pa_ulb/11-1KI.usfm

1394 lines
303 KiB
Plaintext

\id 1KI
\ide UTF-8
\rem Copyright Information: Creative Commons Attribution-ShareAlike 4.0 License
\h 1 ਰਾਜਿਆਂ
\toc1 1 ਰਾਜਿਆਂ
\toc2 1 ਰਾਜਿਆਂ
\toc3 1ki
\mt1 1 ਰਾਜਿਆਂ
\is ਭੂਮਿਕਾ
\ip ਸਮੂਏਲ ਦੀ ਕਿਤਾਬ ਵਿੱਚ ਇਸਰਾਏਲੀ ਰਾਜ ਦੇ ਇਤਿਹਾਸ ਦਾ ਵਰਣਨ ਸ਼ੁਰੂ ਹੋਇਆ ਸੀ, ਉਹ ਰਾਜਿਆਂ ਦੇ ਵਰਣਨ ਦੇ ਪਹਿਲੇ ਭਾਗ ਦੇ ਵਰਣਨ ਵਿੱਚ ਵੀ ਜਾਰੀ ਰਹਿੰਦਾ ਹੈ । ਇਸ ਕਿਤਾਬ ਨੂੰ ਤਿੰਨ ਭਾਗਾਂ ਦੇ ਵਿੱਚ ਵੰਡਿਆ ਜਾ ਸਕਦਾ ਹੈ: (1) ਇਸਰਾਏਲ ਅਤੇ ਯਹੂਦਾਹ ਦੇ ਰਾਜਾ ਦੇ ਰੂਪ ਵਿੱਚ ਸੁਲੇਮਾਨ ਦਾ ਅਭਿਸ਼ੇਕ ਅਤੇ ਉਸ ਦੇ ਪਿਤਾ ਦਾਊਦ ਦੀ ਮੌਤ । (2) ਸੁਲੇਮਾਨ ਦਾ ਰਾਜ ਅਤੇ ਉਸ ਦੇ ਮਹਾਨ ਕੰਮ । ਯਰੂਸ਼ਲਮ ਦੇ ਵਿੱਚ ਹੈਕਲ ਦਾ ਨਿਰਮਾਣ ਵਿਸ਼ੇਸ਼ ਧਿਆਨ ਦੇਣ ਯੋਗ ਕੰਮ ਹੈ । (3) ਦੇਸ ਦਾ ਉਤਰੀ ਅਤੇ ਦੱਖਣੀ ਰਾਜਾਂ ਦੇ ਵਿੱਚ ਵੰਡਿਆ ਜਾਣਾ ਅਤੇ ਉਹਨਾਂ ਰਾਜਿਆਂ ਦਾ ਵਰਣਨ ਜਿਹਨਾਂ ਨੇ ਨੌਵੀਂ ਸ਼ਤਾਬਦੀ ਈ.ਪੁ. ਦੇ ਅੱਧ ਤੱਕ ਉਹਨਾਂ ਦੇ ਉੱਤੇ ਰਾਜ ਕੀਤਾ ।
\ip ਰਾਜਿਆਂ ਦੀਆਂ ਦੋਵਾਂ ਕਿਤਾਬਾਂ ਦੇ ਵਿੱਚ ਹਰੇਕ ਰਾਜੇ ਨੂੰ ਉਸ ਦੀ ਪਰਮੇਸ਼ੁਰ ਦੇ ਨਾਲ ਵਫਾਦਾਰੀ ਦੇ ਨਜ਼ਰੀਏ ਤੋਂ ਪਰਖਿਆ ਗਿਆ ਹੈ ਅਤੇ ਦੇਸ ਦੀ ਸਫਲਤਾ ਨੂੰ ਇਸ ਵਫਾਦਾਰੀ ਦੇ ਅਧਾਰਿਤ ਮੰਨਿਆ ਗਿਆ ਹੈ । ਦੂਸਰੇ ਪਾਸੇ ਮੂਰਤੀ ਪੂਜਾ ਹੱਦ ਤੋਂ ਵੱਧ ਬਿਪਤਾ ਦਾ ਕਾਰਨ ਬਣਦੀ ਹੈ । ਉਤਰੀ ਰਾਜ ਦਾ ਕੋਈ ਰਾਜਾ ਇਸ ਪਰਖ ਦੇ ਵਿੱਚ ਖ਼ਰਾ ਨਹੀਂ ਨਿੱਕਲਿਆ, ਜਦੋਂ ਕਿ ਯਹੂਦਾਹ ਦੇ ਰਾਜਿਆਂ ਦੇ ਵਿੱਚ ਦੋਵੇਂ ਕਿਸਮ ਦੇ ਰਾਜਿਆਂ ਦਾ ਵਰਣਨ ਮਿਲਦਾ ਹੈ ।
\ip ਰਾਜਿਆਂ ਦੇ ਵਰਣਨ ਦੇ ਪਹਿਲੇ ਭਾਗ ਵਿੱਚ ਪਰਮੇਸ਼ੁਰ ਦੇ ਨਬੀਆਂ ਦਾ ਮੁੱਖ ਸਥਾਨ ਹੈ । ਇਹ ਨਬੀ ਪਰਮੇਸ਼ੁਰ ਦੇ ਵੱਲੋਂ ਹੌਂਸਲੇ ਦੇ ਨਾਲ ਬੋਲਣ ਵਾਲੇ ਸਨ, ਜਿਹਨਾਂ ਨੇ ਮੂਰਤੀ ਪੂਜਾ ਅਤੇ ਪਰਮੇਸ਼ੁਰ ਦੀ ਆਗਿਆ ਦਾ ਉਲੰਘਣ ਕਰਨ ਦੇ ਵਿਰੋਧ ਵਿੱਚ ਚੇਤਾਵਨੀ ਦਿੱਤੀ । ਏਲੀਯਾਹ ਦਾ ਜੀਵਨ ਚਰਿੱਤਰ ਅਤੇ ਬਆਲ ਦੇ ਪੂਜਾਰੀਆਂ ਦੇ ਨਾਲ ਉਸ ਦੀ ਬਹਿਸ ਦੀ ਘਟਨਾ ਵਿਸ਼ੇਸ਼ ਰੂਪ ਦੇ ਵਿੱਚ ਧਿਆਨ ਦੇਣ ਯੋਗ ਹੈ ।
\iot ਰੂਪ-ਰੇਖਾ
\io1 ਦਾਊਦ ਦੇ ਰਾਜ ਦਾ ਅੰਤ 1:1 - 2:12
\io1 ਸੁਲੇਮਾਨ ਦਾ ਰਾਜਾ ਬਣਨਾ 2:21 - 46
\io1 ਸੁਲੇਮਾਨ ਦਾ ਰਾਜ 3:1 - 11:43
\io2 1. ਸ਼ੁਰੂਆਤ ਦਾ ਸਮਾਂ 3:1 - 4:34
\io2 2. ਹੈਕਲ ਨੂੰ ਬਣਾਉਣਾ 5:1 - 8:66
\io2 3. ਉਤਰ ਦਾ ਸਮਾਂ 9:1 - 11:43
\io1 ਵੰਡਿਆ ਗਿਆ ਰਾਜ 12:1 - 22:53
\io2 1. ਉਤਰ ਦੇ ਗੋਤਾਂ ਦੇ ਦੁਆਰਾ ਵਿਦਰੋਹ 12:1 - 14:20
\io2 2. ਯਹੂਦਾਹ ਅਤੇ ਇਸਰਾਏਲ ਦੇ ਰਾਜੇ 14:21 - 16:34
\io2 3. ਏਲੀਯਾਹ ਨਬੀ 17:1 - 19:21
\io2 4. ਇਸਰਾਏਲ ਦਾ ਰਾਜਾ ਅਹਾਬ 20:1 - 22:40
\io2 5. ਯਹੂਦਾਹ ਦਾ ਰਾਜਾ ਯਹੋਸ਼ਾਫਾਟ ਅਤੇ ਇਸਰਾਏਲ ਦਾ ਰਾਜਾ ਅਹਜ਼ਯਾਹ 22:41 - 53
\s5
\c 1
\s ਰਾਜਾ ਦਾਊਦ ਆਪਣੇ ਬੁਢਾਪੇ ਦੇ ਵਿੱਚ
\p
\v 1 ਦਾਊਦ ਪਾਤਸ਼ਾਹ ਦੀ ਉਮਰ ਜਿਆਦਾ ਹੋ ਜਾਣ ਦੇ ਕਾਰਨ, ਉਸ ਨੂੰ ਜਿਆਦਾ ਕੱਪੜੇ ਪਹਿਨਾਉਣ ਤੇ ਵੀ ਉਹ ਗਰਮ ਨਹੀਂ ਹੁੰਦਾ ਸੀ ।
\v 2 ਇਸ ਲਈ ਉਸ ਦੇ ਸੇਵਕਾਂ ਨੇ ਉਸ ਨੂੰ ਆਖਿਆ ਕਿ ਮੇਰੇ ਸੁਆਮੀ ਪਾਤਸ਼ਾਹ ਲਈ ਇੱਕ ਮੁਟਿਆਰ ਕੁੜੀ ਲੱਭੀ ਜਾਵੇ, ਜੋ ਪਾਤਸ਼ਾਹ ਦੇ ਸਨਮੁਖ ਖੜ੍ਹੀ ਰਿਹਾ ਕਰੇ, ਉਸ ਦੀ ਸੇਵਾ ਕਰਿਆ ਕਰੇ ਅਤੇ ਤੇਰੀ ਹਿੱਕ ਨਾਲ ਲੱਗ ਕੇ ਲੇਟਿਆ ਕਰੇ, ਤਾਂ ਜੋ ਮੇਰਾ ਮਾਲਕ ਪਾਤਸ਼ਾਹ ਗਰਮ ਹੋਵੇ ।
\s5
\v 3 ਉਹ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਇੱਕ ਸੋਹਣੀ ਮੁਟਿਆਰ ਲੱਭਣ ਲੱਗੇ, ਤਾਂ ਉਨ੍ਹਾਂ ਨੂੰ ਸ਼ੂਨੰਮੀ ਅਬੀਸ਼ਗ ਲੱਭੀ ਅਤੇ ਉਹ ਨੂੰ ਪਾਤਸ਼ਾਹ ਦੇ ਕੋਲ ਲੈ ਆਏ ।
\v 4 ਉਹ ਮੁਟਿਆਰ ਬਹੁਤ ਸੋਹਣੀ ਸੀ । ਉਹ ਪਾਤਸ਼ਾਹ ਦੀ ਸੇਵਾਦਾਰਨੀ ਹੋਈ ਅਤੇ ਉਸ ਦੀ ਖ਼ਬਰ ਰੱਖਦੀ ਸੀ, ਪਰ ਪਾਤਸ਼ਾਹ ਨੇ ਉਸ ਨਾਲ ਸੰਬੰਧ ਨਾ ਬਣਾਇਆ ।
\s ਅਦੋਨੀਯਾਹ ਦੀ ਬਗਾਵਤ
\p
\s5
\v 5 ਤਦ ਹਗੀਥ ਦੇ ਪੁੱਤਰ ਅਦੋਨੀਯਾਹ ਨੇ ਆਪਣੇ ਆਪ ਨੂੰ ਉੱਚਾ ਕੀਤਾ ਅਤੇ ਆਖਿਆ, "ਮੈਂ ਪਾਤਸ਼ਾਹ ਬਣਾਗਾਂ" ਅਤੇ ਉਹ ਨੇ ਆਪਣੇ ਲਈ ਰੱਥ, ਘੋੜ ਚੜ੍ਹੇ ਅਤੇ ਪੰਜਾਹ ਮਨੁੱਖ ਆਪਣੇ ਅੱਗੇ-ਅੱਗੇ ਦੌੜਨ ਲਈ ਤਿਆਰ ਕੀਤੇ ।
\v 6 ਉਹ ਦੇ ਪਿਤਾ ਨੇ ਇਹ ਆਖ ਕੇ ਉਹ ਨੂੰ ਕਦੀ ਨਾ ਉਦਾਸ ਕੀਤਾ ਕਿ ਤੂੰ ਇਸ ਤਰ੍ਹਾਂ ਕਿਉਂ ਕੀਤਾ, ਉਹ ਵੀ ਬਹੁਤ ਸੁੰਦਰ ਸੀ ਅਤੇ ਉਹ ਅਬਸ਼ਾਲੋਮ ਦੇ ਬਾਅਦ ਜੰਮਿਆ ਸੀ ।
\s5
\v 7 ਉਹ ਸਰੂਯਾਹ ਦੇ ਪੁੱਤਰ ਯੋਆਬ ਅਤੇ ਅਬਯਾਥਾਰ ਜਾਜਕ ਨਾਲ ਗੱਲਾਂ ਕਰਦਾ ਸੀ ਅਤੇ ਇਹ ਅਦੀਨੋਯਾਹ ਦੇ ਪਿੱਛੇ ਲੱਗ ਕੇ ਉਹ ਦੀ ਸਹਾਇਤਾ ਕਰਦੇ ਸਨ ।
\v 8 ਪਰ ਸਾਦੋਕ ਜਾਜਕ ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ, ਨਾਥਾਨ ਨਬੀ, ਸ਼ਿਮਾਈ, ਰੇਈ ਅਤੇ ਦਾਊਦ ਦੇ ਸੂਰਬੀਰ ਅਦੋਨੀਯਾਹ ਦੇ ਨਾਲ ਨਹੀਂ ਸਨ ।
\s5
\v 9 ਅਦੋਨੀਯਾਹ ਨੇ ਭੇਡਾਂ, ਬਲ਼ਦ ਅਤੇ ਮੋਟੇ-ਮੋਟੇ ਪਸ਼ੂ ਜ਼ੋਹਲਥ ਪੱਥਰ ਉੱਤੇ ਜੋ ਐਨ-ਰੋਗੇਲ ਦੇ ਕੋਲ ਹੈ ਵੱਢੇ ਅਤੇ ਆਪਣੇ ਸਾਰੇ ਭਰਾ ਅਰਥਾਤ ਪਾਤਸ਼ਾਹ ਦੇ ਪੁੱਤਰ ਅਤੇ ਯਹੂਦਾਹ ਦੇ ਸਭ ਮਨੁੱਖ, ਜਿਹੜੇ ਪਾਤਸ਼ਾਹ ਦੇ ਸੇਵਕ ਸਨ ਸੱਦੇ ।
\v 10 ਪਰ ਨਾਥਾਨ ਨਬੀ, ਬਨਾਯਾਹ, ਸੂਰ ਬੀਰ ਅਤੇ ਆਪਣੇ ਭਰਾ ਸੁਲੇਮਾਨ ਨੂੰ ਨਾ ਸੱਦਿਆ ।
\s ਸੁਲੇਮਾਨ ਨੂੰ ਰਾਜਾ ਬਣਾਉਣਾ
\p
\s5
\v 11 ਨਾਥਾਨ ਨੇ ਸੁਲੇਮਾਨ ਦੀ ਮਾਤਾ ਬਥ-ਸ਼ਬਾ ਨੂੰ ਆਖਿਆ, ਕੀ ਤੁਸੀਂ ਨਹੀਂ ਸੁਣਿਆ ਕਿ ਹਗੀਥ ਦਾ ਪੁੱਤਰ ਅਦੋਨੀਯਾਹ ਰਾਜ ਕਰਦਾ ਹੈ ਅਤੇ ਸਾਡੇ ਮਾਲਕ ਦਾਊਦ ਨੂੰ ਉਸ ਦੀ ਖ਼ਬਰ ਵੀ ਨਹੀਂ ਹੈ ?
\v 12 ਹੁਣ ਤੁਸੀਂ ਆਓ ਮੈਂ ਤੁਹਾਨੂੰ ਸਲਾਹ ਦੇਵਾਂ ਕਿ ਤੁਸੀਂ ਆਪਣੀ ਅਤੇ ਆਪਣੇ ਪੁੱਤਰ ਸੁਲੇਮਾਨ ਦੀ ਜਾਨ ਬਚਾ ਸਕੋ ।
\s5
\v 13 ਤੁਸੀਂ ਜਾਓ ਅਤੇ ਦਾਊਦ ਪਾਤਸ਼ਾਹ ਕੋਲ ਅੰਦਰ ਜਾ ਕੇ ਉਹ ਨੂੰ ਆਖੋ, ਹੇ ਮੇਰੇ ਮਾਲਕ ਪਾਤਸ਼ਾਹ, ਕੀ ਤੂੰ ਆਪਣੀ ਦਾਸੀ ਨਾਲ ਸਹੁੰ ਖਾ ਕੇ ਨਹੀਂ ਆਖਿਆ ਸੀ ਕਿ ਸੱਚ-ਮੁੱਚ ਤੇਰਾ ਪੁੱਤਰ ਸੁਲੇਮਾਨ ਮੇਰੇ ਪਿੱਛੋਂ ਰਾਜ ਕਰੇਗਾ ਅਤੇ ਉਹੋ ਹੀ ਮੇਰੀ ਰਾਜ ਗੱਦੀ ਉੱਤੇ ਬੈਠੇਗਾ ? ਫੇਰ ਅਦੋਨੀਯਾਹ ਕਿਉਂ ਰਾਜ ਕਰਦਾ ਹੈ ?
\v 14 ਵੇਖੋ ਤੁਹਾਡੇ ਪਾਤਸ਼ਾਹ ਨਾਲ ਗੱਲ ਕਰਨ ਦੇ ਸਮੇਂ ਮੈਂ ਵੀ ਤੁਹਾਡੇ ਮਗਰ ਅੰਦਰ ਆਵਾਂਗਾ ਅਤੇ ਤੁਹਾਡੀਆਂ ਗੱਲਾਂ ਦੇ ਬਾਰੇ ਗੱਲ ਕਰਾਂਗਾ ।
\s5
\v 15 ਇਸ ਲਈ ਬਥ-ਸ਼ਬਾ ਕੋਠੜੀ ਦੇ ਅੰਦਰ ਪਾਤਸ਼ਾਹ ਕੋਲ ਗਈ । ਪਾਤਸ਼ਾਹ ਬਹੁਤ ਬੁੱਢਾ ਸੀ ਅਤੇ ਸ਼ੂਨੰਮੀ ਅਬੀਸ਼ਗ ਪਾਤਸ਼ਾਹ ਦੀ ਸੇਵਾ ਕਰ ਰਹੀ ਸੀ ।
\v 16 ਬਥ-ਸ਼ਬਾ ਝੁਕੀ ਅਤੇ ਪਾਤਸ਼ਾਹ ਨੂੰ ਮੱਥਾ ਟੇਕਿਆ, ਤਾਂ ਪਾਤਸ਼ਾਹ ਨੇ ਆਖਿਆ, ਤੂੰ ਕੀ ਮੰਗਦੀ ਹੈਂ ?
\v 17 ਉਸ ਨੇ ਆਖਿਆ, ਮੇਰੇ ਮਾਲਕ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਪਣੀ ਦਾਸੀ ਨਾਲ ਸਹੁੰ ਖਾਧੀ ਸੀ, ਕਿ ਮੇਰੇ ਪਿੱਛੋਂ ਤੇਰਾ ਪੁੱਤਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਉਹੋ ਮੇਰੀ ਰਾਜ ਗੱਦੀ ਉੱਤੇ ਬੈਠੇਗਾ ।
\s5
\v 18 ਹੁਣ ਵੇਖ, ਅਦੋਨੀਯਾਹ ਰਾਜ ਕਰਦਾ ਹੈ ਅਤੇ ਹੁਣ ਤੱਕ ਹੇ ਮੇਰੇ ਮਾਲਕ ਪਾਤਸ਼ਾਹ ਤੈਨੂੰ ਇਸ ਦੀ ਕੁਝ ਖ਼ਬਰ ਨਹੀਂ ਹੈ ।
\v 19 ਉਸ ਨੇ ਢੇਰ ਸਾਰੇ ਬਲ਼ਦ, ਮੋਟੇ-ਮੋਟੇ ਪਸ਼ੂ ਅਤੇ ਭੇਡਾਂ ਵੱਢੀਆਂ ਹਨ ਅਤੇ ਪਾਤਸ਼ਾਹ ਦੇ ਸਾਰੇ ਪੁੱਤਰਾਂ, ਅਬਯਾਥਾਰ ਜਾਜਕ ਅਤੇ ਸੈਨਾਪਤੀ ਯੋਆਬ ਨੂੰ ਤਾਂ ਸੱਦਿਆ ਹੈ, ਪਰ ਤੇਰੇ ਦਾਸ ਸੁਲੇਮਾਨ ਨੂੰ ਉਸ ਨੇ ਨਹੀਂ ਸੱਦਿਆ ।
\s5
\v 20 ਹੁਣ ਹੇ ਮੇਰੇ ਮਾਲਕ ਪਾਤਸ਼ਾਹ, ਸਾਰੇ ਇਸਰਾਏਲ ਦੀਆਂ ਅੱਖਾਂ ਤੇਰੇ ਉੱਤੇ ਹਨ ਕਿ ਤੂੰ ਉਨ੍ਹਾਂ ਨੂੰ ਦੱਸੇਂ, ਕਿ ਮੇਰੇ ਮਾਲਕ ਪਾਤਸ਼ਾਹ ਦੀ ਰਾਜ ਗੱਦੀ ਉੱਤੇ ਤੇਰੇ ਪਿੱਛੋਂ ਕੌਣ ਬੈਠੇਗਾ ।
\v 21 ਨਹੀਂ ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਮਾਲਕ ਪਾਤਸ਼ਾਹ ਆਪਣੇ ਪਿਉ-ਦਾਦਿਆਂ ਨਾਲ ਵਿਸਰਾਮ ਕਰੇਗਾ, ਤਾਂ ਮੈਂ ਅਤੇ ਮੇਰਾ ਪੁੱਤਰ ਸੁਲੇਮਾਨ ਪਾਪੀ ਠਹਿਰਾਂਗੇ ।
\s5
\v 22 ਉਹ ਅਜੇ ਪਾਤਸ਼ਾਹ ਨਾਲ ਗੱਲਾਂ ਕਰਦੀ ਹੀ ਸੀ, ਕਿ ਨਾਥਾਨ ਨਬੀ ਵੀ ਅੰਦਰ ਆ ਗਿਆ ।
\v 23 ਉਨ੍ਹਾਂ ਨੇ ਪਾਤਸ਼ਾਹ ਨੂੰ ਦੱਸਿਆ ਕਿ ਵੇਖੋ ਨਾਥਾਨ ਨਬੀ ਆ ਗਿਆ ਹੈ, ਉਹ ਪਾਤਸ਼ਾਹ ਦੇ ਸਨਮੁਖ ਹੋਇਆ, ਤਾਂ ਉਸ ਨੇ ਪਾਤਸ਼ਾਹ ਨੂੰ ਧਰਤੀ ਤੱਕ ਮੂੰਹ ਪਰਨੇ ਹੋ ਕੇ ਮੱਥਾ ਟੇਕਿਆ ।
\s5
\v 24 ਫਿਰ ਨਾਥਾਨ ਨੇ ਆਖਿਆ, ਹੇ ਮੇਰੇ ਮਾਲਕ ਪਾਤਸ਼ਾਹ, ਕੀ ਤੁਸੀਂ ਆਖਿਆ ਹੈ ਕਿ ਮੇਰੇ ਪਿੱਛੋਂ ਅਦੋਨੀਯਾਹ ਰਾਜ ਕਰੇਗਾ ਅਤੇ ਮੇਰੀ ਰਾਜ ਗੱਦੀ ਉੱਤੇ ਬੈਠੇਗਾ ?
\v 25 ਉਹ ਤਾਂ ਅੱਜ ਦੇ ਦਿਨ ਹਠਾੜ ਨੂੰ ਗਿਆ ਹੈ ਅਤੇ ਢੇਰ ਸਾਰੇ ਬਲ਼ਦ, ਮੋਟੇ-ਮੋਟੇ ਪਸ਼ੂ ਅਤੇ ਭੇਡਾਂ ਵੱਢੀਆਂ ਹਨ । ਪਾਤਸ਼ਾਹ ਦੇ ਸਾਰੇ ਪੁੱਤਰਾਂ, ਸੈਨਾਪਤੀਆਂ ਅਤੇ ਅਬਯਾਥਾਰ ਜਾਜਕ ਨੂੰ ਸੱਦਿਆ, ਵੇਖੋ ਉਹ ਉਹ ਦੇ ਸਨਮੁਖ ਖਾਂਦੇ-ਪੀਂਦੇ ਹਨ ਅਤੇ ਆਖਦੇ ਹਨ, ਪਾਤਸ਼ਾਹ ਅਦੋਨੀਯਾਹ ਜਿਉਂਦਾ ਰਹੇ ।
\s5
\v 26 ਪਰ ਤੁਹਾਡੇ ਦਾਸ ਨੂੰ ਅਰਥਾਤ ਮੈਨੂੰ, ਸਾਦੋਕ ਜਾਜਕ, ਯਹੋਯਾਦਾ ਦੇ ਪੁੱਤਰ ਬਨਾਯਾਹ ਅਤੇ ਤੁਹਾਡੇ ਦਾਸ ਸੁਲੇਮਾਨ ਨੂੰ ਨਹੀਂ ਸੱਦਿਆ ।
\v 27 ਕੀ ਇਹ ਮੇਰੇ ਮਾਲਕ ਪਾਤਸ਼ਾਹ ਵੱਲੋਂ ਹੋਇਆ ਹੈ ਅਤੇ ਤੁਸੀਂ ਆਪਣੇ ਦਾਸ ਨੂੰ ਖ਼ਬਰ ਵੀ ਨਾ ਕੀਤੀ ਕਿ ਮੇਰੇ ਮਾਲਕ ਪਾਤਸ਼ਾਹ ਦੇ ਪਿੱਛੋਂ ਉਹ ਦੀ ਰਾਜ ਗੱਦੀ ਉੱਤੇ ਕੌਣ ਬੈਠੇਗਾ ?
\s5
\v 28 ਦਾਊਦ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਬਥ-ਸ਼ਬਾ ਨੂੰ ਮੇਰੇ ਕੋਲ ਸੱਦੋ, ਉਹ ਪਾਤਸ਼ਾਹ ਦੇ ਸਨਮੁਖ ਅੰਦਰ ਆਈ ਅਤੇ ਪਾਤਸ਼ਾਹ ਦੇ ਸਨਮੁਖ ਖੜ੍ਹੀ ਰਹੀ ।
\v 29 ਪਾਤਸ਼ਾਹ ਨੇ ਸਹੁੰ ਖਾ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਮੇਰੇ ਪ੍ਰਾਣਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਇਆ ।
\v 30 ਜਿਵੇਂ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਖਾ ਕੇ ਤੈਨੂੰ ਆਖਿਆ ਸੀ ਕਿ ਸੱਚ-ਮੁੱਚ ਤੇਰਾ ਪੁੱਤਰ ਸੁਲੇਮਾਨ ਮੇਰੇ ਪਿੱਛੋਂ ਪਾਤਸ਼ਾਹ ਬਣੇਗਾ ਅਤੇ ਮੇਰੇ ਥਾਂ ਰਾਜ ਗੱਦੀ ਉੱਤੇ ਉਹੋ ਹੀ ਬੈਠੇਗਾ, ਮੈਂ ਅੱਜ ਦੇ ਦਿਨ ਉਸੇ ਤਰ੍ਹਾਂ ਹੀ ਕਰਾਂਗਾ ।
\v 31 ਤਦ ਬਥ-ਸ਼ਬਾ ਧਰਤੀ ਉੱਤੇ ਮੂੰਹ ਪਰਨੇ ਡਿੱਗੀ ਅਤੇ ਪਾਤਸ਼ਾਹ ਦੇ ਅੱਗੇ ਮੱਥਾ ਟੇਕ ਕੇ ਆਖਿਆ, ਮੇਰਾ ਮਾਲਕ ਪਾਤਸ਼ਾਹ ਦਾਊਦ ਸਦਾ ਤੱਕ ਜਿਉਂਦਾ ਰਹੇ ।
\s5
\v 32 ਅੱਗੋਂ ਦਾਊਦ ਪਾਤਸ਼ਾਹ ਨੇ ਆਖਿਆ ਕਿ ਸਾਦੋਕ ਜਾਜਕ, ਨਾਥਾਨ ਨਬੀ ਅਤੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਮੇਰੇ ਕੋਲ ਸੱਦੋ, ਤਾਂ ਉਹ ਪਾਤਸ਼ਾਹ ਦੇ ਸਨਮੁਖ ਆਏ ।
\v 33 ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, ਆਪਣੇ ਮਾਲਕ ਦੇ ਸੇਵਕਾਂ ਨੂੰ ਆਪਣੇ ਨਾਲ ਲਓ, ਮੇਰੇ ਪੁੱਤਰ ਸੁਲੇਮਾਨ ਨੂੰ ਮੇਰੀ ਖੱਚਰ ਉੱਤੇ ਚੜ੍ਹਾਓ ਅਤੇ ਉਸ ਨੂੰ ਗੀਹੋਨ ਕੋਲ ਲੈ ਜਾਓ ।
\v 34 ਉੱਥੇ ਸਾਦੋਕ ਜਾਜਕ ਅਤੇ ਨਾਥਾਨ ਨਬੀ ਉਸ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾਉਣ ਅਤੇ ਤੁਸੀਂ ਤੁਰ੍ਹੀ ਵਜਾ ਕੇ ਆਖੋ ਸੁਲੇਮਾਨ ਪਾਤਸ਼ਾਹ ਜਿਉਂਦਾ ਰਹੇ ।
\s5
\v 35 ਫੇਰ ਤੁਸੀਂ ਉਹ ਦੇ ਪਿੱਛੇ-ਪਿੱਛੇ ਹੋ ਕੇ ਉਤਾਂਹਾ ਚੱਲੇ ਆਓ, ਤਾਂ ਜੋ ਉਹ ਆਵੇ ਅਤੇ ਮੇਰੀ ਰਾਜ ਗੱਦੀ ਉੱਤੇ ਬੈਠ ਜਾਵੇ, ਕਿਉਂ ਜੋ ਉਹ ਮੇਰੇ ਥਾਂ ਪਾਤਸ਼ਾਹ ਬਣੇਗਾ ਕਿਉਂਕਿ ਮੈਂ ਉਸ ਨੂੰ ਠਹਿਰਾ ਦਿੱਤਾ ਹੈ ਕਿ ਇਸਰਾਏਲ ਅਤੇ ਯਹੂਦਾਹ ਉੱਤੇ ਰਾਜਾ ਹੋਵੇ ।
\v 36 ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਪਾਤਸ਼ਾਹ ਨੂੰ ਉੱਤਰ ਦੇ ਕੇ ਆਖਿਆ, ਸਤ ਬਚਨ ਯਹੋਵਾਹ ਮੇਰੇ ਮਾਲਕ ਪਾਤਸ਼ਾਹ ਦਾ ਪਰਮੇਸ਼ੁਰ ਇਸੇ ਤਰ੍ਹਾਂ ਹੀ ਆਖੇ ।
\v 37 ਜਿਵੇਂ ਯਹੋਵਾਹ ਮੇਰੇ ਮਾਲਕ ਪਾਤਸ਼ਾਹ ਦੇ ਨਾਲ ਸੀ, ਉਸੇ ਤਰ੍ਹਾਂ ਹੀ ਸੁਲੇਮਾਨ ਦੇ ਨਾਲ ਹੋਵੇ ਅਤੇ ਉਹ ਦੀ ਰਾਜ ਗੱਦੀ ਨੂੰ ਮੇਰੇ ਮਾਲਕ ਪਾਤਸ਼ਾਹ ਦਾਊਦ ਦੀ ਰਾਜ ਗੱਦੀ ਨਾਲੋਂ ਵਧਾਵੇ ।
\s5
\v 38 ਸਾਦੋਕ ਜਾਜਕ, ਨਾਥਾਨ ਨਬੀ, ਯਹੋਯਾਦਾ ਦਾ ਪੁੱਤਰ ਬਨਾਯਾਹ, ਕਰੇਤੀ ਅਤੇ ਪਲੋਤੀ ਹਠਾੜ ਨੂੰ ਗਏ ਅਤੇ ਸੁਲੇਮਾਨ ਨੂੰ ਦਾਊਦ ਪਾਤਸ਼ਾਹ ਦੀ ਖੱਚਰ ਉੱਤੇ ਚੜ੍ਹਾ ਕੇ ਗੀਹੋਨ ਕੋਲ ਲੈ ਆਏ ।
\v 39 ਤਦ ਸਾਦੋਕ ਜਾਜਕ ਨੇ ਤੰਬੂ ਵਿੱਚੋਂ ਇੱਕ ਤੇਲ ਦਾ ਸਿੰਙ ਲਿਆ ਅਤੇ ਸੁਲੇਮਾਨ ਨੂੰ ਮਸਹ ਕੀਤਾ, ਤਦ ਉਨ੍ਹਾਂ ਤੁਰ੍ਹੀ ਵਜਾਈ ਅਤੇ ਸਭ ਦੇ ਸਭ ਬੋਲ ਉੱਠੇ, ਸੁਲੇਮਾਨ ਪਾਤਸ਼ਾਹ ਜੀਉਂਦਾ ਰਹੇ ।
\v 40 ਸਭ ਲੋਕ ਉਸ ਦੇ ਮਗਰ ਉਤਾਹਾਂ ਆਏ ਅਤੇ ਲੋਕ ਵੰਝਲੀਆਂ ਵਜਾਉਂਦੇ ਹੋਏ ਵੱਡਾ ਅਨੰਦ ਕਰਦੇ ਤੁਰੇ ਜਾਂਦੇ ਸਨ, ਅਜਿਹਾ ਜੋ ਧਰਤੀ ਉਨ੍ਹਾਂ ਦੀ ਅਵਾਜ਼ ਨਾਲ ਹਿੱਲ ਗਈ ।
\s5
\v 41 ਅਦੋਨੀਯਾਹ ਅਤੇ ਉਸ ਦੇ ਨਾਲ ਦੇ ਸਾਰੇ ਮਹਿਮਾਨਾਂ ਨੇ ਜਦ ਉਹ ਰੋਟੀ ਖਾ ਕੇ ਹਟੇ ਹੀ ਸਨ, ਤਾਂ ਇਹ ਅਵਾਜ਼ ਸੁਣੀ ਅਤੇ ਜਦ ਯੋਆਬ ਨੇ ਤੁਰ੍ਹੀ ਦੀ ਅਵਾਜ਼ ਸੁਣੀ ਤਾਂ ਉਸ ਆਖਿਆ, ਸ਼ਹਿਰ ਵਿੱਚ ਇਹ ਰੋਲੇ ਦੀ ਅਵਾਜ਼ ਕਿਉਂ ਹੈ ?
\v 42 ਉਹ ਅਜੇ ਇਹ ਬੋਲਦਾ ਹੀ ਸੀ, ਤਾਂ ਵੇਖੋ ਅਬਯਾਥਾਰ ਜਾਜਕ ਦਾ ਪੁੱਤਰ ਯੋਨਾਥਾਨ ਆਇਆ ਅਤੇ ਅਦੋਨੀਯਾਹ ਨੇ ਉਸ ਨੂੰ ਆਖਿਆ ਅੰਦਰ ਆ ਜਾ ਕਿਉਂ ਜੋ ਤੂੰ ਸੂਰਮਾ ਮਨੁੱਖ ਹੈ ਅਤੇ ਚੰਗੀ ਖ਼ਬਰ ਲਿਆਇਆ ਹੋਵੇਂਗਾ ।
\s5
\v 43 ਯੋਨਾਥਾਨ ਨੇ ਉੱਤਰ ਦਿੱਤਾ ਅਤੇ ਅਦੋਨੀਯਾਹ ਨੂੰ ਆਖਿਆ, ਸੱਚ-ਮੁੱਚ ਸਾਡੇ ਮਾਲਕ ਪਾਤਸ਼ਾਹ ਦਾਊਦ ਨੇ ਸੁਲੇਮਾਨ ਨੂੰ ਪਾਤਸ਼ਾਹ ਬਣਾ ਦਿੱਤਾ ਹੈ ।
\v 44 ਪਾਤਸ਼ਾਹ ਨੇ ਸਾਦੋਕ ਜਾਜਕ, ਨਾਥਾਨ ਨਬੀ, ਯਹੋਯਾਦਾ ਦੇ ਪੁੱਤਰ ਬਨਾਯਾਹ, ਕਰੇਤੀ ਅਤੇ ਪਲੇਤੀ ਉਹ ਦੇ ਨਾਲ ਭੇਜੇ । ਉਨ੍ਹਾਂ ਨੇ ਪਾਤਸ਼ਾਹ ਦੀ ਖੱਚਰ ਉੱਤੇ ਉਸ ਨੂੰ ਚੜ੍ਹਾਇਆ ।
\v 45 ਸਾਦੋਕ ਜਾਜਕ ਅਤੇ ਨਾਥਾਨ ਨਬੀ ਨੇ ਗੀਹੋਨ ਵਿੱਚ ਉਹ ਨੂੰ ਪਾਤਸ਼ਾਹ ਹੋਣ ਲਈ ਮਸਹ ਕੀਤਾ, ਤਾਂ ਉਹ ਉਥੋਂ ਅਜਿਹਾ ਅਨੰਦ ਕਰਦੇ ਮੁੜੇ ਸਨ ਜੋ ਸ਼ਹਿਰ ਗੱਜ ਉੱਠਿਆ ਹੈ । ਉਹੋ ਗੱਜ ਦੀ ਅਵਾਜ਼ ਤੁਸੀਂ ਸੁਣੀ ।
\s5
\v 46 ਸੁਲੇਮਾਨ ਰਾਜ ਗੱਦੀ ਉੱਤੇ ਬੈਠ ਗਿਆ ਹੈ ।
\v 47 ਪਾਤਸ਼ਾਹ ਦੇ ਸੇਵਕ ਆ ਕੇ ਸਾਡੇ ਮਾਲਕ ਪਾਤਸ਼ਾਹ ਦਾਊਦ ਨੂੰ ਵਧਾਈਆਂ ਦੇ ਰਹੇ ਹਨ, ਕਿ ਤੁਹਾਡਾ ਪਰਮੇਸ਼ੁਰ ਸੁਲੇਮਾਨ ਦੇ ਨਾਮ ਨੂੰ ਤੁਹਾਡੇ ਨਾਮ ਨਾਲੋਂ ਵੱਡਾ ਕਰੇ ਅਤੇ ਉਹ ਦੀ ਰਾਜ ਗੱਦੀ ਨੂੰ ਤੁਹਾਡੀ ਰਾਜ ਗੱਦੀ ਨਾਲੋਂ ਵਧਾਵੇ, ਤਾਂ ਪਾਤਸ਼ਾਹ ਨੇ ਆਪਣੇ ਆਪ ਨੂੰ ਮੰਜੇ ਉੱਤੇ ਨੀਵਿਆ ਕੀਤਾ ।
\v 48 ਪਾਤਸ਼ਾਹ ਨੇ ਵੀ ਇਸ ਤਰ੍ਹਾਂ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਮੁਬਾਰਕ ਹੈ, ਜਿਸ ਨੇ ਅੱਜ ਦੇ ਦਿਨ ਇੱਕ ਪੁੱਤਰ ਦਿੱਤਾ ਜਿਹੜਾ ਮੇਰੀਆਂ ਅੱਖਾਂ ਦੇ ਵੇਖਦਿਆਂ ਮੇਰੀ ਰਾਜ ਗੱਦੀ ਉੱਤੇ ਬੈਠਾ ਹੈ ।
\s5
\v 49 ਸਾਰੇ ਮਹਿਮਾਨ ਜਿਹੜੇ ਅਦੋਨੀਯਾਹ ਦੇ ਨਾਲ ਸਨ, ਘਬਰਾ ਕੇ ਉੱਠ ਖੜ੍ਹੇ ਹੋਏ ਅਤੇ ਹਰ ਮਨੁੱਖ ਆਪਣੇ-ਆਪਣੇ ਰਾਹ ਤੁਰ ਗਿਆ ।
\v 50 ਇਸ ਤੋਂ ਬਾਅਦ ਅਦੋਨੀਯਾਹ ਸੁਲੇਮਾਨ ਦੇ ਅੱਗੋਂ ਡਰ ਕੇ ਉੱਠਿਆ ਅਤੇ ਜਗਵੇਦੀ ਦੇ ਸਿੰਙਾਂ ਨੂੰ ਘੁੱਟ ਕੇ ਜਾ ਫੜਿਆ ।
\v 51 ਸੁਲੇਮਾਨ ਨੂੰ ਦੱਸਿਆ ਗਿਆ ਕਿ ਵੇਖੋ ਅਦੋਨੀਯਾਹ ਸੁਲੇਮਾਨ ਪਾਤਸ਼ਾਹ ਕੋਲੋਂ ਡਰਦਾ ਹੈ ਅਤੇ ਉਸ ਨੇ ਜਗਵੇਦੀ ਦੇ ਸਿੰਙ ਜਾ ਫੜੇ ਹਨ ਅਤੇ ਆਖਦਾ ਹੈ ਕਿ ਸੁਲੇਮਾਨ ਅੱਜ ਦੇ ਦਿਨ ਮੇਰੇ ਨਾਲ ਸਹੁੰ ਖਾਵੇ ਕਿ ਉਹ ਆਪਣੇ ਦਾਸ ਨੂੰ ਤਲਵਾਰ ਨਾਲ ਨਾ ਮਾਰੇਗਾ ।
\s5
\v 52 ਸੁਲੇਮਾਨ ਨੇ ਆਖਿਆ, ਜੇ ਉਹ ਆਪਣੇ ਆਪ ਨੂੰ ਭਲਾ ਮਨੁੱਖ ਬਣਾ ਕੇ ਵਿਖਾਵੇ, ਤਾਂ ਉਸ ਦਾ ਇੱਕ ਵਾਲ ਵੀ ਧਰਤੀ ਉੱਤੇ ਨਾ ਡਿੱਗੇਗਾ ਪਰ ਜੇ ਕਦੀ ਉਸ ਵਿੱਚ ਕੋਈ ਬੁਰਿਆਈ ਪਾਈ ਗਈ ਤਾਂ ਉਹ ਮਾਰ ਦਿੱਤਾ ਜਾਵੇਗਾ ।
\v 53 ਸੁਲੇਮਾਨ ਪਾਤਸ਼ਾਹ ਨੇ ਲੋਕ ਭੇਜੇ ਅਤੇ ਉਹ ਉਸ ਨੂੰ ਜਗਵੇਦੀ ਤੋਂ ਹੇਠਾਂ ਲਾਹ ਲਿਆਏ । ਉਸ ਨੇ ਆ ਕੇ ਸੁਲੇਮਾਨ ਪਾਤਸ਼ਾਹ ਨੂੰ ਮੱਥਾ ਟੇਕਿਆ ਅਤੇ ਸੁਲੇਮਾਨ ਨੇ ਉਸ ਨੂੰ ਆਖਿਆ, ਤੂੰ ਆਪਣੇ ਘਰ ਨੂੰ ਜਾ ।
\s5
\c 2
\s ਸੁਲੇਮਾਨ ਨੂੰ ਦਾਊਦ ਦੀ ਆਖਰੀ ਆਗਿਆ
\p
\v 1 ਜਦ ਦਾਊਦ ਦੇ ਮਰਨ ਦੇ ਦਿਨ ਨੇੜੇ ਆਏ, ਤਾਂ ਉਸ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਇਹ ਆਗਿਆ ਦਿੱਤੀ
\v 2 ਕਿ ਮੈਂ ਸਾਰੀ ਸਰਿਸ਼ਟੀ ਦੀ ਤਰ੍ਹਾਂ ਮਰਨ ਨੂੰ ਹਾਂ, ਤੂੰ ਤਕੜਾ ਹੋ ਤੇ ਮਰਦ ਬਣ ।
\v 3 ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨੂੰ ਮੰਨ ਕੇ ਉਹ ਦੇ ਮਾਰਗ ਉੱਤੇ ਚੱਲ ਅਤੇ ਉਹ ਦੀਆਂ ਬਿਧੀਆਂ, ਹੁਕਮਾਂ, ਨਿਯਮਾਂ, ਅਤੇ ਸਾਖੀਆਂ ਦੀ ਪਾਲਨਾ ਕਰ ਕੇ ਰਾਖੀ ਕਰ, ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੈ । ਇਸ ਕਾਰਨ ਤੂੰ ਉਸ ਸਾਰੇ ਕੰਮ ਵਿੱਚ ਜਿਹੜਾ ਤੂੰ ਕਰੇਂ ਅਤੇ ਉਸ ਸਭ ਕਾਸੇ ਵੱਲ ਜਿੱਧਰ ਤੂੰ ਮੂੰਹ ਕਰੇਂ, ਸਫ਼ਲ ਹੋਵੇਂਗਾ ।
\v 4 ਜਿਸ ਕਰਕੇ ਯਹੋਵਾਹ ਆਪਣੇ ਉਸ ਬਚਨ ਉੱਤੇ ਬਣਿਆ ਰਹੇ, ਜੋ ਉਸ ਨੇ ਮੇਰੇ ਬਾਰੇ ਆਖਿਆ ਸੀ ਕਿ ਜੇਕਰ ਤੇਰੀ ਸੰਤਾਨ ਆਪਣੇ ਮਾਰਗ ਉੱਤੇ ਧਿਆਨ ਰੱਖੇ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਮੇਰੇ ਅੱਗੇ ਸਚਿਆਈ ਨਾਲ ਚਲੇ, ਤਾਂ ਤੇਰੇ ਵੰਸ਼ ਵਿੱਚ ਇਸਰਾਏਲ ਦੀ ਰਾਜ ਗੱਦੀ ਦੇ ਲਈ ਮਨੁੱਖ ਦੀ ਕਮੀ ਨਾ ਹੋਵੇਗੀ ।
\s5
\v 5 ਤੂੰ ਜਾਣਦਾ ਵੀ ਹੈਂ, ਜੋ ਕੁਝ ਸਰੂਯਾਹ ਦੇ ਪੁੱਤਰ ਯੋਆਬ ਨੇ ਮੇਰੇ ਨਾਲ ਅਤੇ ਇਸਰਾਏਲ ਦੇ ਦੋਹਾਂ ਸੈਨਾਪਤੀਆਂ ਅਰਥਾਤ ਨੇਰ ਦੇ ਪੁੱਤਰ ਅਬਨੇਰ ਅਤੇ ਯਥਰ ਦੇ ਪੁੱਤਰ ਅਮਾਸਾ ਨਾਲ ਕੀਤਾ, ਜਿਨ੍ਹਾਂ ਨੂੰ ਉਸ ਨੇ ਵੱਢ ਸੁੱਟਿਆ ਅਤੇ ਸੁਲਾਹ ਦੇ ਵਿੱਚ ਯੁੱਧ ਦਾ ਲਹੂ ਵਹਾਇਆ ਅਤੇ ਯੁੱਧ ਦੇ ਲਹੂ ਨੂੰ ਆਪਣੀ ਪੇਟੀ ਉੱਤੇ ਜਿਹੜੀ ਉਹ ਦੇ ਲੱਕ ਨਾਲ ਸੀ ਅਤੇ ਆਪਣੀ ਜੁੱਤੀ ਉੱਤੇ ਜਿਹੜੀ ਉਹ ਦੇ ਪੈਰਾਂ ਵਿੱਚ ਸੀ, ਛਿੜਕਿਆ ।
\v 6 ਤੂੰ ਆਪਣੀ ਬੁੱਧ ਦੇ ਅਨੁਸਾਰ ਕਰੀਂ ਅਤੇ ਉਹ ਦਾ ਧੋਲਾ ਸਿਰ ਸਲਾਮਤੀ ਨਾਲ ਕਬਰ ਵਿੱਚ ਨਾ ਜਾਣ ਦੇਵੀਂ ।
\s5
\v 7 ਪਰ ਬਰਜ਼ਿੱਲਈ ਗਿਲਆਦੀ ਦੇ ਪੁੱਤਰਾਂ ਉੱਤੇ ਦਯਾ ਕਰੀਂ ਅਤੇ ਉਨ੍ਹਾਂ ਨੂੰ ਉਹਨਾਂ ਦੇ ਵਿੱਚ ਜੋ ਤੇਰੀ ਮੇਜ਼ ਵਿੱਚੋਂ ਖਾਂਦੇ ਹਨ ਰਲਾ ਦੇਈਂ, ਕਿਉਂ ਜੋ ਜਿਸ ਵੇਲੇ ਮੈਂ ਤੇਰੇ ਭਰਾ ਅਬਸ਼ਾਲੋਮ ਦੇ ਅੱਗੋਂ ਭੱਜਿਆ ਸੀ, ਤਾਂ ਉਹ ਉਵੇਂ ਹੀ ਮੇਰੇ ਕੋਲ ਆਏ ਸਨ ।
\s5
\v 8 ਵੇਖ ਬਹੁਰੀਮ ਦੇ ਬਿਨਯਾਮੀਨੀ ਗੇਰਾ ਦਾ ਪੁੱਤਰ ਸ਼ਿਮਈ ਤੇਰੇ ਨਾਲ ਹੈ । ਜਿਸ ਦਿਨ ਮੈਂ ਮਹਨਇਮ ਨੂੰ ਜਾਂਦਾ ਸੀ, ਤਾਂ ਉਸ ਮੈਨੂੰ ਸੜਿਆ ਹੋਇਆ ਸਰਾਪ ਦਿੱਤਾ ਸੀ ਪਰ ਉਹ ਯਰਦਨ ਉੱਤੇ ਮੈਨੂੰ ਲੈਣ ਲਈ ਆਇਆ ਅਤੇ ਮੈਂ ਉਹ ਨੂੰ ਯਹੋਵਾਹ ਦੀ ਸਹੁੰ ਖਾ ਕੇ ਆਖਿਆ ਸੀ ਕਿ ਮੈਂ ਤੈਨੂੰ ਤਲਵਾਰ ਨਾਲ ਨਾ ਵੱਢਾਂਗਾ ।
\v 9 ਹੁਣ ਤੂੰ ਉਸ ਨੂੰ ਸਜ਼ਾ ਦਿੱਤੇ ਬਿਨਾਂ ਨਾ ਛੱਡੀ ਕਿਉਂ ਜੋ ਤੂੰ ਬੁੱਧਵਾਨ ਮਨੁੱਖ ਹੈਂ ਅਤੇ ਜੋ ਕੁਝ ਉਸ ਦੇ ਨਾਲ ਕਰਨ ਦੀ ਜ਼ਰੂਰਤ ਹੈ ਉਸ ਨੂੰ ਤੂੰ ਜਾਣਦਾ ਹੈਂ, ਇਸ ਲਈ ਤੂੰ ਉਸ ਦਾ ਧੋਲਾ ਸਿਰ ਲਹੂ ਨਾਲ ਕਬਰ ਵਿੱਚ ਉਤਾਰੀ ।
\s ਦਾਊਦ ਦੀ ਮੌਤ
\p
\s5
\v 10 ਦਾਊਦ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ।
\v 11 ਦਾਊਦ ਨੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ । ਸੱਤ ਸਾਲ ਉਸ ਨੇ ਹਬਰੋਨ ਵਿੱਚ ਰਾਜ ਕੀਤਾ ਅਤੇ ਤੇਤੀ ਸਾਲ ਉਸ ਨੇ ਯਰੂਸ਼ਲਮ ਵਿੱਚ ਰਾਜ ਕੀਤਾ ।
\v 12 ਸੁਲੇਮਾਨ ਆਪਣੇ ਪਿਤਾ ਦਾਊਦ ਦੀ ਰਾਜ ਗੱਦੀ ਉੱਤੇ ਬੈਠਾ ਅਤੇ ਉਸ ਦਾ ਰਾਜ ਬਹੁਤ ਹੀ ਦ੍ਰਿੜ ਹੋ ਗਿਆ ।
\s ਅਦੋਨੀਯਾਹ ਮੌਤ ਦੀ ਸਜ਼ਾ
\p
\s5
\v 13 ਇਸ ਤੋਂ ਬਾਅਦ ਹਗੀਥ ਦਾ ਪੁੱਤਰ ਅਦੋਨੀਯਾਹ ਸੁਲੇਮਾਨ ਦੀ ਮਾਤਾ ਬਥ-ਸ਼ਬਾ ਕੋਲ ਆਇਆ । ਅੱਗੋਂ ਉਸ ਨੇ ਆਖਿਆ, ਤੂੰ ਸੁਲਾਹ ਨਾਲ ਆਇਆ ਹੈਂ ? ਤਾਂ ਉਸ ਨੇ ਉੱਤਰ ਦਿੱਤਾ, ਸੁਲਾਹ ਨਾਲ ।
\v 14 ਫਿਰ ਉਸ ਨੇ ਆਖਿਆ, ਮੈਂ ਤੇਰੇ ਨਾਲ ਇੱਕ ਗੱਲ ਕਰਨੀ ਹੈਂ ? ਉਸ ਆਖਿਆ, ਬੋਲ ।
\v 15 ਤਦ ਉਸ ਨੇ ਆਖਿਆ, ਤੂੰ ਜਾਣਦੀ ਹੈਂ ਕਿ ਰਾਜ ਤਾਂ ਮੇਰਾ ਸੀ ਅਤੇ ਉਸ ਵੇਲੇ ਸਾਰੇ ਇਸਰਾਏਲ ਦਾ ਮੂੰਹ ਮੇਰੇ ਉੱਤੇ ਸੀ ਕਿ ਮੈਂ ਰਾਜ ਕਰਾਂ, ਪਰ ਰਾਜ ਉਲਟ ਗਿਆ ਅਤੇ ਮੇਰੇ ਭਰਾ ਦਾ ਹੋ ਗਿਆ, ਕਿਉਂ ਜੋ ਉਹ ਯਹੋਵਾਹ ਦੀ ਵੱਲੋਂ ਉਹ ਦਾ ਹੀ ਸੀ ।
\s5
\v 16 ਹੁਣ ਮੈਂ ਤੇਰੇ ਕੋਲੋਂ ਇੱਕ ਗੱਲ ਮੰਗਦਾ ਹਾਂ । ਤੂੰ ਮੈਨੂੰ ਨਾਂਹ ਨਾ ਕਰੀਂ । ਉਸ ਨੇ ਆਖਿਆ, ਬੋਲ ।
\v 17 ਤਦ ਉਸ ਨੇ ਆਖਿਆ, ਦਯਾ ਕਰਕੇ ਸੁਲੇਮਾਨ ਪਾਤਸ਼ਾਹ ਨੂੰ ਆਖ ਕਿ ਉਹ ਅਬੀਸ਼ਗ ਸ਼ੂਨੰਮੀ ਨੂੰ ਮੇਰੀ ਪਤਨੀ ਹੋਣ ਲਈ ਦੇਵੇ, ਕਿਉਂ ਜੋ ਉਹ ਤੇਰੀ ਗੱਲ ਨਾ ਮੋੜੇਗਾ ।
\v 18 ਬਥ-ਸ਼ਬਾ ਆਖਿਆ, ਚੰਗਾ ਮੈਂ ਤੇਰੇ ਬਾਰੇ ਪਾਤਸ਼ਾਹ ਨਾਲ ਗੱਲ ਕਰਾਂਗੀ ।
\s5
\v 19 ਬਥ-ਸ਼ਬਾ ਸੁਲੇਮਾਨ ਪਾਤਸ਼ਾਹ ਕੋਲ ਅੰਦਰ ਗਈ ਕਿ ਅਦੋਨੀਯਾਹ ਲਈ ਉਹ ਦੇ ਨਾਲ ਗੱਲ ਕਰੇ, ਤਾਂ ਪਾਤਸ਼ਾਹ ਉਸ ਦੇ ਮਿਲਣ ਲਈ ਉੱਠ ਖੜ੍ਹਾ ਹੋਇਆ ਅਤੇ ਉਸ ਨੂੰ ਮੱਥਾ ਟੇਕਿਆ, ਅਤੇ ਆਪਣੀ ਰਾਜ ਗੱਦੀ ਉੱਤੇ ਬੈਠ ਗਿਆ ਅਤੇ ਆਪਣੀ ਮਾਤਾ ਲਈ ਇੱਕ ਸ਼ਾਹੀ ਕੁਰਸੀ ਲਗਵਾਈ । ਉਹ ਉਹ ਦੇ ਸੱਜੇ ਪਾਸੇ ਵੱਲ ਬੈਠ ਗਈ ।
\v 20 ਅੱਗੋਂ ਉਸ ਆਖਿਆ, ਮੈਂ ਤੇਰੇ ਕੋਲੋਂ ਇੱਕ ਛੋਟੀ ਜਿਹੀ ਮੰਗ ਮੰਗਦੀ ਹਾਂ । ਮੈਨੂੰ ਖਾਲੀ ਨਾ ਮੋੜੀ ਤਾਂ ਪਾਤਸ਼ਾਹ ਨੇ ਆਖਿਆ, ਮਾਤਾ ਜੀ ਮੰਗੋ ਮੈਂ ਤੁਹਾਡੇ ਬੋਲ ਨੂੰ ਨਾ ਮੋੜਾਂਗਾ ।
\v 21 ਉਸ ਨੇ ਆਖਿਆ ਕਿ ਅਬੀਸ਼ਗ ਸ਼ੂਨੰਮੀ ਨੂੰ ਆਪਣੇ ਭਰਾ ਅਦੋਨੀਯਾਹ ਦੀ ਪਤਨੀ ਹੋਣ ਲਈ ਦੇ ਦੇ ।
\s5
\v 22 ਸੁਲੇਮਾਨ ਪਾਤਸ਼ਾਹ ਨੇ ਉੱਤਰ ਦੇ ਕੇ ਆਪਣੀ ਮਾਤਾ ਜੀ ਨੂੰ ਆਖਿਆ, ਤੂੰ ਅਦੋਨੀਯਾਹ ਲਈ ਅਬੀਸ਼ਗ ਸ਼ੂਨੰਮੀ ਨੂੰ ਹੀ ਕਿਉਂ ਮੰਗਦੀ ਹੈਂ ? ਸਗੋਂ ਉਸ ਦੇ ਲਈ ਰਾਜ ਵੀ ਮੰਗ ਕਿਉਂ ਜੋ ਉਹ ਮੇਰਾ ਵੱਡਾ ਭਰਾ ਹੈ, ਸਗੋਂ ਉਹ ਦੇ ਲਈ ਅਤੇ ਅਬਯਾਥਾਰ ਜਾਜਕ ਅਤੇ ਸਰੂਯਾਹ ਦੇ ਪੁੱਤਰ ਯੋਆਬ ਲਈ ਵੀ ।
\v 23 ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਦੀ ਸਹੁੰ ਖਾ ਕੇ ਆਖਿਆ, ਜੇ ਕਦੇ ਅਦੋਨੀਯਾਹ ਨੇ ਇਹ ਗੱਲ ਆਪਣੇ ਪ੍ਰਾਣਾਂ ਦੇ ਵਿਰੋਧ ਵਿੱਚ ਨਹੀਂ ਬੋਲੀ, ਤਾਂ ਪਰਮੇਸ਼ੁਰ ਮੇਰੇ ਨਾਲ ਵੀ ਅਜਿਹਾ ਹੀ ਕਰੇ ਸਗੋਂ ਇਸ ਤੋਂ ਵੀ ਵੱਧ ।
\s5
\v 24 ਹੁਣ ਜੀਉਂਦੇ ਯਹੋਵਾਹ ਦੀ ਸਹੁੰ ਜਿਸ ਮੈਨੂੰ ਕਾਇਮ ਕੀਤਾ ਹੈ, ਮੈਨੂੰ ਮੇਰੇ ਪਿਤਾ ਦਾਊਦ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਅਤੇ ਮੇਰੇ ਲਈ ਆਪਣੇ ਬਚਨ ਅਨੁਸਾਰ ਇੱਕ ਘਰ ਬਣਾਇਆ ਹੈ, ਅਦੋਨੀਯਾਹ ਅੱਜ ਦੇ ਦਿਨ ਹੀ ਵੱਢਿਆ ਜਾਵੇਗਾ ।
\v 25 ਸੁਲੇਮਾਨ ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਭੇਜਿਆ ਅਤੇ ਉਹ ਨੇ ਜਾ ਕੇ ਉਸ ਉੱਤੇ ਅਜਿਹਾ ਹਮਲਾ ਕੀਤਾ ਕਿ ਉਹ ਮਰ ਗਿਆ ।
\s ਅਬਯਾਥਾਰ ਨੂੰ ਹਟਾਉਣਾ
\p
\s5
\v 26 ਫੇਰ ਪਾਤਸ਼ਾਹ ਨੇ ਅਬਯਾਥਾਰ ਜਾਜਕ ਨੂੰ ਆਖਿਆ ਕਿ ਤੂੰ ਅਨਾਥੋਥ ਨੂੰ ਆਪਣੇ ਖੇਤਾਂ ਵੱਲ ਚੱਲਾ ਜਾ, ਕਿਉਂ ਜੋ ਤੂੰ ਮਰਨ ਜੋਗ ਮਨੁੱਖ ਹੈ ਪਰ ਮੈਂ ਤੈਨੂੰ ਅੱਜ ਦੇ ਦਿਨ ਨਹੀਂ ਮਾਰਦਾ ਕਿਉਂ ਜੋ ਤੂੰ ਮੇਰੇ ਪਿਤਾ ਦਾਊਦ ਦੇ ਸਨਮੁਖ ਯਹੋਵਾਹ ਪ੍ਰਭੂ ਦਾ ਸੰਦੂਕ ਚੁੱਕਦਾ ਹੁੰਦਾ ਸੀ ਅਤੇ ਤੂੰ ਉਨ੍ਹਾਂ ਸਭਨਾਂ ਦੁੱਖਾਂ ਵਿੱਚ ਸਾਂਝੀ ਰਿਹਾ, ਜੋ ਮੇਰੇ ਪਿਤਾ ਉੱਤੇ ਆਏ ਸਨ ।
\v 27 ਸੁਲੇਮਾਨ ਨੇ ਅਬਯਾਥਾਰ ਨੂੰ ਕੱਢ ਦਿੱਤਾ ਕਿ ਉਹ ਯਹੋਵਾਹ ਦਾ ਜਾਜਕ ਨਾ ਰਹੇ ਇਸ ਲਈ ਕਿ ਉਹ ਯਹੋਵਾਹ ਦਾ ਉਹ ਬਚਨ ਪੂਰਾ ਕਰੇ, ਜਿਹੜਾ ਉਸ ਨੂੰ ਸ਼ੀਲੋਹ ਵਿੱਚ ਏਲੀ ਦੇ ਘਰਾਣੇ ਦੇ ਦੁਆਰਾ ਬੋਲਿਆ ਸੀ ।
\s ਯੋਆਬ ਨੂੰ ਮੌਤ ਦੀ ਸਜ਼ਾ
\p
\s5
\v 28 ਇਹ ਖ਼ਬਰ ਯੋਆਬ ਤੱਕ ਪਹੁੰਚੀ, ਕਿਉਂ ਜੋ ਯੋਆਬ ਅਦੋਨੀਯਾਹ ਦੇ ਪਿੱਛੇ ਤਾਂ ਲੱਗਾ ਹੀ ਸੀ, ਭਾਵੇਂ ਉਹ ਅਬਸ਼ਾਲੋਮ ਦੇ ਪਿੱਛੇ ਨਹੀਂ ਸੀ ਲੱਗਾ । ਯੋਆਬ ਯਹੋਵਾਹ ਦੇ ਤੰਬੂ ਵੱਲ ਨੂੰ ਭੱਜਾ ਅਤੇ ਜਗਵੇਦੀ ਦੇ ਸਿੰਙਾਂ ਨੂੰ ਘੁੱਟ ਕੇ ਜਾ ਫੜਿਆ ।
\v 29 ਸੁਲੇਮਾਨ ਨੇ ਪਾਤਸ਼ਾਹ ਨੂੰ ਦੱਸਿਆ ਗਿਆ ਕਿ ਯੋਆਬ ਯਹੋਵਾਹ ਦੇ ਤੰਬੂ ਨੂੰ ਭੱਜ ਗਿਆ ਹੈ ਅਤੇ ਵੇਖੋ ਉਹ ਜਗਵੇਦੀ ਦੇ ਕੋਲ ਹੈ, ਤਾਂ ਸੁਲੇਮਾਨ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਭੇਜਿਆ ਕਿ ਉਸ ਉੱਤੇ ਜਾ ਪਓ ।
\s5
\v 30 ਬਨਾਯਾਹ ਯਹੋਵਾਹ ਦੇ ਤੰਬੂ ਵਿੱਚ ਗਿਆ ਅਤੇ ਉਸ ਨੂੰ ਆਖਿਆ ਕਿ ਪਾਤਸ਼ਾਹ ਇਸ ਤਰ੍ਹਾਂ ਆਖਦਾ ਹੈ ਕਿ ਨਿੱਕਲ ਆ । ਅੱਗੋਂ ਉਸ ਨੇ ਆਖਿਆ, ਨਹੀਂ, ਮੈਂ ਤਾਂ ਇੱਥੇ ਹੀ ਮਰਾਂਗਾ । ਫੇਰ ਇਸ ਗੱਲ ਲਈ ਬਨਾਯਾਹ ਪਾਤਸ਼ਾਹ ਵੱਲ ਮੁੜ ਆਇਆ ਅਤੇ ਆਖਿਆ, ਯੋਆਬ ਇਸ ਤਰ੍ਹਾਂ ਬੋਲਿਆ ਹੈ ਅਤੇ ਮੈਨੂੰ ਇਸ ਤਰ੍ਹਾਂ ਉੱਤਰ ਦਿੱਤਾ ਹੈ ।
\v 31 ਪਾਤਸ਼ਾਹ ਨੇ ਉਹ ਨੂੰ ਆਖਿਆ, ਉਸ ਦੇ ਬੋਲ ਅਨੁਸਾਰ ਕਰ ਅਤੇ ਉਸ ਦੇ ਉੱਤੇ ਜਾ ਪਓ ਪਰ ਉਸ ਨੂੰ ਦੱਬ ਦੇਵੀਂ ਅਤੇ ਉਨ੍ਹਾਂ ਬੇਦੋਸ਼ਿਆਂ ਦੇ ਖ਼ੂਨ ਨੂੰ ਜੋ ਯੋਆਬ ਨੇ ਵਹਾਇਆ ਮੇਰੇ ਤੋਂ ਅਤੇ ਮੇਰੇ ਪਿਤਾ ਦੇ ਘਰ ਤੋਂ ਮਿਟਾ ਦੇਵੀਂ ।
\s5
\v 32 ਯਹੋਵਾਹ ਉਸ ਦਾ ਖ਼ੂਨ ਉਸ ਦੇ ਸਿਰ ਉੱਤੇ ਰੱਖੇ, ਕਿਉਂ ਜੋ ਉਹ ਦੋਂਹਾਂ ਮਨੁੱਖਾਂ ਉੱਤੇ ਜਾ ਪਿਆ ਜਿਹੜੇ ਉਸ ਨਾਲੋਂ ਵੱਧ ਸੱਚੇ ਅਤੇ ਭਲੇ ਸਨ ਅਤੇ ਉਨ੍ਹਾਂ ਨੂੰ ਤਲਵਾਰ ਨਾਲ ਵੱਢ ਸੁੱਟਿਆ ਸੀ ਅਤੇ ਮੇਰੇ ਪਿਤਾ ਦਾਊਦ ਨੂੰ ਨਾ ਦੱਸਿਆ ਗਿਆ, ਅਰਥਾਤ ਨੇਰ ਦਾ ਪੁੱਤਰ ਅਬਨੇਰ ਜੋ ਇਸਰਾਏਲ ਦਾ ਸੈਨਾਪਤੀ ਸੀ ਅਤੇ ਯਥਰ ਦਾ ਪੁੱਤਰ ਅਮਾਸਾ ਜੋ ਯਹੂਦਾਹ ਦਾ ਸੈਨਾਪਤੀ ਸੀ ।
\v 33 ਇਸ ਲਈ ਉਨ੍ਹਾਂ ਦਾ ਖ਼ੂਨ ਯੋਆਬ ਦੇ ਸਿਰ ਉੱਤੇ ਅਤੇ ਉਸ ਦੀ ਅੰਸ ਦੇ ਸਿਰ ਉੱਤੇ ਸਦਾ ਤੱਕ ਰਹੇ, ਪਰ ਦਾਊਦ ਉੱਤੇ, ਉਹ ਦੀ ਅੰਸ ਉੱਤੇ, ਉਹ ਦੇ ਘਰ ਉੱਤੇ ਅਤੇ ਉਹ ਦੀ ਰਾਜਗੱਦੀ ਉੱਤੇ ਸਦਾ ਤੱਕ ਯਹੋਵਾਹ ਵੱਲੋਂ ਸੁੱਖ-ਸਾਂਦ ਰਹੇਗੀ ।
\s5
\v 34 ਯਹੋਯਾਦਾ ਦਾ ਪੁੱਤਰ ਬਨਾਯਾਹ ਉਤਾਹਾਂ ਚੜ੍ਹ ਗਿਆ, ਉਸ ਦੇ ਉੱਤੇ ਹਮਲਾ ਕਰਕੇ ਉਸ ਨੂੰ ਮਾਰ ਸੁੱਟਿਆ ਅਤੇ ਉਸ ਨੂੰ ਉਸੇ ਦੇ ਘਰ ਵਿੱਚ ਦੱਬ ਦਿੱਤਾ ।
\v 35 ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਪਾਤਸ਼ਾਹ ਨੇ ਉਸ ਦੇ ਥਾਂ ਸੈਨਾਪਤੀ ਬਣਾਇਆ ਅਤੇ ਸਾਦੋਕ ਜਾਜਕ ਨੂੰ ਪਾਤਸ਼ਾਹ ਨੇ ਅਬਯਾਥਾਰ ਦਾ ਥਾਂ ਦਿੱਤਾ ।
\s ਸ਼ਿਮਈ ਨੂੰ ਮੌਤ ਦੀ ਸਜ਼ਾ
\p
\s5
\v 36 ਫੇਰ ਪਾਤਸ਼ਾਹ ਨੇ ਸ਼ਿਮਈ ਨੂੰ ਸੱਦਾ ਭੇਜਿਆ ਅਤੇ ਉਹ ਨੂੰ ਆਖਿਆ, ਤੂੰ ਯਰੂਸ਼ਲਮ ਵਿੱਚ ਇੱਕ ਘਰ ਬਣਾ ਕੇ ਉੱਥੇ ਹੀ ਰਹਿ ਅਤੇ ਉੱਥੋਂ ਕਿਤੇ ਬਾਹਰ ਨਾ ਜਾਈਂ ।
\v 37 ਕਿਉਂ ਜੋ ਅਜਿਹਾ ਹੋਵੇਗਾ ਕਿ ਜਿਸ ਦਿਨ ਤੂੰ ਬਾਹਰ ਨਿੱਕਲ ਕੇ ਕਿਦਰੋਨ ਦੀ ਵਾਦੀ ਤੋਂ ਲੰਘੇਗਾ, ਤਾਂ ਤੂੰ ਸੱਚ-ਮੁੱਚ ਚੇਤੇ ਰੱਖੀਂ ਕਿ ਤੂੰ ਮਾਰਿਆ ਜਾਵੇਂਗਾ ਅਤੇ ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇਗਾ ।
\v 38 ਸ਼ਿਮਈ ਨੇ ਪਾਤਸ਼ਾਹ ਨੂੰ ਆਖਿਆ, ਸੱਚ ਬਚਨ । ਜਿਵੇਂ ਮੇਰੇ ਮਾਲਕ ਪਾਤਸ਼ਾਹ ਨੇ ਆਖਿਆ, ਤਿਵੇਂ ਹੀ ਤੁਹਾਡਾ ਸੇਵਕ ਕਰੇਗਾ । ਸ਼ਿਮਈ ਬਹੁਤ ਦਿਨਾਂ ਤੱਕ ਯਰੂਸ਼ਲਮ ਵਿੱਚ ਟਿਕਿਆ ਰਿਹਾ ।
\s5
\v 39 ਤੀਜੇ ਸਾਲ ਦੇ ਅੰਤ ਵਿੱਚ ਇਸ ਤਰ੍ਹਾਂ ਹੋਇਆ ਕਿ ਸ਼ਿਮਈ ਦੇ ਸੇਵਕਾਂ ਵਿੱਚੋਂ ਦੋ ਗਥ ਦੇ ਰਾਜਾ ਮਆਕਾਹ ਦੇ ਪੁੱਤਰ ਅਕੀਸ਼ ਦੇ ਕੋਲ ਭੱਜ ਗਏ, ਤਦ ਸ਼ਿਮਈ ਨੂੰ ਦੱਸਿਆ ਗਿਆ ਕਿ ਵੇਖ ਤੇਰੇ ਸੇਵਕ ਗਥ ਵਿੱਚ ਹਨ ।
\v 40 ਸ਼ਿਮਈ ਨੇ ਉੱਠ ਕੇ ਆਪਣੇ ਖੋਤੇ ਉੱਤੇ ਕਾਠੀ ਪਾਈ ਅਤੇ ਆਪਣੇ ਸੇਵਕਾਂ ਦੀ ਖ਼ੋਜ ਵਿੱਚ ਗਥ ਵਿੱਚ ਅਕੀਸ਼ ਨੂੰ ਗਿਆ । ਇਸ ਤੋਂ ਬਾਅਦ ਸ਼ਿਮਈ ਗਿਆ ਅਤੇ ਗਥ ਤੋਂ ਆਪਣੇ ਸੇਵਕਾਂ ਨੂੰ ਮੋੜ ਲਿਆਇਆ ।
\s5
\v 41 ਤਦ ਸੁਲੇਮਾਨ ਨੂੰ ਦੱਸਿਆ ਗਿਆ ਕਿ ਸ਼ਿਮਈ ਯਰੂਸ਼ਲਮ ਵਿੱਚੋਂ ਗਥ ਨੂੰ ਗਿਆ ਅਤੇ ਮੁੜ ਆਇਆ ।
\v 42 ਪਾਤਸ਼ਾਹ ਨੇ ਸ਼ਿਮਈ ਨੂੰ ਸੱਦ ਭੇਜਿਆ ਅਤੇ ਉਹ ਨੂੰ ਆਖਿਆ ਕੀ ਮੈਂ ਤੈਨੂੰ ਯਹੋਵਾਹ ਦੀ ਸਹੁੰ ਨਹੀਂ ਖਵਾਈ ਸੀ ਅਤੇ ਤੈਨੂੰ ਸਖ਼ਤੀ ਨਾਲ ਨਹੀਂ ਸੀ ਆਖਿਆ ਕਿ ਤੂੰ ਸੱਚ ਜਾਣੀ ਕਿ ਜਿਸ ਦਿਨ ਤੂੰ ਬਾਹਰ ਜਾਵੇਂਗਾ, ਉਸ ਦਿਨ ਤੂੰ ਸੱਚ-ਮੁੱਚ ਮਾਰਿਆ ਜਾਵੇਂਗਾ ? ਅਤੇ ਤੂੰ ਮੈਨੂੰ ਆਖਿਆ ਸੱਚ ਬਚਨ । ਮੈਂ ਗੱਲ ਸੁਣ ਲਈ ਹੈ ।
\s5
\v 43 ਫੇਰ ਤੂੰ ਕਿਉਂ ਯਹੋਵਾਹ ਦੀ ਸਹੁੰ ਦੀ ਪਾਲਨਾ ਨਾ ਕੀਤੀ ਅਤੇ ਉਸ ਹੁਕਮ ਉੱਤੇ ਜਿਹੜਾ ਮੈਂ ਤੈਨੂੰ ਦਿੱਤਾ ਸੀ ਨਾ ਚੱਲਿਆ ?
\v 44 ਤਦ ਪਾਤਸ਼ਾਹ ਨੇ ਸ਼ਿਮਈ ਨੂੰ ਆਖਿਆ, ਤੂੰ ਉਸ ਸਾਰੀ ਬੁਰਿਆਈ ਨੂੰ ਜਾਣਦਾ ਹੈਂ ਜਿਹੜੀ ਤੇਰੇ ਮਨ ਵਿੱਚ ਹੈ ਅਤੇ ਜਿਹੜੀ ਤੂੰ ਮੇਰੇ ਪਿਤਾ ਦਾਊਦ ਨਾਲ ਕੀਤੀ, ਯਹੋਵਾਹ ਉਸ ਬੁਰਿਆਈ ਨੂੰ ਤੇਰੇ ਸਿਰ ਮੋੜ ਲਿਆਵੇਗਾ ।
\s5
\v 45 ਪਰ ਸੁਲੇਮਾਨ ਪਾਤਸ਼ਾਹ ਮੁਬਾਰਕ ਹੋਵੇਗਾ ਅਤੇ ਦਾਊਦ ਦੀ ਰਾਜ ਗੱਦੀ ਯਹੋਵਾਹ ਅੱਗੇ ਸਦਾ ਤੱਕ ਕਾਇਮ ਰਹੇਗੀ ।
\v 46 ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਹੁਕਮ ਦਿੱਤਾ, ਤਾਂ ਉਹ ਬਾਹਰ ਗਿਆ ਅਤੇ ਉਸ ਉੱਤੇ ਹਮਲਾ ਕੀਤਾ ਕਿ ਉਹ ਮਰ ਗਿਆ, ਸੋ ਰਾਜ ਸੁਲੇਮਾਨ ਦੇ ਹੱਥ ਵਿੱਚ ਪੱਕਾ ਹੋ ਗਿਆ ।
\s5
\c 3
\s ਬੁੱਧੀ ਪਾਉਣ ਦੇ ਲਈ ਸੁਲੇਮਾਨ ਦੀ ਪ੍ਰਾਰਥਨਾ
\p
\v 1 ਸੁਲੇਮਾਨ ਨੇ ਮਿਸਰ ਦੇ ਪਾਤਸ਼ਾਹ ਫ਼ਿਰਊਨ ਨਾਲ ਰਿਸ਼ਤੇਦਾਰੀ ਬਣਾਈ ਅਤੇ ਫਿਰਊਨ ਦੀ ਧੀ ਨੂੰ ਵਿਆਹ ਕੇ ਲੈ ਆਇਆ । ਉਸ ਨੂੰ ਆਪਣਾ ਮਹਿਲ, ਯਹੋਵਾਹ ਦਾ ਭਵਨ ਅਤੇ ਯਰੂਸ਼ਲਮ ਦੀ ਸ਼ਹਿਰ ਪਨਾਹ ਬਣਨ ਤੱਕ ਦਾਊਦ ਦੇ ਸ਼ਹਿਰ ਵਿੱਚ ਰੱਖਿਆ ।
\v 2 ਲੋਕ ਕੇਵਲ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦੇ ਸਨ, ਕਿਉਂ ਜੋ ਕੋਈ ਭਵਨ ਯਹੋਵਾਹ ਦੇ ਨਾਮ ਲਈ ਅਜੇ ਤੱਕ ਬਣਿਆ ਨਹੀਂ ਸੀ ।
\v 3 ਸੁਲੇਮਾਨ ਦੀ ਯਹੋਵਾਹ ਨਾਲ ਲਗਨ ਸੀ ਅਤੇ ਆਪਣੇ ਪਿਤਾ ਦਾਊਦ ਦੀਆਂ ਬਿਧੀਆਂ ਉੱਤੇ ਚੱਲਦਾ ਸੀ, ਪਰ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦਾ ਅਤੇ ਧੂਪ ਧੁਖਾਉਂਦਾ ਸੀ ।
\s5
\v 4 ਪਾਤਸ਼ਾਹ ਹੋਮ ਬਲੀ ਲਈ ਗਿਬਓਨ ਨੂੰ ਗਿਆ ਕਿਉਂ ਜੋ ਉਹ ਉੱਚਾ ਅਤੇ ਵੱਡਾ ਥਾਂ ਸੀ ਅਤੇ ਸੁਲੇਮਾਨ ਨੇ ਉਸ ਜਗਵੇਦੀ ਉੱਤੇ ਹੋਮ ਦੀਆਂ ਇੱਕ ਹਜ਼ਾਰ ਬਲੀਆਂ ਚੜ੍ਹਾਈਆਂ ।
\v 5 ਗਿਬਓਨ ਵਿੱਚ ਰਾਤ ਦੇ ਸਮੇਂ ਸੁਫਨੇ ਵਿੱਚ ਸੁਲੇਮਾਨ ਨੂੰ ਯਹੋਵਾਹ ਦਾ ਦਰਸ਼ਨ ਹੋਇਆ । ਪਰਮੇਸ਼ੁਰ ਨੇ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ ?
\s5
\v 6 ਸੁਲੇਮਾਨ ਨੇ ਆਖਿਆ, ਤੂੰ ਆਪਣੇ ਦਾਸ ਮੇਰੇ ਪਿਤਾ ਦਾਊਦ ਉੱਤੇ ਵੱਡੀ ਨੇਕੀ ਕੀਤੀ ਕਿਉਂ ਜੋ ਉਹ ਤੇਰੇ ਸਨਮੁਖ ਸਚਿਆਈ, ਧਰਮ ਅਤੇ ਮਨ ਦੀ ਖਰਾਈ ਵਿੱਚ ਤੇਰੇ ਨਾਲ ਚੱਲਦਾ ਰਿਹਾ ਅਤੇ ਤੂੰ ਉਹ ਦੇ ਲਈ ਉਸ ਵੱਡੀ ਨੇਕੀ ਦੀ ਪਾਲਨਾ ਕੀਤੀ ਕਿ ਉਹ ਨੂੰ ਇੱਕ ਪੁੱਤਰ ਦਿੱਤਾ ਜਿਹੜਾ ਉਹ ਦੀ ਰਾਜ ਗੱਦੀ ਉੱਤੇ ਬੈਠਾ ਹੈ, ਜਿਵੇਂ ਅੱਜ ਦੇ ਦਿਨ ਹੈ ।
\s5
\v 7 ਹੁਣ ਹੇ ਯਹੋਵਾਹ, ਮੇਰੇ ਪਰਮੇਸ਼ੁਰ ਤੂੰ ਆਪਣੇ ਦਾਸ ਨੂੰ ਮੇਰੇ ਪਿਤਾ ਦਾਊਦ ਦੇ ਥਾਂ ਪਾਤਸ਼ਾਹ ਬਣਾਇਆ ਹੈ ਪਰ ਮੈਂ ਤਾਂ ਇੱਕ ਛੋਟਾ ਜਿਹਾ ਮੁੰਡਾ ਹਾਂ ਅਤੇ ਮੈਂ ਬਾਹਰ ਜਾਣਾ ਅਤੇ ਅੰਦਰ ਆਉਣਾ ਨਹੀਂ ਜਾਣਦਾ ਹਾਂ ।
\v 8 ਤੇਰਾ ਦਾਸ ਤੇਰੀ ਪਰਜਾ ਦੇ ਵਿੱਚਕਾਰ ਹੈ ਜਿਹ ਨੂੰ ਤੂੰ ਚੁਣਿਆ ਹੈ । ਉਹ ਬਹੁਤੇ ਲੋਕ ਹਨ ਜਿਹੜੇ ਨਾ ਗਿਣੇ ਜਾਂਦੇ ਹਨ ਅਤੇ ਬਹੁਤਿਆਂ ਦੇ ਕਾਰਨ ਨਾ ਉਨ੍ਹਾਂ ਦਾ ਲੇਖਾ ਹੀ ਹੋ ਸਕਦਾ ਹੈ ।
\v 9 ਤੂੰ ਆਪਣੇ ਦਾਸ ਨੂੰ ਸੁਣਨ ਵਾਲਾ ਮਨ ਦੇ ਕਿ ਉਹ ਤੇਰੀ ਪਰਜਾ ਦਾ ਨਿਆਂ ਕਰ ਸਕੇ, ਇਸ ਲਈ ਕਿ ਮੈਂ ਭਲੇ ਅਤੇ ਬੁਰੇ ਨੂੰ ਸਮਝਾਂ ਕਿਉਂ ਜੋ ਤੇਰੇ ਬਹੁਤੇ ਲੋਕਾਂ ਦਾ ਨਿਆਂ ਕੌਣ ਕਰ ਸਕਦਾ ਹੈ ?
\s5
\v 10 ਇਹ ਗੱਲ ਪ੍ਰਭੂ ਦੀ ਨਿਗਾਹ ਵਿੱਚ ਚੰਗੀ ਲੱਗੀ, ਕਿ ਸੁਲੇਮਾਨ ਨੇ ਇਹ ਚੀਜ਼ ਮੰਗੀ ਹੈ ।
\v 11 ਅਤੇ ਆਪਣੇ ਲਈ ਬਹੁਤੇ ਦਿਨ ਨਹੀਂ ਮੰਗੇ ਨਾ ਆਪਣੇ ਲਈ ਧਨ ਮੰਗਿਆ ਹੈ ਅਤੇ ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਹਨ, ਪਰ ਆਪਣੇ ਲਈ ਨਿਆਂ ਦੇ ਸੁਣਨ ਲਈ ਬੁੱਧ ਮੰਗੀ ਹੈ ।
\v 12 ਵੇਖ ਮੈਂ ਤੇਰੀਆਂ ਗੱਲਾਂ ਦੇ ਅਨੁਸਾਰ ਕਰਾਂਗਾ ਅਤੇ ਮੈਂ ਤੈਨੂੰ ਇੱਕ ਬੁੱਧਵਾਨ ਅਤੇ ਸਮਝ ਵਾਲਾ ਮਨ ਦਿੱਤਾ ਹੈ, ਅਜਿਹਾ ਜੋ ਤੇਰੇ ਵਰਗਾ ਤੇਰੇ ਨਾਲੋਂ ਪਹਿਲਾਂ ਕੋਈ ਨਹੀਂ ਹੋਇਆ ਅਤੇ ਨਾ ਤੇਰੇ ਬਾਅਦ ਕੋਈ ਤੇਰੇ ਵਰਗਾ ਉੱਠੇਗਾ ।
\s5
\v 13 ਮੈਂ ਤੈਨੂੰ ਜੋ ਤੂੰ ਨਹੀਂ ਮੰਗਿਆ ਉਹ ਵੀ ਦਿੱਤਾ, ਧਨ ਅਤੇ ਇੱਜ਼ਤ ਵੀ ਅਜਿਹਾ ਜੋ ਪਾਤਸ਼ਾਹਾਂ ਦੇ ਵਿੱਚੋਂ ਤੇਰੇ ਵਰਗਾ ਤੇਰੇ ਸਾਰੇ ਦਿਨਾਂ ਵਿੱਚ ਕੋਈ ਮਨੁੱਖ ਨਹੀਂ ਹੋਵੇਗਾ ।
\v 14 ਜੇਕਰ ਤੂੰ ਮੇਰੇ ਮਾਰਗ ਉੱਤੇ ਚੱਲੇਂਗਾ ਅਤੇ ਮੇਰੀਆਂ ਬਿਧੀਆਂ ਅਤੇ ਮੇਰੇ ਹੁਕਮਾਂ ਦੀ ਪਾਲਨਾ ਕਰੇਂਗਾ, ਜਿਵੇਂ ਤੇਰੇ ਪਿਤਾ ਦਾਊਦ ਨੇ ਕੀਤਾ, ਤਾਂ ਮੈਂ ਤੇਰੀ ਉਮਰ ਵਧਾਵਾਂਗਾ ।
\s5
\v 15 ਤਦ ਸੁਲੇਮਾਨ ਜਾਗ ਉੱਠਿਆ ਅਤੇ ਵੇਖਿਆ ਕਿ ਇਹ ਤਾਂ ਸੁਫ਼ਨਾ ਹੈ । ਫੇਰ ਉਹ ਯਰੂਸ਼ਲਮ ਵਿੱਚ ਆਇਆ ਅਤੇ ਪ੍ਰਭੂ ਦੇ ਨੇਮ ਦੇ ਸੰਦੂਕ ਅੱਗੇ ਖੜ੍ਹਾ ਰਿਹਾ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਤਿਆਰ ਕੀਤੀਆਂ ਅਤੇ ਆਪਣੇ ਸੇਵਕਾਂ ਲਈ ਦਾਵਤ ਕੀਤੀ ।
\s ਸੁਲੇਮਾਨ ਦਾ ਅਦਭੁਤ ਨਿਆਂ
\p
\s5
\v 16 ਉਸ ਵੇਲੇ ਦੋ ਔਰਤਾਂ ਜਿਹੜੀਆਂ ਵੇਸਵਾਂ ਸਨ ਪਾਤਸ਼ਾਹ ਦੇ ਸਨਮੁਖ ਆ ਖੜ੍ਹੀਆਂ ।
\v 17 ਇੱਕ ਔਰਤ ਨੇ ਆਖਿਆ, ਹੇ ਮੇਰੇ ਮਾਲਕ, ਅਸੀਂ ਦੋਵੇਂ ਔਰਤਾਂ ਇੱਕੋ ਘਰ ਵਿੱਚ ਰਹਿੰਦੀਆਂ ਹਾਂ ਅਤੇ ਮੈਂ ਘਰ ਵਿੱਚ ਉਸ ਦੇ ਨਾਲ ਰਹਿੰਦਿਆਂ ਇੱਕ ਬੱਚੇ ਨੂੰ ਜਨਮ ਦਿੱਤਾ ।
\s5
\v 18 ਤਦ ਤੀਜੇ ਦਿਨ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਬੱਚੇ ਨੂੰ ਜਨਮ ਦੇ ਚੁੱਕੀ, ਤਾਂ ਇਹ ਔਰਤ ਨੇ ਵੀ ਇੱਕ ਬੱਚੇ ਨੂੰ ਜਨਮ ਦਿੱਤਾ, ਅਸੀਂ ਇਕੱਠੀਆਂ ਸੀ ਅਤੇ ਸਾਡੇ ਨਾਲ ਘਰ ਵਿੱਚ ਕੋਈ ਓਪਰਾ ਨਹੀਂ ਸੀ, ਇੱਥੋਂ ਤੱਕ ਕਿ ਘਰ ਵਿੱਚ ਸਾਡੇ ਤੋਂ ਇਲਾਵਾ ਹੋਰ ਕੋਈ ਵੀ ਨਹੀਂ ਸੀ ।
\v 19 ਇਸ ਔਰਤ ਦਾ ਬੱਚਾ ਰਾਤ ਨੂੰ ਮਰ ਗਿਆ ਕਿਉਂ ਜੋ ਇਹ ਉਹ ਦੇ ਉੱਤੇ ਲੇਟ ਗਈ ਸੀ ।
\v 20 ਤਦ ਇਹ ਅੱਧੀ ਰਾਤ ਨੂੰ ਉੱਠੀ, ਜਦ ਤੇਰੀ ਦਾਸੀ ਸੁੱਤੀ ਹੋਈ ਸੀ, ਤਾਂ ਮੇਰੇ ਬੱਚੇ ਨੂੰ ਮੇਰੇ ਨਾਲੋਂ ਲਿਆ ਅਤੇ ਆਪਣੀ ਹਿੱਕ ਨਾਲ ਲਿਟਾ ਲਿਆ ਅਤੇ ਆਪਣਾ ਮੁਰਦਾ ਬੱਚਾ ਮੇਰੀ ਹਿੱਕ ਨਾਲ ਲਿਟਾ ਦਿੱਤਾ ।
\s5
\v 21 ਸਵੇਰ ਨੂੰ ਜਦ ਮੈਂ ਆਪਣੇ ਬੱਚੇ ਨੂੰ ਦੁੱਧ ਚੁੰਘਾਉਣ ਲਈ ਉੱਠੀ ਤਾਂ ਵੇਖੋ ਉਹ ਮਰਿਆ ਪਿਆ ਸੀ, ਪਰ ਜਦ ਸਵੇਰ ਦੇ ਚਾਨਣ ਵਿੱਚ ਮੈਂ ਉਸ ਨੂੰ ਧਿਆਨ ਦੇ ਨਾਲ ਵੇਖਿਆ, ਤਾਂ ਇਹ ਮੇਰਾ ਬੱਚਾ ਨਹੀਂ ਸੀ ਜਿਸ ਨੂੰ ਮੈਂ ਜਨਮ ਦਿੱਤਾ ਸੀ ।
\v 22 ਤਦ ਦੂਜੀ ਔਰਤ ਨੇ ਆਖਿਆ, ਇਸ ਤਰ੍ਹਾਂ ਨਹੀਂ ਹੈ, ਸਗੋਂ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਤੇਰਾ ਹੈ । ਪਹਿਲੀ ਨੇ ਆਖਿਆ, ਇਸ ਤਰ੍ਹਾਂ ਨਹੀਂ ਤੇਰਾ ਬੱਚਾ ਮਰਿਆ ਹੋਇਆ ਹੈ ਅਤੇ ਮੇਰਾ ਬੱਚਾ ਜਿਉਂਦਾ ਹੈ । ਇਸ ਤਰ੍ਹਾਂ ਉਨ੍ਹਾਂ ਨੇ ਪਾਤਸ਼ਾਹ ਦੇ ਸਨਮੁਖ ਗੱਲਾਂ ਕੀਤੀਆਂ ।
\s5
\v 23 ਤਦ ਪਾਤਸ਼ਾਹ ਨੇ ਆਖਿਆ, ਇੱਕ ਆਖਦੀ ਹੈ ਕਿ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਇਸ ਦਾ ਹੈ ਅਤੇ ਦੂਸਰੀ ਆਖਦੀ ਹੈ ਕਿ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਇਸ ਦਾ ।
\v 24 ਪਾਤਸ਼ਾਹ ਨੇ ਆਖਿਆ, ਮੇਰੇ ਲਈ ਇੱਕ ਤਲਵਾਰ ਲੈ ਆਓ ਤਾਂ ਉਹ ਪਾਤਸ਼ਾਹ ਦੇ ਸਨਮੁਖ ਇੱਕ ਤਲਵਾਰ ਲੈ ਆਏ ।
\v 25 ਪਾਤਸ਼ਾਹ ਨੇ ਆਖਿਆ, ਇਸ ਜਿਉਂਦੇ ਬੱਚੇ ਨੂੰ ਦੋ ਹਿੱਸਿਆਂ ਵਿੱਚ ਚੀਰ ਸੁੱਟੋ । ਅੱਧਾ ਇੱਕ ਨੂੰ ਦੇ ਦਿਓ ਅਤੇ ਅੱਧਾ ਦੂਜੀ ਨੂੰ ।
\s5
\v 26 ਤਦ ਉਹ ਔਰਤ ਜਿਸ ਦਾ ਬੱਚਾ ਜਿਉਂਦਾ ਸੀ ਪਾਤਸ਼ਾਹ ਨੂੰ ਆਖਣ ਲੱਗੀ, ਹੇ ਮੇਰੇ ਮਾਲਕ, ਜਿਉਂਦਾ ਬੱਚਾ ਇਸੇ ਨੂੰ ਦੇ ਦਿਓ ਅਤੇ ਉਸ ਨੂੰ ਨਾ ਮਾਰੋ ਕਿਉਂ ਜੋ ਉਸ ਦੀ ਮਮਤਾ ਆਪਣੇ ਬੱਚੇ ਲਈ ਬਲ ਉੱਠੀ ਸੀ । ਦੂਜੀ ਨੇ ਆਖਿਆ, ਇਹ ਨਾ ਮੇਰਾ ਰਹੇ ਨਾ ਤੇਰਾ ਸਗੋਂ ਚੀਰਿਆ ਜਾਵੇ ।
\v 27 ਪਾਤਸ਼ਾਹ ਨੇ ਉੱਤਰ ਦੇ ਕੇ ਆਖਿਆ ਕਿ ਜਿਉਂਦਾ ਬੱਚਾ ਇਸੇ ਨੂੰ ਦੇ ਦਿਓ ਅਤੇ ਨਾ ਮਾਰੋ ਕਿਉਂ ਜੋ ਇਸ ਦੀ ਮਾਤਾ ਇਹੋ ਹੀ ਹੈ ।
\v 28 ਤਦ ਸਾਰੇ ਇਸਰਾਏਲ ਨੇ ਇਸ ਨਿਆਂ ਨੂੰ ਸੁਣਿਆ ਜਿਹੜਾ ਨਿਆਂ ਪਾਤਸ਼ਾਹ ਨੇ ਕੀਤਾ, ਤਾਂ ਉਹ ਪਾਤਸ਼ਾਹ ਦੇ ਸਨਮੁਖ ਡਰਨ ਲੱਗ ਪਏ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਦੀ ਬੁੱਧ ਨਿਆਂ ਕਰਨ ਲਈ ਉਸ ਦੇ ਵਿੱਚ ਹੈ ।
\s5
\c 4
\s ਸੁਲੇਮਾਨ ਦੇ ਉੱਚ ਅਧਿਕਾਰੀ
\p
\v 1 ਇਸ ਤਰ੍ਹਾਂ ਸੁਲੇਮਾਨ ਪਾਤਸ਼ਾਹ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਹੋ ਗਿਆ ।
\v 2 ਉਸ ਦੇ ਮੁੱਖ ਸਰਦਾਰ ਇਹ ਸਨ: ਸਾਦੋਕ ਜਾਜਕ ਦਾ ਪੁੱਤਰ ਅਜ਼ਰਯਾਹ ਜਾਜਕ ਸੀ,
\v 3 ਸ਼ੀਸ਼ਾ ਦੇ ਪੁੱਤਰ ਅਲੀ ਹੋਰਫ ਅਤੇ ਅਹੀਯਾਹ ਲਿਖਾਰੀ ਸਨ, ਅਹੀਲੂਦ ਦਾ ਪੁੱਤਰ ਯਹੋਸ਼ਾਫਾਟ ਇਤਿਹਾਸ ਦਾ ਲਿਖਾਰੀ ਸੀ,
\v 4 ਯਹੋਯਾਦਾ ਦਾ ਪੁੱਤਰ ਬਨਾਯਾਹ ਸੈਨਾਪਤੀ ਸੀ, ਸਾਦੋਕ ਅਤੇ ਅਬਯਾਥਾਰ ਜਾਜਕ ਸਨ,
\s5
\v 5 ਨਾਥਾਨ ਦਾ ਪੁੱਤਰ ਅਜ਼ਰਯਾਹ ਭੰਡਾਰੀਆਂ ਦੇ ਉੱਤੇ ਸੀ ਅਤੇ ਨਾਥਾਨ ਦਾ ਪੁੱਤਰ ਜ਼ਾਬੂਦ ਜਾਜਕ ਸੀ ਅਤੇ ਉਹ ਪਾਤਸ਼ਾਹ ਦਾ ਮਿੱਤਰ ਸੀ,
\v 6 ਅਹੀਸ਼ਾਰ ਘਰਾਣੇ ਉੱਤੇ ਸੀ ਅਤੇ ਅਬਦਾ ਦਾ ਪੁੱਤਰ ਅਦੋਨੀਰਾਮ ਉਨ੍ਹਾਂ ਉੱਤੇ ਸੀ ਜਿੰਨ੍ਹਾਂ ਤੋਂ ਧੱਕੇ ਨਾਲ ਕੰਮ ਕਰਵਾਇਆ ਜਾਂਦਾ ਸੀ ।
\s5
\v 7 ਸੁਲੇਮਾਨ ਨੇ ਸਾਰੇ ਇਸਰਾਏਲ ਉੱਤੇ ਬਾਰਾਂ ਭੰਡਾਰੀ ਠਹਿਰਾਏ ਜਿਹੜੇ ਪਾਤਸ਼ਾਹ ਅਤੇ ਉਸ ਦੇ ਘਰਾਣੇ ਲਈ ਰਸਤ ਲਿਆਉਣ । ਉਨ੍ਹਾਂ ਵਿੱਚੋਂ ਇੱਕ-ਇੱਕ ਜਣਾ ਸਾਲ ਵਿੱਚ ਇੱਕ ਮਹੀਨਾ ਰਸਤ ਲਿਆਉਂਦਾ ਸੀ ।
\v 8 ਉਨ੍ਹਾਂ ਦੇ ਨਾਮ ਇਹ ਸਨ, ਬਨਹੂਰ ਅਫ਼ਰਾਈਮ ਦੇ ਪਹਾੜ ਵਿੱਚ;
\v 9 ਬਨ-ਦਕਰ ਮਾਕਸ, ਸਆਲਬੀਮ, ਬੈਤ-ਸ਼ਮਸ਼ ਅਤੇ ਏਲੋਨ-ਬੈਤ-ਹਨਾਨ ਦੇ ਵਿੱਚ ਸੀ;
\v 10 ਬਨ-ਹਸਦ ਅਰੁਬੋਥ ਵਿੱਚ ਜਿਸ ਲਈ ਸੋਕੋਹ ਅਤੇ ਹੇਫਰ ਦਾ ਸਾਰਾ ਦੇਸ ਸੀ;
\s5
\v 11 ਬਨ ਅਬੀਨਾਦਾਬ ਦੋਰ ਦੀ ਸਾਰੀ ਚੜ੍ਹਾਈ ਵਿੱਚ ਜਿਸ ਦੀ ਪਤਨੀ ਸੁਲੇਮਾਨ ਦੀ ਧੀ ਟਾਫਥ ਸੀ;
\v 12 ਅਹੀਲੂਦ ਦਾ ਪੁੱਤਰ ਬਆਨਾ ਤਾਨਾਕ, ਮਗਿੱਦੋ ਅਤੇ ਸਾਰੇ ਬੈਤ-ਸ਼ਾਨ ਵਿੱਚ ਜਿਹੜਾ ਸਾਰਥਾਨਾਹ ਦੇ ਨਾਲ ਸੀ ਅਤੇ ਯਿਜ਼ਰਾਏਲ ਦੀ ਨਿਵਾਨ ਵਿੱਚ ਸੀ ਬੈਤ-ਸ਼ਾਨ ਤੋਂ ਆਬੇਲ ਮਹੋਲਾਹ ਤੱਕ ਅਤੇ ਯਾਕਮਆਮ ਦੇ ਪਾਰ ਤੱਕ;
\v 13 ਬਨ ਗਬਰ ਰਾਮੋਥ ਗਿਲਆਦ ਵਿੱਚ ਅਤੇ ਮੱਨਸ਼ਹ ਦੇ ਪੁੱਤਰ ਯਾਈਰ ਦੇ ਪਿੰਡ ਜੋ ਗਿਲਆਦ ਵਿੱਚ ਸਨ ਉਹ ਦੇ ਸਨ ਅਤੇ ਅਰਗੋਬ ਦੇ ਹਿੱਸੇ ਨਾਲ ਜੋ ਬਾਸ਼ਾਨ ਵਿੱਚ ਸੀ ਅਰਥਾਤ ਸੱਠ ਵੱਡੇ ਅਤੇ ਫਸੀਲ ਵਾਲੇ ਪਿੱਤਲ ਦੇ ਅਰਲਾਂ ਵਾਲੇ ਸ਼ਹਿਰ ਉਸ ਦੇ ਸਨ;
\v 14 ਇੱਦੋ ਦਾ ਪੁੱਤਰ ਅਹੀਨਾਦਾਬ ਮਹਨਇਮ ਵਿੱਚ;
\s5
\v 15 ਅਹੀਮਆਸ ਨਫਤਾਲੀ ਵਿੱਚ ਅਤੇ ਉਸ ਨੇ ਸੁਲੇਮਾਨ ਦੀ ਧੀ ਬਾਸਮਥ ਨੂੰ ਵਿਆਹ ਲਿਆ;
\v 16 ਹਸ਼ਈ ਦਾ ਪੁੱਤਰ ਬਆਨਾ ਆਸ਼ੇਰ ਵਿੱਚ ਅਤੇ ਆਲੋਥ ਵਿੱਚ;
\v 17 ਪਾਰੂਆਹ ਦਾ ਪੁੱਤਰ ਯਹੋਸ਼ਾਫਟ ਯਿੱਸਾਕਾਰ ਵਿੱਚ;
\s5
\v 18 ਏਲਾ ਦਾ ਪੁੱਤਰ ਸ਼ਿਮਾਈ ਬਿਨਯਾਮੀਨ ਵਿੱਚ;
\v 19 ਊਰੀ ਦਾ ਪੁੱਤਰ ਗਬਰ ਗਿਲਆਦ ਦੇ ਦੇਸ ਵਿੱਚ ਜੋ ਅੰਮੋਰੀਆਂ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦਾ ਦੇਸ ਸੀ, ਉਸ ਦੇਸ ਦਾ ਉਹ ਇੱਕਲਾ ਭੰਡਾਰੀ ਸੀ ।
\s ਸੁਲੇਮਾਨ ਦਾ ਸਫ਼ਲ ਰਾਜ
\p
\s5
\v 20 ਯਹੂਦਾਹ ਅਤੇ ਇਸਰਾਏਲ ਉਸ ਰੇਤ ਦੇ ਢੇਰ ਵਾਂਗੂੰ ਬਹੁਤ ਸਾਰੇ ਸਨ ਜਿਹੜੀ ਸਮੁੰਦਰ ਦੇ ਕੰਢੇ ਉੱਤੇ ਹੈ ਅਤੇ ਉਹ ਖਾਂਦੇ-ਪੀਂਦੇ ਅਤੇ ਅਨੰਦ ਕਰਦੇ ਸਨ ।
\v 21 ਸੁਲੇਮਾਨ ਸਾਰੀਆਂ ਪਾਤਸ਼ਾਹੀਆਂ ਉੱਤੇ ਰਾਜ ਕਰਦਾ ਸੀ ਫਰਾਤ ਦਰਿਆ ਤੋਂ ਲੈ ਕੇ ਫ਼ਲਿਸਤੀਨ ਤੱਕ ਅਤੇ ਮਿਸਰ ਦੀ ਹੱਦ ਤੱਕ । ਉਹ ਉਸ ਨੂੰ ਨਜ਼ਰਾਨੇ ਦਿੰਦੇ ਸਨ ਅਤੇ ਸੁਲੇਮਾਨ ਦੇ ਜੀਵਨ ਦੇ ਸਾਰੇ ਦਿਨ ਉਸ ਦੀ ਸੇਵਾ ਕਰਦੇ ਰਹੇ ।
\v 22 ਸੁਲੇਮਾਨ ਦੀ ਇੱਕ ਦਿਨ ਦੀ ਇਹ ਰਸਤ ਸੀ ਅਰਥਾਤ ਦੋ ਸੌ ਪੱਚੀ ਮਣ ਮੈਦਾ, ਚਾਰ ਸੌ ਪੰਜਾਹ ਮਣ ਆਟਾ,
\v 23 ਦਸ ਮੋਟੇ ਬਲ਼ਦ ਅਤੇ ਚਰਾਈ ਵਿੱਚੋਂ ਵੀਹ ਬਲ਼ਦ, ਇੱਕ ਸੌ ਭੇਡਾਂ ਅਤੇ ਉਨ੍ਹਾਂ ਤੋਂ ਵੱਧ ਚਿਕਾਰੇ, ਹਰਨ, ਪਾਹੜੇ ਅਤੇ ਮੋਟੇ-ਮੋਟੇ ਕੁੱਕੜ ।
\s5
\v 24 ਕਿਉਂ ਜੋ ਉਹ ਦਰਿਆ ਦੇ ਇਸ ਪਾਸੇ ਤਿਫਸਾਹ ਤੋਂ ਲੈ ਕੇ ਅੱਜ਼ਾਹ ਤੱਕ ਉਨ੍ਹਾਂ ਸਾਰਿਆਂ ਰਾਜਿਆਂ ਉੱਤੇ ਜੋ ਦਰਿਆ ਦੇ ਇਸ ਪਾਸੇ ਸਨ ਰਾਜ ਕਰਦਾ ਸੀ ਅਤੇ ਉਨ੍ਹਾਂ ਸਾਰਿਆਂ ਨਾਲ ਜੋ ਉਸ ਦੇ ਆਲੇ-ਦੁਆਲੇ ਸਨ ਸੁਲਾਹ ਰੱਖਦਾ ਸੀ ।
\v 25 ਯਹੂਦਾਹ ਅਤੇ ਇਸਰਾਏਲ ਵਿੱਚੋਂ ਹਰ ਮਨੁੱਖ ਆਪਣੇ ਅੰਗੂਰ ਅਤੇ ਆਪਣੀ ਹੰਜ਼ੀਰ ਦੇ ਹੇਠ, ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਸੁਲੇਮਾਨ ਦੇ ਸਾਰੇ ਦਿਨਾਂ ਵਿੱਚ ਅਮਨ ਨਾਲ ਬੈਠਦਾ ਸੀ ।
\s5
\v 26 ਸੁਲੇਮਾਨ ਦੇ ਰੱਥਾਂ ਦੇ ਘੋੜਿਆਂ ਲਈ ਚਾਲ੍ਹੀ ਹਜ਼ਾਰ ਤਬੇਲੇ ਸਨ ਅਤੇ ਬਾਰਾਂ ਹਜ਼ਾਰ ਘੋੜ ਚੜ੍ਹੇ ਸਨ ।
\v 27 ਇਹ ਰਜਵਾੜੇ ਆਪਣੀ ਵਾਰੀ ਉੱਤੇ ਇੱਕ ਮਹੀਨਾ ਭਰ ਸੁਲੇਮਾਨ ਪਾਤਸ਼ਾਹ ਲਈ ਅਤੇ ਉਨ੍ਹਾਂ ਸਭਨਾਂ ਲਈ ਜੋ ਸੁਲੇਮਾਨ ਪਾਤਸ਼ਾਹ ਦੇ ਲੰਗਰ ਵਿੱਚੋਂ ਖਾਂਦੇ ਸਨ ਰਸਤ ਪਹੁੰਚਾਉਂਦੇ ਸਨ ਅਤੇ ਇਸ ਗੱਲ ਵਿੱਚ ਉਹ ਕਿਸੇ ਚੀਜ਼ ਦੀ ਕਮੀ ਨਹੀਂ ਰੱਖਦੇ ਸਨ ।
\v 28 ਘੋੜਿਆਂ ਅਤੇ ਸਾਹਨਾਂ ਲਈ ਜੌਂ ਅਤੇ ਤੂੜੀ ਜਿੱਥੇ ਕਿਤੇ ਇਹ ਹੁੰਦੇ ਸਨ, ਓਥੋਂ ਇੱਕ-ਇੱਕ ਮਨੁੱਖ ਆਪਣੀ ਮਰਜਾਦਾ ਅਨੁਸਾਰ ਲਿਆਉਂਦਾ ਸੀ ।
\s5
\v 29 ਪਰਮੇਸ਼ੁਰ ਨੇ ਸੁਲੇਮਾਨ ਨੂੰ ਬੁੱਧੀ ਅਤੇ ਸਮਝ ਬਹੁਤ ਹੀ ਵੱਧ ਦਿੱਤੀ ਅਤੇ ਖੁੱਲ੍ਹਾ ਮਨ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ
\v 30 ਅਤੇ ਸੁਲੇਮਾਨ ਦੀ ਬੁੱਧੀ ਸਾਰੇ ਪੂਰਬੀਆਂ ਦੀ ਬੁੱਧੀ ਨਾਲੋਂ ਅਤੇ ਮਿਸਰ ਦੀ ਸਾਰੀ ਬੁੱਧੀ ਨਾਲੋਂ ਬਹੁਤ ਵੱਧ ਸੀ ।
\v 31 ਕਿਉਂ ਜੋ ਉਹ ਸਭਨਾਂ ਆਦਮੀਆਂ ਨਾਲੋਂ ਅਰਥਾਤ ਏਥਾਨ ਅਜ਼ਰਾਹੀ, ਹੇਮਾਨ, ਮਾਹੋਲ ਦੇ ਪੁੱਤਰ ਕਲਕੋਲ ਅਤੇ ਦਰਦਾ ਨਾਲੋਂ ਬੁੱਧਵਾਨ ਸੀ ਅਤੇ ਉਸ ਦਾ ਨਾਮ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਵਿੱਚ ਮਸ਼ਹੂਰ ਸੀ ।
\s5
\v 32 ਉਸ ਨੇ ਤਿੰਨ ਹਜ਼ਾਰ ਕਹਾਉਤਾਂ ਰਚੀਆਂ ਅਤੇ ਇੱਕ ਹਜ਼ਾਰ ਪੰਜ ਉਸ ਦੇ ਗੀਤ ਸਨ ।
\v 33 ਉਹ ਰੁੱਖਾਂ ਉੱਤੇ ਵੀ ਬੋਲਿਆ ਦਿਆਰ ਤੋਂ ਲੈ ਕੇ ਜੋ ਲਬਾਨੋਨ ਵਿੱਚ ਹੈ ਉਸ ਜੂਫ਼ੇ ਤੱਕ ਜੋ ਕੰਧਾਂ ਉੱਤੇ ਉਗਦਾ ਹੈ ਅਤੇ ਉਹ ਪਸ਼ੂਆਂ ਉੱਤੇ ਅਤੇ ਪੰਛੀਆਂ ਅਤੇ ਘਿਸਰਨ ਵਾਲਿਆਂ ਅਤੇ ਮੱਛੀਆਂ ਉੱਤੇ ਬੋਲਿਆ ।
\v 34 ਸਾਰੀਆਂ ਜਾਤੀਆਂ ਵਿੱਚੋਂ ਸਾਰੀ ਧਰਤੀ ਦੇ ਪਾਤਸ਼ਾਹਾਂ ਵੱਲੋਂ ਲੋਕ ਜਿਨ੍ਹਾਂ ਨੇ ਸੁਲੇਮਾਨ ਦੀ ਬੁੱਧੀ ਦੇ ਵਿਖੇ ਸੁਣਿਆ ਸੀ, ਉਸ ਦੀ ਬੁੱਧੀ ਸੁਣਨ ਲਈ ਆਉਂਦੇ ਸਨ ।
\s5
\c 5
\s ਹੈਕਲ ਦੇ ਨਿਰਮਾਣ ਦੀ ਤਿਆਰੀ
\p
\v 1 ਸੂਰ ਦੇ ਰਾਜੇ ਹੀਰਾਮ ਨੇ ਆਪਣੇ ਸੇਵਕ ਸੁਲੇਮਾਨ ਦੇ ਕੋਲ ਭੇਜੇ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਨ੍ਹਾਂ ਨੇ ਉਹ ਨੂੰ ਮਸਹ ਕੀਤਾ ਕਿ ਆਪਣੇ ਪਿਤਾ ਦੇ ਥਾਂ ਪਾਤਸ਼ਾਹ ਹੋਵੇ ਅਤੇ ਹੀਰਾਮ ਆਪਣੀ ਸਾਰੀ ਉਮਰ ਦਾਊਦ ਦਾ ਮਿੱਤਰ ਰਿਹਾ ।
\v 2 ਤਦ ਸੁਲੇਮਾਨ ਨੇ ਹੀਰਾਮ ਨੂੰ ਸੁਨੇਹਾ ਭੇਜਿਆ ਕਿ
\v 3 ਤੂੰ ਜਾਣਦਾ ਹੈਂ ਕਿ ਮੇਰਾ ਪਿਤਾ ਦਾਊਦ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਨਾ ਬਣਾ ਸਕਿਆ, ਕਿਉਂ ਜੋ ਉਸ ਦੇ ਆਲੇ-ਦੁਆਲੇ ਲੜਾਈਆਂ ਹੁੰਦੀਆਂ ਰਹੀਆਂ ਜਦ ਤੱਕ ਕਿ ਯਹੋਵਾਹ ਨੇ ਉਨ੍ਹਾਂ ਸਭਨਾਂ ਨੂੰ ਉਹ ਦੇ ਪੈਰਾਂ ਹੇਠ ਨਾ ਕੀਤਾ ।
\s5
\v 4 ਪਰ ਹੁਣ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਚੁਫੇਰਿਓਂ ਆਰਾਮ ਦਿੱਤਾ ਹੈ, ਕਿਉਂ ਜੋ ਨਾ ਕੋਈ ਵਿਰੋਧੀ ਹੈ ਅਤੇ ਨਾ ਹੀ ਕੋਈ ਬੁਰਿਆਈ ਹੋਣ ਵਾਲੀ ਹੈ ।
\v 5 ਇਸ ਲਈ ਮੈਂ ਆਖਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦਾ ਭਵਨ ਬਣਾਵਾਂ, ਜਿਵੇਂ ਯਹੋਵਾਹ ਮੇਰੇ ਪਿਤਾ ਦਾਊਦ ਨੂੰ ਬੋਲਿਆ ਸੀ ਕਿ ਤੇਰਾ ਪੁੱਤਰ ਜਿਹ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਤੇਰੇ ਥਾਂ ਬਿਠਾਵਾਂਗਾ, ਉਹੋ ਮੇਰੇ ਨਾਮ ਦਾ ਭਵਨ ਬਣਾਵੇਗਾ ।
\s5
\v 6 ਹੁਣ ਤੂੰ ਹੁਕਮ ਦੇ ਕਿ ਉਹ ਮੇਰੇ ਲਈ ਲਬਾਨੋਨ ਤੋਂ ਦਿਆਰ ਦੇ ਬਿਰਛ ਵੱਢਣ ਅਤੇ ਮੇਰੇ ਸੇਵਕ ਤੇਰੇ ਸੇਵਕਾਂ ਦੇ ਨਾਲ ਹੋਣਗੇ ਅਤੇ ਜੋ ਮਜ਼ਦੂਰੀ ਤੂੰ ਠਹਿਰਾਵੇਂ ਮੈਂ ਤੇਰੇ ਸੇਵਕਾਂ ਲਈ ਤੈਨੂੰ ਦੇ ਦਿਆਂਗਾ, ਕਿਉਂ ਜੋ ਤੂੰ ਜਾਣਦਾ ਹੈਂ ਕਿ ਸਾਡੇ ਵਿੱਚੋਂ ਕਿਸੇ ਮਨੁੱਖ ਨੂੰ ਸਿਦੋਨੀਆਂ ਵਾਂਗੂੰ ਲੱਕੜੀ ਵੱਢਣ ਦਾ ਢੰਗ ਨਹੀਂ ਆਉਂਦਾ ।
\s5
\v 7 ਤਦ ਇਸ ਤਰ੍ਹਾਂ ਹੋਇਆ ਕਿ ਜਦ ਹੀਰਾਮ ਨੇ ਸੁਲੇਮਾਨ ਦੀਆਂ ਗੱਲਾਂ ਸੁਣੀਆਂ, ਤਾਂ ਉਹ ਬਹੁਤ ਖੁਸ਼ ਹੋਇਆ ਅਤੇ ਆਖਿਆ, ਅੱਜ ਦੇ ਦਿਨ ਯਹੋਵਾਹ ਮੁਬਾਰਕ ਹੈ ਜਿਸ ਨੇ ਦਾਊਦ ਨੂੰ ਇਨ੍ਹਾਂ ਬਹੁਤਿਆਂ ਲੋਕਾਂ ਉੱਤੇ ਇੱਕ ਬੁੱਧਵਾਨ ਪੁੱਤਰ ਦਿੱਤਾ ਹੈ ।
\v 8 ਹੀਰਾਮ ਨੇ ਸੁਲੇਮਾਨ ਨੂੰ ਸੁਨੇਹਾ ਭੇਜਿਆ ਕਿ ਜੋ ਤੂੰ ਸੁਨੇਹਾ ਭੇਜਿਆ ਉਹ ਮੈਂ ਸੁਣਿਆ । ਮੈਂ ਤੇਰੀ ਸਾਰੀ ਇੱਛਾ ਦੇ ਅਨੁਸਾਰ ਦਿਆਰ ਦੀ ਲੱਕੜੀ ਅਤੇ ਚੀਲ ਦੀ ਲੱਕੜ ਲਈ ਕਰਾਂਗਾ ।
\s5
\v 9 ਮੇਰੇ ਕਾਮੇ ਉਨ੍ਹਾਂ ਨੂੰ ਲਬਾਨੋਨ ਤੋਂ ਸਮੁੰਦਰ ਤੱਕ ਲਾਹੁਣਗੇ ਅਤੇ ਮੈਂ ਉਨ੍ਹਾਂ ਦਾ ਬੇੜਾ ਬੰਨਵਾ ਕੇ ਸਮੁੰਦਰ ਦੇ ਰਾਹੀਂ ਉਸ ਥਾਂ ਜਿਹੜਾ ਤੂੰ ਠਹਿਰਾਵੇਂ ਪਹੁੰਚਾ ਦੇਵਾਂਗਾ ਅਤੇ ਉੱਥੇ ਉਨ੍ਹਾਂ ਨੂੰ ਖੋਲ ਕੇ ਸੁੱਟਵਾ ਦਿਆਂਗਾ, ਤਾਂ ਜੋ ਤੈਨੂੰ ਮਿਲ ਜਾਣ ਅਤੇ ਤੂੰ ਮੇਰੇ ਘਰਾਣੇ ਨੂੰ ਰੋਟੀ ਦੇ ਕੇ ਮੇਰੀ ਇੱਛਿਆ ਨੂੰ ਪੂਰਾ ਕਰੀਂ ।
\s5
\v 10 ਤਦ ਹੀਰਾਮ ਨੇ ਦਿਆਰ ਦੀ ਲੱਕੜ ਅਤੇ ਚੀਲ ਦੀ ਲੱਕੜ ਸੁਲੇਮਾਨ ਨੂੰ ਉਸ ਦੀ ਸਾਰੀ ਇੱਛਿਆ ਅਨੁਸਾਰ ਦਿੱਤੀ ।
\v 11 ਸੁਲੇਮਾਨ ਇੱਕ ਲੱਖ ਪੰਜਾਹ ਹਜ਼ਾਰ ਮਣ ਕਣਕ ਅਤੇ ਇੱਕ ਸੋ ਪੰਜਾਹ ਮਣ ਕੁਟਵਾਂ ਤੇਲ ਹੀਰਾਮ ਨੂੰ ਉਸ ਦੇ ਘਰਾਣੇ ਦੇ ਖਾਣ ਲਈ ਹਰ ਸਾਲ ਦਿੰਦਾ ਸੀ ।
\v 12 ਯਹੋਵਾਹ ਨੇ ਸੁਲੇਮਾਨ ਨੂੰ ਬੁੱਧੀ ਦਿੱਤੀ, ਜਿਵੇਂ ਉਸ ਉਹ ਦੇ ਨਾਲ ਬਚਨ ਕੀਤਾ ਸੀ ਅਤੇ ਹੀਰਾਮ ਅਤੇ ਸੁਲੇਮਾਨ ਦੇ ਵਿੱਚ ਸੁਲਾਹ ਸੀ ਅਤੇ ਉਨ੍ਹਾਂ ਨੇ ਇੱਕ ਦੂਜੇ ਨਾਲ ਨੇਮ ਬੰਨਿਆ ।
\s5
\v 13 ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਤੋਂ ਬੇਗਾਰ ਲਈ ਅਤੇ ਬੇਗਾਰੀ ਤੀਹ ਹਜ਼ਾਰ ਮਨੁੱਖ ਸਨ ।
\v 14 ਉਹ ਉਨ੍ਹਾਂ ਵਿੱਚੋਂ ਮਹੀਨੇ ਭਰ ਲਈ ਦਸ ਹਜ਼ਾਰ ਵਾਰੀ ਨਾਲ ਲਬਾਨੋਨ ਨੂੰ ਭੇਜਦਾ ਸੀ । ਇਸ ਤਰ੍ਹਾਂ ਉਹ ਇੱਕ ਮਹੀਨਾ ਲਬਾਨੋਨ ਵਿੱਚ ਰਹਿੰਦੇ ਸਨ ਅਤੇ ਦੋ ਮਹੀਨੇ ਆਪਣੇ ਘਰੀਂ ਅਤੇ ਅਦੋਨੀਰਾਮ ਉਨ੍ਹਾਂ ਬੇਗਾਰੀਆਂ ਉੱਤੇ ਸੀ ।
\s5
\v 15 ਸੁਲੇਮਾਨ ਦੇ ਸੱਤਰ ਹਜ਼ਾਰ ਪਾਂਡੀ ਅਤੇ ਅੱਸੀ ਹਜ਼ਾਰ ਪਹਾੜ ਵਿੱਚ ਕੱਟਣ ਵਾਲੇ ਸਨ ।
\v 16 ਇਨ੍ਹਾਂ ਸਰਦਾਰਾਂ ਤੋਂ ਬਿਨਾਂ ਜਿਨ੍ਹਾਂ ਨੂੰ ਸੁਲੇਮਾਨ ਨੇ ਕੰਮ ਉੱਤੇ ਲਾਇਆ ਹੋਇਆ ਸੀ ਹੋਰ ਤਿੰਨ ਹਜ਼ਾਰ ਤਿੰਨ ਸੌ ਸਨ ਜੋ ਇਨ੍ਹਾਂ ਕੰਮ ਕਰਨ ਵਾਲਿਆਂ ਲੋਕਾਂ ਦੇ ਉੱਤੇ ਹੁਕਮ ਚਲਾਉਂਦੇ ਸਨ ।
\s5
\v 17 ਤਦ ਉਹ ਪਾਤਸ਼ਾਹ ਦੇ ਹੁਕਮ ਨਾਲ ਵੱਡੇ ਪੱਥਰ ਅਤੇ ਬਹੁਮੁੱਲੇ ਪੱਥਰ ਕੱਢ ਲਿਆਏ ਕਿ ਭਵਨ ਦੀ ਨਿਉਂ ਘੜੇ ਹੋਏ ਪੱਥਰਾਂ ਨਾਲ ਰੱਖੀ ਜਾਵੇ ।
\v 18 ਸੁਲੇਮਾਨ ਦੇ ਰਾਜ ਮਿਸਤਰੀਆਂ, ਹੀਰਾਮ ਦੇ ਰਾਜ ਮਿਸਤਰੀਆਂ ਅਤੇ ਗਬਿਲੀਆਂ ਨੇ ਉਨ੍ਹਾਂ ਨੂੰ ਘੜਿਆ ਅਤੇ ਉਨ੍ਹਾਂ ਨੇ ਭਵਨ ਬਣਾਉਣ ਲਈ ਲੱਕੜ ਅਤੇ ਪੱਥਰ ਤਿਆਰ ਕੀਤੇ ।
\s5
\c 6
\s ਹੈਕਲ ਦਾ ਨਿਰਮਾਣ
\p
\v 1 ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਰ ਸੌ ਅੱਸੀ ਸਾਲ ਦੇ ਬਾਅਦ, ਇਸਰਾਏਲ ਉੱਤੇ ਸੁਲੇਮਾਨ ਦੇ ਰਾਜ ਦੇ ਚੌਥੇ ਸਾਲ ਜ਼ਿਵ ਦੇ ਮਹੀਨੇ ਜੋ ਦੂਜਾ ਮਹੀਨਾ ਹੈ, ਉਹ ਯਹੋਵਾਹ ਲਈ ਭਵਨ ਬਣਾਉਣ ਲੱਗਾ ।
\v 2 ਉਹ ਭਵਨ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਲਈ ਬਣਾਇਆ ਉਸ ਦੀ ਲੰਬਾਈ ਸੱਠ ਹੱਥ, ਚੁੜਾਈ ਵੀਹ ਹੱਥ ਅਤੇ ਉਚਾਈ ਤੀਹ ਹੱਥ ਸੀ ।
\s5
\v 3 ਉਸ ਭਵਨ ਦੀ ਹੈਕਲ ਦੇ ਅੱਗੇ ਇੱਕ ਦਲਾਨ ਵੀਹ ਹੱਥ ਲੰਮਾ ਭਵਨ ਦੀ ਚੁੜਾਈ ਦੇ ਬਰਾਬਰ ਸੀ ਅਤੇ ਉਸ ਦੀ ਚੁੜਾਈ ਭਵਨ ਦੇ ਅੱਗੇ ਦਸ ਹੱਥ ਸੀ ।
\v 4 ਭਵਨ ਲਈ ਉਸ ਨੇ ਜਾਲੀ ਦਾਰ ਜੜਵੀਆਂ ਖਿੜਕੀਆਂ ਬਣਾਈਆਂ ।
\s5
\v 5 ਉਸ ਨੇ ਭਵਨ ਦੀ ਕੰਧ ਦੇ ਨਾਲ-ਨਾਲ ਚੁਫ਼ੇਰੇ ਕੋਠੜੀਆਂ ਬਣਾਈਆਂ, ਭਵਨ ਦੀਆਂ ਉਨ੍ਹਾਂ ਕੰਧਾਂ ਦੇ ਨਾਲ ਜੋ ਚੁਫ਼ੇਰੇ ਸਨ ਅਰਥਾਤ ਹੈਕਲ ਅਤੇ ਵਿਚਲੀ ਕੋਠੜੀ ਦੇ । ਇਸ ਲਈ ਉਸ ਨੇ ਕੋਠੜੀਆਂ ਚੁਫ਼ੇਰੇ ਬਣਾਈਆਂ ।
\v 6 ਹੇਠਲੀ ਕੋਠੜੀ ਪੰਜ ਹੱਥ ਚੌੜੀ ਸੀ, ਵਿੱਚਕਾਰਲੀ ਛੇ ਹੱਥ ਚੌੜੀ ਅਤੇ ਤੀਜੀ ਸੱਤ ਹੱਥ ਚੌੜੀ ਸੀ । ਇਸ ਕਾਰਨ ਭਵਨ ਦੀ ਕੰਧ ਦੇ ਬਾਹਰ ਉਸ ਨੇ ਚੁਫ਼ੇਰੇ ਬਾਲੇ ਰੱਖਣ ਦੇ ਲਈ ਵਾਧਾ ਬਣਾਇਆ ਕਿ ਬਾਲੇ ਭਵਨ ਦੀਆਂ ਕੰਧਾਂ ਵਿੱਚ ਨਾ ਰੱਖੇ ਜਾਣ ।
\s5
\v 7 ਜਦ ਇਹ ਭਵਨ ਬਣਾਉਂਦੇ ਸਨ, ਤਾਂ ਉਸ ਵਿੱਚ ਪੂਰੇ ਪੂਰੇ ਪੱਥਰ ਲਾਏ ਜਿਹੜੇ ਖਾਣ ਉੱਤੇ ਤਿਆਰ ਕੀਤੇ ਹੋਏ ਸਨ, ਇਸ ਲਈ ਭਵਨ ਦੇ ਬਣਾਉਣ ਵਿੱਚ ਨਾ ਉੱਥੇ ਤੇਸੀ, ਨਾ ਬਸੂਲੀ ਅਤੇ ਨਾ ਲੋਹੇ ਦੇ ਕਿਸੇ ਹੋਰ ਸੰਦ ਦੀ ਅਵਾਜ਼ ਸੁਣਾਈ ਦਿੰਦੀ ਸੀ ।
\v 8 ਵਿੱਚਲੀ ਕੋਠੜੀ ਦਾ ਬੂਹਾ ਨਾਲ ਲੱਗਦਾ ਭਵਨ ਦੇ ਸੱਜੇ ਪਾਸੇ ਵਿੱਚ ਸੀ ਅਤੇ ਚੱਕਰ ਵਾਲੀਆਂ ਪੌੜੀਆਂ ਨਾਲ ਵਿੱਚਲੀ ਕੋਠੜੀ ਵਿੱਚ ਅਤੇ ਵਿਚਲੀ ਕੋਠੜੀ ਦੇ ਵਿੱਚੋਂ ਦੀ ਤੀਜੀ ਕੋਠੜੀ ਵਿੱਚ ਚੜ੍ਹਦੇ ਸਨ ।
\s5
\v 9 ਉਸ ਨੇ ਭਵਨ ਨੂੰ ਬਣਾਇਆ ਅਤੇ ਉਹ ਨੂੰ ਸੰਪੂਰਨ ਕੀਤਾ ਅਤੇ ਉਸ ਨੇ ਭਵਨ ਨੂੰ ਦਿਆਰ ਦੇ ਫੱਟਾਂ ਅਤੇ ਸ਼ਤੀਰਾਂ ਨਾਲ ਢੱਕਿਆ ।
\v 10 ਉਸ ਨੇ ਸਾਰੇ ਭਵਨ ਦੇ ਨਾਲ-ਨਾਲ ਕੋਠੜੀਆਂ ਬਣਾਈਆਂ ਜਿਹੜੀਆਂ ਪੰਜ ਹੱਥ ਉੱਚੀਆਂ ਸਨ ਅਤੇ ਉਹ ਦਿਆਰ ਦੀ ਲਕੜੀ ਨਾਲ ਭਵਨ ਨੂੰ ਲੱਗਵੀਆਂ ਸਨ ।
\s5
\v 11 ਤਦ ਯਹੋਵਾਹ ਦਾ ਬਚਨ ਸੁਲੇਮਾਨ ਨੂੰ ਆਇਆ ਕਿ
\v 12 ਇਹ ਭਵਨ ਜਿਹੜਾ ਤੂੰ ਬਣਾਉਂਦਾ ਹੈਂ ਜੇਕਰ ਤੂੰ ਮੇਰੀਆਂ ਬਿਧੀਆਂ ਉੱਤੇ ਚੱਲੇਂ ਅਤੇ ਮੇਰੇ ਨਿਆਵਾਂ ਨੂੰ ਪੂਰਾ ਕਰਕੇ ਉਨ੍ਹਾਂ ਦੀ ਪਾਲਨਾ ਕਰੇਂ ਅਤੇ ਮੇਰੇ ਹੁਕਮਾਂ ਅਨੁਸਾਰ ਚੱਲੇਂ, ਤਾਂ ਮੈਂ ਆਪਣੇ ਬਚਨ ਨੂੰ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਹੈ ਤੇਰੇ ਨਾਲ ਕਾਇਮ ਰੱਖਾਂਗਾ ।
\v 13 ਮੈਂ ਇਸਰਾਏਲੀਆਂ ਦੇ ਵਿੱਚ ਵੱਸਾਂਗਾ ਅਤੇ ਆਪਣੀ ਪਰਜਾ ਇਸਰਾਏਲ ਨੂੰ ਨਾ ਛੱਡਾਂਗਾ ।
\s ਹੈਕਲ ਦੀ ਅੰਦਰੂਨੀ ਸਜ਼ਾਵਟ
\p
\s5
\v 14 ਸੁਲੇਮਾਨ ਨੇ ਭਵਨ ਬਣਾਇਆ ਅਤੇ ਉਹ ਨੂੰ ਸੰਪੂਰਨ ਕੀਤਾ ।
\v 15 ਉਸ ਨੇ ਅੰਦਰਲੇ ਪਾਸੇ ਭਵਨ ਦੀਆਂ ਕੰਧਾਂ ਉੱਤੇ ਦਿਆਰ ਦੇ ਫੱਟੇ ਲਾਏ, ਭਵਨ ਦੇ ਫਰਸ਼ ਤੋਂ ਲੈ ਕੇ ਛੱਤ ਤੱਕ ਅੰਦਰਲੇ ਪਾਸੇ ਲੱਕੜ ਨਾਲ ਢੱਕਿਆ ਅਤੇ ਭਵਨ ਦੇ ਥੱਲੇ ਨੂੰ ਚੀਲ ਦੇ ਫੱਟਾਂ ਨਾਲ ਢੱਕਿਆ ।
\s5
\v 16 ਉਸ ਨੇ ਭਵਨ ਦੇ ਪਿਛਲੇ ਪਾਸੇ ਵੀਹ ਹੱਥ ਤੱਕ ਦਿਆਰ ਦੇ ਫੱਟਾਂ ਨਾਲ ਫਰਸ਼ ਤੋਂ ਲੈ ਕੇ ਉਹ ਦੀਆਂ ਕੰਧਾਂ ਤੱਕ ਬਣਾਇਆ । ਉਹ ਦੇ ਅੰਦਰ ਵਾਰ ਵਿੱਚਲੀ ਕੋਠੜੀ ਲਈ ਅਰਥਾਤ ਅੱਤ ਪਵਿੱਤਰ ਥਾਂ ਲਈ ਉਹ ਨੂੰ ਬਣਾਇਆ ।
\v 17 ਉਹ ਭਵਨ ਅਰਥਾਤ ਸਾਹਮਣੀ ਹੈਕਲ ਚਾਲ੍ਹੀ ਹੱਥ ਲੰਮੀ ਸੀ ।
\v 18 ਭਵਨ ਦੇ ਅੰਦਰਲੀ ਵੱਲ ਦਿਆਰ ਦਾ ਸੀ ਉਸ ਵਿੱਚ ਕਲੀਆਂ ਅਤੇ ਫੁੱਲ ਉੱਕਰੇ ਹੋਏ ਸਨ ਅਤੇ ਇਹ ਸਾਰਾ ਦਿਆਰ ਦਾ ਸੀ, ਕੋਈ ਪੱਥਰ ਨਹੀਂ ਦਿਸਦਾ ਸੀ ।
\s5
\v 19 ਭਵਨ ਦੇ ਵਿੱਚ ਅੰਦਰਲੀ ਵੱਲ ਵਿੱਚਲੀ ਕੋਠੜੀ ਸੀ, ਤਾਂ ਜੋ ਉੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਰੱਖਿਆ ਜਾ ਸਕੇ ।
\v 20 ਵਿੱਚਲੀ ਕੋਠੜੀ ਦੇ ਅੰਦਰਲੇ ਪਾਸੇ ਦੀ ਲੰਬਾਈ ਵੀਹ ਹੱਥ, ਉਸ ਦੀ ਚੁੜਾਈ ਵੀਹ ਹੱਥ ਅਤੇ ਉਚਾਈ ਵੀ ਵੀਹ ਹੱਥ ਸੀ ਅਤੇ ਕੁੰਦਨ ਸੋਨਾ ਉਸ ਦੇ ਉੱਤੇ ਚੜ੍ਹਾਇਆ ਅਤੇ ਜਗਵੇਦੀ ਦੀ ਤਖਤਾ ਬੰਦੀ ਦਿਆਰ ਨਾਲ ਕੀਤੀ ।
\s5
\v 21 ਸੁਲੇਮਾਨ ਨੇ ਭਵਨ ਉੱਤੇ ਅੰਦਰ ਵਾਰ ਕੁੰਦਨ ਸੋਨਾ ਚੜ੍ਹਾਇਆ ਅਤੇ ਵਿੱਚਲੀ ਕੋਠੜੀ ਦੇ ਬਾਹਰਲੇ ਪਾਸੇ ਸੋਨੇ ਦੇ ਸੰਗਲ ਤਾਣ ਦਿੱਤੇ ਅਤੇ ਉਸ ਉੱਤੇ ਵੀ ਸੋਨਾ ਚੜ੍ਹਾਇਆ ।
\v 22 ਉਸ ਨੇ ਸਾਰਾ ਭਵਨ ਸੋਨੇ ਨਾਲ ਮੜ੍ਹਿਆ ਇੱਥੋਂ ਤੱਕ ਕਿ ਸਾਰਾ ਭਵਨ ਸੰਪੂਰਨ ਹੋ ਗਿਆ ਅਤੇ ਸਾਰੀ ਜਗਵੇਦੀ ਉੱਤੇ ਜਿਹੜੀ ਵਿੱਚਲੀ ਕੋਠੜੀ ਦੀ ਸੀ ਉਸ ਨੇ ਸੋਨਾ ਚੜ੍ਹਾਇਆ ।
\s5
\v 23 ਉਸ ਨੇ ਵਿੱਚਲੀ ਕੋਠੜੀ ਵਿੱਚ ਦੋ ਕਰੂਬ ਜ਼ੈਤੂਨ ਦੀ ਲੱਕੜ ਦੇ ਦਸ ਹੱਥ ਉੱਚੇ ਬਣਾਏ ।
\v 24 ਕਰੂਬ ਦੇ ਇੱਕ ਖੰਭ ਦੀ ਲੰਬਾਈ ਪੰਜ ਹੱਥ ਅਤੇ ਕਰੂਬ ਦੇ ਦੂਜੇ ਖੰਭ ਦੀ ਲੰਬਾਈ ਵੀ ਪੰਜ ਹੱਥ ਦੀ ਸੀ, ਇਸ ਤਰ੍ਹਾਂ ਇੱਕ ਖੰਭ ਦੇ ਸਿਰੇ ਤੋਂ ਦੂਜੇ ਖੰਭ ਦੇ ਸਿਰੇ ਤੱਕ ਦਸ ਹੱਥ ਦੀ ਵਿੱਥ ਸੀ ।
\v 25 ਦਸ ਹੀ ਹੱਥ ਦੂਜੇ ਕਰੂਬ ਦੀ ਦੋਵੇਂ ਕਰੂਬ ਇੱਕੋ ਹੀ ਮਿਣਤੀ ਅਤੇ ਇੱਕੋ ਹੀ ਡੌਲ ਦੇ ਸਨ ।
\v 26 ਇੱਕ ਕਰੂਬ ਦੀ ਉਚਿਆਈ ਦਸ ਹੱਥ ਦੀ ਸੀ ਅਤੇ ਇਸੇ ਤਰ੍ਹਾਂ ਦੂਜੇ ਕਰੂਬ ਦੀ ਸੀ ।
\s5
\v 27 ਉਸ ਨੇ ਦੋਹਾਂ ਕਰੂਬਆਂ ਨੂੰ ਭਵਨ ਦੇ ਅੰਦਰਲੀ ਵੱਲ ਰੱਖਿਆ, ਉਨ੍ਹਾਂ ਨੇ ਆਪਣੇ ਖੰਭ ਖਿਲਾਰੇ ਹੋਏ ਸਨ ਅਤੇ ਇੱਕ ਦਾ ਖੰਭ ਇੱਕ ਕੰਧ ਨਾਲ ਅਤੇ ਦੂਜੇ ਕਰੂਬ ਦਾ ਖੰਭ ਦੂਜੀ ਕੰਧ ਨਾਲ ਲੱਗਾ ਹੋਇਆ ਸੀ ਅਤੇ ਉਨ੍ਹਾਂ ਦੇ ਖੰਭ ਭਵਨ ਵਿੱਚ ਇੱਕ ਦੂਜੇ ਨਾਲ ਲਗਦੇ ਸਨ ।
\v 28 ਉਸ ਉਨ੍ਹਾਂ ਕਰੂਬੀਆਂ ਉੱਤੇ ਸੋਨਾ ਚੜ੍ਹਾਇਆ ।
\s5
\v 29 ਭਵਨ ਦੀਆਂ ਸਾਰੀਆਂ ਕੰਧਾਂ ਉੱਤੇ ਆਲੇ-ਦੁਆਲੇ ਕਰੂਬੀਆਂ ਅਤੇ ਖਜ਼ੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉਸ ਨੇ ਉੱਕਰ ਕੇ ਅੰਦਰਲੀ ਵੱਲ ਅਤੇ ਬਾਹਰਲੀ ਵੱਲ ਬਣਾਈਆਂ ।
\v 30 ਭਵਨ ਦੇ ਥੱਲੇ ਉੱਤੇ ਅੰਦਰ-ਬਾਹਰ ਉਸ ਨੇ ਸੋਨਾ ਚੜ੍ਹਾਇਆ ।
\s5
\v 31 ਵਿੱਚਲੀ ਕੋਠੜੀ ਵਿੱਚ ਵੜਨ ਲਈ ਉਸ ਨੇ ਜ਼ੈਤੂਨ ਦੀ ਲੱਕੜੀ ਦੇ ਬੂਹੇ ਬਣਾਏ । ਉਸ ਦੀਆਂ ਬਾਰੀਆਂ ਅਤੇ ਛੱਤਣ ਦੀ ਲੰਬਾਈ ਕੰਧ ਦਾ ਪੰਜਵਾਂ ਹਿੱਸਾ ਸੀ ।
\v 32 ਜ਼ੈਤੂਨ ਦੀ ਲੱਕੜ ਦੇ ਦੋਹਾਂ ਬੂਹਿਆਂ ਉੱਤੇ ਉਸ ਨੇ ਕਰੂਬੀਆਂ, ਖਜ਼ੂਰ ਦੇ ਬਿਰਛ ਅਤੇ ਖਿੜੇ ਹੋਏ ਫੁੱਲ ਉੱਕਰੇ ਅਤੇ ਉਨ੍ਹਾਂ ਉੱਤੇ ਸੋਨਾ ਚੜ੍ਹਾਇਆ ਅਤੇ ਉਸ ਸੋਨੇ ਨੂੰ ਉਸ ਨੇ ਕਰੁਬੀਮ ਉੱਤੇ ਅਤੇ ਖਜ਼ੂਰ ਦੇ ਬਿਰਛਾਂ ਉੱਤੇ ਢਾਲ਼ ਕੇ ਚੜ੍ਹਾਇਆ ।
\s5
\v 33 ਇਸੇ ਤਰ੍ਹਾਂ ਹੈਕਲ ਦੇ ਬੂਹੇ ਲਈ ਜਿਹੜਾ ਕੰਧ ਦਾ ਚੌਥਾ ਹਿੱਸਾ ਸੀ, ਉਸ ਨੇ ਜ਼ੈਤੂਨ ਲੱਕੜ ਦੀ ਚੁਗਾਠ ਬਣਾਈ ।
\v 34 ਉਸ ਦੇ ਦੋਵੇਂ ਬੂਹੇ ਚੀਲ ਦੀ ਲੱਕੜ ਦੇ ਸਨ ਇੱਕ ਬੂਹੇ ਦੇ ਦੋ-ਦੋ ਫੱਟ ਜੋ ਮੋੜੇ ਜਾਂਦੇ ਸਨ ।
\v 35 ਉਨ੍ਹਾਂ ਉੱਤੇ ਕਰੂਬੀਆਂ ਖਜ਼ੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉੱਕਰੀਆਂ ਅਤੇ ਉਨ੍ਹਾਂ ਸਭਨਾਂ ਉੱਤੇ ਸੋਨਾ ਚੜ੍ਹਾਇਆ, ਉਹ ਉਸ ਉੱਕਰੀ ਬਣਤ ਉੱਤੇ ਠੀਕ ਠੀਕ ਬੈਠਾ ।
\s5
\v 36 ਅੰਦਰਲੇ ਵਿਹੜੇ ਦੇ ਤਿੰਨ ਰਦੇ ਘੜੇ ਹੋਏ ਪੱਥਰਾਂ ਦੇ ਬਣਾਏ ਅਤੇ ਇੱਕ ਰਦਾ ਦਿਆਰ ਦੀ ਲੱਕੜ ਦਾ ।
\s5
\v 37 ਚੌਥੇ ਸਾਲ ਜ਼ਿਵ ਦੇ ਮਹੀਨੇ ਵਿੱਚ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ ।
\v 38 ਗਿਆਰਵੇਂ ਸਾਲ ਦੇ ਬੂਲ ਦੇ ਮਹੀਨੇ ਵਿੱਚ ਜੋ ਅੱਠਵਾਂ ਮਹੀਨਾ ਹੈ, ਉਹ ਭਵਨ ਉਹ ਦੇ ਸਾਰੇ ਕੰਮ ਸਮੇਤ ਅਤੇ ਉਹ ਦੀ ਸਾਰੀ ਡੌਲ ਦੇ ਸਮਾਨ ਸੰਪੂਰਨ ਹੋਇਆ । ਉਸ ਨੇ ਉਹ ਨੂੰ ਸੱਤਾਂ ਸਾਲਾਂ ਵਿੱਚ ਬਣਾਇਆ ।
\s5
\c 7
\s ਸੁਲੇਮਾਨ ਦਾ ਮਹਿਲ
\p
\v 1 ਸੁਲੇਮਾਨ ਨੇ ਆਪਣੇ ਮਹਿਲ ਨੂੰ ਤੇਰਾਂ ਸਾਲਾਂ ਵਿੱਚ ਬਣਾਇਆ ਅਤੇ ਸਾਰੇ ਮਹਿਲ ਨੂੰ ਸੰਪੂਰਨ ਕੀਤਾ ।
\v 2 ਉਸ ਨੇ "ਲਬਾਨੋਨ ਬਣ ਦੀ ਲੱਕੜ ਨਾਲ ਮਹਿਲ" ਬਣਾਇਆ ਜਿਹ ਦੀ ਲੰਬਾਈ ਸੌ ਹੱਥ, ਚੁੜਾਈ ਪੰਜਾਹ ਹੱਥ ਅਤੇ ਉਚਾਈ ਤੀਹ ਹੱਥ ਦੀ ਸੀ ਅਤੇ ਉਹ ਦਿਆਰ ਦੇ ਥੰਮਾਂ ਦੀਆਂ ਚਾਰ ਕਤਾਰਾਂ ਉੱਤੇ ਸੀ ਅਤੇ ਥੰਮਾਂ ਦੇ ਉੱਤੇ ਦਿਆਰ ਦੇ ਸ਼ਤੀਰ ਸਨ ।
\s5
\v 3 ਉਹ ਬਾਲਿਆਂ ਦੇ ਉੱਪਰਲੀ ਵੱਲੋਂ ਦਿਆਰ ਨਾਲ ਢੱਕਿਆ ਗਿਆ ਜਿਹੜੇ ਪੰਤਾਲੀਆਂ ਥੰਮਾਂ ਉੱਤੇ ਸਨ ਅਤੇ ਇੱਕ-ਇੱਕ ਕਤਾਰ ਵਿੱਚ ਪੰਦਰਾਂ ਪੰਦਰਾਂ ਸਨ ।
\v 4 ਤਿੰਨ ਕਤਾਰਾਂ ਚੁਗਾਠਾਂ ਦੀਆਂ ਸਨ ਅਤੇ ਖਿੜਕੀਆਂ ਆਹਮੋ ਸਾਹਮਣੇ ਤਿੰਨ ਸਤਰਾਂ ਵਿੱਚ ਸਨ ।
\v 5 ਸਾਰੇ ਦਰਵਾਜ਼ੇ ਅਤੇ ਚੁਗਾਠਾਂ ਚੌਰਸ ਸਨ ਅਤੇ ਖਿੜਕੀਆਂ ਆਹਮੋ ਸਾਹਮਣੇ ਤਿੰਨ ਮੰਜਿਲਾਂ ਵਿੱਚ ਸਨ ।
\s5
\v 6 ਉਸ ਨੇ ਥੰਮਾਂ ਦਾ ਇੱਕ ਦਲਾਨ ਬਣਾਇਆ ਜਿਸ ਦੀ ਲੰਬਾਈ ਪੰਜਾਹ ਹੱਥ, ਚੁੜਾਈ ਤੀਹ ਹੱਥ ਅਤੇ ਇੱਕ ਦਲਾਨ ਉਸ ਦੇ ਸਾਹਮਣੇ ਸੀ ਅਤੇ ਉਨ੍ਹਾਂ ਦੇ ਅੱਗੇ ਥੰਮ੍ਹ ਅਤੇ ਇੱਕ ਚਬੂਤਰਾ ਸੀ ।
\s5
\v 7 ਉਸ ਨੇ ਇੱਕ ਦਲਾਨ ਰਾਜਗੱਦੀ ਲਈ ਬਣਾਇਆ ਜਿੱਥੇ ਉਹ ਨਿਆਂ ਕਰਦਾ ਸੀ ਅਰਥਾਤ ਨਿਆਂ ਦਾ ਦਲਾਨ ਅਤੇ ਉਹ ਥੱਲਿਓਂ ਛੱਤ ਤੱਕ ਦਿਆਰ ਨਾਲ ਢੱਕਿਆ ਗਿਆ ।
\s5
\v 8 ਉਸ ਦਾ ਮਹਿਲ ਜਿੱਥੇ ਉਹ ਰਹਿੰਦਾ ਸੀ ਅਤੇ ਚੌਂਕ ਜਿਹੜਾ ਮਹਿਲ ਦੇ ਦਲਾਨ ਦੇ ਪਛਵਾੜੇ ਸੀ ਉਹ ਉੱਸੇ ਕਾਰੀਗਰੀ ਦਾ ਸੀ ਅਤੇ ਉਸ ਨੇ ਇੱਕ ਮਹਿਲ ਫਿਰਊਨ ਦੀ ਧੀ ਲਈ ਬਣਾਇਆ ਜਿਸ ਨੂੰ ਸੁਲੇਮਾਨ ਨੇ ਵਿਆਹ ਲਿਆ ਸੀ । ਉਹ ਇਸੇ ਦਲਾਨ ਵਰਗਾ ਸੀ ।
\s5
\v 9 ਇਹ ਸਾਰੇ ਅੰਦਰੋਂ ਬਾਹਰੋਂ ਬਹੁਮੁੱਲੇ ਪੱਥਰਾਂ ਦੇ ਸਨ ਜਿਨ੍ਹਾਂ ਦੀ ਘੜਤ ਮਿਣਤੀ ਦੇ ਅਨੁਸਾਰ ਸੀ ਅਤੇ ਆਰੇ ਨਾਲ ਚੀਰੇ ਹੋਏ ਸਨ ਅਰਥਾਤ ਨਿਉਂ ਤੋਂ ਲੈ ਕੇ ਛੱਜੇ ਤੱਕ ਅਤੇ ਬਾਹਰ ਵੱਡੇ ਵਿਹੜੇ ਤੱਕ ।
\v 10 ਨਿਉਂ ਬਹੁਮੁੱਲੇ ਪੱਥਰਾਂ ਦੀ ਅਤੇ ਵੱਡੇ-ਵੱਡੇ ਪੱਥਰਾਂ ਦੀ ਸੀ ਅਰਥਾਤ ਦਸ ਹੱਥ ਦੇ ਪੱਥਰ ਅਤੇ ਅੱਠ ਹੱਥ ਦੇ ਪੱਥਰ ।
\s5
\v 11 ਉੱਤੇ ਵੀ ਬਹੁਮੁੱਲੇ ਅਤੇ ਮਿਣਤੀ ਅਨੁਸਾਰ ਘੜੇ ਹੋਏ ਪੱਥਰ ਸਨ ਨਾਲੇ ਦਿਆਰ ਸੀ ।
\v 12 ਵੱਡੇ ਵਿਹੜੇ ਦੇ ਦੁਆਲੇ ਤਿੰਨ ਰਦੇ ਘੜੇ ਹੋਏ ਪੱਥਰਾਂ ਦੇ ਸਨ ਅਤੇ ਇੱਕ ਦਿਆਰ ਦੇ ਸ਼ਤੀਰਾਂ ਦਾ ਸੀ । ਇਸ ਤਰ੍ਹਾਂ ਯਹੋਵਾਹ ਦੇ ਭਵਨ ਦੇ ਅੰਦਰਲੇ ਚੌਂਕ ਲਈ ਅਤੇ ਮਹਿਲ ਦੇ ਦਲਾਨ ਲਈ ਵੀ ਸੀ ।
\s ਹੀਰਾਮ ਦਾ ਕੰਮ
\p
\s5
\v 13 ਸੁਲੇਮਾਨ ਪਾਤਸ਼ਾਹ ਨੇ ਸੁਨੇਹਾ ਭੇਜ ਕੇ ਹੀਰਾਮ ਨੂੰ ਸੂਰ ਤੋਂ ਬੁਲਾ ਲਿਆ ।
\v 14 ਉਹ ਨਫਤਾਲੀ ਦੇ ਗੋਤ ਵਿੱਚੋਂ ਵਿਧਵਾ ਦਾ ਪੁੱਤਰ ਸੀ, ਅਤੇ ਉਹ ਦਾ ਪਿਤਾ ਇੱਕ ਸੂਰੀ ਠਠਿਆਰ ਸੀ । ਉਹ ਬੁੱਧ, ਸਮਝ ਅਤੇ ਹੁਨਰ ਵਿੱਚ ਇਸ ਤਰ੍ਹਾਂ ਭਰਪੂਰ ਸੀ ਕਿ ਉਹ ਪਿੱਤਲ ਦੇ ਸਾਰੇ ਕੰਮ ਕਰ ਸਕੇ । ਉਹ ਸੁਲੇਮਾਨ ਪਾਤਸ਼ਾਹ ਕੋਲ ਆਇਆ ਅਤੇ ਉਸ ਦਾ ਸਾਰਾ ਕੰਮ ਕੀਤਾ ।
\s ਪਿੱਤਲ ਦੇ ਦੋ ਥੰਮ੍ਹ
\p
\s5
\v 15 ਉਹ ਨੇ ਪਿੱਤਲ ਨੂੰ ਢਾਲ਼ ਕੇ ਥੰਮ੍ਹ ਬਣਾਏ ਇੱਕ ਥੰਮ੍ਹ ਦੀ ਉਚਿਆਈ ਅਠਾਰਾਂ ਹੱਥ ਸੀ ਅਤੇ ਦੂਜੇ ਦਾ ਘੇਰ ਬਾਰਾਂ ਹੱਥ ਦੀ ਰੱਸੀ ਦੇ ਨਾਪ ਦਾ ਸੀ ।
\v 16 ਉਹ ਨੇ ਥੰਮਾਂ ਦੇ ਸਿਰਾਂ ਉੱਤੇ ਦੇਣ ਲਈ ਦੋ ਮੁਕਟ ਪਿੱਤਲ ਢਾਲ਼ ਕੇ ਬਣਾਏ । ਇੱਕ ਪੰਜ ਹੱਥ ਉੱਚਾ ਸੀ ਅਤੇ ਦੂਜਾ ਵੀ ਪੰਜ ਹੱਥ ਉੱਚਾ ਸੀ ।
\v 17 ਥੰਮਾਂ ਦੇ ਸਿਰਾਂ ਉਤਲੇ ਮੁਕਟਾਂ ਲਈ ਬਣਤ ਦੀਆਂ ਜਾਲੀਆਂ ਅਤੇ ਗੋਠਵੀਆਂ ਮਾਲਾਂ ਸਨ, ਸੱਤ ਇੱਕ ਮੁਕਟ ਲਈ ਸੱਤ ਦੂਜੇ ਮੁਕਟ ਲਈ ।
\s5
\v 18 ਇਸੇ ਤਰ੍ਹਾਂ ਉਸ ਨੇ ਥੰਮਾਂ ਨੂੰ ਬਣਾਇਆ ਅਤੇ ਇੱਕ-ਇੱਕ ਜਾਲੀ ਉੱਤੇ ਦੋ ਕਤਾਰਾਂ ਅਨਾਰਾਂ ਦੀਆਂ ਦੁਆਲੇ ਬਣਾਈਆਂ, ਤਾਂ ਜੋ ਉਨ੍ਹਾਂ ਦੋਹਾਂ ਮੁਕਟਾਂ ਨੂੰ ਜੋ ਉਨ੍ਹਾਂ ਦੋਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਢੱਕਣ ਅਤੇ ਇਸੇ ਤਰ੍ਹਾਂ ਦੂਜੇ ਮੁਕਟ ਲਈ ਬਣਾਇਆ ।
\v 19 ਉਹ ਮੁਕਟ ਜਿਹੜੇ ਥੰਮਾਂ ਦੇ ਸਿਰਾਂ ਉੱਤੇ ਦਲਾਨ ਵਿੱਚ ਸਨ ਚਾਰ ਹੱਥ ਤੱਕ ਸੋਸਨੀ ਕੰਮ ਦੇ ਸਨ ।
\s5
\v 20 ਉਨ੍ਹਾਂ ਦੋਹਾਂ ਥੰਮਾਂ ਦੇ ਉੱਤੇ ਉਤਾਹਾਂ ਵੀ ਮੁਕਟ ਸਨ ਜੋ ਉਸ ਗੁਲਆਈ ਦੇ ਕੋਲ ਸਨ ਜਿਹੜੀ ਜਾਲੀ ਦੇ ਨਾਲ ਲਗਵੀਂ ਸੀ, ਅਨਾਰ ਬਣੇ ਹੋਏ ਸਨ ਅਰਥਾਤ ਉਸ ਦੂਜੇ ਮੁਕਟ ਉੱਤੇ ਆਲੇ-ਦੁਆਲੇ ਕਤਾਰਾਂ ਵਿੱਚ ਦੋ ਸੌ ਅਨਾਰ ਸਨ ।
\v 21 ਉਹ ਨੇ ਹੈਕਲ ਦੇ ਬਰਾਂਡੇ ਕੋਲ ਥੰਮ੍ਹ ਟਿਕਾ ਦਿੱਤੇ ਇੱਕ ਥੰਮ੍ਹ ਸੱਜੇ ਪਾਸੇ ਟਿਕਾਇਆ ਅਤੇ ਉਸ ਦਾ ਨਾਮ ਯਾਕੀਨ ਰੱਖਿਆ ਅਤੇ ਦੂਜਾ ਥੰਮ੍ਹ ਖੱਬੇ ਪਾਸੇ ਟਿਕਾਇਆ ਅਤੇ ਉਸ ਦਾ ਨਾਮ ਬੋਅਜ਼ ਰੱਖਿਆ ।
\v 22 ਥੰਮਾਂ ਦੇ ਸਿਰਾਂ ਉੱਤੇ ਸੋਸਨੀ ਕੰਮ ਸੀ, ਸੋ ਥੰਮਾਂ ਦਾ ਕੰਮ ਸੰਪੂਰਨ ਹੋਇਆ ।
\s ਪਿੱਤਲ ਦਾ ਹੌਦ
\p
\s5
\v 23 ਫੇਰ ਉਹ ਨੇ ਇੱਕ ਸਾਗਰੀ ਹੌਦ ਢਾਲ਼ ਕੇ ਬਣਾਇਆ ਜਿਹੜਾ ਕੰਢੇ ਤੋਂ ਕੰਢੇ ਤੱਕ ਦਸ ਹੱਥ ਸੀ । ਉਹ ਆਲਿਓਂ ਦੁਆਲਿਓਂ ਗੋਲ ਸੀ, ਉਹ ਪੰਜ ਹੱਥ ਉੱਚਾ ਸੀ ਅਤੇ ਉਸ ਦਾ ਘੇਰਾ ਤੀਹ ਹੱਥ ਦੀ ਰੱਸੀ ਨਾਲ ਮਿਣਿਆ ਹੋਇਆ ਸੀ ।
\v 24 ਉਸ ਦੇ ਕੰਢੇ ਦੇ ਹੇਠ ਆਲੇ-ਦੁਆਲੇ ਗੋਲੇ ਇੱਕ ਹੱਥ ਵਿੱਚ ਦਸ ਸਨ, ਜਿਹੜੇ ਸਾਗਰੀ ਹੌਦ ਦੇ ਚੁਫ਼ੇਰੇ ਸਨ । ਗੋਲੇ ਦੋ ਕਤਾਰਾਂ ਵਿੱਚ ਸਨ ਅਤੇ ਉਹ ਉਸ ਦੇ ਨਾਲ ਹੀ ਢਾਲ਼ੇ ਹੋਏ ਸਨ ।
\s5
\v 25 ਉਹ ਬਾਰਾਂ ਬਲ਼ਦਾਂ ਦੇ ਉੱਤੇ ਧਰਿਆ ਹੋਇਆ ਸੀ । ਤਿੰਨਾਂ ਦੇ ਮੂੰਹ ਉੱਤਰ ਵੱਲ, ਤਿੰਨਾਂ ਦੇ ਮੂੰਹ ਪੱਛਮ ਵੱਲ, ਤਿੰਨਾਂ ਦੇ ਮੂੰਹ ਦੱਖਣ ਵੱਲ ਅਤੇ ਤਿੰਨਾਂ ਦੇ ਮੂੰਹ ਪੂਰਬ ਵੱਲ ਸਨ । ਉਹ ਸਾਗਰੀ ਹੌਦ ਉਨ੍ਹਾਂ ਦੇ ਉੱਤੇ ਧਰਿਆ ਹੋਇਆ ਸੀ ਅਤੇ ਉਨ੍ਹਾਂ ਦੀਆਂ ਸਾਰੀਆਂ ਪਛਾੜੀਆਂ ਅੰਦਰਲੀ ਵੱਲ ਸਨ ।
\v 26 ਉਸ ਦਾ ਦਲ ਇੱਕ ਚੱਪਾ ਭਰ ਸੀ । ਉਸ ਦੇ ਕੰਢੇ ਕਟੋਰੇ ਦੇ ਕੰਢੇ ਵਰਗੇ ਸੋਸਨੀ ਫੁੱਲਾਂ ਦੇ ਘੜੇ ਹੋਏ ਸਨ ਅਤੇ ਉਸ ਦੇ ਵਿੱਚ ਪੰਦਰਾਂ ਕੁ ਸੌ ਮਣ ਦੀ ਸਮਾਈ ਸੀ ।
\s ਪਿੱਤਲ ਦੀਆਂ ਕੁਰਸੀਆਂ
\p
\s5
\v 27 ਉਸ ਨੇ ਦਸ ਕੁਰਸੀਆਂ ਪਿੱਤਲ ਦੀਆਂ ਬਣਾਈਆਂ । ਉਨ੍ਹਾਂ ਵਿੱਚ ਇੱਕ-ਇੱਕ ਕੁਰਸੀ ਦੀ ਲੰਬਾਈ ਚਾਰ ਹੱਥ, ਚੁੜਾਈ ਚਾਰ ਹੱਥ ਅਤੇ ਉਚਿਆਈ ਤਿੰਨ ਹੱਥ ਸੀ ।
\v 28 ਉਨ੍ਹਾਂ ਕੁਰਸੀਆਂ ਦੀ ਬਣਤ ਇਸ ਤਰ੍ਹਾਂ ਸੀ ਕਿ ਉਨ੍ਹਾਂ ਦੀਆਂ ਪਟੜੀਆਂ ਸਨ ਅਤੇ ਪਟੜੀਆਂ ਵਿੱਚ ਜੋੜ ਸਨ ।
\v 29 ਪਟੜੀਆਂ ਦੇ ਉੱਤੇ ਜਿਹੜੀਆਂ ਜੋੜਾਂ ਵਿੱਚ ਸਨ ਸ਼ੇਰ ਬਲ਼ਦ ਅਤੇ ਕਰੂਬ ਸਨ ਅਤੇ ਜੋੜ ਦੇ ਉੱਤੇ ਵੀ ਇਸੇ ਤਰ੍ਹਾਂ ਹੀ ਸੀ ਅਤੇ ਸ਼ੇਰਾਂ ਅਤੇ ਬਲ਼ਦਾਂ ਦੇ ਹੇਠ ਲਟਕਵੇਂ ਹਾਰ ਸਨ ।
\s5
\v 30 ਹਰ ਕੁਰਸੀ ਲਈ ਪਿੱਤਲ ਦੇ ਚਾਰ ਪਹੀਏ ਸਨ ਅਤੇ ਉਨ੍ਹਾਂ ਦੀਆਂ ਧੁਰਾਂ ਪਿੱਤਲ ਦੀਆਂ ਸਨ । ਉਨ੍ਹਾਂ ਦੇ ਚੋਹਾਂ ਪਹੀਆਂ ਹੇਠ ਫਰਸ਼ੀਆਂ ਸਨ ਹੌਦ ਦੇ ਹੇਠ ਢਲਵੀਆਂ ਫਰਸ਼ੀਆਂ ਸਨ ਅਤੇ ਹਰ ਇੱਕ ਦੇ ਪਾਸੇ ਉੱਤੇ ਹਾਰ ਸਨ ।
\v 31 ਉਹ ਦਾ ਮੂੰਹ ਮੁਕਟ ਦੇ ਵਿੱਚ ਅਤੇ ਉੱਤੇ ਇੱਕ ਹੱਥ ਸੀ । ਉਹ ਦਾ ਮੂੰਹ ਗੋਲ ਅਤੇ ਕੁਰਸੀ ਦੀ ਬਣਤ ਅਨੁਸਾਰ ਡੇਢ ਹੱਥ ਸੀ ਅਤੇ ਉਹ ਦੇ ਮੂੰਹ ਦੇ ਉੱਤੇ ਵੀ ਉੱਕਰਾਈ ਦਾ ਕੰਮ ਸੀ ਅਤੇ ਉਨ੍ਹਾਂ ਦੀਆਂ ਪਟੜੀਆਂ ਚੋਰਸ ਸਨ, ਗੋਲ ਨਹੀਂ ਸਨ ।
\s5
\v 32 ਉਹ ਚਾਰ ਪਹੀਏ ਉਨ੍ਹਾਂ ਪਟੜੀਆਂ ਦੇ ਹੇਠ ਸਨ ਅਤੇ ਪਹੀਆਂ ਦੇ ਧੁਰੇ ਕੁਰਸੀ ਵਿੱਚ ਲੱਗੇ ਹੋਏ ਸਨ ਅਤੇ ਹਰ ਪਹੀਏ ਦੀ ਉਚਿਆਈ ਡੇਢ ਹੱਥ ਸੀ ।
\v 33 ਪਹੀਏ ਦੀ ਬਣਤਰ ਰਥ ਦੇ ਪਹੀਆਂ ਦੀ ਬਣਤਰ ਵਾਂਗੂ ਸੀ, ਉਨ੍ਹਾਂ ਦੇ ਧੁਰੇ, ਉਨ੍ਹਾਂ ਦੇ ਆਓਲ, ਉਨ੍ਹਾਂ ਦੀਆਂ ਪੁੱਠੀਆਂ, ਉਨ੍ਹਾਂ ਦੀਆਂ ਅਰਾਂ ਅਤੇ ਉਨ੍ਹਾਂ ਦੀਆਂ ਨਾਭਾਂ ਸਭ ਢਲੀਆਂ ਹੋਈਆਂ ਸਨ ।
\s5
\v 34 ਹਰ ਕੁਰਸੀ ਦੀਆਂ ਚੌਹਾਂ ਨੁਕਰਾਂ ਉੱਤੇ ਚਾਰ ਫਰਸ਼ੀਆਂ ਸਨ ਅਤੇ ਉਹ ਫਰਸ਼ੀਆਂ ਕੁਰਸੀਆਂ ਦੇ ਵਿੱਚੋਂ ਸਨ ।
\v 35 ਕੁਰਸੀ ਦੇ ਸਿਰੇ ਵਿੱਚ ਆਲੇ-ਦੁਆਲੇ ਅੱਧ ਹੱਥ ਦੀ ਇੱਕ ਗੋਲ ਉਚਾਨ ਸੀ ਅਤੇ ਕੁਰਸੀ ਦੇ ਸਿਰ ਉੱਤੇ ਉਹ ਦੇ ਢਾਸਣੇ ਅਤੇ ਪਟੜੀਆਂ ਉੱਸੇ ਵਿੱਚੋਂ ਸਨ ।
\s5
\v 36 ਉਹ ਦੇ ਢਾਸਣਿਆਂ ਦੀਆਂ ਪੱਟੀਆਂ ਉੱਤੇ ਅਤੇ ਉਹ ਦੀਆਂ ਪਟੜੀਆਂ ਉੱਤੇ ਉਸ ਨੇ ਕਰੂਬ, ਸ਼ੇਰ ਅਤੇ ਖਜ਼ੂਰਾਂ ਦੇ ਬਿਰਛ ਹਰ ਇੱਕ ਦੇ ਵਿੱਤ ਅਨੁਸਾਰ ਉੱਕਰੇ ਅਤੇ ਆਲੇ-ਦੁਆਲੇ ਹਾਰ ਸਨ ।
\v 37 ਇਸੇ ਤਰ੍ਹਾਂ ਉਸ ਨੇ ਦਸੇ ਕੁਰਸੀਆਂ ਬਣਾਈਆਂ ਉਨ੍ਹਾਂ ਦਾ ਇੱਕੋ ਹੀ ਸੰਚਾ, ਇੱਕੋ ਹੀ ਨਾਪ ਅਤੇ ਇੱਕੋ ਹੀ ਰੂਪ ਸੀ ।
\s5
\v 38 ਉਸ ਨੇ ਪਿੱਤਲ ਦੀਆਂ ਦਸ ਹੌਦੀਆਂ ਬਣਾਈਆਂ ਅਤੇ ਇੱਕ-ਇੱਕ ਹੌਦੀ ਵਿੱਚ ਤੀਹ ਮਣ ਦੀ ਸਮਾਈ ਸੀ । ਹਰ ਇੱਕ ਹੌਦੀ ਚਾਰ ਹੱਥ ਦੀ ਸੀ । ਹਰ ਇੱਕ ਹੌਦੀ ਦਸਾਂ ਕੁਰਸੀਆਂ ਉੱਤੇ ਸੀ ।
\v 39 ਉਸ ਪੰਜ ਕੁਰਸੀਆਂ ਭਵਨ ਦੇ ਸੱਜੇ ਪਾਸੇ ਅਤੇ ਪੰਜ ਭਵਨ ਦੇ ਖੱਬੇ ਪਾਸੇ ਰੱਖੀਆਂ ਅਤੇ ਉਹ ਸਾਗਰੀ ਹੌਦ ਉਸ ਨੇ ਭਵਨ ਦੇ ਸੱਜੇ ਪਾਸੇ ਪੂਰਬ ਵੱਲ ਦੱਖਣ ਦੇ ਸਾਹਮਣੇ ਰੱਖ ਦਿੱਤਾ ।
\s ਹੈਕਲ ਦੇ ਪਵਿੱਤਰ ਭਾਂਡੇ ਅਤੇ ਹੋਰ ਚੀਜ਼ਾਂ
\p
\s5
\v 40 ਹੀਰਾਮ ਨੇ ਉਨ੍ਹਾਂ ਹੌਦੀਆਂ, ਬਾਟੀਆਂ ਅਤੇ ਕੜਛਿਆਂ ਨੂੰ ਬਣਾਇਆ ਅਤੇ ਹੀਰਾਮ ਨੇ ਉਹ ਸਾਰਾ ਕੰਮ ਜਿਹੜਾ ਉਸ ਨੇ ਯਹੋਵਾਹ ਦੇ ਭਵਨ ਉੱਤੇ ਸੁਲੇਮਾਨ ਪਾਤਸ਼ਾਹ ਲਈ ਬਣਾਇਆ ਸੀ ਸੰਪੂਰਨ ਕੀਤਾ ।
\v 41 ਅਰਥਾਤ ਉਹ ਦੋ ਥੰਮ੍ਹ ਅਤੇ ਕੌਲਾਂ ਵਰਗੇ ਮੁਕਟ ਜਿਹੜੇ ਉਨ੍ਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਤਲੇ ਕੌਲਾਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ ।
\s5
\v 42 ਉਨ੍ਹਾਂ ਦੋਹਾਂ ਜਾਲੀਆਂ ਦੇ ਚਾਰ ਸੌ ਅਨਾਰ ਅਰਥਾਤ ਹਰ ਇੱਕ ਜਾਲੀ ਲਈ ਅਨਾਰਾਂ ਦੀਆਂ ਦੋ ਕਤਾਰਾਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਤਲੇ ਕੌਲਾਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ ।
\v 43 ਉਹ ਦਸ ਕੁਰਸੀਆਂ ਅਤੇ ਉਨ੍ਹਾਂ ਕੁਰਸੀਆਂ ਦੀਆਂ ਦਸੇ ਹੌਦੀਆਂ ।
\s5
\v 44 ਇੱਕ ਸਾਗਰੀ ਹੌਦ ਅਤੇ ਸਾਗਰੀ ਹੌਦ ਦੇ ਹੇਠ ਬਾਰਾਂ ਬਲ਼ਦ ।
\v 45 ਵਲਟੋਹੀਆਂ, ਬਾਟੀਆਂ ਅਤੇ ਕੜਛੇ ਅਤੇ ਇਹ ਸਾਰੇ ਭਾਂਡੇ ਜਿਹੜੇ ਹੀਰਾਮ ਨੇ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਭਵਨ ਦੇ ਵਾਸਤੇ ਬਣਾਏ, ਮਾਂਜੇ ਹੋਏ ਪਿੱਤਲ ਦੇ ਸਨ ।
\s5
\v 46 ਯਰਦਨ ਦੇ ਮਦਾਨ ਵਿੱਚ ਪਾਤਸ਼ਾਹ ਨੇ ਉਨ੍ਹਾਂ ਨੂੰ ਢਾਲਿਆ ਉਸ ਦੀ ਚੀਕਣੀ ਮਿੱਟੀ ਵਿੱਚ ਜਿਹੜੀ ਸੁੱਕੋਥ ਅਤੇ ਸਾਰਥਾਨ ਦੇ ਵਿਚਾਲੇ ਸੀ ।
\v 47 ਸੁਲੇਮਾਨ ਨੇ ਇਹ ਸਾਰੇ ਭਾਂਡੇ ਨਾ ਤੋਲੇ । ਉਹ ਐਨੇ ਵੱਧ ਸਨ ਕਿ ਉਹ ਪਿੱਤਲ ਦੇ ਭਾਰ ਦਾ ਪਤਾ ਨਾ ਲਗਾ ਸਕੇ ।
\s5
\v 48 ਸੁਲੇਮਾਨ ਨੇ ਇਹ ਸਾਰੇ ਭਾਂਡੇ ਬਣਾਏ ਜਿਹੜੇ ਯਹੋਵਾਹ ਦੇ ਭਵਨ ਲਈ ਸਨ ਅਰਥਾਤ ਸੋਨੇ ਦੀ ਜਗਵੇਦੀ ਅਤੇ ਸੋਨੇ ਦੀ ਮੇਜ਼ ਜਿਹ ਦੇ ਉੱਤੇ ਹਜ਼ੂਰੀ ਦੀ ਰੋਟੀ ਸੀ ।
\v 49 ਕੁੰਦਨ ਸੋਨੇ ਦੇ ਸ਼ਮਾਦਾਨ ਪੰਜ ਸੱਜੇ ਪਾਸੇ ਵੱਲ ਅਤੇ ਪੰਜ ਖੱਬੇ ਪਾਸੇ ਵੱਲ ਵਿੱਚਲੀ ਕੋਠੜੀ ਦੇ ਅੱਗੇ ਅਤੇ ਸੋਨੇ ਦੇ ਫੁੱਲ, ਦੀਵੇ ਅਤੇ ਚਿੱਮਟੇ ।
\s5
\v 50 ਕੁੰਦਨ ਸੋਨੇ ਦੇ ਭਾਂਡੇ, ਬਾਟੇ, ਗੁਲ ਤਰਾਸ਼ਾਂ, ਕੌਲੀਆਂ ਅਤੇ ਅੰਗੀਠੀਆਂ ਨਾਲੇ ਸੋਨੇ ਦੇ ਕਬਜ਼ੇ ਜਿਹੜੇ ਅੰਦਰਲੇ ਭਵਨ ਦੇ ਦਰਵਾਜ਼ਿਆਂ ਲਈ ਅਰਥਾਤ ਅੱਤ ਪਵਿੱਤਰ ਸਥਾਨ ਲਈ ਅਤੇ ਭਵਨ ਦੇ ਦਰਵਾਜ਼ਿਆਂ ਲਈ ਅਰਥਾਤ ਹੈਕਲ ਲਈ ।
\s5
\v 51 ਇਸ ਤਰ੍ਹਾਂ ਯਹੋਵਾਹ ਦੇ ਭਵਨ ਦਾ ਸਾਰਾ ਕੰਮ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਬਣਾਇਆ ਸੰਪੂਰਨ ਹੋਇਆ ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਚੀਜ਼ਾਂ ਅੰਦਰ ਲਿਆਇਆ ਅਰਥਾਤ ਚਾਂਦੀ, ਸੋਨਾ ਅਤੇ ਭਾਂਡੇ । ਉਸ ਨੇ ਉਨ੍ਹਾਂ ਨੂੰ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਵਿੱਚ ਰੱਖ ਦਿੱਤਾ ।
\s5
\c 8
\s ਨੇਮ ਦੇ ਸੰਦੂਕ ਨੂੰ ਹੈਕਲ ਦੇ ਵਿੱਚ ਲਿਆਉਣਾ
\p
\v 1 ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਨੂੰ ਗੋਤਾਂ ਦੇ ਸਾਰੇ ਮੁਖੀਆਂ ਨੂੰ ਜੋ ਇਸਰਾਏਲੀਆਂ ਦੇ ਪਿਉ-ਦਾਦਿਆਂ ਦੇ ਪ੍ਰਧਾਨ ਸਨ ਆਪਣੇ ਕੋਲ ਯਰੂਸ਼ਲਮ ਵਿੱਚ ਇੱਕਠੇ ਕੀਤਾ, ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ, ਉਤਾਹਾਂ ਲੈ ਆਉਣ ।
\v 2 ਇਸਰਾਏਲ ਦੇ ਸਾਰੇ ਮਨੁੱਖ ਸੁਲੇਮਾਨ ਪਾਤਸ਼ਾਹ ਕੋਲ ਏਥਾਨੀਮ ਮਹੀਨੇ ਦੇ ਪਰਬ ਉੱਤੇ ਜਿਹੜਾ ਸਤਵਾਂ ਮਹੀਨਾ ਹੈ ਇੱਕਠੇ ਹੋਏ ।
\s5
\v 3 ਇਸਰਾਏਲ ਦੇ ਸਾਰੇ ਬਜ਼ੁਰਗ ਆਏ ਅਤੇ ਸੰਦੂਕ ਨੂੰ ਜਾਜਕਾਂ ਨੇ ਚੁੱਕਿਆ ।
\v 4 ਉਹ ਯਹੋਵਾਹ ਦੇ ਸੰਦੂਕ ਨੂੰ, ਮੰਡਲੀ ਦੇ ਤੰਬੂ ਨੂੰ ਅਤੇ ਸਾਰੇ ਪਵਿੱਤਰ ਭਾਂਡਿਆਂ ਨੂੰ ਜਿਹੜੇ ਤੰਬੂ ਵਿੱਚ ਸਨ ਉਤਾਹਾਂ ਲਿਆਏ । ਇਸ ਤਰ੍ਹਾਂ ਜਾਜਕ ਤੇ ਲੇਵੀ ਉਨ੍ਹਾਂ ਨੂੰ ਲਿਆਏ ।
\v 5 ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਜੋ ਉਹ ਦੇ ਕੋਲ ਇੱਕਠੀ ਹੋਈ ਉਹ ਦੇ ਨਾਲ ਸੰਦੂਕ ਦੇ ਅੱਗੇ ਸਨ ਅਤੇ ਉਨ੍ਹਾਂ ਨੇ ਐਨੀਆਂ ਭੇਡਾਂ ਤੇ ਬਲ਼ਦ ਚੜ੍ਹਾਏ ਕਿ ਉਹ ਵੱਧ ਹੋਣ ਦੇ ਕਾਰਨ ਨਾ ਗਿਣਤੀ ਵਿੱਚ ਨਾ ਲੇਖੇ ਵਿੱਚ ਆ ਸਕਦੇ ਸਨ ।
\s5
\v 6 ਜਾਜਕ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਉਹ ਦੇ ਸਥਾਨ ਵਿੱਚ ਅਰਥਾਤ ਭਵਨ ਦੀ ਵਿਚਲੀ ਕੋਠੜੀ, ਅੱਤ ਪਵਿੱਤਰ ਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਹੇਠ ਲਿਆਏ ।
\v 7 ਕਿਉਂ ਜੋ ਕਰੂਬ ਆਪਣੇ ਦੋਵੇਂ ਖੰਭ ਸੰਦੂਕ ਦੇ ਸਥਾਨ ਉੱਤੇ ਖਿਲਾਰੇ ਹੋਏ ਸਨ ਅਤੇ ਕਰੂਬ ਸੰਦੂਕ ਨੂੰ ਤੇ ਉਹ ਦੀਆਂ ਚੋਬਾਂ ਨੂੰ ਉਤਾਹਾਂ ਤੋਂ ਢੱਕਦੇ ਸਨ ।
\v 8 ਉਨ੍ਹਾਂ ਨੇ ਚੋਬਾਂ ਨੂੰ ਇਨ੍ਹਾਂ ਲੰਮਾ ਕੀਤਾ ਕਿ ਚੋਬਾਂ ਦੇ ਸਿਰੇ ਵਿਚਲੀ ਕੋਠੜੀ ਅੱਗੋਂ ਪਵਿੱਤਰ ਸਥਾਨ ਤੋਂ ਦਿਸਦੇ ਸਨ ਪਰ ਬਾਹਰੋਂ ਨਹੀਂ ਦਿਸਦੇ ਸਨ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹੀ ਹਨ ।
\s5
\v 9 ਸੰਦੂਕ ਵਿੱਚ ਉਨ੍ਹਾਂ ਦੋਹਾਂ ਪੱਥਰਾਂ ਦੀਆਂ ਪੱਟੀਆਂ ਤੋਂ ਬਿਨਾਂ ਹੋਰ ਕੁਝ ਨਹੀਂ ਸੀ ਜਿਹੜੀਆਂ ਮੂਸਾ ਨੇ ਉੱਥੇ ਹੋਰੇਬ ਵਿੱਚ ਰੱਖੀਆਂ ਸਨ ਜਿੱਥੇ ਯਹੋਵਾਹ ਨੇ ਇਸਰਾਏਲੀਆਂ ਨਾਲ ਨੇਮ ਬੰਨ੍ਹਿਆ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲੇ ਸਨ ।
\v 10 ਇਸ ਤਰ੍ਹਾਂ ਹੋਇਆ ਕਿ ਜਦ ਜਾਜਕ ਪਵਿੱਤਰ ਸਥਾਨ ਤੋਂ ਨਿੱਕਲੇ ਤਦ ਉਸ ਬੱਦਲ ਨੇ ਯਹੋਵਾਹ ਦੇ ਭਵਨ ਨੂੰ ਇਸ ਤਰ੍ਹਾਂ ਭਰ ਦਿੱਤਾ
\v 11 ਕਿ ਜਾਜਕ ਬੱਦਲ ਦੇ ਕਾਰਨ ਉਪਾਸਨਾ ਕਰਨ ਲਈ ਖੜ੍ਹੇ ਨਾ ਹੋ ਸਕੇ ਕਿਉਂ ਜੋ ਯਹੋਵਾਹ ਦੇ ਜਲਾਲ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਸੀ ।
\s5
\v 12 ਸੁਲੇਮਾਨ ਨੇ ਆਖਿਆ ਕਿ ਯਹੋਵਾਹ ਨੇ ਫ਼ਰਮਾਇਆ ਸੀ ਕਿ ਉਹ ਅਨ੍ਹੇਰ ਘੁੱਪ ਵਿੱਚ ਵੱਸੇਗਾ ।
\v 13 ਮੈਂ ਜ਼ਰੂਰ ਤੇਰੇ ਲਈ ਇੱਕ ਉੱਚਾ ਭਵਨ ਜਿੱਥੇ ਤੂੰ ਸਦਾ ਤੱਕ ਰਹੇਂ ਬਣਾਇਆ ।
\s ਸੁਲੇਮਾਨ ਦਾ ਪ੍ਰਵਚਨ
\p
\s5
\v 14 ਤਦ ਪਾਤਸ਼ਾਹ ਨੇ ਆਪਣਾ ਮੂੰਹ ਮੋੜ ਕੇ ਇਸਰਾਏਲ ਦੀ ਸਾਰੀ ਸਭਾ ਨੂੰ ਬਰਕਤ ਦਿੱਤੀ ਤੇ ਇਸਰਾਏਲ ਦੀ ਸਾਰੀ ਸਭਾ ਖੜ੍ਹੀ ਰਹੀ ।
\v 15 ਉਸ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਨੇ ਮੇਰੇ ਪਿਤਾ ਦਾਊਦ ਨਾਲ ਆਪਣੇ ਮੂੰਹ ਨਾਲ ਬਚਨ ਕੀਤਾ ਅਤੇ ਆਪਣੇ ਹੱਥ ਨਾਲ ਉਹ ਨੂੰ ਪੂਰਾ ਵੀ ਕੀਤਾ ।
\v 16 ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰੋਂ ਕੱਢ ਲਿਆਇਆ ਮੈਂ ਘਰ ਬਣਾਉਣ ਲਈ ਕਿ ਮੇਰਾ ਨਾਮ ਉੱਥੇ ਰਹੇ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਕੋਈ ਸ਼ਹਿਰ ਨਹੀਂ ਚੁਣਿਆ ਪਰ ਮੈਂ ਦਾਊਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਉੱਤੇ ਹੋਵੇ ।
\s5
\v 17 ਮੇਰੇ ਪਿਤਾ ਦਾਊਦ ਦੀ ਇੱਛਾ ਸੀ ਕਿ ਮੈਂ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਲਈ ਇੱਕ ਭਵਨ ਬਣਾਵਾਂ ।
\v 18 ਪਰ ਯਹੋਵਾਹ ਨੇ ਮੇਰੇ ਪਿਤਾ ਦਾਊਦ ਨੂੰ ਆਖਿਆ, ਇਸ ਲਈ ਕਿ ਤੇਰੇ ਮਨ ਵਿੱਚ ਮੇਰੇ ਨਾਮ ਲਈ ਭਵਨ ਬਣਾਉਣ ਦੀ ਇੱਛਾ ਸੀ ਤਾਂ ਤੂੰ ਚੰਗਾ ਕੀਤਾ ਕਿ ਇਹ ਤੇਰੇ ਮਨ ਵਿੱਚ ਸੀ ।
\v 19 ਤਾਂ ਵੀ ਤੂੰ ਭਵਨ ਨਹੀਂ ਬਣਾਵੇਂਗਾ ਪਰ ਤੇਰਾ ਪੁੱਤਰ ਜਿਹੜਾ ਤੇਰੀ ਅੰਸ ਤੋਂ ਨਿੱਕਲੇਗਾ ਉਹ ਮੇਰੇ ਨਾਮ ਲਈ ਭਵਨ ਬਣਾਵੇਗਾ ।
\s5
\v 20 ਸੋ ਯਹੋਵਾਹ ਨੇ ਆਪਣੇ ਇਸ ਬਚਨ ਨੂੰ ਪੂਰਾ ਕੀਤਾ ਹੈ ਕਿਉਂ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਇਹ ਭਵਨ ਬਣਾਇਆ ਹੈ ।
\v 21 ਉੱਥੇ ਮੈਂ ਸੰਦੂਕ ਲਈ ਥਾਂ ਰੱਖਿਆ ਹੈ ਜਿਹ ਦੇ ਵਿੱਚ ਯਹੋਵਾਹ ਦਾ ਨੇਮ ਹੈ ਜਿਹ ਨੂੰ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਬੰਨ੍ਹਿਆ ਜਦ ਉਸ ਨੇ ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢਿਆ ।
\s ਸੁਲੇਮਾਨ ਦੀ ਪ੍ਰਾਰਥਨਾ
\p
\s5
\v 22 ਤਦ ਸੁਲੇਮਾਨ ਯਹੋਵਾਹ ਦੀ ਜਗਵੇਦੀ ਅੱਗੇ ਇਸਰਾਏਲ ਦੀ ਸਾਰੀ ਸਭਾ ਦੇ ਸਾਹਮਣੇ ਖੜ੍ਹਾ ਹੋਇਆ ਅਤੇ ਆਪਣੇ ਹੱਥ ਅਕਾਸ਼ ਵੱਲ ਚੁੱਕੇ ।
\v 23 ਉਸ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਤੇਰੇ ਵਰਗਾ ਉਤਾਹਾਂ ਸਵਰਗ ਵਿੱਚ ਅਥਵਾ ਹੇਠਾਂ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਨੇਮ ਅਤੇ ਕਿਰਪਾ ਆਪਣੇ ਦਾਸਾਂ ਨਾਲ ਕਾਇਮ ਰੱਖਦਾ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਚੱਲਦੇ ਹਨ ।
\v 24 ਜਿਸ ਨੇ ਆਪਣੇ ਦਾਸ ਮੇਰੇ ਪਿਤਾ ਦਾਊਦ ਨਾਲ ਜੋ ਬਚਨ ਕੀਤਾ ਸੋ ਪੂਰਾ ਕੀਤਾ । ਤੂੰ ਆਪਣੇ ਮੂੰਹ ਤੋਂ ਬੋਲਿਆ ਅਤੇ ਆਪਣੇ ਹੱਥ ਨਾਲ ਪੂਰਾ ਕੀਤਾ ਜਿਵੇਂ ਅੱਜ ਦੇ ਦਿਨ ਹੈ ।
\s5
\v 25 ਇਸ ਲਈ ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਮੇਰੇ ਪਿਤਾ ਤੇ ਆਪਣੇ ਦਾਸ ਦਾਊਦ ਨਾਲ ਜੋ ਬਚਨ ਕੀਤਾ ਪੂਰਾ ਕਰ ਕਿ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਥਾਂ ਮਨੁੱਖ ਦੀ ਕਮੀ ਨਾ ਹੋਵੇਗੀ ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਕਿ ਉਹ ਮੇਰੇ ਸਨਮੁਖ ਤੁਰਨ ਜਿਵੇਂ ਤੂੰ ਮੇਰੇ ਸਨਮੁਖ ਤੁਰਿਆ ਹੈਂ ।
\v 26 ਹੁਣ ਹੇ ਇਸਰਾਏਲ ਦੇ ਪਰਮੇਸ਼ੁਰ, ਤੇਰਾ ਬਚਨ ਜਿਹੜਾ ਤੂੰ ਮੇਰੇ ਪਿਤਾ ਦਾਊਦ ਆਪਣੇ ਦਾਸ ਨਾਲ ਕੀਤਾ ਸੱਚਾ ਠਹਿਰਾਇਆ ਜਾਵੇ ।
\s5
\v 27 ਭਲਾ, ਪਰਮੇਸ਼ੁਰ ਸੱਚ-ਮੁੱਚ ਧਰਤੀ ਉੱਤੇ ਵਾਸ ਕਰੇਗਾ ? ਵੇਖ, ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ ?
\v 28 ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਤੇ ਅਰਦਾਸ ਵੱਲ ਧਿਆਨ ਦੇਈਂ । ਉਸ ਦੁਹਾਈ ਤੇ ਬੇਨਤੀ ਨੂੰ ਸੁਣ ਜੋ ਤੇਰਾ ਦਾਸ ਤੇਰੇ ਅੱਗੇ ਅੱਜ ਪ੍ਰਾਰਥਨਾ ਕਰਦਾ ਹੈ ।
\s5
\v 29 ਤੇਰੀਆਂ ਅੱਖਾਂ ਰਾਤ-ਦਿਨ ਇਸ ਭਵਨ ਵੱਲ ਖੁਲ੍ਹੀਆਂ ਰਹਿਣ ਅਰਥਾਤ ਇਸ ਸਥਾਨ ਵੱਲ ਜਿਹ ਦੇ ਵਿਖੇ ਤੂੰ ਆਖਿਆ ਕਿ ਮੇਰਾ ਨਾਮ ਉੱਥੇ ਰਹੇਗਾ ਆਪਣੇ ਦਾਸ ਦੀ ਬੇਨਤੀ ਨੂੰ ਜੋ ਉਹ ਇਸ ਸਥਾਨ ਵੱਲ ਕਰੇ ਸੁਣ ਲਈਂ ।
\v 30 ਆਪਣੇ ਦਾਸ ਦੀ ਤੇ ਆਪਣੀ ਪਰਜਾ ਇਸਰਾਏਲ ਦੀ ਅਰਦਾਸ ਨੂੰ ਸੁਣ ਲਈਂ ਜਦ ਉਹ ਇਸ ਸਥਾਨ ਵੱਲ ਪ੍ਰਾਰਥਨਾ ਕਰਨ ਸਵਰਗ ਭਵਨ ਵਿੱਚ ਸੁਣ ਲਈਂ ਅਤੇ ਸੁਣ ਕੇ ਮਾਫ਼ ਕਰੀਂ ।
\s5
\v 31 ਜੇ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਪਾਪ ਕਰੇ ਅਤੇ ਉਹ ਦੇ ਕੋਲੋਂ ਸਹੁੰ ਖਵਾਈ ਜਾਵੇ ਅਤੇ ਉਹ ਸਹੁੰ ਇਸ ਭਵਨ ਦੀ ਜਗਵੇਦੀ ਅੱਗੇ ਖਾਧੀ ਜਾਵੇ ।
\v 32 ਤਾਂ ਤੂੰ ਸਵਰਗ ਵਿੱਚ ਸੁਣ ਲਈਂ ਅਤੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਇਸ ਤਰ੍ਹਾਂ ਕਰੀਂ ਕਿ ਬੁਰੇ ਨੂੰ ਤੂੰ ਦੋਸ਼ੀ ਠਹਿਰਾਵੇਂ ਕਿ ਉਹ ਦਾ ਕੀਤਾ ਉਹ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਹ ਦੇ ਧਰਮ ਅਨੁਸਾਰ ਉਹ ਨੂੰ ਬਦਲਾ ਦਿੱਤਾ ਜਾਵੇ ।
\s5
\v 33 ਜਦ ਤੇਰੀ ਪਰਜਾ ਇਸਰਾਏਲ ਵੈਰੀ ਦੇ ਅੱਗਿਓਂ ਇਸ ਲਈ ਮਾਰੀ ਜਾਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਤਾਂ ਜੇ ਉਹ ਤੇਰੀ ਵੱਲ ਫਿਰਨ ਤੇ ਤੇਰੇ ਨਾਮ ਨੂੰ ਮੰਨ ਲੈਣ ਤੇ ਤੇਰੇ ਅੱਗੇ ਇਸ ਭਵਨ ਵਿੱਚ ਬੇਨਤੀ ਤੇ ਅਰਦਾਸ ਕਰਨ ।
\v 34 ਤਦ ਤੂੰ ਸਵਰਗੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਅਤੇ ਉਨ੍ਹਾਂ ਨੂੰ ਉਸ ਦੇਸ ਵਿੱਚ ਜੋ ਤੂੰ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਦਿੱਤਾ ਹੈ ਮੋੜ ਲਿਆਵੀਂ ।
\s5
\v 35 ਜਦ ਅਕਾਸ਼ ਬੰਦ ਹੋਵੇ ਅਤੇ ਮੀਂਹ ਇਸ ਲਈ ਨਾ ਪਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਤਾਂ ਜੇ ਉਹ ਇਸ ਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮੰਨ ਲੈਣ ਅਤੇ ਆਪਣੇ ਪਾਪਾਂ ਤੋਂ ਮੁੜਨ ਜਦ ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ ਹੋਵੇ ।
\v 36 ਤਦ ਤੂੰ ਸਵਰਗੋਂ ਸੁਣ ਕੇ ਆਪਣੇ ਦਾਸਾਂ ਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਤਾਂ ਜੋ ਤੂੰ ਉਨ੍ਹਾਂ ਨੂੰ ਉਹ ਚੰਗਾ ਰਾਹ ਜਿਹ ਦੇ ਵਿੱਚ ਉਨ੍ਹਾਂ ਨੂੰ ਤੁਰਨਾ ਚਾਹੀਦਾ ਹੈ ਸਿਖਾਵੇਂ ਅਤੇ ਆਪਣੀ ਧਰਤੀ ਉੱਤੇ ਜੋ ਤੂੰ ਆਪਣੀ ਪਰਜਾ ਨੂੰ ਮਿਲਖ ਵਿੱਚ ਦਿੱਤੀ ਹੈ ਮੀਂਹ ਵਰਸਾਵੇਂ ।
\s5
\v 37 ਜੇ ਦੇਸ ਵਿੱਚ ਕਾਲ ਜਾਂ ਬਵਾ ਪੈ ਜਾਵੇ ਜਾਂ ਔੜ ਜਾਂ ਕੁੰਗੀ ਜਾਂ ਸਲਾ ਜਾਂ ਸੁੰਡੀ ਟੋਕਾ ਆ ਜਾਣ ਅਤੇ ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ ਜਾਂ ਫਾਟਕਾਂ ਨੂੰ ਘੇਰ ਲੈਣ ਅਤੇ ਜੇ ਕੋਈ ਕਸ਼ਟ ਜਾਂ ਰੋਗ ਆ ਪਵੇ ।
\v 38 ਜੋ ਬੇਨਤੀ ਜਾਂ ਅਰਦਾਸ ਤੇਰੀ ਸਾਰੀ ਪਰਜਾ ਇਸਰਾਏਲ ਦੇ ਕਿਸੇ ਆਦਮੀ ਤੋਂ ਕੀਤੀ ਜਾਵੇ ਜੋ ਆਪਣੇ ਹੀ ਮਨ ਦਾ ਕਸ਼ਟ ਜਾਣੇ ਅਤੇ ਆਪਣੇ ਹੱਥ ਇਸ ਭਵਨ ਵੱਲ ਅੱਡੇ ।
\s5
\v 39 ਤਦ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਮਾਫ਼ ਕਰੀਂ ਅਤੇ ਕੰਮ ਕਰੀਂ ਅਤੇ ਹਰ ਮਨੁੱਖ ਨੂੰ ਉਹ ਦੀਆਂ ਸਾਰੀਆਂ ਚਾਲਾਂ ਅਨੁਸਾਰ ਬਦਲਾ ਦੇਵੀਂ ਜਿਹ ਦੇ ਮਨ ਨੂੰ ਤੂੰ ਜਾਣਦਾ ਹੈਂ ਕਿਉਂ ਜੋ ਤੂੰ ਹਾਂ ਤੂੰ ਹੀ ਮਨੁੱਖ ਦੇ ਮਨਾ ਨੂੰ ਜਾਣਦਾ ਹੈਂ ।
\v 40 ਤਾਂ ਜੋ ਉਹ ਆਪਣੇ ਜੀਉਣ ਦੇ ਸਾਰੇ ਦਿਨ ਜਿਹੜੇ ਉਹ ਉਸ ਭੂਮੀ ਉੱਤੇ ਗੁਜਾਰਨ ਜਿਹ ਨੂੰ ਤੂੰ ਸਾਡੇ ਪਿਉ-ਦਾਦਿਆਂ ਨੂੰ ਦਿੱਤੀ ਹੈ ਤੇਰੇ ਕੋਲੋਂ ਡਰਨ ।
\s5
\v 41 ਨਾਲੇ ਉਸ ਓਪਰੇ ਦੇ ਵਿਖੇ ਵੀ ਜੋ ਤੇਰੀ ਪਰਜਾ ਇਸਰਾਏਲ ਦਾ ਨਹੀਂ ਹੈ ਪਰ ਦੂਰ ਦੇਸ ਤੋਂ ਤੇਰੇ ਨਾਮ ਦੇ ਕਾਰਨ ਆਇਆ ਹੈ ।
\v 42 ਕਿਉਂ ਜੋ ਉਹ ਤੇਰਾ ਵੱਡਾ ਨਾਮ, ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਦੀ ਖ਼ਬਰ ਸੁਣਨਗੇ ਸੋ ਜਦ ਉਹ ਆਵੇ ਅਤੇ ਇਸ ਭਵਨ ਵੱਲ ਬੇਨਤੀ ਕਰੇ ।
\v 43 ਤਦ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣ ਲੈਣ ਅਤੇ ਤੇਰਾ ਭੈ ਮੰਨਣ ਜਿਵੇਂ ਤੇਰੀ ਪਰਜਾ ਇਸਰਾਏਲ ਕਰਦੀ ਹੈ ਅਤੇ ਜਾਣ ਲੈਣ ਕਿ ਇਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਵੇਗਾ ।
\s5
\v 44 ਜਦ ਤੇਰੀ ਪਰਜਾ ਆਪਣੇ ਵੈਰੀ ਨਾਲ ਯੁਧ ਕਰਨ ਲਈ ਨਿੱਕਲੇ ਜਿਸ ਰਾਹ ਥਾਣੀ ਤੂੰ ਉਨ੍ਹਾਂ ਨੂੰ ਭੇਜੇਂ ਅਤੇ ਯਹੋਵਾਹ ਅੱਗੇ ਇਸ ਸ਼ਹਿਰ ਵੱਲ ਜਿਹ ਨੂੰ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜਿਹ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਬੇਨਤੀ ਕਰਨ ।
\v 45 ਤਾਂ ਤੂੰ ਸਵਰਗੋਂ ਉਨ੍ਹਾਂ ਦੀ ਬੇਨਤੀ ਤੇ ਉਨ੍ਹਾਂ ਦੀ ਅਰਦਾਸ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ ।
\s5
\v 46 ਜੇ ਉਹ ਪਾਪ ਕਰਨ ਕਿਉਂ ਜੋ ਕੋਈ ਆਦਮੀ ਅਜਿਹਾ ਨਹੀਂ ਜੋ ਪਾਪ ਨਾ ਕਰੇ ਅਤੇ ਤੂੰ ਉਨ੍ਹਾਂ ਨਾਲ ਕ੍ਰੋਧਵਾਨ ਹੋਵੇਂ ਅਤੇ ਉਨ੍ਹਾਂ ਨੂੰ ਵੈਰੀ ਦੇ ਹੱਥ ਵਿੱਚ ਇਸ ਤਰ੍ਹਾਂ ਦੇ ਦੇਵੇਂ ਕਿ ਉਹ ਉਨ੍ਹਾਂ ਨੂੰ ਬੰਧੂਏ ਬਣਾ ਕੇ ਵੈਰੀ ਦੇ ਦੇਸ ਲੈ ਜਾਣ ਭਾਵੇਂ ਦੂਰ ਭਾਵੇਂ ਨੇੜੇ ।
\v 47 ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਉਹ ਬੰਧੂਏ ਬਣ ਕੇ ਪਹੁੰਚਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਧੂਏ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਕੁਰਾਹੀ ਕੀਤੀ ਅਤੇ ਅਸੀਂ ਬਦੀ ਕੀਤੀ ।
\s5
\v 48 ਅਤੇ ਇਸ ਤਰ੍ਹਾਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਧੂਏ ਬਣਾਇਆ ਉਹ ਤੇਰੀ ਵੱਲ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ ਵੱਲ ਬੇਨਤੀ ਕਰਨ ਜਿਹੜਾ ਤੂੰ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਦਿੱਤਾ ਅਤੇ ਇਸ ਸ਼ਹਿਰ ਵੱਲ ਜਿਹ ਨੂੰ ਤੂੰ ਚੁਣਿਆ ਤੇ ਇਸ ਸ਼ਹਿਰ ਵੱਲ ਜਿਹ ਨੂੰ ਮੈਂ ਤੇਰੇ ਨਾਮ ਲਈ ਬਣਾਇਆ ।
\s5
\v 49 ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਉਨ੍ਹਾਂ ਦੀ ਬੇਨਤੀ ਤੇ ਅਰਦਾਸ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ ।
\v 50 ਅਤੇ ਆਪਣੇ ਲੋਕਾਂ ਨੂੰ ਜਿਨ੍ਹਾਂ ਨੇ ਤੇਰਾ ਪਾਪ ਕੀਤਾ ਉਨ੍ਹਾਂ ਦਿਆਂ ਸਾਰਿਆਂ ਅਪਰਾਧਾਂ ਨੂੰ ਜਿਨ੍ਹਾਂ ਨਾਲ ਉਨ੍ਹਾਂ ਨੇ ਤੇਰੀ ਉਲੰਘਣਾ ਕੀਤੀ ਮਾਫ਼ ਕਰੀਂ ਅਤੇ ਉਹ ਆਪਣੇ ਬੰਧੂਏ ਬਣਾਉਣ ਵਾਲਿਆਂ ਦੇ ਅੱਗੇ ਦਯਾ ਪ੍ਰਾਪਤ ਕਰਨ ਤਾਂ ਜੋ ਉਹ ਉਨ੍ਹਾਂ ਉੱਤੇ ਰਹਿਮ ਕਰਨ ।
\s5
\v 51 ਕਿਉਂ ਜੋ ਇਹ ਤੇਰੀ ਪਰਜਾ ਤੇ ਤੇਰੀ ਵਿਰਾਸਤ ਹੈ ਜਿਹ ਨੂੰ ਤੂੰ ਮਿਸਰ ਤੋਂ ਲੋਹੇ ਦੀ ਭੱਠੀ ਵਿੱਚੋਂ ਕੱਢਿਆ ਹੈ ।
\v 52 ਤਾਂ ਜੋ ਤੇਰੀਆਂ ਅੱਖਾਂ ਆਪਣੇ ਦਾਸ ਦੀ ਅਰਦਾਸ ਵੱਲ ਅਤੇ ਆਪਣੀ ਪਰਜਾ ਇਸਰਾਏਲ ਦੀ ਅਰਦਾਸ ਵੱਲ ਖੁਲ੍ਹੀਆਂ ਰਹਿਣ ਕਿ ਤੂੰ ਉਨ੍ਹਾਂ ਦੀ ਸਾਰੀ ਦੁਹਾਈ ਨੂੰ ਜੋ ਉਹ ਤੇਰੇ ਅੱਗੇ ਦੇਣ ਸੁਣੇਂ ।
\v 53 ਕਿਉਂ ਜੋ ਤੂੰ ਹੇ ਪ੍ਰਭੂ ਯਹੋਵਾਹ, ਉਨ੍ਹਾਂ ਨੂੰ ਧਰਤੀ ਦੇ ਸਾਰੇ ਲੋਕਾਂ ਤੋਂ ਆਪਣੀ ਵਿਰਾਸਤ ਹੋਣ ਲਈ ਵੱਖਰਾ ਕੀਤਾ ਜਿਵੇਂ ਤੂੰ ਆਪਣੇ ਦਾਸ ਮੂਸਾ ਦੇ ਰਾਹੀਂ ਬਚਨ ਕੀਤਾ ਜਦ ਤੂੰ ਸਾਡੇ ਪਿਉ-ਦਾਦਿਆਂ ਨੂੰ ਮਿਸਰ ਤੋਂ ਕੱਢਿਆ ।
\s ਸੁਲੇਮਾਨ ਦਾ ਅਸ਼ੀਰਵਾਦ
\p
\s5
\v 54 ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਇਹ ਸਾਰੀ ਬੇਨਤੀ ਤੇ ਅਰਦਾਸ ਯਹੋਵਾਹ ਦੇ ਅੱਗੇ ਕਰ ਚੁੱਕਿਆ ਤਾਂ ਉਹ ਯਹੋਵਾਹ ਦੀ ਜਗਵੇਦੀ ਦੇ ਅੱਗਿਓਂ ਉੱਠ ਖੜ੍ਹਾ ਹੋਇਆ ਜਿੱਥੇ ਉਹ ਆਪਣੇ ਗੋਡੇ ਨਿਵਾ ਕੇ ਤੇ ਹੱਥ ਅਕਾਸ਼ ਵੱਲ ਅੱਡ ਕੇ ਬੈਠਾ ਸੀ ।
\v 55 ਉਹ ਖੜ੍ਹਾ ਹੋ ਗਿਆ ਅਤੇ ਉਸ ਇਸਰਾਏਲ ਦੀ ਸਾਰੀ ਸਭਾ ਨੂੰ ਉੱਚੀ ਅਵਾਜ਼ ਨਾਲ ਬਰਕਤ ਦਿੱਤੀ ਕਿ
\v 56 ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੀ ਪਰਜਾ ਇਸਰਾਏਲ ਨੂੰ ਸੁੱਖ ਦਿੱਤਾ ਜਿਵੇਂ ਉਸ ਬਚਨ ਕੀਤਾ ਸੀ । ਉਸ ਸਾਰੇ ਚੰਗੇ ਬਚਨ ਤੋਂ ਜਿਹੜਾ ਉਸ ਨੇ ਆਪਣੇ ਦਾਸ ਮੂਸਾ ਦੇ ਰਾਹੀਂ ਕੀਤਾ ਇੱਕ ਵੀ ਗੱਲ ਖਾਲੀ ਨਾ ਗਈ ।
\s5
\v 57 ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੰਗ-ਸੰਗ ਹੋਵੇ ਜਿਵੇਂ ਉਹ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਉਹ ਨਾ ਸਾਨੂੰ ਤਿਆਗੇ ਅਤੇ ਨਾ ਸਾਨੂੰ ਛੱਡੇ ।
\v 58 ਉਹ ਸਾਡੇ ਮਨਾਂ ਨੂੰ ਆਪਣੀ ਵੱਲ ਫੇਰੇ ਕਿ ਅਸੀਂ ਉਹ ਦੇ ਸਾਰੇ ਰਾਹਾਂ ਵਿੱਚ ਚੱਲੀਏ ਅਤੇ ਉਹ ਦੇ ਹੁਕਮ ਬਿਧੀਆਂ ਤੇ ਨਿਆਂ ਮੰਨੀਏ ਜਿਨ੍ਹਾਂ ਦਾ ਉਸ ਸਾਡੇ ਪਿਉ-ਦਾਦਿਆਂ ਨੂੰ ਹੁਕਮ ਦਿੱਤਾ ਸੀ ।
\s5
\v 59 ਅਤੇ ਇਹ ਮੇਰੀਆਂ ਗੱਲਾਂ ਜਿਨ੍ਹਾਂ ਦੇ ਨਾਲ ਮੈਂ ਯਹੋਵਾਹ ਅੱਗੇ ਅਰਦਾਸ ਕੀਤੀ ਯਹੋਵਾਹ ਸਾਡੇ ਪਰਮੇਸ਼ੁਰ ਦੇ ਨੇੜੇ ਦਿਨ ਰਾਤ ਰਹਿਣ ਕਿ ਉਹ ਆਪਣੇ ਦਾਸ ਦੇ ਹੱਕ ਦਾ ਨਿਆਂ ਕਰੇ ਨਾਲੇ ਆਪਣੀ ਪਰਜਾ ਇਸਰਾਏਲ ਦੇ ਹੱਕ ਦਾ ਨਿਆਂ ਰੋਜ਼ ਰੋਜ਼ ਕਾਇਮ ਰੱਖੋ ।
\v 60 ਤਾਂ ਜੋ ਧਰਤੀ ਦੇ ਸਾਰੇ ਲੋਕ ਜਾਣ ਲੈਣ ਕਿ ਯਹੋਵਾਹ ਹੀ ਪਰਮੇਸ਼ੁਰ ਹੈ ਅਤੇ ਹੋਰ ਕੋਈ ਨਹੀਂ ।
\v 61 ਤੁਹਾਡਾ ਮਨ ਯਹੋਵਾਹ ਸਾਡੇ ਪਰਮੇਸ਼ੁਰ ਲਈ ਸੰਪੂਰਨ ਹੋਵੇ ਕਿ ਤੁਸੀਂ ਉਹ ਦੀਆਂ ਬਿਧੀਆਂ ਵਿੱਚ ਚੱਲੋ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਕਰੋ ਜਿਵੇਂ ਅੱਜ ਦੇ ਦਿਨ ਹੁੰਦਾ ਹੈ ।
\s ਹੈਕਲ ਦਾ ਸਮਰਪਣ
\p
\s5
\v 62 ਪਾਤਸ਼ਾਹ ਨੇ ਸਾਰੇ ਇਸਰਾਏਲ ਦੇ ਨਾਲ ਯਹੋਵਾਹ ਦੇ ਅੱਗੇ ਬਲੀਆਂ ਚੜ੍ਹਾਈਆਂ ।
\v 63 ਸੋ ਸੁਲੇਮਾਨ ਨੇ ਸੁੱਖ-ਸਾਂਦ ਦੀਆਂ ਬਲੀਆਂ ਲਈ ਜਿਹ ਨੂੰ ਉਸ ਨੇ ਯਹੋਵਾਹ ਅੱਗੇ ਚੜ੍ਹਾਇਆ ਬਾਈ ਹਜ਼ਾਰ ਬਲ਼ਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਸਨ । ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਅਰਪਿਤ ਕੀਤਾ ।
\s5
\v 64 ਉਸ ਦਿਨ ਪਾਤਸ਼ਾਹ ਨੇ ਉਸ ਵਿਹੜੇ ਦੇ ਵਿੱਚਕਾਰਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਠਹਿਰਾਇਆ ਅਤੇ ਉਸ ਨੇ ਹੋਮ ਦੀਆਂ ਬਲੀਆਂ, ਮੈਦੇ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਦੀ ਚਰਬੀ ਉੱਥੇ ਇਸ ਲਈ ਚੜ੍ਹਾਈ ਕਿ ਪਿੱਤਲ ਦੀ ਜਗਵੇਦੀ ਜਿਹੜੀ ਯਹੋਵਾਹ ਦੇ ਅੱਗੇ ਸੀ ਛੋਟੀ ਸੀ ਅਤੇ ਹੋਮ ਦੀਆਂ ਬਲੀਆਂ, ਮੈਦੇ ਦੀਆਂ ਭੇਟਾਂ ਤੇ ਸੁੱਖ-ਸਾਂਦ ਦੀਆਂ ਬਲੀਆਂ ਦੀ ਚਰਬੀ ਉੱਥੇ ਨਹੀਂ ਸਮਾ ਸਕਦੀ ਸੀ ।
\s5
\v 65 ਇਸ ਤਰ੍ਹਾਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੱਕ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਉਸ ਪਰਬ ਨੂੰ ਮਨਾਇਆ ਸੱਤ ਦਿਨ ਫੇਰ ਸੱਤ ਦਿਨ ਅਰਥਾਤ ਚੌਦਾਂ ਦਿਨ ਲੱਗੇ ।
\v 66 ਅੱਠਵੇਂ ਦਿਨ ਉਸ ਨੇ ਲੋਕਾਂ ਨੂੰ ਵਿਦਿਆ ਕੀਤਾ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਅਸੀਸ ਦਿੱਤੀ ਅਤੇ ਆਪਣੇ ਤੰਬੂਆਂ ਨੂੰ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਆਪਣੇ ਦਾਸ ਦਾਊਦ ਤੇ ਆਪਣੀ ਪਰਜਾ ਇਸਰਾਏਲ ਦੇ ਨਾਲ ਕੀਤੀ ਸੀ ਉਹ ਖੁਸ਼ੀ ਤੇ ਮਨ ਦੀ ਅਨੰਦਤਾਈ ਨਾਲ ਚਲੇ ਗਏ ।
\s5
\c 9
\s ਸੁਲੇਮਾਨ ਨੂੰ ਪਰਮੇਸ਼ੁਰ ਦਾ ਦਰਸ਼ਨ
\r (2 ਇਤਿਹਾਸ 7:11-22)
\p
\v 1 ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਅਤੇ ਆਪਣੀ ਸਾਰੀ ਇੱਛਾ ਜਿਹੜੀ ਉਹ ਕਰਨਾ ਚਾਹੁੰਦਾ ਸੀ ਪੂਰੀ ਕਰ ਚੁੱਕਿਆ ।
\v 2 ਤਦ ਯਹੋਵਾਹ ਨੇ ਸੁਲੇਮਾਨ ਨੂੰ ਦੋਬਾਰਾ ਦਰਸ਼ਨ ਦਿੱਤਾ ਜਿਵੇਂ ਉਹ ਨੇ ਗਿਬਓਨ ਵਿੱਚ ਦਰਸ਼ਨ ਦਿੱਤਾ ਸੀ ।
\s5
\v 3 ਅਤੇ ਯਹੋਵਾਹ ਨੇ ਉਹ ਨੂੰ ਆਖਿਆ, ਕਿ ਮੈਂ ਤੇਰੀ ਬੇਨਤੀ ਤੇ ਅਰਦਾਸ ਨੂੰ ਜੋ ਤੂੰ ਮੇਰੇ ਅੱਗੇ ਕੀਤੀ ਸੁਣਿਆ । ਮੈਂ ਇਸ ਭਵਨ ਨੂੰ ਜੋ ਤੂੰ ਬਣਾਇਆ ਪਵਿੱਤਰ ਕੀਤਾ ਅਤੇ ਮੈਂ ਆਪਣਾ ਨਾਮ ਸਦਾ ਤੱਕ ਇੱਥੇ ਰੱਖਾਂਗਾ ਅਤੇ ਮੇਰੀਆਂ ਅੱਖਾਂ ਤੇ ਮੇਰਾ ਮਨ ਇੱਥੇ ਸਦਾ ਰਹੇਗਾ ।
\s5
\v 4 ਜੇ ਤੂੰ ਮੇਰੇ ਸਨਮੁਖ ਮਨ ਦੀ ਸਚਿਆਈ ਤੇ ਧਰਮ ਨਾਲ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਉਹ ਸਭ ਜਿਹ ਦਾ ਮੈਂ ਤੈਨੂੰ ਹੁਕਮ ਦਿੱਤਾ ਪੂਰਾ ਕਰੇਂਗਾ ਅਤੇ ਮੇਰੇ ਹੁਕਮਾਂ ਤੇ ਨਿਯਮਾਂ ਦੀ ਪਾਲਨਾ ਕਰੇਂਗਾ ।
\v 5 ਮੈਂ ਤੇਰੀ ਪਾਤਸ਼ਾਹੀ ਦੀ ਰਾਜ ਗੱਦੀ ਇਸਰਾਏਲ ਉੱਤੇ ਸਦਾ ਤੱਕ ਕਾਇਮ ਰਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨਾਲ ਇਹ ਆਖ ਕੇ ਬਚਨ ਕੀਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਵਿਖੇ ਮਨੁੱਖ ਦੀ ਥੁੜੋਂ ਨਾ ਰਹੇਗੀ ।
\s5
\v 6 ਪਰ ਜੇ ਤੁਸੀਂ ਜਾਂ ਤੁਹਾਡੀ ਸੰਤਾਨ ਮੈਥੋਂ ਫਿਰ ਜਾਵੋ ਅਤੇ ਤੁਸੀਂ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੀਆਂ ਨਾ ਮੰਨੋ ਸਗੋਂ ਜਾ ਕੇ ਹੋਰਨਾਂ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਅੱਗੇ ਮੱਥਾ ਟੇਕੋ ।
\v 7 ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਕਹਾਉਤ ਤੇ ਠੱਠਾ ਹੋਵੇਗਾ ।
\s5
\v 8 ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ ਹੋਵੇਗਾ ਅਤੇ ਧਿਕੱਕਾਰ ਦੇਵੇਗਾ ਅਤੇ ਉਹ ਆਖਣਗੇ ਕਿ ਯਹੋਵਾਹ ਨੇ ਇਸ ਧਰਤੀ ਨਾਲ ਤੇ ਇਸ ਭਵਨ ਨਾਲ ਅਜਿਹਾ ਕਿਉਂ ਕੀਤਾ ?
\v 9 ਤਦ ਉਹ ਆਖਣਗੇ ਇਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਜਿਹੜਾ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਅਤੇ ਉਹ ਓਪਰੇ ਦੇਵਤਿਆਂ ਦੇ ਪਿੱਛੇ ਲੱਗ ਗਏ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ ਇਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ ।
\s ਸੁਲੇਮਾਨ ਦਾ ਹੀਰਾਮ ਦੇ ਨਾਲ ਸਮਝੌਤਾ
\r (2 ਇਤਿਹਾਸ 8:1-2 )
\p
\s5
\v 10 ਇਸ ਤਰ੍ਹਾਂ ਹੋਇਆ ਕਿ ਵੀਹਾਂ ਸਾਲਾਂ ਦੇ ਅੰਤ ਵਿੱਚ ਜਦ ਸੁਲੇਮਾਨ ਇਹ ਦੋਵੇਂ ਥਾਂ ਅਰਥਾਤ ਯਹੋਵਾਹ ਦਾ ਭਵਨ ਅਤੇ ਪਾਤਸ਼ਾਹ ਦਾ ਮਹਿਲ ਬਣਾ ਚੁੱਕਿਆ ।
\v 11 ਤਦ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਨੂੰ ਗਲੀਲ ਦੇ ਦੇਸ ਵਿੱਚ ਵੀਹ ਨਗਰ ਦਿੱਤੇ ਕਿਉਂ ਜੋ ਸੂਰ ਦੇ ਰਾਜਾ ਹੀਰਾਮ ਨੇ ਸੁਲੇਮਾਨ ਨੂੰ ਦਿਆਰ ਦੇ ਰੁੱਖ ਅਤੇ ਚੀਲ ਦੇ ਰੁੱਖ ਤੇ ਸੋਨਾ ਜਿਨ੍ਹਾਂ ਉਹ ਚਾਹੁੰਦਾ ਸੀ ਦਿੱਤਾ ।
\s5
\v 12 ਜਦ ਹੀਰਾਮ ਸੂਰ ਤੋਂ ਉਨ੍ਹਾਂ ਨਗਰਾਂ ਨੂੰ ਜੋ ਸੁਲੇਮਾਨ ਨੇ ਉਹ ਨੂੰ ਦਿੱਤੇ ਸਨ ਵੇਖਣ ਲਈ ਆਇਆ ਤਾਂ ਉਹ ਉਹ ਨੂੰ ਚੰਗੇ ਨਾ ਲੱਗੇ ।
\v 13 ਤਾਂ ਉਸ ਨੇ ਆਖਿਆ, ਹੇ ਮੇਰੇ ਭਰਾ ਇਹ ਕੇਹੋ ਜੇਹੇ ਨਗਰ ਹਨ ਜੋ ਤੂੰ ਮੈਨੂੰ ਦਿੱਤੇ ? ਸੋ ਉਸ ਉਨ੍ਹਾਂ ਨੂੰ ਕਾਬੂਲ ਦਾ ਦੇਸ ਆਖਿਆ ਜੋ ਅੱਜ ਤੱਕ ਹੈ ।
\v 14 ਹੀਰਾਮ ਨੇ ਪਾਤਸ਼ਾਹ ਕੋਲ ਇੱਕ ਸੌ ਵੀਹ ਤੋੜੇ ਸੋਨਾ ਭੇਜਿਆ ।
\s ਸੁਲੇਮਾਨ ਦੇ ਹੋਰ ਕੰਮ
\r (2 ਇਤਿਹਾਸ 8:13-18)
\p
\s5
\v 15 ਉਸ ਬੇਗਾਰ ਦੇ ਕਾਰਨ ਜਿਹੜੀ ਸੁਲੇਮਾਨ ਪਾਤਸ਼ਾਹ ਨੇ ਲੋਕਾਂ ਉੱਤੇ ਪਾਈ ਇਹ ਸੀ ਕਿ ਉਹ ਯਹੋਵਾਹ ਦਾ ਭਵਨ ਤੇ ਆਪਣਾ ਮਹਿਲ ਤੇ ਮਿੱਲੋ ਤੇ ਯਰੂਸ਼ਲਮ ਦੀ ਸਫੀਲ ਤੇ ਹਾਸ਼ੋਰ ਤੇ ਮਗਿੱਦੋ ਤੇ ਗਜਰ ਬਣਾਏ ।
\v 16 ਮਿਸਰ ਦਾ ਰਾਜਾ ਫਿਰਊਨ ਚੜ੍ਹ ਆਇਆ ਅਤੇ ਉਸ ਨੇ ਗਜਰ ਨੂੰ ਲੈ ਕੇ ਅੱਗ ਨਾਲ ਸਾੜ ਦਿੱਤਾ ਅਤੇ ਉਨ੍ਹਾਂ ਕਨਾਨੀਆਂ ਨੂੰ ਜੋ ਸ਼ਹਿਰ ਵਿੱਚ ਵੱਸਦੇ ਸਨ ਵੱਢ ਸੁੱਟਿਆ ਫੇਰ ਆਪਣੀ ਧੀ ਨੂੰ ਜਿਹੜੀ ਸੁਲੇਮਾਨ ਦੀ ਰਾਣੀ ਸੀ ਇਹ ਦਾਜ ਵਿੱਚ ਦੇ ਦਿੱਤਾ ।
\s5
\v 17 ਸੁਲੇਮਾਨ ਨੇ ਗਜਰ ਅਤੇ ਹੇਠਲਾ ਬੈਤ ਹੋਰੋਨ ਬਣਾਏ ।
\v 18 ਨਾਲੇ ਬਆਲਾਥ ਤੇ ਤਦਮੋਰ ਜੋ ਉਸ ਦੇਸ ਦੀ ਉਜਾੜ ਵਿੱਚ ਸਨ ।
\v 19 ਨਾਲੇ ਸੁਲੇਮਾਨ ਦੇ ਸਾਰੇ ਭੰਡਾਰ ਦੇ ਸ਼ਹਿਰ ਤੇ ਰਥਾਂ ਲਈ ਸ਼ਹਿਰ ਤੇ ਸਵਾਰਾਂ ਦੇ ਸ਼ਹਿਰ ਅਤੇ ਜੋ ਕੁਝ ਸੁਲੇਮਾਨ ਆਪਣੀ ਖੁਸ਼ੀ ਲਈ ਯਰੂਸ਼ਲਮ ਵਿੱਚ ਤੇ ਲਬਾਨੋਨ ਵਿੱਚ ਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਬਣਾਉਣੇ ਚਾਹੁੰਦਾ ਸੀ ।
\s5
\v 20 ਅਮੋਰੀਆਂ, ਹਿੱਤੀਆਂ, ਫਰਿੱਜ਼ੀਆਂ, ਹਿੱਵੀਆਂ ਤੇ ਯਬੂਸੀਆਂ ਵਿੱਚੋਂ ਸਾਰਾ ਬਕੀਆ ਜੋ ਇਸਰਾਏਲੀ ਨਹੀਂ ਸਨ ।
\v 21 ਅਰਥਾਤ ਉਨ੍ਹਾਂ ਦੀ ਸੰਤਾਨ ਜਿਹੜੀ ਦੇਸ ਵਿੱਚ ਉਨ੍ਹਾਂ ਦੇ ਮਗਰੋਂ ਰਹਿ ਗਈ ਸੀ ਜਿਨ੍ਹਾਂ ਦਾ ਨਾਸ ਇਸਰਾਏਲੀ ਨਾ ਕਰ ਸਕੇ ਉਨ੍ਹਾਂ ਉੱਤੇ ਸੁਲੇਮਾਨ ਨੇ ਬੇਗਾਰ ਦਾ ਡੰਨ ਜੋ ਅੱਜ ਤੱਕ ਹੈ ਲਾਇਆ ।
\s5
\v 22 ਪਰ ਇਸਰਾਏਲੀਆਂ ਵਿੱਚੋਂ ਸੁਲੇਮਾਨ ਨੇ ਬੇਗਾਰੀ ਨਾ ਬਣਾਏ । ਉਹ ਜੋਧੇ ਤੇ ਉਸ ਦੇ ਟਹਿਲੂਏ ਤੇ ਉਹ ਦੇ ਸਰਦਾਰ ਤੇ ਉਹ ਦੇ ਅਫ਼ਸਰ ਤੇ ਉਹ ਦੇ ਰਥਾਂ ਦੇ ਸਰਦਾਰ ਤੇ ਉਹ ਦੇ ਸਵਾਰ ਸਨ ।
\s5
\v 23 ਇਹ ਸਾਢੇ ਪੰਜ ਸੋ ਚੌਹਧਰੀਆਂ ਦੇ ਸਰਦਾਰ ਸਨ ਜੋ ਸੁਲੇਮਾਨ ਦੇ ਕੰਮ ਉੱਤੇ ਸਨ ਨਾਲੇ ਉਨ੍ਹਾਂ ਲੋਕਾਂ ਦੇ ਉੱਤੇ ਜਿਹੜੇ ਕੰਮ ਕਰਦੇ ਸਨ ।
\s5
\v 24 ਪਰ ਫਿਰਊਨ ਦੀ ਧੀ ਦਾਊਦ ਦੇ ਸ਼ਹਿਰੋਂ ਆਪਣੇ ਮਹਿਲ ਵਿੱਚ ਜਿਹੜਾ ਉਸ ਨੇ ਉਹ ਦੇ ਲਈ ਬਣਾਇਆ ਸੀ ਆਈ ਤਦ ਉਸ ਨੇ ਮਿੱਲੋ ਬਣਾਇਆ ।
\s5
\v 25 ਸਾਲ ਵਿੱਚ ਤਿੰਨ ਵਾਰ ਸੁਲੇਮਾਨ ਹੋਮ ਤੇ ਸੁੱਖ-ਸਾਂਦ ਦੀਆਂ ਬਲੀਆਂ ਉਸ ਜਗਵੇਦੀ ਉੱਤੇ ਜਿਹੜੀ ਉਸ ਨੇ ਯਹੋਵਾਹ ਲਈ ਬਣਾਈ ਚੜ੍ਹਾਉਂਦਾ ਹੁੰਦਾ ਸੀ ਅਤੇ ਉਹ ਦੇ ਨਾਲ ਉਸ ਜਗਵੇਦੀ ਉੱਤੇ ਜਿਹੜੀ ਯਹੋਵਾਹ ਦੇ ਅੱਗੇ ਸੀ ਧੂਪ ਧੁਖਾਉਂਦਾ ਹੁੰਦਾ ਸੀ । ਸੋ ਉਸ ਨੇ ਭਵਨ ਨੂੰ ਸੰਪੂਰਨ ਕੀਤਾ ।
\s5
\v 26 ਸੁਲੇਮਾਨ ਪਾਤਸ਼ਾਹ ਨੇ ਜਹਾਜ਼ਾਂ ਦਾ ਬੇੜ ਅਸਿਓਨ ਗਬਰ ਵਿੱਚ ਜੋ ਏਲੋਥ ਕੋਲ ਲਾਲ ਸਮੁੰਦਰ ਦੇ ਕੰਢੇ ਉੱਤੇ ਅਦੋਮ ਦੇਸ ਵਿੱਚ ਹੈ ਬਣਾਇਆ ।
\v 27 ਅਤੇ ਹੀਰਾਮ ਨੇ ਬੇੜੇ ਵਿੱਚ ਆਪਣੇ ਸੇਵਕ ਜੋ ਸਮੁੰਦਰ ਦੇ ਜਾਣਕਾਰ ਮਲਾਹ ਸਨ ਸੁਲੇਮਾਨ ਦੇ ਸੇਵਕਾਂ ਨਾਲ ਭੇਜੇ ।
\v 28 ਉਹ ਓਫੀਰ ਵਿੱਚ ਆਏ ਅਤੇ ਓਥੋਂ ਚਾਰ ਸੌ ਵੀਹ ਤੋੜੇ ਸੋਨੇ ਦੇ ਲੈ ਕੇ ਸੁਲੇਮਾਨ ਪਾਤਸ਼ਾਹ ਕੋਲ ਲਿਆਏ ।
\s5
\c 10
\s ਸ਼ਬਾ ਦੀ ਰਾਣੀ ਦਾ ਆਉਣਾ
\r (2 ਇਤਿਹਾਸ 9:1-12)
\p
\v 1 ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਯਹੋਵਾਹ ਦੇ ਨਾਮ ਦੇ ਕਾਰਨ ਸੁਣੀ ਤਾਂ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ ।
\v 2 ਉਹ ਵੱਡੇ ਭਾਰੀ ਕਾਫਲੇ ਦੇ ਨਾਲ ਯਰੂਸ਼ਲਮ ਵਿੱਚ ਆਈ ਅਤੇ ਮਸਾਲੇ ਨਾਲ ਲੱਦੇ ਹੋਏ ਊਠ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਨਾਲ ਸਨ । ਜਦ ਸੁਲੇਮਾਨ ਕੋਲ ਆਈ ਤਾਂ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ ।
\s5
\v 3 ਸੁਲੇਮਾਨ ਨੇ ਉਹ ਦੀਆਂ ਸਾਰੀਆਂ ਗੱਲਾਂ ਦਾ ਉਹ ਨੂੰ ਉੱਤਰ ਦਿੱਤਾ ਅਤੇ ਪਾਤਸ਼ਾਹ ਤੋਂ ਕੋਈ ਗੱਲ ਗੁੱਝੀ ਨਾ ਸੀ, ਜਿਹ ਦਾ ਉਸ ਨੇ ਉੱਤਰ ਨਾ ਦਿੱਤਾ ਹੋਵੇ ।
\v 4 ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਾਰੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਦੇਖਿਆ ।
\v 5 ਨਾਲੇ ਉਸ ਦੀ ਮੇਜ਼ ਦੇ ਉੱਤੇ ਦਾ ਖਾਣਾ, ਉਸ ਦੇ ਕਰਮਚਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ, ਉਨ੍ਹਾਂ ਦਾ ਪਹਿਰਾਵਾ, ਉਸ ਦੇ ਸਾਕੀ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਤਾਂ ਉਹ ਦੇ ਹੋਸ਼ ਉੱਡ ਗਏ ।
\s5
\v 6 ਤਾਂ ਉਹ ਨੇ ਪਾਤਸ਼ਾਹ ਨੂੰ ਆਖਿਆ, ਕਿ ਇਹ ਸੱਚੀ ਗੱਲ ਸੀ ਜੋ ਮੈਂ ਆਪਣੇ ਦੇਸ ਵਿੱਚ ਤੇਰੀਆਂ ਗੱਲਾਂ ਉੱਤੇ ਅਤੇ ਤੇਰੀ ਬੁੱਧੀ ਉੱਤੇ ਸੁਣੀ ।
\v 7 ਪਰ ਜਦ ਤੱਕ ਮੈਂ ਆ ਕੇ ਆਪਣੀ ਅੱਖੀਂ ਨਾ ਵੇਖਿਆ ਤਦ ਤੱਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖੋ ਉਹ ਮੈਨੂੰ ਅੱਧੀਆਂ ਵੀ ਨਹੀਂ ਦੱਸੀਆਂ ਗਈਆਂ । ਤੂੰ ਆਪਣੀ ਬੁੱਧੀ ਤੇ ਨੇਕੀ ਨੂੰ ਜਿਹੜੀ ਮੈਂ ਸੁਣੀ ਆਪਣੀ ਧੁੰਮ ਨਾਲੋਂ ਵਧਾਇਆ ਹੋਇਆ ਹੈ ।
\s5
\v 8 ਧੰਨ ਹਨ ਤੇਰੇ ਮਨੁੱਖ ਤੇ ਧੰਨ ਹਨ ਇਹ ਤੇਰੇ ਸੇਵਕ ਜਿਹੜੇ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ ।
\v 9 ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜਿਹੜਾ ਤੇਰੇ ਉੱਤੇ ਰੀਝਵਾਨ ਹੈ ਅਤੇ ਤੈਨੂੰ ਇਸਰਾਏਲ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਇਸ ਲਈ ਕਿ ਯਹੋਵਾਹ ਨੇ ਇਸਰਾਏਲ ਨਾਲ ਸਦਾ ਹਿੱਤ ਕੀਤਾ ਅਤੇ ਤੈਨੂੰ ਪਾਤਸ਼ਾਹ ਬਣਾਇਆ ਕਿ ਤੂੰ ਧਰਮ ਦੇ ਨਿਆਂ ਕਰੇਂ ।
\s5
\v 10 ਤਦ ਉਸ ਨੇ ਪਾਤਸ਼ਾਹ ਨੂੰ ਇੱਕ ਸੌ ਵੀਹ ਤੋੜੇ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਦਿੱਤੇ ਅਤੇ ਜਿੰਨਾ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਲਈ ਦਿੱਤਾ ਫੇਰ ਕਦੀ ਐਨਾ ਨਾ ਆਇਆ ।
\s5
\v 11 ਹੀਰਾਮ ਦਾ ਬੇੜਾ ਵੀ ਜਿਹੜੀ ਓਫੀਰ ਤੋਂ ਸੋਨਾ ਲਿਆਉਂਦਾ ਸੀ ਉਹ ਵੀ ਓਫੀਰ ਤੋਂ ਚੰਦਨ ਦੀ ਢੇਰ ਸਾਰੀ ਲੱਕੜੀ ਤੇ ਬਹੁਮੁੱਲੇ ਪੱਥਰ ਲਿਆਇਆ ।
\v 12 ਪਾਤਸ਼ਾਹ ਨੇ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਚੰਦਨ ਦੀ ਲੱਕੜ ਦੀਆਂ ਥੰਮ੍ਹੀਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਫੇਰ ਅਜਿਹੇ ਚੰਦਨ ਦੀ ਲੱਕੜੀ ਅੱਜ ਤੱਕ ਕਦੀ ਵੇਖਣ ਵਿੱਚ ਨਹੀਂ ਆਈ ।
\s5
\v 13 ਇਸ ਤੋਂ ਬਾਅਦ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਉਸ ਦੀ ਸਾਰੀ ਇੱਛਿਆ ਦੇ ਅਨੁਸਾਰ ਜੋ ਉਸ ਨੇ ਮੰਗਿਆ ਸੋ ਦਿੱਤਾ । ਇਹ ਉਸ ਤੋਂ ਅਲੱਗ ਸੀ ਜਿਹੜਾ ਸੁਲੇਮਾਨ ਨੇ ਆਪਣੀ ਸਾਰੀ ਸਖਾਵਤ ਨਾਲ ਦਿੱਤਾ ਸੀ । ਸੋ ਉਹ ਆਪਣੇ ਸੇਵਕਾਂ ਦੇ ਨਾਲ ਆਪਣੇ ਦੇਸ ਨੂੰ ਮੁੜ ਗਈ ।
\s ਰਾਜਾ ਸੁਲੇਮਾਨ ਦੀ ਸ਼ਾਨ
\r (2 ਇਤਿਹਾਸ 9:13-29)
\p
\s5
\v 14 ਉਸ ਸੋਨੇ ਦਾ ਭਾਰ ਜਿਹੜਾ ਹਰ ਸਾਲ ਸੁਲੇਮਾਨ ਦੇ ਕੋਲ ਆਉਂਦਾ ਸੀ ਛੇ ਸੌ ਛਿਆਹਠ ਤੋੜੇ ਸੋਨਾ ਸੀ ।
\v 15 ਉਸ ਤੋਂ ਬਿਨਾਂ ਹੋਰ ਵੀ ਜਿਹੜਾ ਵਪਾਰੀਆਂ ਕੋਲੋਂ ਤੇ ਸੋਦਾਗਰਾਂ ਤੋਂ ਅਤੇ ਅਰਬ ਦੇ ਸਾਰੇ ਰਾਜਿਆਂ ਕੋਲੋਂ ਤੇ ਦੇਸ ਦੇ ਹਾਕਮਾਂ ਕੋਲੋਂ ਆਉਂਦਾ ਸੀ ।
\s5
\v 16 ਅਤੇ ਸੁਲੇਮਾਨ ਪਾਤਸ਼ਾਹ ਨੇ ਸੋਨਾ ਘੜ ਕੇ ਦੋ ਸੌ ਵੱਡੀਆਂ ਢਾਲਾਂ ਬਣਾਈਆਂ ਅਤੇ ਇੱਕ-ਇੱਕ ਢਾਲ਼ ਨੂੰ ਸਾਢੇ ਸੱਤ ਸੱਤ ਸੇਰ ਸੋਨਾ ਲੱਗਾ ।
\v 17 ਅਤੇ ਸੋਨੇ ਦੀਆਂ ਘੜਵੀਆਂ ਤਿੰਨ ਸੌ ਛੋਟੀਆਂ ਢਾਲਾਂ ਬਣਾਈਆਂ ਅਤੇ ਇੱਕ-ਇੱਕ ਢਾਲ਼ ਨੂੰ ਦੋ ਕੁ ਸੇਰ ਸੋਨਾ ਲੱਗਾ ਤਾਂ ਪਾਤਸ਼ਾਹ ਨੇ ਉਨ੍ਹਾਂ ਨੂੰ ਲਬਾਨੋਨੀ ਬਣ ਦੇ ਮਹਿਲ ਵਿੱਚ ਰੱਖਿਆ ।
\s5
\v 18 ਪਾਤਸ਼ਾਹ ਨੇ ਹਾਥੀ ਦੰਦ ਦੀ ਇੱਕ ਵੱਡੀ ਰਾਜ ਗੱਦੀ ਬਣਾਈ ਅਤੇ ਉਹ ਦੇ ਉੱਤੇ ਕੁੰਦਨ ਸੋਨਾ ਚੜ੍ਹਾਇਆ ।
\v 19 ਉਸ ਰਾਜ ਗੱਦੀ ਦੀ ਛੇ ਪੌਡੇ ਦੀ ਪੋੜੀ ਸੀ ਅਤੇ ਰਾਜ ਗੱਦੀ ਦਾ ਉਪਰਲਾ ਥਾਂ ਪਿੱਛਿਓਂ ਗੋਲ ਸੀ ਅਤੇ ਬੈਠਣ ਦੇ ਥਾਂ ਦੇ ਆਲੇ-ਦੁਆਲੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬਬਰ ਸ਼ੇਰ ਖੜ੍ਹੇ ਸਨ ।
\v 20 ਉਨ੍ਹਾਂ ਛੇ ਪੌੜੀਆਂ ਦੇ ਉੱਤੇ ਬਾਰਾਂ ਸ਼ੇਰ ਦੋਵੇਂ ਪਾਸੀਂ ਖੜ੍ਹੇ ਸਨ ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ ਕਿਤੇ ਅਜਿਹੀ ਬਣੀ ਹੋਈ ਨਹੀਂ ਸੀ ।
\s5
\v 21 ਸੁਲੇਮਾਨ ਪਾਤਸ਼ਾਹ ਦੇ ਪੀਣ ਦੇ ਸਾਰੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਕੁੰਦਨ ਸੋਨੇ ਦੇ ਸਨ । ਚਾਂਦੀ ਦਾ ਇੱਕ ਵੀ ਨਹੀਂ ਸੀ ਸੁਲੇਮਾਨ ਦੇ ਦਿਨਾਂ ਵਿੱਚ ਚਾਂਦੀ ਨੂੰ ਕੋਈ ਪੁੱਛਦਾ ਵੀ ਨਹੀਂ ਸੀ ।
\v 22 ਕਿਉਂ ਜੋ ਪਾਤਸ਼ਾਹ ਦਾ ਸਮੁੰਦਰ ਦੇ ਉੱਤੇ ਇੱਕ ਤਰਸ਼ੀਸ਼ੀ ਬੇੜਾ ਹੀਰਾਮ ਦੇ ਬੇੜੇ ਦੇ ਨਾਲ ਸੀ । ਤਿੰਨ ਸਾਲ ਵਿੱਚ ਇੱਕ ਵਾਰ ਇਹ ਤਰਸ਼ੀਸ਼ੀ ਬੇੜਾ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ ।
\s5
\v 23 ਇਸ ਤਰ੍ਹਾਂ ਸੁਲੇਮਾਨ ਪਾਤਸ਼ਾਹ ਧਰਤੀ ਦੇ ਸਾਰਿਆਂ ਰਾਜਿਆਂ ਨਾਲੋਂ ਧਨ ਅਤੇ ਬੁੱਧ ਵਿੱਚ ਬਹੁਤ ਵੱਡਾ ਸੀ ।
\v 24 ਅਤੇ ਸਾਰੀ ਧਰਤੀ ਸੁਲੇਮਾਨ ਦੇ ਮੂੰਹ ਵੱਲ ਤੱਕਦੀ ਹੁੰਦੀ ਸੀ ਕਿ ਉਹ ਦੀ ਬੁੱਧੀ ਸੁਣੇ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ ।
\v 25 ਉਨ੍ਹਾਂ ਵਿੱਚੋਂ ਹਰ ਮਨੁੱਖ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲਾ, ਘੋੜੇ ਅਤੇ ਖੱਚਰਾਂ ਸਾਲ ਦੇ ਸਾਲ ਲਿਆਉਂਦਾ ਹੁੰਦਾ ਸੀ ।
\s5
\v 26 ਸੁਲੇਮਾਨ ਨੇ ਰਥ ਅਤੇ ਘੋੜ ਚੜ੍ਹੇ ਇੱਕਠੇ ਕੀਤੇ ਅਤੇ ਉਹ ਦੇ ਇੱਕ ਹਜ਼ਾਰ ਚਾਰ ਸੌ ਰਥ ਅਤੇ ਬਾਰਾਂ ਹਜ਼ਾਰ ਘੋੜ ਚੜ੍ਹੇ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਨੇੜੇ ਰੱਖਿਆ ।
\v 27 ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਪੱਥਰਾਂ ਵਾਂਗੂੰ ਦਿੱਤੀ ਅਤੇ ਦਿਆਰ ਨੂੰ ਗੁੱਲ੍ਹਰ ਵਾਂਗੂੰ ਦਿੱਤਾ ਜਿਹੜੀ ਬੇਟ ਵਿੱਚ ਢੇਰਾਂ ਦੇ ਢੇਰ ਹੁੰਦੀ ਹੈ ।
\s5
\v 28 ਉਹ ਘੋੜੇ ਜਿਹੜੇ ਸੁਲੇਮਾਨ ਕੋਲ ਸਨ ਮਿਸਰੋਂ ਲਿਆਏ ਜਾਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਉਨ੍ਹਾਂ ਦਾ ਭਾ ਬਣਾ ਕੇ ਲੈਂਦੇ ਸਨ ।
\v 29 ਅਤੇ ਇੱਕ ਰਥ ਛੇ ਸੌ ਰੂਪਏ ਨਾਲ ਮਿਸਰੋਂ ਉਤਾਹਾਂ ਲਿਆਇਆ ਜਾਂਦਾ ਸੀ ਅਤੇ ਇੱਕ ਘੋੜਾ ਡੇਢ ਸੌ ਨਾਲ ਇਸੇ ਤਰ੍ਹਾਂ ਹਿੱਤੀਆਂ ਦੇ ਸਾਰਿਆਂ ਰਾਜਿਆਂ ਲਈ ਅਤੇ ਅਰਾਮੀਆਂ ਦੇ ਰਾਜਿਆਂ ਲਈ ਉਨ੍ਹਾਂ ਦੀ ਰਾਹੀਂ ਲਿਆਏ ਜਾਂਦੇ ਸਨ ।
\s5
\c 11
\s ਸੁਲੇਮਾਨ ਦਾ ਪਤਨ
\p
\v 1 ਸੁਲੇਮਾਨ ਪਾਤਸ਼ਾਹ ਨੇ ਫ਼ਿਰਊਨ ਦੀ ਧੀ ਤੋਂ ਬਿਨਾਂ ਬਹੁਤ ਸਾਰੀਆਂ ਪਰਾਈਆਂ ਕੌਮਾਂ ਦੀਆਂ ਇਸਤਰੀਆਂ ਨਾਲ-ਨਾਲ ਪ੍ਰੀਤ ਲਾ ਲਈ ਅਰਥਾਤ ਮੋਆਬਣਾਂ, ਅੰਮੋਨਣਾਂ, ਅਦੋਮਣਾਂ, ਸਿਦੋਨਣਾਂ ਅਤੇ ਹਿੱਤਣਾਂ ਨਾਲ ।
\v 2 ਇਹ ਉਨ੍ਹਾਂ ਕੌਮਾਂ ਵਿੱਚੋਂ ਸਨ ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਇਸਰਾਏਲੀਆਂ ਨੂੰ ਆਖਿਆ ਸੀ ਕਿ ਤੁਸੀਂ ਉਨ੍ਹਾਂ ਦੇ ਵਿੱਚ ਨਾ ਜਾਇਓ ਅਤੇ ਨਾ ਉਹ ਤੁਹਾਡੇ ਵਿੱਚ ਆਉਣ । ਉਹ ਤੁਹਾਡਿਆਂ ਮਨਾਂ ਨੂੰ ਆਪਣੇ ਦੇਵਤਿਆਂ ਵੱਲ ਫੇਰ ਲੈਣਗੀਆਂ ਪਰ ਸੁਲੇਮਾਨ ਨੇ ਇਨ੍ਹਾਂ ਨਾਲ ਪਰੀਤ ਲਗਾ ਲਈ ।
\s5
\v 3 ਉਹ ਦੀਆਂ ਸੱਤ ਸੌ ਰਾਣੀਆਂ ਸਨ ਜਿਹੜੀਆਂ ਰਾਜ ਪੁੱਤਰੀਆਂ ਸਨ ਨਾਲੇ ਤਿੰਨ ਸੌ ਰਖੈਲਾਂ ਅਤੇ ਉਹ ਦੀਆਂ ਇਸਤਰੀਆਂ ਨੇ ਉਹ ਦਾ ਮਨ ਫੇਰ ਲਿਆ ।
\v 4 ਤਾਂ ਇਸ ਤਰ੍ਹਾਂ ਹੋਇਆ ਕਿ ਸੁਲੇਮਾਨ ਦੇ ਬੁਢਾਪੇ ਵਿੱਚ ਉਹ ਦੀਆਂ ਇਸਤਰੀਆਂ ਨੇ ਉਹ ਦੇ ਮਨ ਨੂੰ ਹੋਰ ਦੇਵਤਿਆਂ ਦੇ ਪਿੱਛੇ ਫੇਰ ਦਿੱਤਾ ਸੋ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸੰਪੂਰਨ ਨਾ ਰਿਹਾ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ ।
\s5
\v 5 ਸੁਲੇਮਾਨ ਸੀਦੋਨੀਆਂ ਦੀ ਦੇਵੀਂ ਅਸ਼ਤਾਰੋਥ ਅਤੇ ਅੰਮੋਨੀਆਂ ਦੇ ਘਿਣਾਉਣੇ ਦਿਓ ਮਿਲਕੋਮ ਦੇ ਪਿੱਛੇ ਚੱਲਿਆ ।
\v 6 ਇਸ ਤਰ੍ਹਾਂ ਸੁਲੇਮਾਨ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਯਹੋਵਾਹ ਦੇ ਪਿੱਛੇ ਪੂਰੀ ਤਰ੍ਹਾਂ ਨਾ ਚੱਲਿਆ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ ।
\s5
\v 7 ਤਾਂ ਸੁਲੇਮਾਨ ਨੇ ਮੋਆਬ ਦੇ ਘਿਣਾਉਣੇ ਕਮੋਸ਼ ਲਈ ਇੱਕ ਉੱਚਾ ਥਾਂ ਉਸ ਪਰਬਤ ਉੱਤੇ ਜਿਹੜਾ ਯਰੂਸ਼ਲਮ ਦੇ ਅੱਗੇ ਹੈ ਬਣਾਇਆ ਨਾਲੇ ਅੰਮੋਨੀਆਂ ਦੇ ਘਿਣਾਉਣੇ ਮੋਲਕ ਲਈ ਵੀ ।
\v 8 ਇਸੇ ਤਰ੍ਹਾਂ ਉਸ ਨੇ ਆਪਣੀਆਂ ਸਾਰੀਆਂ ਓਪਰੀਆਂ ਇਸਤਰੀਆਂ ਲਈ ਕੀਤਾ ਜਿਹੜੀਆਂ ਆਪੋ ਆਪਣੇ ਦੇਵਤਿਆਂ ਲਈ ਧੂਪ ਧੁਖਾਉਂਦੀਆਂ ਤੇ ਬਲੀਆਂ ਚੜ੍ਹਾਉਂਦੀਆਂ ਸਨ ।
\s5
\v 9 ਤਾਂ ਯਹੋਵਾਹ ਸੁਲੇਮਾਨ ਨਾਲ ਕ੍ਰੋਧਵਾਨ ਹੋਇਆ ਕਿਉਂ ਜੋ ਉਹ ਦਾ ਮਨ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਤੋਂ ਫਿਰ ਗਿਆ ਜਿਸ ਨੇ ਉਹ ਨੂੰ ਦੋ ਵਾਰ ਦਰਸ਼ਣ ਦਿੱਤਾ ਸੀ।
\v 10 ਅਤੇ ਉਸ ਨੇ ਉਹ ਨੂੰ ਇਸ ਗੱਲ ਦਾ ਹੁਕਮ ਦਿੱਤਾ ਸੀ ਕਿ ਦੂਜਿਆਂ ਦੇਵਤਿਆਂ ਦੇ ਪਿੱਛੇ ਨਾ ਚੱਲੇ ਪਰ ਉਹ ਨੇ ਯਹੋਵਾਹ ਦਾ ਹੁਕਮ ਨਾ ਮੰਨਿਆ ।
\s5
\v 11 ਤਾਂ ਯਹੋਵਾਹ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਕਿ ਇਹ ਤੇਰੇ ਕੋਲੋਂ ਹੋਇਆ ਹੈ ਅਤੇ ਤੂੰ ਮੇਰੇ ਨੇਮ ਨੂੰ ਤੇ ਮੇਰੀਆਂ ਬਿਧੀਆਂ ਨੂੰ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ ਨਹੀਂ ਮੰਨਿਆ ਮੈਂ ਜ਼ਰੂਰ ਰਾਜ ਤੇਰੇ ਕੋਲੋਂ ਖੋਹ ਲਵਾਂਗਾ ਅਤੇ ਤੇਰੇ ਟਹਿਲੂਏ ਨੂੰ ਦੇ ਦਿਆਂਗਾ ।
\v 12 ਤਾਂ ਵੀ ਮੈਂ ਤੇਰੇ ਦਿਨਾਂ ਵਿੱਚ ਤੇਰੇ ਪਿਤਾ ਦਾਊਦ ਦੇ ਕਾਰਨ ਇਹ ਨਹੀਂ ਕਰਾਂਗਾ । ਤੇਰੇ ਪੁੱਤਰ ਦੇ ਹੱਥੋਂ ਮੈਂ ਉਹ ਨੂੰ ਖੋਹ ਲਵਾਂਗਾ ।
\v 13 ਪਰੰਤੂ ਮੈਂ ਸਾਰਾ ਰਾਜ ਨਹੀਂ ਖੋਹਵਾਂਗਾ । ਇੱਕ ਗੋਤ ਮੈਂ ਤੇਰੇ ਪੁੱਤਰ ਨੂੰ ਤੇਰੇ ਪਿਤਾ ਦਾਊਦ ਦੇ ਕਾਰਨ ਅਤੇ ਯਰੂਸ਼ਲਮ ਦੇ ਕਾਰਨ ਜਿਹ ਨੂੰ ਮੈਂ ਚੁਣਿਆ ਦਿਆਂਗਾ ।
\s ਸੁਲੇਮਾਨ ਦੇ ਵੈਰੀ
\p
\s5
\v 14 ਇਸ ਤੋਂ ਬਾਅਦ ਯਹੋਵਾਹ ਨੇ ਇੱਕ ਵਿਰੋਧੀ ਨੂੰ ਸੁਲੇਮਾਨ ਦੇ ਵਿਰੁੱਧ ਅਰਥਾਤ ਹਦਦ ਅਦੋਮੀ ਨੂੰ ਪਰੇਰਿਆ ਉਹ ਅਦੋਮ ਵਿੱਚ ਰਾਜਾ ਦੀ ਅੰਸ ਵਿੱਚੋ ਸੀ ।
\v 15 ਇਸ ਤਰ੍ਹਾਂ ਹੋਇਆ ਜਦ ਦਾਊਦ ਅਦੋਮ ਵਿੱਚ ਸੀ ਜਿਸ ਵੇਲੇ ਯੋਆਬ ਸੈਨਾਪਤੀ ਵੱਢਿਆਂ ਹੋਇਆਂ ਦੇ ਦੱਬਣ ਲਈ ਉਤਾਹਾਂ ਆਇਆ ਅਤੇ ਅਦੋਮ ਦੇ ਹਰ ਨਰ ਨੂੰ ਵੱਢ ਸੁੱਟਿਆ ਸੀ ।
\v 16 ਕਿਉਂ ਜੋ ਯੋਆਬ ਸਾਰੇ ਇਸਰਾਏਲ ਸਣੇ ਛੇ ਮਹੀਨੇ ਉੱਥੇ ਰਿਹਾ ਜਦ ਤੱਕ ਉਸ ਨੇ ਅਦੋਮ ਵਿੱਚ ਹਰ ਨਰ ਨੂੰ ਨਾਸ ਨਾ ਕਰ ਲਿਆ ।
\v 17 ਤਦ ਹਦਦ ਅਤੇ ਉਹ ਦੇ ਨਾਲ ਉਹ ਦੇ ਪਿਤਾ ਦੇ ਅਦੋਮੀ ਟਹਿਲੂਏ ਨੱਠੇ ਕਿ ਉਹ ਮਿਸਰ ਨੂੰ ਜਾਣ ਅਤੇ ਹਦਦ ਇੱਕ ਛੋਟਾ ਬਾਲ ਹੀ ਸੀ ।
\s5
\v 18 ਉਹ ਮਿਦਿਆਨ ਤੋਂ ਉੱਠ ਕੇ ਪਾਰਾਨ ਨੂੰ ਆਏ ਅਤੇ ਆਪਣੇ ਨਾਲ ਪਾਰਾਨ ਤੋਂ ਮਨੁੱਖ ਲੈ ਕੇ ਉਹ ਮਿਸਰ ਵਿੱਚ ਮਿਸਰ ਦੇ ਰਾਜਾ ਫਿਰਊਨ ਕੋਲ ਗਏ ਅਤੇ ਉਸ ਨੇ ਉਹ ਨੂੰ ਇੱਕ ਘਰ ਦੇ ਦਿੱਤਾ ਅਤੇ ਉਹ ਦੇ ਲਈ ਰੋਟੀ ਠਹਿਰਾਈ ਅਤੇ ਉਹ ਨੂੰ ਭੂਮੀ ਦਿੱਤੀ ।
\v 19 ਅਤੇ ਫਿਰਊਨ ਦੀ ਵੱਡੀ ਕਿਰਪਾ ਦੀ ਨਿਗਾਹ ਹਦਦ ਉੱਤੇ ਹੋਈ ਸੋ ਉਸ ਨੇ ਆਪਣੀ ਸਾਲੀ ਨੂੰ ਅਰਥਾਤ ਤਹਪਨੇਸ ਰਾਣੀ ਦੀ ਭੈਣ ਨੂੰ ਉਹ ਦੇ ਨਾਲ ਵਿਆਹ ਦਿੱਤਾ ।
\s5
\v 20 ਤਾਂ ਤਹਪਨੇਸ ਦੀ ਭੈਣ ਉਹ ਦਾ ਪੁੱਤਰ ਗਨੂਬਥ ਜਣੀ ਜਿਹ ਦਾ ਤਹਪਨੇਸ ਨੇ ਫਿਰਊਨ ਦੇ ਮਹਿਲ ਵਿੱਚ ਦੁੱਧ ਛੁਡਾਇਆ ਅਤੇ ਗਨੂਬਥ ਫਿਰਊਨ ਦੇ ਘਰਾਣੇ ਵਿੱਚ ਫਿਰਊਨ ਦੇ ਪੁੱਤਰਾਂ ਨਾਲ ਰਿਹਾ ।
\v 21 ਜਦ ਹਦਦ ਨੇ ਮਿਸਰ ਵਿੱਚ ਸੁਣਿਆ ਕਿ ਦਾਊਦ ਆਪਣੇ ਪਿਉ-ਦਾਦਿਆਂ ਨਾਲ ਸੌ ਗਿਆ ਹੈ ਤੇ ਯੋਆਬ ਸੈਨਾਪਤੀ ਵੀ ਮਰ ਗਿਆ ਹੈ ਤਾਂ ਹਦਦ ਨੇ ਫਿਰਊਨ ਨੂੰ ਆਖਿਆ, ਮੈਨੂੰ ਜਾਣ ਦਿਓ ਕਿ ਮੈਂ ਆਪਣੇ ਦੇਸ ਨੂੰ ਚੱਲਿਆ ਜਾਂਵਾਂ ।
\v 22 ਪਰ ਫਿਰਊਨ ਨੇ ਉਹ ਨੂੰ ਆਖਿਆ, ਤੈਨੂੰ ਮੇਰੀ ਵੱਲੋਂ ਕੀ ਥੁੜੋਂ ਸੀ ਕਿ ਵੇਖ ਤੂੰ ਆਪਣੇ ਦੇਸ ਨੂੰ ਜਾਣਾ ਚਾਹੁੰਦਾ ਹੈਂ ਤਾਂ ਅੱਗੋਂ ਉਹ ਬੋਲਿਆ, ਕੋਈ ਥੁੜੋਂ ਨਹੀਂ ਰਹੀ ਪਰ ਮੈਨੂੰ ਜ਼ਰੂਰ ਭੇਜ ਦਿਓ ।
\s5
\v 23 ਫੇਰ ਪਰਮੇਸ਼ੁਰ ਨੇ ਇੱਕ ਹੋਰ ਵਿਰੋਧੀ ਨੂੰ ਉਹ ਦੇ ਲਈ ਪਰੇਰਿਆ ਅਰਥਾਤ ਰਜ਼ੋਨ ਅਲਯਾਦਾ ਦੇ ਪੁੱਤਰ ਨੂੰ ਜੋ ਆਪਣੇ ਸੁਆਮੀ ਸੋਬਾਹ ਦੇ ਰਾਜਾ ਹਦਦਅਜ਼ਰ ਤੋਂ ਨੱਠਾ ਸੀ ।
\v 24 ਉਸ ਨੇ ਆਪਣੇ ਨਾਲ ਮਨੁੱਖ ਇੱਕਠੇ ਕੀਤੇ ਅਤੇ ਉਹ ਉਨ੍ਹਾਂ ਦੇ ਜਥੇ ਦਾ ਸਰਦਾਰ ਸੀ ਜਦ ਦਾਊਦ ਨੇ ਉਨ੍ਹਾਂ ਨੂੰ ਵੱਢਿਆ, ਤਾਂ ਉਹ ਦੰਮਿਸਕ ਜਾ ਵੱਸੇ ਅਤੇ ਦੰਮਿਸ਼ਕ ਵਿੱਚ ਰਾਜ ਕਰਦੇ ਰਹੇ ।
\v 25 ਉਸ ਬਦੀ ਤੋਂ ਬਿਨਾਂ ਜਿਹੜੀ ਹਦਦ ਨੇ ਕੀਤੀ ਸੀ ਉਹ ਸੁਲੇਮਾਨ ਦੇ ਸਾਰੇ ਦਿਨ ਇਸਰਾਏਲ ਦਾ ਵਿਰੋਧੀ ਬਣਿਆ ਰਿਹਾ ਅਤੇ ਉਸ ਨੇ ਇਸਰਾਏਲ ਨੂੰ ਘਿਣਾਉਣਾ ਸਮਝਿਆ ਅਤੇ ਅਰਾਮ ਉੱਤੇ ਰਾਜ ਕੀਤਾ ।
\s ਯਾਰਾਬੁਆਮ ਦਾ ਵਿਦਰੋਹ
\p
\s5
\v 26 ਨਬਾਟ ਦੇ ਪੁੱਤਰ ਯਾਰਾਬੁਆਮ ਨੇ ਜੋ ਸਰੇਦਾਹ ਤੋਂ ਇਫਰਾਥੀ ਸੀ ਤੇ ਸੁਲੇਮਾਨ ਦਾ ਟਹਿਲੂਆ ਵੀ ਸੀ ਜਿਹ ਦੀ ਮਾਤਾ ਦਾ ਨਾਮ ਸਰੂਆਹ ਸੀ ਜਿਹੜੀ ਵਿੱਧਵਾ ਸੀ ਉਸ ਆਪਣਾ ਹੱਥ ਪਾਤਸ਼ਾਹ ਉੱਤੇ ਚੁੱਕਿਆ ।
\v 27 ਅਤੇ ਉਸ ਦੇ ਪਾਤਸ਼ਾਹ ਉੱਤੇ ਹੱਥ ਚੁੱਕਣ ਦਾ ਕਾਰਨ ਇਹ ਸੀ ਕਿ ਸੁਲੇਮਾਨ ਨੇ ਮਿੱਲੋ ਬਣਾਇਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਦੀਆਂ ਤੇੜਾਂ ਦੀ ਮੁਰੰਮਤ ਕੀਤੀ ।
\s5
\v 28 ਯਾਰਾਬੁਆਮ ਸੂਰਮਾ ਜੋਧਾ ਸੀ ਅਤੇ ਜਦ ਸੁਲੇਮਾਨ ਨੇ ਵੇਖਿਆ ਕਿ ਇਹ ਜੁਆਨ ਮਿਹਨਤੀ ਹੈ ਤਾਂ ਉਹ ਨੇ ਉਸ ਨੂੰ ਯੂਸੁਫ਼ ਦੇ ਘਰਾਣੇ ਦੇ ਕੰਮ-ਧੰਦੇ ਉੱਤੇ ਠਹਿਰਾਇਆ ।
\v 29 ਤਾਂ ਇਸ ਤਰ੍ਹਾਂ ਹੋਇਆ ਕਿ ਉਸ ਵੇਲੇ ਜਦ ਯਾਰਾਬੁਆਮ ਯਰੂਸ਼ਲਮ ਤੋਂ ਬਾਹਰ ਨਿੱਕਲਿਆ ਤਦ ਅਹੀਯਾਹ ਨਬੀ ਸ਼ੀਲੋਨੀ ਉਹ ਨੂੰ ਰਾਹ ਵਿੱਚ ਮਿਲ ਪਿਆ ਅਤੇ ਉਸ ਨੇ ਇੱਕ ਨਵੀਂ ਚਾਦਰ ਲਈ ਹੋਈ ਸੀ ਅਤੇ ਦੋਨੋਂ ਰੜ ਵਿੱਚ ਇੱਕਲੇ ਸਨ ।
\v 30 ਤਾਂ ਅਹੀਯਾਹ ਨੇ ਉਸ ਨਵੀਂ ਚਾਦਰ ਨੂੰ ਜੋ ਉਸ ਦੇ ਆਪਣੇ ਉੱਤੇ ਸੀ ਫੜ੍ਹ ਕੇ ਬਾਰਾਂ ਟੁਕੜਿਆਂ ਵਿੱਚ ਪਾੜ ਸੁੱਟਿਆ ।
\s5
\v 31 ਅਤੇ ਉਸ ਨੇ ਯਾਰਾਬੁਆਮ ਨੂੰ ਆਖਿਆ, ਤੂੰ ਆਪਣੇ ਲਈ ਦਸ ਟੁਕੜੇ ਲੈ ਲੈ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਵੇਖ ਮੈਂ ਰਾਜ ਸੁਲੇਮਾਨ ਦੇ ਹੱਥੋਂ ਖੋਹ ਲਵਾਂਗਾ ਅਤੇ ਤੈਨੂੰ ਦਸ ਗੋਤ ਦੇ ਦਿਆਂਗਾ ।
\v 32 ਪਰ ਮੈਂ ਆਪਣੇ ਦਾਸ ਦਾਊਦ ਦੇ ਕਾਰਨ ਇੱਕ ਗੋਤ ਉਹ ਦੇ ਕੋਲ ਰਹਿਣ ਦਿਆਂਗਾ ਨਾਲੇ ਯਰੂਸ਼ਲਮ ਦੇ ਕਾਰਨ ਜਿਸ ਸ਼ਹਿਰ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿਚੋਂ ਚੁਣਿਆ ਹੈ ।
\v 33 ਇਹ ਦਾ ਕਾਰਨ ਇਹ ਹੈ ਕਿ ਉਨ੍ਹਾਂ ਨੇ ਮੈਨੂੰ ਤਿਆਗ ਕੇ ਸੀਦੋਨੀਆਂ ਦੀ ਦੇਵੀਂ ਅਸ਼ਤਾਰੋਥ ਅਤੇ ਮੋਆਬ ਦੇ ਦਿਓ ਕਮੋਸ਼ ਤੇ ਅੰਮੋਨੀਆਂ ਦੇ ਦਿਓ ਮਿਲਕੋਮ ਅੱਗੇ ਮੱਥਾ ਟੇਕਿਆ ਅਤੇ ਇਸ ਤਰ੍ਹਾਂ ਮੇਰੇ ਮਾਰਗਾਂ ਵਿੱਚ ਨਹੀਂ ਚੱਲਦੇ ਰਹੇ ਕਿ ਜੋ ਮੇਰੀ ਨਿਗਾਹ ਵਿੱਚ ਸਿੱਧੀ ਗੱਲ ਹੈ ਉਹ ਉਹੋ ਕਰਨ ਅਤੇ ਮੇਰੀਆਂ ਬਿਧੀਆਂ ਤੇ ਮੇਰੇ ਨਿਆਵਾਂ ਨੂੰ ਮੰਨਣ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ ।
\s5
\v 34 ਤਾਂ ਵੀ ਮੈਂ ਸਾਰਾ ਰਾਜ ਉਹ ਦੇ ਹੱਥੋਂ ਨਾ ਲਵਾਂਗਾ ਪਰ ਮੈਂ ਉਹ ਦੇ ਜੀਵਨ ਭਰ ਉਹ ਨੂੰ ਆਪਣੇ ਦਾਸ ਦਾਊਦ ਦੇ ਕਾਰਨ ਸਜਾਦਾ ਬਣਾ ਰੱਖਾਂਗਾ ਜਿਹ ਨੂੰ ਮੈਂ ਇਸ ਲਈ ਚੁਣਿਆ ਕਿ ਉਹ ਨੇ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਮੰਨਿਆ ।
\v 35 ਪਰ ਮੈਂ ਰਾਜ ਉਹ ਦੇ ਪੁੱਤਰ ਦੇ ਹੱਥੋਂ ਤੈਨੂੰ ਦਿਆਂਗਾ ਅਰਥਾਤ ਉਹ ਦਸ ਗੋਤ ।
\v 36 ਅਤੇ ਮੈਂ ਉਹ ਦੇ ਪੁੱਤਰ ਨੂੰ ਇੱਕ ਗੋਤ ਦਿਆਂਗਾ ਤਾਂ ਜੋ ਮੇਰੇ ਦਾਸ ਦਾਊਦ ਲਈ ਇੱਕ ਚਰਾਗ ਯਰੂਸ਼ਲਮ ਵਿੱਚ ਜਿਸ ਸ਼ਹਿਰ ਨੂੰ ਮੈਂ ਆਪਣਾ ਨਾਮ ਰੱਖਣ ਲਈ ਚੁਣਿਆ ਹੈ ਸਾਰੇ ਦਿਨ ਮੇਰੇ ਅੱਗੇ ਰਹੇ ।
\s5
\v 37 ਮੈਂ ਤੈਨੂੰ ਲਵਾਂਗਾ ਅਤੇ ਤੂੰ ਆਪਣੇ ਮਨ ਦੀ ਸਾਰੀ ਇੱਛਾ ਅਨੁਸਾਰ ਰਾਜ ਕਰੇਂਗਾ ਸੋ ਤੂੰ ਇਸਰਾਏਲ ਉੱਤੇ ਪਾਤਸ਼ਾਹ ਹੋਵਾਂਗਾ ।
\v 38 ਤਾਂ ਇਸ ਤਰ੍ਹਾਂ ਹੋਵੇਗਾ ਕਿ ਜੇ ਤੂੰ ਮੇਰੇ ਸਾਰੇ ਹੁਕਮਾਂ ਨੂੰ ਸੁਣੇਂ ਅਤੇ ਮੇਰੇ ਮਾਰਗਾਂ ਉੱਤੇ ਚੱਲੇ ਅਤੇ ਜੋ ਮੇਰੀ ਨਿਗਾਹ ਵਿੱਚ ਸਿੱਧਾ ਹੈ ਉਹੋ ਕਰੇਂ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਮੰਨੇ ਜਿਵੇਂ ਮੇਰੇ ਦਾਸ ਦਾਊਦ ਨੇ ਕੀਤਾ ਤਾਂ ਮੈਂ ਤੇਰੇ ਅੰਗ-ਸੰਗ ਰਹਾਂਗਾ ਅਤੇ ਤੇਰੇ ਲਈ ਇੱਕ ਅਟੱਲ ਘਰਾਣਾ ਬਣਾਵਾਂਗਾ ਜਿਵੇਂ ਮੈਂ ਦਾਊਦ ਲਈ ਬਣਾਇਆ ਨਾਲੇ ਮੈਂ ਇਸਰਾਏਲ ਤੈਨੂੰ ਦੇ ਦਿਆਂਗਾ ।
\v 39 ਇਸ ਕਾਰਨ ਮੈਂ ਦਾਊਦ ਦੀ ਅੰਸ ਨੂੰ ਦੁੱਖ ਦਿਆਂਗਾ ਪਰ ਸਦਾ ਲਈ ਨਹੀਂ ।
\s5
\v 40 ਤਾਂ ਸੁਲੇਮਾਨ ਨੇ ਯਾਰਾਬੁਆਮ ਨੂੰ ਮਾਰਨਾ ਚਾਹਿਆ ਪਰ ਯਾਰਾਬੁਆਮ ਉੱਠ ਕੇ ਮਿਸਰ ਨੂੰ ਮਿਸਰ ਦੇ ਰਾਜਾ ਸ਼ੀਸ਼ਕ ਕੋਲ ਨੱਠ ਗਿਆ ਅਤੇ ਉਹ ਮਿਸਰ ਵਿੱਚ ਸੁਲੇਮਾਨ ਦੀ ਮੌਤ ਤੱਕ ਰਿਹਾ ।
\s ਸੁਲੇਮਾਨ ਦੀ ਮੌਤ
\r (2 ਇਤਿਹਾਸ 9:29-31 )
\p
\s5
\v 41 ਅਤੇ ਸੁਲੇਮਾਨ ਦੀ ਬਾਕੀ ਵਾਰਤਾ ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀ ਬੁੱਧੀ ਕੀ ਇਹ ਸੁਲੇਮਾਨ ਦੇ ਵਿਰਤਾਂਤ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ?
\v 42 ਉਹ ਚਿਰ ਜਦ ਸੁਲੇਮਾਨ ਸਾਰੇ ਇਸਰਾਏਲ ਉੱਤੇ ਰਾਜ ਕਰਦਾ ਸੀ ਸੋ ਚਾਲ੍ਹੀ ਸਾਲ ਸਨ ।
\v 43 ਤਾਂ ਸੁਲੇਮਾਨ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਰਹਬੁਆਮ ਉਸ ਦਾ ਪੁੱਤਰ ਉਸ ਦੇ ਥਾਂ ਰਾਜ ਕਰਨ ਲੱਗਾ ।
\s5
\c 12
\s ਇਸਰਾਏਲ ਰਾਜ ਦਾ ਦੋ ਭਾਗਾਂ ਦੇ ਵਿੱਚ ਵੰਡਿਆ ਜਾਣਾ
\r (2 ਇਤਿਹਾਸ 10:1-19)
\p
\v 1 ਰਹਬੁਆਮ ਸ਼ਕਮ ਨੂੰ ਗਿਆ ਕਿਉਂ ਜੋ ਸਾਰਾ ਇਸਰਾਏਲ ਉਹ ਨੂੰ ਪਾਤਸ਼ਾਹ ਬਣਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ ।
\v 2 ਫੇਰ ਇਸ ਤਰ੍ਹਾਂ ਹੋਇਆ ਕਿ ਜਦ ਨਾਬਾਟ ਦੇ ਪੁੱਤਰ ਯਾਰਾਬੁਆਮ ਨੇ ਜਿਹੜਾ ਅਜੇ ਤੱਕ ਮਿਸਰ ਵਿੱਚ ਸੀ ਇਹ ਸੁਣਿਆ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਨੱਠ ਗਿਆ ਸੀ ਅਤੇ ਯਾਰਾਬੁਆਮ ਮਿਸਰ ਵਿੱਚ ਜਾ ਵੱਸਿਆ ਸੀ ।
\s5
\v 3 ਉਨ੍ਹਾਂ ਨੇ ਉਸ ਨੂੰ ਸੱਦ ਭੇਜਿਆ ਤਾਂ ਯਾਰਾਬੁਆਮ ਨੇ ਇਸਰਾਏਲ ਦੀ ਸਾਰੀ ਸਭਾ ਦੇ ਨਾਲ ਆ ਕੇ ਰਹਬੁਆਮ ਨਾਲ ਗੱਲ ਕੀਤੀ ਕਿ ।
\v 4 ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਕਰੜਾ ਕੀਤਾ ਹੋਇਆ ਸੀ ਸੋ ਹੁਣ ਤੁਸੀਂ ਆਪਣੇ ਪਿਤਾ ਦੀ ਉਸ ਕਰੜੀ ਟਹਿਲ ਨੂੰ ਅਤੇ ਉਸ ਭਾਰੀ ਜੂਲੇ ਨੂੰ ਜੋ ਸਾਡੇ ਉੱਤੇ ਦੇ ਰੱਖਿਆ ਹੈ ਹੌਲਾ ਕਰੋ ਤਾਂ ਅਸੀਂ ਤੁਹਾਡੀ ਟਹਿਲ ਕਰਾਂਗੇ ।
\v 5 ਤਾਂ ਉਸ ਉਨ੍ਹਾਂ ਨੂੰ ਆਖਿਆ, ਤੁਸੀਂ ਹੁਣ ਤਾਂ ਤਿੰਨਾਂ ਦਿਨਾਂ ਲਈ ਚੱਲੇ ਜਾਓ ਫੇਰ ਮੇਰੇ ਕੋਲ ਆਇਓ ਤਾਂ ਲੋਕ ਚਲੇ ਗਏ ।
\s5
\v 6 ਫੇਰ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਸਲਾਹ ਕੀਤੀ ਜਿਹੜੇ ਉਸ ਦੇ ਪਿਤਾ ਸੁਲੇਮਾਨ ਦੇ ਸਨਮੁਖ ਜਦ ਉਹ ਜਿਉਂਦਾ ਸੀ, ਖੜ੍ਹੇ ਰਹਿੰਦੇ ਸਨ, ਕਿ ਤੁਸੀਂ ਮੈਨੂੰ ਕਿ ਸਲਾਹ ਦਿੰਦੇ ਹੋ ਜੋ ਮੈਂ ਇੰਨ੍ਹਾਂ ਲੋਕਾਂ ਨੂੰ ਇਸ ਗੱਲ ਦਾ ਉੱਤਰ ਦਿਆਂ ?
\v 7 ਤਾਂ ਉਹ ਉਸ ਨੂੰ ਬੋਲੇ ਕਿ ਅੱਜ ਦੇ ਦਿਨ ਜੇ ਤੂੰ ਇਨ੍ਹਾਂ ਲੋਕਾਂ ਦਾ ਸੇਵਕ ਬਣੇਂਗਾ ਅਤੇ ਉਨ੍ਹਾਂ ਦੀ ਸੇਵਾ ਕਰੇਂਗਾ ਅਤੇ ਉਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦੇਵੇਂਗਾ ਤਾਂ ਉਹ ਸਦਾ ਲਈ ਤੇਰੇ ਟਹਿਲੂਏ ਹੋ ਜਾਣਗੇ ।
\s5
\v 8 ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਦਿੱਤਾ ਜਿਹੜੀ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਅਤੇ ਉਹਨਾਂ ਛੋਕਰਿਆਂ ਤੋਂ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਸ ਦੇ ਸਨਮੁਖ ਖੜ੍ਹੇ ਰਹਿੰਦੇ ਸਨ, ਸਲਾਹ ਲਈ ।
\v 9 ਉਸ ਉਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਉਨ੍ਹਾਂ ਲੋਕਾਂ ਨੂੰ ਉਸ ਗੱਲ ਦਾ ਉੱਤਰ ਦੇਵੀਏ ਜਿਹੜੀ ਉਨ੍ਹਾਂ ਨੇ ਮੈਨੂੰ ਆਖੀ ਕਿ ਸਾਡੇ ਜੂਲੇ ਨੂੰ ਹੌਲਾ ਕਰੋ ਜਿਹੜਾ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੋਇਆ ਹੈ ?
\s5
\v 10 ਤਾਂ ਉਹ ਛੋਕਰੇ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਉਹ ਨੂੰ ਬੋਲੇ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਹੜੇ ਇਸ ਤਰ੍ਹਾਂ ਬੋਲਦੇ ਹਨ ਕਿ ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਭਾਰੀ ਕੀਤਾ ਹੋਇਆ ਸੀ ਤੁਸੀਂ ਉਹ ਨੂੰ ਸਾਡੇ ਉੱਤੋਂ ਹੌਲਾ ਕਰੋ ਤੂੰ ਉਨ੍ਹਾਂ ਨੂੰ ਇਸ ਤਰ੍ਹਾਂ ਬੋਲ ਕਿ ਮੇਰੀ ਚੀਚੀ ਮੇਰੇ ਪਿਤਾ ਦੇ ਲੱਕ ਨਾਲੋਂ ਮੋਟੀ ਹੈ ।
\v 11 ਜੇ ਮੇਰੇ ਪਿਤਾ ਨੇ ਤੁਹਾਡੇ ਉੱਤੇ ਭਾਰਾ ਜੂਲਾ ਦਿੱਤਾ ਹੋਇਆ ਸੀ ਤਾਂ ਮੈਂ ਤੁਹਾਡੇ ਜੂਲੇ ਨੂੰ ਹੋਰ ਭਾਰਾ ਕਰਾਂਗਾ । ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆਂ ਸੀ ਮੈਂ ਤੁਹਾਨੂੰ ਬਿਛੂਆਂ ਵਾਲੇ ਕੋਟਲਿਆਂ ਨਾਲ ਫੰਡਾਂਗਾ ।
\s5
\v 12 ਸੋ ਯਾਰਾਬੁਆਮ ਅਤੇ ਸਾਰੇ ਲੋਕ ਤੀਜੇ ਦਿਨ ਰਹਬੁਆਮ ਕੋਲ ਆਏ ਜਿਵੇਂ ਪਾਤਸ਼ਾਹ ਨੇ ਉਨ੍ਹਾਂ ਨਾਲ ਗੱਲ ਕੀਤੀ ਸੀ ਕਿ ਜਿਵੇਂ ਤੁਸੀਂ ਤੀਜੇ ਦਿਨ ਨੂੰ ਮੇਰੇ ਕੋਲ ਆਇਓ ।
\v 13 ਤਾਂ ਪਾਤਸ਼ਾਹ ਨੇ ਉਨ੍ਹਾਂ ਲੋਕਾਂ ਨੂੰ ਕੌੜਾ ਜੇਹਾ ਉੱਤਰ ਦਿੱਤਾ ਅਤੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਜਿਹੜੀ ਉਨ੍ਹਾਂ ਨੇ ਉਸ ਨੂੰ ਦਿੱਤੀ ਛੱਡ ਦਿੱਤਾ ।
\v 14 ਅਤੇ ਛੋਕਰਿਆਂ ਦੀ ਸਲਾਹ ਦੇ ਅਨੁਸਾਰ ਉਹ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤਾਂ ਤੁਹਾਡੇ ਉੱਤੇ ਭਾਰਾ ਜੂਲਾ ਦਿੱਤਾ ਪਰ ਮੈਂ ਤੁਹਾਡੇ ਜੂਲੇ ਦਾ ਭਾਰ ਹੋਰ ਵਧਾਵਾਂਗਾ । ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆਂ ਪਰ ਮੈਂ ਤੁਹਾਨੂੰ ਬਿਛੂਆਂ ਵਾਲੇ ਕੋਟਲਿਆਂ ਨਾਲ ਫੰਡਾਂਗਾ ।
\s5
\v 15 ਇਉਂ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਯਹੋਵਾਹ ਵੱਲੋਂ ਸੀ ਕਿ ਉਹ ਆਪਣੇ ਉਸ ਬਚਨ ਨੂੰ ਜਿਹੜਾ ਯਹੋਵਾਹ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖਿਆ ਸੀ ਪੂਰਾ ਕਰੇ ।
\s5
\v 16 ਸੋ ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਵਿੱਚ ਆਖਿਆ ਕਿ ਦਾਊਦ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਕੀ ਵੰਡ ਵਿਹਾਰ ? । ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ ਅਤੇ ਹੇ ਦਾਊਦ, ਹੁਣ ਤੂੰ ਆਪਣੇ ਘਰਾਣੇ ਨੂੰ ਸੰਭਾਲ ਸੋ ਇਸਰਾਏਲੀ ਆਪਣਿਆਂ ਤੰਬੂਆਂ ਨੂੰ ਚੱਲੇ ਗਏ ।
\v 17 ਪਰ ਉਹ ਇਸਰਾਏਲੀ ਜਿਹੜੇ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਉਨ੍ਹਾਂ ਉੱਤੇ ਰਹਬੁਆਮ ਰਾਜ ਕਰਦਾ ਸੀ ।
\s5
\v 18 ਫੇਰ ਰਹਬੁਆਮ ਪਾਤਸ਼ਾਹ ਨੇ ਅਦੋਰਾਮ ਨੂੰ ਭੇਜਿਆ ਜਿਹੜਾ ਬੇਗਾਰੀਆਂ ਉੱਤੇ ਸੀ ਤਾਂ ਸਾਰੇ ਇਸਰਾਏਲ ਨੇ ਉਹ ਨੂੰ ਪਥਰਾਉ ਕੀਤਾ ਅਤੇ ਉਹ ਮਰ ਗਿਆ ਅਤੇ ਰਹਬੁਆਮ ਪਾਤਸ਼ਾਹ ਨੇ ਛੇਤੀ ਕੀਤੀ ਅਤੇ ਰਥ ਉੱਤੇ ਚੜ੍ਹ ਕੇ ਯਰੂਸ਼ਲਮ ਨੂੰ ਨੱਠ ਗਿਆ ।
\v 19 ਸੋ ਇਸਰਾਏਲ ਅੱਜ ਦੇ ਦਿਨ ਤੱਕ ਦਾਊਦ ਦੇ ਘਰਾਣੇ ਤੋਂ ਆਕੀ ਹੈ ।
\s5
\v 20 ਫੇਰ ਇਸ ਤਰ੍ਹਾਂ ਹੋਇਆ ਕਿ ਜਦ ਸਾਰੇ ਇਸਰਾਏਲ ਨੇ ਸੁਣਿਆ ਕਿ ਯਾਰਾਬੁਆਮ ਮੁੜ ਆਇਆ ਹੈ ਤਾਂ ਲੋਕ ਭੇਜ ਕੇ ਉਸ ਨੂੰ ਮੰਡਲੀ ਦੇ ਵਿੱਚ ਸੱਦਿਆ ਅਤੇ ਉਸ ਨੂੰ ਉਨ੍ਹਾਂ ਨੇ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ । ਇੱਕ ਯਹੂਦਾਹ ਦੇ ਗੋਤ ਤੋਂ ਛੁੱਟ ਹੋਰ ਕੋਈ ਦਾਊਦ ਦੇ ਘਰਾਣੇ ਦੇ ਪਿੱਛੇ ਨਾ ਲੱਗਾ ।
\s ਸ਼ਮਾਯਾਹ ਦੀ ਭਵਿੱਖਬਾਣੀ
\r (2 ਇਤਿਹਾਸ 11:1-4)
\p
\s5
\v 21 ਜਦ ਰਹਬੁਆਮ ਯਰੂਸ਼ਲਮ ਵਿੱਚ ਆਇਆ ਤਾਂ ਉਹ ਨੇ ਯਹੂਦਾਹ ਦੇ ਸਾਰੇ ਘਰਾਣੇ ਨੂੰ ਬਿਨਯਾਮੀਨ ਦੇ ਗੋਤ ਸਣੇ ਇੱਕਠਾ ਕੀਤਾ ਜਿਹੜੇ ਇੱਕ ਲੱਖ ਅੱਸੀ ਹਜ਼ਾਰ ਯੁਧ ਦੇ ਚੁਣਵੇਂ ਸੂਰਮੇ ਸਨ ਕਿ ਇਸਰਾਏਲ ਨਾਲ ਲੜ ਕੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੇ ਲਈ ਰਾਜ ਨੂੰ ਮੋੜ ਲੈਣ ।
\s5
\v 22 ਤਾਂ ਇਸ ਤਰ੍ਹਾਂ ਹੋਇਆ ਕਿ ਪਰਮੇਸ਼ੁਰ ਦਾ ਬਚਨ ਸ਼ਮਾਯਾਹ ਨੂੰ ਜੋ ਪਰਮੇਸ਼ੁਰ ਦਾ ਬੰਦਾ ਸੀ ਆਇਆ ਕਿ ।
\v 23 ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਅਤੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਘਰਾਣੇ ਨੂੰ ਤੇ ਲੋਕਾਂ ਦੇ ਬਕੀਏ ਨੂੰ ਆਖ ਕਿ ।
\v 24 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਚੜ੍ਹਾਈ ਨਾ ਕਰੋ ਨਾ ਆਪਣੇ ਇਸਰਾਏਲ ਭਰਾਵਾਂ ਨਾਲ ਲੜੋ । ਹਰ ਮਨੁੱਖ ਆਪੋ ਆਪਣੇ ਘਰ ਨੂੰ ਮੁੜ ਜਾਵੇ ਕਿਉਂ ਜੋ ਇਹ ਗੱਲ ਮੇਰੀ ਵੱਲੋਂ ਹੈ ਸੋ ਉਹ ਯਹੋਵਾਹ ਦੀ ਗੱਲ ਸੁਣ ਕੇ ਕਿ ਇਹ ਯਹੋਵਾਹ ਦੀ ਗੱਲ ਅਨੁਸਾਰ ਹੈ ਮੁੜ ਕੇ ਚੱਲੇ ਗਏ ।
\s ਯਾਰਾਬੁਆਮ ਦੁਆਰਾ ਮੂਰਤੀ ਪੂਜਾ ਚਲਾਉਣਾ
\p
\s5
\v 25 ਤਾਂ ਯਾਰਾਬੁਆਮ ਨੇ ਅਫਰਾਈਮ ਪਹਾੜ ਵਿੱਚ ਸ਼ਕਮ ਨੂੰ ਬਣਾਇਆ ਅਤੇ ਉਹ ਦੇ ਵਿੱਚ ਵੱਸਿਆ ਅਤੇ ਓਥੋਂ ਜਾ ਕੇ ਪਨੂਏਲ ਨੂੰ ਬਣਾਇਆ ।
\v 26 ਤਾਂ ਯਾਰਾਬੁਆਮ ਨੇ ਆਪਣੇ ਮਨ ਵਿੱਚ ਆਖਿਆ, ਹੁਣ ਰਾਜ ਦਾਊਦ ਦੇ ਘਰਾਣੇ ਵੱਲ ਮੁੜ ਜਾਵੇਗਾ ।
\v 27 ਜੇ ਕਦੀ ਇਹ ਲੋਕ ਯਰੂਸ਼ਲਮ ਨੂੰ ਯਹੋਵਾਹ ਦੇ ਭਵਨ ਵਿੱਚ ਬਲੀ ਚੜ੍ਹਾਉਣ ਨੂੰ ਜਾਣ ਤਾਂ ਉਨ੍ਹਾਂ ਲੋਕਾਂ ਦੇ ਮਨ ਆਪਣੇ ਸੁਆਮੀ ਦੀ ਵੱਲ ਅਰਥਾਤ ਯਹੂਦਾਹ ਦੇ ਪਾਤਸ਼ਾਹ ਰਹਬੁਆਮ ਵੱਲ ਫਿਰ ਜਾਣਗੇ ਅਤੇ ਉਹ ਮੈਨੂੰ ਮਾਰ ਸੁੱਟਣਗੇ ਅਤੇ ਯਹੂਦਾਹ ਦੇ ਪਾਤਸ਼ਾਹ ਰਹਬੁਆਮ ਵੱਲ ਮੁੜ ਜਾਣਗੇ ।
\s5
\v 28 ਇਸ ਉੱਤੇ ਪਾਤਸ਼ਾਹ ਨੇ ਸਲਾਹ ਕਰ ਕੇ ਸੋਨੇ ਦੇ ਦੋ ਵੱਛੇ ਬਣਾਏ ਅਤੇ ਉਨ੍ਹਾਂ ਲੋਕਾਂ ਨੂੰ ਆਖਿਆ, ਕਿ ਯਰੂਸ਼ਲਮ ਨੂੰ ਚੜ੍ਹਨਾ ਤੁਹਾਡਾ ਵਾਧੂ ਹੀ ਹੈ । ਵੇਖ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ ।
\v 29 ਤਾਂ ਉਸ ਨੇ ਇੱਕ ਬੈਤਏਲ ਵਿੱਚ ਟਿਕਾਇਆ ਅਤੇ ਦੂਜਾ ਦਾਨ ਵਿੱਚ ਰੱਖ ਦਿੱਤਾ ।
\v 30 ਪਰ ਇਹ ਕੰਮ ਇੱਕ ਪਾਪ ਹੋ ਗਿਆ ਕਿਉਂ ਜੋ ਲੋਕ ਦਾਨ ਤੱਕ ਉਹ ਦੇ ਅੱਗੇ ਪੂਜਾ ਕਰਨ ਲਈ ਗਏ ।
\s5
\v 31 ਅਤੇ ਉਸ ਨੇ ਉੱਚਿਆਂ ਥਾਵਾਂ ਉੱਤੇ ਭਵਨ ਬਣਾਏ ਅਤੇ ਲੋਕਾਂ ਵਿੱਚੋਂ ਜੋ ਲੇਵੀ ਦੀ ਅੰਸ ਵਿੱਚੋਂ ਨਹੀਂ ਸਨ ਜਾਜਕ ਬਣਾਏ ।
\s ਬੈਤਏਲ ਦੀ ਪੂਜਾ ਸਜ਼ਾਯੋਗ
\p
\v 32 ਅਤੇ ਯਾਰਾਬੁਆਮ ਨੇ ਅੱਠਵੇਂ ਮਹੀਨੇ ਦੀ ਪੰਦਰਵੀਂ ਤਰੀਕ ਉੱਤੇ ਪਰਬ ਮੰਨਾਇਆ ਉਸ ਪਰਬ ਵਾਂਗੂੰ ਜੋ ਯਹੂਦਾਹ ਵਿੱਚ ਹੁੰਦਾ ਸੀ ਅਤੇ ਜਗਵੇਦੀ ਉੱਤੇ ਬਲੀਆਂ ਚੜ੍ਹਾਈਆਂ । ਇਸ ਤਰ੍ਹਾਂ ਉਸ ਨੇ ਬੈਤਏਲ ਵਿੱਚ ਵੀ ਕੀਤਾ ਅਤੇ ਆਪਣੇ ਬਣਾਏ ਹੋਏ ਵੱਛਿਆਂ ਦੇ ਅੱਗੇ ਬਲੀਆਂ ਚੜ੍ਹਾਉਣ ਲੱਗ ਪਿਆ ਅਤੇ ਬੈਤਏਲ ਵਿੱਚ ਉਸ ਨੇ ਆਪਣੇ ਬਣਾਏ ਹੋਏ ਉੱਚਿਆਂ ਥਾਵਾਂ ਲਈ ਜਾਜਕ ਰੱਖ ਲਏ ।
\s5
\v 33 ਸੋ ਅੱਠਵੇਂ ਮਹੀਨੇ ਦੀ ਪੰਦਰਵੀਂ ਤਰੀਕ ਜਿਹੜਾ ਮਹੀਨਾ ਉਸ ਨੇ ਆਪਣੇ ਮਨ ਵਿੱਚ ਮਿੱਥਿਆ ਸੀ ਉਹ ਉਸ ਜਗਵੇਦੀ ਕੋਲ ਜਿਹੜੀ ਉਸ ਨੇ ਬੈਤਏਲ ਵਿੱਚ ਬਣਾਈ ਸੀ ਗਿਆ ਅਤੇ ਇਸਰਾਏਲੀਆਂ ਲਈ ਇੱਕ ਪਰਬ ਠਹਿਰਾਇਆ ਅਤੇ ਜਗਵੇਦੀ ਕੋਲ ਗਿਆ ਕਿ ਧੂਪ ਧੁਖਾਵੇ ।
\s5
\c 13
\p
\v 1 ਵੇਖੋ, ਪਰਮੇਸ਼ੁਰ ਦਾ ਇੱਕ ਬੰਦਾ ਯਹੋਵਾਹ ਦੇ ਬਚਨ ਅਨੁਸਾਰ ਯਹੂਦਾਹ ਤੋਂ ਬੈਤਏਲ ਵਿੱਚ ਆਇਆ ਅਤੇ ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਕੋਲ ਖੜ੍ਹਾ ਸੀ ।
\v 2 ਉਹ ਯਹੋਵਾਹ ਦੇ ਬਚਨ ਨਾਲ ਜਗਵੇਦੀ ਦੇ ਵਿਰੁੱਧ ਉੱਚੀ ਦਿੱਤੀ ਬੋਲਿਆ ਅਤੇ ਆਖਿਆ, ਹੇ ਜਗਵੇਦੀ, ਹੇ ਜਗਵੇਦੀ ! ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਵੇਖ, ਦਾਊਦ ਦੇ ਘਰਾਣੇ ਵਿੱਚੋਂ ਯੋਸੀਯਾਹ ਨਾਮੇ ਇੱਕ ਮੁੰਡਾ ਜੰਮੇਗਾ ਅਤੇ ਉਹ ਉੱਚਿਆਂ ਥਾਵਾਂ ਦੇ ਜਾਜਕਾਂ ਨੂੰ ਜੋ ਤੇਰੇ ਉੱਤੇ ਧੂਪ ਧੁਖਾਉਂਦੇ ਹਨ ਤੇਰੇ ਹੀ ਉੱਤੇ ਚੜ੍ਹਾਵੇਗਾ ਅਤੇ ਆਦਮੀਆਂ ਦੀਆਂ ਹੱਡੀਆਂ ਤੇਰੇ ਉੱਤੇ ਸਾੜੀਆਂ ਜਾਣਗੀਆਂ ।
\v 3 ਅਤੇ ਉਸ ਨੇ ਉੱਸੇ ਦਿਨ ਇੱਕ ਨਿਸ਼ਾਨੀ ਦਿੱਤੀ ਕਿ ਉਹ ਨਿਸ਼ਾਨੀ ਜਿਹੜੀ ਯਹੋਵਾਹ ਬੋਲਿਆ ਹੈ ਇਹ ਹੈ ਕਿ ਵੇਖੋ ਜਗਵੇਦੀ ਪਾਟ ਜਾਵੇਗੀ ਅਤੇ ਉਹ ਸੁਆਹ ਜਿਹੜੀ ਉਹ ਦੇ ਉੱਤੇ ਹੋਵੇਗੀ ਢਿਲਕ ਜਾਵੇਗੀ ।
\s5
\v 4 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਪਾਤਸ਼ਾਹ ਨੇ ਪਰਮੇਸ਼ੁਰ ਦੇ ਬੰਦੇ ਦਾ ਬਚਨ ਸੁਣਿਆ ਜੋ ਉਸ ਨੇ ਬੈਤਏਲ ਵਿੱਚ ਜਗਵੇਦੀ ਦੇ ਵਿਰੁੱਧ ਉੱਚੀ ਦਿੱਤੀ ਆਖਿਆ ਸੀ ਤਾਂ ਯਾਰਾਬੁਆਮ ਨੇ ਜਗਵੇਦੀ ਤੋਂ ਆਪਣੀ ਬਾਂਹ ਲੰਮੀ ਕਰਕੇ ਆਖਿਆ, ਇਸ ਨੂੰ ਫੜ ਲਓ ਤਾਂ ਉਸ ਦੀ ਉਹ ਬਾਂਹ ਜਿਹੜੀ ਲੰਮੀ ਕੀਤੀ ਸੀ ਸੁੱਕ ਗਈ ਸੋ ਉਹ ਉਸ ਨੂੰ ਆਪਣੀ ਵੱਲ ਖਿੱਚ ਨਾ ਸਕਿਆ ।
\v 5 ਤਾਂ ਜਗਵੇਦੀ ਵੀ ਪਾਟ ਗਈ ਅਤੇ ਸੁਆਹ ਉਸ ਜਗਵੇਦੀ ਤੋਂ ਢਿਲਕ ਪਈ ਉਸ ਨਿਸ਼ਾਨੀ ਦੇ ਅਨੁਸਾਰ ਜੋ ਉਸ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਦੇ ਬਚਨ ਨਾਲ ਦਿੱਤੀ ਸੀ ।
\s5
\v 6 ਤਾਂ ਪਾਤਸ਼ਾਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਉੱਤਰ ਵਿੱਚ ਆਖਿਆ ਕਿ ਹੁਣ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਰਦਾਸ ਕਰ ਅਤੇ ਮੇਰੇ ਲਈ ਬੇਨਤੀ ਕਰ ਕਿ ਮੇਰਾ ਹੱਥ ਫੇਰ ਮੇਰੇ ਲਈ ਚੰਗਾ ਕੀਤਾ ਜਾਵੇ ਤਾਂ ਉਸ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਅੱਗੇ ਅਰਦਾਸ ਕੀਤੀ ਅਤੇ ਪਾਤਸ਼ਾਹ ਦਾ ਹੱਥ ਉਹ ਦੇ ਲਈ ਚੰਗਾ ਕੀਤਾ ਗਿਆ ਅਤੇ ਅੱਗੇ ਵਰਗਾ ਹੋ ਗਿਆ ।
\v 7 ਤਾਂ ਪਾਤਸ਼ਾਹ ਉਸ ਪਰਮੇਸ਼ੁਰ ਦੇ ਬੰਦੇ ਨੂੰ ਬੋਲਿਆ ਕਿ ਮੇਰੇ ਨਾਲ ਮਹਿਲ ਨੂੰ ਚੱਲ ਅਤੇ ਭੋਜਣ ਕਰ ਅਤੇ ਮੈਂ ਤੈਨੂੰ ਦਾਨ ਦਿਆਂਗਾ ।
\s5
\v 8 ਪਰ ਉਸ ਪਰਮੇਸ਼ੁਰ ਦੇ ਬੰਦੇ ਨੇ ਪਾਤਸ਼ਾਹ ਨੂੰ ਆਖਿਆ, ਜੇ ਤੂੰ ਮੈਨੂੰ ਆਪਣਾ ਅੱਧਾ ਮਹਿਲ ਵੀ ਦੇ ਦੇਵੇਂ ਤਾਂ ਵੀ ਮੈਂ ਤੇਰੇ ਨਾਲ ਨਹੀਂ ਜਾਂਵਾਂਗਾ ਨਾ ਇੱਥੇ ਰੋਟੀ ਖਾਵਾਂਗਾ ਅਤੇ ਨਾ ਹੀ ਪਾਣੀ ਪੀਵਾਂਗਾ ।
\v 9 ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਮੈਨੂੰ ਹੁਕਮ ਦਿੱਤਾ ਗਿਆ ਹੈ ਕਿ ਨਾ ਰੋਟੀ ਖਾਵੀਂ ਨਾ ਪਾਣੀ ਪੀਵੀਂ ਨਾ ਇਸੇ ਰਾਹ ਮੁੜੀਂ ਜਿਸ ਵਿੱਚੋਂ ਦੀ ਤੂੰ ਆਇਆ ।
\v 10 ਸੋ ਉਹ ਦੂਜੇ ਰਾਹ ਥਾਣੀ ਮੁੜ ਗਿਆ ਉਸ ਰਾਹੋਂ ਨਹੀਂ ਜਿਸ ਥਾਣੀ ਉਹ ਬੈਤਏਲ ਨੂੰ ਆਇਆ ਸੀ ।
\s ਬੈਤਏਲ ਦਾ ਬੁੱਢਾ ਨਬੀ
\p
\s5
\v 11 ਬੈਤਏਲ ਵਿੱਚ ਇੱਕ ਬੁੱਢਾ ਨਬੀ ਵੱਸਦਾ ਸੀ । ਉਸ ਦੇ ਪੁੱਤਰਾਂ ਨੇ ਆਣ ਕੇ ਉਹ ਸਾਰੇ ਕੰਮ ਦੱਸੇ ਜਿਹੜੇ ਪਰਮੇਸ਼ੁਰ ਦੇ ਬੰਦੇ ਨੇ ਉਸ ਦਿਨ ਬੈਤਏਲ ਵਿੱਚ ਕੀਤੇ ਅਤੇ ਉਹ ਗੱਲਾਂ ਜੋ ਉਹ ਪਾਤਸ਼ਾਹ ਨੂੰ ਬੋਲਿਆ ਆਪਣੇ ਪਿਤਾ ਨੂੰ ਦੱਸੀਆਂ ।
\v 12 ਤਾਂ ਉਨ੍ਹਾਂ ਦਾ ਪਿਤਾ ਉਨ੍ਹਾਂ ਨੂੰ ਬੋਲਿਆ, ਉਹ ਕਿਸ ਰਾਹ ਗਿਆ ? ਕਿਉਂ ਜੋ ਉਸ ਦੇ ਪੁੱਤਰਾਂ ਨੇ ਵੇਖ ਲਿਆ ਸੀ ਕਿ ਉਹ ਪਰਮੇਸ਼ੁਰ ਦਾ ਬੰਦਾ ਜਿਹੜਾ ਯਹੂਦਾਹ ਤੋਂ ਆਇਆ ਸੀ ਕਿਰੜੇ ਰਾਹ ਗਿਆ ।
\v 13 ਤਾਂ ਉਸ ਆਪਣੇ ਪੁੱਤਰਾਂ ਨੂੰ ਆਖਿਆ, ਮੇਰੇ ਲਈ ਖੋਤੇ ਉੱਤੇ ਕਾਠੀ ਕੱਸ ਦਿਓ ਸੋ ਉਨ੍ਹਾਂ ਨੇ ਉਸ ਲਈ ਖੋਤੇ ਉੱਤੇ ਕਾਠੀ ਕੱਸ ਦਿੱਤੀ ਤਾਂ ਉਹ ਉਸ ਉੱਤੇ ਚੜ੍ਹ ਗਿਆ ।
\s5
\v 14 ਅਤੇ ਪਰਮੇਸ਼ੁਰ ਦੇ ਬੰਦੇ ਦੇ ਪਿੱਛੇ ਚੱਲ ਪਿਆ ਸੋ ਉਹ ਉਸ ਨੂੰ ਬਲੂਤ ਦੇ ਹੇਠ ਬੈਠਾ ਹੋਇਆ ਲੱਭਾ ਤਾਂ ਉਸ ਨੇ ਉਹ ਨੂੰ ਆਖਿਆ, ਕੀ ਤੂੰ ਉਹੋ ਪਰਮੇਸ਼ੁਰ ਦਾ ਬੰਦਾ ਹੈਂ ਜੋ ਯਹੂਦਾਹ ਤੋਂ ਆਇਆ ਹੈਂ ? ਉਸ ਆਖਿਆ, ਮੈਂ ਹੀ ਹਾਂ ।
\v 15 ਤਾਂ ਉਸ ਨੇ ਉਹ ਨੂੰ ਆਖਿਆ, ਮੇਰੇ ਨਾਲ ਘਰ ਨੂੰ ਚੱਲ ਅਤੇ ਰੋਟੀ ਖਾਹ ।
\v 16 ਪਰ ਉਸ ਆਖਿਆ, ਮੈਂ ਤੇਰੇ ਨਾਲ ਮੁੜ ਨਹੀਂ ਸਕਦਾ ਨਾ ਤੇਰੇ ਘਰ ਦੇ ਅੰਦਰ ਜਾ ਸਕਦਾ ਹਾਂ ਨਾ ਮੈਂ ਤੇਰੇ ਨਾਲ ਇੱਥੇ ਰੋਟੀ ਖਾਵਾਂਗਾ ਨਾ ਪਾਣੀ ਪੀਵਾਂਗਾ ।
\v 17 ਕਿਉਂ ਜੋ ਯਹੋਵਾਹ ਦੇ ਬਚਨ ਦੇ ਅਨੁਸਾਰ ਮੈਨੂੰ ਹੁਕਮ ਹੋਇਆ ਹੈ ਕਿ ਤੂੰ ਨਾ ਉੱਥੇ ਰੋਟੀ ਖਾਵੀਂ ਨਾ ਪਾਣੀ ਪੀਵੀਂ ਨਾ ਉਸ ਰਾਹ ਥਾਣੀ ਮੁੜੀ ਜਿੱਥੋਂ ਦੀ ਤੂੰ ਗਿਆ ।
\s5
\v 18 ਤਾਂ ਉਸ ਨੇ ਉਹ ਨੂੰ ਆਖਿਆ, ਮੈਂ ਵੀ ਤੇਰੇ ਜਿਹਾ ਇੱਕ ਨਬੀ ਹਾਂ ਅਤੇ ਯਹੋਵਾਹ ਦੇ ਬਚਨ ਨਾਲ ਇੱਕ ਦੂਤ ਮੈਨੂੰ ਬੋਲਿਆ ਕਿ ਤੂੰ ਉਹ ਨੂੰ ਆਪਣੇ ਘਰ ਮੋੜ ਲਿਆ ਕਿ ਉਹ ਤੇਰੇ ਘਰ ਰੋਟੀ ਖਾਵੇ ਅਤੇ ਪਾਣੀ ਪੀਵੇ ਪਰ ਉਸ ਨੇ ਉਹ ਦੇ ਨਾਲ ਝੂਠ ਮਾਰਿਆ ।
\v 19 ਸੋ ਉਹ ਉਸ ਦੇ ਨਾਲ ਮੁੜ ਆਇਆ ਅਤੇ ਉਸ ਦੇ ਘਰ ਰੋਟੀ ਖਾਧੀ ਅਤੇ ਪਾਣੀ ਪੀਤਾ ।
\s5
\v 20 ਤਾਂ ਇਸ ਤਰ੍ਹਾਂ ਹੋਇਆ ਜਦ ਉਹ ਮੇਜ਼ ਕੋਲ ਬੈਠ ਰਹੇ ਸਨ ਕਿ ਯਹੋਵਾਹ ਦਾ ਬਚਨ ਉਸ ਨਬੀ ਨੂੰ ਜਿਹੜਾ ਉਸ ਨੂੰ ਮੋੜ ਲਿਆਇਆ ਸੀ ਆਇਆ ।
\v 21 ਤਾਂ ਉਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਜਿਹੜਾ ਯਹੂਦਾਹ ਤੋਂ ਆਇਆ ਸੀ ਉੱਚੀ ਦਿੱਤੀ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਇਸ ਲਈ ਕਿ ਤੂੰ ਯਹੋਵਾਹ ਦੇ ਵਾਕ ਦੀ ਉਲੰਘਣਾ ਕੀਤੀ ਅਤੇ ਉਸ ਹੁਕਮ ਦੀ ਪਾਲਨਾ ਨਹੀਂ ਕੀਤੀ ਜਿਸ ਦਾ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ ।
\v 22 ਸਗੋਂ ਤੂੰ ਮੁੜ ਆਇਆ ਅਤੇ ਉਸ ਥਾਂ ਜਿੱਥੋਂ ਯਹੋਵਾਹ ਨੇ ਤੈਨੂੰ ਆਖਿਆ ਸੀ ਕਿ ਨਾ ਰੋਟੀ ਖਾਵੀਂ ਅਤੇ ਨਾ ਪਾਣੀ ਪੀਵੀਂ ਤੂੰ ਰੋਟੀ ਵੀ ਖਾਧੀ ਅਤੇ ਪਾਣੀ ਵੀ ਪੀਤਾ ਸੋ ਤੇਰੀ ਲੋਥ ਤੇਰੇ ਪਿਓ ਦਾਦਿਆਂ ਦੀ ਕਬਰ ਵਿੱਚ ਨਾ ਜਾਏਗੀ ।
\s5
\v 23 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਅੰਨ ਜਲ ਖਾ ਪੀ ਚੁੱਕਾ ਤਾਂ ਉਸ ਨੇ ਆਪਣੇ ਖੋਤੇ ਉੱਤੇ ਉਸ ਨਬੀ ਲਈ ਜਿਹ ਨੂੰ ਉਹ ਮੋੜ ਲਿਆਇਆ ਸੀ ਕਾਠੀ ਪਾਈ ।
\v 24 ਜਦ ਉਹ ਤੁਰਿਆ ਜਾਂਦਾ ਸੀ ਤਾਂ ਰਾਹ ਵਿੱਚ ਉਸ ਨੂੰ ਇੱਕ ਸ਼ੇਰ ਮਿਲਿਆ ਜਿਸ ਨੇ ਉਸ ਨੂੰ ਪਾੜ ਸੁੱਟਿਆ ਸੋ ਉਸ ਦੀ ਲੋਥ ਰਾਹ ਵਿੱਚ ਪਈ ਰਹੀ ਅਤੇ ਖੋਤਾ ਉਸ ਨੇ ਨੇੜੇ ਖੜ੍ਹਾ ਰਿਹਾ ਅਤੇ ਸ਼ੇਰ ਵੀ ਉਸ ਲੋਥ ਦੇ ਕੋਲ ਖੜ੍ਹਾ ਰਿਹਾ ।
\v 25 ਤਾਂ ਵੇਖੋ ਕਿ ਮਨੁੱਖ ਉੱਥੋਂ ਦੀ ਲੰਘਦੇ ਸਨ ਅਤੇ ਉਨ੍ਹਾਂ ਨੇ ਵੇਖਿਆ ਕਿ ਲੋਥ ਰਾਹ ਵਿੱਚ ਡਿੱਗੀ ਪਈ ਹੈ ਅਤੇ ਸ਼ੇਰ ਲਾਸ਼ ਦੇ ਕੋਲ ਖੜ੍ਹਾ ਹੈ ਸੋ ਉਨ੍ਹਾਂ ਨੇ ਸ਼ਹਿਰ ਵਿੱਚ ਜਿੱਥੇ ਬੁੱਢਾ ਨਬੀ ਰਹਿੰਦਾ ਸੀ ਜਾ ਕੇ ਗੱਲ ਦੱਸੀ ।
\s5
\v 26 ਅਤੇ ਉਸ ਨਬੀ ਨੇ ਜਿਹੜਾ ਉਸ ਨੂੰ ਰਾਹ ਵਿੱਚੋਂ ਮੋੜ ਲਿਆਇਆ ਸੀ ਸੁਣ ਕੇ ਆਖਿਆ ਕਿ ਇਹ ਉਹ ਪਰਮੇਸ਼ੁਰ ਦਾ ਬੰਦਾ ਸੀ ਜਿਸ ਯਹੋਵਾਹ ਦੇ ਬਚਨ ਦੀ ਉਲੰਘਣਾ ਕੀਤੀ ਇਸੇ ਲਈ ਯਹੋਵਾਹ ਨੇ ਉਸ ਨੂੰ ਸ਼ੇਰ ਦੇ ਹਵਾਲੇ ਕੀਤਾ ਜਿਸ ਉਸ ਨੂੰ ਪਾੜਿਆ ਅਤੇ ਮਾਰ ਸੁੱਟਿਆ । ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਹ ਉਸ ਨੂੰ ਬੋਲਿਆ ਸੀ ।
\v 27 ਤਾਂ ਉਹ ਆਪਣੇ ਪੁੱਤਰਾਂ ਨੂੰ ਬੋਲਿਆ ਕਿ ਮੇਰੇ ਲਈ ਖੋਤੇ ਉੱਤੇ ਕਾਠੀ ਪਾ ਦਿਓ ਤਾਂ ਉਨ੍ਹਾਂ ਨੇ ਪਾ ਦਿੱਤੀ ।
\v 28 ਤਾਂ ਉਹ ਗਿਆ ਅਤੇ ਉਸ ਦੀ ਲੋਥ ਰਾਹ ਵਿੱਚ ਡਿੱਗੀ ਪਈ ਲੱਭੀ ਅਤੇ ਖੋਤਾ ਤੇ ਸ਼ੇਰ ਲਾਸ਼ ਦੇ ਕੋਲ ਖੜ੍ਹੇ ਸਨ । ਸ਼ੇਰ ਨੇ ਨਾ ਲੋਥ ਖਾਧੀ ਅਤੇ ਨਾ ਖੋਤੇ ਨੂੰ ਪਾੜਿਆ ।
\s5
\v 29 ਤਾਂ ਉਸ ਨਬੀ ਨੇ ਪਰਮੇਸ਼ੁਰ ਦੇ ਬੰਦੇ ਦੀ ਲੋਥ ਨੂੰ ਚੁੱਕ ਲਿਆ ਅਤੇ ਉਸ ਨੂੰ ਖੋਤੇ ਉੱਤੇ ਰੱਖ ਕੇ ਮੋੜ ਲਿਆਇਆ ਅਤੇ ਉਹ ਬੁੱਢਾ ਨਬੀ ਉਸ ਦਾ ਸੋਗ ਕਰਨ ਨੂੰ ਅਤੇ ਦੱਬਣ ਨੂੰ ਸ਼ਹਿਰ ਨੂੰ ਆਇਆ ।
\v 30 ਉਹ ਨੇ ਉਸ ਦੀ ਲੋਥ ਆਪਣੀ ਕਬਰ ਵਿੱਚ ਰੱਖ ਦਿੱਤੀ ਅਤੇ ਉਨ੍ਹਾਂ ਉਸ ਉੱਤੇ "ਹਾਏ ਉਏ ਮੇਰਿਆ ਭਰਾਵਾ" ਆਖ ਕੇ ਵਰਲਾਪ ਕੀਤਾ ।
\s5
\v 31 ਤਾਂ ਇਸ ਤਰ੍ਹਾਂ ਹੋਇਆ ਕਿ ਉਸ ਨੂੰ ਦੱਬ ਚੁੱਕਣ ਦੇ ਪਿੱਛੋਂ ਉਹ ਨੇ ਆਪਣੇ ਪੁੱਤਰਾਂ ਨੂੰ ਆਖਿਆ ਕਿ ਜਦ ਮੈਂ ਮਰਾਂ ਤਾਂ ਮੈਨੂੰ ਉਸ ਕਬਰ ਵਿੱਚ ਦੱਬਣਾ ਜਿਸ ਵਿੱਚ ਪਰਮੇਸ਼ੁਰ ਦੇ ਬੰਦੇ ਨੂੰ ਦੱਬਿਆ ਹੈ ਅਤੇ ਮੇਰੀਆਂ ਹੱਡੀਆਂ ਉਸ ਦੀਆਂ ਹੱਡੀਆਂ ਦੇ ਨਾਲ-ਨਾਲ ਰੱਖਣੀਆਂ ।
\v 32 ਕਿਉਂ ਜੋ ਯਹੋਵਾਹ ਦਾ ਉਹ ਬਚਨ ਜੋ ਉਸ ਨੇ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਅਤੇ ਉਨ੍ਹਾਂ ਸਭਨਾਂ ਉੱਚਿਆਂ ਥਾਵਾਂ ਦੇ ਭਵਨਾਂ ਦੇ ਵਿਰੁੱਧ ਜੋ ਸਾਮਰਿਯਾ ਦੇ ਸ਼ਹਿਰਾਂ ਵਿੱਚ ਹਨ ਬੋਲਿਆ ਸੀ ਉਹ ਸੱਚ-ਮੁੱਚ ਪੂਰਾ ਹੋਵੇਗਾ ।
\s ਯਾਰਾਬੁਆਮ ਦਾ ਘਾਤਕ ਪਾਪ
\p
\s5
\v 33 ਇਸ ਗੱਲ ਦੇ ਪਿੱਛੋਂ ਵੀ ਯਾਰਾਬੁਆਮ ਆਪਣੇ ਬੁਰੇ ਰਾਹ ਤੋਂ ਨਾ ਮੁੜਿਆ ਸਗੋਂ ਸਾਰੇ ਲੋਕਾਂ ਵਿੱਚੋ ਉੱਚੇ ਥਾਵਾਂ ਲਈ ਜਾਜਕ ਫੇਰ ਰੱਖ ਲਏ । ਜਿਸ ਕਿਸੇ ਨੂੰ ਚਾਹਿਆ ਉਸ ਨੇ ਉਹ ਨੂੰ ਥਾਪ ਦਿੱਤਾ ਤਾਂ ਜੋ ਉਹ ਉੱਚਿਆਂ ਥਾਵਾਂ ਦਾ ਜਾਜਕ ਬਣ ਜਾਵੇ ।
\v 34 ਇਸ ਗੱਲ ਤੋਂ ਇਹ ਯਾਰਾਬੁਆਮ ਦਾ ਪਾਪ ਹੋਇਆ ਜੋ ਉਸ ਦੇ ਮਿਟਾਉਣ ਅਤੇ ਧਰਤੀ ਤੋਂ ਨਾਸ ਹੋਣ ਦਾ ਕਾਰਨ ਬਣਿਆ ।
\s5
\c 14
\s ਅਹੀਯਾਹ ਨਬੀ ਦੀ ਭਵਿੱਖਬਾਣੀ ਅਤੇ ਯਾਰਾਬੁਆਮ ਦੇ ਪੁੱਤਰ ਦੀ ਮੌਤ
\p
\v 1 ਉਸ ਵੇਲੇ ਯਾਰਾਬੁਆਮ ਦਾ ਪੁੱਤਰ ਅਬੀਯਾਹ ਬਿਮਾਰ ਪੈ ਗਿਆ ।
\v 2 ਤਾਂ ਯਾਰਾਬੁਆਮ ਨੇ ਆਪਣੀ ਰਾਣੀ ਨੂੰ ਆਖਿਆ, ਉੱਠ ਕੇ ਜ਼ਰਾ ਆਪਣਾ ਭੇਸ ਬਦਲ ਲੈ ਕਿ ਕੋਈ ਨਾ ਜਾਣੇ ਕਿ ਤੂੰ ਯਾਰਾਬੁਆਮ ਦੀ ਰਾਣੀ ਹੈਂ ਅਤੇ ਸ਼ੀਲੋਹ ਨੂੰ ਨੂੰ ਤੁਰ ਜਾ । ਵੇਖ, ਉੱਥੇ ਅਹੀਯਾਹ ਨਬੀ ਹੈ ਜੋ ਮੈਨੂੰ ਬੋਲਿਆ ਸੀ ਕਿ ਤੂੰ ਇਨ੍ਹਾਂ ਲੋਕਾਂ ਦਾ ਪਾਤਸ਼ਾਹ ਹੋਵੇਂਗਾ ।
\v 3 ਅਤੇ ਆਪਣੇ ਹੱਥ ਵਿੱਚ ਦਸ ਰੋਟੀਆਂ, ਚੂਰਮਾ ਅਤੇ ਸ਼ਹਿਤ ਦਾ ਮਰਤਬਾਨ ਲੈ ਕੇ ਉਹ ਦੇ ਕੋਲ ਜਾ । ਉਹ ਤੈਨੂੰ ਦੱਸੇਗਾ ਕਿ ਮੁੰਡੇ ਨੂੰ ਕਿ ਹੋਵੇਗਾ ।
\s5
\v 4 ਸੋ ਯਾਰਾਬੁਆਮ ਦੀ ਰਾਣੀ ਨੇ ਤਿਵੇਂ ਹੀ ਕੀਤਾ । ਉਹ ਉੱਠ ਕੇ ਸ਼ੀਲੋਹ ਨੂੰ ਗਈ ਅਤੇ ਅਹੀਯਾਹ ਦੇ ਘਰ ਪਹੁੰਚੀ ਪਰ ਅਹੀਯਾਹ ਵੇਖ ਨਹੀਂ ਸਕਦਾ ਸੀ ਕਿਉਂ ਜੋ ਉਸ ਦੀਆਂ ਅੱਖਾਂ ਬੁਢਾਪੇ ਦੇ ਕਾਰਨ ਰੁਕ ਗਈਆਂ ਸਨ ।
\v 5 ਤਾਂ ਯਹੋਵਾਹ ਨੇ ਅਹੀਯਾਹ ਨੂੰ ਆਖਿਆ ਕਿ ਵੇਖ, ਯਾਰਾਬੁਆਮ ਦੀ ਰਾਣੀ ਆਪਣੇ ਪੁੱਤਰ ਲਈ ਤੇਰੇ ਕੋਲੋਂ ਪੁੱਛਣ ਆਉਂਦੀ ਹੈ ਕਿਉਂ ਜੋ ਉਹ ਬਿਮਾਰ ਹੈ ਸੋ ਤੂੰ ਉਹ ਨੂੰ ਇਸ ਤਰ੍ਹਾਂ ਇਸ ਤਰ੍ਹਾਂ ਬੋਲੀਂ ਕਿਉਂ ਜੋ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਅੰਦਰ ਆਵੇਗੀ ਤਾਂ ਆਪ ਨੂੰ ਹੋਰ ਔਰਤ ਬਣਾਵੇਗੀ ।
\s5
\v 6 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਅਹੀਯਾਹ ਨੇ ਉਹ ਦੇ ਪੈਰਾਂ ਦੀ ਪੈਛੜ ਜਾਂ ਉਹ ਬੂਹੇ ਦੇ ਅੰਦਰ ਵੜੀ ਸੁਣੀ ਤਾਂ ਉਸ ਆਖਿਆ, ਹੇ ਯਾਰਾਬੁਆਮ ਦੀ ਰਾਣੀ ਅੰਦਰ ਲੰਘ ਆ । ਤੂੰ ਆਪ ਨੂੰ ਹੋਰ ਔਰਤ ਕਿਉਂ ਬਣਾਉਂਦੀ ਹੈਂ ? ਮੈਂ ਤੇਰੇ ਕੋਲ ਸਖ਼ਤ ਗੱਲਾਂ ਲਈ ਭੇਜਿਆ ਗਿਆ ਹਾਂ ।
\v 7 ਤੂੰ ਚੱਲੀ ਜਾ ਅਤੇ ਯਾਰਾਬੁਆਮ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਮੈਂ ਤੈਨੂੰ ਲੋਕਾਂ ਵਿੱਚ ਉੱਚਾ ਕੀਤਾ ਅਤੇ ਮੈਂ ਤੈਨੂੰ ਆਪਣੀ ਪਰਜਾ ਇਸਰਾਏਲ ਉੱਤੇ ਪ੍ਰਧਾਨ ਚੁਣਿਆ ।
\v 8 ਅਤੇ ਰਾਜ ਦਾਊਦ ਦੇ ਘਰਾਣੇ ਤੋਂ ਪਾੜ ਕੇ ਤੈਨੂੰ ਦਿੱਤਾ ਤਾਂ ਵੀ ਤੂੰ ਮੇਰੇ ਦਾਸ ਦਾਊਦ ਵਰਗਾ ਨਾ ਹੋਇਆ ਜਿਸ ਮੇਰੇ ਹੁਕਮਾਂ ਦੀ ਪਾਲਨਾ ਕੀਤੀ ਅਤੇ ਸਾਰੇ ਮਨ ਨਾਲ ਮੇਰੇ ਮਗਰ ਚੱਲਿਆ ਅਤੇ ਉਹੋ ਹੀ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ ।
\s5
\v 9 ਪਰ ਤੂੰ ਉਨ੍ਹਾਂ ਸਭਨਾਂ ਨਾਲੋਂ ਜੋ ਤੇਰੇ ਕੋਲੋਂ ਅੱਗੇ ਸਨ ਵੱਧ ਬੁਰਿਆਈ ਕੀਤੀ ਅਤੇ ਤੂੰ ਮੈਨੂੰ ਕ੍ਰੋਧ ਚੜ੍ਹਾਉਣ ਲਈ ਆਪਣੇ ਲਈ ਓਪਰੇ ਦੇਵਤੇ ਅਤੇ ਢਲਵੀਆਂ ਮੂਰਤਾਂ ਬਣਾਈਆਂ ਅਤੇ ਤੂੰ ਮੈਨੂੰ ਆਪਣੀ ਪਿੱਠ ਪਿੱਛੇ ਸੁੱਟਿਆ ।
\v 10 ਇਸੇ ਲਈ ਵੇਖ ਮੈਂ ਯਾਰਾਬੁਆਮ ਦੇ ਘਰਾਣੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਯਾਰਾਬੁਆਮ ਦੇ ਹਰ ਨਰ ਨੂੰ ਅਤੇ ਇਸਰਾਏਲ ਦੇ ਬੰਧੂਏ ਅਤੇ ਆਜ਼ਾਦ ਨੂੰ ਨਾਸ ਕਰ ਦਿਆਂਗਾ ਅਤੇ ਯਾਰਾਬੁਆਮ ਦੇ ਘਰਾਣੇ ਦੇ ਪਿੱਛੇ ਇਸ ਤਰ੍ਹਾਂ ਝਾੜੂ ਲਈ ਫਿਰਾਂਗਾ ਜਿਉਂ ਗੰਦ ਚੁੱਕ ਲੈਣ ਦੇ ਪਿੱਛੋਂ ਕੁਝ ਬਾਕੀ ਨਹੀਂ ਰਹਿ ਜਾਂਦਾ ।
\s5
\v 11 ਅਤੇ ਯਾਰਾਬੁਆਮ ਦਾ ਜੇ ਕੋਈ ਸ਼ਹਿਰ ਵਿੱਚ ਮਰੇਗਾ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਰੜ ਵਿੱਚ ਮਰੇਗਾ ਉਹ ਨੂੰ ਅਕਾਸ਼ ਦੇ ਪੰਛੀ ਖਾਣਗੇ ਕਿਉਂ ਜੋ ਯਹੋਵਾਹ ਇਸ ਤਰ੍ਹਾਂ ਬੋਲਿਆ ਹੈ ।
\v 12 ਸੋ ਤੂੰ ਉੱਠ ਅਤੇ ਆਪਣੇ ਘਰ ਜਾ । ਤੇਰੇ ਸ਼ਹਿਰ ਵਿੱਚ ਪੈਰ ਰੱਖਦਿਆਂ ਸਾਰ ਮੁੰਡਾ ਮਰ ਜਾਵੇਗਾ ।
\v 13 ਤਾਂ ਸਾਰਾ ਇਸਰਾਏਲ ਉਹ ਦਾ ਸੋਗ ਕਰਨਗੇ ਅਤੇ ਉਹ ਨੂੰ ਦੱਬਣਗੇ ਕਿਉਂ ਜੋ ਯਾਰਾਬੁਆਮ ਦਾ ਉਹੋ ਇਕੱਲਾ ਕਬਰ ਵਿੱਚ ਪਏਗਾ ਇਸ ਲਈ ਕਿ ਯਾਰਾਬੁਆਮ ਦੇ ਘਰਾਣੇ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਸ ਵਿੱਚ ਹੀ ਕੁਝ ਚੰਗੀ ਗੱਲ ਲੱਭੀ ।
\s5
\v 14 ਅਤੇ ਯਹੋਵਾਹ ਆਪਣੀ ਵੱਲੋਂ ਇਸਰਾਏਲ ਉੱਤੇ ਇੱਕ ਪਾਤਸ਼ਾਹ ਖੜਾ ਕਰੇਗਾ ਜਿਹੜਾ ਉਸੇ ਦਿਨ ਯਾਰਾਬੁਆਮ ਦੇ ਘਰਾਣੇ ਨੂੰ ਨਾਸ ਕਰੇਗਾ । ਕੀ ਇਹ ਅੱਜ ਦੇ ਦਿਨ ਹੀ ? ਹਾਂ ਹੁਣੇ ਹੀ ।
\v 15 ਅਤੇ ਯਹੋਵਾਹ ਇਸਰਾਏਲ ਨੂੰ ਇਸ ਤਰ੍ਹਾਂ ਮਰੇਗਾ ਜਿਵੇਂ ਪਾਣੀ ਵਿੱਚ ਕਾਨਾ ਹਿਲਾਇਆ ਜਾਂਦਾ ਹੈ ਅਤੇ ਉਹ ਇਸਰਾਏਲ ਨੂੰ ਇਸ ਚੰਗੀ ਭੂਮੀ ਵਿੱਚੋਂ ਉਖੇੜ ਦੇਵੇਗਾ ਜੋ ਉਸ ਨੇ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਦਿੱਤੀ ਸੀ ਅਤੇ ਉਨ੍ਹਾਂ ਨੂੰ ਦਰਿਆ ਦੇ ਪਾਰ ਖਿਲਾਰ ਦੇਵੇਗਾ ਕਿਉਂ ਜੋ ਉਨ੍ਹਾਂ ਨੇ ਆਪਣੇ ਲਈ ਟੁੰਡ ਦੇਵ ਬਣਾ ਕੇ ਯਹੋਵਾਹ ਨੂੰ ਕ੍ਰੋਧਵਾਨ ਕੀਤਾ ।
\v 16 ਅਤੇ ਉਹ ਇਸਰਾਏਲ ਨੂੰ ਯਾਰਾਬੁਆਮ ਦੇ ਪਾਪਾਂ ਦੇ ਕਾਰਨ ਤਿਆਗ ਦੇਵੇਗਾ ਕਿਉਂ ਜੋ ਉਹ ਪਾਪੀ ਬਣਿਆ ਅਤੇ ਇਸਰਾਏਲ ਨੂੰ ਪਾਪੀ ਬਣਾਇਆ ।
\s5
\v 17 ਤਾਂ ਯਾਰਾਬੁਆਮ ਦੀ ਰਾਣੀ ਉੱਠੀ ਅਤੇ ਚੱਲ ਪਈ ਅਤੇ ਤਿਰਜਾਹ ਨੂੰ ਆਈ । ਉਹ ਘਰ ਦੀ ਦਲੀਜ ਕੋਲ ਪਹੁੰਚੀ ਹੀ ਸੀ ਕਿ ਮੁੰਡਾ ਮਰ ਗਿਆ ।
\v 18 ਤਾਂ ਸਾਰੇ ਇਸਰਾਏਲ ਨੇ ਉਹ ਨੂੰ ਦੱਬਿਆ ਅਤੇ ਉਸ ਦਾ ਸੋਗ ਕੀਤਾ ਜਿਵੇਂ ਯਹੋਵਾਹ ਦਾ ਬਚਨ ਸੀ ਜੋ ਉਹ ਆਪਣੇ ਦਾਸ ਅਹੀਯਾਹ ਨਬੀ ਦੇ ਰਾਹੀਂ ਬੋਲਿਆ ਸੀ ।
\s ਯਾਰਾਬੁਆਮ ਦੀ ਮੌਤ
\p
\s5
\v 19 ਅਤੇ ਯਾਰਾਬੁਆਮ ਦੀਆਂ ਬਾਕੀ ਗੱਲਾਂ ਕਿ ਕਿਵੇਂ ਉਹ ਲੜਿਆ ਅਤੇ ਕਿਵੇਂ ਉਸ ਰਾਜ ਕੀਤਾ ਸੋ ਵੇਖੋ, ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ ।
\v 20 ਅਤੇ ਉਹ ਦਿਨ ਜਿਨ੍ਹਾਂ ਵਿੱਚ ਯਾਰਾਬੁਆਮ ਨੇ ਰਾਜ ਕੀਤਾ ਬਾਈ ਸਾਲ ਸਨ ਤਾਂ ਉਹ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਉਹ ਦਾ ਪੁੱਤਰ ਨਾਦਾਬ ਉਹ ਦੇ ਥਾਂ ਰਾਜ ਕਰਨ ਲੱਗਾ ।
\s ਯਹੂਦਾਹ ਦਾ ਰਾਜਾ ਰਹਬੁਆਮ
\r (2 ਇਤਿਹਾਸ 11:5-12:15 )
\p
\s5
\v 21 ਸੁਲੇਮਾਨ ਦਾ ਪੁੱਤਰ ਰਹਬੁਆਮ ਯਹੂਦਾਹ ਵਿੱਚ ਪਾਤਸ਼ਾਹ ਸੀ ਅਤੇ ਰਹਬੁਆਮ ਇੱਕਤਾਲੀਆਂ ਸਾਲਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਉਸ ਨੇ ਯਰੂਸ਼ਲਮ ਵਿੱਚ ਜਿਹ ਨੂੰ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਸਾਲਾਂ ਤੱਕ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਆਮਾਹ ਸੀ ਜੋ ਅੰਮੋਨਣ ਸੀ ।
\v 22 ਅਤੇ ਯਹੂਦਾਹ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਉਨ੍ਹਾਂ ਨੇ ਉਸ ਦੀ ਅਣਖ ਨੂੰ ਭੜਕਾਇਆ ਉਨ੍ਹਾਂ ਸਾਰਿਆਂ ਪਾਪਾਂ ਦੇ ਕਾਰਨ ਜੋ ਉਨ੍ਹਾਂ ਆਪਣੇ ਪਿਉ-ਦਾਦਿਆਂ ਤੋਂ ਵੱਧ ਪਾਪ ਕੀਤਾ ।
\s5
\v 23 ਉਨ੍ਹਾਂ ਨੇ ਆਪਣੇ ਲਈ ਉੱਚਿਆਂ ਥਾਵਾਂ ਨੂੰ ਬਣਾਇਆ ਅਤੇ ਹਰ ਉੱਚੇ ਪਹਾੜ ਉੱਤੇ ਅਤੇ ਹਰ ਬਿਰਛ ਦੇ ਹੇਠ ਉੱਚੇ ਥਾਵਾਂ ਨੂੰ ਮੂਰਤਾਂ ਅਤੇ ਟੁੰਡਾਂ ਨੂੰ ਖੜਾ ਕੀਤਾ ।
\v 24 ਅਤੇ ਦੇਸ ਵਿੱਚ ਸੰਮਲਿੰਗੀ ਵੀ ਸਨ । ਉਨ੍ਹਾਂ ਉਹਨਾਂ ਕੌਮਾਂ ਦੇ ਘਿਣਾਉਣੇ ਕੰਮ ਕੀਤੇ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਅੱਗੋਂ ਧੱਕ ਦਿੱਤਾ ਸੀ ।
\s5
\v 25 ਤਾਂ ਇਸ ਤਰ੍ਹਾਂ ਹੋਇਆ ਕਿ ਰਹਬੁਆਮ ਦੇ ਰਾਜ ਦੇ ਪੰਜਵੇਂ ਸਾਲ ਮਿਸਰ ਦਾ ਪਾਤਸ਼ਾਹ ਸੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ।
\v 26 ਉਹ ਨੇ ਯਹੋਵਾਹ ਦੇ ਭਵਨ ਦਾ ਖਜ਼ਾਨਾ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੈ ਲਿਆ ਸਗੋਂ ਉਹ ਨੇ ਸਭ ਕੁਝ ਲੈ ਲਿਆ ਅਤੇ ਉਹ ਨੇ ਉਹ ਸਭ ਸੋਨੇ ਦੀਆਂ ਢਾਲਾਂ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਲਈਆਂ ।
\s5
\v 27 ਤਾਂ ਰਹਬੁਆਮ ਪਾਤਸ਼ਾਹ ਨੇ ਪਿੱਤਲ ਦੀਆਂ ਢਾਲਾਂ ਬਣਾਈਆਂ ਅਤੇ ਉਨ੍ਹਾਂ ਨੂੰ ਸ਼ਾਹੀ ਨਿਗਾਹਬਾਨਾਂ ਦੇ ਸਰਦਾਰਾਂ ਦੇ ਹੱਥ ਵਿੱਚ ਸੌਂਪ ਦਿੱਤਾ ਜਿਹੜੇ ਪਾਤਸ਼ਾਹ ਦੇ ਮਹਿਲ ਦੇ ਦਰਵਾਜ਼ੇ ਦੀ ਰਾਖੀ ਕਰਦੇ ਸਨ ।
\v 28 ਇਸ ਤਰ੍ਹਾਂ ਹੁੰਦਾ ਸੀ ਕਿ ਜਦ ਪਾਤਸ਼ਾਹ ਯਹੋਵਾਹ ਦੇ ਭਵਨ ਨੂੰ ਜਾਂਦਾ ਸੀ ਤਾਂ ਨਿਗਾਹਬਾਨ ਉਨ੍ਹਾਂ ਨੂੰ ਚੁੱਕ ਲੈਂਦੇ ਸਨ ਅਤੇ ਫੇਰ ਉਹਨਾਂ ਨੂੰ ਨਿਗਾਹਬਾਨਾਂ ਦੀ ਕੋਠੜੀ ਵਿੱਚ ਰੱਖ ਦਿੰਦੇ ਸਨ ।
\s5
\v 29 ਅਤੇ ਰਹਬੁਆਮ ਦੀਆਂ ਬਾਕੀ ਗੱਲਾਂ ਅਤੇ ਉਹ ਜੋ ਕੁਝ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਨਹੀਂ ਹਨ ?
\v 30 ਇਸ ਤਰ੍ਹਾਂ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਉਨ੍ਹਾਂ ਦੇ ਸਭ ਦਿਨ ਲੜਾਈ ਲੱਗੀ ਰਹੀ ।
\v 31 ਤਾਂ ਰਹਬੁਆਮ ਆਪਣੇ ਪਿਉ-ਦਾਦਿਆਂ ਦੇ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪਿਉ-ਦਾਦਿਆਂ ਦੇ ਨਾਲ ਦੱਬਿਆ ਗਿਆ । ਉਸ ਦੀ ਮਾਤਾ ਦਾ ਨਾਮ ਨਆਮਾਹ ਸੀ ਜੋ ਅੰਮੋਨਣ ਸੀ ਅਤੇ ਉਸ ਦਾ ਪੁੱਤਰ ਅਬੀਯਾਮ ਉਸ ਦੇ ਥਾਂ ਰਾਜ ਕਰਨ ਲੱਗਾ ।
\s5
\c 15
\s ਯਹੂਦਾਹ ਦਾ ਰਾਜਾ ਅਬੀਯਾਮ
\r (2 ਇਤਿਹਾਸ 13:1-14:1)
\p
\v 1 ਨਬਾਟ ਦੇ ਪੁੱਤਰ ਯਾਰਾਬੁਆਮ ਦੇ ਰਾਜ ਦੇ ਅਠਾਰਵੇਂ ਸਾਲ ਅਬੀਯਾਮ ਯਹੂਦਾਹ ਉੱਤੇ ਰਾਜ ਕਰਨ ਲੱਗਾ ।
\v 2 ਉਹ ਨੇ ਯਰੂਸ਼ਲਮ ਵਿੱਚ ਤਿੰਨ ਸਾਲ ਰਾਜ ਕੀਤਾ । ਉਹ ਦੀ ਮਾਤਾ ਦਾ ਨਾਮ ਮਆਕਾਹ ਸੀ ਜੋ ਅਬੀਸ਼ਾਲੋਮ ਦੀ ਧੀ ਸੀ ।
\v 3 ਉਹ ਆਪਣੇ ਪਿਤਾ ਦੇ ਉਨ੍ਹਾਂ ਸਭਨਾਂ ਪਾਪਾਂ ਦੇ ਪਿੱਛੇ ਲੱਗਾ ਜੋ ਉਹ ਅੱਗੇ ਕਰਦਾ ਸੀ ਅਤੇ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਲ ਠੀਕ ਨਹੀਂ ਸੀ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ ।
\s5
\v 4 ਤਾਂ ਵੀ ਦਾਊਦ ਦੇ ਕਾਰਨ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਯਰੂਸ਼ਲਮ ਵਿੱਚ ਇੱਕ ਚਰਾਗ ਦਿੱਤਾ ਅਰਥਾਤ ਉਸ ਦੇ ਪੁੱਤਰ ਨੂੰ ਉਸ ਦੇ ਪਿੱਛੋਂ ਠਹਿਰਾਇਆ ਅਤੇ ਯਰੂਸ਼ਲਮ ਵਿੱਚ ਕਾਇਮ ਰੱਖਿਆ ।
\v 5 ਕਿਉਂ ਜੋ ਦਾਊਦ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਜੀਵਨ ਦੇ ਸਭ ਦਿਨ ਉਸ ਸਾਰੇ ਤੋਂ ਜਿਸ ਦਾ ਉਸ ਨੂੰ ਹੁਕਮ ਸੀ ਹਿੱਤੀ ਊਰੀਯਾਹ ਦੀ ਗੱਲ ਤੋਂ ਬਿਨਾਂ ਕਿਸੇ ਪਾਸੇ ਨਾ ਫਿਰਿਆ ।
\v 6 ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਉਹ ਦੇ ਸਾਰੇ ਜੀਵਨ ਭਰ ਲੜਾਈ ਰਹੀ ।
\s5
\v 7 ਅਤੇ ਅਬੀਯਾਮ ਦੀਆਂ ਬਾਕੀ ਗੱਲਾਂ ਅਤੇ ਉਹ ਸਭ ਜੋ ਉਸ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਨਹੀਂ ਹਨ ? ਅਬੀਯਾਮ ਤੇ ਯਾਰਾਬੁਆਮ ਵਿੱਚ ਵੀ ਲੜਾਈ ਰਹੀ ।
\v 8 ਤਾਂ ਅਬੀਯਾਮ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਤਾਂ ਉਹ ਦੇ ਥਾਂ ਆਸਾ ਉਹ ਦਾ ਪੁੱਤਰ ਰਾਜ ਕਰਨ ਲੱਗਾ ।
\s ਯਹੂਦਾਹ ਦਾ ਰਾਜਾ ਆਸਾ
\r (2 ਇਤਿਹਾਸ 15:16-16-6)
\p
\s5
\v 9 ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਰਾਜ ਦੇ ਵੀਹਵੇਂ ਸਾਲ ਆਸਾ ਯਹੂਦਾਹ ਉੱਤੇ ਰਾਜ ਕਰਨ ਲੱਗਾ ।
\v 10 ਅਤੇ ਉਸ ਨੇ ਇੱਕਤਾਲੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ । ਉਸ ਦੀ ਦਾਦੀ ਦਾ ਨਾਮ ਮਆਕਾਹ ਸੀ ਜੋ ਅਬੀਸ਼ਾਲੋਮ ਦੀ ਧੀ ਸੀ ।
\v 11 ਅਤੇ ਆਸਾ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ ।
\s5
\v 12 ਉਸ ਨੇ ਦੇਸ ਵਿੱਚੋਂ ਸੰਮਲਿੰਗੀਆਂ ਨੂੰ ਕੱਢ ਦਿੱਤਾ ਅਤੇ ਉਹ ਮੂਰਤਾਂ ਜੋ ਉਸ ਦੇ ਪਿਉ-ਦਾਦਿਆਂ ਨੇ ਬਣਾਈਆਂ ਸਨ ਦੂਰ ਦਫ਼ਾ ਕਰ ਦਿੱਤੀਆਂ ਕਰ ਦਿੱਤੀਆਂ ।
\v 13 ਉਸ ਨੇ ਆਪਣੀ ਦਾਦੀ ਮਆਕਾਹ ਨੂੰ ਵੀ ਰਾਣੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀਂ ਦੀ ਇੱਕ ਅੱਤ ਘਿਣਾਉਣੀ ਮੂਰਤ ਬਣਾਈ ਜਿਹ ਨੂੰ ਆਸਾ ਨੇ ਭੰਨ ਕੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ ।
\s5
\v 14 ਪਰ ਉੱਚੇ ਥਾਂ ਢਾਹੇ ਨਾ ਗਏ ਤਾਂ ਵੀ ਆਸਾ ਨੇ ਆਪਣੇ ਮਨ ਨੂੰ ਆਪਣੇ ਸਾਰੇ ਦਿਨ ਯਹੋਵਾਹ ਵੱਲ ਠੀਕ ਰੱਖਿਆ ।
\v 15 ਅਤੇ ਉਹ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਾਈਆਂ ਸਨ ਨਾਲੇ ਉਨ੍ਹਾਂ ਨੂੰ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸਨ ਯਹੋਵਾਹ ਦੇ ਭਵਨ ਵਿੱਚ ਲਿਆਇਆ ਅਰਥਾਤ ਚਾਂਦੀ, ਸੋਨਾ ਅਤੇ ਭਾਂਡੇ ।
\s5
\v 16 ਆਸਾ ਅਤੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਵਿੱਚ ਉਨ੍ਹਾਂ ਦੇ ਸਾਰੇ ਦਿਨ ਲੜਾਈ ਹੁੰਦੀ ਰਹੀ ।
\v 17 ਤਾਂ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਬਣਾਇਆ ਤਾਂ ਜੋ ਯਹੂਦਾਹ ਦੇ ਪਾਤਸ਼ਾਹ ਕੋਲ ਨਾ ਕੋਈ ਜਾਵੇ ਨਾ ਕੋਈ ਆਵੇ ।
\s5
\v 18 ਤਾਂ ਆਸਾ ਨੇ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਦੀ ਬਾਕੀ ਚਾਂਦੀ ਅਤੇ ਸੋਨਾ ਅਤੇ ਪਾਤਸ਼ਾਹ ਦੇ ਮਹਿਲ ਦੇ ਖਜ਼ਾਨੇ ਤੋਂ ਲੈ ਕੇ ਆਪਣੇ ਟਹਿਲੂਆਂ ਦੇ ਹੱਥਾਂ ਵਿੱਚ ਦੇ ਦਿੱਤੇ ਅਤੇ ਆਸਾ ਪਾਤਸ਼ਾਹ ਨੇ ਉਨ੍ਹਾਂ ਨੂੰ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਹਜ਼ਯੋਨ ਦਾ ਪੋਤਾ ਅਤੇ ਟਬਰਿੰਮੋਨ ਦਾ ਪੁੱਤਰ ਸੀ ਜੋ ਦੰਮਿਸ਼ਕ ਵਿੱਚ ਵੱਸਦਾ ਸੀ ਇਸ ਤਰ੍ਹਾਂ ਆਖ ਕੇ ਭੇਜ ਦਿੱਤਾ ਕਿ
\v 19 ਉਹ ਨੇਮ ਜੋ ਮੇਰੇ ਤੇਰੇ ਵਿੱਚ ਹੈ ਅਤੇ ਮੇਰੇ ਪਿਤਾ ਅਤੇ ਤੇਰੇ ਪਿਤਾ ਦੇ ਵਿੱਚ ਸੀ ਵੇਖ ਮੈਂ ਤੇਰੇ ਕੋਲ ਚਾਂਦੀ ਅਤੇ ਸੋਨੇ ਦਾ ਗੱਫਾ ਭੇਜਦਾ ਹਾਂ ਕਿ ਤੂੰ ਜਾ ਕੇ ਆਪਣਾ ਨੇਮ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲੋਂ ਤੋੜ ਲਵੇਂ ਤਾਂ ਜੋ ਉਹ ਮੇਰੇ ਕੋਲੋਂ ਮੁੜ ਜਾਵੇ ।
\s5
\v 20 ਤਾਂ ਬਨ-ਹਦਦ ਨੇ ਆਸਾ ਪਾਤਸ਼ਾਹ ਦੀ ਗੱਲ ਸੁਣੀ ਅਤੇ ਆਪਣਿਆਂ ਫੌਜਾਂ ਦੇ ਸਰਦਾਰਾਂ ਨੂੰ ਇਸਰਾਏਲੀ ਸ਼ਹਿਰਾਂ ਦੇ ਵਿਰੁੱਧ ਭੇਜਿਆ ਅਤੇ ਉਨ੍ਹਾਂ ਨੇ ਈਯੋਨ ਨੂੰ, ਦਾਨ ਨੂੰ, ਆਬੇਲ ਬੈਤ ਮਆਕਾਹ ਨੂੰ ਅਤੇ ਸਾਰੇ ਕਿੰਨਰੋਥ ਨੂੰ ਨਫ਼ਤਾਲੀ ਦੇ ਸਾਰੇ ਦੇਸ ਸਣੇ ਮਾਰ ਸੁੱਟਿਆ ।
\v 21 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਬਆਸ਼ਾ ਨੇ ਇਹ ਸੁਣਿਆ ਤਾਂ ਰਾਮਾਹ ਦਾ ਬਣਾਉਣਾ ਛੱਡ ਕੇ ਤਿਰਸਾਹ ਵਿੱਚ ਜਾ ਵੱਸਿਆ ।
\v 22 ਤਾਂ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਇਹ ਸੁਣਾਇਆ ਅਤੇ ਕੋਈ ਬਾਕੀ ਨਾ ਰਹਿਣ ਦਿੱਤਾ ਤਾਂ ਉਹ ਰਾਮਾਹ ਦੇ ਪੱਥਰਾਂ ਅਤੇ ਲੱਕੜੀ ਨੂੰ ਚੁੱਕ ਕੇ ਲੈ ਗਏ ਜਿਨ੍ਹਾਂ ਨਾਲ ਬਆਸ਼ਾ ਨੇ ਰਾਮਾਹ ਨੂੰ ਬਣਾਇਆ ਸੀ । ਉਨ੍ਹਾਂ ਨਾਲ ਆਸਾ ਪਾਤਸ਼ਾਹ ਨੇ ਬਿਨਯਾਮੀਨ ਦਾ ਗਬਾ ਅਤੇ ਮਿਸਫਾਹ ਬਣਾਏ ।
\s5
\v 23 ਅਤੇ ਆਸਾ ਦੇ ਬਾਕੀ ਕੰਮ ਅਤੇ ਉਹ ਦਾ ਸਾਰਾ ਬਲ ਅਤੇ ਉਹ ਸਭ ਜੋ ਉਸ ਕੀਤਾ ਅਤੇ ਸ਼ਹਿਰ ਜੋ ਉਸਨੇ ਬਣਾਏ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ ? ਪਰ ਉਸ ਦੇ ਬੁਢੇਪੇ ਵਿੱਚ ਉਸ ਦੇ ਪੈਰਾਂ ਦਾ ਰੋਗ ਲੱਗ ਗਿਆ ।
\v 24 ਤਾਂ ਆਸਾ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਉਸ ਦੇ ਪਿਉ-ਦਾਦਿਆਂ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਤਾਂ ਉਸ ਦੇ ਥਾਂ ਉਸ ਦਾ ਪੁੱਤਰ ਯਹੋਸ਼ਾਫਾਟ ਰਾਜ ਕਰਨ ਲੱਗਾ ।
\s ਇਸਰਾਏਲ ਦਾ ਰਾਜਾ ਨਾਦਾਬ
\p
\s5
\v 25 ਅਤੇ ਯਾਰਾਬੁਆਮ ਦਾ ਪੁੱਤਰ ਨਾਦਾਬ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਦੂਜੇ ਸਾਲ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਦੋ ਸਾਲ ਇਸਰਾਏਲ ਉੱਤੇ ਰਾਜ ਕੀਤਾ ।
\v 26 ਪਰ ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਆਪਣੇ ਪਿਤਾ ਦੇ ਰਾਹ ਵਿੱਚ ਚੱਲਿਆ ਅਤੇ ਆਪਣੇ ਪਾਪਾਂ ਨਾਲ ਉਸ ਨੇ ਇਸਰਾਏਲ ਨੂੰ ਪਾਪੀ ਬਣਾਇਆ ।
\s5
\v 27 ਅਤੇ ਯਿੱਸਾਕਾਰ ਦੇ ਘਰਾਣੇ ਦੇ ਅਹੀਯਾਹ ਦੇ ਪੁੱਤਰ ਬਆਸ਼ਾ ਉਸ ਦੇ ਵਿਰੁੱਧ ਗੋਸ਼ਟ ਕੀਤੀ ਅਤੇ ਬਆਸ਼ਾ ਨੇ ਉਸ ਨੂੰ ਫਲਿਸਤੀਆਂ ਦੇ ਸ਼ਹਿਰ ਗਿਬਥੋਨ ਵਿੱਚ ਵੱਢ ਸੁੱਟਿਆ ਜਦ ਨਾਦਾਬ ਅਤੇ ਸਾਰਾ ਇਸਰਾਏਲ ਗਿਬਥੋਨ ਨੂੰ ਘੇਰੀ ਬੈਠਾ ਸੀ ।
\v 28 ਸੋ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਤੀਜੇ ਸਾਲ ਬਆਸ਼ਾ ਨੇ ਉਹ ਨੂੰ ਮਾਰ ਲਿਆ ਅਤੇ ਉਸ ਦੇ ਥਾਂ ਰਾਜ ਕਰਨ ਲੱਗਾ ।
\s5
\v 29 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਰਾਜ ਕਰਨ ਲੱਗਾ ਤਾਂ ਉਹ ਨੇ ਯਾਰਾਬੁਆਮ ਦੇ ਸਾਰੇ ਘਰਾਣੇ ਨੂੰ ਵੱਢ ਸੁੱਟਿਆ ਅਤੇ ਯਾਰਾਬੁਆਮ ਦਾ ਇੱਕ ਵੀ ਸਾਹ ਲੈਣ ਵਾਲਾ ਬਲੀ ਨਾ ਛੱਡਿਆ । ਜਦ ਤੱਕ ਉਹ ਨੇ ਉਨ੍ਹਾਂ ਦਾ ਨਾਸ ਨਾ ਕਰ ਲਿਆ ਅਤੇ ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਜੋ ਉਹ ਆਪਣੇ ਦਾਸ ਅਹੀਯਾਹ ਸ਼ੀਲੋਨੀ ਦੇ ਰਾਹੀਂ ਬੋਲਿਆ ਸੀ ।
\v 30 ਯਾਰਾਬੁਆਮ ਦੇ ਪਾਪਾਂ ਦੇ ਕਾਰਨ ਇਹ ਹੋਇਆ ਜੋ ਉਸ ਆਪ ਕੀਤੇ ਅਤੇ ਇਸਰਾਏਲ ਤੋਂ ਵੀ ਕਰਾਏ ਅਤੇ ਉਸ ਭੜਕਾਉਣ ਦੇ ਨਾਲ ਜਿਸ ਤੋਂ ਉਸ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਗੁੱਸੇ ਕੀਤਾ ।
\s5
\v 31 ਨਾਦਾਬ ਦੇ ਬਾਕੀ ਕੰਮ ਅਤੇ ਉਹ ਸਭ ਜੋ ਉਸ ਕੀਤਾ ਕੀ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ?
\v 32 ਆਸਾ ਅਤੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਵਿੱਚ ਉਨ੍ਹਾਂ ਦੇ ਸਾਰੇ ਦਿਨ ਲੜਾਈ ਹੁੰਦੀ ਰਹੀ ।
\s ਇਸਰਾਏਲ ਦਾ ਰਾਜਾ ਬਆਸ਼ਾ
\p
\s5
\v 33 ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਤੀਜੇ ਸਾਲ ਅਹੀਯਾਹ ਦਾ ਪੁੱਤਰ ਬਆਸ਼ਾ ਤਿਰਸਾਹ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਚੌਵੀ ਸਾਲ ਰਾਜ ਕੀਤਾ ।
\v 34 ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਯਾਰਾਬੁਅਮ ਦੇ ਰਾਹ ਵਿੱਚ ਚੱਲਿਆ ਅਤੇ ਉਹ ਦੇ ਪਾਪ ਵਿੱਚ ਜਿਸ ਨਾਲ ਉਹ ਨੇ ਇਸਰਾਏਲ ਨੂੰ ਪਾਪੀ ਬਣਾਇਆ ਲੱਗਾ ਰਿਹਾ ।
\s5
\c 16
\p
\v 1 ਫੇਰ ਯਹੋਵਾਹ ਦਾ ਬਚਨ ਹਨਾਨੀ ਦੇ ਪੁੱਤਰ ਯੇਹੂ ਕੋਲ ਬਆਸ਼ਾ ਦੇ ਵਿਰੁੱਧ ਆਇਆ ।
\v 2 ਕਿ ਇਸ ਲਈ ਕਿ ਮੈਂ ਤੈਨੂੰ ਧੂੜ ਦੇ ਵਿੱਚੋਂ ਉਠਾਇਆ ਅਤੇ ਆਪਣੀ ਪਰਜਾ ਇਸਰਾਏਲ ਉੱਤੇ ਤੈਨੂੰ ਪ੍ਰਧਾਨ ਠਹਿਰਾਇਆ ਪਰ ਤੂੰ ਯਾਰਾਬੁਆਮ ਦੇ ਰਾਹ ਵਿੱਚ ਤੁਰਿਆ ਅਤੇ ਮੇਰੀ ਪਰਜਾ ਇਸਰਾਏਲ ਤੋਂ ਪਾਪ ਕਰਵਾਇਆ ਜੋ ਉਹ ਆਪਣੇ ਪਾਪਾਂ ਨਾਲ ਮੈਨੂੰ ਕ੍ਰੋਧਵਾਨ ਕਰਨ ।
\s5
\v 3 ਤਾਂ ਵੇਖ ਮੈਂ ਬਆਸ਼ਾ ਤੇ ਉਹ ਦੇ ਘਰਾਣੇ ਨੂੰ ਮਿਟਾ ਦਿਆਂਗਾ ਅਤੇ ਮੈਂ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਘਰਾਣੇ ਵਰਗਾ ਕਰ ਦਿਆਂਗਾ ।
\v 4 ਜੋ ਬਆਸ਼ਾ ਦੀ ਅੰਸ਼ ਦਾ ਸ਼ਹਿਰ ਵਿੱਚ ਮਰ ਜਾਵੇ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਉਹ ਦੀ ਅੰਸ਼ ਦਾ ਰੜੇ ਵਿੱਚ ਮਰ ਜਾਵੇ ਅਕਾਸ਼ ਦੇ ਪੰਛੀ ਉਹ ਨੂੰ ਖਾ ਜਾਣਗੇ ।
\s5
\v 5 ਹੁਣ ਬਆਸ਼ਾ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਸ ਦਾ ਬਲ ਕੀ ਇਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ?
\v 6 ਸੋ ਬਆਸ਼ਾ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਤਿਰਸਾਹ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਏਲਾਹ ਉਸ ਦੇ ਥਾਂ ਰਾਜ ਕਰਨ ਲੱਗਾ ।
\s5
\v 7 ਨਾਲੇ ਹਨਾਨੀ ਦੇ ਪੁੱਤਰ ਯੇਹੂ ਨਬੀ ਨੂੰ ਵੀ ਯਹੋਵਾਹ ਦਾ ਬਚਨ ਬਆਸ਼ਾ ਅਤੇ ਉਸ ਦੇ ਘਰਾਣੇ ਦੇ ਵਿਰੁੱਧ ਆਇਆ ਅਤੇ ਇਹ ਦਾ ਕਾਰਨ ਉਹ ਸਭ ਬੁਰਿਆਈ ਸੀ ਜੋ ਉਸ ਨੇ ਯਹੋਵਾਹ ਦੇ ਵੇਖਣ ਵਿੱਚ ਕੀਤੀ ਜਦ ਉਸ ਨੇ ਆਪਣੇ ਹੱਥਾਂ ਦੇ ਕੰਮ ਨਾਲ ਅਤੇ ਯਾਰਾਬੁਆਮ ਦੇ ਘਰਾਣੇ ਜਿਹਾ ਹੋਣ ਨਾਲ ਉਹ ਨੂੰ ਕ੍ਰੋਧਵਾਨ ਕੀਤਾ ਅਤੇ ਇਸ ਲਈ ਵੀ ਕਿ ਉਸ ਨੇ ਉਹ ਨੂੰ ਮਾਰ ਸੁੱਟਿਆ ।
\s ਇਸਰਾਏਲ ਦਾ ਰਾਜਾ ਏਲਾਹ
\p
\s5
\v 8 ਯਹੂਦਾਹ ਦੇ ਪਾਤਸ਼ਾਹ ਆਸਾ ਦੇ ਛੱਬੀਵੇਂ ਸਾਲ ਵਿੱਚ ਬਆਸ਼ਾ ਦਾ ਪੁੱਤਰ ਏਲਾਹ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਤਿਰਸਾਹ ਵਿੱਚ ਦੋ ਸਾਲ ਰਾਜ ਕੀਤਾ ।
\v 9 ਜਦ ਉਹ ਤਿਰਸਾਹ ਵਿੱਚ ਅਰਸਾ ਦੇ ਘਰ ਵਿੱਚ ਜੋ ਤਿਰਸਾਹ ਵਿੱਚ ਉਹ ਦੇ ਘਰ ਦਾ ਦੀਵਾਨ ਸੀ ਪੀ ਪੀ ਕੇ ਮਸਤ ਹੋ ਰਿਹਾ ਸੀ ਤਾਂ ਉਹ ਦੇ ਟਹਿਲੂਏ ਜ਼ਿਮਰੀ ਨੇ ਜੋ ਉਹ ਦੇ ਅੱਧੇ ਰਥਾਂ ਦਾ ਸਰਦਾਰ ਸੀ ਉਹ ਦੇ ਵਿਰੁੱਧ ਗੋਸ਼ਟ ਮੇਲੀ ।
\v 10 ਤਾਂ ਜ਼ਿਮਰੀ ਨੇ ਅੰਦਰ ਆ ਕੇ ਉਹ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਇਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਸਤਾਈਵੇਂ ਸਾਲ ਵਿੱਚ ਹੋਇਆ ਤਾਂ ਉਹ ਉਹ ਦੇ ਥਾਂ ਰਾਜ ਕਰਨ ਲੱਗਾ ।
\s5
\v 11 ਫੇਰ ਇਸ ਤਰ੍ਹਾਂ ਹੋਇਆ ਕਿ ਜਦ ਉਹ ਰਾਜ ਕਰਨ ਲੱਗਾ ਤਾਂ ਰਾਜ ਗੱਦੀ ਉੱਤੇ ਬਹਿੰਦਿਆਂ ਸਾਰ ਉਸ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰ ਸੁੱਟਿਆ ਅਤੇ ਇੱਕ ਵੀ ਨਰ ਉਹ ਦੇ ਸਾਕਾਂ ਅਤੇ ਮਿੱਤਰਾਂ ਵਿੱਚੋਂ ਨਾ ਛੱਡਿਆ ।
\v 12 ਇਸ ਤਰ੍ਹਾਂ ਜ਼ਿਮਰੀ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰਿਆ ਜਿਵੇਂ ਯਹੋਵਾਹ ਦਾ ਬਚਨ ਆਇਆ ਜਦ ਉਹ ਬਆਸ਼ਾ ਦੇ ਵਿਰੁੱਧ ਯੇਹੂ ਨਬੀ ਦੇ ਰਾਹੀਂ ਬੋਲਿਆ ਸੀ ।
\v 13 ਬਆਸ਼ਾ ਦੇ ਸਾਰੇ ਪਾਪਾਂ ਦੇ ਅਤੇ ਉਹ ਦੇ ਪੁੱਤਰ ਏਲਾਹ ਦੇ ਪਾਪਾਂ ਦੇ ਕਾਰਨ ਇਹ ਹੋਇਆ ਜਿਨ੍ਹਾਂ ਨੇ ਪਾਪ ਕੀਤਾ ਸਗੋਂ ਇਸਰਾਏਲ ਤੋਂ ਪਾਪ ਕਰਵਾਇਆ ਜਦ ਉਨ੍ਹਾਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਵਿਅਰਥ ਕੰਮਾਂ ਦੇ ਨਾਲ ਕ੍ਰੋਧਵਾਨ ਕੀਤਾ ।
\s5
\v 14 ਏਲਾਹ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਸਭ ਇਸਰਾਏਲ ਦੀਆਂ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ ?
\s ਇਸਰਾਏਲ ਦਾ ਰਾਜਾ ਜ਼ਿਮਰੀ
\p
\s5
\v 15 ਯਹੂਦਾਹ ਦੇ ਪਾਤਸ਼ਾਹ ਆਸਾ ਦੇ ਸਤਾਈਵੇਂ ਸਾਲ ਵਿੱਚ ਜ਼ਿਮਰੀ ਨੇ ਤਿਰਸਾਹ ਵਿੱਚ ਸੱਤ ਦਿਨ ਰਾਜ ਕੀਤਾ ਅਤੇ ਲੋਕਾਂ ਨੇ ਫ਼ਲਿਸਤੀਆਂ ਦੇ ਸ਼ਹਿਰ ਗਿਬਥੋਨ ਦੇ ਵਿਰੁੱਧ ਡੇਰੇ ਲਾਏ ਹੋਏ ਸਨ ।
\v 16 ਤਾਂ ਡੇਰੇ ਦੇ ਲੋਕਾਂ ਨੇ ਸੁਣਿਆ ਕਿ ਜ਼ਿਮਰੀ ਨੇ ਗੋਸ਼ਟ ਕਰਕੇ ਪਾਤਸ਼ਾਹ ਨੂੰ ਵੀ ਮਾਰ ਸੁੱਟਿਆ ਹੈ ਸੋ ਸਾਰੇ ਇਸਰਾਏਲ ਨੇ ਉੱਸੇ ਦਿਨ ਡੇਰੇ ਵਿੱਚ ਆਮਰੀ ਸੈਨਾਪਤੀ ਨੂੰ ਇਸਰਾਏਲ ਉਤੇ ਪਾਤਸ਼ਾਹ ਬਣਾਇਆ ।
\v 17 ਤਾਂ ਆਮਰੀ ਨੇ ਸਾਰੇ ਇਸਰਾਏਲ ਸਣੇ ਗਿਬਥੋਨ ਤੋਂ ਚੜ੍ਹ ਕੇ ਤਿਰਸਾਹ ਨੂੰ ਘੇਰ ਲਿਆ ।
\s5
\v 18 ਅਤੇ ਇਸ ਤਰ੍ਹਾਂ ਹੋਇਆ ਜਦ ਜ਼ਿਮਰੀ ਨੇ ਵੇਖਿਆ ਕਿ ਸ਼ਹਿਰ ਜਿੱਤਿਆ ਗਿਆ ਹੈ ਤਾਂ ਪਾਤਸ਼ਾਹੀ ਮਹਿਲ ਦੇ ਕਿਲ੍ਹੇ ਵਿੱਚ ਜਾ ਕੇ ਉਸ ਨੇ ਪਾਤਸ਼ਾਹੀ ਮਹਿਲ ਨੂੰ ਅੱਗ ਲਾ ਕੇ ਆਪਣੇ ਆਪ ਨੂੰ ਸਾੜ ਲਿਆ । ਸੋ ਉਹ ਮਰ ਗਿਆ ।
\v 19 ਇਹ ਉਸ ਦੇ ਪਾਪਾਂ ਦੇ ਕਾਰਨ ਹੋਇਆ ਜੋ ਉਸ ਨੇ ਕੀਤੇ ਜਦ ਉਸ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਯਾਰਾਬੁਆਮ ਦੇ ਰਾਹ ਵਿੱਚ ਚੱਲਦਾ ਰਿਹਾ ਅਤੇ ਜਦ ਉਸ ਨੇ ਆਪ ਪਾਪ ਕੀਤਾ ਜਿਸ ਤੋਂ ਇਸਰਾਏਲ ਨੂੰ ਵੀ ਪਾਪੀ ਬਣਾਇਆ ।
\v 20 ਜ਼ਿਮਰੀ ਦੀਆਂ ਬਾਕੀ ਗੱਲਾਂ ਅਤੇ ਉਹ ਆਕੀਪੁਣਾ ਜੋ ਉਸ ਨੇ ਕੀਤਾ ਕੀ ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ ? ।
\s ਇਸਰਾਏਲ ਦਾ ਰਾਜਾ ਆਮਰੀ
\p
\s5
\v 21 ਤਦ ਇਸਰਾਏਲ ਦੇ ਲੋਕ ਦੋ ਹਿੱਸਿਆਂ ਵਿੱਚ ਵੰਡੇ ਗਏ । ਅੱਧੇ ਲੋਕ ਗੀਨਥ ਦੇ ਪੁੱਤਰ ਤਿਬਨੀ ਦੇ ਮਗਰ ਸਨ ਕਿ ਉਹ ਉਹ ਨੂੰ ਪਾਤਸ਼ਾਹ ਬਣਾਉਣ ਅਤੇ ਅੱਧੇ ਆਮਰੀ ਦੇ ਮਗਰ ਸਨ ।
\v 22 ਪਰ ਆਮਰੀ ਦੇ ਤਰਫਦਾਰ ਗੀਨਥ ਦੇ ਪੁੱਤਰ ਤਿਬਨੀ ਦੇ ਤਰਫਦਾਰਾਂ ਨਾਲੋਂ ਤਕੜੇ ਨਿੱਕਲੇ ਸੋ ਤਿਬਨੀ ਮਾਰ ਗਿਆ ਅਤੇ ਆਮਰੀ ਰਾਜ ਕਰਨ ਲੱਗਾ ।
\s5
\v 23 ਯਹੂਦਾਹ ਦੇ ਪਾਤਸ਼ਾਹ ਆਸਾ ਦੇ ਇਕੱਤੀਵੇਂ ਸਾਲ ਵਿੱਚ ਆਮਰੀ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਬਾਰਾਂ ਸਾਲ ਰਾਜ ਕਰਦਾ ਰਿਹਾ ਜਿਨ੍ਹਾਂ ਦੇ ਵਿੱਚੋਂ ਛੇ ਸਾਲ ਤਿਰਸਾਹ ਵਿੱਚ ਰਾਜ ਕੀਤਾ ।
\v 24 ਉਸ ਨੇ ਸਾਮਰਿਯਾ ਦੇ ਪਰਬਤ ਨੂੰ ਸ਼ਮਰ ਨਾਮੇ ਮਨੁੱਖ ਤੋਂ ਦੋ ਤੋੜੇ ਚਾਂਦੀ ਦੇ ਕੇ ਮੁੱਲ ਲਿਆ ਅਤੇ ਉਸ ਪਰਬਤ ਉੱਤੇ ਇੱਕ ਸ਼ਹਿਰ ਬਣਾਇਆ ਜਿਹ ਦਾ ਨਾਮ ਸ਼ਮਰ ਦੇ ਨਾਮ ਉੱਤੇ ਜੋ ਉਸ ਪਰਬਤ ਦਾ ਮਾਲਕ ਸੀ ਸਾਮਰਿਯਾ ਰੱਖਿਆ ।
\s5
\v 25 ਪਰ ਆਮਰੀ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਸਗੋਂ ਉਸ ਨੇ ਆਪਣੇ ਸਭ ਪਹਿਲਿਆਂ ਨਾਲੋਂ ਵੀ ਵੱਧ ਬੁਰਿਆਈ ਕੀਤੀ ।
\v 26 ਉਹ ਨਬਾਟ ਦੇ ਪੁੱਤਰ ਯਾਰਾਬੁਆਮ ਦਿਆਂ ਸਾਰਿਆਂ ਰਾਹਾਂ ਵਿੱਚ ਚੱਲਦਾ ਰਿਹਾ ਅਤੇ ਉਹ ਦਿਆਂ ਪਾਪਾਂ ਵਿੱਚ ਵੀ ਜਿਨ੍ਹਾਂ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਵਾਏ ਜਦ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਵਿਅਰਥ ਕੰਮਾਂ ਨਾਲ ਕ੍ਰੋਧਵਾਨ ਕੀਤਾ ।
\s5
\v 27 ਅਤੇ ਆਮਰੀ ਦੇ ਬਾਕੀ ਕੰਮ ਅਤੇ ਉਹ ਬਲ ਜੋ ਉਸ ਨੇ ਵਿਖਾਇਆ ਕੀ ਇਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ ?
\v 28 ਸੋ ਆਮਰੀ ਆਪਣੇ ਪਿਉ-ਦਾਦਿਆਂ ਦੇ ਨਾਲ ਸੌਂ ਗਿਆ ਅਤੇ ਸਾਮਰਿਯਾ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਹਾਬ ਉਸ ਦੇ ਥਾਂ ਰਾਜ ਕਰਨ ਲੱਗਾ ।
\s ਇਸਰਾਏਲ ਦੇ ਰਾਜਾ ਅਹਾਬ ਦੇ ਰਾਜ ਦੀ ਸ਼ੁਰੂਆਤ
\p
\s5
\v 29 ਯਹੂਦਾਹ ਦੇ ਪਾਤਸ਼ਾਹ ਆਸਾ ਦੇ ਅਠੱਤੀਵੇਂ ਸਾਲ ਵਿੱਚ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਉੱਤੇ ਸਾਮਰਿਯਾ ਵਿੱਚ ਬਾਈ ਸਾਲ ਰਾਜ ਕਰਦਾ ਰਿਹਾ ।
\v 30 ਅਤੇ ਆਮਰੀ ਦੇ ਪੁੱਤਰ ਅਹਾਬ ਨੇ ਯਹੋਵਾਹ ਦੇ ਵੇਖਣ ਵਿੱਚ ਆਪਣੇ ਸਾਰੇ ਪਹਿਲਿਆਂ ਨਾਲੋਂ ਵੱਧ ਬਦੀ ਕੀਤੀ ।
\s5
\v 31 ਤਾਂ ਇਸ ਤਰ੍ਹਾਂ ਹੋਇਆ ਕਿ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਹਲਕੀ ਜੇਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ ।
\v 32 ਨਾਲੇ ਉਹ ਨੇ ਬਆਲ ਲਈ ਬਆਲ ਦੇ ਭਵਨ ਵਿੱਚ ਜੋ ਉਹ ਨੇ ਸਾਮਰਿਯਾ ਵਿੱਚ ਬਣਾਇਆ ਇੱਕ ਜਗਵੇਦੀ ਬਣਾਈ ।
\v 33 ਅਤੇ ਅਹਾਬ ਨੇ ਇੱਕ ਟੁੰਡ ਬਣਾਇਆ ਸੋ ਅਹਾਬ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਨ੍ਹਾਂ ਸਭਨਾਂ ਇਸਰਾਏਲੀ ਪਾਤਸ਼ਾਹਾਂ ਨਾਲੋਂ ਜੋ ਉਸ ਤੋਂ ਪਹਿਲੇ ਸਨ ਵੱਧ ਕ੍ਰੋਧ ਚੜ੍ਹਾਇਆ ।
\s5
\v 34 ਉਹ ਦੇ ਦਿਨਾਂ ਵਿੱਚ ਹੀਏਲ ਬੈਤਏਲੀ ਨੇ ਯਰੀਹੋ ਨੂੰ ਬਣਾਇਆ, ਉਸ ਨੇ ਆਪਣੇ ਪਲੋਠੇ ਪੁੱਤਰ ਅਬੀਰਾਮ ਉੱਤੇ ਉਹ ਦੀ ਨੀਂਹ ਧਰੀ ਅਤੇ ਆਪਣੇ ਨਿੱਕੇ ਪੁੱਤਰ ਸਗੂਬ ਨਾਲ ਉਹ ਦੇ ਫਾਟਕ ਖੜੇ ਕੀਤੇ । ਇਹ ਉਸ ਬਚਨ ਦੇ ਅਨੁਸਾਰ ਹੋਇਆ ਜੋ ਯਹੋਵਾਹ ਨੇ ਨੂਨ ਦੇ ਪੁੱਤਰ ਯਹੋਸ਼ੁਆ ਦੇ ਰਾਹੀਂ ਆਖਿਆ ਸੀ ।
\s5
\c 17
\s ਏਲੀਯਾਹ ਨਬੀ ਅਤੇ ਅਕਾਲ
\p
\v 1 ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ ।
\s5
\v 2 ਇਸ ਤਰ੍ਹਾਂ ਯਹੋਵਾਹ ਦਾ ਬਚਨ ਉਹ ਨੂੰ ਆਇਆ ਕਿ
\v 3 ਏਥੋਂ ਚੱਲ ਦੇਹ ਅਤੇ ਆਪਣਾ ਮੁਹਾਣਾ ਪੂਰਬ ਵੱਲ ਫੇਰ ਅਤੇ ਆਪ ਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਯਰਦਨ ਦੇ ਸਾਹਮਣੇ ਹੈ ਲੁਕਾ ਲੈ ।
\v 4 ਤਾਂ ਇਸ ਤਰ੍ਹਾਂ ਹੋਵੇਗਾ ਕਿ ਤੂੰ ਉਸ ਨਾਲੇ ਵਿੱਚੋਂ ਪੀਵੇਂਗਾ ਅਤੇ ਮੈਂ ਪਹਾੜੀ ਕਾਵਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਤੈਨੂੰ ਉੱਥੇ ਹੀ ਪਾਲਣ ।
\s5
\v 5 ਤਾਂ ਉਹ ਚੱਲ ਪਿਆ ਅਤੇ ਯਹੋਵਾਹ ਦੇ ਬਚਨ ਅਨੁਸਾਰ ਕੀਤਾ । ਉਹ ਚੱਲ ਕੇ ਕਰੀਥ ਦੇ ਨਾਲੇ ਕੋਲ ਜਾ ਟਿਕਿਆ ਜਿਹੜਾ ਯਰਦਨ ਦੇ ਸਾਹਮਣੇ ਹੈ ।
\v 6 ਤਾਂ ਪਹਾੜੀ ਕਾਂ ਉਹ ਦੇ ਲਈ ਰੋਟੀ ਤੇ ਮਾਸ ਸਵੇਰ ਨੂੰ ਅਤੇ ਰੋਟੀ ਤੇ ਮਾਸ ਸ਼ਾਮ ਨੂੰ ਲਿਆਉਂਦੇ ਰਹੇ ਅਤੇ ਉਹ ਉਸ ਨਾਲੇ ਤੋਂ ਪਾਣੀ ਪੀ ਲੈਂਦਾ ਸੀ ।
\v 7 ਤਾਂ ਇਸ ਤਰ੍ਹਾਂ ਹੋਇਆ ਕਿ ਥੋੜੇ ਦਿਨਾਂ ਦੇ ਪਿੱਛੋਂ ਨਾਲਾ ਸੁੱਕ ਗਿਆ ਕਿਉਂ ਜੋ ਦੇਸ ਵਿੱਚ ਮੀਂਹ ਨਾ ਪਿਆ ।
\s ਏਲੀਯਾਹ ਅਤੇ ਸਾਰਫਥ ਦੀ ਵਿਧਵਾ
\p
\s5
\v 8 ਤਾਂ ਯਹੋਵਾਹ ਦਾ ਇਹ ਬਚਨ ਉਹ ਨੂੰ ਆਇਆ ।
\v 9 ਕਿ ਉੱਠ ਅਤੇ ਸੀਦੋਨ ਦੇ ਸਾਰਫਥ ਨੂੰ ਚੱਲਾ ਜਾ ਅਤੇ ਉੱਥੇ ਜਾ ਟਿੱਕ । ਵੇਖ ਮੈਂ ਇੱਕ ਵਿੱਧਵਾ ਔਰਤ ਨੂੰ ਹੁਕਮ ਦਿੱਤਾ ਹੈ ਕਿ ਉਹ ਤੇਰੀ ਪਾਲਣਾ ਕਰੇ ।
\v 10 ਸੋ ਉਹ ਉੱਠਿਆ ਅਤੇ ਸਾਰਫਥ ਨੂੰ ਚੱਲਿਆ ਗਿਆ ਅਤੇ ਜਾਂ ਸ਼ਹਿਰ ਦੇ ਦਰਵਾਜ਼ੇ ਕੋਲ ਆਇਆ ਤਾਂ ਵੇਖੋ ਉੱਥੇ ਇੱਕ ਵਿੱਧਵਾ ਲੱਕੜੀਆਂ ਚੁੱਗਦੀ ਸੀ ਤਾਂ ਉਸ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਮੈਨੂੰ ਆਪਣੇ ਭਾਂਡੇ ਵਿੱਚ ਥੋੜਾ ਜਿਹਾ ਪਾਣੀ ਲਿਆ ਦੇ ਕਿ ਮੈਂ ਪੀ ਲਵਾਂ ।
\s5
\v 11 ਜਦ ਉਹ ਲਿਆਉਣ ਲਈ ਚੱਲੀ ਤਾਂ ਉਸ ਨੇ ਉਹ ਉੱਚੀ ਦਿੱਤੀ ਆਖਿਆ, ਜ਼ਰਾ ਇੱਕ ਚੱਪਾ ਟੁਕੜਾ ਵੀ ਆਪਣੇ ਹੱਥ ਵਿੱਚ ਲੈਂਦੀ ਆਵੀਂ ।
\v 12 ਅੱਗੋਂ ਉਸ ਆਖਿਆ, ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸਹੁੰ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਇਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ ।
\v 13 ਤਾਂ ਏਲੀਯਾਹ ਨੇ ਉਸ ਨੂੰ ਆਖਿਆ ਨਾ ਡਰ । ਜਾ ਅਤੇ ਆਪਣੀ ਗੱਲ ਦੇ ਅਨੁਸਾਰ ਕਰ ਪਰ ਪਹਿਲਾਂ ਉਸ ਵਿੱਚੋਂ ਮੇਰੇ ਲਈ ਇੱਕ ਮੱਨੀ ਪਕਾ ਕੇ ਮੇਰੇ ਕੋਲ ਲੈ ਆ ਅਤੇ ਪਿੱਛੋਂ ਆਪਣੇ ਅਤੇ ਆਪਣੇ ਪੁੱਤਰ ਲਈ ਪਕਾਈਂ ।
\s5
\v 14 ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਨਾ ਤੌਲੇ ਦਾ ਆਟਾ ਮੁੱਕੇਗਾ ਨਾ ਕੁੱਜੀ ਦਾ ਤੇਲ ਘਟੇਗਾ ਜਿੰਨਾ ਚਿਰ ਯਹੋਵਾਹ ਜ਼ਮੀਨ ਉੱਤੇ ਮੀਂਹ ਨਾ ਪਾਵੇ ।
\v 15 ਤਾਂ ਉਹ ਗਈ ਅਤੇ ਏਲੀਯਾਹ ਦੇ ਆਖਣ ਅਨੁਸਾਰ ਕੀਤਾ । ਫੇਰ ਇਹ ਅਤੇ ਉਹ ਅਤੇ ਉਹ ਦਾ ਘਰਾਣਾ ਕਈ ਦਿਨਾਂ ਤੱਕ ਖਾਂਦੇ ਰਹੇ ।
\v 16 ਅਤੇ ਨਾ ਤੌਲੇ ਵਿੱਚੋਂ ਆਟਾ ਮੁੱਕਾ ਨਾ ਕੁੱਜੀ ਦਾ ਤੇਲ ਘਟਿਆ । ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲੀਯਾਹ ਦੇ ਰਾਹੀਂ ਬੋਲਿਆ ਸੀ ।
\s5
\v 17 ਤਾਂ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਉਸ ਘਰ ਵਾਲੀ ਔਰਤ ਦਾ ਪੁੱਤਰ ਬਿਮਾਰ ਪੈ ਗਿਆ ਅਤੇ ਉਹ ਦੀ ਬਿਮਾਰੀ ਬਹੁਤ ਸਖ਼ਤ ਸੀ ਐਥੋਂ ਤੋੜੀ ਜੋ ਉਹ ਦੇ ਵਿੱਚ ਪ੍ਰਾਣ ਨਾ ਰਹੇ ।
\v 18 ਤਾਂ ਉਸ ਏਲੀਯਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਕੰਮ ਹੈ ਹੇ ਪਰਮੇਸ਼ੁਰ ਦੇ ਬੰਦੇ ? ਕੀ ਤੂੰ ਇਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤਰ ਨੂੰ ਮਾਰ ਸੁੱਟੇਂ ?
\s5
\v 19 ਤਾਂ ਉਸ ਨੇ ਉਹ ਨੂੰ ਆਖਿਆ, ਆਪਣਾ ਪੁੱਤਰ ਮੈਨੂੰ ਦੇ । ਉਹ ਉਸ ਦੀ ਹਿੱਕ ਨਾਲੋਂ ਲੈ ਕੇ ਉੱਪਰ ਚੁਬਾਰੇ ਵਿੱਚ ਜਿੱਥੇ ਉਹ ਰਹਿੰਦਾ ਸੀ ਚੜ੍ਹ ਗਿਆ ਅਤੇ ਉਹ ਨੂੰ ਆਪਣੇ ਮੰਜੇ ਉੱਤੇ ਲਿਟਾ ਲਿਆ ।
\v 20 ਤਾਂ ਉਸ ਨੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਇਸ ਵਿੱਧਵਾ ਉੱਤੇ ਵੀ ਬੁਰਿਆਈ ਲਿਆਇਆ ਜਿਹ ਦੇ ਘਰ ਮੈਂ ਟਿਕਿਆ ਹਾਂ ਕਿ ਤੂੰ ਇਸ ਦੇ ਪੁੱਤਰ ਨੂੰ ਮਾਰ ਦਿੱਤਾ ।
\v 21 ਤਾਂ ਉਸ ਨੇ ਤਿੰਨ ਵਾਰ ਆਪ ਨੂੰ ਮੁੰਡੇ ਉੱਤੇ ਪਸਾਰਿਆ ਅਤੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਮਿੰਨਤ ਹੈ ਕਿ ਇਸ ਮੁੰਡੇ ਦੇ ਪ੍ਰਾਣ ਫੇਰ ਉਹ ਦੇ ਵਿੱਚ ਆ ਜਾਣ ।
\s5
\v 22 ਤਾਂ ਯਹੋਵਾਹ ਨੇ ਏਲੀਯਾਹ ਦੀ ਆਵਾਜ਼ ਸੁਣੀ ਅਤੇ ਮੁੰਡੇ ਦੇ ਪ੍ਰਾਣ ਉਹ ਦੇ ਵਿੱਚ ਫੇਰ ਆ ਗਏ ਅਤੇ ਉਹ ਜੀ ਉੱਠਿਆ ।
\v 23 ਤਾਂ ਏਲੀਯਾਹ ਮੁੰਡੇ ਨੂੰ ਚੁੱਕ ਕੇ ਚੁਬਾਰੇ ਵਿੱਚੋਂ ਘਰ ਦੇ ਅੰਦਰ ਲੈ ਗਿਆ ਉਹ ਦੀ ਮਾਂ ਨੂੰ ਜਾ ਦਿੱਤਾ ਅਤੇ ਏਲੀਯਾਹ ਨੇ ਆਖਿਆ, ਵੇਖ ਤੇਰਾ ਪੁੱਤਰ ਜਿਉਂਦਾ ਹੈ !
\v 24 ਤਾਂ ਉਸ ਔਰਤ ਨੇ ਏਲੀਯਾਹ ਨੂੰ ਆਖਿਆ, ਹੁਣ ਮੈਂ ਜਾਣਿਆ ਕਿ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਅਤੇ ਯਹੋਵਾਹ ਦਾ ਬਚਨ ਜੇ ਤੇਰੇ ਮੂੰਹ ਵਿੱਚ ਹੈ ਸੋ ਸੱਚਾ ਹੈ ।
\s5
\c 18
\s ਏਲੀਯਾਹ ਅਤੇ ਬਆਲ ਦੇ ਪੁਜਾਰੀ
\p
\v 1 ਬਹੁਤ ਦਿਨਾਂ ਤੋਂ ਮਗਰੋਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਏਲੀਯਾਹ ਕੋਲ ਤੀਜੇ ਸਾਲ ਵਿੱਚ ਆਇਆ ਕਿ ਜਾ ਅਹਾਬ ਕੋਲ ਆਪਣੇ ਆਪ ਨੂੰ ਵਿਖਾ ਅਤੇ ਮੈਂ ਜ਼ਮੀਨ ਉੱਤੇ ਮੀਂਹ ਪਾਵਾਂਗਾ ।
\v 2 ਸੋ ਏਲੀਯਾਹ ਆਪਣੇ ਆਪ ਨੂੰ ਅਹਾਬ ਕੋਲ ਵਿਖਾਉਣ ਲਈ ਤੁਰਿਆ ਅਤੇ ਸਾਮਰਿਯਾ ਵਿੱਚ ਸਖ਼ਤ ਕਾਲ ਸੀ ।
\s5
\v 3 ਇਸ ਤੋਂ ਬਾਅਦ ਅਹਾਬ ਨੇ ਓਬਦਿਆਹ ਨੂੰ ਜੋ ਉਹ ਦੇ ਮਹਿਲ ਦਾ ਦੀਵਾਨ ਸੀ ਸੱਦਿਆ । ਓਬਦਿਆਹ ਯਹੋਵਾਹ ਕੋਲੋਂ ਬਹੁਤ ਡਰਦਾ ਸੀ ।
\v 4 ਇਸ ਤਰ੍ਹਾਂ ਹੋਇਆ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ ਸੌ ਨਬੀ ਲੈ ਕੇ ਉਨ੍ਹਾਂ ਨੂੰ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਲਿਆ ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ।
\s5
\v 5 ਤਾਂ ਅਹਾਬ ਨੇ ਓਬਦਿਆਹ ਨੂੰ ਆਖਿਆ, ਦੇਸ ਵਿੱਚ ਸਾਰੇ ਸੋਤਿਆਂ ਕੋਲ ਅਤੇ ਸਾਰੇ ਨਾਲਿਆਂ ਕੋਲ ਜਾ ਸ਼ਾਇਦ ਸਾਨੂੰ ਘਾਹ ਲੱਭੇ ਅਤੇ ਅਸੀਂ ਘੋੜੇ ਖੱਚਰਾਂ ਨੂੰ ਜਿਉਂਦੇ ਰੱਖ ਸਕੀਏ ਅਤੇ ਡੰਗਰਾਂ ਨੂੰ ਨਾ ਗੁਆਈਏ ।
\v 6 ਸੋ ਉਨ੍ਹਾਂ ਨੇ ਦੇਸ ਦੇ ਵਿੱਚੋਂ ਲੰਘਣ ਲਈ ਉਹ ਨੂੰ ਵੰਡ ਦਿੱਤਾ, ਅਹਾਬ ਇਕੱਲਾ ਇੱਕ ਰਾਹ ਗਿਆ ਅਤੇ ਓਬਦਿਆਹ ਇਕੱਲਾ ਦੂਜੇ ਰਾਹ ਗਿਆ ।
\s5
\v 7 ਜਦ ਓਬਦਿਆਹ ਰਾਹ ਵਿੱਚ ਸੀ ਤਾਂ ਵੇਖੋ ਏਲੀਯਾਹ ਉਸ ਨੂੰ ਮਿਲ ਪਿਆ ਅਤੇ ਉਸ ਨੇ ਉਹ ਨੂੰ ਪਹਿਚਾਣਿਆ ਅਤੇ ਮੂੰਹ ਪਰਨੇ ਡਿੱਗ ਕੇ ਆਖਿਆ, ਭਲਾ, ਮੇਰਾ ਸੁਆਮੀ ਏਲੀਯਾਹ ਤੂੰ ਹੀ ਹੈਂ ?
\v 8 ਉਸ ਨੇ ਆਖਿਆ, ਮੈਂ ਹੀ ਹਾਂ । ਜਾ ਆਪਣੇ ਮਾਲਕ ਨੂੰ ਆਖ ਕਿ ਵੇਖੋ ਏਲੀਯਾਹ ਆਇਆ ।
\s5
\v 9 ਉਸ ਨੇ ਆਖਿਆ, ਮੈਂ ਕੀ ਪਾਪ ਕੀਤਾ ਜੋ ਤੂੰ ਆਪਣੇ ਦਾਸ ਨੂੰ ਅਹਾਬ ਦੇ ਹੱਥ ਵਿੱਚ ਦੇਵੇਂ ਕਿ ਉਹ ਮੈਨੂੰ ਮਾਰ ਸੁੱਟੇ ।
\v 10 ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਸਹੁੰ ਕੋਈ ਕੌਮ ਤੇ ਕੋਈ ਰਾਜ ਨਹੀਂ ਜਿੱਥੇ ਮੇਰੇ ਸੁਆਮੀ ਨੇ ਤੇਰੇ ਭਾਲਣ ਲਈ ਨਹੀਂ ਭੇਜਿਆ ਹੈ । ਜਦ ਉਨ੍ਹਾਂ ਨੇ ਆਖਿਆ ਕਿ ਉਹ ਐਥੇ ਨਹੀਂ ਤਦ ਉਸ ਨੇ ਉਸ ਰਾਜ ਤੇ ਕੌਮ ਤੋਂ ਸਹੁੰ ਚੁਕਾਈ ਕਿ ਉਨ੍ਹਾਂ ਨੇ ਤੈਨੂੰ ਨਹੀਂ ਲੱਭਿਆ ।
\v 11 ਹੁਣ ਤੂੰ ਕਹਿੰਦਾ ਹੈਂ ਕਿ ਜਾ ਆਪਣੇ ਮਾਲਕ ਨੂੰ ਆਖ ਕਿ ਵੇਖੋ ਏਲੀਯਾਹ ਆਇਆ ਹੈ ।
\s5
\v 12 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੈਂ ਤੇਰੇ ਕੋਲ ਚੱਲਿਆ ਜਾਂਵਾਂਗਾ ਤਾਂ ਯਹੋਵਾਹ ਦਾ ਆਤਮਾ ਤੈਨੂੰ ਖਬਰੇ ਕਿੱਥੇ ਲੈ ਜਾਵੇ ਅਤੇ ਮੈਂ ਜਾ ਕੇ ਅਹਾਬ ਨੂੰ ਦੱਸਾਂ ਅਤੇ ਤੂੰ ਉਹ ਨੂੰ ਨਾ ਲੱਭੇ ਤਾਂ ਉਹ ਮੈਨੂੰ ਵੱਢ ਸੁੱਟੇਗਾ ਪਰ ਤੇਰਾ ਦਾਸ ਬਚਪਨ ਤੋਂ ਯਹੋਵਾਹ ਦਾ ਭੈ ਮੰਨਦਾ ਰਿਹਾ ।
\v 13 ਭਲਾ, ਮੇਰੇ ਸੁਆਮੀ ਨੂੰ ਉਹ ਨਹੀਂ ਦੱਸਿਆ ਗਿਆ ਜੋ ਮੈਂ ਕੀਤਾ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ ਕਿ ਮੈਂ ਕਿਵੇਂ ਯਹੋਵਾਹ ਦੇ ਨਬੀਆਂ ਵਿੱਚੋਂ ਸੌ ਮਨੁੱਖ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਛੱਡੇ ਸਨ ਨਾਲੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ਸੀ ?
\s5
\v 14 ਹੁਣ ਤੂੰ ਕਹਿੰਦਾ ਹੈਂ ਜਾ ਆਪਣੇ ਮਾਲਕ ਨੂੰ ਆਖ ਕਿ ਵੇਖੋ ਏਲੀਯਾਹ ਆਇਆ ਹੈ । ਉਹ ਮੈਨੂੰ ਵੱਢ ਸੁੱਟੇਗਾ ।
\v 15 ਤਾਂ ਏਲੀਯਾਹ ਨੇ ਆਖਿਆ, ਸੈਨਾਂ ਦੇ ਯਹੋਵਾਹ ਦੀ ਸਹੁੰ ਜਿਹ ਦੇ ਅੱਗੇ ਮੈਂ ਖੜ੍ਹਾ ਹਾਂ ਮੈਂ ਅੱਜ ਆਪਣਾ ਆਪ ਉਹ ਨੂੰ ਸੱਚ-ਮੁੱਚ ਵਿਖਾਵਾਂਗਾ ।
\s5
\v 16 ਸੋ ਓਬਦਿਆਹ ਅਹਾਬ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਖ਼ਬਰ ਦਿੱਤੀ । ਤਾਂ ਅਹਾਬ ਏਲੀਯਾਹ ਦੇ ਮਿਲਣ ਨੂੰ ਆਇਆ ।
\v 17 ਫੇਰ ਇਸ ਤਰ੍ਹਾਂ ਹੋਇਆ ਜਦ ਅਹਾਬ ਨੇ ਏਲੀਯਾਹ ਨੂੰ ਦੇਖਿਆ ਤਦ ਅਹਾਬ ਨੇ ਉਸ ਨੂੰ ਆਖਿਆ, ਭਲਾ, ਤੂੰ ਹੀ ਹੈਂ ਹੇ ਇਸਰਾਏਲ ਦੇ ਦੁੱਖ ਦੇਣ ਵਾਲਿਆ ?
\s5
\v 18 ਤਾਂ ਉਸਨੇ ਆਖਿਆ, ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ ਸਗੋਂ ਤੂੰ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਜਦ ਤੁਸੀਂ ਯਹੋਵਾਹ ਦੇ ਹੁਕਮਾਂ ਨੂੰ ਛੱਡ ਦਿੱਤਾ ਅਤੇ ਬਆਲ ਦੇ ਮਗਰ ਚੱਲ ਪਾਏ ।
\v 19 ਹੁਣ ਤੂੰ ਮੇਰੇ ਲਈ ਸਾਰਾ ਇਸਰਾਏਲ ਕਰਮਲ ਪਰਬਤ ਕੋਲ ਸੱਦ ਕੇ ਇਕੱਠਾ ਕਰ ਨਾਲੇ ਬਆਲ ਦੇ ਸਾਢੇ ਚਾਰ ਸੌ ਨਬੀ ਅਤੇ ਅਸ਼ੇਰਾਹ ਦੇਵੀਂ ਦੇ ਚਾਰ ਸੌ ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਹਨ ।
\s5
\v 20 ਇਸ ਤੋਂ ਬਾਅਦ ਅਹਾਬ ਨੇ ਸਾਰੇ ਇਸਰਾਏਲੀਆਂ ਨੂੰ ਸੱਦਿਆ ਅਤੇ ਉਹਨਾਂ ਨਬੀਆਂ ਨੂੰ ਕਰਮਲ ਪਰਬਤ ਉੱਤੇ ਇਕੱਠਾ ਕੀਤਾ ।
\v 21 ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਕਦ ਤੱਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ ? ਜੇ ਯਹੋਵਾਹ ਪਰਮੇਸ਼ੁਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ ਤਾਂ ਲੋਕਾਂ ਨੇ ਉਸ ਦੇ ਉੱਤਰ ਵਿੱਚ ਇੱਕ ਗੱਲ ਵੀ ਨਾ ਆਖੀ ।
\s5
\v 22 ਤਾਂ ਏਲੀਯਾਹ ਨੇ ਲੋਕਾਂ ਨੂੰ ਆਖਿਆ, ਮੈਂ ਇਕੱਲਾ ਹੀ ਯਹੋਵਾਹ ਦਾ ਨਬੀ ਰਹਿ ਗਿਆ ਹਾਂ ਪਰ ਬਆਲ ਦੇ ਸਾਢੇ ਚਾਰ ਸੌ ਮਨੁੱਖ ਹਨ ।
\v 23 ਉਹ ਸਾਨੂੰ ਦੋ ਬਲ਼ਦ ਦੇਣ ਅਤੇ ਉਹ ਆਪਣੇ ਲਈ ਇੱਕ ਬਲ਼ਦ ਚੁਣ ਲੈਣ ਅਤੇ ਉਹ ਨੂੰ ਟੋਟੇ-ਟੋਟੇ ਕਰ ਕੇ ਬਾਲਣ ਦੇ ਉੱਤੇ ਰੱਖਣ ਪਰ ਅੱਗ ਨਾ ਲਾਉਣ ਅਤੇ ਮੈਂ ਦੂਜਾ ਬਲ਼ਦ ਤਿਆਰ ਕਰਾਂਗਾ ਅਤੇ ਉਹ ਨੂੰ ਬਾਲਣ ਉੱਤੇ ਰੱਖਾਂਗਾ ਪਰ ਅੱਗ ਨਾ ਲਾਵਾਂਗਾ ।
\v 24 ਤਾਂ ਤੁਸੀਂ ਆਪਣੇ ਦੇਵਤੇ ਦਾ ਨਾਮ ਲੈ ਕੇ ਪੁਕਾਰੋ ਅਤੇ ਮੈਂ ਯਹੋਵਾਹ ਦਾ ਨਾਮ ਲੈ ਕੇ ਪੁਕਾਰਾਂਗਾ । ਫੇਰ ਜਿਹੜਾ ਪਰਮੇਸ਼ੁਰ ਅੱਗ ਨਾਲ ਉੱਤਰ ਦੇਵੇ ਉਹੋ ਹੀ ਪਰਮੇਸ਼ੁਰ ਹੋਵੇ । ਤਾਂ ਸਭਨਾਂ ਲੋਕਾਂ ਨੇ ਉੱਤਰ ਦੇ ਕੇ ਆਖਿਆ, ਇਹ ਗੱਲ ਚੰਗੀ ਹੈ ।
\s5
\v 25 ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਆਖਿਆ, ਤੁਸੀਂ ਇੱਕ ਬਲ਼ਦ ਆਪਣੇ ਲਈ ਚੁਣ ਲਓ ਅਤੇ ਤੁਸੀਂ ਪਹਿਲਾਂ ਉਸ ਨੂੰ ਤਿਆਰ ਕਰੋ ਕਿਉਂ ਜੋ ਤੁਸੀਂ ਬਹੁਤੇ ਹੋ ਅਤੇ ਆਪਣੇ ਦੇਵਤੇ ਦਾ ਨਾਮ ਲੈ ਕੇ ਪੁਕਾਰੋ ਪਰ ਅੱਗ ਨਾ ਲਾਓ ।
\v 26 ਸੋ ਉਨ੍ਹਾਂ ਨੇ ਉਹ ਬਲ਼ਦ ਜੋ ਉਨ੍ਹਾਂ ਨੂੰ ਮਿਲਿਆ ਸੀ ਲੈ ਕੇ ਤਿਆਰ ਕੀਤਾ ਅਤੇ ਸਵੇਰ ਤੋਂ ਦੁਪਹਿਰ ਤੱਕ ਬਆਲ ਦੇ ਨਾਮ ਉੱਤੇ ਪੁਕਾਰਦੇ ਰਹੇ, ਹੇ ਬਆਲ ਸਾਡੀ ਸੁਣ । ਪਰ ਕੁਝ ਅਵਾਜ਼ ਨਾ ਆਈ ਨਾ ਕੋਈ ਉੱਤਰ ਦੇਣ ਵਾਲਾ ਸੀ ਅਤੇ ਉਹ ਉਸ ਜਗਵੇਦੀ ਦੇ ਦੁਆਲੇ ਜੋ ਬਣੀ ਹੋਈ ਸੀ ਭੁੜਕਦੇ ਫਿਰਦੇ ਸਨ ।
\s5
\v 27 ਦੁਪਹਿਰ ਨੂੰ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨੇ ਉਨ੍ਹਾਂ ਦਾ ਮਖੌਲ ਉਡਾ ਕੇ ਆਖਿਆ, ਉੱਚੀ ਦੇ ਕੇ ਬੁਲਾਓ ਕਿਉਂ ਜੋ ਉਹ ਤਾਂ ਦੇਵਤਾ ਹੈ ! ਕੀ ਜਾਣੀਏ ਜੋ ਉਹ ਸੋਚ ਵਿੱਚ ਹੋਵੇ ਜਾਂ ਲਾਂਭੇ ਗਿਆ ਹੋਵੇ ਜਾਂ ਉਹ ਸਫ਼ਰ ਵਿੱਚ ਹੋਵੇ ਜਾਂ ਸ਼ਾਇਤ ਸੁੱਤਾ ਪਿਆ ਹੋਵੇ ਅਤੇ ਉਹ ਨੂੰ ਜਗਾਉਣਾ ਪਵੇ ?
\v 28 ਤਦ ਉਨ੍ਹਾਂ ਨੇ ਉੱਚੀ ਦੇ ਕੇ ਪੁਕਾਰਿਆ ਅਤੇ ਆਪਣੇ ਆਪ ਨੂੰ ਆਪਣੀ ਰੀਤ ਦੇ ਅਨੁਸਾਰ ਤਲਵਾਰਾਂ ਅਤੇ ਛੁਰੀਆਂ ਨਾਲ ਅਜਿਹਾ ਵੱਢਿਆ ਕਿ ਉਹ ਲਹੂ ਲੁਹਾਨ ਹੋ ਗਏ ।
\v 29 ਤਾਂ ਇਸ ਤਰ੍ਹਾਂ ਹੋਇਆ ਜਦ ਦੁਪਹਿਰ ਲੰਘ ਗਈ ਤਾਂ ਉਹ ਸ਼ਾਮ ਦੀ ਭੇਟ ਚੜ੍ਹਾਉਣ ਦੇ ਵੇਲੇ ਤੱਕ ਵਾਚਦੇ ਰਹੇ ਪਰ ਨਾ ਕੋਈ ਅਵਾਜ਼, ਨਾ ਕੋਈ ਉੱਤਰ ਦੇਣ ਵਾਲਾ ਅਤੇ ਨਾ ਕੋਈ ਧਿਆਨ ਕਰਨ ਵਾਲਾ ਸੀ ।
\s5
\v 30 ਤਾਂ ਏਲੀਯਾਹ ਨੇ ਸਭਨਾਂ ਲੋਕਾਂ ਨੂੰ ਆਖਿਆ, ਮੇਰੇ ਨੇੜੇ ਆਓ ਅਤੇ ਸਭ ਲੋਕ ਉਹ ਦੇ ਨੇੜੇ ਗਏ ਤਾਂ ਉਸ ਨੇ ਯਹੋਵਾਹ ਦੀ ਟੁੱਟੀ ਹੋਈ ਜਗਵੇਦੀ ਦੀ ਮੁਰੰਮਤ ਕੀਤੀ ।
\v 31 ਫੇਰ ਏਲੀਯਾਹ ਨੇ ਯਾਕੂਬ ਦੇ ਪੁੱਤਰਾਂ ਦੇ ਗੋਤਾਂ ਦੇ ਲੇਖੇ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਦਾ ਬਚਨ ਇਸ ਤਰ੍ਹਾਂ ਆਇਆ ਕਿ ਤੇਰਾ ਨਾਮ ਇਸਰਾਏਲ ਹੋਵੇਗਾ ਬਾਰਾਂ ਪੱਥਰ ਲਏ ।
\v 32 ਅਤੇ ਇਨ੍ਹਾਂ ਪੱਥਰਾਂ ਨਾਲ ਯਹੋਵਾਹ ਦੇ ਨਾਮ ਉੱਤੇ ਇੱਕ ਜਗਵੇਦੀ ਬਣਾਈ ਅਤੇ ਜਗਵੇਦੀ ਦੇ ਚੁਫ਼ੇਰੇ ਉਸ ਨੇ ਅਜਿਹੀ ਵੱਡੀ ਖਾਈ ਪੁੱਟੀ ਜਿਹ ਦੇ ਵਿੱਚ ਵੀਹ ਕੁ ਸੇਰ ਬੀਜ ਸਮਾ ਜਾਣ ।
\s5
\v 33 ਅਤੇ ਲੱਕੜੀਆਂ ਨੂੰ ਚਿਣਿਆ ਅਤੇ ਬਲ਼ਦ ਨੂੰ ਟੋਟੇ-ਟੋਟੇ ਕਰ ਕੇ ਲੱਕੜੀਆਂ ਉੱਤੇ ਰੱਖਿਆ ਅਤੇ ਆਖਿਆ ਚਾਰ ਘੜੇ ਪਾਣੀ ਦੇ ਭਰ ਕੇ ਹੋਮ ਦੀ ਬਲੀ ਅਤੇ ਬਾਲਣ ਉੱਤੇ ਡੋਹਲ ਦਿਓ ।
\v 34 ਤਾਂ ਉਸ ਨੇ ਆਖਿਆ, ਦੂਜੀ ਵਾਰ ਕਰੋ । ਸੋ ਉਨ੍ਹਾਂ ਨੇ ਦੂਜੀ ਵਾਰ ਕੀਤਾ । ਫੇਰ ਉਸ ਨੇ ਆਖਿਆ, ਤੀਜੀ ਵਾਰ ਕਰੋ । ਸੋ ਉਨ੍ਹਾਂ ਨੇ ਤੀਜੀ ਵਾਰ ਨਹੀਂ ਕੀਤਾ ।
\v 35 ਉਹ ਪਾਣੀ ਜਗਵੇਦੀ ਦੇ ਚੁਫ਼ੇਰੇ ਵੱਗਿਆ ਅਤੇ ਉਸ ਨੇ ਖਾਈ ਪਾਣੀ ਨਾਲ ਭਰ ਦਿੱਤੀ ।
\s5
\v 36 ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ ।
\v 37 ਮੇਰੀ ਸੁਣ, ਹੇ ਯਹੋਵਾਹ, ਮੇਰੀ ਸੁਣ, ਜੋ ਇਹ ਲੋਕ ਜਾਣਨ ਕਿ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ ਅਤੇ ਤੂੰ ਉਨ੍ਹਾਂ ਦਾ ਮਨ ਮੋੜ ਲਿਆ ਹੈ ।
\s5
\v 38 ਤਦ ਯਹੋਵਾਹ ਦੀ ਅੱਗ ਆਣ ਪਈ ਅਤੇ ਉਸ ਨੂੰ ਹੋਮ ਦੀ ਬਲੀ ਅਤੇ ਬਾਲਣ ਅਤੇ ਪੱਥਰਾਂ ਅਤੇ ਮਿੱਟੀ ਨੂੰ ਸਾੜ ਸੁੱਟਿਆ ਅਤੇ ਜੋ ਪਾਣੀ ਖਾਈ ਵਿੱਚ ਸੀ ਉਹ ਨੂੰ ਚੱਟ ਲਿਆ ।
\v 39 ਜਦ ਲੋਕਾਂ ਨੇ ਇਹ ਵੇਖਿਆ ਤਦ ਉਹ ਮੂੰਹਾਂ ਭਰ ਡਿੱਗੇ ਅਤੇ ਆਖਿਆ, ਯਹੋਵਾਹ ਉਹੋ ਪਰਮੇਸ਼ੁਰ ਹੈ ! ਯਹੋਵਾਹ ਉਹੋ ਪਰਮੇਸ਼ੁਰ ਹੈ !
\v 40 ਤਾਂ ਏਲੀਯਾਹ ਨੇ ਉਨ੍ਹਾਂ ਨੂੰ ਆਖਿਆ, ਬਆਲ ਦੇ ਨਬੀਆਂ ਨੂੰ ਫੜ ਲਓ । ਉਹਨਾਂ ਵਿੱਚੋਂ ਇੱਕ ਵੀ ਨਾ ਬਚ ਨਿੱਕਲੇ । ਸੋ ਉਨ੍ਹਾਂ ਨੇ ਉਹਨਾਂ ਨੂੰ ਫੜ ਲਿਆ ਅਤੇ ਏਲੀਯਾਹ ਨੇ ਉਹਨਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾ ਕੇ ਉੱਥੇ ਉਹਨਾਂ ਨੂੰ ਵੱਢ ਸੁੱਟਿਆ ।
\s ਅਕਾਲ ਦੀ ਸਮਾਪਤੀ
\p
\s5
\v 41 ਤਦ ਏਲੀਯਾਹ ਨੇ ਅਹਾਬ ਨੂੰ ਆਖਿਆ, ਚੜ੍ਹ ਜਾ ਅਤੇ ਖਾ ਪੀ ਕਿਉਂ ਜੋ ਡਾਢੇ ਮੀਂਹ ਦੀ ਅਵਾਜ਼ ਆਈ ਹੈ ।
\v 42 ਸੋ ਅਹਾਬ ਖਾਣ-ਪੀਣ ਨੂੰ ਚੜ੍ਹਿਆ ਅਤੇ ਏਲੀਯਾਹ ਕਰਮਲ ਦੀ ਟੀਸੀ ਉੱਤੇ ਚੜ੍ਹਿਆ ਅਤੇ ਧਰਤੀ ਤੱਕ ਝੁਕਿਆ ਅਤੇ ਆਪਣਾ ਮੂੰਹ ਗੋਡਿਆਂ ਵਿੱਚ ਰੱਖਿਆ ।
\s5
\v 43 ਤਾਂ ਉਸ ਨੇ ਆਪਣੇ ਬਾਲਕੇ ਨੂੰ ਆਖਿਆ, ਚੜ੍ਹ ਕੇ ਸਮੁੰਦਰ ਵੱਲ ਵੇਖ । ਉਹ ਚੜ੍ਹਿਆ ਜਦ ਵੇਖਿਆ ਤਾਂ ਆਖਿਆ, ਕੁਝ ਨਹੀਂ ਹੈ । ਫੇਰ ਉਸ ਨੇ ਆਖਿਆ, ਸੱਤ ਵਾਰ ਮੁੜ ਜਾ ।
\v 44 ਤਾਂ ਸੱਤਵੀਂ ਵਾਰ ਇਸ ਤਰ੍ਹਾਂ ਹੋਇਆ ਕਿ ਉਹ ਨੇ ਆਖਿਆ, ਵੇਖ ਇੱਕ ਨਿੱਕਾ ਜਿਹਾ ਬੱਦਲ ਆਦਮੀ ਦੇ ਹੱਥ ਜਿਹਾ ਸਮੁੰਦਰੋਂ ਉੱਠ ਰਿਹਾ ਹੈ । ਤਾਂ ਉਸ ਨੇ ਆਖਿਆ, ਜਾ ਅਹਾਬ ਨੂੰ ਆਖ ਕਿ ਰਥ ਜੋੜ ਕੇ ਹੇਠਾਂ ਜਾਓ ਤਾਂ ਜੋ ਮੀਂਹ ਤੁਹਾਨੂੰ ਨਾ ਅੱਟਕਾਵੇ ।
\s5
\v 45 ਐਨੇ ਵਿੱਚ ਇਸ ਤਰ੍ਹਾਂ ਹੋਇਆ ਕਿ ਅਕਾਸ਼ ਘਟਾਂ ਅਤੇ ਹਵਾ ਨਾਲ ਕਾਲਾ ਹੋ ਗਿਆ ਅਤੇ ਡਾਢਾ ਮੀਂਹ ਵਰ੍ਹਿਆ ਤਾਂ ਅਹਾਬ ਚੜ੍ਹ ਕੇ ਯਿਜ਼ਰਾਏਲ ਨੂੰ ਗਿਆ ।
\v 46 ਯਹੋਵਾਹ ਦਾ ਹੱਥ ਏਲੀਯਾਹ ਦੇ ਉੱਤੇ ਸੀ ਸੋ ਉਹ ਆਪਣਾ ਲੱਕ ਬਨ੍ਹ ਕੇ ਅਹਾਬ ਦੇ ਅੱਗੇ ਯਿਜ਼ਰਏਲ ਦੇ ਲਾਂਘੇ ਤੱਕ ਭੱਜਿਆ ਗਿਆ ।
\s5
\c 19
\s ਏਲੀਯਾਹ ਹੋਰੇਬ ਪਹਾੜ ਉੱਤੇ
\p
\v 1 ਅਹਾਬ ਨੇ ਉਹ ਸਭ ਜੋ ਏਲੀਯਾਹ ਨੇ ਕੀਤਾ ਅਤੇ ਉਹ ਸਭ ਕਿ ਜਿਵੇਂ ਉਸ ਨੇ ਸਾਰੇ ਨਬੀਆਂ ਨੂੰ ਤਲਵਾਰ ਨਾਲ ਵੱਢਿਆ ਈਜ਼ਬਲ ਨੂੰ ਦੱਸਿਆ ।
\v 2 ਤਾਂ ਈਜ਼ਬਲ ਨੇ ਹਲਕਾਰੇ ਦੇ ਰਾਹੀਂ ਏਲੀਯਾਹ ਨੂੰ ਆਖ ਭੇਜਿਆ ਕਿ ਜੇ ਮੈਂ ਕੱਲ ਇਸੇ ਵੇਲੇ ਤੇਰੀ ਜਾਨ ਨੂੰ ਵੀ ਉਨ੍ਹਾਂ ਵਿੱਚੋਂ ਕਿਸੇ ਇੱਕ ਦੀ ਜਾਨ ਵਰਗਾ ਨਾ ਕਰ ਲਵਾਂ ਤਾਂ ਦੇਵਤੇ ਮੇਰੇ ਨਾਲ ਵੀ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵੱਧ
\v 3 ਤਾਂ ਜਾਂ ਉਸ ਵੇਖਿਆ ਉਹ ਉੱਠਿਆ ਅਤੇ ਆਪਣੀ ਜਾਨ ਲਈ ਭੱਜ ਕੇ ਬਏਰਸ਼ਬਾ ਨੂੰ ਗਿਆ ਜੋ ਯਹੂਦਾਹ ਦਾ ਹੈ ਅਤੇ ਆਪਣੇ ਬਾਲਕੇ ਨੂੰ ਤਾਂ ਉੱਥੇ ਹੀ ਛੱਡਿਆ ।
\s5
\v 4 ਪਰ ਆਪ ਇੱਕ ਦਿਨ ਦੇ ਰਾਹ ਤੱਕ ਉਜਾੜ ਵਿੱਚ ਅੱਗੇ ਚਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨਾ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪਿਉ-ਦਾਦਿਆਂ ਨਾਲੋਂ ਨੇਕ ਨਹੀਂ ਹਾਂ ।
\v 5 ਤਾਂ ਉਹ ਰਤਮੇ ਦੇ ਰੁੱਖ ਹੇਠ ਲੰਮਾ ਪੈ ਗਿਆ ਅਤੇ ਉਹ ਸੌਂ ਗਿਆ ਤਾਂ ਵੇਖੋ, ਇੱਕ ਦੂਤ ਉਸ ਨੂੰ ਟੁੰਬ ਰਿਹਾ ਸੀ ਅਤੇ ਆਖਦਾ ਸੀ ਕਿ ਉੱਠ ਅਤੇ ਖਾਹ ।
\v 6 ਜਦ ਉਸ ਨੇ ਦੇਖਿਆ ਤਾਂ ਵੇਖੋ, ਅੰਗਿਆਰਾਂ ਉੱਤੇ ਪੱਕੀ ਹੋਈ ਇੱਕ ਰੋਟੀ ਅਤੇ ਪਾਣੀ ਦੀ ਇੱਕ ਸੁਰਾਹੀ ਉਸ ਦੇ ਸਰਾਣੇ ਪਈ ਹੋਈ ਸੀ ਤਾਂ ਉਹ ਖਾ ਪੀ ਕੇ ਫੇਰ ਲੰਮਾ ਪੈ ਗਿਆ ।
\s5
\v 7 ਯਹੋਵਾਹ ਦਾ ਦੂਤ ਉਸ ਦੇ ਕੋਲ ਫੇਰ ਆਇਆ ਅਤੇ ਉਸ ਨੂੰ ਟੁੰਬ ਕੇ ਆਖਿਆ, ਉੱਠ ਕੇ ਖਾ ਲੈ ਕਿਉਂ ਜੋ ਰਾਹ ਤੇਰੇ ਲਈ ਬਹੁਤ ਲੰਮਾ ਹੈ ।
\v 8 ਉਸ ਨੇ ਉੱਠ ਕੇ ਖਾਧਾ ਅਤੇ ਪੀਤਾ ਤਾਂ ਉਹ ਉੱਸੇ ਭੋਜਨ ਦੇ ਬਲ ਨਾਲ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਮੇਸ਼ੁਰ ਦੇ ਹੋਰੇਬ ਪਰਬਤ ਤੱਕ ਤੁਰਿਆ ਗਿਆ ।
\s5
\v 9 ਉੱਥੇ ਉਹ ਇੱਕ ਗੁਫਾ ਵਿੱਚ ਜਾ ਰਿਹਾ ਤਾਂ ਵੇਖੋ, ਯਹੋਵਾਹ ਦਾ ਬਚਨ ਉਸ ਨੂੰ ਆਇਆ ਅਤੇ ਉਸ ਨੂੰ ਆਖਿਆ, ਹੇ ਏਲੀਯਾਹ ਤੂੰ ਇੱਥੇ ਕੀ ਕਰਦਾ ਹੈਂ ?
\v 10 ਅੱਗੋਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਢਾਹ ਸੁੱਟੀਆਂ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ । ਹੁਣ ਮੈਂ ਹੀ ਇੱਕਲਾ ਬਾਕੀ ਰਹਿ ਗਿਆ ਹਾਂ ਪਰ ਉਹ ਮੇਰੀ ਜਾਨ ਕੱਢਣ ਨੂੰ ਮੈਨੂੰ ਲੱਭਦੇ ਫਿਰਦੇ ਹਨ ।
\s5
\v 11 ਤਾਂ ਉਸ ਆਖਿਆ, ਅੱਗੇ ਜਾ ਅਤੇ ਯਹੋਵਾਹ ਦੇ ਸਨਮੁਖ ਪਰਬਤ ਉੱਤੇ ਖੜ੍ਹਾ ਹੋ ਜਾ । ਤਾਂ ਵੇਖੋ, ਯਹੋਵਾਹ ਲੰਘਿਆ ਅਤੇ ਇੱਕ ਵੱਡੀ ਤੇ ਜ਼ੋਰ ਦੀ ਅਨ੍ਹੇਰੀ ਨੇ ਪਹਾੜ ਪਾੜ ਸੁੱਟੇ ਅਤੇ ਯਹੋਵਾਹ ਦੇ ਅੱਗੇ ਚਟਾਨਾਂ ਨੂੰ ਚੂਰ-ਚੂਰ ਕਰ ਦਿੱਤਾ ਪਰ ਯਹੋਵਾਹ ਅਨ੍ਹੇਰੀ ਵਿੱਚ ਨਹੀਂ ਸੀ । ਤਾਂ ਅਨ੍ਹੇਰੀ ਪਿੱਛੋਂ ਭੁਚਾਲ ਆਇਆ ਪਰ ਯਹੋਵਾਹ ਭੁਚਾਲ ਵਿੱਚ ਵੀ ਨਹੀਂ ਸੀ ।
\v 12 ਤਾਂ ਭੁਚਾਲ ਦੇ ਪਿੱਛੋਂ ਅੱਗ ਆਈ ਪਰ ਯਹੋਵਾਹ ਅੱਗ ਦੇ ਵਿੱਚ ਵੀ ਨਹੀਂ ਸੀ । ਤਾਂ ਅੱਗ ਦੇ ਪਿੱਛੋਂ ਇੱਕ ਹੌਲੀ ਅਤੇ ਨਿਮ੍ਹੀ ਅਵਾਜ਼ ਆਈ ।
\s5
\v 13 ਇਸ ਤਰ੍ਹਾਂ ਹੋਇਆ ਕਿ ਜਦ ਏਲੀਯਾਹ ਨੇ ਸੁਣਿਆ ਤਾਂ ਉਸ ਨੇ ਆਪਣਾ ਮੂੰਹ ਆਪਣੀ ਗੋਦੜੀ ਵਿੱਚ ਢੱਕ ਲਿਆ ਅਤੇ ਬਾਹਰ ਨਿੱਕਲ ਕੇ ਗੁਫਾ ਦੇ ਮੂੰਹ ਉੱਤੇ ਖੜ੍ਹਾ ਹੋ ਗਿਆ, ਤਾਂ ਵੇਖੋ, ਉਸ ਨੂੰ ਇੱਕ ਅਵਾਜ਼ ਆਈ ਅਤੇ ਆਖਿਆ, ਏਲੀਯਾਹ ਤੂੰ ਇੱਥੇ ਕੀ ਕਰਦਾ ਹੈਂ ?
\v 14 ਤਾਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ । ਮੈਂ ਹੀ ਇੱਕਲਾ ਬਾਕੀ ਰਹਿ ਗਿਆ ਹਾਂ, ਪਰ ਉਹ ਮੇਰੀ ਜਾਨ ਕੱਢਣ ਨੂੰ ਲੱਭਦੇ ਫਿਰਦੇ ਹਨ ।
\s5
\v 15 ਤਾਂ ਯਹੋਵਾਹ ਨੇ ਉਸ ਨੂੰ ਆਖਿਆ, ਜਾ ਅਤੇ ਉਜਾੜ ਦੇ ਰਾਹ ਦੰਮਿਸਕ ਨੂੰ ਮੁੜ ਜਾ ਅਤੇ ਉੱਥੇ ਜਾ ਕੇ ਹਜ਼ਾਏਲ ਨੂੰ ਮਸਹ ਕਰਕੇ ਅਰਾਮ ਦਾ ਪਾਤਸ਼ਾਹ ਬਣਾ ।
\v 16 ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਮਸਹ ਕਰ ਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫਾਟ ਦੇ ਪੁੱਤਰ ਏਲੀਸ਼ਾ ਨੂੰ ਜੋ ਆਬੇਲ ਮਹੋਲਾਹ ਦਾ ਹੈ ਮਸਹ ਕਰ ਕਿ ਉਹ ਤੇਰੇ ਥਾਂ ਨਬੀ ਹੋਵੇ ।
\s5
\v 17 ਤਾਂ ਇਸ ਤਰ੍ਹਾਂ ਹੋਵੇਗਾ ਕਿ ਜਿਹੜਾ ਹਜ਼ਾਏਲ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਯੇਹੂ ਮਰੇਗਾ ਅਤੇ ਜਿਹੜਾ ਯੇਹੂ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਏਲੀਸ਼ਾ ਮਰੇਗਾ ।
\v 18 ਪਰ ਮੈਂ ਇਸਰਾਏਲ ਵਿੱਚੋਂ ਆਪਣੇ ਲਈ ਸੱਤ ਹਜ਼ਾਰ ਰੱਖ ਲਏ ਹਨ ਉਹ ਸਭ ਜਿਨ੍ਹਾਂ ਦੇ ਗੋਡੇ ਬਆਲ ਅੱਗੇ ਨਹੀਂ ਨਿਵੇ ਅਤੇ ਉਹ ਸਾਰੇ ਮੂੰਹ ਜਿਨ੍ਹਾਂ ਨੇ ਉਹ ਨੂੰ ਨਹੀਂ ਚੁੰਮਿਆ ।
\s ਅਲੀਸ਼ਾ ਦਾ ਅਭਿਸ਼ੇਕ
\p
\s5
\v 19 ਉਹ ਓਥੋਂ ਚੱਲ ਪਿਆ ਅਤੇ ਸ਼ਾਫਾਟ ਦੇ ਪੁੱਤਰ ਏਲੀਸ਼ਾ ਨੂੰ ਹਲ ਵਾਹੁੰਦਿਆਂ ਜਾ ਲੱਭਾ, ਉਹ ਦੀ ਬਾਰਾਂ ਹਲਾਂ ਦੀ ਵਾਹੀ ਸੀ ਅਤੇ ਬਾਰਵੀਂ ਜੋਗ ਦੇ ਮਗਰ ਉਹ ਆਪ ਸੀ । ਏਲੀਯਾਹ ਨੇ ਉਹ ਦੇ ਕੋਲ ਦੀ ਲੰਘ ਕੇ ਆਪਣੀ ਗੋਦੜੀ ਉਹ ਦੇ ਉੱਤੇ ਪਾ ਦਿੱਤੀ ।
\v 20 ਤਾਂ ਉਹ ਬਲ਼ਦਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਦੌੜ ਗਿਆ ਅਤੇ ਉਸ ਨੂੰ ਆਖਿਆ, ਮੈਨੂੰ ਪਰਵਾਨਗੀ ਦੇਹ ਜੋ ਮੈਂ ਆਪਣੇ ਮਾਪਿਆਂ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਂਵਾਂਗਾ । ਉਸ ਨੇ ਉਹ ਨੂੰ ਆਖਿਆ, ਮੁੜ ਜਾ । ਮੈਂ ਤੈਨੂੰ ਕੀ ਕੀਤਾ ?
\s5
\v 21 ਤਾਂ ਉਹ ਉਸ ਦੇ ਕੋਲੋਂ ਮੁੜ ਗਿਆ । ਉਸ ਇੱਕ ਜੋਗ ਬਲ਼ਦਾਂ ਦੀ ਲੈ ਕੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਹਲ ਪੰਜਾਲੀ ਦੀਆਂ ਲੱਕੜੀਆਂ ਨਾਲ ਉਨ੍ਹਾਂ ਦਾ ਮਾਸ ਰਿੰਨ੍ਹ ਕੇ ਲੋਕਾਂ ਨੂੰ ਦਿੱਤਾ ਤਾਂ ਉਹਨਾਂ ਨੇ ਖਾਧਾ । ਫੇਰ ਉਹ ਉੱਠਿਆ ਅਤੇ ਏਲੀਯਾਹ ਦੇ ਪਿੱਛੇ ਜਾ ਲੱਗਾ ਅਤੇ ਉਸ ਦੀ ਸੇਵਾ ਕਰਦਾ ਰਿਹਾ ।
\s5
\c 20
\s ਅਹਾਬ ਦੀ ਅਰਾਮੀਆਂ ਉੱਤੇ ਜਿੱਤ
\p
\v 1 ਬਨ-ਹਦਦ ਅਰਾਮ ਦੇ ਰਾਜੇ ਨੇ ਆਪਣੀ ਫੌਜ ਨੂੰ ਇੱਕਠਾ ਕੀਤਾ ਅਤੇ ਉਹ ਦੇ ਨਾਲ ਬੱਤੀ ਰਾਜੇ ਸਨ ਨਾਲੇ ਘੋੜੇ ਤੇ ਰਥ ਅਤੇ ਉਹ ਨੇ ਉਤਾਹਾਂ ਜਾ ਕੇ ਸਾਮਰਿਯਾ ਨੂੰ ਘੇਰ ਲਿਆ ਅਤੇ ਉਸ ਦੇ ਨਾਲ ਯੁਧ ਕੀਤਾ ।
\v 2 ਉਹ ਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਸ਼ਹਿਰ ਨੂੰ ਹਲਕਾਰੇ ਭੇਜੇ ਅਤੇ ਉਸ ਨੂੰ ਆਖਿਆ ਕਿ ਬਨ-ਹਦਦ ਇਸ ਤਰ੍ਹਾਂ ਆਖਦਾ ਹੈ ।
\v 3 ਕਿ ਤੇਰਾ ਚਾਂਦੀ ਸੋਨਾ ਮੇਰਾ ਹੈ । ਤੇਰੀਆਂ ਇਸਤਰੀਆਂ ਅਤੇ ਤੇਰੇ ਚੰਗੇ ਤੋਂ ਚੰਗੇ ਬੱਚੇ ਮੇਰੇ ਹਨ ।
\s5
\v 4 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਹੇ ਮੇਰੇ ਸੁਆਮੀ, ਹੇ ਮੇਰੇ ਪਾਤਸ਼ਾਹ, ਮੈਂ ਅਤੇ ਜੋ ਕੁਝ ਮੇਰਾ ਹੈ ਉਹ ਸਭ ਤੁਹਾਡਾ ਹੈ ।
\v 5 ਤਾਂ ਉਨ੍ਹਾਂ ਹਲਕਾਰਿਆਂ ਨੇ ਮੁੜ ਆਖਿਆ, ਬਨ-ਹਦਦ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤਾਂ ਤੇਰੇ ਕੋਲ ਆਖ ਭੇਜਿਆ ਸੀ ਕਿ ਤੂੰ ਆਪਣਾ ਚਾਂਦੀ, ਸੋਨਾ, ਇਸਤਰੀਆਂ ਅਤੇ ਬਾਲ ਬੱਚੇ ਮੈਨੂੰ ਦੇ ਦੇਹ ।
\v 6 ਪਰ ਹੁਣ ਮੈਂ ਕੱਲ ਇਸੇ ਵੇਲੇ ਆਪਣਿਆਂ ਟਹਿਲੂਆਂ ਨੂੰ ਤੇਰੇ ਕੋਲ ਭੇਜਾਂਗਾ ਅਤੇ ਉਹ ਤੇਰੇ ਮਹਿਲ ਦੀ ਅਤੇ ਤੇਰੇ ਟਹਿਲੂਆਂ ਦੇ ਘਰਾਂ ਦੀ ਤਲਾਸ਼ੀ ਲੈਣਗੇ ਅਤੇ ਇਸ ਤਰ੍ਹਾਂ ਹੋਵੇਗਾ ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਹੈ ਉਹ ਆਪਣੇ ਹੱਥ ਵਿੱਚ ਚੁੱਕ ਕੇ ਲੈ ਜਾਣਗੇ ।
\s5
\v 7 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਦੇਸ ਦੇ ਸਾਰੇ ਬਜ਼ੁਰਗਾਂ ਨੂੰ ਸੱਦ ਕੇ ਆਖਿਆ ਕਿ ਧਿਆਨ ਕਰੋ ਅਤੇ ਵੇਖੋ ਜੋ ਇਹ ਮਨੁੱਖ ਕਿੱਕਰ ਬੁਰਿਆਈ ਕਰਨੀ ਚਾਹੁੰਦਾ ਹੈ ਕਿਉਂ ਜੋ ਉਹ ਨੇ ਮੇਰੇ ਕੋਲੋਂ ਮੇਰੀਆਂ ਇਸਤਰੀਆਂ, ਮੇਰੇ ਬੱਚੇ ਤੇ ਮੇਰਾ ਚਾਂਦੀ ਸੋਨਾ ਮੰਗ ਭੇਜਿਆ ਹੈ ਅਤੇ ਮੈਂ ਉਹ ਨੂੰ ਮਨਾ ਨਹੀਂ ਕੀਤਾ ।
\v 8 ਅੱਗੋਂ ਸਾਰੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੇ ਉਹ ਨੂੰ ਆਖਿਆ, ਉਸ ਦੀ ਨਾ ਸੁਣੋ ਅਤੇ ਨਾ ਮੰਨੋ ।
\s5
\v 9 ਇਸ ਤੋਂ ਬਾਅਦ ਉਹ ਨੇ ਬਨ-ਹਦਦ ਦੇ ਹਲਕਾਰਿਆਂ ਨੂੰ ਆਖਿਆ, ਮੇਰੇ ਸੁਆਮੀ ਪਾਤਸ਼ਾਹ ਨੂੰ ਆਖੋ ਕਿ ਜੋ ਕੁਝ ਤੁਸੀਂ ਆਪਣੇ ਦਾਸ ਤੋਂ ਪਹਿਲੇ ਮੰਗਿਆ ਉਹ ਮੈਂ ਕਰਾਂਗਾ ਪਰ ਇਹ ਗੱਲ ਮੈਥੋਂ ਨਹੀਂ ਹੋਣੀ । ਤਾਂ ਹਲਕਾਰੇ ਤੁਰ ਗਏ ਅਤੇ ਉੱਤਰ ਜਾ ਦਿੱਤਾ ।
\v 10 ਤਾਂ ਬਨ-ਹਦਦ ਨੇ ਉਹ ਨੂੰ ਆਖ ਭੇਜਿਆ ਕਿ ਜੇ ਸਾਮਰਿਯਾ ਦੀ ਧੂੜ ਉਨ੍ਹਾਂ ਸਭਨਾਂ ਲੋਕਾਂ ਲਈ ਜੋ ਮੇਰੇ ਅਧੀਨ ਹਨ ਮੁੱਠ ਭਰਨ ਲਈ ਪੂਰੀ ਹੀ ਹੋਵੇ ਤਾਂ ਦੇਵਤੇ ਮੇਰੇ ਨਾਲ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵੱਧ ।
\s5
\v 11 ਫੇਰ ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਉਸ ਨੂੰ ਆਖੋ ਸ਼ਸਤਰ ਬੰਨਣ ਵਾਲਾ ਸ਼ਸਤਰ ਲਾਹੁਣ ਵਾਲੇ ਜਿਨ੍ਹਾਂ ਹੰਕਾਰ ਨਾ ਕਰੇ ।
\v 12 ਤਾਂ ਇਸ ਤਰ੍ਹਾਂ ਹੋਇਆ ਕਿ ਜਾਂ ਉਸ ਨੇ ਇਹ ਗੱਲ ਸੁਣੀ ਜਦ ਉਹ ਰਾਜਿਆਂ ਦੇ ਨਾਲ ਸ਼ਾਮਿਆਨੇ ਦੇ ਵਿੱਚ ਪੀ ਰਿਹਾ ਸੀ ਤਾਂ ਉਸ ਨੇ ਆਪਣੇ ਟਹਿਲੂਆਂ ਨੂੰ ਆਖਿਆ, ਪਾਲਾਂ ਬੰਨ੍ਹ ਲਓ, ਸੋ ਉਨ੍ਹਾਂ ਨੇ ਸ਼ਹਿਰ ਦੇ ਵਿਰੁੱਧ ਪਾਲਾਂ ਬੰਨ੍ਹੀਆਂ ।
\s5
\v 13 ਤਾਂ ਵੇਖੋ ਇੱਕ ਨਬੀ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਆਇਆ ਅਤੇ ਉਹ ਨੂੰ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਭਲਾ, ਤੂੰ ਇਹ ਸਾਰਾ ਵੱਡਾ ਦਲ ਵੇਖਿਆ ਹੈ ? ਵੇਖ ਮੈਂ ਇਹ ਨੂੰ ਅੱਜ ਤੇਰੇ ਹੱਥ ਵਿੱਚ ਕਰ ਦਿਆਂਗਾ ਤਾਂ ਜੋ ਤੂੰ ਜਾਣੇਂ ਕਿ ਮੈਂ ਹੀ ਯਹੋਵਾਹ ਹਾਂ ।
\v 14 ਤਦ ਅਹਾਬ ਨੇ ਪੁੱਛਿਆ, ਕਿਸ ਦੇ ਰਾਹੀਂ ? ਉਸ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਸੂਬਿਆਂ ਦੇ ਸਰਦਾਰਾਂ ਦੇ ਜੁਆਨਾਂ ਦੇ ਰਾਹੀਂ । ਤਾਂ ਫੇਰ ਉਸ ਪੁੱਛਿਆ, ਲੜਾਈ ਕੌਣ ਸ਼ੁਰੂ ਕਰੇ ? ਉਸ ਆਖਿਆ ਤੂੰ ।
\v 15 ਸੋ ਉਹ ਨੇ ਸੂਬਿਆਂ ਦੇ ਸਰਦਾਰਾਂ ਦੇ ਜੁਆਨਾਂ ਦੀ ਗਿਣਤੀ ਕੀਤੀ ਅਤੇ ਉਹ ਦੋ ਸੌ ਬੱਤੀ ਸਨ । ਇਹ ਦੇ ਮਗਰੋਂ ਉਹ ਨੇ ਸਭਨਾਂ ਲੋਕਾਂ ਨੂੰ ਅਰਥਾਤ ਸਾਰੇ ਇਸਰਾਏਲੀਆਂ ਨੂੰ ਵੀ ਗਿਣਿਆ ਅਤੇ ਉਹ ਸੱਤ ਹਜ਼ਾਰ ਸਨ ।
\s5
\v 16 ਉਹ ਦੁਪਹਿਰ ਨੂੰ ਨਿੱਕਲੇ ਪਰ ਬਨ-ਹਦਦ ਅਤੇ ਉਹ ਬੱਤੀ ਰਾਜੇ ਜੋ ਉਸ ਦੇ ਸਹਾਇਕ ਸਨ ਸ਼ਾਮਿਆਨੇ ਵਿੱਚ ਪੀ ਕੇ ਮਤਵਾਲੇ ਹੋ ਰਹੇ ਸਨ
\v 17 ਤਦ ਸੂਬਿਆਂ ਦੇ ਸਰਦਾਰਾਂ ਦੇ ਜੁਆਨ ਪਹਿਲਾਂ ਨਿੱਕਲੇ ਅਤੇ ਬਨ-ਹਦਦ ਨੇ ਆਦਮੀ ਭੇਜੇ ਅਤੇ ਉਨ੍ਹਾਂ ਨੇ ਉਸ ਨੂੰ ਦੱਸਿਆ ਕਿ ਮਨੁੱਖ ਸਾਮਰਿਯਾ ਤੋਂ ਨਿੱਕਲੇ ਹਨ ।
\s5
\v 18 ਤਾਂ ਉਸ ਨੇ ਆਖਿਆ, ਜੇ ਉਹ ਸੁਲਾਹ ਲਈ ਨਿੱਕਲੇ ਹਨ ਤਾਂ ਉਨ੍ਹਾਂ ਨੂੰ ਜਿਉਂਦੇ ਫੜ ਲਓ ਅਤੇ ਜੇ ਉਹ ਲੜਨ ਨੂੰ ਨਿੱਕਲੇ ਹਨ ਤਾਂ ਵੀ ਜਿਉਂਦੇ ਫੜ ਲਓ ।
\v 19 ਸੋ ਇਹ ਜੋ ਸੂਬਿਆਂ ਦੇ ਸਰਦਾਰਾਂ ਦੇ ਜੁਆਨ ਸਨ ਸ਼ਹਿਰ ਤੋਂ ਉਸ ਫੌਜ ਸਣੇ ਜੋ ਉਨ੍ਹਾਂ ਦੇ ਪਿੱਛੇ ਸੀ ਨਿੱਕਲੇ ।
\s5
\v 20 ਅਤੇ ਇੱਕ-ਇੱਕ ਨੇ ਆਪਣੇ ਵੈਰੀ ਨੂੰ ਵੱਢ ਸੁੱਟਿਆ ਤਾਂ ਅਰਾਮੀ ਨੱਠੇ ਅਤੇ ਇਸਰਾਏਲ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਅਰਾਮ ਦਾ ਰਾਜਾ ਬਨ-ਹਦਦ ਇੱਕ ਘੋੜੇ ਉੱਤੇ ਘੋੜ ਚੜਿਆਂ ਦੇ ਨਾਲ ਭੱਜ ਗਿਆ ।
\v 21 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਬਾਹਰ ਨਿੱਕਲ ਕੇ ਘੋੜਿਆਂ ਅਤੇ ਰਥਾਂ ਨੂੰ ਮਾਰਿਆ ਅਤੇ ਅਰਾਮੀਆਂ ਉੱਤੇ ਵੱਡਾ ਵਢਾਂਗਾ ਫੇਰਿਆ ।
\s5
\v 22 ਅਤੇ ਉਹ ਨਬੀ ਇਸਰਾਏਲ ਦੇ ਪਾਤਸ਼ਾਹ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾ ਅਤੇ ਆਪਣੇ ਆਪ ਨੂੰ ਤਕੜਾ ਕਰ ਅਤੇ ਧਿਆਨ ਰੱਖ ਅਤੇ ਵੇਖ ਲੈ ਕਿ ਤੂੰ ਕੀ ਕਰਨਾ ਹੈ ਕਿਉਂ ਜੋ ਅਰਾਮ ਦਾ ਰਾਜਾ ਆਉਂਦੇ ਸਾਲ ਤੇਰੇ ਉੱਤੇ ਚੜ੍ਹਾਈ ਕਰੇਗਾ ।
\s ਅਰਾਮ ਦਾ ਹਮਲਾ
\p
\v 23 ਅਰਾਮ ਦੇ ਰਾਜੇ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਉਨ੍ਹਾਂ ਦਾ ਦੇਵਤਾ ਪਹਾੜੀ ਦੇਵਤਾ ਹੈ ਇਸੇ ਲਈ ਉਹ ਸਾਡੇ ਨਾਲੋਂ ਤਕੜੇ ਹਨ ਪਰ ਅਸੀਂ ਉਨ੍ਹਾਂ ਨਾਲ ਮਦਾਨ ਵਿੱਚ ਲੜੀਏ ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ ।
\s5
\v 24 ਪਰ ਇੱਕ ਕੰਮ ਇਹ ਕਰੋ ਕਿ ਰਾਜਿਆਂ ਵਿੱਚੋਂ ਹਰ ਇੱਕ ਨੂੰ ਉਹ ਦੇ ਥਾਂ ਤੋਂ ਕੱਢ ਕੇ ਉਨ੍ਹਾਂ ਦੇ ਬਦਲੇ ਸੂਬੇਦਾਰਾਂ ਨੂੰ ਠਹਿਰਾ ਦਿਓ ।
\v 25 ਅਤੇ ਆਪਣੇ ਲਈ ਇੱਕ ਫੌਜ ਗਿਣ ਲਓ ਜੋ ਉਸ ਫੌਜ ਦੇ ਤੁੱਲ ਹੋਵੇ ਜਿਹੜੀ ਗੁਆਚ ਗਈ ਹੈ ਘੋੜੇ ਦੇ ਥਾਂ ਘੋੜਾ ਅਤੇ ਰਥ ਦੇ ਥਾਂ ਰਥ ਤਾਂ ਅਸੀਂ ਉਨ੍ਹਾਂ ਨਾਲ ਮਦਾਨ ਵਿੱਚ ਲੜਾਂਗੇ । ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ । ਸੋ ਉਸ ਨੇ ਉਨ੍ਹਾਂ ਦੀ ਅਵਾਜ਼ ਸੁਣੀ ਅਤੇ ਉਵੇਂ ਹੀ ਕੀਤਾ ।
\s5
\v 26 ਤਾਂ ਇਸ ਤਰ੍ਹਾਂ ਹੋਇਆ ਕਿ ਆਉਂਦੇ ਸਾਲ ਬਨ-ਹਦਦ ਨੇ ਅਰਾਮੀਆਂ ਨੂੰ ਗਿਣਿਆ ਅਤੇ ਅਫੇਕ ਉੱਤੇ ਚੜ੍ਹਾਈ ਕੀਤੀ ਕਿ ਇਸਰਾਏਲ ਨਾਲ ਲੜੇ ।
\v 27 ਇਸਰਾਏਲੀ ਗਿਣੇ ਗਏ ਅਤੇ ਉਨ੍ਹਾਂ ਨੂੰ ਰਾਸ਼ਨ ਦੇ ਦਿੱਤਾ ਫੇਰ ਉਹ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਨਿੱਕਲੇ ਅਤੇ ਇਸਰਾਏਲੀਆਂ ਨੇ ਉਨ੍ਹਾਂ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਹ ਇਸ ਤਰ੍ਹਾਂ ਜਾਪਦੇ ਸਨ ਜਿੱਕਰ ਪਠੋਰਿਆਂ ਦੇ ਦੋ ਛੋਟੇ ਇੱਜੜ ਹਨ ਪਰ ਅਰਾਮੀਆਂ ਨਾਲ ਦੇਸ ਭਰ ਗਿਆ ਸੀ ।
\s5
\v 28 ਪਰਮੇਸ਼ੁਰ ਦੇ ਇੱਕ ਬੰਦੇ ਨੇ ਆ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਇਸ ਲਈ ਕਿ ਅਰਾਮੀਆਂ ਨੇ ਆਖਿਆ ਕਿ ਯਹੋਵਾਹ ਪਹਾੜਾਂ ਦਾ ਪਰਮੇਸ਼ੁਰ ਹੈ ਪਰ ਉਹ ਮਦਾਨ ਦਾ ਪਰਮੇਸ਼ੁਰ ਨਹੀਂ ਹੈ ਮੈਂ ਇਸ ਵੱਡੇ ਦਲ ਨੂੰ ਸਾਰੇ ਦਾ ਸਾਰਾ ਤੇਰੇ ਹੱਥ ਵਿੱਚ ਕਰ ਦਿਆਂਗਾ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ ।
\s5
\v 29 ਸੋ ਉਨ੍ਹਾਂ ਨੇ ਇੱਕ ਦੂਜੇ ਦੇ ਸਾਹਮਣੇ ਸੱਤ ਦਿਨ ਡੇਰੇ ਲਾਈ ਰੱਖੇ ਤਾਂ ਇਸ ਤਰ੍ਹਾਂ ਹੋਇਆ ਕਿ ਸੱਤਵੇਂ ਦਿਨ ਲੜਾਈ ਜੁੱਟ ਪਈ ਅਤੇ ਇਸਰਾਏਲੀਆਂ ਨੇ ਇੱਕ ਦਿਹਾੜੀ ਵਿੱਚ ਅਰਾਮੀਆਂ ਦਾ ਇੱਕ ਲੱਖ ਪਿਆਦਾ ਵੱਢ ਸੁੱਟਿਆ ।
\v 30 ਪਰ ਰਹਿੰਦੇ ਖੂੰਧੇ ਅਫੇਕ ਸ਼ਹਿਰ ਨੂੰ ਨੱਠ ਗਏ ਅਤੇ ਉੱਥੇ ਸਤਾਈ ਹਜ਼ਾਰ ਉੱਤੇ ਜੋ ਬਚ ਗਏ ਸਨ ਇੱਕ ਕੰਧ ਡਿੱਗ ਪਈ ਅਤੇ ਬਨ-ਹਦਦ ਵੀ ਨੱਠਾ ਅਤੇ ਸ਼ਹਿਰ ਦੇ ਵਿੱਚ ਇੱਕ ਅੰਦਰਲੀ ਕੋਠੜੀ ਵਿੱਚ ਜਾ ਵੜਿਆ ।
\s5
\v 31 ਤਾਂ ਉਸ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਵੇਖੋ, ਅਸੀਂ ਸੁਣਿਆ ਹੈ ਕਿ ਇਸਰਾਏਲ ਦੇ ਘਰਾਣੇ ਦੇ ਪਾਤਸ਼ਾਹ ਦਿਆਲੂ ਪਾਤਸ਼ਾਹ ਹੁੰਦੇ ਹਨ । ਅਸੀਂ ਆਪਣੇ ਲੱਕਾਂ ਉੱਤੇ ਤੱਪੜ ਅਤੇ ਆਪਣੇ ਸਿਰਾਂ ਉੱਤੇ ਰੱਸੀਆਂ ਵਲੇਟ ਲਈਏ ਅਤੇ ਇਸਰਾਏਲ ਦੇ ਪਾਤਸ਼ਾਹ ਕੋਲ ਜਾਈਏ, ਸ਼ਾਇਦ ਉਹ ਤੇਰੀ ਜਾਨ ਬਖਸ਼ੀ ਕਰੇ ।
\v 32 ਸੋ ਉਨ੍ਹਾਂ ਨੇ ਆਪਣੇ ਲੱਕਾਂ ਉੱਤੇ ਤੱਪੜ ਅਤੇ ਸਿਰਾਂ ਉੱਤੇ ਰੱਸੀਆਂ ਵਲੇਟ ਲਈਆਂ ਅਤੇ ਇਸਰਾਏਲ ਦੇ ਪਾਤਸ਼ਾਹ ਕੋਲ ਆਏ ਅਤੇ ਆਖਿਆ ਕਿ ਤੁਹਾਡਾ ਦਾਸ ਬਨ-ਹਦਦ ਆਖਦਾ ਹੈ, ਦਯਾ ਕਰਕੇ ਮੇਰੀ ਜਾਨ ਬਖਸ਼ ਦਿਓ । ਅੱਗੋਂ ਉਸ ਆਖਿਆ ਕੀ ਉਹ ਅਜੇ ਜਿਉਂਦਾ ਹੈ ? ਉਹ ਤਾਂ ਮੇਰਾ ਭਰਾ ਹੈ ।
\s5
\v 33 ਉਨ੍ਹਾਂ ਮਨੁੱਖਾਂ ਨੇ ਇਹ ਚੰਗਾ ਲੱਛਣ ਜਾਣਿਆ ਅਤੇ ਧਿਆਨ ਨਾਲ ਉਹ ਦਾ ਇੱਛਾ ਜਾਚ ਕੇ ਆਖਿਆ, ਉਹ ਤੁਹਾਡਾ ਭਰਾ ਬਨ-ਹਦਦ ਹੈ ਤਾਂ ਉਸ ਆਖਿਆ, ਜਾਓ ਉਸ ਨੂੰ ਲੈ ਆਓ ਤਦ ਬਨ-ਹਦਦ ਉਹ ਦੇ ਕੋਲ ਬਾਹਰ ਆਇਆ ਅਤੇ ਉਹ ਨੇ ਉਸ ਨੂੰ ਆਪਣੇ ਰਥ ਉੱਤੇ ਚੜ੍ਹਾ ਲਿਆ ।
\v 34 ਉਹ ਨੇ ਉਸ ਨੂੰ ਆਖਿਆ, ਜਿਹੜੇ ਸ਼ਹਿਰ ਮੇਰੇ ਪਿਤਾ ਨੇ ਤੇਰੇ ਪਿਤਾ ਤੋਂ ਖੋਹ ਲਏ ਸਨ ਉਹ ਮੈਂ ਮੋੜ ਦਿਆਂਗਾ । ਤੂੰ ਆਪਣੇ ਲਈ ਦੰਮਿਸ਼ਕ ਵਿੱਚ ਬਜਾਰ ਬਣਾ ਲਈਂ ਜਿਵੇਂ ਮੇਰੇ ਪਿਤਾ ਨੇ ਸਾਮਰਿਯਾ ਵਿੱਚ ਬਣਾਏ ਸਨ ਤਦ ਅਹਾਬ ਨੇ ਆਖਿਆ, ਮੈਂ ਇਸ ਨੇਮ ਨਾਲ ਤੈਨੂੰ ਵਿਦਿਆ ਕਰਦਾ ਹਾਂ ਸੋ ਉਹ ਨੇ ਉਸ ਦੇ ਨਾਲ ਨੇਮ ਬੰਨ੍ਹਿਆ ਅਤੇ ਉਸ ਨੂੰ ਛੱਡ ਦਿੱਤਾ ।
\s ਅਹਾਬ ਦੇ ਵਿਨਾਸ਼ ਦੀ ਭਵਿੱਖਬਾਣੀ
\p
\s5
\v 35 ਫੇਰ ਨਬੀਆਂ ਦੇ ਪੁੱਤਰਾਂ ਵਿੱਚੋਂ ਇੱਕ ਜਣੇ ਨੇ ਆਪਣੇ ਗੁਆਂਢੀ ਨੂੰ ਯਹੋਵਾਹ ਦੇ ਬਚਨ ਅਨੁਸਾਰ ਆਖਿਆ, ਮੈਨੂੰ ਮਾਰ ਹੀ ਦੇਹ ਪਰ ਉਸ ਨੇ ਉਹ ਦੇ ਮਾਰਨ ਤੋਂ ਨਾਹ ਕੀਤੀ ।
\v 36 ਇਸ ਤੋਂ ਬਾਅਦ ਉਹ ਨੇ ਉਸ ਨੂੰ ਆਖਿਆ, ਇਸ ਲਈ ਕਿ ਤੂੰ ਯਹੋਵਾਹ ਦੀ ਅਵਾਜ਼ ਨੂੰ ਨਹੀਂ ਮੰਨਿਆ ਤਾਂ ਵੇਖ ਮੇਰੇ ਕੋਲੋਂ ਜਾਂਦਿਆਂ ਸਾਰ ਇੱਕ ਬੱਬਰ ਸ਼ੇਰ ਤੈਨੂੰ ਪਾੜ ਸੁੱਟੇਗਾ । ਸੋ ਜਦੋਂ ਹੀ ਉਹ ਉਸ ਕੋਲੋਂ ਗਿਆ ਇੱਕ ਬੱਬਰ ਸ਼ੇਰ ਉਸ ਨੂੰ ਮਿਲਿਆ ਜਿਸ ਉਸ ਨੂੰ ਪਾੜ ਸੁੱਟਿਆ ।
\s5
\v 37 ਫੇਰ ਉਹ ਨੂੰ ਇੱਕ ਹੋਰ ਮਨੁੱਖ ਮਿਲਿਆ ਤਾਂ ਉਹ ਨੇ ਉਸ ਨੂੰ ਆਖਿਆ, ਮੈਨੂੰ ਮਾਰ ਹੀ ਦੇਹ । ਉਸ ਮਨੁੱਖ ਨੇ ਉਸ ਨੂੰ ਮਾਰ-ਮਾਰ ਕੇ ਘਾਇਲ ਕਰ ਦਿੱਤਾ ।
\v 38 ਸੋ ਉਹ ਨਬੀ ਪਾਤਸ਼ਾਹ ਦੀ ਉਡੀਕ ਵਿੱਚ ਰਾਹ ਕੋਲ ਜਾ ਖੜ੍ਹਾ ਹੋਇਆ ਅਤੇ ਉਹ ਨੇ ਆਪਣੀ ਪਗੜੀ ਆਪਣੀਆਂ ਅੱਖਾਂ ਉੱਤੇ ਬੰਨ੍ਹ ਕੇ ਭੇਸ ਵਟਾਇਆ ।
\s5
\v 39 ਤਾਂ ਜਦ ਪਾਤਸ਼ਾਹ ਲੰਘ ਰਿਹਾ ਸੀ ਤਦ ਉਹ ਨੇ ਪਾਤਸ਼ਾਹ ਦੀ ਦੁਹਾਈ ਦਿੱਤੀ ਕਿ ਤੁਹਾਡਾ ਦਾਸ ਲੜਾਈ ਵਿੱਚ ਗਿਆ ਅਤੇ ਵੇਖੋ ਇੱਕ ਮਨੁੱਖ ਮੁੜ ਕੇ ਇੱਕ ਹੋਰ ਮਨੁੱਖ ਨੂੰ ਮੇਰੇ ਕੋਲ ਲਿਆਇਆ ਅਤੇ ਆਖਿਆ ਕਿ ਇਸ ਮਨੁੱਖ ਦਾ ਧਿਆਨ ਰੱਖ । ਜੇ ਕਦੀ ਇਹ ਨਿੱਕਲ ਜਾਵੇ ਤਾਂ ਇਸ ਦੀ ਜਾਨ ਦੇ ਵੱਟੇ ਤੇਰੀ ਜਾਨ ਜਾਵੇਗੀ ਜਾਂ ਤੈਨੂੰ ਇੱਕ ਤੋੜਾ ਚਾਂਦੀ ਦੇਣੀ ਪਵੇਗੀ ।
\v 40 ਜਿਸ ਵੇਲੇ ਤੇਰਾ ਦਾਸ ਇਧਰ ਉਧਰ ਕੰਮ ਵਿੱਚ ਫੱਸਿਆ ਹੋਇਆ ਸੀ ਤਾਂ ਉਹ ਨਿੱਕਲ ਗਿਆ । ਤਦ ਇਸਰਾਏਲ ਦੇ ਪਾਤਸ਼ਾਹ ਨੇ ਉਹ ਨੂੰ ਆਖਿਆ, ਇਵੇਂ ਹੀ ਤੇਰਾ ਨਬੇੜਾ ਹੋਵੇਗਾ ਜਿਵੇਂ ਤੂੰ ਆਪ ਨਬੇੜਿਆ ।
\s5
\v 41 ਫੇਰ ਉਹ ਨੇ ਛੇਤੀ ਨਾਲ ਉਸ ਪਗੜੀ ਨੂੰ ਆਪਣੀਆਂ ਅੱਖਾਂ ਉੱਤੋਂ ਲਾਹ ਦਿੱਤਾ ਤਾਂ ਇਸਰਾਏਲ ਦੇ ਪਾਤਸ਼ਾਹ ਨੇ ਉਹ ਨੂੰ ਪਹਿਚਾਣਿਆ ਕਿ ਉਹ ਨਬੀਆਂ ਵਿੱਚੋਂ ਹੈ ।
\v 42 ਉਹ ਨੇ ਉਸ ਨੂੰ ਆਖਿਆ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਇਸ ਲਈ ਕਿ ਤੂੰ ਉਸ ਮਨੁੱਖ ਨੂੰ ਜਿਹੜਾ ਮੈਂ ਵੱਢਣ ਜੋਗ ਠਹਿਰਾਇਆ ਸੀ ਆਪਣੇ ਹੱਥੀਂ ਖਿਸਕਾ ਦਿੱਤਾ ਤਾਂ ਉਸ ਦੀ ਜਾਨ ਦੇ ਵੱਟੇ ਤੇਰੀ ਜਾਨ ਜਾਵੇਗੀ ਅਤੇ ਉਸ ਦੇ ਲੋਕਾਂ ਦੇ ਵੱਟੇ ਤੇਰੇ ਲੋਕ
\v 43 ਤਾਂ ਇਸਰਾਏਲ ਦਾ ਪਾਤਸ਼ਾਹ ਆਪਣੇ ਮਹਿਲ ਨੂੰ ਉਦਾਸ ਅਤੇ ਗੁੱਸੇ ਹੋ ਕੇ ਚੱਲਿਆ ਗਿਆ ਅਤੇ ਸਾਮਰਿਯਾ ਵਿੱਚ ਆਇਆ ।
\s5
\c 21
\s ਨਾਬੋਥ ਦਾ ਦਾਖ ਦਾ ਬਾਗ
\p
\v 1 ਤਾਂ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਨਾਬੋਥ ਯਿਜ਼ਰਏਲੀ ਦੇ ਕੋਲ ਅੰਗੂਰਾਂ ਦਾ ਬਾਗ ਸੀ ਜਿਹੜਾ ਯਿਜ਼ਰਏਲ ਵਿੱਚ ਅਤੇ ਸਾਮਰਿਯਾ ਦੇ ਪਾਤਸ਼ਾਹ ਅਹਾਬ ਦੇ ਮਹਿਲ ਦੇ ਨਾਲ ਲਗਵਾਂ ਸੀ ।
\v 2 ਅਹਾਬ ਨਾਬੋਥ ਨੂੰ ਬੋਲਿਆ ਕਿ ਆਪਣਾ ਅੰਗੂਰੀ ਬਾਗ ਮੈਨੂੰ ਦੇ ਦੇਹ ਕਿ ਇਹ ਮੇਰੇ ਲਈ ਇੱਕ ਸਬਜ਼ੀ ਦਾ ਬਾਗ ਹੋਵੇ ਕਿਉਂ ਜੋ ਉਹ ਮੇਰੇ ਘਰ ਦੇ ਨਾਲ ਲਗਵਾਂ ਹੈ ਅਤੇ ਮੈਂ ਤੈਨੂੰ ਉਹ ਦੇ ਥਾਂ ਇੱਕ ਚੰਗਾ ਅੰਗੂਰੀ ਬਾਗ ਦੇ ਦਿਆਂਗਾ ਅਤੇ ਜੇ ਤੇਰੀ ਨਿਗਾਹ ਵਿੱਚ ਚੰਗਾ ਲੱਗੇ ਤਾਂ ਮੈਂ ਤੈਨੂੰ ਉਹ ਦੇ ਲਈ ਚਾਂਦੀ ਦਿਆਂਗਾ ।
\s5
\v 3 ਤਾਂ ਨਾਬੋਥ ਨੇ ਅਹਾਬ ਨੂੰ ਆਖਿਆ ਕਿ ਯਹੋਵਾਹ ਇਹ ਮੈਥੋਂ ਦੂਰ ਰੱਖੇ ਕਿ ਮੈਂ ਆਪਣੇ ਪਿਉ-ਦਾਦਿਆਂ ਦੀ ਮੀਰਾਸ ਤੁਹਾਨੂੰ ਦੇਵਾਂ ।
\v 4 ਤਾਂ ਅਹਾਬ ਆਪਣੇ ਘਰ ਨੂੰ ਗਿਆ । ਉਹ ਉਸ ਗੱਲ ਤੋਂ ਗੁੱਸੇ ਵਿੱਚ ਵੱਟਿਆ ਘੁੱਟਿਆ ਹੋਇਆ ਸੀ ਜੋ ਯਿਜ਼ਰਏਲੀ ਨਾਬੋਥ ਨੇ ਉਹ ਨੂੰ ਆਖੀ ਸੀ ਕਿ ਮੈਂ ਤੁਹਾਨੂੰ ਆਪਣੇ ਪਿਉ-ਦਾਦਿਆਂ ਦੀ ਮੀਰਾਸ ਨਹੀਂ ਦਿਆਂਗਾ । ਉਹ ਆਪਣੇ ਪਲੰਘ ਉੱਤੇ ਆ ਪਿਆ ਅਤੇ ਮੂੰਹ ਵੱਟ ਛੱਡਿਆ ਅਤੇ ਰੋਟੀ ਨਾ ਖਾਧੀ ।
\s5
\v 5 ਤਾਂ ਉਹ ਦੀ ਰਾਣੀ ਈਜ਼ਬਲ ਉਹ ਦੇ ਕੋਲ ਆਈ ਅਤੇ ਉਹ ਨੂੰ ਬੋਲੀ, ਤੇਰੀ ਰੂਹ ਕਿਉਂ ਉਦਾਸੀ ਵਿੱਚ ਹੈ ਜੋ ਤੂੰ ਰੋਟੀ ਨਹੀਂ ਖਾਧੀ ?
\v 6 ਉਹ ਉਸ ਨੂੰ ਬੋਲਿਆ ਕਿ ਮੈਂ ਯਿਜ਼ਰਏਲੀ ਨਾਬੋਥ ਨਾਲ ਗੱਲ ਕੀਤੀ ਸੀ ਅਤੇ ਮੈਂ ਉਸ ਨੂੰ ਆਖਿਆ ਸੀ ਕਿ ਤੂੰ ਆਪਣਾ ਅੰਗੂਰੀ ਬਾਗ ਮੈਨੂੰ ਚਾਂਦੀ ਦੇ ਕੇ ਦੇਹ ਅਤੇ ਜਾਂ ਜੇ ਤੈਨੂੰ ਪਸੰਦ ਹੋਵੇ ਤਾਂ ਮੈਂ ਤੈਨੂੰ ਉਹ ਦੇ ਥਾਂ ਇੱਕ ਹੋਰ ਅੰਗੂਰੀ ਬਾਗ ਦੇ ਦਿੰਦਾ ਹਾਂ ਪਰ ਉਸ ਨੇ ਆਖਿਆ, ਮੈਂ ਤੁਹਾਨੂੰ ਆਪਣਾ ਅੰਗੂਰੀ ਬਾਗ ਨਹੀਂ ਦਿਆਂਗਾ ।
\v 7 ਤਾਂ ਉਸ ਦੀ ਰਾਣੀ ਈਜ਼ਬਲ ਨੇ ਉਹ ਨੂੰ ਆਖਿਆ, ਕੀ ਤੂੰ ਇਸ ਵੇਲੇ ਇਸਰਾਏਲ ਉੱਤੇ ਰਾਜ ਕਰਦਾ ਹੈਂ ? ਉੱਠ ਰੋਟੀ ਖਾਹ ਅਤੇ ਆਪਣਾ ਮਨ ਭਾਉਂਦਾ ਭੋਗ ਬਿਲਾਸ ਕਰ । ਮੈਂ ਤੈਨੂੰ ਯਿਜ਼ਰਏਲੀ ਨਾਬੋਥ ਦਾ ਅੰਗੂਰੀ ਬਾਗ ਲੈ ਕੇ ਦਿੰਦੀ ਹਾਂ ।
\s5
\v 8 ਸੋ ਉਸ ਨੇ ਅਹਾਬ ਦੇ ਨਾਮ ਉੱਤੇ ਪਰਵਾਨੇ ਲਿਖੇ ਅਤੇ ਉਨ੍ਹਾਂ ਉੱਤੇ ਉਹ ਦੀ ਮੋਹਰ ਲਾਈ । ਉਹ ਉਨ੍ਹਾਂ ਬਜ਼ੁਰਗਾਂ ਅਤੇ ਭਲੇ ਲੋਕਾਂ ਨੂੰ ਭੇਜੇ ਜਿਹੜੇ ਉਹ ਦੇ ਸ਼ਹਿਰੀ ਸਨ ਅਤੇ ਨਾਬੋਥ ਦੇ ਨੇੜੇ ਵੱਸਦੇ ਸਨ ।
\v 9 ਤਾਂ ਉਸ ਨੇ ਪਰਵਾਨਿਆਂ ਵਿੱਚ ਲਿਖਿਆ ਕਿ ਵਰਤ ਦੀ ਡੌਂਡੀ ਫਿਰਾਓ ਅਤੇ ਨਾਬੋਥ ਨੂੰ ਲੋਕਾਂ ਦੇ ਸਿਰੇ ਤੇ ਬਿਠਾਓ ।
\v 10 ਤਾਂ ਸ਼ਤਾਨ ਦੇ ਪੁੱਤਰਾਂ ਵਿੱਚੋਂ ਦੋ ਮਨੁੱਖਾਂ ਨੂੰ ਉਹ ਦੇ ਸਾਹਮਣੇ ਬਿਠਾਓ । ਉਹ ਗਵਾਹੀ ਦੇਣ ਕਿ ਤੂੰ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਬੋਲਿਆ ਹੈਂ ਤਾਂ ਉਹ ਉਸ ਨੂੰ ਬਾਹਰ ਲੈ ਜਾ ਕੇ ਪਥਰਾਉ ਕਰਨ ਕਿ ਉਹ ਮਰ ਜਾਵੇ ।
\s5
\v 11 ਸੋ ਉਹ ਦੇ ਸ਼ਹਿਰ ਦੇ ਲੋਕਾਂ ਨੇ ਅਰਥਾਤ ਬਜ਼ੁਰਗਾਂ ਅਤੇ ਭਲੇ ਲੋਕਾਂ ਨੇ ਜੋ ਉਹ ਦੇ ਸ਼ਹਿਰ ਦੇ ਵਾਸੀ ਸਨ ਜਿਵੇਂ ਈਜ਼ਬਲ ਨੇ ਉਨ੍ਹਾਂ ਨੂੰ ਸੁਨੇਹਾ ਭੇਜਿਆ ਸੀ ਅਤੇ ਜਿਵੇਂ ਉਨ੍ਹਾਂ ਪਰਵਾਨਿਆਂ ਵਿੱਚ ਲਿਖਿਆ ਸੀ ਜੋ ਉਸ ਉਨ੍ਹਾਂ ਨੂੰ ਭੇਜੇ ਤਿਵੇਂ ਹੀ ਕੀਤਾ ।
\v 12 ਉਨ੍ਹਾਂ ਨੇ ਵਰਤ ਦੀ ਡੌਂਡੀ ਫਿਰਾਈ ਅਤੇ ਨਾਬੋਥ ਨੂੰ ਲੋਕਾਂ ਵਿੱਚ ਉੱਚਾ ਕਰਕੇ ਬਿਠਾਇਆ ।
\v 13 ਤਾਂ ਦੋ ਸ਼ਤਾਨੀ ਮਨੁੱਖ ਅੰਦਰ ਆਏ ਅਤੇ ਉਸ ਦੇ ਸਾਹਮਣੇ ਬੈਠ ਗਏ ਤਾਂ ਇਨ੍ਹਾਂ ਸ਼ਤਾਨੀ ਮਨੁੱਖਾਂ ਨੇ ਉਸ ਦੇ ਉੱਤੇ ਅਰਥਾਤ ਨਾਬੋਥ ਉੱਤੇ ਲੋਕਾਂ ਦੇ ਅੱਗੇ ਗਵਾਹੀ ਦਿੱਤੀ ਕਿ ਨਾਬੋਥ ਨੇ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਆਖੇ ਹਨ ਤਾਂ ਉਹ ਉਸ ਨੂੰ ਸ਼ਹਿਰੋਂ ਬਾਹਰ ਲੈ ਗਏ ਅਤੇ ਉਸ ਨੂੰ ਪਥਰਾਉ ਕਰ ਕੇ ਮਾਰ ਸੁੱਟਿਆ ।
\v 14 ਤਾਂ ਉਨ੍ਹਾਂ ਨੇ ਈਜ਼ਬਲ ਨੂੰ ਕਹਾ ਭੇਜਿਆ ਕਿ ਨਾਬੋਥ ਨੂੰ ਪਥਰਾਉ ਕੀਤਾ ਗਿਆ ਅਤੇ ਉਹ ਮਰ ਗਿਆ ਹੈ ।
\s5
\v 15 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਈਜ਼ਬਲ ਨੇ ਸੁਣਿਆ ਕਿ ਨਾਬੋਥ ਉੱਤੇ ਪਥਰਾਉ ਕੀਤਾ ਗਿਆ ਅਤੇ ਉਹ ਮਰ ਗਿਆ ਹੈ ਤਾਂ ਈਜ਼ਬਲ ਨੇ ਅਹਾਬ ਨੂੰ ਆਖਿਆ, ਉੱਠ ਅਤੇ ਯਿਜ਼ਰਏਲੀ ਨਾਬੋਥ ਦੇ ਅੰਗੂਰੀ ਬਾਗ ਨੂੰ ਕਬਜ਼ੇ ਵਿੱਚ ਲੈ ਜਿਹੜਾ ਉਹ ਤੈਨੂੰ ਚਾਂਦੀ ਲੈ ਕੇ ਦੇਣਾ ਨਹੀਂ ਚਾਹੁੰਦਾ ਸੀ ਕਿਉਂ ਜੋ ਨਾਬੋਥ ਜਿਉਂਦਾ ਨਹੀਂ ਸਗੋਂ ਉਹ ਤਾਂ ਮਰ ਗਿਆ ਹੈ ।
\v 16 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਅਹਾਬ ਨੇ ਸੁਣਿਆ ਕਿ ਨਾਬੋਥ ਮਰ ਗਿਆ ਹੈ ਤਾਂ ਅਹਾਬ ਉੱਠਿਆ ਕਿ ਨਾਬੋਥ ਯਿਜ਼ਰਏਲੀ ਦੇ ਅੰਗੂਰੀ ਬਾਗ ਉੱਤੇ ਕਬਜ਼ਾ ਕਰਨ ਲਈ ਹੇਠਾਂ ਜਾਵੇ ।
\s5
\v 17 ਤਾਂ ਪਰਮੇਸ਼ੁਰ ਦਾ ਬਚਨ ਏਲੀਯਾਹ ਤਿਸ਼ਬੀ ਨੂੰ ਆਇਆ ਕਿ
\v 18 ਉੱਠ ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਜੋ ਸਾਮਰਿਯਾ ਵਿੱਚ ਵੱਸਦਾ ਹੈ ਜਾ ਮਿਲ । ਵੇਖ, ਉਹ ਨਾਬੋਥ ਦੇ ਅੰਗੂਰੀ ਬਾਗ ਵਿੱਚ ਹੈ ਅਤੇ ਉਸ ਦਾ ਕਬਜ਼ਾ ਲੈਣ ਨੂੰ ਉੱਥੇ ਗਿਆ ਹੈ ।
\s5
\v 19 ਤੂੰ ਉਹ ਨੂੰ ਬੋਲ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕੀ ਤੂੰ ਖ਼ੂਨੀ ਬਣਿਆ ਅਤੇ ਕੀ ਕਬਜ਼ਾ ਵੀ ਲਿਆ ? ਤੂੰ ਉਹ ਨੂੰ ਬੋਲ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਕਿ ਜਿੱਥੇ ਕੁੱਤਿਆਂ ਨੇ ਨਾਬੋਥ ਦਾ ਲਹੂ ਚੱਟਿਆ ਉੱਥੇ ਤੇਰਾ ਲਹੂ ਚੱਟਣਗੇ, ਹਾਂ ਤੇਰਾ ਹੀ ।
\v 20 ਅੱਗੋਂ ਅਹਾਬ ਨੇ ਏਲੀਯਾਹ ਨੂੰ ਆਖਿਆ, ਹੇ ਮੇਰਿਆ ਦੁਸ਼ਮਣਾ, ਤੂੰ ਮੈਨੂੰ ਲੱਭ ਲਿਆ ? ਉਸ ਉੱਤਰ ਦਿੱਤਾ ਹਾਂ, ਲੱਭ ਲਿਆ ਕਿਉਂ ਜੋ ਤੂੰ ਯਹੋਵਾਹ ਦੇ ਵੇਖਦਿਆਂ ਤੇ ਬੁਰਿਆਈ ਕਰਨ ਲਈ ਆਪ ਨੂੰ ਵੇਚ ਦਿੱਤਾ ।
\s5
\v 21 ਤੂੰ ਵੇਖੇਂਗਾ ਕਿ ਮੈਂ ਤੇਰੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਮੈਂ ਤੈਨੂੰ ਝਾੜ ਸੁੱਟਾਂਗਾ ਅਤੇ ਮੈਂ ਅਹਾਬ ਨਾਲੋਂ ਨਰ ਅਤੇ ਇਸਰਾਏਲ ਦੇ ਬੰਧੂਏ ਅਤੇ ਅਜ਼ਾਦ ਵੱਢ ਸੁੱਟਾਂਗਾ ।
\v 22 ਅਤੇ ਮੈਂ ਤੇਰੇ ਘਰਾਣੇ ਨੂੰ ਨਾਬਾਟ ਦੇ ਪੁੱਤਰ ਯਾਰਾਬੁਆਮ ਦੇ ਵਾਂਗੂੰ ਤੇ ਅਹੀਯਾਹ ਦੇ ਪੁੱਤਰ ਬਆਸ਼ਾ ਦੇ ਘਰਾਣੇ ਵਾਂਗੂੰ ਕਰ ਦਿਆਂਗਾ ਉਸ ਖਿਝ ਦੇ ਕਾਰਨ ਜਿਹ ਦੇ ਨਾਲ ਤੂੰ ਮੈਨੂੰ ਖਿਝਾਇਆ ਅਤੇ ਇਸ ਤੋਂ ਵੀ ਕਿ ਤੂੰ ਇਸਰਾਏਲ ਤੋਂ ਪਾਪ ਕਰਾਇਆ ।
\s5
\v 23 ਈਜ਼ਬਲ ਲਈ ਵੀ ਯਹੋਵਾਹ ਦਾ ਬਚਨ ਹੈ ਕਿ ਈਜ਼ਬਲ ਨੂੰ ਯਿਜ਼ਰਏਲ ਦੀ ਸਫੀਲ ਕੋਲ ਕੁੱਤੇ ਖਾਣਗੇ ।
\v 24 ਅਹਾਬ ਦਾ ਜਿਹੜਾ ਸ਼ਹਿਰ ਵਿੱਚ ਮਰੇਗਾ ਉਹ ਨੂੰ ਕੁੱਤੇ ਖਾਣਗੇ ਅਤੇ ਜਿਹੜਾ ਰੜ ਵਿੱਚ ਮਰੇਗਾ ਉਹ ਨੂੰ ਅਕਾਸ਼ ਦੇ ਪੰਛੀ ਖਾਣਗੇ ।
\s5
\v 25 ਪਰ ਅਹਾਬ ਵਰਗਾ ਕੋਈ ਨਹੀਂ ਹੋਇਆ ਜਿਸ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਲਈ ਆਪ ਨੂੰ ਵੇਚਿਆ ਅਤੇ ਜਿਸ ਨੂੰ ਉਹ ਦੀ ਰਾਣੀ ਈਜ਼ਬਲ ਨੇ ਪਰੇਰਿਆ ।
\v 26 ਉਹ ਨੇ ਅੱਤ ਘਿਣਾਉਣਾ ਕੰਮ ਇਹ ਕੀਤਾ ਕਿ ਅੰਮੋਰੀਆਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੇ ਅੱਗੋਂ ਕੱਢ ਦਿੱਤਾ ਸੀ ਉਹ ਬੁੱਤਾਂ ਦੇ ਮਗਰ ਲੱਗ ਗਿਆ ।
\s5
\v 27 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਅਹਾਬ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਲੀੜੇ ਪਾੜ ਲਏ ਅਤੇ ਆਪਣੇ ਸਰੀਰ ਉੱਤੇ ਤੱਪੜ ਪਾ ਕੇ ਵਰਤ ਰੱਖਿਆ ਅਤੇ ਤੱਪੜ ਵਿੱਚ ਹੀ ਲੇਟਣ ਅਤੇ ਹੌਲੀ-ਹੌਲੀ ਚੱਲਣ ਲੱਗਾ ।
\v 28 ਤਾਂ ਯਹੋਵਾਹ ਦਾ ਬਚਨ ਏਲੀਯਾਹ ਤਿਸ਼ਬੀ ਨੂੰ ਆਇਆ ਕੀ
\v 29 ਤੂੰ ਵੇਖਦਾ ਹੈਂ ਕਿ ਅਹਾਬ ਨੇ ਮੇਰੇ ਸਾਹਮਣੇ ਆਪ ਨੂੰ ਅਧੀਨ ਕੀਤਾ ਹੈ ? ਇਸ ਲਈ ਕਿ ਉਹ ਨੇ ਆਪ ਨੂੰ ਮੇਰੇ ਸਨਮੁਖ ਅਧੀਨ ਕੀਤਾ ਹੈ ਮੈਂ ਉਹ ਦੇ ਦਿਨਾਂ ਵਿੱਚ ਇਹ ਬੁਰਿਆਈ ਨਾ ਲਿਆਵਾਂਗਾ ਪਰ ਉਹ ਦੇ ਪੁੱਤਰ ਦੇ ਦਿਨਾਂ ਵਿੱਚ ਉਹ ਦੇ ਘਰਾਣੇ ਉੱਤੇ ਇਹ ਬੁਰਿਆਈ ਲਿਆਵਾਂਗਾ ।
\s5
\c 22
\s ਮੀਕਾਯਾਹ ਦੀ ਅਹਾਬ ਨੂੰ ਚੇਤਾਵਨੀ
\r ( 2 ਇਤਿਹਾਸ 18:2-27)
\p
\v 1 ਤਿੰਨਾਂ ਸਾਲਾਂ ਤੱਕ ਉਹ ਅਮਨ ਨਾਲ ਟਿਕੇ ਰਹੇ ਅਤੇ ਅਰਾਮ ਅਤੇ ਇਸਰਾਏਲ ਵਿੱਚ ਕੋਈ ਲੜਾਈ ਨਾ ਹੋਈ ।
\v 2 ਤਾਂ ਤੀਜੇ ਸਾਲ ਇਸ ਤਰ੍ਹਾਂ ਹੋਇਆ ਕਿ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫਾਟ ਇਸਰਾਏਲ ਦੇ ਪਾਤਸ਼ਾਹ ਕੋਲ ਹਠਾੜ ਨੂੰ ਆਇਆ ।
\s5
\v 3 ਅਤੇ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਟਹਿਲੂਆਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਰਾਮੋਥ ਗਿਲਆਦ ਸਾਡਾ ਹੈ । ਭਲਾ, ਅਸੀਂ ਚੁੱਪ ਕਰਕੇ ਬੈਠ ਰਹੀਏ ਅਤੇ ਉਸ ਨੂੰ ਅਰਾਮ ਦੇ ਰਾਜਾ ਕੋਲੋਂ ਮੋੜ ਕੇ ਨਾ ਲਈਏ ?
\v 4 ਉਹ ਨੇ ਯਹੋਸ਼ਾਫਾਟ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਨੂੰ ਲੜਾਈ ਲਈ ਚੱਲੇਂਗਾ ? ਤਾਂ ਯਹੋਸ਼ਾਫਾਟ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਜੇਹਾ ਤੂੰ ਤੇਹਾ ਮੈਂ, ਜੇਹੇ ਤੇਰੇ ਲੋਕ ਤੇਹੇ ਮੇਰੇ ਲੋਕ, ਜੇਹੇ ਤੇਰੇ ਘੋੜੇ ਤੇਹੇ ਮੇਰੇ ਘੋੜੇ ।
\s5
\v 5 ਇਸ ਤੋਂ ਬਾਅਦ ਯਹੋਸ਼ਾਫਾਟ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਅੱਜ ਜ਼ਰਾ ਯਹੋਵਾਹ ਦੇ ਬਚਨ ਦੀ ਤਾਂ ਪੁੱਛ ਕਰੀਂ ।
\v 6 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਚਾਰ ਕੁ ਸੌ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਮੈਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜਾਈ ਕਰਾਂ ਜਾਂ ਜਾਣ ਦਿਆਂ ? ਉਨ੍ਹਾਂ ਆਖਿਆ, ਤੁਸੀਂ ਜਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ ।
\s5
\v 7 ਤਾਂ ਯਹੋਸ਼ਾਫਾਟ ਨੇ ਆਖਿਆ, ਇਨ੍ਹਾਂ ਤੋਂ ਵਾਹਵਾ ਯਹੋਵਾਹ ਦਾ ਕੋਈ ਹੋਰ ਨਬੀ ਵੀ ਹੈ ਤਾਂ ਜੋ ਅਸੀਂ ਉਸ ਦੇ ਕੋਲੋਂ ਵੀ ਪੁੱਛੀਏ ?
\v 8 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫਾਟ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਹ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ ਪਰ ਮੈਨੂੰ ਉਸ ਤੋਂ ਕਿੜ ਹੈ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ । ਯਹੋਸ਼ਾਫਾਟ ਨੇ ਆਖਿਆ, ਪਾਤਸ਼ਾਹ ਇਸ ਤਰ੍ਹਾਂ ਨਾ ਆਖੇ ।
\v 9 ਤਦ ਇਸਰਾਏਲ ਦੇ ਪਾਤਸ਼ਾਹ ਨੇ ਇੱਕ ਖੁਸਰੇ ਨੂੰ ਸੱਦ ਕੇ ਆਖਿਆ, ਯਿਮਲਾਹ ਦੇ ਪੁੱਤਰ ਮੀਕਾਯਾਹ ਨੂੰ ਛੇਤੀ ਲੈ ਆ ।
\s5
\v 10 ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫਾਟ ਆਪੋ ਆਪਣੀਆਂ ਰਾਜ ਗੱਦੀਆਂ ਉੱਤੇ ਪਾਤਸ਼ਾਹੀ ਬਸਤਰ ਪਹਿਨੇ ਹੋਏ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫਾਟਕ ਅੱਗੇ ਸੀ ਬੈਠੇ ਹੋਏ ਸਨ ਅਤੇ ਸਾਰੇ ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ ।
\v 11 ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਙ ਬਣਾਏ ਅਤੇ ਆਖਿਆ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੱਕ ਉਹ ਮੁੱਕ ਨਾ ਜਾਣ ਧਸੀ ਜਾਓਗੇ
\v 12 ਅਤੇ ਸਾਰੇ ਨਬੀ ਇਸ ਤਰ੍ਹਾਂ ਅਗੰਮ ਵਾਚ ਰਹੇ ਸਨ ਕਿ ਰਾਮੋਥ ਗਿਲਆਦ ਉੱਤੇ ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ ।
\s5
\v 13 ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀ ਨਾ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਆਂ ਗੱਲਾਂ ਦੱਸਦੇ ਹਨ । ਤੇਰੀ ਗੱਲ ਵੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਭਲਿਆਈ ਬੋਲੀਂ ।
\v 14 ਅੱਗੋਂ ਮੀਕਾਯਾਹ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜੋ ਕੁਝ ਯਹੋਵਾਹ ਮੈਨੂੰ ਫ਼ਰਮਾਏਗਾ ਉਹੋ ਹੀ ਬੋਲਾਂਗਾ ।
\v 15 ਸੋ ਉਹ ਪਾਤਸ਼ਾਹ ਕੋਲ ਆਇਆ ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਹੇ ਮੀਕਾਯਾਹ, ਭਲਾ ਅਸੀਂ ਰਾਮੋਥ-ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਜਾਂ ਰੁਕੇ ਰਹੀਏ ? ਤਾਂ ਉਹ ਨੇ ਉਸ ਨੂੰ ਆਖਿਆ, ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ ।
\s5
\v 16 ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਮੈਂ ਤੈਨੂੰ ਕਿੰਨੀ ਕੁ ਵਾਰ ਸਹੁੰ ਚੁਕਾਵਾਂ ਕਿ ਤੂੰ ਮੈਨੂੰ ਯਹੋਵਾਹ ਦੇ ਨਾਮ ਉੱਤੇ ਸਚਿਆਈ ਤੋਂ ਬਿਨਾਂ ਕੁਝ ਹੋਰ ਨਾ ਦੱਸੇਂ ?
\v 17 ਤਦ ਉਹ ਨੇ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਅਯਾਲੀ ਨਹੀਂ ਪਹਾੜਾਂ ਉੱਤੇ ਖਿੰਡ ਜਾਣਾ ਦੇਖਿਆ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਕ ਨਹੀਂ ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ ।
\s5
\v 18 ਇਸ ਤੋਂ ਬਾਅਦ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫਾਟ ਨੂੰ ਆਖਿਆ, ਭਲਾ, ਮੈਂ ਤੈਨੂੰ ਨਹੀਂ ਆਖਿਆ ਸੀ ਕਿ ਉਹ ਮੇਰੀ ਭਲਿਆਈ ਨਹੀਂ ਸਗੋਂ ਬੁਰਿਆਈ ਵਾਚੇਗਾ ?
\v 19 ਉਹ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ । ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ ।
\v 20 ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਏਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ ।
\s5
\v 21 ਤਾਂ ਇਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖੜ੍ਹਾ ਹੋਇਆ ਅਤੇ ਆਖਿਆ, ਮੈਂ ਉਸ ਨੂੰ ਭਰਮਾਵਾਂਗਾ ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰ੍ਹਾਂ ?
\v 22 ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ । ਤਾਂ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ । ਜਾ ਅਤੇ ਇਸ ਤਰ੍ਹਾਂ ਕਰ ।
\v 23 ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇੰਨ੍ਹਾਂ ਸਭਨਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ ।
\s5
\v 24 ਤਾਂ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਨੇੜੇ ਆ ਕੇ ਮੀਕਾਯਾਹ ਨੂੰ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ ?
\v 25 ਪਰ ਮੀਕਾਯਾਹ ਨੇ ਆਖਿਆ, ਵੇਖ, ਤੂੰ ਉਸ ਦਿਨ ਜਦ ਤੂੰ ਅੰਦਰਲੀ ਕੋਠੜੀ ਵਿੱਚ ਲੁੱਕਣ ਨੂੰ ਵੜੇਂਗਾ ਤਦ ਤੂੰ ਵੇਖੇਂਗਾ ।
\s5
\v 26 ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ੍ਹ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾ ।
\v 27 ਅਤੇ ਆਖ ਕਿ ਪਾਤਸ਼ਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੋੜੀ ਇਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਤੇ ਤੰਗੀ ਦਾ ਪਾਣੀ ਦਿਓ ।
\v 28 ਪਰ ਮੀਕਾਯਾਹ ਨੇ ਆਖਿਆ, ਜੇਕਰ ਤੁਸੀਂ ਕਦੀ ਸੁੱਖ-ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ ।
\s ਅਹਾਬ ਦੀ ਮੌਤ
\r (2 ਇਤਿਹਾਸ 18:28-34)
\p
\s5
\v 29 ਤਾਂ ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਰਾਮੋਥ ਗਿਲਆਦ ਨੂੰ ਚੜ੍ਹੇ ।
\v 30 ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫਾਟ ਨੂੰ ਆਖਿਆ, ਮੈਂ ਆਪਣਾ ਭੇਸ ਵਟਾ ਕੇ ਲੜਾਈ ਵਿੱਚ ਜਾਂਵਾਂਗਾ ਪਰ ਤੂੰ ਆਪਣੇ ਬਸਤਰ ਪਾਈ ਰੱਖ । ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾ ਕੇ ਲੜਾਈ ਵਿੱਚ ਗਿਆ ।
\s5
\v 31 ਪਰ ਅਰਾਮ ਦੇ ਰਾਜੇ ਨੇ ਆਪਣੇ ਰੱਥਾਂ ਦੇ ਬੱਤੀਆਂ ਸਰਦਾਰਾਂ ਨੂੰ ਹੁਕਮ ਦਿੱਤਾ ਕਿ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹੋਰ ਕਿਸੇ ਛੋਟੇ ਵੱਡੇ ਨਾਲ ਨਾ ਲੜਿਓ ।
\v 32 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਰੱਥਾਂ ਦੇ ਸਰਦਾਰਾਂ ਨੇ ਯਹੋਸ਼ਾਫਾਟ ਨੂੰ ਦੇਖਿਆ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਪਾਤਸ਼ਾਹ ਜ਼ਰੂਰ ਇਹੋ ਹੀ ਹੋਵੇਗਾ ਅਤੇ ਉਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫਾਟ ਚਿਚਲਾਇਆ ।
\v 33 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਰੱਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਇਹ ਇਸਰਾਏਲ ਦਾ ਪਾਤਸ਼ਾਹ ਨਹੀਂ ਹੈਂ ਤਾਂ ਉਹ ਉਸ ਦਾ ਪਿੱਛਾ ਕਰਨ ਤੋਂ ਹਟ ਗਏ ।
\s5
\v 34 ਅਤੇ ਕਿਸੇ ਮਨੁੱਖ ਨੇ ਅੱਟਕਲ ਪੱਚੂ ਆਪਣਾ ਧਨੁਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ ।
\s5
\v 35 ਅਤੇ ਲੜਾਈ ਉਸ ਦਿਨ ਵੱਧ ਗਈ ਅਤੇ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮ੍ਹਿਆ ਰਿਹਾ ਅਤੇ ਸੰਝ ਨੂੰ ਮਰ ਗਿਆ ਅਤੇ ਲਹੂ ਉਹ ਦੇ ਜ਼ਖਮ ਤੋਂ ਰਥ ਦੇ ਵਿੱਚ ਵਗਦਾ ਰਿਹਾ ।
\v 36 ਅਤੇ ਸੂਰਜ ਦੇ ਆਥਣ ਦੇ ਵੇਲੇ ਦਲ ਦੇ ਵਿੱਚ ਇਹ ਹੋਕਾ ਫਿਰਾਇਆ ਗਿਆ ਕਿ ਹਰ ਕੋਈ ਆਪੋ ਆਪਣੇ ਸ਼ਹਿਰ ਅਤੇ ਹਰ ਕੋਈ ਆਪੋ ਆਪਣੇ ਦੇਸ ਨੂੰ ਤੁਰ ਜਾਵੇ ।
\s5
\v 37 ਸੋ ਪਾਤਸ਼ਾਹ ਮਰ ਗਿਆ ਅਤੇ ਉਹ ਨੂੰ ਸਾਮਰਿਯਾ ਵਿੱਚ ਲੈ ਗਏ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਸਾਮਰਿਯਾ ਵਿੱਚ ਦੱਬ ਦਿੱਤਾ ।
\v 38 ਅਤੇ ਰਥ ਨੂੰ ਸਾਮਰਿਯਾ ਦੇ ਤਲਾਓ ਵਿੱਚ ਧੋਤਾ ਜਿੱਥੇ ਵੇਸਵਾ ਨਹਾਉਂਦੀਆਂ ਹੁੰਦੀਆਂ ਸਨ ਅਤੇ ਯਹੋਵਾਹ ਦੇ ਬਚਨ ਅਨੁਸਾਰ ਜੋ ਉਹ ਬੋਲਿਆ ਕੁੱਤਿਆਂ ਨੇ ਆ ਕੇ ਉਹ ਦਾ ਲਹੂ ਚੱਟਿਆ ।
\s5
\v 39 ਅਹਾਬ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸਨੇ ਕੀਤਾ ਅਤੇ ਉਹ ਹਾਥੀ ਦੰਦ ਦਾ ਘਰ ਜੋ ਉਸ ਨੇ ਬਣਾਇਆ ਅਤੇ ਉਹ ਸਾਰੇ ਸ਼ਹਿਰ ਜੋ ਉਸ ਨੇ ਉਸਾਰੇ ਕੀ ਉਹ ਸਭ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਗਏ ?
\v 40 ਸੋ ਅਹਾਬ ਆਪਣੇ ਪਿਉ-ਦਾਦਿਆਂ ਦੇ ਨਾਲ ਸੌਂ ਗਿਆ ਅਤੇ ਉਸ ਦਾ ਪੁੱਤਰ ਅਹਜ਼ਯਾਹ ਉਸ ਦੇ ਥਾਂ ਰਾਜ ਕਰਨ ਲੱਗਾ ।
\s ਯਹੂਦਾਹ ਦਾ ਰਾਜਾ ਯਹੋਸ਼ਾਫਾਟ
\r (2 ਇਤਿਹਾਸ 20:31-21:1)
\p
\s5
\v 41 ਆਸਾ ਦਾ ਪੁੱਤਰ ਯਹੋਸ਼ਾਫਾਟ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਚੌਥੇ ਸਾਲ ਵਿੱਚ ਯਹੂਦਾਹ ਉੱਤੇ ਰਾਜ ਕਰਨ ਲੱਗਾ ।
\v 42 ਯਹੋਸ਼ਾਫਾਟ ਪੈਂਤੀਆਂ ਸਾਲਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਯਰੂਸ਼ਲਮ ਵਿੱਚ ਪੰਝੀ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਸ਼ਿਲਹੀ ਦੀ ਧੀ ਅਜ਼ੂਬਾਹ ਸੀ ।
\s5
\v 43 ਉਹ ਆਪਣੇ ਪਿਤਾ ਆਸਾ ਦੇ ਸਾਰੇ ਰਾਹ ਵਿੱਚ ਚੱਲਦਾ ਰਿਹਾ । ਉਹ ਉਸ ਤੋਂ ਨਹੀਂ ਮੁੜਿਆ ਪਰ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਉਹੋ ਕਰਦਾ ਰਿਹਾ ਤਾਂ ਵੀ ਉੱਚੇ ਸਥਾਨ ਢਾਹੇ ਨਾ ਗਏ ਸਗੋਂ ਅਜੇ ਲੋਕ ਉਨ੍ਹਾਂ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ ।
\v 44 ਯਹੋਸ਼ਾਫਾਟ ਨੇ ਇਸਰਾਏਲ ਦੇ ਪਾਤਸ਼ਾਹ ਨਾਲ ਮੇਲ ਕੀਤਾ ।
\s5
\v 45 ਯਹੋਸ਼ਾਫਾਟ ਦੀਆਂ ਬਾਕੀ ਗੱਲਾਂ ਅਤੇ ਉਹ ਦਾ ਬਲ ਜੋ ਉਹ ਨੇ ਵਿਖਾਇਆ ਅਤੇ ਉਹ ਕਿਵੇਂ ਲੜਿਆ ਕੀ ਇਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ ?
\v 46 ਅਤੇ ਉਨ੍ਹਾਂ ਗਾਂਡੂਆਂ ਨੂੰ ਜੋ ਉਹ ਦੇ ਪਿਤਾ ਆਸਾ ਦੇ ਦਿਨਾਂ ਵਿੱਚ ਬਾਕੀ ਰਹਿ ਗਏ ਸਨ ਉਹ ਨੇ ਦੇਸੋਂ ਕੱਢ ਦਿੱਤਾ ।
\v 47 ਅਦੋਮ ਵਿੱਚ ਕੋਈ ਰਾਜਾ ਨਹੀਂ ਸੀ । ਇੱਕ ਗੁਮਾਸ਼ਤਾ ਰਾਜ ਕਰਦਾ ਸੀ ।
\s5
\v 48 ਯਹੋਸ਼ਾਫਾਟ ਨੇ ਤਰਸ਼ੀਸ਼ੀ ਜਹਾਜ਼ ਬਣਾਏ ਤਾਂ ਜੋ ਉਹ ਸੋਨੇ ਲਈ ਓਫੀਰ ਨੂੰ ਜਾਣ ਪਰ ਉਹ ਗਏ ਨਾ ਕਿਉਂ ਜੋ ਉਹ ਜਹਾਜ਼ ਅਸਯੋਨ-ਗਬਰ ਕੋਲ ਟੁੱਟ ਗਏ ।
\v 49 ਤਦ ਅਹਾਬ ਦੇ ਪੁੱਤਰ ਅਹਜ਼ਯਾਹ ਨੇ ਯਹੋਸ਼ਾਫਾਟ ਨੂੰ ਆਖਿਆ ਕਿ ਜਹਾਜ਼ਾਂ ਉੱਤੇ ਆਪਣਿਆਂ ਟਹਿਲੂਆਂ ਨਾਲ ਮੇਰੇ ਟਹਿਲੂਆਂ ਨੂੰ ਜਾਣ ਦੇਹ ਪਰ ਯਹੋਸ਼ਾਫਾਟ ਨੇ ਨਾਂਹ ਕਰ ਦਿੱਤੀ ।
\v 50 ਤਾਂ ਯਹੋਸ਼ਾਫਾਟ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਆਪਣੇ ਪਿਉ-ਦਾਦਿਆਂ ਨਾਲ ਦੱਬਿਆ ਗਿਆ ਅਤੇ ਯਹੋਰਾਮ ਉਹ ਦਾ ਪੁੱਤਰ ਉਹ ਦੇ ਥਾਂ ਰਾਜ ਕਰਨ ਲੱਗਾ ।
\s ਇਸਰਾਏਲ ਦਾ ਰਾਜਾ ਅਹਜ਼ਯਾਹ
\p
\s5
\v 51 ਅਹਾਬ ਦਾ ਪੁੱਤਰ ਅਹਜ਼ਯਾਹ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਦੇ ਸਤਾਰਵੇਂ ਸਾਲ ਵਿੱਚ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਹ ਨੇ ਇਸਰਾਏਲ ਉੱਤੇ ਦੋ ਸਾਲ ਰਾਜ ਕੀਤਾ ।
\v 52 ਉਹ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਆਪਣੇ ਪਿਤਾ ਦੇ ਰਾਹ ਵਿੱਚ ਅਤੇ ਆਪਣੀ ਮਾਤਾ ਦੇ ਰਾਹ ਵਿੱਚ ਅਤੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਰਾਹ ਵਿੱਚ ਜਿਸ ਇਸਰਾਏਲ ਤੋਂ ਪਾਪ ਕਰਾਇਆ ਸੀ ਚੱਲਦਾ ਰਿਹਾ ।
\v 53 ਕਿਉਂ ਜੋ ਉਹ ਨੇ ਬਆਲ ਦੀ ਪੂਜਾ ਕੀਤੀ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਸੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਖਿਝਾਇਆ ਅਤੇ ਤਿਵੇਂ ਹੀ ਸਭ ਕੁਝ ਕੀਤਾ ਜਿਵੇਂ ਉਹ ਦੇ ਪਿਤਾ ਨੇ ਕੀਤਾ ਸੀ ।