pa_ulb/03-LEV.usfm

1546 lines
289 KiB
Plaintext

\id LEV
\ide UTF-8
\rem Copyright Information: Creative Commons Attribution-ShareAlike 4.0 License
\h ਲੇਵੀਆਂ ਦੀ ਪੋਥੀ
\toc1 ਲੇਵੀਆਂ ਦੀ ਪੋਥੀ
\toc2 ਲੇਵੀਆਂ ਦੀ ਪੋਥੀ
\toc3 lev
\mt1 ਲੇਵੀਆਂ ਦੀ ਪੋਥੀ
\is ਭੂਮਿਕਾ
\ip ਲੇਵੀਆਂ ਦੀ ਪੋਥੀ ਵਿੱਚ ਪ੍ਰਾਚੀਨ ਇਸਰਾਏਲ ਵਿੱਚ ਪ੍ਰਚਲਿੱਤ ਅਰਾਧਨਾ ਅਤੇ ਧਰਮ-ਬਿਧੀਆਂ ਨਾਲ ਸੰਬੰਧਿਤ ਨਿਯਮਾਂ ਦਾ ਵਰਣਨ ਹੈ । ਇਸ ਦੇ ਨਾਲ ਹੀ ਜਾਜਕਾਂ ਨਾਲ ਸੰਬੰਧਿਤ ਨਿਯਮਾਂ ਦਾ ਵੀ ਵਰਣਨ ਮਿਲਦਾ ਹੈ, ਜਿਨ੍ਹਾਂ ਉੱਤੇ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਜ਼ਿੰਮੇਵਾਰੀ ਸੀ ।
\ip ਇਸ ਪੁਸਤਕ ਦਾ ਮੁੱਖ ਵਿਸ਼ਾ ਹੈ ਪਰਮੇਸ਼ੁਰ ਦੀ ਪਵਿੱਤਰਤਾਈ ਅਤੇ ਉਸ ਦੇ ਲੋਕਾਂ ਦੁਆਰਾ ਅਰਾਧਨਾ ਕਰਨ ਅਤੇ ਜੀਵਨ ਜੀਉਣ ਦੇ ਤਰੀਕੇ, ਤਾਂ ਜੋ ਉਨ੍ਹਾਂ ਦਾ ਸੰਬੰਧ "ਇਸਰਾਏਲ ਦੇ ਪਵਿੱਤਰ ਪਰਮੇਸ਼ੁਰ" ਨਾਲ ਬਣਿਆ ਰਹੇ ।
\ip ਇਸ ਪੁਸਤਕ ਦੇ ਸਭ ਤੋਂ ਪ੍ਰਸਿੱਧ ਸ਼ਬਦ 19:18 ਵਿੱਚ ਪਾਏ ਜਾਂਦੇ ਹਨ, ਜਿਸ ਨੂੰ ਪ੍ਰਭੂ ਯਿਸੂ ਨੇ ਦੂਸਰਾ ਸਭ ਤੋਂ ਵੱਡਾ ਹੁਕਮ ਆਖਿਆ: "ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੀਂ । "
\iot ਰੂਪ-ਰੇਖਾ
\io1 ਚੜ੍ਹਾਵੇ ਅਤੇ ਬਲੀਆਂ ਨਾਲ ਸੰਬੰਧਿਤ ਨਿਯਮ 1:1-7:38
\io1 ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਜਾਜਕਾਈ ਦੀ ਸੇਵਾ ਲਈ ਮਸਹ 8:1-10:20
\io1 ਸ਼ੁੱਧਤਾ ਅਤੇ ਅਸ਼ੁੱਧਤਾ ਨਾਲ ਸੰਬੰਧਿਤ ਨਿਯਮ 11:1-15:33
\io1 ਪ੍ਰਾਸਚਿਤ ਦਾ ਦਿਨ 16:1-34
\io1 ਜੀਵਨ ਅਤੇ ਅਰਾਧਨਾ ਵਿੱਚ ਪਵਿੱਤਰਤਾ ਨਾਲ ਸੰਬੰਧਿਤ ਨਿਯਮ 17:1-27:34
\s5
\c 1
\s ਹੋਮ ਬਲੀ ਦੀ ਬਿਧੀ
\p
\v 1 ਯਹੋਵਾਹ ਨੇ ਮੂਸਾ ਨੂੰ ਸੱਦਿਆ ਅਤੇ ਉਸ ਨੂੰ ਮੰਡਲੀ ਦੇ ਡੇਰੇ ਵਿੱਚੋਂ ਆਖਿਆ,
\v 2 "ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜੇਕਰ ਤੁਹਾਡੇ ਵਿੱਚੋਂ ਕੋਈ ਮਨੁੱਖ ਯਹੋਵਾਹ ਦੇ ਅੱਗੇ ਭੇਟ ਲਿਆਵੇ ਤਾਂ ਤੁਸੀਂ ਪਸ਼ੂਆਂ ਵਿੱਚੋਂ ਅਰਥਾਤ ਵੱਗਾਂ ਅਤੇ ਇੱਜੜਾਂ ਵਿੱਚੋਂ ਆਪਣੀ ਭੇਟ ਲਿਆਉਣਾ ।
\p
\s5
\v 3 ਜੇਕਰ ਉਸ ਦੀ ਭੇਟ ਵੱਗ ਵਿੱਚੋਂ ਇੱਕ ਹੋਮ ਬਲੀ ਹੋਵੇ ਤਾਂ ਉਹ ਇੱਕ ਦੋਸ਼ ਰਹਿਤ ਨਰ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਨੂੰ ਸਵੀਕਾਰ ਹੋਵੇ ।
\v 4 ਉਹ ਆਪਣਾ ਹੱਥ ਉਸ ਹੋਮ ਬਲੀ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਹ ਉਸ ਦਾ ਪ੍ਰਾਸਚਿਤ ਕਰਨ ਲਈ ਉਸ ਦੇ ਵੱਲੋਂ ਸਵੀਕਾਰ ਕੀਤਾ ਜਾਵੇਗਾ ।
\s5
\v 5 ਅਤੇ ਉਹ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਲੈ ਕੇ ਉਸ ਜਗਵੇਦੀ ਦੇ ਚੁਫ਼ੇਰੇ ਛਿੜਕਣ ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਹੈ ।
\v 6 ਉਹ ਉਸ ਹੋਮ ਬਲੀ ਦੇ ਪਸ਼ੂ ਦੀ ਖੱਲ ਉਧੇੜ ਲਵੇ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰੇ ।
\s5
\v 7 ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਜਗਵੇਦੀ ਦੇ ਉੱਤੇ ਅੱਗ ਧਰਨ ਅਤੇ ਅੱਗ ਦੇ ਉੱਤੇ ਲੱਕੜਾਂ ਚਿਣਨ ।
\v 8 ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਹ ਸਿਰ ਅਤੇ ਚਰਬੀ ਸਮੇਤ ਪਸ਼ੂ ਦੇ ਟੁੱਕੜਿਆਂ ਨੂੰ ਲੱਕੜਾਂ ਦੇ ਉੱਤੇ ਜੋ ਉਸ ਜਗਵੇਦੀ ਦੀ ਅੱਗ ਉੱਤੇ ਹੈ, ਸੁਧਾਰ ਕੇ ਰੱਖਣ ।
\v 9 ਪਰ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਪਾਣੀ ਦੇ ਨਾਲ ਧੋ ਲੈਣ ਅਤੇ ਜਾਜਕ ਸਭ ਕੁਝ ਜਗਵੇਦੀ ਦੇ ਉੱਤੇ ਹੋਮ ਬਲੀ ਕਰਕੇ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਕਰਕੇ ਸਾੜੇ ।
\p
\s5
\v 10 ਅਤੇ ਜੇਕਰ ਉਸ ਦੀ ਭੇਟ ਇੱਜੜਾਂ ਵਿੱਚੋਂ ਹੋਵੇ ਅਰਥਾਤ ਭੇਡਾਂ ਜਾਂ ਬੱਕਰਿਆਂ ਦੀ ਹੋਮ ਬਲੀ ਤਾਂ ਉਹ ਇੱਕ ਦੋਸ਼ ਰਹਿਤ ਨਰ ਲਿਆਵੇ,
\v 11 ਅਤੇ ਉਹ ਉਸ ਨੂੰ ਯਹੋਵਾਹ ਦੇ ਅੱਗੇ ਜਗਵੇਦੀ ਦੀ ਉੱਤਰ ਦਿਸ਼ਾ ਵੱਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਜਗਵੇਦੀ ਦੇ ਚੁਫ਼ੇਰੇ ਉਸ ਦਾ ਲਹੂ ਛਿੜਕਣ ।
\s5
\v 12 ਉਹ ਉਸ ਨੂੰ ਟੁੱਕੜੇ-ਟੁੱਕੜੇ ਕਰੇ ਅਤੇ ਉਸ ਦੇ ਸਿਰ ਅਤੇ ਚਰਬੀ ਨੂੰ ਵੱਖਰਾ ਕਰੇ ਅਤੇ ਜਾਜਕ ਇਨ੍ਹਾਂ ਨੂੰ ਉਸ ਲੱਕੜ ਉੱਤੇ ਸੁਧਾਰ ਕੇ ਰੱਖਣ ਜੋ ਜਗਵੇਦੀ ਦੀ ਅੱਗ ਉੱਤੇ ਹੈ ।
\v 13 ਪਰ ਉਸ ਦੀਆਂ ਆਂਦਰਾਂ ਅਤੇ ਲੱਤਾਂ ਪਾਣੀ ਨਾਲ ਧੋਵੇ ਅਤੇ ਜਾਜਕ ਇਹ ਸਭ ਕੁਝ ਲਿਆ ਕੇ ਜਗਵੇਦੀ ਦੇ ਉੱਤੇ ਸਾੜੇ । ਇਹ ਯਹੋਵਾਹ ਦੇ ਲਈ ਹੋਮ ਬਲੀ ਅਤੇ ਸੁਗੰਧਤਾ ਲਈ ਅੱਗ ਦੀ ਇੱਕ ਭੇਟ ਹੈ ।
\p
\s5
\v 14 ਜੇਕਰ ਉਹ ਯਹੋਵਾਹ ਦੇ ਲਈ ਪੰਛੀਆਂ ਦੀ ਹੋਮ ਦੀ ਭੇਟ ਚੜ੍ਹਾਵੇ ਤਾਂ ਉਹ ਘੁੱਗੀਆਂ ਜਾਂ ਕਬੂਤਰਾਂ ਦੇ ਬੱਚਿਆਂ ਵਿੱਚੋਂ ਆਪਣੀ ਭੇਟ ਲਿਆਵੇ ।
\v 15 ਅਤੇ ਜਾਜਕ ਉਸ ਨੂੰ ਜਗਵੇਦੀ ਕੋਲ ਲਿਆਵੇ ਅਤੇ ਉਸ ਦੀ ਗਰਦਨ ਮਰੋੜ ਕੇ ਸਿਰ ਨੂੰ ਧੜ ਤੋਂ ਅਲੱਗ ਕਰੇ ਉਸ ਨੂੰ ਜਗਵੇਦੀ ਉੱਤੇ ਸਾੜੇ ਅਤੇ ਉਸਦਾ ਲਹੂ ਜਗਵੇਦੀ ਦੇ ਇੱਕ ਪਾਸੇ ਡੋਲ੍ਹ ਦੇਵੇ ।
\s5
\v 16 ਉਹ ਉਸ ਦੇ ਖੰਭਾਂ ਸਮੇਤ ਉਸ ਦੀ ਚੁੰਝ ਨੂੰ ਕੱਢ ਕੇ ਜਗਵੇਦੀ ਦੇ ਪੂਰਬ ਵੱਲ ਸੁਆਹ ਦੇ ਸਥਾਨ ਵਿੱਚ ਉਸ ਨੂੰ ਸੁੱਟ ਦੇਵੇ ।
\v 17 ਉਹ ਖੰਭਾਂ ਦੇ ਵਿੱਚੋਂ ਉਸ ਨੂੰ ਪਾੜੇ, ਪਰ ਉਸ ਨੂੰ ਵੱਖੋ-ਵੱਖ ਨਾ ਕਰੇ, ਫੇਰ ਜਾਜਕ ਉਹ ਨੂੰ ਉਸ ਲੱਕੜ ਦੀ ਅੱਗ ਉੱਤੇ ਰੱਖ ਕੇ ਸਾੜੇ ਜੋ ਜਗਵੇਦੀ ਦੇ ਉੱਤੇ ਹੈ । ਇਹ ਯਹੋਵਾਹ ਦੇ ਲਈ ਹੋਮ ਦੀ ਭੇਟ ਅਤੇ ਸੁਗੰਧਤਾ ਲਈ ਅੱਗ ਦੀ ਭੇਟ ਠਹਿਰੇ ।
\s5
\c 2
\s ਮੈਦੇ ਦੀ ਭੇਟ ਦੇ ਬਿਧੀ
\p
\v 1 ਜਦੋਂ ਕੋਈ ਯਹੋਵਾਹ ਦੇ ਅੱਗੇ ਮੈਦੇ ਦੀ ਭੇਟ ਚੜ੍ਹਾਵੇ ਤਾਂ ਉਸ ਦੀ ਭੇਟ ਸ਼ੁੱਧ ਆਟੇ ਦੀ ਹੋਵੇ ਅਤੇ ਉਹ ਉਸ ਦੇ ਉੱਤੇ ਤੇਲ ਪਾਵੇ ਅਤੇ ਉਸ ਦੇ ਉੱਤੇ ਲੁਬਾਨ ਰੱਖੇ ।
\v 2 ਉਹ ਉਸ ਨੂੰ ਹਾਰੂਨ ਦੇ ਪੁੱਤਰਾਂ ਦੇ ਕੋਲ ਜੋ ਜਾਜਕ ਹਨ ਲਿਆਵੇ ਅਤੇ ਉਹ ਮੈਦੇ, ਤੇਲ ਅਤੇ ਸਾਰੇ ਲੁਬਾਨ ਵਿੱਚੋਂ ਇੱਕ ਮੁੱਠ ਭਰ ਲਵੇ ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਉਸ ਦੀ ਯਾਦਗਾਰੀ ਲਈ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਕਰਕੇ ਸਾੜੇ ।
\v 3 ਅਤੇ ਮੈਦੇ ਦੀ ਭੇਟ ਵਿੱਚੋਂ ਜੋ ਬਚ ਜਾਵੇ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇ । ਇਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਵਿੱਚੋਂ ਅੱਤ ਪਵਿੱਤਰ ਹੈ ।
\p
\s5
\v 4 ਜੇਕਰ ਤੂੰ ਤੰਦੂਰ ਵਿੱਚ ਪਕਾਏ ਹੋਏ ਮੈਦੇ ਦੀ ਭੇਟ ਦਾ ਚੜ੍ਹਾਵਾ ਲਿਆਵੇਂ ਤਾਂ ਉਹ ਤੇਲ ਨਾਲ ਗੁੰਨੇ ਹੋਏ ਮੈਦੇ ਦੀ ਪਤੀਰੀ ਰੋਟੀ ਜਾਂ ਤੇਲ ਨਾਲ ਚੋਪੜੀਆਂ ਹੋਈਆਂ ਮੱਠੀਆਂ ਦਾ ਹੋਵੇ ।
\v 5 ਜੇਕਰ ਤੇਰਾ ਚੜ੍ਹਾਵਾ ਤਵੇ ਉੱਤੇ ਪਕਾਈ ਹੋਈ ਮੈਦੇ ਦੀ ਭੇਟ ਦਾ ਹੋਵੇ ਤਾਂ ਉਹ ਤੇਲ ਨਾਲ ਗੁੰਨੇ ਹੋਏ ਪਤੀਰੇ ਮੈਦੇ ਦਾ ਹੋਵੇ ।
\s5
\v 6 ਤੂੰ ਉਸ ਨੂੰ ਟੁੱਕੜੇ-ਟੁੱਕੜੇ ਕਰਕੇ ਉਸ ਦੇ ਉੱਤੇ ਤੇਲ ਪਾਵੀਂ । ਇਹ ਇੱਕ ਮੈਦੇ ਦੀ ਭੇਟ ਹੈ ।
\v 7 ਅਤੇ ਜੇਕਰ ਤੇਰਾ ਚੜ੍ਹਾਵਾ ਕੜਾਹੀ ਵਿੱਚ ਪਕਾਏ ਹੋਏ ਮੈਦੇ ਦੀ ਭੇਟ ਦਾ ਹੋਵੇ ਤਾਂ ਉਹ ਤੇਲ ਨਾਲ ਗੁੰਨੇ ਹੋਏ ਮੈਦੇ ਦਾ ਹੋਵੇ ।
\s5
\v 8 ਤੂੰ ਇੰਨ੍ਹਾ ਵਸਤੂਆਂ ਦੀ ਬਣੀ ਹੋਈ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਲਿਆਵੀਂ ਅਤੇ ਜਦੋਂ ਉਹ ਜਾਜਕ ਦੇ ਕੋਲ ਲਿਆਈ ਜਾਵੇ ਤਾਂ ਉਹ ਉਸ ਨੂੰ ਜਗਵੇਦੀ ਦੇ ਕੋਲ ਲਿਆਵੇ ।
\v 9 ਅਤੇ ਜਾਜਕ ਉਸ ਦੀ ਯਾਦਗੀਰੀ ਲਈ ਮੈਦੇ ਦੀ ਭੇਟ ਤੋਂ ਕੁਝ ਲੈ ਕੇ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ ।
\v 10 ਅਤੇ ਜੋ ਕੁਝ ਉਸ ਮੈਦੇ ਦੀ ਭੇਟ ਤੋਂ ਬਚ ਜਾਵੇ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇ, ਇਹ ਯਹੋਵਾਹ ਦੇ ਲਈ ਅੱਗ ਦੀਆਂ ਭੇਟਾਂ ਵਿੱਚੋਂ ਅੱਤ ਪਵਿੱਤਰ ਹੈ ।
\p
\s5
\v 11 ਕੋਈ ਵੀ ਮੈਦੇ ਦੀ ਭੇਟ ਜੋ ਤੁਸੀਂ ਯਹੋਵਾਹ ਦੇ ਅੱਗੇ ਚੜ੍ਹਾਓ ਉਸ ਵਿੱਚ ਕੁਝ ਖ਼ਮੀਰ ਨਾ ਹੋਵੇ, ਤੁਸੀਂ ਯਹੋਵਾਹ ਦੇ ਲਈ ਕਿਸੇ ਅੱਗ ਦੀ ਭੇਟ ਵਿੱਚ ਖ਼ਮੀਰ ਅਤੇ ਸ਼ਹਿਦ ਨਾ ਸਾੜਿਓ ।
\v 12 ਤੁਸੀਂ ਪਹਿਲੇ ਫ਼ਲਾਂ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਓ ਪਰ ਉਹ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੀ ਨਾ ਜਾਵੇ ।
\v 13 ਤੂੰ ਆਪਣੀ ਮੈਦੇ ਦੀ ਭੇਟ ਦੇ ਸਾਰੇ ਚੜ੍ਹਾਵਿਆਂ ਵਿੱਚ ਲੂਣ ਰਲਾਵੀਂ । ਤੂੰ ਆਪਣੀ ਮੈਦੇ ਦੀ ਭੇਟ ਵਿੱਚ ਆਪਣੇ ਪਰਮੇਸ਼ੁਰ ਦੇ ਨਾਲ ਬੰਨ੍ਹੇ ਹੋਵੇ ਨੇਮ ਦਾ ਲੂਣ ਨਾ ਘਟਾਵੀਂ ਅਤੇ ਆਪਣੀਆਂ ਸਾਰੀਆਂ ਭੇਟਾਂ ਨਾਲ ਲੂਣ ਚੜ੍ਹਾਵੀਂ ।
\p
\s5
\v 14 ਜੇਕਰ ਤੂੰ ਆਪਣੀ ਉਪਜ ਦੇ ਪਹਿਲੇ ਫ਼ਲਾਂ ਵਿੱਚੋਂ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇਂ, ਤਾਂ ਤੂੰ ਮੈਦੇ ਦੀ ਭੇਟ ਵਿੱਚ ਆਪਣੇ ਪਹਿਲੇ ਫ਼ਲਾਂ ਦੇ ਦਾਣਿਆਂ ਦੇ ਹਰੇ ਸਿੱਟੇ ਅੱਗ ਨਾਲ ਭੁੰਨੇ ਹੋਏ ਅਰਥਾਤ ਮਸਲ ਦੇ ਕੱਢੇ ਹੋਏ ਦਾਣੇ ਚੜ੍ਹਾਵੀਂ ।
\v 15 ਤੂੰ ਉਸ ਤੇ ਤੇਲ ਪਾਵੀਂ ਅਤੇ ਉਸ ਉੱਤੇ ਲੁਬਾਨ ਰੱਖੀਂ, ਇਹ ਇੱਕ ਮੈਦੇ ਦੀ ਭੇਟ ਹੈ ।
\v 16 ਅਤੇ ਜਾਜਕ ਉਸ ਦੀ ਯਾਦਗਿਰੀ ਲਈ ਉਸ ਦੇ ਕੱਢੇ ਹੋਏ ਦਾਣਿਆਂ ਵਿੱਚੋਂ ਅਤੇ ਤੇਲ ਵਿੱਚੋਂ ਕੁਝ ਲੈ ਕੇ ਉਸ ਦੇ ਸਾਰੇ ਲੁਬਾਨ ਸਮੇਤ ਸਾੜੇ । ਇਹ ਯਹੋਵਾਹ ਦੇ ਲਈ ਅੱਗ ਦੀ ਭੇਟ ਹੈ ।
\s5
\c 3
\s ਸੁੱਖ-ਸਾਂਦ ਦੀ ਬਲੀ ਦੀ ਬਿਧੀ
\p
\v 1 ਜੇਕਰ ਉਸ ਦਾ ਚੜ੍ਹਾਵਾ ਸੁੱਖ-ਸਾਂਦ ਦੀ ਬਲੀ ਦਾ ਹੋਵੇ ਅਤੇ ਜੇਕਰ ਉਹ ਉਸ ਨੂੰ ਵੱਗ ਵਿੱਚੋਂ ਚੜ੍ਹਾਵੇ, ਭਾਵੇਂ ਉਹ ਬਲ਼ਦ ਹੋਵੇ ਭਾਵੇਂ ਗਾਂ, ਉਹ ਦੋਸ਼ ਰਹਿਤ ਪਸ਼ੂ ਯਹੋਵਾਹ ਦੇ ਅੱਗੇ ਚੜ੍ਹਾਵੇ ।
\v 2 ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ ।
\s5
\v 3 ਉਹ ਸੁੱਖ-ਸਾਂਦ ਦੀ ਬਲੀ ਵਿੱਚੋਂ ਇੱਕ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ
\v 4 ਅਤੇ ਦੋਵੇਂ ਗੁਰਦੇ, ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ ।
\v 5 ਅਤੇ ਹਾਰੂਨ ਦੇ ਪੁੱਤਰ ਉਸ ਨੂੰ ਹੋਮ ਬਲੀ ਕਰਕੇ ਲੱਕੜ ਦੀ ਅੱਗ ਵਿੱਚ ਸਾੜਨ ਜਿਹੜੀ ਜਗਵੇਦੀ ਦੇ ਉੱਤੇ ਹੈ । ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ ।
\p
\s5
\v 6 ਜੇਕਰ ਯਹੋਵਾਹ ਦੇ ਲਈ ਉਸ ਦੀ ਸੁੱਖ-ਸਾਂਦ ਦੀ ਭੇਟ ਇੱਜੜ ਵਿੱਚੋਂ ਹੋਵੇ, ਭਾਵੇਂ ਨਰ ਹੋਵੇ ਭਾਵੇਂ ਮਾਦਾ, ਉਹ ਉਸ ਨੂੰ ਦੋਸ਼ ਰਹਿਤ ਚੜ੍ਹਾਵੇ ।
\v 7 ਜੇ ਉਹ ਆਪਣੀ ਭੇਟ ਵਿੱਚ ਲੇਲਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਲਈ ਚੜ੍ਹਾਵੇ ।
\v 8 ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਵੱਢ ਦੇਵੇ, ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ ।
\s5
\v 9 ਤਦ ਸੁੱਖ-ਸਾਂਦ ਦੀ ਬਲੀ ਵਿੱਚੋਂ ਉਹ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਵੇ ਅਰਥਾਤ ਉਸ ਦੀ ਚਰਬੀ ਨਾਲ ਭਰੀ ਪੂਛ ਰੀੜ ਦੇ ਕੋਲੋਂ ਵੱਢ ਕੇ ਵੱਖ ਕਰੇ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ,
\v 10 ਅਤੇ ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ ।
\v 11 ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਭੋਜ ਦੇ ਸਮਾਨ ਹੈ ।
\p
\s5
\v 12 ਅਤੇ ਜੇਕਰ ਉਹ ਭੇਟ ਵਿੱਚ ਬੱਕਰਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ ।
\v 13 ਉਹ ਆਪਣਾ ਹੱਥ ਉਸ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ ।
\v 14 ਤਦ ਉਹ ਉਸ ਵਿੱਚੋਂ ਆਪਣੀ ਭੇਟ ਯਹੋਵਾਹ ਦੇ ਲਈ ਇੱਕ ਅੱਗ ਦੀ ਭੇਟ ਕਰਕੇ ਚੜ੍ਹਾਵੇ ਅਰਥਾਤ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ,
\s5
\v 15 ਅਤੇ ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ ।
\v 16 ਜਾਜਕ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਸਾੜੇ । ਇਹ ਸੁਗੰਧਤਾ ਅਰਥਾਤ ਅੱਗ ਦੀ ਭੇਟ ਦਾ ਭੋਜਨ ਹੈ, ਸਾਰੀ ਚਰਬੀ ਯਹੋਵਾਹ ਲਈ ਹੈ ।
\p
\v 17 ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਦੇ ਲਈ ਸਦਾ ਦੀ ਬਿਧੀ ਹੈ ਕਿ ਤੁਸੀਂ ਚਰਬੀ ਅਤੇ ਲਹੂ ਕਦੀ ਨਾ ਖਾਣਾ ।
\s5
\c 4
\s ਪਾਪ ਬਲੀ ਦੀ ਬਿਧੀ
\p
\v 1 ਯਹੋਵਾਹ ਨੇ ਮੂਸਾ ਨੂੰ ਆਖਿਆ,
\v 2 ਇਸਰਾਏਲੀਆਂ ਨੂੰ ਆਖ ਕਿ ਜੇ ਕੋਈ ਮਨੁੱਖ ਅਣਜਾਣੇ ਵਿੱਚ ਕੋਈ ਅਜਿਹਾ ਕੰਮ ਕਰਕੇ ਪਾਪ ਕਰੇ, ਜਿਨ੍ਹਾਂ ਨੂੰ ਨਾ ਕਰਨ ਦਾ ਹੁਕਮ ਯਹੋਵਾਹ ਦਿੱਤਾ ਹੈ,
\v 3 ਅਤੇ ਜੇਕਰ ਕਦੀ ਮਸਹ ਕੀਤਾ ਹੋਇਆ ਜਾਜਕ ਕੋਈ ਅਜਿਹਾ ਪਾਪ ਕਰੇ, ਜਿਸ ਦੇ ਕਾਰਨ ਪਰਜਾ ਦੋਸ਼ੀ ਠਹਿਰੇ ਤਾਂ ਉਹ ਆਪਣੇ ਉਸ ਪਾਪ ਦੇ ਲਈ ਇੱਕ ਦੋਸ਼ ਰਹਿਤ ਜੁਆਨ ਬਲ਼ਦ ਯਹੋਵਾਹ ਦੇ ਅੱਗੇ ਪਾਪ ਬਲੀ ਦੀ ਭੇਟ ਕਰਕੇ ਚੜ੍ਹਾਵੇ,
\s5
\v 4 ਉਹ ਉਸ ਬਲ਼ਦ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਲਿਆਵੇ ਅਤੇ ਆਪਣਾ ਹੱਥ ਬਲ਼ਦ ਦੇ ਸਿਰ ਉੱਤੇ ਰੱਖੇ ਅਤੇ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢ ਸੁੱਟੇ,
\v 5 ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਮੰਡਲੀ ਦੇ ਡੇਰੇ ਨੂੰ ਲਿਆਵੇ ।
\s5
\v 6 ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਉਸ ਲਹੂ ਨੂੰ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ ।
\v 7 ਅਤੇ ਜਾਜਕ ਉਸ ਲਹੂ ਵਿੱਚੋਂ ਕੁਝ ਲੈ ਕੇ ਸੁਗੰਧੀ ਧੂਪ ਦੀ ਜਗਵੇਦੀ ਦੇ ਸਿੰਗਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ, ਯਹੋਵਾਹ ਦੇ ਅੱਗੇ ਲਗਾਵੇ, ਫੇਰ ਬਲ਼ਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ, ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਹੈ ।
\s5
\v 8 ਫੇਰ ਉਹ ਉਸ ਬਲ਼ਦ ਦੀ ਸਾਰੀ ਚਰਬੀ ਪਾਪ ਬਲੀ ਦੀ ਭੇਟ ਕਰਕੇ ਵੱਖਰੀ ਕਰੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ ।
\v 9 ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ,
\v 10 ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਭੇਟਾਂ, ਬਲੀ ਦੇ ਬਲ਼ਦ ਤੋਂ ਵੱਖਰੀਆਂ ਕੀਤੀਆਂ ਜਾਂਦੀਆਂ ਹਨ । ਜਾਜਕ ਉਨ੍ਹਾਂ ਨੂੰ ਹੋਮ ਦੀ ਜਗਵੇਦੀ ਉੱਤੇ ਸਾੜੇ ।
\s5
\v 11 ਪਰ ਬਲ਼ਦ ਦੀ ਖੱਲ, ਉਸ ਦਾ ਸਾਰਾ ਮਾਸ, ਉਸ ਦਾ ਸਿਰ, ਲੱਤਾਂ ਅਤੇ ਆਂਦਰਾਂ ਸਮੇਤ ਉਸ ਦਾ ਗੋਹਾ,
\v 12 ਅਰਥਾਤ ਸਾਰਾ ਬਲ਼ਦ, ਉਹ ਡੇਰਿਆਂ ਤੋਂ ਬਾਹਰ ਇੱਕ ਸਾਫ਼ ਸਥਾਨ ਵਿੱਚ ਜਿੱਥੇ ਸੁਆਹ ਪਾਈ ਜਾਂਦੀ ਹੈ, ਲੈ ਜਾਵੇ ਅਤੇ ਉਸ ਨੂੰ ਲੱਕੜਾਂ ਉੱਤੇ ਅੱਗ ਨਾਲ ਸਾੜ ਦੇਵੇ, ਉਹ ਉੱਥੇ ਹੀ ਸਾੜਿਆ ਜਾਵੇ ਜਿੱਥੇ ਸੁਆਹ ਪਾਈ ਜਾਂਦੀ ਹੈ ।
\p
\s5
\v 13 ਜੇ ਕਦੀ ਇਸਰਾਏਲ ਦੀ ਸਾਰੀ ਮੰਡਲੀ ਅਣਜਾਣ ਹੋ ਕੇ ਪਾਪ ਕਰੇ ਅਤੇ ਇਹ ਗੱਲ ਸਭਾ ਤੋਂ ਲੁੱਕੀ ਹੋਵੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਉਹ ਕੀਤਾ ਹੋਵੇ ਜੋ ਕਰਨ ਦੇ ਯੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ ਹੋਣ,
\v 14 ਤਾਂ ਜਦ ਉਨ੍ਹਾਂ ਦਾ ਕੀਤਾ ਹੋਇਆ ਪਾਪ ਪ੍ਰਗਟ ਹੋ ਜਾਵੇ, ਤਾਂ ਮੰਡਲੀ ਇੱਕ ਜੁਆਨ ਬਲ਼ਦ ਪਾਪ ਦੀ ਬਲੀ ਲਈ ਚੜ੍ਹਾਵੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲਿਆਵੇ,
\v 15 ਅਤੇ ਮੰਡਲੀ ਦੇ ਬਜ਼ੁਰਗ ਆਪਣੇ-ਆਪਣੇ ਹੱਥ ਯਹੋਵਾਹ ਦੇ ਅੱਗੇ ਬਲ਼ਦ ਦੇ ਸਿਰ ਉੱਤੇ ਰੱਖਣ ਅਤੇ ਉਹ ਬਲ਼ਦ ਯਹੋਵਾਹ ਦੇ ਅੱਗੇ ਵੱਢਿਆ ਜਾਵੇ ।
\s5
\v 16 ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਮੰਡਲੀ ਦੇ ਡੇਰੇ ਨੂੰ ਲਿਆਵੇ ।
\v 17 ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ, ਉਹ ਲਹੂ ਨੂੰ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ ।
\s5
\v 18 ਅਤੇ ਜਾਜਕ ਉਸ ਲਹੂ ਵਿੱਚੋਂ ਕੁਝ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ ਯਹੋਵਾਹ ਦੇ ਅੱਗੇ ਲਗਾਵੇ, ਫਿਰ ਬਲ਼ਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ, ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਹੈ ।
\v 19 ਅਤੇ ਉਹ ਉਸ ਬਲ਼ਦ ਦੀ ਸਾਰੀ ਚਰਬੀ ਲੈ ਕੇ ਜਗਵੇਦੀ ਦੇ ਉੱਤੇ ਸਾੜੇ ।
\s5
\v 20 ਅਤੇ ਜਿਸ ਤਰ੍ਹਾਂ ਉਸ ਨੇ ਪਾਪ ਬਲੀ ਦੀ ਭੇਟ ਦੇ ਬਲ਼ਦ ਦੇ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਇਸ ਬਲ਼ਦ ਨਾਲ ਕਰੇ ਅਤੇ ਜਾਜਕ ਇਸਰਾਏਲੀਆਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਨ੍ਹਾਂ ਦਾ ਪਾਪ ਮਾਫ਼ ਕੀਤਾ ਜਾਵੇਗਾ ।
\v 21 ਅਤੇ ਜਿਸ ਤਰ੍ਹਾਂ ਉਸ ਨੇ ਪਹਿਲੇ ਬਲ਼ਦ ਨੂੰ ਸਾੜਿਆ ਸੀ, ਉਸੇ ਤਰ੍ਹਾਂ ਹੀ ਇਸ ਬਲ਼ਦ ਨੂੰ ਵੀ ਡੇਰੇ ਤੋਂ ਬਾਹਰ ਲੈ ਜਾ ਕੇ ਸਾੜੇ । ਇਹ ਮੰਡਲੀ ਦੇ ਲਈ ਪਾਪ ਦੀ ਭੇਟ ਹੈ ।
\p
\s5
\v 22 ਜਦੋਂ ਕੋਈ ਪ੍ਰਧਾਨ ਪਾਪ ਕਰੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੁਝ ਅਜਿਹਾ ਕਰੇ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ,
\v 23 ਤਦ ਜੇਕਰ ਉਸ ਦਾ ਕੀਤਾ ਹੋਇਆ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ ਤਾਂ ਉਹ ਦੋਸ਼ ਰਹਿਤ ਇੱਕ ਬੱਕਰਾ ਆਪਣੀ ਭੇਟ ਵਿੱਚ ਲਿਆਵੇ,
\s5
\v 24 ਅਤੇ ਉਹ ਆਪਣਾ ਹੱਥ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ, ਇਹ ਇੱਕ ਪਾਪ ਦੀ ਭੇਟ ਹੈ ।
\v 25 ਅਤੇ ਜਾਜਕ ਉਸ ਪਾਪ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ ।
\s5
\v 26 ਅਤੇ ਉਹ ਉਸ ਦੀ ਸਾਰੀ ਚਰਬੀ ਸੁੱਖ-ਸਾਂਦ ਦੀ ਬਲੀ ਦੀ ਚਰਬੀ ਦੀ ਤਰ੍ਹਾਂ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ ।
\p
\s5
\v 27 ਜੇਕਰ ਆਮ ਲੋਕਾਂ ਵਿੱਚੋਂ ਕੋਈ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੋਈ ਅਜਿਹਾ ਕੰਮ ਕਰਕੇ ਪਾਪ ਕਰੇ ਜਿਸ ਨੂੰ ਨਾ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਸੀ ਅਤੇ ਦੋਸ਼ੀ ਠਹਿਰੇ,
\v 28 ਫਿਰ ਜਦ ਉਸ ਦਾ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ ਤਾਂ ਉਹ ਉਸ ਪਾਪ ਦੇ ਕਾਰਨ ਦੋਸ਼ ਰਹਿਤ ਇੱਕ ਬੱਕਰੀ ਆਪਣੀ ਭੇਟ ਲਈ ਲਿਆਵੇ ।
\s5
\v 29 ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ ।
\v 30 ਅਤੇ ਜਾਜਕ ਉਸ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ ।
\s5
\v 31 ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੇ ਅੱਗੇ ਉਸ ਨੂੰ ਸੁਗੰਧਤਾ ਕਰਕੇ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ ।
\p
\s5
\v 32 ਜੇਕਰ ਉਹ ਪਾਪ ਬਲੀ ਦੀ ਭੇਟ ਵਿੱਚ ਇੱਕ ਭੇਡ ਲਿਆਵੇ ਤਾਂ ਉਹ ਦੋਸ਼ ਰਹਿਤ ਇੱਕ ਲੇਲੀ ਲਿਆਵੇ ।
\v 33 ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਸਥਾਨ ਵਿੱਚ ਜਿੱਥੇ ਹੋਮ ਬਲੀ ਨੂੰ ਵੱਢਦੇ ਹਨ, ਉਸ ਨੂੰ ਇੱਕ ਪਾਪ ਬਲੀ ਦੀ ਭੇਟ ਕਰਕੇ ਵੱਢ ਦੇਵੇ ।
\s5
\v 34 ਅਤੇ ਜਾਜਕ ਪਾਪ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ ।
\v 35 ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਅਨੁਸਾਰ ਉਨ੍ਹਾਂ ਨੂੰ ਸਾੜੇ, ਅਤੇ ਜਾਜਕ ਉਸ ਦੇ ਪਾਪ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ ।
\s5
\c 5
\s ਪਾਪ ਬਲੀ ਦੇ ਕਾਰਨ
\p
\v 1 ਜੇਕਰ ਕੋਈ ਮਨੁੱਖ ਅਜਿਹਾ ਪਾਪ ਕਰੇ ਕਿ ਉਹ ਕਿਸੇ ਗੱਲ ਦਾ ਗਵਾਹ ਹੋਵੇ ਅਤੇ ਸਹੁੰ ਚੁੱਕਣ ਤੋਂ ਬਾਅਦ ਵੀ ਉਹ ਨਾ ਦੱਸੇ ਕਿ ਉਸ ਨੇ ਕੁਝ ਵੇਖਿਆ ਜਾਂ ਜਾਣਿਆ ਹੈ, ਤਾਂ ਉਹ ਦੋਸ਼ੀ ਠਹਿਰੇਗਾ ।
\v 2 ਜੇਕਰ ਕੋਈ ਮਨੁੱਖ ਅਣਜਾਣੇ ਵਿੱਚ ਕਿਸੇ ਅਪਵਿੱਤਰ ਵਸਤੂ ਨੂੰ ਛੂਹ ਲਵੇ, ਭਾਵੇਂ ਅਪਵਿੱਤਰ ਜਾਨਵਰ, ਜਾਂ ਅਪਵਿੱਤਰ ਪਸ਼ੂ, ਜਾਂ ਅਪਵਿੱਤਰ ਘਿਸਰਨ ਵਾਲੇ ਜੀਵ-ਜੰਤੂਆਂ ਵਿੱਚੋਂ ਕਿਸੇ ਦੀ ਲੋਥ ਹੋਵੇ, ਤਾਂ ਉਹ ਵੀ ਅਪਵਿੱਤਰ ਅਤੇ ਦੋਸ਼ੀ ਠਹਿਰੇਗਾ ।
\s5
\v 3 ਅਤੇ ਜੇਕਰ ਉਹ ਮਨੁੱਖ ਦੀ ਕਿਸੇ ਗੰਦਗੀ ਨੂੰ ਅਣਜਾਣੇ ਵਿਚ ਛੂਹ ਲਵੇ, ਭਾਵੇਂ ਕਿਸੇ ਵੀ ਤਰ੍ਹਾਂ ਦੀ ਗੰਦਗੀ ਹੋਵੇ, ਜਿਸ ਤੋਂ ਮਨੁੱਖ ਅਪਵਿੱਤਰ ਹੁੰਦਾ ਹੈ, ਤਾਂ ਜਿਸ ਵੇਲੇ ਉਸ ਨੂੰ ਇਸ ਬਾਰੇ ਖ਼ਬਰ ਹੋਵੇ, ਤਾਂ ਉਹ ਦੋਸ਼ੀ ਠਹਿਰੇਗਾ ।
\v 4 ਅਤੇ ਜੇਕਰ ਕੋਈ ਮਨੁੱਖ ਬਿਨ੍ਹਾਂ ਸੋਚੇ ਸਮਝੇ ਭਲਾ ਜਾਂ ਬੁਰਾ ਕਰਨ ਦੀ ਸਹੁੰ ਚੁੱਕੇ ਅਤੇ ਭਾਵੇਂ ਕਿਸੇ ਵੀ ਤਰ੍ਹਾਂ ਦੀ ਗੱਲ ਉਹ ਬਿਨ੍ਹਾਂ ਸੋਚੇ ਸਮਝੇ ਸਹੁੰ ਚੁੱਕ ਕੇ ਆਖੇ, ਤਾਂ ਜਿਸ ਵੇਲੇ ਉਸ ਨੂੰ ਖ਼ਬਰ ਹੋਵੇ ਤਦ ਉਹ ਇੰਨ੍ਹਾ ਗੱਲਾਂ ਵਿੱਚ ਦੋਸ਼ੀ ਠਹਿਰੇਗਾ ।
\s5
\v 5 ਅਤੇ ਅਜਿਹਾ ਹੋਵੇ ਕਿ ਜਦ ਉਹ ਇਨ੍ਹਾਂ ਗੱਲਾਂ ਵਿੱਚੋਂ ਕਿਸੇ ਵੀ ਗੱਲ ਦਾ ਦੋਸ਼ੀ ਠਹਿਰੇ ਤਾਂ ਜਿਸ ਗੱਲ ਵਿੱਚ ਉਸ ਨੇ ਪਾਪ ਕੀਤਾ ਹੋਵੇ, ਉਹ ਉਸ ਨੂੰ ਮੰਨ ਲਵੇ ।
\v 6 ਉਹ ਆਪਣੇ ਪਾਪ ਦੇ ਕਾਰਨ ਜੋ ਉਸ ਨੇ ਕੀਤਾ, ਭੇਡ ਜਾਂ ਬੱਕਰੀ ਪਾਪ ਬਲੀ ਦੀ ਭੇਟ ਲਈ ਯਹੋਵਾਹ ਦੇ ਅੱਗੇ ਲਿਆਵੇ, ਤਦ ਜਾਜਕ ਉਸ ਦੇ ਪਾਪ ਦੇ ਲਈ ਪ੍ਰਾਸਚਿਤ ਕਰੇ ।
\p
\s5
\v 7 ਜੇਕਰ ਉਹ ਇੱਕ ਲੇਲਾ ਲਿਆਉਣ ਦੇ ਯੋਗ ਨਾ ਹੋਵੇ ਤਾਂ ਉਹ ਆਪਣੇ ਪਾਪ ਦੇ ਲਈ, ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਯਹੋਵਾਹ ਦੇ ਅੱਗੇ ਦੋਸ਼ ਬਲੀ ਦੀ ਭੇਟ ਕਰਕੇ ਲਿਆਵੇ, ਇੱਕ ਪਾਪ ਬਲੀ ਦੀ ਭੇਟ ਲਈ ਅਤੇ ਦੂਜਾ ਹੋਮ ਬਲੀ ਦੀ ਭੇਟ ਦੇ ਲਈ,
\v 8 ਅਤੇ ਉਨ੍ਹਾਂ ਨੂੰ ਜਾਜਕ ਕੋਲ ਲਿਆਵੇ ਅਤੇ ਜਾਜਕ ਪਾਪ ਬਲੀ ਦੀ ਭੇਟ ਨੂੰ ਪਹਿਲਾਂ ਚੜ੍ਹਾਵੇ ਅਤੇ ਉਸ ਦਾ ਸਿਰ ਮਰੋੜ ਦੇਵੇ ਪਰ ਉਸ ਨੂੰ ਚੀਰ ਕੇ ਵੱਖੋ-ਵੱਖ ਨਾ ਕਰੇ ।
\v 9 ਅਤੇ ਉਹ ਪਾਪ ਬਲੀ ਦੀ ਭੇਟ ਦੇ ਲਹੂ ਵਿੱਚੋਂ ਕੁਝ ਜਗਵੇਦੀ ਦੇ ਇੱਕ ਪਾਸੇ ਛਿੜਕੇ ਅਤੇ ਬਾਕੀ ਲਹੂ ਜਗਵੇਦੀ ਦੇ ਹੇਠ ਡੋਲ੍ਹਿਆ ਜਾਵੇ, ਇਹ ਪਾਪ ਬਲੀ ਦੀ ਭੇਟ ਹੈ ।
\s5
\v 10 ਅਤੇ ਦੂਜੇ ਪੰਛੀ ਨੂੰ ਹੋਮ ਬਲੀ ਕਰਕੇ ਬਿਧੀ ਦੇ ਅਨੁਸਾਰ ਚੜ੍ਹਾਵੇ ਅਤੇ ਜਾਜਕ ਉਸ ਦੇ ਪਾਪ ਦੇ ਲਈ ਉਸ ਦਾ ਪ੍ਰਾਸਚਿਤ ਕਰੇ ਤਦ ਉਸ ਨੂੰ ਮਾਫ਼ ਕੀਤਾ ਜਾਵੇਗਾ ।
\p
\s5
\v 11 ਪਰ ਜੇਕਰ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਵੀ ਨਾ ਲਿਆ ਸਕੇ ਤਾਂ ਉਹ ਆਪਣੇ ਪਾਪ ਦੇ ਕਾਰਨ ਆਪਣੀ ਭੇਟ ਵਿੱਚ ਇੱਕ ਏਫ਼ਾਹ ਦਾ ਦਸਵਾਂ ਹਿੱਸਾ ਮੈਦਾ ਪਾਪ ਬਲੀ ਦੀ ਭੇਟ ਕਰਕੇ ਲਿਆਵੇ, ਉਹ ਉਸ ਦੇ ਉੱਤੇ ਤੇਲ ਨਾ ਪਾਵੇ, ਨਾ ਉਸ ਦੇ ਉੱਤੇ ਲੁਬਾਨ ਰੱਖੇ, ਕਿਉਂ ਜੋ ਉਹ ਪਾਪ ਦੀ ਭੇਟ ਹੈ ।
\s5
\v 12 ਤਦ ਉਹ ਉਸ ਨੂੰ ਜਾਜਕ ਦੇ ਕੋਲ ਲਿਆਵੇ ਅਤੇ ਜਾਜਕ ਉਸ ਵਿੱਚੋਂ ਇੱਕ ਮੁੱਠ ਭਰ ਕੇ ਯਾਦਗਿਰੀ ਦੇ ਲਈ ਉਸ ਨੂੰ ਜਗਵੇਦੀ ਉੱਤੇ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਦੇ ਉੱਤੇ ਸਾੜੇ । ਇਹ ਪਾਪ ਦੀ ਭੇਟ ਹੈ ।
\v 13 ਅਤੇ ਇਨ੍ਹਾਂ ਗੱਲਾਂ ਵਿੱਚੋਂ ਕਿਸੇ ਵੀ ਗੱਲ ਦੇ ਵਿਖੇ ਜਿਹੜਾ ਪਾਪ ਕਰੇ, ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ । ਪਾਪ ਦੀ ਬਲੀ ਦਾ ਬਚਿਆ ਹੋਇਆ ਹਿੱਸਾ ਮੈਦੇ ਦੀ ਭੇਟ ਦੀ ਤਰ੍ਹਾਂ ਜਾਜਕ ਦਾ ਹੋਵੇਗਾ ।
\s ਦੋਸ਼ ਬਲੀ ਦੀ ਬਿਧੀ
\p
\s5
\v 14 ਯਹੋਵਾਹ ਨੇ ਮੂਸਾ ਨੂੰ ਆਖਿਆ,
\v 15 ਜੇ ਕੋਈ ਮਨੁੱਖ ਯਹੋਵਾਹ ਦੀਆਂ ਪਵਿੱਤਰ ਵਸਤੂਆਂ ਦੇ ਵਿਖੇ ਅਣਜਾਣ ਹੋ ਕੇ ਪਾਪ ਕਰੇ ਅਤੇ ਦੋਸ਼ੀ ਠਹਿਰੇ ਤਾਂ ਉਹ ਯਹੋਵਾਹ ਦੇ ਅੱਗੇ ਇੱਜੜਾਂ ਵਿੱਚੋਂ ਇੱਕ ਦੋਸ਼ ਰਹਿਤ ਭੇਡੂ ਲਿਆਵੇ ਅਤੇ ਉਸ ਦਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਓਨੇ ਹੀ ਚਾਂਦੀ ਦੇ ਸ਼ਕੇਲ ਹੋਵੇ, ਜਿੰਨਾਂ ਜਾਜਕ ਠਹਿਰਾਵੇ ।
\v 16 ਅਤੇ ਜਿਸ ਪਵਿੱਤਰ ਵਸਤੂ ਦੇ ਵਿਖੇ ਉਸ ਨੇ ਪਾਪ ਕੀਤਾ ਹੋਵੇ, ਉਸ ਵਿੱਚ ਉਹ ਪੰਜਵਾਂ ਹਿੱਸਾ ਹੋਰ ਵਧਾ ਕੇ ਜਾਜਕ ਨੂੰ ਦੇਵੇ ਅਤੇ ਜਾਜਕ ਦੋਸ਼ ਬਲੀ ਦੀ ਭੇਟ ਦਾ ਭੇਡੂ ਚੜ੍ਹਾ ਕੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ ।
\p
\s5
\v 17 ਜੇਕਰ ਕੋਈ ਮਨੁੱਖ ਪਾਪ ਕਰੇ ਅਤੇ ਅਜਿਹਾ ਕੰਮ ਕਰੇ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਨਹੀਂ ਦਿੱਤਾ, ਤਾਂ ਭਾਵੇਂ ਉਸ ਨੂੰ ਇਸ ਬਾਰੇ ਖ਼ਬਰ ਨਾ ਹੋਵੇ ਤਾਂ ਵੀ ਉਹ ਦੋਸ਼ੀ ਹੈ ਅਤੇ ਉਸ ਨੂੰ ਆਪਣੇ ਪਾਪ ਦਾ ਭਾਰ ਚੁੱਕਣਾ ਪਵੇਗਾ ।
\v 18 ਇਸ ਲਈ ਉਹ ਇੱਕ ਦੋਸ਼ ਰਹਿਤ ਭੇਡੂ ਦੋਸ਼ ਬਲੀ ਕਰਕੇ ਜਾਜਕ ਦੇ ਕੋਲ ਲਿਆਵੇ, ਉਹ ਜਿੰਨਾਂ ਜਾਜਕ ਠਹਿਰਾਉਣ ਓਨੇ ਹੀ ਮੁੱਲ ਦਾ ਹੋਵੇ ਅਤੇ ਜਾਜਕ ਉਸ ਦੇ ਲਈ ਉਸ ਦੇ ਅਣਜਾਣਪੁਣੇ ਵਿੱਚ ਕੀਤੇ ਹੋਏ ਪਾਪ ਦਾ ਪ੍ਰਾਸਚਿਤ ਕਰੇ ਅਤੇ ਉਸ ਨੂੰ ਮਾਫ਼ ਕੀਤਾ ਜਾਵੇਗਾ ।
\v 19 ਇਹ ਦੋਸ਼ ਬਲੀ ਦੀ ਭੇਟ ਹੈ, ਕਿਉਂਕਿ ਉਸ ਨੇ ਜ਼ਰੂਰ ਹੀ ਯਹੋਵਾਹ ਦੇ ਅੱਗੇ ਪਾਪ ਕੀਤਾ ਹੈ ।
\s5
\c 6
\p
\v 1 ਯਹੋਵਾਹ ਨੇ ਮੂਸਾ ਨੂੰ ਆਖਿਆ,
\v 2 ਜੇ ਕੋਈ ਮਨੁੱਖ ਯਹੋਵਾਹ ਦੇ ਵਿਰੁੱਧ ਪਾਪ ਕਰਕੇ ਦੋਸ਼ੀ ਠਹਿਰੇ ਅਤੇ ਆਪਣੇ ਗੁਆਂਢੀ ਨਾਲ ਗਿਰਵੀ ਰੱਖੀ ਹੋਈ ਵਸਤੂ, ਲੈਣ-ਦੇਣ ਅਤੇ ਠੱਗੀ ਦੇ ਮਾਮਲਿਆਂ ਵਿੱਚ ਉਸ ਨਾਲ ਧੋਖਾ ਕਰੇ ਜਾਂ ਉਸ ਨੂੰ ਲੁੱਟੇ,
\v 3 ਜਾਂ ਕਿਸੇ ਗੁਆਚੀ ਹੋਈ ਵਸਤੂ ਨੂੰ ਲੱਭੇ ਅਤੇ ਉਸ ਦੇ ਵਿਖੇ ਝੂਠ ਬੋਲੇ ਅਤੇ ਝੂਠੀ ਸਹੁੰ ਚੁੱਕੇ, ਅਜਿਹਾ ਕੋਈ ਵੀ ਕੰਮ ਜਿਸ ਨੂੰ ਕਰਕੇ ਮਨੁੱਖ ਪਾਪੀ ਠਹਿਰਦਾ ਹੈ,
\v 4 ਤਾਂ ਜਦ ਉਹ ਅਜਿਹਾ ਕੰਮ ਕਰਕੇ ਦੋਸ਼ੀ ਠਹਿਰੇ ਤਾਂ ਜਿਹੜੀ ਵਸਤੂ ਉਸ ਨੇ ਖੋਹ ਲਈ ਸੀ, ਜਾਂ ਉਸ ਨੂੰ ਛਲ ਨਾਲ ਮਿਲੀ, ਜਾਂ ਉਸ ਦੇ ਕੋਲ ਗਿਰਵੀ ਰੱਖੀ ਸੀ, ਜਾਂ ਗੁਆਚੀ ਹੋਈ ਵਸਤੂ ਉਸ ਨੂੰ ਲੱਭੀ ਹੋਵੇ,
\s5
\v 5 ਜਾਂ ਕੋਈ ਵੀ ਵਸਤੂ ਹੋਵੇ ਜਿਸ ਦੇ ਵਿਖੇ ਉਸ ਨੇ ਝੂਠੀ ਸਹੁੰ ਚੁੱਕੀ ਹੋਵੇ, ਤਾਂ ਜਿਸ ਦਿਨ ਉਸ ਨੂੰ ਇਹ ਖ਼ਬਰ ਹੋਵੇ ਕਿ ਉਹ ਦੋਸ਼ੀ ਹੈ ਤਾਂ ਉਹ ਉਸ ਨੂੰ ਉਸੇ ਤਰ੍ਹਾਂ ਹੀ ਸਗੋਂ ਉਸ ਦੇ ਨਾਲ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਦੇ ਸੁਆਮੀ ਨੂੰ ਮੋੜ ਦੇਵੇ ।
\v 6 ਅਤੇ ਉਹ ਯਹੋਵਾਹ ਦੇ ਅੱਗੇ ਆਪਣੀ ਦੋਸ਼ ਬਲੀ ਦੀ ਭੇਟ ਲਈ ਇੱਜੜ ਵਿੱਚੋਂ ਦੋਸ਼ ਰਹਿਤ ਇੱਕ ਭੇਡੂ ਜਾਜਕ ਦੇ ਕੋਲ ਲਿਆਵੇ, ਉਸ ਦਾ ਮੁੱਲ ਓਨਾ ਹੀ ਹੋਵੇ ਜਿਨ੍ਹਾਂ ਜਾਜਕ ਠਹਿਰਾਵੇ ।
\v 7 ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ ਅਤੇ ਜਿਸ ਕੰਮ ਵਿੱਚ ਉਸ ਨੇ ਪਾਪ ਕੀਤਾ ਹੋਵੇ, ਉਹ ਉਸ ਨੂੰ ਮਾਫ਼ ਕੀਤਾ ਜਾਵੇਗਾ ।
\s ਵੱਖਰੀਆਂ-ਵੱਖਰੀਆਂ ਬਲੀਆਂ ਦੀ ਬਿਧੀ
\s1 ਹੋਮ ਬਲੀ
\p
\s5
\v 8 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
\v 9 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਇਹ ਆਖ ਕੇ ਹੁਕਮ ਦੇ ਕਿ ਹੋਮ ਬਲੀ ਦੀ ਭੇਟ ਦੀ ਵਿਵਸਥਾ ਇਹ ਹੈ: ਹੋਮ ਬਲੀ ਸਾਰੀ ਰਾਤ ਤੋਂ ਸਵੇਰ ਤੱਕ ਜਗਵੇਦੀ ਦੇ ਉੱਤੇ ਪਈ ਰਹੇ ਅਤੇ ਜਗਵੇਦੀ ਦੀ ਅੱਗ ਉਸ ਦੇ ਵਿੱਚ ਬਲ਼ਦੀ ਰਹੇ ।
\s5
\v 10 ਅਤੇ ਜਾਜਕ ਆਪਣੇ ਕਤਾਨ ਦੇ ਬਸਤਰ ਅਤੇ ਆਪਣੇ ਸਰੀਰ ਉੱਤੇ ਅੰਗਰੱਖਾ ਪਹਿਨ ਲਵੇ ਅਤੇ ਹੋਮ ਬਲੀ ਦੀ ਸੁਆਹ ਜਿਹੜੀ ਅੱਗ ਨਾਲ ਭਸਮ ਕਰਨ ਤੋਂ ਬਾਅਦ ਜਗਵੇਦੀ ਉੱਤੇ ਬਚ ਜਾਵੇ, ਉਸ ਨੂੰ ਚੁੱਕ ਕੇ ਜਗਵੇਦੀ ਦੇ ਇੱਕ ਪਾਸੇ ਰੱਖ ਦੇਵੇ ।
\v 11 ਤਦ ਉਹ ਆਪਣੇ ਇਹ ਬਸਤਰ ਲਾਹ ਦੇਵੇ ਅਤੇ ਦੂਜੇ ਬਸਤਰ ਪਾ ਕੇ ਉਸ ਸੁਆਹ ਨੂੰ ਡੇਰਿਆਂ ਤੋਂ ਬਾਹਰ ਸਾਫ਼ ਸਥਾਨ ਵਿੱਚ ਲੈ ਜਾਵੇ ।
\s5
\v 12 ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਨਾ ਬੁਝਾਈ ਜਾਵੇ ਅਤੇ ਜਾਜਕ ਹਰ ਰੋਜ਼ ਸਵੇਰ ਦੇ ਵੇਲੇ ਉਸ ਦੇ ਉੱਤੇ ਲੱਕੜਾਂ ਬਾਲਣ ਅਤੇ ਹੋਮ ਦੀ ਭੇਟ ਸੁਧਾਰ ਕੇ ਰੱਖਣ ਅਤੇ ਉਸ ਦੇ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਸਾੜਨ ।
\v 13 ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਵੀ ਨਾ ਬੁਝੇ ।
\s ਮੈਦੇ ਦੀ ਭੇਟ
\p
\s5
\v 14 ਮੈਦੇ ਦੀ ਭੇਟ ਦੀ ਵਿਵਸਥਾ ਇਹ ਹੈ: ਹਾਰੂਨ ਦੇ ਪੁੱਤਰ ਯਹੋਵਾਹ ਦੇ ਅੱਗੇ ਜਗਵੇਦੀ ਦੇ ਸਾਹਮਣੇ ਉਸ ਨੂੰ ਚੜ੍ਹਾਉਣ ।
\v 15 ਅਤੇ ਉਹ ਮੈਦੇ ਦੀ ਭੇਟ ਵਿੱਚੋਂ ਤੇਲ ਰਲੇ ਹੋਏ ਮੈਦੇ ਦੀ ਇੱਕ ਮੁੱਠ ਭਰੇ ਅਤੇ ਉਸ ਦਾ ਸਾਰਾ ਲੁਬਾਨ ਚੁੱਕ ਕੇ, ਮੈਦੇ ਦੀ ਭੇਟ ਵਿੱਚੋਂ ਯਾਦਗੀਰੀ ਲਈ ਯਹੋਵਾਹ ਦੇ ਲਈ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ ।
\s5
\v 16 ਅਤੇ ਜੋ ਕੁਝ ਬਚ ਜਾਵੇ ਉਸ ਨੂੰ ਹਾਰੂਨ ਅਤੇ ਉਸ ਦੇ ਪੁੱਤਰ ਖਾਣ, ਉਹ ਪਤੀਰੀ ਰੋਟੀ ਨਾਲ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ ਅਤੇ ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਉਸ ਨੂੰ ਖਾਣ ।
\v 17 ਉਹ ਖ਼ਮੀਰ ਨਾਲ ਪਕਾਇਆ ਨਾ ਜਾਵੇ, ਕਿਉਂ ਜੋ ਮੈਂ ਉਸ ਨੂੰ ਆਪਣੀਆਂ ਅੱਗ ਦੀਆਂ ਭੇਟਾਂ ਵਿੱਚੋਂ, ਉਨ੍ਹਾਂ ਦਾ ਨਿੱਜ-ਭਾਗ ਠਹਿਰਾ ਕੇ ਦਿੱਤਾ ਹੈ, ਇਸ ਲਈ ਜਿਸ ਤਰ੍ਹਾਂ ਪਾਪ ਬਲੀ ਦੀ ਭੇਟ ਅਤੇ ਦੋਸ਼ ਬਲੀ ਦੀ ਭੇਟ ਅੱਤ ਪਵਿੱਤਰ ਹੈ, ਉਸੇ ਤਰ੍ਹਾਂ ਇਹ ਵੀ ਪਵਿੱਤਰ ਹੈ ।
\v 18 ਹਾਰੂਨ ਦੀ ਸੰਤਾਨ ਵਿੱਚੋਂ ਸਾਰੇ ਪੁਰਖ ਉਸ ਵਿੱਚੋਂ ਖਾ ਸਕਦੇ ਹਨ, ਇਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੈ । ਜਿਹੜਾ ਉਨ੍ਹਾਂ ਨੂੰ ਛੂਹੇ ਉਹ ਪਵਿੱਤਰ ਠਹਿਰੇਗਾ ।
\p
\s5
\v 19 ਯਹੋਵਾਹ ਨੇ ਮੂਸਾ ਨੂੰ ਆਖਿਆ,
\v 20 ਜਿਸ ਦਿਨ ਹਾਰੂਨ ਨੂੰ ਮਸਹ ਕੀਤਾ ਜਾਵੇ, ਉਸ ਦਿਨ ਉਹ ਆਪਣੇ ਪੁੱਤਰਾਂ ਦੇ ਨਾਲ ਯਹੋਵਾਹ ਦੇ ਅੱਗੇ ਭੇਟ ਚੜ੍ਹਾਵੇ ਅਰਥਾਤ ਏਫਾਹ ਦਾ ਦਸਵਾਂ ਹਿੱਸਾ, ਇੱਕ ਸਦਾ ਦੀ ਮੈਦੇ ਦੀ ਭੇਟ ਦੇ ਲਈ ਅੱਧਾ ਸਵੇਰ ਨੂੰ ਅਤੇ ਅੱਧਾ ਰਾਤ ਨੂੰ ਚੜ੍ਹਾਵੇ ।
\s5
\v 21 ਉਹ ਤਵੇ ਉੱਤੇ ਤੇਲ ਦੇ ਨਾਲ ਬਣਾਈ ਜਾਵੇ ਅਤੇ ਜਦੋਂ ਪੱਕ ਜਾਵੇ ਤਾਂ ਤੂੰ ਉਸ ਨੂੰ ਅੰਦਰ ਲੈ ਆਵੀਂ ਅਤੇ ਮੈਦੇ ਦੀ ਭੇਟ ਦੇ ਇਸ ਪਕਾਏ ਹੋਏ ਟੁੱਕੜੇ ਨੂੰ ਤੂੰ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਚੜ੍ਹਾਵੀਂ ।
\v 22 ਹਾਰੂਨ ਦੇ ਪੁੱਤਰਾਂ ਵਿੱਚੋਂ ਜਿਸ ਨੂੰ ਵੀ ਜਾਜਕ ਹੋਣ ਲਈ ਮਸਹ ਕੀਤਾ ਜਾਵੇ ਉਹ ਉਸ ਭੇਟ ਨੂੰ ਚੜ੍ਹਾਵੇ, ਇਹ ਯਹੋਵਾਹ ਦੇ ਅੱਗੇ ਇੱਕ ਸਦਾ ਦੀ ਬਿਧੀ ਹੈ । ਇਹ ਸਾਰੀ ਭੇਟ ਸਾੜੀ ਜਾਵੇ ।
\v 23 ਕਿਉਂ ਜੋ ਜਾਜਕ ਦੀਆਂ ਸਾਰੀਆਂ ਮੈਦੇ ਦੀਆਂ ਭੇਟਾਂ ਪੂਰੀਆਂ ਸਾੜੀਆਂ ਜਾਣ, ਉਹ ਖਾਧੀਆਂ ਨਾ ਜਾਣ ।
\s ਪਾਪ ਬਲੀ
\p
\s5
\v 24 ਯਹੋਵਾਹ ਨੇ ਮੂਸਾ ਨੂੰ ਆਖਿਆ,
\v 25 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਪਾਪ ਦੀ ਭੇਟ ਦੀ ਬਿਧੀ ਇਹ ਹੈ: ਜਿੱਥੇ ਹੋਮ ਬਲੀ ਦੀ ਭੇਟ ਵੱਢੀ ਜਾਂਦੀ ਹੈ, ਉੱਥੇ ਹੀ ਪਾਪ ਬਲੀ ਦੀ ਭੇਟ ਵੀ ਯਹੋਵਾਹ ਦੇ ਲਈ ਵੱਢੀ ਜਾਵੇ, ਇਹ ਅੱਤ ਪਵਿੱਤਰ ਹੈ ।
\v 26 ਜਿਹੜਾ ਜਾਜਕ ਪਾਪ ਬਲੀ ਚੜ੍ਹਾਵੇ ਉਹ ਹੀ ਉਸ ਨੂੰ ਖਾਵੇ, ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ ।
\s5
\v 27 ਜੋ ਕੁਝ ਉਸ ਦੇ ਮਾਸ ਨੂੰ ਛੂਹੇ ਉਹ ਪਵਿੱਤਰ ਠਹਿਰੇਗਾ ਅਤੇ ਜੇਕਰ ਉਸ ਦੇ ਲਹੂ ਦੀ ਛਿੱਟੇ ਕਿਸੇ ਬਸਤਰ ਉੱਤੇ ਪੈ ਜਾਣ ਤਾਂ ਤੂੰ ਉਸ ਬਸਤਰ ਨੂੰ ਕਿਸੇ ਪਵਿੱਤਰ ਸਥਾਨ ਵਿੱਚ ਧੋ ਦੇਵੀਂ ।
\v 28 ਅਤੇ ਉਹ ਮਿੱਟੀ ਦੀ ਹਾਂਡੀ ਜਿਸ ਦੇ ਵਿੱਚ ਉਹ ਪਕਾਇਆ ਜਾਵੇ, ਉਸ ਨੂੰ ਤੋੜ ਦਿੱਤਾ ਜਾਵੇ ਪਰ ਜੇਕਰ ਉਹ ਕਿਸੇ ਪਿੱਤਲ ਦੀ ਹਾਂਡੀ ਵਿੱਚ ਪਕਾਇਆ ਗਿਆ ਹੋਵੇ, ਤਾਂ ਉਸ ਨੂੰ ਮਾਂਜ ਕੇ ਪਾਣੀ ਨਾਲ ਧੋਇਆ ਜਾਵੇ ।
\s5
\v 29 ਜਾਜਕਾਂ ਵਿੱਚੋਂ ਸਾਰੇ ਪੁਰਖ ਉਸ ਨੂੰ ਖਾ ਸਕਦੇ ਹਨ, ਇਹ ਅੱਤ ਪਵਿੱਤਰ ਹੈ ।
\v 30 ਪਰ ਜਿਸ ਪਾਪ ਬਲੀ ਦੀ ਭੇਟ ਦੇ ਲਹੂ ਵਿੱਚੋਂ ਕੁਝ ਵੀ ਲਹੂ ਮੰਡਲੀ ਦੇ ਡੇਰੇ ਵਿੱਚ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਲਿਆਇਆ ਜਾਵੇ, ਉਸ ਦਾ ਮਾਸ ਕਦੀ ਵੀ ਨਾ ਖਾਧਾ ਜਾਵੇ, ਨਾ ਹੀ ਉਹ ਅੱਗ ਵਿੱਚ ਸਾੜਿਆ ਜਾਵੇ ।
\s5
\c 7
\s ਦੋਸ਼ ਬਲੀ
\p
\v 1 ਦੋਸ਼ ਬਲੀ ਦੀ ਭੇਟ ਦੀ ਬਿਧੀ ਇਹ ਹੈ: ਉਹ ਅੱਤ ਪਵਿੱਤਰ ਹੈ ।
\v 2 ਜਿੱਥੇ ਉਹ ਹੋਮ ਬਲੀ ਦੀ ਭੇਟ ਨੂੰ ਵੱਢਦੇ ਹਨ, ਉੱਥੇ ਹੀ ਉਹ ਦੋਸ਼ ਬਲੀ ਦੀ ਭੇਟ ਨੂੰ ਵੱਢਣ ਅਤੇ ਉਸ ਦੇ ਲਹੂ ਤੋਂ ਜਾਜਕ ਜਗਵੇਦੀ ਦੇ ਚੁਫ਼ੇਰੇ ਛਿੜਕਣ ।
\v 3 ਅਤੇ ਉਹ ਉਸ ਦੀ ਸਾਰੀ ਚਰਬੀ ਨੂੰ ਚੜ੍ਹਾਉਣ ਅਰਥਾਤ ਮੋਟੀ ਪੂਛ ਅਤੇ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ।
\v 4 ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ ।
\s5
\v 5 ਅਤੇ ਜਾਜਕ ਅੱਗ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਜਗਵੇਦੀ ਦੇ ਉੱਤੇ ਉਨ੍ਹਾਂ ਨੂੰ ਸਾੜੇ । ਇਹ ਦੋਸ਼ ਦੀ ਭੇਟ ਹੈ ।
\v 6 ਜਾਜਕਾਂ ਵਿੱਚੋਂ ਸਾਰੇ ਪੁਰਖ ਉਸ ਵਿੱਚੋਂ ਖਾ ਸਕਦੇ ਹਨ, ਉਹ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ, ਉਹ ਅੱਤ ਪਵਿੱਤਰ ਹੈ ।
\p
\s5
\v 7 ਜਿਵੇਂ ਪਾਪ ਬਲੀ ਦੀ ਭੇਟ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਹੈ, ਉਨ੍ਹਾਂ ਦੋਹਾਂ ਦੀ ਇੱਕੋ ਹੀ ਬਿਧੀ ਹੈ । ਜਿਹੜਾ ਜਾਜਕ ਉਨ੍ਹਾਂ ਭੇਟਾਂ ਨੂੰ ਚੜ੍ਹਾ ਕੇ ਉਸ ਦਾ ਪ੍ਰਾਸਚਿਤ ਕਰੇ, ਉਹ ਹੀ ਉਸ ਨੂੰ ਰੱਖੇ ।
\v 8 ਅਤੇ ਜਿਹੜਾ ਜਾਜਕ ਕਿਸੇ ਮਨੁੱਖ ਦੀ ਹੋਮ ਦੀ ਭੇਟ ਚੜ੍ਹਾਵੇ, ਉਸ ਹੋਮ ਬਲੀ ਭੇਟ ਦੀ ਖੱਲ ਨੂੰ ਉਹ ਜਾਜਕ ਹੀ ਲੈ ਲਵੇ ।
\s5
\v 9 ਅਤੇ ਸਾਰੀ ਮੈਦੇ ਦੀ ਭੇਟ ਜੋ ਤੰਦੂਰ ਵਿੱਚ, ਜਾਂ ਕੜਾਹੀ ਵਿੱਚ ਜਾਂ ਤਵੇ ਉੱਤੇ ਪਕਾਈ ਜਾਵੇ ਉਹ ਉਸੇ ਜਾਜਕ ਦੀ ਹੋਵੇਗੀ, ਜਿਹੜਾ ਉਸ ਨੂੰ ਚੜ੍ਹਾਵੇਗਾ ।
\v 10 ਅਤੇ ਸਾਰੀਆਂ ਮੈਦੇ ਦੀਆਂ ਭੇਟਾਂ, ਭਾਵੇਂ ਤੇਲ ਨਾਲ ਰਲੀਆਂ ਹੋਈਆਂ ਹੋਣ ਭਾਵੇਂ ਰੁੱਖੀਆਂ, ਉਹ ਹਾਰੂਨ ਦੇ ਸਾਰੇ ਪੁੱਤਰਾਂ ਨੂੰ ਇੱਕੋ ਬਰਾਬਰ ਵੰਡੀਆਂ ਜਾਣ ।
\s ਸੁੱਖ-ਸਾਂਦ ਦੀ ਭੇਟ
\p
\s5
\v 11 ਜਿਹੜੀਆਂ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣੀਆਂ ਹਨ, ਉਨ੍ਹਾਂ ਦੀ ਵਿਵਸਥਾ ਇਹ ਹੈ:
\v 12 ਜੇ ਉਹ ਉਸ ਨੂੰ ਧੰਨਵਾਦ ਦੇ ਲਈ ਚੜ੍ਹਾਵੇ ਤਾਂ ਉਹ ਆਪਣੀ ਧੰਨਵਾਦ ਦੀ ਭੇਟ ਵਿੱਚ, ਤੇਲ ਨਾਲ ਗੁੰਨ੍ਹੇ ਹੋਏ ਪਤੀਰੇ ਫੁਲਕੇ, ਤੇਲ ਨਾਲ ਚੋਪੜੀ ਹੋਈ ਪਤੀਰੀ ਮੱਠੀ ਅਤੇ ਮੈਦੇ ਦੀਆਂ ਤੇਲ ਨਾਲ ਤਲੀਆਂ ਹੋਈਆਂ ਪੂੜੀਆਂ ਚੜ੍ਹਾਵੇ,
\s5
\v 13 ਅਤੇ ਉਹ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਵਿੱਚ ਧੰਨਵਾਦ ਦੀ ਬਲੀ ਨਾਲ ਖ਼ਮੀਰੀ ਰੋਟੀ ਵੀ ਚੜ੍ਹਾਵੇ ।
\v 14 ਅਤੇ ਅਜਿਹੀ ਹਰੇਕ ਭੇਟ ਵਿੱਚੋਂ ਉਹ ਇੱਕ-ਇੱਕ ਰੋਟੀ ਯਹੋਵਾਹ ਦੇ ਅੱਗੇ ਚੁੱਕਣ ਦੀ ਭੇਟ ਕਰਕੇ ਚੜ੍ਹਾਵੇ ਅਤੇ ਉਹ ਉਸੇ ਜਾਜਕ ਦੀ ਹੋਵੇਗੀ, ਜਿਹੜਾ ਸੁੱਖ-ਸਾਂਦ ਦੀਆਂ ਭੇਟਾਂ ਦੇ ਲਹੂ ਨੂੰ ਛਿੜਕੇ ।
\s5
\v 15 ਅਤੇ ਉਸ ਧੰਨਵਾਦ ਵਾਲੀ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਦਾ ਮਾਸ, ਉਸੇ ਦਿਨ ਹੀ ਖਾਧਾ ਜਾਵੇ, ਜਿਸ ਦਿਨ ਉਹ ਚੜ੍ਹਾਇਆ ਜਾਂਦਾ ਹੈ, ਉਸ ਵਿੱਚੋਂ ਸਵੇਰ ਤੱਕ ਕੁਝ ਵੀ ਬਾਕੀ ਨਾ ਰਹੇ ।
\v 16 ਪਰ ਜੇਕਰ ਉਸ ਦੀ ਬਲੀ ਵਿੱਚੋਂ ਕੁਝ ਚੜ੍ਹਾਵਾ ਭਾਵੇਂ ਉਹ ਸੁੱਖਣਾ ਦਾ, ਜਾਂ ਖੁਸ਼ੀ ਦੀ ਭੇਟ ਦਾ ਹੋਵੇ, ਤਾਂ ਉਹ ਉਸੇ ਦਿਨ ਖਾਧਾ ਜਾਵੇ, ਜਿਸ ਦਿਨ ਉਹ ਆਪਣੀ ਬਲੀ ਚੜ੍ਹਾਉਂਦਾ ਹੈ, ਅਤੇ ਜੋ ਬਾਕੀ ਬਚ ਜਾਵੇ ਉਹ ਦੂਜੇ ਦਿਨ ਵੀ ਖਾਧਾ ਜਾਵੇ ।
\s5
\v 17 ਪਰ ਉਸ ਬਲੀ ਦੇ ਮਾਸ ਵਿੱਚੋਂ ਜੋ ਕੁਝ ਤੀਜੇ ਦਿਨ ਤੱਕ ਬਚਿਆ ਰਹੇ, ਉਹ ਅੱਗ ਵਿੱਚ ਸਾੜਿਆ ਜਾਵੇ ।
\v 18 ਅਤੇ ਜੇਕਰ ਉਸ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਦੇ ਮਾਸ ਵਿੱਚੋਂ ਤੀਜੇ ਦਿਨ ਤੱਕ ਕੁਝ ਖਾਧਾ ਜਾਵੇ ਤਾਂ ਉਹ ਸਵੀਕਾਰ ਨਾ ਕੀਤਾ ਜਾਵੇਗਾ ਅਤੇ ਨਾ ਚੜ੍ਹਾਉਣ ਵਾਲੇ ਦੇ ਲੇਖੇ ਵਿੱਚ ਗਿਣਿਆ ਜਾਵੇਗਾ । ਉਹ ਘਿਣਾਉਣਾ ਮੰਨਿਆ ਜਾਵੇਗਾ ਅਤੇ ਜਿਹੜਾ ਮਨੁੱਖ ਉਸ ਨੂੰ ਖਾਵੇਗਾ, ਉਹ ਆਪਣਾ ਦੋਸ਼ ਆਪ ਚੁੱਕੇਗਾ ।
\p
\s5
\v 19 ਪਰ ਜਿਹੜਾ ਮਾਸ ਕਿਸੇ ਅਸ਼ੁੱਧ ਵਸਤੂ ਨਾਲ ਛੋਹੇ, ਉਹ ਖਾਧਾ ਨਾ ਜਾਵੇ, ਉਹ ਅੱਗ ਨਾਲ ਸਾੜਿਆ ਜਾਵੇ । ਸੁੱਖ-ਸਾਂਦ ਦੀਆਂ ਬਲੀਆਂ ਦੇ ਮਾਸ ਨੂੰ ਉਹ ਸਾਰੇ ਲੋਕ ਖਾਣ ਜੋ ਸ਼ੁੱਧ ਹੋਣ ।
\v 20 ਪਰ ਜੋ ਕੋਈ ਮਨੁੱਖ ਅਸ਼ੁੱਧ ਹੋਵੇ ਅਤੇ ਯਹੋਵਾਹ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੇ ਮਾਸ ਵਿੱਚੋਂ ਕੁਝ ਖਾਵੇ ਤਾਂ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ ।
\s5
\v 21 ਅਤੇ ਜੇਕਰ ਕੋਈ ਕਿਸੇ ਅਪਵਿੱਤਰ ਵਸਤੂ ਨੂੰ ਛੂਹੇ ਅਤੇ ਯਹੋਵਾਹ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੇ ਮਾਸ ਵਿੱਚੋਂ ਕੁਝ ਖਾਵੇ ਤਾਂ ਉਹ ਵੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ । ਭਾਵੇਂ ਉਹ ਮਨੁੱਖ ਦੀ ਕੋਈ ਅਸ਼ੁੱਧ ਵਸਤੂ, ਜਾਂ ਅਸ਼ੁੱਧ ਪਸ਼ੂ, ਜਾਂ ਕੋਈ ਵੀ ਅਸ਼ੁੱਧ ਜਾਂ ਘਿਣਾਉਣੀ ਵਸਤੂ ਹੋਵੇ ।
\p
\s5
\v 22 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
\v 23 ਇਸਰਾਏਲੀਆਂ ਨੂੰ ਆਖ ਕਿ ਤੁਸੀਂ ਕਿਸੇ ਪ੍ਰਕਾਰ ਦੀ ਚਰਬੀ ਨਾ ਖਾਣਾ, ਭਾਵੇਂ ਬਲਦ ਦੀ, ਭਾਵੇਂ ਭੇਡ ਦੀ, ਭਾਵੇਂ ਬੱਕਰੇ ਦੀ ਹੋਵੇ ।
\v 24 ਅਤੇ ਜਿਹੜਾ ਪਸ਼ੂ ਆਪ ਮਰ ਜਾਵੇ ਜਾਂ ਕਿਸੇ ਦੂਜੇ ਪਸ਼ੂ ਦੁਆਰਾ ਪਾੜਿਆ ਜਾਵੇ, ਉਸ ਦੀ ਚਰਬੀ ਹੋਰ ਕਿਸੇ ਕੰਮ ਵਿੱਚ ਵਰਤੀ ਜਾਵੇ ਪਰ ਤੁਸੀਂ ਕਿਸੇ ਵੀ ਤਰ੍ਹਾਂ ਉਸ ਨੂੰ ਨਾ ਖਾਇਓ ।
\s5
\v 25 ਕੋਈ ਵੀ ਜਿਹੜਾ ਅਜਿਹੇ ਪਸ਼ੂ ਦੀ ਚਰਬੀ ਨੂੰ ਖਾਵੇ, ਜਿਸ ਨੂੰ ਮਨੁੱਖ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਕਰਕੇ ਚੜ੍ਹਾਉਂਦੇ ਹਨ ਤਾਂ ਉਸ ਨੂੰ ਖਾਣ ਵਾਲਾ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ ।
\v 26 ਅਤੇ ਤੁਸੀਂ ਆਪਣੇ ਸਾਰੇ ਨਿਵਾਸ ਸਥਾਨਾਂ ਵਿੱਚ ਕਿਸੇ ਪ੍ਰਕਾਰ ਦਾ ਲਹੂ ਭਾਵੇਂ ਪੰਛੀ ਦਾ, ਭਾਵੇਂ ਪਸ਼ੂ ਦਾ ਹੋਵੇ, ਨਾ ਖਾਣਾ ।
\v 27 ਜਿਹੜਾ ਮਨੁੱਖ ਕਿਸੇ ਪ੍ਰਕਾਰ ਦਾ ਮਾਸ ਲਹੂ ਸਮੇਤ ਖਾਵੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ ।
\p
\s5
\v 28 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
\v 29 ਇਸਰਾਏਲੀਆਂ ਨੂੰ ਇਹ ਆਖ ਕਿ ਜੋ ਕੋਈ ਯਹੋਵਾਹ ਦੇ ਅੱਗੇ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਵੇ, ਉਹ ਆਪਣੀਆਂ ਉਸੇ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਯਹੋਵਾਹ ਦੇ ਅੱਗੇ ਲਿਆਵੇ ।
\v 30 ਉਹ ਆਪਣੇ ਹੱਥ ਨਾਲ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਲਿਆਵੇ ਅਰਥਾਤ ਛਾਤੀ ਦੇ ਸਮੇਤ ਚਰਬੀ ਲਿਆਵੇ, ਤਾਂ ਜੋ ਛਾਤੀ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਈ ਜਾਵੇ ।
\s5
\v 31 ਅਤੇ ਜਾਜਕ ਚਰਬੀ ਨੂੰ ਜਗਵੇਦੀ ਉੱਤੇ ਸਾੜੇ ਪਰ ਛਾਤੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮਿਲ ਜਾਵੇ ।
\v 32 ਅਤੇ ਤੁਸੀਂ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਸੱਜੇ ਪੱਟ ਨੂੰ ਚੁੱਕਣ ਦੀ ਭੇਟ ਕਰਕੇ ਜਾਜਕ ਨੂੰ ਦੇਣਾ ।
\s5
\v 33 ਹਾਰੂਨ ਦੇ ਪੁੱਤਰਾਂ ਵਿੱਚੋਂ ਜਿਹੜਾ ਸੁੱਖ-ਸਾਂਦ ਦੀਆਂ ਭੇਟਾਂ ਦਾ ਲਹੂ ਅਤੇ ਚਰਬੀ ਚੜ੍ਹਾਵੇ, ਸੱਜਾ ਪੱਟ ਉਸੇ ਦਾ ਹਿੱਸਾ ਹੋਵੇਗਾ ।
\v 34 ਕਿਉਂ ਜੋ ਇਸਰਾਏਲੀਆਂ ਦੀਆਂ ਸੁੱਖ-ਸਾਂਦ ਦੀਆਂ ਬਲੀਆਂ ਦੀਆਂ ਭੇਟਾਂ ਵਿੱਚੋਂ ਹਿਲਾਉਣ ਦੀ ਭੇਟ ਦੀ ਛਾਤੀ ਅਤੇ ਚੁੱਕਣ ਦੀ ਭੇਟ ਵਿੱਚੋਂ ਪੱਟ ਨੂੰ ਲੈ ਕੇ ਮੈਂ ਹਾਰੂਨ ਜਾਜਕ ਅਤੇ ਉਸ ਦੇ ਪੁੱਤਰਾਂ ਨੂੰ ਦਿੱਤਾ ਹੈ ਤਾਂ ਜੋ ਇਹ ਇਸਰਾਏਲੀਆਂ ਵੱਲੋਂ ਉਨ੍ਹਾਂ ਦਾ ਸਦਾ ਲਈ ਹੱਕ ਬਣਿਆ ਰਹੇ ।
\p
\s5
\v 35 ਜਿਸ ਦਿਨ ਹਾਰੂਨ ਅਤੇ ਉਸ ਦੇ ਪੁੱਤਰ ਯਹੋਵਾਹ ਦੇ ਸਨਮੁਖ ਜਾਜਕਾਈ ਲਈ ਨਿਯੁਕਤ ਕੀਤੇ ਗਏ, ਉਸੇ ਦਿਨ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਉਨ੍ਹਾਂ ਦਾ ਇਹੋ ਮਸਹ ਕਰਨ ਦਾ ਹੱਕ ਠਹਿਰਾਇਆ ਗਿਆ ।
\v 36 ਜਿਸ ਦਿਨ ਯਹੋਵਾਹ ਨੇ ਉਨ੍ਹਾਂ ਨੂੰ ਮਸਹ ਕੀਤਾ, ਉਸੇ ਦਿਨ ਉਸ ਨੇ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਇਸਰਾਏਲੀਆਂ ਵੱਲੋਂ ਇਹ ਹਿੱਸਾ ਰੋਜ਼ ਮਿਲਿਆ ਕਰੇ, ਪੀੜ੍ਹੀਓਂ ਪੀੜ੍ਹੀ ਉਨ੍ਹਾਂ ਦਾ ਇਹੋ ਹੱਕ ਠਹਿਰਾਇਆ ਗਿਆ ਹੈ ।
\p
\s5
\v 37 ਹੋਮ ਬਲੀ ਦੀ ਭੇਟ, ਮੈਦੇ ਦੀ ਭੇਟ, ਪਾਪ ਦੀ ਬਲੀ, ਦੋਸ਼ ਬਲੀ ਦੀ ਭੇਟ, ਜਾਜਕਾਂ ਨੂੰ ਪਵਿੱਤਰ ਠਹਿਰਾਉਣ ਦੀ ਬਲੀ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਇਹੋ ਬਿਵਸਥਾ ਹੈ ।
\v 38 ਜਦ ਯਹੋਵਾਹ ਨੇ ਸੀਨਈ ਪਹਾੜ ਦੇ ਉਜਾੜ ਵਿੱਚ ਮੂਸਾ ਨੂੰ ਹੁਕਮ ਦਿੱਤਾ ਕਿ ਇਸਰਾਏਲੀ ਯਹੋਵਾਹ ਲਈ ਕਿਹੜੀਆਂ-ਕਿਹੜੀਆਂ ਭੇਟਾਂ ਚੜ੍ਹਾਉਣ, ਤਦ ਉਸ ਨੇ ਉਨ੍ਹਾਂ ਨੂੰ ਇਹੋ ਬਿਵਸਥਾ ਦਿੱਤੀ ਸੀ ।
\s5
\c 8
\s ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਮਸਹ
\r (ਕੂਚ 29:1-37)
\p
\v 1 ਯਹੋਵਾਹ ਨੇ ਮੂਸਾ ਨੂੰ ਇਹ ਆਖਿਆ,
\v 2 ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਨ੍ਹਾਂ ਦੇ ਬਸਤਰਾਂ, ਮਸਹ ਕਰਨ ਦੇ ਤੇਲ, ਪਾਪ ਬਲੀ ਦੀ ਭੇਟ ਦੇ ਬਲ਼ਦ, ਦੋ ਭੇਡੂਆਂ ਅਤੇ ਪਤੀਰੀ ਰੋਟੀ ਦੇ ਟੋਕਰੇ ਨੂੰ ਲੈ ਕੇ,
\v 3 ਸਾਰੀ ਮੰਡਲੀ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਇੱਕਠਿਆ ਕਰੀਂ ।
\p
\s5
\v 4 ਤਦ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਸੀ, ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਸਾਰੀ ਮੰਡਲੀ, ਮੰਡਲੀ ਡੇਰੇ ਦੇ ਦਰਵਾਜ਼ੇ ਦੇ ਕੋਲ ਇੱਕਠੀ ਹੋ ਗਈ ।
\v 5 ਤਦ ਮੂਸਾ ਨੇ ਮੰਡਲੀ ਨੂੰ ਆਖਿਆ, ਜਿਹੜਾ ਕੰਮ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ, ਉਹ ਇਹ ਹੈ ।
\s5
\v 6 ਅਤੇ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਲਿਆ ਕੇ ਪਾਣੀ ਨਾਲ ਨ੍ਹਵਾਇਆ,
\v 7 ਅਤੇ ਉਸ ਨੇ ਉਹ ਨੂੰ ਕੁੜਤਾ ਪਹਿਨਾਇਆ ਅਤੇ ਪਟਕੇ ਨਾਲ ਉਸ ਦਾ ਲੱਕ ਬੰਨ੍ਹਿਆ ਅਤੇ ਚੋਗਾ ਪਹਿਨਾਇਆ ਅਤੇ ਉਸ ਦੇ ਉੱਤੇ ਏਫ਼ੋਦ ਪਹਿਨਾਇਆ ਅਤੇ ਸੋਹਣੀ ਕਢਾਈ ਕੀਤੇ ਹੋਏ ਏਫ਼ੋਦ ਦੇ ਪਟਕੇ ਨਾਲ ਉਸ ਦਾ ਲੱਕ ਕੱਸ ਦਿੱਤਾ ।
\s5
\v 8 ਤਦ ਉਸ ਨੇ ਉਹ ਨੂੰ ਸੀਨਾਬੰਦ ਪਹਿਨਾਇਆ ਅਤੇ ਉਸ ਸੀਨਾਬੰਦ ਵਿੱਚ ਊਰੀਮ ਅਤੇ ਤੁੰਮੀਮ ਨੂੰ ਰੱਖਿਆ ।
\v 9 ਤਦ ਉਸ ਨੇ ਉਹ ਦੇ ਸਿਰ ਉੱਤੇ ਪਗੜੀ ਬੰਨ੍ਹ ਕੇ ਪਗੜੀ ਦੇ ਸਾਹਮਣੇ ਸੋਨੇ ਦੀ ਪੱਤਰੀ ਅਰਥਾਤ ਪਵਿੱਤਰ ਮੁਕਟ ਨੂੰ ਲਗਾਇਆ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ।
\p
\s5
\v 10 ਫੇਰ ਮੂਸਾ ਨੇ ਮਸਹ ਕਰਨ ਦਾ ਤੇਲ ਲਿਆ ਅਤੇ ਡੇਰੇ ਨੂੰ ਅਤੇ ਜੋ ਕੁਝ ਉਸ ਦੇ ਵਿੱਚ ਸੀ, ਤੇਲ ਪਾ ਕੇ ਪਵਿੱਤਰ ਕੀਤਾ ।
\v 11 ਅਤੇ ਉਸ ਤੇਲ ਵਿੱਚੋਂ ਕੁਝ ਲੈ ਕੇ ਜਗਵੇਦੀ ਉੱਤੇ ਸੱਤ ਵਾਰੀ ਛਿੜਕਿਆ ਅਤੇ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਚੁਬੱਚੇ ਅਤੇ ਉਸ ਦੀ ਚੌਂਕੀ ਨੂੰ ਤੇਲ ਨਾਲ ਪਵਿੱਤਰ ਕੀਤਾ ।
\s5
\v 12 ਫੇਰ ਉਸ ਨੇ ਮਸਹ ਕਰਨ ਦਾ ਤੇਲ ਹਾਰੂਨ ਦੇ ਸਿਰ ਉੱਤੇ ਚੁਆ ਕੇ ਉਸ ਨੂੰ ਪਵਿੱਤਰ ਕਰਨ ਲਈ ਮਸਹ ਕੀਤਾ ।
\v 13 ਤਦ ਮੂਸਾ ਨੇ ਹਾਰੂਨ ਦੇ ਪੁੱਤਰਾਂ ਨੂੰ ਲਿਆ ਕੇ ਉਨ੍ਹਾਂ ਨੂੰ ਕੁੜਤੇ ਪਹਿਨਾਏ, ਉਨ੍ਹਾਂ ਦੇ ਲੱਕ ਪਟਕਿਆਂ ਨਾਲ ਬੰਨੇ ਅਤੇ ਉਨ੍ਹਾਂ ਨੂੰ ਪਗੜੀਆਂ ਬੰਨ੍ਹਾਈਆਂ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ।
\p
\s5
\v 14 ਤਦ ਉਹ ਪਾਪ ਬਲੀ ਦੀ ਭੇਟ ਲਈ ਬਲ਼ਦ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਆਪਣੇ-ਆਪਣੇ ਹੱਥ ਪਾਪ ਬਲੀ ਦੀ ਭੇਟ ਦੇ ਬਲ਼ਦ ਦੇ ਸਿਰ ਉੱਤੇ ਰੱਖੇ ।
\v 15 ਤਦ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦਾ ਲਹੂ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਆਪਣੀ ਉਂਗਲ ਨਾਲ ਚੁਫ਼ੇਰੇ ਲਾਇਆ ਅਤੇ ਜਗਵੇਦੀ ਨੂੰ ਸ਼ੁੱਧ ਕੀਤਾ ਅਤੇ ਜਗਵੇਦੀ ਦੇ ਹੇਠ ਲਹੂ ਨੂੰ ਡੋਲ੍ਹਕੇ ਉਸ ਦੇ ਲਈ ਪ੍ਰਾਸਚਿਤ ਕੀਤਾ ਅਤੇ ਉਸ ਨੂੰ ਪਵਿੱਤਰ ਕੀਤਾ ।
\s5
\v 16 ਅਤੇ ਮੂਸਾ ਨੇ ਆਂਦਰਾਂ ਦੇ ਉੱਤੇ ਸਾਰੀ ਚਰਬੀ, ਕਲੇਜੇ ਦੇ ਉੱਪਰਲੀ ਝਿੱਲੀ ਅਤੇ ਚਰਬੀ ਸਮੇਤ ਦੋਵੇਂ ਗੁਰਦਿਆਂ ਨੂੰ ਲੈ ਕੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ ।
\v 17 ਪਰ ਬਲ਼ਦ, ਉਸ ਦੀ ਖੱਲ, ਉਸ ਦਾ ਮਾਸ ਅਤੇ ਉਸ ਦਾ ਗੋਹਾ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ।
\p
\s5
\v 18 ਫੇਰ ਉਹ ਹੋਮ ਬਲੀ ਦੀ ਭੇਟ ਦੇ ਭੇਡੂ ਨੂੰ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ-ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖੇ ।
\v 19 ਤਦ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ ।
\s5
\v 20 ਤਦ ਉਸ ਨੇ ਭੇਡੂ ਨੂੰ ਟੁੱਕੜੇ-ਟੁੱਕੜੇ ਕੀਤਾ ਅਤੇ ਮੂਸਾ ਨੇ ਸਿਰ ਅਤੇ ਚਰਬੀ ਸਮੇਤ ਟੁੱਕੜਿਆਂ ਨੂੰ ਸਾੜਿਆ ।
\v 21 ਅਤੇ ਉਸ ਨੇ ਆਂਦਰਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ ਅਤੇ ਮੂਸਾ ਨੇ ਸਾਰੇ ਭੇਡੂ ਨੂੰ ਜਗਵੇਦੀ ਉੱਤੇ ਸਾੜਿਆ । ਇਹ ਯਹੋਵਾਹ ਦੇ ਲਈ ਅੱਗ ਦੀ ਭੇਟ ਦੀ ਸੁਗੰਧਤਾ ਅਰਥਾਤ ਹੋਮ ਬਲੀ ਸੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ।
\p
\s5
\v 22 ਫੇਰ ਉਹ ਦੂਜੇ ਭੇਡੂ ਨੂੰ ਅਰਥਾਤ ਥਾਪਣ ਦੇ ਭੇਡੂ ਨੂੰ ਲੈ ਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ-ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖੇ ।
\v 23 ਫੇਰ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦੇ ਲਹੂ ਤੋਂ ਕੁਝ ਲੈ ਕੇ ਹਾਰੂਨ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਗਾਇਆ ।
\v 24 ਤਦ ਉਹ ਹਾਰੂਨ ਦੇ ਪੁੱਤਰਾਂ ਨੂੰ ਕੋਲ ਲਿਆਇਆ ਅਤੇ ਮੂਸਾ ਨੇ ਲਹੂ ਵਿੱਚੋਂ ਉਨ੍ਹਾਂ ਦੇ ਸੱਜੇ ਕੰਨਾਂ ਦੇ ਸਿਰੇ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਅਤੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਲਗਾਇਆ ਅਤੇ ਮੂਸਾ ਨੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ ।
\s5
\v 25 ਫੇਰ ਉਸ ਨੇ ਚਰਬੀ, ਮੋਟੀ ਪੂਛ, ਸਾਰੀ ਚਰਬੀ ਜੋ ਆਂਦਰਾਂ ਦੇ ਉੱਤੇ ਸੀ, ਕਲੇਜੇ ਦੇ ਉੱਪਰਲੀ ਝਿੱਲੀ ਸਮੇਤ ਦੋਵੇਂ ਗੁਰਦੇ ਅਤੇ ਉਨ੍ਹਾਂ ਦੀ ਚਰਬੀ ਅਤੇ ਸੱਜਾ ਪੱਟ ਲਿਆ
\v 26 ਅਤੇ ਪਤੀਰੀ ਰੋਟੀ ਦੀ ਟੋਕਰੀ ਵਿੱਚੋਂ ਜਿਹੜੀ ਯਹੋਵਾਹ ਦੇ ਅੱਗੇ ਸੀ, ਉਸ ਨੇ ਇੱਕ ਰੋਟੀ, ਤੇਲ ਰਲੀ ਹੋਈ ਮੈਦੇ ਦੀ ਇੱਕ ਰੋਟੀ ਅਤੇ ਇੱਕ ਮੱਠੀ ਲੈ ਕੇ ਉਨ੍ਹਾਂ ਨੂੰ ਚਰਬੀ ਉੱਤੇ ਅਤੇ ਸੱਜੇ ਪੱਟ ਉੱਤੇ ਰੱਖਿਆ ।
\v 27 ਅਤੇ ਇਹ ਸਾਰੀਆਂ ਵਸਤੂਆਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੱਥਾਂ ਉੱਤੇ ਰੱਖੀਆਂ ਅਤੇ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਉਨ੍ਹਾਂ ਨੂੰ ਹਿਲਾਇਆ ।
\s5
\v 28 ਤਦ ਮੂਸਾ ਨੇ ਉਨ੍ਹਾਂ ਵਸਤੂਆਂ ਨੂੰ ਉਨ੍ਹਾਂ ਦੇ ਹੱਥਾਂ ਤੋਂ ਲੈ ਕੇ ਜਗਵੇਦੀ ਉੱਤੇ ਹੋਮ ਦੀ ਭੇਟ ਦੇ ਉੱਤੇ ਸਾੜਿਆ । ਇਹ ਸੁੰਗਧਤਾ ਲਈ ਥਾਪਣ ਦੀਆਂ ਭੇਟਾਂ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਸੀ ।
\v 29 ਤਦ ਮੂਸਾ ਨੇ ਛਾਤੀ ਨੂੰ ਲੈ ਕੇ ਉਸ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ ਕਿਉਂ ਜੋ ਥਾਪਣ ਦੇ ਭੇਡੂ ਵਿੱਚੋਂ ਇਹ ਮੂਸਾ ਦਾ ਹਿੱਸਾ ਸੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ।
\p
\s5
\v 30 ਫੇਰ ਮੂਸਾ ਨੇ ਮਸਹ ਕਰਨ ਦੇ ਤੇਲ ਤੋਂ ਅਤੇ ਉਸ ਲਹੂ ਤੋਂ ਜਿਹੜਾ ਜਗਵੇਦੀ ਉੱਤੇ ਸੀ, ਕੁਝ ਲੈ ਕੇ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਬਸਤਰਾਂ ਉੱਤੇ ਛਿੜਕਿਆ ਅਤੇ ਹਾਰੂਨ ਅਤੇ ਉਨ੍ਹਾਂ ਦੇ ਬਸਤਰਾਂ ਨੂੰ ਪਵਿੱਤਰ ਕੀਤਾ ।
\p
\s5
\v 31 ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖਿਆ, "ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਮਾਸ ਨੂੰ ਪਕਾਓ ਅਤੇ ਉਸ ਰੋਟੀ ਨੂੰ ਜੋ ਥਾਪਣ ਦੀਆਂ ਭੇਟਾਂ ਦੀ ਟੋਕਰੀ ਵਿੱਚ ਹੈ, ਉੱਥੇ ਹੀ ਖਾਓ, ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਕਿ ਹਾਰੂਨ ਅਤੇ ਉਸ ਦੇ ਪੁੱਤਰ ਉਸ ਨੂੰ ਖਾਣ ।
\v 32 ਅਤੇ ਜੋ ਕੁਝ ਉਸ ਮਾਸ ਅਤੇ ਰੋਟੀ ਵਿੱਚੋਂ ਬਚ ਜਾਵੇ, ਉਸ ਨੂੰ ਤੁਸੀਂ ਅੱਗ ਨਾਲ ਸਾੜ ਦੇਣਾ ।
\v 33 ਜਦ ਤੱਕ ਤੁਹਾਡੇ ਥਾਪਣ ਦੇ ਦਿਨ ਪੂਰੇ ਨਾ ਹੋ ਜਾਣ ਤਦ ਤੱਕ ਅਰਥਾਤ ਸੱਤ ਦਿਨ ਤੱਕ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਕਿਉਂ ਜੋ ਸੱਤ ਦਿਨਾਂ ਵਿੱਚ ਉਹ ਤੁਹਾਨੂੰ ਥਾਪੇਗਾ ।
\s5
\v 34 ਜਿਸ ਤਰ੍ਹਾਂ ਅੱਜ ਦੇ ਦਿਨ ਕੀਤਾ ਗਿਆ ਹੈ ਉਸੇ ਤਰ੍ਹਾਂ ਹੀ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ, ਜਿਸ ਨਾਲ ਤੁਹਾਡੇ ਲਈ ਪ੍ਰਾਸਚਿਤ ਹੋਵੇ ।
\v 35 ਇਸ ਲਈ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਸੱਤ ਦਿਨ ਤੱਕ ਰਾਤ-ਦਿਨ ਠਹਿਰੇ ਰਹਿਣਾ ਅਤੇ ਯਹੋਵਾਹ ਦਾ ਹੁਕਮ ਮੰਨਣਾ ਤਾਂ ਜੋ ਤੁਸੀਂ ਨਾ ਮਰੋ, ਕਿਉਂ ਜੋ ਮੈਨੂੰ ਇਹੋ ਹੁਕਮ ਦਿੱਤਾ ਗਿਆ ਹੈ । "
\v 36 ਤਦ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਸਾਰੀਆਂ ਗੱਲਾਂ ਦੇ ਅਨੁਸਾਰ ਕੀਤਾ, ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਦੀ ਰਾਹੀਂ ਹੁਕਮ ਦਿੱਤਾ ਸੀ ।
\s5
\c 9
\s ਹਾਰੂਨ ਦੁਆਰਾ ਬਲੀ-ਅਰਪਣ
\p
\v 1 ਅੱਠਵੇਂ ਦਿਨ ਮੂਸਾ ਨੇ ਹਾਰੂਨ, ਉਸ ਦੇ ਪੁੱਤਰਾਂ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਸੱਦਿਆ,
\v 2 ਅਤੇ ਉਸ ਨੇ ਹਾਰੂਨ ਨੂੰ ਆਖਿਆ, "ਪਾਪ ਬਲੀ ਦੀ ਭੇਟ ਲਈ ਤੂੰ ਇੱਕ ਵੱਛਾ ਅਤੇ ਹੋਮ ਬਲੀ ਦੀ ਭੇਟ ਲਈ ਇੱਕ ਭੇਡੂ ਦੋਸ਼ ਰਹਿਤ ਲੈ ਕੇ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੀਂ ।
\s5
\v 3 ਅਤੇ ਤੂੰ ਇਸਰਾਏਲੀਆਂ ਨੂੰ ਇਹ ਆਖ ਕਿ ਤੁਸੀਂ ਪਾਪ ਬਲੀ ਦੀ ਭੇਟ ਲਈ ਇੱਕ ਬੱਕਰਾ ਅਤੇ ਹੋਮ ਬਲੀ ਲਈ ਇੱਕ ਵੱਛਾ ਅਤੇ ਇੱਕ ਲੇਲਾ ਲਓ, ਜੋ ਇੱਕ ਸਾਲ ਦੇ ਅਤੇ ਦੋਸ਼ ਰਹਿਤ ਹੋਣ ।
\v 4 ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਇੱਕ ਬਲ਼ਦ, ਇੱਕ ਭੇਡੂ ਅਤੇ ਤੇਲ ਨਾਲ ਰਲੀ ਹੋਈ ਮੈਦੇ ਦੀ ਇੱਕ ਭੇਟ ਲੈ ਲਓ, ਕਿਉਂ ਜੋ ਅੱਜ ਯਹੋਵਾਹ ਤੁਹਾਨੂੰ ਦਰਸ਼ਨ ਦੇਵੇਗਾ । "
\p
\v 5 ਤਦ ਜਿਨ੍ਹਾਂ ਵਸਤੂਆਂ ਦਾ ਮੂਸਾ ਨੇ ਹੁਕਮ ਦਿੱਤਾ ਸੀ, ਉਹ ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲੈ ਆਏ ਅਤੇ ਸਾਰੀ ਮੰਡਲੀ ਕੋਲ ਜਾ ਕੇ ਯਹੋਵਾਹ ਦੇ ਸਨਮੁਖ ਖੜ੍ਹੀ ਹੋਈ ।
\s5
\v 6 ਤਦ ਮੂਸਾ ਨੇ ਆਖਿਆ, "ਇਹ ਉਹ ਕੰਮ ਹੈ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ ਕਿ ਤੁਸੀਂ ਇਹ ਕਰੋ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਨ ਤੁਹਾਨੂੰ ਹੋਵੇਗਾ । "
\v 7 ਅਤੇ ਮੂਸਾ ਨੇ ਹਾਰੂਨ ਨੂੰ ਆਖਿਆ, "ਯਹੋਵਾਹ ਦੇ ਹੁਕਮ ਅਨੁਸਾਰ ਜਗਵੇਦੀ ਦੇ ਕੋਲ ਜਾ ਕੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਚੜ੍ਹਾ ਅਤੇ ਆਪਣੇ ਲਈ ਅਤੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰ ਅਤੇ ਲੋਕਾਂ ਦੀ ਭੇਟ ਚੜ੍ਹਾ ਕੇ ਉਨ੍ਹਾਂ ਦੇ ਲਈ ਪ੍ਰਾਸਚਿਤ ਕਰ । "
\p
\s5
\v 8 ਇਸ ਲਈ ਹਾਰੂਨ ਨੇ ਜਗਵੇਦੀ ਦੇ ਕੋਲ ਜਾ ਕੇ ਉਸ ਪਾਪ ਬਲੀ ਦੀ ਭੇਟ ਦੇ ਵੱਛੇ ਨੂੰ ਵੱਢਿਆ, ਜੋ ਉਸ ਦੇ ਆਪਣੇ ਲਈ ਸੀ ।
\v 9 ਅਤੇ ਹਾਰੂਨ ਦੇ ਪੁੱਤਰ ਲਹੂ ਨੂੰ ਉਸ ਦੇ ਕੋਲ ਲੈ ਆਏ ਅਤੇ ਉਸ ਨੇ ਆਪਣੀ ਉਂਗਲ ਲਹੂ ਵਿੱਚ ਡੋਬ ਕੇ ਉਸ ਨੂੰ ਜਗਵੇਦੀ ਦੇ ਸਿੰਗਾਂ ਉੱਤੇ ਲਗਾਇਆ ਅਤੇ ਬਾਕੀ ਲਹੂ ਜਗਵੇਦੀ ਦੇ ਹੇਠ ਡੋਲ੍ਹ ਦਿੱਤਾ ।
\s5
\v 10 ਪਰ ਪਾਪ ਬਲੀ ਦੀ ਭੇਟ ਦੀ ਚਰਬੀ, ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਨੂੰ ਉਸ ਨੇ ਜਗਵੇਦੀ ਦੇ ਉੱਤੇ ਸਾੜਿਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ।
\v 11 ਅਤੇ ਮਾਸ ਅਤੇ ਖੱਲ ਨੂੰ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ ।
\s5
\v 12 ਤਦ ਉਸ ਨੇ ਹੋਮ ਬਲੀ ਦੀ ਭੇਟ ਨੂੰ ਵੱਢਿਆ ਅਤੇ ਹਾਰੂਨ ਦੇ ਪੁੱਤਰ ਲਹੂ ਨੂੰ ਉਸ ਦੇ ਕੋਲ ਲਿਆਏ ਅਤੇ ਉਸ ਨੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ ।
\v 13 ਅਤੇ ਉਨ੍ਹਾਂ ਨੇ ਹੋਮ ਬਲੀ ਦੀ ਭੇਟ ਦੇ ਟੁੱਕੜੇ-ਟੁੱਕੜੇ ਕੀਤੇ ਅਤੇ ਸਿਰ ਸਮੇਤ ਲਿਆਏ, ਤਦ ਉਸ ਨੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ ।
\v 14 ਅਤੇ ਉਸ ਨੇ ਆਂਦਰਾਂ ਅਤੇ ਲੱਤਾਂ ਨੂੰ ਧੋ ਕੇ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਹੋਮ ਦੀ ਬਲੀ ਦੇ ਉੱਤੇ ਸਾੜਿਆ ।
\s5
\v 15 ਤਦ ਉਹ ਲੋਕਾਂ ਦੀ ਭੇਟ ਲਿਆਇਆ ਅਤੇ ਉਸ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਸੀ, ਲੈ ਕੇ ਉਸ ਨੂੰ ਵੱਢਿਆ ਅਤੇ ਪਹਿਲਾਂ ਦੀ ਤਰ੍ਹਾਂ ਉਸ ਨੂੰ ਵੀ ਪਾਪ ਬਲੀ ਕਰਕੇ ਚੜ੍ਹਾਇਆ ।
\v 16 ਅਤੇ ਉਸ ਨੇ ਹੋਮ ਬਲੀ ਦੀ ਭੇਟ ਲਿਆ ਕੇ, ਉਸ ਨੂੰ ਬਿਧੀ ਦੇ ਅਨੁਸਾਰ ਚੜ੍ਹਾਇਆ ।
\v 17 ਅਤੇ ਉਹ ਮੈਦੇ ਦੀ ਭੇਟ ਲਿਆਇਆ ਅਤੇ ਉਸ ਵਿੱਚੋਂ ਇੱਕ ਮੁੱਠ ਭਰ ਕੇ ਉਸ ਨੂੰ ਜਗਵੇਦੀ ਦੇ ਉੱਤੇ ਸਵੇਰ ਦੀ ਹੋਮ ਬਲੀ ਦੇ ਨਾਲ ਸਾੜਿਆ ।
\s5
\v 18 ਤਦ ਉਸ ਨੇ ਬਲ਼ਦ ਅਤੇ ਭੇਡੂ ਨੂੰ ਲਿਆ ਕੇ ਵੱਢਿਆ, ਜਿਹੜੇ ਲੋਕਾਂ ਦੀ ਸੁੱਖ-ਸਾਂਦ ਦੀਆਂ ਭੇਟਾਂ ਦੇ ਲਈ ਸਨ, ਅਤੇ ਹਾਰੂਨ ਦੇ ਪੁੱਤਰ ਉਸ ਦੇ ਕੋਲ ਲਹੂ ਲਿਆਏ, ਜਿਸ ਨੂੰ ਉਸ ਨੇ ਜਗਵੇਦੀ ਦੇ ਚੁਫ਼ੇਰੇ ਛਿੜਕਿਆ ।
\v 19 ਅਤੇ ਉਹ ਬਲ਼ਦ ਅਤੇ ਭੇਡੂ ਦੀ ਚਰਬੀ, ਮੋਟੀ ਪੂਛ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਉਸ ਦੇ ਕੋਲ ਲਿਆਏ
\s5
\v 20 ਅਤੇ ਉਨ੍ਹਾਂ ਨੇ ਚਰਬੀ ਨੂੰ ਛਾਤੀਆਂ ਦੇ ਉੱਤੇ ਰੱਖਿਆ ਅਤੇ ਉਸ ਨੇ ਚਰਬੀ ਨੂੰ ਜਗਵੇਦੀ ਦੇ ਉੱਤੇ ਸਾੜਿਆ ।
\v 21 ਹਾਰੂਨ ਨੇ ਛਾਤੀਆਂ ਅਤੇ ਸੱਜੇ ਪੱਟ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ, ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ।
\s5
\v 22 ਤਦ ਹਾਰੂਨ ਨੇ ਲੋਕਾਂ ਵੱਲ ਆਪਣੇ ਹੱਥ ਵਧਾ ਕੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਾਪ ਬਲੀ ਦੀ ਭੇਟ, ਹੋਮ ਬਲੀ ਦੀ ਭੇਟ ਅਤੇ ਸੁੱਖ-ਸਾਂਦ ਦੀਆਂ ਭੇਟਾਂ ਨੂੰ ਚੜ੍ਹਾ ਕੇ ਹੇਠਾਂ ਆਇਆ ।
\p
\v 23 ਤਦ ਮੂਸਾ ਅਤੇ ਹਾਰੂਨ ਮੰਡਲੀ ਦੇ ਡੇਰੇ ਵਿੱਚ ਗਏ ਅਤੇ ਨਿੱਕਲ ਕੇ ਲੋਕਾਂ ਨੂੰ ਅਸੀਸ ਦਿੱਤੀ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਨ ਸਾਰੇ ਲੋਕਾਂ ਨੂੰ ਹੋਇਆ ।
\v 24 ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਉਸ ਹੋਮ ਦੀ ਭੇਟ ਅਤੇ ਚਰਬੀ ਨੂੰ ਜੋ ਜਗਵੇਦੀ ਉੱਤੇ ਸੀ, ਭਸਮ ਕਰ ਦਿੱਤਾ । ਜਦ ਸਾਰੇ ਲੋਕਾਂ ਨੇ ਇਹ ਵੇਖਿਆ ਤਾਂ ਉੱਚੀ ਆਵਾਜ਼ ਵਿੱਚ ਜੈਕਾਰਾ ਗਜਾਇਆ ਅਤੇ ਮੂੰਹ ਭਾਰ ਡਿੱਗ ਕੇ ਮੱਥਾ ਟੇਕਿਆ ।
\s5
\c 10
\s ਨਾਦਾਬ ਅਤੇ ਅਬੀਹੂ ਦਾ ਪਾਪ
\p
\v 1 ਤਦ ਹਾਰੂਨ ਦੇ ਪੁੱਤਰਾਂ ਨਾਦਾਬ ਅਤੇ ਅਬੀਹੂ ਨੇ ਆਪੋ-ਆਪਣੀ ਧੂਪਦਾਨੀ ਲੈ ਕੇ ਉਸ ਦੇ ਵਿੱਚ ਅੱਗ ਭਰੀ ਅਤੇ ਉਸ ਵਿੱਚ ਧੂਪ ਪਾ ਕੇ ਯਹੋਵਾਹ ਦੇ ਅੱਗੇ ਓਪਰਾ ਧੂਪ ਧੁਖਾਇਆ, ਜਿਸ ਤੋਂ ਯਹੋਵਾਹ ਨੇ ਉਨ੍ਹਾਂ ਨੂੰ ਵਰਜਿਆ ਸੀ ।
\v 2 ਤਦ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਅਤੇ ਉਨ੍ਹਾਂ ਨੂੰ ਭਸਮ ਕਰ ਦਿੱਤਾ ਅਤੇ ਉਹ ਯਹੋਵਾਹ ਦੇ ਅੱਗੇ ਮਰ ਗਏ ।
\s5
\v 3 ਤਦ ਮੂਸਾ ਨੇ ਹਾਰੂਨ ਨੂੰ ਆਖਿਆ, "ਇਹ ਉਹ ਗੱਲ ਹੈ, ਜਿਹੜੀ ਯਹੋਵਾਹ ਨੇ ਆਖੀ ਸੀ ਕਿ ਜੋ ਮੇਰੇ ਨਜ਼ਦੀਕ ਆਵੇ ਮੈਂ ਆਪਣੇ ਆਪ ਨੂੰ ਉਨ੍ਹਾਂ ਦੇ ਸਾਹਮਣੇ ਪਵਿੱਤਰ ਵਿਖਾਵਾਂਗਾ ਅਤੇ ਸਾਰੇ ਲੋਕਾਂ ਦੇ ਸਾਹਮਣੇ ਮੇਰੀ ਵਡਿਆਈ ਹੋਵੇਗੀ । " ਅਤੇ ਹਾਰੂਨ ਚੁੱਪ ਰਿਹਾ ।
\p
\v 4 ਤਦ ਮੂਸਾ ਨੇ ਹਾਰੂਨ ਦੇ ਚਾਚੇ ਉਜਿਏਲ ਦੇ ਪੁੱਤਰ ਮੀਸ਼ਾਏਲ ਅਤੇ ਇਲਜਫਾਨ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, "ਨੇੜੇ ਆਓ ਅਤੇ ਆਪਣੇ ਭਰਾਵਾਂ ਨੂੰ ਪਵਿੱਤਰ ਸਥਾਨ ਦੇ ਅੱਗੋਂ ਚੁੱਕ ਕੇ ਡੇਰੇ ਤੋਂ ਬਾਹਰ ਲੈ ਜਾਓ । "
\s5
\v 5 ਤਦ ਉਨ੍ਹਾਂ ਨੇ ਮੂਸਾ ਦੇ ਹੁਕਮ ਅਨੁਸਾਰ ਨੇੜੇ ਜਾ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਕੁੜਤਿਆਂ ਸਮੇਤ ਚੁੱਕਿਆ ਅਤੇ ਡੇਰੇ ਤੋਂ ਬਾਹਰ ਲੈ ਗਏ ।
\v 6 ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰ ਅਲਆਜਾਰ ਅਤੇ ਈਥਾਮਾਰ ਨੂੰ ਆਖਿਆ, "ਆਪਣੇ ਸਿਰਾਂ ਨੂੰ ਨੰਗੇ ਨਾ ਕਰੋ ਅਤੇ ਨਾ ਹੀ ਆਪਣੇ ਬਸਤਰਾਂ ਨੂੰ ਪਾੜੋ, ਅਜਿਹਾ ਨਾ ਹੋਵੇ ਕਿ ਤੁਸੀਂ ਵੀ ਮਰ ਜਾਓ ਅਤੇ ਸਾਰੀ ਮੰਡਲੀ ਉੱਤੇ ਉਸ ਦਾ ਕ੍ਰੋਧ ਭੜਕੇ ਪਰ ਤੇਰੇ ਭਰਾ ਅਰਥਾਤ ਇਸਰਾਏਲ ਦਾ ਸਾਰਾ ਘਰਾਣਾ ਉਸ ਅੱਗ ਦੇ ਕਾਰਨ ਸੋਗ ਕਰਨ, ਜਿਹੜੀ ਯਹੋਵਾਹ ਨੇ ਜਲਾਈ ਹੈ ।
\v 7 ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ ਕਿਉਂ ਜੋ ਯਹੋਵਾਹ ਦਾ ਮਸਹ ਕਰਨ ਦਾ ਤੇਲ ਤੁਹਾਡੇ ਉੱਤੇ ਹੈ । " ਤਦ ਉਨ੍ਹਾਂ ਨੇ ਮੂਸਾ ਦੇ ਬਚਨ ਦੇ ਅਨੁਸਾਰ ਕੀਤਾ ।
\s ਜਾਜਕਾਂ ਦੇ ਲਈ ਨਿਯਮ
\p
\s5
\v 8 ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ,
\v 9 "ਜਦ ਤੂੰ ਜਾਂ ਤੇਰੇ ਪੁੱਤਰ ਮੰਡਲੀ ਦੇ ਡੇਰੇ ਵਿੱਚ ਜਾਓ ਤਦ ਤੁਸੀਂ ਕੋਈ ਮਧ ਜਾਂ ਨਸ਼ਾ ਨਾ ਪੀਣਾ, ਤਾਂ ਜੋ ਤੁਸੀਂ ਮਰ ਨਾ ਜਾਓ । ਇਹ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੋਵੇ ।
\v 10 ਤਾਂ ਜੋ ਤੁਸੀਂ ਪਵਿੱਤਰ ਅਤੇ ਅਪਵਿੱਤਰ ਦੇ ਵਿੱਚ ਅਤੇ ਸ਼ੁੱਧ ਅਤੇ ਅਸ਼ੁੱਧ ਦੇ ਵਿੱਚ ਫ਼ਰਕ ਕਰ ਸਕੋ ।
\v 11 ਅਤੇ ਇਸਰਾਏਲੀਆਂ ਨੂੰ ਉਹ ਸਾਰੀਆਂ ਬਿਧੀਆਂ ਸਿਖਾਓ ਜੋ ਯਹੋਵਾਹ ਨੇ ਉਨ੍ਹਾਂ ਨੂੰ ਮੂਸਾ ਦੇ ਰਾਹੀਂ ਆਖੀਆਂ ਸਨ । "
\p
\s5
\v 12 ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਬਚੇ ਹੋਏ ਦੋਵੇਂ ਪੁੱਤਰਾਂ ਅਲਆਜਾਰ ਅਤੇ ਈਥਾਮਾਰ ਨੂੰ ਆਖਿਆ, "ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਹੜੀ ਮੈਦੇ ਦੀ ਭੇਟ ਬਚੀ ਹੈ, ਉਸ ਨੂੰ ਲੈ ਕੇ ਜਗਵੇਦੀ ਦੇ ਕੋਲ ਖ਼ਮੀਰ ਤੋਂ ਬਿਨ੍ਹਾਂ ਖਾਓ, ਕਿਉਂ ਜੋ ਉਹ ਅੱਤ ਪਵਿੱਤਰ ਹੈ ।
\v 13 ਅਤੇ ਤੁਸੀਂ ਉਸ ਨੂੰ ਪਵਿੱਤਰ ਸਥਾਨ ਵਿੱਚ ਖਾਣਾ ਕਿਉਂ ਜੋ ਯਹੋਵਾਹ ਦੀਆਂ ਅੱਗ ਦੀਆਂ ਬਲੀਆਂ ਵਿੱਚੋਂ ਇਹ ਤੇਰਾ ਅਤੇ ਤੇਰੇ ਪੁੱਤਰਾਂ ਦਾ ਅਧਿਕਾਰ ਹੈ, ਕਿਉਂ ਜੋ ਮੈਨੂੰ ਇਹੋ ਹੁਕਮ ਦਿੱਤਾ ਗਿਆ ਹੈ ।
\s5
\v 14 ਪਰ ਹਿਲਾਉਣ ਦੀ ਭੇਟ ਦੀ ਛਾਤੀ ਅਤੇ ਚੁੱਕਣ ਦੀ ਭੇਟ ਦੇ ਪੱਟ ਨੂੰ ਤੂੰ, ਤੇਰੇ ਪੁੱਤਰ ਅਤੇ ਤੇਰੀਆਂ ਧੀਆਂ ਕਿਸੇ ਸਾਫ਼-ਸੁਥਰੇ ਸਥਾਨ ਵਿੱਚ ਖਾਣ, ਕਿਉਂ ਜੋ ਉਹ ਇਸਰਾਏਲੀਆਂ ਦੁਆਰਾ ਦਿੱਤੀਆਂ ਹੋਈਆਂ ਸੁੱਖ-ਸਾਂਦ ਦੀਆਂ ਭੇਟਾਂ ਦੀਆਂ ਬਲੀਆਂ ਵਿੱਚੋਂ, ਤੇਰਾ ਅਤੇ ਤੇਰੇ ਪੁੱਤਰਾਂ ਦਾ ਅਧਿਕਾਰ ਹੈ ।
\v 15 ਉਹ ਚਰਬੀ ਦੀਆਂ ਅੱਗ ਦੀਆਂ ਭੇਟਾਂ ਸਮੇਤ, ਚੁੱਕਣ ਦੇ ਪੱਟ ਅਤੇ ਹਿਲਾਉਣ ਦੀ ਛਾਤੀ ਨੂੰ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਲਿਆਉਣ ਅਤੇ ਇਹ ਹਿੱਸਾ ਸਦਾ ਦੀ ਬਿਧੀ ਕਰਕੇ ਤੇਰਾ ਅਤੇ ਤੇਰੇ ਪੁੱਤਰਾਂ ਦਾ ਹੋਵੇਗਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ । "
\p
\s5
\v 16 ਤਦ ਮੂਸਾ ਨੇ ਬੜੇ ਜਤਨ ਨਾਲ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਲੱਭਿਆ ਅਤੇ ਵੇਖੋ, ਉਹ ਸਾੜਿਆ ਗਿਆ ਸੀ । ਇਸ ਲਈ ਉਹ ਹਾਰੂਨ ਦੇ ਪੁੱਤਰ ਅਲਆਜਾਰ ਅਤੇ ਈਥਾਮਾਰ ਨਾਲ ਜਿਹੜੇ ਬਚ ਗਏ ਸਨ, ਇਹ ਆਖ ਕੇ ਕ੍ਰੋਧਿਤ ਹੋਇਆ,
\v 17 "ਤੁਸੀਂ ਪਾਪ ਬਲੀ ਦੀ ਭੇਟ ਨੂੰ ਜੋ ਅੱਤ ਪਵਿੱਤਰ ਹੈ, ਅਤੇ ਜਿਸ ਨੂੰ ਯਹੋਵਾਹ ਨੇ ਤੁਹਾਨੂੰ ਇਸ ਲਈ ਦਿੱਤਾ ਹੈ ਕਿ ਤੁਸੀਂ ਮੰਡਲੀ ਦੇ ਪਾਪ ਚੁੱਕਣ ਲਈ ਉਨ੍ਹਾਂ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੋ, ਤੁਸੀਂ ਉਸ ਦਾ ਮਾਸ ਪਵਿੱਤਰ ਸਥਾਨ ਵਿੱਚ ਕਿਉਂ ਨਹੀਂ ਖਾਧਾ ?
\v 18 ਵੇਖੋ, ਉਸ ਦਾ ਲਹੂ ਪਵਿੱਤਰ ਸਥਾਨ ਦੇ ਅੰਦਰ ਲਿਆਂਦਾ ਹੀ ਨਹੀਂ ਗਿਆ, ਇਹ ਜ਼ਰੂਰੀ ਸੀ ਕਿ ਤੁਸੀਂ ਉਸ ਦੇ ਮਾਸ ਨੂੰ ਪਵਿੱਤਰ ਸਥਾਨ ਵਿੱਚ ਖਾਂਦੇ, ਜਿਵੇਂ ਮੈਂ ਹੁਕਮ ਦਿੱਤਾ ਸੀ । "
\s5
\v 19 ਤਦ ਹਾਰੂਨ ਨੇ ਮੂਸਾ ਨੂੰ ਆਖਿਆ, "ਵੇਖੋ, ਅੱਜ ਦੇ ਦਿਨ ਉਨ੍ਹਾਂ ਨੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਈ ਹੈ, ਅਤੇ ਇਹੋ ਜਿਹੀਆਂ ਗੱਲਾਂ ਮੇਰੇ ਨਾਲ ਹੋਈਆਂ ਹਨ, ਇਸ ਲਈ ਜੇਕਰ ਮੈਂ ਅੱਜ ਦੇ ਦਿਨ ਪਾਪ ਬਲੀ ਦੀ ਭੇਟ ਤੋਂ ਖਾਂਦਾ ਤਾਂ ਭਲਾ, ਯਹੋਵਾਹ ਇਸ ਤੋਂ ਪ੍ਰਸੰਨ ਹੁੰਦਾ ? "
\v 20 ਜਦ ਮੂਸਾ ਨੇ ਇਹ ਸੁਣਿਆ ਤਾਂ ਉਹ ਰਾਜ਼ੀ ਹੋ ਗਿਆ ।
\s5
\c 11
\s ਸ਼ੁੱਧ ਅਤੇ ਅਸ਼ੁੱਧ ਪਸ਼ੂ
\r (ਬਿਵਸਥਾ ਸਾਰ 14:3-21)
\p
\v 1 ਤਦ ਯਹੋਵਾਹ ਮੂਸਾ ਅਤੇ ਹਾਰੂਨ ਨਾਲ ਇਹ ਆਖ ਕੇ ਬੋਲਿਆ,
\v 2 ਇਸਰਾਏਲੀਆਂ ਨੂੰ ਆਖੋ ਸਾਰੇ ਪਸ਼ੂਆਂ ਵਿੱਚੋਂ ਜਿਹੜੇ ਧਰਤੀ ਉੱਤੇ ਹਨ, ਉਨ੍ਹਾਂ ਵਿੱਚੋਂ ਤੁਸੀਂ ਜਿਹੜੇ ਪਸ਼ੂਆਂ ਦਾ ਮਾਸ ਖਾ ਸਕਦੇ ਹੋ, ਉਹ ਇਹ ਹਨ:
\s5
\v 3 ਪਸ਼ੂਆਂ ਵਿੱਚੋਂ ਜਿਨ੍ਹਾਂ ਦੇ ਖੁਰ ਚਿਰੇ ਹੋਏ ਅਤੇ ਪਾਟੇ ਹੋਏ ਹੋਣ ਅਤੇ ਜੁਗਾਲੀ ਕਰਦੇ ਹੋਣ, ਉਨ੍ਹਾਂ ਨੂੰ ਤੁਸੀਂ ਖਾ ਸਕਦੇ ਹੋ ।
\p
\v 4 ਪਰ ਉਨ੍ਹਾਂ ਪਸ਼ੂਆਂ ਵਿੱਚੋਂ ਜਿਹੜੇ ਜੁਗਾਲੀ ਕਰਦੇ ਹਨ, ਜਾਂ ਜਿਨ੍ਹਾਂ ਦੇ ਖੁਰ ਪਾਟੇ ਹੋਏ ਹਨ, ਇਨ੍ਹਾਂ ਪਸ਼ੂਆਂ ਨੂੰ ਤੁਸੀਂ ਨਾ ਖਾਣਾ, ਜਿਵੇਂ ਊਠ ਕਿਉਂ ਜੋ ਉਹ ਜੁਗਾਲੀ ਤਾਂ ਕਰਦਾ ਹੈ ਪਰ ਉਸ ਦੇ ਖੁਰ ਪਾਟੇ ਹੋਏ ਨਹੀਂ ਹਨ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ,
\s5
\v 5 ਅਤੇ ਪਹਾੜੀ ਚੂਹਾ ਕਿਉਂ ਜੋ ਉਹ ਜੁਗਾਲੀ ਤਾਂ ਕਰਦਾ ਹੈ ਪਰ ਉਸ ਦੇ ਖੁਰ ਪਾਟੇ ਹੋਏ ਨਹੀਂ ਹਨ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ,
\v 6 ਅਤੇ ਸਹਿਆ ਕਿਉਂ ਜੋ ਉਹ ਜੁਗਾਲੀ ਤਾਂ ਕਰਦਾ ਹੈ ਪਰ ਉਸ ਦੇ ਖੁਰ ਪਾਟੇ ਹੋਏ ਨਹੀਂ ਹਨ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ,
\v 7 ਅਤੇ ਸੂਰ ਭਾਵੇਂ ਉਸ ਦੇ ਖੁਰ ਚਿਰੇ ਹੋਏ ਅਤੇ ਪਾਟੇ ਹੋਏ ਤਾਂ ਹਨ, ਪਰ ਉਹ ਜੁਗਾਲੀ ਨਹੀਂ ਕਰਦਾ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ ।
\v 8 ਇਨ੍ਹਾਂ ਦੇ ਮਾਸ ਨੂੰ ਤੁਸੀਂ ਨਾ ਖਾਣਾ ਅਤੇ ਨਾ ਹੀ ਉਨ੍ਹਾਂ ਦੀ ਲੋਥ ਨੂੰ ਛੂਹਣਾ, ਕਿਉਂ ਜੋ ਇਹ ਤੁਹਾਡੇ ਲਈ ਅਸ਼ੁੱਧ ਹਨ ।
\p
\s5
\v 9 ਪਾਣੀ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਤੁਸੀਂ ਇਨ੍ਹਾਂ ਨੂੰ ਖਾ ਸਕਦੇ ਹੋ, ਅਰਥਾਤ ਸਮੁੰਦਰ ਅਤੇ ਨਦੀਆਂ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਜਿਨ੍ਹਾਂ ਦੇ ਖੰਭ ਅਤੇ ਛਿਲਕੇ ਹੋਣ ।
\v 10 ਅਤੇ ਪਾਣੀ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਜਿਹੜੇ ਸਮੁੰਦਰ ਅਤੇ ਨਦੀਆਂ ਵਿੱਚ ਚਲਦੇ ਹਨ, ਪਰ ਉਨ੍ਹਾਂ ਦੇ ਖੰਭ ਅਤੇ ਛਿਲਕੇ ਨਾ ਹੋਣ, ਉਹ ਸਾਰੇ ਤੁਹਾਡੇ ਲਈ ਘਿਣਾਉਣੇ ਹਨ ।
\s5
\v 11 ਇਨ੍ਹਾਂ ਸਾਰਿਆਂ ਨੂੰ ਤੁਸੀਂ ਘਿਣਾਉਣੇ ਸਮਝੋ, ਤੁਸੀਂ ਉਨ੍ਹਾਂ ਦਾ ਮਾਸ ਨਾ ਖਾਣਾ ਸਗੋਂ ਉਨ੍ਹਾਂ ਦੀ ਲੋਥ ਨੂੰ ਵੀ ਅਸ਼ੁੱਧ ਜਾਣੋ ।
\v 12 ਪਾਣੀਆਂ ਵਿੱਚ ਰਹਿਣ ਵਾਲੇ ਜਿਹੜੇ ਜੀਵਾਂ ਦੇ ਖੰਭ ਅਤੇ ਛਿਲਕੇ ਨਾ ਹੋਣ, ਉਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ ।
\p
\s5
\v 13 ਪੰਛੀਆਂ ਵਿੱਚੋਂ ਜਿਹੜੇ ਤੁਹਾਡੇ ਲਈ ਅਸ਼ੁੱਧ ਹਨ, ਉਹ ਇਹ ਹਨ, ਇਹ ਨਾ ਖਾਧੇ ਜਾਣ ਕਿਉਂ ਜੋ ਇਹ ਘਿਣਾਉਣੇ ਹਨ ਅਰਥਾਤ ਉਕਾਬ, ਗਿੱਧ, ਮੱਛੀ ਮਾਰ,
\v 14 ਇੱਲ, ਗਿਰਝ ਆਪਣੀ ਪ੍ਰਜਾਤੀ ਅਨੁਸਾਰ,
\v 15 ਸਭ ਪ੍ਰਕਾਰ ਦੇ ਕਾਂ ਆਪਣੀ ਪ੍ਰਜਾਤੀ ਅਨੁਸਾਰ,
\v 16 ਸ਼ੁਤਰਮੁਰਗ, ਕਲਪੇਚਕ, ਕੋਇਲ, ਬਾਜ ਆਪਣੀ ਪ੍ਰਜਾਤੀ ਅਨੁਸਾਰ,
\s5
\v 17 ਚੁਗਲ, ਜਲਕਾਊਂ, ਵੱਡਾ ਉੱਲੂ,
\v 18 ਰਾਜਹੰਸ, ਹਵਾਸਿਲ, ਆਰਗਲ,
\v 19 ਲਮਢੀਂਗ, ਬਗਲਾ ਆਪਣੀ ਪ੍ਰਜਾਤੀ ਅਨੁਸਾਰ, ਟਟੀਹਰੀ ਅਤੇ ਚਮਗਿੱਦੜ,
\p
\s5
\v 20 ਸਾਰੇ ਘਿਸਰਨ ਵਾਲੇ ਜੋ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚਲਦੇ ਹਨ, ਉਹ ਸਭ ਤੁਹਾਡੇ ਲਈ ਘਿਣਾਉਣੇ ਹਨ ।
\v 21 ਪਰ ਸਾਰੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚੱਲਦੇ ਹਨ, ਅਤੇ ਜਿਨ੍ਹਾਂ ਦੀਆਂ ਧਰਤੀ ਉੱਤੇ ਟੱਪਣ ਲਈ ਲੱਤਾਂ ਹਨ, ਇਹ ਤੁਸੀਂ ਖਾ ਸਕਦੇ ਹੋ ।
\v 22 ਉਹ ਇਹ ਹਨ ਅਰਥਾਤ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਰੋਡਾ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਗਭਰੇਲਾ ਅਤੇ ਟਿੱਡੀ ਆਪਣੀ ਪ੍ਰਜਾਤੀ ਅਨੁਸਾਰ ।
\v 23 ਪਰ ਹੋਰ ਸਾਰੇ ਘਿਸਰਨ ਅਤੇ ਉੱਡਣ ਵਾਲੇ ਕੀੜੇ ਜਿਨ੍ਹਾਂ ਦੇ ਚਾਰ ਪੈਰ ਹਨ, ਇਹ ਸਾਰੇ ਤੁਹਾਡੇ ਲਈ ਘਿਣਾਉਣੇ ਹਨ ।
\p
\s5
\v 24 ਇਨ੍ਹਾਂ ਤੋਂ ਤੁਸੀਂ ਅਸ਼ੁੱਧ ਹੋਵੋਗੇ, ਜੋ ਕੋਈ ਇਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ ।
\v 25 ਅਤੇ ਜੋ ਕੋਈ ਇਨ੍ਹਾਂ ਦੀ ਲੋਥ ਵਿੱਚੋਂ ਕੁਝ ਵੀ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ।
\s5
\v 26 ਸਾਰੇ ਪਸ਼ੂ ਜਿਨ੍ਹਾਂ ਦੇ ਖੁਰ ਪਾਟੇ ਹੋਏ ਹਨ, ਪਰ ਪੂਰੀ ਤਰ੍ਹਾਂ ਚਿਰੇ ਹੋਏ ਨਹੀਂ ਹਨ, ਅਤੇ ਜੁਗਾਲੀ ਨਹੀਂ ਕਰਦੇ, ਇਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਉਨ੍ਹਾਂ ਨੂੰ ਛੂਹੇ ਉਹ ਅਸ਼ੁੱਧ ਠਹਿਰੇਗਾ ।
\v 27 ਅਤੇ ਚਾਰ ਪੈਰਾਂ ਨਾਲ ਚੱਲਣ ਵਾਲੇ ਸਭ ਪ੍ਰਕਾਰ ਦੇ ਪਸ਼ੂਆਂ ਵਿੱਚੋਂ ਜਿਹੜੇ ਪੰਜਿਆਂ ਭਾਰ ਤੁਰਦੇ ਹਨ, ਉਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਉਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ ।
\v 28 ਅਤੇ ਜੋ ਕੋਈ ਇਨ੍ਹਾਂ ਦੀ ਲੋਥ ਨੂੰ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ਕਿਉਂ ਜੋ ਇਹ ਤੁਹਾਡੇ ਲਈ ਅਸ਼ੁੱਧ ਹਨ ।
\p
\s5
\v 29 ਅਤੇ ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ, ਇਹ ਤੁਹਾਡੇ ਲਈ ਅਸ਼ੁੱਧ ਹਨ, ਅਰਥਾਤ ਛਛੂੰਦਰ, ਚੂਹਾ ਅਤੇ ਗੌਹ ਆਪਣੀ ਪ੍ਰਜਾਤੀ ਦੇ ਅਨੁਸਾਰ,
\v 30 ਅਤੇ ਛਿਪਕਲੀ, ਕੋੜ੍ਹਕਿਰਲੀ, ਕਿਰਲੀ, ਅਜਾਤ ਅਤੇ ਗਿਰਗਿਟ,
\s5
\v 31 ਸਾਰੇ ਘਿਸਰਨ ਵਾਲਿਆਂ ਵਿੱਚੋਂ ਇਹ ਤੁਹਾਡੇ ਲਈ ਅਸ਼ੁੱਧ ਹਨ, ਜਿਹੜਾ ਇਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ ।
\v 32 ਜੇਕਰ ਇਨ੍ਹਾਂ ਵਿੱਚੋਂ ਕੋਈ ਵੀ ਮਰ ਕੇ ਕਿਸੇ ਵਸਤੂ ਉੱਤੇ ਡਿੱਗ ਪਵੇ ਤਾਂ ਉਹ ਵਸਤੂ ਅਸ਼ੁੱਧ ਠਹਿਰੇਗੀ, ਭਾਵੇਂ ਲੱਕੜ ਦਾ ਭਾਂਡਾ, ਭਾਵੇਂ ਬਸਤਰ, ਭਾਵੇਂ ਚਮੜਾ, ਭਾਵੇਂ ਤੱਪੜ, ਭਾਵੇਂ ਕੋਈ ਵੀ ਭਾਂਡਾ ਜੋ ਵਰਤਣ ਵਿੱਚ ਆਇਆ ਹੋਵੇ, ਤਾਂ ਉਹ ਪਾਣੀ ਵਿੱਚ ਪਾਇਆ ਜਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ, ਇਸ ਤਰ੍ਹਾਂ ਨਾਲ ਉਹ ਸ਼ੁੱਧ ਹੋਵੇਗਾ ।
\v 33 ਅਤੇ ਜੇਕਰ ਮਿੱਟੀ ਦਾ ਭਾਂਡਾ ਹੋਵੇ, ਜਿਸ ਦੇ ਵਿੱਚ ਇਨ੍ਹਾਂ ਵਿੱਚੋਂ ਕੁਝ ਡਿੱਗ ਪਵੇ, ਤਾਂ ਜੋ ਕੁਝ ਉਸ ਭਾਂਡੇ ਦੇ ਵਿੱਚ ਹੈ ਉਹ ਅਸ਼ੁੱਧ ਹੋਵੇਗਾ ਅਤੇ ਉਹ ਭਾਂਡਾ ਤੋੜ ਦਿੱਤਾ ਜਾਵੇ ।
\s5
\v 34 ਸਾਰਾ ਭੋਜਨ ਜੋ ਖਾਧਾ ਜਾਂਦਾ ਹੈ, ਜੇਕਰ ਉਸ ਵਿੱਚ ਪਾਣੀ ਪੈ ਜਾਵੇ, ਤਾਂ ਉਹ ਅਸ਼ੁੱਧ ਹੋਵੇਗਾ, ਫੇਰ ਜੋ ਕੁਝ ਇਸ ਪ੍ਰਕਾਰ ਦੇ ਭਾਂਡੇ ਵਿੱਚ ਪੀਤਾ ਜਾਂਦਾ ਹੈ ਉਹ ਸਭ ਕੁਝ ਅਸ਼ੁੱਧ ਹੋਵੇਗਾ ।
\v 35 ਅਤੇ ਜੇਕਰ ਇਨ੍ਹਾਂ ਦੀ ਲੋਥ ਵਿੱਚੋਂ ਕੁਝ ਤੰਦੂਰ ਜਾਂ ਚੁੱਲ੍ਹੇ ਉੱਤੇ ਡਿੱਗ ਪਵੇ ਤਾਂ ਉਹ ਅਸ਼ੁੱਧ ਹੋਣਗੇ ਅਤੇ ਤੋੜ ਦਿੱਤੇ ਜਾਣ, ਕਿਉਂ ਜੋ ਉਹ ਅਸ਼ੁੱਧ ਹਨ, ਅਤੇ ਤੁਹਾਡੇ ਲਈ ਵੀ ਅਸ਼ੁੱਧ ਠਹਿਰਨਗੇ ।
\s5
\v 36 ਪਰ ਤਲਾਬ ਜਾਂ ਸੋਤਾ ਜਿਸ ਦੇ ਵਿੱਚ ਪਾਣੀ ਬਹੁਤ ਹੋਵੇ, ਉਹ ਸ਼ੁੱਧ ਹੀ ਠਹਿਰੇ ਪਰ ਜੋ ਕੁਝ ਉਨ੍ਹਾਂ ਦੀ ਲੋਥ ਨੂੰ ਛੂਹੇ ਉਹ ਅਸ਼ੁੱਧ ਠਹਿਰੇ ।
\v 37 ਜੇਕਰ ਉਨ੍ਹਾਂ ਦੀ ਲੋਥ ਵਿੱਚੋਂ ਕੁਝ ਕਿਸੇ ਬੀਜਣ ਵਾਲੇ ਬੀਜ ਉੱਤੇ ਡਿੱਗ ਜਾਵੇ, ਤਾਂ ਵੀ ਉਹ ਸ਼ੁੱਧ ਰਹੇਗਾ ।
\v 38 ਪਰ ਜੇਕਰ ਉਹ ਬੀਜ ਪਾਣੀ ਵਿੱਚ ਭਿੱਜ ਜਾਵੇ ਅਤੇ ਉਨ੍ਹਾਂ ਦੀ ਲੋਥ ਵਿੱਚੋਂ ਕੁਝ ਉਸ ਦੇ ਉੱਤੇ ਡਿੱਗ ਜਾਵੇ, ਤਾਂ ਉਹ ਤੁਹਾਡੇ ਲਈ ਅਸ਼ੁੱਧ ਹੋਵੇਗਾ ।
\p
\s5
\v 39 ਫੇਰ ਜਿਹੜਾ ਪਸ਼ੂ ਤੁਹਾਡੇ ਖਾਣ ਜੋਗ ਹੈ, ਜੇਕਰ ਮਰ ਜਾਵੇ ਤਾਂ ਜੋ ਕੋਈ ਉਸ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ ।
\v 40 ਜੋ ਕੋਈ ਉਸ ਦੀ ਲੋਥ ਤੋਂ ਕੁਝ ਖਾਵੇ, ਤਾਂ ਆਪਣੇ ਬਸਤਰ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜੋ ਕੋਈ ਉਸ ਦੀ ਲੋਥ ਨੂੰ ਚੁੱਕੇ, ਉਹ ਵੀ ਆਪਣੇ ਬਸਤਰ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ।
\p
\s5
\v 41 ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ ਤੁਹਾਡੇ ਲਈ ਘਿਣਾਉਣੇ ਹਨ, ਇਹ ਨਾ ਖਾਧੇ ਜਾਣ ।
\v 42 ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਢਿੱਡ ਭਾਰ ਘਿਸਰਦੇ ਜਾਂ ਚਾਰ ਪੈਰਾਂ ਨਾਲ ਤੁਰਦੇ ਹਨ, ਜਾਂ ਜਿਨ੍ਹਾਂ ਦੇ ਵੱਧ ਪੈਰ ਹੁੰਦੇ ਹਨ, ਉਨ੍ਹਾਂ ਨੂੰ ਤੁਸੀਂ ਨਾ ਖਾਣਾ ਕਿਉਂ ਜੋ ਉਹ ਘਿਣਾਉਣੇ ਹਨ ।
\s5
\v 43 ਕਿਸੇ ਵੀ ਤਰ੍ਹਾਂ ਦੇ ਘਿਸਰਨ ਵਾਲੇ ਜੀਵ ਤੋਂ ਤੁਸੀਂ ਆਪਣੇ ਆਪ ਨੂੰ ਘਿਣਾਉਣਾ ਨਾ ਬਣਾਉਣਾ, ਨਾ ਹੀ ਤੁਸੀਂ ਆਪਣੇ ਆਪ ਨੂੰ ਉਨ੍ਹਾਂ ਤੋਂ ਅਸ਼ੁੱਧ ਬਣਾਉਣਾ ਕਿ ਤੁਸੀਂ ਭ੍ਰਿਸ਼ਟ ਹੋ ਜਾਓ ।
\v 44 ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਇਸ ਲਈ ਤੁਸੀਂ ਆਪਣੇ ਆਪ ਨੂੰ ਸ਼ੁੱਧ ਰੱਖਣਾ ਅਤੇ ਪਵਿੱਤਰ ਬਣਨਾ, ਕਿਉਂ ਜੋ ਮੈਂ ਪਵਿੱਤਰ ਹਾਂ । ਇਸ ਲਈ ਤੁਸੀਂ ਆਪਣੇ ਆਪ ਨੂੰ ਧਰਤੀ ਉੱਤੇ ਘਿਸਰਨ ਵਾਲੇ ਕਿਸੇ ਪ੍ਰਕਾਰ ਦੇ ਜੀਵ ਤੋਂ ਭ੍ਰਿਸ਼ਟ ਨਾ ਕਰਨਾ ।
\v 45 ਕਿਉਂ ਜੋ ਮੈਂ ਉਹੋ ਯਹੋਵਾਹ ਹਾਂ ਜਿਹੜਾ ਤੁਹਾਨੂੰ ਮਿਸਰ ਦੇਸ਼ ਵਿੱਚੋਂ ਇਸ ਲਈ ਕੱਢ ਲਿਆਇਆ ਹਾਂ, ਤਾਂ ਜੋ ਤੁਹਾਡਾ ਪਰਮੇਸ਼ੁਰ ਠਹਿਰਾਂ, ਇਸ ਲਈ ਤੁਸੀਂ ਪਵਿੱਤਰ ਬਣੋ ਕਿਉਂ ਜੋ ਮੈਂ ਪਵਿੱਤਰ ਹਾਂ ।
\p
\s5
\v 46 ਪਸ਼ੂਆਂ, ਪੰਛੀਆਂ ਅਤੇ ਪਾਣੀ ਵਿੱਚ ਰਹਿਣ ਵਾਲੇ ਸਾਰੇ ਜੀਵਾਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵਾਂ ਦੇ ਵਿਖੇ ਇਹੋ ਬਿਵਸਥਾ ਹੈ,
\v 47 ਤਾਂ ਜੋ ਸ਼ੁੱਧ ਅਤੇ ਅਸ਼ੁੱਧ ਅਤੇ ਖਾਣ ਯੋਗ ਅਤੇ ਨਾ ਖਾਣ ਯੋਗ ਪਸ਼ੂ ਦੇ ਵਿਚਕਾਰ ਅੰਤਰ ਕੀਤਾ ਜਾਵੇ ।
\s5
\c 12
\s ਪ੍ਰਸੂਤੀ ਤੋਂ ਸ਼ੁੱਧਤਾਈ ਦੀ ਬਿਧੀ
\p
\v 1 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
\v 2 ਇਸਰਾਏਲੀਆਂ ਨੂੰ ਆਖ ਜੇਕਰ ਕੋਈ ਇਸਤਰੀ ਗਰਭਵਤੀ ਹੋਵੇ ਅਤੇ ਮੁੰਡੇ ਨੂੰ ਜਨਮ ਦੇਵੇ ਤਾਂ ਉਹ ਸੱਤ ਦਿਨ ਤੱਕ ਅਸ਼ੁੱਧ ਰਹੇ, ਜਿਸ ਤਰ੍ਹਾਂ ਉਹ ਆਪਣੀ ਮਾਹਵਾਰੀ ਦੇ ਦਿਨਾਂ ਵਿੱਚ ਅਸ਼ੁੱਧ ਹੁੰਦੀ ਹੈ ।
\v 3 ਅੱਠਵੇਂ ਦਿਨ ਮੁੰਡੇ ਦੀ ਸੁੰਨਤ ਕੀਤੀ ਜਾਵੇ ।
\s5
\v 4 ਇਸ ਦੇ ਬਾਅਦ ਉਹ ਉਸ ਲਹੂ ਤੋਂ ਆਪਣੇ ਆਪ ਨੂੰ ਸ਼ੁੱਧ ਕਰਨ ਵਿੱਚ ਤੇਤੀ ਦਿਨ ਠਹਿਰੀ ਰਹੇ ਅਤੇ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹੇ ਅਤੇ ਨਾ ਹੀ ਪਵਿੱਤਰ ਸਥਾਨ ਵਿੱਚ ਆਵੇ ਜਦ ਤੱਕ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਨਾ ਹੋ ਜਾਣ ।
\v 5 ਪਰ ਜੇਕਰ ਉਹ ਕੁੜੀ ਨੂੰ ਜਨਮ ਦੇਵੇ ਤਾਂ ਉਹ ਪੰਦਰਾਂ ਦਿਨ ਤੱਕ ਅਸ਼ੁੱਧ ਰਹੇ, ਜਿਵੇਂ ਉਹ ਆਪਣੀ ਮਾਹਵਾਰੀ ਦੇ ਦਿਨਾਂ ਵਿੱਚ ਅਸ਼ੁੱਧ ਹੁੰਦੀ ਹੈ ਅਤੇ ਛਿਆਹਠਵੇਂ ਦਿਨ ਤੱਕ ਉਸ ਲਹੂ ਤੋਂ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਠਹਿਰੀ ਰਹੇ ।
\p
\s5
\v 6 ਜਦ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋ ਜਾਣ ਤਾਂ ਭਾਵੇਂ ਉਸ ਨੇ ਪੁੱਤਰ ਨੂੰ ਜਨਮ ਦਿੱਤਾ ਹੋਵੇ ਭਾਵੇਂ ਧੀ ਨੂੰ, ਉਹ ਹੋਮ ਬਲੀ ਦੀ ਭੇਟ ਲਈ ਇੱਕ ਸਾਲ ਦਾ ਲੇਲਾ ਅਤੇ ਪਾਪ ਬਲੀ ਦੀ ਭੇਟ ਲਈ ਕਬੂਤਰ ਦਾ ਬੱਚਾ ਜਾਂ ਘੁੱਗੀ, ਮੰਡਲੀ ਦੇ ਡੇਰੇ ਦੇ ਦਰਵਾਜ਼ੇ ਅੱਗੇ ਜਾਜਕ ਦੇ ਕੋਲ ਲਿਆਵੇ ।
\s5
\v 7 ਤਦ ਜਾਜਕ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ ਅਤੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਤਾਂ ਉਹ ਆਪਣੇ ਲਹੂ ਵੱਗਣ ਤੋਂ ਸ਼ੁੱਧ ਹੋ ਜਾਵੇਗੀ । ਜੋ ਇਸਤਰੀ ਪੁੱਤਰ ਜਾਂ ਧੀ ਨੂੰ ਜਨਮ ਦੇਵੇ ਉਸ ਦੇ ਲਈ ਇਹੋ ਬਿਵਸਥਾ ਹੈ ।
\p
\v 8 ਜੇਕਰ ਉਹ ਇੱਕ ਲੇਲਾ ਲਿਆਉਣ ਦੇ ਯੋਗ ਨਾ ਹੋਵੇ ਤਾਂ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲਿਆਵੇ, ਇੱਕ ਤਾਂ ਹੋਮ ਬਲੀ ਦੇ ਭੇਟ ਲਈ ਅਤੇ ਦੂਜਾ ਪਾਪ ਬਲੀ ਦੀ ਭੇਟ ਲਈ ਦੇਵੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਸ਼ੁੱਧ ਹੋ ਜਾਵੇਗੀ ।
\s5
\c 13
\s ਕੋੜ੍ਹ ਦੇ ਰੋਗ ਨਾਲ ਸੰਬੰਧਿਤ ਨਿਯਮ
\p
\v 1 ਫੇਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ,
\v 2 ਜੇ ਕਿਸੇ ਮਨੁੱਖ ਦੇ ਸਰੀਰ ਦੀ ਚਮੜੀ ਵਿੱਚ ਸੋਜ, ਜਾਂ ਪਪੜੀ, ਜਾਂ ਦਾਗ ਹੋਵੇ ਅਤੇ ਇਹ ਉਸ ਦੇ ਸਰੀਰ ਦੇ ਚਮੜੀ ਵਿੱਚ ਕੋੜ੍ਹ ਵਰਗਾ ਵਿਖਾਈ ਦੇਵੇ, ਤਾਂ ਉਹ ਹਾਰੂਨ ਜਾਜ਼ਕ ਦੇ ਕੋਲ ਜਾਂ ਉਸ ਦੇ ਪੁੱਤਰਾਂ ਵਿੱਚੋਂ ਜੋ ਜਾਜਕ ਹੋਵੇ, ਉਸ ਦੇ ਕੋਲ ਲਿਆਇਆ ਜਾਵੇ ।
\s5
\v 3 ਅਤੇ ਜਾਜਕ ਉਸ ਦੇ ਸਰੀਰ ਦੀ ਚਮੜੀ ਵਿੱਚ ਉਸ ਰੋਗ ਨੂੰ ਜਾਂਚੇ ਅਤੇ ਜੇਕਰ ਉਸ ਰੋਗ ਦੇ ਸਥਾਨ ਤੇ ਵਾਲ ਚਿੱਟੇ ਹੋ ਗਏ ਹੋਣ ਅਤੇ ਰੋਗ ਉਸ ਦੀ ਚਮੜੀ ਨਾਲੋਂ ਡੂੰਘਾ ਦਿਸੇ ਤਾਂ ਉਹ ਜਾਣ ਲਵੇ ਕਿ ਇਹ ਕੋੜ੍ਹ ਦਾ ਰੋਗ ਹੈ ਤਾਂ ਜਾਜਕ ਉਸ ਨੂੰ ਵੇਖ ਕੇ ਅਸ਼ੁੱਧ ਆਖੇ ।
\v 4 ਪਰ ਜੇਕਰ ਉਹ ਦਾਗ ਉਸ ਦੀ ਚਮੜੀ ਵਿੱਚ ਚਿੱਟਾ ਹੋਵੇ ਅਤੇ ਵੇਖਣ ਵਿੱਚ ਚਮੜੀ ਨਾਲੋਂ ਡੂੰਘਾ ਨਾ ਦਿਸੇ ਅਤੇ ਉਸ ਦੇ ਵਾਲ ਚਿੱਟੇ ਨਾ ਹੋਏ ਹੋਣ, ਤਾਂ ਜਾਜਕ ਉਸ ਮਨੁੱਖ ਨੂੰ ਸੱਤ ਦਿਨ ਤੱਕ ਅਲੱਗ ਰੱਖੇ ।
\s5
\v 5 ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਉਸੇ ਤਰ੍ਹਾਂ ਹੀ ਰਹੇ ਅਤੇ ਉਸ ਦੀ ਚਮੜੀ ਵਿੱਚ ਫੈਲਿਆ ਨਾ ਹੋਵੇ ਤਾਂ ਜਾਜਕ ਉਸ ਨੂੰ ਹੋਰ ਸੱਤ ਦਿਨ ਤੱਕ ਅਲੱਗ ਰੱਖੇ ।
\v 6 ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਫੇਰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਫਿੱਕਾ ਪੈ ਗਿਆ ਹੋਵੇ ਅਤੇ ਉਸ ਦੀ ਚਮੜੀ ਵਿੱਚ ਨਾ ਫੈਲਿਆ ਹੋਵੇ ਤਾਂ ਜਾਜਕ ਉਸ ਨੂੰ ਸ਼ੁੱਧ ਠਹਿਰਾਏ, ਉਹ ਤਾਂ ਸਿਰਫ਼ ਪਪੜੀ ਹੀ ਹੈ, ਅਤੇ ਉਹ ਆਪਣੇ ਕੱਪੜੇ ਧੋ ਕੇ ਸ਼ੁੱਧ ਹੋ ਜਾਵੇ ।
\s5
\v 7 ਪਰ ਜੇਕਰ ਜਾਜਕ ਦੁਆਰਾ ਉਸ ਨੂੰ ਵੇਖ ਕੇ ਸ਼ੁੱਧ ਠਹਿਰਾਉਣ ਤੋਂ ਬਾਅਦ ਉਹ ਪਪੜੀ ਉਸ ਦੀ ਚਮੜੀ ਵਿੱਚ ਬਹੁਤ ਫੈਲ ਜਾਵੇ, ਤਾਂ ਉਹ ਫੇਰ ਜਾਜਕ ਨੂੰ ਵਿਖਾਇਆ ਜਾਵੇ ।
\v 8 ਤਦ ਜਾਜਕ ਉਸ ਨੂੰ ਫੇਰ ਜਾਂਚੇ ਅਤੇ ਵੇਖੋ, ਜੇਕਰ ਉਹ ਪਪੜੀ ਚਮੜੀ ਵਿੱਚ ਫੈਲਦੀ ਜਾਂਦੀ ਹੈ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ ਕਿਉਂ ਜੋ ਇਹ ਕੋੜ੍ਹ ਹੀ ਹੈ ।
\p
\s5
\v 9 ਜੇਕਰ ਕਿਸੇ ਮਨੁੱਖ ਨੂੰ ਕੋੜ੍ਹ ਦਾ ਰੋਗ ਹੋਵੇ ਤਾਂ ਉਹ ਜਾਜਕ ਦੇ ਕੋਲ ਲਿਆਂਦਾ ਜਾਵੇ ।
\v 10 ਅਤੇ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਸੋਜ ਚਮੜੀ ਵਿੱਚ ਚਿੱਟੀ ਹੋਵੇ ਅਤੇ ਉਸ ਦੇ ਕਾਰਨ ਵਾਲ ਵੀ ਚਿੱਟੇ ਹੋ ਗਏ ਹੋਣ ਅਤੇ ਜੇਕਰ ਉਸ ਸੋਜ ਵਿੱਚ ਕੱਚਾ ਮਾਸ ਵੀ ਹੋਵੇ,
\v 11 ਤਾਂ ਜਾਜਕ ਜਾਣੇ ਕਿ ਉਸ ਦੀ ਚਮੜੀ ਵਿੱਚ ਪੁਰਾਣਾ ਕੋੜ੍ਹ ਹੈ, ਇਸ ਲਈ ਜਾਜਕ ਉਸ ਨੂੰ ਅਸ਼ੁੱਧ ਠਹਿਰਾਏ ਪਰ ਉਸ ਨੂੰ ਅਲੱਗ ਨਾ ਰੱਖੇ ਕਿਉਂ ਜੋ ਉਹ ਪਹਿਲਾਂ ਤੋਂ ਹੀ ਅਸ਼ੁੱਧ ਹੈ ।
\s5
\v 12 ਅਤੇ ਜੇਕਰ ਉਹ ਕੋੜ੍ਹ ਕਿਸੇ ਦੀ ਚਮੜੀ ਵਿੱਚ ਫੈਲ ਜਾਵੇ ਕਿ ਜਾਜਕ ਜਾਂਚੇ ਅਤੇ ਵੇਖੇ ਕਿ ਰੋਗੀ ਦੇ ਸਿਰ ਤੋਂ ਲੈ ਕੇ ਪੈਰਾਂ ਤੱਕ ਕੋੜ੍ਹ ਨੇ ਢੱਕ ਲਿਆ ਹੈ,
\v 13 ਤਾਂ ਜਾਜਕ ਧਿਆਨ ਕਰੇ ਅਤੇ ਵੇਖੋ, ਜੇਕਰ ਕੋੜ੍ਹ ਨੇ ਉਸ ਦੇ ਸਾਰੇ ਸਰੀਰ ਨੂੰ ਢੱਕ ਲਿਆ ਹੋਵੇ ਤਾਂ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਰੋਗ ਹੈ ਸ਼ੁੱਧ ਠਹਿਰਾਵੇ, ਕਿਉਂ ਜੋ ਉਹ ਤਾਂ ਸਾਰਾ ਚਿੱਟਾ ਹੋ ਗਿਆ ਹੈ, ਇਸ ਲਈ ਉਹ ਸ਼ੁੱਧ ਹੈ ।
\v 14 ਪਰ ਜੇਕਰ ਉਸ ਦੇ ਵਿੱਚ ਕੱਚਾ ਮਾਸ ਵਿਖਾਈ ਦੇਵੇ ਤਾਂ ਉਹ ਅਸ਼ੁੱਧ ਠਹਿਰੇ ।
\s5
\v 15 ਅਤੇ ਜਾਜਕ ਕੱਚੇ ਮਾਸ ਨੂੰ ਵੇਖ ਕੇ ਉਸ ਨੂੰ ਅਸ਼ੁੱਧ ਠਹਿਰਾਵੇ ਕਿਉਂ ਜੋ ਅਜਿਹਾ ਕੱਚਾ ਮਾਸ ਅਸ਼ੁੱਧ ਹੁੰਦਾ ਹੈ, ਉਹ ਕੋੜ੍ਹ ਹੈ ।
\v 16 ਪਰ ਜੇਕਰ ਉਹ ਕੱਚਾ ਮਾਸ ਚਿੱਟਾ ਹੋ ਜਾਵੇ ਤਾਂ ਉਹ ਮਨੁੱਖ ਜਾਜਕ ਦੇ ਕੋਲ ਫੇਰ ਆਵੇ ।
\v 17 ਅਤੇ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਚਿੱਟਾ ਹੋ ਗਿਆ ਹੋਵੇ ਤਾਂ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਰੋਗ ਹੈ ਸ਼ੁੱਧ ਠਹਿਰਾਵੇ, ਉਹ ਸ਼ੁੱਧ ਹੈ ।
\p
\s5
\v 18 ਫੇਰ ਜੇਕਰ ਕਿਸੀ ਦੀ ਚਮੜੀ ਵਿੱਚ ਫੋੜਾ ਹੋ ਕੇ ਚੰਗਾ ਹੋ ਗਿਆ ਹੋਵੇ,
\v 19 ਅਤੇ ਫੋੜੇ ਦੇ ਥਾਂ ਤੇ ਕੋਈ ਚਿੱਟੀ ਸੋਜ, ਜਾਂ ਚਿੱਟਾ-ਲਾਲ ਦਾਗ ਵਿਖਾਈ ਦੇਵੇ ਤਾਂ ਉਹ ਜਾਜਕ ਨੂੰ ਵਿਖਾਇਆ ਜਾਵੇ ।
\v 20 ਜਾਜਕ ਉਸ ਦੀ ਜਾਂਚ ਕਰੇ ਅਤੇ ਵੇਖੋ, ਜੇਕਰ ਉਹ ਸੋਜ ਵੇਖਣ ਵਿੱਚ ਚਮੜੀ ਨਾਲੋਂ ਡੂੰਘੀ ਹੋਵੇ ਅਤੇ ਉਸ ਸਥਾਨ ਦੇ ਵਾਲ ਵੀ ਚਿੱਟੇ ਹੋ ਗਏ ਹੋਣ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਏ, ਕਿਉਂ ਜੋ ਇਹ ਫੋੜੇ ਵਿੱਚੋਂ ਨਿੱਕਲਿਆ ਹੋਇਆ ਕੋੜ੍ਹ ਦਾ ਰੋਗ ਹੈ ।
\s5
\v 21 ਪਰ ਜੇਕਰ ਜਾਜਕ ਉਸ ਨੂੰ ਜਾਂਚੇ ਅਤੇ ਵੇਖੇ, ਉਸ ਦੇ ਵਿੱਚ ਕੋਈ ਚਿੱਟੇ ਵਾਲ ਨਹੀਂ ਹਨ ਅਤੇ ਉਹ ਚਮੜੀ ਨਾਲੋਂ ਡੂੰਘਾ ਨਾ ਹੋਵੇ ਪਰ ਕੁਝ ਫਿੱਕਾ ਪੈ ਗਿਆ ਹੋਵੇ, ਤਦ ਜਾਜਕ ਉਸ ਨੂੰ ਸੱਤ ਦਿਨ ਤੱਕ ਅਲੱਗ ਰੱਖੇ ।
\v 22 ਪਰ ਜੇਕਰ ਉਹ ਰੋਗ ਚਮੜੀ ਵਿੱਚ ਬਹੁਤ ਫੈਲ ਜਾਵੇ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ, ਇਹ ਕੋੜ੍ਹ ਦਾ ਰੋਗ ਹੈ ।
\v 23 ਪਰ ਜੇਕਰ ਉਹ ਦਾਗ ਨਾ ਫੈਲੇ ਅਤੇ ਉੱਥੇ ਹੀ ਰਹੇ ਤਾਂ ਉਹ ਫੋੜੇ ਦਾ ਦਾਗ ਹੈ ਅਤੇ ਜਾਜਕ ਉਸ ਨੂੰ ਸ਼ੁੱਧ ਠਹਿਰਾਵੇ ।
\p
\s5
\v 24 ਫੇਰ ਜੇਕਰ ਕਿਸੇ ਦੀ ਚਮੜੀ ਵਿੱਚ ਜਲਣ ਦਾ ਦਾਗ ਹੋਵੇ ਅਤੇ ਉਸ ਜਲੇ ਹੋਏ ਜ਼ਖ਼ਮ ਵਿੱਚ ਚਿੱਟਾ ਜਾਂ ਕੁਝ ਲਾਲ-ਚਿੱਟਾ ਦਾਗ ਹੋਵੇ,
\v 25 ਤਾਂ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਸ ਦਾਗ ਦੇ ਸਥਾਨ ਦੇ ਵਾਲ ਚਿੱਟੇ ਹੋ ਗਏ ਹੋਣ ਅਤੇ ਉਹ ਵੇਖਣ ਵਿੱਚ ਚਮੜੀ ਨਾਲੋਂ ਡੂੰਘਾ ਦਿਸੇ ਤਾਂ ਉਹ ਜਲਣ ਦੇ ਦਾਗ ਵਿੱਚੋਂ ਨਿਕਲਿਆ ਹੋਇਆ ਕੋੜ੍ਹ ਹੈ, ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ, ਇਹ ਕੋੜ੍ਹ ਦਾ ਰੋਗ ਹੈ ।
\s5
\v 26 ਪਰ ਜੇਕਰ ਜਾਜਕ ਉਸ ਨੂੰ ਜਾਂਚੇ ਅਤੇ ਵੇਖੇ, ਜੇਕਰ ਉਸ ਦਾਗ ਵਿੱਚ ਕੋਈ ਚਿੱਟੇ ਵਾਲ ਨਾ ਹੋਣ ਅਤੇ ਨਾ ਉਹ ਹੋਰ ਚਮੜੀ ਨਾਲੋਂ ਡੂੰਘਾ ਹੋਵੇ, ਸਗੋਂ ਕੁਝ ਫਿੱਕਾ ਪੈ ਗਿਆ ਹੋਵੇ ਤਾਂ ਜਾਜਕ ਉਸ ਨੂੰ ਸੱਤ ਦਿਨ ਤੱਕ ਅਲੱਗ ਰੱਖੇ,
\v 27 ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਵੇਖੇ ਅਤੇ ਜੇਕਰ ਉਹ ਚਮੜੀ ਵਿੱਚ ਬਹੁਤ ਫੈਲ ਗਿਆ ਹੋਵੇ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ, ਇਹ ਕੋੜ੍ਹ ਦਾ ਰੋਗ ਹੈ ।
\v 28 ਪਰ ਜੇਕਰ ਉਹ ਦਾਗ ਚਮੜੀ ਵਿੱਚ ਨਾ ਫੈਲੇ ਅਤੇ ਉਸੇ ਥਾਂ ਤੇ ਰਹੇ ਅਤੇ ਕੁਝ ਫਿੱਕਾ ਪੈ ਗਿਆ ਹੋਵੇ ਤਾਂ ਸੋਜ ਜਲਣ ਦੇ ਕਾਰਨ ਹੈ ਅਤੇ ਜਾਜਕ ਉਸ ਨੂੰ ਸ਼ੁੱਧ ਠਹਿਰਾਵੇ ਕਿਉਂ ਜੋ ਇਹ ਦਾਗ ਜਲਣ ਦੇ ਕਾਰਨ ਹੋ ਗਿਆ ਹੈ ।
\p
\s5
\v 29 ਜੇਕਰ ਕਿਸੇ ਪੁਰਖ ਜਾਂ ਇਸਤਰੀ ਨੂੰ ਸਿਰ ਉੱਤੇ ਜਾਂ ਪੁਰਖ ਦੀ ਦਾੜ੍ਹੀ ਉੱਤੇ ਦਾਗ ਹੋਵੇ,
\v 30 ਤਾਂ ਜਾਜਕ ਉਸ ਰੋਗ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਚਮੜੀ ਨਾਲੋਂ ਡੂੰਘਾ ਦਿਸੇ ਅਤੇ ਉਸ ਦੇ ਵਿੱਚ ਇੱਕ ਪਤਲਾ ਪੀਲਾ ਵਾਲ ਹੋਵੇ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ, ਉਹ ਇੱਕ ਦਾਦ ਹੈ ਅਰਥਾਤ ਸਿਰ ਜਾਂ ਦਾੜ੍ਹੀ ਉੱਤੇ ਕੋੜ੍ਹ ਦਾ ਰੋਗ ਹੈ ।
\s5
\v 31 ਪਰ ਜੇਕਰ ਜਾਜਕ ਦਾਦ ਦੇ ਰੋਗ ਨੂੰ ਜਾਂਚੇ ਅਤੇ ਵੇਖੋ, ਉਹ ਵੇਖਣ ਵਿੱਚ ਚਮੜੀ ਨਾਲੋਂ ਡੂੰਘਾ ਨਾ ਹੋਵੇ ਅਤੇ ਉਸ ਦੇ ਵਿੱਚ ਕਾਲੇ ਵਾਲ ਨਾ ਹੋਣ ਤਾਂ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਦਾਦ ਦਾ ਰੋਗ ਹੈ, ਸੱਤ ਦਿਨ ਤੱਕ ਅਲੱਗ ਰੱਖੇ ।
\s5
\v 32 ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇ ਉਹ ਦਾਦ ਫੈਲਿਆ ਨਾ ਹੋਵੇ ਅਤੇ ਉਸ ਦੇ ਵਿੱਚ ਕੋਈ ਪੀਲਾ ਵਾਲ ਨਾ ਹੋਵੇ ਅਤੇ ਵੇਖਣ ਵਿੱਚ ਉਹ ਦਾਦ ਚਮੜੀ ਨਾਲੋਂ ਡੂੰਘਾ ਨਾ ਹੋਵੇ,
\v 33 ਤਾਂ ਉਹ ਮਨੁੱਖ ਮੁੰਨਿਆ ਜਾਵੇ ਪਰ ਉਹ ਸਥਾਨ ਨਾ ਮੁੰਨਿਆ ਜਾਵੇ ਜਿੱਥੇ ਦਾਦ ਹੋਵੇ ਅਤੇ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਦਾਦ ਹੈ, ਹੋਰ ਸੱਤ ਦਿਨ ਨਿਗਰਾਨੀ ਵਿੱਚ ਰੱਖੇ ।
\s5
\v 34 ਸੱਤਵੇਂ ਦਿਨ ਜਾਜਕ ਉਸ ਦਾਦ ਨੂੰ ਫੇਰ ਜਾਂਚੇ ਅਤੇ ਵੇਖੋ, ਜੇਕਰ ਉਹ ਦਾਦ ਚਮੜੀ ਵਿੱਚ ਫੈਲਿਆ ਨਾ ਹੋਵੇ ਅਤੇ ਚਮੜੀ ਨਾਲੋਂ ਡੂੰਘਾ ਨਾ ਦਿਸੇ ਤਾਂ ਜਾਜਕ ਉਸ ਮਨੁੱਖ ਨੂੰ ਸ਼ੁੱਧ ਠਹਿਰਾਵੇ ਅਤੇ ਉਹ ਆਪਣੇ ਕੱਪੜੇ ਧੋ ਕੇ ਸ਼ੁੱਧ ਹੋ ਜਾਵੇ ।
\s5
\v 35 ਪਰ ਜੇਕਰ ਉਹ ਦਾਦ ਉਸ ਦੇ ਸ਼ੁੱਧ ਹੋਣ ਤੋਂ ਬਾਅਦ ਉਸ ਦੀ ਚਮੜੀ ਵਿੱਚ ਬਹੁਤ ਫੈਲ ਜਾਵੇ,
\v 36 ਤਾਂ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਦਾਦ ਚਮੜੀ ਵਿੱਚ ਫੈਲਿਆ ਹੋਇਆ ਹੋਵੇ ਤਾਂ ਜਾਜਕ ਉਸ ਪੀਲੇ ਵਾਲ ਨੂੰ ਵੀ ਨਾ ਲੱਭੇ, ਉਹ ਮਨੁੱਖ ਅਸ਼ੁੱਧ ਹੈ ।
\v 37 ਪਰ ਜੇਕਰ ਉਸ ਦੇ ਵੇਖਣ ਵਿੱਚ ਉਹ ਦਾਦ ਉੱਥੇ ਹੀ ਰਹੇ ਅਤੇ ਉਸ ਦੇ ਵਿੱਚ ਕਾਲੇ ਵਾਲ ਆ ਗਏ ਹੋਣ ਤਾਂ ਉਹ ਦਾਦ ਚੰਗਾ ਹੋ ਗਿਆ । ਉਹ ਮਨੁੱਖ ਸ਼ੁੱਧ ਹੈ ਅਤੇ ਜਾਜਕ ਉਸ ਨੂੰ ਸ਼ੁੱਧ ਠਹਿਰਾਵੇ ।
\p
\s5
\v 38 ਜੇਕਰ ਕਿਸੇ ਪੁਰਖ ਜਾਂ ਇਸਤਰੀ ਦੀ ਚਮੜੀ ਵਿੱਚ ਚਿੱਟੇ ਦਾਗ ਹੋਣ,
\v 39 ਤਾਂ ਜਾਜਕ ਉਨ੍ਹਾਂ ਨੂੰ ਜਾਂਚੇ ਅਤੇ ਵੇਖੋ, ਜੇਕਰ ਉਨ੍ਹਾਂ ਦੀ ਚਮੜੀ ਵਿੱਚ ਉਹ ਦਾਗ ਘੱਟ ਚਿੱਟੇ ਹੋਣ ਤਾਂ ਉਹ ਚਮੜੀ ਵਿੱਚ ਹੋਇਆ ਇੱਕ ਸਧਾਰਨ ਦਾਗ ਹੀ ਹੈ, ਉਹ ਮਨੁੱਖ ਸ਼ੁੱਧ ਹੈ ।
\p
\s5
\v 40 ਜਿਸ ਮਨੁੱਖ ਦੇ ਵਾਲ ਸਿਰ ਤੋਂ ਝੜ ਗਏ ਹੋਣ, ਉਹ ਮਨੁੱਖ ਗੰਜਾ ਤਾਂ ਹੈ, ਪਰ ਸ਼ੁੱਧ ਹੈ ।
\v 41 ਅਤੇ ਜਿਸ ਦੇ ਸਿਰ ਦੇ ਅਗਲੇ ਹਿੱਸੇ ਦੇ ਵਾਲ ਝੜ ਗਏ ਹੋਣ, ਤਾਂ ਉਹ ਮਨੁੱਖ ਮੱਥੇ ਤੋਂ ਗੰਜਾ ਤਾਂ ਹੈ, ਫੇਰ ਵੀ ਉਹ ਸ਼ੁੱਧ ਹੈ ।
\s5
\v 42 ਪਰ ਜੇਕਰ ਉਸ ਦੇ ਗੰਜੇ ਸਿਰ ਜਾਂ ਗੰਜੇ ਮੱਥੇ ਵਿੱਚ ਇੱਕ ਚਿੱਟਾ-ਲਾਲ ਜਿਹਾ ਫੋੜਾ ਹੋਵੇ ਤਾਂ ਉਹ ਉਸ ਦੇ ਗੰਜੇ ਸਿਰ ਜਾਂ ਉਸ ਦੇ ਗੰਜੇ ਮੱਥੇ ਵਿੱਚ ਨਿੱਕਲਿਆ ਹੋਇਆ ਕੋੜ੍ਹ ਹੈ ।
\v 43 ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਸ ਫੋੜੇ ਦੀ ਸੋਜ ਉਸ ਦੇ ਗੰਜੇ ਸਿਰ ਜਾਂ ਉਸ ਦੇ ਗੰਜੇ ਮੱਥੇ ਵਿੱਚ ਕੁਝ ਚਿੱਟੀ-ਲਾਲ ਜਿਹੀ ਹੋਵੇ, ਜਿਵੇਂ ਸਰੀਰ ਦੀ ਚਮੜੀ ਦੇ ਕੋੜ੍ਹ ਵਿੱਚ ਹੁੰਦਾ ਹੈ,
\v 44 ਤਾਂ ਉਹ ਮਨੁੱਖ ਕੋੜ੍ਹੀ ਹੈ ਅਤੇ ਅਸ਼ੁੱਧ ਹੈ, ਜਾਜਕ ਉਸ ਨੂੰ ਜ਼ਰੂਰ ਹੀ ਅਸ਼ੁੱਧ ਠਹਿਰਾਵੇ, ਕਿਉਂ ਜੋ ਉਸ ਦਾ ਰੋਗ ਉਸ ਦੇ ਸਿਰ ਵਿੱਚ ਹੈ ।
\s5
\v 45 ਉਹ ਮਨੁੱਖ ਜਿਸ ਨੂੰ ਕੋੜ੍ਹ ਦਾ ਰੋਗ ਹੋਵੇ, ਉਸ ਦੇ ਕੱਪੜੇ ਪਾੜੇ ਜਾਣ, ਉਸ ਦਾ ਸਿਰ ਨੰਗਾ ਹੋਵੇ ਅਤੇ ਉਹ ਆਪਣੇ ਉੱਪਰਲੇ ਬੁੱਲ੍ਹ ਨੂੰ ਢੱਕ ਕੇ "ਅਸ਼ੁੱਧ ! ਅਸ਼ੁੱਧ ! " ਪੁਕਾਰਿਆ ਕਰੇ ।
\v 46 ਜਿੰਨੇ ਦਿਨ ਤੱਕ ਉਹ ਰੋਗ ਉਸ ਦੇ ਸਰੀਰ ਵਿੱਚ ਰਹੇ, ਓਨੇ ਦਿਨ ਤੱਕ ਉਹ ਭ੍ਰਿਸ਼ਟ ਰਹੇ, ਅਸ਼ੁੱਧ ਰਹੇ ਅਤੇ ਉਹ ਇਕੱਲਾ ਵੱਸੇ, ਉਸ ਦਾ ਨਿਵਾਸ ਸਥਾਨ ਡੇਰੇ ਤੋਂ ਬਾਹਰ ਹੋਵੇ ।
\s ਬਸਤਰ ਜਾਂ ਚਮੜੇ ਦੀ ਵਸਤੂ ਦਾ ਕੋੜ੍ਹ
\p
\s5
\v 47 ਫੇਰ ਜਿਸ ਬਸਤਰ ਵਿੱਚ ਕੋੜ੍ਹ ਦਾ ਰੋਗ ਹੋਵੇ, ਭਾਵੇਂ ਉੱਨ ਦਾ ਹੋਵੇ, ਭਾਵੇਂ ਕਤਾਨ ਦਾ,
\v 48 ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਕਤਾਨ ਦਾ, ਭਾਵੇਂ ਉੱਨ ਦਾ, ਭਾਵੇਂ ਚਮੜੇ ਵਿੱਚ, ਭਾਵੇਂ ਚਮੜੇ ਦੀ ਬਣੀ ਹੋਈ ਕਿਸੇ ਵਸਤੂ ਵਿੱਚ ਹੋਵੇ ।
\v 49 ਜੇਕਰ ਉਹ ਰੋਗ ਕਿਸੇ ਕੱਪੜੇ ਵਿੱਚ, ਭਾਵੇਂ ਚਮੜੇ ਵਿੱਚ, ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚਮੜੇ ਦੀ ਬਣੀ ਹੋਈ ਕਿਸੇ ਵਸਤੂ ਵਿੱਚ ਕੁਝ ਹਰਾ ਜਾਂ ਲਾਲ ਜਿਹਾ ਹੋਵੇ, ਤਾਂ ਉਹ ਕੋੜ੍ਹ ਦਾ ਰੋਗ ਹੈ ਅਤੇ ਜਾਜਕ ਨੂੰ ਵਿਖਾਇਆ ਜਾਵੇ ।
\s5
\v 50 ਜਾਜਕ ਉਸ ਰੋਗ ਨੂੰ ਜਾਂਚੇ ਅਤੇ ਰੋਗ ਵਾਲੀ ਵਸਤੂ ਨੂੰ ਸੱਤ ਦਿਨ ਤੱਕ ਅਲੱਗ ਰੱਖੇ ।
\v 51 ਸੱਤਵੇਂ ਦਿਨ ਉਹ ਉਸ ਰੋਗ ਨੂੰ ਜਾਂਚੇ ਅਤੇ ਜੇਕਰ ਉਹ ਰੋਗ ਉਸ ਕੱਪੜੇ ਦੇ ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚਮੜੇ ਵਿੱਚ, ਜਾਂ ਚਮੜੇ ਦੀ ਬਣੀ ਹੋਈ ਕਿਸੇ ਵਸਤੂ ਵਿੱਚ ਫੈਲਿਆ ਹੋਇਆ ਹੋਵੇ, ਤਾਂ ਉਹ ਰੋਗ ਇੱਕ ਫੈਲਣ ਵਾਲਾ ਕੋੜ੍ਹ ਹੈ, ਇਸ ਲਈ ਉਹ ਵਸਤੂ ਅਸ਼ੁੱਧ ਹੈ ।
\v 52 ਉਹ ਉਸ ਕੱਪੜੇ ਨੂੰ, ਭਾਵੇਂ ਤਾਣੀ, ਭਾਵੇਂ ਉੱਣਨੀ, ਭਾਵੇਂ ਉੱਨ ਦਾ ਜਾਂ ਕਤਾਨ ਦਾ, ਜਾਂ ਚਮੜੇ ਦੀ ਕੋਈ ਵਸਤੂ ਹੋਵੇ ਜਿਸ ਦੇ ਵਿੱਚ ਰੋਗ ਹੈ, ਸਾੜ ਦੇਵੇ ਕਿਉਂ ਜੋ ਉਹ ਫੈਲਣ ਵਾਲਾ ਕੋੜ੍ਹ ਹੈ, ਉਹ ਅੱਗ ਵਿੱਚ ਸਾੜਿਆ ਜਾਵੇ ।
\p
\s5
\v 53 ਜੇਕਰ ਜਾਜਕ ਜਾਂਚੇ ਅਤੇ ਵੇਖੇ ਕਿ ਉਹ ਰੋਗ ਉਸ ਕੱਪੜੇ ਵਿੱਚ, ਨਾ ਤਾਣੀ, ਨਾ ਉੱਣਨੀ, ਨਾ ਚਮੜੇ ਦੀ ਕਿਸੇ ਵਸਤੂ ਵਿੱਚ ਫੈਲਿਆ ਨਹੀਂ ਹੈ,
\v 54 ਤਾਂ ਜਾਜਕ ਆਗਿਆ ਦੇਵੇ ਕਿ ਉਸ ਵਸਤੂ ਨੂੰ ਜਿਸ ਦੇ ਵਿੱਚ ਰੋਗ ਹੈ, ਧੋਇਆ ਜਾਵੇ ਅਤੇ ਉਹ ਉਸ ਨੂੰ ਹੋਰ ਸੱਤ ਦਿਨ ਤੱਕ ਅਲੱਗ ਰੱਖੇ ।
\v 55 ਅਤੇ ਉਸ ਨੂੰ ਧੋਣ ਤੋਂ ਬਾਅਦ ਜਾਜਕ ਉਸ ਨੂੰ ਜਾਂਚੇ ਅਤੇ ਜੇਕਰ ਰੋਗ ਦਾ ਰੰਗ ਨਾ ਬਦਲਿਆ ਹੋਇਆ ਅਤੇ ਨਾ ਹੀ ਰੋਗ ਫੈਲਿਆ ਹੋਵੇ, ਤਾਂ ਉਹ ਅਸ਼ੁੱਧ ਹੈ । ਤੂੰ ਉਸ ਨੂੰ ਅੱਗ ਵਿੱਚ ਸਾੜੀਂ, ਕਿਉਂ ਜੋ ਭਾਵੇਂ ਉਹ ਰੋਗ ਅੰਦਰੂਨੀ ਭਾਵੇਂ ਬਾਹਰੀ ਹੋਵੇ ਤਾਂ ਵੀ ਉਹ ਫੈਲਣ ਵਾਲਾ ਰੋਗ ਹੈ ।
\s5
\v 56 ਪਰ ਜੇਕਰ ਜਾਜਕ ਵੇਖੇ ਅਤੇ ਵੇਖੋ, ਉਸ ਨੂੰ ਧੋਣ ਤੋਂ ਬਾਅਦ ਉਹ ਰੋਗ ਕੁਝ ਫਿੱਕਾ ਪੈ ਗਿਆ ਹੋਵੇ ਤਾਂ ਉਹ ਉਸ ਕੱਪੜੇ ਵਿੱਚੋਂ, ਭਾਵੇਂ ਤਾਣੀ ਭਾਵੇਂ ਉੱਣਨੀ ਵਿੱਚੋਂ, ਜਾਂ ਚਮੜੀ ਵਿੱਚੋਂ ਪਾੜ ਕੇ ਉਸ ਨੂੰ ਕੱਢੇ,
\v 57 ਅਤੇ ਜੇਕਰ ਉਹ ਰੋਗ ਫੇਰ ਵੀ ਉਸ ਕੱਪੜੇ ਦੀ ਤਾਣੀ ਵਿੱਚ ਜਾਂ ਉੱਣਨੀ ਵਿੱਚ, ਜਾਂ ਚਮੜੇ ਦੀ ਉਸ ਵਸਤੂ ਵਿੱਚ ਵਿਖਾਈ ਦੇਵੇ ਤਾਂ ਉਹ ਵਧਣ ਵਾਲਾ ਰੋਗ ਹੈ, ਤੂੰ ਉਸ ਵਸਤੂ ਨੂੰ ਜਿਸ ਦੇ ਵਿੱਚ ਰੋਗ ਹੋਵੇ, ਅੱਗ ਵਿੱਚ ਸਾੜ ਦੇਵੀਂ ।
\v 58 ਜੇਕਰ ਉਹ ਕੱਪੜਾ ਜਿਸ ਦੀ ਤਾਣੀ ਜਾਂ ਉੱਣਨੀ ਵਿੱਚ ਕੋਈ ਰੋਗ ਹੋਵੇ ਜਾਂ ਚਮੜੇ ਦੀ ਕੋਈ ਵਸਤੂ ਹੋਵੇ, ਜਦ ਉਹ ਧੋਤੀ ਜਾਵੇ ਅਤੇ ਰੋਗ ਉਸ ਵਿੱਚੋਂ ਹੱਟ ਜਾਵੇ ਤਾਂ ਉਹ ਦੂਜੀ ਵਾਰ ਧੋਤੀ ਜਾਵੇ ਅਤੇ ਉਹ ਸ਼ੁੱਧ ਹੋ ਜਾਵੇਗੀ ।
\p
\s5
\v 59 ਕਿਸੇ ਕੱਪੜੇ ਵਿੱਚ, ਭਾਵੇਂ ਉੱਨ ਦਾ, ਭਾਵੇਂ ਕਤਾਨ ਦਾ, ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚਮੜੇ ਦੀ ਕਿਸੇ ਵਸਤੂ ਵਿੱਚ ਕੋੜ੍ਹ ਦਾ ਰੋਗ ਹੋਵੇ, ਤਾਂ ਉਸ ਨੂੰ ਸ਼ੁੱਧ ਅਤੇ ਅਸ਼ੁੱਧ ਠਹਿਰਾਉਣ ਦੀ ਇਹੋ ਬਿਵਸਥਾ ਹੈ ।
\s5
\c 14
\s ਕੋੜ੍ਹ ਦੇ ਰੋਗ ਤੋਂ ਸ਼ੁੱਧ ਠਹਿਰਾਇਆ ਜਾਣਾ
\p
\v 1 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
\v 2 ਕੋੜ੍ਹੀ ਦੇ ਸ਼ੁੱਧ ਹੋਣ ਦੇ ਦਿਨ ਦੀ ਬਿਵਸਥਾ ਇਹ ਹੈ: ਉਹ ਜਾਜਕ ਕੋਲ ਲਿਆਇਆ ਜਾਵੇ
\s5
\v 3 ਅਤੇ ਜਾਜਕ ਡੇਰੇ ਤੋਂ ਬਾਹਰ ਨਿੱਕਲੇ ਅਤੇ ਉਸ ਕੋੜ੍ਹੀ ਨੂੰ ਵੇਖੇ ਅਤੇ ਜੇਕਰ ਉਸ ਦੇ ਕੋੜ੍ਹ ਦਾ ਰੋਗ ਚੰਗਾ ਹੋ ਗਿਆ ਹੋਵੇ,
\v 4 ਤਦ ਜਾਜਕ ਉਸ ਨੂੰ ਜੋ ਚੰਗਾ ਹੋ ਗਿਆ ਹੈ ਆਗਿਆ ਦੇਵੇ ਕਿ ਉਹ ਦੋ ਜੀਉਂਦੇ ਅਤੇ ਸ਼ੁੱਧ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜ਼ੂਫਾ ਲਿਆਵੇ,
\v 5 ਅਤੇ ਜਾਜਕ ਇੱਕ ਪੰਛੀ ਨੂੰ ਵਗਦੇ ਪਾਣੀ ਦੇ ਉੱਤੇ ਕਿਸੇ ਮਿੱਟੀ ਦੇ ਭਾਂਡੇ ਵਿੱਚ ਵੱਢਣ ਦੀ ਆਗਿਆ ਦੇਵੇ,
\s5
\v 6 ਅਤੇ ਉਹ ਜੀਉਂਦੇ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਇਨ੍ਹਾਂ ਸਾਰਿਆਂ ਨੂੰ ਲੈ ਕੇ ਇਕੱਠੇ ਉਸ ਪੰਛੀ ਦੇ ਲਹੂ ਵਿੱਚ ਡੋਬ ਦੇਵੇ, ਜੋ ਵੱਗਦੇ ਪਾਣੀ ਉੱਤੇ ਵੱਢਿਆ ਗਿਆ ਸੀ ।
\v 7 ਅਤੇ ਉਹ ਉਸ ਦੇ ਉੱਤੇ ਜੋ ਕੋੜ੍ਹ ਤੋਂ ਸ਼ੁੱਧ ਹੋਣ ਵਾਲਾ ਹੈ, ਸੱਤ ਵਾਰ ਛਿੜਕੇ ਅਤੇ ਉਸ ਨੂੰ ਸ਼ੁੱਧ ਠਹਿਰਾਵੇ ਅਤੇ ਜੀਉਂਦੇ ਪੰਛੀ ਨੂੰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ ।
\s5
\v 8 ਅਤੇ ਸ਼ੁੱਧ ਹੋਣ ਵਾਲਾ ਆਪਣੇ ਕੱਪੜਿਆਂ ਨੂੰ ਧੋਵੇ ਅਤੇ ਆਪਣਾ ਸਿਰ ਮੁਨਾ ਦੇਵੇ ਅਤੇ ਪਾਣੀ ਨਾਲ ਨਹਾਵੇ ਤਦ ਉਹ ਸ਼ੁੱਧ ਹੋਵੇਗਾ, ਇਸ ਤੋਂ ਬਾਅਦ ਉਹ ਡੇਰੇ ਵਿੱਚ ਆਵੇ ਪਰ ਸੱਤ ਦਿਨ ਤੱਕ ਆਪਣੇ ਡੇਰੇ ਤੋਂ ਬਾਹਰ ਹੀ ਵਾਸ ਕਰੇ ।
\v 9 ਪਰ ਸੱਤਵੇਂ ਦਿਨ ਉਹ ਆਪਣੇ ਸਿਰ, ਆਪਣੀ ਦਾੜ੍ਹੀ ਅਤੇ ਆਪਣੇ ਭਰਵੱਟਿਆਂ ਦੇ ਵਾਲ ਮੁਨਾ ਦੇਵੇ, ਸਗੋਂ ਆਪਣੇ ਸਾਰੇ ਵਾਲ ਮੁਨਾ ਦੇਵੇ ਅਤੇ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਤਦ ਉਹ ਸ਼ੁੱਧ ਹੋ ਜਾਵੇਗਾ ।
\p
\s5
\v 10 ਅੱਠਵੇਂ ਦਿਨ ਉਹ ਦੋਸ਼ ਰਹਿਤ ਦੋ ਲੇਲੇ ਅਤੇ ਇੱਕ ਸਾਲ ਦੀ ਦੋਸ਼ ਰਹਿਤ ਲੇਲੀ ਅਤੇ ਮੈਦੇ ਦੀ ਭੇਟ ਲਈ ਤੇਲ ਨਾਲ ਰਲਾਏ ਹੋਏ ਏਫ਼ਾਹ ਦਾ ਦਸ ਤਿਹਾਈ ਹਿੱਸਾ ਮੈਦਾ ਅਤੇ ਇੱਕ ਪਾਉ ਤੇਲ ਲਿਆਵੇ ।
\v 11 ਤਦ ਉਹ ਜਾਜਕ ਜੋ ਸ਼ੁੱਧ ਕਰਨ ਦੀ ਬਿਧੀ ਨੂੰ ਕਰਦਾ ਹੈ, ਉਸ ਸ਼ੁੱਧ ਹੋਣ ਵਾਲੇ ਮਨੁੱਖ ਨੂੰ ਇਨ੍ਹਾਂ ਵਸਤੂਆਂ ਸਮੇਤ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਸਾਹਮਣੇ ਖੜ੍ਹਾ ਕਰੇ ।
\s5
\v 12 ਤਦ ਜਾਜਕ ਇੱਕ ਲੇਲਾ ਲੈ ਕੇ ਦੋਸ਼ ਬਲੀ ਦੀ ਭੇਟ ਕਰਕੇ ਉਸ ਨੂੰ ਚੜ੍ਹਾਵੇ ਅਤੇ ਉਸ ਪਾਉ ਤੇਲ ਨੂੰ ਲੈ ਕੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ ।
\v 13 ਉਹ ਉਸ ਲੇਲੇ ਨੂੰ ਉਸੇ ਸਥਾਨ ਵਿੱਚ ਵੱਢੇ ਜਿੱਥੇ ਉਹ ਪਾਪ ਬਲੀ ਅਤੇ ਹੋਮ ਬਲੀ ਪਸ਼ੂਆਂ ਨੂੰ ਵੱਢਦੇ ਹਨ ਅਰਥਾਤ ਪਵਿੱਤਰ ਸਥਾਨ ਵਿੱਚ ਕਿਉਂਕਿ ਜਿਵੇਂ ਪਾਪ ਬਲੀ ਦੀ ਭੇਟ ਜਾਜਕ ਦੀ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਵੀ ਉਸੇ ਦੀ ਹੈ, ਉਹ ਅੱਤ ਪਵਿੱਤਰ ਹੈ ।
\s5
\v 14 ਜਾਜਕ ਦੋਸ਼ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲਵੇ ਅਤੇ ਜੋ ਸ਼ੁੱਧ ਹੋਣ ਵਾਲਾ ਹੈ ਉਸ ਦੇ ਸੱਜੇ ਕੰਨ ਦੇ ਸਿਰੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਾਵੇ ।
\v 15 ਫੇਰ ਜਾਜਕ ਉਸ ਪਾਉ ਤੇਲ ਵਿੱਚੋਂ ਕੁਝ ਲੈ ਕੇ ਆਪਣੇ ਖੱਬੇ ਹੱਥ ਦੀ ਤਲੀ ਉੱਤੇ ਪਾਵੇ,
\v 16 ਅਤੇ ਜਾਜਕ ਆਪਣੀ ਸੱਜੇ ਹੱਥ ਦੀ ਉਂਗਲ ਨੂੰ ਆਪਣੇ ਖੱਬੇ ਹੱਥ ਦੀ ਤਲੀ ਦੇ ਤੇਲ ਵਿੱਚ ਡੋਬ ਕੇ ਉਸ ਤੇਲ ਵਿੱਚੋਂ ਕੁਝ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ,
\s5
\v 17 ਅਤੇ ਬਾਕੀ ਤੇਲ ਜੋ ਉਸ ਦੇ ਹੱਥ ਵਿੱਚ ਹੈ, ਜਾਜਕ ਉਸ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਦੋਸ਼ ਬਲੀ ਦੀ ਭੇਟ ਦੇ ਲਹੂ ਉੱਤੇ ਲਗਾਵੇ ।
\v 18 ਅਤੇ ਜੋ ਤੇਲ ਜਾਜਕ ਦੇ ਹੱਥ ਵਿੱਚ ਬਚ ਜਾਵੇ ਉਸ ਨੂੰ ਉਹ ਸ਼ੁੱਧ ਹੋਣ ਵਾਲੇ ਦੇ ਸਿਰ ਉੱਤੇ ਡੋਲ੍ਹ ਦੇਵੇ ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ ।
\s5
\v 19 ਜਾਜਕ ਪਾਪ ਬਲੀ ਦੀ ਭੇਟ ਚੜ੍ਹਾਵੇ ਅਤੇ ਉਸ ਦੇ ਲਈ ਜੋ ਆਪਣੀ ਅਸ਼ੁੱਧਤਾ ਤੋਂ ਸ਼ੁੱਧ ਹੋਣ ਵਾਲਾ ਹੈ ਪ੍ਰਾਸਚਿਤ ਕਰੇ ਅਤੇ ਇਸ ਤੋਂ ਬਾਅਦ ਹੋਮ ਬਲੀ ਦੀ ਭੇਟ ਨੂੰ ਵੱਢ ਦੇਵੇ ।
\v 20 ਤਦ ਜਾਜਕ ਹੋਮ ਬਲੀ ਦੀ ਭੇਟ ਅਤੇ ਮੈਦੇ ਦੀ ਭੇਟ ਜਗਵੇਦੀ ਉੱਤੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਾਂ ਉਹ ਸ਼ੁੱਧ ਹੋ ਜਾਵੇਗਾ ।
\p
\s5
\v 21 ਜੇਕਰ ਉਹ ਕੰਗਾਲ ਹੋਵੇ ਅਤੇ ਇਨ੍ਹਾਂ ਸਭਨਾਂ ਵਿੱਚੋਂ ਕੁਝ ਨਾ ਲਿਆ ਸਕੇ ਤਾਂ ਉਹ ਆਪਣੇ ਲਈ ਪ੍ਰਾਸਚਿਤ ਕਰਨ ਲਈ ਦੋਸ਼ ਬਲੀ ਦੇ ਲਈ ਇੱਕ ਲੇਲਾ ਹਿਲਾਉਣ ਦੀ ਭੇਟ ਕਰਕੇ, ਅਤੇ ਤੇਲ ਰਲਿਆ ਹੋਇਆ ਏਫ਼ਾਹ ਦਾ ਦਸਵਾਂ ਹਿੱਸਾ ਮੈਦਾ, ਮੈਦੇ ਦੀ ਭੇਟ ਲਈ ਅਤੇ ਅਤੇ ਇੱਕ ਪਾਉ ਤੇਲ ਲਿਆਵੇ,
\v 22 ਅਤੇ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲਿਆਵੇ ਜੋ ਉਹ ਲਿਆ ਸਕਦਾ ਹੈ, ਇਨ੍ਹਾਂ ਵਿੱਚੋਂ ਇੱਕ ਤਾਂ ਪਾਪ ਬਲੀ ਦੀ ਭੇਟ ਲਈ ਅਤੇ ਦੂਜਾ ਹੋਮ ਬਲੀ ਦੀ ਭੇਟ ਲਈ ਹੋਵੇ ।
\v 23 ਅੱਠਵੇਂ ਦਿਨ ਉਹ ਇਨ੍ਹਾਂ ਸਾਰਿਆਂ ਨੂੰ ਆਪਣੇ ਸ਼ੁੱਧ ਕਰਨ ਲਈ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਉੱਤੇ ਯਹੋਵਾਹ ਦੇ ਸਨਮੁਖ ਜਾਜਕ ਦੇ ਕੋਲ ਲਿਆਵੇ ।
\s5
\v 24 ਤਦ ਜਾਜਕ ਦੋਸ਼ ਬਲੀ ਦੀ ਭੇਟ ਦੇ ਲੇਲੇ ਨੂੰ ਅਤੇ ਪਾਉ ਤੇਲ ਨੂੰ ਲੈ ਕੇ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ ।
\v 25 ਫੇਰ ਉਹ ਦੋਸ਼ ਬਲੀ ਦੀ ਭੇਟ ਦੇ ਲੇਲੇ ਨੂੰ ਵੱਢ ਦੇਵੇ ਅਤੇ ਜਾਜਕ ਉਸ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਗਾਵੇ ।
\s5
\v 26 ਫੇਰ ਜਾਜਕ ਉਸ ਵਿੱਚੋਂ ਕੁਝ ਤੇਲ ਲੈ ਕੇ ਆਪਣੇ ਖੱਬੇ ਹੱਥ ਦੀ ਤਲੀ ਉੱਤੇ ਪਾਵੇ,
\v 27 ਅਤੇ ਜਾਜਕ ਆਪਣੇ ਸੱਜੇ ਹੱਥ ਦੀ ਉਂਗਲ ਨਾਲ ਆਪਣੇ ਖੱਬੇ ਹੱਥ ਦੀ ਤਲੀ ਵਿੱਚੋਂ ਕੁਝ ਤੇਲ ਲੈ ਕੇ ਸੱਤ ਵਾਰੀ ਯਹੋਵਾਹ ਦੇ ਅੱਗੇ ਛਿੜਕੇ ।
\s5
\v 28 ਫੇਰ ਜਾਜਕ ਆਪਣੇ ਹੱਥ ਦੇ ਤੇਲ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਦੋਸ਼ ਬਲੀ ਦੀ ਭੇਟ ਦੇ ਲਹੂ ਦੇ ਉੱਤੇ ਲਗਾਵੇ,
\v 29 ਅਤੇ ਬਾਕੀ ਤੇਲ ਜੋ ਜਾਜਕ ਦੇ ਹੱਥ ਵਿੱਚ ਰਹਿ ਜਾਵੇ ਉਸ ਨੂੰ ਉਹ ਸ਼ੁੱਧ ਹੋਣ ਵਾਲੇ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰਨ ਲਈ ਉਸ ਦੇ ਸਿਰ ਉੱਤੇ ਪਾ ਦੇਵੇ ।
\s5
\v 30 ਤਦ ਉਹ ਉਨ੍ਹਾਂ ਘੁੱਗੀਆਂ ਜਾਂ ਕਬੂਤਰਾਂ ਦੇ ਬੱਚਿਆਂ ਵਿੱਚੋਂ ਜੋ ਉਹ ਲਿਆ ਸਕਿਆ, ਇੱਕ ਨੂੰ ਚੜ੍ਹਾਵੇ,
\v 31 ਅਰਥਾਤ ਜੋ ਪੰਛੀ ਉਹ ਲਿਆ ਸਕਿਆ ਉਨ੍ਹਾਂ ਵਿੱਚੋਂ ਉਹ ਇੱਕ ਨੂੰ ਪਾਪ ਬਲੀ ਦੀ ਭੇਟ ਲਈ ਅਤੇ ਦੂਜੇ ਨੂੰ ਮੈਦੇ ਦੀ ਭੇਟ ਸਮੇਤ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ, ਇਸ ਤਰ੍ਹਾਂ ਜਾਜਕ ਸ਼ੁੱਧ ਹੋਣ ਵਾਲੇ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ ।
\v 32 ਜਿਸ ਨੂੰ ਕੋੜ੍ਹ ਦਾ ਰੋਗ ਹੋਇਆ ਹੋਵੇ ਅਤੇ ਉਹ ਇਸ ਯੋਗ ਨਾ ਹੋਵੇ ਕਿ ਉਹ ਸ਼ੁੱਧਤਾਈ ਦੀਆਂ ਵਸਤੂਆਂ ਨੂੰ ਲਿਆ ਸਕੇ, ਉਸ ਦੇ ਲਈ ਇਹੋ ਬਿਵਸਥਾ ਹੈ ।
\s ਘਰ ਵਿੱਚ ਲੱਗੀ ਫਫੂੰਦੀ ਦੇ ਲਈ ਨਿਯਮ
\p
\s5
\v 33 ਫੇਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ,
\v 34 ਜਦ ਤੁਸੀਂ ਕਨਾਨ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਮੈਂ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹਾਂ, ਤਾਂ ਜੇਕਰ ਮੈਂ ਉਸ ਦੇਸ਼ ਦੇ ਕਿਸੇ ਘਰ ਵਿੱਚ ਕੋੜ੍ਹ ਦਾ ਰੋਗ ਪਾ ਦੇਵਾਂ,
\v 35 ਤਾਂ ਉਸ ਘਰ ਦਾ ਮਾਲਕ ਜਾਜਕ ਦੇ ਕੋਲ ਆ ਕੇ ਆਖੇ, ਮੈਨੂੰ ਅਜਿਹਾ ਪਰਤੀਤ ਹੁੰਦਾ ਹੈ ਕਿ ਘਰ ਵਿੱਚ ਕੋਈ ਰੋਗ ਹੈ ।
\s5
\v 36 ਤਦ ਜਾਜਕ ਉਸ ਘਰ ਨੂੰ ਜਾਂਚਣ ਲਈ ਜਾਣ ਤੋਂ ਪਹਿਲਾਂ ਹੁਕਮ ਦੇਵੇ ਕਿ ਉਸ ਘਰ ਨੂੰ ਖਾਲੀ ਕੀਤਾ ਜਾਵੇ, ਅਜਿਹਾ ਨਾ ਹੋਵੇ ਕਿ ਜੋ ਕੁਝ ਘਰ ਦੇ ਵਿੱਚ ਹੈ ਅਸ਼ੁੱਧ ਹੋ ਜਾਵੇ । ਇਸ ਤੋਂ ਬਾਅਦ ਜਾਜਕ ਘਰ ਨੂੰ ਜਾਂਚਣ ਲਈ ਅੰਦਰ ਜਾਵੇ ।
\v 37 ਤਦ ਉਹ ਉਸ ਰੋਗ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਘਰ ਦੀਆਂ ਕੰਧਾਂ ਉੱਤੇ ਹਰੀਆਂ ਜਾਂ ਲਾਲ ਖੋਖਲੀਆਂ ਲਕੀਰਾਂ ਵਰਗੀਆਂ ਹੋਣ ਅਤੇ ਕੰਧ ਨਾਲੋਂ ਡੂੰਘੀਆਂ ਵਿਖਾਈ ਦੇਣ,
\v 38 ਤਾਂ ਜਾਜਕ ਘਰ ਦੇ ਦਰਵਾਜ਼ੇ ਤੋਂ ਬਾਹਰ ਨਿੱਕਲ ਕੇ ਘਰ ਨੂੰ ਸੱਤ ਦਿਨ ਤੱਕ ਬੰਦ ਕਰ ਦੇਵੇ ।
\s5
\v 39 ਅਤੇ ਸੱਤਵੇਂ ਦਿਨ ਜਾਜਕ ਫੇਰ ਆਵੇ ਅਤੇ ਵੇਖੇ, ਜੇਕਰ ਉਹ ਰੋਗ ਘਰ ਦੀਆਂ ਕੰਧਾਂ ਉੱਤੇ ਫੈਲ ਗਿਆ ਹੋਵੇ,
\v 40 ਤਾਂ ਜਾਜਕ ਹੁਕਮ ਦੇਵੇ ਕਿ ਉਹ ਉਨ੍ਹਾਂ ਪੱਥਰਾਂ ਨੂੰ ਜਿਨ੍ਹਾਂ ਦੇ ਵਿੱਚ ਰੋਗ ਹੈ, ਕੱਢ ਕੇ ਲੈ ਜਾਣ ਅਤੇ ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟ ਦੇਣ ।
\s5
\v 41 ਉਹ ਉਸ ਘਰ ਨੂੰ ਅੰਦਰੋਂ ਚੁਫੇਰਿਓਂ ਛਿਲਵਾ ਦੇਵੇ ਅਤੇ ਉਹ ਉਸ ਮਿੱਟੀ ਨੂੰ ਜੋ ਛਿੱਲੀ ਗਈ ਹੈ, ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟ ਦੇਣ ।
\v 42 ਉਹ ਦੂਜੇ ਪੱਥਰ ਲੈ ਕੇ ਉਨ੍ਹਾਂ ਨੂੰ ਪੁਰਾਣੇ ਪੱਥਰਾਂ ਦੇ ਸਥਾਨ ਉੱਤੇ ਲਗਾ ਦੇਣ ਅਤੇ ਜਾਜਕ ਹੋਰ ਚੂਨਾ ਲੈ ਕੇ ਘਰ ਨੂੰ ਲਿੱਪੇ ।
\p
\s5
\v 43 ਪਰ ਜੇਕਰ ਪੱਥਰਾਂ ਨੂੰ ਕੱਢਣ ਅਤੇ ਘਰ ਨੂੰ ਛਿੱਲਣ ਅਤੇ ਲਿੱਪਣ ਤੋਂ ਬਾਅਦ ਉਹ ਰੋਗ ਘਰ ਵਿੱਚ ਫੇਰ ਫੁੱਟ ਨਿੱਕਲੇ,
\v 44 ਤਾਂ ਜਾਜਕ ਆ ਕੇ ਵੇਖੇ ਅਤੇ ਵੇਖੋ, ਜੇਕਰ ਉਹ ਰੋਗ ਘਰ ਵਿੱਚ ਫੈਲ ਗਿਆ ਹੋਵੇ, ਤਾਂ ਉਹ ਘਰ ਵਿੱਚ ਫੈਲਣ ਵਾਲਾ ਕੋੜ੍ਹ ਹੈ ਅਤੇ ਉਹ ਅਸ਼ੁੱਧ ਹੈ ।
\s5
\v 45 ਉਹ ਉਸ ਘਰ ਨੂੰ ਢਾਹ ਦੇਵੇ ਅਤੇ ਉਸ ਦੇ ਪੱਥਰ, ਲੱਕੜੀਆਂ ਅਤੇ ਸਾਰੇ ਚੂਨੇ ਨੂੰ ਸ਼ਹਿਰ ਤੋਂ ਬਾਹਰ ਜਾ ਕੇ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟਵਾ ਦੇਵੇ ।
\v 46 ਜਦ ਤੱਕ ਉਹ ਘਰ ਬੰਦ ਰਹੇ, ਤਦ ਤੱਕ ਜੋ ਕੋਈ ਉਸ ਘਰ ਵਿੱਚ ਵੜੇ, ਉਹ ਸ਼ਾਮ ਤੱਕ ਅਸ਼ੁੱਧ ਰਹੇ ।
\v 47 ਅਤੇ ਜਿਹੜਾ ਉਸ ਘਰ ਵਿੱਚ ਲੰਮਾ ਪਵੇ, ਉਹ ਆਪਣੇ ਕੱਪੜੇ ਧੋ ਲਵੇ ਅਤੇ ਜਿਹੜਾ ਉਸ ਘਰ ਵਿੱਚ ਖਾਣਾ ਖਾਵੇ ਉਹ ਵੀ ਆਪਣੇ ਕੱਪੜੇ ਧੋ ਲਵੇ ।
\p
\s5
\v 48 ਜੇਕਰ ਜਾਜਕ ਉਸ ਘਰ ਵਿੱਚ ਆ ਕੇ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਸ ਘਰ ਨੂੰ ਲਿੱਪਣ ਤੋਂ ਬਾਅਦ ਉਹ ਰੋਗ ਉਸ ਘਰ ਵਿੱਚ ਨਾ ਫੈਲਿਆ ਹੋਵੇ ਤਾਂ ਉਹ ਉਸ ਘਰ ਨੂੰ ਸ਼ੁੱਧ ਠਹਿਰਾਵੇ ਕਿਉਂ ਜੋ ਰੋਗ ਚੰਗਾ ਹੋ ਗਿਆ ਹੈ ।
\s5
\v 49 ਅਤੇ ਉਸ ਘਰ ਨੂੰ ਸ਼ੁੱਧ ਕਰਨ ਲਈ, ਉਹ ਦੋ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਲਵੇ ।
\v 50 ਉਹ ਪੰਛੀਆਂ ਵਿੱਚੋਂ ਕਿਸੇ ਇੱਕ ਨੂੰ ਵੱਗਦੇ ਪਾਣੀ ਉੱਤੇ ਮਿੱਟੀ ਦੇ ਭਾਂਡੇ ਵਿੱਚ ਵੱਢੇ ।
\v 51 ਤਦ ਉਹ ਦਿਆਰ ਦੀ ਲੱਕੜ, ਜੂਫ਼ਾ ਅਤੇ ਕਿਰਮਚੀ ਕੱਪੜੇ ਅਤੇ ਜੀਉਂਦੇ ਪੰਛੀ ਨੂੰ ਲੈ ਕੇ ਉਸ ਵੱਢੇ ਹੋਏ ਪੰਛੀ ਦੇ ਲਹੂ ਵਿੱਚ ਅਤੇ ਵਗਦੇ ਪਾਣੀ ਵਿੱਚ ਡੋਬੇ ਅਤੇ ਉਸ ਘਰ ਉੱਤੇ ਸੱਤ ਵਾਰੀ ਛਿੜਕੇ ।
\s5
\v 52 ਇਸ ਤਰ੍ਹਾਂ ਉਹ ਪੰਛੀ ਦੇ ਲਹੂ, ਵਗਦੇ ਪਾਣੀ, ਜੀਉਂਦੇ ਪੰਛੀ, ਦਿਆਰ ਦੀ ਲੱਕੜ, ਜੂਫ਼ੇ ਅਤੇ ਕਿਰਮਚੀ ਕੱਪੜੇ ਨਾਲ ਉਸ ਘਰ ਨੂੰ ਸ਼ੁੱਧ ਕਰੇ ।
\v 53 ਪਰ ਉਸ ਜੀਉਂਦੇ ਪੰਛੀ ਨੂੰ ਸ਼ਹਿਰ ਤੋਂ ਬਾਹਰ ਖੁੱਲੇ ਮੈਦਾਨ ਵਿੱਚ ਉਡਾ ਦੇਵੇ, ਇਸ ਤਰ੍ਹਾਂ ਉਹ ਉਸ ਘਰ ਦੇ ਲਈ ਪ੍ਰਾਸਚਿਤ ਕਰੇ ਤਦ ਉਹ ਸ਼ੁੱਧ ਹੋਵੇਗਾ ।
\p
\s5
\v 54 ਹਰ ਪ੍ਰਕਾਰ ਦੇ ਕੋੜ੍ਹ ਦੇ ਰੋਗ ਅਤੇ ਦਾਦ ਲਈ ਇਹੋ ਬਿਵਸਥਾ ਹੈ,
\v 55 ਕੱਪੜਿਆਂ ਦਾ ਅਤੇ ਘਰ ਦਾ ਕੋੜ੍ਹ,
\v 56 ਅਤੇ ਸੋਜ, ਪੱਪੜੀ, ਅਤੇ ਦਾਗ ਦੇ ਲਈ
\v 57 ਅਸ਼ੁੱਧ ਅਤੇ ਸ਼ੁੱਧ ਬਾਰੇ ਸਮਝਾਉਣ ਲਈ ਕੋੜ੍ਹ ਦੀ ਬਿਵਸਥਾ ਇਹ ਹੀ ਹੈ ।
\s5
\c 15
\s ਸਰੀਰ ਤੋਂ ਵਗਣ ਵਾਲੇ ਅਸ਼ੁੱਧ ਪ੍ਰਮੇਹ
\p
\v 1 ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ,
\v 2 ਇਸਰਾਏਲੀਆਂ ਨਾਲ ਗੱਲ ਕਰੋ ਅਤੇ ਉਨ੍ਹਾਂ ਨੂੰ ਆਖੋ, ਜੇਕਰ ਕਿਸੇ ਮਨੁੱਖ ਦੇ ਸਰੀਰ ਵਿੱਚ ਪ੍ਰਮੇਹ ਦਾ ਰੋਗ ਹੋਵੇ ਤਾਂ ਉਹ ਉਸ ਰੋਗ ਦੇ ਕਾਰਨ ਅਸ਼ੁੱਧ ਹੈ ।
\v 3 ਭਾਵੇਂ ਪ੍ਰਮੇਹ ਉਸ ਦੇ ਸਰੀਰ ਤੋਂ ਵਗਦਾ ਰਹੇ ਭਾਵੇਂ ਵਗਣਾ ਬੰਦ ਵੀ ਹੋ ਜਾਵੇ ਤਾਂ ਵੀ ਉਹ ਅਸ਼ੁੱਧ ਹੈ ।
\s5
\v 4 ਉਹ ਸਾਰੇ ਵਿਛਾਉਣੇ ਜਿੰਨ੍ਹਾਂ ਦੇ ਉੱਤੇ ਪ੍ਰਮੇਹ ਵਾਲਾ ਲੇਟੇ, ਉਹ ਅਸ਼ੁੱਧ ਹੋਣ ਅਤੇ ਸਭ ਵਸਤੂਆਂ ਜਿਨ੍ਹਾਂ ਦੇ ਉੱਤੇ ਉਹ ਬੈਠੇ ਉਹ ਵੀ ਅਸ਼ੁੱਧ ਹੋਣ ।
\v 5 ਜਿਹੜਾ ਉਸ ਵਿਛਾਉਣੇ ਨੂੰ ਛੂਹੇ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ।
\s5
\v 6 ਜਿਹੜਾ ਕਿਸੇ ਅਜਿਹੀ ਵਸਤੂ ਉੱਤੇ ਬੈਠੇ ਜਿਸ ਉੱਤੇ ਪ੍ਰਮੇਹ ਵਾਲਾ ਬੈਠਿਆ ਸੀ, ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ।
\v 7 ਅਤੇ ਜਿਹੜਾ ਉਸ ਪ੍ਰਮੇਹ ਵਾਲੇ ਨੂੰ ਛੂਹੇ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ।
\s5
\v 8 ਜੇਕਰ ਕਦੀ ਪ੍ਰਮੇਹ ਦਾ ਰੋਗੀ ਸ਼ੁੱਧ ਮਨੁੱਖ ਦੇ ਉੱਤੇ ਥੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ।
\v 9 ਜਿਹੜੀ ਕਾਠੀ ਉੱਤੇ ਪ੍ਰਮੇਹ ਵਾਲਾ ਬੈਠੇ, ਉਹ ਅਸ਼ੁੱਧ ਹੋਵੇ ।
\s5
\v 10 ਅਤੇ ਜਿਹੜਾ ਉਸ ਵਸਤੂ ਨੂੰ ਛੂਹੇ ਜਿਹੜੀ ਪ੍ਰਮੇਹ ਵਾਲੇ ਦੇ ਹੇਠ ਸੀ, ਉਹ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜਿਹੜਾ ਅਜਿਹੀ ਵਸਤੂ ਨੂੰ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ।
\v 11 ਜਿਸ ਨੂੰ ਪ੍ਰਮੇਹ ਹੋਵੇ, ਉਸ ਜਿਸ ਕਿਸੇ ਨੂੰ ਬਿਨ੍ਹਾਂ ਹੱਥ ਧੋਏ ਛੂਹ ਲਵੇ ਤਾਂ ਉਹ ਮਨੁੱਖ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ।
\v 12 ਉਸ ਮਿੱਟੀ ਦੇ ਭਾਂਡੇ ਨੂੰ ਜਿਸ ਨੂੰ ਪ੍ਰਮੇਹ ਵਾਲਾ ਛੂਹੇ, ਤੋੜ ਦਿੱਤਾ ਜਾਵੇ ਅਤੇ ਸਾਰੇ ਲੱਕੜ ਦੇ ਭਾਂਡੇ ਪਾਣੀ ਨਾਲ ਧੋਤੇ ਜਾਣ ।
\p
\s5
\v 13 ਜਦੋਂ ਪ੍ਰਮੇਹ ਵਾਲਾ ਮਨੁੱਖ ਪ੍ਰਮੇਹ ਤੋਂ ਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਸ਼ੁੱਧ ਹੋਣ ਲਈ ਸੱਤ ਦਿਨ ਗਿਣੇ ਅਤੇ ਅਤੇ ਉਸ ਤੋਂ ਬਾਅਦ ਆਪਣੇ ਕੱਪੜੇ ਧੋਵੇ ਅਤੇ ਵਗਦੇ ਪਾਣੀ ਵਿੱਚ ਨਹਾਵੇ ਤਾਂ ਉਹ ਸ਼ੁੱਧ ਹੋਵੇਗਾ ।
\v 14 ਅਤੇ ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲੈ ਕੇ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਆਵੇ ਅਤੇ ਜਾਜਕ ਨੂੰ ਦੇ ਦੇਵੇ ।
\v 15 ਤਦ ਜਾਜਕ ਉਨ੍ਹਾਂ ਵਿੱਚੋਂ ਇੱਕ ਨੂੰ ਪਾਪ ਬਲੀ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਪ੍ਰਮੇਹ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ ।
\p
\s5
\v 16 ਜੇਕਰ ਕਿਸੇ ਮਨੁੱਖ ਦਾ ਵੀਰਜ ਨਿੱਕਲੇ ਤਾਂ ਉਹ ਆਪਣਾ ਸਾਰਾ ਸਰੀਰ ਪਾਣੀ ਨਾਲ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ।
\v 17 ਅਤੇ ਜਿਸ ਕਿਸੇ ਬਸਤਰ ਜਾਂ ਚਮੜੇ ਉੱਤੇ ਉਹ ਵੀਰਜ ਪਵੇ, ਉਹ ਪਾਣੀ ਨਾਲ ਧੋਤੇ ਜਾਣ ਅਤੇ ਸ਼ਾਮ ਤੱਕ ਅਸ਼ੁੱਧ ਰਹਿਣ ।
\v 18 ਜੇਕਰ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰੇ ਅਤੇ ਉਸ ਤੋਂ ਵੀਰਜ ਨਿੱਕਲੇ ਤਾਂ ਉਹ ਦੋਵੇਂ ਪਾਣੀ ਨਾਲ ਨਹਾਉਣ ਅਤੇ ਸ਼ਾਮ ਤੱਕ ਅਸ਼ੁੱਧ ਰਹਿਣ ।
\p
\s5
\v 19 ਜੇਕਰ ਕਿਸੇ ਇਸਤਰੀ ਨੂੰ ਪ੍ਰਮੇਹ ਹੋਵੇ ਅਤੇ ਉਸ ਦੇ ਪ੍ਰਮੇਹ ਵਿੱਚ ਲਹੂ ਹੋਵੇ ਤਾਂ ਉਹ ਸੱਤ ਦਿਨ ਤੱਕ ਵੱਖਰੀ ਕੀਤੀ ਜਾਵੇ ਅਤੇ ਜਿਹੜਾ ਉਸ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ ।
\v 20 ਅਤੇ ਜਦ ਤੱਕ ਉਹ ਅਸ਼ੁੱਧ ਰਹੇ ਤਦ ਤੱਕ ਜਿਸ ਕਿਸੇ ਵਸਤੂ ਉੱਤੇ ਉਹ ਲੰਮੀ ਪਵੇ, ਅਤੇ ਜਿਸ ਕਿਸੇ ਵਸਤੂ ਉੱਤੇ ਉਹ ਬੈਠੇ ਉਹ ਸਭ ਅਸ਼ੁੱਧ ਹੋਣ ।
\s5
\v 21 ਅਤੇ ਜਿਹੜਾ ਉਸ ਦੇ ਵਿਛਾਉਣੇ ਨੂੰ ਛੂਹੇ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ।
\v 22 ਜੇਕਰ ਕੋਈ ਉਸ ਵਸਤੂ ਨੂੰ ਛੂਹੇ ਜਿਸ ਉੱਤੇ ਉਹ ਬੈਠਦੀ ਸੀ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ।
\v 23 ਜੇਕਰ ਕੋਈ ਉਸ ਦੇ ਵਿਛਾਉਣੇ ਨੂੰ ਜਾਂ ਕਿਸੇ ਹੋਰ ਵਸਤੂ ਨੂੰ ਜਿਸ ਉੱਤੇ ਉਹ ਬੈਠੀ ਸੀ, ਛੂਹੇ, ਜਿਸ ਉੱਤੇ ਉਸ ਦਾ ਲਹੂ ਲੱਗਿਆ ਸੀ, ਤਾਂ ਉਹ ਸ਼ਾਮ ਤੱਕ ਅਸ਼ੁੱਧ ਰਹੇ ।
\s5
\v 24 ਜੇਕਰ ਕੋਈ ਮਨੁੱਖ ਉਸ ਦੇ ਨਾਲ ਸੰਗ ਕਰੇ ਅਤੇ ਉਸ ਨੂੰ ਉਸ ਦਾ ਲਹੂ ਲੱਗ ਜਾਵੇ ਤਾਂ ਉਹ ਮਨੁੱਖ ਸੱਤ ਦਿਨ ਤੱਕ ਅਸ਼ੁੱਧ ਰਹੇ ਅਤੇ ਜਿਸ ਕਿਸੇ ਵਿਛਾਉਣੇ ਉੱਤੇ ਉਹ ਲੰਮਾ ਪੈਂਦਾ ਹੈ, ਉਹ ਅਸ਼ੁੱਧ ਠਹਿਰੇ ।
\p
\s5
\v 25 ਜੇਕਰ ਕਿਸੇ ਇਸਤਰੀ ਨੂੰ ਉਸ ਦੀ ਮਾਹਵਾਰੀ ਦੇ ਦਿਨਾਂ ਤੋਂ ਇਲਾਵਾ ਜਾਂ ਮਾਹਵਾਰੀ ਦੇ ਨਿਯੁਕਤ ਦਿਨਾਂ ਤੋਂ ਵੱਧ ਸਮੇਂ ਤੱਕ ਲਹੂ ਵੱਗਦਾ ਰਹੇ, ਤਾਂ ਜਦ ਤੱਕ ਉਹ ਅਜਿਹੀ ਹਾਲਤ ਵਿੱਚ ਰਹੇ ਤਦ ਤੱਕ ਉਹ ਅਸ਼ੁੱਧ ਰਹੇ ।
\v 26 ਉਹ ਸਾਰੇ ਵਿਛਾਉਣੇ ਜਿਨ੍ਹਾਂ ਦੇ ਉੱਤੇ ਉਹ ਆਪਣੇ ਪ੍ਰਮੇਹ ਦੇ ਸਾਰੇ ਦਿਨਾਂ ਵਿੱਚ ਲੰਮੀ ਪਵੇ, ਉਹ ਉਸ ਦੀ ਮਾਹਵਾਰੀ ਦੇ ਵਿਛਾਉਣੇ ਦੀ ਤਰ੍ਹਾਂ ਠਹਿਰਣ, ਅਤੇ ਜਿਸ ਕਿਸੇ ਵਸਤੂ ਉੱਤੇ ਉਹ ਬੈਠੇ, ਉਹ ਸਭ ਉਸ ਦੀ ਮਾਹਵਾਰੀ ਦੇ ਦਿਨਾਂ ਦੀ ਅਸ਼ੁੱਧਤਾਈ ਦੀ ਤਰ੍ਹਾਂ ਅਸ਼ੁੱਧ ਹੋਣ ।
\v 27 ਜਿਹੜਾ ਉਨ੍ਹਾਂ ਵਸਤੂਆਂ ਨੂੰ ਛੂਹੇ, ਉਹ ਅਸ਼ੁੱਧ ਠਹਿਰੇ, ਇਸ ਲਈ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ।
\s5
\v 28 ਪਰ ਜੇਕਰ ਉਹ ਆਪਣੇ ਪ੍ਰਮੇਹ ਤੋਂ ਸ਼ੁੱਧ ਹੋ ਜਾਵੇ, ਤਾਂ ਉਹ ਸੱਤ ਦਿਨ ਗਿਣੇ ਅਤੇ ਉਸ ਤੋਂ ਬਾਅਦ ਉਹ ਸ਼ੁੱਧ ਹੋ ਜਾਵੇਗੀ ।
\v 29 ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲੈ ਕੇ ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਅੱਗੇ ਜਾਜਕ ਦੇ ਕੋਲ ਲਿਆਵੇ ।
\v 30 ਤਦ ਜਾਜਕ ਇੱਕ ਨੂੰ ਪਾਪ ਬਲੀ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਉਸ ਦੀ ਪ੍ਰਮੇਹ ਦੀ ਅਸ਼ੁੱਧਤਾਈ ਦੇ ਕਾਰਨ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ ।
\p
\s5
\v 31 ਇਸ ਤਰ੍ਹਾਂ ਤੁਸੀਂ ਇਸਰਾਏਲੀਆਂ ਨੂੰ ਉਨ੍ਹਾਂ ਦੀ ਅਸ਼ੁੱਧਤਾਈ ਤੋਂ ਵੱਖਰਾ ਕਰਨਾ, ਅਜਿਹਾ ਨਾ ਹੋਵੇ ਕਿ ਉਹ ਆਪਣੀ ਅਸ਼ੁੱਧਤਾਈ ਦੇ ਕਾਰਨ ਮੇਰੇ ਉਸ ਡੇਰੇ ਨੂੰ ਭ੍ਰਿਸ਼ਟ ਕਰਨ ਜੋ ਉਨ੍ਹਾਂ ਦੇ ਵਿਚਕਾਰ ਹੈ ਅਤੇ ਇਸ ਕਾਰਨ ਮਰ ਨਾ ਜਾਣ ।
\p
\s5
\v 32 ਜਿਸ ਨੂੰ ਪ੍ਰਮੇਹ ਹੋਵੇ ਅਤੇ ਜੋ ਪੁਰਖ ਵੀਰਜ ਨਿੱਕਲਣ ਦੇ ਕਾਰਨ ਅਸ਼ੁੱਧ ਹੋਵੇ,
\v 33 ਅਤੇ ਜੋ ਇਸਤਰੀ ਮਾਹਵਾਰੀ ਵਿੱਚ ਹੋਵੇ, ਅਤੇ ਉਹ ਪੁਰਖ ਜਾਂ ਇਸਤਰੀ ਜਿਸ ਨੂੰ ਪ੍ਰਮੇਹ ਹੋਵੇ ਅਤੇ ਉਹ ਪੁਰਖ ਜੋ ਅਸ਼ੁੱਧ ਇਸਤਰੀ ਨਾਲ ਸੰਗ ਕਰੇ, ਉਨ੍ਹਾਂ ਸਾਰਿਆਂ ਦੇ ਲਈ ਇਹੋ ਹੀ ਬਿਵਸਥਾ ਹੈ ।
\s5
\c 16
\s ਪ੍ਰਾਸਚਿਤ ਦਾ ਦਿਨ
\p
\v 1 ਜਿਸ ਵੇਲੇ ਹਾਰੂਨ ਦੇ ਦੋ ਪੁੱਤਰ ਯਹੋਵਾਹ ਦੇ ਸਨਮੁਖ ਅਪਵਿੱਤਰ ਭੇਟ ਚੜ੍ਹਾ ਕੇ ਮਰ ਗਏ,
\v 2 ਤਦ ਯਹੋਵਾਹ ਨੇ ਮੂਸਾ ਦੇ ਨਾਲ ਗੱਲ ਕਰਕੇ ਆਖਿਆ, ਆਪਣੇ ਭਰਾ ਹਾਰੂਨ ਨੂੰ ਆਖ, "ਉਹ ਪਵਿੱਤਰ ਸਥਾਨ ਵਿੱਚ ਪਰਦੇ ਦੇ ਅੰਦਰ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ, ਜੋ ਸੰਦੂਕ ਦੇ ਉੱਤੇ ਹੈ, ਹਰ ਵਾਰੀ ਨਾ ਆਇਆ ਕਰੇ, ਤਾਂ ਜੋ ਉਹ ਮਰ ਨਾ ਜਾਵੇ, ਕਿਉਂ ਜੋ ਮੈਂ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਬੱਦਲ ਵਿੱਚ ਪਰਗਟ ਹੋਵਾਂਗਾ ।
\s5
\v 3 ਜਦ ਹਾਰੂਨ ਪਵਿੱਤਰ ਸਥਾਨ ਵਿੱਚ ਆਵੇ ਤਦ ਉਹ ਇੱਕ ਜੁਆਨ ਬਲ਼ਦ ਪਾਪ ਬਲੀ ਦੀ ਭੇਟ ਲਈ ਅਤੇ ਇੱਕ ਭੇਡੂ ਹੋਮ ਬਲੀ ਦੀ ਭੇਟ ਲਈ ਲੈ ਕੇ ਆਇਆ ਕਰੇ ।
\v 4 ਉਹ ਕਤਾਨ ਦਾ ਪਵਿੱਤਰ ਕੁੜਤਾ, ਕਤਾਨ ਦਾ ਅੰਗਰੱਖਾ, ਕਤਾਨ ਦਾ ਕਮਰ ਕੱਸਾ ਅਤੇ ਕਤਾਨ ਦੀ ਪਗੜੀ ਪਹਿਨ ਕੇ ਆਇਆ ਕਰੇ । ਇਹ ਪਵਿੱਤਰ ਬਸਤਰ ਹਨ, ਇਸ ਲਈ ਉਹ ਪਾਣੀ ਨਾਲ ਨਹਾ ਕੇ ਇਨ੍ਹਾਂ ਨੂੰ ਪਹਿਨੇ ।
\v 5 ਉਹ ਇਸਰਾਏਲੀਆਂ ਦੀ ਮੰਡਲੀ ਤੋਂ ਪਾਪ ਬਲੀ ਦੀ ਭੇਟ ਲਈ ਬੱਕਰੀਆਂ ਦੇ ਦੋ ਮੇਮਣੇ ਅਤੇ ਹੋਮ ਬਲੀ ਭੇਟ ਲਈ ਇੱਕ ਭੇਡੂ ਲਵੇ ।
\s5
\v 6 ਅਤੇ ਹਾਰੂਨ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਨੂੰ, ਜੋ ਆਪ ਉਸ ਦੇ ਲਈ ਹੈ ਚੜ੍ਹਾਵੇ ਅਤੇ ਆਪਣੇ ਲਈ ਅਤੇ ਆਪਣੇ ਘਰਾਣੇ ਲਈ ਪ੍ਰਾਸਚਿਤ ਕਰੇ ।
\v 7 ਉਹ ਉਨ੍ਹਾਂ ਦੋਨਾਂ ਮੇਮਣਿਆਂ ਨੂੰ ਲੈ ਕੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਖੜ੍ਹਾ ਕਰੇ ।
\s5
\v 8 ਅਤੇ ਹਾਰੂਨ ਉਨ੍ਹਾਂ ਦੋਹਾਂ ਬੱਕਰਿਆਂ ਉੱਤੇ ਪਰਚੀਆਂ ਪਾਵੇ, ਇੱਕ ਪਰਚੀ ਯਹੋਵਾਹ ਦੇ ਲਈ ਅਤੇ ਦੂਜੀ ਅਜ਼ਾਜ਼ੇਲ ਦੇ ਲਈ ।
\v 9 ਜਿਸ ਬੱਕਰੇ ਉੱਤੇ ਯਹੋਵਾਹ ਲਈ ਪਰਚੀ ਨਿੱਕਲੇ, ਹਾਰੂਨ ਉਸ ਨੂੰ ਲੈ ਕੇ ਪਾਪ ਬਲੀ ਦੀ ਭੇਟ ਕਰਕੇ ਚੜ੍ਹਾਵੇ ।
\v 10 ਪਰ ਉਹ ਬੱਕਰਾ ਜਿਸ ਦੇ ਉੱਤੇ ਅਜ਼ਾਜ਼ੇਲ ਲਈ ਪਰਚੀ ਨਿੱਕਲੀ, ਉਹ ਯਹੋਵਾਹ ਦੇ ਅੱਗੇ ਜੀਉਂਦਾ ਖੜ੍ਹਾ ਕੀਤਾ ਜਾਵੇ ਕਿ ਉਸ ਦੇ ਨਾਲ ਪ੍ਰਾਸਚਿਤ ਕੀਤਾ ਜਾਵੇ ਅਤੇ ਉਸ ਨੂੰ ਛੋਟ ਕਰ ਕੇ ਉਜਾੜ ਵਿੱਚ ਛੱਡ ਦਿੱਤਾ ਜਾਵੇ ।
\p
\s5
\v 11 ਹਾਰੂਨ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਨੂੰ ਜੋ ਉਸਨੇ ਆਪਣੇ ਲਈ ਲਿਆ ਹੈ, ਲਿਆਵੇ ਅਤੇ ਉਸ ਨੂੰ ਵੱਢ ਕੇ ਆਪਣੇ ਲਈ ਅਤੇ ਆਪਣੇ ਘਰਾਣੇ ਲਈ ਪ੍ਰਾਸਚਿਤ ਕਰੇ ।
\s5
\v 12 ਅਤੇ ਉਹ ਜਗਵੇਦੀ ਦੇ ਉੱਤੋਂ ਕੋਲਿਆਂ ਦੀ ਅੱਗ ਨਾਲ ਧੂਪਦਾਨੀ ਨੂੰ ਭਰੇ ਅਤੇ ਆਪਣੇ ਦੋਵੇਂ ਹੱਥਾਂ ਵਿੱਚ ਮਹੀਨ ਕੁੱਟੇ ਹੋਏ ਸੁਗੰਧ ਧੂਪ ਨੂੰ ਭਰ ਕੇ ਪਰਦੇ ਦੇ ਅੰਦਰ ਲੈ ਆਵੇ ।
\v 13 ਉਹ ਉਸ ਧੂਪ ਨੂੰ ਯਹੋਵਾਹ ਦੇ ਅੱਗੇ ਅੱਗ ਦੇ ਉੱਤੇ ਪਾਵੇ, ਤਾਂ ਜੋ ਧੂਪ ਦਾ ਧੂੰਆਂ ਪ੍ਰਾਸਚਿਤ ਦੇ ਸਰਪੋਸ਼ ਨੂੰ ਜੋ ਸਾਖੀ ਦੇ ਉੱਤੇ ਹੈ, ਢੱਕ ਲਵੇ, ਤਾਂ ਜੋ ਉਹ ਮਰ ਨਾ ਜਾਵੇ ।
\s5
\v 14 ਤਦ ਉਹ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਪੂਰਬ ਦੀ ਵੱਲ ਉਸ ਨੂੰ ਪ੍ਰਾਸਚਿਤ ਦੇ ਸਰਪੋਸ਼ ਉੱਤੇ ਆਪਣੀ ਉਂਗਲ ਨਾਲ ਛਿੜਕੇ ਅਤੇ ਫੇਰ ਉਸ ਲਹੂ ਵਿੱਚੋਂ ਕੁਝ ਆਪਣੀ ਉਂਗਲ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਸੱਤ ਵਾਰੀ ਛਿੜਕੇ ।
\p
\s5
\v 15 ਫੇਰ ਉਹ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਹੈ, ਵੱਢੇ ਅਤੇ ਉਸ ਦਾ ਲਹੂ ਪਰਦੇ ਦੇ ਅੰਦਰ ਲਿਆਵੇ ਅਤੇ ਜਿਵੇਂ ਉਸ ਨੇ ਬਲ਼ਦ ਦੇ ਲਹੂ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਉਸ ਦੇ ਲਹੂ ਨਾਲ ਕਰੇ ਅਰਥਾਤ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਅਤੇ ਉਸ ਦੇ ਸਾਹਮਣੇ ਉਸ ਨੂੰ ਛਿੜਕੇ ।
\v 16 ਅਤੇ ਉਹ ਇਸਰਾਏਲੀਆਂ ਦੀ ਅਲੱਗ-ਅਲੱਗ ਅਸ਼ੁੱਧਤਾਈ, ਅਤੇ ਉਨ੍ਹਾਂ ਦੇ ਪਾਪਾਂ, ਅਤੇ ਉਨ੍ਹਾਂ ਦੇ ਸਾਰੇ ਅਪਰਾਧਾਂ ਦੇ ਕਾਰਨ, ਪਵਿੱਤਰ ਸਥਾਨ ਦੇ ਲਈ ਪ੍ਰਾਸਚਿਤ ਕਰੇ ਅਤੇ ਇਸੇ ਤਰ੍ਹਾਂ ਹੀ ਉਹ ਮੰਡਲੀ ਦੇ ਡੇਰੇ ਦੇ ਲਈ ਕਰੇ ਜਿਹੜਾ ਉਨ੍ਹਾਂ ਦੀ ਅਸ਼ੁੱਧਤਾਈ ਦੇ ਵਿਚਕਾਰ ਰਹਿੰਦਾ ਹੈ ।
\s5
\v 17 ਜਿਸ ਵੇਲੇ ਹਾਰੂਨ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਜਾਵੇ, ਤਾਂ ਜਦ ਤੱਕ ਉਹ ਆਪਣੇ ਲਈ, ਆਪਣੇ ਘਰਾਣੇ ਦੇ ਲਈ ਅਤੇ ਇਸਰਾਏਲ ਦੀ ਸਾਰੀ ਮੰਡਲੀ ਦੇ ਲਈ ਪ੍ਰਾਸਚਿਤ ਪੂਰਾ ਕਰਕੇ ਬਾਹਰ ਨਾ ਨਿੱਕਲੇ, ਤਦ ਤੱਕ ਮੰਡਲੀ ਦੇ ਡੇਰੇ ਵਿੱਚ ਹੋਰ ਕੋਈ ਮਨੁੱਖ ਨਾ ਜਾਵੇ ।
\v 18 ਫੇਰ ਉਹ ਨਿੱਕਲ ਕੇ ਉਸ ਜਗਵੇਦੀ ਦੇ ਕੋਲ ਜਾਵੇ ਜਿਹੜੀ ਯਹੋਵਾਹ ਦੇ ਅੱਗੇ ਹੈ, ਅਤੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਬਲ਼ਦ ਦੇ ਲਹੂ ਅਤੇ ਬੱਕਰੇ ਦੇ ਲਹੂ ਤੋਂ ਕੁਝ ਲੈ ਕੇ ਉਸ ਨੂੰ ਜਗਵੇਦੀ ਦੇ ਸਿੰਗਾਂ ਉੱਤੇ ਅਤੇ ਆਲੇ-ਦੁਆਲੇ ਛਿੜਕੇ ।
\v 19 ਅਤੇ ਉਹ ਉਸ ਲਹੂ ਤੋਂ ਆਪਣੀ ਉਂਗਲ ਨਾਲ ਕੁਝ ਲੈ ਕੇ ਸੱਤ ਵਾਰੀ ਉਸ ਦੇ ਉੱਤੇ ਛਿੜਕੇ ਅਤੇ ਇਸਰਾਏਲੀਆਂ ਦੀ ਅਲੱਗ-ਅਲੱਗ ਅਸ਼ੁੱਧਤਾਈਆਂ ਤੋਂ ਉਸ ਨੂੰ ਪਵਿੱਤਰ ਕਰੇ ।
\s ਪ੍ਰਾਸਚਿਤ ਦਾ ਬੱਕਰਾ
\p
\s5
\v 20 ਜਦ ਉਹ ਪਵਿੱਤਰ ਸਥਾਨ ਅਤੇ ਮੰਡਲੀ ਦੇ ਡੇਰੇ ਅਤੇ ਜਗਵੇਦੀ ਦਾ ਪ੍ਰਾਸਚਿਤ ਪੂਰਾ ਕਰ ਲਵੇ ਤਾਂ ਜੀਉਂਦੇ ਬੱਕਰੇ ਨੂੰ ਲਿਆਵੇ,
\v 21 ਅਤੇ ਹਾਰੂਨ ਆਪਣੇ ਦੋਹਾਂ ਹੱਥਾਂ ਨੂੰ ਜੀਉਂਦੇ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਇਸਰਾਏਲੀਆਂ ਦੀਆਂ ਬਦੀਆਂ, ਉਨ੍ਹਾਂ ਦੇ ਸਾਰੇ ਪਾਪਾਂ, ਅਤੇ ਉਨ੍ਹਾਂ ਦੇ ਸਾਰੇ ਅਪਰਾਧਾਂ ਦਾ ਇਕਰਾਰ ਕਰੇ ਅਤੇ ਉਨ੍ਹਾਂ ਨੂੰ ਬੱਕਰੇ ਦੇ ਸਿਰ ਉੱਤੇ ਰੱਖ ਕੇ ਉਸ ਨੂੰ ਕਿਸੇ ਮਨੁੱਖ ਦੇ ਹੱਥ ਜਿਹੜਾ ਇਸ ਕੰਮ ਲਈ ਤਿਆਰ ਹੋਵੇ, ਉਜਾੜ ਵਿੱਚ ਭੇਜ ਦੇਵੇ ।
\v 22 ਉਹ ਬੱਕਰਾ ਉਨ੍ਹਾਂ ਦੀਆਂ ਸਾਰੀਆਂ ਬਦੀਆਂ ਨੂੰ ਆਪਣੇ ਸਿਰ ਤੇ ਚੁੱਕ ਕੇ ਕਿਸੇ ਉਜਾੜ ਸਥਾਨ ਨੂੰ ਚੱਲਿਆ ਜਾਵੇ ਅਤੇ ਉਹ ਮਨੁੱਖ ਉਸ ਬੱਕਰੇ ਨੂੰ ਉਜਾੜ ਵਿੱਚ ਛੱਡ ਦੇਵੇ ।
\s5
\v 23 ਤਦ ਹਾਰੂਨ ਮੰਡਲੀ ਦੇ ਡੇਰੇ ਵਿੱਚ ਆਵੇ ਅਤੇ ਜਿਹੜੇ ਕਤਾਨੀ ਬਸਤਰ ਉਸ ਨੇ ਪਵਿੱਤਰ ਸਥਾਨ ਵਿੱਚ ਜਾਣ ਦੇ ਵੇਲੇ ਪਹਿਨੇ ਸਨ, ਉਨ੍ਹਾਂ ਨੂੰ ਲਾਹ ਕੇ ਰੱਖ ਦੇਵੇ ।
\v 24 ਫੇਰ ਉਹ ਕਿਸੇ ਪਵਿੱਤਰ ਸਥਾਨ ਵਿੱਚ ਪਾਣੀ ਨਾਲ ਨਹਾਵੇ, ਆਪਣੇ ਸਧਾਰਨ ਬਸਤਰ ਪਾਵੇ ਅਤੇ ਬਾਹਰ ਨਿੱਕਲ ਕੇ ਆਪਣੀ ਹੋਮ ਬਲੀ ਦੀ ਭੇਟ ਅਤੇ ਲੋਕਾਂ ਦੀ ਹੋਮ ਬਲੀ ਦੀ ਭੇਟ ਚੜ੍ਹਾਵੇ ਅਤੇ ਆਪਣੇ ਲਈ ਅਤੇ ਲੋਕਾਂ ਦੇ ਲਈ ਪ੍ਰਾਸਚਿਤ ਕਰੇ ।
\s5
\v 25 ਅਤੇ ਪਾਪ ਬਲੀ ਦੀ ਭੇਟ ਦੀ ਚਰਬੀ ਨੂੰ ਉਹ ਜਗਵੇਦੀ ਉੱਤੇ ਸਾੜੇ ।
\v 26 ਅਤੇ ਜਿਹੜਾ ਮਨੁੱਖ ਉਸ ਬੱਕਰੇ ਨੂੰ ਅਜ਼ਾਜ਼ੇਲ ਲਈ ਛੱਡ ਕੇ ਆਇਆ, ਉਹ ਵੀ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਫੇਰ ਡੇਰੇ ਵਿੱਚ ਆਵੇ ।
\s5
\v 27 ਉਹ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਅਤੇ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ, ਜਿਨ੍ਹਾਂ ਦਾ ਲਹੂ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਲਿਆਂਦਾ ਗਿਆ ਸੀ, ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਨ੍ਹਾਂ ਦੀਆਂ ਖੱਲਾਂ, ਮਾਸ ਅਤੇ ਗੋਹੇ ਨੂੰ ਅੱਗ ਵਿੱਚ ਸਾੜ ਦੇਵੇ ।
\v 28 ਜਿਹੜਾ ਉਨ੍ਹਾਂ ਨੂੰ ਸਾੜੇ, ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਫੇਰ ਡੇਰੇ ਵਿੱਚ ਆਵੇ ।
\s ਪ੍ਰਾਸਚਿਤ ਦਾ ਦਿਨ ਮੰਨਣਾ
\p
\s5
\v 29 ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ, ਕਿ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ ਅਤੇ ਉਸ ਦਿਨ ਕੋਈ ਵੀ ਮਨੁੱਖ ਕੰਮ ਨਾ ਕਰੇ ਭਾਵੇਂ ਉਹ ਆਪਣੇ ਦੇਸ਼ ਦਾ ਹੋਵੇ, ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਰਹਿੰਦਾ ਹੈ,
\v 30 ਕਿਉਂ ਜੋ ਉਸੇ ਦਿਨ ਜਾਜਕ ਤੁਹਾਨੂੰ ਸ਼ੁੱਧ ਕਰਨ ਲਈ ਤੁਹਾਡੇ ਲਈ ਪ੍ਰਾਸਚਿਤ ਕਰੇ ਤਾਂ ਜੋ ਤੁਸੀਂ ਆਪਣੇ ਸਾਰੇ ਪਾਪਾਂ ਤੋਂ ਯਹੋਵਾਹ ਦੇ ਅੱਗੇ ਸ਼ੁੱਧ ਹੋਵੋ ।
\v 31 ਇਹ ਤੁਹਾਡੇ ਲਈ ਇੱਕ ਮਹਾਂ-ਵਿਸ਼ਰਾਮ ਦਾ ਦਿਨ ਹੋਵੇ ਅਤੇ ਇੱਕ ਸਦਾ ਦੀ ਬਿਧੀ ਦੇ ਅਨੁਸਾਰ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ ।
\s5
\v 32 ਜਿਸ ਦਾ ਆਪਣੇ ਪਿਤਾ ਦੇ ਥਾਂ ਉੱਤੇ ਜਾਜਕ ਹੋਣ ਲਈ ਮਸਹ ਕੀਤਾ ਜਾਵੇ, ਉਹ ਜਾਜਕ ਪ੍ਰਾਸਚਿਤ ਕਰੇ ਅਤੇ ਕਤਾਨ ਦੇ ਪਵਿੱਤਰ ਬਸਤਰਾਂ ਨੂੰ ਪਹਿਨੇ ।
\v 33 ਉਹ ਪਵਿੱਤਰ ਸਥਾਨ ਦੇ ਲਈ, ਮੰਡਲੀ ਦੇ ਡੇਰੇ ਦੇ ਲਈ ਅਤੇ ਜਗਵੇਦੀ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਜਾਜਕਾਂ ਦੇ ਲਈ ਅਤੇ ਮੰਡਲੀ ਦੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰੇ ।
\p
\s5
\v 34 ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ ਕਿ ਤੁਸੀਂ ਇਸਰਾਏਲੀਆਂ ਦੇ ਸਾਰੇ ਪਾਪਾਂ ਦੇ ਲਈ ਸਾਲ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੋ । " ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ।
\s5
\c 17
\s ਖੂਨ ਦੀ ਪਵਿੱਤਰਤਾ
\p
\v 1 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
\v 2 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੀ ਸਾਰੀ ਮੰਡਲੀ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖ, ਜਿਸ ਕੰਮ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ, ਉਹ ਇਹ ਹੈ:
\v 3 ਜੇਕਰ ਇਸਰਾਏਲ ਦੇ ਘਰਾਣੇ ਤੋਂ ਕੋਈ ਵੀ ਮਨੁੱਖ ਜੋ ਬਲ਼ਦ, ਜਾਂ ਲੇਲਾ, ਜਾਂ ਬੱਕਰਾ ਡੇਰੇ ਵਿੱਚ ਜਾਂ ਡੇਰੇ ਤੋਂ ਬਾਹਰ ਵੱਢੇ,
\v 4 ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ, ਯਹੋਵਾਹ ਦੇ ਨਿਵਾਸ ਸਥਾਨ ਦੇ ਸਾਹਮਣੇ ਬਲੀ ਚੜ੍ਹਾਉਣ ਲਈ ਨਾ ਲਿਆਵੇ, ਤਾਂ ਉਹ ਮਨੁੱਖ ਖੂਨ ਦਾ ਦੋਸ਼ੀ ਠਹਿਰੇ । ਉਸ ਨੇ ਲਹੂ ਬਹਾਇਆ ਹੈ ਇਸ ਲਈ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ ।
\s5
\v 5 ਇਸ ਬਿਧੀ ਦਾ ਕਾਰਨ ਇਹ ਹੈ ਕਿ ਇਸਰਾਏਲੀ ਆਪਣੀਆਂ ਬਲੀਆਂ ਜਿਨ੍ਹਾਂ ਨੂੰ ਉਹ ਖੁੱਲ੍ਹੇ ਮੈਦਾਨ ਵਿੱਚ ਚੜ੍ਹਾਉਂਦੇ ਹਨ, ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਜਾਜਕ ਦੇ ਕੋਲ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਕਰਕੇ ਲਿਆਉਣ ।
\v 6 ਅਤੇ ਜਾਜਕ ਉਸ ਲਹੂ ਨੂੰ ਯਹੋਵਾਹ ਦੀ ਜਗਵੇਦੀ ਦੇ ਉੱਤੇ ਅਤੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਛਿੜਕੇ ਅਤੇ ਚਰਬੀ ਨੂੰ ਯਹੋਵਾਹ ਦੇ ਅੱਗੇ ਸੁਗੰਧਤਾ ਕਰ ਕੇ ਸਾੜੇ ।
\s5
\v 7 ਤਾਂ ਜੋ ਉਹ ਜਿਹੜੇ ਬੱਕਰਿਆਂ ਦੀ ਪੂਜਾ ਕਰਕੇ ਵਿਭਚਾਰ ਕਰਦੇ ਹਨ, ਫੇਰ ਕਦੀ ਆਪਣੀਆਂ ਬਲੀਆਂ ਉਨ੍ਹਾਂ ਦੇ ਅੱਗੇ ਨਾ ਚੜ੍ਹਾਉਣ । ਇਹ ਉਨ੍ਹਾਂ ਦੇ ਲਈ ਉਨ੍ਹਾਂ ਦੀ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਹੋਵੇਗੀ ।
\p
\s5
\v 8 ਤੂੰ ਉਨ੍ਹਾਂ ਨੂੰ ਇਹ ਆਖ, ਭਾਵੇਂ ਇਸਰਾਏਲ ਦੇ ਘਰਾਣੇ ਦਾ ਕੋਈ ਮਨੁੱਖ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਰਹਿੰਦੇ ਹਨ, ਜਿਹੜਾ ਹੋਮ ਬਲੀ ਦੀ ਭੇਟ ਜਾਂ ਸੁੱਖ-ਸਾਂਦ ਦੀ ਭੇਟ ਚੜ੍ਹਾਵੇ,
\v 9 ਅਤੇ ਉਹ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਨਾ ਲਿਆਵੇ, ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ ।
\p
\s5
\v 10 ਕੋਈ ਵੀ ਮਨੁੱਖ ਭਾਵੇਂ ਇਸਰਾਏਲ ਦੇ ਘਰਾਣੇ ਦਾ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਕਿਸੇ ਪ੍ਰਕਾਰ ਦਾ ਲਹੂ ਖਾਵੇ ਤਾਂ ਮੈਂ ਉਸ ਲਹੂ ਖਾਣ ਵਾਲੇ ਮਨੁੱਖ ਦੇ ਵਿਰੁੱਧ ਹੋ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ਼ ਕਰ ਦਿਆਂਗਾ ।
\v 11 ਕਿਉਂ ਜੋ ਸਰੀਰ ਦੀ ਜਾਨ ਉਸ ਦੇ ਲਹੂ ਵਿੱਚ ਹੈ ਅਤੇ ਮੈਂ ਉਸ ਨੂੰ ਜਗਵੇਦੀ ਦੇ ਉੱਤੇ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਕਰਨ ਲਈ ਦਿੱਤਾ ਹੈ, ਕਿਉਂਕਿ ਪ੍ਰਾਣਾਂ ਦੇ ਲਈ ਲਹੂ ਨਾਲ ਹੀ ਪ੍ਰਾਸਚਿਤ ਹੁੰਦਾ ਹੈ ।
\s5
\v 12 ਇਸ ਲਈ ਮੈਂ ਇਸਰਾਏਲੀਆਂ ਨੂੰ ਆਖਦਾ ਹਾਂ, ਕਿ ਤੁਹਾਡੇ ਵਿੱਚੋਂ ਕੋਈ ਮਨੁੱਖ ਲਹੂ ਨਾ ਖਾਵੇ, ਨਾ ਹੀ ਕੋਈ ਪਰਦੇਸੀ ਜੋ ਤੁਹਾਡੇ ਵਿਚਕਾਰ ਵੱਸਦਾ ਹੈ, ਲਹੂ ਖਾਵੇ ।
\p
\v 13 ਕੋਈ ਵੀ ਮਨੁੱਖ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਸ਼ਿਕਾਰ ਕਰਕੇ ਕਿਸੇ ਖਾਣ ਯੋਗ ਪਸ਼ੂ ਜਾਂ ਪੰਛੀ ਨੂੰ ਫੜ੍ਹੇ ਤਾਂ ਉਹ ਉਸ ਦੇ ਲਹੂ ਨੂੰ ਡੋਲ੍ਹ ਕੇ ਮਿੱਟੀ ਨਾਲ ਢੱਕ ਦੇਵੇ ।
\s5
\v 14 ਕਿਉਂ ਜੋ ਸਾਰੇ ਸਰੀਰਾਂ ਦਾ ਪ੍ਰਾਣ ਉਨ੍ਹਾਂ ਦੇ ਲਹੂ ਵਿੱਚ ਹੀ ਵੱਸਦਾ ਹੈ, ਇਸ ਲਈ ਮੈਂ ਇਸਰਾਏਲੀਆਂ ਨੂੰ ਆਖਦਾ ਹਾਂ, ਤੁਸੀਂ ਕਿਸੇ ਪ੍ਰਕਾਰ ਦਾ ਮਾਸ ਲਹੂ ਸਮੇਤ ਨਾ ਖਾਣਾ, ਕਿਉਂ ਜੋ ਸਾਰੇ ਸਰੀਰਾਂ ਦੀ ਜਾਨ ਉਨ੍ਹਾਂ ਦੇ ਲਹੂ ਵਿੱਚ ਹੀ ਹੈ । ਕੋਈ ਵੀ ਜਿਹੜਾ ਉਸ ਨੂੰ ਖਾਵੇ, ਉਹ ਛੇਕਿਆ ਜਾਵੇ ।
\s5
\v 15 ਅਤੇ ਕੋਈ ਵੀ ਮਨੁੱਖ ਜਿਹੜਾ ਆਪਣੇ ਦੇਸ਼ ਦਾ ਹੋਵੇ ਜਾਂ ਪਰਦੇਸੀ, ਉਸ ਜੀਵ ਨੂੰ ਖਾਵੇ, ਜਿਹੜਾ ਆਪਣੇ ਆਪ ਮਰ ਗਿਆ ਹੋਵੇ, ਜਾਂ ਦੂਜੇ ਪਸ਼ੂਆਂ ਦੁਆਰਾ ਮਾਰਿਆ ਗਿਆ ਹੋਵੇ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ, ਉਹ ਸ਼ਾਮ ਤੱਕ ਅਸ਼ੁੱਧ ਰਹੇ । ਫੇਰ ਉਹ ਸ਼ੁੱਧ ਠਹਿਰੇਗਾ ।
\v 16 ਪਰ ਜੇਕਰ ਉਹ ਆਪਣੇ ਕੱਪੜੇ ਨਾ ਧੋਵੇ ਅਤੇ ਨਾ ਨਹਾਵੇ ਤਾਂ ਉਸ ਦਾ ਦੋਸ਼ ਉਸੇ ਦੇ ਜੁੰਮੇ ਹੈ ।
\s5
\c 18
\s ਵਰਜਿਤ ਯੋਨ ਸੰਬੰਧ
\p
\v 1 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
\v 2 ਇਸਰਾਏਲੀਆਂ ਨਾਲ ਗੱਲ ਕਰ ਕੇ ਆਖ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
\v 3 ਤੁਸੀਂ ਮਿਸਰ ਦੇ ਦੇਸ਼ ਦੇ ਕੰਮਾਂ ਦੇ ਅਨੁਸਾਰ ਨਾ ਕਰਨਾ, ਜਿਸ ਦੇ ਵਿੱਚ ਤੁਸੀਂ ਵੱਸਦੇ ਸੀ ਅਤੇ ਨਾ ਕਨਾਨ ਦੇ ਕੰਮਾਂ ਦੇ ਅਨੁਸਾਰ ਕਰਨਾ, ਜਿੱਥੇ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਨਾ ਹੀ ਤੁਸੀਂ ਉਨ੍ਹਾਂ ਦੀਆਂ ਰੀਤਾਂ ਅਨੁਸਾਰ ਚੱਲਣਾ ।
\s5
\v 4 ਤੁਸੀਂ ਮੇਰੇ ਹੀ ਨਿਯਮਾਂ ਨੂੰ ਮੰਨਣਾ ਅਤੇ ਮੇਰੀਆਂ ਹੀ ਬਿਧੀਆਂ ਨੂੰ ਮੰਨ ਕੇ ਉਨ੍ਹਾਂ ਦੇ ਅਨੁਸਾਰ ਚੱਲਣਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
\v 5 ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰਨਾ । ਜਿਹੜਾ ਇਨ੍ਹਾਂ ਦੀ ਪਾਲਣਾ ਕਰੇਗਾ, ਉਹ ਇਨ੍ਹਾਂ ਦੇ ਕਾਰਨ ਜੀਉਂਦਾ ਰਹੇਗਾ । ਮੈਂ ਹੀ ਯਹੋਵਾਹ ਹਾਂ ।
\p
\s5
\v 6 ਤੁਹਾਡੇ ਵਿੱਚੋਂ ਕੋਈ ਆਪਣੇ ਨਜ਼ਦੀਕੀ ਰਿਸ਼ਤੇਦਾਰ ਦਾ ਨੰਗੇਜ ਉਘਾੜਨ ਲਈ ਉਨ੍ਹਾਂ ਦੇ ਕੋਲ ਨਾ ਜਾਵੇ । ਮੈਂ ਯਹੋਵਾਹ ਹਾਂ ।
\v 7 ਤੂੰ ਆਪਣੇ ਪਿਤਾ ਦਾ ਨੰਗੇਜ ਅਤੇ ਆਪਣੀ ਮਾਂ ਦਾ ਨੰਗੇਜ ਨਾ ਉਘਾੜੀਂ, ਉਹ ਤੇਰੀ ਮਾਂ ਹੈ, ਤੂੰ ਉਸ ਦਾ ਨੰਗੇਜ ਨਾ ਉਘਾੜੀਂ ।
\v 8 ਤੂੰ ਆਪਣੀ ਸੌਤੇਲੀ ਮਾਂ ਦਾ ਨੰਗੇਜ ਨਾ ਉਘਾੜੀਂ, ਇਹ ਤਾਂ ਤੇਰੇ ਪਿਤਾ ਦਾ ਹੀ ਨੰਗੇਜ ਹੈ ।
\s5
\v 9 ਤੂੰ ਆਪਣੀ ਭੈਣ ਭਾਵੇਂ ਉਹ ਤੇਰੀ ਸੱਕੀ ਭੈਣ ਹੋਵੇ ਜਾਂ ਸੌਤੇਲੀ, ਭਾਵੇਂ ਘਰ ਵਿੱਚ ਜੰਮੀ ਹੋਏ ਭਾਵੇਂ ਬਾਹਰ, ਤੂੰ ਉਸ ਦਾ ਨੰਗੇਜ ਨਾ ਉਘਾੜੀਂ ।
\v 10 ਤੂੰ ਆਪਣੀ ਪੋਤਰੀ ਜਾਂ ਆਪਣੀ ਦੋਤਰੀ ਦਾ ਨੰਗੇਜ ਨਾ ਉਘਾੜੀਂ, ਕਿਉਂ ਜੋ ਉਨ੍ਹਾਂ ਦਾ ਨੰਗੇਜ ਤਾਂ ਤੇਰਾ ਆਪਣਾ ਹੀ ਹੈ ।
\v 11 ਤੂੰ ਆਪਣੀ ਸੌਤੇਲੀ ਭੈਣ ਦਾ, ਜੋ ਤੇਰੇ ਪਿਤਾ ਤੋਂ ਜੰਮੀ ਹੈ, ਉਸ ਦਾ ਨੰਗੇਜ ਨਾ ਉਘਾੜੀਂ, ਕਿਉਂ ਜੋ ਉਹ ਤੇਰੀ ਭੈਣ ਹੈ ।
\s5
\v 12 ਤੂੰ ਆਪਣੇ ਪਿਤਾ ਦੀ ਭੈਣ ਦਾ ਨੰਗੇਜ ਨਾ ਉਘਾੜੀਂ, ਉਹ ਤੇਰੇ ਪਿਤਾ ਦੀ ਨਜ਼ਦੀਕੀ ਰਿਸ਼ਤੇਦਾਰ ਹੈ ।
\v 13 ਤੂੰ ਆਪਣੀ ਮਾਂ ਦੀ ਭੈਣ ਦਾ ਨੰਗੇਜ ਨਾ ਉਘਾੜੀਂ, ਕਿਉਂ ਜੋ ਉਹ ਤੇਰੀ ਮਾਂ ਦੀ ਨਜ਼ਦੀਕੀ ਰਿਸ਼ਤੇਦਾਰ ਹੈ ।
\v 14 ਤੂੰ ਆਪਣੇ ਪਿਤਾ ਦੇ ਭਰਾ ਦਾ ਨੰਗੇਜ ਨਾ ਉਘਾੜੀਂ, ਨਾ ਤੂੰ ਉਸ ਦੀ ਪਤਨੀ ਕੋਲ ਜਾਵੀਂ, ਉਹ ਤਾਂ ਤੇਰੀ ਚਾਚੀ ਹੈ ।
\s5
\v 15 ਤੂੰ ਆਪਣੀ ਨੂੰਹ ਦਾ ਨੰਗੇਜ ਨਾ ਉਘਾੜੀਂ, ਉਹ ਤੇਰੇ ਪੁੱਤਰ ਦੀ ਪਤਨੀ ਹੈ, ਇਸ ਲਈ ਤੂੰ ਉਸ ਦਾ ਨੰਗੇਜ ਨਾ ਉਘਾੜੀਂ ।
\v 16 ਤੂੰ ਆਪਣੇ ਭਰਾ ਦੀ ਪਤਨੀ ਦਾ ਨੰਗੇਜ ਨਾ ਉਘਾੜੀਂ, ਉਹ ਤਾਂ ਤੇਰੇ ਭਰਾ ਦਾ ਨੰਗੇਜ ਹੈ ।
\s5
\v 17 ਤੂੰ ਕਿਸੇ ਇਸਤਰੀ ਅਤੇ ਉਸ ਦੀ ਧੀ ਦਾ ਨੰਗੇਜ ਨਾ ਉਘਾੜੀਂ, ਨਾ ਤੂੰ ਉਸ ਦੀ ਪੋਤਰੀ ਨੂੰ ਜਾਂ ਉਸ ਦੀ ਦੋਤਰੀ ਨੂੰ ਉਸ ਦਾ ਨੰਗੇਜ ਉਘਾੜਣ ਲਈ ਲਿਆਵੀਂ, ਕਿਉਂ ਜੋ ਉਹ ਉਸ ਦੀ ਨਜ਼ਦੀਕੀ ਰਿਸ਼ਤੇਦਾਰ ਹੈ, ਅਜਿਹਾ ਕਰਨਾ ਦੁਸ਼ਟਤਾ ਹੈ ।
\v 18 ਤੂੰ ਆਪਣੀ ਪਤਨੀ ਨੂੰ ਦੁੱਖ ਦੇਣ ਲਈ, ਉਸ ਦੀ ਭੈਣ ਨੂੰ ਉਸ ਦਾ ਨੰਗੇਜ ਉਘਾੜਣ ਲਈ ਨਾ ਵਿਆਹਵੀਂ ਜਦ ਕਿ ਤੇਰੀ ਪਹਿਲੀ ਪਤਨੀ ਅਜੇ ਜੀਉਂਦੀ ਹੈ ।
\s5
\v 19 ਜਦ ਤੱਕ ਕੋਈ ਇਸਤਰੀ ਆਪਣੀ ਮਾਹਵਾਰੀ ਕਾਰਨ ਅਸ਼ੁੱਧ ਹੈ, ਤਾਂ ਤੂੰ ਉਸ ਦਾ ਨੰਗੇਜ ਉਘਾੜਣ ਲਈ ਉਸ ਦੇ ਕੋਲ ਨਾ ਜਾਵੀਂ ।
\v 20 ਤੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਸੰਗ ਕਰਕੇ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੀਂ ।
\s5
\v 21 ਅਤੇ ਤੂੰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਅੱਗ ਦੇ ਵਿੱਚੋਂ ਨਾ ਲੰਘਾਵੀ, ਨਾ ਤੂੰ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਬਦਨਾਮ ਕਰੀਂ, ਮੈਂ ਯਹੋਵਾਹ ਹਾਂ ।
\s5
\v 22 ਜਿਸ ਤਰ੍ਹਾਂ ਤੂੰ ਇਸਤਰੀ ਨਾਲ ਸੰਗ ਕਰਦਾ ਹੈਂ, ਉਸੇ ਤਰ੍ਹਾਂ ਕਿਸੇ ਪੁਰਖ ਦੇ ਨਾਲ ਸੰਗ ਨਾ ਕਰੀਂ, ਇਹ ਘਿਣਾਉਣਾ ਕੰਮ ਹੈ ।
\v 23 ਤੂੰ ਕਿਸੇ ਪਸ਼ੂ ਦੇ ਨਾਲ ਸੰਗ ਕਰਕੇ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੀਂ ਅਤੇ ਨਾ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਜਾ ਕੇ ਖੜ੍ਹੀ ਹੋਵੇ ਤਾਂ ਜੋ ਉਸ ਤੋਂ ਸੰਗ ਕਰਵਾਏ, ਇਹ ਘਿਣਾਉਣਾ ਕੰਮ ਹੈ ।
\p
\s5
\v 24 ਅਜਿਹਾ ਕੋਈ ਵੀ ਕੰਮ ਕਰਕੇ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰਨਾ, ਕਿਉਂ ਜੋ ਉਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਣ ਵਾਲਾ ਹਾਂ, ਅਜਿਹੇ ਹੀ ਕੰਮ ਕਰਕੇ ਭ੍ਰਿਸ਼ਟ ਹੋ ਗਈਆਂ ਹਨ,
\v 25 ਅਤੇ ਧਰਤੀ ਵੀ ਅਸ਼ੁੱਧ ਹੋ ਗਈ ਹੈ, ਇਸ ਲਈ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਬਦੀ ਦਾ ਬਦਲਾ ਦਿੰਦਾ ਹਾਂ ਅਤੇ ਉਹ ਧਰਤੀ ਵੀ ਆਪਣੇ ਵਾਸੀਆਂ ਨੂੰ ਉਗਲ ਦਿੰਦੀ ਹੈ ।
\s5
\v 26 ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਸਦਾ ਪਾਲਣਾ ਕਰਨਾ ਅਤੇ ਭਾਵੇਂ ਆਪਣੇ ਦੇਸ਼ ਦਾ ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਵੱਸਦਾ ਹੈ, ਕੋਈ ਵੀ ਅਜਿਹੇ ਘਿਣਾਉਣੇ ਕੰਮ ਨਾ ਕਰੇ ।
\v 27 ਕਿਉਂ ਜੋ ਅਜਿਹੇ ਘਿਣਾਉਣੇ ਕੰਮ ਕਰਕੇ ਹੀ ਉਸ ਦੇਸ਼ ਦੇ ਵਾਸੀਆਂ ਨੇ ਜੋ ਉੱਥੇ ਰਹਿੰਦੇ ਸਨ, ਉਸ ਧਰਤੀ ਨੂੰ ਅਸ਼ੁੱਧ ਕਰ ਦਿੱਤਾ ਹੈ ।
\v 28 ਅਜਿਹਾ ਨਾ ਹੋਵੇ ਕਿ ਜਿਵੇਂ ਉਸ ਧਰਤੀ ਨੇ ਉਨ੍ਹਾਂ ਕੌਮਾਂ ਨੂੰ ਉਗਲ ਦਿੱਤਾ, ਜਿਹੜੀਆਂ ਤੁਹਾਡੇ ਤੋਂ ਪਹਿਲਾਂ ਉੱਥੇ ਸਨ, ਉਸੇ ਤਰ੍ਹਾਂ ਹੀ ਉਹ ਤੁਹਾਨੂੰ ਵੀ ਉਗਲ ਦੇਵੇ, ਜਦ ਤੁਸੀਂ ਅਸ਼ੁੱਧਤਾਈ ਦੇ ਕੰਮ ਕਰੋ ।
\s5
\v 29 ਜਿਹੜੇ ਵੀ ਲੋਕ ਅਜਿਹੇ ਘਿਣਾਉਣੇ ਕੰਮ ਕਰਨ ਉਹ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ ।
\v 30 ਇਸ ਲਈ ਤੁਸੀਂ ਮੇਰੇ ਹੁਕਮਾਂ ਨੂੰ ਮੰਨਣਾ ਅਤੇ ਜੋ ਘਿਣਾਉਣੀਆਂ ਰੀਤਾਂ ਤੁਹਾਡੇ ਤੋਂ ਪਹਿਲਾਂ ਉੱਥੇ ਮੰਨੀਆਂ ਜਾਂਦੀਆਂ ਹਨ, ਉਨ੍ਹਾਂ ਦੇ ਅਨੁਸਾਰ ਨਾ ਚੱਲਣਾ ਅਤੇ ਨਾ ਉਨ੍ਹਾਂ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰਨਾ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
\s5
\c 19
\s ਪਵਿੱਤਰਤਾ ਅਤੇ ਆਚਰਣ ਸੰਬੰਧੀ ਨਿਯਮ
\p
\v 1 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
\v 2 ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖ, ਤੁਸੀਂ ਪਵਿੱਤਰ ਹੋਵੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਪਵਿੱਤਰ ਹਾਂ ।
\v 3 ਤੁਸੀਂ ਆਪਣੇ-ਆਪਣੇ ਮਾਤਾ ਅਤੇ ਪਿਤਾ ਦਾ ਆਦਰ ਕਰਨਾ । ਤੁਸੀਂ ਮੇਰੇ ਸਬਤਾਂ ਨੂੰ ਮੰਨਣਾ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
\v 4 ਤੁਸੀਂ ਮੂਰਤਾਂ ਵੱਲ ਨਾ ਮੁੜਨਾ ਅਤੇ ਨਾ ਹੀ ਆਪਣੇ ਲਈ ਮੂਰਤਾਂ ਢਾਲ ਕੇ ਬਣਾਉਣਾ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
\p
\s5
\v 5 ਜਦ ਤੁਸੀਂ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਓ, ਤਾਂ ਤੁਸੀਂ ਅਜਿਹੀ ਭੇਟ ਚੜ੍ਹਾਉਣਾ ਜਿਸ ਨੂੰ ਮੈਂ ਸਵੀਕਾਰ ਕਰਾਂ ।
\v 6 ਜਿਸ ਦਿਨ ਤੁਸੀਂ ਬਲੀ ਚੜ੍ਹਾਓ, ਉਸ ਦਾ ਮਾਸ ਉਸੇ ਦਿਨ ਅਤੇ ਦੂਜੇ ਦਿਨ ਵੀ ਖਾਓ ਪਰ ਜੋ ਕੁਝ ਤੀਜੇ ਦਿਨ ਤੱਕ ਬਚਿਆ ਰਹੇ, ਉਹ ਅੱਗ ਵਿੱਚ ਸਾੜਿਆ ਜਾਵੇ ।
\v 7 ਜੇਕਰ ਉਸ ਵਿੱਚੋਂ ਕੁਝ ਤੀਜੇ ਦਿਨ ਵੀ ਖਾਧਾ ਜਾਵੇ ਤਾਂ ਉਹ ਘਿਣਾਉਣਾ ਹੈ ਅਤੇ ਸਵੀਕਾਰ ਨਹੀਂ ਕੀਤਾ ਜਾਵੇਗਾ ।
\v 8 ਇਸ ਲਈ ਜਿਹੜਾ ਉਸ ਨੂੰ ਖਾਵੇ, ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇਗਾ, ਕਿਉਂ ਜੋ ਉਸ ਨੇ ਯਹੋਵਾਹ ਦੀ ਪਵਿੱਤਰ ਵਸਤੂ ਨੂੰ ਭ੍ਰਿਸ਼ਟ ਕੀਤਾ ਹੈ, ਅਤੇ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ ।
\p
\s5
\v 9 ਫੇਰ ਜਦ ਤੁਸੀਂ ਆਪਣੇ ਦੇਸ਼ ਦੇ ਖੇਤਾਂ ਦੀ ਵਾਢੀ ਕਰੋ ਤਾਂ ਆਪਣੇ ਖੇਤਾਂ ਦੀਆਂ ਨੁੱਕਰਾਂ ਤੱਕ ਪੂਰੀ ਫ਼ਸਲ ਨਾ ਵੱਢਣਾ ਅਤੇ ਵਾਢੀ ਕੀਤੇ ਹੋਏ ਖੇਤ ਵਿੱਚ ਡਿੱਗੇ ਹੋਏ ਸਿੱਟਿਆਂ ਨੂੰ ਨਾ ਚੁੱਗਣਾ ।
\v 10 ਅਤੇ ਤੂੰ ਆਪਣੇ ਦਾਖਾਂ ਦੇ ਬਾਗਾਂ ਦਾ ਹਰੇਕ ਦਾਣਾ ਨਾ ਤੋੜੀਂ, ਅਤੇ ਆਪਣੇ ਦਾਖਾਂ ਦੇ ਬਾਗਾਂ ਵਿੱਚ ਡਿੱਗੇ ਹੋਏ ਅੰਗੂਰਾਂ ਨੂੰ ਨਾ ਚੁੱਕੀਂ, ਤੂੰ ਉਨ੍ਹਾਂ ਨੂੰ ਕੰਗਾਲ ਅਤੇ ਪਰਦੇਸੀਆਂ ਲਈ ਛੱਡ ਦੇਵੀਂ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
\p
\s5
\v 11 ਤੁਸੀਂ ਚੋਰੀ ਨਾ ਕਰਨਾ, ਨਾ ਛਲ ਕਰਨਾ ਅਤੇ ਨਾ ਆਪਸ ਵਿੱਚ ਝੂਠ ਬੋਲਣਾ ।
\v 12 ਤੁਸੀਂ ਮੇਰਾ ਨਾਮ ਲੈ ਕੇ ਝੂਠੀ ਸਹੁੰ ਨਾ ਚੁੱਕਣਾ ਅਤੇ ਨਾ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਕਰਨਾ । ਮੈਂ ਯਹੋਵਾਹ ਹਾਂ ।
\p
\s5
\v 13 ਤੂੰ ਆਪਣੇ ਗੁਆਂਢੀ ਨਾਲ ਛੱਲ ਨਾ ਕਰੀਂ ਅਤੇ ਨਾ ਹੀ ਉਸ ਨੂੰ ਲੁੱਟੀਂ । ਮਜ਼ਦੂਰ ਦੀ ਮਜ਼ਦੂਰੀ ਤੇਰੇ ਕੋਲ ਸਾਰੀ ਰਾਤ ਸਵੇਰੇ ਤੱਕ ਨਾ ਰਹੇ ।
\v 14 ਤੂੰ ਬਹਿਰੇ ਨੂੰ ਗਾਲਾਂ ਨਾ ਕੱਢੀ ਅਤੇ ਨਾ ਅੰਨ੍ਹੇ ਨੂੰ ਠੋਕਰ ਖਿਲਾਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ । ਮੈਂ ਯਹੋਵਾਹ ਹਾਂ ।
\p
\s5
\v 15 ਤੁਸੀਂ ਨਿਆਂ ਵਿੱਚ ਕੋਈ ਅਨਿਆਂ ਨਾ ਕਰਨਾ ਅਤੇ ਨਾ ਕੰਗਾਲ ਨਾਲ ਪੱਖਪਾਤ ਕਰੀਂ ਅਤੇ ਨਾ ਹੀ ਵੱਡੇ ਲੋਕਾਂ ਦਾ ਲਿਹਾਜ ਕਰੀਂ, ਪਰ ਤੂੰ ਸਚਿਆਈ ਨਾਲ ਆਪਣੇ ਗੁਆਂਢੀ ਦਾ ਨਿਆਂ ਕਰੀਂ ।
\v 16 ਤੂੰ ਆਪਣੇ ਲੋਕਾਂ ਵਿੱਚ ਚੁਗਲਖ਼ੋਰੀ ਕਰਦਾ ਹੋਇਆ ਨਾ ਫਿਰੀਂ । ਤੂੰ ਆਪਣੇ ਗੁਆਂਢੀ ਦਾ ਖੂਨ ਵਹਾਉਣ ਦੀ ਯੋਜਨਾ ਨਾ ਬਣਾਵੀਂ । ਮੈਂ ਯਹੋਵਾਹ ਹਾਂ ।
\p
\s5
\v 17 ਤੂੰ ਆਪਣੇ ਮਨ ਵਿੱਚ ਆਪਣੇ ਭਰਾ ਨਾਲ ਵੈਰ ਨਾ ਰੱਖੀਂ । ਤੂੰ ਜ਼ਰੂਰ ਹੀ ਆਪਣੇ ਗੁਆਂਢੀ ਦੀ ਤਾੜਨਾ ਕਰੀਂ, ਨਹੀਂ ਤਾਂ ਉਸ ਦਾ ਦੋਸ਼ ਤੇਰੇ ਜੁੰਮੇ ਹੋਵੇਗਾ ।
\v 18 ਤੂੰ ਬਦਲਾ ਨਾ ਲਵੀਂ, ਨਾ ਹੀ ਆਪਣੇ ਲੋਕਾਂ ਦੇ ਪਰਿਵਾਰਾਂ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੀਂ । ਮੈਂ ਯਹੋਵਾਹ ਹਾਂ ।
\p
\s5
\v 19 ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ । ਤੂੰ ਆਪਣੇ ਪਸ਼ੂਆਂ ਨੂੰ ਕਿਸੇ ਵੱਖਰੀ ਪ੍ਰਜਾਤੀ ਦੇ ਪਸ਼ੂਆਂ ਨਾਲ ਨਾ ਮਿਲਾਵੀਂ । ਤੂੰ ਆਪਣੇ ਖੇਤ ਵਿੱਚ ਦੋ ਪ੍ਰਕਾਰ ਦਾ ਬੀਜ ਨਾ ਬੀਜੀਂ ਅਤੇ ਕਤਾਨ ਅਤੇ ਉੱਨ ਦਾ ਬਣਿਆ ਹੋਇਆ ਕੱਪੜਾ ਨਾ ਪਾਵੀਂ ।
\p
\s5
\v 20 ਫੇਰ ਕੋਈ ਇਸਤਰੀ ਜੋ ਦਾਸੀ ਹੋਵੇ ਅਤੇ ਉਸ ਦੀ ਮੰਗਣੀ ਕਿਸੇ ਪੁਰਖ ਨਾਲ ਹੋ ਗਈ ਹੋਵੇ, ਪਰ ਉਹ ਨਾ ਤਾਂ ਛੱਡੀ ਗਈ ਅਤੇ ਨਾ ਹੀ ਅਜ਼ਾਦ ਕੀਤੀ ਗਈ ਹੋਵੇ, ਤਾਂ ਜੇਕਰ ਕੋਈ ਉਸ ਦੇ ਨਾਲ ਸੰਗ ਕਰੇ ਤਾਂ ਉਨ੍ਹਾਂ ਨੂੰ ਬੈਤਾਂ ਨਾਲ ਮਾਰਿਆ ਜਾਵੇ ਪਰ ਉਨ੍ਹਾਂ ਨੂੰ ਜਾਨ ਤੋਂ ਨਾ ਮਾਰਿਆ ਜਾਵੇ, ਕਿਉਂ ਜੋ ਉਹ ਅਜ਼ਾਦ ਨਹੀਂ ਸੀ ।
\v 21 ਉਹ ਪੁਰਖ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਇੱਕ ਭੇਡੂ ਦੋਸ਼ ਬਲੀ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਲੈ ਆਵੇ,
\v 22 ਅਤੇ ਜਾਜਕ ਉਸ ਪਾਪ ਦੇ ਕਾਰਨ ਜੋ ਉਸ ਨੇ ਕੀਤਾ ਹੈ, ਦੋਸ਼ ਬਲੀ ਦੀ ਭੇਟ ਦੇ ਭੇਡੂ ਨੂੰ ਲੈ ਕੇ ਯਹੋਵਾਹ ਦੇ ਅੱਗੇ ਉਸ ਦੇ ਲਈ ਪ੍ਰਾਸਚਿਤ ਕਰੇ, ਤਦ ਉਹ ਪਾਪ ਜੋ ਉਸ ਨੇ ਕੀਤਾ ਹੈ, ਉਸ ਨੂੰ ਮਾਫ਼ ਕੀਤਾ ਜਾਵੇਗਾ ।
\p
\s5
\v 23 ਜਦ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ ਅਤੇ ਭਾਂਤ-ਭਾਂਤ ਦੇ ਫਲਾਂ ਦੇ ਰੁੱਖ ਖਾਣ ਦੇ ਲਈ ਲਗਾਓ ਤਾਂ ਤਿੰਨ ਸਾਲ ਤੱਕ ਉਨ੍ਹਾਂ ਦੇ ਫਲਾਂ ਨੂੰ ਅਸੁੰਨਤੀ ਸਮਝਣਾ, ਉਹ ਖਾਧੇ ਨਾ ਜਾਣ ।
\v 24 ਪਰ ਚੌਥੇ ਸਾਲ ਵਿੱਚ ਉਨ੍ਹਾਂ ਦਾ ਸਾਰਾ ਫਲ ਯਹੋਵਾਹ ਦੀ ਉਸਤਤ ਕਰਨ ਲਈ ਪਵਿੱਤਰ ਠਹਿਰੇ ।
\v 25 ਪੰਜਵੇਂ ਸਾਲ ਵਿੱਚ ਤੁਸੀਂ ਉਨ੍ਹਾਂ ਦੇ ਫਲ ਖਾਣਾ ਤਾਂ ਜੋ ਤੁਹਾਨੂੰ ਉਨ੍ਹਾਂ ਤੋਂ ਬਹੁਤ ਫਲ ਮਿਲੇ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
\p
\s5
\v 26 ਤੁਸੀਂ ਲਹੂ ਦੇ ਸਮੇਤ ਮਾਸ ਨੂੰ ਨਾ ਖਾਣਾ, ਨਾ ਤੁਸੀਂ ਜਾਦੂ-ਟੋਹਣੇ ਕਰਨਾ ਅਤੇ ਨਾ ਹੀ ਮਹੂਰਤ ਵੇਖਣਾ ।
\v 27 ਤੁਸੀਂ ਆਪਣੇ ਸਿਰ ਦੇ ਸਿਰਿਆਂ ਨੂੰ ਨਾ ਮੁਨਾਉਣਾ, ਨਾ ਹੀ ਆਪਣੀ ਦਾੜ੍ਹੀ ਦੇ ਸਿਰਿਆਂ ਨੂੰ ਵਿਗਾੜਨਾ ।
\v 28 ਤੁਸੀਂ ਮੁਰਦਿਆਂ ਦੇ ਕਾਰਨ ਆਪਣੇ ਸਰੀਰਾਂ ਨੂੰ ਨਾ ਚੀਰਨਾ, ਨਾ ਆਪਣੇ ਉੱਤੇ ਨਿਸ਼ਾਨੀਆਂ ਬਣਵਾਉਣਾ । ਮੈਂ ਯਹੋਵਾਹ ਹਾਂ ।
\p
\s5
\v 29 ਤੂੰ ਆਪਣੀ ਧੀ ਨੂੰ ਵੇਸਵਾ ਬਣਾ ਕੇ ਉਸ ਨੂੰ ਭ੍ਰਿਸ਼ਟ ਨਾ ਕਰਨਾ, ਅਜਿਹਾ ਨਾ ਹੋਵੇ ਕਿ ਧਰਤੀ ਵੇਸਵਾਵ੍ਰਤੀ ਵਿੱਚ ਡਿੱਗੇ ਅਤੇ ਦੇਸ਼ ਦੁਸ਼ਟਤਾ ਨਾਲ ਭਰ ਜਾਵੇ ।
\v 30 ਤੁਸੀਂ ਮੇਰੇ ਸਬਤਾਂ ਨੂੰ ਮੰਨਣਾ ਅਤੇ ਮੇਰੇ ਪਵਿੱਤਰ ਸਥਾਨ ਦਾ ਆਦਰ ਕਰਨਾ । ਮੈਂ ਯਹੋਵਾਹ ਹਾਂ ।
\p
\s5
\v 31 ਤੁਸੀਂ ਝਾੜਾ-ਫੂਕੀ ਕਰਨ ਵਾਲਿਆਂ ਅਤੇ ਭੂਤ ਕੱਢਣ ਵਾਲਿਆਂ ਵੱਲ ਨਾ ਮੁੜਨਾ ਅਤੇ ਉਨ੍ਹਾਂ ਦੇ ਪਿੱਛੇ ਲੱਗ ਕੇ ਭ੍ਰਿਸ਼ਟ ਨਾ ਹੋ ਜਾਣਾ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
\p
\s5
\v 32 ਤੁਸੀਂ ਧੌਲਿਆਂ ਵਾਲਿਆਂ ਦੇ ਅੱਗੇ ਉੱਠ ਕੇ ਖੜ੍ਹੇ ਹੋਣਾ ਅਤੇ ਬਜ਼ੁਰਗਾਂ ਦਾ ਆਦਰ ਕਰਨਾ ਅਤੇ ਆਪਣੇ ਪਰਮੇਸ਼ੁਰ ਤੋਂ ਡਰਨਾ । ਮੈਂ ਯਹੋਵਾਹ ਹਾਂ ।
\p
\s5
\v 33 ਜੇਕਰ ਕੋਈ ਪਰਦੇਸੀ ਤੁਹਾਡੇ ਦੇਸ਼ ਵਿੱਚ ਆ ਕੇ ਤੁਹਾਡੇ ਨਾਲ ਵੱਸੇ, ਤਾਂ ਤੁਸੀਂ ਉਸ ਨੂੰ ਦੁੱਖ ਨਾ ਦੇਣਾ ।
\v 34 ਅਤੇ ਜੋ ਪਰਦੇਸੀ ਤੁਹਾਡੇ ਵਿਚਕਾਰ ਵੱਸੇ, ਉਹ ਤੁਹਾਡੇ ਲਈ ਆਪਣੇ ਲੋਕਾਂ ਵਰਗਾ ਹੋਵੇ ਅਤੇ ਤੁਸੀਂ ਉਸ ਨੂੰ ਆਪਣੇ ਜਿਹਾ ਪਿਆਰ ਕਰਿਓ ਕਿਉਂ ਜੋ ਤੁਸੀਂ ਵੀ ਮਿਸਰ ਦੇਸ਼ ਵਿੱਚ ਪਰਦੇਸੀ ਸੀ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
\p
\s5
\v 35 ਤੁਸੀਂ ਨਿਆਂ ਕਰਨ ਵਿੱਚ, ਨਾਪਣ ਵਿੱਚ, ਤੋਲਣ ਵਿੱਚ ਜਾਂ ਮਿਣਨ ਵਿੱਚ ਧੋਖਾ ਨਾ ਕਰਨਾ ।
\v 36 ਸੱਚੀ ਤੱਕੜੀ, ਸੱਚੇ ਵੱਟੇ, ਸੱਚਾ ਟੋਪਾ ਅਤੇ ਸੱਚਾ ਕੁੱਪਾ ਤੁਹਾਡੇ ਕੋਲ ਹੋਵੇ । ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ ।
\v 37 ਇਸ ਲਈ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਸਾਰੇ ਨਿਯਮਾਂ ਨੂੰ ਮੰਨਣਾ ਅਤੇ ਪੂਰਾ ਕਰਨਾ । ਮੈਂ ਯਹੋਵਾਹ ਹਾਂ ।
\s5
\c 20
\s ਪਾਪਾਂ ਦੀ ਸਜ਼ਾ
\p
\v 1 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
\v 2 ਤੂੰ ਇਸਰਾਏਲੀਆਂ ਨੂੰ ਇਹ ਵੀ ਆਖੀਂ, ਜਿਹੜਾ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ, ਜੋ ਇਸਰਾਏਲ ਵਿੱਚ ਵੱਸਦੇ ਹਨ, ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਨੂੰ ਦੇਵੇ, ਤਾਂ ਉਹ ਜ਼ਰੂਰ ਹੀ ਮਾਰਿਆ ਜਾਵੇ । ਦੇਸ਼ ਦੇ ਲੋਕ ਉਸ ਨੂੰ ਪੱਥਰਾਂ ਨਾਲ ਮਾਰ ਸੁੱਟਣ ।
\s5
\v 3 ਮੈਂ ਉਸ ਮਨੁੱਖ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ਼ ਕਰਾਂਗਾ ਕਿਉਂ ਜੋ ਉਸ ਨੇ ਮੇਰੇ ਪਵਿੱਤਰ ਸਥਾਨ ਨੂੰ ਅਸ਼ੁੱਧ ਕਰਨ ਅਤੇ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਕਰਨ ਲਈ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਚੜ੍ਹਾਇਆ ।
\v 4 ਜੇਕਰ ਉਸ ਦੇਸ਼ ਦੇ ਲੋਕ ਉਸ ਮਨੁੱਖ ਵੱਲੋਂ ਅਣਦੇਖੀ ਕਰਨ, ਜਿਸ ਨੇ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਚੜ੍ਹਾਇਆ ਅਤੇ ਉਸ ਨੂੰ ਨਾ ਮਾਰਨ,
\v 5 ਤਦ ਮੈਂ ਆਪ ਉਸ ਮਨੁੱਖ ਅਤੇ ਉਸ ਦੇ ਘਰਾਣੇ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਦੇ ਉਸ ਦੇ ਪਿੱਛੇ ਲੱਗ ਕੇ ਮੋਲਕ ਦੇ ਨਾਲ ਜਨਾਹ ਕੀਤਾ, ਉਨ੍ਹਾਂ ਦੇ ਲੋਕਾਂ ਵਿੱਚੋਂ ਨਾਸ਼ ਕਰ ਦਿਆਂਗਾ ।
\p
\s5
\v 6 ਅਤੇ ਜਿਹੜਾ ਝਾੜਾ-ਫੂਕੀ ਕਰਨ ਵਾਲਿਆਂ ਜਾਂ ਭੂਤ ਕੱਢਣ ਵਾਲਿਆਂ ਦੇ ਪਿੱਛੇ ਲੱਗ ਕੇ ਜਨਾਹ ਕਰੇ ਤਾਂ ਮੈਂ ਉਸ ਮਨੁੱਖ ਦਾ ਵਿਰੋਧੀ ਬਣ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ਼ ਕਰ ਦਿਆਂਗਾ ।
\v 7 ਇਸ ਲਈ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਪਵਿੱਤਰ ਬਣੇ ਰਹੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
\s5
\v 8 ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ ਅਤੇ ਉਨ੍ਹਾਂ ਦੀ ਪਾਲਣਾ ਕਰਨਾ । ਮੈਂ ਉਹੋ ਯਹੋਵਾਹ ਹਾਂ ਜੋ ਤੁਹਾਨੂੰ ਪਵਿੱਤਰ ਕਰਦਾ ਹਾਂ ।
\v 9 ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰੇ ਉਹ ਜ਼ਰੂਰ ਹੀ ਮਾਰਿਆ ਜਾਵੇ । ਉਸ ਨੇ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰਿਆ, ਇਸ ਲਈ ਉਸ ਦਾ ਖੂਨ ਉਸੇ ਦੇ ਜੁੰਮੇ ਹੋਵੇ ।
\p
\s5
\v 10 ਜਿਹੜਾ ਕਿਸੇ ਹੋਰ ਮਨੁੱਖ ਦੀ ਪਤਨੀ ਨਾਲ ਵਿਭਚਾਰ ਕਰੇ, ਤਾਂ ਉਹ ਮਨੁੱਖ ਜਿਸ ਨੇ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਕੀਤਾ ਅਤੇ ਉਹ ਇਸਤਰੀ ਦੋਵੇਂ ਜ਼ਰੂਰ ਹੀ ਮਾਰੇ ਜਾਣ ।
\v 11 ਜਿਹੜਾ ਮਨੁੱਖ ਆਪਣੀ ਸੌਤੇਲੀ ਮਾਂ ਨਾਲ ਸੰਗ ਕਰੇ, ਤਾਂ ਇਸ ਲਈ ਕਿ ਉਸ ਨੇ ਆਪਣੇ ਪਿਤਾ ਦਾ ਨੰਗੇਜ ਉਘਾੜਿਆ ਹੈ, ਉਹ ਦੋਵੇਂ ਜ਼ਰੂਰ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ ।
\v 12 ਜੇਕਰ ਕੋਈ ਮਨੁੱਖ ਆਪਣੀ ਨੂੰਹ ਨਾਲ ਸੰਗ ਕਰੇ, ਤਾਂ ਉਹ ਦੋਵੇਂ ਜ਼ਰੂਰ ਹੀ ਮਾਰੇ ਜਾਣ ਕਿਉਂ ਜੋ ਉਨ੍ਹਾਂ ਨੇ ਪੁੱਠਾ ਕੰਮ ਕੀਤਾ ਹੈ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ ।
\s5
\v 13 ਜਿਸ ਤਰ੍ਹਾਂ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰਦਾ ਹੈ, ਜੇਕਰ ਉਹ ਉਸੇ ਤਰ੍ਹਾਂ ਹੀ ਪੁਰਖ ਨਾਲ ਸੰਗ ਕਰੇ ਤਾਂ ਉਨ੍ਹਾਂ ਨੇ ਘਿਣਾਉਣਾ ਕੰਮ ਕੀਤਾ ਹੈ । ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ ।
\v 14 ਜੇਕਰ ਕੋਈ ਮਨੁੱਖ ਕਿਸੇ ਇਸਤਰੀ ਅਤੇ ਉਸ ਦੀ ਮਾਂ ਦੋਹਾਂ ਨਾਲ ਵਿਆਹ ਕਰੇ ਤਾਂ ਇਹ ਦੁਸ਼ਟਤਾ ਹੈ, ਉਹ ਮਨੁੱਖ ਅਤੇ ਦੋਵੇਂ ਇਸਤਰੀਆਂ ਅੱਗ ਨਾਲ ਸਾੜੇ ਜਾਣ, ਤਾਂ ਜੋ ਤੁਹਾਡੇ ਵਿਚਕਾਰ ਕੋਈ ਦੁਸ਼ਟਤਾ ਨਾ ਰਹੇ ।
\s5
\v 15 ਜੇਕਰ ਕੋਈ ਮਨੁੱਖ ਕਿਸੇ ਪਸ਼ੂ ਨਾਲ ਸੰਗ ਕਰੇ ਤਾਂ ਉਹ ਜ਼ਰੂਰ ਮਾਰਿਆ ਜਾਵੇ ਅਤੇ ਤੁਸੀਂ ਪਸ਼ੂ ਨੂੰ ਵੀ ਵੱਢ ਸੁੱਟਣਾ ।
\v 16 ਜੇਕਰ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਆਵੇ ਅਤੇ ਉਸ ਤੋਂ ਸੰਗ ਕਰਵਾਏ ਤਾਂ ਤੂੰ ਉਸ ਇਸਤਰੀ ਨੂੰ ਅਤੇ ਉਸ ਪਸ਼ੂ ਨੂੰ ਵੱਢ ਸੁੱਟਣਾ । ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ ।
\p
\s5
\v 17 ਜੇਕਰ ਕੋਈ ਮਨੁੱਖ ਆਪਣੀ ਭੈਣ ਦਾ ਭਾਵੇਂ ਉਹ ਉਸ ਦੀ ਸੱਕੀ ਭੈਣ ਹੋਵੇ ਭਾਵੇਂ ਸੌਤੇਲੀ, ਉਸ ਦਾ ਨੰਗੇਜ ਵੇਖੇ ਅਤੇ ਉਸ ਦੀ ਭੈਣ ਵੀ ਉਸਦਾ ਨੰਗੇਜ ਵੇਖੇ ਤਾਂ ਇਹ ਸ਼ਰਮ ਦੀ ਗੱਲ ਹੈ । ਉਹ ਆਪਣੇ ਲੋਕਾਂ ਦੇ ਸਾਹਮਣੇ ਹੀ ਵੱਢੇ ਜਾਣ । ਉਸ ਨੇ ਆਪਣੀ ਭੈਣ ਦਾ ਨੰਗੇਜ ਉਘਾੜਿਆ, ਇਸ ਲਈ ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇ ।
\v 18 ਜੇਕਰ ਕੋਈ ਮਨੁੱਖ ਕਿਸੇ ਇਸਤਰੀ ਨਾਲ ਉਸ ਦੀ ਮਾਹਵਾਰੀ ਦੇ ਸਮੇਂ ਸੰਗ ਕਰੇ ਅਤੇ ਉਸ ਦਾ ਨੰਗੇਜ ਉਘਾੜੇ ਤਾਂ ਇਸ ਲਈ ਕਿ ਉਸ ਨੇ ਉਹ ਦਾ ਸੁੰਬ ਖੋਲ੍ਹਿਆ ਅਤੇ ਉਹ ਨੇ ਵੀ ਆਪਣੇ ਲਹੂ ਦਾ ਸੁੰਬ ਖੁਲ੍ਹਵਾਇਆ, ਉਹ ਦੋਵੇਂ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ ।
\s5
\v 19 ਤੂੰ ਆਪਣੀ ਮਾਂ ਦੀ ਭੈਣ ਅਤੇ ਆਪਣੇ ਪਿਤਾ ਦੀ ਭੈਣ ਦਾ ਨੰਗੇਜ ਨਾ ਉਘਾੜੀਂ, ਕਿਉਂ ਜੋ ਉਹ ਤੇਰੀਆਂ ਨਜ਼ਦੀਕੀ ਰਿਸ਼ਤੇਦਾਰ ਹਨ । ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਹੀ ਜੁੰਮੇ ਹੋਵੇ ।
\v 20 ਜੇਕਰ ਕੋਈ ਮਨੁੱਖ ਆਪਣੀ ਚਾਚੀ ਨਾਲ ਸੰਗ ਕਰੇ, ਤਾਂ ਉਸ ਨੇ ਆਪਣੇ ਚਾਚੇ ਦਾ ਨੰਗੇਜ ਉਘਾੜਿਆ ਹੈ । ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਬੇ-ਔਲਾਦ ਮਰਨਗੇ ।
\v 21 ਜੇਕਰ ਕੋਈ ਮਨੁੱਖ ਆਪਣੇ ਭਰਾ ਦੀ ਪਤਨੀ ਨੂੰ ਲਵੇ, ਤਾਂ ਇਹ ਘਿਣਾਉਣੀ ਗੱਲ ਹੈ । ਉਸ ਨੇ ਆਪਣੇ ਭਰਾ ਦਾ ਨੰਗੇਜ ਉਘਾੜਿਆ ਹੈ, ਇਸ ਲਈ ਉਹ ਬੇ-ਔਲਾਦ ਰਹਿਣਗੇ ।
\p
\s5
\v 22 ਇਸ ਲਈ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਮੇਰੇ ਸਾਰੇ ਨਿਯਮਾਂ ਨੂੰ ਮੰਨ ਕੇ ਪਾਲਣਾ ਕਰਨਾ ਤਾਂ ਜੋ ਉਹ ਦੇਸ਼ ਜਿਸ ਦੇ ਵਿੱਚ ਵੱਸਣ ਲਈ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਤੁਹਾਨੂੰ ਉਗਲ ਨਾ ਦੇਵੇ ।
\v 23 ਅਤੇ ਜਿਨ੍ਹਾਂ ਕੌਮਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਦਾ ਹਾਂ, ਤੁਸੀਂ ਉਨ੍ਹਾਂ ਦੀਆਂ ਰੀਤਾਂ ਦੇ ਅਨੁਸਾਰ ਨਾ ਚੱਲਣਾ ਕਿਉਂ ਜੋ ਉਨ੍ਹਾਂ ਨੇ ਇਹ ਸਾਰੇ ਬੁਰੇ ਕੰਮ ਕੀਤੇ, ਇਸ ਲਈ ਮੈਂ ਉਨ੍ਹਾਂ ਤੋਂ ਘਿਣ ਕਰਦਾ ਹਾਂ ।
\s5
\v 24 ਪਰ ਮੈਂ ਤੁਹਾਨੂੰ ਆਖਦਾ ਹਾਂ, ਤੁਸੀਂ ਉਨ੍ਹਾਂ ਦੇ ਦੇਸ਼ ਦੇ ਅਧਿਕਾਰੀ ਬਣੋਗੇ ਅਤੇ ਮੈਂ ਉਹ ਦੇਸ਼ ਜਿੱਥੇ ਦੁੱਧ ਅਤੇ ਸ਼ਹਿਦ ਵੱਗਦਾ ਹੈ, ਤੁਹਾਨੂੰ ਦੇ ਦਿਆਂਗਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜਿਸ ਨੇ ਤੁਹਾਨੂੰ ਹੋਰਨਾਂ ਲੋਕਾਂ ਤੋਂ ਵੱਖਰੇ ਕੀਤਾ ਹੈ ।
\v 25 ਇਸ ਲਈ ਤੁਸੀਂ ਸ਼ੁੱਧ ਅਤੇ ਅਸ਼ੁੱਧ ਪਸ਼ੂ ਦੇ ਵਿੱਚ ਅਤੇ ਅਸ਼ੁੱਧ ਅਤੇ ਸ਼ੁੱਧ ਪੰਛੀਆਂ ਦੇ ਵਿੱਚ ਭੇਦ ਰੱਖਣਾ ਅਤੇ ਕਿਸੇ ਪਸ਼ੂ ਜਾਂ ਪੰਛੀ ਜਾਂ ਕਿਸੇ ਪ੍ਰਕਾਰ ਦਾ ਜੀਵ ਜੋ ਧਰਤੀ ਉੱਤੇ ਘਿਸਰਦਾ ਹੈ, ਜਿਸ ਨੂੰ ਮੈਂ ਤੁਹਾਡੇ ਲਈ ਅਸ਼ੁੱਧ ਠਹਿਰਾ ਕੇ ਵੱਖਰਾ ਕੀਤਾ ਹੈ, ਉਸ ਦੇ ਕਾਰਨ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰਨਾ ।
\s5
\v 26 ਤੁਸੀਂ ਮੇਰੇ ਅੱਗੇ ਪਵਿੱਤਰ ਹੋਵੋ, ਕਿਉਂ ਜੋ ਮੈਂ ਪਵਿੱਤਰ ਹਾਂ ਅਤੇ ਮੈਂ ਤੁਹਾਨੂੰ ਹੋਰਨਾਂ ਲੋਕਾਂ ਵਿੱਚੋਂ ਆਪਣਾ ਬਣਾਉਣ ਲਈ ਵੱਖਰਾ ਕੀਤਾ ਹੈ ।
\p
\s5
\v 27 ਜੇਕਰ ਕੋਈ ਪੁਰਖ ਜਾਂ ਇਸਤਰੀ ਝਾੜਾ-ਫੂਕੀ ਕਰਨ ਵਾਲੇ ਜਾਂ ਭੂਤ ਕੱਢਣ ਵਾਲੇ ਹੋਣ, ਤਾਂ ਉਹ ਜ਼ਰੂਰ ਹੀ ਮਾਰੇ ਜਾਣ । ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਸੁੱਟਣਾ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇਗਾ ।
\s5
\c 21
\s ਜਾਜਕਾਂ ਲਈ ਖ਼ਾਸ ਬਿਧੀਆਂ ਅਤੇ ਨਿਯਮ
\p
\v 1 ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦੇ ਪੁੱਤਰਾਂ ਨਾਲ ਜੋ ਜਾਜਕ ਹਨ, ਗੱਲ ਕਰ ਕੇ ਆਖ, ਕੋਈ ਵੀ ਜਾਜਕ ਆਪਣੇ ਲੋਕਾਂ ਵਿੱਚੋਂ ਕਿਸੇ ਵੀ ਮਰੇ ਹੋਏ ਦੇ ਲਈ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ,
\v 2 ਪਰ ਸਿਰਫ਼ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਅਰਥਾਤ ਆਪਣੀ ਮਾਂ, ਆਪਣੇ ਪਿਤਾ, ਆਪਣੇ ਪੁੱਤਰ, ਆਪਣੀ ਧੀ, ਆਪਣੇ ਭਰਾ,
\v 3 ਅਤੇ ਆਪਣੀ ਕੁਆਰੀ ਭੈਣ ਦੇ ਲਈ, ਜੋ ਉਸ ਦੀ ਨਜ਼ਦੀਕੀ ਰਿਸ਼ਤੇਦਾਰ ਹੈ ਅਤੇ ਉਸਦਾ ਵਿਆਹ ਨਾ ਹੋਇਆ ਹੋਵੇ ਤਾਂ ਇਨ੍ਹਾਂ ਦੇ ਲਈ ਉਹ ਆਪਣੇ ਆਪ ਨੂੰ ਅਸ਼ੁੱਧ ਕਰ ਸਕਦਾ ਹੈ ।
\s5
\v 4 ਉਹ ਆਪਣੇ ਲੋਕਾਂ ਦਾ ਪ੍ਰਧਾਨ ਹੋਣ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ ਕਿ ਉਹ ਅਪਵਿੱਤਰ ਹੋ ਜਾਵੇ ।
\v 5 ਉਹ ਆਪਣੇ ਸਿਰ ਨਾ ਮੁਨਾਉਣ, ਨਾ ਆਪਣੀ ਦਾੜੀ ਦੇ ਸਿਰੇ ਮੁਨਾਉਣ ਅਤੇ ਨਾ ਹੀ ਆਪਣੇ ਸਰੀਰਾਂ ਨੂੰ ਚੀਰੇ ਲਗਵਾਉਣ ।
\v 6 ਉਹ ਆਪਣੇ ਪਰਮੇਸ਼ੁਰ ਅੱਗੇ ਪਵਿੱਤਰ ਹੋਣ ਅਤੇ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਨਾ ਕਰਨ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦੇ ਹਨ, ਇਸ ਲਈ ਉਹ ਪਵਿੱਤਰ ਰਹਿਣ ।
\s5
\v 7 ਉਹ ਕਿਸੇ ਵੇਸਵਾ ਜਾਂ ਭ੍ਰਿਸ਼ਟ ਇਸਤਰੀ ਨਾਲ ਵਿਆਹ ਨਾ ਕਰਨ, ਨਾ ਹੀ ਉਹ ਆਪਣੇ ਪਤੀ ਵੱਲੋਂ ਤਿਆਗੀ ਹੋਈ ਕਿਸੇ ਇਸਤਰੀ ਨੂੰ ਵਿਆਹੁਣ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਦੇ ਅੱਗੇ ਪਵਿੱਤਰ ਹਨ ।
\v 8 ਇਸ ਲਈ ਤੂੰ ਉਸ ਨੂੰ ਪਵਿੱਤਰ ਕਰੀਂ, ਕਿਉਂ ਜੋ ਉਹ ਤੇਰੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦਾ ਹੈ । ਤੂੰ ਉਸ ਨੂੰ ਪਵਿੱਤਰ ਜਾਣੀ ਕਿਉਂ ਜੋ ਮੈਂ ਯਹੋਵਾਹ ਪਵਿੱਤਰ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹਾਂ ।
\v 9 ਜੇਕਰ ਕਿਸੇ ਜਾਜਕ ਦੀ ਧੀ ਵੇਸਵਾ ਬਣ ਕੇ ਆਪਣੇ ਆਪ ਨੂੰ ਭ੍ਰਿਸ਼ਟ ਕਰੇ ਤਾਂ ਉਹ ਆਪਣੇ ਪਿਤਾ ਨੂੰ ਬਦਨਾਮ ਕਰਦੀ ਹੈ, ਇਸ ਲਈ ਉਹ ਅੱਗ ਨਾਲ ਸਾੜੀ ਜਾਵੇ ।
\p
\s5
\v 10 ਉਹ ਜੋ ਆਪਣੇ ਭਰਾਵਾਂ ਵਿੱਚ ਪ੍ਰਧਾਨ ਜਾਜਕ ਹੈ, ਜਿਸ ਦੇ ਸਿਰ ਉੱਤੇ ਮਸਹ ਕਰਨ ਦਾ ਤੇਲ ਪਾਇਆ ਗਿਆ ਹੈ ਅਤੇ ਜੋ ਪਵਿੱਤਰ ਬਸਤਰ ਪਾਉਣ ਲਈ ਥਾਪਿਆ ਹੈ, ਉਹ ਆਪਣਾ ਸਿਰ ਨੰਗਾ ਨਾ ਕਰੇ ਅਤੇ ਨਾ ਹੀ ਆਪਣੇ ਬਸਤਰ ਪਾੜੇ ।
\v 11 ਉਹ ਕਿਸੇ ਲਾਸ਼ ਦੇ ਕੋਲ ਨਾ ਜਾਵੇ ਅਤੇ ਨਾ ਹੀ ਆਪਣੇ ਪਿਤਾ ਜਾਂ ਆਪਣੀ ਮਾਤਾ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰੇ ।
\v 12 ਉਹ ਪਵਿੱਤਰ ਸਥਾਨ ਤੋਂ ਬਾਹਰ ਨਾ ਨਿੱਕਲੇ ਅਤੇ ਨਾ ਆਪਣੇ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕਰੇ, ਕਿਉਂ ਜੋ ਉਸ ਦੇ ਸਿਰ ਉੱਤੇ ਪਰਮੇਸ਼ੁਰ ਦੇ ਮਸਹ ਕੀਤੇ ਹੋਏ ਤੇਲ ਦਾ ਮੁਕਟ ਹੈ । ਮੈਂ ਯਹੋਵਾਹ ਹਾਂ ।
\s5
\v 13 ਉਹ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ ।
\v 14 ਉਹ ਕਿਸੇ ਵਿਧਵਾ, ਜਾਂ ਛੱਡੀ ਹੋਈ, ਜਾਂ ਭ੍ਰਿਸ਼ਟ ਜਾਂ ਵੇਸਵਾ ਇਸਤਰੀ ਨਾਲ ਵਿਆਹ ਨਾ ਕਰੇ, ਪਰ ਉਹ ਆਪਣੇ ਲੋਕਾਂ ਵਿੱਚੋਂ ਇੱਕ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ ।
\v 15 ਉਹ ਆਪਣੇ ਲੋਕਾਂ ਵਿੱਚ, ਆਪਣੇ ਵੰਸ਼ ਨੂੰ ਭ੍ਰਿਸ਼ਟ ਨਾ ਕਰੇ, ਕਿਉਂ ਜੋ ਮੈਂ ਯਹੋਵਾਹ ਉਸ ਨੂੰ ਪਵਿੱਤਰ ਠਹਿਰਾਉਂਦਾ ਹਾਂ ।
\p
\s5
\v 16 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
\v 17 ਹਾਰੂਨ ਨੂੰ ਆਖ, ਤੇਰੀ ਵੰਸ਼ ਵਿੱਚ ਪੀੜ੍ਹੀਓਂ ਪੀੜ੍ਹੀ ਤੱਕ ਜਿਸ ਕਿਸੇ ਵਿੱਚ ਕੋਈ ਦੋਸ਼ ਹੋਵੇ, ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਜਾਵੇ ।
\s5
\v 18 ਕੋਈ ਵੀ ਮਨੁੱਖ ਜਿਸ ਵਿੱਚ ਕੋਈ ਵੀ ਦੋਸ਼ ਹੋਵੇ, ਭਾਵੇਂ ਅੰਨ੍ਹਾਂ, ਭਾਵੇਂ ਲੰਗੜਾ, ਭਾਵੇਂ ਜਿਸ ਦਾ ਨੱਕ ਫੀਨਾ ਹੋਵੇ, ਜਾਂ ਜਿਸ ਦੀ ਲੱਤ ਲੰਮੀ ਹੋਵੇ,
\v 19 ਜਾਂ ਉਸਦਾ ਪੈਰ ਜਾਂ ਹੱਥ ਟੁੱਟਿਆ ਹੋਇਆ ਹੋਵੇ,
\v 20 ਜਾਂ ਕੁੱਬਾ, ਜਾਂ ਮਧਰਾ ਜਾਂ ਭੈਂਗਾ ਜਾਂ ਜਿਸ ਨੂੰ ਦਾਦ ਜਾਂ ਖੁਜਲੀ ਹੋਵੇ ਜਾਂ ਜਿਸ ਦੇ ਨਲ ਕੁਚਲੇ ਹੋਏ ਹੋਣ, ਉਹ ਨਜ਼ਦੀਕ ਨਾ ਜਾਵੇ ।
\v 21 ਹਾਰੂਨ ਜਾਜਕ ਦੇ ਵੰਸ਼ ਵਿੱਚੋਂ ਜਿਸ ਕਿਸੇ ਮਨੁੱਖ ਵਿੱਚ ਕੋਈ ਦੋਸ਼ ਹੋਵੇ, ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਚੜ੍ਹਾਉਣ ਲਈ ਨਜ਼ਦੀਕ ਨਾ ਆਵੇ । ਕਿਉਂ ਜੋ ਉਸ ਵਿੱਚ ਦੋਸ਼ ਹੈ, ਇਸ ਲਈ ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਆਵੇ ।
\s5
\v 22 ਉਹ ਆਪਣੇ ਪਰਮੇਸ਼ੁਰ ਦੀ ਅੱਤ ਪਵਿੱਤਰ ਅਤੇ ਪਵਿੱਤਰ ਰੋਟੀ ਵਿੱਚੋਂ ਖਾਵੇ,
\v 23 ਪਰ ਉਹ ਪਰਦੇ ਦੇ ਅੰਦਰ ਨਾ ਜਾਵੇ ਅਤੇ ਨਾ ਹੀ ਜਗਵੇਦੀ ਦੇ ਨਜ਼ਦੀਕ ਜਾਵੇ ਕਿਉਂ ਜੋ ਉਸ ਵਿੱਚ ਦੋਸ਼ ਹੈ, ਅਜਿਹਾ ਨਾ ਹੋਵੇ ਕਿ ਉਹ ਮੇਰੇ ਪਵਿੱਤਰ ਸਥਾਨਾਂ ਨੂੰ ਭ੍ਰਿਸ਼ਟ ਕਰੇ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਠਹਿਰਾਉਂਦਾ ਹਾਂ ।
\p
\v 24 ਇਸ ਲਈ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਘਰਾਣਿਆਂ ਨੂੰ ਇਹ ਗੱਲਾਂ ਦੱਸੀਆਂ ।
\s5
\c 22
\s ਚੜ੍ਹਾਵੇ ਦੀ ਪਵਿੱਤਰਤਾ
\p
\v 1 ਯਹੋਵਾਹ ਨੇ ਮੂਸਾ ਨੂੰ ਆਖਿਆ,
\v 2 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ, ਉਹ ਇਸਰਾਏਲੀਆਂ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਤੋਂ, ਜਿਨ੍ਹਾਂ ਨੂੰ ਉਹ ਮੇਰੇ ਅੱਗੇ ਪਵਿੱਤਰ ਕਰਦੇ ਹਨ, ਅਲੱਗ ਰਹਿਣ ਅਤੇ ਮੇਰੇ ਪਵਿੱਤਰ ਨਾਮ ਦਾ ਨਿਰਾਦਰ ਨਾ ਕਰਨ । ਮੈਂ ਯਹੋਵਾਹ ਹਾਂ ।
\p
\v 3 ਉਨ੍ਹਾਂ ਨੂੰ ਆਖ, ਤੁਹਾਡੀਆਂ ਪੀੜ੍ਹੀਆਂ ਵਿੱਚੋਂ, ਅਤੇ ਤੁਹਾਡੇ ਸਾਰੇ ਵੰਸ਼ ਵਿੱਚੋਂ ਜਿਹੜਾ ਆਪਣੀ ਅਸ਼ੁੱਧਤਾਈ ਵਿੱਚ ਉਨ੍ਹਾਂ ਪਵਿੱਤਰ ਕੀਤੀਆਂ ਹੋਇਆਂ ਵਸਤੂਆਂ ਕੋਲ ਜਾਵੇ, ਜਿਹੜੀਆਂ ਇਸਰਾਏਲੀ ਮੇਰੇ ਲਈ ਪਵਿੱਤਰ ਕਰਦੇ ਹਨ, ਉਹ ਮਨੁੱਖ ਮੇਰੇ ਅੱਗਿਓਂ ਛੇਕਿਆ ਜਾਵੇ । ਮੈਂ ਯਹੋਵਾਹ ਹਾਂ ।
\p
\s5
\v 4 ਹਾਰੂਨ ਦੇ ਵੰਸ਼ ਵਿੱਚ ਜਿਸ ਕਿਸੇ ਨੂੰ ਕੋੜ੍ਹ ਹੋਵੇ ਜਾਂ ਪ੍ਰਮੇਹ ਹੋਵੇ, ਜਦ ਤੱਕ ਉਹ ਮਨੁੱਖ ਸ਼ੁੱਧ ਨਾ ਹੋਵੇ, ਤਦ ਤੱਕ ਪਵਿੱਤਰ ਵਸਤੂਆਂ ਨੂੰ ਨਾ ਖਾਵੇ । ਜਿਹੜਾ ਕਿਸੇ ਅਜਿਹੀ ਵਸਤੂ ਨੂੰ ਛੂਹੇ, ਜੋ ਮੁਰਦੇ ਦੇ ਕਾਰਨ ਅਸ਼ੁੱਧ ਹੈ ਜਾਂ ਕਿਸੇ ਮਨੁੱਖ ਨੂੰ ਛੂਹੇ ਜਿਸ ਦਾ ਵੀਰਜ ਨਿੱਕਲਿਆ ਹੋਵੇ,
\v 5 ਜਾਂ ਜਿਹੜਾ ਕਿਸੇ ਘਿਸਰਨ ਵਾਲੇ ਜੀਵ ਨੂੰ ਛੂਹੇ, ਜਿਸ ਦੇ ਕਾਰਨ ਉਹ ਅਸ਼ੁੱਧ ਹੋ ਜਾਵੇ, ਜਾਂ ਕਿਸੇ ਅਜਿਹੇ ਮਨੁੱਖ ਨੂੰ ਛੂਹੇ ਜਿਸ ਵਿੱਚ ਕੋਈ ਅਸ਼ੁੱਧਤਾਈ ਹੋਵੇ, ਭਾਵੇਂ ਉਹ ਕਿਹੋ ਜਿਹੀ ਅਸ਼ੁੱਧਤਾਈ ਕਿਉਂ ਨਾ ਹੋਵੇ,
\v 6 ਤਾਂ ਉਹ ਮਨੁੱਖ ਜਿਹੜਾ ਇਹੋ ਜਿਹੀ ਕਿਸੇ ਵਸਤੂ ਨੂੰ ਛੂਹੇ, ਉਹ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜਦ ਤੱਕ ਪਾਣੀ ਨਾਲ ਨਾ ਨਹਾਵੇ, ਤਦ ਤੱਕ ਕਿਸੇ ਪਵਿੱਤਰ ਵਸਤੂ ਨੂੰ ਨਾ ਖਾਵੇ ।
\s5
\v 7 ਜਦ ਸੂਰਜ ਡੁੱਬ ਜਾਵੇ ਤਾਂ ਉਹ ਸ਼ੁੱਧ ਹੋਵੇ ਅਤੇ ਫੇਰ ਪਵਿੱਤਰ ਵਸਤੂਆਂ ਵਿੱਚੋਂ ਖਾ ਸਕਦਾ ਹੈ, ਕਿਉਂ ਜੋ ਇਹ ਹੀ ਉਸ ਦਾ ਭੋਜਨ ਹੈ ।
\v 8 ਜਿਹੜਾ ਜਾਨਵਰ ਆਪ ਮਰ ਜਾਵੇ, ਜਾਂ ਦੂਜੇ ਜਾਨਵਰਾਂ ਦੁਆਰਾ ਪਾੜਿਆ ਜਾਵੇ ਤਾਂ ਉਸ ਨੂੰ ਖਾ ਕੇ ਉਹ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ । ਮੈਂ ਯਹੋਵਾਹ ਹਾਂ ।
\p
\v 9 ਇਸ ਲਈ ਜਾਜਕ ਮੇਰੇ ਹੁਕਮ ਨੂੰ ਮੰਨਣ, ਅਜਿਹਾ ਨਾ ਹੋਵੇ ਕਿ ਉਹ ਉਸ ਦਾ ਨਿਰਾਦਰ ਕਰਨ ਅਤੇ ਉਨ੍ਹਾਂ ਦਾ ਪਾਪ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਮਰ ਜਾਣ । ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਕਰਨ ਵਾਲਾ ਹਾਂ ।
\s5
\v 10 ਕੋਈ ਵੀ ਗੈਰ-ਕੌਮੀ ਮਨੁੱਖ ਪਵਿੱਤਰ ਵਸਤੂਆਂ ਵਿੱਚੋਂ ਨਾ ਖਾਵੇ, ਭਾਵੇਂ ਉਹ ਪਰਦੇਸੀ ਹੋ ਕੇ ਜਾਜਕ ਦੇ ਕੋਲ ਰਹਿੰਦਾ ਹੋਵੇ, ਜਾਂ ਕੋਈ ਨੌਕਰ ਹੋਵੇ, ਉਹ ਪਵਿੱਤਰ ਵਸਤੂਆਂ ਵਿੱਚੋਂ ਨਾ ਖਾਵੇ ।
\v 11 ਪਰ ਜੇਕਰ ਜਾਜਕ ਕਿਸੇ ਮਨੁੱਖ ਨੂੰ ਆਪਣਾ ਪੈਸਾ ਦੇ ਕੇ ਮੁੱਲ ਲਵੇ, ਤਾਂ ਉਹ ਮਨੁੱਖ ਉਸ ਵਿੱਚੋਂ ਖਾ ਸਕਦਾ ਹੈ ਅਤੇ ਉਹ ਜੋ ਜਾਜਕ ਦੇ ਘਰ ਵਿੱਚ ਜੰਮਿਆ ਹੋਵੇ, ਉਹ ਵੀ ਉਸ ਭੋਜਨ ਵਿੱਚੋਂ ਖਾ ਸਕਦਾ ਹੈ ।
\s5
\v 12 ਜੇਕਰ ਜਾਜਕ ਦੀ ਧੀ ਕਿਸੇ ਪਰਾਏ ਮਨੁੱਖ ਨਾਲ ਵਿਆਹੀ ਜਾਵੇ, ਤਾਂ ਉਹ ਪਵਿੱਤਰ ਵਸਤੂਆਂ ਦੀ ਭੇਟ ਵਿੱਚੋਂ ਨਾ ਖਾਵੇ ।
\v 13 ਪਰ ਜੇਕਰ ਜਾਜਕ ਦੀ ਧੀ ਵਿਧਵਾ ਜਾਂ ਪਤੀ ਵੱਲੋਂ ਤਿਆਗੀ ਹੋਈ ਹੋਵੇ ਅਤੇ ਉਸ ਦੀ ਕੋਈ ਸੰਤਾਨ ਨਾ ਹੋਵੇ ਅਤੇ ਪਹਿਲਾਂ ਦੀ ਤਰ੍ਹਾਂ ਆਪਣੇ ਪਿਤਾ ਦੇ ਘਰ ਵਿੱਚ ਰਹਿੰਦੀ ਹੋਵੇ ਤਾਂ ਉਹ ਆਪਣੇ ਪਿਤਾ ਦੇ ਭੋਜਨ ਵਿੱਚੋਂ ਖਾਵੇ, ਪਰ ਕੋਈ ਪਰਾਇਆ ਉਸ ਵਿੱਚੋਂ ਨਾ ਖਾਵੇ ।
\p
\s5
\v 14 ਜੇਕਰ ਕੋਈ ਮਨੁੱਖ ਅਣਜਾਣੇ ਵਿੱਚ ਪਵਿੱਤਰ ਵਸਤੂਆਂ ਵਿੱਚੋਂ ਖਾ ਲਵੇ ਤਾਂ ਉਹ ਉਸ ਦੇ ਨਾਲ ਪੰਜਵਾਂ ਹਿੱਸਾ ਹੋਰ ਮਿਲਾ ਕੇ ਜਾਜਕ ਨੂੰ ਪਵਿੱਤਰ ਵਸਤੂ ਦੇ ਦੇਵੇ ।
\v 15 ਅਤੇ ਉਹ ਇਸਰਾਏਲੀਆਂ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਜਿਨ੍ਹਾਂ ਨੂੰ ਉਹ ਭੇਟ ਕਰਕੇ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਨਿਰਾਦਰ ਨਾ ਕਰਨ ।
\v 16 ਉਹ ਉਨ੍ਹਾਂ ਨੂੰ ਆਪਣੀਆਂ ਪਵਿੱਤਰ ਵਸਤੂਆਂ ਵਿੱਚੋਂ ਖੁਆ ਕੇ, ਉਨ੍ਹਾਂ ਉੱਤੇ ਬਦੀ ਦਾ ਦੋਸ਼ ਨਾ ਲਿਆਉਣ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਕਰਨ ਵਾਲਾ ਹਾਂ ।
\p
\s5
\v 17 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
\v 18 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਘਰਾਣਿਆਂ ਨੂੰ ਆਖ ਕਿ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ ਜੋ ਇਸਰਾਏਲ ਵਿੱਚ ਵੱਸਦੇ ਹਨ, ਜਿਹੜਾ ਆਪਣੀਆਂ ਸੁੱਖਣਾਂ ਜਾਂ ਖੁਸ਼ੀ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ,
\v 19 ਤਾਂ ਤੁਸੀਂ ਆਪਣੇ ਸਵੀਕਾਰੇ ਜਾਣ ਲਈ ਬਲ਼ਦਾਂ, ਜਾਂ ਭੇਡਾਂ ਜਾਂ ਬੱਕਰੀਆਂ ਵਿੱਚੋਂ ਇੱਕ ਦੋਸ਼ ਰਹਿਤ ਨਰ ਚੜ੍ਹਾਓ ।
\s5
\v 20 ਪਰ ਜਿਸ ਵਿੱਚ ਕੋਈ ਦੋਸ਼ ਹੋਏ, ਉਸ ਨੂੰ ਤੁਸੀਂ ਨਾ ਚੜ੍ਹਾਉਣਾ, ਕਿਉਂ ਜੋ ਉਹ ਤੁਹਾਡੇ ਵੱਲੋਂ ਸਵੀਕਾਰ ਨਹੀਂ ਕੀਤਾ ਜਾਵੇਗਾ ।
\v 21 ਅਤੇ ਜਿਹੜਾ ਯਹੋਵਾਹ ਦੇ ਅੱਗੇ ਆਪਣੀ ਸੁੱਖਣਾ ਪੂਰੀ ਕਰਨ ਲਈ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਜਾਂ ਆਪਣੀ ਖੁਸ਼ੀ ਦੀ ਭੇਟ ਲਈ ਬਲ਼ਦਾਂ ਜਾਂ ਭੇਡਾਂ ਵਿੱਚੋਂ ਭੇਟ ਚੜ੍ਹਾਵੇ, ਤਾਂ ਸਵੀਕਾਰੇ ਜਾਣ ਲਈ ਜ਼ਰੂਰੀ ਹੈ ਕਿ ਉਹ ਪੂਰੀ ਹੋਵੇ ਅਤੇ ਉਸ ਦੇ ਵਿੱਚ ਕੋਈ ਦੋਸ਼ ਨਾ ਹੋਵੇ ।
\s5
\v 22 ਜਿਹੜਾ ਅੰਨ੍ਹਾਂ ਹੋਵੇ, ਜਾਂ ਜਿਸ ਦੇ ਅੰਗ ਟੁੱਟੇ ਹੋਣ ਜਾਂ ਟੁੰਡਾ ਹੋਵੇ ਜਾਂ ਜਿਸ ਨੂੰ ਮੁਹਕੇ ਹੋਣ, ਜਾਂ ਦਾਦ ਜਾਂ ਖੁਜਲੀ ਹੋਵੇ, ਇਨ੍ਹਾਂ ਨੂੰ ਤੁਸੀਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਨਾ ਉਨ੍ਹਾਂ ਨੂੰ ਅੱਗ ਦੀ ਭੇਟ ਕਰਕੇ ਜਗਵੇਦੀ ਦੇ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਉਣਾ ।
\v 23 ਜਿਸ ਕਿਸੇ ਬਲ਼ਦ ਜਾਂ ਬੱਕਰੇ ਦਾ ਕੋਈ ਅੰਗ ਵੱਧ ਜਾਂ ਘੱਟ ਹੋਵੇ, ਉਸ ਨੂੰ ਤੁਸੀਂ ਆਪਣੀ ਖੁਸ਼ੀ ਦੀ ਭੇਟ ਕਰਕੇ ਚੜ੍ਹਾ ਸਕਦੇ ਹੋ, ਪਰ ਸੁੱਖਣਾ ਪੂਰੀ ਕਰਨ ਲਈ ਉਸ ਨੂੰ ਸਵੀਕਾਰ ਨਾ ਕੀਤਾ ਜਾਵੇਗਾ ।
\s5
\v 24 ਜਿਸ ਪਸ਼ੂ ਦੇ ਨਲ ਨੂੰ ਸੱਟ ਲੱਗੀ ਹੋਵੇ, ਜਾਂ ਦੱਬੇ ਹੋਏ, ਕੁਚਲੇ ਹੋਏ ਜਾਂ ਫਟੇ ਹੋਏ ਹੋਣ, ਉਸ ਨੂੰ ਤੁਸੀਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਅਤੇ ਨਾ ਆਪਣੇ ਦੇਸ਼ ਵਿੱਚ ਕੋਈ ਅਜਿਹੀ ਭੇਟ ਚੜ੍ਹਾਉਣਾ ।
\v 25 ਇਨ੍ਹਾਂ ਵਿੱਚੋਂ ਕਿਸੇ ਨੂੰ ਪਰਦੇਸੀ ਦੇ ਹੱਥ ਤੋਂ ਲੈ ਆਪਣੇ ਪਰਮੇਸ਼ੁਰ ਦਾ ਭੋਜਨ ਕਰਕੇ ਨਾ ਚੜ੍ਹਾਉਣਾ, ਕਿਉਂ ਜੋ ਉਨ੍ਹਾਂ ਦੀ ਬੁਰਿਆਈ ਉਨ੍ਹਾਂ ਦੇ ਵਿੱਚ ਹੈ ਅਤੇ ਦੋਸ਼ ਵੀ ਹਨ, ਇਸ ਲਈ ਉਹ ਤੁਹਾਡੇ ਹੱਥਾਂ ਤੋਂ ਸਵੀਕਾਰ ਨਹੀਂ ਕੀਤੇ ਜਾਣਗੇ ।
\p
\s5
\v 26 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
\v 27 ਜਦ ਕੋਈ ਬਲ਼ਦ, ਜਾਂ ਭੇਡ ਜਾਂ ਬੱਕਰੀ ਦਾ ਬੱਚਾ ਜੰਮੇ ਤਾਂ ਉਹ ਸੱਤ ਦਿਨ ਤੱਕ ਆਪਣੀ ਮਾਂ ਦੇ ਕੋਲ ਰਹੇ ਅਤੇ ਅੱਠਵੇਂ ਦਿਨ ਤੋਂ ਲੈ ਕੇ ਉਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਦੇ ਲਈ ਸਵੀਕਾਰ ਯੋਗ ਹੋਵੇਗਾ ।
\s5
\v 28 ਭਾਵੇਂ ਗਾਂ ਹੋਵੇ, ਭਾਵੇਂ ਭੇਡ ਜਾਂ ਬੱਕਰੀ, ਤੂੰ ਉਸ ਨੂੰ ਅਤੇ ਉਸ ਦੇ ਬੱਚੇ ਨੂੰ ਇੱਕ ਦਿਨ ਵਿੱਚ ਨਾ ਵੱਢੀਂ ।
\v 29 ਅਤੇ ਜਦ ਤੁਸੀਂ ਯਹੋਵਾਹ ਦੇ ਅੱਗੇ ਧੰਨਵਾਦ ਦੀ ਬਲੀ ਚੜ੍ਹਾਓ, ਤਾਂ ਤੁਸੀਂ ਉਸ ਨੂੰ ਇਸੇ ਤਰ੍ਹਾਂ ਹੀ ਚੜ੍ਹਾਉਣਾ ਤਾਂ ਜੋ ਉਹ ਸਵੀਕਾਰ ਹੋਵੇ ।
\v 30 ਉਸ ਨੂੰ ਉਸੇ ਦਿਨ ਹੀ ਖਾਧਾ ਜਾਵੇ, ਤੁਸੀਂ ਉਸ ਵਿੱਚੋਂ ਸਵੇਰ ਤੱਕ ਕੁਝ ਨਾ ਛੱਡਣਾ । ਮੈਂ ਯਹੋਵਾਹ ਹਾਂ ।
\p
\s5
\v 31 ਇਸ ਲਈ ਤੁਸੀਂ ਮੇਰੇ ਹੁਕਮਾਂ ਨੂੰ ਮੰਨ ਕੇ ਉਨ੍ਹਾਂ ਦੀ ਪਾਲਣਾ ਕਰਨਾ । ਮੈਂ ਯਹੋਵਾਹ ਹਾਂ ।
\v 32 ਤੁਸੀਂ ਮੇਰੇ ਪਵਿੱਤਰ ਨਾਮ ਨੂੰ ਭ੍ਰਿਸ਼ਟ ਨਾ ਕਰਨਾ, ਪਰ ਮੈਂ ਇਸਰਾਏਲੀਆਂ ਵਿੱਚ ਜ਼ਰੂਰ ਹੀ ਪਵਿੱਤਰ ਸਮਝਿਆ ਜਾਂਵਾਂ । ਮੈਂ ਉਹ ਯਹੋਵਾਹ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹੈ ।
\v 33 ਜੋ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਤਾਂ ਜੋ ਤੁਹਾਡਾ ਪਰਮੇਸ਼ੁਰ ਹੋਵਾਂ, ਮੈਂ ਯਹੋਵਾਹ ਹਾਂ ।
\s5
\c 23
\s ਖ਼ਾਸ ਪਰਬਾਂ ਲਈ ਬਿਧੀਆਂ
\p
\v 1 ਯਹੋਵਾਹ ਨੇ ਮੂਸਾ ਨੂੰ ਆਖਿਆ,
\v 2 "ਇਸਰਾਏਲੀਆਂ ਨੂੰ ਆਖ ਕਿ ਜਿਹੜੇ ਯਹੋਵਾਹ ਦੇ ਪਰਬ ਹਨ, ਜਿਨ੍ਹਾਂ ਦੀ ਤੁਸੀਂ ਪਵਿੱਤਰ ਸਭਾ ਲਈ ਨਿਯੁਕਤ ਸਮੇਂ ਤੇ ਘੋਸ਼ਣਾ ਕਰਨੀ ਹੈ ਉਹ ਇਹ ਹਨ,
\s5
\v 3 ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਮਹਾਂ-ਸਬਤ ਦਾ ਅਤੇ ਪਵਿੱਤਰ ਸਭਾ ਦਾ ਦਿਨ ਹੈ, ਤੁਸੀਂ ਉਸ ਦਿਨ ਕੋਈ ਕੰਮ ਨਾ ਕਰਨਾ । ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਯਹੋਵਾਹ ਦਾ ਸਬਤ ਹੈ ।
\s ਪਸਾਹ ਅਤੇ ਪਤੀਰੀ ਰੋਟੀ ਦਾ ਪਰਬ
\r (ਗਿਣਤੀ 28:16-25 )
\p
\s5
\v 4 ਯਹੋਵਾਹ ਦੇ ਪਰਬ ਜਿਨ੍ਹਾਂ ਦੇ ਨਿਯੁਕਤ ਕੀਤੇ ਹੋਏ ਸਮੇਂ ਤੇ ਤੁਸੀਂ ਪਵਿੱਤਰ ਸਭਾ ਕਰਨ ਲਈ ਘੋਸ਼ਣਾ ਕਰਨੀ ਹੈ, ਉਹ ਇਹ ਹਨ,
\v 5 ਪਹਿਲੇ ਮਹੀਨੇ ਦੇ ਚੌਧਵੇਂ ਦਿਨ ਨੂੰ ਸ਼ਾਮ ਦੇ ਵੇਲੇ ਯਹੋਵਾਹ ਦੇ ਪਸਾਹ ਦਾ ਪਰਬ ਹੈ ।
\v 6 ਅਤੇ ਉਸੇ ਮਹੀਨੇ ਦੇ ਪੰਦਰਵੇਂ ਦਿਨ ਨੂੰ ਯਹੋਵਾਹ ਦੀ ਪਤੀਰੀ ਰੋਟੀ ਦਾ ਪਰਬ ਹੈ, ਉਸ ਵਿੱਚ ਸੱਤ ਦਿਨ ਤੱਕ ਤੁਸੀਂ ਪਤੀਰੀ ਰੋਟੀ ਖਾਣਾ ।
\s5
\v 7 ਪਹਿਲੇ ਦਿਨ ਤੁਸੀਂ ਪਵਿੱਤਰ ਸਭਾ ਕਰਨਾ, ਉਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ।
\v 8 ਸੱਤ ਦਿਨ ਤੱਕ ਤੁਸੀਂ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਚੜ੍ਹਾਉਣਾ ਅਤੇ ਸੱਤਵੇਂ ਦਿਨ ਪਵਿੱਤਰ ਸਭਾ ਹੋਵੇ, ਉਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ । "
\p
\s5
\v 9 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
\v 10 "ਇਸਰਾਏਲੀਆਂ ਨਾਲ ਗੱਲ ਕਰ ਅਤੇ ਆਖ ਜਿਸ ਵੇਲੇ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਮੈਂ ਤੁਹਾਨੂੰ ਦਿੰਦਾ ਹਾਂ, ਅਤੇ ਉਸ ਦੀ ਫ਼ਸਲ ਵੱਢੋ ਤਾਂ ਤੁਸੀਂ ਆਪਣੀ ਉਪਜ ਦੇ ਪਹਿਲੇ ਫਲ ਵਿੱਚੋਂ ਇੱਕ ਪੂਲਾ ਜਾਜਕ ਦੇ ਸਾਹਮਣੇ ਲਿਆਉਣਾ ।
\v 11 ਅਤੇ ਉਹ ਉਸ ਪੂਲੇ ਨੂੰ ਯਹੋਵਾਹ ਦੇ ਅੱਗੇ ਹਿਲਾਵੇ ਤਾਂ ਜੋ ਉਹ ਤੁਹਾਡੇ ਵੱਲੋਂ ਸਵੀਕਾਰ ਕੀਤਾ ਜਾਵੇ, ਜਾਜਕ ਉਸ ਨੂੰ ਸਬਤ ਦੇ ਅਗਲੇ ਦਿਨ ਹਿਲਾਵੇ ।
\s5
\v 12 ਅਤੇ ਜਿਸ ਦਿਨ ਤੁਸੀਂ ਉਸ ਪੂਲੇ ਨੂੰ ਹਿਲਾਓ, ਉਸੇ ਦਿਨ ਤੁਸੀਂ ਇੱਕ ਸਾਲ ਦਾ ਦੋਸ਼ ਰਹਿਤ ਇੱਕ ਲੇਲਾ ਯਹੋਵਾਹ ਦੇ ਅੱਗੇ ਹੋਮ ਦੀ ਭੇਟ ਕਰਕੇ ਚੜ੍ਹਾਉਣਾ ।
\v 13 ਅਤੇ ਉਸ ਦੇ ਨਾਲ ਮੈਦੇ ਦੀ ਭੇਟ, ਏਫ਼ਾਹ ਦਾ ਦੋ ਦੱਸਵਾਂ ਹਿੱਸਾ ਤੇਲ ਨਾਲ ਰਲੇ ਹੋਏ ਮੈਦੇ ਦਾ ਹੋਵੇ, ਉਹ ਯਹੋਵਾਹ ਦੇ ਅੱਗੇ ਸੁਗੰਧਤਾ ਕਰਕੇ ਇੱਕ ਅੱਗ ਦੀ ਭੇਟ ਹੋਵੇ ਅਤੇ ਉਸ ਦੇ ਨਾਲ ਪੀਣ ਦੀ ਭੇਟ ਲਈ ਕੁੱਪੇ ਦੀ ਚੁਥਾਈ ਦਾਖਰਸ ਹੋਵੇ ।
\v 14 ਜਿਸ ਦਿਨ ਤੱਕ ਤੁਸੀਂ ਇਸ ਭੇਟ ਨੂੰ ਆਪਣੇ ਪਰਮੇਸ਼ੁਰ ਦੇ ਅੱਗੇ ਨਾ ਲਿਆਓ, ਉਸ ਦਿਨ ਤੱਕ ਤੁਸੀਂ ਪਹਿਲੇ ਫਲ ਵਿੱਚੋਂ ਨਾ ਰੋਟੀ, ਨਾ ਭੁੰਨੇ ਹੋਏ ਦਾਣੇ ਅਤੇ ਨਾ ਹੀ ਹਰੇ ਸਿੱਟੇ ਖਾਣਾ । ਇਹ ਤੁਹਾਡੀਆਂ ਪੀੜ੍ਹੀਆਂ ਤੱਕ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਇੱਕ ਸਦਾ ਦੀ ਬਿਧੀ ਹੋਵੇ ।
\s ਪਹਿਲੀ ਉਪਜ ਦਾ ਪਰਬ
\r (ਗਿਣਤੀ 28:26-31)
\p
\s5
\v 15 ਫੇਰ ਉਸ ਸਬਤ ਦੇ ਅਗਲੇ ਦਿਨ ਤੋਂ ਜਦ ਤੁਸੀਂ ਹਿਲਾਉਣ ਦੀ ਭੇਟ ਦਾ ਪੂਲਾ ਲਿਆਏ, ਤੁਸੀਂ ਅਗਲੇ ਸੱਤ ਸਬਤ ਗਿਣ ਲੈਣਾ ।
\v 16 ਅਤੇ ਸੱਤਵੇਂ ਸਬਤ ਦੇ ਅਗਲੇ ਦਿਨ ਤੱਕ ਤੁਸੀਂ ਪੰਜਾਹ ਦਿਨ ਗਿਣ ਲੈਣਾ ਅਤੇ ਫੇਰ ਯਹੋਵਾਹ ਦੇ ਅੱਗੇ ਇੱਕ ਨਵੀਂ ਮੈਦੇ ਦੀ ਭੇਟ ਚੜ੍ਹਾਉਣਾ ।
\s5
\v 17 ਤੁਸੀਂ ਆਪਣੇ ਨਿਵਾਸ ਸਥਾਨਾਂ ਵਿੱਚੋਂ ਏਫ਼ਾਹ ਦੇ ਦੋ ਦਸਵੇਂ ਹਿੱਸੇ ਮੈਦੇ ਦੀਆਂ ਦੋ ਰੋਟੀਆਂ ਹਿਲਾਉਣ ਦੀ ਭੇਟ ਕਰਕੇ ਲਿਆਉਣਾ, ਉਹ ਖ਼ਮੀਰ ਨਾਲ ਗੁੰਨ੍ਹੇ ਹੋਏ ਮੈਦੇ ਦੀਆਂ ਹੋਣ, ਇਹ ਯਹੋਵਾਹ ਦੇ ਅੱਗੇ ਉਪਜ ਦਾ ਪਹਿਲਾ ਫਲ ਹੈ ।
\v 18 ਤੁਸੀਂ ਉਨ੍ਹਾਂ ਰੋਟੀਆਂ ਦੇ ਨਾਲ ਇੱਕ ਸਾਲ ਦੇ ਦੋਸ਼ ਰਹਿਤ ਸੱਤ ਲੇਲੇ, ਇੱਕ ਜੁਆਨ ਬਲ਼ਦ ਅਤੇ ਦੋ ਭੇਡੂ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਉਣਾ । ਉਹ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਪੀਣ ਦੀਆਂ ਭੇਟਾਂ ਸਮੇਤ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਹੋਵੇ ।
\s5
\v 19 ਫੇਰ ਤੁਸੀਂ ਪਾਪ ਬਲੀ ਦੀ ਭੇਟ ਲਈ ਇੱਕ ਬੱਕਰਾ ਅਤੇ ਸੁੱਖ-ਸਾਂਦ ਦੀ ਭੇਟ ਲਈ ਇੱਕ ਸਾਲ ਦੇ ਦੋ ਲੇਲੇ ਬਲੀ ਕਰਕੇ ਚੜ੍ਹਾਉਣਾ ।
\v 20 ਤਦ ਜਾਜਕ ਉਨ੍ਹਾਂ ਲੇਲਿਆਂ ਨੂੰ ਪਹਿਲੇ ਫਲ ਦੀ ਰੋਟੀ ਸਮੇਤ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ ਅਤੇ ਉਹ ਜਾਜਕ ਦੇ ਲਈ ਯਹੋਵਾਹ ਦੇ ਅੱਗੇ ਪਵਿੱਤਰ ਹੋਣ ।
\v 21 ਉਸੇ ਦਿਨ ਤੁਸੀਂ ਆਪਣੇ ਲਈ ਇੱਕ ਪਵਿੱਤਰ ਸਭਾ ਦੀ ਘੋਸ਼ਣਾ ਕਰਨਾ । ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ । ਇਹ ਤੁਹਾਡੇ ਸਾਰੇ ਨਿਵਾਸ-ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਠਹਿਰੇ ।
\p
\s5
\v 22 ਜਿਸ ਵੇਲੇ ਤੁਸੀਂ ਆਪਣੇ ਦੇਸ਼ ਦੀ ਫ਼ਸਲ ਵੱਢੋ ਤਾਂ ਤੁਸੀਂ ਆਪਣੇ ਖੇਤ ਦੇ ਬੰਨ੍ਹਿਆਂ ਤੱਕ ਸਾਰੀ ਫਸਲ ਨਾ ਵੱਢਣਾ, ਨਾ ਹੀ ਤੁਸੀਂ ਖੇਤ ਵਿੱਚ ਡਿੱਗੇ ਹੋਏ ਸਿੱਟਿਆਂ ਨੂੰ ਚੁੱਗਣਾ । ਤੁਸੀਂ ਉਨ੍ਹਾਂ ਨੂੰ ਕੰਗਾਲ ਅਤੇ ਪਰਦੇਸੀਆਂ ਲਈ ਛੱਡ ਦੇਣਾ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ । "
\s ਨਵੇਂ ਸਾਲ ਦਾ ਪਰਬ
\r (ਗਿਣਤੀ 29:1-6)
\p
\s5
\v 23 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
\v 24 "ਇਸਰਾਏਲ ਦੇ ਘਰਾਣਿਆਂ ਨੂੰ ਆਖ, ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੇ ਲਈ ਮਹਾਂ-ਸਬਤ ਹੋਵੇ, ਉਸ ਦਿਨ ਤੁਸੀਂ ਯਾਦਗੀਰੀ ਲਈ ਤੁਰ੍ਹੀ ਵਜਾਉਣਾ ਅਤੇ ਪਵਿੱਤਰ ਸਭਾ ਕਰਨਾ ।
\v 25 ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ਪਰ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ । "
\s ਪ੍ਰਾਸਚਿਤ ਦਾ ਦਿਨ
\r (ਗਿਣਤੀ 29:7-11)
\p
\s5
\v 26 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
\v 27 "ਇਸੇ ਸੱਤਵੇਂ ਮਹੀਨੇ ਦਾ ਦਸਵਾਂ ਦਿਨ ਇੱਕ ਪ੍ਰਾਸਚਿਤ ਦਾ ਦਿਨ ਹੋਵੇ । ਉਹ ਤੁਹਾਡੇ ਲਈ ਪਵਿੱਤਰ ਸਭਾ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ ।
\s5
\v 28 ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ਕਿਉਂ ਜੋ ਉਹ ਪ੍ਰਾਸਚਿਤ ਦਾ ਦਿਨ ਹੈ ਜਿਸ ਵਿੱਚ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਲਈ ਪ੍ਰਾਸਚਿਤ ਕੀਤਾ ਜਾਵੇਗਾ ।
\v 29 ਉਸ ਦਿਨ ਜਿਹੜਾ ਆਪਣੀ ਜਾਨ ਨੂੰ ਦੁੱਖ ਨਾ ਦੇਵੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ ।
\s5
\v 30 ਜਿਹੜਾ ਵੀ ਉਸ ਦਿਨ ਵਿੱਚ ਕੋਈ ਕੰਮ ਕਰੇ ਤਾਂ ਉਸ ਮਨੁੱਖ ਨੂੰ ਮੈਂ ਉਸ ਦੇ ਲੋਕਾਂ ਵਿੱਚੋਂ ਨਾਸ਼ ਕਰਾਂਗਾ ।
\v 31 ਤੁਸੀਂ ਕਿਸੇ ਪ੍ਰਕਾਰ ਦਾ ਕੰਮ-ਧੰਦਾ ਨਾ ਕਰਨਾ । ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਠਹਿਰੇ ।
\v 32 ਇਹ ਤੁਹਾਡੇ ਲਈ ਇੱਕ ਮਹਾਂ-ਸਬਤ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ । ਤੁਸੀਂ ਉਸ ਮਹੀਨੇ ਦੇ ਨੌਵੇਂ ਦਿਨ ਦੀ ਸ਼ਾਮ ਤੋਂ ਅਗਲੀ ਸ਼ਾਮ ਤੱਕ ਵਿਸਰਾਮ ਦਾ ਦਿਨ ਮੰਨਣਾ । "
\s ਡੇਰਿਆਂ ਦਾ ਪਰਬ
\r (ਗਿਣਤੀ 29:12-40)
\p
\s5
\v 33 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
\v 34 "ਇਸਰਾਏਲੀਆਂ ਨੂੰ ਆਖ ਕਿ ਇਸੇ ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਨੂੰ ਯਹੋਵਾਹ ਦੇ ਅੱਗੇ ਸੱਤ ਦਿਨ ਤੱਕ ਡੇਰਿਆਂ ਦਾ ਪਰਬ ਹੋਵੇ ।
\s5
\v 35 ਪਹਿਲੇ ਦਿਨ ਪਵਿੱਤਰ ਸਭਾ ਹੋਵੇ, ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ।
\v 36 ਸੱਤ ਦਿਨ ਤੱਕ ਤੁਸੀਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ, ਅੱਠਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ, ਅਤੇ ਤੁਸੀਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ । ਇਹ ਇੱਕ ਖ਼ਾਸ ਸਭਾ ਦਾ ਦਿਨ ਹੈ, ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ । "
\p
\s5
\v 37 "ਯਹੋਵਾਹ ਦੇ ਠਹਿਰਾਏ ਹੋਏ ਪਰਬ ਇਹ ਹੀ ਹਨ, ਜਿਨ੍ਹਾਂ ਵਿੱਚ ਤੁਸੀਂ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਚੜ੍ਹਾਉਣਾ ਅਰਥਾਤ ਹੋਮ ਬਲੀ ਦੀ ਭੇਟ, ਮੈਦੇ ਦੀ ਭੇਟ, ਸੁੱਖ-ਸਾਂਦ ਦੀ ਬਲੀ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਆਪਣੇ ਨਿਯੁਕਤ ਸਮੇਂ ਤੇ ਚੜ੍ਹਾਈਆਂ ਜਾਣ ਅਤੇ ਪਵਿੱਤਰ ਸਭਾ ਦੀ ਘੋਸ਼ਣਾ ਕੀਤੀ ਜਾਵੇ ।
\v 38 ਆਪਣੀਆਂ ਭੇਟਾਂ, ਸਾਰੀਆਂ ਸੁੱਖਣਾਂ ਅਤੇ ਆਪਣੀਆਂ ਖੁਸ਼ੀ ਦੀਆਂ ਭੇਟਾਂ ਜੋ ਤੁਸੀਂ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹੋ, ਉਨ੍ਹਾਂ ਤੋਂ ਵੱਧ ਤੁਸੀਂ ਯਹੋਵਾਹ ਦੇ ਸਬਤ ਨੂੰ ਮੰਨਣਾ ।
\p
\s5
\v 39 ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਨੂੰ ਜਦ ਤੁਸੀਂ ਦੇਸ਼ ਦੀ ਫ਼ਸਲ ਇਕੱਠਾ ਕਰੋ ਤਾਂ ਤੁਸੀਂ ਸੱਤ ਦਿਨਾਂ ਤੱਕ ਯਹੋਵਾਹ ਦਾ ਇੱਕ ਪਰਬ ਮਨਾਉਣਾ । ਪਹਿਲਾ ਦਿਨ ਸਬਤ ਅਤੇ ਅੱਠਵਾਂ ਦਿਨ ਵੀ ਸਬਤ ਹੋਵੇ ।
\s5
\v 40 ਅਤੇ ਪਹਿਲੇ ਦਿਨ ਤੁਸੀਂ ਸੋਹਣੇ-ਸੋਹਣੇ ਰੁੱਖਾਂ ਦੇ ਫਲ, ਖਜੂਰ ਦੀਆਂ ਟਾਹਣੀਆਂ, ਸੰਘਣੇ ਰੁੱਖਾਂ ਦੀਆਂ ਟਾਹਣੀਆਂ ਅਤੇ ਨਦੀ ਦਾ ਬੇਦ-ਮਜਨੂੰ ਲੈਣਾ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੱਤ ਦਿਨ ਤੱਕ ਅਨੰਦ ਅਤੇ ਖੁਸ਼ੀ ਮਨਾਉਣਾ ।
\v 41 ਹਰ ਸਾਲ ਵਿੱਚ ਸੱਤ ਦਿਨ ਤੱਕ ਤੁਸੀਂ ਯਹੋਵਾਹ ਦਾ ਇਹ ਪਰਬ ਮਨਾਉਣਾ । ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ, ਤੁਸੀਂ ਸੱਤਵੇਂ ਮਹੀਨੇ ਵਿੱਚ ਇਸ ਨੂੰ ਮਨਾਉਣਾ ।
\s5
\v 42 ਸੱਤ ਦਿਨ ਤੱਕ ਤੁਸੀਂ ਝੌਂਪੜੀਆਂ ਵਿੱਚ ਰਹਿਣਾ, ਸਾਰੇ ਜੋ ਇਸਰਾਏਲ ਵਿੱਚ ਜੰਮੇ ਹਨ, ਉਹ ਝੌਂਪੜੀਆਂ ਵਿੱਚ ਰਹਿਣ,
\v 43 ਤਾਂ ਜੋ ਤੁਹਾਡੀਆਂ ਪੀੜ੍ਹੀਆਂ ਜਾਣਨ, ਕਿ ਜਦ ਮੈਂ ਇਸਰਾਏਲੀਆਂ ਨੂੰ ਮਿਸਰ ਦੇਸ਼ ਵਿੱਚੋਂ ਕੱਢ ਕੇ ਲਿਆਇਆ ਤਾਂ ਮੈਂ ਉਨ੍ਹਾਂ ਨੂੰ ਝੌਂਪੜੀਆਂ ਵਿੱਚ ਵਸਾਇਆ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ । "
\p
\v 44 ਤਦ ਮੂਸਾ ਨੇ ਇਸਰਾਏਲੀਆਂ ਨੂੰ ਯਹੋਵਾਹ ਦੇ ਨਿਯੁਕਤ ਪਰਬਾਂ ਬਾਰੇ ਦੱਸ ਦਿੱਤਾ ।
\s5
\c 24
\s ਪਵਿੱਤਰ ਦੀਵਿਆਂ ਨੂੰ ਸਜਾਉਣਾ
\r (ਕੂਚ 27:20,21)
\p
\v 1 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
\v 2 ਇਸਰਾਏਲੀਆਂ ਨੂੰ ਹੁਕਮ ਦੇ ਕਿ ਮੇਰੇ ਸਾਹਮਣੇ ਚਾਨਣ ਲਈ ਉਹ ਨਪੀੜ ਕੇ ਕੱਢਿਆ ਹੋਇਆ ਜ਼ੈਤੂਨ ਦਾ ਸ਼ੁੱਧ ਤੇਲ ਤੇਰੇ ਕੋਲ ਲੈ ਕੇ ਆਉਣ ਤਾਂ ਜੋ ਦੀਵਾ ਸਦਾ ਜਗਦਾ ਰਹੇ ।
\s5
\v 3 ਹਾਰੂਨ ਉਸ ਨੂੰ ਸ਼ਾਮ ਤੋਂ ਲੈ ਕੇ ਸਵੇਰ ਤੱਕ ਯਹੋਵਾਹ ਦੇ ਅੱਗੇ ਸਦਾ ਦੇ ਲਈ, ਸਾਖੀ ਦੇ ਪਰਦੇ ਤੋਂ ਬਾਹਰ, ਮੰਡਲੀ ਦੇ ਡੇਰੇ ਵਿੱਚ ਸਜਾ ਕੇ ਰੱਖੇ । ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ ।
\v 4 ਉਹ ਖ਼ਾਲਸ ਸੋਨੇ ਸ਼ਮਾਦਾਨ ਦੇ ਉੱਤੇ ਯਹੋਵਾਹ ਦੇ ਅੱਗੇ ਸਦਾ ਦੇ ਲਈ ਦੀਵਿਆਂ ਨੂੰ ਸਜਾ ਕੇ ਰੱਖਿਆ ਕਰੇ ।
\s ਭੇਟ ਦੀਆਂ ਰੋਟੀਆਂ
\p
\s5
\v 5 ਤੂੰ ਮੈਦਾ ਲੈ ਕੇ ਉਸ ਦੀਆਂ ਬਾਰਾਂ ਰੋਟੀਆਂ ਪਕਾਵੀਂ, ਇੱਕ-ਇੱਕ ਰੋਟੀ ਵਿੱਚ ਏਫ਼ਾਹ ਦਾ ਦੋ ਦਹਾਈ ਹਿੱਸਾ ਹੋਵੇ ।
\v 6 ਤਦ ਤੂੰ ਇਨ੍ਹਾਂ ਨੂੰ ਯਹੋਵਾਹ ਦੇ ਅੱਗੇ ਪਵਿੱਤਰ ਮੇਜ਼ ਦੇ ਉੱਤੇ ਦੋ ਕਤਾਰਾਂ ਬਣਾ ਕੇ ਇੱਕ-ਇੱਕ ਕਤਾਰ ਵਿੱਚ ਛੇ-ਛੇ ਰੋਟੀਆਂ ਰੱਖੀਂ ।
\s5
\v 7 ਤੂੰ ਇੱਕ-ਇੱਕ ਕਤਾਰ ਦੇ ਉੱਤੇ ਖ਼ਾਲਸ ਲੁਬਾਨ ਰੱਖੀਂ ਤਾਂ ਜੋ ਉਹ ਰੋਟੀ ਦੇ ਉੱਤੇ ਯਾਦਗੀਰੀ ਲਈ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਹੋਵੇ ।
\v 8 ਹਰੇਕ ਸਬਤ ਦੇ ਦਿਨ ਉਹ ਇਸ ਨੂੰ ਯਹੋਵਾਹ ਦੇ ਅੱਗੇ ਸਜਾ ਕੇ ਰੱਖੇ, ਇਹ ਇਸਰਾਏਲੀਆਂ ਵੱਲੋਂ ਇੱਕ ਸਦਾ ਦਾ ਨੇਮ ਹੈ ।
\v 9 ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ ਅਤੇ ਉਹ ਉਸ ਨੂੰ ਪਵਿੱਤਰ ਸਥਾਨ ਵਿੱਚ ਖਾਣ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਵਿੱਚੋਂ ਇੱਕ ਸਦਾ ਦੀ ਬਿਧੀ ਕਰਕੇ ਹਾਰੂਨ ਦੇ ਲਈ ਅੱਤ ਪਵਿੱਤਰ ਹੈ ।
\s ਕੁਫ਼ਰ ਬਕਣ ਦੀ ਸਜ਼ਾ
\p
\s5
\v 10 ਉਨ੍ਹਾਂ ਦਿਨਾਂ ਵਿੱਚ ਇੱਕ ਇਸਰਾਏਲੀ ਇਸਤਰੀ ਦਾ ਪੁੱਤਰ, ਜਿਸ ਦਾ ਪਿਤਾ ਮਿਸਰੀ ਸੀ, ਉਹ ਇਸਰਾਏਲੀਆਂ ਦੇ ਵਿੱਚ ਰਹਿਣ ਲੱਗਾ ਅਤੇ ਇਸ ਇਸਰਾਏਲੀ ਇਸਤਰੀ ਦਾ ਪੁੱਤਰ ਅਤੇ ਕੋਈ ਹੋਰ ਇਸਰਾਏਲੀ ਮਨੁੱਖ ਡੇਰੇ ਵਿੱਚ ਝਗੜਨ ਲੱਗੇ,
\v 11 ਅਤੇ ਉਸ ਇਸਰਾਏਲੀ ਇਸਤਰੀ ਦਾ ਪੁੱਤਰ ਯਹੋਵਾਹ ਦੇ ਨਾਮ ਦਾ ਨਿਰਾਦਰ ਕਰਕੇ ਕੁਫ਼ਰ ਬਕਣ ਲੱਗਾ, ਤਾਂ ਲੋਕ ਉਸ ਨੂੰ ਮੂਸਾ ਦੇ ਕੋਲ ਲੈ ਆਏ । ਉਸ ਦੀ ਮਾਂ ਦਾ ਨਾਮ "ਸਲੁਮੀਥ" ਸੀ, ਜੋ ਦਾਨ ਦੀ ਗੋਤ ਵਿੱਚੋਂ ਦਿਬਰੀ ਦੀ ਧੀ ਸੀ ।
\v 12 ਉਨ੍ਹਾਂ ਨੇ ਉਸ ਨੂੰ ਬੰਨ੍ਹ ਕੇ ਰੱਖਿਆ, ਜਦ ਤੱਕ ਉਹ ਇਸ ਮਾਮਲੇ ਵਿੱਚ ਯਹੋਵਾਹ ਦੀ ਮਰਜ਼ੀ ਨੂੰ ਨਾ ਜਾਣ ਲੈਣ ।
\p
\s5
\v 13 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
\v 14 "ਜਿਸ ਨੇ ਕੁਫ਼ਰ ਬਕਿਆ ਹੈ, ਉਸ ਨੂੰ ਤੁਸੀਂ ਡੇਰੇ ਤੋਂ ਬਾਹਰ ਲੈ ਆਓ ਅਤੇ ਜਿਨ੍ਹਾਂ ਨੇ ਉਸ ਨੂੰ ਸੁਣਿਆ ਹੈ, ਉਹ ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖਣ, ਤਦ ਸਾਰੀ ਮੰਡਲੀ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ ।
\s5
\v 15 ਅਤੇ ਤੂੰ ਇਸਰਾਏਲੀਆਂ ਨੂੰ ਆਖ ਕਿ ਜਿਹੜਾ ਆਪਣੇ ਪਰਮੇਸ਼ੁਰ ਦੇ ਵਿਰੁੱਧ ਦੁਰਬਚਨ ਬੋਲੇ, ਉਹ ਆਪਣੇ ਪਾਪ ਦਾ ਭਾਰ ਆਪ ਹੀ ਚੁੱਕੇ ।
\v 16 ਕੋਈ ਵੀ ਜਿਹੜਾ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ ਉਹ ਜ਼ਰੂਰ ਹੀ ਮਾਰਿਆ ਜਾਵੇ ਅਤੇ ਸਾਰੀ ਮੰਡਲੀ ਨਿਸੰਗ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ, ਭਾਵੇਂ ਉਹ ਪਰਦੇਸੀ ਹੋਵੇ ਭਾਵੇਂ ਇਸਰਾਏਲ ਵਿੱਚ ਜੰਮਿਆ ਹੋਵੇ । ਜਿਸ ਵੇਲੇ ਉਹ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ, ਉਹ ਮਾਰਿਆ ਜਾਵੇ ।
\p
\s5
\v 17 ਜਿਹੜਾ ਕਿਸੇ ਮਨੁੱਖ ਨੂੰ ਮਾਰ ਦੇਵੇ ਉਹ ਜ਼ਰੂਰ ਹੀ ਮਾਰਿਆ ਜਾਵੇ ।
\v 18 ਜਿਹੜਾ ਕਿਸੇ ਪਸ਼ੂ ਨੂੰ ਮਾਰ ਦੇਵੇ, ਤਾਂ ਉਹ ਪਸ਼ੂ ਦੇ ਬਦਲੇ ਪਸ਼ੂ ਦੇਵੇ ।
\s5
\v 19 ਜਿਹੜਾ ਮਨੁੱਖ ਆਪਣੇ ਗੁਆਂਢੀ ਨੂੰ ਸੱਟ ਮਾਰੇ, ਤਾਂ ਜਿਵੇਂ ਉਸ ਨੇ ਕੀਤਾ ਹੈ, ਉਸੇ ਤਰ੍ਹਾਂ ਹੀ ਉਸ ਦੇ ਨਾਲ ਕੀਤਾ ਜਾਵੇ ।
\v 20 ਸੱਟ ਦੇ ਬਦਲੇ ਸੱਟ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਜਿਵੇਂ ਉਸ ਨੇ ਕਿਸੇ ਮਨੁੱਖ ਨੂੰ ਸੱਟ ਮਾਰੀ, ਉਸੇ ਤਰ੍ਹਾਂ ਹੀ ਉਸ ਦੇ ਨਾਲ ਕੀਤਾ ਜਾਵੇ ।
\v 21 ਜਿਹੜਾ ਕਿਸੇ ਪਸ਼ੂ ਨੂੰ ਮਾਰੇ ਉਹ ਉਸ ਦੇ ਬਦਲੇ ਪਸ਼ੂ ਦੇਵੇ, ਪਰ ਜਿਹੜਾ ਕਿਸੇ ਮਨੁੱਖ ਨੂੰ ਮਾਰ ਸੁੱਟੇ, ਉਹ ਮਾਰਿਆ ਜਾਵੇ ।
\s5
\v 22 ਤੁਸੀਂ ਹਰ ਇੱਕ ਨਾਲ ਇੱਕੋ ਤਰ੍ਹਾਂ ਦਾ ਨਿਆਂ ਕਰਨਾ ਭਾਵੇਂ ਉਹ ਪਰਦੇਸੀ ਹੋਵੇ, ਭਾਵੇਂ ਤੁਹਾਡੇ ਆਪਣੇ ਦੇਸ਼ ਦਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ । "
\p
\v 23 ਤਦ ਜਿਵੇਂ ਮੂਸਾ ਨੇ ਆਖਿਆ, ਉਹ ਉਸ ਮਨੁੱਖ ਨੂੰ ਜਿਸ ਨੇ ਕੁਫ਼ਰ ਬਕਿਆ ਸੀ, ਡੇਰੇ ਤੋਂ ਬਾਹਰ ਲਿਆਏ ਅਤੇ ਉਸ ਨੂੰ ਪੱਥਰਾਂ ਨਾਲ ਮਾਰ ਦਿੱਤਾ । ਇਸਰਾਏਲੀਆਂ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ।
\s5
\c 25
\s ਸੱਤਵਾਂ ਸਾਲ: ਵਿਸ਼ਰਾਮ ਦਾ ਸਾਲ
\r (ਬਿਵਸਥਾ ਸਾਰ 15:1-11)
\p
\v 1 ਫੇਰ ਯਹੋਵਾਹ ਸੀਨਈ ਦੇ ਪਹਾੜ ਵਿੱਚ ਮੂਸਾ ਨੂੰ ਆਖਿਆ,
\v 2 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ, ਜਦ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ, ਜੋ ਮੈਂ ਤੁਹਾਨੂੰ ਦਿੰਦਾ ਹਾਂ, ਤਦ ਉਸ ਦੇਸ਼ ਨੂੰ ਯਹੋਵਾਹ ਦੇ ਅੱਗੇ ਸਬਤ ਦਾ ਵਿਸ਼ਰਾਮ ਦਿਆ ਕਰਨਾ ।
\s5
\v 3 ਛੇ ਸਾਲ ਤੱਕ ਤੂੰ ਆਪਣੇ ਖੇਤ ਬੀਜੀਂ ਅਤੇ ਛੇ ਸਾਲ ਤੂੰ ਆਪਣੀਆਂ ਦਾਖਾਂ ਦੀ ਬਾਗਵਾਨੀ ਕਰੀਂ ਅਤੇ ਉਨ੍ਹਾਂ ਦੇ ਫ਼ਲਾਂ ਨੂੰ ਇਕੱਠਾ ਕਰੀਂ ।
\v 4 ਪਰ ਸੱਤਵੇਂ ਸਾਲ ਵਿੱਚ ਯਹੋਵਾਹ ਦੇ ਅੱਗੇ ਧਰਤੀ ਨੂੰ ਸਬਤ ਦਾ ਵਿਸਰਾਮ ਮਿਲਿਆ ਕਰੇ । ਤੂੰ ਨਾ ਤਾਂ ਆਪਣੇ ਖੇਤ ਬੀਜੀਂ ਅਤੇ ਨਾ ਹੀ ਆਪਣੇ ਦਾਖਾਂ ਦੀ ਬਾਗਵਾਨੀ ਕਰੀਂ ।
\s5
\v 5 ਜੋ ਕੁਝ ਤੇਰੇ ਖੇਤ ਵਿੱਚ ਆਪੇ ਹੀ ਉਗ ਪਵੇ, ਉਸ ਨੂੰ ਤੂੰ ਨਾ ਵੱਢੀਂ, ਨਾ ਹੀ ਆਪਣੇ ਖਾਲੀ ਛੱਡੇ ਬਾਗਾਂ ਵਿੱਚੋਂ ਦਾਖਾਂ ਤੋੜੀ ਕਿਉਂ ਜੋ ਉਹ ਧਰਤੀ ਦੇ ਲਈ ਵਿਸ਼ਰਾਮ ਦਾ ਸਾਲ ਹੈ ।
\v 6 ਧਰਤੀ ਦੇ ਸਬਤ ਵਿੱਚ ਪੈਦਾ ਹੋਈ ਫ਼ਸਲ ਤੋਂ ਹੀ ਤੁਹਾਡੇ ਲਈ, ਤੁਹਾਡੇ ਦਾਸ-ਦਾਸੀਆਂ ਲਈ, ਤੁਹਾਡੇ ਮਜ਼ਦੂਰਾਂ ਦੇ ਲਈ ਅਤੇ ਪਰਦੇਸੀਆਂ ਲਈ ਜੋ ਤੁਹਾਡੇ ਨਾਲ ਵੱਸਦੇ ਹਨ, ਤੁਹਾਨੂੰ ਭੋਜਨ ਮਿਲੇਗਾ ।
\v 7 ਅਤੇ ਤੇਰੇ ਪਸ਼ੂਆਂ ਦੇ ਲਈ ਅਤੇ ਉਨ੍ਹਾਂ ਸਾਰੇ ਜਾਨਵਰਾਂ ਦੇ ਲਈ ਜੋ ਤੇਰੇ ਦੇਸ਼ ਵਿੱਚ ਹਨ, ਉਨ੍ਹਾਂ ਦਾ ਭੋਜਨ ਵੀ ਧਰਤੀ ਦੀ ਉਪਜ ਤੋਂ ਹੀ ਮਿਲੇਗਾ ।
\s ਜੁਬਲੀ (ਅਨੰਦ) ਦਾ ਸਾਲ
\p
\s5
\v 8 ਤੂੰ ਸਾਲ ਦੇ ਸੱਤ ਸਬਤ ਗਿਣ ਲਵੀਂ ਅਰਥਾਤ ਸੱਤ ਗੁਣਾ ਸੱਤ ਸਾਲ ਅਤੇ ਇਨ੍ਹਾਂ ਸੱਤਾਂ ਸਬਤਾਂ ਦੇ ਸਾਲਾਂ ਦਾ ਸਮਾਂ ਉਣੰਜਾ ਸਾਲ ਹੋਵੇਗਾ ।
\v 9 ਤਦ ਤੂੰ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਨੂੰ ਅਰਥਾਤ ਪ੍ਰਾਸਚਿਤ ਦੇ ਦਿਨ ਅਨੰਦ ਦੀ ਤੁਰ੍ਹੀ ਆਪਣੇ ਸਾਰੇ ਦੇਸ਼ ਵਿੱਚ ਉੱਚੀ ਅਵਾਜ਼ ਵਿੱਚ ਵਜਾਵੀਂ ।
\s5
\v 10 ਫੇਰ ਤੁਸੀਂ ਉਸ ਪੰਜਾਹਵੇਂ ਸਾਲ ਨੂੰ ਪਵਿੱਤਰ ਰੱਖਣਾ ਅਤੇ ਦੇਸ਼ ਦੇ ਸਾਰੇ ਵਾਸੀਆਂ ਦੇ ਲਈ ਛੁਟਕਾਰੇ ਦੀ ਘੋਸ਼ਣਾ ਕਰਨਾ, ਇਹ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਅਤੇ ਤੁਸੀਂ ਆਪਣੀ ਆਪਣੀ ਨਿੱਜ-ਭੂਮੀ ਅਤੇ ਆਪਣੇ-ਆਪਣੇ ਘਰਾਣਿਆਂ ਵਿੱਚ ਮੁੜ ਜਾਣਾ ।
\s5
\v 11 ਉਹ ਪੰਜਾਹਵਾਂ ਸਾਲ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਉਸ ਵਿੱਚ ਤੁਸੀਂ ਨਾ ਬੀਜਣਾ ਅਤੇ ਨਾ ਉਸ ਨੂੰ ਵੱਢਣਾ ਜਿਹੜਾ ਆਪਣੇ ਆਪ ਉੱਗ ਪਵੇ, ਅਤੇ ਨਾ ਹੀ ਤੁਸੀਂ ਆਪਣੇ ਖਾਲੀ ਛੱਡੇ ਹੋਏ ਬਾਗਾਂ ਦੀਆਂ ਦਾਖਾਂ ਤੋੜਨਾ ।
\v 12 ਕਿਉਂ ਜੋ ਉਹ ਅਨੰਦ ਦਾ ਸਾਲ ਹੈ, ਉਹ ਤੁਹਾਡੇ ਲਈ ਪਵਿੱਤਰ ਹੋਵੇ । ਜੋ ਕੁਝ ਖੇਤ ਵਿੱਚ ਆਪਣੇ ਆਪ ਉੱਗੇ ਤੁਸੀਂ ਉਸ ਵਿੱਚੋਂ ਹੀ ਖਾਣਾ ।
\p
\s5
\v 13 ਇਸ ਅਨੰਦ ਦੇ ਸਾਲ ਵਿੱਚ ਤੁਸੀਂ ਸਾਰੇ ਆਪੋ-ਆਪਣੀ ਨਿੱਜ ਭੂਮੀ ਵਿੱਚ ਮੁੜ ਜਾਣਾ ।
\v 14 ਜੇਕਰ ਤੂੰ ਆਪਣੇ ਗੁਆਂਢੀ ਨੂੰ ਕੁਝ ਵੇਚੇ ਜਾਂ ਆਪਣੇ ਗਵਾਂਢੀ ਦੇ ਹੱਥੋਂ ਕੁਝ ਮੁੱਲ ਲਵੇ ਤਾਂ ਤੁਸੀਂ ਇੱਕ ਦੂਜੇ ਨਾਲ ਅਣਉਚਿਤ ਵਿਵਹਾਰ ਨਾ ਕਰਨਾ ।
\s5
\v 15 ਅਨੰਦ ਦੇ ਸਾਲ ਤੋਂ ਬਾਅਦ ਜਿੰਨ੍ਹੇ ਸਾਲ ਹੋਣ ਉਨ੍ਹਾਂ ਦੀ ਗਿਣਤੀ ਦੇ ਅਨੁਸਾਰ ਮੁੱਲ ਠਹਿਰਾ ਕੇ ਤੁਸੀਂ ਆਪਣੇ ਗੁਆਂਢੀ ਤੋਂ ਮੁੱਲ ਲੈਣਾ ਅਤੇ ਖ਼ਰੀਦਣ ਦੇ ਸਾਲਾਂ ਦੇ ਲੇਖੇ ਅਨੁਸਾਰ ਉਹ ਤੇਰੇ ਹੱਥ ਵੇਚੇ ।
\v 16 ਸਾਲਾਂ ਦੇ ਵਧਣ ਅਨੁਸਾਰ, ਤੂੰ ਉਸ ਦਾ ਮੁੱਲ ਵਧਾਵੀਂ ਅਤੇ ਸਾਲਾਂ ਦੇ ਘਟਣ ਦੇ ਅਨੁਸਾਰ, ਤੂੰ ਉਸ ਦਾ ਮੁੱਲ ਘਟਾਵੀਂ ਕਿਉਂ ਜੋ ਸਾਲ ਦੀ ਉਪਜ ਦੇ ਲੇਖੇ ਅਨੁਸਾਰ ਹੀ ਉਹ ਤੇਰੇ ਕੋਲ ਵੇਚੇਗਾ ।
\v 17 ਤੁਸੀਂ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ, ਪਰ ਤੂੰ ਆਪਣੇ ਪਰਮੇਸ਼ੁਰ ਤੋਂ ਡਰੀਂ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
\s ਸੱਤਵੇਂ ਸਾਲ ਲਈ ਪ੍ਰਬੰਧ
\p
\s5
\v 18 ਇਸ ਲਈ ਤੁਸੀਂ ਮੇਰੀਆਂ ਬਿਧੀਆਂ ਨੂੰ ਪੂਰਾ ਕਰਨਾ, ਅਤੇ ਮੇਰੇ ਨਿਯਮਾਂ ਨੂੰ ਮੰਨ ਕੇ ਉਨ੍ਹਾਂ ਦੇ ਅਨੁਸਾਰ ਚੱਲਣਾ, ਕਿਉਂ ਜੋ ਅਜਿਹਾ ਕਰਨ ਨਾਲ ਤੁਸੀਂ ਦੇਸ਼ ਵਿੱਚ ਸੁਖ-ਸਾਂਦ ਨਾਲ ਰਹੋਗੇ ।
\v 19 ਉਹ ਧਰਤੀ ਆਪਣਾ ਫਲ ਉਪਜਾਵੇਗੀ ਅਤੇ ਤੁਸੀਂ ਰੱਜ ਕੇ ਖਾਓਗੇ ਅਤੇ ਤੁਸੀਂ ਉਸ ਦੇਸ਼ ਵਿੱਚ ਸੁਖ-ਸਾਂਦ ਨਾਲ ਰਹੋਗੇ ।
\s5
\v 20 ਜੇਕਰ ਤੁਸੀਂ ਆਖੋ ਕਿ ਸੱਤਵੇਂ ਸਾਲ ਵਿੱਚ ਅਸੀਂ ਕੀ ਖਾਵਾਂਗੇ, ਵੇਖੋ, ਨਾ ਤਾਂ ਅਸੀਂ ਬੀਜਾਂਗੇ ਅਤੇ ਨਾ ਹੀ ਅਸੀਂ ਅੰਨ ਇਕੱਠਾ ਕਰਾਂਗੇ,
\v 21 ਤਦ ਮੈਂ ਛੇਵੇਂ ਸਾਲ ਵਿੱਚ ਤੁਹਾਨੂੰ ਅਜਿਹੀ ਬਰਕਤ ਦਿਆਂਗਾ ਕਿ ਧਰਤੀ ਤਿੰਨ ਸਾਲਾਂ ਦੇ ਲਈ ਫਲ ਉਪਜਾਵੇਗੀ ।
\v 22 ਅਤੇ ਤੁਸੀਂ ਅੱਠਵੇਂ ਸਾਲ ਵਿੱਚ ਬੀਜੋਗੇ ਅਤੇ ਨੌਵੇਂ ਸਾਲ ਤੱਕ ਪਹਿਲੀ ਫ਼ਸਲ ਵਿੱਚੋਂ ਹੀ ਖਾਂਦੇ ਰਹੋਗੇ । ਜਦ ਤੱਕ ਨੌਵੇਂ ਸਾਲ ਦੀ ਉਪਜ ਨਾ ਮਿਲੇ ਤਦ ਤੱਕ ਤੁਸੀਂ ਪੁਰਾਣੀ ਉਪਜ ਵਿੱਚੋਂ ਹੀ ਖਾਂਦੇ ਰਹੋਗੇ ।
\s ਜ਼ਮੀਨੀ-ਜ਼ਾਇਦਾਦ ਛੁਡਾਉਣ ਦੀ ਬਿਧੀ
\p
\s5
\v 23 ਧਰਤੀ ਸਦਾ ਦੇ ਲਈ ਵੇਚੀ ਨਾ ਜਾਏ ਕਿਉਂ ਜੋ ਧਰਤੀ ਮੇਰੀ ਹੈ ਅਤੇ ਉਸ ਵਿੱਚ ਤੁਸੀਂ ਪਰਦੇਸੀ ਅਤੇ ਪਰਾਹੁਣੇ ਹੋ ਕੇ ਰਹਿੰਦੇ ਹੋ ।
\v 24 ਪਰ ਤੁਸੀਂ ਆਪਣੇ ਵਿਰਾਸਤ ਦੇ ਸਾਰੇ ਦੇਸ਼ ਵਿੱਚ ਧਰਤੀ ਨੂੰ ਛੁਡਾਉਣ ਦੀ ਮਨਜ਼ੂਰੀ ਦੇਣਾ ।
\p
\v 25 ਜੇ ਕਦੇ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਆਪਣੇ ਹਿੱਸੇ ਦੀ ਜ਼ਮੀਨ ਵਿੱਚੋਂ ਕੁਝ ਵੇਚ ਦੇਵੇ ਅਤੇ ਤਾਂ ਉਸ ਦੇ ਸਭ ਤੋਂ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਕੋਈ ਆ ਕੇ ਉਸ ਜ਼ਮੀਨ ਨੂੰ ਛੁਡਾ ਲਵੇ ਜੋ ਉਸ ਦੇ ਭਰਾ ਨੇ ਵੇਚੀ ਸੀ ।
\s5
\v 26 ਪਰ ਜੇਕਰ ਉਸ ਦੇ ਲਈ ਕੋਈ ਛੁਡਾਉਣ ਵਾਲਾ ਨਾ ਹੋਵੇ ਅਤੇ ਉਹ ਮਨੁੱਖ ਆਪ ਉਸ ਨੂੰ ਛੁਡਾਉਣ ਦੇ ਯੋਗ ਹੋ ਜਾਵੇ,
\v 27 ਤਦ ਉਹ ਉਸ ਨੂੰ ਵੇਚਣ ਦੇ ਸਮੇਂ ਤੋਂ ਸਾਲਾਂ ਦੀ ਗਿਣਤੀ ਕਰਕੇ ਬਾਕੀ ਸਾਲਾਂ ਦੀ ਉਪਜ ਦਾ ਮੁੱਲ ਉਸ ਨੂੰ ਮੋੜ ਦੇਵੇ, ਜਿਸ ਨੂੰ ਉਸ ਨੇ ਉਹ ਜ਼ਮੀਨ ਵੇਚੀ ਸੀ ਅਤੇ ਫੇਰ ਉਹ ਆਪਣੇ ਹਿੱਸੇ ਦੀ ਜ਼ਮੀਨ ਦਾ ਅਧਿਕਾਰੀ ਹੋ ਜਾਵੇ ।
\v 28 ਪਰ ਜੇਕਰ ਉਹ ਉਸ ਨੂੰ ਛੁਡਾਉਣ ਦੇ ਯੋਗ ਨਾ ਹੋਵੇ ਤਾਂ ਉਸ ਦੀ ਵੇਚੀ ਹੋਈ ਜ਼ਮੀਨ ਅਨੰਦ ਦੇ ਸਾਲ ਤੱਕ ਮੁੱਲ ਲੈਣ ਵਾਲੇ ਦੇ ਹੱਥ ਵਿੱਚ ਰਹੇਗੀ ਅਤੇ ਅਨੰਦ ਦੇ ਸਾਲ ਵਿੱਚ ਉਹ ਛੁੱਟ ਜਾਵੇਗੀ ਅਤੇ ਉਸ ਦੇ ਹਿੱਸੇ ਦੀ ਜ਼ਮੀਨ ਉਸ ਨੂੰ ਮਿਲ ਜਾਵੇਗੀ ।
\p
\s5
\v 29 ਜੇਕਰ ਕੋਈ ਮਨੁੱਖ ਸ਼ਹਿਰਪਨਾਹ ਵਾਲੇ ਸ਼ਹਿਰ ਵਿੱਚ ਘਰ ਵੇਚੇ ਤਾਂ ਉਸ ਨੂੰ ਵੇਚਣ ਤੋਂ ਬਾਅਦ ਉਹ ਇੱਕ ਸਾਲ ਵਿੱਚ ਉਸ ਨੂੰ ਛੁਡਾ ਸਕਦਾ ਹੈ ਅਰਥਾਤ ਪੂਰੇ ਸਾਲ ਉਸ ਮਨੁੱਖ ਕੋਲ ਉਸ ਨੂੰ ਛੁਡਾਉਣ ਦਾ ਅਧਿਕਾਰ ਹੈ ।
\v 30 ਪਰ ਜੇਕਰ ਉਹ ਇੱਕ ਸਾਲ ਵਿੱਚ ਛੁਡਾਇਆ ਨਾ ਜਾਵੇ, ਤਦ ਉਹ ਘਰ ਜੋ ਸ਼ਹਿਰਪਨਾਹ ਵਾਲੇ ਸ਼ਹਿਰ ਵਿੱਚ ਹੈ, ਮੁੱਲ ਲੈਣ ਵਾਲੇ ਦਾ ਹੋਵੇਗਾ ਅਤੇ ਉਸ ਦੀਆਂ ਪੀੜ੍ਹੀਆਂ ਤੱਕ ਉਸੇ ਦਾ ਰਹੇਗਾ ਅਤੇ ਅਨੰਦ ਦੇ ਸਾਲ ਵਿੱਚ ਵੀ ਨਾ ਛੁਡਾਇਆ ਜਾਵੇਗਾ ।
\s5
\v 31 ਪਰ ਉਨ੍ਹਾਂ ਪਿੰਡਾਂ ਦੇ ਘਰ, ਜਿਨ੍ਹਾਂ ਦੇ ਦੁਆਲੇ ਸ਼ਹਿਰਪਨਾਹ ਨਹੀਂ ਹੈ, ਉਹ ਦੇਸ਼ ਦੇ ਖੇਤਾਂ ਦੀ ਤਰ੍ਹਾਂ ਹੀ ਸਮਝੇ ਜਾਣਗੇ, ਉਹ ਛੁਡਾਏ ਜਾ ਸਕਦੇ ਹਨ, ਉਹ ਅਨੰਦ ਦੇ ਸਾਲ ਵਿੱਚ ਛੱਡੇ ਜਾਣ ।
\v 32 ਫੇਰ ਵੀ ਲੇਵੀਆਂ ਦੇ ਸ਼ਹਿਰਾਂ ਵਿੱਚ ਉਨ੍ਹਾਂ ਦੇ ਨਿੱਜ-ਭਾਗ ਵਾਲੇ ਸ਼ਹਿਰਾਂ ਦੇ ਘਰਾਂ ਨੂੰ, ਲੇਵੀ ਕਿਸੇ ਵੀ ਸਮੇਂ ਛੁਡਾ ਸਕਦੇ ਹਨ ।
\s5
\v 33 ਪਰ ਜੇਕਰ ਕੋਈ ਲੇਵੀ ਆਪਣਾ ਹਿੱਸਾ ਨਾ ਛੁਡਾਵੇ ਤਾਂ ਉਹ ਵੇਚਿਆ ਹੋਇਆ ਘਰ ਜੋ ਉਸ ਦੇ ਹਿੱਸੇ ਦੇ ਸ਼ਹਿਰ ਵਿੱਚ ਹੋਵੇ, ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਕਿਉਂ ਜੋ ਇਸਰਾਏਲੀਆਂ ਦੇ ਵਿੱਚ ਲੇਵੀਆਂ ਦਾ ਹਿੱਸਾ ਉਨ੍ਹਾਂ ਦੇ ਸ਼ਹਿਰ ਵਿੱਚ ਉਹ ਘਰ ਹੀ ਹੈ ।
\v 34 ਪਰ ਉਨ੍ਹਾਂ ਦੇ ਸ਼ਹਿਰਾਂ ਦੇ ਦੁਆਲੇ ਦੀਆਂ ਚਾਰਗਾਹਾਂ ਵੇਚੀਆਂ ਨਾ ਜਾਣ ਕਿਉਂ ਜੋ ਉਹ ਸਦਾ ਲਈ ਉਨ੍ਹਾਂ ਦਾ ਹਿੱਸਾ ਹਨ ।
\s ਕੰਗਾਲਾਂ ਨੂੰ ਉਧਾਰ ਦੇਣਾ
\p
\s5
\v 35 ਜੇਕਰ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਨੂੰ ਸੰਭਾਲੀਂ, ਉਹ ਪਰਦੇਸੀ ਜਾਂ ਪ੍ਰਾਹੁਣੇ ਦੀ ਤਰ੍ਹਾਂ ਤੇਰੇ ਨਾਲ ਰਹੇ ।
\v 36 ਉਸ ਤੋਂ ਤੂੰ ਵਿਆਜ ਜਾਂ ਮੁਨਾਫ਼ਾ ਨਾ ਲਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ ਤਾਂ ਜੋ ਤੇਰਾ ਭਰਾ ਤੇਰੇ ਨਾਲ ਹੀ ਵੱਸਦਾ ਰਹੇ ।
\v 37 ਤੂੰ ਉਸ ਨੂੰ ਆਪਣਾ ਪੈਸਾ ਵਿਆਜ ਤੇ ਨਾ ਦੇਵੀਂ, ਨਾ ਹੀ ਮੁਨਾਫ਼ੇ ਲਈ ਉਸ ਨੂੰ ਭੋਜਨ ਖਿਲਾਵੀਂ ।
\v 38 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੁਹਾਨੂੰ ਕਨਾਨ ਦੇਸ਼ ਦੇਣ ਲਈ ਅਤੇ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ ।
\s ਦਾਸਾਂ ਨੂੰ ਛੁਡਾਉਣ ਦੀ ਬਿਧੀ
\p
\s5
\v 39 ਜੇਕਰ ਤੁਹਾਡੇ ਵਿੱਚ ਤੁਹਾਡਾ ਕੋਈ ਭਰਾ ਕੰਗਾਲ ਹੋ ਜਾਵੇ ਅਤੇ ਆਪਣੇ ਆਪ ਨੂੰ ਤੇਰੇ ਹੱਥ ਵੇਚ ਦੇਵੇ ਤਾਂ ਤੂੰ ਉਸ ਤੋਂ ਦਾਸ ਵਰਗੀ ਸੇਵਾ ਨਾ ਕਰਵਾਈਂ ।
\v 40 ਪਰ ਉਹ ਤੇਰੇ ਕੋਲ ਮਜ਼ਦੂਰ ਜਾਂ ਪ੍ਰਾਹੁਣੇ ਦੀ ਤਰ੍ਹਾਂ ਰਹੇ ਅਤੇ ਅਨੰਦ ਦੇ ਸਾਲ ਤੱਕ ਤੇਰੀ ਸੇਵਾ ਕਰੇ,
\v 41 ਅਤੇ ਫੇਰ ਉਹ ਆਪਣੇ ਬਾਲ ਬੱਚਿਆਂ ਸਮੇਤ ਤੇਰੇ ਕੋਲੋਂ ਛੁੱਟ ਜਾਵੇ ਅਤੇ ਆਪਣੇ ਟੱਬਰ ਕੋਲ ਆਪਣੇ ਪਿਉ-ਦਾਦਿਆਂ ਦੀ ਨਿੱਜ-ਭੂਮੀ ਨੂੰ ਮੁੜ ਜਾਵੇ ।
\s5
\v 42 ਕਿਉਂ ਜੋ ਉਹ ਮੇਰੇ ਹੀ ਦਾਸ ਹਨ, ਜਿਨ੍ਹਾਂ ਨੂੰ ਮੈਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ, ਇਸ ਲਈ ਉਹ ਦਾਸਾਂ ਵਾਂਗੂੰ ਵੇਚੇ ਨਾ ਜਾਣ ।
\v 43 ਤੂੰ ਉਨ੍ਹਾਂ ਦੇ ਉੱਤੇ ਹਨੇਰ ਨਾ ਕਰੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ ।
\v 44 ਤੇਰੇ ਕੋਲ ਜੋ ਵੀ ਦਾਸ ਅਤੇ ਦਾਸੀਆਂ ਹੋਣ, ਉਹ ਉਨ੍ਹਾਂ ਲੋਕਾਂ ਵਿੱਚੋਂ ਹੋਣ ਜੋ ਤੁਹਾਡੇ ਆਲੇ-ਦੁਆਲੇ ਹਨ, ਉਨ੍ਹਾਂ ਤੋਂ ਹੀ ਤੁਸੀਂ ਦਾਸ ਅਤੇ ਦਾਸੀਆਂ ਨੂੰ ਮੁੱਲ ਲੈਣਾ ।
\s5
\v 45 ਉਨ੍ਹਾਂ ਓਪਰਿਆਂ ਦੀਆਂ ਸੰਤਾਨਾਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ ਅਤੇ ਉਨ੍ਹਾਂ ਦੇ ਟੱਬਰਾਂ ਵਿੱਚੋਂ ਜੋ ਤੁਹਾਡੇ ਨਾਲ ਹਨ ਅਤੇ ਤੁਹਾਡੇ ਦੇਸ਼ ਵਿੱਚ ਜੰਮੇ ਹੋਣ, ਉਨ੍ਹਾਂ ਵਿੱਚੋਂ ਤੁਸੀਂ ਦਾਸ-ਦਾਸੀਆਂ ਮੁੱਲ ਲਵੋ ਅਤੇ ਉਹ ਤੁਹਾਡੇ ਅਧਿਕਾਰ ਵਿੱਚ ਰਹਿਣ ।
\v 46 ਅਤੇ ਤੁਸੀਂ ਆਪਣੇ ਬਾਅਦ ਆਪਣੇ ਪੁੱਤਰਾਂ ਨੂੰ ਵੀ ਉਨ੍ਹਾਂ ਦਾ ਅਧਿਕਾਰੀ ਬਣਾ ਸਕੋਗੇ, ਉਹ ਉਨ੍ਹਾਂ ਦੀ ਜਾਇਦਾਦ ਹੋਣਗੇ, ਉਹ ਸਦਾ ਦੇ ਲਈ ਤੇਰੇ ਦਾਸ ਬਣਨ ਪਰ ਤੁਸੀਂ ਆਪਣੇ ਇਸਰਾਏਲੀਆਂ ਭਰਾਵਾਂ ਵਿੱਚ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ ।
\p
\s5
\v 47 ਜੇਕਰ ਕੋਈ ਪਰਦੇਸੀ ਜਾਂ ਓਪਰਾ ਜੋ ਤੇਰੇ ਨਾਲ ਹੈ, ਧਨਵਾਨ ਹੋ ਜਾਵੇ ਅਤੇ ਉਸ ਦੇ ਕੋਲ ਰਹਿਣ ਵਾਲਾ ਤੇਰਾ ਭਰਾ ਕੰਗਾਲ ਹੋ ਕੇ ਆਪਣੇ ਆਪ ਨੂੰ ਉਸ ਪਰਦੇਸੀ ਜਾਂ ਓਪਰੇ ਜਾਂ ਉਸ ਦੇ ਟੱਬਰ ਦੇ ਹੱਥ ਵੇਚ ਦੇਵੇ,
\v 48 ਤਾਂ ਉਸ ਦੇ ਵਿਕਣ ਤੋਂ ਬਾਅਦ ਉਹ ਫੇਰ ਛੁਡਾਇਆ ਜਾ ਸਕਦਾ ਹੈ, ਉਸ ਦੇ ਭਰਾਵਾਂ ਵਿੱਚੋਂ ਕੋਈ ਉਸ ਨੂੰ ਛੁਡਾ ਲਵੇ ।
\s5
\v 49 ਉਸ ਦਾ ਚਾਚਾ, ਜਾਂ ਉਸ ਦੇ ਚਾਚੇ ਦਾ ਪੁੱਤਰ, ਜਾਂ ਉਸ ਦੇ ਟੱਬਰ ਵਿੱਚੋਂ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਨੂੰ ਛੁਡਾ ਸਕਦਾ ਹੈ, ਜਾਂ ਜਦ ਉਹ ਆਪਣੇ ਆਪ ਨੂੰ ਛੁਡਾਉਣ ਦੇ ਯੋਗ ਹੋ ਜਾਵੇ ਤਾਂ ਆਪਣੇ ਆਪ ਨੂੰ ਛੁਡਾ ਲਵੇ ।
\v 50 ਉਹ ਆਪਣੇ ਮੁੱਲ ਲੈਣ ਵਾਲੇ ਦੇ ਨਾਲ, ਆਪਣੇ ਵੇਚੇ ਜਾਣ ਦੇ ਸਾਲ ਤੋਂ ਲੈ ਕੇ ਅਨੰਦ ਦੇ ਸਾਲ ਤੱਕ ਲੇਖਾ ਕਰੇ ਅਤੇ ਉਸ ਦੇ ਵਿਕਣ ਦਾ ਮੁੱਲ ਸਾਲਾਂ ਦੇ ਲੇਖੇ ਦੇ ਅਨੁਸਾਰ ਹੋਵੇ ਅਰਥਾਤ ਉਹ ਉਸ ਨੂੰ ਛੱਡਣ ਦਾ ਮੁੱਲ ਮਜ਼ਦੂਰ ਦੀ ਮਜ਼ਦੂਰੀ ਦੇ ਅਨੁਸਾਰ ਠਹਿਰਾਵੇ ।
\s5
\v 51 ਜੇਕਰ ਅਨੰਦ ਦੇ ਸਾਲ ਵਿੱਚ ਬਹੁਤ ਸਾਲ ਬਾਕੀ ਰਹਿੰਦੇ ਹੋਣ ਤਾਂ ਉਹ ਆਪਣੇ ਆਪ ਨੂੰ ਛੁਡਾਉਣ ਲਈ ਜਿਸ ਮੁੱਲ ਵਿੱਚ ਉਹ ਵੇਚਿਆ ਗਿਆ ਸੀ, ਸਾਲਾਂ ਦੇ ਅਨੁਸਾਰ ਉਸ ਨੂੰ ਮੋੜ ਦੇਵੇ,
\v 52 ਅਤੇ ਜੇਕਰ ਅਨੰਦ ਦੇ ਸਾਲ ਵਿੱਚ ਥੋੜ੍ਹੇ ਸਾਲ ਹੀ ਰਹਿੰਦੇ ਹੋਣ ਤਾਂ ਉਹ ਆਪਣੇ ਮੁੱਲ ਲੈਣ ਵਾਲੇ ਦੇ ਨਾਲ ਲੇਖਾ ਕਰੇ ਅਤੇ ਆਪਣੇ ਆਪ ਨੂੰ ਛੁਡਾਉਣ ਦਾ ਮੁੱਲ ਉਨ੍ਹਾਂ ਸਾਲਾਂ ਦੇ ਅਨੁਸਾਰ ਉਸ ਨੂੰ ਮੋੜ ਦੇਵੇ ।
\s5
\v 53 ਉਹ ਆਪਣੇ ਸੁਆਮੀ ਦੇ ਨਾਲ ਉਸ ਮਜ਼ਦੂਰ ਦੀ ਤਰ੍ਹਾਂ ਰਹੇ, ਜਿਸ ਦੀ ਸਲਾਨਾ ਮਜ਼ਦੂਰੀ ਠਹਿਰਾਈ ਜਾਂਦੀ ਹੈ, ਅਤੇ ਉਸ ਦਾ ਸੁਆਮੀ ਤੇਰੇ ਵੇਖਦਿਆਂ ਉਸ ਦੇ ਉੱਤੇ ਹਨੇਰ ਨਾ ਕਰੇ ।
\v 54 ਪਰ ਜੇਕਰ ਉਹ ਇਨ੍ਹਾਂ ਸਾਰੇ ਤਰੀਕਿਆਂ ਦੇ ਨਾਲ ਛੁਡਾਇਆ ਨਾ ਜਾਵੇ ਤਾਂ ਉਹ ਅਨੰਦ ਦੇ ਸਾਲ ਵਿੱਚ ਆਪਣੇ ਬਾਲ ਬੱਚਿਆਂ ਸਮੇਤ ਛੁੱਟ ਜਾਵੇ ।
\v 55 ਕਿਉਂ ਜੋ ਇਸਰਾਏਲੀ ਮੇਰੇ ਦਾਸ ਹਨ । ਉਹ ਮੇਰੇ ਹੀ ਦਾਸ ਹਨ, ਜਿਨ੍ਹਾਂ ਨੂੰ ਮੈਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
\s5
\c 26
\s ਹੁਕਮ ਪਾਲਣਾ ਕਰਨ ਦੀ ਬਰਕਤ
\r (ਬਿਵਸਥਾ ਸਾਰ 7:12-24; 28:1-14)
\p
\v 1 ਤੁਸੀਂ ਆਪਣੇ ਲਈ ਕੋਈ ਮੂਰਤ ਨਾ ਬਣਾਉਣਾ, ਨਾ ਹੀ ਆਪਣੇ ਲਈ ਕੋਈ ਉੱਕਰੀ ਹੋਈ ਮੂਰਤ ਜਾਂ ਥੰਮ੍ਹ ਖੜ੍ਹਾ ਕਰਨਾ, ਅਤੇ ਨਾ ਹੀ ਮੱਥਾ ਟੇਕਣ ਲਈ ਆਪਣੇ ਦੇਸ਼ ਵਿੱਚ ਕੋਈ ਪੱਥਰ ਦੀ ਮੂਰਤ ਸਥਾਪਿਤ ਕਰਨਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
\v 2 ਤੁਸੀਂ ਮੇਰੇ ਸਬਤਾਂ ਨੂੰ ਮੰਨਣਾ ਅਤੇ ਮੇਰੇ ਪਵਿੱਤਰ ਸਥਾਨ ਦਾ ਆਦਰ ਕਰਨਾ । ਮੈਂ ਯਹੋਵਾਹ ਹਾਂ ।
\p
\s5
\v 3 ਜੇਕਰ ਤੁਸੀਂ ਮੇਰੀਆਂ ਬਿਧੀਆਂ ਅਨੁਸਾਰ ਚੱਲੋ ਅਤੇ ਮੇਰੇ ਹੁਕਮਾਂ ਨੂੰ ਮੰਨ ਕੇ ਉਨ੍ਹਾਂ ਨੂੰ ਪੂਰਾ ਕਰੋ,
\v 4 ਤਾਂ ਮੈਂ ਵੇਲੇ ਸਿਰ ਮੀਂਹ ਵਰ੍ਹਾਵਾਂਗਾ ਅਤੇ ਧਰਤੀ ਆਪਣੀ ਉਪਜ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਆਪਣੇ ਫਲ ਉਗਾਉਣਗੇ ।
\s5
\v 5 ਅਤੇ ਤੁਸੀਂ ਦਾਖਾਂ ਤੋੜਨ ਦੇ ਸਮੇਂ ਤੱਕ ਗਾਹੁੰਦੇ ਰਹੋਗੇ ਅਤੇ ਬੀਜਣ ਦੇ ਸਮੇਂ ਵੀ ਦਾਖਾਂ ਤੋੜੋਗੇ ਅਤੇ ਤੁਸੀਂ ਆਪਣੀ ਰੋਟੀ ਰੱਜ ਕੇ ਖਾਓਗੇ ਅਤੇ ਆਪਣੇ ਦੇਸ਼ ਵਿੱਚ ਸੁੱਖ ਨਾਲ ਰਹੋਗੇ ।
\v 6 ਮੈਂ ਉਸ ਦੇਸ਼ ਵਿੱਚ ਸੁੱਖ ਬਖਸ਼ਾਂਗਾ ਅਤੇ ਤੁਸੀਂ ਲੰਮੇ ਪਓਗੇ ਪਰ ਤੁਹਾਨੂੰ ਕੋਈ ਨਾ ਡਰਾਵੇਗਾ ਅਤੇ ਮੈਂ ਖ਼ਤਰਨਾਕ ਜਾਨਵਰਾਂ ਨੂੰ ਦੇਸ਼ ਵਿੱਚੋਂ ਕੱਢ ਦਿਆਂਗਾ ਅਤੇ ਤਲਵਾਰ ਤੁਹਾਡੇ ਦੇਸ਼ ਵਿੱਚ ਨਾ ਚੱਲੇਗੀ ।
\s5
\v 7 ਤੁਸੀਂ ਆਪਣੇ ਵੈਰੀਆਂ ਨੂੰ ਭਜਾਓਗੇ ਅਤੇ ਉਹ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ ।
\v 8 ਤੁਹਾਡੇ ਵਿੱਚੋਂ ਪੰਜ ਮਨੁੱਖ ਸੌ ਨੂੰ ਅਤੇ ਸੌ ਮਨੁੱਖ ਦਸ ਹਜ਼ਾਰ ਨੂੰ ਭਜਾਉਣਗੇ ਅਤੇ ਤੁਹਾਡੇ ਵੈਰੀ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ ।
\s5
\v 9 ਮੈਂ ਤੁਹਾਡੇ ਵੱਲ ਧਿਆਨ ਕਰਾਂਗਾ ਅਤੇ ਤੁਹਾਨੂੰ ਫਲਾਵਾਂਗਾ ਅਤੇ ਵਧਾਵਾਂਗਾ ਅਤੇ ਤੁਹਾਡੇ ਨਾਲ ਆਪਣਾ ਨੇਮ ਕਾਇਮ ਰੱਖਾਂਗਾ ।
\v 10 ਤੁਸੀਂ ਪੁਰਾਣੇ ਪਦਾਰਥਾਂ ਨੂੰ ਖਾਓਗੇ ਅਤੇ ਨਵੇਂ ਪਦਾਰਥ ਦੇ ਕਾਰਨ ਪੁਰਾਣੇ ਪਦਾਰਥਾਂ ਨੂੰ ਕੱਢ ਸੁੱਟੋਗੇ ।
\s5
\v 11 ਅਤੇ ਮੈਂ ਆਪਣਾ ਡੇਰਾ ਤੁਹਾਡੇ ਵਿਚਕਾਰ ਖੜ੍ਹਾ ਕਰਾਂਗਾ ਅਤੇ ਮੇਰਾ ਜੀਅ ਤੁਹਾਨੂੰ ਮਾੜੇ ਨਾ ਸਮਝੇਗਾ ।
\v 12 ਮੈਂ ਤੁਹਾਡੇ ਵਿਚਕਾਰ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਬਣਾਂਗਾ ਅਤੇ ਤੁਸੀਂ ਮੇਰੀ ਪਰਜਾ ਹੋਵੋਗੇ ।
\v 13 ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਤਾਂ ਜੋ ਤੁਸੀਂ ਉਨ੍ਹਾਂ ਦੇ ਦਾਸ ਨਾ ਰਹੋ ਅਤੇ ਮੈਂ ਤੁਹਾਡੇ ਧੌਣ ਦੇ ਜੂਲੇ ਨੂੰ ਤੋੜ ਸੁੱਟਿਆ ਅਤੇ ਤੁਹਾਨੂੰ ਸਿੱਧੇ ਕਰਕੇ ਚਲਾਇਆ ਹੈ ।
\s ਹੁਕਮਾਂ ਦੀ ਉਲੰਘਣਾ ਕਰਨ ਦੀ ਸਜ਼ਾ
\r (ਬਿਵਸਥਾ ਸਾਰ 28:15-68)
\p
\s5
\v 14 ਪਰ ਜੇਕਰ ਤੁਸੀਂ ਮੇਰੀ ਨਾ ਸੁਣੋਗੇ ਅਤੇ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਨਾ ਮੰਨੋਗੇ,
\v 15 ਅਤੇ ਜੇਕਰ ਤੁਸੀਂ ਮੇਰੀਆਂ ਬਿਧੀਆਂ ਨੂੰ ਤਿਆਗ ਦਿਓ ਅਤੇ ਮੇਰੇ ਨਿਆਂ ਤੁਹਾਡੇ ਜੀਅ ਨੂੰ ਮਾੜੇ ਲੱਗਣ ਕਿ ਤੁਸੀਂ ਮੇਰੇ ਹੁਕਮਾਂ ਨੂੰ ਨਾ ਮੰਨੋ ਸਗੋਂ ਮੇਰੇ ਨੇਮ ਨੂੰ ਤੋੜ ਦਿਓ,
\s5
\v 16 ਤਾਂ ਮੈਂ ਤੁਹਾਡੇ ਨਾਲ ਇਹ ਕਰਾਂਗਾ ਅਰਥਾਤ ਮੈਂ ਤੁਹਾਡੇ ਉੱਤੇ ਡਰ, ਲਾ-ਇਲਾਜ਼ ਰੋਗ ਅਤੇ ਤਾਪ ਪਾਵਾਂਗਾ ਜੋ ਤੁਹਾਡੀਆਂ ਅੱਖਾਂ ਦਾ ਨਾਸ਼ ਕਰਨਗੇ ਅਤੇ ਤੁਹਾਡੇ ਮਨਾਂ ਨੂੰ ਉਦਾਸ ਕਰਨਗੇ ਅਤੇ ਤੁਸੀਂ ਵਿਅਰਥ ਹੀ ਆਪਣੇ ਬੀਜ ਬੀਜੋਗੇ ਕਿਉਂ ਜੋ ਤੁਹਾਡੇ ਵੈਰੀ ਉਸ ਨੂੰ ਖਾ ਜਾਣਗੇ ।
\v 17 ਮੈਂ ਵੀ ਤੁਹਾਡੇ ਵਿਰੁੱਧ ਹੋਵਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਵੱਢੇ ਜਾਓਗੇ ਅਤੇ ਜਿਹੜੇ ਤੁਹਾਡੇ ਨਾਲ ਵੈਰ ਕਰਦੇ ਹਨ, ਉਹ ਤੁਹਾਡੇ ਉੱਤੇ ਰਾਜ ਕਰਨਗੇ ਅਤੇ ਭਾਵੇਂ ਕੋਈ ਤੁਹਾਡਾ ਪਿੱਛਾ ਨਾ ਕਰੇ ਤਾਂ ਵੀ ਤੁਸੀਂ ਭੱਜੋਗੇ ।
\s5
\v 18 ਅਤੇ ਜੇਕਰ ਤੁਸੀਂ ਇਹ ਸਭ ਕਰਕੇ ਵੀ ਤੁਸੀਂ ਮੇਰੇ ਵੱਲ ਧਿਆਨ ਨਾ ਕਰੋ, ਤਾਂ ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦੇਵਾਂਗਾ ।
\v 19 ਅਤੇ ਮੈਂ ਤੁਹਾਡੀ ਜੋਰਾਵਰੀ ਦਾ ਹੰਕਾਰ ਤੋੜ ਦਿਆਂਗਾ ਅਤੇ ਤੁਹਾਡੇ ਲਈ ਅਕਾਸ਼ ਨੂੰ ਲੋਹੇ ਵਰਗਾ ਅਤੇ ਧਰਤੀ ਨੂੰ ਪਿੱਤਲ ਵਰਗੀ ਬਣਾਵਾਂਗਾ ।
\v 20 ਅਤੇ ਤੁਹਾਡਾ ਜ਼ੋਰ ਵਿਅਰਥ ਹੋ ਜਾਵੇਗਾ ਕਿਉਂ ਜੋ ਤੁਹਾਡੀ ਧਰਤੀ ਆਪਣੀ ਉਪਜ ਨਾ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਵੀ ਆਪਣੇ ਫਲ ਨਾ ਉਗਾਉਣਗੇ ।
\p
\s5
\v 21 ਜੇਕਰ ਤੁਸੀਂ ਮੇਰੇ ਵਿਰੁੱਧ ਚਲਦੇ ਰਹੋ ਅਤੇ ਮੇਰੀ ਗੱਲ ਵੱਲ ਧਿਆਨ ਨਾ ਕਰੋ ਤਾਂ ਮੈਂ ਤੁਹਾਡੇ ਪਾਪਾਂ ਦੇ ਅਨੁਸਾਰ ਤੁਹਾਡੇ ਉੱਤੇ ਸੱਤ ਗੁਣਾ ਹੋਰ ਬਵਾ ਪਾਵਾਂਗਾ ।
\v 22 ਮੈਂ ਜੰਗਲੀ ਜਾਨਵਰਾਂ ਨੂੰ ਤੁਹਾਡੇ ਵਿਚਕਾਰ ਘੱਲਾਂਗਾ ਜੋ ਤੁਹਾਡੇ ਬੱਚਿਆਂ ਨੂੰ ਖੋਹ ਲੈਣਗੇ ਅਤੇ ਤੁਹਾਡੇ ਪਸ਼ੂਆਂ ਦਾ ਨਾਸ਼ ਕਰਨਗੇ ਅਤੇ ਤੁਹਾਡੀ ਗਿਣਤੀ ਘਟਾ ਦੇਣਗੇ ਅਤੇ ਤੁਹਾਡੀਆਂ ਪੱਕੀਆਂ ਸੜਕਾਂ ਵਿਰਾਨ ਹੋ ਜਾਣਗੀਆਂ ।
\p
\s5
\v 23 ਫੇਰ ਜੇਕਰ ਤੁਸੀਂ ਇਨ੍ਹਾਂ ਗੱਲਾਂ ਵਿੱਚ ਵੀ ਮੇਰੀ ਤਾੜਨਾ ਨਾਲ ਨਾ ਸੁਧਰੋ ਪਰ ਮੇਰੇ ਵਿਰੁੱਧ ਹੀ ਚਲਦੇ ਰਹੋ,
\v 24 ਤਾਂ ਮੈਂ ਵੀ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਤੁਹਾਡੇ ਪਾਪਾਂ ਦੇ ਕਾਰਨ ਮੈਂ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦੇਵਾਂਗਾ ।
\s5
\v 25 ਅਤੇ ਮੈਂ ਤੁਹਾਡੇ ਉੱਤੇ ਅਜਿਹੀ ਤਲਵਾਰ ਚਲਾਵਾਂਗਾ, ਜਿਹੜੀ ਮੇਰਾ ਨੇਮ ਤੋੜਨ ਦਾ ਬਦਲਾ ਲਵੇ ਅਤੇ ਜਿਸ ਵੇਲੇ ਤੁਸੀਂ ਆਪਣੇ ਸ਼ਹਿਰਾਂ ਵਿੱਚ ਇੱਕਠੇ ਹੋਵੋਗੇ ਤਾਂ ਮੈਂ ਤੁਹਾਡੇ ਵਿੱਚ ਬਵਾ ਘੱਲਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਹੱਥ ਵਿੱਚ ਸੌਂਪੇ ਜਾਓਗੇ ।
\v 26 ਜਿਸ ਵੇਲੇ ਮੈਂ ਤੁਹਾਡੀ ਰੋਟੀ ਦਾ ਜ਼ਰੀਆ ਢਾਹ ਸੁੱਟਾਂਗਾ ਤਾਂ ਦਸ ਇਸਤਰੀਆਂ ਤੁਹਾਡੀਆਂ ਰੋਟੀਆਂ ਇੱਕੋ ਤੰਦੂਰ ਵਿੱਚ ਪਕਾਉਣਗੀਆਂ ਅਤੇ ਤੁਹਾਨੂੰ ਤੁਹਾਡੀ ਆਪਣੀ ਰੋਟੀ ਤੋਲ ਕੇ ਦੇਣਗੀਆਂ, ਤਦ ਤੁਸੀਂ ਖਾਓਗੇ ਪਰ ਰੱਜੋਗੇ ਨਹੀਂ ।
\p
\s5
\v 27 ਪਰ ਜੇਕਰ ਤੁਸੀਂ ਇਸ ਸਭ ਦੇ ਬਾਅਦ ਵੀ ਮੇਰੇ ਵੱਲ ਧਿਆਨ ਨਾ ਕਰੋ ਪਰ ਮੇਰੇ ਵਿਰੁੱਧ ਹੀ ਚੱਲੋ,
\v 28 ਤਦ ਮੈਂ ਵੀ ਡਾਢੇ ਕਰੋਧ ਨਾਲ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਮੈਂ, ਹਾਂ, ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦਿਆਂਗਾ ।
\s5
\v 29 ਤੁਸੀਂ ਆਪਣੇ ਪੁੱਤਰਾਂ ਦਾ ਅਤੇ ਆਪਣੀਆਂ ਧੀਆਂ ਦਾ ਮਾਸ ਖਾਓਗੇ ।
\v 30 ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨੂੰ ਢਾਹ ਦਿਆਂਗਾ ਅਤੇ ਤੁਹਾਡੇ ਸੂਰਜ ਦੇ ਥੰਮ੍ਹਾਂ ਨੂੰ ਵੱਢਾਂਗਾ ਅਤੇ ਤੁਹਾਡੀਆਂ ਲਾਸ਼ਾਂ ਨੂੰ ਤੁਹਾਡੀਆਂ ਟੁੱਟੀਆਂ ਹੋਈਆਂ ਮੂਰਤਾਂ ਦੇ ਉੱਤੇ ਸੁੱਟਾਂਗਾ ਅਤੇ ਮੇਰਾ ਜੀਅ ਤੁਹਾਡੇ ਤੋਂ ਘਿਣ ਕਰੇਗਾ ।
\s5
\v 31 ਮੈਂ ਤੁਹਾਡੇ ਸ਼ਹਿਰਾਂ ਨੂੰ ਉਜਾੜ ਦਿਆਂਗਾ ਅਤੇ ਤੁਹਾਡੇ ਪਵਿੱਤਰ ਸਥਾਨਾਂ ਦਾ ਨਾਸ ਕਰਾਂਗਾ ਅਤੇ ਮੈਂ ਤੁਹਾਡੀਆਂ ਭੇਟਾਂ ਦੀ ਸੁਗੰਧਤਾ ਨੂੰ ਸਵੀਕਾਰ ਨਾ ਕਰਾਂਗਾ ।
\v 32 ਮੈਂ ਉਸ ਦੇਸ਼ ਦਾ ਨਾਸ਼ ਕਰਵਾ ਦਿਆਂਗਾ ਅਤੇ ਤੁਹਾਡੇ ਵੈਰੀ ਜੋ ਉਸ ਦੇ ਵਿੱਚ ਰਹਿੰਦੇ ਹਨ, ਉਹ ਇਹ ਵੇਖ ਕੇ ਹੱਕੇ-ਬੱਕੇ ਰਹਿ ਜਾਣਗੇ ।
\v 33 ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤੁਹਾਡੇ ਪਿੱਛੇ-ਪਿੱਛੇ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ ।
\s5
\v 34 ਫੇਰ ਜਦ ਤੱਕ ਉਹ ਦੇਸ਼ ਉਜਾੜ ਰਹੇਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਦੇਸ਼ ਵਿੱਚ ਰਹੋਗੇ, ਤਦ ਤੱਕ ਉਹ ਆਪਣੇ ਸਬਤ ਦਾ ਅਨੰਦ ਮਾਣੇਗਾ, ਹਾਂ, ਉਸ ਵੇਲੇ ਦੇਸ਼ ਵਿਸ਼ਰਾਮ ਕਰੇਗਾ ਅਤੇ ਆਪਣੇ ਸਬਤਾਂ ਦਾ ਅਨੰਦ ਮਾਣੇਗਾ ।
\v 35 ਜਦ ਤੱਕ ਉਹ ਵਿਰਾਨ ਰਹੇ, ਤਦ ਤੱਕ ਉਹ ਵਿਸ਼ਰਾਮ ਕਰੇਗਾ, ਕਿਉਂਕਿ ਜਦ ਤੁਸੀਂ ਉਸ ਦੇਸ਼ ਵਿੱਚ ਵੱਸਦੇ ਸੀ, ਤਦ ਤੁਹਾਡੇ ਸਬਤਾਂ ਵਿੱਚ ਉਸ ਨੂੰ ਵਿਸ਼ਰਾਮ ਨਹੀਂ ਮਿਲਿਆ ।
\p
\v 36 ਤੁਹਾਡੇ ਵਿੱਚੋਂ ਜੋ ਜੀਉਂਦੇ ਅਤੇ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਮੈਂ ਉੱਥੇ ਉਨ੍ਹਾਂ ਦੇ ਮਨਾਂ ਨੂੰ ਢਿੱਲੇ ਕਰਾਂਗਾ ਅਤੇ ਉਹ ਪੱਤਿਆਂ ਦੀ ਖੜਕਾਰ ਸੁਣਦਿਆਂ ਹੀ ਭੱਜ ਜਾਣਗੇ । ਉਹ ਇਸ ਤਰ੍ਹਾਂ ਭੱਜਣਗੇ, ਜਿਵੇਂ ਕੋਈ ਤਲਵਾਰ ਤੋਂ ਭੱਜਦਾ ਹੈ ਅਤੇ ਭਾਵੇਂ ਕੋਈ ਪਿੱਛਾ ਨਾ ਕਰੇ ਤਾਂ ਵੀ ਉਹ ਡਿੱਗ ਪੈਣਗੇ ।
\s5
\v 37 ਭਾਵੇਂ ਕੋਈ ਪਿੱਛਾ ਨਾ ਕਰੇ, ਤਾਂ ਵੀ ਉਹ ਤਲਵਾਰ ਦੇ ਭੈ ਤੋਂ ਇੱਕ ਦੂਜੇ ਉੱਤੇ ਡਿੱਗਣਗੇ ਅਤੇ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਹੋਣ ਲਈ ਤੁਹਾਡੇ ਵਿੱਚ ਕੁਝ ਜ਼ੋਰ ਨਾ ਰਹੇਗਾ ।
\v 38 ਤੁਸੀਂ ਵੱਖ-ਵੱਖ ਕੌਮਾਂ ਦੇ ਵਿੱਚ ਮਰ ਜਾਓਗੇ ਅਤੇ ਤੁਹਾਡੇ ਵੈਰੀਆਂ ਦਾ ਦੇਸ਼ ਤੁਹਾਨੂੰ ਨਿਗਲ ਜਾਵੇਗਾ,
\v 39 ਅਤੇ ਤੁਹਾਡੇ ਵਿੱਚੋਂ ਜੋ ਬਚ ਜਾਣਗੇ ਉਹ ਤੁਹਾਡੇ ਵੈਰੀਆਂ ਦੇ ਦੇਸ਼ਾਂ ਵਿੱਚ ਆਪਣੀਆਂ ਬਦੀਆਂ ਦੇ ਕਾਰਨ ਕਮਜ਼ੋਰ ਹੋ ਜਾਣਗੇ, ਅਤੇ ਆਪਣੇ ਪਿਉ-ਦਾਦਿਆਂ ਦੀਆਂ ਬਦੀਆਂ ਦੇ ਕਾਰਨ ਉਨ੍ਹਾਂ ਦੀ ਤਰ੍ਹਾਂ ਹੀ ਕਮਜ਼ੋਰ ਹੋ ਜਾਣਗੇ ।
\p
\s5
\v 40 ਪਰ ਜੇਕਰ ਉਹ ਆਪਣੀ ਅਤੇ ਪਿਉ-ਦਾਦਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ
\v 41 ਅਤੇ ਇਸ ਕਾਰਨ ਹੀ ਮੈਂ ਵੀ ਉਨ੍ਹਾਂ ਦੇ ਵਿਰੁੱਧ ਚੱਲਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਦੇਸ਼ ਵਿੱਚ ਲਿਆਇਆ, ਤਾਂ ਜੇਕਰ ਉਸ ਵੇਲੇ ਉਨ੍ਹਾਂ ਦੇ ਅਸੁੰਨਤੀ ਦਿਲ ਨੀਵੇਂ ਹੋ ਜਾਣ ਅਤੇ ਉਹ ਉਸ ਵੇਲੇ ਆਪਣੀ ਬਦੀ ਦੇ ਸਜ਼ਾ ਨੂੰ ਮੰਨ ਲੈਣ,
\v 42 ਤਦ ਜਿਹੜਾ ਨੇਮ ਮੈਂ ਯਾਕੂਬ ਦੇ ਨਾਲ ਅਤੇ ਜਿਹੜਾ ਨੇਮ ਮੈਂ ਇਸਹਾਕ ਦੇ ਨਾਲ ਅਤੇ ਅਬਰਾਹਾਮ ਦੇ ਨਾਲ ਬੰਨ੍ਹਿਆ ਸੀ, ਉਸ ਨੂੰ ਯਾਦ ਕਰਾਂਗਾ ਅਤੇ ਉਸ ਦੇਸ਼ ਨੂੰ ਵੀ ਮੈਂ ਯਾਦ ਕਰਾਂਗਾ ।
\s5
\v 43 ਉਹ ਦੇਸ਼ ਵੀ ਉਨ੍ਹਾਂ ਕੋਲੋਂ ਛੱਡਿਆ ਜਾ ਕੇ ਵਿਰਾਨ ਰਹੇਗਾ ਅਤੇ ਉਨ੍ਹਾਂ ਤੋਂ ਵਿਰਾਨ ਹੋ ਕੇ ਵੀ ਆਪਣੇ ਸਬਤਾਂ ਦਾ ਅਨੰਦ ਮਾਣੇਗਾ, ਅਤੇ ਉਹ ਆਪਣੀਆਂ ਬਦੀਆਂ ਦੀ ਸਜ਼ਾ ਮੰਨ ਲੈਣਗੇ, ਕਿਉਂ ਜੋ ਉਨ੍ਹਾਂ ਨੇ ਮੇਰੇ ਨਿਯਮਾਂ ਨੂੰ ਤਿਆਗ ਦਿੱਤਾ ਅਤੇ ਮੇਰੀਆਂ ਬਿਧੀਆਂ ਉਨ੍ਹਾਂ ਦੇ ਜੀਆਂ ਨੂੰ ਮਾੜੀਆਂ ਲੱਗੀਆਂ ।
\s5
\v 44 ਇਸ ਸਭ ਤੋਂ ਬਾਅਦ ਵੀ ਜਦ ਉਹ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਤਾਂ ਵੀ ਮੈਂ ਉਨ੍ਹਾਂ ਨੂੰ ਨਾ ਤਿਆਗਾਂਗਾ ਅਤੇ ਨਾ ਉਨ੍ਹਾਂ ਤੋਂ ਅਜਿਹੀ ਨਫ਼ਰਤ ਕਰਾਂਗਾ ਕਿ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਸ਼ ਕਰ ਦਿਆਂ ਅਤੇ ਆਪਣੇ ਉਸ ਨੇਮ ਨੂੰ ਤੋੜ ਦਿਆਂ ਜੋ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ।
\v 45 ਪਰ ਮੈਂ ਉਨ੍ਹਾਂ ਦੀ ਖਾਤਰ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਬੰਨ੍ਹੇ ਹੋਏ ਨੇਮ ਨੂੰ ਯਾਦ ਕਰਾਂਗਾ, ਜਿਨ੍ਹਾਂ ਨੂੰ ਮੈਂ ਕੌਮਾਂ ਦੇ ਵੇਖਦਿਆਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਤਾਂ ਜੋ ਉਨ੍ਹਾਂ ਦਾ ਪਰਮੇਸ਼ੁਰ ਹੋਵਾਂ । ਮੈਂ ਯਹੋਵਾਹ ਹਾਂ ।
\p
\s5
\v 46 ਜੋ ਬਿਧੀਆਂ, ਨਿਯਮ ਅਤੇ ਬਿਵਸਥਾ ਯਹੋਵਾਹ ਨੇ ਆਪਣੇ ਅਤੇ ਇਸਰਾਏਲੀਆਂ ਦੇ ਵਿਚਕਾਰ ਸੀਨਈ ਪਹਾੜ ਉੱਤੇ ਮੂਸਾ ਦੇ ਦੁਆਰਾ ਠਹਿਰਾਈਆਂ ਸਨ, ਉਹ ਇਹ ਹੀ ਹਨ ।
\s5
\c 27
\s ਖ਼ਾਸ ਸੁੱਖਣਾ ਦੀ ਬਿਧੀ
\p
\v 1 ਫੇਰ ਯਹੋਵਾਹ ਨੇ ਮੂਸਾ ਨੂੰ ਇਹ ਆਖਿਆ,
\v 2 ਇਸਰਾਏਲੀਆਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖ ਕਿ ਜੇ ਕੋਈ ਸੁੱਖਣਾ ਸੁੱਖ ਕੇ ਕਿਸੇ ਮਨੁੱਖ ਨੂੰ ਯਹੋਵਾਹ ਦੇ ਲਈ ਅਰਪਣ ਕਰੇ ਤਾਂ ਤੇਰੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਉਹ ਯਹੋਵਾਹ ਦੇ ਹੋਣਗੇ,
\s5
\v 3 ਜੇਕਰ ਉਹ ਪੁਰਖ ਵੀਹ ਸਾਲਾਂ ਤੋਂ ਸੱਠ ਸਾਲਾਂ ਦਾ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਪੰਜਾਹ ਸ਼ਕੇਲ ਚਾਂਦੀ ਦੇ ਸਿੱਕੇ ਹੋਵੇਗਾ,
\v 4 ਅਤੇ ਜੇਕਰ ਇਸਤਰੀ ਹੋਵੇ ਤਾਂ ਤੇਰਾ ਮੁੱਲ ਤੀਹ ਸ਼ਕੇਲ ਹੋਵੇ ।
\s5
\v 5 ਜੇਕਰ ਉਸ ਦੀ ਉਮਰ ਪੰਜ ਸਾਲਾਂ ਤੋਂ ਲੈ ਕੇ ਵੀਹਾਂ ਸਾਲਾਂ ਤੱਕ ਹੋਵੇ ਤਾਂ ਤੇਰਾ ਮੁੱਲ ਮੁੰਡੇ ਦੇ ਲਈ ਵੀਹ ਸ਼ਕੇਲ ਅਤੇ ਕੁੜੀ ਲਈ ਦਸ ਸ਼ਕੇਲ ਹੋਵੇ ।
\v 6 ਜੇਕਰ ਉਸ ਦੀ ਉਮਰ ਇੱਕ ਮਹੀਨੇ ਤੋਂ ਲੈ ਕੇ ਪੰਜ ਸਾਲ ਤੱਕ ਹੋਵੇ ਤਾਂ ਤੇਰਾ ਮੁੱਲ ਮੁੰਡੇ ਦੇ ਲਈ ਪੰਜ ਸ਼ਕੇਲ ਚਾਂਦੀ ਅਤੇ ਕੁੜੀ ਦੇ ਲਈ ਤਿੰਨ ਸ਼ਕੇਲ ਚਾਂਦੀ ਹੋਵੇ ।
\s5
\v 7 ਅਤੇ ਜੇਕਰ ਉਸ ਦੀ ਉਮਰ ਸੱਠ ਸਾਲ ਜਾਂ ਉਸ ਤੋਂ ਉੱਪਰ ਹੋਵੇ, ਤਾਂ ਜੇਕਰ ਉਹ ਪੁਰਖ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪੰਦਰਾਂ ਸ਼ਕੇਲ ਅਤੇ ਇਸਤਰੀ ਹੋਵੇ ਤਾਂ ਦਸ ਸ਼ਕੇਲ ਹੋਵੇਗਾ ।
\v 8 ਪਰ ਜੇਕਰ ਉਹ ਇੰਨ੍ਹਾਂ ਗਰੀਬ ਹੋਵੇ ਕਿ ਜਾਜਕ ਦਾ ਠਹਿਰਾਇਆ ਹੋਇਆ ਮੁੱਲ ਨਾ ਦੇ ਸਕੇ ਤਾਂ ਉਹ ਜਾਜਕ ਦੇ ਅੱਗੇ ਆਵੇ ਅਤੇ ਜਾਜਕ ਉਸ ਦਾ ਮੁੱਲ ਠਹਿਰਾਵੇ ਅਰਥਾਤ ਸੁੱਖਣਾ ਸੁੱਖਣ ਵਾਲੇ ਦੀ ਸਮਰੱਥਾ ਦੇ ਅਨੁਸਾਰ ਉਸ ਦਾ ਮੁੱਲ ਠਹਿਰਾਵੇ ।
\p
\s5
\v 9 ਜੇਕਰ ਉਹ ਉਨ੍ਹਾਂ ਪਸ਼ੂਆਂ ਵਿੱਚੋਂ ਹੋਵੇ, ਜਿਨ੍ਹਾਂ ਨੂੰ ਲੋਕ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਤਾਂ ਉਹ ਸਭ ਕੁਝ ਜੋ ਉਨ੍ਹਾਂ ਪਸ਼ੂਆਂ ਵਿੱਚੋਂ ਯਹੋਵਾਹ ਦੇ ਅੱਗੇ ਚੜ੍ਹਾਇਆ ਜਾਂਦਾ ਹੈ, ਪਵਿੱਤਰ ਹੋਵੇਗਾ ।
\v 10 ਉਹ ਉਸ ਪਸ਼ੂ ਨੂੰ ਨਾ ਬਦਲੇ, ਨਾ ਵਟਾਵੇ, ਨਾ ਤਾਂ ਚੰਗੇ ਦੇ ਬਦਲੇ ਮਾੜਾ ਅਤੇ ਨਾ ਮਾੜੇ ਦੇ ਬਦਲੇ ਚੰਗਾ ਦੇਵੇ ਪਰ ਜੇਕਰ ਉਹ ਕਿਸੇ ਪਸ਼ੂ ਦੇ ਬਦਲੇ ਕੋਈ ਹੋਰ ਪਸ਼ੂ ਦੇਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਠਹਿਰਨਗੇ ।
\s5
\v 11 ਅਤੇ ਜੇਕਰ ਉਹ ਅਸ਼ੁੱਧ ਪਸ਼ੂ ਹੋਵੇ, ਜਿਨ੍ਹਾਂ ਨੂੰ ਯਹੋਵਾਹ ਦੇ ਅੱਗੇ ਨਹੀਂ ਚੜ੍ਹਾਉਂਦੇ ਤਾਂ ਅਜਿਹੇ ਪਸ਼ੂਆਂ ਨੂੰ ਉਹ ਜਾਜਕ ਦੇ ਅੱਗੇ ਲਿਆਵੇ ।
\v 12 ਤਦ ਜਾਜਕ ਉਸ ਨੂੰ ਚੰਗਾ ਜਾਂ ਮਾੜਾ ਜਾਂਚ ਕੇ ਉਸ ਦਾ ਮੁੱਲ ਠਹਿਰਾਵੇ ਅਤੇ ਜਿਨ੍ਹਾਂ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ ।
\v 13 ਪਰ ਜੇਕਰ ਅਰਪਣ ਕਰਨ ਵਾਲਾ ਉਸ ਨੂੰ ਛੁਡਾਉਣਾ ਚਾਹੇ ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ।
\p
\s5
\v 14 ਜਦ ਕੋਈ ਮਨੁੱਖ ਆਪਣਾ ਘਰ ਯਹੋਵਾਹ ਦੇ ਅੱਗੇ ਪਵਿੱਤਰ ਬਣਾਉਣ ਲਈ ਅਰਪਣ ਕਰੇ ਤਾਂ ਜਾਜਕ ਉਸ ਨੂੰ ਚੰਗਾ ਜਾਂ ਮਾੜਾ ਜਾਂਚ ਕੇ ਉਸ ਦਾ ਮੁੱਲ ਠਹਿਰਾਵੇ ਅਤੇ ਜਿਨ੍ਹਾਂ ਮੁੱਲ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ ।
\v 15 ਪਰ ਜੇਕਰ ਉਸ ਘਰ ਨੂੰ ਅਰਪਣ ਕਰਨ ਵਾਲਾ ਉਸ ਨੂੰ ਛੁਡਾਉਣਾ ਚਾਹੇ, ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਅਤੇ ਉਹ ਘਰ ਉਸੇ ਦਾ ਹੋਵੇਗਾ ।
\p
\s5
\v 16 ਜੇਕਰ ਕੋਈ ਮਨੁੱਖ ਆਪਣੀ ਨਿੱਜ-ਭੂਮੀ ਦਾ ਕੁਝ ਹਿੱਸਾ ਯਹੋਵਾਹ ਦੇ ਅੱਗੇ ਅਰਪਣ ਕਰੇ ਤਾਂ ਤੇਰਾ ਮੁੱਲ ਉਸ ਵਿੱਚ ਬੀਜੇ ਜਾਣ ਵਾਲੇ ਬੀਜ ਦੇ ਅਨੁਸਾਰ ਹੋਵੇ, ਇੱਕ ਟੋਪੇ ਜਵਾਂ ਦੇ ਬੀ ਦਾ ਮੁੱਲ ਪੰਜਾਹ ਸ਼ਕੇਲ ਚਾਂਦੀ ਹੋਵੇ ।
\s5
\v 17 ਜੇਕਰ ਉਹ ਆਪਣਾ ਖੇਤ ਅਨੰਦ ਦੇ ਸਾਲ ਵਿੱਚ ਅਰਪਣ ਕਰੇ ਦਾ ਉਸ ਦਾ ਮੁੱਲ ਤੇਰੇ ਠਹਿਰਾਉਣ ਦੇ ਅਨੁਸਾਰ ਹੋਵੇ ।
\v 18 ਪਰ ਜੇਕਰ ਉਹ ਆਪਣਾ ਖੇਤ ਅਨੰਦ ਦੇ ਸਾਲ ਤੋਂ ਬਾਅਦ ਅਰਪਣ ਕਰੇ ਤਾਂ ਜਾਜਕ ਰਹਿੰਦਿਆਂ ਸਾਲਾਂ ਦੇ ਲੇਖੇ ਦੇ ਅਨੁਸਾਰ ਅਰਥਾਤ ਅਨੰਦ ਦੇ ਸਾਲ ਤੱਕ ਪੈਸੇ ਦਾ ਲੇਖਾ ਕਰੇ ਅਤੇ ਉਹ ਤੇਰੇ ਮੁੱਲ ਤੋਂ ਘੱਟ ਜਾਵੇ ।
\s5
\v 19 ਪਰ ਜੇਕਰ ਉਸ ਖੇਤ ਨੂੰ ਅਰਪਣ ਵਾਲਾ ਉਸ ਨੂੰ ਛੁਡਾਉਣਾ ਚਾਹੇ ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਤਦ ਉਹ ਖੇਤ ਉਸੇ ਦਾ ਠਹਿਰੇਗਾ ।
\v 20 ਪਰ ਜੇਕਰ ਉਹ ਉਸ ਖੇਤ ਨੂੰ ਛੁਡਾਉਣਾ ਨਾ ਚਾਹੇ ਜਾਂ ਉਸ ਨੇ ਉਹ ਖੇਤ ਕਿਸੇ ਹੋਰ ਮਨੁੱਖ ਨੂੰ ਵੇਚ ਦਿੱਤਾ ਹੋਵੇ ਤਾਂ ਉਹ ਖੇਤ ਫੇਰ ਕਦੇ ਨਾ ਛੁਡਾਇਆ ਜਾਵੇ ।
\v 21 ਪਰ ਜਦ ਉਹ ਖੇਤ ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਤਾਂ ਉਹ ਯਹੋਵਾਹ ਦੇ ਅੱਗੇ ਸੁੱਖੇ ਹੋਏ ਖੇਤ ਦੀ ਤਰ੍ਹਾਂ ਪਵਿੱਤਰ ਹੋਵੇਗਾ । ਉਸ ਉੱਤੇ ਜਾਜਕ ਦਾ ਹੀ ਅਧਿਕਾਰ ਹੋਵੇਗਾ ।
\p
\s5
\v 22 ਫੇਰ ਜੇਕਰ ਕੋਈ ਮਨੁੱਖ ਇੱਕ ਮੁੱਲ ਲਏ ਹੋਏ ਖੇਤ ਨੂੰ ਯਹੋਵਾਹ ਦੇ ਅੱਗੇ ਅਰਪਣ ਕਰੇ, ਜੋ ਉਸ ਦੀ ਆਪਣੀ ਨਿੱਜ-ਭੂਮੀ ਦੇ ਖੇਤਾਂ ਵਿੱਚੋਂ ਨਾ ਹੋਵੇ,
\v 23 ਤਦ ਜਾਜਕ ਅਨੰਦ ਦੇ ਸਾਲ ਤੱਕ ਦਾ ਲੇਖਾ ਕਰਕੇ ਉਸ ਮਨੁੱਖ ਦੇ ਲਈ ਜੋ ਮੁੱਲ ਠਹਿਰਾਵੇ, ਉਹ ਉਸ ਮੁੱਲ ਨੂੰ ਪਵਿੱਤਰ ਜਾਣ ਕੇ ਯਹੋਵਾਹ ਦੇ ਅੱਗੇ ਉਸੇ ਦਿਨ ਹੀ ਦੇ ਦੇਵੇ ।
\s5
\v 24 ਅਨੰਦ ਦੇ ਸਾਲ ਵਿੱਚ ਉਹ ਖੇਤ ਉਸੇ ਦੇ ਅਧਿਕਾਰ ਵਿੱਚ ਆ ਜਾਵੇਗਾ, ਜਿਸ ਤੋਂ ਉਹ ਮੁੱਲ ਲਿਆ ਗਿਆ ਸੀ ਅਰਥਾਤ ਉਹ ਜਿਸ ਦੀ ਨਿੱਜ-ਭੂਮੀ ਸੀ, ਉਸ ਉੱਤੇ ਉਸੇ ਦਾ ਅਧਿਕਾਰ ਹੋਵੇਗਾ ।
\v 25 ਜਾਜਕ ਦੁਆਰਾ ਤੇਰੇ ਲਈ ਠਹਿਰਾਏ ਹੋਏ ਸਾਰੇ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਦੇ ਅਨੁਸਾਰ ਹੋਣ - ਸ਼ਕੇਲ ਵੀਹ ਗਿਰਾ ਦਾ ਹੋਵੇ ।
\p
\s5
\v 26 ਤੇਰੇ ਸਾਰੇ ਪਸ਼ੂਆਂ ਦੇ ਪਹਿਲੌਠੇ ਯਹੋਵਾਹ ਦੇ ਹਨ, ਕੋਈ ਮਨੁੱਖ ਉਨ੍ਹਾਂ ਨੂੰ ਅਰਪਣ ਨਾ ਕਰੇ, ਭਾਵੇਂ ਬਲ਼ਦ ਹੋਵੇ, ਭਾਵੇਂ ਭੇਡ ਜਾਂ ਬੱਕਰੀ ਦਾ ਬੱਚਾ, ਉਹ ਯਹੋਵਾਹ ਦਾ ਹੀ ਹੈ ।
\v 27 ਪਰ ਜੇ ਉਹ ਕਿਸੇ ਅਸ਼ੁੱਧ ਪਸ਼ੂ ਦਾ ਪਹਿਲੌਠਾ ਹੋਵੇ ਤਾਂ ਉਸ ਨੂੰ ਅਰਪਣ ਕਰਨ ਵਾਲਾ ਉਸ ਨੂੰ ਜਾਜਕ ਦੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਉਸ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਨੂੰ ਛੁਡਾ ਸਕਦਾ ਹੈ, ਪਰ ਜੇਕਰ ਉਹ ਛੁਡਾਇਆ ਨਾ ਜਾਵੇ ਤਾਂ ਜਾਜਕ ਦੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਵੇਚਿਆ ਜਾਵੇ ।
\p
\s5
\v 28 ਪਰ ਆਪਣੀਆਂ ਸਾਰੀਆਂ ਵਸਤੂਆਂ ਵਿੱਚੋਂ ਜੋ ਕੁਝ ਕੋਈ ਮਨੁੱਖ ਯਹੋਵਾਹ ਦੇ ਅੱਗੇ ਸੁੱਖੇ, ਭਾਵੇਂ ਮਨੁੱਖ ਹੋਵੇ, ਭਾਵੇਂ ਪਸ਼ੂ, ਭਾਵੇਂ ਉਸ ਦੀ ਆਪਣੀ ਨਿੱਜ-ਭੂਮੀ ਦਾ ਖੇਤ ਹੋਵੇ, ਅਜਿਹੀ ਅਰਪਣ ਕੀਤੀ ਹੋਈ ਕੋਈ ਵੀ ਵਸਤੂ ਨਾ ਤਾਂ ਵੇਚੀ ਜਾਵੇ ਅਤੇ ਨਾ ਛੁਡਾਈ ਜਾਵੇ । ਸਾਰੀਆਂ ਸੁੱਖੀਆਂ ਹੋਈਆਂ ਵਸਤੂਆਂ ਯਹੋਵਾਹ ਦੇ ਅੱਗੇ ਅੱਤ ਪਵਿੱਤਰ ਹਨ ।
\v 29 ਮਨੁੱਖਾਂ ਵਿੱਚੋਂ ਕੋਈ ਵੀ ਜੋ ਵੱਢੇ ਜਾਣ ਲਈ ਸੁੱਖੇ ਜਾਣ, ਉਹ ਕਦੀ ਛੁਡਾਏ ਨਾ ਜਾਣ, ਪਰ ਜ਼ਰੂਰ ਹੀ ਮਾਰ ਦਿੱਤੇ ਜਾਣ ।
\p
\s5
\v 30 ਧਰਤੀ ਦੀ ਉਪਜ ਦਾ ਸਾਰਾ ਦਸਵੰਧ, ਭਾਵੇਂ ਧਰਤੀ ਦੇ ਬੀਜਾਂ ਦਾ, ਭਾਵੇਂ ਰੁੱਖਾਂ ਦੇ ਫ਼ਲਾਂ ਦਾ ਹੋਵੇ, ਉਹ ਯਹੋਵਾਹ ਦਾ ਹੈ, ਇਹ ਯਹੋਵਾਹ ਦੇ ਅੱਗੇ ਪਵਿੱਤਰ ਹੈ ।
\v 31 ਜੇਕਰ ਕੋਈ ਮਨੁੱਖ ਆਪਣੇ ਦਸਵੰਧਾਂ ਵਿੱਚੋਂ ਕੁਝ ਛੁਡਾ ਲਵੇ ਤਾਂ ਉਸ ਦੇ ਨਾਲ ਉਸ ਦਾ ਪੰਜਵਾਂ ਹਿੱਸਾ ਹੋਰ ਪਾ ਕੇ ਦੇ ਦੇਵੇ ।
\s5
\v 32 ਸਾਰੇ ਵੱਗ ਅਤੇ ਇੱਜੜ ਦੇ ਦਸਵੰਧ ਅਰਥਾਤ ਉਹ ਸਾਰੇ ਪਸ਼ੂ ਜੋ ਸੋਟੇ ਹੇਠੋਂ ਲੰਘਾਏ ਜਾਣ, ਉਨ੍ਹਾਂ ਦਾ ਦਸਵੰਧ ਯਹੋਵਾਹ ਦੇ ਅੱਗੇ ਪਵਿੱਤਰ ਹੋਵੇਗਾ ।
\v 33 ਉਹ ਉਸ ਨੂੰ ਨਾ ਛਾਂਟੇ, ਕਿ ਉਹ ਚੰਗਾ ਹੈ ਜਾਂ ਮਾੜਾ ਅਤੇ ਨਾ ਉਸ ਨੂੰ ਵਟਾਵੇ ਅਤੇ ਜੇਕਰ ਕੋਈ ਉਸ ਨੂੰ ਵਟਾਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਹੋਣਗੇ, ਉਹ ਛੁਡਾਇਆ ਨਾ ਜਾਵੇ ।
\p
\s5
\v 34 ਜਿਹੜੇ ਹੁਕਮ ਯਹੋਵਾਹ ਨੇ ਇਸਰਾਏਲੀਆਂ ਦੇ ਲਈ ਸੀਨਈ ਪਹਾੜ ਉੱਤੇ ਮੂਸਾ ਨੂੰ ਦਿੱਤੇ, ਉਹ ਇਹ ਹੀ ਹਨ ।