pa_ulb/09-1SA.usfm

1555 lines
311 KiB
Plaintext
Raw Permalink Blame History

This file contains ambiguous Unicode characters

This file contains Unicode characters that might be confused with other characters. If you think that this is intentional, you can safely ignore this warning. Use the Escape button to reveal them.

\id 1SA
\ide UTF-8
\rem Copyright Information: Creative Commons Attribution-ShareAlike 4.0 License
\h 1 ਸਮੂਏਲ
\toc1 1 ਸਮੂਏਲ
\toc2 1 ਸਮੂਏਲ
\toc3 1sa
\mt1 1 ਸਮੂਏਲ
\is ਭੂਮਿਕਾ
\ip ਸਮੂਏਲ ਦੀ ਪਹਿਲੀ ਪੁਸਤਕ ਇਸਰਾਏਲ ਵਿੱਚ ਨਿਆਈਆਂ ਤੋਂ ਲੈ ਕੇ ਰਾਜਤੰਤਰ ਦੀ ਸਥਾਪਨਾ ਤੱਕ ਦਾ ਵਰਣਨ ਕਰਦੀ ਹੈ । ਇਸਰਾਏਲ ਦੇ ਰਾਸ਼ਟਰੀ ਜੀਵਨ ਵਿੱਚ ਇਹ ਬਦਲਾਅ ਮੁੱਖ ਰੂਪ ਵਿੱਚ ਤਿੰਨ ਵਿਅਕਤੀਆਂ ਦੇ ਆਲੇ-ਦੁਆਲੇ ਘੁੰਮਦਾ ਹੈ । ਇਹ ਹਨ : ਸਮੂਏਲ ਜੋ ਕਿ ਮਹਾਨ ਨਿਆਈਆਂ ਵਿੱਚੋਂ ਉੱਤਮ ਨਿਆਈਂ ਸੀ; ਸ਼ਾਊਲ ਜੋ ਇਸਰਾਏਲ ਦਾ ਪਹਿਲਾ ਰਾਜਾ ਹੋਇਆ ਅਤੇ ਦਾਊਦ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਸ ਦੇ ਸਹਾਇਕ ਕੰਮਾਂ ਦਾ ਵਰਣਨ ਸਮੂਏਲ ਅਤੇ ਸ਼ਾਊਲ ਦੇ ਵਰਣਨ ਦੇ ਨਾਲ-ਨਾਲ ਚੱਲਦਾ ਹੈ ।
\ip ਪੁਰਾਣੇ ਨੇਮ ਦੀਆਂ ਹੋਰ ਪੁਸਤਕਾਂ ਦੇ ਵਾਂਗ ਇਸ ਪੁਸਤਕ ਦਾ ਵਿਸ਼ਾ ਵੀ ਇਹੋ ਹੈ ਕਿ ਪਰਮੇਸ਼ੁਰ ਉੱਤੇ ਵਿਸ਼ਵਾਸ ਕਰਨ ਨਾਲ ਸਫਲਤਾ ਮਿਲਦੀ ਹੈ ਅਤੇ ਆਗਿਆ ਨਾ ਮੰਨਣਾ ਬਿਪਤਾ ਵਿੱਚ ਲੈ ਕੇ ਜਾਂਦਾ ਹੈ ਇਹ ਪਰਮੇਸ਼ੁਰ ਵੱਲੋਂ ਜਾਜਕ ਏਲੀ ਦੁਆਰਾ ਆਖੇ ਗਏ ਵਚਨਾਂ ਵਿੱਚ ਸਪਸ਼ਟ ਰੂਪ ਵਿੱਚ ਦਰਸਾਇਆ ਗਿਆ ਹੈ । ਪਰਮੇਸ਼ੁਰ ਕਹਿੰਦਾ ਹੈ, “ਓਹ ਜਿਹੜੇ ਮੇਰਾ ਆਦਰ ਕਰਦੇ ਹਨ ਮੈਂ ਵੀ ਉਨ੍ਹਾਂ ਦਾ ਆਦਰ ਕਰਾਂਗਾ, ਪਰ ਓਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ” (2:30)
\ip ਇਸ ਪੁਸਤਕ ਵਿੱਚ ਰਾਜਤੰਤਰ ਦੀ ਸਥਾਪਨਾ ਬਾਰੇ ਅਲੱਗ-ਅਲੱਗ ਭਾਵਨਾਵਾਂ ਦਾ ਵਰਣਨ ਮਿਲਦਾ ਹੈ । ਪਰਮੇਸ਼ੁਰ ਆਪ ਇਸਰਾਏਲ ਦਾ ਰਾਜਾ ਮੰਨਿਆ ਜਾਂਦਾ ਸੀ, ਪਰ ਉਨ੍ਹਾਂ ਦੀ ਰਾਜਾ ਦੇ ਲਈ ਬੇਨਤੀ ਦੇ ਕਾਰਨ ਪਰਮੇਸ਼ੁਰ ਨੇ ਉਨ੍ਹਾਂ ਲਈ ਇੱਕ ਰਾਜਾ ਚੁਣਿਆ । ਮਹੱਤਵਪੂਰਨ ਗੱਲ ਇਹ ਸੀ ਕਿ ਇਸਰਾਏਲ ਅਤੇ ਇਸ ਦਾ ਰਾਜਾ ਪਰਮੇਸ਼ੁਰ ਦੇ ਨਿਆਂ ਅਤੇ ਅਗਵਾਈ ਦੇ ਅਧੀਨ ਰਹਿੰਦੇ ਸਨ (2:7-10) ਪਰਮੇਸ਼ੁਰ ਦੀ ਬਿਵਸਥਾ ਦੇ ਅਨੁਸਾਰ ਸਾਰੇ ਲੋਕਾਂ ਦੇ ਅਧਿਕਾਰ ਸੁਰੱਖਿਅਤ ਸਨ, ਭਾਵੇਂ ਉਹ ਗਰੀਬ ਜਾਂ ਅਮੀਰ ਹੋਣ ।
\iot ਰੂਪ-ਰੇਖਾ:
\io1 ਇਸਰਾਏਲ ਦੇ ਨਿਆਈਂ ਦੇ ਰੂਪ ਵਿੱਚ ਸਮੂਏਲ 1:1 7:17
\io1 ਸ਼ਾਊਲ ਦਾ ਰਾਜਾ ਬਣਨਾ 8:1 10:27
\io1 ਸ਼ਾਊਲ ਦੇ ਰਾਜ ਦੇ ਪਹਿਲੇ ਕੁਝ ਸਾਲ 11:1 15:35
\io1 ਦਾਊਦ ਅਤੇ ਸ਼ਾਊਲ 16:1 30:31
\io1 ਸ਼ਾਊਲ ਅਤੇ ਉਸ ਦੇ ਪੁੱਤਰਾਂ ਦੀ ਮੌਤ 31:1 13
\s5
\c 1
\s ਅਲਕਾਨਾਹ ਅਤੇ ਉਸ ਦਾ ਪਰਿਵਾਰ ਸ਼ਿਲੋਹ ਵਿੱਚ
\p
\v 1 ਇਫ਼ਰਾਈਮ ਦੇ ਪਹਾੜ ਵਿੱਚ ਰਾਮਾਤੈਮ ਸੋਫ਼ੀਮ ਦਾ ਇੱਕ ਮਨੁੱਖ ਸੀ ਅਤੇ ਜਿਸ ਦਾ ਨਾਮ ਅਲਕਾਨਾਹ ਸੀ, ਜੋ ਯਰੋਹਾਮ ਦਾ ਪੁੱਤਰ ਸੀ, ਜੋ ਅਲੀਹੂ ਦਾ ਪੁੱਤਰ ਜੋ ਤੋਹੁ ਦਾ ਪੁੱਤਰ, ਜੋ ਸੂਫ਼ ਇਫ਼ਰਾਥੀ ਦਾ ਪੁੱਤਰ ਸੀ ।
\v 2 ਉਹ ਦੀਆਂ ਦੋ ਪਤਨੀਆਂ ਸਨ । ਇਕ ਦਾ ਨਾਮ ਹੰਨਾਹ ਅਤੇ ਦੂਜੀ ਦਾ ਨਾਮ ਪਨਿੰਨਾਹ ਸੀ । ਪਨਿੰਨਾਹ ਦੇ ਦੋ ਪੁੱਤਰ ਸਨ, ਪਰ ਹੰਨਾਹ ਦੇ ਸੰਤਾਨ ਨਹੀਂ ਸੀ ।
\p
\s5
\v 3 ਇਹ ਮਨੁੱਖ ਹਰੇਕ ਸਾਲ ਆਪਣੇ ਸ਼ਹਿਰ ਤੋਂ ਸ਼ਿਲੋਹ ਵਿੱਚ ਸੈਨਾਵਾਂ ਦੇ ਯਹੋਵਾਹ ਦੀ ਉਸਤਤ ਕਰਨ ਅਤੇ ਭੇਟ ਚੜ੍ਹਾਉਣ ਜਾਂਦਾ ਹੁੰਦਾ ਸੀ ਅਤੇ ਏਲੀ ਦੇ ਦੋ ਪੁੱਤਰ ਹਾਫ਼ਨੀ ਅਤੇ ਫੀਨਹਾਸ ਯਹੋਵਾਹ ਦੇ ਜਾਜਕ ਸਨ ।
\v 4 ਅਜਿਹਾ ਹੋਇਆ ਜਦੋਂ ਅਲਕਾਨਾਹ ਭੇਂਟ ਚੜ੍ਹਾਉਂਦਾ ਹੁੰਦਾ ਸੀ ਤਾਂ ਆਪਣੀ ਪਤਨੀ ਪਨਿੰਨਾਹ ਨੂੰ ਅਤੇ ਉਹ ਦੇ ਪੁੱਤਰਾਂ ਅਤੇ ਧੀਆਂ ਨੂੰ ਉਸ ਵਿੱਚੋਂ ਹਿੱਸਾ ਦਿੰਦਾ ਹੁੰਦਾ ਸੀ ।
\s5
\v 5 ਪਰ ਹੰਨਾਹ ਨੂੰ ਦੁੱਗਣਾ ਹਿੱਸਾ ਦਿੰਦਾ ਸੀ ਕਿਉਂ ਜੋ ਉਹ ਹੰਨਾਹ ਨੂੰ ਪਿਆਰ ਕਰਦਾ ਸੀ, ਕਿਉਂਕਿ ਯਹੋਵਾਹ ਨੇ ਉਸ ਦੀ ਕੁੱਖ ਬੰਦ ਕਰ ਛੱਡੀ ਸੀ ।
\v 6 ਉਹ ਦੀ ਸੌਂਕਣ ਹੰਨਾਹ ਨੂੰ ਖਿਝਾਉਣ ਲਈ ਬਹੁਤ ਛੇੜਦੀ ਸੀ, ਕਿਉਂ ਜੋ ਯਹੋਵਾਹ ਨੇ ਉਹ ਦੀ ਕੁੱਖ ਬੰਦ ਕਰ ਛੱਡੀ ਸੀ ।
\s5
\v 7 ਹਰੇਕ ਸਾਲ ਜਦ ਉਹ ਯਹੋਵਾਹ ਦੇ ਘਰ ਜਾਂਦਾ ਸੀ ਤਦ ਇਸੇ ਤਰ੍ਹਾਂ ਉਹ ਨੂੰ ਖਿਝਾਉਂਦੀ ਸੀ ਇਸ ਲਈ ਉਹ ਰੋਂਦੀ ਰਹਿੰਦੀ ਅਤੇ ਕੁਝ ਨਾ ਖਾਂਦੀ ਸੀ ।
\v 8 ਸੋ ਅਜਿਹਾ ਹੋਇਆ ਜੋ ਉਹ ਦੇ ਪਤੀ ਅਲਕਾਨਾਹ ਨੇ ਉਹ ਨੂੰ ਆਖਿਆ, ਹੇ ਹੰਨਾਹ, ਤੂੰ ਕਿਉਂ ਰੋਂਦੀ ਹੈਂ ਅਤੇ ਖਾਂਦੀ ਕਿਉਂ ਨਹੀਂ ਅਤੇ ਤੇਰਾ ਮਨ ਕਿਉਂ ਕੁੜਦਾ ਰਹਿੰਦਾ ਹੈ ? ਭਲਾ, ਕੀ ਮੈਂ ਤੇਰੇ ਲਈ ਦਸ ਪੁੱਤਰਾਂ ਨਾਲੋਂ ਚੰਗਾ ਨਹੀਂ ?
\s ਹੰਨਾਹ ਅਤੇ ਏਲੀ
\p
\s5
\v 9 ਜਦ ਉਹ ਸ਼ਿਲੋਹ ਵਿੱਚ ਖਾ ਪੀ ਚੁੱਕੇ ਤਾਂ ਹੰਨਾਹ ਉੱਠੀ ਅਤੇ ਉਸ ਵੇਲੇ ਏਲੀ ਜਾਜਕ ਯਹੋਵਾਹ ਦੀ ਹੈਕਲ ਦੀ ਚੁਗਾਠ ਕੋਲ ਗੱਦੀ ਉੱਤੇ ਬੈਠਾ ਹੋਇਆ ਸੀ ।
\v 10 ਹੰਨਾਹ ਦਾ ਮਨ ਬਹੁਤ ਉਦਾਸ ਹੋਇਆ ਸੋ ਉਹ ਨੇ ਯਹੋਵਾਹ ਦੀ ਅੱਗੇ ਪ੍ਰਾਰਥਨਾ ਕੀਤੀ ਅਤੇ ਭੁੱਬਾਂ ਮਾਰ-ਮਾਰ ਰੋਈ
\s5
\v 11 ਅਤੇ ਉਹ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸੈਨਾਵਾਂ ਦੇ ਯਹੋਵਾਹ, ਜੋ ਤੂੰ ਆਪਣੀ ਦਾਸੀ ਦੇ ਦੁੱਖ ਵੱਲ ਧਿਆਨ ਕਰੇ ਅਤੇ ਮੈਨੂੰ ਚੇਤੇ ਕਰੇ ਅਤੇ ਆਪਣੀ ਦਾਸੀ ਨੂੰ ਨਾ ਭੁਲਾਵੇਂ ਅਤੇ ਆਪਣੀ ਦਾਸੀ ਨੂੰ ਪੁੱਤਰ ਦੇਵੇਂ ਤਾਂ ਮੈਂ ਉਹ ਨੂੰ ਜਿਨ੍ਹਾਂ ਚਿਰ ਉਹ ਜੀਉਂਦਾ ਰਹੇ ਯਹੋਵਾਹ ਨੂੰ ਦੇ ਦਿਆਂਗੀ ਅਤੇ ਉਹ ਦੇ ਸਿਰ ਉੱਤੇ ਉਸਤਰਾ ਕਦੀ ਨਾ ਫਿਰੇਗਾ ।
\p
\s5
\v 12 ਜਦ ਉਹ ਯਹੋਵਾਹ ਦੇ ਅੱਗੇ ਪ੍ਰਾਰਥਨਾ ਕਰ ਰਹੀ ਸੀ ਤਾਂ ਏਲੀ ਨੇ ਉਹ ਦੇ ਚਿਹਰੇ ਵੱਲ ਵੇਖਿਆ ।
\v 13 ਪਰ ਹੰਨਾਹ ਆਪਣੇ ਮਨ ਵਿੱਚ ਹੀ ਆਖਦੀ ਸੀ ਉਹ ਦੇ ਸਿਰਫ਼ ਬੁੱਲ ਹੀ ਹਿੱਲਦੇ ਸਨ ਪਰ ਉਹ ਦੀ ਆਵਾਜ਼ ਨਾ ਸੁਣਾਈ ਦਿੰਦੀ ਸੀ ਸੋ ਏਲੀ ਨੇ ਸਮਝਿਆ ਕਿ ਉਹ ਨਸ਼ੇ ਵਿੱਚ ਹੈ
\v 14 ਸੋ ਏਲੀ ਨੇ ਉਹ ਨੂੰ ਆਖਿਆ, ਤੂੰ ਕਿੰਨ੍ਹਾਂ ਚਿਰ ਨਸ਼ੇ ਵਿੱਚ ਰਹੇਂਗੀ ? ਤੂੰ ਆਪਣੀ ਖੁਮਾਰੀ ਨੂੰ ਛੱਡ
\s5
\v 15 ਤਦ ਹੰਨਾਹ ਨੇ ਉੱਤਰ ਦਿੱਤਾ ਅਤੇ ਆਖਿਆ, ਨਹੀਂ ਮੇਰੇ ਪ੍ਰਭੂ ਜੀ, ਮੈਂ ਤਾਂ ਉਦਾਸ ਮਨ ਦੀ ਔਰਤ ਹਾਂ । ਮੈਂ ਕਿਸੇ ਤਰ੍ਹਾਂ ਦੀ ਮੈ ਜਾਂ ਕੋਈ ਹੋਰ ਨਸ਼ਾ ਨਹੀਂ ਪੀਤਾ ਪਰ ਯਹੋਵਾਹ ਦੇ ਅੱਗੇ ਆਪਣੇ ਮਨ ਨੂੰ ਡੋਲ੍ਹਿਆ ਹੈ ।
\v 16 ਤੂੰ ਆਪਣੀ ਦਾਸੀ ਨੂੰ ਬੁਰੀ ਇਸਤਰੀ ਨਾ ਜਾਣ । ਮੈਂ ਤਾਂ ਆਪਣੀਆਂ ਚਿੰਤਾਂ ਅਤੇ ਦੁੱਖਾਂ ਦੇ ਢੇਰ ਹੋਣ ਕਰਕੇ, ਹੁਣ ਤੱਕ ਬੋਲਦੀ ਰਹੀ ਹਾਂ ।
\s5
\v 17 ਤਦ ਏਲੀ ਨੇ ਉੱਤਰ ਦਿੱਤਾ ਅਤੇ ਆਖਿਆ, ਸੁਖ ਸਾਂਦ ਹੋਵੇ ਅਤੇ ਇਸਰਾਏਲ ਦਾ ਪਰਮੇਸ਼ੁਰ ਤੇਰੀ ਬੇਨਤੀ ਪੂਰੀ ਕਰੇ ਜੋ ਤੂੰ ਉਸ ਤੋਂ ਮੰਗੀ ਹੈ ।
\v 18 ਉਹ ਨੇ ਆਖਿਆ ਤੇਰੀ ਦਯਾ ਤੇਰੀ ਦਾਸੀ ਉੱਤੇ ਹੋਵੇ । ਤਦ ਉਸ ਇਸਤਰੀ ਨੇ ਜਾ ਕੇ ਰੋਟੀ ਖਾਧੀ ਅਤੇ ਫੇਰ ਉਸ ਦਾ ਚਿਹਰਾ ਉਦਾਸ ਨਾ ਹੋਇਆ ।
\s ਸਮੂਏਲ ਦਾ ਜਨਮ ਅਤੇ ਅਰਪਣ
\p
\s5
\v 19 ਉਹਨਾਂ ਸਵੇਰੇ ਉੱਠ ਕੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ ਅਤੇ ਮੁੜ ਕੇ ਰਾਮਾਹ ਵਿੱਚ ਆਪਣੇ ਘਰ ਆਏ । ਤਦ ਅਲਕਾਨਾਹ ਨੇ ਆਪਣੀ ਪਤਨੀ ਹੰਨਾਹ ਨਾਲ ਸੰਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ,
\v 20 ਹੰਨਾਹ ਦੇ ਗਰਭਵਤੀ ਹੋਣ ਦੇ ਪਿੱਛੋਂ ਜਦ ਦਿਨ ਪੂਰੇ ਹੋਏ ਤਾਂ ਉਸਨੇ ਪੁੱਤਰ ਨੂੰ ਜਨਮ ਦਿੱਤਾ ਤੇ ਉਸ ਦਾ ਨਾਮ ਸਮੂਏਲ ਰੱਖਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ ।
\p
\s5
\v 21 ਉਹ ਮਨੁੱਖ ਅਲਕਾਨਾਹ ਆਪਣੇ ਸਾਰੇ ਟੱਬਰ ਨਾਲ ਉਸ ਸਾਲ ਦੀ ਭੇਟ ਅਤੇ ਸੁੱਖਣਾ ਯਹੋਵਾਹ ਅੱਗੇ ਚੜਾਉਣ ਨੂੰ ਗਿਆ ।
\v 22 ਪਰ ਹੰਨਾਹ ਨਾ ਗਈ ਕਿਉਂ ਜੋ ਉਹ ਨੇ ਆਪਣੇ ਪਤੀ ਨੂੰ ਆਖਿਆ, ਜਿਨ੍ਹਾਂ ਚਿਰ ਬਾਲਕ ਦਾ ਦੁੱਧ ਨਾ ਛੁਡਾਇਆ ਜਾਵੇ ਮੈਂ ਇੱਥੇ ਹੀ ਰਹਾਂਗੀ ਅਤੇ ਫੇਰ ਉਹ ਨੂੰ ਲੈ ਕੇ ਜਾਵਾਂਗੀ ਜੋ ਉਹ ਯਹੋਵਾਹ ਦੇ ਸਾਹਮਣੇ ਆ ਜਾਵੇ ਅਤੇ ਫੇਰ ਸਦਾ ਉੱਥੇ ਹੀ ਰਹੇ ।
\v 23 ਇਸ ਲਈ ਉਹ ਦੇ ਪਤੀ ਅਲਕਾਨਾਹ ਨੇ ਉਸ ਨੂੰ ਆਖਿਆ, ਜੋ ਤੈਨੂੰ ਚੰਗਾ ਲੱਗੇ ਉਹੀ ਕਰ । ਜਦ ਤੱਕ ਤੂੰ ਉਸ ਦਾ ਦੁੱਧ ਨਾ ਛੁਡਾਵੇਂ ਇੱਥੇ ਹੀ ਰਹਿ । ਸਿਰਫ ਯਹੋਵਾਹ ਆਪਣੇ ਬਚਨ ਨੂੰ ਪੂਰਾ ਕਰੇ । ਇਸ ਲਈ ਉਹ ਇਸਤਰੀ ਉੱਥੇ ਠਹਿਰੀ ਰਹੀ ਅਤੇ ਆਪਣੇ ਪੁੱਤਰ ਨੂੰ ਦੁੱਧ ਚੁੰਘਾਉਂਦੀ ਰਹੀ, ਜਦ ਤੱਕ ਉਸ ਦਾ ਦੁੱਧ ਨਾ ਛੁਡਾਇਆ ਗਿਆ ।
\p
\s5
\v 24 ਜਦ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਗਈ ਅਤੇ ਤਿੰਨ ਸਾਲਾਂ ਦਾ ਵੱਛਾ, ਦਸ ਕਿਲੋ ਆਟਾ ਅਤੇ ਦਾਖ਼ਰਸ ਦੀ ਇੱਕ ਮਸ਼ਕ ਆਪਣੇ ਨਾਲ ਲੈ ਲਈ ਅਤੇ ਉਸ ਬਾਲਕ ਨੂੰ ਸ਼ਿਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਉਹ ਬਾਲਕ ਅਜੇ ਨਿਆਣਾ ਹੀ ਸੀ ।
\v 25 ਤਦ ਉਨ੍ਹਾਂ ਨੇ ਵੱਛੇ ਨੂੰ ਭੇਂਟ ਚੜਾਇਆ ਅਤੇ ਬਾਲਕ ਨੂੰ ਏਲੀ ਕੋਲ ਲੈ ਆਏ
\s5
\v 26 ਅਤੇ ਉਹ ਬੋਲੀ, ਹੇ ਮੇਰੇ ਸੁਆਮੀ, ਤੇਰੇ ਜੀਵਨ ਦੀ ਸਹੁੰ, ਹੇ ਸੁਆਮੀ, ਮੈਂ ਉਹੋ ਇਸਤਰੀ ਹਾਂ ਜਿਸ ਨੇ ਤੇਰੇ ਕੋਲ ਇੱਥੇ ਖੜ੍ਹੇ ਹੋ ਕੇ ਯਹੋਵਾਹ ਦੇ ਅੱਗੇ ਪ੍ਰਾਰਥਨਾ ਕੀਤੀ ਸੀ
\v 27 ਮੈਂ ਇਸ ਬਾਲਕ ਦੇ ਲਈ ਪ੍ਰਾਰਥਨਾ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਬੇਨਤੀ ਜੋ ਮੈਂ ਉਸ ਕੋਲੋਂ ਮੰਗੀ ਸੀ, ਪੂਰੀ ਕੀਤੀ
\v 28 ਇਸ ਲਈ ਮੈਂ ਵੀ ਇਹ ਨੂੰ ਯਹੋਵਾਹ ਨੂੰ ਦੇ ਦਿੱਤਾ ਹੈ । ਜਦ ਤੱਕ ਇਹ ਜੀਉਂਦਾ ਰਹੇ, ਇਹ ਯਹੋਵਾਹ ਨੂੰ ਦਿੱਤਾ ਹੋਇਆ ਹੀ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ ।
\s5
\c 2
\s ਹੰਨਾਹ ਦੀ ਪ੍ਰਾਰਥਨਾ
\p
\v 1 ਹੰਨਾਹ ਨੇ ਪ੍ਰਾਰਥਨਾ ਕਰ ਕੇ ਆਖਿਆ,
\q1 ਮੇਰਾ ਮਨ ਯਹੋਵਾਹ ਦੇ ਕਾਰਨ ਮਗਨ ਹੈ ।
\q1 ਯਹੋਵਾਹ ਨੇ ਮੇਰਾ ਸਿੰਗ ਉੱਚਾ ਕੀਤਾ ਹੈ ।
\q1 ਮੇਰਾ ਮੂੰਹ ਮੇਰੇ ਵੈਰੀਆਂ ਦੇ ਸਾਹਮਣੇ ਖੋਲ੍ਹਿਆ ਗਿਆ,
\q1 ਕਿਉਂ ਜੋ ਮੈਂ ਤੇਰੀ ਮੁਕਤੀ ਤੋਂ ਅਨੰਦ ਹੋਈ ।
\p
\s5
\v 2 ਯਹੋਵਾਹ ਵਰਗਾ ਕੋਈ ਪਵਿੱਤਰ ਨਹੀਂ,
\q1 ਤੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ,
\q1 ਕੋਈ ਸਾਡੇ ਪਰਮੇਸ਼ੁਰ ਵਰਗੀ ਚੱਟਾਨ ਨਹੀਂ ।
\p
\s5
\v 3 ਹੰਕਾਰ ਦੀਆਂ ਗੱਲਾਂ ਹੋਰ ਨਾ ਆਖ,
\q1 ਅਤੇ ਆਕੜ ਦੀ ਗੱਲ ਤੇਰੇ ਮੂੰਹੋਂ ਨਾ ਨਿਕਲੇ,
\q1 ਯਹੋਵਾਹ ਤਾਂ ਗਿਆਨ ਦਾ ਪਰਮੇਸ਼ੁਰ ਹੈ,
\q1 ਅਤੇ ਉਹ ਕਰਨੀਆਂ ਦੇ ਅਨੁਸਾਰ ਹਿਸਾਬ ਕਰਦਾ ਹੈ ।
\p
\v 4 ਸੂਰਵੀਰਾਂ ਦੇ ਤੀਰ ਟੁੱਟ ਗਏ,
\q1 ਅਤੇ ਉਹ ਜੋ ਠੇਡੇ ਖਾਂਦੇ ਸਨ ਉਨ੍ਹਾਂ ਦੇ ਲੱਕ ਬਲ ਨਾਲ ਕੱਸੇ ਗਏ ।
\p
\s5
\v 5 ਉਹ ਜੋ ਰੱਜੇ ਹੋਏ ਸਨ ਆਪ ਹੀ ਰੋਟੀ ਦੇ ਲਈ ਮਜ਼ਦੂਰ ਹੋ ਗਏ,
\q1 ਅਤੇ ਉਹ ਜੋ ਭੁੱਖੇ ਸਨ ਉਨ੍ਹਾਂ ਦੀ ਭੁੱਖ ਮਿਟ ਗਈ,
\q1 ਇਥੋਂ ਤੱਕ ਜੋ ਬੇਓਲਾਦ ਸਨ ਉਹਨਾਂ ਦੇ ਸੱਤ ਜੰਮੇ,
\q1 ਅਤੇ ਜਿਹ ਦੇ ਢੇਰ ਸਾਰੇ ਬਾਲ ਬੱਚੇ ਸਨ ਉਹ ਕਮਜ਼ੋਰ ਪੈ ਗਈ ।
\p
\s5
\v 6 ਯਹੋਵਾਹ ਮਾਰਦਾ ਹੈ ਅਤੇ ਜਿਵਾਉਂਦਾ ਹੈ,
\q1 ਉਹੋ ਪਤਾਲ ਵਿੱਚ ਉਤਾਰਦਾ ਹੈ ਅਤੇ ਉਹੋ ਹੀ ਉੱਪਰ ਚੁੱਕਦਾ ਹੈ ।
\p
\v 7 ਯਹੋਵਾਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ,
\q1 ਉਹੀ ਨੀਵਾਂ ਕਰਦਾ ਹੈ ਅਤੇ ਉੱਚਾ ਕਰਦਾ ਹੈ ।
\p
\s5
\v 8 ਗਰੀਬ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ,
\q1 ਅਤੇ ਕੰਗਾਲ ਨੂੰ ਰੁੜ੍ਹੀ ਵਿੱਚੋਂ ਕੱਢਦਾ ਹੈ,
\q1 ਤਾਂ ਜੋ ਉਹ ਨੂੰ ਪਤਵੰਤਾਂ ਵਿੱਚ ਬਿਠਾਵੇ,
\q1 ਅਤੇ ਮਹਿਮਾ ਦੀ ਗੱਦੀ ਦਾ ਅਧਿਕਾਰੀ ਬਣਾਵੇ ।
\q1 ਧਰਤੀ ਦੇ ਥੰਮ ਤਾਂ ਯਹੋਵਾਹ ਦੇ ਹੀ ਹਨ,
\q1 ਅਤੇ ਉਸ ਨੇ ਸੰਸਾਰ ਦੀ ਨੀਂਹ ਉਨ੍ਹਾਂ ਉੱਤੇ ਰੱਖੀ ਹੈ ।
\p
\s5
\v 9 ਉਹ ਆਪਣੇ ਸੰਤਾਂ ਦੇ ਪੈਰਾਂ ਦੀ ਰਾਖੀ ਕਰੇਗਾ,
\q1 ਪਰ ਦੁਸ਼ਟ ਚੁੱਪ ਚੁਪੀਤੇ ਅੰਧਕਾਰ ਵਿੱਚ ਪਏ ਰਹਿਣਗੇ,
\q1 ਕਿਉਂ ਜੋ ਕੋਈ ਵੀ ਮਨੁੱਖ ਆਪਣੇ ਬਲ ਨਾਲ ਨਹੀਂ ਜਿੱਤਦਾ ।
\p
\s5
\v 10 ਯਹੋਵਾਹ ਦੇ ਵਿਰੋਧੀ ਮਿਟਾਏ ਜਾਣਗੇ,
\q1 ਉਹ ਸੁਰਗ ਵੱਲੋਂ ਉਨ੍ਹਾਂ ਉੱਤੇ ਗੱਜੇਗਾ,
\q1 ਯਹੋਵਾਹ ਧਰਤੀ ਦੀਆਂ ਹੱਦਾਂ ਦਾ ਨਿਆਂ ਕਰੇਗਾ,
\q1 ਉਹ ਆਪਣੇ ਰਾਜੇ ਨੂੰ ਜ਼ੋਰ ਦੇਵੇਗਾ,
\q1 ਅਤੇ ਆਪਣੇ ਮਸੀਹ ਦੇ ਸਿੰਗ ਨੂੰ ਉੱਚਾ ਕਰੇਗਾ ।
\p
\s5
\v 11 ਤਦ ਅਲਾਕਾਨਾਹ ਰਾਮਾਹ ਵੱਲ ਆਪਣੇ ਘਰ ਗਿਆ ਅਤੇ ਉਹ ਬਾਲਕ ਏਲੀ ਜਾਜਕ ਦੇ ਅੱਗੇ ਯਹੋਵਾਹ ਦੀ ਸੇਵਾ ਕਰਦਾ ਰਿਹਾ ।
\s ਏਲੀ ਦੇ ਪੁੱਤਰ
\p
\s5
\v 12 ਹੁਣ ਏਲੀ ਦੇ ਪੁੱਤਰ ਦੁਸ਼ਟ ਸਨ । ਉਨ੍ਹਾਂ ਨੇ ਯਹੋਵਾਹ ਨੂੰ ਨਾ ਜਾਣਿਆ ।
\v 13 ਜਾਜਕਾਂ ਦੀ ਰੀਤ ਇਹ ਸੀ ਕਿ ਜਦ ਕੋਈ ਮਨੁੱਖ ਭੇਂਟ ਚੜ੍ਹਾਉਂਦਾ ਸੀ ਤਾਂ ਜਾਜਕ ਦਾ ਸੇਵਕ ਮਾਸ ਪਕਾਉਣ ਦੇ ਵੇਲੇ ਇੱਕ ਤ੍ਰਿਸੂਲ ਹੱਥ ਦੇ ਵਿੱਚ ਲੈ ਕੇ ਆਉਂਦਾ ਸੀ
\v 14 ਅਤੇ ਉਹ ਨੂੰ ਮਾਸ ਵਿੱਚ ਜੋ ਕੜਾਹੇ, ਦੇਕਚੇ, ਵੱਲਟੋਹੀ ਜਾਂ ਸਗਲੇ ਵਿੱਚ ਹੋਵੇ ਖੋਭਦਾ ਸੀ ਅਤੇ ਜਿਨ੍ਹਾਂ ਤ੍ਰਿਸੂਲ ਨਾਲ ਨਿੱਕਲੇ ਸੋ ਸਾਰਾ ਜਾਜਕ ਆਪ ਲੈਂਦਾ ਸੀ ਅਤੇ ਉਹ ਸ਼ੀਲੋਹ ਵਿੱਚ ਸਭਨਾਂ ਇਸਰਾਏਲੀਆਂ ਨਾਲ ਜੋ ਉੱਥੇ ਜਾਂਦੇ ਸਨ ਅਜਿਹਾ ਹੀ ਕਰਦੇ ਸਨ ।
\s5
\v 15 ਅਜਿਹਾ ਵੀ ਹੁੰਦਾ ਸੀ ਜੋ ਉਨ੍ਹਾਂ ਦੀ ਚਰਬੀ ਸੜਨ ਤੋਂ ਪਹਿਲਾਂ ਜਾਜਕ ਦਾ ਸੇਵਕ ਆਉਂਦਾ ਸੀ ਅਤੇ ਜਿਸ ਨੇ ਭੇਟ ਚੜ੍ਹਾਈ ਹੋਵੇ ਉਸ ਮਨੁੱਖ ਨੂੰ ਆਖਦਾ ਸੀ ਕਿ ਜਾਜਕ ਨੂੰ ਭੁੰਨਣ ਲਈ ਮਾਸ ਦੇ ਕਿਉਂ ਜੋ ਉਹ ਤੈਥੋਂ ਬਣਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਮਾਸ ਹੀ ਲਵੇਗਾ ।
\v 16 ਅਤੇ ਜੇ ਉਹ ਨੂੰ ਕੋਈ ਆਖੇ ਕਿ ਅਜੇ ਉਸ ਚਰਬੀ ਨੂੰ ਸੜ ਲੈਣ ਦੇ ਤਾਂ ਫੇਰ ਜਿੰਨਾ ਤੇਰਾ ਜੀ ਕਰੇ ਲੈ ਜਾਈਂ ਤਾਂ ਉਹ ਉਸ ਨੂੰ ਅੱਗੋਂ ਆਖਦਾ, ਨਹੀਂ, ਤੂੰ ਮੈਨੂੰ ਹੁਣੇ ਦੇਹ ! ਨਹੀਂ ਤਾਂ ਮੈਂ ਖੋਹ ਲਵਾਂਗਾ !
\v 17 ਇਸ ਕਰਕੇ ਉਨ੍ਹਾਂ ਜੁਆਨਾਂ ਦਾ ਪਾਪ ਯਹੋਵਾਹ ਦੇ ਅੱਗੇ ਬਹੁਤ ਵੱਡਾ ਸੀ, ਕਿਉਂ ਜੋ ਲੋਕ ਯਹੋਵਾਹ ਦੀ ਭੇਂਟ ਨੂੰ ਤੁੱਛ ਜਾਣਦੇ ਸਨ ।
\s ਬਾਲਕ ਸਮੂਏਲ ਸ਼ਿਲੋਹ ਵਿੱਚ
\p
\s5
\v 18 ਪਰ ਸਮੂਏਲ ਜੋ ਬਾਲਕ ਸੀ, ਸੂਤੀ ਏਫ਼ੋਦ ਪਹਿਨ ਕੇ ਯਹੋਵਾਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ ।
\v 19 ਅਤੇ ਉਹ ਦੀ ਮਾਤਾ ਉਹ ਦੇ ਲਈ ਇੱਕ ਨਿੱਕਾ ਜਿਹਾ ਚੋਗਾ ਬਣਾ ਕੇ ਹਰੇਕ ਸਾਲ ਲਿਆਉਂਦੀ ਸੀ, ਜਦ ਉਹ ਆਪਣੇ ਪਤੀ ਦੇ ਨਾਲ ਸਾਲ ਭਰ ਦੀ ਭੇਂਟ ਚੜ੍ਹਾਉਣ ਆਉਂਦੀ ਸੀ ।
\s5
\v 20 ਸੋ ਏਲੀ ਨੇ ਅਲਕਾਨਾਹ ਤੇ ਉਸ ਦੀ ਪਤਨੀ ਨੂੰ ਅਸੀਸ ਦੇ ਕੇ ਆਖਿਆ, ਯਹੋਵਾਹ ਤੈਨੂੰ ਇਸ ਇਸਤਰੀ ਤੋਂ, ਉਸ ਬੇਨਤੀ ਦੇ ਬਦਲੇ ਜੋ ਯਹੋਵਾਹ ਤੋਂ ਮੰਗੀ ਸੀ ਅੰਸ ਦੇਵੇ । ਸੋ ਉਹ ਆਪਣੇ ਘਰ ਗਏ
\p
\v 21 ਫੇਰ ਹੰਨਾਹ ਉੱਤੇ ਯਹੋਵਾਹ ਨੇ ਕਿਰਪਾ ਕੀਤੀ ਅਤੇ ਉਹ ਗਰਭਵਤੀ ਹੋਈ ਅਤੇ ਉਹ ਨੇ ਤਿੰਨ ਪੁੱਤਰ ਤੇ ਦੋ ਧੀਆਂ ਨੂੰ ਜਨਮ ਦਿੱਤਾ ਅਤੇ ਉਹ ਦਾ ਬਾਲਕ ਸਮੂਏਲ ਯਹੋਵਾਹ ਦੇ ਅੱਗੇ ਵੱਡਾ ਹੁੰਦਾ ਗਿਆ ।
\s ਏਲੀ ਅਤੇ ਉਸ ਦੇ ਪੁੱਤਰ
\p
\s5
\v 22 ਏਲੀ ਵੱਡੀ ਉਮਰ ਦਾ ਹੋ ਗਿਆ ਅਤੇ ਉਸ ਨੇ ਉਹ ਸਭ ਕੁਝ ਸੁਣਿਆ ਜੋ ਉਸ ਦੇ ਪੁੱਤਰ ਇਸਰਾਏਲ ਨਾਲ ਕਿਹੋ ਜਿਹਾ ਵਿਵਹਾਰ ਕਰਦੇ ਸਨ ਅਤੇ ਕਿਵੇਂ ਉਨ੍ਹਾਂ ਇਸਤਰੀਆਂ ਨਾਲ ਜੋ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਸੇਵਾ ਕਰਨ ਲਈ ਇਕੱਠੀਆਂ ਹੁੰਦੀਆਂ ਸਨ, ਉਹਨਾਂ ਨਾਲ ਸੰਗ ਕਰਦੇ ਸਨ ।
\v 23 ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਅਜਿਹੇ ਕੰਮ ਕਿਉਂ ਕਰਦੇ ਹੋ ? ਕਿਉਂ ਮੈਂ ਤੁਹਾਡੀ ਬਦੀ ਸਭਨਾਂ ਲੋਕਾਂ ਕੋਲੋਂ ਸੁਣਦਾ ਹਾਂ,
\v 24 ਨਾ ਮੇਰੇ ਪੁੱਤਰੋ । ਕਿਉਂ ਜੋ ਇਹ ਚੰਗੀ ਖ਼ਬਰ ਨਹੀਂ, ਜਿਹੜੀ ਮੈਂ ਸੁਣਦਾ ਹਾਂ ਕਿ ਤੁਸੀਂ ਯਹੋਵਾਹ ਦੀ ਪਰਜਾ ਦੇ ਪਾਪ ਦਾ ਕਾਰਨ ਬਣਦੇ ਹੋ ।
\s5
\v 25 ਜੇ ਇੱਕ ਮਨੁੱਖ ਦੂਜੇ ਮਨੁੱਖ ਦਾ ਪਾਪ ਕਰੇ ਤਾਂ ਪਰਮੇਸ਼ੁਰ ਉਹ ਦਾ ਨਿਆਂ ਕਰੇਗਾ ਪਰ ਜੇ ਕੋਈ ਮਨੁੱਖ ਯਹੋਵਾਹ ਦਾ ਪਾਪ ਕਰੇ ਤਾਂ ਉਹ ਦੀ ਸਿਫਾਰਸ਼ ਕੌਣ ਕਰੇਗਾ ? ਫਿਰ ਵੀ ਉਨ੍ਹਾਂ ਨੇ ਆਪਣੇ ਪਿਤਾ ਦਾ ਕਹਿਣਾ ਨਾ ਮੰਨਿਆ ਕਿਉਂ ਜੋ ਯਹੋਵਾਹ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ ।
\v 26 ਉਹ ਬਾਲਕ ਸਮੂਏਲ ਵਧਦਾ ਗਿਆ ਅਤੇ ਯਹੋਵਾਹ ਅਤੇ ਮਨੁੱਖਾਂ ਦੇ ਅੱਗੇ ਉਸ ਦੀ ਚੰਗੀ ਪਹਿਚਾਣ ਸੀ ।
\s ਏਲੀ ਦੇ ਪਰਿਵਾਰ ਦੇ ਵਿਰੋਧ ਵਿੱਚ ਭਵਿੱਖਬਾਣੀ
\p
\s5
\v 27 ਤਦ ਇੱਕ ਪਰਮੇਸ਼ੁਰ ਦੇ ਬੰਦੇ ਨੇ ਏਲੀ ਕੋਲ ਆ ਕੇ ਆਖਿਆ, ਯਹੋਵਾਹ ਇਉਂ ਆਖਦਾ ਹੈ, ਭਲਾ, ਮੈਂ ਤੇਰੇ ਪਿਤਾ ਦੇ ਘਰਾਣੇ ਉੱਤੇ ਜਦ ਉਹ ਮਿਸਰ ਵਿੱਚ ਫਿਰਊਨ ਦੇ ਘਰਾਣੇ ਦੀ ਗ਼ੁਲਾਮੀ ਵਿੱਚ ਸਨ, ਪਰਗਟ ਨਹੀਂ ਹੋਇਆ ?
\v 28 ਕੀ ਮੈਂ ਉਸ ਨੂੰ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਹੀਂ ਚੁਣ ਲਿਆ ਕਿ ਉਹ ਮੇਰਾ ਜਾਜਕ ਬਣੇ ਅਤੇ ਮੇਰੀ ਜਗਵੇਦੀ ਉੱਤੇ ਭੇਂਟ ਚੜ੍ਹਾਵੇ, ਧੂਪ ਧੁਖਾਵੇ, ਮੇਰੇ ਅੱਗੇ ਏਫ਼ੋਦ ਪਹਿਨੇ ਅਤੇ ਮੈਂ ਸਾਰੀਆਂ ਭੇਟਾਂ ਜੋ ਇਸਰਾਏਲੀ ਅੱਗ ਨਾਲ ਚੜ੍ਹਾਉਂਦੇ ਹਨ ਤੇਰੇ ਪਿਤਾ ਦੇ ਟੱਬਰ ਨੂੰ ਨਹੀਂ ਦਿੱਤੀਆਂ ?
\s5
\v 29 ਫੇਰ ਤੁਸੀਂ ਕਿਉਂ ਮੇਰੀ ਉਸ ਕੁਰਬਾਨੀ ਅਤੇ ਮੇਰੀ ਭੇਟ ਨੂੰ ਜੋ ਮੇਰੀ ਆਗਿਆ ਨਾਲ ਮੇਰੇ ਘਰ ਵਿੱਚ ਚੜ੍ਹਾਈ ਜਾਂਦੀ ਹੈ ਨਿਰਾਦਰ ਕਰਦੇ ਹੋ ਅਤੇ ਤੂੰ ਕਿਉਂ ਆਪਣੇ ਪੁੱਤਰਾਂ ਦਾ ਮੇਰੇ ਨਾਲੋਂ ਵੱਧ ਆਦਰ ਕਰਦਾ ਹੈਂ, ਤੁਸੀਂ ਮੇਰੀ ਪਰਜਾ ਇਸਰਾਏਲ ਦੀਆਂ ਚੰਗੀਆਂ-ਚੰਗੀਆਂ ਭੇਟਾਂ ਨੂੰ ਖਾ ਕੇ ਮੋਟੇ ਬਣੇ ?
\v 30 ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਸੀ ਕਿ ਤੇਰਾ ਟੱਬਰ ਅਤੇ ਤੇਰੇ ਪਿਤਾ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ, ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਉਹ ਜਿਹੜੇ ਮੇਰਾ ਆਦਰ ਕਰਦੇ ਹਨ, ਮੈਂ ਉਨ੍ਹਾਂ ਦਾ ਆਦਰ ਕਰਾਂਗਾ ਪਰ ਉਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ ।
\s5
\v 31 ਵੇਖ, ਉਹ ਦਿਨ ਆਉਂਦੇ ਹਨ, ਜੋ ਮੈਂ ਤੇਰੀ ਬਾਂਹ ਅਤੇ ਤੇਰੇ ਪਿਤਾ ਦੇ ਟੱਬਰ ਦੀ ਬਾਂਹ ਨੂੰ ਅਜਿਹੀ ਵੱਢ ਸੁੱਟਾਂਗਾ ਜੋ ਤੇਰੇ ਘਰ ਵਿੱਚ ਕੋਈ ਵੱਡੀ ਉਮਰ ਦਾ ਨਾ ਹੋਵੇਗਾ ।
\v 32 ਅਤੇ ਉਸ ਸਾਰੀ ਭਲਿਆਈ ਦੇ ਵਿੱਚ ਜੋ ਉਹ ਇਸਰਾਏਲ ਨਾਲ ਕਰੇਗਾ ਤੂੰ ਘਰ ਵਿੱਚ ਦੁੱਖ ਵੇਖੇਂਗਾ ਅਤੇ ਤੇਰੀ ਸੰਤਾਨ ਵਿੱਚ ਕੋਈ ਬੁੱਢਾ ਨਾ ਹੋਵੇਗਾ ।
\v 33 ਵੇਖ, ਮੈਂ ਤੇਰੇ ਘਰਾਣੇ ਵਿਚੋਂ ਹਰੇਕ ਤੋਂ ਜਗਵੇਦੀ ਦੀ ਸੇਵਾ ਨਾ ਖੋਵਾਂਗਾ, ਪਰ ਤੇਰੀਆਂ ਅੱਖਾਂ ਵੇਖਦੀਆਂ ਰਹਿ ਜਾਣਗੀਆਂ ਅਤੇ ਤੇਰਾ ਮਨ ਦੁਖੀ ਹੋਵੇਗਾ, ਤੇਰੇ ਘਰ ਦਾ ਸਾਰਾ ਵਾਧਾ ਜੁਆਨੀ ਵਿੱਚ ਹੀ ਮਰ ਖਪ ਜਾਵੇਗਾ ।
\s5
\v 34 ਜੋ ਤੇਰੇ ਦੋਹਾਂ ਪੁੱਤਰਾਂ ਹਾਫ਼ਨੀ ਅਤੇ ਫਨੀਹਾਸ ਉੱਤੇ ਬੀਤੇਗਾ ਸੋ ਤੇਰੇ ਲਈ ਇਹ ਇੱਕ ਨਿਸ਼ਾਨੀ ਹੋਵੇਗੀ, ਉਹ ਦੋਵੇਂ ਦੇ ਦੋਵੇਂ ਇੱਕੋ ਦਿਨ ਹੀ ਮਰ ਜਾਣਗੇ ।
\v 35 ਮੈਂ ਆਪਣੇ ਲਈ ਇੱਕ ਧਰਮੀ ਜਾਜਕ ਖੜ੍ਹਾ ਕਰਾਂਗਾ, ਜੋ ਮੇਰੇ ਮਨ ਅਤੇ ਜੀਅ ਦੇ ਅਨੁਸਾਰ ਕਰੇਗਾ ਅਤੇ ਮੈਂ ਉਹ ਦੇ ਲਈ ਇੱਕ ਪੱਕਾ ਘਰ ਬਣਾਵਾਂਗਾ ਅਤੇ ਉਹ ਸਦਾ ਮੇਰੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ-ਅੱਗੇ ਤੁਰੇਗਾ ।
\s5
\v 36 ਅਤੇ ਅਜਿਹਾ ਹੋਵੇਗਾ ਕਿ ਜਿਹੜਾ ਮਨੁੱਖ ਤੇਰੇ ਘਰ ਵਿੱਚ ਬਚ ਜਾਵੇਗਾ ਉਹ ਇੱਕ ਟੁੱਕੜਾ ਚਾਂਦੀ ਅਤੇ ਇੱਕ ਟੁੱਕੜੇ ਰੋਟੀ ਦੇ ਲਈ ਉਹ ਦੇ ਅੱਗੇ ਮੱਥਾ ਟੇਕੇਗਾ ਅਤੇ ਉਹ ਆਖੇਗਾ, ਜਾਜਕਾਈ ਦਾ ਕੋਈ ਕੰਮ ਮੈਨੂੰ ਦੇ, ਤਾਂ ਜੋ ਮੈਨੂੰ ਇੱਕ ਟੁੱਕੜਾ ਰੋਟੀ ਮਿਲ ਜਾਵੇ ।
\s5
\c 3
\s ਸਮੂਏਲ ਨੂੰ ਯਹੋਵਾਹ ਦਾ ਦਰਸ਼ਣ
\p
\v 1 ਉਹ ਬਾਲਕ ਸਮੂਏਲ ਏਲੀ ਦੇ ਸਾਹਮਣੇ ਯਹੋਵਾਹ ਦੀ ਸੇਵਾ ਕਰਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਯਹੋਵਾਹ ਦਾ ਬਚਨ ਬਹੁਤ ਦੁਰਲੱਭ ਸੀ ਕਿਉਂ ਜੋ ਦਰਸ਼ਣ ਘੱਟ ਹੁੰਦਾ ਸੀ ।
\v 2 ਅਤੇ ਅਜਿਹਾ ਹੋਇਆ ਜਦ ਏਲੀ ਆਪਣੇ ਥਾਂ ਲੰਮਾ ਪਿਆ ਸੀ ਅਤੇ ਉਹ ਦੀਆਂ ਅੱਖੀਆਂ ਅਜਿਹੀਆਂ ਧੁੰਦਲੀਆਂ ਹੋਣ ਲੱਗੀਆਂ ਜੋ ਉਹ ਵੇਖ ਨਹੀਂ ਸਕਦਾ ਸੀ ।
\v 3 ਪਰਮੇਸ਼ੁਰ ਦਾ ਦੀਵਾ, ਜੋ ਯਹੋਵਾਹ ਦੀ ਹੈਕਲ ਵਿੱਚ ਜਿੱਥੇ ਪਰਮੇਸ਼ੁਰ ਦਾ ਸੰਦੂਕ ਸੀ ਜੋ ਅਜੇ ਨਹੀਂ ਬੁੱਝਿਆ ਸੀ ਅਤੇ ਸਮੂਏਲ ਲੰਮਾ ਪਿਆ ਹੋਇਆ ਸੀ ।
\v 4 ਤਦ ਯਹੋਵਾਹ ਨੇ ਸਮੂਏਲ ਨੂੰ ਬੁਲਾਇਆ ਅਤੇ ਉਹ ਨੇ ਆਖਿਆ, ਮੈਂ ਹਾਜ਼ਰ ਹਾਂ,
\s5
\v 5 ਅਤੇ ਭੱਜ ਕੇ ਏਲੀ ਕੋਲ ਗਿਆ ਅਤੇ ਆਖਿਆ, ਤੂੰ ਜੋ ਮੈਨੂੰ ਬੁਲਾਇਆ ਹੈ ਮੈਂ ਹਾਜ਼ਰ ਹਾਂ । ਪਰ ਉਹ ਬੋਲਿਆ, ਮੈਂ ਤਾਂ ਨਹੀਂ ਬੁਲਾਇਆ । ਵਾਪਿਸ ਜਾ ਕੇ ਲੰਮਾ ਪੈ ਜਾ । ਸੋ ਉਹ ਜਾ ਕੇ ਲੰਮਾ ਪੈ ਗਿਆ ।
\v 6 ਯਹੋਵਾਹ ਨੇ ਸਮੂਏਲ ਨੂੰ ਫੇਰ ਬੁਲਾਇਆ ਅਤੇ ਸਮੂਏਲ ਉੱਠ ਕੇ ਏਲੀ ਕੋਲ ਗਿਆ ਅਤੇ ਆਖਿਆ, ਮੈਂ ਹਾਜ਼ਰ ਹਾਂ, ਤੂੰ ਜੋ ਮੈਨੂੰ ਬੁਲਾਇਆ । ਉਸ ਨੇ ਆਖਿਆ, ਹੇ ਮੇਰੇ ਪੁੱਤਰ, ਮੈਂ ਨਹੀਂ ਬੁਲਾਇਆ । ਵਾਪਿਸ ਜਾ ਕੇ ਲੰਮਾ ਪੈ ਜਾ ।
\s5
\v 7 ਪਰ ਸਮੂਏਲ ਅਜੇ ਯਹੋਵਾਹ ਨੂੰ ਨਹੀਂ ਜਾਣਦਾ ਸੀ ਅਤੇ ਨਾ ਹੀ ਯਹੋਵਾਹ ਦਾ ਬਚਨ ਉਸ ਉੱਤੇ ਪਰਗਟ ਹੋਇਆ ਸੀ ।
\v 8 ਫੇਰ ਯਹੋਵਾਹ ਨੇ ਤੀਜੀ ਵਾਰੀ ਸਮੂਏਲ ਨੂੰ ਬੁਲਾਇਆ ਅਤੇ ਉਹ ਉੱਠ ਕੇ ਏਲੀ ਕੋਲ ਗਿਆ ਅਤੇ ਆਖਿਆ, ਮੈਂ ਹਾਜ਼ਰ ਹਾਂ, ਤੂੰ ਜੋ ਮੈਨੂੰ ਬੁਲਾਇਆ ਹੈ । ਤਦ ਏਲੀ ਨੇ ਜਾਣ ਲਿਆ ਜੋ ਯਹੋਵਾਹ ਨੇ ਬਾਲਕ ਨੂੰ ਬੁਲਾਇਆ ਹੋਣਾ ਹੈ ।
\s5
\v 9 ਤਦ ਏਲੀ ਨੇ ਸਮੂਏਲ ਨੂੰ ਆਖਿਆ, ਜਾ ਲੰਮਾ ਪੈ ਜਾ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਤੈਨੂੰ ਪੁਕਾਰੇ ਤਾਂ ਤੂੰ ਆਖੀ, ਹੇ ਯਹੋਵਾਹ ਬੋਲ, ਤੇਰਾ ਦਾਸ ਸੁਣਦਾ ਹੈ । ਸੋ ਸਮੂਏਲ ਆਪਣੇ ਥਾਂ ਜਾ ਕੇ ਲੰਮਾ ਪੈ ਗਿਆ ।
\p
\s5
\v 10 ਤਦ ਯਹੋਵਾਹ ਆਇਆ ਅਤੇ ਖੜ੍ਹੇ ਹੋ ਕੇ ਪਹਿਲਾਂ ਦੀ ਤਰ੍ਹਾਂ ਸੱਦਿਆ, "ਸਮੂਏਲ, ਸਮੂਏਲ । " ਤਦ ਸਮੂਏਲ ਨੇ ਕਿਹਾ, ਬੋਲ ਕਿਉਂ ਜੋ ਤੇਰਾ ਦਾਸ ਸੁਣਦਾ ਹੈ ।
\v 11 ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਵੇਖ, ਮੈਂ ਇਸਰਾਏਲ ਦੇ ਵਿੱਚ ਇੱਕ ਅਜਿਹਾ ਕੰਮ ਕਰਾਂਗਾ ਜਿਸ ਨੂੰ ਸੁਣਨ ਵਾਲੇ ਕੰਬਣਗੇ,
\s5
\v 12 ਸੋ ਉਸ ਦਿਨ ਮੈਂ ਏਲੀ ਉੱਤੇ ਸਭ ਕੁਝ ਆਦ ਤੋਂ ਅੰਤ ਤੱਕ ਲਿਆਵਾਂਗਾ ਜੋ ਮੈਂ ਉਸ ਦੇ ਟੱਬਰ ਦੇ ਲਈ ਆਖਿਆ ਸੀ ।
\v 13 ਕਿਉਂ ਜੋ ਮੈਂ ਉਹ ਨੂੰ ਆਖਿਆ ਕਿ ਮੈਂ ਉਸ ਬੁਰਿਆਈ ਦੇ ਕਾਰਨ ਜਿਸ ਨੂੰ ਉਹ ਨੇ ਜਾਣ ਵੀ ਲਿਆ ਹੈ ਸਦੀਪਕ ਕਾਲ ਤੱਕ ਉਹ ਦੇ ਘਰ ਤੋਂ ਬਦਲਾ ਲਵਾਂਗਾ ਕਿਉਂ ਜੋ ਉਹ ਦੇ ਪੁੱਤਰਾਂ ਨੇ ਆਪਣੇ ਆਪ ਨੂੰ ਨੀਚ ਕੀਤਾ ਹੈ ਅਤੇ ਉਹ ਨੇ ਉਨ੍ਹਾਂ ਨੂੰ ਨਹੀਂ ਰੋਕਿਆ ।
\v 14 ਇਸ ਕਰਕੇ ਏਲੀ ਦੇ ਟੱਬਰ ਵਿਖੇ ਮੈਂ ਸਹੁੰ ਖਾਧੀ ਹੈ ਜੋ ਏਲੀ ਦੇ ਟੱਬਰ ਦੀ ਬੁਰਿਆਈ, ਕਿਸੇ ਕੁਰਬਾਨੀ ਜਾਂ ਭੇਟ ਦੇ ਨਾਲ ਸਦਾ ਤੱਕ ਨਾ ਮਿਟੇ ।
\p
\s5
\v 15 ਸਮੂਏਲ ਸਵੇਰ ਤੱਕ ਸੁੱਤਾ ਰਿਹਾ, ਫੇਰ ਉਸ ਨੇ ਯਹੋਵਾਹ ਦੇ ਘਰ ਦੇ ਬੂਹੇ ਖੋਲ੍ਹ ਦਿੱਤੇ ਅਤੇ ਸਮੂਏਲ ਏਲੀ ਨੂੰ ਉਸ ਦਰਸ਼ਣ ਨੂੰ ਦੱਸਣ ਤੋਂ ਡਰਦਾ ਸੀ ।
\v 16 ਤਦ ਏਲੀ ਨੇ ਸਮੂਏਲ ਨੂੰ ਸੱਦ ਕੇ ਆਖਿਆ, ਹੇ ਮੇਰੇ ਪੁੱਤਰ ਸਮੂਏਲ ! ਉਹ ਬੋਲਿਆ, ਮੈਂ ਹਾਜ਼ਰ ਹਾਂ ।
\s5
\v 17 ਤਦ ਉਹ ਨੇ ਪੁੱਛਿਆ, ਉਹ ਕਿਹੜੀ ਗੱਲ ਸੀ ਜੋ ਤੈਨੂੰ ਯਹੋਵਾਹ ਨੇ ਆਖੀ ਹੈ ? ਮੈਥੋਂ ਨਾ ਲੁਕਾਵੀਂ । ਜੇ ਕਦੀ ਉਨ੍ਹਾਂ ਗੱਲਾਂ ਵਿੱਚੋਂ ਜੋ ਉਸ ਨੇ ਤੈਨੂੰ ਆਖੀਆਂ ਹਨ, ਤੂੰ ਕੁਝ ਵੀ ਲੁਕਾਂਵੇ ਤਾਂ ਪਰਮੇਸ਼ੁਰ ਤੇਰੇ ਨਾਲ ਉਵੇਂ ਹੀ ਕਰੇ ਸਗੋਂ ਉਸ ਨਾਲੋਂ ਵੀ ਵੱਧ ਕਰੇ !
\v 18 ਤਦ ਸਮੂਏਲ ਨੇ ਉਹ ਨੂੰ ਸਾਰਾ ਬਚਨ ਦੱਸ ਦਿੱਤਾ ਅਤੇ ਉਸ ਕੋਲੋਂ ਕੁਝ ਨਾ ਲੁਕਾਇਆ । ਉਹ ਬੋਲਿਆ, ਉਹ ਯਹੋਵਾਹ ਹੀ ਹੈ । ਜੋ ਚਾਹੇ ਸੋ ਕਰੇ ।
\p
\s5
\v 19 ਸਮੂਏਲ ਵੱਧਦਾ ਗਿਆ ਅਤੇ ਯਹੋਵਾਹ ਉਹ ਦੇ ਅੰਗ-ਸੰਗ ਸੀ ਅਤੇ ਉਸ ਨੇ ਉਹ ਦੀ ਆਖੀ ਕੋਈ ਗੱਲ ਧਰਤੀ ਉੱਤੇ ਵਿਅਰਥ ਨਾ ਜਾਣ ਦਿੱਤੀ ।
\v 20 ਅਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਸਾਰਾ ਇਸਰਾਏਲ ਜਾਣ ਗਿਆ ਜੋ ਸਮੂਏਲ ਯਹੋਵਾਹ ਦਾ ਨਬੀ ਠਹਿਰਾਇਆ ਗਿਆ ਸੀ ।
\v 21 ਅਤੇ ਯਹੋਵਾਹ ਸ਼ੀਲੋਹ ਵਿੱਚ ਫੇਰ ਪ੍ਰਗਟ ਹੋਇਆ, ਕਿਉਂ ਜੋ ਯਹੋਵਾਹ ਨੇ ਆਪਣੇ ਆਪ ਨੂੰ ਸ਼ੀਲੋਹ ਵਿੱਚ ਸਮੂਏਲ ਉੱਤੇ ਆਪਣੇ ਬਚਨ ਨਾਲ ਪ੍ਰਗਟ ਕੀਤਾ ਸੀ ।
\s5
\c 4
\s ਨੇਮ ਦੇ ਸੰਦੂਕ ਦਾ ਖੋਹ ਲਿਆ ਜਾਣਾ
\p
\v 1 ਸਮੂਏਲ ਦੀ ਗੱਲ ਸਾਰੇ ਇਸਰਾਏਲ ਵਿੱਚ ਫੈਲ ਗਈ । ਇਸਰਾਏਲੀ ਫ਼ਲਿਸਤੀਆਂ ਨਾਲ ਲੜਨ ਨੂੰ ਨਿੱਕਲੇ ਅਤੇ ਅਬਨਅਜ਼ਰ ਦੇ ਨੇੜੇ ਤੰਬੂ ਲਾਏ ਅਤੇ ਫ਼ਲਿਸਤੀਆਂ ਨੇ ਅਫੇਕ ਵਿੱਚ ਤੰਬੂ ਲਾਏ ।
\v 2 ਤਦ ਫ਼ਲਿਸਤੀਆਂ ਨੇ ਇਸਰਾਏਲ ਦਾ ਸਾਹਮਣਾ ਕਰਨ ਨੂੰ ਆਪਣੀ ਕਤਾਰ ਬੰਨ੍ਹੀ ਅਤੇ ਜਦੋਂ ਲੜਾਈ ਵੱਧ ਗਈ ਤਾਂ ਇਸਰਾਏਲੀ ਫ਼ਲਿਸਤੀਆਂ ਤੋਂ ਹਾਰ ਗਏ ਅਤੇ ਉਨ੍ਹਾਂ ਨੇ ਇਸਰਾਏਲੀਆਂ ਦੀ ਫ਼ੌਜ ਵਿੱਚੋਂ ਜੋ ਮੈਦਾਨ ਵਿੱਚ ਸੀ, ਚਾਰ ਹਜ਼ਾਰ ਦੇ ਲਗਭਗ ਮਨੁੱਖ ਵੱਢ ਸੁੱਟੇ ।
\s5
\v 3 ਜਦ ਲੋਕ ਛਾਉਣੀ ਵਿੱਚ ਮੁੜ ਆਏ ਤਾਂ ਇਸਰਾਏਲ ਦੇ ਬਜ਼ੁਰਗਾਂ ਨੇ ਆਖਿਆ, ਯਹੋਵਾਹ ਨੇ ਸਾਨੂੰ ਫ਼ਲਿਸਤੀਆਂ ਦੇ ਅੱਗੇ ਅੱਜ ਹਾਰ ਕਿਉਂ ਦਿੱਤੀ ? ਆਓ, ਅਸੀਂ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਸ਼ੀਲੋਹ ਤੋਂ ਆਪਣੇ ਕੋਲ ਲੈ ਆਈਏ ਕਿ ਉਹ ਸਾਡੇ ਵਿਚਕਾਰ ਹੋ ਕੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਵੇ ।
\v 4 ਸੋ ਉਹਨਾਂ ਨੇ ਸ਼ੀਲੋਹ ਵਿੱਚ ਲੋਕ ਭੇਜੇ ਜੋ ਸੈਨਾਵਾਂ ਦੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ, ਜੋ ਦੋ ਕਰੂਬੀਆਂ ਦੇ ਵਿਚਕਾਰ ਬਿਰਾਜਮਾਨ ਹੈ, ਉੱਥੋਂ ਲੈ ਆਉਣ ਅਤੇ ਏਲੀ ਦੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਕੋਲ ਉੱਥੇ ਸਨ ।
\p
\s5
\v 5 ਅਤੇ ਜਿਸ ਵੇਲੇ ਯਹੋਵਾਹ ਦੇ ਨੇਮ ਦਾ ਸੰਦੂਕ ਛਾਉਣੀ ਵਿੱਚ ਆ ਪਹੁੰਚਿਆ ਤਦ ਸਾਰੇ ਇਸਰਾਏਲ ਨੇ ਵੱਡੀ ਅਵਾਜ਼ ਨਾਲ ਜੈਕਾਰਾ ਬੁਲਾਇਆ, ਜਿਸ ਨਾਲ ਧਰਤੀ ਕੰਬ ਉੱਠੀ ।
\v 6 ਜਦ ਫ਼ਲਿਸਤੀਆਂ ਨੇ ਜੈਕਾਰੇ ਦੀ ਅਵਾਜ਼ ਸੁਣੀ ਤਾਂ ਬੋਲੇ, ਇਨ੍ਹਾਂ ਇਬਰਾਨੀਆਂ ਦੀ ਛਾਉਣੀ ਵਿੱਚ ਇਹ ਜੈਕਾਰੇ ਦੀ ਕਿਹੋ ਜਿਹੀ ਅਵਾਜ਼ ਹੈ ? ਫੇਰ ਉਨ੍ਹਾਂ ਨੇ ਜਾਣਿਆ ਕਿ ਯਹੋਵਾਹ ਦੇ ਨੇਮ ਦਾ ਸੰਦੂਕ ਛਾਉਣੀ ਵਿੱਚ ਪਹੁੰਚ ਗਿਆ ਹੈ ।
\s5
\v 7 ਤਦ ਫ਼ਲਿਸਤੀ ਡਰ ਗਏ ਕਿਉਂ ਜੋ ਉਨ੍ਹਾਂ ਨੇ ਆਖਿਆ, ਪਰਮੇਸ਼ੁਰ ਛਾਉਣੀ ਵਿੱਚ ਆ ਗਿਆ ਹੈ ! ਅਤੇ ਬੋਲੇ,ਸਾਡੇ ਉੱਤੇ ਹਾਇ ! ਕਿਉਂ ਜੋ ਅੱਜ ਤੋਂ ਪਹਿਲਾਂ ਅਜਿਹੀ ਗੱਲ ਕਦੀ ਨਹੀਂ ਹੋਈ ।
\v 8 ਹਾਇ ! ਅਜਿਹੇ ਬਲਵੰਤ ਪਰਮੇਸ਼ੁਰ ਦੇ ਹੱਥੋਂ ਸਾਨੂੰ ਕੌਣ ਬਚਾਵੇਗਾ ? ਇਹ ਉਹ ਦੇਵਤੇ ਹਨ ਜਿਨ੍ਹਾਂ ਨੇ ਮਿਸਰੀਆਂ ਨੂੰ ਉਜਾੜ ਵਿੱਚ ਸਭ ਪ੍ਰਕਾਰ ਦੀਆਂ ਬਵਾਂ ਨਾਲ ਮਾਰਿਆ ਸੀ ।
\v 9 ਹੇ ਫ਼ਲਿਸਤੀਓ, ਤੁਸੀਂ ਤਕੜੇ ਹੋਵੇ ਅਤੇ ਮਰਦ ਬਣੋ ਜੋ ਤੁਸੀਂ ਇਬਰਾਨੀਆਂ ਦੇ ਗ਼ੁਲਾਮ ਨਾ ਬਣੋ ਜਿਵੇਂ ਉਹ ਤੁਹਾਡੇ ਗ਼ੁਲਾਮ ਬਣੇ ਸਨ, ਸਗੋਂ ਮਰਦ ਬਣੋ ਅਤੇ ਲੜੋ !
\p
\s5
\v 10 ਸੋ ਫ਼ਲਿਸਤੀ ਲੜੇ ਅਤੇ ਇਸਰਾਏਲ ਉਹਨਾਂ ਤੋਂ ਹਾਰ ਗਿਆ ਅਤੇ ਉਹ ਆਪੋ ਆਪਣੇ ਤੰਬੂਆਂ ਵੱਲ ਨੱਠੇ ਅਤੇ ਉੱਥੇ ਬਹੁਤ ਲੜ੍ਹਾਈ ਹੋਈ ਕਿਉਂ ਜੋ ਤੀਹ ਹਜ਼ਾਰ ਇਸਰਾਏਲੀ ਮਾਰੇ ਗਏ,
\v 11 ਪਰਮੇਸ਼ੁਰ ਦਾ ਸੰਦੂਕ ਖੋਹ ਲਿਆ ਗਿਆ ਅਤੇ ਏਲੀ ਦੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਮਾਰੇ ਗਏ ।
\s ਏਲੀ ਦੀ ਮੌਤ
\p
\s5
\v 12 ਤਦ ਬਿਨਯਾਮੀਨ ਦਾ ਇੱਕ ਮਨੁੱਖ ਫ਼ੌਜ ਦੇ ਵਿੱਚੋਂ ਨੱਠਾ ਅਤੇ ਆਪਣੇ ਕੱਪੜੇ ਪਾੜੇ ਹੋਏ ਅਤੇ ਸਿਰ ਵਿੱਚ ਮਿੱਟੀ ਪਾਈ ਹੋਈ ਉਸੇ ਦਿਨ ਸ਼ੀਲੋਹ ਵਿੱਚ ਆਇਆ ।
\v 13 ਜਦ ਉਹ ਆਇਆ ਤਾਂ ਵੇਖੋ,ਏਲੀ ਸੜਕ ਦੇ ਇੱਕ ਪਾਸੇ ਇੱਕ ਚੌਂਕੀ ਉੱਤੇ ਬੈਠ ਕੇ ਰਾਹ ਵੇਖਦਾ ਸੀ ਕਿਉਂ ਜੋ ਉਹ ਦਾ ਮਨ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਕੰਬਦਾ ਸੀ ਅਤੇ ਜਿਸ ਵੇਲੇ ਉਸ ਮਨੁੱਖ ਨੇ ਸ਼ਹਿਰ ਵਿੱਚ ਆ ਕੇ ਸੁਨੇਹਾ ਦਿੱਤਾ ਤਾਂ ਸਾਰਾ ਸ਼ਹਿਰ ਰੋਣ ਪਿੱਟਣ ਲੱਗਾ ।
\s5
\v 14 ਜਦ ਵਿਰਲਾਪ ਦੀ ਅਵਾਜ਼ ਏਲੀ ਨੇ ਸੁਣੀ ਤਾਂ ਉਹ ਨੇ ਆਖਿਆ, ਇਹ ਕਿਹੋ ਜਿਹਾ ਰੌਲਾ ਪੈ ਗਿਆ ? ਅਤੇ ਉਸ ਮਨੁੱਖ ਨੇ ਛੇਤੀ ਨਾਲ ਏਲੀ ਨੂੰ ਆਣ ਕੇ ਖ਼ਬਰ ਦਿੱਤੀ ।
\v 15 ਏਲੀ ਅਠਾਨਵਿਆਂ ਸਾਲਾਂ ਦਾ ਬੁੱਢਾ ਸੀ ਅਤੇ ਉਹ ਦੀਆਂ ਅੱਖੀਆਂ ਧੁੰਦਲੀਆਂ ਹੋ ਗਈਆਂ ਸਨ ਅਤੇ ਉਸ ਨੂੰ ਕੁਝ ਦਿਖਾਈ ਨਹੀਂ ਸੀ ਦਿੰਦਾ ।
\s5
\v 16 ਸੋ ਉਸ ਮਨੁੱਖ ਨੇ ਏਲੀ ਨੂੰ ਆਖਿਆ, ਮੈਂ ਫ਼ੌਜ ਤੋਂ ਆਇਆ ਹਾਂ ਅਤੇ ਮੈਂ ਅੱਜ ਫ਼ੌਜ ਦੇ ਵਿੱਚੋਂ ਭੱਜ ਕੇ ਆਇਆ ਹਾਂ । ਉਹ ਬੋਲਿਆ, ਹੇ ਮੇਰੇ ਪੁੱਤਰ, ਕੀ ਖ਼ਬਰ ਹੈ ?
\v 17 ਉਸ ਨੇ ਉੱਤਰ ਦੇ ਕੇ ਆਖਿਆ, ਇਸਰਾਏਲ ਨੇ ਫ਼ਲਿਸਤੀਆਂ ਦੇ ਅੱਗੋਂ ਹਾਰ ਖਾਧੀ ਅਤੇ ਲੋਕਾਂ ਵਿੱਚ ਵੱਡੀ ਵਾਢ ਹੋਈ ਅਤੇ ਤੇਰੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਮਾਰੇ ਗਏ ਅਤੇ ਪਰਮੇਸ਼ੁਰ ਦਾ ਸੰਦੂਕ ਹੱਥੋਂ ਨਿੱਕਲ ਗਿਆ ।
\s5
\v 18 ਤਦ ਅਜਿਹਾ ਹੋਇਆ ਕਿ ਜਿਸ ਵੇਲੇ ਉਹ ਨੇ ਪਰਮੇਸ਼ੁਰ ਦੇ ਸੰਦੂਕ ਦੀ ਗੱਲ ਸੁਣਾਈ ਤਾਂ ਉਹ ਚੌਂਕੀ ਉੱਤੋਂ ਪਿੱਠ ਭਾਰ ਦਰਵਾਜ਼ੇ ਕੋਲ ਡਿੱਗ ਪਿਆ, ਉਹ ਦੀ ਧੌਣ ਟੁੱਟ ਗਈ ਅਤੇ ਉਹ ਮਰ ਗਿਆ ਕਿਉਂ ਜੋ ਉਹ ਵੱਡੀ ਉਮਰ ਦਾ ਅਤੇ ਭਾਰਾ ਵੀ ਸੀ ਅਤੇ ਉਹ ਚਾਲੀ ਸਾਲ ਤੱਕ ਇਸਰਾਏਲ ਦਾ ਨਿਆਂ ਕਰਦਾ ਰਿਹਾ ।
\s ਫ਼ੀਨਹਾਸ ਦੀ ਵਿਧਵਾ ਦੀ ਮੌਤ
\p
\s5
\v 19 ਉਸ ਦੀ ਨੂੰਹ ਫ਼ੀਨਹਾਸ ਦੀ ਪਤਨੀ ਗਰਭਵਤੀ ਸੀ ਅਤੇ ਉਹ ਦੇ ਜਨਣ ਦਾ ਵੇਲਾ ਨੇੜੇ ਸੀ ਜਦ ਉਹ ਨੇ ਇਹ ਗੱਲਾਂ ਸੁਣੀਆਂ ਕਿ ਪਰਮੇਸ਼ੁਰ ਦਾ ਸੰਦੂਕ ਹੱਥੋਂ ਨਿੱਕਲ ਗਿਆ ਹੈ ਅਤੇ ਤੇਰਾ ਸਹੁਰਾ ਅਤੇ ਪਤੀ ਮਰ ਗਏ ਹਨ ਤਾਂ ਉਹ ਨੂੰ ਜਣਨ ਦੀਆਂ ਪੀੜ੍ਹਾਂ ਲੱਗੀਆਂ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ ।
\v 20 ਅਤੇ ਉਹ ਦੇ ਮਰਨ ਦੇ ਵੇਲੇ ਉਨ੍ਹਾਂ ਇਸਤਰੀਆਂ ਨੇ ਜੋ ਉੱਥੇ ਸਨ ਉਹ ਨੂੰ ਆਖਿਆ, ਨਿਰਾਸ਼ ਨਾ ਹੋ ਕਿਉਂ ਜੋ ਤੂੰ ਪੁੱਤਰ ਨੂੰ ਜਨਮ ਦਿੱਤਾ ਹੈ ਪਰ ਉਹ ਨੇ ਉੱਤਰ ਨਾ ਦਿੱਤਾ ਸਗੋਂ ਧਿਆਨ ਵੀ ਨਾ ਕੀਤਾ ।
\s5
\v 21 ਉਹ ਨੇ ਉਸ ਮੁੰਡੇ ਦਾ ਨਾਮ ਈਕਾਬੋਦ ਰੱਖਿਆ ਅਤੇ ਕਿਹਾ, ਇਸਰਾਏਲ ਤੋਂ ਪਰਤਾਪ ਜਾਂਦਾ ਰਿਹਾ, ਪਰਮੇਸ਼ੁਰ ਦਾ ਸੰਦੂਕ ਖੁੱਸ ਜੋ ਗਿਆ ਅਤੇ ਉਹ ਦੇ ਸਹੁਰੇ ਅਤੇ ਪਤੀ ਦੇ ਕਾਰਨ ਵੀ ।
\v 22 ਅਤੇ ਉਹ ਬੋਲੀ, ਇਸਰਾਏਲ ਦਾ ਪਰਤਾਪ ਜਾਂਦਾ ਰਿਹਾ ਕਿਉਂ ਜੋ ਪਰਮੇਸ਼ੁਰ ਦਾ ਸੰਦੂਕ ਖੋਹ ਲਿਆ ਗਿਆ ।
\s5
\c 5
\s ਨੇਮ ਦਾ ਸੰਦੂਕ ਫਲਿਸਤੀਆਂ ਦੇ ਦੇਸ ਵਿੱਚ
\p
\v 1 ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਸੰਦੂਕ, ਅਬਨ ਅਜ਼ਰ ਤੋਂ ਚੁੱਕ ਕੇ ਅਸ਼ਦੋਦ ਵਿੱਚ ਪਹੁੰਚਾ ਦਿੱਤਾ ।
\v 2 ਜਦ ਫ਼ਲਿਸਤੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਖੋਹ ਲਿਆ ਤਾਂ ਉਹ ਉਸ ਨੂੰ ਦਾਗੋਨ ਦੇ ਮੰਦਰ ਵਿੱਚ ਲਿਆਏ ਅਤੇ ਦਾਗੋਨ ਕੋਲ ਰੱਖਿਆ ।
\v 3 ਜਦ ਸਵੇਰ ਨੂੰ ਅਸ਼ਦੋਦੀ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ, ਤਦ ਉਨ੍ਹਾਂ ਨੇ ਦਾਗੋਨ ਨੂੰ ਚੁੱਕ ਕੇ ਉਹ ਦੇ ਥਾਂ ਉੱਤੇ ਉਹ ਨੂੰ ਫੇਰ ਖੜ੍ਹਾ ਕੀਤਾ ।
\s5
\v 4 ਅਗਲੇ ਦਿਨ ਜਦ ਉਹ ਤੜਕੇ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ ਅਤੇ ਦਾਗੋਨ ਦਾ ਸਿਰ ਅਤੇ ਉਹ ਦੇ ਦੋਹਾਂ ਹੱਥਾਂ ਦੀਆਂ ਤਲੀਆਂ ਬੂਹੇ ਦੇ ਸਾਹਮਣੇ ਵੱਢੀਆਂ ਪਈਆਂ ਸਨ । ਉਹ ਦਾ ਸਿਰਫ਼ ਧੜ ਹੀ ਰਹਿ ਗਿਆ ਸੀ ।
\v 5 ਇਸ ਲਈ ਅਸ਼ਦੋਦ ਵਿੱਚ ਦਾਗੋਨ ਦੇ ਪੁਜਾਰੀ ਅਤੇ ਉਹ ਸਾਰੇ ਜੋ ਦਾਗੋਨ ਦੇ ਮੰਦਰ ਵਿੱਚ ਆਉਂਦੇ ਹਨ ਅੱਜ ਤੱਕ ਬੂਹੇ ਦੇ ਸਾਹਮਣੇ ਪੈਰ ਨਹੀਂ ਧਰਦੇ ।
\p
\s5
\v 6 ਪਰ ਯਹੋਵਾਹ ਦਾ ਹੱਥ ਅਸ਼ਦੋਦੀਆਂ ਉੱਤੇ ਭਾਰਾ ਪੈ ਗਿਆ ਅਤੇ ਉਸ ਨੇ ਉਨ੍ਹਾਂ ਦਾ ਨਾਸ਼ ਕੀਤਾ ਅਤੇ ਅਸ਼ਦੋਦ ਅਤੇ ਉਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਗਿਲ੍ਹਟੀਆਂ ਦੀ ਬਿਮਾਰੀ ਨਾਲ ਮਾਰਿਆ ।
\v 7 ਜਦ ਅਸ਼ਦੋਦੀਆਂ ਨੇ ਜੋ ਕੁਝ ਹੋਇਆ ਉਹ ਵੇਖਿਆ ਤਾਂ ਉਨ੍ਹਾਂ ਨੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਸਾਡੇ ਕੋਲ ਨਾ ਰਹੇ ਕਿਉਂ ਜੋ ਉਹ ਦਾ ਹੱਥ ਸਾਡੇ ਉੱਤੇ ਅਤੇ ਸਾਡੇ ਦੇਵਤੇ ਦਾਗੋਨ ਉੱਤੇ ਭਾਰਾ ਪਿਆ ਹੈ ।
\s5
\v 8 ਸੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਸਭਨਾਂ ਸਰਦਾਰਾਂ ਨੂੰ ਸੱਦ ਕੇ ਆਪਣੇ ਕੋਲ ਇਕੱਠਿਆਂ ਕੀਤਾ ਅਤੇ ਆਖਿਆ, ਅਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਦਾ ਕੀ ਕਰੀਏ ? ਤਦ ਉਨ੍ਹਾਂ ਨੇ ਉੱਤਰ ਦਿੱਤਾ ਕਿ ਇਹ ਜਰੂਰੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਗਥ ਨਗਰ ਵਿੱਚ ਲੈ ਜਾਣ, ਇਸ ਲਈ ਉਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉੱਥੇ ਲੈ ਗਏ ।
\v 9 ਜਦ ਉਹ ਉਸ ਨੂੰ ਉੱਥੇ ਲੈ ਗਏ ਤਾਂ ਅਜਿਹਾ ਹੋਇਆ ਜੋ ਯਹੋਵਾਹ ਦਾ ਹੱਥ ਉਸ ਸ਼ਹਿਰ ਨੂੰ ਨਾਸ਼ ਕਰਨ ਨੂੰ ਉਹ ਦੇ ਵਿਰੁੱਧ ਉੱਠਿਆ ਅਤੇ ਉਹ ਨੇ ਉਸ ਸ਼ਹਿਰ ਦੇ ਲੋਕਾਂ ਨੂੰ ਨਿੱਕਿਆਂ ਤੋਂ ਲੈ ਕੇ ਵੱਡਿਆਂ ਤੱਕ ਮਾਰਿਆ ਅਤੇ ਉਨ੍ਹਾਂ ਦੀਆਂ ਗੁਦਾਂ ਵਿੱਚ ਰਸੋਲੀਆਂ ਨਿੱਕਲੀਆਂ ।
\s5
\v 10 ਤਦ ਉਨ੍ਹਾਂ ਨੇ ਪਰਮੇਸ਼ੁਰ ਦਾ ਸੰਦੂਕ ਅਕਰੋਨ ਨੂੰ ਭੇਜਿਆ ਪਰ ਜਿਸ ਵੇਲੇ ਪਰਮੇਸ਼ੁਰ ਦਾ ਸੰਦੂਕ ਅਕਰੋਨ ਵਿੱਚ ਪਹੁੰਚਿਆ ਤਦ ਅਜਿਹਾ ਹੋਇਆ ਜੋ ਅਕਰੋਨੀ ਚੀਕ ਉੱਠੇ, ਕਿ ਉਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਸਾਡੇ ਵਿੱਚ ਇਸ ਲਈ ਲਿਆਏ ਹਨ, ਜੋ ਸਾਡਾ ਅਤੇ ਸਾਡੇ ਲੋਕਾਂ ਦਾ ਨਾਸ਼ ਕਰਨ ।
\s5
\v 11 ਸੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਸਰਦਾਰਾਂ ਨੂੰ ਸੱਦ ਕੇ ਇੱਕਠਿਆਂ ਕੀਤਾ ਅਤੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਵਾਪਸ ਭੇਜੋ ਤਾਂ ਜੋ ਉਹ ਆਪਣੇ ਸਥਾਨ ਤੇ ਜਾਵੇ ਜੋ ਸਾਡਾ ਅਤੇ ਸਾਡੇ ਲੋਕਾਂ ਦਾ ਨਾਸ ਨਾ ਕਰੇ ਕਿਉਂ ਜੋ ਸਾਰਾ ਸ਼ਹਿਰ ਮੌਤ ਦੀ ਘਬਰਾਹਟ ਨਾਲ ਡਰ ਗਿਆ ਸੀ । ਉੱਥੇ ਪਰਮੇਸ਼ੁਰ ਦਾ ਹੱਥ ਅੱਤ ਭਾਰਾ ਸੀ ।
\v 12 ਉਹ ਲੋਕ ਜੋ ਮਰੇ ਨਹੀਂ ਸਨ, ਉਹ ਗਿਲ੍ਹਟੀਆਂ ਦੀ ਬਿਮਾਰੀ ਨਾਲ ਪੀੜਤ ਸਨ ਅਤੇ ਸ਼ਹਿਰ ਦੀ ਦੁਹਾਈ ਅਕਾਸ਼ ਤੱਕ ਪਹੁੰਚ ਗਈ ।
\s5
\c 6
\s ਨੇਮ ਦੇ ਸੰਦੂਕ ਨੂੰ ਵਾਪਸ ਲਿਆਂਦਾ ਜਾਣਾ
\p
\v 1 ਸੋ ਯਹੋਵਾਹ ਦਾ ਸੰਦੂਕ ਸੱਤ ਮਹੀਨਿਆਂ ਤੱਕ ਫ਼ਲਿਸਤੀਆਂ ਦੇ ਦੇਸ ਵਿੱਚ ਰਿਹਾ ।
\v 2 ਤਦ ਫ਼ਲਿਸਤੀਆਂ ਨੇ ਪੁਜਾਰੀਆਂ ਅਤੇ ਜੋਤਸ਼ੀਆਂ ਨੂੰ ਸੱਦਿਆ ਅਤੇ ਆਖਿਆ, ਕਿ ਯਹੋਵਾਹ ਦੇ ਇਸ ਸੰਦੂਕ ਨੂੰ ਅਸੀਂ ਕੀ ਕਰੀਏ ? ਸਾਨੂੰ ਦੱਸੋ ਕਿ ਕਿਸ ਤਰ੍ਹਾਂ ਉਸ ਨੂੰ ਉਹ ਦੇ ਸਥਾਨ ਵਿੱਚ ਪਹੁੰਚਾਈਏ ।
\s5
\v 3 ਉਹਨਾਂ ਨੇ ਕਿਹਾ, ਜੇ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਵਾਪਸ ਭੇਜਦੇ ਹੋ ਤਾਂ ਖਾਲੀ ਨਾ ਭੇਜੋ ਸਗੋਂ ਇੱਕ ਦੋਸ਼ ਦੀ ਭੇਟ ਉਹ ਦੇ ਨਾਲ ਜ਼ਰੂਰ ਭੇਜ ਦਿਓ ਤਾਂ ਤੁਸੀਂ ਚੰਗੇ ਹੋ ਜਾਓਗੇ ਅਤੇ ਤੁਸੀਂ ਜਾਣ ਲਓਗੇ ਉਸਦਾ ਹੱਥ ਤੁਹਾਡੇ ਉੱਤੋਂ ਕਿਉਂ ਨਹੀਂ ਚੁਕਿਆ ਗਿਆ ।
\v 4 ਤਦ ਉਨ੍ਹਾਂ ਨੇ ਪੁੱਛਿਆ ਅਸੀਂ ਦੋਸ਼ ਦੀ ਭੇਟ ਲਈ ਕੀ ਭੇਜੀਏ ? ਉਹ ਬੋਲੇ, ਫ਼ਲਿਸਤੀ ਸਰਦਾਰਾਂ ਦੀ ਗਿਣਤੀ ਅਨੁਸਾਰ ਪੰਜ ਸੋਨੇ ਦੇ ਚੂਹੇ ਅਤੇ ਪੰਜ ਸੋਨੇ ਦੀਆਂ ਗਿਲਟੀਆਂ ਕਿਉਂ ਜੋ ਤੁਸੀਂ ਸਭਨਾਂ ਉੱਤੇ ਅਤੇ ਤੁਹਾਡੇ ਸਰਦਾਰਾਂ ਉੱਤੇ ਇੱਕੋ ਜਿਹੀ ਬਵਾਂ ਹੈ ।
\s5
\v 5 ਸੋ ਤੁਸੀਂ ਆਪਣੀਆਂ ਗਿਲਟੀਆਂ ਦੀਆਂ ਮੂਰਤਾਂ ਅਤੇ ਉਨ੍ਹਾਂ ਚੂਹਿਆਂ ਦੀਆਂ ਮੂਰਤਾਂ ਜੋ ਦੇਸ ਨੂੰ ਵਿਗਾੜਦੀਆਂ ਹਨ ਬਣਾਓ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰੋ । ਹੋ ਸਕਦਾ ਹੈ ਕਿ ਉਹ ਤੁਹਾਥੋਂ ਅਤੇ ਤੁਹਾਡੇ ਦੇਵਤਿਆਂ ਅਤੇ ਤੁਹਾਡੇ ਦੇਸ ਉੱਤੋਂ ਆਪਣਾ ਹੱਥ ਚੁੱਕ ਲਵੇ ।
\v 6 ਤੁਸੀਂ ਆਪਣੇ ਮਨ ਨੂੰ ਸਖ਼ਤ ਕਿਉਂ ਕਰਦੇ ਹੋ ਜਿਵੇਂ ਮਿਸਰੀਆਂ ਨੇ ਅਤੇ ਫਿਰਊਨ ਨੇ ਆਪਣੇ ਮਨਾਂ ਨੂੰ ਸਖ਼ਤ ਕੀਤਾ ? ਜਿਸ ਵੇਲੇ ਉਨ੍ਹਾਂ ਨੂੰ ਉਸ ਨੇ ਅਚਰਜ ਸ਼ਕਤੀਆਂ ਦਿਖਾਈਆਂ । ਭਲਾ, ਉਹਨਾਂ ਨੇ ਉਨ੍ਹਾਂ ਲੋਕਾਂ ਨੂੰ ਜਾਣ ਨਹੀਂ ਦਿੱਤਾ ਅਤੇ ਉਹ ਚੱਲੇ ਨਾ ਗਏ ?
\s5
\v 7 ਹੁਣ ਤੁਸੀਂ ਇੱਕ ਨਵੀਂ ਗੱਡੀ ਬਣਾਓ ਅਤੇ ਦੋ ਲਵੇਰੀਆਂ ਗਊਆਂ ਨੂੰ ਗੱਡੀ ਹੇਠ ਜੋੜ ਲਓ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਪਿੱਛੇ ਘਰ ਰਹਿਣ ਦਿਓ ।
\v 8 ਯਹੋਵਾਹ ਦਾ ਸੰਦੂਕ ਲੈ ਕੇ ਉਸ ਗੱਡੀ ਦੇ ਉੱਤੇ ਰੱਖੋ ਅਤੇ ਸੋਨੇ ਦੀਆਂ ਵਸਤਾਂ ਜੋ ਦੋਸ਼ ਦੀ ਭੇਟ ਲਈ ਉਹ ਦੇ ਕੋਲ ਭੇਜਦੇ ਹੋ ਇੱਕ ਸੰਦੂਕ ਵਿੱਚ ਪਾ ਕੇ ਉਹ ਦੇ ਇੱਕ ਪਾਸੇ ਧਰ ਦਿਓ ਅਤੇ ਉਹ ਨੂੰ ਵਿਦਾ ਕਰ ਦਿਓ ਜੋ ਤੁਰ ਜਾਵੇ ।
\v 9 ਅਤੇ ਵੇਖੋ, ਜੇ ਉਹ ਆਪਣੇ ਦੇਸ ਦੇ ਰਾਹ ਬੈਤਸ਼ਮਸ਼ ਵੱਲ ਚੜ੍ਹੇ ਤਾਂ ਇਹ ਵੱਡੀ ਬਿਪਤਾ ਉਸੇ ਨੇ ਸਾਡੇ ਉੱਤੇ ਪਾਈ ਹੈ ਅਤੇ ਜੇ ਨਾ ਜਾਵੇ ਤਾਂ ਅਸੀਂ ਜਾਣਾਂਗੇ ਕਿ ਸਾਡੇ ਉੱਤੇ ਉਹ ਦਾ ਹੱਥ ਨਹੀਂ ਚੱਲਿਆ ਸਗੋਂ ਇਹ ਗੱਲ ਜੋ ਸਾਡੇ ਉੱਤੇ ਹੋਈ ਹੈ ਸੋ ਐਵੇਂ ਹੀ ਹੋਈ ਹੈ ।
\p
\s5
\v 10 ਸੋ ਲੋਕਾਂ ਨੇ ਅਜਿਹਾ ਹੀ ਕੀਤਾ ਜੋ ਦੋ ਲਵੇਰੀਆਂ ਗਊਆਂ ਲਈਆਂ ਅਤੇ ਉਨ੍ਹਾਂ ਨੂੰ ਗੱਡੀ ਅੱਗੇ ਜੋਤਿਆ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਘਰ ਵਿੱਚ ਬੰਨ੍ਹਿਆ ।
\v 11 ਅਤੇ ਯਹੋਵਾਹ ਦਾ ਸੰਦੂਕ ਅਤੇ ਸੋਨੇ ਦੇ ਚੂਹੇ ਅਤੇ ਆਪਣੀਆਂ ਗਿਲਟੀਆਂ ਦੀਆਂ ਮੂਰਤਾਂ ਦੇ ਸੰਦੂਕ ਨੂੰ ਗੱਡੀ ਵਿੱਚ ਰੱਖਿਆ ।
\v 12 ਤਦ ਗਊਆਂ ਸਿੱਧੀਆਂ ਬੈਤਸ਼ਮਸ਼ ਦੇ ਰਾਹ ਵੱਲ ਤੁਰ ਪਈਆਂ ਅਤੇ ਉਸ ਸੜਕ ਉੱਤੇ ਤੁਰੀਆਂ ਅਤੇ ਅੜਿੰਗਦੀਆਂ ਜਾਂਦੀਆਂ ਸਨ ਅਤੇ ਸੱਜੇ ਖੱਬੇ ਪਾਸੇ ਨਾ ਮੁੜੀਆਂ ਅਤੇ ਫ਼ਲਿਸਤੀ ਸਰਦਾਰ ਉਨ੍ਹਾਂ ਦੇ ਪਿੱਛੇ ਬੈਤਸ਼ਮਸ਼ ਦੇ ਬੰਨ੍ਹੇ ਤੱਕ ਗਏ ।
\s5
\v 13 ਬੈਤਸ਼ਮਸ਼ ਦੇ ਲੋਕ ਕਣਕ ਦੀਆਂ ਵਾਢੀਆਂ ਕਰਦੇ ਸਨ । ਜਦ ਉਨ੍ਹਾਂ ਨੇ ਅੱਖਾਂ ਚੁੱਕ ਕੇ ਸੰਦੂਕ ਨੂੰ ਵੇਖਿਆ ਤਾਂ ਵੇਖਦੇ ਸਾਰ ਅਨੰਦ ਹੋ ਗਏ ।
\s5
\v 14 ਗੱਡੀ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਆਈ ਅਤੇ ਜਿੱਥੇ ਇੱਕ ਵੱਡਾ ਪੱਥਰ ਸੀ ਉੱਥੇ ਖਲੋ ਗਈ । ਸੋ ਉਨ੍ਹਾਂ ਨੇ ਗੱਡੀ ਦੀਆਂ ਲੱਕੜੀਆਂ ਨੂੰ ਚੀਰਿਆ ਅਤੇ ਗਊਆਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਇਆ ।
\v 15 ਲੇਵੀਆਂ ਨੇ ਯਹੋਵਾਹ ਦੇ ਸੰਦੂਕ ਨੂੰ ਉਸ ਸੰਦੂਕ ਸਮੇਤ ਜੋ ਉਸ ਦੇ ਨਾਲ ਸੀ ਅਤੇ ਜਿਸ ਦੇ ਵਿੱਚ ਸੋਨੇ ਦੀਆਂ ਵਸਤਾਂ ਸਨ, ਹੇਠਾਂ ਉਤਾਰਿਆ ਅਤੇ ਉਹ ਨੂੰ ਉਸ ਵੱਡੇ ਪੱਥਰ ਉੱਤੇ ਧਰਿਆ ਅਤੇ ਬੈਤਸ਼ਮਸ਼ ਦੇ ਲੋਕਾਂ ਨੇ ਉਸੇ ਦਿਨ ਯਹੋਵਾਹ ਦੇ ਲਈ ਹੋਮ ਬਲੀਆਂ ਚੜ੍ਹਾਈਆਂ ਅਤੇ ਹੋਰ ਬਲੀਆਂ ਵੀ ਦਿੱਤੀਆਂ ।
\s5
\v 16 ਜਦ ਉਨ੍ਹਾਂ ਪੰਜਾਂ ਫ਼ਲਿਸਤੀ ਸਰਦਾਰਾਂ ਨੇ ਇਹ ਡਿੱਠਾ ਤਾਂ ਉਹ ਉਸੇ ਦਿਨ ਅਕਰੋਨ ਨੂੰ ਮੁੜ ਗਏ ।
\p
\s5
\v 17 ਇਹ ਸੋਨੇ ਦੀਆਂ ਗਿਲਟੀਆਂ ਜੋ ਫ਼ਲਿਸਤੀਆਂ ਨੇ ਦੋਸ਼ ਦੀ ਭੇਟ ਲਈ ਚੜ੍ਹਾਈਆਂ ਉਨ੍ਹਾਂ ਵਿੱਚੋਂ ਇੱਕ ਅਸ਼ਦੋਦ ਵੱਲੋਂ ਸੀ, ਇੱਕ ਅਜ਼ਾਹ ਦੀ, ਇੱਕ ਅਸ਼ਕਲੋਨ ਦੀ, ਇੱਕ ਗਥ ਦੀ ਅਤੇ ਇੱਕ ਅਕਰੋਨ ਦੀ
\v 18 ਅਤੇ ਇਹ ਸੋਨੇ ਦੇ ਚੂਹੇ ਫ਼ਲਿਸਤੀਆਂ ਦੇ ਪੰਜਾਂ ਸਰਦਾਰਾਂ ਦੀ ਗਿਣਤੀ ਅਨੁਸਾਰ ਸਨ ਭਾਵੇਂ ਗੜ੍ਹ ਵਾਲੇ ਸ਼ਹਿਰਾਂ ਦੇ ਭਾਵੇਂ ਬਾਹਰਲੇ ਪਿੰਡਾਂ ਦੇ ਜਿੰਨੇ ਅਬੇਲ ਦੇ ਵੱਡੇ ਪੱਥਰ ਤੱਕ ਸਨ ਜਿਹ ਦੇ ਉੱਤੇ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਨੂੰ ਰੱਖਿਆ ਸੀ । ਉਹ ਅੱਜ ਦੇ ਦਿਨ ਤੱਕ ਯਹੋਸ਼ੁਆ ਦੀ ਪੈਲੀ ਵਿੱਚ ਹੈ ।
\p
\s5
\v 19 ਉਹ ਨੇ ਬੈਤਸ਼ਮਸ਼ ਦੇ ਲੋਕਾਂ ਨੂੰ ਇਸ ਲਈ ਮਾਰਿਆ ਜੋ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਦੇ ਵਿੱਚ ਵੇਖਿਆ ਸੋ ਉਸ ਨੇ ਪੰਜਾਹ ਹਜ਼ਾਰ ਤੇ ਸੱਤਰ ਮਨੁੱਖ ਉਨ੍ਹਾਂ ਵਿੱਚੋਂ ਮਾਰ ਸੁੱਟੇ ਅਤੇ ਉੱਥੋਂ ਦੇ ਲੋਕ ਦੁਖੀ ਹੋਏ ਇਸ ਲਈ ਜੋ ਯਹੋਵਾਹ ਨੇ ਲੋਕਾਂ ਨੂੰ ਵੱਡੀ ਮਾਰ ਨਾਲ ਮਾਰਿਆ ।
\v 20 ਸੋ ਬੈਤਸ਼ਮਸ਼ ਦੇ ਲੋਕ ਬੋਲੇ, ਭਲਾ, ਕਿਸ ਦੀ ਹਿੰਮਤ ਹੈ ਜੋ ਕੋਈ ਇਸ ਪਵਿੱਤਰ ਯਹੋਵਾਹ ਪਰਮੇਸ਼ੁਰ ਦੇ ਅੱਗੇ ਖਲੋਵੇ ਅਤੇ ਉਹ ਸਾਡੇ ਕੋਲੋਂ ਕਿਸ ਦੇ ਵੱਲ ਜਾਵੇ ?
\s5
\v 21 ਤਦ ਉਨ੍ਹਾਂ ਨੇ ਕਿਰਯਥ ਯਾਰੀਮ ਦੇ ਲੋਕਾਂ ਵੱਲ ਦੂਤ ਘੱਲੇ ਅਤੇ ਆਖਿਆ, ਫ਼ਲਿਸਤੀ ਯਹੋਵਾਹ ਦੇ ਸੰਦੂਕ ਨੂੰ ਮੋੜ ਲਿਆਏ ਹਨ ਸੋ ਤੁਸੀਂ ਆਓ ਅਤੇ ਆਪਣੀ ਵੱਲ ਲੈ ਜਾਓ ।
\s5
\c 7
\p
\v 1 ਤਦ ਕਿਰਯਥ ਯਾਰੀਮ ਦੇ ਲੋਕ ਆਏ ਅਤੇ ਯਹੋਵਾਹ ਦੇ ਸੰਦੂਕ ਨੂੰ ਲੈ ਜਾ ਕੇ ਅਬੀਨਾਦਾਬ ਦੇ ਘਰ ਵਿੱਚ ਰੱਖ ਦਿੱਤਾ ਜੋ ਟਿੱਲੇ ਦੇ ਉੱਤੇ ਸੀ ਅਤੇ ਉਹ ਦੇ ਪੁੱਤਰ ਅਲਆਜ਼ਾਰ ਨੂੰ ਪਵਿੱਤਰ ਕੀਤਾ ਤਾਂ ਜੋ ਉਹ ਯਹੋਵਾਹ ਦੇ ਸੰਦੂਕ ਦੀ ਦੇਖਭਾਲ ਕਰੇ ।
\s ਨਿਆਈਂ ਹੋਣ ਤੇ ਸਮੂਏਲ ਨਬੀ ਦੇ ਕੰਮ
\p
\v 2 ਅਤੇ ਅਜਿਹਾ ਹੋਇਆ ਜੋ ਉਸ ਵੇਲੇ ਤੋਂ ਜਦ ਸੰਦੂਕ ਕਿਰਯਥ ਯਾਰੀਮ ਵਿੱਚ ਰਿਹਾ ਕਾਫ਼ੀ ਸਮਾਂ ਬੀਤ ਗਿਆ, ਕਿਉਂ ਜੋ ਉਸ ਨੂੰ ਵੀਹ ਸਾਲ ਹੋ ਗਏ ਅਤੇ ਇਸਰਾਏਲ ਦੇ ਸਾਰੇ ਟੱਬਰ ਨੇ ਵਿਰਲਾਪ ਕਰਦੇ ਹੋਏ ਯਹੋਵਾਹ ਦੀ ਭਾਲ ਕੀਤੀ ।
\s5
\v 3 ਸਮੂਏਲ ਨੇ ਇਸਰਾਏਲ ਦੇ ਸਾਰੇ ਟੱਬਰ ਨੂੰ ਸੱਦ ਕੇ ਆਖਿਆ, ਜੇ ਕਦੀ ਤੁਸੀਂ ਆਪਣੇ ਸਾਰੇ ਮਨ ਨਾਲ ਯਹੋਵਾਹ ਦੀ ਵੱਲ ਮੁੜੋ ਤਾਂ ਉਨ੍ਹਾਂ ਓਪਰਿਆਂ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਨੂੰ ਆਪਣੇ ਵਿਚਕਾਰੋਂ ਕੱਢ ਸੁੱਟੋ ਅਤੇ ਯਹੋਵਾਹ ਦੀ ਵੱਲ ਆਪਣੇ ਮਨਾਂ ਨੂੰ ਸੁਧਾਰੋ ਅਤੇ ਉਸੇ ਇੱਕ ਦੀ ਸੇਵਾ ਕਰੋ ਤਾਂ ਉਹ ਫ਼ਲਿਸਤੀਆਂ ਦੇ ਹੱਥੋਂ ਤੁਹਾਡਾ ਛੁਟਕਾਰਾ ਕਰੇਗਾ ।
\v 4 ਤਦ ਇਸਰਾਏਲੀਆਂ ਨੇ ਬਆਲ ਤੇ ਅਸ਼ਤਾਰੋਥ ਨੂੰ ਕੱਢ ਸੁੱਟਿਆ ਅਤੇ ਸਿਰਫ਼ ਯਹੋਵਾਹ ਦੀ ਹੀ ਸੇਵਾ ਕੀਤੀ ।
\p
\s5
\v 5 ਫੇਰ ਸਮੂਏਲ ਨੇ ਆਖਿਆ, ਮਿਸਫਾਹ ਵਿੱਚ ਸਾਰੇ ਇਸਰਾਏਲ ਨੂੰ ਇਕੱਠਿਆਂ ਕਰੋ ਤਾਂ ਮੈਂ ਤੁਹਾਡੇ ਲਈ ਯਹੋਵਾਹ ਦੇ ਅੱਗੇ ਬੇਨਤੀ ਕਰਾਂਗਾ ।
\v 6 ਸੋ ਉਹ ਸਾਰੇ ਮਿਸਫਾਹ ਵਿੱਚ ਇਕੱਠੇ ਹੋਏ ਅਤੇ ਪਾਣੀ ਭਰ ਕੇ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ ਅਤੇ ਉਸ ਦਿਨ ਵਰਤ ਰੱਖਿਆ ਅਤੇ ਉੱਥੇ ਬੋਲੇ, ਅਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ ! ਅਤੇ ਸਮੂਏਲ ਨੇ ਮਿਸਫਾਹ ਵਿੱਚ ਇਸਰਾਏਲੀਆਂ ਦਾ ਨਿਆਂ ਕੀਤਾ ।
\s5
\v 7 ਜਦ ਫ਼ਲਿਸਤੀਆਂ ਨੇ ਸੁਣਿਆ ਕਿ ਇਸਰਾਏਲੀ ਮਿਸਫਾਹ ਵਿੱਚ ਇਕੱਠੇ ਹੋਏ ਹਨ ਤਾਂ ਉਨ੍ਹਾਂ ਦੇ ਸਰਦਾਰਾਂ ਨੇ ਇਸਰਾਏਲ ਉੱਤੇ ਹਮਲਾ ਕਰ ਦਿੱਤਾ ਸੋ ਇਸਰਾਏਲੀ ਇਹ ਸੁਣ ਕੇ ਫ਼ਲਿਸਤੀਆਂ ਕੋਲੋਂ ਡਰ ਗਏ ।
\v 8 ਅਤੇ ਇਸਰਾਏਲੀਆਂ ਨੇ ਸਮੂਏਲ ਨੂੰ ਆਖਿਆ, ਚੁਪ ਨਾ ਰਹਿ ਪਰ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਸਾਡੇ ਲਈ ਤਰਲਾ ਕਰ ਜੋ ਉਹ ਸਾਨੂੰ ਫ਼ਲਿਸਤੀਆਂ ਦੇ ਹੱਥੋਂ ਬਚਾਵੇ ।
\s5
\v 9 ਸਮੂਏਲ ਨੇ ਇੱਕ ਦੁੱਧ ਚੁੰਘਦਾ ਮੇਮਨਾ ਲੈ ਕੇ ਉਹ ਨੂੰ ਪੂਰੀ ਹੋਮ ਦੀ ਬਲੀ ਕਰਕੇ ਯਹੋਵਾਹ ਦੇ ਅੱਗੇ ਚੜ੍ਹਾਇਆ ਅਤੇ ਸਮੂਏਲ ਨੇ ਇਸਰਾਏਲ ਦੇ ਲਈ ਯਹੋਵਾਹ ਦੇ ਅੱਗੇ ਤਰਲੇ ਕੀਤੇ ਤਾਂ ਯਹੋਵਾਹ ਨੇ ਉਹ ਦੀ ਸੁਣ ਲਈ ।
\s5
\v 10 ਜਿਸ ਵੇਲੇ ਸਮੂਏਲ ਉਸ ਹੋਮ ਦੀ ਬਲੀ ਨੂੰ ਚੜ੍ਹਾ ਰਿਹਾ ਸੀ ਤਦ ਫ਼ਲਿਸਤੀ ਇਸਰਾਏਲ ਦੇ ਸਾਹਮਣੇ ਲੜਨ ਲਈ ਨੇੜੇ ਆਏ ਤਦ ਯਹੋਵਾਹ ਫ਼ਲਿਸਤੀਆਂ ਦੇ ਉੱਤੇ ਉਸੇ ਦਿਨ ਵੱਡੀ ਗੜ੍ਹਕ ਨਾਲ ਗੱਜਿਆ ਅਤੇ ਉਨ੍ਹਾਂ ਨੂੰ ਘਬਰਾਹਟ ਵਿੱਚ ਪਾ ਦਿੱਤਾ ਅਤੇ ਉਹ ਇਸਰਾਏਲ ਅੱਗੇ ਹਾਰ ਗਏ ।
\v 11 ਅਤੇ ਇਸਰਾਏਲ ਦੇ ਲੋਕਾਂ ਨੇ ਮਿਸਫਾਹ ਤੋਂ ਨਿੱਕਲ ਕੇ ਫ਼ਲਿਸਤੀਆਂ ਦਾ ਪਿੱਛਾ ਕੀਤਾ ਅਤੇ ਬੈਤਕਰ ਦੇ ਹੇਠ ਤੱਕ ਉਨ੍ਹਾਂ ਨੂੰ ਮਾਰਦੇ ਗਏ ।
\p
\s5
\v 12 ਤਦ ਸਮੂਏਲ ਨੇ ਇੱਕ ਪੱਥਰ ਲੈ ਕੇ ਉਹ ਨੂੰ ਮਿਸਫਾਹ ਅਤੇ ਸ਼ੇਨ ਦੇ ਵਿਚਕਾਰ ਖੜ੍ਹਾ ਕੀਤਾ ਅਤੇ ਉਹ ਦਾ ਨਾਮ ਅਬਨਅਜ਼ਰ ਧਰਿਆ ਅਤੇ ਬੋਲਿਆ ਜੋ ਇੱਥੋਂ ਤੱਕ ਯਹੋਵਾਹ ਨੇ ਸਾਡੀ ਸਹਾਇਤਾ ਕੀਤੀ ।
\s5
\v 13 ਸੋ ਫ਼ਲਿਸਤੀ ਹਾਰ ਗਏ ਅਤੇ ਇਸਰਾਏਲ ਦੀਆਂ ਹੱਦਾਂ ਵਿੱਚ ਫੇਰ ਕਦੀ ਨਾ ਆਏ ਅਤੇ ਯਹੋਵਾਹ ਦਾ ਹੱਥ ਸਮੂਏਲ ਦੇ ਜੀਵਨ ਭਰ ਫ਼ਲਿਸਤੀਆਂ ਦੇ ਵਿਰੁੱਧ ਰਿਹਾ ।
\v 14 ਅਤੇ ਉਹ ਸ਼ਹਿਰ ਜੋ ਫ਼ਲਿਸਤੀਆਂ ਨੇ ਇਸਰਾਏਲ ਤੋਂ ਖੋਹ ਲਏ ਸਨ ਅਕਰੋਨ ਤੋਂ ਲੈ ਕੇ ਗਥ ਤੱਕ ਫੇਰ ਇਸਰਾਏਲ ਦੇ ਹੱਥ ਵਿੱਚ ਆ ਗਏ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਇਲਾਕੇ ਵੀ ਇਸਰਾਏਲ ਨੇ ਫ਼ਲਿਸਤੀਆਂ ਦੇ ਹੱਥੋਂ ਛੁਡਾਏ ਅਤੇ ਇਸਰਾਏਲ ਅਤੇ ਅਮੋਰੀਆਂ ਵਿੱਚ ਮੇਲ ਹੋਇਆ ।
\p
\s5
\v 15 ਜਦ ਤੱਕ ਸਮੂਏਲ ਜੀਉਂਦਾ ਰਿਹਾ ਇਸਰਾਏਲ ਦਾ ਨਿਆਂ ਕਰਦਾ ਰਿਹਾ ।
\v 16 ਅਤੇ ਹਰੇਕ ਸਾਲ ਬੈਤੇਲ ਅਤੇ ਗਿਲਗਾਲ ਅਤੇ ਮਿਸਫਾਹ ਵਿੱਚ ਫੇਰਾ ਕਰਦਾ ਸੀ ਅਤੇ ਉਨ੍ਹਾਂ ਸਾਰਿਆਂ ਥਾਵਾਂ ਵਿੱਚ ਇਸਰਾਏਲ ਦਾ ਨਿਆਂ ਕਰਦਾ ਸੀ ।
\v 17 ਫੇਰ ਰਾਮਾਹ ਵਿੱਚ ਮੁੜ ਆਉਂਦਾ ਸੀ ਕਿਉਂ ਜੋ ਉੱਥੇ ਉਹ ਦਾ ਘਰ ਸੀ ਅਤੇ ਉੱਥੇ ਇਸਰਾਏਲ ਦਾ ਨਿਆਂ ਕਰਦਾ ਸੀ ਅਤੇ ਉੱਥੇ ਉਹ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ ।
\s5
\c 8
\s ਇਸਰਾਏਲੀਆਂ ਦੁਆਰਾ ਇੱਕ ਰਾਜੇ ਦੀ ਮੰਗ
\p
\v 1 ਜਦ ਸਮੂਏਲ ਵੱਡੀ ਉਮਰ ਦਾ ਹੋ ਗਿਆ ਤਾਂ ਉਸ ਨੇ ਆਪਣੇ ਪੁੱਤਰਾਂ ਨੂੰ ਇਸਰਾਏਲ ਉੱਤੇ ਨਿਆਂ ਕਰਨ ਲਈ ਨਿਯੁਕਤ ਕੀਤਾ ।
\v 2 ਅਤੇ ਉਸ ਦੇ ਵੱਡੇ ਪੁੱਤਰ ਦਾ ਨਾਮ ਯੋਏਲ ਸੀ ਅਤੇ ਉਸ ਦੇ ਦੂਜੇ ਪੁੱਤਰ ਦਾ ਨਾਮ ਅੱਬਿਯਾਹ ਸੀ । ਇਹ ਦੋਵੇਂ ਬਏਰਸ਼ਬਾ ਵਿੱਚ ਨਿਆਂ - ਅਧਿਕਾਰੀ ਸਨ ।
\v 3 ਪਰ ਉਸ ਦੇ ਪੁੱਤਰ ਉਸ ਦੇ ਰਾਹ ਉੱਤੇ ਨਾ ਚੱਲੇ ਸਗੋਂ ਝੂਠੀ ਕਮਾਈ ਦੇ ਮਗਰ ਲੱਗਦੇ ਅਤੇ ਰਿਸ਼ਵਤ ਲੈਂਦੇ ਅਤੇ ਨਿਆਂ ਵਿੱਚ ਪੱਖਪਾਤ ਕਰਦੇ ਸਨ ।
\p
\s5
\v 4 ਤਦ ਸਾਰੇ ਇਸਰਾਏਲੀ ਬਜ਼ੁਰਗ ਇਕੱਠੇ ਹੋਏ ਅਤੇ ਰਾਮਾਹ ਵਿੱਚ ਸਮੂਏਲ ਕੋਲ ਆਏ,
\v 5 ਅਤੇ ਉਸ ਨੂੰ ਬੋਲੇ, ਵੇਖ, ਤੂੰ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਤੇਰੇ ਰਾਹ ਉੱਤੇ ਨਹੀਂ ਚੱਲਦੇ । ਸੋ ਹੁਣ ਤੂੰ ਸਾਡਾ ਨਿਆਂ ਕਰਨ ਲਈ ਕਿਸੇ ਨੂੰ ਸਾਡਾ ਰਾਜਾ ਠਹਿਰਾ ਦੇ, ਜਿਵੇਂ ਹੋਰਨਾਂ ਕੌਮਾਂ ਵਿੱਚ ਹੁੰਦਾ ਹੈ ।
\s5
\v 6 ਪਰ ਇਹ ਗੱਲ ਜੋ ਉਨ੍ਹਾਂ ਨੇ ਆਖੀ ਜੋ ਸਾਡੇ ਲਈ ਇੱਕ ਰਾਜਾ ਠਹਿਰਾ ਦੇ ਜੋ ਸਾਡਾ ਨਿਆਂ ਕਰੇ ਸਮੂਏਲ ਨੂੰ ਬੁਰੀ ਲੱਗੀ ਅਤੇ ਸਮੂਏਲ ਨੇ ਯਹੋਵਾਹ ਅੱਗੇ ਬੇਨਤੀ ਕੀਤੀ ।
\v 7 ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਲੋਕਾਂ ਦੀ ਅਵਾਜ਼ ਵੱਲ ਅਤੇ ਉਨ੍ਹਾਂ ਸਭਨਾਂ ਗੱਲਾਂ ਵੱਲ ਜੋ ਉਹ ਤੈਨੂੰ ਆਖਣ ਕੰਨ ਲਗਾ, ਕਿਉਂ ਜੋ ਉਨ੍ਹਾਂ ਨੇ ਤੈਨੂੰ ਨਹੀਂ ਤਿਆਗਿਆ ਸਗੋਂ ਮੈਨੂੰ ਤਿਆਗ ਦਿੱਤਾ ਹੈ ਜੋ ਮੈਂ ਉਨ੍ਹਾਂ ਉੱਤੇ ਰਾਜ ਨਾ ਕਰਾਂ ।
\s5
\v 8 ਜਦੋਂ ਦਾ ਮੈਂ ਉਨ੍ਹਾਂ ਨੂੰ ਮਿਸਰ ਵਿਚੋਂ ਕੱਢ ਲਿਆਇਆ ਉਸ ਦਿਨ ਤੋਂ ਅੱਜ ਤੱਕ ਉਨ੍ਹਾਂ ਸਾਰਿਆਂ ਕੰਮਾਂ ਦੇ ਅਨੁਸਾਰ ਜੋ ਉਨ੍ਹਾਂ ਨੇ ਕੀਤੇ, ਜਿਵੇਂ ਉਨ੍ਹਾਂ ਨੇ ਮੈਨੂੰ ਤਿਆਗ ਦਿੱਤਾ ਅਤੇ ਹੋਰਨਾਂ ਦੇਵੀ-ਦੇਵਤਿਆਂ ਦੀ ਸੇਵਾ ਕੀਤੀ ਅਜਿਹਾ ਹੀ ਉਹ ਤੇਰੇ ਨਾਲ ਕਰਦੇ ਹਨ ।
\v 9 ਇਸ ਲਈ ਉਨ੍ਹਾਂ ਦੀ ਗੱਲ ਤੂੰ ਸੁਣ । ਤੂੰ ਵੀ ਉਨ੍ਹਾਂ ਨੂੰ ਚੇਤਾਵਨੀ ਦੇ ਕੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਦੱਸ ਦੇ ਕਿ ਜਿਹੜਾ ਰਾਜਾ ਉਨ੍ਹਾਂ ਉੱਤੇ ਰਾਜ ਕਰੇਗਾ ਉਸ ਦਾ ਵਰਤਾਉ ਉਹਨਾਂ ਨਾਲ ਕਿਹੋ ਜਿਹਾ ਹੋਵੇਗਾ ।
\p
\s5
\v 10 ਸਮੂਏਲ ਨੇ ਉਨ੍ਹਾਂ ਲੋਕਾਂ ਨੂੰ ਜੋ ਉਸ ਦੇ ਕੋਲੋਂ ਰਾਜੇ ਦੀ ਮੰਗ ਕਰਦੇ ਸਨ, ਯਹੋਵਾਹ ਦੀਆਂ ਸਾਰੀਆਂ ਗੱਲਾਂ ਦੱਸੀਆਂ ।
\v 11 ਅਤੇ ਉਸ ਨੇ ਆਖਿਆ, ਜਿਹੜਾ ਤੁਹਾਡੇ ਉੱਤੇ ਰਾਜ ਕਰੇਗਾ ਉਸ ਰਾਜੇ ਦਾ ਇਹ ਵਰਤਾਉ ਹੋਵੇਗਾ, ਉਹ ਤੁਹਾਡੇ ਪੁੱਤਰਾਂ ਨੂੰ ਲੈ ਕੇ ਆਪਣੇ ਲਈ ਅਤੇ ਆਪਣਿਆਂ ਰੱਥਾਂ ਦੇ ਲਈ ਅਤੇ ਆਪਣੇ ਘੋੜਿਆਂ ਦੇ ਲਈ ਨੌਕਰ ਰੱਖੇਗਾ ਅਤੇ ਉਹ ਉਸ ਦੇ ਰੱਥਾਂ ਦੇ ਅੱਗੇ ਭੱਜਣਗੇ ।
\v 12 ਅਤੇ ਆਪਣੇ ਲਈ ਹਜ਼ਾਰਾਂ ਉੱਤੇ ਸਰਦਾਰ ਅਤੇ ਪੰਜਾਹਾਂ ਉੱਤੇ ਸਰਦਾਰ ਬਣਾਵੇਗਾ ਅਤੇ ਉਹਨਾਂ ਕੋਲੋ ਖੇਤੀ ਅਤੇ ਵਾਢੀ ਕਰਾਵੇਗਾ ਅਤੇ ਆਪਣੇ ਲਈ ਲੜਾਈ ਦੇ ਹਥਿਆਰ ਅਤੇ ਰੱਥਾਂ ਦਾ ਸਮਾਨ ਤਿਆਰ ਕਰਾਵੇਗਾ,
\s5
\v 13 ਅਤੇ ਤੁਹਾਡੀਆਂ ਧੀਆਂ ਤੋਂ ਰਸੋਈ ਦੇ ਕੰਮ ਕਰਾਵੇਗਾ,
\v 14 ਅਤੇ ਤੁਹਾਡੀਆਂ ਪੈਲੀਆਂ ਅਤੇ ਤੁਹਾਡੇ ਦਾਖਾਂ ਦੇ ਬਾਗਾਂ ਅਤੇ ਤੁਹਾਡੇ ਜ਼ੈਤੂਨ ਦੇ ਬਾਗਾਂ ਨੂੰ ਜੋ ਚੰਗੇ ਚੰਗੇ ਹੋਣਗੇ ਲੈ ਲਵੇਗਾ ਅਤੇ ਆਪਣੇ ਨੋਕਰਾਂ ਨੂੰ ਦੇ ਦੇਵੇਗਾ ।
\v 15 ਅਤੇ ਤੁਹਾਡੇ ਬੀਜ ਅਤੇ ਦਾਖ ਦੇ ਬਾਗਾਂ ਦਾ ਦਸਵੰਧ ਲੈ ਕੇ ਆਪਣੇ ਖੁਸਰਿਆਂ ਅਤੇ ਆਪਣਿਆਂ ਸੇਵਕਾਂ ਨੂੰ ਦੇ ਦੇਵੇਗਾ ।
\s5
\v 16 ਅਤੇ ਤੁਹਾਡੇ ਦਾਸ ਅਤੇ ਦਾਸੀਆਂ ਅਤੇ ਤੁਹਾਡੇ ਸੋਹਣੇ ਜੁਆਨਾਂ ਨੂੰ ਅਤੇ ਤੁਹਾਡੇ ਗਧਿਆਂ ਨੂੰ ਲੈ ਕੇ ਆਪਣੇ ਕੰਮ ਲਵੇਗਾ
\v 17 ਅਤੇ ਤੁਹਾਡੀਆਂ ਭੇਡਾਂ ਬੱਕਰੀਆਂ ਦਾ ਦਸਵੰਧ ਵੀ ਲਵੇਗਾ ਸੋ ਤੁਸੀਂ ਉਸ ਦੇ ਗ਼ੁਲਾਮ ਬਣੋਗੇ,
\v 18 ਅਤੇ ਤੁਸੀਂ ਉਸ ਰਾਜੇ ਦੇ ਕਾਰਨ ਜਿਸ ਨੂੰ ਤੁਸੀਂ ਆਪਣੇ ਲਈ ਚੁਣਿਆ ਹੈ ਉਸ ਦਿਨ ਦੁਹਾਈਆਂ ਦੇਵੋਂਗੇ, ਪਰ ਉਸ ਦਿਨ ਯਹੋਵਾਹ ਤੁਹਾਡੀ ਨਾ ਸੁਣੇਗਾ !
\p
\s5
\v 19 ਫਿਰ ਵੀ ਲੋਕਾਂ ਨੇ ਸਮੂਏਲ ਦੀ ਗੱਲ ਨਾ ਮੰਨੀ ਅਤੇ ਆਖਿਆ, ਨਹੀਂ ਸਾਨੂੰ ਆਪਣੇ ਉੱਤੇ ਰਾਜ ਕਰਨ ਲਈ ਰਾਜੇ ਦੀ ਲੋੜ ਹੈ ।
\v 20 ਜੋ ਅਸੀਂ ਵੀ ਹੋਰ ਸਾਰੀਆਂ ਕੌਮਾਂ ਵਰਗੇ ਹੋਈਏ ਅਤੇ ਸਾਡਾ ਰਾਜਾ ਸਾਡਾ ਨਿਆਂ ਕਰੇ ਅਤੇ ਸਾਡੇ ਅੱਗੇ-ਅੱਗੇ ਤੁਰੇ ਅਤੇ ਸਾਡੇ ਲਈ ਲੜਾਈ ਕਰੇ ।
\s5
\v 21 ਤਦ ਸਮੂਏਲ ਨੇ ਲੋਕਾਂ ਦੀਆਂ ਸਾਰੀਆਂ ਗੱਲਾਂ ਸੁਣੀਆਂ ਅਤੇ ਯਹੋਵਾਹ ਨੂੰ ਦੱਸਿਆ ।
\v 22 ਯਹੋਵਾਹ ਨੇ ਸਮੂਏਲ ਨੂੰ ਆਖਿਆ, ਤੂੰ ਉਹਨਾਂ ਦੀ ਗੱਲ ਮੰਨ ਅਤੇ ਉਹਨਾਂ ਲਈ ਇੱਕ ਰਾਜਾ ਚੁਣ । ਤਦ ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, ਕਿ ਤੁਸੀਂ ਸਭ ਆਪੋ ਆਪਣੇ ਸ਼ਹਿਰਾਂ ਨੂੰ ਜਾਓ ।
\s5
\c 9
\s ਸ਼ਾਊਲ ਦਾ ਸਮੂਏਲ ਨੂੰ ਮਿਲਣਾ
\p
\v 1 ਬਿਨਯਾਮੀਨ ਦੇ ਗੋਤ ਦਾ ਇੱਕ ਮਨੁੱਖ ਸੀ ਜਿਸ ਦਾ ਨਾਮ ਕੀਸ਼ ਜੋ ਅਬੀਏਲ ਦਾ ਪੁੱਤਰ ਜੋ ਸਰੂਰ ਦਾ ਪੁੱਤਰ ਜੋ ਬਕੋਰਥ ਦਾ ਪੁੱਤਰ ਜੋ ਆਫਿਆਹ ਦਾ ਪੁੱਤਰ ਸੀ ਅਤੇ ਇਹ ਬਿਨਯਾਮੀਨੀ ਵੱਡਾ ਤਕੜਾ ਸੂਰਮਾ ਸੀ ।
\v 2 ਉਹ ਦਾ ਇੱਕ ਸ਼ਾਊਲ ਨਾਮਕ ਇੱਕ ਜੁਆਨ ਪੁੱਤਰ ਸੀ ਜੋ ਬਹੁਤ ਸੋਹਣਾ ਸੀ ਅਤੇ ਇਸਰਾਏਲੀਆਂ ਵਿੱਚ ਉਸ ਨਾਲੋਂ ਵੱਧ ਸੋਹਣਾ ਹੋਰ ਕੋਈ ਮਨੁੱਖ ਨਹੀਂ ਸੀ । ਉਹ ਸਾਰਿਆਂ ਮਨੁੱਖਾਂ ਵਿੱਚ ਸਭਨਾਂ ਨਾਲੋਂ ਉੱਚਾ ਸੀ ।
\p
\s5
\v 3 ਸ਼ਾਊਲ ਦੇ ਪਿਤਾ ਕੀਸ਼ ਦੀਆਂ ਗਧੀਆਂ ਗੁਆਚ ਗਈਆਂ ਇਸ ਲਈ ਕੀਸ਼ ਨੇ ਆਪਣੇ ਪੁੱਤਰ ਸ਼ਾਊਲ ਨੂੰ ਆਖਿਆ, ਸੇਵਕਾਂ ਵਿੱਚੋਂ ਇੱਕ ਨੂੰ ਆਪਣੇ ਨਾਲ ਲੈ ਅਤੇ ਜਾ ਕੇ ਗਧੀਆਂ ਨੂੰ ਲੱਭ ।
\v 4 ਸੋ ਉਹ ਅਫਰਾਈਮ ਦੇ ਪਹਾੜ ਵੱਲ ਦੀ ਲੰਘਿਆ ਅਤੇ ਸ਼ਲੀਸ਼ਾਹ ਦੇ ਦੇਸ ਵਿੱਚੋਂ ਦੀ ਹੋ ਕੇ ਨਿੱਕਲ ਗਿਆ, ਪਰ ਉਹ ਨਾ ਲੱਭੀਆਂ ਤਦ ਉਹ ਸ਼ਾਲੀਮ ਦੇ ਦੇਸ ਵਿੱਚ ਗਏ ਅਤੇ ਉਹ ਉੱਥੇ ਵੀ ਨਾ ਸਨ । ਫੇਰ ਉਹ ਬਿਨਯਾਮੀਨੀਆਂ ਦੇ ਦੇਸ ਵਿੱਚ ਦੀ ਆਏ ਤਾਂ ਉੱਥੇ ਵੀ ਉਹਨਾਂ ਨੂੰ ਨਾ ਲੱਭੀਆਂ ।
\p
\s5
\v 5 ਜਦ ਉਹ ਸੂਫ ਦੇ ਦੇਸ ਵਿੱਚ ਆਏ ਤਦ ਸ਼ਾਊਲ ਨੇ ਆਪਣੇ ਨਾਲ ਦੇ ਸੇਵਕ ਨੂੰ ਆਖਿਆ, ਚੱਲ, ਅਸੀਂ ਮੁੜ ਜਾਈਏ ਕਿਤੇ ਅਜਿਹਾ ਨਾ ਹੋਵੇ ਜੋ ਮੇਰਾ ਪਿਤਾ ਗਧੀਆਂ ਦੀ ਚਿੰਤਾ ਛੱਡ ਕੇ ਸਾਡੇ ਲਈ ਚਿੰਤਾ ਕਰੇ ।
\v 6 ਸੇਵਕ ਨੇ ਆਖਿਆ, ਵੇਖ, ਇਸ ਸ਼ਹਿਰ ਦੇ ਵਿੱਚ ਇੱਕ ਪਰਮੇਸ਼ੁਰ ਦਾ ਦਾਸ ਹੈ ਅਤੇ ਉਹ ਬਹੁਤ ਆਦਰ ਜੋਗ ਹੈ ਅਤੇ ਜਿਵੇਂ ਉਹ ਆਖੇ ਸਭ ਕੁਝ ਉਸੇ ਤਰ੍ਹਾਂ ਹੁੰਦਾ ਹੈ । ਚੱਲੋ ਉਸ ਕੋਲ ਚੱਲੀਏ । ਹੋ ਸਕਦਾ ਹੈ, ਜਿਸ ਰਾਹ ਦੇ ਵਿੱਚ ਜਾਣਾ ਚੰਗਾ ਹੈ ਉਹ ਰਾਹ ਸਾਨੂੰ ਦੱਸੋ ?
\s5
\v 7 ਸ਼ਾਊਲ ਨੇ ਆਪਣੇ ਸੇਵਕ ਨੂੰ ਆਖਿਆ, ਜੇਕਰ ਅਸੀਂ ਉੱਥੇ ਜਾਈਏ ਤਾਂ ਅਸੀਂ ਉਸ ਲਈ ਕੀ ਲੈ ਜਾਈਏ ? ਰੋਟੀਆਂ ਤਾਂ ਸਾਡੇ ਭਾਂਡਿਆਂ ਵਿੱਚੋਂ ਮੁੱਕ ਗਈਆਂ ਹਨ ਅਤੇ ਪਰਮੇਸ਼ੁਰ ਦੇ ਦਾਸ ਲਈ ਸਾਡੇ ਕੋਲ ਕੋਈ ਸੁਗਾਤ ਨਹੀਂ ਹੈ । ਸਾਡੇ ਕੋਲ ਹੈ ਕੀ ?
\v 8 ਟਹਿਲੂਏ ਨੇ ਸ਼ਾਊਲ ਨੂੰ ਫੇਰ ਉੱਤਰ ਦਿੱਤਾ ਅਤੇ ਆਖਿਆ ਵੇਖ, ਇੱਕ ਚੁਆਨੀ ਮੇਰੇ ਕੋਲ ਹੈ ਸੋ ਮੈਂ ਉਸ ਪਰਮੇਸ਼ੁਰ ਦੇ ਜਨ ਨੂੰ ਦਿਆਗਾਂ ਕਿ ਉਹ ਸਾਨੂੰ ਸਾਡਾ ਰਾਹ ਦੱਸੇ ।
\s5
\v 9 ਪੁਰਾਣੇ ਸਮਿਆਂ ਵਿੱਚ, ਇਸਰਾਏਲ ਵਿੱਚ ਜਦ ਕੋਈ ਮਨੁੱਖ ਪਰਮੇਸ਼ੁਰ ਕੋਲ ਸਲਾਹ ਕਰਨ ਦੇ ਲਈ ਜਾਂਦਾ ਸੀ ਤਾਂ ਇਉਂ ਆਖਦਾ ਸੀ ਕਿ ਆਓ ਅਸੀਂ ਦਰਸ਼ੀ ਕੋਲ ਜਾਈਏ ਕਿਉਂ ਜੋ ਉਹ ਜਿਹੜਾ ਹੁਣ ਨਬੀ ਕਹਾਉਂਦਾ ਹੈ ਪਿੱਛੇ ਉਹ ਨੂੰ ਦਰਸ਼ੀ ਆਖਦੇ ਸਨ ।
\v 10 ਤਦ ਸ਼ਾਊਲ ਨੇ ਆਪਣੇ ਟਹਿਲੂਏ ਨੂੰ ਆਖਿਆ, ਚੰਗੀ ਗੱਲ ਹੈ । ਚੱਲ ਚੱਲੀਏ । ਸੋ ਉਹ ਸ਼ਹਿਰ ਨੂੰ ਆਏ ਜਿੱਥੇ ਉਹ ਪਰਮੇਸ਼ੁਰ ਦਾ ਬੰਦਾ ਸੀ ।
\p
\v 11 ਸ਼ਹਿਰ ਵੱਲ ਟਿੱਲੇ ਉੱਤੇ ਚੜ੍ਹਦਿਆਂ ਉਹਨਾਂ ਨੂੰ ਕਈ ਕੁੜੀਆਂ ਮਿਲ ਪਈਆਂ ਜੋ ਪਾਣੀ ਭਰਨ ਚੱਲੀਆਂ ਸਨ ਅਤੇ ਉਹਨਾਂ ਨੇ ਉਨ੍ਹਾਂ ਨੂੰ ਪੁੱਛਿਆ, ਕੀ ਇੱਥੇ ਦਰਸ਼ੀ ਹੈ ?
\s5
\v 12 ਉਨ੍ਹਾਂ ਨੇ ਉਹਨਾਂ ਨੂੰ ਉੱਤਰ ਦੇ ਕੇ ਆਖਿਆ, ਹਾਂ ਜੀ, ਹੈ, ਵੇਖੋ, ਉਹ ਤੁਹਾਡੇ ਸਾਹਮਣੇ ਹੈ । ਛੇਤੀ ਜਾਓ ਕਿਉਂ ਜੋ ਉਹ ਅੱਜ ਹੀ ਸ਼ਹਿਰ ਵਿੱਚ ਆਇਆ ਹੈ ਇਸ ਲਈ ਜੋ ਅੱਜ ਦੇ ਦਿਨ ਲੋਕ ਉੱਚੇ ਥਾਂ ਵਿੱਚ ਬਲੀ ਚੜ੍ਹਾਉਂਦੇ ਹਨ ।
\v 13 ਜਦ ਤੁਸੀਂ ਸ਼ਹਿਰ ਵਿੱਚ ਵੜੋਂਗੇ ਤਾਂ ਤੁਸੀਂ ਉਹ ਨੂੰ ਉੱਚੇ ਥਾਂ ਵਿੱਚ ਰੋਟੀ ਖਾਣ ਲਈ ਜਾਣ ਤੋਂ ਪਹਿਲਾ ਤੁਰੰਤ ਮਿਲ ਲਵੋ ਕਿਉਂ ਜੋ ਜਦ ਤੱਕ ਉਹ ਨਾ ਜਾਵੇ ਲੋਕ ਖਾਂਦੇ ਨਹੀਂ ਇਸ ਜੋ ਉਹ ਬਲੀ ਨੂੰ ਅਸੀਸ ਦਿੰਦਾ ਹੈ ਤਾਂ ਉਹ ਦੇ ਪਿੱਛੋਂ ਪਰਾਹੁਣੇ ਖਾਂਦੇ ਹਨ । ਸੋ ਹੁਣ ਤੁਸੀਂ ਚੜ੍ਹੋ ਕਿਉਂ ਜੋ ਅੱਜ ਹੀ ਤੁਸੀਂ ਉਹ ਨੂੰ ਮਿਲੋਗੇ ।
\s5
\v 14 ਸੋ ਉਹ ਸ਼ਹਿਰ ਨੂੰ ਗਏ ਅਤੇ ਜਦ ਸ਼ਹਿਰ ਵਿੱਚ ਵੜੇ ਤਾਂ ਵੇਖੋ ਸਮੂਏਲ ਉੱਚੇ ਥਾਂ ਨੂੰ ਜਾਣ ਲਈ ਉਹਨਾਂ ਦੇ ਸਾਹਮਣੇ ਬਾਹਰ ਨਿੱਕਲਿਆ ।
\p
\s5
\v 15 ਯਹੋਵਾਹ ਨੇ ਸ਼ਾਊਲ ਦੇ ਆਉਣ ਤੋਂ ਇੱਕ ਦਿਨ ਪਹਿਲਾਂ ਹੀ ਸਮੂਏਲ ਨੂੰ ਆਖ ਦਿੱਤਾ ਸੀ ।
\v 16 ਜੋ ਇਸੇ ਸਮੇਂ ਇੱਕ ਮਨੁੱਖ ਨੂੰ ਬਿਨਯਾਮੀਨ ਦੇ ਦੇਸ ਤੋਂ ਹੈ ਮੈਂ ਤੇਰੇ ਕੋਲ ਘੱਲਾਂਗਾ, ਸੋ ਤੂੰ ਉਹ ਨੂੰ ਅਭਿਸ਼ੇਕ ਕਰੀਂ ਜੋ ਉਹ ਮੇਰੀ ਪਰਜਾ ਇਸਰਾਏਲ ਦਾ ਪ੍ਰਧਾਨ ਬਣੇ ਅਤੇ ਮੇਰੀ ਪਰਜਾ ਨੂੰ ਫ਼ਲਿਸਤੀਆਂ ਦੇ ਹੱਥੋਂ ਛੁਡਾਵੇ ਕਿਉਂ ਜੋ ਮੈਂ ਆਪਣੀ ਪਰਜਾ ਵੱਲ ਧਿਆਨ ਕੀਤਾ ਹੈ ਇਸ ਲਈ ਜੋ ਉਨ੍ਹਾਂ ਦੀ ਦੁਹਾਈ ਮੇਰੇ ਤੱਕ ਪਹੁੰਚ ਗਈ ਹੈ ।
\s5
\v 17 ਸੋ ਜਦ ਸਮੂਏਲ ਨੇ ਵੇਖਿਆ ਉਸੇ ਵੇਲੇ ਯਹੋਵਾਹ ਨੇ ਉਹ ਨੂੰ ਆਖਿਆ, ਵੇਖ ਇਹੋ ਉਹ ਮਨੁੱਖ ਹੈ ਜਿਸ ਦੇ ਲਈ ਮੈਂ ਤੈਨੂੰ ਕਿਹਾ ਸੀ, ਇਹੋ ਮੇਰੀ ਪਰਜਾ ਉੱਤੇ ਰਾਜ ਕਰੇਗਾ ।
\v 18 ਇਸ ਲਈ ਸ਼ਾਊਲ ਡਿਉੜ੍ਹੀ ਵਿੱਚ ਸਮੂਏਲ ਕੋਲ ਪਹੁੰਚਿਆ ਅਤੇ ਉਹ ਨੂੰ ਆਖਿਆ, ਜੀ ਮੈਨੂੰ ਦੱਸੋ ਜੋ ਦਰਸ਼ੀ ਦਾ ਘਰ ਕਿੱਥੇ ਹੈ ?
\v 19 ਸਮੂਏਲ ਨੇ ਸ਼ਾਊਲ ਨੂੰ ਉੱਤਰ ਦਿੱਤਾ, ਦਰਸ਼ੀ ਤਾਂ ਮੈਂ ਹੀ ਹਾਂ । ਮੇਰੇ ਅੱਗੇ-ਅੱਗੇ ਉੱਚੇ ਥਾਂ ਵੱਲ ਚੜ੍ਹ, ਜੋ ਤੁਸੀਂ ਅੱਜ ਮੇਰੇ ਨਾਲ ਭੋਜਨ ਕਰੋ ਅਤੇ ਸਵੇਰੇ ਮੈਂ ਤੈਨੂੰ ਵਿਦਾ ਕਰਾਂਗਾ ਅਤੇ ਜੋ ਕੁਝ ਤੇਰੇ ਮਨ ਵਿੱਚ ਹੈ ਉਹ ਸਭ ਤੈਨੂੰ ਦੱਸਾਂਗਾ ।
\s5
\v 20 ਅਤੇ ਤੇਰੀਆਂ ਗਧੀਆਂ ਜਿਨ੍ਹਾਂ ਨੂੰ ਗਵਾਚਿਆਂ ਤਿੰਨ ਦਿਨ ਹੋ ਗਏ ਹਨ ਉਨ੍ਹਾਂ ਦੀ ਚਿੰਤਾ ਨਾ ਕਰ ਕਿਉਂ ਜੋ ਉਹ ਲੱਭ ਗਈਆਂ ਹਨ ਅਤੇ ਇਸਰਾਏਲ ਕਿਸ ਦੇ ਮੂੰਹ ਵੱਲ ਵੇਖਦਾ ਹੈ ? ਭਲਾ, ਤੇਰੇ ਅਤੇ ਤੇਰੇ ਪਿਤਾ ਦੇ ਸਾਰੇ ਟੱਬਰ ਵੱਲ ਨਹੀਂ ?
\v 21 ਸੋ ਸ਼ਾਊਲ ਨੇ ਉੱਤਰ ਦਿੱਤਾ, ਭਲਾ, ਮੈਂ ਬਿਨਯਾਮੀਨੀ ਨਹੀਂ ਜੋ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਛੋਟੇ ਗੋਤ ਦਾ ਹਾਂ ਅਤੇ ਮੇਰਾ ਟੱਬਰ ਬਿਨਯਾਮੀਨ ਦੇ ਗੋਤ ਦੇ ਸਾਰਿਆਂ ਟੱਬਰਾਂ ਵਿੱਚ ਸਭਨਾਂ ਨਾਲੋਂ ਬਹੁਤ ਛੋਟਾ ਨਹੀਂ ? ਫੇਰ ਕੀ ਕਾਰਨ ਜੋ ਤੁਸੀਂ ਮੈਨੂੰ ਇਉਂ ਆਖਦੇ ਹੋ ?
\p
\s5
\v 22 ਤਦ ਸਮੂਏਲ ਨੇ ਸ਼ਾਊਲ ਨੂੰ ਅਤੇ ਉਹ ਦੇ ਦਾਸ ਨੂੰ ਚੁਬਾਰੇ ਵਿੱਚ ਲੈ ਆਂਦਾ ਅਤੇ ਉਹਨਾਂ ਨੂੰ ਪਰਾਹੁਣਿਆਂ ਦੇ ਵਿੱਚ ਜੋ ਲਗਭਗ ਤੀਹ ਲੋਕ ਸਨ ਉੱਚੇ ਥਾਂ ਵਿੱਚ ਬਿਠਾਇਆ ।
\s5
\v 23 ਸਮੂਏਲ ਨੇ ਲਾਂਗਰੀ ਨੂੰ ਆਖਿਆ, ਉਹ ਟੁੱਕੜਾ ਜੋ ਮੈਂ ਤੈਨੂੰ ਆਖਿਆ ਸੀ, ਰੱਖ ਛੱਡੀਂ, ਉਸ ਨੂੰ ਲੈ ਆ ।
\v 24 ਲਾਂਗਰੀ ਨੇ ਇੱਕ ਮਾਸ ਦਾ ਵੱਡਾ ਟੁੱਕੜਾ ਜੋ ਉਹ ਦੇ ਉੱਤੇ ਸੀ, ਚੁੱਕ ਕੇ ਸ਼ਾਊਲ ਦੇ ਅੱਗੇ ਲਿਆ ਕੇ ਰੱਖਿਆ ਅਤੇ ਸਮੂਏਲ ਨੇ ਆਖਿਆ ਵੇਖ, ਇਹ ਜੋ ਰੱਖਿਆ ਹੋਇਆ ਹੈ ਸੋ ਆਪਣੇ ਅੱਗੇ ਰੱਖ ਕੇ ਖਾ ਇਸ ਲਈ ਕਿ ਉਹ ਠਹਿਰਾਏ ਹੋਏ ਸਮੇਂ ਦਾ ਤੇਰੇ ਲਈ ਰੱਖਿਆ ਹੋਇਆ ਹੈ ਕਿਉਂ ਜੋ ਮੈਂ ਆਖਿਆ, ਮੈਂ ਲੋਕਾਂ ਨੂੰ ਨਿਉਂਦਾ ਦਿੱਤਾ ਹੈ ।
\p ਸੋ ਸ਼ਾਊਲ ਨੇ ਉਸ ਦਿਨ ਸਮੂਏਲ ਨਾਲ ਭੋਜਨ ਕੀਤਾ ।
\s5
\v 25 ਜਦ ਉਹ ਉੱਚੇ ਥਾਂ ਤੋਂ ਸ਼ਹਿਰ ਨੂੰ ਗਏ ਤਾਂ ਉਸ ਨੇ ਘਰ ਦੀ ਛੱਤ ਉੱਤੇ ਸ਼ਾਊਲ ਨਾਲ ਗੱਲਾਂ ਕੀਤੀਆਂ ।
\s ਸਮੂਏਲ ਦੁਆਰਾ ਰਾਜਾ ਹੋਣ ਲਈ ਸ਼ਾਊਲ ਨੂੰ ਮਸਹ ਕੀਤਾ ਜਾਣਾ
\p
\v 26 ਅਤੇ ਉਹ ਸਵੇਰੇ ਹੀ ਉੱਠੇ ਅਤੇ ਅਜਿਹਾ ਹੋਇਆ ਜਾਂ ਦਿਨ ਚੜ੍ਹਨ ਲੱਗਾ ਤਾਂ ਸਮੂਏਲ ਨੇ ਸ਼ਾਊਲ ਨੂੰ ਘਰ ਦੀ ਛੱਤ ਉੱਤੇ ਫੇਰ ਸੱਦਿਆ ਅਤੇ ਆਖਿਆ, ਉੱਠ ਜੋ ਮੈਂ ਤੈਨੂੰ ਵਿਦਾ ਕਰਾਂ । ਸੋ ਸ਼ਾਊਲ ਉੱਠਿਆ, ਉਹ ਅਤੇ ਸਮੂਏਲ ਬਾਹਰ ਚੱਲੇ ਗਏ ।
\s5
\v 27 ਜਦ ਉਹ ਸ਼ਹਿਰ ਦੇ ਸਿਰੇ ਵੱਲ ਉੱਤਰਦੇ ਪਏ ਸਨ ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਆਪਣੇ ਦਾਸ ਨੂੰ ਆਗਿਆ ਦੇ ਜੋ ਸਾਡੇ ਤੋਂ ਅੱਗੇ-ਅੱਗੇ ਹੋ ਤੁਰੇ, ਸੋ ਉਹ ਅੱਗੇ ਹੋ ਗਿਆ, ਪਰ ਤੂੰ ਹੁਣ ਖੜ੍ਹਾ ਰਹਿ ਤਾਂ ਜੋ ਮੈਂ ਪਰਮੇਸ਼ੁਰ ਦਾ ਬਚਨ ਤੈਨੂੰ ਸੁਣਾਵਾਂ ।
\s5
\c 10
\p
\v 1 ਫੇਰ ਸਮੂਏਲ ਨੇ ਇੱਕ ਕੁੱਪੀ ਤੇਲ ਉਹ ਦੇ ਸਿਰ ਉੱਤੇ ਉਂਡੇਲ ਦਿੱਤਾ ਅਤੇ ਉਸ ਨੂੰ ਚੁੰਮ ਕੇ ਆਖਿਆ, ਕੀ ਯਹੋਵਾਹ ਨੇ ਤੈਨੂੰ ਇਸ ਕਰਕੇ ਅਭਿਸ਼ੇਕ ਨਹੀਂ ਕੀਤਾ ਜੋ ਤੂੰ ਉਹ ਦੀ ਵਿਰਾਸਤ ਦਾ ਪ੍ਰਧਾਨ ਬਣੇਂ ?
\v 2 ਅੱਜ ਜਦ ਤੂੰ ਮੇਰੇ ਕੋਲੋਂ ਵਿਦਾ ਹੋਵੇਂਗਾ ਤਾਂ ਬਿਨਯਾਮੀਨ ਦੀ ਹੱਦ ਵਿੱਚ ਰਾਖ਼ੇਲ ਦੀ ਕਬਰ ਸਲਸਾਹ ਕੋਲ ਤੈਨੂੰ ਦੋ ਲੋਕ ਮਿਲਣਗੇ ਅਤੇ ਉਹ ਤੈਨੂੰ ਆਖਣਗੇ ਕਿ ਜਿਨ੍ਹਾਂ ਨੂੰ ਤੂੰ ਲੱਭਣ ਗਿਆ ਸੀ ਉਹ ਗਧੀਆਂ ਲੱਭ ਗਈਆਂ ਹਨ, ਵੇਖ, ਹੁਣ ਤੇਰਾ ਪਿਤਾ ਗਧੀਆਂ ਵੱਲੋਂ ਬੇਫ਼ਿਕਰ ਹੋ ਕੇ ਤੁਹਾਡੇ ਲਈ ਚਿੰਤਾ ਕਰਦਾ ਹੈ ਅਤੇ ਆਖਦਾ ਹੈ, ਮੈਂ ਆਪਣੇ ਪੁੱਤਰ ਲਈ ਕੀ ਕਰਾਂ ?
\s5
\v 3 ਫਿਰ ਤੂੰ ਉੱਥੋਂ ਲੰਘੇਂਗਾ ਅਤੇ ਤਬੋਰ ਦੇ ਬਲੂਤ ਹੇਠ ਪਹੁੰਚੇਗਾ ਤਾਂ ਉੱਥੋਂ ਤਿੰਨ ਲੋਕ ਜੋ ਪਰਮੇਸ਼ੁਰ ਦੇ ਅੱਗੇ ਬੈਤੇਲ ਵਿੱਚ ਜਾਂਦੇ ਹੋਣਗੇ ਤੈਨੂੰ ਮਿਲਣਗੇ । ਇੱਕ ਬੱਕਰੀ ਦੇ ਤਿੰਨ ਬੱਚੇ ਅਤੇ ਦੂਜਾ ਤਿੰਨ ਰੋਟੀਆਂ ਅਤੇ ਤੀਜੇ ਨੇ ਦਾਖ਼ਰਸ ਦੀ ਮਸ਼ਕ ਚੁੱਕੀ ਹੋਵੇਗੀ ।
\v 4 ਉਹ ਤੈਨੂੰ ਸੁੱਖ-ਸਾਂਦ ਪੁੱਛਣਗੇ ਅਤੇ ਤੈਨੂੰ ਦੋ ਰੋਟੀਆਂ ਦੇਣਗੇ ਸੋ ਤੂੰ ਉਨ੍ਹਾਂ ਦੇ ਹੱਥੋਂ ਲੈ ਲਵੀਂ,
\s5
\v 5 ਇਸ ਤੋਂ ਬਾਅਦ ਤੂੰ ਪਰਮੇਸ਼ੁਰ ਦੇ ਪਰਬਤ ਦੇ ਨੇੜੇ ਜਿੱਥੇ ਫ਼ਲਿਸਤੀਆਂ ਦੀ ਚੌਂਕੀ ਹੈ ਪਹੁੰਚੇਗਾ ਅਤੇ ਅਜਿਹਾ ਹੋਵੇਗਾ ਜਦ ਤੂੰ ਉੱਥੇ ਸ਼ਹਿਰ ਵਿੱਚ ਦਾਖਿਲ ਹੋਵੇਂ ਤਾਂ ਇੱਕ ਨਬੀਆਂ ਦੀ ਟੋਲੀ ਤੈਨੂੰ ਮਿਲੇਗੀ ਜੋ ਉੱਥੇ ਉੱਚੇ ਸਥਾਨ ਤੋਂ ਉੱਤਰਦੀ ਹੋਵੇਗੀ ਅਤੇ ਉਹ ਰਬਾਬ, ਖੰਜਰੀ, ਬੰਸਰੀ ਤੇ ਬੀਨ ਆਪਣੇ ਅੱਗੇ ਲਈ ਆਉਂਦੇ ਹੋਣਗੇ ਅਤੇ ਉਹ ਅਗੰਮ ਵਾਕ ਕਰਦੇ ਹੋਣਗੇ ।
\v 6 ਤਦ ਯਹੋਵਾਹ ਦਾ ਆਤਮਾ ਤੇਰੇ ਉੱਤੇ ਆਵੇਗਾ ਅਤੇ ਤੂੰ ਵੀ ਉਨ੍ਹਾਂ ਦੇ ਨਾਲ ਅਗੰਮ ਵਾਕ ਬੋਲੇਂਗਾ ਸਗੋਂ ਤੂੰ ਇੱਕ ਅਲੱਗ ਤਰ੍ਹਾਂ ਦਾ ਮਨੁੱਖ ਬਣ ਜਾਵੇਗਾਂ
\s5
\v 7 ਅਤੇ ਅਜਿਹਾ ਹੋਵੇਗਾ ਜਦ ਇਹ ਨਿਸ਼ਾਨੀਆਂ ਤੇਰੇ ਉੱਤੇ ਪਰਗਟ ਹੋਣ, ਫਿਰ ਜਿਸ ਕੰਮ ਨੂੰ ਕਰਨ ਦਾ ਤੈਨੂੰ ਮੌਕਾ ਮਿਲੇ ਉਸ ਨੂੰ ਕਰਨ ਵਿੱਚ ਲੱਗ ਜਾਣਾ; ਕਿਉਂ ਜੋ ਪਰਮੇਸ਼ੁਰ ਤੇਰੇ ਸੰਗ ਹੈ ।
\v 8 ਤੂੰ ਮੇਰੇ ਨਾਲੋਂ ਪਹਿਲਾਂ ਗਿਲਗਾਲ ਵੱਲ ਜਾ, ਮੈਂ ਤੇਰੇ ਕੋਲ ਆਵਾਂਗਾ ਜੋ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਬਲੀਆਂ ਚੜ੍ਹਾਵਾਂ । ਤੂੰ ਸੱਤਾਂ ਦਿਨਾਂ ਤੱਕ ਉੱਥੇ ਰਹਿ ਜਦ ਤੱਕ ਮੈਂ ਤੇਰੇ ਕੋਲ ਨਾ ਪਹੁੰਚਾ ਅਤੇ ਦੱਸਾਂ ਜੋ ਤੈਨੂੰ ਕੀ ਕਰਨਾ ਹੋਵੇਗਾ ।
\p
\s5
\v 9 ਜਿਵੇਂ ਹੀ ਉਹ ਸਮੂਏਲ ਕੋਲੋਂ ਮੁੜਿਆ ਤੇ ਪਿੱਠ ਫੇਰੀ ਤਾਂ ਉਸੇ ਵੇਲੇ ਪਰਮੇਸ਼ੁਰ ਨੇ ਉਸ ਨੂੰ ਇੱਕ ਨਵਾਂ ਮਨ ਦਿੱਤਾ ਅਤੇ ਉਹ ਸਭ ਨਿਸ਼ਾਨੀਆਂ ਉਸੇ ਦਿਨ ਪ੍ਰਗਟ ਹੋ ਗਈਆਂ ।
\v 10 ਜਦ ਉਹ ਉਸ ਪਰਬਤ ਨੂੰ ਆਏ ਤਾਂ ਵੇਖੋ, ਉਸ ਨੂੰ ਇੱਕ ਨਬੀਆਂ ਦੀ ਟੋਲੀ ਮਿਲੀ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਜ਼ੋਰ ਨਾਲ ਆਇਆ ਅਤੇ ਉਹ ਵੀ ਉਨ੍ਹਾਂ ਨਾਲ ਅਗੰਮ ਵਾਕ ਬੋਲਣ ਲੱਗ ਪਿਆ
\s5
\v 11 ਅਤੇ ਜਦ ਉਹ ਦੇ ਜਾਣਨ ਵਾਲਿਆਂ ਨੇ ਉਹ ਨੂੰ ਨਬੀਆਂ ਦੇ ਵਿਚਕਾਰ ਅਗੰਮ ਵਾਕ ਬੋਲਦਿਆਂ ਦੇਖਿਆ ਤਾਂ ਇੱਕ ਦੂਜੇ ਨੂੰ ਆਖਣ ਲੱਗੇ, ਕੀਸ਼ ਦੇ ਪੁੱਤਰ ਨੂੰ ਕੀ ਹੋਇਆ ? ਕੀ ਸ਼ਾਊਲ ਵੀ ਨਬੀਆਂ ਦੇ ਵਿੱਚ ਹੈ ?
\v 12 ਉਨ੍ਹਾਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ, ਭਲਾ ਉਹਨਾਂ ਦਾ ਪਿਤਾ ਕੌਣ ਹੈ ? ਤਦੋਂ ਦੀ ਇਹ ਕਹਾਉਤ ਬਣ ਗਈ, "ਭਲਾ, ਸ਼ਾਊਲ ਵੀ ਨਬੀਆਂ ਵਿੱਚੋਂ ਹੈ ? "
\v 13 ਜਦ ਉਹ ਅਗੰਮ ਵਾਕ ਬੋਲ ਚੁੱਕਿਆ ਤਾਂ ਉੱਚੇ ਥਾਂ ਨੂੰ ਗਿਆ ।
\p
\s5
\v 14 ਉੱਥੇ ਸ਼ਾਊਲ ਦੇ ਚਾਚੇ ਨੇ ਉਹ ਨੂੰ ਅਤੇ ਉਹ ਦੇ ਟਹਿਲੂਏ ਨੂੰ ਆਖਿਆ, ਤੁਸੀਂ ਕਿੱਥੇ ਗਏ ਸੀ ? ਉਹ ਨੇ ਆਖਿਆ, ਗਧੀਆਂ ਨੂੰ ਲੱਭਣ ਅਤੇ ਜਦ ਅਸੀਂ ਵੇਖਿਆ ਜੋ ਉਹ ਸਾਨੂੰ ਨਾ ਮਿਲੀਆਂ ਤਦ ਅਸੀਂ ਸਮੂਏਲ ਕੋਲ ਗਏ ।
\v 15 ਫੇਰ ਸ਼ਾਊਲ ਦਾ ਚਾਚਾ ਬੋਲਿਆ, ਮੈਨੂੰ ਦੱਸ, ਸਮੂਏਲ ਨੇ ਤੈਨੂੰ ਕੀ ਆਖਿਆ ?
\v 16 ਸ਼ਾਊਲ ਨੇ ਆਪਣੇ ਚਾਚੇ ਨੂੰ ਕਿਹਾ, ਉਸ ਨੇ ਸਾਨੂੰ ਸਿੱਧਾ ਆਖ ਦਿੱਤਾ ਕਿ ਗਧੀਆਂ ਲੱਭ ਪਈਆਂ ਹਨ ਪਰ ਜਿਹੜੀ ਉਹ ਨੂੰ ਸਮੂਏਲ ਨੇ ਰਾਜ ਦੀ ਗੱਲ ਆਖੀ ਸੀ ਉਹ ਨਾ ਦੱਸੀ ।
\s ਰਾਜਾ ਦੇ ਰੂਪ ਵਿੱਚ ਸ਼ਾਊਲ ਦਾ ਸਵਾਗਤ
\p
\s5
\v 17 ਇਹ ਦੇ ਪਿੱਛੋਂ ਸਮੂਏਲ ਨੇ ਮਿਸਫਾਹ ਵਿੱਚ ਲੋਕਾਂ ਨੂੰ ਸੱਦ ਕੇ ਯਹੋਵਾਹ ਦੇ ਸਾਹਮਣੇ ਇੱਕਠਿਆਂ ਕੀਤਾ ।
\v 18 ਅਤੇ ਇਸਰਾਏਲੀਆਂ ਨੂੰ ਆਖਿਆ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ, ਕਿ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਅਤੇ ਤੁਹਾਨੂੰ ਮਿਸਰੀਆਂ ਦੇ ਹੱਥੋਂ ਅਤੇ ਸਭਨਾਂ ਰਜਵਾੜਿਆਂ ਦੇ ਹੱਥੋਂ ਜਿਹੜੇ ਤੁਹਾਡੇ ਉੱਤੇ ਅਨ੍ਹੇਰ ਕਰਦੇ ਸਨ ਛੁਡਾ ਦਿੱਤਾ ।
\v 19 ਪਰ ਅੱਜ ਤੁਸੀਂ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸ ਨੇ ਤੁਹਾਡੀਆਂ ਸਾਰੀਆਂ ਬੁਰਿਆਈਆਂ ਅਤੇ ਤੁਹਾਡੇ ਦੁੱਖਾਂ ਤੋਂ ਤੁਹਾਡਾ ਛੁਟਕਾਰਾ ਕੀਤਾ ਤੁਸੀਂ ਉਹ ਨੂੰ ਆਖਿਆ, ਹਾਂ, ਸਾਡੇ ਲਈ ਇੱਕ ਰਾਜਾ ਨਿਯੁਕਤ ਕਰ । ਸੋ ਹੁਣ ਇੱਕ-ਇੱਕ ਗੋਤ ਪਿੱਛੇ ਹਜ਼ਾਰ ਹਜ਼ਾਰ ਤੁਸੀਂ ਆਪਣੇ ਆਪ ਨੂੰ ਯਹੋਵਾਹ ਦੇ ਅੱਗੇ ਹਾਜ਼ਰ ਕਰੋ ।
\p
\s5
\v 20 ਜਦ ਸਮੂਏਲ ਨੇ ਇਸਰਾਏਲ ਦੇ ਸਾਰੇ ਗੋਤਾਂ ਨੂੰ ਇੱਕਠਿਆਂ ਕੀਤਾ ਤਾਂ ਬਿਨਯਾਮੀਨ ਗੋਤ ਦੇ ਨਾਮ ਤੇ ਪਰਚੀ ਨਿਕਲੀ
\v 21 ਅਤੇ ਜਦ ਉਹ ਨੇ ਬਿਨਯਾਮੀਨ ਦੇ ਗੋਤ ਨੂੰ ਉਸ ਦੇ ਟੱਬਰਾਂ ਦੇ ਅਨੁਸਾਰ ਨਜ਼ਦੀਕ ਬੁਲਾਇਆ ਤਾਂ ਮਤਰੀ ਦੇ ਟੱਬਰ ਦਾ ਨਾਮ ਨਿੱਕਲਿਆ ਅਤੇ ਫੇਰ ਕੀਸ਼ ਦੇ ਪੁੱਤਰ ਸ਼ਾਊਲ ਦਾ ਨਾਮ ਨਿੱਕਲਿਆ ਅਤੇ ਜਦ ਉਨ੍ਹਾਂ ਨੇ ਉਹ ਨੂੰ ਭਾਲਿਆ ਤਾਂ ਉਹ ਨਾ ਲੱਭਿਆ ।
\s5
\v 22 ਸੋ ਉਨ੍ਹਾਂ ਨੇ ਫੇਰ ਯਹੋਵਾਹ ਕੋਲੋਂ ਪੁੱਛਿਆ, ਕੋਈ ਹੋਰ ਮਨੁੱਖ ਐਥੇ ਆਵੇਗਾ ਕਿ ਨਹੀਂ ? ਯਹੋਵਾਹ ਨੇ ਆਖਿਆ, ਵੇਖੋ, ਉਹ ਸਮਾਨ ਵਿੱਚ ਲੁੱਕ ਰਿਹਾ ਹੈ ।
\v 23 ਤਦ ਉਹ ਭੱਜ ਕੇ ਉੱਥੋਂ ਉਸ ਨੂੰ ਲੈ ਆਏ ਅਤੇ ਜਦ ਉਹ ਲੋਕਾਂ ਦੇ ਵਿਚਕਾਰ ਖੜ੍ਹਾ ਹੋਇਆ ਤਾਂ ਉਹ ਸਭਨਾਂ ਤੋਂ ਵੱਧ ਲੰਮਾ ਸੀ ਕਿਉਂ ਜੋ ਸਾਰੇ ਉਸ ਦੇ ਮੋਢੇ ਤੱਕ ਹੀ ਆਉਂਦੇ ਸਨ ।
\s5
\v 24 ਸਮੂਏਲ ਨੇ ਲੋਕਾਂ ਨੂੰ ਆਖਿਆ, ਜਿਸ ਨੂੰ ਯਹੋਵਾਹ ਨੇ ਚੁਣਿਆ ਹੈ ਉਹ ਨੂੰ ਤੁਸੀਂ ਵੇਖੋ ਜੋ ਸਾਰਿਆਂ ਲੋਕਾਂ ਵਿੱਚ ਇਹ ਦੇ ਵਰਗਾ ਕੋਈ ਨਹੀਂ । ਤਦ ਸਾਰੇ ਲੋਕਾਂ ਨੇ ਜੈਕਾਰਾ ਬੁਲਾ ਕੇ ਆਖਿਆ, ਰਾਜਾ ਜਿਉਂਦਾ ਰਹੇ !
\p
\s5
\v 25 ਫੇਰ ਸਮੂਏਲ ਨੇ ਲੋਕਾਂ ਨੂੰ ਰਾਜ ਦਾ ਵਰਣਨ ਕੀਤਾ ਅਤੇ ਪੋਥੀ ਵਿੱਚ ਲਿਖ ਕੇ ਯਹੋਵਾਹ ਦੇ ਸਾਹਮਣੇ ਰੱਖ ਦਿਤਾ । ਸਮੂਏਲ ਨੇ ਸਾਰੇ ਲੋਕਾਂ ਨੂੰ ਵਿਦਾ ਕੀਤਾ ਕਿ ਹਰ ਕੋਈ ਆਪੋ ਆਪਣੇ ਘਰ ਜਾਵੇ ।
\s5
\v 26 ਸ਼ਾਊਲ ਵੀ ਗਿਬਆਹ ਨੂੰ ਆਪਣੇ ਘਰ ਗਿਆ ਅਤੇ ਲੋਕਾਂ ਦੀ ਇੱਕ ਟੋਲੀ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਉਭਾਰਿਆ ਸੀ ਉਹ ਦੇ ਨਾਲ ਗਈ ।
\v 27 ਪਰ ਕੁਝ ਬੁਰੇ ਲੋਕ ਬੋਲੇ, ਇਹ ਮਨੁੱਖ ਸਾਨੂੰ ਕਿਵੇਂ ਬਚਾਵੇਗਾ ? ਅਤੇ ਉਹ ਦੀ ਨਿੰਦਿਆ ਕੀਤੀ ਅਤੇ ਉਹ ਦੇ ਲਈ ਨਜ਼ਰਾਨਾ ਨਾ ਲਿਆਏ । ਪਰ ਉਸ ਨੇ ਸਾਰੀ ਗੱਲ ਨੂੰ ਸੁਣ ਕੇ ਅਣਸੁਣੀ ਕਰ ਦਿੱਤੀ ।
\s5
\c 11
\s ਸ਼ਾਊਲ ਦੀ ਅਮੋਨੀਆਂ ਉੱਤੇ ਜਿੱਤ
\p
\v 1 ਤਦ ਅੰਮੋਨੀ ਨਾਹਾਸ਼ ਨੇ ਹਮਲਾ ਕੀਤਾ ਅਤੇ ਯਾਬੇਸ਼-ਗਿਲਆਦ ਦੇ ਸਾਹਮਣੇ ਡੇਰੇ ਲਾਏ । ਤਦ ਯਾਬੇਸ਼ ਦੇ ਸਭਨਾਂ ਲੋਕਾਂ ਨੇ ਨਾਹਾਸ਼ ਨੂੰ ਆਖਿਆ, ਸਾਡੇ ਨਾਲ ਫੈਸਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ ।
\v 2 ਅੰਮੋਨੀ ਨਾਹਾਸ਼ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਇਸ ਗੱਲ ਉੱਤੇ ਮੈਂ ਤੁਹਾਡੇ ਨਾਲ ਫੈਂਸਲਾ ਕਰਾਂਗਾ ਜੋ ਮੈਂ ਤੁਹਾਡੇ ਸਾਰਿਆਂ ਦੀਆਂ ਸੱਜੀਆਂ ਅੱਖਾਂ ਕੱਢ ਸੁੱਟਾਂ ਅਤੇ ਜਿਸ ਨਾਲ ਮੈਂ ਸਾਰੇ ਇਸਰਾਏਲ ਦਾ ਅਪਮਾਨ ਕਰਾਂ !
\s5
\v 3 ਤਦ ਯਾਬੇਸ਼ ਦੇ ਬਜ਼ੁਰਗਾਂ ਨੇ ਉਹ ਨੂੰ ਆਖਿਆ, ਸਾਨੂੰ ਸੱਤਾਂ ਦਿਨਾਂ ਦਾ ਸਮਾਂ ਦਿਓ ਤਾਂ ਜੋ ਅਸੀਂ ਸਾਰੇ ਇਸਰਾਏਲ ਵਿੱਚ ਦੂਤ ਭੇਜੀਏ, ਜੇ ਸਾਨੂੰ ਕੋਈ ਬਚਾਉਣ ਵਾਲਾ ਨਾ ਮਿਲਿਆ ਤਾਂ ਅਸੀਂ ਤੁਹਾਡੇ ਕੋਲ ਆਵਾਂਗੇ ।
\s5
\v 4 ਤਦ ਸ਼ਾਊਲ ਦੇ ਗਿਬਆਹ ਵਿੱਚ ਦੂਤ ਆਏ ਅਤੇ ਉਨ੍ਹਾਂ ਨੇ ਲੋਕਾਂ ਨੂੰ ਇਹ ਸੁਨੇਹਾ ਸੁਣਾਇਆ । ਤਦ ਸਭ ਲੋਕ ਭੁੱਬਾਂ ਮਾਰ ਕੇ ਰੋਣ ਲੱਗੇ ।
\p
\v 5 ਅਤੇ ਵੇਖੋ, ਸ਼ਾਊਲ ਪੈਲੀ ਤੋਂ ਬਲ਼ਦਾਂ ਦੇ ਮਗਰ ਆ ਰਿਹਾ ਸੀ ਅਤੇ ਸ਼ਾਊਲ ਨੇ ਆਖਿਆ, ਕੀ ਗੱਲ ਹੋਈ ਜੋ ਲੋਕ ਰੋਂਦੇ ਪਏ ਹਨ ? ਉਨ੍ਹਾਂ ਨੇ ਯਾਬੇਸ਼ ਦੇ ਲੋਕਾਂ ਦਾ ਸੁਨੇਹਾ ਆਖ ਸੁਣਾਇਆ ।
\s5
\v 6 ਜਿਸ ਵੇਲੇ ਸ਼ਾਊਲ ਨੇ ਇਹ ਖ਼ਬਰ ਸੁਣੀ ਉਸੇ ਵੇਲੇ ਉਹ ਦੇ ਉੱਤੇ ਪਰਮੇਸ਼ੁਰ ਦਾ ਆਤਮਾ ਜ਼ੋਰ ਨਾਲ ਆਇਆ, ਉਹ ਦਾ ਕ੍ਰੋਧ ਭੜਕਿਆ
\v 7 ਅਤੇ ਉਸ ਨੇ ਇੱਕ ਬਲ਼ਦਾਂ ਦੀ ਜੋੜੀ ਲੈ ਲਈ ਅਤੇ ਉਨ੍ਹਾਂ ਨੂੰ ਵੱਢ ਕੇ ਟੋਟੇ-ਟੋਟੇ ਕੀਤਾ, ਅਤੇ ਉਨ੍ਹਾਂ ਨੂੰ ਦੂਤਾਂ ਦੇ ਹੱਥ ਇਸਰਾਏਲ ਦੀਆਂ ਸਾਰਿਆਂ ਹੱਦਾਂ ਵਿੱਚ ਭੇਜ ਦਿੱਤਾ ਅਤੇ ਇਹ ਆਖਿਆ, ਜੋ ਕੋਈ ਸ਼ਾਊਲ ਅਤੇ ਸਮੂਏਲ ਦੇ ਮਗਰ ਨਾ ਆਵੇਗਾ ਉਹ ਦੇ ਬਲ਼ਦਾਂ ਨਾਲ ਅਜਿਹਾ ਹੀ ਕੀਤਾ ਜਾਵੇਗਾ । ਤਦ ਯਹੋਵਾਹ ਦਾ ਡਰ ਲੋਕਾਂ ਉੱਤੇ ਛਾ ਗਿਆ ਅਤੇ ਉਹ ਇੱਕ ਮਨ ਹੋ ਕੇ ਬਾਹਰ ਨਿਕਲੇ ।
\v 8 ਅਤੇ ਸ਼ਾਊਲ ਨੇ ਉਹਨਾਂ ਨੂੰ ਬਜ਼ਕ ਵਿੱਚ ਗਿਣਿਆ ਸੋ ਇਸਰਾਏਲੀ ਤਿੰਨ ਲੱਖ ਸਨ ਅਤੇ ਯਹੂਦਾਹ ਦੇ ਮਨੁੱਖ ਤੀਹ ਹਜ਼ਾਰ ਸਨ ।
\s5
\v 9 ਸੋ ਉਹਨਾਂ ਨੇ ਉਨ੍ਹਾਂ ਦੂਤਾਂ ਨੂੰ ਜੋ ਆਏ ਸਨ ਆਖਿਆ ਕਿ ਤੁਸੀਂ ਯਾਬੇਸ਼ ਗਿਲਆਦ ਦੇ ਮਨੁੱਖਾਂ ਨੂੰ ਇਹ ਆਖੋ ਜੋ ਜਿਸ ਵੇਲੇ ਧੁੱਪ ਤੇਜ ਹੋਵੇਗੀ ਤਦ ਤੁਹਾਨੂੰ ਛੁਟਕਾਰਾ ਮਿਲੇਗਾ । ਸੋ ਦੂਤਾਂ ਨੇ ਯਾਬੇਸ਼ ਦੇ ਲੋਕਾਂ ਨੂੰ ਸੁਨੇਹਾ ਦਿੱਤਾ ਅਤੇ ਉਹਨਾਂ ਨੇ ਬਹੁਤ ਆਨੰਦ ਮਨਾਇਆ ।
\v 10 ਤਦ ਯਾਬੇਸ਼ ਦੇ ਮਨੁੱਖਾਂ ਨੇ ਉਨ੍ਹਾਂ ਨੂੰ ਆਖਿਆ, ਕੱਲ ਅਸੀਂ ਤੁਹਾਡੇ ਕੋਲ ਨਿੱਕਲ ਆਵਾਂਗੇ ਅਤੇ ਜੋ ਤੁਸੀਂ ਚੰਗਾ ਜਾਣੋ ਸੋ ਸਭ ਕੁਝ ਸਾਡੇ ਨਾਲ ਕਰੋ ।
\s5
\v 11 ਅਤੇ ਸਵੇਰ ਨੂੰ ਸ਼ਾਊਲ ਨੇ ਲੋਕਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਉਹ ਪਹਿਲੇ ਪਹਿਰ ਡੇਰੇ ਦੇ ਵਿੱਚ ਆ ਵੜਿਆ ਅਤੇ ਅੰਮੋਨੀਆਂ ਨੂੰ ਮਾਰਿਆ ਅਤੇ ਦਿਨ ਚੜਨ ਤੱਕ ਅਜਿਹਾ ਮਾਰਦੇ ਰਹੇ ਕਿ ਜਿਹੜੇ ਬਚ ਗਏ ਸੋ ਅਜਿਹੇ ਬਿਖ਼ਰ ਗਏ, ਜੋ ਦੋ ਲੋਕ ਵੀ ਇਕੱਠੇ ਨਾ ਰਹੇ ।
\p
\s5
\v 12 ਤਦ ਲੋਕਾਂ ਨੇ ਸਮੂਏਲ ਨੂੰ ਆਖਿਆ, ਉਹ ਕੌਣ ਹੈ ਜਿਸ ਨੇ ਆਖਿਆ ਸੀ ਕਿ ਸ਼ਾਊਲ ਸਾਡੇ ਉੱਤੇ ਰਾਜ ਕਰੇਗਾ ? ਉਨ੍ਹਾਂ ਲੋਕਾਂ ਨੂੰ ਲੈ ਆਓ ਜੋ ਅਸੀਂ ਉਨ੍ਹਾਂ ਨੂੰ ਮਾਰ ਸੁੱਟੀਏ !
\v 13 ਸ਼ਾਊਲ ਨੇ ਆਖਿਆ, ਅੱਜ ਦੇ ਦਿਨ ਕੋਈ ਮਾਰਿਆ ਨਾ ਜਾਏ ਕਿਉਂ ਜੋ ਅੱਜ ਦੇ ਦਿਨ ਯਹੋਵਾਹ ਨੇ ਇਸਰਾਏਲ ਦਾ ਛੁਟਕਾਰਾ ਕੀਤਾ ਹੈ ।
\p
\s5
\v 14 ਤਦ ਸਮੂਏਲ ਨੇ ਪਰਜਾ ਨੂੰ ਆਖਿਆ, ਆਓ, ਅਸੀਂ ਗਿਲਗਾਲ ਨੂੰ ਚੱਲੀਏ ਕਿ ਉੱਥੇ ਰਾਜ ਨੂੰ ਦੂਜੀ ਵਾਰ ਫਿਰ ਸਥਾਪਿਤ ਕਰੀਏ ।
\v 15 ਸਾਰੀ ਪਰਜਾ ਗਿਲਗਾਲ ਨੂੰ ਗਈ ਅਤੇ ਗਿਲਗਾਲ ਵਿੱਚ ਯਹੋਵਾਹ ਦੇ ਸਾਹਮਣੇ ਉਨ੍ਹਾਂ ਨੇ ਸ਼ਾਊਲ ਨੂੰ ਰਾਜਾ ਠਹਿਰਾਇਆ ਅਤੇ ਉਨ੍ਹਾਂ ਨੇ ਉੱਥੇ ਯਹੋਵਾਹ ਦੇ ਅੱਗੇ ਸੁਖ-ਸਾਂਦ ਦੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਸ਼ਾਊਲ ਨੇ ਅਤੇ ਸਾਰੇ ਇਸਰਾਏਲੀ ਮਨੁੱਖਾਂ ਨੇ ਵੱਡੀ ਖੁਸ਼ੀ ਮਨਾਈ ।
\s5
\c 12
\s ਸਮੂਏਲ ਦਾ ਸੰਦੇਸ਼
\p
\v 1 ਫਿਰ ਸਮੂਏਲ ਨੇ ਸਾਰੇ ਇਸਰਾਏਲ ਨੂੰ ਆਖਿਆ, ਜੋ ਕੁਝ ਤੁਸੀਂ ਮੈਨੂੰ ਕਿਹਾ ਮੈਂ ਤੁਹਾਡੀ ਗੱਲ ਨੂੰ ਮੰਨ ਲਿਆ ਹੈ ਅਤੇ ਤੁਹਾਡੇ ਉੱਤੇ ਇੱਕ ਰਾਜਾ ਠਹਿਰਾ ਦਿੱਤਾ ਹੈ ।
\v 2 ਹੁਣ ਵੇਖੋ, ਇਹ ਰਾਜਾ ਤੁਹਾਡੇ ਅੱਗੇ-ਅੱਗੇ ਤੁਰਦਾ ਹੈ; ਅਤੇ ਮੈਂ ਹੁਣ ਬਜ਼ੁਰਗ ਹੋ ਗਿਆ ਹਾਂ ਅਤੇ ਮੇਰੇ ਸਿਰ ਦੇ ਵਾਲ ਚਿੱਟੇ ਹੋ ਗਏ ਹਨ, ਮੇਰੇ ਪੁੱਤਰ ਤੁਹਾਡੇ ਨਾਲ ਹਨ ਅਤੇ ਮੈਂ ਆਪਣੀ ਛੋਟੀ ਉਮਰ ਤੋਂ ਅੱਜ ਤੱਕ ਤੁਹਾਡੇ ਅੱਗੇ ਚੱਲਦਾ ਰਿਹਾ ।
\s5
\v 3 ਵੇਖੋ, ਮੈਂ ਹਾਜ਼ਰ ਹਾਂ, ਯਹੋਵਾਹ ਦੇ ਅਤੇ ਉਸ ਦੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ ਮੇਰੇ ਲਈ ਗਵਾਹੀ ਭਰੋ । ਮੈਂ ਕਿਸ ਦਾ ਬਲ਼ਦ ਲਿਆ ਜਾਂ ਕਿਸ ਦਾ ਗਧਾ ਲਿਆ ? ਮੈਂ ਕਿਸ ਨਾਲ ਕੁਧਰਮ ਕੀਤਾ ਜਾਂ ਕਿਸ ਉੱਤੇ ਅਨ੍ਹੇਰ ਮਾਰਿਆ ? ਅਤੇ ਕਿਸ ਕੋਲੋਂ ਮੈਂ ਰਿਸ਼ਵਤ ਲਈ ਹੈ ਤਾਂ ਜੋ ਅਣਦੇਖਾ ਕਰ ਕੇ ਨਿਆਂ ਕਰਨ ਲਈ ਅੰਨ੍ਹਾ ਹੋ ਜਾਂਵਾਂ ਦੱਸੋ ? ਅਤੇ ਮੈਂ ਤੁਹਾਨੂੰ ਮੋੜ ਦਿਆਂਗਾ ।
\s5
\v 4 ਤਦ ਉਨ੍ਹਾਂ ਨੇ ਆਖਿਆ, ਤੂੰ ਸਾਡੇ ਨਾਲ ਕੋਈ ਕੁਧਰਮ ਨਹੀਂ ਕੀਤਾ, ਨਾ ਸਾਡੇ ਉੱਤੇ ਕੁਝ ਅਨ੍ਹੇਰ ਮਾਰਿਆ ਹੈ ਅਤੇ ਨਾ ਹੀ ਤੂੰ ਕਿਸੇ ਦੇ ਹੱਥੋਂ ਕੁਝ ਲਿਆ ਹੈ ।
\v 5 ਤਦ ਉਸ ਨੇ ਆਖਿਆ, ਯਹੋਵਾਹ ਤੁਹਾਡੇ ਉੱਤੇ ਗਵਾਹ ਅਤੇ ਉਹ ਦਾ ਅਭਿਸ਼ੇਕ ਕੀਤਾ ਹੋਇਆ, ਅੱਜ ਦੇ ਦਿਨ ਗਵਾਹ ਹੈ ਜੋ ਤੁਸੀਂ ਮੇਰੇ ਕੋਲੋਂ ਕੁਝ ਨਹੀਂ ਲੱਭਿਆ । ਉਹ ਬੋਲੇ, ਹਾਂ ਉਹ ਗਵਾਹ ਹੈ ।
\p
\s5
\v 6 ਫੇਰ ਸਮੂਏਲ ਨੇ ਲੋਕਾਂ ਨੂੰ ਆਖਿਆ, ਹਾਂ, ਉਹ ਯਹੋਵਾਹ ਹੈ, ਜਿਸ ਨੇ ਮੂਸਾ ਤੇ ਹਾਰੂਨ ਨੂੰ ਠਹਿਰਾਇਆ ਅਤੇ ਤੁਹਾਡੇ ਪਿਓ ਦਾਦਿਆ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਂਦਾ ।
\v 7 ਹੁਣ ਚੁੱਪ ਕਰਕੇ ਖੜ੍ਹੇ ਹੋ ਜਾਓ, ਕਿਉਂ ਜੋ ਮੈਂ ਯਹੋਵਾਹ ਦੇ ਸਾਹਮਣੇ ਉਨ੍ਹਾਂ ਸਾਰਿਆਂ ਦੀ ਭਲਿਆਈਆਂ ਦੇ ਕਾਰਨ ਜੋ ਯਹੋਵਾਹ ਨੇ ਤੁਹਾਡੇ ਪੁਰਖਿਆਂ ਉੱਤੇ ਕੀਤੀਆਂ, ਤੁਹਾਡੇ ਨਾਲ ਵਿਚਾਰ ਕਰਾਂਗਾ ।
\s5
\v 8 ਜਿਸ ਵੇਲੇ ਯਾਕੂਬ ਮਿਸਰ ਵਿੱਚ ਆਇਆ ਅਤੇ ਤੁਹਾਡੇ ਪੁਰਖਿਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਭੇਜਿਆ ਅਤੇ ਉਹ ਤੁਹਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢ ਲਿਆਏ ਅਤੇ ਉਹਨਾਂ ਨੂੰ ਇੱਥੇ ਵਸਾਇਆ ।
\v 9 ਫੇਰ ਜਦ ਉਹਨਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ ਤਾਂ ਉਸ ਨੇ ਉਹਨਾਂ ਨੂੰ ਹਸੋਰ ਦੇ ਸੈਨਾਪਤੀ ਸੀਸਰਾ ਦੇ ਹੱਥ, ਫ਼ਲਿਸਤੀਆਂ ਦੇ ਹੱਥ ਅਤੇ ਮੋਆਬ ਦੇ ਰਾਜਾ ਦੇ ਹੱਥ ਕਰ ਦਿੱਤਾ ਅਤੇ ਉਹ ਉਹਨਾਂ ਨਾਲ ਲੜੇ ।
\s5
\v 10 ਫੇਰ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦੇ ਕੇ ਆਖਿਆ, ਅਸੀਂ ਪਾਪ ਕੀਤਾ ਕਿਉਂ ਜੋ ਅਸੀਂ ਯਹੋਵਾਹ ਨੂੰ ਛੱਡਿਆ ਅਤੇ ਬਆਲੀਮ ਤੇ ਅਸ਼ਤਾਰੋਥ ਦੀ ਪੂਜਾ ਕੀਤੀ । ਪਰ ਜੇ ਹੁਣ ਤੂੰ ਸਾਨੂੰ ਸਾਡੇ ਵੈਰੀਆਂ ਦੇ ਹੱਥੋਂ ਛੁਡਾਵੇਂ ਤਾਂ ਅਸੀਂ ਤੇਰੀ ਹੀ ਉਪਾਸਨਾ ਕਰਾਂਗੇ ।
\v 11 ਫੇਰ ਯਹੋਵਾਹ ਨੇ ਯਰੁਬਆਲ ਅਤੇ ਬਦਾਨ ਅਤੇ ਯਿਫਤਾਹ ਅਤੇ ਸਮੂਏਲ ਨੂੰ ਭੇਜਿਆ ਅਤੇ ਤੁਹਾਨੂੰ ਤੁਹਾਡੇ ਵੈਰੀਆਂ ਦੇ ਹੱਥੋਂ ਜੋ ਤੁਹਾਡੇ ਚੁਫੇਰੇ ਸਨ, ਛੁਟਕਾਰਾ ਦਿੱਤਾ ਅਤੇ ਤੁਸੀਂ ਸੁੱਖ ਨਾਲ ਵੱਸ ਗਏ ।
\s5
\v 12 ਜਦ ਤੁਸੀਂ ਦੇਖਿਆ ਕਿ ਅੰਮੋਨੀਆਂ ਦੇ ਰਾਜਾ ਨਾਹਾਸ਼ ਨੇ ਤੁਹਾਡੇ ਉੱਤੇ ਹਮਲਾ ਕੀਤਾ ਤਾਂ ਤੁਸੀਂ ਮੈਨੂੰ ਆਖਿਆ ਕਿ ਹਾਂ, ਸਾਨੂੰ ਇੱਕ ਰਾਜੇ ਦੀ ਲੋੜ ਹੈ ਜੋ ਸਾਡੇ ਉਤੇ ਰਾਜ ਕਰੇ, ਜਦ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਰਾਜਾ ਸੀ
\v 13 ਹੁਣ ਵੇਖੋ, ਇਹ ਤੁਹਾਡਾ ਰਾਜਾ ਹੈ ਜਿਸ ਨੂੰ ਤੁਸੀਂ ਚੁਣ ਲਿਆ ਅਤੇ ਜਿਸ ਨੂੰ ਤੁਸੀਂ ਮੰਗਿਆ ਅਤੇ ਵੇਖੋ, ਯਹੋਵਾਹ ਨੇ ਤੁਹਾਡੇ ਉੱਤੇ ਰਾਜਾ ਠਹਿਰਾ ਦਿੱਤਾ ਹੈ ।
\s5
\v 14 ਜੇ ਯਹੋਵਾਹ ਕੋਲੋਂ ਡਰਦੇ ਰਹੋਗੇ, ਉਹ ਦੀ ਉਪਾਸਨਾ ਕਰੋਗੇ, ਉਹ ਦਾ ਬਚਨ ਮੰਨੋਗੇ ਅਤੇ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਨਾ ਕਰੋਗੇ ਤਾਂ ਤੁਸੀਂ ਅਤੇ ਜਿਹੜਾ ਰਾਜਾ ਤੁਹਾਡੇ ਉੱਤੇ ਰਾਜ ਕਰਦਾ ਹੈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਮਗਰ ਚੱਲਦੇ ਜਾਓਗੇ ।
\v 15 ਪਰ ਜੇ ਤੁਸੀਂ ਯਹੋਵਾਹ ਦਾ ਬਚਨ ਨਾ ਮੰਨੋਗੇ ਅਤੇ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰੋਗੇ ਤਾਂ ਯਹੋਵਾਹ ਦਾ ਹੱਥ ਤੁਹਾਡੇ ਵਿਰੁੱਧ ਹੋਵੇਗਾ ਜਿਸ ਤਰ੍ਹਾਂ ਤੁਹਾਡੇ ਪੁਰਖਿਆਂ ਦੇ ਵਿਰੁੱਧ ਹੁੰਦਾ ਸੀ ।
\s5
\v 16 ਸੋ ਹੁਣ ਤੁਸੀਂ ਖੜ੍ਹੇ ਹੋ ਜਾਓ ਅਤੇ ਇਹ ਵੱਡੀ ਗੱਲ ਜੋ ਯਹੋਵਾਹ ਤੁਹਾਡੀਆਂ ਅੱਖਾਂ ਦੇ ਸਾਹਮਣੇ ਕਰੇਗਾ ਵੇਖੋ ।
\v 17 ਕੀ, ਅੱਜ ਕਣਕ ਵੱਢਣ ਦਾ ਸਮਾਂ ਨਹੀਂ ? ਮੈਂ ਯਹੋਵਾਹ ਨੂੰ ਪੁਕਾਰਾਂਗਾ ਜੋ ਬੱਦਲਾਂ ਨੂੰ ਗਰਜਾਵੇ ਅਤੇ ਮੀਂਹ ਘੱਲੇ ਇਸ ਕਰਕੇ ਜੋ ਤੁਸੀਂ ਜਾਣੋ ਅਤੇ ਵੇਖੋ, ਜੋ ਯਹੋਵਾਹ ਕੋਲੋਂ ਰਾਜਾ ਮੰਗਣ ਦਾ ਇੱਕ ਵੱਡਾ ਪਾਪ ਕੀਤਾ ਹੈ ।
\v 18 ਇਸ ਤੋਂ ਬਾਅਦ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਉਸੇ ਵੇਲੇ ਗਰਜਣ ਹੋਈ ਅਤੇ ਯਹੋਵਾਹ ਨੇ ਮੀਂਹ ਭੇਜਿਆ । ਤਦ ਸਭ ਲੋਕ ਯਹੋਵਾਹ ਕੋਲੋਂ ਅਤੇ ਸਮੂਏਲ ਕੋਲੋਂ ਬਹੁਤ ਡਰ ਗਏ ।
\p
\s5
\v 19 ਤਦ ਸਾਰੇ ਲੋਕਾਂ ਨੇ ਸਮੂਏਲ ਨੂੰ ਆਖਿਆ, ਆਪਣੇ ਦਾਸਾਂ ਦੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕਰ ਜੋ ਅਸੀਂ ਮਰ ਨਾ ਜਾਈਏ ਕਿਉਂ ਜੋ ਅਸੀਂ ਆਪਣੇ ਸਾਰੇ ਪਾਪਾਂ ਨਾਲੋਂ ਵੱਧ ਇਹ ਬੁਰਿਆਈ ਕੀਤੀ ਹੈ ਜੋ ਆਪਣੇ ਲਈ ਇੱਕ ਰਾਜਾ ਮੰਗਿਆ !
\v 20 ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, ਡਰੋ ਨਹੀ ! ਇਹ ਸਭ ਬੁਰਿਆਈ ਤਾਂ ਤੁਸੀਂ ਕੀਤੀ ਹੈ ਪਰ ਯਹੋਵਾਹ ਦੇ ਮਗਰ ਚੱਲਣ ਤੋਂ ਫਿਰ ਪਿੱਛੇ ਨਾ ਮੁੜਿਓ, ਸਗੋਂ ਆਪਣੇ ਮਨਾਂ ਨਾਲ ਯਹੋਵਾਹ ਦੀ ਉਪਾਸਨਾ ਕਰੋ ।
\v 21 ਅਤੇ ਤੁਸੀਂ ਵਿਅਰਥ ਗੱਲਾਂ ਦੇ ਮਗਰ ਲੱਗ ਕੇ ਪਿੱਛੇ ਨਾ ਹਟੋ, ਜਿਸ ਦੇ ਵਿੱਚੋਂ ਕੁਝ ਲਾਭ ਜਾਂ ਛੁਟਕਾਰਾ ਨਹੀਂ ਹੁੰਦਾ, ਉਹ ਸਭ ਵਿਅਰਥ ਹੈ,
\s5
\v 22 ਕਿਉਂ ਜੋ ਯਹੋਵਾਹ ਆਪਣੇ ਵੱਡੇ ਨਾਮ ਦੇ ਕਾਰਨ ਆਪਣੀ ਪਰਜਾ ਦਾ ਤਿਆਗ ਨਾ ਕਰੇਗਾ ਇਸ ਲਈ ਜੋ ਯਹੋਵਾਹ ਨੇ ਆਪਣੀ ਹੀ ਮਰਜ਼ੀ ਨਾਲ ਤੁਹਾਨੂੰ ਆਪਣੀ ਪਰਜਾ ਬਣਾਇਆ ਹੈ ।
\v 23 ਅਤੇ ਮੇਰੇ ਤੋਂ ਅਜਿਹਾ ਨਾ ਹੋਵੇ ਜੋ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਛੱਡ ਕੇ ਯਹੋਵਾਹ ਦੇ ਵਿਰੁੱਧ ਪਾਪ ਕਰਾਂ । ਸਗੋਂ ਮੈਂ ਤੁਹਾਨੂੰ ਉਹ ਰਾਹ ਦੱਸਦਾ ਰਹਾਂਗਾ ਜੋ ਭਲਾ ਅਤੇ ਸਿੱਧਾ ਹੈ ।
\s5
\v 24 ਤੁਸੀਂ ਸਿਰਫ਼ ਇਹ ਕਰੋ ਕਿ ਯਹੋਵਾਹ ਦਾ ਡਰ ਮੰਨੋ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਸੱਚੀ ਉਪਾਸਨਾ ਕਰੋ । ਧਿਆਨ ਕਰੋ ਜੋ ਤੁਹਾਡੇ ਲਈ ਉਸ ਨੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਹਨ ।
\v 25 ਪਰ ਜੇ ਕਦੀ ਤੁਸੀਂ ਅੱਗੇ ਨੂੰ ਵੀ ਬੁਰਿਆਈ ਕਰੋਗੇ ਤਾਂ ਤੁਸੀਂ ਅਤੇ ਤੁਹਾਡਾ ਰਾਜਾ ਦੋਵੇਂ ਮਿਟਾਏ ਜਾਓਗੇ !
\s5
\c 13
\s ਫਲਿਸਤੀਆਂ ਦੇ ਵਿਰੁੱਧ ਯੁੱਧ
\p
\v 1 ਸ਼ਾਊਲ ਤੀਹ ਸਾਲ ਦਾ ਸੀ ਜਦ ਉਹ ਰਾਜ ਕਰਨ ਲੱਗਾ, ਅਤੇ ਉਸ ਨੇ ਇਸਰਾਏਲ ਉੱਤੇ ਦੋ ਸਾਲ ਰਾਜ ਕੀਤਾ ।
\p
\v 2 ਤਦ ਸ਼ਾਊਲ ਨੇ ਇਸਰਾਏਲ ਦੇ ਤਿੰਨ ਹਜ਼ਾਰ ਮਨੁੱਖਾਂ ਨੂੰ ਆਪਣੇ ਲਈ ਚੁਣ ਲਿਆ, ਦੋ ਹਜ਼ਾਰ ਮਿਕਮਾਸ਼ ਵਿੱਚ, ਬੈਤੇਲ ਦੇ ਪਹਾੜ ਵਿੱਚ ਸ਼ਾਊਲ ਦੇ ਨਾਲ ਰਹੇ ਅਤੇ ਇੱਕ ਹਜ਼ਾਰ ਬਿਨਯਾਮੀਨ ਦੇ ਗਿਬਆਹ ਵਿੱਚ ਯੋਨਾਥਾਨ ਦੇ ਨਾਲ ਰਹੇ । ਉਸ ਨੇ ਬਾਕੀ ਸਭਨਾਂ ਨੂੰ ਆਪੋ ਆਪਣੇ ਡੇਰੇ ਵੱਲ ਵਿਦਾ ਕੀਤਾ ।
\s5
\v 3 ਯੋਨਾਥਾਨ ਨੇ ਫ਼ਲਿਸਤੀਆਂ ਦੀ ਚੌਂਕੀ ਦੇ ਸਿਪਾਹੀਆਂ ਨੂੰ ਜੋ ਗਿਬਆਹ ਵਿੱਚ ਸਨ ਮਾਰਿਆ, ਇਹ ਗੱਲ ਜਦੋਂ ਫ਼ਲਿਸਤੀਆਂ ਨੇ ਸੁਣੀ ਅਤੇ ਸ਼ਾਊਲ ਨੇ ਤੁਰ੍ਹੀ ਦੀ ਆਵਾਜ਼ ਨਾਲ ਸਾਰੇ ਦੇਸ ਵਿੱਚ ਮੁਨਾਦੀ ਸੁਣਾਈ, ਜੋ ਇਬਰਾਨੀ ਸੁਣ ਲੈਣ !
\v 4 ਅਤੇ ਇਹ ਗੱਲ ਸਾਰੇ ਇਸਰਾਏਲ ਨੇ ਸੁਣੀ ਜੋ ਸ਼ਾਊਲ ਨੇ ਫ਼ਲਿਸਤੀਆਂ ਦੀ ਇੱਕ ਚੌਂਕੀ ਦੇ ਸਿਪਾਹੀ ਮਾਰ ਸੁੱਟੇ ਅਤੇ ਜੋ ਫ਼ਲਿਸਤੀਆਂ ਦੀ ਨਜ਼ਰ ਵਿੱਚ ਇਸਰਾਏਲੀ ਵੀ ਘਿਣਾਉਣੇ ਹੋ ਗਏ ਅਤੇ ਸ਼ਾਊਲ ਕੋਲ ਗਿਲਗਾਲ ਵਿੱਚ ਇਕੱਠੇ ਹੋਏ ।
\p
\s5
\v 5 ਫ਼ਲਿਸਤੀ ਵੀ ਇਸਰਾਏਲ ਨਾਲ ਲੜ੍ਹਾਈ ਕਰਨ ਲਈ ਇਕੱਠੇ ਹੋਏ । ਉਨ੍ਹਾਂ ਕੋਲ ਤੀਹ ਹਜ਼ਾਰ ਰੱਥ ਅਤੇ ਛੇ ਹਜ਼ਾਰ ਸਵਾਰ ਸਨ ਅਤੇ ਸਮੁੰਦਰ ਦੀ ਰੇਤ ਦੀ ਤਰ੍ਹਾਂ ਬਹੁਤੇ ਲੋਕ ਸਨ । ਸੋ ਉਹਨਾਂ ਚੜ੍ਹਾਈ ਕੀਤੀ ਅਤੇ ਬੈਤ-ਆਵਨ ਦੇ ਪੂਰਬ ਵੱਲ ਮਿਕਮਾਸ਼ ਵਿੱਚ ਡੇਰੇ ਲਾਏ ।
\s5
\v 6 ਜਦ ਇਸਰਾਏਲੀਆਂ ਨੇ ਦੇਖਿਆ ਜੋ ਅਸੀਂ ਮੁਸ਼ਕਿਲ ਵਿੱਚ ਹਾਂ ਇਸ ਲਈ ਉਹ ਲੋਕ ਗੁਫਾਵਾਂ, ਝਾੜੀਆਂ, ਚੱਟਾਨਾਂ, ਗੜ੍ਹਾਂ ਅਤੇ ਟੋਇਆਂ ਵਿੱਚ ਜਾ ਲੁੱਕੇ ।
\v 7 ਕਈ ਇਬਰਾਨੀ ਯਰਦਨੋਂ ਪਾਰ ਗਾਦ ਅਤੇ ਗਿਲਆਦ ਦੇ ਦੇਸ ਨੂੰ ਚੱਲੇ ਗਏ, ਪਰ ਸ਼ਾਊਲ ਗਿਲਗਾਲ ਵਿੱਚ ਹੀ ਰਿਹਾ, ਅਤੇ ਉਹ ਸਭ ਲੋਕ ਕੰਬਦੇ ਹੋਏ ਉਹਨਾਂ ਦੇ ਪਿੱਛੇ ਚੱਲ ਪਏ ।
\p
\s5
\v 8 ਉਹ ਉੱਥੇ ਸਮੂਏਲ ਦੇ ਠਹਿਰਾਏ ਹੋਏ ਸਮੇਂ ਦੇ ਅਨੁਸਾਰ, ਸੱਤਾਂ ਦਿਨਾਂ ਤੱਕ ਉਡੀਕ ਕਰਦਾ ਰਿਹਾ, ਪਰ ਸਮੂਏਲ ਗਿਲਗਲ ਵਿੱਚ ਨਾ ਆਇਆ ਅਤੇ ਸਾਰੇ ਲੋਕ ਉਹ ਦੇ ਕੋਲੋਂ ਇੱਧਰ-ਉੱਧਰ ਹੋ ਗਏ ।
\v 9 ਤਦ ਸ਼ਾਊਲ ਨੇ ਆਖਿਆ, ਹੋਮ ਦੀ ਬਲੀ ਅਤੇ ਸੁੱਖ-ਸਾਂਦ ਦੀ ਭੇਟ ਮੇਰੇ ਕੋਲ ਲੈ ਆਓ ਅਤੇ ਉਸ ਨੇ ਹੋਮ ਦੀ ਬਲੀ ਚੜ੍ਹਾਈ ।
\v 10 ਅਤੇ ਜਿਸ ਵੇਲੇ ਉਹ ਹੋਮ ਦੀ ਬਲੀ ਚੜ੍ਹਾ ਚੁੱਕਾ ਤਾਂ ਵੇਖੋ, ਸਮੂਏਲ ਵੀ ਪਹੁੰਚ ਗਿਆ ਅਤੇ ਸ਼ਾਊਲ ਉਸ ਨੂੰ ਮਿਲਣ ਲਈ ਉਸ ਦੀ ਸੁੱਖ-ਸਾਂਦ ਪੁੱਛਣ ਨਿੱਕਲਿਆ ।
\s5
\v 11 ਸਮੂਏਲ ਨੇ ਪੁੱਛਿਆ, ਤੂੰ ਕੀ ਕੀਤਾ ? ਸ਼ਾਊਲ ਬੋਲਿਆ, ਮੈਂ ਜਦੋਂ ਵੇਖਿਆ ਕਿ ਲੋਕ ਮੇਰੇ ਕੋਲੋਂ ਇੱਧਰ-ਉੱਧਰ ਹੋ ਗਏ ਹਨ ਅਤੇ ਤੂੰ ਠਹਿਰਾਏ ਹੋਏ ਦਿਨਾਂ ਵਿੱਚ ਨਾ ਆਇਆ ਅਤੇ ਫ਼ਲਿਸਤੀ ਮਿਕਮਾਸ਼ ਵਿੱਚ ਇੱਕਠੇ ਹੋਏ ।
\v 12 ਤਦ ਮੈਂ ਆਖਿਆ ਜੋ ਫ਼ਲਿਸਤੀ ਮੇਰੇ ਉੱਤੇ ਗਿਲਗਾਲ ਵਿੱਚ ਹਮਲਾ ਕਰਨਗੇ ਅਤੇ ਮੈਂ ਹੁਣ ਤੱਕ ਯਹੋਵਾਹ ਦੀ ਕਿਰਪਾ ਦੀ ਬੇਨਤੀ ਨਹੀਂ ਕੀਤੀ ਇਸ ਲਈ ਮੈਂ ਨਾ ਚਾਹੁੰਦੇ ਹੋਏ ਵੀ ਹੋਮ ਦੀ ਬਲੀ ਚੜ੍ਹਾਈ ।
\s5
\v 13 ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੂਰਖਤਾਈ ਕੀਤੀ ਹੈ ਕਿਉਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨਹੀਂ ਮੰਨੀ ਜੋ ਉਸ ਨੇ ਤੈਨੂੰ ਦਿੱਤੀ ਸੀ, ਨਹੀਂ ਤਾਂ ਯਹੋਵਾਹ ਹੁਣ ਤੋਂ ਸਦੀਪਕ ਕਾਲ ਤੱਕ ਤੇਰਾ ਰਾਜ ਇਸਰਾਏਲ ਵਿੱਚ ਠਹਿਰਾ ਦਿੰਦਾ ।
\v 14 ਹੁਣ ਤੇਰਾ ਰਾਜ ਕਾਇਮ ਨਾ ਰਹੇਗਾ ਕਿਉਂ ਜੋ ਯਹੋਵਾਹ ਨੇ ਇੱਕ ਆਪਣੇ ਮਨ ਦੇ ਅਨੁਸਾਰ ਮਨੁੱਖ ਨੂੰ ਲੱਭ ਲਿਆ ਅਤੇ ਯਹੋਵਾਹ ਨੇ ਆਪਣੇ ਲੋਕਾਂ ਦਾ ਪਰਧਾਨ ਬਣਨ ਲਈ ਉਹ ਨੂੰ ਆਗਿਆ ਕੀਤੀ ਕਿਉਂ ਜੋ ਤੂੰ ਯਹੋਵਾਹ ਦੀ ਆਗਿਆ ਨੂੰ ਨਹੀਂ ਮੰਨਿਆ, ਜੋ ਉਸ ਨੇ ਤੈਨੂੰ ਦਿੱਤੀ ਸੀ ।
\p
\s5
\v 15 ਸਮੂਏਲ ਉੱਠਿਆ ਅਤੇ ਗਿਲਗਾਲ ਤੋਂ ਬਿਨਯਾਮੀਨ ਦੇ ਸ਼ਹਿਰ ਗਿਬਆਹ ਨੂੰ ਗਿਆ । ਤਦ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਗਿਣਿਆ ਜੋ ਉਹ ਦੇ ਕੋਲ ਸਨ, ਅਤੇ ਉਹ ਮਨੁੱਖ ਲਗਭਗ ਛੇ ਸੌ ਸਨ ।
\v 16 ਅਤੇ ਸ਼ਾਊਲ ਅਤੇ ਉਸ ਦਾ ਪੁੱਤਰ ਯੋਨਾਥਾਨ ਅਤੇ ਉਨ੍ਹਾਂ ਦੇ ਨਾਲ ਦੇ ਲੋਕ ਬਿਨਯਾਮੀਨ ਦੇ ਗਿਬਆਹ ਵਿੱਚ ਰਹੇ ਅਤੇ ਫ਼ਲਿਸਤੀ ਮਿਕਮਾਸ਼ ਵਿੱਚ ਡੇਰੇ ਲਾਈ ਬੈਠੇ ਸਨ ।
\s5
\v 17 ਫ਼ਲਿਸਤੀਆਂ ਦੇ ਦਲ ਤੋਂ ਲੁਟੇਰੇ ਤਿੰਨ ਟੋਲੀਆਂ ਬਣਾ ਕੇ ਨਿੱਕਲੇ । ਇੱਕ ਟੋਲੀ ਸ਼ੂਆਲ ਦੇ ਦੇਸ ਨੂੰ ਓਫਰਾਹ ਦੇ ਰਾਹ ਵੱਲ ਗਈ ।
\v 18 ਦੂਜੀ ਟੋਲੀ ਬੈਤ-ਹੋਰੋਨ ਦੇ ਰਾਹ ਆਈ ਅਤੇ ਤੀਜੀ ਟੋਲੀ ਉਸ ਬੰਨੇ ਦੇ ਰਾਹ ਤੁਰੀ ਜਿਹੜਾ ਸਬੋਈਮ ਦੀ ਖੱਡ ਦੇ ਉੱਤੇ ਉਜਾੜ ਦੇ ਪਾਸੇ ਸੀ ।
\p
\s5
\v 19 ਉਸ ਵੇਲੇ ਇਸਰਾਏਲ ਦੇ ਸਾਰੇ ਦੇਸ ਵਿੱਚ ਇੱਕ ਲੁਹਾਰ ਵੀ ਨਹੀਂ ਮਿਲਦਾ ਸੀ, ਕਿਉਂ ਜੋ ਫ਼ਲਿਸਤੀਆਂ ਨੇ ਆਖਿਆ ਸੀ, ਅਜਿਹਾ ਨਾ ਹੋਵੇ ਜੋ ਇਬਰਾਨੀ ਲੋਕ ਤਲਵਾਰਾਂ ਅਤੇ ਬਰਛੇ ਆਪਣੇ ਲਈ ਬਣਾਉਣ,
\v 20 ਸਗੋਂ ਸਾਰੇ ਇਸਰਾਏਲੀ ਫ਼ਲਿਸਤੀਆਂ ਦੇ ਕੋਲ ਸੱਭੇ ਆਪੋ ਆਪਣੇ ਹਲ ਫਾਲੇ ਅਤੇ ਆਪਣੀ ਕਹੀ ਅਤੇ ਆਪਣਾ ਕੁਹਾੜਾ ਅਤੇ ਆਪਣੀ ਦਾਤੀ ਤਿੱਖੇ ਕਰਾਉਣ ਲਈ ਜਾਂਦੇ ਸਨ ।
\v 21 ਪਰ ਦਾਤੀਆਂ, ਹੱਲ੍ਹ ਫਾਲਾਂ, ਤ੍ਰਿਸ਼ੂਲ ਅਤੇ ਕੁਹਾੜਿਆਂ ਦੇ ਲਈ ਅਤੇ ਆਰਾਂ ਨੂੰ ਤਿੱਖਿਆਂ ਕਰਨ ਲਈ ਉਨ੍ਹਾਂ ਕੋਲ ਰੇਤੀਆਂ ਸਨ ।
\s5
\v 22 ਇਸ ਲਈ ਅਜਿਹਾ ਹੋਇਆ ਜੋ ਲੜਾਈ ਦੇ ਦਿਨ ਉਨ੍ਹਾਂ ਲੋਕਾਂ ਦੇ ਵਿੱਚੋਂ ਜੋ ਸ਼ਾਊਲ ਅਤੇ ਯੋਨਾਥਾਨ ਦੇ ਨਾਲ ਸਨ, ਕਿਸੇ ਦੇ ਹੱਥ ਵਿੱਚ ਇੱਕ ਤਲਵਾਰ ਅਤੇ ਇੱਕ ਬਰਛੀ ਵੀ ਨਹੀਂ ਸੀ, ਪਰ ਉਹ ਸ਼ਾਊਲ ਅਤੇ ਉਹ ਦੇ ਪੁੱਤਰ ਯੋਨਾਥਾਨ ਦੇ ਕੋਲ ਸਨ ।
\v 23 ਤਦ ਫ਼ਲਿਸਤੀਆਂ ਦੀ ਚੋਂਕੀ ਦੇ ਸਿਪਾਹੀ ਮਿਕਮਾਸ਼ ਦੀ ਘਾਟੀ ਤੱਕ ਪਹੁੰਚ ਗਏ ।
\s5
\c 14
\s ਯੋਨਾਥਾਨ ਦੀ ਜਿੱਤ
\p
\v 1 ਇੱਕ ਦਿਨ ਸ਼ਾਊਲ ਦੇ ਪੁੱਤਰ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸ਼ਤ੍ਰ ਚੁੱਕਦਾ ਸੀ ਆਖਿਆ, ਆਓ, ਅਸੀਂ ਫ਼ਲਿਸਤੀਆਂ ਦੀ ਚੌਂਕੀ ਵੱਲ ਚੱਲੀਏ, ਪਰ ਉਸ ਨੇ ਆਪਣੇ ਪਿਤਾ ਨੂੰ ਨਾ ਦੱਸਿਆ ।
\s5
\v 2 ਸ਼ਾਊਲ ਗਿਬਆਹ ਦੇ ਰਾਹ ਵਿੱਚ ਇੱਕ ਅਨਾਰ ਦੇ ਬਿਰਛ ਹੇਠ ਰੁਕਿਆ, ਜੋ ਮਿਗਰੋਨ ਵਿੱਚ ਸੀ ਅਤੇ ਲਗਭਗ ਛੇ ਸੌ ਮਨੁੱਖ ਉਸ ਦੇ ਨਾਲ ਸਨ ।
\v 3 ਆਹੀਯਾਹ ਅਹੀਟੂਬ ਦਾ ਪੁੱਤਰ ਜੋ ਈਕਾਬੋਦ ਦਾ ਭਰਾ ਸੀ, ਫ਼ੀਨਹਾਸ ਦਾ ਪੋਤ੍ਰਾ ਅਤੇ ਏਲੀ ਦਾ ਪੜਪੋਤ੍ਰਾ ਸੀ, ਸ਼ੀਲੋਹ ਵਿੱਚ ਏਫ਼ੋਦ ਪਹਿਨੇ ਹੋਏ ਯਹੋਵਾਹ ਦਾ ਜਾਜਕ ਸੀ ਅਤੇ ਲੋਕਾਂ ਨੂੰ ਖ਼ਬਰ ਨਾ ਹੋਈ ਜੋ ਯੋਨਾਥਾਨ ਚਲਿਆ ਗਿਆ ਹੈ ।
\s5
\v 4 ਉਸ ਦਰੇ ਵਿੱਚ, ਜਿੱਥੋਂ ਯੋਨਾਥਾਨ ਚਾਹੁੰਦਾ ਸੀ ਜੋ ਫ਼ਲਿਸਤੀਆਂ ਦੀ ਚੌਂਕੀ ਉੱਤੇ ਜਾ ਪਈਏ, ਇੱਕ ਪਾਸੇ ਵੱਡਾ ਤਿੱਖਾ ਪਹਾੜ ਸੀ ਅਤੇ ਦੂਏ ਪਾਸੇ ਵੀ ਇੱਕ ਵੱਡਾ ਤਿੱਖਾ ਪਹਾੜ ਸੀ । ਇੱਕ ਦਾ ਨਾਮ ਬੋਸੇਸ ਅਤੇ ਦੂਜੇ ਦਾ ਨਾਮ ਸਨਹ ਸੀ ।
\v 5 ਇੱਕ ਪਹਾੜ ਦਾ ਮੂੰਹ ਮਿਕਮਾਸ਼ ਦੇ ਉੱਤਰ ਵੱਲ ਸੀ ਅਤੇ ਦੂਜਾ ਦੱਖਣ ਵੱਲ ਗਾਬਾ ਦੇ ਸਾਹਮਣੇ ਸੀ ।
\p
\s5
\v 6 ਤਦ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤਰ ਚੁੱਕਦਾ ਸੀ ਆਖਿਆ, ਚੱਲ ਅਸੀਂ ਉੱਥੇ ਉਨ੍ਹਾਂ ਅਸੁੰਨਤੀਆਂ ਦੀ ਚੌਂਕੀ ਵੱਲ ਚੱਲੀਏ, ਕੀ ਜਾਣੀਏ ਜੋ ਯਹੋਵਾਹ ਸਾਡੀ ਮਦਦ ਕਰੇ ਕਿਉਂ ਜੋ ਯਹੋਵਾਹ ਲਈ ਕੁਝ ਔਖਾ ਨਹੀਂ ਜੋ ਬਹੁਤਿਆਂ ਨਾਲ ਜਾਂ ਥੋੜ੍ਹੇ ਲੋਕਾਂ ਦੇ ਰਾਹੀਂ ਛੁਟਕਾਰਾ ਦੇਵੇ ।
\v 7 ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਉਸ ਨੂੰ ਆਖਿਆ, ਜੋ ਤੁਹਾਡੇ ਮਨ ਵਿੱਚ ਹੈ ਸੋ ਕਰੋ; ਤੁਰੋ ਅਤੇ ਵੇਖੋ, ਮੈਂ ਤਾਂ ਤੁਹਾਡੀ ਮਰਜ਼ੀ ਦੇ ਅਨੁਸਾਰ ਤੁਹਾਡੇ ਨਾਲ ਹੀ ਹਾਂ ।
\s5
\v 8 ਤਦ ਯੋਨਾਥਾਨ ਬੋਲਿਆ, ਵੇਖ, ਅਸੀਂ ਉਨ੍ਹਾਂ ਲੋਕਾਂ ਕੋਲ ਪਾਰ ਲੰਘ ਕੇ ਉਨ੍ਹਾਂ ਕੋਲ ਆਪਣੇ ਆਪ ਨੂੰ ਪ੍ਰਗਟ ਕਰਾਂਗੇ ।
\v 9 ਜੇ ਉਹ ਸਾਨੂੰ ਇਹ ਆਖਣ, ਜਦ ਤੱਕ ਅਸੀਂ ਤੁਹਾਡੇ ਕੋਲ ਨਾ ਆਈਏ ਠਹਿਰ ਜਾਓ ਤਾਂ ਅਸੀਂ ਆਪਣੇ ਥਾਂ ਖੜ੍ਹੇ ਰਹਾਂਗੇ ਅਤੇ ਉਨ੍ਹਾਂ ਉੱਤੇ ਚੜਾਈ ਨਾ ਕਰਾਂਗੇ ।
\v 10 ਪਰ ਜੇ ਉਹ ਐਉਂ ਆਖਣ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਚੜ੍ਹਾਂਗੇ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਸਾਡੇ ਹੱਥ ਸੌਂਪ ਦਿੱਤਾ ਹੈ ਅਤੇ ਇਹ ਸਾਡੇ ਲਈ ਇੱਕ ਨਿਸ਼ਾਨੀ ਹੋਵੇਗੀ ।
\s5
\v 11 ਤਦ ਉਹਨਾਂ ਦੋਹਾਂ ਨੇ ਫ਼ਲਿਸਤੀਆਂ ਦੀ ਚੌਂਕੀ ਅੱਗੇ ਆਪਣੇ ਆਪ ਨੂੰ ਪਰਗਟ ਕੀਤਾ ਅਤੇ ਫ਼ਲਿਸਤੀ ਬੋਲੇ, ਵੇਖੋ, ਇਬਰਾਨੀ ਉਨ੍ਹਾਂ ਖੁੱਡਾਂ ਵਿੱਚੋਂ ਨਿੱਕਲੇ ਆਉਂਦੇ ਹਨ ਜਿੱਥੇ ਉਹ ਲੁੱਕੇ ਸਨ ।
\v 12 ਤਦ ਚੌਂਕੀ ਦੇ ਮਨੁੱਖਾਂ ਨੇ ਯੋਨਾਥਾਨ ਅਤੇ ਉਹ ਦੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਤੁਹਾਨੂੰ ਇੱਕ ਗੱਲ ਦੱਸਾਂਗੇ । ਸੋ ਯੋਨਾਥਾਨ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਹੁਣ ਮੇਰੇ ਮਗਰ ਚੜ੍ਹ ਆ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਇਸਰਾਏਲ ਦੇ ਵੱਸ ਪਾ ਦਿੱਤਾ ਹੈ ।
\s5
\v 13 ਅਤੇ ਯੋਨਾਥਾਨ ਆਪਣੇ ਹੱਥਾਂ ਅਤੇ ਪੈਰਾਂ ਦੇ ਭਾਰ ਚੜ੍ਹ ਗਿਆ, ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਉਹ ਦੇ ਮਗਰ ਹੋਇਆ ਅਤੇ ਉਹ ਯੋਨਾਥਾਨ ਦੇ ਅੱਗੇ ਡਿੱਗਦੇ ਜਾਂਦੇ ਸਨ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਵੀ ਉਹ ਦੇ ਮਗਰ ਮਗਰ ਮਾਰੀ ਜਾਂਦਾ ਸੀ ।
\v 14 ਸੋ ਇਹ ਪਹਿਲੀ ਮਾਰ ਜੋ ਯੋਨਾਥਾਨ ਤੇ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਕੀਤੀ ਵੀਹਕੁ ਮਨੁੱਖਾਂ ਦੀ ਸੀ ਅਤੇ ਅੱਧੀ ਕੁ ਬਿਘਾ ਪੈਲੀ ਵਿੱਚ ਹੋਈ ।
\s5
\v 15 ਤਦ ਡੇਰੇ ਅਤੇ ਮੈਦਾਨ ਅਤੇ ਸਾਰਿਆਂ ਲੋਕਾਂ ਵਿੱਚ ਕੰਬਣੀ ਛਿੜ ਪਈ ਅਤੇ ਉਹ ਚੌਂਕੀ ਵਾਲੇ ਅਤੇ ਲੁਟੇਰੇ ਵੀ ਕੰਬੇ ਅਤੇ ਧਰਤੀ ਵਿੱਚ ਭੂਚਾਲ ਆਇਆ ਅਤੇ ਇਹ ਜਾਣੋ ਪਰਮੇਸ਼ੁਰ ਵੱਲੋਂ ਕੰਬਣੀ ਸੀ ।
\s ਫਲਿਸਤੀਆਂ ਦੀ ਹਾਰ
\p
\s5
\v 16 ਸ਼ਾਊਲ ਦੇ ਪਹਿਰੇਦਾਰਾਂ ਨੇ ਜੋ ਬਿਨਯਾਮੀਨ ਦੇ ਗਿਬਆਹ ਵਿੱਚ ਸਨ ਵੇਖਿਆ ਕਿ ਉਹ ਭੀੜ ਘੱਟਦੀ ਜਾਂਦੀ ਹੈ ਅਤੇ ਉਹ ਇੱਧਰ-ਉੱਧਰ ਤੁਰੇ ਜਾਂਦੇ ਸਨ ।
\v 17 ਤਦ ਸ਼ਾਊਲ ਨੇ ਆਪਣੇ ਨਾਲ ਦੇ ਲੋਕਾਂ ਨੂੰ ਆਖਿਆ, ਗਿਣਤੀ ਕਰਕੇ ਵੇਖੋ ਜੋ ਸਾਡੇ ਵਿੱਚੋਂ ਕੌਣ ਗਿਆ ਹੈ । ਜਦ ਉਨ੍ਹਾਂ ਗਿਣਿਆ ਤਾਂ ਵੇਖੋ, ਯੋਨਾਥਾਨ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਨਾ ਲੱਭਾ ।
\s5
\v 18 ਉਸ ਵੇਲੇ ਸ਼ਾਊਲ ਨੇ ਅਹੀਯਾਹ ਨੂੰ ਆਖਿਆ, ਪਰਮੇਸ਼ੁਰ ਦਾ ਸੰਦੂਕ ਇੱਥੇ ਲੈ ਆਓ । ਉਸ ਸਮੇਂ ਪਰਮੇਸ਼ੁਰ ਦਾ ਸੰਦੂਕ ਇਸਰਾਏਲੀਆਂ ਦੇ ਵਿਚਕਾਰ ਸੀ ।
\v 19 ਜਿਸ ਵੇਲੇ ਸ਼ਾਊਲ ਜਾਜਕ ਦੇ ਨਾਲ ਗੱਲ ਕਰਦਾ ਸੀ ਤਾਂ ਫ਼ਲਿਸਤੀਆਂ ਦੇ ਡੇਰੇ ਵਿੱਚ ਜੋ ਰੌਲਾ ਪਿਆ ਸੋ ਵੱਧਦਾ ਜਾਂਦਾ ਸੀ ਅਤੇ ਸ਼ਾਊਲ ਨੇ ਜਾਜਕ ਨੂੰ ਆਖਿਆ, ਆਪਣਾ ਹੱਥ ਹਟਾ ਲੈ ।
\s5
\v 20 ਤਦ ਸ਼ਾਊਲ ਅਤੇ ਸਾਰੇ ਲੋਕ ਜੋ ਉਹ ਦੇ ਨਾਲ ਸਨ ਇਕੱਠੇ ਹੋਏ ਅਤੇ ਲੜਾਈ ਨੂੰ ਆਏ ਅਤੇ ਵੇਖੋ, ਸਭ ਕਿਸੇ ਦੀ ਤਲਵਾਰ ਆਪਣੇ ਨਾਲ ਦੇ ਉੱਤੇ ਚੱਲੀ ਅਤੇ ਵੱਡੀ ਹੱਲ-ਚੱਲ ਪੈ ਗਈ ।
\v 21 ਉਹ ਇਬਰਾਨੀ ਜੋ ਪਹਿਲਾਂ ਫ਼ਲਿਸਤੀਆਂ ਦੇ ਨਾਲ ਸਨ ਅਤੇ ਜੋ ਚੁਫੇਰਿਓਂ ਇਕੱਠੇ ਹੋ ਕੇ ਉਹ ਦੇ ਨਾਲ ਡੇਰੇ ਵਿੱਚ ਆਏ ਸਨ ਸੋ ਮੁੜ ਕੇ ਉਨ੍ਹਾਂ ਹੀ ਇਸਰਾਏਲੀਆਂ ਵਿੱਚ ਜੋ ਸ਼ਾਊਲ ਅਤੇ ਯੋਨਾਥਾਨ ਦੇ ਸੰਗ ਸਨ, ਰਲ ਗਏ ।
\s5
\v 22 ਉਨ੍ਹਾਂ ਸਭਨਾਂ ਇਸਰਾਏਲੀ ਮਨੁੱਖਾਂ ਨੇ ਵੀ ਜੋ ਅਫ਼ਰਾਈਮ ਦੇ ਪਹਾੜ ਵਿੱਚ ਲੁਕ ਗਏ ਸਨ ਜਦ ਇਹ ਸੁਣਿਆ ਭਈ ਫ਼ਲਿਸਤੀ ਭੱਜ ਗਏ ਉਸੇ ਵੇਲੇ ਨਿੱਕਲ ਕੇ ਉਹਨਾਂ ਨੇ ਵੀ ਲੜਾਈ ਵਿੱਚ ਉਨ੍ਹਾਂ ਦਾ ਪਿੱਛਾ ਕੀਤਾ ।
\v 23 ਸੋ ਯਹੋਵਾਹ ਨੇ ਉਸ ਦਿਨ ਇਸਰਾਏਲ ਨੂੰ ਛੁਟਕਾਰਾ ਦਿੱਤਾ ਅਤੇ ਲੜਾਈ ਬੈਤਆਵਨ ਦੇ ਦੂਏ ਪਾਸੇ ਤੱਕ ਪਹੁੰਚ ਗਈ ।
\s ਯੁੱਧ ਦੇ ਬਾਅਦ ਦੀਆਂ ਘਟਨਾਵਾਂ
\p
\s5
\v 24 ਇਸਰਾਏਲੀ ਮਨੁੱਖ ਉਸ ਦਿਨ ਬਹੁਤ ਔਖੇ ਸਨ ਕਿਉਂ ਜੋ ਸ਼ਾਊਲ ਨੇ ਲੋਕਾਂ ਨੂੰ ਸਹੁੰ ਚੁਕਾ ਕੇ ਇਉਂ ਆਖਿਆ ਸੀ ਕਿ ਜਿਹੜਾ ਅੱਜ ਸ਼ਾਮਾਂ ਤੱਕ ਭੋਜਨ ਚੱਖੇ, ਉਹ ਦੇ ਉੱਤੇ ਸਰਾਪ ਹੋਵੇ ਇਸ ਕਾਰਨ ਜੋ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂ ਸੋ ਉਹਨਾਂ ਲੋਕਾਂ ਵਿੱਚੋਂ ਕਿਸੇ ਨੇ ਭੋਜਨ ਨਾ ਚੱਖਿਆ ਸੀ ।
\v 25 ਸਭ ਲੋਕ ਇੱਕ ਜੰਗਲ ਵਿੱਚ ਜਾ ਪੁੱਜੇ ਅਤੇ ਉੱਥੇ ਜ਼ਮੀਨ ਉੱਤੇ ਸ਼ਹਿਦ ਸੀ ।
\v 26 ਜਿਸ ਵੇਲੇ ਇਹ ਲੋਕ ਉਸ ਜੰਗਲ ਵਿੱਚ ਅੱਪੜੇ ਤਾਂ ਵੇਖੋ, ਉੱਥੇ ਸ਼ਹਿਦ ਚੌਂਦਾ ਪਿਆ ਸੀ ਪਰ ਕੋਈ ਵੀ ਆਪਣੇ ਮੂੰਹ ਵੱਲ ਹੱਥ ਨਾ ਲੈ ਕੇ ਗਿਆ ਕਿਉਂ ਜੋ ਲੋਕ ਉਸ ਸਹੁੰ ਤੋਂ ਡਰੇ ।
\s5
\v 27 ਪਰ ਜਿਸ ਵੇਲੇ ਉਹ ਦੇ ਪਿਤਾ ਨੇ ਲੋਕਾਂ ਕੋਲੋਂ ਸਹੁੰ ਚੁਕਾਈ ਸੀ ਉਸ ਵੇਲੇ ਯੋਨਾਥਾਨ ਨੇ ਨਹੀਂ ਸੁਣਿਆ ਸੀ ਅਤੇ ਉਹ ਨੇ ਆਪਣੀ ਸੋਟੀ ਦੇ ਸਿਰੇ ਨੂੰ ਸ਼ਹਿਦ ਦੇ ਛੱਤੇ ਦੇ ਵਿੱਚ ਵਾੜਿਆ ਅਤੇ ਹੱਥ ਮੂੰਹ ਵੱਲ ਕੀਤਾ ਅਤੇ ਉਹ ਦੀਆਂ ਅੱਖਾਂ ਵਿੱਚ ਰੋਸ਼ਨੀ ਆਈ ।
\v 28 ਤਦ ਉਹਨਾਂ ਲੋਕਾਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਤੁਹਾਡੇ ਪਿਤਾ ਨੇ ਲੋਕਾਂ ਕੋਲੋਂ ਸਹੁੰ ਚੁਕਾ ਕੇ ਆਖਿਆ ਸੀ ਕਿ ਜਿਹੜਾ ਮਨੁੱਖ ਅੱਜ ਦੇ ਦਿਨ ਭੋਜਨ ਖਾਵੇ ਉਹ ਦੇ ਉੱਤੇ ਸਰਾਪ ਹੋਵੇ ਅਤੇ ਉਸ ਵੇਲੇ ਲੋਕ ਥੱਕੇ ਹੋਏ ਸਨ ।
\s5
\v 29 ਯੋਨਾਥਾਨ ਬੋਲ੍ਹਿਆ, ਮੇਰੇ ਪਿਤਾ ਨੇ ਦੇਸ ਨੂੰ ਦੁੱਖ ਦਿੱਤਾ । ਵੇਖੋ, ਮੈਂ ਥੋੜਾ ਜਿਹਾ ਸ਼ਹਿਦ ਚੱਖਿਆ ਤਾਂ ਮੇਰੀਆਂ ਅੱਖਾਂ ਵਿੱਚ ਰੋਸ਼ਨੀ ਆ ਗਈ ।
\v 30 ਜੇ ਕਦੀ ਸਾਰੇ ਲੋਕ ਵੈਰੀਆਂ ਦੀ ਲੁੱਟ ਵਿੱਚੋਂ ਜੋ ਉਹਨਾਂ ਨੇ ਪਾਈ ਸੀ ਰੱਜ ਕੇ ਖਾਂਦੇ ਤਾਂ ਕਿਨ੍ਹਾ ਵਧੇਰੇ ਚੰਗਾ ਹੁੰਦਾ । ਭਲਾ, ਅਜਿਹਾ ਨਹੀਂ ਹੁੰਦਾ ਜੋ ਇਸ ਵੇਲੇ ਫ਼ਲਿਸਤੀਆਂ ਦਾ ਇਸ ਨਾਲੋਂ ਵੀ ਹੋਰ ਵਧੇਰੇ ਨਾਸ਼ ਹੁੰਦਾ ?
\p
\s5
\v 31 ਸੋ ਉਹਨਾਂ ਨੇ ਉਸ ਦਿਨ ਮਿਕਮਾਸ਼ ਤੋਂ ਲੈ ਕੇ ਅਯਾਲੋਨ ਤੱਕ ਫ਼ਲਿਸਤੀਆਂ ਨੂੰ ਮਾਰਿਆ ਸੋ ਲੋਕ ਬਹੁਤ ਥੱਕੇ ਪਏ ਸਨ ।
\v 32 ਲੋਕ ਲੁੱਟ ਦੇ ਮਾਲ ਉੱਤੇ ਆਣ ਪਏ ਅਤੇ ਭੇਡਾਂ ਅਤੇ ਬਲ਼ਦਾਂ ਨੂੰ ਫੜ੍ਹ ਕੇ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਵੱਢ ਕੇ ਲਹੂ ਸਮੇਤ ਖਾ ਗਏ ।
\s5
\v 33 ਜਦ ਸ਼ਾਊਲ ਨੂੰ ਖ਼ਬਰ ਹੋਈ ਜੋ ਵੇਖੋ, ਲੋਕ ਯਹੋਵਾਹ ਦਾ ਪਾਪ ਕਰਦੇ ਹਨ ਸੋ ਲਹੂ ਸਮੇਤ ਖਾਂਦੇ ਜਾਂਦੇ ਹਨ । ਉਹ ਬੋਲਿਆ, ਤੁਸੀਂ ਪਾਪ ਕੀਤਾ ਸੋ ਮੇਰੇ ਸਾਹਮਣੇ ਇੱਕ ਵੱਡਾ ਪੱਥਰ ਰੇੜ੍ਹ ਲਿਆਓ ।
\v 34 ਫੇਰ ਸ਼ਾਊਲ ਨੇ ਆਖਿਆ, ਲੋਕਾਂ ਦੇ ਵਿੱਚ ਫੈਲ ਜਾਓ ਅਤੇ ਉਹਨਾਂ ਨੂੰ ਆਖੋ ਕਿ ਹਰ ਕੋਈ ਮਨੁੱਖ ਆਪੋ ਆਪਣੇ ਬਲ਼ਦ ਅਤੇ ਆਪੋ-ਆਪਣੀ ਭੇਡ ਮੇਰੇ ਕੋਲ ਲੈ ਆਵੇ ਅਤੇ ਐਥੇ ਵੱਢ ਕੇ ਖਾਵੇ ਪਰ ਲਹੂ ਸਮੇਤ ਖਾ ਕੇ ਯਹੋਵਾਹ ਦਾ ਪਾਪ ਨਾ ਕਰੇ । ਉਸ ਰਾਤ ਲੋਕਾਂ ਵਿੱਚੋਂ ਹਰੇਕ ਮਨੁੱਖ ਆਪੋ ਆਪਣੇ ਬਲ਼ਦ ਉੱਥੇ ਲੈ ਆਇਆ ਅਤੇ ਉੱਥੇ ਹੀ ਵੱਢਿਆ ।
\s5
\v 35 ਅਤੇ ਸ਼ਾਊਲ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ । ਇਹ ਪਹਿਲੀ ਜਗਵੇਦੀ ਹੈ ਜੋ ਉਸ ਨੇ ਯਹੋਵਾਹ ਦੇ ਲਈ ਬਣਾਈ ।
\p
\s5
\v 36 ਫੇਰ ਸ਼ਾਊਲ ਨੇ ਆਖਿਆ, ਆਓ ਰਾਤ ਨੂੰ ਫ਼ਲਿਸਤੀਆਂ ਦਾ ਪਿੱਛਾ ਕਰੀਏ ਅਤੇ ਸਵੇਰ ਹੋਣ ਤੱਕ ਉਨ੍ਹਾਂ ਨੂੰ ਲੁੱਟੀਏ ਅਤੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਨੂੰ ਵੀ ਨਾ ਛੱਡੀਏ ਅਤੇ ਉਹ ਬੋਲੇ, ਜੋ ਕੁਝ ਤੁਹਾਨੂੰ ਭਾਵੇ ਸੋ ਕਰੋ । ਤਦ ਜਾਜਕ ਬੋਲਿਆ, ਆਓ, ਪਰਮੇਸ਼ੁਰ ਦੇ ਨੇੜੇ ਹੋਈਏ ।
\v 37 ਇਸ ਤੋਂ ਬਾਅਦ ਸ਼ਾਊਲ ਨੇ ਪਰਮੇਸ਼ੁਰ ਤੋਂ ਸਲਾਹ ਪੁੱਛੀ ਕੀ ਮੈਂ ਫ਼ਲਿਸਤੀਆਂ ਦਾ ਪਿੱਛਾ ਕਰਾਂ ? ਕੀ ਤੂੰ ਉਨ੍ਹਾਂ ਨੂੰ ਇਸਰਾਏਲ ਦੇ ਹੱਥ ਵਿੱਚ ਸੌਂਪੇਗਾ ? ਪਰ ਉਸ ਨੇ ਉਸ ਦਿਨ ਉਹ ਨੂੰ ਕੁਝ ਉੱਤਰ ਨਾ ਦਿੱਤਾ ।
\s5
\v 38 ਤਦ ਸ਼ਾਊਲ ਨੇ ਆਖਿਆ, ਲੋਕਾਂ ਦੇ ਸਾਰੇ ਸਰਦਾਰ ਮੇਰੇ ਨੇੜੇ ਆਉਣ ਅਤੇ ਵੇਖਣ ਜੋ ਅੱਜ ਦੇ ਦਿਨ ਕਿਵੇਂ ਪਾਪ ਹੋਇਆ ਹੈ ।
\v 39 ਕਿਉਂ ਜੋ ਜਿਉਂਦੇ ਯਹੋਵਾਹ ਦੀ ਸਹੁੰ ਜੋ ਇਸਰਾਏਲ ਦਾ ਛੁਟਕਾਰਾ ਕਰਦਾ ਹੈ ਜੇ ਮੇਰੇ ਪੁੱਤਰ ਯੋਨਾਥਾਨ ਤੋਂ ਵੀ ਹੋਵੇ ਤਾਂ ਉਹ ਜਰੂਰ ਮਾਰਿਆ ਜਾਵੇ ਅਤੇ ਸਾਰਿਆਂ ਲੋਕਾਂ ਵਿੱਚੋਂ ਕਿਸੇ ਮਨੁੱਖ ਨੇ ਉਸ ਦਾ ਉੱਤਰ ਨਾ ਦਿੱਤਾ
\s5
\v 40 ਤਦ ਉਸ ਨੇ ਸਾਰੇ ਇਸਰਾਏਲ ਨੂੰ ਆਖਿਆ, ਤੁਸੀਂ ਸਾਰੇ ਇੱਕ ਪਾਸੇ ਹੋਵੋ ਅਤੇ ਮੈਂ ਅਤੇ ਮੇਰਾ ਪੁੱਤਰ ਯੋਨਾਥਾਨ ਦੂਜੇ ਪਾਸੇ ਹੋਈਏ । ਤਦ ਲੋਕ ਸ਼ਾਊਲ ਨੂੰ ਬੋਲੇ, ਜੋ ਤੁਹਾਨੂੰ ਚੰਗਾ ਲੱਗੇ ਉਹੀ ਕਰੋ ।
\v 41 ਸ਼ਾਊਲ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਖਿਆ, ਸੱਚੀ ਗੱਲ ਦੱਸ । ਤਦ ਸ਼ਾਊਲ ਅਤੇ ਯੋਨਾਥਾਨ ਫੜੇ ਗਏ, ਪਰ ਲੋਕ ਬਚ ਗਏ ।
\v 42 ਤਦ ਸ਼ਾਊਲ ਨੇ ਆਖਿਆ ਮੇਰੇ ਅਤੇ ਮੇਰੇ ਪੁੱਤਰ ਯੋਨਾਥਾਨ ਦੇ ਨਾਮ ਉੱਤੇ ਪਰਚੀ ਪਾਓ । ਤਦ ਯੋਨਾਥਾਨ ਦੇ ਨਾਮ ਦੀ ਪਰਚੀ ਨਿਕਲੀ ।
\p
\s5
\v 43 ਸ਼ਾਊਲ ਨੇ ਯੋਨਾਥਾਨ ਨੂੰ ਆਖਿਆ, ਮੈਨੂੰ ਦੱਸ, ਤੂੰ ਕੀ ਕੀਤਾ ਹੈ ? ਯੋਨਾਥਾਨ ਨੇ ਉਸ ਨੂੰ ਦੱਸਿਆ ਅਤੇ ਆਖਿਆ, ਮੈਂ ਤਾਂ ਨਿਰੀ ਸੋਟੀ ਦੀ ਨੁਕਰ ਨਾਲ ਥੋੜਾ ਜਿਹਾ ਸ਼ਹਿਦ ਚੱਖਿਆ ਸੀ ਅਤੇ ਵੇਖੋ ਮੈਂ ਹੁਣ ਮਰ ਰਿਹਾ ਹਾਂ ।
\v 44 ਸ਼ਾਊਲ ਨੇ ਆਖਿਆ, ਮੇਰਾ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਤੋਂ ਵੀ ਵੱਧ ਪਰ ਹੇ ਯੋਨਾਥਾਨ, ਤੈਨੂੰ ਜ਼ਰੂਰ ਮਰਨਾ ਪਵੇਗਾ ।
\s5
\v 45 ਤਦ ਲੋਕਾਂ ਨੇ ਸ਼ਾਊਲ ਨੂੰ ਆਖਿਆ, ਕੀ ਯੋਨਾਥਾਨ ਮਰ ਜਾਉ ਜਿਸ ਨੇ ਇਸਰਾਏਲ ਦੇ ਲਈ ਅਜਿਹਾ ਵੱਡਾ ਛੁਟਕਾਰਾ ਕੀਤਾ ਹੈ ? ਪਰਮੇਸ਼ੁਰ ਨਾ ਕਰੇ ! ਜਿਉਂਦੇ ਪਰਮੇਸ਼ੁਰ ਦੀ ਸਹੁੰ, ਉਹ ਦਾ ਇੱਕ ਵਾਲ ਵੀ ਧਰਤੀ ਉੱਤੇ ਨਾ ਡਿੱਗੇਗਾ ਕਿਉਂ ਜੋ ਉਹ ਨੇ ਅੱਜ ਪਰਮੇਸ਼ੁਰ ਦੇ ਨਾਲ ਕੰਮ ਕੀਤਾ ਹੈ । ਸੋ ਲੋਕਾਂ ਨੇ ਯੋਨਾਥਾਨ ਨੂੰ ਬਚਾਇਆ ਜੋ ਉਹ ਮਾਰਿਆ ਨਾ ਗਿਆ ।
\v 46 ਫੇਰ ਸ਼ਾਊਲ ਨੇ ਫ਼ਲਿਸਤੀਆਂ ਦਾ ਪਿੱਛਾ ਕਰਨ ਤੋਂ ਹਟ ਕੇ ਉਤਾਹਾਂ ਮੁੜ ਗਿਆ ਅਤੇ ਫ਼ਲਿਸਤੀ ਆਪਣੇ ਥਾਂ ਨੂੰ ਗਏ ।
\s ਸ਼ਾਊਲ ਦਾ ਰਾਜ ਅਤੇ ਉਸ ਦਾ ਪਰਿਵਾਰ
\p
\s5
\v 47 ਸੋ ਸ਼ਾਊਲ ਨੇ ਇਸਰਾਏਲ ਦੇ ਉੱਤੇ ਰਾਜ ਕੀਤਾ ਅਤੇ ਆਪਣੇ ਵੈਰੀਆਂ ਨਾਲ ਚੁਫੇਰਿਓਂ ਮੋਆਬ ਦੇ ਅਤੇ ਅੰਮੋਨੀਆਂ ਦੇ ਨਾਲ ਅਤੇ ਅਦੋਮ ਦੇ ਅਤੇ ਸੋਬਾਹ ਦੇ ਰਾਜਿਆਂ ਨਾਲ ਅਤੇ ਫ਼ਲਿਸਤੀਆਂ ਨਾਲ ਲੜਾਈ ਕੀਤੀ ਅਤੇ ਜਿਸ ਪਾਸੇ ਉਹ ਮੂੰਹ ਕਰਦਾ ਸੀ ਉਸੇ ਪਾਸੇ ਉਹ ਉਨ੍ਹਾਂ ਨੂੰ ਦੁੱਖ ਦਿੰਦਾ ਸੀ ।
\v 48 ਫੇਰ ਉਸ ਨੇ ਬਹਾਦਰੀ ਕਰ ਕੇ ਅਮਾਲੇਕੀਆਂ ਨੂੰ ਮਾਰਿਆ ਅਤੇ ਇਸਰਾਏਲੀਆਂ ਨੂੰ ਉਨ੍ਹਾਂ ਦੇ ਲੁਟੇਰਿਆਂ ਦੇ ਹੱਥੋਂ ਛੁਡਾਇਆ ।
\p
\s5
\v 49 ਸ਼ਾਊਲ ਦੇ ਪੁੱਤਰਾਂ ਦੇ ਨਾਮ ਇਹ ਸਨ, ਯੋਨਾਥਾਨ, ਯਿਸ਼ਵੀ, ਮਾਲਕਿਸ਼ੂਆ ਅਤੇ ਉਹ ਦੀਆਂ ਦੋਹਾਂ ਧੀਆਂ ਦੇ ਨਾਮ ਇਹ ਸਨ, ਵੱਡੀ ਦਾ ਨਾਮ ਮੇਰਬ ਅਤੇ ਛੋਟੀ ਦਾ ਨਾਮ ਮੀਕਲ ।
\v 50 ਅਤੇ ਸ਼ਾਊਲ ਦੀ ਪਤਨੀ ਦਾ ਨਾਮ ਆਹੀਨੋਆਮ ਸੀ ਜੋ ਅਹੀਮਆਸ ਦੀ ਧੀ ਸੀ ਅਤੇ ਉਹ ਦੇ ਸੈਨਾਪਤੀ ਦਾ ਨਾਮ ਅਬੀਨੇਰ ਸੀ ਜੋ ਸ਼ਾਊਲ ਦੇ ਚਾਚੇ ਨੇਰ ਦਾ ਪੁੱਤਰ ਸੀ ।
\v 51 ਸ਼ਾਊਲ ਦੇ ਪਿਤਾ ਦਾ ਨਾਮ ਕੀਸ਼ ਸੀ ਅਤੇ ਅਬੀਨੇਰ ਦਾ ਪਿਤਾ ਨੇਰ ਅਬੀਏਲ ਦਾ ਪੁੱਤਰ ਸੀ ।
\p
\s5
\v 52 ਸ਼ਾਊਲ ਦੀ ਸਾਰੀ ਉਮਰ ਫ਼ਲਿਸਤੀਆਂ ਨਾਲ ਡਾਢੀ ਲੜਾਈ ਹੁੰਦੀ ਰਹੀ ਅਤੇ ਜਦ ਸ਼ਾਊਲ ਕਿਸੇ ਮਨੁੱਖ ਜਾਂ ਸੂਰਬੀਰ ਮਨੁੱਖ ਨੂੰ ਦੇਖਦਾ ਸੀ ਤਾਂ ਉਹ ਨੂੰ ਆਪਣੇ ਕੋਲ ਰੱਖ ਲੈਂਦਾ ਸੀ ।
\s5
\c 15
\s ਅਮਾਲੇਕੀਆਂ ਦੇ ਵਿਰੁੱਧ ਯੁੱਧ
\p
\v 1 ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈਨੂੰ ਯਹੋਵਾਹ ਨੇ ਭੇਜਿਆ ਹੈ ਜੋ ਮੈਂ ਤੈਨੂੰ ਅਭਿਸ਼ੇਕ ਕਰਾਂ, ਇਸ ਕਰਕੇ ਜੋ ਤੂੰ ਉਹ ਦੀ ਪਰਜਾ ਇਸਰਾਏਲ ਦਾ ਰਾਜਾ ਬਣੇਂ ਸੋ ਹੁਣ ਯਹੋਵਾਹ ਦਾ ਬਚਨ ਸੁਣ ।
\v 2 ਸੈਨਾਵਾਂ ਦਾ ਯਹੋਵਾਹ ਇਉਂ ਆਖਦਾ ਹੈ, ਮੈਨੂੰ ਯਾਦ ਹੈ ਜੋ ਕੁਝ ਅਮਾਲੇਕ ਨੇ ਇਸਰਾਏਲ ਨਾਲ ਕੀਤਾ ਜਿਸ ਵੇਲੇ ਉਹ ਮਿਸਰੋਂ ਨਿੱਕਲ ਆਏ ਤਾਂ ਉਹ ਕਿਵੇਂ ਉਹਨਾਂ ਦੇ ਰਾਹ ਵਿੱਚ ਵਿਰੋਧੀ ਬਣ ਕੇ ਆਇਆ ।
\v 3 ਸੋ ਹੁਣ ਤੂੰ ਜਾ ਅਤੇ ਅਮਾਲੇਕ ਨੂੰ ਮਾਰ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ ਮੂਲੋਂ ਨਾਸ਼ ਕਰ ਅਤੇ ਉਨ੍ਹਾਂ ਉੱਤੇ ਤਰਸ ਨਾ ਖਾ ਸਗੋਂ ਪੁਰਸ਼ ਅਤੇ ਇਸਤ੍ਰੀ, ਗੋਦ ਦੇ ਬਾਲ ਅਤੇ ਦੁੱਧ ਚੁੰਘਦੇ ਵੀ ਅਤੇ ਬਲ਼ਦ ਭੇੜ ਅਤੇ ਊਠ, ਗਧੇ ਤੱਕ ਸਾਰਿਆਂ ਨੂੰ ਵੱਢ ਸੁੱਟ ।
\p
\s5
\v 4 ਸੋ ਸ਼ਾਊਲ ਨੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਤਲਾਇਮ ਵਿੱਚ ਉਹਨਾਂ ਦੀ ਗਿਣਤੀ ਕੀਤੀ । ਉਹ ਦੋ ਲੱਖ ਸਿਪਾਹੀ ਅਤੇ ਯਹੂਦੀ ਮਨੁੱਖ ਦਸ ਹਜ਼ਾਰ ਸਨ ।
\v 5 ਸ਼ਾਊਲ ਨੇ ਅਮਾਲੇਕ ਨਗਰ ਦੀ ਘਾਟੀ ਦੇ ਵਿੱਚ ਘਾਤ ਲਾ ਕੇ ਉਹਨਾਂ ਨੂੰ ਬੈਠਾਇਆ ।
\s5
\v 6 ਸ਼ਾਊਲ ਨੇ ਕੇਨੀਆਂ ਨੂੰ ਆਖਿਆ, ਤੁਸੀਂ ਇੱਥੋਂ ਜਾਓ, ਅਮਾਲੇਕੀਆਂ ਦੇ ਵਿੱਚੋਂ ਨਿੱਕਲ ਜਾਓ ਅਜਿਹਾ ਨਾ ਹੋਵੇ ਜੋ ਮੈਂ ਉਨ੍ਹਾਂ ਦੇ ਨਾਲ ਤੁਹਾਡਾ ਵੀ ਨਾਸ਼ ਕਰ ਦੇਵਾਂ ਇਸ ਲਈ ਜੋ ਤੁਸੀਂ ਸਾਰੇ ਇਸਰਾਏਲੀਆਂ ਉੱਤੇ ਕਿਰਪਾ ਕੀਤੀ ਸੀ ਜਿਸ ਵੇਲੇ ਉਹ ਮਿਸਰ ਵਿਚੋਂ ਨਿੱਕਲ ਆਏ ਸਨ । ਸੋ ਕੇਨੀ ਅਮਾਲੇਕੀਆਂ ਵਿੱਚੋਂ ਨਿੱਕਲ ਗਏ ।
\v 7 ਤਦ ਸ਼ਾਊਲ ਨੇ ਅਮਾਲੇਕੀਆਂ ਨੂੰ ਹਵੀਲਾਹ ਤੋਂ ਲੈ ਕੇ ਸੂਰ ਤੱਕ ਜੋ ਮਿਸਰ ਦੇ ਪੂਰਬ ਵਿੱਚ ਹੈ ਮਾਰਿਆ ।
\s5
\v 8 ਉਹਨਾਂ ਦੇ ਰਾਜਾ ਅਗਾਗ ਨੂੰ ਜਿਉਂਦਾ ਫੜ ਲਿਆ ਅਤੇ ਸਭਨਾਂ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਨਾਸ਼ ਕਰ ਦਿੱਤਾ ।
\v 9 ਪਰ ਸ਼ਾਊਲ ਅਤੇ ਲੋਕਾਂ ਨੇ ਅਗਾਗ ਨੂੰ ਚੰਗੀਆਂ ਭੇਡਾਂ ਅਤੇ ਬਲ਼ਦਾਂ ਅਤੇ ਮੋਟੇ-ਮੋਟੇ ਵੱਛਿਆਂ ਅਤੇ ਮੇਢਿਆਂ ਦੇ ਬੱਚਿਆਂ ਨੂੰ ਅਤੇ ਸਭ ਕੁਝ ਜੋ ਚੰਗਾ ਸੀ ਬਚਾ ਰੱਖਿਆ ਅਤੇ ਉਨ੍ਹਾਂ ਦਾ ਨਾਸ਼ ਕਰਨ ਵਿੱਚ ਰਾਜ਼ੀ ਨਾ ਹੋਏ ਪਰ ਸਾਰੀਆਂ ਵਸਤਾਂ ਜੋ ਮਾੜੀਆਂ ਅਤੇ ਨਿਕੰਮੀਆਂ ਸਨ ਉਨ੍ਹਾਂ ਦਾ ਸੱਤਿਆਨਾਸ ਕਰ ਦਿੱਤਾ ।
\s ਰਾਜਾ ਹੋਣ ਲਈ ਸ਼ਾਊਲ ਨੂੰ ਅਸਵੀਕਾਰ ਕੀਤਾ ਜਾਣਾ
\p
\s5
\v 10 ਤਦ ਯਹੋਵਾਹ ਦਾ ਬਚਨ ਸਮੂਏਲ ਨੂੰ ਮਿਲਿਆ,
\v 11 ਮੈਂ ਪਛਤਾਉਂਦਾ ਹਾਂ ਜੋ ਮੈਂ ਸ਼ਾਊਲ ਨੂੰ ਰਾਜਾ ਬਣਾਇਆ ਕਿਉਂ ਜੋ ਉਹ ਮੇਰੇ ਪਿਛੇ ਚੱਲਣ ਤੋਂ ਮੁੜ ਗਿਆ ਹੈ ਅਤੇ ਉਸ ਨੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ । ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਦੇ ਅੱਗੇ ਤਰਲੇ ਕਰਦਾ ਰਿਹਾ ।
\s5
\v 12 ਜਦ ਸਮੂਏਲ ਸ਼ਾਊਲ ਨੂੰ ਮਿਲਣ ਲਈ ਤੜਕੇ ਉੱਠਿਆ ਤਾਂ ਸਮੂਏਲ ਨੂੰ ਖ਼ਬਰ ਹੋਈ ਜੋ ਸ਼ਾਊਲ ਕਰਮਲ ਨੂੰ ਆਇਆ ਹੋਇਆ ਹੈ ਅਤੇ ਵੇਖੋ, ਆਪਣੇ ਲਈ ਉਸ ਨੇ ਇੱਕ ਯਾਦਗਾਰ ਕਾਇਮ ਕੀਤੀ, ਅਤੇ ਲੰਘ ਕੇ ਗਿਲਗਾਲ ਵੱਲ ਚੱਲਾ ਗਿਆ ।
\v 13 ਫੇਰ ਸਮੂਏਲ ਸ਼ਾਊਲ ਕੋਲ ਗਿਆ ਅਤੇ ਸ਼ਾਊਲ ਨੇ ਆਖਿਆ, ਹੇ ਯਹੋਵਾਹ ਦੇ ਮੁਬਾਰਕ, ਮੈਂ ਯਹੋਵਾਹ ਦੀ ਆਗਿਆ ਅਨੁਸਾਰ ਕੰਮ ਕੀਤਾ ।
\s5
\v 14 ਸਮੂਏਲ ਨੇ ਆਖਿਆ, ਫੇਰ ਭੇਡਾਂ ਦੀ ਮੈਂ ਮੈਂ ਅਤੇ ਬਲ਼ਦਾਂ ਦਾ ਅੜਾਉਣਾ ਕੀ ਹੈ, ਜੋ ਮੈਂ ਸੁਣਦਾ ਹਾਂ ?
\v 15 ਸ਼ਾਊਲ ਨੇ ਆਖਿਆ, ਉਹ ਇਨ੍ਹਾਂ ਨੂੰ ਅਮਾਲੇਕੀਆਂ ਵੱਲੋਂ ਲਿਆਏ ਹਨ ਅਤੇ ਲੋਕਾਂ ਨੇ ਚੰਗੀਆਂ-ਚੰਗੀਆਂ ਭੇਡਾਂ ਅਤੇ ਬਲ਼ਦਾਂ ਨੂੰ ਜਿਉਂਦੇ ਰੱਖਿਆ ਜੋ ਉਨ੍ਹਾਂ ਨੂੰ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਬਲੀ ਚੜ੍ਹਾਉਣ ਅਤੇ ਰਹਿੰਦੇ ਸਭਨਾਂ ਨੂੰ ਅਸੀਂ ਮੂਲੋਂ ਹੀ ਨਾਸ਼ ਕਰ ਸੁੱਟਿਆ ।
\v 16 ਤਦ ਸਮੂਏਲ ਨੇ ਸ਼ਾਊਲ ਨੂੰ ਆਖਿਆ, ਠਹਿਰ ਜਾ ਅਤੇ ਅੱਜ ਰਾਤੀਂ ਜਿਹੜਾ ਯਹੋਵਾਹ ਨੇ ਮੈਨੂੰ ਆਖਿਆ ਹੈ ਉਹ ਮੈਂ ਤੈਨੂੰ ਦੱਸਾਂਗਾ ਤਾਂ ਸ਼ਾਊਲ ਬੋਲਿਆ ਦੱਸੋ ਜੀ ।
\p
\s5
\v 17 ਸਮੂਏਲ ਨੇ ਆਖਿਆ, ਜਿਸ ਵੇਲੇ ਤੂੰ ਆਪਣੀ ਨਜ਼ਰ ਵਿੱਚ ਤੁੱਛ ਸੀ ਤਾਂ ਭਲਾ, ਇਸਰਾਏਲ ਦੇ ਗੋਤਾਂ ਦਾ ਤੂੰ ਪ੍ਰਧਾਨ ਨਹੀਂ ਠਹਿਰਾਇਆ ਗਿਆ ? ਯਹੋਵਾਹ ਨੇ ਇਸਰਾਏਲ ਦਾ ਰਾਜਾ ਬਣਨ ਲਈ ਤੈਨੂੰ ਅਭਿਸ਼ੇਕ ਕੀਤਾ ।
\v 18 ਯਹੋਵਾਹ ਨੇ ਤੈਨੂੰ ਖ਼ਾਸ ਮਕਸਦ ਲਈ ਭੇਜਿਆ ਅਤੇ ਆਖਿਆ, ਜਾਹ ਅਤੇ ਉਨ੍ਹਾਂ ਪਾਪੀ ਅਮਾਲੇਕੀਆਂ ਦਾ ਨਾਸ਼ ਕਰ ਜਦ ਤੱਕ ਉਹ ਨਸ਼ਟ ਨਾ ਹੋ ਜਾਣ ਉਨ੍ਹਾਂ ਨਾਲ ਲੜਾਈ ਕਰ ।
\v 19 ਫੇਰ ਤੂੰ ਯਹੋਵਾਹ ਦੀ ਗੱਲ ਕਿਉਂ ਨਾ ਮੰਨੀ ਅਤੇ ਲੁੱਟ ਦੇ ਮਾਲ ਉੱਤੇ ਤੇਰਾ ਮਨ ਕਿਉਂ ਆ ਡਿੱਗਾ ਅਤੇ ਯਹੋਵਾਹ ਦੇ ਸਨਮੁਖ ਕਿਉਂ ਬੁਰਾਈ ਕੀਤੀ ?
\s5
\v 20 ਸ਼ਾਊਲ ਨੇ ਸਮੂਏਲ ਨੂੰ ਆਖਿਆ, ਮੈਂ ਤਾਂ ਯਹੋਵਾਹ ਦੀ ਆਗਿਆ ਮੰਨੀ ਹੈ ਅਤੇ ਜਿਸ ਦੇ ਵਿੱਚ ਯਹੋਵਾਹ ਨੇ ਮੈਨੂੰ ਭੇਜਿਆ ਉਸ ਰਾਹ ਤੁਰਿਆ ਹਾਂ ਅਤੇ ਅਮਾਲੇਕ ਦੇ ਰਾਜਾ ਅਗਾਗ ਨੂੰ ਲੈ ਆਇਆ ਹਾਂ ਅਤੇ ਅਮਾਲੇਕੀਆਂ ਨੂੰ ਮੂਲੋਂ ਨਾਸ਼ ਕੀਤਾ ਹੈ ।
\v 21 ਪਰ ਲੋਕ ਲੁੱਟ ਦੇ ਵਿੱਚੋਂ ਭੇਡਾਂ ਅਤੇ ਬਲ਼ਦ ਅਰਥਾਤ ਚੰਗੀਆਂ-ਚੰਗੀਆਂ ਵਸਤਾਂ ਜਿਨ੍ਹਾਂ ਨੂੰ ਨਾਸ਼ ਕਰਨਾ ਚਾਹੀਦਾ ਸੀ, ਇਸ ਲਈ ਗਿਲਗਾਲ ਵਿੱਚ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਭੇਟ ਚੜ੍ਹਾਉਣ ਲਈ ਲੈ ਆਏ ਹਨ ।
\s5
\v 22 ਸਮੂਏਲ ਬੋਲਿਆ,
\q1 ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ,
\q1 ਜਾਂ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ ?
\q1 ਵੇਖ, ਆਗਿਆ ਮੰਨਣਾ ਭੇਟਾਂ ਚੜ੍ਹਾਉਣ ਨਾਲੋਂ,
\q1 ਅਤੇ ਸਰੋਤਾ ਬਣਨਾ ਮੇਂਢੇਆਂ ਦੀ ਚਰਬੀ ਨਾਲੋਂ ਚੰਗਾ ਹੈ ।
\p
\v 23 ਕਿਉਂ ਜੋ ਬਗਾਵਤ ਕਰਨਾ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ,
\q1 ਅਤੇ ਢੀਠਤਾ, ਮੂਰਤੀ ਪੂਜਾ ਜਿਹੀ ਹੈ ।
\q1 ਸੋ ਜਿਵੇਂ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ,
\q1 ਉਸੇ ਤਰ੍ਹਾਂ ਹੀ ਯਹੋਵਾਹ ਨੇ ਰਾਜਾ ਹੋਣ ਤੋਂ ਤੈਨੂੰ ਰੱਦਿਆ ਹੈ ।
\p
\s5
\v 24 ਸ਼ਾਊਲ ਨੇ ਸਮੂਏਲ ਨੂੰ ਆਖਿਆ, ਮੈਂ ਪਾਪ ਕੀਤਾ ਕਿਉਂ ਜੋ ਯਹੋਵਾਹ ਦੀ ਆਗਿਆ ਨੂੰ ਅਤੇ ਤੇਰੀਆਂ ਗੱਲਾਂ ਨੂੰ ਮੋੜ ਦਿੱਤਾ ਮੈਂ ਲੋਕਾਂ ਤੋਂ ਜੋ ਡਰਿਆ ਅਤੇ ਉਹਨਾਂ ਦੀ ਗੱਲ ਸੁਣੀ
\v 25 ਸੋ ਹੁਣ ਦਯਾ ਕਰ ਕੇ ਮੇਰਾ ਪਾਪ ਮਾਫ਼ ਕਰ ਅਤੇ ਮੇਰੇ ਨਾਲ ਮੁੜ ਚੱਲ ਜੋ ਮੈਂ ਯਹੋਵਾਹ ਦੇ ਅੱਗੇ ਮੱਥਾ ਟੇਕਾ
\s5
\v 26 ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈ ਤੇਰੇ ਨਾਲ ਨਹੀਂ ਜਾਂਵਾਂਗਾ ਕਿਉਂ ਜੋ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਅਤੇ ਯਹੋਵਾਹ ਨੇ ਇਸਰਾਏਲ ਉੱਤੇ ਰਾਜਾ ਰਹਿਣ ਤੋਂ ਤੈਨੂੰ ਰੱਦਿਆ ਹੈ ।
\v 27 ਜਦ ਸਮੂਏਲ ਵਿਦਾ ਹੋਣ ਨੂੰ ਮੁੜਿਆ ਤਾਂ ਉਹ ਨੇ ਉਸ ਦੀ ਚਾਦਰ ਦਾ ਪੱਲਾ ਫੜ ਲਿਆ ਅਤੇ ਉਹ ਫਟ ਗਿਆ ।
\s5
\v 28 ਤਦ ਸਮੂਏਲ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਰਾਜ ਜੋ ਤੂੰ ਇਸਰਾਏਲ ਉੱਤੇ ਕਰਦਾ ਸੀ ਅੱਜ ਤੇਰੇ ਨਾਲੋਂ ਵੱਖ ਕਰ ਦਿੱਤਾ ਹੈ ਅਤੇ ਤੇਰੇ ਇੱਕ ਗੁਆਂਢੀ ਨੂੰ ਦੇ ਦਿੱਤਾ ਜੋ ਤੇਰੇ ਨਾਲੋਂ ਚੰਗਾ ਹੈ ।
\v 29 ਇਸਰਾਏਲ ਦਾ ਸ਼ਕਤੀਮਾਨ ਝੂਠ ਨਹੀਂ ਬੋਲਦਾ ਅਤੇ ਪਛਤਾਉਂਦਾ ਨਹੀਂ ਕਿਉਂ ਜੋ ਉਹ ਮਨੁੱਖ ਨਹੀਂ ਜੋ ਪਛਤਾਵੇ ।
\s5
\v 30 ਤਦ ਉਹ ਨੇ ਆਖਿਆ, ਮੈਂ ਪਾਪ ਕੀਤਾ ਪਰ ਮੇਰੇ ਲੋਕਾਂ ਦੇ ਬਜ਼ੁਰਗਾਂ ਅਤੇ ਇਸਰਾਏਲ ਦੇ ਅੱਗੇ ਮੇਰਾ ਆਦਰ ਕਰ ਅਤੇ ਮੇਰੇ ਨਾਲ ਮੁੜ ਚੱਲ ਜੋ ਮੈਂ ਯਹੋਵਾਹ ਤੇਰੇ ਪਰਮੇਸ਼ੁਰ ਅੱਗੇ ਮੱਥਾ ਟੇਕਾਂ ।
\v 31 ਤਦ ਸਮੂਏਲ ਸ਼ਾਊਲ ਦੇ ਮਗਰ ਮੁੜਿਆ ਅਤੇ ਸ਼ਾਊਲ ਨੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ ।
\p
\s5
\v 32 ਤਦ ਸਮੂਏਲ ਨੇ ਆਖਿਆ, ਅਮਾਲੇਕੀਆਂ ਦੇ ਰਾਜਾ ਅਗਾਗ ਨੂੰ ਮੇਰੇ ਕੋਲ ਲੈ ਆਓ ਅਤੇ ਅਗਾਗ ਨਿਚਿੰਤ ਹੋ ਕੇ ਉਹ ਦੇ ਕੋਲ ਆਇਆ, ਅਗਾਗ ਨੇ ਆਖਿਆ, ਜ਼ਰੂਰ ਮੌਤ ਦੀ ਕੁੜੱਤਣ ਲੰਘ ਗਈ ਹੋਵੇਗੀ ।
\v 33 ਪਰ ਸਮੂਏਲ ਨੇ ਆਖਿਆ, ਜਿਸ ਤਰ੍ਹਾਂ ਤੇਰੀ ਤਲਵਾਰ ਨੇ ਤੀਵੀਆਂ ਨੂੰ ਔਂਤਰਿਆਂ ਕੀਤਾ ਉਸੇ ਤਰ੍ਹਾਂ ਹੀ ਤੇਰੀ ਮਾਂ ਤੀਵੀਆਂ ਵਿੱਚੋਂ ਔਂਤਰੀ ਹੋਵੇਗੀ ਅਤੇ ਸਮੂਏਲ ਨੇ ਗਿਲਗਾਲ ਵਿੱਚ ਯਹੋਵਾਹ ਦੇ ਅੱਗੇ ਅਗਾਗ ਨੂੰ ਟੋਟੇ-ਟੋਟੇ ਕੀਤਾ ।
\p
\s5
\v 34 ਸਮੂਏਲ ਰਾਮਾਹ ਨੂੰ ਗਿਆ ਅਤੇ ਸ਼ਾਊਲ ਆਪਣੇ ਘਰ ਨੂੰ ਗਿਬਆਹ ਵੱਲ ਚੜ੍ਹ ਗਿਆ,
\v 35 ਅਤੇ ਸਮੂਏਲ ਆਪਣੀ ਮੌਤ ਤੱਕ ਸ਼ਾਊਲ ਨੂੰ ਨਾ ਵੇਖਣ ਗਿਆ ਤਾਂ ਵੀ ਸਮੂਏਲ ਸ਼ਾਊਲ ਤੋਂ ਉਦਾਸ ਹੁੰਦਾ ਰਿਹਾ ਅਤੇ ਯਹੋਵਾਹ ਨੇ ਵੀ ਸ਼ਾਊਲ ਨੂੰ ਇਸਰਾਏਲ ਦਾ ਰਾਜਾ ਬਣਾਉਣ ਵਿੱਚ ਅਫ਼ਸੋਸ ਕੀਤਾ ।
\s5
\c 16
\s ਦਾਊਦ ਨੂੰ ਰਾਜਾ ਹੋਣ ਲਈ ਮਸਹ ਕੀਤਾ ਜਾਣਾ
\p
\v 1 ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦੋਂ ਤੱਕ ਤੂੰ ਸ਼ਾਊਲ ਲਈ ਸੋਗ ਕਰਦਾ ਰਹੇਗਾਂ ਜਦ ਕਿ ਮੈਂ ਉਹ ਨੂੰ ਇਸਰਾਏਲ ਰਾਜਾ ਹੋਣ ਤੋਂ ਤਿਆਗ ਦਿੱਤਾ ਹੈ ? ਤੂੰ ਆਪਣੇ ਸਿੰਗ ਵਿੱਚ ਤੇਲ ਭਰ ਅਤੇ ਜਾ । ਮੈਂ ਤੈਨੂੰ ਬੈਤਲਹਮ ਵਿੱਚ ਯੱਸੀ ਦੇ ਕੋਲ ਭੇਜਦਾ ਹਾਂ ਕਿਉਂ ਜੋ ਉਹ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਮੈਂ ਰਾਜਾ ਹੋਣ ਲਈ ਚੁਣਿਆ ਹੈ ।
\s5
\v 2 ਸਮੂਏਲ ਬੋਲਿਆ, ਮੈਂ ਕਿਸ ਤਰ੍ਹਾਂ ਜਾਂਵਾਂ ? ਜੇਕਰ ਸ਼ਾਊਲ ਇਹ ਸੁਣੇਗਾ ਤਾਂ ਮੈਨੂੰ ਮਾਰ ਸੁੱਟੇਗਾ । ਯਹੋਵਾਹ ਨੇ ਆਖਿਆ, ਇੱਕ ਵੱਛੀ ਆਪਣੇ ਨਾਲ ਲੈ ਜਾ ਅਤੇ ਇਸ ਤਰ੍ਹਾਂ ਆਖ ਕਿ ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ ।
\v 3 ਜਦ ਤੂੰ ਬਲੀ ਚੜ੍ਹਾਵੇਂ ਤਾਂ ਯੱਸੀ ਨੂੰ ਸੱਦਾ ਦੇ ਅਤੇ ਫੇਰ ਜੋ ਤੈਨੂੰ ਕਰਨਾ ਹੋਵੇਗਾ ਉਹ ਮੈਂ ਤੈਨੂੰ ਦੱਸਾਂਗਾ ਅਤੇ ਜਿਸ ਦਾ ਨਾਮ ਮੈਂ ਤੈਨੂੰ ਦੱਸਾਂ ਉਸ ਨੂੰ ਮੇਰੇ ਲਈ ਅਭਿਸ਼ੇਕ ਕਰ ।
\s5
\v 4 ਤਦ ਜਿਵੇਂ ਯਹੋਵਾਹ ਨੇ ਆਖਿਆ ਸੀ ਸਮੂਏਲ ਨੇ ਉਸੇ ਤਰ੍ਹਾਂ ਕੀਤਾ ਅਤੇ ਬੈਤਲਹਮ ਵਿੱਚ ਆਇਆ । ਸ਼ਹਿਰ ਦੇ ਬਜ਼ੁਰਗ ਉਹ ਦੇ ਆਉਣ ਤੋਂ ਕੰਬ ਕੇ ਬੋਲੇ, ਤੂੰ ਸ਼ਾਂਤੀ ਨਾਲ ਆਇਆ ਹੈ ਜਾਂ ਨਹੀਂ ?
\v 5 ਉਹ ਬੋਲਿਆ, ਹਾਂ, ਮੈਂ ਸ਼ਾਂਤੀ ਨਾਲ ਆਇਆ ਹਾਂ । ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ । ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਮੇਰੇ ਨਾਲ ਭੇਟ ਚੜ੍ਹਾਉਣ ਲਈ ਆਓ ਅਤੇ ਉਸ ਨੇ ਯੱਸੀ ਨੂੰ ਉਹ ਦੇ ਪੁੱਤਰਾਂ ਸਮੇਤ ਪਵਿੱਤਰ ਕੀਤਾ ਅਤੇ ਉਨ੍ਹਾਂ ਨੂੰ ਭੇਟ ਚੜ੍ਹਾਉਣ ਲਈ ਸੱਦਿਆ ।
\s5
\v 6 ਜਦ ਉਹ ਆਏ ਤਦ ਸਮੂਏਲ ਨੇ ਅਲੀਆਬ ਨੂੰ ਵੇਖਿਆ ਅਤੇ ਸੋਚਿਆ, ਯਕੀਨਨ ਜੋ ਯਹੋਵਾਹ ਦੇ ਅੱਗੇ ਹੈ ਉਹੀ ਉਸ ਦਾ ਅਭਿਸ਼ੇਕ ਕੀਤਾ ਹੋਇਆ ਹੈ ।
\v 7 ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ । ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ ।
\s5
\v 8 ਤਦ ਯੱਸੀ ਨੇ ਅਬੀਨਾਦਾਬ ਨੂੰ ਸੱਦਿਆ ਅਤੇ ਉਹ ਨੂੰ ਸਮੂਏਲ ਦੇ ਅੱਗੇ ਕੀਤਾ । ਉਹ ਬੋਲਿਆ, ਇਹ ਨੂੰ ਵੀ ਯਹੋਵਾਹ ਨੇ ਨਹੀਂ ਚੁਣਿਆ ।
\v 9 ਫੇਰ ਯੱਸੀ ਨੇ ਸ਼ੰਮਾਹ ਨੂੰ ਅੱਗੇ ਕੀਤਾ ਪਰ ਉਹ ਬੋਲਿਆ, ਇਹ ਨੂੰ ਵੀ ਯਹੋਵਾਹ ਨੇ ਨਹੀਂ ਚੁਣਿਆ ।
\v 10 ਯੱਸੀ ਨੇ ਆਪਣੇ ਸੱਤਾਂ ਹੀ ਪੁੱਤਰਾਂ ਨੂੰ ਸਮੂਏਲ ਦੇ ਅੱਗੇ ਕਰ ਦਿੱਤਾ ਸੋ ਸਮੂਏਲ ਨੇ ਯੱਸੀ ਨੂੰ ਆਖਿਆ, ਯਹੋਵਾਹ ਨੇ ਇਹਨਾਂ ਨੂੰ ਨਹੀਂ ਚੁਣਿਆ ।
\s5
\v 11 ਸਮੂਏਲ ਨੇ ਯੱਸੀ ਨੂੰ ਪੁੱਛਿਆ, ਕੀ ਤੇਰੇ ਸਾਰੇ ਪੁੱਤਰ ਇਹੋ ਹੀ ਹਨ ? ਉਹ ਬੋਲਿਆ ਸਭ ਤੋਂ ਛੋਟਾ ਅਜੇ ਰਹਿੰਦਾ ਹੈ । ਉਹ ਇੱਜੜ ਨੂੰ ਚਰਾਉਂਦਾ ਹੈ । ਤਦ ਸਮੂਏਲ ਨੇ ਯੱਸੀ ਨੂੰ ਆਖਿਆ, ਉਹ ਨੂੰ ਸੱਦਾ ਭੇਜ ਕਿਉਂ ਜੋ ਜਦ ਤੱਕ ਉਹ ਇੱਥੇ ਨਾ ਆਵੇ ਅਸੀਂ ਨਹੀਂ ਬੈਠਾਂਗੇ ।
\v 12 ਇਸ ਲਈ ਉਸ ਨੂੰ ਸੱਦਾ ਭੇਜਿਆ ਅਤੇ ਉਸ ਨੂੰ ਅੰਦਰ ਲੈ ਆਇਆ । ਉਸ ਦਾ ਰੰਗ ਲਾਲ, ਸੋਹਣੀਆਂ ਅੱਖਾਂ ਅਤੇ ਵੇਖਣ ਵਿੱਚ ਚੰਗਾ ਸੀ ਅਤੇ ਯਹੋਵਾਹ ਨੇ ਆਖਿਆ, ਉੱਠ ਅਤੇ ਇਹ ਨੂੰ ਅਭਿਸ਼ੇਕ ਕਰ ਕਿਉਂ ਜੋ ਇਹੋ ਹੀ ਹੈ ।
\s5
\v 13 ਤਦ ਸਮੂਏਲ ਨੇ ਤੇਲ ਦਾ ਸਿੰਗ ਲੈ ਕੇ ਉਹ ਦੇ ਭਰਾਵਾਂ ਦੇ ਵਿੱਚ ਉਹ ਨੂੰ ਅਭਿਸ਼ੇਕ ਕੀਤਾ ਅਤੇ ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਦਾਊਦ ਉੱਤੇ ਆਉਂਦਾ ਰਿਹਾ ਅਤੇ ਸਮੂਏਲ ਉੱਠ ਕੇ ਰਾਮਾਹ ਨੂੰ ਵਿਦਾ ਹੋਇਆ ।
\s ਦਾਊਦ ਦਾ ਸ਼ਾਊਲ ਦੇ ਸਨਮੁੱਖ ਹਾਜਰ ਹੋਣਾ
\p
\s5
\v 14 ਪਰ ਸ਼ਾਊਲ ਉੱਤੋਂ ਯਹੋਵਾਹ ਦਾ ਆਤਮਾ ਅਲੱਗ ਹੋ ਗਿਆ ਅਤੇ ਯਹੋਵਾਹ ਵੱਲੋਂ ਇੱਕ ਦੁਸ਼ਟ-ਆਤਮਾ ਉਹ ਨੂੰ ਘਬਰਾਉਣ ਲੱਗਾ ।
\v 15 ਤਦ ਸ਼ਾਊਲ ਦੇ ਸੇਵਕਾਂ ਨੇ ਉਹ ਨੂੰ ਆਖਿਆ, ਵੇਖੋ, ਹੁਣ ਪਰਮੇਸ਼ੁਰ ਵੱਲੋਂ ਇੱਕ ਦੁਸ਼ਟ-ਆਤਮਾ ਤੁਹਾਨੂੰ ਘਬਰਾਉਂਦਾ ਹੈ ।
\v 16 ਸਾਡਾ ਸੁਆਮੀ ਹੁਣ ਆਪਣੇ ਸੇਵਕਾਂ ਨੂੰ ਜੋ ਤੁਹਾਡੇ ਸਾਹਮਣੇ ਹਨ ਆਗਿਆ ਦੇਵੇ ਕਿ ਜੋ ਉਹ ਇੱਕ ਅਜਿਹਾ ਮਨੁੱਖ ਲੱਭਣ ਜਿਹੜਾ ਬਰਬਤ ਵਜਾਉਣ ਵਿੱਚ ਕੁਸ਼ਲ ਹੋਵੇ ਅਤੇ ਅਜਿਹਾ ਹੋਵੇਗਾ ਕਿ ਜਿਸ ਵੇਲੇ ਪਰਮੇਸ਼ੁਰ ਵੱਲੋਂ ਇਹ ਦੁਸ਼ਟ-ਆਤਮਾ ਤੁਹਾਡੇ ਉੱਤੇ ਆਵੇ ਤਾਂ ਉਹ ਆਪਣੇ ਹੱਥ ਨਾਲ ਵਜਾਵੇਗਾ ਤਾਂ ਤੁਸੀਂ ਚੰਗੇ ਹੋ ਜਾਓਗੇ ।
\s5
\v 17 ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ, ਠੀਕ ਹੈ, ਮੇਰੇ ਲਈ ਕਿਸੇ ਵਧੀਆ ਬਰਬਤ ਵਜਾਉਣ ਵਾਲੇ ਨੂੰ ਲੱਭੋ ਅਤੇ ਉਸ ਨੂੰ ਮੇਰੇ ਕੋਲ ਲੈ ਆਉ ।
\v 18 ਸੋ ਉਸ ਵੇਲੇ ਉਹ ਦੇ ਸੇਵਕਾਂ ਵਿੱਚੋਂ ਇੱਕ ਨੇ ਕਿਹਾ, ਵੇਖ, ਮੈਂ ਬੈਤਲਹਮ ਦੇ ਯੱਸੀ ਦਾ ਇੱਕ ਪੁੱਤਰ ਵੇਖਿਆ ਹੈ ਜੋ ਵਜਾਉਣ ਵਿੱਚ ਕੁਸ਼ਲ ਹੈ, ਨਾਲੇ ਵੱਡਾ ਸੂਰਬੀਰ ਹੈ, ਜੋਧਾ ਹੈ, ਗੱਲਾਂ ਵਿੱਚ ਬਹੁਤ ਸਿਆਣਾ ਹੈ, ਸੋਹਣਾ ਹੈ ਅਤੇ ਯਹੋਵਾਹ ਉਹ ਦੇ ਨਾਲ ਹੈ ।
\v 19 ਸੋ ਸ਼ਾਊਲ ਨੇ ਦੂਤਾਂ ਦੇ ਹੱਥ ਯੱਸੀ ਨੂੰ ਸੱਦਾ ਭੇਜਿਆ ਕਿ ਆਪਣੇ ਪੁੱਤਰ ਦਾਊਦ ਨੂੰ ਜੋ ਇੱਜੜ ਦੇ ਨਾਲ ਹੈ ਮੇਰੇ ਕੋਲ ਭੇਜ ਦੇ ।
\s5
\v 20 ਤਦ ਯੱਸੀ ਨੇ ਇੱਕ ਗਧਾ ਜਿਸ ਦੇ ਉੱਤੇ ਰੋਟੀਆਂ ਲੱਦੀਆਂ ਸਨ ਅਤੇ ਇੱਕ ਮਸ਼ਕ ਮੈਅ ਦੀ ਅਤੇ ਬੱਕਰੀ ਦਾ ਇੱਕ ਬੱਚਾ ਲੈ ਕੇ ਆਪਣੇ ਪੁੱਤਰ ਦਾਊਦ ਦੇ ਹੱਥੀਂ ਸ਼ਾਊਲ ਕੋਲ ਭੇਜਿਆ ।
\v 21 ਦਾਊਦ ਸ਼ਾਊਲ ਕੋਲ ਆਇਆ ਅਤੇ ਉਸ ਦੇ ਸਾਹਮਣੇ ਆ ਖੜ੍ਹਾ ਹੋਇਆ ਅਤੇ ਉਸ ਨੇ ਦਾਊਦ ਦੇ ਨਾਲ ਬਹੁਤ ਪਿਆਰ ਕੀਤਾ ਅਤੇ ਉਹ ਉਸ ਦੇ ਸ਼ਸਤਰ ਚੁੱਕਣ ਵਾਲਾ ਬਣ ਗਿਆ ।
\s5
\v 22 ਸ਼ਾਊਲ ਨੇ ਯੱਸੀ ਨੂੰ ਆਖ ਭੇਜਿਆ ਦਾਊਦ ਨੂੰ ਮੇਰੀ ਸੇਵਾ ਵਿੱਚ ਰਹਿਣ ਦੇ ਕਿਉਂ ਜੋ ਮੈਂ ਉਸ ਤੋਂ ਬਹੁਤ ਪ੍ਰਸੰਨ ਹਾਂ ।
\v 23 ਤਾਂ ਇਸ ਤਰ੍ਹਾਂ ਹੋਇਆ ਕਿ ਜਿਸ ਵੇਲੇ ਦੁਸ਼ਟ-ਆਤਮਾ ਪਰਮੇਸ਼ੁਰ ਵੱਲੋਂ ਸ਼ਾਊਲ ਉੱਤੇ ਆਉਂਦਾ ਸੀ ਤਾਂ ਦਾਊਦ ਬਰਬਤ ਲੈ ਕੇ ਵਜਾਉਂਦਾ ਸੀ ਅਤੇ ਸ਼ਾਊਲ ਨੂੰ ਤਾਜ਼ਗੀ ਮਿਲਦੀ ਸੀ ਅਤੇ ਉਹ ਚੰਗਾ ਹੋ ਜਾਂਦਾ ਸੀ ਤਾਂ ਉਹ ਦੁਸ਼ਟ-ਆਤਮਾ ਉਹ ਦੇ ਉੱਤੋਂ ਹੱਟ ਜਾਂਦਾ ਸੀ ।
\s5
\c 17
\s ਗੋਲੀਅਥ ਵੱਲੋਂ ਸਾਰੇ ਇਸਰਾਏਲ ਨੂੰ ਚਣੌਤੀ
\p
\v 1 ਹੁਣ ਫ਼ਲਿਸਤੀਆਂ ਨੇ ਲੜਾਈ ਦੇ ਲਈ ਆਪਣੇ ਦਲਾਂ ਨੂੰ ਇਕੱਠਾ ਕੀਤਾ ਅਤੇ ਯਹੂਦਾਹ ਦੇ ਸ਼ਹਿਰ ਸੋਕੋਹ ਵਿੱਚ ਇਕੱਠੇ ਹੋਏ ਅਤੇ ਸੋਕੋਹ ਅਤੇ ਅਜ਼ੇਕਾਹ ਦੇ ਵਿਚਕਾਰ ਅਫ਼ਸਦੰਮੀਮ ਵਿੱਚ ਡੇਰੇ ਲਾਏ ।
\s5
\v 2 ਸ਼ਾਊਲ ਅਤੇ ਇਸਰਾਏਲ ਦੇ ਲੋਕਾਂ ਨੇ ਵੀ ਇਕੱਠੇ ਹੋ ਕੇ ਏਲਾਹ ਦੀ ਘਾਟੀ ਵਿੱਚ ਡੇਰੇ ਲਾਏ ਅਤੇ ਲੜਾਈ ਦੇ ਲਈ ਫ਼ਲਿਸਤੀਆਂ ਦੇ ਸਾਹਮਣੇ ਕਤਾਰਾਂ ਬੰਨ੍ਹੀਆਂ ।
\v 3 ਇੱਕ ਪਾਸੇ ਦੇ ਪਹਾੜ ਉੱਤੇ ਫ਼ਲਿਸਤੀ ਖੜ੍ਹੇ ਸਨ ਅਤੇ ਦੂਜੇ ਪਾਸੇ ਦੇ ਪਹਾੜ ਉੱਤੇ ਇਸਰਾਏਲੀ ਖੜ੍ਹੇ ਸਨ ਅਤੇ ਉਨ੍ਹਾਂ ਦੋਹਾਂ ਦੇ ਵਿਚਕਾਰ ਇੱਕ ਘਾਟੀ ਸੀ ।
\s5
\v 4 ਉਸ ਵੇਲੇ ਫ਼ਲਿਸਤੀਆਂ ਦੇ ਡੇਰੇ ਵਿੱਚੋਂ ਗਾਥੀ ਗੋਲਿਅਥ ਨਾਂ ਦਾ ਇੱਕ ਸੂਰਮਾ ਮਨੁੱਖ ਨਿੱਕਲਿਆ । ਉਹ ਦਾ ਕੱਦ ਛੇ ਹੱਥ ਅਤੇ ਇੱਕ ਗਿੱਠ ਉੱਚਾ ਸੀ ।
\v 5 ਅਤੇ ਉਹ ਦੇ ਸਿਰ ਉੱਤੇ ਇੱਕ ਪਿੱਤਲ ਦਾ ਟੋਪ ਸੀ ਅਤੇ ਇੱਕ ਸੰਜੋ ਉਹ ਨੇ ਪਹਿਨੀ ਹੋਈ ਸੀ ਜੋ ਤੋਲ ਵਿੱਚ ਡੇਢ ਮਣ ਪਿੱਤਲ ਦੀ ਸੀ ।
\s5
\v 6 ਅਤੇ ਉਹ ਦੀਆਂ ਦੋਹਾਂ ਲੱਤਾਂ ਉੱਤੇ ਪਿੱਤਲ ਦੇ ਕਵਚ ਸਨ ਅਤੇ ਉਹ ਦੇ ਦੋਹਾਂ ਮੋਢਿਆਂ ਦੇ ਵਿਚਕਾਰ ਪਿੱਤਲ ਦੀ ਬਰਛੀ ਸੀ ।
\v 7 ਅਤੇ ਉਹ ਦੇ ਬਰਛੇ ਦਾ ਡੰਡਾ ਜੁਲਾਹੇ ਦੀ ਤੁਰ ਵਰਗਾ ਸੀ ਅਤੇ ਉਹ ਦੇ ਬਰਛੇ ਦਾ ਫਲ ਸਾਢੇ ਸੱਤ ਸੇਰ ਲੋਹੇ ਦਾ ਸੀ ਅਤੇ ਇੱਕ ਮਨੁੱਖ ਢਾਲ ਚੁੱਕ ਕੇ ਉਹ ਦੇ ਅੱਗੇ ਤੁਰਦਾ ਸੀ ।
\s5
\v 8 ਸੋ ਉਹ ਨਿੱਕਲ ਕੇ ਖੜ੍ਹਾ ਹੋਇਆ ਅਤੇ ਇਸਰਾਏਲ ਦੇ ਦਲਾਂ ਵੱਲ ਉਹ ਨੇ ਪੁਕਾਰ ਕੇ ਆਖਿਆ, ਤੁਸੀਂ ਲੜਾਈ ਦੇ ਲਈ ਕਿਉਂ ਕਤਾਰ ਬੰਨ੍ਹੀ ਹੈ ? ਕੀ, ਮੈਂ ਫ਼ਲਿਸਤੀ ਨਹੀਂ ਅਤੇ ਤੁਸੀਂ ਸ਼ਾਊਲ ਦੇ ਦਾਸ ਨਹੀਂ ? ਸੋ ਤੁਸੀਂ ਆਪਣੇ ਲਈ ਕਿਸੇ ਮਨੁੱਖ ਨੂੰ ਚੁਣੋ ਅਤੇ ਉਹ ਮੇਰੇ ਕੋਲ ਆਵੇ ।
\v 9 ਜੇ ਕਦੀ ਉਹ ਮੇਰੇ ਨਾਲ ਲੜਨ ਜੋਗਾ ਹੋਵੇ ਅਤੇ ਮੈਨੂੰ ਮਾਰ ਲਵੇ ਤਾਂ ਅਸੀਂ ਤੁਹਾਡੇ ਗ਼ੁਲਾਮ ਬਣਾਂਗੇ ਪਰ ਜੇ ਕਦੀ ਉਸ ਦੇ ਉੱਤੇ ਮੈਂ ਤਕੜਾ ਹੋਵਾਂ ਅਤੇ ਉਹ ਨੂੰ ਮਾਰ ਲਵਾਂ ਤਾਂ ਤੁਸੀਂ ਸਾਡੇ ਗ਼ੁਲਾਮ ਹੋਵੋਗੇ ਅਤੇ ਸਾਡੀ ਗ਼ੁਲਾਮੀ ਕਰੋਗੇ ।
\s5
\v 10 ਫੇਰ ਉਹ ਫ਼ਲਿਸਤੀ ਬੋਲਿਆ,ਅੱਜ ਮੈਂ ਇਸਰਾਏਲ ਦੇ ਦਲਾਂ ਨੂੰ ਲਲਕਾਰਦਾ ਹਾਂ । ਮੇਰੇ ਲਈ ਕੋਈ ਮਨੁੱਖ ਠਹਿਰਾ ਲਓ ਜੋ ਅਸੀਂ ਆਪਸ ਵਿੱਚ ਯੁੱਧ ਕਰੀਏ ।
\v 11 ਜਿਸ ਵੇਲੇ ਸ਼ਾਊਲ ਅਤੇ ਸਾਰੇ ਇਸਰਾਏਲ ਨੇ ਉਸ ਫ਼ਲਿਸਤੀ ਦੀਆਂ ਗੱਲਾਂ ਸੁਣੀਆਂ ਤਾਂ ਉਹ ਘਬਰਾ ਗਏ ਅਤੇ ਡਰ ਗਏ ।
\s ਦਾਊਦ ਸ਼ਾਊਲ ਦੀ ਛਾਉਣੀ ਵਿੱਚ
\p
\s5
\v 12 ਦਾਊਦ ਬੈਤਲਹਮ ਯਹੂਦਾਹ ਦੇ ਅਫਰਾਥੀ ਯੱਸੀ ਦਾ ਪੁੱਤਰ ਸੀ ਜਿਸ ਦੇ ਅੱਠ ਪੁੱਤਰ ਸਨ ਅਤੇ ਉਹ ਆਪ ਸ਼ਾਊਲ ਦੇ ਦਿਨਾਂ ਵਿੱਚ ਉਹ ਬਜ਼ੁਰਗ ਅਤੇ ਕਮਜ਼ੋਰ ਹੋ ਗਿਆ ਸੀ ।
\v 13 ਯੱਸੀ ਦੇ ਤਿੰਨ ਵੱਡੇ ਪੁੱਤਰ ਲੜਾਈ ਦੇ ਵਿੱਚ ਸ਼ਾਊਲ ਦੇ ਮਗਰ ਜਾ ਲੱਗੇ ਅਤੇ ਉਨ੍ਹਾਂ ਤਿੰਨਾਂ ਵਿੱਚੋਂ ਜੋ ਲੜਨ ਗਏ ਸਨ ਉਹਨਾਂ ਵਿੱਚੋ ਜੇਠੇ ਦਾ ਨਾਮ ਅਲੀਆਬ ਸੀ ਅਤੇ ਦੂਜੇ ਦਾ ਨਾਮ ਅਬੀਨਾਦਾਬ ਅਤੇ ਤੀਜੇ ਦਾ ਨਾਮ ਸ਼ੰਮਾਹ ਸੀ ।
\s5
\v 14 ਦਾਊਦ ਸਭ ਤੋਂ ਛੋਟਾ ਸੀ ਅਤੇ ਤਿੰਨ ਵੱਡੇ ਪੁੱਤਰ ਸ਼ਾਊਲ ਦੇ ਮਗਰ ਲੱਗੇ
\v 15 ਪਰ ਦਾਊਦ ਸ਼ਾਊਲ ਕੋਲੋਂ ਵੱਖਰਾ ਹੋ ਕੇ ਆਪਣੇ ਪਿਤਾ ਦੇ ਇੱਜੜ ਨੂੰ ਬੈਤਲਹਮ ਵਿੱਚ ਚਰਾਉਣ ਗਿਆ ਸੀ ।
\p
\v 16 ਸੋ ਉਹ ਫ਼ਲਿਸਤੀ ਹਰ ਰੋਜ਼ ਸਵੇਰੇ ਅਤੇ ਸ਼ਾਮ ਨੂੰ ਨੇੜੇ ਆਉਂਦਾ ਸੀ । ਚਾਲੀਆਂ ਦਿਨਾਂ ਤੱਕ ਉਹ ਆਪਣੇ ਆਪ ਨੂੰ, ਅੱਗੇ ਕਰਦਾ ਰਿਹਾ ।
\p
\s5
\v 17 ਫੇਰ ਯੱਸੀ ਨੇ ਆਪਣੇ ਪੁੱਤਰ ਦਾਊਦ ਨੂੰ ਆਖਿਆ,ਇਹ ਪੰਜ ਸੇਰ ਭੁੰਨੇ ਹੋਏ ਦਾਣੇ ਅਤੇ ਇਹ ਦਸ ਰੋਟੀਆਂ ਲੈ ਕੇ ਆਪਣੇ ਭਰਾਵਾਂ ਕੋਲ ਛਾਉਣੀ ਵੱਲ ਜਾ ।
\v 18 ਅਤੇ ਇਹ ਦਸ ਟਿੱਕੀਆਂ ਪਨੀਰ ਦੀਆਂ ਉਨ੍ਹਾਂ ਦੇ ਸੂਬੇਦਾਰ ਦੇ ਲਈ ਲੈ ਜਾ ਅਤੇ ਆਪਣੇ ਭਰਾਵਾਂ ਦਾ ਹਾਲ ਚਾਲ ਵੇਖ ਅਤੇ ਉਨ੍ਹਾਂ ਦੀ ਕੁਝ ਨਿਸ਼ਾਨੀ ਲੈ ਆ ।
\s5
\v 19 ਉਸ ਵੇਲੇ ਸ਼ਾਊਲ ਅਤੇ ਇਸਰਾਏਲ ਦੇ ਸਭ ਲੋਕ ਏਲਾਹ ਦੀ ਘਾਟੀ ਚ ਫ਼ਲਿਸਤੀਆਂ ਦੇ ਨਾਲ ਲੜਦੇ ਪਏ ਸਨ ।
\p
\v 20 ਦਾਊਦ ਨੇ ਸਵੇਰ ਦੇ ਵੇਲੇ ਉੱਠ ਕੇ ਭੇਡਾਂ ਨੂੰ ਰਾਖੇ ਦੇ ਕੋਲ ਛੱਡਿਆ ਅਤੇ ਜਿਵੇਂ ਯੱਸੀ ਨੇ ਉਹ ਨੂੰ ਆਖਿਆ ਸੀ ਵਸਤਾਂ ਲੈ ਕੇ ਤੁਰ ਪਿਆ ਅਤੇ ਜਿਸ ਵੇਲੇ ਦਲ ਲੜਨ ਲਈ ਨਿੱਕਲਦਾ ਅਤੇ ਲੜਾਈ ਦੇ ਲਈ ਲਲਕਾਰਦਾ ਸੀ ਉਸ ਸਮੇਂ ਉਹ ਮੋਰਚੇ ਵਿੱਚ ਪਹੁੰਚ ਗਿਆ ।
\v 21 ਅਤੇ ਇਸਰਾਏਲ ਅਤੇ ਫ਼ਲਿਸਤੀਆਂ ਨੇ ਆਪੋ ਆਪਣੇ ਦਲ ਦੀਆਂ ਆਹਮੋ ਸਾਹਮਣੇ ਕਤਾਰਾਂ ਬੰਨ੍ਹੀਆਂ ਸਨ ।
\s5
\v 22 ਸੋ ਦਾਊਦ ਨੇ ਆਪਣੀਆਂ ਵਸਤਾਂ ਉਹ ਦੇ ਕੋਲ ਰੱਖੀਆਂ ਜੋ ਸਮਾਨ ਦੀ ਰਾਖੀ ਕਰਦਾ ਸੀ, ਅਤੇ ਆਪ ਦਲ ਵੱਲ ਦੌੜ ਗਿਆ ਅਤੇ ਆ ਕੇ ਆਪਣੇ ਭਰਾਵਾਂ ਦੀ ਖ਼ਬਰ ਪੁੱਛੀ ।
\v 23 ਉਹ ਉਨ੍ਹਾਂ ਨਾਲ ਅਜੇ ਗੱਲਾਂ ਕਰਦਾ ਹੀ ਸੀ ਜੋ ਵੇਖੋ, ਉਹ ਜ਼ੋਰਾਵਰ ਗਾਥੀ ਗੋਲਿਅਥ ਨਾਮ ਫ਼ਲਿਸਤੀ ਕਤਾਰਾਂ ਵਿੱਚੋਂ ਨਿੱਕਲਿਆ ਅਤੇ ਉਸ ਨੇ ਪਹਿਲਾਂ ਦੀ ਤਰ੍ਹਾਂ ਗੱਲਾਂ ਕੀਤੀਆਂ ਅਤੇ ਦਾਊਦ ਨੇ ਸੁਣੀਆਂ ।
\p
\v 24 ਇਸਰਾਏਲ ਦੇ ਸਭ ਲੋਕ ਉਸ ਮਨੁੱਖ ਨੂੰ ਵੇਖ ਕੇ ਉਸ ਦੇ ਅੱਗੋਂ ਭੱਜੇ ਅਤੇ ਬਹੁਤ ਡਰ ਗਏ
\s5
\v 25 ਤਦ ਇਸਰਾਏਲ ਦੇ ਲੋਕਾਂ ਨੇ ਆਖਿਆ, ਤੁਸੀਂ ਇਸ ਮਨੁੱਖ ਨੂੰ ਵੇਖਿਆ ਜੋ ਨਿੱਕਲਿਆ ਹੈ । ਸੱਚ-ਮੁੱਚ ਇਹ ਤਾਂ ਇਸਰਾਏਲ ਨੂੰ ਸ਼ਰਮਿੰਦਾ ਕਰਨ ਲਈ ਆਇਆ ਹੈ ਅਤੇ ਅਜਿਹਾ ਹੋਵੇਗਾ ਭਈ ਜਿਹੜਾ ਉਸ ਨੂੰ ਮਾਰੇਗਾ ਤਾਂ ਰਾਜਾ ਉਹ ਨੂੰ ਵੱਡੇ ਧਨ ਨਾਲ ਧਨਵਾਨ ਕਰੇਗਾ ਅਤੇ ਆਪਣੀ ਧੀ ਉਸ ਦੇ ਨਾਲ ਵਿਆਹ ਦੇਵੇਗਾ ਅਤੇ ਉਹ ਦੇ ਪਿਤਾ ਦੇ ਟੱਬਰ ਨੂੰ ਇਸਰਾਏਲ ਵਿੱਚ ਅਜ਼ਾਦ ਕਰੇਗਾ ।
\s5
\v 26 ਤਦ ਦਾਊਦ ਨੇ ਆਪਣੇ ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਕਿ ਜਿਹੜਾ ਮਨੁੱਖ ਇਸ ਫ਼ਲਿਸਤੀ ਨੂੰ ਮਾਰੇ ਅਤੇ ਇਸ ਕਲੰਕ ਨੂੰ ਇਸਰਾਏਲ ਉੱਤੋਂ ਹਟਾਵੇ ਤਾਂ ਉਹ ਨੂੰ ਕੀ ਮਿਲੇਗਾ ਕਿਉਂ ਜੋ ਇਹ ਅਸੁੰਨਤੀ ਫ਼ਲਿਸਤੀ ਹੈ ਕੌਣ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰੇ ?
\v 27 ਲੋਕਾਂ ਨੇ ਇਸ ਤਰ੍ਹਾਂ ਦਾ ਉੱਤਰ ਦਿੱਤਾ ਕਿ ਜਿਹੜਾ ਉਸ ਨੂੰ ਮਾਰੇ ਉਸ ਮਨੁੱਖ ਨੂੰ ਇਹ ਇਹ ਮਿਲੇਗਾ ।
\p
\s5
\v 28 ਉਸੇ ਵੇਲੇ ਉਹ ਦੇ ਵੱਡੇ ਭਰਾ ਅਲੀਆਬ ਨੇ ਉਹ ਦੀਆਂ ਗੱਲਾਂ ਸੁਣੀਆਂ ਜੋ ਉਹ ਲੋਕਾਂ ਨਾਲ ਕਰ ਰਿਹਾ ਸੀ ਅਤੇ ਅਲੀਆਬ ਦਾ ਕ੍ਰੋਧ ਦਾਊਦ ਉੱਤੇ ਭੜਕਿਆ ਅਤੇ ਉਹ ਬੋਲਿਆ, ਤੂੰ ਕਿਉਂ ਇੱਥੇ ਆਇਆ ਹੈਂ ਅਤੇ ਉੱਥੇ ਉਜਾੜ ਵਿੱਚ ਉਨ੍ਹਾਂ ਥੋੜੀਆਂ ਜਿਹੀਆਂ ਭੇਡਾਂ ਨੂੰ ਤੂੰ ਕਿਸ ਦੇ ਭਰੋਸੇ ਛੱਡ ਆਇਆ ਹੈਂ ? ਮੈਂ ਤੇਰਾ ਘਮੰਡ ਅਤੇ ਤੇਰੇ ਮਨ ਦੀ ਬੁਰਿਆਈ ਨੂੰ ਜਾਣਦਾ ਹਾਂ । ਤੂੰ ਲੜਾਈ ਵੇਖਣ ਨੂੰ ਹੀ ਆਇਆ ਹੈਂ
\v 29 ਦਾਊਦ ਬੋਲਿਆ, ਮੈਂ ਹੁਣ ਕੀ ਕੀਤਾ ਹੈ ? ਕੀ, ਮੈਂ ਗੱਲ ਵੀ ਨਹੀ ਕਰ ਸੱਕਦਾ ? ।
\v 30 ਉਹ ਉਸ ਕੋਲੋਂ ਮੁੜ ਕੇ ਦੂਜੇ ਦੀ ਵੱਲ ਗਿਆ ਅਤੇ ਉਹੋ ਗੱਲਾਂ ਫੇਰ ਕੀਤੀਆਂ । ਸੋ ਲੋਕਾਂ ਨੇ ਉਹ ਨੂੰ ਪਹਿਲੇ ਵਰਗਾ ਹੀ ਉੱਤਰ ਦਿੱਤਾ ।
\p
\s5
\v 31 ਅਤੇ ਜਦ ਉਹ ਗੱਲਾਂ ਜੋ ਦਾਊਦ ਨੇ ਆਖੀਆਂ ਸਨ ਸੁਣੀਆਂ ਗਈਆਂ ਤਾਂ ਉਹਨਾਂ ਨੇ ਸ਼ਾਊਲ ਕੋਲ ਉਨ੍ਹਾਂ ਦੀ ਖ਼ਬਰ ਦਿੱਤੀ ਅਤੇ ਉਸ ਨੇ ਉਹ ਨੂੰ ਆਪਣੇ ਕੋਲ ਬੁਲਾਇਆ ।
\v 32 ਤਦ ਦਾਊਦ ਨੇ ਸ਼ਾਊਲ ਨੂੰ ਆਖਿਆ,ਉਸ ਮਨੁੱਖ ਕਰਕੇ ਕਿਸੇ ਦਾ ਮਨ ਨਾ ਘਬਰਾਵੇ । ਤੁਹਾਡਾ ਦਾਸ ਜਾਵੇਗਾ ਅਤੇ ਉਸ ਫ਼ਲਿਸਤੀ ਨਾਲ ਲੜੇਗਾ ।
\v 33 ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਤੂੰ ਉਸ ਫ਼ਲਿਸਤੀ ਦਾ ਸਾਹਮਣਾ ਕਰਨ ਅਤੇ ਉਸ ਦੇ ਨਾਲ ਲੜਨ ਯੋਗ ਨਹੀਂ ਹੈਂ ਕਿਉਂ ਜੋ ਤੂੰ ਮੁੰਡਾ ਹੀ ਹੈਂ ਅਤੇ ਉਹ ਬਚਪਨ ਤੋਂ ਹੀ ਯੋਧਾ ਹੈ ।
\s5
\v 34 ਤਦ ਦਾਊਦ ਨੇ ਸ਼ਾਊਲ ਨੂੰ ਉੱਤਰ ਦਿੱਤਾ, ਤੁਹਾਡਾ ਦਾਸ ਆਪਣੇ ਪਿਤਾ ਦੀਆਂ ਭੇਡਾਂ ਦੀ ਰਾਖੀ ਕਰਦਾ ਸੀ ਅਤੇ ਜਦ ਇੱਕ ਸ਼ੇਰ ਅਤੇ ਇੱਕ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਬੱਚਾ ਲੈ ਗਿਆ ।
\v 35 ਤਦ ਮੈਂ ਉਹ ਦੇ ਮਗਰ ਨਿੱਕਲਿਆ ਅਤੇ ਉਸ ਨੂੰ ਮਾਰਿਆ ਅਤੇ ਉਸ ਦੇ ਮੂੰਹ ਵਿੱਚੋਂ ਉਹ ਨੂੰ ਛੁਡਾਇਆ ਅਤੇ ਜਦ ਉਸ ਨੇ ਮੇਰੇ ਉੱਤੇ ਹਮਲਾ ਕੀਤਾ ਤਾਂ ਮੈਂ ਉਸ ਨੂੰ ਵਾਲਾਂ ਤੋਂ ਫੜ੍ਹ ਕੇ ਮਾਰਿਆ ਅਤੇ ਉਸ ਨੂੰ ਜਾਨੋਂ ਮਾਰ ਦਿੱਤਾ ।
\s5
\v 36 ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ !
\s5
\v 37 ਫੇਰ ਦਾਊਦ ਨੇ ਇਹ ਵੀ ਆਖਿਆ, ਜਿਸ ਯਹੋਵਾਹ ਨੇ ਮੈਨੂੰ ਸ਼ੇਰ ਦੇ ਪੰਜੇ ਅਤੇ ਰਿੱਛ ਦੇ ਪੰਜੇ ਤੋਂ ਛੁਡਾਇਆ ਹੈ ਉਹੋ ਹੀ ਮੈਨੂੰ ਉਸ ਫ਼ਲਿਸਤੀ ਦੇ ਹੱਥੋਂ ਛੁਡਾਵੇਗਾ । ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਜਾ ਫੇਰ ਅਤੇ ਯਹੋਵਾਹ ਤੇਰੇ ਨਾਲ ਹੋਵੇ ।
\v 38 ਤਾਂ ਸ਼ਾਊਲ ਨੇ ਆਪਣੇ ਹਥਿਆਰ ਦਾਊਦ ਨੂੰ ਪਹਿਨਾਏ ਅਤੇ ਇੱਕ ਪਿੱਤਲ ਦਾ ਟੋਪ ਉਹ ਦੇ ਸਿਰ ਉੱਤੇ ਧਰਿਆ ਅਤੇ ਸੰਜੋ ਵੀ ਉਹ ਨੂੰ ਪਹਿਨਾਈ
\s5
\v 39 ਅਤੇ ਦਾਊਦ ਨੇ ਆਪਣੀ ਤਲਵਾਰ ਸੰਜੋ ਉੱਤੇ ਬੰਨ੍ਹੀ ਅਤੇ ਤੁਰਨ ਦਾ ਜਤਨ ਕੀਤਾ ਕਿਉਂ ਜੋ ਉਹ ਨੇ ਇਨਾਂ ਨੂੰ ਕਦੇ ਪਹਿਨਿਆ ਨਹੀਂ ਸੀ । ਤਦ ਦਾਊਦ ਨੇ ਸ਼ਾਊਲ ਨੂੰ ਆਖਿਆ, ਇਨ੍ਹਾਂ ਨਾਲ ਤਾਂ ਮੈਥੋਂ ਨਹੀਂ ਤੁਰਿਆ ਜਾਂਦਾ ਕਿਉਂ ਜੋ ਮੈਂ ਉਨ੍ਹਾਂ ਨੂੰ ਪਰਖਿਆ ਨਹੀਂ ਹੈ । ਸੋ ਦਾਊਦ ਨੇ ਉਹ ਸਭ ਆਪਣੇ ਉੱਤੋਂ ਉਤਾਰ ਦਿੱਤੇ ।
\v 40 ਅਤੇ ਉਹ ਨੇ ਆਪਣੀ ਸੋਟੀ ਹੱਥ ਵਿੱਚ ਫੜ ਲਈ ਅਤੇ ਉਹ ਨੇ ਉਸ ਸੋਤੇ ਵਿੱਚੋਂ ਪੰਜ ਚੀਕਣੇ ਪੱਥਰ ਚੁਣ ਲਏ ਅਤੇ ਉਨ੍ਹਾਂ ਨੂੰ ਆਜੜੀ ਦੇ ਝੋਲੇ ਵਿੱਚ ਜੋ ਉਹ ਦੇ ਕੋਲ ਸੀ ਅਰਥਾਤ ਗੁਥਲੀ ਵਿੱਚ ਰੱਖ ਲਿਆ ਅਤੇ ਉਹ ਦਾ ਗੁਲੇਲ ਉਹ ਦੇ ਹੱਥ ਵਿੱਚ ਸੀ ਸੋ ਉਹ ਉਸ ਫ਼ਲਿਸਤੀ ਦੇ ਨੇੜੇ ਜਾਣ ਲੱਗਾ ।
\s ਦਾਊਦ ਨੇ ਗੋਲੀਅਥ ਨੂੰ ਮਾਰਿਆ
\p
\s5
\v 41 ਤਦ ਫ਼ਲਿਸਤੀ ਤੁਰਿਆ ਅਤੇ ਦਾਊਦ ਦੇ ਨੇੜੇ ਆਉਣ ਲੱਗਾ ਅਤੇ ਉਸ ਦੀ ਢਾਲ ਚੁੱਕਣ ਵਾਲਾ ਉਸ ਦੇ ਅੱਗੇ ਸੀ ।
\v 42 ਜਦ ਫ਼ਲਿਸਤੀ ਨੇ ਆਲੇ-ਦੁਆਲੇ ਵੇਖ ਕੇ ਦਾਊਦ ਨੂੰ ਵੇਖਿਆ ਤਾਂ ਉਹ ਨੂੰ ਤੁੱਛ ਜਾਣਿਆ ਕਿਉਂ ਜੋ ਉਹ ਮੁੰਡਾ ਹੀ ਸੀ । ਉਹ ਦਾ ਰੰਗ ਲਾਲ ਅਤੇ ਉਹ ਸੋਹਣੇ ਰੂਪ ਦਾ ਸੀ ।
\v 43 ਸੋ ਫ਼ਲਿਸਤੀ ਨੇ ਦਾਊਦ ਨੂੰ ਆਖਿਆ, ਕੀ, ਮੈਂ ਕੋਈ ਕੁੱਤਾ ਹਾਂ ਜੋ ਤੂੰ ਸੋਟੀ ਲੈ ਕੇ ਮੇਰੇ ਕੋਲ ਆਇਆ ਹੈਂ ? ਅਤੇ ਫ਼ਲਿਸਤੀ ਆਪਣੇ ਦੇਵਤਿਆਂ ਦੇ ਨਾਮ ਲੈ ਕੇ ਦਾਊਦ ਨੂੰ ਬੁਰਾ ਬੋਲਣ ਲੱਗਾ ।
\s5
\v 44 ਤਦ ਫ਼ਲਿਸਤੀ ਨੇ ਦਾਊਦ ਨੂੰ ਆਖਿਆ, ਮੇਰੇ ਕੋਲ ਆ ਜੋ ਮੈਂ ਤੇਰਾ ਮਾਸ ਅਕਾਸ਼ ਦੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਖੁਆਵਾਂ !
\v 45 ਪਰ ਦਾਊਦ ਨੇ ਫ਼ਲਿਸਤੀ ਨੂੰ ਆਖਿਆ, ਤੂੰ ਤਲਵਾਰ ਅਤੇ ਬਰਛਾ ਅਤੇ ਢਾਲ ਲੈ ਕੇ ਮੇਰੇ ਕੋਲ ਆਉਂਦਾ ਹੈ ਪਰ ਮੈਂ ਸੈਨਾਵਾਂ ਦੇ ਯਹੋਵਾਹ ਦੇ ਨਾਮ ਉੱਤੇ ਜੋ ਇਸਰਾਏਲ ਦੇ ਦਲਾਂ ਦਾ ਪਰਮੇਸ਼ੁਰ ਹੈ ਜਿਸ ਨੂੰ ਤੂੰ ਲਲਕਾਰਿਆ ਹੈ ਤੇਰੇ ਕੋਲ ਆਉਂਦਾ ਹਾਂ !
\s5
\v 46 ਅਤੇ ਅੱਜ ਹੀ ਯਹੋਵਾਹ ਮੇਰੇ ਹੱਥ ਵਿੱਚ ਤੈਨੂੰ ਕਰ ਦੇਵੇਗਾ ਅਤੇ ਮੈਂ ਤੈਨੂੰ ਮਾਰ ਸੁੱਟਾਂਗਾ ਅਤੇ ਤੇਰਾ ਸਿਰ ਤੈਥੋਂ ਵੱਖਰਾ ਕਰ ਦਿਆਂਗਾ ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲਾਸ਼ਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜਾਨਵਰਾਂ ਨੂੰ ਦੇਵਾਂਗਾ ਜੋ ਸਾਰਾ ਸੰਸਾਰ ਜਾਣੇ ਜੋ ਇਸਰਾਏਲ ਵਿੱਚ ਇੱਕ ਪਰਮੇਸ਼ੁਰ ਹੈ ।
\v 47 ਅਤੇ ਇਸ ਸਾਰੇ ਦਲ ਨੂੰ ਵੀ ਖ਼ਬਰ ਹੋਵੇਗੀ ਜੋ ਯਹੋਵਾਹ ਤਲਵਾਰ ਅਤੇ ਬਰਛੀ ਨਾਲ ਨਹੀਂ ਬਚਾਉਂਦਾ ਕਿਉਂ ਜੋ ਯੁਧ ਯਹੋਵਾਹ ਦਾ ਹੈ ਅਤੇ ਉਹੋ ਹੀ ਤੁਹਾਨੂੰ ਸਾਡੇ ਹੱਥ ਵਿੱਚ ਦੇਵੇਗਾ !
\p
\s5
\v 48 ਅਤੇ ਅਜਿਹਾ ਹੋਇਆ ਜਦ ਫ਼ਲਿਸਤੀ ਉੱਠਿਆ ਅਤੇ ਅੱਗੇ ਵੱਧ ਕੇ ਦਾਊਦ ਨਾਲ ਲੜਨ ਨੂੰ ਨੇੜੇ ਆਇਆ ਤਾਂ ਦਾਊਦ ਨੇ ਛੇਤੀ ਕੀਤੀ ਅਤੇ ਦਲ ਦੀ ਵੱਲ ਫ਼ਲਿਸਤੀ ਨਾਲ ਲੜਨ ਨੂੰ ਭੱਜਿਆ ।
\v 49 ਅਤੇ ਦਾਊਦ ਨੇ ਆਪਣੀ ਗੁਥਲੀ ਵਿੱਚ ਹੱਥ ਪਾ ਕੇ ਉਹ ਦੇ ਵਿੱਚੋਂ ਇੱਕ ਪੱਥਰ ਕੱਢਿਆ ਅਤੇ ਗੁਲੇਲ ਵਿੱਚ ਰੱਖ ਕੇ ਫਿਲਸਤੀ ਦੇ ਮੱਥੇ ਨੂੰ ਅਜਿਹਾ ਮਾਰਿਆ ਜੋ ਉਹ ਪੱਥਰ ਉਸ ਦੇ ਮੱਥੇ ਵਿੱਚ ਖੁੱਭ ਗਿਆ ਅਤੇ ਉਹ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਿਆ !
\p
\s5
\v 50 ਸੋ ਦਾਊਦ ਨੇ ਇੱਕ ਗੁਲੇਲ ਅਤੇ ਇੱਕ ਪੱਥਰ ਨਾਲ ਫ਼ਲਿਸਤੀ ਨੂੰ ਜਿੱਤ ਲਿਆ ਅਤੇ ਉਸ ਫ਼ਲਿਸਤੀ ਨੂੰ ਮਾਰਿਆ ਅਤੇ ਵੱਢ ਸੁੱਟਿਆ ਪਰ ਦਾਊਦ ਦੇ ਹੱਥ ਵਿੱਚ ਤਲਵਾਰ ਨਹੀਂ ਸੀ ।
\v 51 ਇਸ ਕਰਕੇ ਦਾਊਦ ਭੱਜ ਕੇ ਫ਼ਲਿਸਤੀ ਦੇ ਉੱਤੇ ਚੜ੍ਹ ਖੜ੍ਹਾ ਹੋਇਆ ਅਤੇ ਉਸ ਦੀ ਤਲਵਾਰ ਫੜ੍ਹ ਕੇ ਮਿਆਨੋਂ ਖਿੱਚ ਲਈ ਅਤੇ ਉਸ ਨੂੰ ਮਾਰ ਕੇ ਉਸ ਦਾ ਸਿਰ ਉਸੇ ਤਲਵਾਰ ਨਾਲ ਵੱਢ ਸੁੱਟਿਆ ਅਤੇ ਜਦ ਫ਼ਲਿਸਤੀਆਂ ਨੇ ਆਪਣਾ ਸੂਰਮਾ ਮਰਿਆ ਹੋਇਆ ਵੇਖਿਆ ਤਾਂ ਉਹ ਭੱਜ ਗਏ ।
\s5
\v 52 ਤਾਂ ਇਸਰਾਏਲ ਅਤੇ ਯਹੂਦਾਹ ਦੇ ਲੋਕ ਉੱਠੇ ਅਤੇ ਘਾਟੀ ਤੱਕ ਅਤੇ ਅਕਰੋਨ ਦੇ ਫਾਟਕਾਂ ਤੱਕ ਲਲਕਾਰਦੇ ਹੋਏ ਫ਼ਲਿਸਤੀਆਂ ਦੇ ਮਗਰ ਪਏ ਅਤੇ ਜਿਹੜੇ ਫ਼ਲਿਸਤੀਆਂ ਵਿੱਚੋਂ ਜਖ਼ਮੀ ਹੋ ਗਏ ਸੋ ਸਆਰੈਮ ਦੇ ਰਾਹ ਵਿੱਚ ਗਥ ਅਤੇ ਅਕਰੋਨ ਤੱਕ ਡਿੱਗਦੇ ਗਏ ।
\v 53 ਤਦ ਇਸਰਾਏਲੀ ਫ਼ਲਿਸਤੀਆਂ ਦੇ ਮਗਰੋਂ ਮੁੜ ਆਏ ਅਤੇ ਉਨ੍ਹਾਂ ਦੇ ਡੇਰਿਆਂ ਨੂੰ ਲੁੱਟ ਲਿਆ ।
\v 54 ਅਤੇ ਦਾਊਦ ਉਸ ਫ਼ਲਿਸਤੀ ਦਾ ਸਿਰ ਲੈ ਕੇ ਯਰੂਸ਼ਲਮ ਵਿੱਚ ਆਇਆ ਪਰ ਉਸ ਦੇ ਸ਼ਸਤਰਾਂ ਨੂੰ ਉਹ ਨੇ ਆਪਣੇ ਡੇਰੇ ਵਿੱਚ ਰੱਖਿਆ ।
\s ਦਾਊਦ ਨੂੰ ਸ਼ਾਊਲ ਦੇ ਸਾਹਮਣੇ ਲਿਆਂਦਾ ਜਾਣਾ
\p
\s5
\v 55 ਜਿਸ ਵੇਲੇ ਸ਼ਾਊਲ ਨੇ ਦਾਊਦ ਨੂੰ ਫ਼ਲਿਸਤੀ ਨਾਲ ਲੜਨ ਲਈ ਜਾਂਦਿਆਂ ਵੇਖਿਆ ਤਾਂ ਉਸ ਨੇ ਸੈਨਾਪਤੀ ਅਬਨੇਰ ਕੋਲੋਂ ਪੁੱਛਿਆ, ਅਬਨੇਰ ਇਹ ਮੁੰਡਾ ਕਿਸ ਦਾ ਪੁੱਤਰ ਹੈ ? ਅਬਨੇਰ ਬੋਲਿਆ, ਹੇ ਮਹਾਰਾਜ, ਤੇਰੇ ਜੀਵਨ ਦੀ ਸਹੁੰ ਮੈਂ ਨਹੀ ਜਾਣਦਾ ।
\v 56 ਤਦ ਰਾਜੇ ਨੇ ਆਖਿਆ, ਤੂੰ ਪਤਾ ਕਰ ਜੋ ਮੁੰਡਾ ਕਿਸ ਦਾ ਪੁੱਤਰ ਹੈ ।
\s5
\v 57 ਸੋ ਜਦ ਦਾਊਦ ਉਸ ਫ਼ਲਿਸਤੀ ਨੂੰ ਵੱਢ ਕੇ ਮੁੜਿਆ ਤਾਂ ਅਬਨੇਰ ਨੇ ਉਹ ਨੂੰ ਫੜ੍ਹ ਲਿਆ ਅਤੇ ਸ਼ਾਊਲ ਕੋਲ ਲੈ ਗਿਆ ਅਤੇ ਫ਼ਲਿਸਤੀ ਦਾ ਸਿਰ ਉਹ ਦੇ ਹੱਥ ਵਿੱਚ ਸੀ ।
\v 58 ਤਦ ਸ਼ਾਊਲ ਨੇ ਉਹ ਨੂੰ ਪੁੱਛਿਆ, ਤੂੰ ਕਿਸ ਦਾ ਪੁੱਤਰ ਹੈਂ ? ਤਦ ਦਾਊਦ ਨੇ ਉੱਤਰ ਦਿੱਤਾ, ਮੈਂ ਤੁਹਾਡੇ ਦਾਸ ਬੈਤਲਹਮ ਦੇ ਵਾਸੀ ਯੱਸੀ ਦਾ ਪੁੱਤਰ ਹਾਂ ।
\s5
\c 18
\p
\v 1 ਅਜਿਹਾ ਹੋਇਆ ਜਦ ਉਹ ਨੇ ਸ਼ਾਊਲ ਨਾਲ ਗੱਲ ਕਰ ਲਈ ਤਾਂ ਯੋਨਾਥਾਨ ਦਾ ਜੀਅ ਦਾਊਦ ਦੇ ਨਾਲ ਇਸ ਤਰ੍ਹਾਂ ਮਿਲ ਗਿਆ ਕਿ ਯੋਨਾਥਾਨ ਨੇ ਉਹ ਨੂੰ ਆਪਣਾ ਮਿੱਤਰ ਬਣਾਇਆ ।
\v 2 ਸ਼ਾਊਲ ਨੇ ਉਸ ਦਿਨ ਤੋਂ ਉਹ ਨੂੰ ਆਪਣੇ ਕੋਲ ਰੱਖਿਆ ਅਤੇ ਫੇਰ ਉਹ ਨੂੰ ਉਹ ਦੇ ਪਿਤਾ ਦੇ ਘਰ ਨਾ ਮੁੜਨ ਦਿੱਤਾ ।
\s5
\v 3 ਯੋਨਾਥਾਨ ਨੇ ਦਾਊਦ ਨਾਲ ਆਪਸ ਵਿੱਚ ਨੇਮ ਬੰਨ੍ਹਿਆ ਕਿਉਂ ਜੋ ਉਹ ਉਸ ਨੂੰ ਆਪਣੇ ਪ੍ਰਾਣਾਂ ਦੇ ਸਮਾਨ ਪਿਆਰਾ ਜਾਣਦਾ ਸੀ ।
\v 4 ਯੋਨਾਥਾਨ ਨੇ ਆਪਣਾ ਚੋਗਾ ਲਾਹ ਕੇ ਆਪਣੀ ਤਲਵਾਰ, ਧਣੁਖ ਪਟਕੇ ਨਾਲ, ਆਪਣੇ ਕੱਪੜੇ ਵੀ ਦਾਊਦ ਨੂੰ ਦੇ ਦਿੱਤੇ ।
\s5
\v 5 ਜਿੱਥੇ ਕਿਤੇ ਸ਼ਾਊਲ ਉਹ ਨੂੰ ਭੇਜਦਾ ਸੀ, ਉੱਥੇ ਦਾਊਦ ਜਾਂਦਾ ਸੀ ਅਤੇ ਸਫ਼ਲ ਹੁੰਦਾ ਸੀ ਅਜਿਹਾ ਜੋ ਸ਼ਾਊਲ ਨੇ ਉਹ ਨੂੰ ਜੋਧਿਆਂ ਉੱਤੇ ਸਰਦਾਰ ਬਣਾਇਆ ਅਤੇ ਉਹ ਸਾਰੇ ਲੋਕਾਂ ਦੇ ਸਾਹਮਣੇ ਅਤੇ ਸ਼ਾਊਲ ਦੇ ਸੇਵਕਾਂ ਦੇ ਸਾਹਮਣੇ ਵੀ ਮੰਨਿਆ ਪਰਮੰਨਿਆ ਹੋਇਆ ਸੀ ।
\s ਸ਼ਾਊਲ ਦਾ ਦਾਊਦ ਤੋਂ ਕ੍ਰੋਧਿਤ ਹੋਣਾ
\p
\s5
\v 6 ਉਹ ਇਸਤਰੀਆਂ ਗਾਉਂਦੀਆਂ ਨੱਚਦੀਆਂ ਅਨੰਦ ਨਾਲ ਡੱਫ਼ਾਂ ਅਤੇ ਚਿਕਾਰੇ ਵਜਾਉਂਦੀਆਂ ਹੋਈਆਂ ਸ਼ਾਊਲ ਰਾਜਾ ਦੇ ਮਿਲਣ ਨੂੰ ਨਿੱਕਲੀਆਂ ।
\v 7 ਅਤੇ ਉਨ੍ਹਾਂ ਇਸਤਰੀਆਂ ਨੇ ਵਜਾਉਂਦੇ ਹੋਏ ਵਾਰੋ-ਵਾਰੀ ਗਾ ਕੇ ਆਖਿਆ,
\q1 ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ,
\q1 ਅਤੇ ਦਾਊਦ ਨੇ ਲੱਖਾਂ ਨੂੰ !
\p
\s5
\v 8 ਤਦ ਸ਼ਾਊਲ ਨੂੰ ਬਹੁਤ ਕ੍ਰੋਧ ਆਇਆ ਅਤੇ ਇਹ ਗੱਲ ਉਸ ਨੂੰ ਬੁਰੀ ਲੱਗੀ ਅਤੇ ਉਹ ਬੋਲਿਆ, ਉਨ੍ਹਾਂ ਨੇ ਦਾਊਦ ਦੇ ਲਈ ਲੱਖਾਂ ਪਰ ਮੇਰੇ ਲਈ ਹਜ਼ਾਰਾਂ ਠਹਿਰਾਏ ! ਬੱਸ, ਹੁਣ ਰਾਜ ਤੋਂ ਬਿਨ੍ਹਾਂ ਹੋਰ ਉਹ ਨੂੰ ਕੀ ਮਿਲਣਾ ਬਾਕੀ ਹੈ ?
\v 9 ਉਸ ਦਿਨ ਤੋਂ ਬਾਅਦ ਦਾਊਦ ਸ਼ਾਊਲ ਦੀ ਅੱਖ ਵਿੱਚ ਰੜਕਣ ਲੱਗਾ ।
\p
\s5
\v 10 ਅਗਲੇ ਦਿਨ ਅਜਿਹਾ ਹੋਇਆ ਜੋ ਪਰਮੇਸ਼ੁਰ ਵੱਲੋਂ ਉਹ ਦੁਸ਼ਟ-ਆਤਮਾ ਸ਼ਾਊਲ ਉੱਤੇ ਆਇਆ । ਤਦ ਉਹ ਘਰ ਵਿੱਚ ਅਗੰਮ ਵਾਕ ਕਰਨ ਲੱਗ ਪਿਆ ਅਤੇ ਦਾਊਦ ਨੇ ਉਹ ਦੇ ਸਾਹਮਣੇ ਪਹਿਲਾਂ ਵਾਂਗੂੰ ਹੱਥ ਨਾਲ ਵਜਾਇਆ । ਉਸ ਵੇਲੇ ਸ਼ਾਊਲ ਦੇ ਹੱਥ ਵਿੱਚ ਇੱਕ ਭਾਲਾ ਸੀ ।
\v 11 ਤਦ ਸ਼ਾਊਲ ਨੇ ਭਾਲਾ ਸੁੱਟ ਕੇ ਆਖਿਆ, ਮੈਂ ਦਾਊਦ ਨੂੰ ਕੰਧ ਨਾਲ ਵਿੰਨ ਦਿਆਂਗਾ ਪਰ ਦਾਊਦ ਉਹ ਦੇ ਸਾਹਮਣਿਓਂ ਦੂਜੀ ਵਾਰੀ ਵੀ ਬਚ ਨਿੱਕਲਿਆ ।
\p
\v 12 ਸ਼ਾਊਲ ਦਾਊਦ ਕੋਲੋਂ ਡਰਦਾ ਸੀ ਕਿਉਂ ਜੋ ਯਹੋਵਾਹ ਉਹ ਦੇ ਨਾਲ ਸੀ ਅਤੇ ਸ਼ਾਊਲ ਕੋਲੋਂ ਵੱਖਰਾ ਹੋ ਗਿਆ ।
\s5
\v 13 ਇਸ ਲਈ ਸ਼ਾਊਲ ਨੇ ਉਹ ਨੂੰ ਆਪਣੇ ਕੋਲੋਂ ਵੱਖਰਾ ਕੀਤਾ ਅਤੇ ਉਹ ਨੂੰ ਹਜ਼ਾਰਾਂ ਦਾ ਸਰਦਾਰ ਬਣਾਇਆ ਅਤੇ ਉਹ ਲੋਕਾਂ ਦੇ ਸਾਹਮਣੇ ਆਉਂਦਾ ਜਾਂਦਾ ਸੀ ।
\v 14 ਦਾਊਦ ਆਪਣੇ ਸਾਰੇ ਰਾਹਾਂ ਵਿੱਚ ਸਫ਼ਲ ਹੁੰਦਾ ਸੀ ਅਤੇ ਯਹੋਵਾਹ ਉਹ ਦੇ ਨਾਲ ਸੀ ।
\s5
\v 15 ਸੋ ਜਦ ਸ਼ਾਊਲ ਨੇ ਦੇਖਿਆ ਜੋ ਉਹ ਵੱਡੀ ਸਫ਼ਲਤਾ ਨਾਲ ਚਲਦਾ ਹੈ ਤਾਂ ਉਸ ਕੋਲੋਂ ਡਰਨ ਲੱਗ ਪਿਆ ।
\v 16 ਪਰ ਸਾਰਾ ਇਸਰਾਏਲ ਅਤੇ ਯਹੂਦਾਹ ਦਾਊਦ ਨਾਲ ਪਿਆਰ ਕਰਦਾ ਸੀ ਕਿਉਂ ਜੋ ਉਹ ਉਹਨਾਂ ਦੇ ਅੱਗੇ ਆਉਂਦਾ ਜਾਂਦਾ ਹੁੰਦਾ ਸੀ ।
\s ਸ਼ਾਊਲ ਦੀ ਧੀ ਮੀਕਲ ਦਾ ਦਾਊਦ ਨਾਲ ਵਿਆਹ
\p
\s5
\v 17 ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਵੇਖ ਮੇਰੀ ਵੱਡੀ ਧੀ ਮੇਰਬ ਹੈ । ਮੈਂ ਉਹਦਾ ਵਿਆਹ ਤੇਰੇ ਨਾਲ ਕਰ ਦਿਆਂਗਾ । ਤੂੰ ਸਿਰਫ਼ ਮੇਰੇ ਲਈ ਸੂਰਬੀਰ ਬਣ ਕੇ ਯਹੋਵਾਹ ਦੇ ਲਈ ਲੜਾਈ ਕਰ ਕਿਉਂ ਜੋ ਸ਼ਾਊਲ ਨੇ ਮਨ ਵਿੱਚ ਆਖਿਆ, ਕਿ ਉਹ ਦੇ ਉੱਤੇ ਮੇਰਾ ਹੱਥ ਨਾ ਚੱਲੇ ਸਗੋਂ ਉਹ ਦੇ ਉੱਤੇ ਫ਼ਲਿਸਤੀਆਂ ਦਾ ਹੱਥ ਹੀ ਚੱਲੇ ।
\v 18 ਪਰ ਦਾਊਦ ਨੇ ਸ਼ਾਊਲ ਨੂੰ ਆਖਿਆ, ਮੈਂ ਹਾਂ ਕੌਣ ਅਤੇ ਮੇਰਾ ਜੀਵਨ ਕੀ ਹੈ ਅਤੇ ਇਸਰਾਏਲ ਵਿੱਚ ਮੇਰੇ ਪਿਤਾ ਦਾ ਟੱਬਰ ਕੀ ਹੈ ਜੋ ਮੈਂ ਰਾਜੇ ਦਾ ਜਵਾਈ ਬਣਾਂ ?
\s5
\v 19 ਪਰ ਅਜਿਹਾ ਹੋਇਆ ਜਦ ਉਹ ਵੇਲਾ ਆਇਆ ਜੋ ਸ਼ਾਊਲ ਦੀ ਧੀ ਮੇਰਬ ਦਾਊਦ ਨਾਲ ਵਿਆਹੀ ਜਾਵੇ ਤਾਂ ਉਹ ਮਹੋਲਾਥੀ ਅਦਰੀਏਲ ਨਾਲ ਵਿਆਹੀ ਗਈ ।
\p
\s5
\v 20 ਅਤੇ ਸ਼ਾਊਲ ਦੀ ਧੀ ਮੀਕਲ ਦਾਊਦ ਨਾਲ ਪ੍ਰੇਮ ਕਰਨ ਲੱਗੀ ਸੋ ਉਨ੍ਹਾਂ ਨੇ ਸ਼ਾਊਲ ਨੂੰ ਖ਼ਬਰ ਦਿੱਤੀ ਅਤੇ ਇਸ ਗੱਲ ਕਰਕੇ ਉਹ ਰਾਜ਼ੀ ਹੋਇਆ ।
\v 21 ਤਦ ਸ਼ਾਊਲ ਨੇ ਆਖਿਆ, ਮੈਂ ਉਹ ਨੂੰ ਉਸ ਨਾਲ ਵਿਆਹਵਾਂਗਾ ਜੋ ਉਹ ਦੇ ਲਈ ਫਾਹੀ ਹੋਵੇ ਅਤੇ ਫ਼ਲਿਸਤੀਆਂ ਦਾ ਹੱਥ ਉਹ ਦੇ ਉੱਤੇ ਆਣ ਪਵੇ ਸੋ ਸ਼ਾਊਲ ਨੇ ਦਾਊਦ ਨੂੰ ਆਖਿਆ, ਭਈ ਇਸ ਤਰ੍ਹਾਂ ਤੂੰ ਅੱਜ ਹੀ ਮੇਰਾ ਜਵਾਈ ਬਣ ਜਾਵੇਂਗਾ ।
\s5
\v 22 ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ ਕਿ ਦਾਊਦ ਨਾਲ ਹੌਲੀ ਜੇਹੇ ਗੱਲ ਕਰੋ ਅਤੇ ਆਖੋ, ਵੇਖ, ਰਾਜਾ ਤੇਰੇ ਨਾਲ ਰਾਜ਼ੀ ਹੈ ਅਤੇ ਉਸ ਦੇ ਸਾਰੇ ਸੇਵਕ ਤੈਨੂੰ ਪਿਆਰ ਕਰਦੇ ਹਨ । ਹੁਣ ਤੂੰ ਰਾਜਾ ਦਾ ਜਵਾਈ ਬਣ ।
\s5
\v 23 ਤਦ ਸ਼ਾਊਲ ਦੇ ਸੇਵਕਾਂ ਨੇ ਇਹ ਗੱਲਾਂ ਦਾਊਦ ਨੂੰ ਕਹਿ ਸੁਣਾਈਆਂ ਅਤੇ ਦਾਊਦ ਬੋਲਿਆ, ਭਲਾ, ਇਹ ਤੁਹਾਨੂੰ ਕੋਈ ਛੋਟੀ ਜਿਹੀ ਗੱਲ ਦਿੱਸਦੀ ਹੈ ਜੋ ਮੈਂ ਰਾਜਾ ਦਾ ਜਵਾਈ ਬਣਾਂ ਕਿਉਂ ਜੋ ਮੈਂ ਕੰਗਾਲ ਅਤੇ ਤੁੱਛ ਮਨੁੱਖ ਹਾਂ ?
\v 24 ਤਾਂ ਸ਼ਾਊਲ ਦੇ ਸੇਵਕਾਂ ਨੇ ਉਹ ਨੂੰ ਖ਼ਬਰ ਦਿੱਤੀ ਕਿ ਦਾਊਦ ਇਉਂ ਆਖਦਾ ਹੈ ।
\s5
\v 25 ਤਦ ਸ਼ਾਊਲ ਨੇ ਆਖਿਆ, ਤੁਸੀਂ ਦਾਊਦ ਨੂੰ ਆਖੋ ਕਿ ਰਾਜਾ ਕਿਸੇ ਤਰ੍ਹਾਂ ਦੀ ਕੀਮਤ ਨਹੀਂ ਮੰਗਦਾ ਸਗੋਂ ਫ਼ਲਿਸਤੀਆਂ ਦੀਆਂ ਸੌ ਖਲੜੀਆਂ ਇਸ ਲਈ ਜੋ ਰਾਜਾ ਦੇ ਵੈਰੀਆਂ ਤੋਂ ਬਦਲਾ ਲਿਆ ਜਾਵੇ । ਪਰ ਸ਼ਾਊਲ ਇਹ ਚਾਹੁੰਦਾ ਸੀ ਕਿ ਫ਼ਲਿਸਤੀਆਂ ਦੇ ਰਾਹੀਂ ਦਾਊਦ ਨੂੰ ਮਰਵਾ ਦੇਵੇ ।
\v 26 ਜਦ ਉਹ ਦੇ ਸੇਵਕਾਂ ਨੇ ਇਹ ਗੱਲਾਂ ਦਾਊਦ ਨੂੰ ਆਖੀਆਂ, ਤਾਂ ਦਾਊਦ ਨੂੰ ਇਹ ਗੱਲ ਚੰਗੀ ਲੱਗੀ ਜੋ ਰਾਜਾ ਦਾ ਜਵਾਈ ਬਣਾਂ, ਕੁਝ ਦਿਨ ਰਹਿ ਗਏ ਸਨ ।
\s5
\v 27 ਤਦ ਦਾਊਦ ਉੱਠਿਆ ਅਤੇ ਆਪਣੇ ਲੋਕਾਂ ਨੂੰ ਨਾਲ ਲੈ ਕੇ ਤੁਰਿਆ ਅਤੇ ਦੋ ਸੌ ਫ਼ਲਿਸਤੀ ਮਾਰੇ ਅਤੇ ਦਾਊਦ ਉਨ੍ਹਾਂ ਦੀਆਂ ਖਲੜੀਆਂ ਲੈ ਆਇਆ ਅਤੇ ਉਨ੍ਹਾਂ ਨੇ ਉਹ ਸਾਰਾ ਲੇਖਾ ਪੂਰਾ ਕਰਕੇ ਰਾਜੇ ਦੇ ਅੱਗੇ ਰੱਖ ਦਿੱਤੀਆਂ ਜੋ ਉਹ ਰਾਜੇ ਦਾ ਜਵਾਈ ਬਣੇ ਤਾਂ ਸ਼ਾਊਲ ਨੇ ਆਪਣੀ ਧੀ ਮੀਕਲ ਉਹ ਨੂੰ ਵਿਆਹ ਦਿੱਤੀ ।
\v 28 ਇਹ ਵੇਖ ਕੇ ਸ਼ਾਊਲ ਨੇ ਜਾਣ ਲਿਆ ਜੋ ਯਹੋਵਾਹ ਦਾਊਦ ਦੇ ਸੰਗ ਹੈ ਅਤੇ ਉਸ ਦੀ ਦੀ ਧੀ ਮੀਕਲ, ਦਾਊਦ ਦੇ ਨਾਲ ਪਿਆਰ ਕਰਦੀ ਸੀ ।
\v 29 ਤਦ ਸ਼ਾਊਲ ਦਾਊਦ ਤੋਂ ਹੋਰ ਵੀ ਡਰ ਗਿਆ ਅਤੇ ਸ਼ਾਊਲ ਦਾਊਦ ਦਾ ਸਦਾ ਲਈ ਵੈਰੀ ਬਣ ਗਿਆ ।
\p
\s5
\v 30 ਤਦ ਫ਼ਲਿਸਤੀਆਂ ਦੇ ਸਰਦਾਰ ਬਾਹਰ ਨਿੱਕਲ ਆਏ ਅਤੇ ਜਦ ਉਹ ਨਿੱਕਲ ਆਏ ਤਾਂ ਸ਼ਾਊਲ ਦੇ ਸੇਵਕਾਂ ਨਾਲੋਂ ਦਾਊਦ ਨੂੰ ਵੱਧ ਸਫ਼ਲਤਾ ਪ੍ਰਾਪਤ ਹੋਈ ਸੋ ਉਹ ਦਾ ਨਾਮ ਬਹੁਤ ਆਦਰ ਪਾ ਗਿਆ ।
\s5
\c 19
\s ਸ਼ਾਊਲ ਦਾਊਦ ਉੱਤੇ ਹਮਲਾ ਕਰਦਾ ਹੈ
\p
\v 1 ਤਦ ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਅਤੇ ਆਪਣੇ ਸਾਰਿਆਂ ਸੇਵਕਾਂ ਨੂੰ ਆਖਿਆ ਕਿ ਦਾਊਦ ਨੂੰ ਮਾਰ ਦਿਓ, ਪਰ ਸ਼ਾਊਲ ਦਾ ਪੁੱਤਰ ਯੋਨਾਥਾਨ ਦਾਊਦ ਨੂੰ ਬਹੁਤ ਪਿਆਰ ਕਰਦਾ ਸੀ ।
\v 2 ਸੋ ਯੋਨਾਥਾਨ ਨੇ ਦਾਊਦ ਨੂੰ ਆਖਿਆ, ਮੇਰਾ ਪਿਤਾ ਤੈਨੂੰ ਮਾਰਨਾ ਚਾਹੁੰਦਾ ਹੈ ਇਸ ਲਈ ਹੁਣ ਸਵੇਰ ਤੱਕ ਤੂੰ ਸਾਵਧਾਨ ਰਹਿ ਅਤੇ ਕਿਸੇ ਗੁਪਤ ਸਥਾਨ ਵਿੱਚ ਆਪ ਨੂੰ ਲੁਕਾ ਲੈ ।
\v 3 ਅਤੇ ਮੈਂ ਬਾਹਰ ਜਾ ਕੇ ਉਸ ਮੈਦਾਨ ਵਿੱਚ ਜਿੱਥੇ ਤੂੰ ਹੋਵੇਂਗਾ ਆਪਣੇ ਪਿਤਾ ਦੇ ਕੋਲ ਖੜ੍ਹਾ ਹੋਵੇਂਗਾ ਅਤੇ ਆਪਣੇ ਪਿਤਾ ਨਾਲ ਤੇਰੇ ਵਿਖੇ ਗੱਲ ਕਰਾਂਗਾ ਅਤੇ ਜੋ ਕੁਝ ਮੈਨੂੰ ਪਤਾ ਲੱਗੇਗਾ ਤੈਨੂੰ ਦੱਸਾਂਗਾ ।
\s5
\v 4 ਸੋ ਯੋਨਾਥਾਨ ਨੇ ਆਪਣੇ ਪਿਤਾ ਸ਼ਾਊਲ ਕੋਲ ਦਾਊਦ ਦੀ ਵਡਿਆਈ ਕੀਤੀ ਅਤੇ ਆਖਿਆ,ਰਾਜਾ ਆਪਣੇ ਦਾਸ ਦਾਊਦ ਦਾ ਦੋਸ਼ੀ ਨਾ ਬਣੇ । ਉਸ ਨੇ ਤੇਰਾ ਕੁਝ ਪਾਪ ਨਹੀਂ ਕੀਤਾ ਸਗੋਂ ਉਸ ਦੇ ਕੰਮ ਤੇਰੇ ਫਾਇਦੇ ਲਈ ਹਨ ।
\v 5 ਕਿਉਂ ਜੋ ਉਸ ਨੇ ਆਪਣੀ ਜਾਨ ਆਪਣੀ ਤਲੀ ਉੱਤੇ ਰੱਖ ਕੇ ਫ਼ਲਿਸਤੀਆਂ ਨੂੰ ਵੱਢਿਆ ਅਤੇ ਯਹੋਵਾਹ ਨੇ ਇਸਰਾਏਲ ਨੂੰ ਵੱਡੀ ਫਤਹ ਬਖ਼ਸ਼ੀ ਅਤੇ ਇਹ ਵੇਖ ਕੇ ਤੂੰ ਵੀ ਪ੍ਰਸੰਨ ਹੋਇਆ ਸੀ । ਫੇਰ ਤੂੰ ਕਿਸ ਗੱਲ ਲਈ ਬੇਦੋਸ਼ੇ ਦੇ ਲਹੂ ਦਾ ਪਾਪ ਕਰਨਾ ਚਾਹੁੰਦਾ ਹੈਂ ਅਤੇ ਬਿਨ੍ਹਾਂ ਕਿਸੇ ਕਾਰਨ ਦਾਊਦ ਨੂੰ ਮਾਰਨਾਂ ਚਾਹੁੰਦਾ ਹੈ ?
\s5
\v 6 ਸ਼ਾਊਲ ਨੇ ਯੋਨਾਥਾਨ ਦੀ ਗੱਲ ਸੁਣੀ ਅਤੇ ਸਹੁੰ ਖਾ ਕੇ ਆਖਿਆ ਕਿ ਜਿਉਂਦੇ ਯਹੋਵਾਹ ਦੀ ਸਹੁੰ, ਉਹ ਨਾ ਮਾਰਿਆ ਜਾਵੇਗਾ ।
\v 7 ਤਦ ਯੋਨਾਥਾਨ ਨੇ ਦਾਊਦ ਨੂੰ ਸੱਦ ਕੇ ਸਾਰੀਆਂ ਗੱਲਾਂ ਉਸ ਨੂੰ ਦੱਸੀਆਂ ਅਤੇ ਦਾਊਦ ਨੂੰ ਸ਼ਾਊਲ ਕੋਲ ਲੈ ਆਇਆ ਅਤੇ ਉਹ ਅੱਗੇ ਵਾਂਗੂੰ ਉਹ ਦੇ ਕੋਲ ਰਹਿਣ ਲੱਗਾ ।
\p
\s5
\v 8 ਫੇਰ ਲੜਾਈ ਹੋਈ ਅਤੇ ਦਾਊਦ ਨਿੱਕਲਿਆ ਅਤੇ ਫ਼ਲਿਸਤੀਆਂ ਨਾਲ ਲੜਿਆ ਅਤੇ ਵੱਡੀ ਮਾਰ ਨਾਲ ਅਜਿਹਾ ਮਾਰਿਆ ਕਿ ਉਹ ਉਸ ਦੇ ਅੱਗੋਂ ਨੱਸ ਗਏ ।
\v 9 ਯਹੋਵਾਹ ਵੱਲੋਂ ਉਹ ਦੁਸ਼ਟ-ਆਤਮਾ ਸ਼ਾਊਲ ਉੱਤੇ ਆਇਆ । ਉਹ ਆਪਣੇ ਘਰ ਵਿੱਚ ਇੱਕ ਭਾਲਾ ਆਪਣੇ ਹੱਥ ਵਿੱਚ ਫੜ੍ਹ ਕੇ ਬੈਠਾ ਹੋਇਆ ਸੀ ਅਤੇ ਦਾਊਦ ਹੱਥ ਨਾਲ ਵਜਾ ਰਿਹਾ ਸੀ ।
\s5
\v 10 ਸ਼ਾਊਲ ਨੇ ਚਾਹਿਆ ਭਈ ਦਾਊਦ ਨੂੰ ਕੰਧ ਨਾਲ ਵਿੰਨ ਦੇਵੇ ਪਰ ਦਾਊਦ ਸ਼ਾਊਲ ਦੇ ਅੱਗੋਂ ਹੱਟ ਗਿਆ ਅਤੇ ਭਾਲਾ ਕੰਧ ਦੇ ਵਿੱਚ ਜਾ ਖੁੱਭਿਆ ਇਸ ਤਰ੍ਹਾਂ ਦਾਊਦ ਉਸ ਰਾਤ ਭੱਜ ਕੇ ਬਚ ਗਿਆ ।
\p
\v 11 ਸ਼ਾਊਲ ਨੇ ਉਸ ਦੀ ਰਾਖੀ ਕਰਨ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਦੂਤ ਘੱਲੇ ਅਤੇ ਦਾਊਦ ਦੀ ਪਤਨੀ ਮੀਕਲ ਨੇ ਉਸ ਨੂੰ ਖ਼ਬਰ ਦੇ ਕੇ ਆਖਿਆ, ਜੇ ਤੂੰ ਅੱਜ ਰਾਤ ਨੂੰ ਆਪਣੀ ਜਾਨ ਨਾ ਬਚਾਵੇਂ ਤਾਂ ਕੱਲ ਮਾਰਿਆ ਜਾਵੇਂਗਾ ।
\s5
\v 12 ਮੀਕਲ ਨੇ ਦਾਊਦ ਨੂੰ ਖਿੜਕੀ ਵਿੱਚੋਂ ਹੇਠਾਂ ਉਤਾਰ ਦਿੱਤਾ ਸੋ ਉਹ ਭੱਜ ਕੇ ਬਚ ਗਿਆ ।
\v 13 ਤਦ ਮੀਕਲ ਨੇ ਇੱਕ ਘਰੇਲੂ ਬੁੱਤ ਲੈ ਕੇ ਮੰਜੇ ਉੱਤੇ ਲੰਮਾ ਪਾ ਦਿੱਤਾ ਅਤੇ ਬੱਕਰਿਆਂ ਦੇ ਚੰਮ ਦਾ ਸਿਰਹਾਣਾ ਬਣਾ ਕੇ ਉਹ ਦੇ ਸਿਰ ਵਾਲੇ ਪਾਸੇ ਧਰਿਆ ਅਤੇ ਕੱਪੜਾ ਉੱਤੇ ਤਾਣ ਦਿੱਤਾ ।
\s5
\v 14 ਜਦ ਸ਼ਾਊਲ ਨੇ ਦਾਊਦ ਦੇ ਫੜਨ ਨੂੰ ਦੂਤ ਘੱਲੇ ਤਾਂ ਉਹ ਬੋਲੀ, ਉਹ ਤਾਂ ਬੀਮਾਰ ਹੈ ।
\v 15 ਸ਼ਾਊਲ ਨੇ ਦਾਊਦ ਦੇ ਵੇਖਣ ਲਈ ਦੂਤਾਂ ਨੂੰ ਫੇਰ ਭੇਜਿਆ ਅਤੇ ਆਖਿਆ, ਉਹ ਨੂੰ ਮੰਜੇ ਸਮੇਤ ਮੇਰੇ ਕੋਲ ਚੁੱਕ ਲਿਆਓ ਜੋ ਮੈਂ ਉਹ ਨੂੰ ਮਾਰ ਸੁੱਟਾਂ ।
\s5
\v 16 ਜਦ ਦੂਤ ਅੰਦਰ ਆਏ ਤਾਂ ਵੇਖੋ, ਮੰਜੇ ਉੱਤੇ ਉਹ ਬੁੱਤ ਲੰਮਾ ਪਿਆ ਹੋਇਆ ਹੈ ਅਤੇ ਉਹ ਦੀ ਸਿਰ ਵਾਲੇ ਪਾਸੇ ਬੱਕਰਿਆਂ ਦੀ ਖੱਲ ਦਾ ਸਿਰਹਾਣਾ ਰੱਖਿਆ ਹੋਇਆ ਹੈ ।
\v 17 ਤਦ ਸ਼ਾਊਲ ਨੇ ਮੀਕਲ ਨੂੰ ਆਖਿਆ, ਤੂੰ ਮੇਰੇ ਨਾਲ ਇਹ ਧੋਖਾ ਕਿਉਂ ਕੀਤਾ ਜੋ ਮੇਰੇ ਵੈਰੀ ਨੂੰ ਤੋਰ ਦਿੱਤਾ ਅਤੇ ਉਹ ਬਚ ਗਿਆ ? ਸੋ ਮੀਕਲ ਨੇ ਸ਼ਾਊਲ ਨੂੰ ਉੱਤਰ ਦਿੱਤਾ, ਉਸ ਨੇ ਮੈਨੂੰ ਆਖਿਆ, ਮੈਨੂੰ ਜਾਣ ਦੇ । ਮੈਂ ਤੈਨੂੰ ਕਿਉਂ ਮਾਰ ਸੁੱਟਾਂ ?
\p
\s5
\v 18 ਦਾਊਦ ਭੱਜ ਕੇ ਬਚ ਗਿਆ ਅਤੇ ਰਾਮਾਹ ਵਿੱਚ ਸਮੂਏਲ ਕੋਲ ਆਇਆ ਅਤੇ ਜੋ ਕੁਝ ਸ਼ਾਊਲ ਨੇ ਉਸ ਨਾਲ ਕੀਤਾ ਸੀ ਸੋ ਸਭ ਉਹ ਨੂੰ ਦੱਸ ਦਿੱਤਾ । ਤਦ ਉਹ ਅਤੇ ਸਮੂਏਲ ਨਾਯੋਥ ਵਿੱਚ ਜਾ ਕੇ ਰਹਿਣ ਲੱਗੇ ।
\v 19 ਸ਼ਾਊਲ ਨੂੰ ਖ਼ਬਰ ਹੋਈ ਜੋ ਦਾਊਦ ਰਾਮਾਹ ਦੇ ਨਾਯੋਥ ਵਿੱਚ ਹੈ ।
\v 20 ਤਦ ਸ਼ਾਊਲ ਨੇ ਦਾਊਦ ਦੇ ਫੜਨ ਲਈ ਦੂਤ ਘੱਲੇ ਅਤੇ ਉਨ੍ਹਾਂ ਨੇ ਜਦ ਵੇਖਿਆ ਕਿ ਇੱਕ ਨਬੀਆਂ ਦੀ ਟੋਲੀ ਹੈ ਅਤੇ ਉਹ ਅਗੰਮ ਵਾਕ ਕਰ ਰਹੇ ਹਨ ਅਤੇ ਸਮੂਏਲ ਉਨ੍ਹਾਂ ਦਾ ਆਗੂ ਬਣ ਕੇ ਖੜ੍ਹਾ ਹੋਇਆ ਹੈ ਤਾਂ ਪਰਮੇਸ਼ੁਰ ਦਾ ਆਤਮਾ ਸ਼ਾਊਲ ਦੇ ਦੂਤਾਂ ਉੱਤੇ ਆਇਆ ਅਤੇ ਉਹ ਵੀ ਅਗੰਮ ਬੋਲਣ ਲੱਗੇ ।
\s5
\v 21 ਜਦ ਸ਼ਾਊਲ ਨੂੰ ਇਹ ਖ਼ਬਰ ਪਹੁੰਚੀ ਤਾਂ ਉਸ ਨੇ ਹੋਰ ਦੂਤ ਘੱਲੇ ਅਤੇ ਉਹ ਵੀ ਅਗੰਮ ਵਾਕ ਕਰਨ ਲੱਗੇ ਹਨ ਤਾਂ ਸ਼ਾਊਲ ਨੇ ਤੀਜੀ ਵਾਰੀ ਫੇਰ ਹੋਰ ਦੂਤ ਘੱਲੇ ਅਤੇ ਉਹ ਵੀ ਅਗੰਮ ਵਾਕ ਕਰਨ ਲੱਗੇ ।
\v 22 ਤਦ ਉਹ ਆਪ ਰਾਮਾਹ ਨੂੰ ਗਿਆ ਅਤੇ ਉਸ ਵੱਡੇ ਖੂਹ ਕੋਲ ਜੋ ਸੇਕੂ ਵਿੱਚ ਹੈ ਪਹੁੰਚ ਗਿਆ ਅਤੇ ਉਸ ਨੇ ਪੁੱਛਿਆ, ਸਮੂਏਲ ਅਤੇ ਦਾਊਦ ਕਿੱਥੇ ਹਨ ? ਇੱਕ ਨੇ ਆਖਿਆ, ਵੇਖ ਉਹ ਤਾਂ ਰਾਮਾਹ ਦੇ ਨਾਯੋਥ ਵਿੱਚ ਹਨ ।
\s5
\v 23 ਤਦ ਉਹ ਰਾਮਾਹ ਦੇ ਨਾਯੋਥ ਵੱਲ ਗਿਆ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਵੀ ਆਇਆ ਅਤੇ ਉਹ ਰਾਮਾਹ ਤੋਂ ਨਾਯੋਥ ਤੱਕ ਪਹੁੰਚਣ ਤੱਕ ਚਲਦੇ ਚਲਦੇ ਅਗੰਮ ਵਾਕ ਕਰਦਾ ਗਿਆ
\v 24 ਅਤੇ ਉਸ ਨੇ ਵੀ ਆਪਣੇ ਕੱਪੜੇ ਉਤਾਰ ਦਿਤੇ ਅਤੇ ਸਮੂਏਲ ਦੇ ਅੱਗੇ ਉਸੇ ਤਰ੍ਹਾਂ ਅਗੰਮ ਵਾਕ ਕਰਨ ਲੱਗਾ ਅਤੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਵਿੱਚ ਨੰਗਾ ਪਿਆ ਰਿਹਾ । ਸੋ ਇਹ ਕਹਾਉਤ ਚੱਲ ਪਈ " ਕੀ, ਸ਼ਾਊਲ ਵੀ ਨਬੀਆਂ ਵਿੱਚੋਂ ਹੈ ? "
\s5
\c 20
\s ਯੋਨਾਥਾਨ ਦੁਆਰਾ ਦਾਊਦ ਦੀ ਸਹਾਇਤਾ
\p
\v 1 ਤਦ ਦਾਊਦ ਰਾਮਾਹ ਦੇ ਨਾਯੋਥ ਵਿੱਚੋਂ ਭੱਜ ਕੇ ਯੋਨਾਥਾਨ ਕੋਲ ਆਇਆ ਅਤੇ ਬੋਲਿਆ, ਮੈਂ ਕੀ ਕੀਤਾ ਹੈ ? ਮੇਰਾ ਕੀ ਅਪਰਾਧ ਹੈ ? ਮੈਂ ਤੇਰੇ ਪਿਤਾ ਦੇ ਵਿਰੁੱਧ ਕੀ ਪਾਪ ਕੀਤਾ ਹੈ ਜੋ ਉਹ ਮੈਨੂੰ ਮਾਰਨਾ ਚਾਹੁੰਦਾ ਹੈ ?
\v 2 ਤਦ ਉਸ ਨੇ ਉਹ ਨੂੰ ਆਖਿਆ, ਪਰਮੇਸ਼ੁਰ ਇਸ ਤਰ੍ਹਾਂ ਨਾ ਕਰੇ ! ਤੂੰ ਨਾ ਮਾਰਿਆ ਜਾਵੇਂਗਾ । ਵੇਖ, ਮੇਰਾ ਪਿਤਾ ਮੈਨੂੰ ਦੱਸੇ ਬਿਨ੍ਹਾਂ ਕੋਈ ਵੀ ਵੱਡਾ ਜਾਂ ਛੋਟਾ ਕੰਮ ਨਹੀਂ ਕਰਦਾ ਅਤੇ ਇਹ ਗੱਲ ਮੇਰਾ ਪਿਤਾ ਮੇਰੇ ਤੋਂ ਕਿਵੇਂ ਲੁਕਾਵੇਗਾ ? ਅਜਿਹਾ ਨਾ ਹੋਵੇਗਾ ।
\s5
\v 3 ਤਦ ਦਾਊਦ ਨੇ ਸਹੁੰ ਖਾ ਕੇ ਆਖਿਆ, ਤੇਰਾ ਪਿਤਾ ਚੰਗੀ ਤਰ੍ਹਾਂ ਜਾਣਦਾ ਹੈ ਜੋ ਮੇਰੇ ਉੱਤੇ ਤੇਰੀ ਦਯਾ ਦੀ ਨਿਗਾਹ ਹੈ ਅਤੇ ਉਸ ਨੇ ਆਖਿਆ, ਜੋ ਯੋਨਾਥਾਨ ਇਹ ਨਾ ਜਾਣੇ ਕਿ ਉਹ ਦੁੱਖੀ ਹੋਵੇ ਪਰ ਜਿਉਂਦੇ ਪਰਮੇਸ਼ੁਰ ਅਤੇ ਤੇਰੀ ਜਾਨ ਦੀ ਸਹੁੰ, ਮੇਰੇ ਅਤੇ ਮੌਤ ਦੇ ਵਿੱਚ ਸਿਰਫ਼ ਇੱਕ ਹੀ ਕਦਮ ਦੀ ਦੂਰੀ ਹੈ ।
\s5
\v 4 ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਜੋ ਕੁਝ ਤੇਰਾ ਜੀ ਚਾਹੇ ਉਹੋ ਮੈਂ ਤੇਰੇ ਲਈ ਕਰਾਂਗਾ ।
\v 5 ਦਾਊਦ ਨੇ ਯੋਨਾਥਾਨ ਨੂੰ ਆਖਿਆ, ਵੇਖ, ਕੱਲ ਨਵੇਂ ਚੰਨ ਦਾ ਤਿਉਹਾਰ ਹੈ ਅਤੇ ਮੇਰੇ ਲਈ ਜਰੂਰੀ ਹੈ ਜੋ ਉਸ ਦਿਨ ਮੈਂ ਰਾਜੇ ਨਾਲ ਭੋਜਨ ਕਰਾਂ ਪਰ ਤੂੰ ਮੈਨੂੰ ਇਜ਼ਾਜਤ ਦੇ ਜੋ ਮੈਂ ਤੀਜੇ ਦਿਨ ਦੀ ਸ਼ਾਮ ਤੱਕ ਖੇਤਾਂ ਵਿੱਚ ਲੁਕਿਆ ਰਹਾਂ ।
\s5
\v 6 ਜੇ ਕਦੀ ਤੇਰਾ ਪਿਤਾ ਮੈਨੂੰ ਉੱਥੇ ਨਾ ਵੇਖੇ ਤਾਂ ਉਹ ਨੂੰ ਆਖੀਂ ਜੋ ਦਾਊਦ ਨੇ ਮੇਰੇ ਕੋਲੋਂ ਛੇਤੀ ਹੀ ਆਪਣੇ ਸ਼ਹਿਰ ਬੈਤਲਹਮ ਨੂੰ ਜਾਣ ਲਈ ਮਿੰਨਤ ਕਰ ਕੇ ਛੁੱਟੀ ਲਈ ਹੈ ਕਿਉਂ ਜੋ ਉੱਥੇ ਸਾਰੇ ਪਰਿਵਾਰ ਦੇ ਲਈ ਸਾਲ ਦੀ ਬਲੀ ਭੇਂਟ ਹੈ ।
\v 7 ਸੋ ਜੇ ਉਹ ਬੋਲੇ," ਠੀਕ ਹੈ "ਤਾਂ ਸਮਝੀ ਸਭ ਕੁਝ ਠੀਕ ਠਾਕ ਹੈ, ਪਰ ਜੇ ਇਹ ਸੁਣ ਕੇ ਉਹ ਨੂੰ ਕ੍ਰੋਧ ਆਵੇ, ਤਾਂ ਸਮਝੀ ਕਿ ਉਸ ਨੇ ਮੈਨੂੰ ਮਾਰਨ ਦਾ ਪੱਕਾ ਫੈਸਲਾ ਕਰ ਲਿਆ ਹੈ ।
\s5
\v 8 ਫੇਰ ਤੈਨੂੰ ਆਪਣੇ ਦਾਸ ਉੱਤੇ ਕਿਰਪਾ ਕਰਨ ਦੀ ਲੋੜ ਪਏਗੀ ਕਿਉਂ ਜੋ ਤੂੰ ਆਪਣੇ ਦਾਸ ਨੂੰ ਯਹੋਵਾਹ ਦੇ ਨੇਮ ਵਿੱਚ ਆਪਣੇ ਨਾਲ ਮਿਲਾਇਆ ਹੈ । ਤਦ ਵੀ ਜੇ ਕਦੀ ਮੇਰੇ ਵਿੱਚ ਕਮੀ ਹੋਵੇ ਤਾਂ ਤੂੰ ਆਪ ਹੀ ਮੈਨੂੰ ਮਾਰ ਸੁੱਟ ਪਰ ਤੂੰ ਆਪਣੇ ਪਿਤਾ ਦੇ ਹੱਥੋਂ ਕਿਉਂ ਮਰਨ ਦੇਵੇਂ ?
\v 9 ਤਦ ਯੋਨਾਥਾਨ ਬੋਲਿਆ, ਇਹ ਗੱਲ ਤੇਰੇ ਉੱਤੋਂ ਟਲ ਜਾਵੇ ਜੇ ਕਦੀ ਮੈਨੂੰ ਖ਼ਬਰ ਹੁੰਦੀ ਮੇਰਾ ਪਿਤਾ ਤੇਰੀ ਬੁਰਿਆਈ ਕਰਨਾ ਚਾਹੁੰਦਾ ਹੈ, ਕੀ ਮੈਂ ਤੈਨੂੰ ਖ਼ਬਰ ਨਾ ਕਰਦਾ ?
\s5
\v 10 ਫੇਰ ਦਾਊਦ ਨੇ ਯੋਨਾਥਾਨ ਨੂੰ ਆਖਿਆ, ਮੈਨੂੰ ਕੌਣ ਖ਼ਬਰ ਦੇਵੇ ? ਕੀ ਜਾਣੀਏ, ਤੇਰਾ ਪਿਤਾ ਤੈਨੂੰ ਅੱਗੋਂ ਸਖ਼ਤ ਜਵਾਬ ਦੇਵੇ ।
\v 11 ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਅਸੀਂ ਖੇਤ ਵਿੱਚ ਚੱਲੀਏ ਸੋ ਉਹ ਦੋਵੋਂ ਖੇਤ ਵਿੱਚ ਗਏ ।
\p
\s5
\v 12 ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਜਿਸ ਵੇਲੇ ਮੈਂ ਕੱਲ ਜਾਂ ਪਰਸੋਂ ਆਪਣੇ ਪਿਤਾ ਨੂੰ ਨਿਤਾਰਾਂ ਅਤੇ ਵੇਖ, ਜੇ ਉਹ ਦੀ ਨੀਤ ਦਾਊਦ ਦੇ ਭਲੇ ਵਿੱਚ ਹੋਵੇ ਅਤੇ ਤੇਰੇ ਕੋਲ ਖ਼ਬਰ ਨਾ ਘੱਲਾਂ ਅਤੇ ਤੈਨੂੰ ਨਾ ਦੱਸਾਂ ।
\v 13 ਤਦ ਯਹੋਵਾਹ ਯੋਨਾਥਾਨ ਨਾਲ ਵੀ ਤੇਹਾ ਹੀ ਕਰੇ ਸਗੋਂ ਉਸ ਨਾਲੋਂ ਵੀ ਵੱਧ ਅਤੇ ਜੇ ਕਦੀ ਮੇਰੇ ਪਿਤਾ ਦੀ ਨੀਤ ਤੇਰੇ ਵੱਲ ਮਾੜੀ ਹੋਵੇ ਤਦ ਵੀ ਮੈਂ ਤੈਨੂੰ ਦੱਸਾਂਗਾ ਅਤੇ ਵਿਦਾ ਕਰ ਦਿਆਂਗਾ ਜੋ ਤੂੰ ਸੁੱਖ ਨਾਲ ਤੁਰਿਆ ਜਾਵੇਂ ਅਤੇ ਯਹੋਵਾਹ ਤੇਰੇ ਨਾਲ ਹੋਵੇ ਜਿੱਕੁਰ ਮੇਰੇ ਪਿਤਾ ਦੇ ਨਾਲ ਸੀ
\s5
\v 14 ਅਤੇ ਤੂੰ ਸਿਰਫ ਮੇਰੇ ਜਿਉਂਦੇ ਜੀ ਮੇਰੇ ਉੱਤੇ ਯਹੋਵਾਹ ਦੀ ਕਿਰਪਾ ਕਰੇ, ਜੋ ਮੈਂ ਮਰ ਨਾ ਜਾਂਵਾਂ ।
\v 15 ਸਗੋਂ ਜਿਸ ਵੇਲੇ ਯਹੋਵਾਹ ਤੇਰੇ ਸਾਰੇ ਵੈਰੀਆਂ ਨੂੰ ਧਰਤੀ ਉੱਤੋਂ ਨਾਸ਼ ਕਰ ਦੇਵੇ ਤਾਂ ਸਦੀਪਕ ਕਾਲ ਦੇ ਲਈ ਮੇਰੀ ਸੰਤਾਨ ਉੱਤੋਂ ਵੀ ਆਪਣੀ ਕਿਰਪਾ ਨਾ ਹਟਾਵੀਂ ।
\v 16 ਸੋ ਯੋਨਾਥਾਨ ਨੇ ਦਾਊਦ ਦੇ ਪਰਿਵਾਰ ਨਾਲ ਇਹ ਵਾਇਦਾ ਕੀਤਾ ਅਤੇ ਆਖਿਆ, ਭਈ ਯਹੋਵਾਹ ਦਾਊਦ ਦੇ ਵੈਰੀਆਂ ਕੋਲੋਂ ਬਦਲਾ ਲਵੇ ।
\s5
\v 17 ਯੋਨਾਥਾਨ ਨੇ ਦਾਊਦ ਕੋਲੋਂ ਦੋ ਵਾਰੀ ਸਹੁੰ ਚੁਕਾਈ ਇਸ ਲਈ ਜੋ ਉਸ ਨਾਲ ਉਹ ਦਾ ਬਹੁਤ ਪਿਆਰ ਸੀ ਅਤੇ ਉਸ ਨਾਲ ਆਪਣੇ ਪ੍ਰਾਣਾਂ ਦੇ ਸਮਾਨ ਪ੍ਰੀਤ ਰੱਖਦਾ ਸੀ ।
\p
\v 18 ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ ਕੱਲ ਨਵੇਂ ਚੰਨ ਦਾ ਤਿਉਹਾਰ ਹੋਵੇਗਾ ਅਤੇ ਤੈਨੂੰ ਯਾਦ ਕੀਤਾ ਜਾਵੇਗਾ ਕਿਉਂ ਜੋ ਤੇਰੀ ਜਗ੍ਹਾ ਖਾਲੀ ਰਹੇਗੀ ।
\v 19 ਤੂੰ ਤਿੰਨਾਂ ਦਿਨਾਂ ਤੋਂ ਬਾਅਦ ਜਰੂਰ ਆਵੀਂ, ਜਿੱਥੇ ਤੂੰ ਉਸ ਦਿਨ ਲੁਕਿਆ ਸੀ, ਅੱਜਲ ਦੀ ਗੁਫਾ ਵਿੱਚ ਰਹੀ ।
\s5
\v 20 ਮੈਂ ਆ ਕੇ ਉਸ ਵੱਲ ਤਿੰਨ ਤੀਰ ਚਲਾਵਾਂਗਾ ਜਿਵੇਂ ਕਿਸੇ ਨਿਸ਼ਾਨੇ ਤੇ ਚਲਾਈਦਾ ਹੈ ।
\v 21 ਅਤੇ ਵੇਖ, ਉਸ ਵੇਲੇ ਮੈਂ ਇੱਕ ਮੁੰਡੇ ਨੂੰ ਭੇਜਾਂਗਾ ਜੋ ਤੀਰ ਲੱਭ ਕੇ ਲੈ ਆਵੇ । ਉਸ ਵੇਲੇ ਜੇ ਮੈਂ ਮੁੰਡੇ ਨੂੰ ਆਖਾਂ, ਵੇਖ, ਤੀਰ ਤੇਰੇ ਇਸ ਪਾਸੇ ਹਨ ਲੱਭ ਕੇ ਲਿਆ ਤਾਂ ਤੂੰ ਨਿੱਕਲ ਆਵੀਂ ਕਿਉਂ ਜੋ ਤੇਰੇ ਲਈ ਸੁੱਖ ਹੈ ਅਤੇ ਜਿਉਂਦੇ ਪਰਮੇਸ਼ੁਰ ਦੀ ਸਹੁੰ, ਔਖ ਨਹੀਂ ਹੈ ।
\s5
\v 22 ਪਰ ਜੇ ਮੈਂ ਮੁੰਡੇ ਨੂੰ ਇਹ ਆਖਾਂ, ਵੇਖ, ਤੀਰ ਤੇਰੇ ਤੋਂ ਦੂਰ ਹਨ ਤਾਂ ਤੂੰ ਨਿੱਕਲ ਜਾ ਕਿਉਂ ਜੋ ਯਹੋਵਾਹ ਨੇ ਤੈਨੂੰ ਵਿਦਾ ਕੀਤਾ ਹੈ ।
\v 23 ਉਸ ਗੱਲ ਦੇ ਉੱਤੇ ਜਿਹੜੀ ਮੈਂ ਅਤੇ ਤੂੰ ਕੀਤੀ ਹੈ ਵੇਖ,ਯਹੋਵਾਹ ਤੇਰੇ ਅਤੇ ਮੇਰੇ ਵਿਚਕਾਰ ਸਦਾ ਹੋਵੇ ।
\p
\s5
\v 24 ਸੋ ਦਾਊਦ ਮੈਦਾਨ ਦੇ ਵਿੱਚ ਲੁਕਿਆ ਅਤੇ ਜਦ ਨਵਾਂ ਚੰਦ ਹੋਇਆ ਤਾਂ ਰਾਜਾ ਰੋਟੀ ਖਾਣ ਲਈ ਬੈਠਾ,
\v 25 ਅਤੇ ਰਾਜਾ ਆਪਣੀ ਰੀਤ ਅਨੁਸਾਰ ਉਸ ਚੌਂਕੀ ਉੱਤੇ ਬੈਠਾ ਜੋ ਕੰਧ ਦੇ ਲਾਗੇ ਸੀ ਅਤੇ ਯੋਨਾਥਾਨ ਉੱਠਿਆ ਅਤੇ ਅਬਨੇਰ ਸ਼ਾਊਲ ਦੇ ਇੱਕ ਪਾਸੇ ਵੱਲ ਬੈਠਾ, ਪਰ ਦਾਊਦ ਦੀ ਜਗ੍ਹਾ ਖਾਲੀ ਸੀ ।
\p
\s5
\v 26 ਉਸ ਦਿਨ ਸ਼ਾਊਲ ਨੇ ਕੁਝ ਨਾ ਆਖਿਆ, ਕਿਉਂ ਜੋ ਉਸ ਨੇ ਵਿਚਾਰਿਆ ਕਿ ਇਸ ਦਾ ਕੋਈ ਨਾ ਕੋਈ ਕਾਰਨ ਹੋਵੇਗਾ । ਅਸ਼ੁੱਧ ਹੋਣਾ ਹੈ, ਜ਼ਰੂਰ ਹੀ ਅਸ਼ੁੱਧ ਹੋਵੇਗਾ ।
\v 27 ਪਰ ਅਗਲੇ ਦਿਨ ਜੋ ਮਹੀਨੇ ਦਾ ਦੂਜਾ ਦਿਨ ਸੀ ਤਾਂ ਅਜਿਹਾ ਹੋਇਆ ਜੋ ਦਾਊਦ ਦਾ ਥਾਂ ਫੇਰ ਖਾਲੀ ਰਹੀ । ਤਦ ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਨੂੰ ਆਖਿਆ, ਇਹ ਕੀ ਕਾਰਨ ਜੋ ਯੱਸੀ ਦਾ ਪੁੱਤਰ ਨਾ ਕੱਲ ਖਾਣ ਆਇਆ ਸੀ, ਨਾ ਅੱਜ ?
\s5
\v 28 ਤਦ ਯੋਨਾਥਾਨ ਨੇ ਸ਼ਾਊਲ ਨੂੰ ਉੱਤਰ ਦਿੱਤਾ ਜੋ ਦਾਊਦ ਨੇ ਮਿੰਨਤ ਕਰ ਕੇ ਬੈਤਲਹਮ ਨੂੰ ਜਾਣ ਦੀ ਛੁੱਟੀ ਮੈਥੋਂ ਲਈ ਹੈ ।
\v 29 ਅਤੇ ਉਸ ਨੇ ਆਖਿਆ, ਮੈਨੂੰ ਛੁੱਟੀ ਦੇ ਕਿਉਂ ਜੋ ਸ਼ਹਿਰ ਵਿੱਚ ਸਾਡੇ ਪਰਿਵਾਰ ਦੀ ਇੱਕ ਬਲੀ ਭੇਟ ਹੈ ਅਤੇ ਮੇਰੇ ਭਰਾ ਨੇ ਮੈਨੂੰ ਉੱਥੇ ਹਾਜ਼ਿਰ ਹੋਣ ਲਈ ਆਖਿਆ ਹੈ ਅਤੇ ਹੁਣ ਜੇ ਕਦੀ ਮੈਂ ਤੁਹਾਡੇ ਵੇਖਣ ਵਿੱਚ ਕਿਰਪਾ ਜੋਗ ਹਾਂ ਤਾਂ ਮੈਨੂੰ ਛੁੱਟੀ ਦਿਉ ਕਿ ਮੈਂ ਆਪਣੇ ਭਰਾਵਾਂ ਨੂੰ ਜਾ ਮਿਲਾਂ । ਇਸ ਕਰਕੇ ਉਹ ਰਾਜੇ ਨਾਲ ਭੋਜਨ ਲਈ ਨਹੀਂ ਆਇਆ ।
\p
\s5
\v 30 ਤਦ ਸ਼ਾਊਲ ਨੂੰ ਯੋਨਾਥਾਨ ਉਤੇ ਕ੍ਰੋਧ ਆਇਆ ਅਤੇ ਉਸ ਨੇ ਉਹ ਨੂੰ ਆਖਿਆ, ਹੇ ਦੁਸ਼ਟ ਦੇਸ ਧਰੋਹੀ ਦੇ ਪੁੱਤਰ ! ਭਲਾ, ਮੈਨੂੰ ਖ਼ਬਰ ਨਹੀਂ ਜੋ ਤੂੰ ਆਪਣੀ ਲੱਜ ਅਤੇ ਆਪਣੀ ਮਾਂ ਦੇ ਨੰਗੇਜ ਦੀ ਲੱਜ ਲਈ ਯੱਸੀ ਦੇ ਪੁੱਤਰ ਨੂੰ ਚੁਣ ਲਿਆ ਹੈ ?
\v 31 ਜਦ ਤੱਕ ਇਹ ਯੱਸੀ ਦਾ ਪੁੱਤਰ ਧਰਤੀ ਉੱਤੇ ਜੀਉਂਦਾ ਹੈ ਤਦ ਤੱਕ ਨਾ ਤੂੰ ਸਥਿਰ ਹੋਵੇਂਗਾ ਨਾ ਤੇਰਾ ਰਾਜ । ਹੁਣੇ ਮਨੁੱਖ ਘੱਲ ਅਤੇ ਉਹ ਨੂੰ ਮੇਰੇ ਕੋਲ ਲਿਆ ਕਿਉਂ ਜੋ ਉਹ ਜਰੂਰ ਮਾਰਿਆ ਜਾਵੇ ।
\s5
\v 32 ਤਦ ਯੋਨਾਥਾਨ ਨੇ ਆਪਣੇ ਪਿਤਾ ਸ਼ਾਊਲ ਨੂੰ ਉੱਤਰ ਦਿੱਤਾ, ਉਹ ਕਿਉਂ ਮਾਰਿਆ ਜਾਵੇ ? ਉਸ ਨੇ ਅਜਿਹਾ ਕੀ ਕੀਤਾ ਹੈ ?
\v 33 ਤਦ ਸ਼ਾਊਲ ਨੇ ਉਸ ਦੇ ਮਾਰਨ ਲਈ ਭਾਲਾ ਚਲਾਇਆ । ਤਦ ਯੋਨਾਥਾਨ ਨੂੰ ਖ਼ਬਰ ਹੋਈ ਜੋ ਉਹ ਦੇ ਪਿਤਾ ਨੇ ਦਾਊਦ ਨੂੰ ਮਾਰਨ ਦਾ ਮਨ ਬਣਾ ਲਿਆ ਹੈ ।
\v 34 ਸੋ ਯੋਨਾਥਾਨ ਵੱਡੇ ਕ੍ਰੋਧ ਨਾਲ ਭੋਜਨ ਦੀ ਮੇਜ ਤੋਂ ਉੱਠ ਗਿਆ ਅਤੇ ਮਹੀਨੇ ਦੇ ਦੂਜੇ ਦਿਨ ਕੁਝ ਭੋਜਨ ਨਾ ਖਾਧਾ ਕਿਉਂ ਜੋ ਉਹ ਦਾਊਦ ਦੇ ਕਾਰਨ ਵੱਡਾ ਦੁਖੀ ਹੋਇਆ ਕਿ ਉਹ ਦੇ ਪਿਤਾ ਨੇ ਦਾਊਦ ਦਾ ਬਹੁਤ ਨਿਰਾਦਰ ਕੀਤਾ ਸੀ ।
\p
\s5
\v 35 ਸਵੇਰ ਨੂੰ ਯੋਨਾਥਾਨ ਉਸੇ ਵੇਲੇ ਜੋ ਦਾਊਦ ਨਾਲ ਠਹਿਰਾਇਆ ਹੋਇਆ ਸੀ ਮੈਦਾਨ ਵੱਲ ਗਿਆ ਅਤੇ ਇੱਕ ਛੋਟਾ ਮੁੰਡਾ ਉਹ ਦੇ ਨਾਲ ਸੀ ।
\v 36 ਉਹ ਨੇ ਆਪਣੇ ਮੁੰਡੇ ਨੂੰ ਆਗਿਆ ਕੀਤੀ ਕਿ ਇਹ ਤੀਰ ਜੋ ਮੈਂ ਚਲਾਉਂਦਾ ਹਾਂ ਭੱਜ ਕੇ ਲੱਭ ਲਿਆ ਅਤੇ ਜਿਸ ਵੇਲੇ ਉਹ ਭੱਜਾ ਤਾਂ ਉਸ ਨੇ ਅਜਿਹਾ ਤੀਰ ਮਾਰਿਆ ਜੋ ਉਸ ਮੁੰਡੇ ਤੋਂ ਪਰੇ ਜਾ ਡਿੱਗਾ ।
\v 37 ਅਤੇ ਜਦ ਉਹ ਮੁੰਡਾ ਉਸ ਤੀਰ ਕੋਲ ਜੋ ਯੋਨਾਥਾਨ ਨੇ ਮਾਰਿਆ ਸੀ ਪਹੁੰਚ ਗਿਆ ਤਾਂ ਯੋਨਾਥਾਨ ਨੇ ਮੁੰਡੇ ਨੂੰ ਪੁਕਾਰ ਕੇ ਕਿਹਾ, ਕੀ, ਤੀਰ ਤੇਰੇ ਤੋਂ ਪਰੇ ਨਹੀਂ ?
\s5
\v 38 ਨਾਲੇ ਯੋਨਾਥਾਨ ਨੇ ਮੁੰਡੇ ਨੂੰ ਪੁਕਾਰ ਕੇ ਆਖਿਆ, ਛੇਤੀ ਕਰ, ਛੇਤੀ ਹੋ ਢਿੱਲ ਨਾ ਲਾ ! ਸੋ ਯੋਨਾਥਾਨ ਦਾ ਮੁੰਡਾ ਤੀਰਾਂ ਨੂੰ ਇਕੱਠਿਆ ਕਰ ਕੇ ਆਪਣੇ ਮਾਲਕ ਕੋਲ ਲੈ ਆਇਆ ।
\v 39 ਪਰ ਉਸ ਮੁੰਡੇ ਨੇ ਕੁਝ ਨਾ ਸਮਝਿਆ, ਸਿਰਫ਼ ਦਾਊਦ ਅਤੇ ਯੋਨਾਥਾਨ ਹੀ ਇਸ ਗੱਲ ਨੂੰ ਜਾਣਦੇ ਸਨ ।
\v 40 ਫੇਰ ਯੋਨਾਥਾਨ ਨੇ ਆਪਣੇ ਹਥਿਆਰ ਉਸ ਮੁੰਡੇ ਨੂੰ ਦੇ ਕੇ ਆਖਿਆ, ਜਾ ਸ਼ਹਿਰ ਵੱਲ ਲੈ ਜਾ ।
\s5
\v 41 ਜਦ ਉਹ ਮੁੰਡਾ ਚੱਲਿਆ ਗਿਆ ਤਾਂ ਦਾਊਦ ਦੱਖਣ ਵੱਲੋਂ ਨਿੱਕਲਿਆ ਅਤੇ ਧਰਤੀ ਉੱਤੇ ਮੂੰਹ ਦੇ ਭਾਰ ਡਿੱਗ ਪਿਆ ਅਤੇ ਤਿੰਨ ਵਾਰੀਂ ਮੱਥਾ ਟੇਕਿਆ ਅਤੇ ਉਹਨਾਂ ਨੇ ਆਪੋ ਵਿੱਚ ਇੱਕ ਦੂਜੇ ਨੂੰ ਚੁੰਮਿਆ ਅਤੇ ਦੋਵੇਂ ਇੱਕਠੇ ਰੋਏ, ਪਰ ਦਾਊਦ ਵੱਧ ਰੋਇਆ ।
\v 42 ਯੋਨਾਥਾਨ ਨੇ ਦਾਊਦ ਨੂੰ ਆਖਿਆ, ਉਸ ਬਚਨ ਦੇ ਕਾਰਨ ਜੋ ਅਸੀਂ ਦੋਹਾਂ ਨੇ ਯਹੋਵਾਹ ਦੇ ਨਾਮ ਦੀ ਸਹੁੰ ਚੁੱਕ ਕੇ ਕੀਤਾ ਕਿ ਮੇਰੇ ਤੇਰੇ ਵਿੱਚ ਅਤੇ ਮੇਰੀ ਤੇਰੀ ਸੰਤਾਨ ਦੇ ਵਿੱਚ ਸਦਾ ਦੇ ਲਈ ਯਹੋਵਾਹ ਰਹੇ, ਤੂੰ ਸੁੱਖ ਨਾਲ ਜਾ । ਸੋ ਉਹ ਉੱਠ ਕੇ ਵਿਦਾ ਹੋਇਆ ਅਤੇ ਯੋਨਾਥਾਨ ਸ਼ਹਿਰ ਨੂੰ ਗਿਆ ।
\s5
\c 21
\s ਦਾਊਦ ਸ਼ਾਊਲ ਕੋਲੋਂ ਭੱਜ ਜਾਂਦਾ ਹੈ
\p
\v 1 ਦਾਊਦ ਨੋਬ ਵਿੱਚ ਅਹੀਮਲਕ ਜਾਜਕ ਦੇ ਕੋਲ ਆਇਆ ਅਤੇ ਅਹੀਮਲਕ ਦਾਊਦ ਦੇ ਮਿਲਣ ਤੋਂ ਡਰਿਆ ਅਤੇ ਉਸ ਨੇ ਪੁੱਛਿਆ, ਤੂੰ ਇੱਕਲਾ ਕਿਉਂ ਹੈਂ ਅਤੇ ਤੇਰੇ ਨਾਲ ਕੋਈ ਮਨੁੱਖ ਕਿਉਂ ਨਹੀਂ ਹੈ ?
\v 2 ਸੋ ਦਾਊਦ ਨੇ ਅਹੀਮਲਕ ਜਾਜਕ ਨੂੰ ਆਖਿਆ, ਕਿ ਰਾਜਾ ਨੇ ਮੈਨੂੰ ਇੱਕ ਕੰਮ ਕਰਨ ਦੀ ਆਗਿਆ ਦਿੱਤੀ ਹੈ ਅਤੇ ਮੈਨੂੰ ਆਖਿਆ ਹੈ, ਇਹ ਕੰਮ ਜਿਸ ਕਰਕੇ ਮੈਂ ਤੈਨੂੰ ਭੇਜਿਆ ਹੈ ਕਿਸੇ ਮਨੁੱਖ ਉੱਤੇ ਪਰਗਟ ਨਾ ਹੋਵੇ ਅਤੇ ਆਪਣੇ ਜੁਆਨਾਂ ਨੂੰ ਮੈਂ ਫ਼ਲਾਨੇ-ਫ਼ਲਾਨੇ ਥਾਂ ਬਿਠਾ ਦਿੱਤਾ ਹੈ ।
\s5
\v 3 ਪਰ ਹੁਣ ਤੇਰੇ ਹੱਥ ਵਿੱਚ ਕੀ ਹੈ ? ਪੰਜ ਰੋਟੀਆਂ ਜਾਂ ਹੋਰ ਜੋ ਕੁਝ ਹੈ ਸੋ ਮੇਰੇ ਹੱਥ ਵਿੱਚ ਦੇ ।
\v 4 ਜਾਜਕ ਨੇ ਦਾਊਦ ਨੂੰ ਉੱਤਰ ਦੇ ਕੇ ਆਖਿਆ, ਮੇਰੇ ਹੱਥ ਵਿੱਚ ਆਮ ਰੋਟੀਆਂ ਨਹੀਂ ਪਰ ਪਵਿੱਤਰ ਰੋਟੀਆਂ ਹਨ ਜੇਕਰ ਕਦੀ ਜੁਆਨਾਂ ਨੇ ਸੱਚ-ਮੁੱਚ ਆਪਣੇ ਆਪ ਨੂੰ ਇਸਤਰੀਆਂ ਕੋਲੋਂ ਵੱਖਰਾ ਰੱਖਿਆ ਹੋਵੇ ।
\s5
\v 5 ਤਦ ਦਾਊਦ ਨੇ ਜਾਜਕ ਨੂੰ ਉੱਤਰ ਦੇ ਕੇ ਆਖਿਆ, ਸੱਚ-ਮੁੱਚ ਇਨ੍ਹਾਂ ਤਿੰਨਾਂ ਦਿਨਾਂ ਵਿੱਚ ਜਦ ਦੇ ਅਸੀਂ ਨਿੱਕਲੇ ਹਾਂ ਇਸਤਰੀਆਂ ਕੋਲੋਂ ਵੱਖਰੇ ਰਹੇ ਹਾਂ ਅਤੇ ਜੁਆਨਾਂ ਦੇ ਭਾਂਡੇ ਸ਼ੁੱਧ ਹਨ ਅਤੇ ਉਹ ਰਾਹ ਖ਼ਾਸ ਨਹੀ ਹੈ ਤਾਂ, ਉਹਨਾਂ ਦੇ ਭਾਂਡੇ ਅੱਜ ਕਿੰਨੇ ਵੱਧ ਸ਼ੁੱਧ ਹੋਣਗੇ ।
\v 6 ਸੋ ਜਾਜਕ ਨੇ ਪਵਿੱਤਰ ਰੋਟੀ ਉਸ ਨੂੰ ਦਿੱਤੀ ਕਿਉਂ ਜੋ ਉੱਥੇ ਹਜ਼ੂਰੀ ਦੀ ਰੋਟੀ ਜਿਹੜੀ ਯਹੋਵਾਹ ਦੇ ਅੱਗੋਂ ਚੁੱਕੀ ਗਈ ਸੀ ਜੋ ਉਹ ਦੇ ਥਾਂ ਬਦਲਣੇ ਦੇ ਦਿਨ ਵਿੱਚ ਗਰਮ ਰੋਟੀ ਰੱਖੀ ਜਾਵੇ ਹੋਰ ਰੋਟੀ ਨਹੀਂ ਸੀ ।
\p
\s5
\v 7 ਉਸ ਦਿਨ ਉੱਥੇ ਸ਼ਾਊਲ ਦੇ ਸੇਵਕਾਂ ਵਿੱਚੋਂ ਇੱਕ ਮਨੁੱਖ ਯਹੋਵਾਹ ਦੇ ਅੱਗੇ ਰੁੱਕਿਆ ਹੋਇਆ ਸੀ । ਉਹ ਦਾ ਨਾਮ ਅਦੋਮੀ ਦੋਏਗ ਸੀ, ਉਹ ਸ਼ਾਊਲ ਦੇ ਚਰਵਾਹਿਆਂ ਦਾ ਮੁਖੀਆ ਸੀ ।
\p
\s5
\v 8 ਫੇਰ ਦਾਊਦ ਨੇ ਅਹੀਮਲਕ ਨੂੰ ਪੁੱਛਿਆ, ਐਥੇ ਤੇਰੇ ਕੋਲ ਕੋਈ ਬਰਛੀ ਜਾਂ ਤਲਵਾਰ ਤਾਂ ਨਹੀਂ ? ਕਿਉਂ ਜੋ ਮੈਂ ਰਾਜਾ ਦੇ ਕੰਮ ਦੀ ਛੇਤੀ ਹੋਣ ਕਾਰਨ ਆਪਣੀ ਤਲਵਾਰ ਅਤੇ ਆਪਣੇ ਹਥਿਆਰ ਨਾਲ ਨਹੀਂ ਲਿਆਇਆ ।
\v 9 ਸੋ ਜਾਜਕ ਨੇ ਆਖਿਆ, ਫ਼ਲਿਸਤੀ ਗੋਲਿਅਥ ਦੀ ਤਲਵਾਰ ਜਿਸ ਨੂੰ ਤੂੰ ਏਲਾਹ ਦੀ ਘਾਟੀ ਵਿੱਚ ਮਾਰਿਆ ਸੀ ਵੇਖ ਉਹ ਇੱਕ ਕੱਪੜੇ ਦੇ ਵਿੱਚ ਲਪੇਟੀ ਹੋਈ ਏਫ਼ੋਦ ਦੇ ਪਿੱਛੇ ਹੈ । ਜੇ ਤੈਨੂੰ ਉਹ ਦੀ ਲੋੜ ਹੈ ਤਾਂ ਲੈ ਲੈ ਕਿਉਂ ਜੋ ਉਹ ਦੇ ਬਿਨ੍ਹਾਂ ਹੋਰ ਇੱਥੇ ਕੋਈ ਹੋਰ ਤਲਵਾਰ ਨਹੀਂ । ਤਦ ਦਾਊਦ ਬੋਲਿਆ, ਉਸ ਦੇ ਵਰਗੀ ਤਾਂ ਹੋਰ ਕੋਈ ਹੈ ਹੀ ਨਹੀਂ । ਉਹੋ ਮੈਨੂੰ ਦੇ ।
\p
\s5
\v 10 ਤਾਂ ਦਾਊਦ ਉੱਠਿਆ ਅਤੇ ਸ਼ਾਊਲ ਦੇ ਡਰ ਨਾਲ ਉਸੇ ਦਿਨ ਭੱਜ ਗਿਆ ਅਤੇ ਗਥ ਦੇ ਰਾਜਾ ਆਕੀਸ਼ ਦੇ ਕੋਲ ਚੱਲਿਆ ਗਿਆ ।
\v 11 ਆਕੀਸ਼ ਦੇ ਸੇਵਕਾਂ ਨੇ ਉਹ ਨੂੰ ਆਖਿਆ, ਕੀ, ਇਹ ਉਹ ਦਾਊਦ ਨਹੀਂ ਜੋ ਉਸ ਦੇਸ ਦਾ ਰਾਜਾ ਹੈ ? ਅਤੇ ਉਹ ਨਹੀਂ ਜਿਸ ਦੇ ਲਈ ਉਹ ਨੱਚਦੀਆਂ ਹੋਈਆਂ ਆਪੋ ਵਿੱਚ ਗਾਉਂਦੀਆਂ ਸਨ,
\q1 ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ,
\q1 ਪਰ ਦਾਊਦ ਲੱਖਾਂ ਨੂੰ ?
\p
\s5
\v 12 ਇਹ ਗੱਲਾਂ ਦਾਊਦ ਨੇ ਆਪਣੇ ਮਨ ਵਿੱਚ ਰੱਖੀਆਂ ਅਤੇ ਗਥ ਦੇ ਰਾਜਾ ਆਕੀਸ਼ ਤੋਂ ਬਹੁਤ ਡਰਿਆ ।
\v 13 ਤਦ ਉਹ ਨੇ ਉਸ ਦੇ ਅੱਗੇ ਦੂਸਰੀ ਚਾਲ ਚਲੀ ਅਤੇ ਉਨ੍ਹਾਂ ਦੇ ਵੱਸ ਵਿੱਚ ਹੋਣ ਕਰਕੇ ਆਪ ਨੂੰ ਪਾਗਲ ਬਣਾਇਆ ਅਤੇ ਡਿਉੜ੍ਹੀ ਦੇ ਬੂਹਿਆਂ ਉੱਤੇ ਵਿਅਰਥ ਲਕੀਰਾਂ ਖਿਚਣ ਲੱਗਾ ਅਤੇ ਆਪਣੀਆਂ ਲਾਲਾਂ ਦਾਹੜੀ ਉੱਤੇ ਵਗਾਉਣ ਲੱਗਾ ।
\s5
\v 14 ਤਦ ਆਕੀਸ਼ ਨੇ ਆਪਣੇ ਸੇਵਕਾਂ ਨੂੰ ਆਖਿਆ, ਲਓ, ਵੇਖੋ, ਇਹ ਮਨੁੱਖ ਤਾਂ ਪਾਗਲਾਂ ਜਿਹਾ ਹੈ ! ਤੁਸੀਂ ਇਹ ਨੂੰ ਮੇਰੇ ਕੋਲ ਕਿਉਂ ਨੂੰ ਲਿਆਏ ਹੋ ?
\v 15 ਭਲਾ, ਮੈਨੂੰ ਪਾਗਲਾਂ ਦੀ ਕਮੀ ਹੈ ਜੋ ਤੁਸੀਂ ਉਸ ਨੂੰ ਮੇਰੇ ਸਾਹਮਣੇ ਪਾਗਲਪੁਣਾ ਖਿਲਾਰਨ ਨੂੰ ਮੇਰੇ ਕੋਲ ਲੈ ਆਏ ਹੋ ? ਕੀ, ਅਜਿਹਾ ਮਨੁੱਖ ਮੇਰੇ ਘਰ ਵਿੱਚ ਵੜ ਜਾਵੇ ?
\s5
\c 22
\s ਜਾਜਕਾਂ ਦੀ ਹੱਤਿਆ
\p
\v 1 ਦਾਊਦ ਉੱਥੋਂ ਨਿੱਕਲ ਕੇ ਅਦੁੱਲਾਮ ਦੀ ਗੁਫਾ ਵਿੱਚ ਭੱਜ ਗਿਆ ਅਤੇ ਉਹ ਦੇ ਭਰਾ, ਉਹ ਦੇ ਪਿਤਾ ਦਾ ਸਾਰਾ ਟੱਬਰ ਇਹ ਸੁਣ ਕੇ ਉਹ ਦੇ ਕੋਲ ਉੱਥੇ ਆ ਗਏ ।
\v 2 ਸਭ ਦੁੱਖੀ ਅਤੇ ਕਰਜਾਈ ਅਤੇ ਸਭ ਜੋ ਮੁਸ਼ਕਿਲ ਵਿੱਚ ਸਨ, ਉਹ ਦੇ ਕੋਲ ਆ ਗਏ ਅਤੇ ਉਹ ਉਨ੍ਹਾਂ ਦਾ ਪ੍ਰਧਾਨ ਬਣਿਆ ਅਤੇ ਚਾਰ ਸੌ ਮਨੁੱਖ ਉਹ ਦੇ ਨਾਲ ਹੋ ਗਏ ।
\p
\s5
\v 3 ਉੱਥੋਂ ਦਾਊਦ ਮੋਆਬ ਦੇ ਮਿਸਫੇਹ ਨੂੰ ਗਿਆ ਅਤੇ ਮੋਆਬ ਦੇ ਰਾਜੇ ਨੂੰ ਆਖਿਆ, ਮੇਰੇ ਪਿਤਾ ਅਤੇ ਮੇਰੀ ਮਾਤਾ ਨੂੰ ਆਗਿਆ ਦੇ ਕਿ ਉਹ ਤੇਰੇ ਕੋਲ ਆ ਕੇ ਰਹਿਣ, ਜਦ ਤੱਕ ਮੈਂ ਨਾ ਜਾਣਾਂ ਜੋ ਪਰਮੇਸ਼ੁਰ ਮੇਰੇ ਨਾਲ ਕੀ ਕਰੇਗਾ ।
\v 4 ਸੋ ਉਹ ਉਨ੍ਹਾਂ ਨੂੰ ਮੋਆਬ ਦੇ ਰਾਜੇ ਕੋਲ ਲੈ ਆਇਆ ਅਤੇ ਜਦ ਤੱਕ ਦਾਊਦ ਨੇ ਆਪਣੇ ਆਪ ਨੂੰ ਗੜ੍ਹ ਵਿੱਚ ਲੁਕਾ ਕੇ ਰੱਖਿਆ ਉਹ ਉਸ ਦੇ ਨਾਲ ਰਹੇ ।
\v 5 ਤਦ ਗਾਦ ਨਬੀ ਨੇ ਦਾਊਦ ਨੂੰ ਆਖਿਆ, ਗੜ੍ਹ ਵਿੱਚ ਨਾ ਲੁਕਿਆ ਰਹਿ । ਚੱਲ ਅਤੇ ਯਹੂਦਾਹ ਦੇ ਦੇਸ ਵੱਲ ਨਿੱਕਲ ਜਾ । ਸੋ ਦਾਊਦ ਤੁਰਿਆ ਅਤੇ ਹਾਰਥ ਦੇ ਜੰਗਲ ਵਿੱਚ ਆ ਗਿਆ ।
\p
\s5
\v 6 ਤਦ ਸ਼ਾਊਲ ਨੇ ਸੁਣਿਆ ਕਿ ਦਾਊਦ ਅਤੇ ਉਸ ਦੇ ਸਾਥੀਆਂ ਦਾ ਪਤਾ ਲੱਗ ਗਿਆ ਹੈ ਕਿਉਂ ਜੋ ਸ਼ਾਊਲ ਉਸ ਵੇਲੇ ਰਾਮਾਹ ਦੇ ਗਿਬਆਹ ਵਿੱਚ ਇੱਕ ਝਾਊ ਦੇ ਬਿਰਛ ਹੇਠ ਆਪਣਾ ਭਾਲਾ ਹੱਥ ਵਿੱਚ ਫੜੀ ਬੈਠਾ ਸੀ ਅਤੇ ਉਸ ਦੇ ਆਲੇ-ਦੁਆਲੇ ਉਸ ਦੇ ਸੇਵਕ ਖੜ੍ਹੇ ਸਨ ।
\s5
\v 7 ਤਦ ਸ਼ਾਊਲ ਨੇ ਆਪਣੇ ਕਰਮਚਾਰੀਆਂ ਨੂੰ ਜੋ ਉਸ ਦੇ ਆਲੇ-ਦੁਆਲੇ ਖੜ੍ਹੇ ਸਨ ਆਖਿਆ, ਸੁਣੋ ਹੇ ਬਿਨਯਾਮੀਨੀਓ ! ਕੀ, ਯੱਸੀ ਦਾ ਪੁੱਤਰ ਤੁਹਾਡੇ ਵਿੱਚੋਂ ਹਰੇਕ ਨੂੰ ਪੈਲੀ ਅਤੇ ਦਾਖਾਂ ਦਾ ਬਾਗ ਦੇਵੇਗਾ ?
\v 8 ਅਤੇ ਤੁਹਾਨੂੰ ਸਭਨਾਂ ਨੂੰ ਸੈਂਕੜਿਆਂ ਅਤੇ ਹਜ਼ਾਰਾਂ ਦੇ ਪ੍ਰਧਾਨ ਬਣਾਵੇਗਾ ਜੋ ਤੁਸੀਂ ਸਾਰਿਆਂ ਨੇ ਮੇਰੇ ਵਿਰੋਧੀ ਬਣਨ ਦਾ ਮਨ ਬਣਾਇਆ ਹੈ ਅਤੇ ਅਜਿਹਾ ਹੋਰ ਕੋਈ ਨਹੀਂ ਜੋ ਮੈਨੂੰ ਦੱਸੇ ਕਿ ਮੇਰੇ ਪੁੱਤਰ ਨੇ ਯੱਸੀ ਦੇ ਪੁੱਤਰ ਨਾਲ ਨੇਮ ਕੀਤਾ ਹੈ ਅਤੇ ਤੁਹਾਡੇ ਵਿੱਚੋਂ ਵੀ ਅਜਿਹਾ ਕੋਈ ਨਹੀਂ ਜੋ ਮੇਰੇ ਲਈ ਉਦਾਸ ਹੋਵੇ ਅਤੇ ਮੈਨੂੰ ਦੱਸੇ ਜੋ ਮੇਰੇ ਵਿਰੁੱਧ ਛਹਿ ਲਾ ਕੇ ਬੈਠਣ ਨੂੰ ਜਿਵੇਂ ਅੱਜ ਦੇ ਦਿਨ ਹੈ ਮੇਰੇ ਪੁੱਤਰ ਨੇ ਮੇਰੇ ਸੇਵਕ ਨੂੰ ਚੁੱਕਿਆ ਹੈ ?
\s5
\v 9 ਤਦ ਦੋਏਗ ਅਦੋਮੀ ਨੇ ਜੋ ਸ਼ਾਊਲ ਦੇ ਸੇਵਕਾਂ ਕੋਲ ਖੜ੍ਹਾ ਸੀ ਉੱਤਰ ਦੇ ਕੇ ਆਖਿਆ, ਮੈਂ ਯੱਸੀ ਦੇ ਪੁੱਤਰ ਨੂੰ ਨੋਬ ਵਿੱਚ ਅਹੀਟੂਬ ਦੇ ਪੁੱਤਰ ਅਹੀਮਲਕ ਜਾਜਕ ਕੋਲ ਆਉਂਦਾ ਵੇਖਿਆ ।
\v 10 ਉਹ ਦੇ ਲਈ ਉਸ ਨੇ ਯਹੋਵਾਹ ਕੋਲੋਂ ਪੁੱਛਿਆ ਅਤੇ ਉਹ ਨੂੰ ਰਾਹ ਲਈ ਭੋਜਨ ਵਸਤਾਂ ਦਿੱਤੀਆਂ ਅਤੇ ਫ਼ਲਿਸਤੀ ਗੋਲਿਅਥ ਦੀ ਤਲਵਾਰ ਉਹ ਨੂੰ ਦਿੱਤੀ ।
\p
\s5
\v 11 ਤਦ ਰਾਜਾ ਨੇ ਅਹੀਟੂਬ ਦੇ ਪੁੱਤਰ ਅਹੀਮਲਕ ਜਾਜਕ ਨੂੰ ਅਤੇ ਉਹ ਦੇ ਪਿਤਾ ਦੇ ਸਾਰੇ ਟੱਬਰ ਨੂੰ ਅਤੇ ਉਨ੍ਹਾਂ ਜਾਜਕਾਂ ਨੂੰ ਜੋ ਟੋਬ ਵਿੱਚ ਸਨ ਸੱਦਾ ਭੇਜਿਆ ਅਤੇ ਉਹ ਸਭ ਰਾਜਾ ਕੋਲ ਆਏ ।
\v 12 ਤਦ ਸ਼ਾਊਲ ਨੇ ਆਖਿਆ,ਹੇ ਅਹੀਟੂਬ ਦੇ ਪੁੱਤਰ ਤੂੰ ਸੁਣ ! ਉਹ ਬੋਲਿਆ, ਹੇ ਸੁਆਮੀ, ਮੈਂ ਹਾਜ਼ਰ ਹਾਂ ।
\v 13 ਤਦ ਸ਼ਾਊਲ ਨੇ ਆਖਿਆ, ਤੂੰ ਅਤੇ ਯੱਸੀ ਦੇ ਪੁੱਤਰ ਨੇ ਮੇਰੇ ਵਿਰੁੱਧ ਸਾਜ਼ਿਸ਼ ਕਿਉਂ ਕੀਤੀ ? ਤੂੰ ਜੋ ਉਹ ਨੂੰ ਰੋਟੀ ਅਤੇ ਤਲਵਾਰ ਦਿੱਤੀ ਅਤੇ ਯਹੋਵਾਹ ਕੋਲੋਂ ਪੁੱਛਿਆ ਭਈ ਉਹ ਮੇਰੇ ਵਿਰੁੱਧ ਉੱਠੇ ਅਤੇ ਘਾਤ ਲਾ ਕੇ ਬੈਠੇ ਜਿਵੇਂ ਅੱਜ ਦੇ ਦਿਨ ਹੈ ।
\s5
\v 14 ਤਦ ਅਹੀਮਲਕ ਨੇ ਰਾਜਾ ਨੂੰ ਉੱਤਰ ਦੇ ਕੇ ਆਖਿਆ, ਤੁਹਾਡੇ ਸਾਰਿਆਂ ਸੇਵਕਾਂ ਵਿੱਚੋਂ ਦਾਊਦ ਦੇ ਸਮਾਨ ਧਰਮੀ ਕੌਣ ਹੈ ਜੋ ਰਾਜਾ ਦਾ ਜਵਾਈ ਅਤੇ ਤੁਹਾਡੇ ਦਰਬਾਰ ਵਿੱਚ ਜਾਂਦਾ ਹੁੰਦਾ ਹੈ ਅਤੇ ਤੁਹਾਡੇ ਘਰ ਵਿੱਚ ਇਜ਼ਤ ਵਾਲਾ ਹੈ ?
\v 15 ਕੀ, ਮੈਂ ਉਸੇ ਵੇਲੇ ਉਹ ਦੇ ਲਈ ਪਰਮੇਸ਼ੁਰ ਕੋਲੋਂ ਪੁੱਛਿਆ ? ਇਹ ਗੱਲ ਮੈਥੋਂ ਦੂਰ ਹੋਵੇ । ਰਾਜਾ ਆਪਣੇ ਦਾਸ ਦਾ ਅਤੇ ਮੇਰੇ ਪਿਤਾ ਦੇ ਸਾਰੇ ਟੱਬਰ ਦਾ ਕੁਝ ਦੋਸ਼ ਨਾ ਗਿਣੇ ਕਿਉਂ ਜੋ ਤੁਹਾਡਾ ਸੇਵਕ ਇਨ੍ਹਾਂ ਗੱਲਾਂ ਬਾਰੇ ਕੁਝ ਵੀ ਨਹੀਂ ਜਾਣਦਾ ਸੀ ।
\s5
\v 16 ਤਦ ਰਾਜਾ ਬੋਲਿਆ, ਅਹੀਮਲਕ,ਤੂੰ ਜ਼ਰੂਰ ਮਾਰਿਆ ਜਾਵੇਗਾ, ਤੂੰ ਅਤੇ ਤੇਰੇ ਪਿਤਾ ਦਾ ਸਾਰਾ ਟੱਬਰ !
\v 17 ਫੇਰ ਰਾਜਾ ਨੇ ਉਨ੍ਹਾਂ ਸਿਪਾਹੀਆਂ ਨੂੰ ਜੋ ਉਹ ਦੇ ਕੋਲ ਖੜ੍ਹੇ ਸਨ ਆਗਿਆ ਕੀਤੀ, ਤੁਸੀਂ ਅੱਗੇ ਵੱਧੋ ਅਤੇ ਯਹੋਵਾਹ ਦੇ ਜਾਜਕਾਂ ਨੂੰ ਮਾਰ ਸੁੱਟੋ ਕਿਉਂ ਜੋ ਇਹ ਦਾਊਦ ਨਾਲ ਰਲੇ ਹੋਏ ਹਨ ਅਤੇ ਉਨ੍ਹਾਂ ਨੇ ਜਾਣ ਲਿਆ ਸੀ ਭਈ ਇਹ ਭੱਜਿਆ ਹੋਇਆ ਹੈ ਅਤੇ ਮੈਨੂੰ ਖ਼ਬਰ ਨਾ ਕੀਤੀ । ਪਰ ਰਾਜਾ ਦੇ ਸੇਵਕਾਂ ਨੇ ਯਹੋਵਾਹ ਦੇ ਜਾਜਕਾਂ ਉੱਤੇ ਹੱਥ ਨਾ ਚੁੱਕਿਆ ।
\s5
\v 18 ਤਦ ਰਾਜਾ ਨੇ ਦੋਏਗ ਨੂੰ ਆਖਿਆ, ਤੂੰ ਮੁੜ ਅਤੇ ਜਾਜਕਾਂ ਉੱਤੇ ਹਮਲਾ ਕਰ ! ਸੋ ਅਦੋਮੀ ਦੋਏਗ ਨੇ ਮੁੜ ਕੇ ਜਾਜਕਾਂ ਉੱਤੇ ਹਮਲਾ ਕੀਤਾ ਅਤੇ ਉਸ ਦਿਨ ਉਸ ਨੇ ਪਚਾਸੀ ਜਣਿਆਂ ਨੂੰ ਜਿਨ੍ਹਾਂ ਨੇ ਕਤਾਨ ਦੇ ਏਫ਼ੋਦ ਪਾਏ ਹੋਏ ਸਨ ਮਾਰ ਦਿੱਤਾ ।
\v 19 ਜਾਜਕਾਂ ਦੇ ਸ਼ਹਿਰ ਨੂੰ ਉਸ ਨੇ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਉਹ ਦੇ ਪੁਰਖ, ਇਸਤਰੀਆਂ, ਬਾਲਕਾਂ, ਦੁੱਧ ਚੁੰਘਦੇ ਬੱਚਿਆਂ ਅਤੇ ਬਲ਼ਦਾਂ, ਖੋਤਿਆਂ ਅਤੇ ਭੇਡਾਂ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ।
\p
\s5
\v 20 ਅਤੇ ਅਹੀਟੂਬ ਦੇ ਪੁੱਤਰ ਅਹੀਮਲਕ ਦੇ ਪੁੱਤਰਾਂ ਵਿੱਚੋਂ ਇੱਕ ਜਣਾ ਜਿਸ ਦਾ ਨਾਮ ਅਬਯਾਥਾਰ ਸੀ ਬਚ ਨਿੱਕਲਿਆ ਅਤੇ ਦਾਊਦ ਵੱਲ ਭੱਜ ਗਿਆ ।
\v 21 ਅਬਯਾਥਾਰ ਨੇ ਦਾਊਦ ਨੂੰ ਖ਼ਬਰ ਦਿੱਤੀ ਜੋ ਸ਼ਾਊਲ ਨੇ ਯਹੋਵਾਹ ਦੇ ਜਾਜਕਾਂ ਨੂੰ ਮਾਰ ਸੁੱਟਿਆ ।
\s5
\v 22 ਦਾਊਦ ਨੇ ਅਬਯਾਥਾਰ ਨੂੰ ਆਖਿਆ, ਮੈਂ ਤਾਂ ਉਸੇ ਦਿਨ ਜਾਣ ਗਿਆ ਸੀ ਜਦ ਅਦੋਮੀ ਦੋਏਗ ਉੱਥੇ ਸੀ ਕਿ ਇਹ ਜ਼ਰੂਰ ਸ਼ਾਊਲ ਨੂੰ ਖ਼ਬਰ ਦੇਵੇਗਾ । ਤੇਰੇ ਪਿਤਾ ਦੇ ਸਾਰੇ ਟੱਬਰ ਦੇ ਵੱਢ ਸੁੱਟਣ ਦਾ ਮੁੱਢ ਮੈਂ ਹੀ ਹਾਂ ।
\v 23 ਸੋ ਤੂੰ ਮੇਰੇ ਨਾਲ ਰਹਿ ਅਤੇ ਡਰ ਨਾ ਕਿਉਂ ਜੋ ਜਿਹੜਾ ਤੇਰੀ ਜਾਨ ਨੂੰ ਭਾਲਦਾ ਹੈ ਸੋ ਮੇਰੀ ਜਾਨ ਨੂੰ ਵੀ ਭਾਲਦਾ ਹੈ ਪਰ ਤੂੰ ਮੇਰੇ ਨਾਲ ਸੁਰੱਖਿਅਤ ਰਹੇਂਗਾ ।
\s5
\c 23
\s ਦਾਊਦ ਦੁਆਰਾ ਕਈਲਾਹ ਨਗਰ ਦੀ ਰੱਖਿਆ
\p
\v 1 ਤਦ ਉਨ੍ਹਾਂ ਨੇ ਦਾਊਦ ਨੂੰ ਖ਼ਬਰ ਦੇ ਕੇ ਆਖਿਆ,ਵੇਖ ਫ਼ਲਿਸਤੀ ਕਈਲਾਹ ਨਗਰ ਨਾਲ ਲੜਦੇ ਹਨ ਅਤੇ ਫਸਲਾਂ ਨੂੰ ਲੁੱਟਦੇ ਹਨ ।
\v 2 ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, ਕੀ ਮੈਂ ਜਾਂਵਾਂ ਅਤੇ ਉਨ੍ਹਾਂ ਫ਼ਲਿਸਤੀਆਂ ਨੂੰ ਮਾਰਾਂ ? ਯਹੋਵਾਹ ਨੇ ਦਾਊਦ ਨੂੰ ਆਖਿਆ,ਜਾ ਫ਼ਲਿਸਤੀਆਂ ਨੂੰ ਮਾਰ ਅਤੇ ਕਈਲਾਹ ਨਗਰ ਨੂੰ ਬਚਾ
\s5
\v 3 ਪਰ ਦਾਊਦ ਦੇ ਲੋਕਾਂ ਨੇ ਉਹ ਨੂੰ ਆਖਿਆ, ਵੇਖ, ਅਸੀਂ ਤਾਂ ਐਥੇ ਯਹੂਦਾਹ ਵਿੱਚ ਵੀ ਡਰ ਦੇ ਮਾਰੇ ਰਹਿ ਰਹੇ ਹਾਂ । ਫੇਰ ਜੇ ਅਸੀਂ ਕਈਲਾਹ ਨਗਰ ਵਿੱਚ ਜਾ ਕੇ ਫ਼ਲਿਸਤੀਆਂ ਦੀ ਫੌਜ ਦਾ ਸਾਹਮਣਾ ਕਰੀਏ ਤਾਂ ਕੀ ਵੱਧ ਡਰ ਦਾ ਸਾਹਮਣਾ ਨਹੀਂ ਕਰਨਗੇ ?
\v 4 ਤਦ ਦਾਊਦ ਨੇ ਯਹੋਵਾਹ ਕੋਲੋਂ ਫੇਰ ਪੁੱਛਿਆ, ਸੋ ਯਹੋਵਾਹ ਨੇ ਉੱਤਰ ਦਿੱਤਾ ਕਿ ਉੱਠ ਕਈਲਾਹ ਨਗਰ ਵੱਲ ਜਾ ਕਿਉਂ ਜੋ ਮੈਂ ਫ਼ਲਿਸਤੀਆਂ ਨੂੰ ਤੇਰੇ ਵੱਸ ਵਿੱਚ ਕਰ ਦਿਆਂਗਾ ।
\s5
\v 5 ਸੋ ਦਾਊਦ ਅਤੇ ਉਹ ਦੇ ਮਨੁੱਖ ਕਈਲਾਹ ਨਗਰ ਗਏ ਅਤੇ ਫ਼ਲਿਸਤੀਆਂ ਨਾਲ ਲੜਾਈ ਕੀਤੀ ਅਤੇ ਉਨ੍ਹਾਂ ਦਾ ਮਾਲ ਡੰਗਰ ਲੈ ਆਏ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁਟਿਆ, ਸੋ ਦਾਊਦ ਨੇ ਕਈਲਾਹ ਵਾਸੀਆਂ ਨੂੰ ਬਚਾਇਆ ।
\p
\v 6 ਅਤੇ ਅਜਿਹਾ ਹੋਇਆ ਜੋ ਜਿਸ ਵੇਲੇ ਅਹੀਮਲਕ ਦਾ ਪੁੱਤਰ ਅਬਯਾਥਾਰ ਭੱਜ ਕੇ ਕਈਲਾਹ ਨਗਰ ਵਿੱਚ ਦਾਊਦ ਕੋਲ ਗਿਆ ਤਾਂ ਉਹ ਦੇ ਹੱਥ ਵਿੱਚ ਇੱਕ ਚੋਗਾ ਸੀ ।
\p
\s5
\v 7 ਸੋ ਸ਼ਾਊਲ ਨੂੰ ਖ਼ਬਰ ਮਿਲੀ ਕਿ ਦਾਊਦ ਕਈਲਾਹ ਨਗਰ ਵਿੱਚ ਪਹੁੰਚ ਗਿਆ ਹੈ ਅਤੇ ਸ਼ਾਊਲ ਬੋਲਿਆ, ਪਰਮੇਸ਼ੁਰ ਨੇ ਉਹ ਨੂੰ ਮੇਰੇ ਹੱਥ ਵਿੱਚ ਕਰ ਦਿੱਤਾ ਕਿਉਂ ਜੋ ਉਹ ਅਜਿਹੇ ਸ਼ਹਿਰ ਵਿੱਚ ਜਿਸ ਦੇ ਬੂਹੇ ਅਤੇ ਉਚੀ ਚਾਰ ਦੀਵਾਰੀ ਹੈ ਉਸ ਵਿੱਚ ਦਾਖਿਲ ਹੋ ਕੇ ਫਸ ਗਿਆ ਹੈ ।
\v 8 ਸ਼ਾਊਲ ਨੇ ਆਪਣੇ ਸਾਰੇ ਲੋਕਾਂ ਨੂੰ ਇਕੱਠਿਆ ਕੀਤਾ ਕਿ ਉਹ ਯੁੱਧ ਕਰ ਕੇ ਅਤੇ ਕਈਲਾਹ ਨਗਰ ਵਿੱਚ ਜਾ ਕੇ ਦਾਊਦ ਨੂੰ ਅਤੇ ਉਹ ਦੇ ਸਾਥੀਆਂ ਨੂੰ ਘੇਰਾ ਪਾ ਲੈਣ ।
\v 9 ਦਾਊਦ ਨੂੰ ਖ਼ਬਰ ਹੋਈ ਜੋ ਸ਼ਾਊਲ ਮੇਰੇ ਨਾਸ਼ ਦੀ ਯੋਜਨਾ ਤਿਆਰ ਕਰ ਰਿਹਾ ਹੈ ਤਾਂ ਉਸ ਨੇ ਅਬਯਾਥਾਰ ਜਾਜਕ ਨੂੰ ਆਖਿਆ, ਏਫ਼ੋਦ ਐਥੇ ਲੈ ਆ ।
\s5
\v 10 ਦਾਊਦ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੇਰੇ ਦਾਸ ਨੇ ਜ਼ਰੂਰ ਸੁਣਿਆ ਹੈ ਕਿ ਸ਼ਾਊਲ ਦੀ ਇਹ ਯੋਜਨਾ ਹੈ ਜੋ ਕਈਲਾਹ ਨਗਰ ਵਿੱਚ ਆ ਕੇ ਮੇਰੇ ਕਾਰਨ ਸ਼ਹਿਰ ਦਾ ਹੀ ਨਾਸ਼ ਕਰ ਦੇਵੇ ।
\v 11 ਕੀ, ਕਈਲਾਹ ਦੇ ਲੋਕ ਮੈਨੂੰ ਉਹ ਦੇ ਹੱਥ ਦੇ ਦੇਣਗੇ ਅਤੇ ਜਿਵੇਂ ਤੇਰੇ ਦਾਸ ਨੇ ਸੁਣਿਆ ਹੈ ਸ਼ਾਊਲ ਆਵੇਗਾ ? ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ,ਤੂੰ ਆਪਣੇ ਦਾਸ ਨੂੰ ਦੱਸ । ਯਹੋਵਾਹ ਨੇ ਆਖਿਆ ਹਾਂ, "ਉਹ ਆਵੇਗਾ" ।
\s5
\v 12 ਤਦ ਦਾਊਦ ਨੇ ਆਖਿਆ, ਕੀ, ਕਈਲਾਹ ਦੇ ਲੋਕ ਮੈਨੂੰ ਅਤੇ ਮੇਰੇ ਲੋਕਾਂ ਨੂੰ ਸ਼ਾਊਲ ਦੇ ਹੱਥ ਦੇ ਦੇਣਗੇ ਜਾਂ ਨਹੀਂ ? ਯਹੋਵਾਹ ਨੇ ਆਖਿਆ, ਉਹ ਦੇ ਦੇਣਗੇ ।
\s5
\v 13 ਤਦ ਦਾਊਦ ਆਪਣੇ ਲੋਕਾਂ ਨਾਲ ਜੋ ਲਗਭਗ ਛੇ ਸੌ ਮਨੁੱਖ ਸਨ ਉੱਠਿਆ ਅਤੇ ਕਈਲਾਹ ਨਗਰ ਵਿੱਚੋਂ ਨਿੱਕਲ ਗਿਆ ਅਤੇ ਜਿੱਥੇ ਕਿਤੇ ਉਨ੍ਹਾਂ ਨੂੰ ਰਾਹ ਲੱਭਾ ਉੱਧਰ ਹੀ ਤੁਰ ਗਏ । ਸ਼ਾਊਲ ਨੂੰ ਖ਼ਬਰ ਮਿਲੀ ਜੋ ਦਾਊਦ ਕਈਲਾਹ ਨਗਰ ਵਿੱਚੋਂ ਨਿੱਕਲ ਗਿਆ ਹੈ ਤਾਂ ਉਹ ਉੱਥੇ ਨਾ ਗਿਆ ।
\s ਦਾਊਦ ਪਹਾੜੀ ਦੇਸ ਵਿੱਚ
\p
\v 14 ਦਾਊਦ ਜੰਗਲ ਦੇ ਵਿੱਚ ਪੱਕਿਆਂ ਥਾਵਾਂ ਦੇ ਵਿੱਚ ਰਹਿਣ ਲੱਗਾ ਅਤੇ ਪਹਾੜੀ ਦੇਸ ਦੇ ਜ਼ੀਫ ਦੀ ਉਜਾੜ ਵਿੱਚ ਜਾ ਟਿਕਿਆ ਅਤੇ ਸ਼ਾਊਲ ਦਿਨੋਂ ਦਿਨ ਉਹ ਦੀ ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਹ ਨੂੰ ਉਸ ਦੇ ਹੱਥ ਵਿੱਚ ਨਾ ਦਿੱਤਾ ।
\s5
\v 15 ਜਦ ਦਾਊਦ ਜਾਣ ਗਿਆ ਜੋ ਸ਼ਾਊਲ ਮੇਰੀ ਜਾਨ ਲੈਣ ਲਈ ਨਿੱਕਲਿਆ ਹੈ ਉਸ ਵੇਲੇ ਦਾਊਦ ਜ਼ੀਫ ਦੀ ਜੰਗਲ ਦੇ ਇੱਕ ਬਣ ਵਿੱਚ ਸੀ ।
\v 16 ਸ਼ਾਊਲ ਦਾ ਪੁੱਤਰ ਯੋਨਾਥਾਨ ਉੱਠਿਆ ਅਤੇ ਦਾਊਦ ਦੇ ਕੋਲ ਜੰਗਲ ਵਿੱਚ ਜਾ ਕੇ ਉਸ ਨੂੰ ਪਰਮੇਸ਼ੁਰ ਵਿੱਚ ਤੱਸਲੀ ਦਿੱਤੀ ।
\s5
\v 17 ਉਹ ਨੂੰ ਆਖਿਆ, ਤੂੰ ਡਰ ਨਹੀਂ ਕਿਉਂ ਜੋ ਮੇਰੇ ਪਿਤਾ ਸ਼ਾਊਲ ਦਾ ਹੱਥ ਤੇਰੇ ਕੋਲ ਨਾ ਪਹੁੰਚੇਗਾ ਅਤੇ ਤੂੰ ਇਸਰਾਏਲ ਦਾ ਰਾਜਾ ਹੋਵੇਂਗਾ ਅਤੇ ਮੈਂ ਤੇਰੇ ਤੋਂ ਦੂਜੇ ਦਰਜੇ ਤੇ ਹੋਵਾਂਗਾ ਅਤੇ ਇਹ ਗੱਲ ਮੇਰਾ ਪਿਤਾ ਸ਼ਾਊਲ ਵੀ ਜਾਣਦਾ ਹੈ ।
\v 18 ਸੋ ਉਨ੍ਹਾਂ ਦੋਹਾਂ ਨੇ ਯਹੋਵਾਹ ਦੇ ਅੱਗੇ ਬਚਨ ਕੀਤਾ ਅਤੇ ਦਾਊਦ ਜੰਗਲ ਵਿੱਚ ਠਹਿਰਿਆ ਰਿਹਾ ਅਤੇ ਯੋਨਾਥਾਨ ਆਪਣੇ ਘਰ ਚਲਾ ਗਿਆ ।
\p
\s5
\v 19 ਤਦ ਜ਼ੀਫੀ ਸ਼ਾਊਲ ਕੋਲ ਗਿਬਆਹ ਵਿੱਚ ਚੜ੍ਹ ਆਏ ਅਤੇ ਬੋਲੇ, ਭਲਾ, ਦਾਊਦ ਸਾਡੇ ਵਿੱਚਕਾਰ ਜੰਗਲ ਦੇ ਪੱਕਿਆਂ ਥਾਵਾਂ ਵਿੱਚ ਹਕੀਲਾਹ ਦੇ ਪਹਾੜ ਉੱਤੇ ਜੋ ਯਸ਼ੀਮੋਨ ਦੇ ਦੱਖਣ ਵੱਲ ਹੈ, ਲੁਕਿਆ ਹੋਇਆ ਨਹੀਂ ਰਹਿੰਦਾ ਹੈ ?
\v 20 ਸੋ ਹੇ ਰਾਜਾ, ਹੁਣ ਜੇਕਰ ਤੁਹਾਡੀ ਆਉਣ ਦੀ ਮਰਜ਼ੀ ਹੈ ਤਾਂ ਆ ਜਾਓ ਅਤੇ ਉਸ ਨੂੰ ਰਾਜੇ ਨੂੰ ਫੜਵਾਉਣਾ ਸਾਡਾ ਕੰਮ ਹੈ ।
\s5
\v 21 ਤਦ ਸ਼ਾਊਲ ਬੋਲਿਆ, ਯਹੋਵਾਹ ਵੱਲੋਂ ਤੁਸੀਂ ਧੰਨ ਹੋਵੋ ਕਿਉਂ ਜੋ ਤੁਸੀਂ ਮੇਰੇ ਉੱਤੇ ਦਯਾ ਕੀਤੀ ਹੈ ।
\v 22 ਹੁਣ ਤੁਰੋ ਅਤੇ ਹੋਰ ਤਿਆਰੀ ਕਰੋ ਅਤੇ ਲੱਭੋ ਅਤੇ ਵੇਖੋ ਜੋ ਉਹ ਦਾ ਟਿਕਾਣਾ ਕਿੱਥੇ ਹੈ ਅਤੇ ਉੱਥੇ ਉਹ ਨੂੰ ਕਿਸ ਨੇ ਵੇਖਿਆ ਹੈ ਕਿਉਂ ਜੋ ਮੈਨੂੰ ਖ਼ਬਰ ਹੈ ਕਿ ਉਹ ਵੱਡੀ ਚਤਰਾਈ ਨਾਲ ਚੱਲਦਾ ਹੈ ।
\v 23 ਸੋ ਤੁਸੀਂ ਵੇਖੋ ਅਤੇ ਉਨ੍ਹਾਂ ਟਿਕਾਣਿਆਂ ਨੂੰ ਭਾਲੋ ਜਿੱਥੇ ਉਹ ਲੁਕਿਆ ਰਹਿੰਦਾ ਹੈ ਅਤੇ ਚੰਗੀ ਤਰ੍ਹਾਂ ਖ਼ਬਰ ਲੈ ਕੇ ਮੇਰੇ ਕੋਲ ਮੁੜ ਆਓ । ਫੇਰ ਮੈਂ ਤੁਹਾਡੇ ਨਾਲ ਜਾਂਵਾਂਗਾ ਅਤੇ ਅਜਿਹਾ ਹੋਵੇਗਾ ਜੇ ਉਹ ਇਸ ਦੇਸ ਵਿੱਚ ਕਿਤੇ ਹੋਵੇ ਤਾਂ ਮੈਂ ਉਹ ਨੂੰ ਯਹੂਦਾਹ ਦੇ ਹਜ਼ਾਰਾਂ ਵਿੱਚੋਂ ਲੱਭ ਲਵਾਂਗਾ ।
\s5
\v 24 ਸੋ ਉਹ ਉੱਠੇ ਅਤੇ ਸ਼ਾਊਲ ਦੇ ਅੱਗੇ ਜ਼ੀਫ ਨੂੰ ਗਏ । ਉਸ ਵੇਲੇ ਦਾਊਦ ਆਪਣਿਆਂ ਲੋਕਾਂ ਸਮੇਤ ਮਾਓਨ ਦੀ ਉਜਾੜ ਵਿੱਚ ਯਸ਼ੀਮੋਨ ਦੇ ਦੱਖਣ ਵੱਲ ਇੱਕ ਮੈਦਾਨ ਵਿੱਚ ਸੀ ।
\v 25 ਸ਼ਾਊਲ ਅਤੇ ਉਹ ਦੇ ਲੋਕ ਵੀ ਉਸ ਨੂੰ ਲੱਭਣ ਤੁਰੇ ਅਤੇ ਦਾਊਦ ਨੂੰ ਵੀ ਖ਼ਬਰ ਹੋ ਗਈ ਸੋ ਉਹ ਉਸ ਪੱਥਰ ਕੋਲ ਲਹਿ ਗਿਆ ਅਤੇ ਮਾਓਨ ਦੀ ਉਜਾੜ ਵਿੱਚ ਠਹਿਰਿਆ ਰਿਹਾ ਅਤੇ ਇਹ ਸੁਣ ਕੇ ਸ਼ਾਊਲ ਵੀ ਮਾਓਨ ਦੀ ਉਜਾੜ ਵਿੱਚ ਦਾਊਦ ਦੇ ਮਗਰ ਲੱਗਾ ।
\s5
\v 26 ਸੋ ਸ਼ਾਊਲ ਪਹਾੜ ਦੇ ਇਸ ਪਾਸੇ ਵੱਲ ਜਾਂਦਾ ਸੀ ਅਤੇ ਦਾਊਦ ਆਪਣੇ ਲੋਕਾਂ ਸਮੇਤ ਪਹਾੜ ਦੇ ਉਸ ਪਾਸੇ ਵੱਲ ਅਤੇ ਦਾਊਦ ਨੇ ਸ਼ਾਊਲ ਦੇ ਡਰ ਨਾਲ ਨਿੱਕਲਣ ਵਿੱਚ ਵੱਡੀ ਛੇਤੀ ਕੀਤੀ ਕਿਉਂ ਜੋ ਸ਼ਾਊਲ ਅਤੇ ਉਹ ਦੇ ਲੋਕਾਂ ਨੇ ਦਾਊਦ ਅਤੇ ਉਸ ਦੇ ਲੋਕਾਂ ਨੂੰ ਫੜਨ ਦੇ ਲਈ ਚੁਫ਼ੇਰਿਓਂ ਘੇਰ ਲਿਆ ਸੀ ।
\v 27 ਉਸ ਵੇਲੇ ਇੱਕ ਸੰਦੇਸ਼ਵਾਹਕ ਸ਼ਾਊਲ ਕੋਲ ਆ ਕੇ ਬੋਲਿਆ, ਛੇਤੀ ਨਾਲ ਆ ਜਾਓ ਕਿਉਂ ਜੋ ਫ਼ਲਿਸਤੀਆਂ ਨੇ ਦੇਸ ਉੱਤੇ ਹਮਲਾ ਕੀਤਾ ਹੈ ।
\s5
\v 28 ਸੋ ਸ਼ਾਊਲ ਦਾਊਦ ਦੇ ਮਗਰ ਲੱਗਣੋਂ ਹਟਿਆ ਅਤੇ ਫ਼ਲਿਸਤੀਆਂ ਦੇ ਵਿਰੁੱਧ ਹੋਇਆ । ਇਸ ਲਈ ਉਨ੍ਹਾਂ ਨੇ ਉਸ ਥਾਂ ਦਾ ਨਾਮ "ਰਿਹਾਈ ਦੀ ਚਟਾਨ ਰੱਖਿਆ ।
\v 29 ਦਾਊਦ ਉੱਥੋਂ ਨਿੱਕਲ ਕੇ ਏਨ ਗਦੀ ਦੇ ਗੜ੍ਹਾਂ ਵਿੱਚ ਆ ਕੇ ਰਹਿਣ ਲੱਗ ਪਿਆ ।
\s5
\c 24
\s ਦਾਊਦ ਸ਼ਾਊਲ ਉੱਤੇ ਹੱਥ ਨਹੀਂ ਉਠਾਉਂਦਾ
\p
\v 1 ਅਜਿਹਾ ਹੋਇਆ ਜਦ ਸ਼ਾਊਲ ਫ਼ਲਿਸਤੀਆਂ ਦਾ ਪਿੱਛਾ ਕਰਨ ਤੋਂ ਮੁੜ ਪਿਆ ਤਾਂ ਲੋਕਾਂ ਨੇ ਉਹ ਨੂੰ ਖ਼ਬਰ ਦਿੱਤੀ ਕਿ ਵੇਖੋ,ਦਾਊਦ ਏਨ ਗਦੀ ਦੀ ਉਜਾੜ ਵਿੱਚ ਹੈ ।
\v 2 ਤਦ ਸ਼ਾਊਲ ਸਾਰੇ ਇਸਰਾਏਲ ਵਿੱਚੋਂ ਤਿੰਨ ਹਜ਼ਾਰ ਚੁਣਵੇਂ ਮਨੁੱਖ ਕੱਢ ਕੇ ਜੰਗਲੀ ਬੱਕਰੀਆਂ ਦੇ ਟੇਕਰੇ ਵੱਲ ਦਾਊਦ ਅਤੇ ਉਹ ਦੇ ਮਨੁੱਖਾਂ ਨੂੰ ਭਾਲਣ ਤੁਰਿਆ ।
\s5
\v 3 ਜਦ ਉਹ ਭੇਡਾਂ ਦੇ ਵਾੜਿਆਂ ਨੂੰ ਅੱਪੜ ਪਿਆ ਜੋ ਪਹੇ ਦੇ ਕੋਲ ਸਨ । ਉੱਥੇ ਇੱਕ ਗੁਫ਼ਾ ਸੀ ਸੋ ਸ਼ਾਊਲ ਜੰਗਲ ਪਾਣੀ ਫਿਰਨ ਲਈ ਉਸ ਗੁਫ਼ਾ ਵਿੱਚ ਵੜ ਗਿਆ ਅਤੇ ਉਸ ਵੇਲੇ ਦਾਊਦ ਆਪਣਿਆਂ ਮਨੁੱਖਾਂ ਸਮੇਤ ਉਸੇ ਗੁਫ਼ਾ ਦੀਆਂ ਨੁੱਕਰਾਂ ਵਿੱਚ ਬੈਠਾ ਹੋਇਆ ਸੀ ।
\v 4 ਦਾਊਦ ਦੇ ਮਨੁੱਖਾਂ ਨੇ ਉਹ ਨੂੰ ਆਖਿਆ, ਵੇਖੋ, ਉਹ ਦਿਨ ਆਇਆ ਹੈ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਕਿ ਵੇਖ, ਮੈਂ ਤੇਰੇ ਵੈਰੀ ਨੂੰ ਭਈ ਜੋ ਤੈਨੂੰ ਭਾਵੇ ਸੋ ਉਹ ਦੇ ਨਾਲ ਕਰਨ ਤੇਰੇ ਹੱਥ ਵਿੱਚ ਕਰ ਦਿਆਂਗਾ । ਤਦ ਦਾਊਦ ਨੇ ਚੁਪ-ਚਾਪ ਉੱਠ ਕੇ ਸ਼ਾਊਲ ਦੀ ਚੱਦਰ ਦਾ ਪੱਲਾ ਕੱਟ ਲਿਆ ।
\s5
\v 5 ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਦਾਊਦ ਦਾ ਮਨ ਬੇਚੈਨ ਹੋ ਗਿਆ ਇਸ ਲਈ ਕਿ ਉਸ ਨੇ ਉਹ ਦੀ ਚੱਦਰ ਦਾ ਪੱਲਾ ਜੋ ਕੱਟਿਆ ਸੀ ।
\v 6 ਅਤੇ ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਯਹੋਵਾਹ ਨਾ ਕਰੇ ਕਿ ਮੈਂ ਆਪਣੇ ਸੁਆਮੀ ਨਾਲ ਜੋ ਯਹੋਵਾਹ ਵੱਲੋਂ ਅਭਿਸ਼ੇਕ ਹੋਇਆ ਹੈ ਅਜਿਹਾ ਕੰਮ ਕਰਾਂ ਜੋ ਆਪਣਾ ਹੱਥ ਉਹ ਦੇ ਵਿਰੁੱਧ ਚਲਾਵਾਂ ਕਿਉਂ ਜੋ ਉਹ ਪਰਮੇਸ਼ੁਰ ਦਾ ਅਭਿਸ਼ੇਕ ਕੀਤਾ ਹੋਇਆ ਹੈ ।
\v 7 ਸੋ ਦਾਊਦ ਨੇ ਆਪਣੇ ਮਨੁੱਖਾਂ ਨੂੰ ਇਹ ਗੱਲਾਂ ਸੁਣਾ ਕੇ ਰੋਕਿਆ ਅਤੇ ਉਨ੍ਹਾਂ ਨੂੰ ਸ਼ਾਊਲ ਉੱਤੇ ਹੱਥ ਨਾ ਚਲਾਉਣ ਦਿੱਤਾ ਅਤੇ ਸ਼ਾਊਲ ਗੁਫ਼ਾ ਵਿੱਚੋਂ ਉੱਠ ਨਿੱਕਲ ਕੇ ਆਪਣੇ ਰਾਹ ਤੁਰਿਆ ।
\p
\s5
\v 8 ਇਹ ਦੇ ਪਿੱਛੋਂ ਦਾਊਦ ਵੀ ਉੱਠ ਕੇ ਉਸ ਗੁਫ਼ਾ ਵਿੱਚੋਂ ਨਿੱਕਲਿਆ ਅਤੇ ਸ਼ਾਊਲ ਦੇ ਪਿੱਛੇ ਹਾਕਾਂ ਮਾਰ ਕੇ ਆਖਿਆ, ਹੇ ਮੇਰੇ ਮਹਾਰਾਜ ਰਾਜਾ ! ਜਦ ਸ਼ਾਊਲ ਨੇ ਪਿਛੇ ਮੁੜ ਕੇ ਜਦ ਡਿੱਠਾ ਤਾਂ ਦਾਊਦ ਨੇ ਮੂੰਹ ਪਰਨੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ ।
\v 9 ਦਾਊਦ ਨੇ ਸ਼ਾਊਲ ਨੂੰ ਆਖਿਆ, ਤੂੰ ਉਨ੍ਹਾਂ ਆਦਮੀਆਂ ਦੀਆਂ ਗੱਲਾਂ ਉੱਤੇ ਕਿਉਂ ਕੰਨ ਲਾਉਂਦਾ ਹੈ ਜਿਹੜੇ ਆਖਦੇ ਹਨ ਭਈ ਵੇਖੋ, ਦਾਊਦ ਤੁਹਾਡੀ ਬੁਰਿਆਈ ਚਾਹੁੰਦਾ ਹੈ ?
\s5
\v 10 ਵੇਖ, ਅੱਜ ਤੂੰ ਆਪਣੀਆਂ ਅੱਖੀਆਂ ਨਾਲ ਦੇਖਿਆ ਜੋ ਯਹੋਵਾਹ ਨੇ ਅੱਜ ਹੀ ਕਿਸ ਤਰ੍ਹਾਂ ਤੈਨੂੰ ਗੁਫ਼ਾ ਦੇ ਅੰਦਰ ਮੇਰੇ ਵੱਸ ਵਿੱਚ ਕਰ ਦਿੱਤਾ ਸੀ ਅਤੇ ਕਈਆਂ ਨੇ ਮੈਨੂੰ ਆਖਿਆ ਵੀ, ਉਹ ਨੂੰ ਮਾਰ ਪਰ ਮੇਰੀਆਂ ਅੱਖੀਆਂ ਨੇ ਤੇਰੇ ਉੱਤੇ ਤਰਸ ਖਾਧਾ ਅਤੇ ਮੈਂ ਆਖਿਆ ਕਿ ਮੈਂ ਆਪਣੇ ਸੁਆਮੀ ਉੱਤੇ ਹੱਥ ਨਾ ਚਲਾਵਾਂਗਾ ਕਿਉਂ ਜੋ ਉਹ ਯਹੋਵਾਹ ਦਾ ਅਭਿਸ਼ੇਕ ਕੀਤਾ ਹੋਇਆ ਹੈ ।
\v 11 ਹੇ ਮੇਰੇ ਪਿਤਾ, ਵੇਖ, ਇਹ ਵੀ ਵੇਖ, ਤੇਰੀ ਚੱਦਰ ਦਾ ਪੱਲਾ ਮੇਰੇ ਹੱਥ ਵਿੱਚ ਹੈ ਮੈਂ ਤੇਰੀ ਚੱਦਰ ਦਾ ਪੱਲਾ ਕੱਟ ਲਿਆ ਪਰ ਤੈਨੂੰ ਨਾ ਮਾਰਿਆ । ਸੋ ਹੁਣ ਤੂੰ ਇਸ ਗੱਲ ਤੋਂ ਜਾਣ ਅਤੇ ਵੇਖ ਜੋ ਨਾ ਮੇਰੇ ਹੱਥ ਵਿੱਚ ਖੋਟ ਹੈ ਅਤੇ ਨਾ ਹੀ ਦੋਸ਼ ਹੈ ਅਤੇ ਮੈਂ ਤੇਰਾ ਕੋਈ ਪਾਪ ਨਹੀਂ ਕੀਤਾ ਤਾਂ ਵੀ ਤੂੰ ਮੇਰੀ ਜਿੰਦ ਦਾ ਨਾਸ ਕਰਨ ਦੀ ਭਾਲ ਵਿੱਚ ਲੱਗਾ ਰਹਿੰਦਾ ਹੈਂ ।
\s5
\v 12 ਮੇਰਾ ਤੇਰਾ ਨਿਆਂ ਯਹੋਵਾਹ ਕਰੇ ਅਤੇ ਯਹੋਵਾਹ ਤੈਥੋਂ ਬਦਲਾਂ ਲਵੇ ਪਰ ਮੇਰਾ ਹੱਥ ਤੇਰੇ ਉੱਤੇ ਨਾ ਚੱਲੇਗਾ ।
\v 13 ਜਿਵੇਂ ਪੁਰਾਣਿਆਂ ਦੀ ਅਖਾਉਤ ਵਿੱਚ ਹੈ ਭਈ ਬੁਰਿਆਂ ਤੋਂ ਬੁਰਿਆਈ ਹੀ ਹੁੰਦੀ ਹੈ ਪਰ ਮੇਰਾ ਹੱਥ ਤੇਰੇ ਉੱਤੇ ਨਾ ਚੱਲੇਗਾ ।
\s5
\v 14 ਇਸਰਾਏਲ ਦਾ ਰਾਜਾ ਕਿਸ ਦੇ ਮਗਰ ਨਿੱਕਲਿਆ ਹੈ ਅਤੇ ਤੂੰ ਕਿਸ ਦਾ ਪਿੱਛਾ ਕਰਨ ਲਈ ਆਇਆ ਹੈਂ ? ਭਲਾ, ਮਰੇ ਹੋਏ ਕੁੱਤੇ ਦਾ ਜਾਂ ਇੱਕ ਪਿੱਸੂ ਦਾ !
\v 15 ਫੇਰ ਯਹੋਵਾਹ ਹੀ ਨਿਆਈ ਬਣੇ ਅਤੇ ਮੇਰੇ ਤੇਰੇ ਵਿੱਚ ਨਿਤਾਰਾ ਕਰੇ ਅਤੇ ਵੇਖੇ ਅਤੇ ਮੇਰੇ ਝਗੜੇ ਨੂੰ ਨਿਬੇੜੇ ਅਤੇ ਮੈਨੂੰ ਤੇਰੇ ਹੱਥੋਂ ਛੁਡਾਵੇ ।
\p
\s5
\v 16 ਅਜਿਹਾ ਹੋਇਆ ਜਦ ਦਾਊਦ ਨੇ ਇਹ ਗੱਲਾਂ ਸ਼ਾਊਲ ਨੂੰ ਆਖ ਦਿੱਤੀਆਂ ਤਾਂ ਸ਼ਾਊਲ ਬੋਲਿਆ, ਹੇ ਮੇਰੇ ਪੁੱਤਰ ਦਾਊਦ, ਇਹ ਤੇਰੀ ਅਵਾਜ਼ ਹੈ ? ਅਤੇ ਸ਼ਾਊਲ ਉੱਚੀ ਅਵਾਜ਼ ਨਾਲ ਰੋਇਆ
\s5
\v 17 ਤਦ ਉਸ ਨੇ ਦਾਊਦ ਨੂੰ ਆਖਿਆ, ਤੂੰ ਮੇਰੇ ਤੋਂ ਵੱਧ ਧਰਮੀ ਹੈਂ ਕਿਉਂ ਜੋ ਮੈਂ ਤੇਰੇ ਨਾਲ ਬੁਰਿਆਈ ਕੀਤੀ ਪਰ ਤੂੰ ਉਹ ਦੇ ਬਦਲੇ ਮੇਰੇ ਨਾਲ ਭਲਿਆਈ ਕੀਤੀ ਹੈ ।
\v 18 ਅੱਜ ਤੂੰ ਪ੍ਰਗਟ ਕੀਤਾ ਜੋ ਤੂੰ ਮੇਰੇ ਨਾਲ ਭਲਿਆਈ ਕੀਤੀ ਜਦ ਕਿ ਜੋ ਯਹੋਵਾਹ ਨੇ ਮੈਨੂੰ ਤੇਰੇ ਹੱਥ ਵਿੱਚ ਕਰ ਦਿੱਤਾ ਪਰ ਤੂੰ ਮੈਨੂੰ ਨਾ ਮਾਰਿਆ ।
\s5
\v 19 ਜੇ ਕਦੀ ਕੋਈ ਮਨੁੱਖ ਆਪਣੇ ਵੈਰੀ ਨੂੰ ਟੱਕਰ ਜਾਵੇ ਤਾਂ ਕੀ, ਉਹ ਨੂੰ ਸੁਖ-ਸਾਂਦ ਨਾਲ ਛੱਡ ਦਿੰਦਾ ਹੈ ? ਸੋ ਯਹੋਵਾਹ ਉਸ ਭਲਿਆਈ ਦੇ ਥਾਂ ਜੋ ਤੂੰ ਅੱਜ ਮੇਰੇ ਨਾਲ ਕੀਤੀ ਹੈ ਤੇਰੇ ਨਾਲ ਵੀ ਭਲਿਆਈ ਕਰੇ ।
\v 20 ਵੇਖ, ਹੁਣ ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਜੋ ਸੱਚ-ਮੁੱਚ ਤੂੰ ਰਾਜਾ ਬਣੇਂਗਾ ਅਤੇ ਇਸਰਾਏਲ ਦਾ ਰਾਜ ਤੇਰੇ ਹੱਥ ਵਿੱਚ ਹੋਵੇਗਾ ।
\s5
\v 21 ਸੋ ਤੂੰ ਮੇਰੇ ਨਾਲ ਯਹੋਵਾਹ ਦੀ ਸਹੁੰ ਖਾ ਕੇ ਇਉਂ ਆਖ ਜੋ ਮੈਂ ਤੇਰੇ ਪਿੱਛੇ ਤੇਰੀ ਸੰਤਾਨ ਦਾ ਨਾਸ ਨਾ ਕਰਾਂਗਾ ਅਤੇ ਤੇਰੇ ਪਿਤਾ ਦੇ ਟੱਬਰ ਵਿੱਚੋਂ ਤੇਰੇ ਨਾਮ ਨੂੰ ਨਾ ਮਿਟਾਵਾਂਗਾ ।
\v 22 ਸੋ ਦਾਊਦ ਨੇ ਸ਼ਾਊਲ ਨਾਲ ਸਹੁੰ ਖਾਧੀ ਅਤੇ ਸ਼ਾਊਲ ਘਰ ਨੂੰ ਚੱਲਿਆ ਗਿਆ ਪਰ ਦਾਊਦ ਅਤੇ ਉਹ ਦੇ ਲੋਕ ਗੜ੍ਹ ਵਿੱਚ ਜਾ ਬੈਠੇ ।
\s5
\c 25
\s ਸਮੂਏਲ ਦੀ ਮੌਤ
\p
\v 1 ਸਮੂਏਲ ਮਰ ਗਿਆ ਅਤੇ ਸਾਰੇ ਇਸਰਾਏਲੀਆਂ ਨੇ ਇੱਕਠਿਆਂ ਹੋ ਕੇ ਉਹ ਦਾ ਸੋਗ ਕੀਤਾ ਅਤੇ ਰਾਮਾਹ ਵਿੱਚ ਉਹ ਦੇ ਹੀ ਘਰ ਉਹ ਨੂੰ ਦੱਬਿਆ ਅਤੇ ਦਾਊਦ ਉੱਠ ਕੇ ਪਾਰਾਨ ਦੀ ਉਜਾੜ ਵੱਲ ਚਲਾ ਗਿਆ ।
\s ਦਾਊਦ ਅਤੇ ਅਬੀਗੈਲ
\p
\s5
\v 2 ਉੱਥੇ ਮਾਓਨ ਵਿੱਚ ਇੱਕ ਮਨੁੱਖ ਸੀ ਜਿਹ ਦਾ ਕਾਰੋਬਾਰ ਕਰਮਲ ਵਿੱਚ ਸੀ । ਇਹ ਬਹੁਤ ਧਨਵਾਨ ਮਨੁੱਖ ਸੀ ਅਤੇ ਤਿੰਨ ਹਜ਼ਾਰ ਭੇਡ ਅਤੇ ਇੱਕ ਹਜ਼ਾਰ ਬੱਕਰੀਆਂ ਉਹ ਦੇ ਕੋਲ ਸੀ ਅਤੇ ਉਹ ਕਰਮਲ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਸੀ ।
\v 3 ਉਸ ਮਨੁੱਖ ਦਾ ਨਾਮ ਨਾਬਾਲ ਅਤੇ ਉਹ ਦੀ ਇਸਤਰੀ ਦਾ ਨਾਮ ਅਬੀਗੈਲ ਸੀ । ਇਹ ਇਸਤਰੀ ਵੱਡੀ ਸਿਆਣੀ ਅਤੇ ਰੂਪਵੰਤੀ ਸੀ ਪਰ ਉਹ ਮਨੁੱਖ ਵੱਡਾ ਬੋਲ ਵਿਗਾੜ ਅਤੇ ਖੋਟਾ ਸੀ ਅਤੇ ਉਹ ਕਾਲੇਬ ਦੀ ਸੰਤਾਨ ਵਿੱਚੋਂ ਸੀ ।
\s5
\v 4 ਦਾਊਦ ਨੇ ਉਜਾੜ ਵਿੱਚ ਸੁਣਿਆ ਕਿ ਨਾਬਾਲ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਹੈ ।
\v 5 ਸੋ ਦਾਊਦ ਨੇ ਦਸ ਜੁਆਨ ਘੱਲੇ ਅਤੇ ਦਾਊਦ ਨੇ ਉਨ੍ਹਾਂ ਜੁਆਨਾਂ ਨੂੰ ਆਖਿਆ, ਤੁਸੀਂ ਨਾਬਾਲ ਕੋਲ ਕਰਮਲ ਨੂੰ ਤੁਰ ਜਾਓ ਅਤੇ ਮੇਰਾ ਨਾਮ ਲੈ ਕੇ ਉਹ ਦੀ ਸੁਖ-ਸਾਂਦ ਪੁੱਛੋ ।
\v 6 ਅਤੇ ਉਸ ਵਡਭਾਗੀ ਮਨੁੱਖ ਨੂੰ ਇਉਂ ਆਖੋ, ਤੇਰੀ ਸਲਾਮਤੀ, ਤੇਰੇ ਘਰ ਦੀ ਸਲਾਮਤੀ ਅਤੇ ਉਨ੍ਹਾਂ ਸਭਨਾਂ ਦੀ ਜੋ ਤੇਰੇ ਨਾਲ ਹਨ ਸਲਾਮਤੀ ਹੋਵੇ !
\s5
\v 7 ਮੈਂ ਹੁਣ ਸੁਣਿਆ ਹੈ ਜੋ ਤੇਰੇ ਕੋਲ ਉੱਨ ਕਤਰਨ ਵਾਲੇ ਹਨ ਅਤੇ ਜਦ ਤੇਰੇ ਆਜੜੀ ਸਾਡੇ ਨਾਲ ਸਨ, ਅਸੀਂ ਉਨ੍ਹਾਂ ਨੂੰ ਕੁਝ ਦੁੱਖ ਨਹੀਂ ਦਿੱਤਾ ਅਤੇ ਜਿੰਨਾ ਚਿਰ ਉਹ ਕਰਮਲ ਵਿੱਚ ਸਨ ਉਨ੍ਹਾਂ ਦਾ ਕੁਝ ਨਹੀਂ ਗੁਆਚਿਆ ।
\v 8 ਤੂੰ ਆਪਣੇ ਜੁਆਨਾਂ ਕੋਲੋਂ ਪੁੱਛ, ਉਹ ਜ਼ਰੂਰ ਤੈਨੂੰ ਦੱਸਣਗੇ ਸੋ ਸਾਡੇ ਇਹ ਜੁਆਨ ਤੁਹਾਡੀ ਨਿਗਾਹ ਵਿੱਚ ਦਯਾ ਜੋਗ ਹੋਣ ਕਿਉਂ ਜੋ ਅਸੀਂ ਭਲੇ ਦਿਨ ਆਏ ਹਾਂ । ਜੋ ਕੁਝ ਤੇਰੇ ਹੱਥ ਆਵੇ ਆਪਣੇ ਸੇਵਕਾਂ ਨੂੰ ਅਤੇ ਆਪਣੇ ਪੁੱਤਰ ਦਾਊਦ ਨੂੰ ਬਖ਼ਸ਼ ਦੇ ।
\p
\s5
\v 9 ਸੋ ਦਾਊਦ ਦੇ ਜੁਆਨਾਂ ਨੇ ਦਾਊਦ ਦਾ ਨਾਮ ਲੈ ਕੇ ਉਨ੍ਹਾਂ ਸਾਰੀਆਂ ਗੱਲਾਂ ਦੇ ਅਨੁਸਾਰ ਨਾਬਾਲ ਨੂੰ ਆ ਕੇ ਆਖਿਆ, ਤਾਂ ਚੁੱਪ ਕਰ ਰਹੇ ।
\v 10 ਨਾਬਾਲ ਨੇ ਦਾਊਦ ਦੇ ਸੇਵਕਾਂ ਨੂੰ ਉੱਤਰ ਦੇ ਕੇ ਆਖਿਆ, ਭਲਾ, ਦਾਊਦ ਹੈ ਕੌਣ ਅਤੇ ਯੱਸੀ ਦਾ ਪੁੱਤਰ ਕੌਣ ? ਅੱਜ-ਕੱਲ ਬਥੇਰੇ ਨੌਕਰ ਅਜਿਹੇ ਹਨ ਜੋ ਆਪਣੇ ਮਾਲਕਾਂ ਨੂੰ ਛੱਡ ਕੇ ਨੱਠ ਜਾਂਦੇ ਹਨ ।
\v 11 ਭਲਾ, ਮੈਂ ਆਪਣੀ ਰੋਟੀ ਅਤੇ ਪਾਣੀ ਅਤੇ ਮਾਸ ਜੋ ਮੈਂ ਆਪਣੇ ਕਤਰਨ ਵਾਲਿਆਂ ਲਈ ਵੱਢਿਆ ਹੈ ਉਨ੍ਹਾਂ ਲੋਕਾਂ ਨੂੰ ਲਿਆ ਦੇ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਜੋ ਕਿੱਥੋਂ ਦੇ ਹਨ ?
\s5
\v 12 ਦਾਊਦ ਦੇ ਜੁਆਨ ਹਟ ਕੇ ਤੁਰ ਪਏ ਅਤੇ ਮੁੜ ਆਏ ਅਤੇ ਉਨ੍ਹਾਂ ਸਭਨਾਂ ਗੱਲਾਂ ਦੇ ਅਨੁਸਾਰ ਉਹ ਨੂੰ ਸੁਨੇਹਾ ਆ ਦਿੱਤਾ ।
\v 13 ਤਦ ਦਾਊਦ ਨੇ ਆਪਣੇ ਲੋਕਾਂ ਨੂੰ ਆਖਿਆ, ਸੱਭੋ ਆਪੋ ਆਪਣੀਆਂ ਤਲਵਾਰਾਂ ਬੰਨ੍ਹੋ । ਸੋ ਸਭਨਾਂ ਨੇ ਆਪੋ-ਆਪਣੀ ਤਲਵਾਰ ਬੰਨ ਲਈ ਅਤੇ ਦਾਊਦ ਨੇ ਵੀ ਆਪਣੀ ਤਲਵਾਰ ਬੰਨੀ ਅਤੇ ਚਾਰ ਸੌ ਜੁਆਨ ਦਾਊਦ ਦੇ ਨਾਲ ਤੁਰ ਪਏ ਅਤੇ ਦੋ ਸੌ ਨਿੱਕ ਸੁੱਕ ਕੋਲ ਠਹਿਰੇ ।
\p
\s5
\v 14 ਪਰ ਉਨ੍ਹਾਂ ਜੁਆਨਾਂ ਵਿੱਚੋਂ ਇੱਕ ਨੇ ਨਾਬਾਲ ਦੀ ਇਸਤਰੀ ਅਬੀਗੈਲ ਨੂੰ ਆਖਿਆ, ਵੇਖੋ, ਦਾਊਦ ਨੇ ਉਜਾੜ ਵਿੱਚੋਂ ਸਾਡੇ ਮਾਲਕ ਕੋਲ ਸੁਖ-ਸਾਂਦ ਪੁੱਛਣ ਲਈ ਦੂਤ ਘੱਲੇ ਪਰ ਉਸ ਨੇ ਉਨ੍ਹਾਂ ਨੂੰ ਝਿੜਕਿਆ ।
\v 15 ਪਰ ਉਨ੍ਹਾਂ ਲੋਕਾਂ ਨੇ ਸਾਡੇ ਨਾਲ ਵੱਡੀ ਭਲਿਆਈ ਕੀਤੀ ਅਤੇ ਸਾਨੂੰ ਕੁਝ ਦੁੱਖ ਨਹੀਂ ਹੋਇਆ ਅਤੇ ਜਿੰਨਾ ਚਿਰ ਅਸੀਂ ਉਨ੍ਹਾਂ ਵਿੱਚ ਰਹੇ ਅਤੇ ਮੈਦਾਨਾਂ ਵਿੱਚ ਸੀ ਉੱਨਾ ਚਿਰ ਸਾਡਾ ਕੁਝ ਨਹੀਂ ਗੁਆਚਿਆ ।
\s5
\v 16 ਸਗੋਂ ਜਿੰਨਾ ਚਿਰ ਅਸੀਂ ਉਨ੍ਹਾਂ ਦੇ ਨਾਲ ਭੇਡਾਂ ਬੱਕਰੀਆਂ ਚਰਾਉਂਦੇ ਰਹੇ ਤਾਂ ਰਾਤ ਨੂੰ ਵੀ ਅਤੇ ਦਿਨ ਨੂੰ ਵੀ ਅਸੀਂ ਕੰਧ ਵਰਗੀ ਸੁਰਖਿਆ ਵਿੱਚ ਸੀ ।
\v 17 ਸੋ ਹੁਣ ਸਮਝੋ ਅਤੇ ਵਿਚਾਰੋ ਜੋ ਤੁਸੀਂ ਕੀ ਕਰੋਗੇ ਕਿਉਂ ਜੋ ਸਾਡੇ ਮਾਲਕ ਉੱਤੇ ਅਤੇ ਉਹ ਦੇ ਸਾਰੇ ਟੱਬਰ ਉੱਤੇ ਬਦੀ ਪੈਣ ਵਾਲੀ ਹੈ । ਉਹ ਤਾਂ ਅਜਿਹਾ ਦੁਸ਼ਟ ਦਾ ਪੁੱਤਰ ਹੈ ਜੋ ਉਹ ਦੇ ਅੱਗੇ ਕੋਈ ਗੱਲ ਨਹੀਂ ਕਰ ਸਕਦਾ ।
\p
\s5
\v 18 ਤਦ ਅਬੀਗੈਲ ਫੁਰਤੀ ਨਾਲ ਉੱਠੀ ਅਤੇ ਦੋ ਸੌ ਰੋਟੀਆਂ ਅਤੇ ਦੋ ਮਸ਼ਕਾਂ ਮੈ ਦੀਆਂ ਅਤੇ ਪੰਜ ਭੇਡਾਂ ਰਿੰਨੀਆਂ ਹੋਈਆਂ ਅਤੇ ਪੰਜ ਟੋਪੇ ਭੁੰਨੇ ਹੋਏ ਦਾਣੇ ਅਤੇ ਇੱਕ ਸੌ ਗੁੱਛਾ ਸੌਗੀ ਦਾ ਅਤੇ ਦੋ ਸੌ ਪਿੰਨੀ ਹੰਜੀਰਾਂ ਦੀ ਲੈ ਕੇ ਖੋਤਿਆਂ ਉੱਤੇ ਲੱਦ ਲਿਆ ।
\v 19 ਅਤੇ ਆਪਣੇ ਸੇਵਕਾਂ ਨੂੰ ਆਖਿਆ, ਮੇਰੇ ਅੱਗੇ ਤੁਰੋ । ਵੇਖੋ, ਮੈਂ ਤੁਹਾਡੇ ਮਗਰ ਮਗਰ ਆਉਂਦੀ ਹਾਂ ਪਰ ਉਸ ਨੇ ਆਪਣੇ ਪਤੀ ਨਾਬਾਲ ਨੂੰ ਨਾ ਦੱਸਿਆ ।
\s5
\v 20 ਅਜਿਹਾ ਹੋਇਆ ਜਿਸ ਵੇਲੇ ਉਹ ਖੋਤੇ ਉੱਤੇ ਚੜ੍ਹ ਕੇ ਪਹਾੜ ਦੇ ਰਾਹ ਵੱਲੋਂ ਲਹਿ ਗਈ ਉਸ ਵੇਲੇ ਦਾਊਦ ਵੀ ਆਪਣਿਆਂ ਲੋਕਾਂ ਸਮੇਤ ਉਹ ਦੇ ਸਾਹਮਣੇ ਲਹਿੰਦਾ ਆਇਆ ਅਤੇ ਉਹ ਉਸ ਨੂੰ ਮਿਲ ਪਈ ।
\s5
\v 21 ਦਾਊਦ ਨੇ ਆਖਿਆ ਸੀ ਕਿ ਜੋ ਕੁਝ ਮਾਲ ਇਹ ਦਾ ਉਜਾੜ ਵਿੱਚ ਹੈ ਸੀ ਸੋ ਮੈਂ ਵਿਅਰਥ ਹੀ ਉਹ ਅਜਿਹੀ ਰਾਖੀ ਕਰਦਾ ਰਿਹਾ ਜੋ ਉਹ ਦੇ ਸਾਰੇ ਮਾਲ ਵਿੱਚੋਂ ਰਤਾ ਵੀ ਨਾ ਗੁਆਚਿਆ ਅਤੇ ਉਸ ਨੇ ਭਲਿਆਈ ਦੇ ਥਾਂ ਮੇਰੇ ਨਾਲ ਬੁਰਿਆਈ ਕੀਤੀ ।
\v 22 ਸੋ ਜੇ ਕਦੀ ਮੈਂ ਸਵੇਰੇ ਤੱਕ ਉਹ ਦੇ ਸਾਰੇ ਮਨੁੱਖਾਂ ਵਿੱਚੋਂ ਇੱਕ ਨੂੰ ਵੀ ਜੋ ਕੰਧ ਦੇ ਨਾਲ ਮੂਤ੍ਰੇ ਛੱਡ ਦੇਵਾਂ ਤਾਂ ਪਰਮੇਸ਼ੁਰ ਦਾਊਦ ਦੇ ਵੈਰੀਆਂ ਨਾਲ ਵੀ ਅਜਿਹਾ ਹੀ ਕਰੇ ਸਗੋਂ ਉਸ ਨਾਲੋਂ ਵੀ ਵੱਧ ।
\p
\s5
\v 23 ਜਦ ਅਬੀਗੈਲ ਨੇ ਦਾਊਦ ਨੂੰ ਦੇਖਿਆ ਤਾਂ ਛੇਤੀ ਕੀਤੀ ਅਤੇ ਖੋਤੇ ਉਤੋਂ ਹੇਠਾਂ ਉਤਰ ਕੇ ਦਾਊਦ ਦੇ ਅੱਗੇ ਮੂੰਹ ਪਰਨੇ ਡਿੱਗ ਪਈ ਅਤੇ ਧਰਤੀ ਤੇ ਮੱਥਾ ਟੇਕਿਆ ।
\v 24 ਉਹ ਦੇ ਪੈਰਾਂ ਉੱਤੇ ਡਿੱਗ ਕੇ ਬੋਲਣ ਲੱਗੀ, ਮੇਰੇ ਉੱਤੇ, ਹੇ ਮੇਰੇ ਮਹਾਰਾਜ, ਇਹ ਦੋਸ਼ ਮੇਰੇ ਉੱਤੇ ਰੱਖ ਅਤੇ ਆਪਣੀ ਦਾਸੀ ਨੂੰ ਤੁਹਾਡੇ ਕੰਨ ਵਿੱਚ ਇੱਕ ਗੱਲ ਆਖਣ ਦੀ ਪਰਵਾਨਗੀ ਦਿਓ ਅਤੇ ਆਪਣੀ ਦਾਸੀ ਦੀ ਬੇਨਤੀ ਸੁਣ ਲਓ ।
\s5
\v 25 ਮੈਂ ਤੁਹਾਡੇ ਤਰਲੇ ਕਰਦੀ ਹਾਂ ਜੋ ਮੇਰਾ ਮਹਾਰਾਜ ਇਸ ਬੁਰੇ ਮਨੁੱਖ ਵੱਲ ਅਰਥਾਤ ਉਸ ਨਾਬਾਲ ਵੱਲ ਧਿਆਨ ਨਾ ਕਰੇ ਕਿਉਂ ਜੋ ਜਿਹਾ ਉਹ ਦਾ ਨਾਮ ਹੈ ਤਿਹਾ ਹੀ ਉਹ ਹੈ । ਉਹ ਦਾ ਨਾਮ ਨਾਬਾਲ ਹੈ ਅਤੇ ਮੂਰਖਤਾਈ ਉਹ ਦੇ ਨਾਲ ਹੈ ਅਤੇ ਮੈਂ ਜੋ ਤੁਹਾਡੀ ਦਾਸੀ ਹਾਂ ਸੋ ਮੇਰੇ ਮਹਾਰਾਜ ਦੇ ਜੁਆਨਾਂ ਨੂੰ ਜਿਨ੍ਹਾਂ ਨੂੰ ਤੁਸੀਂ ਭੇਜਿਆ, ਵੇਖਿਆ ਨਹੀਂ ਸੀ ।
\v 26 ਸੋ ਹੁਣ ਹੇ ਮੇਰੇ ਮਹਾਰਾਜ, ਜਿਉਂਦੇ ਪਰਮੇਸ਼ੁਰ ਦੀ ਸਹੁੰ, ਅਤੇ ਤੇਰੀ ਜਿੰਦ ਦੀ ਸਹੁੰ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਨਾਲ ਬਦਲੇ ਲੈਣੋਂ ਹਟਾਇਆ ਸੋ ਤੁਹਾਡੇ ਵੈਰੀ ਅਤੇ ਉਹ ਜੋ ਮੇਰੇ ਮਹਾਰਾਜ ਦੀ ਬੁਰਿਆਈ ਲੋਚਦੇ ਹਨ ਨਾਬਾਲ ਵਰਗੇ ਹੋਣ !
\s5
\v 27 ਹੁਣ ਇਹ ਭੇਟ ਜੋ ਤੁਹਾਡੀ ਦਾਸੀ ਮੇਰੇ ਮਹਾਰਾਜ ਦੇ ਸਾਹਮਣੇ ਲਿਆਈ ਹੈ ਸੋ ਉਨ੍ਹਾਂ ਜੁਆਨਾਂ ਨੂੰ ਜੋ ਮੇਰੇ ਮਹਾਰਾਜ ਦੇ ਮਗਰ ਲੱਗਦੇ ਹਨ ਦਿੱਤੀ ਜਾਵੇ ।
\v 28 ਦਯਾ ਕਰਕੇ ਆਪਣੀ ਦਾਸੀ ਦਾ ਦੋਸ਼ ਮਾਫ਼ ਕਰੋ ਕਿਉਂ ਜੋ ਯਹੋਵਾਹ ਮੇਰੇ ਮਹਾਰਾਜ ਦਾ ਇੱਕ ਪੱਕਾ ਘਰ ਜ਼ਰੂਰ ਬਣਾਵੇਗਾ ਇਸ ਲਈ ਜੋ ਮੇਰਾ ਮਹਾਰਾਜ ਯਹੋਵਾਹ ਦੀਆਂ ਲੜਾਈਆਂ ਲੜਦਾ ਹੈ ਅਤੇ ਤੁਹਾਡੇ ਸਾਰੇ ਜੀਵਨ ਵਿੱਚ ਤੁਹਾਥੋਂ ਕੋਈ ਬੁਰਿਆਈ ਨਹੀਂ ਲੱਭੀ ।
\s5
\v 29 ਤਾਂ ਵੀ ਤੁਹਾਡੇ ਮਗਰ ਲੱਗਣ ਅਤੇ ਤੁਹਾਡੀ ਜਿੰਦ ਨੂੰ ਲੱਭਣ ਵਾਸਤੇ ਇੱਕ ਜਣਾ ਉੱਠਿਆ ਹੈ ਪਰ ਮੇਰੇ ਮਹਾਰਾਜ ਦੀ ਜਿੰਦ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਕੋਲ ਜੀਉਣ ਦੀ ਗੱਠੜੀ ਵਿੱਚ ਬੰਨ੍ਹੀ ਰਹੇਗੀ ਪਰ ਤੁਹਾਡੇ ਵੈਰੀਆਂ ਦੇ ਪ੍ਰਾਣਾਂ ਨੂੰ ਉਹ ਅਜਿਹਾ ਚਲਾਵੇਗਾ ਜਿਹਾ ਕਿਸੇ ਗੋਪੀਏ ਵਿੱਚੋਂ ।
\s5
\v 30 ਅਤੇ ਅਜਿਹਾ ਹੋਵੇਗਾ, ਜਿਸ ਵੇਲ ਯਹੋਵਾਹ ਆਪਣੇ ਆਖਣ ਦੇ ਅਨੁਸਾਰ ਸਾਰੀਆਂ ਭਲਿਆਈਆਂ ਮੇਰੇ ਮਹਾਰਾਜ ਨਾਲ ਕਰ ਛੱਡੇ ਅਤੇ ਤੁਹਾਨੂੰ ਇਸਰਾਏਲ ਦਾ ਪਰਧਾਨ ਠਹਿਰਾਵੇ ।
\v 31 ਤਾਂ ਇਹ ਗੱਲ ਤੁਹਾਨੂੰ ਔਖ ਦਾ ਕਾਰਨ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਮਨ ਵਿੱਚ ਕਲੇਸ਼ ਨਾ ਹੋਵੇਗਾ ਜੋ ਮੈਂ ਵਿਅਰਥ ਲਹੂ ਵਗਾਇਆ ਜਾਂ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ ਪਰ ਜਿਸ ਵੇਲੇ ਯਹੋਵਾਹ ਮੇਰੇ ਮਹਾਰਾਜ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਟਹਿਲਣ ਨੂੰ ਚੇਤੇ ਕਰੋ ।
\p
\s5
\v 32 ਦਾਊਦ ਨੇ ਅਬੀਗੈਲ ਨੂੰ ਆਖਿਆ, ਮੁਬਾਰਕ ਹੈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਤੈਨੂੰ ਅੱਜ ਮੈਨੂੰ ਮਿਲਣ ਨੂੰ ਭੇਜਿਆ ਹੈ ।
\v 33 ਮੁਬਾਰਕ ਤੇਰੀ ਮੱਤ ਅਤੇ ਮੁਬਾਰਕ ਤੂੰ ਹੈਂ ਕਿਉਂ ਜੋ ਅੱਜ ਦੇ ਦਿਨ ਤੂੰ ਮੈਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਦੇ ਬਦਲਾ ਲੈਣ ਤੋਂ ਹਟਾਇਆ ।
\s5
\v 34 ਕਿਉਂ ਜੋ ਸੱਚੀ ਮੁੱਚੀ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ, ਜਿਸ ਨੇ ਮੈਨੂੰ ਤੁਹਾਡੇ ਨਾਲ ਬੁਰਿਆਈ ਕਰਨ ਤੋਂ ਹਟਾਇਆ ਜੇ ਕਦੀ ਤੂੰ ਛੇਤੀ ਨਾ ਕਰਦੀ ਅਤੇ ਮੇਰੇ ਮਿਲਣ ਨੂੰ ਨਾ ਆਉਂਦੀ ਤਾਂ ਸਵੇਰੇ ਤੱਕ ਨਾਬਾਲ ਦਾ ਇੱਕ ਵੀ ਪੁਰਖ ਨਾ ਛੱਡਦਾ !
\v 35 ਅਤੇ ਦਾਊਦ ਨੇ ਉਹ ਦੇ ਹੱਥੋਂ ਜੋ ਕੁਝ ਉਹ ਉਸ ਦੇ ਕੋਲ ਲੈ ਆਈ ਸੀ ਲੈ ਲਿਆ ਅਤੇ ਉਹ ਨੂੰ ਆਖਿਆ, ਆਪਣੇ ਘਰ ਸੁਖ ਸਾਂਦ ਨਾਲ ਜਾ । ਵੇਖ, ਮੈਂ ਤੇਰੀ ਗੱਲ ਸੁਣ ਲਈ ਹੈ ਅਤੇ ਤੇਰੀ ਅਰਜ਼ ਨੂੰ ਮੰਨ ਲਿਆ ।
\p
\s5
\v 36 ਤਦ ਅਬੀਗੈਲ ਨਾਬਾਲ ਕੋਲ ਆਈ ਅਤੇ ਵੇਖੋ, ਉਹ ਆਪਣੇ ਘਰ ਵਿੱਚ ਜੱਗ ਕਰਦਾ ਸੀ ਜਿਵੇਂ ਕੋਈ ਰਾਜਾ ਜੱਗ ਕਰੇ ਅਤੇ ਨਾਬਾਲ ਦਾ ਜੀਅ ਉਹ ਦੇ ਵਿੱਚ ਵੱਡਾ ਅਨੰਦ ਸੀ ਬਹੁਤ ਜੋ ਪੀਤੀ ਸੀ ਸੋ ਉਸ ਨੇ ਪਰਭਾਤ ਤੱਕ ਉਹ ਨੂੰ ਥੋੜਾ ਬਹੁਤ ਕੁਝ ਨਾ ਆਖਿਆ ।
\s5
\v 37 ਅਤੇ ਅਜਿਹਾ ਹੋਇਆ ਜੋ ਪਰਭਾਤ ਨੂੰ ਜਿਸ ਵੇਲੇ ਨਾਬਾਲ ਦਾ ਨਸ਼ਾ ਉਤਰ ਗਿਆ ਤਾਂ ਉਹ ਦੀ ਇਸਤਰੀ ਨੇ ਉਹ ਨੂੰ ਸਾਰੀ ਗੱਲ ਦੱਸੀ ਤਾਂ ਉਹ ਦਾ ਮਨ ਉਹ ਦੇ ਵਿੱਚ ਮਰ ਗਿਆ ਅਤੇ ਉਹ ਪੱਥਰ ਵਰਗਾ ਹੋ ਗਿਆ ।
\v 38 ਅਜਿਹਾ ਹੋਇਆ ਜੋ ਦਸਾਂ ਦਿਨਾਂ ਪਿੱਛੋਂ ਯਹੋਵਾਹ ਨੇ ਨਾਬਾਲ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ ।
\p
\s5
\v 39 ਦਾਊਦ ਨੇ ਸੁਣਿਆ ਜੋ ਨਾਬਾਲ ਮਰ ਗਿਆ ਹੈ ਤਾਂ ਆਖਿਆ, ਮੁਬਾਰਕ ਹੈ ਯਹੋਵਾਹ ਜਿਸ ਨੇ ਨਾਬਾਲ ਦੇ ਹੱਥੋਂ ਮੇਰੀ ਨਿੰਦਿਆ ਦਾ ਬਦਲਾ ਲਿਆ ਅਤੇ ਆਪਣੇ ਦਾਸ ਨੂੰ ਬੁਰਿਆਈ ਤੋਂ ਬਚਾਇਆ ਕਿਉਂ ਜੋ ਯਹੋਵਾਹ ਨੇ ਨਾਬਾਲ ਦੀ ਬੁਰਾਈ ਨੂੰ ਉਸੇ ਦੇ ਸਿਰ ਉੱਤੇ ਪਾਇਆ । ਤਾਂ ਦਾਊਦ ਨੇ ਸੇਵਕ ਘੱਲੇ ਅਤੇ ਅਬੀਗੈਲ ਨਾਲ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਗੱਲਾਂ ਕੀਤੀਆਂ ।
\v 40 ਜਦ ਦਾਊਦ ਦੇ ਸੇਵਕ ਅਬੀਗੈਲ ਕੋਲ ਕਰਮਲ ਵਿੱਚ ਆਏ ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਦਾਊਦ ਨੇ ਸਾਨੂੰ ਤੁਹਾਡੇ ਕੋਲ ਭੇਜਿਆ ਹੈ ਜੋ ਅਸੀਂ ਤੁਹਾਨੂੰ ਉਹ ਦੀ ਪਤਨੀ ਬਣਨ ਲਈ ਲੈ ਜਾਈਏ ।
\s5
\v 41 ਤਦ ਉਹ ਉੱਠੀ ਅਤੇ ਧਰਤੀ ਉੱਤੇ ਮੂੰਹ ਪਰਨੇ ਡਿੱਗ ਪਈ ਅਤੇ ਬੋਲੀ, ਵੇਖੋ ਤੁਹਾਡੀ ਦਾਸੀ ਆਪਣੇ ਮਹਾਰਾਜ ਦੇ ਸੇਵਕਾਂ ਦੇ ਪੈਰ ਧੋਣ ਵਾਲੀ ਸੇਵਕਣੀ ਠਹਿਰੇ ।
\v 42 ਅਤੇ ਅਬੀਗੈਲ ਨੇ ਛੇਤੀ ਕੀਤੀ ਅਤੇ ਉੱਠ ਕੇ ਖੋਤੇ ਉੱਤੇ ਚੜ੍ਹ ਬੈਠੀ ਅਤੇ ਆਪਣੀਆਂ ਪੰਜ ਸਹੇਲੀਆਂ ਜੋ ਉਹ ਦੇ ਨਾਲ ਸਨ, ਲੈ ਲਈਆਂ ਅਤੇ ਦਾਊਦ ਦੇ ਦੂਤਾਂ ਦੇ ਨਾਲ ਤੁਰ ਪਈ ਅਤੇ ਉਹ ਦੀ ਪਤਨੀ ਬਣੀ ।
\p
\s5
\v 43 ਦਾਊਦ ਨੇ ਯਿਜ਼ਰਏਲ ਵਿੱਚੋਂ ਅਹੀਨੋਅਮ ਨੂੰ ਵੀ ਪਤਨੀ ਬਣਾਇਆ ਸੋ ਉਹ ਦੋਵੇਂ ਉਹ ਦੀਆਂ ਪਤਨੀਆਂ ਬਣ ਗਈਆਂ ।
\v 44 ਪਰ ਸ਼ਾਊਲ ਨੇ ਆਪਣੀ ਧੀ ਮੀਕਲ ਜੋ ਦਾਊਦ ਦੀ ਪਤਨੀ ਸੀ ਲੈਸ਼ ਦੇ ਪੁੱਤਰ ਗੱਲੀਮੀ ਫਲਟੀ ਨੂੰ ਦੇ ਦਿੱਤੀ ਸੀ ।
\s5
\c 26
\s ਦਾਊਦ ਦੁਬਾਰਾ ਫਿਰ ਸ਼ਾਊਲ ਉੱਤੇ ਹੱਥ ਨਹੀਂ ਉਠਾਉਂਦਾ
\p
\v 1 ਜ਼ੀੱਫੀ ਲੋਕ ਗਿਬਆਹ ਨੂੰ ਸ਼ਾਊਲ ਕੋਲ ਆਣ ਕੇ ਬੋਲੇ, ਕੀ, ਦਾਊਦ ਹਕੀਲਾਹ ਦੇ ਪਹਾੜ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਲੁਕਿਆ ਨਹੀਂ ਰਹਿੰਦਾ ?
\v 2 ਸੋ ਸ਼ਾਊਲ ਉੱਠਿਆ ਅਤੇ ਤਿੰਨ ਹਜ਼ਾਰ ਚੁਣਵੇਂ ਇਸਰਾਏਲੀ ਜੁਆਨ ਆਪਣੇ ਨਾਲ ਲੈ ਕੇ ਜ਼ੀਫ ਦੀ ਉਜਾੜ ਵਿੱਚ ਦਾਊਦ ਨੂੰ ਭਾਲਣ ਉਤਰਿਆ ।
\s5
\v 3 ਸ਼ਾਊਲ ਨੇ ਹਕੀਲਾਹ ਦੇ ਪਹਾੜ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਰਾਹ ਉੱਤੇ ਡੇਰੇ ਲਾਏ ਪਰ ਦਾਊਦ ਉਜਾੜ ਦੇ ਵਿੱਚ ਠਹਿਰਿਆ ਸੋ ਉਸ ਨੇ ਵੇਖਿਆ ਜੋ ਸ਼ਾਊਲ ਮੇਰੇ ਮਗਰੇ ਮਗਰ ਉਜਾੜ ਵਿੱਚ ਤੁਰਿਆ ਆਉਂਦਾ ਹੈ ।
\v 4 ਤਾਂ ਦਾਊਦ ਨੇ ਭੇਤੀਆਂ ਨੂੰ ਭੇਜਿਆ ਅਤੇ ਜਾਣਿਆ ਜੋ ਸ਼ਾਊਲ ਸੱਚ-ਮੁੱਚ ਆਇਆ ਹੈ ।
\s5
\v 5 ਤਦ ਦਾਊਦ ਉੱਠ ਕੇ ਸ਼ਾਊਲ ਦੇ ਡੇਰਿਆਂ ਕੋਲ ਆਇਆ, ਦਾਊਦ ਨੇ ਉਸ ਥਾਂ ਨੂੰ ਜਿੱਥੇ ਸ਼ਾਊਲ ਲੰਮਾ ਪਿਆ ਹੋਇਆ ਸੀ ਅਤੇ ਨੇਰ ਦਾ ਪੁੱਤਰ ਅਬੀਨੇਰ ਵੀ ਜੋ ਉਹ ਦਾ ਸੈਨਾਪਤੀ ਸੀ ਵੇਖਿਆ ਅਤੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਲੋਕਾਂ ਨੇ ਉਹ ਦੇ ਆਲੇ-ਦੁਆਲੇ ਡੇਰੇ ਲਾਏ ਹੋਏ ਸਨ ।
\p
\s5
\v 6 ਤਦ ਦਾਊਦ ਨੇ ਹਿੱਤੀ ਅਹੀਮਲਕ ਅਤੇ ਸਰੂਯਾਹ ਦੇ ਪੁੱਤਰ ਅਬੀਸ਼ਈ ਨੂੰ ਜੋ ਯੋਆਬ ਦਾ ਭਰਾ ਸੀ ਆਖਿਆ, ਸ਼ਾਊਲ ਦੇ ਡੇਰਿਆਂ ਵੱਲ ਮੇਰੇ ਨਾਲ ਕੌਣ ਉਤਰੇਗਾ ? ਅਬੀਸ਼ਈ ਬੋਲਿਆ, ਤੁਹਾਡੇ ਨਾਲ ਮੈਂ ਉਤਰਾਂਗਾ ।
\v 7 ਸੋ ਦਾਊਦ ਅਤੇ ਅਬੀਸ਼ਈ ਰਾਤ ਨੂੰ ਉਨ੍ਹਾਂ ਲੋਕਾਂ ਵਿੱਚ ਜਾ ਪਏ ਅਤੇ ਵੇਖੋ, ਉਸ ਵੇਲੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਉਹ ਦੀ ਬਰਛੀ ਉਹ ਦੀ ਸਿਰਹਾਣੇ ਧਰਤੀ ਵਿੱਚ ਗੱਡੀ ਹੋਈ ਸੀ ਅਤੇ ਅਬੀਨੇਰ ਅਤੇ ਸਿਪਾਹੀ ਉਹ ਦੇ ਉਦਾਲੇ ਪਏ ਹੋਏ ਸਨ ।
\v 8 ਤਦ ਅਬੀਸ਼ਈ ਨੇ ਦਾਊਦ ਨੂੰ ਆਖਿਆ, ਪਰਮੇਸ਼ੁਰ ਨੇ ਅੱਜ ਤੁਹਾਡੇ ਵੈਰੀ ਨੂੰ ਤੁਹਾਡੇ ਹੱਥ ਕਰ ਦਿੱਤਾ । ਜੇ ਹੁਣ ਆਗਿਆ ਕਰੋ ਤਾਂ ਮੈਂ ਉਹ ਨੂੰ ਬਰਛੀ ਦਾ ਇੱਕੋ ਵਾਰ ਮਾਰ ਕੇ ਧਰਤੀ ਨਾਲ ਵਿਨ੍ਹਾਂ ਅਤੇ ਮੈਂ ਉਹ ਨੂੰ ਦੂਜੀ ਵਾਰ ਨਾ ਮਾਰਾਂਗਾ !
\s5
\v 9 ਪਰ ਦਾਊਦ ਨੇ ਅਬੀਸ਼ਈ ਨੂੰ ਆਖਿਆ, ਉਹ ਨੂੰ ਨਾ ਮਾਰ ਕਿਉਂ ਜੋ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਕਿਹੜਾ ਹੈ ਜੋ ਹੱਥ ਚੁੱਕੇ ਅਤੇ ਬੇਦੋਸ਼ਾ ਠਹਿਰੇ ?
\v 10 ਦਾਊਦ ਨੇ ਇਹ ਵੀ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਜਾਂ ਤਾਂ ਉਹ ਨੂੰ ਯਹੋਵਾਹ ਆਪ ਮਾਰੇਗਾ ਉਹ ਦੇ ਮਰਨ ਦਾ ਦਿਨ ਆਵੇਗਾ ਜਾਂ ਉਹ ਲੜਾਈ ਵਿੱਚ ਜਾ ਕੇ ਮਾਰਿਆ ਜਾਵੇਗਾ ।
\s5
\v 11 ਪਰ ਯਹੋਵਾਹ ਨਾ ਕਰੇ ਜੋ ਮੈਂ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਹੱਥ ਚਲਾਵਾਂ ਪਰ ਤੂੰ ਉਸ ਦੇ ਸਿਰਹਾਣੇ ਇਹ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਚੁੱਕ ਲੈ ਅਤੇ ਅਸੀਂ ਤੁਰ ਪਈਏ ।
\v 12 ਸੋ ਦਾਊਦ ਨੇ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਸ਼ਾਊਲ ਦੇ ਸਿਰਹਾਣੇ ਤੋਂ ਲੈ ਲਿਆ ਅਤੇ ਉਹ ਤੁਰ ਗਏ ਅਤੇ ਕਿਸੇ ਮਨੁੱਖ ਨੇ ਵੀ ਇਹ ਨਾ ਵੇਖਿਆ ਅਤੇ ਨਾ ਹੀ ਜਾਣਿਆ ਅਤੇ ਕੋਈ ਨਾ ਜਾਗਿਆ ਕਿਉਂ ਜੋ ਉਹ ਸਭ ਸੁੱਤੇ ਪਏ ਸਨ ਇਸ ਕਰਕੇ ਜੋ ਯਹੋਵਾਹ ਵੱਲੋਂ ਉਨ੍ਹਾਂ ਉੱਤੇ ਘੂਕ ਨੀਂਦ ਆਈ ਹੋਈ ਸੀ ।
\p
\s5
\v 13 ਫੇਰ ਦਾਊਦ ਪਰਲੇ ਪਾਸੇ ਲੰਘ ਕੇ ਦੂਰ ਇੱਕ ਪਹਾੜ ਦੀ ਟੀਸੀ ਉੱਤੇ ਜਾ ਖੜ੍ਹਾ ਹੋਇਆ ਅਤੇ ਉਨ੍ਹਾਂ ਦੇ ਵਿੱਚਕਾਰ ਵੱਡੀ ਵਿੱਥ ਸੀ
\v 14 ਦਾਊਦ ਨੇ ਲੋਕਾਂ ਵੱਲ ਅਤੇ ਨੇਰ ਦੇ ਪੁੱਤਰ ਅਬੀਨੇਰ ਵੱਲ ਹਾਕਾਂ ਮਾਰ ਕੇ ਆਖਿਆ,ਹੇ ਅਬੀਨੇਰ ਉੱਤਰ ਨਹੀਂ ਦਿੰਦਾ ? ਤਦ ਅਬੀਨੇਰ ਨੇ ਉੱਤਰ ਦੇ ਕੇ ਆਖਿਆ,ਤੂੰ ਕੌਣ ਹੈਂ ਜੋ ਰਾਜਾ ਨੂੰ ਹਾਕਾਂ ਮਾਰਦਾ ਹੈਂ ?
\s5
\v 15 ਤਦ ਦਾਊਦ ਨੇ ਅਬੀਨੇਰ ਨੂੰ ਆਖਿਆ,ਭਲਾ,ਤੂੰ ਵੱਡਾ ਸੂਰਮਾ ਨਹੀਂ ਅਤੇ ਇਸਰਾਏਲ ਵਿੱਚ ਤੇਰੇ ਸਮਾਨ ਕੌਣ ਹੈ ? ਫੇਰ ਕੀ ਹੋਇਆ ਜੋ ਤੂੰ ਆਪਣੇ ਸੁਆਮੀ ਰਾਜਾ ਦੀ ਰਾਖੀ ਨਹੀਂ ਕੀਤੀ ? ਕਿਉਂ ਜੋ ਲੋਕਾਂ ਵਿੱਚੋਂ ਇੱਕ ਜਣਾ ਤੇਰੇ ਮਾਲਕ ਰਾਜਾ ਦੇ ਮਾਰਨ ਨੂੰ ਵੜ ਗਿਆ ਸੀ
\v 16 ਸੋ ਇਹ ਕੰਮ ਤਾਂ ਤੂੰ ਕੁਝ ਚੰਗਾ ਨਹੀਂ ਕੀਤਾ । ਜਿਉਂਦੇ ਯਹੋਵਾਹ ਦੀ ਸਹੁੰ,ਤੁਸੀਂ ਵੱਢਣ ਜੋਗੇ ਹੋ ਕਿਉਂ ਜੋ ਤੁਸੀਂ ਆਪਣੇ ਮਾਲਕ ਦੀ ਜੋ ਯਹੋਵਾਹ ਦਾ ਅਭਿਸ਼ੇਕ ਹੋਇਆ ਹੈ ਰਾਖੀ ਨਹੀਂ ਕੀਤੀ ਅਤੇ ਹੁਣ ਵੇਖੋ,ਰਾਜਾ ਦੀ ਬਰਛੀ ਅਤੇ ਪਾਣੀ ਦੀ ਗੜਵੀ ਜੋ ਉਹ ਦੇ ਸਿਰਹਾਣੇ ਕੋਲ ਸੀ ਕਿੱਥੇ ਹੈ ?
\p
\s5
\v 17 ਤਦ ਸ਼ਾਊਲ ਨੇ ਦਾਊਦ ਦੀ ਅਵਾਜ਼ ਸਿਆਣ ਕੇ ਆਖਿਆ,ਹੇ ਮੇਰੇ ਪੁੱਤਰ ਦਾਊਦ,ਇਹ ਤੇਰੀ ਅਵਾਜ਼ ਹੈ ? ਦਾਊਦ ਬੋਲਿਆ ਜੀ,ਮੇਰੇ ਮਹਾਰਾਜ ਅਤੇ ਰਾਜਾ,ਇਹ ਮੇਰੀ ਹੀ ਅਵਾਜ਼ ਹੈ
\v 18 ਤਾਂ ਉਸ ਨੇ ਆਖਿਆ,ਮੇਰਾ ਮਹਾਰਾਜ ਆਪਣੇ ਸੇਵਕ ਦੇ ਪਿਛੇ ਇਸ ਤਰ੍ਹਾਂ ਕਾਹਨੂੰ ਲੱਗਾ ਹੋਇਆ ਹੈ ? ਮੈਂ ਕੀ ਕੀਤਾ ਹੈ ਅਤੇ ਮੇਰੇ ਹੱਥ ਵਿੱਚ ਕੀ ਖੋਟ ਹੈ ?
\s5
\v 19 ਸੋ ਹੁਣ ਹੇ ਮਹਾਰਾਜ ਰਾਜਾ,ਆਪਣੇ ਸੇਵਕ ਦੀ ਸੁਣ । ਜੇ ਕਦੀ ਯਹੋਵਾਹ ਨੇ ਮੇਰੇ ਵਿਰੁੱਧ ਤੈਨੂੰ ਉਕਸਾਇਆ ਹੋਵੇ ਤਾਂ ਉਹ ਭੇਟ ਮੰਨ ਲਵੇ ਅਤੇ ਜੇ ਕਦੀ ਮਨੁੱਖਾਂ ਨੇ ਅਜਿਹਾ ਕੀਤਾ ਹੋਵੇ ਤਾਂ ਯਹੋਵਾਹ ਦੇ ਅੱਗੋਂ ਉਨ੍ਹਾਂ ਉੱਤੇ ਸਰਾਪ ਹੋਵੇ ਕਿਉਂ ਜੋ ਅੱਜ ਉਨ੍ਹਾਂ ਨੇ ਯਹੋਵਾਹ ਦੀ ਦਿੱਤੀ ਹੋਈ ਮਿਲਖ ਵਿੱਚ ਰਹਿਣ ਤੋਂ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਆਖਦੇ ਹਨ,ਜਾ,ਹੋਰਨਾਂ ਦੇਵਤਿਆਂ ਦੀ ਪੂਜਾ ਕਰ
\v 20 ਸੋ ਹੁਣ ਯਹੋਵਾਹ ਦੇ ਸਾਹਮਣੇ ਮੇਰਾ ਲਹੂ ਧਰਤੀ ਉੱਤੇ ਨਾ ਵਹੇ ਕਿਉਂ ਜੋ ਇਸਰਾਏਲ ਦਾ ਰਾਜਾ ਇੱਕ ਪਿੱਸੂ ਲੱਭਣ ਨੂੰ ਨਿੱਕਲਿਆ ਹੈ ਜਿਵੇ ਕੋਈ ਪਹਾੜਾਂ ਉੱਤੇ ਤਿੱਤਰ ਦਾ ਸ਼ਿਕਾਰ ਖੇਡਦਾ ਹੈ ।
\p
\s5
\v 21 ਤਦ ਸ਼ਾਊਲ ਨੇ ਆਖਿਆ,ਮੈਂ ਪਾਪ ਕੀਤਾ,ਹੇ ਮੇਰੇ ਪੁੱਤਰ ਦਾਊਦ,ਮੁੜ ਆ ਕਿਉਂ ਜੋ ਮੈਂ ਤੈਨੂੰ ਫੇਰ ਨਾ ਦੁਖਾਵਾਂਗਾ,ਅੱਜ ਜੋ ਮੇਰੀ ਜਿੰਦ ਤੇਰੀ ਨਿਗਾਹ ਵਿੱਚ ਕੀਮਤੀ ਹੋਈ । ਵੇਖ,ਮੈਂ ਮੂਰਖ ਬਣਿਆ ਅਤੇ ਵੱਡੀ ਭੁੱਲ ਕੀਤੀ !
\s5
\v 22 ਦਾਊਦ ਨੇ ਉੱਤਰ ਦੇ ਕੇ ਆਖਿਆ,ਵੇਖ,ਰਾਜਾ ਦੀ ਬਰਛੀ ਹੈ ਸੋ ਜੁਆਨਾਂ ਵਿੱਚੋਂ ਕੋਈ ਆਣ ਕੇ ਉਹ ਨੂੰ ਲੈ ਜਾਵੇ
\v 23 ਅਤੇ ਯਹੋਵਾਹ ਸਾਰੇ ਮਨੁੱਖਾਂ ਨੂੰ ਆਪੋ-ਆਪਣੀ ਨੀਤ ਅਤੇ ਭਲਮਾਣਸੀ ਦੇ ਅਨੁਸਾਰ ਫਲ ਦੇਵੇ ਕਿਉਂ ਜੋ ਯਹੋਵਾਹ ਨੇ ਤੈਨੂੰ ਅੱਜ ਮੇਰੇ ਹੱਥ ਵਿੱਚ ਸੌਂਪ ਦਿੱਤਾ ਪਰ ਮੈਂ ਨਹੀਂ ਚਾਹਿਆ ਜੋ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਹੱਥ ਚਲਾਵਾਂ
\s5
\v 24 ਵੇਖ,ਜਿਵੇਂ ਤੇਰੀ ਜਾਨ ਮੇਰੀਆਂ ਅੱਖੀਆਂ ਵਿੱਚ ਅੱਜ ਦੁਰਲੱਭ ਦਿੱਸੀ ਹੈ ਤੇਹੀ ਹੀ ਮੇਰੀ ਜਿੰਦ ਯਹੋਵਾਹ ਦੀ ਨਿਗਾਹ ਵਿੱਚ ਕੀਮਤ ਹੋਵੇ ਅਤੇ ਉਹ ਮੈਨੂੰ ਸਾਰਿਆਂ ਦੁਖਾਂ ਵਿੱਚੋਂ ਛੁਟਕਾਰਾ ਦੇਵੇ
\v 25 ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਮੁਬਾਰਕ ਹੈ ਤੂੰ, ਹੇ ਮੇਰੇ ਪੁੱਤਰ ਦਾਊਦ ਤੂੰ ਵੱਡੇ-ਵੱਡੇ ਕੰਮ ਕਰੇਂਗਾ ਅਤੇ ਤੂੰ ਭਾਗਵਾਨ ਵੀ ਹੋਵੇਂਗਾ । ਸੋ ਦਾਊਦ ਆਪਣੇ ਰਾਹ ਤੁਰ ਗਿਆ ਅਤੇ ਸ਼ਾਊਲ ਆਪਣੇ ਥਾਂ ਨੂੰ ਮੁੜ ਗਿਆ ।
\s5
\c 27
\s ਦਾਊਦ ਫਲਿਸਤੀਆਂ ਦੇ ਵਿੱਚ ਸ਼ਰਣ ਲੈਂਦਾ ਹੈ
\p
\v 1 ਦਾਊਦ ਨੇ ਆਪਣੇ ਮਨ ਵਿੱਚ ਆਖਿਆ ਕਿ ਹੁਣ ਮੈਂ ਕਿਸੇ ਦਿਨ ਸ਼ਾਊਲ ਦੇ ਹੱਥ ਨਾਲ ਤਬਾਹ ਹੋ ਜਾਂਵਾਂਗਾ । ਫੇਰ ਮੇਰੇ ਲਈ ਇਹ ਦੇ ਨਾਲੋਂ ਹੋਰ ਕੋਈ ਚੰਗੀ ਸਲਾਹ ਨਹੀਂ ਜੋ ਮੈਂ ਤੇਜੀ ਨਾਲ ਭੱਜ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਜਾ ਵੱਸਾਂ ਅਤੇ ਸ਼ਾਊਲ ਇਸਰਾਏਲ ਦੇ ਬੰਨਿਆਂ ਵਿੱਚੋਂ ਮੇਰੇ ਲੱਭਣ ਤੋਂ ਨਿਰਾਸ ਹੋ ਜਾਵੇਗਾ ਤਾਂ ਉਹ ਦੇ ਹੱਥੋਂ ਮੈਂ ਛੁੱਟ ਜਾਂਵਾਂਗਾ
\s5
\v 2 ਤਦ ਦਾਊਦ ਉੱਠਿਆ ਅਤੇ ਆਪਣੇ ਨਾਲ ਦੇ ਛੇ ਸੌ ਜੁਆਨਾਂ ਨੂੰ ਲੈ ਕੇ ਗਥ ਦੇ ਰਾਜਾ ਮਾਓਕ ਦੇ ਪੁੱਤਰ ਆਕੀਸ਼ ਵੱਲ ਲੰਘ ਗਿਆ
\v 3 ਆਕੀਸ਼ ਦੇ ਨਾਲ ਦਾਊਦ ਗਥ ਵਿੱਚ ਰਿਹਾ ਅਰਥਾਤ ਉਹ ਅਤੇ ਉਹ ਦੇ ਲੋਕ ਜਿਨ੍ਹਾਂ ਵਿੱਚੋਂ ਸਭ ਕੋਈ ਆਪੋ ਆਪਣੇ ਟੱਬਰ ਸਮੇਤ ਸੀ ਅਤੇ ਦਾਊਦ ਆਪਣੀਆਂ ਦੋਹਾਂ ਪਤਨੀਆਂ ਦੇ ਨਾਲ ਅਰਥਾਤ ਅਹੀਨੋਅਮ ਯਿਜ਼ਰਾਏਲਣ ਅਤੇ ਕਰਮੇਲਣੀ ਅਬੀਗੈਲ ਜੋ ਨਾਬਾਲ ਦੀ ਇਸਤਰੀ ਸੀ
\v 4 ਅਤੇ ਸ਼ਾਊਲ ਨੂੰ ਖ਼ਬਰ ਹੋਈ ਜੋ ਦਾਊਦ ਗਥ ਨੂੰ ਭੱਜ ਗਿਆ ਸੋ ਉਹ ਉਸ ਦੇ ਲੱਭਣ ਲਈ ਫੇਰ ਨਾ ਨਿੱਕਲਿਆ ।
\p
\s5
\v 5 ਦਾਊਦ ਨੇ ਆਕੀਸ਼ ਨੂੰ ਆਖਿਆ,ਜੇ ਤੇਰੀ ਨਿਗਾਹ ਵਿੱਚ ਮੈਂ ਦਯਾ ਜੋਗ ਹਾਂ ਤਾਂ ਉਹ ਮੈਨੂੰ ਦੇਸ ਦੇ ਕਿਸੇ ਸ਼ਹਿਰ ਵਿੱਚ ਵੱਸਣ ਲਈ ਥਾਂ ਦੇ ਦੇਣ ਕਿਉਂ ਜੋ ਤੇਰਾ ਸੇਵਕਾਂ ਰਾਜਧਾਨੀ ਵਿੱਚ ਤੇਰੇ ਕੋਲ ਕਾਹਨੂੰ ਰਹੇ ?
\v 6 ਤਦ ਆਕੀਸ਼ ਨੇ ਉਸ ਦਿਨ ਉਹ ਨੂੰ ਸਿਕਲਗ ਸ਼ਹਿਰ ਦੇ ਦਿੱਤਾ ਸੋ ਸਿਕਲਗ ਅੱਜ ਤੱਕ ਯਹੂਦਾਹ ਦੇ ਰਾਜਾ ਦਾ ਹੈ
\p
\v 7 ਜਿੰਨਾ ਚਿਰ ਦਾਊਦ ਫ਼ਲਿਸਤੀਆਂ ਦੇ ਦੇਸ ਵਿੱਚ ਰਿਹਾ ਸੋ ਪੂਰਾ ਇੱਕ ਸਾਲ ਅਤੇ ਚਾਰ ਮਹੀਨੇ ਸਨ ।
\s5
\v 8 ਦਾਊਦ ਅਤੇ ਉਹ ਦੇ ਮਨੁੱਖਾਂ ਨੇ ਚੜ੍ਹ ਕੇ ਗਸ਼ੂਰੀਆਂ ਅਤੇ ਗਜ਼ਰੀਆਂ ਅਤੇ ਅਮਾਲੇਕੀਆਂ ਦੇ ਉੱਤੇ ਹੱਲਾ ਕੀਤਾ ਅਤੇ ਉਹ ਸ਼ੂਰ ਦੇ ਰਾਹੋਂ ਲੈ ਕੇ ਮਿਸਰ ਦੇ ਬੰਨੇ ਤੱਕ ਉਸ ਦੇਸ ਵਿੱਚ ਪਹਿਲੇ ਸਮੇਂ ਤੋਂ ਵੱਸਦੇ ਸਨ
\v 9 ਅਤੇ ਦਾਊਦ ਨੇ ਉਸ ਦੇਸ ਨੂੰ ਜਿੱਤ ਲਿਆ ਅਤੇ ਕਿਸੇ ਇਸਤ੍ਰੀ ਪੁਰਖ, ਕਿਸੇ ਨੂੰ ਜਿਉਂਦੇ ਨਾ ਛੱਡਿਆ ਅਤੇ ਉਨ੍ਹਾਂ ਦੇ ਇੱਜੜ,ਡੰਗਰ,ਖੋਤੇ,ਊਠ ਅਤੇ ਲੁੱਟ ਲਏ ਅਤੇ ਆਕੀਸ਼ ਕੋਲ ਮੁੜ ਆਇਆ
\s5
\v 10 ਤਾਂ ਆਕੀਸ਼ ਨੇ ਪੁੱਛਿਆ, ਅੱਜ ਤੁਹਾਡਾ ਰਾਹ ਕਿੱਧਰ ਸੀ ? ਦਾਊਦ ਨੇ ਆਖਿਆ,ਯਹੂਦਾਹ ਦੇ ਦੱਖਣ ਵੱਲ ਅਤੇ ਯਰਾਹਮਿਏਲੀਆਂ ਦੇ ਦੱਖਣ ਵੱਲ ਅਤੇ ਕੇਨੀਆਂ ਦੇ ਦੱਖਣ ਵੱਲ
\s5
\v 11 ਅਤੇ ਦਾਊਦ ਕਿਸੇ ਇੱਕ ਪੁਰਸ਼ ਜਾਂ ਇਸਤ੍ਰੀ ਨੂੰ ਵੀ ਗਥ ਵਿੱਚ ਨਾ ਲਿਆਇਆ ਜੋ ਕਿਤੇ ਇਹ ਸਾਡੇ ਵਿਰੁੱਧ ਨਾ ਖ਼ਬਰ ਜਾ ਦੇਣ ਕਿ ਦਾਊਦ ਨੇ ਅਜਿਹਾ ਕੰਮ ਕੀਤਾ ਹੈ । ਜਦ ਤੱਕ ਉਹ ਫ਼ਲਿਸਤੀਆਂ ਦੇ ਦੇਸ ਵਿੱਚ ਰਿਹਾ ਉਸ ਦੀ ਇਹੋ ਮਰਜਾਦਾ ਰਹੀ
\v 12 ਆਕੀਸ਼ ਨੇ ਦਾਊਦ ਦੀ ਗੱਲ ਉੱਤੇ ਪਰਤੀਤ ਕੀਤੀ ਅਤੇ ਆਖਿਆ, ਭਈ ਉਸ ਨੇ ਆਪਣੇ ਲੋਕ ਇਸਰਾਏਲ ਨਾਲ ਅਜਿਹਾ ਕੰਮ ਕੀਤਾ ਹੈ ਜੋ ਉਹ ਉਸ ਤੋਂ ਬਹੁਤ ਨਫ਼ਰਤ ਕਰਦੇ ਹੋਣਗੇ ਇਸ ਲਈ ਉਹ ਸਦਾ ਮੇਰਾ ਸੇਵਕ ਰਹੇਗਾ ।
\s5
\c 28
\p
\v 1 ਉਨੀਂ ਦਿਨੀਂ ਅਜਿਹਾ ਹੋਇਆ ਜੋ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਨ ਲਈ ਆਪਣੇ ਦਲਾਂ ਨੂੰ ਇਕੱਠਿਆਂ ਕੀਤਾ । ਤਦ ਆਕੀਸ਼ ਨੇ ਦਾਊਦ ਨੂੰ ਆਖਿਆ,ਤੂੰ ਸੱਚ ਜਾਣ ਜੋ ਤੈਨੂੰ ਅਤੇ ਤੇਰੇ ਲੋਕਾਂ ਨੂੰ ਮੇਰੇ ਨਾਲ ਲੜਾਈ ਵਿੱਚ ਜਾਣਾ ਪਵੇਗਾ
\v 2 ਸੋ ਦਾਊਦ ਨੇ ਆਕੀਸ਼ ਨੂੰ ਆਖਿਆ,ਤੈਨੂੰ ਜ਼ਰੂਰ ਮਲੂਮ ਹੋ ਜਾਵੇਗਾ ਜੋ ਤੇਰੇ ਸੇਵਕ ਕੋਲੋਂ ਕਿੰਨਾ ਕੁ ਕੰਮ ਹੋਵੇਗਾ ਅਤੇ ਆਕੀਸ਼ ਨੇ ਦਾਊਦ ਨੂੰ ਆਖਿਆ,ਤਾਂ ਸਦਾ ਦੇ ਲਈ ਮੈਂ ਤੈਨੂੰ ਆਪਣੇ ਸਿਰ ਦਾ ਰਾਖਾ ਬਣਾਵਾਂਗਾ ।
\s ਸ਼ਾਊਲ ਅਤੇ ਜਾਦੂਗਰਨੀ
\p
\s5
\v 3 ਸਮੂਏਲ ਮਰ ਗਿਆ ਸੀ ਅਤੇ ਸਾਰੇ ਇਸਰਾਏਲ ਨੇ ਉਹ ਦਾ ਅਫ਼ਸੋਸ ਕੀਤਾ ਅਤੇ ਉਸੇ ਦੇ ਸ਼ਹਿਰ ਵਿੱਚ ਜੋ ਰਾਮਾਹ ਸੀ ਉਹ ਨੂੰ ਦੱਬ ਦਿੱਤਾ ਅਤੇ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਦੇ ਭੂਤ ਮਿੱਤ੍ਰ ਸਨ ਅਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਕੱਢ ਦਿੱਤਾ ਸੀ ।
\p
\v 4 ਸੋ ਫ਼ਲਿਸਤੀਆਂ ਨੇ ਇਕੱਠੇ ਹੋ ਕੇ ਸ਼ੂਨੇਮ ਵਿੱਚ ਆ ਡੇਰੇ ਲਾਏ ਅਤੇ ਸ਼ਾਊਲ ਨੇ ਵੀ ਸਾਰੇ ਇਸਰਾਏਲ ਨੂੰ ਇਕੱਠਿਆਂ ਕੀਤਾ, ਉਨ੍ਹਾਂ ਨੇ ਗਿਲਬੋਆ ਵਿੱਚ ਡੇਰੇ ਲਾਏ ।
\s5
\v 5 ਜਦ ਸ਼ਾਊਲ ਨੇ ਫ਼ਲਿਸਤੀਆਂ ਦਾ ਦਲ ਦੇਖਿਆ ਤਾਂ ਡਰ ਗਿਆ ਅਤੇ ਉਹ ਦਾ ਮਨ ਡਾਢਾ ਕੰਬਿਆ
\v 6 ਅਤੇ ਜਿਸ ਵੇਲੇ ਸ਼ਾਊਲ ਨੇ ਯਹੋਵਾਹ ਕੋਲੋਂ ਸਲਾਹ ਪੁੱਛੀ ਤਾਂ ਯਹੋਵਾਹ ਨੇ ਉਹ ਨੂੰ ਨਾ ਸੁਫਨਿਆਂ ਦੇ ਨਾ ਊਰੀਮ ਦੇ ਅਤੇ ਨਾ ਨਬੀਆਂ ਦੇ ਰਾਹੀਂ ਕੁਝ ਉੱਤਰ ਦਿੱਤਾ ।
\v 7 ਤਦ ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ, ਮੇਰੇ ਲਈ ਕੋਈ ਅਜਿਹੀ ਇਸਤਰੀ ਭਾਲੋ ਜਿਸ ਦੇ ਭੂਤ ਮਿੱਤ੍ਰ ਹੋਣ ਜੋ ਮੈਂ ਉਸ ਦੇ ਕੋਲ ਜਾਂਵਾਂ ਅਤੇ ਉਸ ਕੋਲੋਂ ਪੁੱਛਾਂ । ਸੋ ਉਹ ਦੇ ਸੇਵਕਾਂ ਨੇ ਉਹ ਨੂੰ ਆਖਿਆ, ਵੇਖੋ, ਏਨਦੋਰ ਵਿੱਚ ਇੱਕ ਇਸਤਰੀ ਹੈ ਜਿਸ ਦਾ ਭੂਤ ਮਿੱਤ੍ਰ ਹੈ ।
\p
\s5
\v 8 ਸੋ ਸ਼ਾਊਲ ਨੇ ਆਪਣਾ ਭੇਸ ਬਦਲ ਕੇ ਹੋਰ ਕੱਪੜੇ ਪਾ ਕੇ ਗਿਆ ਅਤੇ ਦੋ ਜਣੇ ਉਹ ਦੇ ਨਾਲ ਸਨ ਅਤੇ ਰਾਤ ਨੂੰ ਉਸ ਇਸਤਰੀ ਕੋਲ ਗਿਆ ਅਤੇ ਉਸ ਨੂੰ ਆਖਿਆ, ਦਯਾ ਕਰ ਕੇ ਆਪਣੇ ਭੂਤ ਮਿੱਤ੍ਰ ਕੋਲੋਂ ਮੇਰੇ ਲਈ ਸਲਾਹ ਪੁੱਛ ਅਤੇ ਜਿਸ ਦਾ ਨਾਮ ਮੈਂ ਤੈਨੂੰ ਦੱਸਾਂ ਉਹ ਨੂੰ ਮੇਰੇ ਲਈ ਬੁਲਾ ਲਿਆ ।
\v 9 ਤਦ ਉਸ ਇਸਤਰੀ ਨੇ ਉਹ ਨੂੰ ਆਖਿਆ, ਵੇਖ, ਤੂੰ ਜਾਣਦਾ ਹੈਂ ਜੋ ਸ਼ਾਊਲ ਨੇ ਕੀ ਕੀਤਾ, ਕਿਵੇਂ ਉਹ ਨੇ ਉਨ੍ਹਾਂ ਨੂੰ ਜਿਨ੍ਹਾਂ ਦੇ ਭੂਤ ਮਿੱਤ੍ਰ ਸਨ ਅਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਮੁਕਾ ਸੁੱਟਿਆ । ਫੇਰ ਤੂੰ ਮੇਰੀ ਜਾਨ ਨੂੰ ਕਾਹਨੂੰ ਫਸਾਉਂਦਾ ਹੈਂ ਜੋ ਮੈਨੂੰ ਮਰਵਾ ਸੁੱਟੇ ?
\v 10 ਤਦ ਸ਼ਾਊਲ ਨੇ ਯਹੋਵਾਹ ਦੀ ਸਹੁੰ ਚੁੱਕ ਕੇ ਆਖਿਆ, ਭਈ ਜਿਉਂਦੇ ਯਹੋਵਾਹ ਦੀ ਸਹੁੰ, ਇਸ ਗੱਲ ਦੀ ਤੈਨੂੰ ਕੋਈ ਸਜ਼ਾ ਨਹੀਂ ਮਿਲੇਗੀ ।
\s5
\v 11 ਤਦ ਉਹ ਇਸਤਰੀ ਬੋਲੀ, ਮੈਂ ਤੇਰੇ ਲਈ ਕਿਸਨੂੰ ਬੁਲਾਵਾਂ ? ਉਹ ਬੋਲਿਆ, ਮੇਰੇ ਲਈ ਸਮੂਏਲ ਨੂੰ ਬੁਲਵਾ ।
\v 12 ਜਿਸ ਵੇਲੇ ਉਸ ਇਸਤਰੀ ਨੇ ਸਮੂਏਲ ਨੂੰ ਵੇਖਿਆ ਤਾਂ ਉੱਚੀ ਅਵਾਜ਼ ਨਾਲ ਚਿੱਲਾਈ ਅਤੇ ਉਸ ਇਸਤਰੀ ਨੇ ਸ਼ਾਊਲ ਨੂੰ ਆਖਿਆ, ਤੁਸੀਂ ਮੇਰੇ ਨਾਲ ਧੋਖਾ ਕਿਉਂ ਕੀਤਾ ਕਿਉਂ ਜੋ ਸ਼ਾਊਲ ਤਾਂ ਤੁਸੀਂ ਹੀ ਹੋ !
\s5
\v 13 ਤਦ ਰਾਜਾ ਨੇ ਉਸ ਨੂੰ ਆਖਿਆ, ਘਾਬਰ ਨਾ । ਤੂੰ ਕੀ ਵੇਖਿਆ ਹੈ ? ਉਸ ਇਸਤਰੀ ਨੇ ਸ਼ਾਊਲ ਨੂੰ ਆਖਿਆ, ਮੈਂ ਇੱਕ ਦੇਵਤੇ ਨੂੰ ਧਰਤੀ ਵਿੱਚੋਂ ਨਿੱਕਲਦੇ ਵੇਖਦੀ ਹਾਂ ।
\v 14 ਤਦ ਉਹ ਨੇ ਉਸ ਨੂੰ ਆਖਿਆ, ਉਹ ਦੇ ਰੰਗ ਰੂਪ ਬਾਰੇ ਦੱਸ ! ਉਹ ਬੋਲੀ, ਇੱਕ ਬੁੱਢਾ ਮਨੁੱਖ ਉੱਪਰ ਆਉਂਦਾ ਹੈ ਅਤੇ ਚੱਦਰ ਨਾਲ ਢੱਕਿਆ ਹੋਇਆ ਹੈ । ਤਦ ਸ਼ਾਊਲ ਨੇ ਜਾਣਿਆ ਜੋ ਉਹ ਸਮੂਏਲ ਹੀ ਹੈ ਅਤੇ ਉਹ ਨੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ ।
\p
\s5
\v 15 ਤਦ ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੇਰੇ ਸੁਖ ਵਿੱਚ ਕਾਹਨੂੰ ਭੰਗ ਪਾਇਆ ਜੋ ਮੈਨੂੰ ਸੱਦਿਆ ? ਸ਼ਾਊਲ ਬੋਲਿਆ, ਮੈਂ ਬਹੁਤ ਦੁਖ ਵਿੱਚ ਪਿਆ ਹੋਇਆ ਹਾਂ ਕਿਉਂ ਜੋ ਫ਼ਲਿਸਤੀ ਮੇਰੇ ਨਾਲ ਲੜਦੇ ਹਨ ਅਤੇ ਪਰਮੇਸ਼ੁਰ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਕੁਝ ਉੱਤਰ ਨਹੀਂ ਦਿੰਦਾ ਨਾ ਨਬੀਆਂ ਦੇ ਰਾਹੀਂ ਨਾ ਹੀ ਸੁਫ਼ਨਿਆਂ ਦੇ । ਇਸ ਲਈ ਮੈਂ ਤੈਨੂੰ ਸੱਦਿਆ ਹੈ ਜੋ ਤੂੰ ਮੈਨੂੰ ਦੱਸੇ ਭਈ ਮੈਂ ਕੀ ਕਰਾਂ ।
\s5
\v 16 ਤਦ ਸਮੂਏਲ ਨੇ ਆਖਿਆ, ਜਦ ਯਹੋਵਾਹ ਨੇ ਤੈਨੂੰ ਛੱਡ ਦਿੱਤਾ ਅਤੇ ਤੇਰਾ ਵੈਰੀ ਬਣਿਆ ਹੈ ਤਾਂ ਫੇਰ ਮੈਨੂੰ ਕਿਉਂ ਪੁੱਛਦਾ ਹੈਂ ?
\v 17 ਯਹੋਵਾਹ ਨੇ ਤਾਂ ਆਪਣੀ ਵੱਲੋਂ ਉਹੋ ਹੀ ਕੀਤਾ ਜੋ ਉਸ ਨੇ ਮੇਰੇ ਰਾਹੀਂ ਆਖਿਆ ਸੀ ਕਿ ਯਹੋਵਾਹ ਨੇ ਤੇਰੇ ਹੱਥੋਂ ਰਾਜ ਖੋਹ ਲਿਆ ਅਤੇ ਤੇਰੇ ਗੁਆਂਢੀ ਦਾਊਦ ਨੂੰ ਦੇ ਦਿੱਤਾ ।
\s5
\v 18 ਇਸ ਲਈ ਜੋ ਤੂੰ ਯਹੋਵਾਹ ਦਾ ਬਚਨ ਨਾ ਮੰਨਿਆ ਅਤੇ ਤੂੰ ਅਮਾਲੇਕ ਦੇ ਨਾਲ ਉਹ ਦੇ ਕ੍ਰੋਧ ਦੀ ਅੱਗ ਅਨੁਸਾਰ ਕੰਮ ਨਾ ਕੀਤਾ ਇਸੇ ਕਰਕੇ ਅੱਜ ਯਹੋਵਾਹ ਨੇ ਤੇਰੇ ਨਾਲ ਇਹ ਕੀਤਾ ।
\v 19 ਅਤੇ ਯਹੋਵਾਹ ਤੇਰੇ ਸਮੇਤ ਇਸਰਾਏਲ ਨੂੰ ਫ਼ਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ ਅਤੇ ਕੱਲ ਤੂੰ ਅਤੇ ਤੇਰੇ ਪੁੱਤਰ ਮੇਰੇ ਕੋਲ ਹੋਵੋਗੇ ਅਤੇ ਇਸਰਾਏਲੀ ਦਲ ਨੂੰ ਵੀ ਯਹੋਵਾਹ ਫ਼ਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ ।
\p
\s5
\v 20 ਤਦ ਸ਼ਾਊਲ ਉਸੇ ਵੇਲੇ ਧਰਤੀ ਉੱਤੇ ਲੰਮਾ ਡਿੱਗ ਪਿਆ ਅਤੇ ਸਮੂਏਲ ਦੀਆਂ ਗੱਲਾਂ ਨਾਲ ਬਹੁਤ ਡਰ ਗਿਆ ਅਤੇ ਉਹ ਦੇ ਵਿੱਚ ਕੁਝ ਸਾਹ ਸਤ ਨਾ ਰਿਹਾ ਕਿਉਂ ਜੋ ਉਹ ਨੇ ਸਾਰਾ ਦਿਨ ਅਤੇ ਸਾਰੀ ਰਾਤ ਰੋਟੀ ਨਹੀਂ ਖਾਧੀ ਸੀ ।
\v 21 ਤਦ ਉਹ ਇਸਤਰੀ ਸ਼ਾਊਲ ਕੋਲ ਆਈ ਅਤੇ ਜਦ ਵੇਖਿਆ ਜੋ ਉਹ ਅੱਤ ਘਬਰਾ ਗਿਆ ਹੈ ਤਾਂ ਉਸ ਨੇ ਉਹ ਨੂੰ ਆਖਿਆ, ਵੇਖੋ, ਤੁਹਾਡੀ ਦਾਸੀ ਨੇ ਤੁਹਾਡੀ ਗੱਲ ਮੰਨੀ ਅਤੇ ਮੈਂ ਆਪਣੀ ਜਾਨ ਆਪਣੇ ਹੱਥ ਦੀ ਤਲੀ ਉੱਤੇ ਰੱਖੀ ਅਤੇ ਜੋ ਗੱਲਾਂ ਤੁਸੀਂ ਮੈਨੂੰ ਆਖੀਆਂ ਸਨ ਸੋ ਮੰਨ ਲਈਆਂ ।
\s5
\v 22 ਸੋ ਹੁਣ ਮੈਂ ਤੁਹਾਡੇ ਅੱਗੇ ਬੇਨਤੀ ਕਰਦੀ ਹਾਂ ਜੋ ਤੁਸੀਂ ਵੀ ਆਪਣੀ ਦਾਸੀ ਦੀ ਗੱਲ ਮੰਨੋ ਕਰੋ ਅਤੇ ਪਰਵਾਨਗੀ ਦਿਓ ਜੋ ਮੈਂ ਤੁਹਾਡੇ ਲਈ ਰੋਟੀ ਲੈ ਆਵਾਂ । ਤੁਸੀਂ ਉਹ ਨੂੰ ਖਾਓ ਭਈ ਜਿਸ ਵੇਲੇ ਤੁਸੀਂ ਆਪਣੇ ਰਾਹ ਵਿੱਚ ਤੁਰੋ ਤਾਂ ਜ਼ੋਰ ਹੋਵੇ ।
\v 23 ਪਰ ਉਹ ਨੇ ਨਾ ਮੰਨਿਆ ਅਤੇ ਆਖਿਆ, ਮੈਂ ਨਹੀਂ ਖਾਂਦਾ ਪਰ ਉਹ ਦੇ ਸੇਵਕਾਂ ਨੇ ਉਸ ਇਸਤਰੀ ਨਾਲ ਰਲ ਕੇ ਉਹ ਨੂੰ ਵੱਡੀ ਖਿੱਚ ਕੀਤੀ ਤਾਂ ਉਹ ਨੇ ਉਨ੍ਹਾਂ ਦਾ ਆਖਿਆ ਮੰਨਿਆ ਅਤੇ ਧਰਤੀ ਉੱਤੋਂ ਉੱਠ ਕੇ ਮੰਜੇ ਉੱਤੇ ਬੈਠ ਗਿਆ ।
\s5
\v 24 ਅਤੇ ਉਸ ਇਸਤਰੀ ਦੇ ਘਰ ਵਿੱਚ ਇੱਕ ਮੋਟਾ ਵੱਛਾ ਸੀ ਸੋ ਉਸ ਨੇ ਉਹ ਨੂੰ ਛੇਤੀ ਨਾਲ ਕੱਟਿਆ ਅਤੇ ਆਟਾ ਲੈ ਕੇ ਗੁੰਨਿਆ ਅਤੇ ਪਤੀਰੀਆਂ ਰੋਟੀਆਂ ਪਕਾਈਆਂ
\v 25 ਅਤੇ ਸ਼ਾਊਲ ਅਤੇ ਉਹ ਦੇ ਸੇਵਕਾਂ ਦੇ ਅੱਗੇ ਲਿਆ ਕੇ ਰੱਖੀਆਂ ਅਤੇ ਉਨ੍ਹਾਂ ਨੇ ਖਾਧਾ ਤਦ ਉਹ ਉਸੇ ਰਾਤ ਉੱਥੋਂ ਚੱਲ ਪਏ ।
\s5
\c 29
\s ਫਲਿਸਤੀ ਦਾਊਦ ਉੱਤੇ ਸ਼ੱਕ ਕਰਦੇ ਹਨ
\p
\v 1 ਸੋ ਫ਼ਲਿਸਤੀਆਂ ਦੇ ਸਾਰੇ ਦਲ ਅਫੇਕ ਵਿੱਚ ਇਕੱਠੇ ਹੋਏ ਸਨ ਅਤੇ ਇਸਰਾਏਲੀਆਂ ਨੇ ਇੱਕ ਪਾਣੀ ਦੇ ਸੋਤੇ ਦੇ ਨੇੜੇ ਜੋ ਯਿਜ਼ਰਾਏਲ ਵਿੱਚ ਹੈ ਆ ਡੇਰੇ ਲਾਏ
\v 2 ਅਤੇ ਫ਼ਲਿਸਤੀਆਂ ਦੇ ਸਰਦਾਰ ਸੈਂਕੜਿਆਂ ਤੇ ਹਜ਼ਾਰਾਂ ਦੇ ਨਾਲ ਅੱਗੇ-ਅੱਗੇ ਜਾਂਦੇ ਸਨ ਪਰ ਦਾਊਦ ਆਪਣੇ ਮਨੁੱਖਾਂ ਸਮੇਤ ਪਿੱਛੇ-ਪਿੱਛੇ ਆਕੀਸ਼ ਨਾਲ ਆਉਂਦਾ ਸੀ
\s5
\v 3 ਤਦ ਫ਼ਲਿਸਤੀ ਸਰਦਾਰਾਂ ਦੇ ਆਖਿਆ,ਇਨ੍ਹਾਂ ਇਬਰਾਨੀਆਂ ਦਾ ਇੱਥੇ ਕੀ ਕੰਮ ? ਆਕੀਸ਼ ਨੇ ਫ਼ਲਿਸਤੀ ਸਰਦਾਰਾਂ ਨੂੰ ਆਖਿਆ, ਭਲਾ, ਇਹ ਦਾਊਦ ਇਸਰਾਏਲ ਦੇ ਰਾਜਾ ਸ਼ਾਊਲ ਦਾ ਦਾਸ ਨਹੀਂ ਜੋ ਐੱਨੇ ਦਿਨਾਂ ਅਤੇ ਐੱਨੇ ਸਾਲਾਂ ਤੋਂ ਮੇਰੇ ਨਾਲ ਹੈ ਅਤੇ ਜਦੋਂ ਦਾ ਉਹ ਮੇਰੇ ਕੋਲ ਆਇਆ ਹੈ ਮੈਂ ਉਹ ਦੇ ਵਿੱਚ ਕੋਈ ਖੋਟ ਨਹੀਂ ਵੇਖੀ ?
\s5
\v 4 ਤਦ ਫ਼ਲਿਸਤੀਆਂ ਦੇ ਹਾਕਮ ਉਹ ਦੇ ਨਾਲ ਗੁੱਸੇ ਹੋਏ ਅਤੇ ਫ਼ਲਿਸਤੀ ਹਾਕਮਾਂ ਨੇ ਉਹ ਨੂੰ ਆਖਿਆ ਕਿ ਇਸ ਮਨੁੱਖ ਨੂੰ ਐੱਥੋਂ ਮੋੜ ਦਿਓ ਜੋ ਉਹ ਆਪਣੇ ਥਾਂ ਵੱਲ ਜੋ ਤੁਸੀਂ ਉਹ ਦੇ ਲਈ ਠਹਿਰਾਇਆ ਹੈ ਮੁੜ ਜਾਵੇ ਪਰ ਸਾਡੇ ਨਾਲ ਰਲ ਕੇ ਲੜਾਈ ਵਿੱਚ ਨਾ ਜਾਵੇ ਕੀ ਜਾਣੀਏ ਜੋ ਉਹ ਲੜਾਈ ਵੇਲੇ ਸਾਡੇ ਨਾਲ ਵੈਰ ਕਰੇ ਕਿਉਂ ਜੋ ਉਹ ਆਪਣੇ ਮਾਲਕ ਨਾਲ ਕਿਵੇਂ ਮੇਲ ਕਰੇਗਾ ? ਭਲਾ,ਇਨ੍ਹਾਂ ਲੋਕਾਂ ਦੇ ਸਿਰਾਂ ਨੂੰ ਵੱਡ ਕੇ ਨਹੀਂ ਕਰੇਗਾ ?
\s5
\v 5 ਭਲਾ,ਇਹ ਉਹ ਦਾਊਦ ਨਹੀਂ ਜਿਸ ਦੇ ਲਈ ਉਹ ਨੱਚਦੀਆਂ ਹੋਈਆਂ ਗਾਉਂਦੀਆਂ ਸਨ,
\q ਸ਼ਾਊਲ ਨੇ ਆਪਣੇ ਹਜ਼ਾਰਾਂ ਨੂੰ ਮਾਰਿਆ,
\q ਅਤੇ ਦਾਊਦ ਨੇ ਲੱਖਾਂ ਨੂੰ ?
\p
\s5
\v 6 ਤਦ ਆਕੀਸ਼ ਨੇ ਦਾਊਦ ਨੂੰ ਸੱਦ ਕੇ ਆਖਿਆ,ਜਿਉਂਦੇ ਯਹੋਵਾਹ ਦੀ ਸਹੁੰ,ਸੱਚ-ਮੁੱਚ ਤੂੰ ਸਿੱਧਾ ਹੀ ਹੈਂ ਅਤੇ ਮੇਰੇ ਨਾਲ ਦਲ ਵਿੱਚ ਤੇਰਾ ਆਉਣਾ ਜਾਣਾ ਮੈਨੂੰ ਚੰਗਾ ਦਿੱਸਿਆ ਕਿਉਂ ਜੋ ਜਿਸ ਦਿਨ ਦਾ ਤੂੰ ਮੇਰੇ ਕੋਲ ਆਇਆ ਹੈਂ ਅੱਜ ਤੱਕ ਮੈਂ ਤੇਰੇ ਵਿੱਚ ਕੋਈ ਔਗੁਣ ਨਹੀਂ ਲੱਭਾ ਪਰ ਸਰਦਾਰ ਤੇਰੇ ਨਾਲ ਰਾਜ਼ੀ ਨਹੀਂ
\v 7 ਸੋ ਹੁਣ ਤੂੰ ਮੁੜ ਅਤੇ ਸੁਖ ਨਾਲ ਚੱਲਿਆ ਜਾ ਜੋ ਫ਼ਲਿਸਤੀ ਪ੍ਰਧਾਨ ਤੇਰੇ ਨਾਲ ਗੁੱਸਾ ਨਾ ਹੋਣ ।
\s5
\v 8 ਤਦ ਦਾਊਦ ਨੇ ਆਕੀਸ਼ ਨੂੰ ਆਖਿਆ,ਮੈਂ ਕੀ ਕੀਤਾ ਹੈ ਅਤੇ ਜਿਸ ਸਮੇਂ ਦਾ ਮੈਂ ਤੇਰੇ ਕੋਲ ਆਇਆ ਹਾਂ ਉਦੋਂ ਦਾ ਅੱਜ ਤੱਕ ਤੂੰ ਮੇਰੇ ਵਿੱਚ ਕੀ ਵੇਖਿਆ ਹੈ ਜੋ ਮੈਂ ਆਪਣੇ ਸੁਆਮੀ ਰਾਜਾ ਦੇ ਵੈਰੀਆਂ ਨਾਲ ਲੜਨ ਲਈ ਨਾ ਜਾਂਵਾਂ ?
\v 9 ਤਦ ਆਕੀਸ਼ ਨੇ ਦਾਊਦ ਨੂੰ ਉੱਤਰ ਦਿੱਤਾ,ਇਹ ਤਾਂ ਮੈਂ ਜਾਣਦਾ ਹਾਂ ਅਤੇ ਤੂੰ ਮੇਰੇ ਵੇਖਣ ਵਿੱਚ ਪਰਮੇਸ਼ੁਰ ਦੇ ਦੂਤ ਵਰਗਾ ਭਲਾ ਹੈਂ ਪਰ ਫ਼ਲਿਸਤੀ ਹਾਕਮਾਂ ਨੇ ਕਿਹਾ ਕਿ ਉਹ ਸਾਡੇ ਨਾਲ ਲੜਾਈ ਵਿੱਚ ਨਾ ਜਾਏ
\s5
\v 10 ਸੋ ਹੁਣ ਤੂੰ ਸਵੇਰੇ ਆਪਣੇ ਮਾਲਕ ਦੇ ਸੇਵਕਾਂ ਸਮੇਤ ਜੋ ਇੱਥੇ ਤੇਰੇ ਨਾਲ ਆਏ ਹਨ ਉੱਠ ਕੇ ਛੇਤੀ ਸਵੇਰ ਹੁੰਦੇ ਹੀ ਵਿਦਾ ਹੋ ਜਾਈਂ
\v 11 ਸੋ ਦਾਊਦ ਆਪਣਿਆਂ ਮਨੁੱਖਾਂ ਨਾਲ ਤੜਕੇ ਹੀ ਉੱਠਿਆ ਜੋ ਪਰਭਾਤ ਨੂੰ ਉੱਥੋਂ ਤੁਰ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਮੁੜ ਜਾਵੇ ਅਤੇ ਫ਼ਲਿਸਤੀਆਂ ਨੇ ਯਿਜ਼ਰਾਏਲ ਤੇ ਚੜਾਈ ਕੀਤੀ ।
\s5
\c 30
\s ਅਮਾਲੇਕੀਆਂ ਦੇ ਵਿਰੁੱਧ ਯੁੱਧ
\p
\v 1 ਜਦ ਦਾਊਦ ਆਪਣੇ ਸਾਥੀਆਂ ਨਾਲ ਤੀਜੇ ਦਿਨ ਸਿਕਲਗ ਵਿੱਚ ਪਹੁੰਚਿਆ, ਤਦ ਅਮਾਲੇਕੀਆਂ ਨੇ ਦੱਖਣੀ ਦੇਸ ਅਤੇ ਸਿਕਲਗ ਉੱਤੇ ਹਮਲਾ ਕੀਤਾ, ਅਤੇ ਸਿਕਲਗ ਨੂੰ ਮਾਰਿਆ ਅਤੇ ਉਹ ਨੂੰ ਸਾੜ ਸੁੱਟਿਆ ।
\v 2 ਅਤੇ ਜਿਹੜੀਆਂ ਇਸਤਰੀਆਂ ਉੱਥੇ ਸਨ ਉਹਨਾਂ ਨੂੰ ਅਤੇ ਜਿਨ੍ਹੇ ਵੀ ਨਿੱਕੇ ਵੱਡੇ ਸਨ ਸਾਰਿਆਂ ਨੂੰ ਗ਼ੁਲਾਮ ਬਣਾ ਲਿਆ । ਪਰ ਕਿਸੇ ਨੂੰ ਮਾਰਿਆ ਨਹੀਂ ਸਗੋਂ ਉਹਨਾਂ ਨੂੰ ਆਪਣੇ ਨਾਲ ਲੈ ਕੇ ਆਪਣੇ ਰਾਹ ਚੱਲ ਪਏ ।
\s5
\v 3 ਜਦ ਦਾਊਦ ਅਤੇ ਉਸ ਦੇ ਸਾਥੀ ਸ਼ਹਿਰ ਵਿੱਚ ਵੜੇ ਤਾਂ ਵੇਖੋ, ਉਹ ਅੱਗ ਨਾਲ ਸੜਿਆ ਪਿਆ ਸੀ ਅਤੇ ਉਨ੍ਹਾਂ ਦੀਆਂ ਇਸਤਰੀਆਂ ਅਤੇ ਉਨ੍ਹਾਂ ਦੇ ਪੁੱਤਰ ਅਤੇ ਧੀਆਂ ਸਾਰੇ ਗ਼ੁਲਾਮ ਹੋ ਗਏ ਸਨ ।
\v 4 ਤਦ ਦਾਊਦ ਅਤੇ ਉਹ ਦੇ ਨਾਲ ਦੇ ਲੋਕ ਉੱਚੀ ਅਵਾਜ਼ ਨਾਲ ਅਜਿਹਾ ਰੋਏ ਜੋ ਹੋਰ ਰੋਣ ਦਾ ਉਨ੍ਹਾਂ ਵਿੱਚ ਜ਼ੋਰ ਨਾ ਰਿਹਾ ।
\s5
\v 5 ਦਾਊਦ ਦੀਆਂ ਦੋਵੇਂ ਪਤਨੀਆਂ, ਯਿਜ਼ਰਾਏਲੀ ਅਹੀਨੋਅਮ ਅਤੇ ਅਬੀਗੈਲ ਵੀ ਜੋ ਅੱਗੇ ਕਰਮਲੀ ਨਾਬਾਲ ਦੀ ਇਸਤਰੀ ਸੀ, ਗ਼ੁਲਾਮ ਬਣ ਗਈਆਂ ਸਨ ।
\v 6 ਦਾਊਦ ਵੱਡੇ ਸੰਕਟ ਵਿੱਚ ਪਿਆ ਕਿਉਂ ਜੋ ਲੋਕ ਉਹ ਨੂੰ ਵੱਟੇ ਮਾਰਨ ਦੀ ਯੋਜਨਾ ਬਣਾ ਰਹੇ ਸਨ ਇਸ ਲਈ ਜੋ ਸੱਭੇ ਆਪੋ ਆਪਣੇ ਪੁੱਤਰਾਂ ਧੀਆਂ ਵੱਲੋਂ ਬਹੁਤ ਦੁਖੀ ਸਨ । ਪਰ ਦਾਊਦ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਕਰ ਆਪਣੇ ਆਪ ਨੂੰ ਤਕੜਾ ਕੀਤਾ
\p
\s5
\v 7 ਅਤੇ ਦਾਊਦ ਨੇ ਅਹੀਮਲਕ ਦੇ ਪੁੱਤਰ ਅਬਯਾਥਾਰ ਜਾਜਕ ਨੂੰ ਆਖਿਆ, ਮੈਂ ਤੇਰੇ ਅੱਗੇ ਬੇਨਤੀ ਕਰਨਾ ਜੋ ਐੱਥੇ ਮੇਰੇ ਕੋਲ ਏਫੋਦ ਲੈ ਆ । ਸੋ ਅਬਯਾਥਾਰ ਉੱਥੇ ਦਾਊਦ ਕੋਲ ਏਫੋਦ ਲੈ ਆਇਆ
\v 8 ਤਾਂ ਦਾਊਦ ਨੇ ਯਹੋਵਾਹ ਕੋਲੋਂ ਗੱਲ ਪੁੱਛੀ ਅਤੇ ਆਖਿਆ, ਮੈਂ ਉਸ ਦਲ ਦਾ ਪਿਛਾ ਕਰਨ ਜਾਂਵਾਂ ਕਿ ਨਹੀਂ ? ਕੀ ਮੈਂ ਉਨ੍ਹਾਂ ਕੋਲ ਪਹੁੰਚਾਗਾ ਜਾਂ ਨਹੀਂ ? ਉਸ ਨੇ ਉੱਤਰ ਦਿੱਤਾ, ਪਿਛਾ ਕਰ ਕਿਉਂ ਜੋ ਜ਼ਰੂਰ ਤੂੰ ਉਨ੍ਹਾਂ ਕੋਲ ਪਹੁੰਚੇਗਾ ਅਤੇ ਨਿਸੰਗ ਤੂੰ ਉਨ੍ਹਾਂ ਕੋਲੋਂ ਸਭ ਕੁਝ ਛੁਡਾ ਲਵੇਂਗਾ ।
\s5
\v 9 ਸੋ ਦਾਊਦ ਅਤੇ ਉਹ ਦੇ ਨਾਲ ਦੇ ਛੇ ਸੌ ਮਨੁੱਖ ਬਸੋਰ ਦੇ ਨਾਲੇ ਤੱਕ ਆਏ, ਅਤੇ ਉਹ ਜੋ ਪਿੱਛੇ ਛੱਡੇ ਗਏ ਸੋ ਉੱਥੇ ਹੀ ਰਹੇ ।
\v 10 ਪਰ ਦਾਊਦ ਮਗਰ ਲੱਗਾ ਰਿਹਾ ਉਹ ਅਤੇ ਚਾਰ ਸੌ ਮਨੁੱਖ ਬਾਕੀ ਜੋ ਦੋ ਸੌ ਪਿੱਛੇ ਰਹਿ ਗਏ ਸਨ ਜੋ ਅਜਿਹੇ ਥੱਕ ਗਏ ਸਨ ਕਿ ਬਸੋਰ ਦੇ ਨਾਲੇ ਦੇ ਪਾਰ ਨਾ ਲੰਘ ਸੱਕੇ ।
\p
\s5
\v 11 ਉਨ੍ਹਾਂ ਨੂੰ ਮੈਦਾਨ ਵਿੱਚ ਇੱਕ ਮਿਸਰੀ ਮਨੁੱਖ ਮਿਲਿਆ, ਸੋ ਉਹ ਨੂੰ ਦਾਊਦ ਕੋਲ ਲੈ ਆਏ ਅਤੇ ਉਹ ਨੂੰ ਰੋਟੀ ਦਿੱਤੀ ਅਤੇ ਉਹ ਨੇ ਖਾਧੀ ਅਤੇ ਉਹ ਨੂੰ ਪਾਣੀ ਵੀ ਪਿਲਾਇਆ ।
\v 12 ਨਾਲੇ ਉਨ੍ਹਾਂ ਨੇ ਇੱਕ ਹਜੀਰ ਦੀ ਪਿੰਨੀ ਅਤੇ ਦੋ ਗੁੱਛੇ ਸੌਗੀ ਦੇ ਉਹ ਨੂੰ ਦਿੱਤੇ ਅਤੇ ਜਦ ਉਹ ਨੇ ਖਾਧੇ ਤਾਂ ਉਹ ਦੇ ਵਿੱਚ ਜਾਨ ਆ ਗਈ ਕਿਉਂ ਜੋ ਉਹ ਨੇ ਤਿੰਨ ਦਿਨ ਅਤੇ ਤਿੰਨ ਰਾਤਾਂ ਤੋਂ ਨਾ ਰੋਟੀ ਖਾਧੀ,ਨਾ ਹੀ ਪਾਣੀ ਪੀਤਾ ਸੀ ।
\s5
\v 13 ਤਦ ਦਾਊਦ ਨੇ ਉਹ ਨੂੰ ਪੁੱਛਿਆ, ਤੂੰ ਕਿਸ ਦਾ ਬੰਦਾ ਹੈਂ ਅਤੇ ਤੂੰ ਕਿਥੋਂ ਦਾ ਹੈ ? ਉਹ ਬੋਲਿਆ, ਜੀ ਮੈਂ ਇੱਕ ਮਿਸਰੀ ਜੁਆਨ ਹਾਂ ਅਤੇ ਇੱਕ ਅਮਾਲੇਕੀ ਦਾ ਸੇਵਕ ਹਾਂ ਅਤੇ ਮੇਰਾ ਮਾਲਕ ਮੈਨੂੰ ਛੱਡ ਗਿਆ ਹੈ ਕਿਉਂ ਜੋ ਤਿੰਨ ਦਿਨ ਹੋਏ ਹਨ ਤਾਂ ਮੈਂ ਬੀਮਾਰ ਪੈ ਗਿਆ ।
\v 14 ਅਸੀਂ ਕਰੇਤੀਆਂ ਦੇ ਦੱਖਣ ਅਤੇ ਯਹੂਦਾਹ ਦੇ ਦੇਸ ਉੱਤੇ ਅਤੇ ਕਾਲੇਬ ਦੇ ਦੱਖਣ ਉੱਤੇ ਵੀ ਲੁੱਟ ਮਾਰ ਕੀਤੀ ਸੀ ਅਤੇ ਸਿਕਲਗ ਨੂੰ ਅਸੀਂ ਅੱਗ ਨਾਲ ਸਾੜ ਸੁੱਟਿਆ ।
\s5
\v 15 ਤਦ ਦਾਊਦ ਨੇ ਉਹ ਨੂੰ ਆਖਿਆ, ਭਲਾ, ਤੂੰ ਮੈਨੂੰ ਉਹਨਾਂ ਦੇ ਕੋਲ ਪਹੁੰਚਾ ਸਕਦਾ ਹੈਂ ? ਉਹ ਬੋਲਿਆ, ਮੇਰੇ ਨਾਲ ਪਰਮੇਸ਼ੁਰ ਦੀ ਸਹੁੰ ਚੁਕ ਜੋ ਤੂੰ ਮੈਨੂੰ ਜਾਨੋਂ ਨਾ ਮਾਰੇਂਗਾ ਅਤੇ ਨਾ ਮੇਰੇ ਮਾਲਕ ਦੇ ਹੱਥ ਮੈਨੂੰ ਸੌਪੇਂਗਾ ਤਾਂ ਮੈਂ ਉਹਨਾਂ ਕੋਲ ਤੈਨੂੰ ਪਹੁੰਚਾਵਾਂਗਾ ।
\p
\s5
\v 16 ਜਦ ਉਹ ਉਸ ਨੂੰ ਉੱਥੇ ਲੈ ਗਿਆ ਤਾਂ ਵੇਖੋ, ਉਹ ਸਾਰੀ ਧਰਤੀ ਉੱਤੇ ਖਿੰਡੇ ਹੋਏ ਸਨ ਅਤੇ ਉਸ ਢੇਰ ਸਾਰੀ ਲੁੱਟ ਦੇ ਕਾਰਨ ਜੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਦੇਸ ਅਤੇ ਯਹੂਦਾਹ ਦੇ ਦੇਸ ਵਿੱਚੋਂ ਲੁੱਟੀ ਸੀ ਖਾਂਦੇ-ਪੀਂਦੇ ਅਤੇ ਨੱਚਦੇ ਸਨ ।
\v 17 ਦਾਊਦ ਨੇ ਰਾਤ ਦੇ ਪਹਿਲੇ ਪਹਿਰ ਤੋਂ ਲੈ ਕੇ ਦੂਜੇ ਦਿਨ ਸ਼ਾਮ ਤੱਕ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ ਸਿਰਫ਼ ਚਾਰ ਸੌ ਜੁਆਨ ਊਠਾਂ ਉੱਤੇ ਚੜ੍ਹ ਕੇ ਭੱਜ ਨਿੱਕਲੇ ।
\s5
\v 18 ਅਤੇ ਜੋ ਕੁਝ ਅਮਾਲੇਕੀ ਨਾਲ ਲੈ ਗਏ ਸਨ ਦਾਊਦ ਨੇ ਸਭ ਨੂੰ ਛੁਡਾ ਲਿਆ ਅਤੇ ਦਾਊਦ ਨੇ ਆਪਣੀਆਂ ਦੋਹਾਂ ਪਤਨੀਆਂ ਨੂੰ ਵੀ ਛੁਡਾਇਆ ।
\v 19 ਉਨ੍ਹਾਂ ਦੀ ਕਿਸੇ ਵਸਤੂ ਦਾ ਘਾਟਾ ਨਾ ਹੋਇਆ, ਨਾ ਨਿੱਕੀ ਨਾ ਵੱਡੀ, ਨਾ ਧੀ ਨਾ ਪੁੱਤਰ, ਨਾ ਲੁੱਟ ਨਾ ਕੋਈ ਵਸਤੂ ਜੋ ਉਨ੍ਹਾਂ ਆਪਣੇ ਲਈ ਲੁੱਟੀ ਸੀ, ਦਾਊਦ ਨੇ ਸਭ ਕੁਝ ਮੋੜ ਲਿਆਂਦਾ ।
\v 20 ਅਤੇ ਦਾਊਦ ਨੇ ਸਾਰੇ ਇੱਜੜ ਅਤੇ ਡੰਗਰ ਲੈ ਲਏ ਅਤੇ ਉਨ੍ਹਾਂ ਨੂੰ ਰਹਿੰਦੇ ਡੰਗਰਾਂ ਦੇ ਅੱਗੇ ਹੱਕ ਦਿੱਤਾ ਅਤੇ ਆਖਦੇ ਸਨ ਜੋ ਇਹ ਦਾਊਦ ਦੀ ਲੁੱਟ ਹੈ ।
\p
\s5
\v 21 ਦਾਊਦ ਉਨ੍ਹਾਂ ਦੋ ਸੌ ਮਨੁੱਖਾਂ ਕੋਲ ਜੋ ਥੱਕ ਕੇ ਦਾਊਦ ਦੇ ਨਾਲ ਨਹੀਂ ਜਾ ਸੱਕੇ, ਜਿਹੜੇ ਉਨ੍ਹਾਂ ਨੇ ਬਸੋਰ ਦੇ ਨਾਲੇ ਕੋਲ ਹੀ ਰਹਿਣ ਦਿੱਤੇ ਸਨ ਮੁੜ ਆਇਆ ਅਤੇ ਉਹ ਦਾਊਦ ਦੇ ਅਤੇ ਉਹ ਦੇ ਨਾਲ ਦੇ ਲੋਕਾਂ ਦੇ ਮਿਲਣ ਨੂੰ ਨਿੱਕਲੇ ਅਤੇ ਜਦ ਦਾਊਦ ਉਨ੍ਹਾਂ ਲੋਕਾਂ ਦੇ ਨੇੜੇ ਆਇਆ ਤਾਂ ਉਸ ਨੇ ਉਨ੍ਹਾਂ ਦੀ ਸੁੱਖ-ਸਾਂਦ ਪੁੱਛੀ ।
\v 22 ਉਸ ਵੇਲੇ ਜਿਹੜੇ ਦਾਊਦ ਦੇ ਨਾਲ ਗਏ ਸਨ ਉਹਨਾਂ ਵਿੱਚੋਂ ਸਭਨਾਂ ਦੁਸ਼ਟ ਅਤੇ ਬੁਰਿਆਰੇ ਲੋਕਾਂ ਨੇ ਆਖਿਆ, ਇਹ ਜੋ ਸਾਡੇ ਨਾਲ ਨਹੀਂ ਗਏ ਇਸ ਕਰਕੇ ਅਸੀਂ ਉਸ ਲੁੱਟ ਵਿੱਚੋਂ ਜੋ ਅਸੀਂ ਛੁਡਾਈ ਹੈ ਨਿਰਾ ਉਨ੍ਹਾਂ ਦੀਆਂ ਵਹੁਟੀਆਂ ਅਤੇ ਪੁੱਤਰਾਂ ਧੀਆਂ ਤੋਂ ਬਿਨ੍ਹਾਂ ਜੋ ਉਹ ਲੈ ਕੇ ਤੁਰ ਜਾਣ ਹੋਰ ਕੁਝ ਨਾ ਦਿਆਂਗੇ ।
\s5
\v 23 ਤਾਂ ਦਾਊਦ ਬੋਲਿਆ, ਹੇ ਮੇਰੇ ਭਰਾਵੋ, ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ ਉਸ ਲੁੱਟ ਨਾਲ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂ ਜੋ ਉਸੇ ਨੇ ਸਾਨੂੰ ਬਚਾਇਆ ਅਤੇ ਜਿਸ ਨੇ ਸਾਨੂੰ ਲੁੱਟਿਆ ਸੀ ਉਹ ਦਲ ਸਾਡੇ ਹੱਥ ਵਿੱਚ ਕਰ ਦਿੱਤਾ ।
\v 24 ਇਸ ਗੱਲ ਵਿੱਚ ਭਲਾ, ਤੁਹਾਡੀ ਕੌਣ ਸੁਣੇਗਾ ? ਕਿਉਂ ਜੋ ਜਿਵੇਂ ਜਿਹੜਾ ਕੋਈ ਲੜਾਈ ਵਿੱਚ ਜਾਂਦਾ ਹੈ, ਜੇਹੀ ਵੰਡ ਉਹ ਨੂੰ ਮਿਲਦੀ ਹੈ ਤੇਹਾ ਹੀ ਜਿਹੜਾ ਕੋਈ ਡੇਰੇ ਵਿੱਚ ਰਹੇ ਮਿਲੇਗੀ । ਦੋਹਾਂ ਦੀ ਇੱਕੋ ਜੇਹੀ ਵੰਡ ਹੋਵੇਗੀ ।
\v 25 ਸੋ ਉਸ ਦਿਨ ਤੋਂ ਉਸ ਨੇ ਇਸਰਾਏਲ ਦੇ ਲਈ ਇਹ ਬਿਧੀ ਅਤੇ ਹੁਕਮ ਠਹਿਰਾ ਦਿੱਤਾ ਜੋ ਅੱਜ ਤੱਕ ਹੈ ।
\p
\s5
\v 26 ਜਦ ਦਾਊਦ ਸਿਕਲਗ ਵਿੱਚ ਆਇਆ ਤਾਂ ਉਸ ਨੇ ਲੁੱਟ ਵਿੱਚੋਂ ਯਹੂਦਾਹ ਦੇ ਬਜ਼ੁਰਗਾਂ ਅਤੇ ਆਪਣੇ ਮਿੱਤ੍ਰਾਂ ਦੇ ਲਈ ਕੁਝ ਭੇਜਿਆ ਅਤੇ ਆਖਿਆ, ਵੇਖੋ,ਯਹੋਵਾਹ ਦੇ ਵੈਰੀਆਂ ਦੇ ਮਾਲ ਦੀ ਲੁੱਟ ਵਿੱਚੋਂ ਇਹ ਤੁਹਾਡੇ ਲਈ ਇੱਕ ਸੁਗਾਤ ਹੈ ।
\v 27 ਅਤੇ ਜਿਹੜੇ ਬੈਤੇਲ ਵਿੱਚ ਸਨ ਉਨ੍ਹਾਂ ਕੋਲ ਭੇਜਿਆ ਅਤੇ ਉਨ੍ਹਾਂ ਕੋਲ ਜੋ ਦੱਖਣੀ ਰਾਮੋਥ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਯੱਤੀਰ ਵਿੱਚ ਸਨ
\v 28 ਅਤੇ ਉਨ੍ਹਾਂ ਕੋਲ ਜੋ ਅਰੋਏਰ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਸਿਫਮੋਥ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਇਸ਼ਤਿਮੋਆ ਵਿੱਚ ਸਨ
\s5
\v 29 ਅਤੇ ਉਨ੍ਹਾਂ ਕੋਲ ਜੋ ਰਾਕਾਲ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਯਰਹਮਿਏਲੀਆਂ ਦੇ ਸ਼ਹਿਰਾਂ ਵਿੱਚ ਅਤੇ ਉਨ੍ਹਾਂ ਕੋਲ ਜੋ ਕੇਨੀਆਂ ਦੇ ਸ਼ਹਿਰਾਂ ਵਿੱਚ ਸਨ
\v 30 ਨਾਲੇ ਉਨ੍ਹਾਂ ਕੋਲ ਜੋ ਹਾਰਮਾਹ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਕੋਰਾਸ਼ਾਨ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਅਤਾਕ ਵਿੱਚ ਸਨ
\v 31 ਅਤੇ ਉਨ੍ਹਾਂ ਕੋਲ ਜੋ ਹਬਰੋਨ ਵਿੱਚ ਸਨ ਅਤੇ ਉਨ੍ਹਾਂ ਸਭਨਾਂ ਥਾਵਾਂ ਵਿੱਚ ਜਿੱਥੇ ਜਿੱਥੇ ਦਾਊਦ ਅਤੇ ਉਹ ਦੇ ਲੋਕ ਭੌਂਦੇ ਰਹੇ ਸਨ ਭੇਜਿਆ ।
\s5
\c 31
\s ਸ਼ਾਊਲ ਅਤੇ ਉਸ ਦੇ ਪੁੱਤਰਾਂ ਦੀ ਮੌਤ
\r (1 ਇਤਿਹਾਸ 10:1-12)
\p
\v 1 ਫੇਰ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ, ਅਤੇ ਗਿਲਬੋਆ ਦੇ ਪਹਾੜ ਵਿੱਚ ਮਾਰੇ ਗਏ ।
\v 2 ਫ਼ਲਿਸਤੀਆਂ ਨੇ ਸ਼ਾਊਲ ਅਤੇ ਉਹ ਦੇ ਪੁੱਤਰਾਂ ਦਾ ਬਹੁਤ ਪਿੱਛਾ ਕੀਤਾ, ਯੋਨਾਥਾਨ ਅਤੇ ਅਬੀਨਾਦਾਬ ਅਤੇ ਮਲਕਿਸ਼ੂਆ, ਸ਼ਾਊਲ ਦੇ ਪੁੱਤਰਾਂ ਨੂੰ ਮਾਰ ਸੁੱਟਿਆ ।
\v 3 ਸ਼ਾਊਲ ਨਾਲ ਲੜਾਈ ਵੱਧ ਗਈ ਅਤੇ ਤੀਰਅੰਦਾਜਾਂ ਨੇ ਉਹ ਨੂੰ ਲੱਭਾ ਅਤੇ ਤੀਰਅੰਦਾਜਾਂ ਦੇ ਹੱਥੋਂ ਉਹ ਬਹੁਤ ਦੁਖੀ ਹੋਇਆ ।
\s5
\v 4 ਤਦ ਸ਼ਾਊਲ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਨਾਲ ਮੈਨੂੰ ਵਿੰਨ ਦੇ ਕਿਤੇ ਅਜਿਹਾ ਨਾ ਹੋਵੇ ਜੋ ਇਹ ਅਸੁੰਨਤੀ ਆਉਣ ਅਤੇ ਮੈਨੂੰ ਵਿੰਨਣ ਅਤੇ ਮੇਰੇ ਨਾਲ ਮਖੌਲ ਕਰਨ । ਪਰ ਇਹ ਗੱਲ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਬਰਾ ਗਿਆ । ਤਦ ਸ਼ਾਊਲ ਤਲਵਾਰ ਫੜ੍ਹ ਕੇ ਉਹ ਦੇ ਉੱਤੇ ਡਿੱਗ ਪਿਆ ।
\v 5 ਜਦ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਵੇਖਿਆ ਜੋ ਸ਼ਾਊਲ ਮਰ ਗਿਆ ਹੈ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ ।
\v 6 ਸੋ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਅਤੇ ਉਹ ਦਾ ਸਾਰਾ ਘਰਾਣਾ ਉਸ ਦਿਨ ਇਕੱਠੇ ਹੀ ਮਰ ਗਏ ।
\s5
\v 7 ਜਦ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਦੇ ਦੂਜੀ ਵੱਲ ਸਨ ਅਤੇ ਉਨ੍ਹਾਂ ਨੇ ਜੋ ਯਰਦਨੋਂ ਪਾਰ ਸਨ ਇਹ ਡਿੱਠਾ ਜੋ ਇਸਰਾਏਲ ਦੇ ਲੋਕ ਨੱਠੇ ਅਤੇ ਸ਼ਾਊਲ ਅਤੇ ਉਹ ਦੇ ਪੁੱਤਰ ਮਰੇ ਪਏ ਹਨ ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਲਿਸਤੀ ਉਨ੍ਹਾਂ ਵਿੱਚ ਆਣ ਵੱਸੇ ।
\p
\v 8 ਅਗਲੇ ਦਿਨ ਜਿਸ ਵੇਲੇ ਫ਼ਲਿਸਤੀ ਉਨ੍ਹਾਂ ਮਰਿਆਂ ਹੋਇਆਂ ਦੇ ਸ਼ਸਤਰ ਬਸਤਰ ਉਤਾਰਨ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਗਿਲਬੋਆ ਪਹਾੜ ਵਿੱਚ ਪਏ ਮਿਲੇ ।
\s5
\v 9 ਸੋ ਉਨ੍ਹਾਂ ਨੇ ਉਸ ਦਾ ਸਿਰ ਵੱਢ ਸੁੱਟਿਆ ਅਤੇ ਉਹ ਦੇ ਸ਼ਸਤਰ ਲਾਹ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਘੱਲ ਦਿੱਤੇ ਜੋ ਉਨ੍ਹਾਂ ਦੇਵਤਿਆਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੀ ਖ਼ਬਰ ਦੇਣ ।
\v 10 ਸੋ ਉਨ੍ਹਾਂ ਨੇ ਉਹ ਦੇ ਸ਼ਸਤਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ ਅਤੇ ਉਹ ਦੀ ਲਾਸ਼ ਨੂੰ ਬੈਤ-ਸ਼ਾਨ ਦੀ ਕੰਧ ਉੱਤੇ ਟੰਗ ਦਿੱਤਾ ।
\s5
\v 11 ਜਦ ਯਾਬੇਸ਼ ਗਿਲਆਦ ਦੇ ਵਾਸੀਆਂ ਨੇ ਸੁਣਿਆ ਜੋ ਫ਼ਲਿਸਤੀਆਂ ਨੇ ਸ਼ਾਊਲ ਨਾਲ ਐਉਂ ਕੀਤਾ,
\v 12 ਤਾਂ ਉਨ੍ਹਾਂ ਵਿੱਚੋਂ ਸਭ ਸੂਰਮੇ ਉੱਠੇ, ਸਾਰੀ ਰਾਤ ਤੁਰੇ ਗਏ ਅਤੇ ਬੈਤ-ਸ਼ਾਨ ਦੀ ਕੰਧ ਉੱਤੋਂ ਉਹ ਦੇ ਪੁੱਤਰਾਂ ਦੀਆਂ ਲਾਸ਼ਾਂ ਸਮੇਤ ਉਹ ਦੀ ਲਾਸ਼ ਉਤਾਰ ਕੇ ਯਾਬੇਸ਼ ਵਿੱਚ ਮੁੜ ਆਏ ਅਤੇ ਉੱਥੇ ਉਨ੍ਹਾਂ ਨੂੰ ਸਾੜ ਦਿੱਤਾ ।
\v 13 ਤਦ ਉਨ੍ਹਾਂ ਦੀਆਂ ਹੱਡੀਆਂ ਨੂੰ ਲਿਆ ਅਤੇ ਉਨ੍ਹਾਂ ਨੂੰ ਯਾਬੇਸ਼ ਵਿੱਚ ਬਲੂਤ ਦੇ ਬਿਰਛ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ ।