pa_ulb/14-2CH.usfm

1492 lines
331 KiB
Plaintext

\id 2CH
\ide UTF-8
\rem Copyright Information: Creative Commons Attribution-ShareAlike 4.0 License
\h 2 ਇਤਿਹਾਸ
\toc1 2 ਇਤਿਹਾਸ
\toc2 2 ਇਤਿਹਾਸ
\toc3 2ch
\mt1 2 ਇਤਿਹਾਸ
\is ਭੂਮਿਕਾ
\ip ਦੂਸਰੇ ਇਤਿਹਾਸ ਵਿੱਚ ਵਰਣਨ ਉਸ ਤੋਂ ਸ਼ੁਰੂ ਹੁੰਦਾ ਹੈ ਜਿੱਥੇ ਇਹ ਪਹਿਲੇ ਇਤਿਹਾਸ ਦੇ ਵਿੱਚ ਸਮਾਪਤ ਹੁੰਦਾ ਹੈ । ਰਾਜਾ ਸੁਲੇਮਾਨ ਦੇ ਰਾਜ ਤੋਂ ਲੈ ਕੇ ਉਸ ਦੀ ਮੌਤ ਦੇ ਵਰਣਨ ਤੱਕ ਤੋਂ ਸ਼ੁਰੂ ਹੁੰਦਾ ਹੈ । ਫਿਰ ਰਾਜਾ ਸੁਲੇਮਾਨ ਦੇ ਪੁੱਤਰ ਅਤੇ ਉਸ ਦੇ ਉਤਰਾਧਿਕਾਰੀ ਰਹਬੁਆਮ ਦੇ ਵਿਰੋਧ ਵਿੱਚ ਯਾਰਾਬੁਆਮ ਦੀ ਅਗਵਾਈ ਵਿੱਚ ਉਤਰੇ ਗੋਤਾਂ ਦੇ ਵਿਦਰੋਹ ਦਾ ਵਰਣਨ ਹੈ । ਇਸ ਤੋਂ ਅੱਗੇ ਇਹ ਵਰਣਨ ਸੰਨ 586 ਈ.ਪੁ. ਵਿੱਚ ਯਰੂਸ਼ਲਮ ਦੇ ਪਤਨ ਤੱਕ, ਦੱਖਣ ਦੇ ਰਾਜ ਦੇ ਇਤਿਹਾਸ ਤੱਕ ਹੀ ਸੀਮਿਤ ਰਹਿੰਦਾ ਹੈ ।
\iot ਰੂਪ-ਰੇਖਾ:
\io1 ਸੁਲੇਮਾਨ ਦਾ ਰਾਜ 1:1 - 9:31
\io2 1. ਸ਼ੁਰੂਆਤ ਦੇ ਸਾਲ 1:1 - 17
\io2 2. ਹੈਕਲ ਦਾ ਨਿਰਮਾਣ 2:1 - 7:10
\io2 3. ਬਾਅਦ ਦੇ ਸਾਲ
\io1 ਉਤਰੀ ਗੋਤਾਂ ਦਾ ਵਿਦਰੋਹ 10:1 - 19
\io1 ਯਹੂਦਾ ਦੇ ਰਾਜਾ 11:1 - 36:12
\io1 ਯਰੂਸ਼ਲਮ ਦਾ ਪਤਨ 36:13-23
\s5
\c 1
\s ਬੁੱਧੀ ਦੇ ਲਈ ਸੁਲੇਮਾਨ ਦੀ ਪ੍ਰਾਰਥਨਾ
\r (1 ਰਾਜਾ 3:1-15)
\p
\v 1 ਦਾਊਦ ਦਾ ਪੁੱਤਰ ਸੁਲੇਮਾਨ ਆਪਣੇ ਰਾਜ ਉੱਤੇ ਦ੍ਰਿੜ ਹੋ ਗਿਆ, ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਸੀ ਅਤੇ ਉਹ ਨੂੰ ਬਹੁਤ ਵਧਾਇਆ ।
\s5
\v 2 ਸੁਲੇਮਾਨ ਨੇ ਸਾਰੇ ਇਸਰਾਏਲ ਨਾਲ ਅਰਥਾਤ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ, ਨਿਆਈਆਂ ਤੇ ਸਾਰੇ ਅਧਿਕਾਰੀਆਂ ਅਤੇ ਸਾਰੇ ਇਸਰਾਏਲੀਆਂ ਦੇ ਪਿਉ-ਦਾਦਿਆਂ ਦੇ ਮੁਖੀਆਂ ਨਾਲ ਗੱਲਾਂ ਕੀਤੀਆਂ ।
\v 3 ਸੁਲੇਮਾਨ ਸਾਰੀ ਸਭਾ ਦੇ ਨਾਲ ਉਸ ਉੱਚੇ ਥਾਂ ਨੂੰ ਗਿਆ ਜੋ ਗਿਬਓਨ ਵਿੱਚ ਸੀ, ਕਿਉਂ ਜੋ ਪਰਮੇਸ਼ੁਰ ਦੀ ਮੰਡਲੀ ਦਾ ਤੰਬੂ ਜਿਸ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ, ਉੱਥੇ ਹੀ ਸੀ ।
\v 4 ਪਰ ਪਰਮੇਸ਼ੁਰ ਦੇ ਸੰਦੂਕ ਨੂੰ ਦਾਊਦ ਕਿਰਯਥ ਯਆਰੀਮ ਤੋਂ ਉਸ ਥਾਂ ਲੈ ਆਇਆ ਸੀ ਜੋ ਦਾਊਦ ਨੇ ਉਹ ਦੇ ਲਈ ਤਿਆਰ ਕੀਤਾ ਸੀ, ਕਿਉਂ ਜੋ ਉਸ ਨੇ ਉਹ ਦੇ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜ੍ਹਾ ਕੀਤਾ ਸੀ ।
\v 5 ਪਿੱਤਲ ਦੀ ਜੋ ਜਗਵੇਦੀ ਊਰੀ ਦੇ ਪੁੱਤਰ ਹੂਰ ਦੇ ਪੋਤੇ ਬਸਲਿਏਲ ਨੇ ਬਣਾਈ ਸੀ, ਉੱਥੇ ਯਹੋਵਾਹ ਦੇ ਡੇਰੇ ਦੇ ਸਾਹਮਣੇ ਸੀ, ਜਿੱਥੇ ਸੁਲੇਮਾਨ ਤੇ ਸਭਾ ਉਸਤਤ ਕਰਦੇ ਹੁੰਦੇ ਸਨ ।
\s5
\v 6 ਸੁਲੇਮਾਨ ਓਧਰ ਯਹੋਵਾਹ ਦੇ ਸਾਹਮਣੇ ਵਾਲੀ ਪਿੱਤਲ ਦੀ ਜਗਵੇਦੀ ਦੇ ਕੋਲ ਉੱਪਰ ਵੱਲ ਗਿਆ ਜੋ ਮੰਡਲੀ ਦੇ ਤੰਬੂ ਕੋਲ ਸੀ, ਅਤੇ ਉਹ ਦੇ ਉੱਤੇ ਇੱਕ ਹਜ਼ਾਰ ਹੋਮ ਦੀਆਂ ਬਲੀਆਂ ਚੜਾਈਆਂ ।
\v 7 ਓਸੇ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਣ ਦਿੱਤਾ ਤੇ ਉਹ ਨੂੰ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ ?
\s5
\v 8 ਸੁਲੇਮਾਨ ਨੇ ਪਰਮੇਸ਼ੁਰ ਨੂੰ ਆਖਿਆ, ਤੂੰ ਆਪ ਮੇਰੇ ਪਿਤਾ ਦਾਊਦ ਉੱਤੇ ਵੱਡੀ ਦਯਾ ਕੀਤੀ ਅਤੇ ਉਹ ਦੇ ਥਾਂ ਮੈਨੂੰ ਪਾਤਸ਼ਾਹ ਬਣਾਇਆ ਹੈ
\v 9 ਹੁਣ ਯਹੋਵਾਹ ਪਰਮੇਸ਼ੁਰ, ਜੋ ਬਚਨ ਤੂੰ ਮੇਰੇ ਪਿਤਾ ਦਾਊਦ ਨਾਲ ਕੀਤਾ ਉਹ ਕਾਇਮ ਰਹੇ ਕਿਉਂ ਜੋ ਤੂੰ ਮੈਨੂੰ ਅਜਿਹੀ ਪਰਜਾ ਦਾ ਰਾਜਾ ਬਣਾਇਆ ਜੋ ਧਰਤੀ ਦੀ ਧੂੜ ਵਾਂਗੂੰ ਬਹੁਤ ਜਿਆਦਾ ਹੈ
\v 10 ਜੋ ਤੂੰ ਮੈਨੂੰ ਬੁੱਧ ਤੇ ਗਿਆਨ ਦੇ ਕਿ ਮੈਂ ਇਨ੍ਹਾਂ ਲੋਕਾਂ ਦੇ ਅੱਗੇ ਅੰਦਰ-ਬਾਹਰ ਆਇਆ ਜਾਇਆ ਕਰਾਂ ਕਿਉਂ ਜੋ ਤੇਰੀ ਇਸ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ ।
\v 11 ਤਦ ਪਰਮੇਸ਼ੁਰ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਜੋ ਤੇਰੇ ਮਨ ਵਿੱਚ ਇਹ ਗੱਲ ਸੀ ਅਤੇ ਤੂੰ ਨਾ ਤਾਂ ਧਨ ਦੌਲਤ, ਨਾ ਪਤ, ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਤੇ ਨਾ ਹੀ ਵੱਡੀ ਉਮਰ ਮੰਗੀ ਸਗੋਂ ਤੂੰ ਆਪਣੇ ਲਈ ਬੁੱਧ ਤੇ ਗਿਆਨ ਮੰਗਿਆ ਤਾਂ ਜੋ ਮੇਰੀ ਇਸ ਪਰਜਾ ਦਾ ਨਿਆਂ ਕਰੇਂ ਜਿਨ੍ਹਾਂ ਦਾ ਮੈਂ ਤੈਨੂੰ ਪਾਤਸ਼ਾਹ ਬਣਾਇਆ ਹੈ ।
\s5
\v 12 ਬੁੱਧ ਤੇ ਗਿਆਨ ਤੈਨੂੰ ਦਿੱਤਾ ਜਾਂਦਾ ਹੈ ਤੇ ਨਾਲੇ ਤੈਨੂੰ ਬਹੁਤ ਧਨ ਦੌਲਤ ਤੇ ਸਭ ਕੁਝ ਦਿਆਂਗਾ ਕਿ ਨਾ ਤਾਂ ਤੇਰੇ ਕੋਲੋਂ ਪਹਿਲਾਂ ਦੇ ਪਾਤਸ਼ਾਹ ਦੇ ਕੋਲ ਸੀ ਤੇ ਨਾ ਹੀ ਤੇਰੇ ਮਗਰੋਂ ਆਉਣ ਵਾਲਿਆਂ ਦੇ ਕੋਲ ਹੋਵੇਗਾ ।
\v 13 ਸੁਲੇਮਾਨ ਗਿਬਓਨ ਦੇ ਉੱਚੇ ਥਾਂ ਤੋਂ ਮਿਲਾਪ ਵਾਲੇ ਤੰਬੂ ਦੇ ਅੱਗਿਓਂ ਯਰੂਸ਼ਲਮ ਨੂੰ ਆਇਆ ਅਤੇ ਇਸਰਾਏਲ ਉੱਤੇ ਰਾਜ ਕਰਨ ਲੱਗਾ ।
\s ਰਾਜਾ ਸੁਲੇਮਾਨ ਦੀ ਸਾਮਰਥ ਅਤੇ ਭੜਕ
\r (1 ਰਾਜਾ 10:26-29)
\p
\s5
\v 14 ਸੁਲੇਮਾਨ ਨੇ ਰੱਥ ਤੇ ਸਵਾਰ ਇਕੱਠੇ ਕਰ ਲਏ ਅਤੇ ਉਹ ਦੇ ਕੋਲ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜ ਸਵਾਰ ਸਨ ਅਤੇ ਉਹ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖ ਦਿੱਤਾ ।
\v 15 ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਤੇ ਸੋਨੇ ਨੂੰ ਪੱਥਰਾਂ ਵਾਂਗੂੰ ਅਤੇ ਦਿਆਰ ਦੇ ਦਰਖ਼ਤਾਂ ਨੂੰ ਗੂਲਰ ਦੇ ਉਨ੍ਹਾਂ ਦਰਖ਼ਤਾਂ ਵਾਂਗੂੰ ਕਰ ਦਿੱਤਾ ਜੋ ਮਹਿੰਗੇ ਵਿੱਚ ਬਹੁਤ ਹੁੰਦੇ ਹਨ ਅਤੇ ਪਾਤਸ਼ਾਹ ਦੇ ਕੋਲ ਜੋ ਘੋੜੇ ਸਨ ਉਹ ਮਿਸਰ ਤੋਂ ਆਉਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਹੇੜਾਂ ਦਾ ਮੁੱਲ ਕਰਕੇ ਲਿਆਉਂਦੇ ਹੁੰਦੇ ਸਨ ।
\v 16 ਉਹ ਮਿਸਰ ਵਿੱਚੋਂ ਇੱਕ ਰੱਥ ਬਣਾ ਕੇ ਛੇ ਸੌ ਰੁਪਏ ਨੂੰ ਅਤੇ ਇੱਕ ਘੋੜਾ ਡੇਢ ਸੌ ਰੁਪਏ ਨੂੰ ਲਿਆਉਂਦੇ ਸਨ ਅਤੇ ਇਸੇ ਤਰ੍ਹਾਂ ਹਿੱਤੀਆਂ ਦੇ ਸਾਰੇ ਪਾਤਸ਼ਾਹਾਂ ਅਤੇ ਅਰਾਮ ਦੇ ਪਾਤਸ਼ਾਹਾਂ ਦੇ ਲਈ ਉਨ੍ਹਾਂ ਦੇ ਰਾਹੀਂ ਉਨ੍ਹਾਂ ਨੂੰ ਲਿਆਉਂਦੇ ਸਨ ।
\v 17 ਸੁਲੇਮਾਨ ਦੇ ਵਪਾਰੀ ਮਿਸਰ ਤੋਂ ਇੱਕ ਰੱਥ ਚਾਂਦੀ ਦੇ ਛੇ ਸੌ ਰੁਪਏ ਦਾ ਅਤੇ ਇੱਕ ਘੋੜਾ ਚਾਂਦੀ ਦੇ ਡੇਢ ਸੌ ਰੁਪਏ ਖਰੀਦਦੇ ਸਨ । ਫ਼ੇਰ ਉਨ੍ਹਾਂ ਨੇ ਇਹ ਘੋੜੇ ਅਤੇ ਰੱਥ ਹਿੱਤੀ ਲੋਕਾਂ ਦੇ ਰਾਜਿਆਂ ਅਤੇ ਆਰਾਮ ਦੇ ਰਾਜਿਆਂ ਨੂੰ ਵੇਚ ਦਿੱਤੇ ।
\s5
\c 2
\s ਹੈਕਲ ਦੇ ਨਿਰਮਾਣ ਦੀ ਤਿਆਰੀ
\r (1 ਰਾਜਾ 5:1-18)
\p
\v 1 ਤਦ ਸੁਲੇਮਾਨ ਨੇ ਆਖਿਆ ਕਿ ਇੱਕ ਭਵਨ ਯਹੋਵਾਹ ਦੇ ਨਾਮ ਲਈ ਅਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵਾਂ
\v 2 ਅਤੇ ਸੁਲੇਮਾਨ ਨੇ ਸੱਤਰ ਹਜ਼ਾਰ ਮਨੁੱਖ ਭਾਰ ਢੋਣ ਲਈ, ਅੱਸੀ ਹਜ਼ਾਰ ਮਨੁੱਖ ਪਹਾੜ ਦੇ ਪੱਥਰ ਕੱਟਣ ਲਈ ਅਤੇ ਤਿੰਨ ਹਜ਼ਾਰ ਛੇ ਸੌ ਉਨ੍ਹਾਂ ਦੀ ਦੇਖਭਾਲ ਲਈ ਗਿਣ ਲਏ ।
\v 3 ਸੁਲੇਮਾਨ ਨੇ ਸੂਰ ਦੇ ਰਾਜਾ ਹੂਰਾਮ ਨੂੰ ਇਸ ਤਰ੍ਹਾਂ ਆਖ ਭੇਜਿਆ ਕਿ ਇਸ ਲਈ ਕਿ ਤੂੰ ਮੇਰੇ ਪਿਤਾ ਦਾਊਦ ਦੇ ਨਾਲ ਵਰਤਾਓ ਕੀਤਾ ਅਤੇ ਉਹ ਦੇ ਰਹਿਣ ਲਈ ਉਸ ਨੂੰ ਦਿਆਰ ਦੀ ਲੱਕੜੀ ਭੇਜੀ ।
\s5
\v 4 ਵੇਖ, ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਬਣਾਉਣ ਲੱਗਾ ਹਾਂ ਕਿ ਉਹ ਦੇ ਲਈ ਪਵਿੱਤਰ ਕਰਾਂ ਤੇ ਉਹ ਦੇ ਸਨਮੁਖ ਸੁਗੰਧੀ ਧੂਪ ਧੁਖਾਵਾਂ ਅਤੇ ਉਹ ਸਬਤਾਂ ਅਤੇ ਅਮੱਸਿਆ ਅਤੇ ਯਹੋਵਾਹ ਸਾਡੇ ਪਰਮੇਸ਼ੁਰ ਦੇ ਠਹਿਰਾਇਆਂ ਹੋਇਆਂ ਪਰਬਾਂ ਉੱਤੇ ਹਮੇਸ਼ਾਂ ਦੀ ਰੋਟੀ ਤੇ ਸੰਝ ਸਵੇਰ ਦੀਆਂ ਹੋਮ ਬਲੀਆਂ ਦੇ ਲਈ ਹੋਵੇ । ਇਹ ਇਸਰਾਏਲ ਉੱਤੇ ਸਦੀਪਕਾਲ ਹੈ
\v 5 ਅਤੇ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਵੱਡਾ ਹੋਵੇਗਾ ਕਿਉਂ ਜੋ ਸਾਡਾ ਪਰਮੇਸ਼ੁਰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਹੈ
\s5
\v 6 ਪਰੰਤੂ ਕੌਣ ਉਹ ਦੇ ਲਈ ਭਵਨ ਬਣਾਉਣ ਜੋਗ ਹੈ ਜਦ ਉਹ ਅਕਾਸ਼ ਵਿੱਚ ਸਗੋਂ ਅਕਾਸ਼ਾਂ ਦੇ ਅਕਾਸ਼ ਵਿੱਚ ਨਹੀਂ ਹੋ ਸਕਦਾ ? ਤਾਂ ਮੈਂ ਕੌਣ ਹਾਂ ਜੋ ਉਹ ਦੇ ਸਨਮੁਖ ਧੂਪ ਧੁਖਾਏ ਬਿਨ੍ਹਾਂ ਉਹ ਦੇ ਲਈ ਭਵਨ ਬਣਾਵਾਂ ?
\v 7 ਹੁਣ ਤੂੰ ਮੇਰੇ ਕੋਲ ਇੱਕ ਮਨੁੱਖ ਨੂੰ ਭੇਜ ਜੋ ਸੋਨੇ ਤੇ ਚਾਂਦੀ ਤੇ ਪਿੱਤਲ ਤੇ ਲੋਹੇ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਤੇ ਕਿਰਮਚੀ ਕੱਪੜੇ ਦੇ ਕੰਮ ਵਿੱਚ ਸਿਆਣਾ ਤੇ ਉੱਕਰਨ ਦੇ ਕੰਮ ਦਾ ਕਾਰੀਗਰ ਹੋਵੇ ਤੇ ਉਨ੍ਹਾਂ ਕਾਰੀਗਰਾਂ ਦੇ ਨਾਲ ਰਹੇ ਜੋ ਮੇਰੇ ਪਿਤਾ ਦਾਊਦ ਨੇ ਯਹੂਦਾਹ ਤੇ ਯਰੂਸ਼ਲਮ ਵਿੱਚ ਮੇਰੇ ਕੋਲ ਠਹਿਰਾਏ ਹਨ
\s5
\v 8 ਅਤੇ ਦਿਆਰ, ਸਰੂ ਅਤੇ ਚੰਦਨ ਦੀਆਂ ਗੇਲੀਆਂ ਲਬਾਨੋਨ ਵਿੱਚੋਂ ਮੈਨੂੰ ਭੇਜੀ ਕਿਉਂ ਜੋ ਮੈਂ ਜਾਣਦਾ ਹਾਂ ਕਿ ਤੇਰੇ ਸੇਵਕ ਲਬਾਨੋਨ ਦੀਆਂ ਗੇਲੀਆਂ ਵੱਢਣ ਵਿੱਚ ਕਾਰੀਗਰ ਹਨ ਅਤੇ ਵੇਖ, ਮੇਰੇ ਸੇਵਕ ਤੇਰੇ ਸੇਵਕਾਂ ਨਾਲ ਰਹਿਣਗੇ
\v 9 ਕਿ ਮੇਰੇ ਲਈ ਬਹੁਤ ਸਾਰੀਆਂ ਸ਼ਤੀਰੀਆਂ ਤਿਆਰ ਕਰਨ ਕਿਉਂ ਜੋ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਮਹਾਨ ਤੇ ਅੱਤ ਅਚਰਜ ਹੋਵੇਗਾ
\v 10 ਅਤੇ ਵੇਖ, ਲੱਕੜ ਕੱਟਣ ਵਾਲਿਆਂ ਨੂੰ ਜੋ ਤੇਰੇ ਸੇਵਕ ਹਨ ਮੈਂ ਭੋਜਨ ਲਈ ਇੱਕ ਲੱਖ ਪੰਜਾਹ ਹਜ਼ਾਰ ਮਣ ਝਾੜਵੀ ਕਣਕ, ਇੱਕ ਲੱਖ ਪੰਜਾਹ ਹਜ਼ਾਰ ਮਣ ਜੌਂ, ਪੰਦਰਾਂ ਹਜ਼ਾਰ ਮਣ ਦਾਖ਼ਰਸ ਅਤੇ ਪੰਦਰਾਂ ਹਜ਼ਾਰ ਮਣ ਤੇਲ ਦਿਆਂਗਾ ।
\s5
\v 11 ਤਦ ਸੂਰ ਦੇ ਰਾਜਾ ਹੂਰਾਮ ਨੇ ਉੱਤਰ ਲਿਖ ਕੇ ਸੁਲੇਮਾਨ ਦੇ ਕੋਲ ਭੇਜਿਆ ਕਿ ਯਹੋਵਾਹ ਨੂੰ ਆਪਣੇ ਲੋਕਾਂ ਨਾਲ ਪ੍ਰੇਮ ਹੈ ਇਸ ਲਈ ਉਸ ਨੇ ਤੈਨੂੰ ਉਨ੍ਹਾਂ ਦੇ ਉੱਤੇ ਪਾਤਸ਼ਾਹ ਬਣਾਇਆ ਹੈ ।
\v 12 ਹੂਰਾਮ ਨੇ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਅਕਾਸ਼ ਤੇ ਧਰਤੀ ਨੂੰ ਰਚਿਆ ਧੰਨ ਹੋਵੇ ਕਿ ਉਹ ਨੇ ਦਾਊਦ ਪਾਤਸ਼ਾਹ ਨੂੰ ਇੱਕ ਪੁੱਤਰ ਬੁੱਧੀਵਾਨ ਤੇ ਗਿਆਨ ਵਾਲਾ ਦਿੱਤਾ ਹੈ ਕਿ ਉਹ ਇੱਕ ਭਵਨ ਯਹੋਵਾਹ ਦੇ ਲਈ ਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵੇ
\s5
\v 13 ਸੋ ਹੁਣ ਮੈਂ ਆਪਣੇ ਪਿਤਾ ਹੂਰਾਮ ਦੇ ਇੱਕ ਸਿਆਣੇ ਤੇ ਮੱਤ ਦੇ ਧਨੀ ਮਨੁੱਖ ਨੂੰ ਭੇਜ ਦਿੱਤਾ ਹੈ
\v 14 ਉਹ ਦਾਨ ਦੀਆਂ ਧੀਆਂ ਵਿੱਚੋਂ ਇੱਕ ਔਰਤ ਦਾ ਪੁੱਤਰ ਹੈ । ਉਹ ਦਾ ਪਿਤਾ ਸੂਰ ਦਾ ਇੱਕ ਮਨੁੱਖ ਸੀ । ਉਹ ਸੋਨੇ ਅਤੇ ਚਾਂਦੀ ਅਤੇ ਪਿੱਤਲ ਅਤੇ ਲੋਹੇ ਅਤੇ ਪੱਥਰ ਅਤੇ ਲੱਕੜੀ ਦਾ ਕੰਮ ਕਰਨ ਵਿੱਚ ਤੇ ਨੀਲੇ, ਬੈਂਗਣੀ ਤੇ ਕਿਰਮਚੀ ਤੇ ਮਹੀਨ ਕਤਾਨੀ ਕੱਪੜੇ ਦੇ ਕੰਮ ਵਿੱਚ ਅਤੇ ਹਰ ਪਰਕਾਰ ਦੇ ਉੱਕਰਨ ਦੇ ਕੰਮ ਵਿੱਚ ਅਤੇ ਹਰ ਪਰਕਾਰ ਦੀ ਕਾਰੀਗਰੀ ਦੇ ਲਈ ਜੋ ਉਹ ਨੂੰ ਸੌਂਪੀ ਜਾਵੇ ਕਾਰੀਗਰ ਹੈ । ਉਹ ਤੇਰੇ ਸਿਆਣੇ ਮਨੁੱਖਾਂ ਤੇ ਮੇਰੇ ਸੁਆਮੀ ਤੇਰੇ ਪਿਤਾ ਦਾਊਦ ਦੇ ਸਿਆਣਿਆਂ ਮਨੁੱਖਾਂ ਨਾਲ ਹੋਵੇ ।
\s5
\v 15 ਸੋ ਹੁਣ ਕਣਕ ਤੇ ਜੌਂ ਤੇ ਤੇਲ ਤੇ ਦਾਖ ਮਧ ਜਿਸ ਦਾ ਵੇਰਵਾ ਮੇਰੇ ਸੁਆਮੀ ਨੇ ਪਾਇਆ ਹੈ ਉਹ ਆਪਣੇ ਦਾਸਾਂ ਨੂੰ ਭੇਜ ਦੇਵੇ
\v 16 ਅਤੇ ਜਿੰਨੀ ਲੱਕੜ ਤੈਨੂੰ ਲੋੜੀਂਦੀ ਹੈ ਅਸੀਂ ਲਬਾਨੋਨ ਵਿੱਚੋਂ ਵੱਢਾਂਗੇ ਤੇ ਉਹ ਨੂੰ ਸਾਗਰ ਦੇ ਰਾਹੀਂ ਉਤਾਰ ਕੇ ਯਾਫ਼ਾ ਵਿੱਚ ਤੇਰੇ ਕੋਲ ਲਿਆਵਾਂਗੇ ਅਤੇ ਤੂੰ ਉਹ ਨੂੰ ਯਰੂਸ਼ਲਮ ਤੱਕ ਲੈ ਜਾਵੀਂ ।
\s ਹੈਕਲ ਦੇ ਨਿਰਮਾਣ ਦੇ ਕੰਮ ਦੀ ਸ਼ੁਰੂਆਤ
\r (1 ਰਾਜਾ 6:1-38)
\p
\v 17 ਸੁਲੇਮਾਨ ਨੇ ਇਸਰਾਏਲ ਦੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਹ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ ਅਤੇ ਉਹ ਇੱਕ ਲੱਖ ਤਰਵੰਜਾਂ ਹਜ਼ਾਰ ਛੇ ਸੌ ਨਿੱਕਲੇ
\v 18 ਅਤੇ ਉਸ ਨੇ ਉਨ੍ਹਾਂ ਵਿੱਚੋਂ ਸੱਤਰ ਹਜ਼ਾਰ ਨੂੰ ਭਾਰ ਢੋਣ ਲਈ ਅਤੇ ਅੱਸੀ ਹਜ਼ਾਰ ਨੂੰ ਪਹਾੜ ਦੇ ਪੱਥਰ ਕੱਟਣ ਲਈ ਅਤੇ ਤਿੰਨ ਹਜ਼ਾਰ ਨੂੰ ਛੇ ਸੌ ਲੋਕਾਂ ਤੋਂ ਕੰਮ ਲੈਣ ਤੇ ਦੇਖਭਾਲ ਕਰਨ ਲਈ ਠਹਿਰਾਇਆ ।
\s5
\c 3
\p
\v 1 ਤਦ ਸੁਲੇਮਾਨ ਯਰੂਸ਼ਲਮ ਵਿੱਚ ਮੋਰੀਯਾਹ ਪਹਾੜ ਉੱਤੇ ਉਸੇ ਥਾਂ ਯਹੋਵਾਹ ਦਾ ਭਵਨ ਬਣਾਉਣ ਲੱਗਾ ਜਿੱਥੇ ਉਹ ਦੇ ਪਿਤਾ ਦਾਊਦ ਨੂੰ ਉਸ ਦਾ ਦਰਸ਼ਣ ਹੋਇਆ ਸੀ, ਉਸੇ ਥਾਂ ਜਿਹੜਾ ਆਰਨਾਨ ਯਬੂਸੀ ਦੇ ਪਿੜ ਵਿੱਚ ਦਾਊਦ ਨੇ ਤਿਆਰ ਕਰ ਕੇ ਠਹਿਰਾਇਆ ਹੋਇਆ ਸੀ
\v 2 ਉਹ ਉਹ ਨੂੰ ਆਪਣੀ ਪਾਤਸ਼ਾਹੀ ਦੇ ਚੌਥੇ ਸਾਲ ਦੇ ਦੂਜੇ ਮਹੀਨੇ ਦੇ ਦੂਜੇ ਦਿਨ ਬਣਾਉਣ ਲੱਗਾ ।
\v 3 ਜੋ ਨੀਂਹ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੀ ਉਸਾਰੀ ਲਈ ਰੱਖੀ ਉਹ ਇਹ ਹੈ, ਉਹ ਦੀ ਲੰਬਾਈ ਪਹਿਲੀ ਮਿਣਤੀ ਅਨੁਸਾਰ ਸੱਠ ਹੱਥ ਅਤੇ ਚੌੜਾਈ ਵੀਹ ਹੱਥ ਸੀ
\s5
\v 4 ਅਤੇ ਡਿਉੜੀ ਜੋ ਭਵਨ ਦੇ ਅੱਗੇ ਸੀ ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਤੇ ਉਚਿਆਈ ਇੱਕ ਸੌ ਵੀਹ ਸੀ ਅਤੇ ਉਸ ਨੇ ਉਹ ਨੂੰ ਅੰਦਰ ਵਾਰੋਂ ਕੁੰਦਨ ਸੋਨੇ ਨਾਲ ਮੜਿਆ
\v 5 ਅਤੇ ਵੱਡੇ ਘਰ ਵਿੱਚ ਉਹ ਨੇ ਚੀਲ ਦੀ ਲੱਕੜੀ ਜੜੀ ਅਤੇ ਉਹ ਨੂੰ ਚੋਖੇ ਸੋਨੇ ਨਾਲ ਮੜਿਆ ਅਤੇ ਉਹ ਦੇ ਉੱਤੇ ਖਜ਼ੂਰ ਦੇ ਬੂਟੇ ਤੇ ਜੰਜੀਰੀਆਂ ਉੱਕਰੀਆਂ
\s5
\v 6 ਅਤੇ ਸੁਹੱਪਣ ਲਈ ਉਹ ਨੇ ਉਸ ਭਵਨ ਨੂੰ ਬਹੁਮੁੱਲੇ ਪੱਥਰਾਂ ਨਾਲ ਸਜ਼ਾਇਆ ਅਤੇ ਉਹ ਸੋਨਾ ਪਰਵਾਇਮ ਦਾ ਸੋਨਾ ਸੀ
\v 7 ਉਸ ਨੇ ਭਵਨ ਨੂੰ ਉਹ ਦੀਆਂ ਸ਼ਤੀਰਾਂ, ਉਹ ਦੀ ਡਿਉੜੀ ਅਤੇ ਕੰਧਾਂ ਅਤੇ ਉਹ ਦਿਆਂ ਬੂਹਿਆਂ ਨੂੰ ਸੋਨੇ ਨਾਲ ਮੜਿਆ ਅਤੇ ਕੰਧਾਂ ਉੱਤੇ ਕਰੂਬੀ ਉੱਕਰੇ
\s5
\v 8 ਅਤੇ ਉਸ ਨੇ ਅੱਤ ਪਵਿੱਤਰ ਸਥਾਨ ਨੂੰ ਬਣਾਇਆ । ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਤੇ ਉਹ ਦੀ ਚੌੜਾਈ ਵੀਹ ਹੱਥ ਸੀ ਅਤੇ ਉਸ ਨੇ ਉਹ ਨੂੰ ਛੇ ਸੌ ਤੋੜੇ ਚੋਖੇ ਸੋਨੇ ਨਾਲ ਮੜਿਆ
\v 9 ਅਤੇ ਕਿੱਲਾਂ ਦਾ ਤੋਲ ਪੰਜਾਹ ਤੋਲੇ ਸੋਨੇ ਦਾ ਸੀ । ਉਸ ਨੇ ਉਤਲੀਆਂ ਕੋਠੜੀਆਂ ਵੀ ਸੋਨੇ ਨਾਲ ਮੜੀਆਂ
\s5
\v 10 ਅਤੇ ਉਸ ਨੇ ਅੱਤ ਪਵਿੱਤਰ ਸਥਾਨ ਵਿੱਚ ਦੋ ਕਰੂਬੀ ਉੱਕਰ ਕੇ ਬਣਾਏ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜਿਆ
\v 11 ਅਤੇ ਕਰੂਬੀਆਂ ਦੇ ਖੰਭਾਂ ਦੀ ਲੰਬਾਈ ਵੀਹ ਹੱਥ ਸੀ । ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤੱਕ ਪਹੁੰਚਿਆ ਹੋਇਆ ਅਤੇ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਤੱਕ ਪਹੁੰਚਿਆ ਹੋਇਆ ਸੀ
\v 12 ਅਤੇ ਦੂਜੇ ਕਰੂਬੀ ਦਾ ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤੱਕ ਪਹੁੰਚਿਆ ਹੋਇਆ ਅਤੇ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਨਾਲ ਜੁੜਿਆ ਹੋਇਆ ਸੀ
\s5
\v 13 ਇਨ੍ਹਾਂ ਕਰੂਬੀਆਂ ਦੇ ਖੰਭ ਵੀਹ ਹੱਥ ਫੈਲੇ ਹੋਏ ਸਨ ਅਤੇ ਉਹ ਆਪਣੇ-ਆਪਣੇ ਪੈਰਾਂ ਉੱਤੇ ਖੜ੍ਹੇ ਸਨ ਅਤੇ ਉਨ੍ਹਾਂ ਦੇ ਮੂੰਹ ਅੰਦਰਵਾਰ ਨੂੰ ਸਨ ।
\v 14 ਅਤੇ ਉਸ ਨੇ ਪੜਦਾ ਨੀਲੇ, ਬੈਂਗਣੀ, ਕਿਰਮਚੀ ਮਹੀਨ ਕਤਾਨ ਦੇ ਕੱਪੜੇ ਦਾ ਬਣਾਇਆ ਅਤੇ ਉਹ ਦੇ ਉੱਤੇ ਕਰੂਬੀਆਂ ਦੀ ਕਢਾਈ ਕੀਤੀ ।
\s ਪਿੱਤਲ ਦੇ ਦੋ ਥੰਮ੍ਹ
\r (1 ਰਾਜਾ 7:15-22)
\p
\v 15 ਉਸ ਨੇ ਭਵਨ ਦੇ ਅੱਗੇ ਦੇ ਲਈ ਲਗਭਗ ਪੈਂਤੀ ਹੱਥ ਉੱਚੇ ਦੋ ਥੰਮ੍ਹ ਬਣਾਏ ਅਤੇ ਹਰ ਇੱਕ ਦੀ ਟੀਸੀ ਉੱਤੇ ਪੰਜ ਪੰਜ ਹੱਥ ਦਾ ਮੁਕਟ ਸੀ ।
\v 16 ਉਸ ਨੇ ਵਿੱਚਲੀ ਕੋਠੜੀ ਵਿੱਚ ਜੰਜੀਰੀਆਂ ਬਣਾ ਕੇ ਉਨ੍ਹਾਂ ਨੂੰ ਥੰਮਾਂ ਦੇ ਸਿਰਿਆਂ ਉੱਤੇ ਲਾਇਆ ਅਤੇ ਉਸ ਨੇ ਇੱਕ ਸੌ ਅਨਾਰ ਬਣਾ ਕੇ ਉਨ੍ਹਾਂ ਨੂੰ ਜੰਜੀਰੀਆਂ ਵਿੱਚ ਲਾ ਦਿੱਤਾ ।
\v 17 ਉਸ ਨੇ ਥੰਮਾਂ ਨੂੰ ਹੈਕਲ ਦੇ ਅੱਗੇ ਇੱਕ ਨੂੰ ਸੱਜੇ ਤੇ ਦੂਜੇ ਨੂੰ ਖੱਬੇ ਪਾਸੇ ਖੜ੍ਹਾ ਕਰ ਦਿੱਤਾ ਅਤੇ ਜਿਹੜਾ ਸੱਜੇ ਪਾਸੇ ਸੀ ਉਹ ਦਾ ਨਾਮ "ਯਾਕੀਨ" ਅਤੇ ਜਿਹੜਾ ਖੱਬੇ ਪਾਸੇ ਸੀ ਉਹ ਦਾ ਨਾਮ "ਬੋਅਜ਼" ਰੱਖਿਆ ।
\s5
\c 4
\s ਹੈਕਲ ਦਾ ਸਾਜ਼ ਸਮਾਨ
\r (1 ਰਾਜਾ 7:23-51)
\p
\v 1 ਉਸ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ । ਉਹ ਦੀ ਲੰਬਾਈ ਵੀਹ ਹੱਥ ਅਤੇ ਉਹ ਦੀ ਚੌੜਾਈ ਵੀਹ ਹੱਥ ਅਤੇ ਉਹ ਦੀ ਉਚਿਆਈ ਦਸ ਹੱਥ ਸੀ ।
\v 2 ਉਸ ਨੇ ਇੱਕ ਢਾਲਿਆ ਹੋਇਆ ਸਾਗਰੀ ਹੌਦ ਬਣਾਇਆ ਜੋ ਇੱਕ ਕੰਢਿਓਂ ਦੂਜੇ ਕੰਢੇ ਤੱਕ ਦਸ ਹੱਥ ਸੀ । ਉਹ ਚੌਫ਼ੇਰਿਓਂ ਗੋਲ ਸੀ ਅਤੇ ਉਹ ਦੀ ਉਚਿਆਈ ਪੰਜ ਹੱਥ ਸੀ ਅਤੇ ਉਹ ਦੇ ਘੇਰੇ ਦੀ ਮਿਣਤੀ ਤੀਹ ਹੱਥ ਸੀ ।
\v 3 ਉਹ ਦੇ ਹੇਠਾਂ ਉਹ ਦੇ ਚੌਫ਼ੇਰੇ ਇੱਕ-ਇੱਕ ਹੱਥ ਵਿੱਚ ਦਸ ਦਸ ਬਲ਼ਦਾਂ ਦੀਆਂ ਮੂਰਤਾਂ ਉਸ ਸਾਗਰੀ ਹੌਦ ਨੂੰ ਦੁਆਲਿਓਂ ਘੇਰਦੀਆਂ ਸਨ । ਇਹ ਬਲ਼ਦ ਦੋ ਪਾਲਾਂ ਵਿੱਚ ਉਸੇ ਦੇ ਨਾਲ ਢਾਲ਼ੇ ਗਏ ਸਨ ।
\s5
\v 4 ਉਹ ਬਾਰਾਂ ਬਲ਼ਦਾਂ ਦੇ ਉੱਤੇ ਟਿਕਿਆ ਹੋਇਆ ਸੀ । ਤਿੰਨਾਂ ਦਾ ਮੂੰਹ ਉੱਤਰ ਵੱਲ ਤੇ ਤਿੰਨਾਂ ਦਾ ਮੂੰਹ ਪੱਛਮ ਵੱਲ ਤੇ ਤਿੰਨਾਂ ਦਾ ਮੂੰਹ ਦੱਖਣ ਵੱਲ ਸੀ ਅਤੇ ਤਿੰਨਾਂ ਦਾ ਮੂੰਹ ਪੂਰਬ ਵੱਲ ਸੀ ਅਤੇ ਸਾਗਰੀ ਹੌਦ ਉਨ੍ਹਾਂ ਦੇ ਉੱਤੇ ਸੀ ਅਤੇ ਉਨ੍ਹਾਂ ਸਾਰਿਆਂ ਦੇ ਪਿੱਛਲੇ ਅੰਗ ਅੰਦਰਵਾਰ ਨੂੰ ਸਨ ।
\v 5 ਉਹ ਦੀ ਮੋਟਾਈ ਇੱਕ ਚੱਪਾ ਸੀ ਅਤੇ ਉਹ ਦਾ ਕੰਢਾ ਕਟੋਰੇ ਦੇ ਕੰਢੇ ਵਾਂਗੂੰ ਤੇ ਸੋਸਨ ਦੇ ਫੁੱਲਾਂ ਵਰਗਾ ਸੀ ਅਤੇ ਉਹ ਦੇ ਵਿੱਚ ਉੱਛਲਵਾਂ ਤਿੰਨ ਹਜ਼ਾਰ ਬਤ ਵੀ ਸਮਾ ਸਕਦਾ ਸੀ
\v 6 ਅਤੇ ਉਸ ਨੇ ਦਸ ਹੌਦੀਆਂ ਬਣਾਈਆਂ, ਪੰਜ ਸੱਜੇ ਪਾਸੇ, ਪੰਜ ਖੱਬੇ ਪਾਸੇ ਰੱਖੀਆਂ ਕਿ ਉਨ੍ਹਾਂ ਵਿੱਚ ਹੋਮ ਬਲੀ ਦੀਆਂ ਵਸਤੂਆਂ ਧੋਤੀਆਂ ਜਾਣ । ਉਨ੍ਹਾਂ ਨੂੰ ਉੱਥੇ ਹੀ ਧੋਂਦੇ ਸਨ ਪਰ ਸਾਗਰੀ ਹੌਦ ਜਾਜਕਾਂ ਦੇ ਨਹਾਉਣ ਲਈ ਸੀ
\s5
\v 7 ਅਤੇ ਉਸ ਨੇ ਸੋਨੇ ਦੇ ਦਸ ਸ਼ਮਾਦਾਨ ਹੁਕਮ ਦੇ ਅਨੁਸਾਰ ਬਣਾਏ ਅਤੇ ਹੈਕਲ ਵਿੱਚ ਪੰਜ ਸੱਜੇ ਅਤੇ ਪੰਜ ਖੱਬੇ ਪਾਸੇ ਟਿਕਾ ਦਿੱਤੇ
\v 8 ਉਸ ਨੇ ਦਸ ਮੇਜਾਂ ਬਣਾਈਆਂ ਅਤੇ ਹੈਕਲ ਵਿੱਚ ਪੰਜ ਸੱਜੇ ਅਤੇ ਪੰਜ ਖੱਬੇ ਪਾਸੇ ਟਿਕਾਈਆਂ ਅਤੇ ਉਸ ਨੇ ਸੋਨੇ ਦੇ ਇੱਕ ਸੌ ਕਟੋਰੇ ਬਣਾਏ
\s5
\v 9 ਫੇਰ ਉਸ ਨੇ ਜਾਜਕਾਂ ਦਾ ਵਿਹੜਾ ਤੇ ਵੱਡਾ ਵਲਗਣ ਬਣਾਇਆ ਅਤੇ ਵਲਗਣ ਦੇ ਬੂਹੇ ਬਣਾ ਕੇ ਉਨ੍ਹਾਂ ਨੂੰ ਪਿੱਤਲ ਨਾਲ ਮੜਿਆ
\v 10 ਅਤੇ ਉਸ ਨੇ ਸਾਗਰੀ ਹੌਦ ਨੂੰ ਪੂਰਬ ਵੱਲ ਭਵਨ ਦੇ ਸੱਜੇ ਪਾਸੇ ਦੱਖਣ ਵੱਲ ਘੁਮਾ ਕੇ ਰੱਖਿਆ ।
\s5
\v 11 ਹੂਰਾਮ ਨੇ ਤਸਲੇ ਅਤੇ ਕੜਛੇ ਅਤੇ ਬਾਟੇ ਬਣਾਏ ਅਤੇ ਹੂਰਾਮ ਨੇ ਉਹ ਕੰਮ ਜੋ ਸੁਲੇਮਾਨ ਦੇ ਲਈ ਪਰਮੇਸ਼ੁਰ ਦੇ ਭਵਨ ਵਿੱਚ ਕਰਦਾ ਸੀ ਮੁਕਾ ਲਿਆ,
\v 12 ਦੋਵੇਂ ਥੰਮ੍ਹ ਅਤੇ ਕੌਲ ਅਤੇ ਮੁਕਟ ਜਿਹੜੇ ਉਨ੍ਹਾਂ ਦੋਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਤਲੇ ਮੁਕਟਾਂ ਨੂੰ ਕੱਜਦੀਆਂ ਸਨ ।
\v 13 ਦੋਹਾਂ ਜਾਲੀਆਂ ਲਈ ਚਾਰ ਸੌ ਅਨਾਰ, ਹਰ ਜਾਲੀ ਲਈ ਦੋਂਹ ਪਾਲਾਂ ਵਿੱਚ ਅਨਾਰ ਕਿ ਉਹ ਥੰਮਾਂ ਦੇ ਓਤਲੇ ਮੁਕਟਾਂ ਦੇ ਦੋਹਾਂ ਕੌਲਾਂ ਨੂੰ ਢੱਕ ਲੈਣ ।
\s5
\v 14 ਉਸ ਨੇ ਕੁਰਸੀਆਂ ਬਣਾਈਆਂ ਅਤੇ ਉਨ੍ਹਾਂ ਕੁਰਸੀਆਂ ਉੱਤੇ ਹੌਦੀਆਂ ਬਣਾਈਆਂ,
\v 15 ਇੱਕ ਸਾਗਰੀ ਹੌਦ ਅਤੇ ਉਹ ਦੇ ਹੇਠਾਂ ਬਾਰਾਂ ਬਲ਼ਦ ਸਨ ।
\v 16 ਤਸਲੇ, ਕੜਛੇ, ਤ੍ਰਿਸੂਲੀਆਂ ਅਤੇ ਸਾਰੇ ਭਾਂਡੇ ਉਹ ਦੇ ਪਿਤਾ ਹੂਰਾਮ ਨੇ ਸੁਲੇਮਾਨ ਪਾਤਸ਼ਾਹ ਦੇ ਨਮਿੱਤ ਯਹੋਵਾਹ ਦੇ ਭਵਨ ਲਈ ਚਿਲਕਦੇ ਪਿੱਤਲ ਦੇ ਬਣਾਏ
\s5
\v 17 ਪਾਤਸ਼ਾਹ ਨੇ ਉਨ੍ਹਾਂ ਨੂੰ ਯਰਦਨ ਦੀ ਤਰਾਈ ਵਿੱਚ ਸੁਕੋਥ ਅਤੇ ਸਰੇਦਾਥਾਹ ਦੇ ਵਿੱਚਕਾਰਲੀ ਚੀਕਣੀ ਮਿੱਟੀ ਦੀ ਭੂਮੀ ਵਿੱਚ ਢਾਲਿਆ
\v 18 ਸੋ ਸੁਲੇਮਾਨ ਪਾਤਸ਼ਾਹ ਨੇ ਇਹ ਸਾਰੇ ਭਾਂਡੇ ਬਹੁਤ ਢੇਰ ਸਾਰੇ ਬਣਾਏ । ਇਸ ਲਈ ਪਿੱਤਲ ਦੇ ਤੋਲ ਦੀ ਜਾਂਚ ਨਾ ਹੋ ਸਕੀ
\s5
\v 19 ਸੁਲੇਮਾਨ ਨੇ ਉਹ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਸਨ ਬਣਾਏ ਅਤੇ ਸੋਨੇ ਦੀ ਜਗਵੇਦੀ ਅਤੇ ਮੇਜਾਂ ਜਿਨ੍ਹਾਂ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ
\v 20 ਅਤੇ ਖਾਲਸ ਸੋਨੇ ਦੇ ਸ਼ਮਾਦਾਨ ਉਨ੍ਹਾਂ ਦੇ ਦੀਵਿਆਂ ਸਣੇ ਕਿ ਉਹ ਰੀਤੀ ਅਨੁਸਾਰ ਵਿੱਚਲੀ ਕੋਠੜੀ ਦੇ ਅੱਗੇ ਬਲ਼ਦੇ ਰਹਿਣ
\v 21 ਅਤੇ ਫੁੱਲ ਅਤੇ ਦੀਵੇ ਅਤੇ ਜੀਭੀਆਂ ਸੋਨੇ ਦੀਆਂ ਸਨ ਅਤੇ ਉਹ ਖਰਾ ਸੋਨਾ ਸੀ
\v 22 ਅਤੇ ਗੁਲਤਰਾਸ਼ ਅਤੇ ਗੁਲਦਾਨ ਅਤੇ ਕੌਲੀਆਂ ਅਤੇ ਧੂਪਦਾਨ ਖਾਲਸ ਸੋਨੇ ਦੇ ਸਨ ਅਤੇ ਭਵਨ ਦਾ ਦਰਵਾਜ਼ਾ ਅਤੇ ਉਹ ਦੇ ਅੰਦਰਲੇ ਬੂਹੇ ਜੋ ਅੱਤ ਪਵਿੱਤਰ ਸਥਾਨ ਲਈ ਸਨ ਅਤੇ ਹੈਕਲ ਦੇ ਭਵਨ ਦੇ ਬੂਹੇ ਸੋਨੇ ਦੇ ਸਨ ।
\s5
\c 5
\p
\v 1 ਇਸ ਤਰ੍ਹਾਂ ਉਹ ਸਾਰਾ ਕੰਮ ਜੋ ਸੁਲੇਮਾਨ ਨੇ ਯਹੋਵਾਹ ਦੇ ਭਵਨ ਲਈ ਕੀਤਾ ਸਮਾਪਤ ਹੋਇਆ । ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਅਰਥਾਤ ਸੋਨਾ, ਚਾਂਦੀ ਅਤੇ ਸਾਰੇ ਭਾਂਡੇ ਅੰਦਰ ਲੈ ਆਇਆ ਅਤੇ ਪਰਮੇਸ਼ੁਰ ਦੇ ਘਰ ਦੇ ਖਜ਼ਾਨੇ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ ।
\s ਹੈਕਲ ਦੇ ਵਿੱਚ ਨੇਮ ਦਾ ਸੰਦੂਕ ਲਿਆਂਦਾ ਗਿਆ
\r (1 ਰਾਜਾ 8:1-9)
\p
\s5
\v 2 ਤਦ ਸੁਲੇਮਾਨ ਨੇ ਇਸਰਾਏਲ ਦਿਆਂ ਬਜ਼ੁਰਗਾਂ ਅਤੇ ਗੋਤਾਂ ਦੇ ਸਾਰੇ ਮੁਖੀਆਂ ਅਤੇ ਇਸਰਾਏਲੀਆਂ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਸ਼ਜ਼ਾਦਿਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਕੀਤਾ ਕਿ ਉਹ ਦਾਊਦ ਦੇ ਸ਼ਹਿਰੋਂ ਜੋ ਸੀਯੋਨ ਹੈ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਲੈ ਆਉਣ,
\v 3 ਤਾਂ ਇਸਰਾਏਲ ਦੇ ਸਾਰੇ ਮਨੁੱਖ ਸਤਵੇਂ ਮਹੀਨੇ ਪਰਬ ਦੇ ਲਈ ਪਾਤਸ਼ਾਹ ਕੋਲ ਇਕੱਠੇ ਹੋਏ
\s5
\v 4 ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਆਏ ਅਤੇ ਲੇਵੀਆਂ ਨੇ ਸੰਦੂਕ ਚੁੱਕਿਆ ਹੋਇਆ ਸੀ ।
\v 5 ਉਹ ਸੰਦੂਕ ਅਤੇ ਮੰਡਲੀ ਦਾ ਤੰਬੂ ਅਤੇ ਸਾਰੇ ਪਵਿੱਤਰ ਭਾਂਡਿਆਂ ਨੂੰ ਜੋ ਉਸ ਤੰਬੂ ਵਿੱਚ ਸਨ ਲੈ ਆਏ । ਲੇਵੀ ਤੇ ਜਾਜਕ ਇਹਨਾਂ ਨੂੰ ਲਿਆਏ
\v 6 ਅਤੇ ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਏਨੀਆਂ ਭੇਡਾਂ ਤੇ ਬਲ਼ਦ ਕੱਟੇ ਕਿ ਉਹ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸਕਦੀ ਸੀ, ਤੇ ਨਾ ਹੀ ਲੇਖਾ ।
\s5
\v 7 ਜਾਜਕਾਂ ਨੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਉਹ ਦੇ ਥਾਂ ਭਵਨ ਦੀ ਵਿੱਚਲੀ ਕੋਠੜੀ ਅਰਥਾਤ ਅੱਤ ਪਵਿੱਤਰ ਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਦੇ ਹੇਠਾਂ ਲਿਆਂਦਾ
\v 8 ਕਿਉਂ ਜੋ ਕਰੂਬੀਆਂ ਨੇ ਆਪਣਿਆਂ ਦੋਹਾਂ ਖੰਭਾਂ ਨੂੰ ਸੰਦੂਕ ਦੇ ਸਥਾਨ ਦੇ ਉੱਤੇ ਫੈਲਾਇਆ ਹੋਇਆ ਸੀ ਅਤੇ ਇਸ ਤਰ੍ਹਾਂ ਕਰੂਬੀਆਂ ਨੇ ਸੰਦੂਕ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਦੀ ਢੱਕਿਆ ਹੋਇਆ ਸੀ ।
\s5
\v 9 ਉਨ੍ਹਾਂ ਨੇ ਚੋਬਾਂ ਬਾਹਰ ਨੂੰ ਕੱਢੀਆਂ ਹੋਈਆਂ ਸਨ ਅਤੇ ਚੋਬਾਂ ਦੇ ਸਿਰੇ ਵਿੱਚਲੀ ਕੋਠੜੀ ਦੇ ਅੱਗੇ ਸੰਦੂਕ ਵਿੱਚੋ ਬਾਹਰ ਦਿਸਦੇ ਸਨ ਪਰ ਉਹ ਬਾਹਰ ਵਾਰੋਂ ਨਹੀਂ ਦਿਸਦੇ ਸਨ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹੀ ਹਨ
\v 10 ਸੰਦੂਕ ਵਿੱਚ ਕੁੱਝ ਨਹੀਂ ਸੀ ਬਿਨ੍ਹਾਂ ਦੋਂਹ ਤਖਤੀਆਂ ਦੇ ਜੋ ਮੂਸਾ ਨੇ ਹੋਰੇਬ ਵਿੱਚ ਉਹ ਦੇ ਅੰਦਰ ਰੱਖੀਆਂ ਸਨ ਜਦੋਂ ਯਹੋਵਾਹ ਨੇ ਇਸਰਾਏਲੀਆਂ ਦੇ ਮਿਸਰ ਤੋਂ ਨਿੱਕਲਦਿਆਂ ਉਨ੍ਹਾਂ ਨਾਲ ਨੇਮ ਬੰਨਿਆ ਸੀ ।
\s ਪਰਮੇਸ਼ੁਰ ਦੀ ਮਹਿਮਾ
\p
\s5
\v 11 ਇਸ ਤਰ੍ਹਾਂ ਹੋਇਆ ਕਿ ਜਾਜਕ ਪਵਿੱਤਰ ਸਥਾਨ ਤੋਂ ਬਾਹਰ ਨਿੱਕਲੇ । ਉਹਨਾਂ ਸਾਰਿਆਂ ਜਾਜਕਾਂ ਨੇ ਜੋ ਹਾਜ਼ਰ ਸਨ ਆਪਣੇ ਆਪ ਨੂੰ ਪਵਿੱਤਰ ਕੀਤਾ ਹੋਇਆ ਸੀ ਅਤੇ ਉਹਨਾਂ ਨੂੰ ਵਾਰੀ ਸਿਰ ਸੇਵਾ ਕਰਨ ਦੀ ਲੋੜ ਨਹੀਂ ਸੀ
\v 12 ਅਤੇ ਲੇਵੀ ਜੋ ਗਾਉਣ ਵਾਲੇ ਸਨ ਸਾਰੇ ਦੇ ਸਾਰੇ ਅਰਥਾਤ ਆਸਾਫ ਅਤੇ ਹੀਮਾਨ ਅਤੇ ਯਦੂਥੂਨ ਅਤੇ ਉਨ੍ਹਾਂ ਦੇ ਪੁੱਤਰ ਅਤੇ ਉਨ੍ਹਾਂ ਦੇ ਭਰਾ ਕਤਾਨੀ ਲੀੜੇ ਪਹਿਨ ਕੇ ਖੰਜਰੀਆਂ ਤੇ ਸਤਾਰਾਂ ਅਤੇ ਬਰਬਤਾਂ ਲੈ ਕੇ ਜਗਵੇਦੀ ਦੇ ਪੂਰਬ ਵੱਲ ਖੜ੍ਹੇ ਸਨ ਅਤੇ ਉਨ੍ਹਾਂ ਦੇ ਨਾਲ ਇੱਕ ਸੌ ਵੀਹ ਜਾਜਕ ਤੁਰ੍ਹੀਆਂ ਵਜਾਉਂਦੇ ਸਨ
\v 13 ਤਦ ਐਉਂ ਹੋਇਆ ਕਿ ਜਦ ਤੁਰ੍ਹੀਆਂ ਦੇ ਵਜੰਤਰੀ ਅਤੇ ਗਵੰਤਰੀ ਮਿਲ ਗਏ ਕਿ ਯਹੋਵਾਹ ਦੀ ਉਸਤੱਤ ਅਤੇ ਧੰਨਵਾਦ ਕਰਨ ਵਿੱਚ ਉਨ੍ਹਾਂ ਦੀ ਸੁਰ ਇੱਕੋ ਹੀ ਸੁਣਾਈ ਦੇਵੇ ਅਤੇ ਜਦ ਤੁਰ੍ਹੀਆਂ ਅਤੇ ਖੰਜਰੀਆਂ ਅਤੇ ਗਾਉਣ ਦਿਆਂ ਸਾਜ਼ਾਂ ਨਾਲ ਉਨ੍ਹਾਂ ਨੇ ਆਪਣਾ ਸੁਰ ਉੱਚਾ ਕਰਕੇ ਯਹੋਵਾਹ ਦੀ ਉਸਤੱਤ ਕੀਤੀ ਕਿ ਉਹ ਭਲਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ ਤਾਂ ਉਹ ਭਵਨ ਅਰਥਾਤ ਯਹੋਵਾਹ ਦਾ ਭਵਨ ਬੱਦਲ ਨਾਲ ਭਰ ਗਿਆ
\v 14 ਅਤੇ ਜਾਜਕ ਬੱਦਲ ਕਰਕੇ ਸੇਵਾ ਲਈ ਖੜੇ ਨਾ ਰਹਿ ਸਕੇ ਕਿਉਂ ਜੋ ਪਰਮੇਸ਼ੁਰ ਦਾ ਭਵਨ ਯਹੋਵਾਹ ਦੇ ਪ੍ਰਤਾਪ ਨਾਲ ਭਰ ਗਿਆ ਸੀ ।
\s5
\c 6
\s ਸੁਲੇਮਾਨ ਦਾ ਪ੍ਰਵਚਨ
\r (1 ਰਾਜਾ 8:12-21)
\p
\v 1 ਤਦ ਸੁਲੇਮਾਨ ਨੇ ਕਿਹਾ, ਯਹੋਵਾਹ ਨੇ ਆਖਿਆ ਹੈ ਕਿ ਉਹ ਅਨ੍ਹੇਰ ਘੁੱਪ ਵਿੱਚ ਵੱਸੇਗਾ ।
\v 2 ਮੈਂ ਜ਼ਰੂਰ ਤੇਰੇ ਲਈ ਇੱਕ ਉੱਚਾ ਭਵਨ ਜਿੱਥੇ ਤੂੰ ਸਦਾ ਤੱਕ ਰਹੇ ਬਣਾਇਆ ।
\v 3 ਪਾਤਸ਼ਾਹ ਨੇ ਆਪਣਾ ਮੂੰਹ ਫੇਰਿਆ ਅਤੇ ਇਸਰਾਏਲ ਦੀ ਸਾਰੀ ਸਭਾ ਨੂੰ ਬਰਕਤ ਦਿੱਤੀ ਅਤੇ ਇਸਰਾਏਲ ਦੀ ਸਾਰੀ ਸਭਾ ਖੜ੍ਹੀ ਰਹੀ ।
\s5
\v 4 ਸੁਲੇਮਾਨ ਨੇ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ ਜਿਸ ਆਪਣੇ ਮੂੰਹ ਤੋਂ ਮੇਰੇ ਪਿਤਾ ਦਾਊਦ ਦੇ ਨਾਲ ਬਚਨ ਕੀਤਾ ਅਤੇ ਉਹ ਨੂੰ ਆਪਣੇ ਹੱਥ ਨਾਲ ਪੂਰਾ ਪੂਰਾ ਵੀ ਕੀਤਾ,
\v 5 ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਕੇ ਲਿਆਇਆ ਹਾਂ ਤਦ ਤੋਂ ਮੈਂ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਾ ਤਾਂ ਕਿਸੇ ਸ਼ਹਿਰ ਨੂੰ ਚੁਣਿਆ, ਤਾਂ ਜੋ ਉਸ ਵਿੱਚ ਭਵਨ ਬਣਾਇਆ ਜਾਵੇ ਅਤੇ ਉੱਥੇ ਮੇਰਾ ਨਾਮ ਰਹੇ ਅਤੇ ਨਾ ਹੀ ਕਿਸੇ ਮਨੁੱਖ ਨੂੰ ਚੁਣਿਆ ਜੋ ਮੇਰੀ ਪਰਜਾ ਇਸਰਾਏਲ ਦਾ ਪ੍ਰਧਾਨ ਹੋਵੇ
\v 6 ਪਰ ਮੈਂ ਯਰੂਸ਼ਲਮ ਨੂੰ ਚੁਣਿਆ ਕਿ ਉੱਥੇ ਮੇਰਾ ਨਾਮ ਹੋਵੇ ਅਤੇ ਦਾਊਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਦੇ ਉੱਤੇ ਹੋਵੇ
\s5
\v 7 ਅਤੇ ਮੇਰੇ ਪਿਤਾ ਦਾਊਦ ਦੇ ਦਿਲ ਵਿੱਚ ਸੀ ਕਿ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਤੇ ਇੱਕ ਭਵਨ ਬਣਾਵੇ
\v 8 ਪਰ ਯਹੋਵਾਹ ਨੇ ਮੇਰੇ ਪਿਤਾ ਦਾਊਦ ਨੂੰ ਕਿਹਾ ਜੋ ਮੇਰੇ ਨਾਮ ਲਈ ਤੇਰੇ ਦਿਲ ਵਿੱਚ ਇੱਕ ਭਵਨ ਬਣਾਉਣ ਦੀ ਇੱਛਾ ਸੀ ਸੋ ਤੂੰ ਚੰਗਾ ਕੀਤਾ ਜੋ ਉਹ ਤੇਰੇ ਦਿਲ ਵਿੱਚ ਸੀ
\v 9 ਤਾਂ ਵੀ ਤੂੰ ਇਸ ਭਵਨ ਨੂੰ ਨਹੀਂ ਬਣਾਵੇਗਾ ਸਗੋਂ ਤੇਰਾ ਪੁੱਤਰ ਜੋ ਤੇਰੀ ਵੰਸ ਵਿੱਚੋ ਹੋਵੇਗਾ ਉਹੀ ਮੇਰੇ ਨਾਮ ਲਈ ਭਵਨ ਬਣਾਵੇਗਾ
\s5
\v 10 ਯਹੋਵਾਹ ਨੇ ਆਪਣਾ ਉਹ ਬਚਨ ਜਿਹੜਾ ਉਹ ਨੇ ਕਿਹਾ ਸੀ ਪੂਰਾ ਕੀਤਾ ਕਿਉਂ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ । ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਇਹ ਭਵਨ ਬਣਾਇਆ
\v 11 ਅਤੇ ਉਸੇ ਥਾਂ ਮੈਂ ਉਹ ਸੰਦੂਕ ਰੱਖਿਆ ਹੈ ਜਿਸ ਵਿੱਚ ਯਹੋਵਾਹ ਦਾ ਉਹ ਨੇਮ ਹੈ ਜੋ ਉਸ ਨੇ ਇਸਰਾਏਲੀਆਂ ਨਾਲ ਕੀਤਾ ।
\s ਹੈਕਲ ਨੂੰ ਅਰਪਣ ਕਰਨ ਦੇ ਲਈ ਪ੍ਰਾਰਥਨਾ
\r (1 ਰਾਜਾ 8:22-53)
\p
\s5
\v 12 ਸੁਲੇਮਾਨ ਨੇ ਇਸਰਾਏਲ ਦੀ ਸਾਰੀ ਸਭਾ ਦੇ ਅੱਗੇ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਖੜ੍ਹੇ ਹੋ ਕੇ ਆਪਣੇ ਹੱਥ ਅੱਡੇ
\v 13 ਕਿਉਂ ਜੋ ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਥੜਾ ਬਣਵਾ ਕੇ ਵਿਹੜੇ ਵਿੱਚ ਧਰ ਦਿੱਤਾ ਅਤੇ ਉਸ ਉੱਤੇ ਉਹ ਖੜ੍ਹਾ ਹੋਇਆ ਸੀ, ਸੋ ਉਸ ਨੇ ਸਾਰੀ ਸਭਾ ਦੇ ਸਾਹਮਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਅੱਡੇ
\s5
\v 14 ਅਤੇ ਕਹਿਣ ਲੱਗਾ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੇਰੇ ਜਿਹਾ ਨਾ ਸਵਰਗ ਵਿੱਚ ਨਾ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਆਪਣੇ ਉਨ੍ਹਾਂ ਦਾਸਾਂ ਲਈ ਜਿਹੜੇ ਆਪਣੇ ਸੱਚੇ ਦਿਲ ਨਾਲ ਤੇਰੇ ਅੱਗੇ ਚੱਲਦੇ ਹਨ ਆਪਣੇ ਨੇਮ ਅਤੇ ਕਿਰਪਾ ਕਾਇਮ ਰੱਖਦਾ ਹੈ
\v 15 ਅਤੇ ਜਿਸ ਨੇ ਆਪਣੇ ਦਾਸ ਮੇਰੇ ਪਿਤਾ ਦਾਊਦ ਦੇ ਨਾਲ ਜੋ ਬਚਨ ਕੀਤਾ ਸੋ ਪੂਰਾ ਕੀਤਾ ਹੈ । ਹਾਂ ਤੂੰ ਆਪਣੇ ਮੂੰਹ ਤੋਂ ਬਚਨ ਦਿੱਤਾ ਅਤੇ ਆਪਣੇ ਹੱਥ ਨਾਲ ਉਹ ਨੂੰ ਪੂਰਾ ਕੀਤਾ ਜਿਵੇਂ ਅੱਜ ਦੇ ਦਿਨ ਹੈ
\s5
\v 16 ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਆਪਣੇ ਦਾਸ ਮੇਰੇ ਪਿਤਾ ਦਾਊਦ ਦੇ ਨਾਲ ਉਸ ਬਚਨ ਨੂੰ ਵੀ ਪੂਰਾ ਕਰ ਜੋ ਤੂੰ ਉਸ ਨਾਲ ਕੀਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਮੇਰੇ ਹਜ਼ੂਰ ਮਨੁੱਖ ਦੀ ਥੁੜ ਨਹੀਂ ਹੋਵੇਗੀ, ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਅਤੇ ਮੇਰੀ ਬਿਵਸਥਾ ਅਨੁਸਾਰ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈਂ
\v 17 ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਜੋ ਬਚਨ ਤੂੰ ਆਪਣੇ ਦਾਸ ਦਾਊਦ ਨਾਲ ਕੀਤਾ ਸੀ ਉਹ ਸੱਚਾ ਠਹਿਰਾਇਆ ਜਾਵੇ ।
\s5
\v 18 ਪਰ ਕੀ ਪਰਮੇਸ਼ੁਰ ਸੱਚ-ਮੁੱਚ ਆਦਮੀਆਂ ਦੇ ਨਾਲ ਧਰਤੀ ਉੱਤੇ ਵਾਸ ਕਰੇਗਾ ? ਵੇਖ, ਸਵਰਗ, ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ ?
\v 19 ਤਦ ਵੀ ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਅਤੇ ਅਰਦਾਸ ਵੱਲ ਧਿਆਨ ਕਰ ਕੇ ਉਸ ਦੀ ਦੁਹਾਈ ਅਤੇ ਬੇਨਤੀ ਨੂੰ ਸੁਣ ਲੈ ਜੋ ਤੇਰਾ ਦਾਸ ਤੇਰੇ ਸਾਹਮਣੇ ਕਰਦਾ ਹੈ
\v 20 ਤਾਂ ਜੋ ਤੇਰੀਆਂ ਅੱਖੀਆਂ ਇਸ ਭਵਨ ਵੱਲ ਅਰਥਾਤ ਇਸ ਥਾਂ ਵੱਲ ਜਿਸ ਦੇ ਵਿਖੇ ਤੂੰ ਫ਼ਰਮਾਇਆ ਸੀ ਕਿ ਮੈਂ ਆਪਣਾ ਨਾਮ ਉੱਥੇ ਰੱਖਾਂਗਾ ਦਿਨ ਤੇ ਰਾਤ ਖੁਲੀਆਂ ਰਹਿਣ ਤਾਂ ਜੋ ਤੂੰ ਉਸ ਬੇਨਤੀ ਨੂੰ ਸੁਣੇਂ ਜੋ ਤੇਰਾ ਦਾਸ ਇਸ ਸਥਾਨ ਵੱਲ ਕਰੇ
\s5
\v 21 ਅਤੇ ਤੂੰ ਆਪਣੇ ਦਾਸ ਅਤੇ ਆਪਣੀ ਪਰਜਾ ਇਸਰਾਏਲ ਦੀਆਂ ਬੇਨਤੀਆਂ ਨੂੰ ਜਦ ਉਹ ਇਸ ਸਥਾਨ ਵੱਲ ਪ੍ਰਾਰਥਨਾ ਕਰਨ ਸੁਣ ਲਈ ਸਗੋਂ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਲਈਂ ਤੇ ਸੁਣ ਕੇ ਮਾਫ਼ ਕਰੀਂ ।
\s5
\v 22 ਜੇ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਪਾਪ ਕਰੇ ਅਤੇ ਉਸ ਤੋਂ ਸਹੁੰ ਖਵਾਈ ਜਾਵੇ ਅਤੇ ਉਹ ਆ ਕੇ ਇਸ ਭਵਨ ਵਿੱਚ ਤੇਰੀ ਜਗਵੇਦੀ ਦੇ ਸਾਹਮਣੇ ਸਹੁੰ ਖਾਵੇ
\v 23 ਤਾਂ ਤੂੰ ਸਵਰਗ ਉੱਤੋਂ ਸੁਣ ਕੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਕਰ ਕੇ ਦੁਸ਼ਟ ਨੂੰ ਸਜ਼ਾ ਦੇਵੀਂ ਕਿ ਉਸ ਦੇ ਕੀਤੇ ਨੂੰ ਉਸ ਦੇ ਮੱਥੇ ਮੋੜੇਂ ਅਤੇ ਧਰਮੀ ਨੂੰ ਧਰਮੀ ਠਹਿਰਾ ਕੇ ਉਸ ਦੇ ਧਰਮ ਦਾ ਬਦਲ ਦੇਵੀਂ
\s5
\v 24 ਅਤੇ ਜੇਕਰ ਤੇਰੀ ਪਰਜਾ ਇਸਰਾਏਲ ਤੇਰਾ ਪਾਪ ਕਰਨ ਦੇ ਕਾਰਨ ਆਪਣੇ ਵੈਰੀਆਂ ਦੇ ਅੱਗੋਂ ਮਾਰੀ ਜਾਵੇ ਅਤੇ ਫੇਰ ਤੇਰੀ ਵੱਲ ਫਿਰਨ ਅਤੇ ਤੇਰੇ ਨਾਮ ਨੂੰ ਮੰਨ ਕੇ ਇਸ ਭਵਨ ਵਿੱਚ ਤੇਰੇ ਸਨਮੁਖ ਪ੍ਰਾਰਥਨਾ ਅਤੇ ਬੇਨਤੀ ਕਰਨ
\v 25 ਤਾਂ ਤੂੰ ਸਵਰਗ ਉੱਤੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਅਤੇ ਤੂੰ ਉਨ੍ਹਾਂ ਨੂੰ ਇਸ ਭੂਮੀ ਵਿੱਚ ਜਿਹੜੀ ਤੂੰ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਦਿੱਤੀ ਹੈ ਮੁੜ ਲੈ ਆਈਂ ।
\s5
\v 26 ਜਦ ਇਸ ਕਾਰਨ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਅਕਾਸ਼ ਬੰਦ ਹੋ ਜਾਵੇ ਅਤੇ ਵਰਖਾ ਨਾ ਹੋਵੇ ਅਤੇ ਉਹ ਇਸ ਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮੰਨਣ ਅਤੇ ਜਦ ਤੂੰ ਉਨ੍ਹਾਂ ਨੂੰ ਦੁੱਖ ਦਿੱਤਾ ਹੋਵੇ ਅਤੇ ਜਦ ਆਪਣੇ ਪਾਪ ਤੋਂ ਮੂੰਹ ਮੋੜਨ
\v 27 ਤਾਂ ਤੂੰ ਸਵਰਗ ਉੱਤੋਂ ਸੁਣ ਕੇ ਆਪਣੇ ਦਾਸਾਂ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਮਾਫ਼ ਕਰੀਂ ਕਿਉਂ ਜੋ ਤੂੰ ਉਨ੍ਹਾਂ ਨੂੰ ਉਸ ਚੰਗੇ ਰਾਹ ਦੀ ਸਿੱਖਿਆ ਦਿੱਤੀ ਹੈ ਜਿਸ ਉੱਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਦੇਸ ਵਿੱਚ ਜਿਹੜਾ ਤੂੰ ਆਪਣੀ ਪਰਜਾ ਨੂੰ ਵਿਰਸੇ ਵਿੱਚ ਦਿੱਤਾ ਹੈ ਮੀਂਹ ਵਰਾਈਂ ।
\s5
\v 28 ਜੇਕਰ ਦੇਸ ਵਿੱਚ ਕਾਲ ਪੈ ਜਾਵੇ ਜਾਂ ਬਵਾ ਫੁੱਟ ਨਿੱਕਲੇ ਜਾਂ ਔੜ ਜਾਂ ਕੁੰਗੀ ਜਾਂ ਸਲਾ ਜਾਂ ਸੁੰਡੀ ਟੋਕਾ ਪੈ ਜਾਵੇ, ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਦੇ ਦੇਸ ਦੇ ਸ਼ਹਿਰਾਂ ਨੂੰ ਘੇਰ ਲੈਣ ਭਾਵੇਂ ਕਿਹੋ ਜਿਹੀ ਔਕੜ ਜਾਂ ਬਿਮਾਰੀ ਹੋਵੇ
\v 29 ਤਾਂ ਜਿਹੜੀ ਬੇਨਤੀ ਤੇ ਅਰਦਾਸ ਕਿਸੇ ਇੱਕ ਪੁਰਸ਼ ਵੱਲੋਂ ਜਾਂ ਤੇਰੀ ਸਾਰੀ ਪਰਜਾ ਇਸਰਾਏਲ ਵੱਲੋਂ ਹੋਵੇ ਜਿਸ ਵਿੱਚ ਹਰ ਇੱਕ ਮਨੁੱਖ ਆਪਣੇ ਦੁੱਖ ਅਤੇ ਆਪਣੀ ਨਿਰਾਸ਼ਾ ਨੂੰ ਜਾਣ ਕੇ ਆਪਣੇ ਹੱਥ ਇਸ ਭਵਨ ਵੱਲ ਅੱਡੇ
\v 30 ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਮਾਫ਼ ਕਰੀਂ ਅਤੇ ਤੂੰ ਜੋ ਉਸ ਦੇ ਦਿਲ ਨੂੰ ਜਾਣਦਾ ਹੈਂ ਹਰ ਮਨੁੱਖ ਨੂੰ ਉਸ ਦੀ ਚਾਲ ਅਨੁਸਾਰ ਬਦਲਾ ਦੇਈਂ ਕਿਉਂ ਜੋ ਤੂੰ ਹੀ ਇਨਸਾਨ ਦੇ ਦਿਲ ਨੂੰ ਜਾਣਨ ਵਾਲਾ ਹੈਂ
\v 31 ਤਾਂ ਜੋ ਉਹ ਆਪਣੇ ਜੀਉਣ ਦੇ ਸਾਰੇ ਦਿਨ ਜਿਹੜੇ ਉਹ ਉਸ ਭੂਮੀ ਉੱਤੇ ਗੁਜ਼ਾਰਨ ਜਿਹ ਨੂੰ ਤੂੰ ਸਾਡੇ ਪਿਉ-ਦਾਦਿਆਂ ਨੂੰ ਦਿੱਤਾ ਹੈ ਤੇਰੇ ਰਾਹਾਂ ਉੱਤੇ ਚੱਲਣ ਅਤੇ ਤੇਰੇ ਕੋਲੋਂ ਡਰਨ ।
\s5
\v 32 ਉਹ ਪਰਦੇਸੀ ਵੀ ਜਿਹੜਾ ਤੇਰੀ ਪਰਜਾ ਇਸਰਾਏਲ ਵਿੱਚੋਂ ਨਹੀਂ ਹੈ, ਜਦ ਉਹ ਤੇਰੇ ਵੱਡੇ ਨਾਮ ਅਤੇ ਸ਼ਕਤੀਵਾਨ ਹੱਥ ਅਤੇ ਤੇਰੀ ਲੰਮੀ ਬਾਂਹ ਦੇ ਕਾਰਨ ਦੂਰ ਦੇ ਦੇਸ ਵਿੱਚੋਂ ਆਵੇ ਅਤੇ ਆ ਕੇ ਇਸ ਭਵਨ ਵੱਲ ਬੇਨਤੀ ਕਰੇ
\v 33 ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਨਣ ਅਤੇ ਤੇਰੀ ਪਰਜਾ ਇਸਰਾਏਲ ਵਾਂਗਰ ਤੇਰਾ ਭੈ ਮੰਨਣ ਅਤੇ ਜਾਣ ਲੈਣ ਕਿ ਇਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਉਂਦਾ ਹੈ ।
\s5
\v 34 ਜੇਕਰ ਤੇਰੀ ਪਰਜਾ ਕਿਸੇ ਰਾਹ ਤੋਂ ਜਿਸ ਤੇ ਤੂੰ ਉਨ੍ਹਾਂ ਨੂੰ ਭੇਜੇਂ ਆਪਣੇ ਵੈਰੀ ਨਾਲ ਲੜਨ ਲਈ ਨਿੱਕਲੇ ਅਤੇ ਜੇ ਉਹ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਤੇਰੇ ਅੱਗੇ ਬੇਨਤੀ ਕਰਨ
\v 35 ਤਾਂ ਤੂੰ ਸਵਰਗ ਉੱਤੋਂ ਉਨ੍ਹਾਂ ਦੀ ਪ੍ਰਾਰਥਨਾ ਤੇ ਬੇਨਤੀ ਸੁਣ ਕੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ
\s5
\v 36 ਜੇਕਰ ਉਹ ਤੇਰਾ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਨਹੀਂ ਜੋ ਪਾਪ ਨਾ ਕਰਦਾ ਹੋਵੇ ਅਤੇ ਤੂੰ ਉਨ੍ਹਾਂ ਤੋਂ ਨਰਾਜ ਹੋ ਕੇ ਉਨ੍ਹਾਂ ਨੂੰ ਵੈਰੀ ਦੇ ਹਵਾਲੇ ਕਰ ਦੇਵੇਂ ਅਤੇ ਉਹ ਵੈਰੀ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਦੂਰ ਜਾਂ ਨੇੜੇ ਦੇ ਦੇਸ ਵਿੱਚ ਲੈ ਜਾਵੇ
\v 37 ਤਦ ਵੀ ਜੇਕਰ ਉਹ ਉਸ ਦੇਸ ਵਿੱਚ ਜਿੱਥੇ ਉਹ ਗ਼ੁਲਾਮੀ ਵਿੱਚ ਹੋਣ ਤੇਰਾ ਧਿਆਨ ਧਾਰ ਕੇ ਫਿਰਨ ਅਤੇ ਆਪਣੀ ਗ਼ੁਲਾਮੀ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ ਅਤੇ ਅਸੀਂ ਬਦੀ ਕੀਤੀ
\v 38 ਸੋ ਜੇ ਉਹ ਉਸ ਗ਼ੁਲਾਮੀ ਦੇ ਦੇਸ ਵਿੱਚੋਂ ਜਿੱਥੇ ਉਹ ਬੰਧੂਏ ਹੋ ਕੇ ਲਿਆਏ ਗਏ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਤੇਰੀ ਵੱਲ ਮੁੜਨ ਅਤੇ ਆਪਣੇ ਇਸ ਦੇਸ ਵੱਲ ਜੋ ਤੂੰ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਦਿੱਤਾ ਅਤੇ ਉਸ ਸ਼ਹਿਰ ਵੱਲ ਜੋ ਤੂੰ ਚੁਣਿਆ ਅਤੇ ਇਸ ਭਵਨ ਵੱਲ ਜੋ ਮੈਂ ਤੇਰੇ ਲਈ ਬਣਾਇਆ ਬੇਨਤੀ ਕਰਨ
\v 39 ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਉਨ੍ਹਾਂ ਦੀ ਪ੍ਰਾਰਥਨਾ ਤੇ ਬੇਨਤੀ ਨੂੰ ਸੁਣੀਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ ਅਤੇ ਆਪਣੀ ਪਰਜਾ ਨੂੰ ਜਿਸ ਤੇਰਾ ਪਾਪ ਕੀਤਾ ਹੈ ਮਾਫ਼ ਕਰੀਂ
\v 40 ਸੋ ਹੇ ਮੇਰੇ ਪਰਮੇਸ਼ੁਰ, ਹੁਣ ਉਸ ਪ੍ਰਾਰਥਨਾ ਵੱਲ ਜੋ ਇਸ ਸਥਾਨ ਉੱਤੇ ਕੀਤੀ ਜਾਵੇ ਤੇਰੀਆਂ ਅੱਖਾਂ ਖੁੱਲੀਆਂ ਰਹਿਣ ਤੇ ਤੇਰੇ ਕੰਨ ਲੱਗੇ ਰਹਿਣ
\v 41 ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣੀ ਸ਼ਕਤੀ ਦੇ ਸੰਦੂਕ ਸਣੇ ਉੱਠ ਕੇ ਆਪਣੇ ਵਿਸਰਾਮ ਸਥਾਨ ਵਿੱਚ ਚੱਲ ! ਹੇ ਯਹੋਵਾਹ ਪਰਮੇਸ਼ੁਰ, ਤੇਰੇ ਜਾਜਕਾਂ ਨੂੰ ਸ਼ਕਤੀ ਪਹਿਨਾਈ ਜਾਵੇ ਅਤੇ ਤੇਰੇ ਸੰਤ ਜਨ ਤੇਰੀ ਭਲਿਆਈ ਵਿੱਚ ਅਨੰਦ ਹੋਣ
\v 42 ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣਾ ਮੂੰਹ ਆਪਣੇ ਮਸਹ ਕੀਤੇ ਹੋਏ ਤੋਂ ਨਾ ਮੋੜੀਂ । ਤੂੰ ਆਪਣੇ ਦਾਸ ਦਾਊਦ ਉੱਤੇ ਆਪਣੀ ਦਯਾ ਨੂੰ ਚੇਤੇ ਰੱਖੀਂ ।
\s5
\c 7
\s ਹੈਕਲ ਦਾ ਸਮਰਪਣ
\r (1 ਰਾਜਾ 8:62-66)
\p
\v 1 ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ, ਤਾਂ ਆਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭੱਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ
\v 2 ਤਾਂ ਜਾਜਕ ਯਹੋਵਾਹ ਦੇ ਭਵਨ ਦੇ ਅੰਦਰ ਨਾ ਜਾ ਸਕੇ ਕਿਉਂ ਜੋ ਯਹੋਵਾਹ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ ।
\v 3 ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ !
\s5
\v 4 ਤਦ ਪਾਤਸ਼ਾਹ ਤੇ ਸਾਰੀ ਪਰਜਾ ਨੇ ਯਹੋਵਾਹ ਦੇ ਸਾਹਮਣੇ ਬਲੀਆਂ ਚੜ੍ਹਾਈਆਂ
\v 5 ਅਤੇ ਸੁਲੇਮਾਨ ਪਾਤਸ਼ਾਹ ਨੇ ਬਾਈ ਹਜ਼ਾਰ ਬਲ਼ਦਾਂ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਬੱਕਰੀਆਂ ਦੀ ਭੇਟ ਚੜ੍ਹਾਈ ਐਉਂ ਪਾਤਸ਼ਾਹ ਨੇ ਅਤੇ ਸਾਰੀ ਪਰਜਾ ਨੇ ਪਰਮੇਸ਼ੁਰ ਦੇ ਭਵਨ ਨੂੰ ਅਰਪਣ ਕੀਤਾ
\v 6 ਅਤੇ ਜਾਜਕ ਆਪਣੇ-ਆਪਣੇ ਕੰਮਾਂ ਅਨੁਸਾਰ ਖੜ੍ਹੇ ਸਨ ਅਤੇ ਲੇਵੀ ਵੀ ਯਹੋਵਾਹ ਲਈ ਗਾਉਣ ਵਜਾਉਣ ਦੇ ਸਾਜ਼ ਲੈ ਕੇ ਖੜ੍ਹੇ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਯਹੋਵਾਹ ਦਾ ਧੰਨਵਾਦ ਕਰਨ ਲਈ ਬਣਾਇਆ ਸੀ ਤਾਂ ਜੋ ਉਨ੍ਹਾਂ ਸਲਾਹੁਤਾਂ ਦੇ ਰਾਹੀਂ ਪਰਮੇਸ਼ੁਰ ਦਾ ਧੰਨਵਾਦ ਕੀਤਾ ਜਾਵੇ ਕਿਉਂ ਜੋ ਉਸ ਦੀ ਦਯਾ ਸਦਾ ਦੀ ਹੈ ਅਤੇ ਜਾਜਕ ਉਨ੍ਹਾਂ ਦੇ ਅੱਗੇ ਨਰਸਿੰਗੇ ਫੂਕਦੇ ਰਹੇ ਅਤੇ ਸਾਰੇ ਇਸਰਾਏਲੀ ਖੜ੍ਹੇ ਰਹੇ
\s5
\v 7 ਤਾਂ ਸੁਲੇਮਾਨ ਨੇ ਉਸ ਵਿਹੜੇ ਦੇ ਵਿਚਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਕੀਤਾ ਕਿਉਂ ਜੋ ਉਸ ਨੇ ਉੱਥੇ ਹੋਮ ਦੀਆਂ ਬਲੀਆਂ ਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਇਸ ਲਈ ਜੋ ਉਸ ਪਿੱਤਲ ਦੀ ਜਗਵੇਦੀ ਉੱਤੇ ਜਿਸ ਨੂੰ ਸੁਲੇਮਾਨ ਨੇ ਬਣਾਇਆ ਸੀ ਹੋਮ ਬਲੀ ਅਤੇ ਮੈਦੇ ਦੀ ਭੇਟ ਅਤੇ ਚਰਬੀ ਲਈ ਥਾਂ ਨਹੀਂ ਸੀ
\s5
\v 8 ਐਉਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੱਕ ਉਸ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ
\v 9 ਅਤੇ ਅੱਠਵੇਂ ਦਿਨ ਉਨ੍ਹਾਂ ਨੇ ਸ਼੍ਰੋਮਣੀ ਸਭਾ ਕੀਤੀ ਇਸ ਲਈ ਜੋ ਉਹ ਸੱਤ ਦਿਨਾਂ ਤੱਕ ਉਸ ਜਗਵੇਦੀ ਦਾ ਅਰਪਣ ਕਰਦੇ ਰਹੇ ਅਤੇ ਪਰਬ ਮਨਾਉਂਦੇ ਰਹੇ
\v 10 ਅਤੇ ਸੱਤਵੇਂ ਮਹੀਨੇ ਦੀ ਤੇਈਵੀਂ ਤਰੀਖ ਨੂੰ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰ ਤੋਰ ਦਿੱਤਾ ਸੋ ਉਹ ਉਸ ਭਲਿਆਈ ਦੇ ਕਾਰਨ ਜੋ ਯਹੋਵਾਹ ਨੇ ਦਾਊਦ ਅਤੇ ਸੁਲੇਮਾਨ ਅਤੇ ਆਪਣੀ ਪਰਜਾ ਇਸਰਾਏਲ ਨਾਲ ਕੀਤੀ ਸੀ ਖੁਸ਼ ਤੇ ਪਰਸੰਨ ਹੋਏ ।
\s ਰਾਜਾ ਸੁਲੇਮਾਨ ਨੂੰ ਪਰਮੇਸ਼ੁਰ ਦਾ ਦੁਬਾਰਾ ਦਰਸ਼ਣ
\r (1 ਰਾਜਾ 9:1-9)
\p
\s5
\v 11 ਇਸ ਤਰ੍ਹਾਂ ਸੁਲੇਮਾਨ ਨੇ ਯਹੋਵਾਹ ਦੇ ਭਵਨ ਅਤੇ ਪਾਤਸ਼ਾਹ ਦੇ ਮਹਿਲ ਨੂੰ ਸੰਪੂਰਨ ਕੀਤਾ ਅਤੇ ਜੋ ਕੁਝ ਸੁਲੇਮਾਨ ਦੇ ਦਿਲ ਵਿੱਚ ਆਇਆ ਕਿ ਯਹੋਵਾਹ ਦੇ ਭਵਨ ਅਤੇ ਆਪਣੇ ਮਹਿਲ ਲਈ ਬਣਾਵੇ ਸੋ ਚੰਗੀ ਤਰ੍ਹਾਂ ਸਫ਼ਲ ਹੋਇਆ
\v 12 ਤਾਂ ਯਹੋਵਾਹ ਨੇ ਰਾਤ ਨੂੰ ਸੁਲੇਮਾਨ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ ਕਿ ਮੈਂ ਤੇਰੀ ਪ੍ਰਾਰਥਨਾ ਸੁਣ ਲਈ ਅਤੇ ਇਸ ਥਾਂ ਨੂੰ ਆਪਣੇ ਲਈ ਚੁਣ ਲਿਆ ਹੈ ਕਿ ਇਹ ਬਲੀਦਾਨ ਲਈ ਭਵਨ ਹੋਵੇ
\s5
\v 13 ਜੇ ਮੈਂ ਆਕਾਸ਼ ਨੂੰ ਕਦੀ ਬੰਦ ਕਰ ਦੇਵਾਂ ਕਿ ਮੀਂਹ ਨਾ ਪਵੇ ਜਾਂ ਟਿੱਡੀਆਂ ਨੂੰ ਹੁਕਮ ਦੇਵਾਂ ਕਿ ਦੇਸ ਨੂੰ ਚੱਟ ਲਵੇ ਜਾਂ ਆਪਣੀ ਪਰਜਾ ਦੇ ਵਿੱਚ ਬਿਮਾਰੀ ਭੇਜਾਂ
\v 14 ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਕਹਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਨ੍ਹਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਨ੍ਹਾਂ ਦੇ ਦੇਸ ਨੂੰ ਬਹਾਲ ਕਰ ਦਿਆਂਗਾ
\v 15 ਹੁਣ ਜਿਹੜੀ ਪ੍ਰਾਰਥਨਾ ਇਸ ਥਾਂ ਕੀਤੀ ਜਾਵੇਗੀ ਉਸ ਉੱਤੇ ਮੇਰੀਆਂ ਅੱਖਾਂ ਖੁੱਲ੍ਹੀਆਂ ਰਹਿਣਗੀਆਂ ਅਤੇ ਮੇਰੇ ਕੰਨ ਲੱਗੇ ਰਹਿਣਗੇ
\s5
\v 16 ਕਿਉਂ ਜੋ ਹੁਣ ਮੈਂ ਇਸ ਭਵਨ ਨੂੰ ਚੁਣਿਆ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਸਦਾ ਉੱਥੇ ਰਹੇ ਅਤੇ ਮੇਰੀਆਂ ਅੱਖਾਂ ਅਤੇ ਮੇਰਾ ਦਿਲ ਸਾਰੇ ਦਿਨਾਂ ਤੱਕ ਉੱਥੇ ਲੱਗੇ ਰਹਿਣਗੇ
\v 17 ਅਤੇ ਜੇ ਤੂੰ ਮੇਰੇ ਸਨਮੁਖ ਉਸੇ ਤਰ੍ਹਾਂ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਜੋ ਹੁਕਮ ਮੈਂ ਤੈਨੂੰ ਦਿੱਤਾ ਉਸ ਦੇ ਅਨੁਸਾਰ ਕੰਮ ਕਰੇਂ ਅਤੇ ਮੇਰੀਆਂ ਬਿਧੀਆਂ ਅਤੇ ਨਿਆਵਾਂ ਦੀ ਪਾਲਣਾ ਕਰੇਂ
\v 18 ਤਾਂ ਮੈਂ ਤੇਰੀ ਰਾਜ ਗੱਦੀ ਨੂੰ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨਾਲ ਨੇਮ ਕੀਤਾ ਕਿ ਇਸਰਾਏਲ ਵਿੱਚ ਹਾਕਮ ਬਣਨ ਲਈ ਤੈਨੂੰ ਮਨੁੱਖ ਦੀ ਥੁੜ ਕਦੇ ਨਾ ਹੋਵੇਗੀ
\s5
\v 19 ਪਰ ਜੇ ਤੁਸੀਂ ਬੇਮੁੱਖ ਹੋ ਜਾਓ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੇ ਹਨ ਛੱਡ ਦਿਓ ਅਤੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਨੂੰ ਮੱਥਾ ਟੇਕੋ
\v 20 ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਇਸ ਭਵਨ ਨੂੰ ਜਿਸ ਨੂੰ ਮੈਂ ਆਪਣੇ ਨਾਮ ਦੇ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖੌਲ ਬਣਾ ਦਿਆਂਗਾ
\v 21 ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ ਹੋ ਕੇ ਆਖੇਗਾ ਕਿ ਯਹੋਵਾਹ ਨੇ ਇਸ ਭਵਨ ਅਤੇ ਇਸ ਦੇਸ ਨਾਲ ਇਹੋ ਜਿਹਾ ਕਿਉਂ ਕੀਤਾ ?
\v 22 ਤਦ ਉਹ ਆਖਣਗੇ, ਇਸ ਲਈ ਉਨ੍ਹਾਂ ਨੇ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੂੰ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਮਗਰ ਲੱਗੇ ਅਤੇ ਉਹਨਾਂ ਨੂੰ ਮੱਥਾ ਟੇਕਿਆ ਅਤੇ ਉਹਨਾਂ ਦੀ ਪੂਜਾ ਕੀਤੀ, ਇਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ ।
\s5
\c 8
\s ਸੁਲੇਮਾਨ ਦੀਆਂ ਪ੍ਰਾਪਤੀਆਂ
\r (1 ਰਾਜਾ 9:10-28)
\p
\v 1 ਵੀਹ ਸਾਲਾਂ ਦੇ ਅੰਤ ਵਿੱਚ ਜਿਨ੍ਹਾਂ ਵਿੱਚ ਸੁਲੇਮਾਨ ਨੇ ਯਹੋਵਾਹ ਦਾ ਭਵਨ ਅਤੇ ਆਪਣਾ ਮਹਿਲ ਬਣਾਇਆ ਸੀ
\v 2 ਸੁਲੇਮਾਨ ਨੇ ਉਨ੍ਹਾਂ ਸ਼ਹਿਰਾਂ ਨੂੰ ਜੋ ਹੂਰਾਮ ਨੇ ਸੁਲੇਮਾਨ ਨੂੰ ਦਿੱਤੇ ਸਨ ਫੇਰ ਬਣਾਉਣ ਲੱਗਾ ਅਤੇ ਇਸਰਾਏਲੀਆਂ ਨੂੰ ਉੱਥੇ ਵਸਾਇਆ
\s5
\v 3 ਸੁਲੇਮਾਨ ਹਮਾਥ ਸੋਬਾਹ ਨੂੰ ਗਿਆ ਅਤੇ ਉਹ ਨੂੰ ਜਿੱਤ ਲਿਆ
\v 4 ਉਸ ਨੇ ਉਜਾੜ ਵਿੱਚ ਤਦਮੋਰ ਨੂੰ ਬਣਾਇਆ ਨਾਲੇ ਭੰਡਾਰ ਦੇ ਸਾਰੇ ਸ਼ਹਿਰਾਂ ਨੂੰ ਜੋ ਉਸ ਨੇ ਹਮਾਥ ਵਿੱਚ ਬਣਾਏ ਸਨ
\s5
\v 5 ਅਤੇ ਉਸ ਨੇ ਉਤਲੇ ਬੈਤ ਹੋਰੋਨ ਨੂੰ ਅਤੇ ਹੇਠਲੇ ਬੈਤ ਹੋਰੋਨ ਨੂੰ ਬਣਾਇਆ ਜੋ ਕੰਧਾਂ, ਫਾਟਕਾਂ ਅਤੇ ਅਰਲਾਂ ਨਾਲ ਪੱਕੇ ਕੀਤੇ ਹੋਏ ਸ਼ਹਿਰ ਸਨ
\v 6 ਨਾਲੇ ਬਆਲਾਥ ਅਤੇ ਭੰਡਾਰ ਦੇ ਸਾਰੇ ਸ਼ਹਿਰ ਜਿਹੜੇ ਸੁਲੇਮਾਨ ਦੇ ਸਨ ਅਤੇ ਰਥਾਂ ਦੇ ਸਾਰੇ ਸ਼ਹਿਰ ਅਤੇ ਸਵਾਰਾਂ ਦੇ ਸ਼ਹਿਰ ਨਾਲੇ ਜੋ ਕੁਝ ਸੁਲੇਮਾਨ ਯਰੂਸ਼ਲਮ ਅਤੇ ਲਬਾਨੋਨ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਆਪਣੀ ਖੁਸ਼ੀ ਨਾਲ ਬਣਾਉਣਾ ਚਾਹੁੰਦਾ ਸੀ ।
\s5
\v 7 ਉਹ ਸਾਰੇ ਲੋਕ ਜੋ ਹਿੱਤੀਆਂ ਅਤੇ ਅਮੋਰੀਆਂ ਅਤੇ ਫਰਿੱਜੀਆਂ ਅਤੇ ਹਿੱਵੀਆਂ ਅਤੇ ਯਬੂਸੀਆਂ ਵਿੱਚੋਂ ਬਾਕੀ ਰਹਿ ਗਏ ਸਨ ਅਤੇ ਇਸਰਾਏਲ ਵਿੱਚੋਂ ਨਹੀਂ ਸਨ
\v 8 ਉਨ੍ਹਾਂ ਦੀ ਹੀ ਸੰਤਾਨ ਜੋ ਉਨ੍ਹਾਂ ਦੇ ਮਗਰੋਂ ਦੇਸ ਵਿੱਚ ਰਹਿ ਗਈ ਸੀ ਜਿਸ ਨੂੰ ਇਸਰਾਏਲੀਆਂ ਨੇ ਪੂਰੀ ਤਰ੍ਹਾਂ ਦੇ ਨਾਲ ਨਾਸ ਨਹੀਂ ਕੀਤਾ ਸੀ ਉਸੇ ਵਿੱਚੋਂ ਸੁਲੇਮਾਨ ਨੇ ਬੇਗਾਰੀ ਮੁਕਰਰ ਕੀਤੇ ਜਿਵੇਂ ਅੱਜ ਦੇ ਦਿਨ ਤੱਕ ਹੈ
\s5
\v 9 ਪਰ ਸੁਲੇਮਾਨ ਨੇ ਆਪਣੇ ਕੰਮ ਦੇ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਬੇਗਾਰੀ ਨਾ ਬਣਾਇਆ ਸਗੋਂ ਉਹ ਜੋਧੇ ਅਤੇ ਉਹ ਦੇ ਛੋਟੇ ਅਫ਼ਸਰਾਂ ਦੇ ਸਰਦਾਰ ਅਤੇ ਉਹ ਦੇ ਰਥਾਂ ਅਤੇ ਸਵਾਰਾਂ ਦੇ ਸਰਦਾਰ ਸਨ
\v 10 ਅਤੇ ਸੁਲੇਮਾਨ ਪਾਤਸ਼ਾਹ ਦੇ ਇਹ ਖਾਸ ਸਰਦਾਰ ਸਨ ਜੋ ਲੋਕਾਂ ਉੱਤੇ ਮੁਕਰਰ ਸਨ, ਉਹ ਦੋ ਸੌ ਪੰਜਾਹ ਸਨ ।
\s5
\v 11 ਸੁਲੇਮਾਨ ਫ਼ਿਰਊਨ ਦੀ ਧੀ ਨੂੰ ਦਾਊਦ ਦੇ ਸ਼ਹਿਰ ਵਿੱਚੋਂ ਉਸ ਮਹਿਲ ਵਿੱਚ ਜੋ ਉਸ ਦੇ ਲਈ ਬਣਾਇਆ ਸੀ ਲੈ ਆਇਆ ਕਿਉਂ ਜੋ ਉਹ ਨੇ ਆਖਿਆ ਕਿ ਮੇਰੀ ਰਾਣੀ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਜੋ ਉਹ ਸਥਾਨ ਪਵਿੱਤਰ ਹਨ ਜਿਨ੍ਹਾਂ ਵਿੱਚ ਯਹੋਵਾਹ ਦਾ ਸੰਦੂਕ ਆ ਗਿਆ ਹੈ
\s5
\v 12 ਤਦ ਸੁਲੇਮਾਨ ਯਹੋਵਾਹ ਦੇ ਲਈ ਯਹੋਵਾਹ ਦੀ ਉਸ ਜਗਵੇਦੀ ਉੱਤੇ ਜਿਸ ਨੂੰ ਉਸ ਨੇ ਡਿਉੜੀ ਦੇ ਸਾਹਮਣੇ ਬਣਾਇਆ ਸੀ ਹੋਮ ਦੀਆਂ ਬਲੀਆਂ ਚੜ੍ਹਾਉਣ ਲੱਗਾ
\v 13 ਉਹ ਹਰ ਰੋਜ਼ ਦੇ ਫਰਜ਼ ਅਨੁਸਾਰ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਸਬਤਾਂ ਨੂੰ ਅਤੇ ਅਮੱਸਿਆ ਨੂੰ ਅਤੇ ਸਾਲ ਵਿੱਚ ਤਿੰਨ ਵਾਰ ਠਹਿਰਾਏ ਹੋਏ ਤਿਉਹਾਰਾਂ ਉੱਤੇ ਅਰਥਾਤ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਬਲੀਆਂ ਚੜ੍ਹਾਉਂਦਾ ਸੀ
\s5
\v 14 ਅਤੇ ਉਸ ਨੇ ਆਪਣੇ ਪਿਤਾ ਦਾਊਦ ਦੇ ਹੁਕਮ ਨਾਲ ਜਾਜਕਾਂ ਦੀਆਂ ਵਾਰੀਆਂ ਨੂੰ ਉਨ੍ਹਾਂ ਦੀ ਉਪਾਸਨਾ ਅਨੁਸਾਰ ਅਤੇ ਲੇਵੀਆਂ ਨੂੰ ਵੀ ਉਨ੍ਹਾਂ ਦੀਆਂ ਜ਼ੁੰਮੇਵਾਰੀਆਂ ਅਨੁਸਾਰ ਠਹਿਰਾਇਆ ਤਾਂ ਜੋ ਉਹ ਜਾਜਕਾਂ ਦੇ ਸਾਹਮਣੇ ਨਿਤ ਨੇਮ ਉਸਤੱਤ ਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਹਰ ਇੱਕ ਫਾਟਕ ਉੱਤੇ ਲਾਇਆ ਕਿਉਂ ਜੋ ਪਰਮੇਸ਼ੁਰ ਦੇ ਬੰਦੇ ਦਾਊਦ ਨੇ ਐਉਂ ਹੀ ਹੁਕਮ ਦਿੱਤਾ ਸੀ
\v 15 ਅਤੇ ਉਹ ਪਾਤਸ਼ਾਹ ਦੇ ਹੁਕਮ ਤੋਂ ਜਿਹੜਾ ਜਾਜਕ ਅਤੇ ਲੇਵੀਆਂ ਨੂੰ ਕਿਸੇ ਗੱਲ ਵਿਖੇ ਜਾਂ ਖਜ਼ਾਨਿਆਂ ਦੇ ਵਿਖੇ ਦਿੱਤਾ ਸੀ ਬਾਹਰ ਨਾ ਹੋਏ
\s5
\v 16 ਸੁਲੇਮਾਨ ਦਾ ਸਾਰਾ ਕੰਮ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਦਿਨ ਤੋਂ ਉਸ ਦੇ ਤਿਆਰ ਹੋਣ ਤੱਕ ਪੂਰਾ ਹੋਇਆ ਅਤੇ ਏਵੇਂ ਯਹੋਵਾਹ ਦਾ ਭਵਨ ਸੰਪੂਰਨ ਹੋ ਗਿਆ ।
\v 17 ਤਦ ਸੁਲੇਮਾਨ ਅਸਯੋਨ-ਗਬਰ ਅਤੇ ਏਲੋਥ ਨੂੰ ਗਿਆ ਜੋ ਅਦੋਮ ਦੇਸ ਵਿੱਚ ਸਮੁੰਦਰ ਦੇ ਕੰਢੇ ਉੱਤੇ ਸਨ
\v 18 ਅਤੇ ਹੂਰਾਮ ਨੇ ਆਪਣੇ ਨੌਕਰਾਂ ਦੇ ਹੱਥ ਜਹਾਜ਼ ਉੱਤੇ ਉਹ ਮਲਾਹ ਜੋ ਸਮੁੰਦਰ ਤੋਂ ਵਾਕਫ ਸਨ ਉਸ ਦੇ ਕੋਲ ਭੇਜੇ ਅਤੇ ਉਹ ਸੁਲੇਮਾਨ ਦੇ ਨੌਕਰਾਂ ਦੇ ਨਾਲ ਓਫ਼ੀਰ ਵਿੱਚ ਆਏ ਅਤੇ ਉੱਥੋਂ ਛੇ ਸੌ ਪਝੱਤਰ ਮਣ ਸੋਨਾ ਲੈ ਕੇ ਸੁਲੇਮਾਨ ਪਾਤਸ਼ਾਹ ਦੇ ਕੋਲ ਲਿਆਏ ।
\s5
\c 9
\s ਸ਼ਬਾ ਦੀ ਰਾਣੀ ਦਾ ਆਉਣਾ
\r (1 ਰਾਜਾ 10:1-13)
\p
\v 1 ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਸੁਣੀ ਤਾਂ ਉਹ ਬੁਝਾਰਤਾਂ ਵਿੱਚ ਪਰਖਣ ਲਈ ਵੱਡੇ ਭਾਰੇ ਕਾਫ਼ਿਲੇ ਅਤੇ ਊਠਾਂ ਦੇ ਨਾਲ ਜਿਨ੍ਹਾਂ ਉੱਤੇ ਮਸਾਲਾ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਸਨ ਯਰੂਸ਼ਲਮ ਵਿੱਚ ਆਈ ਅਤੇ ਸੁਲੇਮਾਨ ਦੇ ਕੋਲ ਆਣ ਕੇ ਜੋ ਕੁਝ ਉਹ ਦੇ ਦਿਲ ਵਿੱਚ ਸੀ ਉਸ ਨਾਲ ਗੱਲ ਕੀਤੀ
\v 2 ਸੁਲੇਮਾਨ ਨੇ ਉਹ ਦੇ ਸਾਰੇ ਸਵਾਲਾਂ ਦਾ ਉੱਤਰ ਉਹ ਨੂੰ ਦਿੱਤਾ ਅਤੇ ਸੁਲੇਮਾਨ ਕੋਲੋਂ ਕੋਈ ਗੱਲ ਗੁੱਝੀ ਨਾ ਸੀ ਜੋ ਉਹ ਉਸ ਨੂੰ ਨਾ ਦੱਸ ਸਕਿਆ
\s5
\v 3 ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਬੁੱਧੀ ਨੂੰ ਅਤੇ ਉਸ ਭਵਨ ਨੂੰ ਜੋ ਉਹ ਨੇ ਬਣਾਇਆ ਸੀ ਵੇਖਿਆ
\v 4 ਅਤੇ ਉਸ ਦੇ ਲੰਗਰ ਦੇ ਖਾਣੇ, ਉਸ ਦੇ ਟਹਿਲੂਆਂ ਦੀ ਸੇਵਾ, ਉਸ ਦੇ ਨੌਕਰਾਂ ਦੀ ਆਗਿਆਕਾਰੀ, ਅਤੇ ਉਨ੍ਹਾਂ ਦੇ ਪਹਿਰਾਵੇ, ਉਸ ਨੂੰ ਪਿਲਾਉਣ ਵਾਲੇ ਅਤੇ ਉਨ੍ਹਾਂ ਦੇ ਪਹਿਰਾਵੇ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਵੇਖਿਆ, ਤਾਂ ਉਹ ਦੇ ਹੋਸ਼ ਉੱਡ ਗਏ
\s5
\v 5 ਉਹ ਨੇ ਪਾਤਸ਼ਾਹ ਨੂੰ ਆਖਿਆ ਕਿ ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧੀ ਦੇ ਵਿਖੇ ਆਪਣੇ ਦੇਸ ਵਿੱਚ ਸੁਣੀ ਸੀ
\v 6 ਤਾਂ ਵੀ ਮੈਂ ਜਦ ਤੱਕ ਆ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਉਨ੍ਹਾਂ ਦੀਆਂ ਗੱਲਾਂ ਉੱਤੇ ਪਰਤੀਤ ਨਾ ਕੀਤੀ ਅਤੇ ਵੇਖ, ਜਿੰਨੀ ਤੇਰੀ ਬੁੱਧੀ ਹੈ ਉਸ ਦਾ ਅੱਧਾ ਵੀ ਮੈਨੂੰ ਨਹੀਂ ਦੱਸਿਆ ਗਿਆ । ਤੂੰ ਉਸ ਧੁੰਮ ਤੋਂ ਵੱਧ ਹੈ ਜੋ ਮੈਂ ਸੁਣੀ ਸੀ
\s5
\v 7 ਧੰਨ ਹਨ ਤੇਰੇ ਮਨੁੱਖ ਅਤੇ ਧੰਨ ਹਨ ਤੇਰੇ ਇਹ ਨੌਕਰ ਜੋ ਸਦਾ ਤੇਰੇ ਸਨਮੁਖ ਖੜੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ !
\v 8 ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜੋ ਤੇਰੇ ਉੱਤੇ ਦਿਆਲੂ ਹੈ ਕਿ ਤੈਨੂੰ ਆਪਣੀ ਰਾਜ ਗੱਦੀ ਉੱਤੇ ਬਿਠਾਇਆ ਹੈ ਤਾਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਪਾਤਸ਼ਾਹ ਹੋਵੇਂ ਕਿਉਂ ਜੋ ਤੇਰੇ ਪਰਮੇਸ਼ੁਰ ਨੂੰ ਇਸਰਾਏਲ ਨਾਲ ਪਿਆਰ ਸੀ ਕਿ ਉਨ੍ਹਾਂ ਨੂੰ ਸਦਾ ਲਈ ਕਾਇਮ ਰੱਖੇ ਇਸੇ ਲਈ ਉਸ ਨੇ ਤੈਨੂੰ ਉਨ੍ਹਾਂ ਦਾ ਪਾਤਸ਼ਾਹ ਬਣਾਇਆ ਤਾਂ ਜੋ ਤੂੰ ਧਰਮ ਅਤੇ ਨਿਆਂ ਕਰੇਂ
\s5
\v 9 ਉਹ ਨੇ ਇੱਕ ਸੌ ਵੀਹ ਬੋਰੇ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਪਾਤਸ਼ਾਹ ਨੂੰ ਦਿੱਤੇ ਅਤੇ ਜੋ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਨੂੰ ਦਿੱਤਾ ਉਹੋ ਜਿਹਾ ਫੇਰ ਕਦੀ ਨਾ ਮਿਲਿਆ
\s5
\v 10 ਅਤੇ ਹੂਰਾਮ ਦੇ ਨੌਕਰ ਅਤੇ ਸੁਲੇਮਾਨ ਦੇ ਨੌਕਰ ਜੋ ਓਫ਼ੀਰ ਤੋਂ ਸੋਨਾ ਲਿਆਉਂਦੇ ਸਨ ਉਹ ਚੰਦਨ ਦੀ ਲੱਕੜੀ ਅਤੇ ਬਹੁਮੁੱਲੇ ਪੱਥਰ ਵੀ ਲਿਆਉਂਦੇ ਸਨ
\v 11 ਤਾਂ ਪਾਤਸ਼ਾਹ ਨੇ ਚੰਦਨ ਦੀ ਲੱਕੜੀ ਤੋਂ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਪੌੜੀਆਂ ਬਣਾਈਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਇਹੋ ਜਿਹੜੀਆਂ ਚੀਜ਼ਾਂ ਪਹਿਲਾਂ ਕਦੀ ਵੀ ਯਹੂਦਾਹ ਦੇ ਦੇਸ ਵਿੱਚ ਨਹੀਂ ਵੇਖੀਆਂ ਗਈਆਂ ਸਨ
\v 12 ਅਤੇ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਜੋ ਕੁਝ ਉਹ ਨੇ ਚਾਹਿਆ ਅਤੇ ਮੰਗਿਆ ਉਸ ਤੋਂ ਵੱਧ ਜੋ ਉਹ ਪਾਤਸ਼ਾਹ ਲਈ ਲਿਆਈ ਸੀ ਦਿੱਤਾ ਅਤੇ ਉਹ ਮੁੜ ਆਪਣੇ ਨੌਕਰਾਂ ਸਣੇ ਆਪਣੇ ਦੇਸ ਨੂੰ ਚਲੀ ਗਈ ।
\s ਰਾਜਾ ਸੁਲੇਮਾਨ ਦੀ ਭੜਕ
\p
\s5
\v 13 ਜਿੰਨਾ ਸੋਨਾ ਸੁਲੇਮਾਨ ਦੇ ਕੋਲ ਇੱਕ ਸਾਲ ਵਿੱਚ ਆਉਂਦਾ ਸੀ ਉਸ ਦਾ ਭਾਰ ਇੱਕ ਹਜ਼ਾਰ ਮਣ ਦੇ ਲੱਗਭਗ ਸੀ
\v 14 ਇਹ ਉਸ ਤੋਂ ਅੱਡ ਸੀ ਜੋ ਵਪਾਰੀ ਤੇ ਸੁਦਾਗਰ ਲਿਆਉਂਦੇ ਸਨ ਨਾਲੇ ਅਰਬ ਦੇ ਸਾਰੇ ਰਾਜੇ ਅਤੇ ਦੇਸ ਦੇ ਹਾਕਮ ਸੁਲੇਮਾਨ ਦੇ ਕੋਲ ਸੋਨਾ ਅਤੇ ਚਾਂਦੀ ਲਿਆਉਂਦੇ ਸਨ
\s5
\v 15 ਸੁਲੇਮਾਨ ਪਾਤਸ਼ਾਹ ਨੇ ਕੁੱਟੇ ਹੋਏ ਸੋਨੇ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ ਅਤੇ ਸਾਢੇ ਸੱਤ ਸੇਰ ਸੋਨਾ ਇੱਕ-ਇੱਕ ਢਾਲ਼ ਨੂੰ ਲੱਗਾ ਹੋਇਆ ਸੀ
\v 16 ਅਤੇ ਉਸ ਨੇ ਕੁੱਟੇ ਹੋਏ ਸੋਨੇ ਦੀਆਂ ਤਿੰਨ ਸੌ ਢਾਲਾਂ ਹੋਰ ਬਣਾਈਆਂ ਇੱਕ-ਇੱਕ ਢਾਲ਼ ਨੂੰ ਪੌਣੇ ਚਾਰ ਸੇਰ ਸੋਨਾ ਲੱਗਾ ਹੋਇਆ ਸੀ ਅਤੇ ਪਾਤਸ਼ਾਹ ਨੇ ਉਨ੍ਹਾਂ ਨੂੰ ਲਬਾਨੋਨੀ ਬਣ ਦੇ ਮਹਿਲ ਵਿੱਚ ਰੱਖਿਆ
\s5
\v 17 ਇਸ ਤੋਂ ਬਿਨ੍ਹਾਂ ਪਾਤਸ਼ਾਹ ਨੇ ਇੱਕ ਹਾਥੀ ਦੰਦ ਦਾ ਵੱਡਾ ਸਿੰਘਾਸਣ ਬਣਵਾਇਆ ਅਤੇ ਉਸ ਉੱਤੇ ਕੁੰਦਨ ਸੋਨਾ ਮੜਵਾਇਆ
\v 18 ਅਤੇ ਉਸ ਸਿੰਘਾਸਣ ਲਈ ਛੇ ਪੌਡਿਆਂ ਦੀ ਪੌੜੀ ਅਤੇ ਸੋਨੇ ਦਾ ਇੱਕ ਪਾਏਦਾਨ ਸੀ ਇਹ ਸਾਰੇ ਸਿੰਘਾਸਣ ਨਾਲ ਜੁੜੇ ਹੋਏ ਸਨ ਅਤੇ ਬੈਠਣ ਦੀ ਥਾਂ ਦੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਸ਼ੇਰ ਬਬਰ ਖੜੇ ਸਨ
\s5
\v 19 ਅਤੇ ਉਨ੍ਹਾਂ ਛੇਆਂ ਪੌਡਿਆਂ ਉੱਤੇ ਇਧਰ ਓਧਰ ਬਾਰਾਂ ਸ਼ੇਰ ਖੜੇ ਸਨ । ਕਿਸੇ ਪਾਤਸ਼ਾਹੀ ਵਿੱਚ ਕਦੇ ਇਹੋ ਜਿਹਾ ਨਹੀਂ ਬਣਿਆ ਸੀ
\v 20 ਅਤੇ ਸੁਲੇਮਾਨ ਪਾਤਸ਼ਾਹ ਦੇ ਸਾਰੇ ਪੀਣ ਦੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖਾਲਸ ਸੋਨੇ ਦੇ ਸਨ । ਸੁਲੇਮਾਨ ਦੇ ਸਮੇਂ ਵਿੱਚ ਚਾਂਦੀ ਦੀ ਕੁਝ ਕਦਰ ਨਹੀਂ ਸੀ
\v 21 ਕਿਉਂ ਜੋ ਪਾਤਸ਼ਾਹ ਦੇ ਕੋਲ ਜਹਾਜ਼ ਸਨ ਜੋ ਹੂਰਾਮ ਦੇ ਨੌਕਰਾਂ ਦੇ ਨਾਲ ਤਰਸ਼ੀਸ਼ ਨੂੰ ਜਾਂਦੇ ਸਨ । ਤਰਸ਼ੀਸ਼ ਦੇ ਇਹ ਜਹਾਜ਼ ਤਿੰਨੀਂ ਵਰਹੀਂ ਇੱਕ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਲੱਦ ਕੇ ਲਿਆਉਂਦੇ ਹੁੰਦੇ ਸਨ
\s5
\v 22 ਸੋ ਸੁਲੇਮਾਨ ਪਾਤਸ਼ਾਹ ਧਨ ਅਤੇ ਬੁੱਧੀ ਵਿੱਚ ਦੁਨੀਆ ਦੇ ਸਭ ਪਾਤਸ਼ਾਹਾਂ ਨਾਲੋਂ ਵੱਧ ਗਿਆ
\v 23 ਅਤੇ ਧਰਤੀ ਉੱਤੇ ਦੇ ਸਾਰੇ ਪਾਤਸ਼ਾਹ ਸੁਲੇਮਾਨ ਦੇ ਦਰਸ਼ਣ ਦੇ ਚਾਹਵੰਦ ਸਨ ਤਾਂ ਜੋ ਉਹ ਉਸ ਦੀ ਬੁੱਧੀ ਨੂੰ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ ਸੁਣਨ
\v 24 ਅਤੇ ਉਹ ਆਪੋ ਆਪਣੇ ਨਜ਼ਰਾਨੇ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਸ਼ਸ਼ਤ੍ਰ, ਬਸਤ੍ਰ, ਮਸਾਲੇ, ਘੋੜੇ, ਅਤੇ ਖੱਚਰਾਂ ਨੂੰ ਸਾਲ ਦੇ ਸਾਲ ਲਿਆਉਂਦੇ ਹੁੰਦੇ ਸਨ
\s5
\v 25 ਅਤੇ ਸੁਲੇਮਾਨ ਦੇ ਕੋਲ ਘੋੜਿਆਂ ਅਤੇ ਰਥਾਂ ਲਈ ਚਾਰ ਹਜ਼ਾਰ ਸਥਾਨ ਅਤੇ ਬਾਰਾਂ ਹਜ਼ਾਰ ਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ
\v 26 ਅਤੇ ਉਹ ਦਰਿਆ ਤੋਂ ਫ਼ਲਿਸਤੀਆਂ ਦੇ ਦੇਸ ਸਗੋਂ ਮਿਸਰ ਦੀ ਹੱਦ ਤੱਕ ਸਾਰੇ ਪਾਤਸ਼ਾਹਾਂ ਉੱਤੇ ਰਾਜ ਕਰਦਾ ਸੀ
\s5
\v 27 ਅਤੇ ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਨੂੰ ਪੱਥਰ ਵਾਂਗੂੰ ਅਤੇ ਦਿਆਰ ਨੂੰ ਗੁੱਲਰ ਦੇ ਉਨ੍ਹਾਂ ਰੁੱਖਾਂ ਦੇ ਬਰਾਬਰ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ
\v 28 ਅਤੇ ਉਹ ਮਿਸਰ ਤੋਂ ਅਤੇ ਸਾਰੇ ਦੇਸਾਂ ਤੋਂ ਸੁਲੇਮਾਨ ਲਈ ਘੋੜੇ ਲਿਆਇਆ ਕਰਦੇ ਸਨ ।
\s ਰਾਜਾ ਸੁਲੇਮਾਨ ਦੀ ਮੌਤ
\r (1 ਰਾਜਾ 11:41-43)
\p
\v 29 ਅਤੇ ਸੁਲੇਮਾਨ ਦੇ ਬਾਕੀ ਕੰਮ ਜੋ ਮੁੱਢ ਤੋਂ ਅੰਤ ਤੱਕ ਕੀਤੇ ਉਹ ਨਾਥਾਨ ਨਬੀ ਦੀਆਂ ਗੱਲਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਯੱਦੇ ਗੈਬ ਬੀਨ ਦੀਆਂ ਦਰਿਸ਼ਟਾਂ ਵਿੱਚ ਜੋ ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਵਿੱਖੇ ਵੇਖੀਆਂ ਸਨ ਲਿਖੇ ਹੋਏ ਨਹੀਂ ਹਨ ?
\v 30 ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ
\v 31 ਤਾਂ ਸੁਲੇਮਾਨ ਆਪਣੇ ਪਿਉ-ਦਾਦਿਆਂ ਦੇ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਰਹਬੁਆਮ ਉਸ ਦੇ ਥਾਂ ਰਾਜ ਕਰਨ ਲੱਗਾ ।
\s5
\c 10
\s ਇਸਰਾਏਲ ਦੇ ਰਾਜ ਦਾ ਦੋ ਭਾਗਾਂ ਦੇ ਵਿੱਚ ਵੰਡਿਆ ਜਾਣਾ
\r (1 ਰਾਜਾ 12:1-20)
\p
\v 1 ਤਾਂ ਰਹਬੁਆਮ ਸ਼ਕਮ ਨੂੰ ਗਿਆ ਇਸ ਲਈ ਕਿ ਸਾਰਾ ਇਸਰਾਏਲ ਉਸ ਨੂੰ ਪਾਤਸ਼ਾਹ ਬਣਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ ।
\v 2 ਤਾਂ ਐਉਂ ਹੋਇਆ ਕਿ ਜਦ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਇਹ ਸੁਣਿਆ ਤਾਂ ਉਹ ਮਿਸਰ ਵਿੱਚ ਸੀ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭੱਜ ਗਿਆ ਸੀ ਤਾਂ ਯਾਰਾਬੁਆਮ ਮਿਸਰ ਤੋਂ ਮੁੜ ਆਇਆ
\s5
\v 3 ਅਤੇ ਉਨ੍ਹਾਂ ਨੇ ਉਸ ਨੂੰ ਸੱਦਾ ਭੇਜਿਆ ਸੋ ਯਾਰਾਬੁਆਮ ਅਤੇ ਸਾਰਾ ਇਸਰਾਏਲ ਆਏ ਅਤੇ ਰਹਬੁਆਮ ਨਾਲ ਗੱਲ ਕੀਤੀ
\v 4 ਕਿ ਤੁਹਾਡੇ ਪਿਤਾ ਨੇ ਸਾਡਾ ਜੂਆ ਔਖਾ ਕਰ ਰੱਖਿਆ ਸੀ ਸੋ ਹੁਣ ਤੁਸੀਂ ਆਪਣੇ ਪਿਤਾ ਦੀ ਉਸ ਔਖੀ ਟਹਿਲ ਅਤੇ ਉਸ ਭਾਰੀ ਜੂਏ ਨੂੰ ਜੋ ਉਸ ਸਾਡੇ ਉੱਤੇ ਪਾ ਰੱਖਿਆ ਸੀ ਕੁਝ ਹੌਲਾ ਕਰ ਦਿਓ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ
\v 5 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਤਿੰਨਾਂ ਦਿਨਾਂ ਮਗਰੋਂ ਫੇਰ ਮੇਰੇ ਕੋਲ ਆਉਣਾ ਸੋ ਉਹ ਲੋਕ ਚਲੇ ਗਏ
\s5
\v 6 ਤਦ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਜੋ ਉਸ ਦੇ ਪਿਤਾ ਸੁਲੇਮਾਨ ਦੇ ਦਰਬਾਰ ਵਿੱਚ ਉਹ ਦੇ ਜੀਉਂਦਿਆਂ ਖੜ੍ਹੇ ਰਹਿੰਦੇ ਸਨ ਸਲਾਹ ਕੀਤੀ ਅਤੇ ਆਖਿਆ, ਤੁਹਾਡੀ ਕੀ ਸਲਾਹ ਹੈ ? ਮੈਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦਿਆਂ ?
\v 7 ਉਨ੍ਹਾਂ ਨੇ ਉਸ ਨੂੰ ਆਖਿਆ, ਜੇ ਤੁਸੀਂ ਇਨ੍ਹਾਂ ਲੋਕਾਂ ਉੱਤੇ ਮਿਹਰਬਾਨ ਹੋਵੋ ਅਤੇ ਇਨ੍ਹਾਂ ਨੂੰ ਰਾਜ਼ੀ ਕਰੋ ਅਤੇ ਇਨ੍ਹਾਂ ਨੂੰ ਮਿੱਠੀਆਂ-ਮਿੱਠੀਆਂ ਗੱਲਾਂ ਆਖੋ ਤਾਂ ਉਹ ਸਦਾ ਤੁਹਾਡੀ ਸੇਵਾ ਕਰਨਗੇ
\s5
\v 8 ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਜੋ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਛੱਡ ਕੇ ਉਨ੍ਹਾਂ ਜੁਆਨਾਂ ਦੇ ਨਾਲ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਹ ਦੇ ਕੋਲ ਹਾਜ਼ਰ ਰਹਿੰਦੇ ਸਨ, ਸਲਾਹ ਕੀਤੀ
\v 9 ਅਤੇ ਉਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦੇਈਏ ਜਿਨ੍ਹਾਂ ਨੇ ਮੇਰੇ ਨਾਲ ਇਹ ਗੱਲ ਕੀਤੀ ਹੈ ਕਿ ਉਸ ਜੂਏ ਨੂੰ ਜੋ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੈ ਕੁਝ ਹੌਲਾ ਕਰੋ ?
\s5
\v 10 ਤਾਂ ਉਹਨਾਂ ਜੁਆਨਾਂ ਨੇ ਜੋ ਉਸ ਦੇ ਲੰਗੋਟੀਏ ਯਾਰ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਤੈਨੂੰ ਆਖਿਆ ਕਿ ਤੇਰੇ ਪਿਤਾ ਨੇ ਸਾਡੇ ਜੂਏ ਨੂੰ ਭਾਰੀ ਕੀਤਾ ਪਰ ਤੁਸੀਂ ਉਸ ਨੂੰ ਸਾਡੇ ਲਈ ਕੁਝ ਹੌਲਾ ਕਰੋ ਐਉਂ ਜਵਾਬ ਦੇਣਾ ਅਤੇ ਉਨ੍ਹਾਂ ਨੂੰ ਆਖਣਾ ਕਿ ਮੇਰੀ ਚੀਚੀ ਮੇਰੇ ਪਿਤਾ ਦੇ ਲੱਕ ਨਾਲੋਂ ਵੀ ਮੋਟੀ ਹੈ !
\v 11 ਮੇਰੇ ਪਿਤਾ ਨੇ ਤਾਂ ਭਾਰੀ ਜੂਆ ਤੁਹਾਡੇ ਉੱਤੇ ਰੱਖਿਆ ਸੀ ਪਰ ਮੈਂ ਉਸ ਜੂਏ ਨੂੰ ਹੋਰ ਵੀ ਭਾਰੀ ਕਰਾਂਗਾ ! ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਪਰ ਮੈਂ ਤੁਹਾਨੂੰ ਬਿੱਛੂ ਕੋਟਲਿਆਂ ਨਾਲ ਫੰਡਾਂਗਾ !
\s5
\v 12 ਤਾਂ ਜਿਵੇਂ ਪਾਤਸ਼ਾਹ ਨੇ ਆਖਿਆ ਸੀ ਕਿ ਤੀਜੇ ਦਿਨ ਮੇਰੇ ਕੋਲ ਫੇਰ ਆਉਣਾ ਸੋ ਤੀਜੇ ਦਿਨ ਯਾਰਾਬੁਆਮ ਤੇ ਹੋਰ ਸਾਰੇ ਲੋਕ ਰਹਬੁਆਮ ਦੇ ਕੋਲ ਆਏ
\v 13 ਤਦ ਪਾਤਸ਼ਾਹ ਨੇ ਉਨ੍ਹਾਂ ਨੂੰ ਕੌੜਾ ਜਿਹਾ ਉੱਤਰ ਦਿੱਤਾ ਅਤੇ ਰਹਬੁਆਮ ਪਾਤਸ਼ਾਹ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਕੇ
\v 14 ਲੰਗੋਟੀਏ ਯਾਰਾਂ ਦੀ ਸਲਾਹ ਦੇ ਅਨੁਸਾਰ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤੁਹਾਡਾ ਜੂਆ ਭਾਰੀ ਕੀਤਾ ਪਰ ਮੈਂ ਉਸ ਨੂੰ ਹੋਰ ਵੀ ਭਾਰੀ ਕਰਾਂਗਾ । ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆ ਵਾਲੇ ਕੋਟਲਿਆਂ ਨਾਲ ਫੰਡਾਂਗਾ
\s5
\v 15 ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਹੀ ਸੀ ਤਾਂ ਜੋ ਯਹੋਵਾਹ ਉਸ ਗੱਲ ਨੂੰ ਜੋ ਉਸ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖੀ ਸੀ ਪੂਰਾ ਕਰੇ
\s5
\v 16 ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਸਾਡੀ ਕੋਈ ਵੰਡ ਵਿਹਾਰ ਨਹੀਂ ਹੈ । ਹੇ ਇਸਰਾਏਲ, ਆਪੋ ਆਪਣੇ ਤੰਬੂਆਂ ਨੂੰ ਚੱਲੇ ਜਾਓ ! ਹੁਣ ਹੇ ਦਾਊਦ, ਆਪਣੇ ਹੀ ਘਰਾਣੇ ਨੂੰ ਸੰਭਾਲ ! ਸੋ ਸਾਰਾ ਇਸਰਾਏਲ ਆਪੋ ਆਪਣੇ ਤੰਬੂਆਂ ਨੂੰ ਚੱਲਾ ਗਿਆ
\v 17 ਪਰ ਉਨ੍ਹਾਂ ਇਸਰਾਏਲੀਆਂ ਉੱਤੇ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਰਹਬੁਆਮ ਰਾਜ ਕਰਦਾ ਰਿਹਾ
\v 18 ਤਦ ਰਹਬੁਆਮ ਪਾਤਸ਼ਾਹ ਨੇ ਹਦੋਰਾਮ ਨੂੰ ਜੋ ਬੇਗਾਰੀਆਂ ਉੱਤੇ ਸੀ ਭੇਜਿਆ ਪਰ ਇਸਰਾਏਲੀਆਂ ਨੇ ਉਸ ਨੂੰ ਪੱਥਰਾਂ ਨਾਲ ਪਥਰਾਉ ਕੀਤਾ ਅਤੇ ਉਹ ਮਰ ਗਿਆ । ਤਦ ਰਹਬੁਆਮ ਨੇ ਯਰੂਸ਼ਲਮ ਵੱਲ ਭੱਜ ਜਾਣ ਲਈ ਛੇਤੀ ਕੀਤੀ ਅਤੇ ਆਪਣੇ ਰਥ ਉੱਤੇ ਚੜ੍ਹ ਗਿਆ
\v 19 ਸੋ ਇਸਰਾਏਲ ਅੱਜ ਦੇ ਦਿਨ ਤੱਕ ਦਾਊਦ ਦੇ ਘਰਾਣੇ ਤੋਂ ਆਕੀ ਹੈ ।
\s5
\c 11
\s ਸ਼ਮਆਯਾਹ ਦੀ ਭਵਿੱਖਬਾਣੀ
\r (1 ਰਾਜਾ 12:21-24)
\p
\v 1 ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲੱਖ ਅੱਸੀ ਹਜ਼ਾਰ ਯੁਧ ਦੇ ਚੁਣਵੇਂ ਸੂਰਮੇ ਇੱਕਠੇ ਕੀਤੇ ਤਾਂ ਜੋ ਉਹ ਫੇਰ ਰਾਜ ਨੂੰ ਰਹਬੁਆਮ ਦੇ ਲਈ ਮੋੜ ਲੈਣ
\s5
\v 2 ਪਰ ਯਹੋਵਾਹ ਦਾ ਬਚਨ ਪਰਮੇਸ਼ੁਰ ਦੇ ਭਗਤ ਸ਼ਮਆਯਾਹ ਨੂੰ ਆਇਆ
\v 3 ਕਿ ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਆਖ ਕਿ
\v 4 ਯਹੋਵਾਹ ਐਉਂ ਫਰਮਾਉਂਦਾ ਹੈ ਕਿ ਤੁਸੀਂ ਚੜਾਈ ਨਾ ਕਰਨਾ, ਨਾ ਆਪਣੇ ਭਰਾਵਾਂ ਦੇ ਨਾਲ ਲੜਨਾ । ਤੁਸੀਂ ਆਪੋ ਆਪਣੇ ਘਰਾਂ ਨੂੰ ਮੁੜ ਜਾਓ ਕਿਉਂ ਜੋ ਇਹ ਗੱਲ ਮੇਰੀ ਵੱਲੋਂ ਹੈ ਤਾਂ ਉਨ੍ਹਾਂ ਨੇ ਯਹੋਵਾਹ ਦੀਆਂ ਗੱਲਾਂ ਮੰਨ ਲਈਆਂ ਅਤੇ ਯਾਰਾਬੁਆਮ ਉੱਤੇ ਚੜ੍ਹਾਈ ਕੀਤੇ ਬਿਨ੍ਹਾਂ ਮੁੜ ਗਏ ।
\s ਰਹਬੁਆਮ ਨਗਰਾਂ ਨੂੰ ਦ੍ਰਿੜ ਕਰਦਾ ਹੈ
\p
\s5
\v 5 ਅਤੇ ਰਹਬੁਆਮ ਯਰੂਸ਼ਲਮ ਵਿੱਚ ਰਹਿਣ ਲੱਗ ਪਿਆ ਅਤੇ ਉਸ ਨੇ ਯਹੂਦਾਹ ਵਿੱਚ ਰੱਖਿਆ ਲਈ ਸ਼ਹਿਰ ਬਣਾਏ
\v 6 ਸੋ ਉਸ ਨੇ ਬੈਤਲਹਮ, ਏਟਾਮ, ਤਕੋਆ
\v 7 ਬੈਤ ਸੂਰ, ਸੋਕੋ, ਅਦੁੱਲਾਮ,
\v 8 ਗਥ, ਮਾਰੇਸ਼ਾਹ, ਜ਼ੀਫ਼,
\v 9 ਅਦੋਰਇਮ, ਲਿਕਸ਼, ਅਜ਼ੇਕਾਹ,
\v 10 ਸਾਰਆਹ, ਅੱਯਾਲੋਨ ਅਤੇ ਹਬਰੋਨ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਗੜ੍ਹਾਂ ਵਾਲੇ ਸ਼ਹਿਰ ਬਣਾਏ
\s5
\v 11 ਅਤੇ ਉਸ ਨੇ ਗੜ੍ਹਾਂ ਨੂੰ ਪੱਕਾ ਕੀਤਾ ਅਤੇ ਉਨ੍ਹਾਂ ਵਿੱਚ ਹਾਕਮਾਂ ਨੂੰ ਮੁੱਕਰਰ ਕੀਤਾ ਅਤੇ ਰਸਦ ਅਤੇ ਤੇਲ ਅਤੇ ਮੈ ਦੇ ਭੰਡਾਰ ਰੱਖੇ
\v 12 ਅਤੇ ਇੱਕ-ਇੱਕ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਰਖਵਾ ਕੇ ਉਨ੍ਹਾਂ ਨੂੰ ਬਹੁਤ ਹੀ ਪੱਕਾ ਕਰ ਦਿੱਤਾ ਅਤੇ ਯਹੂਦਾਹ ਅਤੇ ਬਿਨਯਾਮੀਨ ਉਸ ਲਈ ਰਹਿ ਗਏ ।
\s ਜਾਜਕਾਂ ਅਤੇ ਲੇਵੀਆਂ ਦਾ ਯਹੂਦਾਹ ਨੂੰ ਆਉਣਾ
\p
\s5
\v 13 ਤਾਂ ਜਾਜਕ ਅਤੇ ਲੇਵੀ ਜੋ ਸਾਰੇ ਇਸਰਾਏਲ ਵਿੱਚ ਸਨ ਆਪੋ-ਆਪਣੀ ਸਰਹਦ ਤੋਂ ਉੱਠ ਕੇ ਉਸ ਦੇ ਕੋਲ ਆ ਗਏ
\v 14 ਕਿਉਂ ਜੋ ਲੇਵੀ ਆਪਣੀ ਸ਼ਾਮਲਾਤ ਅਤੇ ਮਲਕੀਅਤਾਂ ਨੂੰ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਏ, ਇਸ ਲਈ ਜੋ ਯਾਰਾਬੁਆਮ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਸੀ ਤਾਂ ਜੋ ਉਹ ਯਹੋਵਾਹ ਦੇ ਸਨਮੁਖ ਜਾਜਕਾਈ ਦੀ ਸੇਵਾ ਨਾ ਕਰ ਸਕਣ
\v 15 ਅਤੇ ਉਸ ਆਪਣੀ ਵੱਲੋਂ ਉੱਚੇ ਸਥਾਨਾ ਅਤੇ ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਲਈ ਜਾਜਕ ਮੁੱਕਰਰ ਕੀਤੇ
\s5
\v 16 ਅਤੇ ਉਨ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਸੀ ਯਰੂਸ਼ਲਮ ਵਿੱਚ ਆਏ ਕਿ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੇ ਅੱਗੇ ਭੇਟ ਚੜਾਉਣ
\v 17 ਸੋ ਉਨ੍ਹਾਂ ਨੇ ਯਹੂਦਾਹ ਦੇ ਰਾਜੇ ਨੂੰ ਪੱਕਾ ਬਣਾ ਦਿੱਤਾ ਅਤੇ ਤਿੰਨ ਸਾਲਾਂ ਤੱਕ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਬਲਵਾਨ ਬਣਾ ਰੱਖਿਆ ਕਿਉਂ ਜੋ ਉਹ ਤਿੰਨ ਸਾਲ ਦਾਊਦ ਅਤੇ ਸੁਲੇਮਾਨ ਦੇ ਰਾਹ ਉੱਤੇ ਤੁਰਦੇ ਰਹੇ ।
\s ਰਹਬੁਆਮ ਦਾ ਪਰਿਵਾਰ
\p
\s5
\v 18 ਅਤੇ ਰਹਬੁਆਮ ਨੇ ਦਾਊਦ ਦੇ ਪੁੱਤਰ ਯਰੀਮੋਥ ਦੀ ਅਤੇ ਯੱਸੀ ਦੇ ਪੁੱਤਰ ਅਲੀਆਬ ਦੀ ਧੀ ਅਬੀਹਇਲ ਦੀ ਧੀ ਮਹਲਥ ਨੂੰ ਵਿਆਹ ਲਿਆ
\v 19 ਉਹ ਦੇ ਉਸ ਵਿੱਚੋਂ ਪੁੱਤਰ ਜੰਮੇ ਅਰਥਾਤ ਯਉ, ਸ਼ਮਰਯਾਹ ਅਤੇ ਜਾਹਮ
\s5
\v 20 ਉਸ ਦੇ ਮਗਰੋਂ ਉਹ ਨੇ ਅਬਸ਼ਾਲੋਮ ਦੀ ਧੀ ਮਆਕਾਹ ਨੂੰ ਵਿਆਹ ਲਿਆ ਜਿਸ ਵਿੱਚੋ ਉਹ ਦੇ ਅਬੀਯਾਹ, ਅੱਤਈ, ਜ਼ੀਜਾ ਅਤੇ ਸ਼ਲੋਮੀਥ ਜੰਮੇ
\v 21 ਅਤੇ ਰਹਬੁਆਮ ਅਬਸ਼ਾਲੋਮ ਦੀ ਧੀ ਮਆਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਸੁਰੀਤਾਂ ਨਾਲੋਂ ਜਿਆਦਾ ਪਿਆਰ ਕਰਦਾ ਸੀ ਕਿਉਂ ਜੋ ਉਸ ਦੀਆਂ ਅਠਾਰਾਂ ਰਾਣੀਆਂ ਅਤੇ ਸੱਠ ਸੁਰੀਤਾਂ ਸਨ ਅਤੇ ਉਨ੍ਹਾਂ ਵਿੱਚੋਂ ਉਸ ਦੇ ਅਠਾਈ ਪੁੱਤਰ ਅਤੇ ਸੱਠ ਧੀਆਂ ਜੰਮੀਆਂ
\s5
\v 22 ਅਤੇ ਰਹਬੁਆਮ ਨੇ ਮਅਕਾਹ ਦੇ ਪੁੱਤਰ ਅਬੀਯਾਹ ਨੂੰ ਮੁੱਖੀਆ ਮੁੱਕਰਰ ਕੀਤਾ ਤਾਂ ਜੋ ਆਪਣੇ ਭਰਾਵਾਂ ਵਿੱਚ ਹਾਕਮ ਬਣੇ ਕਿਉਂ ਜੋ ਉਸ ਦਾ ਇਰਾਦਾ ਉਸ ਨੂੰ ਪਾਤਸ਼ਾਹ ਬਣਾਉਣ ਦਾ ਸੀ
\v 23 ਅਤੇ ਉਸ ਨੇ ਸਿਆਣਪ ਕੀਤੀ ਅਤੇ ਆਪਣੇ ਪੁੱਤਰਾਂ ਨੂੰ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੱਖੋ-ਵੱਖ ਕਰ ਦਿੱਤਾ ਅਤੇ ਉਨ੍ਹਾਂ ਨੂੰ ਬਹੁਤ ਰਸਦ ਦਿੱਤੀ ਅਤੇ ਉਨ੍ਹਾਂ ਲਈ ਬਹੁਤ ਸਾਰੀਆਂ ਵਹੁਟੀਆਂ ਮੰਗੀਆਂ ।
\s5
\c 12
\s ਯਹੂਦਾਹ ਉੱਤੇ ਮਿਸਰ ਦਾ ਹਮਲਾ
\r ( 1 ਰਾਜਾ 14:25-28)
\p
\v 1 ਤਾਂ ਐਉਂ ਹੋਇਆ ਕਿ ਜਦ ਰਹਬੁਆਮ ਦਾ ਰਾਜ ਪੱਕਾ ਹੋ ਗਿਆ ਅਤੇ ਉਹ ਸ਼ਕਤੀ ਵਾਲਾ ਬਣ ਗਿਆ ਤਦ ਉਸ ਨੇ ਅਤੇ ਉਸ ਦੇ ਨਾਲ ਸਾਰੇ ਇਸਰਾਏਲ ਨੇ ਯਹੋਵਾਹ ਦੀ ਬਿਵਸਥਾ ਨੂੰ ਛੱਡ ਦਿੱਤਾ
\s5
\v 2 ਫੇਰ ਰਹਬੁਆਮ ਪਾਤਸ਼ਾਹ ਦੇ ਪੰਜਵੇਂ ਸਾਲ ਵਿੱਚ ਐਉਂ ਹੋਇਆ ਕਿ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਇਸ ਲਈ ਜੇ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਬੇਈਮਾਨੀ ਕੀਤੀ ਸੀ
\v 3 ਅਤੇ ਉਸ ਦੇ ਨਾਲ ਬਾਰਾਂ ਸੌ ਰਥ ਅਤੇ ਸੱਠ ਹਜ਼ਾਰ ਸਵਾਰ ਸਨ ਅਤੇ ਲੂਬੀ ਅਤੇ ਸੂਕੀ ਅਤੇ ਕੂਸ਼ੀ ਲੋਕ ਜੋ ਉਸ ਦੇ ਨਾਲ ਮਿਸਰ ਤੋਂ ਆਏ ਸਨ ਅਣਗਿਣਤ ਸਨ
\v 4 ਉਸ ਨੇ ਗੜ੍ਹਾਂ ਵਾਲੇ ਸ਼ਹਿਰ ਲੈ ਲਏ ਜੋ ਯਹੂਦਾਹ ਦੇ ਸਨ ਅਤੇ ਉਹ ਯਰੂਸ਼ਲਮ ਤੱਕ ਆ ਗਿਆ ।
\s5
\v 5 ਤਦ ਸ਼ਮਆਯਾਹ ਨਬੀ ਰਹਬੁਆਮ ਦੇ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਐਉਂ ਫਰਮਾਉਂਦਾ ਹੈ, ਤੁਸੀਂ ਮੈਨੂੰ ਛੱਡ ਦਿੱਤਾ, ਇਸ ਲਈ ਮੈਂ ਵੀ ਤਹਾਨੂੰ ਸ਼ੀਸ਼ਕ ਦੇ ਹੱਥ ਵਿੱਚ ਛੱਡ ਦਿੱਤਾ
\v 6 ਤਦ ਇਸਰਾਏਲ ਦੇ ਸਰਦਾਰਾਂ ਅਤੇ ਪਾਤਸ਼ਾਹ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਅਤੇ ਆਖਿਆ, ਯਹੋਵਾਹ ਹੀ ਧਰਮੀ ਹੈ
\s5
\v 7 ਜਦ ਯਹੋਵਾਹ ਨੇ ਵੇਖਿਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਦ ਯਹੋਵਾਹ ਦਾ ਬਚਨ ਸ਼ਮਆਯਾਹ ਨੂੰ ਆਇਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਸੋ ਮੈਂ ਉਨ੍ਹਾਂ ਨੂੰ ਨਾਸ ਨਹੀਂ ਕਰਾਂਗਾ ਪਰ ਉਨ੍ਹਾਂ ਨੂੰ ਕੁਝ ਰਿਹਾਈ ਦੇਵਾਂਗਾ ਅਤੇ ਮੇਰਾ ਕਹਿਰ ਸ਼ੀਸ਼ਕ ਦੇ ਹੱਥੋਂ ਯਰੂਸ਼ਲਮ ਉੱਤੇ ਨਹੀਂ ਪਵੇਗਾ
\v 8 ਤਾਂ ਵੀ ਉਹ ਉਸ ਦੇ ਸੇਵਕ ਹੋਣਗੇ ਤਾਂ ਜੋ ਉਹ ਮੇਰੀ ਸੇਵਾ ਅਤੇ ਦੇਸ ਦੇਸ ਦੇ ਰਾਜਿਆਂ ਦੀ ਸੇਵਾ ਨੂੰ ਜਾਣ ਲੈਣ
\s5
\v 9 ਸੋ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਅਤੇ ਯਹੋਵਾਹ ਦੇ ਭਵਨ ਦੇ ਖਜ਼ਾਨੇ ਨੂੰ ਅਤੇ ਪਾਤਸ਼ਾਹੀ ਮਹਿਲ ਦੇ ਖਜ਼ਾਨੇ ਨੂੰ ਲੈ ਗਿਆ ਸਗੋਂ ਉਹ ਸਭ ਕੁਝ ਲੈ ਗਿਆ ਅਤੇ ਸੋਨੇ ਦੀਆਂ ਉਹ ਢਾਲਾਂ ਵੀ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਗਿਆ
\v 10 ਤਾਂ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਦੇ ਬਦਲੇ ਪਿੱਤਲ ਦੀਆਂ ਢਾਲਾਂ ਬਣਵਾਈਆਂ ਅਤੇ ਉਨ੍ਹਾਂ ਨੂੰ ਉਹਨਾਂ ਸ਼ਾਹੀ ਨਿਗਾਹਬਾਨਾਂ ਦੇ ਸਰਦਾਰਾਂ ਦੇ ਜਿਹੜੇ ਸ਼ਾਹੀ ਮਹਿਲ ਦੇ ਦਰਵਾਜ਼ੇ ਦੀ ਰਾਖੀ ਕਰਦੇ ਸਨ ਹੱਥ ਵਿੱਚ ਸੌਂਪ ਦਿੱਤਾ ।
\s5
\v 11 ਜਦ ਪਾਤਸ਼ਾਹ ਯਹੋਵਾਹ ਦੇ ਭਵਨ ਵਿੱਚ ਜਾਂਦਾ ਸੀ ਤਾਂ ਉਹ ਨਿਗਾਹਬਾਨ ਆਉਂਦੇ ਅਤੇ ਉਹਨਾਂ ਨੂੰ ਚੁੱਕ ਕੇ ਨਿਗਾਹਬਾਨਾਂ ਦੀ ਕੋਠੜੀ ਵਿੱਚ ਫੇਰ ਰੱਖ ਦਿੰਦੇ ਸਨ
\v 12 ਜਦ ਉਸ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਾਂ ਯਹੋਵਾਹ ਦਾ ਕਹਿਰ ਉਸ ਤੋਂ ਟਲ ਗਿਆ ਅਤੇ ਉਹ ਨੇ ਉਸ ਨੂੰ ਪੂਰੀ ਤਰ੍ਹਾਂ ਨਾਸ ਨਾ ਕੀਤਾ ਨਾਲੇ ਯਹੂਦਾਹ ਵਿੱਚ ਚੰਗੀਆਂ ਗੱਲਾਂ ਵੀ ਸਨ ।
\s ਰਹਬੁਆਮ ਦੇ ਰਾਜ ਦਾ ਸੰਖੇਪ ਵਿੱਚ ਵਰਣਨ ਅਤੇ ਉਸ ਦੀ ਮੌਤ
\p
\s5
\v 13 ਸੋ ਰਹਬੁਆਮ ਪਾਤਸ਼ਾਹ ਨੇ ਤਕੜਾ ਹੋ ਕੇ ਯਰੂਸ਼ਲਮ ਵਿੱਚ ਰਾਜ ਕੀਤਾ । ਰਹਬੁਆਮ ਜਿਸ ਵੇਲੇ ਰਾਜ ਕਰਨ ਲੱਗਾ ਤਾਂ ਇੱਕਤਾਲੀ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅਰਥਾਤ ਉਸ ਸ਼ਹਿਰ ਵਿੱਚ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਅਮਾਹ ਅੰਮੋਨਣ ਸੀ
\v 14 ਉਸ ਨੇ ਬੁਰਿਆਈ ਕੀਤੀ ਕਿਉਂ ਜੋ ਉਸ ਨੇ ਯਹੋਵਾਹ ਦੀ ਖੋਜ ਵਿੱਚ ਆਪਣਾ ਮਨ ਨਾ ਲਾਇਆ
\v 15 ਅਤੇ ਰਹਬੁਆਮ ਦੇ ਕੰਮ ਮੁੱਢ ਤੋਂ ਅੰਤ ਤੱਕ ਕਿ ਉਹ ਸ਼ਮਅਯਾਹ ਨਬੀ ਅਤੇ ਇੱਦੋ ਗੈਬਦਾਨ ਦੇ ਇਤਿਹਾਸ ਵਿੱਚ ਕੁਲ ਪੱਤ੍ਰੀ ਦੇ ਅਨੁਸਾਰ ਲਿਖੇ ਨਹੀਂ ? ਅਤੇ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਸਦਾ ਲੜਾਈ ਹੁੰਦੀ ਰਹੀ
\v 16 ਤਾਂ ਰਹਬੁਆਮ ਆਪਣੇ ਪਿਉ-ਦਾਦਿਆਂ ਦੇ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਬੀਯਾਹ ਉਸ ਦੇ ਥਾਂ ਰਾਜ ਕਰਨ ਲੱਗਾ ।
\s5
\c 13
\s ਯਾਰਾਬੁਆਮ ਦੇ ਨਾਲ ਅਬੀਯਾਹ ਦਾ ਯੁੱਧ
\r (1 ਰਾਜਾ 15:1-8)
\p
\v 1 ਯਾਰਾਬੁਆਮ ਪਾਤਸ਼ਾਹ ਦੇ ਅਠਾਰਵੇਂ ਸਾਲ ਤੋਂ ਅਬੀਯਾਹ ਯਹੂਦਾਹ ਉੱਤੇ ਰਾਜ ਕਰਨ ਲੱਗਾ
\v 2 ਉਸ ਨੇ ਯਰੂਸ਼ਲਮ ਵਿੱਚ ਤਿੰਨ ਸਾਲ ਰਾਜ ਕੀਤਾ । ਉਸ ਦੀ ਮਾਤਾ ਦਾ ਨਾਮ ਮੀਕਾਯਾਹ ਸੀ ਜੋ ਉਰੀਏਲ ਗਬਈ ਦੀ ਧੀ ਸੀ ਅਤੇ ਅਬੀਯਾਹ ਦੇ ਵਿੱਚ ਅਤੇ ਯਾਰਾਬੁਆਮ ਦੇ ਵਿੱਚ ਲੜਾਈ ਹੋਈ
\v 3 ਅਤੇ ਅਬੀਯਾਹ ਜੰਗੀ ਸੂਰਮਿਆਂ ਦੀ ਫ਼ੌਜ ਜੋ ਚਾਰ ਲੱਖ ਚੁਣੇ ਹੋਏ ਮਨੁੱਖ ਸਨ ਲੈ ਕੇ ਲੜਾਈ ਵਿੱਚ ਗਿਆ ਅਤੇ ਯਾਰਾਬੁਆਮ ਉਹ ਦੇ ਟਾਕਰੇ ਵਿੱਚ ਪਾਲਾਂ ਬੰਨ੍ਹ ਕੇ ਅੱਠ ਲੱਖ ਚੁਣੇ ਹੋਏ ਸੂਰਮਿਆਂ ਦੀ ਫ਼ੌਜ ਨਾਲ ਲੜਾਈ ਲਈ ਆਇਆ
\s5
\v 4 ਅਬੀਯਾਹ ਸਮਾਰੀਮ ਦੇ ਪਰਬਤ ਉੱਤੇ ਜੋ ਅਫਰਾਈਮ ਦੇ ਪਹਾੜ ਵਿੱਚ ਹੈ ਖੜ੍ਹਾ ਹੋਇਆ ਅਤੇ ਆਖਣ ਲੱਗਾ ਕਿ ਹੇ ਯਾਰਾਬੁਆਮ ਅਤੇ ਸਾਰੇ ਇਸਰਾਏਲ, ਮੇਰੀ ਸੁਣੋ !
\v 5 ਕੀ ਤਹਾਨੂੰ ਪਤਾ ਨਹੀਂ ਕਿ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਸਰਾਏਲ ਉੱਤੇ ਰਾਜ ਦਾਊਦ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਹੀ ਲੂਣ ਦੇ ਨੇਮ ਨਾਲ ਸਦਾ ਲਈ ਦੇ ਦਿੱਤਾ ਹੈ ?
\s5
\v 6 ਤਾਂ ਵੀ ਨਬਾਟ ਦਾ ਪੁੱਤਰ ਯਾਰਾਬੁਆਮ ਜੋ ਦਾਊਦ ਦੇ ਪੁੱਤਰ ਸੁਲੇਮਾਨ ਦਾ ਸੇਵਾਦਾਰ ਸੀ ਉੱਠ ਕੇ ਆਪਣੇ ਮਾਲਕ ਤੋਂ ਆਕੀ ਹੋ ਗਿਆ
\v 7 ਅਤੇ ਉਸ ਦੇ ਕੋਲ ਲਫੰਗੇ ਤੇ ਸ਼ੈਤਾਨ ਵੰਸੀ ਇਕੱਠੇ ਹੋ ਗਏ ਜਿਨ੍ਹਾਂ ਨੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੇ ਵਿਰੁੱਧ ਜ਼ੋਰ ਫੜ ਲਿਆ ਜਦ ਕਿ ਰਹਬੁਆਮ ਨਰਮ ਦਿਲ ਅਤੇ ਮੁੰਡਾ ਹੀ ਸੀ ਅਤੇ ਉਨ੍ਹਾਂ ਦੇ ਟਾਕਰੇ ਲਈ ਆਪਣੇ ਆਪ ਵਿੱਚ ਤਕੜਾ ਨਹੀਂ ਸੀ
\s5
\v 8 ਹੁਣ ਤੁਹਾਡਾ ਖਿਆਲ ਹੈ ਕਿ ਤੁਸੀਂ ਯਹੋਵਾਹ ਦੀ ਪਾਤਸ਼ਾਹੀ ਦਾ ਜੋ ਦਾਊਦ ਦੀ ਅੰਸ ਦੇ ਹੱਥ ਵਿੱਚ ਹੈ ਆਪਣੇ ਜ਼ੋਰ ਨਾਲ ਟਾਕਰਾ ਕਰੋ ਅਤੇ ਤੁਸੀਂ ਬਹੁਤ ਵੱਡਾ ਦਲ ਹੋ ਅਤੇ ਤੁਹਾਡੇ ਨਾਲ ਉਹ ਸੁਨਹਿਲੇ ਵੱਛੇ ਹਨ ਜਿਨ੍ਹਾਂ ਨੂੰ ਯਾਰਾਬੁਆਮ ਨੇ ਦੇਵਤਿਆਂ ਲਈ ਬਣਾਇਆ ਸੀ !
\v 9 ਕਿ ਤੁਸੀਂ ਹਾਰੂਨ ਦੇ ਪੁੱਤਰਾਂ ਅਤੇ ਲੇਵੀਆਂ ਨੂੰ ਜੋ ਯਹੋਵਾਹ ਦੇ ਦੂਜੇ ਜਾਜਕ ਸਨ ਨਹੀਂ ਕੱਢ ਦਿੱਤਾ ਅਤੇ ਦੂਜੇ ਦੇਸਾਂ ਦੀਆਂ ਕੌਮਾਂ ਨੇ ਢੰਗ ਉੱਤੇ ਆਪਣੇ ਜਾਜਕ ਮੁਕੱਰਰ ਨਹੀਂ ਕੀਤੇ ਐਉਂ ਭਾਈ ਜਿਹੜਾ ਕੋਈ ਇੱਕ ਵੱਛਾ ਤੇ ਸੱਤ ਮੇਢੇ ਲੈ ਕੇ ਆਪਣੇ ਆਪ ਨੂੰ ਥਾਪਣ ਆਵੇ ਹ ਉਨ੍ਹਾਂ ਦਾ ਜੋ ਦੇਵਤੇ ਵੀ ਨਹੀਂ ਹਨ ਜਾਜਕ ਬਣ ਸਕੋਂ ?
\s5
\v 10 ਪਰੰਤੂ ਸਾਡਾ ਇਹ ਹਾਲ ਹੈ ਕਿ ਯਹੋਵਾਹ ਸਾਡਾ ਪਰਮੇਸ਼ੁਰ ਹੈ ਅਤੇ ਅਸੀਂ ਉਸ ਨੂੰ ਨਹੀਂ ਛੱਡਿਆ ਅਤੇ ਸਾਡੇ ਕੋਲ ਹਾਰੂਨ ਦੇ ਪੁੱਤਰ ਜਾਜਕ ਹਨ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ ਅਤੇ ਲੇਵੀ ਆਪੋ ਆਪਣੇ ਕੰਮ ਵਿੱਚ ਲੱਗੇ ਰਹਿੰਦੇ ਹਨ
\v 11 ਐਉਂ ਹਰ ਰੋਜ਼ ਸਵੇਰੇ ਤੇ ਸ਼ਾਮਾਂ ਨੂੰ ਯਹੋਵਾਹ ਦੇ ਅੱਗੇ ਹੋਮ ਬਲੀਆਂ ਚੜਾਉਂਦੇ ਅਤੇ ਸੁਗੰਧੀ ਧੂਪ ਧੁਖਾਉਂਦੇ ਹਨ ਅਤੇ ਪਵਿੱਤਰ ਮੇਜ਼ ਉੱਤੇ ਚੜਾਵੇ ਦੀਆਂ ਰੋਟੀਆਂ ਰੱਖਦੇ ਹਨ ਅਤੇ ਸੁਨਹਿਲੇ ਸ਼ਮਾਦਾਨ ਅਤੇ ਉਸ ਦੇ ਚਰਾਗਾਂ ਨੂੰ ਹਰ ਸ਼ਾਮ ਨੂੰ ਬਾਲਦੇ ਹਨ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਨੂੰ ਮੰਨਦੇ ਹਾਂ ਪਰ ਤੁਸੀਂ ਤਾਂ ਉਹ ਨੂੰ ਛੱਡ ਦਿੱਤਾ ਹੈ
\s5
\v 12 ਅਤੇ ਵੇਖੋ, ਸਾਡੀ ਅਗਵਾਈ ਲਈ ਸਾਡੇ ਨਾਲ ਪਰਮੇਸ਼ੁਰ ਹੈ ਅਤੇ ਉਸ ਦੇ ਜਾਜਕ ਤੁਹਾਡੇ ਵਿਰੁੱਧ ਸਾਹ ਨੂੰ ਖਿੱਚ ਕੇ ਜ਼ੋਰ ਨਾਲ ਨਰਸਿੰਗੇ ਫੂਕਣ ਲਈ ਤਿਆਰ ਹਨ । ਹੇ ਇਸਰਾਇਲੀਓ, ਤੁਸੀਂ ਆਪਣੇ ਯਹੋਵਾਹ ਦੇ ਵਿਰੁੱਧ ਜਿਹੜਾ ਤੁਹਾਡੇ ਪਿਉ-ਦਾਦਿਆਂ ਦਾ ਪਰਮੇਸ਼ੁਰ ਹੈ ਨਾ ਲੜੋ, ਕਿਉਂ ਜੋ ਤੁਸੀਂ ਸਫ਼ਲ ਨਹੀਂ ਹੋਵੋਗੇ !
\s5
\v 13 ਪਰ ਯਾਰਾਬੁਆਮ ਨੇ ਉਹਨਾਂ ਦੇ ਪਿੱਛੇ ਘਾਤ ਵਿੱਚ ਫੌਜ ਬਿਠਾ ਦਿੱਤੀ ਸੋ ਉਹ ਯਹੂਦਾਹ ਦੇ ਸਾਹਮਣੇ ਰਹੇ ਅਤੇ ਘਾਤੀ ਉਹਨਾਂ ਦੇ ਪਿੱਛੇ ਸਨ ।
\v 14 ਜਦ ਯਹੂਦਾਹ ਨੇ ਵੇਖਿਆ ਤਾਂ ਕੀ ਵੇਖਿਆ ਕਿ ਲੜਾਈ ਉਹਨਾਂ ਦੇ ਅੱਗੇ ਪਿੱਛੇ ਦੋਹੀਂ ਪਾਸੀਂ ਹੈ ! ਤਦ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਅਤੇ ਜਾਜਕਾਂ ਨੇ ਨਰਸਿੰਗੇ ਫੂਕੇ
\v 15 ਅਤੇ ਯਹੂਦਾਹ ਦੇ ਲੋਕਾਂ ਨੇ ਲਲਕਾਰਿਆ ਅਤੇ ਜਦ ਉਹਨਾਂ ਨੇ ਲਲਕਾਰਿਆ ਤਦ ਐਉਂ ਹੋਇਆ ਕਿ ਪਰਮੇਸ਼ੁਰ ਨੇ ਯਾਰਾਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਅਬੀਯਾਹ ਅਤੇ ਯਹੂਦਾਹ ਦੇ ਸਾਹਮਣੇ ਮਾਰ ਦਿੱਤਾ
\s5
\v 16 ਅਤੇ ਇਸਰਾਏਲੀ ਯਹੂਦਾਹ ਦੇ ਅੱਗੋਂ ਭੱਜ ਗਏ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹਨਾਂ ਦੇ ਹੱਥ ਵਿੱਚ ਦੇ ਦਿੱਤਾ
\v 17 ਤਾਂ ਅਬੀਯਾਹ ਅਤੇ ਉਸ ਦੇ ਲੋਕਾਂ ਨੂੰ ਉਨ੍ਹਾਂ ਨੇ ਵੱਡੀ ਮਾਰ ਨਾਲ ਮਾਰਿਆ ਸੋ ਇਸਰਾਏਲ ਦੇ ਪੰਜ ਲੱਖ ਚੁਣੇ ਹੋਏ ਮਨੁੱਖ ਮਰ ਗਏ ।
\v 18 ਐਉਂ ਇਸਰਾਏਲੀ ਉਸ ਵੇਲੇ ਅਧੀਨ ਹੋਏ ਅਤੇ ਯਹੂਦੀ ਉਨ੍ਹਾਂ ਤੋਂ ਜਿੱਤ ਗਏ ਇਸ ਲਈ ਜੋ ਉਹਨਾਂ ਨੇ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਉੱਤੇ ਭਰੋਸਾ ਕੀਤਾ
\v 19 ਅਤੇ ਅਬੀਯਾਹ ਨੇ ਯਾਰਾਬੁਆਮ ਦਾ ਪਿੱਛਾ ਕੀਤਾ ਅਤੇ ਇਨ੍ਹਾਂ ਸ਼ਹਿਰਾਂ ਨੂੰ ਉਸ ਪਾਸੋਂ ਖੋਹ ਲਿਆ ਅਰਥਾਤ ਬੈਤਏਲ ਅਤੇ ਉਸ ਦੇ ਪਿੰਡ, ਯਸ਼ਾਨਾਹ ਅਤੇ ਉਸ ਦੇ ਪਿੰਡ, ਅਫਰੋਨ ਅਤੇ ਉਸ ਦੇ ਪਿੰਡ
\v 20 ਅਬੀਯਾਹ ਦੇ ਦਿਨਾਂ ਵਿੱਚ ਯਾਰਾਬੁਆਮ ਨੇ ਫੇਰ ਜ਼ੋਰ ਨਾ ਫੜਿਆ ਅਤੇ ਯਹੋਵਾਹ ਨੇ ਉਸ ਨੂੰ ਮਾਰਿਆ ਸੋ ਉਹ ਮਰ ਗਿਆ
\v 21 ਪਰੰਤੂ ਅਬੀਯਾਹ ਤਕੜਾ ਹੋ ਗਿਆ ਅਤੇ ਉਸ ਨੇ ਚੌਦਾਂ ਇਸਤਰੀਆਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਬਾਈ ਪੁੱਤਰ ਅਤੇ ਸੋਲ਼ਾਂ ਧੀਆਂ ਜੰਮੀਆਂ
\v 22 ਅਤੇ ਅਬੀਯਾਹ ਦੇ ਬਾਕੀ ਕੰਮ ਅਤੇ ਉਸ ਦਾ ਚਾਲ-ਚਲਣ ਅਤੇ ਉਸ ਦੀਆਂ ਕਹਾਉਤਾਂ ਇੱਦੋ ਨਬੀ ਦੀ ਕਥਾ ਵਿੱਚ ਲਿਖੀਆਂ ਹਨ ।
\s5
\c 14
\s ਯਹੂਦਾਹ ਦੇ ਵਿੱਚ ਆਸਾ ਦਾ ਰਾਜ
\p
\v 1 ਤਾਂ ਅਬੀਯਾਹ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਅਤੇ ਉਸ ਦਾ ਪੁੱਤਰ ਆਸਾ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਹ ਦੇ ਦਿਨਾਂ ਵਿੱਚ ਦਸ ਵਰ੍ਹੇ ਤੱਕ ਦੇਸ ਵਿੱਚ ਅਮਨ ਰਿਹਾ ।
\v 2 ਆਸਾ ਨੇ ਉਹ ਹੀ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਭਲਾ ਸੀ
\v 3 ਕਿਉਂ ਜੋ ਉਹ ਨੇ ਓਪਰੇ ਦੇਵਤਿਆਂ ਦੀਆਂ ਜਗਵੇਦੀਆਂ ਨੂੰ ਅਤੇ ਉੱਚੇ ਸਥਾਨਾ ਨੂੰ ਢਾਹ ਦਿੱਤਾ ਅਤੇ ਥੰਮਾਂ ਨੂੰ ਭੰਨ ਛੱਡਿਆ ਅਤੇ ਟੁੰਡਾਂ ਨੂੰ ਵੱਢ ਸੁੱਟਿਆ
\v 4 ਅਤੇ ਯਹੂਦਾਹ ਨੂੰ ਹੁਕਮ ਦਿੱਤਾ ਕਿ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਭਾਲਣਾ ਕਰਨ ਅਤੇ ਬਿਵਸਥਾ ਅਤੇ ਹੁਕਮਨਾਮੇ ਨੂੰ ਮੰਨਣ
\s5
\v 5 ਉਹ ਨੇ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚੋਂ ਉੱਚੇ ਸਥਾਨਾਂ ਅਤੇ ਸੂਰਜ ਦੀਆਂ ਮੂਰਤੀਆਂ ਨੂੰ ਦੂਰ ਕਰ ਛੱਡਿਆ ਅਤੇ ਉਹ ਦੇ ਸਾਹਮਣੇ ਰਾਜ ਵਿੱਚ ਚੈਨ ਰਿਹਾ ।
\v 6 ਉਹ ਨੇ ਯਹੂਦਾਹ ਦੇ ਵਿੱਚ ਗੜਾਂ ਵਾਲੇ ਸ਼ਹਿਰ ਬਣਵਾਏ ਕਿਉਂ ਜੋ ਦੇਸ ਵਿੱਚ ਚੈਨ ਸੀ ਅਤੇ ਉਨ੍ਹਾਂ ਸਾਲਾਂ ਵਿੱਚ ਉਹ ਨੂੰ ਲੜਾਈ ਨਾ ਲੜਨੀ ਪਈ ਕਿਉਂ ਜੋ ਯਹੋਵਾਹ ਨੇ ਉਹ ਨੂੰ ਅਰਾਮ ਬਖ਼ਸ਼ਿਆ ਸੀ
\s5
\v 7 ਇਸ ਲਈ ਉਹ ਨੇ ਯਹੂਦਾਹ ਨੂੰ ਆਖਿਆ ਕਿ ਅਸੀਂ ਇਹ ਸ਼ਹਿਰ ਬਣਾਈਏ ਅਤੇ ਉਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈਏ ਅਤੇ ਫਾਟਕ ਦੇ ਅਰਲ ਲਾਈਏ ਜਦ ਤੱਕ ਇਹ ਦੇਸ ਸਾਡੇ ਕਬਜ਼ੇ ਵਿੱਚ ਹੈ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਿਆ । ਅਸੀਂ ਉਹ ਨੂੰ ਭਾਲਿਆ ਅਤੇ ਉਸ ਨੇ ਸਾਨੂੰ ਚੁਫ਼ੇਰਿਓਂ ਅਰਾਮ ਬਖਸ਼ਿਆ ਹੈ । ਸੋ ਉਹਨਾਂ ਨੇ ਉਨ੍ਹਾਂ ਨੂੰ ਬਣਾਇਆ ਅਤੇ ਸਫ਼ਲ ਹੋਏ ।
\v 8 ਆਸਾ ਦੇ ਕੋਲ ਯਹੂਦਾਹ ਦੀ ਤਿੰਨ ਲੱਖ ਫ਼ੌਜ ਸੀ ਜਿਹੜੇ ਢਾਲ਼ ਅਤੇ ਬਰਛੀ ਚੁੱਕਦੇ ਸਨ ਅਤੇ ਬਿਨਯਾਮੀਨ ਦੇ ਦੋ ਲੱਖ ਅੱਸੀ ਹਜ਼ਾਰ ਸਨ ਜੋ ਢਾਲ਼ ਚੁੱਕਦੇ ਅਤੇ ਤੀਰ ਚਲਾਉਂਦੇ ਸਨ ਅਤੇ ਇਹ ਸਾਰੇ ਸੂਰਬੀਰ ਜੋਧੇ ਸਨ ।
\s5
\v 9 ਜ਼ਰਹ ਕੂਸ਼ੀ ਦਸ ਲੱਖ ਦੀ ਫ਼ੌਜ ਅਤੇ ਤਿੰਨ ਸੌ ਰਥ ਲੈ ਕੇ ਉਹਨਾਂ ਦੇ ਵਿਰੁੱਧ ਨਿੱਕਲਿਆ ਅਤੇ ਮਾਰੇਸ਼ਾਹ ਵਿੱਚ ਆਇਆ
\v 10 ਅਤੇ ਆਸਾ ਉਸ ਦੇ ਟਾਕਰੇ ਲਈ ਵਧਿਆ ਅਤੇ ਉਨ੍ਹਾਂ ਨੇ ਮਾਰੇਸ਼ਾਹ ਵਿੱਚ ਸਫਾਥਾਹ ਦੀ ਵਾਦੀ ਵਿੱਚ ਲੜਾਈ ਲਈ ਪਾਲਾਂ ਬੰਨੀਆਂ
\v 11 ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਕਿ ਹੇ ਯਹੋਵਾਹ, ਜ਼ੋਰਾਵਰ ਅਤੇ ਕਮਜ਼ੋਰ ਵਿੱਚ ਸਹਾਇਤਾ ਕਰਨ ਨੂੰ ਤੇਰੇ ਬਿਨ੍ਹਾਂ ਹੋਰ ਕੋਈ ਹੈ ਨਹੀਂ । ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਸਾਡੀ ਸਹਾਇਤਾ ਕਰ ਕਿਉਂ ਜੋ ਅਸੀਂ ਤੇਰੇ ਉੱਤੇ ਭਰੋਸਾ ਰੱਖਦੇ ਹਾਂ ਅਤੇ ਤੇਰੇ ਨਾਮ ਉੱਤੇ ਇਸ ਦਲ ਦੇ ਵਿਰੁੱਧ ਅਸੀਂ ਆਏ ਹਾਂ । ਤੂੰ, ਹੇ ਯਹੋਵਾਹ, ਸਾਡਾ ਪਰਮੇਸ਼ੁਰ ਹੈਂ । ਮਨੁੱਖ ਤੇਰੇ ਟਾਕਰੇ ਵਿੱਚ ਨਾ ਜਿੱਤੇ !
\s5
\v 12 ਫੇਰ ਯਹੋਵਾਹ ਨੇ ਆਸਾ ਅਤੇ ਯਹੂਦਾਹ ਦੇ ਸਾਹਮਣੇ ਕੂਸ਼ੀਆਂ ਨੂੰ ਮਾਰਿਆ ਤਾਂ ਕੂਸ਼ੀ ਭੱਜ ਗਏ ।
\v 13 ਆਸਾ ਅਤੇ ਉਹ ਦੇ ਲੋਕਾਂ ਨੇ ਗਰਾਰ ਤੱਕ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਕੂਸ਼ੀਆਂ ਵਿੱਚੋਂ ਐਨੇ ਡਿੱਗ ਗਏ ਕਿ ਉਹ ਫੇਰ ਸੰਭਲ ਨਾ ਸਕੇ ਕਿਉਂ ਜੋ ਉਹ ਯਹੋਵਾਹ ਅਤੇ ਉਸ ਦੇ ਦਲ ਦੇ ਹੱਥੋਂ ਮਾਰੇ ਗਏ ਅਤੇ ਯਹੂਦਾਹ ਬਹੁਤ ਸਾਰਾ ਲੁੱਟ ਦਾ ਮਾਲ ਚੁੱਕ ਲਿਆਇਆ
\v 14 ਅਤੇ ਉਹਨਾਂ ਨੇ ਗਰਾਰ ਦੇ ਆਸ-ਪਾਸ ਦੇ ਸਾਰੇ ਸ਼ਹਿਰਾਂ ਨੂੰ ਮਾਰਿਆ ਕਿਉਂ ਜੋ ਯਹੋਵਾਹ ਦਾ ਭੈ ਉਨ੍ਹਾਂ ਉੱਤੇ ਪੈ ਗਿਆ ਸੀ ਸੋ ਉਹਨਾਂ ਨੇ ਸਾਰੇ ਸ਼ਹਿਰਾਂ ਨੂੰ ਲੁੱਟਿਆ ਕਿਉਂ ਜੋ ਉਨ੍ਹਾਂ ਵਿੱਚ ਲੁੱਟਣ ਲਈ ਮਾਲ ਬਹੁਤ ਸੀ
\v 15 ਅਤੇ ਉਹਨਾਂ ਨੇ ਪਸ਼ੂਆਂ ਦੇ ਮਾਲਕਾਂ ਦੇ ਤੰਬੂਆਂ ਨੂੰ ਢਾਹਿਆ ਅਤੇ ਢੇਰ ਸਾਰੀਆਂ ਭੇਡਾਂ ਅਤੇ ਊਠ ਲੈ ਕੇ ਯਰੂਸ਼ਲਮ ਨੂੰ ਮੁੜ ਪਏ ।
\s5
\c 15
\s ਰਾਜਾ ਆਸਾ ਦੁਆਰਾ ਸੁਧਾਰ
\p
\v 1 ਤਾਂ ਪਰਮੇਸ਼ੁਰ ਦਾ ਆਤਮਾ ਓਦੇਦ ਦੇ ਪੁੱਤਰ ਅਜ਼ਰਯਾਹ ਉੱਤੇ ਉਤਰਿਆ
\v 2 ਉਹ ਆਸਾ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਆਖਿਆ, ਹੇ ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਸੁਣੋ । ਯਹੋਵਾਹ ਤੁਹਾਡੇ ਨਾਲ ਹੈ ਜਦ ਤੱਕ ਤੁਸੀਂ ਉਸ ਨੇ ਨਾਲ ਹੋ । ਜੇ ਤੁਸੀਂ ਉਸ ਦੇ ਚਾਹਵੰਦ ਹੋ ਤਾਂ ਉਹ ਤੁਹਾਨੂੰ ਮਿਲੇਗਾ ਪਰ ਜੇ ਤੁਸੀਂ ਉਸ ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ
\s5
\v 3 ਹੁਣ ਬਹੁਤ ਸਮੇਂ ਤੋਂ ਇਸਰਾਏਲ ਬਿਨ੍ਹਾਂ ਸੱਚੇ ਪਰਮੇਸ਼ੁਰ ਅਤੇ ਬਿਨ੍ਹਾਂ ਸਿਖਾਉਣ ਵਾਲੇ ਜਾਜਕ ਅਤੇ ਬਿਨ੍ਹਾਂ ਬਿਵਸਥਾ ਦੇ ਰਹੇ ਹਨ
\v 4 ਪਰ ਜਦ ਉਹ ਆਪਣੇ ਦੁੱਖ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਮੁੜ ਕੇ ਉਸ ਦੇ ਚਾਹਵੰਦ ਹੋਏ ਤਾਂ ਉਹ ਉਹਨਾਂ ਨੂੰ ਲੱਭ ਪਿਆ
\v 5 ਅਤੇ ਉਨ੍ਹਾਂ ਦਿਨਾਂ ਵਿੱਚ ਬਾਹਰ ਜਾਣ ਵਾਲੇ ਨੂੰ ਅਤੇ ਦੇਸ ਵਿੱਚ ਆਉਣ ਵਾਲੇ ਨੂੰ ਕੁਝ ਸੁੱਖ ਨਹੀਂ ਸੀ ਸਗੋਂ ਦੇਸਾਂ ਦੇ ਸਾਰੇ ਵਾਸੀਆਂ ਉੱਤੇ ਬੜੀਆਂ ਔਕੜਾਂ ਸਨ
\s5
\v 6 ਜਾਤੀ ਜਾਤੀ ਦੇ ਟਾਕਰੇ ਵਿੱਚ ਅਤੇ ਸ਼ਹਿਰ ਸ਼ਹਿਰ ਦੇ ਟਾਕਰੇ ਵਿੱਚ ਮਲੀਆਮੇਟ ਹੋ ਗਏ ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਹਰ ਪਰਕਾਰ ਦੇ ਦੁੱਖ ਨਾਲ ਤੰਗ ਕਰ ਛੱਡਿਆ ਸੀ
\v 7 ਪਰ ਤੁਸੀਂ ਤਕੜੇ ਹੋਵੋ ਅਤੇ ਤੁਹਾਡੇ ਹੱਥ ਢਿੱਲੇ ਨਾ ਹੋਣ ਕਿਉਂ ਜੋ ਤੁਹਾਡੇ ਕੰਮ ਦਾ ਬਦਲਾ ਮਿਲੇਗਾ !
\s5
\v 8 ਜਦ ਆਸਾ ਨੇ ਇਨ੍ਹਾਂ ਗੱਲਾਂ ਅਤੇ ਓਦੇਦ ਨਬੀ ਦੇ ਅਗੰਮ ਵਾਕਾਂ ਦੀ ਖ਼ਬਰ ਸੁਣੀ ਤਾਂ ਉਸ ਨੇ ਹੌਂਸਲਾ ਕਰ ਕੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਦੇਸ ਵਿੱਚੋਂ ਅਤੇ ਉਨ੍ਹਾਂ ਸ਼ਹਿਰਾਂ ਵਿੱਚੋਂ ਜਿਹੜੇ ਉਸ ਨੇ ਅਫ਼ਰਾਈਮ ਦੇ ਪਹਾੜੀ ਭਾਗ ਵਿੱਚੋਂ ਲੈ ਲਏ ਸਨ ਘਿਣਾਉਣੀਆਂ ਚੀਜ਼ਾਂ ਨੂੰ ਕੱਢ ਦਿੱਤਾ ਅਤੇ ਯਹੋਵਾਹ ਦੀ ਜਗਵੇਦੀ ਨੂੰ ਜੋ ਯਹੋਵਾਹ ਦੀ ਡਿਉੜੀ ਦੇ ਸਾਹਮਣੇ ਸੀ ਫੇਰ ਬਣਵਾਇਆ
\v 9 ਉਸ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਲੋਕਾਂ ਨੂੰ ਅਤੇ ਉਨ੍ਹਾਂ ਪਰਦੇਸੀਆਂ ਨੂੰ ਜੋ ਅਫ਼ਰਾਈਮ ਅਤੇ ਮਨੱਸ਼ਹ ਅਤੇ ਸ਼ਿਮਓਨ ਦੇ ਵਿੱਚ ਸਨ ਇਕੱਠਾ ਕੀਤਾ ਕਿਉਂ ਜੋ ਜਦ ਉਨ੍ਹਾਂ ਨੇ ਵੇਖਿਆ ਕਿ ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ ਤਾਂ ਉਹ ਇਸਰਾਏਲ ਵਿੱਚੋਂ ਬਹੁਤ ਗਿਣਤੀ ਵਿੱਚ ਉਹ ਦੇ ਕੋਲ ਆਏ
\s5
\v 10 ਉਹ ਆਸਾ ਦੀ ਪਾਤਸ਼ਾਹੀ ਦੇ ਪੰਦਰਵੇਂ ਸਾਲ ਦੇ ਤੀਜੇ ਮਹੀਨੇ ਯਰੂਸ਼ਲਮ ਵਿੱਚ ਇਕੱਠੇ ਹੋਏ
\v 11 ਅਤੇ ਉਹਨਾਂ ਨੇ ਉਸ ਵੇਲੇ ਉਸ ਲੁੱਟ ਵਿੱਚੋਂ ਜਿਹੜੀ ਉਹ ਲਿਆਏ ਸਨ ਯਹੋਵਾਹ ਦੇ ਹਜ਼ੂਰ ਸੱਤ ਸੌ ਬਲ਼ਦਾਂ ਅਤੇ ਸੱਤ ਹਜ਼ਾਰ ਭੇਡਾਂ ਦੀ ਬਲੀ ਚੜ੍ਹਾਈ
\s5
\v 12 ਅਤੇ ਉਹ ਇੱਕ ਨੇਮ ਵਿੱਚ ਸ਼ਾਮਲ ਹੋ ਗਏ ਕਿ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੂੰ ਭਾਲਣ
\v 13 ਅਤੇ ਜੋ ਕੋਈ, ਕੀ ਛੋਟਾ ਕੀ ਵੱਡਾ, ਕੀ ਮਨੁੱਖ ਕੀ ਔਰਤ, ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸ਼ਰਧਾਲੂ ਨਾ ਹੋਵੇ ਉਸ ਨੂੰ ਮਾਰ ਦਿੱਤਾ ਜਾਵੇ
\s5
\v 14 ਅਤੇ ਉਹਨਾਂ ਨੇ ਯਹੋਵਾਹ ਦੇ ਸਾਹਮਣੇ ਉੱਚੀ ਆਵਾਜ਼ ਨਾਲ ਲਲਕਾਰ ਕੇ ਤੁਰ੍ਹੀਆਂ ਅਤੇ ਨਰਸਿੰਗਿਆਂ ਦੇ ਨਾਲ ਸਹੁੰ ਖਾਧੀ ।
\v 15 ਸਾਰਾ ਯਹੂਦਾਹ ਉਸ ਸਹੁੰ ਤੋਂ ਬਾਗ ਬਾਗ ਹੋ ਗਿਆ ਕਿਉਂ ਜੋ ਉਹਨਾਂ ਨੇ ਆਪਣੇ ਸਾਰੇ ਦਿਲ ਦੇ ਨਾਲ ਸਹੁੰ ਖਾਧੀ ਸੀ ਅਤੇ ਆਪਣੀ ਪੂਰੀ ਇੱਛਾ ਨਾਲ ਯਹੋਵਾਹ ਦੇ ਸ਼ਰਧਾਲੂ ਹੋਏ ਸਨ ਅਤੇ ਉਹ ਉਹਨਾਂ ਨੂੰ ਮਿਲ ਗਿਆ ਅਤੇ ਯਹੋਵਾਹ ਨੇ ਉਹਨਾਂ ਨੂੰ ਚੁਫੇਰਿਓਂ ਅਰਾਮ ਦਿੱਤਾ
\s5
\v 16 ਅਤੇ ਆਸਾ ਪਾਤਸ਼ਾਹ ਨੇ ਆਪਣੀ ਦਾਦੀ ਮਅਕਾਹ ਨੂੰ ਵੀ ਦਾਦੀ ਰਾਣੀ ਦੀ ਪਦਵੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਦੀ ਇੱਕ ਘਿਣਾਉਣੀ ਮੂਰਤ ਬਣਾਈ ਸੀ ਜਿਹੜੀ ਘਿਣਾਉਣੀ ਮੂਰਤ ਨੂੰ ਆਸਾ ਨੇ ਵੱਢ ਕੇ ਚੂਰ-ਚੂਰ ਕਰ ਦਿੱਤਾ ਅਤੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ
\v 17 ਪਰ ਇਸਰਾਏਲ ਵਿੱਚੋਂ ਉੱਚੇ ਥਾਂ ਢਾਹੇ ਨਾ ਗਏ, ਤਾਂ ਵੀ ਆਸਾ ਦਾ ਮਨ ਸਾਰੀ ਉਮਰ ਪੂਰੀ ਤਰ੍ਹਾਂ ਦੇ ਨਾਲ ਪਰਮੇਸ਼ੁਰ ਨੂੰ ਸਮਰਪਿਤ ਰਿਹਾ ।
\v 18 ਉਹ ਪਰਮੇਸ਼ੁਰ ਦੇ ਭਵਨ ਵਿੱਚ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਾਈਆਂ ਸਨ ਨਾਲੇ ਉਨ੍ਹਾਂ ਨੂੰ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸਨ ਅੰਦਰ ਲਿਆਇਆ ਅਰਥਾਤ ਚਾਂਦੀ, ਸੋਨਾ ਅਤੇ ਭਾਂਡੇ
\v 19 ਅਤੇ ਆਸਾ ਦੇ ਰਾਜ ਦੇ ਪੈਂਤੀਵੇਂ ਸਾਲ ਤੱਕ ਕੋਈ ਲੜਾਈ ਨਾ ਹੋਈ ।
\s5
\c 16
\s ਇਸਰਾਏਲ ਦੇ ਕਾਰਨ ਸੰਕਟ ਆਉਣਾ
\r (1 ਰਾਜਾ 15:17-22)
\p
\v 1 ਆਸਾ ਦੇ ਰਾਜ ਦੇ ਛੱਤੀਵੇਂ ਸਾਲ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਬਣਾਇਆ ਤਾਂ ਜੋ ਯਹੂਦਾਹ ਦੇ ਪਾਤਸ਼ਾਹ ਆਸਾ ਕੋਲ ਨਾ ਕੋਈ ਜਾਵੇ ਅਤੇ ਨਾ ਕੋਈ ਆਵੇ
\s5
\v 2 ਤਾਂ ਆਸਾ ਨੇ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਦੇ ਖਜ਼ਾਨਿਆਂ ਵਿੱਚੋਂ ਚਾਂਦੀ ਅਤੇ ਸੋਨਾ ਕੱਢ ਕੇ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਦੰਮਿਸਕ ਵਿੱਚ ਵੱਸਦਾ ਸੀ ਐਉਂ ਆਖ ਕੇ ਭੇਜ ਦਿੱਤਾ ਕਿ
\v 3 ਉਹ ਨੇਮ ਜੋ ਮੇਰੇ ਤੇਰੇ ਵਿੱਚ ਹੈ ਅਤੇ ਮੇਰੇ ਪਿਤਾ ਅਤੇ ਤੇਰੇ ਪਿਤਾ ਦੇ ਵਿੱਚ ਸੀ, ਵੇਖ, ਮੈਂ ਤੇਰੇ ਕੋਲ ਚਾਂਦੀ ਤੇ ਸੋਨਾ ਭੇਜਦਾ ਹਾਂ ਕਿ ਤੂੰ ਜਾ ਕੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲੋਂ ਆਪਣਾ ਨੇਮ ਤੋੜ ਲਵੇਂ ਤਾਂ ਜੋ ਉਹ ਮੇਰੇ ਕੋਲੋਂ ਮੁੜ ਆਵੇ
\s5
\v 4 ਤਾਂ ਬਨ-ਹਦਦ ਨੇ ਆਸਾ ਪਾਤਸ਼ਾਹ ਦੀ ਗੱਲ ਮੰਨੀ ਅਤੇ ਆਪਣੀਆਂ ਫ਼ੌਜਾਂ ਦੇ ਸਰਦਾਰਾਂ ਨੂੰ ਇਸਰਾਏਲ ਦੇ ਸ਼ਹਿਰਾਂ ਦੇ ਵਿਰੁੱਧ ਭੇਜਿਆ ਸੋ ਉਨ੍ਹਾਂ ਨੇ ਈਯੋਨ ਅਤੇ ਦਾਨ ਅਤੇ ਅਬੇਲ ਮਾਇਮ ਅਤੇ ਨਫ਼ਤਾਲੀ ਦੇ ਸ਼ਹਿਰਾਂ ਦੇ ਸਾਰੇ ਭੰਡਾਰਾਂ ਨੂੰ ਤਬਾਹ ਕਰ ਦਿੱਤਾ
\v 5 ਜਦ ਬਆਸ਼ਾ ਨੇ ਇਹ ਸੁਣਿਆ ਤਾਂ ਰਾਮਾਹ ਦਾ ਬਣਾਉਣਾ ਛੱਡ ਕੇ ਆਪਣਾ ਕੰਮ ਬੰਦ ਕਰ ਦਿੱਤਾ
\v 6 ਤਦ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਆਪਣੇ ਨਾਲ ਲਿਆ ਅਤੇ ਉਹ ਰਾਮਾਹ ਦੇ ਪੱਥਰਾਂ ਅਤੇ ਲੱਕੜੀਆਂ ਨੂੰ ਜਿਨ੍ਹਾਂ ਨਾਲ ਬਆਸ਼ਾ ਬਣਾ ਰਿਹਾ ਸੀ ਚੁੱਕ ਕੇ ਲੈ ਗਏ ਅਤੇ ਉਸ ਉਨ੍ਹਾਂ ਨਾਲ ਗਬਾ ਅਤੇ ਮਿਸਫਾਹ ਨੂੰ ਬਣਾਇਆ ।
\s ਹਨਾਨੀ ਨਬੀ
\p
\s5
\v 7 ਉਸ ਵੇਲੇ ਹਨਾਨੀ ਗੈਬ ਦਾਨ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਕੋਲ ਆ ਕੇ ਆਖਣ ਲੱਗਾ, ਤੂੰ ਅਰਾਮ ਦੇ ਪਾਤਸ਼ਾਹ ਉੱਤੇ ਭਰੋਸਾ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਨਹੀਂ ਰੱਖਿਆ, ਇਸੇ ਕਾਰਨ ਅਰਾਮ ਦੇ ਪਾਤਸ਼ਾਹ ਦੀ ਸੈਨਾ ਤੇਰੇ ਹੱਥੋਂ ਬਚ ਕੇ ਚੱਲੀ ਗਈ ਹੈ
\v 8 ਕੀ ਕੂਸ਼ੀਆਂ ਅਤੇ ਲੂਬੀਆਂ ਦੀ ਸੈਨਾ ਵੱਡੀ ਭਾਰੀ ਨਹੀਂ ਸੀ ਜਿਨ੍ਹਾਂ ਦੇ ਨਾਲ ਰਥ ਅਤੇ ਸਵਾਰ ਬਹੁਤ ਗਿਣਤੀ ਵਿੱਚ ਸਨ ? ਤਾਂ ਵੀ ਤੂੰ ਯਹੋਵਾਹ ਉੱਤੇ ਭਰੋਸਾ ਰੱਖਿਆ ਇਸ ਲਈ ਉਸ ਨੇ ਉਨ੍ਹਾਂ ਨੂੰ ਤੇਰੇ ਹੱਥ ਵਿੱਚ ਕਰ ਦਿੱਤਾ
\s5
\v 9 ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਫਿਰਦੀਆਂ ਹਨ ਤਾਂ ਜੋ ਉਹ ਉਨ੍ਹਾਂ ਦੀ ਸਹਾਇਤਾ ਲਈ ਜਿਨ੍ਹਾਂ ਦਾ ਦਿਲ ਉਸ ਉੱਤੇ ਪੂਰਨ ਵਿਸ਼ਵਾਸ ਰੱਖਦਾ ਹੈ ਆਪਣੇ ਆਪ ਨੂੰ ਸਮਰੱਥ ਵਿਖਾਵੇ । ਇਸ ਗੱਲ ਵਿੱਚ ਤੂੰ ਮੂਰਖਤਾਈ ਕੀਤੀ ਇਸ ਲਈ ਹੁਣ ਤੇਰੇ ਲਈ ਲੜਾਈ ਹੀ ਲੜਾਈ ਹੈ !
\v 10 ਤਦ ਆਸਾ ਨੇ ਉਸ ਗੈਬਦਾਨ ਤੋਂ ਨਾਰਾਜ਼ ਹੋ ਕੇ ਉਸ ਨੂੰ ਕੈਦਖ਼ਾਨੇ ਵਿੱਚ ਪਾ ਦਿੱਤਾ ਕਿਉਂ ਜੋ ਉਹ ਉਸ ਦੀ ਗੱਲ ਦੇ ਕਾਰਨ ਬਹੁਤ ਹਰਖ ਵਿੱਚ ਆ ਗਿਆ ਅਤੇ ਆਸਾ ਨੇ ਉਸ ਸਮੇਂ ਲੋਕਾਂ ਵਿੱਚੋਂ ਕਈਆਂ ਹੋਰਨਾਂ ਉੱਤੇ ਵੀ ਜ਼ੁਲਮ ਕੀਤਾ ।
\s ਆਸਾ ਦੇ ਰਾਜ ਦਾ ਅੰਤ
\r (1 ਰਾਜਾ 15:23, 24)
\p
\s5
\v 11 ਅਤੇ ਵੇਖੋ, ਆਸਾ ਦੇ ਕੰਮ ਮੁੱਢ ਤੋਂ ਅੰਤ ਤੱਕ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ
\v 12 ਅਤੇ ਆਸਾ ਦੀ ਪਾਤਸ਼ਾਹੀ ਦੇ ਉਨਤਾਲੀਵੇਂ ਸਾਲ ਉਸ ਦੇ ਪੈਰ ਵਿੱਚ ਇੱਕ ਰੋਗ ਲੱਗਾ ਅਤੇ ਉਹ ਰੋਗ ਬਹੁਤ ਵੱਧ ਗਿਆ ਤਾਂ ਵੀ ਉਹ ਆਪਣੀ ਬਿਮਾਰੀ ਵਿੱਚ ਯਹੋਵਾਹ ਦਾ ਚਾਹਵੰਦ ਨਾ ਹੋਇਆ ਸਗੋਂ ਵੈਦਾਂ ਦੇ ਮਗਰ ਲੱਗਾ
\s5
\v 13 ਤਾਂ ਆਸਾ ਆਪਣੇ ਪਿਤ੍ਰਾਂ ਦੇ ਨਾਲ ਸੌ ਗਿਆ । ਉਹ ਇਕਤਾਲੀ ਸਾਲ ਰਾਜ ਕਰ ਕੇ ਮੋਇਆ
\v 14 ਉਨ੍ਹਾਂ ਨੇ ਉਹ ਨੂੰ ਉਸ ਕਬਰ ਵਿੱਚ ਜਿਹੜੀ ਉਹ ਨੇ ਆਪਣੇ ਲਈ ਦਾਊਦ ਦੇ ਸ਼ਹਿਰ ਵਿੱਚ ਪੁਟਵਾਈ ਸੀ ਦੱਬਿਆ ਅਤੇ ਉਹ ਨੂੰ ਉਸ ਖੱਫਣ ਵਿੱਚ ਲਪੇਟ ਦਿੱਤਾ ਜਿਹੜਾ ਸੁਗੰਧਾਂ ਅਤੇ ਕਈ ਪਰਕਾਰ ਦੇ ਮਸਾਲਿਆਂ ਨਾਲ ਭਰਿਆ ਹੋਇਆ ਸੀ ਜਿਨ੍ਹਾਂ ਨੂੰ ਸੁਗੰਧਾਂ ਬਣਾਉਣ ਵਾਲਿਆਂ ਦੀ ਕਾਰੀਗਰੀ ਅਨੁਸਾਰ ਤਿਆਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਉਹ ਦੇ ਲਈ ਇੱਕ ਵੱਡੀ ਅੱਗ ਬਾਲੀ ।
\s5
\c 17
\s ਯਹੂਦਾਹ ਦੇ ਵਿੱਚ ਯਹੋਸ਼ਾਫ਼ਾਟ ਦਾ ਰਾਜ
\p
\v 1 ਉਸ ਦਾ ਪੁੱਤਰ ਯਹੋਸ਼ਾਫ਼ਾਟ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਸ ਨੇ ਇਸਰਾਏਲ ਦੇ ਟਾਕਰੇ ਲਈ ਆਪਣੇ ਆਪ ਨੂੰ ਸ਼ਕਤੀਮਾਨ ਬਣਾਇਆ
\v 2 ਉਸ ਨੇ ਯਹੂਦਾਹ ਦੇ ਸਾਰੇ ਗੜਾਂ ਵਾਲੇ ਸ਼ਹਿਰਾਂ ਵਿੱਚ ਫ਼ੌਜਾਂ ਰੱਖੀਆਂ ਅਤੇ ਯਹੂਦਾਹ ਦੇ ਦੇਸ ਵਿੱਚ ਅਤੇ ਅਫ਼ਰਾਈਮ ਦੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਉਸ ਦੇ ਪਿਤਾ ਆਸਾ ਨੇ ਲਏ ਸਨ ਚੌਂਕੀਆਂ ਬਿਠਾ ਦਿੱਤੀਆਂ
\s5
\v 3 ਅਤੇ ਯਹੋਵਾਹ ਯਹੋਸ਼ਾਫ਼ਾਟ ਦੇ ਨਾਲ ਸੀ ਕਿਉਂ ਜੋ ਉਸ ਦੀ ਚਾਲ ਆਪਣੇ ਪਿਤਾ ਦਾਊਦ ਦੇ ਪਹਿਲੇ ਰਾਹਾਂ ਅਨੁਸਾਰ ਸੀ ਅਤੇ ਉਹ ਬਆਲਾਂ ਦਾ ਤਾਲਿਬ ਨਾ ਬਣਿਆ
\v 4 ਸਗੋਂ ਆਪਣੇ ਪਿਤਾ ਦੇ ਪਰਮੇਸ਼ੁਰ ਦਾ ਸ਼ਰਧਾਲੂ ਬਣਿਆ ਅਤੇ ਉਸ ਦੇ ਹੁਕਮਾਂ ਉੱਤੇ ਚੱਲਦਾ ਰਿਹਾ ਅਤੇ ਇਸਰਾਏਲ ਜਿਹੇ ਕੰਮ ਨਾ ਕੀਤੇ
\s5
\v 5 ਇਸ ਲਈ ਯਹੋਵਾਹ ਨੇ ਉਸ ਦੇ ਹੱਥਾਂ ਵਿੱਚ ਰਾਜ ਨੂੰ ਪੱਕਾ ਕਰ ਦਿੱਤਾ ਅਤੇ ਸਾਰਾ ਯਹੂਦਾਹ ਯਹੋਸ਼ਾਫ਼ਾਟ ਦੇ ਕੋਲ ਚੜਾਵੇ ਲੈ ਕੇ ਆਏ ਅਤੇ ਉਸ ਦੀ ਦੌਲਤ ਤੇ ਇੱਜ਼ਤ ਵਿੱਚ ਬਹੁਤ ਵਾਧਾ ਹੋਇਆ
\v 6 ਉਸ ਦਾ ਦਿਲ ਯਹੋਵਾਹ ਦਿਆਂ ਰਾਹਾਂ ਵਿੱਚ ਮਗਨ ਸੀ । ਉਸ ਨੇ ਉੱਚੇ ਸਥਾਨਾਂ ਅਤੇ ਟੁੰਡਾਂ ਨੂੰ ਯਹੂਦਾਹ ਵਿੱਚੋਂ ਦੂਰ ਕਰ ਦਿੱਤਾ
\s5
\v 7 ਆਪਣੇ ਰਾਜ ਦੇ ਤੀਜੇ ਸਾਲ ਉਸ ਨੇ ਆਪਣੇ ਸਰਦਾਰਾਂ ਨੂੰ ਅਰਥਾਤ ਬਨਹਯਿਲ, ਓਬਦਯਾਹ, ਜ਼ਕਰਯਾਹ, ਨਥਾਨਏਲ ਅਤੇ ਮੀਕਾਯਾਹ ਨੂੰ ਯਹੂਦਾਹ ਦੇ ਸ਼ਹਿਰਾਂ ਵਿੱਚ ਸਿੱਖਿਆ ਦੇਣ ਲਈ ਭੇਜਿਆ
\v 8 ਅਤੇ ਉਨ੍ਹਾਂ ਦੇ ਨਾਲ ਇਹ ਲੇਵੀ ਸਨ, ਸ਼ਮਆਯਾਹ, ਨਥਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਮੋਥ, ਯਹੋਨਾਥਾਨ, ਅਦੋਨੀਯਾਹ, ਟੋਬੀਯਾਹ, ਅਤੇ ਟੋਬ ਅਦੋਨੀਯਾਹ ਲੇਵੀਆਂ ਵਿੱਚੋਂ ਅਤੇ ਇਨ੍ਹਾਂ ਦੇ ਨਾਲ ਅਲੀਸ਼ਾਮਾ ਅਤੇ ਯਹੋਰਾਮ ਜਾਜਕ ਸਨ
\v 9 ਸੋ ਉਨ੍ਹਾਂ ਨੇ ਯਹੋਵਾਹ ਦੀ ਬਿਵਸਥਾ ਦੀ ਪੋਥੀ ਨਾਲ ਰੱਖ ਕੇ ਯਹੂਦਾਹ ਨੂੰ ਗਿਆਨ ਸਿਖਾਇਆ ਅਤੇ ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਗਏ ਅਤੇ ਲੋਕਾਂ ਨੂੰ ਸਿੱਖਿਆ ਦਿੱਤੀ ।
\s5
\v 10 ਤਾਂ ਯਹੋਵਾਹ ਦਾ ਭੈ ਯਹੂਦਾਹ ਦੇ ਆਲੇ-ਦੁਆਲੇ ਦੇ ਦੇਸਾਂ ਵਿੱਚ ਸਾਰੇ ਰਾਜਾਂ ਉੱਤੇ ਛਾ ਗਿਆ ਐਥੋਂ ਤੱਕ ਕਿ ਉਨ੍ਹਾਂ ਨੇ ਯਹੋਸ਼ਾਫ਼ਾਟ ਦੇ ਨਾਲ ਕਦੇ ਵੀ ਲੜਾਈ ਨਾ ਕੀਤੀ
\v 11 ਅਤੇ ਕਈ ਫਲਿਸਤੀ ਯਹੋਸ਼ਾਫ਼ਾਟ ਦੇ ਕੋਲ ਨਜ਼ਰਾਨੇ ਅਤੇ ਭੇਟ ਵਿੱਚ ਚਾਂਦੀ ਲੈ ਆਏ ਅਤੇ ਅਰਬ ਦੇ ਲੋਕ ਵੀ ਉਸ ਦੇ ਕੋਲ ਉਸ ਦੇ ਕੋਲ ਇੱਜੜ ਲਿਆਏ ਅਰਥਾਤ ਸੱਤ ਹਜ਼ਾਰ ਸੱਤ ਸੌ ਮੇਢੇ ਅਤੇ ਸੱਤ ਹਜ਼ਾਰ ਸੱਤ ਸੌ ਬੱਕਰੇ
\s5
\v 12 ਅਤੇ ਯਹੋਸ਼ਾਫ਼ਾਟ ਨੇ ਬੜੀ ਉੱਨਤੀ ਕੀਤੀ ਅਤੇ ਉਸ ਯਹੂਦਾਹ ਵਿੱਚ ਗੜ ਅਤੇ ਭੰਡਾਰਾਂ ਵਾਲੇ ਸ਼ਹਿਰ ਬਣਾਏ
\v 13 ਯਹੂਦਾਹ ਦੇ ਸ਼ਹਿਰਾਂ ਵਿੱਚ ਉਸ ਦੇ ਬਹੁਤ ਸਾਰੇ ਕੰਮ ਕਾਜ ਸਨ ਅਤੇ ਯਰੂਸ਼ਲਮ ਵਿੱਚ ਉਸ ਦੇ ਸੂਰਮੇ ਜੋਧੇ ਰਹਿੰਦੇ ਸਨ
\s5
\v 14 ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਪਿਉ-ਦਾਦਿਆਂ ਦੇ ਘਰਾਣਿਆਂ ਅਨੁਸਾਰ ਇਹ ਸੀ, ਯਹੂਦਾਹ ਵਿੱਚੋਂ ਹਜ਼ਾਰਾਂ ਦੇ ਸਰਦਾਰ ਇਹ ਸਨ, ਸਰਦਾਰ ਅਦਨਾਹ ਅਤੇ ਉਹ ਦੇ ਨਾਲ ਤਿੰਨ ਲੱਖ ਵੱਡੇ ਸੂਰ ਬੀਰ ਸਨ
\v 15 ਉਸ ਤੋਂ ਦੂਜੇ ਦਰਜੇ ਉੱਤੇ ਸਰਦਾਰ ਯਹੋਹਾਨਾਨ, ਉਸ ਦੇ ਨਾਲ ਦੋ ਲੱਖ ਅੱਸੀ ਹਜ਼ਾਰ
\v 16 ਉਸ ਤੋਂ ਹੇਠਾਂ ਜ਼ਿਕਰੀ ਦਾ ਪੁੱਤਰ ਅਮਸਯਾਹ ਸੀ ਜਿਸ ਆਪਣੇ ਆਪ ਨੂੰ ਖੁਸ਼ੀ ਦੇ ਨਾਲ ਯਹੋਵਾਹ ਦੇ ਲਈ ਪੇਸ਼ ਕੀਤਾ ਸੀ ਅਤੇ ਉਹ ਦੇ ਨਾਲ ਦੋ ਲੱਖ ਵੱਡੇ ਸੂਰਮੇ ਸਨ
\v 17 ਅਤੇ ਬਿਨਯਾਮੀਨ ਵਿੱਚੋਂ ਅਲਯਾਦਾ ਇੱਕ ਵੱਡਾ ਸੂਰਮਾ ਸੀ ਅਤੇ ਉਹ ਦੇ ਨਾਲ ਧਣੁਖ ਅਤੇ ਢਾਲ਼ ਨਾਲ ਦੋ ਲੱਖ ਜੁਆਨ ਸਨ
\v 18 ਅਤੇ ਉਸ ਦੇ ਹੇਠਾਂ ਯਹੋਜ਼ਾਬਾਦ ਸੀ ਅਤੇ ਉਸ ਦੇ ਨਾਲ ਇੱਕ ਲੱਖ ਅੱਸੀ ਹਜ਼ਾਰ ਜੁਆਨ ਸਨ ਜੋ ਜੰਗ ਲਈ ਤਿਆਰ ਰਹਿੰਦੇ ਸਨ
\v 19 ਇਹ ਪਾਤਸ਼ਾਹ ਦੇ ਸੇਵਾਦਾਰ ਸਨ ਅਤੇ ਇਹ ਉਨ੍ਹਾਂ ਤੋਂ ਵੱਖਰੇ ਸਨ ਜਿਨ੍ਹਾਂ ਨੂੰ ਪਾਤਸ਼ਾਹ ਨੇ ਸਾਰੇ ਯਹੂਦਾਹ ਦੇ ਗੜ ਵਾਲੇ ਸ਼ਹਿਰਾਂ ਵਿੱਚ ਰੱਖਿਆ ਹੋਇਆ ਸੀ ।
\s5
\c 18
\s ਮੀਕਾਯਾਹ ਨਬੀ ਦੁਆਰਾ ਅਹਾਬ ਨੂੰ ਚੇਤਾਵਨੀ
\r (1 ਰਾਜਾ 22:1-28)
\p
\v 1 ਯਹੋਸ਼ਾਫ਼ਾਟ ਦਾ ਧਨ ਅਤੇ ਇੱਜ਼ਤ ਬਹੁਤ ਸੀ ਅਤੇ ਉਸ ਨੇ ਅਹਾਬ ਦੇ ਨਾਲ ਰਿਸ਼ਤਾ ਜੋੜਿਆ
\v 2 ਅਤੇ ਕੁਝ ਸਾਲਾਂ ਤੋਂ ਮਗਰੋਂ ਉਹ ਅਹਾਬ ਦੇ ਕੋਲ ਸਾਮਰਿਯਾ ਨੂੰ ਗਿਆ ਅਤੇ ਅਹਾਬ ਨੇ ਉਸ ਦੇ ਤੇ ਉਸ ਦੇ ਸਾਥੀਆਂ ਲਈ ਭੇਡਾਂ ਬੱਕਰੇ ਤੇ ਬਹੁਤ ਸਾਰੇ ਢਗੇ ਕੱਟੇ ਅਤੇ ਉਹ ਨੂੰ ਆਪਣੇ ਨਾਲ ਰਾਮੋਥ ਗਿਲਆਦ ਉੱਤੇ ਚੜ੍ਹਾਈ ਕਰਨ ਲਈ ਪ੍ਰੇਰਿਆ
\v 3 ਤਾਂ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਨੂੰ ਚੱਲੇਂਗਾ ? ਉਸ ਨੇ ਉਹ ਨੂੰ ਆਖਿਆ, ਜੇਹਾ ਤੂੰ ਤੇਹਾ ਮੈਂ, ਜੇਹੇ ਤੇਰੇ ਲੋਕ ਤੇਹੇ ਮੇਰੇ ਲੋਕ । ਅਸੀਂ ਲੜਾਈ ਵਿੱਚ ਤੇਰੇ ਨਾਲ ਹੋਵਾਂਗੇ
\s5
\v 4 ਉਪਰੰਤ ਯਹੋਸ਼ਾਫ਼ਾਟ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਪਹਿਲਾਂ ਜ਼ਰਾ ਯਹੋਵਾਹ ਤੋਂ ਬਚਨ ਦੀ ਤਾਂ ਪੁੱਛ ਕਰੀਂ
\v 5 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਲਗਭਗ ਚਾਰ ਸੌ ਮਨੁੱਖ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਅਸੀਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰੀਏ ਜਾਂ ਜਾਣ ਦੇਈਏ ? ਉਨ੍ਹਾਂ ਨੇ ਆਖਿਆ, ਚੜ੍ਹ ਜਾਓ ਕਿਉਂ ਜੋ ਪਰਮੇਸ਼ੁਰ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ
\s5
\v 6 ਤਾਂ ਯਹੋਸ਼ਾਫ਼ਾਟ ਨੇ ਆਖਿਆ, ਇਨ੍ਹਾਂ ਤੋਂ ਬਿਨ੍ਹਾਂ ਯਹੋਵਾਹ ਦਾ ਕੋਈ ਹੋਰ ਨਬੀ ਵੀ ਹੈ ਤਾਂ ਜੋ ਅਸੀਂ ਉਹ ਦੇ ਕੋਲੋਂ ਵੀ ਪੁੱਛੀਏ ?
\v 7 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਸ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਪਰ ਮੈਨੂੰ ਉਸ ਤੋਂ ਕਿੜ ਹੈ ਕਿਉਂ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ । ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ । ਯਹੋਸ਼ਾਫ਼ਾਟ ਨੇ ਆਖਿਆ, ਪਾਤਸ਼ਾਹ ਐਉਂ ਨਾ ਆਖੇ
\v 8 ਤਦ ਇਸਰਾਏਲ ਦੇ ਪਾਤਸ਼ਾਹ ਨੇ ਇੱਕ ਖੁਸਰੇ ਨੂੰ ਬੁਲਾ ਕੇ ਆਖਿਆ, ਯਿਮਲਾਹ ਦੇ ਪੁੱਤਰ ਮੀਕਾਯਾਹ ਨੂੰ ਛੇਤੀ ਲੈ ਆ
\s5
\v 9 ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਆਪੋ ਆਪਣੀਆਂ ਰਾਜ ਗੱਦੀਆਂ ਉੱਤੇ ਪਾਤਸ਼ਾਹੀ ਬਸਤਰ ਪਹਿਨੇ ਹੋਏ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫਾਟਕ ਅੱਗੇ ਸੀ ਬੈਠੇ ਹੋਏ ਸਨ ਅਤੇ ਸਾਰੇ ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ
\v 10 ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੱਕ ਉਹ ਮੁੱਕ ਨਾ ਜਾਣ, ਧੱਸੀ ਜਾਓਗੇ !
\v 11 ਅਤੇ ਸਾਰੇ ਨਬੀ ਐਉਂ ਅਗੰਮ ਵਾਚ ਰਹੇ ਸਨ ਕਿ ਰਾਮੋਥ ਗਿਲਆਦ ਉੱਤੇ ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ ।
\s5
\v 12 ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀਂ ਨਾ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਆਂ ਗੱਲਾਂ ਦੱਸਦੇ ਹਨ । ਤੇਰੀ ਗੱਲ ਵੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਤੂੰ ਭਲਿਆਈ ਬੋਲੀਂ ।
\v 13 ਅੱਗੋਂ ਮੀਕਾਯਾਹ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜੋ ਕੁਝ ਮੇਰਾ ਪਰਮੇਸ਼ੁਰ ਫ਼ਰਮਾਏਗਾ ਮੈਂ ਉਹੋ ਹੀ ਬੋਲਾਂਗਾ
\v 14 ਸੋ ਉਹ ਪਾਤਸ਼ਾਹ ਕੋਲ ਆਇਆ, ਤਾਂ ਪਾਤਸ਼ਾਹ ਨੇ ਉਸ ਨੂੰ ਆਖਿਆ, ਹੇ ਮੀਕਾਯਾਹ, ਭਲਾ, ਅਸੀਂ ਰਾਮੋਥ ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਜਾਂ ਮੈਂ ਰੁਕਿਆ ਰਹਾਂ ? ਤਾਂ ਉਸ ਨੇ ਆਖਿਆ, ਚੜ੍ਹ ਜਾਓ ਅਤੇ ਜਿੱਤ ਪਾਓ ਅਤੇ ਉਹ ਤੁਹਾਡੇ ਹੱਥ ਵਿੱਚ ਦਿੱਤੇ ਜਾਣਗੇ
\s5
\v 15 ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਮੈਂ ਤੈਨੂੰ ਕਿੰਨੀ ਵਾਰ ਸਹੁੰ ਚੁਕਾਵਾਂ ਕਿ ਤੂੰ ਮੈਨੂੰ ਯਹੋਵਾਹ ਦੇ ਨਾਮ ਉੱਤੇ ਸਚਿਆਈ ਤੋਂ ਬਿਨ੍ਹਾਂ ਕੁਝ ਹੋਰ ਨਾ ਦੱਸੀਂ ?
\v 16 ਤਦ ਉਸ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਅਯਾਲੀ ਨਹੀਂ ਪਹਾੜਾਂ ਉੱਤੇ ਖਿੰਡ ਜਾਣਾ ਦੇਖਿਆ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਕ ਨਹੀਂ, ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ
\s5
\v 17 ਉਪਰੰਤ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਆਖਿਆ, ਭਲਾ, ਮੈਂ ਤੈਨੂੰ ਨਹੀਂ ਆਖਿਆ ਸੀ ਕਿ ਉਹ ਮੇਰੀ ਭਲਿਆਈ ਨਹੀਂ ਸਗੋਂ ਬੁਰਿਆਈ ਵਾਚੇਗਾ ?
\v 18 ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ ! ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ
\s5
\v 19 ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਏਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ
\s5
\v 20 ਤਦ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖੜ੍ਹਾ ਹੋਇਆ ਅਤੇ ਆਖਿਆ, ਮੈਂ ਉਸ ਨੂੰ ਭਰਮਾਵਾਂਗਾ । ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰ੍ਹਾਂ ?
\v 21 ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ । ਤਾਂ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ । ਜਾ ਅਤੇ ਇਸ ਤਰ੍ਹਾਂ ਕਰ ।
\s5
\v 22 ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇਨਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ !
\s5
\v 23 ਤਾਂ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਨੇੜੇ ਆਣ ਕੇ ਮੀਕਾਯਾਹ ਦੀ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ ?
\v 24 ਪਰ ਮੀਕਾਯਾਹ ਨੇ ਆਖਿਆ, ਵੇਖ, ਤੂੰ ਉਸ ਦਿਨ ਜਦ ਤੂੰ ਅੰਦਰਲੀ ਕੋਠੜੀ ਵਿੱਚ ਲੁੱਕਣ ਨੂੰ ਵੜੇਂਗਾ ਤਦ ਤੂੰ ਵੇਖੇਂਗਾ !
\s5
\v 25 ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ੍ਹ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾ
\v 26 ਅਤੇ ਆਖ ਕਿ ਪਾਤਸ਼ਾਹ ਐਉਂ ਫਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੋੜੀ ਇਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਤੇ ਤੰਗੀ ਦਾ ਪਾਣੀ ਦਿਓ !
\v 27 ਪਰ ਮੀਕਾਯਾਹ ਨੇ ਆਖਿਆ, ਜੇਕਰ ਤੁਸੀਂ ਕਦੀ ਸੁੱਖ-ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ, ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ ! ।
\s ਅਹਾਬ ਦੀ ਮੌਤ
\r ( 1 ਰਾਜਾ 22:29-35)
\p
\s5
\v 28 ਤਾਂ ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਰਾਮੋਥ ਗਿਲਆਦ ਨੂੰ ਚੜ੍ਹੇ
\v 29 ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਆਖਿਆ, ਮੈਂ ਆਪਣਾ ਭੇਸ ਵਟਾਕੇ ਲੜਾਈ ਵਿੱਚ ਜਾਂਵਾਂਗਾ ਪਰ ਤੂੰ ਆਪਣੇ ਬਸਤਰ ਪਾਈ ਰੱਖ । ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਕੇ ਲੜਾਈ ਵਿੱਚ ਗਿਆ
\v 30 ਪਰ ਅਰਾਮ ਦੇ ਰਾਜਾ ਨੇ ਰਥਾਂ ਦੇ ਸਰਦਾਰਾਂ ਨੂੰ ਜੋ ਉਹ ਦੇ ਨਾਲ ਸਨ ਹੁਕਮ ਦਿੱਤਾ ਕਿ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹੋਰ ਕਿਸੇ ਛੋਟੇ ਵੱਡੇ ਨਾਲ ਨਾ ਲੜਿਓ
\s5
\v 31 ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਟ ਨੂੰ ਦੇਖਿਆ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਪਾਤਸ਼ਾਹ ਜ਼ਰੂਰ ਇਹੋ ਹੀ ਹੋਵੇਗਾ ਅਤੇ ਉਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫ਼ਾਟ ਚਿੱਲਾਇਆ ਅਤੇ ਯਹੋਵਾਹ ਨੇ ਉਹ ਦੀ ਮਦਦ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸ ਤੋਂ ਹਟਾਇਆ
\v 32 ਤਾਂ ਐਉਂ ਹੋਇਆ ਕਿ ਜਦ ਰਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਇਹ ਇਸਰਾਏਲ ਦਾ ਪਾਤਸ਼ਾਹ ਨਹੀਂ ਹੈ ਤਾਂ ਉਹ ਉਸ ਦਾ ਪਿੱਛਾ ਕਰਨ ਤੋਂ ਹਟ ਗਏ
\s5
\v 33 ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ
\v 34 ਅਤੇ ਲੜਾਈ ਉਸ ਦਿਨ ਵੱਧ ਗਈ ਪਰ ਤਾਂ ਵੀ ਇਸਰਾਏਲ ਦਾ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮਿਆ ਰਿਹਾ ਅਤੇ ਸੂਰਜ ਦੇ ਡੁੱਬਣ ਦੇ ਸਮੇਂ ਉਹ ਮਰ ਗਿਆ ।
\s5
\c 19
\s ਯਹੋਸ਼ਾਫ਼ਾਟ ਨੂੰ ਨਬੀ ਦੀ ਫਟਕਾਰ
\p
\v 1 ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਯਰੂਸ਼ਲਮ ਨੂੰ ਆਪਣੇ ਮਹਿਲ ਵਿੱਚ ਸਲਾਮਤੀ ਨਾਲ ਮੁੜਿਆ ।
\v 2 ਤਦ ਹਨਾਨੀ ਗੈਬਦਾਨ ਦਾ ਪੁੱਤਰ ਯੇਹੂ ਉਸ ਦੇ ਮਿਲਣ ਲਈ ਨਿੱਕਲਿਆ ਅਤੇ ਯਹੋਸ਼ਾਫ਼ਾਟ ਪਾਤਸ਼ਾਹ ਨੂੰ ਆਖਿਆ, ਕੀ ਤੂੰ ਦੁਸ਼ਟਾਂ ਦੀ ਸਹਾਇਤਾ ਅਤੇ ਯਹੋਵਾਹ ਤੋਂ ਘਿਣ ਕਰਨ ਵਾਲਿਆਂ ਦੇ ਨਾਲ ਪਿਆਰ ਕਰੇ ? ਇਸ ਗੱਲ ਦੇ ਕਾਰਨ ਯਹੋਵਾਹ ਤੇਰੇ ਉੱਤੇ ਕਹਿਰਵਾਨ ਹੈ
\v 3 ਤਾਂ ਵੀ ਤੇਰੇ ਵਿੱਚ ਗੁਣ ਹਨ ਕਿਉਂ ਜੋ ਤੂੰ ਟੁੰਡਾਂ ਨੂੰ ਦੇਸ ਵਿੱਚੋਂ ਦਫ਼ਾ ਕੀਤਾ ਅਤੇ ਪਰਮੇਸ਼ੁਰ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਹੈ ।
\s ਯਹੋਸ਼ਾਫ਼ਾਟ ਦੁਆਰਾ ਸੁਧਾਰ
\p
\s5
\v 4 ਯਹੋਸ਼ਾਫ਼ਾਟ ਯਰੂਸ਼ਲਮ ਵਿੱਚ ਰਹਿੰਦਾ ਸੀ ਅਤੇ ਉਸ ਨੇ ਫੇਰ ਬਏਰਸਬਾ ਤੋਂ ਅਫਰਾਈਮ ਦੇ ਪਹਾੜਾਂ ਤੱਕ ਲੋਕਾਂ ਦੇ ਵਿਚਕਾਰ ਫਿਰ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਪਿਉ-ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਵੱਲ ਮੋੜਿਆ
\v 5 ਅਤੇ ਉਸ ਨੇ ਯਹੂਦਾਹ ਦੇ ਸਾਰੇ ਗੜਾਂ ਵਾਲੇ ਸ਼ਹਿਰਾਂ ਵਿੱਚ ਨਿਆਈਂ ਸ਼ਹਿਰ ਸ਼ਹਿਰ ਮੁਕੱਰਰ ਕੀਤੇ
\s5
\v 6 ਅਤੇ ਨਿਆਈਆਂ ਨੂੰ ਆਖਿਆ ਕਿ ਜੋ ਕੁਝ ਕਰੋ ਸਮਝ ਨਾਲ ਕਰੋ ਕਿਉਂ ਜੋ ਤੁਸੀਂ ਆਦਮੀਆਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਂ ਕਰਦੇ ਹੋ ਅਤੇ ਉਹ ਨਿਆਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ
\v 7 ਹੁਣ ਯਹੋਵਾਹ ਦਾ ਭੈ ਤੁਹਾਡੇ ਮਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਪਰਮੇਸ਼ੁਰ ਯਹੋਵਾਹ ਵਿੱਚ ਬੇ ਨਿਆਈਂ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਵੱਢੀ ਚੱਲਦੀ ਹੈ
\s5
\v 8 ਅਤੇ ਯਰੂਸ਼ਲਮ ਵਿੱਚ ਵੀ ਯਹੋਸ਼ਾਫ਼ਾਟ ਨੇ ਲੇਵੀਆਂ ਅਤੇ ਜਾਜਕਾਂ ਅਤੇ ਇਸਰਾਏਲ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਲੋਕਾਂ ਨੂੰ ਯਹੋਵਾਹ ਦੇ ਨਿਆਵਾਂ ਅਤੇ ਝਗੜਿਆਂ ਲਈ ਮੁਕੱਰਰ ਕੀਤਾ, ਤਾਂ ਉਹ ਯਰੂਸ਼ਲਮ ਨੂੰ ਮੁੜੇ
\v 9 ਅਤੇ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਅਤੇ ਆਖਿਆ, ਕਿ ਤੁਸੀਂ ਯਹੋਵਾਹ ਦੇ ਭੈ ਦਿਆਨਤਦਾਰੀ ਅਤੇ ਪੂਰੇ ਦਿਲ ਨਾਲ ਅਜਿਹਾ ਕਰਨਾ ।
\s5
\v 10 ਜਦ ਕਦੀ ਤੁਹਾਡੇ ਭਰਾਵਾਂ ਵੱਲੋਂ ਜਿਹੜੇ ਉਨ੍ਹਾਂ ਦੇ ਸ਼ਹਿਰਾਂ ਵਿੱਚ ਰਹਿੰਦੇ ਹਨ ਕੋਈ ਝਗੜਾ ਤੁਹਾਡੇ ਸਾਹਮਣੇ ਆਵੇ ਜੋ ਆਪਸ ਦੇ ਖੂਨ ਜਾਂ ਬਿਵਸਥਾ ਅਤੇ ਹੁਕਮਨਾਮੇ ਜਾਂ ਬਿਧੀਆਂ ਜਾਂ ਨਿਆਵਾਂ ਨਾਲ ਵਾਸਤਾ ਰੱਖਦਾ ਹੋਵੇ ਤਾਂ ਤੁਸੀਂ ਉਨ੍ਹਾਂ ਨੂੰ ਸਮਝਾਉਣਾ ਕਿ ਉਹ ਯਹੋਵਾਹ ਦੇ ਵਿਰੁੱਧ ਪਾਪ ਨਾ ਕਰਨ ਜਿਸ ਨਾਲ ਤੁਹਾਡੇ ਉੱਤੇ ਅਤੇ ਤੁਹਾਡੇ ਭਰਾਵਾਂ ਉੱਤੇ ਕਹਿਰ ਉਤਰੇ । ਇਹ ਕਰੋ ਤਾਂ ਤੁਸੀਂ ਦੋਸ਼ੀ ਨਹੀਂ ਹੋਵੋਗੇ
\s5
\v 11 ਅਤੇ ਵੇਖੋ, ਯਹੋਵਾਹ ਦੇ ਸਾਰੇ ਕੰਮਾਂ ਵਿੱਚ ਅਮਰਯਾਹ ਪ੍ਰਧਾਨ ਜਾਜਕ ਤੁਹਾਡਾ ਮੁਖੀਆ ਹੈ ਅਤੇ ਪਾਤਸ਼ਾਹ ਦੇ ਸਾਰੇ ਕੰਮਾਂ ਵਿੱਚ ਇਸ਼ਮਾਏਲ ਦਾ ਪੁੱਤਰ ਜ਼ਬਦਯਾਹ ਹੈ ਜੋ ਯਹੂਦਾਹ ਦੇ ਘਰਾਣੇ ਦਾ ਹਾਕਮ ਹੈ ਅਤੇ ਲੇਵੀ ਵੀ ਤੁਹਾਡੇ ਅੱਗੇ ਹੁੱਦੇਦਾਰ ਹੋਣਗੇ । ਤਕੜੇ ਹੋ ਕੇ ਕੰਮ ਕਰੋ ਅਤੇ ਯਹੋਵਾਹ ਭਲੇ ਪੁਰਸ਼ਾਂ ਦੇ ਨਾਲ ਹੋਵੇ ।
\s5
\c 20
\s ਅਦੋਮ ਦੇ ਨਾਲ ਯੁੱਧ
\p
\v 1 ਇਸ ਤੋਂ ਬਾਅਦ ਇਹ ਹੋਇਆ ਕਿ ਮੋਆਬੀ ਅਤੇ ਅੰਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਯਹੋਸ਼ਾਫ਼ਾਟ ਦੇ ਨਾਲ ਲੜਨ ਲਈ ਆਏ
\v 2 ਤਾਂ ਕਈਆਂ ਨੇ ਆ ਕੇ ਯਹੋਸ਼ਾਫ਼ਾਟ ਨੂੰ ਖ਼ਬਰ ਦਿੱਤੀ ਕਿ ਸਮੁੰਦਰ ਦੇ ਪਾਰ ਅਰਾਮ ਵੱਲੋਂ ਇੱਕ ਵੱਡਾ ਭਾਰੀ ਦਲ ਤੇਰੇ ਟਾਕਰੇ ਲਈ ਆ ਰਿਹਾ ਹੈ ਅਤੇ ਵੇਖ, ਉਹ ਹਸਸੋਨ ਤਾਮਾਰ ਵਿੱਚ ਹਨ ਜੋ ਏਨ ਗਦੀ ਹੈ
\s5
\v 3 ਤਾਂ ਯਹੋਸ਼ਾਫ਼ਾਟ ਨੇ ਭੈ ਖਾ ਕੇ ਯਹੋਵਾਹ ਅੱਗੇ ਬੇਨਤੀ ਕੀਤੀ ਤੇ ਵਰਤ ਲਈ ਸਾਰੇ ਯਹੂਦਾਹ ਵਿੱਚ ਡੌਂਡੀ ਪਿਟਵਾਈ
\v 4 ਅਤੇ ਯਹੂਦਾਹ ਯਹੋਵਾਹ ਦੇ ਪਾਸੋਂ ਸਹਾਇਤਾ ਮੰਗਣ ਲਈ ਇਕੱਠੇ ਹੋਏ ਨਾਲੇ ਯਹੂਦਾਹ ਦੇ ਸਾਰੇ ਸ਼ਹਿਰਾਂ ਤੋਂ ਯਹੋਵਾਹ ਦੀ ਸਹਾਇਤਾ ਲਈ ਆਏ
\s5
\v 5 ਅਤੇ ਯਹੋਸ਼ਾਫ਼ਾਟ ਯਹੂਦਾਹ ਅਤੇ ਯਰੂਸ਼ਲਮ ਦੀ ਸਭਾ ਦੇ ਵਿੱਚ ਨਵੇਂ ਵੇਹੜੇ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਖੜ੍ਹਾ ਸੀ
\v 6 ਉਸ ਆਖਿਆ, ਹੇ ਯਹੋਵਾਹ ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ, ਕੀ ਤੂੰ ਅਕਾਸ਼ ਦੇ ਉੱਤੇ ਪਰਮੇਸ਼ੁਰ ਨਹੀਂ ? ਅਤੇ ਕੀ ਤੂੰ ਹੀ ਸਾਰੀਆਂ ਕੌਮਾਂ ਦੇ ਰਾਜਾਂ ਉੱਤੇ ਰਾਜ ਨਹੀਂ ਕਰਦਾ ? ਤੇਰੇ ਹੱਥ ਵਿੱਚ ਐਨੀ ਸ਼ਕਤੀ ਹੈ ਕਿ ਕੋਈ ਤੇਰਾ ਟਾਕਰਾ ਕਰ ਨਹੀਂ ਸਕਦਾ
\v 7 ਹੇ ਸਾਡੇ ਪਰਮੇਸ਼ੁਰ, ਕੀ ਤੂੰ ਹੀ ਇਸ ਧਰਤੀ ਦੇ ਵਸਨੀਕਾਂ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗੋਂ ਕੱਢ ਕੇ ਆਪਣੇ ਮਿੱਤਰ ਅਬਰਾਹਾਮ ਦੀ ਅੰਸ ਨੂੰ ਸਦਾ ਲਈ ਨਹੀਂ ਦੇ ਦਿੱਤਾ ?
\s5
\v 8 ਸੋ ਉਹ ਇਸ ਵਿੱਚ ਵੱਸਦੇ ਹਨ ਅਤੇ ਉਨ੍ਹਾਂ ਨੇ ਤੇਰੇ ਨਾਮ ਲਈ ਇੱਕ ਪਵਿੱਤਰ ਸਥਾਨ ਐਉਂ ਆਖ ਕੇ ਬਣਾਇਆ ਹੈ
\v 9 ਕਿ ਜਦ ਕੋਈ ਬਦੀ ਸਾਡੇ ਉੱਤੇ ਆ ਪਵੇ ਜਿਵੇਂ ਤਲਵਾਰ ਜਾਂ ਨਿਆਂ ਜਾਂ ਬਵਾ ਜਾਂ ਕਾਲ ਅਤੇ ਜੇ ਅਸੀਂ ਇਸ ਭਵਨ ਦੇ ਅੱਗੇ ਤੇਰੇ ਹਜ਼ੂਰ ਖੜੇ ਹੋਈਏ ਕਿਉਂ ਜੋ ਤੇਰਾ ਨਾਮ ਇਸ ਭਵਨ ਵਿੱਚ ਹੈ ਅਤੇ ਆਪਣੀ ਔਕੜ ਦੇ ਸਮੇਂ ਤੇਰੇ ਅੱਗੇ ਬੇਨਤੀ ਕਰੀਏ ਤਾਂ ਤੂੰ ਸੁਣ ਲਵੇਂ ਅਤੇ ਬਚਾ ਦੇਵੇਂ
\s5
\v 10 ਹੁਣ ਤੂੰ ਵੇਖ ਕਿ ਅੰਮੋਨੀ ਅਤੇ ਮੋਆਬੀ ਅਤੇ ਸੇਅੀਰ ਪਹਾੜ ਦੇ ਲੋਕ ਜਿਨ੍ਹਾਂ ਤੋਂ ਤੂੰ ਇਸਰਾਏਲ ਨੂੰ ਜਦ ਉਹ ਮਿਸਰ ਤੋਂ ਨਿੱਕਲ ਕੇ ਆ ਰਹੇ ਸਨ ਹੱਲਾ ਨਾ ਕਰਨ ਦਿੱਤਾ ਸਗੋਂ ਉਹ ਉਨ੍ਹਾਂ ਵੱਲੋਂ ਮੁੜ ਗਏ ਅਤੇ ਉਨ੍ਹਾਂ ਦਾ ਨਾਸ ਨਾ ਕੀਤਾ
\v 11 ਵੇਖ, ਉਹ ਸਾਨੂੰ ਕਿਹੋ ਜਿਹਾ ਬਦਲਾ ਦਿੰਦੇ ਹਨ ਕਿ ਸਾਨੂੰ ਉਸ ਦੇਸ ਵਿੱਚੋਂ ਜਿਹੜਾ ਤੂੰ ਸਾਨੂੰ ਮਿਲਖ ਵਿੱਚ ਦਿੱਤਾ ਸੀ ਕੱਢਣ ਲਈ ਆ ਰਹੇ ਹਨ !
\s5
\v 12 ਹੇ ਸਾਡੇ ਪਰਮੇਸ਼ੁਰ, ਕੀ ਤੂੰ ਇਨ੍ਹਾਂ ਦਾ ਨਿਆਂ ਨਹੀਂ ਕਰੇਂਗਾ ? ਕਿਉਂ ਜੋ ਉਸ ਵੱਡੇ ਦਲ ਦੇ ਅੱਗੇ ਜੋ ਸਾਡੇ ਵਿਰੁੱਧ ਆ ਰਿਹਾ ਹੈ ਸਾਡੀ ਕੁਝ ਤਾਕਤ ਨਹੀਂ ਅਤੇ ਨਾ ਅਸੀਂ ਇਹ ਜਾਣਦੇ ਹਾਂ ਕਿ ਕੀ ਕਰੀਏ ਪਰ ਸਾਡੀਆਂ ਅੱਖਾਂ ਤੇਰੇ ਵੱਲ ਲੱਗ ਰਹੀਆਂ ਹਨ
\v 13 ਤਾਂ ਸਾਰੇ ਯਹੂਦੀ ਯਹੋਵਾਹ ਦੇ ਅੱਗੇ ਬੱਚਿਆਂ, ਔਰਤਾਂ ਅਤੇ ਪੁੱਤਰਾਂ ਦੇ ਸਮੇਤ ਖੜ੍ਹੇ ਰਹੇ ।
\s5
\v 14 ਤਦ ਸਭਾ ਵਿੱਚੋਂ ਯਹਜ਼ੀਏਲ ਲੇਵੀ ਉੱਤੇ ਜੋ ਆਸਫ ਦੀ ਵੰਸ ਵਿੱਚੋਂ ਸੀ ਅਤੇ ਜ਼ਕਰਯਾਹ ਦਾ ਪੁੱਤਰ ਤੇ ਬਨਾਯਾਹ ਦਾ ਪੋਤਾ ਤੇ ਯੀਏਲ ਦਾ ਪੜੋਤਾ ਤੇ ਮਤਨਯਾਹ ਦਾ ਪੜਪੋਤਾ ਸੀ ਯਹੋਵਾਹ ਦਾ ਆਤਮਾ ਉਤਰਿਆ
\v 15 ਅਤੇ ਉਸ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਅਤੇ ਹੇ ਪਾਤਸ਼ਾਹ ਯਹੋਸ਼ਾਫ਼ਾਟ, ਤੁਸੀਂ ਸਾਰੇ ਸੁਣੋ ! ਯਹੋਵਾਹ ਤੁਹਾਨੂੰ ਐਉਂ ਆਖਦਾ ਹੈ ਕਿ ਤੁਸੀਂ ਇਸ ਵੱਡੇ ਦਲ ਦੇ ਕਾਰਨ ਨਾ ਡਰੋ, ਨਾ ਘਾਬਰੋ ! ਕਿਉਂ ਜੋ ਇਹ ਲੜਾਈ ਤੁਹਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਹੈ
\s5
\v 16 ਤੁਸੀਂ ਕੱਲ ਉਨ੍ਹਾਂ ਦਾ ਟਾਕਰਾ ਕਰਨ ਲਈ ਹੇਠਾਂ ਜਾਣਾ । ਵੇਖੋ, ਉਹ ਸੀਸ ਦੀ ਚੜ੍ਹਾਈ ਵੱਲੋਂ ਆ ਰਹੇ ਹਨ ਅਤੇ ਤੁਸੀਂ ਉਨ੍ਹਾਂ ਨੂੰ ਯਰੂਏਲ ਦੀ ਉਜਾੜ ਦੇ ਸਾਹਮਣੇ ਵਾਦੀ ਦੇ ਸਿਰੇ ਉੱਤੇ ਪਾਓਗੇ
\v 17 ਤੁਹਾਨੂੰ ਇਸ ਥਾਂ ਲੜਨਾ ਨਹੀਂ ਪਵੇਂਗਾ, ਹੇ ਯਹੂਦਾਹ ਅਤੇ ਯਰੂਸ਼ਲਮ, ਤੁਸੀਂ ਪਾਲ ਬੰਨ ਕੇ ਚੁੱਪ-ਚਾਪ ਖੜ੍ਹੇ ਰਹਿਣਾ ਅਤੇ ਯਹੋਵਾਹ ਦਾ ਬਚਾਓ ਜਿਹੜਾ ਤੁਹਾਡੇ ਲਈ ਹੈ ਵੇਖਣਾ ! ਨਾ ਡਰੋ, ਨਾ ਘਾਬਰੋ । ਕੱਲ ਉਨ੍ਹਾਂ ਦੇ ਟਾਕਰੇ ਲਈ ਚੱਲਣਾ ਕਿਉਂ ਜੋ ਯਹੋਵਾਹ ਤੁਹਾਡੇ ਅੰਗ-ਸੰਗ ਹੈ
\s5
\v 18 ਤਾਂ ਯਹੋਸ਼ਾਫ਼ਾਟ ਸਿਰ ਨਿਵਾ ਕੇ ਧਰਤੀ ਉੱਤੇ ਝੁਕਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਵਸਨੀਕਾਂ ਨੇ ਯਹੋਵਾਹ ਦੇ ਅੱਗੇ ਡਿੱਗ ਕੇ ਉਹ ਨੂੰ ਮੱਥਾ ਟੇਕਿਆ
\v 19 ਅਤੇ ਕਹਾਥੀਆਂ ਤੇ ਕੋਰਾਹੀਆਂ ਦੇ ਲੇਵੀ ਖੜੇ ਹੋ ਕੇ ਵੱਡੀ ਉੱਚੀ ਅਵਾਜ਼ ਨਾਲ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤੱਤ ਕਰਨ ਲੱਗੇ
\s5
\v 20 ਅਤੇ ਉਹ ਸਵੇਰੇ ਹੀ ਉੱਠ ਕੇ ਤਕੋਅ ਦੀ ਉਜਾੜ ਵਿੱਚ ਚੱਲੇ ਗਏ ਅਤੇ ਉਨ੍ਹਾਂ ਦੇ ਜਾਣ ਲੱਗਿਆ ਯਹੋਸ਼ਾਫ਼ਾਟ ਨੇ ਖੜ੍ਹੇ ਹੋ ਕੇ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਸੁਣੋ ! ਆਪਣੇ ਪਰਮੇਸ਼ੁਰ ਯਹੋਵਾਹ ਦੇ ਉੱਤੇ ਭਰੋਸਾ ਰੱਖੋ ਤਾਂ ਤੁਸੀਂ ਕਾਇਮ ਰਹੋਗੇ । ਉਸ ਦੇ ਨਬੀਆਂ ਉੱਤੇ ਵਿਸ਼ਵਾਸ ਕਰੋ ਤਾਂ ਤੁਸੀਂ ਸਫ਼ਲ ਹੋਵੋਗੇ
\v 21 ਜਦ ਉਸ ਨੇ ਆਪਣੀ ਪਰਜਾ ਨਾਲ ਸਲਾਹ ਕਰ ਲਈ ਤਾਂ ਉਨ੍ਹਾਂ ਯਹੋਵਾਹ ਲਈ ਗਵੱਯਾਂ ਨੂੰ ਮੁਕੱਰਰ ਕੀਤਾ ਜਿਹੜੇ ਸੈਨਾ ਦੇ ਅੱਗੇ-ਅੱਗੇ ਚੱਲ ਕੇ ਪਵਿੱਤਰ ਬਸਤਰਾਂ ਵਿੱਚ ਉਸਤੱਤ ਕਰਨ ਅਤੇ ਆਖਣ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ
\s5
\v 22 ਜਦ ਉਹ ਗਾਉਣ ਅਤੇ ਉਸਤੱਤ ਕਰਨ ਲੱਗੇ ਤਾਂ ਯਹੋਵਾਹ ਨੇ ਅੰਮੋਨੀਆਂ ਅਤੇ ਮੋਆਬੀਆਂ ਅਤੇ ਸਈਰ ਪਰਬਤ ਦੇ ਵਸਨੀਕਾਂ ਉੱਤੇ ਜਿਹੜੇ ਯਹੂਦਾਹ ਉੱਤੇ ਚੜ੍ਹੇ ਆਉਂਦੇ ਸਨ ਛਹਿ ਵਾਲਿਆਂ ਨੂੰ ਬਿਠਾ ਦਿੱਤਾ ਸੋ ਉਹ ਮਾਰੇ ਗਏ ।
\v 23 ਕਿਉਂ ਜੋ ਅੰਮੋਨੀ ਅਤੇ ਮੋਆਬੀ ਸਈਰ ਦੇ ਵਸਨੀਕਾਂ ਦੇ ਵਿਰੋਧ ਵਿੱਚ ਖੜ੍ਹੇ ਹੋ ਗਏ, ਤਾਂ ਜੋ ਉਨ੍ਹਾਂ ਨੂੰ ਕਤਲ ਕਰ ਕੇ ਮੇਟ ਦੇਣ ਅਤੇ ਜਦ ਉਹ ਸਈਰ ਦੇ ਵਸਨੀਕਾਂ ਨੂੰ ਮੁਕਾ ਚੁੱਕੇ ਤਾਂ ਉਹ ਆਪਸ ਵਿੱਚ ਇੱਕ ਦੂਜੇ ਨੂੰ ਵੱਢਣ ਲੱਗ ਪਏ
\s5
\v 24 ਅਤੇ ਜਦ ਯਹੂਦਾਹ ਨੇ ਉਜਾੜ ਦੇ ਬੁਰਜ ਉੱਤੇ ਪੁੱਜ ਕੇ ਉਸ ਵੱਡੇ ਦਲ ਨੂੰ ਦੇਖਿਆ ਤਾਂ ਵੇਖੋ, ਉਨ੍ਹਾਂ ਦੀਆਂ ਲੋਥਾਂ ਧਰਤੀ ਉੱਤੇ ਪਈਆਂ ਸਨ ਅਤੇ ਕੋਈ ਨਾ ਬਚਿਆ !
\s5
\v 25 ਜਦ ਯਹੋਸ਼ਾਫ਼ਾਟ ਅਤੇ ਉਸ ਦੇ ਲੋਕ ਉਨ੍ਹਾਂ ਦਾ ਮਾਲ ਲੁੱਟਣ ਲਈ ਆਏ ਤਾਂ ਉਨ੍ਹਾਂ ਨੂੰ ਲੋਥਾਂ ਉੱਤੋਂ ਏਨਾ ਮਾਲ ਧਨ ਅਤੇ ਬਹੁਮੁੱਲੀਆਂ ਵਸਤਾਂ ਮਿਲੀਆਂ ਕਿ ਉਨ੍ਹਾਂ ਤੋਂ ਚੁੱਕ ਕੇ ਲਿਜਾਈਆਂ ਨਾ ਜਾ ਸਕੀਆਂ ਅਤੇ ਲੁੱਟ ਦਾ ਮਾਲ ਏਨਾ ਸੀ ਕਿ ਉਹ ਤਿੰਨ ਦਿਨ ਉਸ ਨੂੰ ਲੁੱਟਦੇ ਰਹੇ
\v 26 ਅਤੇ ਚੌਥੇ ਦਿਨ ਉਹ ਬਰਾਕਾਹ ਦੀ ਵਾਦੀ ਵਿੱਚ ਇਕੱਠੇ ਹੋਏ ਕਿਉਂ ਜੋ ਉਨ੍ਹਾਂ ਨੇ ਉਸ ਥਾਂ ਯਹੋਵਾਹ ਨੂੰ ਮੁਬਾਰਕ ਆਖਿਆ, ਇਸ ਲਈ ਉਸ ਸਥਾਨ ਦਾ ਨਾਮ ਅੱਜ ਤੱਕ ਬਰਾਕਾਹ ਦੀ ਵਾਦੀ ਹੈ
\s5
\v 27 ਤਦ ਉਹ ਮੁੜੇ, ਯਹੂਦਾਹ ਅਤੇ ਯਰੂਸ਼ਲਮ ਦਾ ਹਰ ਇੱਕ ਪੁਰਸ਼ ਅਤੇ ਸਾਰਿਆਂ ਦੇ ਅੱਗੇ ਯਹੋਸ਼ਾਫ਼ਾਟ ਸੀ ਤਾਂ ਜੋ ਉਹ ਖੁਸ਼ੀ-ਖੁਸ਼ੀ ਯਰੂਸ਼ਲਮ ਨੂੰ ਮੁੜ ਜਾਣ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਵੈਰੀਆਂ ਉੱਤੇ ਖੁਸ਼ੀ ਬਖ਼ਸ਼ੀ ਸੀ
\v 28 ਸੋ ਉਹ ਸਿਤਾਰਾਂ, ਬਰਬਤਾਂ ਅਤੇ ਤੁਰ੍ਹੀਆਂ ਲੈ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ
\s5
\v 29 ਤਾਂ ਪਰਮੇਸ਼ੁਰ ਦਾ ਭੈ ਉਨ੍ਹਾਂ ਦੇਸਾਂ ਦਿਆਂ ਸਾਰਿਆਂ ਰਾਜਾਂ ਉੱਤੇ ਪੈ ਗਿਆ ਜਦ ਉਨ੍ਹਾਂ ਨੇ ਸੁਣਿਆ ਕਿ ਇਸਰਾਏਲ ਦੇ ਵੈਰੀਆਂ ਨਾਲ ਯਹੋਵਾਹ ਨੇ ਲੜਾਈ ਕੀਤੀ ਹੈ
\v 30 ਸੋ ਯਹੋਸ਼ਾਫ਼ਾਟ ਦੇ ਰਾਜ ਵਿੱਚ ਅਮਨ ਚੈਨ ਰਿਹਾ ਅਤੇ ਉਸ ਦੇ ਪਰਮੇਸ਼ੁਰ ਨੇ ਉਹ ਨੂੰ ਆਲੇ ਦੁਆਲਿਓਂ ਅਰਾਮ ਬਖ਼ਸ਼ਿਆਂ ।
\s ਯਹੋਸ਼ਾਫ਼ਾਟ ਦੇ ਰਾਜ ਦਾ ਅੰਤ ਅਤੇ ਉਸ ਦੀ ਮੌਤ
\r (1 ਰਾਜਾ 22:41-50)
\p
\s5
\v 31 ਯਹੋਸ਼ਾਫ਼ਾਟ ਯਹੂਦਾਹ ਉੱਤੇ ਰਾਜ ਕਰਦਾ ਰਿਹਾ । ਜਦ ਉਹ ਰਾਜ ਕਰਨ ਲੱਗਾ ਤਾਂ ਪੈਂਤੀਆਂ ਸਾਲਾਂ ਦਾ ਸੀ ਅਤੇ ਉਸ ਯਰੂਸ਼ਲਮ ਵਿੱਚ ਪੰਝੀ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਅਜ਼ੂਬਾਹ ਸੀ ਜੋ ਸ਼ਿਲਰੀ ਦੀ ਧੀ ਸੀ
\v 32 ਉਹ ਆਪਣੇ ਪਿਤਾ ਆਸਾ ਦੇ ਰਾਹ ਵਿੱਚ ਚੱਲਦਾ ਰਿਹਾ ਅਤੇ ਉਸ ਤੋਂ ਨਾ ਮੁੜਿਆ ਪਰ ਉਹੋ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ
\v 33 ਤਾਂ ਵੀ ਉੱਚੇ ਸਥਾਨ ਹਟਾਏ ਨਾ ਗਏ ਕਿਉਂ ਜੋ ਅਜੇ ਲੋਕਾਂ ਨੇ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨਾਲ ਦਿਲ ਨਹੀਂ ਲਾਇਆ ਸੀ
\s5
\v 34 ਅਤੇ ਯਹੋਸ਼ਾਫ਼ਾਟ ਦੇ ਬਾਕੀ ਕੰਮ ਆਦ ਤੋਂ ਅੰਤ ਤੱਕ ਹਨਾਨੀ ਦੇ ਪੁੱਤਰ ਯੇਹੂ ਦੇ ਇਤਿਹਾਸ ਵਿੱਚ ਲਿਖੇ ਹਨ ਜੋ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਦਰਜ ਹਨ
\s5
\v 35 ਇਸ ਦੇ ਮਗਰੋਂ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਨੇ ਇਸਰਾਏਲ ਦੇ ਪਾਤਸ਼ਾਹ ਅਹਜ਼ਯਾਹ ਨਾਲ ਮੇਲ ਕੀਤਾ ਜੋ ਬਹੁਤ ਬੁਰਿਆਈ ਕਰਦਾ ਸੀ
\v 36 ਅਤੇ ਇਸ ਲਈ ਉਸ ਨਾਲ ਮੇਲ ਕੀਤਾ ਕਿ ਤਰਸ਼ੀਸ਼ ਨੂੰ ਜਾਣ ਲਈ ਜਹਾਜ਼ ਬਣਾਵੇ ਅਤੇ ਉਨ੍ਹਾਂ ਨੇ ਅਸਯੋਨ-ਗਬਰ ਵਿੱਚ ਜਹਾਜ਼ ਬਣਾਏ
\v 37 ਤਦ ਦੋਦਾਵਾਹ ਦੇ ਪੁੱਤਰ ਅਲੀਅਜ਼ਰ ਨੇ ਜੋ ਮਾਰੇਸ਼ਾਹ ਦਾ ਸੀ ਯਹੋਸ਼ਾਫ਼ਾਟ ਦੇ ਵਿਰੁੱਧ ਅਗੰਮ ਵਾਚਿਆ ਕਿ ਇਸ ਲਈ ਕਿ ਤੂੰ ਅਹਜ਼ਯਾਹ ਦੇ ਨਾਲ ਮੇਲ ਕੀਤਾ ਯਹੋਵਾਹ ਨੇ ਤੇਰੇ ਬਣਾਏ ਨੂੰ ਤੋੜ ਦਿੱਤਾ ਹੈ ਸੋ ਉਹ ਜਹਾਜ਼ ਅਜਿਹੇ ਟੁੱਟੇ ਕਿ ਤਰਸ਼ੀਸ਼ ਨੂੰ ਨਾ ਜਾ ਸਕੇ ।
\s5
\c 21
\p
\v 1 ਯਹੋਸ਼ਾਫ਼ਾਟ ਆਪਣੇ ਪਿਉ-ਦਾਦਿਆਂ ਦੇ ਨਾਲ ਸੌ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪਿਉ-ਦਾਦਿਆਂ ਨਾਲ ਦੱਬਿਆ ਗਿਆ ਤੇ ਉਸ ਦਾ ਪੁੱਤਰ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ ।
\s ਯਹੂਦਾਹ ਵਿੱਚ ਯਹੋਰਾਮ ਦਾ ਰਾਜ
\r (2 ਰਾਜਾ 8:17-24)
\p
\v 2 ਅਤੇ ਉਸ ਦੇ ਭਰਾ ਜੋ ਯਹੋਸ਼ਾਫ਼ਾਟ ਦੇ ਪੁੱਤਰ ਸਨ ਉਹ ਇਹ ਸਨ, ਅਜ਼ਰਯਾਹ, ਯਹੀਏਲ, ਜ਼ਕਰਯਾਹ, ਅਜ਼ਰਯਾਹ, ਮੀਕਾਏਲ ਅਤੇ ਸਫਟਯਾਹ, ਇਹ ਸਾਰੇ ਇਸਰਾਏਲ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੇ ਪੁੱਤਰ ਸਨ
\v 3 ਅਤੇ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਚਾਂਦੀ ਸੋਨਾ ਅਤੇ ਬਹੁ ਮੁੱਲੀਆਂ ਚੀਜ਼ਾਂ ਦੇ ਵੱਡੇ ਇਨਾਮ ਅਤੇ ਯਹੂਦਾਹ ਵਿੱਚ ਗੜਾਂ ਵਾਲੇ ਸ਼ਹਿਰ ਸਣੇ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ ਕਿਉਂ ਜੋ ਉਹ ਜੇਠਾ ਪੁੱਤਰ ਸੀ
\s5
\v 4 ਜਦ ਯਹੋਰਾਮ ਆਪਣੇ ਪਿਤਾ ਦੇ ਰਾਜ ਉੱਤੇ ਪੱਕਾ ਹੋ ਗਿਆ ਅਤੇ ਆਪਣੇ ਆਪ ਨੂੰ ਤਕੜਾ ਕਰ ਲਿਆ ਤਾਂ ਉਹ ਨੇ ਆਪਣੇ ਸਾਰੇ ਭਰਾਵਾਂ ਨੂੰ ਅਤੇ ਇਸਰਾਏਲ ਦੇ ਸਰਦਾਰਾਂ ਵਿੱਚੋਂ ਕਈਆਂ ਨੂੰ ਤਲਵਾਰ ਨਾਲ ਵੱਢ ਸੁੱਟਿਆ
\v 5 ਯਹੋਰਾਮ ਜਦੋਂ ਰਾਜ ਕਰਨ ਲੱਗਾ ਤਾਂ ਬੱਤੀਆਂ ਸਾਲਾਂ ਦਾ ਸੀ ਅਤੇ ਉਹ ਨੇ ਅੱਠ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ
\s5
\v 6 ਅਤੇ ਉਹ ਅਹਾਬ ਦੇ ਘਰਾਣੇ ਵਾਂਗ ਇਸਰਾਏਲ ਦੇ ਪਾਤਸ਼ਾਹਾਂ ਦੇ ਰਾਹ ਉੱਤੇ ਤੁਰਿਆ ਕਿਉਂ ਜੋ ਅਹਾਬ ਦੀ ਧੀ ਉਹ ਦੀ ਰਾਣੀ ਸੀ ਅਤੇ ਉਹ ਨੇ ਉਹ ਹੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ
\v 7 ਫੇਰ ਵੀ ਯਹੋਵਾਹ ਨੇ ਦਾਊਦ ਦੇ ਘਰਾਣੇ ਨੂੰ ਮੇਟਣਾ ਨਾ ਚਾਹਿਆ ਉਸ ਨੇਮ ਦੇ ਕਾਰਨ ਜੋ ਉਸ ਦਾਊਦ ਨਾਲ ਬੰਨਿਆ ਸੀ ਅਤੇ ਕਿਉਂਕਿ ਉਸ ਨੇ ਉਹ ਨੂੰ ਅਤੇ ਉਹ ਦੀ ਵੰਸ ਨੂੰ ਸਦਾ ਲਈ ਇੱਕ ਚਰਾਗ ਦੇਣ ਦਾ ਵਾਇਦਾ ਕੀਤਾ ਸੀ
\s5
\v 8 ਉਹ ਦੇ ਦਿਨਾਂ ਵਿੱਚ ਅਦੋਮੀ ਯਹੂਦਾਹ ਦੇ ਰਾਜ ਤੋਂ ਆਕੀ ਹੋ ਗਏ ਅਤੇ ਆਪਣੇ ਉੱਤੇ ਇੱਕ ਹੋਰ ਰਾਜਾ ਬਣਾ ਲਿਆ
\v 9 ਤਾਂ ਯਹੋਰਾਮ ਆਪਣੇ ਸਰਦਾਰਾਂ ਅਤੇ ਸਾਰੇ ਰਥਾਂ ਨੂੰ ਨਾਲ ਲੈ ਕੇ ਬਾਹਰ ਨਿੱਕਲਿਆ ਅਤੇ ਰਾਤ ਨੂੰ ਉੱਠ ਕੇ ਅਦੋਮੀਆਂ ਨੂੰ ਜਿਨ੍ਹਾਂ ਨੇ ਉਹ ਨੂੰ ਅਤੇ ਉਹ ਦੇ ਰਥਾਂ ਦੇ ਸਰਦਾਰਾਂ ਨੂੰ ਘੇਰ ਲਿਆ ਸੀ ਮਾਰਿਆ
\v 10 ਸੋ ਅਦੋਮ ਅੱਜ ਤੱਕ ਯਹੂਦਾਹ ਤੋਂ ਆਕੀ ਹੈ ਅਤੇ ਉਸੇ ਸਮੇਂ ਲਿਬਨਾਹ ਵੀ ਉਨ੍ਹਾਂ ਦੇ ਹੱਥੋਂ ਨਿੱਕਲ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ ।
\s5
\v 11 ਇਸ ਤੋਂ ਬਿਨ੍ਹਾਂ ਉਹ ਨੇ ਯਹੂਦਾਹ ਦੇ ਪਰਬਤਾਂ ਉੱਤੇ ਉੱਚੇ ਸਥਾਨ ਬਣਾਏ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਅਤੇ ਯਹੂਦਾਹ ਨੂੰ ਭੁਲੇਖੇ ਵਿੱਚ ਪਾ ਦਿੱਤਾ
\s5
\v 12 ਤਾਂ ਏਲੀਯਾਹ ਨਬੀ ਵੱਲੋਂ ਉਹ ਨੂੰ ਇੱਕ ਪੱਤ੍ਰ ਆਇਆ ਕਿ ਯਹੋਵਾਹ ਤੇਰੇ ਪਿਉ-ਦਾਦਿਆਂ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਇਸ ਲਈ ਜੋ ਤੂੰ ਨਾ ਤਾਂ ਆਪਣੇ ਪਿਤਾ ਯਹੋਸ਼ਾਫ਼ਾਟ ਦੇ ਰਾਹ ਉੱਤੇ ਅਤੇ ਨਾ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਹ ਉੱਤੇ ਤੁਰਿਆ ਹੈਂ
\v 13 ਸਗੋਂ ਇਸਰਾਏਲ ਦੇ ਪਾਤਸ਼ਾਹਾਂ ਦੇ ਰਾਹ ਉੱਤੇ ਤੁਰਿਆ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਜਿਦਾਂ ਅਹਾਬ ਦੇ ਘਰਾਣੇ ਨੇ ਕੀਤਾ ਸੀ ਅਤੇ ਆਪਣੇ ਪਿਤਾ ਦੀ ਅੰਸ ਵਿੱਚੋਂ ਆਪਣੇ ਭਰਾਵਾਂ ਨੂੰ ਜਿਹੜੇ ਤੇਰੇ ਨਾਲੋਂ ਚੰਗੇ ਸਨ ਕਤਲ ਵੀ ਕੀਤਾ
\v 14 ਸੋ ਵੇਖ, ਯਹੋਵਾਹ ਤੇਰੇ ਲੋਕਾਂ ਨੂੰ ਅਤੇ ਤੇਰੇ ਪੁੱਤਰਾਂ ਤੇ ਤੇਰੀਆਂ ਰਾਣੀਆਂ ਨੂੰ ਅਤੇ ਤੇਰੀ ਸਾਰੀ ਮਿਲਖ ਨੂੰ ਵੱਡੀ ਬਵਾ ਨਾਲ ਮਾਰੇਗਾ
\v 15 ਅਤੇ ਤੂੰ ਆਂਦਰਾਂ ਦੀ ਬਿਮਾਰੀ ਨਾਲ ਸਖ਼ਤ ਬਿਮਾਰ ਹੋ ਜਾਵੇਂਗਾ ਏਥੋਂ ਤੱਕ ਕਿ ਤੇਰੀਆਂ ਆਂਦਰਾਂ ਉਸ ਬਿਮਾਰੀ ਦੇ ਕਾਰਨ ਨਿਤ ਪਰਤੀ ਨਿੱਕਲਦੀਆਂ ਜਾਣਗੀਆਂ !
\s5
\v 16 ਅਤੇ ਯਹੋਵਾਹ ਨੇ ਯਹੋਰਾਮ ਦੇ ਵਿਰੁੱਧ ਫ਼ਲਿਸਤੀਆਂ ਅਤੇ ਉਨ੍ਹਾਂ ਅਰਬੀਆਂ ਦੇ ਜੋ ਕੂਸ਼ੀਆਂ ਦੀ ਵੱਲ ਰਹਿੰਦੇ ਸਨ ਰੂਹ ਨੂੰ ਪਰੇਰਿਆ ਹੈ
\v 17 ਸੋ ਉਹ ਯਹੂਦਾਹ ਦੇ ਉੱਤੇ ਚੜ੍ਹ ਕੇ ਉਸ ਵਿੱਚ ਆ ਵੜੇ ਅਤੇ ਸਾਰੇ ਮਾਲ ਨੂੰ ਜੋ ਪਾਤਸ਼ਾਹ ਦੇ ਮਹਿਲ ਵਿੱਚ ਮਿਲਿਆ ਅਤੇ ਉਸ ਦੇ ਪੁੱਤਰਾਂ ਅਤੇ ਉਸ ਦੀਆਂ ਰਾਣੀਆਂ ਨੂੰ ਵੀ ਲੈ ਗਿਆ, ਇਥੋਂ ਤੱਕ ਕਿ ਯਹੋਆਹਾਜ਼ ਦੇ ਬਿਨ੍ਹਾਂ ਜੋ ਉਸ ਦਾ ਸਾਰਿਆਂ ਤੋਂ ਛੋਟਾ ਪੁੱਤਰ ਸੀ ਕੋਈ ਪੁੱਤਰ ਬਾਕੀ ਨਾ ਰਿਹਾ
\s5
\v 18 ਅਤੇ ਇਸ ਸਾਰੇ ਦੇ ਮਗਰੋਂ ਯਹੋਵਾਹ ਨੇ ਆਂਦਰਾਂ ਦੀ ਇੱਕ ਅਜਿਹੀ ਬਿਮਾਰੀ ਉਸ ਉੱਤੇ ਆਉਣ ਦਿੱਤੀ ਜਿਸ ਦਾ ਕੋਈ ਦਾਰੂ ਨਹੀਂ ਸੀ
\v 19 ਅਤੇ ਕੁਝ ਸਮੇਂ ਦੇ ਮਗਰੋਂ ਦੋ ਸਾਲਾਂ ਦੇ ਅੰਤ ਵਿੱਚ ਐਉਂ ਹੋਇਆ ਕਿ ਉਸ ਦੇ ਦੁੱਖ ਦੇ ਕਾਰਨ ਉਸ ਦੀਆਂ ਆਂਦਰਾਂ ਨਿੱਕਲ ਪਈਆਂ ਅਤੇ ਉਹ ਭੈੜੀਆਂ ਬਿਮਾਰੀਆਂ ਨਾਲ ਮੋਇਆ ਅਤੇ ਉਸ ਦੇ ਲੋਕਾਂ ਨੇ ਉਸ ਦੇ ਲਈ ਅੱਗ ਨਾ ਬਾਲੀ ਜਿਦਾਂ ਉਸ ਦੇ ਪਿਉ-ਦਾਦਿਆਂ ਲਈ ਬਾਲਦੇ ਸਨ
\v 20 ਉਹ ਬੱਤੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਅੱਠ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਹ ਬਿਨ੍ਹਾਂ ਮਾਤਮ ਕੂਚ ਕਰ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਪਰ ਸ਼ਾਹੀ ਕਬਰਾਂ ਵਿੱਚ ਨਾ ਦੱਬਿਆ ।
\s5
\c 22
\s ਯਹੂਦਾਹ ਵਿੱਚ ਅਹਜ਼ਯਾਹ ਦਾ ਰਾਜ
\r (2 ਰਾਜਾ 8:25-29, 9:21-28)
\p
\v 1 ਯਰੂਸ਼ਲਮ ਦੇ ਵਾਸੀਆਂ ਨੇ ਉਸ ਦੇ ਸਭ ਤੋਂ ਛੋਟੇ ਪੁੱਤਰ ਅਹਜ਼ਯਾਹ ਨੂੰ ਉਸ ਦੇ ਥਾਂ ਪਾਤਸ਼ਾਹ ਬਣਾਇਆ ਕਿਉਂ ਜੋ ਲੋਕਾਂ ਦੇ ਉਸ ਜੱਥੇ ਨੇ ਜੋ ਅਰਬੀਆਂ ਦੇ ਨਾਲ ਛਾਉਣੀ ਵਿੱਚ ਆਇਆ ਸੀ ਸਾਰੇ ਵੱਡੇ ਪੁੱਤਰਾਂ ਨੂੰ ਕਤਲ ਕਰ ਦਿੱਤਾ ਸੀ ਸੋ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ
\v 2 ਅਹਜ਼ਆਹ ਬਿਆਲੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਇੱਕ ਵਰਹਾ ਰਾਜ ਕੀਤਾ । ਉਹ ਦੀ ਮਾਤਾ ਦਾ ਨਾਮ ਅਥਲਯਾਹ ਸੀ ਜੋ ਆਮਰੀ ਦੀ ਧੀ ਸੀ
\v 3 ਉਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਤੁਰਿਆ ਕਿਉਂ ਜੋ ਉਹ ਦੀ ਮਾਤਾ ਉਹ ਨੂੰ ਬੁਰਿਆਈ ਦੀ ਸਲਾਹ ਦਿੰਦੀ ਸੀ
\s5
\v 4 ਅਤੇ ਉਹ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਜਿਦਾਂ ਅਹਾਬ ਦੇ ਘਰਾਣੇ ਨੇ ਕੀਤੀ ਸੀ ਕਿਉਂ ਜੋ ਉਹ ਦੇ ਪਿਤਾ ਦੇ ਮਰਨ ਦੇ ਮਗਰੋਂ ਉਹ ਦੇ ਉਹੀ ਸਲਾਹਕਾਰ ਸਨ ਜਿਸ ਤੋਂ ਉਹ ਦੀ ਤਬਾਹੀ ਹੋਈ
\v 5 ਅਤੇ ਉਹ ਉਨ੍ਹਾਂ ਦੀ ਸਲਾਹ ਉੱਤੇ ਚੱਲਿਆ ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤਰ ਯਹੋਰਾਮ ਸਣੇ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਰਾਮੋਥ ਗਿਲਆਦ ਵਿੱਚ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਫੱਟੜ ਕੀਤਾ
\s5
\v 6 ਅਤੇ ਉਹ ਉਨ੍ਹਾਂ ਫੱਟਾਂ ਦਾ ਇਲਾਜ ਕਰਾਉਣ ਲਈ ਯਿਜ਼ਰਾਏਲ ਵੱਲ ਮੁੜਿਆ ਜਿਹੜੇ ਉਹ ਨੂੰ ਰਾਮਾਹ ਵਿੱਚ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਲੜਨ ਦੇ ਸਮੇਂ ਉਨ੍ਹਾਂ ਲੋਕਾਂ ਦੇ ਹੱਥੋਂ ਲੱਗੇ ਸਨ ਅਤੇ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਜ਼ਰਯਾਹ ਅਹਾਬ ਦੇ ਪੁੱਤਰ ਯਹੋਰਾਮ ਨੂੰ ਯਿਜ਼ਰਏਲ ਵਿੱਚ ਤੱਕਣ ਲਈ ਗਿਆ ਕਿਉਂ ਜੋ ਉਹ ਬਿਮਾਰ ਸੀ ।
\s5
\v 7 ਅਹਜ਼ਯਾਹ ਦਾ ਨਾਸ ਪਰਮੇਸ਼ੁਰ ਵੱਲੋਂ ਇਸ ਤਰ੍ਹਾਂ ਹੋਇਆ ਕਿ ਉਹ ਯੋਰਾਮ ਦੇ ਕੋਲ ਗਿਆ, ਕਿਉਂ ਜੋ ਜਦ ਉਹ ਪਹੁੰਚਿਆ ਤਾਂ ਨਿਮਸ਼ੀ ਦੇ ਪੁੱਤਰ ਯੇਹੂ ਦੇ ਨਾਲ ਲੜਨ ਲਈ, ਯਹੋਰਾਮ ਦੇ ਨਾਲ ਗਿਆ, ਜਿਸ ਨੂੰ ਯਹੋਵਾਹ ਨੇ ਅਹਾਬ ਦੇ ਘਰਾਣੇ ਨੂੰ ਮਿਟਾਉਣ ਲਈ ਠਹਿਰਾਇਆ ਸੀ ।
\v 8 ਜਦ ਯੇਹੂ ਅਹਾਬ ਦੇ ਘਰਾਣੇ ਦਾ ਨਿਆਂ ਕਰ ਰਿਹਾ ਸੀ ਤਾਂ ਉਸ ਨੇ ਯਹੂਦਾਹ ਦੇ ਸਰਦਾਰਾਂ ਅਤੇ ਅਹਜ਼ਯਾਹ ਦੇ ਭਰਾਵਾਂ ਦੇ ਪੁੱਤਰਾਂ ਨੂੰ ਅਹਜ਼ਯਾਹ ਦੀ ਸੇਵਾ ਕਰਦਿਆਂ ਵੇਖਿਆ ਤਾਂ ਉਨ੍ਹਾਂ ਨੂੰ ਕਤਲ ਕਰ ਸੁੱਟਿਆ
\s5
\v 9 ਅਤੇ ਉਹ ਨੇ ਅਹਜ਼ਯਾਹ ਨੂੰ ਲੱਭਿਆ ਜਿਹੜਾ ਸਾਮਰਿਯਾ ਵਿੱਚ ਲੁੱਕਿਆ ਹੋਇਆ ਸੀ ਸੋ ਉਹ ਉਸ ਨੂੰ ਫੜ੍ਹ ਕੇ ਯੇਹੂ ਕੋਲ ਲਿਆਏ ਅਤੇ ਉਸ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਉਸ ਨੂੰ ਦੱਬਿਆ ਕਿਉਂ ਜੋ ਉਹ ਆਖਣ ਲੱਗੇ ਕਿ ਇਹ ਯਹੋਸ਼ਾਫ਼ਾਟ ਦਾ ਪੁੱਤਰ ਹੈ ਜੋ ਆਪਣੇ ਸਾਰੇ ਦਿਲ ਨਾਲ ਯਹੋਵਾਹ ਦਾ ਚਾਹਵੰਦ ਰਿਹਾ ਸੋ ਅਹਜ਼ਯਾਹ ਦੇ ਘਰਾਣੇ ਵਿੱਚ ਰਾਜ ਨੂੰ ਸੰਭਾਲਣ ਦੀ ਸ਼ਕਤੀ ਨਾ ਰਹੀ ।
\s ਯਹੂਦਾਹ ਵਿੱਚ ਰਾਣੀ ਅਥਲਯਾਹ ਦਾ ਰਾਜ
\r (2 ਰਾਜਾ 11:1-3)
\p
\s5
\v 10 ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਕਿ ਉਹ ਦਾ ਪੁੱਤਰ ਮਰ ਗਿਆ ਤਾਂ ਉਸ ਨੇ ਉੱਠ ਕੇ ਯਹੂਦਾਹ ਦੇ ਘਰਾਣੇ ਦੀ ਸਾਰੇ ਰਾਜ-ਵੰਸ਼ ਦਾ ਨਾਸ ਕਰ ਦਿੱਤਾ
\v 11 ਪਰ ਪਾਤਸ਼ਾਹ ਦੀ ਧੀ ਯਹੋਸ਼ਬਥ ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਪਾਤਸ਼ਾਹ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਚੋਰੀ ਲੈ ਗਈ ਅਤੇ ਉਹ ਨੂੰ ਅਤੇ ਉਹ ਦੀ ਦਾਈ ਨੂੰ ਸੌਂਣ ਵਾਲੀ ਕੋਠੜੀ ਵਿੱਚ ਰੱਖਿਆ ਸੋ ਯਹੋਰਾਮ ਪਾਤਸ਼ਾਹ ਦੀ ਧੀ ਯਹੋਯਾਦਾ ਜਾਜਕ ਦੀ ਇਸਤਰੀ ਯਹੋਸ਼ਬਥ ਨੇ ਜੋ ਅਹਜ਼ਯਾਹ ਦੀ ਭੈਣ ਸੀ ਉਸ ਨੂੰ ਅਥਲਯਾਹ ਤੋਂ ਅਜਿਹਾ ਲੁਕਾਇਆ ਕਿ ਉਹ ਉਸ ਨੂੰ ਕਤਲ ਨਾ ਕਰ ਸਕੀ
\v 12 ਅਤੇ ਉਹ ਉਨ੍ਹਾਂ ਦੇ ਕੋਲ ਪਰਮੇਸ਼ੁਰ ਦੇ ਭਵਨ ਵਿੱਚ ਛੇ ਸਾਲ ਲੁੱਕਿਆ ਰਿਹਾ ਅਤੇ ਅਥਲਯਾਹ ਦੇਸ ਉੱਤੇ ਰਾਜ ਕਰਦੀ ਸੀ ।
\s5
\c 23
\s ਅਥਲਯਾਹ ਦੇ ਵਿਰੋਧ ਵਿੱਚ ਵਿਦਰੋਹ
\r (2 ਰਾਜਾ 11:4-16)
\p
\v 1 ਸੱਤਵੇਂ ਸਾਲ ਯਹੋਯਾਦਾ ਨੇ ਆਪਣੇ ਆਪ ਨੂੰ ਤਕੜਾ ਕੀਤਾ ਅਤੇ ਸੈਂਕੜਿਆਂ ਦੇ ਸਰਦਾਰਾਂ ਨੂੰ ਅਰਥਾਤ ਯਹੋਰਾਮ ਦੇ ਪੁੱਤਰ ਅਜ਼ਰਯਾਹ ਤੇ ਯਹੋਹਾਨਾਨ ਦੇ ਪੁੱਤਰ ਇਸ਼ਮਾਏਲ ਤੇ ਓਬੇਦ ਦੇ ਪੁੱਤਰ ਅਜ਼ਰਯਾਹ ਤੇ ਅਦਾਯਾਹ ਦੇ ਪੁੱਤਰ ਮਅਸੇਯਾਹ ਤੇ ਜ਼ਿਕਰੀ ਦੇ ਪੁੱਤਰ ਅਲੀਸ਼ਾਫਾਟ ਨੂੰ ਆਪਣੇ ਨਾਲ ਇੱਕ ਨੇਮ ਵਿੱਚ ਮਿਲਾਇਆ
\v 2 ਉਹ ਯਹੂਦਾਹ ਵਿੱਚ ਘੁੰਮੇ ਅਤੇ ਯਹੂਦਾਹ ਦੇ ਸਾਰਿਆਂ ਸ਼ਹਿਰਾਂ ਵਿੱਚੋਂ ਲੇਵੀਆਂ ਨੂੰ ਤੇ ਇਸਰਾਏਲ ਦੇ ਘਰਾਣਿਆਂ ਦੇ ਮੁਖੀਆਂ ਨੂੰ ਇਕੱਠਾ ਕੀਤਾ ਅਤੇ ਉਹ ਯਰੂਸ਼ਲਮ ਵਿੱਚ ਆਏ
\v 3 ਅਤੇ ਸਾਰੀ ਸਭਾ ਨੇ ਪਰਮੇਸ਼ੁਰ ਦੇ ਭਵਨ ਵਿੱਚ ਪਾਤਸ਼ਾਹ ਨਾਲ ਨੇਮ ਬੰਨਿਆ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਵੇਖੋ, ਇਹ ਰਾਜਕੁਮਾਰ ਜਿਵੇਂ ਯਹੋਵਾਹ ਨੇ ਦਾਊਦ ਦੀ ਵੰਸ ਦੇ ਵਿਖੇ ਆਖਿਆ ਹੈ ਰਾਜ ਕਰੇਗਾ
\s5
\v 4 ਤੁਸੀਂ ਇਹ ਕੰਮ ਕਰਨਾ । ਜਾਜਕਾਂ ਤੇ ਲੇਵੀਆਂ ਵਿੱਚੋਂ ਇੱਕ ਤਿਹਾਈ ਸਬਤ ਨੂੰ ਆ ਕੇ ਫਾਟਕਾਂ ਦੇ ਦਰਬਾਨ ਹੋਣ
\v 5 ਅਤੇ ਇੱਕ ਤਿਹਾਈ ਸ਼ਾਹੀ ਮਹਿਲ ਉੱਤੇ ਹੋਵੇ ਤੇ ਇੱਕ ਤਿਹਾਈ ਬੁਨਿਆਦ ਦੇ ਫਾਟਕ ਉੱਤੇ ਅਤੇ ਸਾਰੇ ਲੋਕ ਯਹੋਵਾਹ ਦੇ ਭਵਨ ਦੇ ਵੇਹੜਿਆਂ ਵਿੱਚ ਹੋਣ
\s5
\v 6 ਪਰ ਯਹੋਵਾਹ ਦੇ ਭਵਨ ਵਿੱਚ ਬਿਨ੍ਹਾਂ ਜਾਜਕਾਂ ਦੇ ਅਤੇ ਉਨ੍ਹਾਂ ਦੇ ਜੋ ਲੇਵੀਆਂ ਵਿੱਚੋਂ ਸੇਵਾ ਕਰਦੇ ਹਨ ਹੋਰ ਕੋਈ ਨਾ ਆਵੇ ਕਿਉਂ ਜੋ ਉਹ ਪਵਿੱਤਰ ਹਨ ਪਰ ਸਾਰੇ ਲੋਕ ਯਹੋਵਾਹ ਲਈ ਜ਼ੁਮੇਵਾਰੀ ਨਾਲ ਰਾਖੀ ਕਰਨ
\v 7 ਅਤੇ ਲੇਵੀ ਆਪਣੇ ਹਥਿਆਰ ਹੱਥ ਵਿੱਚ ਲੈ ਕੇ ਪਾਤਸ਼ਾਹ ਨੂੰ ਚੁਫ਼ੇਰਿਓਂ ਘੇਰੀ ਰੱਖਣ ਅਤੇ ਜੋ ਕੋਈ ਭਵਨ ਦੇ ਅੰਦਰ ਆਵੇ ਉਹ ਮਾਰਿਆ ਜਾਵੇ ਸੋ ਤੁਸੀਂ ਪਾਤਸ਼ਾਹ ਦੇ ਅੰਦਰ-ਬਾਹਰ ਆਉਂਦਿਆਂ ਜਾਂਦਿਆਂ ਉਹ ਦੇ ਨਾਲ-ਨਾਲ ਰਹਿਓ
\s5
\v 8 ਸੋ ਲੇਵੀਆਂ ਤੇ ਸਾਰੇ ਯਹੂਦੀਆਂ ਨੇ ਸਭ ਕੁਝ ਓਵੇਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ । ਉਨ੍ਹਾਂ ਨੇ ਆਪਣੇ-ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ ਉਨ੍ਹਾਂ ਦੇ ਨਾਲ ਜਿਹੜੇ ਸਬਤ ਨੂੰ ਬਾਹਰ ਜਾਣ ਵਾਲੇ ਸਨ ਲਿਆ ਕਿਉਂ ਜੋ ਯਹੋਯਾਦਾ ਜਾਜਕ ਨੇ ਵਾਰੀ ਵਾਲਿਆਂ ਨੂੰ ਵਿਦਿਆ ਨਹੀਂ ਕੀਤਾ ਸੀ
\v 9 ਅਤੇ ਯਹੋਯਾਦਾ ਜਾਜਕ ਨੇ ਦਾਊਦ ਪਾਤਸ਼ਾਹ ਦੀਆਂ ਬਰਛੀਆਂ ਤੇ ਫਰੀਆਂ ਤੇ ਢਾਲਾਂ ਜੋ ਪਰਮੇਸ਼ੁਰ ਦੇ ਭਵਨ ਵਿੱਚ ਸਨ ਸੈਂਕੜਿਆਂ ਦੇ ਸਰਦਾਰਾਂ ਨੂੰ ਦਿੱਤੀਆਂ,
\s5
\v 10 ਤਾਂ ਉਸ ਨੇ ਸਾਰੇ ਲੋਕਾਂ ਨੂੰ ਜੋ ਆਪਣਾ ਆਪਣਾ ਸ਼ਸਤਰ ਹੱਥ ਵਿੱਚ ਫੜੇ ਸਨ ਭਵਨ ਦੇ ਸੱਜੇ ਖੂੰਜਿਓ ਲੈ ਕੇ ਭਵਨ ਦੇ ਖੱਬੇ ਖੂੰਜੇ ਤੱਕ ਜਗਵੇਦੀ ਤੇ ਭਵਨ ਦੇ ਲਾਂਭੇ-ਲਾਂਭੇ ਪਾਤਸ਼ਾਹ ਦੇ ਦੁਆਲੇ ਖੜ੍ਹਾ ਕਰ ਦਿੱਤਾ
\v 11 ਤਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਸਾਖੀ ਨਾਮਾ ਵੀ ਦਿੱਤਾ ਸੋ ਉਨ੍ਹਾਂ ਨੇ ਉਹ ਨੂੰ ਪਾਤਸ਼ਾਹ ਬਣਾਇਆ ਅਤੇ ਯਹੋਯਾਦਾ ਅਤੇ ਉਹ ਦੇ ਪੁੱਤਰਾਂ ਨੇ ਉਹ ਨੂੰ ਮਸਹ ਕੀਤਾ ਅਤੇ ਉਨ੍ਹਾਂ ਨੇ ਆਖਿਆ, ਪਾਤਸ਼ਾਹ ਜਿਉਂਦਾ ਰਹੇ !
\s5
\v 12 ਜਦ ਅਥਲਯਾਹ ਨੇ ਲੋਕਾਂ ਦਾ ਰੌਲ਼ਾ ਸੁਣਿਆ ਜੋ ਦੌੜ-ਦੌੜ ਕੇ ਪਾਤਸ਼ਾਹ ਦੀ ਉਪਮਾ ਕਰ ਰਹੇ ਸਨ ਤਾਂ ਉਹ ਯਹੋਵਾਹ ਦੇ ਭਵਨ ਵਿੱਚ ਲੋਕਾਂ ਦੇ ਕੋਲ ਆਈ ।
\v 13 ਜਦ ਨਿਗਾਹ ਕੀਤੀ ਤਾਂ ਵੇਖੋ, ਪਾਤਸ਼ਾਹ ਆਪਣੇ ਥੰਮ੍ਹ ਦੇ ਕੋਲ ਫਾਟਕ ਵੱਲ ਖੜ੍ਹਾ ਸੀ ਅਤੇ ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਪਾਤਸ਼ਾਹ ਦੇ ਕੋਲ ਸਨ ਅਤੇ ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ ਅਤੇ ਗਾਉਣ ਵਾਲੇ ਵਾਜਿਆਂ ਨਾਲ ਉਪਮਾ ਕਰਨ ਵਿੱਚ ਅਗਵਾਈ ਕਰਦੇ ਸਨ ਸੋ ਅਥਲਯਾਹ ਨੇ ਆਪਣੇ ਲੀੜੇ ਪਾੜੇ ਅਤੇ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ !
\s5
\v 14 ਤਦ ਯਹੋਯਾਦਾ ਜਾਜਕ ਨੇ ਸੌ-ਸੌ ਦੇ ਸਰਦਾਰਾਂ ਨੂੰ ਜੋ ਫ਼ੌਜ ਦੇ ਹਾਕਮ ਸਨ ਆਗਿਆ ਦਿੱਤੀ ਕਿ ਉਹ ਨੂੰ ਪਾਲਾਂ ਦੇ ਵਿੱਚਕਾਰੋਂ ਲੈ ਜਾਓ ਤੇ ਜੋ ਕੋਈ ਉਹ ਦੇ ਪਿੱਛੇ ਆਵੇ ਉਹ ਤਲਵਾਰ ਨਾਲ ਵੱਢਿਆ ਜਾਵੇ ਕਿਉਂ ਜੋ ਜਾਜਕ ਨੇ ਆਖਿਆ, ਉਹ ਨੂੰ ਯਹੋਵਾਹ ਦੇ ਭਵਨ ਵਿੱਚ ਨਾ ਮਾਰੋ
\v 15 ਸੋ ਉਨ੍ਹਾਂ ਨੇ ਉਹ ਦੇ ਉੱਤੇ ਹੱਥ ਪਾਏ ਅਤੇ ਜਦ ਉਹ ਪਾਤਸ਼ਾਹ ਦੇ ਮਹਿਲ ਦੇ ਘੋੜਿਆਂ ਦੇ ਫਾਟਕ ਕੋਲ ਆਈ ਤਾਂ ਉਨ੍ਹਾਂ ਨੇ ਉਹ ਨੂੰ ਉੱਥੇ ਮਾਰ ਦਿੱਤਾ ।
\s ਯਹੋਯਾਦਾ ਦੁਆਰਾ ਸੁਧਾਰ
\r (2 ਰਾਜਾ 11:17-20)
\p
\s5
\v 16 ਫੇਰ ਯਹੋਯਾਦਾ ਨੇ ਆਪਣੇ ਅਤੇ ਸਾਰੇ ਲੋਕਾਂ ਅਤੇ ਪਾਤਸ਼ਾਹ ਦੇ ਵਿਚਕਾਰ ਨੇਮ ਬੰਨਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ
\v 17 ਅਤੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਤੇ ਉਸ ਨੂੰ ਢਾਹ ਦਿੱਤਾ ਅਤੇ ਉਹ ਦੀਆਂ ਜਗਵੇਦੀਆਂ ਤੇ ਮੂਰਤਾਂ ਨੂੰ ਉੱਕਾ ਹੀ ਚਕਨਾ-ਚੂਰ ਕਰ ਛੱਡਿਆ ਅਤੇ ਬਆਲ ਦੇ ਪੁਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਛੱਡਿਆ
\s5
\v 18 ਅਤੇ ਯਹੋਯਾਦਾ ਨੇ ਯਹੋਵਾਹ ਦੇ ਭਵਨ ਦੇ ਹਾਕਮਾਂ ਨੂੰ ਜਾਜਕਾਂ ਤੇ ਲੇਵੀਆਂ ਦੇ ਹੱਥ ਹੇਠ ਜਿਨ੍ਹਾਂ ਨੂੰ ਦਾਊਦ ਨੇ ਯਹੋਵਾਹ ਦੇ ਭਵਨ ਉੱਤੇ ਵੰਡ ਦਿੱਤਾ ਸੀ ਥਾਪਿਆ ਕਿ ਉਹ ਯਹੋਵਾਹ ਦੀਆਂ ਹੋਮ ਬਲੀਆਂ ਅਨੰਦਤਾਈ ਤੇ ਗਾਉਣੇ ਦੇ ਨਾਲ ਦਾਊਦ ਦੇ ਹੁਕਮ ਅਨੁਸਾਰ ਚੜ੍ਹਾਉਣ ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ
\v 19 ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਫਾਟਕਾਂ ਉੱਤੇ ਦਰਬਾਨ ਰੱਖੇ ਤਾਂ ਜੋ ਕੋਈ ਜਣਾ ਜੋ ਕਿਸੇ ਗੱਲ ਵਿੱਚ ਅਸ਼ੁੱਧ ਹੋਵੇ ਨਾ ਵੜੇ
\s5
\v 20 ਅਤੇ ਉਸ ਨੇ ਸੌ-ਸੌ ਦੇ ਸਰਦਾਰਾਂ ਅਤੇ ਸ਼ਰੀਫਾਂ ਅਤੇ ਲੋਕਾਂ ਦੇ ਹਾਕਮਾਂ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਲਿਆ ਅਤੇ ਪਾਤਸ਼ਾਹ ਨੂੰ ਯਹੋਵਾਹ ਦੇ ਭਵਨ ਤੋਂ ਉਤਾਰ ਲਿਆਏ ਅਤੇ ਉਹ ਉੱਚੇ ਫਾਟਕ ਦੇ ਰਾਹ ਪਾਤਸ਼ਾਹ ਦੇ ਮਹਿਲ ਵਿੱਚ ਆਏ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਰਾਜ ਗੱਦੀ ਉੱਤੇ ਬਿਰਾਜਮਾਨ ਕੀਤਾ
\v 21 ਅਤੇ ਦੇਸ ਦੇ ਸਾਰੇ ਲੋਕਾਂ ਨੇ ਖੁਸ਼ੀ ਮਨਾਈ ਅਤੇ ਸ਼ਹਿਰ ਵਿੱਚ ਅਮਨ ਸੀ । ਸੋ ਉਨ੍ਹਾਂ ਨੇ ਅਥਲਯਾਹ ਨੂੰ ਤਲਵਾਰ ਨਾਲ ਵੱਢ ਸੁੱਟਿਆ ।
\s5
\c 24
\s ਯਹੂਦਾਹ ਦੇ ਵਿੱਚ ਯੋਆਸ਼ ਦਾ ਰਾਜ
\r (2 ਰਾਜਾ 12:1-16)
\p
\v 1 ਯੋਆਸ਼ ਸੱਤਾਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ । ਉਸ ਨੇ ਚਾਲ੍ਹੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਸੀਬਯਾਹ ਸੀ ਜੋ ਬਏਰਸ਼ਬਾ ਦੀ ਸੀ
\v 2 ਅਤੇ ਯੋਆਸ਼ ਯਹੋਯਾਦਾ ਜਾਜਕ ਦੇ ਜੀਵਨ ਵਿੱਚ ਉਹੀ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ
\v 3 ਯਹੋਯਾਦਾ ਨੇ ਉਸ ਨੂੰ ਦੋ ਇਸਤਰੀਆਂ ਵਿਆਹ ਦਿੱਤੀਆਂ ਅਤੇ ਉਨ੍ਹਾਂ ਦੇ ਪੁੱਤਰ ਤੇ ਧੀਆਂ ਜੰਮੀਆਂ
\s5
\v 4 ਇਸ ਦੇ ਮਗਰੋਂ ਐਉਂ ਹੋਇਆ ਕਿ ਯੋਆਸ਼ ਨੇ ਯਹੋਵਾਹ ਦੇ ਭਵਨ ਦੀ ਮੁਰੰਮਤ ਕਰਨ ਦੀ ਇੱਛਾ ਕੀਤੀ
\v 5 ਸੋ ਉਸ ਨੇ ਜਾਜਕਾਂ ਅਤੇ ਲੇਵੀਆਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੂਦਾਹ ਦੇ ਸ਼ਹਿਰਾਂ ਵਿੱਚ ਜਾ ਜਾ ਕੇ ਸਾਰੇ ਇਸਰਾਏਲ ਪਾਸੋਂ ਹਰ ਸਾਲ ਆਪਣੇ ਪਰਮੇਸ਼ੁਰ ਦੇ ਭਵਨ ਦੀ ਮੁਰੰਮਤ ਲਈ ਚਾਂਦੀ ਇਕੱਠੀ ਕਰਿਆ ਕਰੋ ਅਤੇ ਇਸ ਕੰਮ ਵਿੱਚ ਤੁਸੀਂ ਛੇਤੀ ਕਰਨੀ ਤਾਂ ਵੀ ਲੇਵੀਆਂ ਨੇ ਕੁਝ ਛੇਤੀ ਨਾ ਕੀਤੀ
\s5
\v 6 ਤਦ ਪਾਤਸ਼ਾਹ ਨੇ ਯਹੋਯਾਦਾ ਪ੍ਰਧਾਨ ਨੂੰ ਬੁਲਾ ਕੇ ਉਸ ਨੂੰ ਆਖਿਆ, ਕਿ ਤੂੰ ਲੇਵੀਆਂ ਕੋਲੋਂ ਕਿਉਂ ਮੰਗ ਨਹੀਂ ਕੀਤੀ ਕਿ ਉਹ ਸਾਖੀ ਦੇ ਤੰਬੂ ਲਈ ਯਹੂਦਾਹ ਅਤੇ ਯਰੂਸ਼ਲਮ ਤੋਂ ਇਸਰਾਏਲ ਦੀ ਸਭਾ ਉੱਤੇ ਯਹੋਵਾਹ ਦੇ ਦਾਸ ਮੂਸਾ ਦਾ ਮਸੂਲ ਲਿਆਇਆ ਕਰਨ ?
\v 7 ਕਿਉਂ ਜੋ ਉਸ ਦੁਸ਼ਟ ਔਰਤ ਅਥਲਯਾਹ ਦੇ ਪੁੱਤਰਾਂ ਨੇ ਪਰਮੇਸ਼ੁਰ ਦੇ ਭਵਨ ਵਿੱਚ ਮੋਘ ਕਰ ਦਿੱਤੇ ਸਨ ਅਤੇ ਯਹੋਵਾਹ ਦੇ ਭਵਨ ਦੀਆਂ ਸਾਰੀਆਂ ਨਜ਼ਰ ਕੀਤੀਆਂ ਹੋਈਆਂ ਚੀਜ਼ਾਂ ਵੀ ਉਨ੍ਹਾਂ ਨੇ ਬਆਲਾਂ ਲਈ ਦੇ ਦਿੱਤੀਆਂ ਸਨ
\s5
\v 8 ਸੋ ਪਾਤਸ਼ਾਹ ਨੇ ਹੁਕਮ ਦਿੱਤਾ ਅਤੇ ਉਨ੍ਹਾਂ ਨੇ ਇੱਕ ਸੰਦੂਕ ਬਣਾ ਕੇ ਉਹ ਨੂੰ ਯਹੋਵਾਹ ਦੇ ਭਵਨ ਦੇ ਦਰਵਾਜ਼ੇ ਉੱਤੇ ਬਾਹਰ ਰੱਖ ਦਿੱਤਾ
\v 9 ਅਤੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਡੌਂਡੀ ਪਿਟਾਈ ਕਿ ਲੋਕੀ ਉਹ ਮਸੂਲ ਜਿਹੜਾ ਪਰਮੇਸ਼ੁਰ ਦੇ ਦਾਸ ਮੂਸਾ ਨੇ ਉਜਾੜ ਵਿੱਚ ਇਸਰਾਏਲ ਉੱਤੇ ਲਗਾਇਆ ਸੀ ਯਹੋਵਾਹ ਦੇ ਲਈ ਲਿਆਉਣ
\v 10 ਤਾਂ ਸਾਰੇ ਸਰਦਾਰ ਅਤੇ ਸਾਰੇ ਲੋਕੀ ਖੁਸ਼ ਹੋਏ ਅਤੇ ਲਿਆ ਕੇ ਉਸ ਸੰਦੂਕ ਵਿੱਚ ਪਾਉਂਦੇ ਰਹੇ ਜਦ ਤੱਕ ਇਹ ਕੰਮ ਪੂਰਾ ਨਾ ਕਰ ਲਿਆ
\s5
\v 11 ਜਦ ਸੰਦੂਕ ਲੇਵੀਆਂ ਦੇ ਹੱਥੀਂ ਪਾਤਸ਼ਾਹ ਦੇ ਕਰਿੰਦਿਆਂ ਦੇ ਕੋਲ ਪੁੱਜਿਆ ਅਤੇ ਉਨ੍ਹਾਂ ਨੇ ਵੇਖਿਆ ਕਿ ਇਸ ਵਿੱਚ ਬਹੁਤ ਰਕਮ ਹੈ ਤਾਂ ਪਾਤਸ਼ਾਹ ਦੇ ਲਿਖਾਰੀ ਅਤੇ ਪ੍ਰਧਾਨ ਜਾਜਕ ਦੇ ਅਫ਼ਸਰ ਨੇ ਆ ਕੇ ਸੰਦੂਕ ਨੂੰ ਖਾਲੀ ਕੀਤਾ ਅਤੇ ਉਹ ਨੂੰ ਫੇਰ ਉਸ ਦੇ ਥਾਂ ਤੇ ਰਖਵਾ ਦਿੱਤਾ ਅਤੇ ਹਰ ਰੋਜ਼ ਇਸੇ ਤਰ੍ਹਾਂ ਕਰ ਕੇ ਉਨ੍ਹਾਂ ਨੇ ਬਹੁਤ ਸਾਰੀ ਰਕਮ ਇਕੱਠੀ ਕਰ ਲਈ
\v 12 ਫੇਰ ਪਾਤਸ਼ਾਹ ਅਤੇ ਯਹੋਯਾਦਾ ਨੇ ਉਹ ਉਨ੍ਹਾਂ ਨੂੰ ਦੇ ਦਿੱਤੀ ਜਿਹੜੇ ਯਹੋਵਾਹ ਦੇ ਭਵਨ ਦੀ ਉਪਾਸਨਾ ਦੇ ਕੰਮ ਉੱਤੇ ਮੁਕੱਰਰ ਸਨ ਅਤੇ ਉਨ੍ਹਾਂ ਨੇ ਰਾਜਾਂ ਅਤੇ ਤਰਖਾਣਾਂ ਨੂੰ ਯਹੋਵਾਹ ਦੇ ਭਵਨ ਨੂੰ ਠੀਕ ਕਰਨ ਲਈ ਅਤੇ ਲੋਹਾਰਾਂ ਅਤੇ ਠਠੇਰਿਆਂ ਨੂੰ ਵੀ ਯਹੋਵਾਹ ਦੇ ਭਵਨ ਦੀ ਮੁਰੰਮਤ ਲਈ ਮਜ਼ਦੂਰੀ ਉੱਤੇ ਰੱਖਿਆ
\s5
\v 13 ਸੋ ਕਾਰੀਗਰ ਲੱਗ ਗਏ ਅਤੇ ਕੰਮ ਉਨ੍ਹਾਂ ਦੇ ਹੱਥੀਂ ਪੂਰਾ ਹੁੰਦਾ ਗਿਆ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਭਵਨ ਨੂੰ ਉਸ ਦੀ ਪਹਿਲੀ ਹਾਲਤ ਉੱਤੇ ਕਰ ਕੇ ਉਹ ਨੂੰ ਪੱਕਾ ਕਰ ਦਿੱਤਾ
\v 14 ਜਦ ਉਹ ਨੂੰ ਮੁਕਾ ਚੁੱਕੇ ਤਾਂ ਬਾਕੀ ਦੀ ਚਾਂਦੀ ਪਾਤਸ਼ਾਹ ਅਤੇ ਯਹੋਯਾਦਾ ਦੇ ਕੋਲ ਲੈ ਆਏ ਜਿਸ ਦੇ ਨਾਲ ਯਹੋਵਾਹ ਦੇ ਭਵਨ ਲਈ ਭਾਂਡੇ ਅਰਥਾਤ ਸੇਵਾ ਅਤੇ ਬਲੀ ਚੜ੍ਹਾਉਣ ਦੇ ਭਾਂਡੇ ਅਤੇ ਕੌਲੀਆਂ ਅਤੇ ਸੋਨੇ ਅਤੇ ਚਾਂਦੀ ਦੇ ਭਾਂਡੇ ਬਣੇ ਅਤੇ ਉਹ ਯਹੋਯਾਦਾ ਦੇ ਸਾਰੇ ਦਿਨਾਂ ਤੱਕ ਲਗਾਤਾਰ ਯਹੋਵਾਹ ਦੇ ਭਵਨ ਵਿੱਚ ਹੋਮ ਦੀਆਂ ਬਲੀਆਂ ਚੜ੍ਹਾਉਂਦੇ ਰਹੇ ।
\s ਯਹੋਯਾਦਾ ਦੀ ਮੌਤ ਅਤੇ ਯੋਆਸ਼ ਦਾ ਪਤਨ
\p
\s5
\v 15 ਯਹੋਯਾਦਾ ਬੁੱਢਾ ਤੇ ਸਮਾ ਪੂਰ ਹੋ ਕੇ ਚਲਾਣਾ ਕਰ ਗਿਆ ਅਤੇ ਜਿਸ ਵੇਲੇ ਉਹ ਦੀ ਮੌਤ ਹੋਈ ਤਾਂ ਉਹ ਇੱਕ ਸੌ ਤੀਹਾਂ ਸਾਲਾਂ ਦਾ ਸੀ
\v 16 ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਪਾਤਸ਼ਾਹਾਂ ਦੇ ਵਿੱਚਕਾਰ ਦੱਬਿਆ ਕਿਉਂ ਜੋ ਉਹ ਨੇ ਇਸਰਾਏਲ ਵਿੱਚ ਅਤੇ ਪਰਮੇਸ਼ੁਰ ਅਤੇ ਉਹ ਦੇ ਭਵਨ ਲਈ ਨੇਕੀ ਕੀਤੀ ਸੀ
\s5
\v 17 ਯਹੋਯਾਦਾ ਦੇ ਮਰਨ ਦੇ ਮਗਰੋਂ ਯਹੂਦਾਹ ਦੇ ਸਰਦਾਰਾਂ ਨੇ ਪਾਤਸ਼ਾਹ ਨੂੰ ਮੱਥਾ ਟੇਕਿਆ ਤਾਂ ਪਾਤਸ਼ਾਹ ਨੇ ਉਨ੍ਹਾਂ ਦੀ ਸੁਣੀ
\v 18 ਤਾਂ ਉਨ੍ਹਾਂ ਨੇ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੇ ਭਵਨ ਨੂੰ ਛੱਡ ਦਿੱਤਾ ਅਤੇ ਟੁੰਡਾਂ ਅਤੇ ਬੁੱਤਾਂ ਦੀ ਪੂਜਾ ਕਰਨ ਲੱਗ ਪਏ ਤਾਂ ਉਨ੍ਹਾਂ ਦੀ ਇਸ ਭੁੱਲ ਦੇ ਕਾਰਨ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਆ ਪਿਆ
\v 19 ਤਾਂ ਵੀ ਯਹੋਵਾਹ ਨੇ ਉਹਨਾਂ ਦੇ ਕੋਲ ਨਬੀਆਂ ਨੂੰ ਭੇਜਿਆ ਤਾਂ ਜੋ ਉਹ ਉਹਨਾਂ ਨੂੰ ਉਸ ਵੱਲ ਮੋੜ ਲਿਆਉਣ ਅਤੇ ਉਹ ਉਨ੍ਹਾਂ ਨੂੰ ਚੇਤਾਵਨੀ ਦਿੰਦੇ ਰਹੇ ਪਰ ਉਹਨਾਂ ਨੇ ਕੰਨ ਨਾ ਲਾਇਆ
\s5
\v 20 ਤਦ ਪਰਮੇਸ਼ੁਰ ਦਾ ਆਤਮਾ ਯਹੋਯਾਦਾ ਜਾਜਕ ਦੇ ਪੁੱਤਰ ਜ਼ਕਰਯਾਹ ਉੱਤੇ ਉੱਤਰਿਆ । ਉਹ ਲੋਕਾਂ ਤੋਂ ਉੱਚੇ ਥਾਂ ਉੱਤੇ ਖੜ੍ਹੇ ਕੇ ਆਖਣ ਲੱਗਾ ਕਿ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਕਿਉਂ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋ ਇਸ ਤਰ੍ਹਾਂ ਤੁਸੀਂ ਸਫ਼ਲ ਨਹੀਂ ਹੋ ਸਕਦੇ ? ਕਿਉਂ ਜੋ ਤੁਸੀਂ ਯਹੋਵਾਹ ਨੂੰ ਛੱਡ ਦਿੱਤਾ ਹੈ, ਉਸ ਨੇ ਵੀ ਤੁਹਾਨੂੰ ਛੱਡ ਦਿੱਤਾ ਹੈ
\v 21 ਤਦ ਉਨ੍ਹਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਪਾਤਸ਼ਾਹ ਦੇ ਹੁਕਮ ਨਾਲ ਉਹ ਨੂੰ ਯਹੋਵਾਹ ਦੇ ਭਵਨ ਵਿੱਚ ਮਾਰ ਸੁੱਟਿਆ
\v 22 ਅਤੇ ਯੋਆਸ਼ ਪਾਤਸ਼ਾਹ ਨੇ ਉਸ ਦੇ ਪਿਤਾ ਯਹੋਯਾਦਾ ਦੇ ਪਰਉਪਕਾਰ ਨੂੰ ਜੋ ਉਸ ਨੇ ਉਸ ਉੱਤੇ ਕੀਤਾ ਸੀ ਯਾਦ ਨਾ ਰੱਖਿਆ ਸਗੋਂ ਉਸ ਦੇ ਪੁੱਤਰ ਨੂੰ ਮਾਰ ਦਿੱਤਾ । ਉਸ ਨੇ ਮਰਨ ਦੇ ਵੇਲੇ ਆਖਿਆ, ਯਹੋਵਾਹ ਇਸ ਨੂੰ ਵੇਖੇ ਅਤੇ ਬਦਲਾ ਲਵੇ ! ।
\s ਯੋਆਸ਼ ਦੇ ਰਾਜ ਦਾ ਅੰਤ ਅਤੇ ਉਸ ਦੀ ਮੌਤ
\p
\s5
\v 23 ਇਸ ਤਰ੍ਹਾਂ ਹੋਇਆ ਕਿ ਉਸ ਸਾਲ ਦੇ ਅੰਤ ਵਿੱਚ ਅਰਾਮੀਆਂ ਦੀ ਫ਼ੌਜ ਨੇ ਉਸ ਉੱਤੇ ਚੜਾਈ ਕਰ ਦਿੱਤੀ ਅਤੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆ ਕੇ ਉੱਮਤ ਦੇ ਸਾਰੇ ਸਰਦਾਰਾਂ ਨੂੰ ਲੋਕਾਂ ਵਿੱਚੋਂ ਮਾਰ ਦਿੱਤਾ ਅਤੇ ਉਨ੍ਹਾਂ ਦਾ ਸਾਰਾ ਮਾਲ ਲੁੱਟ ਕੇ ਦਮਿਸ਼ਕ ਦੇ ਰਾਜਾ ਦੇ ਕੋਲ ਭੇਜ ਦਿੱਤਾ
\v 24 ਕਿਉਂ ਜੋ ਅਰਾਮ ਦੀ ਫ਼ੌਜ ਵਿੱਚੋਂ ਇੱਕ ਛੋਟਾ ਜੱਥਾ ਹੀ ਆਇਆ ਸੀ ਤਾਂ ਵੀ ਯਹੋਵਾਹ ਨੇ ਇਹ ਵੱਡੀ ਫ਼ੌਜ ਉਨ੍ਹਾਂ ਦੇ ਪਾਸੋਂ ਹਰਾ ਦਿੱਤੀ ਇਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ ਸੋ ਉਨ੍ਹਾਂ ਨੇ ਯੋਆਸ਼ ਨੂੰ ਉਹ ਦੀ ਕੀਤੀ ਦਾ ਬਦਲਾ ਦਿੱਤਾ
\s5
\v 25 ਅਤੇ ਜਦ ਉਹ ਉਸ ਦੇ ਕੋਲੋਂ ਮੁੜ ਗਏ ਕਿਉਂ ਜੋ ਉਨ੍ਹਾਂ ਨੇ ਉਸ ਨੂੰ ਵੱਡੀਆਂ ਬਿਮਾਰੀਆਂ ਵਿੱਚ ਰੋਗੀ ਛੱਡਿਆ ਤਾਂ ਉਸ ਦੇ ਨੌਕਰਾਂ ਨੇ ਯਹੋਯਾਦਾ ਜਾਜਕ ਦੇ ਪੁੱਤਰਾਂ ਦੇ ਖੂਨ ਦੇ ਕਾਰਨ ਉਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸ ਨੂੰ ਉਸ ਦੇ ਬਿਸਤਰੇ ਉੱਤੇ ਕਤਲ ਕੀਤਾ ਤਾਂ ਉਹ ਮਰ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਤਾਂ ਦੱਬਿਆ ਪਰ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਾ ਦੱਬਿਆ
\v 26 ਅਤੇ ਉਹ ਦੇ ਵਿਰੁੱਧ ਮਤਾ ਪਕਾਉਣ ਵਾਲੇ ਇਹ ਹਨ, ਅੰਮੋਨਣ ਸ਼ਿਮਆਥ ਦਾ ਪੁੱਤਰ ਜ਼ਾਬਾਦ, ਮੋਆਬਣ ਸ਼ਿਮਰੀਥ ਦਾ ਪੁੱਤਰ ਯਹੋਜ਼ਾਬਾਦ
\s5
\v 27 ਹੁਣ ਰਹੇ ਉਹ ਦੇ ਪੁੱਤਰ ਅਤੇ ਉਹ ਵੱਡੇ ਭਾਰ ਜਿਹੜੇ ਉਸ ਉੱਤੇ ਰੱਖੇ ਗਏ ਅਤੇ ਪਰਮੇਸ਼ੁਰ ਦੇ ਭਵਨ ਦਾ ਦੂਜੀ ਵਾਰ ਬਣਾਉਣਾ, ਸੋ ਵੇਖੋ, ਇਹ ਸਭ ਕੁਝ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੈ ਅਤੇ ਉਸ ਦਾ ਪੁੱਤਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ ।
\s5
\c 25
\s ਯਹੂਦਾਹ ਦੇ ਵਿੱਚ ਅਮਸਯਾਹ ਦਾ ਰਾਜ
\r (2 ਰਾਜਾ 14:2-6)
\p
\v 1 ਅਮਸਯਾਹ ਪੰਝੀਆਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ । ਉਹ ਦੀ ਮਾਤਾ ਦਾ ਨਾਮ ਯਹੋਅੱਦਾਨ ਸੀ ਜੋ ਯਰੂਸ਼ਲਮ ਦੀ ਸੀ
\v 2 ਅਤੇ ਉਸ ਨੇ ਉਹੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ ਪਰ ਪੂਰੇ ਦਿਲ ਨਾਲ ਨਹੀਂ ।
\s5
\v 3 ਜਦੋਂ ਉਹ ਦਾ ਰਾਜ ਪੱਕਾ ਹੋ ਗਿਆ ਤਾਂ ਉਹ ਨੇ ਆਪਣੇ ਉਨ੍ਹਾਂ ਟਹਿਲੂਆਂ ਨੂੰ ਜਿਨ੍ਹਾਂ ਨੇ ਉਹ ਦੇ ਪਿਤਾ ਪਾਤਸ਼ਾਹ ਨੂੰ ਮਾਰਿਆ ਸੀ ਮਾਰ ਛੱਡਿਆ,
\v 4 ਪਰ ਉਨ੍ਹਾਂ ਦੇ ਪੁੱਤਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ ਐਉਂ ਲਿਖਿਆ ਹੈ ਕਿ ਪੁੱਤਰਾਂ ਦੇ ਬਦਲੇ ਪਿਉ ਨਾ ਮਾਰੇ ਜਾਣ, ਨਾ ਪੇਵਾਂ ਦੇ ਬਦਲੇ ਪੁੱਤਰ ਮਾਰੇ ਜਾਣ ਪਰ ਹਰ ਆਦਮੀ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ ।
\s ਅਦੋਮ ਦੇ ਵਿਰੁੱਧ ਯੁੱਧ
\r (1 ਰਾਜਾ 14:7)
\p
\s5
\v 5 ਇਸ ਤੋਂ ਬਿਨ੍ਹਾਂ ਅਮਸਯਾਹ ਨੇ ਯਹੂਦਾਹ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਸਾਰੇ ਯਹੂਦਾਹ ਤੇ ਬਿਨਯਾਮੀਨ ਵਿੱਚ ਹਜ਼ਾਰ ਹਜ਼ਾਰ ਤੇ ਸੌ-ਸੌ ਦੇ ਸਰਦਾਰਾਂ ਦੇ ਹੇਠਾਂ ਰੱਖਿਆ ਅਤੇ ਉਨ੍ਹਾਂ ਵਿੱਚੋਂ ਜਿਨ੍ਹਾਂ ਦੀ ਉਮਰ ਵੀਹ ਸਾਲਾਂ ਜਾਂ ਇਸ ਤੋਂ ਉੱਪਰ ਸੀ ਉਨ੍ਹਾਂ ਨੂੰ ਗਿਣਿਆ ਅਤੇ ਉਨ੍ਹਾਂ ਵਿੱਚ ਤਿੰਨ ਲੱਖ ਚੋਣਵੇਂ ਜੁਆਨ ਵੇਖੇ ਜਿਹੜੇ ਜੰਗ ਵਿੱਚ ਜਾਣ ਜੋਗ ਸਨ ਅਤੇ ਬਰਛੀ ਤੇ ਢਾਲ਼ ਵਰਤ ਸਕਦੇ ਸਨ
\v 6 ਅਤੇ ਉਹ ਨੇ ਸੌ ਕਿਨਤਾਰ ਚਾਂਦੀ ਦੇ ਕੇ ਇਸਰਾਏਲੀਆਂ ਵਿੱਚੋਂ ਇੱਕ ਲੱਖ ਸੂਰਬੀਰ ਨੌਕਰ ਰੱਖੇ
\s5
\v 7 ਪਰ ਇੱਕ ਪਰਮੇਸ਼ੁਰ ਦੇ ਜਨ ਨੇ ਉਹ ਦੇ ਕੋਲ ਆਣ ਕੇ ਆਖਿਆ ਕਿ ਹੇ ਪਾਤਸ਼ਾਹ, ਤੁਹਾਡੇ ਨਾਲ ਇਸਰਾਏਲੀਆਂ ਦੀ ਸੈਨਾ ਨਾ ਜਾਵੇ ਕਿਉਂ ਜੋ ਯਹੋਵਾਹ ਇਸਰਾਏਲੀਆਂ ਦੀ ਸਾਰੀ ਇਫਰਾਈਮ ਵੰਸ ਦੇ ਨਾਲ ਨਹੀਂ ਹੈ
\v 8 ਪਰ ਜੇ ਤੁਸੀਂ ਜਾਣਾ ਹੀ ਚਾਹੁੰਦੇ ਹੋ ਤਾਂ ਜਾਓ ਤੇ ਲੜਾਈ ਲਈ ਤਕੜੇ ਹੋਵੋ । ਯਹੋਵਾਹ ਤੁਹਾਨੂੰ ਵੈਰਿਆਂ ਦੇ ਅੱਗੇ ਢਾਵੇਗਾ ਕਿਉਂ ਜੋ ਪਰਮੇਸ਼ੁਰ ਵਿੱਚ ਉਠਾਉਣ ਤੇ ਢਾਉਣ ਦੀ ਸ਼ਕਤੀ ਹੈ
\s5
\v 9 ਅਮਸਯਾਹ ਨੇ ਪਰਮੇਸ਼ੁਰ ਦੇ ਜਨ ਨੂੰ ਆਖਿਆ, ਪਰ ਸੌ ਕਿਨਤਾਰਾਂ ਲਈ ਜੋ ਮੈਂ ਇਸਰਾਏਲ ਦੀ ਸੈਨਾ ਨੂੰ ਦਿੱਤੇ ਅਸੀਂ ਕੀ ਕਰੀਏ ? ਉਸ ਪਰਮੇਸ਼ੁਰ ਦੇ ਜਨ ਨੇ ਕਿਹਾ ਕਿ ਯਹੋਵਾਹ ਤੁਹਾਨੂੰ ਉਸ ਨਾਲੋਂ ਬਹੁਤਾ ਦੇ ਸਕਦਾ ਹੈ
\v 10 ਤਦ ਅਮਸਯਾਹ ਨੇ ਉਸ ਸੈਨਾ ਨੂੰ ਜੋ ਇਫਰਾਈਮ ਵਿੱਚੋਂ ਉਹ ਦੇ ਕੋਲ ਆਈ ਸੀ ਅੱਡ ਕੀਤਾ ਤਾਂ ਜੋ ਉਹ ਫੇਰ ਆਪਣੇ ਘਰਾਂ ਨੂੰ ਜਾਣ । ਇਸ ਕਰਕੇ ਉਨ੍ਹਾਂ ਦਾ ਹਰਖ ਯਹੂਦਾਹ ਉੱਤੇ ਬਹੁਤ ਵਧਿਆ ਅਤੇ ਉਹ ਵੱਡੇ ਗੁੱਸੇ ਵਿੱਚ ਆਪਣੇ ਘਰਾਂ ਨੂੰ ਮੁੜੇ
\s5
\v 11 ਅਤੇ ਅਮਸਯਾਹ ਨੇ ਹੌਂਸਲਾ ਕੀਤਾ ਅਤੇ ਆਪਣੇ ਆਦਮੀਆਂ ਨੂੰ ਲੈ ਕੇ ਸ਼ੋਰ ਦੀ ਵਾਦੀ ਵੱਲ ਗਿਆ ਤੇ ਸੇਈਰ ਵੰਸ ਵਿੱਚੋਂ ਦਸ ਹਜ਼ਾਰ ਨੂੰ ਮਾਰ ਦਿੱਤਾ
\v 12 ਅਤੇ ਹੋਰ ਦਸ ਹਜ਼ਾਰ ਨੂੰ ਯਹੂਦੀ ਜਿਉਂਦਾ ਫੜ੍ਹ ਕੇ ਲੈ ਗਏ ਅਤੇ ਉਨ੍ਹਾਂ ਨੂੰ ਇੱਕ ਚਟਾਨ ਦੀ ਚੋਟੀ ਤੇ ਚੜ੍ਹਾਇਆ ਅਤੇ ਉਸ ਚਟਾਨ ਦੀ ਚੋਟੀ ਉੱਤੋਂ ਉਨ੍ਹਾਂ ਨੂੰ ਥੱਲੇ ਐਉਂ ਸੁੱਟ ਦਿੱਤਾ ਕਿ ਸਾਰਿਆਂ ਦੇ ਟੋਟੇ-ਟੋਟੇ ਹੋ ਗਏ
\s5
\v 13 ਪਰ ਉਸ ਸੈਨਾ ਦੇ ਜੁਆਨ ਜਿਨ੍ਹਾਂ ਨੂੰ ਅਮਸਯਾਹ ਨੇ ਮੋੜ ਭੇਜਿਆ ਸੀ ਕਿ ਉਹ ਦੇ ਨਾਲ ਲੜਾਈ ਵਿੱਚ ਨਾ ਜਾਣ ਸਾਮਰਿਯਾ ਤੋਂ ਬੈਤ ਹੋਰੋਨ ਤੱਕ ਯਹੂਦਾਹ ਦੇ ਸ਼ਹਿਰਾਂ ਤੇ ਟੁੱਟ ਪਏ ਅਤੇ ਉਨ੍ਹਾਂ ਵਿੱਚੋਂ ਤਿੰਨ ਹਜ਼ਾਰ ਨੂੰ ਮਾਰ ਸੁੱਟਿਆ ਅਤੇ ਬਹੁਤ ਸਾਰਾ ਮਾਲ ਲੁੱਟ ਲੈ ਗਏ ।
\s5
\v 14 ਜਦੋਂ ਅਮਸਯਾਹ ਅਦੋਮੀਆਂ ਨੂੰ ਮਾਰ ਕੇ ਮੁੜਿਆ ਤਾਂ ਸੇਈਰੀਆਂ ਦੇ ਦੇਵਤਿਆਂ ਨੂੰ ਲੈਂਦਾ ਆਇਆ ਅਤੇ ਉਨ੍ਹਾਂ ਨੂੰ ਖੜ੍ਹਾ ਕੀਤਾ ਕਿ ਉਹ ਉਸ ਦੇ ਦੇਵਤੇ ਹੋਣ ਅਤੇ ਉਸ ਨੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੇ ਅੱਗੇ ਧੂਪ ਧੁਖਾਈ
\v 15 ਇਸ ਲਈ ਯਹੋਵਾਹ ਦਾ ਕ੍ਰੋਧ ਅਮਸਯਾਹ ਤੇ ਭੜਕਿਆ ਅਤੇ ਉਸ ਨੇ ਇੱਕ ਨਬੀ ਨੂੰ ਉਹ ਦੇ ਕੋਲ ਭੇਜਿਆ ਜਿਸ ਨੇ ਉਹ ਨੂੰ ਆਖਿਆ ਕਿ ਤੁਸੀਂ ਉਨ੍ਹਾਂ ਲੋਕਾਂ ਦੇ ਉਨ੍ਹਾਂ ਦੇਵਤਿਆਂ ਦੇ ਕੋਲੋਂ ਸਲਾਹ ਕਿਉਂ ਲੈਂਦੇ ਹੋ, ਜਿਨ੍ਹਾਂ ਨੇ ਆਪਣੇ ਹੀ ਲੋਕਾਂ ਨੂੰ ਤੁਹਾਡੇ ਹੱਥੋਂ ਨਾ ਛੁਡਾਇਆ ?
\s5
\v 16 ਉਹ ਉਸ ਦੇ ਨਾਲ ਗੱਲਾਂ ਕਰਦਾ ਸੀ ਕਿ ਪਾਤਸ਼ਾਹ ਨੇ ਉਸ ਨੂੰ ਕਿਹਾ, ਕੀ ਅਸੀਂ ਤੈਨੂੰ ਪਾਤਸ਼ਾਹ ਦਾ ਮੰਤਰੀ ਬਣਾਇਆ ਹੈ ? ਚੁੱਪ ਰਹੁ ਤੂੰ ਕਿਉਂ ਮਾਰ ਖਾਵੇਂ ? ਤਦ ਉਹ ਨਬੀ ਇਹ ਆਖ ਕੇ ਚੁੱਪ ਹੋ ਗਿਆ ਕਿ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਇਸ ਲਈ ਕਿ ਤੁਸੀਂ ਇਉਂ ਕੀਤਾ ਹੈ ਅਤੇ ਮੇਰੀ ਸਲਾਹ ਨਹੀਂ ਮੰਨੀ ।
\s ਇਸਰਾਏਲ ਦੇ ਵਿਰੁੱਧ ਚੇਤਾਵਨੀ
\r (2 ਰਾਜਾ 14:8-20)
\p
\s5
\v 17 ਤਦ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੇ ਸਲਾਹ ਕਰ ਕੇ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੂੰ ਜੋ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ ਸੁਨੇਹਾ ਭੇਜਿਆ ਕਿ ਆ, ਅਸੀਂ ਇੱਕ ਦੂਜੇ ਨੂੰ ਆਹਮੋ-ਸਾਹਮਣੇ ਵੇਖੀਏ
\s5
\v 18 ਤਾਂ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਭੇਜਿਆ ਕਿ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ ਅਤੇ ਇੱਕ ਜੰਗਲੀ ਜਨੌਰ ਜੋ ਲਬਾਨੋਨ ਵਿੱਚ ਸੀ ਕੋਲੋਂ ਦੀ ਲੰਘਿਆ ਅਤੇ ਕੰਡਿਆਲੇ ਨੂੰ ਮਿੱਧ ਛੱਡਿਆ
\v 19 ਤੂੰ ਕਹਿੰਦਾ ਹੈਂ, ਵੇਖ ਮੈਂ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘੁਮੰਡ ਤੈਨੂੰ ਚੁੱਕਦਾ ਹੈ । ਘਰੇ ਰਹੁ । ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ ? ।
\s5
\v 20 ਪਰ ਅਮਸਯਾਹ ਨੇ ਧਿਆਨ ਨਾ ਕੀਤਾ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਆਇਆ ਕਿ ਉਹ ਉਨ੍ਹਾਂ ਨੂੰ ਵੈਰੀਆਂ ਦੇ ਹੱਥ ਵਿੱਚ ਇਸ ਕਾਰਨ ਦੇਵੇ ਕਿ ਉਹ ਅਦੋਮ ਦਿਆਂ ਦੇਵਤਿਆਂ ਕੋਲੋਂ ਪੁੱਛ-ਗਿੱਛ ਕਰਦੇ ਸਨ
\v 21 ਤਦ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਚੜ੍ਹਾਈ ਕੀਤੀ ਅਤੇ ਉਹ ਅਤੇ ਯਹੂਦਾਹ ਦਾ ਪਾਤਸ਼ਾਹ ਅਮਸਯਾਹ ਬੈਤ-ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ ਆਹਮੋ-ਸਾਹਮਣੇ ਹੋਏ
\v 22 ਤਦ ਯਹੂਦਾਹ ਨੇ ਇਸਰਾਏਲ ਦੇ ਅੱਗੇ ਹਾਰ ਖਾਧੀ ਅਤੇ ਹਰੇਕ ਆਪਣੇ ਤੰਬੂ ਨੂੰ ਭੱਜਾ
\s5
\v 23 ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਜੋ ਅਹਜ਼ਯਾਹ ਦਾ ਪੋਤਾ ਅਤੇ ਯਹੋਆਸ਼ ਦਾ ਪੁੱਤਰ ਸੀ ਬੈਤ-ਸ਼ਮਸ਼ ਵਿੱਚ ਫੜ੍ਹ ਲਿਆ ਅਤੇ ਯਰੂਸ਼ਲਮ ਵਿੱਚ ਵੜਿਆ ਅਤੇ ਯਰੂਸ਼ਲਮ ਦੀ ਸਫੀਲ ਇਫ਼ਰਾਈਮ ਦੇ ਫਾਟਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤੱਕ ਚਾਰ ਸੌ ਹੱਥ ਢਾਹ ਦਿੱਤੀ
\v 24 ਅਤੇ ਉਸ ਨੇ ਸਾਰਾ ਸੋਨਾ ਅਤੇ ਚਾਂਦੀ ਅਤੇ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਵਿੱਚ ਓਬੇਦ ਅਦੋਮ ਦੇ ਕੋਲੋਂ ਮਿਲੇ ਅਤੇ ਪਾਤਸ਼ਾਹ ਦੇ ਮਹਿਲ ਦੇ ਖਜ਼ਾਨੇ ਅਤੇ ਬੰਧਕ ਪੁਰਸ਼ਾਂ ਨੂੰ ਨਾਲ ਲੈ ਕੇ ਸਾਮਰਿਯਾ ਨੂੰ ਮੁੜਿਆ ।
\s5
\v 25 ਯਹੂਦਾਹ ਦਾ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਸਯਾਹ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੇ ਮਰਨ ਦੇ ਪਿੱਛੋਂ ਪੰਦਰਾਂ ਸਾਲ ਜਿਉਂਦਾ ਰਿਹਾ
\v 26 ਅਤੇ ਅਮਸਯਾਹ ਦੇ ਬਾਕੀ ਕੰਮ ਜੋ ਉਸ ਨੇ ਆਦ ਤੋਂ ਅੰਤ ਤੱਕ ਕੀਤੇ ਕੀ ਉਹ ਯਹੂਦਾਹ ਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਨਹੀਂ ਹਨ ?
\s5
\v 27 ਜਦ ਤੋਂ ਅਮਸਯਾਹ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰਿਆ ਤਦੋਂ ਹੀ ਯਰੂਸ਼ਲਮ ਦੇ ਲੋਕਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਸੋ ਉਹ ਲਾਕੀਸ਼ ਨੂੰ ਭੱਜ ਗਿਆ ਪਰ ਉਨ੍ਹਾਂ ਨੇ ਲਾਕੀਸ਼ ਵਿੱਚ ਉਹ ਦੇ ਪਿੱਛੇ ਆਦਮੀ ਭੇਜ ਕੇ ਉਹ ਨੂੰ ਉੱਥੇ ਕਤਲ ਕੀਤਾ
\v 28 ਅਤੇ ਉਹ ਉਹ ਨੂੰ ਘੋੜਿਆਂ ਉੱਤੇ ਲੈ ਆਏ ਅਤੇ ਯਹੂਦਾਹ ਦੇ ਸ਼ਹਿਰ ਵਿੱਚ ਉਹ ਦੇ ਪਿਉ-ਦਾਦਿਆਂ ਦੇ ਨਾਲ ਉਹ ਨੂੰ ਦੱਬਿਆ ।
\s5
\c 26
\s ਯਹੂਦਾਹ ਦੇ ਵਿੱਚ ਉਜ਼ੀਯਾਹ ਦਾ ਰਾਜ
\r (2 ਰਾਜਾ 14:21, 22; 15:1-7)
\p
\v 1 ਤਦ ਯਹੂਦਾਹ ਦੇ ਸਾਰੇ ਲੋਕਾਂ ਨੇ ਉਜ਼ੀਯਾਹ ਨੂੰ ਜੋ ਸੋਲ਼ਾਂ ਸਾਲਾਂ ਦਾ ਸੀ ਉਹ ਦੇ ਪਿਤਾ ਅਹਜ਼ਯਾਹ ਦੇ ਥਾਂ ਪਾਤਸ਼ਾਹ ਬਣਾਇਆ
\v 2 ਉਸ ਨੇ ਪਾਤਸ਼ਾਹ ਦੇ ਆਪਣੇ ਪਿਉ-ਦਾਦਿਆਂ ਦੇ ਨਾਲ ਸੌ ਜਾਣ ਦੇ ਮਗਰੋਂ ਏਲੋਥ ਨੂੰ ਬਣਾਇਆ ਤੇ ਉਹ ਨੂੰ ਯਹੂਦਾਹ ਵਿੱਚ ਫੇਰ ਮਿਲਾ ਦਿੱਤਾ
\v 3 ਉਜ਼ੀਯਾਹ ਸੋਲ਼ਾਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਬਵੰਜਾ ਸਾਲ ਰਾਜ ਕੀਤਾ । ਉਹ ਦੀ ਮਾਤਾ ਦਾ ਨਾਮ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ
\s5
\v 4 ਉਸ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਹੀ ਉਸ ਦੇ ਪਿਤਾ ਅਮਸਯਾਹ ਨੇ ਕੀਤਾ ਸੀ
\v 5 ਉਹ ਜ਼ਕਰਯਾਹ ਦੇ ਦਿਨਾਂ ਵਿੱਚ ਜੋ ਪਰਮੇਸ਼ੁਰ ਦੀ ਨਿਗਾਹ ਵਿੱਚ ਗਿਆਨਵੰਦ ਸੀ ਪਰਮੇਸ਼ੁਰ ਦਾ ਤਾਲਿਬ ਸੀ ਅਤੇ ਜਦੋਂ ਤੱਕ ਉਹ ਯਹੋਵਾਹ ਦਾ ਤਾਲਿਬ ਰਿਹਾ ਪਰਮੇਸ਼ੁਰ ਨੇ ਉਹ ਨੂੰ ਸਫ਼ਲ ਕੀਤਾ ।
\s5
\v 6 ਉਹ ਨਿੱਕਲ ਕੇ ਫਲਿਸਤੀਆਂ ਨਾਲ ਲੜਿਆ ਅਤੇ ਉਹ ਨੇ ਗਥ ਦੀ ਕੰਧ ਤੇ ਯਬਨਹ ਦੀ ਕੰਧ ਤੇ ਅਸ਼ਦੋਦ ਦੀ ਕੰਧ ਨੂੰ ਢਾਹ ਦਿੱਤਾ ਅਤੇ ਅਸ਼ਦੋਦ ਦੇ ਦੇਸ ਵਿੱਚ ਅਤੇ ਫਲਿਸਤੀਆਂ ਦੇ ਵਿੱਚ ਸ਼ਹਿਰ ਬਣਾਏ
\v 7 ਅਤੇ ਪਰਮੇਸ਼ੁਰ ਨੇ ਫਲਿਸਤੀਆਂ ਤੇ ਉਨ੍ਹਾਂ ਅਰਬੀਆਂ ਦੇ ਜੋ ਗੂਰ ਬਆਲ ਵਿੱਚ ਵੱਸਦੇ ਸਨ ਤੇ ਮਊਨੀਮ ਦੇ ਵਿਰੁੱਧ ਉਸ ਦੀ ਸਹਾਇਤਾ ਕੀਤੀ
\v 8 ਅਤੇ ਅੰਮੋਨੀਆਂ ਨੇ ਉਜ਼ੀਯਾਹ ਨੂੰ ਨਜ਼ਰਾਨੇ ਦਿੱਤੇ ਅਤੇ ਉਹ ਦਾ ਨਾਮ ਮਿਸਰ ਦੇ ਲਾਂਘੇ ਤੱਕ ਪੁੱਜ ਗਿਆ ਕਿਉਂ ਜੋ ਉਹ ਬਹੁਤ ਹੀ ਤਕੜਾ ਹੋ ਗਿਆ ਸੀ
\s5
\v 9 ਅਤੇ ਉਜ਼ੀਯਾਹ ਨੇ ਯਰੂਸ਼ਲਮ ਵਿੱਚ ਕੋਨੇ ਦੇ ਫਾਟਕ ਅਤੇ ਵਾਦੀ ਦੇ ਫਾਟਕ ਅਤੇ ਦੀਵਾਰ ਦੇ ਮੋੜ ਉੱਤੇ ਬੁਰਜ ਬਣਾਏ ਅਤੇ ਉਨ੍ਹਾਂ ਨੂੰ ਪੱਕਾ ਕੀਤਾ
\v 10 ਅਤੇ ਉਹ ਨੇ ਉਜਾੜ ਵਿੱਚ ਬੁਰਜ ਬਣਾਏ ਅਤੇ ਬਹੁਤ ਸਾਰੇ ਤਲਾਬ ਪੁਟਵਾਏ ਕਿਉਂ ਜੋ ਬੇਟ ਵਿੱਚ ਤੇ ਮਦਾਨ ਵਿੱਚ ਉਸ ਦੇ ਬਹੁਤ ਸਾਰੇ ਡੰਗਰ ਸਨ ਅਤੇ ਪਹਾੜਾਂ ਵਿੱਚ ਅਤੇ ਉਪਜਾਊ ਖੇਤਾਂ ਵਿੱਚ ਉਹ ਦੇ ਹਾਲੀ ਅਤੇ ਮਾਲੀ ਸਨ ਕਿਉਂ ਜੋ ਖੇਤੀ ਵਾੜੀ ਉਹ ਨੂੰ ਬਹੁਤ ਪਸੰਦ ਸੀ ।
\s5
\v 11 ਨਾਲੇ ਉਜ਼ੀਯਾਹ ਦੇ ਕੋਲ ਜੋਧਿਆਂ ਦੀ ਇੱਕ ਫੌਜ ਸੀ ਜੋ ਯੁੱਧ ਲਈ ਯਈਏਲ ਲਿਖਾਰੀ ਅਤੇ ਮਅਸੇਯਾਹ ਚੌਧਰੀ ਦੇ ਲੇਖੇ ਦੀ ਗਿਣਤੀ ਅਨੁਸਾਰ ਹਨਨਯਾਹ ਦੀ ਅਗਵਾਈ ਵਿੱਚ ਜੋ ਪਾਤਸ਼ਾਹ ਦੇ ਸਰਦਾਰਾਂ ਵਿੱਚੋਂ ਸੀ ਜਥੇਬੰਦ ਹੋ ਕੇ ਨਿੱਕਲਦੀ ਸੀ
\v 12 ਸੂਰਬੀਰਾਂ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਦੀ ਸਾਰੀ ਗਿਣਤੀ ਦੋ ਹਜ਼ਾਰ ਛੇ ਸੌ ਸੀ
\v 13 ਅਤੇ ਉਨ੍ਹਾਂ ਦੀ ਤਾਬਿਆਦਾਰੀ ਵਿੱਚ ਜੋਧਿਆਂ ਦੀ ਸੈਨਾ ਸੀ ਤਿੰਨ ਲੱਖ ਸਾਢੇ ਸੱਤ ਹਜ਼ਾਰ ਬਲਵੰਤ ਸੂਰਮੇ ਜਿਹੜੇ ਵੈਰੀਆਂ ਦੇ ਵਿਰੁੱਧ ਪਾਤਸ਼ਾਹ ਦੀ ਸਹਾਇਤਾ ਕਰਦੇ ਸਨ
\s5
\v 14 ਅਤੇ ਉਜ਼ੀਯਾਹ ਨੇ ਉਨ੍ਹਾਂ ਦੀ ਸਾਰੀ ਸੈਨਾ ਲਈ ਢਾਲਾਂ, ਬਰਛੇ, ਟੋਪ ਸੰਜੋਆਂ ਤੇ ਧਣੁਖ ਤੇ ਗੋਪੀਏ ਤਿਆਰ ਕੀਤੇ
\v 15 ਅਤੇ ਉਸ ਨੇ ਯਰੂਸ਼ਲਮ ਵਿੱਚ ਕਸਬੀ ਲੋਕਾਂ ਦੀਆਂ ਬਣਾਈਆਂ ਹੋਈਆਂ ਕਲਾਂ ਲਗਵਾਈਆਂ ਤਾਂ ਜੋ ਉਹ ਤੀਰ ਚਲਾਉਣ ਅਤੇ ਵੱਡੇ-ਵੱਡੇ ਪੱਥਰ ਵਗਾਹੁਣ ਲਈ ਬੁਰਜਾਂ ਤੇ ਕੰਧਾਂ ਉੱਪਰ ਲਗਾਈਆਂ ਜਾਣ । ਸੋ ਉਹ ਦਾ ਨਾਮ ਦੂਰ ਤੱਕ ਵੱਜਣ ਲੱਗਾ ਕਿਉਂ ਜੋ ਉਹ ਦੀ ਸਹਾਇਤਾ ਅਜਿਹੇ ਨਿਰਾਲੇ ਢੰਗ ਨਾਲ ਹੋਈ ਜੋ ਉਹ ਤਕੜਾ ਹੋ ਗਿਆ ।
\s ਉਜ਼ੀਯਾਹ ਦਾ ਘਮੰਡ ਅਤੇ ਉਸ ਦੀ ਸਜ਼ਾ
\p
\s5
\v 16 ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਐਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯਹੋਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ
\v 17 ਤਦ ਅਜ਼ਰਯਾਹ ਜਾਜਕ ਉਹ ਦੇ ਮਗਰ ਗਿਆ ਅਤੇ ਉਹ ਦੇ ਨਾਲ ਯਹੋਵਾਹ ਦੇ ਅੱਸੀ ਜਾਜਕ ਸਨ ਜੋ ਬਲਵੰਤ ਮਨੁੱਖ ਸਨ
\v 18 ਅਤੇ ਉਨ੍ਹਾਂ ਨੇ ਉਜ਼ੀਯਾਹ ਪਾਤਸ਼ਾਹ ਦਾ ਟਾਕਰਾ ਕੀਤਾ ਅਤੇ ਉਹ ਨੂੰ ਆਖਣ ਲੱਗੇ, ਹੇ ਉਜ਼ੀਯਾਹ ! ਯਹੋਵਾਹ ਦੇ ਲਈ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਸਗੋਂ ਜਾਜਕਾਂ ਅਰਥਾਤ ਹਾਰੂਨ ਦੇ ਪੁੱਤਰਾਂ ਦਾ ਕੰਮ ਹੈ ਜਿਹੜੇ ਧੂਪ ਧੁਖਾਉਣ ਲਈ ਪਵਿੱਤਰ ਕੀਤੇ ਗਏ ਹਨ । ਪਵਿੱਤਰ ਭਵਨ ਤੋਂ ਬਾਹਰ ਜਾ, ਕਿਉਂ ਜੋ ਤੂੰ ਬੇਈਮਾਨੀ ਕੀਤੀ ਹੈ ਅਤੇ ਯਹੋਵਾਹ ਪਰਮੇਸ਼ੁਰ ਵੱਲੋਂ ਇਹ ਤੇਰੀ ਵਡਿਆਈ ਦਾ ਕਾਰਨ ਨਹੀਂ ਹੋਵੇਗਾ
\s5
\v 19 ਤਦ ਉਜ਼ੀਯਾਹ ਗੁੱਸੇ ਹੋਇਆ ਅਤੇ ਉਹ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪਦਾਨ ਸੀ ਅਤੇ ਜਦੋਂ ਉਹ ਜਾਜਕਾਂ ਤੇ ਹਰਖ ਕਰ ਰਿਹਾ ਸੀ ਤਾਂ ਜਾਜਕਾਂ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਧੂਪ ਦੀ ਜਗਵੇਦੀ ਦੇ ਕੋਲ ਉਸ ਦੇ ਮੱਥੇ ਤੇ ਕੋੜ੍ਹ ਫੁੱਟ ਨਿੱਕਲਿਆ
\v 20 ਅਤੇ ਅਜ਼ਰਯਾਹ ਪ੍ਰਧਾਨ ਜਾਜਕ ਅਤੇ ਸਾਰੇ ਜਾਜਕਾਂ ਨੇ ਉਹ ਨੂੰ ਤੱਕਿਆ ਅਤੇ ਵੇਖੋ, ਉਹ ਦੇ ਮੱਥੇ ਉੱਤੇ ਕੋੜ੍ਹ ਨਿੱਕਲਿਆ ਹੋਇਆ ਸੀ ਸੋ ਉਹ ਨੂੰ ਛੇਤੀ ਉੱਥੋਂ ਕੱਢਿਆ ਸਗੋਂ ਉਹ ਨੇ ਆਪ ਹੀ ਬਾਹਰ ਜਾਣ ਵਿੱਚ ਛੇਤੀ ਕੀਤੀ ਕਿਉਂ ਜੋ ਯਹੋਵਾਹ ਦੀ ਮਾਰ ਉਹ ਨੂੰ ਪੈ ਰਹੀ ਸੀ
\s5
\v 21 ਸੋ ਉਜ਼ੀਯਾਹ ਪਾਤਸ਼ਾਹ ਆਪਣੇ ਮਰਨ ਤੱਕ ਕੋੜ੍ਹੀ ਰਿਹਾ ਅਤੇ ਕੋੜ੍ਹੀ ਹੋਣ ਦੇ ਕਾਰਨ ਇੱਕ ਅੱਡ ਘਰ ਵਿੱਚ ਰਹਿੰਦਾ ਸੀ ਕਿਉਂ ਜੋ ਉਹ ਯਹੋਵਾਹ ਦੇ ਭਵਨ ਵਿੱਚੋਂ ਛੇਕਿਆ ਗਿਆ ਸੀ ਅਤੇ ਉਹ ਦਾ ਪੁੱਤਰ ਯੋਥਾਮ ਪਾਤਸ਼ਾਹ ਦੇ ਮਹਿਲ ਉੱਤੇ ਸੀ ਅਤੇ ਦੇਸ ਦੇ ਲੋਕਾਂ ਦਾ ਨਿਆਂ ਕਰਦਾ ਸੀ
\s5
\v 22 ਅਤੇ ਉਜ਼ੀਯਾਹ ਦੇ ਬਾਕੀ ਕੰਮ ਆਦ ਤੋਂ ਅੰਤ ਤੱਕ ਆਮੋਸ ਦੇ ਪੁੱਤਰ ਯਸ਼ਾਯਾਹ ਨਬੀ ਨੇ ਲਿਖੇ
\v 23 ਸੋ ਉਜ਼ੀਯਾਹ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਉਹ ਦੇ ਪਿਉ-ਦਾਦਿਆਂ ਨਾਲ ਪਾਤਸ਼ਾਹਾਂ ਦੇ ਕਬਰਿਸਤਾਨ ਦੇ ਖੇਤ ਵਿੱਚ ਦੱਬਿਆ ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਕੋੜ੍ਹੀ ਹੈ ਅਤੇ ਯੋਥਾਮ ਉਹ ਦਾ ਪੁੱਤਰ ਉਹ ਦੇ ਥਾਂ ਰਾਜ ਕਰਨ ਲੱਗਾ ।
\s5
\c 27
\s ਯਹੂਦਾਹ ਵਿੱਚ ਯੋਥਾਮ ਦਾ ਰਾਜ
\r (2 ਰਾਜਾ 15:32-38)
\p
\v 1 ਯੋਥਾਮ ਪੰਝੀਆਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ । ਉਹ ਦੀ ਮਾਤਾ ਦਾ ਨਾਮ ਯਰੂਸ਼ਾਹ ਸੀ ਜੋ ਸਾਦੋਕ ਦੀ ਧੀ ਸੀ
\v 2 ਉਹ ਸੱਭੋ ਕੁਝ ਜੋ ਉਹ ਦੇ ਪਿਉ ਉਜ਼ੀਯਾਹ ਨੇ ਕੀਤਾ ਸੀ ਉਵੇਂ ਹੀ ਉਹ ਨੇ ਵੀ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਪਰ ਉਹ ਯਹੋਵਾਹ ਦੀ ਹੈਕਲ ਵਿੱਚ ਨਾ ਵੜਿਆ ਅਤੇ ਅਜੇ ਤੱਕ ਲੋਕੀ ਵਿਗੜੀ ਚਾਲ ਚੱਲਦੇ ਸਨ
\s5
\v 3 ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਦਰ ਬਣਾਇਆ ਅਤੇ ਓਫਲ ਦੀ ਕੰਧ ਉੱਤੇ ਉਸ ਨੇ ਬਹੁਤ ਕੁਝ ਬਣਾਇਆ
\v 4 ਉਸ ਨੇ ਯਹੂਦਾਹ ਦੇ ਪਹਾੜ ਵਿੱਚ ਸ਼ਹਿਰ ਬਣਾਏ ਅਤੇ ਜੰਗਲਾਂ ਵਿੱਚ ਕੋਟ ਤੇ ਬੁਰਜ ਬਣਵਾਏ
\s5
\v 5 ਉਹ ਅੰਮੋਨੀਆਂ ਦੇ ਰਾਜਾ ਨਾਲ ਵੀ ਲੜਿਆ ਅਤੇ ਉਨ੍ਹਾਂ ਨੂੰ ਜਿੱਤਿਆ ਅਤੇ ਉਸੇ ਸਾਲ ਅੰਮੋਨੀਆਂ ਨੇ ਇੱਕ ਸੌ ਕਿਨਤਾਰ ਚਾਂਦੀ ਅਤੇ ਪੰਝੱਤਰ ਹਜ਼ਾਰ ਮਣ ਕਣਕ ਅਤੇ ਪੰਝੱਤਰ ਹਜ਼ਾਰ ਮਣ ਜੌਂ ਉਹ ਨੂੰ ਦਿੱਤੇ ਅਤੇ ਉੱਨਾ ਹੀ ਅੰਮੋਨੀਆਂ ਨੇ ਦੂਜੇ ਅਤੇ ਤੀਜੇ ਸਾਲ ਵੀ ਉਹ ਨੂੰ ਦਿੱਤਾ
\s5
\v 6 ਸੋ ਯੋਥਾਮ ਬਲਵਾਨ ਹੋ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਰਾਹ ਠੀਕ ਕੀਤੇ ਸਨ
\v 7 ਅਤੇ ਯੋਥਾਮ ਦੇ ਬਾਕੀ ਕੰਮ ਅਤੇ ਉਹ ਦੀਆਂ ਸਾਰੀਆਂ ਲੜਾਈਆਂ ਅਤੇ ਉਹ ਦੇ ਵਰਤਾਓ ਵੇਖੋ, ਉਹ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ
\s5
\v 8 ਉਹ ਪੱਚੀਆਂ ਸਾਲਾਂ ਦਾ ਸੀ ਜਦੋਂ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ
\v 9 ਅਤੇ ਯੋਥਾਮ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਅਤੇ ਉਹ ਦਾ ਪੁੱਤਰ ਆਹਾਜ਼ ਉਹ ਦੇ ਥਾਂ ਰਾਜ ਕਰਨ ਲੱਗਾ ।
\s5
\c 28
\s ਯਹੂਦਾਹ ਦੇ ਵਿੱਚ ਆਹਾਜ਼ ਦਾ ਰਾਜ
\r (2 ਰਾਜਾ 16:1-4)
\p
\v 1 ਆਹਾਜ਼ ਵੀਹਾਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ । ਉਸ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਪਰ ਉਸ ਨੇ ਉਹ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਦਾਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ
\v 2 ਸਗੋਂ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਰਾਹਾਂ ਉੱਤੇ ਤੁਰਿਆ ਅਤੇ ਬਆਲੀਮ ਦੀਆਂ ਢਾਲੀਆਂ ਹੋਈਆਂ ਮੂਰਤੀਆਂ ਵੀ ਬਣਵਾਈਆਂ
\s5
\v 3 ਇਸ ਤੋਂ ਬਿਨ੍ਹਾਂ ਉਸ ਨੇ ਹੀਨੋਮ ਦੇ ਪੁੱਤਰ ਦੀ ਵਾਦੀ ਵਿੱਚ ਧੂਪ ਧੁਖਾਈ ਅਤੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਰਵਾਜਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ ਆਪਣੇ ਹੀ ਪੁੱਤਰਾਂ ਨੂੰ ਅੱਗ ਵਿੱਚ ਜਲਾਇਆ
\v 4 ਉਹ ਉੱਚਿਆਂ ਥਾਵਾਂ ਅਤੇ ਟਿੱਲਿਆਂ ਉੱਤੇ ਅਤੇ ਹਰ ਹਰੇ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਉਂਦਾ ਅਤੇ ਧੂਪ ਧੁਖਾਉਂਦਾ ਰਿਹਾ ।
\s ਅਰਾਮ ਅਤੇ ਇਸਰਾਏਲ ਦੇ ਵਿਰੁੱਧ ਚੇਤਾਵਨੀ
\r (2 ਰਾਜਾ 16:5)
\p
\s5
\v 5 ਇਸੇ ਲਈ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਉਸ ਨੂੰ ਅਰਾਮ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਸੋ ਉਨ੍ਹਾਂ ਨੇ ਉਸ ਨੂੰ ਮਾਰਿਆ ਅਤੇ ਉਸ ਦੇ ਲੋਕਾਂ ਵਿੱਚੋਂ ਗ਼ੁਲਾਮਾਂ ਦੇ ਜੱਥਿਆਂ ਦੇ ਜੱਥੇ ਲੈ ਗਏ ਅਤੇ ਉਨ੍ਹਾਂ ਨੂੰ ਦੰਮਿਸਕ ਵਿੱਚ ਲੈ ਆਏ ਅਤੇ ਇਸਰਾਏਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਜਿਸ ਨੇ ਉਸ ਨੂੰ ਮਾਰਿਆ ਅਤੇ ਵੱਡਾ ਕਤਲੇਆਮ ਕੀਤਾ
\v 6 ਅਤੇ ਰਮਲਯਾਹ ਦੇ ਪੁੱਤਰ ਫਕਹ ਨੇ ਇੱਕੋ ਹੀ ਦਿਨ ਵਿੱਚ ਯਹੂਦਾਹ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਨੂੰ ਜੋ ਸਾਰੇ ਸੂਰਮੇ ਸਨ ਕਤਲ ਕਰ ਦਿੱਤਾ ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ
\s5
\v 7 ਅਤੇ ਜ਼ਿਕਰੀ ਨੇ ਜੋ ਅਫਰਾਈਮ ਦਾ ਇੱਕ ਸੂਰਮਾ ਸੀ ਮਆਸੀਯਾਹ ਰਾਜ ਕੁਮਾਰ ਨੂੰ ਅਤੇ ਮਹਿਲ ਦੇ ਹਾਕਮ ਅਜ਼ਰੀਕਾਮ ਨੂੰ ਅਤੇ ਪਾਤਸ਼ਾਹ ਦੇ ਵਜ਼ੀਰ ਅਲਕਾਨਾਹ ਨੂੰ ਮਾਰ ਸੁੱਟਿਆ ।
\s ਨਬੀ ਓਦੇਦ
\p
\v 8 ਅਤੇ ਇਸਰਾਏਲੀ ਆਪਣੇ ਭਰਾਵਾਂ ਵਿੱਚੋਂ ਦੋ ਲੱਖ ਔਰਤਾਂ ਅਤੇ ਪੁੱਤਰਾਂ ਧੀਆਂ ਨੂੰ ਗ਼ੁਲਾਮ ਕਰ ਕੇ ਲੈ ਗਏ ਅਤੇ ਉਨ੍ਹਾਂ ਦਾ ਬਹੁਤ ਸਾਰਾ ਮਾਲ ਲੁੱਟ ਲਿਆ ਅਤੇ ਲੁੱਟ ਨੂੰ ਸਾਮਰਿਯਾ ਵਿੱਚ ਲੈ ਆਏ
\s5
\v 9 ਉੱਥੇ ਯਹੋਵਾਹ ਦਾ ਇੱਕ ਨਬੀ ਸੀ ਜਿਸ ਦਾ ਨਾਮ ਓਦੇਦ ਸੀ । ਉਹ ਉਸ ਸੈਨਾ ਦੇ ਸਵਾਗਤ ਲਈ ਗਿਆ ਜੋ ਸਾਮਰਿਯਾ ਨੂੰ ਆ ਰਹੀ ਸੀ ਅਤੇ ਉਨ੍ਹਾਂ ਨੂੰ ਆਖਣ ਲੱਗਾ, ਵੇਖੋ, ਇਸ ਲਈ ਕਿ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦਾ ਪਰਮੇਸ਼ੁਰ ਯਹੂਦਾਹ ਤੋਂ ਨਰਾਜ਼ ਸੀ ਉਸ ਨੇ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸੀਂ ਉਨ੍ਹਾਂ ਨੂੰ ਅਜਿਹੇ ਗੁੱਸੇ ਵਿੱਚ ਕਤਲ ਕੀਤਾ ਹੈ ਜੋ ਅਕਾਸ਼ ਤੱਕ ਪੁੱਜਿਆ !
\v 10 ਹੁਣ ਯਹੂਦਾਹ ਅਤੇ ਯਰੂਸ਼ਲਮ ਦੀ ਵੰਸ ਨੂੰ ਕੀ ਤੁਸੀਂ ਆਪਣੇ ਗੋਲੇ ਅਤੇ ਗੋਲੀਆਂ ਬਣਾ ਕੇ ਉਨ੍ਹਾਂ ਨੂੰ ਦਬਾਈ ਰੱਖੋਗੇ ? ਪਰ ਕੀ ਤੁਹਾਡੇ ਹੀ ਪਾਪ ਜਿਹੜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤੇ ਹਨ ਤੁਹਾਡੇ ਸਿਰ ਨਹੀਂ ?
\v 11 ਹੁਣ ਤੁਸੀਂ ਮੇਰੀ ਗੱਲ ਸੁਣੋ ਅਤੇ ਉਨ੍ਹਾਂ ਬੰਧੂਆਂ ਨੂੰ ਜਿਨ੍ਹਾਂ ਨੂੰ ਤੁਸੀਂ ਆਪਣੇ ਭਰਾਵਾਂ ਵਿੱਚੋਂ ਫੜ ਲਿਆ ਹੈ ਅਜ਼ਾਦ ਕਰ ਕੇ ਮੋੜ ਦਿਓ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਤੁਹਾਡੇ ਉੱਤੇ ਹੈ
\s5
\v 12 ਤਦ ਅਫਰਈਮੀਆਂ ਦੇ ਮੁਖੀਆਂ ਵਿੱਚੋਂ ਯਹੋਹਾਨਾਨ ਦਾ ਪੁੱਤਰ ਅਜ਼ਰਯਾਹ ਮਸ਼ੀਲੇਮੋਥ ਦਾ ਪੁੱਤਰ ਬਰਕਯਾਹ ਅਤੇ ਸ਼ਲੂਮ ਦਾ ਪੁੱਤਰ ਯਾਹਜ਼ਕੀਯਾਹ ਅਤੇ ਹਦਲੀ ਦਾ ਪੁੱਤਰ ਅਮਾਸਾ ਉਨ੍ਹਾਂ ਦੇ ਸਾਹਮਣੇ ਜਿਹੜੇ ਯੁੱਧ ਤੋਂ ਆ ਰਹੇ ਸਨ, ਖੜ੍ਹੇ ਹੋ ਗਏ
\v 13 ਅਤੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਬੰਧੂਆਂ ਨੂੰ ਇੱਥੇ ਨਹੀਂ ਲਿਆ ਸਕੋਗੇ ਇਸ ਲਈ ਕਿ ਤੁਸੀਂ ਜੋ ਕੀਤਾ ਹੈ ਉਸ ਕਰਕੇ ਅਸੀਂ ਯਹੋਵਾਹ ਦੇ ਪਾਪੀ ਬਣਾਂਗੇ ਅਤੇ ਸਾਡੀਆਂ ਭੁੱਲਾਂ ਅਤੇ ਪਾਪ ਵੱਧ ਜਾਣਗੇ ਕਿਉਂ ਜੋ ਸਾਡੀ ਭੁੱਲ ਵੱਡੀ ਹੈ ਅਤੇ ਇਸਰਾਏਲ ਉੱਤੇ ਵੱਡਾ ਕਹਿਰ ਹੈ
\s5
\v 14 ਸੋ ਉਨ੍ਹਾਂ ਸ਼ਸਤ੍ਰ ਧਾਰੀ ਲੋਕਾਂ ਨੇ ਬੰਧੂਆਂ ਅਤੇ ਲੁੱਟ ਦੇ ਮਾਲ ਨੂੰ ਸਰਦਾਰਾਂ ਅਤੇ ਸਾਰੀ ਸਭਾ ਦੇ ਸਾਹਮਣੇ ਛੱਡ ਦਿੱਤਾ
\v 15 ਅਤੇ ਉਹ ਮਨੁੱਖ ਜਿਨ੍ਹਾਂ ਦੇ ਨਾਮ ਲਏ ਗਏ ਹਨ ਉੱਠੇ ਅਤੇ ਬੰਧੂਆਂ ਨੂੰ ਸੰਭਾਲਿਆ ਅਤੇ ਲੁੱਟ ਦੇ ਮਾਲ ਵਿੱਚੋਂ ਉਨ੍ਹਾਂ ਸਾਰਿਆਂ ਨੂੰ ਜੋ ਉਨ੍ਹਾਂ ਵਿੱਚੋਂ ਨੰਗੇ ਸਨ ਕੱਪੜੇ ਪਵਾਏ ਅਤੇ ਉਨ੍ਹਾਂ ਦੇ ਪੈਰੀਂ ਜੁੱਤੀਆਂ ਪਵਾਈਆਂ ਅਤੇ ਉਨ੍ਹਾਂ ਨੂੰ ਖਾਣ-ਪੀਣ ਲਈ ਦਿੱਤਾ ਅਤੇ ਉਨ੍ਹਾਂ ਉੱਤੇ ਤੇਲ ਮਲਿਆ ਅਤੇ ਉਨ੍ਹਾਂ ਵਿੱਚੋਂ ਜਿਹੜੇ ਲਿੱਸੇ ਸਨ ਉਨ੍ਹਾਂ ਨੂੰ ਖੋਤਿਆਂ ਦੇ ਉੱਤੇ ਚੜ੍ਹਾ ਕੇ ਖਜ਼ੂਰਾਂ ਦੇ ਰੁੱਖਾਂ ਦੇ ਸ਼ਹਿਰ ਯਰੀਹੋ ਵਿੱਚ ਉਨ੍ਹਾਂ ਦੇ ਭਰਾਵਾਂ ਦੇ ਕੋਲ ਪੁਚਾ ਦਿੱਤਾ ਤਾਂ ਉਹ ਸਾਮਰਿਯਾ ਨੂੰ ਮੁੜ ਪਏ ।
\s ਆਹਾਜ਼ ਦਾ ਅੱਸ਼ੂਰ ਤੋਂ ਸਹਾਇਤਾ ਮੰਗਣਾ
\r (2 ਰਾਜਾ 16:7-9)
\p
\s5
\v 16 ਓਸ ਵੇਲੇ ਆਹਾਜ਼ ਪਾਤਸ਼ਾਹ ਨੇ ਅੱਸ਼ੂਰ ਦੇ ਰਾਜਿਆਂ ਨੂੰ ਸੰਦੇਸ਼ ਭੇਜਿਆ ਕਿ ਉਸ ਦੀ ਸਹਾਇਤਾ ਕਰਨ
\v 17 ਇਸ ਲਈ ਕਿ ਅਦੋਮੀਆਂ ਨੇ ਫੇਰ ਹੱਲਾ ਕਰ ਕੇ ਯਹੂਦਾਹ ਨੂੰ ਮਾਰ ਲਿਆ ਅਤੇ ਬੰਧੂਆਂ ਨੂੰ ਲੈ ਗਏ
\v 18 ਅਤੇ ਫਲਿਸਤੀਆਂ ਨੇ ਵੀ ਬੇਟ ਦੀ ਧਰਤੀ ਦੇ ਅਤੇ ਯਹੂਦਾਹ ਦੇ ਦੱਖਣ ਦੇ ਸ਼ਹਿਰਾਂ ਉੱਤੇ ਹੱਲਾ ਕਰ ਕੇ ਬੈਤ-ਸ਼ਮਸ਼ ਅਤੇ ਅਯਾਲੋਨ ਅਤੇ ਗਦੇਰੋਥ ਅਤੇ ਸੋਕੋ ਅਤੇ ਉਹ ਦੇ ਪਿੰਡਾਂ ਨੂੰ ਅਤੇ ਤਿਮਨਾਹ ਅਤੇ ਉਹ ਦੇ ਪਿੰਡਾਂ ਨੂੰ ਅਤੇ ਗਿਮਜ਼ੋ ਅਤੇ ਉਹ ਦੇ ਪਿੰਡਾਂ ਨੂੰ ਵੀ ਲੈ ਲਿਆ ਸੀ ਅਤੇ ਉਨ੍ਹਾਂ ਵਿੱਚ ਵੱਸ ਗਏ ਸਨ
\s5
\v 19 ਕਿਉਂ ਜੋ ਯਹੋਵਾਹ ਨੇ ਇਸਰਾਏਲ ਦੇ ਪਾਤਸ਼ਾਹ ਆਹਾਜ਼ ਦੇ ਕਾਰਨ ਯਹੂਦਾਹ ਨੂੰ ਅਧੀਨ ਕੀਤਾ ਇਸ ਲਈ ਕਿ ਉਸ ਨੇ ਯਹੂਦਾਹ ਵਿੱਚ ਅਵਾਰਾ ਚਾਲ ਚੱਲ ਕੇ ਯਹੋਵਾਹ ਦੀ ਵੱਡੀ ਬੇਈਮਾਨੀ ਕੀਤੀ ਸੀ
\v 20 ਅਤੇ ਅੱਸ਼ੂਰ ਦਾ ਪਾਤਸ਼ਾਹ ਤਿਗਲਥ ਪਿਲਨਾਸਰ ਉਹ ਦੇ ਕੋਲ ਆਇਆ ਪਰ ਉਸ ਨੇ ਉਹ ਨੂੰ ਤੰਗ ਕੀਤਾ ਅਤੇ ਉਹ ਦੀ ਸਹਾਇਤਾ ਨਾ ਕੀਤੀ
\v 21 ਭਾਵੇਂ ਆਹਾਜ਼ ਨੇ ਯਹੋਵਾਹ ਦੇ ਭਵਨ ਅਤੇ ਪਾਤਸ਼ਾਹ ਅਤੇ ਸਰਦਾਰਾਂ ਦੇ ਮਹਿਲਾਂ ਵਿੱਚੋਂ ਮਾਲ ਲੈ ਕੇ ਅੱਸ਼ੂਰ ਦੇ ਰਾਜਾ ਨੂੰ ਦਿੱਤਾ ਪਰ ਤਾਂ ਵੀ ਉਸ ਦੀ ਕੁਝ ਸਹਾਇਤਾ ਨਾ ਹੋਈ ।
\s ਆਹਾਜ਼ ਦੇ ਪਾਪ ਅਤੇ ਉਸ ਦੀ ਮੌਤ
\p
\s5
\v 22 ਆਪਣੀ ਤੰਗੀ ਦੇ ਵੇਲੇ ਵੀ ਇਸੇ ਆਹਾਜ਼ ਪਾਤਸ਼ਾਹ ਨੇ ਯਹੋਵਾਹ ਨਾਲ ਹੋਰ ਵੀ ਬੇਈਮਾਨੀ ਕੀਤੀ
\v 23 ਉਸ ਨੇ ਦੰਮਿਸ਼ਕ ਦੇ ਦੇਵਤਿਆਂ ਲਈ ਜਿਨ੍ਹਾਂ ਨੇ ਉਹ ਨੂੰ ਮਾਰਿਆ ਸੀ ਬਲੀਆਂ ਚੜ੍ਹਾਈਆਂ ਅਤੇ ਆਖਿਆ ਕਿ ਅਰਾਮ ਦੇ ਪਾਤਸ਼ਾਹਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਦਾਨ ਕਰਾਂਗਾ ਤਾਂ ਜੋ ਉਹ ਮੇਰੀ ਸਹਾਇਤਾ ਕਰਨ ਪਰ ਉਹ ਉਹ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਨ ਬਣੇ
\s5
\v 24 ਤਾਂ ਆਹਾਜ਼ ਨੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਇਕੱਠਾ ਕੀਤਾ ਅਤੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਟੋਟੇ-ਟੋਟੇ ਕੀਤਾ ਅਤੇ ਯਹੋਵਾਹ ਦੇ ਭਵਨ ਦੇ ਬੂਹਿਆਂ ਨੂੰ ਬੰਦ ਕਰ ਦਿੱਤਾ ਅਤੇ ਆਪਣੇ ਲਈ ਯਰੂਸ਼ਲਮ ਦੇ ਹਰ ਖੂੰਜੇ ਵਿੱਚ ਜਗਵੇਦੀਆਂ ਬਣਵਾਈਆਂ
\v 25 ਅਤੇ ਯਹੂਦਾਹ ਦੇ ਇੱਕ-ਇੱਕ ਸ਼ਹਿਰ ਵਿੱਚ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਦੇ ਲਈ ਉੱਚੇ ਸਥਾਨ ਬਣਾਏ ਅਤੇ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੂੰ ਹਰਖ ਦਿਲਾਇਆ
\s5
\v 26 ਉਹ ਦੇ ਬਾਕੀ ਕੰਮ ਅਤੇ ਉਹ ਦੇ ਸਾਰੇ ਮਾਰਗ ਮੁੱਢ ਤੋਂ ਅੰਤ ਤੱਕ, ਵੇਖੋ, ਉਹ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹੋਏ ਹਨ
\v 27 ਆਹਾਜ਼ ਆਪਣੇ ਪਿਉ-ਦਾਦਿਆਂ ਦੇ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਯਰੂਸ਼ਲਮ ਸ਼ਹਿਰ ਵਿੱਚ ਦੱਬ ਦਿੱਤਾ ਕਿਉਂ ਜੋ ਉਹ ਉਹ ਨੂੰ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਾ ਲਿਆਏ । ਉਹ ਦਾ ਪੁੱਤਰ ਹਿਜ਼ਕੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ ।
\s5
\c 29
\s ਯਹੂਦਾਹ ਦੇ ਵਿੱਚ ਹਿਜ਼ਕੀਯਾਹ ਦਾ ਰਾਜ
\r (2 ਰਾਜਾ 18:1-3)
\p
\v 1 ਹਿਜ਼ਕੀਯਾਹ ਪੰਝੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ । ਉਹ ਦੀ ਮਾਤਾ ਦਾ ਨਾਮ ਅਬੀਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ
\v 2 ਅਤੇ ਸਭ ਕੁੱਝ ਜੋ ਉਸ ਦੇ ਪਿਉ ਦਾਊਦ ਨੇ ਕੀਤਾ ਸੀ ਉਸ ਨੇ ਉਸੇ ਤਰ੍ਹਾਂ ਉਹੋ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ।
\s ਹੈਕਲ ਦਾ ਸ਼ੁੱਧੀਕਰਣ
\p
\s5
\v 3 ਉਸ ਨੇ ਆਪਣੇ ਰਾਜ ਦੇ ਪਹਿਲੇ ਸਾਲ ਦੇ ਪਹਿਲੇ ਮਹੀਨੇ ਯਹੋਵਾਹ ਦੇ ਭਵਨ ਦੇ ਦਰਵਾਜ਼ਿਆਂ ਨੂੰ ਖੋਲਿਆ ਅਤੇ ਉਨ੍ਹਾਂ ਦੀ ਮੁਰੰਮਤ ਕੀਤੀ
\v 4 ਉਹ ਜਾਜਕਾਂ ਅਤੇ ਲੇਵੀਆਂ ਨੂੰ ਲੈ ਆਇਆ ਅਤੇ ਉਨ੍ਹਾਂ ਨੂੰ ਪੂਰਬ ਵੱਲ ਮੈਦਾਨ ਵਿੱਚ ਇਕੱਠਿਆਂ ਕੀਤਾ
\v 5 ਅਤੇ ਉਨ੍ਹਾਂ ਨੂੰ ਆਖਿਆ, ਹੇ ਲੇਵੀਓ, ਮੇਰੀ ਸੁਣੋ ! ਹੁਣ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਇਸ ਭਵਨ ਨੂੰ ਵੀ ਪਵਿੱਤਰ ਕਰੋ ਅਤੇ ਇਸ ਪਵਿੱਤਰ ਸਥਾਨ ਵਿੱਚੋਂ ਮੈਲ਼ ਨੂੰ ਕੱਢ ਕੇ ਬਾਹਰ ਲੈ ਜਾਓ
\s5
\v 6 ਕਿਉਂ ਜੋ ਸਾਡੇ ਪਿਉ-ਦਾਦਿਆਂ ਨੇ ਬੇਈਮਾਨੀ ਕੀਤੀ ਅਤੇ ਜੋ ਯਹੋਵਾਹ ਸਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਹੈ ਸੋ ਹੀ ਕੀਤਾ ਅਤੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ ਅਤੇ ਯਹੋਵਾਹ ਦੇ ਡੇਹਰੇ ਵੱਲੋਂ ਆਪਣਾ ਮੂੰਹ ਮੋੜ ਲਿਆ ਸੀ ਅਤੇ ਉਹ ਦੀ ਵੱਲ ਆਪਣੀ ਪਿੱਠ ਕਰ ਦਿੱਤੀ
\v 7 ਉਨ੍ਹਾਂ ਨੇ ਡਿਉੜੀ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਦੀਵੇ ਬੁਝਾ ਦਿੱਤੇ ਉਨ੍ਹਾਂ ਨੇ ਧੂਪ ਨਹੀਂ ਧੁਖਾਈ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਹੋਮ ਦੀ ਬਲੀ ਨਹੀਂ ਚੜ੍ਹਾਈ
\s5
\v 8 ਇਸ ਲਈ ਯਹੋਵਾਹ ਦਾ ਕਹਿਰ ਯਹੂਦਾਹ ਅਤੇ ਯਰੂਸ਼ਲਮ ਉੱਤੇ ਆ ਪਿਆ ਹੈ, ਅਤੇ ਉਸ ਨੇ ਉਨ੍ਹਾਂ ਨੂੰ ਛੱਡ ਦਿੱਤਾ ਹੈ ਅਤੇ ਉਨ੍ਹਾਂ ਨੂੰ ਹੌਲ ਅਤੇ ਹੈਰਾਨੀ ਅਤੇ ਧਿਤਕਾਰ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖਦੇ ਹੋ
\v 9 ਵੇਖੋ, ਇਸੇ ਕਰਕੇ ਸਾਡੇ ਪਿਉ-ਦਾਦੇ ਤਲਵਾਰ ਨਾਲ ਮਾਰੇ ਗਏ ਅਤੇ ਸਾਡੇ ਮੁੰਡੇ ਕੁੜੀਆਂ ਅਤੇ ਸਾਡੀਆਂ ਔਰਤਾਂ ਗ਼ੁਲਾਮੀ ਵਿੱਚ ਹਨ
\s5
\v 10 ਹੁਣ ਮੇਰੇ ਦਿਲ ਵਿੱਚ ਹੈ ਕਿ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨਾਲ ਨੇਮ ਬੰਨ੍ਹਾ ਤਾਂ ਜੋ ਉਸ ਦਾ ਘੋਰ ਕਹਿਰ ਸਾਡੇ ਉੱਤੋਂ ਟਲ ਜਾਵੇ
\v 11 ਹੇ ਮੇਰੇ ਪੁੱਤਰੋ, ਤੁਸੀਂ ਹੁਣ ਢਿੱਲੇ ਨਾ ਪੈਣਾ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਚੁਣ ਲਿਆ ਹੈ ਕਿ ਉਹ ਦੇ ਸਨਮੁਖ ਖੜ੍ਹੇ ਹੋਵੋ ਅਤੇ ਉਹ ਦੀ ਸੇਵਾ ਕਰੋ ਅਤੇ ਉਹ ਦੇ ਸੇਵਾਦਾਰ ਬਣੋ ਅਤੇ ਧੂਪ ਧੁਖਾਓ ।
\s5
\v 12 ਤਦ ਇਹ ਲੇਵੀ ਉੱਠੇ ਅਰਥਾਤ ਕਹਾਥੀਆਂ ਵਿੱਚੋਂ ਅਮਾਸਈ ਦਾ ਪੁੱਤਰ ਮਹਥ ਅਤੇ ਅਜ਼ਰਯਾਹ ਦਾ ਪੁੱਤਰ ਯੋਏਲ ਅਤੇ ਮਰਾਰੀਆਂ ਵਿੱਚੋਂ ਅਬਦੀ ਦਾ ਪੁੱਤਰ ਕੀਸ਼ ਅਤੇ ਯਹਲਲਏਲ ਦਾ ਪੁੱਤਰ ਅਜ਼ਰਯਾਹ ਅਤੇ ਗੇਰਸ਼ੋਨੀਆਂ ਵਿੱਚੋਂ ਜ਼ਿਮਾ ਦਾ ਪੁੱਤਰ ਯੋਆਹ ਅਤੇ ਯੋਆਹ ਦਾ ਪੁੱਤਰ ਏਦਨ
\v 13 ਅਤੇ ਅਲੀਸਾਫਾਨੀਆਂ ਵਿੱਚੋਂ ਸ਼ਿਮਰੀ, ਯਿਏਲ ਅਤੇ ਆਸਾਫੀਆਂ ਵਿੱਚੋਂ ਜ਼ਕਰਯਾਹ ਅਤੇ ਮਤਨਯਾਹ
\v 14 ਅਤੇ ਹੇਮਾਨੀਆਂ ਵਿੱਚੋਂ ਯਹੀਏਲ ਅਤੇ ਸ਼ਮੀ ਅਤੇ ਯਦੂਥੂਨੀਆਂ ਵਿੱਚੋਂ ਸ਼ਮਅਯਾਹ ਅਤੇ ਅਜ਼ੀਏਲ
\s5
\v 15 ਉਨ੍ਹਾਂ ਨੇ ਆਪਣੇ ਭਰਾਵਾਂ ਨੂੰ ਇਕੱਠਾ ਕਰ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਪਾਤਸ਼ਾਹ ਦੇ ਹੁਕਮ ਨਾਲ ਜਿਹੜਾ ਯਹੋਵਾਹ ਦੇ ਵਾਕ ਅਨੁਸਾਰ ਸੀ ਯਹੋਵਾਹ ਦੇ ਭਵਨ ਨੂੰ ਸਾਫ਼ ਕਰਨ ਲਈ ਅੰਦਰ ਗਏ
\v 16 ਅਤੇ ਜਾਜਕ ਯਹੋਵਾਹ ਦੇ ਭਵਨ ਨੂੰ ਸਾਫ਼ ਕਰਨ ਲਈ ਯਹੋਵਾਹ ਦੇ ਭਵਨ ਦੇ ਅੰਦਰਲੇ ਥਾਂ ਵਿੱਚ ਗਏ ਅਤੇ ਉਹ ਸਾਰੀ ਮੈਲ਼ ਕੁਚੈਲ ਜੋ ਉਨ੍ਹਾਂ ਨੂੰ ਯਹੋਵਾਹ ਦੀ ਹੈਕਲ ਵਿੱਚੋਂ ਲੱਭੀ ਬਾਹਰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਲੈ ਆਏ ਤਾਂ ਲੇਵੀਆਂ ਨੇ ਉਹ ਨੂੰ ਲੈ ਲਿਆ ਅਤੇ ਕਿਦਰੋਨ ਦੇ ਨਾਲੇ ਵਿੱਚ ਬਾਹਰ ਸੁੱਟ ਦਿੱਤਾ
\v 17 ਪਹਿਲੇ ਮਹੀਨੇ ਦੀ ਪਹਿਲੀ ਤਰੀਖ ਨੂੰ ਉਨ੍ਹਾਂ ਨੇ ਪਵਿੱਤਰ ਕਰਨ ਦਾ ਕੰਮ ਸ਼ੁਰੂ ਕੀਤਾ ਅਤੇ ਉਹ ਉਸ ਮਹੀਨੇ ਦੇ ਅੱਠਵੇਂ ਦਿਨ ਯਹੋਵਾਹ ਦੀ ਡਿਉੜੀ ਤੱਕ ਪਹੁੰਚੇ । ਉਨ੍ਹਾਂ ਨੇ ਅੱਠਾਂ ਦਿਨਾਂ ਵਿੱਚ ਯਹੋਵਾਹ ਦੇ ਭਵਨ ਨੂੰ ਪਵਿੱਤਰ ਕਰ ਲਿਆ ਸੋ ਪਹਿਲੇ ਮਹੀਨੇ ਦੀ ਸੋਲਾਂ ਤਰੀਖ ਨੂੰ ਉਹ ਕੰਮ ਪੂਰਾ ਹੋ ਗਿਆ
\s5
\v 18 ਤਦ ਉਨ੍ਹਾਂ ਨੇ ਹਿਜ਼ਕੀਯਾਹ ਪਾਤਸ਼ਾਹ ਦੇ ਸਾਹਮਣੇ ਜਾ ਕੇ ਆਖਿਆ ਕਿ ਅਸੀਂ ਯਹੋਵਾਹ ਦੇ ਸਾਰੇ ਭਵਨ ਨੂੰ ਅਤੇ ਹੋਮ ਬਲੀ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ, ਉਸ ਦੀ ਚੜ੍ਹਤ ਦੀ ਰੋਟੀ ਦੀ ਮੇਜ਼ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ ਸਾਫ਼ ਕਰ ਦਿੱਤਾ ਹੈ
\v 19 ਅਤੇ ਉਨ੍ਹਾਂ ਸਾਰਿਆਂ ਭਾਂਡਿਆਂ ਨੂੰ ਜਿਨ੍ਹਾਂ ਨੂੰ ਆਹਾਜ਼ ਪਾਤਸ਼ਾਹ ਨੇ ਆਪਣੇ ਰਾਜ ਵਿੱਚ ਬੇਈਮਾਨੀ ਦੇ ਕਾਰਨ ਰੱਦ ਕਰ ਛੱਡਿਆ ਸੀ ਅਸੀਂ ਪਵਿੱਤਰ ਕਰ ਦਿੱਤਾ ਅਤੇ ਵੇਖੋ, ਉਹ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਹਨ ।
\s ਹੈਕਲ ਦਾ ਦੁਬਾਰਾ ਅਰਪਣ
\p
\s5
\v 20 ਤਾਂ ਹਿਜ਼ਕੀਯਾਹ ਪਾਤਸ਼ਾਹ ਸਵੇਰੇ ਉੱਠਿਆ ਅਤੇ ਆਪਣੇ ਸ਼ਹਿਰ ਦੇ ਸਰਦਾਰਾਂ ਨੂੰ ਲੈ ਕੇ ਯਹੋਵਾਹ ਦੇ ਭਵਨ ਨੂੰ ਚੜ੍ਹ ਗਿਆ
\v 21 ਤਾਂ ਉਹ ਸੱਤ ਬਲ਼ਦ, ਸੱਤ ਛੱਤ੍ਰੇ, ਸੱਤ ਭੇਡਾਂ ਅਤੇ ਸੱਤ ਬੱਕਰੇ ਰਾਜ ਦੇ ਲਈ, ਪਵਿੱਤਰ ਸਥਾਨ ਦੇ ਲਈ ਅਤੇ ਯਹੂਦਾਹ ਦੇ ਲਈ ਪਾਪ ਦੀ ਬਲੀ ਨੂੰ ਲੈ ਆਏ ਅਤੇ ਉਹ ਨੇ ਹਾਰੂਨ ਦੀ ਵੰਸ ਦੇ ਜਾਜਕਾਂ ਨੂੰ ਆਖਿਆ ਕਿ ਉਨ੍ਹਾਂ ਨੂੰ ਯਹੋਵਾਹ ਦੀ ਜਗਵੇਦੀ ਉੱਤੇ ਬਲੀ ਲਈ ਚੜ੍ਹਾਓ
\s5
\v 22 ਸੋ ਉਨ੍ਹਾਂ ਨੇ ਬਲ਼ਦਾਂ ਨੂੰ ਕੱਟ ਦਿੱਤਾ ਅਤੇ ਜਾਜਕਾਂ ਨੇ ਲਹੂ ਨੂੰ ਲੈ ਕੇ ਜਗਵੇਦੀ ਉੱਤੇ ਛਿੜਕਿਆ ਅਤੇ ਛਤ੍ਰਿਆਂ ਨੂੰ ਵੀ ਕੱਟਿਆ ਅਤੇ ਲਹੂ ਲੈ ਕੇ ਜਗਵੇਦੀ ਉੱਤੇ ਛਿੜਕਿਆ ਅਤੇ ਉਨ੍ਹਾਂ ਨੇ ਭੇਡਾਂ ਲੈ ਕੇ ਕੱਟੀਆਂ ਅਤੇ ਉਹਨਾਂ ਦੇ ਲਹੂ ਨੂੰ ਜਗਵੇਦੀ ਉੱਤੇ ਛਿੜਕਿਆ
\v 23 ਤਾਂ ਉਹ ਬੱਕਰਿਆਂ ਨੂੰ ਪਾਤਸ਼ਾਹ ਅਤੇ ਸਭਾ ਦੇ ਨੇੜੇ ਪਾਪ ਦੀ ਬਲੀ ਲਈ ਲਿਆਏ ਅਤੇ ਉਨ੍ਹਾਂ ਨੇ ਆਪਣੇ ਹੱਥ ਉਹਨਾਂ ਦੇ ਉੱਤੇ ਰੱਖੇ
\v 24 ਜਾਜਕਾਂ ਨੇ ਉਹਨਾਂ ਨੂੰ ਕੱਟਿਆ ਅਤੇ ਉਹਨਾਂ ਦੇ ਲਹੂ ਨੂੰ ਪਾਪ ਦੀ ਬਲੀ ਲਈ ਜਗਵੇਦੀ ਉੱਤੇ ਛਿੜਕਿਆ ਕਿ ਸਾਰੇ ਇਸਰਾਏਲ ਦਾ ਪਰਾਸਚਿੱਤ ਕੀਤਾ ਜਾਵੇ ਕਿਉਂ ਜੋ ਪਾਤਸ਼ਾਹ ਨੇ ਹੁਕਮ ਦਿੱਤਾ ਸੀ ਕਿ ਭੇਟ ਅਤੇ ਪਾਪ ਦੀ ਬਲੀ ਸਾਰੇ ਇਸਰਾਏਲ ਵੱਲੋਂ ਚੜ੍ਹਾਈ ਜਾਵੇ
\s5
\v 25 ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਲੇਵੀਆਂ ਨੂੰ ਛੈਣਿਆਂ, ਸਿਤਾਰਾਂ ਅਤੇ ਬਰਬਤਾਂ ਨਾਲ ਖੜ੍ਹੇ ਕੀਤਾ ਜਿਵੇਂ ਦਾਊਦ ਅਤੇ ਪਾਤਸ਼ਾਹ ਦੇ ਗੈਬਦਾਨ ਗਾਦ ਅਤੇ ਨਾਥਾਨ ਨਬੀ ਦੇ ਹੁਕਮ ਅਨੁਸਾਰ ਸੀ ਕਿਉਂ ਜੋ ਯਹੋਵਾਹ ਵੱਲੋਂ ਇਹ ਹੁਕਮ ਨਬੀਆਂ ਦੇ ਰਾਹੀਂ ਆਇਆ ਸੀ
\v 26 ਤਾਂ ਲੇਵੀ ਦਾਊਦ ਦੇ ਵਾਜਿਆਂ ਨੂੰ ਲੈ ਕੇ ਖੜ੍ਹੇ ਸਨ ਅਤੇ ਜਾਜਕ ਨਰਸਿੰਗੇ ਫੂਕਦੇ ਸਨ
\s5
\v 27 ਅਤੇ ਹਿਜ਼ਕੀਯਾਹ ਨੇ ਜਗਵੇਦੀ ਉੱਤੇ ਹੋਮ ਦੀਆਂ ਬਲੀਆਂ ਦੇ ਚੜ੍ਹਾਉਣ ਦਾ ਹੁਕਮ ਦਿੱਤਾ ਅਤੇ ਜਦ ਹੋਮ ਦੀਆਂ ਬਲੀਆਂ ਦਾ ਅਰੰਭ ਹੋਇਆ ਤਾਂ ਯਹੋਵਾਹ ਦਾ ਗੀਤ ਨਰਸਿੰਗਿਆਂ ਅਤੇ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਵਾਜਿਆਂ ਨਾਲ ਸ਼ੁਰੂ ਹੋਇਆ
\v 28 ਅਤੇ ਸਾਰੀ ਸਭਾ ਨੇ ਮੱਥਾ ਟੇਕਿਆ, ਤਾਂ ਗਾਉਣ ਵਾਲੇ ਗਾਉਣ ਲੱਗੇ ਅਤੇ ਨਰਸਿੰਗਿਆਂ ਵਾਲੇ ਨਰਸਿੰਗੇ ਫੂਕਣ ਲੱਗੇ । ਜਦ ਤੱਕ ਹੋਮ ਦੀ ਬਲੀ ਦਾ ਜਲਣਾ ਪੂਰਾ ਨਾ ਹੋਇਆ ਇਹ ਸਭ ਕੁਝ ਹੁੰਦਾ ਰਿਹਾ
\s5
\v 29 ਜਦ ਉਹ ਹੋਮ ਦੀ ਬਲੀ ਚੜ੍ਹਾ ਚੁੱਕੇ ਤਾਂ ਪਾਤਸ਼ਾਹ ਅਤੇ ਉਹ ਦੇ ਨਾਲ ਦੇ ਸਾਰਿਆਂ ਨੇ ਨਿਉਂ ਕੇ ਮੱਥਾ ਟੇਕਿਆ
\v 30 ਤਾਂ ਹਿਜ਼ਕੀਯਾਹ ਪਾਤਸ਼ਾਹ ਨੇ ਅਤੇ ਸਰਦਾਰਾਂ ਨੇ ਲੇਵੀਆਂ ਨੂੰ ਆਖਿਆ ਕਿ ਦਾਊਦ ਅਤੇ ਆਸਾਫ ਗੈਬਦਾਨ ਦੇ ਵਾਕਾਂ ਵਿੱਚ ਯਹੋਵਾਹ ਦੀ ਉਸਤੱਤ ਗਾਓ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਉਹ ਦੀ ਉਸਤੱਤ ਕੀਤੀ ਅਤੇ ਉਨ੍ਹਾਂ ਨੇ ਸੀਸ ਨਿਵਾ ਕੇ ਮੱਥਾ ਟੇਕਿਆ
\s5
\v 31 ਹਿਜ਼ਕੀਯਾਹ ਆਖਣ ਲੱਗਾ, ਹੁਣ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰ ਲਿਆ ਹੈ ਸੋ ਤੁਸੀਂ ਨੇੜੇ ਆਓ ਅਤੇ ਯਹੋਵਾਹ ਦੇ ਭਵਨ ਵਿੱਚ ਬਲੀਦਾਨ ਅਤੇ ਧੰਨਵਾਦ ਦੇ ਚੜ੍ਹਾਵੇ ਲਿਆਓ । ਤਦ ਸਭਾ ਨੇ ਬਲੀਦਾਨ ਅਤੇ ਧੰਨਵਾਦ ਦੀਆਂ ਭੇਟਾਂ ਲਿਆਂਦੀਆਂ ਅਤੇ ਹਰ ਇੱਕ ਜਿਹ ਦੇ ਮਨ ਨੇ ਉਹ ਨੂੰ ਪ੍ਰੇਰਿਆ ਹੋਮ ਦੀਆਂ ਬਲੀਆਂ ਲਿਆਇਆ
\s5
\v 32 ਅਤੇ ਹੋਮ ਬਲੀਆਂ ਜੋ ਸਭਾ ਲਿਆਈ ਉਹਨਾਂ ਦੀ ਗਿਣਤੀ ਇਹ ਸੀ, ਸੱਤਰ ਬਲ਼ਦ, ਇੱਕ ਸੌ ਛੱਤ੍ਰੇ ਅਤੇ ਦੋ ਸੌ ਭੇਡਾਂ, ਇਹ ਸਾਰੇ ਯਹੋਵਾਹ ਦੀ ਹੋਮ ਬਲੀ ਲਈ ਸਨ
\v 33 ਅਤੇ ਪਵਿੱਤਰ ਕੀਤੇ ਹੋਏ ਇਹ ਸਨ ਅਰਥਾਤ ਛੇ ਸੌ ਬਲ਼ਦ ਅਤੇ ਤਿੰਨ ਹਜ਼ਾਰ ਭੇਡਾਂ ਬੱਕਰੀਆਂ
\s5
\v 34 ਪਰ ਜਾਜਕ ਥੋੜੇ ਜੇਹੇ ਸਨ ਕਿ ਉਹ ਸਾਰੀਆਂ ਬਲੀਆਂ ਦੀ ਖੱਲ ਨਾ ਲਾਹ ਸਕੇ, ਇਸ ਲਈ ਉਨ੍ਹਾਂ ਦੇ ਲੇਵੀ ਭਰਾਵਾਂ ਨੇ ਉਨ੍ਹਾਂ ਦੇ ਨਾਲ ਮਦਦ ਕਰਾਈ ਜਦ ਤੱਕ ਉਹ ਕੰਮ ਨਾ ਮੁੱਕਾ ਅਤੇ ਜਦ ਤੱਕ ਦੂਜੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਨਾ ਕਰ ਲਿਆ ਕਿਉਂ ਜੋ ਲੇਵੀ ਆਪਣੇ ਆਪ ਨੂੰ ਪਵਿੱਤਰ ਕਰਨ ਵਿੱਚ ਜਾਜਕਾਂ ਨਾਲੋਂ ਸਿੱਧੇ ਦਿਲ ਦੇ ਸਨ
\s5
\v 35 ਨਾਲੇ ਹੋਮ ਬਲੀਆਂ ਬਹੁਤ ਸਾਰੀਆਂ ਸਨ, ਸੁੱਖ-ਸਾਂਦ ਦਿਆਂ ਚੜ੍ਹਾਂਵਿਆਂ ਦੀ ਚਰਬੀ ਅਤੇ ਹੋਮ ਬਲੀਆਂ ਦੇ ਪੀਣ ਦੀਆਂ ਭੇਟਾਂ ਸਣੇ, ਸੋ ਪਰਬੰਧ ਯਹੋਵਾਹ ਦੇ ਭਵਨ ਲਈ ਠੀਕ ਠੀਕ ਹੋਇਆ
\v 36 ਤਾਂ ਹਿਜ਼ਕੀਯਾਹ ਅਤੇ ਸਾਰੇ ਲੋਕ ਉਸ ਉੱਤੇ ਜੋ ਪਰਮੇਸ਼ੁਰ ਨੇ ਲੋਕਾਂ ਲਈ ਤਿਆਰ ਕੀਤਾ ਸੀ ਬਾਗ ਬਾਗ ਹੋਏ ਕਿਉਂ ਜੋ ਇਹ ਗੱਲ ਅਚਾਨਕ ਹੋ ਗਈ ਸੀ ।
\s5
\c 30
\s ਪਸਾਹ ਦਾ ਤਿਉਹਾਰ ਮਨਾਉਣ ਦੀ ਤਿਆਰੀ
\p
\v 1 ਹਿਜ਼ਕੀਯਾਹ ਨੇ ਸਾਰੇ ਇਸਰਾਏਲ ਅਤੇ ਯਹੂਦਾਹ ਨੂੰ ਸੰਦੇਸ਼ ਭੇਜਿਆ, ਨਾਲੇ ਅਫਰਾਈਮ ਅਤੇ ਮਨੱਸ਼ਹ ਵੱਲ ਵੀ ਪੱਤ੍ਰ ਲਿੱਖ ਭੇਜੇ ਕਿ ਯਹੋਵਾਹ ਦੇ ਭਵਨ ਲਈ ਯਰੂਸ਼ਲਮ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਪਸਾਹ ਕਰਨ ਨੂੰ ਆਉਣਾ
\v 2 ਕਿਉਂ ਜੋ ਪਾਤਸ਼ਾਹ ਅਤੇ ਸਰਦਾਰਾਂ ਅਤੇ ਯਰੂਸ਼ਲਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਵਿੱਚ ਪਸਾਹ ਮਨਾਉਣ ਦੀ ਸਲਾਹ ਕਰ ਲਈ ਸੀ
\v 3 ਉਹ ਉਸ ਵੇਲੇ ਉਹ ਨੂੰ ਨਾ ਮਨਾ ਸਕੇ ਇਸ ਲਈ ਕਿ ਜਾਜਕਾਂ ਨੇ ਕਾਫੀ ਗਿਣਤੀ ਵਿੱਚ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਅਤੇ ਲੋਕੀ ਵੀ ਯਰੂਸ਼ਲਮ ਵਿੱਚ ਇਕੱਠੇ ਨਹੀਂ ਹੋਏ ਸਨ
\s5
\v 4 ਇਹ ਗੱਲ ਪਾਤਸ਼ਾਹ ਦੀ ਨਿਗਾਹ ਵਿੱਚ ਅਤੇ ਸਾਰੀ ਸਭਾ ਦੀ ਨਿਗਾਹ ਵਿੱਚ ਠੀਕ ਸੀ
\v 5 ਸੋ ਉਨ੍ਹਾਂ ਨੇ ਇੱਕ ਹੁਕਮ ਜਾਰੀ ਕੀਤਾ ਕਿ ਬਏਰ ਸ਼ਬਾ ਤੋਂ ਦਾਨ ਤੱਕ ਸਾਰੇ ਇਸਰਾਏਲ ਵਿੱਚ ਡੌਂਡੀ ਪਿਟਵਾਈ ਜਾਵੇ ਕਿ ਯਰੂਸ਼ਲਮ ਵਿੱਚ ਆ ਕੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਲਈ ਪਸਾਹ ਮਨਾਈ ਜਾਵੇ ਕਿਉਂ ਜੋ ਉਨ੍ਹਾਂ ਨੇ ਬਹੁਤਿਆਂ ਦਿਨਾਂ ਤੋਂ ਜਿਵੇਂ ਲਿਖਿਆ ਹੈ ਉਸ ਨੂੰ ਨਹੀਂ ਮਨਾਇਆ ਸੀ
\s5
\v 6 ਸੋ ਹਲਕਾਰੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਹੱਥਾਂ ਦੇ ਪਰਵਾਨੇ ਲੈ ਕੇ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਗਏ ਅਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਇਹ ਆਖਿਆ ਕਿ ਹੇ ਇਸਰਾਏਲੀਓ, ਤੁਸੀਂ ਯਹੋਵਾਹ ਵੱਲ ਮੁੜੋ ਜਿਹੜਾ ਅਬਰਾਹਾਮ ਅਤੇ ਇਸਹਾਕ ਅਤੇ ਇਸਰਾਏਲ ਦਾ ਪਰਮੇਸ਼ੁਰ ਹੈ ਤਾਂ ਉਹ ਤੁਹਾਡੇ ਬਕੀਏ ਵੱਲ ਜਿਹੜਾ ਅੱਸ਼ੂਰ ਦੇ ਪਾਤਸ਼ਾਹਾਂ ਦੇ ਹੱਥੋਂ ਬਚ ਗਿਆ ਹੈ ਫੇਰ ਮੁੜੇ
\s5
\v 7 ਅਤੇ ਤੁਸੀਂ ਆਪਣੇ ਪਿਉ-ਦਾਦਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ
\v 8 ਹੁਣ ਤੁਸੀਂ ਆਪਣੇ ਪਿਉ-ਦਾਦਿਆਂ ਵਾਂਙੁ ਹੱਠੀਏ ਨਾ ਬਣੋ ਸਗੋਂ ਯਹੋਵਾਹ ਦੇ ਅਧੀਨ ਹੋ ਜਾਓ ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਆਓ ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਗਤੀ ਕਰੋ ਤਾਂ ਜੋ ਉਸ ਦਾ ਭਾਰੀ ਕਹਿਰ ਤੁਹਾਡੇ ਉੱਤੋਂ ਟਲ ਜਾਵੇ
\v 9 ਜੇ ਤੁਸੀਂ ਯਹੋਵਾਹ ਵੱਲ ਫੇਰ ਮੁੜੋ ਤਾਂ ਤੁਹਾਡੇ ਭਰਾ ਅਤੇ ਤੁਹਾਡੇ ਪੁੱਤਰ ਆਪਣੇ ਗ਼ੁਲਾਮ ਕਰਨ ਵਾਲਿਆਂ ਦੇ ਅੱਗੇ ਤਰਸ ਜੋਗ ਬਣਨਗੇ ਅਤੇ ਇਸ ਦੇਸ ਵਿੱਚ ਫੇਰ ਮੁੜ ਆਉਣਗੇ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਤੇ ਕਿਰਪਾਲੂ ਹੈ, ਉਹ ਆਪਣਾ ਮੂੰਹ ਤੁਹਾਡੇ ਤੋਂ ਨਹੀਂ ਫੇਰੇਗਾ ਜੇ ਤੁਸੀਂ ਉਹ ਦੀ ਵੱਲ ਮੁੜੋ
\s5
\v 10 ਸੋ ਹਲਕਾਰੇ ਅਫਰਈਮ ਅਤੇ ਮਨੱਸ਼ਹ ਦੇ ਦੇਸ ਵਿੱਚ ਸ਼ਹਿਰੋਂ ਸ਼ਹਿਰ ਘੁੰਮਦੇ ਹੋਏ ਜ਼ਬੂਲੁਨ ਤੱਕ ਪਹੁੰਚੇ ਪਰ ਉਹ ਉਨ੍ਹਾਂ ਨੂੰ ਤੁੱਛ ਜਾਣ ਕੇ ਹੱਸਦੇ ਅਤੇ ਉਨ੍ਹਾਂ ਨੂੰ ਠੱਠੇ ਮਾਰਦੇ ਸਨ
\v 11 ਤਾਂ ਵੀ ਆਸ਼ੇਰ ਅਤੇ ਮਨੱਸ਼ਹ ਅਤੇ ਜ਼ਬੂਲੁਨ ਵਿੱਚੋਂ ਕਈ ਮਨੁੱਖ ਅਧੀਨ ਹੋ ਕੇ ਯਰੂਸ਼ਲਮ ਵਿੱਚ ਆਉਣ ਲੱਗ ਪਏ
\v 12 ਨਾਲੇ ਯਹੂਦਾਹ ਉੱਤੇ ਪਰਮੇਸ਼ੁਰ ਦਾ ਹੱਥ ਸੀ ਕਿ ਉਨ੍ਹਾਂ ਨੂੰ ਇੱਕ ਦਿਲ ਕਰ ਦੇਵੇ ਤਾਂ ਜੋ ਉਹ ਪਾਤਸ਼ਾਹ ਅਤੇ ਸਰਦਾਰਾਂ ਦਾ ਹੁਕਮ ਜੋ ਯਹੋਵਾਹ ਦੇ ਵਾਕ ਅਨੁਸਾਰ ਸੀ ਮੰਨ ਲੈਣ ।
\s ਪਸਾਹ ਦਾ ਤਿਉਹਾਰ ਮਨਾਇਆ ਜਾਣਾ
\p
\s5
\v 13 ਸੋ ਬਹੁਤ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋਏ ਤਾਂ ਜੋ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ, ਇਸ ਤਰ੍ਹਾਂ ਬਹੁਤ ਹੀ ਵੱਡੀ ਸਭਾ ਇਕੱਠੀ ਹੋ ਗਈ
\v 14 ਤਾਂ ਉਹ ਉੱਠੇ ਅਤੇ ਉਨ੍ਹਾਂ ਨੇ ਜਗਵੇਦੀਆਂ ਨੂੰ ਜੋ ਯਰੂਸ਼ਲਮ ਵਿੱਚ ਸਨ ਅਤੇ ਧੂਪ ਦੀਆਂ ਸਾਰੀਆਂ ਜਗਵੇਦੀਆਂ ਨੂੰ ਦੂਰਦਫ਼ਾ ਕੀਤਾ ਅਤੇ ਉਨ੍ਹਾਂ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ
\v 15 ਫੇਰ ਦੂਜੇ ਮਹੀਨੇ ਦੀ ਚੌਦਵੀਂ ਤਰੀਖ ਨੂੰ ਉਨ੍ਹਾਂ ਨੇ ਪਸਾਹ ਨੂੰ ਕੱਟਿਆ ਤਾਂ ਜਾਜਕਾਂ ਅਤੇ ਲੇਵੀਆਂ ਨੇ ਸ਼ਰਮਿੰਦਿਆਂ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਯਹੋਵਾਹ ਦੇ ਭਵਨ ਵਿੱਚ ਹੋਮ ਬਲੀਆਂ ਲਿਆਏ
\s5
\v 16 ਉਹ ਆਪਣੇ ਦਸਤੂਰ ਅਨੁਸਾਰ ਪਰਮੇਸ਼ੁਰ ਦੇ ਜਨ ਮੂਸਾ ਦੀ ਬਿਵਸਥਾ ਅਨੁਸਾਰ ਆਪਣੇ-ਆਪਣੇ ਥਾਂ ਖੜ੍ਹੇ ਹੋ ਗਏ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ
\v 17 ਕਿਉਂ ਜੋ ਸਭਾ ਵਿੱਚ ਬਥੇਰੇ ਅਜਿਹੇ ਸਨ ਜਿਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਇਸ ਲਈ ਇਹ ਕੰਮ ਲੇਵੀਆਂ ਦੇ ਜੁੰਮੇ ਹੋਇਆ ਕਿ ਉਹ ਸਾਰੇ ਅਸ਼ੁੱਧਾਂ ਲਈ ਪਸਾਹ ਦੀਆਂ ਬਲੀਆਂ ਕੱਟਣ ਤਾਂ ਜੋ ਉਹ ਯਹੋਵਾਹ ਲਈ ਪਵਿੱਤਰ ਹੋਣ
\s5
\v 18 ਕਿਉਂ ਜੋ ਅਫਰਈਮ ਅਤੇ ਮਨੱਸ਼ਹ ਅਤੇ ਯਿਸਾਕਾਰ ਅਤੇ ਜ਼ਬੂਲੁਨ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਸਾਫ਼ ਨਹੀਂ ਕੀਤਾ ਸੀ ਤਾਂ ਵੀ ਉਨ੍ਹਾਂ ਨੇ ਪਸਾਹ ਨੂੰ ਲਿਖਤ ਦੇ ਅਨੁਸਾਰ ਨਾ ਖਾਧਾ ਕਿਉਂ ਜੋ ਹਿਜ਼ਕੀਯਾਹ ਨੇ ਉਨ੍ਹਾਂ ਲਈ ਇਹ ਪ੍ਰਾਰਥਨਾ ਕੀਤੀ ਸੀ
\v 19 ਕਿ ਯਹੋਵਾਹ ਜੋ ਨੇਕ ਹੈ ਹਰ ਇੱਕ ਨੂੰ ਮਾਫ਼ ਕਰੇ ਜਿਸ ਨੇ ਪਰਮੇਸ਼ੁਰ ਦੀ ਭਾਲ ਲਈ ਆਪਣਾ ਦਿਲ ਲਾਇਆ ਹੈ ਅਰਥਾਤ ਯਹੋਵਾਹ ਉਸ ਦੇ ਪਿਉ-ਦਾਦਿਆਂ ਦਾ ਪਰਮੇਸ਼ੁਰ, ਭਾਵੇਂ ਹੀ ਉਹ ਪਵਿੱਤਰ ਸਥਾਨ ਦੀ ਪਵਿੱਤਰਤਾਈ ਅਨੁਸਾਰ ਸਾਫ਼ ਨਾ ਹੋਇਆ ਹੋਵੇ
\v 20 ਯਹੋਵਾਹ ਨੇ ਹਿਜ਼ਕੀਯਾਹ ਦੀ ਸੁਣ ਲਈ ਅਤੇ ਲੋਕਾਂ ਨੂੰ ਚੰਗਾ ਕੀਤਾ
\s5
\v 21 ਅਤੇ ਜਿਹੜੇ ਇਸਰਾਏਲੀ ਯਰੂਸ਼ਲਮ ਵਿੱਚ ਮੌਜੂਦ ਸਨ ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਅਤੇ ਲੇਵੀ ਅਤੇ ਜਾਜਕ ਉੱਚੀ ਸੁਰ ਦੇ ਵਾਜਿਆਂ ਨਾਲ ਯਹੋਵਾਹ ਦੇ ਦਰਬਾਰ ਵਿੱਚ ਗਾ-ਗਾ ਕੇ ਨਿੱਤ-ਨਿੱਤ ਯਹੋਵਾਹ ਦੀ ਉਸਤਤ ਕਰਦੇ ਰਹੇ
\v 22 ਤਾਂ ਹਿਜ਼ਕੀਯਾਹ ਨੇ ਉਨ੍ਹਾਂ ਲੇਵੀਆਂ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਜੋ ਦਿਲੋਂ ਯਹੋਵਾਹ ਦੇ ਜਾਣਨ ਵਾਲੇ ਸਨ ਸੋ ਉਹ ਪਰਬ ਦੇ ਸੱਤਾਂ ਦਿਨਾਂ ਤੱਕ ਖਾਂਦੇ ਅਤੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਉਂਦੇ ਅਤੇ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਲਈ ਧੰਨਵਾਦ ਕਰਦੇ ਰਹੇ ।
\s ਪਸਾਹ ਦਾ ਤਿਉਹਾਰ ਦੂਸਰੀ ਵਾਰ ਮਨਾਇਆ ਜਾਣਾ
\p
\s5
\v 23 ਫੇਰ ਸਾਰੀ ਸਭਾ ਨੇ ਸਲਾਹ ਕੀਤੀ ਕਿ ਸੱਤ ਦਿਨ ਹੋਰ ਪਰਬ ਮਨਾਈਏ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਸੱਤ ਦਿਨ ਹੋਰ ਪਰਬ ਮਨਾਇਆ
\v 24 ਕਿਉਂ ਜੋ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਸੱਤ ਹਜ਼ਾਰ ਭੇਡਾਂ ਦਿੱਤੀਆਂ ਅਤੇ ਸਰਦਾਰਾਂ ਨੇ ਵੀ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਦੱਸ ਹਜ਼ਾਰ ਭੇਡਾਂ ਦਿੱਤੀਆਂ ਅਤੇ ਬਹੁਤ ਸਾਰੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ
\s5
\v 25 ਅਤੇ ਯਹੂਦਾਹ ਦੀ ਸਾਰੀ ਸਭਾ ਨੇ ਜਾਜਕਾਂ ਅਤੇ ਲੇਵੀਆਂ ਸਣੇ ਅਤੇ ਉਸ ਸਾਰੀ ਸਭਾ ਨੇ ਜੋ ਇਸਰਾਏਲ ਵਿੱਚੋਂ ਆਈ ਸੀ ਅਤੇ ਉਨ੍ਹਾਂ ਪਰਦੇਸੀਆਂ ਨੇ ਜੋ ਇਸਰਾਏਲ ਦੇ ਦੇਸ ਵਿੱਚੋਂ ਆਏ ਸਨ ਅਤੇ ਜਿਹੜੇ ਯਹੂਦਾਹ ਵਿੱਚ ਰਹਿੰਦੇ ਸਨ ਖੁਸ਼ੀ ਮਨਾਈ
\v 26 ਸੋ ਯਰੂਸ਼ਲਮ ਵਿੱਚ ਵੱਡੀ ਖੁਸ਼ੀ ਹੋਈ ਕਿਉਂ ਜੋ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਪੁੱਤਰ ਸੁਲੇਮਾਨ ਦੇ ਦਿਨਾਂ ਤੋਂ ਯਰੂਸ਼ਲਮ ਵਿੱਚ ਅਜਿਹਾ ਨਹੀਂ ਹੋਇਆ ਸੀ
\v 27 ਤਾਂ ਜਾਜਕਾਂ ਅਤੇ ਲੇਵੀਆਂ ਨੇ ਉੱਠ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੀ ਅਵਾਜ਼ ਸੁਣੀ ਗਈ ਅਤੇ ਉਨ੍ਹਾਂ ਦੀ ਪ੍ਰਾਰਥਨਾ ਉਸ ਦੇ ਪਵਿੱਤਰ ਧਾਮ ਅਰਥਾਤ ਅਕਾਸ਼ ਤੱਕ ਪਹੁੰਚੀ ।
\s5
\c 31
\s ਹਿਜ਼ਕੀਯਾਹ ਦਾ ਅਰਾਧਨਾ ਦੇ ਸੰਬੰਧੀ ਸੁਧਾਰ
\p
\v 1 ਜਦ ਇਹ ਸਭ ਕੁੱਝ ਹੋ ਚੁੱਕਿਆ ਤਾਂ ਸਾਰੇ ਇਸਰਾਏਲੀ ਜੋ ਹਾਜ਼ਰ ਸਨ ਯਹੂਦਾਹ ਦੇ ਸ਼ਹਿਰਾਂ ਵਿੱਚ ਗਏ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਦੇ ਸਗੋਂ ਅਫਰਈਮ ਅਤੇ ਮਨੱਸ਼ਹ ਦੇ ਵੀ ਥੰਮਾਂ ਨੂੰ ਟੋਟੇ-ਟੋਟੇ ਕੀਤਾ ਅਤੇ ਟੁੰਡਾਂ ਨੂੰ ਵੱਢ ਸੁੱਟਿਆ ਅਤੇ ਉੱਚੇ ਸਥਾਨਾ ਅਤੇ ਜਗਵੇਦੀਆਂ ਨੂੰ ਢਾਹ ਦਿੱਤਾ ਇੱਥੋਂ ਤੱਕ ਕਿ ਉਨ੍ਹਾਂ ਸਾਰਿਆਂ ਨੂੰ ਖਤਮ ਕਰ ਦਿੱਤਾ ਤਾਂ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਆਪਣਿਆਂ ਵਾਸਾਂ ਨੂੰ ਮੁੜ ਗਏ
\s5
\v 2 ਤਾਂ ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਨੂੰ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਖੜ੍ਹਾ ਕੀਤਾ, ਹਰ ਇੱਕ ਨੂੰ ਉਸ ਦੀ ਸੇਵਾ ਅਨੁਸਾਰ ਅਰਥਾਤ ਜਾਜਕਾਂ ਅਤੇ ਲੇਵੀਆਂ ਨੂੰ ਭੇਟਾਂ ਲਈ ਸੁੱਖ-ਸਾਂਦ ਦੀਆਂ ਭੇਟਾਂ ਲਈ ਸੇਵਾ ਅਤੇ ਧੰਨਵਾਦ ਅਤੇ ਉਸਤੱਤ ਲਈ ਯਹੋਵਾਹ ਦੇ ਡੇਰੇ ਦੇ ਫਾਟਕਾਂ ਉੱਤੇ ਮੁਕੱਰਰ ਕੀਤਾ
\v 3 ਉਸ ਨੇ ਆਪਣੇ ਮਾਲ ਵਿੱਚੋਂ ਪਾਤਸ਼ਾਹੀ ਹਿੱਸਾ ਹੋਮ ਬਲੀਆਂ ਲਈ ਅਤੇ ਸਵੇਰ ਅਤੇ ਸ਼ਾਮਾਂ ਦੀਆਂ ਹੋਮ ਬਲੀਆਂ ਅਤੇ ਸਬਤਾਂ ਅਤੇ ਅਮੱਸਿਆ ਅਤੇ ਠਹਿਰਾਏ ਹੋਏ ਪਰਬਾਂ ਦੀਆਂ ਹੋਮ ਬਲੀਆਂ ਲਈ ਮੁਕੱਰਰ ਕੀਤਾ ਜਿਵੇਂ ਯਹੋਵਾਹ ਬਿਵਸਥਾ ਵਿੱਚ ਲਿਖਿਆ ਹੈ
\s5
\v 4 ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਜੋ ਯਰੂਸ਼ਲਮ ਵਿੱਚ ਰਹਿੰਦੇ ਸਨ ਹੁਕਮ ਦਿੱਤਾ ਕਿ ਜਾਜਕਾਂ ਅਤੇ ਲੇਵੀਆਂ ਦਾ ਹਿੱਸਾ ਦੇਣ ਤਾਂ ਜੋ ਉਹ ਯਹੋਵਾਹ ਦੀ ਬਿਵਸਥਾ ਵਿੱਚ ਤਕੜੇ ਰਹਿਣ
\v 5 ਜਦ ਇਹ ਗੱਲ ਖਿੱਲਰ ਗਈ ਤਾਂ ਇਸਰਾਏਲੀਆਂ ਨੇ ਪਹਿਲਾ ਅੰਨ, ਨਵੀਂ ਮੈ, ਤਾਜ਼ਾ ਤੇਲ, ਸ਼ਹਿਦ ਅਤੇ ਖੇਤ ਦੀ ਪਹਿਲੀ ਪੈਦਾਵਾਰ ਬਹੁਤ ਸਾਰੀ ਦਿੱਤੀ ਅਤੇ ਪੂਰਾ ਦਸਵੰਧ ਵੀ ਬਹੁਤ ਸਾਰਾ ਲਿਆਉਣ ਲੱਗੇ
\s5
\v 6 ਤਾਂ ਇਸਰਾਏਲੀ ਅਤੇ ਯਹੂਦਾਹ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਉਹ ਵੀ ਬਲ਼ਦਾਂ ਅਤੇ ਭੇਡਾਂ ਬੱਕਰੀਆਂ ਦਾ ਦਸਵੰਧ ਅਤੇ ਉਨ੍ਹਾਂ ਪਵਿੱਤਰ ਚੀਜ਼ਾਂ ਦਾ ਦਸਵੰਧ ਜੋ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਲਈ ਪਵਿੱਤਰ ਕੀਤੀਆਂ ਗਈਆਂ ਸਨ ਲਿਆਏ ਅਤੇ ਉਨ੍ਹਾਂ ਦੇ ਢੇਰ ਲਾ ਦਿੱਤਾ
\v 7 ਉਨ੍ਹਾਂ ਨੇ ਤੀਜੇ ਮਹੀਨੇ ਵਿੱਚ ਢੇਰ ਲਾਉਣੇ ਸ਼ੁਰੂ ਕੀਤੇ ਅਤੇ ਸੱਤਵੇਂ ਮਹੀਨੇ ਵਿੱਚ ਪੂਰੇ ਕਰ ਲਏ
\v 8 ਜਦ ਹਿਜ਼ਕੀਯਾਹ ਅਤੇ ਉਸ ਦੇ ਸਰਦਾਰਾਂ ਨੇ ਆਣ ਕੇ ਇਨ੍ਹਾਂ ਢੇਰਾਂ ਨੂੰ ਵੇਖਿਆ ਤਾਂ ਯਹੋਵਾਹ ਅਤੇ ਉਸ ਦੀ ਪਰਜਾ ਇਸਰਾਏਲ ਨੂੰ ਮੁਬਾਰਕ ਆਖਿਆ ।
\s5
\v 9 ਤਾਂ ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਕੋਲੋਂ ਉਨ੍ਹਾਂ ਢੇਰਾਂ ਦੇ ਵਿਖੇ ਪੁੱਛਿਆ
\v 10 ਤਾਂ ਅਜ਼ਰਯਾਹ ਪ੍ਰਧਾਨ ਜਾਜਕ ਨੇ ਜੋ ਸਾਦੋਕ ਦੇ ਘਰਾਣੇ ਦਾ ਸੀ ਉਸ ਨੂੰ ਆਖਿਆ ਕਿ ਜਦ ਤੋਂ ਯਹੋਵਾਹ ਦੇ ਭਵਨ ਵਿੱਚ ਚੁੱਕਣ ਦੀਆਂ ਭੇਟਾਂ ਲਿਆਓਣੀਆਂ ਸ਼ੁਰੂ ਕੀਤੀਆਂ ਹਨ ਤਦ ਤੋਂ ਅਸੀਂ ਕਾਫੀ ਖਾਂਦੇ ਰਹੇ ਹਾਂ ਅਤੇ ਢੇਰ ਸਾਰਾ ਬਚ ਵੀ ਰਿਹਾ ਹੈ ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਬਰਕਤ ਬਖ਼ਸ਼ੀ ਹੈ ਅਤੇ ਉਹੀ ਬਚਿਆ ਹੋਇਆ ਇਹ ਵੱਡਾ ਢੇਰ ਹੈ
\v 11 ਤਾਂ ਹਿਜ਼ਕੀਯਾਹ ਨੇ ਹੁਕਮ ਦਿੱਤਾ ਕਿ ਯਹੋਵਾਹ ਦੇ ਭਵਨ ਵਿੱਚ ਕੋਠੜੀਆਂ ਬਣਾਈਆਂ ਜਾਣ ਤਾਂ ਉਨ੍ਹਾਂ ਨੇ ਕੋਠੜੀਆਂ ਬਣਾਈਆਂ
\v 12 ਉਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਦਿਆਨਤਦਾਰੀ ਨਾਲ ਲਿਆਉਂਦੇ ਰਹੇ ਅਤੇ ਉਨ੍ਹਾਂ ਉੱਤੇ ਕਾਨਨਯਾਹ ਲੇਵੀ ਹਾਕਮ ਸੀ ਅਤੇ ਉਸ ਦਾ ਭਰਾ ਸ਼ਮਈ ਉਸ ਤੋਂ ਦੂਜੇ ਦਰਜੇ ਉੱਤੇ ਸੀ ਅਤੇ
\v 13 ਯਹੀਏਲ ਅਤੇ ਅਜ਼ਜ਼ਯਾਹ ਅਤੇ ਨਹਥ ਅਤੇ ਅਸਾਹੇਲ ਅਤੇ ਯਰੀਮੋਥ ਅਤੇ ਯੋਜ਼ਾਬਾਦ ਅਤੇ ਏਲੀਏਲ ਅਤੇ ਯਿਸਮਕਯਾਹ ਅਤੇ ਮਹਥ ਅਤੇ ਬਨਾਯਾਹ ਹਿਜ਼ਕੀਯਾਹ ਪਾਤਸ਼ਾਹ ਅਤੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਅਜ਼ਰਯਾਹ ਦੇ ਹੁਕਮ ਨਾਲ ਕਾਨਨਯਾਹ ਅਤੇ ਉਸ ਦੇ ਭਰਾ ਸ਼ਮਈ ਦੇ ਅਧੀਨ ਕਰਮਚਾਰੀ ਸਨ
\s5
\v 14 ਅਤੇ ਯਿਮਨਾਹ ਦਾ ਪੁੱਤਰ ਕੋਰੇ ਲੇਵੀ ਪਰਮੇਸ਼ੁਰ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਦਰਬਾਨ ਸੀ ਉਹ ਪਰਮੇਸ਼ੁਰ ਦੀਆਂ ਖੁਸ਼ੀ ਦੀਆਂ ਭੇਟਾਂ ਉੱਤੇ ਮੁਕੱਰਰ ਸੀ ਤਾਂ ਜੋ ਉਹ ਯਹੋਵਾਹ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਅੱਤ ਪਵਿੱਤਰ ਚੀਜ਼ਾਂ ਵੰਡਣ ਲਈ ਹੋਵੇ
\v 15 ਅਤੇ ਉਹ ਦੇ ਅਧੀਨ ਅਦਨ ਅਤੇ ਮਿਨਯਾਮੀਨ ਅਤੇ ਯੇਸ਼ੂਆ ਅਤੇ ਸ਼ਮਅਯਾਹ ਅਤੇ ਅਮਰਯਾਹ ਅਤੇ ਸ਼ਕਨਯਾਹ ਜਾਜਕਾਂ ਦੇ ਸ਼ਹਿਰਾਂ ਵਿੱਚ ਇਸ ਪਦਵੀ ਉੱਤੇ ਲਗੇ ਹੋਏ ਸਨ ਕਿ ਆਪਣੇ ਭਰਾਵਾਂ ਨੂੰ ਕੀ ਵੱਡਾ ਤੇ ਕੀ ਛੋਟਾ ਉਨ੍ਹਾਂ ਦੀ ਵਾਰੀ ਅਨੁਸਾਰ ਇਮਾਨਦਾਰੀ ਨਾਲ ਹਿੱਸਾ ਦਿਆ ਕਰਨ
\s5
\v 16 ਅਤੇ ਇਨ੍ਹਾਂ ਤੋਂ ਬਿਨ੍ਹਾਂ ਉਨ੍ਹਾਂ ਨੂੰ ਵੀ ਦੇਣ ਜਿਹੜੇ ਤਿੰਨਾਂ ਸਾਲਾਂ ਦੇ ਜਾਂ ਉੱਪਰ ਦੇ ਜੋ ਮਨੁੱਖਾਂ ਦੀ ਗਿਣਤੀ ਵਿੱਚ ਗਿਣੇ ਗਏ ਅਰਥਾਤ ਉਨ੍ਹਾਂ ਨੂੰ ਜੋ ਆਪੋ-ਆਪਣੀ ਵਾਰੀ ਤੇ ਆਪਣੀ ਜੁੰਮੇਵਾਰੀ ਦੀ ਸੇਵਾ ਨੂੰ ਹਰ ਰੋਜ਼ ਦੇ ਫਰਜ਼ ਅਨੁਸਾਰ ਪੂਰਾ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਜਾਂਦੇ ਸਨ
\s5
\v 17 ਅਤੇ ਉਨ੍ਹਾਂ ਨੂੰ ਵੀ ਜੋ ਆਪਣੇ ਪਿਉ-ਦਾਦਿਆਂ ਦੀ ਕੁਲਪੱਤ੍ਰੀ ਅਨੁਸਾਰ ਜਾਜਕਾਂ ਵਿੱਚ ਗਿਣੇ ਗਏ ਅਤੇ ਉਨ੍ਹਾਂ ਲੇਵੀਆਂ ਨੂੰ ਵੀ ਜੋ ਵੀਹਾਂ ਸਾਲਾਂ ਦੇ ਜਾਂ ਉੱਪਰ ਦੇ ਸਨ ਅਤੇ ਆਪਣੀ ਵਾਰੀ ਉੱਤੇ ਸੇਵਾ ਕਰਦੇ ਸਨ
\v 18 ਅਤੇ ਉਨ੍ਹਾਂ ਨੂੰ ਜੋ ਸਾਰੀ ਸਭਾ ਵਿੱਚੋਂ ਆਪਣੇ ਬਾਲਾਂ ਔਰਤਾਂ ਅਤੇ ਪੁੱਤਰਾਂ ਧੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਕਿਉਂ ਜੋ ਉਹ ਆਪਣੇ ਮੁਕੱਰਰ ਕੰਮ ਉੱਤੇ ਆਪਣੇ ਆਪ ਨੂੰ ਪਵਿੱਤਰਤਾ ਦੇ ਲਈ ਪਵਿੱਤਰ ਕਰਦੇ ਸਨ
\v 19 ਅਤੇ ਹਾਰੂਨ ਜਾਜਕ ਦੀ ਵੰਸ ਲਈ ਵੀ ਜੋ ਹਰ ਸ਼ਹਿਰ ਵਿੱਚ ਅਤੇ ਸ਼ਹਿਰ ਦੇ ਦੁਆਲੇ ਦੇ ਖੇਤਾਂ ਵਿੱਚ ਸਨ ਕਈਆਂ ਮਰਦਾਂ ਦੇ ਨਾਮ ਦੱਸ ਦਿੱਤੇ ਗਏ ਸਨ ਮੁਕੱਰਰ ਕੀਤਾ ਕਿ ਜਾਜਕਾਂ ਦੇ ਸਾਰੇ ਮਰਦਾਂ ਅਤੇ ਉਨ੍ਹਾਂ ਸਾਰਿਆਂ ਨੂੰ ਜੋ ਲੇਵੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਸਨ ਹਿੱਸੇ ਦੇਣ
\s5
\v 20 ਸੋ ਹਿਜ਼ਕੀਯਾਹ ਨੇ ਸਾਰੇ ਯਹੂਦਾਹ ਵਿੱਚ ਇਸੇ ਤਰ੍ਹਾਂ ਕੀਤਾ ਅਤੇ ਜੋ ਕੁੱਝ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਅਤੇ ਠੀਕ ਅਤੇ ਸੱਚ ਸੀ ਉਹੀ ਕੀਤਾ
\v 21 ਅਤੇ ਸਾਰੇ ਕੰਮ ਜਿਹੜੇ ਉਸ ਨੇ ਪਰਮੇਸ਼ੁਰ ਦੇ ਭਵਨ ਲਈ ਸ਼ੁਰੂ ਕੀਤੇ ਅਰਥਾਤ ਸੇਵਾ, ਬਿਵਸਥਾ ਅਤੇ ਹੁਕਮ ਅਤੇ ਪਰਮੇਸ਼ੁਰ ਦੀ ਭਾਲ ਉਸ ਨੇ ਆਪਣੇ ਸਾਰੇ ਦਿਲ ਨਾਲ ਕੀਤੇ ਅਤੇ ਸਫ਼ਲ ਹੋਇਆ ।
\s5
\c 32
\s ਯਹੂਦਾਹ ਉੱਤੇ ਅੱਸ਼ੂਰ ਦੇ ਰਾਜਾ ਦਾ ਹਮਲਾ
\r (2 ਰਾਜਾ 18:13-37, 19:14-19, 35-37, ਯਸਾਯਾਹ 36:1-22, 37:8-38)
\p
\v 1 ਇਨ੍ਹਾਂ ਗੱਲਾਂ ਅਤੇ ਇਸ ਸ਼ਰਧਾ ਭਾਵ ਦੇ ਮਗਰੋਂ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਚੜ੍ਹ ਆਇਆ ਅਤੇ ਯਹੂਦਾਹ ਵਿੱਚ ਆ ਕੇ ਸਫੀਲਾਂ ਵਾਲੇ ਸ਼ਹਿਰਾਂ ਦੇ ਸਾਹਮਣੇ ਡੇਰੇ ਲਾ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਕਬਜ਼ੇ ਵਿੱਚ ਲਿਆਉਣ ਦਾ ਜਤਨ ਕੀਤਾ
\s5
\v 2 ਤਾਂ ਜਦ ਹਿਜ਼ਕੀਯਾਹ ਨੇ ਵੇਖਿਆ ਕਿ ਸਨਹੇਰੀਬ ਆਇਆ ਹੈ ਅਤੇ ਲੜਾਈ ਲਈ ਯਰੂਸ਼ਲਮ ਵੱਲ ਉਹ ਦਾ ਮੂੰਹ ਹੈ
\v 3 ਤਾਂ ਉਸ ਨੇ ਆਪਣਿਆਂ ਸਰਦਾਰਾਂ ਅਤੇ ਸੂਰਬੀਰਾਂ ਦੇ ਨਾਲ ਸਲਾਹ ਕੀਤੀ ਕਿ ਉਨ੍ਹਾਂ ਪਾਣੀ ਦੇ ਸੋਮਿਆਂ ਨੂੰ ਜੋ ਸ਼ਹਿਰੋਂ ਬਾਹਰ ਸਨ ਬੰਦ ਕਰ ਦੇਵੇ ਤਾਂ ਉਨ੍ਹਾਂ ਨੇ ਉਸ ਦੀ ਹਾਮੀ ਭਰੀ
\v 4 ਅਤੇ ਬਹੁਤ ਸਾਰੇ ਲੋਕ ਇਕੱਠੇ ਹੋਏ ਅਤੇ ਉਹਨਾਂ ਨੇ ਸਾਰੇ ਸੋਮਿਆਂ ਨੂੰ ਅਤੇ ਉਸ ਨਦੀ ਨੂੰ ਜੋ ਉਸ ਧਰਤੀ ਦੇ ਵਿੱਚੋਂ ਦੀ ਵਗਦੀ ਸੀ ਬੰਦ ਕਰ ਦਿੱਤਾ ਅਤੇ ਆਖਿਆ ਕਿ ਅੱਸ਼ੂਰ ਦੇ ਪਾਤਸ਼ਾਹ ਆ ਕੇ ਬਹੁਤਾ ਪਾਣੀ ਕਿਉਂ ਲੈਣ ?
\s5
\v 5 ਤਾਂ ਉਸ ਨੇ ਹਿੰਮਤ ਕੀਤੀ ਅਤੇ ਸਾਰੀ ਕੰਧ ਨੂੰ ਜਿਹੜੀ ਟੁੱਟੀ ਹੋਈ ਸੀ ਬਣਾਇਆ ਅਤੇ ਬੁਰਜਾਂ ਨੂੰ ਉੱਚਾ ਕੀਤਾ ਅਤੇ ਉਸ ਦੇ ਬਾਹਰਲੀ ਵੱਲ ਇੱਕ ਹੋਰ ਕੰਧ ਬਣਾਈ ਅਤੇ ਦਾਊਦ ਦੇ ਸ਼ਹਿਰ ਮਿੱਲੋ ਨੂੰ ਪੱਕਿਆਂ ਕੀਤਾ ਅਤੇ ਬਹੁਤ ਸਾਰੇ ਸ਼ਸ਼ਤਰ ਅਤੇ ਢਾਲਾਂ ਬਣਾਈਆਂ
\s5
\v 6 ਉਸ ਨੇ ਲੋਕਾਂ ਉੱਤੇ ਫੌਜੀ ਸਰਦਾਰ ਮੁਕੱਰਰ ਕੀਤੇ ਅਤੇ ਸ਼ਹਿਰ ਦੇ ਫਾਟਕ ਦੇ ਮੈਦਾਨ ਵਿੱਚ ਉਨ੍ਹਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਦੇ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਅਤੇ ਆਖਿਆ,
\v 7 ਤਕੜੇ ਹੋਵੋ ਅਤੇ ਬਹਾਦਰੀ ਕਰੋ ! ਅੱਸ਼ੂਰ ਦੇ ਪਾਤਸ਼ਾਹ ਅਤੇ ਇਸ ਸਾਰੇ ਮਹੈਣ ਤੋਂ ਜੋ ਉਸ ਦੇ ਨਾਲ ਹੈ ਨਾ ਡਰੋ ਅਤੇ ਨਾ ਘਾਬਰੋ ਕਿਉਂ ਜੋ ਸਾਡੇ ਨਾਲ ਹੈ, ਉਨ੍ਹਾਂ ਨਾਲੋਂ ਵੱਡਾ ਹੈ
\v 8 ਉਹ ਦੇ ਨਾਲ ਮਨੁੱਖ ਦਾ ਹੱਥ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ ਜੋ ਸਾਡੀ ਸਹਾਇਤਾ ਕਰਦਾ ਅਤੇ ਸਾਡੀਆਂ ਲੜਾਈਆਂ ਲੜਦਾ ਹੈ ਤਾਂ ਲੋਕਾਂ ਨੇ ਯਹੂਦਾਹ ਦੇ ਪਾਤਸ਼ਾਹ ਹਿਜਕੀਯਾਹ ਦੀਆਂ ਗੱਲਾਂ ਉੱਤੇ ਭਰੋਸਾ ਕੀਤਾ
\s5
\v 9 ਉਸ ਦੇ ਮਗਰੋਂ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਜੋ ਆਪਣੇ ਸਾਰੇ ਮਹੈਣ ਸਣੇ ਲਕੀਸ਼ ਦੇ ਸਾਹਮਣੇ ਡੇਰੇ ਲਾਈ ਬੈਠਾ ਸੀ ਆਪਣੇ ਨੌਕਰ ਯਰੂਸ਼ਲਮ ਵੱਲ ਯਹੂਦਾਹ ਦੇ ਪਾਤਸ਼ਾਹ ਹਿਜਕੀਯਾਹ ਦੇ ਕੋਲ ਅਤੇ ਸਾਰੇ ਯਹੂਦਾਹ ਦੇ ਕੋਲ ਜੋ ਯਰੂਸ਼ਲਮ ਵਿੱਚ ਸਨ ਇਹ ਆਖਣ ਲਈ ਭੇਜੇ
\v 10 ਕਿ ਸਨਹੇਰੀਬ ਅੱਸ਼ੂਰ ਦਾ ਪਾਤਸ਼ਾਹ ਇਹ ਫਰਮਾਉਂਦਾ ਹੈ, ਤੁਹਾਡਾ ਕਿਸ ਉੱਤੇ ਭਰੋਸਾ ਹੈ ਤੁਸੀਂ ਜੋ ਯਰੂਸ਼ਲਮ ਵਿੱਚ ਬੱਝੇ ਬੈਠੇ ਹੋ ?
\s5
\v 11 ਕੀ ਹਿਜਕੀਯਾਹ ਤੁਹਾਨੂੰ ਕਾਲ ਅਤੇ ਤੇਹ ਦੀ ਮੌਤ ਦੇ ਹਵਾਲੇ ਕਰਨ ਨੂੰ ਨਹੀਂ ਭਰਮਾ ਰਿਹਾ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਬਚਾ ਲਵੇਗਾ ?
\v 12 ਕੀ ਇਸੇ ਹਿਜਕੀਯਾਹ ਨੇ ਉਸ ਦੇ ਉੱਚੇ ਸਥਾਨਾ ਅਤੇ ਉਸ ਦੀਆਂ ਜਗਵੇਦੀਆਂ ਨੂੰ ਜਦ ਉਸ ਨੇ ਯਹੂਦਾਹ ਤੇ ਯਰੂਸ਼ਲਮ ਨੂੰ ਆਖਿਆ ਸੀ ਨਹੀਂ ਢਾਇਆ, ਇਹ ਆਖਦੇ ਹੋਏ ਕਿ ਤੁਸੀਂ ਇੱਕੋ ਹੀ ਜਗਵੇਦੀ ਦੇ ਅੱਗੇ ਮੱਥਾ ਟੇਕੋ ਅਤੇ ਉਹ ਦੇ ਉੱਤੇ ਹੀ ਧੂਪ ਧਖਾਓ ?
\s5
\v 13 ਕੀ ਤੁਸੀਂ ਨਹੀਂ ਜਾਣਦੇ ਜੋ ਮੈਂ ਅਤੇ ਮੇਰੇ ਪਿਉ-ਦਾਦਿਆਂ ਨੇ ਸਾਰਿਆਂ ਲੋਕਾਂ ਅਤੇ ਦੇਸਾਂ ਲਈ ਕੀ ਕੀਤਾ ? ਕੀ ਉਨ੍ਹਾਂ ਦੇਸਾਂ ਦੀਆਂ ਕੌਮਾਂ ਦੇ ਦੇਵਤੇ ਮੇਰੇ ਹੱਥੋਂ ਉਨ੍ਹਾਂ ਦੇ ਦੇਸਾਂ ਨੂੰ ਛੁਡਾ ਸਕੇ ?
\v 14 ਉਨ੍ਹਾਂ ਕੌਮਾਂ ਦੇ ਸਾਰੇ ਦੇਵਤਿਆਂ ਵਿੱਚੋਂ ਕਿਹੜਾ ਸੀ ਜਿਸ ਨੂੰ ਮੇਰੇ ਪਿਉ-ਦਾਦਿਆਂ ਨੇ ਉੱਕਾ ਹੀ ਨਾਸ ਨਹੀਂ ਕੀਤਾ ਜਿਹੜਾ ਮੇਰੇ ਹੱਥੋਂ ਆਪਣਿਆਂ ਲੋਕਾਂ ਨੂੰ ਬਚਾ ਸਕਿਆ ਕਿ ਤੁਹਾਡਾ ਪਰਮੇਸ਼ੁਰ ਵੀ ਮੇਰੇ ਹੱਥੋਂ ਤੁਹਾਨੂੰ ਛੁਡਾ ਲਵੇ ?
\v 15 ਹੁਣ ਹਿਜਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਅਤੇ ਨਾ ਹੀ ਤੁਹਾਨੂੰ ਇਸ ਗੱਲ ਵਿੱਚ ਭੁਲਾਵੇ ! ਉਹ ਦੇ ਉੱਤੇ ਭਰੋਸਾ ਨਾ ਰੱਖੋ ਕਿਉਂ ਜੋ ਕਿਸੇ ਕੌਮ ਦਾ ਜਾਂ ਪਾਤਸ਼ਾਹੀ ਦਾ ਕੋਈ ਦੇਵਤਾ ਅਜਿਹਾ ਨਹੀਂ ਜੋ ਮੇਰੇ ਹੱਥੋਂ ਜਾਂ ਮੇਰੇ ਪਿਉ-ਦਾਦਿਆਂ ਦੇ ਹੱਥੋਂ ਆਪਣੇ ਲੋਕਾਂ ਨੂੰ ਛੁਡਾ ਸਕਿਆ ਹੋਵੇ । ਫੇਰ ਤੁਹਾਡਾ ਪਰਮੇਸ਼ੁਰ ਕਿਵੇਂ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇਗਾ ?
\s5
\v 16 ਅਤੇ ਉਹ ਦੇ ਨੌਕਰਾਂ ਨੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਅਤੇ ਉਹ ਦੇ ਸੇਵਕ ਹਿਜਕੀਯਾਹ ਦੇ ਵਿਰੁੱਧ ਹੋਰ ਬਹੁਤ ਸਾਰੀਆਂ ਗੱਲਾਂ ਆਖੀਆਂ
\v 17 ਅਤੇ ਉਸ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਨਿਰਾਦਰੀ ਕਰਨ ਅਤੇ ਉਸ ਦੇ ਵਿਖੇ ਝੂਠ ਬੋਲਣ ਦੇ ਲਈ ਇਸ ਭਾਵ ਦੀਆਂ ਚਿੱਠੀਆਂ ਵੀ ਲਿਖੀਆਂ ਕਿ ਜਿਵੇਂ ਹੋਰਨਾਂ ਦੇਸਾਂ ਦੀਆਂ ਕੌਮਾਂ ਦੇ ਦੇਵਤਿਆਂ ਨੇ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾਇਆ ਹੈ ਓਵੇਂ ਹੀ ਹਿਜਕੀਯਾਹ ਦਾ ਪਰਮੇਸ਼ੁਰ ਵੀ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸਕੇਗਾ
\s5
\v 18 ਅਤੇ ਉਨ੍ਹਾਂ ਨੇ ਉੱਚੀ ਆਵਾਜ਼ ਦੇ ਨਾਲ ਬੋਲ ਕੇ ਯਹੂਦੀਆਂ ਦੀ ਬੋਲੀ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਜਿਹੜੇ ਕੰਧ ਉੱਤੇ ਸਨ ਇਹ ਗੱਲਾਂ ਆਖ ਕੇ ਸੁਣਾਈਆਂ ਤਾਂ ਜੋ ਉਨ੍ਹਾਂ ਨੂੰ ਡਰਾਉਣ ਤੇ ਫਿਕਰ ਵਿੱਚ ਪਾ ਦੇਣ ਅਤੇ ਸ਼ਹਿਰ ਨੂੰ ਲੈ ਲੈਣ
\v 19 ਉਨ੍ਹਾਂ ਨੇ ਯਰੂਸ਼ਲਮ ਦੇ ਪਰਮੇਸ਼ੁਰ ਦਾ ਵਰਣਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗਰ ਕੀਤਾ ਜਿਹੜੇ ਆਦਮੀਆਂ ਦੇ ਹੱਥਾਂ ਦੀ ਬਣਤ ਹਨ ।
\s5
\v 20 ਤਾਂ ਹਿਜਕੀਯਾਹ ਪਾਤਸ਼ਾਹ ਅਤੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਨੇ ਪ੍ਰਾਰਥਨਾ ਕੀਤੀ ਅਤੇ ਆਕਾਸ਼ ਵੱਲ ਦੁਹਾਈ ਦਿੱਤੀ
\v 21 ਤਾਂ ਯਹੋਵਾਹ ਨੇ ਇੱਕ ਦੂਤ ਨੂੰ ਭੇਜਿਆ ਜਿਸ ਨੇ ਅੱਸ਼ੂਰ ਦੇ ਪਾਤਸ਼ਾਹ ਦੇ ਲਸ਼ਕਰਾਂ ਵਿੱਚੋਂ ਸਾਰੇ ਸੂਰਬੀਰਾਂ ਨੂੰ ਅਤੇ ਅਫ਼ਸਰਾਂ ਨੂੰ ਅਤੇ ਸਰਦਾਰਾਂ ਨੂੰ ਮਾਰ ਸੁੱਟਿਆ । ਸੋ ਉਹ ਸ਼ਰਮਿੰਦਾ ਹੋ ਕੇ ਆਪਣੇ ਦੇਸ ਨੂੰ ਮੁੜ ਗਿਆ ਅਤੇ ਜਦ ਉਹ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤਾਂ ਉਹ ਦੀ ਅੰਸ ਵਿੱਚੋਂ ਹੀ ਕਿਸੇ ਉਹ ਨੂੰ ਉੱਥੇ ਹੀ ਤਲਵਾਰ ਨਾਲ ਵੱਢ ਸੁੱਟਿਆ
\s5
\v 22 ਐਉਂ ਯਹੋਵਾਹ ਨੇ ਹਿਜਕੀਯਾਹ ਨੂੰ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਹੱਥੋਂ ਬਚਾ ਲਿਆ ਅਤੇ ਹਰ ਪਾਸਿਓਂ ਉਨ੍ਹਾਂ ਦੀ ਅਗਵਾਈ ਕੀਤੀ
\v 23 ਅਤੇ ਬਹੁਤ ਲੋਕ ਯਹੋਵਾਹ ਲਈ ਯਰੂਸ਼ਲਮ ਵਿੱਚ ਚੜ੍ਹਾਵੇ ਲਿਆਏ ਅਤੇ ਯਹੂਦਾਹ ਦੇ ਪਾਤਸ਼ਾਹ ਹਿਜਕੀਯਾਹ ਦੇ ਲਈ ਬਹੁਮੁੱਲੀਆਂ ਵਸਤੂਆਂ ਲਿਆਏ ਸੋ ਉਹ ਉਸ ਸਮੇਂ ਤੋਂ ਸਾਰੀਆਂ ਕੌਮਾਂ ਦੀ ਨਿਗਾਹ ਵਿੱਚ ਉੱਚਾ ਹੋ ਗਿਆ ।
\s ਹਿਜਕੀਯਾਹ ਦੀ ਬਿਮਾਰੀ ਅਤੇ ਘਮੰਡ
\r (2 ਰਾਜਾ 20:1-3, 12-19, ਯਸਾਯਾਹ 38:1-3, 39:1-8)
\p
\s5
\v 24 ਉਨ੍ਹਾਂ ਦਿਨਾਂ ਵਿੱਚ ਹਿਜਕੀਯਾਹ ਅਜਿਹਾ ਬਿਮਾਰ ਹੋਇਆ ਜੋ ਮਰਨ ਦੇ ਨੇੜੇ ਜਾ ਪੁੱਜਾ ਅਤੇ ਉਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਦ ਉਸ ਨੇ ਉਹ ਨੂੰ ਆਖਿਆ ਅਤੇ ਉਹ ਨੂੰ ਇੱਕ ਨਿਸ਼ਾਨ ਦਿੱਤਾ
\v 25 ਪਰ ਹਿਜਕੀਯਾਹ ਨੇ ਉਸ ਤਰਸ ਦੇ ਅਨੁਸਾਰ ਜੋ ਉਸ ਉੱਤੇ ਕੀਤਾ ਗਿਆ ਸੀ ਕੰਮ ਨਾ ਕੀਤਾ ਕਿਉਂ ਜੋ ਉਹ ਦੇ ਮਨ ਵਿੱਚ ਹੰਕਾਰ ਸਮਾ ਗਿਆ ਸੀ ਇਸ ਲਈ ਉਹ ਦੇ ਉੱਤੇ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਭੜਕਿਆ
\v 26 ਜਦ ਹਿਜਕੀਯਾਹ ਤੇ ਯਰੂਸ਼ਲਮ ਦੇ ਵਾਸੀਆਂ ਨੇ ਆਪਣੇ ਮਨ ਵਿੱਚ ਹੰਕਾਰ ਦੇ ਥਾਂ ਅਧੀਨਗੀ ਫੜੀ ਤਾਂ ਹਿਜਕੀਯਾਹ ਦੇ ਦਿਨਾਂ ਵਿੱਚ ਉਨ੍ਹਾਂ ਉੱਤੇ ਕਹਿਰ ਨਾ ਪਿਆ ।
\s ਹਿਜਕੀਯਾਹ ਦੀ ਧਨ ਦੌਲਤ ਅਤੇ ਭੜਕ
\p
\s5
\v 27 ਹਿਜਕੀਯਾਹ ਦੀ ਦੌਲਤ ਅਤੇ ਮਾਣ ਬਹੁਤ ਵੱਧ ਗਿਆ ਅਤੇ ਉਸ ਨੇ ਚਾਂਦੀ-ਸੋਨੇ ਅਤੇ ਬਹੁਮੁੱਲੇ ਪੱਥਰਾਂ ਅਤੇ ਮਸਾਲੇ, ਢਾਲਾਂ ਅਤੇ ਹਰ ਪ੍ਰਕਾਰ ਦੀਆਂ ਕੀਮਤੀ ਚੀਜ਼ਾਂ ਦੇ ਲਈ ਖਜ਼ਾਨੇ
\v 28 ਅਤੇ ਅਨਾਜ਼ ਅਤੇ ਮੈ ਅਤੇ ਤੇਲ ਦੇ ਵਾਧੇ ਲਈ ਕੋਠੜੀਆਂ ਅਤੇ ਹਰ ਪ੍ਰਕਾਰ ਦੇ ਪਸ਼ੂਆਂ ਲਈ ਥਾਂ ਅਤੇ ਭੇਡ ਬੱਕਰੀਆਂ ਲਈ ਵਾੜੇ ਬਣਾਏ
\v 29 ਉਸ ਨੇ ਆਪਣੇ ਲਈ ਸ਼ਹਿਰ ਬਣਾਏ ਅਤੇ ਚੌਣੇ ਅਤੇ ਇੱਜੜ ਅਤੇ ਗਾਂਈਆਂ ਬਲ਼ਦ ਉਸ ਦੇ ਕੋਲ ਬਹੁਤ ਸਨ ਕਿਉਂਕਿ ਪਰਮੇਸ਼ੁਰ ਨੇ ਉਹ ਦੇ ਮਾਲ ਵਿੱਚ ਬਹੁਤ ਵਾਧਾ ਕੀਤਾ ਸੀ
\s5
\v 30 ਇਸੇ ਹਿਜਕੀਯਾਹ ਨੇ ਗੀਹੋਨਾ ਦੇ ਪਾਣੀ ਦੇ ਉੱਪਰਲੇ ਸੋਤੇ ਨੂੰ ਬੰਦ ਕਰ ਦਿੱਤਾ ਸੀ ਅਤੇ ਉਹ ਨੂੰ ਦਾਊਦ ਦੇ ਸ਼ਹਿਰ ਦੇ ਲਹਿੰਦੇ ਪਾਸੇ ਵੱਲ ਸਿੱਧਾ ਪੁਚਾ ਦਿੱਤਾ ਅਤੇ ਹਿਜਕੀਯਾਹ ਆਪਣੇ ਸਾਰੇ ਕੰਮ ਵਿੱਚ ਸਫ਼ਲ ਹੋਇਆ
\v 31 ਤਾਂ ਵੀ ਬਾਬਲ ਦੇ ਸਰਦਾਰਾਂ ਦੇ ਏਲਚੀਆਂ ਦੀ ਗੱਲ ਵਿੱਚ ਜਿਹੜੇ ਉਹ ਦੇ ਕੋਲ ਭੇਜੇ ਗਏ ਕਿ ਉਹ ਉਸ ਕਰਾਮਾਤ ਦਾ ਹਾਲ ਜਿਹੜੀ ਉਸ ਦੇਸ ਵਿੱਚ ਵਿਖਾਈ ਗਈ ਸੀ ਪਤਾ ਕਰਨ ਪਰਮੇਸ਼ੁਰ ਨੇ ਉਹ ਨੂੰ ਪਰਤਾਉਣ ਲਈ ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਹ ਦੇ ਮਨ ਵਿੱਚ ਕੀ ਹੈ ।
\s ਹਿਜਕੀਯਾਹ ਦੇ ਰਾਜ ਦਾ ਅੰਤ ਅਤੇ ਉਸ ਦੀ ਮੌਤ
\r (2 ਰਾਜਾ 20:20, 21)
\p
\s5
\v 32 ਹੁਣ ਹਿਜਕੀਯਾਹ ਦੇ ਬਾਕੀ ਕੰਮ ਅਤੇ ਉਸ ਦੀਆਂ ਮਿਹਰਬਾਨੀਆਂ ਅਮੋਸ ਦੇ ਪੁੱਤਰ ਯਸਾਯਾਹ ਨਬੀ ਦੇ ਦਰਸ਼ਣ ਵਿੱਚ ਅਤੇ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ
\v 33 ਅਤੇ ਹਿਜਕੀਯਾਹ ਆਪਣੇ ਪਿਉ-ਦਾਦਿਆਂ ਦੇ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੀ ਵੰਸ ਦੀਆਂ ਕਬਰਾਂ ਵਿੱਚ ਉੱਚੇ ਥਾਂ ਉੱਤੇ ਦੱਬਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੇ ਉਹ ਦੀ ਮੌਤ ਉੱਤੇ ਉਸ ਦਾ ਸਤਿਕਾਰ ਕੀਤਾ ਅਤੇ ਉਹ ਦਾ ਪੁੱਤਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ ।
\s5
\c 33
\s ਯਹੂਦਾਹ ਦੇ ਵਿੱਚ ਮਨੱਸ਼ਹ ਦਾ ਰਾਜ
\r (2 ਰਾਜਾ 21:1-9)
\p
\v 1 ਮਨੱਸ਼ਹ ਬਾਰਾਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ । ਉਸ ਨੇ ਯਰੂਸ਼ਲਮ ਵਿੱਚ ਪਚਵੰਜਾ ਸਾਲ ਰਾਜ ਕੀਤਾ
\v 2 ਅਤੇ ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ
\v 3 ਕਿਉਂ ਜੋ ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹਿਆ ਸੀ ਫੇਰ ਬਣਾਇਆ ਅਤੇ ਬਆਲਾਂ ਦੇ ਲਈ ਜਗਵੇਦੀਆਂ ਬਣਾਈਆਂ ਅਤੇ ਟੁੰਡ ਦੇਵੀਆਂ ਬਣਾਈਆਂ ਅਤੇ ਸਾਰੇ ਸਵਰਗੀ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ
\s5
\v 4 ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਜਿਸ ਦੇ ਵਿਖੇ ਯਹੋਵਾਹ ਦਾ ਫ਼ਰਮਾਨ ਸੀ ਕਿ ਮੇਰਾ ਨਾਮ ਯਰੂਸ਼ਲਮ ਵਿੱਚ ਸਦਾ ਤੱਕ ਰਹੇਗਾ ਜਗਵੇਦੀਆਂ ਬਣਾਈਆਂ
\v 5 ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਸਾਰੇ ਸਵਰਗੀ ਲਸ਼ਕਰ ਲਈ ਜਗਵੇਦੀਆਂ ਬਣਾਈਆਂ
\v 6 ਅਤੇ ਉਸ ਨੇ ਬਨ ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫਾਲ ਪਾਉਂਦਾ ਅਤੇ ਟੂਣੇ ਟੋਟਕੇ ਅਤੇ ਜਾਦੂ ਕਰਦਾ, ਅਤੇ ਮਿੱਤਰ ਭੂਤ ਅਤੇ ਦੇਓਯਾਰਾਂ ਨਾਲ ਮੇਲ ਜੋਲ ਰੱਖਦਾ ਸੀ । ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ
\s5
\v 7 ਅਤੇ ਉਸ ਨੇ ਇੱਕ ਬੁੱਤ ਦੀ ਉੱਕਰੀ ਹੋਈ ਮੂਰਤ ਬਣਾ ਕੇ ਪਰਮੇਸ਼ੁਰ ਦੇ ਭਵਨ ਵਿੱਚ ਰੱਖੀ ਜਿਸ ਦੇ ਵਿਖੇ ਪਰਮੇਸ਼ੁਰ ਨੇ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਨੂੰ ਹੁਕਮ ਦਿੱਤਾ ਸੀ ਕਿ ਮੈਂ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਚੁਣ ਲਿਆ ਹੈ ਆਪਣਾ ਨਾਮ ਸਦਾ ਤੱਕ ਰੱਖਾਂਗਾ
\v 8 ਅਤੇ ਮੈਂ ਇਸਰਾਏਲ ਦੇ ਪੈਰ ਉਸ ਭੂਮੀ ਉੱਤੋਂ ਜਿਹ ਦੇ ਵਿੱਚ ਮੈਂ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਘੱਲਿਆਰਿਆ ਹੈ ਫੇਰ ਕਦੇ ਨਹੀਂ ਹਟਾਵਾਂਗਾ ਪਰ ਜੇ ਉਹ ਉਨ੍ਹਾਂ ਸਾਰੀਆਂ ਗੱਲਾਂ ਦੇ ਪੂਰਾ ਕਰਨ ਦੀ ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਪਾਲਨਾ ਕਰਨ ਅਰਥਾਤ ਸਾਰੀ ਬਿਵਸਥਾ, ਬਿਧੀਆਂ ਅਤੇ ਨਿਆਵਾਂ ਦੀ ਜੋ ਮੂਸਾ ਦੇ ਰਾਹੀਂ ਆਏ ਸਨ
\v 9 ਮੱਨਸ਼ਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਕੁਰਾਹੇ ਪਾਇਆ ਕਿ ਉਨ੍ਹਾਂ ਨੇ ਉਹਨਾਂ ਕੌਮਾਂ ਨਾਲੋਂ ਵੀ ਵੱਧ ਬੁਰਿਆਈ ਕੀਤੀ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕਰਵਾਇਆ ਸੀ ।
\s ਮੱਨਸ਼ਹ ਦੁਆਰਾ ਤੋਬਾ ਕਰਨਾ
\p
\s5
\v 10 ਤਾਂ ਯਹੋਵਾਹ ਨੇ ਮੱਨਸ਼ਹ ਅਤੇ ਉਸ ਦੇ ਲੋਕਾਂ ਨਾਲ ਗੱਲਾਂ ਕੀਤੀਆਂ ਪਰ ਉਨ੍ਹਾਂ ਨੇ ਧਿਆਨ ਨਾ ਕੀਤਾ
\v 11 ਇਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾ ਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ
\s5
\v 12 ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ
\v 13 ਉਹ ਨੇ ਉਸ ਅੱਗੇ ਪ੍ਰਾਰਥਨਾ ਕੀਤੀ ਤਾਂ ਉਸ ਨੇ ਉਹ ਦੇ ਤਰਲਿਆਂ ਨੂੰ ਸੁਣ ਲਿਆ । ਉਹ ਨੂੰ ਉਹ ਦੇ ਰਾਜ ਵਿੱਚ ਯਰੂਸ਼ਲਮ ਨੂੰ ਮੋੜ ਲਿਆਇਆ ਤਾਂ ਮਨੱਸ਼ਹ ਨੇ ਜਾਣਿਆ ਕਿ ਯਹੋਵਾਹ ਹੀ ਪਰਮੇਸ਼ੁਰ ਹੈ
\s5
\v 14 ਇਸ ਦੇ ਮਗਰੋਂ ਉਹ ਨੇ ਦਾਊਦ ਦੇ ਸ਼ਹਿਰ ਲਈ ਗੀਹੋਨ ਦੇ ਪੱਛਮ ਵੱਲ ਵਾਦੀ ਵਿੱਚ ਮੱਛਲੀ ਫਾਟਕ ਦੇ ਲਾਂਘੇ ਤੱਕ ਬਾਹਰ ਵੱਲ ਇੱਕ ਕੰਧ ਬਣਾਈ ਅਤੇ ਓਫਲ ਨੂੰ ਘੇਰ ਕੇ ਬਹੁਤ ਉੱਚਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਫੌਜੀ ਸਰਦਾਰ ਮੁਕੱਰਰ ਕੀਤੇ
\v 15 ਅਤੇ ਉਹ ਨੇ ਓਪਰੇ ਦੇਵਤੇ ਅਤੇ ਉਸ ਬੁੱਤ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਸੀ ਅਤੇ ਸਾਰੀਆਂ ਜਗਵੇਦੀਆਂ ਨੂੰ ਜਿਹੜੀਆਂ ਉਸ ਯਹੋਵਾਹ ਦੇ ਭਵਨ ਦੇ ਪਹਾੜ ਉੱਤੇ ਯਰੂਸ਼ਲਮ ਵਿੱਚ ਬਣਾਈਆਂ ਸਨ ਕੱਢ ਕੇ ਸ਼ਹਿਰੋਂ ਬਾਹਰ ਸੁੱਟ ਦਿੱਤਾ
\s5
\v 16 ਉਸ ਨੇ ਯਹੋਵਾਹ ਦੀ ਜਗਵੇਦੀ ਦੀ ਮੁਰੰਮਤ ਕਰਾਈ ਅਤੇ ਉਸ ਉੱਤੇ ਸੁੱਖ-ਸਾਂਦ ਦੀਆਂ ਬਲੀਆਂ ਅਤੇ ਧੰਨਵਾਦ ਦੇ ਚੜ੍ਹਾਵੇ ਚੜ੍ਹਾਏ ਅਤੇ ਯਹੂਦਾਹ ਨੂੰ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਪਾਸਨਾ ਦਾ ਹੁਕਮ ਦਿੱਤਾ
\v 17 ਤਾਂ ਵੀ ਅਜੇ ਤੱਕ ਲੋਕ ਉੱਚਿਆਂ ਸਥਾਨਾ ਉੱਤੇ ਬਲੀਆਂ ਚੜ੍ਹਾਉਂਦੇ ਰਹੇ ਪਰ ਕੇਵਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ
\s5
\v 18 ਮਨੱਸ਼ਹ ਦੀਆਂ ਬਾਕੀ ਗੱਲਾਂ ਅਤੇ ਆਪਣੇ ਪਰਮੇਸ਼ੁਰ ਅੱਗੇ ਉਹ ਦੀ ਪ੍ਰਾਰਥਨਾ ਅਤੇ ਉਨ੍ਹਾਂ ਗੈਬਦਾਨਾਂ ਦੀਆਂ ਗੱਲਾਂ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਨਾਲ ਉਸ ਨਾਲ ਗੱਲਾਂ ਕੀਤੀਆਂ ਸਨ ਵੇਖੋ, ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਗੱਲਾਂ ਨਾਲ ਲਿਖੇ ਹਨ ।
\s ਮੱਨਸ਼ਹ ਦੇ ਰਾਜ ਦਾ ਅੰਤ ਅਤੇ ਉਸ ਦੀ ਮੌਤ
\r (2 ਰਾਜਾ 21:17, 18)
\p
\v 19 ਉਹ ਦੀ ਪ੍ਰਾਰਥਨਾ ਅਤੇ ਉਸ ਦੇ ਲਈ ਤਰਲੇ ਅਤੇ ਉਹ ਦੇ ਸਾਰੇ ਪਾਪ ਅਤੇ ਉਹ ਦੀ ਬੇਈਮਾਨੀ ਅਤੇ ਉਹ ਥਾਂ ਜਿੱਥੇ ਉਹ ਨੇ ਉੱਚੇ ਸਥਾਨ ਬਣਾਏ ਅਤੇ ਟੁੰਡਾਂ ਅਤੇ ਘੜੀਆਂ ਹੋਈਆਂ ਮੂਰਤਾਂ ਨੂੰ ਉਹ ਦੀ ਅਧੀਨਤਾ ਤੋਂ ਪਹਿਲਾ ਖੜ੍ਹਾ ਕੀਤਾ, ਇਹ ਹੋਜ਼ਾਈ ਦੀਆਂ ਗੱਲਾਂ ਵਿੱਚ ਲਿਖੀਆਂ ਹਨ
\v 20 ਤਾਂ ਮਨੱਸ਼ਹ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਉਹ ਦੇ ਆਪਣੇ ਘਰ ਵਿੱਚ ਦੱਬ ਦਿੱਤਾ, ਫੇਰ ਉਹ ਦਾ ਪੁੱਤਰ ਆਮੋਨ ਉਹ ਦੇ ਥਾਂ ਰਾਜ ਕਰਨ ਲੱਗਾ ।
\s ਯਹੂਦਾਹ ਦੇ ਵਿੱਚ ਆਮੋਨ ਦਾ ਰਾਜ
\r (2 ਰਾਜਾ 21:19-26)
\p
\s5
\v 21 ਆਮੋਨ ਬਾਈਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਦੋ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ
\v 22 ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ ਅਤੇ ਉਨ੍ਹਾਂ ਸਾਰੀਆਂ ਘੜੀਆਂ ਹੋਈਆਂ ਮੂਰਤਾਂ ਲਈ ਜਿਹੜੀਆਂ ਉਸ ਦੇ ਪਿਤਾ ਮੱਨਸ਼ਹ ਨੇ ਬਣਾਈਆਂ ਸਨ ਅਮੋਨ ਨੇ ਬਲੀਆਂ ਚੜ੍ਹਾਈਆਂ ਅਤੇ ਉਨ੍ਹਾਂ ਦੀ ਪੂਜਾ ਕੀਤੀ
\v 23 ਉਹ ਯਹੋਵਾਹ ਦੇ ਅੱਗੇ ਅਧੀਨ ਨਾ ਹੋਇਆ ਜਿਵੇਂ ਉਸ ਦਾ ਪਿਤਾ ਮਨੱਸ਼ਹ ਅਧੀਨ ਹੋਇਆ ਸੀ ਸਗੋਂ ਇਹੀ ਆਮੋਨ ਵੱਧ ਅਪਰਾਧ ਕਰਦਾ ਗਿਆ
\s5
\v 24 ਸੋ ਉਹ ਦੇ ਟਹਿਲੂਆਂ ਨੇ ਉਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਹ ਨੂੰ ਉਹ ਦੇ ਮਹਿਲ ਦੇ ਵਿੱਚ ਹੀ ਮਾਰ ਸੁੱਟਿਆ
\v 25 ਪਰ ਉਸ ਦੇਸ ਦਿਆਂ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਆਮੋਨ ਪਾਤਸ਼ਾਹ ਦੇ ਵਿਰੁੱਧ ਮਤਾ ਪਕਾਇਆ ਸੀ ਅਤੇ ਦੇਸ ਦਿਆਂ ਲੋਕਾਂ ਨੇ ਉਹ ਦੇ ਪੁੱਤਰ ਯੋਸੀਯਾਹ ਨੂੰ ਉਹ ਦੇ ਥਾਂ ਪਾਤਸ਼ਾਹ ਬਣਾਇਆ ।
\s5
\c 34
\s ਯਹੂਦਾਹ ਦੇ ਵਿੱਚ ਯੋਸੀਯਾਹ ਦਾ ਰਾਜ
\r (2 ਰਾਜਾ 22:1, 2)
\p
\v 1 ਯੋਸੀਯਾਹ ਅੱਠਾਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਇਕੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ
\v 2 ਉਸ ਨੇ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਪਿਤਾ ਦਾਊਦ ਦੇ ਮਾਰਗਾਂ ਉੱਤੇ ਚੱਲਦਾ ਰਿਹਾ ਅਤੇ ਸੱਜੇ ਖੱਬੇ ਨਾ ਮੁੜਿਆ ।
\s ਯੋਸੀਯਾਹ ਦੁਆਰਾ ਸੁਧਾਰ
\p
\v 3 ਕਿਉਂ ਜੋ ਆਪਣੇ ਰਾਜ ਦੇ ਅੱਠਵੇਂ ਸਾਲ ਜਦ ਉਹ ਮੁੰਡਾ ਹੀ ਸੀ ਉਹ ਆਪਣੇ ਪਿਤਾ ਦਾਊਦ ਦੇ ਪਰਮੇਸ਼ੁਰ ਦਾ ਤਾਲਿਬ ਹੋਇਆ ਅਤੇ ਬਾਰਵੇਂ ਸਾਲ ਵਿੱਚ ਯਹੂਦਾਹ ਅਤੇ ਯਰੂਸ਼ਲਮ ਨੂੰ ਉੱਚੇ ਸਥਾਨਾਂ ਅਤੇ ਟੁੰਡਾਂ ਦੇ ਦੇਵਤਿਆਂ ਤੋਂ ਅਤੇ ਘੜੀਆਂ ਹੋਈਆਂ ਅਤੇ ਢਾਲੀਆਂ ਹੋਈਆਂ ਮੂਰਤਾਂ ਤੋਂ ਸਾਫ਼ ਕਰਨ ਲੱਗਾ
\s5
\v 4 ਅਤੇ ਉਨ੍ਹਾਂ ਨੇ ਉਸ ਦੇ ਸਾਹਮਣੇ ਬਆਲਾਂ ਦੀਆਂ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਸੂਰਜ ਦੀਆਂ ਮੂਰਤਾਂ ਨੂੰ ਜਿਹੜੀਆਂ ਉਨ੍ਹਾਂ ਦੇ ਉੱਪਰ ਸਨ ਉਸ ਨੇ ਵੱਢ ਸੁੱਟੀਆਂ ਅਤੇ ਟੁੰਡ ਦੇਵਤਿਆਂ ਨੂੰ ਅਤੇ ਘੜੀਆਂ ਹੋਈਆਂ ਤੇ ਢਾਲੀਆਂ ਹੋਈਆਂ ਮੂਰਤੀਆਂ ਨੂੰ ਉਸ ਨੇ ਟੁੱਕੜੇ-ਟੁੱਕੜੇ ਕਰ ਸੁੱਟਿਆ ਅਤੇ ਉਨ੍ਹਾਂ ਨੂੰ ਪੀਹ ਕੇ ਉਸ ਨੂੰ ਉਨ੍ਹਾਂ ਦੀਆਂ ਕਬਰਾਂ ਉੱਤੇ ਖਿਲਾਰਿਆ ਜਿਨ੍ਹਾਂ ਨੇ ਉਨ੍ਹਾਂ ਲਈ ਬਲੀਆਂ ਚੜ੍ਹਾਈਆਂ ਸਨ
\v 5 ਅਤੇ ਜਾਜਕਾਂ ਦੀਆਂ ਹੱਡੀਆਂ ਉਨ੍ਹਾਂ ਦੀਆਂ ਜਗਵੇਦੀਆਂ ਉੱਤੇ ਸਾੜੀਆਂ, ਇਸ ਤਰ੍ਹਾਂ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਨੂੰ ਸ਼ੁੱਧ ਕੀਤਾ
\s5
\v 6 ਉਸ ਨੇ ਮਨੱਸ਼ਹ, ਅਫਰਾਈਮ ਅਤੇ ਸ਼ਿਮਓਨ ਦੇ ਸ਼ਹਿਰਾਂ ਵਿੱਚ ਸਗੋਂ ਨਫਤਾਲੀ ਤੇ ਉਨ੍ਹਾਂ ਦੇ ਦੁਆਲੇ ਦਿਆਂ ਥੇਹਾਂ ਵਿੱਚ ਵੀ ਇਵੇਂ ਹੀ ਕੀਤਾ
\v 7 ਉਸ ਨੇ ਇਸਰਾਏਲ ਦੇ ਸਾਰੇ ਦੇਸ ਵਿੱਚ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਟੁੰਡ ਦੇਵਤਿਆਂ ਨੂੰ ਅਤੇ ਘੜੀਆਂ ਹੋਈਆਂ ਮੂਰਤਾਂ ਨੂੰ ਭੰਨ ਤੋੜ ਕੇ ਪੀਪਾ ਕਰ ਸੁੱਟਿਆ ਅਤੇ ਸੂਰਜ ਦੀਆਂ ਸਾਰੀਆਂ ਮੂਰਤਾਂ ਨੂੰ ਵੱਢ ਸੁੱਟਿਆ ਤਾਂ ਉਹ ਯਰੂਸ਼ਲਮ ਨੂੰ ਮੁੜਿਆ ।
\s ਬਿਵਸਥਾ ਦੀ ਪੁਸਤਕ ਦਾ ਮਿਲਣਾ
\r (2 ਰਾਜਾ 22:3-20)
\p
\s5
\v 8 ਆਪਣੇ ਰਾਜ ਦੇ ਅਠਾਰਵੇਂ ਸਾਲ ਜਦ ਉਹ ਦੇਸ ਅਤੇ ਭਵਨ ਨੂੰ ਸਾਫ਼ ਕਰ ਚੁੱਕਿਆ ਤਾਂ ਉਸ ਨੇ ਅਸਲਯਾਹ ਦੇ ਪੁੱਤਰ ਸ਼ਾਫਾਨ ਨੂੰ ਸ਼ਹਿਰ ਦੇ ਸਰਦਾਰ ਮਅਸੇਯਾਹ ਅਤੇ ਯੋਆਹਾਜ ਦੇ ਪੁੱਤਰ ਯੋਆਹ ਇਤਿਹਾਸ ਦੇ ਲਿਖਾਰੀ ਨੂੰ ਭੇਜਿਆ ਕਿ ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਦੀ ਮੁਰੰਮਤ ਕਰਾਉਣ
\v 9 ਤਾਂ ਉਹ ਹਿਲਕੀਯਾਹ ਪ੍ਰਧਾਨ ਜਾਜਕ ਦੇ ਕੋਲ ਆਏ ਅਤੇ ਉਹ ਚਾਂਦੀ ਜਿਹੜੀ ਪਰਮੇਸ਼ੁਰ ਦੇ ਭਵਨ ਵਿੱਚ ਲਿਆਂਦੀ ਗਈ ਸੀ ਜੋ ਦਰਬਾਨ ਲੇਵੀਆਂ ਨੇ ਮਨੱਸ਼ਹ ਅਤੇ ਅਫਰਾਈਮ ਦੇ ਹੱਥੋਂ ਅਤੇ ਇਸਰਾਏਲ ਦੇ ਸਾਰੇ ਬਕੀਏ ਕੋਲੋਂ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਅਤੇ ਯਰੂਸ਼ਲਮ ਦੇ ਵਾਸੀਆਂ ਕੋਲੋਂ ਇਕੱਠੀ ਕੀਤੀ ਸੀ ਉਸ ਨੂੰ ਦੇ ਦਿੱਤੀ
\s5
\v 10 ਅਤੇ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦਿੱਤੀ ਜਿਹੜੇ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਸਨ ਤਾਂ ਉਨ੍ਹਾਂ ਕਰਿੰਦਿਆਂ ਨੇ ਜੋ ਪਰਮੇਸ਼ੁਰ ਦੇ ਭਵਨ ਵਿੱਚ ਕੰਮ ਕਰਦੇ ਸਨ ਉਸ ਨੂੰ ਉਸ ਭਵਨ ਦੀ ਮੁਰੰਮਤ ਅਤੇ ਪੱਕਾ ਕਰਨ ਉੱਤੇ ਲਾਇਆ
\v 11 ਅਰਥਾਤ ਉਸ ਨੂੰ ਤਰਖਾਣਾਂ ਅਤੇ ਰਾਜਾਂ ਨੂੰ ਦਿੱਤਾ ਤਾਂ ਜੋ ਘੜੇ ਹੋਏ ਪੱਥਰ ਅਤੇ ਜੋੜੀਆਂ ਲਈ ਲੱਕੜੀ ਮੁੱਲ ਲੈਣ ਅਤੇ ਉਨ੍ਹਾਂ ਘਰਾਂ ਲਈ ਵੀ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹਾਂ ਨੇ ਉਜਾੜ ਦਿੱਤਾ ਸੀ ਸ਼ਤੀਰ ਬਣਾਉਣ
\s5
\v 12 ਅਤੇ ਉਹ ਮਨੁੱਖ ਇਮਾਨਦਾਰੀ ਨਾਲ ਕੰਮ ਕਰਦੇ ਸਨ ਅਤੇ ਯਹਤ ਅਤੇ ਓਬਦਯਾਹ ਲੇਵੀ ਮਰਾਰੀ ਦੀ ਵੰਸ ਵਿੱਚੋਂ ਉਨ੍ਹਾਂ ਦੀ ਦੇਖਭਾਲ ਕਰਦੇ ਸਨ ਅਤੇ ਕਹਾਥੀਆਂ ਦੀ ਵੰਸ ਵਿੱਚੋਂ ਜ਼ਕਰਯਾਹ ਅਤੇ ਮਸ਼ੂਲਾਮ ਉਨ੍ਹਾਂ ਤੋਂ ਕੰਮ ਕਰਾਉਂਦੇ ਸਨ ਅਤੇ ਉਹ ਸਾਰੇ ਲੇਵੀ ਵਾਜਿਆਂ ਦੇ ਵਜਾਉਣ ਵਿੱਚ ਵੱਡੇ ਗੁਣੀਏ ਸਨ
\v 13 ਅਤੇ ਉਹ ਭਾਰ ਚੁੱਕਣ ਵਾਲਿਆਂ ਦੇ ਉੱਤੇ ਸਨ ਅਤੇ ਹਰ ਪ੍ਰਕਾਰ ਦਾ ਕੰਮ ਕਰਨ ਵਾਲਿਆਂ ਪਾਸੋਂ ਕੰਮ ਕਰਾਉਂਦੇ ਸਨ ਅਤੇ ਲੇਵੀਆਂ ਵਿੱਚੋਂ ਲਿਖਾਰੀ ਅਤੇ ਅਫ਼ਸਰ ਅਤੇ ਦਰਬਾਨ ਸਨ
\s5
\v 14 ਜਦ ਉਹ ਉਸ ਚਾਂਦੀ ਨੂੰ ਜਿਹੜੀ ਯਹੋਵਾਹ ਦੇ ਭਵਨ ਵਿੱਚ ਲਿਆਂਦੀ ਗਈ ਸੀ ਬਾਹਰ ਕੱਢ ਰਹੇ ਸਨ ਤਾਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੀ ਬਿਵਸਥਾ ਦੀ ਪੋਥੀ ਜਿਹੜੀ ਮੂਸਾ ਦੇ ਰਾਹੀਂ ਦਿੱਤੀ ਗਈ ਸੀ ਲੱਭੀ
\v 15 ਤਾਂ ਹਿਲਕੀਯਾਹ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਕਿ ਮੈਨੂੰ ਬਿਵਸਥਾ ਦੀ ਪੋਥੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦੇ ਦਿੱਤੀ
\v 16 ਅਤੇ ਸ਼ਾਫਾਨ ਉਸ ਪੋਥੀ ਨੂੰ ਪਾਤਸ਼ਾਹ ਦੇ ਕੋਲ ਲੈ ਗਿਆ ਫੇਰ ਉਸ ਨੇ ਪਾਤਸ਼ਾਹ ਨੂੰ ਇਹ ਸੁਨੇਹਾ ਦਿੱਤਾ ਕਿ ਸਾਰਾ ਕੰਮ ਜੋ ਤੁਸੀਂ ਆਪਣੇ ਟਹਿਲੂਆਂ ਦੇ ਜਿੰਮੇ ਕੀਤਾ ਸੀ ਉਹ ਕਰਦੇ ਹਨ
\s5
\v 17 ਅਤੇ ਉਹ ਚਾਂਦੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਮਿਲੀ ਲੈ ਕੇ ਦੇਖਭਾਲ ਕਰਨ ਵਾਲਿਆਂ ਅਤੇ ਕੰਮ ਕਰਨ ਵਾਲਿਆਂ ਨੂੰ ਦੇ ਦਿੱਤੀ
\v 18 ਤਾਂ ਸ਼ਾਫਾਨ ਲਿਖਾਰੀ ਨੇ ਪਾਤਸ਼ਾਹ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਮੈਨੂੰ ਇੱਕ ਪੋਥੀ ਫੜ੍ਹਾਈ ਹੈ ਅਤੇ ਸ਼ਾਫਾਨ ਨੇ ਉਹ ਨੂੰ ਪਾਤਸ਼ਾਹ ਦੇ ਸਾਹਮਣੇ ਪੜ੍ਹਿਆ
\v 19 ਫੇਰ ਅਜਿਹਾ ਹੋਇਆ ਕਿ ਜਦ ਪਾਤਸ਼ਾਹ ਨੇ ਬਿਵਸਥਾ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਆਪਣੇ ਲੀੜੇ ਪਾੜੇ
\s5
\v 20 ਤਾਂ ਪਾਤਸ਼ਾਹ ਹਿਲਕੀਯਾਹ ਨੂੰ ਸ਼ਾਫਾਨ ਦੇ ਪੁੱਤਰ ਅਹੀਕਾਮ ਨੂੰ ਅਤੇ ਮੀਕਾਹ ਦੇ ਪੁੱਤਰ ਅਬਦੋਨ ਨੂੰ ਅਤੇ ਸ਼ਾਫਾਨ ਲਿਖਾਰੀ ਨੂੰ ਅਤੇ ਪਾਤਸ਼ਾਹ ਦੇ ਟਹਿਲੂਏ ਅਸਾਯਾਹ ਨੂੰ ਹੁਕਮ ਦਿੱਤਾ ਕਿ
\v 21 ਤੁਸੀਂ ਜਾਓ ਅਤੇ ਮੇਰੀ ਵੱਲੋਂ ਅਤੇ ਉਨ੍ਹਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ ਇਸ ਪੋਥੀ ਦੀਆਂ ਗੱਲਾਂ ਦੇ ਵਿਖੇ ਜੋ ਲੱਭੀ ਹੈ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਡੋਹਲਿਆ ਗਿਆ ਹੈ ਇਸ ਲਈ ਕਿ ਸਾਡੇ ਪਿਉ-ਦਾਦਿਆਂ ਨੇ ਯਹੋਵਾਹ ਦੇ ਬਚਨਾਂ ਦੀ ਪਾਲਨਾ ਨਹੀਂ ਕੀਤੀ ਕਿ ਸਭ ਕੁਝ ਜੋ ਇਸ ਪੋਥੀ ਵਿੱਚ ਲਿਖਿਆ ਹੈ ਉਸ ਦੇ ਅਨੁਸਾਰ ਕਰਨ
\s5
\v 22 ਤਾਂ ਹਿਲਕੀਯਾਹ ਅਤੇ ਉਹ ਜਿਨ੍ਹਾਂ ਨੂੰ ਪਾਤਸ਼ਾਹ ਨੇ ਮੁਕੱਰਰ ਕੀਤਾ ਸੀ ਹੁਲਦਾਹ ਨਬੀਆ ਦੇ ਕੋਲ ਗਏ ਜਿਹੜੀ ਤੋਸ਼ੇ ਖਾਨੇ ਦੇ ਰੱਖਵਾਲੇ ਤਾਕਹਥ ਦੇ ਪੁੱਤਰ ਅਤੇ ਹਸਰਾਹ ਦੇ ਪੋਤੇ ਸ਼ੱਲੁਮ ਦੀ ਪਤਨੀ ਸੀ (ਉਹ ਯਰੂਸ਼ਲਮ ਵਿੱਚ ਦੂਜੇ ਮਹੱਲੇ ਵਿੱਚ ਰਹਿੰਦੀ ਸੀ ) ਸੋ ਉਨ੍ਹਾਂ ਨੇ ਉਸ ਦੇ ਨਾਲ ਉਹ ਦੇ ਵਿਖੇ ਗੱਲਾਂ ਕੀਤੀਆਂ
\s5
\v 23 ਉਹ ਨੇ ਉਨ੍ਹਾਂ ਨੂੰ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਐਉਂ ਫਰਮਾਉਂਦਾ ਹੈ ਕਿ ਤੁਸੀਂ ਉਸ ਮਨੁੱਖ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ ਇਉਂ ਆਖੋ,
\v 24 ਯਹੋਵਾਹ ਐਉਂ ਫਰਮਾਉਂਦਾ ਹੈ, - ਵੇਖੋ, ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਦੇ ਉੱਤੇ ਬੁਰਿਆਈ ਲਿਆਉਣ ਵਾਲਾ ਹਾਂ ਅਰਥਾਤ ਸਾਰੇ ਸਰਾਪ ਜਿਹੜੇ ਇਸ ਪੋਥੀ ਵਿੱਚ ਲਿਖੇ ਹਨ ਜਿਹੜੀ ਉਨ੍ਹਾਂ ਨੇ ਯਹੂਦਾਹ ਦੇ ਪਾਤਸ਼ਾਹ ਦੇ ਸਾਹਮਣੇ ਪੜੀ ਹੈ
\v 25 ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ ਇਸ ਲਈ ਮੇਰਾ ਕ੍ਰੋਧ ਇਸ ਥਾਂ ਉੱਤੇ ਪਿਆ ਹੈ ਅਤੇ ਉਹ ਬੁਝੇਗਾ ਨਹੀਂ
\s5
\v 26 ਪਰ ਯਹੂਦਾਹ ਦੇ ਪਾਤਸ਼ਾਹ ਨੂੰ ਜਿਸ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਇਉਂ ਕਹੋ ਕਿ ਇਸਰਾਏਲ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ ਕਿ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਤੂੰ ਸੁਣੀਆਂ ਹਨ
\v 27 ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਤੂੰ ਪਰਮੇਸ਼ੁਰ ਦੇ ਅੱਗੇ ਅਧੀਨ ਹੋਇਆ ਹੈਂ ਜਦ ਤੋਂ ਤੂੰ ਉਸ ਦੀਆਂ ਗੱਲਾਂ ਇਸ ਸਥਾਨ ਦੇ ਵਿਰੁੱਧ ਅਤੇ ਇਸ ਦੇ ਵਾਸੀਆਂ ਦੇ ਵਿਰੁੱਧ ਸੁਣੀਆਂ ਹਨ ਅਤੇ ਮੇਰੇ ਅੱਗੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਅਤੇ ਆਪਣੇ ਲੀੜੇ ਪਾੜ ਕੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣ ਲਈ ਹੈ, ਯਹੋਵਾਹ ਦਾ ਵਾਕ ਹੈ
\v 28 ਵੇਖ, ਮੈਂ ਤੈਨੂੰ ਤੇਰੇ ਪਿਉ-ਦਾਦਿਆਂ ਨਾਲ ਮਿਲਾਵਾਂਗਾ ਅਤੇ ਤੂੰ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਰੱਖਿਆ ਜਾਵੇਂਗਾ ਅਤੇ ਸਾਰੀ ਬੁਰਿਆਈ ਨੂੰ ਜੋ ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਦੇ ਉੱਤੇ ਲਿਆਉਣ ਵਾਲਾ ਹਾਂ ਤੇਰੀਆਂ ਅੱਖਾਂ ਨਹੀਂ ਵੇਖਣਗੀਆਂ । ਉਹ ਫੇਰ ਪਾਤਸ਼ਾਹ ਕੋਲ ਇਹ ਸੁਨੇਹਾ ਲਿਆਏ ।
\s ਯੋਸੀਯਾਹ ਦੁਆਰਾ ਆਗਿਆ ਪਾਲਣਾ ਕਰਨ ਦੀ ਸਹੁੰ ਲੈਣ
\r (2 ਰਾਜਾ 23:1-20)
\p
\s5
\v 29 ਤਾਂ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਬਜ਼ੁਰਗਾਂ ਨੂੰ ਬੁਲਾ ਕੇ ਇਕੱਠਾ ਕੀਤਾ
\v 30 ਫਿਰ ਪਾਤਸ਼ਾਹ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ, ਜਾਜਕ ਅਤੇ ਲੇਵੀ, ਸਾਰੇ ਛੋਟੇ ਵੱਡੇ ਲੋਕ, ਯਹੋਵਾਹ ਦੇ ਭਵਨ ਨੂੰ ਉਤਾਂਹ ਗਏ ਤਾਂ ਉਹ ਨੇ ਨੇਮ ਦੀ ਪੋਥੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ ਉਸ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਲੋਕਾਂ ਦੇ ਕੰਨੀ ਪਾਈਆਂ
\s5
\v 31 ਤਾਂ ਪਾਤਸ਼ਾਹ ਆਪਣੇ ਥਾਂ ਉੱਤੇ ਜਾ ਖੜ੍ਹਾ ਹੋਇਆ ਅਤੇ ਯਹੋਵਾਹ ਦੇ ਅੱਗੇ ਨੇਮ ਬੰਨਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਅਤੇ ਉਸ ਦੇ ਹੁਕਮਨਾਮੇ, ਉਸ ਦੀਆਂ ਸਾਖੀਆਂ ਅਤੇ ਉਸ ਦੀਆਂ ਬਿਧੀਆਂ ਦੀ ਆਪਣੇ ਸਾਰੇ ਦਿਲ ਆਪਣੀ ਸਾਰੀ ਜਾਨ ਨਾਲ ਪਾਲਣਾ ਕਰਾਂਗੇ ਅਤੇ ਉਸ ਦੇ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ
\v 32 ਅਤੇ ਉਸ ਨੇ ਉਨ੍ਹਾਂ ਸਾਰਿਆਂ ਨੂੰ ਜਿਹੜੇ ਯਰੂਸ਼ਲਮ ਅਤੇ ਬਿਨਯਾਮੀਨ ਵਿੱਚ ਲੱਭੇ ਸਨ ਇਸ ਨੇਮ ਉੱਤੇ ਖੜ੍ਹਾ ਕੀਤਾ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਪਰਮੇਸ਼ੁਰ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੇ ਨੇਮ ਅਨੁਸਾਰ ਕੰਮ ਕੀਤਾ
\s5
\v 33 ਤਾਂ ਯੋਸੀਯਾਹ ਨੇ ਇਸਰਾਏਲੀਆਂ ਦੀ ਸਾਰੀ ਧਰਤੀ ਵਿੱਚੋਂ ਘਿਣਾਉਣੀਆਂ ਚੀਜ਼ਾਂ ਨੂੰ ਦੂਰ ਕੀਤਾ ਅਤੇ ਇਸਰਾਏਲੀ ਜਿਹੜੇ ਹਾਜ਼ਰ ਸਨ ਉਨ੍ਹਾਂ ਤੋਂ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਦੀ ਉਪਾਸਨਾ ਕਰਾਈ ਅਤੇ ਉਹ ਉਸ ਦੀ ਸਾਰੀ ਉਮਰ ਤੱਕ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੇ ਮਗਰ ਚੱਲਣ ਤੋਂ ਨਾ ਹਟੇ ।
\s5
\c 35
\s ਪਸਾਹ ਦਾ ਤਿਉਹਾਰ ਮਨਾਉਣਾ
\r (2 ਰਾਜਾ 23:21-23)
\p
\v 1 ਯੋਸੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਾਹ ਕੀਤੀ ਅਤੇ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਰੀਖ਼ ਨੂੰ ਪਸਾਹ ਕੱਟਿਆ ।
\v 2 ਉਸ ਨੇ ਜਾਜਕਾਂ ਨੂੰ ਉਨ੍ਹਾਂ ਦੀ ਜੁੰਮੇਵਾਰੀ ਉੱਤੇ ਖੜ੍ਹਾ ਕੀਤਾ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਭਵਨ ਦੀ ਸੇਵਾ ਲਈ ਤਕੜਾ ਕੀਤਾ
\s5
\v 3 ਅਤੇ ਉਸ ਨੇ ਲੇਵੀਆਂ ਨੂੰ ਜਿਹੜੇ ਯਹੋਵਾਹ ਲਈ ਪਵਿੱਤਰ ਹੋ ਕੇ ਸਾਰੇ ਇਸਰਾਏਲ ਨੂੰ ਸਿੱਖਿਆ ਦਿੰਦੇ ਸਨ ਕਿ ਪਵਿੱਤਰ ਸੰਦੂਕ ਨੂੰ ਉਸ ਭਵਨ ਵਿੱਚ ਜਿਸ ਨੂੰ ਦਾਊਦ ਦੇ ਪੁੱਤਰ ਸੁਲੇਮਾਨ ਇਸਰਾਏਲ ਦੇ ਪਾਤਸ਼ਾਹ ਨੇ ਬਣਾਇਆ ਹੈ ਰੱਖੋ ਤਾਂ ਅੱਗੇ ਨੂੰ ਤੁਹਾਡਿਆਂ ਮੋਢਿਆਂ ਉੱਤੇ ਕੋਈ ਭਾਰ ਨਹੀਂ ਹੋਵੇਗਾ । ਸੋ ਹੁਣ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਉਸ ਦੀ ਪਰਜਾ ਇਸਰਾਏਲ ਦੀ ਸੇਵਾ ਕਰੋ ।
\v 4 ਆਪਣੇ ਪਿਉ-ਦਾਦਿਆਂ ਦੇ ਘਰਾਣਿਆਂ ਅਤੇ ਆਪਣੀਆਂ ਵਾਰੀਆਂ ਅਨੁਸਾਰ ਜਿਵੇਂ ਇਸਰਾਏਲ ਦੇ ਪਾਤਸ਼ਾਹ ਦਾਊਦ ਨੂੰ ਲਿਖਿਆ ਹੈ ਅਤੇ ਉਸ ਦੇ ਪੁੱਤਰ ਸੁਲੇਮਾਨ ਨੇ ਲਿਖਿਆ ਹੈ ਆਪਣੇ ਆਪ ਨੂੰ ਤਿਆਰ ਕਰ ਲਵੋ
\s5
\v 5 ਅਤੇ ਤੁਸੀਂ ਪਵਿੱਤਰ ਸਥਾਨ ਵਿੱਚ ਪਿਤਰਾਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਅਤੇ ਆਪਣੇ ਭਰਾਵਾਂ ਆਮ ਲੋਕਾਂ ਦੇ ਅਨੁਸਾਰ ਖੜ੍ਹੇ ਹੋਵੋ ਅਤੇ ਲੇਵੀਆਂ ਦੇ ਪਿਤਰਾਂ ਦੇ ਘਰਾਣੇ ਦਾ ਹਿੱਸਾ ਹਰੇਕ ਲਈ ਹੋਵੇ
\v 6 ਅਤੇ ਪਸਾਹ ਨੂੰ ਕੱਟੋ ਅਤੇ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਯਹੋਵਾਹ ਦੇ ਵਾਕ ਅਨੁਸਾਰ ਜੋ ਮੂਸਾ ਦੇ ਰਾਹੀਂ ਆਇਆ ਸੀ ਆਪਣੇ ਭਰਾਵਾਂ ਨੂੰ ਪੂਰਾ ਕਰਨ ਲਈ ਤਿਆਰ ਕਰੋ ।
\s5
\v 7 ਯੋਸੀਯਾਹ ਨੇ ਆਮ ਲੋਕਾਂ ਲਈ ਜਿੰਨੇ ਉੱਥੇ ਸਨ ਇੱਜੜ ਵਿੱਚੋਂ ਛੱਤ੍ਰੇ ਲੇਲੇ ਪਸਾਹ ਲਈ ਦਿੱਤੇ ਜਿਹੜੇ ਗਿਣਤੀ ਵਿੱਚ ਤੀਹ ਹਜ਼ਾਰ ਸਨ ਅਤੇ ਤਿੰਨ ਹਜ਼ਾਰ ਵਹਿੜੇ । ਇਹ ਸਾਰੇ ਸ਼ਾਹੀ ਮਾਲ ਵਿੱਚੋਂ ਸਨ ।
\v 8 ਉਸ ਦੇ ਸਰਦਾਰਾਂ ਨੇ ਖੁਸ਼ੀ ਦੇ ਚੜ੍ਹਾਵੇ ਲੋਕਾਂ ਲਈ ਅਤੇ ਜਾਜਕਾਂ ਅਤੇ ਲੇਵੀਆਂ ਲਈ ਦਿੱਤੇ ਅਤੇ ਹਿਲਕੀਯਾਹ ਅਤੇ ਜ਼ਕਰਯਾਹ ਅਤੇ ਯਹੀਏਲ ਨੇ ਜਿਹੜੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਸਨ ਜਾਜਕਾਂ ਨੂੰ ਪਸਾਹ ਲਈ ਦੋ ਹਜ਼ਾਰ ਛੇ ਸੌ ਭੇਡਾਂ ਬੱਕਰੀਆਂ ਅਤੇ ਤਿੰਨ ਸੌ ਵਹਿੜੇ ਦਿੱਤੇ
\v 9 ਅਤੇ ਕਾਨਨਯਾਹ, ਸ਼ਮਆਯਾਹ ਅਤੇ ਨਥਨਏਲ, ਉਸ ਦੇ ਭਰਾ ਅਤੇ ਹਸ਼ਬਯਾਹ ਅਤੇ ਯਹੀਏਲ ਅਤੇ ਯੋਜ਼ਾਬਾਦ ਲੇਵੀਆਂ ਦੇ ਸਰਦਾਰਾਂ ਨੇ ਪਸਾਹ ਲਈ ਲੇਵੀਆਂ ਨੂੰ ਪੰਜ ਹਜ਼ਾਰ ਭੇਡਾਂ ਬੱਕਰੀਆਂ ਅਤੇ ਪੰਜ ਸੌ ਵਹਿੜੇ ਦਿੱਤੇ ।
\s5
\v 10 ਸੋ ਉਪਾਸਨਾ ਦਾ ਕੰਮ ਪੂਰਾ ਹੋਇਆ, ਤਾਂ ਜਾਜਕ ਆਪਣੇ ਥਾਂ ਅਤੇ ਲੇਵੀ ਆਪਣੀ ਆਪਣੀ ਵਾਰੀ ਉੱਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਖੜ੍ਹੇ ਹੋ ਗਏ ।
\v 11 ਉਨ੍ਹਾਂ ਨੇ ਪਸਾਹ ਨੂੰ ਕੱਟਿਆ ਅਤੇ ਜਾਜਕਾਂ ਨੇ ਉਨ੍ਹਾਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ ਅਤੇ ਲੇਵੀਆਂ ਨੇ ਖੱਲਾਂ ਲਾਹੀਆਂ
\v 12 ਤਾਂ ਉਹ ਹੋਮ ਬਲੀਆਂ ਨੂੰ ਲੈ ਗਏ ਅਤੇ ਆਮ ਲੋਕਾਂ ਦੇ ਪਿਉ-ਦਾਦਿਆਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਯਹੋਵਾਹ ਦੇ ਹਜ਼ੂਰ ਭੇਟ ਚੜ੍ਹਾਉਣ ਲਈ ਉਨ੍ਹਾਂ ਨੂੰ ਦਿੱਤਾ ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਅਤੇ ਏਵੇਂ ਹੀ ਉਨ੍ਹਾਂ ਨੇ ਵਹਿੜਿਆਂ ਨਾਲ ਕੀਤਾ ।
\s5
\v 13 ਉਨ੍ਹਾਂ ਨੇ ਪਸਾਹ ਨੂੰ ਬਿਧੀ ਦੇ ਅਨੁਸਾਰ ਅੱਗ ਉੱਤੇ ਭੁੰਨਿਆ ਅਤੇ ਪਵਿੱਤਰ ਭੇਟਾਂ ਉਨ੍ਹਾਂ ਨੇ ਦੇਗਾਂ, ਤਉੜੀਆਂ ਅਤੇ ਕੜਾਹੀਆਂ ਵਿੱਚ ਪਕਾਈਆਂ ਅਤੇ ਉਨ੍ਹਾਂ ਨੂੰ ਆਮ ਲੋਕਾਂ ਤੱਕ ਛੇਤੀ ਨਾਲ ਪੁਚਾ ਦਿੱਤਾ ।
\v 14 ਇਸ ਦੇ ਮਗਰੋਂ ਉਨ੍ਹਾਂ ਨੇ ਆਪਣੇ ਲਈ ਅਤੇ ਜਾਜਕਾਂ ਲਈ ਤਿਆਰ ਕੀਤਾ ਕਿਉਂ ਜੋ ਹਾਰੂਨ ਦੀ ਵੰਸ ਦੇ ਜਾਜਕ ਹੋਮ ਬਲੀਆਂ ਅਤੇ ਚਰਬੀ ਚੜ੍ਹਾਉਣ ਲਈ ਰਾਤ ਤੱਕ ਲੱਗੇ ਰਹੇ ਸੋ ਲੇਵੀਆਂ ਨੇ ਆਪਣੇ ਲਈ ਅਤੇ ਹਾਰੂਨ ਦੀ ਵੰਸ ਦੇ ਜਾਜਕਾਂ ਲਈ ਤਿਆਰ ਕੀਤਾ,
\s5
\v 15 ਅਤੇ ਆਸਾਫ ਦੀ ਵੰਸ ਦੇ ਗਵੱਯੇ ਦਾਊਦ ਅਤੇ ਆਸਾਫ ਅਤੇ ਹੇਮਾਨ ਅਤੇ ਪਾਤਸ਼ਾਹ ਦੇ ਗੈਬਦਾਨ ਯਦੂਥੁਨ ਦੇ ਹੁਕਮ ਅਨੁਸਾਰ ਆਪਣੀ ਆਪਣੀ ਥਾਂ ਉੱਤੇ ਖੜ੍ਹੇ ਸਨ ਅਤੇ ਹਰ ਫਾਟਕ ਉੱਤੇ ਦਰਬਾਨ ਸਨ ਅਤੇ ਉਨ੍ਹਾਂ ਨੂੰ ਆਪਣੀ ਟਹਿਲ ਸੇਵਾ ਤੋਂ ਅੱਡ ਹੋਣਾ ਨਾ ਪਿਆ ਕਿਉਂ ਜੋ ਉਨ੍ਹਾਂ ਦੇ ਭਰਾਵਾਂ ਲੇਵੀਆਂ ਨੇ ਉਨ੍ਹਾਂ ਲਈ ਤਿਆਰ ਕੀਤਾ ।
\s5
\v 16 ਸੋ ਉਸ ਦਿਨ ਯੋਸੀਯਾਹ ਪਾਤਸ਼ਾਹ ਦੇ ਹੁਕਮ ਅਨੁਸਾਰ ਪਸਾਹ ਕਰਨ ਲਈ ਅਤੇ ਯਹੋਵਾਹ ਦੀ ਜਗਵੇਦੀ ਉੱਤੇ ਹੋਮ ਬਲੀ ਚੜ੍ਹਾਉਣ ਲਈ ਯਹੋਵਾਹ ਦੀ ਉਪਾਸਨਾ ਦਾ ਸਾਰਾ ਕੰਮ ਪੂਰਾ ਕੀਤਾ ਗਿਆ ।
\v 17 ਇਸਰਾਏਲੀਆਂ ਨੇ ਜਿਹੜੇ ਹਾਜ਼ਰ ਸਨ ਉਸ ਵੇਲੇ ਪਸਾਹ ਨੂੰ ਅਤੇ ਪਤੀਰੀ ਰੋਟੀ ਦੇ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ ।
\s5
\v 18 ਇਹੋ ਜੇਹੀ ਪਸਾਹ ਇਸਰਾਏਲ ਵਿੱਚ ਸਮੂਏਲ ਨਬੀ ਦੇ ਦਿਨਾਂ ਤੋਂ ਨਹੀਂ ਮਨਾਈ ਗਈ ਅਤੇ ਇਸਰਾਏਲ ਦੇ ਕਿਸੇ ਪਾਤਸ਼ਾਹ ਨੇ ਇਹੋ ਜੇਹੀ ਪਸਾਹ ਨਹੀਂ ਮਨਾਈ ਜਿਹੜੀ ਯੋਸੀਯਾਹ ਅਤੇ ਜਾਜਕਾਂ ਅਤੇ ਲੇਵੀਆਂ ਅਤੇ ਸਾਰੇ ਯਹੂਦਾਹ ਅਤੇ ਇਸਰਾਏਲ ਜਿਹੜੇ ਹਾਜ਼ਰ ਸਨ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਮਨਾਈ ।
\v 19 ਇਹ ਪਸਾਹ ਯੋਸੀਯਾਹ ਦੇ ਰਾਜ ਦੇ ਅਠਾਰਵੇਂ ਸਾਲ ਮਨਾਈ ਗਈ ।
\s ਯੋਸੀਯਾਹ ਦੇ ਰਾਜ ਦਾ ਅੰਤ ਅਤੇ ਉਸ ਦੀ ਮੌਤ
\r (2 ਰਾਜਾ 23:28-30)
\p
\s5
\v 20 ਇਸ ਸਾਰੇ ਦੇ ਮਗਰੋਂ ਜਦ ਯੋਸੀਯਾਹ ਭਵਨ ਨੂੰ ਪੂਰਾ ਕਰ ਚੁੱਕਿਆ ਤਾਂ ਮਿਸਰ ਦੇ ਰਾਜੇ ਨਕੋ ਨੇ ਕਰਕਮੀਸ਼ ਦੇ ਵਿਰੁੱਧ ਜੋ ਫਰਾਤ ਉੱਤੇ ਹੈ ਲੜਨ ਲਈ ਚੜ੍ਹਾਈ ਕੀਤੀ ਤਾਂ ਯੋਸੀਯਾਹ ਉਸ ਦੇ ਟਾਕਰੇ ਲਈ ਬਾਹਰ ਨਿੱਕਲਿਆ ।
\v 21 ਪਰ ਉਸ ਨੇ ਉਹ ਦੇ ਕੋਲ ਦੂਤਾਂ ਦੇ ਰਾਹੀਂ ਸੰਦੇਸ਼ ਭੇਜਿਆ ਕਿ ਹੇ ਯਹੂਦਾਹ ਦੇ ਪਾਤਸ਼ਾਹ, ਤੇਰੇ ਨਾਲ ਮੇਰਾ ਕੀ ਕੰਮ ? ਮੈਂ ਅੱਜ ਦੇ ਦਿਨ ਤੇਰੇ ਉੱਤੇ ਨਹੀਂ, ਸਗੋਂ ਇੱਕ ਹੋਰ ਘਰਾਣੇ ਉੱਤੇ ਚੜ੍ਹਾਈ ਕਰ ਰਿਹਾ ਹਾਂ ਅਤੇ ਪਰਮੇਸ਼ੁਰ ਨੇ ਮੈਨੂੰ ਛੇਤੀ ਕਰਨ ਦਾ ਹੁਕਮ ਦਿੱਤਾ ਹੈ, ਸੋ ਤੂੰ ਪਰਮੇਸ਼ੁਰ ਦੇ ਵਿਰੁੱਧ ਜਿਹੜਾ ਮੇਰੇ ਅੰਗ-ਸੰਗ ਹੈ ਟਾਕਰਾ ਨਾ ਕਰ ਮਤੇ ਉਹ ਤੈਨੂੰ ਮਾਰ ਸੁੱਟੇ
\s5
\v 22 ਪਰ ਤਾਂ ਵੀ ਯੋਸੀਯਾਹ ਨੇ ਉਸ ਵੱਲੋਂ ਮੂੰਹ ਨਾ ਮੋੜਿਆ ਸਗੋਂ ਉਹ ਦੇ ਨਾਲ ਲੜਨ ਲਈ ਆਪਣਾ ਭੇਸ ਬਦਲਿਆ ਅਤੇ ਨਕੋ ਦੀ ਗੱਲ ਜਿਹੜੀ ਪਰਮੇਸ਼ੁਰ ਦੇ ਮੂਹੋਂ ਨਿੱਕਲੀ ਸੀ ਨਾ ਸੁਣੀ ਸਗੋਂ ਲੜਾਈ ਲਈ ਮਗਿੱਦੋ ਦੀ ਵਾਦੀ ਵਿੱਚ ਗਿਆ
\s5
\v 23 ਤਾਂ ਤੀਰ ਅੰਦਾਜ਼ਾਂ ਨੇ ਯੋਸੀਯਾਹ ਪਾਤਸ਼ਾਹ ਨੂੰ ਤੀਰ ਮਾਰਿਆ ਤਾਂ ਪਾਤਸ਼ਾਹ ਨੇ ਆਪਣੇ ਨੌਕਰਾਂ ਨੂੰ ਆਖਿਆ ਕਿ ਮੈਨੂੰ ਕੱਢ ਲੈ ਚੱਲੋ ਕਿਉਂ ਜੋ ਮੈਂ ਵੱਡਾ ਫੱਟੜ ਹੋ ਗਿਆ ਹਾਂ
\v 24 ਸੋ ਉਸ ਦੇ ਨੌਕਰਾਂ ਨੇ ਉਸ ਨੂੰ ਰਥ ਤੋਂ ਲਾਹ ਕੇ ਉਸ ਦੇ ਦੂਜੇ ਰਥ ਵਿੱਚ ਚੜ੍ਹਾਇਆ ਅਤੇ ਉਹ ਨੂੰ ਯਰੂਸ਼ਲਮ ਨੂੰ ਲੈ ਗਏ ਜਿੱਥੇ ਉਹ ਮਰ ਗਿਆ ਅਤੇ ਆਪਣੇ ਪਿਉ-ਦਾਦਿਆਂ ਦੀਆਂ ਕਬਰਾਂ ਵਿੱਚ ਦੱਬਿਆ ਗਿਆ । ਤਾਂ ਸਾਰੇ ਯਹੂਦਾਹ ਅਤੇ ਯਰੂਸ਼ਲਮ ਨੇ ਯੋਸੀਯਾਹ ਲਈ ਦੇ ਸੋਗ ਕੀਤਾ ।
\s5
\v 25 ਯਿਰਮਿਯਾਹ ਨੇ ਯੋਸੀਯਾਹ ਉੱਤੇ ਵੈਣ ਪਾਏ ਅਤੇ ਰਾਗੀ ਅਤੇ ਰਾਗਣਾਂ ਸਾਰੇ ਆਪਣੇ ਸੋਗ ਦੇ ਗਾਉਣ ਵਿੱਚ ਅੱਜ ਦੇ ਦਿਨ ਤੱਕ ਯੋਸੀਯਾਹ ਦਾ ਨਾਮ ਲੈਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਇਸ ਨੂੰ ਇੱਕ ਦਸਤੂਰ ਬਣਾ ਲਿਆ ਹੈ ਅਤੇ ਵੇਖੋ, ਉਹ ਸਿਆਪਿਆਂ ਦੀ ਪੋਥੀ ਵਿੱਚ ਲਿਖੀਆਂ ਹਨ
\v 26 ਅਤੇ ਯੋਸੀਯਾਹ ਦੇ ਬਾਕੀ ਕੰਮ ਅਤੇ ਉਸ ਦੀ ਦਯਾ ਉਸ ਦੇ ਅਨੁਸਾਰ ਜੋ ਯਹੋਵਾਹ ਦੀ ਬਿਵਸਥਾ ਵਿੱਚ ਲਿਖਿਆ ਹੈ
\v 27 ਅਤੇ ਉਸ ਦੀਆਂ ਗੱਲਾਂ ਆਦ ਤੋਂ ਅੰਤ ਤੱਕ, ਵੇਖੋ, ਉਹ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੀ ਪੋਥੀ ਉੱਤੇ ਲਿਖੀਆਂ ਹਨ ॥
\s5
\c 36
\s ਯਹੂਦਾਹ ਦੇ ਵਿੱਚ ਯਹੋਆਹਾਜ ਦਾ ਰਾਜ
\r (2 ਰਾਜਾ 23:30-35)
\p
\v 1 ਤਦ ਦੇਸ ਦੇ ਲੋਕਾਂ ਨੇ ਯੋਸੀਯਾਹ ਦੇ ਪੁੱਤਰ ਯਹੋਆਹਾਜ ਨੂੰ ਲੈ ਕੇ ਉਸ ਦੇ ਪਿਤਾ ਦੇ ਥਾਂ ਯਰੂਸ਼ਲਮ ਵਿੱਚ ਰਾਜਾ ਬਣਾਇਆ
\v 2 ਅਤੇ ਯਹੋਆਹਾਜ ਤੇਈਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ
\s5
\v 3 ਅਤੇ ਮਿਸਰ ਦੇ ਰਾਜੇ ਨੇ ਉਹ ਨੂੰ ਯਰੂਸ਼ਲਮ ਵਿੱਚੋਂ ਹਟਾ ਦਿੱਤਾ ਅਤੇ ਦੇਸ ਉੱਤੇ ਇੱਕ ਸੌ ਕਿਨਤਾਰ ਚਾਂਦੀ ਅਤੇ ਇੱਕ ਕਿਨਤਾਰ ਸੋਨਾ ਦੰਡ ਲਾਇਆ
\v 4 ਮਿਸਰ ਦੇ ਰਾਜੇ ਨੇ ਉਹ ਦੇ ਭਰਾ ਅਲਯਾਕੀਮ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਪਾਤਸ਼ਾਹ ਬਣਾਇਆ ਅਤੇ ਉਹ ਦਾ ਨਾਮ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਨਕੋ ਉਹ ਦੇ ਭਰਾ ਯਹੋਆਹਾਜ ਨੂੰ ਫੜ੍ਹ ਕੇ ਮਿਸਰ ਵਿੱਚ ਲੈ ਗਿਆ ।
\s ਯਹੂਦਾਹ ਦੇ ਵਿੱਚ ਯਹੋਯਾਕੀਮ ਦਾ ਰਾਜ
\r (2 ਰਾਜਾ 23:36-24:7)
\p
\s5
\v 5 ਯਹੋਯਾਕੀਮ ਪੰਝੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ । ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਸੀ
\v 6 ਤਾਂ ਉਸ ਉੱਤੇ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਚੜ੍ਹ ਆਇਆ ਅਤੇ ਉਹ ਨੂੰ ਬੇੜੀਆਂ ਲਾ ਕੇ ਬਾਬਲ ਨੂੰ ਲਈ ਗਿਆ
\v 7 ਅਤੇ ਨਬੂਕਦਨੱਸਰ ਯਹੋਵਾਹ ਦੇ ਭਵਨ ਦੇ ਭਾਂਡਿਆਂ ਵਿੱਚੋਂ ਕੁਝ ਭਾਂਡੇ ਵੀ ਲੈ ਗਿਆ ਅਤੇ ਉਨ੍ਹਾਂ ਨੂੰ ਆਪਣੇ ਮਹਿਲ ਵਿੱਚ ਬਾਬਲ ਵਿੱਚ ਜਾ ਦਿੱਤਾ
\s5
\v 8 ਅਤੇ ਯਹੋਯਾਕੀਮ ਦੀਆਂ ਬਾਕੀ ਗੱਲਾਂ ਅਤੇ ਉਸ ਦੇ ਘਿਣਾਉਣੇ ਕੰਮ ਜੋ ਉਸ ਕੀਤੇ ਅਤੇ ਜੋ ਕੁਝ ਉਸ ਦੇ ਵਿਰੁੱਧ ਪਾਇਆ ਗਿਆ, ਵੇਖੋ ਉਹ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ । ਤਾਂ ਉਸ ਦਾ ਪੁੱਤਰ ਯਹੋਯਾਕੀਨ ਉਸ ਦੇ ਥਾਂ ਪਾਤਸ਼ਾਹ ਬਣਿਆ ।
\s ਯਹੂਦਾਹ ਦੇ ਵਿੱਚ ਯਹੋਯਾਕੀਨ ਦਾ ਰਾਜ
\r (2 ਰਾਜਾ 24:8-17)
\p
\s5
\v 9 ਯਹੋਯਾਕੀਨ ਅੱਠਾਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਅਤੇ ਦਸ ਦਿਨ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ
\v 10 ਅਤੇ ਉਸ ਸਾਲ ਦੇ ਅੰਤ ਵਿੱਚ ਨਬੂਕਦਨੱਸਰ ਪਾਤਸ਼ਾਹ ਨੇ ਉਸ ਨੂੰ ਯਹੋਵਾਹ ਦੇ ਭਵਨ ਦੇ ਬਹੁਮੁੱਲੇ ਭਾਂਡਿਆਂ ਸਣੇ ਬਾਬਲ ਵਿੱਚ ਬੁਲਾ ਲਿਆ ਅਤੇ ਉਸ ਦੇ ਭਰਾ ਸਿਦਕੀਯਾਹ ਨੂੰ ਯਹੂਦਾਹ ਅਤੇ ਯਰੂਸ਼ਲਮ ਉੱਤੇ ਪਾਤਸ਼ਾਹ ਬਣਾ ਦਿੱਤਾ ।
\s ਯਹੂਦਾਹ ਦੇ ਵਿੱਚ ਸਿਦਕੀਯਾਹ ਦਾ ਰਾਜ
\r (2 ਰਾਜਾ 24:18-20, ਯਿਰਮਿਯਾਹ 52:1-3)
\p
\s5
\v 11 ਸਿਦਕੀਯਾਹ ਇੱਕੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ
\v 12 ਉਸ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸ ਨੇ ਉਹ ਨੂੰ ਯਹੋਵਾਹ ਦੇ ਮੂੰਹ ਦੀਆਂ ਗੱਲਾਂ ਆਖੀਆਂ ਸਨ ਅਧੀਨਗੀ ਨਾ ਕੀਤੀ
\s5
\v 13 ਸਗੋਂ ਉਹ ਨਬੂਕਦਨੱਸਰ ਪਾਤਸ਼ਾਹ ਦੇ ਵਿਰੁੱਧ ਆਕੀ ਹੋ ਗਿਆ ਜਿਸ ਨੇ ਉਸ ਨੂੰ ਪਰਮੇਸ਼ੁਰ ਦੀ ਸਹੁੰ ਦਿੱਤੀ ਪਰ ਉਹ ਆਕੜ ਬਾਜ ਹੋ ਗਿਆ ਅਤੇ ਆਪਣਾ ਮਨ ਕਠੋਰ ਕਰ ਲਿਆ ਏਥੋਂ ਤੱਕ ਕਿ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਨਾ ਮੁੜਿਆ ।
\s ਯਰੂਸ਼ਲਮ ਦਾ ਪਤਨ
\r (2 ਰਾਜਾ 25:1-21, ਯਿਰਮਿਯਾਹ 52:3-11)
\p
\v 14 ਨਾਲੇ ਇਸ ਤੋਂ ਬਿਨ੍ਹਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਭਾਂਤ-ਭਾਂਤ ਦੀਆਂ ਬੇਈਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਨੂੰ ਭਰਿਸ਼ਟ ਕੀਤਾ ਜਿਸ ਨੂੰ ਉਸਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ
\s5
\v 15 ਅਤੇ ਯਹੋਵਾਹ ਉਨ੍ਹਾਂ ਦੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ
\v 16 ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ
\s5
\v 17 ਤਦ ਉਹ ਕਸਦੀਆਂ ਦੇ ਪਾਤਸ਼ਾਹ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਸ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ, ਅਤੇ ਉਹ ਨੇ ਨਾ ਜੁਆਨ ਨਾ ਕੁਆਰੀ, ਨਾ ਬੁੱਢਾ ਨਾ ਵੱਡੀ ਉਮਰ ਵਾਲੇ ਉੱਤੇ ਤਰਸ ਖਾਧਾ, ਉਹ ਨੇ ਸਾਰਿਆਂ ਨੂੰ ਉਹ ਦੇ ਹੱਥ ਵਿੱਚ ਦੇ ਦਿੱਤਾ
\s5
\v 18 ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਭਾਂਡੇ ਕੀ ਵੱਡਾ ਕੀ ਛੋਟਾ ਅਤੇ ਯਹੋਵਾਹ ਦੇ ਭਵਨ ਦੇ ਖਜ਼ਾਨੇ ਅਤੇ ਪਾਤਸ਼ਾਹ ਅਤੇ ਉਹ ਦੇ ਸਰਦਾਰਾਂ ਦੇ ਖਜ਼ਾਨੇ ਉਹ ਸਾਰੇ ਬਾਬਲ ਨੂੰ ਲੈ ਗਿਆ
\v 19 ਅਤੇ ਉਹ ਨੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਦਿੱਤਾ ਅਤੇ ਯਰੂਸ਼ਲਮ ਦੀ ਕੰਧ ਨੂੰ ਢਾਹ ਸੁੱਟਿਆ ਅਤੇ ਉਹ ਦੇ ਸਾਰੇ ਮਹਿਲ ਅੱਗ ਨਾਲ ਸਾੜ ਦਿੱਤੇ, ਅਤੇ ਉਹ ਦੇ ਸਾਰੇ ਬਹੁਮੁੱਲੇ ਭਾਂਡਿਆਂ ਨੂੰ ਬਰਬਾਦ ਕੀਤਾ
\s5
\v 20 ਅਤੇ ਜਿਹੜੇ ਤਲਵਾਰ ਤੋਂ ਬਚੇ ਉਨ੍ਹਾਂ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲਈ ਗਿਆ ਅਤੇ ਉੱਥੇ ਉਹ ਉਸ ਦੇ ਅਤੇ ਉਸ ਦੇ ਪੁੱਤਰਾਂ ਦੇ ਟਹਿਲੂਏ ਹੋ ਕੇ ਰਹੇ ਜਦੋਂ ਤੱਕ ਕਿ ਫਾਰਸ ਦੇ ਪਾਤਸ਼ਾਹ ਦਾ ਰਾਜ ਨਾ ਬਣਿਆ
\v 21 ਤਾਂ ਜੋ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ, ਜਿੰਨਾ ਚਿਰ ਕਿ ਦੇਸ ਆਪਣੇ ਸਬਤਾਂ ਦਾ ਆਰਾਮ ਨਾ ਭੋਗੇ । ਵਿਰਾਨੀ ਦੇ ਸਾਰੇ ਦਿਨ ਉਹ ਸਬਤ ਮਨਾਉਂਦੇ ਰਹੇ ਜਦ ਤੱਕ ਸੱਤਰ ਸਾਲ ਪੂਰੇ ਨਾ ਹੋਏ ।
\s ਰਾਜਾ ਕੋਰਸ ਦੇ ਰਾਜ ਕਾਲ ਵਿੱਚ ਯਹੂਦੀਆਂ ਦੀ ਵਾਪਸੀ
\r (ਅਜ਼ਰਾ 1:1-4)
\p
\s5
\v 22 ਅਤੇ ਫਾਰਸ ਦੇ ਪਾਤਸ਼ਾਹ ਕੋਰਸ ਦੇ ਪਹਿਲੇ ਸਾਲ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ ਯਹੋਵਾਹ ਨੇ ਫਾਰਸ ਦੇ ਪਾਤਸ਼ਾਹ ਕੋਰਸ ਨੂੰ ਪਰੇਰਿਆ ਸੋ ਉਹ ਨੇ ਆਪਣੇ ਸਾਰੇ ਰਾਜ ਵਿੱਚ ਡੌਂਡੀ ਪਿਟਵਾਈ ਅਤੇ ਇਸ ਵਿਸ਼ੇ ਦਾ ਹੁਕਮ ਵੀ ਲਿਖਿਆ
\v 23 ਫਾਰਸ ਦਾ ਪਾਤਸ਼ਾਹ ਕੋਰਸ ਐਉਂ ਫਰਮਾਉਂਦਾ ਹੈ ਕਿ ਆਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਮੈਨੂੰ ਤਾਕੀਦ ਕੀਤੀ ਹੈ ਕਿ ਮੈਂ ਯਰੂਸ਼ਲਮ ਵਿੱਚ ਜਿਹੜਾ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ । ਹੁਣ ਉਹ ਦੇ ਸਾਰੇ ਲੋਕਾਂ ਵਿੱਚੋਂ ਜੋ ਕੋਈ ਤੁਹਾਡੇ ਵਿੱਚ ਹੈ ਉਹ ਤੁਰ ਪਵੇ ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ ।