਗੀ ।
\s5
\v 7 ਇਸ ਲਈ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਅੱਗੇ ਭੇਜਿਆ ਤਾਂ ਜੋ ਤੁਸੀਂ ਧਰਤੀ ਉੱਤੇ ਜੀਉਂਦੇ ਰਹੋ ਅਤੇ ਤੁਹਾਨੂੰ ਬਚਾ ਕੇ ਤੁਹਾਡੇ ਵੰਸ਼ ਨੂੰ ਜੀਉਂਦਾ ਰੱਖੇ ।
\v 8 ਹੁਣ ਤੁਸੀਂ ਨਹੀਂ ਸਗੋਂ ਪਰਮੇਸ਼ੁਰ ਨੇ ਮੈਨੂੰ ਇੱਥੇ ਭੇਜਿਆ ਹੈ ਅਤੇ ਉਸ ਨੇ ਮੈਨੂੰ ਫ਼ਿਰਊਨ ਲਈ ਪਿਤਾ ਵਰਗਾ ਅਤੇ ਉਸ ਦੇ ਸਾਰੇ ਘਰ ਦਾ ਸਵਾਮੀ ਅਤੇ ਮਿਸਰ ਦੇ ਸਾਰੇ ਦੇਸ਼ ਦਾ ਹਾਕਮ ਠਹਿਰਾਇਆ ਹੈ ।
\s5
\v 9 ਜਲਦੀ ਕਰੋ ਅਤੇ ਮੇਰੇ ਪਿਤਾ ਦੇ ਕੋਲ ਜਾਓ ਅਤੇ ਉਸ ਨੂੰ ਆਖੋ, ਤੇਰਾ ਪੁੱਤਰ ਯੂਸੁਫ਼ ਇਹ ਆਖਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਸਾਰੇ ਮਿਸਰ ਦੇਸ਼ ਦਾ ਮਾਲਕ ਬਣਾ ਦਿੱਤਾ ਹੈ । ਇਸ ਲਈ ਮੇਰੇ ਕੋਲ ਆ ਜਾਓ ਅਤੇ ਦੇਰੀ ਨਾ ਕਰੋ ।
\v 10 ਤੁਸੀਂ ਗੋਸ਼ਨ ਦੇਸ਼ ਵਿੱਚ ਵੱਸੋਗੇ ਅਤੇ ਮੇਰੇ ਨਜ਼ਦੀਕ ਰਹੋਗੇ, ਤੁਸੀਂ ਅਤੇ ਤੁਹਾਡੇ ਬਾਲ ਬੱਚੇ ਅਤੇ ਤੁਹਾਡੇ ਬੱਚਿਆਂ ਦੇ ਬੱਚੇ ਅਤੇ ਤੁਹਾਡੇ ਇੱਜੜ ਅਤੇ ਚੌਣੇ ਅਤੇ ਸਭ ਕੁਝ ਜੋ ਤੁਹਾਡਾ ਹੈ ।
\v 11 ਉੱਥੇ ਮੈਂ ਤੁਹਾਡੀ ਪਾਲਣਾ ਕਰਾਂਗਾ ਕਿਉਂ ਜੋ ਅਜੇ ਕਾਲ ਦੇ ਪੰਜ ਸਾਲ ਹੋਰ ਹਨ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਅਤੇ ਤੁਹਾਡਾ ਘਰਾਣਾ ਅਤੇ ਤੁਹਾਡੇ ਸਾਰੇ ਸੰਗੀ ਭੁੱਖ ਨਾਲ ਮਰ ਜਾਣ ।
\s5
\v 12 ਅਤੇ ਵੇਖੋ, ਤੁਹਾਡੀਆਂ ਅੱਖਾਂ ਅਤੇ ਮੇਰੇ ਭਰਾ ਬਿਨਯਾਮੀਨ ਦੀਆਂ ਅੱਖਾਂ ਵੇਖਦੀਆਂ ਹਨ ਕਿ ਇਹ ਮੈਂ ਹੀ ਹਾਂ ਜੋ ਤੁਹਾਡੇ ਨਾਲ ਬੋਲਦਾ ਹੈ ।
\v 13 ਤੁਸੀਂ ਮੇਰਾ ਸਾਰਾ ਪਰਤਾਪ ਜਿਹੜਾ ਮਿਸਰ ਵਿੱਚ ਹੈ, ਅਤੇ ਜੋ ਕੁਝ ਤੁਸੀਂ ਵੇਖਿਆ ਹੈ ਮੇਰੇ ਪਿਤਾ ਨੂੰ ਦੱਸਿਓ ਅਤੇ ਤੁਸੀਂ ਛੇਤੀ ਕਰੋ ਅਤੇ ਮੇਰੇ ਪਿਤਾ ਨੂੰ ਐਥੇ ਲੈ ਆਓ ।
\s5
\v 14 ਤਦ ਉਹ ਆਪਣੇ ਭਰਾ ਬਿਨਯਾਮੀਨ ਦੇ ਗਲ੍ਹ ਲੱਗ ਕੇ ਰੋਇਆ ਅਤੇ ਬਿਨਯਾਮੀਨ ਉਸ ਦੇ ਗਲ੍ਹ ਲੱਗ ਕੇ ਰੋਇਆ ।
\v 15 ਫਿਰ ਉਸ ਆਪਣੇ ਸਾਰਿਆਂ ਭਰਾਵਾਂ ਨੂੰ ਚੁੰਮਿਆ ਅਤੇ ਉਨ੍ਹਾਂ ਨਾਲ ਰੋਇਆ ਅਤੇ ਇਸ ਤੋਂ ਬਾਅਦ ਉਸ ਦੇ ਭਰਾਵਾਂ ਨੇ ਉਹ ਦੇ ਨਾਲ ਗੱਲਾਂ ਕੀਤੀਆਂ ।
\s5
\v 16 ਇਹ ਖ਼ਬਰ ਫ਼ਿਰਊਨ ਦੇ ਘਰ ਸੁਣੀ ਗਈ ਕਿ ਯੂਸੁਫ਼ ਦੇ ਭਰਾ ਆਏ ਹਨ ਅਤੇ ਇਹ ਖ਼ਬਰ ਫ਼ਿਰਊਨ ਨੂੰ ਅਤੇ ਉਸ ਦੇ ਕਰਮਚਾਰੀਆਂ ਨੂੰ ਚੰਗੀ ਲੱਗੀ ।
\v 17 ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਆਪਣੇ ਭਰਾਵਾਂ ਨੂੰ ਆਖ ਕਿ ਇਹ ਕੰਮ ਕਰੋ: ਆਪਣੇ ਜਾਨਵਰ ਲੱਦੋ ਅਤੇ ਕਨਾਨ ਦੇ ਦੇਸ਼ ਨੂੰ ਜਾਓ,
\v 18 ਅਤੇ ਆਪਣੇ ਪਿਤਾ ਅਤੇ ਆਪਣੇ ਘਰਾਣੇ ਨੂੰ ਲੈ ਕੇ ਮੇਰੇ ਕੋਲ ਆ ਜਾਓ ਅਤੇ ਮੈਂ ਤੁਹਾਨੂੰ ਮਿਸਰ ਦੇਸ਼ ਦੇ ਪਦਾਰਥ ਦੇਵਾਂਗਾ ਅਤੇ ਤੁਸੀਂ ਦੇਸ਼ ਦੀ ਚਿਕਨਾਈ ਖਾਓਗੇ ।
\s5
\v 19 ਹੁਣ ਤੈਨੂੰ ਇਹ ਆਗਿਆ ਹੈ: ਤੁਸੀਂ ਇਹ ਕਰੋ ਕਿ ਮਿਸਰ ਦੇਸ਼ ਤੋਂ ਗੱਡੇ ਲੈ ਜਾਓ ਅਤੇ ਆਪਣੇ ਬਾਲ ਬੱਚੇ ਅਤੇ ਆਪਣੀਆਂ ਪਤਨੀਆਂ ਅਤੇ ਆਪਣੇ ਪਿਤਾ ਨੂੰ ਲੈ ਆਓ ।
\v 20 ਤੁਸੀਂ ਆਪਣੇ ਸਮਾਨ ਦਾ ਮੋਹ ਨਾ ਕਰਨਾ ਕਿਉਂ ਜੋ ਸਾਰੇ ਮਿਸਰ ਦੇਸ਼ ਦੇ ਪਦਾਰਥ ਤੁਹਾਡੇ ਹੀ ਹਨ ।
\s5
\v 21 ਇਸਰਾਏਲ ਦੇ ਪੁੱਤਰਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਯੂਸੁਫ਼ ਨੇ ਫ਼ਿਰਊਨ ਦੇ ਹੁਕਮ ਦੇ ਅਨੁਸਾਰ ਉਨ੍ਹਾਂ ਨੂੰ ਗੱਡੇ ਦਿੱਤੇ ਅਤੇ ਉਨ੍ਹਾਂ ਨੂੰ ਰਸਤੇ ਲਈ ਭੋਜਨ ਸਮੱਗਰੀ ਦਿੱਤੀ ।
\v 22 ਉਸ ਨੇ ਉਨ੍ਹਾਂ ਸਾਰਿਆਂ ਨੂੰ ਇੱਕ-ਇੱਕ ਜੋੜਾ ਬਸਤਰ ਦਿੱਤਾ ਪਰ ਬਿਨਯਾਮੀਨ ਨੂੰ ਤਿੰਨ ਸੌ ਚਾਂਦੀ ਦੇ ਸਿੱਕੇ ਅਤੇ ਪੰਜ ਜੋੜੇ ਬਸਤਰ ਦਿੱਤੇ ।
\v 23 ਉਸ ਨੇ ਆਪਣੇ ਪਿਤਾ ਨੂੰ ਜੋ ਕੁਝ ਭੇਜਿਆ ਉਹ ਇਹ ਹੈ ਅਰਥਾਤ ਮਿਸਰ ਦੇ ਚੰਗੇ ਪਦਾਰਥਾਂ ਦੇ ਲੱਦੇ ਹੋਏ ਦਸ ਗਧੇ ਅਤੇ ਅੰਨ-ਦਾਣੇ ਅਤੇ ਆਪਣੇ ਪਿਤਾ ਦੇ ਰਸਤੇ ਲਈ ਹੋਰ ਭੋਜਨ-ਸਮੱਗਰੀ ਦੀਆਂ ਲੱਦੀਆਂ ਹੋਈਆਂ ਦਸ ਗਧੀਆਂ ।
\s5
\v 24 ਤਦ ਉਸ ਨੇ ਆਪਣੇ ਭਰਾਵਾਂ ਨੂੰ ਵਿਦਿਆ ਕੀਤਾ ਅਤੇ ਓਹ ਚਲੇ ਗਏ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਕਿਤੇ ਰਸਤੇ ਵਿੱਚ ਝਗੜਾ ਨਾ ਕਰਿਓ ।
\v 25 ਸੋ ਓਹ ਮਿਸਰ ਤੋਂ ਵਾਪਿਸ ਆਏ ਅਤੇ ਕਨਾਨ ਦੇਸ਼ ਵਿੱਚ ਆਪਣੇ ਪਿਤਾ ਯਾਕੂਬ ਦੇ ਕੋਲ ਪਹੁੰਚੇ ।
\v 26 ਅਤੇ ਉਸ ਨੂੰ ਦੱਸਿਆ ਕਿ ਯੂਸੁਫ਼ ਅਜੇ ਜੀਉਂਦਾ ਹੈ ਅਤੇ ਉਹ ਮਿਸਰ ਦੇ ਸਾਰੇ ਦੇਸ਼ ਉੱਤੇ ਰਾਜ ਕਰਦਾ ਹੈ, ਤਾਂ ਯਾਕੂਬ ਦਾ ਦਿਲ ਬੈਠ ਗਿਆ ਕਿਉਂ ਜੋ ਉਸ ਨੇ ਉਨ੍ਹਾਂ ਦੀ ਗੱਲ ਦਾ ਭਰੋਸਾ ਨਾ ਕੀਤਾ ।
\s5
\v 27 ਫੇਰ ਉਨ੍ਹਾਂ ਨੇ ਯੂਸੁਫ਼ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਆਖੀਆਂ ਸਨ, ਉਸ ਨੂੰ ਦੱਸੀਆਂ । ਜਦ ਉਸ ਨੇ ਉਹ ਗੱਡੇ ਜਿਹੜੇ ਯੂਸੁਫ਼ ਨੇ ਉਹ ਦੇ ਲਿਆਉਣ ਲਈ ਭੇਜੇ ਸਨ ਵੇਖੇ ਤਾਂ ਉਨ੍ਹਾਂ ਦੇ ਪਿਤਾ ਯਾਕੂਬ ਦੀ ਜਾਨ ਵਿੱਚ ਜਾਨ ਆਈ ।
\v 28 ਤਦ ਇਸਰਾਏਲ ਨੇ ਆਖਿਆ, ਇਹੋ ਬਹੁਤ ਹੈ ਕਿ ਮੇਰਾ ਪੁੱਤਰ ਯੂਸੁਫ਼ ਅਜੇ ਜੀਉਂਦਾ ਹੈ । ਮੈਂ ਜਾਂਵਾਂਗਾ ਅਤੇ ਆਪਣੇ ਮਰਨ ਤੋਂ ਪਹਿਲਾਂ ਉਸ ਨੂੰ ਵੇਖਾਂਗਾ ।
\s5
\c 46
\s ਯਾਕੂਬ ਦਾ ਸਾਰੇ ਪਰਿਵਾਰ ਸਮੇਤ ਮਿਸਰ ਆਉਣਾ
\p
\v 1 ਤਦ ਇਸਰਾਏਲ ਨੇ ਆਪਣਾ ਸਭ ਕੁਝ ਲੈ ਕੇ ਕੂਚ ਕੀਤਾ ਅਤੇ ਬਏਰਸਬਾ ਨੂੰ ਆਇਆ ਅਤੇ ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਆਂ ।
\v 2 ਪਰਮੇਸ਼ੁਰ ਨੇ ਇਸਰਾਏਲ ਨੂੰ ਰਾਤ ਦੇ ਸਮੇਂ ਦਰਸ਼ਨ ਦੇ ਕੇ ਆਖਿਆ, ਯਾਕੂਬ ! ਯਾਕੂਬ ! ਉਸ ਨੇ ਆਖਿਆ, ਮੈਂ ਹਾਜ਼ਰ ਹਾਂ ।
\v 3 ਉਸ ਆਖਿਆ, ਮੈਂ ਪਰਮੇਸ਼ੁਰ, ਤੇਰੇ ਪਿਤਾ ਦਾ ਪਰਮੇਸ਼ੁਰ ਹਾਂ ।
\v 4 ਮਿਸਰ ਵੱਲ ਜਾਣ ਤੋਂ ਨਾ ਡਰ, ਕਿਉਂ ਜੋ ਮੈਂ ਉੱਥੇ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੇਰੇ ਅੰਗ-ਸੰਗ ਮਿਸਰ ਵਿੱਚ ਚੱਲਾਂਗਾ ਅਤੇ ਸੱਚ-ਮੁੱਚ ਮੈਂ ਤੈਨੂੰ ਉੱਥੋਂ ਫੇਰ ਲੈ ਆਵਾਂਗਾ ਅਤੇ ਯੂਸੁਫ਼ ਆਪਣੇ ਹੱਥਾਂ ਨਾਲ ਤੇਰੀਆਂ ਅੱਖਾਂ ਬੰਦ ਕਰੇਗਾ ।
\s5
\v 5 ਯਾਕੂਬ ਬਏਰਸਬਾ ਤੋਂ ਉੱਠਿਆ ਅਤੇ ਇਸਰਾਏਲ ਦੇ ਪੁੱਤਰ, ਆਪਣੇ ਪਿਤਾ ਯਾਕੂਬ ਨੂੰ ਅਤੇ ਆਪਣੇ ਛੋਟੇ ਬੱਚਿਆਂ ਅਤੇ ਆਪਣੀਆਂ ਪਤਨੀਆਂ ਨੂੰ ਗੱਡਿਆਂ ਉੱਤੇ ਲੈ ਚੱਲੇ, ਜਿਹੜੇ ਫ਼ਿਰਊਨ ਨੇ ਉਨ੍ਹਾਂ ਨੂੰ ਲਿਆਉਣ ਲਈ ਭੇਜੇ ਸਨ ।
\v 6 ਉਨ੍ਹਾਂ ਨੇ ਆਪਣੇ ਪਸ਼ੂ ਅਤੇ ਆਪਣਾ ਸਾਰਾ ਸਮਾਨ ਜਿਹੜਾ ਉਨ੍ਹਾਂ ਨੇ ਕਨਾਨ ਦੇਸ਼ ਵਿੱਚ ਕਮਾਇਆ ਸੀ, ਲੈ ਲਿਆ ਅਤੇ ਯਾਕੂਬ ਅਤੇ ਉਸ ਦਾ ਸਾਰਾ ਵੰਸ਼ ਉਸ ਦੇ ਨਾਲ ਮਿਸਰ ਵਿੱਚ ਆਇਆ
\v 7 ਅਰਥਾਤ ਉਹ ਆਪਣੇ ਪੁੱਤਰ-ਧੀਆਂ, ਪੋਤੇ-ਪੋਤੀਆਂ ਅਤੇ ਆਪਣਾ ਸਾਰਾ ਵੰਸ਼ ਆਪਣੇ ਨਾਲ ਲੈ ਕੇ ਆਇਆ ।
\s5
\v 8 ਇਸਰਾਏਲ ਦੇ ਪੁੱਤਰਾਂ ਦੇ ਨਾਮ ਇਹ ਹਨ, ਜਿਹੜੇ ਮਿਸਰ ਵਿੱਚ ਆਏ: ਯਾਕੂਬ ਅਤੇ ਉਸ ਦਾ ਪਹਿਲੌਠਾ ਪੁੱਤਰ ਰਊਬੇਨ ।
\v 9 ਰਊਬੇਨ ਦੇ ਪੁੱਤਰ: ਹਨੋਕ, ਫੱਲੂ, ਹਸਰੋਨ ਅਤੇ ਕਰਮੀ ।
\v 10 ਸ਼ਿਮਓਨ ਦੇ ਪੁੱਤਰ: ਯਮੂਏਲ, ਯਾਮੀਨ, ਓਹਦ, ਯਾਕੀਨ,ਸੋਹਰ ਅਤੇ ਸਾਊਲ ਜੋ ਕਨਾਨੀ ਇਸਤਰੀ ਦਾ ਪੁੱਤਰ ਸੀ ।
\v 11 ਲੇਵੀ ਦੇ ਪੁੱਤਰ: ਗੇਰਸੋਨ, ਕਹਾਥ ਅਤੇ ਮਰਾਰੀ ।
\s5
\v 12 ਯਹੂਦਾਹ ਦੇ ਪੁੱਤਰ: ਏਰ, ਓਨਾਨ, ਸ਼ੇਲਾਹ, ਫ਼ਰਸ, ਅਤੇ ਜ਼ਾਰਹ । ਪਰ ਏਰ ਅਤੇ ਓਨਾਨ ਕਨਾਨ ਦੇਸ਼ ਵਿੱਚ ਮਰ ਗਏ ਅਤੇ ਫਰਸ ਦੇ ਪੁੱਤਰ ਹਸਰੋਨ ਅਤੇ ਹਾਮੂਲ ਸਨ ।
\v 13 ਯਿੱਸਾਕਾਰ ਦੇ ਪੁੱਤਰ: ਤੋਲਾ, ਪੁੱਵਾਹ, ਯੋਬ ਅਤੇ ਸਿਮਰੋਨ ।
\v 14 ਜਬੁਲੂਨ ਦੇ ਪੁੱਤਰ: ਸਰਦ, ਏਲੋਨ ਅਤੇ ਯਹਲਏਲ ।
\v 15 ਲੇਆਹ ਦੇ ਪੁੱਤਰ ਇਹ ਸਨ, ਜਿਨ੍ਹਾਂ ਨੂੰ ਉਸ ਨੇ ਆਪਣੀ ਧੀ ਦੀਨਾਹ ਸਮੇਤ ਪਦਨ ਅਰਾਮ ਵਿੱਚ ਜਨਮ ਦਿੱਤਾ । ਉਹ ਸਾਰੇ ਪ੍ਰਾਣੀ ਅਰਥਾਤ ਉਸ ਦੇ ਪੁੱਤਰ ਅਤੇ ਉਸ ਦੀਆਂ ਧੀਆਂ ਤੇਤੀ ਸਨ ।
\s5
\v 16 ਗਾਦ ਦੇ ਪੁੱਤਰ: ਸਿਫਯੋਨ, ਹੱਗੀ, ਸੂਨੀ, ਅਸਬੋਨ, ਏਰੀ, ਅਰੋਦੀ ਅਤੇ ਅਰਏਲੀ ਸਨ ।
\v 17 ਆਸ਼ੇਰ ਦੇ ਪੁੱਤਰ: ਯਿਮਨਾਹ, ਯਿਸ਼ਵਾਹ, ਯਿਸ਼ਵੀ, ਬਰੀਆਹ ਅਤੇ ਸਰਹ ਉਨ੍ਹਾਂ ਦੀ ਭੈਣ । ਬਰੀਆਹ ਦੇ ਪੁੱਤਰ ਹਬਰ ਅਤੇ ਮਲਕੀਏਲ ਸਨ ।
\v 18 ਇਹ ਜਿਲਫਾਹ ਦੇ ਪੁੱਤਰ ਸਨ, ਜਿਸ ਨੂੰ ਲਾਬਾਨ ਨੇ ਆਪਣੀ ਧੀ ਲੇਆਹ ਨੂੰ ਦਿੱਤਾ ਸੀ, ਉਸ ਨੇ ਯਾਕੂਬ ਲਈ ਇਨ੍ਹਾਂ ਸੋਲ੍ਹਾਂ ਪ੍ਰਾਣੀਆਂ ਨੂੰ ਜਨਮ ਦਿੱਤਾ ।
\s5
\v 19 ਯਾਕੂਬ ਦੀ ਪਤਨੀ ਰਾਖ਼ੇਲ ਦੇ ਪੁੱਤਰ ਯੂਸੁਫ਼ ਅਤੇ ਬਿਨਯਾਮੀਨ ਸਨ ।
\v 20 ਯੂਸੁਫ਼ ਤੋਂ ਮਿਸਰ ਦੇਸ਼ ਵਿੱਚ ਓਨ ਦੇ ਪੁਜਾਰੀ ਪੋਟੀਫਰਾ ਦੀ ਧੀ ਆਸਨਥ ਨੇ ਮਨੱਸ਼ਹ ਅਤੇ ਇਫ਼ਰਾਈਮ ਨੂੰ ਜਨਮ ਦਿੱਤਾ ।
\v 21 ਬਿਨਯਾਮੀਨ ਦੇ ਪੁੱਤਰ: ਬਲਾ, ਬਕਰ, ਅਸ਼ਬੇਲ, ਗੇਰਾ, ਨਾਮਾਨ, ਏਹੀ, ਰੋਸ਼, ਮੁੱਫੀਮ, ਹੁੱਫੀਮ ਅਤੇ ਆਰਦ ਸਨ ।
\v 22 ਇਹ ਰਾਖ਼ੇਲ ਦੇ ਪੁੱਤਰ ਸਨ, ਜਿਹਨਾਂ ਨੂੰ ਉਸ ਨੇ ਯਾਕੂਬ ਲਈ ਜੰਮਿਆ ਸੀ, ਉਹ ਸਾਰੇ ਚੌਦਾਂ ਪ੍ਰਾਣੀ ਸਨ ।
\s5
\v 23 ਦਾਨ ਦਾ ਪੁੱਤਰ ਹੁਸ਼ੀਮ ਸੀ ।
\v 24 ਨਫਤਾਲੀ ਦੇ ਪੁੱਤਰ: ਯਹਸਏਲ, ਗੂਨੀ, ਯੇਸਰ ਅਤੇ ਸਿੱਲੇਮ ਸਨ ।
\v 25 ਇਹ ਬਿਲਹਾਹ ਦੇ ਪੁੱਤਰ ਸਨ, ਜਿਸ ਨੂੰ ਲਾਬਾਨ ਨੇ ਆਪਣੀ ਧੀ ਰਾਖ਼ੇਲ ਨੂੰ ਦਿੱਤਾ ਸੀ ਅਤੇ ਉਸ ਨੇ ਯਾਕੂਬ ਦੇ ਲਈ ਇਨ੍ਹਾਂ ਸੱਤ ਪ੍ਰਾਣੀ ਨੂੰ ਜਨਮ ਦਿੱਤਾ ।
\s5
\v 26 ਯਾਕੂਬ ਦੇ ਨਿੱਜ ਵੰਸ਼ ਵਿੱਚੋਂ ਸਾਰੇ ਪ੍ਰਾਣੀ ਜਿਹੜੇ ਉਸ ਦੇ ਨਾਲ ਮਿਸਰ ਵਿੱਚ ਆਏ, ਉਸ ਦੀਆਂ ਨੂੰਹਾਂ ਤੋਂ ਬਿਨ੍ਹਾਂ ਛਿਆਹਠ ਪ੍ਰਾਣੀ ਸਨ ।
\v 27 ਯੂਸੁਫ਼ ਦੇ ਪੁੱਤਰ ਜਿਹੜੇ ਉਸ ਤੋਂ ਮਿਸਰ ਵਿੱਚ ਜੰਮੇ ਦੋ ਪ੍ਰਾਣੀ ਸਨ । ਇਸ ਤਰ੍ਹਾਂ ਉਹ ਸਾਰੇ ਜਿਹੜੇ ਯਾਕੂਬ ਦੇ ਘਰਾਣੇ ਤੋਂ ਮਿਸਰ ਵਿੱਚ ਆਏ ਸਨ, ਸੱਤਰ ਪ੍ਰਾਣੀ ਸਨ ।
\s ਯਾਕੂਬ ਅਤੇ ਉਸ ਦਾ ਪਰਿਵਾਰ ਮਿਸਰ ਦੇ ਵਿੱਚ
\p
\s5
\v 28 ਉਸ ਨੇ ਯਹੂਦਾਹ ਨੂੰ ਯੂਸੁਫ਼ ਦੇ ਕੋਲ ਆਪਣੇ ਅੱਗੇ-ਅੱਗੇ ਭੇਜਿਆ ਤਾਂ ਜੋ ਉਹ ਉਸ ਨੂੰ ਗੋਸ਼ਨ ਦਾ ਰਾਹ ਵਿਖਾਵੇ, ਅਤੇ ਓਹ ਗੋਸ਼ਨ ਦੇ ਦੇਸ਼ ਵਿੱਚ ਆਏ ।
\v 29 ਤਦ ਯੂਸੁਫ਼ ਨੇ ਆਪਣਾ ਰਥ ਜੋੜਿਆ ਅਤੇ ਆਪਣੇ ਪਿਤਾ ਇਸਰਾਏਲ ਨੂੰ ਮਿਲਣ ਲਈ ਗੋਸ਼ਨ ਨੂੰ ਗਿਆ ਅਤੇ ਉਸ ਦੇ ਅੱਗੇ ਹਾਜ਼ਰ ਹੋਇਆ ਅਤੇ ਉਸ ਦੇ ਗਲ੍ਹ ਲੱਗਾ ਅਤੇ ਬਹੁਤ ਦੇਰ ਤੱਕ ਉਸ ਦੇ ਗਲ੍ਹ ਨਾਲ ਲੱਗ ਕੇ ਰੋਇਆ ।
\v 30 ਫੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਹੁਣ ਮੈਨੂੰ ਮਰਨ ਦੇ ਕਿਉਂ ਜੋ ਮੈਂ ਤੇਰਾ ਮੂੰਹ ਵੇਖ ਲਿਆ ਹੈ ਕਿ ਤੂੰ ਅਜੇ ਜੀਉਂਦਾ ਹੈ ।
\s5
\v 31 ਤਦ ਯੂਸੁਫ਼ ਨੇ ਆਪਣੇ ਭਰਾਵਾਂ ਅਤੇ ਆਪਣੇ ਪਿਤਾ ਦੇ ਘਰਾਣੇ ਨੂੰ ਆਖਿਆ, ਮੈਂ ਫ਼ਿਰਊਨ ਕੋਲ ਖ਼ਬਰ ਦੇਣ ਜਾਂਦਾ ਹਾਂ ਅਤੇ ਉਸ ਨੂੰ ਆਖਾਂਗਾ ਕਿ ਮੇਰੇ ਭਰਾ ਅਤੇ ਮੇਰੇ ਪਿਤਾ ਦਾ ਘਰਾਣਾ, ਜਿਹੜਾ ਕਨਾਨ ਦੇਸ਼ ਵਿੱਚ ਸੀ, ਮੇਰੇ ਕੋਲ ਆ ਗਿਆ ਹੈ ।
\v 32 ਓਹ ਮਨੁੱਖ ਆਜੜੀ ਹਨ ਕਿਉਂ ਜੋ ਓਹ ਪਸ਼ੂਆਂ ਨੂੰ ਪਾਲਣ ਵਾਲੇ ਹਨ ਅਤੇ ਓਹ ਆਪਣੇ ਇੱਜੜ ਅਤੇ ਵੱਗ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ, ਨਾਲ ਲੈ ਕੇ ਆਏ ਹਨ ।
\s5
\v 33 ਜਦ ਫ਼ਿਰਊਨ ਤੁਹਾਨੂੰ ਬੁਲਾਏ ਅਤੇ ਪੁੱਛੇ ਕਿ ਤੁਸੀਂ ਕੀ ਕੰਮ ਕਰਦੇ ਹੋ ?
\v 34 ਤਦ ਤੁਸੀਂ ਇਹ ਆਖਣਾ, ਤੁਹਾਡੇ ਦਾਸ ਜਵਾਨੀ ਤੋਂ ਲੈ ਕੇ ਹੁਣ ਤੱਕ ਪਸ਼ੂ ਪਾਲਦੇ ਰਹੇ ਹਨ, ਅਸੀਂ ਵੀ ਅਤੇ ਸਾਡੇ ਪਿਓ ਦਾਦੇ ਵੀ ਤਦ ਤੁਸੀਂ ਗੋਸ਼ਨ ਦੇਸ਼ ਵਿੱਚ ਵੱਸ ਜਾਓਗੇ ਕਿਉਂ ਜੋ ਮਿਸਰੀ ਸਾਰੇ ਆਜੜੀਆਂ ਤੋਂ ਘਿਰਣਾ ਕਰਦੇ ਹਨ ।
\s5
\c 47
\p
\v 1 ਯੂਸੁਫ਼ ਗਿਆ ਅਤੇ ਫ਼ਿਰਊਨ ਨੂੰ ਦੱਸਿਆ, ਮੇਰਾ ਪਿਤਾ ਅਤੇ ਭਰਾ, ਉਨ੍ਹਾਂ ਦੇ ਇੱਜੜ ਅਤੇ ਚੌਣੇ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ, ਕਨਾਨ ਦੇਸ਼ ਤੋਂ ਆ ਗਏ ਹਨ ਅਤੇ ਵੇਖੋ, ਓਹ ਗੋਸ਼ਨ ਦੇਸ਼ ਵਿੱਚ ਹਨ ।
\v 2 ਤਦ ਉਸਨੇ ਆਪਣੇ ਭਰਾਵਾਂ ਵਿੱਚੋਂ ਪੰਜ ਮਨੁੱਖ ਲੈ ਕੇ ਫ਼ਿਰਊਨ ਦੇ ਸਨਮੁਖ ਖੜ੍ਹੇ ਕੀਤੇ ।
\s5
\v 3 ਫ਼ਿਰਊਨ ਨੇ ਉਹ ਦੇ ਭਰਾਵਾਂ ਨੂੰ ਆਖਿਆ, ਕੀ ਕੰਮ ਹੈ ? ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ, ਤੁਹਾਡੇ ਦਾਸ ਅਯਾਲੀ ਹਨ ਅਸੀਂ ਵੀ ਅਤੇ ਸਾਡੇ ਪਿਓ ਦਾਦੇ ਵੀ ।
\v 4 ਫੇਰ ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ, ਅਸੀਂ ਇਸ ਦੇਸ਼ ਵਿੱਚ ਪਰਦੇਸੀ ਹੋ ਕੇ ਵੱਸਣ ਲਈ ਆਏ ਹਾਂ ਕਿਉਂ ਜੋ ਤੁਹਾਡੇ ਦਾਸਾਂ ਦੇ ਇੱਜੜਾਂ ਲਈ ਕੋਈ ਚਰਾਈ ਨਹੀਂ, ਕਿਉਂ ਜੋ ਕਨਾਨ ਦੇਸ਼ ਵਿੱਚ ਡਾਢਾ ਕਾਲ ਪਿਆ ਹੋਇਆ ਹੈ ਸੋ ਹੁਣ ਆਪਣੇ ਦਾਸਾਂ ਨੂੰ ਗੋਸ਼ਨ ਦੇਸ਼ ਵਿੱਚ ਰਹਿਣ ਦੀ ਆਗਿਆ ਦਿਓ ।
\s5
\v 5 ਤਦ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਤੇਰਾ ਪਿਤਾ ਅਤੇ ਤੇਰੇ ਭਰਾ ਤੇਰੇ ਕੋਲ ਆਏ ਹਨ ।
\v 6 ਮਿਸਰ ਦੇਸ਼ ਤੇਰੇ ਅੱਗੇ ਹੈ । ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਸਭ ਤੋਂ ਚੰਗੀ ਧਰਤੀ ਵਿੱਚ ਵਸਾ ਅਰਥਾਤ ਗੋਸ਼ਨ ਦੇ ਦੇਸ਼ ਵਿੱਚ ਵੱਸਣ ਦੇ ਅਤੇ ਜੇਕਰ ਤੂੰ ਜਾਣਦਾ ਹੈਂ ਜੋ ਉਨ੍ਹਾਂ ਵਿੱਚ ਸਿਆਣੇ ਮਨੁੱਖ ਹਨ ਤਾਂ ਉਨ੍ਹਾਂ ਨੂੰ ਮੇਰੇ ਮਾਲ ਡੰਗਰ ਉੱਤੇ ਠਹਿਰਾ ਦੇ ।
\s5
\v 7 ਤਦ ਯੂਸੁਫ਼ ਨੇ ਆਪਣੇ ਪਿਤਾ ਯਾਕੂਬ ਨੂੰ ਲਿਆਂਦਾ ਅਤੇ ਫ਼ਿਰਊਨ ਦੇ ਸਨਮੁਖ ਖੜ੍ਹਾ ਕੀਤਾ ਅਤੇ ਯਾਕੂਬ ਨੇ ਫ਼ਿਰਊਨ ਨੂੰ ਬਰਕਤ ਦਿੱਤੀ ।
\v 8 ਫ਼ਿਰਊਨ ਨੇ ਯਾਕੂਬ ਨੂੰ ਆਖਿਆ, ਤੁਹਾਡੀ ਉਮਰ ਕਿਨ੍ਹੀ ਹੈ ?
\v 9 ਯਾਕੂਬ ਨੇ ਫ਼ਿਰਊਨ ਨੂੰ ਆਖਿਆ, ਮੇਰੇ ਮੁਸਾਫ਼ਰੀ ਦੇ ਦਿਨ ਇੱਕ ਸੌ ਤੀਹ ਸਾਲ ਹਨ । ਮੇਰੇ ਜੀਵਨ ਦੇ ਦਿਨ ਥੋੜ੍ਹੇ ਅਤੇ ਦੁੱਖ ਨਾਲ ਭਰੇ ਹੋਏ ਸਨ, ਅਤੇ ਮੇਰੇ ਪਿਓ ਦਾਦਿਆਂ ਦੇ ਮੁਸਾਫ਼ਰੀ ਦੇ ਜੀਵਨ ਦੇ ਸਾਲਾਂ ਦੇ ਬਰਾਬਰ ਨਹੀਂ ਹੋਏ ਹਨ ।
\v 10 ਫੇਰ ਯਾਕੂਬ ਫ਼ਿਰਊਨ ਨੂੰ ਬਰਕਤ ਦੇ ਕੇ ਫ਼ਿਰਊਨ ਦੇ ਹਜ਼ੂਰੋਂ ਨਿੱਕਲ ਆਇਆ ।
\s5
\v 11 ਯੂਸੁਫ਼ ਨੇ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਵਸਾਇਆ ਅਤੇ ਉਨ੍ਹਾਂ ਨੂੰ ਮਿਸਰ ਦੇਸ਼ ਦੀ ਸਭ ਤੋਂ ਚੰਗੀ ਧਰਤੀ ਅਰਥਾਤ ਰਾਮਸੇਸ ਦੀ ਧਰਤੀ ਵਿੱਚ, ਜਿਵੇਂ ਫ਼ਿਰਊਨ ਨੇ ਹੁਕਮ ਦਿੱਤਾ ਸੀ, ਵਿਰਾਸਤ ਵਿੱਚ ਦਿੱਤੀ ।
\v 12 ਅਤੇ ਯੂਸੁਫ਼ ਆਪਣੇ ਪਿਤਾ, ਅਤੇ ਆਪਣੇ ਭਰਾਵਾਂ, ਆਪਣੇ ਪਿਤਾ ਦੇ ਘਰਾਣੇ ਦੀ, ਉਨ੍ਹਾਂ ਦੇ ਬੱਚਿਆਂ ਦੀ ਲੋੜ ਅਨੁਸਾਰ ਭੋਜਨ ਮੁਹੱਈਆ ਕਰ ਕੇ ਪਾਲਣਾ ਕਰਦਾ ਸੀ ।
\s ਅਕਾਲ ਅਤੇ ਯੂਸੁਫ਼ ਦਾ ਪ੍ਰਬੰਧ
\p
\s5
\v 13 ਸਾਰੀ ਧਰਤੀ ਉੱਤੇ ਭੋਜਨ ਨਹੀਂ ਸੀ ਕਿਉਂ ਜੋ ਕਾਲ ਭਾਰੀ ਸੀ ਅਤੇ ਮਿਸਰ ਦੇਸ਼ ਅਤੇ ਕਨਾਨ ਦੇਸ਼ ਕਾਲ ਦੇ ਕਾਰਨ ਨਾਸ਼ ਹੋ ਗਏ ਸਨ ।
\v 14 ਯੂਸੁਫ਼ ਨੇ ਸਾਰੀ ਚਾਂਦੀ, ਜਿਹੜੀ ਮਿਸਰ ਦੇ ਦੇਸ਼ ਵਿੱਚੋਂ ਅਤੇ ਕਨਾਨ ਦੇ ਦੇਸ਼ ਵਿੱਚੋਂ ਅੰਨ ਮੁੱਲ ਲੈਣ ਦੇ ਬਦਲੇ ਮਿੱਲੀ, ਇਕੱਠੀ ਕਰ ਲਈ ਅਤੇ ਯੂਸੁਫ਼ ਨੇ ਉਹ ਚਾਂਦੀ ਫ਼ਿਰਊਨ ਦੇ ਘਰ ਲੈ ਆਂਦੀ ।
\s5
\v 15 ਜਦ ਮਿਸਰ ਦੇਸ਼ ਅਤੇ ਕਨਾਨ ਦੇਸ਼ ਦੀ ਚਾਂਦੀ ਖਰਚ ਹੋ ਗਈ ਤਦ ਸਾਰੇ ਮਿਸਰੀ ਇਹ ਆਖਣ ਲਈ ਯੂਸੁਫ਼ ਕੋਲ ਆਏ ਕਿ ਸਾਨੂੰ ਰੋਟੀ ਦਿਓ । ਅਸੀਂ ਤੁਹਾਡੇ ਅੱਗੇ ਕਿਉਂ ਮਰੀਏ ਕਿਉਂ ਜੋ ਚਾਂਦੀ ਮੁੱਕ ਗਈ ਹੈ ।
\v 16 ਤਦ ਯੂਸੁਫ਼ ਨੇ ਆਖਿਆ, ਆਪਣੇ ਮਾਲ ਡੰਗਰ ਦਿਓ ਅਤੇ ਜੇ ਚਾਂਦੀ ਮੁੱਕ ਗਈ ਹੈ ਤਾਂ ਮੈਂ ਤੁਹਾਨੂੰ ਪਸ਼ੂਆਂ ਦੇ ਬਦਲੇ ਅੰਨ੍ਹ ਦਿਆਂਗਾ ।
\v 17 ਤਦ ਓਹ ਆਪਣੇ ਮਾਲ ਡੰਗਰ ਯੂਸੁਫ਼ ਕੋਲ ਲਿਆਏ ਅਤੇ ਯੂਸੁਫ਼ ਨੇ ਉਨ੍ਹਾਂ ਦੇ ਘੋੜਿਆਂ, ਪਸ਼ੂਆਂ, ਇੱਜੜਾਂ ਅਤੇ ਗਧਿਆਂ ਦੇ ਬਦਲੇ ਉਨ੍ਹਾਂ ਨੂੰ ਅੰਨ ਦਿੱਤਾ ਅਤੇ ਉਸ ਸਾਰੇ ਸਾਲ ਉਸ ਨੇ ਉਨ੍ਹਾਂ ਨੂੰ ਮਾਲ ਡੰਗਰਾਂ ਦੇ ਬਦਲੇ ਰੋਟੀ ਖਵਾਈ ।
\s5
\v 18 ਜਦ ਉਹ ਸਾਲ ਬੀਤ ਗਿਆ ਤਾਂ ਦੂਜੇ ਸਾਲ ਓਹ ਉਹ ਦੇ ਕੋਲ ਫੇਰ ਆਏ ਅਤੇ ਉਸ ਨੂੰ ਆਖਿਆ, ਅਸੀਂ ਆਪਣੇ ਸਵਾਮੀ ਤੋਂ ਲੁਕਾ ਨਹੀਂ ਸਕਦੇ ਕਿ ਸਾਡੀ ਚਾਂਦੀ ਮੁੱਕ ਗਈ ਹੈ ਅਤੇ ਮਾਲ ਡੰਗਰ ਵੀ ਸਾਡੇ ਸਵਾਮੀ ਦੇ ਹੋ ਗਏ ਹਨ ਸੋ ਹੁਣ ਸਾਡੇ ਸਵਾਮੀ ਦੇ ਅੱਗੇ ਸਾਡੇ ਸਰੀਰਾਂ ਅਤੇ ਜ਼ਮੀਨ ਤੋਂ ਬਿਨ੍ਹਾਂ ਹੋਰ ਕੁਝ ਬਾਕੀ ਨਹੀਂ ਰਿਹਾ ।
\v 19 ਅਸੀਂ ਤੁਹਾਡੇ ਅੱਗੇ ਕਿਉਂ ਨਾਸ਼ ਹੋਈਏ ਅਸੀਂ ਵੀ ਅਤੇ ਸਾਡੀ ਜ਼ਮੀਨ ਵੀ । ਸਾਨੂੰ ਅਤੇ ਸਾਡੀ ਜ਼ਮੀਨ ਨੂੰ ਰੋਟੀ ਦੇ ਬਦਲੇ ਮੁੱਲ ਲੈ ਲਓ । ਅਸੀਂ ਆਪਣੀ ਜ਼ਮੀਨ ਸਮੇਤ ਫ਼ਿਰਊਨ ਦੇ ਦਾਸ ਹੋਵਾਂਗੇ, ਪਰ ਸਾਨੂੰ ਬੀਜ ਦਿਓ ਜੋ ਅਸੀਂ ਜੀਵੀਏ ਅਤੇ ਮਰੀਏ ਨਾ ਅਤੇ ਜ਼ਮੀਨ ਉੱਜੜ ਨਾ ਜਾਵੇ ।
\s5
\v 20 ਤਦ ਯੂਸੁਫ਼ ਨੇ ਮਿਸਰ ਦੀ ਸਾਰੀ ਜ਼ਮੀਨ ਫ਼ਿਰਊਨ ਲਈ ਮੁੱਲ ਲੈ ਲਈ, ਕਿਉਂ ਜੋ ਮਿਸਰੀਆਂ ਵਿੱਚੋਂ ਸਭਨਾਂ ਨੇ ਆਪੋ ਆਪਣੇ ਖੇਤ ਉਸ ਕਾਲ ਦੇ ਕਾਰਨ ਇਸ ਕਰਕੇ ਵੇਚ ਦਿੱਤੇ, ਸੋ ਉਹ ਧਰਤੀ ਫ਼ਿਰਊਨ ਦੀ ਹੋ ਗਈ ।
\v 21 ਉਸ ਨੇ ਉਨ੍ਹਾਂ ਲੋਕਾਂ ਨੂੰ ਮਿਸਰ ਦੀ ਇੱਕ ਹੱਦ ਤੋਂ ਦੂਜੀ ਹੱਦ ਤੱਕ, ਨਗਰਾਂ ਵਿੱਚ ਇਕੱਠਾ ਕੀਤਾ ।
\v 22 ਕੇਵਲ ਜਾਜਕਾਂ ਦੀ ਜ਼ਮੀਨ ਮੁੱਲ ਨਾ ਲਈ, ਕਿਉਂ ਜੋ ਜਾਜਕਾਂ ਨੂੰ ਫ਼ਿਰਊਨ ਵੱਲੋਂ ਸ਼ਾਹੀ ਭੋਜਨ ਦਾ ਪ੍ਰਬੰਧ ਸੀ ਅਤੇ ਉਨ੍ਹਾਂ ਨੇ ਸ਼ਾਹੀ ਭੋਜਨ ਵਿੱਚੋਂ ਜੋ ਫ਼ਿਰਊਨ ਨੇ ਉਨ੍ਹਾਂ ਨੂੰ ਦਿੱਤਾ ਸੀ, ਖਾਧਾ ਇਸ ਕਾਰਨ ਉਨ੍ਹਾਂ ਨੇ ਆਪਣੀ ਜ਼ਮੀਨ ਨਾ ਵੇਚੀ ।
\s5
\v 23 ਤਦ ਯੂਸੁਫ਼ ਨੇ ਲੋਕਾਂ ਨੂੰ ਆਖਿਆ, ਵੇਖੋ ਮੈਂ ਤੁਹਾਨੂੰ ਅਤੇ ਤੁਹਾਡੀ ਜ਼ਮੀਨ ਨੂੰ ਅੱਜ ਦੇ ਦਿਨ ਫ਼ਿਰਊਨ ਲਈ ਮੁੱਲ ਲੈ ਲਿਆ ਹੈ ।
\v 24 ਵੇਖੋ, ਬੀਜ ਤੁਹਾਡੇ ਲਈ ਹੈ । ਜ਼ਮੀਨ ਬੀਜੋ । ਅਤੇ ਫ਼ਸਲਾਂ ਉੱਤੇ ਪੰਜਵਾਂ ਹਿੱਸਾ ਤੁਹਾਨੂੰ ਫ਼ਿਰਊਨ ਨੂੰ ਦੇਣਾ ਪਵੇਗਾ ਅਤੇ ਬਾਕੀ ਚਾਰ ਹਿੱਸੇ ਤੁਹਾਡੇ ਹੋਣਗੇ ਖੇਤ ਦੇ ਬੀਜ ਲਈ ਅਤੇ ਤੁਹਾਡੇ, ਘਰਾਣੇ ਅਤੇ ਤੁਹਾਡੇ ਬੱਚਿਆਂ ਦੇ ਖਾਣ ਲਈ ਹੋਣਗੇ ।
\s5
\v 25 ਉਨ੍ਹਾਂ ਆਖਿਆ, ਤੁਸੀਂ ਸਾਡੀਆਂ ਜਾਨਾਂ ਬਚਾਈਆਂ ਹਨ । ਸਾਡੇ ਸਵਾਮੀ ਦੀ ਆਪਣੇ ਦਾਸਾਂ ਉੱਤੇ ਕਿਰਪਾ ਦੀ ਨਿਗਾਹ ਹੋਵੇ ਅਤੇ ਅਸੀਂ ਫ਼ਿਰਊਨ ਦੇ ਦਾਸ ਹੋਵਾਂਗੇ ।
\v 26 ਸੋ ਯੂਸੁਫ਼ ਨੇ ਮਿਸਰ ਦੀ ਜ਼ਮੀਨ ਲਈ ਉਹ ਕਨੂੰਨ ਜਿਹੜਾ ਅੱਜ ਦੇ ਦਿਨ ਤੱਕ ਹੈ, ਠਹਿਰਾਇਆ ਜੋ ਪੰਜਵਾਂ ਹਿੱਸਾ ਫ਼ਿਰਊਨ ਦਾ ਹੋਵੇ ਪਰ ਸਿਰਫ਼ ਜਾਜਕਾਂ ਦੀ ਜ਼ਮੀਨ ਉਨ੍ਹਾਂ ਦੀ ਹੀ ਰਹੀ । ਓਹ ਫ਼ਿਰਊਨ ਦੀ ਨਾ ਹੋਈ ।
\s ਯਾਕੂਬ ਦੀ ਅੰਤਿਮ ਇੱਛਾ
\p
\s5
\v 27 ਇਸਰਾਏਲੀ ਮਿਸਰ ਦੀ ਅਤੇ ਗੋਸ਼ਨ ਦੀ ਧਰਤੀ ਵਿੱਚ ਰਹੇ ਅਤੇ ਉਨ੍ਹਾਂ ਨੇ ਉੱਥੇ ਵਿਰਾਸਤ ਪ੍ਰਾਪਤ ਕੀਤੀ ਅਤੇ ਉੱਥੇ ਓਹ ਬਹੁਤ ਹੀ ਫਲੇ ਅਤੇ ਵਧੇ ।
\v 28 ਅਤੇ ਯਾਕੂਬ ਮਿਸਰ ਦੇਸ਼ ਵਿੱਚ ਸਤਾਰਾਂ ਸਾਲ ਜਿਉਂਦਾ ਰਿਹਾ, ਸੋ ਯਾਕੂਬ ਦੀ ਸਾਰੀ ਉਮਰ ਇੱਕ ਸੌ ਸੰਤਾਲੀ ਸਾਲ ਦੀ ਹੋਈ ।
\s5
\v 29 ਜਦ ਇਸਰਾਏਲ ਦੇ ਮਰਨ ਦੇ ਦਿਨ ਨੇੜੇ ਆਏ ਤਾਂ ਉਸ ਆਪਣੇ ਪੁੱਤਰ ਯੂਸੁਫ਼ ਨੂੰ ਬੁਲਾ ਕੇ ਆਖਿਆ, ਹੁਣ ਜੇ ਮੇਰੇ ਉੱਤੇ ਤੇਰੀ ਕਿਰਪਾ ਹੈ ਤਾਂ ਤੂੰ ਆਪਣਾ ਹੱਥ ਮੇਰੇ ਪੱਟ ਹੇਠ ਰੱਖ ਅਤੇ ਕਿਰਪਾ ਅਤੇ ਸਚਿਆਈ ਨਾਲ ਮੇਰੇ ਨਾਲ ਵਰਤਾਉ ਕਰੀਂ ।
\v 30 ਮੈਨੂੰ ਮਿਸਰ ਵਿੱਚ ਨਾ ਦੱਬੀਂ । ਪਰ ਜਦ ਮੈਂ ਆਪਣੇ ਪਿਓ ਦਾਦਿਆਂ ਨਾਲ ਮਿਲ ਜਾਂਵਾਂ ਤਾਂ ਤੂੰ ਮੈਨੂੰ ਮਿਸਰ ਤੋਂ ਬਾਹਰ ਲੈ ਜਾਵੀਂ ਅਤੇ ਉਨ੍ਹਾਂ ਦੇ ਕਬਰਿਸਤਾਨ ਵਿੱਚ ਮੈਨੂੰ ਦੱਬੀਂ ਤਾਂ ਯੂਸੁਫ਼ ਨੇ ਆਖਿਆ, ਮੈਂ ਤੇਰੇ ਆਖੇ ਦੇ ਅਨੁਸਾਰ ਹੀ ਕਰਾਂਗਾ ।
\v 31 ਅਤੇ ਉਸ ਆਖਿਆ, ਮੇਰੇ ਨਾਲ ਸਹੁੰ ਖਾ ਤਾਂ ਉਸ ਨੇ ਉਸ ਦੇ ਨਾਲ ਸਹੁੰ ਖਾਧੀ ਅਤੇ ਇਸਰਾਏਲ ਨੇ ਆਪਣੇ ਮੰਜੇ ਦੇ ਸਰਹਾਣੇ ਉੱਤੇ ਸਿਰ ਝੁਕਾ ਕੇ ਪ੍ਰਾਰਥਨਾ ਕੀਤੀ ।
\s5
\c 48
\s ਯਾਕੂਬ ਦਾ ਇਫ਼ਰਾਈਮ ਅਤੇ ਮਨੱਸ਼ਹ ਨੂੰ ਅਸੀਸ ਦੇਣਾ
\p
\v 1 ਇਹਨਾਂ ਗੱਲਾਂ ਤੋਂ ਬਾਅਦ ਇਹ ਹੋਇਆ ਕਿ ਕਿਸੇ ਨੇ ਯੂਸੁਫ਼ ਨੂੰ ਆਖਿਆ, ਵੇਖੋ, ਤੁਹਾਡਾ ਪਿਤਾ ਬਿਮਾਰ ਹੈ । ਤਦ ਉਸ ਨੇ ਆਪਣੇ ਦੋਹਾਂ ਪੁੱਤਰਾਂ ਮਨੱਸ਼ਹ ਅਤੇ ਇਫ਼ਰਾਈਮ ਨੂੰ ਆਪਣੇ ਨਾਲ ਲਿਆ ।
\v 2 ਕਿਸੇ ਨੇ ਯਾਕੂਬ ਨੂੰ ਦੱਸਿਆ, ਵੇਖੋ ਤੁਹਾਡਾ ਪੁੱਤਰ ਯੂਸੁਫ਼ ਤੁਹਾਡੇ ਕੋਲ ਆਉਂਦਾ ਹੈ । ਤਦ ਇਸਰਾਏਲ ਆਪਣੇ ਆਪ ਨੂੰ ਤਕੜਾ ਕਰ ਕੇ ਆਪਣੇ ਮੰਜੇ ਉੱਤੇ ਬੈਠ ਗਿਆ ।
\s5
\v 3 ਯਾਕੂਬ ਨੇ ਯੂਸੁਫ਼ ਨੂੰ ਆਖਿਆ, ਸਰਬ ਸ਼ਕਤੀਮਾਨ ਪਰਮੇਸ਼ੁਰ ਨੇ ਮੈਨੂੰ ਕਨਾਨ ਦੇਸ਼ ਵਿੱਚ ਲੂਜ਼ ਕੋਲ ਦਰਸ਼ਨ ਦਿੱਤਾ ਅਤੇ ਮੈਨੂੰ ਬਰਕਤ ਦਿੱਤੀ
\v 4 ਅਤੇ ਮੈਨੂੰ ਆਖਿਆ, ਵੇਖ, ਮੈਂ ਤੈਨੂੰ ਫਲਵੰਤ ਕਰਾਂਗਾ ਅਤੇ ਤੈਨੂੰ ਵਧਾਵਾਂਗਾ ਅਤੇ ਤੈਥੋਂ ਬਹੁਤ ਸਾਰੀਆਂ ਕੌਮਾਂ ਬਣਾਵਾਂਗਾ ਅਤੇ ਤੇਰੇ ਬਾਅਦ ਇਹ ਦੇਸ਼ ਸਦਾ ਲਈ ਤੇਰੇ ਵੰਸ਼ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ ।
\s5
\v 5 ਹੁਣ ਤੇਰੇ ਦੋਵੇਂ ਪੁੱਤਰ ਜਿਹੜੇ ਮਿਸਰ ਵਿੱਚ ਮੇਰੇ ਆਉਣ ਤੋਂ ਪਹਿਲਾਂ ਪੈਦਾ ਹੋਏ ਸਨ, ਉਹ ਮੇਰੇ ਹੀ ਹਨ । ਰਊਬੇਨ ਅਤੇ ਸ਼ਿਮਓਨ ਵਾਂਗੂੰ ਇਫ਼ਰਾਈਮ ਅਤੇ ਮਨੱਸ਼ਹ ਮੇਰੇ ਹੀ ਪੁੱਤਰ ਹਨ,
\v 6 ਅਤੇ ਉਨ੍ਹਾਂ ਦੇ ਬਾਅਦ ਜਿਹੜੀ ਸੰਤਾਨ ਤੈਥੋਂ ਪੈਦਾ ਹੋਵੇਗੀ, ਉਹ ਤੇਰੀ ਹੋਵੇਗੀ । ਪਰ ਓਹ ਆਪਣੇ ਹਿੱਸੇ ਦੀ ਵੰਡ ਵਿੱਚ ਆਪਣੇ ਭਰਾਵਾਂ ਦੇ ਨਾਮ ਤੋਂ ਪੁਕਾਰੀ ਜਾਵੇਗੀ ।
\v 7 ਜਦ ਮੈਂ ਪਦਨ ਤੋਂ ਆ ਰਿਹਾ ਸੀ ਤਾਂ ਰਸਤੇ ਵਿੱਚ ਜਦ ਅਫ਼ਰਾਤ ਥੋੜ੍ਹੀ ਹੀ ਦੂਰ ਰਹਿ ਗਿਆ ਸੀ ਤਾਂ ਕਨਾਨ ਦੇਸ਼ ਵਿੱਚ ਰਾਖ਼ਲ ਮੇਰੇ ਸਾਹਮਣੇ ਮਰ ਗਈ ਅਤੇ ਮੈਂ ਉਸ ਨੂੰ ਉੱਥੇ ਹੀ ਅਫ਼ਰਾਤ ਦੇ ਰਸਤੇ ਵਿੱਚ ਦੱਬ ਦਿੱਤਾ ।
\s5
\v 8 ਇਹੋ ਹੀ ਬੈਤਲਹਮ ਹੈ । ਫੇਰ ਇਸਰਾਏਲ ਨੇ ਯੂਸੁਫ਼ ਦੇ ਪੁਤਰਾਂ ਨੂੰ ਵੇਖ ਕੇ ਆਖਿਆ, ਇਹ ਕੌਣ ਹਨ ?
\v 9 ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, ਇਹ ਮੇਰੇ ਪੁੱਤਰ ਹਨ, ਜਿਹੜੇ ਪਰਮੇਸ਼ੁਰ ਨੇ ਮੈਨੂੰ ਇੱਥੇ ਦਿੱਤੇ ਹਨ । ਉਸ ਨੇ ਆਖਿਆ, ਉਨ੍ਹਾਂ ਨੂੰ ਮੇਰੇ ਕੋਲ ਲਿਆ ਤਾਂ ਜੋ ਮੈਂ ਉਨ੍ਹਾਂ ਨੂੰ ਬਰਕਤ ਦੇਵਾਂ ।
\v 10 ਪਰ ਬਜ਼ੁਰਗ ਹੋਣ ਦੇ ਕਾਰਨ ਇਸਰਾਏਲ ਦੀਆਂ ਅੱਖਾਂ ਧੁੰਦਲੀਆਂ ਹੋ ਗਈਆਂ ਸਨ, ਕਿ ਉਹ ਵੇਖ ਨਹੀਂ ਸਕਦਾ ਸੀ, ਤਦ ਯੂਸੁਫ਼ ਉਨ੍ਹਾਂ ਨੂੰ ਉਸ ਦੇ ਕੋਲ ਲਿਆਇਆ ਤਾਂ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਨ੍ਹਾਂ ਨੂੰ ਗਲ੍ਹ ਲਾਇਆ
\s5
\v 11 ਅਤੇ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਮੈਨੂੰ ਤਾਂ ਤੇਰਾ ਮੂੰਹ ਵੇਖਣ ਦੀ ਆਸ ਵੀ ਨਹੀਂ ਸੀ, ਪਰ ਵੇਖ ਤੇਰੀ ਅੰਸ ਵੀ ਪਰਮੇਸ਼ੁਰ ਨੇ ਮੈਨੂੰ ਵਿਖਾਲ ਦਿੱਤੀ ਹੈ ।
\v 12 ਤਦ ਯੂਸੁਫ਼ ਨੇ ਉਨ੍ਹਾਂ ਨੂੰ ਆਪਣੇ ਗੋਡਿਆਂ ਵਿੱਚੋਂ ਕੱਢਿਆ ਅਤੇ ਆਪਣਾ ਮੂੰਹ ਧਰਤੀ ਤੱਕ ਨਿਵਾਇਆ
\v 13 ਅਤੇ ਯੂਸੁਫ਼ ਨੇ ਉਨ੍ਹਾਂ ਦੋਹਾਂ ਨੂੰ ਲਿਆ, ਇਫ਼ਰਾਈਮ ਨੂੰ ਆਪਣੇ ਸੱਜੇ ਹੱਥ ਨਾਲ ਇਸਰਾਏਲ ਦੇ ਖੱਬੇ ਪਾਸੇ, ਅਤੇ ਮਨੱਸ਼ਹ ਨੂੰ ਆਪਣੇ ਖੱਬੇ ਹੱਥ ਨਾਲ ਇਸਰਾਏਲ ਦੇ ਸੱਜੇ ਪਾਸੇ ਲਿਆਂਦਾ ਅਤੇ ਉਸ ਦੇ ਨੇੜੇ ਕੀਤਾ ।
\s5
\v 14 ਤਦ ਇਸਰਾਏਲ ਨੇ ਆਪਣਾ ਸੱਜਾ ਹੱਥ ਵਧਾ ਕੇ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ, ਜਿਹੜਾ ਛੋਟਾ ਪੁੱਤਰ ਸੀ ਅਤੇ ਆਪਣਾ ਖੱਬਾ ਹੱਥ ਮਨੱਸ਼ਹ ਦੇ ਸਿਰ ਉੱਤੇ ਰੱਖਿਆ । ਉਸ ਨੇ ਜਾਣ ਬੁੱਝ ਕੇ ਆਪਣੇ ਹੱਥ ਇਸ ਤਰ੍ਹਾਂ ਰੱਖੇ ਕਿਉਂ ਜੋ ਮਨੱਸ਼ਹ ਪਹਿਲੌਠਾ ਸੀ ।
\v 15 ਉਸ ਨੇ ਯੂਸੁਫ਼ ਨੂੰ ਬਰਕਤ ਦੇ ਕੇ ਆਖਿਆ, ਪਰਮੇਸ਼ੁਰ ਜਿਸ ਦੇ ਸਨਮੁਖ ਮੇਰਾ ਪਿਤਾ ਅਬਰਾਹਾਮ ਅਤੇ ਇਸਹਾਕ ਚੱਲਦੇ ਰਹੇ ਅਤੇ ਉਹ ਪਰਮੇਸ਼ੁਰ ਜਿਸ ਨੇ ਜੀਵਨ ਭਰ ਅੱਜ ਦੇ ਦਿਨ ਤੱਕ ਮੇਰੀ ਪਾਲਣਾ ਕੀਤੀ,
\v 16 ਅਤੇ ਉਹੀ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੈਨੂੰ ਛੁਡਾਉਂਦਾ ਆਇਆ ਹੈ, ਉਹ ਹੀ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਤੇ ਉਨ੍ਹਾਂ ਨੂੰ ਮੇਰੇ ਨਾਮ ਅਤੇ ਮੇਰੇ ਪਿਤਾ ਅਬਰਾਹਾਮ ਅਤੇ ਇਸਹਾਕ ਦੇ ਨਾਮ ਤੋਂ ਬੁਲਾਇਆ ਜਾਵੇ ਅਤੇ ਇਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ ।
\s5
\v 17 ਜਦ ਯੂਸੁਫ਼ ਨੇ ਵੇਖਿਆ ਕਿ ਮੇਰੇ ਪਿਤਾ ਨੇ ਆਪਣਾ ਸੱਜਾ ਹੱਥ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ ਹੈ ਤਾਂ ਉਸ ਦੀ ਨਜ਼ਰ ਵਿੱਚ ਇਹ ਗੱਲ ਬੁਰੀ ਲੱਗੀ ਅਤੇ ਉਸ ਨੇ ਆਪਣੇ ਪਿਤਾ ਦਾ ਹੱਥ ਇਸ ਲਈ ਫੜ੍ਹ ਲਿਆ ਤਾਂ ਜੋ ਇਫ਼ਰਾਈਮ ਦੇ ਸਿਰ ਤੋਂ ਹਟਾ ਕੇ ਮਨੱਸ਼ਹ ਦੇ ਸਿਰ ਉੱਤੇ ਰੱਖੇ ।
\v 18 ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, ਪਿਤਾ ਜੀ, ਅਜਿਹਾ ਨਾ ਹੋਵੇ, ਕਿਉਂ ਜੋ ਉਹ ਪਹਿਲੌਠਾ ਹੈ । ਆਪਣਾ ਸੱਜਾ ਹੱਥ ਉਸ ਦੇ ਸਿਰ ਉੱਤੇ ਰੱਖ ।
\s5
\v 19 ਪਰ ਉਸ ਦੇ ਪਿਤਾ ਨੇ ਇਨਕਾਰ ਕਰਕੇ ਆਖਿਆ, ਮੈਂ ਜਾਣਦਾ ਹਾਂ, ਮੇਰੇ ਪੁੱਤਰ ਮੈਂ ਜਾਣਦਾ ਹਾਂ । ਇਸ ਤੋਂ ਵੀ ਇੱਕ ਕੌਮ ਹੋਵੇਗੀ ਅਤੇ ਇਹ ਵੀ ਵੱਡਾ ਹੋਵੇਗਾ ਪਰ ਉਸ ਦਾ ਛੋਟਾ ਭਰਾ ਇਸ ਨਾਲੋਂ ਵੱਡਾ ਹੋਵੇਗਾ ਅਤੇ ਉਸ ਦੀ ਅੰਸ ਤੋਂ ਬਹੁਤ ਸਾਰੀਆਂ ਕੌਮਾਂ ਹੋਣਗੀਆਂ ।
\v 20 ਫਿਰ ਉਸ ਨੇ ਉਸੇ ਦਿਨ ਉਨ੍ਹਾਂ ਨੂੰ ਬਰਕਤ ਦੇ ਕੇ ਆਖਿਆ, ਇਸਰਾਏਲ ਤੇਰਾ ਨਾਮ ਲੈ ਕੇ ਅਤੇ ਇਹ ਆਖ ਕੇ ਬਰਕਤ ਦਿਆ ਕਰੇਗਾ ਕਿ ਪਰਮੇਸ਼ੁਰ ਤੈਨੂੰ ਇਫ਼ਰਾਈਮ ਅਤੇ ਮਨੱਸ਼ਹ ਵਰਗਾ ਬਣਾਵੇ । ਸੋ ਉਸ ਨੇ ਇਫ਼ਰਾਈਮ ਨੂੰ ਮਨੱਸ਼ਹ ਨਾਲੋਂ ਅੱਗੇ ਰੱਖਿਆ ।
\s5
\v 21 ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਵੇਖ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਤੁਹਾਡੇ ਸੰਗ ਹੋਵੇਗਾ ਅਤੇ ਤੁਹਾਨੂੰ ਤੁਹਾਡੇ ਪਿਓ ਦਾਦਿਆਂ ਦੇ ਦੇਸ਼ ਵਿੱਚ ਮੁੜ ਲੈ ਆਵੇਗਾ ।
\v 22 ਅਤੇ ਮੈਂ ਤੈਨੂੰ ਤੇਰੇ ਭਰਾਵਾਂ ਤੋਂ ਵੱਧ ਇੱਕ ਪਹਾੜੀ ਇਲਾਕਾ ਦਿੱਤਾ ਹੈ, ਜਿਹੜਾ ਮੈਂ ਆਪਣੀ ਤਲਵਾਰ ਅਤੇ ਧਣੁਖ ਨਾਲ ਅਮੋਰੀਆਂ ਦੇ ਹੱਥੋਂ ਲੈ ਲਿਆ ਸੀ ।
\s5
\c 49
\s ਯਾਕੂਬ ਦੀ ਭਵਿੱਖਬਾਣੀ
\p
\v 1 ਯਾਕੂਬ ਨੇ ਆਪਣੇ ਪੁੱਤਰਾਂ ਨੂੰ ਸੱਦ ਕੇ ਆਖਿਆ, ਇਕੱਠੇ ਹੋ ਜਾਓ ਤਾਂ ਜੋ ਮੈਂ ਤੁਹਾਨੂੰ ਦੱਸਾਂ, ਜੋ ਤੁਹਾਡੇ ਉੱਤੇ ਆਉਣ ਵਾਲਿਆਂ ਦਿਨਾਂ ਵਿੱਚ ਬੀਤੇਗਾ ।
\v 2 ਯਾਕੂਬ ਦੇ ਪੁੱਤਰੋ ਇਕੱਠੇ ਹੋ ਜਾਓ, ਸੁਣੋ, ਅਤੇ ਆਪਣੇ ਪਿਤਾ ਇਸਰਾਏਲ ਦੀ ਸੁਣੋ ।
\s5
\v 3 ਰਊਬੇਨ ਤੂੰ ਮੇਰਾ ਪਹਿਲੌਠਾ ਪੁੱਤਰ ਹੈਂ, ਮੇਰਾ ਬਲ ਤੇ ਮੇਰੀ ਸ਼ਕਤੀ ਦਾ ਮੁੱਢ ਹੈਂ । ਤੂੰ ਇੱਜ਼ਤ ਵਿੱਚ ਉੱਤਮ ਤੇ ਜ਼ੋਰ ਵਿੱਚ ਵੀ ਉੱਤਮ ਹੈਂ ।
\v 4 ਤੂੰ ਜਲ ਵਾਂਗੂੰ ਉਬਲਣ ਵਾਲਾ ਹੈ, ਪਰ ਤੂੰ ਉੱਚੀ ਪਦਵੀ ਨਾ ਪਾਵੇਂਗਾ ਕਿਉਂ ਜੋ ਤੂੰ ਆਪਣੇ ਪਿਤਾ ਦੇ ਮੰਜੇ ਉੱਤੇ ਚੜ੍ਹ ਗਿਆ । ਤਦ ਤੂੰ ਉਹ ਨੂੰ ਭਰਿਸ਼ਟ ਕੀਤਾ । ਉਹ ਮੇਰੇ ਬਿਸਤਰੇ ਉੱਤੇ ਚੜ੍ਹ ਗਿਆ ।
\s5
\v 5 ਸ਼ਿਮਓਨ ਅਤੇ ਲੇਵੀ ਭਰਾ-ਭਰਾ ਹਨ, ਉਨ੍ਹਾਂ ਦੀਆਂ ਤਲਵਾਰਾਂ ਜ਼ੁਲਮ ਦੇ ਸ਼ਸਤਰ ਹਨ ।
\v 6 ਹੇ ਮੇਰੇ ਮਨ, ਉਨ੍ਹਾਂ ਦੀ ਸੰਗਤ ਵਿੱਚ ਨਾ ਜਾ । ਹੇ ਮੇਰੀ ਮਹਿਮਾ, ਉਨ੍ਹਾਂ ਦੀ ਸਭਾ ਵਿੱਚ ਨਾ ਰਲ, ਕਿਉਂ ਜੋ ਉਨ੍ਹਾਂ ਨੇ ਆਪਣੇ ਕ੍ਰੋਧ ਵਿੱਚ ਮਨੁੱਖਾਂ ਨੂੰ ਵੱਢ ਛੱਡਿਆ ਅਤੇ ਆਪਣੇ ਢੀਠਪੁਣੇ ਵਿੱਚ ਬਲ਼ਦਾਂ ਦੀਆਂ ਸੜਾਂ ਵੱਢ ਦਿੱਤੀਆਂ ।
\s5
\v 7 ਉਨ੍ਹਾਂ ਦਾ ਕ੍ਰੋਧ ਸਰਾਪਿਆ ਜਾਵੇ, ਕਿਉਂ ਜੋ ਉਹ ਭਿਅੰਕਰ ਸੀ; ਨਾਲੇ ਉਨ੍ਹਾਂ ਦਾ ਰੋਹ, ਕਿਉਂ ਜੋ ਉਹ ਕਠੋਰ ਸੀ । ਮੈਂ ਉਨ੍ਹਾਂ ਨੂੰ ਯਾਕੂਬ ਵਿੱਚ ਅਲੱਗ-ਅਲੱਗ ਕਰ ਛੱਡਾਂਗਾ ਅਤੇ ਉਨ੍ਹਾਂ ਨੂੰ ਇਸਰਾਏਲ ਵਿੱਚ ਖਿੰਡਾ ਦਿਆਂਗਾ ।
\s5
\v 8 ਹੇ ਯਹੂਦਾਹ ਤੇਰੇ ਭਰਾ ਤੇਰਾ ਧੰਨਵਾਦ ਕਰਨਗੇ, ਤੇਰਾ ਹੱਥ ਤੇਰੇ ਵੈਰੀਆਂ ਦੀ ਧੌਣ ਉੱਤੇ ਹੋਵੇਗਾ; ਤੇਰੇ ਪਿਤਾ ਦੇ ਪੁੱਤਰ ਤੇਰੇ ਅੱਗੇ ਨੀਵੇਂ ਹੋਣਗੇ ।
\s5
\v 9 ਯਹੂਦਾਹ ਸ਼ੇਰ ਦਾ ਬੱਚਾ ਹੈ । ਮੇਰੇ ਪੁੱਤਰ ਤੂੰ ਸ਼ਿਕਾਰ ਮਾਰ ਕੇ ਆਇਆ । ਉਹ ਸ਼ੇਰ ਦੀ ਤਰ੍ਹਾਂ ਸਗੋਂ ਸ਼ੇਰਨੀ ਦੀ ਤਰ੍ਹਾਂ ਦੱਬ ਕੇ ਬੈਠ ਗਿਆ । ਫਿਰ ਕੌਣ ਉਹ ਨੂੰ ਛੇੜੇਗਾ ?
\s5
\v 10 ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ ।
\s5
\v 11 ਉਹ ਆਪਣੇ ਗਧੇ ਨੂੰ ਦਾਖ਼ ਦੀ ਬੇਲ ਨਾਲ ਅਤੇ ਆਪਣੀ ਗਧੀ ਦੇ ਬੱਚੇ ਨੂੰ ਦਾਖ਼ ਦੇ ਉੱਤਮ ਬੂਟੇ ਨਾਲ ਬੰਨ੍ਹੇਗਾ । ਉਸ ਨੇ ਆਪਣੇ ਬਸਤਰ ਨੂੰ ਮਧ ਵਿੱਚ ਅਤੇ ਆਪਣਾ ਪਹਿਰਾਵਾ ਅੰਗੂਰਾਂ ਦੇ ਰਸ ਵਿੱਚ ਧੋਤਾ ਹੈ ।
\v 12 ਉਹ ਦੀਆਂ ਅੱਖਾਂ ਮਧ ਨਾਲ ਲਾਲ ਅਤੇ ਉਹ ਦੇ ਦੰਦ ਦੁੱਧ ਨਾਲੋਂ ਚਿੱਟੇ ਹਨ ।
\s5
\v 13 ਜਬੁਲੂਨ ਸਮੁੰਦਰਾਂ ਦੇ ਘਾਟ ਉੱਤੇ ਵੱਸੇਗਾ ਅਤੇ ਉਹ ਬੇੜਿਆਂ ਦੀ ਬੰਦਰਗਾਹ ਹੋਵੇਗਾ ਤੇ ਉਸ ਦੀ ਹੱਦ ਸੀਦੋਨ ਤੱਕ ਹੋਵੇਗੀ ।
\s5
\v 14 ਯੱਸ਼ਾਕਾਰ ਬਲਵੰਤ ਗਧਾ ਹੈ, ਜਿਹੜਾ ਵਾੜੇ ਦੇ ਪਸ਼ੂਆਂ ਵਿਚਕਾਰ ਸਹਿਮ ਕੇ ਬੈਠਦਾ ਹੈ,
\v 15 ਅਤੇ ਉਸ ਨੇ ਇੱਕ ਅਰਾਮ ਦੀ ਥਾਂ ਵੇਖੀ ਕਿ ਉਹ ਚੰਗੀ ਹੈ ਅਤੇ ਉਹ ਦੇਸ਼ ਮਨ ਭਾਉਂਦਾ ਹੈ । ਤਦ ਉਸ ਨੇ ਆਪਣਾ ਮੋਢਾ ਭਾਰ ਚੁੱਕਣ ਨੂੰ ਨਿਵਾਇਆ ਅਤੇ ਉਹ ਇੱਕ ਬੇਗਾਰੀ ਕਰਨ ਵਾਲਾ ਬਣਿਆ ।
\s5
\v 16 ਦਾਨ ਇਸਰਾਏਲ ਦੇ ਗੋਤਾਂ ਵਿੱਚੋਂ ਇੱਕ ਹੋ ਕੇ, ਆਪਣੇ ਲੋਕਾਂ ਦਾ ਨਿਆਂ ਕਰੇਗਾ ।
\v 17 ਦਾਨ ਮਾਰਗ ਉੱਤੇ ਸੱਪ ਸਗੋਂ ਰਸਤੇ ਵਿੱਚ ਫਨੀਅਰ ਸੱਪ ਹੋਵੇਗਾ, ਜਿਹੜਾ ਘੋੜੇ ਨੂੰ ਡੰਗ ਮਾਰਦਾ ਹੈ ਜਿਸ ਕਾਰਨ ਉਸ ਦਾ ਸਵਾਰ ਪਿੱਛੇ ਡਿੱਗ ਪੈਂਦਾ ਹੈ ।
\v 18 ਹੇ ਯਹੋਵਾਹ, ਮੈਂ ਤੇਰੇ ਛੁਟਕਾਰੇ ਨੂੰ ਉਡੀਕਿਆ ਹੈ ।
\s5
\v 19 ਗਾਦ ਨੂੰ ਫ਼ੌਜਾਂ ਧੱਕਣਗੀਆਂ ਪਰ ਉਹ ਉਨ੍ਹਾਂ ਦੀ ਪਿੱਠ ਨੂੰ ਧੱਕੇਗਾ ।
\v 20 ਆਸੇਰ ਦੀ ਰੋਟੀ ਚਿਕਣੀ ਹੋਵੇਗੀ ਅਤੇ ਉਹ ਸੁਆਦਲੇ ਸ਼ਾਹੀ ਭੋਜਨ ਦੇਵੇਗਾ ।
\v 21 ਨਫ਼ਤਾਲੀ ਛੱਡੀ ਹੋਈ ਹਰਨੀ ਹੈ, ਉਹ ਸੁੰਦਰ ਗੱਲਾਂ ਬੋਲਦਾ ਹੈ ।
\s5
\v 22 ਯੂਸੁਫ਼ ਇੱਕ ਫਲਦਾਇਕ ਦਾਖਲਤਾ ਹੈ, ਸੋਤੇ ਕੋਲ ਲੱਗੀ ਇੱਕ ਫਲਦਾਇਕ ਦਾਖ਼ਲਤਾ, ਜਿਸ ਦੀਆਂ ਟਹਿਣੀਆਂ ਕੰਧ ਉੱਤੋਂ ਦੀ ਚੜ੍ਹ ਜਾਂਦੀਆਂ ਹਨ ।
\v 23 ਤੀਰ ਅੰਦਾਜ਼ਾਂ ਨੇ ਉਹ ਨੂੰ ਸਤਾਇਆ ਅਤੇ ਤੀਰ ਚਲਾਏ ਤੇ ਉਹ ਦੇ ਨਾਲ ਵੈਰ ਰੱਖਿਆ ।
\s5
\v 24 ਪਰ ਉਹ ਦਾ ਧਣੁਖ ਤਕੜਾ ਰਿਹਾ ਅਤੇ ਯਾਕੂਬ ਦੇ ਸ਼ਕਤੀਮਾਨ ਪਰਮੇਸ਼ੁਰ ਦੇ ਹੱਥੋਂ ਉਸ ਦੀਆਂ ਬਾਹਾਂ ਤੇ ਹੱਥ ਬਲਵੰਤ ਹਨ (ਉੱਥੋਂ ਹੀ ਅਯਾਲੀ ਅਰਥਾਤ ਇਸਰਾਏਲ ਦਾ ਪੱਥਰ ਆਵੇਗਾ )
\s5
\v 25 ਤੇਰੇ ਪਿਤਾ ਦੇ ਪਰਮੇਸ਼ੁਰ ਤੋਂ, ਜਿਹੜਾ ਤੇਰੀ ਸਹਾਇਤਾ ਕਰੇਗਾ ਅਤੇ ਸਰਬ ਸ਼ਕਤੀਮਾਨ ਤੋਂ, ਜਿਹੜਾ ਤੈਨੂੰ ਬਰਕਤਾਂ ਦੇਵੇਗਾ, ਉੱਪਰੋਂ ਅਕਾਸ਼ ਦੀਆਂ ਬਰਕਤਾਂ, ਹੇਠਾਂ ਪਈਆਂ ਹੋਈਆਂ ਡੂੰਘਿਆਈਆਂ ਦੀਆਂ ਬਰਕਤਾਂ, ਛਾਤੀਆਂ ਤੇ ਕੁੱਖ ਦੀਆਂ ਬਰਕਤਾਂ,
\s5
\v 26 ਤੇਰੇ ਪਿਤਾ ਦੀਆਂ ਬਰਕਤਾਂ, ਮੇਰੇ ਪਿਓ ਦਾਦਿਆਂ ਦੀਆਂ ਬਰਕਤਾਂ ਤੋਂ, ਸਗੋਂ ਸਦੀਪਕ ਪਰਬਤਾਂ ਦੇ ਬੰਨ੍ਹਿਆਂ ਤੱਕ ਵੱਧ ਗਈਆਂ । ਉਹ ਯੂਸੁਫ਼ ਦੇ ਸਿਰ ਉੱਤੇ ਸਗੋਂ ਉਹ ਦੀ ਖੋਪੜੀ ਉੱਤੇ ਹੋਣਗੀਆਂ ਜਿਹੜਾ ਆਪਣੇ ਭਰਾਵਾਂ ਵਿੱਚੋਂ ਅਲੱਗ ਕੀਤਾ ਗਿਆ ।
\s5
\v 27 ਬਿਨਯਾਮੀਨ ਪਾੜਨ ਵਾਲਾ ਬਘਿਆੜ ਹੈ । ਸਵੇਰੇ ਉਹ ਸ਼ਿਕਾਰ ਖਾਵੇਗਾ ਅਤੇ ਸ਼ਾਮ ਨੂੰ ਲੁੱਟ ਵੰਡੇਗਾ ।
\s ਯਾਕੂਬ ਦੀ ਮੌਤ ਅਤੇ ਦਫ਼ਨਾਇਆ ਜਾਣਾ
\p
\s5
\v 28 ਇਹ ਸਭ ਇਸਰਾਏਲ ਦੇ ਬਾਰਾਂ ਗੋਤ ਹਨ, ਇਹ ਉਹ ਬਚਨ ਹਨ ਜੋ ਉਨ੍ਹਾਂ ਦਾ ਪਿਤਾ ਉਨ੍ਹਾਂ ਨੂੰ ਬੋਲਿਆ, ਜਦ ਉਨ੍ਹਾਂ ਵਿੱਚੋਂ ਹਰ ਇੱਕ ਨੂੰ ਬਰਕਤ ਦਿੱਤੀ ਹਰ ਇੱਕ ਨੂੰ ਉਸ ਦੀ ਬਰਕਤ ਅਨੁਸਾਰ ਉਸ ਨੇ ਉਨ੍ਹਾਂ ਨੂੰ ਬਰਕਤ ਦਿੱਤੀ ।
\v 29 ਫੇਰ ਉਸ ਨੇ ਉਨ੍ਹਾਂ ਨੂੰ ਆਗਿਆ ਦੇ ਕੇ ਆਖਿਆ, ਮੈਂ ਆਪਣੇ ਲੋਕਾਂ ਨੂੰ ਮਿਲਣ ਲਈ ਜਾਂਦਾ ਹਾਂ, ਮੈਨੂੰ ਮੇਰੇ ਪਿਓ ਦਾਦਿਆਂ ਨਾਲ ਉਸ ਗੁਫ਼ਾ ਵਿੱਚ ਜਿਹੜੀ ਅਫ਼ਰੋਨ ਹਿੱਤੀ ਦੀ ਪੈਲੀ ਵਿੱਚ ਹੈ, ਦੱਬਿਓ ।
\v 30 ਅਰਥਾਤ ਉਸ ਗੁਫ਼ਾ ਵਿੱਚ ਜਿਹੜੀ ਮਕਫ਼ੀਲਾਹ ਦੀ ਪੈਲੀ ਵਿੱਚ ਮਮਰੇ ਦੇ ਅੱਗੇ ਕਨਾਨ ਦੇਸ਼ ਵਿੱਚ ਹੈ, ਜਿਹੜੀ ਪੈਲੀ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰਿਸਤਾਨ ਦੀ ਨਿੱਜ ਭੂਮੀ ਹੋਣ ਲਈ ਸੀ ।
\s5
\v 31 ਉੱਥੇ ਉਨ੍ਹਾਂ ਨੇ ਅਬਰਾਹਾਮ ਅਤੇ ਉਹ ਦੀ ਪਤਨੀ ਸਾਰਾਹ ਨੂੰ ਦੱਬਿਆ, ਉੱਥੇ ਉਨ੍ਹਾਂ ਨੇ ਇਸਹਾਕ ਅਤੇ ਉਹ ਦੀ ਪਤਨੀ ਰਿਬਕਾਹ ਨੂੰ ਦੱਬਿਆ ਅਤੇ ਉੱਥੇ ਮੈਂ ਲੇਆਹ ਨੂੰ ਦੱਬਿਆ ।
\v 32 ਮੈਂ ਉਸ ਪੈਲੀ ਅਤੇ ਉਸ ਗੁਫ਼ਾ ਨੂੰ ਜਿਹੜੀ ਉਸ ਦੇ ਵਿੱਚ ਹੈ, ਹੇਤ ਦੇ ਪੁੱਤਰਾਂ ਤੋਂ ਮੁੱਲ ਲਿਆ ।
\v 33 ਜਦ ਯਾਕੂਬ ਆਪਣੇ ਪੁੱਤਰਾਂ ਨੂੰ ਆਗਿਆ ਦੇ ਚੁੱਕਿਆ ਤਾਂ ਉਸ ਨੇ ਆਪਣੇ ਪੈਰ ਮੰਜੇ ਉੱਤੇ ਇਕੱਠੇ ਕਰ ਲਏ ਅਤੇ ਆਪਣੇ ਪ੍ਰਾਣ ਛੱਡ ਕੇ ਆਪਣੇ ਲੋਕਾਂ ਵਿੱਚ ਜਾ ਮਿਲਿਆ ।
\s5
\c 50
\p
\v 1 ਯੂਸੁਫ਼ ਆਪਣੇ ਪਿਤਾ ਦੇ ਮੂੰਹ ਉੱਤੇ ਡਿੱਗ ਕੇ ਰੋਇਆ ਅਤੇ ਉਸ ਨੂੰ ਚੁੰਮਿਆ ।
\v 2 ਫੇਰ ਯੂਸੁਫ਼ ਨੇ ਆਪਣੇ ਸੇਵਕਾਂ ਨੂੰ ਅਰਥਾਤ ਵੈਦਾਂ ਨੂੰ ਆਗਿਆ ਦਿੱਤੀ, ਕਿ ਉਹ ਉਸ ਦੇ ਪਿਤਾ ਵਿੱਚ ਸੁਗੰਧੀਆਂ ਭਰਨ ਇਸ ਲਈ ਉਨ੍ਹਾਂ ਵੈਦਾਂ ਨੇ ਇਸਰਾਏਲ ਵਿੱਚ ਸੁਗੰਧੀਆਂ ਭਰੀਆਂ ।
\v 3 ਅਤੇ ਜਦ ਉਸ ਦੇ ਚਾਲ੍ਹੀ ਦਿਨ ਪੂਰੇ ਹੋ ਗਏ, ਕਿਉਂ ਜੋ ਇਸੇ ਤਰ੍ਹਾਂ ਹੀ ਉਹ ਸੁਗੰਧੀਆਂ ਭਰਨ ਦੇ ਦਿਨ ਪੂਰੇ ਕਰਦੇ ਹੁੰਦੇ ਸਨ ਅਤੇ ਮਿਸਰੀ ਉਸ ਦੇ ਲਈ ਸੱਤਰ ਦਿਨ ਵਿਰਲਾਪ ਕਰਦੇ ਰਹੇ ।
\s5
\v 4 ਅਤੇ ਜਦ ਵਿਰਲਾਪ ਦੇ ਦਿਨ ਬੀਤ ਗਏ, ਤਦ ਯੂਸੁਫ਼ ਨੇ ਫ਼ਿਰਊਨ ਦੇ ਘਰਾਣੇ ਨੂੰ ਇਹ ਗੱਲ ਆਖੀ, ਕਿ ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਿਗਾਹ ਹੈ ਤਾਂ ਮੇਰੀ ਇਹ ਗੱਲ ਫ਼ਿਰਊਨ ਨੂੰ ਬੋਲੋ,
\v 5 ਮੇਰੇ ਪਿਤਾ ਨੇ ਮੈਥੋਂ ਇਹ ਸਹੁੰ ਲਈ ਸੀ ਕਿ ਵੇਖ ਮੈਂ ਮਰਨ ਵਾਲਾ ਹਾਂ, ਮੈਨੂੰ ਉਸ ਕਬਰ ਵਿੱਚ ਜਿਸ ਨੂੰ ਮੈਂ ਆਪਣੇ ਲਈ ਕਨਾਨ ਦੇਸ਼ ਵਿੱਚ ਪੁੱਟਿਆ ਸੀ ਦੱਬੀਂ, ਇਸ ਲਈ ਹੁਣ ਮੈਨੂੰ ਉੱਥੇ ਜਾ ਕੇ ਆਪਣੇ ਪਿਤਾ ਨੂੰ ਦਫ਼ਨਾਉਣ ਦੀ ਇਜਾਜ਼ਤ ਦੇਵੇ ਅਤੇ ਇਸ ਤੋਂ ਬਾਅਦ ਮੈਂ ਮੁੜ ਆਵਾਂਗਾ ।
\v 6 ਤਦ ਫ਼ਿਰਊਨ ਨੇ ਆਖਿਆ, ਜਾ ਅਤੇ ਆਪਣੇ ਪਿਤਾ ਦੀ ਸਹੁੰ ਦੇ ਅਨੁਸਾਰ ਉਸ ਨੂੰ ਦਫ਼ਨਾ ਦੇ ।
\s5
\v 7 ਇਸ ਲਈ ਯੂਸੁਫ਼ ਆਪਣੇ ਪਿਤਾ ਨੂੰ ਦਫ਼ਨਾਉਣ ਲਈ ਗਿਆ, ਅਤੇ ਉਸ ਦੇ ਨਾਲ ਫ਼ਿਰਊਨ ਦੇ ਸਾਰੇ ਸੇਵਕ, ਉਸ ਦੇ ਘਰਾਣੇ ਦੇ ਸਾਰੇ ਬਜ਼ੁਰਗ ਅਤੇ ਮਿਸਰ ਦੇਸ਼ ਦੇ ਸਾਰੇ ਬਜ਼ੁਰਗ ਗਏ ।
\v 8 ਅਤੇ ਯੂਸੁਫ਼ ਦਾ ਸਾਰਾ ਘਰਾਣਾ, ਉਸ ਦੇ ਭਰਾ ਅਤੇ ਉਸ ਦੇ ਪਿਤਾ ਦਾ ਘਰਾਣਾ ਵੀ ਗਏ, ਸਿਰਫ਼ ਉਨ੍ਹਾਂ ਦੇ ਬੱਚੇ, ਇੱਜੜ ਅਤੇ ਚੌਣੇ ਗੋਸ਼ਨ ਦੇਸ਼ ਵਿੱਚ ਰਹਿ ਗਏ ।
\v 9 ਉਸ ਦੇ ਨਾਲ ਰਥ ਵੀ ਅਤੇ ਸਵਾਰ ਵੀ ਗਏ ਇਸ ਤਰ੍ਹਾਂ ਵੱਡੀ ਭੀੜ ਹੋ ਗਈ ।
\s5
\v 10 ਫਿਰ ਉਹ ਆਤਾਦ ਦੇ ਪਿੜ ਤੱਕ ਆਏ ਜਿਹੜਾ ਯਰਦਨ ਪਾਰ ਹੈ, ਉੱਥੇ ਉਨ੍ਹਾਂ ਨੇ ਬਹੁਤ ਜਿਆਦਾ ਅਤੇ ਡਾਢਾ ਵਿਰਲਾਪ ਕੀਤਾ ਅਤੇ ਬਹੁਤ ਰੋਏ, ਉਸ ਨੇ ਆਪਣੇ ਪਿਤਾ ਲਈ ਸੱਤ ਦਿਨ ਤੱਕ ਅਫ਼ਸੋਸ ਕੀਤਾ ।
\v 11 ਉਸ ਦੇਸ਼ ਦੇ ਰਹਿਣ ਵਾਲੇ ਕਨਾਨੀਆਂ ਨੇ ਉਸ ਸੋਗ ਨੂੰ ਆਤਾਦ ਦੇ ਪਿੜ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਆਖਿਆ, ਮਿਸਰੀਆਂ ਦਾ ਇਹ ਭਾਰੀ ਸੋਗ ਹੈ ਇਸ ਕਾਰਨ ਉਸ ਦਾ ਨਾਮ ਆਬੇਲ ਮਿਸਰਾਈਮ ਰੱਖਿਆ ਗਿਆ, ਜਿਹੜਾ ਯਰਦਨ ਪਾਰ ਹੈ ।
\s5
\v 12 ਉਸ ਦੇ ਪੁੱਤਰਾਂ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਸੀ ।
\v 13 ਉਸ ਦੇ ਪੁੱਤਰ ਉਹ ਨੂੰ ਕਨਾਨ ਦੇਸ਼ ਵਿੱਚ ਲੈ ਗਏ ਅਤੇ ਉਹ ਨੂੰ ਮਕਫ਼ੀਲਾਹ ਦੀ ਪੈਲੀ ਦੀ ਗੁਫ਼ਾ ਵਿੱਚ ਦਫ਼ਨਾਇਆ, ਜਿਸ ਪੈਲੀ ਨੂੰ ਅਬਰਾਹਾਮ ਨੇ ਅਫਰੋਨ ਹਿੱਤੀ ਤੋਂ ਕਬਰ ਦੀ ਵਿਰਾਸਤ ਲਈ ਮਮਰੇ ਦੇ ਅੱਗੇ ਮੁੱਲ ਲਿਆ ਸੀ ।
\s ਯੂਸੁਫ਼ ਦਾ ਆਪਣੇ ਭਰਾਵਾਂ ਨੂੰ ਹੌਂਸਲਾ ਦੇਣਾ
\p
\v 14 ਉਪਰੰਤ ਯੂਸੁਫ਼ ਆਪ ਅਤੇ ਉਸ ਦੇ ਭਰਾ ਅਤੇ ਸਭ ਜਿਹੜੇ ਉਸ ਦੇ ਨਾਲ ਉਸ ਦੇ ਪਿਤਾ ਨੂੰ ਦੱਬਣ ਲਈ ਗਏ ਸਨ ਉਸ ਦੇ ਪਿਤਾ ਨੂੰ ਦੱਬਣ ਦੇ ਮਗਰੋਂ ਮਿਸਰ ਨੂੰ ਮੁੜ ਆਏ ।
\s5
\v 15 ਜਦ ਯੂਸੁਫ਼ ਦੇ ਭਰਾਵਾਂ ਨੇ ਵੇਖਿਆ ਕਿ ਸਾਡਾ ਪਿਤਾ ਮਰ ਗਿਆ ਹੈ ਤਾਂ ਉਨ੍ਹਾਂ ਨੇ ਆਖਿਆ ਕਿ ਸ਼ਾਇਦ ਯੂਸੁਫ਼ ਸਾਡੇ ਨਾਲ ਵੈਰ ਕਰੇਗਾ ਅਤੇ ਉਹ ਸਾਥੋਂ ਸਾਡੀ ਬੁਰਿਆਈ ਦਾ ਬਦਲਾ ਜ਼ਰੂਰ ਲਵੇਗਾ, ਜਿਹੜੀ ਅਸੀਂ ਉਹ ਦੇ ਨਾਲ ਕੀਤੀ ਸੀ ।
\v 16 ਉਨ੍ਹਾਂ ਨੇ ਯੂਸੁਫ਼ ਨੂੰ ਇਹ ਸੁਨੇਹਾ ਭੇਜਿਆ, ਕਿ ਤੁਹਾਡੇ ਪਿਤਾ ਨੇ ਆਪਣੀ ਮੌਤ ਤੋਂ ਪਹਿਲਾਂ ਇਹ ਆਗਿਆ ਦਿੱਤੀ ਸੀ,
\v 17 ਯੂਸੁਫ਼ ਨੂੰ ਇਹ ਆਖਣਾ ਕਿ ਕਿਰਪਾ ਕਰ ਕੇ ਆਪਣੇ ਭਰਾਵਾਂ ਦੇ ਅਪਰਾਧ ਅਤੇ ਉਨ੍ਹਾਂ ਦੇ ਪਾਪ ਮਾਫ਼ ਕਰ ਦੇ ਕਿਉਂ ਜੋ ਉਨ੍ਹਾਂ ਨੇ ਤੁਹਾਡੇ ਨਾਲ ਬੁਰਿਆਈ ਕੀਤੀ, ਇਸ ਲਈ ਹੁਣ ਤੁਸੀਂ ਆਪਣੇ ਪਿਤਾ ਦੇ ਪਰਮੇਸ਼ੁਰ ਦੇ ਦਾਸਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਯੂਸੁਫ਼ ਉਨ੍ਹਾਂ ਦੀਆਂ ਗੱਲਾਂ ਉੱਤੇ ਰੋ ਪਿਆ ।
\s5
\v 18 ਤਦ ਉਸ ਦੇ ਭਰਾ ਵੀ ਉਸ ਦੇ ਅੱਗੇ ਜਾ ਕੇ ਡਿੱਗ ਪਏ ਅਤੇ ਉਨ੍ਹਾਂ ਆਖਿਆ, ਵੇਖੋ ਅਸੀਂ ਤੁਹਾਡੇ ਦਾਸ ਹਾਂ ।
\v 19 ਪਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ । ਭਲਾ, ਮੈਂ ਪਰਮੇਸ਼ੁਰ ਦੇ ਥਾਂ ਹਾਂ ?
\v 20 ਤੁਸੀਂ ਤਾਂ ਮੇਰੇ ਵਿਰੁੱਧ ਬੁਰਿਆਈ ਦਾ ਮਨ ਬਣਾਇਆ; ਪਰ ਪਰਮੇਸ਼ੁਰ ਨੇ ਉਸ ਨੂੰ ਭਲਿਆਈ ਦਾ ਵਿਚਾਰ ਬਣਾਇਆ ਤਾਂ ਜੋ ਬਹੁਤ ਸਾਰੇ ਲੋਕਾਂ ਨੂੰ ਜੀਉਂਦਾ ਰੱਖੇ, ਜਿਵੇਂ ਇਸ ਵੇਲੇ ਹੋਇਆ ਹੈ ।
\v 21 ਹੁਣ ਤੁਸੀਂ ਨਾ ਡਰੋ । ਮੈਂ ਤੁਹਾਡੀ ਅਤੇ ਤੁਹਾਡੇ ਬਾਲ ਬੱਚਿਆਂ ਦੀ ਪਾਲਣਾ ਕਰਾਂਗਾ । ਸੋ ਉਸ ਨੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਉਨ੍ਹਾਂ ਨੇ ਦਿਲਾਸਾ ਪਾਇਆ ।
\s ਯੂਸੁਫ਼ ਦੀ ਮੌਤ
\p
\s5
\v 22 ਯੂਸੁਫ਼ ਆਪ ਅਤੇ ਉਸ ਦੇ ਪਿਤਾ ਦਾ ਘਰਾਣਾ ਮਿਸਰ ਦੇਸ਼ ਵਿੱਚ ਵੱਸਿਆ ਅਤੇ ਯੂਸੁਫ਼ ਇੱਕ ਸੌ ਦਸ ਸਾਲਾਂ ਤੱਕ ਜੀਉਂਦਾ ਰਿਹਾ ।
\v 23 ਯੂਸੁਫ਼ ਨੇ ਇਫ਼ਰਾਈਮ ਦੇ ਪੁੱਤਰਾਂ ਨੂੰ ਤੀਜੀ ਪੀੜ੍ਹੀ ਤੱਕ ਵੇਖਿਆ ਅਤੇ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਬੱਚਿਆਂ ਨੂੰ ਵੀ, ਯੂਸੁਫ਼ ਨੇ ਉਹਨਾਂ ਨੂੰ ਗੋਦ ਵਿੱਚ ਲਿਆ ।
\s5
\v 24 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇਗਾ, ਜਿਸ ਦੀ ਸਹੁੰ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ।
\v 25 ਤਦ ਯੂਸੁਫ਼ ਨੇ ਇਸਰਾਏਲ ਦੇ ਪੁੱਤਰਾਂ ਤੋਂ ਇਹ ਸਹੁੰ ਲਈ ਕਿ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਉਸ ਦੇਸ਼ ਵਿੱਚ ਲੈ ਜਾਣਾ ।
\v 26 ਯੂਸੁਫ਼ ਇੱਕ ਸੌ ਦਸ ਸਾਲਾਂ ਦਾ ਹੋ ਕੇ ਮਰ ਗਿਆ ਅਤੇ ਉਨ੍ਹਾਂ ਨੇ ਉਸ ਵਿੱਚ ਸੁਗੰਧੀਆਂ ਭਰੀਆਂ ਅਤੇ ਉਹ ਮਿਸਰ ਵਿੱਚ ਇੱਕ ਸੰਦੂਕ ਵਿੱਚ ਰੱਖਿਆ ਗਿਆ ।