pa_ulb/26-EZK.usfm

2190 lines
470 KiB
Plaintext
Raw Permalink Blame History

This file contains ambiguous Unicode characters

This file contains Unicode characters that might be confused with other characters. If you think that this is intentional, you can safely ignore this warning. Use the Escape button to reveal them.

\id EZK
\ide UTF-8
\rem Copyright Information: Creative Commons Attribution-ShareAlike 4.0 License
\h ਹਿਜ਼ਕੀਏਲ
\toc1 ਹਿਜ਼ਕੀਏਲ
\toc2 ਹਿਜ਼ਕੀਏਲ
\toc3 ezk
\mt1 ਹਿਜ਼ਕੀਏਲ
\is ਭੂਮਿਕਾ
\ip ਸੰਨ 586 ਈ. ਪੂ. ਵਿੱਚ ਯਰੂਸ਼ਲਮ ਦੇ ਪਤਨ ਤੋਂ ਪਹਿਲਾਂ ਅਤੇ ਬਾਅਦ ਦੇ ਸਮੇਂ ਦੌਰਾਨ ਹਿਜ਼ਕੀਏਲ ਨੇ ਬਾਬਲ ਵਿੱਚ ਗੁਲਾਮੀ ਵਾਲਾ ਜੀਵਨ ਬਤੀਤ ਕੀਤਾ । ਉਸ ਦੇ ਸੰਦੇਸ਼ ਬਾਬਲ ਵਿੱਚ, ਗੁਲਾਮੀ ਵਿੱਚ ਰਹਿਣ ਵਾਲੇ ਲੋਕਾਂ ਅਤੇ ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ, ਦੋਵਾਂ ਨੂੰ ਹੀ ਸੰਬੋਧਿਤ ਕਰਕੇ ਦਿੱਤੇ ਗਏ ਹਨ । ਹਿਜ਼ਕੀਏਲ ਦੀ ਪੁਸਤਕ ਦੇ ਮੁੱਖ ਛੇ ਭਾਗ ਹਨ: (1) ਨਬੀ ਹੋਣ ਲਈ ਹਿਜ਼ਕੀਏਲ ਨੂੰ ਪਰਮੇਸ਼ੁਰ ਦੀ ਬੁਲਾਹਟ । (2) ਲੋਕਾਂ ਉੱਤੇ ਪਰਮੇਸ਼ੁਰ ਦੀ ਸਜ਼ਾ ਆਉਣ ਅਰਥਾਤ ਜਲਦੀ ਹੀ ਯਰੂਸ਼ਲਮ ਦਾ ਪਤਨ ਅਤੇ ਵਿਨਾਸ਼ ਹੋਣ ਦੀਆਂ ਚੇਤਾਵਨੀਆਂ । (3) ਅਨੇਕ ਜਾਤੀਆਂ ਜਿਨਾਂ ਨੇ ਪਰਮੇਸ਼ੁਰ ਦੇ ਬੰਦਿਆਂ ਨੂੰ ਭਟਕਾਇਆ ਅਤੇ ਉਹਨਾਂ ਨੂੰ ਦਬਾਇਆ, ਉਹਨਾਂ ਉੱਤੇ ਪਰਮੇਸ਼ੁਰ ਦੀ ਸਜ਼ਾ ਆਉਣ ਦੇ ਬਾਰੇ ਸੰਦੇਸ਼ । (4) ਯਰੂਸ਼ਲਮ ਦੇ ਪਤਨ ਦੇ ਬਾਅਦ ਇਸਰਾਏਲ ਨੂੰ ਸ਼ਾਂਤੀ ਮਿਲਣ ਅਤੇ ਉਸ ਦੇ ਚੰਗੇ ਭਵਿੱਖ ਦਾ ਵਾਅਦਾ । (5) ਗੋਗ ਦੇ ਵਿਰੁੱਧ ਭਵਿੱਖਬਾਣੀ । (6) ਦੁਬਾਰਾ ਬਣੀ ਹੋਈ ਹੈਕਲ ਅਤੇ ਇਸਰਾਏਲ ਕੌਮ ਦੇ ਬਾਰੇ ਹਿਜ਼ਕੀਏਲ ਦਾ ਚਿੱਤਰ ।
\ip ਹਿਜ਼ਕੀਏਲ ਇੱਕ ਇਸ ਤਰ੍ਹਾਂ ਦਾ ਵਿਅਕਤੀ ਸੀ ਜੋ ਬਹੁਤ ਵਿਸ਼ਵਾਸ ਕਰਦਾ ਸੀ । ਹਿਜ਼ਕੀਏਲ ਨੇ ਮਨ ਅਤੇ ਆਤਮਾ ਦੇ ਅੰਦਰੂਨੀ ਨਵੀਨੀਕਰਣ ਦੀ ਲੋੜ ਉੱਤੇ ਜੋਰ ਦਿੱਤਾ ਅਤੇ ਕਿਹਾ ਕਿ ਹਰੇਕ ਵਿਅਕਤੀ ਆਪਣੇ ਪਾਪ ਦੇ ਲਈ ਖੁਦ ਹੀ ਜਿੰਮੇਵਾਰ ਹੈ । ਉਸ ਨੇ ਇਸਰਾਏਲ ਦੇ ਜੀਵਨ ਦੀ ਫਿਰ ਤੋਂ ਸਥਾਪਨਾ ਦੀ ਆਪਣੀ ਆਸਾ ਦੀ ਘੋਸ਼ਣਾ ਵੀ ਕੀਤੀ ਸੀ । ਇੱਕ ਜਾਜਕ ਦੇ ਰੂਪ ਵਿੱਚ ਅਤੇ ਨਾਲ-ਨਾਲ ਇੱਕ ਨਬੀ ਹੋਣ ਦੇ ਕਾਰਨ ਉਸ ਦੀ ਹੈਕਲ ਵਿੱਚ ਅਤੇ ਪਵਿੱਤਰਤਾ ਦੀ ਲੋੜ ਦੇ ਵਿੱਚ ਵਿਸ਼ੇਸ਼ ਰੁਚੀ ਸੀ ।
\iot ਰੂਪ-ਰੇਖਾ:
\io1 ਹਿਜ਼ਕੀਏਲ ਦੀ ਬੁਲਾਹਟ 1:1 3:27
\io1 ਯਰੂਸ਼ਲਮ ਦੇ ਵਿਨਾਸ਼ ਦੇ ਸੰਦੇਸ਼ 4:1 24:27
\io1 ਜਾਤੀ ਜਾਤੀ ਉੱਤੇ ਪਰਮੇਸ਼ੁਰ ਦੀ ਸਜ਼ਾ 25:1 32:32
\io1 ਆਪਣੇ ਲੋਕਾਂ ਦੇ ਨਾਲ ਪਰਮੇਸ਼ੁਰ ਦਾ ਵਾਅਦਾ 33:1 37:28
\io1 ਗੋਗ ਦੇ ਵਿਰੁੱਧ ਭਵਿੱਖਬਾਣੀ 38:1 39:29
\io1 ਹੈਕਲ ਅਤੇ ਕੌਮ ਬਾਰੇ ਇੱਕ ਦਰਸ਼ਣ 40:1 48:35
\s5
\c 1
\s ਪਰਮੇਸ਼ੁਰ ਬਾਰੇ ਹਿਜ਼ਕੀਏਲ ਦਾ ਪਹਿਲਾ ਦਰਸ਼ਣ
\r (1:1 7:27)
\s1 ਪਰਮੇਸ਼ੁਰ ਦਾ ਸਿੰਘਾਸਣ
\p
\v 1 ਤੀਹਵੇਂ ਸਾਲ ਦੇ ਚੌਥੇ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਕਬਾਰ ਨਹਿਰ ਉੱਤੇ ਗੁਲਾਮਾਂ ਦੇ ਵਿਚਕਾਰ ਸੀ, ਤਾਂ ਅਕਾਸ਼ ਖੁੱਲ੍ਹ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਣ ਦੇਖੇ ।
\v 2 ਉਸ ਮਹੀਨੇ ਦੀ ਪੰਜ ਤਾਰੀਖ਼ ਨੂੰ ਯਹੋਯਾਕੀਨ ਰਾਜੇ ਦੀ ਗੁਲਾਮੀ ਦੇ ਪੰਜਵੇਂ ਸਾਲ ਵਿੱਚ
\v 3 ਯਹੋਵਾਹ ਦਾ ਬਚਨ, ਬੂਜ਼ੀ ਦੇ ਪੁੱਤਰ ਹਿਜ਼ਕੀਏਲ ਜਾਜਕ ਕੋਲ ਆਇਆ, ਜੋ ਕਸਦੀਆਂ ਦੇ ਦੇਸ ਵਿੱਚ ਕਬਾਰ ਨਹਿਰ ਉੱਤੇ ਸੀ ਅਤੇ ਉੱਥੇ ਯਹੋਵਾਹ ਦਾ ਹੱਥ ਉਸ ਦੇ ਉੱਤੇ ਸੀ ।
\s5
\v 4 ਜਦੋਂ ਮੈਂ ਵੇਖਿਆ ਤਾਂ ਵੇਖੋ, ਉੱਤਰ ਵੱਲੋਂ ਵੱਡੀ ਹਨ੍ਹੇਰੀ ਆਈ, ਇੱਕ ਵੱਡਾ ਬੱਦਲ ਜੋ ਅੱਗ ਨਾਲ ਭਰਿਆ ਹੋਇਆ ਸੀ ਅਤੇ ਉਸ ਦੇ ਦੁਆਲੇ ਚਮਕ ਸੀ, ਅਤੇ ਉਸ ਦੇ ਵਿਚਾਲਿਓਂ ਪਿੱਤਲ ਵਰਗੀ ਕੋਈ ਚਮਕਦੀ ਹੋਈ ਚੀਜ਼ ਦਿਖਾਈ ਦਿੱਤੀ ।
\v 5 ਉਸ ਵਿੱਚ ਚਾਰ ਜੀਵ ਸਨ ਅਤੇ ਉਹਨਾਂ ਦਾ ਰੂਪ ਇਹ ਸੀ: ਉਹ ਮਨੁੱਖ ਵਰਗੇ ਸਨ,
\v 6 ਹਰੇਕ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ
\s5
\v 7 ਅਤੇ ਉਹਨਾਂ ਦੇ ਪੈਰ ਸਿੱਧੇ ਸਨ ਅਤੇ ਉਹਨਾਂ ਦੇ ਪੈਰਾਂ ਦੀਆਂ ਤਲੀਆਂ ਵੱਛੇ ਦੇ ਪੈਰਾਂ ਦੀਆਂ ਤਲੀਆਂ ਵਰਗੀਆਂ ਸਨ ਅਤੇ ਉਹ ਮਾਂਜੇ ਹੋਏ ਪਿੱਤਲ ਵਾਂਗੂੰ ਚਮਕਦੇ ਸਨ ।
\v 8 ਉਹਨਾਂ ਦੇ ਚਾਰੇ ਪਾਸੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਸਨ ਅਤੇ ਚਾਰਾਂ ਦੇ ਚਿਹਰੇ ਅਤੇ ਖੰਭ ਇਸ ਤਰ੍ਹਾਂ ਸਨ
\v 9 ਕਿ ਉਹਨਾਂ ਦੇ ਖੰਭ ਇੱਕ ਦੂਜੇ ਨਾਲ ਜੁੜੇ ਹੋਏ ਸਨ । ਉਹ ਤੁਰਦੇ ਹੋਏ ਮੁੜਦੇ ਨਹੀਂ ਸਨ, ਉਹ ਸਾਰੇ ਸਿੱਧੇ ਆਪਣੇ ਮੂੰਹਾਂ ਦੀ ਸੇਧ ਵਿੱਚ ਚੱਲਦੇ ਸਨ ।
\s5
\v 10 ਉਹਨਾਂ ਦੇ ਚਿਹਰੇ ਮਨੁੱਖ ਦੇ ਚਿਹਰੇ ਵਰਗੇ ਸਨ, ਉਹਨਾਂ ਚਾਰਾਂ ਦੇ ਸੱਜੇ ਪਾਸੇ ਬੱਬਰ ਸ਼ੇਰ ਦੇ ਚਿਹਰੇ ਸਨ, ਉਹਨਾਂ ਚਾਰਾਂ ਦੇ ਖੱਬੇ ਪਾਸੇ ਬਲਦ ਦੇ ਚਿਹਰੇ ਸਨ ਅਤੇ ਉਹਨਾਂ ਪਿੱਛਲੇ ਪਾਸੇ ਉਕਾਬ ਦੇ ਚਿਹਰੇ ਸਨ ।
\v 11 ਉਹਨਾਂ ਦੇ ਚਿਹਰੇ ਅਤੇ ਉਹਨਾਂ ਦੇ ਖੰਭ ਉੱਪਰੋਂ ਅੱਡ ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਬਾਕੀ ਦੋ-ਦੋ ਖੰਭਾਂ ਨਾਲ ਉਹਨਾਂ ਦਾ ਸਰੀਰ ਢੱਕਿਆ ਹੋਇਆ ਸੀ ।
\v 12 ਉਹਨਾਂ ਵਿੱਚੋਂ ਹਰੇਕ ਸਿੱਧਾ ਆਪਣੇ ਚਿਹਰੇ ਦੀ ਸੇਧ ਵਿੱਚ ਤੁਰਦਾ ਸੀ, ਜਿੱਧਰ ਜਾਣ ਨੂੰ ਆਤਮਾ ਅਗਵਾਈ ਕਰਦਾ ਸੀ, ਉਹ ਜਾਂਦੇ ਸਨ ਅਤੇ ਉਹ ਤੁਰਦੇ ਹੋਏ ਮੁੜਦੇ ਨਹੀਂ ਸਨ ।
\s5
\v 13 ਉਹਨਾਂ ਜੀਵਾਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸ਼ਾਲਾਂ ਵਰਗਾ ਸੀ, ਇੱਕ ਚਮਕਦੀ ਹੋਈ ਅੱਗ ਜੀਵਾਂ ਦੇ ਵਿਚਾਲੇ ਇੱਧਰ-ਉੱਧਰ ਆਉਂਦੀ ਜਾਂਦੀ ਸੀ ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ ।
\v 14 ਜੀਵਾਂ ਦਾ ਦੌੜਨਾ ਅਤੇ ਮੁੜਨਾ ਬਿਜਲੀ ਵਾਂਗੂੰ ਦਿਖਾਈ ਦਿੰਦਾ ਸੀ ।
\s5
\v 15 ਮੈਂ ਉਹਨਾਂ ਜੀਵਾਂ ਨੂੰ ਵੇਖਿਆ ਤਾਂ ਵੇਖੋ, ਕਿ ਉਹਨਾਂ ਚਾਰਾਂ ਜੀਵਾਂ ਦੇ ਹਰ ਚਿਹਰੇ ਦੇ ਕੋਲ ਧਰਤੀ ਉੱਤੇ ਇੱਕ-ਇੱਕ ਪਹੀਆ ਸੀ ।
\v 16 ਉਹਨਾਂ ਪਹੀਆਂ ਦਾ ਰੂਪ ਅਤੇ ਬਣਾਵਟ ਇਹ ਸੀ: ਹਰੇਕ ਪਹੀਆ ਪੁਖਰਾਜ ਵਾਂਗੂੰ ਚਮਕਦਾ ਸੀ ਅਤੇ ਉਹ ਚਾਰੇ ਇੱਕੋ ਜਿਹੇ ਸਨ; ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਵਿੱਚ ਹੋਵੇ ।
\s5
\v 17 ਜਦੋਂ ਪਹੀਏ ਚੱਲਦੇ ਸਨ, ਉਹ ਕਿਸੇ ਵੀ ਦਿਸ਼ਾ ਦੇ ਵਿੱਚ ਚੱਲਦੇ ਹੋਏ, ਕਿਸੇ ਹੋਰ ਦਿਸ਼ਾ ਦੇ ਵਿੱਚ ਮੁੜਦੇ ਨਹੀਂ ਸਨ ।
\v 18 ਉਹਨਾਂ ਦੇ ਚੱਕੇ ਵੱਡੇ ਉੱਚੇ ਤੇ ਡਰਾਉਣੇ ਸਨ, ਅਤੇ ਉਹਨਾਂ ਚਾਰਾਂ ਚੱਕਿਆਂ ਦੇ ਦੁਆਲੇ ਅੱਖਾਂ ਹੀ ਅੱਖਾਂ ਸਨ ।
\s5
\v 19 ਜਦੋਂ ਉਹ ਜੀਵ ਤੁਰਦੇ ਸਨ, ਤਾਂ ਉਹਨਾਂ ਦੇ ਪਹੀਏ ਵੀ ਚੱਲਦੇ ਸਨ ਅਤੇ ਜਦੋਂ ਉਹ ਜੀਵ ਧਰਤੀ ਤੋਂ ਚੁੱਕੇ ਜਾਂਦੇ ਸਨ, ਤਾਂ ਪਹੀਏ ਵੀ ਚੁੱਕੇ ਜਾਂਦੇ ਸਨ ।
\v 20 ਜਿੱਥੇ ਕਿਤੇ ਆਤਮਾ ਜਾਣਾ ਚਾਹੁੰਦਾ ਸੀ, ਉਹ ਜਾਂਦੇ ਸਨ । ਪਹੀਏ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਵਿੱਚ ਸੀ ।
\v 21 ਜਦੋਂ ਜੀਵ ਤੁਰਦੇ ਸਨ, ਤਾਂ ਪਹੀਏ ਵੀ ਚੱਲਦੇ ਸਨ ਅਤੇ ਜਦੋਂ ਜੀਵ ਰੁਕਦੇ ਸਨ, ਤਾਂ ਪਹੀਏ ਵੀ ਰੁੱਕ ਜਾਂਦੇ ਸਨ ਅਤੇ ਜਦੋਂ ਉਹ ਧਰਤੀ ਤੋਂ ਚੁੱਕੇ ਜਾਂਦੇ ਸਨ, ਤਾਂ ਉਹ ਪਹੀਏ ਵੀ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਦੇ ਵਿੱਚ ਸੀ ।
\s5
\v 22 ਜੀਵਾਂ ਦੇ ਸਿਰ ਉੱਤੇ ਅੰਬਰ ਸੀ, ਉਹ ਬਲੌਰ ਦੇ ਰੰਗ ਵਰਗਾ ਸੀ ਅਤੇ ਉਹਨਾਂ ਦੇ ਸਿਰਾਂ ਦੇ ਉੱਪਰ ਤਾਣਿਆ ਹੋਇਆ ਸੀ ।
\v 23 ਉਸ ਅੰਬਰ ਦੇ ਹੇਠਾਂ ਉਹਨਾਂ ਦੇ ਖੰਭ ਇੱਕ ਦੂਜੇ ਦੀ ਸੇਧ ਵਿੱਚ ਸਨ, ਹਰੇਕ ਦੇ ਦੋਵਾਂ ਖੰਭਾ ਨਾਲ ਉਹਨਾਂ ਦਾ ਇੱਕ ਪਾਸਾ ਢੱਕਿਆ ਹੋਇਆ ਸੀ ਅਤੇ ਦੋਵਾਂ ਨਾਲ ਉਹਨਾਂ ਦੇ ਸਰੀਰ ਦਾ ਦੂਜਾ ਪਾਸਾ ਢੱਕਿਆ ਹੋਇਆ ਸੀ ।
\s5
\v 24 ਜਦੋਂ ਉਹ ਤੁਰਦੇ ਸਨ, ਤਾਂ ਉਹਨਾਂ ਦੇ ਖੰਭਾਂ ਦੀ ਅਵਾਜ਼ ਬਹੁਤੇ ਪਾਣੀਆਂ ਦੀ ਅਵਾਜ਼ ਵਰਗੀ, ਸਰਬ ਸ਼ਕਤੀਮਾਨ ਦੀ ਅਵਾਜ਼ ਵਰਗੀ ਅਤੇ ਸੈਨਾਂ ਦੀ ਅਵਾਜ਼ ਵਰਗੀ ਸੀ । ਜਦੋਂ ਉਹ ਰੁਕਦੇ ਸਨ ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ ।
\v 25 ਉਸ ਅੰਬਰ ਵਿੱਚੋਂ ਜਿਹੜਾ ਉਹਨਾਂ ਦੇ ਸਿਰਾਂ ਉੱਤੇ ਸੀ, ਇੱਕ ਅਵਾਜ਼ ਆਉਂਦੀ ਸੀ ਅਤੇ ਜਦੋਂ ਉਹ ਖੜ੍ਹੇ ਹੁੰਦੇ ਸਨ, ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ ।
\s5
\v 26 ਜੋ ਅੰਬਰ ਉਹਨਾਂ ਦੇ ਸਿਰ ਉੱਪਰ ਸੀ, ਉਸ ਉੱਤੇ ਨੀਲਮ ਪੱਥਰ ਦਾ ਬਣਿਆ ਹੋਇਆ, ਕੁੱਝ ਸਿੰਘਾਸਣ ਜਿਹਾ ਸੀ ਅਤੇ ਉਸ ਸਿੰਘਾਸਣ ਦੇ ਉੱਤੇ ਮਨੁੱਖ ਜਿਹਾ ਕੋਈ ਰੂਪ ਦਿਖਾਈ ਦਿੰਦਾ ਸੀ ।
\s5
\v 27 ਮੈਂ ਉਸ ਦੇ ਲੱਕ ਤੋਂ ਲੈ ਕੇ ਉੱਤੇ ਤੱਕ ਚਮਕਦੇ ਹੋਏ ਪਿੱਤਲ ਜਿਹਾ ਅੱਗ ਦੇ ਰੂਪ ਵਰਗਾ, ਉਹ ਦੇ ਵਿਚਕਾਰ ਅਤੇ ਦੁਆਲੇ ਵੇਖਿਆ ਅਤੇ ਉਹ ਦੇ ਲੱਕ ਤੋਂ ਲੈ ਕੇ ਥੱਲੇ ਤੱਕ ਮੈਂ ਅੱਗ ਦਾ ਰੂਪ ਵੇਖਿਆ ਅਤੇ ਉਹ ਦੇ ਦੁਆਲੇ ਚਾਰੋਂ ਪਾਸੇ ਚਮਕ ਸੀ ।
\v 28 ਜਿਵੇਂ ਵਰਖਾ ਦੇ ਦਿਨ ਬੱਦਲ ਵਿੱਚ ਧਣੁਖ ਦਿਖਾਈ ਦਿੰਦਾ ਹੈ ਉਸੇ ਤਰ੍ਹਾਂ ਚਾਰੇ ਪਾਸੇ ਦਾ ਪਰਕਾਸ਼ ਦਿਖਾਈ ਦਿੰਦਾ ਸੀ । ਇਹ ਯਹੋਵਾਹ ਦੇ ਪਰਤਾਪ ਦਾ ਪਰਕਾਸ਼ ਜਿਹਾ ਸੀ, ਉਸ ਨੂੰ ਵੇਖਦੇ ਹੀ ਮੈਂ ਮੂਧੇ ਮੂੰਹ ਡਿੱਗਿਆ ਅਤੇ ਮੈਂ ਇੱਕ ਅਵਾਜ਼ ਸੁਣੀ, ਜਿਵੇਂ ਕੋਈ ਗੱਲਾਂ ਕਰਦਾ ਹੈ ।
\s5
\c 2
\s ਪਰਮੇਸ਼ੁਰ ਦੀ ਬੁਲਾਹਟ
\p
\v 1 ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਅਤੇ ਮੈਂ ਤੇਰੇ ਨਾਲ ਗੱਲਾਂ ਕਰਾਂਗਾ !
\v 2 ਜਦੋਂ ਉਹ ਨੇ ਮੈਨੂੰ ਇਹ ਆਖਿਆ, ਤਾਂ ਆਤਮਾ ਮੇਰੇ ਵਿੱਚ ਆਇਆ ਅਤੇ ਮੈਨੂੰ ਪੈਰਾਂ ਉੱਤੇ ਖੜ੍ਹਾ ਕੀਤਾ, ਤਦ ਮੈਂ ਉਹ ਦੀ ਸੁਣੀ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ।
\v 3 ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲੀਆਂ ਦੇ ਕੋਲ ਅਥਵਾ ਉਹਨਾਂ ਵਿਦਰੋਹੀ ਕੌਮਾਂ ਦੇ ਕੋਲ ਜਿਹਨਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਭੇਜਦਾ ਹਾਂ । ਉਹ ਅਤੇ ਉਹਨਾਂ ਦੇ ਪਿਉ-ਦਾਦੇ ਅੱਜ ਦੇ ਦਿਨ ਤੱਕ ਮੇਰੇ ਅਪਰਾਧੀ ਹੁੰਦੇ ਆਏ ਹਨ ।
\s5
\v 4 ਉਹਨਾਂ ਦੇ ਬੱਚੇ ਢੀਠ ਅਤੇ ਪੱਥਰ ਦਿਲ ਹਨ । ਮੈਂ ਤੈਨੂੰ ਉਹਨਾਂ ਦੇ ਕੋਲ ਭੇਜ ਰਿਹਾ ਹਾਂ । ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ
\v 5 ਭਾਵੇਂ ਉਹ ਸੁਣਨ ਜਾਂ ਨਾ ਸੁਣਨ ਕਿਉਂ ਜੋ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ, ਪਰ ਉਹ ਜਾਣ ਲੈਣਗੇ ਕਿ ਉਹਨਾਂ ਦੇ ਵਿੱਚ ਇੱਕ ਨਬੀ ਪਰਗਟ ਹੋਇਆ ਹੈ ।
\s5
\v 6 ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਕੋਲੋਂ ਭੈ ਨਾ ਖਾਈਂ ਅਤੇ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ, ਭਾਵੇਂ ਤੇਰੇ ਨਾਲ ਝਾੜੀਆਂ ਅਤੇ ਕੰਡੇ ਹਨ ਅਤੇ ਤੂੰ ਬਿੱਛੂਆਂ ਦੇ ਵਿੱਚ ਵੱਸਦਾ ਹੈਂ ਪਰ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਾਬਰ, ਕਿਉਂ ਜੋ ਉਹ ਇੱਕ ਵਿਦਰੋਹੀ ਘਰਾਣਾ ਹੈ ।
\s5
\v 7 ਤੂੰ ਮੇਰੀਆਂ ਗੱਲਾਂ ਉਹਨਾਂ ਨੂੰ ਆਖ, ਭਾਵੇਂ ਉਹ ਸੁਣਨ ਜਾਂ ਨਾ ਸੁਣਨ, ਕਿਉਂ ਜੋ ਉਹ ਵਿਦਰੋਹੀ ਹਨ ।
\v 8 ਪਰ ਤੂੰ, ਹੇ ਮਨੁੱਖ ਦੇ ਪੁੱਤਰ, ਉਹ ਸੁਣ ਜੋ ਮੈਂ ਤੈਨੂੰ ਆਖਦਾ ਹਾਂ । ਤੂੰ ਉਸ ਵਿਦਰੋਹੀ ਘਰਾਣੇ ਵਾਂਗੂੰ ਵਿਦਰੋਹੀ ਨਾ ਹੋ ! ਤੂੰ ਆਪਣਾ ਮੂੰਹ ਖੋਲ੍ਹ ਅਤੇ ਜੋ ਕੁੱਝ ਮੈਂ ਤੈਨੂੰ ਦਿੰਦਾ ਹਾਂ ਖਾ ਲੈ !
\s5
\v 9 ਜਦ ਮੈਂ ਵੇਖਿਆ ਤਾਂ ਵੇਖੋ, ਇੱਕ ਹੱਥ ਮੇਰੇ ਵੱਲ ਵਧਾਇਆ ਹੋਇਆ ਹੈ ਅਤੇ ਵੇਖੋ, ਉਸ ਵਿੱਚ ਇੱਕ ਲਪੇਟਵੀਂ ਪੱਤ੍ਰੀ ਸੀ ।
\v 10 ਉਹ ਨੇ ਉਸ ਨੂੰ ਮੇਰੇ ਸਾਹਮਣੇ ਖੋਲ੍ਹ ਦਿੱਤਾ, ਉਸ ਦੇ ਵਿੱਚ ਅੰਦਰ-ਬਾਹਰ ਲਿਖਿਆ ਹੋਇਆ ਸੀ ਅਤੇ ਉਸ ਦੇ ਵਿੱਚ ਵਿਰਲਾਪ, ਸੋਗ ਅਤੇ ਸਿਆਪਾ ਲਿਖੇ ਹੋਏ ਸਨ ।
\s5
\c 3
\p
\v 1 ਫਿਰ ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਜੋ ਕੁੱਝ ਤੈਨੂੰ ਮਿਲਿਆ ਹੈ, ਉਸ ਨੂੰ ਖਾ ਲੈ ! ਇਸ ਲਪੇਟਵੀਂ ਪੱਤ੍ਰੀ ਨੂੰ ਖਾ ਲੈ ਅਤੇ ਜਾ ਕੇ ਇਸਰਾਏਲ ਦੇ ਘਰਾਣੇ ਨਾਲ ਬੋਲ !
\v 2 ਤਦ ਮੈਂ ਮੂੰਹ ਖੋਲ੍ਹਿਆ ਅਤੇ ਉਹ ਨੇ ਉਹ ਲਪੇਟਵੀਂ ਪੱਤ੍ਰੀ ਮੈਨੂੰ ਖੁਆ ਦਿੱਤੀ ।
\v 3 ਫਿਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਜੋ ਮੈਂ ਤੈਨੂੰ ਦਿੰਦਾ ਹਾਂ ਤੂੰ ਉਸ ਨੂੰ ਪਚਾ ਲੈ ਅਤੇ ਇਸ ਲਪੇਟਵੀਂ ਪੱਤ੍ਰੀ ਨਾਲ ਆਪਣੀਆਂ ਆਂਦਰਾਂ ਭਰ ਲੈ । ਤਦ ਮੈਂ ਇਹ ਨੂੰ ਖਾਧਾ ਅਤੇ ਇਹ ਮੇਰੇ ਮੂੰਹ ਵਿੱਚ ਸ਼ਹਿਦ ਵਾਂਗੂੰ ਮਿੱਠੀ ਲੱਗੀ ਸੀ ।
\s5
\v 4 ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਕੋਲ ਜਾ ਅਤੇ ਮੇਰੀਆਂ ਇਹ ਗੱਲਾਂ ਉਹਨਾਂ ਨੂੰ ਦੱਸ ।
\v 5 ਕਿਉਂ ਜੋ ਤੈਨੂੰ ਅਜਿਹੇ ਲੋਕਾਂ ਵੱਲ ਨਹੀਂ ਭੇਜਿਆ ਜਾਂਦਾ, ਜਿਹਨਾਂ ਦੀ ਬੋਲੀ ਓਪਰੀ ਅਤੇ ਜਿਹਨਾਂ ਦੀ ਭਾਸ਼ਾ ਔਖੀ ਹੈ, ਸਗੋਂ ਇਸਰਾਏਲ ਦੇ ਘਰਾਣੇ ਕੋਲ ਭੇਜਿਆ ਜਾਂਦਾ ਹੈ ।
\v 6 ਨਾ ਬਹੁਤ ਸਾਰੀਆਂ ਉੱਮਤਾਂ ਕੋਲ ਜਿਹਨਾਂ ਦੀ ਬੋਲੀ ਓਪਰੀ ਅਤੇ ਭਾਸ਼ਾ ਔਖੀ ਹੈ, ਜਿਹਨਾਂ ਦੀਆਂ ਗੱਲਾਂ ਤੂੰ ਸਮਝ ਨਹੀਂ ਸਕਦਾ ! ਜੇਕਰ ਮੈਂ ਤੈਨੂੰ ਉਹਨਾਂ ਦੇ ਕੋਲ ਭੇਜਦਾ, ਤਾਂ ਉਹ ਤੇਰੀ ਸੁਣਦੀਆਂ ।
\v 7 ਪਰ ਇਸਰਾਏਲ ਦਾ ਘਰਾਣਾ ਤੇਰੀ ਨਾ ਸੁਣੇਗਾ ਕਿਉਂ ਜੋ ਉਹ ਮੇਰੀ ਸੁਣਨਾ ਨਹੀਂ ਚਾਹੁੰਦੇ । ਇਸਰਾਏਲ ਦਾ ਸਾਰਾ ਘਰਾਣਾ ਢੀਠ ਅਤੇ ਪੱਥਰ ਦਿਲ ਹੈ ।
\s5
\v 8 ਵੇਖ, ਮੈਂ ਉਹਨਾਂ ਦੇ ਚਿਹਰਿਆਂ ਦੇ ਵਿਰੁੱਧ ਤੇਰਾ ਚਿਹਰਾ ਕਠੋਰ ਅਤੇ ਤੇਰਾ ਮੱਥਾ ਉਹਨਾਂ ਦੇ ਮੱਥਿਆਂ ਦੇ ਵਿਰੁੱਧ ਢੀਠ ਕਰ ਦਿੱਤਾ ਹੈ ।
\v 9 ਮੈਂ ਤੇਰੇ ਮੱਥੇ ਨੂੰ ਹੀਰੇ ਵਾਂਗੂੰ ਚਕਮਕ ਪੱਥਰ ਤੋਂ ਵੀ ਵਧੀਕ ਕਠੋਰ ਕਰ ਦਿੱਤਾ ਹੈ । ਉਹਨਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਦੇਖ ਨਿਰਾਸ਼ ਨਾ ਹੋ, ਕਿਉਂਕਿ ਉਹ ਵਿਦਰੋਹੀ ਘਰਾਣਾ ਹੈ ।
\s5
\v 10 ਫਿਰ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਮੇਰੀਆਂ ਸਾਰੀਆਂ ਗੱਲਾਂ ਨੂੰ ਜੋ ਮੈਂ ਤੈਨੂੰ ਆਖਾਂਗਾ, ਆਪਣੇ ਦਿਲ ਵਿੱਚ ਰੱਖ ਲੈ ਅਤੇ ਆਪਣਿਆਂ ਕੰਨਾਂ ਨਾਲ ਸੁਣ !
\v 11 ਹੁਣ ਤੂੰ ਗੁਲਾਮਾਂ ਅਥਵਾ ਆਪਣੀ ਕੌਮ ਦੇ ਲੋਕਾਂ ਕੋਲ ਜਾ ਕੇ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਭਾਵੇਂ ਉਹ ਸੁਣਨ, ਭਾਵੇਂ ਉਹ ਨਾ ਸੁਣਨ ।
\s5
\v 12 ਫਿਰ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਂ ਆਪਣੇ ਪਿੱਛੇ ਇੱਕ ਵੱਡੀ ਭੂਚਾਲ ਵਰਗੀ ਅਵਾਜ਼ ਸੁਣੀ ਜੋ ਇਸ ਤਰ੍ਹਾਂ ਸੀ ਕਿ ਯਹੋਵਾਹ ਦਾ ਪਰਤਾਪ ਉਹ ਦੇ ਸਥਾਨ ਤੋਂ ਮੁਬਾਰਕ ਹੋਵੇ !
\v 13 ਉਸ ਦੇ ਨਾਲ ਹੀ ਜੀਵਾਂ ਦੇ ਖੰਭਾਂ ਦੇ ਇੱਕ ਦੂਜੇ ਨਾਲ ਛੂਹਣ ਦੀ ਅਵਾਜ਼, ਉਹਨਾਂ ਦੇ ਪਹੀਆਂ ਦੀ ਅਵਾਜ਼ ਅਤੇ ਇੱਕ ਵੱਡੇ ਭੂਚਾਲ ਦੀ ਅਵਾਜ਼, ਮੈਂ ਸੁਣੀ ।
\s5
\v 14 ਆਤਮਾ ਮੈਨੂੰ ਚੁੱਕ ਕੇ ਲੈ ਗਿਆ, ਸੋ ਮੈਂ ਆਤਮਾ ਦੀ ਕੁੜੱਤਣ ਅਤੇ ਕ੍ਰੋਧ ਵਿੱਚ ਤੁਰ ਪਿਆ ਅਤੇ ਯਹੋਵਾਹ ਦਾ ਹੱਥ ਮੇਰੇ ਉੱਤੇ ਭਾਰੀ ਸੀ ।
\v 15 ਮੈਂ ਤੇਲ-ਆਬੀਬ ਵਿੱਚ ਗੁਲਾਮਾਂ ਦੇ ਕੋਲ ਜਿਹੜੇ ਕਬਾਰ ਨਹਿਰ ਦੇ ਕੋਲ ਵੱਸਦੇ ਸਨ, ਪਹੁੰਚਿਆ ਅਤੇ ਜਿੱਥੇ ਉਹ ਰਹਿੰਦੇ ਸਨ ਅਤੇ ਮੈਂ ਸੱਤ ਦਿਨਾਂ ਤੱਕ ਉਹਨਾਂ ਦੇ ਵਿਚਕਾਰ ਹੈਰਾਨ ਹੋ ਕੇ ਬੈਠਾ ਰਿਹਾ ।
\s ਪਹਿਰੇਦਾਰ ਦੇ ਰੂਪ ਵਿੱਚ ਹਿਜ਼ਕੀਏਲ ਦੀ ਨਿਯੁਕਤੀ
\r (ਹਿਜ਼ਕੀਏਲ 33:1-9)
\p
\s5
\v 16 ਸੱਤ ਦਿਨਾਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਤੇ ਆਖਿਆ
\v 17 ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖਾ ਬਣਾਇਆ ਹੈ, ਇਸ ਲਈ ਤੂੰ ਮੇਰੇ ਮੂੰਹ ਦਾ ਬਚਨ ਸੁਣ ਅਤੇ ਮੇਰੇ ਵੱਲੋਂ ਉਹਨਾਂ ਨੂੰ ਚੇਤਾਵਨੀ ਦੇ ।
\v 18 ਜਦੋਂ ਮੈਂ ਦੁਸ਼ਟ ਨੂੰ ਆਖਾਂ ਕਿ ਤੂੰ ਪੱਕਾ ਹੀ ਮਰੇਂਗਾ ਅਤੇ ਤੂੰ ਉਸ ਨੂੰ ਚੇਤਾਵਨੀ ਨਾ ਦੇਵੇਂ ਅਤੇ ਦੁਸ਼ਟ ਨੂੰ ਉਹ ਦੀ ਬੁਰਾਈ ਤੋਂ ਚੌਕਸ ਨਾ ਕਰੇਂ, ਤਾਂ ਕਿ ਉਹ ਜੀਉਂਦਾ ਰਹੇ; ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ ।
\v 19 ਪਰ ਜੇ ਤੂੰ ਦੁਸ਼ਟ ਨੂੰ ਚੇਤਾਵਨੀ ਦੇਵੇਂ ਅਤੇ ਉਹ ਆਪਣੀ ਬੁਰਾਈ ਅਤੇ ਬੁਰੇ ਕੰਮਾਂ ਤੋਂ ਨਾ ਮੁੜੇ, ਤਾਂ ਉਹ ਆਪਣੇ ਪਾਪ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਨੂੰ ਬਚਾ ਲਵੇਂਗਾ ।
\s5
\v 20 ਜੇਕਰ ਕੋਈ ਧਰਮੀ ਆਪਣੇ ਧਰਮ ਤੋਂ ਮੁੜ ਕੇ ਬਦੀ ਕਰੇ ਅਤੇ ਮੈਂ ਉਹ ਦੇ ਅੱਗੇ ਠੋਕਰ ਲਾਣ ਵਾਲਾ ਪੱਥਰ ਰੱਖਾਂ ਤਾਂ ਉਹ ਮਰ ਜਾਵੇਗਾ, ਕਿਉਂਕਿ ਤੂੰ ਉਹ ਨੂੰ ਚੇਤਾਵਨੀ ਨਹੀਂ ਦਿੱਤੀ । ਉਹ ਆਪਣੇ ਪਾਪ ਵਿੱਚ ਮਰੇਗਾ ਅਤੇ ਉਹ ਦੇ ਧਰਮ ਦੇ ਕੰਮ ਜਿਹੜੇ ਉਸ ਨੇ ਕੀਤੇ ਚੇਤੇ ਨਾ ਕੀਤੇ ਜਾਣਗੇ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ ।
\v 21 ਪਰ ਜੇ ਤੂੰ ਉਸ ਧਰਮੀ ਨੂੰ ਚੇਤਾਵਨੀ ਦੇਵੇਂ ਤਾਂ ਕਿ ਉਹ ਧਰਮੀ ਪਾਪ ਨਾ ਕਰੇ ਅਤੇ ਉਹ ਪਾਪਾਂ ਤੋਂ ਬਚਿਆ ਰਹੇ, ਤਾਂ ਉਹ ਪੱਕਾ ਹੀ ਜੀਵੇਗਾ, ਇਸ ਲਈ ਕਿ ਉਹ ਨੇ ਚੇਤਾਵਨੀ ਮੰਨੀ ਅਤੇ ਤੂੰ ਆਪਣੀ ਜਾਨ ਬਚਾ ਲਵੇਂਗਾ ।
\s ਹਿਜ਼ਕੀਏਲ ਬੋਲਣ ਵਿੱਚ ਅਸਮਰਥ
\p
\s5
\v 22 ਉੱਥੇ ਯਹੋਵਾਹ ਦਾ ਹੱਥ ਮੇਰੇ ਉੱਤੇ ਸੀ ਅਤੇ ਉਸ ਨੇ ਮੈਨੂੰ ਆਖਿਆ, ਉੱਠ, ਮੈਦਾਨ ਨੂੰ ਜਾ ਅਤੇ ਉੱਥੇ ਮੈਂ ਤੇਰੇ ਨਾਲ ਗੱਲਾਂ ਕਰਾਂਗਾ ।
\v 23 ਤਦ ਮੈਂ ਉੱਠ ਕੇ ਮੈਦਾਨ ਨੂੰ ਗਿਆ । ਤਾਂ ਵੇਖੋ, ਯਹੋਵਾਹ ਦਾ ਪਰਤਾਪ ਉਸ ਪਰਤਾਪ ਵਾਂਗੂੰ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖਿਆ ਸੀ, ਖੜ੍ਹਾ ਸੀ ਅਤੇ ਮੈਂ ਮੂਧੇ ਮੂੰਹ ਡਿੱਗ ਪਿਆ ।
\s5
\v 24 ਤਦ ਆਤਮਾ ਨੇ ਮੇਰੇ ਵਿੱਚ ਆ ਕੇ ਮੈਨੂੰ ਪੈਰਾਂ ਉੱਤੇ ਖੜ੍ਹਾ ਕੀਤਾ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਮੈਨੂੰ ਆਖਿਆ, ਜਾ ਅਤੇ ਆਪਣੇ ਘਰ ਦਾ ਬੂਹਾ ਬੰਦ ਕਰ ਲੈ !
\v 25 ਪਰ ਹੇ ਮਨੁੱਖ ਦੇ ਪੁੱਤਰ, ਵੇਖ, ਉਹ ਰੱਸੀਆਂ ਨਾਲ ਤੈਨੂੰ ਬੰਨ੍ਹਣਗੇ ਤਾਂ ਕਿ ਤੂੰ ਉਹਨਾਂ ਦੇ ਵਿੱਚੋਂ ਬਾਹਰ ਨਾ ਜਾ ਸਕੇਂ ।
\s5
\v 26 ਮੈਂ ਤੇਰੀ ਜੀਭ ਤੇਰੇ ਤਾਲੂ ਨਾਲ ਜੋੜ ਦਿਆਂਗਾ ਕਿ ਤੂੰ ਗੂੰਗਾ ਹੋ ਜਾਵੇਂ ਅਤੇ ਉਹਨਾਂ ਨੂੰ ਤਾੜਨਾ ਨਾ ਦੇ ਸਕੇਂ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ ।
\v 27 ਪਰ ਜਦੋਂ ਮੈਂ ਤੇਰੇ ਨਾਲ ਗੱਲਾਂ ਕਰਾਂਗਾ, ਤਾਂ ਤੇਰਾ ਮੂੰਹ ਖੋਲ੍ਹਾਂਗਾ ਤਦ ਤੂੰ ਉਹਨਾਂ ਨੂੰ ਆਖੇਂਗਾ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਜੋ ਸੁਣਦਾ ਹੈ ਸੁਣੇ ਅਤੇ ਜਿਹੜਾ ਨਹੀਂ ਸੁਣਨਾ ਚਾਹੁੰਦਾ ਉਹ ਨਾ ਸੁਣੇ, ਕਿਉਂ ਜੋ ਉਹ ਵਿਦਰੋਹੀ ਘਰਾਣੇ ਦੇ ਹਨ ।
\s5
\c 4
\s ਯਰੂਸ਼ਲਮ ਦੀ ਘੇਰਾਬੰਦੀ ਨੂੰ ਦਰਸਾਉਣਾ
\p
\v 1 ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਇੱਟ ਲੈ ਅਤੇ ਆਪਣੇ ਅੱਗੇ ਰੱਖ ਕੇ ਉਸ ਉੱਤੇ ਇੱਕ ਸ਼ਹਿਰ, ਹਾਂ, ਯਰੂਸ਼ਲਮ ਦੀ ਤਸਵੀਰ ਬਣਾ ।
\v 2 ਉਸ ਦੇ ਦੁਆਲੇ ਘੇਰਾ ਪਾ, ਅਤੇ ਉਸ ਦੇ ਸਾਹਮਣੇ ਗੜ੍ਹ ਬਣਾ ਅਤੇ ਉਸ ਦੇ ਸਾਹਮਣੇ ਘੇਰਾ ਬੰਦੀ ਕਰ ਅਤੇ ਉਸ ਦੇ ਦੁਆਲੇ ਤੰਬੂ ਖੜ੍ਹੇ ਕਰ, ਅਤੇ ਚਾਰੋਂ ਪਾਸੇ ਕਿਲਾ ਤੋੜਨ ਵਾਲੇ ਹਥਿਆਰ ਰੱਖ ।
\v 3 ਫਿਰ ਤੂੰ ਲੋਹੇ ਦਾ ਇੱਕ ਤਵਾ ਲੈ ਕੇ ਆਪਣੇ ਅਤੇ ਸ਼ਹਿਰ ਦੇ ਵਿਚਾਲੇ ਉਹ ਨੂੰ ਗੱਡ । ਉਹ ਲੋਹੇ ਦੀ ਕੰਧ ਬਣ ਜਾਵੇ ਅਤੇ ਆਪਣਾ ਮੂੰਹ ਉਸ ਦੇ ਵੱਲ ਕਰ । ਉਹ ਘੇਰੇ ਵਿੱਚ ਆਇਆ ਹੋਵੇਗਾ ਅਤੇ ਤੂੰ ਉਸ ਨੂੰ ਘੇਰਨ ਵਾਲਾ ਹੋਵੇਂਗਾ । ਇਹ ਇਸਰਾਏਲ ਦੇ ਘਰਾਣੇ ਲਈ ਨਿਸ਼ਾਨ ਹੈ ।
\s5
\v 4 ਉਸ ਤੋਂ ਬਾਅਦ ਤੂੰ ਆਪਣੇ ਖੱਬੇ ਪਾਸੇ ਲੇਟ ਅਤੇ ਇਸਰਾਏਲ ਦੇ ਘਰਾਣੇ ਦਾ ਅਪਰਾਧ ਆਪਣੇ ਉੱਤੇ ਲੈ । ਜਿੰਨੇ ਦਿਨ ਤੱਕ ਤੂੰ ਲੇਟਿਆਂ ਰਹੇਂਗਾ, ਤੂੰ ਉਹਨਾਂ ਦਾ ਪਾਪ ਆਪਣੇ ਉੱਤੇ ਝੱਲੇਂਗਾ ।
\v 5 ਕਿਉਂ ਜੋ ਮੈਂ ਉਹਨਾਂ ਦੇ ਪਾਪਾਂ ਦੇ ਸਾਲਾਂ ਦੀ ਗਿਣਤੀ ਦੇ ਅਨੁਸਾਰ ਦਿਨ ਠਹਿਰਾਏ ਹਨ, ਇੱਕ ਸਾਲ ਦੇ ਲਈ ਇੱਕ ਦਿਨ, ਜੋ ਤਿੰਨ ਸੌ ਨੱਬੇ ਦਿਨ ਹਨ । ਇਸ ਤਰ੍ਹਾਂ ਤੂੰ ਇਸਰਾਏਲ ਦੇ ਘਰਾਣੇ ਦਾ ਪਾਪ ਝੱਲੇਂਗਾ ।
\s5
\v 6 ਜਦ ਤੂੰ ਉਹਨਾਂ ਦਿਨਾਂ ਨੂੰ ਪੂਰਾ ਕਰ ਲਵੇਂ, ਤਾਂ ਫਿਰ ਆਪਣੇ ਸੱਜੇ ਪਾਸੇ ਵੱਲ ਲੇਟ ਜਾਵੀਂ ਅਤੇ ਚਾਲੀ ਦਿਨਾਂ ਤੱਕ ਯਹੂਦਾਹ ਦੇ ਘਰਾਣੇ ਦੇ ਪਾਪਾਂ ਨੂੰ ਝੱਲੀਂ । ਮੈਂ ਤੇਰੇ ਲਈ ਇੱਕ-ਇੱਕ ਸਾਲ ਬਦਲੇ ਇੱਕ-ਇੱਕ ਦਿਨ ਠਹਿਰਾਇਆ ਹੈ ।
\v 7 ਫਿਰ ਤੂੰ ਯਰੂਸ਼ਲਮ ਦੇ ਘੇਰੇ ਵੱਲ ਮੂੰਹ ਕਰ ਅਤੇ ਆਪਣੀ ਬਾਂਹ ਨੰਗੀ ਕਰ ਅਤੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ
\v 8 ਅਤੇ ਵੇਖ, ਮੈਂ ਤੇਰੇ ਉੱਤੇ ਬੰਧਨ ਪਾਵਾਂਗਾ ਤਾਂ ਜੋ ਤੂੰ ਪਾਸਾ ਨਾ ਪਰਤ ਸਕੇਂ, ਜਦੋਂ ਤੱਕ ਤੂੰ ਆਪਣੇ ਘੇਰੇ ਦੇ ਦਿਨਾਂ ਨੂੰ ਪੂਰਾ ਨਾ ਕਰ ਲਵੇਂ ।
\s5
\v 9 ਤੂੰ ਆਪਣੇ ਲਈ ਕਣਕ, ਜੌਂ, ਫਲੀਆਂ, ਦਾਲ, ਚੀਣਾ ਅਤੇ ਬਾਜਰਾ ਲੈ ਅਤੇ ਉਹਨਾਂ ਨੂੰ ਇੱਕ ਭਾਂਡੇ ਵਿੱਚ ਰੱਖ ਅਤੇ ਉਹਨਾਂ ਦੀਆਂ ਐਨੀਆਂ ਰੋਟੀਆਂ ਪਕਾ ਜਿੰਨੇ ਦਿਨਾਂ ਤੱਕ ਤੂੰ ਪਾਸੇ ਪਰਨੇ ਲੇਟਿਆ ਰਹੇਂਗਾ, ਤੂੰ ਤਿੰਨ ਸੌ ਨੱਬੇ ਦਿਨਾਂ ਤੱਕ ਉਹਨਾਂ ਨੂੰ ਖਾਵੀਂ ।
\v 10 ਤੇਰਾ ਖਾਣਾ ਜੋ ਤੂੰ ਖਾਵੇਂਗਾ ਤੋਲ ਅਨੁਸਾਰ ਪਾਉ ਪੱਕਾ ਰੋਜ਼ ਦਾ ਹੋਵੇਗਾ । ਤੂੰ ਕਦੇ ਕਦੇ ਖਾਈਂ ।
\v 11 ਤੂੰ ਪਾਣੀ ਵੀ ਮਿਣ ਕੇ ਇੱਕ ਸੇਰ ਪੀਵੇਂਗਾ । ਤੂੰ ਕਦੇ ਕਦੇ ਪੀਣਾ ।
\s5
\v 12 ਤੂੰ ਜੌਂ ਦੇ ਫੁਲਕੇ ਖਾਵੀਂ ਅਤੇ ਉਹਨਾਂ ਨੂੰ ਤੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਮਨੁੱਖ ਦੇ ਮਲ ਦੀ ਅੱਗ ਉੱਤੇ ਪਕਾਵੀਂ ।
\v 13 ਯਹੋਵਾਹ ਨੇ ਆਖਿਆ ਕਿ ਇਸ ਤਰ੍ਹਾਂ ਇਸਰਾਏਲ ਉਹਨਾਂ ਕੌਮਾਂ ਦੇ ਵਿਚਕਾਰ ਆਪਣੀ ਅਸ਼ੁੱਧ ਰੋਟੀ ਖਾਇਆ ਕਰੇਗਾ, ਜਿਹਨਾਂ ਵਿੱਚ ਮੈਂ ਉਹਨਾਂ ਨੂੰ ਧੱਕਾਂਗਾ ।
\s5
\v 14 ਤਾਂ ਮੈਂ ਆਖਿਆ, ਹਾਏ ਪ੍ਰਭੂ ਯਹੋਵਾਹ ! ਵੇਖ, ਮੇਰੀ ਜਾਨ ਕਦੇ ਅਸ਼ੁੱਧ ਨਹੀਂ ਹੋਈ ਅਤੇ ਮੈਂ ਆਪਣੀ ਜੁਆਨੀ ਤੋਂ ਲੈ ਕੇ ਅਸ਼ੁੱਧ ਨਹੀਂ ਹੋਇਆ । ਆਪਣੀ ਜਵਾਨੀ ਤੋਂ ਲੈ ਕੇ ਅੱਜ ਤੱਕ ਕੋਈ ਮਰੀ ਹੋਈ ਚੀਜ਼ ਮੈਂ ਕਦੇ ਨਹੀਂ ਖਾਧੀ, ਜਿਹੜੀ ਆਪ ਹੀ ਮਰ ਜਾਵੇ ਜਾਂ ਪਾੜੀ ਗਈ ਹੋਵੇ । ਅਸ਼ੁੱਧ ਮਾਸ ਮੇਰੇ ਮੂੰਹ ਵਿੱਚ ਕਦੇ ਨਹੀਂ ਪਿਆ ।
\v 15 ਤਦ ਉਸ ਨੇ ਮੈਨੂੰ ਕਿਹਾ, ਵੇਖ, ਮੈਂ ਤੈਨੂੰ ਮਨੁੱਖ ਦੇ ਮਲ ਦੇ ਥਾਂ ਗਾਂ ਦਾ ਗੋਹਾ ਦਿੰਦਾ ਹੈ, ਸੋ ਤੂੰ ਆਪਣੀ ਰੋਟੀ ਉਹ ਦੀ ਅੱਗ ਉੱਤੇ ਪਕਾਵੀਂ ।
\s5
\v 16 ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਯਰੂਸ਼ਲਮ ਵਿੱਚ ਰੋਟੀ ਦੇ ਸਾਧਨ ਤੋੜ ਦਿਆਂਗਾ । ਇਸ ਲਈ ਉਹ ਰੋਟੀ ਤੋਲ ਕੇ ਚਿੰਤਾ ਨਾਲ ਖਾਣਗੇ ਅਤੇ ਪਾਣੀ ਵੀ ਦੁੱਖ ਨਾਲ ਮਿਣ ਮਿਣ ਕੇ ਪੀਣਗੇ ।
\v 17 ਇਹ ਇਸ ਲਈ ਹੋਵੇਗਾ, ਤਾਂ ਜੋ ਉਹਨਾਂ ਨੂੰ ਰੋਟੀ ਅਤੇ ਪਾਣੀ ਦੀ ਥੁੜ ਹੋਵੇ ਅਤੇ ਆਪੋ ਵਿੱਚ ਲਚਾਰ ਹੋਣ ਅਤੇ ਆਪਣੀ ਬੁਰਿਆਈ ਵਿੱਚ ਲਿੱਸੇ ਪੈ ਜਾਣ ।
\s5
\c 5
\s ਵਾਲ਼ ਮੁੰਨ ਕੇ ਉਸ ਦੇ ਦੁਆਰਾ ਯਰੂਸ਼ਲਮ ਦੇ ਵਿਨਾਸ਼ ਨੂੰ ਦਰਸਾਉਣਾ
\p
\v 1 ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਤੇਜ਼ ਤਲਵਾਰ ਲੈ ਅਤੇ ਨਾਈ ਦੇ ਉਸਤਰੇ ਵਾਂਗੂੰ ਉਹ ਨੂੰ ਲੈ ਕੇ ਉਹ ਦੇ ਨਾਲ ਆਪਣਾ ਸਿਰ ਤੇ ਦਾੜ੍ਹੀ ਮੁਨਾ ਅਤੇ ਤੱਕੜੀ ਲੈ ਕੇ ਵਾਲਾਂ ਨੂੰ ਤੋਲ ਕੇ ਉਹਨਾਂ ਦੇ ਹਿੱਸੇ ਬਣਾ ।
\v 2 ਫਿਰ ਜਦੋਂ ਘੇਰੇ ਦੇ ਦਿਨ ਪੂਰੇ ਹੋ ਜਾਣ ਤਾਂ ਉਹਨਾਂ ਦਾ ਤੀਜਾ ਹਿੱਸਾ ਲੈ ਕੇ ਸ਼ਹਿਰ ਦੇ ਵਿਚਕਾਰ ਅੱਗ ਵਿੱਚ ਸਾੜ, ਫੇਰ ਦੂਜੀ ਵਾਰ ਤੀਜਾ ਹਿੱਸਾ ਲੈ ਕੇ ਤਲਵਾਰ ਦੇ ਨਾਲ ਉਹਨਾਂ ਨੂੰ ਸ਼ਹਿਰ ਦੇ ਇੱਧਰ ਓਧਰ ਮਾਰ ਅਤੇ ਰਹਿੰਦਾ ਤੀਜਾ ਹਿੱਸਾ ਹਵਾ ਵਿੱਚ ਖਿਲਾਰ ਦੇ ਅਤੇ ਮੈਂ ਉਹਨਾਂ ਦੇ ਪਿੱਛੇ ਤਲਵਾਰ ਖਿੱਚ ਲਵਾਂਗਾ ।
\s5
\v 3 ਉਹਨਾਂ ਵਿੱਚੋਂ ਥੋੜ੍ਹੇ ਜਿਹੇ ਵਾਲ਼ ਗਿਣ ਕੇ ਲੈ ਅਤੇ ਉਹਨਾਂ ਨੂੰ ਆਪਣੇ ਪੱਲੇ ਵਿੱਚ ਬੰਨ੍ਹ
\v 4 ਫੇਰ ਉਹਨਾਂ ਵਿੱਚੋਂ ਕੁਝ ਵਾਲ ਲੈ ਕੇ ਕੱਢ ਕੇ ਅੱਗ ਵਿੱਚ ਸਾੜ ਦੇ । ਇਸ ਵਿੱਚੋਂ ਇੱਕ ਅਗਨੀ ਇਸਰਾਏਲ ਦੇ ਸਾਰੇ ਘਰਾਣੇ ਵਿੱਚ ਨਿੱਕਲੇਗੀ ।
\s5
\v 5 ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਯਰੂਸ਼ਲਮ ਇਹੋ ਹੀ ਹੈ । ਮੈਂ ਉਸ ਨੂੰ ਕੌਮਾਂ ਦੇ ਵਿਚਕਾਰ ਰੱਖਿਆ ਹੈ ਅਤੇ ਉਹ ਦੇ ਆਲੇ-ਦੁਆਲੇ ਦੇਸ ਹਨ ।
\v 6 ਉਸ ਨੇ ਮੇਰੇ ਨਿਆਵਾਂ ਦੇ ਵਿਰੁੱਧ ਵਿਦਰੋਹੀ ਹੋ ਕੇ ਦੂਜੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕੀਤੀ ਅਤੇ ਮੇਰੀਆਂ ਬਿਧੀਆਂ ਦੇ ਵਿਰੁੱਧ ਆਲੇ-ਦੁਆਲੇ ਦੇ ਦੇਸਾਂ ਨਾਲੋਂ ਵਧੇਰੇ ਬੁਰਿਆਈ ਕੀਤੀ, ਕਿਉਂ ਜੋ ਉਹਨਾਂ ਨੇ ਮੇਰੇ ਨਿਆਵਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਅਨੁਸਾਰ ਨਹੀਂ ਚੱਲੇ ।
\s5
\v 7 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਤੁਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕਰਨ ਵਾਲੇ ਹੋ ਅਤੇ ਮੇਰੀਆਂ ਬਿਧੀਆਂ ਉੱਤੇ ਨਹੀਂ ਚੱਲੇ ਅਤੇ ਮੇਰੇ ਹੁਕਮਾਂ ਨੂੰ ਨਹੀਂ ਮੰਨਿਆ ਸਗੋਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਹੁਕਮਾਂ ਉੱਤੇ ਅਮਲ ਕੀਤਾ ।
\v 8 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ, ਹਾਂ ਮੈਂ ਹੀ ਤੇਰੇ ਵਿਰੁੱਧ ਹਾਂ ਅਤੇ ਮੈਂ ਕੌਮਾਂ ਦੇ ਸਾਹਮਣੇ ਤੇਰਾ ਨਿਆਂ ਕਰਾਂਗਾ ।
\s5
\v 9 ਮੈਂ ਤੇਰੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਤੇਰੇ ਨਾਲ ਉਹ ਕਰਾਂਗਾ, ਜੋ ਮੈਂ ਹੁਣ ਤੱਕ ਕਦੇ ਨਹੀਂ ਕੀਤਾ ਅਤੇ ਅੱਗੇ ਲਈ ਇਹੋ ਜਿਹਾ ਕਿਸੇ ਨਾਲ ਵੀ ਨਹੀਂ ਕਰਾਂਗਾ ।
\v 10 ਇਸ ਲਈ ਤੇਰੇ ਵਿੱਚ ਪਿਉ ਪੁੱਤਰਾਂ ਨੂੰ ਖਾਣਗੇ ਅਤੇ ਪੁੱਤਰ ਪਿਤਾਵਾਂ ਨੂੰ ਖਾ ਜਾਣਗੇ ਅਤੇ ਮੈਂ ਤੇਰੇ ਉੱਤੇ ਨਿਆਂ ਨੂੰ ਪੂਰਾ ਕਰਾਂਗਾ । ਮੈਂ ਤੇਰੀ ਬਾਕੀ ਅੰਸ ਨੂੰ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ।
\s5
\v 11 ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੇ ਜੀਵਨ ਦੀ ਸਹੁੰ, ਕਿਉਂ ਜੋ ਤੂੰ ਆਪਣਿਆ ਸਾਰਿਆਂ ਭੈੜਿਆਂ ਕੰਮਾਂ ਨਾਲ ਅਤੇ ਸਾਰੀਆਂ ਘਿਣਾਉਣੀਆਂ ਵਸਤਾਂ ਨਾਲ ਮੇਰੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕੀਤਾ ਹੈ, ਇਸ ਲਈ ਮੈਂ ਵੀ ਤੈਨੂੰ ਨੁਕਸਾਨ ਪਹੁੰਚਾਵਾਂਗਾ ਅਤੇ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਮੈਂ ਕਦੇ ਵੀ ਤਰਸ ਨਹੀਂ ਕਰਾਂਗਾ ।
\v 12 ਤੇਰਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ । ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ ।
\s5
\v 13 ਇਸ ਤਰ੍ਹਾਂ ਮੇਰਾ ਕ੍ਰੋਧ ਪੂਰਾ ਹੋਵੇਗਾ, ਤਦ ਮੇਰਾ ਗੁੱਸਾ ਉਹਨਾਂ ਉੱਤੋਂ ਸ਼ਾਂਤ ਹੋ ਜਾਵੇਗਾ ਅਤੇ ਮੈਨੂੰ ਸ਼ਾਂਤੀ ਹੋਵੇਗੀ । ਜਦੋਂ ਮੈਂ ਉਹਨਾਂ ਉੱਤੇ ਆਪਣਾ ਕਹਿਰ ਪੂਰਾ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਅਣਖ ਨਾਲ ਇਹ ਸਭ ਕੁੱਝ ਆਖਿਆ ਸੀ ।
\v 14 ਇਸ ਤੋਂ ਬਿਨਾਂ ਮੈਂ ਤੈਨੂੰ ਉਹਨਾਂ ਕੌਮਾਂ ਦੇ ਵਿੱਚ ਜੋ ਤੇਰੇ ਆਲੇ-ਦੁਆਲੇ ਹਨ ਅਤੇ ਉਹਨਾਂ ਸਾਰਿਆਂ ਦੀਆਂ ਨਜ਼ਰਾਂ ਵਿੱਚ ਜੋ ਉੱਥੋਂ ਲੰਘਣਗੇ, ਉਜਾੜ ਅਤੇ ਬਦਨਾਮ ਬਣਾਵਾਂਗਾ ।
\s5
\v 15 ਇਸ ਲਈ ਜਦੋਂ ਮੈਂ ਕਹਿਰ, ਕ੍ਰੋਧ ਅਤੇ ਗੁੱਸੇ ਭਰੀ ਝਿੜਕ ਨਾਲ ਤੇਰਾ ਨਿਆਂ ਕਰਾਂਗਾ, ਤਾਂ ਤੂੰ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਲਈ ਨਿੰਦਿਆ, ਠੱਠੇ, ਸਿੱਖਿਆ ਅਤੇ ਦਹਿਸ਼ਤ ਦਾ ਕਾਰਨ ਬਣੇਂਗਾ - ਮੈਂ ਯਹੋਵਾਹ ਨੇ ਇਹ ਆਖਿਆ ਹੈ ।
\v 16 ਜਦੋਂ ਮੈਂ ਭਿਆਨਕ ਕਾਲ ਦੇ ਤੀਰ ਤੇਰੇ ਵਿਰੁੱਧ ਛੱਡਾਂਗਾ ਜੋ ਤੇਰੇ ਵਿਨਾਸ਼ ਦੇ ਲਈ ਹੋਣਗੇ । ਮੈਂ ਤੇਰੇ ਵਿੱਚ ਬਹੁਤ ਕਾਲ ਪਾਵਾਂਗਾ ਅਤੇ ਤੇਰੀ ਰੋਟੀ ਦੇ ਸਾਧਨ ਨੂੰ ਤੋੜ ਸੁੱਟਾਂਗਾ ।
\v 17 ਮੈਂ ਤੇਰੇ ਵਿੱਚ ਕਾਲ ਅਤੇ ਬੁਰੇ ਦਰਿੰਦੇ ਭੇਜਾਂਗਾ ਅਤੇ ਉਹ ਤੈਨੂੰ ਔਂਤਰਾ ਕਰਨਗੇ । ਤੇਰੇ ਵਿੱਚੋਂ ਦੀ ਬਵਾ ਅਤੇ ਖੂਨ-ਖ਼ਰਾਬਾ ਲੰਘੇਗਾ ਅਤੇ ਮੈਂ ਤੇਰੇ ਉੱਤੇ ਤਲਵਾਰ ਲਿਆਵਾਂਗਾ । ਮੈਂ ਯਹੋਵਾਹ ਨੇ ਇਹ ਆਖਿਆ ਹੈ ।
\s5
\c 6
\s ਮੂਰਤੀ ਪੂਜਾ ਦੀ ਨਿੰਦਾ
\p
\v 1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ
\v 2 ਕਿ ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਪਹਾੜਾਂ ਵੱਲ ਮੂੰਹ ਕਰ ਕੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ ।
\v 3 ਤੂੰ ਆਖ, ਹੇ ਇਸਰਾਏਲ ਦੇ ਪਹਾੜੋ, ਪ੍ਰਭੂ ਯਹੋਵਾਹ ਦਾ ਬਚਨ ਸੁਣੋ ! ਪ੍ਰਭੂ ਯਹੋਵਾਹ ਪਹਾੜਾਂ, ਟਿੱਲਿਆਂ, ਨਾਲਿਆਂ ਅਤੇ ਵਾਦੀਆਂ ਨੂੰ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ, ਮੈਂ, ਹਾਂ, ਮੈਂ ਹੀ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਅਤੇ ਤੁਹਾਡੇ ਉੱਚੇ ਸਥਾਨਾਂ ਨੂੰ ਨਾਸ਼ ਕਰਾਂਗਾ ।
\s5
\v 4 ਤੁਹਾਡੀਆਂ ਜਗਵੇਦੀਆਂ ਉੱਜੜ ਜਾਣਗੀਆਂ, ਤੁਹਾਡੇ ਥੰਮ੍ਹ ਢਾਹੇ ਜਾਣਗੇ ਅਤੇ ਮੈਂ ਤੁਹਾਡੇ ਕਤਲ ਕੀਤੇ ਹੋਇਆਂ ਨੂੰ ਤੁਹਾਡੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ ।
\v 5 ਮੈਂ ਇਸਰਾਏਲੀਆਂ ਦੀਆਂ ਲਾਸ਼ਾਂ ਨੂੰ ਉਹਨਾਂ ਦੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ ਅਤੇ ਮੈਂ ਤੁਹਾਡੀਆਂ ਹੱਡੀਆਂ ਨੂੰ ਤੁਹਾਡੀਆਂ ਜਗਵੇਦੀਆਂ ਦੇ ਆਲੇ-ਦੁਆਲੇ ਖਿਲਾਰ ਦਿਆਂਗਾ ।
\s5
\v 6 ਤੁਹਾਡੇ ਰਹਿਣ ਦੇ ਸਾਰੇ ਇਲਾਕੇ ਦੇ ਸ਼ਹਿਰ ਉੱਜੜ ਜਾਣਗੇ ਅਤੇ ਉੱਚੇ ਸਥਾਨ ਵਿਰਾਨ ਹੋ ਜਾਣਗੇ, ਤਾਂ ਜੋ ਤੁਹਾਡੀਆਂ ਜਗਵੇਦੀਆਂ ਬਰਬਾਦ ਅਤੇ ਉਜਾੜ ਹੋਣ ਅਤੇ ਤੁਹਾਡੇ ਬੁੱਤ ਭੰਨੇ ਜਾਣ ਅਤੇ ਬਾਕੀ ਨਾ ਰਹਿਣ ਅਤੇ ਥੰਮ੍ਹ ਢਾਹੇ ਜਾਣ ਅਤੇ ਤੁਹਾਡੀ ਹੱਥ ਦੀ ਕਿਰਤ ਮਿੱਟ ਜਾਵੇ ।
\v 7 ਕਤਲ ਕੀਤੇ ਹੋਏ ਬੰਦੇ ਤੁਹਾਡੇ ਵਿਚਕਾਰ ਡਿੱਗਣਗੇ ਭਈ ਤੁਸੀਂ ਜਾਣ ਲਓ ਕਿ ਮੈਂ ਯਹੋਵਾਹ ਹਾਂ !
\s5
\v 8 ਪਰੰਤੂ ਮੈਂ ਤੁਹਾਡੇ ਵਿੱਚੋਂ ਕੁੱਝ ਕੁ ਛੱਡ ਦਿਆਂਗਾ ਅਰਥਾਤ ਉਹ ਜਿਹੜੇ ਕੌਮਾਂ ਦੇ ਵਿੱਚੋਂ ਤਲਵਾਰ ਤੋਂ ਬਚ ਰਹਿਣਗੇ, ਜਦੋਂ ਤੁਸੀਂ ਦੂਜੇ ਦੇਸਾਂ ਵਿੱਚ ਖਿਲਾਰੇ ਜਾਓਗੇ ।
\v 9 ਜਿਹੜੇ ਤੁਹਾਡੇ ਵਿੱਚੋਂ ਬਚ ਜਾਣਗੇ ਉਹ ਉਹਨਾਂ ਕੌਮਾਂ ਦੇ ਵਿੱਚ ਜਿੱਥੇ ਜਿੱਥੇ ਉਹ ਗੁਲਾਮ ਹੋ ਕੇ ਜਾਣਗੇ, ਉਹ ਮੈਨੂੰ ਚੇਤੇ ਕਰਨਗੇ, ਜਦੋਂ ਮੈਂ ਉਹਨਾਂ ਦੇ ਵਿਭਚਾਰੀ ਮਨਾਂ ਤੋਂ ਜੋ ਮੇਰੇ ਤੋਂ ਦੂਰ ਹੋਏ ਅਤੇ ਉਹਨਾਂ ਦੀਆਂ ਅੱਖਾਂ ਨੂੰ ਜਿਹਨਾਂ ਨੇ ਉਹਨਾਂ ਦੇ ਬੁੱਤਾਂ ਮਗਰ ਵਿਭਚਾਰ ਕੀਤਾ, ਦੁੱਖੀ ਹੋਇਆ । ਉਹ ਆਪ ਆਪਣੇ ਸਾਰੇ ਬੁਰੇ ਕੰਮਾਂ ਦੇ ਕਾਰਨ ਜਿਹੜੇ ਉਹਨਾਂ ਨੇ ਆਪਣੀ ਸਾਰੀ ਦੁਸ਼ਟਤਾ ਨਾਲ ਕੀਤੇ, ਆਪਣੀ ਨਜ਼ਰ ਵਿੱਚ ਆਪਣੇ ਆਪ ਨੂੰ ਨਫਰਤ ਕਰਨਗੇ ।
\v 10 ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ ਅਤੇ ਮੈਂ ਐਵੇਂ ਹੀ ਨਹੀਂ ਆਖਿਆ ਸੀ ਕਿ ਮੈਂ ਉਹਨਾਂ ਉੱਤੇ ਇਹ ਬੁਰਿਆਈ ਲਿਆਵਾਂਗਾ ।
\s5
\v 11 ਪ੍ਰਭੂ ਯਹੋਵਾਹ ਇਹ ਕਹਿੰਦਾ ਹੈ ਕਿ ਤੂੰ ਹੱਥ-ਪੈਰ ਮਾਰ, ਪਿੱਟ ਅਤੇ ਆਖ ਕਿ ਇਸਰਾਏਲ ਦੇ ਘਰਾਣੇ ਦੇ ਸਾਰੇ ਘਿਣਾਉਣੇ ਭੈੜੇ ਕੰਮਾਂ ਲਈ ਅਫ਼ਸੋਸ ! ਕਿਉਂ ਜੋ ਉਹ ਤਲਵਾਰ, ਕਾਲ ਅਤੇ ਮਰੀ ਨਾਲ ਡਿੱਗ ਪੈਣਗੇ ।
\v 12 ਜਿਹੜਾ ਦੂਰ ਹੈ ਉਹ ਮਰੀ ਨਾਲ ਅਤੇ ਜਿਹੜਾ ਨੇੜੇ ਹੈ ਤਲਵਾਰ ਨਾਲ ਮਰੇਗਾ ਅਤੇ ਉਹ ਜਿਹੜਾ ਬਾਕੀ ਹੈ ਅਤੇ ਜੀਉਂਦਾ ਹੈ, ਉਹ ਕਾਲ ਨਾਲ ਮਰੇਗਾ, ਇਸ ਤਰ੍ਹਾਂ ਮੈਂ ਉਹਨਾਂ ਉੱਤੇ ਆਪਣੇ ਕਹਿਰ ਨੂੰ ਪੂਰਾ ਕਰਾਂਗਾ ।
\s5
\v 13 ਜਦ ਉਹਨਾਂ ਦੇ ਵੱਢੇ ਹੋਏ ਬੰਦੇ ਹਰੇਕ ਉੱਚੇ ਟਿੱਲੇ ਅਤੇ ਪਹਾੜਾਂ ਦੀਆਂ ਸਾਰੀਆਂ ਚੋਟੀਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਤੇ ਹਰੇਕ ਸੰਘਣੇ ਬਲੂਤ ਦੇ ਹੇਠਾਂ, ਹਰ ਥਾਂ ਜਿੱਥੇ ਉਹ ਆਪਣੇ ਸਾਰੇ ਬੁੱਤਾਂ ਦੇ ਲਈ ਸੁਗੰਧੀ ਧੁਖਾਉਂਦੇ ਸਨ, ਉਹਨਾਂ ਬੁੱਤਾਂ ਦੇ ਵਿੱਚ ਉਹਨਾਂ ਦੀਆਂ ਜਗਵੇਦੀਆਂ ਦੇ ਚਾਰੇ ਪਾਸੇ ਪਏ ਹੋਣਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ ।
\v 14 ਮੈਂ ਆਪਣਾ ਹੱਥ ਉਹਨਾਂ ਦੇ ਵਿਰੁੱਧ ਪਸਾਰਾਂਗਾ ਅਤੇ ਉਜਾੜ ਤੋਂ ਲੈ ਕੇ ਦਿਬਲਾਹ ਤੱਕ ਉਹਨਾਂ ਦੇ ਦੇਸ ਦੀਆਂ ਸਾਰੀਆਂ ਵਸਤੀਆਂ ਬਰਬਾਦ ਤੇ ਵਿਰਾਨ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ !
\s5
\c 7
\s ਇਸਰਾਏਲ ਦੀ ਸਜ਼ਾ ਨੇੜੇ ਹੈ
\p
\v 1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ,
\v 2 ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਸਰਾਏਲ ਦੇਸ ਨੂੰ ਇਸ ਤਰ੍ਹਾਂ ਆਖਦਾ ਹੈ, ਇਹ ਅੰਤ ਹੈ ! ਦੇਸ ਦੀਆਂ ਚਾਰੇ ਹੱਦਾਂ ਉੱਤੇ ਅੰਤ ਆ ਪਹੁੰਚਿਆ ਹੈ ।
\s5
\v 3 ਹੁਣ ਤੇਰੇ ਉੱਤੇ ਅੰਤ ਆਇਆ ਅਤੇ ਮੈਂ ਆਪਣਾ ਕ੍ਰੋਧ ਤੇਰੇ ਉੱਤੇ ਭੇਜਾਂਗਾ ਅਤੇ ਤੇਰੇ ਚਾਲ-ਚੱਲਣ ਦੇ ਅਨੁਸਾਰ ਤੇਰਾ ਨਿਆਂ ਕਰਾਂਗਾ; ਫਿਰ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਫੇਰ ਲਿਆਵਾਂਗਾ ।
\v 4 ਮੇਰੀ ਨਿਗਾਹ ਤੇਰੇ ਉੱਤੇ ਨਾ ਆਵੇਗੀ ਅਤੇ ਮੈਂ ਤੇਰੇ ਉੱਤੇ ਤਰਸ ਨਹੀਂ ਕਰਾਂਗਾ, ਸਗੋਂ ਮੈਂ ਤੇਰੇ ਚਾਲ-ਚੱਲਣ ਦਾ ਫਲ ਤੈਨੂੰ ਦੇਵਾਂਗਾ ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਹੋਣਗੇ, ਤਾਂ ਜੋ ਤੁਸੀਂ ਜਾਣੋ ਜੋ ਮੈਂ ਯਹੋਵਾਹ ਹਾਂ !
\s5
\v 5 ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਇੱਕ ਬਿਪਤਾ ! ਹਾਂ, ਇੱਕ ਬਿਪਤਾ ਵੇਖੋ, ਉਹ ਆਉਂਦੀ ਹੈ !
\v 6 ਅੰਤ ਆ ਪਹੁੰਚਿਆ, ਹਾਂ, ਅੰਤ ਆ ਪਹੁੰਚਿਆ ! ਅੰਤ ਤੇਰੇ ਵਿਰੁੱਧ ਜਾਗ ਉੱਠਿਆ ! ਵੇਖ, ਉਹ ਆ ਪਹੁੰਚਿਆ ਹੈ !
\v 7 ਹੇ ਧਰਤੀ ਦੇ ਰਹਿਣ ਵਾਲੇ ! ਤੇਰੀ ਵਾਰੀ ਆ ਗਈ ! ਸਮਾਂ ਆ ਗਿਆ ਹੈ ! ਵਿਨਾਸ਼ ਦਾ ਦਿਨ ਆ ਗਿਆ ਹੈ, ਪਹਾੜਾਂ ਉੱਤੇ ਅੱਗੇ ਤੋਂ ਅਨੰਦ ਨਹੀਂ ਹੋਵੇਗਾ ।
\s5
\v 8 ਹੁਣ ਮੈਂ ਛੇਤੀ ਹੀ ਆਪਣਾ ਕਹਿਰ ਤੇਰੇ ਉੱਤੇ ਡੋਲ੍ਹਾਂਗਾ ਅਤੇ ਆਪਣਾ ਕ੍ਰੋਧ ਤੇਰੇ ਵਿਰੁੱਧ ਪੂਰਾ ਕਰਾਂਗਾ, ਜਦ ਮੈਂ ਤੇਰੀਆਂ ਚਾਲਾਂ ਅਨੁਸਾਰ ਤੇਰਾ ਨਿਆਂ ਕਰਾਂਗਾ ਅਤੇ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਲਿਆਵਾਂਗਾ ।
\v 9 ਮੇਰੀ ਦਯਾ ਦੀ ਨਿਗਾਹ ਤੇਰੇ ਉੱਤੇ ਨਾ ਹੋਵੇਗੀ, ਨਾ ਮੈਂ ਤਰਸ ਖਾਵਾਂਗਾ । ਜਿਹਾ ਤੂੰ ਕੀਤਾ ਤਿਵੇਂ ਮੈਂ ਤੇਰੇ ਨਾਲ ਕਰਾਂਗਾ; ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਆਉਣਗੇ ਤਾਂ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ ਜੋ ਮਾਰਦਾ ਹਾਂ ।
\s5
\v 10 ਵੇਖ, ਉਹ ਦਿਨ ਵੇਖ ! ਉਹ ਆ ਪਹੁੰਚਿਆ ਹੈ, ਤੇਰੀ ਸ਼ਾਮਤ ਆ ਗਈ, ਸੋਟੀ ਵਿੱਚ ਕਲੀਆਂ ਨਿੱਕਲੀਆਂ, ਘੁਮੰਡ ਵਿੱਚ ਡੋਡੀਆਂ ਲੱਗੀਆਂ ਹਨ ।
\v 11 ਜ਼ੁਲਮ ਵੱਧ ਕੇ ਦੁਸ਼ਟਪੁਣੇ ਲਈ ਸੋਟੀ ਬਣ ਗਿਆ । ਹੁਣ ਉਹਨਾਂ ਵਿੱਚੋਂ ਕੋਈ ਨਹੀਂ ਬਚੇਗਾ, ਨਾ ਉਹਨਾਂ ਦੇ ਜੱਥੇ ਵਿੱਚੋਂ ਕੋਈ ਅਤੇ ਨਾ ਉਹਨਾਂ ਦੇ ਧਨ ਵਿੱਚੋਂ ਕੁੱਝ ਬਚੇਗਾ ਅਤੇ ਨਾ ਉਹਨਾਂ ਵਿੱਚੋਂ ਕਿਸੇ ਦਾ ਆਦਰ ਰਹੇਗਾ ।
\s5
\v 12 ਸਮਾਂ ਆ ਪਹੁੰਚਿਆ, ਦਿਨ ਨੇੜੇ ਹੈ, ਨਾ ਮੁੱਲ ਲੈਣ ਵਾਲਾ ਖੁਸ਼ ਹੋਵੇ, ਨਾ ਵੇਚਣ ਵਾਲਾ ਉਦਾਸ, ਕਿਉਂ ਜੋ ਉਹਨਾਂ ਦੀ ਸਾਰੀ ਭੀੜ ਉੱਤੇ ਕਹਿਰ ਟੁੱਟਣ ਵਾਲਾ ਹੈ ।
\v 13 ਕੋਈ ਵੀ ਵੇਚਣ ਵਾਲਾ ਭਾਵੇਂ ਜੀਉਂਦਾ ਰਹੇ ਤਾਂ ਵੀ ਆਪਣੀ ਵਿਕੀ ਹੋਈ ਚੀਜ਼ ਦੇ ਕੋਲ ਨਹੀਂ ਮੁੜੇਗਾ, ਕਿਉਂਕਿ ਦਰਸ਼ਣ ਸਾਰੀ ਹੀ ਭੀੜ ਦੇ ਵਿਰੁੱਧ ਹੈ; ਉਹ ਨਹੀਂ ਮੁੜਨਗੇ, ਇਸ ਪਾਪ ਦੇ ਵਿੱਚ ਰਹਿਣ ਵਾਲਾ ਕੋਈ ਵੀ ਮਨੁੱਖ ਮਜ਼ਬੂਤ ਨਹੀਂ ਕੀਤਾ ਜਾਵੇਗਾ ।
\s5
\v 14 ਉਹਨਾਂ ਨੇ ਤੁਰ੍ਹੀ ਵਜਾਈ ਅਤੇ ਸਭ ਕੁੱਝ ਤਿਆਰ ਕੀਤਾ ਹੈ ਪਰ ਕੋਈ ਲੜਾਈ ਲਈ ਨਹੀਂ ਤੁਰਦਾ, ਕਿਉਂ ਜੋ ਮੇਰਾ ਤੇਜ਼ ਕਹਿਰ ਉਸ ਸਾਰੀ ਭੀੜ ਉੱਤੇ ਹੈ ।
\s ਇਸਰਾਏਲ ਦੇ ਪਾਪਾਂ ਦੀ ਸਜ਼ਾ
\p
\v 15 ਬਾਹਰ ਤਲਵਾਰ ਹੈ ਅਤੇ ਅੰਦਰ ਮਰੀ ਤੇ ਕਾਲ ਹਨ । ਜਿਹੜਾ ਖੇਤ ਵਿੱਚ ਹੈ, ਤਲਵਾਰ ਨਾਲ ਮਾਰਿਆ ਜਾਵੇਗਾ ਅਤੇ ਜਿਹੜਾ ਸ਼ਹਿਰ ਵਿੱਚ ਹੈ, ਕਾਲ ਤੇ ਮਰੀ ਨਾਲ ਮਾਰਿਆ ਜਾਵੇਗਾ ।
\v 16 ਪਰ ਜਿਹੜੇ ਉਹਨਾਂ ਵਿੱਚੋਂ ਭੱਜ ਜਾਣਗੇ, ਉਹ ਬਚ ਜਾਣਗੇ, ਅਤੇ ਵਾਦੀਆਂ ਦੀਆਂ ਘੁੱਗੀਆਂ ਵਾਂਗੂੰ ਪਹਾੜਾਂ ਉੱਤੇ ਰਹਿਣਗੇ, ਸਾਰੇ ਦੇ ਸਾਰੇ ਕੀਰਨੇ ਪਾਉਣਗੇ, ਹਰੇਕ ਆਪਣੇ ਔਗੁਣਾਂ ਦੇ ਕਾਰਨ ਕੀਰਨੇ ਪਾਵੇਗਾ ।
\s5
\v 17 ਸਾਰੇ ਹੱਥ ਨਿਰਬਲ ਹੋਣਗੇ ਅਤੇ ਸਾਰੇ ਗੋਡੇ ਪਾਣੀ ਵਾਂਗੂੰ ਕਮਜ਼ੋਰ ਹੋ ਜਾਣਗੇ ।
\v 18 ਉਹ ਲੱਕ ਉੱਤੇ ਤੱਪੜ ਕੱਸਣਗੇ ਅਤੇ ਭੈ ਉਹਨਾਂ ਉੱਤੇ ਛਾ ਜਾਏਗਾ; ਸਾਰਿਆਂ ਦੇ ਮੂੰਹ ਉੱਤੇ ਨਮੋਸ਼ੀ ਹੋਵੇਗੀ ਅਤੇ ਉਹਨਾਂ ਦੇ ਸਿਰ ਗੰਜੇ ਹੋ ਜਾਣਗੇ ।
\v 19 ਉਹ ਆਪਣੀ ਚਾਂਦੀ ਗਲੀਆਂ ਵਿੱਚ ਸੁੱਟ ਦੇਣਗੇ ਅਤੇ ਉਹਨਾਂ ਦਾ ਸੋਨਾ ਅਸ਼ੁੱਧ ਵਸਤੂਆਂ ਵਰਗਾ ਹੋਵੇਗਾ । ਯਹੋਵਾਹ ਦੇ ਕਹਿਰ ਦੇ ਦਿਨ ਉਹਨਾਂ ਦੀ ਚਾਂਦੀ ਅਤੇ ਉਹਨਾਂ ਦਾ ਸੋਨਾ ਉਹਨਾਂ ਨੂੰ ਨਹੀਂ ਬਚਾ ਸਕੇਗਾ । ਉਸ ਨਾਲ ਉਹਨਾਂ ਦੀਆਂ ਜਾਨਾਂ ਸੁਖੀ ਨਹੀਂ ਹੋਣਗੀਆਂ, ਨਾ ਉਹਨਾਂ ਦੇ ਢਿੱਡ ਭਰਨਗੇ, ਕਿਉਂ ਜੋ ਉਹ ਉਹਨਾਂ ਦੇ ਠੋਕਰ ਖਾਣ ਅਤੇ ਪਾਪ ਦਾ ਕਾਰਨ ਸੀ ।
\s5
\v 20 ਉਹਨਾਂ ਨੇ ਆਪਣੇ ਸੋਹਣੇ ਗਹਿਣੇ ਹੰਕਾਰ ਲਈ ਵਰਤੇ ਅਤੇ ਉਹਨਾਂ ਨੇ ਉਹਨਾਂ ਦੇ ਨਾਲ ਆਪਣੀਆਂ ਘਿਣਾਉਣੀਆਂ ਮੂਰਤਾਂ ਅਤੇ ਭੈੜੀਆਂ ਵਸਤਾਂ ਬਣਾਈਆਂ, ਇਸ ਲਈ ਮੈਂ ਉਸ ਨੂੰ ਉਹਨਾਂ ਦੇ ਲਈ ਅਸ਼ੁੱਧ ਵਸਤੂ ਠਹਿਰਾਇਆ ।
\v 21 ਮੈਂ ਉਹਨਾਂ ਗਹਿਣਿਆਂ ਨੂੰ ਲੁੱਟਣ ਦੇ ਲਈ ਪਰਦੇਸੀਆਂ ਦੇ ਹੱਥ ਵਿੱਚ ਅਤੇ ਲੁੱਟ ਦੇ ਲਈ ਧਰਤੀ ਦੇ ਦੁਸ਼ਟਾਂ ਦੇ ਹੱਥ ਵਿੱਚ ਦੇ ਦਿਆਂਗਾ, ਉਹ ਉਹਨਾਂ ਨੂੰ ਭ੍ਰਿਸ਼ਟ ਕਰਨਗੇ ।
\v 22 ਮੈਂ ਆਪਣਾ ਮੂੰਹ ਉਹਨਾਂ ਵੱਲੋਂ ਫੇਰ ਲਵਾਂਗਾ, ਜਦ ਉਹ ਮੇਰੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕਰਨਗੇ । ਉਸ ਵਿੱਚ ਲੁਟੇਰੇ ਆਉਣਗੇ ਅਤੇ ਉਹ ਨੂੰ ਭ੍ਰਿਸ਼ਟ ਕਰਨਗੇ ।
\s5
\v 23 ਸੰਗਲ ਬਣਾ, ਇਸ ਲਈ ਕਿ ਦੇਸ ਕਤਲ ਦੇ ਅਪਰਾਧਾਂ ਨਾਲ ਭਰਿਆ ਹੋਇਆ ਹੈ ਅਤੇ ਸ਼ਹਿਰ ਜ਼ੁਲਮ ਨਾਲ ਭਰਿਆ ਹੋਇਆ ਹੈ ।
\v 24 ਇਸ ਲਈ ਮੈਂ ਬੁਰੀਆਂ ਕੌਮਾਂ ਨੂੰ ਲਿਆਵਾਂਗਾ ਅਤੇ ਉਹ ਉਹਨਾਂ ਦੇ ਘਰਾਂ ਦੇ ਮਾਲਕ ਬਣਨਗੇ, ਮੈਂ ਜ਼ੋਰਾਵਰਾਂ ਦਾ ਘਮੰਡ ਮਿਟਾ ਦਿਆਂਗਾ ਅਤੇ ਉਹਨਾਂ ਦੇ ਪਵਿੱਤਰ ਸਥਾਨ ਭ੍ਰਿਸ਼ਟ ਕੀਤੇ ਜਾਣਗੇ ।
\v 25 ਤਬਾਹੀ ਆਉਂਦੀ ਹੈ ਅਤੇ ਉਹ ਸ਼ਾਂਤੀ ਨੂੰ ਲੱਭਣਗੇ, ਪਰ ਉਹ ਹੈ ਨਹੀਂ ।
\s5
\v 26 ਬਿਪਤਾ ਤੇ ਬਿਪਤਾ ਅਤੇ ਅਫ਼ਵਾਹ ਤੇ ਅਫ਼ਵਾਹ ਆਉਂਦੀ ਹੈ । ਤਦ ਉਹ ਨਬੀ ਕੋਲੋਂ ਦਰਸ਼ਣ ਭਾਲਣਗੇ, ਪਰ ਜਾਜਕ ਕੋਲੋਂ ਬਿਵਸਥਾ ਅਤੇ ਬਜ਼ੁਰਗਾਂ ਕੋਲੋਂ ਸਲਾਹ ਜਾਂਦੀ ਰਹੇਗੀ ।
\v 27 ਰਾਜਾ ਸੋਗ ਕਰੇਗਾ, ਸ਼ਹਿਜਾਦਾ ਵਿਰਾਨੀ ਪਹਿਨੇਗਾ ਅਤੇ ਪਰਜਾ ਦੇ ਹੱਥ ਕੰਬਣਗੇ । ਮੈਂ ਉਹਨਾਂ ਦੇ ਚਾਲ ਚੱਲਣਾਂ ਦੇ ਅਨੁਸਾਰ ਉਹਨਾਂ ਨਾਲ ਵਰਤਾਵਾ ਕਰਾਂਗਾ ਅਤੇ ਉਹਨਾਂ ਦੇ ਕੰਮਾਂ ਦੇ ਅਨੁਸਾਰ ਉਹਨਾਂ ਦਾ ਨਿਆਂ ਕਰਾਂਗਾ, ਤਾਂ ਜੋ ਉਹ ਜਾਣਨ ਕਿ ਮੈਂ ਯਹੋਵਾਹ ਹਾਂ ।
\s5
\c 8
\s ਪਰਮੇਸ਼ੁਰ ਦੇ ਬਾਰੇ ਹਿਜ਼ਕੀਏਲ ਦਾ ਦੂਸਰਾ ਦਰਸ਼ਣ
\r (8:1 10:22)
\s1 ਯਰੂਸ਼ਲਮ ਦੇ ਵਿੱਚ ਮੂਰਤੀ ਪੂਜਾ
\p
\v 1 ਛੇਵੇਂ ਸਾਲ ਦੇ ਛੇਵੇਂ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਮੈਂ ਆਪਣੇ ਘਰ ਵਿੱਚ ਬੈਠਾ ਸੀ ਅਤੇ ਯਹੂਦਾਹ ਦੇ ਬਜ਼ੁਰਗ ਮੇਰੇ ਅੱਗੇ ਬੈਠੇ ਸਨ ਕਿ ਉੱਥੇ ਪ੍ਰਭੂ ਯਹੋਵਾਹ ਦਾ ਹੱਥ ਮੇਰੇ ਉੱਤੇ ਆਇਆ ।
\v 2 ਮੈਂ ਵੇਖਿਆ ਤਾਂ ਵੇਖੋ, ਇੱਕ ਰੂਪ ਅੱਗ ਵਰਗਾ ਦਿਸਦਾ ਹੈ, ਉਸ ਦੇ ਲੱਕ ਤੋਂ ਹੇਠਾਂ ਤੱਕ ਅੱਗ ਅਤੇ ਉਸ ਦੇ ਲੱਕ ਤੋਂ ਉੱਪਰ ਤੱਕ ਚਾਨਣ ਦੀ ਚਮਕ ਦਿਖਾਈ ਦਿੱਤੀ, ਜਿਸ ਦਾ ਰੰਗ ਚਮਕਦੇ ਹੋਏ ਪਿੱਤਲ ਵਰਗਾ ਸੀ ।
\s5
\v 3 ਉਸ ਨੇ ਇੱਕ ਹੱਥ ਵਧਾ ਕੇ ਮੇਰੇ ਸਿਰ ਦੇ ਵਾਲਾਂ ਤੋਂ ਮੈਨੂੰ ਫੜਿਆ, ਆਤਮਾ ਨੇ ਮੈਨੂੰ ਅਕਾਸ਼ ਅਤੇ ਧਰਤੀ ਦੇ ਵਿਚਾਲੇ ਉੱਚਾ ਕੀਤਾ, ਅਤੇ ਮੈਨੂੰ ਪਰਮੇਸ਼ੁਰ ਦੇ ਦਰਸ਼ਣ ਵਿੱਚ ਯਰੂਸ਼ਲਮ ਵਿੱਚ ਉੱਤਰ ਵੱਲ ਅੰਦਰਲੇ ਵੇਹੜੇ ਦੇ ਫਾਟਕ ਤੇ ਲੈ ਆਇਆ, ਜਿੱਥੇ ਉਸ ਮੂਰਤੀ ਦਾ ਟਿਕਾਣਾ ਸੀ ਜਿਹੜੀ ਅਣਖ ਭੜਕਾਉਂਦੀ ਸੀ ।
\v 4 ਵੇਖੋ, ਉੱਥੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਸੇ ਤਰ੍ਹਾਂ ਸੀ, ਜੋ ਦਰਸ਼ਣ ਮੈਂ ਉਸ ਮੈਦਾਨ ਵਿੱਚ ਵੇਖਿਆ ਸੀ ।
\s5
\v 5 ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ! ਆਪਣੀਆਂ ਅੱਖਾਂ ਉਤਰ ਵੱਲ ਚੁੱਕ । ਤਦ ਮੈਂ ਉਤਰ ਵੱਲ ਆਪਣੀਆਂ ਅੱਖਾਂ ਚੁੱਕੀਆਂ, ਤਾਂ ਵੇਖੋ, ਉਤਰ ਵੱਲ ਜਗਵੇਦੀ ਦੇ ਦਰਵਾਜ਼ੇ ਉੱਪਰ ਅਣਖ ਦੀ ਉਹੀ ਮੂਰਤੀ ਰਸਤੇ ਵਿੱਚ ਸੀ ।
\v 6 ਉਸ ਨੇ ਮੈਨੂੰ ਕਿਹਾ, ਹੇ ਮਨੁੱਖ ਦੇ ਪੁੱਤਰ ! ਤੂੰ ਉਹਨਾਂ ਦੇ ਕੰਮ ਵੇਖਦਾ ਹੈਂ ਅਰਥਾਤ ਵੱਡੇ-ਵੱਡੇ ਘਿਣਾਉਣੇ ਕੰਮ, ਜਿਹੜੇ ਇਸਰਾਏਲ ਦਾ ਘਰਾਣਾ ਇੱਥੇ ਕਰਦਾ ਹੈ, ਤਾਂ ਜੋ ਮੈਂ ਆਪਣੇ ਪਵਿੱਤਰ ਸਥਾਨ ਤੋਂ ਦੂਰ ਚਲਾ ਜਾਂਵਾਂ, ਪਰ ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ ।
\s5
\v 7 ਤਦ ਉਹ ਮੈਨੂੰ ਵੇਹੜੇ ਦੇ ਦਰਵਾਜ਼ੇ ਤੇ ਲਿਆਇਆ, ਤਾਂ ਮੈਂ ਵੇਖਿਆ ਕਿ ਕੰਧ ਦੇ ਵਿੱਚ ਇੱਕ ਛੇਕ ਹੈ ।
\v 8 ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ! ਕੰਧ ਨੂੰ ਤੋੜ ਅਤੇ ਜਦੋਂ ਮੈਂ ਕੰਧ ਨੂੰ ਤੋੜਿਆ, ਤਾਂ ਵੇਖੋ ਇੱਕ ਦਰਵਾਜ਼ਾ ਸੀ ।
\v 9 ਫੇਰ ਉਸ ਨੇ ਮੈਨੂੰ ਆਖਿਆ, ਅੰਦਰ ਜਾ ਅਤੇ ਵੇਖ ਕਿ ਕਿਸ ਤਰ੍ਹਾਂ ਦੇ ਘਿਣਾਉਣੇ ਕੰਮ ਉਹ ਇੱਥੇ ਕਰਦੇ ਹਨ !
\s5
\v 10 ਤਦ ਮੈਂ ਅੰਦਰ ਜਾ ਕੇ ਦੇਖਿਆ ਤਾਂ ਵੇਖੋ, ਹਰ ਕਿਸਮ ਦੇ ਸਾਰੇ ਘਿੱਸਰਨ ਵਾਲੇ ਅਤੇ ਪਲੀਤ ਪਸ਼ੂਆਂ ਦੀਆਂ ਸਾਰੀਆਂ ਮੂਰਤਾਂ ਅਤੇ ਇਸਰਾਏਲ ਦੇ ਘਰਾਣੇ ਦੇ ਬੁੱਤ ਆਲੇ-ਦੁਆਲੇ ਦੀ ਕੰਧ ਉੱਤੇ ਬਣੇ ਹੋਏ ਹਨ ।
\v 11 ਇਸਰਾਏਲ ਦੇ ਘਰਾਣੇ ਦੇ ਸੱਤਰ ਬਜ਼ੁਰਗ ਉਹਨਾਂ ਅੱਗੇ ਖਲੋਤੇ ਹਨ ਅਤੇ ਸ਼ਾਫ਼ਨ ਦਾ ਪੁੱਤਰ ਯਅਜ਼ਨਯਾਹ ਉਹਨਾਂ ਦੇ ਵਿਚਕਾਰ ਖਲੋਤਾ ਹੈ । ਹਰੇਕ ਦੇ ਹੱਥ ਵਿੱਚ ਇੱਕ ਧੂਪਦਾਨ ਹੈ ਅਤੇ ਧੂਫ਼ ਦੇ ਬੱਦਲ ਦੀ ਸੁਗੰਧ ਉੱਠ ਰਹੀ ਹੈ ।
\s5
\v 12 ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ! ਕੀ ਤੂੰ ਵੇਖਿਆ ਕਿ ਇਸਰਾਏਲ ਦੇ ਘਰਾਣੇ ਦੇ ਬਜ਼ੁਰਗ ਹਨ੍ਹੇਰੇ ਵਿੱਚ ਅਰਥਾਤ ਆਪਣੀ ਆਪਣੀ ਚਿੱਤ੍ਰਕਾਰੀ ਵਾਲੀ ਕੋਠੜੀ ਵਿੱਚ ਕੀ ਕਰਦੇ ਹਨ ? ਕਿਉਂ ਜੋ ਉਹ ਆਖਦੇ ਹਨ ਕਿ ਯਹੋਵਾਹ ਸਾਨੂੰ ਨਹੀਂ ਵੇਖਦਾ, ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ ।
\v 13 ਉਸ ਨੇ ਮੈਨੂੰ ਇਹ ਵੀ ਕਿਹਾ, ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ, ਜੋ ਉਹ ਕਰਦੇ ਹਨ ।
\s5
\v 14 ਤਦ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਉਤਰੀ ਦਰਵਾਜ਼ੇ ਤੇ ਲੈ ਆਇਆ ਤਾਂ ਵੇਖੋ, ਉੱਥੇ ਔਰਤਾਂ ਬੈਠੀਆਂ ਤੰਮੂਜ ਨੂੰ ਰੋ ਰਹੀਆਂ ਹਨ ।
\v 15 ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ! ਕੀ ਤੂੰ ਇਹ ਵੇਖਿਆ ਹੈ ? ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ ।
\s5
\v 16 ਫਿਰ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਹੋਵਾਹ ਦੀ ਹੈਕਲ ਦੇ ਦਰਵਾਜ਼ੇ ਉੱਤੇ ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲੱਗਭਗ ਪੱਚੀ ਮਨੁੱਖ ਸਨ, ਜਿਹਨਾਂ ਦੀ ਪਿੱਠ ਯਹੋਵਾਹ ਦੀ ਹੈਕਲ ਵੱਲ ਅਤੇ ਉਹਨਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ ।
\s5
\v 17 ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਵੇਖਿਆ ਹੈ ? ਯਹੂਦਾਹ ਦੇ ਘਰਾਣੇ ਲਈ ਇਹ ਨਿੱਕੀ ਜਿਹੀ ਗੱਲ ਹੈ, ਕਿ ਉਹ ਅਜਿਹੇ ਘਿਣਾਉਣੇ ਕੰਮ ਕਰਨ ਜਿਹੜੇ ਇੱਥੇ ਕਰਦੇ ਹਨ, ਕਿਉਂ ਜੋ ਉਹਨਾਂ ਨੇ ਤਾਂ ਦੇਸ ਨੂੰ ਜ਼ੁਲਮ ਨਾਲ ਭਰ ਦਿੱਤਾ ਅਤੇ ਫਿਰ ਮੈਨੂੰ ਕ੍ਰੋਧ ਦਿਵਾਇਆ, ਅਤੇ ਵੇਖ, ਉਹ ਆਪਣੇ ਨੱਕ ਨਾਲ ਡਾਲੀਆਂ ਲਗਾਉਂਦੇ ਹਨ ।
\v 18 ਇਸ ਲਈ ਮੈਂ ਵੀ ਕਹਿਰ ਨਾਲ ਵਰਤਾਓ ਕਰਾਂਗਾ, ਮੈਂ ਦਯਾ ਨਹੀਂ ਕਰਾਂਗਾ ਅਤੇ ਮੈਂ ਕਦੇ ਵੀ ਤਰਸ ਨਾ ਕਰਾਂਗਾ, ਅਤੇ ਭਾਵੇਂ ਉਹ ਚੀਕ ਚੀਕ ਕੇ ਮੇਰੇ ਕੰਨਾਂ ਤੱਕ ਆਪਣੀ ਪੁਕਾਰ ਪਹੁੰਚਾਉਣ, ਤਾਂ ਵੀ ਉਹਨਾਂ ਦੀ ਨਹੀਂ ਸੁਣਾਂਗਾ ।
\s5
\c 9
\s ਯਰੂਸ਼ਲਮ ਨੂੰ ਸਜ਼ਾ
\p
\v 1 ਫੇਰ ਉਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਮੇਰੇ ਕੰਨਾਂ ਵਿੱਚ ਆਖਿਆ ਕਿ ਸ਼ਹਿਰ ਦੇ ਅਧਿਕਾਰੀਆਂ ਨੂੰ ਨੇੜੇ ਬੁਲਾ । ਹਰੇਕ ਮਨੁੱਖ ਨੇ ਆਪਣੇ ਹੱਥ ਵਿੱਚ ਆਪਣਾ ਨਾਸ਼ ਕਰਨ ਵਾਲਾ ਸ਼ਸਤ੍ਰ ਫੜਿਆ ਹੋਵੇ ।
\v 2 ਵੇਖੋ, ਛੇ ਮਨੁੱਖ ਉੱਪਰ ਦੇ ਦਰਵਾਜ਼ੇ ਵਿੱਚੋਂ ਦੀ ਜੋ ਉੱਤਰ ਵੱਲ ਹੈ, ਲੰਘ ਆਏ ਅਤੇ ਹਰੇਕ ਮਨੁੱਖ ਦੇ ਹੱਥ ਵਿੱਚ ਉਸ ਦਾ ਵੱਢਣ ਵਾਲਾ ਸ਼ਸਤ੍ਰ ਸੀ । ਉਹਨਾਂ ਦੇ ਵਿੱਚੋਂ ਇੱਕ ਮਨੁੱਖ ਨੇ ਕਤਾਨੀ ਕੱਪੜੇ ਪਹਿਨੇ ਹੋਏ ਸਨ ਅਤੇ ਉਹ ਦੇ ਇੱਕ ਪਾਸੇ ਤੇ ਲਿਖਣ ਵਾਲੀ ਦਵਾਤ ਲਮਕਦੀ ਸੀ, ਸੋ ਉਹ ਅੰਦਰ ਗਏ ਅਤੇ ਪਿੱਤਲ ਦੀ ਜਗਵੇਦੀ ਦੇ ਕੋਲ ਖੜ੍ਹੇ ਹੋਏ ।
\s5
\v 3 ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਡਿਉੜੀ ਤੇ ਗਿਆ ਅਤੇ ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੇ ਸਨ ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਬੁਲਾਇਆ ।
\v 4 ਯਹੋਵਾਹ ਨੇ ਉਸ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਹਨਾਂ ਲੋਕਾਂ ਦੇ ਮੱਥੇ ਉੱਤੇ ਨਿਸ਼ਾਨ ਲਗਾ ਦੇ, ਜੋ ਉਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ ਅਤੇ ਰੋਂਦੇ ਹਨ ।
\s5
\v 5 ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ ।
\v 6 ਤੁਸੀਂ ਬੁੱਢਿਆਂ, ਗੱਭਰੂਆਂ, ਕੁਆਰੀਆਂ, ਨਿੱਕੇ ਬੱਚਿਆਂ ਅਤੇ ਔਰਤਾਂ ਨੂੰ ਪੂਰੀ ਤਰ੍ਹਾਂ ਮਾਰ ਸੁੱਟੋ, ਪਰ ਜਿਹਨਾਂ ਉੱਤੇ ਨਿਸ਼ਾਨ ਹੈ ਉਹਨਾਂ ਵਿੱਚੋਂ ਕਿਸੇ ਦੇ ਨੇੜੇ ਨਾ ਜਾਓ ਅਤੇ ਮੇਰੇ ਪਵਿੱਤਰ ਸਥਾਨ ਤੋਂ ਸ਼ੁਰੂ ਕਰੋ ! ਤਦ ਉਹਨਾਂ ਨੇ ਉਹਨਾਂ ਬਜ਼ੁਰਗਾਂ ਤੋਂ ਜਿਹੜੇ ਭਵਨ ਦੇ ਸਾਹਮਣੇ ਸਨ, ਸ਼ੁਰੂ ਕੀਤਾ ।
\s5
\v 7 ਉਸ ਨੇ ਉਹਨਾਂ ਨੂੰ ਆਖਿਆ ਕਿ ਭਵਨ ਨੂੰ ਭ੍ਰਿਸ਼ਟ ਕਰੋ ਅਤੇ ਵੇਹੜਿਆਂ ਨੂੰ ਵੱਢਿਆ ਹੋਇਆਂ ਨਾਲ ਭਰ ਦਿਓ ! ਅੱਗੇ ਵਧੋ ! ਇਸ ਲਈ ਉਹ ਤੁਰ ਪਏ ਅਤੇ ਸ਼ਹਿਰ ਉੱਤੇ ਹਮਲਾ ਕੀਤਾ ।
\v 8 ਜਦੋਂ ਉਹ ਉਹਨਾਂ ਨੂੰ ਵੱਢ ਰਹੇ ਸਨ ਅਤੇ ਮੈਂ ਇਕੱਲਾ ਰਹਿ ਗਿਆ ਸੀ, ਤਾਂ ਇਹ ਹੋਇਆ ਕਿ ਮੈਂ ਮੂਧੇ ਮੂੰਹ ਡਿੱਗ ਪਿਆ ਅਤੇ ਦੁਹਾਈ ਦੇ ਕੇ ਆਖਿਆ, ਹਾਏ ! ਹੇ ਪ੍ਰਭੂ ਯਹੋਵਾਹ ! ਕੀ ਤੂੰ ਆਪਣਾ ਵੱਡਾ ਕਹਿਰ ਯਰੂਸ਼ਲਮ ਉੱਤੇ ਪਾ ਕੇ ਇਸਰਾਏਲ ਦੇ ਸਾਰੇ ਬਚੇ ਖੁਚੇ ਲੋਕਾਂ ਨੂੰ ਮਾਰ ਦੇਵੇਂਗਾ ?
\s5
\v 9 ਤਦ ਉਸ ਨੇ ਮੈਨੂੰ ਆਖਿਆ, ਇਸਰਾਏਲ ਅਤੇ ਯਹੂਦਾਹ ਦੇ ਘਰਾਣਿਆਂ ਦੀ ਬਦੀ ਬਹੁਤ ਹੀ ਵੱਡੀ ਹੈ, ਧਰਤੀ ਲਹੂ ਨਾਲ ਭਰੀ ਹੋਈ ਹੈ ਅਤੇ ਸ਼ਹਿਰ ਅਨਿਆਂ ਨਾਲ ਭਰਿਆ ਹੋਇਆ ਹੈ, ਕਿਉਂ ਜੋ ਉਹ ਆਖਦੇ ਹਨ ਕਿ ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ ਅਤੇ ਯਹੋਵਾਹ ਨਹੀਂ ਵੇਖਦਾ ਹੈ ।
\v 10 ਇਸ ਲਈ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਕਦੇ ਵੀ ਤਰਸ ਨਹੀਂ ਕਰਾਂਗਾ ! ਮੈਂ ਉਹਨਾਂ ਦੀ ਕਰਨੀ ਦਾ ਬਦਲਾ ਉਹਨਾਂ ਦੇ ਸਿਰਾਂ ਉੱਤੇ ਲਿਆਵਾਂਗਾ ।
\v 11 ਵੇਖੋ, ਉਸ ਮਨੁੱਖ ਨੇ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਹਨ ਅਤੇ ਜਿਸ ਦੇ ਪਾਸੇ ਤੇ ਲਿਖਣ ਵਾਲੀ ਦਵਾਤ ਸੀ, ਮੁੜ ਇਸ ਗੱਲ ਦੀ ਖ਼ਬਰ ਦਿੱਤੀ ਕਿ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ, ਮੈਂ ਉਸੇ ਤਰ੍ਹਾਂ ਕੀਤਾ ।
\s5
\c 10
\s ਪਰਮੇਸ਼ੁਰ ਦੀ ਮਹਿਮਾ ਦਾ ਯਰੂਸ਼ਲਮ ਦੀ ਹੈਕਲ ਦੇ ਵਿੱਚੋਂ ਕੱਢਿਆ ਜਾਣਾ
\p
\v 1 ਤਦੋਂ ਮੈਂ ਵੇਖਿਆ ਅਤੇ ਵੇਖੋ, ਉਸ ਅੰਬਰ ਵਿੱਚ ਜੋ ਕਰੂਬੀਆਂ ਦੇ ਸਿਰ ਉੱਤੇ ਸੀ, ਇੱਕ ਵਸਤੂ ਨੀਲਮ ਵਰਗੀ ਦਿਖਾਈ ਦਿੱਤੀ ਅਤੇ ਉਸ ਦੀ ਬਣਾਵਟ ਸਿੰਘਾਸਣ ਵਰਗੀ ਸੀ ।
\v 2 ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਆਖਿਆ ਕਿ ਉਹਨਾਂ ਘੁੰਮਣ ਵਾਲੇ ਪਹੀਆਂ ਦੇ ਅੰਦਰ ਜਾ, ਜੋ ਕਰੂਬੀਆਂ ਦੇ ਥੱਲੇ ਹਨ ਅਤੇ ਅੱਗ ਦੇ ਅੰਗਿਆਰੇ ਜਿਹੜੇ ਕਰੂਬੀਆਂ ਦੇ ਵਿਚਾਲੇ ਹਨ ਮੁੱਠ ਭਰ ਕੇ ਚੁੱਕ ਅਤੇ ਸ਼ਹਿਰ ਦੇ ਉੱਪਰ ਖਿਲਾਰ ਦੇ, ਤਾਂ ਉਹ ਮੇਰੇ ਵੇਖਦਿਆਂ ਅੰਦਰ ਗਿਆ ।
\s5
\v 3 ਜਦੋਂ ਉਹ ਮਨੁੱਖ ਅੰਦਰ ਗਿਆ, ਤਦ ਕਰੂਬੀ ਭਵਨ ਦੇ ਸੱਜੇ ਪਾਸੇ ਖਲੋਤੇ ਸਨ ਅਤੇ ਅੰਦਰਲਾ ਵੇਹੜਾ ਬੱਦਲ ਨਾਲ ਭਰ ਗਿਆ ।
\v 4 ਤਦ ਯਹੋਵਾਹ ਦਾ ਤੇਜ ਕਰੂਬੀਆਂ ਦੇ ਉੱਤੋਂ ਉੱਚਾ ਹੋ ਕੇ ਭਵਨ ਦੀ ਡਿਉੜੀ ਤੇ ਆਇਆ, ਭਵਨ ਬੱਦਲ ਨਾਲ ਭਰ ਗਿਆ ਅਤੇ ਵੇਹੜਾ ਯਹੋਵਾਹ ਦੇ ਤੇਜ ਦੇ ਚਾਨਣ ਨਾਲ ਭਰ ਗਿਆ ।
\v 5 ਤਦ ਕਰੂਬੀਆਂ ਦੇ ਖੰਭਾਂ ਦੀ ਅਵਾਜ਼ ਬਾਹਰ ਦੇ ਵੇਹੜੇ ਤੱਕ ਸੁਣਾਈ ਦਿੰਦੀ ਸੀ, ਜਿਵੇਂ ਸਰਬ ਸ਼ਕਤੀਮਾਨ ਦੀ ਅਵਾਜ਼ ਹੋਵੇ, ਜਦੋਂ ਉਹ ਬਚਨ ਕਰਦਾ ਹੈ ।
\s5
\v 6 ਅਜਿਹਾ ਹੋਇਆ ਕਿ ਜਦੋਂ ਉਸ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਹੁਕਮ ਦਿੱਤਾ ਕਿ ਉਹ ਘੁੰਮਣ ਵਾਲੇ ਪਹੀਆਂ ਦੇ ਅੰਦਰੋਂ ਅਤੇ ਕਰੂਬੀਆਂ ਦੇ ਵਿਚਕਾਰੋਂ ਅੱਗ ਲਵੇ, ਤਦ ਉਹ ਅੰਦਰ ਗਿਆ ਅਤੇ ਇੱਕ ਪਹੀਏ ਦੇ ਕੋਲ ਜਾ ਕੇ ਖੜ੍ਹਾ ਹੋ ਗਿਆ ।
\v 7 ਕਰੂਬੀਆਂ ਵਿੱਚੋਂ ਇੱਕ ਕਰੂਬੀ ਨੇ ਆਪਣਾ ਹੱਥ ਉਸ ਅੱਗ ਵੱਲ ਵਧਾਇਆ ਜੋ ਕਰੂਬੀਆਂ ਦੇ ਵਿਚਾਲੇ ਸੀ ਅਤੇ ਅੱਗ ਲੈ ਕੇ ਉਸ ਮਨੁੱਖ ਦੇ ਹੱਥਾਂ ਤੇ ਰੱਖੀ, ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ ਅਤੇ ਉਹ ਲੈ ਕੇ ਬਾਹਰ ਚਲਿਆ ਗਿਆ ।
\v 8 ਕਰੂਬੀਆਂ ਦੇ ਵਿਚਾਲੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਵਰਗਾ ਕੁੱਝ ਦਿਖਾਈ ਦਿੰਦਾ ਸੀ ।
\s5
\v 9 ਮੈਂ ਵੇਖਿਆ ਤਾਂ ਵੇਖੋ, ਚਾਰ ਪਹੀਏ ਕਰੂਬੀਆਂ ਦੇ ਆਲੇ-ਦੁਆਲੇ ਸਨ । ਇੱਕ ਕਰੂਬੀ ਦੇ ਲਾਗੇ ਦੂਜਾ ਪਹੀਆ ਸੀ ਅਤੇ ਉਹਨਾਂ ਪਹੀਆਂ ਦਾ ਰੰਗ ਵੇਖਣ ਵਿੱਚ ਸੁਨਹਿਰੇ ਪੱਥਰ ਵਾਂਗੂੰ ਸੀ ।
\v 10 ਉਹਨਾਂ ਦਾ ਰੂਪ ਇੱਕੋ ਜਿਹਾ ਸੀ, ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਅੰਦਰ ਹੋਵੇ ।
\v 11 ਜਦੋਂ ਉਹ ਚੱਲਦੇ ਸਨ ਤਾਂ ਆਪਣੇ ਚਾਰੇ ਪਾਸੇ ਤੁਰਦੇ ਸਨ, ਉਹ ਤੁਰਦੇ ਹੋਏ ਮੁੜਦੇ ਨਹੀਂ ਸਨ । ਜਿਸ ਪਾਸੇ ਵੱਲ ਉਹਨਾਂ ਦਾ ਸਿਰ ਹੁੰਦਾ ਸੀ ਉਸੇ ਪਾਸੇ ਵੱਲ ਉਹ ਦੇ ਪਿੱਛੇ-ਪਿੱਛੇ ਜਾਂਦੇ ਸਨ । ਉਹ ਤੁਰਦਿਆਂ ਹੋਇਆ ਮੁੜਦੇ ਨਹੀਂ ਸਨ ।
\s5
\v 12 ਉਹਨਾਂ ਦੇ ਸਾਰੇ ਸਰੀਰ, ਪਿੱਠ, ਹੱਥਾਂ, ਖੰਭਾਂ ਅਤੇ ਉਹਨਾਂ ਪਹੀਆਂ ਵਿੱਚ ਆਸੇ ਪਾਸੇ ਅੱਖਾਂ ਹੀ ਅੱਖਾਂ ਸਨ ਅਰਥਾਤ ਉਹਨਾਂ ਚਾਰਾਂ ਪਹੀਆਂ ਵਿੱਚ ।
\v 13 ਇਹਨਾਂ ਪਹੀਆਂ ਨੂੰ ਮੇਰੇ ਸੁਣਦਿਆਂ "ਘੁੰਮਣ ਵਾਲੇ ਪਹੀਏ" ਆਖਿਆ ਗਿਆ
\v 14 ਅਤੇ ਹਰ ਇੱਕ ਦੇ ਚਾਰ ਚਿਹਰੇ ਸਨ, ਪਹਿਲਾ ਚਿਹਰਾ ਕਰੂਬੀ ਦਾ ਚਿਹਰਾ, ਦੂਜਾ ਚਿਹਰਾ ਮਨੁੱਖ ਦਾ ਚਿਹਰਾ, ਤੀਜਾ ਚਿਹਰਾ ਬੱਬਰ ਸ਼ੇਰ ਦਾ ਅਤੇ ਚੌਥਾ ਚਿਹਰਾ ਉਕਾਬ ਦਾ ਸੀ ।
\s5
\v 15 ਕਰੂਬੀ ਉੱਚੇ ਚੜ੍ਹੇ, ਇਹ ਉਹ ਜੀਵ ਸੀ, ਜਿਹੜਾ ਮੈਂ ਕਿਬਾਰ ਨਹਿਰ ਦੇ ਕੋਲ ਵੇਖਿਆ ਸੀ ।
\v 16 ਜਦੋਂ ਕਰੂਬੀ ਚੱਲਦੇ ਸਨ ਤਾਂ ਪਹੀਏ ਵੀ ਉਹਨਾਂ ਦੇ ਨਾਲ-ਨਾਲ ਚੱਲਦੇ ਸਨ, ਅਤੇ ਜਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ ਤਾਂ ਜੋ ਧਰਤੀ ਤੋਂ ਉੱਤੇ ਨੂੰ ਉੱਡਣ, ਤਾਂ ਉਹ ਪਹੀਏ ਉਹਨਾਂ ਨਾਲ ਹੀ ਰਹਿੰਦੇ ਸਨ ।
\v 17 ਜਦ ਉਹ ਖੜ੍ਹੇ ਹੁੰਦੇ ਸਨ ਤਾਂ ਇਹ ਵੀ ਖੜ੍ਹੇ ਹੁੰਦੇ ਸਨ ਅਤੇ ਜਦੋਂ ਉਹ ਉਤਾਹਾਂ ਨੂੰ ਉੱਡਦੇ ਸਨ ਤਾਂ ਇਹ ਵੀ ਉਹਨਾਂ ਨਾਲ ਉਤਾਹਾਂ ਨੂੰ ਚੜ੍ਹਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਉਹਨਾਂ ਵਿੱਚ ਸੀ ।
\s5
\v 18 ਯਹੋਵਾਹ ਦਾ ਤੇਜ ਘਰ ਦੀ ਡਿਉੜੀ ਉੱਤੋਂ ਉੱਠ ਕੇ ਕਰੂਬੀਆਂ ਦੇ ਉੱਪਰ ਆ ਕੇ ਠਹਿਰ ਗਿਆ ।
\v 19 ਤਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ, ਮੇਰੇ ਵੇਖਦਿਆਂ ਧਰਤੀ ਤੋਂ ਉੱਚੇ ਉੱਠੇ ਅਤੇ ਚਲੇ ਗਏ । ਪਹੀਏ ਉਹਨਾਂ ਦੇ ਨਾਲ-ਨਾਲ ਸਨ ਅਤੇ ਉਹ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਦੇ ਦਰਵਾਜ਼ੇ ਉੱਤੇ ਖੜ੍ਹੇ ਹੋ ਗਏ, ਤਾਂ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਉੱਤੇ ਸੀ ।
\s5
\v 20 ਇਹ ਉਹ ਜੰਤੂ ਹੈ, ਜਿਹੜਾ ਮੈਂ ਇਸਰਾਏਲ ਦੇ ਪਰਮੇਸ਼ੁਰ ਦੇ ਥੱਲੇ ਕਿਬਾਰ ਨਹਿਰ ਦੇ ਕੰਢੇ ਤੇ ਵੇਖਿਆ ਸੀ ਅਤੇ ਮੈਂ ਜਾਣਿਆ ਕਿ ਇਹ ਕਰੂਬੀ ਹਨ ।
\v 21 ਹਰੇਕ ਦੇ ਚਾਰ ਚਿਹਰੇ ਸਨ ਅਤੇ ਚਾਰ ਖੰਭ ਅਤੇ ਉਹਨਾਂ ਦੇ ਖੰਭਾਂ ਦੇ ਥੱਲੇ ਮਨੁੱਖ ਦਾ ਹੱਥ ਜਿਹਾ ਸੀ ।
\v 22 ਉਹਨਾਂ ਦੇ ਚਿਹਰਿਆਂ ਦਾ ਰੂਪ ਓਹੋ ਹੀ ਹੈ ਜੋ ਮੈਂ ਕਿਬਾਰ ਨਹਿਰ ਦੇ ਉੱਤੇ ਵੇਖੇ ਸਨ, ਅਰਥਾਤ ਉਹਨਾਂ ਦਾ ਰੂਪ ਅਤੇ ਉਹ ਆਪ । ਉਹ ਸਾਰੇ ਸਿੱਧੇ ਅੱਗੇ ਹੀ ਅੱਗੇ ਤੁਰਦੇ ਜਾਂਦੇ ਸਨ ।
\s5
\c 11
\s ਯਰੂਸ਼ਲਮ ਦੀ ਨਿੰਦਾ
\p
\v 1 ਆਤਮਾ ਮੈਨੂੰ ਚੁੱਕ ਕੇ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਜਿਸ ਦਾ ਮੂੰਹ ਪੂਰਬ ਵੱਲ ਹੈ ਲੈ ਗਿਆ ਅਤੇ ਵੇਖੋ, ਉਸ ਫਾਟਕ ਦੇ ਬੂਹੇ ਵਿੱਚ ਪੱਚੀ ਮਨੁੱਖ ਸਨ ਅਤੇ ਮੈਂ ਉਹਨਾਂ ਦੇ ਵਿੱਚ ਅੱਜ਼ੂਰ ਦੇ ਪੁੱਤਰ ਯਅਜ਼ਨਯਾਹ ਅਤੇ ਬਨਾਯਾਹ ਦੇ ਪੁੱਤਰ ਫਲਟਯਾਹ ਨੂੰ ਵੇਖਿਆ, ਜੋ ਲੋਕਾਂ ਦੇ ਹਾਕਮ ਸਨ ।
\s5
\v 2 ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਉਹ ਮਨੁੱਖ ਹਨ ਜਿਹੜੇ ਇਸ ਸ਼ਹਿਰ ਵਿੱਚ ਬਦੀ ਦੀ ਯੋਜਨਾ ਬਣਾਉਂਦੇ ਅਤੇ ਬੁਰੀ ਸਲਾਹ ਦਿੰਦੇ ਹਨ ।
\v 3 ਜਿਹੜੇ ਆਖਦੇ ਹਨ ਕਿ ਘਰਾਂ ਦੇ ਬਣਾਉਣ ਦਾ ਵੇਲਾ ਨੇੜੇ ਨਹੀਂ । ਇਹ ਸ਼ਹਿਰ ਤਾਂ ਇੱਕ ਕੜਾਹਾ ਹੈ, ਅਤੇ ਅਸੀਂ ਮਾਸ ਹਾਂ ।
\v 4 ਇਸ ਲਈ, ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ ! ਹਾਂ, ਭਵਿੱਖਬਾਣੀ ਕਰ !
\s5
\v 5 ਯਹੋਵਾਹ ਦਾ ਆਤਮਾ ਮੇਰੇ ਉੱਤੇ ਉੱਤਰਿਆ ਅਤੇ ਉਹ ਨੇ ਮੈਨੂੰ ਆਖਿਆ ਕਿ ਤੂੰ ਇਹ ਆਖ, ਯਹੋਵਾਹ ਇਹ ਆਖਦਾ ਹੈ ਕਿ ਹੇ ਇਸਰਾਏਲ ਦੇ ਘਰਾਣੇ, ਤੁਸੀਂ ਅਜਿਹਾ ਸੋਚਿਆ ਹੈ, ਪਰ ਮੈਂ ਤੁਹਾਡੇ ਮਨ ਦੇ ਵਿਚਾਰਾਂ ਨੂੰ ਜਾਣਦਾ ਹਾਂ ।
\v 6 ਤੁਸੀਂ ਇਸ ਵਿੱਚ ਬਹੁਤਿਆਂ ਨੂੰ ਵੱਢ ਦਿੱਤਾ ਹੈ, ਸਗੋਂ ਸ਼ਹਿਰ ਦੀਆਂ ਗਲੀਆਂ ਵੱਢਿਆ ਹੋਇਆਂ ਨਾਲ ਭਰ ਦਿੱਤੀਆਂ ਹਨ ।
\v 7 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਹਾਡੇ ਵੱਢੇ ਹੋਏ ਜਿਹਨਾਂ ਨੂੰ ਤੁਸੀਂ ਇਹ ਦੇ ਵਿੱਚ ਰੱਖਿਆ ਹੈ, ਉਹ ਮਾਸ ਹਨ ਅਤੇ ਇਹ ਸ਼ਹਿਰ ਉਹੀ ਕੜਾਹਾ ਹੈ, ਪਰ ਤੁਸੀਂ ਇਹ ਦੇ ਵਿੱਚੋਂ ਬਾਹਰ ਕੱਢੇ ਜਾਓਗੇ ।
\s5
\v 8 ਤੁਸੀਂ ਤਲਵਾਰ ਤੋਂ ਡਰਦੇ ਹੋ ਅਤੇ ਪ੍ਰਭੂ ਯਹੋਵਾਹ ਕਹਿੰਦਾ ਹੈ ਕਿ ਮੈਂ ਤਲਵਾਰ ਤੁਹਾਡੇ ਉੱਤੇ ਲਿਆਵਾਂਗਾ ।
\v 9 ਮੈਂ ਤੁਹਾਨੂੰ ਇਸ ਵਿੱਚੋਂ ਬਾਹਰ ਕੱਢਾਂਗਾ, ਤੁਹਾਨੂੰ ਪਰਦੇਸੀਆਂ ਦੇ ਹੱਥ ਵਿੱਚ ਦਿਆਂਗਾ ਅਤੇ ਤੁਹਾਡੇ ਉੱਤੇ ਸਜ਼ਾ ਲਿਆਵਾਂਗਾ ।
\v 10 ਤੁਸੀਂ ਤਲਵਾਰ ਨਾਲ ਡਿੱਗ ਪਵੋਗੇ । ਇਸਰਾਏਲ ਦੀਆਂ ਹੱਦਾਂ ਉੱਤੇ ਮੈਂ ਤੁਹਾਡਾ ਨਿਆਂ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ !
\s5
\v 11 ਇਹ ਸ਼ਹਿਰ ਤੁਹਾਡੇ ਲਈ ਕੜਾਹਾ ਨਹੀਂ ਹੋਵੇਗਾ, ਨਾ ਤੁਸੀਂ ਇਹ ਦੇ ਵਿੱਚ ਮਾਸ ਹੋਵੋਗੇ, ਸਗੋਂ ਮੈਂ ਇਸਰਾਏਲ ਦੀਆਂ ਹੱਦਾਂ ਉੱਤੇ ਤੁਹਾਡਾ ਨਿਆਂ ਕਰਾਂਗਾ ।
\v 12 ਤੁਸੀਂ ਜਾਣ ਲਵੋਗੇ ਕਿ ਮੈਂ ਯਹੋਵਾਹ ਹਾਂ, ਜਿਸ ਦੀਆਂ ਬਿਧੀਆਂ ਉੱਤੇ ਤੁਸੀਂ ਨਹੀਂ ਚਲੇ ਅਤੇ ਜਿਸ ਦੇ ਕਾਨੂੰਨਾਂ ਉੱਤੇ ਤੁਸੀਂ ਅਮਲ ਨਹੀਂ ਕੀਤਾ, ਸਗੋਂ ਤੁਸੀਂ ਆਪਣੇ ਦੁਆਲੇ ਰਹਿਣ ਵਾਲੀਆਂ ਕੌਮਾਂ ਦੇ ਕਾਨੂੰਨਾਂ ਦੇ ਅਨੁਸਾਰ ਕੰਮ ਕੀਤੇ ।
\s5
\v 13 ਜਦੋਂ ਮੈਂ ਭਵਿੱਖਬਾਣੀ ਕਰ ਰਿਹਾ ਸੀ, ਤਾਂ ਇਸ ਤਰ੍ਹਾਂ ਹੋਇਆ ਕਿ ਬਨਾਯਾਹ ਦਾ ਪੁੱਤਰ ਫਲਟਯਾਹ ਮਰ ਗਿਆ । ਤਦ ਮੈਂ ਮੂਧੇ ਮੂੰਹ ਡਿੱਗਿਆ ਅਤੇ ਵੱਡੀ ਅਵਾਜ਼ ਨਾਲ ਦੁਹਾਈ ਦੇ ਕੇ ਆਖਿਆ, ਹਾਏ ! ਪ੍ਰਭੂ ਯਹੋਵਾਹ ! ਕੀ ਤੂੰ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਪੂਰੀ ਤਰ੍ਹਾਂ ਹੀ ਮੁਕਾ ਦੇਵੇਂਗਾ ?
\s ਗੁਲਾਮੀ ਦੇ ਵਿੱਚ ਗਏ ਲੋਕਾਂ ਦੇ ਨਾਲ ਪਰਮੇਸ਼ੁਰ ਦਾ ਵਾਅਦਾ
\p
\s5
\v 14 ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ ਕਿ
\v 15 ਹੇ ਮਨੁੱਖ ਦੇ ਪੁੱਤਰ, ਤੇਰੇ ਭਰਾਵਾਂ, ਹਾਂ, ਤੇਰੇ ਭਰਾਵਾਂ ਅਰਥਾਤ ਤੇਰੇ ਵੰਸ਼ ਸਗੋਂ ਸਾਰੇ ਇਸਰਾਏਲ ਦੇ ਘਰਾਣੇ ਨੂੰ, ਹਾਂ, ਉਹਨਾਂ ਸਾਰਿਆਂ ਨੂੰ ਯਰੂਸ਼ਲਮ ਦੇ ਵਾਸੀਆਂ ਨੇ ਆਖਿਆ ਹੈ, ਯਹੋਵਾਹ ਤੋਂ ਦੂਰ ਹੋਵੋ ! ਇਹ ਦੇਸ ਸਾਨੂੰ ਵਿਰਸੇ ਵਿੱਚ ਮਿਲਿਆ ਹੈ ।
\s5
\v 16 ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਭਾਵੇਂ ਮੈਂ ਉਹਨਾਂ ਨੂੰ ਕੌਮਾਂ ਦੇ ਵਿੱਚ ਭੇਜ ਦਿੱਤਾ ਹੈ ਅਤੇ ਦੂਜੇ ਦੇਸਾਂ ਵਿੱਚ ਖਿਲਾਰ ਦਿੱਤਾ ਹੈ, ਪਰ ਮੈਂ ਉਹਨਾਂ ਲਈ ਉਹਨਾਂ ਦੇਸਾਂ ਵਿੱਚ ਜਿੱਥੇ ਜਿੱਥੇ ਉਹ ਗਏ ਹਨ, ਥੋੜੇ ਸਮੇਂ ਲਈ ਇੱਕ ਪਵਿੱਤਰ ਸਥਾਨ ਹੋਵਾਂਗਾ ।
\v 17 ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਉੱਮਤਾਂ ਵਿੱਚੋਂ ਤੁਹਾਨੂੰ ਇਕੱਠਾ ਕਰ ਲਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਹੋ ਫੇਰ ਤੁਹਾਨੂੰ ਇਕੱਠਾ ਕਰਾਂਗਾ ਅਤੇ ਇਸਰਾਏਲ ਦੀ ਭੂਮੀ ਤੁਹਾਨੂੰ ਦਿਆਂਗਾ ।
\v 18 ਉਹ ਉੱਥੇ ਆਉਣਗੇ ਅਤੇ ਉਸ ਦੀਆਂ ਸਾਰੀਆਂ ਘਿਣਾਉਣੀਆਂ ਅਤੇ ਭੈੜੀਆਂ ਚੀਜ਼ਾਂ ਉਸ ਵਿੱਚੋਂ ਕੱਢ ਦੇਣਗੇ ।
\s5
\v 19 ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ । ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ,
\v 20 ਤਾਂ ਜੋ ਉਹ ਮੇਰੀਆਂ ਬਿਧੀਆਂ ਅਨੁਸਾਰ ਚੱਲਣ, ਮੇਰੇ ਕਾਨੂੰਨਾਂ ਦੀ ਪਾਲਣਾ ਕਰਨ, ਉਹਨਾਂ ਤੇ ਅਮਲ ਕਰਨ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ।
\v 21 ਪਰ ਜਿਹਨਾਂ ਦਾ ਮਨ ਆਪਣੀਆਂ ਘਿਣਾਉਣੀਆਂ ਅਤੇ ਅਸ਼ੁੱਧ ਚੀਜ਼ਾਂ ਦੇ ਮਗਰ ਲੱਗਿਆ ਹੋਇਆ ਹੈ, ਉਹਨਾਂ ਦੇ ਬਾਰੇ, ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਂ ਉਹਨਾਂ ਦੀ ਕਰਨੀ ਉਹਨਾਂ ਦੇ ਸਿਰ ਪਾਵਾਂਗਾ ।
\s ਪਰਮੇਸ਼ੁਰ ਦੀ ਮਹਿਮਾ ਦਾ ਯਰੂਸ਼ਲਮ ਤੋਂ ਜਾਣਾ
\p
\s5
\v 22 ਤਦ ਕਰੂਬੀਆਂ ਨੇ ਆਪਣੇ-ਆਪਣੇ ਖੰਭ ਚੁੱਕੇ, ਪਹੀਏ ਉਹਨਾਂ ਦੇ ਨਾਲ-ਨਾਲ ਚਲੇ ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਦੇ ਉੱਤੇ ਸੀ ।
\v 23 ਯਹੋਵਾਹ ਦਾ ਤੇਜ ਸ਼ਹਿਰ ਵਿੱਚੋਂ ਉਤਾਹਾਂ ਗਿਆ ਅਤੇ ਸ਼ਹਿਰ ਦੇ ਪੂਰਬ ਵੱਲ ਪਹਾੜ ਉੱਤੇ ਜਾ ਕੇ ਠਹਿਰ ਗਿਆ ।
\s5
\v 24 ਤਦ ਆਤਮਾ ਨੇ ਮੈਨੂੰ ਚੁੱਕਿਆ ਅਤੇ ਪਰਮੇਸ਼ੁਰ ਦੇ ਆਤਮਾ ਨੇ ਦਰਸ਼ਣ ਵਿੱਚ ਮੈਨੂੰ ਫੇਰ ਕਸਦੀਆਂ ਦੇ ਦੇਸ ਵਿੱਚ ਗੁਲਾਮਾਂ ਦੇ ਕੋਲ ਪਹੁੰਚਾ ਦਿੱਤਾ ਅਤੇ ਜੋ ਦਰਸ਼ਣ ਮੈਂ ਵੇਖਿਆ ਸੀ ਉਹ ਮੇਰੇ ਤੋਂ ਓਹਲੇ ਹੋ ਗਿਆ ।
\v 25 ਮੈਂ ਗੁਲਾਮਾਂ ਨੂੰ ਯਹੋਵਾਹ ਦੀਆਂ ਉਹ ਸਾਰੀਆਂ ਗੱਲਾਂ ਦੱਸੀਆਂ, ਜੋ ਉਸ ਨੇ ਮੈਨੂੰ ਵਿਖਾਈਆਂ ਸਨ ।
\s5
\c 12
\s ਨਬੀ, ਗੁਲਾਮੀ ਦੇ ਵਿੱਚ ਜਾਣ ਦਾ ਪ੍ਰਤੀਕ
\p
\v 1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਤੇ ਆਖਿਆ ਕਿ
\v 2 ਹੇ ਮਨੁੱਖ ਦੇ ਪੁੱਤਰ ਤੂੰ ਇੱਕ ਵਿਦਰੋਹੀ ਘਰਾਣੇ ਦੇ ਵਿੱਚ ਰਹਿੰਦਾ ਹੈਂ, ਜਿਹਨਾਂ ਦੀਆਂ ਅੱਖਾਂ ਹਨ ਕਿ ਉਹ ਵੇਖਣ ਪਰ ਉਹ ਨਹੀਂ ਵੇਖਦੇ ਅਤੇ ਉਹਨਾਂ ਦੇ ਕੰਨ ਹਨ ਕਿ ਉਹ ਸੁਣਨ ਪਰ ਉਹ ਨਹੀਂ ਸੁਣਦੇ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ ।
\s5
\v 3 ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਦੇਸ ਨਿਕਾਲੇ ਲਈ ਸਮਾਨ ਬੰਨ੍ਹ ਅਤੇ ਦਿਨ ਨੂੰ ਉਹਨਾਂ ਦੇ ਵੇਖਦਿਆਂ ਦੇਸੋਂ ਨਿੱਕਲ ਜਾ । ਤੂੰ ਉਹਨਾਂ ਦੇ ਸਾਹਮਣੇ ਆਪਣੇ ਸਥਾਨ ਤੋਂ ਦੂਜੇ ਸਥਾਨ ਵੱਲ ਦੇਸ ਨਿਕਾਲੇ ਵਾਂਗੂੰ ਨਿੱਕਲ ਜਾ । ਸ਼ਾਇਦ ਉਹ ਵੇਖਣ, ਪਰ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ ।
\s5
\v 4 ਤੂੰ ਦਿਨ ਨੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਆਪਣਾ ਸਮਾਨ ਬਾਹਰ ਕੱਢ, ਜਿਵੇਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਹਨਾਂ ਦੇ ਸਾਹਮਣੇ ਉਹਨਾਂ ਵਾਂਗੂੰ ਨਿੱਕਲ ਜਾ, ਜੋ ਗੁਲਾਮੀ ਲਈ ਨਿੱਕਲ ਜਾਂਦੇ ਹਨ ।
\v 5 ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਕੰਧ ਵਿੱਚ ਰਾਹ ਬਣਾ ਉਸ ਰਾਹ ਨਿੱਕਲ ਜਾ ।
\v 6 ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੂੰ ਉਹ ਨੂੰ ਆਪਣੇ ਮੋਢੇ ਤੇ ਚੁੱਕ ਅਤੇ ਹਨ੍ਹੇਰੇ ਵਿੱਚ ਉਹ ਨੂੰ ਕੱਢ ਲੈ ਜਾ । ਤੂੰ ਆਪਣਾ ਚਿਹਰਾ ਢੱਕ ਤਾਂ ਜੋ ਤੂੰ ਦੇਸ ਨੂੰ ਨਾ ਵੇਖ ਸਕੇਂ, ਕਿਉਂ ਜੋ ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਇੱਕ ਨਿਸ਼ਾਨ ਠਹਿਰਾਇਆ ਹੈ ।
\s5
\v 7 ਇਸ ਲਈ ਜਿਵੇਂ ਮੈਨੂੰ ਹੁਕਮ ਹੋਇਆ ਸੀ, ਮੈਂ ਉਸੇ ਤਰ੍ਹਾਂ ਕੀਤਾ । ਮੈਂ ਦਿਨ ਵੇਲੇ ਆਪਣਾ ਸਮਾਨ ਕੱਢਿਆ ਜਿਵੇਂ ਦੇਸ ਨਿਕਾਲੇ ਲਈ ਕੱਢਦੇ ਹਨ ਅਤੇ ਸ਼ਾਮ ਵੇਲੇ ਆਪਣੇ ਹੱਥ ਨਾਲ ਕੰਧ ਵਿੱਚ ਰਾਹ ਬਣਾਇਆ, ਤਾਂ ਮੈਂ ਹਨ੍ਹੇਰੇ ਵਿੱਚ ਉਹ ਨੂੰ ਕੱਢਿਆ ਅਤੇ ਉਹਨਾਂ ਦੇ ਵੇਖਦਿਆਂ ਹੋਇਆਂ ਮੋਢੇ ਤੇ ਚੁੱਕ ਲਿਆ ।
\s5
\v 8 ਸਵੇਰ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ,
\v 9 ਹੇ ਮਨੁੱਖ ਦੇ ਪੁੱਤਰ, ਕੀ ਇਸਰਾਏਲ ਦੇ ਘਰਾਣੇ ਨੇ ਜੋ ਵਿਦਰੋਹੀ ਘਰਾਣਾ ਹੈ, ਤੇਰੇ ਕੋਲੋਂ ਇਹ ਨਹੀਂ ਪੁੱਛਿਆ ਕਿ ਤੂੰ ਕੀ ਕਰਦਾ ਹੈਂ ?
\v 10 ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਹ ਵਾਕ ਯਰੂਸ਼ਲਮ ਦੇ ਸ਼ਹਿਜਾਦੇ ਲਈ ਅਤੇ ਇਸਰਾਏਲ ਦੇ ਸਾਰੇ ਘਰਾਣੇ ਲਈ ਹੈ, ਜੋ ਉਸ ਵਿੱਚ ਰਹਿੰਦੇ ਹਨ ।
\s5
\v 11 ਉਹਨਾਂ ਨੂੰ ਆਖ ਦੇ ਕਿ ਮੈਂ ਤੁਹਾਡੇ ਲਈ ਇੱਕ ਨਿਸ਼ਾਨ ਹਾਂ । ਜਿਵੇਂ ਮੈਂ ਕੀਤਾ ਹੈ ਉਸੇ ਤਰ੍ਹਾਂ ਹੀ ਉਹਨਾਂ ਨਾਲ ਕੀਤਾ ਜਾਵੇਗਾ । ਉਹ ਦੇਸ ਨਿਕਾਲਾ ਪਾਉਣਗੇ ਅਤੇ ਗੁਲਾਮੀ ਵਿੱਚ ਜਾਣਗੇ ।
\v 12 ਸ਼ਹਿਜਾਦਾ ਜਿਹੜਾ ਤੁਹਾਡੇ ਵਿੱਚ ਹੈ, ਹਨ੍ਹੇਰੇ ਵਿੱਚ ਆਪਣਾ ਸਮਾਨ ਮੋਢੇ ਤੇ ਚੁੱਕ ਕੇ ਨਿੱਕਲ ਜਾਵੇਗਾ । ਉਹ ਕੰਧ ਵਿੱਚ ਰਾਹ ਬਣਾਏਗਾ, ਤਾਂ ਜੋ ਉਸ ਰਾਹ ਨਿੱਕਲ ਜਾਵੇ । ਉਹ ਆਪਣਾ ਚਿਹਰਾ ਢੱਕੇਗਾ, ਕਿਉਂ ਜੋ ਉਹ ਆਪਣੀਆਂ ਅੱਖਾਂ ਨਾਲ ਦੇਸ ਨੂੰ ਨਾ ਵੇਖੇਗਾ ।
\v 13 ਮੈਂ ਆਪਣਾ ਜਾਲ਼ ਉਸ ਉੱਤੇ ਪਾਵਾਂਗਾ ਅਤੇ ਉਹ ਮੇਰੀ ਫਾਹੀ ਵਿੱਚ ਫਸ ਜਾਵੇਗਾ ਅਤੇ ਮੈਂ ਉਸ ਨੂੰ ਕਸਦੀਆਂ ਦੇ ਦੇਸ ਬਾਬਲ ਵਿੱਚ ਪਹੁੰਚਾ ਦਿਆਂਗਾ, ਪਰ ਉਹ ਉਸ ਨੂੰ ਨਹੀਂ ਵੇਖੇਗਾ ਅਤੇ ਉਹ ਉੱਥੇ ਹੀ ਮਰ ਜਾਏਗਾ ।
\s5
\v 14 ਮੈਂ ਉਸ ਦੇ ਆਲੇ-ਦੁਆਲੇ ਦੇ ਸਹਾਇਕਾਂ ਨੂੰ ਅਤੇ ਉਸ ਦੇ ਸਾਰੇ ਜੱਥਿਆਂ ਨੂੰ ਸਾਰੀਆਂ ਦਿਸ਼ਾਵਾਂ ਵੱਲ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਕੱਢ ਕੇ ਉਹਨਾਂ ਦਾ ਪਿੱਛਾ ਕਰਾਂਗਾ ।
\v 15 ਜਦੋਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਭਟਕਾਵਾਂਗਾ ਅਤੇ ਦੇਸਾਂ ਵਿੱਚ ਤਿੱਤਰ-ਬਿੱਤਰ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ ।
\v 16 ਪਰ ਮੈਂ ਉਹਨਾਂ ਵਿੱਚੋਂ ਕਈਆਂ ਨੂੰ ਤਲਵਾਰ, ਕਾਲ ਅਤੇ ਮਰੀ ਤੋਂ ਬਚਾ ਲਵਾਂਗਾ, ਤਾਂ ਜੋ ਉਹ ਕੌਮਾਂ ਦੇ ਵਿੱਚ ਜਿੱਥੇ ਕਿਤੇ ਜਾਣ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਦੱਸਣ, ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ ।
\s ਕੰਬਦੇ ਹੋਏ ਨਬੀ ਦਾ ਚਿੰਨ੍ਹ
\p
\s5
\v 17 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 18 ਹੇ ਮਨੁੱਖ ਦੇ ਪੁੱਤਰ, ਤੂੰ ਆਪਣੀ ਰੋਟੀ ਕੰਬਦੇ ਹੋਏ ਖਾ ਅਤੇ ਕੰਬਦੇ ਹੋਏ ਤੇ ਡਰਦੇ ਹੋਏ ਪਾਣੀ ਪੀ !
\s5
\v 19 ਉਸ ਦੇਸ ਦੇ ਲੋਕਾਂ ਨੂੰ ਤੂੰ ਆਖ ਕਿ ਇਸਰਾਏਲ ਦੀ ਭੂਮੀ ਦੇ ਬਾਰੇ ਅਤੇ ਯਰੂਸ਼ਲਮ ਦੇ ਵਾਸੀਆਂ ਦੇ ਬਾਰੇ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਉਹ ਆਪਣੀ ਰੋਟੀ ਫਿਕਰ ਨਾਲ ਖਾਣਗੇ ਅਤੇ ਆਪਣਾ ਪਾਣੀ ਚਿੰਤਾ ਨਾਲ ਪੀਣਗੇ, ਕਿਉਂ ਜੋ ਉਸ ਦਾ ਦੇਸ ਉਹ ਦੇ ਵਾਸੀਆਂ ਦੇ ਜ਼ੁਲਮ ਦੇ ਕਾਰਨ ਉਹ ਦੀ ਭਰਪੂਰੀ ਤੋਂ ਖਾਲੀ ਕੀਤਾ ਜਾਵੇਗਾ ।
\v 20 ਵੱਸਦੇ ਸ਼ਹਿਰ ਉੱਜੜ ਜਾਣਗੇ, ਦੇਸ ਵਿਰਾਨ ਹੋ ਜਾਏਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ !
\s ਲੋਕ ਪ੍ਰੇਮੀ ਕਹਾਵਤ ਅਲੋਕ ਪ੍ਰੇਮੀ ਸੰਦੇਸ਼
\p
\s5
\v 21 ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 22 ਹੇ ਮਨੁੱਖ ਦੇ ਪੁੱਤਰ ! ਇਸਰਾਏਲੀਆਂ ਦੀ ਭੂਮੀ ਵਿੱਚ ਇਹ ਕਹਾਵਤ ਹੈ, ਕਿ ਸਮਾਂ ਲੰਘਦਾ ਜਾਂਦਾ ਹੈ ਅਤੇ ਹਰ ਦਰਸ਼ਣ ਮਿਟ ਜਾਂਦਾ ਹੈ ?
\v 23 ਇਸ ਲਈ ਉਹਨਾਂ ਨੂੰ ਆਖ ਦੇ ਕਿ ਪ੍ਰਭੂ ਯਹੋਵਾਹ ਇਹ ਕਹਿੰਦਾ ਹੈ ਕਿ ਮੈਂ ਇਸ ਕਹਾਵਤ ਨੂੰ ਮੁਕਾ ਦਿਆਂਗਾ ਅਤੇ ਫੇਰ ਇਹ ਨੂੰ ਇਸਰਾਏਲ ਵਿੱਚ ਨਾ ਵਰਤਣਗੇ, ਸਗੋਂ ਤੂੰ ਉਹਨਾਂ ਨੂੰ ਆਖ ਕਿ ਸਮਾਂ ਆ ਗਿਆ ਹੈ ਅਤੇ ਹਰੇਕ ਦਰਸ਼ਣ ਦਾ ਸਿੱਟਾ ਨੇੜੇ ਹੈ ।
\s5
\v 24 ਕਿਉਂ ਜੋ ਅੱਗੇ ਤੋਂ ਇਸਰਾਏਲ ਦੇ ਘਰਾਣੇ ਵਿੱਚ ਕੋਈ ਝੂਠਾ ਦਰਸ਼ਣ ਨਾ ਵੇਖੇਗਾ ਅਤੇ ਚਾਪਲੂਸੀ ਨਾਲ ਵਿਭਾਜਨ ਨਹੀਂ ਹੋਵੇਗਾ ।
\v 25 ਕਿਉਂ ਜੋ ਮੈਂ ਯਹੋਵਾਹ ਹਾਂ, ਮੈਂ ਬਚਨ ਕਰਾਂਗਾ ਅਤੇ ਮੇਰਾ ਬਚਨ ਜ਼ਰੂਰ ਪੂਰਾ ਹੋਵੇਗਾ । ਉਸ ਦੇ ਪੂਰਾ ਹੋਣ ਵਿੱਚ ਢਿੱਲ ਨਾ ਹੋਵੇਗੀ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਹੇ ਵਿਦਰੋਹੀ ਘਰਾਣੇ, ਮੈਂ ਤੁਹਾਡੇ ਸਮੇਂ ਵਿੱਚ ਬਚਨ ਕਰ ਕੇ ਉਹ ਨੂੰ ਜ਼ਰੂਰ ਪੂਰਾ ਕਰਾਂਗਾ ।
\s5
\v 26 ਯਹੋਵਾਹ ਦਾ ਵਾਕ ਫੇਰ ਮੇਰੇ ਕੋਲ ਆਇਆ ਕਿ
\v 27 ਹੇ ਮਨੁੱਖ ਦੇ ਪੁੱਤਰ, ਵੇਖ, ਇਸਰਾਏਲ ਦਾ ਘਰਾਣਾ ਆਖਦਾ ਹੈ ਕਿ ਜਿਹੜਾ ਦਰਸ਼ਣ ਉਸ ਵੇਖਿਆ ਹੈ, ਬਹੁਤ ਸਮੇਂ ਬਾਅਦ ਪੂਰਾ ਹੋਵੇਗਾ ਅਤੇ ਇਹ ਭਵਿੱਖਬਾਣੀ ਦੂਰ ਦੇ ਸਮਿਆਂ ਲਈ ਹੈ ।
\v 28 ਇਸ ਲਈ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਅੱਗੇ ਲਈ ਮੇਰੀ ਕਿਸੇ ਗੱਲ ਦੇ ਪੂਰੇ ਹੋਣ ਵਿੱਚ ਢਿੱਲ ਨਾ ਪਵੇਗੀ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਜਿਹੜੀ ਗੱਲ ਮੈਂ ਆਖਾਂਗਾ, ਉਹ ਪੂਰੀ ਹੋ ਜਾਵੇਗੀ ।
\s5
\c 13
\s ਝੂਠੇ ਨਬੀਆਂ ਦੇ ਵਿਰੁੱਧ ਭਵਿੱਖਬਾਣੀ
\p
\v 1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 2 ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਨਬੀ ਜਿਹੜੇ ਭਵਿੱਖਬਾਣੀ ਕਰਦੇ ਹਨ, ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਜੋ ਆਪਣੇ ਹੀ ਮਨ ਤੋਂ ਭਵਿੱਖਬਾਣੀ ਕਰਦੇ ਹਨ ਤੂੰ ਉਹਨਾਂ ਨੂੰ ਆਖ, ਕਿ ਯਹੋਵਾਹ ਦਾ ਬਚਨ ਸੁਣੋ !
\v 3 ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੂਰਖ ਨਬੀਆਂ ਉੱਤੇ ਹਾਏ ਹਾਏ ! ਜਿਹੜੇ ਆਪਣੇ ਹੀ ਆਤਮਾ ਮਗਰ ਚੱਲਦੇ ਹਨ ਅਤੇ ਉਹਨਾਂ ਨੇ ਕੁੱਝ ਨਹੀਂ ਵੇਖਿਆ ।
\v 4 ਹੇ ਇਸਰਾਏਲ, ਤੁਹਾਡੇ ਨਬੀ ਉਹਨਾਂ ਲੂੰਬੜੀਆਂ ਵਰਗੇ ਸਨ, ਜਿਹੜੀਆਂ ਉਜਾੜਾਂ ਵਿੱਚ ਰਹਿੰਦੀਆਂ ਹਨ ।
\s5
\v 5 ਤੁਸੀਂ ਪਹਾੜਾਂ ਉੱਤੇ ਨਹੀਂ ਗਏ, ਨਾ ਤੁਸੀਂ ਇਸਰਾਏਲ ਦੇ ਘਰਾਣੇ ਲਈ ਕੰਧ ਬਣਾਈ ਹੈ, ਤਾਂ ਜੋ ਤੁਸੀਂ ਯਹੋਵਾਹ ਦੇ ਦਿਨ ਲੜਾਈ ਵਿੱਚ ਖੜ੍ਹੇ ਹੋ ਸਕੋ ।
\v 6 ਉਹਨਾਂ ਨੇ ਝੂਠੇ ਦਰਸ਼ਣ ਵੇਖੇ ਅਤੇ ਝੂਠੀਆਂ ਭਵਿੱਖਬਾਣੀਆਂ ਕੀਤੀਆਂ ਹਨ, ਜੋ ਆਖਦੇ ਹਨ ਕਿ ਯਹੋਵਾਹ ਦਾ ਵਾਕ ਹੈ ਭਾਵੇਂ ਯਹੋਵਾਹ ਨੇ ਉਹਨਾਂ ਨੂੰ ਨਹੀਂ ਭੇਜਿਆ ਅਤੇ ਉਹ ਲੋਕਾਂ ਨੂੰ ਆਸ ਦਿਵਾਉਂਦੇ ਹਨ ਕਿ ਉਹਨਾਂ ਦੀ ਗੱਲ ਕਾਇਮ ਹੋ ਜਾਵੇਗੀ ।
\v 7 ਕੀ ਤੁਸੀਂ ਝੂਠਾ ਦਰਸ਼ਣ ਨਹੀਂ ਵੇਖਿਆ ? ਕੀ ਤੁਸੀਂ ਝੂਠੀ ਭਵਿੱਖਬਾਣੀ ਨਹੀਂ ਕੀਤੀ ? ਕਿਉਂ ਜੋ ਤੁਸੀਂ ਆਖਦੇ ਹੋ ਕਿ ਯਹੋਵਾਹ ਦਾ ਵਾਕ ਹੈ, ਭਾਵੇਂ ਮੈਂ ਨਹੀਂ ਆਖਿਆ ।
\s5
\v 8 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਝੂਠੀਆਂ ਗੱਲਾਂ ਜੋ ਆਖੀਆਂ ਹਨ ਅਤੇ ਝੂਠ ਜੋ ਵੇਖਿਆ ਹੈ, ਇਸ ਲਈ ਵੇਖੋ, ਮੈਂ ਤੁਹਾਡਾ ਵਿਰੋਧੀ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ ।
\v 9 ਮੇਰਾ ਹੱਥ ਉਹਨਾਂ ਨਬੀਆਂ ਦੇ ਵਿਰੁੱਧ ਹੋਵੇਗਾ, ਜਿਹੜੇ ਝੂਠੇ ਦਰਸ਼ਣ ਵੇਖਦੇ ਹਨ ਅਤੇ ਝੂਠੀਆਂ ਭਵਿੱਖਬਾਣੀਆਂ ਕਰਦੇ ਹਨ । ਨਾ ਉਹ ਮੇਰੇ ਲੋਕਾਂ ਦੇ ਜੱਥੇ ਵਿੱਚ ਮਿਲਣਗੇ, ਨਾ ਇਸਰਾਏਲ ਦੇ ਘਰਾਣੇ ਦੀ ਪੋਥੀ ਵਿੱਚ ਲਿਖੇ ਜਾਣਗੇ, ਨਾ ਉਹ ਇਸਰਾਏਲ ਦੀ ਭੂਮੀ ਵਿੱਚ ਵੜਨਗੇ ਅਤੇ ਤੁਸੀਂ ਜਾਣ ਲਵੋਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ ।
\s5
\v 10 ਇਸ ਕਾਰਨ ਕਿ ਉਹਨਾਂ ਨੇ ਮੇਰੇ ਲੋਕਾਂ ਨੂੰ ਇਹ ਆਖ ਕੇ ਕੁਰਾਹੇ ਪਾਇਆ ਹੈ ਕਿ ਸੁੱਖ ਹੈ ਜਦੋਂ ਕਿ ਸੁੱਖ ਨਹੀਂ ਹੈ ਅਤੇ ਜਦੋਂ ਕੋਈ ਕੰਧ ਬਣਾਉਂਦਾ ਹੈ ਤਾਂ ਉਹ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ ।
\v 11 ਤੂੰ ਉਹਨਾਂ ਨੂੰ ਜੋ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ ਆਖ, ਉਹ ਡਿੱਗ ਪਏਗੀ ਕਿਉਂ ਜੋ ਮੋਹਲੇ ਧਾਰ ਵਰਖਾ ਪਵੇਗੀ ਅਤੇ ਵੱਡੇ-ਵੱਡੇ ਗੜੇ ਪੈਣਗੇ ਅਤੇ ਹਨ੍ਹੇਰੀ ਉਹ ਨੂੰ ਡੇਗ ਦੇਵੇਗੀ ।
\v 12 ਜਦੋਂ ਉਹ ਕੰਧ ਡਿੱਗੇਗੀ ਤਾਂ ਕੀ ਲੋਕ ਤੁਹਾਡੇ ਤੋਂ ਨਾ ਪੁੱਛਣਗੇ ਕਿ ਉਹ ਲਿਪਾਈ ਕਿੱਥੇ ਹੈ, ਜਿਹੜੀ ਤੁਸੀਂ ਉਸ ਉੱਤੇ ਕੀਤੀ ਸੀ ?
\s5
\v 13 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੈਂ ਆਪਣੇ ਕਹਿਰ ਦੇ ਜ਼ੋਰ ਦੀ ਹਨ੍ਹੇਰੀ ਨਾਲ ਉਹ ਨੂੰ ਭੰਨ ਸੁੱਟਾਂਗਾ, ਮੇਰੇ ਕਹਿਰ ਕਰਕੇ ਛਮ-ਛਮ ਵਰਖਾ ਵਰ੍ਹੇਗੀ ਅਤੇ ਮੇਰੇ ਕਹਿਰ ਦੇ ਵੱਡੇ ਗੜੇ ਪੈਣਗੇ, ਤਾਂ ਜੋ ਉਹ ਨੂੰ ਪੂਰੀ ਤਰ੍ਹਾਂ ਨਾਸ਼ ਕਰ ਦੇਣ ।
\v 14 ਇਸ ਲਈ ਮੈਂ ਉਸ ਕੰਧ ਨੂੰ ਜਿਸ ਉੱਤੇ ਤੁਸੀਂ ਕੱਚੀ ਲਿਪਾਈ ਕੀਤੀ ਸੀ, ਤੋੜ ਸੁੱਟਾਂਗਾ ਅਤੇ ਧਰਤੀ ਤੇ ਢਾਹ ਦਿਆਂਗਾ ਇੱਥੋਂ ਤੱਕ ਕਿ ਉਹ ਦੀਆਂ ਨੀਹਾਂ ਨੰਗੀਆਂ ਹੋ ਜਾਣਗੀਆਂ, ਹਾਂ, ਉਹ ਡਿੱਗੇਗੀ, ਅਤੇ ਤੁਸੀਂ ਉਸੇ ਵਿੱਚ ਮਾਰੇ ਜਾਓਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ !
\s5
\v 15 ਮੈਂ ਆਪਣਾ ਕਹਿਰ ਉਸ ਕੰਧ ਉੱਤੇ ਅਤੇ ਉਹਨਾਂ ਉੱਤੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ, ਪੂਰਾ ਕਰਾਂਗਾ । ਤਦ ਮੈਂ ਤੁਹਾਨੂੰ ਆਖਾਂਗਾ ਕਿ ਨਾ ਕੰਧ ਰਹੀ ਅਤੇ ਨਾ ਉਹ ਰਹੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ ।
\v 16 ਅਰਥਾਤ ਇਸਰਾਏਲ ਦੇ ਨਬੀ ਜਿਹੜੇ ਯਰੂਸ਼ਲਮ ਦੇ ਬਾਰੇ ਭਵਿੱਖਬਾਣੀ ਕਰਦੇ ਹਨ ਅਤੇ ਉਸ ਦੀ ਸੁੱਖ-ਸਾਂਦ ਦੇ ਦਰਸ਼ਣ ਵੇਖਦੇ ਹਨ, ਜਦੋਂ ਕਿ ਸੁੱਖ ਨਹੀਂ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s ਝੂਠੀਆਂ ਨਬੀਆ ਦੇ ਵਿਰੁੱਧ ਭਵਿੱਖਬਾਣੀ
\p
\s5
\v 17 ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀਆਂ ਧੀਆਂ ਵੱਲ ਜਿਹੜੀਆਂ ਮਨ ਘੜਤ ਗੱਲਾਂ ਬਣਾ ਕੇ ਭਵਿੱਖਬਾਣੀ ਕਰਦੀਆਂ ਹਨ, ਮੂੰਹ ਮੋੜ ਅਤੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ
\v 18 ਅਤੇ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਤੁਹਾਡੇ ਉੱਤੇ ਅਫ਼ਸੋਸ ! ਜੋ ਕੂਹਣੀਆਂ ਦੇ ਉੱਤੇ ਗੱਦੀਆਂ ਸੀਉਂਦੀਆਂ ਹੋ ਅਤੇ ਹਰ ਕੱਦ ਦੇ ਅਨੁਸਾਰ ਸਿਰ ਦੇ ਲਈ ਬੁਰਕੇ ਬਣਾਉਂਦੀਆਂ ਹੋ, ਤਾਂ ਜੋ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋ । ਕੀ ਤੁਸੀਂ ਮੇਰੇ ਲੋਕਾਂ ਦੀਆਂ ਜਾਨਾਂ ਦਾ ਸ਼ਿਕਾਰ ਕਰੋਗੀਆਂ ? ਅਤੇ ਆਪਣੀ ਜਾਨ ਬਚਾਓਗੀਆਂ ?
\s5
\v 19 ਤੁਸੀਂ ਮੁੱਠ ਕੁ ਜੌਂਵਾਂ ਲਈ ਅਤੇ ਰੋਟੀ ਦੇ ਟੁਕੜਿਆਂ ਲਈ ਮੈਨੂੰ ਮੇਰੇ ਲੋਕਾਂ ਵਿੱਚ ਭ੍ਰਿਸ਼ਟ ਕੀਤਾ ਹੈ, ਤਾਂ ਜੋ ਤੁਸੀਂ ਉਹਨਾਂ ਜਾਨਾਂ ਨੂੰ ਮਾਰ ਸੁੱਟੋ, ਜੋ ਮਰਨ ਦੇ ਲਾਇਕ ਨਹੀਂ ਹਨ ਅਤੇ ਉਹਨਾਂ ਨੂੰ ਜੀਉਂਦਿਆਂ ਰੱਖੋ ਜਿਹੜੀਆਂ ਜੀਉਣ ਦੇ ਲਾਇਕ ਨਹੀਂ ਕਿਉਂ ਜੋ ਤੁਸੀਂ ਮੇਰੇ ਲੋਕਾਂ ਨਾਲ ਜਿਹੜੇ ਝੂਠ ਸੁਣਨ ਵਾਲੇ ਹਨ ਝੂਠ ਬੋਲਦੀਆਂ ਹੋ ।
\s5
\v 20 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖੋ, ਮੈਂ ਤੁਹਾਡੀਆਂ ਗੱਦੀਆਂ ਦੇ ਵਿਰੁੱਧ ਹਾਂ, ਜਿਹਨਾਂ ਨਾਲ ਤੁਸੀਂ ਜਾਨਾਂ ਨੂੰ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ ਅਤੇ ਮੈਂ ਉਹਨਾਂ ਨੂੰ ਤੁਹਾਡੀਆਂ ਕੂਹਣੀਆਂ ਤੋਂ ਪਾੜ ਸੁੱਟਾਂਗਾ ਅਤੇ ਉਹਨਾਂ ਜਾਨਾਂ ਨੂੰ ਜਿਹਨਾਂ ਨੂੰ ਤੁਸੀਂ ਪੰਛੀਆਂ ਵਾਂਗੂੰ ਫਾਹ ਲੈਂਦੀਆਂ ਹੋ, ਛੁਡਾ ਦਿਆਂਗਾ ।
\v 21 ਮੈਂ ਤੁਹਾਡੇ ਬੁਰਕਿਆਂ ਨੂੰ ਵੀ ਪਾੜਾਂਗਾ, ਅਤੇ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਾਵਾਂਗਾ ਅਤੇ ਫੇਰ ਕਦੀ ਤੁਹਾਡਾ ਵੱਸ ਨਹੀਂ ਚੱਲੇਗਾ ਕਿ ਉਹਨਾਂ ਨੂੰ ਫਾਹ ਸਕੋ ਅਤੇ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ !
\s5
\v 22 ਇਸ ਲਈ ਕਿ ਤੁਸੀਂ ਝੂਠ ਮਾਰ ਕੇ ਧਰਮੀ ਦੇ ਦਿਲ ਨੂੰ ਉਦਾਸ ਕੀਤਾ ਹੈ, ਜਿਹ ਨੂੰ ਮੈਂ ਦੁੱਖੀ ਨਹੀਂ ਕੀਤਾ ਅਤੇ ਤੁਸੀਂ ਦੁਸ਼ਟ ਦੇ ਹੱਥ ਨੂੰ ਤਕੜਾ ਕੀਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਲਈ ਆਪਣੇ ਬੁਰੇ ਰਾਹ ਤੋਂ ਨਾ ਮੁੜੇ ।
\v 23 ਇਸ ਲਈ ਅੱਗੇ ਤੋਂ ਨਾ ਤੁਸੀਂ ਫੋਕੇ ਦਰਸ਼ਣ ਵੇਖੋਗੀਆਂ ਅਤੇ ਨਾ ਭਵਿੱਖਬਾਣੀ ਕਰੋਗੀਆਂ, ਕਿਉਂ ਜੋ ਮੈਂ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਵਾਂਗਾ, ਤਾਂ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ ।
\s5
\c 14
\s ਪਰਮੇਸ਼ੁਰ ਦੁਆਰਾ ਮੂਰਤੀ ਪੂਜਾ ਦੀ ਨਿੰਦਾ
\p
\v 1 ਫੇਰ ਇਸਰਾਏਲ ਦੇ ਕੁੱਝ ਕੁ ਬਜ਼ੁਰਗ ਮੇਰੇ ਕੋਲ ਆਏ ਅਤੇ ਅੱਗੇ ਬਹਿ ਗਏ ।
\v 2 ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 3 ਹੇ ਮਨੁੱਖ ਦੇ ਪੁੱਤਰ, ਇਹਨਾਂ ਮਨੁੱਖਾਂ ਨੇ ਆਪਣੀਆਂ ਮੂਰਤੀਆਂ ਨੂੰ ਆਪਣੇ ਮਨ ਵਿੱਚ ਥਾਂ ਦਿੱਤਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖੀ ਹੈ । ਅਜਿਹੇ ਲੋਕਾਂ ਦਾ ਕੀ ਹੱਕ ਹੈ ਕਿ ਉਹ ਮੇਰੇ ਕੋਲੋਂ ਕੁੱਝ ਪੁੱਛਣ ।
\s5
\v 4 ਇਸ ਲਈ ਤੂੰ ਉਹਨਾਂ ਨਾਲ ਗੱਲਾਂ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਇਸਰਾਏਲ ਦੇ ਘਰਾਣੇ ਵਿੱਚੋਂ ਜਿਹੜਾ ਕੋਈ ਆਪਣੀਆਂ ਮੂਰਤੀਆਂ ਆਪਣੇ ਮਨ ਵਿੱਚ ਸਥਾਪਿਤ ਕਰਕੇ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖ ਕੇ ਕੇ ਨਬੀ ਦੇ ਕੋਲ ਜਾਂਦਾ ਹੈ, ਮੈਂ ਯਹੋਵਾਹ ਉਹ ਦੀਆਂ ਮੂਰਤੀਆਂ ਦੀ ਗਿਣਤੀ ਅਨੁਸਾਰ ਉਸ ਨੂੰ ਉੱਤਰ ਦਿਆਂਗਾ ।
\v 5 ਤਾਂ ਜੋ ਮੈਂ ਇਸਰਾਏਲ ਦੇ ਘਰਾਣੇ ਦੇ ਮਨਾਂ ਨੂੰ ਫੜਾਂ, ਕਿਉਂ ਜੋ ਉਹ ਸਾਰੇ ਦੇ ਸਾਰੇ ਆਪਣੀਆਂ ਮੂਰਤੀਆਂ ਦੇ ਕਾਰਨ ਮੇਰੇ ਕੋਲੋਂ ਦੂਰ ਹੋ ਗਏ ਹਨ ।
\s5
\v 6 ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੁੜੋ ਅਤੇ ਆਪਣੀਆਂ ਮੂਰਤੀਆਂ ਵੱਲੋਂ ਫਿਰੋ ਅਤੇ ਆਪਣੇ ਸਾਰੇ ਘਿਣਾਉਣਿਆਂ ਕੰਮਾਂ ਵੱਲੋਂ ਮੂੰਹ ਮੋੜੋ ।
\s5
\v 7 ਕਿਉਂ ਜੋ ਹਰੇਕ ਜੋ ਇਸਰਾਏਲ ਦੇ ਘਰਾਣੇ ਵਿੱਚੋਂ ਹੈ ਜਾਂ ਉਹਨਾਂ ਓਪਰਿਆਂ ਵਿੱਚੋਂ ਜਿਹੜੇ ਇਸਰਾਏਲ ਵਿੱਚ ਰਹਿੰਦੇ ਹਨ, ਮੇਰੇ ਤੋਂ ਅੱਡ ਹੁੰਦਾ ਜਾਂਦਾ ਹੈ, ਆਪਣੇ ਮਨ ਵਿੱਚ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਮੇਰੇ ਬਾਰੇ ਪੁੱਛਣ ਲਈ ਆਉਂਦਾ ਹੈ, ਉਹ ਨੂੰ ਮੈਂ ਯਹੋਵਾਹ ਆਪੇ ਹੀ ਉੱਤਰ ਦਿਆਂਗਾ ।
\v 8 ਮੇਰਾ ਚਿਹਰਾ ਉਸ ਮਨੁੱਖ ਦੇ ਵਿਰੁੱਧ ਹੋਵੇਗਾ ਅਤੇ ਉਹ ਨੂੰ ਨਿਸ਼ਾਨ ਲਈ ਅਤੇ ਕਹਾਵਤਾਂ ਲਈ ਹੈਰਾਨੀ ਦਾ ਕਾਰਨ ਬਣਾਵਾਂਗਾ । ਮੈਂ ਉਹ ਨੂੰ ਆਪਣੇ ਲੋਕਾਂ ਵਿੱਚੋਂ ਕੱਢ ਦਿਆਂਗਾ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ !
\s5
\v 9 ਜੇਕਰ ਨਬੀ ਧੋਖਾ ਖਾ ਕੇ ਕੁੱਝ ਆਖੇ, ਤਾਂ ਮੈਂ ਯਹੋਵਾਹ ਨੇ ਉਸ ਨਬੀ ਨੂੰ ਧੋਖਾ ਦਿੱਤਾ, ਮੈਂ ਆਪਣਾ ਹੱਥ ਉਹ ਦੇ ਉੱਤੇ ਚੁੱਕਾਂਗਾ ਅਤੇ ਉਹ ਨੂੰ ਆਪਣੀ ਇਸਰਾਏਲੀ ਪਰਜਾ ਵਿੱਚੋਂ ਮਿਟਾ ਦਿਆਂਗਾ ।
\v 10 ਉਹ ਆਪਣੀ ਬਦੀ ਦੀ ਸਜ਼ਾ ਪਾਉਣਗੇ । ਨਬੀ ਦੀ ਬਦੀ ਦੀ ਸਜ਼ਾ ਵੀ ਉਹੀ ਹੋਵੇਗੀ, ਜੋ ਉਸ ਤੋਂ ਪੁੱਛਣ ਵਾਲੇ ਦੀ ਹੋਵੇਗੀ,
\v 11 ਤਾਂ ਜੋ ਇਸਰਾਏਲ ਦਾ ਘਰਾਣਾ ਮੇਰੇ ਪਿੱਛੇ ਤੁਰਨ ਤੋਂ ਕੁਰਾਹੇ ਨਾ ਪੈ ਜਾਵੇ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਫੇਰ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੇ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਉਹ ਮੇਰੀ ਪਰਜਾ ਹੋਣ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂ ।
\s ਨੂਹ, ਦਾਨੀਏਲ ਅਤੇ ਅੱਯੂਬ
\p
\s5
\v 12 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 13 ਹੇ ਮਨੁੱਖ ਦੇ ਪੁੱਤਰ, ਜਦੋਂ ਕੋਈ ਦੇਸ ਭਾਰੀ ਪਾਪ ਕਰਕੇ ਮੇਰਾ ਅਪਰਾਧੀ ਹੋਵੇ ਅਤੇ ਮੈਂ ਉਸ ਉੱਤੇ ਆਪਣਾ ਹੱਥ ਚੁੱਕਾਂ, ਉਸ ਦੀ ਰੋਟੀ ਦਾ ਸਾਧਨ ਤੋੜ ਦੇਵਾਂ, ਉੱਥੇ ਕਾਲ ਪਾ ਦੇਵਾਂ ਅਤੇ ਉਸ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਮਾਰ ਸੁੱਟਾਂ ।
\v 14 ਭਾਵੇਂ ਉਸ ਵਿੱਚ ਨੂਹ, ਦਾਨੀਏਲ ਅਤੇ ਅੱਯੂਬ ਤਿੰਨੇ ਮਨੁੱਖ ਹੋਣ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਹ ਆਪਣੇ ਧਰਮ ਦੇ ਕਾਰਨ ਕੇਵਲ ਆਪਣੀਆਂ ਹੀ ਜਾਨਾਂ ਬਚਾਉਣਗੇ ।
\s5
\v 15 ਜੇਕਰ ਮੈਂ ਕਿਸੇ ਦੇਸ ਵਿੱਚ ਬੁਰੇ ਦਰਿੰਦੇ ਭੇਜਾਂ ਕਿ ਉਸ ਵਿੱਚ ਫਿਰ ਕੇ ਉਹ ਨੂੰ ਉਜਾੜ ਸੁੱਟਣ ਅਤੇ ਉਹ ਐਨਾ ਵਿਰਾਨ ਹੋ ਜਾਵੇ ਕਿ ਉਹਨਾਂ ਦਰਿੰਦਿਆਂ ਕਰਕੇ ਕੋਈ ਉਸ ਵਿੱਚੋਂ ਲੰਘ ਨਾ ਸਕੇ,
\v 16 ਤਾਂ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ ਕਿ ਭਾਵੇਂ ਇਹ ਤਿੰਨੇ ਮਨੁੱਖ ਉਸ ਵਿੱਚ ਹੋਣ, ਤਾਂ ਵੀ ਉਹ ਧੀਆਂ ਅਤੇ ਪੁੱਤਰਾਂ ਨੂੰ ਨਾ ਬਚਾ ਸਕਣਗੇ, ਕੇਵਲ ਉਹ ਆਪ ਹੀ ਬਚਣਗੇ ਅਤੇ ਦੇਸ ਵਿਰਾਨ ਹੋ ਜਾਵੇਗਾ ।
\s5
\v 17 ਜਾਂ ਜੇਕਰ ਮੈਂ ਉਸ ਦੇਸ ਵਿੱਚ ਤਲਵਾਰ ਭੇਜਾਂ ਅਤੇ ਆਖਾਂ, ਹੇ ਤਲਵਾਰ, ਦੇਸ ਵਿੱਚੋਂ ਲੰਘ ਭਈ ਮੈਂ ਉਹ ਦੇ ਮਨੁੱਖਾਂ ਤੇ ਪਸ਼ੂਆਂ ਨੂੰ ਵੱਢ ਸੁੱਟਾਂ,
\v 18 ਤਾਂ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ ਕਿ ਭਾਵੇਂ ਇਹ ਤਿੰਨੇ ਮਨੁੱਖ ਉਹ ਦੇ ਵਿੱਚ ਹੋਣ ਤਾਂ ਵੀ ਉਹ ਧੀਆਂ, ਪੁੱਤਰਾਂ ਨੂੰ ਨਹੀਂ ਬਚਾ ਸਕਣਗੇ ।
\s5
\v 19 ਜਾਂ ਜੇਕਰ ਮੈਂ ਉਸ ਦੇਸ ਵਿੱਚ ਮਰੀ ਭੇਜਾਂ ਅਤੇ ਲਹੂ ਵਗਾ ਕੇ ਆਪਣਾ ਕਹਿਰ ਉਸ ਉੱਤੇ ਭੇਜਾਂ, ਜੋ ਉੱਥੋਂ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਵੱਢ ਸੁੱਟਾਂ ।
\v 20 ਭਾਵੇਂ ਨੂਹ, ਦਾਨੀਏਲ ਅਤੇ ਅੱਯੂਬ ਉਸ ਵਿੱਚ ਹੋਣ ਤਾਂ ਵੀ ਪ੍ਰਭੂ ਯਹੋਵਾਹ ਦਾ ਵਾਕ ਹੈ, ਕਿ ਮੈਨੂੰ ਆਪਣੀ ਜਾਨ ਦੀ ਸਹੁੰ ਕਿ ਉਹ ਨਾ ਪੁੱਤਰ ਨੂੰ ਛੁਡਾ ਸਕਣਗੇ, ਨਾ ਧੀ ਨੂੰ, ਸਗੋਂ ਆਪਣੇ ਧਰਮ ਦੇ ਕਾਰਨ ਕੇਵਲ ਆਪਣੇ ਆਪ ਨੂੰ ਹੀ ਬਚਾ ਸਕਣਗੇ ।
\s5
\v 21 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਨਾਲੇ ਜੇ ਮੈਂ ਆਪਣੇ ਚਾਰ ਭਿਆਨਕ ਨਿਆਂ ਅਰਥਾਤ ਤਲਵਾਰ, ਕਾਲ, ਬੁਰੇ ਦਰਿੰਦੇ ਅਤੇ ਮਰੀ ਯਰੂਸ਼ਲਮ ਉੱਤੇ ਭੇਜਾਂ, ਕਿ ਉਸ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਣ,
\s5
\v 22 ਤਾਂ ਵੀ ਵੇਖੋ, ਉੱਥੇ ਕੁੱਝ ਕੁ ਪੁੱਤਰ ਧੀਆਂ ਬਚ ਰਹਿਣਗੇ, ਜਿਹੜੇ ਕੱਢੇ ਜਾਣਗੇ ਅਤੇ ਤੁਹਾਡੇ ਕੋਲ ਪਹੁੰਚਾਏ ਜਾਣਗੇ । ਤੁਸੀਂ ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਨੂੰ ਵੇਖ ਕੇ ਉਸ ਬਲਾ ਦੇ ਬਾਰੇ ਜੋ ਮੈਂ ਯਰੂਸ਼ਲਮ ਉੱਤੇ ਭੇਜੀ ਅਤੇ ਉਹਨਾਂ ਸਾਰੀਆਂ ਬਲਾਵਾਂ ਦੇ ਬਾਰੇ ਜੋ ਮੈਂ ਉਸ ਉੱਤੇ ਭੇਜੀਆਂ ਹਨ, ਤੁਸੀਂ ਤਸੱਲੀ ਪਾਓਗੇ ।
\v 23 ਉਹ ਵੀ ਜਦ ਤੁਸੀਂ ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਨੂੰ ਵੇਖੋਗੇ, ਤਾਂ ਤੁਹਾਡੀ ਤਸੱਲੀ ਹੋਵੇਗੀ ਅਤੇ ਤੁਸੀਂ ਜਾਣੋਗੇ ਕਿ ਜੋ ਕੁੱਝ ਮੈਂ ਕੀਤਾ ਹੈ ਬਿਨਾਂ ਕਾਰਨ ਨਹੀਂ ਕੀਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\c 15
\s ਅੰਗੂਰ ਦੀ ਵੇਲ ਦੀ ਉਦਾਹਰਣ
\p
\v 1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 2 ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁੱਝ ਚੰਗੀ ਹੈ ?
\v 3 ਕੀ ਉਹ ਦੀ ਲੱਕੜੀ ਵਿੱਚੋਂ ਕੋਈ ਲੈਂਦਾ ਹੈ ਕਿ ਉਸ ਤੋਂ ਕੁੱਝ ਬਣਾਵੇ ? ਜਾਂ ਕੀ ਲੋਕ ਬਰਤਨ ਲਟਕਾਉਣ ਲਈ ਉਹ ਦੀਆਂ ਕਿੱਲੀਆਂ ਬਣਾਉਂਦੇ ਹਨ ?
\v 4 ਵੇਖ, ਉਹ ਅੱਗ ਵਿੱਚ ਬਾਲਣ ਲਈ ਦਿੱਤੀ ਜਾਂਦੀ ਹੈ ਅਤੇ ਜਦੋਂ ਅੱਗ ਨੇ ਉਹ ਦੇ ਦੋਵਾਂ ਸਿਰਿਆਂ ਨੂੰ ਖਾ ਲਿਆ ਅਤੇ ਵਿਚਕਾਰਲੇ ਹਿੱਸੇ ਨੂੰ ਵੀ ਸੁਆਹ ਬਣਾ ਦਿੱਤਾ, ਤਾਂ ਕੀ ਉਹ ਕਿਸੇ ਕੰਮ ਦਾ ਹੈ ?
\s5
\v 5 ਵੇਖ, ਜਦੋਂ ਉਹ ਸਾਬਤ ਸੀ, ਤਾਂ ਕਿਸੇ ਕੰਮ ਦੀ ਨਹੀਂ ਸੀ ਅਤੇ ਜਦੋਂ ਉਹ ਅੱਗ ਵਿੱਚ ਸੜ ਕੇ ਸੁਆਹ ਬਣ ਗਈ, ਤਾਂ ਕਿਸ ਕੰਮ ਦੀ ਹੈ ?
\v 6 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਵੇਂ ਮੈਂ ਜੰਗਲ ਦੇ ਰੁੱਖਾਂ ਵਿੱਚੋਂ ਅੰਗੂਰ ਦੇ ਰੁੱਖ ਨੂੰ ਬਾਲਣ ਲਈ ਦਿੱਤਾ ਹੈ, ਉਸੇ ਤਰ੍ਹਾਂ ਹੀ ਯਰੂਸ਼ਲਮ ਦੇ ਵਾਸੀਆਂ ਨੂੰ ਦਿਆਂਗਾ ।
\s5
\v 7 ਮੇਰਾ ਚਿਹਰਾ ਉਹਨਾਂ ਦੇ ਵਿਰੁੱਧ ਹੋਵੇਗਾ । ਉਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਹਨਾਂ ਨੂੰ ਭਸਮ ਕਰੇਗੀ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਹਨਾਂ ਦੇ ਵਿਰੁੱਧ ਕਰਾਂਗਾ ।
\v 8 ਮੈਂ ਦੇਸ ਨੂੰ ਉਜਾੜ ਸੁੱਟਾਂਗਾ, ਇਸ ਲਈ ਕਿ ਉਹਨਾਂ ਨੇ ਵੱਡੀ ਭਾਰੀ ਬੇਈਮਾਨੀ ਕੀਤੀ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\c 16
\s ਵਿਭਚਾਰਨੀ ਯਰੂਸ਼ਲਮ
\p
\v 1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 2 ਹੇ ਮਨੁੱਖ ਦੇ ਪੁੱਤਰ, ਯਰੂਸ਼ਲਮ ਨੂੰ ਉਹ ਦੇ ਘਿਣਾਉਣੇ ਕੰਮਾਂ ਦੇ ਬਾਰੇ ਦੱਸ
\v 3 ਅਤੇ ਤੂੰ ਆਖ, ਪ੍ਰਭੂ ਯਹੋਵਾਹ ਯਰੂਸ਼ਲਮ ਨੂੰ ਇਸ ਤਰ੍ਹਾਂ ਕਹਿੰਦਾ ਹੈ ਕਿ ਤੇਰੀ ਜਨਮ ਭੂਮੀ ਕਨਆਨ ਦੀ ਧਰਤੀ ਸੀ । ਤੇਰਾ ਪਿਤਾ ਅਮੂਰੀ ਸੀ ਅਤੇ ਤੇਰੀ ਮਾਤਾ ਹਿੱਤੀ ਸੀ ।
\s5
\v 4 ਤੇਰਾ ਜਨਮ ਇਸ ਤਰ੍ਹਾਂ ਹੋਇਆ ਕਿ ਜਿਸ ਦਿਨ ਤੂੰ ਜਨਮ ਲਿਆ ਨਾ ਤੇਰਾ ਨਾੜੂ ਕੱਟਿਆ ਗਿਆ, ਨਾ ਤੈਨੂੰ ਪਾਣੀ ਨਾਲ ਨੁਹਾ ਕੇ ਸਾਫ਼ ਕੀਤਾ ਗਿਆ, ਨਾ ਤੇਰੇ ਉੱਤੇ ਲੂਣ ਮਲਿਆ ਗਿਆ ਅਤੇ ਤੂੰ ਪੋਤੜਿਆਂ ਵਿੱਚ ਲਪੇਟੀ ਨਾ ਗਈ ।
\v 5 ਕਿਸੇ ਅੱਖ ਨੇ ਤੇਰੇ ਤੇ ਤਰਸ ਨਾ ਕੀਤਾ ਅਤੇ ਮਿਹਰਬਾਨੀ ਨਾ ਕੀਤੀ, ਤਾਂ ਜੋ ਇਹਨਾਂ ਕੰਮਾਂ ਵਿੱਚੋਂ ਤੇਰੇ ਲਈ ਇੱਕ ਵੀ ਕੰਮ ਕੀਤਾ ਜਾਂਦਾ, ਸਗੋਂ ਤੂੰ ਆਪਣੇ ਜਨਮ ਦੇ ਦਿਨ ਬਾਹਰ ਮੈਦਾਨ ਵਿੱਚ ਸੁੱਟ ਦਿੱਤੀ ਗਈ, ਕਿਉਂ ਜੋ ਤੇਰੇ ਤੋਂ ਘਿਰਣਾ ਕਰਦੇ ਸਨ ।
\s5
\v 6 ਜਦੋਂ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਤੇਰੇ ਲਹੂ ਵਿੱਚ ਲਿੱਬੜਿਆ ਹੋਇਆ ਵੇਖਿਆ ਅਤੇ ਮੈਂ ਤੈਨੂੰ ਆਖਿਆ ਕਿ ਤੂੰ ਜੋ ਲਹੂ ਵਿੱਚ ਲਿਬੜੀ ਹੋਈ ਹੈਂ, ਜੀਉਂਦੀ ਰਹਿ ! ਹਾਂ ਮੈਂ ਤੈਨੂੰ ਹੀ ਕਿਹਾ ਕਿ ਤੂੰ ਜੋ ਲਹੂ ਵਿੱਚ ਲਿਬੜੀ ਹੋਈ ਹੈਂ, ਜੀਉਂਦੀ ਰਹਿ !
\v 7 ਮੈਂ ਤੈਨੂੰ ਖੇਤ ਦੇ ਪੌਦਿਆਂ ਵਾਂਗੂੰ ਵਧਾਇਆ, ਇਸ ਲਈ ਤੂੰ ਵਧੀ ਅਤੇ ਮੁਟਿਆਰ ਹੋਈ ਅਤੇ ਸੁੰਦਰ ਜੋਬਨ ਵਾਲੀ ਬਣੀ, ਤੇਰੀਆਂ ਛਾਤੀਆਂ ਸੁਡੌਲ ਹੋ ਗਈਆਂ ਅਤੇ ਤੇਰੇ ਵਾਲ਼ ਵਧੇ, ਪਰ ਤੂੰ ਨੰਗੀ ਧੜੰਗੀ ਸੀ ।
\s5
\v 8 ਫੇਰ ਜਦ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਵੇਖਿਆ, ਤਾਂ ਵੇਖੋ, ਤੇਰੇ ਲਈ ਪ੍ਰੇਮ ਦਾ ਸਮਾਂ ਆ ਗਿਆ ਸੀ । ਇਸ ਲਈ ਮੈਂ ਆਪਣਾ ਕੱਪੜਾ ਤੇਰੇ ਉੱਤੇ ਪਾਇਆ ਅਤੇ ਤੇਰੇ ਨੰਗੇਜ਼ ਨੂੰ ਢੱਕਿਆ, ਹਾਂ, ਸਹੁੰ ਖਾ ਕੇ ਤੇਰੇ ਨਾਲ ਨੇਮ ਬੰਨ੍ਹਿਆ ਅਤੇ ਤੂੰ ਮੇਰੀ ਹੋ ਗਈ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\v 9 ਫੇਰ ਮੈਂ ਤੈਨੂੰ ਪਾਣੀ ਨਾਲ ਨਹਿਲਾ ਕੇ ਤੇਰੇ ਉੱਤੋਂ ਲਹੂ ਨੂੰ ਪੂਰੀ ਤਰ੍ਹਾਂ ਦੇ ਨਾਲ ਧੋ ਸੁੱਟਿਆ ਅਤੇ ਤੇਰੇ ਉੱਪਰ ਤੇਲ ਮਲਿਆ ।
\v 10 ਮੈਂ ਤੈਨੂੰ ਕਸੀਦਾਕਾਰੀ ਵਾਲੇ ਕੱਪੜੇ ਪਵਾਏ ਅਤੇ ਚਮੜੇ ਦੀ ਜੁੱਤੀ ਪਵਾਈ, ਵਧੀਆ ਕਤਾਨ ਦੀ ਤੇਰੀ ਪੇਟੀ ਬਣਵਾਈ ਅਤੇ ਤੈਨੂੰ ਰੇਸ਼ਮ ਨਾਲ ਢੱਕਿਆ ।
\v 11 ਮੈਂ ਤੈਨੂੰ ਗਹਿਣਿਆਂ ਨਾਲ ਸਜਾਇਆ, ਤੇਰੇ ਹੱਥਾਂ ਵਿੱਚ ਕੜੇ ਪਾਏ ਅਤੇ ਤੇਰੇ ਗਲ਼ ਵਿੱਚ ਹਾਰ ਪਾਇਆ ।
\v 12 ਮੈਂ ਤੇਰੇ ਨੱਕ ਵਿੱਚ ਨੱਥ ਪਾਈ, ਤੇਰੇ ਕੰਨਾਂ ਵਿੱਚ ਵਾਲੀਆਂ ਪਾਈਆਂ ਅਤੇ ਇੱਕ ਸੁੰਦਰ ਤਾਜ ਤੇਰੇ ਸਿਰ ਉੱਤੇ ਰੱਖਿਆ ।
\s5
\v 13 ਤੂੰ ਸੋਨੇ, ਚਾਂਦੀ ਨਾਲ ਸੁੰਦਰ ਬਣ ਗਈ ਅਤੇ ਤੇਰੇ ਕੱਪੜੇ ਕਤਾਨੀ, ਰੇਸ਼ਮੀ ਅਤੇ ਕਸੀਦਾਕਾਰੀ ਦੇ ਸਨ ਅਤੇ ਤੂੰ ਮੈਦਾ, ਸ਼ਹਿਦ ਤੇ ਤੇਲ ਖਾਂਦੀ ਸੀ । ਤੂੰ ਬਹੁਤ ਸੁੰਦਰ ਸੀ ਅਤੇ ਤੂੰ ਰਾਣੀ ਬਣ ਗਈ ।
\v 14 ਤੇਰੀ ਸੁੰਦਰਤਾ ਦੀ ਚਰਚਾ ਕੌਮਾਂ ਵਿੱਚ ਹੋ ਗਈ ਹੈ ਕਿ ਤੂੰ ਮੇਰੇ ਉਸ ਪਰਤਾਪ ਨਾਲ ਜੋ ਮੈਂ ਤੈਨੂੰ ਬਖ਼ਸ਼ਿਆ ਸੀ, ਸੰਪੂਰਨ ਹੋ ਗਈ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\v 15 ਪਰ ਤੂੰ ਆਪਣੀ ਸੁੰਦਰਤਾ ਤੇ ਭਰੋਸਾ ਕੀਤਾ ਅਤੇ ਆਪਣੀ ਮਸ਼ਹੂਰੀ ਕਰਕੇ ਵਿਭਚਾਰ ਕਰਨ ਲੱਗੀ । ਹਰੇਕ ਦੇ ਨਾਲ ਜਿਹੜਾ ਤੇਰੇ ਨੇੜਿਓਂ ਲੰਘਿਆ, ਉਸੇ ਨਾਲ ਤੂੰ ਵਿਭਚਾਰ ਕਰਕੇ ਤੂੰ ਉਸੇ ਦੀ ਹੀ ਬਣ ਗਈ ।
\v 16 ਤੂੰ ਆਪਣੇ ਕੱਪੜੇ ਲੈ ਕੇ ਅਤੇ ਕਈ ਪ੍ਰਕਾਰ ਦੇ ਰੰਗਾਂ ਨਾਲ ਉੱਚੇ ਸਥਾਨਾਂ ਨੂੰ ਸਜਾਇਆ ਅਤੇ ਉਹਨਾਂ ਉੱਚੇ ਸਥਾਨਾਂ ਉੱਤੇ ਅਜਿਹੇ ਵਿਭਚਾਰ ਕੀਤੇ, ਜੋ ਨਾ ਕਦੀ ਹੋਏ ਤੇ ਨਾ ਹੋਣਗੇ ।
\s5
\v 17 ਤੂੰ ਮੇਰੇ ਸੋਨੇ, ਚਾਂਦੀ ਦੇ ਕੀਮਤੀ ਗਹਿਣਿਆਂ ਤੋਂ ਜੋ ਮੈਂ ਤੈਨੂੰ ਦਿੱਤੇ ਸਨ, ਆਪਣੇ ਲਈ ਮਰਦਾਂ ਦੀਆਂ ਮੂਰਤੀਆਂ ਬਣਾਈਆਂ ਅਤੇ ਉਹਨਾਂ ਨਾਲ ਵਿਭਚਾਰ ਕੀਤਾ ।
\v 18 ਕਸੀਦਾਕਾਰੀ ਦੇ ਕੱਪੜੇ ਉਹਨਾਂ ਨੂੰ ਪਵਾਏ ਅਤੇ ਮੇਰਾ ਤੇਲ ਅਤੇ ਧੂਫ਼ ਉਹਨਾਂ ਦੇ ਸਾਹਮਣੇ ਰੱਖਿਆ ।
\v 19 ਮੇਰੀ ਰੋਟੀ ਜੋ ਮੈਂ ਤੈਨੂੰ ਦਿੱਤੀ ਅਰਥਾਤ ਮੈਦਾ, ਤੇਲ ਤੇ ਸ਼ਹਿਦ ਜੋ ਮੈਂ ਤੈਨੂੰ ਖੁਆਉਂਦਾ ਸੀ, ਤੂੰ ਉਹਨਾਂ ਦੇ ਸਾਹਮਣੇ ਸੁਗੰਧੀ ਦੇ ਲਈ ਰੱਖਿਆ, ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਇਸੇ ਤਰ੍ਹਾਂ ਹੀ ਹੋਇਆ ਹੈ ।
\s5
\v 20 ਤੂੰ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਜਿਹਨਾਂ ਨੂੰ ਤੂੰ ਮੇਰੇ ਲਈ ਜਨਮ ਦਿੱਤਾ ਸੀ, ਲੈ ਕੇ ਉਹਨਾਂ ਅੱਗੇ ਬਲੀਦਾਨ ਕੀਤਾ, ਤਾਂ ਜੋ ਉਹ ਉਹਨਾਂ ਨੂੰ ਖਾ ਜਾਣ ! ਕੀ ਤੇਰੀ ਜ਼ਨਾਹਕਾਰੀ ਕੋਈ ਨਿੱਕੀ ਗੱਲ ਸੀ ?
\v 21 ਕਿ ਤੂੰ ਮੇਰੇ ਪੁੱਤਰਾਂ ਨੂੰ ਵੀ ਵੱਢਿਆ ਅਤੇ ਉਹਨਾਂ ਨੂੰ ਅੱਗ ਦੇ ਵਿੱਚੋਂ ਦੀ ਲੰਘਾਉਣ ਲਈ ਦਿੱਤਾ ।
\v 22 ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਵਿੱਚ ਅਤੇ ਵਿਭਚਾਰ ਕਰਦੇ ਹੋਏ, ਆਪਣੇ ਬਚਪਨ ਦੇ ਦਿਨਾਂ ਨੂੰ ਕਦੇ ਵੀ ਯਾਦ ਨਾ ਕੀਤਾ, ਜਦੋਂ ਤੂੰ ਨੰਗੀ ਧੜੰਗੀ ਤੇ ਆਪਣੇ ਲਹੂ ਵਿੱਚ ਲਿੱਬੜੀ ਹੋਈ ਸੀ ।
\s ਯਰੂਸ਼ਲਮ ਦਾ ਜੀਵਨ ਇੱਕ ਵੇਸਵਾ ਵਰਗਾ
\p
\s5
\v 23 ਇਸ ਤਰ੍ਹਾਂ ਹੋਇਆ ਕਿ ਇਹਨਾਂ ਸਾਰੀਆਂ ਬੁਰਿਆਈਆਂ ਤੋਂ ਬਾਅਦ - ਤੇਰੇ ਉੱਤੇ ਹਾਏ ਹਾਏ ! - ਪ੍ਰਭੂ ਯਹੋਵਾਹ ਦਾ ਵਾਕ ਹੈ
\v 24 ਕਿ ਤੂੰ ਆਪਣੇ ਲਈ ਗੁੰਬਦ ਬਣਾਇਆ ਅਤੇ ਹਰੇਕ ਚੌਂਕ ਵਿੱਚ ਉੱਚਾ ਸਥਾਨ ਤਿਆਰ ਕੀਤਾ ।
\s5
\v 25 ਤੂੰ ਰਾਹ ਦੇ ਹਰ ਖੂੰਜੇ ਉੱਤੇ ਆਪਣਾ ਉੱਚਾ ਸਥਾਨ ਬਣਾਇਆ ਅਤੇ ਆਪਣੀ ਸੁੰਦਰਤਾ ਨੂੰ ਘਿਰਣਾ ਯੋਗ ਕੀਤਾ, ਅਤੇ ਹਰੇਕ ਲੰਘਣ ਵਾਲੇ ਰਾਹੀ ਦੇ ਅੱਗੇ ਤੂੰ ਆਪਣੇ ਪੈਰ ਖਿਲਾਰੇ ਅਤੇ ਆਪਣੇ ਵਿਭਚਾਰ ਨੂੰ ਵਧਾਇਆ ।
\v 26 ਤੂੰ ਆਪਣੇ ਗੁਆਂਢੀ ਮਿਸਰੀਆਂ ਦੇ ਨਾਲ ਜੋ ਮੋਟੇ ਡਾਢੇ ਸਨ ਵਿਭਚਾਰ ਕੀਤਾ ਅਤੇ ਆਪਣੇ ਬਹੁਤੇ ਵਿਭਚਾਰ ਕਰਕੇ ਮੈਨੂੰ ਕ੍ਰੋਧਿਤ ਕੀਤਾ ।
\s5
\v 27 ਇਸ ਲਈ ਵੇਖ ! ਮੈਂ ਤੇਰੇ ਉੱਤੇ ਹੱਥ ਚੁੱਕਿਆ ਅਤੇ ਤੇਰੇ ਭੋਜਨ ਨੂੰ ਘੱਟ ਕਰ ਦਿੱਤਾ । ਤੈਨੂੰ ਤੇਰੀਆਂ ਦੁਸ਼ਮਣ ਫਲਿਸਤੀਆਂ ਦੀਆਂ ਧੀਆਂ ਦੇ ਅਧੀਨ ਕਰ ਦਿੱਤਾ ਜਿਹੜੀਆਂ, ਤੇਰੇ ਲੁੱਚਪੁਣੇ ਤੋਂ ਸ਼ਰਮਿੰਦਿਆਂ ਹੁੰਦੀਆਂ ਹਨ ।
\v 28 ਫੇਰ ਅੱਸ਼ੂਰੀਆਂ ਨਾਲ ਵਿਭਚਾਰ ਕੀਤਾ ਕਿਉਂ ਜੋ ਤੂੰ ਰੱਜਦੀ ਨਹੀਂ ਸੀ, ਹਾਂ, ਤੂੰ ਉਹਨਾਂ ਨਾਲ ਵੀ ਵਿਭਚਾਰ ਕੀਤਾ, ਪਰ ਤੂੰ ਨਾ ਰੱਜੀ ।
\v 29 ਤੂੰ ਕਸਦੀਆਂ ਦੇ ਦੇਸ ਤੱਕ ਆਪਣੇ ਵਿਭਚਾਰ ਨੂੰ ਖਿਲਾਰਿਆ ਪਰ ਇਸ ਨਾਲ ਵੀ ਤੂੰ ਨਾ ਰੱਜੀ ।
\s5
\v 30 ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਤੇਰਾ ਮਨ ਕਿੰਨਾ ਨਿਰਬਲ ਹੈ ਕਿ ਤੂੰ ਇਹ ਸਭ ਕੁੱਝ ਕਰਦੀ ਹੈਂ, ਜੋ ਇੱਕ ਬੇਸ਼ਰਮ ਅਤੇ ਵੇਸਵਾ ਦਾ ਕੰਮ ਹੈ ।
\v 31 ਇਸ ਲਈ ਕਿ ਤੂੰ ਹਰੇਕ ਸੜਕ ਦੇ ਸਿਰੇ ਤੇ ਆਪਣਾ ਗੁੰਬਦ ਬਣਾਉਂਦੀ ਹੈਂ ਅਤੇ ਹਰੇਕ ਚੌਂਕ ਵਿੱਚ ਆਪਣਾ ਉੱਚਾ ਸਥਾਨ ਤਿਆਰ ਕਰਦੀ ਹੈ, ਤੂੰ ਅਸਲ ਵਿੱਚ ਇੱਕ ਵੇਸਵਾ ਨਹੀਂ ਹੈਂ, ਕਿਉਂ ਜੋ ਆਪਣੇ ਕੰਮ ਲਈ ਖਰਚਾ ਨਹੀਂ ਲੈਂਦੀ ।
\s5
\v 32 ਤੂੰ ਵਿਭਚਾਰਨ ਇਸਰਤੀ ਹੈਂ, ਜਿਹੜੀ ਆਪਣੇ ਪਤੀ ਦੇ ਥਾਂ ਓਪਰੇ ਨੂੰ ਕਬੂਲ ਕਰਦੀ ਹੈ !
\v 33 ਲੋਕ ਸਾਰੀਆਂ ਵੇਸਵਾਵਾਂ ਨੂੰ ਤੋਹਫ਼ੇ ਦਿੰਦੇ ਹਨ, ਪਰ ਤੂੰ ਆਪਣੇ ਯਾਰਾਂ ਨੂੰ ਤੋਹਫ਼ੇ ਅਤੇ ਰਿਸ਼ਵਤ ਦਿੰਦੀ ਹੈਂ, ਤਾਂ ਜੋ ਉਹ ਚੁਫੇਰਿਓਂ ਤੇਰੇ ਕੋਲ ਆਉਣ ਅਤੇ ਤੇਰੇ ਨਾਲ ਵਿਭਚਾਰ ਕਰਨ ।
\v 34 ਤੂੰ ਵਿਭਚਾਰ ਵਿੱਚ ਹੋਰਨਾਂ ਔਰਤਾਂ ਦੇ ਵਾਂਗੂੰ ਨਹੀਂ, ਕਿਉਂ ਜੋ ਵਿਭਚਾਰ ਦੇ ਲਈ ਤੇਰੇ ਪਿੱਛੇ ਕੋਈ ਨਹੀਂ ਆਉਂਦਾ, ਤੂੰ ਪੈਸੇ ਨਹੀਂ ਲੈਂਦੀ ਸਗੋਂ ਆਪ ਦਿੰਦੀ ਹੈਂ, ਸੋ ਤੂੰ ਓਪਰੀ ਹੈਂ !
\s ਯਰੂਸ਼ਲਮ ਨੂੰ ਪਰਮੇਸ਼ੁਰ ਦੀ ਸਜ਼ਾ
\p
\s5
\v 35 ਇਸ ਲਈ ਹੇ ਵਿਭਚਾਰਨ ! ਤੂੰ ਯਹੋਵਾਹ ਦਾ ਬਚਨ ਸੁਣ
\v 36 ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਕਿਉਂਕਿ ਤੂੰ ਆਪਣੀ ਲਾਲਸਾ ਨੂੰ ਵਧਾਇਆ ਅਤੇ ਆਪਣਾ ਨੰਗੇਜ਼ ਆਪਣੇ ਵਿਭਚਾਰ ਦੇ ਕਾਰਨ, ਤੂੰ ਆਪਣੇ ਯਾਰਾਂ ਅੱਗੇ ਖੋਲ੍ਹ ਦਿੱਤਾ ਅਤੇ ਆਪਣੀਆਂ ਸਾਰੀਆਂ ਘਿਣਾਉਣੀਆਂ ਮੂਰਤਾਂ ਦੇ ਕਾਰਨ ਅਤੇ ਤੇਰੇ ਬੱਚਿਆਂ ਦੇ ਲਹੂ ਦੇ ਕਾਰਨ ਜੋ ਤੂੰ ਉਹਨਾਂ ਦੇ ਅੱਗੇ ਚੜ੍ਹਾਇਆ,
\v 37 ਇਸ ਲਈ ਵੇਖ, ਮੈਂ ਤੇਰੇ ਸਾਰੇ ਯਾਰਾਂ ਨੂੰ ਜਿਹਨਾਂ ਨਾਲ ਤੂੰ ਸੰਬੰਧ ਬਣਾਏ, ਉਹਨਾਂ ਸਾਰਿਆਂ ਨੂੰ ਜਿਹਨਾਂ ਨੂੰ ਤੂੰ ਪਿਆਰ ਕਰਦੀ ਸੀ ਅਤੇ ਉਹਨਾਂ ਸਾਰਿਆਂ ਨਾਲ ਜਿਹਨਾਂ ਨਾਲ ਤੂੰ ਵੈਰ ਰੱਖਦੀ ਸੀ, ਇਕੱਠਿਆਂ ਕਰਾਂਗਾ, ਮੈਂ ਉਹਨਾਂ ਨੂੰ ਚਾਰੇ ਪਾਸੇ ਤੋਂ ਤੇਰੀ ਵਿਰੋਧਤਾ ਲਈ ਇਕੱਠਿਆਂ ਕਰਾਂਗਾ । ਉਹਨਾਂ ਦੇ ਸਾਹਮਣੇ ਤੇਰਾ ਪੜਦਾ ਖੋਲ੍ਹਾਂਗਾ, ਤਾਂ ਜੋ ਉਹ ਤੇਰੇ ਸਾਰੇ ਨੰਗੇਜ਼ ਨੂੰ ਵੇਖਣ ।
\s5
\v 38 ਮੈਂ ਤੇਰਾ ਨਿਆਂ ਕਰਾਂਗਾ, ਜਿਵੇਂ ਵਿਭਚਾਰਨ ਔਰਤ ਦਾ ਅਤੇ ਲਹੂ ਵਗਦੀ ਔਰਤ ਦਾ ਨਿਆਂ ਕੀਤਾ ਜਾਂਦਾ ਹੈ ਅਤੇ ਮੈਂ ਕਹਿਰ ਅਤੇ ਅਣਖ ਦਾ ਲਹੂ ਤੇਰੇ ਉੱਤੇ ਲਿਆਵਾਂਗਾ ।
\v 39 ਮੈਂ ਤੈਨੂੰ ਉਹਨਾਂ ਦੇ ਹੱਥ ਵਿੱਚ ਦਿਆਂਗਾ, ਉਹ ਤੇਰਾ ਗੁੰਬਦ ਢਾਹ ਸੁੱਟਣਗੇ, ਤੇਰੇ ਉੱਚੇ ਸਥਾਨ ਤੋੜ ਦੇਣਗੇ ਅਤੇ ਤੇਰੇ ਕੱਪੜੇ ਲਾਹ ਲੈਣਗੇ, ਨਾਲੇ ਤੇਰੇ ਕੀਮਤੀ ਗਹਿਣੇ ਖੋਹ ਲੈਣਗੇ ਅਤੇ ਤੈਨੂੰ ਨੰਗੀ ਧੜੰਗੀ ਕਰਕੇ ਛੱਡ ਜਾਣਗੇ ।
\s5
\v 40 ਉਹ ਤੇਰੇ ਵਿਰੁੱਧ ਇੱਕ ਭੀੜ ਚੜ੍ਹਾ ਲਿਆਉਣਗੇ, ਤੈਨੂੰ ਪੱਥਰਾਂ ਨਾਲ ਮਾਰ ਸੁੱਟਣਗੇ ਅਤੇ ਆਪਣੀਆਂ ਤਲਵਾਰਾਂ ਨਾਲ ਤੈਨੂੰ ਵਿੰਨ੍ਹ ਸੁੱਟਣਗੇ ।
\v 41 ਉਹ ਤੇਰੇ ਘਰਾਂ ਨੂੰ ਅੱਗ ਨਾਲ ਫੂਕ ਦੇਣਗੇ, ਬਹੁਤ ਸਾਰੀਆਂ ਔਰਤਾਂ ਦੀ ਨਿਗਾਹ ਵਿੱਚ ਤੈਨੂੰ ਸਜ਼ਾ ਦੇਣਗੇ, ਮੈਂ ਤੈਨੂੰ ਵਿਭਚਾਰ ਤੋਂ ਰੋਕ ਦਿਆਂਗਾ ਅਤੇ ਤੂੰ ਫੇਰ ਕਿਸੇ ਹੋਰ ਨੂੰ ਖਰਚੀ ਨਾ ਦੇਵੇਂਗੀ ।
\v 42 ਤਦ ਮੇਰਾ ਕਹਿਰ ਤੇਰੇ ਉੱਤੋਂ ਸ਼ਾਂਤ ਹੋ ਜਾਵੇਗਾ ਅਤੇ ਮੇਰਾ ਕ੍ਰੋਧ ਤੇਰੇ ਉੱਤੋਂ ਹੱਟ ਜਾਵੇਗਾ, ਮੈਂ ਸ਼ਾਂਤੀ ਪਾਵਾਂਗਾ ਅਤੇ ਫੇਰ ਕ੍ਰੋਧ ਨਹੀਂ ਕਰਾਂਗਾ ।
\s5
\v 43 ਕਿਉਂ ਜੋ ਤੂੰ ਆਪਣੀ ਜੁਆਨੀ ਦੇ ਦਿਨਾਂ ਨੂੰ ਯਾਦ ਨਾ ਕੀਤਾ ਅਤੇ ਇਹਨਾਂ ਸਾਰੀਆਂ ਗੱਲਾਂ ਨਾਲ ਮੈਨੂੰ ਕ੍ਰੋਧਿਤ ਕੀਤਾ, ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਮੈਂ ਤੇਰੇ ਕੁਰਾਹੇ ਪੈਣ ਦਾ ਫਲ ਤੈਨੂੰ ਦਿਆਂਗਾ ਅਤੇ ਤੂੰ ਅੱਗੇ ਲਈ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਲੁੱਚਪੁਣੇ ਨਾਲ ਕਰਦੀ ਹੀ ਨਾ ਜਾਵੇਂਗੀ ।
\s ਜੇਹੀ ਮਾਂ ਤੇਹੀ ਪੁੱਤਰੀ
\p
\s5
\v 44 ਵੇਖ, ਸਾਰੇ ਕਹਾਵਤਾਂ ਆਖਣ ਵਾਲੇ ਤੇਰੇ ਵਿਰੁੱਧ ਇਹ ਕਹਾਵਤ ਆਖਣਗੇ ਕਿ "ਜੇਹੀ ਮਾਂ ਤੇਹੀ ਧੀ" ।
\v 45 ਤੂੰ ਆਪਣੀ ਉਸ ਮਾਂ ਦੀ ਧੀ ਹੈਂ, ਜਿਹੜੀ ਆਪਣੇ ਪਤੀ ਅਤੇ ਆਪਣੇ ਬੱਚਿਆਂ ਤੋਂ ਘਿਣ ਕਰਦੀ ਸੀ ਅਤੇ ਤੂੰ ਆਪਣੀਆਂ ਉਹਨਾਂ ਭੈਣਾਂ ਦੀ ਭੈਣ ਹੈਂ, ਜਿਹੜੀਆਂ ਆਪਣੇ ਪਤੀਆਂ ਅਤੇ ਬੱਚਿਆਂ ਤੋਂ ਘਿਣ ਕਰਦੀਆਂ ਸਨ, ਤੇਰੀ ਮਾਂ ਹਿੱਤੀ ਅਤੇ ਤੇਰਾ ਪਿਓ ਅਮੂਰੀ ਸੀ ।
\s5
\v 46 ਤੇਰੀ ਵੱਡੀ ਭੈਣ ਸਾਮਰਿਯਾ ਹੈ, ਜੋ ਤੇਰੇ ਖੱਬੇ ਪਾਸੇ ਵੱਸਦੀ ਹੈ, ਉਹ ਅਤੇ ਉਹ ਦੀਆਂ ਧੀਆਂ, ਅਤੇ ਤੇਰੀ ਛੋਟੀ ਭੈਣ ਜੋ ਤੇਰੇ ਸੱਜੇ ਪਾਸੇ ਵੱਸਦੀ ਹੈ, ਸਦੂਮ ਅਤੇ ਉਸ ਦੀਆਂ ਧੀਆਂ ਹਨ ।
\s5
\v 47 ਪਰ ਤੂੰ ਕੇਵਲ ਉਹਨਾਂ ਦੇ ਰਾਹਾਂ ਉੱਤੇ ਨਹੀਂ ਤੁਰ੍ਹੀ ਅਤੇ ਕੇਵਲ ਉਹਨਾਂ ਵਰਗੇ ਘਿਣਾਉਣੇ ਕੰਮ ਨਹੀਂ ਕੀਤੇ, ਜਾਣੋ ਇਹ ਤਾਂ ਇੱਕ ਨਿੱਕੀ ਜਿਹੀ ਗੱਲ ਸੀ, ਸਗੋਂ ਤੂੰ ਉਹਨਾਂ ਨਾਲੋਂ ਆਪਣਿਆਂ ਸਾਰਿਆਂ ਮਾਰਗਾਂ ਵਿੱਚ ਬਹੁਤ ਭੈੜੀ ਨਿੱਕਲੀ ।
\v 48 ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਕਿ ਤੇਰੀ ਭੈਣ ਸਦੂਮ ਨੇ ਇਸ ਤਰ੍ਹਾਂ ਨਹੀਂ ਕੀਤਾ, ਨਾ ਉਹ ਨੇ, ਨਾ ਉਹਨਾਂ ਦੀਆਂ ਧੀਆਂ ਨੇ, ਜਿਹਾ ਤੂੰ ਅਤੇ ਤੇਰੀਆਂ ਧੀਆਂ ਨੇ ਕੀਤਾ ਹੈ ।
\s5
\v 49 ਵੇਖ, ਤੇਰੀ ਭੈਣ ਸਦੂਮ ਦਾ ਅਪਰਾਧ ਇਹ ਸੀ ਕਿ ਉਹ ਆਪਣੀਆਂ ਧੀਆਂ ਸਮੇਤ ਘਮੰਡ ਕਰਦੀ, ਬੇਪਰਵਾਹ ਸੀ ਅਤੇ ਬਿਨਾਂ ਚਿੰਤਾ ਤੋਂ ਰਹਿੰਦੀ ਸੀ, ਪਰ ਉਹਨਾਂ ਨੇ ਗ਼ਰੀਬ ਤੇ ਲੋੜਵੰਦ ਨੂੰ ਸਹਾਰਾ ਨਾ ਦਿੱਤਾ ।
\v 50 ਉਹ ਹੰਕਾਰਨਾਂ ਸਨ ਅਤੇ ਉਹਨਾਂ ਨੇ ਮੇਰੇ ਸਾਹਮਣੇ ਘਿਣਾਉਣੇ ਕੰਮ ਕੀਤੇ, ਇਸ ਲਈ ਜਦੋਂ ਮੈਂ ਵੇਖਿਆ ਤਾਂ ਉਹਨਾਂ ਨੂੰ ਦੂਰ ਕਰ ਦਿੱਤਾ ।
\s5
\v 51 ਸਾਮਰਿਯਾ ਨੇ ਤੇਰੇ ਨਾਲੋਂ ਅੱਧੇ ਪਾਪ ਵੀ ਨਹੀਂ ਕੀਤੇ, ਪਰ ਤੂੰ ਉਹਨਾਂ ਦੇ ਨਾਲੋਂ ਬਹੁਤ ਘਿਣਾਉਣੇ ਕੰਮ ਕੀਤੇ ਹਨ, ਇਸ ਲਈ ਤੇਰੇ ਨਾਲੋਂ ਤੇਰੀਆਂ ਭੈਣਾ ਨਿਰਦੋਸ਼ੀ ਹਨ ।
\v 52 ਇਸ ਲਈ ਤੂੰ ਆਪ ਜੋ ਆਪਣੀਆਂ ਭੈਣਾਂ ਨੂੰ ਦੋਸ਼ਣਾਂ ਦੱਸਦੀ ਹੈਂ, ਇਹਨਾਂ ਪਾਪਾਂ ਦੇ ਕਾਰਨ ਜੋ ਤੂੰ ਕੀਤੇ, ਜੋ ਉਹਨਾਂ ਦੇ ਪਾਪਾਂ ਨਾਲੋਂ ਬਹੁਤ ਘਿਣਾਉਣੇ ਹਨ, ਤੂੰ ਸ਼ਰਮਿੰਦੀ ਹੋ । ਉਹ ਤੇਰੇ ਨਾਲੋਂ ਧਰਮੀ ਹਨ, ਇਸ ਲਈ ਤੂੰ ਸ਼ਰਮਿੰਦੀ ਹੋ ਅਤੇ ਸ਼ਰਮ ਕਰ ਕਿਉਂ ਜੋ ਤੇਰੀਆਂ ਭੈਣਾਂ ਤੇਰੇ ਨਾਲੋਂ ਧਰਮੀ ਜਾਪਦੀਆਂ ਹਨ ।
\s ਸਦੂਮ ਅਤੇ ਸਾਮਰਿਯਾ ਦੀ ਫਿਰ ਤੋਂ ਸਥਾਪਨਾ
\p
\s5
\v 53 ਮੈਂ ਉਹਨਾਂ ਦੀ ਗੁਲਾਮੀ ਨੂੰ ਖਤਮ ਕਰ ਦਿਆਂਗਾ ਅਰਥਾਤ ਸਦੂਮ ਅਤੇ ਉਸ ਦੀਆਂ ਧੀਆਂ ਦੀ ਗੁਲਾਮੀ ਨੂੰ, ਸਾਮਰਿਯਾ ਅਤੇ ਉਸ ਦੀਆਂ ਧੀਆਂ ਦੀ ਗੁਲਾਮੀ ਨੂੰ ਅਤੇ ਉਹਨਾਂ ਦੇ ਵਿੱਚ ਤੇਰੇ ਗੁਲਾਮਾਂ ਦੀ ਗੁਲਾਮੀ ਨੂੰ,
\v 54 ਤਾਂ ਜੋ ਤੂੰ ਆਪਣੀ ਨਮੋਸ਼ੀ ਆਪ ਚੁੱਕੇ ਅਤੇ ਆਪਣੇ ਸਾਰੇ ਕੰਮਾਂ ਤੋਂ ਸ਼ਰਮਿੰਦੀ ਹੋਵੇ, ਕਿਉਂ ਜੋ ਇਹ ਉਹਨਾਂ ਲਈ ਤਸੱਲੀ ਦਾ ਕਾਰਨ ਹੋਵੇਗਾ ।
\v 55 ਤੇਰੀਆਂ ਭੈਣਾਂ ਸਦੂਮ ਅਤੇ ਸਾਮਰਿਯਾ ਆਪਣੀਆਂ ਆਪਣੀਆਂ ਧੀਆਂ ਸਮੇਤ ਮੁੜ ਪਹਿਲੀ ਹਾਲਤ ਤੇ ਆ ਜਾਣਗੀਆਂ, ਤੂੰ ਅਤੇ ਤੇਰੀਆਂ ਧੀਆਂ ਮੁੜ ਆਪਣੀ ਪਹਿਲੀ ਹਾਲਤ ਤੇ ਆ ਜਾਣਗੀਆਂ ।
\s5
\v 56 ਤੂੰ ਆਪਣੇ ਘਮੰਡ ਦੇ ਦਿਨਾਂ ਵਿੱਚ ਆਪਣੀ ਭੈਣ ਸਦੂਮ ਦਾ ਨਾਮ ਆਪਣੇ ਮੂੰਹ ਨਾਲ ਨਹੀਂ ਲੈਂਦੀ ਸੀ ।
\v 57 ਜਦ ਤੱਕ ਤੇਰੀ ਬੁਰਾਈ ਪਰਗਟ ਨਹੀਂ ਹੋਈ, ਜਦੋਂ ਅਰਾਮ ਦੀਆਂ ਧੀਆਂ ਨੇ ਅਤੇ ਉਹਨਾਂ ਸਾਰੀਆਂ ਨੇ ਜੋ ਉਹਨਾਂ ਦੇ ਆਲੇ-ਦੁਆਲੇ ਸਨ ਤੈਨੂੰ ਨਫ਼ਰਤ ਕੀਤੀ ਅਤੇ ਫਲਿਸਤੀਆਂ ਦੀਆਂ ਧੀਆਂ ਨੇ ਚਾਰੇ ਪਾਸਿਓਂ ਤੋਂ ਤੈਨੂੰ ਬੁਰਾ ਆਖਿਆ ।
\v 58 ਯਹੋਵਾਹ ਦਾ ਵਾਕ ਹੈ, ਤੂੰ ਆਪਣੇ ਲੁੱਚਪੁਣੇ ਨੂੰ ਅਤੇ ਘਿਰਣਾ ਜੋਗ ਕੰਮਾਂ ਨੂੰ ਚੁੱਕਿਆ ਹੈ ।
\s ਇੱਕ ਨੇਮ ਜੋ ਸਦਾ ਤੱਕ ਰਹੇਗਾ
\p
\s5
\v 59 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਤੇਰੇ ਨਾਲ ਇਹੋ ਜਿਹਾ ਵਰਤਾਓ ਕਰਾਂਗਾ ਜਿਹੋ ਜਿਹੇ ਕੰਮ ਤੂੰ ਕੀਤੇ, ਇਸ ਲਈ ਕਿ ਤੂੰ ਨੇਮ ਦੇ ਤੋੜਨ ਵਿੱਚ ਸਹੁੰ ਨੂੰ ਤੁੱਛ ਸਮਝਿਆ,
\s5
\v 60 ਤਾਂ ਵੀ ਮੈਂ ਆਪਣੇ ਉਸ ਨੇਮ ਨੂੰ ਜੋ ਤੇਰੀ ਜੁਆਨੀ ਦੇ ਦਿਨਾਂ ਵਿੱਚ ਤੇਰੇ ਨਾਲ ਸੀ, ਚੇਤੇ ਰੱਖਾਂਗਾ ਅਤੇ ਸਦਾ ਦਾ ਨੇਮ ਤੇਰੇ ਨਾਲ ਕਾਇਮ ਕਰਾਂਗਾ ।
\v 61 ਜਦੋਂ ਤੂੰ ਆਪਣੀ ਛੋਟੀ ਤੇ ਵੱਡੀ ਭੈਣ ਨੂੰ ਆਪਣੇ ਨਾਲ ਮਿਲਾਵੇਂਗੀ, ਤਦ ਤੂੰ ਆਪਣੀਆਂ ਪਿੱਛਲੀਆਂ ਚਾਲਾਂ ਨੂੰ ਚੇਤੇ ਕਰਕੇ ਸ਼ਰਮਿੰਦੀ ਹੋਵੇਂਗੀ ਅਤੇ ਮੈਂ ਉਹਨਾਂ ਨੂੰ ਧੀਆਂ ਕਰਕੇ ਤੈਨੂੰ ਦਿਆਂਗਾ, ਪਰ ਇਹ ਤੇਰੇ ਨੇਮ ਦੇ ਅਨੁਸਾਰ ਨਹੀਂ ਹੈ ।
\s5
\v 62 ਮੈਂ ਆਪਣਾ ਨੇਮ ਤੇਰੇ ਨਾਲ ਬੰਨ੍ਹਾਂਗਾ ਅਤੇ ਤੂੰ ਜਾਣੇਗੀ ਕਿ ਯਹੋਵਾਹ ਮੈਂ ਹਾਂ,
\v 63 ਤਾਂ ਜੋ ਤੂੰ ਚੇਤੇ ਕਰਕੇ ਸ਼ਰਮ ਕਰੇਂ ਅਤੇ ਸ਼ਰਮ ਦੇ ਮਾਰੇ ਫੇਰ ਕਦੇ ਆਪਣਾ ਮੂੰਹ ਨਾ ਖੋਲ੍ਹੇਂ, ਜਦੋਂ ਕਿ ਮੈਂ ਸਭੋ ਕੁੱਝ ਜੋ ਤੂੰ ਕੀਤਾ ਹੈ ਮਾਫ਼ ਕਰ ਦਿਆਂ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\c 17
\s ਉਕਾਬਾਂ ਅਤੇ ਅੰਗੂਰ ਦੀ ਵੇਲ ਦਾ ਦ੍ਰਿਸ਼ਟਾਂਤ
\p
\v 1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 2 ਹੇ ਮਨੁੱਖ ਦੇ ਪੁੱਤਰ, ਇੱਕ ਬੁਝਾਰਤ ਬੁੱਝ ਅਤੇ ਇਸਰਾਏਲ ਦੇ ਘਰਾਣੇ ਅੱਗੇ ਇੱਕ ਕਹਾਵਤ ਆਖ ।
\v 3 ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਹੈ, ਇੱਕ ਵੱਡਾ ਉਕਾਬ, ਜਿਸ ਦੇ ਵੱਡੇ ਖੰਭ ਅਤੇ ਲੰਮੀਆਂ ਬਾਹਾਂ ਸਨ, ਜੋ ਰੰਗ-ਬਰੰਗੇ ਖੰਭਾਂ ਨਾਲ ਭਰਿਆ ਹੋਇਆ ਸੀ, ਉਹ ਲਬਾਨੋਨ ਕੋਲ ਆਇਆ ਅਤੇ ਉਹ ਨੇ ਦਿਉਦਾਰ ਰੁੱਖ ਦੀ ਟੀਸੀ ਲਈ ।
\v 4 ਉਹ ਸਭ ਤੋਂ ਉੱਚੀ ਟਹਿਣੀ ਭੰਨ ਕੇ ਵਪਾਰ ਕਰਨ ਵਾਲੇ ਦੇ ਦੇਸ ਵਿੱਚ ਲੈ ਗਿਆ ਅਤੇ ਵਪਾਰੀਆਂ ਦੇ ਸ਼ਹਿਰ ਵਿੱਚ ਉਸ ਨੂੰ ਲਾ ਦਿੱਤਾ ।
\s5
\v 5 ਨਾਲੇ ਉਹ ਉਸ ਧਰਤੀ ਦਾ ਬੀਜ ਵੀ ਲੈ ਗਿਆ ਅਤੇ ਉਹ ਨੂੰ ਉਪਜਾਊ ਖੇਤ ਵਿੱਚ ਬੀਜਿਆ । ਉਸ ਨੇ ਉਹ ਨੂੰ ਬਹੁਤਿਆਂ ਪਾਣੀਆਂ ਦੇ ਕੰਢੇ ਬੇਦ ਦੇ ਰੁੱਖ ਵਾਂਗੂੰ ਲਾਇਆ ।
\v 6 ਉਹ ਵਧਿਆ ਅਤੇ ਉਹ ਅੰਗੂਰ ਦਾ ਛਤਰੀ ਧਾਰ ਇੱਕ ਛੋਟਾ ਜਿਹਾ ਰੁੱਖ ਬਣ ਗਿਆ, ਉਸ ਦੀਆਂ ਟਹਿਣੀਆਂ ਉਹ ਦੇ ਵੱਲ ਝੁਕੀਆਂ ਹੋਈਆਂ ਸਨ ਅਤੇ ਉਸ ਦੀਆਂ ਜੜ੍ਹਾਂ ਉਹ ਦੇ ਹੇਠਾਂ ਸਨ, ਸੋ ਉਹ ਅੰਗੂਰੀ ਬੇਲ ਬਣੀ । ਉਸ ਦੀਆਂ ਟਹਿਣੀਆਂ ਨਿੱਕਲੀਆਂ ਅਤੇ ਉਸ ਦੀਆਂ ਪੱਤੀਆਂ ਵਧੀਆਂ ।
\s5
\v 7 ਇੱਕ ਹੋਰ ਵੱਡਾ ਉਕਾਬ ਸੀ, ਜਿਸ ਦੇ ਖੰਭ ਵੱਡੇ ਅਤੇ ਵਾਲ਼ ਬਹੁਤ ਸਨ, ਤਾਂ ਵੇਖੋ, ਇਸ ਅੰਗੂਰੀ ਬੇਲ ਨੇ ਆਪਣੀਆਂ ਜੜ੍ਹਾਂ ਉਸ ਵੱਲ ਮੋੜੀਆਂ ਅਤੇ ਆਪਣੀ ਕਿਆਰੀ ਵਿੱਚੋਂ ਜਿੱਥੇ ਉਹ ਲਾਇਆ ਹੋਇਆ ਸੀ, ਆਪਣੀਆਂ ਟਹਿਣੀਆਂ ਉਸ ਵੱਲ ਵਧਾਈਆਂ, ਤਾਂ ਜੋ ਉਕਾਬ ਉਸ ਨੂੰ ਸਿੰਜੇ ।
\v 8 ਇਹ ਚੰਗੇ ਖੇਤ ਵਿੱਚ ਬਹੁਤੇ ਪਾਣੀਆਂ ਦੇ ਕੋਲ ਲਾਇਆ ਗਿਆ ਸੀ, ਤਾਂ ਜੋ ਉਸ ਦੀਆਂ ਟਹਿਣੀਆਂ ਨਿੱਕਲਣ, ਉਹ ਦੇ ਵਿੱਚ ਫਲ ਲੱਗਣ ਅਤੇ ਇਹ ਵਧੀਆ ਅੰਗੂਰ ਹੋਵੇ ।
\s5
\v 9 ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਇਹ ਖੁਸ਼ਹਾਲ ਹੋਵੇਗੀ ? ਕੀ ਉਹ ਉਸ ਨੂੰ ਜੜ੍ਹਾਂ ਤੋਂ ਨਾ ਪੁੱਟ ਸੁੱਟੇਗਾ ਅਤੇ ਇਸ ਦਾ ਫਲ ਨਾ ਤੋੜ ਸੁੱਟੇਗਾ ਭਈ ਇਹ ਸੁੱਕ ਜਾਵੇ ਅਤੇ ਇਹ ਦੇ ਸਾਰੇ ਹਰੇ ਪੱਤੇ ਸੁੱਕ ਜਾਣ ? ਇਸ ਨੂੰ ਜੜ੍ਹਾਂ ਤੋਂ ਪੁੱਟਣ ਦੇ ਲਈ ਬਹੁਤੇ ਲੋਕਾਂ ਅਤੇ ਬਹੁਤੇ ਜ਼ੋਰ ਦੀ ਲੋੜ ਨਾ ਹੋਵੇਗੀ ।
\v 10 ਵੇਖੋ, ਇਹ ਲਾਈ ਤਾਂ ਗਈ ਹੈ ਪਰ ਕੀ ਇਹ ਫਲ ਵੀ ਦੇਵੇਗੀ ? ਕੀ ਇਹ ਪੁਰੇ ਦੀ ਹਵਾ ਲੱਗਦਿਆ ਹੀ ਇਹ ਪੂਰੀ ਤਰ੍ਹਾਂ ਨਾਲ ਸੁੱਕ ਨਾ ਜਾਵੇਗੀ ? ਇਹ ਆਪਣੀਆਂ ਕਿਆਰੀਆਂ ਵਿੱਚ ਹੀ ਸੁੱਕ ਜਾਵੇਗੀ ।
\s ਦ੍ਰਿਸ਼ਟਾਂਤ ਦਾ ਅਰਥ
\p
\s5
\v 11 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 12 ਇਸ ਵਿਦਰੋਹੀ ਘਰਾਣੇ ਨੂੰ ਤੂੰ ਆਖ, ਕੀ ਤੁਸੀਂ ਇਹਨਾਂ ਗੱਲਾਂ ਦਾ ਅਰਥ ਨਹੀਂ ਜਾਣਦੇ ? ਉਹਨਾਂ ਨੂੰ ਆਖ ਕਿ ਵੇਖੋ, ਬਾਬਲ ਦੇ ਰਾਜੇ ਨੇ ਯਰੂਸ਼ਲਮ ਉੱਤੇ ਹਮਲਾ ਕੀਤਾ, ਉਸ ਦੇ ਰਾਜੇ ਨੂੰ ਅਤੇ ਉਸ ਦੇ ਹਾਕਮਾਂ ਨੂੰ ਫੜ੍ਹ ਕੇ ਆਪਣੇ ਨਾਲ ਬਾਬਲ ਨੂੰ ਲੈ ਗਿਆ ।
\s5
\v 13 ਉਹ ਨੇ ਸ਼ਾਹੀ ਵੰਸ਼ ਵਿੱਚੋਂ ਇੱਕ ਨੂੰ ਲੈ ਕੇ ਉਸ ਦੇ ਨਾਲ ਨੇਮ ਬੰਨ੍ਹਿਆ ਅਤੇ ਉਸ ਤੋਂ ਸਹੁੰ ਲਈ ਅਤੇ ਦੇਸ ਦੇ ਸੂਰਮਿਆਂ ਨੂੰ ਵੀ ਲੈ ਗਿਆ,
\v 14 ਤਾਂ ਜੋ ਉਹ ਰਾਜ ਪੂਰੀ ਤਰ੍ਹਾਂ ਅਧੀਨ ਹੋ ਜਾਵੇ ਅਤੇ ਫਿਰ ਸਿਰ ਨਾ ਚੁੱਕੇ, ਸਗੋਂ ਉਹ ਦੇ ਨੇਮ ਨੂੰ ਕਾਇਮ ਰੱਖ ਕੇ ਖੜਾ ਰਹੇ ।
\s5
\v 15 ਪਰ ਉਹ ਨੇ ਬਹੁਤ ਸਾਰੇ ਮਨੁੱਖ ਤੇ ਘੋੜੇ ਲੈਣ ਲਈ ਮਿਸਰ ਵਿੱਚ ਏਲਚੀ ਭੇਜ ਕੇ ਉਸ ਦੇ ਵਿਰੁੱਧ ਵਿਦਰੋਹੀ ਹੋ ਗਿਆ । ਕੀ ਉਹ ਸਫ਼ਲ ਹੋਵੇਗਾ ? ਕੀ ਅਜਿਹਾ ਕਰਨ ਵਾਲਾ ਬਚ ਸਕਦਾ ਹੈ ? ਕੀ ਉਹ ਨੇਮ ਭੰਨ ਕੇ ਵੀ ਬਚ ਜਾਵੇਗਾ ?
\v 16 ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੀ ਜਾਨ ਦੀ ਸਹੁੰ ! ਉਹ ਉਸੇ ਥਾਂ ਜਿੱਥੇ ਉਸ ਰਾਜੇ ਦਾ ਵਾਸ ਹੈ, ਜਿਸ ਨੇ ਉਹ ਨੂੰ ਰਾਜਾ ਬਣਾਇਆ, ਜਿਸ ਦੀ ਸਹੁੰ ਨੂੰ ਉਸ ਨੇ ਤੁੱਛ ਜਾਣਿਆ ਅਤੇ ਜਿਹੜਾ ਨੇਮ ਉਹ ਨੇ ਭੰਗ ਕੀਤਾ ਅਰਥਾਤ ਬਾਬਲ ਵਿੱਚ ਉਸੇ ਦੇ ਕੋਲ ਮਰੇਗਾ ।
\s5
\v 17 ਨਾ ਫ਼ਿਰਊਨ ਆਪਣੇ ਵੱਡਿਆਂ ਸੂਰਮਿਆਂ ਨੂੰ ਅਤੇ ਬਹੁਤੀ ਸਭਾ ਨੂੰ ਲੈ ਕੇ ਲੜਾਈ ਵਿੱਚ ਉਹ ਦੇ ਲਈ ਕੁੱਝ ਕਰ ਸਕੇਗਾ, ਜਦੋਂ ਬਾਬੁਲ ਦੇ ਲੋਕ ਮੋਰਚਾ ਬੰਨ੍ਹਦੇ ਹੋਣ ਅਤੇ ਬੁਰਜ ਬਣਾਉਂਦੇ ਹੋਣ ਕਿ ਬਹੁਤ ਸਾਰੀਆਂ ਜਾਨਾਂ ਨੂੰ ਮਾਰ ਦੇਣ ।
\v 18 ਕਿਉਂ ਜੋ ਉਸ ਨੇ ਸਹੁੰ ਨੂੰ ਤੁੱਛ ਜਾਣਿਆ ਅਤੇ ਉਸ ਨੇਮ ਨੂੰ ਤੋੜਿਆ ਅਤੇ ਹੱਥ ਤੇ ਹੱਥ ਮਾਰ ਕੇ ਉਸ ਨੇ ਇਹ ਸਭ ਕੁੱਝ ਕੀਤਾ, ਇਸ ਲਈ ਉਹ ਬਚ ਨਹੀਂ ਸਕੇਗਾ ।
\s5
\v 19 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਮੇਰੀ ਹੀ ਸਹੁੰ ਹੈ ਜਿਹ ਨੂੰ ਉਹ ਨੇ ਤੁੱਛ ਜਾਣਿਆ ਅਤੇ ਉਹ ਮੇਰਾ ਹੀ ਨੇਮ ਹੈ ਜਿਹੜਾ ਉਹ ਨੇ ਤੋੜਿਆ । ਮੈਂ ਜ਼ਰੂਰ ਇਹ ਸਭ ਕੁੱਝ ਉਹ ਦੇ ਸਿਰ ਉੱਤੇ ਲਿਆਵਾਂਗਾ
\v 20 ਅਤੇ ਮੈਂ ਆਪਣਾ ਜਾਲ਼ ਉਹ ਦੇ ਉੱਤੇ ਪਾਵਾਂਗਾ ਅਤੇ ਉਹ ਮੇਰੀ ਫਾਹੀ ਵਿੱਚ ਫਸ ਜਾਵੇਗਾ ਅਤੇ ਮੈਂ ਉਹ ਨੂੰ ਬਾਬਲ ਲੈ ਆਵਾਂਗਾ ਅਤੇ ਜਿਹੜੀ ਉਸ ਨੇ ਮੇਰੇ ਵਿਰੁੱਧ ਬੇਈਮਾਨੀ ਕੀਤੀ ਹੈ, ਉਹ ਦੀ ਬੇਈਮਾਨੀ ਦੇ ਬਾਰੇ ਉੱਥੇ ਉਸ ਦੇ ਕੋਲੋਂ ਪੁੱਛ-ਗਿੱਛ ਕਰਾਂਗਾ ।
\v 21 ਉਹ ਦੇ ਜੱਥੇ ਦੇ ਸਾਰੇ ਭਗੌੜੇ ਤਲਵਾਰ ਨਾਲ ਮਾਰੇ ਜਾਣਗੇ ਅਤੇ ਜੋ ਬਚ ਰਹਿਣਗੇ ਉਹ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰੇ ਜਾਣਗੇ ਭਈ ਤੁਸੀਂ ਜਾਣੋਗੇ, ਕਿ ਮੈਂ ਯਹੋਵਾਹ ਨੇ ਇਹ ਫ਼ਰਮਾਇਆ ਹੈ ।
\s ਪਰਮੇਸ਼ੁਰ ਦਾ ਵਾਅਦਾ
\p
\s5
\v 22 ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਕਰੂੰਬਲ ਸਿਰ ਉੱਤੋਂ ਕੱਟ ਲਵਾਂਗਾ ਅਤੇ ਉਹ ਨੂੰ ਇੱਕ ਉੱਚੇ ਪਹਾੜ ਦੀ ਚੋਟੀ ਤੇ ਲਾਵਾਂਗਾ ।
\v 23 ਮੈਂ ਉਹ ਨੂੰ ਇਸਰਾਏਲ ਦੇ ਉੱਚੇ ਪਹਾੜ ਉੱਤੇ ਲਾਵਾਂਗਾ ਅਤੇ ਉਹ ਕਰੂੰਬਲਾਂ ਕੱਢੇਗਾ ਅਤੇ ਫਲੇਗਾ ਅਤੇ ਵਧੀਆ ਦਿਆਰ ਹੋਵੇਗਾ ਅਤੇ ਹਰ ਪ੍ਰਕਾਰ ਦੇ ਖੰਭ ਵਾਲੇ ਪੰਛੀ ਉਹ ਦੇ ਹੇਠਾਂ ਵੱਸਣਗੇ, ਉਹ ਉਸ ਦੀਆਂ ਟਹਿਣੀਆਂ ਦੀ ਛਾਂ ਵਿੱਚ ਵੱਸਣਗੇ ।
\s5
\v 24 ਖੇਤ ਦੇ ਸਾਰੇ ਰੁੱਖ ਜਾਣਨਗੇ ਕਿ ਮੈਂ ਯਹੋਵਾਹ ਨੇ ਉੱਚੇ ਰੁੱਖ ਨੂੰ ਨਿੱਕਾ ਕੀਤਾ ਅਤੇ ਨਿੱਕੇ ਨੂੰ ਉੱਚਾ ਕੀਤਾ, ਹਰੇ ਰੁੱਖ ਨੂੰ ਸੁਕਾ ਦਿੱਤਾ ਅਤੇ ਸੁੱਕੇ ਰੁੱਖ ਨੂੰ ਹਰਾ ਕੀਤਾ । ਮੈਂ ਯਹੋਵਾਹ ਨੇ ਆਖਿਆ ਅਤੇ ਕਰ ਵਿਖਾਇਆ ।
\s5
\c 18
\s ਵਿਅਕਤੀਗਤ ਜਿੰਮੇਵਾਰੀ
\p
\v 1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 2 ਤੁਸੀਂ ਇਸਰਾਏਲ ਦੀ ਭੂਮੀ ਦੇ ਵਿਰੁੱਧ ਕਿਉਂ ਇਹ ਕਹਾਵਤ ਆਖਦੇ ਹੋ ਕਿ ਪਿਤਾਵਾਂ ਨੇ ਖੱਟੇ ਅੰਗੂਰ ਖਾਧੇ ਅਤੇ ਬੱਚਿਆਂ ਦੇ ਦੰਦ ਦੁੱਖਣ ਲੱਗ ਪਏ ?
\s5
\v 3 ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਤੁਸੀਂ ਫੇਰ ਇਸਰਾਏਲ ਵਿੱਚ ਇਹ ਕਹਾਵਤ ਨਹੀਂ ਆਖੋਗੇ ।
\v 4 ਵੇਖੋ, ਸਾਰੀਆਂ ਜਾਨਾਂ ਮੇਰੀਆਂ ਹਨ । ਜਿਹੀ ਪਿਉ ਦੀ ਜਾਨ, ਵੈਸੀ ਹੀ ਪੁੱਤਰ ਦੀ ਜਾਨ ਵੀ ਮੇਰੀ ਹੈ । ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ ।
\s5
\v 5 ਪਰ ਜਿਹੜਾ ਮਨੁੱਖ ਧਰਮੀ ਹੈ ਅਤੇ ਉਹ ਦੇ ਕੰਮ ਨਿਆਂ ਅਤੇ ਧਰਮ ਦੇ ਹਨ ।
\v 6 ਜਿਸ ਨੇ ਪਹਾੜਾਂ ਉੱਤੇ ਨਹੀਂ ਖਾਧਾ, ਨਾ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਅੱਖ ਚੁੱਕੀ, ਨਾ ਆਪਣੇ ਗੁਆਂਢੀ ਦੀ ਪਤਨੀ ਨੂੰ ਭ੍ਰਿਸ਼ਟ ਕੀਤਾ, ਨਾ ਮਾਸਿਕ ਧਰਮ ਵਾਲੀ ਔਰਤ ਦੇ ਨੇੜੇ ਗਿਆ,
\s5
\v 7 ਨਾ ਕਿਸੇ ਨੂੰ ਦੁੱਖੀ ਕੀਤਾ, ਕਰਜ਼ਾਈ ਦੀ ਗਿਰਵੀ ਰੱਖੀ ਹੋਈ ਚੀਜ਼ ਮੋੜ ਦਿੱਤੀ ਅਤੇ ਜਬਰ ਕਰ ਕੇ ਕੁੱਝ ਖੋਹ ਨਹੀਂ ਲਿਆ ਪਰ ਭੁੱਖਿਆਂ ਨੂੰ ਆਪਣੀ ਰੋਟੀ ਖੁਆਈ ਅਤੇ ਨੰਗਿਆਂ ਨੂੰ ਕੱਪੜੇ ਪਵਾਏ ।
\v 8 ਵਿਆਜ ਉੱਤੇ ਲੈਣ-ਦੇਣ ਨਹੀਂ ਕੀਤਾ, ਨਾ ਵਿਆਜ ਲਿਆ ਅਤੇ ਆਪਣਾ ਹੱਥ ਬਦੀ ਵੱਲ ਮੋੜਿਆ ਅਤੇ ਮਨੁੱਖਾਂ ਵਿੱਚ ਸੱਚਾ ਨਿਆਂ ਕੀਤਾ ।
\v 9 ਮੇਰੀਆਂ ਬਿਧੀਆਂ ਉੱਤੇ ਤੁਰਿਆ ਅਤੇ ਮੇਰੇ ਹੁਕਮਾਂ ਦੀ ਪਾਲਣਾ ਕੀਤੀ, ਤਾਂ ਜੋ ਸੱਚਾਈ ਨਾਲ ਕੰਮ ਚਲਾਵੇ, ਉਹ ਧਰਮੀ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਹ ਜ਼ਰੂਰ ਜੀਉਂਦਾ ਰਹੇਗਾ ।
\s5
\v 10 ਪਰ ਜੇਕਰ ਉਸ ਦੇ ਘਰ ਪੁੱਤਰ ਜੰਮੇ ਜਿਹੜਾ ਲੁਟੇਰਾ ਹੋਵੇ, ਖੂਨ ਕਰੇ ਅਤੇ ਇਹਨਾਂ ਕੰਮਾਂ ਵਿੱਚੋਂ ਕੋਈ ਇੱਕ ਕੰਮ ਕਰੇ
\v 11 ਅਤੇ ਇਹਨਾਂ ਬਿਧੀਆਂ ਨੂੰ ਪੂਰਾ ਨਾ ਕਰੇ, ਸਗੋਂ ਪਹਾੜਾਂ ਉੱਤੇ ਖਾਵੇ ਅਤੇ ਆਪਣੇ ਗੁਆਂਢੀ ਦੀ ਪਤਨੀ ਨੂੰ ਭ੍ਰਿਸ਼ਟ ਕਰੇ,
\s5
\v 12 ਦੀਨ ਅਤੇ ਕੰਗਾਲ ਉੱਤੇ ਜ਼ੁਲਮ ਕਰੇ, ਜ਼ੁਲਮ ਕਰ ਕੇ ਲੁੱਟ-ਖੋਹ ਕਰੇ, ਗਿਰਵੀ ਰੱਖੀ ਹੋਈ ਚੀਜ਼ ਮੋੜ ਕੇ ਨਾ ਦੇਵੇ, ਮੂਰਤੀਆਂ ਵੱਲ ਆਪਣੀਆਂ ਅੱਖਾਂ ਚੁੱਕੇ ਅਤੇ ਘਿਣਾਉਣਾ ਕੰਮ ਕਰੇ,
\v 13 ਵਿਆਜ ਉੱਤੇ ਲੈਣ-ਦੇਣ ਕਰੇ ਅਤੇ ਵਿਆਜ ਲਵੇ, ਤਾਂ ਕੀ ਉਹ ਜੀਉਂਦਾ ਰਹੇਗਾ ? ਉਹ ਕਦੀ ਜੀਉਂਦਾ ਨਹੀਂ ਰਹੇਗਾ, ਉਸ ਨੇ ਇਹ ਸਾਰੇ ਘਿਣਾਉਣੇ ਕੰਮ ਕੀਤੇ, ਉਹ ਜ਼ਰੂਰ ਮਰੇਗਾ, ਉਸ ਦਾ ਖੂਨ ਉਹ ਦੇ ਉੱਤੇ ਹੋਵੇਗਾ ।
\s5
\v 14 ਵੇਖੋ, ਜੇਕਰ ਉਸ ਦੇ ਘਰ ਅਜਿਹਾ ਪੁੱਤਰ ਜੰਮੇ ਜਿਹੜਾ ਆਪਣੇ ਪਿਉ ਦੇ ਸਾਰੇ ਪਾਪ ਵੇਖੇ, ਜਿਹੜੇ ਉਸ ਕੀਤੇ ਅਤੇ ਭੈ ਖਾ ਕੇ ਉਹ ਜਿਹੇ ਕੰਮ ਨਾ ਕਰੇ
\v 15 ਅਤੇ ਪਹਾੜਾਂ ਉੱਤੇ ਨਾ ਖਾਵੇ ਅਤੇ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਆਪਣੀਆਂ ਅੱਖਾਂ ਨਾ ਚੁੱਕੇ, ਆਪਣੇ ਗੁਆਂਢੀ ਦੀ ਪਤਨੀ ਨੂੰ ਭ੍ਰਿਸ਼ਟ ਨਾ ਕਰੇ
\s5
\v 16 ਅਤੇ ਕਿਸੇ ਉੱਤੇ ਜ਼ੁਲਮ ਨਾ ਕਰੇ, ਕੋਈ ਚੀਜ਼ ਗਿਰਵੀ ਨਾ ਰੱਖੇ, ਜ਼ੁਲਮ ਕਰ ਕੇ ਕੁੱਝ ਖੋਹ ਨਾ ਲਵੇ, ਪਰ ਭੁੱਖੇ ਨੂੰ ਆਪਣੀ ਰੋਟੀ ਖੁਆਵੇ ਅਤੇ ਨੰਗੇ ਨੂੰ ਕੱਪੜੇ ਪਵਾਵੇ,
\v 17 ਕੰਗਾਲ ਉੱਤੇ ਦੋਸ਼ ਲਾਉਣ ਤੋਂ ਆਪਣਾ ਹੱਥ ਮੋੜ ਲਵੇ, ਵਿਆਜ ਤੇ ਵਾਧਾ ਨਾ ਲਵੇ, ਪਰ ਮੇਰੇ ਹੁਕਮਾਂ ਨੂੰ ਪੂਰਾ ਕਰੇ ਅਤੇ ਮੇਰੀਆਂ ਬਿਧੀਆਂ ਵਿੱਚ ਤੁਰੇ, ਉਹ ਆਪਣੇ ਪਿਉ ਦੀ ਬਦੀ ਕਾਰਨ ਨਹੀਂ ਮਰੇਗਾ, ਉਹ ਜ਼ਰੂਰ ਜੀਉਂਦਾ ਰਹੇਗਾ ।
\s5
\v 18 ਪਰ ਉਸ ਦਾ ਪਿਉ ਆਪਣੀ ਬਦੀ ਦੇ ਕਾਰਨ ਮਰੇਗਾ, ਕਿਉਂ ਜੋ ਉਸ ਨੇ ਬੇਤਰਸੀ ਨਾਲ ਜ਼ੁਲਮ ਕੀਤੇ, ਆਪਣੇ ਭਰਾਵਾਂ ਨੂੰ ਜ਼ੁਲਮ ਨਾਲ ਲੁੱਟਿਆ ਅਤੇ ਆਪਣੇ ਲੋਕਾਂ ਦੇ ਵਿਚਕਾਰ ਕੁਕਰਮ ਕੀਤੇ ।
\s5
\v 19 ਫਿਰ ਵੀ ਤੁਸੀਂ ਆਖਦੇ ਹੋ ਕਿ ਪੁੱਤਰ ਪਿਉ ਦੀ ਬਦੀ ਕਿਉਂ ਨਹੀਂ ਚੁੱਕਦਾ ? ਜਦੋਂ ਪੁੱਤਰ ਨੇ ਨਿਆਂ ਤੇ ਧਰਮ ਕੀਤਾ, ਮੇਰੀਆਂ ਸਾਰੀਆਂ ਬਿਧੀਆਂ ਦੀ ਪਾਲਣਾ ਕੀਤੀ ਅਤੇ ਉਹਨਾਂ ਉੱਤੇ ਅਮਲ ਕੀਤਾ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ ।
\v 20 ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ । ਪੁੱਤਰ ਪਿਉ ਦੀ ਬਦੀ ਨਾ ਚੁੱਕੇਗਾ, ਨਾ ਪਿਉ ਪੁੱਤਰ ਦੀ ਬਦੀ ਚੁੱਕੇਗਾ । ਧਰਮੀ ਦਾ ਧਰਮ ਉਹ ਦੇ ਲਈ ਹੋਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ ਉਹ ਦੇ ਉੱਤੇ ਹੋਵੇਗੀ ।
\s5
\v 21 ਪਰ ਜੇਕਰ ਦੁਸ਼ਟ ਆਪਣੇ ਸਾਰੇ ਪਾਪਾਂ ਤੋਂ ਜੋ ਉਸ ਕੀਤੇ ਹਨ ਮੁੜੇ ਅਤੇ ਮੇਰੀਆਂ ਬਿਧੀਆਂ ਦੀ ਪਾਲਣਾ ਕਰੇ ਅਤੇ ਨਿਆਂ ਅਤੇ ਧਰਮ ਉੱਤੇ ਅਮਲ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ ।
\v 22 ਉਹ ਸਾਰੇ ਅਪਰਾਧ ਜੋ ਉਸ ਨੇ ਕੀਤੇ ਹਨ, ਉਹ ਦੇ ਲਈ ਚੇਤੇ ਨਾ ਕੀਤੇ ਜਾਣਗੇ । ਉਹ ਆਪਣੇ ਧਰਮ ਵਿੱਚ ਜਿਹੜਾ ਉਸ ਕੀਤਾ, ਜੀਉਂਦਾ ਰਹੇਗਾ ।
\s5
\v 23 ਪ੍ਰਭੂ ਯਹੋਵਾਹ ਦਾ ਵਾਕ ਹੈ, ਕੀ ਮੈਨੂੰ ਦੁਸ਼ਟ ਦੀ ਮੌਤ ਵਿੱਚ ਕੋਈ ਖੁਸ਼ੀ ਹੈ, ਕੀ ਇਸ ਵਿੱਚ ਨਹੀਂ ਕਿ ਉਹ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ ?
\s5
\v 24 ਪਰ ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਹ ਸਾਰੇ ਘਿਣਾਉਣੇ ਕੰਮ ਕਰੇ ਜੋ ਦੁਸ਼ਟ ਕਰਦਾ ਹੈ, ਤਾਂ ਕੀ ਉਹ ਜੀਉਂਦਾ ਰਹੇਗਾ ? ਉਸ ਦਾ ਸਾਰਾ ਧਰਮ ਜੋ ਉਸ ਕੀਤਾ ਚੇਤੇ ਨਾ ਕੀਤਾ ਜਾਵੇਗਾ । ਉਹ ਆਪਣੀ ਬੇਈਮਾਨੀ ਅਤੇ ਪਾਪ ਵਿੱਚ ਜੋ ਉਸ ਨੇ ਕੀਤਾ, ਮਰੇਗਾ ।
\s5
\v 25 ਫਿਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਯਹੋਵਾਹ ਦਾ ਮਾਰਗ ਠੀਕ ਨਹੀਂ ਹੈ । ਹੇ ਇਸਰਾਏਲ ਦੇ ਘਰਾਣੇ, ਸੁਣੋ ! ਕੀ ਮੇਰਾ ਮਾਰਗ ਠੀਕ ਨਹੀਂ ਹੈ ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ ?
\v 26 ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਸ ਵਿੱਚ ਮਰੇ, ਤਾਂ ਉਹ ਆਪਣੀ ਬਦੀ ਵਿੱਚ ਜੋ ਉਸ ਕੀਤੀ ਮਰੇਗਾ ।
\s5
\v 27 ਜੇਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ, ਮੁੜੇ ਅਤੇ ਉਹ ਕੰਮ ਕਰੇ ਜੋ ਨਿਆਂ ਅਤੇ ਧਰਮ ਦਾ ਹੈ, ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ ।
\v 28 ਇਸ ਲਈ ਕਿ ਉਸ ਨੇ ਸੋਚਿਆ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਤੋਂ ਜੋ ਉਹ ਕਰਦਾ ਸੀ ਮੁੜਿਆ, ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ ।
\s5
\v 29 ਫਿਰ ਵੀ ਇਸਰਾਏਲ ਦਾ ਘਰਾਣਾ ਆਖਦਾ ਹੈ, ਪ੍ਰਭੂ ਦਾ ਮਾਰਗ ਠੀਕ ਨਹੀਂ । ਹੇ ਇਸਰਾਏਲ ਦੇ ਘਰਾਣੇ, ਕੀ ਮੇਰਾ ਮਾਰਗ ਠੀਕ ਨਹੀਂ ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ ?
\v 30 ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਨਿਆਂ ਉਸ ਦੇ ਚਾਲ-ਚੱਲਣ ਦੇ ਅਨੁਸਾਰ ਹੀ ਕਰਾਂਗਾ । ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ, ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ ।
\s5
\v 31 ਉਹਨਾਂ ਸਾਰੇ ਅਪਰਾਧਾਂ ਨੂੰ ਜਿਹਨਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ । ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ ?
\v 32 ਕਿਉਂ ਜੋ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਮਰਨ ਵਾਲੇ ਦੀ ਮੌਤ ਤੋਂ ਖ਼ੁਸ਼ੀ ਨਹੀਂ, ਇਸ ਲਈ ਮੁੜੋ ਅਤੇ ਜੀਉਂਦੇ ਰਹੋ ।
\s5
\c 19
\s ਵਿਰਲਾਪ ਦਾ ਇੱਕ ਗੀਤ
\p
\v 1 ਹੁਣ ਤੂੰ ਇਸਰਾਏਲ ਦੇ ਪ੍ਰਧਾਨਾਂ ਦੇ ਵਿਰੁੱਧ ਵਿਰਲਾਪ ਕਰ
\v 2 ਅਤੇ ਆਖ, ਤੇਰੇ ਮਾਤਾ ਕੌਣ ਸੀ ? ਇੱਕ ਸ਼ੇਰਨੀ ਜੋ ਸ਼ੇਰਾਂ ਵਿਚਾਲੇ ਲੇਟੀ ਸੀ ਅਤੇ ਜੁਆਨ ਸ਼ੇਰਾਂ ਦੇ ਵਿਚਕਾਰ ਉਹ ਨੇ ਆਪਣੇ ਪੁੱਤਰਾਂ ਨੂੰ ਪਾਲਿਆ ।
\v 3 ਉਹ ਨੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਪਾਲਿਆ, ਤਾਂ ਉਹ ਜੁਆਨ ਸ਼ੇਰ ਬਣਿਆ, ਅਤੇ ਸ਼ਿਕਾਰ ਫੜਨਾ ਸਿੱਖਿਆ, ਅਤੇ ਮਨੁੱਖਾਂ ਨੂੰ ਖਾਣ ਲੱਗਾ ।
\v 4 ਕੌਮਾਂ ਨੇ ਉਹ ਦੇ ਬਾਰੇ ਸੁਣਿਆ, ਤਾਂ ਉਹ ਉਹਨਾਂ ਦੇ ਟੋਏ ਵਿੱਚ ਫੜਿਆ ਗਿਆ, ਅਤੇ ਉਹ ਉਸ ਨੂੰ ਸੰਗਲਾਂ ਨਾਲ ਬੰਨ੍ਹ ਕੇ ਮਿਸਰ ਦੇਸ ਨੂੰ ਲੈ ਆਏ ।
\s5
\v 5 ਜਦੋਂ ਸ਼ੇਰਨੀ ਨੇ ਵੇਖਿਆ, ਕਿਉਂਕਿ ਉਹ ਨੇ ਉਸ ਦੀ ਉਡੀਕ ਕੀਤੀ ਸੀ, ਅਤੇ ਉਹ ਦੀ ਆਸ ਟੁੱਟ ਗਈ, ਤਾਂ ਉਹ ਨੇ ਆਪਣੇ ਬੱਚਿਆਂ ਵਿੱਚੋਂ ਦੂਜੇ ਨੂੰ ਲਿਆ, ਅਤੇ ਉਸ ਨੂੰ ਜੁਆਨ ਸ਼ੇਰ ਬਣਾਇਆ ।
\v 6 ਉਹ ਸ਼ੇਰਾਂ ਦੇ ਵਿੱਚ ਚੱਲਣ ਫਿਰਨ ਲੱਗਾ, ਅਤੇ ਜੁਆਨ ਸ਼ੇਰ ਬਣ ਕੇ ਸ਼ਿਕਾਰ ਫੜਨਾ ਸਿੱਖਿਆ, ਅਤੇ ਆਦਮੀਆਂ ਨੂੰ ਖਾਣ ਲੱਗਾ ।
\v 7 ਉਸ ਨੇ ਉਹਨਾਂ ਦੀਆਂ ਵਿਧਵਾਵਾਂ ਨਾਲ ਵਿਭਚਾਰ ਕੀਤਾ ਅਤੇ ਉਹਨਾਂ ਦੇ ਸ਼ਹਿਰਾਂ ਨੂੰ ਨਾਸ਼ ਕਰ ਦਿੱਤਾ । ਉਸ ਦੀ ਗਰਜ ਦੀ ਅਵਾਜ਼ ਨਾਲ ਦੇਸ ਬਹੁਤ ਡਰ ਗਿਆ, ਅਤੇ ਜੋ ਕੁੱਝ ਦੇਸ ਵਿੱਚ ਸੀ ਉਹ ਵੀ ਡਰ ਗਿਆ ।
\s5
\v 8 ਤਦ ਆਲੇ-ਦੁਆਲੇ ਦੇ ਸੂਬਿਆਂ ਵਿੱਚੋਂ ਕੌਮਾਂ ਨੇ ਉਹ ਦੇ ਵਿਰੁੱਧ ਤਿਆਰੀ ਕੀਤੀ, ਅਤੇ ਉਹਨਾਂ ਨੇ ਉਸ ਉੱਤੇ ਆਪਣਾ ਜਾਲ਼ ਪਾਇਆ, ਉਹ ਉਹਨਾਂ ਦੇ ਟੋਏ ਵਿੱਚ ਫੜਿਆ ਗਿਆ ।
\v 9 ਉਹਨਾਂ ਨੇ ਉਹ ਨੂੰ ਸੰਗਲਾਂ ਨਾਲ ਬੰਨ੍ਹ ਕੇ ਪਿੰਜਰੇ ਵਿੱਚ ਸੁੱਟਿਆ, ਅਤੇ ਬਾਬਲ ਦੇ ਰਾਜੇ ਕੋਲ ਲੈ ਆਏ, ਉਹਨਾਂ ਉਸ ਨੂੰ ਕਿਲੇ ਵਿੱਚ ਬੰਦ ਕਰ ਦਿੱਤਾ, ਤਾਂ ਜੋ ਉਹ ਦੀ ਅਵਾਜ਼ ਇਸਰਾਏਲ ਦੇ ਪਹਾੜਾਂ ਉੱਤੇ ਫੇਰ ਨਾ ਸੁਣੀ ਜਾਵੇ ।
\s5
\v 10 ਤੇਰੀ ਮਾਂ ਤੇਰੇ ਲਹੂ ਵਿੱਚ ਉਸ ਅੰਗੂਰੀ ਵੇਲ ਵਾਂਗੂੰ ਸੀ, ਜੋ ਪਾਣੀਆਂ ਉੱਤੇ ਲਾਈ ਗਈ, ਉਹ ਫਲਵੰਤ ਸੀ ਅਤੇ ਬਹੁਤੇ ਪਾਣੀਆਂ ਦੇ ਕਾਰਨ ਟਹਿਣੀਆਂ ਨਾਲ ਭਰ ਗਈ,
\v 11 ਅਤੇ ਉਹ ਦੀਆਂ ਟਹਿਣੀਆਂ ਅਜਿਹੀਆਂ ਪੱਕੀਆਂ ਹੋ ਗਈਆਂ, ਕਿ ਹਕੂਮਤ ਦੇ ਆੱਸੇ ਉਹਨਾਂ ਤੋਂ ਬਣਾਏ ਗਏ, ਅਤੇ ਸੰਘਣੀਆਂ ਟਹਿਣੀਆਂ ਵਿੱਚ ਉਸ ਦਾ ਮੁੱਢ ਉੱਚਾ ਹੋਇਆ, ਅਤੇ ਸੰਘਣੀਆਂ ਟਹਿਣੀਆਂ ਸਣੇ ਉੱਚਾ ਦਿਸਦਾ ਸੀ ।
\s5
\v 12 ਪਰ ਉਹ ਕਹਿਰ ਨਾਲ ਉਖਾੜ ਕੇ ਧਰਤੀ ਉੱਤੇ ਡੇਗੀ ਗਈ, ਅਤੇ ਪੁਰੇ ਦੀ ਹਵਾ ਨੇ ਉਹ ਦੇ ਫਲ ਨੂੰ ਸੁਕਾ ਦਿੱਤਾ, ਉਸ ਦੀਆਂ ਪੱਕੀਆਂ ਟਹਿਣੀਆਂ ਭੰਨ ਦਿੱਤੀਆਂ ਗਈਆਂ, ਅਤੇ ਸੁੱਕ ਗਈਆਂ, ਅਤੇ ਅੱਗ ਵਿੱਚ ਬਲ ਗਈਆਂ ।
\v 13 ਹੁਣ ਉਹ ਉਜਾੜ ਵਿੱਚ, ਸੁੱਕੀ ਤੇ ਤਿਹਾਈ ਧਰਤੀ ਵਿੱਚ ਲਾਈ ਗਈ ।
\s5
\v 14 ਅੱਗ ਉਹ ਦੀ ਟੁੰਡ ਵਿੱਚੋਂ ਨਿੱਕਲੀ, ਅਤੇ ਉਹ ਦੀਆਂ ਟਹਿਣੀਆਂ ਤੇ ਉਹ ਦੇ ਫਲ ਨੂੰ ਭਸਮ ਕੀਤਾ, ਉਹ ਦੀ ਕੋਈ ਅਜਿਹੀ ਪੱਕੀ ਟਹਿਣੀ ਨਾ ਰਹੀ, ਜਿਹੜੀ ਹਕੂਮਤ ਵਾਲਾ ਆੱਸਾ ਬਣੇ । ਇਹ ਵੈਣ ਹੈ ਅਤੇ ਵੈਣ ਬਣਿਆ ਰਹੇਗਾ ।
\s5
\c 20
\s ਪਰਮੇਸ਼ੁਰ ਦੀ ਇੱਛਾ ਅਤੇ ਮਨੁੱਖ ਦੀ ਅਣ-ਆਗਿਆਕਾਰੀ
\p
\v 1 ਸੱਤਵੇਂ ਸਾਲ ਦੇ ਪੰਜਵੇਂ ਮਹੀਨੇ ਦੀ ਦਸ ਤਾਰੀਖ਼ ਨੂੰ ਇਹ ਹੋਇਆ ਕਿ ਇਸਰਾਏਲ ਦੇ ਕੁੱਝ ਬਜ਼ੁਰਗ ਮਨੁੱਖ ਯਹੋਵਾਹ ਤੋਂ ਕੁੱਝ ਪੁੱਛਣ ਨੂੰ ਆਏ ਅਤੇ ਮੇਰੇ ਸਾਹਮਣੇ ਬੈਠ ਗਏ ।
\s5
\v 2 ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 3 ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲ ਕਰ ਅਤੇ ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਤੁਸੀਂ ਮੇਰੇ ਕੋਲੋਂ ਪੁੱਛਣ ਆਏ ਹੋ ? ਮੈਨੂੰ ਆਪਣੀ ਜਾਨ ਦੀ ਸਹੁੰ, ਤੁਸੀਂ ਮੇਰੇ ਕੋਲੋਂ ਕੁੱਝ ਨਾ ਪੁੱਛ ਸਕੋਗੇ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\v 4 ਕੀ ਤੂੰ ਉਹਨਾਂ ਦਾ ਨਿਆਂ ਕਰੇਂਗਾ, ਹੇ ਮਨੁੱਖ ਦੇ ਪੁੱਤਰ ? ਕੀ ਤੂੰ ਉਹਨਾਂ ਦਾ ਨਿਆਂ ਕਰੇਂਗਾ ? ਉਹਨਾਂ ਦੇ ਪਿਉ-ਦਾਦਿਆਂ ਦੇ ਘਿਣਾਉਣੇ ਕੰਮਾਂ ਦੇ ਬਾਰੇ ਉਹਨਾਂ ਨੂੰ ਦੱਸ ।
\v 5 ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਚੁਣ ਲਿਆ ਅਤੇ ਯਾਕੂਬ ਦੇ ਘਰਾਣੇ ਨਾਲ ਸਹੁੰ ਖਾਧੀ ਅਤੇ ਮਿਸਰ ਦੇਸ ਵਿੱਚ ਆਪਣੇ ਆਪ ਨੂੰ ਉਹਨਾਂ ਉੱਤੇ ਪਰਗਟ ਕੀਤਾ, ਮੈਂ ਉਹਨਾਂ ਦੇ ਸਾਹਮਣੇ ਸਹੁੰ ਖਾ ਕੇ ਆਖਿਆ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
\v 6 ਉਸੇ ਦਿਨ ਮੈਂ ਉਹਨਾਂ ਨਾਲ ਸਹੁੰ ਖਾਧੀ ਤਾਂ ਜੋ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਉਸ ਦੇਸ ਵਿੱਚ ਲਿਆਵਾਂ ਜੋ ਮੈਂ ਉਹਨਾਂ ਦੇ ਲਈ ਚੁਣਿਆ ਸੀ, ਜਿਸ ਵਿੱਚ ਦੁੱਧ ਤੇ ਸ਼ਹਿਦ ਵਗਦਾ ਹੈ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ ।
\s5
\v 7 ਮੈਂ ਉਹਨਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਹਰ ਇੱਕ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਦੂਰ ਕਰ ਦੇਵੇ ਅਤੇ ਤੁਸੀਂ ਆਪਣੇ ਆਪ ਨੂੰ ਮਿਸਰ ਦੀਆਂ ਮੂਰਤੀਆਂ ਨਾਲ ਭ੍ਰਿਸ਼ਟ ਨਾ ਕਰੋ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
\s5
\v 8 ਪਰ ਉਹ ਮੇਰੇ ਤੋਂ ਬਾਗੀ ਹੋਏ ਅਤੇ ਮੇਰੀ ਗੱਲ ਸੁਣਨੀ ਨਾ ਚਾਹੀ । ਉਹਨਾਂ ਵਿੱਚੋਂ ਕਿਸੇ ਨੇ ਵੀ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਨਾ ਸੁੱਟਿਆ, ਨਾ ਮਿਸਰ ਦੀਆਂ ਮੂਰਤੀਆਂ ਨੂੰ ਛੱਡਿਆ । ਤਦੋਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ, ਤਾਂ ਜੋ ਆਪਣੇ ਕ੍ਰੋਧ ਨੂੰ ਮਿਸਰ ਦੇ ਦੇਸ ਵਿੱਚ ਉਹਨਾਂ ਤੇ ਪੂਰਾ ਕਰਾਂ ।
\v 9 ਪਰ ਮੈਂ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਮੇਰਾ ਨਾਮ ਉਹਨਾਂ ਕੌਮਾਂ ਦੀਆਂ ਅੱਖਾਂ ਵਿੱਚ ਪਲੀਤ ਨਾ ਕੀਤਾ ਜਾਵੇ, ਜਿਹਨਾਂ ਦੇ ਵਿੱਚ ਉਹ ਸਨ ਅਤੇ ਜਿਹਨਾਂ ਦੀਆਂ ਅੱਖਾਂ ਸਾਹਮਣੇ ਮੈਂ ਆਪਣੇ ਆਪ ਨੂੰ ਉਹਨਾਂ ਉੱਤੇ ਪਰਗਟ ਕੀਤਾ, ਜਦੋਂ ਮੈਂ ਉਹਨਾਂ ਨੂੰ ਮਿਸਰ ਤੋਂ ਕੱਢ ਲਿਆਇਆ ।
\s5
\v 10 ਇਸ ਲਈ ਮੈਂ ਉਹਨਾਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਕੇ ਉਜਾੜ ਵਿੱਚ ਲਿਆਇਆ
\v 11 ਅਤੇ ਮੈਂ ਆਪਣੀਆਂ ਬਿਧੀਆਂ ਉਹਨਾਂ ਨੂੰ ਦਿੱਤੀਆਂ ਅਤੇ ਆਪਣੇ ਹੁਕਮਾਂ ਬਾਰੇ ਉਹਨਾਂ ਨੂੰ ਦੱਸਿਆ, ਤਾਂ ਕਿ ਮਨੁੱਖ ਉਹਨਾਂ ਤੇ ਅਮਲ ਕਰ ਕੇ ਉਹਨਾਂ ਵਿੱਚ ਜੀਉਂਦਾ ਰਹੇ ।
\v 12 ਨਾਲੇ ਮੈਂ ਆਪਣੇ ਸਬਤ ਵੀ ਉਹਨਾਂ ਨੂੰ ਦਿੱਤੇ, ਤਾਂ ਜੋ ਉਹ ਮੇਰੇ ਅਤੇ ਉਹਨਾਂ ਦੇ ਵਿਚਾਲੇ ਨਿਸ਼ਾਨ ਹੋਣ, ਤਾਂ ਜੋ ਉਹ ਜਾਣਨ ਕਿ ਮੈਂ ਯਹੋਵਾਹ ਉਹਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ ।
\s5
\v 13 ਪਰ ਇਸਰਾਏਲ ਦਾ ਘਰਾਣਾ ਉਜਾੜ ਵਿੱਚ ਮੇਰੇ ਤੋਂ ਬਾਗੀ ਹੋ ਗਿਆ, ਉਹ ਮੇਰੀਆਂ ਬਿਧੀਆਂ ਉੱਤੇ ਨਾ ਤੁਰੇ ਅਤੇ ਮੇਰੇ ਹੁਕਮਾਂ ਨੂੰ ਰੱਦ ਕੀਤਾ, ਜਿਹਨਾਂ ਉੱਤੇ ਮਨੁੱਖ ਜੇਕਰ ਅਮਲ ਕਰੇ ਤਾਂ ਉਹਨਾਂ ਦੇ ਵਿੱਚ ਜੀਉਂਦਾ ਰਹੇ, ਪਰ ਉਹਨਾਂ ਮੇਰੇ ਸਬਤਾਂ ਨੂੰ ਬਹੁਤ ਪਲੀਤ ਕੀਤਾ । ਤਦ ਮੈਂ ਆਖਿਆ ਕਿ ਮੈਂ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਕਹਿਰ ਪਾ ਕੇ ਉਹਨਾਂ ਦਾ ਵਿਨਾਸ਼ ਕਰ ਦਿਆਂਗਾ ।
\v 14 ਪਰ ਮੈਂ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਮੇਰਾ ਨਾਮ ਉਹਨਾਂ ਕੌਮਾਂ ਦੀਆਂ ਨਜ਼ਰਾਂ ਵਿੱਚ ਪਲੀਤ ਨਾ ਹੋਵੇ, ਜਿਹਨਾਂ ਦੇ ਸਾਹਮਣੇ ਮੈਂ ਉਹਨਾਂ ਨੂੰ ਕੱਢ ਕੇ ਲਿਆਇਆ ਸੀ ।
\s5
\v 15 ਨਾਲੇ ਮੈਂ ਉਜਾੜ ਵਿੱਚ ਉਹਨਾਂ ਦੇ ਨਾਲ ਸਹੁੰ ਖਾਧੀ ਕਿ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਨਹੀਂ ਲਿਆਵਾਂਗਾ, ਜੋ ਮੈਂ ਉਹਨਾਂ ਨੂੰ ਦਿੱਤਾ, ਜਿਸ ਵਿੱਚ ਦੁੱਧ ਤੇ ਸ਼ਹਿਦ ਵਗਦਾ ਸੀ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ ।
\v 16 ਕਿਉਂ ਜੋ ਉਹਨਾਂ ਨੇ ਮੇਰੇ ਹੁਕਮਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਵਿੱਚ ਨਾ ਚਲੇ ਸਗੋਂ ਮੇਰੇ ਸਬਤਾਂ ਨੂੰ ਪਲੀਤ ਕੀਤਾ, ਇਸ ਲਈ ਕਿ ਉਹਨਾਂ ਦੇ ਦਿਲ ਉਹਨਾਂ ਦੀਆਂ ਮੂਰਤਾਂ ਦੇ ਪਿੱਛੇ ਸਨ ।
\v 17 ਤਾਂ ਵੀ ਮੇਰੀਆਂ ਅੱਖਾਂ ਨੇ ਉਹਨਾਂ ਨੂੰ ਬਰਬਾਦ ਕਰਨ ਤੋਂ ਲਿਹਾਜ਼ ਕੀਤਾ, ਨਾ ਹੀ ਮੈਂ ਉਹਨਾਂ ਦਾ ਉਜਾੜ ਵਿੱਚ ਪੂਰਾ ਅੰਤ ਕੀਤਾ ।
\s5
\v 18 ਮੈਂ ਉਜਾੜ ਵਿੱਚ ਉਹਨਾਂ ਦੇ ਪੁੱਤਰਾਂ ਨੂੰ ਆਖਿਆ ਕਿ ਤੁਸੀਂ ਆਪਣੇ ਪਿਉ-ਦਾਦਿਆਂ ਦੀਆਂ ਬਿਧੀਆਂ ਅਨੁਸਾਰ ਨਾ ਚੱਲੋ, ਨਾ ਉਹਨਾਂ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਉਹਨਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੋ ।
\v 19 ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਮੇਰੀਆਂ ਬਿਧੀਆਂ ਤੇ ਚੱਲੋ, ਮੇਰੇ ਹੁਕਮਾਂ ਦੀ ਪਾਲਣਾ ਕਰੋ ਅਤੇ ਉਹਨਾਂ ਨੂੰ ਮੰਨੋ
\v 20 ਅਤੇ ਮੇਰੇ ਸਬਤਾਂ ਨੂੰ ਪਵਿੱਤਰ ਜਾਣੋ ਕਿ ਉਹ ਮੇਰੇ ਅਤੇ ਤੁਹਾਡੇ ਵਿਚਕਾਰ ਨਿਸ਼ਾਨ ਹੋਣ, ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
\s5
\v 21 ਪਰ ਪੁੱਤਰ ਮੇਰੇ ਵਿਰੁੱਧ ਵਿਦਰੋਹੀ ਹੋਏ, ਉਹ ਮੇਰੀਆਂ ਬਿਧੀਆਂ ਉੱਤੇ ਨਾ ਚੱਲੇ, ਨਾ ਮੇਰੇ ਹੁਕਮਾਂ ਦੀ ਪਾਲਣਾ ਕਰ ਕੇ ਅਮਲ ਕੀਤਾ, ਜਿਹਨਾਂ ਤੇ ਜੇਕਰ ਕੋਈ ਮਨੁੱਖ ਅਮਲ ਕਰੇ ਤਾਂ ਉਹਨਾਂ ਵਿੱਚ ਜੀਉਂਦਾ ਰਹੇਗਾ । ਉਹਨਾਂ ਨੇ ਮੇਰੇ ਸਬਤਾਂ ਨੂੰ ਪਲੀਤ ਕੀਤਾ, ਤਾਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ ਭਈ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਗੁੱਸਾ ਪੂਰਾ ਕਰਾਂ ।
\v 22 ਫਿਰ ਵੀ ਮੈਂ ਆਪਣਾ ਹੱਥ ਰੋਕੀ ਰੱਖਿਆ ਅਤੇ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਉਹ ਉਹਨਾਂ ਕੌਮਾਂ ਦੀ ਨਜ਼ਰ ਵਿੱਚ ਜਿਹਨਾਂ ਦੇ ਸਾਹਮਣੇ ਮੈਂ ਉਹਨਾਂ ਨੂੰ ਕੱਢ ਕੇ ਲਿਆਇਆ, ਪਲੀਤ ਨਾ ਕੀਤਾ ਜਾਵੇ ।
\s5
\v 23 ਨਾਲੇ ਮੈਂ ਉਜਾੜ ਵਿੱਚ ਉਹਨਾਂ ਨਾਲ ਸਹੁੰ ਖਾਧੀ ਕਿ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰਾਂਗਾ ਅਤੇ ਦੇਸਾਂ ਵਿੱਚ ਬਖੇਰਾਂਗਾ ।
\v 24 ਇਸ ਲਈ ਜੋ ਉਹ ਮੇਰੇ ਹੁਕਮਾਂ ਤੇ ਅਮਲ ਨਹੀਂ ਕਰਦੇ ਸਨ, ਪਰ ਮੇਰੀਆਂ ਬਿਧੀਆਂ ਨੂੰ ਉਹਨਾਂ ਰੱਦਿਆ ਸੀ ਅਤੇ ਮੇਰੇ ਸਬਤਾਂ ਨੂੰ ਪਲੀਤ ਕਰਦੇ ਸਨ ਅਤੇ ਉਹਨਾਂ ਦੀ ਨਿਗਾਹ ਉਹਨਾਂ ਦੇ ਪਿਉ-ਦਾਦਿਆਂ ਦੀਆਂ ਮੂਰਤੀਆਂ ਦੇ ਪਿੱਛੇ ਲੱਗੀ ਹੋਈ ਸੀ ।
\s5
\v 25 ਨਾਲੇ ਮੈਂ ਉਹਨਾਂ ਨੂੰ ਬਿਧੀਆਂ ਜਿਹੜੀਆਂ ਚੰਗੀਆਂ ਨਹੀਂ ਸਨ ਅਤੇ ਹੁਕਮ ਦਿੱਤੇ ਜਿਹਨਾਂ ਵਿੱਚ ਉਹ ਜੀਉਂਦੇ ਨਾ ਰਹਿਣ ।
\v 26 ਮੈਂ ਉਹਨਾਂ ਨੂੰ ਉਹਨਾਂ ਦੇ ਹੀ ਤੋਹਫਿਆਂ ਵਿੱਚ ਅਰਥਾਤ ਉਹਨਾਂ ਦੇ ਸਾਰੇ ਕੁੱਖ ਦੇ ਖੋਲ੍ਹਣ ਵਾਲਿਆਂ ਨੂੰ ਅੱਗ ਵਿੱਚੋਂ ਦੀ ਲੰਘਾਉਣ ਦੇ ਕਾਰਨ ਭ੍ਰਿਸ਼ਟ ਕੀਤਾ, ਤਾਂ ਜੋ ਮੈਂ ਉਹਨਾਂ ਨੂੰ ਡਰਾਵਾਂ ਭਈ ਉਹ ਜਾਣਨ ਕਿ ਯਹੋਵਾਹ ਮੈਂ ਹਾਂ !
\s5
\v 27 ਇਸ ਲਈ ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਐਥੋਂ ਤੱਕ ਤੁਹਾਡੇ ਪਿਉ-ਦਾਦਿਆਂ ਨੇ ਮੇਰੇ ਵਿਰੁੱਧ ਕੁਫ਼ਰ ਬਕਿਆ ਅਤੇ ਮੇਰੇ ਵਿਰੁੱਧ ਬੇਈਮਾਨੀ ਕੀਤੀ
\v 28 ਕਿ ਜਦੋਂ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਲਿਆਇਆ ਜਿਹੜਾ ਉਹਨਾਂ ਨੂੰ ਦੇਣ ਦੀ ਮੈਂ ਸਹੁੰ ਖਾਧੀ ਸੀ, ਤਾਂ ਉਹਨਾਂ ਨੇ ਜਿਸ ਉੱਚੇ ਪਹਾੜ ਅਤੇ ਜਿਸ ਸੰਘਣੇ ਰੁੱਖ ਨੂੰ ਵੇਖਿਆ, ਉੱਥੇ ਹੀ ਆਪਣੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਹੀ ਕ੍ਰੋਧ ਦਿਵਾਉਣ ਵਾਲੇ ਚੜ੍ਹਾਵੇ ਚੜ੍ਹਾਏ । ਉੱਥੇ ਹੀ ਆਪਣੀ ਸੁਗੰਧੀ ਧੂਫ਼ ਧੁਖਾਈ ਅਤੇ ਉੱਥੇ ਆਪਣੀਆਂ ਪੀਣ ਦੀਆਂ ਭੇਟਾਂ ਡੋਲ੍ਹੀਆਂ ।
\v 29 ਮੈਂ ਉਹਨਾਂ ਨੂੰ ਇਹ ਆਖਿਆ ਕਿ ਇਹ ਕੀ ਉੱਚਾ ਸਥਾਨ ਹੈ ਜਿੱਥੇ ਤੁਸੀਂ ਜਾਂਦੇ ਹੋ ? ਉਹਨਾਂ ਨੇ ਉਸ ਦਾ ਨਾਮ ਬਾਮਾਹ ਰੱਖਿਆ ਜਿਹੜਾ ਅੱਜ ਤੱਕ ਹੈ ।
\s5
\v 30 ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਤੁਸੀਂ ਵੀ ਆਪਣੇ ਪਿਉ-ਦਾਦਿਆਂ ਦੇ ਰਾਹ ਵਿੱਚ ਭ੍ਰਿਸ਼ਟ ਹੁੰਦੇ ਹੋ ? ਅਤੇ ਉਹਨਾਂ ਦੇ ਘਿਣਾਉਣੇ ਕੰਮਾਂ ਦੇ ਮਗਰ ਤੁਸੀਂ ਵੀ ਵਿਭਚਾਰ ਕਰਦੇ ਹੋ ?
\v 31 ਜਦੋਂ ਤੁਸੀਂ ਆਪਣੀਆਂ ਭੇਟਾਂ ਚੜ੍ਹਾਉਂਦੇ ਹੋ ਅਤੇ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਲੰਘਾ ਕੇ ਆਪਣੀਆਂ ਸਾਰੀਆਂ ਮੂਰਤੀਆਂ ਤੋਂ ਆਪਣੇ ਆਪ ਨੂੰ ਅੱਜ ਦੇ ਦਿਨ ਤੱਕ ਭ੍ਰਿਸ਼ਟ ਕਰਦੇ ਹੋ, ਤਾਂ ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਮੇਰੇ ਕੋਲੋਂ ਕੁੱਝ ਪੁੱਛ ਸਕਦੇ ਹੋ ? ਪ੍ਰਭੂ ਯਹੋਵਾਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੇ ਕੋਲੋਂ ਤੁਸੀਂ ਕੁੱਝ ਨਾ ਪੁੱਛ ਸਕੋਗੇ ।
\v 32 ਉਹ ਗੱਲ ਜਿਹੜੀ ਤੁਹਾਡੇ ਮਨ ਵਿੱਚ ਆਉਂਦੀ ਹੈ, ਕਦੇ ਵੀ ਨਹੀਂ ਹੋਵੇਗੀ, ਕਿਉਂ ਜੋ ਤੁਸੀਂ ਕਹਿੰਦੇ ਹੋ ਕਿ ਅਸੀਂ ਵੀ ਦੇਸਾਂ ਦੀਆਂ ਕੌਮਾਂ ਤੇ ਟੱਬਰਾਂ ਵਾਂਗੂੰ ਲੱਕੜ ਅਤੇ ਪੱਥਰ ਦੀ ਪੂਜਾ ਕਰਾਂਗੇ ।
\s ਪਰਮੇਸ਼ੁਰ ਸਜ਼ਾ ਦਿੰਦਾ ਹੈ ਅਤੇ ਮਾਫ਼ ਵੀ ਕਰਦਾ ਹੈ
\p
\s5
\v 33 ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਆਪਣੇ ਬਲਵਾਨ ਹੱਥ ਨਾਲ ਅਤੇ ਪਸਾਰੀ ਹੋਈ ਬਾਂਹ ਨਾਲ ਤੁਹਾਡੇ ਉੱਤੇ ਕਹਿਰ ਵਹਾ ਕੇ ਤੁਹਾਡੇ ਉੱਤੇ ਰਾਜ ਕਰਾਂਗਾ ।
\v 34 ਮੈਂ ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਕਹਿਰ ਵਹਾ ਕੇ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿਹਨਾਂ ਵਿੱਚ ਤੁਸੀਂ ਖਿਲਰੇ ਹੋ ਇਕੱਠਿਆਂ ਕਰਾਂਗਾ ।
\v 35 ਮੈਂ ਤੁਹਾਨੂੰ ਲੋਕਾਂ ਦੀ ਉਜਾੜ ਵਿੱਚ ਲਿਆਵਾਂਗਾ ਅਤੇ ਉੱਥੇ ਆਹਮੋ ਸਾਹਮਣੇ ਤੁਹਾਡਾ ਨਿਆਂ ਕਰਾਂਗਾ ।
\s5
\v 36 ਜਿਵੇਂ ਮੈਂ ਤੁਹਾਡੇ ਪਿਉ-ਦਾਦਿਆਂ ਦਾ ਮਿਸਰ ਦੇਸ ਦੀ ਉਜਾੜ ਵਿੱਚ ਨਿਆਂ ਕੀਤਾ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਸੇ ਤਰ੍ਹਾਂ ਹੀ ਮੈਂ ਤੁਹਾਡਾ ਵੀ ਨਿਆਂ ਕਰਾਂਗਾ ।
\v 37 ਮੈਂ ਤੁਹਾਨੂੰ ਆੱਸੇ ਦੇ ਹੇਠੋਂ ਦੀ ਲੰਘਾਵਾਂਗਾ ਅਤੇ ਨੇਮ ਦੇ ਬੰਧਨ ਵਿੱਚ ਲਿਆਵਾਂਗਾ ।
\v 38 ਮੈਂ ਤੁਹਾਡੇ ਵਿੱਚੋਂ ਉਹਨਾਂ ਲੋਕਾਂ ਨੂੰ ਜਿਹੜੇ ਮੇਰੇ ਵਿਰੁੱਧ ਬਾਗੀ ਹਨ ਅੱਡ ਕਰਾਂਗਾ, ਮੈਂ ਉਹਨਾਂ ਨੂੰ ਉਸ ਦੇਸ ਵਿੱਚੋਂ ਜਿੱਥੇ ਉਹ ਪਰਦੇਸੀ ਹਨ, ਬਾਹਰ ਕੱਢ ਲਿਆਵਾਂਗਾ ਪਰ ਉਹ ਇਸਰਾਏਲ ਦੇ ਦੇਸ ਵਿੱਚ ਨਾ ਵੜਨਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ ।
\s5
\v 39 ਤੈਨੂੰ ਹੇ ਇਸਰਾਏਲ ਦੇ ਘਰਾਣੇ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਾਓ ਅਤੇ ਆਪਣੀ ਆਪਣੀ ਮੂਰਤੀ ਦੀ ਪੂਜਾ ਕਰੋ ਅਤੇ ਅੱਗੇ ਨੂੰ ਵੀ, ਜੇਕਰ ਤੁਸੀਂ ਮੇਰੀ ਨਾ ਸੁਣੋਗੇ, ਪਰ ਆਪਣੀਆਂ ਭੇਟਾਂ ਨਾਲ ਅਤੇ ਆਪਣੀਆਂ ਮੂਰਤੀਆਂ ਨਾਲ ਮੇਰੇ ਪਵਿੱਤਰ ਨਾਮ ਨੂੰ ਅੱਗੇ ਨੂੰ ਪਲੀਤ ਨਾ ਕਰੋਗੇ ।
\s5
\v 40 ਕਿਉਂ ਜੋ ਪ੍ਰਭੂ ਯਹੋਵਾਹ ਦਾ ਵਾਕ ਹੈ, ਮੇਰੇ ਪਵਿੱਤਰ ਪਹਾੜ ਅਰਥਾਤ ਇਸਰਾਏਲ ਦੇ ਉੱਚੇ ਪਹਾੜ ਤੇ ਸਾਰਾ ਇਸਰਾਏਲ ਦਾ ਘਰਾਣਾ, ਸਾਰੇ ਦੇ ਸਾਰੇ ਦੇਸ ਵਿੱਚ ਮੇਰੀ ਉਪਾਸਨਾ ਕਰਨਗੇ । ਉੱਥੇ ਮੈਂ ਉਹਨਾਂ ਨੂੰ ਪਰਵਾਨ ਕਰਾਂਗਾ ਅਤੇ ਉੱਥੇ ਤੁਹਾਡੀਆਂ ਚੁੱਕਣ ਦੀਆਂ ਭੇਟਾਂ, ਤੁਹਾਡੇ ਚੜ੍ਹਾਵੇ ਦੇ ਪਹਿਲੇ ਫਲ ਅਤੇ ਤੁਹਾਡੀਆਂ ਸਾਰੀਆਂ ਪਵਿੱਤਰ ਵਸਤਾਂ ਮੰਗਾਂਗਾ ।
\v 41 ਜਦੋਂ ਮੈਂ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਸੀ, ਇਕੱਠਾ ਕਰਾਂਗਾ ਤਦ ਮੈਂ ਤੁਹਾਨੂੰ ਸੁਗੰਧੀ ਧੂਫ਼ ਨਾਲ ਪਰਵਾਨ ਕਰਾਂਗਾ ਅਤੇ ਕੌਮਾਂ ਦੇ ਸਾਹਮਣੇ ਮੈਂ ਆਪਣੀ ਪਵਿੱਤਰਤਾਈ ਤੁਹਾਡੇ ਦੁਆਰਾ ਪਰਗਟ ਕਰਾਂਗਾ ।
\s5
\v 42 ਜਦੋਂ ਮੈਂ ਤੁਹਾਨੂੰ ਇਸਰਾਏਲ ਦੀ ਭੂਮੀ ਤੋਂ ਅਰਥਾਤ ਉਸ ਧਰਤੀ ਤੇ ਜਿਸ ਦੇ ਲਈ ਮੈਂ ਸਹੁੰ ਖਾਧੀ ਕਿ ਤੁਹਾਡੇ ਪਿਉ-ਦਾਦਿਆਂ ਨੂੰ ਦੇਵਾਂ, ਲੈ ਆਵਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ ।
\v 43 ਉੱਥੇ ਤੁਸੀਂ ਆਪਣਿਆਂ ਮਾਰਗਾਂ ਅਤੇ ਆਪਣਿਆਂ ਸਾਰਿਆਂ ਕੰਮਾਂ ਨੂੰ ਜਿਹਨਾਂ ਵਿੱਚ ਤੁਸੀਂ ਭ੍ਰਿਸ਼ਟ ਹੋਏ, ਯਾਦ ਕਰੋਗੇ ਅਤੇ ਤੁਸੀਂ ਆਪਣੀ ਸਾਰੀ ਬੁਰਿਆਈ ਦੇ ਕਾਰਨ ਜੋ ਤੁਸੀਂ ਕੀਤੀ, ਆਪਣੀ ਹੀ ਨਜ਼ਰ ਵਿੱਚ ਘਿਣਾਉਣੇ ਹੋਵੋਗੇ ।
\v 44 ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਜਦੋਂ ਮੈਂ ਤੁਹਾਡੇ ਬੁਰਿਆਂ ਮਾਰਗਾਂ ਅਤੇ ਕੁਕਰਮਾਂ ਦੇ ਅਨੁਸਾਰ ਨਹੀਂ, ਸਗੋਂ ਆਪਣੇ ਨਾਮ ਦੇ ਨਮਿੱਤ ਤੁਹਾਡੇ ਨਾਲ ਵਰਤਾਓ ਕਰਾਂਗਾ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ ।
\s ਦੱਖਣ ਵਿੱਚ ਅੱਗ
\p
\s5
\v 45 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 46 ਹੇ ਮਨੁੱਖ ਦੇ ਪੁੱਤਰ, ਤੂੰ ਦੱਖਣ ਵੱਲ ਆਪਣਾ ਮੂੰਹ ਕਰ ਅਤੇ ਦੱਖਣ ਵੱਲ ਨੂੰ ਮੂੰਹ ਕਰਕੇ ਦੱਖਣ ਦੇ ਜੰਗਲੀ ਮੈਦਾਨ ਦੇ ਬਾਰੇ ਭਵਿੱਖਬਾਣੀ ਕਰ
\v 47 ਅਤੇ ਦੱਖਣ ਦੇ ਜੰਗਲ ਨੂੰ ਆਖ, ਯਹੋਵਾਹ ਦਾ ਵਾਕ ਸੁਣ ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ । ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉਤਰ ਤੱਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ ।
\s5
\v 48 ਸਾਰੇ ਪ੍ਰਾਣੀ ਵੇਖਣਗੇ ਕਿ ਮੈਂ ਯਹੋਵਾਹ ਨੇ ਉਹ ਨੂੰ ਭੜਕਾਇਆ ਹੈ, ਉਹ ਨਾ ਬੁਝੇਗੀ ।
\v 49 ਤਦ ਮੈਂ ਆਖਿਆ ਕਿ ਹਾਏ, ਪ੍ਰਭੂ ਯਹੋਵਾਹ ! ਉਹ ਤਾਂ ਮੇਰੇ ਬਾਰੇ ਆਖਦੇ ਹਨ, ਕੀ ਇਹ ਦ੍ਰਿਸ਼ਟਾਂਤਾਂ ਵਿੱਚ ਨਹੀਂ ਬੋਲਦਾ ?
\s5
\c 21
\s ਪਰਮੇਸ਼ੁਰ ਦੀ ਤਲਵਾਰ
\p
\v 1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 2 ਹੇ ਮਨੁੱਖ ਦੇ ਪੁੱਤਰ, ਯਰੂਸ਼ਲਮ ਵੱਲ ਆਪਣਾ ਮੂੰਹ ਕਰ ਅਤੇ ਪਵਿੱਤਰ ਸਥਾਨਾਂ ਦੇ ਵਿਰੁੱਧ ਬੋਲ ਅਤੇ ਇਸਰਾਏਲ ਦੀ ਭੂਮੀ ਦੇ ਵਿਰੁੱਧ ਭਵਿੱਖਬਾਣੀ ਕਰ ।
\v 3 ਇਸਰਾਏਲ ਦੀ ਭੂਮੀ ਨੂੰ ਆਖ, ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰਾ ਵਿਰੋਧੀ ਹਾਂ ਅਤੇ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ ਅਤੇ ਤੇਰੇ ਧਰਮੀ ਤੇ ਦੁਸ਼ਟ ਨੂੰ ਤੇਰੇ ਵਿੱਚੋਂ ਕੱਢ ਸੁੱਟਾਂਗਾ ।
\s5
\v 4 ਕਿਉਂ ਜੋ ਮੈਂ ਤੇਰੇ ਵਿੱਚੋਂ ਧਰਮੀ ਅਤੇ ਦੁਸ਼ਟ ਨੂੰ ਵੱਢ ਸੁੱਟਾਂਗਾ, ਇਸ ਲਈ ਮੇਰੀ ਤਲਵਾਰ ਆਪਣੇ ਮਿਆਨ ਵਿੱਚੋਂ ਨਿੱਕਲ ਕੇ ਦੱਖਣ ਤੋਂ ਉੱਤਰ ਤੱਕ ਸਾਰੇ ਪ੍ਰਾਣੀਆਂ ਉੱਤੇ ਚੱਲੇਗੀ ।
\v 5 ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਤਲਵਾਰ ਮਿਆਨ ਵਿੱਚੋਂ ਖਿੱਚੀ ਹੈ, ਉਹ ਮੁੜ ਉਸ ਵਿੱਚ ਨਾ ਜਾਵੇਗੀ ।
\s5
\v 6 ਹੇ ਮਨੁੱਖ ਦੇ ਪੁੱਤਰ, ਤੂੰ ਆਪਣਾ ਲੱਕ ਟੁੱਟ ਜਾਣ ਕਰਕੇ ਹੌਕੇ ਭਰ ਅਤੇ ਕੁੜੱਤਣ ਵਿੱਚ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਠੰਡੇ ਸਾਹ ਲੈ ।
\v 7 ਇਹ ਹੋਵੇਗਾ ਕਿ ਜਦੋਂ ਉਹ ਤੈਨੂੰ ਆਖਣ ਕਿ ਤੂੰ ਕਿਉਂ ਹਾਏ, ਹਾਏ ਕਰਦਾ ਹੈਂ ? ਤਾਂ ਤੂੰ ਆਖੀਂ ਕਿ ਉਸ ਅਫ਼ਵਾਹ ਦੇ ਆਉਣ ਦੇ ਕਾਰਨ ਕਿ ਹਰ ਇੱਕ ਦਿਲ ਪੰਘਰ ਜਾਵੇਗਾ, ਸਾਰੇ ਹੱਥ ਨਿਰਬਲ ਹੋ ਜਾਣਗੇ, ਹਰ ਇੱਕ ਆਤਮਾ ਕਮਜ਼ੋਰ ਹੋ ਜਾਵੇਗਾ ਅਤੇ ਸਾਰੇ ਗੋਡੇ ਪਾਣੀ ਵਰਗੇ ਢਿੱਲੇ ਹੋ ਜਾਣਗੇ । ਵੇਖੋ, ਪ੍ਰਭੂ ਯਹੋਵਾਹ ਦਾ ਵਾਕ ਹੈ, ਇਹ ਆਉਂਦਾ ਹੈ ਅਤੇ ਹੋ ਜਾਵੇਗਾ ।
\s5
\v 8 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 9 ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਆਖ, ਤਲਵਾਰ ਸਗੋਂ ਤੇਜ਼ ਅਤੇ ਲਿਸ਼ਕਾਈ ਹੋਈ ਤਲਵਾਰ ਹੈ !
\s5
\v 10 ਇਹ ਇਸ ਲਈ ਤਿੱਖੀ ਕੀਤੀ ਗਈ ਹੈ ਤਾਂ ਜੋ ਉਹ ਦੇ ਨਾਲ ਵੱਢਿਆ ਜਾਵੇ । ਉਹ ਲਿਸ਼ਕਾਈ ਗਈ ਹੈ, ਤਾਂ ਜੋ ਉਹ ਬਿਜਲੀ ਵਾਂਗੂੰ ਲਿਸ਼ਕੇ । ਫੇਰ ਕੀ ਅਸੀਂ ਖੁਸ਼ ਹੋ ਸਕਦੇ ਹਾਂ ? ਮੇਰੇ ਪੁੱਤਰਾਂ ਦਾ ਆੱਸਾ ਸਾਰਿਆਂ ਰੁੱਖਾਂ ਨੂੰ ਤੁੱਛ ਸਮਝਦਾ ਹੈ ।
\v 11 ਉਹ ਨੇ ਉਸ ਨੂੰ ਲਿਸ਼ਕਾਉਣ ਲਈ ਦਿੱਤਾ ਹੈ, ਤਾਂ ਜੋ ਹੱਥ ਵਿੱਚ ਫੜੀ ਜਾਵੇ । ਉਹ ਤਿੱਖੀ ਕੀਤੀ ਗਈ ਅਤੇ ਲਿਸ਼ਕਾਈ ਗਈ, ਤਾਂ ਜੋ ਉਹ ਵੱਢਣ ਵਾਲੇ ਦੇ ਹੱਥ ਵਿੱਚ ਦਿੱਤੀ ਜਾਵੇ ।
\s5
\v 12 ਹੇ ਮਨੁੱਖ ਦੇ ਪੁੱਤਰ, ਤੂੰ ਦੁਹਾਈ ਦੇ ਅਤੇ ਧਾਹਾਂ ਮਾਰ, ਕਿਉਂ ਜੋ ਉਹ ਮੇਰੀ ਪਰਜਾ ਵਿੱਚ ਚੱਲੇਗੀ । ਉਹ ਇਸਰਾਏਲ ਦੇ ਸਾਰੇ ਪ੍ਰਧਾਨਾਂ ਤੇ ਚੱਲੇਗੀ । ਉਹ ਮੇਰੀ ਪਰਜਾ ਸਮੇਤ ਤਲਵਾਰ ਦੇ ਹਵਾਲੇ ਕੀਤੇ ਗਏ ਹਨ, ਇਸ ਲਈ ਤੂੰ ਆਪਣੇ ਪੱਟ ਤੇ ਹੱਥ ਮਾਰ,
\v 13 ਕਿਉਂਕਿ ਪਰਤਾਵਾ ਹੋ ਗਿਆ ਅਤੇ ਕੀ ਹੋਵੇਗਾ ਜੇ ਆੱਸਾ ਤੁੱਛ ਜਾਣੇ ਅਤੇ ਫੇਰ ਨਾ ਹੋਵੇ ? ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\v 14 ਹੇ ਮਨੁੱਖ ਦੇ ਪੁੱਤਰ, ਤੂੰ ਭਵਿੱਖਬਾਣੀ ਕਰ, ਤਾੜੀ ਵਜਾ ਅਤੇ ਤਲਵਾਰ ਦਾ ਬਲ ਤੀਜੀ ਵਾਰ ਦੁੱਗਣਾ ਹੋ ਜਾਵੇ, ਵੱਢਿਆਂ ਹੋਇਆਂ ਦੀ ਤਲਵਾਰ ! ਇਹ ਤਲਵਾਰ ਹੈ ਜਿਸ ਤੋਂ ਕੋਠੜੀਆਂ ਵਿੱਚ ਵੀ ਕੋਈ ਨਹੀਂ ਬਚ ਸਕਦਾ ਹੈ, ਜਿਹੜੀ ਉਹਨਾਂ ਨੂੰ ਘੇਰਦੀ ਹੈ ।
\s5
\v 15 ਮੈਂ ਇਹ ਤਲਵਾਰ ਉਹਨਾਂ ਦੇ ਸਾਰੇ ਫਾਟਕਾਂ ਦੇ ਵਿਰੁੱਧ ਦਿਲ ਪਿਘਲਾਉਣ ਲਈ ਅਤੇ ਠੋਕਰ ਦੇਣ ਲਈ ਰੱਖੀ । ਹਾਏ ਲਿਸ਼ਕਾਈ ਹੋਈ ਤਲਵਾਰ ! ਇਹ ਚਮਕਣ ਲਈ ਬਣਾਈ ਗਈ ਹੈ, ਇਹ ਵੱਢਣ ਲਈ ਤਿੱਖੀ ਕੀਤੀ ਗਈ ਹੈ !
\v 16 ਆਪਣੇ ਬਲ ਨੂੰ ਇਕੱਠਾ ਕਰ ਕੇ ਸੱਜੇ ਪਾਸੇ ਜਾ ਅਤੇ ਤਿਆਰ ਹੋ ਕੇ ਖੱਬੇ ਪਾਸੇ ਜਾ, ਜਿੱਧਰ ਤੇਰਾ ਮੂੰਹ ਹੋਵੇ ।
\v 17 ਮੈਂ ਵੀ ਤਾੜੀ ਵਜਾਵਾਂਗਾ ਅਤੇ ਆਪਣੇ ਕਹਿਰ ਨੂੰ ਠੰਡਾ ਕਰਾਂਗਾ, ਮੈਂ ਯਹੋਵਾਹ ਨੇ ਇਹ ਆਖਿਆ ਹੈ ।
\s ਬਾਬਲ ਦੇ ਰਾਜੇ ਦੀ ਤਲਵਾਰ
\p
\s5
\v 18 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 19 ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲਈ ਦੋ ਰਾਹ ਬਣਾ ਜਿਹਨਾਂ ਵਿੱਚੋਂ ਦੀ ਬਾਬਲ ਦੇ ਰਾਜੇ ਦੀ ਤਲਵਾਰ ਆਵੇ । ਇੱਕ ਹੀ ਦੇਸ ਵਿੱਚੋਂ ਇਹ ਦੋਨੋਂ ਨਿੱਕਲਣਗੇ । ਇੱਕ ਨਿਸ਼ਾਨ ਬਣਾ । ਸ਼ਹਿਰ ਦੇ ਰਾਹ ਦੇ ਸਿਰੇ ਤੇ ਬਣਾ ।
\v 20 ਇੱਕ ਰਾਹ ਕੱਢ ਜਿਸ ਵਿੱਚੋਂ ਤਲਵਾਰ ਅੰਮੋਨੀਆਂ ਦੇ ਰੱਬਾਹ ਉੱਤੇ ਅਤੇ ਯਹੂਦਾਹ ਦੇ ਗੜ੍ਹ ਵਾਲੇ ਯਰੂਸ਼ਲਮ ਉੱਤੇ ਵੀ ਆਵੇ ।
\s5
\v 21 ਕਿਉਂ ਜੋ ਬਾਬਲ ਦਾ ਰਾਜਾ ਦੋ ਰਾਹੇ ਉੱਤੇ ਉਪਾਅ ਪੁੱਛਣ ਲਈ ਖਲੋਤਾ ਹੈ ਅਤੇ ਤੀਰਾਂ ਨੂੰ ਹਿਲਾ ਕੇ ਤਰਾਫੀਮ ਤੋਂ ਪੁੱਛਦਾ ਅਤੇ ਕਾਲਜੇ ਨੂੰ ਵਿੰਨ੍ਹਦਾ ਹੈ ।
\v 22 ਉਹ ਦੇ ਸੱਜੇ ਹੱਥ ਯਰੂਸ਼ਲਮ ਦਾ ਉਪਾਅ ਪੈਂਦਾ ਹੈ ਕਿ ਕਿਲਾ ਤੋੜ ਯੰਤਰਾਂ ਨੂੰ ਲਾਵੇ ਅਤੇ ਕੱਟਣ ਵੱਢਣ ਲਈ ਮੂੰਹ ਖੋਲ੍ਹੇ, ਜੈਕਾਰੇ ਦੀ ਅਵਾਜ਼ ਉਠਾਵੇ ਅਤੇ ਫਾਟਕਾਂ ਉੱਤੇ ਕਿਲਾ ਤੋੜ ਅਵਾਜ਼ ਨੂੰ ਲਾਵੇ ਅਤੇ ਘੇਰਾ ਬੰਨ੍ਹੇ ਅਤੇ ਬੁਰਜ ਬਣਾਵੇ ।
\v 23 ਪਰ ਉਹਨਾਂ ਦੀ ਨਜ਼ਰ ਵਿੱਚ ਇਹ ਝੂਠੇ ਉਪਾਅ ਵਾਂਗੂੰ ਹੋਵੇਗਾ, ਅਰਥਾਤ ਉਹਨਾਂ ਲਈ ਜਿਹਨਾਂ ਨੇ ਸਹੁੰ ਖਾਧੀ ਸੀ, ਪਰ ਉਹ ਬਦੀ ਨੂੰ ਚੇਤੇ ਕਰੇਗਾ ਤਾਂ ਜੋ ਉਹ ਫੜੇ ਜਾਣ ।
\s5
\v 24 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕਿਉਂ ਜੋ ਤੁਸੀਂ ਆਪਣੀ ਬਦੀ ਨੂੰ ਚੇਤੇ ਕਰਾਇਆ ਅਤੇ ਤੁਹਾਡੇ ਅਪਰਾਧ ਪਰਗਟ ਹੋਏ, ਇੱਥੋਂ ਤੱਕ ਕਿ ਤੁਹਾਡੇ ਸਾਰੇ ਕੰਮਾਂ ਵਿੱਚ ਤੁਹਾਡੇ ਪਾਪ ਦਿਸਦੇ ਹਨ । ਤੁਸੀਂ ਧਿਆਨ ਵਿੱਚ ਆ ਗਏ ਹੋ, ਇਸ ਲਈ ਤੁਸੀਂ ਹੱਥ ਵਿੱਚ ਫੜੇ ਜਾਓਗੇ ।
\s5
\v 25 ਹੇ ਇਸਰਾਏਲ ਦੇ ਦੁਸ਼ਟ ਫੱਟੜ ਪ੍ਰਧਾਨ, ਤੇਰਾ ਦਿਨ ਆ ਗਿਆ ਹੈ ! ਇਹ ਬਦੀ ਦਾ ਅੰਤ ਸਮਾਂ ਹੈ !
\v 26 ਪ੍ਰਭੂ ਯਹੋਵਾਹ ਇਹ ਆਖਦਾ ਹੈ, ਅਮਾਮਾ ਉਤਾਰ ਅਤੇ ਤਾਜ ਲਾਹ ਦੇ । ਇਹ ਇਸ ਤਰ੍ਹਾਂ ਨਹੀਂ ਰਹੇਗਾ । ਨੀਵੇਂ ਨੂੰ ਉੱਚਾ ਕਰ ਅਤੇ ਉੱਚੇ ਨੂੰ ਨੀਵਾਂ ਕਰ ।
\v 27 ਬਰਬਾਦੀ, ਬਰਬਾਦੀ, ਮੈਂ ਹੀ ਉਹ ਨੂੰ ਬਰਬਾਦੀ ਬਣਾਵਾਂਗਾ ! ਪਰ ਇਹ ਵੀ ਨਹੀਂ ਰਹੇਗਾ, ਜਦ ਤੱਕ ਉਹ ਆਵੇਗਾ ਜਿਸ ਦਾ ਹੱਕ ਹੈ, ਤਾਂ ਮੈਂ ਉਹ ਨੂੰ ਦਿਆਂਗਾ ।
\s ਅੰਮੋਨੀਆਂ ਦੇ ਵਿਰੁੱਧ ਤਲਵਾਰ
\p
\s5
\v 28 ਹੇ ਮਨੁੱਖ ਦੇ ਪੁੱਤਰ, ਤੂੰ ਭਵਿੱਖਬਾਣੀ ਕਰਕੇ ਆਖ ਕਿ ਪ੍ਰਭੂ ਯਹੋਵਾਹ ਅੰਮੋਨੀਆਂ ਲਈ ਅਤੇ ਉਹਨਾਂ ਦੇ ਤਾਨੇ ਮਿਹਣਿਆਂ ਦੇ ਬਾਰੇ ਇਹ ਆਖਦਾ ਹੈ, ਤੂੰ ਆਖ, ਇੱਕ ਤਲਵਾਰ ! ਸਗੋਂ ਖਿੱਚੀ ਹੋਈ ਤਲਵਾਰ ! ਵੱਢਣ ਲਈ ਉਹ ਡਾਢੀ ਚਮਕਾਈ ਗਈ, ਤਾਂ ਜੋ ਉਹ ਬਿਜਲੀ ਵਾਂਗੂੰ ਹੋਵੇ ।
\v 29 ਜਦੋਂ ਕਿ ਉਹ ਤੇਰੇ ਲਈ ਝੂਠੇ ਦਰਸ਼ਣ ਵੇਖਦੇ ਹਨ ਅਤੇ ਝੂਠੇ ਉਪਾਅ ਕੱਢਦੇ ਹਨ ਕਿ ਤੈਨੂੰ ਉਹਨਾਂ ਵੱਢਿਆਂ ਹੋਇਆਂ ਦੁਸ਼ਟਾਂ ਦੀਆਂ ਧੌਣਾਂ ਉੱਤੇ ਸੁੱਟ ਦੇਣ, ਜਿਹਨਾਂ ਦਾ ਦਿਨ ਬਦੀ ਦੇ ਅੰਤ ਸਮੇਂ ਵਿੱਚ ਆ ਗਿਆ ਹੈ ।
\s5
\v 30 ਉਹ ਨੂੰ ਮਿਆਨ ਵਿੱਚ ਪਾ । ਮੈਂ ਤੇਰੇ ਜਨਮ ਸਥਾਨ ਅਤੇ ਤੇਰੀ ਜਨਮ ਭੂਮੀ ਵਿੱਚ ਤੇਰਾ ਨਿਆਂ ਕਰਾਂਗਾ ।
\v 31 ਮੈਂ ਆਪਣਾ ਕਹਿਰ ਤੇਰੇ ਤੇ ਪਾਵਾਂਗਾ ਅਤੇ ਆਪਣੇ ਕ੍ਰੋਧ ਦੀ ਅੱਗ ਤੇਰੇ ਉੱਤੇ ਭੜਕਾਵਾਂਗਾ ਅਤੇ ਤੈਨੂੰ ਪਸ਼ੂ ਸੁਭਾਅ ਮਨੁੱਖਾਂ ਨੂੰ ਸੌਪਾਂਗਾ, ਜਿਹੜੇ ਨਾਸ਼ ਕਰਨ ਵਿੱਚ ਹੁਸ਼ਿਆਰ ਹਨ ।
\s5
\v 32 ਤੂੰ ਅੱਗ ਲਈ ਬਾਲਣ ਹੋਵੇਂਗਾ ਅਤੇ ਤੇਰਾ ਲਹੂ ਦੇਸ ਵਿੱਚ ਵਗੇਗਾ, ਫੇਰ ਤੂੰ ਚੇਤੇ ਵੀ ਨਾ ਕੀਤਾ ਜਾਵੇਂਗਾ ਕਿਉਂ ਜੋ ਮੈਂ ਯਹੋਵਾਹ ਨੇ ਇਹ ਆਖਿਆ ਹੈ ।
\s5
\c 22
\s ਹੱਤਿਆਰਾ ਨਗਰ ਯਰੂਸ਼ਲਮ
\p
\v 1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 2 ਹੇ ਮਨੁੱਖ ਦੇ ਪੁੱਤਰ, ਕੀ ਤੂੰ ਨਿਆਂ ਕਰੇਂਗਾ ? ਕੀ ਤੂੰ ਇਸ ਖੂਨੀ ਸ਼ਹਿਰ ਦਾ ਨਿਆਂ ਕਰੇਂਗਾ ? ਤੂੰ ਇਸ ਦੇ ਸਾਰੇ ਘਿਣਾਉਣੇ ਕੰਮ ਉਸ ਉੱਤੇ ਪਰਗਟ ਕਰ ।
\v 3 ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਸ਼ਹਿਰ ਜਿਹ ਦੇ ਅੰਦਰ ਖੂਨ ਵਹਾਏ ਜਾਂਦੇ ਹਨ, ਤਾਂ ਜੋ ਉਹ ਦਾ ਅੰਤ ਆ ਜਾਵੇ ਅਤੇ ਜੋ ਆਪਣੇ ਆਪ ਨੂੰ ਭ੍ਰਿਸ਼ਟ ਕਰਨ ਲਈ ਆਪਣੇ ਲਈ ਮੂਰਤੀਆਂ ਬਣਾਉਂਦਾ ਹੈ !
\s5
\v 4 ਤੂੰ ਉਸ ਲਹੂ ਦੇ ਕਾਰਨ ਜਿਹੜਾ ਤੂੰ ਵਹਾਇਆ ਦੋਸ਼ੀ ਹੋ ਗਿਆ ਅਤੇ ਤੂੰ ਉਹਨਾਂ ਮੂਰਤੀਆਂ ਕਰਕੇ ਜਿਹਨਾਂ ਨੂੰ ਤੂੰ ਬਣਾਇਆ, ਭ੍ਰਿਸ਼ਟ ਹੋਇਆ, ਤੂੰ ਆਪਣੇ ਦਿਨਾਂ ਨੂੰ ਨੇੜੇ ਲਿਆਇਆ ਹੈਂ ਅਤੇ ਆਪਣੇ ਸਾਲਾਂ ਨੂੰ ਵੀ, ਇਸ ਲਈ ਮੈਂ ਤੈਨੂੰ ਕੌਮਾਂ ਲਈ ਨਮੋਸ਼ੀ ਦਾ ਨਿਸ਼ਾਨਾ ਅਤੇ ਸਾਰਿਆਂ ਦੇਸਾਂ ਦਾ ਠੱਠਾ ਬਣਾਇਆ ਹੈ ।
\v 5 ਤੇਰੇ ਵਿੱਚੋਂ ਨੇੜੇ ਦੇ ਅਤੇ ਦੂਰ ਦੇ ਤੈਨੂੰ ਠੱਠਾ ਕਰਨਗੇ, ਕਿਉਂ ਜੋ ਤੂੰ ਨਾਮ ਵਿੱਚ ਭ੍ਰਿਸ਼ਟ ਅਤੇ ਬਹੁਤਾ ਫਸਾਦੀ ਹੈਂ ।
\s5
\v 6 ਵੇਖ, ਇਸਰਾਏਲ ਦੇ ਪ੍ਰਧਾਨ ਤੇਰੇ ਵਿੱਚ ਹਰ ਇੱਕ ਆਪਣੇ ਬਲ ਅਨੁਸਾਰ ਖੂਨ ਵਹਾਉਣ ਦਾ ਕਾਰਨ ਸਨ ।
\v 7 ਤੇਰੇ ਵਿੱਚ ਉਹਨਾਂ ਨੇ ਮਾਤਾ-ਪਿਤਾ ਨੂੰ ਤੁੱਛ ਜਾਣਿਆ, ਤੇਰੇ ਵਿੱਚ ਉਹਨਾਂ ਨੇ ਪਰਦੇਸੀਆਂ ਨਾਲ ਜਬਰਦਸਤੀ ਕੀਤੀ, ਤੇਰੇ ਵਿੱਚ ਉਹਨਾਂ ਨੇ ਯਤੀਮਾਂ ਅਤੇ ਵਿਧਵਾਵਾਂ ਉੱਤੇ ਜ਼ੁਲਮ ਕੀਤਾ ।
\v 8 ਤੂੰ ਮੇਰੀਆਂ ਪਵਿੱਤਰ ਵਸਤੂਆਂ ਨੂੰ ਨੀਚ ਜਾਣਿਆ ਅਤੇ ਮੇਰੇ ਸਬਤਾਂ ਨੂੰ ਭ੍ਰਿਸ਼ਟ ਕੀਤਾ ।
\v 9 ਤੇਰੇ ਵਿੱਚ ਚੁਗਲ ਖੋਰ ਮਨੁੱਖ ਖੂਨ ਵਹਾਉਂਦੇ ਹਨ, ਤੇਰੇ ਵਿੱਚ ਪਹਾੜਾਂ ਤੇ ਖਾਣ ਵਾਲੇ ਹਨ ਅਤੇ ਤੇਰੇ ਵਿੱਚ ਲੁੱਚਪੁਣਾ ਕਰਨ ਵਾਲੇ ਵੀ ਹਨ ।
\s5
\v 10 ਤੇਰੇ ਵਿੱਚ ਆਪਣੇ ਪਿਤਾ ਨੂੰ ਬੇ-ਪੜਦਾ ਕਰਨ ਵਾਲੇ ਵੀ ਹਨ, ਤੇਰੇ ਵਿੱਚ ਮਾਸਿਕ ਧਰਮ ਵਾਲੀ ਔਰਤ ਨਾਲ ਭੋਗ ਕਰਨ ਵਾਲੇ ਵੀ ਹਨ ।
\v 11 ਕਿਸੇ ਨੇ ਆਪਣੇ ਗੁਆਂਢੀ ਦੀ ਔਰਤ ਨਾਲ ਘਿਣਾਉਣਾ ਕੰਮ ਕੀਤਾ, ਅਤੇ ਕਿਸੇ ਨੇ ਆਪਣੀ ਨੂੰਹ ਨੂੰ ਬਦਕਾਰੀ ਨਾਲ ਭ੍ਰਿਸ਼ਟ ਕੀਤਾ ਅਤੇ ਕਿਸੇ ਨੇ ਆਪਣੀ ਭੈਣ ਅਥਵਾ ਆਪਣੇ ਪਿਉ ਦੀ ਧੀ ਨੂੰ ਤੇਰੇ ਵਿੱਚ ਭਰਿਸ਼ਟ ਕੀਤਾ ।
\v 12 ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\v 13 ਵੇਖੋ, ਮੈਂ ਤੁਹਾਡੇ ਅਯੋਗ ਲਾਭ ਦੇ ਕਾਰਨ ਜੋ ਤੁਸੀਂ ਲਿਆ ਅਤੇ ਤੁਹਾਡੇ ਖੂਨ ਖਰਾਬੇ ਦੇ ਕਾਰਨ ਜੋ ਤੁਹਾਡੇ ਵਿੱਚ ਹੋਇਆ ਹੱਥ ਤੇ ਹੱਥ ਮਾਰਿਆ ।
\v 14 ਕੀ ਤੁਹਾਡਾ ਦਿਲ ਕਾਇਮ ਰਹੇਗਾ ਅਤੇ ਤੁਹਾਡੇ ਹੱਥਾਂ ਵਿੱਚ ਬਲ ਹੋਵੇਗਾ, ਜਿਨਾਂ ਦਿਨਾਂ ਵਿੱਚ ਮੈਂ ਤੇਰਾ ਨਿਆਂ ਕਰਾਂਗਾ ? ਮੈਂ ਯਹੋਵਾਹ ਨੇ ਆਖਿਆ ਅਤੇ ਮੈਂ ਹੀ ਕਰਾਂਗਾ,
\v 15 ਹਾਂ ਮੈਂ ਤੁਹਾਨੂੰ ਕੌਮਾਂ ਵਿੱਚ ਖ਼ੱਜਲ ਖੁਆਰ ਕਰ ਕੇ ਦੂਜੇ ਦੇਸਾਂ ਵਿੱਚ ਫਿਰਾਵਾਂਗਾ ਅਤੇ ਤੁਹਾਡੀ ਪਲੀਤੀ ਤੁਹਾਡੇ ਵਿੱਚੋਂ ਕੱਢ ਦਿਆਂਗਾ ।
\v 16 ਤੂੰ ਕੌਮਾਂ ਦੀ ਨਿਗਾਹ ਵਿੱਚ ਆਪਣੇ ਆਪ ਨੂੰ ਪਲੀਤ ਸਮਝੇਂਗੀ ਅਤੇ ਜਾਣੇਗੀ ਕਿ ਮੈਂ ਯਹੋਵਾਹ ਹਾਂ !
\s ਪਰਮੇਸ਼ੁਰ ਦਾ ਕ੍ਰੋਧ
\p
\s5
\v 17 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 18 ਹੇ ਮਨੁੱਖ ਦੇ ਪੁੱਤਰ, ਇਸਰਾਏਲ ਦਾ ਘਰਾਣਾ ਮੇਰੇ ਲਈ ਮੈਲ਼ ਹੋ ਗਿਆ ਹੈ, ਉਹ ਸਾਰੇ ਦਾ ਸਾਰਾ ਪਿੱਤਲ, ਟੀਨ, ਲੋਹਾ ਅਤੇ ਸਿੱਕਾ ਹੈ, ਜੋ ਭੱਠੀ ਵਿੱਚ ਹਨ । ਉਹ ਚਾਂਦੀ ਦੀ ਮੈਲ਼ ਹਨ ।
\v 19 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਸਾਰੇ ਮੈਲ਼ ਬਣ ਗਏ ਹੋ, ਇਸ ਲਈ ਵੇਖੋ, ਮੈਂ ਤੁਹਾਨੂੰ ਯਰੂਸ਼ਲਮ ਵਿੱਚ ਇਕੱਠਾ ਕਰਾਂਗਾ ।
\s5
\v 20 ਜਿਵੇਂ ਉਹ ਚਾਂਦੀ, ਪਿੱਤਲ, ਲੋਹਾ, ਸਿੱਕਾ ਅਤੇ ਟੀਨ ਭੱਠੀ ਵਿੱਚ ਇਕੱਠਾ ਪਾਉਂਦੇ ਹਨ ਅਤੇ ਉਹਨਾਂ ਨੂੰ ਅੱਗ ਨਾਲ ਤਾਉਂਦੇ ਹਨ, ਤਾਂ ਜੋ ਉਹਨਾਂ ਨੂੰ ਪਿਘਲਾ ਦੇਣ, ਓਵੇਂ ਹੀ ਮੈਂ ਆਪਣੇ ਕਹਿਰ ਅਤੇ ਕ੍ਰੋਧ ਵਿੱਚ ਤੁਹਾਨੂੰ ਇਕੱਠਾ ਕਰਾਂਗਾ ਅਤੇ ਤੁਹਾਨੂੰ ਉੱਥੇ ਰੱਖ ਕੇ ਪਿਘਲਾਵਾਂਗਾ ।
\v 21 ਹਾਂ, ਮੈਂ ਤੁਹਾਨੂੰ ਇਕੱਠਾ ਕਰਾਂਗਾ ਅਤੇ ਆਪਣੇ ਕਹਿਰ ਦੀ ਅੱਗ ਵਿੱਚ ਤੁਹਾਨੂੰ ਤਪਾਵਾਂਗਾ ਅਤੇ ਤੁਸੀਂ ਉਸ ਵਿੱਚ ਪਿਘਲੋਗੇ ।
\v 22 ਜਿਵੇਂ ਚਾਂਦੀ ਭੱਠੀ ਵਿੱਚ ਪਿਘਲਾਈ ਜਾਂਦੀ ਹੈ, ਓਵੇਂ ਤੁਸੀਂ ਉਸ ਵਿੱਚ ਪਿਘਲਾਏ ਜਾਓਗੇ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਆਪਣਾ ਕਹਿਰ ਤੁਹਾਡੇ ਉੱਤੇ ਪਾਇਆ ਹੈ ।
\s ਇਸਰਾਏਲ ਦੇ ਆਗੂਆਂ ਦੇ ਪਾਪ
\p
\s5
\v 23 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 24 ਹੇ ਮਨੁੱਖ ਦੇ ਪੁੱਤਰ, ਉਹ ਨੂੰ ਆਖ, ਤੂੰ ਉਹ ਧਰਤੀ ਹੈਂ, ਜਿਹੜੀ ਸ਼ੁੱਧ ਨਹੀਂ ਕੀਤੀ ਗਈ ਅਤੇ ਜਿਹ ਉੱਤੇ ਕ੍ਰੋਧ ਦੇ ਦਿਨ ਵਿੱਚ ਵਰਖਾ ਨਹੀਂ ਹੋਈ ?
\v 25 ਉਹ ਦੇ ਵਿੱਚ ਉਹ ਦੇ ਨਬੀਆਂ ਨੇ ਸਲਾਹ ਕੀਤੀ, ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਸ਼ਿਕਾਰ ਨੂੰ ਪਾੜਦਿਆਂ ਉਹ ਜੀਆਂ ਨੂੰ ਖਾ ਗਏ ਹਨ, ਉਹ ਖਜ਼ਾਨੇ ਅਤੇ ਵੱਡ ਮੁੱਲੀਆਂ ਵਸਤੂਆਂ ਨੂੰ ਖੋਹ ਲੈਂਦੇ ਹਨ, ਉਹਨਾਂ ਨੇ ਉਸ ਵਿੱਚ ਢੇਰ ਵਿਧਵਾ ਬਣਾ ਦਿੱਤੀਆਂ ਹਨ ।
\s5
\v 26 ਉਹ ਦੇ ਜਾਜਕਾਂ ਨੇ ਮੇਰੀ ਬਿਵਸਥਾ ਨੂੰ ਤੋੜਿਆ ਅਤੇ ਮੇਰੀਆਂ ਪਵਿੱਤਰ ਵਸਤੂਆਂ ਨੂੰ ਪਲੀਤ ਕੀਤਾ ਹੈ, ਉਹਨਾਂ ਨੇ ਪਵਿੱਤਰ ਅਤੇ ਅਪਵਿੱਤਰ ਵਿੱਚ ਕੁੱਝ ਭੇਦ ਨਹੀਂ ਰੱਖਿਆ ਅਤੇ ਅਸ਼ੁੱਧ ਤੇ ਸ਼ੁੱਧ ਵਿੱਚ ਫਰਕ ਨਹੀਂ ਜਾਣਿਆ ਅਤੇ ਮੇਰੇ ਸਬਤਾਂ ਤੋਂ ਉਹਨਾਂ ਨੇ ਅੱਖਾਂ ਫੇਰ ਲਈਆਂ, ਇਸ ਲਈ ਮੈਂ ਉਹਨਾਂ ਵਿੱਚ ਪਲੀਤ ਹੋਇਆ ।
\v 27 ਉਹ ਦੇ ਹਾਕਮ ਉਹ ਦੇ ਵਿੱਚ ਸ਼ਿਕਾਰ ਨੂੰ ਪਾੜਨ ਵਾਲੇ ਬਘਿਆੜ ਵਾਂਗੂੰ ਹਨ, ਜੋ ਬੇਈਮਾਨੀ ਦੇ ਲਾਭ ਦੇ ਲਈ ਲਹੂ ਵਹਾਉਂਦੇ ਅਤੇ ਪ੍ਰਾਣਾਂ ਨੂੰ ਨਾਸ਼ ਕਰਦੇ ਹਨ ।
\v 28 ਉਹ ਦੇ ਨਬੀ ਉਹਨਾਂ ਦੇ ਲਈ ਕੱਚੀ ਕਲੀ ਕਰਦੇ ਹਨ, ਝੂਠੇ ਦਰਸ਼ਣ ਵੇਖਦੇ ਅਤੇ ਝੂਠੇ ਉਪਾਅ ਕੱਢਦੇ ਹਨ ਅਤੇ ਆਖਦੇ ਹਨ ਕਿ ਪ੍ਰਭੂ ਯਹੋਵਾਹ ਨੇ ਇਹ ਆਖਿਆ ਹੈ, ਜਦੋਂ ਕਿ ਯਹੋਵਾਹ ਨੇ ਨਹੀਂ ਆਖਿਆ ।
\s5
\v 29 ਇਸ ਦੇਸ ਦੇ ਲੋਕਾਂ ਨੇ ਅੱਤਿਆਚਾਰ ਅਤੇ ਲੁੱਟਮਾਰ ਕੀਤੀ ਹੈ ਅਤੇ ਮਸਕੀਨਾਂ ਤੇ ਕੰਗਾਲਾਂ ਨੂੰ ਦੁੱਖ ਦਿੱਤਾ ਹੈ ਅਤੇ ਪਰਦੇਸੀਆਂ ਉੱਤੇ ਨਾਹੱਕ ਜ਼ਬਰਦਸਤੀ ਕੀਤੀ ਹੈ ।
\s5
\v 30 ਮੈਂ ਉਹਨਾਂ ਵਿੱਚ ਭਾਲ ਕੀਤੀ ਹੈ ਕਿ ਕੋਈ ਅਜਿਹਾ ਮਨੁੱਖ ਲੱਭੇ ਜੋ ਕੰਧ ਬਣਾਵੇ ਅਤੇ ਉਸ ਧਰਤੀ ਦੇ ਲਈ ਉਸ ਦੇ ਝਰਨੇ ਵਿੱਚ ਮੇਰੇ ਅੱਗੇ ਖਲੋਵੇ, ਤਾਂ ਜੋ ਮੈਂ ਉਹ ਨੂੰ ਨਾ ਉਜਾੜਾਂ, ਪਰ ਕੋਈ ਨਾ ਲੱਭਿਆ ।
\v 31 ਇਸ ਲਈ ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਇਆ ਅਤੇ ਆਪਣੇ ਕ੍ਰੋਧ ਦੀ ਅੱਗ ਨਾਲ ਉਹਨਾਂ ਨੂੰ ਮੁਕਾ ਦਿੱਤਾ ਅਤੇ ਮੈਂ ਉਹਨਾਂ ਦੀ ਕਰਨੀ ਨੂੰ ਉਹਨਾਂ ਦੇ ਸਿਰ ਉੱਤੇ ਪਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\c 23
\s ਦੋ ਵਿਭਚਾਰਨੀਆਂ ਭੈਣਾਂ
\p
\v 1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 2 ਹੇ ਮਨੁੱਖ ਦੇ ਪੁੱਤਰ, ਦੋ ਔਰਤਾਂ ਇੱਕ ਮਾਂ ਦੀਆਂ ਧੀਆਂ ਸਨ ।
\v 3 ਉਹਨਾਂ ਨੇ ਮਿਸਰ ਵਿੱਚ ਵਿਭਚਾਰ ਕੀਤਾ । ਉਹ ਆਪਣੀ ਜੁਆਨੀ ਵਿੱਚ ਵਿਭਚਾਰਨਾਂ ਬਣੀਆਂ । ਉੱਥੇ ਉਹਨਾਂ ਦੀਆਂ ਛਾਤੀਆਂ ਪੁੱਟੀਆਂ ਗਈਆਂ ਅਤੇ ਉੱਥੇ ਹੀ ਉਹਨਾਂ ਦੇ ਕੁਆਰਪੁਣੇ ਦੀਆਂ ਦੁੱਧੀਆਂ ਖਿੱਚੀਆਂ ਗਈਆਂ ।
\v 4 ਉਹਨਾਂ ਵਿੱਚੋਂ ਵੱਡੀ ਦਾ ਨਾਮ ਆਹਾਲਾਹ ਅਤੇ ਉਹ ਦੀ ਭੈਣ ਦਾ ਨਾਮ ਆਹਾਲੀਬਾਹ ਸੀ । ਉਹ ਮੇਰੀਆਂ ਹੋ ਗਈਆਂ ਅਤੇ ਉਹਨਾਂ ਨੇ ਧੀਆਂ ਪੁੱਤਰ ਜੰਮੇ ਅਤੇ ਉਹਨਾਂ ਦੇ ਨਾਮ ਆਹਾਲਾਹ ਸਾਮਰਿਯਾ ਅਤੇ ਆਹਾਲੀਬਾਹ ਯਰੂਸ਼ਲਮ ਹੈ ।
\s5
\v 5 ਆਹਾਲਾਹ ਜਦੋਂ ਕਿ ਮੇਰੀ ਸੀ ਵਿਭਚਾਰ ਕਰਨ ਲੱਗੀ ਅਤੇ ਉਹ ਆਪਣੇ ਗੁਆਂਢੀ ਯਾਰਾਂ ਅਰਥਾਤ ਅੱਸ਼ੂਰੀਆਂ ਤੇ ਮੋਹਤ ਹੋ ਗਈ ।
\v 6 ਉਹ ਸੂਬੇਦਾਰ, ਸ਼ਰੀਫ ਅਤੇ ਸਾਰੇ ਦੇ ਸਾਰੇ ਚੁਣਵੇਂ ਸੁਨੱਖੇ ਗੱਭਰੂ ਸਨ, ਜੋ ਘੋੜਿਆਂ ਤੇ ਸਵਾਰ ਹੁੰਦੇ ਅਤੇ ਬੈਂਗਣੀ ਕੱਪੜੇ ਪਹਿਨਦੇ ਸਨ ।
\v 7 ਉਸ ਨੇ ਉਹਨਾਂ ਸਾਰਿਆਂ ਦੇ ਨਾਲ ਜਿਹੜੇ ਅੱਸ਼ੂਰੀਆਂ ਦੇ ਚੁਣਵੇਂ ਜੁਆਨ ਸਨ, ਵਿਭਚਾਰ ਕੀਤਾ ਅਤੇ ਜਿਹਨਾਂ ਉੱਤੇ ਉਹ ਮੋਹਤ ਸੀ ਉਹਨਾਂ ਦੀਆਂ ਮੂਰਤੀਆਂ ਦੇ ਨਾਲ ਉਹ ਭ੍ਰਿਸ਼ਟ ਹੋਈ ।
\s5
\v 8 ਉਸ ਨੇ ਜੋ ਵਿਭਚਾਰ ਮਿਸਰ ਵਿੱਚ ਕੀਤਾ ਸੀ, ਉਹ ਨੂੰ ਨਾ ਛੱਡਿਆ ਕਿਉਂ ਜੋ ਉਹ ਉਸ ਦੀ ਜੁਆਨੀ ਸਮੇਂ ਉਸ ਨਾਲ ਲੇਟੇ ਅਤੇ ਉਹਨਾਂ ਨੇ ਉਹ ਦੇ ਕੁਆਰਪੁਣੇ ਦੀਆਂ ਦੁੱਧੀਆਂ ਨੂੰ ਖਿੱਚਿਆ ਅਤੇ ਆਪਣਾ ਵਿਭਚਾਰ ਉਹ ਦੇ ਉੱਤੇ ਪਾ ਦਿੱਤਾ ।
\v 9 ਇਸ ਲਈ ਮੈਂ ਉਹ ਨੂੰ ਉਸ ਦੇ ਯਾਰਾਂ ਦੇ ਹੱਥ ਵਿੱਚ ਅਰਥਾਤ ਅੱਸ਼ੂਰੀਆਂ ਦੇ ਹੱਥ ਵਿੱਚ ਸੌਂਪ ਦਿੱਤਾ, ਜਿਹਨਾਂ ਉੱਤੇ ਉਹ ਮੋਹਤ ਸੀ ।
\v 10 ਉਹਨਾਂ ਨੇ ਉਹ ਨੂੰ ਬੇ-ਪੜਦਾ ਕੀਤਾ ਅਤੇ ਉਸ ਦੇ ਧੀਆਂ ਪੁੱਤਰਾਂ ਨੂੰ ਖੋਹ ਲਿਆ ਅਤੇ ਉਹਨਾਂ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ, ਸੋ ਉਹ ਸਾਰੀਆਂ ਔਰਤਾਂ ਵਿੱਚ ਪ੍ਰਸਿੱਧ ਹੋ ਗਈ, ਕਿਉਂ ਜੋ ਉਹਨਾਂ ਉਹ ਦੇ ਉੱਤੇ ਸਜ਼ਾ ਲਿਆਈ ।
\s5
\v 11 ਉਸ ਦੀ ਭੈਣ ਆਹਾਲੀਬਾਹ ਨੇ ਇਹ ਵੇਖਿਆ, ਪਰ ਉਹ ਇਸ਼ਕ ਵਿੱਚ ਅਤੇ ਵਿਭਚਾਰ ਵਿੱਚ, ਆਪਣੀ ਉਸ ਭੈਣ ਤੋਂ ਭੈੜੀ ਨਿੱਕਲੀ ।
\v 12 ਉਹ ਅੱਸ਼ੂਰੀਆਂ ਤੇ ਮੋਹਤ ਹੋਈ ਜਿਹੜੇ ਸੂਬੇਦਾਰ ਅਤੇ ਸ਼ਰੀਫ ਗੁਆਂਢੀ ਸਨ, ਜਿਹੜੇ ਸੁੰਦਰ ਕੱਪੜੇ ਪਹਿਨਦੇ ਅਤੇ ਘੋੜਿਆਂ ਤੇ ਸਵਾਰ ਹੁੰਦੇ ਅਤੇ ਸਾਰਿਆਂ ਦੇ ਸਾਰੇ ਚੁਣਵੇਂ ਗੱਭਰੂ ਸਨ ।
\v 13 ਮੈਂ ਵੇਖਿਆ ਕਿ ਉਹ ਵੀ ਭ੍ਰਿਸ਼ਟ ਹੋ ਗਈ, ਉਹਨਾਂ ਦੋਵਾਂ ਦਾ ਇੱਕੋ ਹੀ ਮਾਰਗ ਸੀ ।
\s5
\v 14 ਉਹ ਵਿਭਚਾਰ ਵਿੱਚ ਵੱਧ ਗਈ, ਨਾਲੇ ਉਹ ਨੇ ਕੰਧ ਉੱਤੇ ਮਨੁੱਖਾਂ ਦੀਆਂ ਮੂਰਤਾਂ ਅਰਥਾਤ ਕਸਦੀਆਂ ਦੀਆਂ ਮੂਰਤਾਂ ਵੇਖੀਆਂ ਜਿਹੜੀਆਂ ਸ਼ਿੰਗਰਫ ਨਾਲ ਖਿੱਚੀਆਂ ਹੋਈਆਂ ਸਨ ।
\v 15 ਜਿਹਨਾਂ ਨੇ ਪਟਕਿਆਂ ਨਾਲ ਕਮਰਾਂ ਬੰਨ੍ਹੀਆਂ ਸਨ ਅਤੇ ਸਿਰਾਂ ਉੱਤੇ ਰੰਗਦਾਰ ਲੜਾਂ ਵਾਲੀਆਂ ਪੱਗਾਂ ਸਨ ਅਤੇ ਸਾਰੇ ਦੇ ਸਾਰੇ ਵੇਖਣ ਵਿੱਚ ਬਾਬਲੀਆਂ ਦੇ ਕਪਤਾਨਾਂ ਵਰਗੇ ਸਨ, ਜਿਹਨਾਂ ਦੀ ਜਨਮ ਭੂਮੀ ਕਸਦੀਮ ਹੈ ।
\s5
\v 16 ਤਾਂ ਵੇਖਦਿਆਂ ਹੀ ਉਹ ਉਹਨਾਂ ਉੱਤੇ ਮੋਹਤ ਹੋ ਗਈ ਅਤੇ ਉਹਨਾਂ ਦੇ ਕੋਲ ਕਸਦੀਮ ਵਿੱਚ ਦੂਤ ਭੇਜੇ ।
\v 17 ਇਸ ਲਈ ਬਾਬਲ ਵਾਸੀ ਉਹ ਦੇ ਕੋਲ ਆਏ ਅਤੇ ਭੋਗ ਦੀ ਸੇਜ ਤੇ ਲੇਟੇ ਅਤੇ ਉਹਨਾਂ ਨੇ ਵਿਭਚਾਰ ਨਾਲ ਉਹ ਨੂੰ ਭ੍ਰਿਸ਼ਟ ਕੀਤਾ ਅਤੇ ਉਹ ਉਹਨਾਂ ਤੋਂ ਭਿੱਟੀ ਗਈ, ਤਾਂ ਉਹ ਦੀ ਜਾਨ ਨੇ ਉਹਨਾਂ ਤੋਂ ਸੂਗ ਕੀਤੀ ।
\s5
\v 18 ਜਦ ਉਹ ਦਾ ਵਿਭਚਾਰ ਖੁੱਲ੍ਹ ਗਿਆ ਅਤੇ ਉਹ ਦਾ ਨੰਗੇਜ਼ ਖੁੱਲ੍ਹ ਗਿਆ ਤਾਂ ਮੇਰੀ ਜਾਨ ਨੇ ਉਸ ਤੋਂ ਸੂਗ ਕੀਤੀ, ਜਿਵੇਂ ਉਸ ਦੀ ਭੈਣ ਤੋਂ ਮੇਰੀ ਜਾਨ ਨੇ ਸੂਗ ਕੀਤੀ ਸੀ ।
\v 19 ਫਿਰ ਵੀ ਉਸ ਨੇ ਆਪਣੇ ਵਿਭਚਾਰ ਨੂੰ ਵਧਾਇਆ, ਆਪਣੀ ਜੁਆਨੀ ਦੇ ਦਿਨਾਂ ਨੂੰ ਚੇਤੇ ਕਰ ਕੇ, ਜਿਵੇਂ ਉਸ ਨੇ ਮਿਸਰ ਦੇਸ ਵਿੱਚ ਵਿਭਚਾਰ ਕੀਤਾ ਸੀ ।
\s5
\v 20 ਉਹ ਫੇਰ ਆਪਣੇ ਯਾਰਾਂ ਉੱਤੇ ਮੋਹਤ ਹੋਣ ਲੱਗੀ, ਜਿਹਨਾਂ ਦਾ ਅੰਗ ਖੋਤਿਆਂ ਵਰਗਾ ਅਤੇ ਜਿਹਨਾਂ ਦਾ ਵਰ੍ਹਾਓ ਘੋੜਿਆਂ ਦਾ ਵਰ੍ਹਾਓ ਹੈ ।
\v 21 ਇਸ ਤਰ੍ਹਾਂ ਤੂੰ ਆਪਣੀ ਜੁਆਨੀ ਦੇ ਲੁੱਚਪੁਣੇ ਨੂੰ ਜਦੋਂ ਕਿ ਮਿਸਰੀ ਤੇਰੀਆਂ ਜੁਆਨ ਦੁੱਧੀਆਂ ਨੂੰ ਖਿੱਚਦੇ ਅਤੇ ਤੇਰੀਆਂ ਛਾਤੀਆਂ ਨੂੰ ਮਲਦੇ ਸਨ, ਫੇਰ ਲੋਚਣ ਲੱਗੀ ।
\s ਛੋਟੀ ਭੈਣ ਨੂੰ ਪਰਮੇਸ਼ੁਰ ਦੀ ਸਜ਼ਾ
\p
\s5
\v 22 ਇਸ ਲਈ ਹੇ ਆਹਾਲੀਬਾਹ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਉਹਨਾਂ ਯਾਰਾਂ ਨੂੰ ਜਿਹਨਾਂ ਤੋਂ ਤੇਰੀ ਜਾਨ ਤੰਗ ਆ ਗਈ ਹੈ, ਤੇਰੇ ਵਿਰੁੱਧ ਉਠਾਵਾਂਗਾ ਅਤੇ ਉਹਨਾਂ ਨੂੰ ਤੇਰੇ ਵਿਰੁੱਧ ਚਾਰੇ ਪਾਸਿਓਂ ਲੈ ਆਵਾਂਗਾ ।
\v 23 ਬਾਬਲ ਵਾਸੀਆਂ ਅਤੇ ਸਾਰੇ ਕਸਦੀਆਂ ਨੂੰ ਫਿਦੋਕ, ਸ਼ੋਆ, ਕੋਅ ਅਤੇ ਉਹਨਾਂ ਦੇ ਨਾਲ ਸਾਰੇ ਅੱਸ਼ੂਰੀਆਂ ਨੂੰ, ਸਾਰੇ ਦੇ ਸਾਰੇ ਚੁਣਵੇਂ ਸੁੰਦਰ ਗੱਭਰੂਆਂ ਨੂੰ, ਸੂਬੇਦਾਰਾਂ, ਸ਼ਰੀਫਾਂ ਨੂੰ ਅਤੇ ਸਾਰੇ ਕਪਤਾਨਾਂ ਨੂੰ ਅਤੇ ਪ੍ਰਸਿੱਧ ਲੋਕਾਂ ਨੂੰ, ਜੋ ਸਾਰੇ ਦੇ ਸਾਰੇ ਘੋੜਿਆਂ ਤੇ ਸਵਾਰ ਹੁੰਦੇ ਹਨ
\s5
\v 24 ਅਤੇ ਉਹ ਜੰਗੀ ਸ਼ਸ਼ਤ੍ਰਾਂ, ਰਥਾਂ, ਛਕੜਿਆਂ ਅਤੇ ਲੋਕਾਂ ਦੀ ਸਭਾ ਨਾਲ ਤੇਰੇ ਉੱਤੇ ਚੜ੍ਹਾਈ ਕਰਨਗੇ ਅਤੇ ਢਾਲ਼, ਸੀਨਾ ਬੰਦ ਅਤੇ ਲੋਹੇ ਦਾ ਟੋਪ ਪਾ ਕੇ ਚਾਰੇ ਪਾਸਿਓਂ ਤੈਨੂੰ ਘੇਰ ਲੈਣਗੇ । ਮੈਂ ਨਿਆਂ ਉਹਨਾਂ ਨੂੰ ਸੌਂਪਾਂਗਾ ਅਤੇ ਉਹ ਆਪਣੇ ਨਿਆਂ ਅਨੁਸਾਰ ਤੇਰਾ ਨਿਆਂ ਕਰਨਗੇ ।
\v 25 ਮੈਂ ਆਪਣੀ ਅਣਖ ਨੂੰ ਤੇਰੇ ਵਿਰੁੱਧ ਦਿਆਂਗਾ ਅਤੇ ਉਹ ਕ੍ਰੋਧਵਾਨ ਹੋ ਕੇ ਤੇਰੇ ਨਾਲ ਵਰਤਣਗੇ । ਤੇਰਾ ਨੱਕ ਅਤੇ ਤੇਰਾ ਕੰਨ ਵੱਢ ਸੁੱਟਣਗੇ, ਅਤੇ ਤੇਰੇ ਰਹਿੰਦੇ ਲੋਕ ਤਲਵਾਰ ਨਾਲ ਵੱਢੇ ਜਾਣਗੇ । ਉਹ ਤੇਰੇ ਪੁੱਤਰਾਂ ਧੀਆਂ ਨੂੰ ਲੈ ਜਾਣਗੇ ਅਤੇ ਤੇਰੇ ਬਚਿਆਂ ਹੋਇਆਂ ਨੂੰ ਅੱਗ ਭੱਖ ਲਵੇਗੀ ।
\s5
\v 26 ਉਹ ਤੇਰੇ ਕੱਪੜੇ ਲਾਹ ਲੈਣਗੇ ਅਤੇ ਤੇਰੇ ਸੁੰਦਰ ਗਹਿਣੇ ਲੁੱਟ ਲੈ ਜਾਣਗੇ ।
\v 27 ਇਸ ਲਈ ਮੈਂ ਤੇਰੇ ਲੁੱਚਪੁਣੇ ਅਤੇ ਤੇਰੇ ਵਿਭਚਾਰ ਨੂੰ ਜੋ ਤੂੰ ਮਿਸਰ ਵਿੱਚੋਂ ਲਿਆਈ, ਮੁਕਾ ਦਿਆਂਗਾ, ਤਾਂ ਜੋ ਤੂੰ ਮੁੜ ਕੇ ਉਹਨਾਂ ਵੱਲ ਆਪਣੀ ਅੱਖ ਨਾ ਚੁੱਕੇਂਗੀ, ਨਾ ਫੇਰ ਮਿਸਰ ਨੂੰ ਚੇਤੇ ਕਰੇਂਗੀ ।
\s5
\v 28 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੈਨੂੰ ਉਹਨਾਂ ਦੇ ਹੀ ਹੱਥ ਵਿੱਚ ਜਿਹਨਾਂ ਤੋਂ ਤੈਨੂੰ ਘਿਰਣਾ ਹੈ, ਹਾਂ, ਉਹਨਾਂ ਦੇ ਹੀ ਹੱਥਾਂ ਵਿੱਚ ਜਿਹਨਾਂ ਤੋਂ ਤੇਰੀ ਜਾਨ ਨੇ ਸੂਗ ਕੀਤੀ, ਦਿਆਂਗਾ ।
\v 29 ਉਹ ਤੇਰੇ ਨਾਲ ਘਿਰਣਾ ਦਾ ਵਰਤਾਓ ਕਰਨਗੇ ਅਤੇ ਤੇਰੀ ਸਾਰੀ ਮਿਹਨਤ ਜੋ ਤੂੰ ਇਕੱਠੀ ਕੀਤੀ ਹੈ, ਲੈ ਜਾਣਗੇ ਅਤੇ ਤੈਨੂੰ ਨੰਗਾ ਧੜੰਗਾ ਛੱਡ ਜਾਣਗੇ, ਇੱਥੋਂ ਤੱਕ ਕਿ ਤੇਰੇ ਵਿਭਚਾਰ ਦਾ ਨੰਗੇਜ਼ ਖੁੱਲ੍ਹ ਜਾਵੇਗਾ ਅਤੇ ਤੇਰਾ ਲੁੱਚਪੁਣਾ ਤੇ ਤੇਰੀ ਵਿਭਚਾਰੀ ਵੀ ।
\s5
\v 30 ਇਹ ਸਾਰੀਆਂ ਗੱਲਾਂ ਤੇਰੇ ਨਾਲ ਇਸ ਲਈ ਹੋਣਗੀਆਂ ਕਿ ਤੂੰ ਵਿਭਚਾਰ ਲਈ ਦੂਜੀਆਂ ਕੌਮਾਂ ਦੇ ਮਗਰ ਪਈ ਅਤੇ ਉਹਨਾਂ ਦੀਆਂ ਮੂਰਤਾਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਕੀਤਾ ।
\v 31 ਤੂੰ ਆਪਣੀ ਭੈਣ ਦੇ ਰਾਹ ਤੇ ਚਲੀ, ਇਸ ਲਈ ਮੈਂ ਉਹ ਦਾ ਕਟੋਰਾ ਤੇਰੇ ਹੱਥ ਵਿੱਚ ਦਿਆਂਗਾ ।
\s5
\v 32 ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਆਪਣੀ ਭੈਣ ਦੇ ਕਟੋਰੇ ਵਿੱਚੋਂ ਜੋ ਡੂੰਘਾ ਅਤੇ ਚੌੜਾ ਹੈ ਪੀਵੇਂਗੀ, ਲੋਕ ਤੇਰੇ ਉੱਤੇ ਹੱਸਣਗੇ ਅਤੇ ਤੈਨੂੰ ਠੱਠੇ ਕਰਨਗੇ, ਕਿਉਂ ਜੋ ਉਸ ਕਟੋਰੇ ਵਿੱਚ ਪੀਣ ਲਈ ਹੈ ।
\s5
\v 33 ਤੂੰ ਮਸਤੀ ਤੇ ਸੋਗ ਨਾਲ ਭਰ ਜਾਵੇਂਗੀ, ਹੈਰਾਨੀ ਅਤੇ ਉਜਾੜ ਦਾ ਕਟੋਰਾ ਹੈ ।
\v 34 ਤੂੰ ਉਹ ਨੂੰ ਪੀਵੇਂਗੀ ਅਤੇ ਉਹ ਨੂੰ ਨਿਚੋੜੇਂਗੀ, ਉਹ ਦੀਆਂ ਠੀਕਰੀਆਂ ਵੀ ਚਬਾ ਜਾਵੇਂਗੀ ਅਤੇ ਆਪਣੀਆਂ ਛਾਤੀਆਂ ਪੁਟੇਂਗੀ । ਕਿਉਂ ਜੋ ਮੈਂ ਹੀ ਇਹ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\v 35 ਸੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਮੈਨੂੰ ਭੁੱਲ ਗਈ ਅਤੇ ਮੈਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ, ਇਸ ਲਈ ਤੂੰ ਆਪਣੇ ਲੁੱਚਪੁਣੇ ਨੂੰ ਅਤੇ ਆਪਣੇ ਵਿਭਚਾਰ ਨੂੰ ਚੁੱਕ ।
\s ਦੋਵਾਂ ਭੈਣਾਂ ਨੂੰ ਪਰਮੇਸ਼ੁਰ ਦੀ ਸਜ਼ਾ
\p
\s5
\v 36 ਫੇਰ ਯਹੋਵਾਹ ਨੇ ਮੈਨੂੰ ਫ਼ਰਮਾਇਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਆਹਾਲਾਹ ਅਤੇ ਆਹਾਲੀਬਾਹ ਦਾ ਨਿਆਂ ਕਰੇਂਗਾ ? ਤੂੰ ਉਹਨਾਂ ਦੇ ਘਿਣਾਉਣੇ ਕੰਮ ਉਹਨਾਂ ਨੂੰ ਦੱਸ ।
\v 37 ਕਿਉਂ ਜੋ ਉਹਨਾਂ ਨੇ ਵਿਭਚਾਰ ਕੀਤਾ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ । ਹਾਂ, ਉਹਨਾਂ ਨੇ ਆਪਣੀਆਂ ਮੂਰਤੀਆਂ ਨਾਲ ਵਿਭਚਾਰ ਕੀਤਾ ਅਤੇ ਆਪਣੇ ਪੁੱਤਰਾਂ ਨੂੰ ਜੋ ਮੇਰੇ ਤੋਂ ਜੰਮੇ ਅੱਗ ਵਿੱਚੋਂ ਲੰਘਾਇਆ ਕਿ ਮੂਰਤੀਆਂ ਲਈ ਉਹ ਖਾਣਾ ਹੋਣ !
\s5
\v 38 ਇਸ ਤੋਂ ਬਿਨ੍ਹਾਂ ਉਹਨਾਂ ਨੇ ਮੇਰੇ ਨਾਲ ਇਹ ਕੀਤਾ ਕਿ ਉਸੇ ਦਿਨ ਉਹਨਾਂ ਨੇ ਮੇਰੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕੀਤਾ ਅਤੇ ਮੇਰੇ ਸਬਤਾਂ ਨੂੰ ਪਲੀਤ ਕੀਤਾ ।
\v 39 ਕਿਉਂ ਜੋ ਜਦ ਉਹ ਆਪਣੇ ਪੁੱਤਰਾਂ ਨੂੰ ਆਪਣੀਆਂ ਮੂਰਤੀਆਂ ਦੇ ਲਈ ਵੱਢ ਚੁੱਕੇ, ਤਾਂ ਉਸੇ ਦਿਨ ਮੇਰੇ ਪਵਿੱਤਰ ਸਥਾਨ ਵਿੱਚ ਆ ਵੜੇ, ਤਾਂ ਜੋ ਉਹ ਨੂੰ ਪਲੀਤ ਕਰਨ ਅਤੇ ਵੇਖ, ਉਹਨਾਂ ਨੇ ਮੇਰੇ ਭਵਨ ਵਿੱਚ ਅਜਿਹਾ ਕੰਮ ਕੀਤਾ !
\s5
\v 40 ਸਗੋਂ ਉਹਨਾਂ ਨੇ ਦੂਰ ਤੋਂ ਮਨੁੱਖ ਸੱਦੇ, ਜਿਹਨਾਂ ਦੇ ਕੋਲ ਦੂਤ ਭੇਜਿਆ ਅਤੇ ਵੇਖ, ਉਹ ਆਏ ਜਿਹਨਾਂ ਦੇ ਲਈ ਤੂੰ ਨ੍ਹਾਤੀ ਧੋਤੀ, ਅੱਖਾਂ ਵਿੱਚ ਕੱਜਲ ਪਾਇਆ ਅਤੇ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਿਆ ।
\v 41 ਤੂੰ ਸਜਾਏ ਹੋਏ ਪਲੰਘ ਤੇ ਬੈਠੀ ਅਤੇ ਉਹ ਦੇ ਅੱਗੇ ਮੇਜ਼ ਤਿਆਰ ਕੀਤੀ ਅਤੇ ਉਸ ਉੱਤੇ ਤੂੰ ਮੇਰਾ ਧੂਫ਼ ਅਤੇ ਤੇਲ ਰੱਖਿਆ ।
\s5
\v 42 ਇੱਕ ਗਾਫਲਾਂ ਦੀ ਭੀੜ ਦੀ ਅਵਾਜ਼ ਉਹ ਦੇ ਨਾਲ ਸੀ, ਆਮ ਮਨੁੱਖਾਂ ਤੋਂ ਬਿਨਾਂ ਜੰਗਲ ਵਿੱਚੋਂ ਸ਼ਰਾਬੀ ਆਦਮੀਆਂ ਨੂੰ ਲਿਆਏ ਅਤੇ ਉਹਨਾਂ ਨੇ ਉਹਨਾਂ ਦੇ ਹੱਥ ਵਿੱਚ ਕੜੇ ਅਤੇ ਸਿਰਾਂ ਉੱਤੇ ਸੁੰਦਰ ਤਾਜ ਪਹਿਨਾਏ ।
\s5
\v 43 ਤਦ ਮੈਂ ਉਹ ਦੇ ਬਾਰੇ ਜੋ ਵਿਭਚਾਰ ਕਰਦੇ ਕਰਦੇ ਬੁੱਢੀ ਹੋ ਗਈ ਸੀ ਆਖਿਆ, ਹੁਣ ਇਹ ਲੋਕ ਉਹ ਦੇ ਨਾਲ ਵਿਭਚਾਰ ਕਰਨਗੇ ਤੇ ਉਹ ਇਹਨਾਂ ਦੇ ਨਾਲ ।
\v 44 ਉਹ ਉਹ ਦੇ ਕੋਲ ਇਸ ਤਰ੍ਹਾਂ ਗਏ ਜਿਵੇਂ ਕੋਈ ਮਨੁੱਖ ਕਿਸੇ ਵਿਭਚਾਰਨ ਔਰਤ ਕੋਲ ਜਾਂਦਾ ਹੈ । ਓਵੇਂ ਹੀ ਉਹ ਆਹਾਲਾਹ ਅਤੇ ਆਹਾਲੀਬਾਹ ਲੁੱਚੜ ਔਰਤਾਂ ਦੇ ਕੋਲ ਗਏ ।
\v 45 ਪਰ ਧਰਮੀ ਮਨੁੱਖ ਉਹਨਾਂ ਦਾ ਨਿਆਂ ਕਰਨਗੇ, ਜਿਹੜਾ ਵਿਭਚਾਰਨਾਂ ਅਤੇ ਲਹੂ ਵਹਾਉਣ ਵਾਲੀਆਂ ਔਰਤਾਂ ਲਈ ਦਿੱਤਾ ਜਾਂਦਾ ਹੈ, ਕਿਉਂ ਜੋ ਉਹ ਵਿਭਚਾਰਨੀਆਂ ਹਨ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ ।
\s5
\v 46 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਉਹਨਾਂ ਉੱਤੇ ਇੱਕ ਦਲ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਹੌਲ ਅਤੇ ਲੁੱਟ ਜ਼ਰੂਰ ਬਣਾਵਾਂਗਾ
\v 47 ਅਤੇ ਉਹ ਦਲ ਉਹਨਾਂ ਨੂੰ ਪੱਥਰਾਂ ਨਾਲ ਮਾਰ ਦੇਵੇਗਾ ਅਤੇ ਆਪਣੀਆਂ ਤਲਵਾਰਾਂ ਨਾਲ ਉਹਨਾਂ ਨੂੰ ਵੱਢੇਗਾ, ਉਹਨਾਂ ਦੇ ਪੁੱਤਰਾਂ ਧੀਆਂ ਨੂੰ ਮਾਰ ਦੇਵੇਗਾ ਅਤੇ ਉਹਨਾਂ ਦੇ ਘਰਾਂ ਨੂੰ ਅੱਗ ਨਾਲ ਫੂਕ ਸੁੱਟੇਗਾ ।
\s5
\v 48 ਇਸ ਤਰ੍ਹਾਂ ਮੈਂ ਦੇਸ ਵਿੱਚੋਂ ਲੁੱਚਪੁਣੇ ਨੂੰ ਮੁਕਾਵਾਂਗਾ, ਤਾਂ ਜੋ ਸਾਰੀਆਂ ਔਰਤਾਂ ਸਿੱਖਿਆ ਪ੍ਰਾਪਤ ਕਰਨ ਅਤੇ ਤੁਹਾਡੇ ਵਾਂਗੂੰ ਲੁੱਚਪੁਣਾ ਨਾ ਕਰਨ
\v 49 ਅਤੇ ਉਹ ਤੁਹਾਡੇ ਲੁੱਚਪੁਣੇ ਦਾ ਬਦਲਾ ਤੁਹਾਨੂੰ ਦੇਣਗੇ ਅਤੇ ਤੁਸੀਂ ਆਪਣੀਆਂ ਮੂਰਤੀਆਂ ਦੇ ਪਾਪਾਂ ਦੀ ਸਜ਼ਾ ਭੋਗੋ ਗੀਆਂ, ਤਾਂ ਜੋ ਤੁਸੀਂ ਜਾਣੋ ਕਿ ਪ੍ਰਭੂ ਯਹੋਵਾਹ ਮੈਂ ਹੀ ਹਾਂ !
\s5
\c 24
\s ਉੱਬਲਦਾ ਹੋਇਆ ਭਾਂਡਾ
\p
\v 1 ਫੇਰ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੀ ਦਸ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 2 ਹੇ ਮਨੁੱਖ ਦੇ ਪੁੱਤਰ, ਅੱਜ ਦੇ ਦਿਨ ਹਾਂ, ਇਸੇ ਦਿਨ ਦਾ ਨਾਮ ਲਿਖ ਲੈ ਕਿ ਬਾਬਲ ਦੇ ਰਾਜੇ ਨੇ ਠੀਕ ਇਸੇ ਦਿਨ ਯਰੂਸ਼ਲਮ ਉੱਤੇ ਘੇਰਾ ਪਾਇਆ ।
\s5
\v 3 ਇਸ ਵਿਦਰੋਹੀ ਘਰਾਣੇ ਦੇ ਲਈ ਇੱਕ ਕਹਾਵਤ ਕਹਿ ਅਤੇ ਤੂੰ ਇਹਨਾਂ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਕੜਾਹਾ ਚੜ੍ਹਾ ਦੇ, ਹਾਂ, ਉਹ ਨੂੰ ਚਾੜ੍ਹ, ਤੇ ਉਸ ਵਿੱਚ ਪਾਣੀ ਭਰ ਦੇ,
\v 4 ਇਹ ਦੇ ਵਿੱਚ ਟੋਟੇ ਇਕੱਠੇ ਕਰ, ਹਰੇਕ ਚੰਗਾ ਟੋਟਾ ਅਰਥਾਤ ਪੱਟ, ਮੋਢੇ, ਹਰ ਇੱਕ ਚੰਗਾ ਟੁੱਕੜਾ ਅਤੇ ਚੁਣਵੀਆਂ ਹੱਡੀਆਂ ਉਸ ਵਿੱਚ ਭਰ ਦੇ,
\v 5 ਅਤੇ ਇੱਜੜ ਵਿੱਚੋਂ ਚੁਣ ਚੁਣ ਕੇ ਲੈ, ਅਤੇ ਉਹ ਦੇ ਹੇਠਾਂ ਹੱਡੀਆਂ ਦਾ ਢੇਰ ਲਾ ਦੇ, ਅਤੇ ਚੰਗੀ ਤਰ੍ਹਾਂ ਉਬਾਲ, ਤਾਂ ਜੋ ਉਹ ਦੀਆਂ ਹੱਡੀਆਂ ਉਸ ਵਿੱਚ ਚੰਗੀ ਤਰ੍ਹਾਂ ਉੱਬਲ ਜਾਣ ।
\s5
\v 6 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਸ ਖੂਨੀ ਸ਼ਹਿਰ ਉੱਤੇ ਅਫ਼ਸੋਸ ਅਤੇ ਉਸ ਕੜਾਹੇ ਉੱਤੇ ਜਿਸ ਵਿੱਚ ਜੰਗਾਲ ਲੱਗਾ ਹੈ ਅਤੇ ਉਹ ਦਾ ਜੰਗਾਲ ਲਾਹਿਆ ਨਹੀਂ ਗਿਆ । ਇੱਕ-ਇੱਕ ਟੋਟਾ ਕਰਕੇ ਉਸ ਵਿੱਚੋਂ ਕੱਢ ਅਤੇ ਉਸ ਉੱਤੇ ਪਰਚੀਆਂ ਨਾ ਪਾਈਆਂ ਜਾਣ ।
\s5
\v 7 ਕਿਉਂ ਜੋ ਉਹ ਦਾ ਲਹੂ ਉਹ ਦੇ ਵਿੱਚ ਹੈ । ਉਸ ਨੇ ਉਹ ਨੂੰ ਸੁੱਕੀ ਚਟਾਨ ਤੇ ਰੱਖਿਆ, ਧਰਤੀ ਤੇ ਨਹੀਂ ਡੋਲ੍ਹਿਆ ਕਿ ਮਿੱਟੀ ਵਿੱਚ ਢੱਕਿਆ ਜਾਏ ।
\v 8 ਇਸ ਲਈ ਕਿ ਉਹ ਕਹਿਰ ਨੂੰ ਚੜ੍ਹਾਵੇ, ਤਾਂ ਕਿ ਬਦਲਾ ਲਿਆ ਜਾਵੇ, ਮੈਂ ਉਹ ਦਾ ਲਹੂ ਸੁੱਕੀ ਚੱਟਾਨ ਤੇ ਰੱਖਿਆ, ਤਾਂ ਜੋ ਉਹ ਢੱਕਿਆ ਨਾ ਜਾਵੇ ।
\s5
\v 9 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਖੂਨੀ ਸ਼ਹਿਰ ਉੱਤੇ ਹਾਏ ਹਾਏ ! ਮੈਂ ਵੀ ਵੱਡਾ ਢੇਰ ਲਾਵਾਂਗਾ ।
\v 10 ਲੱਕੜਾਂ ਦਾ ਢੇਰ ਲਾ ਅਤੇ ਅੱਗ ਭੜਕਾ, ਮਾਸ ਨੂੰ ਚੰਗੀ ਤਰ੍ਹਾਂ ਉਬਾਲ, ਤਰੀ ਨੂੰ ਸੰਘਣਾ ਕਰ ਅਤੇ ਹੱਡੀਆਂ ਸਾੜੀਆਂ ਜਾਣ ।
\s5
\v 11 ਤਦ ਉਹ ਨੂੰ ਖ਼ਾਲੀ ਕਰ ਕੇ ਅੰਗਾਰਿਆਂ ਤੇ ਰੱਖ, ਤਾਂ ਜੋ ਉਹ ਦਾ ਪਿੱਤਲ ਗਰਮ ਹੋਵੇ ਅਤੇ ਪਿਘਲ ਜਾਵੇ । ਉਸ ਦੇ ਅੰਦਰ ਦੀ ਮੈਲ਼ ਸੜ ਜਾਵੇ ਅਤੇ ਉਹ ਦਾ ਜੰਗਾਲ ਸੜ ਜਾਵੇ ।
\v 12 ਉਹ ਸਖ਼ਤ ਮਿਹਨਤ ਤੋਂ ਥੱਕ ਗਈ, ਪਰ ਉਹ ਦਾ ਬਹੁਤਾ ਜੰਗਾਲ ਉਸ ਵਿੱਚੋਂ ਦੂਰ ਨਹੀਂ ਹੋਇਆ । ਅੱਗ ਨਾਲ ਵੀ ਉਹ ਦਾ ਜੰਗਾਲ ਦੂਰ ਨਹੀਂ ਹੁੰਦਾ ।
\s5
\v 13 ਤੇਰੀ ਗੰਦਗੀ ਵਿੱਚ ਲੁੱਚਪੁਣਾ ਹੈ ਕਿਉਂ ਜੋ ਮੈਂ ਤੈਨੂੰ ਸਾਫ਼ ਕਰਨਾ ਚਾਹੁੰਦਾ ਸੀ, ਪਰ ਤੂੰ ਪਾਕ ਹੋਣਾ ਨਹੀਂ ਚਾਹੁੰਦੀ । ਤੂੰ ਆਪਣੀ ਗੰਦਗੀ ਤੋਂ ਫੇਰ ਸਾਫ਼ ਨਹੀਂ ਹੋਵੇਂਗੀ, ਜਦ ਤੱਕ ਕਿ ਮੈਂ ਆਪਣਾ ਕਹਿਰ ਤੇਰੇ ਉੱਤੇ ਪੂਰਾ ਨਾ ਕਰ ਚੁੱਕਾਂ ।
\s5
\v 14 ਮੈਂ ਯਹੋਵਾਹ ਨੇ ਇਹ ਆਖਿਆ ਹੈ । ਅਜਿਹਾ ਹੋਵੇਗਾ ਅਤੇ ਮੈਂ ਇਹ ਨੂੰ ਕਰਾਂਗਾ, ਮੈਂ ਨਾ ਮੁੜਾਂਗਾ, ਮੈਂ ਨਾ ਛੱਡਾਂਗਾ, ਨਾ ਪਛਤਾਵਾਂਗਾ, ਤੇਰੇ ਮਾਰਗਾਂ ਅਤੇ ਤੇਰੇ ਕੰਮਾਂ ਦੇ ਅਨੁਸਾਰ ਉਹ ਤੇਰਾ ਨਿਆਂ ਕਰਨਗੇ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s ਹਿਜ਼ਕੀਏਲ ਦੀ ਪਤਨੀ ਦੀ ਮੌਤ
\p
\s5
\v 15 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 16 ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਤੇਰੀਆਂ ਅੱਖਾਂ ਦੀ ਪ੍ਰੀਤਮਾ ਨੂੰ ਇੱਕ ਹੀ ਸੱਟ ਨਾਲ ਤੇਰੇ ਤੋਂ ਲੈ ਲਵਾਂਗਾ, ਤੂੰ ਨਾ ਸੋਗ ਕਰੀਂ, ਨਾ ਰੋਈਂ ਅਤੇ ਨਾ ਹੰਝੂ ਵਹਾਈਂ ।
\v 17 ਚੁੱਪ ਚੁੱਪੀਤੇ ਹੌਕੇ ਭਰੀਂ, ਮੁਰਦੇ ਉੱਤੇ ਨਾ ਰੋਈਂ, ਸਿਰ ਉੱਤੇ ਆਪਣੀ ਪੱਗ ਬੰਨ੍ਹੀਂ ਅਤੇ ਪੈਰਾਂ ਵਿੱਚ ਜੁੱਤੀ ਪਾਈ ਅਤੇ ਆਪਣੇ ਬੁੱਲ੍ਹਾਂ ਨੂੰ ਨਾ ਢੱਕੀਂ ਅਤੇ ਮਨੁੱਖਾਂ ਦੀ ਰੋਟੀ ਨਾ ਖਾਈਂ ।
\s5
\v 18 ਇਸ ਲਈ ਮੈਂ ਸਵੇਰੇ ਲੋਕਾਂ ਨਾਲ ਗੱਲ ਕੀਤੀ ਅਤੇ ਸ਼ਾਮ ਵੇਲੇ ਮੇਰੀ ਪਤਨੀ ਮਰ ਗਈ, ਅਤੇ ਸਵੇਰੇ ਮੈਂ ਉਹੀ ਕੀਤਾ ਜਿਵੇਂ ਮੈਨੂੰ ਹੁਕਮ ਮਿਲਿਆ ਸੀ ।
\s5
\v 19 ਇਸ ਲਈ ਲੋਕਾਂ ਨੇ ਮੈਨੂੰ ਆਖਿਆ ਕਿ ਜੋ ਤੂੰ ਕਰਦਾ ਹੈਂ, ਸਾਨੂੰ ਨਹੀਂ ਦੱਸੇਂਗਾ ਕਿ ਇਹਨਾਂ ਗੱਲਾਂ ਦਾ ਸਾਡੇ ਨਾਲ ਕੀ ਸੰਬੰਧ ਹੈ ?
\v 20 ਇਸ ਲਈ ਮੈਂ ਉਹਨਾਂ ਨੂੰ ਆਖਿਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 21 ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭ੍ਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ ।
\s5
\v 22 ਤੁਸੀਂ ਇਸ ਤਰ੍ਹਾਂ ਹੀ ਕਰੋਗੇ ਜਿਵੇਂ ਮੈਂ ਕੀਤਾ । ਤੁਸੀਂ ਆਪਣੇ ਬੁੱਲ੍ਹਾਂ ਨੂੰ ਨਾ ਢੱਕੋਗੇ ਅਤੇ ਮਨੁੱਖਾਂ ਦੀ ਰੋਟੀ ਨਾ ਖਾਓਗੇ ।
\v 23 ਤੁਹਾਡੀਆਂ ਪੱਗਾਂ ਤੁਹਾਡੇ ਸਿਰਾਂ ਉੱਤੇ ਅਤੇ ਤੁਹਾਡੀਆਂ ਜੁੱਤੀਆਂ ਤੁਹਾਡੇ ਪੈਰਾਂ ਵਿੱਚ ਹੋਣਗੀਆਂ ਅਤੇ ਨਾ ਤੁਸੀਂ ਸੋਗ ਕਰੋਗੇ, ਪਰ ਆਪਣੇ ਪਾਪਾਂ ਵਿੱਚ ਪਿਘਲਦੇ ਰਹੋਗੇ, ਅਤੇ ਇੱਕ ਦੂਜੇ ਲਈ ਧਾਹਾਂ ਮਾਰੋਗੇ ।
\v 24 ਸੋ ਹਿਜ਼ਕੀਏਲ ਤੁਹਾਡੇ ਲਈ ਇੱਕ ਨਿਸ਼ਾਨ ਹੈ । ਸਾਰਾ ਕੁੱਝ ਜੋ ਉਸ ਕੀਤਾ, ਤੁਸੀਂ ਵੀ ਕਰੋਗੇ ਅਤੇ ਜਦੋਂ ਇਹ ਗੱਲਾਂ ਹੋਣਗੀਆਂ ਤਾਂ ਤੁਸੀਂ ਜਾਣੋਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ !
\s5
\v 25 ਹੇ ਮਨੁੱਖ ਦੇ ਪੁੱਤਰ, ਜਿਸ ਦਿਨ ਮੈਂ ਉਹਨਾਂ ਤੋਂ ਉਹਨਾਂ ਦੀ ਸ਼ਕਤੀ, ਖੁਸ਼ੀ ਅਤੇ ਪਰਤਾਪ, ਉਹਨਾਂ ਦੀਆਂ ਅੱਖਾਂ ਦੀ ਪ੍ਰੀਤਮਾ ਅਤੇ ਉਹਨਾਂ ਦੇ ਮਨ ਮੋਹਣੇ ਧੀਆਂ ਪੁੱਤਰ ਲੈ ਲਵਾਂਗਾ ।
\v 26 ਉਸ ਦਿਨ ਜਿਹੜਾ ਬਚ ਗਿਆ, ਉਹ ਤੇਰੇ ਕੋਲ ਆਵੇਗਾ ਕਿ ਤੇਰੇ ਕੰਨ ਵਿੱਚ ਖ਼ਬਰ ਸੁਣਾਵੇ ।
\v 27 ਉਸ ਦਿਨ ਉਸ ਬਚੇ ਹੋਏ ਲਈ ਤੇਰਾ ਮੂੰਹ ਖੁੱਲ੍ਹ ਜਾਵੇਗਾ ਅਤੇ ਤੂੰ ਬੋਲੇਂਗਾ ਅਤੇ ਫੇਰ ਗੂੰਗਾ ਨਾ ਰਹੇਂਗਾ, ਇਸ ਲਈ ਤੂੰ ਉਹਨਾਂ ਲਈ ਇੱਕ ਨਿਸ਼ਾਨ ਹੋਵੇਂਗਾ ਅਤੇ ਉਹ ਜਾਣਗੇ ਕਿ ਮੈਂ ਯਹੋਵਾਹ ਹਾਂ !
\s5
\c 25
\s ਅੰਮੋਨ ਦੇ ਵਿਰੁੱਧ ਭਵਿੱਖਬਾਣੀ
\p
\v 1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 2 ਹੇ ਮਨੁੱਖ ਦੇ ਪੁੱਤਰ, ਅੰਮੋਨੀਆਂ ਵੱਲ ਆਪਣਾ ਮੂੰਹ ਕਰ ਕੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ
\s5
\v 3 ਅਤੇ ਤੂੰ ਅੰਮੋਨੀਆਂ ਨੂੰ ਆਖ ਕਿ ਪ੍ਰਭੂ ਯਹੋਵਾਹ ਦਾ ਬਚਨ ਸੁਣੋ ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੂੰ ਮੇਰੇ ਸਥਾਨ ਦੇ ਉੱਤੇ ਜਦੋਂ ਉਹ ਪਲੀਤ ਕੀਤਾ ਗਿਆ ਅਤੇ ਇਸਰਾਏਲ ਦੀ ਭੂਮੀ ਉੱਤੇ ਜਦੋਂ ਉਹ ਉਜਾੜੀ ਗਈ ਅਤੇ ਯਹੂਦਾਹ ਦੇ ਘਰਾਣੇ ਉੱਤੇ ਜਦੋਂ ਉਹ ਗੁਲਾਮੀ ਵਿੱਚ ਗਿਆ, "ਆਹਾ ਹਾ" ਆਖਿਆ ।
\v 4 ਇਸ ਲਈ ਵੇਖ, ਮੈਂ ਤੈਨੂੰ ਪੂਰਬ ਵਾਸੀਆਂ ਨੂੰ ਸੌਂਪ ਦਿਆਂਗਾ, ਕਿ ਤੂੰ ਉਹਨਾਂ ਦੀ ਮਿਲਖ ਹੋਵੇਂ, ਉਹ ਤੇਰੇ ਵਿੱਚ ਆਪਣੀਆਂ ਛਾਉਣੀਆਂ ਬਣਾਉਣਗੇ, ਤੇਰੇ ਵਿੱਚ ਆਪਣੇ ਘਰ ਪਾਉਣਗੇ, ਤੇਰੇ ਮੇਵੇ ਖਾਣਗੇ ਅਤੇ ਤੇਰਾ ਦੁੱਧ ਪੀਣਗੇ ।
\v 5 ਮੈਂ ਰਬਾਹ ਨੂੰ ਊਠਾਂ ਦੀ ਜੂਹ ਲਈ ਅਤੇ ਅੰਮੋਨੀਆਂ ਨੂੰ ਇੱਜੜਾਂ ਦੇ ਬੈਠਣ ਲਈ ਦਿਆਂਗਾ, ਭਈ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ !
\s5
\v 6 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੂੰ ਤਾੜੀਆਂ ਵਜਾਈਆਂ ਅਤੇ ਆਪਣੇ ਪੈਰ ਧਰਤੀ ਤੇ ਮਾਰੇ ਅਤੇ ਇਸਰਾਏਲ ਦੀ ਭੂਮੀ ਲਈ ਜਾਨ ਨਾਲ ਸਾਰੀ ਨਿਆਦਰੀ ਕਰ ਕੇ ਅਨੰਦ ਹੋਇਆ ।
\v 7 ਇਸ ਲਈ ਵੇਖ, ਮੈਂ ਆਪਣਾ ਹੱਥ ਤੇਰੇ ਵਿਰੁੱਧ ਚੁੱਕਿਆ ਅਤੇ ਤੈਨੂੰ ਕੌਮਾਂ ਨੂੰ ਦਿਆਂਗਾ, ਤਾਂ ਜੋ ਉਹ ਤੈਨੂੰ ਲੁੱਟ ਲੈਣ ਅਤੇ ਮੈਂ ਤੈਨੂੰ ਲੋਕਾਂ ਵਿੱਚੋਂ ਵੱਢ ਦਿਆਂਗਾ ਅਤੇ ਦੇਸਾਂ ਵਿੱਚੋਂ ਤੈਨੂੰ ਮਲੀਆ ਮੇਟ ਕਰ ਦਿਆਂਗਾ, ਮੈਂ ਤੈਨੂੰ ਨਾਸ਼ ਕਰਾਂਗਾ ਅਤੇ ਤੂੰ ਜਾਣੇਂਗਾ ਕਿ ਯਹੋਵਾਹ ਮੈਂ ਹੀ ਹਾਂ !
\s ਮੋਆਬ ਦੇ ਵਿਰੁੱਧ ਭਵਿੱਖਬਾਣੀ
\p
\s5
\v 8 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਮੋਆਬ ਅਤੇ ਸ਼ੇਈਰ ਆਖਦੇ ਹਨ, ਕਿ ਯਹੂਦਾਹ ਦਾ ਘਰਾਣਾ ਸਾਰੀਆਂ ਕੌਮਾਂ ਵਰਗਾ ਹੈ ।
\v 9 ਇਸ ਲਈ ਵੇਖ, ਮੈਂ ਮੋਆਬ ਦੇ ਪਾਸੇ ਨੂੰ ਇਹਨਾਂ ਸ਼ਹਿਰਾਂ ਤੋਂ, ਉਹ ਦੇ ਹੱਦਾਂ ਵਾਲਿਆਂ ਸ਼ਹਿਰਾਂ ਤੋਂ ਜਿਹੜੇ ਧਰਤੀ ਦੀ ਵਡਿਆਈ ਹਨ, ਅਰਥਾਤ ਬੈਤ-ਯਸ਼ੀਮੋਥ, ਬਅਲ-ਮਅੋਨ ਅਤੇ ਕਿਰਯਾਥਇਮ, ਖੋਲ੍ਹ ਦਿਆਂਗਾ ।
\v 10 ਮੈਂ ਪੂਰਬ ਵਾਸੀਆਂ ਨੂੰ ਉਹ ਨੂੰ ਅੰਮੋਨੀਆਂ ਦੇ ਨਾਲ ਅਧਿਕਾਰ ਲਈ ਦਿਆਂਗਾ, ਤਾਂ ਜੋ ਕੌਮਾਂ ਦੇ ਵਿੱਚ ਅੰਮੋਨੀ ਚੇਤੇ ਨਾ ਕੀਤੇ ਜਾਣ ।
\v 11 ਮੈਂ ਮੋਆਬ ਦਾ ਨਿਆਂ ਕਰਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹੈ !
\s ਅਦੋਮ ਦੇ ਵਿਰੁੱਧ ਭਵਿੱਖਬਾਣੀ
\p
\s5
\v 12 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਜੋ ਅਦੋਮ ਨੇ ਯਹੂਦਾਹ ਦੇ ਘਰਾਣੇ ਨਾਲ ਬਦਲਾ ਲੈਣ ਵਿੱਚ ਸਖਤੀ ਕੀਤੀ ਅਤੇ ਬਦਲੇ ਦਾ ਦੋਸ਼ ਉਹਨਾਂ ਉੱਤੇ ਰੱਖਿਆ ।
\v 13 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਅਦੋਮ ਉੱਤੇ ਆਪਣਾ ਹੱਥ ਚੁੱਕਾਂਗਾ ਅਤੇ ਉਸ ਦੇ ਵਿੱਚੋਂ ਮਨੁੱਖ ਅਤੇ ਡੰਗਰ ਨੂੰ ਕੱਟ ਦਿਆਂਗਾ, ਅਤੇ ਤੀਮਾਨ ਤੋਂ ਲੈ ਕੇ ਦਦਾਨ ਤੱਕ ਉਹ ਨੂੰ ਉਜਾੜਾਂਗਾ ਅਤੇ ਉਹ ਤਲਵਾਰ ਨਾਲ ਡਿੱਗ ਪੈਣਗੇ ।
\s5
\v 14 ਮੈਂ ਆਪਣੀ ਪਰਜਾ ਇਸਰਾਏਲ ਦੇ ਹੱਥੋਂ ਅਦੋਮ ਤੋਂ ਬਦਲਾ ਲਵਾਂਗਾ ਅਤੇ ਉਹ ਮੇਰੇ ਕ੍ਰੋਧ ਅਤੇ ਕਹਿਰ ਦੇ ਅਨੁਸਾਰ ਅਦੋਮ ਵਿੱਚ ਕਰਨਗੇ ਅਤੇ ਉਹ ਮੇਰੇ ਬਦਲੇ ਨੂੰ ਜਾਣਨਗੇ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s ਫ਼ਲਿਸਤੀਆਂ ਦੇ ਵਿਰੁੱਧ ਭਵਿੱਖਬਾਣੀ
\p
\s5
\v 15 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਫਲਿਸਤੀਆਂ ਨੇ ਬਦਲੇ ਲਈ ਇਹ ਕੀਤਾ ਅਤੇ ਆਪਣੀ ਜਾਨ ਦੀ ਘਿਣ ਅਨੁਸਾਰ ਬਦਲਾ ਲਿਆ, ਤਾਂ ਜੋ ਸਦਾ ਲਈ ਉਹਨਾਂ ਨੂੰ ਨਾਸ਼ ਕਰ ਦੇਣ ।
\v 16 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਫਲਿਸਤੀਆਂ ਉੱਤੇ ਹੱਥ ਚੁੱਕਾਂਗਾ, ਕਰੇਤੀਆਂ ਨੂੰ ਵੱਢ ਸੁੱਟਾਂਗਾ ਅਤੇ ਸਾਗਰ ਦੇ ਕੰਢੇ ਬਾਕੀਆਂ ਨੂੰ ਨਾਸ਼ ਕਰ ਦਿਆਂਗਾ ।
\v 17 ਮੈਂ ਉਹਨਾਂ ਉੱਤੇ ਵੱਡਾ ਬਦਲਾ ਕ੍ਰੋਧ ਦੀ ਮਾਰ ਨਾਲ ਪੂਰਾ ਕਰਾਂਗਾ, ਅਤੇ ਜਦੋਂ ਮੈਂ ਉਹਨਾਂ ਤੋਂ ਬਦਲਾ ਲਵਾਂਗਾ, ਤਾਂ ਉਹ ਜਾਣਨਗੇ, ਕਿ ਮੈਂ ਯਹੋਵਾਹ ਹਾਂ !
\s5
\c 26
\s ਸੂਰ ਦੇ ਵਿਰੁੱਧ ਭਵਿੱਖਬਾਣੀ
\p
\v 1 ਗਿਆਰਵੇਂ ਸਾਲ ਵਿੱਚ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 2 ਹੇ ਮਨੁੱਖ ਦੇ ਪੁੱਤਰ, ਇਸ ਲਈ ਕਿ ਸੂਰ ਨੇ ਯਰੂਸ਼ਲਮ ਉੱਤੇ "ਆਹਾ ਹਾ" ਆਖਿਆ, ਉਹ ਲੋਕਾਂ ਦਾ ਦਰਵਾਜ਼ਾ ਤੋੜ ਦਿੱਤਾ ਗਿਆ ਹੈ ! ਹੁਣ ਉਹ ਮੇਰੇ ਵੱਲ ਮੁੜੇਗੀ । ਹੁਣ ਉਹ ਦੇ ਨਾਸ਼ ਹੋਣ ਨਾਲ ਮੈਂ ਭਰਪੂਰ ਹੋਵਾਂਗਾ ।
\s5
\v 3 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਹੇ ਸੂਰ ! ਮੈਂ ਤੇਰਾ ਵਿਰੋਧੀ ਹਾਂ ਅਤੇ ਬਹੁਤ ਸਾਰੀਆਂ ਕੌਮਾਂ ਨੂੰ ਤੇਰੇ ਉੱਤੇ ਚੜ੍ਹਾ ਲਿਆਵਾਂਗਾ, ਜਿਵੇਂ ਸਾਗਰ ਆਪਣੀਆਂ ਲਹਿਰਾਂ ਨੂੰ ਚੜ੍ਹਾਉਂਦਾ ਹੈ ।
\v 4 ਉਹ ਸੂਰ ਦੀਆਂ ਕੰਧਾਂ ਨੂੰ ਢਾਹ ਦੇਣਗੇ, ਉਹ ਦੇ ਬੁਰਜਾਂ ਨੂੰ ਤੋੜ ਦੇਣਗੇ, ਮੈਂ ਉਹ ਦੀ ਮਿੱਟੀ ਤੱਕ ਖੁਰਚ ਸੁੱਟਾਂਗਾ ਅਤੇ ਉਹ ਨੂੰ ਨੰਗੀ ਚਟਾਨ ਬਣਾ ਛੱਡਾਂਗਾ ।
\s5
\v 5 ਉਹ ਸਾਗਰ ਵਿੱਚ ਜਾਲ਼ ਸੁੱਟਣ ਦਾ ਸਥਾਨ ਹੋਵੇਗਾ, ਕਿਉਂ ਜੋ ਮੈਂ ਹੀ ਆਖਿਆ, ਪ੍ਰਭੂ ਯਹੋਵਾਹ ਦਾ ਵਾਕ ਹੈ ਅਤੇ ਉਹ ਕੌਮਾਂ ਲਈ ਲੁੱਟ ਦਾ ਮਾਲ ਹੋਵੇਗਾ ।
\v 6 ਉਹ ਦੀਆਂ ਧੀਆਂ ਜਿਹੜੀਆਂ ਖੇਤ ਵਿੱਚ ਹਨ ਤਲਵਾਰ ਨਾਲ ਵੱਢੀਆਂ ਜਾਣਗੀਆਂ ਅਤੇ ਉਹ ਜਾਨਣਗੇ ਕਿ ਮੈਂ ਯਹੋਵਾਹ ਹਾਂ !
\s5
\v 7 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਜੋ ਰਾਜਿਆਂ ਦਾ ਰਾਜਾ ਹੈ, ਘੋੜਿਆਂ ਅਤੇ ਰੱਥਾਂ ਤੇ ਸਵਾਰਾਂ ਅਤੇ ਲੋਕਾਂ ਦੀ ਬਹੁਤ ਸਾਰੀ ਸਭਾ ਨਾਲ ਉੱਤਰ ਵਲੋਂ ਸੂਰ ਉੱਤੇ ਚੜ੍ਹਾ ਲਿਆਵਾਂਗਾ ।
\v 8 ਉਹ ਤੇਰੀਆਂ ਧੀਆਂ ਨੂੰ ਤਲਵਾਰ ਨਾਲ ਖੇਤ ਵਿੱਚ ਵੱਢੇਗਾ, ਤੇਰੇ ਆਲੇ-ਦੁਆਲੇ ਮੋਰਚੇ ਬੰਨ੍ਹੇਗਾ, ਤੇਰੇ ਸਾਹਮਣੇ ਦਮਦਮਾ ਬੰਨ੍ਹੇਗਾ ਅਤੇ ਤੇਰੇ ਵਿਰੁੱਧ ਢਾਲ਼ ਚੁੱਕੇਗਾ ।
\s5
\v 9 ਉਹ ਆਪਣੇ ਕਿਲਾ ਤੋੜ ਯੰਤਰਾਂ ਨੂੰ ਪੱਕਾ ਕਰ ਕੇ ਤੇਰੀਆਂ ਕੰਧਾਂ ਤੇ ਲਾਵੇਗਾ ਅਤੇ ਆਪਣਿਆਂ ਕੁਹਾੜਿਆਂ ਨਾਲ ਤੇਰੇ ਬੁਰਜਾਂ ਨੂੰ ਢਾਹ ਦੇਵੇਗਾ ।
\v 10 ਉਹ ਦੇ ਘੋੜਿਆਂ ਦੀ ਬਹੁ ਗਿਣਤੀ ਦੇ ਕਾਰਨ ਇੰਨੀ ਧੂੜ ਉੱਠੇਗੀ ਕਿ ਤੈਨੂੰ ਲੁਕਾ ਲਵੇਗੀ । ਜਦੋਂ ਉਹ ਤੇਰੇ ਫਾਟਕਾਂ ਵਿੱਚ ਵੜ ਆਵੇਗਾ, ਜਿਵੇਂ ਪਾੜ ਲਾ ਕੇ ਸ਼ਹਿਰ ਵਿੱਚ ਵੜ ਆਉਂਦੇ ਹਨ, ਤਾਂ ਸਵਾਰਾਂ, ਰੱਥਾਂ ਅਤੇ ਗੱਡੀਆਂ ਦੀ ਖੜ ਖੜ ਨਾਲ ਤੇਰੇ ਸ਼ਹਿਰ ਦੀ ਕੰਧ ਹਿੱਲ ਜਾਵੇਗੀ ।
\v 11 ਉਹ ਆਪਣੇ ਘੋੜਿਆਂ ਦੀਆਂ ਖੁਰੀਆਂ ਨਾਲ ਤੇਰੀਆਂ ਸਾਰੀਆਂ ਸੜਕਾਂ ਨੂੰ ਲਿਤਾੜ ਸੁੱਟੇਗਾ, ਤੇਰੇ ਲੋਕਾਂ ਨੂੰ ਤਲਵਾਰ ਨਾਲ ਵੱਢ ਸੁੱਟੇਗਾ ਅਤੇ ਤੇਰੀ ਸ਼ਕਤੀ ਦੇ ਥੰਮ੍ਹ ਧਰਤੀ ਤੇ ਡਿੱਗ ਪੈਣਗੇ ।
\s5
\v 12 ਉਹ ਤੇਰੀ ਮਾਇਆ ਲੁੱਟ ਲੈਣਗੇ, ਤੇਰੇ ਵਪਾਰ ਦੇ ਮਾਲ ਨੂੰ ਲੁੱਟ ਪੁੱਟ ਲੈਣਗੇ, ਤੇਰੇ ਸ਼ਹਿਰ ਦੀਆਂ ਕੰਧਾਂ ਨੂੰ ਢਾਹ ਦੇਣਗੇ ਅਤੇ ਤੇਰੇ ਰੰਗ ਮਹਿਲਾਂ ਨੂੰ ਢਾਹ ਦੇਣਗੇ ਅਤੇ ਤੇਰੇ ਪੱਥਰ, ਕਾਠ ਅਤੇ ਤੇਰੀ ਮਿੱਟੀ ਸਾਗਰ ਵਿੱਚ ਸੁੱਟ ਦੇਣਗੇ ।
\v 13 ਮੈਂ ਤੇਰੇ ਗਾਉਣ ਦੀ ਅਵਾਜ਼ ਨੂੰ ਬੰਦ ਕਰ ਦਿਆਂਗਾ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਫੇਰ ਸੁਣੀ ਨਾ ਜਾਵੇਗੀ ।
\v 14 ਮੈਂ ਤੈਨੂੰ ਨੰਗੀ ਚਟਾਨ ਬਣਾ ਦਿਆਂਗਾ, ਤੂੰ ਜਾਲ਼ਾਂ ਦੇ ਖਿਲਾਰਨ ਦਾ ਕਾਰਨ ਬਣੇਂਗਾ ਅਤੇ ਫੇਰ ਤੂੰ ਕਦੇ ਨਾ ਬਣਾਇਆ ਜਾਵੇਂਗਾ, ਕਿਉਂ ਜੋ ਮੈਂ ਯਹੋਵਾਹ ਨੇ ਇਹ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\v 15 ਪ੍ਰਭੂ ਯਹੋਵਾਹ ਸੂਰ ਨੂੰ ਇਹ ਆਖਦਾ ਹੈ ਕਿ ਜਦੋਂ ਤੇਰੇ ਵਿੱਚ ਵੱਢਾ ਕਟੀ ਦਾ ਕੰਮ ਅਰੰਭ ਹੋਵੇਗਾ ਅਤੇ ਫੱਟੜ ਹਾਹਾ ਕਾਰ ਕਰਦੇ ਹੋਣਗੇ, ਤਾਂ ਕੀ ਟਾਪੂ ਤੇਰੇ ਡਿੱਗਣ ਦੀ ਅਵਾਜ਼ ਨਾਲ ਨਾ ਕੰਬਣਗੇ ?
\v 16 ਤਦ ਸਾਗਰ ਦੇ ਸਾਰੇ ਰਾਜਕੁਮਾਰ ਆਪਣਿਆਂ ਸਿੰਘਾਸਣਾਂ ਤੋਂ ਉਤਰਨਗੇ, ਆਪਣੀਆਂ ਪੁਸ਼ਾਕਾਂ ਲਾਹ ਸੁੱਟਣਗੇ, ਕਸੀਦੇ ਦੇ ਕੱਪੜੇ ਲਾਹ ਸੁੱਟਣਗੇ, ਉਹ ਕੰਬਦੇ ਹੋਏ ਧਰਤੀ ਤੇ ਬੈਠਣਗੇ ਅਤੇ ਉਹ ਹਰ ਘੜੀ ਕੰਬਣਗੇ ਅਤੇ ਤੇਰੇ ਕਾਰਨ ਹੈਰਾਨ ਹੋਣਗੇ ।
\s5
\v 17 ਉਹ ਤੇਰੇ ਉੱਤੇ ਵੈਣ ਪਾਉਣਗੇ ਅਤੇ ਤੈਨੂੰ ਆਖਣਗੇ, ਤੂੰ ਕਿਵੇਂ ਨਾਸ਼ ਹੋਇਆ, ਜਿਹੜਾ ਸਾਗਰੀ ਦੇਸਾਂ ਵਿੱਚੋਂ ਚੰਗਾ ਵੱਸਿਆ ਹੋਇਆ ਤੇ ਪ੍ਰਸਿੱਧ ਸ਼ਹਿਰ ਸੀ, ਜਿਹੜਾ ਸਾਗਰਾਂ ਵਿੱਚ ਤਕੜਾ ਸੀ, ਉਹ ਤੇ ਉਹ ਦੇ ਵਸਨੀਕ, ਜਿਹਨਾਂ ਨੂੰ ਉਹ ਦੇ ਸਾਰਿਆਂ ਵਸਨੀਕਾਂ ਉੱਤੇ ਆਪਣਾ ਡਰ ਪਾਉਣ ਨੂੰ ਦਿੱਤਾ !
\v 18 ਹੁਣ ਟਾਪੂ ਤੇਰੇ ਡਿੱਗਣ ਦੇ ਦਿਨ ਕੰਬਣਗੇ, ਹਾਂ ! ਸਾਗਰ ਦੇ ਸਾਰੇ ਟਾਪੂ ਤੇਰੇ ਜਾਣ ਤੋਂ ਦੁੱਖੀ ਹੋਣਗੇ ।
\s5
\v 19 ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਦੋਂ ਮੈਂ ਤੈਨੂੰ ਉਹਨਾਂ ਸ਼ਹਿਰਾਂ ਵਰਗਾ ਜਿਹੜੇ ਵੱਸਦੇ ਨਹੀਂ ਹਨ, ਉਜਾੜ ਸ਼ਹਿਰ ਬਣਾ ਦਿਆਂਗਾ, ਜਦੋਂ ਮੈਂ ਤੇਰੇ ਉੱਤੇ ਡੂੰਘਿਆਈ ਲਿਆਵਾਂਗਾ ਅਤੇ ਜਦੋਂ ਬਹੁਤੇ ਪਾਣੀ ਤੈਨੂੰ ਢੱਕ ਲੈਣਗੇ ।
\v 20 ਤਦ ਮੈਂ ਉਹਨਾਂ ਲੋਕਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਪ੍ਰਾਚੀਨ ਸਮੇਂ ਦੇ ਲੋਕਾਂ ਕੋਲ, ਤੈਨੂੰ ਉਤਾਰ ਦਿਆਂਗਾ ਅਤੇ ਉਹਨਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਮੈਂ ਤੈਨੂੰ ਹੇਠਲੀ ਦੁਨੀਆ ਵਿੱਚ ਵਸਾਵਾਂਗਾ, ਪੁਰਾਣੀਆਂ ਵਿਰਾਨੀਆਂ ਵਿੱਚ, ਤਾਂ ਜੋ ਤੂੰ ਵਸਾਇਆ ਨਾ ਜਾਵੇਂ ਅਤੇ ਜੀਉਂਦਿਆਂ ਦੀ ਧਰਤੀ ਵਿੱਚ ਪ੍ਰਤਾਪ ਦਿਆਂਗਾ ।
\v 21 ਮੈਂ ਤੈਨੂੰ ਭਿਆਨਕ ਬਣਾਵਾਂਗਾ ਅਤੇ ਤੂੰ ਨਾ ਹੋਵੇਂਗਾ । ਭਾਵੇਂ ਤੂੰ ਬਹਾਲ ਕੀਤਾ ਜਾਵੇਂ, ਤੂੰ ਕਿੱਧਰੇ ਸਦਾ ਤੱਕ ਨਾ ਲੱਭੇਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\c 27
\s ਸੂਰ ਦੇ ਲਈ ਸੋਗ ਦਾ ਗੀਤ
\p
\v 1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 2 ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਉੱਤੇ ਵੈਣ ਪਾ
\v 3 ਅਤੇ ਤੂੰ ਸੂਰ ਲਈ ਆਖ ਕਿ ਤੂੰ ਜਿਹੜਾ ਸਾਗਰ ਦੇ ਲਾਂਘੇ ਤੇ ਵੱਸਿਆ ਹੋਇਆ ਹੈਂ ਅਤੇ ਬਹੁਤ ਟਾਪੂਆਂ ਲਈ ਲੋਕਾਂ ਦਾ ਵਪਾਰ ਹੈਂ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਸੂਰ, ਤੂੰ ਆਖਦਾ ਹੈਂ ਕਿ ਮੈਂ ਸੁੰਦਰਤਾ ਵਿੱਚ ਪੂਰਾ ਹਾਂ,
\s5
\v 4 ਤੇਰੀਆਂ ਹੱਦਾਂ ਸਾਗਰ ਦੇ ਵਿੱਚ ਹਨ ਅਤੇ ਤੇਰੇ ਬਣਾਉਣ ਵਾਲਿਆਂ ਨੇ ਤੇਰੀ ਸੁੰਦਰਤਾ ਨੂੰ ਪੂਰਾ ਕੀਤਾ ਹੈ ।
\v 5 ਉਹਨਾਂ ਨੇ ਸਨੀਰ ਦੀ ਚੀਲ ਦੇ ਰੁੱਖਾਂ ਤੋਂ ਤੇਰੇ ਫੱਟੇ ਬਣਾਏ, ਅਤੇ ਲਬਾਨੋਨ ਤੋਂ ਦਿਆਰ ਲੈ ਕੇ ਤੇਰੇ ਲਈ ਮਸਤੂਲ ਬਣਾਏ ।
\s5
\v 6 ਬਾਸ਼ਾਨ ਦੇ ਬਲੂਤਾਂ ਤੋਂ ਤੇਰੇ ਚੱਪੂ ਬਣਾਏ, ਅਤੇ ਤੇਰੇ ਫੱਟੇ ਕਿੱਤੀਮ ਦੇ ਟਾਪੂਆਂ ਦੇ ਸਨੋਬਰ ਤੋਂ, ਹਾਥੀ ਦੰਦ ਜੜ ਕੇ ਤਿਆਰ ਕੀਤੇ ਗਏ ।
\v 7 ਤੇਰਾ ਪਾਲ ਮਿਸਰੀ ਕਸੀਦੇ ਦੇ ਮਹੀਨ ਕਤਾਨ ਦਾ ਸੀ, ਤਾਂ ਜੋ ਤੇਰੇ ਲਈ ਨਿਸ਼ਾਨ ਹੋਵੇ । ਤੇਰੀ ਚਾਨਣੀ ਅਲੀਸ਼ਾਹ ਦੇ ਟਾਪੂਆਂ ਤੋਂ ਆਈ ਸੀ, ਜੋ ਕਿਰਮਚੀ ਤੇ ਬੈਂਗਣੀ ਰੰਗ ਦੀ ਸੀ ।
\s5
\v 8 ਸੀਦੋਨ ਅਤੇ ਅਰਵਦ ਦੇ ਰਹਿਣ ਵਾਲੇ ਤੇਰੇ ਮਲਾਹ ਸਨ ਅਤੇ ਹੇ ਸੂਰ, ਤੇਰੇ ਸਿਆਣੇ ਤੇਰੇ ਵਿੱਚ ਤੇਰੇ ਆਗੂ ਸਨ ।
\v 9 ਗਬਲ ਦੇ ਬਜ਼ੁਰਗ ਅਤੇ ਸਿਆਣੇ ਤੇਰੇ ਵਿੱਚ ਸਨ, ਤੇਰੇ ਛੇਕਾਂ ਦੀ ਮੁਰੰਮਤ ਕਰਨ ਵਾਲੇ । ਸਾਗਰ ਦੇ ਸਾਰੇ ਜਹਾਜ਼ ਅਤੇ ਉਹਨਾਂ ਦੇ ਮਲਾਹ ਤੇਰੇ ਵਿੱਚ ਸਨ, ਤਾਂ ਜੋ ਤੇਰੇ ਵਪਾਰ ਦਾ ਕੰਮ ਕਰਨ ।
\s5
\v 10 ਫਾਰਸ ਅਤੇ ਲੂਦ ਅਤੇ ਫੂਟ ਦੇ ਲੋਕੀਂ ਤੇਰੀ ਫੌਜ ਵਿੱਚ ਤੇਰੇ ਜੋਧੇ ਸਨ । ਉਹ ਤੇਰੇ ਵਿੱਚ ਢਾਲ਼ ਅਤੇ ਲੋਹੇ ਦੇ ਟੋਪ ਨੂੰ ਲਟਕਾਉਂਦੇ ਸਨ ਅਤੇ ਤੈਨੂੰ ਸ਼ਾਨ ਦਿੰਦੇ ਸਨ ।
\v 11 ਅਰਵਦ ਦੇ ਜੁਆਨ ਤੇਰੀ ਹੀ ਫੌਜ ਦੇ ਨਾਲ ਚਾਰੇ ਪਾਸੇ ਤੇਰੀਆਂ ਕੰਧਾਂ ਉੱਤੇ ਸਨ ਅਤੇ ਸੂਰਬੀਰ ਤੇਰੇ ਬੁਰਜਾਂ ਵਿੱਚ ਸਨ, ਉਹਨਾਂ ਆਪਣੀਆਂ ਢਾਲਾਂ ਤੇਰੀਆਂ ਕੰਧਾਂ ਤੇ ਲਟਕਾਈਆਂ ਅਤੇ ਉਹਨਾਂ ਨੇ ਤੇਰੀ ਸੁੰਦਰਤਾ ਨੂੰ ਪੂਰਾ ਕੀਤਾ ।
\s5
\v 12 ਤਰਸ਼ੀਸ਼ ਨੇ ਹਰ ਪ੍ਰਕਾਰ ਦੇ ਬਹੁਤੇ ਮਾਲ ਦੇ ਕਾਰਨ ਤੇਰੇ ਨਾਲ ਵਪਾਰ ਕੀਤਾ, ਉਹ ਚਾਂਦੀ, ਲੋਹਾ, ਟੀਨ ਅਤੇ ਸਿੱਕਾ ਲਿਆ ਕੇ ਤੇਰੇ ਸੌਦੇ ਦੇ ਬਦਲੇ ਵਿੱਚ ਵੇਚਦੇ ਸਨ ।
\v 13 ਯਾਵਾਨ, ਤੂਬਲ ਅਤੇ ਮਸ਼ਕ, ਉਹ ਤੇਰੇ ਵਪਾਰੀ ਸਨ । ਉਹ ਤੇਰੇ ਸੌਦੇ ਲਈ ਆਦਮੀਆਂ ਦੀਆਂ ਜਾਨਾਂ ਦਾ ਅਤੇ ਪਿੱਤਲ ਦੇ ਭਾਂਡਿਆਂ ਦਾ ਵਪਾਰ ਕਰਦੇ ਸਨ ।
\s5
\v 14 ਤੋਗਰਮਾਹ ਦੇ ਘਰਾਣੇ ਨੇ ਤੇਰੀ ਮੰਡੀ ਵਿੱਚ ਘੋੜਿਆਂ, ਸਵਾਰੀ ਦੇ ਘੋੜਿਆਂ ਤੇ ਖ਼ਚਰਾਂ ਦਾ ਵਪਾਰ ਕੀਤਾ ।
\v 15 ਦਦਾਨੀ ਤੇਰੇ ਵਪਾਰੀ ਸਨ, ਬਹੁਤ ਸਾਰੇ ਟਾਪੂ ਵਪਾਰ ਦੇ ਲਈ ਤੇਰੇ ਹੱਥ ਵਿੱਚ ਸਨ । ਉਹ ਹਾਥੀ ਦੰਦ ਅਤੇ ਆਬਨੂਸ ਤੇਰੇ ਕੋਲ ਵਟਾਉਣ ਲਈ ਲਿਆਉਂਦੇ ਸਨ ।
\s5
\v 16 ਤੇਰੇ ਵਿੱਚ ਕਾਰੀਗਰੀ ਬਹੁਤ ਸੀ, ਜਿਸ ਕਰਕੇ ਅਰਾਮੀ ਤੇਰੇ ਨਾਲ ਵਪਾਰ ਕਰਦੇ ਸਨ, ਉਹ ਪੰਨੇ ਅਤੇ ਅਰਗਵਾਨੀ ਰੰਗ ਤੇ ਕਸੀਦੇ ਦੇ ਕੱਪੜੇ, ਮਹੀਨ ਕਤਾਨ, ਮੂੰਗਾ ਅਤੇ ਲਾਲ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ ।
\v 17 ਯਹੂਦਾਹ ਅਤੇ ਇਸਰਾਏਲ ਦਾ ਦੇਸ ਉਹ ਤੇਰੇ ਵਪਾਰੀ ਸਨ, ਉਹ ਮਿੰਨੀਥ ਅਤੇ ਪਨਗ ਦੀ ਕਣਕ, ਸ਼ਹਿਦ, ਤੇਲ ਅਤੇ ਬਲਸਾਨ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ ।
\v 18 ਦੰਮਿਸਕ ਵਾਸੀ ਤੇਰੇ ਹੱਥ ਦੇ ਕੰਮ ਦੇ ਵਾਧੇ ਕਰਕੇ ਅਤੇ ਹਰ ਪ੍ਰਕਾਰ ਦਾ ਮਾਲ ਬਹੁਤਾ ਮਿਲਣ ਕਰਕੇ ਹਲਬੋਨ ਦੀ ਮੈਅ ਅਤੇ ਚਿੱਟੀ ਉੱਨ ਦਾ ਵਪਾਰ ਤੇਰੇ ਨਾਲ ਕਰਦੇ ਸਨ ।
\s5
\v 19 ਵਦਾਨ ਅਤੇ ਯਾਵਾਨ ਸੂਤ ਨੂੰ ਤੇਰੇ ਮਾਲ ਮਤਾਹ ਦੇ ਬਦਲੇ ਦਿੰਦੇ ਸਨ । ਕਮਾਇਆ ਹੋਇਆ ਲੋਹਾ, ਤੱਜ ਅਤੇ ਅਗਰ ਤੇਰੇ ਸੌਦੇ ਵਿੱਚ ਸਨ ।
\v 20 ਦਦਾਨ ਤੇਰਾ ਵਪਾਰੀ ਸੀ ਜੋ ਸਵਾਰੀ ਦੇ ਚਾਰ-ਜਾਮੇ ਤੇਰੇ ਹੱਥ ਵੇਚਦਾ ਸੀ ।
\v 21 ਅਰਬ ਅਤੇ ਕੇਦਾਰ ਦੇ ਸਾਰੇ ਪ੍ਰਧਾਨ ਵਪਾਰ ਲਈ ਤੇਰੇ ਹੱਥ ਵਿੱਚ ਸਨ । ਉਹ ਜੇਠੇ ਲੇਲੇ, ਛੱਤ੍ਰੇ ਅਤੇ ਬੱਕਰੇ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ ।
\s5
\v 22 ਸਬਾ ਅਤੇ ਰਅਮਾਹ ਦੇ ਵਪਾਰੀ ਤੇਰੇ ਨਾਲ ਵਪਾਰ ਕਰਦੇ ਸਨ, ਉਹ ਹਰ ਪ੍ਰਕਾਰ ਦੇ ਵਧੀਆ ਮਸਾਲੇ ਅਤੇ ਹਰ ਪ੍ਰਕਾਰ ਦੇ ਵੱਡਮੁੱਲੇ ਪੱਥਰ ਅਤੇ ਸੋਨਾ ਤੇਰੇ ਸੌਦੇ ਦੇ ਲਈ ਦਿੰਦੇ ਸਨ ।
\v 23 ਹਾਰਾਨ, ਕੰਨੇਹ, ਅਦਨ ਅਤੇ ਸ਼ਬਾ ਦੇ ਵਪਾਰੀ ਅਤੇ ਅੱਸ਼ੂਰ ਅਤੇ ਕਿਲਮਦ ਤੇਰੇ ਵਪਾਰੀ ਸਨ ।
\s5
\v 24 ਇਹੋ ਤੇਰੇ ਵਪਾਰੀ ਸਨ, ਜੋ ਵਧੀਆ ਕੱਪੜੇ ਅਤੇ ਬੈਂਗਣੀ ਤੇ ਕਸੀਦੇ ਦੇ ਦੁਸ਼ਾਲੇ ਅਤੇ ਕੀਮਤੀ ਪੁਸ਼ਾਕਾਂ ਦੇ ਭਰੇ ਹੋਏ ਦਿਆਰ ਦੇ ਸੰਦੂਕ ਡੋਰੀ ਨਾਲ ਕੱਸੇ ਹੋਏ ਤੇਰੀਆਂ ਮੰਡੀਆਂ ਵਿੱਚ ਵੇਚਣ ਲਈ ਲਿਆਉਂਦੇ ਸਨ ।
\v 25 ਤਰਸ਼ੀਸ਼ ਦੇ ਜਹਾਜ਼ ਤੇਰੇ ਵਪਾਰ ਦੇ ਮਾਲ ਨੂੰ ਢੋਣ ਵਾਲੇ ਸਨ, ਤੂੰ ਸਾਗਰਾਂ ਦੇ ਵਿੱਚ ਭਰਿਆ ਹੋਇਆ ਅਤੇ ਬਹੁਤ ਲੱਦਿਆ ਹੋਇਆ ਸੀ ।
\s5
\v 26 ਤੇਰੇ ਮਲਾਹ ਤੈਨੂੰ ਬਹੁਤਿਆਂ ਪਾਣੀਆਂ ਵਿੱਚ ਲਿਆਏ, ਪੂਰਬੀ ਪੌਣ ਨੇ ਤੈਨੂੰ ਸਾਗਰਾਂ ਦੇ ਵਿਚਕਾਰ ਤੋੜਿਆ ਹੈ ।
\v 27 ਤੇਰਾ ਧਨ, ਤੇਰੀਆਂ ਵਪਾਰਕ-ਜਿਨਸਾਂ ਅਤੇ ਤੇਰੇ ਵਪਾਰ, ਤੇਰੇ ਮਲਾਹ ਅਤੇ ਤੇਰੇ ਆਗੂ, ਤੇਰੇ ਮੋਰੀਆਂ ਬੰਦ ਕਰਨ ਵਾਲੇ ਅਤੇ ਤੇਰੇ ਕੰਮਕਾਜ ਦੇ ਵਪਾਰੀ, ਤੇਰੇ ਸਾਰੇ ਜੋਧੇ ਜੋ ਤੇਰੇ ਵਿੱਚ ਹਨ ਅਤੇ ਉਸ ਸਾਰੀ ਸਭਾ ਸਣੇ ਜੋ ਤੇਰੇ ਵਿੱਚ ਹੈ, ਤੇਰੀ ਤਬਾਹੀ ਦੇ ਦਿਨ ਸਾਗਰ ਦੇ ਵਿਚਕਾਰ ਡਿੱਗਣਗੇ ।
\s5
\v 28 ਤੇਰੇ ਮਲਾਹਾਂ ਦੇ ਚੀਕਣ ਦੀ ਦੁਹਾਈ ਨਾਲ, ਰੜ ਦੇ ਮਦਾਨ ਕੰਬਣ ਲੱਗ ਜਾਣਗੇ ।
\v 29 ਸਾਰੇ ਮਾਂਝੀ, ਮਲਾਹ ਅਤੇ ਸਾਗਰ ਦੇ ਸਾਰੇ ਆਗੂ ਆਪਣੇ ਜਹਾਜ਼ਾਂ ਤੋਂ ਉਤਰ ਆਉਣਗੇ, ਉਹ ਧਰਤੀ ਤੇ ਖਲੋਣਗੇ,
\v 30 ਅਤੇ ਆਪਣੀ ਅਵਾਜ਼ ਉੱਚੀ ਕਰ ਕੇ ਤੇਰੇ ਕਾਰਨ ਚੀਕਣਗੇ, ਅਤੇ ਧਾਹ ਮਾਰ ਕੇ ਰੋਣਗੇ, ਆਪਣੇ ਸਿਰਾਂ ਤੇ ਮਿੱਟੀ ਪਾਉਣਗੇ, ਅਤੇ ਸੁਆਹ ਵਿੱਚ ਲੇਟਣਗੇ ।
\s5
\v 31 ਉਹ ਤੇਰੇ ਕਾਰਨ ਸਿਰ ਮੁਨਾਉਣਗੇ ਅਤੇ ਤੱਪੜ ਪਹਿਨਣਗੇ, ਉਹ ਤੇਰੇ ਉੱਤੇ ਆਪਣੀ ਜਾਨ ਦੀ ਕੁੜੱਤਣ ਵਿੱਚ ਰੋਣਗੇ, ਅਤੇ ਕੁੜੱਤਣ ਵਿੱਚ ਸਿਆਪਾ ਕਰਨਗੇ,
\v 32 ਅਤੇ ਸਿਆਪੇ ਵਿੱਚ ਤੇਰੇ ਉੱਤੇ ਵੈਣ ਚੁੱਕਣਗੇ, ਅਤੇ ਤੇਰੇ ਉੱਤੇ ਇਸ ਤਰ੍ਹਾਂ ਰੋਣਗੇ, ਕਿ ਕੌਣ ਸੂਰ ਦੇ ਵਰਗਾ ਹੈ, ਜਿਹੜਾ ਸਾਗਰ ਦੇ ਵਿਚਕਾਰ ਨਾਸ਼ ਹੋਇਆ ?
\v 33 ਜਦੋਂ ਤੇਰਾ ਮਾਲ ਸਾਗਰਾਂ ਰਾਹੀਂ ਜਾਂਦਾ ਸੀ, ਤਾਂ ਤੂੰ ਬਹੁਤ ਸਾਰੀਆਂ ਉੱਮਤਾਂ ਨੂੰ ਰਜਾਉਂਦਾ ਸੀ, ਤੂੰ ਆਪਣੇ ਬਹੁਤੇ ਧਨ ਅਤੇ ਬਹੁਤੀਆਂ ਵਪਾਰਕ ਜਿਨਸਾਂ ਕਰਕੇ ਧਰਤੀ ਦੇ ਰਾਜਿਆਂ ਨੂੰ ਧਨੀ ਬਣਾਉਂਦਾ ਸੀ ।
\s5
\v 34 ਪਰ ਹੁਣ ਤੂੰ ਪਾਣੀਆਂ ਦੀਆਂ ਡੂੰਘਿਆਈਆਂ ਵਿੱਚ ਠਾਠਾਂ ਦੇ ਮਾਰੇ ਟੁੱਟ ਗਿਆ ਹੈਂ । ਤੇਰੀਆਂ ਵਪਾਰਕ ਜਿਨਸਾਂ ਅਤੇ ਤੇਰੇ ਸਾਰੇ ਮਲਾਹ ਤੇਰੇ ਨਾਲ ਡੁੱਬ ਗਏ ਹਨ ।
\v 35 ਟਾਪੂਆਂ ਦੀ ਸਾਰੀ ਵਸੋਂ ਤੇਰੇ ਬਾਰੇ ਹੈਰਾਨ ਹੁੰਦੀ ਹੈ, ਉਹਨਾਂ ਦੇ ਰਾਜੇ ਬਹੁਤ ਡਰਦੇ ਹਨ ਅਤੇ ਉਹਨਾਂ ਦਾ ਚਿਹਰਾ ਦੁਖੀ ਹੋ ਜਾਂਦਾ ਹੈ ।
\v 36 ਲੋਕਾਂ ਵਿੱਚੋਂ ਵਪਾਰੀ ਤੈਨੂੰ ਮਿਹਣੇ ਮਾਰਨਗੇ, ਤੂੰ ਡਰ ਦਾ ਕਾਰਨ ਬਣੇਂਗਾ ਅਤੇ ਤੂੰ ਅੱਗੇ ਨੂੰ ਕਦੇ ਨਾ ਹੋਵੇਂਗਾ ।
\s5
\c 28
\s ਸੂਰ ਦੇ ਰਾਜਾ ਦੇ ਵਿਰੁੱਧ ਭਵਿੱਖਬਾਣੀ
\p
\v 1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 2 ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ ।
\v 3 ਵੇਖ, ਤੂੰ ਦਾਨੀਏਲ ਤੋਂ ਸਿਆਣਾ ਹੈਂ, ਅਜਿਹਾ ਕੋਈ ਭੇਤ ਨਹੀਂ, ਜੋ ਤੇਰੇ ਕੋਲੋਂ ਲੁਕਿਆ ਹੋਵੇ !
\s5
\v 4 ਤੂੰ ਆਪਣੀ ਸਿਆਣਪ ਅਤੇ ਅਕਲ ਨਾਲ ਧਨ ਪ੍ਰਾਪਤ ਕੀਤਾ ਅਤੇ ਸੋਨੇ, ਚਾਂਦੀ ਨੂੰ ਆਪਣਿਆਂ ਖ਼ਜ਼ਾਨਿਆਂ ਵਿੱਚ ਇਕੱਠਾ ਕੀਤਾ ।
\v 5 ਤੂੰ ਆਪਣੀ ਵੱਡੀ ਸਿਆਣਪ ਨਾਲ ਅਤੇ ਆਪਣੇ ਵਪਾਰ ਨਾਲ, ਆਪਣਾ ਧਨ ਬਹੁਤ ਵਧਾ ਲਿਆ ਹੈ ਅਤੇ ਤੇਰਾ ਦਿਲ ਤੇਰੇ ਧਨ ਦੇ ਕਾਰਨ ਹੰਕਾਰੀ ਹੋ ਗਿਆ ਹੈ ।
\s5
\v 6 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਆਪਣਾ ਦਿਲ ਪਰਮੇਸ਼ੁਰ ਦੇ ਦਿਲ ਵਰਗਾ ਬਣਾਇਆ ਹੈ ।
\v 7 ਇਸ ਲਈ ਵੇਖ, ਮੈਂ ਤੇਰੇ ਉੱਤੇ ਵਿਦੇਸ਼ੀਆਂ ਨੂੰ, ਜੋ ਵੱਡੀ ਭਿਆਨਕ ਕੌਮ ਦੇ ਹਨ, ਚੜ੍ਹਾ ਲਿਆਵਾਂਗਾ । ਉਹ ਤੇਰੀ ਬੁੱਧੀ ਦੀ ਸੁੰਦਰਤਾ ਦੇ ਵਿਰੁੱਧ ਤਲਵਾਰ ਖਿੱਚਣਗੇ, ਅਤੇ ਤੇਰੀ ਸ਼ਾਨ ਨੂੰ ਭ੍ਰਿਸ਼ਟ ਕਰਨਗੇ ।
\s5
\v 8 ਉਹ ਤੈਨੂੰ ਪਤਾਲ ਵਿੱਚ ਥੱਲੇ ਉਤਾਰ ਦੇਣਗੇ ਅਤੇ ਤੂੰ ਉਹਨਾਂ ਦੀ ਮੌਤ ਮਰੇਂਗਾ, ਜਿਹੜੇ ਸਾਗਰ ਦੇ ਵਿਚਕਾਰ ਵੱਢੇ ਜਾਂਦੇ ਹਨ ।
\v 9 ਕੀ ਤੂੰ ਆਪਣੇ ਵੱਢਣ ਵਾਲੇ ਦੇ ਅੱਗੇ ਇਸ ਤਰ੍ਹਾਂ ਆਖੇਂਗਾ, ਕਿ ਮੈਂ ਪਰਮੇਸ਼ੁਰ ਹਾਂ ? ਜਦੋਂ ਕਿ ਤੂੰ ਆਪਣੇ ਵੱਢਣ ਵਾਲੇ ਦੇ ਹੱਥ ਵਿੱਚ ਦੇਵਤਾ ਨਹੀਂ, ਸਗੋਂ ਮਨੁੱਖ ਹੈਂ ।
\v 10 ਤੂੰ ਵਿਦੇਸ਼ੀਆਂ ਦੇ ਹੱਥੋਂ ਬੇਸੁੰਨਤੇ ਦੀ ਮੌਤ ਮਰੇਂਗਾ, ਕਿਉਂ ਜੋ ਮੈਂ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s ਸੂਰ ਦੇ ਰਾਜਾ ਦਾ ਪਤਨ
\p
\s5
\v 11 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 12 ਹੇ ਮਨੁੱਖ ਦੇ ਪੁੱਤਰ, ਸੂਰ ਦੇ ਰਾਜੇ ਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਉੱਤਮਤਾਈ ਦੀ ਮੋਹਰ ਹੈਂ, ਬੁੱਧੀ ਨਾਲ ਭਰਪੂਰ ਤੇ ਸੁੰਦਰਤਾ ਵਿੱਚ ਸੰਪੂਰਨ ਹੈਂ ।
\v 13 ਤੂੰ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਵਿੱਚ ਸੀ, ਹਰੇਕ ਵੱਡਮੁੱਲਾ ਪੱਥਰ ਤੇਰੇ ਢੱਕਣ ਲਈ ਸੀ, ਜਿਵੇਂ ਲਾਲ ਅਕੀਕ, ਸੁਨਹਿਲਾ ਅਤੇ ਦੂਧਿਯਾ ਬਿਲੌਰ, ਬੈਰੂਜ, ਸੁਲੇਮਾਨੀ ਅਤੇ ਯਸ਼ਬ, ਨੀਲਮ, ਪੰਨਾ ਅਤੇ ਜ਼ਬਰਜਦ ਅਤੇ ਸੋਨਾ । ਤੇਰੇ ਤੂਮਰੇ ਅਤੇ ਤੇਰੀਆਂ ਬੰਸਰੀਆਂ ਦੀ ਕਾਰੀਗਰੀ ਤੇਰੇ ਵਿੱਚ ਸੀ, ਤੇਰੇ ਉਤਪਤ ਕੀਤੇ ਜਾਣ ਦੇ ਦਿਨ ਤੋਂ ਉਹ ਤਿਆਰ ਕੀਤੀਆਂ ਗਈਆਂ ।
\s5
\v 14 ਤੂੰ ਮਸਹ ਕੀਤਾ ਹੋਇਆ ਕਰੂਬੀ ਸੀ, ਜਿਹੜਾ ਢੱਕਦਾ ਸੀ ਅਤੇ ਮੈਂ ਤੈਨੂੰ ਪਰਮੇਸ਼ੁਰ ਦੇ ਪਵਿੱਤਰ ਪਹਾੜ ਉੱਤੇ ਰੱਖਿਆ, ਤੂੰ ਉੱਥੇ ਅੱਗ ਵਾਲੇ ਪੱਥਰਾਂ ਵਿੱਚ ਤੁਰਦਾ ਫਿਰਦਾ ਸੀ ।
\v 15 ਤੂੰ ਆਪਣੇ ਜਨਮ ਦੇ ਦਿਨ ਤੋਂ ਆਪਣੇ ਮਾਰਗਾਂ ਵਿੱਚ ਪੂਰਾ ਸੀ, ਇੱਥੋਂ ਤੱਕ ਕਿ ਤੇਰੇ ਵਿੱਚ ਬੇਇਨਸਾਫੀ ਪਾਈ ਗਈ ।
\s5
\v 16 ਤੇਰੇ ਵਪਾਰ ਦੇ ਵਾਧੇ ਦੇ ਕਾਰਨ ਉਹਨਾਂ ਤੇਰੇ ਵਿੱਚ ਜ਼ੁਲਮ ਭਰ ਦਿੱਤਾ ਅਤੇ ਤੂੰ ਪਾਪ ਕੀਤਾ । ਇਸ ਲਈ ਮੈਂ ਤੈਨੂੰ ਪਰਮੇਸ਼ੁਰ ਦੇ ਪਹਾੜ ਉੱਤੋਂ ਨਾਪਾਕੀ ਵਾਂਗੂੰ ਸੁੱਟ ਦਿੱਤਾ ਅਤੇ ਤੇਰੇ ਢੱਕਣ ਵਾਲੇ ਕਰੂਬੀ ਨੂੰ ਅੱਗ ਵਾਲੇ ਪੱਥਰਾਂ ਦੇ ਵਿਚਕਾਰ ਨਾਸ਼ ਕਰ ਦਿੱਤਾ ।
\v 17 ਤੇਰਾ ਦਿਲ ਤੇਰੇ ਸੁਹੱਪਣ ਵਿੱਚ ਘਮੰਡੀ ਸੀ, ਤੂੰ ਆਪਣੀ ਸ਼ਾਨ ਦੇ ਕਾਰਨ ਆਪਣੀ ਬੁੱਧੀ ਨਾਸ਼ ਕਰ ਲਈ, ਮੈਂ ਤੈਨੂੰ ਧਰਤੀ ਤੇ ਪਟਕ ਦਿੱਤਾ ਅਤੇ ਰਾਜਿਆਂ ਦੇ ਅੱਗੇ ਰੱਖ ਦਿੱਤਾ ਹੈ, ਤਾਂ ਜੋ ਉਹ ਤੈਨੂੰ ਤੱਕ ਲੈਣ ।
\s5
\v 18 ਤੂੰ ਆਪਣਿਆਂ ਬਹੁਤਿਆਂ ਪਾਪਾਂ ਦੇ ਕਾਰਨ ਅਤੇ ਵਪਾਰ ਵਿੱਚ ਬੇਇਨਸਾਫੀ ਦੇ ਕਰਕੇ, ਆਪਣੇ ਪਵਿੱਤਰ ਸਥਾਨਾਂ ਨੂੰ ਅਪਵਿੱਤਰ ਕੀਤਾ ਹੈ । ਇਸ ਲਈ ਮੈਂ ਤੇਰੇ ਅੰਦਰੋਂ ਅੱਗ ਕੱਢੀ, ਜਿਸ ਨੇ ਤੈਨੂੰ ਖਾ ਲਿਆ ਅਤੇ ਮੈਂ ਤੇਰੇ ਸਾਰੇ ਵੇਖਣ ਵਾਲਿਆਂ ਦੀਆਂ ਅੱਖਾਂ ਦੇ ਸਾਹਮਣੇ, ਤੈਨੂੰ ਧਰਤੀ ਉੱਤੇ ਸੁਆਹ ਬਣਾ ਦਿੱਤਾ ।
\v 19 ਉੱਮਤਾਂ ਦੇ ਵਿੱਚੋਂ ਉਹ ਸਾਰੇ ਜੋ ਤੈਨੂੰ ਜਾਣਦੇ ਹਨ, ਤੈਨੂੰ ਵੇਖ ਕੇ ਹੈਰਾਨ ਹੋਣਗੇ, ਤੂੰ ਹੈਰਾਨੀ ਦਾ ਕਾਰਨ ਹੋਇਆ ਅਤੇ ਤੂੰ ਸਦਾ ਲਈ ਖਤਮ ਹੋਵੇਂਗਾ ।
\s ਸੀਦੋਨ ਦੇ ਵਿਰੁੱਧ ਭਵਿੱਖਬਾਣੀ
\p
\s5
\v 20 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 21 ਹੇ ਮਨੁੱਖ ਦੇ ਪੁੱਤਰ, ਤੂੰ ਸੈਦਾ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ,
\v 22 ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਮੈਂ ਤੇਰੇ ਵਿਰੁੱਧ ਹਾਂ, ਹੇ ਸੈਦਾ ! ਤੇਰੇ ਵਿੱਚ ਮੇਰੀ ਉਸਤਤ ਹੋਵੇਗੀ ਅਤੇ ਜਦ ਮੈਂ ਉਸ ਵਿੱਚ ਨਿਆਂ ਕਰਾਂਗਾ ਅਤੇ ਉਸ ਵਿੱਚ ਪਵਿੱਤਰ ਠਹਿਰਾਂਗਾ, ਤਾਂ ਲੋਕ ਜਾਣਨਗੇ ਕਿ ਮੈਂ ਯਹੋਵਾਹ ਹਾਂ !
\s5
\v 23 ਮੈਂ ਉਹ ਦੇ ਵਿੱਚ ਬਵਾ ਭੇਜਾਂਗਾ, ਅਤੇ ਉਹ ਦੀਆਂ ਗਲੀਆਂ ਵਿੱਚ ਲਹੂ ਅਤੇ ਵੱਢੇ ਹੋਏ ਲੋਕ ਉਸ ਵਿੱਚ ਉਸ ਤਲਵਾਰ ਨਾਲ ਡਿੱਗਣਗੇ, ਜੋ ਚਾਰੇ ਪਾਸਿਓਂ ਉਸ ਉੱਤੇ ਚੱਲੇਗੀ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ !
\s ਇਸਰਾਏਲ ਨੂੰ ਅਸੀਸ ਮਿਲੇਗੀ
\p
\v 24 ਤਦ ਇਸਰਾਏਲ ਦੇ ਘਰਾਣੇ ਦੇ ਲਈ ਉਹਨਾਂ ਦੇ ਆਲੇ-ਦੁਆਲੇ ਦੇ ਉਹਨਾਂ ਸਾਰੇ ਲੋਕਾਂ ਵਿੱਚੋਂ ਜਿਹੜੇ ਉਹਨਾਂ ਨੂੰ ਤੁੱਛ ਜਾਣਦੇ ਸਨ, ਕੋਈ ਚੁੱਭਣ ਵਾਲੀ ਝਾੜੀ ਜਾਂ ਦੁੱਖ ਦੇਣ ਵਾਲਾ ਕੰਡਾ ਨਾ ਰਹੇਗਾ ਅਤੇ ਉਹ ਜਾਣਨਗੇ ਕਿ ਪ੍ਰਭੂ ਯਹੋਵਾਹ ਮੈਂ ਹਾਂ !
\s5
\v 25 ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਜਦੋਂ ਮੈਂ ਇਸਰਾਏਲ ਦੇ ਘਰਾਣੇ ਨੂੰ ਹੋਰਨਾਂ ਲੋਕਾਂ ਵਿੱਚੋਂ ਜਿਹਨਾਂ ਵਿੱਚ ਉਹ ਖਿੱਲਰ ਗਏ ਹਨ, ਇਕੱਠਾ ਕਰਾਂਗਾ, ਤਦ ਮੈਂ ਕੌਮਾਂ ਦੀਆਂ ਅੱਖਾਂ ਦੇ ਸਾਹਮਣੇ ਉਹਨਾਂ ਵਿੱਚ ਪਵਿੱਤਰ ਠਹਿਰਾਇਆ ਜਾਂਵਾਂਗਾ ਅਤੇ ਉਹ ਆਪਣੀ ਭੂਮੀ ਵਿੱਚ ਜਿਹੜੀ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤੀ ਸੀ, ਵੱਸਣਗੇ ।
\v 26 ਉਹ ਉਸ ਵਿੱਚ ਅਰਾਮ ਨਾਲ ਵੱਸਣਗੇ ਸਗੋਂ ਘਰ ਪਾਉਣਗੇ, ਅੰਗੂਰ ਦੇ ਬਾਗ਼ ਲਾਉਣਗੇ ਅਤੇ ਅਰਾਮ ਨਾਲ ਵੱਸਣਗੇ । ਜਦੋਂ ਮੈਂ ਉਹਨਾਂ ਸਾਰਿਆਂ ਦਾ ਜੋ ਆਲੇ-ਦੁਆਲੇ ਤੋਂ ਉਹਨਾਂ ਨੂੰ ਤੁੱਛ ਸਮਝਦੇ ਸਨ, ਨਿਆਂ ਕਰਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ ।
\s5
\c 29
\s ਮਿਸਰ ਦੇ ਵਿਰੁੱਧ ਭਵਿੱਖਬਾਣੀ
\p
\v 1 ਦਸਵੇਂ ਸਾਲ ਦੇ ਦਸਵੇਂ ਮਹੀਨੇ ਦੀ ਬਾਰ੍ਹਾਂ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 2 ਹੇ ਮਨੁੱਖ ਦੇ ਪੁੱਤਰ, ਤੂੰ ਮਿਸਰ ਦੇ ਰਾਜਾ ਫ਼ਿਰਊਨ ਦੇ ਵਿਰੁੱਧ ਅਤੇ ਉਹ ਦੇ ਅਤੇ ਸਾਰੇ ਮਿਸਰ ਦੇਸ ਦੇ ਵਿਰੁੱਧ ਆਪਣਾ ਮੂੰਹ ਕਰ ਕੇ ਭਵਿੱਖਬਾਣੀ ਕਰ,
\v 3 ਬੋਲ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮਿਸਰ ਦੇ ਰਾਜਾ ਫ਼ਿਰਊਨ, ਵੇਖ, ਮੈਂ ਤੇਰੇ ਵਿਰੁੱਧ ਹਾਂ ! ਤੂੰ ਵੱਡਾ ਜਲ ਜੰਤੂ ਹੈਂ, ਜਿਹੜਾ ਆਪਣਿਆਂ ਦਰਿਆਵਾਂ ਵਿੱਚ ਲੇਟ ਰਹਿੰਦਾ ਹੈ, ਅਤੇ ਆਖਦਾ ਹੈ ਕਿ ਮੇਰਾ ਦਰਿਆ ਨੀਲ ਮੇਰਾ ਹੀ ਹੈ, ਅਤੇ ਮੈਂ ਉਹ ਨੂੰ ਆਪਣੇ ਲਈ ਬਣਾਇਆ ਹੈ ।
\s5
\v 4 ਪਰ ਮੈਂ ਤੇਰੇ ਜਬਾੜਿਆਂ ਵਿੱਚ ਕੁੰਡੀਆਂ ਪਾਵਾਂਗਾ, ਅਤੇ ਤੇਰਿਆਂ ਦਰਿਆਵਾਂ ਦੀਆਂ ਮੱਛੀਆਂ ਤੇਰੀ ਖੱਲ ਤੇ ਚਿੰਬੇੜ ਦਿਆਂਗਾ, ਨਾਲੇ ਤੈਨੂੰ ਤੇਰਿਆਂ ਦਰਿਆਵਾਂ ਵਿੱਚੋਂ ਬਾਹਰ ਧੂਹ ਕੱਢਾਂਗਾ, ਨਾਲੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਵੀ, ਜਿਹੜੀਆਂ ਤੇਰੀ ਖੱਲ ਉੱਤੇ ਚਿੰਬੜੀਆਂ ਹੋਈਆਂ ਹਨ ।
\v 5 ਮੈਂ ਤੈਨੂੰ ਤੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ, ਤੂੰ ਖੁੱਲ੍ਹੇ ਖੇਤ ਵਿੱਚ ਪਿਆ ਰਹੇਂਗਾ, ਤੂੰ ਨਾ ਇੱਕ ਥਾਂ ਕੀਤਾ ਜਾਵੇਂਗਾ ਨਾ ਇਕੱਠਾ ਕੀਤਾ ਜਾਵੇਂਗਾ, ਮੈਂ ਤੈਨੂੰ ਧਰਤੀ ਦੇ ਦਰਿੰਦਿਆਂ ਅਤੇ ਅਕਾਸ਼ ਦੇ ਪੰਛੀਆਂ ਨੂੰ ਖਾਣ ਲਈ ਦਿਆਂਗਾ ।
\s5
\v 6 ਮਿਸਰ ਦੇ ਸਾਰੇ ਵਾਸੀ ਜਾਣਨਗੇ ਕਿ ਮੈਂ ਯਹੋਵਾਹ ਹਾਂ, ਇਸ ਲਈ ਕਿ ਉਹ ਇਸਰਾਏਲ ਦੇ ਘਰਾਣੇ ਲਈ ਕੇਵਲ ਕਾਨੇ ਦਾ ਸਹਾਰਾ ਸਨ ।
\v 7 ਜਦ ਉਹਨਾਂ ਨੇ ਤੈਨੂੰ ਹੱਥ ਵਿੱਚ ਫੜਿਆ ਤਾਂ ਤੂੰ ਟੁੱਟ ਗਿਆ ਅਤੇ ਉਹਨਾਂ ਸਾਰਿਆਂ ਦੇ ਮੋਢੇ ਫੱਟੜ ਕਰ ਦਿੱਤੇ, ਫੇਰ ਜਦੋਂ ਉਹਨਾਂ ਨੇ ਤੇਰਾ ਸਹਾਰਾ ਲਿਆ, ਤਾਂ ਤੂੰ ਟੋਟੇ-ਟੋਟੇ ਹੋ ਗਿਆ, ਅਤੇ ਉਹਨਾਂ ਸਾਰਿਆਂ ਦੇ ਲੱਕ ਹਿੱਲ ਗਏ ।
\s5
\v 8 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ ਇੱਕ ਤਲਵਾਰ ਤੇਰੇ ਉੱਤੇ ਲਿਆਵਾਂਗਾ ਅਤੇ ਤੇਰੇ ਵਿੱਚੋਂ ਆਦਮੀਆਂ ਅਤੇ ਪਸ਼ੂਆਂ ਨੂੰ ਵੱਢ ਸੁੱਟਾਂਗਾ ।
\v 9 ਮਿਸਰ ਦੇਸ ਉੱਜੜ ਜਾਵੇਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ, ਕਿਉਂ ਜੋ ਉਹ ਨੇ ਆਖਿਆ ਹੈ ਕਿ ਨਦੀ ਮੇਰੀ ਹੀ ਹੈ ਅਤੇ ਮੈਂ ਹੀ ਉਹ ਨੂੰ ਬਣਾਇਆ ਹੈ ।
\v 10 ਇਸ ਲਈ ਵੇਖ, ਮੈਂ ਤੇਰਾ ਅਤੇ ਤੇਰੀਆਂ ਨਦੀਆਂ ਦਾ ਵਿਰੋਧੀ ਹਾਂ ਅਤੇ ਮਿਸਰ ਦੇਸ ਨੂੰ ਮਿਗਦੋਲ ਸਵੇਨੇਹ ਤੋਂ ਕੂਸ਼ ਦੀ ਹੱਦ ਤੱਕ ਪੂਰੀ ਤਰ੍ਹਾਂ ਉਜਾੜ ਦਿਆਂਗਾ ।
\s5
\v 11 ਕਿਸੇ ਮਨੁੱਖ ਦਾ ਪੈਰ ਉਹ ਦੇ ਵਿੱਚ ਦੀ ਨਾ ਲੰਘੇਗਾ, ਨਾ ਕਿਸੇ ਪਸ਼ੂ ਦਾ ਖੁਰ ਉਹ ਦੇ ਵਿੱਚ ਲੰਘੇਗਾ, ਨਾ ਉਹ ਚਾਲੀ ਸਾਲ ਤੱਕ ਅਬਾਦ ਹੋਵੇਗਾ ।
\v 12 ਮੈਂ ਉੱਜੜੇ ਦੇਸਾਂ ਵਿੱਚ ਮਿਸਰ ਦੇਸ ਨੂੰ ਉਜਾੜ ਦਿਆਂਗਾ ਅਤੇ ਉੱਜੜੇ ਹੋਏ ਸ਼ਹਿਰਾਂ ਵਿੱਚ ਉਹ ਦੇ ਸ਼ਹਿਰ ਚਾਲੀ ਸਾਲ ਤੱਕ ਉਜਾੜ ਰਹਿਣਗੇ ਅਤੇ ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸਾਂ ਵਿੱਚ ਉਹਨਾਂ ਨੂੰ ਤਿੱਤਰ-ਬਿੱਤਰ ਕਰਾਂਗਾ ।
\s5
\v 13 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਚਾਲੀ ਸਾਲ ਦੇ ਅੰਤ ਵਿੱਚ ਮੈਂ ਮਿਸਰੀਆਂ ਨੂੰ ਉਹਨਾਂ ਲੋਕਾਂ ਵਿੱਚੋਂ ਜਿੱਥੇ ਉਹ ਖਿੱਲਰ ਗਏ ਸਨ, ਫੇਰ ਇਕੱਠਾ ਕਰਾਂਗਾ ।
\v 14 ਮੈਂ ਮਿਸਰ ਦੇ ਦੇਸ ਨਿਕਾਲੇ ਵਾਲਿਆਂ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਉਹਨਾਂ ਦੀ ਜਨਮ ਭੂਮੀ ਵਿੱਚ ਅਰਥਾਤ ਫਤਰੋਸ ਦੇ ਦੇਸ ਵਿੱਚ ਮੋੜ ਲਿਆਵਾਂਗਾ ਅਤੇ ਉੱਥੇ ਉਹਨਾਂ ਦਾ ਨਿੱਕਾ ਜਿਹਾ ਰਾਜ ਬਣੇਗਾ
\s5
\v 15 ਇਹ ਰਾਜਾਂ ਵਿੱਚੋਂ ਨਿੱਕਾ ਜਿਹਾ ਹੋਵੇਗਾ ਅਤੇ ਫੇਰ ਕੌਮਾਂ ਉੱਤੇ ਆਪਣੇ ਆਪ ਨੂੰ ਉੱਚਾ ਨਾ ਕਰ ਸਕੇਗਾ, ਕਿਉਂ ਜੋ ਮੈਂ ਉਹਨਾਂ ਨੂੰ ਨੀਵਾਂ ਕਰਾਂਗਾ, ਤਾਂ ਜੋ ਫੇਰ ਕੌਮਾਂ ਉੱਪਰ ਹਕੂਮਤ ਨਾ ਕਰਨ
\v 16 ਅਤੇ ਉਹ ਅੱਗੇ ਲਈ ਇਸਰਾਏਲ ਦੇ ਘਰਾਣੇ ਦਾ ਭਰੋਸਾ ਨਹੀਂ ਹੋਵੇਗਾ । ਜਦੋਂ ਉਹ ਉਹਨਾਂ ਦੇ ਅੰਤ ਵੱਲ ਵੇਖਣਗੇ, ਤਾਂ ਉਹਨਾਂ ਦੇ ਪਾਪ ਉਹਨਾਂ ਨੂੰ ਚੇਤੇ ਆਉਣਗੇ ਅਤੇ ਉਹ ਜਾਣਨਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ !
\s ਰਾਜਾ ਨਬੂਕਦਨੱਸਰ ਮਿਸਰ ਨੂੰ ਹਰਾਵੇਗਾ
\p
\s5
\v 17 ਸਤਾਈਵੇਂ ਸਾਲ ਦੇ ਪਹਿਲੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਯਹੋਵਾਹ ਦਾ ਵਾਕ ਮੇਰੇ ਕੋਲ ਆਇਆ ਤੇ ਆਖਿਆ ਕਿ
\v 18 ਹੇ ਮਨੁੱਖ ਦੇ ਪੁੱਤਰ, ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਫੌਜ ਤੋਂ ਸੂਰ ਦੀ ਵਿਰੋਧਤਾ ਵਿੱਚ ਵੱਡੀ ਸੇਵਾ ਕਰਵਾਈ ਹੈ । ਹਰੇਕ ਦਾ ਸਿਰ ਗੰਜਾ ਹੋ ਗਿਆ ਅਤੇ ਹਰੇਕ ਦਾ ਮੋਢਾ ਛਿੱਲਿਆ ਗਿਆ ਪਰ ਨਾ ਉਹ ਨੇ, ਨਾ ਉਹ ਦੀ ਫੌਜ ਨੇ ਉਸ ਸੇਵਾ ਦੇ ਬਦਲੇ ਜਿਹੜੀ ਉਹਨਾਂ ਉਹ ਦੀ ਵਿਰੋਧਤਾ ਵਿੱਚ ਕੀਤੀ ਸੀ, ਸੂਰ ਤੋਂ ਕੁੱਝ ਫਲ ਪ੍ਰਾਪਤ ਕੀਤਾ ।
\s5
\v 19 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਮਿਸਰ ਦਾ ਦੇਸ ਬਾਬਲ ਦੇ ਰਾਜਾ ਨਬੂਕਦਨੱਸਰ ਨੂੰ ਦੇ ਦਿਆਂਗਾ, ਉਹ ਉਸ ਦੀ ਭੀੜ ਨੂੰ ਲੈ ਜਾਵੇਗਾ ਅਤੇ ਉਸ ਨੂੰ ਲੁੱਟ ਲਵੇਗਾ, ਅਤੇ ਉਹ ਨੂੰ ਲੁੱਟ ਦਾ ਮਾਲ ਬਣਾਵੇਗਾ ਅਤੇ ਇਹ ਉਸ ਦੀ ਫੌਜ ਦੀ ਕਮਾਈ ਹੋਵੇਗੀ ।
\v 20 ਮੈਂ ਮਿਸਰ ਦਾ ਦੇਸ ਉਸ ਸੇਵਾ ਦੇ ਬਦਲੇ ਜੋ ਉਸ ਕੀਤੀ ਉਹ ਨੂੰ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\v 21 ਮੈਂ ਉਸ ਵੇਲੇ ਇਸਰਾਏਲ ਦੇ ਘਰਾਣੇ ਦਾ ਸਿੰਗ ਉਗਾਵਾਂਗਾ ਅਤੇ ਉਹਨਾਂ ਦੇ ਵਿੱਚ ਤੇਰਾ ਮੂੰਹ ਖੋਲ੍ਹਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ !
\s5
\c 30
\s ਪਰਮੇਸ਼ੁਰ ਮਿਸਰ ਨੂੰ ਸਜ਼ਾ ਦੇਵੇਗਾ
\p
\v 1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 2 ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੁਰਲਾ, ਅਫ਼ਸੋਸ ਉਸ ਦਿਨ ਤੇ !
\v 3 ਇਸ ਲਈ ਕਿ ਦਿਨ ਨੇੜੇ ਹੈ, ਹਾਂ, ਯਹੋਵਾਹ ਦਾ ਦਿਨ ਨੇੜੇ ਹੈ, ਅਰਥਾਤ ਬੱਦਲਾਂ ਦਾ ਦਿਨ, ਇਹ ਕੌਮਾਂ ਦਾ ਸਮਾਂ ਹੋਵੇਗਾ !
\s5
\v 4 ਤਲਵਾਰ ਮਿਸਰ ਵਿੱਚ ਆਵੇਗੀ, ਤੇ ਕੂਸ਼ ਵਿੱਚ ਕੰਬਣੀ ਹੋਵੇਗੀ, ਜਦੋਂ ਮਿਸਰ ਵਿੱਚ ਵੱਢੇ ਹੋਏ ਡਿੱਗਣਗੇ, ਅਤੇ ਉਹ ਭੀੜ ਨੂੰ ਲੈ ਜਾਣਗੇ ਅਤੇ ਉਹ ਦੀਆਂ ਨੀਂਹਾਂ ਪੁੱਟੀਆਂ ਜਾਣਗੀਆਂ ।
\v 5 ਕੂਸ਼, ਫੂਟ, ਲੂਦ ਅਤੇ ਸਾਰੇ ਮਿਲਵੇਂ ਲੋਕ ਅਤੇ ਕੂਬ, ਅਤੇ ਉਸ ਨੇਮ ਵਾਲੀ ਧਰਤੀ ਦੇ ਵਾਸੀ ਉਹਨਾਂ ਦੇ ਨਾਲ ਤਲਵਾਰ ਨਾਲ ਡਿੱਗ ਪੈਣਗੇ ।
\s5
\v 6 ਯਹੋਵਾਹ ਇਹ ਆਖਦਾ ਹੈ, ਮਿਸਰ ਦੇ ਸਹਾਇਕ ਡਿੱਗ ਪੈਣਗੇ, ਅਤੇ ਉਹ ਦੀ ਸ਼ਕਤੀ ਦਾ ਘਮੰਡ ਟੁੱਟ ਜਾਵੇਗਾ, ਮਿਗਦੋਲ ਸਵੇਨੇਹ ਤੋਂ, ਉਹ ਉਸ ਵਿੱਚ ਤਲਵਾਰ ਨਾਲ ਡਿੱਗ ਪੈਣਗੇ, ਪ੍ਰਭੂ ਯਹੋਵਾਹ ਦਾ ਵਾਕ ਹੈ ।
\v 7 ਉਹ ਉੱਜੜੇ ਦੇਸਾਂ ਦੇ ਵਿਚਕਾਰ ਉੱਜੜਨਗੇ, ਅਤੇ ਉਹ ਦੇ ਸ਼ਹਿਰ ਉੱਜੜੇ ਸ਼ਹਿਰਾਂ ਦੇ ਵਿਚਕਾਰ ਉਜਾੜ ਰਹਿਣਗੇ ।
\s5
\v 8 ਜਦੋਂ ਮੈਂ ਮਿਸਰ ਵਿੱਚ ਅੱਗ ਲਾਵਾਂਗਾ, ਅਤੇ ਉਹ ਦੇ ਸਾਰੇ ਸਹਾਇਕ ਤੋੜੇ ਜਾਣਗੇ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ !
\v 9 ਉਸ ਦਿਨ ਬਹੁਤ ਸਾਰੇ ਜਹਾਜ਼ਾਂ ਵਿੱਚ ਮੇਰੇ ਵੱਲੋਂ ਭੇਜੇ ਜਾਣਗੇ, ਭਈ ਮਨਮੁੱਖ ਕੂਸ਼ੀਆਂ ਨੂੰ ਡਰਾਉਣ, ਅਤੇ ਉਹਨਾਂ ਨੂੰ ਸਖ਼ਤ ਪੀੜ ਹੋਵੇਗੀ, ਜਿਵੇਂ ਮਿਸਰ ਦੇ ਦਿਨ ਵਿੱਚ, ਕਿਉਂ ਜੋ ਵੇਖ ! ਉਹ ਆਉਂਦਾ ਹੈ ।
\s5
\v 10 ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਮਿਸਰ ਦੀ ਭੀੜ ਨੂੰ, ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥੋਂ ਮੁਕਾ ਦੇਵਾਂਗਾ ।
\v 11 ਉਹ ਅਤੇ ਉਹ ਦੇ ਲੋਕ ਜੋ ਕੌਮਾਂ ਵਿੱਚ ਭਿਆਨਕ ਹਨ, ਦੇਸ ਉਜਾੜਨ ਲਈ ਭੇਜੇ ਜਾਣਗੇ, ਉਹ ਮਿਸਰ ਦੇ ਵਿਰੁੱਧ ਆਪਣੀਆਂ ਤਲਵਾਰਾਂ ਖਿੱਚਣਗੇ, ਅਤੇ ਦੇਸ ਨੂੰ ਵੱਢਿਆ ਹੋਇਆਂ ਨਾਲ ਭਰ ਦੇਣਗੇ ।
\s5
\v 12 ਮੈਂ ਨਦੀਆਂ ਨੂੰ ਸੁੱਕਾ ਦਿਆਂਗਾ, ਅਤੇ ਦੇਸ ਨੂੰ ਬੁਰਿਆਰਾਂ ਦੇ ਹੱਥ ਵੇਚਾਂਗਾ, ਅਤੇ ਮੈਂ ਉਸ ਦੇਸ ਅਤੇ ਉਸ ਦੀ ਭਰਪੂਰੀ ਨੂੰ ਓਪਰਿਆਂ ਦੇ ਹੱਥੋਂ ਉਜਾੜ ਦਿਆਂਗਾ, ਮੈਂ ਯਹੋਵਾਹ ਨੇ ਆਖਿਆ ਹੈ ।
\s5
\v 13 ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਬੁੱਤਾਂ ਨੂੰ ਨਸ਼ਟ ਕਰ ਦਿਆਂਗਾ, ਨੋਫ ਵਿੱਚੋਂ ਮੂਰਤੀਆਂ ਨੂੰ ਨਾਸ਼ ਕਰ ਦਿਆਂਗਾ, ਅੱਗੇ ਨੂੰ ਮਿਸਰ ਦੇਸ ਵਿੱਚੋਂ ਕੋਈ ਰਾਜਕੁਮਾਰ ਨਹੀਂ ਹੋਵੇਗਾ ਅਤੇ ਮੈਂ ਮਿਸਰ ਦੇਸ ਵਿੱਚ ਡਰ ਪਾ ਦਿਆਂਗਾ ।
\v 14 ਫਤਰੋਸ ਨੂੰ ਉਜਾੜ ਦਿਆਂਗਾ, ਸੋਆਨ ਵਿੱਚ ਅੱਗ ਲਾਵਾਂਗਾ ਅਤੇ ਨੋ ਵਿੱਚ ਮੈਂ ਨਿਆਂ ਕਰਾਂਗਾ ।
\s5
\v 15 ਮੈਂ ਸੀਨ ਉੱਤੇ ਜੋ ਮਿਸਰ ਦਾ ਗੜ੍ਹ ਹੈ, ਆਪਣਾ ਕਹਿਰ ਭੇਜਾਂਗਾ ਅਤੇ ਨੋ ਦੀ ਭੀੜ ਨੂੰ ਵੱਢ ਸੁੱਟਾਂਗਾ ।
\v 16 ਮੈਂ ਮਿਸਰ ਵਿੱਚ ਅੱਗ ਲਾਵਾਂਗਾ, ਸੀਨ ਨੂੰ ਕਰੜਾ ਦੁੱਖ ਹੋਵੇਗਾ, ਨੋ ਚੀਰਿਆ ਜਾਵੇਗਾ ਅਤੇ ਨੋਫ ਦਿਨੋ ਦਿਨ ਦੁੱਖੀ ਹੋਵੇਗਾ ।
\s5
\v 17 ਆਵਨ ਅਤੇ ਫੀ-ਬਸਥ ਦੇ ਗੱਭਰੂ ਤਲਵਾਰ ਨਾਲ ਡਿੱਗ ਪੈਣਗੇ ਅਤੇ ਔਰਤਾਂ ਗੁਲਾਮੀ ਵਿੱਚ ਜਾਣਗੀਆਂ ।
\v 18 ਤਹਫਨਹੇਸ ਵਿੱਚ ਵੀ ਦਿਨ ਨੂੰ ਹਨ੍ਹੇਰਾ ਹੋ ਜਾਵੇਗਾ, ਜਦੋਂ ਮੈਂ ਉੱਥੇ ਮਿਸਰ ਦੇ ਜੂਲਿਆਂ ਨੂੰ ਤੋੜਾਂਗਾ ਅਤੇ ਉਹ ਦੇ ਵਿੱਚ ਸ਼ਕਤੀ ਦੀ ਵਡਿਆਈ ਨਾ ਰਹੇਗੀ ਅਤੇ ਬੱਦਲ ਇਹ ਨੂੰ ਢੱਕ ਲਵੇਗਾ, ਅਤੇ ਉਸ ਦੀਆਂ ਧੀਆਂ ਗੁਲਾਮੀ ਵਿੱਚ ਜਾਣਗੀਆਂ ।
\v 19 ਮੈਂ ਮਿਸਰ ਵਿੱਚ ਨਿਆਂ ਕਰਾਂਗਾ, ਤਾਂ ਉਹ ਜਾਣਨਗੇ, ਕਿ ਮੈਂ ਯਹੋਵਾਹ ਹਾਂ !
\s ਮਿਸਰ ਦੇ ਰਾਜਾ ਦੀ ਟੁੱਟੀ ਹੋਈ ਸ਼ਕਤੀ
\p
\s5
\v 20 ਅਜਿਹਾ ਹੋਇਆ ਕਿ ਬਾਰਵੇਂ ਸਾਲ ਦੇ ਪਹਿਲੇ ਮਹੀਨੇ ਦੀ ਸੱਤ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 21 ਹੇ ਮਨੁੱਖ ਦੇ ਪੁੱਤਰ, ਮੈਂ ਮਿਸਰ ਦੇ ਰਾਜਾ ਫ਼ਿਰਊਨ ਦੀ ਬਾਂਹ ਭੰਨ ਦਿੱਤੀ ਹੈ ਅਤੇ ਵੇਖ, ਉਹ ਬੰਨ੍ਹੀ ਨਹੀਂ ਗਈ । ਦਵਾਈ ਲਾ ਕੇ ਉਸ ਤੇ ਪੱਟੀਆਂ ਨਹੀਂ ਕੀਤੀਆਂ ਗਈਆਂ, ਤਾਂ ਜੋ ਤਲਵਾਰ ਫੜਨ ਲਈ ਤਕੜੀ ਹੋਵੇ ।
\s5
\v 22 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਮਿਸਰ ਦੇ ਰਾਜਾ ਫ਼ਿਰਊਨ ਦਾ ਵਿਰੋਧੀ ਹਾਂ ਅਤੇ ਉਹ ਦੀਆਂ ਬਾਂਹਾਂ ਨੂੰ ਭੰਨਾਂਗਾ ਅਰਥਾਤ ਪੱਕੀ ਅਤੇ ਟੁੱਟੀ ਹੋਈ ਦੋਨਾਂ ਨੂੰ ਭੰਨਾਂਗਾ ਅਤੇ ਤਲਵਾਰ ਉਹ ਦੇ ਹੱਥ ਵਿੱਚੋਂ ਡੇਗ ਦਿਆਂਗਾ ।
\v 23 ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸਾਂ ਵਿੱਚ ਉਹਨਾਂ ਨੂੰ ਤਿੱਤਰ-ਬਿੱਤਰ ਕਰਾਂਗਾ ।
\v 24 ਮੈਂ ਬਾਬਲ ਦੇ ਰਾਜਾ ਦੀਆਂ ਬਾਂਹਾਂ ਨੂੰ ਬਲ ਬਖ਼ਸ਼ਾਂਗਾ ਅਤੇ ਆਪਣੀ ਤਲਵਾਰ ਉਹ ਦੇ ਹੱਥ ਵਿੱਚ ਦਿਆਂਗਾ, ਪਰ ਫ਼ਿਰਊਨ ਦੀਆਂ ਬਾਂਹਾਂ ਨੂੰ ਭੰਨਾਂਗਾ ਅਤੇ ਉਹ ਉਹ ਦੇ ਅੱਗੇ ਉਸ ਫੱਟੜ ਵਾਂਗੂੰ ਜੋ ਮਰਨ ਵਾਲਾ ਹੋਵੇ, ਆਹਾਂ ਭਰੇਗਾ ।
\s5
\v 25 ਜਦ ਮੈਂ ਬਾਬਲ ਦੇ ਰਾਜਾ ਦੀਆਂ ਬਾਂਹਾਂ ਨੂੰ ਬਲ ਦਿਆਂਗਾ ਅਤੇ ਫ਼ਿਰਊਨ ਦੀਆਂ ਬਾਹਾਂ ਡਿੱਗ ਪੈਣਗੀਆਂ । ਜਦੋਂ ਮੈਂ ਆਪਣੀ ਤਲਵਾਰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਉਸ ਨੂੰ ਮਿਸਰ ਦੇ ਦੇਸ ਤੇ ਖਿੱਚੇਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ !
\v 26 ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸਾਂ ਵਿੱਚ ਉਹਨਾਂ ਨੂੰ ਤਿੱਤਰ-ਬਿੱਤਰ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ !
\s5
\c 31
\s ਮਿਸਰ ਦੀ ਤੁਲਨਾ ਦੇਵਦਾਰ ਦੇ ਰੁੱਖ ਨਾਲ
\p
\v 1 ਫੇਰ ਬਾਰਵੇਂ ਸਾਲ ਦੇ ਤੀਜੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 2 ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜਾ ਫ਼ਿਰਊਨ ਅਤੇ ਉਸ ਦੀ ਭੀੜ ਨੂੰ ਆਖ, ਤੁਸੀਂ ਆਪਣੀ ਵਡਿਆਈ ਵਿੱਚ ਕਿਹ ਦੇ ਵਰਗੇ ਹੋ ?
\s5
\v 3 ਵੇਖ, ਅੱਸ਼ੂਰੀ ਲਬਾਨੋਨ ਵਿੱਚ ਦਿਆਰ ਸੀ, ਜਿਸ ਦੀਆਂ ਟਹਿਣੀਆਂ ਸੁੰਦਰ ਸਨ ਅਤੇ ਸੰਘਣੀ ਛਾਂ ਵਾਲਾ ਸੀ, ਉਹ ਦਾ ਕੱਦ ਉੱਚਾ ਸੀ ਅਤੇ ਉਹ ਦੀ ਟੀਸੀ ਸੰਘਣੀਆਂ ਟਹਿਣੀਆਂ ਵਿਚਕਾਰ ਖੜੀ ਸੀ ।
\v 4 ਪਾਣੀਆਂ ਨੇ ਉਹ ਨੂੰ ਵੱਡਾ ਕੀਤਾ, ਡੂੰਘਿਆਈ ਨੇ ਉਹ ਨੂੰ ਉੱਚਾ ਕੀਤਾ । ਉਹ ਦੇ ਉੱਗੇ ਹੋਏ ਥਾਂ ਦੇ ਦੁਆਲੇ ਨਹਿਰਾਂ ਵਗਦੀਆਂ ਸਨ ਅਤੇ ਉਹ ਦੀਆਂ ਨਾਲੀਆਂ ਖੇਤ ਦੇ ਸਾਰੇ ਰੁੱਖਾਂ ਤੱਕ ਪਹੁੰਚਦੀਆਂ ਸਨ ।
\s5
\v 5 ਇਸ ਲਈ ਪਾਣੀ ਬਹੁਤਾ ਫੁੱਟ ਨਿੱਕਲਣ ਕਰਕੇ ਉਸ ਦਾ ਕੱਦ ਖੇਤ ਦੇ ਸਾਰੇ ਰੁੱਖਾਂ ਨਾਲੋਂ ਉੱਚਾ ਹੋ ਗਿਆ ਅਤੇ ਉਸ ਦੀਆਂ ਟਹਿਣੀਆਂ ਬਹੁਤੀਆਂ ਤੇ ਲੰਮੀਆਂ ਹੋ ਗਈਆਂ ।
\v 6 ਅਕਾਸ਼ ਦੇ ਸਾਰੇ ਪੰਛੀ ਉਹ ਦੀਆਂ ਟਹਿਣੀਆਂ ਤੇ ਆਪਣੇ ਆਲ੍ਹਣੇ ਬਣਾਉਂਦੇ ਸਨ ਅਤੇ ਉਹ ਦੀਆਂ ਡਾਲੀਆਂ ਦੇ ਹੇਠਾਂ, ਖੇਤ ਦੇ ਸਾਰੇ ਦਰਿੰਦੇ ਬੱਚਿਆਂ ਨੂੰ ਜਨਮ ਦਿੰਦੇ ਸਨ । ਸਾਰੀਆਂ ਵੱਡੀਆਂ ਕੌਮਾਂ ਉਸ ਦੇ ਪਰਛਾਵੇਂ ਵਿੱਚ ਵੱਸਦੀਆਂ ਸਨ ।
\v 7 ਇਸ ਪ੍ਰਕਾਰ ਉਹ ਆਪਣੀ ਵਡਿਆਈ ਵਿੱਚ ਆਪਣੀਆਂ ਡਾਲੀਆਂ ਦੇ ਲੰਮੇ ਹੋਣ ਕਰਕੇ ਸੁੰਦਰ ਸੀ, ਕਿਉਂ ਜੋ ਉਹ ਦੀ ਜੜ੍ਹ ਪਾਣੀ ਦੇ ਬਹੁਤ ਨੇੜੇ ਸੀ ।
\s5
\v 8 ਪਰਮੇਸ਼ੁਰ ਦੇ ਬਾਗ਼ ਦੇ ਦਿਆਰ ਉਹ ਨੂੰ ਲੁਕਾ ਨਾ ਸਕੇ, ਸੂਰ ਉਹ ਦੀਆਂ ਟਹਿਣੀਆਂ ਅਤੇ ਅਰਮੋਨ ਦਾ ਰੁੱਖ, ਉਹ ਦੀਆਂ ਡਾਲੀਆਂ ਦੇ ਬਰਾਬਰ ਨਾ ਸਨ ਅਤੇ ਪਰਮੇਸ਼ੁਰ ਦੇ ਬਾਗ਼ ਦਾ ਕੋਈ ਰੁੱਖ, ਸੁੰਦਰਤਾ ਵਿੱਚ ਉਸ ਵਰਗਾ ਨਹੀਂ ਸੀ ।
\v 9 ਮੈਂ ਉਹ ਨੂੰ ਬਹੁਤੀਆਂ ਡਾਲੀਆਂ ਦੇ ਕੇ ਸੁੰਦਰਤਾ ਬਖ਼ਸ਼ੀ, ਇੱਥੋਂ ਤੱਕ ਕਿ ਅਦਨ ਦੇ ਬਾਗ਼ ਦੇ ਸਾਰੇ ਰੁੱਖ ਜੋ ਪਰਮੇਸ਼ੁਰ ਦੇ ਬਾਗ਼ ਵਿੱਚ ਸਨ, ਉਸ ਨਾਲ ਖਾਰ ਕਰਦੇ ਸਨ ।
\s5
\v 10 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਉਹ ਨੇ ਆਪਣੇ ਆਪ ਨੂੰ ਉੱਚਾ ਅਤੇ ਆਪਣੀ ਟੀਸੀ ਨੂੰ ਸੰਘਣੀਆਂ ਟਹਿਣੀਆਂ ਦੇ ਵਿੱਚ ਉੱਚਾ ਕੀਤਾ ਅਤੇ ਉਹ ਦੇ ਮਨ ਵਿੱਚ ਆਪਣੀ ਉਚਾਈ ਦਾ ਘਮੰਡ ਆਇਆ ।
\v 11 ਇਸ ਲਈ ਮੈਂ ਉਹ ਨੂੰ ਕੌਮਾਂ ਵਿੱਚੋਂ ਇੱਕ ਜ਼ੋਰਾਵਰ ਦੇ ਹਵਾਲੇ ਕਰਾਂਗਾ । ਜ਼ਰੂਰ ਉਹ ਉਸ ਨਾਲ ਵਰਤੇਗਾ । ਮੈਂ ਉਹ ਦੀ ਦੁਸ਼ਟਤਾ ਦੇ ਕਾਰਨ ਉਹ ਨੂੰ ਕੱਢ ਦਿੱਤਾ ਹੈ ।
\s5
\v 12 ਓਪਰੇ ਲੋਕ ਜੋ ਕੌਮਾਂ ਵਿੱਚ ਭਿਆਨਕ ਹਨ, ਉਹ ਨੂੰ ਵੱਢ ਸੁੱਟਣਗੇ ਅਤੇ ਉਹ ਨੂੰ ਛੱਡ ਦੇਣਗੇ । ਪਹਾੜਾਂ ਅਤੇ ਸਾਰੀਆਂ ਵਾਦੀਆਂ ਵਿੱਚ ਉਹ ਦੀਆਂ ਟਹਿਣੀਆਂ ਡਿੱਗਣਗੀਆਂ ਅਤੇ ਧਰਤੀ ਦੀਆਂ ਸਾਰੀਆਂ ਨਹਿਰਾਂ ਦੇ ਵਿੱਚ ਉਹ ਦੀਆਂ ਡਾਲੀਆਂ ਭੰਨੀਆਂ ਜਾਣਗੀਆਂ । ਧਰਤੀ ਦੇ ਸਾਰੇ ਲੋਕ ਉਸ ਦੇ ਪਰਛਾਵੇਂ ਹੇਠੋਂ ਨਿੱਕਲ ਜਾਣਗੇ ਅਤੇ ਉਹ ਨੂੰ ਛੱਡ ਦੇਣਗੇ ।
\s5
\v 13 ਅਕਾਸ਼ ਦੇ ਸਾਰੇ ਪੰਛੀ ਉਸ ਟੁੱਟੇ ਹੋਏ ਉੱਤੇ ਵੱਸਣਗੇ ਅਤੇ ਸਾਰੇ ਖੇਤ ਦੇ ਸਾਰੇ ਦਰਿੰਦੇ ਉਹ ਦੀਆਂ ਟਹਿਣੀਆਂ ਉੱਤੇ ਹੋਣਗੇ,
\v 14 ਤਾਂ ਜੋ ਪਾਣੀ ਦੇ ਸਾਰੇ ਰੁੱਖਾਂ ਵਿੱਚੋਂ ਕੋਈ ਆਪਣੀ ਉਚਾਈ ਉੱਤੇ ਆਕੜ ਨਾ ਕਰੇ ਅਤੇ ਆਪਣੀ ਟੀਸੀ ਸੰਘਣੀਆਂ ਟਹਿਣੀਆਂ ਦੇ ਵਿਚਕਾਰ ਨਾ ਰੱਖੇ । ਉਹਨਾਂ ਵਿੱਚੋਂ ਵੱਡੇ-ਵੱਡੇ ਅਤੇ ਸਾਰੇ ਪਾਣੀ ਪੀਣ ਵਾਲੇ ਰੁੱਖ ਸਿੱਧੇ ਨਾ ਖਲੋਣ, ਕਿਉਂ ਜੋ ਉਹ ਸਾਰੇ ਦੇ ਸਾਰੇ ਮੌਤ ਲਈ ਦਿੱਤੇ ਗਏ ਹਨ ਅਰਥਾਤ ਧਰਤੀ ਦੇ ਹੇਠ ਆਦਮ ਵੰਸੀਆਂ ਦੇ ਵਿਚਕਾਰ ਕਬਰ ਵਿੱਚ ਉਤਰਨਗੇ ।
\s5
\v 15 ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਉਹ ਪਤਾਲ ਵਿੱਚ ਉਤਰਨਗੇ, ਮੈਂ ਸੋਗ ਕਰਾਵਾਂਗਾ, ਮੈਂ ਉਸ ਦੇ ਲਈ ਡੂੰਘਿਆਈ ਨੂੰ ਲੁਕਾ ਦਿਆਂਗਾ ਅਤੇ ਉਹ ਦੀਆਂ ਨਹਿਰਾਂ ਨੂੰ ਰੋਕ ਦਿਆਂਗਾ ਅਤੇ ਬਹੁਤੇ ਪਾਣੀ ਰੁਕ ਜਾਣਗੇ, ਹਾਂ, ਮੈਂ ਲਬਾਨੋਨ ਤੋਂ ਉਹ ਦੇ ਲਈ ਵਿਰਲਾਪ ਕਰਾਵਾਂਗਾ ਅਤੇ ਉਹ ਦੇ ਲਈ ਖੇਤ ਦੇ ਸਾਰੇ ਰੁੱਖ ਗ਼ਸ਼ੀਆਂ ਖਾਣਗੇ ।
\s5
\v 16 ਜਿਸ ਵੇਲੇ ਮੈਂ ਉਹ ਨੂੰ ਉਹਨਾਂ ਸਾਰਿਆਂ ਦੇ ਨਾਲ ਜੋ ਕਬਰ ਵਿੱਚ ਡਿੱਗਦੇ ਹਨ ਪਤਾਲ ਵਿੱਚ ਧੱਕਾਂਗਾ, ਤਾਂ ਉਹ ਦੇ ਡਿੱਗਣ ਦੇ ਰੌਲ਼ੇ ਨਾਲ ਸਾਰੀਆਂ ਕੌਮਾਂ ਕੰਬਣਗੀਆਂ ਅਤੇ ਅਦਨ ਦੇ ਸਾਰੇ ਰੁੱਖ, ਲਬਾਨੋਨ ਦੇ ਚੁਣਵੇਂ ਚੰਗੇ ਰੁੱਖ, ਉਹ ਸਾਰੇ ਜੋ ਪਾਣੀ ਪੀਂਦੇ ਹਨ, ਧਰਤੀ ਦੇ ਪਤਾਲ ਵਿੱਚ ਸ਼ਾਂਤੀ ਪਾਉਣਗੇ ।
\s5
\v 17 ਉਹ ਵੀ ਉਹ ਦੇ ਨਾਲ ਉਹਨਾਂ ਤੱਕ ਜੋ ਤਲਵਾਰ ਨਾਲ ਵੱਢੇ ਗਏ, ਪਤਾਲ ਵਿੱਚ ਉਤਰ ਜਾਣਗੇ ਅਤੇ ਉਹ ਵੀ ਜਿਹੜੇ ਉਸ ਦੀ ਬਾਂਹ ਸਨ ਅਤੇ ਕੌਮਾਂ ਦੇ ਵਿੱਚ ਉਸ ਦੀ ਛਾਉਂ ਹੇਠਾਂ ਵੱਸਦੇ ਸਨ ।
\v 18 ਤੂੰ ਪ੍ਰਤਾਪ ਤੇ ਡੂੰਘਿਆਈ ਵਿੱਚ ਅਦਨ ਦੇ ਰੁੱਖਾਂ ਵਿੱਚੋਂ ਕਿਹ ਦੇ ਵਰਗਾ ਹੈਂ ? ਪਰ ਤੂੰ ਅਦਨ ਦੇ ਰੁੱਖਾਂ ਦੇ ਨਾਲ ਧਰਤੀ ਦੇ ਪਤਾਲ ਵਿੱਚ ਧੱਕਿਆ ਜਾਵੇਂਗਾ, ਤੂੰ ਉਨਾਂ ਦੇ ਨਾਲ ਜੋ ਤਲਵਾਰ ਨਾਲ ਵੱਢੇ ਗਏ, ਬੇ-ਸੁੰਨਤਿਆਂ ਵਿੱਚ ਪਿਆ ਰਹੇਂਗਾ, ਇਹੀ ਫ਼ਿਰਊਨ ਅਤੇ ਉਸ ਦੀ ਸਾਰੀ ਭੀੜ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\c 32
\s ਮਿਸਰ ਦੇ ਰਾਜਾ ਦੀ ਤੁਲਨਾ ਮਗਰਮੱਛ ਨਾਲ
\p
\v 1 ਬਾਰਵੇਂ ਸਾਲ ਦੇ ਬਾਰਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 2 ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜਾ ਫ਼ਿਰਊਨ ਉੱਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਤੂੰ ਕੌਮਾਂ ਦੇ ਵਿੱਚ ਜੁਆਨ ਸ਼ੇਰ ਵਾਂਗੂੰ ਸੀ, ਪਰ ਤੂੰ ਸਮੁੰਦਰਾਂ ਵਿੱਚ ਜਲ ਜੰਤੂ ਵਰਗਾ ਹੈਂ, ਤੂੰ ਆਪਣੀਆਂ ਨਦੀਆਂ ਵਿੱਚੋਂ ਜ਼ੋਰ ਨਾਲ ਨਿੱਕਲ ਆਉਂਦਾ ਹੈਂ, ਤੂੰ ਆਪਣੇ ਪੈਰਾਂ ਨਾਲ ਪਾਣੀ ਨੂੰ ਘਚੋਲ ਸੁੱਟਿਆ ਹੈ ਅਤੇ ਉਹਨਾਂ ਦੀਆਂ ਨਦੀਆਂ ਨੂੰ ਗੰਦਾ ਕਰ ਦਿੱਤਾ ਹੈ ।
\s5
\v 3 ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਬਹੁਤਿਆਂ ਲੋਕਾਂ ਦੀ ਸਭਾ ਨਾਲ ਤੇਰੇ ਵਿੱਚ ਆਪਣਾ ਜਾਲ਼ ਵਿਛਾਵਾਂਗਾ ਅਤੇ ਉਹ ਤੈਨੂੰ ਮੇਰੇ ਹੀ ਜਾਲ਼ ਵਿੱਚ ਬਾਹਰ ਕੱਢਣਗੇ ।
\v 4 ਤਦ ਮੈਂ ਤੈਨੂੰ ਧਰਤੀ ਤੇ ਛੱਡ ਦਿਆਂਗਾ ਅਤੇ ਖੁੱਲ੍ਹੇ ਖੇਤ ਵਿੱਚ ਤੈਨੂੰ ਸੁੱਟ ਦਿਆਂਗਾ । ਅਕਾਸ਼ ਦੇ ਸਾਰੇ ਪੰਛੀਆਂ ਨੂੰ ਤੇਰੇ ਉੱਤੇ ਬਿਠਾਵਾਂਗਾ ਅਤੇ ਸਾਰੀ ਧਰਤੀ ਦੇ ਦਰਿੰਦਿਆਂ ਨੂੰ ਤੇਰੇ ਨਾਲ ਰਜਾਵਾਂਗਾ ।
\s5
\v 5 ਤੇਰਾ ਮਾਸ ਪਹਾੜਾਂ ਉੱਤੇ ਸੁੱਟਾਂਗਾ ਅਤੇ ਵਾਦੀਆਂ ਨੂੰ ਤੇਰੀਆਂ ਲੋਥਾਂ ਨਾਲ ਭਰ ਦਿਆਂਗਾ ।
\v 6 ਮੈਂ ਉਸ ਧਰਤੀ ਨੂੰ ਜਿਸ ਦੇ ਵਿੱਚ ਤੂੰ ਤੈਰਦਾ ਸੀ, ਪਹਾੜਾਂ ਤੱਕ ਤੇਰੇ ਲਹੂ ਨਾਲ ਸਿੰਜਾਂਗਾ ਅਤੇ ਨਹਿਰਾਂ ਤੇਰੇ ਨਾਲ ਭਰੀਆਂ ਹੋਣਗੀਆਂ ।
\s5
\v 7 ਜਦੋਂ ਮੈਂ ਤੈਨੂੰ ਮਿਟਾ ਦਿਆਂਗਾ ਤਾਂ ਅਕਾਸ਼ ਨੂੰ ਢੱਕਾਂਗਾ ਅਤੇ ਉਹ ਦੇ ਤਾਰਿਆਂ ਨੂੰ ਕਾਲਾ ਕਰ ਦਿਆਂਗਾ । ਸੂਰਜ ਨੂੰ ਬੱਦਲਾਂ ਹੇਠ ਲੁਕਾ ਦਿਆਂਗਾ ਅਤੇ ਚੰਨ ਆਪਣਾ ਚਾਨਣ ਨਾ ਦੇਵੇਗਾ ।
\v 8 ਮੈਂ ਚਾਨਣ ਦੇਣ ਵਾਲੀਆਂ ਸਾਰੀਆਂ ਅਕਾਸ਼ੀ ਜੋਤਾਂ ਨੂੰ ਤੇਰੇ ਉੱਤੇ ਕਾਲਾ ਕਰ ਦਿਆਂਗਾ ਅਤੇ ਮੈਂ ਤੇਰੀ ਧਰਤੀ ਤੇ ਹਨ੍ਹੇਰਾ ਪਾ ਦਿਆਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\v 9 ਜਦੋਂ ਮੈਂ ਤੇਰੀ ਬਰਬਾਦੀ ਕੌਮਾਂ ਦੇ ਵਿੱਚ ਉਹਨਾਂ ਦੇਸਾਂ ਉੱਤੇ ਲਿਆਵਾਂਗਾ, ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ, ਤਾਂ ਬਹੁਤਿਆਂ ਲੋਕਾਂ ਦੇ ਦਿਲ ਮੈਂ ਦੁੱਖੀ ਕਰਾਂਗਾ ।
\v 10 ਸਗੋਂ ਬਹੁਤ ਸਾਰਿਆਂ ਲੋਕਾਂ ਨੂੰ ਤੇਰੇ ਉੱਤੇ ਹੈਰਾਨ ਕਰਾਂਗਾ ਅਤੇ ਉਹਨਾਂ ਦੇ ਰਾਜਾ ਤੇਰੇ ਲਈ ਬਹੁਤ ਡਰਨਗੇ, ਜਦੋਂ ਮੈਂ ਉਹਨਾਂ ਦੇ ਸਾਹਮਣੇ ਆਪਣੀ ਤਲਵਾਰ ਚਮਕਾਵਾਂਗਾ, ਤਾਂ ਉਹਨਾਂ ਵਿੱਚੋਂ ਹਰੇਕ ਮਨੁੱਖ ਆਪਣੀ ਜਾਨ ਦੇ ਲਈ, ਤੇਰੇ ਡਿੱਗਣ ਦੇ ਦਿਨ ਤੋਂ ਹਰ ਘੜੀ ਕੰਬੇਗਾ ।
\s5
\v 11 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਬਾਬਲ ਦੇ ਰਾਜਾ ਦੀ ਤਲਵਾਰ ਤੇਰੇ ਉੱਤੇ ਆਵੇਗੀ ।
\v 12 ਮੈਂ ਤੇਰੀ ਭੀੜ ਨੂੰ ਜ਼ੋਰਾਵਰਾਂ ਦੀਆਂ ਤਲਵਾਰਾਂ ਨਾਲ ਡੇਗ ਦਿਆਂਗਾ, ਜਿਹੜੇ ਕੌਮਾਂ ਵਿੱਚੋਂ ਭਿਆਨਕ ਹਨ । ਉਹ ਮਿਸਰ ਦੀ ਮਗਰੂਰੀ ਨੂੰ ਨਸ਼ਟ ਕਰਨਗੇ ਅਤੇ ਉਸ ਦੀ ਸਾਰੀ ਭੀੜ ਦਾ ਨਾਸ਼ ਹੋਵੇਗਾ ।
\s5
\v 13 ਮੈਂ ਉਹ ਦੇ ਸਾਰੇ ਪਸ਼ੂਆਂ ਨੂੰ ਬਹੁਤੇ ਪਾਣੀਆਂ ਦੇ ਲਾਗਿਓਂ ਨਾਸ਼ ਕਰ ਦਿਆਂਗਾ ਅਤੇ ਅੱਗੇ ਨੂੰ ਨਾ ਹੀ ਮਨੁੱਖ ਦੇ ਪੈਰ ਉਹਨਾਂ ਨੂੰ ਗੰਦਾ ਕਰਨਗੇ, ਨਾ ਹੀ ਪਸ਼ੂਆਂ ਦੇ ਖੁਰ ਉਹਨਾਂ ਨੂੰ ਗੰਦਾ ਕਰਨਗੇ ।
\v 14 ਤਦੋਂ ਮੈਂ ਉਹਨਾਂ ਦੇ ਪਾਣੀ ਸਾਫ਼ ਕਰ ਦਿਆਂਗਾ ਅਤੇ ਉਹਨਾਂ ਦੀਆਂ ਨਹਿਰਾਂ ਤੇਲ ਵਾਂਗੂੰ ਵਗਾਈਆਂ ਜਾਣਗੀਆਂ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\v 15 ਜਦੋਂ ਮੈਂ ਮਿਸਰ ਦੇ ਦੇਸ ਨੂੰ ਉਜਾੜ ਦਿਆਂਗਾ ਅਤੇ ਦੇਸ ਦੀ ਭਰਪੂਰੀ ਨੂੰ ਵਿਰਾਨ ਕਰ ਦਿਆਂਗਾ, ਜਦੋਂ ਮੈਂ ਉਸ ਦੇ ਵਿੱਚ ਦੇ ਸਾਰੇ ਵਾਸੀਆਂ ਨੂੰ ਮਾਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹੈਂ ।
\v 16 ਇਹ ਉਹ ਵੈਣ ਹੈ ਅਤੇ ਉਹ ਵੈਣ ਪਾਉਣਗੀਆਂ, ਕੌਮਾਂ ਦੀਆਂ ਧੀਆਂ ਇਸ ਨਾਲ ਵੈਣ ਪਾਉਣਗੀਆਂ, ਉਹ ਮਿਸਰ ਉੱਤੇ ਅਤੇ ਉਹ ਦੀ ਸਾਰੀ ਭੀੜ ਉੱਤੇ ਇਹੋ ਵੈਣ ਪਾਉਣਗੀਆਂ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s ਮੁਰਦਿਆਂ ਦਾ ਸੰਸਾਰ
\p
\s5
\v 17 ਫੇਰ ਬਾਰਵੇਂ ਸਾਲ ਵਿੱਚ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਅਜਿਹਾ ਹੋਇਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ
\v 18 ਕਿ ਹੇ ਮਨੁੱਖ ਦੇ ਪੁੱਤਰ, ਮਿਸਰ ਦੀ ਭੀੜ ਉੱਤੇ ਰੋਣਾ ਪਿੱਟਣਾ ਕਰ ਅਤੇ ਉਹ ਨੂੰ ਅਤੇ ਪ੍ਰਸਿੱਧ ਕੌਮਾਂ ਦੀਆਂ ਧੀਆਂ ਨੂੰ, ਕਬਰ ਵਿੱਚ ਉੱਤਰਿਆ ਹੋਇਆਂ ਨਾਲ ਧਰਤੀ ਦੇ ਹੇਠਲੇ ਹਿੱਸੇ ਵਿੱਚ ਲਾਹ ਦੇ ।
\s5
\v 19 ਤੂੰ ਸੁੰਦਰਤਾ ਵਿੱਚ ਕਿਹ ਦੇ ਨਾਲੋਂ ਵੱਧ ਕੇ ਸੀ ? ਹੇਠਾਂ ਉਤਰ ਜਾ ਅਤੇ ਬੇ-ਸੁੰਨਤਿਆਂ ਦੇ ਨਾਲ ਪਿਆ ਰਹਿ ।
\v 20 ਉਹ ਉਹਨਾਂ ਦੇ ਵਿਚਕਾਰ ਡਿੱਗਣਗੇ, ਜਿਹੜੇ ਤਲਵਾਰ ਨਾਲ ਵੱਢੇ ਗਏ । ਉਹ ਤਲਵਾਰ ਦੇ ਹਵਾਲੇ ਕੀਤੀ ਗਈ । ਉਹ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਘਸੀਟ ਕੇ ਲੈ ਜਾ ।
\v 21 ਉਹ ਜਿਹੜੇ ਜ਼ੋਰਾਵਰਾਂ ਵਿੱਚ ਤਕੜੇ ਹਨ, ਪਤਾਲ ਵਿੱਚ ਉਸ ਨਾਲ ਅਤੇ ਉਸ ਦੇ ਸਹਾਇਕਾਂ ਨਾਲ ਬੋਲਣਗੇ । ਉਹ ਹੇਠਾਂ ਉੱਤਰ ਗਏ ਅਤੇ ਉਹਨਾਂ ਬੇ-ਸੁੰਨਤਿਆਂ ਨਾਲ ਪਏ ਰਹਿੰਦੇ ਹਨ, ਜਿਹੜੇ ਤਲਵਾਰ ਨਾਲ ਵੱਢੇ ਗਏ ।
\s5
\v 22 ਅੱਸ਼ੂਰ ਅਤੇ ਉਹ ਦੀ ਸਾਰੀ ਸਭਾ ਉੱਥੇ ਹੈ, ਉਹ ਦੇ ਚੁਫੇਰੇ ਕਬਰਾਂ ਹਨ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਹੋਏ ਤੇ ਡਿੱਗੇ ਹੋਏ ਹਨ ।
\v 23 ਜਿਹਨਾਂ ਦੀਆਂ ਕਬਰਾਂ ਪਤਾਲ ਦੇ ਥੱਲੇ ਹਨ ਅਤੇ ਉਸ ਦੀ ਸਾਰੀ ਸਭਾ ਉਸ ਦੀ ਕਬਰ ਦੇ ਦੁਆਲੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਤੇ ਡੇਗੇ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈ ਦਾ ਕਾਰਨ ਸਨ ।
\s5
\v 24 ਏਲਾਮ ਅਤੇ ਉਸ ਦੀ ਸਾਰੀ ਭੀੜ ਜੋ ਉਸ ਦੀ ਕਬਰ ਦੇ ਚੁਫੇਰੇ ਹੈ, ਉੱਥੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਗਏ ਤੇ ਡੇਗੇ ਗਏ ਹਨ । ਉਹ ਧਰਤੀ ਦੇ ਪਾਤਾਲ ਵਿੱਚ ਬੇ-ਸੁੰਨਤੇ ਉੱਤਰ ਗਏ ਹਨ । ਉਹ ਧਰਤੀ ਦੇ ਪਾਤਾਲ ਵਿੱਚ ਬੇ-ਸੰਨਤੇ ਉੱਤਰ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਉਠਾਈ ਹੈ ।
\v 25 ਉਹਨਾਂ ਨੇ ਉਹ ਦੇ ਲਈ ਅਤੇ ਉਹ ਦੀ ਸਾਰੀ ਭੀੜ ਲਈ ਵੱਢੇ ਹੋਇਆਂ ਦੇ ਵਿੱਚ ਆਸਣ ਲਾਇਆ ਹੈ । ਉਹ ਦੀਆਂ ਕਬਰਾਂ ਉਹ ਦੇ ਚੁਫੇਰੇ ਹਨ । ਸਾਰੇ ਦੇ ਸਾਰੇ ਬੇ-ਸੁੰਨਤੇ ਤਲਵਾਰ ਨਾਲ ਵੱਢੇ ਗਏ ਹਨ । ਉਹ ਜੀਉਂਦਿਆਂ ਦੀ ਧਰਤੀ ਵਿੱਚ ਭੈ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਚੁੱਕ ਲਈ ਹੈ, ਉਹ ਵੱਢੇ ਹੋਇਆਂ ਵਿੱਚ ਰੱਖੇ ਗਏ ।
\s5
\v 26 ਮਸ਼ਕ, ਤੂਬਲ ਅਤੇ ਉਸ ਦੀ ਸਾਰੀ ਭੀੜ ਉੱਥੇ ਹੈ । ਉਹ ਦੀਆਂ ਕਬਰਾਂ ਉਹ ਦੇ ਚੁਫੇਰੇ ਹਨ, ਸਾਰੇ ਦੇ ਸਾਰੇ ਬੇ-ਸੁੰਨਤੇ ਅਤੇ ਤਲਵਾਰ ਦੇ ਵੱਢੇ ਹੋਏ ਹਨ, ਕਿਉਂ ਜੋ ਉਹ ਜੀਉਂਦਿਆਂ ਦੀ ਧਰਤੀ ਤੇ ਭੈ ਦਾ ਕਾਰਨ ਸਨ ।
\v 27 ਕੀ ਉਹ ਉਹਨਾਂ ਸੂਰਮਿਆਂ ਦੇ ਨਾਲ ਜੋ ਬੇ-ਸੁੰਨਤਿਆਂ ਵਿੱਚੋਂ ਡਿੱਗ ਪਏ, ਜਿਹੜੇ ਆਪਣੇ ਜੰਗੀ ਸ਼ਸਤ੍ਰਾਂ ਸਣੇ ਪਤਾਲ ਵਿੱਚ ਉੱਤਰ ਗਏ, ਪਏ ਨਾ ਰਹਿਣਗੇ ? ਉਹਨਾਂ ਦੀਆਂ ਤਲਵਾਰਾਂ ਉਹਨਾਂ ਦੇ ਸਿਰਾਂ ਹੇਠਾਂ ਰੱਖੀਆਂ ਗਈਆਂ ਹਨ ਅਤੇ ਉਹਨਾਂ ਦੇ ਔਗੁਣ ਉਹਨਾਂ ਦੀਆਂ ਹੱਡੀਆਂ ਉੱਤੇ ਹਨ, ਕਿਉਂ ਜੋ ਉਹ ਜੀਉਂਦਿਆਂ ਦੀ ਧਰਤੀ ਵਿੱਚ ਸੂਰਮਿਆਂ ਦੇ ਲਈ ਭੈ ਦਾ ਕਾਰਨ ਸਨ ।
\s5
\v 28 ਬੇ-ਸੁੰਨਤਿਆਂ ਦੇ ਵਿਚਕਾਰ ਭੰਨਿਆ ਜਾਵੇਗਾ ਅਤੇ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਪਿਆ ਰਹੇਂਗਾ ।
\v 29 ਉੱਥੇ ਅਦੋਮ ਵੀ ਹੈ । ਉਸ ਦੇ ਰਾਜੇ ਅਤੇ ਉਸ ਦੇ ਰਾਜਕੁਮਾਰ, ਜਿਹੜੇ ਆਪਣੀ ਸ਼ਕਤੀ ਹੁੰਦਿਆਂ ਤਲਵਾਰ ਦੇ ਵੱਢੇ ਹੋਇਆਂ ਵਿੱਚ ਰੱਖੇ ਗਏ ਹਨ, ਉਹ ਬੇ-ਸੁੰਨਤਿਆਂ ਅਤੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਦੇ ਨਾਲ ਪਏ ਰਹਿਣਗੇ ।
\s5
\v 30 ਉੱਤਰ ਦੇ ਸਾਰੇ ਰਾਜਕੁਮਾਰ ਅਤੇ ਸਾਰੇ ਸਿਦੋਨੀ ਜਿਹੜੇ ਵੱਢੇ ਹੋਇਆਂ ਨਾਲ ਹੇਠਾਂ ਉੱਤਰ ਗਏ, ਉਹ ਉੱਥੇ ਹਨ । ਜਿਹੜੇ ਆਪਣੇ ਜ਼ੋਰ ਦੇ ਕਾਰਨ ਭੈਮਾਨ ਸਨ, ਉਹ ਸ਼ਰਮਿੰਦੇ ਹਨ । ਉਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇ-ਸੁੰਨਤੇ ਪਏ ਰਹਿਣਗੇ ਅਤੇ ਕਬਰ ਵਿੱਚ ਉੱਤਰਿਆਂ ਹੋਇਆਂ ਨਾਲ ਆਪਣੀ ਨਮੋਸ਼ੀ ਉਠਾਉਣਗੇ ।
\s5
\v 31 ਫ਼ਿਰਊਨ ਉਹਨਾਂ ਨੂੰ ਵੇਖ ਕੇ ਆਪਣੀ ਸਾਰੀ ਭੀੜ ਉੱਤੇ ਸ਼ਾਂਤੀ ਪਾਵੇਗਾ, ਹਾਂ, ਫ਼ਿਰਊਨ ਅਤੇ ਉਹ ਦੀ ਸਾਰੀ ਫੌਜ ਜਿਹੜੇ ਤਲਵਾਰ ਨਾਲ ਵੱਢੇ ਗਏ, ਪ੍ਰਭੂ ਯਹੋਵਾਹ ਦਾ ਵਾਕ ਹੈ ।
\v 32 ਕਿਉਂ ਜੋ ਮੈਂ ਜੀਉਂਦਿਆਂ ਦੀ ਧਰਤੀ ਵਿੱਚ ਉਸ ਦਾ ਭੈ ਪਾ ਦਿੱਤਾ ਅਤੇ ਉਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇ-ਸੁੰਨਤਿਆਂ ਵਿੱਚ ਰਖਾਇਆ ਜਾਵੇਗਾ, ਹਾਂ, ਫ਼ਿਰਊਨ ਅਤੇ ਉਸ ਦੀ ਸਾਰੀ ਭੀੜ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\c 33
\s ਹਿਜ਼ਕੀਏਲ ਇਸਰਾਏਲ ਦਾ ਰਖਵਾਲਾ
\r (ਹਿਜ਼ਕੀਏਲ 3:16-21)
\p
\v 1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 2 ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੇ ਪੁੱਤਰਾਂ ਨੂੰ ਬੋਲ ਅਤੇ ਤੂੰ ਉਹਨਾਂ ਨੂੰ ਆਖ, ਜਦੋਂ ਮੈਂ ਕਿਸੇ ਧਰਤੀ ਉੱਤੇ ਤਲਵਾਰ ਲਿਆਵਾਂ ਅਤੇ ਉੱਥੋਂ ਦੇ ਲੋਕੀ ਆਪਣੇ ਵਿੱਚੋਂ ਇੱਕ ਮਨੁੱਖ ਨੂੰ ਲੈਣ ਅਤੇ ਉਹ ਨੂੰ ਆਪਣਾ ਰਾਖਾ ਬਣਾਉਣ ।
\v 3 ਉਹ ਤਲਵਾਰ ਨੂੰ ਆਪਣੀ ਧਰਤੀ ਤੇ ਆਉਂਦਾ ਵੇਖ ਕੇ ਨਰਸਿੰਗਾ ਫੂਕੇ ਅਤੇ ਲੋਕਾਂ ਨੂੰ ਚੌਕਸ ਕਰੇ ।
\v 4 ਤਦ ਜਿਹੜਾ ਕੋਈ ਨਰਸਿੰਗੇ ਦੀ ਅਵਾਜ਼ ਸੁਣੇ ਅਤੇ ਚੌਕਸ ਨਾ ਹੋਵੇ । ਤਲਵਾਰ ਆਏ ਅਤੇ ਉਹ ਨੂੰ ਲੈ ਜਾਵੇ, ਤਾਂ ਉਹ ਦਾ ਖ਼ੂਨ ਉਹ ਦੇ ਆਪਣੇ ਸਿਰ ਤੇ ਹੋਵੇਗਾ ।
\s5
\v 5 ਉਹ ਨੇ ਨਰਸਿੰਗੇ ਦੀ ਅਵਾਜ਼ ਸੁਣੀ ਤੇ ਚੌਕਸ ਨਾ ਹੋਇਆ । ਉਹ ਦਾ ਖ਼ੂਨ ਉਸੇ ਉੱਤੇ ਹੋਵੇਗਾ ਪਰ ਜੇਕਰ ਉਹ ਖ਼ਬਰਦਾਰ ਹੁੰਦਾ, ਤਾਂ ਆਪਣੀ ਜਾਨ ਬਚਾਉਂਦਾ ।
\v 6 ਪਰ ਜੇਕਰ ਰਾਖਾ ਤਲਵਾਰ ਨੂੰ ਆਉਂਦਾ ਵੇਖੇ, ਪਰ ਨਰਸਿੰਗੇ ਨਾ ਫੂਕੇ ਅਤੇ ਲੋਕ ਖ਼ਬਰਦਾਰ ਨਾ ਕੀਤੇ ਜਾਣ । ਤਲਵਾਰ ਆਵੇ ਅਤੇ ਉਹਨਾਂ ਵਿੱਚੋਂ ਕਿਸੇ ਦੇ ਪ੍ਰਾਣ ਲੈ ਜਾਵੇ, ਤਾਂ ਉਹ ਆਪਣੇ ਔਗੁਣ ਕਰਕੇ ਲਿਆ ਗਿਆ, ਪਰ ਮੈਂ ਉਹ ਦਾ ਖ਼ੂਨ ਰਾਖੇ ਦੇ ਹੱਥੋਂ ਮੰਗਾਂਗਾ ।
\s5
\v 7 ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖਾ ਠਹਿਰਾਇਆ ਹੈ । ਮੇਰੇ ਮੂੰਹ ਦਾ ਵਾਕ ਸੁਣ ਅਤੇ ਮੇਰੀ ਵੱਲੋਂ ਉਹਨਾਂ ਨੂੰ ਚੌਕਸ ਕਰ ।
\v 8 ਜਦੋਂ ਮੈਂ ਕਿਸੇ ਦੁਸ਼ਟ ਨੂੰ ਆਖਾਂ, ਦੁਸ਼ਟਾ ! ਤੂੰ ਜ਼ਰੂਰ ਮਰੇਂਗਾ, ਉਸ ਵੇਲੇ ਜੇਕਰ ਤੂੰ ਦੁਸ਼ਟ ਨੂੰ ਨਾ ਬੋਲੇਂ ਅਤੇ ਉਹ ਨੂੰ ਉਹ ਦੇ ਰਾਹ ਤੋਂ ਚੌਕਸ ਨਾ ਕਰੇਂ, ਤਾਂ ਉਹ ਦੁਸ਼ਟ ਤਾਂ ਆਪਣੇ ਔਗੁਣ ਵਿੱਚ ਮਰੇਗਾ, ਪਰ ਮੈਂ ਤੇਰੇ ਹੱਥੋਂ ਉਸ ਦੇ ਖ਼ੂਨ ਦੀ ਪੁੱਛ ਕਰਾਂਗਾ ।
\v 9 ਪਰ ਜੇ ਤੂੰ ਉਸ ਦੁਸ਼ਟ ਨੂੰ ਚੌਕਸ ਕਰੇਂ ਕਿ ਉਹ ਆਪਣੀ ਰਾਹ ਤੋਂ ਮੁੜ ਆਵੇ ਅਤੇ ਜੇ ਉਹ ਆਪਣੀ ਰਾਹ ਤੋਂ ਨਾ ਮੁੜੇ, ਤਾਂ ਉਹ ਆਪਣੀ ਬਦੀ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਛੁਡਾ ਲਈ ।
\s ਵਿਅਕਤੀਗਤ ਜ਼ਿੰਮੇਵਾਰੀ
\p
\s5
\v 10 ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਤੁਸੀਂ ਇਹ ਆਖਦੇ ਹੋ ਕਿ ਸਾਡੇ ਅਪਰਾਧ ਅਤੇ ਸਾਡੇ ਪਾਪ ਸਾਡੇ ਉੱਤੇ ਹਨ ਅਤੇ ਅਸੀਂ ਉਹਨਾਂ ਵਿੱਚ ਗਲਦੇ ਜਾਂਦੇ ਹਾਂ, ਇਸ ਲਈ ਅਸੀਂ ਕਿਵੇਂ ਜੀਉਂਦੇ ਰਹਾਂਗੇ ?
\v 11 ਤੂੰ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਦੁਸ਼ਟ ਦੀ ਮੌਤ ਵਿੱਚ ਮੈਨੂੰ ਕੋਈ ਖੁਸ਼ੀ ਨਹੀਂ, ਸਗੋਂ ਇਸ ਵਿੱਚ ਮੈਂ ਖੁਸ਼ ਹੁੰਦਾ ਹਾਂ ਕਿ ਦੁਸ਼ਟ ਆਪਣੀ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ । ਹੇ ਇਸਰਾਏਲ ਦੇ ਘਰਾਣੇ, ਤੁਸੀਂ ਮੁੜੋ । ਤੁਸੀਂ ਆਪਣੇ ਭੈੜੇ ਰਾਹ ਤੋਂ ਮੁੜੋ ! ਤੁਸੀਂ ਕਿਉਂ ਮਰੋਗੇ ?
\s5
\v 12 ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀ ਸੰਤਾਨ ਨੂੰ ਆਖ ਕਿ ਧਰਮੀ ਦਾ ਧਰਮ ਉਸ ਦੇ ਅਪਰਾਧ ਦੇ ਦਿਨ ਉਹ ਨੂੰ ਨਾ ਛੁਡਾਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ, ਜਿਸ ਦਿਨ ਉਹ ਦੁਸ਼ਟਤਾ ਤੋਂ ਮੁੜ ਆਵੇ ਤਾਂ ਉਹ ਦੇ ਵਿੱਚ ਨਹੀਂ ਡਿੱਗੇਗਾ ਅਤੇ ਧਰਮੀ ਜਦੋਂ ਪਾਪ ਕਰੇ, ਤਾਂ ਉਹ ਦੇ ਕਾਰਨ ਜੀਉਂਦਾ ਨਾ ਰਹਿ ਸਕੇਗਾ ।
\v 13 ਜਦੋਂ ਮੈਂ ਧਰਮੀ ਨੂੰ ਆਖਾਂ ਕਿ ਤੂੰ ਜ਼ਰੂਰ ਜੀਉਂਦਾ ਰਹੇਂਗਾ, ਜੇਕਰ ਉਹ ਆਪਣੇ ਧਰਮ ਤੇ ਭਰੋਸਾ ਕਰ ਕੇ ਕੁਕਰਮ ਕਰੇ, ਤਾਂ ਉਹ ਦੇ ਸਾਰੇ ਧਰਮ ਦੇ ਕੰਮ ਚੇਤੇ ਨਾ ਕੀਤੇ ਜਾਣਗੇ ਅਤੇ ਉਹ ਉਹਨਾਂ ਦੋਸ਼ਾਂ ਦੇ ਕਾਰਨ ਜੋ ਉਹ ਨੇ ਕੀਤੇ ਹਨ, ਮਰੇਗਾ ।
\s5
\v 14 ਜਦੋਂ ਮੈਂ ਦੁਸ਼ਟ ਨੂੰ ਆਖਾਂ, ਤੂੰ ਜ਼ਰੂਰ ਮਰੇਂਗਾ, ਜੇਕਰ ਉਹ ਆਪਣੇ ਪਾਪ ਤੋਂ ਮੁੜੇ ਅਤੇ ਉਹੀ ਕਰੇ ਜੋ ਨਿਆਂ ਤੇ ਧਰਮ ਹੈ ।
\v 15 ਜੇਕਰ ਉਹ ਦੁਸ਼ਟ ਗਹਿਣੇ ਰੱਖਿਆ ਮਾਲ ਮੋੜ ਦੇਵੇ ਅਤੇ ਲੁੱਟ ਜੋ ਉਸ ਲੁੱਟੀ ਹੈ, ਵਾਪਸ ਦੇਵੇ ਅਤੇ ਜੀਵਨ ਦੀਆਂ ਬਿਧੀਆਂ ਵਿੱਚ ਤੁਰੇ । ਫਿਰ ਬਦੀ ਨਾ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਹੀਂ ਮਰੇਗਾ ।
\v 16 ਤਦ ਸਾਰੇ ਪਾਪ ਜੋ ਉਹ ਨੇ ਕੀਤੇ ਹਨ, ਉਸ ਦੇ ਵਿਰੁੱਧ ਚੇਤੇ ਨਹੀਂ ਕੀਤੇ ਜਾਣਗੇ । ਉਸ ਨੇ ਉਹੀ ਕੀਤਾ ਜੋ ਨਿਆਂ ਅਤੇ ਧਰਮ ਹੈ, ਉਹ ਜ਼ਰੂਰ ਜੀਉਂਦਾ ਰਹੇਗਾ ।
\s5
\v 17 ਪਰ ਤੇਰੇ ਲੋਕਾਂ ਦੀ ਸੰਤਾਨ ਆਖਦੀ ਹੈ ਕਿ ਪ੍ਰਭੂ ਦਾ ਰਾਹ ਇੱਕੋ ਜਿਹਾ ਨਹੀਂ ਹੈ, ਪਰ ਉਹਨਾਂ ਦਾ ਆਪਣਾ ਹੀ ਰਾਹ ਇੱਕੋ ਜਿਹਾ ਨਹੀਂ ਹੈ ।
\v 18 ਜੇਕਰ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ, ਤਾਂ ਉਹ ਉਸ ਦੇ ਵਿੱਚ ਮਰੇਗਾ ।
\v 19 ਜੇਕਰ ਦੁਸ਼ਟ ਆਪਣੇ ਦੁਸ਼ਟਤਾ ਤੋਂ ਮੁੜੇ ਅਤੇ ਉਹੀ ਕਰੇ ਜੋ ਨਿਆਂ ਅਤੇ ਧਰਮ ਹੈ, ਤਾਂ ਉਸ ਦੇ ਕਾਰਨ ਜੀਉਂਦਾ ਰਹੇਗਾ ।
\v 20 ਫੇਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਦਾ ਰਾਹ ਇੱਕੋ ਜਿਹਾ ਨਹੀਂ ਹੈ ! ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿੱਚੋਂ ਹਰੇਕ ਦੇ ਚਾਲ-ਚੱਲਣ ਅਨੁਸਾਰ ਤੁਹਾਡਾ ਨਿਆਂ ਕਰਾਂਗਾ ।
\s ਯਰੂਸ਼ਲਮ ਦੇ ਪਤਨ ਦੀ ਖ਼ਬਰ
\p
\s5
\v 21 ਸਾਡੀ ਗੁਲਾਮੀ ਦੇ ਬਾਰਵੇਂ ਸਾਲ ਦੇ ਦਸਵੇਂ ਮਹੀਨੇ ਦੀ ਪੰਜ ਤਾਰੀਖ਼ ਨੂੰ ਅਜਿਹਾ ਹੋਇਆ ਕਿ ਇੱਕ ਜਿਹੜਾ ਯਰੂਸ਼ਲਮ ਵਿੱਚੋਂ ਬਚ ਨਿੱਕਲਿਆ ਸੀ, ਮੇਰੇ ਕੋਲ ਆਇਆ ਅਤੇ ਆਖਣ ਲੱਗਾ ਕਿ ਸ਼ਹਿਰ ਮਾਰਿਆ ਗਿਆ ਹੈ !
\v 22 ਸ਼ਾਮ ਦੇ ਵੇਲੇ ਉਸ ਬਚੇ ਹੋਏ ਦੇ ਪਹੁੰਚਣ ਤੋਂ ਪਹਿਲਾਂ ਯਹੋਵਾਹ ਦਾ ਹੱਥ ਮੇਰੇ ਉੱਪਰ ਸੀ ਅਤੇ ਉਸ ਦੇ ਸਵੇਰੇ ਮੇਰੇ ਕੋਲ ਆਉਣ ਤੱਕ, ਉਹ ਨੇ ਮੇਰਾ ਮੂੰਹ ਖੋਲ੍ਹ ਦਿੱਤਾ । ਮੇਰਾ ਮੂੰਹ ਖੁੱਲ੍ਹਾ ਸੀ ਅਤੇ ਫੇਰ ਮੈਂ ਗੂੰਗਾ ਨਾ ਰਿਹਾ ।
\s ਲੋਕਾਂ ਦੇ ਪਾਪ
\p
\s5
\v 23 ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 24 ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੀ ਭੂਮੀ ਦੇ ਉਜਾੜਾਂ ਦੇ ਵਾਸੀ ਇਹ ਆਖਦੇ ਹਨ ਕਿ ਅਬਰਾਹਮ ਇੱਕੋ ਹੀ ਸੀ ਅਤੇ ਉਹ ਇਸ ਦੇਸ ਦਾ ਵਾਰਸ ਹੋਇਆ, ਪਰ ਅਸੀਂ ਤਾਂ ਬਹੁਤ ਸਾਰੇ ਹਾਂ, ਦੇਸ ਸਾਨੂੰ ਵਿਰਸੇ ਵਿੱਚ ਦਿੱਤਾ ਗਿਆ ਹੈ ।
\s5
\v 25 ਇਸ ਲਈ ਉਹਨਾਂ ਨੂੰ ਆਖ ਦੇ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਲਹੂ ਸਮੇਤ ਖਾਂਦੇ, ਆਪਣੀਆਂ ਅੱਖਾਂ ਮੂਰਤੀਆਂ ਵੱਲ ਚੁੱਕਦੇ ਹੋ ਅਤੇ ਲਹੂ ਵਗਾਉਂਦੇ ਹੋ ! ਕੀ ਤੁਸੀਂ ਦੇਸ ਤੇ ਕਬਜਾ ਕਰੋਗੇ ?
\v 26 ਤੁਸੀਂ ਆਪਣੀ ਤਲਵਾਰ ਤੇ ਭਰੋਸਾ ਕਰਦੇ ਹੋ, ਤੁਸੀਂ ਘਿਣਾਉਣੇ ਕੰਮ ਕਰਦੇ ਹੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਦੀ ਵਹੁਟੀ ਨੂੰ ਭ੍ਰਿਸ਼ਟ ਕਰਦਾ ਹੈ ! ਕੀ ਤੁਸੀਂ ਦੇਸ ਤੇ ਕਬਜਾ ਕਰੋਗੇ ?
\s5
\v 27 ਤੂੰ ਉਹਨਾਂ ਨੂੰ ਇਹ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਜਿਹੜੇ ਉਜਾੜਾਂ ਵਿੱਚ ਹਨ ਤਲਵਾਰ ਨਾਲ ਡਿੱਗ ਪੈਣਗੇ ਅਤੇ ਉਹ ਜਿਹੜਾ ਖੁੱਲ੍ਹੇ ਖੇਤ ਵਿੱਚ ਹੈ, ਦਰਿੰਦਿਆਂ ਦੇ ਖਾਣ ਨੂੰ ਦਿੱਤਾ ਜਾਵੇਗਾ ਅਤੇ ਜਿਹੜੇ ਗੜ੍ਹਾਂ ਅਤੇ ਗੁਫਾਂ ਵਿੱਚ ਹਨ, ਬਵਾ ਨਾਲ ਮਰਨਗੇ ।
\v 28 ਮੈਂ ਇਸ ਦੇਸ ਨੂੰ ਉਜਾੜ ਕੇ ਅਚਰਜਤਾ ਦਾ ਕਾਰਨ ਬਣਾਵਾਂਗਾ, ਇਸ ਦੀ ਸ਼ਕਤੀ ਦਾ ਘਮੰਡ ਟੁੱਟ ਜਾਵੇਗਾ ਅਤੇ ਇਸਰਾਏਲ ਦੇ ਪਹਾੜ ਉੱਜੜ ਜਾਣਗੇ, ਇੱਥੋਂ ਤੱਕ ਕਿ ਕੋਈ ਉਹਨਾਂ ਤੋਂ ਨਹੀਂ ਲੰਘੇਗਾ ।
\v 29 ਜਦੋਂ ਮੈਂ ਉਹਨਾਂ ਦੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਹਨਾਂ ਕੀਤੇ ਹਨ, ਦੇਸ ਨੂੰ ਉਜਾੜ ਕੇ ਅਚਰਜਤਾ ਦਾ ਕਾਰਨ ਬਣਾਵਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ !
\s ਨਬੀ ਦੇ ਸੰਦੇਸ਼ ਦਾ ਫਲ
\p
\s5
\v 30 ਪਰ ਤੂੰ ਹੇ ਮਨੁੱਖ ਦੇ ਪੁੱਤਰ, ਤੇਰੇ ਲੋਕਾਂ ਦੀ ਸੰਤਾਨ ਕੰਧਾਂ ਦੇ ਨੇੜੇ ਅਤੇ ਘਰਾਂ ਦੇ ਬੂਹਿਆਂ ਵਿੱਚ ਤੇਰੇ ਬਾਰੇ ਗੱਲਾਂ ਕਰਦੀ ਹੈ । ਇੱਕ ਦੂਜੇ ਨੂੰ ਬੋਲਦੇ ਹਨ, ਹਾਂ, ਹਰ ਇੱਕ ਆਪਣੇ ਭਰਾਵਾਂ ਨੂੰ ਇਹ ਆਖਦਾ ਹੈ, ਚੱਲੋ, ਉਹ ਵਾਕ ਸੁਣੀਏ ਜੋ ਯਹੋਵਾਹ ਵੱਲੋਂ ਆਉਂਦਾ ਹੈ ।
\v 31 ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ ।
\s5
\v 32 ਵੇਖ, ਤੂੰ ਉਹਨਾਂ ਦੇ ਲਈ ਇੱਕ ਪਿਆਰੇ ਰਾਗ ਵਰਗਾ ਹੈਂ, ਜਿਹੜਾ ਰਸੀਲੀ ਅਵਾਜ਼ ਵਾਲਾ ਅਤੇ ਸਾਜ਼ ਬਜਾਉਣ ਵਿੱਚ ਚੰਗਾ ਹੋਵੇ, ਕਿਉਂ ਜੋ ਉਹ ਤੇਰੀਆਂ ਗੱਲਾਂ ਸੁਣਦੇ ਹਨ ਪਰ ਉਹਨਾਂ ਉੱਤੇ ਚੱਲਦੇ ਨਹੀਂ ਹਨ ।
\v 33 ਜਦੋਂ ਇਹ ਗੱਲਾਂ ਹੋਣਗੀਆਂ, ਵੇਖ ! ਇਹ ਵਾਪਰਨ ਵਾਲੀਆਂ ਹਨ, ਤਦ ਉਹ ਜਾਣਨਗੇ ਕਿ ਉਹਨਾਂ ਦੇ ਵਿੱਚ ਇੱਕ ਨਬੀ ਸੀ !
\s5
\c 34
\s ਇਸਰਾਏਲ ਦੇ ਚਰਵਾਹੇ
\p
\v 1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 2 ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ, ਇਸਰਾਏਲੀ ਆਜੜੀਆਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਉਹਨਾਂ ਨੂੰ ਆਖ, ਪ੍ਰਭੂ ਯਹੋਵਾਹ ਆਜੜੀਆਂ ਨੂੰ ਇਹ ਆਖਦਾ ਹੈ, ਇਸਰਾਏਲੀ ਆਜੜੀਆਂ ਤੇ ਅਫ਼ਸੋਸ ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਚਾਰਨ ?
\v 3 ਤੁਸੀਂ ਚਰਬੀ ਖਾਂਦੇ, ਉੱਨ ਪਹਿਨਦੇ ਹੋ ਅਤੇ ਮੋਟੀਆਂ ਨੂੰ ਕੱਟਦੇ ਹੋ, ਪਰ ਇੱਜੜ ਨਹੀਂ ਚਾਰਦੇ ਹੋ ।
\s5
\v 4 ਤੁਸੀਂ ਲਿੱਸੀਆਂ ਨੂੰ ਤਕੜਾ ਨਹੀਂ ਕੀਤਾ, ਬੀਮਾਰਾਂ ਨੂੰ ਨਰੋਆ ਨਹੀਂ ਕੀਤਾ, ਟੁੱਟੇ ਹੋਏ ਨੂੰ ਨਹੀਂ ਬੰਨ੍ਹਿਆ ਅਤੇ ਜਿਹੜੀਆਂ ਕੱਢ ਦਿੱਤੀਆਂ ਗਈਆਂ, ਉਹਨਾਂ ਨੂੰ ਮੋੜ ਕੇ ਨਹੀਂ ਲਿਆਂਦਾ ਅਤੇ ਗਵਾਚੀਆਂ ਹੋਈਆਂ ਨੂੰ ਨਹੀਂ ਲੱਭਿਆ, ਸਗੋਂ ਜ਼ੋਰ ਅਤੇ ਧੱਕੇ ਨਾਲ ਉਹਨਾਂ ਤੇ ਰਾਜ ਕੀਤਾ ।
\v 5 ਉਹ ਖਿੱਲਰ ਗਏ, ਕਿਉਂ ਜੋ ਕੋਈ ਆਜੜੀ ਨਹੀਂ ਸੀ ਅਤੇ ਉਹ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ ਅਤੇ ਖਿੱਲਰ ਗਈਆਂ ।
\v 6 ਮੇਰੀਆਂ ਭੇਡਾਂ ਸਾਰੇ ਪਹਾੜਾਂ ਉੱਤੇ ਅਤੇ ਹਰੇਕ ਉੱਚੇ ਟਿੱਬੇ ਤੇ ਭਟਕਦੀਆਂ ਸਨ । ਹਾਂ, ਮੇਰੀਆਂ ਭੇਡਾਂ ਸਾਰੀ ਧਰਤੀ ਤੇ ਖਿੱਲਰ ਗਈਆਂ ਅਤੇ ਕਿਸੇ ਨੇ ਨਾ ਉਹਨਾਂ ਨੂੰ ਲੱਭਿਆ, ਨਾ ਉਹਨਾਂ ਦੀ ਭਾਲ ਕੀਤੀ ।
\s5
\v 7 ਇਸ ਲਈ ਹੇ ਆਜੜੀਓ, ਯਹੋਵਾਹ ਦਾ ਬਚਨ ਸੁਣੋ !
\v 8 ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੀਆਂ ਭੇਡਾਂ ਸ਼ਿਕਾਰ ਬਣ ਗਈਆਂ, ਹਾਂ, ਮੇਰੀਆਂ ਭੇਡਾਂ ਹਰੇਕ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ, ਕਿਉਂ ਜੋ ਕੋਈ ਆਜੜੀ ਨਾ ਸੀ ਅਤੇ ਮੇਰੇ ਆਜੜੀਆਂ ਨੇ ਮੇਰੀਆਂ ਭੇਡਾਂ ਦੀ ਭਾਲ ਨਾ ਕੀਤੀ, ਸਗੋਂ ਆਜੜੀਆਂ ਨੇ ਆਪਣਾ ਢਿੱਡ ਭਰਿਆ ਅਤੇ ਮੇਰੀਆਂ ਭੇਡਾਂ ਨੂੰ ਨਹੀਂ ਚਾਰਿਆ ।
\s5
\v 9 ਇਸ ਲਈ ਹੇ ਆਜੜੀਓ, ਯਹੋਵਾਹ ਦਾ ਬਚਨ ਸੁਣੋ !
\v 10 ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਆਜੜੀਆਂ ਦਾ ਵਿਰੋਧੀ ਹਾਂ, ਮੈਂ ਆਪਣਾ ਇੱਜੜ ਉਹਨਾਂ ਦੇ ਹੱਥੋਂ ਮੰਗਾਂਗਾ । ਉਹਨਾਂ ਨੂੰ ਇੱਜੜ ਚੁਰਾਉਣ ਤੋਂ ਹਟਾ ਦਿਆਂਗਾ ਅਤੇ ਆਜੜੀ ਅੱਗੇ ਲਈ ਆਪਣਾ ਢਿੱਡ ਨਾ ਭਰ ਸਕਣਗੇ, ਕਿਉਂ ਜੋ ਮੈਂ ਆਪਣਾ ਇੱਜੜ ਉਹਨਾਂ ਦੇ ਮੂੰਹੋਂ ਛੁਡਾ ਲਵਾਂਗਾ, ਤਾਂ ਜੋ ਉਹ ਉਹਨਾਂ ਦਾ ਖਾਣਾ ਨਾ ਹੋਣ ।
\s ਚੰਗਾ ਚਰਵਾਹਾ
\p
\s5
\v 11 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਆਪ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਉਹਨਾਂ ਨੂੰ ਲੱਭ ਲਵਾਂਗਾ ।
\v 12 ਜਿਵੇਂ ਆਜੜੀ ਆਪਣੇ ਇੱਜੜ ਨੂੰ ਲੱਭਦਾ ਹੈ, ਜਿਸ ਦਿਨ ਕਿ ਉਹ ਆਪਣੇ ਇੱਜੜ ਦੇ ਵਿੱਚ ਹੋਵੇ ਅਤੇ ਉਹ ਦੀਆਂ ਭੇਡਾਂ ਖਿੱਲਰ ਗਈਆਂ ਹੋਣ । ਓਵੇਂ ਹੀ ਮੈਂ ਆਪਣੀਆਂ ਭੇਡਾਂ ਨੂੰ ਲੱਭਾਂਗਾ ਅਤੇ ਉਹਨਾਂ ਨੂੰ ਹਰ ਥਾਂ ਤੋਂ ਜਿੱਥੇ ਉਹ ਬੱਦਲ ਅਤੇ ਹਨੇਰੇ ਦੇ ਦਿਨ ਖਿੱਲਰ ਗਈਆਂ ਸਨ, ਛੁਡਾ ਲਿਆਵਾਂਗਾ ।
\v 13 ਮੈਂ ਉਹਨਾਂ ਨੂੰ ਲੋਕਾਂ ਵਿੱਚੋਂ ਮੋੜ ਲਿਆਵਾਂਗਾ ਅਤੇ ਸਾਰੇ ਦੇਸ ਵਿੱਚੋਂ ਇਕੱਠਾ ਕਰਾਂਗਾ । ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ ਅਤੇ ਇਸਰਾਏਲ ਦੇ ਪਹਾੜਾਂ ਤੇ ਨਹਿਰਾਂ ਦੇ ਉੱਤੇ ਅਤੇ ਦੇਸ ਦੇ ਸਾਰੇ ਵੱਸਦੇ ਸਥਾਨਾਂ ਵਿੱਚ ਚਾਰਾਂਗਾ ।
\s5
\v 14 ਮੈਂ ਉਹਨਾਂ ਨੂੰ ਚੰਗੀ ਜੂਹ ਵਿੱਚ ਚਰਾਵਾਂਗਾ ਅਤੇ ਉਹਨਾਂ ਦੇ ਵਾੜੇ ਇਸਰਾਏਲ ਦੇ ਉੱਚੇ ਪਹਾੜਾਂ ਉੱਤੇ ਹੋਣਗੇ, ਉੱਥੇ ਉਹ ਚੰਗੇ ਵਾੜਿਆਂ ਵਿੱਚ ਲੇਟਣਗੀਆਂ ਅਤੇ ਹਰੀ ਜੂਹ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਚਰਨਗੀਆਂ ।
\v 15 ਮੈਂ ਹੀ ਆਪਣੇ ਇੱਜੜ ਨੂੰ ਚਾਰਾਂਗਾ ਅਤੇ ਮੈਂ ਹੀ ਉਹਨਾਂ ਨੂੰ ਲੇਟਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
\v 16 ਮੈਂ ਗਵਾਚੀਆਂ ਹੋਈਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਕੱਢੀਆਂ ਹੋਈਆਂ ਨੂੰ ਮੋੜ ਲਿਆਵਾਂਗਾ । ਟੁੱਟੀਆਂ ਨੂੰ ਬੰਨ੍ਹਾਂਗਾ ਅਤੇ ਲਿੱਸੀਆਂ ਨੂੰ ਤਕੜਾ ਕਰਾਂਗਾ, ਪਰ ਮੋਟੀਆਂ ਅਤੇ ਜ਼ੋਰਾਵਰਾਂ ਨੂੰ ਮਾਰਾਂਗਾ, ਮੈਂ ਉਹਨਾਂ ਨੂੰ ਨਿਆਂ ਨਾਲ ਚਾਰਾਂਗਾ ।
\s5
\v 17 ਹੇ ਮੇਰੀਓ ਭੇਡੋ, ਤੁਹਾਡੇ ਵਿਖੇ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਭੇਡ ਅਤੇ ਭੇਡ ਵਿੱਚ, ਦੁੰਬਿਆਂ ਅਤੇ ਬੱਕਰਿਆਂ ਵਿੱਚ ਨਿਆਂ ਕਰਾਂਗਾ ।
\v 18 ਕੀ ਇਹ ਗੱਲ ਤੁਹਾਨੂੰ ਨਿੱਕੀ ਜਿਹੀ ਜਾਪੀ ਕਿ ਤੁਸੀਂ ਚੰਗੀ ਚਰਾਂਦ ਚਰ ਲਓ ਅਤੇ ਬਾਕੀ ਚਰਾਂਦ ਪੈਰਾਂ ਹੇਠਾਂ ਮਿੱਧ ਦਿਓ ? ਅਤੇ ਸਾਫ਼ ਪਾਣੀ ਪੀਵੋ ਅਤੇ ਬਾਕੀ ਦੇ ਪਾਣੀ ਨੂੰ ਪੈਰਾਂ ਨਾਲ ਘਚੋਲ ਦਿਓ ?
\v 19 ਮੇਰੀਆਂ ਭੇਡਾਂ ਨੂੰ ਤੁਹਾਡੇ ਪੈਰਾਂ ਹੇਠਾਂ ਮਿੱਧੇ ਹੋਏ ਨੂੰ ਚਰਨਾਂ ਅਤੇ ਤੁਹਾਡੇ ਪੈਰਾਂ ਨਾਲ ਘਚੋਲੇ ਹੋਏ ਪਾਣੀ ਨੂੰ ਪੀਣਾ ਪੈਂਦਾ ਹੈ !
\s5
\v 20 ਇਸ ਲਈ ਪ੍ਰਭੂ ਯਹੋਵਾਹ ਉਹਨਾਂ ਨੂੰ ਇਹ ਆਖਦਾ ਹੈ, ਵੇਖੋ, ਮੈਂ, ਹਾਂ, ਮੈਂ ਹੀ ਮੋਟੀਆਂ ਅਤੇ ਲਿੱਸੀਆਂ ਭੇਡਾਂ ਵਿਚਕਾਰ ਨਿਆਂ ਕਰਾਂਗਾ ।
\v 21 ਕਿਉਂ ਜੋ ਤੁਸੀਂ ਉਹਨਾਂ ਨੂੰ ਪਾਸੇ ਉੱਤੇ ਮੋਢੇ ਮਾਰ ਕੇ ਧੱਕਿਆ ਹੈ ਅਤੇ ਸਾਰੀਆਂ ਲਿੱਸੀਆਂ ਨੂੰ ਆਪਣੇ ਸਿੰਗਾਂ ਨਾਲ ਧੱਕਿਆ ਹੈ, ਇੱਥੋਂ ਤੱਕ ਕਿ ਉਹ ਖਿੱਲਰ ਗਈਆਂ ।
\s5
\v 22 ਇਸ ਲਈ ਮੈਂ ਆਪਣੇ ਇੱਜੜ ਨੂੰ ਬਚਾਵਾਂਗਾ, ਉਹ ਫੇਰ ਕਦੇ ਸ਼ਿਕਾਰ ਨਾ ਬਣਨਗੀਆਂ ਅਤੇ ਮੈਂ ਭੇਡਾਂ ਵਿੱਚ ਨਿਆਂ ਕਰਾਂਗਾ ।
\v 23 ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ ।
\v 24 ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਮੇਰਾ ਦਾਸ ਦਾਊਦ ਉਹਨਾਂ ਦੇ ਵਿਚਕਾਰ ਰਾਜਕੁਮਾਰ ਹੋਵੇਗਾ । ਮੈਂ ਯਹੋਵਾਹ ਨੇ ਆਖਿਆ ਹੈ ।
\s5
\v 25 ਮੈਂ ਉਹਨਾਂ ਨਾਲ ਸ਼ਾਂਤੀ ਦਾ ਨੇਮ ਬੰਨ੍ਹਾਂਗਾ ਅਤੇ ਬੁਰੇ ਦਰਿੰਦਿਆਂ ਨੂੰ ਦੇਸ ਵਿੱਚੋਂ ਮੁਕਾ ਦਿਆਂਗਾ । ਉਹ ਉਜਾੜ ਵਿੱਚ ਸੁੱਖ ਨਾਲ ਵੱਸਣਗੇ ਅਤੇ ਜੰਗਲਾਂ ਵਿੱਚ ਸੌਣਗੇ ।
\v 26 ਮੈਂ ਉਹਨਾਂ ਨੂੰ ਅਤੇ ਉਹਨਾਂ ਸਥਾਨਾਂ ਨੂੰ ਜੋ ਮੇਰੇ ਪਹਾੜ ਦੇ ਆਲੇ-ਦੁਆਲੇ ਹਨ, ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ । ਬਰਕਤ ਦੀ ਵਰਖਾ ਵਰ੍ਹੇਗੀ ।
\v 27 ਖੇਤ ਦੇ ਰੁੱਖ ਆਪਣਾ ਮੇਵਾ ਦੇਣਗੇ ਅਤੇ ਧਰਤੀ ਆਪਣੀ ਪੈਦਾਵਾਰ ਦੇਵੇਗੀ । ਉਹ ਸੁੱਖ ਨਾਲ ਆਪਣੀ ਭੂਮੀ ਵਿੱਚ ਵੱਸਣਗੇ ਅਤੇ ਜਦੋਂ ਮੈਂ ਉਹਨਾਂ ਦੀ ਪੰਜਾਲੀ ਦੀ ਰੱਸੀ ਖੋਲ੍ਹਾਂਗਾ । ਉਹਨਾਂ ਦੇ ਹੱਥੋਂ ਜਿਹੜੇ ਉਹਨਾਂ ਨੂੰ ਗੁਲਾਮ ਬਣਾਉਂਦੇ ਸਨ, ਛੁਡਾਵਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ !
\s5
\v 28 ਉਹ ਅੱਗੇ ਲਈ ਕੌਮਾਂ ਦਾ ਸ਼ਿਕਾਰ ਨਾ ਬਣਨਗੇ ਅਤੇ ਧਰਤੀ ਦੇ ਦਰਿੰਦੇ ਉਹਨਾਂ ਨੂੰ ਹੜੱਪ ਨਾ ਸਕਣਗੇ, ਸਗੋਂ ਉਹ ਸੁੱਖ ਨਾਲ ਵੱਸਣਗੇ ਅਤੇ ਉਹਨਾਂ ਨੂੰ ਕੋਈ ਨਾ ਡਰਾਵੇਗਾ ।
\v 29 ਮੈਂ ਉਹਨਾਂ ਦੇ ਲਈ ਇੱਕ ਚਾਰਗਾਹ ਉਗਾਵਾਂਗਾ ਅਤੇ ਉਹ ਫੇਰ ਕਦੇ ਆਪਣੇ ਦੇਸ ਵਿੱਚ ਭੁੱਖ ਨਾਲ ਨਹੀਂ ਮਰਨਗੇ ਅਤੇ ਅੱਗੇ ਨੂੰ ਕੌਮਾਂ ਦੀ ਸ਼ਰਮਿੰਦਗੀ ਨਾ ਸਹਿਣਗੇ ।
\s5
\v 30 ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਦੇ ਨਾਲ ਹਾਂ ਅਤੇ ਉਹ ਅਰਥਾਤ ਇਸਰਾਏਲ ਦਾ ਘਰਾਣਾ ਮੇਰੀ ਪਰਜਾ ਹਨ, ਪ੍ਰਭੂ ਯਹੋਵਾਹ ਦਾ ਵਾਕ ਹੈ ।
\v 31 ਤੁਸੀਂ, ਹੇ ਮੇਰੀ ਭੇਡੋ, ਮੇਰੀ ਜੂਹ ਦੀਓ ਭੇਡੋ, ਤੁਸੀਂ ਮਨੁੱਖ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\c 35
\s ਅਦੋਮ ਨੂੰ ਪਰਮੇਸ਼ੁਰ ਦੀ ਸਜ਼ਾ
\p
\v 1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
\v 2 ਹੇ ਮਨੁੱਖ ਦੇ ਪੁੱਤਰ, ਸ਼ਈਰ ਪਹਾੜ ਵੱਲ ਆਪਣਾ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ ।
\v 3 ਤੂੰ ਉਹ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਵੇਖ, ਹੇ ਸ਼ਈਰ ਪਹਾੜ ! ਮੈਂ ਤੇਰਾ ਵਿਰੋਧੀ ਹਾਂ, ਮੈਂ ਆਪਣਾ ਹੱਥ ਤੇਰੇ ਵਿਰੁੱਧ ਪਸਾਰਾਂਗਾ ਅਤੇ ਮੈਂ ਤੈਨੂੰ ਵਿਰਾਨਾ ਅਤੇ ਡਰ ਦਾ ਕਾਰਨ ਬਣਾਵਾਂਗਾ ।
\s5
\v 4 ਮੈਂ ਤੇਰੇ ਨਗਰਾਂ ਨੂੰ ਉਜਾੜਾਂਗਾ, ਤੂੰ ਉੱਜੜ ਜਾਵੇਂਗਾ ਅਤੇ ਤੂੰ ਜਾਣੇਂਗਾ ਕਿ ਯਹੋਵਾਹ ਮੈਂ ਹਾਂ !
\v 5 ਕਿਉਂ ਜੋ ਤੂੰ ਸਦਾ ਤੋਂ ਵੈਰ ਰੱਖਦਾ ਹੈਂ ਅਤੇ ਤੂੰ ਇਸਰਾਏਲੀਆਂ ਨੂੰ ਉਹਨਾਂ ਦੀ ਬਿਪਤਾ ਦੇ ਦਿਨ, ਉਹਨਾਂ ਦੀ ਬਦੀ ਦੇ ਅੰਤ ਸਮੇਂ ਵਿੱਚ ਤਲਵਾਰ ਦੀ ਧਾਰ ਦੇ ਹਵਾਲੇ ਕੀਤਾ ਹੈ ।
\v 6 ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੈਨੂੰ ਲਹੂ ਦੇ ਲਈ ਤਿਆਰ ਕਰਾਂਗਾ ਅਤੇ ਲਹੂ ਤੇਰਾ ਪਿੱਛਾ ਕਰੇਗਾ, ਕਿਉਂ ਜੋ ਤੂੰ ਲਹੂ ਤੋਂ ਘ੍ਰਿਣਾ ਨਾ ਕੀਤੀ, ਇਸ ਲਈ ਲਹੂ ਤੇਰਾ ਪਿੱਛਾ ਕਰੇਗਾ ।
\s5
\v 7 ਇਸ ਤਰ੍ਹਾਂ ਮੈਂ ਸ਼ਈਰ ਪਹਾੜ ਨੂੰ ਉਜਾੜਾਂਗਾ ਅਤੇ ਬਰਬਾਦ ਕਰਾਂਗਾ । ਉਹ ਦੇ ਵਿੱਚੋਂ ਦੀ ਲੰਘਣ ਵਾਲੇ ਨੂੰ ਅਤੇ ਮੁੜ ਕੇ ਆਉਣ ਵਾਲੇ ਨੂੰ ਮੈਂ ਕੱਟ ਸੁੱਟਾਂਗਾ ।
\v 8 ਉਹ ਦੇ ਪਹਾੜਾਂ ਨੂੰ ਉਹ ਦੇ ਵੱਢਿਆ ਹੋਇਆਂ ਨਾਲ ਭਰ ਦਿਆਂਗਾ, ਤਲਵਾਰ ਦੇ ਵੱਢੇ ਹੋਏ ਤੇਰਿਆਂ ਟਿੱਲਿਆਂ, ਤੇਰੀਆਂ ਵਾਦੀਆਂ ਅਤੇ ਤੇਰੀਆਂ ਸਾਰੀਆਂ ਨਦੀਆਂ ਵਿੱਚ ਡਿੱਗਣਗੇ ।
\v 9 ਮੈਂ ਤੈਨੂੰ ਸਦਾ ਲਈ ਉਜਾੜ ਰੱਖਾਂਗਾ, ਤੇਰੇ ਸ਼ਹਿਰ ਫੇਰ ਨਾ ਵੱਸਣਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ !
\s5
\v 10 ਤੂੰ ਆਖਿਆ ਕਿ ਇਹ ਦੋਵੇਂ ਕੌਮਾਂ ਅਤੇ ਇਹ ਦੋਵੇਂ ਦੇਸ ਮੇਰੇ ਹੋਣਗੇ ਅਤੇ ਅਸੀਂ ਉਹਨਾਂ ਤੇ ਕਬਜਾ ਕਰਾਂਗੇ, ਭਾਵੇਂ ਯਹੋਵਾਹ ਉੱਥੇ ਸੀ ।
\v 11 ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੇਰੇ ਕਹਿਰ ਅਤੇ ਤੇਰੀ ਅਣਖ ਦੇ ਅਨੁਸਾਰ ਜੋ ਤੂੰ ਆਪਣੀ ਘਿਰਣਾ ਕਰਕੇ ਉਹਨਾਂ ਦੇ ਵਿਰੁੱਧ ਕੀਤੀ, ਤੇਰੇ ਨਾਲ ਵਰਤਾਰਾ ਕਰਾਂਗਾ ਅਤੇ ਜਦੋਂ ਮੈਂ ਤੇਰੇ ਬਾਰੇ ਨਿਆਂ ਕਰਾਂਗਾ, ਤਾਂ ਉਹਨਾਂ ਦੇ ਵਿਚਕਾਰ ਮੈਂ ਜਾਣਿਆ ਜਾਂਵਾਂਗਾ ।
\s5
\v 12 ਤੂੰ ਜਾਣੇਂਗਾ ਕਿ ਮੈਂ ਯਹੋਵਾਹ ਨੇ ਤੇਰੀ ਸਾਰੀ ਨਿੰਦਿਆ ਦੀਆਂ ਗੱਲਾਂ, ਜੋ ਤੂੰ ਇਸਰਾਏਲ ਦੇ ਪਹਾੜਾਂ ਦੇ ਵਿਰੁੱਧ ਆਖੀਆਂ ਕਿ ਉਹ ਉੱਜੜ ਗਏ ਅਤੇ ਸਾਡੇ ਹੜੱਪ ਕਰਨ ਲਈ ਸਾਨੂੰ ਦਿੱਤੇ ਗਏ, ਸੁਣੀਆਂ ਹਨ ।
\v 13 ਇਸ ਤਰ੍ਹਾਂ ਤੁਸੀਂ ਮੇਰੇ ਵਿਰੁੱਧ ਆਪਣੇ ਮੂੰਹ ਤੋਂ ਆਪਣੀ ਵਡਿਆਈ ਕੀਤੀ ਅਤੇ ਤੁਸੀਂ ਮੇਰੇ ਵਿਰੁੱਧ ਬਹੁਤ ਗੱਲਾਂ ਕੀਤੀਆਂ ਹਨ, ਜੋ ਮੈਂ ਸੁਣ ਚੁੱਕਿਆ ਹਾਂ ।
\s5
\v 14 ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਦੋਂ ਸਾਰਾ ਦੇਸ ਅਨੰਦ ਕਰੇਗਾ, ਮੈਂ ਤੈਨੂੰ ਉਜਾੜਾਂਗਾ ।
\v 15 ਜਿਵੇਂ ਤੂੰ ਇਸਰਾਏਲ ਦੇ ਘਰਾਣੇ ਦੀ ਵਿਰਾਸਤ ਦੇ ਉਜਾੜ ਹੋਣ ਕਰਨ ਅਨੰਦ ਕੀਤਾ, ਉਸੇ ਤਰ੍ਹਾਂ ਹੀ ਮੈਂ ਤੇਰੇ ਨਾਲ ਕਰਾਂਗਾ । ਹੇ ਸ਼ਈਰ ਪਹਾੜ, ਤੂੰ ਅਤੇ ਸਾਰਾ ਅਦੋਮ ਪੂਰੀ ਤਰ੍ਹਾਂ ਨਾਲ ਵੀਰਾਨ ਹੋਵੋਗੇ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ !
\s5
\c 36
\s ਇਸਰਾਏਲ ਉੱਤੇ ਪਰਮੇਸ਼ੁਰ ਦੀ ਅਸੀਸ
\p
\v 1 ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਪਹਾੜਾਂ ਲਈ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਇਸਰਾਏਲ ਦੇ ਪਹਾੜੋ, ਯਹੋਵਾਹ ਦਾ ਬਚਨ ਸੁਣੋ !
\v 2 ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੈਰੀ ਨੇ ਤੁਹਾਡੇ ਵਿਰੁੱਧ ਆਖਿਆ ਹੈ, ਆਹਾ ! ਉੱਚੇ ਉੱਚੇ ਪੁਰਾਣੇ ਸਥਾਨ ਸਾਡੇ ਕਬਜ਼ੇ ਲਈ ਹੋ ਗਏ ਹਨ ।
\v 3 ਇਸ ਲਈ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਕਰਕੇ, ਹਾਂ, ਇਸੇ ਕਾਰਨ, ਕਿ ਉਹਨਾਂ ਨੇ ਤੁਹਾਨੂੰ ਉਜਾੜਿਆ, ਹਰੇਕ ਪਾਸਿਓਂ ਤੁਹਾਨੂੰ ਹੜੱਪ ਲਿਆ ਅਤੇ ਚਰਚਾ ਕਰਨ ਵਾਲਿਆਂ ਦੇ ਬੁੱਲ੍ਹਾਂ ਵਿੱਚ ਤੁਸੀਂ ਆ ਗਏ ਹੋ ਅਤੇ ਤੁਸੀਂ ਲੋਕਾਂ ਲਈ ਝੂਠੀ ਖਬਰ ਹੋ ।
\s5
\v 4 ਇਸ ਲਈ ਹੇ ਇਸਰਾਏਲ ਦੇ ਪਹਾੜੋ, ਪ੍ਰਭੂ ਯਹੋਵਾਹ ਦਾ ਬਚਨ ਸੁਣੋ ! ਪ੍ਰਭੂ ਯਹੋਵਾਹ ਪਹਾੜਾਂ ਅਤੇ ਟਿੱਲਿਆਂ, ਨਦੀਆਂ ਅਤੇ ਵਾਦੀਆਂ, ਉੱਜੜੀਆਂ ਵਿਰਾਨੀਆਂ ਅਤੇ ਛੱਡੇ ਹੋਏ ਸ਼ਹਿਰਾਂ ਨੂੰ ਜਿਹੜੇ ਆਲੇ-ਦੁਆਲੇ ਦੀਆਂ ਬਾਕੀ ਕੌਮਾਂ ਦੇ ਲਈ ਲੁੱਟ ਅਤੇ ਮਖੌਲ ਹੋਏ ਹਨ, ਇਹ ਆਖਦਾ ਹੈ ।
\v 5 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜ਼ਰੂਰ ਮੈਂ ਆਪਣੀ ਅਣਖ ਦੀ ਅੱਗ ਵਿੱਚ ਕੌਮਾਂ ਦੇ ਬਚੇ ਹੋਏ ਲੋਕਾਂ ਦੇ ਅਤੇ ਸਾਰੇ ਅਦੋਮ ਦੇ ਵਿਰੁੱਧ ਬੋਲਿਆ ਹਾਂ, ਜਿਹਨਾਂ ਨੇ ਆਪਣੇ ਸਾਰੇ ਦਿਲ ਦੇ ਅਨੰਦ ਨਾਲ ਅਤੇ ਜਾਨ ਦੇ ਵੈਰ ਨਾਲ ਆਪਣੇ ਆਪ ਨੂੰ ਮੇਰੀ ਧਰਤੀ ਦੇ ਕਬਜ਼ੇ ਲਈ ਠਹਿਰਾਇਆ, ਭਈ ਉਹ ਨੂੰ ਲੁੱਟ ਦੇ ਸ਼ਿਕਾਰ ਲਈ ਕੱਢਣ ।
\v 6 ਇਸ ਲਈ ਤੂੰ ਇਸਰਾਏਲ ਦੀ ਭੂਮੀ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਪਹਾੜਾਂ, ਟਿੱਲਿਆਂ, ਨਦੀਆਂ ਅਤੇ ਵਾਦੀਆਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਆਪਣੀ ਅਣਖ ਅਤੇ ਆਪਣੇ ਕ੍ਰੋਧ ਵਿੱਚ ਬਚਨ ਕੀਤਾ, ਇਸ ਲਈ ਕਿ ਤੁਸੀਂ ਕੌਮਾਂ ਦੀ ਨਮੋਸ਼ੀ ਚੁੱਕੀ ਹੈ ।
\s5
\v 7 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਸਹੁੰ ਖਾਧੀ ਹੈ ਕਿ ਜ਼ਰੂਰ ਤੁਹਾਡੇ ਆਲੇ-ਦੁਆਲੇ ਦੀਆਂ ਕੌਮਾਂ ਆਪ ਹੀ ਸ਼ਰਮਿੰਦਗੀ ਉਠਾਉਣਗੀਆਂ ।
\s5
\v 8 ਪਰ ਤੁਸੀਂ ਹੇ ਇਸਰਾਏਲ ਦੇ ਪਹਾੜੋ, ਤੁਸੀਂ ਆਪਣੀਆਂ ਟਹਿਣੀਆਂ ਕੱਢੋਗੇ ਅਤੇ ਮੇਰੀ ਪਰਜਾ ਇਸਰਾਏਲ ਦੇ ਲਈ ਫਲ ਦੇਵੋਗੇ, ਕਿਉਂ ਜੋ ਉਹ ਛੇਤੀ ਆਉਣ ਵਾਲੇ ਹਨ ।
\v 9 ਇਸ ਲਈ ਵੇਖੋ, ਮੈਂ ਤੁਹਾਡੇ ਵੱਲ ਹਾਂ, ਮੈਂ ਆਪਣਾ ਮੂੰਹ ਤੁਹਾਡੇ ਵੱਲ ਕਰਾਂਗਾ ਅਤੇ ਤੁਸੀਂ ਵਾਹੇ ਜਾਓਗੇ ਅਤੇ ਤੁਹਾਡੇ ਉੱਤੇ ਬੀਜਿਆ ਜਾਵੇਗਾ ।
\s5
\v 10 ਮੈਂ ਆਦਮੀਆਂ ਨੂੰ ਹਾਂ, ਇਸਰਾਏਲ ਦੇ ਸਾਰੇ ਘਰਾਣੇ ਨੂੰ ਤੁਹਾਡੇ ਉੱਤੇ ਬਹੁਤ ਵਧਾ ਦਿਆਂਗਾ । ਸ਼ਹਿਰ ਵਸਾਏ ਜਾਣਗੇ ਅਤੇ ਉਜਾੜ ਸਥਾਨ ਫੇਰ ਬਣਾਏ ਜਾਣਗੇ ।
\v 11 ਮੈਂ ਤੁਹਾਡੇ ਉੱਤੇ ਆਦਮੀਆਂ ਅਤੇ ਪਸ਼ੂਆਂ ਨੂੰ ਵਧਾਵਾਂਗਾ । ਉਹ ਬਹੁਤ ਹੋਣਗੇ ਅਤੇ ਫਲਣਗੇ ਅਤੇ ਮੈਂ ਤੁਹਾਨੂੰ ਅਜਿਹਾ ਵਸਾਵਾਂਗਾ ਜਿਹੋ ਜਿਹੇ ਤੁਸੀਂ ਪਹਿਲਾਂ ਸੀ । ਤੁਹਾਡੇ ਉੱਤੇ ਤੁਹਾਡੇ ਸ਼ੁਰੂ ਦੇ ਦਿਨਾਂ ਤੋਂ ਵਧੇਰੇ ਉਪਕਾਰ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ !
\v 12 ਹਾਂ, ਮੈਂ ਅਜਿਹਾ ਕਰਾਂਗਾ ਕਿ ਮਨੁੱਖ ਅਰਥਾਤ ਮੇਰੀ ਇਸਰਾਏਲ ਦੀ ਪਰਜਾ ਤੁਹਾਡੇ ਉੱਤੇ ਤੁਰੇ ਫਿਰੇਗੀ ਅਤੇ ਉਹ ਤੁਹਾਡੇ ਉੱਤੇ ਕਬਜਾ ਕਰਨਗੇ । ਤੁਸੀਂ ਉਹਨਾਂ ਦੀ ਵਿਰਾਸਤ ਹੋਵੋਗੇ ਅਤੇ ਫੇਰ ਉਹਨਾਂ ਨੂੰ ਤੁਸੀਂ ਬੇ-ਔਲਾਦ ਨਾ ਕਰੋਗੇ ।
\s5
\v 13 ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਹ ਤੁਹਾਨੂੰ ਆਖਦੇ ਹਨ ਕਿ ਤੁਸੀਂ ਆਦਮੀਆਂ ਨੂੰ ਹੜੱਪ ਕਰਦੇ ਹੋ ਅਤੇ ਤੁਸੀਂ ਆਪਣੀ ਕੌਮ ਨੂੰ ਬੇ-ਔਲਾਦ ਕੀਤਾ ।
\v 14 ਇਸ ਲਈ ਅੱਗੇ ਨੂੰ ਤੁਸੀਂ ਨਾ ਆਦਮੀਆਂ ਨੂੰ ਹੜੱਪ ਕਰੋਗੇ, ਨਾ ਅੱਗੇ ਨੂੰ ਆਪਣੀ ਕੌਮ ਨੂੰ ਬੇ-ਔਲਾਦ ਕਰੋਗੇ, ਪ੍ਰਭੂ ਯਹੋਵਾਹ ਦਾ ਵਾਕ ਹੈ ।
\v 15 ਮੈਂ ਤੁਹਾਨੂੰ ਕੌਮਾਂ ਦੇ ਮੇਹਣੇ ਸੁਣਨ ਨਾ ਦਿਆਂਗਾ, ਨਾ ਤੁਸੀਂ ਕੌਮਾਂ ਦੀ ਸ਼ਰਮਿੰਦਗੀ ਫੇਰ ਅੱਗੇ ਨੂੰ ਚੁੱਕੋਗੇ ਅਤੇ ਨਾ ਤੁਸੀਂ ਆਪਣੀ ਕੌਮ ਨੂੰ ਠੋਕਰ ਖਿਲਾਓਗੇ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s ਇਸਰਾਏਲ ਦਾ ਨਵਾਂ ਜੀਵਨ
\p
\s5
\v 16 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ ਕਿ
\v 17 ਹੇ ਮਨੁੱਖ ਦੇ ਪੁੱਤਰ, ਜਦੋਂ ਇਸਰਾਏਲ ਦਾ ਘਰਾਣਾ ਆਪਣੀ ਭੂਮੀ ਉੱਤੇ ਵੱਸਦਾ ਸੀ, ਉਹਨਾਂ ਨੇ ਉਹ ਨੂੰ ਆਪਣੇ ਚਾਲ-ਚੱਲਣ ਨਾਲ ਅਤੇ ਆਪਣੇ ਕੰਮਾਂ ਨਾਲ ਭ੍ਰਿਸ਼ਟ ਕੀਤਾ, ਉਹਨਾਂ ਦਾ ਚਾਲ-ਚੱਲਣ ਮੇਰੇ ਅੱਗੇ ਅਲੱਗ ਕੀਤੀ ਹੋਈ ਭ੍ਰਿਸ਼ਟ ਔਰਤ ਵਰਗਾ ਸੀ ।
\v 18 ਇਸ ਲਈ ਮੈਂ ਉਸ ਲਹੂ ਦੇ ਕਾਰਨ ਜੋ ਉਹਨਾਂ ਉਸ ਦੇਸ ਵਿੱਚ ਵਹਾਇਆ ਅਤੇ ਉਹਨਾਂ ਮੂਰਤੀਆਂ ਦੇ ਕਾਰਨ ਜਿਹਨਾਂ ਨਾਲ ਉਹਨਾਂ ਉਸ ਨੂੰ ਭ੍ਰਿਸ਼ਟ ਕੀਤਾ ਸੀ, ਆਪਣਾ ਕਹਿਰ ਉਹਨਾਂ ਤੇ ਵਹਾਇਆ ।
\s5
\v 19 ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਅਤੇ ਉਹ ਦੇਸਾਂ ਵਿੱਚ ਖਿੱਲਰ ਗਏ । ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਅਨੁਸਾਰ, ਮੈਂ ਉਹਨਾਂ ਦਾ ਨਿਆਂ ਕੀਤਾ ।
\v 20 ਜਦੋਂ ਉਹ ਕੌਮਾਂ ਦੇ ਵਿੱਚ ਜਿੱਥੇ ਜਿੱਥੇ ਉਹ ਗਏ ਸਨ ਪਹੁੰਚੇ, ਤਾਂ ਉਹਨਾਂ ਮੇਰੇ ਪਵਿੱਤਰ ਨਾਮ ਨੂੰ ਪਲੀਤ ਕੀਤਾ, ਜਦੋਂ ਉਹ ਉਹਨਾਂ ਦੇ ਬਾਰੇ ਆਖਦੇ ਸਨ ਕਿ ਇਹ ਯਹੋਵਾਹ ਦੀ ਪਰਜਾ ਹੈ ਅਤੇ ਉਹ ਦੇ ਦੇਸ ਵਿੱਚੋਂ ਨਿੱਕਲ ਕੇ ਆਏ ਹਨ ।
\v 21 ਪਰ ਮੈਨੂੰ ਆਪਣੇ ਪਵਿੱਤਰ ਨਾਮ ਦੇ ਕਾਰਨ ਚਿੰਤਾ ਹੋਈ, ਜਿਹ ਨੂੰ ਇਸਰਾਏਲ ਦੇ ਘਰਾਣੇ ਨੇ ਕੌਮਾਂ ਵਿੱਚ ਜਿੱਥੇ ਉਹ ਗਏ ਪਲੀਤ ਕੀਤਾ ।
\s5
\v 22 ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੀ ਲਈ ਨਹੀਂ ਸਗੋਂ ਆਪਣੇ ਪਵਿੱਤਰ ਨਾਮ ਦੇ ਲਈ, ਜਿਸ ਨੂੰ ਤੁਸੀਂ ਉਹਨਾਂ ਕੌਮਾਂ ਦੇ ਵਿੱਚ ਜਿੱਥੇ ਤੁਸੀਂ ਗਏ ਸੀ, ਪਲੀਤ ਕੀਤਾ ਇਹ ਕਰਦਾ ਹਾਂ ।
\v 23 ਮੈਂ ਆਪਣੇ ਵੱਡੇ ਨਾਮ ਨੂੰ ਜਿਹੜਾ ਕੌਮਾਂ ਦੇ ਵਿੱਚ ਪਲੀਤ ਕੀਤਾ ਗਿਆ, ਜਿਹ ਨੂੰ ਤੁਸੀਂ ਉਹਨਾਂ ਦੇ ਵਿੱਚ ਪਲੀਤ ਕੀਤਾ, ਪਵਿੱਤਰ ਕਰਾਂਗਾ ਅਤੇ ਜਦੋਂ ਮੈਂ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੁਹਾਡੇ ਵਿੱਚ ਪਵਿੱਤਰ ਹੋਵਾਂਗਾ, ਤਦ ਉਹ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\v 24 ਕਿਉਂ ਜੋ ਮੈਂ ਤੁਹਾਨੂੰ ਕੌਮਾਂ ਵਿੱਚੋਂ ਲਵਾਂਗਾ, ਸਾਰੇ ਦੇਸਾਂ ਵਿੱਚੋਂ ਤੁਹਾਨੂੰ ਇਕੱਠੇ ਕਰਾਂਗਾ ਅਤੇ ਤੁਹਾਨੂੰ ਤੁਹਾਡੀ ਭੂਮੀ ਵਿੱਚ ਲਿਆਵਾਂਗਾ ।
\v 25 ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੇਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ ।
\s5
\v 26 ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ । ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ ।
\v 27 ਮੈਂ ਆਤਮਾ ਤੁਹਾਡੇ ਵਿੱਚ ਦਿਆਂਗਾ ਅਤੇ ਤੁਹਾਨੂੰ ਆਪਣੀਆਂ ਬਿਧੀਆਂ ਉੱਤੇ ਚਲਾਵਾਂਗਾ । ਤੁਸੀਂ ਮੇਰੇ ਨਿਆਵਾਂ ਦੀ ਪਾਲਣਾ ਕਰੋਗੇ ਅਤੇ ਉਹਨਾਂ ਤੇ ਅਮਲ ਕਰੋਗੇ ।
\v 28 ਤੁਸੀਂ ਉਸ ਦੇਸ ਵਿੱਚ ਜਿਹੜਾ ਮੈਂ ਤੁਹਾਡੇ ਪਿਉ-ਦਾਦਿਆਂ ਨੂੰ ਦਿੱਤਾ ਵੱਸੋਗੇ, ਤੁਸੀਂ ਮੇਰੀ ਪਰਜਾ ਹੋਵੋਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ।
\s5
\v 29 ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਬਚਾਵਾਂਗਾ ਅਤੇ ਮੈਂ ਅੰਨ ਮੰਗਾਵਾਂਗਾ । ਮੈਂ ਉਹ ਨੂੰ ਵਧਾਵਾਂਗਾ ਅਤੇ ਤੁਹਾਡੇ ਉੱਤੇ ਕਾਲ ਨਾ ਪਾਵਾਂਗਾ ।
\v 30 ਮੈਂ ਰੁੱਖਾਂ ਦੇ ਫਲਾਂ ਨੂੰ ਅਤੇ ਖੇਤ ਦੀ ਪੈਦਾਵਾਰ ਨੂੰ ਵਾਧਾ ਬਖ਼ਸ਼ਾਂਗਾ, ਇੱਥੋਂ ਤੱਕ ਕਿ ਤੁਸੀਂ ਅੱਗੇ ਲਈ ਕੌਮਾਂ ਦੇ ਵਿੱਚ ਕਾਲ ਦੇ ਕਾਰਨ ਨਮੋਸ਼ੀ ਨਾ ਉਠਾਵੋਗੇ ।
\v 31 ਤਦ ਤੁਸੀਂ ਆਪਣਿਆ ਬੁਰਿਆਂ ਰਾਹਾਂ ਨੂੰ ਅਤੇ ਆਪਣਿਆਂ ਕੰਮਾਂ ਨੂੰ ਚੇਤੇ ਕਰੋਗੇ, ਭਈ ਉਹ ਚੰਗੇ ਨਹੀਂ ਸਨ ਅਤੇ ਤੁਸੀਂ ਆਪਣੇ ਪਾਪਾਂ ਉੱਤੇ ਅਤੇ ਆਪਣੇ ਘਿਣਾਉਣੇ ਕੰਮਾਂ ਕਾਰਨ, ਆਪਣੀ ਨਜ਼ਰ ਵਿੱਚ ਆਪਣੇ ਆਪ ਤੋਂ ਘਿਣ ਕਰੋਗੇ ।
\s5
\v 32 ਪ੍ਰਭੂ ਯਹੋਵਾਹ ਦਾ ਵਾਕ ਹੈ, ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਲਈ ਨਹੀਂ ਕਰਦਾ ਹਾਂ, ਹੇ ਇਸਰਾਏਲ ਦੇ ਘਰਾਣੇ, ਤੁਸੀਂ ਆਪਣੇ ਰਾਹਾਂ ਦੇ ਕਾਰਨ ਸ਼ਰਮਿੰਦੇ ਹੋਵੋ ਅਤੇ ਲੱਜਿਆਵਾਨ ਹੋਵੋ ।
\v 33 ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਮੈਂ ਤੁਹਾਨੂੰ ਤੁਹਾਡੇ ਸਾਰੇ ਪਾਪਾਂ ਤੋਂ ਸ਼ੁੱਧ ਕਰਾਂਗਾ, ਉਸੇ ਦਿਨ ਮੈਂ ਤੁਹਾਨੂੰ ਤੁਹਾਡੇ ਸ਼ਹਿਰਾਂ ਵਿੱਚ ਵਸਾਵਾਂਗਾ ਅਤੇ ਤੁਹਾਡੇ ਵਿਰਾਨ ਥਾਂ ਬਣਾਏ ਜਾਣਗੇ ।
\v 34 ਉਹ ਵਿਰਾਨ ਧਰਤੀ ਜੋ ਸਾਰੇ ਰਾਹ ਲੰਘਦਿਆਂ ਦੀ ਨਜ਼ਰ ਵਿੱਚ ਵਿਰਾਨ ਪਈ ਸੀ, ਵਾਹੀ ਜਾਵੇਗੀ ।
\s5
\v 35 ਉਹ ਆਖਣਗੇ ਕਿ ਇਹ ਧਰਤੀ ਜਿਹੜੀ ਵਿਰਾਨ ਪਈ ਹੋਈ ਸੀ ਅਦਨ ਦੇ ਬਾਗ ਵਾਂਗੂੰ ਹੋ ਗਈ । ਬਰਬਾਦ, ਉੱਜੜੇ ਅਤੇ ਢਾਹੇ ਹੋਏ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਸਦੇ ਹੋ ਗਏ ।
\v 36 ਤਦ ਕੌਮਾਂ ਜਿਹੜੀਆਂ ਤੁਹਾਡੇ ਆਲੇ-ਦੁਆਲੇ ਬਚੀਆਂ ਹੋਈਆਂ ਹਨ, ਜਾਣਨਗੀਆਂ ਕਿ ਮੈਂ ਯਹੋਵਾਹ ਨੇ ਢਾਹਿਆਂ ਥਾਵਾਂ ਨੂੰ ਬਣਾਇਆ ਹੈ ਅਤੇ ਉੱਜੜਿਆਂ ਵਿਰਾਨਾਂ ਨੂੰ ਫੇਰ ਲਗਾਇਆ ਹੈ । ਮੈਂ ਯਹੋਵਾਹ ਨੇ ਫ਼ਰਮਾਇਆ ਹੈ ਅਤੇ ਮੈਂ ਹੀ ਕਰਾਂਗਾ ।
\s5
\v 37 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸਰਾਏਲ ਦਾ ਘਰਾਣਾ ਮੇਰੇ ਕੋਲੋਂ ਫੇਰ ਇਹ ਪੁੱਛੇਗਾ ਭਈ ਮੈਂ ਉਹਨਾਂ ਲਈ ਇਹ ਕਰਾਂ ਕਿ ਉਹਨਾਂ ਦੇ ਆਦਮੀਆਂ ਨੂੰ ਇੱਜੜ ਵਾਂਗੂੰ ਵਾਧਾ ਦੇਵਾਂ ।
\v 38 ਪਵਿੱਤਰ ਇੱਜੜ ਵਾਂਗੂੰ ਜਿਵੇਂ ਯਰੂਸ਼ਲਮ ਦਾ ਇੱਜੜ ਉਹ ਦੇ ਠਹਿਰਾਇਆਂ ਹੋਇਆਂ ਪਰਬਾਂ ਵਿੱਚ ਸੀ, ਉਸੇ ਤਰ੍ਹਾਂ ਹੀ ਉੱਜੜੇ ਸ਼ਹਿਰ ਆਦਮੀਆਂ ਦੇ ਜੱਥਿਆਂ ਨਾਲ ਭਰੇ ਹੋਣਗੇ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ !
\s5
\c 37
\s ਸੁੱਕੀਆਂ ਹੱਡੀਆਂ ਦੀ ਵਾਦੀ
\p
\v 1 ਯਹੋਵਾਹ ਦਾ ਹੱਥ ਮੇਰੇ ਉੱਤੇ ਸੀ, ਉਹ ਮੈਨੂੰ ਯਹੋਵਾਹ ਦੇ ਆਤਮਾ ਵਿੱਚ ਬਾਹਰ ਲੈ ਗਿਆ ਅਤੇ ਉਸ ਵਾਦੀ ਵਿੱਚ ਜਿਹੜੀ ਹੱਡੀਆਂ ਨਾਲ ਭਰੀ ਹੋਈ ਸੀ, ਮੈਨੂੰ ਉਤਾਰ ਦਿੱਤਾ ।
\v 2 ਮੈਨੂੰ ਉਹਨਾਂ ਦੇ ਆਲੇ-ਦੁਆਲੇ ਚਾਰੇ ਪਾਸੇ ਘੁਮਾਇਆ ਅਤੇ ਵੇਖੋ, ਉਹ ਉਸ ਵਾਦੀ ਦੇ ਮੂੰਹ ਉੱਤੇ ਬਹੁਤ ਸਾਰੀਆਂ ਸਨ ਅਤੇ ਵੇਖੋ, ਉਹ ਬਹੁਤ ਸੁੱਕੀਆਂ ਹੋਈਆਂ ਸਨ ।
\v 3 ਉਹ ਨੇ ਮੇਰੇ ਕੋਲੋਂ ਪੁੱਛਿਆ, ਹੇ ਮਨੁੱਖ ਦੇ ਪੁੱਤਰ, ਕੀ ਇਹ ਹੱਡੀਆਂ ਜੀਉਂਦੀਆਂ ਹੋ ਸਕਦੀਆਂ ਹਨ ? ਮੈਂ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਹੀ ਜਾਣਦਾ ਹੈ ।
\s5
\v 4 ਫੇਰ ਉਸ ਮੈਨੂੰ ਆਖਿਆ, ਤੂੰ ਇਹਨਾਂ ਹੱਡੀਆਂ ਉੱਤੇ ਭਵਿੱਖਬਾਣੀ ਕਰ ਅਤੇ ਇਹਨਾਂ ਨੂੰ ਆਖ, ਹੇ ਸੁੱਕੀ ਹੱਡੀਓ, ਯਹੋਵਾਹ ਦਾ ਬਚਨ ਸੁਣੋ !
\v 5 ਪ੍ਰਭੂ ਯਹੋਵਾਹ ਇਹਨਾਂ ਹੱਡੀਆਂ ਨੂੰ ਇਹ ਆਖਦਾ ਹੈ, ਵੇਖੋ ! ਮੈਂ ਤੁਹਾਡੇ ਅੰਦਰ ਆਤਮਾ ਪਾਵਾਂਗਾ ਅਤੇ ਤੁਸੀਂ ਜੀਉਂਦੀਆਂ ਹੋ ਜਾਵੋਗੀਆਂ ।
\v 6 ਮੈਂ ਤੁਹਾਡੇ ਉੱਤੇ ਨਾੜਾਂ ਦਿਆਂਗਾ, ਤੁਹਾਡੇ ਉੱਤੇ ਮਾਸ ਚੜ੍ਹਾਵਾਂਗਾ ਅਤੇ ਤੁਹਾਨੂੰ ਚੰਮ ਨਾਲ ਢੱਕਾਂਗਾ । ਤੁਹਾਡੇ ਵਿੱਚ ਆਤਮਾ ਪਾਵਾਂਗਾ, ਤੁਸੀਂ ਜੀ ਪਵੋਗੀਆਂ ਅਤੇ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ !
\s5
\v 7 ਇਸ ਲਈ ਮੈਂ ਹੁਕਮ ਅਨੁਸਾਰ ਭਵਿੱਖਬਾਣੀ ਕੀਤੀ ਅਤੇ ਜਿਸ ਵੇਲੇ ਮੈਂ ਭਵਿੱਖਬਾਣੀ ਕਰ ਰਿਹਾ ਸੀ, ਤਾਂ ਇੱਕ ਸ਼ੋਰ ਆਇਆ ਅਤੇ ਵੇਖੋ, ਇਹ ਭੂਚਾਲ ਸੀ ਅਤੇ ਹੱਡੀਆਂ ਇੱਕ ਦੂਜੀ ਨਾਲ ਜੁੜ ਗਈਆਂ, ਹਰੇਕ ਹੱਡੀ ਆਪਣੀ ਹੱਡੀ ਨਾਲ ।
\v 8 ਮੈਂ ਵੇਖਿਆ ਤਾਂ ਕੀ ਵੇਖਦਾ ਹਾਂ, ਕਿ ਉਹਨਾਂ ਉੱਤੇ ਨਾੜਾਂ ਤੇ ਮਾਸ ਚੜ੍ਹ ਆਇਆ ਅਤੇ ਚੰਮ ਨੇ ਉਹਨਾਂ ਨੂੰ ਢੱਕ ਲਿਆ, ਪਰ ਉਹਨਾਂ ਵਿੱਚ ਆਤਮਾ ਨਹੀਂ ਸੀ ।
\s5
\v 9 ਤਦ ਉਹ ਨੇ ਮੈਨੂੰ ਆਖਿਆ ਕਿ ਆਤਮਾ ਲਈ ਭਵਿੱਖਬਾਣੀ ਕਰ, ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ! ਤੂੰ ਆਤਮਾ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਆਤਮਾ, ਤੁਸੀਂ ਚਾਰੇ ਪਾਸੇ ਦੀਆਂ ਹਵਾਵਾਂ ਤੋਂ ਆਓ ਅਤੇ ਵੱਢਿਆਂ ਹੋਇਆਂ ਵਿੱਚ ਆਤਮਾ ਪਾਓ, ਤਾਂ ਕਿ ਉਹ ਜੀਉਂਦੀਆਂ ਹੋ ਜਾਣ ।
\v 10 ਇਸ ਲਈ ਮੈਂ ਉਹ ਦੇ ਹੁਕਮ ਦੇ ਅਨੁਸਾਰ ਭਵਿੱਖਬਾਣੀ ਅਤੇ ਉਹਨਾਂ ਵਿੱਚ ਆਤਮਾ ਪੈ ਗਿਆ । ਉਹ ਜੀਉਂਦੀਆਂ ਹੋ ਕੇ ਆਪਣੇ ਪੈਰਾਂ ਉੱਤੇ ਖੜੀਆਂ ਹੋ ਗਈਆਂ, ਇੱਕ ਬਹੁਤ ਹੀ ਵੱਡੀ ਫੌਜ ਸੀ ।
\s5
\v 11 ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦਾ ਸਾਰਾ ਘਰਾਣਾ ਹੈ । ਵੇਖ, ਇਹ ਆਖਦੇ ਹਨ, ਸਾਡੀਆਂ ਹੱਡੀਆਂ ਸੁੱਕ ਗਈਆਂ ਅਤੇ ਸਾਡੀ ਆਸ ਮੁੱਕ ਗਈ, ਅਸੀਂ ਤਾਂ ਪੂਰੀ ਤਰ੍ਹਾਂ ਨਾਲ ਕੱਟੇ ਗਏ ਹਾਂ !
\v 12 ਇਸ ਲਈ ਤੂੰ ਭਵਿੱਖਬਾਣੀ ਕਰ ਅਤੇ ਇਹਨਾਂ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮੇਰੇ ਲੋਕੋ, ਵੇਖੋ ! ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਉਹਨਾਂ ਵਿੱਚੋਂ ਬਾਹਰ ਕੱਢਾਂਗਾ ਅਤੇ ਇਸਰਾਏਲ ਦੀ ਭੂਮੀ ਵਿੱਚ ਲਿਆਵਾਂਗਾ ।
\s5
\v 13 ਹੇ ਮੇਰੇ ਲੋਕੋ, ਜਦੋਂ ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ !
\v 14 ਮੈਂ ਆਪਣਾ ਆਤਮਾ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਸੀਂ ਜੀਉਂਦੇ ਹੋ ਜਾਵੋਗੇ । ਮੈਂ ਤੁਹਾਨੂੰ ਤੁਹਾਡੀ ਭੂਮੀ ਉੱਤੇ ਵਸਾਵਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਆਖਿਆ ਹੈ ਅਤੇ ਮੈਂ ਹੀ ਪੂਰਾ ਕੀਤਾ, ਯਹੋਵਾਹ ਦਾ ਵਾਕ ਹੈ ।
\s ਯਹੂਦਾਹ ਅਤੇ ਇਸਰਾਏਲ ਇੱਕ ਹੀ ਰਾਜ
\p
\s5
\v 15 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ
\v 16 ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਲੱਕੜੀ ਲੈ ਅਤੇ ਉਹ ਦੇ ਉੱਤੇ ਲਿਖ, "ਯਹੂਦਾਹ ਅਤੇ ਉਹ ਦੇ ਸਾਥੀ ਇਸਰਾਏਲੀਆਂ ਲਈ ।" ਫੇਰ ਇੱਕ ਹੋਰ ਲੱਕੜੀ ਲੈ ਅਤੇ ਉਸ ਉੱਤੇ ਲਿਖ, "ਯੂਸੁਫ਼ ਲਈ, ਅਫਰਈਮ ਦੀ ਲੱਕੜੀ, ਅਤੇ ਉਹ ਦੇ ਸਾਥੀ ਸਾਰੇ ਇਸਰਾਏਲ ਦੇ ਘਰਾਣੇ ਲਈ ।"
\v 17 ਉਹਨਾਂ ਨੂੰ ਇੱਕ ਦੂਜੀ ਨਾਲ ਜੋੜ ਦੇ, ਤਾਂ ਕਿ ਤੇਰੇ ਲਈ ਇੱਕੋ ਲੱਕੜੀ ਬਣ ਜਾਵੇ ਅਤੇ ਉਹ ਤੇਰੇ ਹੱਥ ਵਿੱਚ ਇੱਕ ਹੋਣਗੀਆਂ ।
\s5
\v 18 ਜਦ ਤੇਰੇ ਲੋਕਾਂ ਦੀ ਸੰਤਾਨ ਤੈਨੂੰ ਆਖੇ ਕਿ ਇਹਨਾਂ ਤੋਂ ਤੇਰਾ ਕੀ ਭਾਵ ਹੈ ? ਕੀ ਤੂੰ ਸਾਨੂੰ ਨਹੀਂ ਦੱਸੇਂਗਾ ?
\v 19 ਤਦ ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਯੂਸੁਫ਼ ਦੀ ਲੱਕੜੀ ਨੂੰ ਜੋ ਅਫਰਈਮ ਦੇ ਹੱਥ ਵਿੱਚ ਹੈ ਅਤੇ ਇਸਰਾਏਲ ਦੇ ਗੋਤਾਂ ਨੂੰ ਉਹ ਦੇ ਸਾਥੀਆਂ ਨੂੰ ਲਵਾਂਗਾ । ਮੈਂ ਯਹੂਦਾਹ ਦੀ ਲੱਕੜੀ ਦੇ ਨਾਲ ਉਹ ਨੂੰ ਰੱਖਾਂਗਾ ਅਤੇ ਉਹਨਾਂ ਨੂੰ ਇੱਕੋ ਹੀ ਲੱਕੜੀ ਬਣਾਵਾਂਗਾ । ਉਹ ਮੇਰੇ ਹੱਥ ਵਿੱਚ ਇੱਕ ਹੋਣਗੀਆਂ ।
\v 20 ਉਹ ਲੱਕੜੀਆਂ ਜਿਹਨਾਂ ਉੱਤੇ ਤੂੰ ਲਿਖਦਾ ਹੈਂ, ਉਹਨਾਂ ਦੀਆਂ ਅੱਖਾਂ ਸਾਹਮਣੇ ਤੇਰੇ ਹੱਥ ਵਿੱਚ ਹੋਣਗੀਆਂ ।
\s5
\v 21 ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਇਸਰਾਏਲੀਆਂ ਨੂੰ ਕੌਮਾਂ ਦੇ ਵਿੱਚੋਂ ਜਿੱਥੇ ਜਿੱਥੇ ਉਹ ਗਏ ਹਨ, ਲਵਾਂਗਾ ਅਤੇ ਹਰ ਪਾਸਿਓਂ ਉਹਨਾਂ ਨੂੰ ਇਕੱਠਾ ਕਰਾਂਗਾ । ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ ।
\v 22 ਮੈਂ ਉਹਨਾਂ ਨੂੰ ਉਸ ਦੇਸ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਇੱਕੋ ਹੀ ਕੌਮ ਬਣਾਵਾਂਗਾ ਅਤੇ ਉਹਨਾਂ ਸਾਰਿਆਂ ਉੱਤੇ ਰਾਜ ਕਰਨ ਲਈ ਇੱਕੋ ਹੀ ਰਾਜਾ ਹੋਵੇਗਾ, ਉਹ ਅੱਗੇ ਲਈ ਨਾ ਦੋ ਕੌਮਾਂ ਹੋਣਗੀਆਂ ਅਤੇ ਨਾ ਹੀ ਅੱਗੇ ਨੂੰ ਦੋ ਰਾਜਾਂ ਵਿੱਚ ਵੰਡੇ ਜਾਣਗੇ ।
\v 23 ਨਾ ਹੀ ਅੱਗੇ ਨੂੰ ਉਹ ਆਪਣੀਆਂ ਮੂਰਤੀਆਂ ਨਾਲ, ਨਾ ਹੀ ਆਪਣੀਆਂ ਘਿਣਾਉਣੀਆਂ ਵਸਤੂਆਂ ਨਾਲ ਅਤੇ ਨਾ ਹੀ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਕਰਨਗੇ, ਸਗੋਂ ਮੈਂ ਉਹਨਾਂ ਨੂੰ ਉਹਨਾਂ ਦੇ ਸਾਰਿਆਂ ਵੱਸੇਬਿਆਂ ਵਿੱਚੋਂ ਜਿੱਥੇ ਉਹਨਾਂ ਨੇ ਪਾਪ ਕੀਤਾ ਹੈ, ਬਚਾਵਾਂਗਾ ਅਤੇ ਉਹਨਾਂ ਨੂੰ ਸ਼ੁੱਧ ਕਰਾਂਗਾ, ਇਸ ਲਈ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ।
\s5
\v 24 ਮੇਰਾ ਦਾਸ ਦਾਊਦ ਉਹਨਾਂ ਉੱਤੇ ਰਾਜਾ ਹੋਵੇਗਾ ਅਤੇ ਉਹਨਾਂ ਸਾਰਿਆਂ ਦਾ ਇੱਕੋ ਹੀ ਆਜੜੀ ਹੋਵੇਗਾ । ਉਹ ਮੇਰੇ ਹੁਕਮਾਂ ਵਿੱਚ ਚੱਲਣਗੇ ਅਤੇ ਮੇਰੀਆਂ ਬਿਧੀਆਂ ਨੂੰ ਮੰਨ ਕੇ ਉਹਨਾਂ ਦੀ ਪਾਲਣਾ ਕਰਨਗੇ ।
\v 25 ਉਹ ਉਸ ਦੇਸ ਵਿੱਚ ਜਿਹੜਾ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤਾ ਸੀ, ਜਿਸ ਵਿੱਚ ਤੁਹਾਡੇ ਪਿਉ-ਦਾਦੇ ਵੱਸਦੇ ਸਨ, ਵੱਸਣਗੇ ਅਤੇ ਉਹ, ਉਹਨਾਂ ਦੀ ਸੰਤਾਨ ਅਤੇ ਉਹਨਾਂ ਦੀ ਸੰਤਾਨ ਦੀ ਸੰਤਾਨ ਸਦਾ ਤੱਕ ਉਸ ਵਿੱਚ ਸਦਾ ਲਈ ਵੱਸਣਗੇ । ਮੇਰਾ ਦਾਸ ਦਾਊਦ ਸਦਾ ਲਈ ਉਹਨਾਂ ਦਾ ਰਾਜਕੁਮਾਰ ਹੋਵੇਗਾ ।
\s5
\v 26 ਮੈਂ ਉਹਨਾਂ ਦੇ ਨਾਲ ਸ਼ਾਂਤੀ ਦਾ ਨੇਮ ਅਰਥਾਤ ਸਦਾ ਦਾ ਨੇਮ ਬੰਨ੍ਹਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਤੇ ਉਹਨਾਂ ਨੂੰ ਵਧਾਵਾਂਗਾ । ਉਹਨਾਂ ਦੇ ਵਿਚਕਾਰ ਆਪਣੇ ਪਵਿੱਤਰ ਸਥਾਨ ਨੂੰ ਸਦਾ ਲਈ ਕਾਇਮ ਕਰਾਂਗਾ ।
\v 27 ਮੇਰਾ ਡੇਰਾ ਵੀ ਉਹਨਾਂ ਦੇ ਵਿੱਚ ਹੋਵੇਗਾ, ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
\v 28 ਮੇਰਾ ਪਵਿੱਤਰ ਸਥਾਨ ਸਦਾ ਲਈ ਉਹਨਾਂ ਦੇ ਵਿਚਕਾਰ ਹੋਵੇਗਾ, ਤਾਂ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਜਿਹੜਾ ਇਸਰਾਏਲ ਨੂੰ ਪਵਿੱਤਰ ਕਰਦਾ ਹਾਂ !
\s5
\c 38
\s ਗੋਗ ਦੇ ਵਿਰੁੱਧ
\p
\v 1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ
\v 2 ਹੇ ਮਨੁੱਖ ਦੇ ਪੁੱਤਰ, ਗੋਗ ਜਿਹੜਾ ਮਾਗੋਗ ਦੀ ਧਰਤੀ ਦਾ ਹੈ ਅਤੇ ਰੋਸ਼, ਮਸ਼ਕ ਅਤੇ ਤੂਬਲ ਦਾ ਰਾਜਕੁਮਾਰ ਹੈ, ਉਹ ਦੀ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ ।
\v 3 ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਹੇ ਗੋਗ, ਰੋਸ਼, ਮਸ਼ਕ ਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ !
\s5
\v 4 ਮੈਂ ਤੈਨੂੰ ਉਲਟਾ ਦਿਆਂਗਾ ਅਤੇ ਤੇਰੇ ਜਬਾੜਿਆਂ ਵਿੱਚ ਕੰਡਿਆਲਾ ਪਾ ਕੇ ਤੈਨੂੰ, ਤੇਰੀ ਸਾਰੀ ਫੌਜ ਨੂੰ, ਘੋੜਿਆਂ ਅਤੇ ਸਵਾਰਾਂ ਨੂੰ, ਜਿਹੜੇ ਸਾਰੇ ਸ਼ਸਤਰ ਧਾਰੀ ਹਨ ਅਤੇ ਵੱਡੀ ਸਭਾ ਜਿਹੜੀ ਬਰਛੀਆਂ ਤੇ ਢਾਲਾਂ ਲਈ ਖਲੋਤੀ ਹੈ ਅਤੇ ਉਹਨਾਂ ਸਾਰਿਆਂ ਨੇ ਤਲਵਾਰਾਂ ਫੜੀਆਂ ਹੋਈਆਂ ਹਨ, ਖਿੱਚ ਕੇ ਕੱਢ ਲਵਾਂਗਾ ।
\v 5 ਉਹਨਾਂ ਦੇ ਨਾਲ ਫਾਰਸ, ਕੂਸ਼ ਅਤੇ ਪਤੂ ਜਿਹੜੇ ਸਾਰੇ ਦੇ ਸਾਰੇ ਢਾਲ਼ ਤੇ ਲੋਹੇ ਦੇ ਟੋਪ ਨਾਲ ਹਨ,
\v 6 ਗੋਮਰ, ਉਸ ਦੇ ਸਾਰੇ ਲੋਕ ਅਤੇ ਉੱਤਰ ਦੇ ਦੁਰੇਡੇ ਪਾਸਿਆਂ ਦਾ ਤੋਗ਼ਰਮਾ ਦੇ ਘਰਾਣੇ ਅਤੇ ਉਹ ਦੇ ਸਾਰੇ ਲੋਕ ਅਰਥਾਤ ਬਹੁਤ ਸਾਰੇ ਲੋਕੀ ਤੇਰੇ ਨਾਲ ।
\s5
\v 7 ਤੂੰ ਤਿਆਰ ਹੋ ਅਤੇ ਆਪਣੀ ਤਿਆਰੀ ਕਰ, ਤੂੰ ਅਤੇ ਤੇਰੀ ਸਾਰੀ ਸਭਾ ਜਿਹੜੀ ਤੇਰੇ ਕੋਲ ਇਕੱਠੀ ਹੋਈ ਹੈ ਅਤੇ ਤੂੰ ਉਹਨਾਂ ਦਾ ਆਗੂ ਬਣ ।
\v 8 ਬਹੁਤ ਦਿਨਾਂ ਬਾਅਦ ਤੂੰ ਵੇਖਿਆ ਜਾਵੇਂਗਾ ਅਤੇ ਅਖੀਰੀ ਸਾਲ ਵਿੱਚ ਉਸ ਭੂਮੀ ਤੇ ਜਿਹੜੀ ਤਲਵਾਰ ਤੋਂ ਛੁਡਾਈ ਗਈ ਹੈ, ਜਿੱਥੇ ਬਹੁਤ ਲੋਕ ਇਕੱਠੇ ਕੀਤੇ ਗਏ ਹਨ, ਇਸਰਾਏਲ ਦੇ ਪਹਾੜਾਂ ਤੇ ਜਿਹੜੇ ਪੁਰਾਣੇ ਸਮੇਂ ਤੋਂ ਉਜਾੜ ਸਨ ਅਤੇ ਉਹ ਲੋਕਾਂ ਵਿੱਚੋਂ ਬਾਹਰ ਲਿਆਂਦੀ ਗਈ ਅਤੇ ਉਹ ਸਾਰੇ ਦੇ ਸਾਰੇ ਨਿਸ਼ਚਿੰਤ ਹੋ ਕੇ ਵੱਸਣਗੇ ।
\v 9 ਤੂੰ ਚੜ੍ਹਾਈ ਕਰੇਂਗਾ ਅਤੇ ਅਨ੍ਹੇਰੀ ਵਾਂਗੂੰ ਆਵੇਂਗਾ, ਤੂੰ ਬੱਦਲ ਵਾਂਗੂੰ ਧਰਤੀ ਨੂੰ ਲੁਕਾ ਲਵੇਂਗਾ, ਤੂੰ ਅਤੇ ਤੇਰੇ ਸਾਰੇ ਲੋਕ ਅਤੇ ਬਹੁਤ ਸਾਰੇ ਲੋਕੀ ਤੇਰੇ ਨਾਲ ।
\s5
\v 10 ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਸ ਸਮੇਂ ਗੱਲਾਂ ਤੇਰੇ ਮਨ ਵਿੱਚ ਆਉਣਗੀਆਂ ਅਤੇ ਤੂੰ ਬੁਰੀ ਜੁਗਤੀ ਸੋਚੇਂਗਾ ।
\v 11 ਤੂੰ ਆਖੇਂਗਾ, ਮੈਂ ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਦੇ ਦੇਸ ਉੱਤੇ ਹਮਲਾ ਕਰਾਂਗਾ । ਮੈਂ ਉਹਨਾਂ ਉੱਤੇ ਹਮਲਾ ਕਰਾਂਗਾ, ਜਿਹੜੇ ਅਰਾਮ ਤੇ ਬੇਫਿਕਰੀ ਨਾਲ ਵੱਸਦੇ ਹਨ, ਉਹ ਸਾਰੇ ਦੇ ਸਾਰੇ ਜੋ ਬਿਨਾਂ ਕੰਧਾਂ ਦੇ ਵੱਸਦੇ ਹਨ, ਨਾ ਹੀ ਖਾਈਆਂ ਅਤੇ ਨਾ ਦਰਵਾਜ਼ੇ ਹਨ ।
\v 12 ਤਦ ਜੋ ਤੂੰ ਲੁੱਟੇ ਅਤੇ ਲੁੱਟ ਦਾ ਮਾਲ ਖੋਹ ਲਵੇਂ ਅਤੇ ਉਹਨਾਂ ਉੱਜੜਿਆਂ ਥਾਵਾਂ ਤੇ ਜਿਹੜੀਆਂ ਹੁਣ ਆਬਾਦ ਹਨ ਅਤੇ ਉਹਨਾਂ ਲੋਕਾਂ ਤੇ ਜਿਹੜੇ ਸਾਰੀਆਂ ਕੌਮਾਂ ਵਿੱਚੋਂ ਇਕੱਠੇ ਹੋਏ ਹਨ ਆਪਣਾ ਹੱਥ ਚਲਾਵੇਂ, ਜਿਹਨਾਂ ਪਸ਼ੂਆਂ ਤੇ ਮਾਲ ਨੂੰ ਪ੍ਰਾਪਤ ਕੀਤਾ ਹੈ ਅਤੇ ਧਰਤੀ ਦੀ ਧੁੰਨੀ ਤੇ ਵੱਸਦੇ ਹਨ ।
\s5
\v 13 ਸ਼ਬਾ, ਦਦਾਨ ਅਤੇ ਤਰਸ਼ੀਸ਼ ਦੇ ਵਪਾਰੀ ਅਤੇ ਉਹਨਾਂ ਦੇ ਸਾਰੇ ਜੁਆਨ ਸ਼ੇਰ ਤੈਨੂੰ ਆਖਣਗੇ, ਕੀ ਤੂੰ ਲੁੱਟਣ ਲਈ ਆਇਆ ਹੈਂ ? ਕੀ ਤੂੰ ਆਪਣੀ ਸਭਾ ਦੇਸ ਲਈ ਇਕੱਠੀ ਕੀਤੀ ਹੈ ਕਿ ਮਾਲ ਖੋਹ ਲਵੇਂ ? ਚਾਂਦੀ ਸੋਨਾ ਲੁੱਟੇਂ, ਡੰਗਰ ਪਸ਼ੂ ਲੈ ਜਾਵੇਂ ਅਤੇ ਲੁੱਟ ਦਾ ਬਹੁਤਾ ਮਾਲ ਪਰਾਪਤ ਕਰੇ ? ।
\s5
\v 14 ਇਸ ਲਈ ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਗੋਗ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਦੋਂ ਮੇਰੀ ਪਰਜਾ ਇਸਰਾਏਲ ਨਿਸ਼ਚਿੰਤ ਵੱਸੇਗੀ, ਕੀ ਤੂੰ ਨਾ ਜਾਣੇਂਗਾ ?
\v 15 ਤੂੰ ਆਪਣੇ ਸਥਾਨ ਤੋਂ ਉੱਤਰ ਵੱਲੋਂ ਦੁਰੇਡਿਓਂ ਆਵੇਂਗਾ ਅਤੇ ਬਹੁਤ ਸਾਰੇ ਲੋਕ ਤੇਰੇ ਨਾਲ ਹੋਣਗੇ ਜਿਹੜੇ ਸਾਰੇ ਦੇ ਸਾਰੇ ਘੋੜਿਆਂ ਤੇ ਸਵਾਰ ਹੋਣਗੇ, ਇੱਕ ਵੱਡੀ ਸਭਾ ਅਤੇ ਬਹੁਤੀ ਫੌਜ ।
\v 16 ਤੂੰ ਮੇਰੀ ਪਰਜਾ ਇਸਰਾਏਲ ਤੇ ਚੜ੍ਹਾਈ ਕਰੇਂਗਾ ਅਤੇ ਧਰਤੀ ਨੂੰ ਬੱਦਲ ਵਾਂਗੂੰ ਲੁਕਾ ਲਵੇਂਗਾ, ਇਹ ਅਖੀਰੀ ਦਿਨਾਂ ਵਿੱਚ ਹੋਵੇਗਾ ਅਤੇ ਮੈਂ ਤੈਨੂੰ ਆਪਣੇ ਦੇਸ ਤੇ ਚੜ੍ਹਾ ਲਿਆਵਾਂਗਾ, ਤਾਂ ਜੋ ਕੌਮਾਂ ਮੈਨੂੰ ਜਾਣਨ, ਜਦੋਂ ਮੈਂ, ਹੇ ਗੋਗ, ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੇਰੇ ਵਿੱਚ ਆਪਣੇ ਆਪ ਨੂੰ ਪਵਿੱਤਰ ਠਹਿਰਾਵਾਂਗਾ ।
\s ਗੋਗ ਨੂੰ ਪਰਮੇਸ਼ੁਰ ਦੀ ਸਜ਼ਾ
\p
\s5
\v 17 ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਤੂੰ ਹੀ ਨਹੀਂ ਜਿਹ ਦੇ ਬਾਰੇ ਮੈਂ ਪੁਰਾਣੇ ਸਮੇਂ ਵਿੱਚ ਆਪਣੇ ਸੇਵਕਾਂ, ਇਸਰਾਏਲੀ ਨਬੀਆਂ ਦੇ ਰਾਹੀਂ ਜਿਹਨਾਂ ਨੇ ਉਹਨਾਂ ਦਿਨਾਂ ਵਿੱਚ ਕਈ ਸਾਲ ਭਵਿੱਖਬਾਣੀ ਕਰ ਕੇ ਆਖਿਆ ਕਿ ਮੈਂ ਤੈਨੂੰ ਉਹਨਾਂ ਉੱਤੇ ਚੜ੍ਹਾ ਲਿਆਵਾਂਗਾ ।
\v 18 ਉਸ ਦਿਨ ਅਜਿਹਾ ਹੋਵੇਗਾ ਕਿ ਜਦੋਂ ਗੋਗ ਇਸਰਾਏਲ ਦੀ ਭੂਮੀ ਉੱਤੇ ਚੜ੍ਹਾਈ ਕਰੇਗਾ ਤਾਂ ਮੇਰਾ ਗੁੱਸਾ ਜ਼ੋਰ ਨਾਲ ਚੜ੍ਹੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\v 19 ਕਿਉਂ ਜੋ ਮੈਂ ਆਪਣੀ ਅਣਖ ਅਤੇ ਕਹਿਰ ਦੀ ਅੱਗ ਵਿੱਚ ਬੋਲਿਆ ਹਾਂ, ਕਿ ਜ਼ਰੂਰ ਉਸ ਦਿਨ ਇਸਰਾਏਲ ਦੀ ਭੂਮੀ ਤੇ ਵੱਡਾ ਭੂਚਾਲ ਆਵੇਗਾ ।
\v 20 ਇੱਥੋਂ ਤੱਕ ਕਿ ਸਾਗਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀ, ਰੜ ਦੇ ਦਰਿੰਦੇ, ਸਾਰੇ ਘਿੱਸਰਨ ਵਾਲੇ ਜਿਹੜੇ ਭੂਮੀ ਤੇ ਘਿੱਸਰਦੇ ਹਨ ਅਤੇ ਸਾਰੇ ਮਨੁੱਖ ਜਿਹੜੇ ਭੂਮੀ ਤੇ ਹਨ, ਮੇਰੇ ਸਾਹਮਣੇ ਥਰ-ਥਰ ਕੰਬਣਗੇ ਅਤੇ ਪਹਾੜ ਡੇਗੇ ਜਾਣਗੇ ਅਤੇ ਢਲਾਨਾਂ ਡੇਗੀਆਂ ਜਾਣਗੀਆਂ ਅਤੇ ਹਰੇਕ ਕੰਧ ਧਰਤੀ ਤੇ ਡਿੱਗ ਪਏਗੀ ।
\s5
\v 21 ਮੈਂ ਆਪਣੇ ਸਾਰੇ ਪਹਾੜਾਂ ਤੇ ਉਹ ਦੇ ਵਿਰੁੱਧ ਤਲਵਾਰ ਨੂੰ ਸੱਦਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ । ਹਰੇਕ ਮਨੁੱਖ ਦੀ ਤਲਵਾਰ ਉਹ ਦੇ ਭਰਾ ਦੇ ਵਿਰੁੱਧ ਹੋਵੇਗੀ ।
\v 22 ਮੈਂ ਮਰੀ ਭੇਜ ਕੇ ਅਤੇ ਲਹੂ ਵਗਾ ਕੇ ਉਹ ਦਾ ਨਿਆਂ ਕਰਾਂਗਾ । ਉਹ ਦੇ ਉੱਤੇ, ਉਹ ਦੇ ਲੋਕਾਂ ਉੱਤੇ ਅਤੇ ਉਹਨਾਂ ਬਹੁਤ ਸਾਰੇ ਲੋਕਾਂ ਉੱਤੇ ਜਿਹੜੇ ਉਹ ਦੇ ਨਾਲ ਹਨ, ਜ਼ੋਰ ਦੀ ਵਰਖਾ, ਵੱਡੇ-ਵੱਡੇ ਗੜੇ ਅਤੇ ਅੱਗ ਤੇ ਗੰਧਕ ਵਰ੍ਹਾਵਾਂਗਾ ।
\v 23 ਮੈਂ ਆਪਣੀ ਮਹਿਮਾ ਅਤੇ ਆਪਣੀ ਪਵਿੱਤਰਤਾ ਕਰਾਵਾਂਗਾ । ਬਹੁਤ ਸਾਰੀਆਂ ਕੌਮਾਂ ਦੀਆਂ ਨਜ਼ਰਾਂ ਵਿੱਚ ਜਾਣਿਆ ਜਾਂਵਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ !
\s5
\c 39
\s ਗੋਗ ਦੀ ਹਾਰ
\p
\v 1 ਇਸ ਲਈ ਹੇ ਮਨੁੱਖ ਦੇ ਪੁੱਤਰ, ਤੂੰ ਗੋਗ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਹੇ ਗੋਗ, ਰੋਸ਼ ਅਤੇ ਮਸ਼ਕ ਅਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ !
\v 2 ਮੈਂ ਤੈਨੂੰ ਉਲਟਾ ਦੇਵਾਂਗਾ ਅਤੇ ਤੈਨੂੰ ਏਧਰ ਓਧਰ ਲਈ ਫਿਰਾਂਗਾ । ਉਤਰ ਵੱਲੋਂ ਦੂਰੋਂ ਚੜ੍ਹਾ ਲਿਆਵਾਂਗਾ ਅਤੇ ਤੈਨੂੰ ਇਸਰਾਏਲ ਦੇ ਪਹਾੜਾਂ ਉੱਤੇ ਲਿਆਵਾਂਗਾ ।
\v 3 ਤੇਰੀ ਧਣੁਖ ਤੇਰੇ ਖੱਬੇ ਹੱਥ ਵਿੱਚੋਂ ਛੁਡਾ ਦਿਆਂਗਾ ਅਤੇ ਤੇਰੇ ਬਾਣ ਤੇਰੇ ਸੱਜੇ ਹੱਥ ਵਿੱਚੋਂ ਡੇਗੇ ਜਾਣਗੇ ।
\s5
\v 4 ਤੂੰ ਇਸਰਾਏਲ ਦੇ ਪਹਾੜਾਂ ਉੱਤੇ ਆਪਣੇ ਸਾਰੇ ਲੋਕਾਂ ਸਮੇਤ, ਜਿਹੜੇ ਤੇਰੇ ਨਾਲ ਹੋਣਗੇ ਡਿੱਗ ਜਾਏਂਗਾ ਅਤੇ ਮੈਂ ਤੈਨੂੰ ਹਰ ਪ੍ਰਕਾਰ ਦੇ ਸ਼ਿਕਾਰੀ ਪੰਛੀਆਂ ਅਤੇ ਰੜ ਦੇ ਦਰਿੰਦਿਆਂ ਲਈ ਖਾਣ ਨੂੰ ਦਿਆਂਗਾ ।
\v 5 ਤੂੰ ਖੁਲ੍ਹੇ ਖੇਤ ਵਿੱਚ ਡਿੱਗੇਗਾ, ਕਿਉਂ ਜੋ ਮੈਂ ਹੀ ਬੋਲਿਆ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ ।
\v 6 ਮੈਂ ਮਾਗੋਗ ਤੇ ਸਾਗਰੀ ਟਾਪੂਆਂ ਦੇ ਵਾਸੀਆਂ ਤੇ ਜਿਹੜੇ ਨਿਸ਼ਚਿੰਤ ਵੱਸਦੇ ਹਨ, ਅੱਗ ਭੇਜਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ !
\s5
\v 7 ਮੈਂ ਆਪਣੇ ਪਵਿੱਤਰ ਨਾਮ ਨੂੰ ਆਪਣੀ ਪਰਜਾ ਇਸਰਾਏਲ ਤੇ ਪਰਗਟ ਕਰਾਂਗਾ ਅਤੇ ਫੇਰ ਆਪਣੇ ਪਵਿੱਤਰ ਨਾਮ ਦੀ ਨਿਰਾਦਰੀ ਨਾ ਹੋਣ ਦਿਆਂਗਾ । ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਹਾਂ ।
\v 8 ਵੇਖ, ਉਹ ਆਉਂਦਾ ਹੈ ਅਤੇ ਹੋ ਕੇ ਰਹੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ । ਇਹ ਉਹੀ ਦਿਨ ਹੈ ਜਿਸ ਦੇ ਵਿਖੇ ਮੈਂ ਆਖਿਆ ਸੀ ।
\s5
\v 9 ਤਦ ਇਸਰਾਏਲ ਦੇ ਸ਼ਹਿਰਾਂ ਦੇ ਵਾਸੀ ਨਿੱਕਲਣਗੇ ਅਤੇ ਅੱਗ ਲਾ ਕੇ ਸ਼ਸਤ੍ਰਾਂ ਨੂੰ ਜਲਾਉਣਗੇ ਅਰਥਾਤ ਢਾਲਾਂ ਅਤੇ ਬਰਛੀਆਂ ਨੂੰ, ਧਣੁਖਾਂ ਅਤੇ ਬਾਣਾਂ ਨੂੰ ਅਤੇ ਕਟਾਰਾਂ ਨੂੰ ਅਤੇ ਨੇਜ਼ਿਆਂ ਨੂੰ ਅਤੇ ਉਹ ਸੱਤ ਸਾਲ ਤੱਕ ਉਹਨਾਂ ਨੂੰ ਜਲਾਉਂਦੇ ਰਹਿਣਗੇ ।
\v 10 ਇੱਥੋਂ ਤੱਕ ਕਿ ਉਹ ਨਾ ਖੇਤ ਵਿੱਚੋਂ ਲੱਕੜੀ ਚੁੱਕਣਗੇ, ਨਾ ਜੰਗਲਾਂ ਵਿੱਚੋਂ ਵੱਢਣਗੇ, ਕਿਉਂ ਜੋ ਉਹ ਸ਼ਸਤ੍ਰ ਹੀ ਫੂਕਣਗੇ ਅਤੇ ਉਹ ਆਪਣੇ ਲੁੱਟਣ ਵਾਲਿਆਂ ਨੂੰ ਲੁੱਟਣਗੇ ਅਤੇ ਆਪਣੇ ਲੈਣ ਵਾਲਿਆਂ ਕੋਲੋਂ ਲੈਣਗੇ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s ਗੋਗ ਨੂੰ ਦਫ਼ਨਾਇਆ ਜਾਣਾ
\p
\s5
\v 11 ਉਸ ਦਿਨ ਅਜਿਹਾ ਹੋਵੇਗਾ ਕਿ ਮੈਂ ਉੱਥੇ ਇਸਰਾਏਲ ਵਿੱਚ ਗੋਗ ਨੂੰ ਇੱਕ ਕਬਰਿਸਤਾਨ ਦਿਆਂਗਾ ਅਰਥਾਤ ਰਾਹ ਲੰਘਦਿਆਂ ਦੀ ਵਾਦੀ ਜਿਹੜੀ ਸਾਗਰ ਦੇ ਪੂਰਬ ਵਿੱਚ ਹੈ । ਉਸ ਤੋਂ ਰਾਹ ਲੰਘਣ ਵਾਲਿਆਂ ਦਾ ਰਾਹ ਬੰਦ ਹੋਵੇਗਾ ਅਤੇ ਉੱਥੇ ਗੋਗ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਦੱਬਣਗੇ ਅਤੇ "ਗੋਗ ਦੀ ਭੀੜ ਦੀ ਵਾਦੀ" ਉਹ ਦਾ ਨਾਮ ਰੱਖਣਗੇ ।
\s5
\v 12 ਸੱਤ ਮਹੀਨੇ ਤੱਕ ਇਸਰਾਏਲ ਦਾ ਘਰਾਣਾ ਉਹਨਾਂ ਨੂੰ ਦਬਾਉਂਦਾ ਰਹੇਗਾ, ਤਾਂ ਜੋ ਦੇਸ ਨੂੰ ਪਾਕ ਕਰੇ ।
\v 13 ਹਾਂ, ਦੇਸ ਦੇ ਸਾਰੇ ਲੋਕ ਉਹਨਾਂ ਨੂੰ ਦਬਾਉਣਗੇ, ਇਹ ਉਹਨਾਂ ਲਈ ਯਾਦਗਰੀ ਦਾ ਦਿਨ ਹੋਵੇਗਾ, ਜਿਸ ਦਿਨ ਮੇਰੀ ਉਸਤਤ ਹੋਵੇਗੀ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\v 14 ਉਹ ਸਦਾ ਲਈ ਆਦਮੀਆਂ ਨੂੰ ਅੱਡ ਕਰਨਗੇ ਜੋ ਦੇਸ ਵਿੱਚ ਲੰਘਣਗੇ ਭਈ ਉਹ ਮੁਸਾਫਰਾਂ ਨੂੰ ਜੋ ਧਰਤੀ ਦੇ ਉੱਤੇ ਰਹਿੰਦੇ ਹਨ ਦੱਬਣ. ਤਾਂ ਕਿ ਉਹ ਸਾਫ਼ ਹੋਵੇ । ਉਹ ਸੱਤਾਂ ਮਹੀਨਿਆਂ ਦੇ ਆਖਰ ਵਿੱਚ ਲੱਭਣਗੇ ।
\v 15 ਜਦੋਂ ਉਹ ਦੇਸ ਵਿੱਚੋਂ ਲੰਘਣ ਅਤੇ ਉਹਨਾਂ ਵਿੱਚੋਂ ਕੋਈ ਕਿਸੇ ਮਨੁੱਖ ਦੀ ਹੱਡੀ ਵੇਖੇ, ਤਾਂ ਉਹ ਦੇ ਕੋਲ ਇੱਕ ਨਿਸ਼ਾਨ ਬਣਾ ਦੇਵੇਗਾ, ਜਦੋਂ ਤੱਕ ਦਬਾਉਣ ਵਾਲੇ ਗੋਗ ਦੀ ਭੀੜ ਦੀ ਵਾਦੀ ਵਿੱਚ ਉਹ ਨੂੰ ਨਾ ਦਬਾਉਣ ।
\v 16 ਸ਼ਹਿਰ ਦਾ ਨਾਮ ਵੀ ਹਮੋਨ ਹੋਵੇਗਾ । ਇਸ ਤਰ੍ਹਾਂ ਉਹ ਧਰਤੀ ਨੂੰ ਪਾਕ ਕਰਨਗੇ ।
\s5
\v 17 ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹਰੇਕ ਪ੍ਰਕਾਰ ਦੇ ਪੰਛੀ, ਅਤੇ ਰੜ ਦੇ ਹਰੇਕ ਦਰਿੰਦੇ ਨੂੰ ਆਖ, ਇਕੱਠੇ ਹੋ ਕੇ ਆਓ, ਆਲੇ ਦੁਆਲਿਓਂ ਮੇਰੀ ਬਲੀ ਕੋਲ ਇਕੱਠੇ ਹੋ ਜਾਓ ਜਿੱਥੇ ਮੈਂ ਤੁਹਾਡੇ ਲਈ ਬਲੀ ਦਿੰਦਾ ਹਾਂ । ਹਾਂ, ਇਸਰਾਏਲ ਦੇ ਪਹਾੜਾਂ ਉੱਤੇ ਇੱਕ ਵੱਡੀ ਬਲੀ ਕੋਲ, ਤਾਂ ਜੋ ਤੁਸੀਂ ਮਾਸ ਖਾਓ ਅਤੇ ਲਹੂ ਪੀਓ ।
\v 18 ਤੁਸੀਂ ਸੂਰਮਿਆਂ ਦਾ ਮਾਸ ਖਾਓਗੇ ਅਤੇ ਧਰਤੀ ਦੇ ਰਾਜਕੁਮਾਰਾਂ ਦਾ ਲਹੂ ਪੀਓਗੇ, ਹਾਂ, ਦੁੰਬਿਆਂ, ਲੇਲਿਆਂ, ਬੱਕਰਿਆਂ ਅਤੇ ਬਲਦਾਂ ਦਾ, ਉਹ ਸਾਰੇ ਦੇ ਸਾਰੇ ਬਾਸ਼ਾਨ ਦੇ ਮੋਟੇ ਤੇ ਪਲੇ ਹੋਏ ਹਨ ।
\s5
\v 19 ਤੁਸੀਂ ਮੇਰੀ ਬਲੀ ਤੋਂ ਜੋ ਮੈਂ ਤੁਹਾਡੇ ਲਈ ਕੱਟੀ ਐਨੀ ਚਰਬੀ ਖਾਓਗੇ ਕਿ ਰੱਜ ਜਾਓਗੇ ਅਤੇ ਐਨਾ ਲਹੂ ਪੀਓਗੇ ਕਿ ਮਸਤ ਹੋ ਜਾਓਗੇ ।
\v 20 ਤੁਸੀਂ ਮੇਰੇ ਲੰਗਾਰ ਵਿੱਚੋਂ ਘੋੜਿਆਂ ਅਤੇ ਸਵਾਰਾਂ ਨਾਲ ਅਤੇ ਸੂਰਮਿਆਂ ਅਤੇ ਜੋਧਿਆਂ ਨਾਲ ਰੱਜੋਗੇ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s ਇਸਰਾਏਲ ਦੀ ਦੁਬਾਰਾ ਸਥਾਪਨਾ
\p
\s5
\v 21 ਮੈਂ ਕੌਮਾਂ ਵਿਚਕਾਰ ਆਪਣੀ ਮਹਿਮਾ ਕਾਇਮ ਕਰਾਂਗਾ ਅਤੇ ਸਾਰੀਆਂ ਕੌਮਾਂ ਮੇਰੇ ਨਿਆਂ ਨੂੰ ਅਤੇ ਮੇਰੇ ਹੱਥ ਨੂੰ ਜਿਹੜਾ ਮੈਂ ਉਹਨਾਂ ਨੂੰ ਪਾਇਆ, ਵੇਖਣਗੀਆਂ ।
\v 22 ਇਸਰਾਏਲ ਦਾ ਘਰਾਣਾ ਜਾਣੇਗਾ ਕਿ ਉਸ ਦਿਨ ਤੋਂ ਲੈ ਕੇ ਅੱਗੇ ਨੂੰ ਮੈਂ ਹੀ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ !
\s5
\v 23 ਕੌਮਾਂ ਜਾਣਨਗੀਆਂ ਕਿ ਇਸਰਾਏਲ ਦਾ ਘਰਾਣਾ ਆਪਣੇ ਪਾਪਾਂ ਦੇ ਕਾਰਨ ਗੁਲਾਮੀ ਵਿੱਚ ਪਿਆ, ਕਿਉਂ ਜੋ ਉਹ ਮੇਰੇ ਤੋਂ ਆਕੀ ਹੋਇਆ, ਇਸ ਲਈ ਮੈਂ ਉਹਨਾਂ ਕੋਲੋਂ ਆਪਣਾ ਮੂੰਹ ਲੁਕਾ ਲਿਆ ਅਤੇ ਉਹਨਾਂ ਨੂੰ ਉਹਨਾਂ ਦੇ ਵਿਰੋਧਤਾ ਦੇ ਹੱਥ ਵਿੱਚ ਦੇ ਦਿੱਤਾ । ਤਾਂ ਉਹ ਸਾਰੇ ਦੇ ਸਾਰੇ ਤਲਵਾਰ ਨਾਲ ਡਿੱਗ ਪਏ ।
\v 24 ਉਹਨਾਂ ਦੀ ਅਸ਼ੁੱਧਤਾਈ ਅਤੇ ਅਪਰਾਧਾਂ ਦੇ ਅਨੁਸਾਰ ਮੈਂ ਉਹਨਾਂ ਨਾਲ ਵਰਤਾਰਾ ਕੀਤਾ । ਮੈਂ ਉਹਨਾਂ ਕੋਲੋਂ ਆਪਣਾ ਮੂੰਹ ਲੁਕਾਇਆ ।
\s5
\v 25 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੁਣ ਮੈਂ ਯਾਕੂਬ ਨੂੰ ਗੁਲਾਮੀ ਤੋਂ ਫੇਰ ਲਿਆਵਾਂਗਾ ਅਤੇ ਇਸਰਾਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ । ਮੈਂ ਆਪਣੇ ਪਵਿੱਤਰ ਨਾਮ ਦੇ ਲਈ ਅਣਖੀ ਹੋਵਾਂਗਾ ।
\v 26 ਉਹ ਆਪਣੀ ਨਮੋਸ਼ੀ ਅਤੇ ਸਾਰੇ ਛਲ ਜਿਹਨਾਂ ਕਰਕੇ ਉਹ ਮੇਰੇ ਅਪਰਾਧੀ ਹੋਏ, ਚੁੱਕਣਗੇ, ਜਦੋਂ ਉਹ ਆਪਣੀ ਭੂਮੀ ਉੱਤੇ ਨਿਸ਼ਚਿੰਤ ਵੱਸਣਗੇ, ਤਾਂ ਕੋਈ ਉਹਨਾਂ ਨੂੰ ਨਾ ਡਰਾਵੇਗਾ ।
\v 27 ਜਦੋਂ ਮੈਂ ਉਹਨਾਂ ਨੂੰ ਉਮਤਾਂ ਵਿੱਚੋਂ ਮੋੜ ਲਿਆਇਆ, ਉਹਨਾਂ ਨੂੰ ਵੈਰੀਆਂ ਦੇ ਦੇਸਾਂ ਵਿੱਚੋਂ ਇਕੱਠੇ ਕੀਤਾ, ਅਤੇ ਬਹੁਤ ਸਾਰੀਆਂ ਕੌਮਾਂ ਦੀਆਂ ਅੱਖਾਂ ਵਿੱਚ ਮੈਂ ਪਵਿੱਤਰ ਠਹਿਰਾਇਆ ਗਿਆ ।
\s5
\v 28 ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ ! ਇਸ ਲਈ ਕਿ ਮੈਂ ਉਹਨਾਂ ਨੂੰ ਕੌਮਾਂ ਦੇ ਵਿਚਕਾਰ ਗੁਲਾਮੀ ਵਿੱਚ ਭੇਜਿਆ ਅਤੇ ਮੈਂ ਹੀ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਇਕੱਠਾ ਕੀਤਾ । ਉਹਨਾਂ ਵਿੱਚੋਂ ਇੱਕ ਵੀ ਉੱਥੇ ਨਾ ਛੱਡਾਂਗਾ ।
\v 29 ਮੈਂ ਫੇਰ ਕਦੀ ਉਹਨਾਂ ਤੋਂ ਆਪਣਾ ਮੂੰਹ ਨਾ ਲੁਕਵਾਂਗਾ ਜਦ ਮੈਂ ਆਪਣਾ ਆਤਮਾ ਇਸਰਾਏਲ ਦੇ ਘਰਾਣੇ ਉੱਤੇ ਵਹਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\c 40
\s ਭਵਿੱਖਤ ਹੈਕਲ ਦਾ ਦਰਸ਼ਣ
\r (40:1 48:35)
\s1 ਹਿਜ਼ਕੀਏਲ ਨੂੰ ਯਰੂਸ਼ਲਮ ਦੇ ਵਿੱਚ ਪਹੁੰਚਾਇਆ ਜਾਣਾ
\p
\v 1 ਸਾਡੀ ਗੁਲਾਮੀ ਦੇ ਪੱਚੀਵੇਂ ਸਾਲ ਦੇ ਸ਼ੁਰੂ ਵਿੱਚ ਅਤੇ ਮਹੀਨੇ ਦੀ ਦਸ ਤਾਰੀਖ਼ ਨੂੰ ਜੋ ਸ਼ਹਿਰ ਦੇ ਮਾਰੇ ਜਾਣ ਦਾ ਉਹ ਚੌਦਵਾਂ ਸਾਲ ਸੀ, ਉਸ ਦਿਨ ਯਹੋਵਾਹ ਦਾ ਹੱਥ ਮੇਰੇ ਉੱਤੇ ਸੀ ਅਤੇ ਉਹ ਮੈਨੂੰ ਉੱਥੇ ਲੈ ਗਿਆ ।
\v 2 ਉਹ ਮੈਨੂੰ ਪਰਮੇਸ਼ੁਰ ਦੇ ਦਰਸ਼ਣਾਂ ਵਿੱਚ ਇਸਰਾਏਲ ਦੇ ਦੇਸ ਵਿੱਚ ਲੈ ਆਇਆ ਅਤੇ ਉਹ ਨੇ ਮੈਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਉਤਾਰਿਆ । ਉਸੇ ਉੱਤੇ ਦੱਖਣ ਵੱਲ ਜਾਣੋ ਇੱਕ ਸ਼ਹਿਰ ਦਾ ਅਕਾਰ ਸੀ ।
\s5
\v 3 ਉਹ ਮੈਨੂੰ ਉੱਥੇ ਲੈ ਗਿਆ ਤਾਂ ਵੇਖੋ, ਇੱਕ ਮਨੁੱਖ ਸੀ ਜਿਸ ਦਾ ਰੂਪ ਪਿੱਤਲ ਵਰਗਾ ਸੀ ਅਤੇ ਉਹ ਸਣ ਦੀ ਰੱਸੀ ਅਤੇ ਮਿਣਨ ਵਾਲਾ ਕਾਨਾ ਹੱਥ ਵਿੱਚ ਲਈ ਫਾਟਕ ਵਿੱਚ ਖੜਾ ਸੀ ।
\v 4 ਉਸ ਮਨੁੱਖ ਨੇ ਮੇਰੇ ਨਾਲ ਇਸ ਤਰ੍ਹਾਂ ਗੱਲ ਕੀਤੀ, ਹੇ ਮਨੁੱਖ ਦੇ ਪੁੱਤਰ, ਆਪਣੀਆਂ ਅੱਖਾਂ ਨਾਲ ਵੇਖ ਅਤੇ ਕੰਨਾਂ ਨਾਲ ਸੁਣ ਅਤੇ ਜਿਹੜਾ ਕੁੱਝ ਮੈਂ ਤੈਨੂੰ ਵਿਖਾਵਾਂ ਉਸ ਸਾਰੇ ਤੇ ਦਿਲ ਲਾ, ਕਿਉਂ ਜੋ ਤੂੰ ਇਸ ਦੇ ਵੇਖਣ ਲਈ ਇੱਥੇ ਲਿਆਂਦਾ ਗਿਆ ਹੈਂ ਕਿ ਮੈਂ ਇਹ ਸਾਰਾ ਕੁੱਝ ਤੈਨੂੰ ਵਿਖਾਵਾਂ, ਇਸ ਲਈ ਜੋ ਕੁੱਝ ਤੂੰ ਵੇਖਦਾ ਹੈਂ ਇਸਰਾਏਲ ਦੇ ਘਰਾਣੇ ਨੂੰ ਦੱਸ ।
\s ਪੂਰਬੀ ਫਾਟਕ
\p
\s5
\v 5 ਤਾਂ ਵੇਖੋ, ਭਵਨ ਦੇ ਵਿਹੜੇ ਦੇ ਚਾਰ ਚੁਫੇਰੇ ਕੰਧ ਸੀ ਅਤੇ ਉਸ ਮਨੁੱਖ ਦੇ ਹੱਥ ਵਿੱਚ ਮਿਣਨ ਵਾਲਾ ਕਾਨਾ ਸੀ, ਜਿਹੜਾ ਛੇ ਹੱਥ ਲੰਮਾ ਅਤੇ ਹਰੇਕ ਹੱਥ ਪੂਰੇ ਹੱਥ ਤੋਂ ਚਾਰ ਉਂਗਲਾਂ ਵੱਡਾ ਸੀ, ਇਸ ਲਈ ਉਸ ਨੇ ਉਸ ਘਰ ਦੀ ਚੌੜਾਈ ਮਿਣੀ, ਉਹ ਇੱਕ ਕਾਨਾ ਹੋਈ ਅਤੇ ਉਚਾਈ ਇੱਕ ਕਾਨਾ ।
\v 6 ਤਦ ਉਹ ਪੂਰਬੀ ਦਰਵਾਜ਼ੇ ਤੇ ਆਇਆ ਅਤੇ ਉਹ ਦੀ ਪੌੜੀ ਤੇ ਚੜ੍ਹਿਆ । ਉਸ ਦਰਵਾਜ਼ੇ ਦੀ ਸਰਦਲ ਨੂੰ ਮਿਣਿਆ ਜੋ ਇੱਕ ਕਾਨਾ ਚੌੜੀ ਸੀ ਅਤੇ ਦੂਜੇ ਦਰਵਾਜ਼ੇ ਦੀ ਸਰਦਲ ਦੀ ਚੌੜਾਈ ਵੀ ਇੱਕ ਕਾਨਾ ਸੀ ।
\v 7 ਹਰ ਇੱਕ ਕੋਠੜੀ ਇੱਕ ਕਾਨਾ ਲੰਮੀ ਤੇ ਇੱਕ ਕਾਨਾ ਚੌੜੀ ਸੀ । ਕੋਠੜੀਆਂ ਦੇ ਵਿਚਾਲੇ ਪੰਜ ਪੰਜ ਹੱਥ ਦਾ ਫਾਸਲਾ ਸੀ ਅਤੇ ਦਰਵਾਜ਼ੇ ਦੀ ਡਿਉੜ੍ਹੀ ਦੇ ਨੇੜੇ ਅੰਦਰ ਵੱਲ ਦਰਵਾਜ਼ੇ ਦੀ ਸਰਦਲ ਇੱਕ ਕਾਨਾ ਸੀ ।
\s5
\v 8 ਉਹ ਨੇ ਦਰਵਾਜ਼ੇ ਦੀ ਡਿਉੜ੍ਹੀ ਘਰ ਵੱਲੋਂ ਇੱਕ ਕਾਨਾ ਮਿਣੀ ।
\v 9 ਤਦ ਉਹ ਨੇ ਦਰਵਾਜ਼ੇ ਦੀ ਡਿਉੜ੍ਹੀ ਅੱਠ ਹੱਥ ਮਿਣੀ, ਉਹ ਦੇ ਥੰਮ੍ਹ ਦੋ ਹੱਥ ਸਨ ਅਤੇ ਦਰਵਾਜ਼ੇ ਦੀ ਡਿਉੜ੍ਹੀ ਘਰ ਵੱਲ ਸੀ ।
\v 10 ਪੂਰਬ ਵੱਲ ਦੇ ਦਰਵਾਜ਼ੇ ਦੀਆਂ ਕੋਠੜੀਆਂ ਤਿੰਨ ਇਧਰ ਅਤੇ ਤਿੰਨ ਓਧਰ ਸਨ, ਇਹ ਤਿੰਨੇ ਮਿਣਤੀ ਵਿੱਚ ਇੱਕੋ ਜਿੰਨੀਆਂ ਸਨ ਅਤੇ ਇਧਰ ਓਧਰ ਦੇ ਥੰਮਾਂ ਦਾ ਇੱਕੋ ਹੀ ਨਾਪ ਸੀ ।
\s5
\v 11 ਉਹ ਨੇ ਫਾਟਕ ਦੇ ਦਰਵਾਜ਼ੇ ਦੀ ਚੌੜਾਈ ਦਸ ਹੱਥ ਤੇ ਫਾਟਕ ਦੀ ਲੰਬਾਈ ਤੇਰਾਂ ਹੱਥ ਮਿਣੀ ।
\v 12 ਕੋਠੜੀਆਂ ਦੇ ਅੱਗੇ ਦਾ ਥਾਂ ਇੱਕ ਹੱਥ ਇਧਰ ਅਤੇ ਇੱਕ ਹੱਥ ਓਧਰ ਸੀ ਅਤੇ ਕੋਠੜੀਆਂ ਛੇ ਹੱਥ ਇਧਰ ਤੇ ਛੇ ਹੱਥ ਓਧਰ ਸਨ ।
\v 13 ਤਦ ਉਹ ਨੇ ਦਰਵਾਜ਼ੇ ਨੂੰ ਇੱਕ ਕੋਠੜੀ ਦੀ ਛੱਤ ਤੋਂ ਦੂਜੀ ਦੀ ਛੱਤ ਤੱਕ ਪੱਚੀ ਹੱਥ ਚੌੜਾ ਮਿਣਿਆ, ਦਰਵਾਜ਼ੇ ਦੇ ਸਾਹਮਣੇ ਦਰਵਾਜ਼ਾ ।
\s5
\v 14 ਉਹ ਨੇ ਥੰਮ੍ਹ ਸੱਠ ਹੱਥ ਮਿਣੇ ਅਤੇ ਵੇਹੜੇ ਦੇ ਥੰਮ੍ਹ ਫਾਟਕ ਦੇ ਚਾਰ ਚੁਫੇਰੇ ਸਨ ।
\v 15 ਲਾਂਘੇ ਦੇ ਫਾਟਕ ਦੇ ਸਾਹਮਣੇ ਤੋਂ ਲੈ ਕੇ ਅੰਦਰਲੇ ਫਾਟਕ ਦੀ ਡਿਉੜ੍ਹੀ ਦੇ ਸਾਹਮਣੇ ਤੱਕ, ਪੰਜਾਹ ਹੱਥਾਂ ਦਾ ਫਾਸਲਾ ਸੀ ।
\v 16 ਕੋਠੜੀਆਂ ਵਿੱਚ ਅਤੇ ਉਹਨਾਂ ਦੇ ਥੰਮਾਂ ਵਿੱਚ ਫਾਟਕ ਦੇ ਅੰਦਰ ਚੁਫੇਰੇ ਝਰੋਖੇ ਸਨ, ਉਸੇ ਤਰ੍ਹਾਂ ਹੀ ਡਿਉੜ੍ਹੀ ਦੇ ਅੰਦਰ ਵੀ ਚੁਫੇਰੇ ਝਰੋਖੇ ਸਨ ਅਤੇ ਥੰਮਾਂ ਤੇ ਖਜ਼ੂਰ ਦੀਆਂ ਮੂਰਤਾਂ ਸਨ ।
\s ਬਾਹਰੀ ਵੇਹੜਾ
\p
\s5
\v 17 ਫੇਰ ਉਹ ਮੈਨੂੰ ਬਾਹਰ ਦੇ ਵੇਹੜੇ ਵਿੱਚ ਲੈ ਗਿਆ ਅਤੇ ਵੇਖੋ, ਕੋਠੜੀਆਂ ਸਨ ਅਤੇ ਚਾਰੇ ਪਾਸੇ ਵੇਹੜੇ ਵਿੱਚ ਫਰਸ਼ ਲੱਗਾ ਹੋਇਆ ਸੀ । ਉਸ ਫਰਸ਼ ਉੱਤੇ ਤੀਹ ਕੋਠੜੀਆਂ ਸਨ ।
\v 18 ਉਹ ਫਰਸ਼ ਅਥਵਾ ਥੱਲੇ ਦਾ ਫਰਸ਼ ਫਾਟਕਾਂ ਦੇ ਨਾਲ-ਨਾਲ ਬਰਾਬਰ ਲੱਗਾ ਹੋਇਆ ਸੀ ।
\v 19 ਤਦ ਉਸ ਨੇ ਉਹ ਦੀ ਚੌੜਾਈ ਹੇਠਾਂ ਦੇ ਫਾਟਕਾਂ ਦੇ ਸਾਹਮਣੇ ਤੋਂ ਅੰਦਰ ਦੇ ਵੇਹੜੇ ਦੇ ਅੱਗੇ ਪੂਰਬ ਅਤੇ ਉੱਤਰ ਵਾਲੇ ਪਾਸੇ ਬਾਹਰ ਬਾਹਰ ਸੌ ਹੱਥ ਮਿਣੀ ।
\s ਉੱਤਰੀ ਫਾਟਕ
\p
\s5
\v 20 ਫੇਰ ਉਸ ਨੇ ਬਾਹਰ ਦੇ ਵੇਹੜੇ ਦੇ ਉਤਰ ਵੱਲ ਮੂੰਹ ਵਾਲੇ ਫਾਟਕ ਦੀ ਲੰਬਾਈ ਤੇ ਚੌੜਾਈ ਮਿਣੀ ।
\v 21 ਉਹ ਦੀਆਂ ਕੋਠੜੀਆਂ ਤਿੰਨ ਇਸ ਪਾਸੇ ਅਤੇ ਤਿੰਨ ਉਸ ਪਾਸੇ ਸਨ ਅਤੇ ਉਹ ਦੇ ਥੰਮ੍ਹ ਤੇ ਡਾਟਾਂ ਪਹਿਲੇ ਫਾਟਕ ਦੇ ਮੇਚੇ ਦੇ ਅਨੁਸਾਰ ਸਨ । ਉਹ ਦੀ ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ ।
\s5
\v 22 ਉਹ ਦੀਆਂ ਖਿੜਕੀਆਂ, ਡਿਉੜ੍ਹੀ ਅਤੇ ਖਜ਼ੂਰ ਦੇ ਰੁੱਖ ਪੂਰਬ ਵੱਲ ਮੂੰਹ ਵਾਲੇ ਫਾਟਕ ਦੇ ਮੇਚੇ ਦੇ ਅਨੁਸਾਰ ਸਨ ਅਤੇ ਉੱਪਰ ਜਾਣ ਲਈ ਸੱਤ ਪੌੜੀਆਂ ਸਨ, ਉਹ ਦੀ ਡਿਉੜ੍ਹੀ ਉਹਨਾਂ ਦੇ ਅੱਗੇ ਸੀ ।
\v 23 ਅੰਦਰ ਦੇ ਵੇਹੜੇ ਦਾ ਫਾਟਕ ਉਤਰ ਵੱਲ ਮੂੰਹ ਵਾਲੇ ਅਤੇ ਪੂਰਬ ਵੱਲ ਮੂੰਹ ਵਾਲੇ ਫਾਟਕਾਂ ਦੇ ਸਾਹਮਣੇ ਸੀ ਅਤੇ ਉਹ ਨੇ ਫਾਟਕ ਤੋਂ ਫਾਟਕ ਤੱਕ ਸੌ ਹੱਥ ਮਿਣਿਆ ।
\s ਦੱਖਣੀ ਫਾਟਕ
\p
\s5
\v 24 ਉਹ ਮੈਨੂੰ ਦੱਖਣ ਵੱਲ ਲੈ ਗਿਆ ਅਤੇ ਕੀ ਵੇਖਦਾਂ ਹਾਂ ਕਿ ਦੱਖਣ ਵੱਲ ਇੱਕ ਫਾਟਕ ਹੈ । ਉਹ ਨੇ ਉਸ ਦੇ ਥੰਮਾਂ ਅਤੇ ਉਸ ਦੀ ਡਿਉੜ੍ਹੀ ਨੂੰ ਇਹਨਾਂ ਹੀ ਨਾਪਾਂ ਦੇ ਅਨੁਸਾਰ ਮਿਣਿਆ ।
\v 25 ਉਹ ਦੇ ਵਿੱਚ ਅਤੇ ਉਹ ਦੀ ਡਿਉੜ੍ਹੀ ਵਿੱਚ ਚਾਰ ਚੁਫੇਰੇ ਉਹਨਾਂ ਖਿੜਕੀਆਂ ਵਾਂਗੂੰ ਖਿੜਕੀਆਂ ਸਨ । ਲੰਮਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ ।
\s5
\v 26 ਉਹ ਦੇ ਉੱਤੇ ਚੜ੍ਹਨ ਲਈ ਸੱਤ ਪੌੜੀਆਂ ਸਨ ਅਤੇ ਉਹ ਦੀ ਡਿਉੜ੍ਹੀ ਉਹਨਾਂ ਦੇ ਅੱਗੇ ਸੀ । ਉਹ ਦੇ ਥੰਮਾਂ ਤੇ ਖਜ਼ੂਰ ਦੇ ਰੁੱਖ ਦੀਆਂ ਮੂਰਤਾਂ ਸਨ, ਇੱਕ ਇਸ ਪਾਸੇ ਅਤੇ ਇੱਕ ਓਸ ਪਾਸੇ ।
\v 27 ਦੱਖਣ ਵੱਲ ਅੰਦਰਲੇ ਵੇਹੜੇ ਦਾ ਫਾਟਕ ਸੀ ਅਤੇ ਉਹ ਨੇ ਦੱਖਣ ਦੀ ਵੱਲ ਫਾਟਕ ਤੋਂ ਫਾਟਕ ਤੱਕ ਸੌ ਹੱਥ ਮਿਣਿਆ ।
\s ਅੰਦਰਲਾ ਵੇਹੜਾ: ਦੱਖਣੀ ਫਾਟਕ
\p
\s5
\v 28 ਤਦ ਉਹ ਮੈਨੂੰ ਦੱਖਣੀ ਫਾਟਕ ਦੇ ਰਾਹ ਅੰਦਰ ਵੇਹੜੇ ਵਿੱਚ ਲਿਆਇਆ ਅਤੇ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਉਹ ਨੇ ਦੱਖਣੀ ਫਾਟਕ ਨੂੰ ਮਿਣਿਆ ।
\v 29 ਉਹ ਦੀਆਂ ਕੋਠੜੀਆਂ, ਉਹ ਦੇ ਥੰਮਾਂ ਅਤੇ ਉਹ ਦੀ ਡਿਉੜ੍ਹੀ ਨੂੰ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਵੇਖਿਆ ਅਤੇ ਉਸ ਵਿੱਚ ਅਤੇ ਉਹ ਦੀ ਡਿਉੜ੍ਹੀ ਵਿੱਚ ਚੁਫੇਰੇ ਖਿੜਕੀਆਂ ਸਨ । ਲੰਬਾਈ ਪੰਜਾਹ ਹੱਥ ਤੇ ਚੌੜਾਈ ਪੱਚੀ ਹੱਥ ਸੀ ।
\v 30 ਡਿਉੜ੍ਹੀ ਚਾਰ ਚੁਫੇਰਿਓਂ ਪੱਚੀ ਹੱਥ ਲੰਮੀ ਅਤੇ ਪੱਚੀ ਹੱਥ ਚੌੜੀ ਸੀ ।
\v 31 ਉਹ ਦੀ ਡਿਉੜ੍ਹੀ ਬਾਹਰਲੇ ਵੇਹੜੇ ਵੱਲ ਸੀ ਅਤੇ ਉਹ ਦੇ ਥੰਮਾਂ ਉੱਤੇ ਖਜ਼ੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਚੜ੍ਹਨ ਲਈ ਅੱਠ ਪੌੜੀਆਂ ਸਨ ।
\s ਅੰਦਰਲਾ ਵੇਹੜਾ: ਪੂਰਬੀ ਫਾਟਕ
\p
\s5
\v 32 ਉਹ ਮੈਨੂੰ ਪੂਰਬ ਵੱਲ ਅੰਦਰਲੇ ਵੇਹੜੇ ਵਿੱਚ ਲੈ ਆਇਆ ਅਤੇ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਫਾਟਕ ਨੂੰ ਵੇਖਿਆ ।
\v 33 ਉਹ ਦੀਆਂ ਕੋਠੜੀਆਂ, ਥੰਮਾਂ ਅਤੇ ਡਿਉੜ੍ਹੀ ਨੂੰ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਵੇਖਿਆ ਅਤੇ ਉਹ ਦੇ ਵਿੱਚ ਅਤੇ ਉਹ ਦੀ ਡਿਉੜ੍ਹੀ ਵਿੱਚ ਚੁਫੇਰੇ ਖਿੜਕੀਆਂ ਸਨ । ਲੰਮਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ ।
\v 34 ਉਹ ਦੀ ਡਿਉੜ੍ਹੀ ਬਾਹਰਲੇ ਵੇਹੜੇ ਵੱਲ ਸੀ ਅਤੇ ਉਹ ਦੇ ਥੰਮਾਂ ਉੱਤੇ ਇਧਰ ਓਧਰ ਖਜ਼ੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਜਾਣ ਲਈ ਅੱਠ ਪੌੜੀਆਂ ਸਨ ।
\s ਅੰਦਰਲਾ ਵੇਹੜਾ: ਉੱਤਰੀ ਫਾਟਕ
\p
\s5
\v 35 ਉਹ ਮੈਨੂੰ ਉਤਰੀ ਫਾਟਕ ਵੱਲ ਲੈ ਗਿਆ ਅਤੇ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਉਹ ਨੂੰ ਵੇਖਿਆ ।
\v 36 ਉਹ ਦੀਆਂ ਕੋਠੜੀਆਂ, ਉਹ ਦੇ ਥੰਮਾਂ ਅਤੇ ਉਹ ਦੀ ਡਿਉੜ੍ਹੀ ਜਿਹਨਾਂ ਵਿੱਚ ਚੁਫੇਰੇ ਖਿੜਕੀਆਂ ਸਨ, ਦੀ ਲੰਬਾਈ ਪੰਜਾਹ ਹੱਥ ਤੇ ਚੌੜਾਈ ਪੱਚੀ ਹੱਥ ਸੀ ।
\v 37 ਉਹ ਦੇ ਥੰਮ੍ਹ ਬਾਹਰਲੇ ਵੇਹੜੇ ਵੱਲ ਸਨ ਅਤੇ ਉਹ ਦੇ ਥੰਮਾਂ ਤੇ ਇਧਰ ਓਧਰ ਖਜ਼ੂਰਾਂ ਦੇ ਰੁੱਖ ਦੀਆਂ ਮੂਰਤਾਂ ਸਨ ਅਤੇ ਉੱਤੇ ਚੜ੍ਹਨ ਲਈ ਅੱਠ ਪੌੜੀਆਂ ਸਨ ।
\s ਉਤਰੀ ਫਾਟਕ ਦੇ ਨੇੜੇ ਸਥਿਤ ਕੋਠੜੀਆਂ
\p
\s5
\v 38 ਫਾਟਕਾਂ ਦੇ ਥੰਮਾਂ ਦੇ ਕੋਲ ਦਰਵਾਜ਼ੇ ਵਾਲੀ ਕੋਠੜੀ ਸੀ, ਜਿੱਥੇ ਹੋਮ ਦੀ ਬਲੀ ਧੋਂਦੇ ਸਨ ।
\v 39 ਦਰਵਾਜ਼ੇ ਦੀ ਡਿਉੜ੍ਹੀ ਵਿੱਚ ਦੋ ਮੇਜ਼ਾਂ ਇਸ ਪਾਸੇ ਤੇ ਦੋ ਉਸ ਪਾਸੇ ਸਨ, ਤਾਂ ਕਿ ਉਹਨਾਂ ਉੱਤੇ ਹੋਮ ਦੀ ਬਲੀ, ਪਾਪ ਦੀ ਬਲੀ ਅਤੇ ਦੋਸ਼ ਦੀ ਬਲੀ ਕੱਟੀਆਂ ਜਾਣ ।
\s5
\v 40 ਬਾਹਰ ਵੱਲ ਉਤਰੀ ਫਾਟਕ ਦੇ ਲਾਂਘੇ ਦੇ ਨੇੜੇ ਦੋ ਮੇਜ਼ਾਂ ਸਨ ਅਤੇ ਫਾਟਕ ਦੀ ਡਿਉੜ੍ਹੀ ਦੇ ਦੂਜੇ ਪਾਸੇ ਦੋ ਮੇਜਾਂ ਸਨ ।
\v 41 ਫਾਟਕ ਦੇ ਨੇੜੇ ਚਾਰ ਮੇਜ਼ਾਂ ਇਸ ਪਾਸੇ ਅਤੇ ਚਾਰ ਉਸ ਪਾਸੇ ਸਨ, ਅਰਥਾਤ ਅੱਠ ਮੇਜ਼ਾਂ ਕੱਟਣ ਲਈ ਸਨ ।
\s5
\v 42 ਹੋਮ ਦੀ ਬਲੀ ਲਈ ਘੜੇ ਹੋਏ ਪੱਥਰਾਂ ਦੀਆਂ ਚਾਰ ਮੇਜ਼ਾਂ ਸਨ, ਜਿਹੜੀਆਂ ਡੇਢ ਹੱਥ ਲੰਮੀਆਂ, ਡੇਢ ਹੱਥ ਚੌੜੀਆਂ ਅਤੇ ਇੱਕ ਹੱਥ ਉੱਚੀਆਂ ਸਨ, ਜਿਹਨਾਂ ਉੱਤੇ ਉਹ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣ ਵਾਲੇ ਹਥਿਆਰ ਰੱਖੇ ਸਨ ।
\v 43 ਉਹ ਦੇ ਚੁਫੇਰੇ ਚਾਰ ਉਂਗਲਾਂ ਲੰਮੇ ਕੁੰਡੇ ਲੱਗੇ ਸਨ ਅਤੇ ਬਲੀ ਦਾ ਮਾਸ ਮੇਜ਼ਾਂ ਤੇ ਸੀ ।
\s5
\v 44 ਅੰਦਰਲੇ ਫਾਟਕ ਤੋਂ ਬਾਹਰ ਅੰਦਰਲੇ ਵੇਹੜੇ ਵਿੱਚ ਜੋ ਉਤਰੀ ਫਾਟਕ ਵੱਲ ਸੀ, ਗਾਉਣ ਵਾਲਿਆਂ ਦੀਆਂ ਕੋਠੜੀਆਂ ਸਨ ਅਤੇ ਉਹਨਾਂ ਦਾ ਮੂੰਹ ਦੱਖਣ ਵੱਲ ਸੀ । ਇੱਕ ਕੋਠੜੀ ਪੂਰਬੀ ਫਾਟਕ ਵੱਲ ਸੀ, ਜਿਸ ਦਾ ਮੂੰਹ ਉਤਰ ਵੱਲ ਸੀ ।
\v 45 ਉਹ ਨੇ ਮੈਨੂੰ ਆਖਿਆ ਕਿ ਇਹ ਕੋਠੜੀ ਜਿਸ ਦਾ ਮੂੰਹ ਦੱਖਣ ਵੱਲ ਹੈ ਉਹਨਾਂ ਜਾਜਕਾਂ ਦੇ ਲਈ ਹੈ, ਜਿਹੜੇ ਡੇਹਰੇ ਦੀ ਰਾਖੀ ਕਰਦੇ ਹਨ ।
\s5
\v 46 ਉਹ ਕੋਠੜੀ ਜਿਸ ਦਾ ਮੂੰਹ ਉਤਰ ਵੱਲ ਹੈ ਉਹਨਾਂ ਜਾਜਕਾਂ ਲਈ ਹੈ, ਜਿਹੜੇ ਜਗਵੇਦੀ ਦੀ ਰਾਖੀ ਲਈ ਹਨ । ਇਹ ਸਦੋਕ ਦੀ ਵੰਸ਼ ਵਿੱਚੋਂ ਹਨ ਜੋ ਲੇਵੀਆਂ ਵਿੱਚੋਂ ਯਹੋਵਾਹ ਦੇ ਹਜ਼ੂਰ ਉਹ ਦੀ ਉਪਾਸਨਾ ਕਰਨ ਲਈ ਆਉਂਦੇ ਹਨ ।
\s ਅੰਦਰਲਾ ਵੇਹੜਾ ਅਤੇ ਹੈਕਲ ਦਾ ਭਵਨ
\p
\v 47 ਉਹ ਨੇ ਵੇਹੜੇ ਨੂੰ ਸੌ ਹੱਥ ਲੰਬਾ ਤੇ ਸੌ ਹੱਥ ਚੌੜਾ ਵਰਗਾਕਾਰ ਮਿਣਿਆ ਅਤੇ ਜਗਵੇਦੀ ਭਵਨ ਦੇ ਸਾਹਮਣੇ ਸੀ ।
\s5
\v 48 ਫੇਰ ਉਹ ਮੈਨੂੰ ਭਵਨ ਦੀ ਡਿਉੜ੍ਹੀ ਵਿੱਚ ਲੈ ਆਇਆ ਅਤੇ ਡਿਉੜ੍ਹੀ ਨੂੰ ਮਿਣਿਆ, ਪੰਜ ਹੱਥ ਇਧਰ ਅਤੇ ਪੰਜ ਹੱਥ ਓਧਰ ਅਤੇ ਫਾਟਕ ਦੀ ਚੌੜਾਈ ਤਿੰਨ ਹੱਥ ਇਸ ਪਾਸੇ ਸੀ ਅਤੇ ਤਿੰਨ ਹੱਥ ਉਸ ਪਾਸੇ ।
\v 49 ਡਿਉੜ੍ਹੀ ਦੀ ਲੰਮਾਈ ਵੀਹ ਹੱਥ ਅਤੇ ਚੌੜਾਈ ਬਾਰਾਂ ਹੱਥ ਸੀ । ਉਸ ਪੌੜੀ ਦੇ ਡੰਡੇ ਕੋਲ ਜਿਹਨਾਂ ਤੋਂ ਉਸ ਉੱਤੇ ਚੜ੍ਹਦੇ ਸਨ ਅਤੇ ਥੰਮਾਂ ਦੇ ਨਾਲ ਪੀਲ ਪਾਏ ਸਨ, ਇੱਕ ਇਸ ਪਾਸੇ ਅਤੇ ਇੱਕ ਉਸ ਪਾਸੇ ।
\s5
\c 41
\p
\v 1 ਉਹ ਮੈਨੂੰ ਹੈਕਲ ਵਿੱਚ ਲਿਆਇਆ ਅਤੇ ਥੰਮਾਂ ਨੂੰ ਮਿਣਿਆ, ਛੇ ਹੱਥ ਦੀ ਚੌੜਾਈ ਇੱਕ ਪਾਸੇ ਅਤੇ ਛੇ ਹੱਥ ਦੀ ਚੌੜਾਈ ਦੂਜੇ ਪਾਸੇ, ਇਹੀ ਡੇਹਰੇ ਦੀ ਚੌੜਾਈ ਸੀ ।
\v 2 ਦਰਵਾਜ਼ੇ ਦੀ ਚੌੜਾਈ ਦਸ ਹੱਥ ਸੀ । ਉਹ ਦਾ ਇੱਕ ਪਾਸਾ ਪੰਜ ਹੱਥ ਦਾ ਸੀ ਅਤੇ ਦੂਜਾ ਵੀ ਪੰਜ ਹੱਥ ਦਾ ਸੀ ਅਤੇ ਉਸ ਨੇ ਉਹ ਦੀ ਲੰਮਾਈ ਚਾਲੀ ਹੱਥ ਅਤੇ ਚੌੜਾਈ ਵੀਹ ਹੱਥ ਮਿਣੀ ।
\s5
\v 3 ਤਦ ਉਹ ਅੰਦਰ ਗਿਆ ਅਤੇ ਦਰਵਾਜ਼ੇ ਦੇ ਹਰੇਕ ਥੰਮ੍ਹ ਨੂੰ, ਦੋ ਹੱਥ, ਮਿਣਿਆ ਅਤੇ ਦਰਵਾਜ਼ੇ ਨੂੰ, ਛੇ ਹੱਥ ਅਤੇ ਦਰਵਾਜ਼ੇ ਦੀ ਚੌੜਾਈ ਸੱਤ ਹੱਥ ਸੀ ।
\v 4 ਉਸ ਨੇ ਹੈਕਲ ਦੇ ਸਾਹਮਣੇ ਦੀ ਲੰਮਾਈ ਨੂੰ ਵੀਹ ਹੱਥ ਅਤੇ ਚੌੜਾਈ ਨੂੰ ਵੀਹ ਹੱਥ ਮਿਣਿਆ ਅਤੇ ਮੈਨੂੰ ਆਖਿਆ ਕਿ ਇਹੀ ਅੱਤ ਪਵਿੱਤਰ ਸਥਾਨ ਹੈ ।
\s ਹੈਕਲ ਦੀਆਂ ਕੋਠੜੀਆਂ
\p
\s5
\v 5 ਉਹ ਨੇ ਭਵਨ ਦੀ ਕੰਧ ਛੇ ਹੱਥ ਮਿਣੀ ਅਤੇ ਪਾਸੇ ਦੀ ਹਰੇਕ ਕੋਠੜੀ ਦੀ ਚੌੜਾਈ ਭਵਨ ਦੇ ਚੁਫੇਰੇ ਚਾਰ ਹੱਥ ਸੀ ।
\v 6 ਪਾਸੇ ਦੀਆਂ ਕੋਠੜੀਆਂ ਤਿੰਨ ਮੰਜਲਾਂ ਵਾਲੀਆਂ ਸਨ, ਕੋਠੜੀ ਦੇ ਉੱਤੇ ਕੋਠੜੀ, ਪਾਲਾਂ ਵਿੱਚ ਤੀਹ ਅਤੇ ਉਹ ਉਸ ਕੰਧ ਵਿੱਚ ਜੋ ਭਵਨ ਦੇ ਚੁਫੇਰੇ ਦੀਆਂ ਕੋਠੜੀਆਂ ਦੇ ਲਈ ਸੀ, ਅੰਦਰ ਬਣਾਈਆਂ ਗਈਆਂ ਸਨ, ਤਾਂ ਜੋ ਪੱਕੀਆਂ ਹੋਣ, ਪਰ ਉਹ ਭਵਨ ਦੀ ਕੰਧ ਨਾਲ ਮਿਲੀਆਂ ਹੋਈਆਂ ਨਾ ਸਨ ।
\v 7 ਉਹ ਪਾਸੇ ਵੱਲ ਦੀਆਂ ਕੋਠੜੀਆਂ ਉੱਤੇ ਤੱਕ ਚਾਰੇ ਪਾਸੇ ਬਹੁਤੀਆਂ ਖੁੱਲ੍ਹੀਆਂ ਹੁੰਦੀਆਂ ਜਾਂਦੀਆਂ ਸਨ, ਕਿਉਂ ਜੋ ਭਵਨ ਚੁਫੇਰਿਓਂ ਉੱਚਾ ਹੁੰਦਾ ਚਲਾ ਜਾਂਦਾ ਸੀ, ਭਵਨ ਦੀ ਚੌੜਾਈ ਉੱਤੇ ਤੱਕ ਇੱਕੋ ਜਿੰਨੀ ਸੀ ਅਤੇ ਉੱਪਰ ਦੀਆਂ ਕੋਠੜੀਆਂ ਦਾ ਰਾਹ ਵਿਚਕਾਰਲੀਆਂ ਕੋਠੜੀਆਂ ਦੇ ਵਿੱਚੋਂ ਦੀ ਸੀ ।
\s5
\v 8 ਮੈਂ ਭਵਨ ਦੇ ਚੁਫੇਰੇ ਉੱਚਾ ਥੜਾ ਵੇਖਿਆ । ਪਾਸੇ ਦੀਆਂ ਕੋਠੜੀਆਂ ਦੀ ਨੀਂਹ ਛੇ ਵੱਡੇ ਹੱਥ ਦੇ ਪੂਰੇ ਕਾਨੇ ਜਿੰਨੀ ਸੀ ।
\v 9 ਪਾਸੇ ਦੀਆਂ ਕੋਠੜੀਆਂ ਦੀ ਬਾਹਰਲੀ ਕੰਧ ਦੀ ਚੌੜਾਈ ਪੰਜ ਹੱਥ ਸੀ ਅਤੇ ਜਿਹੜੀ ਥਾਂ ਬਾਕੀ ਰਹੀ ਉਹ ਭਵਨ ਦੇ ਪਾਸੇ ਵੱਲ ਦੀਆਂ ਕੋਠੜੀਆਂ ਵਿਚਕਾਰ ਸੀ ।
\s5
\v 10 ਕੋਠੜੀਆਂ ਦੇ ਵਿਚਕਾਰ ਭਵਨ ਦੇ ਚੁਫੇਰੇ ਵੀਹ ਹੱਥ ਦਾ ਫਾਸਲਾ ਸੀ ।
\v 11 ਪਾਸੇ ਦੀਆਂ ਕੋਠੜੀਆਂ ਦੇ ਦਰਵਾਜ਼ੇ ਉਸ ਖਾਲੀ ਥਾਂ ਵੱਲ ਸਨ । ਇੱਕ ਦਰਵਾਜ਼ਾ ਉਤਰ ਵੱਲ ਦੇ ਰਾਹ ਵੱਲ ਅਤੇ ਇੱਕ ਦੱਖਣ ਵੱਲ ਅਤੇ ਖਾਲੀ ਥਾਂ ਦੀ ਚੌੜਾਈ ਚਾਰੇ ਪਾਸੇ ਪੰਜ ਹੱਥ ਸੀ ।
\s ਪੱਛਮ ਵੱਲ ਦਾ ਭਵਨ
\p
\s5
\v 12 ਉਹ ਮਕਾਨ ਜਿਹੜਾ ਵੱਖਰੀ ਥਾਂ ਦੇ ਸਾਹਮਣੇ ਪੱਛਮ ਵੱਲ ਸੀ, ਉਹ ਦੀ ਚੌੜਾਈ ਸੱਤਰ ਹੱਥ ਸੀ ਅਤੇ ਉਸ ਮਕਾਨ ਦੀ ਕੰਧ ਚਾਰੋਂ ਪਾਸੇ ਪੰਜ ਹੱਥ ਮੋਟੀ ਅਤੇ ਨੱਬੇ ਹੱਥ ਲੰਮੀ ਸੀ ।
\s ਹੈਕਲ ਦਾ ਸੰਪੂਰਨ ਮਾਪ
\p
\v 13 ਇਸ ਲਈ ਉਹ ਨੇ ਭਵਨ ਨੂੰ ਸੌ ਹੱਥ ਲੰਮਾ ਮਿਣਿਆ ਅਤੇ ਵੱਖਰੀ ਥਾਂ ਅਤੇ ਮਕਾਨ ਉਸ ਦੀਆਂ ਕੰਧਾਂ ਸਮੇਤ ਸੌ ਹੱਥ ਲੰਮਾ ਸੀ ।
\v 14 ਭਵਨ ਦੇ ਸਾਹਮਣੇ ਦੀ ਅਤੇ ਉਸ ਪੂਰਬ ਵੱਲ ਦੀ ਵੱਖਰੀ ਥਾਂ ਦੀ ਚੌੜਾਈ ਸੌ ਹੱਥ ਸੀ ।
\s5
\v 15 ਵੱਖਰੀ ਥਾਂ ਦੇ ਸਾਹਮਣੇ ਦੇ ਮਕਾਨ ਦੀ ਲੰਮਾਈ ਨੂੰ ਜੋ ਉਹ ਦੇ ਪਿੱਛੇ ਸੀ ਅਤੇ ਉਸ ਵੱਲ ਦੇ ਬਰਾਂਡੇ ਇਸ ਪਾਸਿਓਂ ਅਤੇ ਉਸ ਪਾਸਿਓਂ ਅਤੇ ਅੰਦਰ ਵੱਲ ਹੈਕਲ ਨੂੰ ਅਤੇ ਵੇਹੜੇ ਦੀ ਡਿਉੜ੍ਹੀ ਨੂੰ ਉਸ ਨੇ ਸੌ ਹੱਥ ਮਿਣਿਆ ।
\s ਹੈਕਲ ਦੀ ਸਜਾਵਟ
\p
\v 16 ਸਰਦਲਾਂ, ਝਰੋਖਿਆਂ ਅਤੇ ਚੁਫੇਰੇ ਦੇ ਬਰਾਂਡਿਆਂ ਨੂੰ ਜਿਹੜੇ ਤਿੰਨ ਮੰਜਲੇ ਅਤੇ ਸਰਦਲਾਂ ਦੇ ਸਾਹਮਣੇ ਸਨ ਅਤੇ ਚੁਫੇਰਿਓਂ ਧਰਤੀ ਤੋਂ ਖਿੜਕੀਆਂ ਤੱਕ ਲੱਕੜੀ ਨਾਲ ਮੜ੍ਹੇ ਹੋਏ ਸਨ ਅਤੇ ਖਿੜਕੀਆਂ ਵੀ ਮੜ੍ਹੀਆਂ ਹੋਈਆਂ ਸਨ ।
\v 17 ਦਰਵਾਜ਼ੇ ਦੇ ਉੱਪਰ ਤੱਕ ਅਤੇ ਅੰਦਰਲੇ ਭਵਨ ਤੱਕ ਅਤੇ ਉਹ ਦੇ ਬਾਹਰ ਵੀ ਚੁਫੇਰੇ ਦੀ ਸਾਰੀ ਕੰਧ ਤੱਕ ਅੰਦਰ-ਬਾਹਰ ਸਭ ਠੀਕ ਹਿਸਾਬ ਨਾਲ ਬਣੇ ਹੋਏ ਸਨ ।
\s5
\v 18 ਕਰੂਬੀਆਂ ਅਤੇ ਖਜ਼ੂਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ ਅਤੇ ਇੱਕ ਖਜ਼ੂਰ ਦੋ ਕਰੂਬੀਆਂ ਦੇ ਵਿਚਕਾਰ ਸੀ ਅਤੇ ਹਰੇਕ ਕਰੂਬੀ ਦੇ ਦੋ ਚਿਹਰੇ ਬਣੇ ਹੋਏ ਸਨ ।
\v 19 ਸੋ ਇੱਕ ਪਾਸੇ ਖਜ਼ੂਰ ਵੱਲ ਦਾ ਚਿਹਰਾ ਮਨੁੱਖ ਵਰਗਾ ਸੀ ਅਤੇ ਦੂਜੇ ਪਾਸੇ ਜੁਆਨ ਬੱਬਰ ਸ਼ੇਰ ਵਰਗਾ ਚਿਹਰਾ ਵੀ ਖਜ਼ੂਰ ਵੱਲ ਸੀ, ਭਵਨ ਦੇ ਚੁਫੇਰੇ ਇਸੇ ਪ੍ਰਕਾਰ ਕੰਮ ਕੀਤਾ ਹੋਇਆ ਸੀ ।
\v 20 ਧਰਤੀ ਤੋਂ ਦਰਵਾਜ਼ੇ ਦੇ ਉੱਪਰ ਤੱਕ ਅਤੇ ਹੈਕਲ ਦੀ ਕੰਧ ਤੇ ਕਰੂਬੀ ਅਤੇ ਖਜ਼ੂਰ ਦੇ ਰੁੱਖ ਬਣੇ ਹੋਏ ਸਨ ।
\s ਲੱਕੜੀ ਦੀ ਵੇਦੀ
\p
\s5
\v 21 ਹੈਕਲ ਦੀ ਚੁਗਾਠ ਚਾਰ ਨੁੱਕਰੀ ਸੀ ਅਤੇ ਪਵਿੱਤਰ ਸਥਾਨ ਦੇ ਸਾਹਮਣੇ ਦੀ ਸ਼ਕਲ ਵੀ ਇਹੋ ਜਿਹੀ ਸੀ ।
\v 22 ਜਗਵੇਦੀ ਲੱਕੜੀ ਦੀ ਸੀ, ਉਹ ਦੀ ਉਚਾਈ ਤਿੰਨ ਹੱਥ ਅਤੇ ਲੰਮਾਈ ਦੋ ਹੱਥ ਸੀ ਅਤੇ ਉਸ ਦੇ ਕੋਨੇ, ਉਹ ਦੀ ਕੁਰਸੀ ਅਤੇ ਉਹ ਦੀਆਂ ਕੰਧਾਂ ਲੱਕੜ ਦੀਆਂ ਸਨ ਅਤੇ ਉਹ ਮੈਨੂੰ ਬੋਲਿਆ ਕਿ ਇਹ ਯਹੋਵਾਹ ਦੇ ਸਾਹਮਣੇ ਦੀ ਮੇਜ਼ ਹੈ ।
\s ਪਵਿੱਤਰ ਸਥਾਨ ਦੇ ਦਰਵਾਜ਼ੇ
\p
\v 23 ਹੈਕਲ ਅਤੇ ਪਵਿੱਤਰ ਸਥਾਨ ਦੇ ਦੋ ਦਰਵਾਜ਼ੇ ਸਨ ।
\v 24 ਦਰਵਾਜ਼ਿਆਂ ਦੇ ਦੋ-ਦੋ ਤਾਕ ਸਨ ਜਿਹੜੇ ਮੁੜ ਸਕਦੇ ਸਨ, ਦੋ ਤਾਕ ਇੱਕ ਦਰਵਾਜ਼ੇ ਲਈ ਅਤੇ ਦੋ ਦੂਜੇ ਲਈ ।
\s5
\v 25 ਉਹਨਾਂ ਤੇ ਅਰਥਾਤ ਹੈਕਲ ਦੇ ਦਰਵਾਜ਼ਿਆਂ ਤੇ ਕਰੂਬੀਆਂ ਅਤੇ ਖਜ਼ੂਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ, ਜਿਵੇਂ ਕਿ ਕੰਧ ਤੇ ਬਣੀਆਂ ਹੋਈਆਂ ਸਨ ਅਤੇ ਬਾਹਰ ਦੀ ਡਿਉੜ੍ਹੀ ਦੇ ਸਾਹਮਣੇ ਵੱਲ ਲੱਕੜੀ ਦੇ ਫੱਟੇ ਲੱਗੇ ਹੋਏ ਸਨ ।
\v 26 ਡਿਉੜ੍ਹੀ ਦੇ ਅੰਦਰਲੇ ਅਤੇ ਬਾਹਰਲੇ ਪਾਸੇ ਵੱਖੀ ਵਿੱਚ ਝਰੋਖੇ ਤੇ ਖਜ਼ੂਰ ਦੇ ਰੁੱਖ ਬਣੇ ਸਨ ਅਤੇ ਭਵਨ ਦੀ ਵੱਖੀ ਦੀਆਂ ਕੋਠੜੀਆਂ ਅਤੇ ਫੱਟੇ ਲਗਾਉਣ ਦੀ ਇਹੋ ਸ਼ਕਲ ਸੀ ।
\s5
\c 42
\s ਹੈਕਲ ਦੇ ਨੇੜੇ ਸਥਿਤ ਦੋ ਕੋਠੜੀਆਂ
\p
\v 1 ਫਿਰ ਉਹ ਮੈਨੂੰ ਉਤਰੀ ਰਾਹ ਵਿੱਚੋਂ ਬਾਹਰਲੇ ਵੇਹੜੇ ਵਿੱਚ ਲੈ ਗਿਆ ਅਤੇ ਉਸ ਕੋਠੜੀ ਵਿੱਚ ਜਿਹੜੀ ਵੱਖਰੀ ਥਾਂ ਅਤੇ ਮਕਾਨ ਦੇ ਸਾਹਮਣੇ ਉਤਰ ਵੱਲ ਸੀ, ਲੈ ਆਇਆ ।
\v 2 ਸੌ ਹੱਥ ਲੰਮੇ ਥਾਂ ਦੇ ਸਾਹਮਣੇ ਉਤਰੀ ਦਰਵਾਜ਼ਾ ਸੀ, ਉਸ ਥਾਂ ਦੀ ਚੌੜਾਈ ਪੰਜਾਹ ਹੱਥ ਸੀ ।
\v 3 ਅੰਦਰਲੇ ਵੇਹੜੇ ਦੇ ਵੀਹ ਹੱਥ ਦੇ ਫਾਸਲੇ ਦੇ ਸਾਹਮਣੇ, ਬਾਹਰਲੇ ਵੇਹੜੇ ਦੇ ਫਰਸ਼ ਦੇ ਸਾਹਮਣੇ ਕੋਠੜੀਆਂ ਦੀਆਂ ਤਿੰਨ ਛੱਤਾਂ ਇੱਕ ਦੂਜੀ ਦੇ ਸਾਹਮਣੇ ਸਨ ।
\s5
\v 4 ਕੋਠੜੀਆਂ ਦੇ ਸਾਹਮਣੇ ਅੰਦਰ ਵੱਲ ਦਸ ਹੱਥ ਚੌੜਾ ਰਾਹ ਸੀ ਅਤੇ ਇੱਕ ਰਸਤਾ ਇੱਕ ਹੱਥ ਦਾ ਅਤੇ ਉਹਨਾਂ ਦੇ ਦਰਵਾਜ਼ੇ ਉਤਰ ਵੱਲ ਸਨ ।
\v 5 ਉੱਪਰ ਦੀਆਂ ਕੋਠੜੀਆਂ ਛੋਟੀਆਂ ਸਨ, ਕਿਉਂ ਜੋ ਉਹਨਾਂ ਦੇ ਬਰਾਂਡਿਆਂ ਇਮਾਰਤ ਦੀ ਹੇਠਲੀ ਤੇ ਉੱਪਰਲੀ ਮੰਜ਼ਲ ਦੇ ਟਾਕਰੇ ਵਿੱਚ ਇਹਨਾਂ ਤੋਂ ਵਧੇਰੀ ਥਾਂ ਰੋਕ ਰੱਖੀ ਸੀ ।
\v 6 ਕਿਉਂ ਜੋ ਉਹ ਤਿੰਨ ਮੰਜ਼ਲੀਆਂ ਸਨ, ਪਰ ਉਹਨਾਂ ਦੇ ਥੰਮ੍ਹ ਵੇਹੜੇ ਦੇ ਥੰਮਾਂ ਵਾਂਗੂੰ ਨਹੀਂ ਸਨ, ਇਸ ਕਰਕੇ ਉਹ ਹੇਠਲੀ ਅਤੇ ਵਿਚਕਾਰਲੀ ਮੰਜ਼ਲ ਤੋਂ ਧਰਤੀ ਉੱਤੋਂ ਤੰਗ ਸਨ ।
\s5
\v 7 ਕੋਠੜੀਆਂ ਦੇ ਨੇੜੇ ਦੀ, ਬਾਹਰਲੇ ਵੇਹੜੇ ਵੱਲ ਦੀ, ਕੋਠੜੀਆਂ ਦੇ ਸਾਹਮਣੇ ਦੀ ਬਾਹਰਲੀ ਕੰਧ ਪੰਜਾਹ ਹੱਥ ਲੰਬੀ ਸੀ ।
\v 8 ਕਿਉਂ ਜੋ ਬਾਹਰਲੇ ਵੇਹੜੇ ਦੀਆਂ ਕੋਠੜੀਆਂ ਦੀ ਲੰਬਾਈ ਪੰਜਾਹ ਹੱਥ ਸੀ ਅਤੇ ਹੈਕਲ ਦੇ ਸਾਹਮਣੇ ਸੌ ਹੱਥ ਦੀ ਲੰਮਾਈ ਸੀ ।
\v 9 ਉਹਨਾਂ ਕੋਠੜੀਆਂ ਦੇ ਹੇਠਾਂ ਪੂਰਬ ਵੱਲ ਉਹ ਲਾਂਘਾ ਸੀ, ਜਿਸ ਵਿੱਚੋਂ ਬਾਹਰਲੇ ਵੇਹੜੇ ਵਿੱਚੋਂ ਅੰਦਰ ਆਉਂਦੇ ਸਨ ।
\s5
\v 10 ਪੂਰਬੀ ਵੇਹੜੇ ਦੀ ਚੌੜੀ ਕੰਧ ਵਿੱਚ ਅਤੇ ਉਸ ਮੰਦਰ ਦੇ ਸਾਹਮਣੇ ਕੋਠੜੀਆਂ ਸਨ ।
\v 11 ਉਹਨਾਂ ਦੇ ਸਾਹਮਣੇ ਇੱਕ ਅਜਿਹਾ ਰਾਹ ਸੀ, ਜਿਹਾ ਉਤਰੀ ਕੋਠੜੀਆਂ ਦੇ ਅੱਗੇ ਸੀ, ਉਹਨਾਂ ਦੀ ਲੰਮਾਈ ਅਤੇ ਚੌੜਾਈ ਬਰਾਬਰ ਸੀ ਅਤੇ ਉਹਨਾਂ ਦੇ ਸਾਰੇ ਲਾਂਘੇ ਉਹਨਾਂ ਦੀ ਤਰਤੀਬ ਅਤੇ ਉਹਨਾਂ ਦੇ ਦਰਵਾਜ਼ਿਆਂ ਦੇ ਅਨੁਸਾਰ ਸਨ ।
\v 12 ਦੱਖਣ ਵੱਲ ਦੀਆਂ ਕੋਠੜੀਆਂ ਦੇ ਦਰਵਾਜ਼ਿਆਂ ਦੇ ਅਨੁਸਾਰ ਇੱਕ ਦਰਵਾਜ਼ਾ ਰਾਹ ਦੇ ਸਿਰੇ ਤੇ ਸੀ, ਅਰਥਾਤ ਸਿੱਧੀ ਕੰਧ ਦੇ ਰਾਹ ਤੇ ਪੂਰਬ ਦੀ ਵੱਲ ਜਿੱਥੋਂ ਉਹਨਾਂ ਵਿੱਚ ਵੜਦੇ ਸਨ ।
\s5
\v 13 ਤਦ ਉਹ ਨੇ ਮੈਨੂੰ ਆਖਿਆ, ਉਤਰੀ ਅਤੇ ਦੱਖਣੀ ਕੋਠੜੀਆਂ ਜੋ ਵੱਖਰੀ ਥਾਂ ਦੇ ਅੱਗੇ ਹਨ, ਪਵਿੱਤਰ ਕੋਠੜੀਆਂ ਹਨ ਜਿੱਥੇ ਜਾਜਕ ਜਿਹੜੇ ਯਹੋਵਾਹ ਦੇ ਨੇੜੇ ਜਾਂਦੇ ਹਨ ਪਵਿੱਤਰ ਚੀਜ਼ਾਂ ਖਾਣਗੇ । ਪਵਿੱਤਰ ਚੀਜ਼ਾਂ, ਮੈਦੇ ਦੀ ਭੇਂਟ, ਪਾਪਾਂ ਦੀ ਬਲੀ ਅਤੇ ਦੋਸ਼ ਦੀ ਬਲੀ ਉੱਥੇ ਰੱਖਣਗੇ, ਕਿਉਂ ਜੋ ਉਹ ਸਥਾਨ ਪਵਿੱਤਰ ਹੈ ।
\v 14 ਜਦੋਂ ਜਾਜਕ ਅੰਦਰ ਜਾਣ ਤਾਂ ਉਹ ਪਵਿੱਤਰ ਸਥਾਨ ਤੋਂ ਬਾਹਰਲੇ ਵੇਹੜੇ ਵਿੱਚ ਨਾ ਜਾਣ, ਸਗੋਂ ਆਪਣੇ ਸੇਵਾ ਕਰਨ ਸਮੇਂ ਦੇ ਬਸਤਰ ਉੱਥੇ ਹੀ ਲਾਹ ਦੇਣ, ਕਿਉਂ ਜੋ ਉਹ ਪਵਿੱਤਰ ਹਨ ਅਤੇ ਉਹ ਦੂਜੇ ਬਸਤਰ ਪਾ ਕੇ ਲੋਕਾਂ ਦੇ ਥਾਵਾਂ ਵਿੱਚ ਜਾਣ ।
\s ਹੈਕਲ ਦੇ ਖੇਤਰ ਦਾ ਮਾਪ
\p
\s5
\v 15 ਸੋ ਜਦੋਂ ਉਹ ਅੰਦਰਲੇ ਭਵਨ ਨੂੰ ਮਿਣ ਚੁੱਕਿਆ, ਤਾਂ ਮੈਨੂੰ ਉਸ ਫਾਟਕ ਦੇ ਰਾਹ ਵਿੱਚ ਲਿਆਇਆ, ਜਿਸ ਦਾ ਮੂੰਹ ਪੂਰਬ ਵੱਲ ਸੀ ਅਤੇ ਉਸ ਨੂੰ ਚਾਰੇ ਪਾਸਿਓਂ ਮਿਣਿਆ ।
\s5
\v 16 ਉਸ ਨੇ ਮਿਣਤੀ ਦੇ ਕਾਨੇ ਨਾਲ ਪੂਰਬ ਵੱਲ ਚੁਫੇਰੇ ਪੰਜ ਸੌ ਕਾਨੇ ਮਿਣੇ ।
\v 17 ਉਸ ਨੇ ਮਿਣਤੀ ਦੇ ਕਾਨੇ ਨਾਲ ਉਤਰ ਵੱਲ ਚੁਫੇਰੇ ਪੰਜ ਸੌ ਕਾਨੇ ਮਿਣੇ ।
\v 18 ਉਸ ਨੇ ਮਿਣਤੀ ਦੇ ਕਾਨੇ ਨਾਲ ਦੱਖਣ ਵੱਲ ਵੀ ਪੰਜ ਸੌ ਕਾਨੇ ਮਿਣੇ ।
\v 19 ਉਸ ਨੇ ਪੱਛਮ ਵੱਲ ਮੁੜ ਕੇ ਮਿਣਤੀ ਦੇ ਕਾਨੇ ਨਾਲ ਪੰਜ ਸੌ ਕਾਨੇ ਮਿਣੇ ।
\s5
\v 20 ਉਸ ਨੇ ਉਹ ਨੂੰ ਚੁਫੇਰਿਓਂ ਮਿਣਿਆ । ਉਹ ਦੇ ਚਾਰੇ ਪਾਸੇ ਇੱਕ ਕੰਧ ਪੰਜ ਸੌ ਕਾਨੇ ਲੰਮੀ ਅਤੇ ਪੰਜ ਸੌ ਕਾਨੇ ਚੌੜੀ ਸੀ, ਤਾਂ ਜੋ ਪਵਿੱਤਰ ਸਥਾਨ ਨੂੰ ਸਧਾਰਨ ਥਾਂ ਤੋਂ ਵੱਖਰਾ ਕਰੇ ।
\s5
\c 43
\s ਭਵਨ ਦੇ ਵਿੱਚ ਪਰਮੇਸ਼ੁਰ ਦੀ ਮਹਿਮਾ
\p
\v 1 ਫੇਰ ਉਹ ਮੈਨੂੰ ਫਾਟਕ ਤੇ ਲੈ ਆਇਆ, ਅਰਥਾਤ ਉਸ ਫਾਟਕ ਤੇ ਜਿਸ ਦਾ ਮੂੰਹ ਪੂਰਬ ਵੱਲ ਸੀ ।
\v 2 ਵੇਖੋ, ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਪੂਰਬ ਦੇ ਰਾਹ ਵੱਲੋਂ ਆਇਆ ਅਤੇ ਉਹ ਦੀ ਅਵਾਜ਼ ਵੱਡੇ ਪਾਣੀਆਂ ਵਾਂਗੂੰ ਸੀ । ਧਰਤੀ ਉਹ ਦੇ ਪਰਤਾਪ ਨਾਲ ਚਮਕ ਉੱਠੀ ।
\s5
\v 3 ਇਹ ਉਸ ਦਰਸ਼ਣ ਦੇ ਅਨੁਸਾਰ ਸੀ ਜੋ ਮੈਂ ਵੇਖਿਆ ਸੀ, ਹਾਂ, ਉਸ ਦਰਸ਼ਣ ਦੇ ਅਨੁਸਾਰ ਜਿਹੜਾ ਮੈਂ ਉਸ ਵੇਲੇ ਵੇਖਿਆ ਸੀ, ਜਦੋਂ ਮੈਂ ਸ਼ਹਿਰ ਨੂੰ ਨਾਸ਼ ਕਰਨ ਲਈ ਆਇਆ ਸੀ ਅਤੇ ਇਹ ਦਰਸ਼ਣ ਉਸ ਦਰਸ਼ਣ ਦੇ ਵਾਂਗੂੰ ਸਨ, ਜਿਹੜੇ ਮੈਂ ਕਬਾਰ ਨਹਿਰ ਦੇ ਕੋਲ ਵੇਖੇ ਸਨ, ਤਦ ਮੈਂ ਮੂਧੇ ਮੂੰਹ ਡਿੱਗ ਪਿਆ ।
\v 4 ਯਹੋਵਾਹ ਦਾ ਪਰਤਾਪ ਉਸ ਫਾਟਕ ਦੇ ਰਾਹ ਜਿਸ ਦਾ ਮੂੰਹ ਪੂਰਬ ਦੇ ਰਾਹ ਵੱਲ ਹੈ ਭਵਨ ਵਿੱਚ ਆਇਆ ।
\v 5 ਆਤਮਾ ਨੇ ਮੈਨੂੰ ਚੁੱਕ ਕੇ ਅੰਦਰਲੇ ਵੇਹੜੇ ਵਿੱਚ ਪਹੁੰਚਾ ਦਿੱਤਾ ਅਤੇ ਵੇਖੋ, ਭਵਨ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਸੀ ।
\s5
\v 6 ਮੈਂ ਕਿਸੇ ਨੂੰ ਸੁਣਿਆ ਜਿਹੜਾ ਭਵਨ ਵਿੱਚੋਂ ਮੇਰੇ ਨਾਲ ਗੱਲਾਂ ਕਰਦਾ ਸੀ ਅਤੇ ਇੱਕ ਮਨੁੱਖ ਮੇਰੇ ਕੋਲ ਖੜਾ ਸੀ ।
\v 7 ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਮੇਰੇ ਸਿੰਘਾਸਣ ਦਾ ਥਾਂ ਹੈ ਅਤੇ ਮੇਰੇ ਪੈਰਾਂ ਦੀ ਕੁਰਸੀ ਹੈ, ਜਿੱਥੇ ਮੈਂ ਇਸਰਾਏਲੀਆਂ ਦੇ ਵਿਚਕਾਰ ਸਦਾ ਲਈ ਵੱਸਾਂਗਾ ਅਤੇ ਇਸਰਾਏਲ ਦਾ ਘਰਾਣਾ ਅਤੇ ਉਹਨਾਂ ਦੇ ਰਾਜਾ ਫੇਰ ਕਦੇ ਮੇਰੇ ਪਵਿੱਤਰ ਨਾਮ ਨੂੰ ਆਪਣੇ ਵਿਭਚਾਰ ਨਾਲ ਅਤੇ ਆਪਣੇ ਰਾਜਿਆਂ ਦੀਆਂ ਲਾਸ਼ਾਂ ਨਾਲ, ਉਹਨਾਂ ਦੀਆਂ ਉੱਚਿਆਈਆਂ ਵਿੱਚ ਭ੍ਰਿਸ਼ਟ ਨਾ ਕਰਨਗੇ ।
\v 8 ਕਿਉਂ ਜੋ ਉਹਨਾਂ ਦੀ ਸਰਦਲ ਮੇਰੀ ਸਰਦਲ ਦੇ ਕੋਲ ਅਤੇ ਉਹਨਾਂ ਦੀ ਚੁਗਾਠ ਮੇਰੀ ਚੁਗਾਠ ਦੇ ਨਾਲ ਲਗਵੀਂ ਸੀ ਅਤੇ ਮੇਰੇ ਅਤੇ ਉਹਨਾਂ ਦੇ ਵਿਚਾਲੇ ਇੱਕ ਕੰਧ ਸੀ । ਉਹਨਾਂ ਆਪਣੇ ਘਿਣਾਉਣੇ ਕੰਮਾਂ ਕਰਕੇ ਜਿਹੜੇ ਉਹਨਾਂ ਕੀਤੇ ਮੇਰੇ ਪਵਿੱਤਰ ਨਾਮ ਨੂੰ ਪਲੀਤ ਕੀਤਾ, ਇਸ ਲਈ ਮੈਂ ਆਪਣੇ ਸ਼ਹਿਰ ਵਿੱਚ ਉਹਨਾਂ ਨੂੰ ਖਾ ਲਿਆ ।
\s5
\v 9 ਸੋ ਹੁਣ ਉਹ ਆਪਣੇ ਵਿਭਚਾਰਾਂ ਨੂੰ ਅਤੇ ਆਪਣੇ ਰਾਜਿਆਂ ਦੀਆਂ ਲਾਸ਼ਾਂ ਨੂੰ ਮੇਰੇ ਤੋਂ ਦੂਰ ਕਰ ਦੇਣ, ਤਾਂ ਮੈਂ ਸਦਾ ਤੱਕ ਉਹਨਾਂ ਦੇ ਵਿਚਕਾਰ ਵੱਸਾਂਗਾ ।
\s5
\v 10 ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨੂੰ ਇਹ ਭਵਨ ਵਿਖਾ, ਤਾਂ ਜੋ ਉਹ ਆਪਣੇ ਪਾਪਾਂ ਤੋਂ ਸ਼ਰਮਿੰਦੇ ਹੋਣ ਅਤੇ ਇਸ ਨਮੂਨੇ ਨੂੰ ਮਿਣਨ ।
\v 11 ਜੇ ਉਹ ਇਹਨਾਂ ਸਾਰਿਆਂ ਕੰਮਾਂ ਤੋਂ ਸ਼ਰਮਿੰਦੇ ਹੋਣ, ਜਿਹੜੇ ਉਹਨਾਂ ਨੇ ਕੀਤੇ ਅਤੇ ਇਸ ਭਵਨ ਦਾ ਨਕਸ਼ਾ, ਇਹ ਦੀ ਬਣਾਵਟ, ਉਹ ਦਾ ਅੰਦਰ-ਬਾਹਰ ਆਉਣ ਦਾ ਰਾਹ, ਸਾਰਾ ਨਕਸ਼ਾ, ਸਾਰੀਆਂ ਬਿਧੀਆਂ, ਸਾਰੇ ਕਾਨੂੰਨ ਅਤੇ ਸਾਰੀ ਬਿਵਸਥਾ ਉਹਨਾਂ ਨੂੰ ਜਤਾ ਤੇ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਲਿਖ, ਤਾਂ ਕਿ ਉਹ ਉਸ ਦੇ ਸਾਰੇ ਨਕਸ਼ੇ ਨੂੰ ਅਤੇ ਸਾਰੀਆਂ ਬਿਧੀਆਂ ਨੂੰ ਮੰਨ ਕੇ ਉਹਨਾਂ ਉੱਤੇ ਅਮਲ ਕਰਨ ।
\s5
\v 12 ਇਸ ਭਵਨ ਦੀ ਬਿਵਸਥਾ ਇਹ ਹੈ ਕਿ ਇਹ ਦੀਆਂ ਸਾਰੀਆਂ ਹੱਦਾਂ ਪਹਾੜ ਦੀ ਚੋਟੀ ਉੱਤੇ ਅਤੇ ਉਹ ਦੇ ਚੁਫੇਰੇ ਅੱਤ ਪਵਿੱਤਰ ਹੋਣਗੀਆਂ ! ਵੇਖ ! ਇਹੀ ਇਸ ਭਵਨ ਦੀ ਬਿਵਸਥਾ ਹੈ ।
\s ਵੇਦੀ ਦੀ ਬਣਾਵਟ
\p
\s5
\v 13 ਹੱਥ ਦੇ ਮੇਚੇ ਅਨੁਸਾਰ ਜਗਵੇਦੀ ਦੀ ਇਹ ਮਿਣਤੀ ਹੈ ਅਤੇ ਇਸ ਹੱਥ ਦੀ ਲੰਮਾਈ ਇੱਕ ਹੱਥ ਚਾਰ ਉਂਗਲਾਂ ਹੈ । ਤਹਿ ਇੱਕ ਹੱਥ ਦੀ ਹੋਵੇਗੀ ਅਤੇ ਚੌੜਾਈ ਇੱਕ ਹੱਥ ਅਤੇ ਉਸ ਦੇ ਚੁਫੇਰੇ ਇੱਕ ਗਿੱਠ ਚੌੜਾ ਫੱਟਾ, ਅਤੇ ਜਗਵੇਦੀ ਦੀ ਨੀਂਹ ਇਹੀ ਹੈ ।
\v 14 ਧਰਤੀ ਉੱਤੇ ਦੀ ਇਸ ਤਹਿ ਤੋਂ ਲੈ ਕੇ ਥੱਲੇ ਦੀ ਕੁਰਸੀ ਤੱਕ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਨਿੱਕੀ ਕੁਰਸੀ ਤੋਂ ਵੱਡੀ ਕੁਰਸੀ ਤੱਕ ਚਾਰ ਹੱਥ ਅਤੇ ਚੌੜਾਈ ਇੱਕ ਹੱਥ
\s5
\v 15 ਅਤੇ ਉੱਪਰਲਾ ਹਿੱਸਾ ਜਗਵੇਦੀ ਦਾ ਚਾਰ ਹੱਥ ਹੋਵੇਗਾ ਅਤੇ ਜਗਵੇਦੀ ਦੇ ਚੁਲ੍ਹੇ ਦੇ ਉੱਪਰ ਚਾਰ ਸਿੰਗ ਹੋਣਗੇ ।
\v 16 ਜਗਵੇਦੀ ਬਾਰਾਂ ਹੱਥ ਲੰਮੀ ਹੋਵੇਗੀ ਅਤੇ ਬਾਰਾਂ ਹੱਥ ਚੌੜੀ, ਅਥਵਾ, ਵਰਗਾਕਾਰ ਹੋਵੇਗੀ ।
\v 17 ਕੁਰਸੀ ਚੌਦਾਂ ਹੱਥ ਲੰਮੀ ਅਤੇ ਚੌਦਾਂ ਚੌੜੀ ਵਰਗਾਕਾਰ ਅਤੇ ਦੁਆਲੇ ਉਸ ਦਾ ਕੰਢਾ ਅੱਧਾ ਹੱਥ ਅਤੇ ਉਸ ਦੀ ਤਹਿ ਚੁਫੇਰੇ ਇੱਕ ਹੱਥ ਅਤੇ ਉਸ ਦੀ ਪੌੜੀ ਪੂਰਬ ਵੱਲ ਹੋਵੇਗੀ ।
\s ਵੇਦੀ ਨੂੰ ਅਰਪਣ ਕਰਨਾ
\p
\s5
\v 18 ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਗਵੇਦੀ ਦੀਆਂ ਇਹ ਬਿਧੀਆਂ ਉਸ ਦਿਨ ਚਾਲੂ ਹੋਣਗੀਆਂ ਜਦੋਂ ਉਹ ਉਸ ਨੂੰ ਬਣਾਉਣਗੇ, ਤਾਂ ਜੋ ਉਸ ਤੇ ਹੋਮ ਦੀਆਂ ਬਲੀਆਂ ਚੜ੍ਹਾਉਣ ਅਤੇ ਉਸ ਤੇ ਲਹੂ ਛਿੜਕਣ ।
\v 19 ਤੂੰ ਲੇਵੀ ਜਾਜਕਾਂ ਲਈ ਜਿਹੜੇ ਸਦੇਕ ਦੀ ਵੰਸ਼ ਵਿੱਚੋਂ ਹਨ ਅਤੇ ਜਿਹੜੇ ਮੇਰੀ ਸੇਵਾ ਲਈ ਮੇਰੇ ਨੇੜੇ ਆਉਂਦੇ ਹਨ, ਪਾਪ ਦੀ ਬਲੀ ਲਈ ਵੱਛਾ ਦੇ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\v 20 ਤੂੰ ਉਹ ਦੇ ਲਹੂ ਵਿੱਚੋਂ ਲੈਣਾ ਅਤੇ ਉਸ ਦੇ ਚਾਰੇ ਸਿੰਗਾਂ ਤੇ ਉਸ ਦੀ ਕੁਰਸੀ ਦੇ ਚਾਰੇ ਕੋਣਿਆਂ ਤੇ ਅਤੇ ਉਸ ਦੇ ਦੁਆਲੇ ਦੇ ਫੱਟੇ ਤੇ ਲਾਉਣਾ, ਇਸੇ ਤਰ੍ਹਾਂ ਤੂੰ ਉਸ ਦੇ ਲਈ ਪ੍ਰਾਸਚਿਤ ਕਰੇਂ ਅਤੇ ਉਸ ਨੂੰ ਸ਼ੁੱਧ ਕਰੇਂ ।
\v 21 ਪਾਪ ਦੀ ਬਲੀ ਲਈ ਵੱਛਾ ਲੈਣਾ ਅਤੇ ਉਹ ਭਵਨ ਦੇ ਨਿਰਧਾਰਤ ਥਾਂ ਵਿੱਚ ਪਵਿੱਤਰ ਸਥਾਨ ਦੇ ਬਾਹਰ ਜਾਲਿਆ ਜਾਵੇਗਾ ।
\s5
\v 22 ਤੂੰ ਦੂਜੇ ਦਿਨ ਇੱਕ ਬੇਕਜ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਈਂ ਅਤੇ ਉਹ ਉਸ ਜਗਵੇਦੀ ਨੂੰ ਉਸੇ ਤਰ੍ਹਾਂ ਸ਼ੁੱਧ ਕਰਨਗੇ, ਜਿਵੇਂ ਵੱਛੇ ਨਾਲ ਸ਼ੁੱਧ ਕੀਤਾ ਸੀ ।
\v 23 ਜਦੋਂ ਤੂੰ ਉਸ ਨੂੰ ਸ਼ੁੱਧ ਕਰ ਲਵੇਂ ਤਾਂ ਇੱਕ ਬੇਕਜ ਵੱਛਾ ਅਤੇ ਇੱਜੜ ਵਿੱਚੋਂ ਇੱਕ ਬੇਕਜ ਦੁੰਬਾ ਚੜ੍ਹਾਵੀਂ ।
\v 24 ਤੂੰ ਉਹਨਾਂ ਨੂੰ ਯਹੋਵਾਹ ਦੇ ਸਨਮੁਖ ਲਿਆਵੀਂ ਅਤੇ ਜਾਜਕ ਉਹਨਾਂ ਤੇ ਲੂਣ ਛਿੜਕਣ ਅਤੇ ਉਹਨਾਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਉਣ ।
\s5
\v 25 ਤੂੰ ਸੱਤ ਦਿਨ ਤੱਕ ਹਰ ਦਿਨ ਇੱਕ ਬੱਕਰਾ ਪਾਪ ਦੀ ਬਲੀ ਲਈ ਤਿਆਰ ਕਰ ਰੱਖੀਂ ਅਤੇ ਇੱਕ ਬੇਕਜ ਵੱਛਾ ਅਤੇ ਇੱਕ ਇੱਜੜ ਦਾ ਬੇਕਜ ਦੁੰਬਾ ਵੀ ਤਿਆਰ ਕਰ ਰੱਖੀਂ ।
\v 26 ਸੱਤ ਦਿਨਾਂ ਤੱਕ ਉਹ ਜਗਵੇਦੀ ਨੂੰ ਪ੍ਰਾਸਚਿਤ ਕਰਕੇ ਸਾਫ਼ ਕਰਨਗੇ ਅਤੇ ਉਸ ਦੀ ਚੱਠ ਕਰਨਗੇ ।
\v 27 ਜਦੋਂ ਇਹ ਦਿਨ ਪੂਰੇ ਹੋਣਗੇ, ਤਾਂ ਇਸ ਤਰ੍ਹਾਂ ਹੋਵੇਗਾ ਕਿ ਅੱਠਵੇਂ ਦਿਨ ਅਤੇ ਅੱਗੇ ਨੂੰ ਜਾਜਕ ਤੁਹਾਡੀਆਂ ਹੋਮ ਦੀਆਂ ਬਲੀਆਂ ਨੂੰ ਅਤੇ ਤੁਹਾਡੀਆਂ ਸੁੱਖ ਦੀਆਂ ਭੇਂਟਾ ਨੂੰ ਜਗਵੇਦੀ ਤੇ ਚੜ੍ਹਾਉਣਗੇ ਅਤੇ ਮੈਂ ਤੁਹਾਨੂੰ ਪਰਵਾਨ ਕਰਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\c 44
\s ਪੂਰਬੀ ਫਾਟਕ ਫਾਟਕ ਦਾ ਉਪਯੋਗ
\p
\v 1 ਤਦ ਉਹ ਮੈਨੂੰ ਪਵਿੱਤਰ ਸਥਾਨ ਦੇ ਬਾਹਰਲੇ ਫਾਟਕ ਦੇ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ ਮੋੜ ਕੇ ਲਿਆਇਆ ਅਤੇ ਉਹ ਬੰਦ ਸੀ ।
\v 2 ਯਹੋਵਾਹ ਨੇ ਮੈਨੂੰ ਆਖਿਆ ਕਿ ਇਹ ਫਾਟਕ ਬੰਦ ਰਹੇਗਾ ਅਤੇ ਖੋਲ੍ਹਿਆ ਨਹੀਂ ਜਾਵੇਗਾ, ਨਾ ਕੋਈ ਮਨੁੱਖ ਅੰਦਰ ਵੜੇਗਾ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਵਿੱਚੋਂ ਅੰਦਰ ਆਇਆ ਹੈ, ਇਸ ਲਈ ਇਹ ਬੰਦ ਰਹੇਗਾ ।
\v 3 ਪਰ ਰਾਜਕੁਮਾਰ ਇਸ ਲਈ ਕਿ ਉਹ ਰਾਜਕੁਮਾਰ ਹੈ ਯਹੋਵਾਹ ਦੇ ਸਾਹਮਣੇ ਰੋਟੀ ਖਾਣ ਲਈ ਇਸ ਵਿੱਚ ਬੈਠੇਗਾ, ਉਹ ਇਹ ਫਾਟਕ ਦੀ ਡਿਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਇਸੇ ਰਾਹ ਵਿੱਚੋਂ ਬਾਹਰ ਜਾਵੇਗਾ ।
\s ਹੈਕਲ ਦੇ ਵਿੱਚ ਦਾਖਲ ਹੋਣ ਦੇ ਨਿਯਮ
\p
\s5
\v 4 ਫੇਰ ਉਹ ਮੈਨੂੰ ਉਤਰੀ ਫਾਟਕ ਦੇ ਰਾਹ ਵਿੱਚੋਂ ਭਵਨ ਦੇ ਸਾਹਮਣੇ ਲਿਆਇਆ ਅਤੇ ਮੈਂ ਡਿੱਠਾ ਤਾਂ ਵੇਖੋ, ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਅਤੇ ਮੈਂ ਮੂੰਹ ਭਾਰ ਡਿੱਗਿਆ ।
\v 5 ਯਹੋਵਾਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਆਪਣਾ ਦਿਲ ਲਾ ਅਤੇ ਆਪਣੀਆਂ ਅੱਖਾਂ ਨਾਲ ਵੇਖ ਅਤੇ ਜੋ ਕੁੱਝ ਯਹੋਵਾਹ ਦੇ ਭਵਨ ਦੀਆਂ ਸਾਰੀਆਂ ਬਿਧੀਆਂ ਅਤੇ ਉਸ ਦੀ ਸਾਰੀ ਬਿਵਸਥਾ ਲਈ, ਜੋ ਮੈਂ ਤੈਨੂੰ ਬੋਲਦਾ ਹਾਂ ਆਪਣੇ ਕੰਨਾਂ ਨਾਲ ਸੁਣ ਅਤੇ ਭਵਨ ਦੇ ਅੰਦਰ ਆਉਣ ਦੇ ਰਾਹ ਉੱਤੇ ਅਤੇ ਪਵਿੱਤਰ ਸਥਾਨ ਤੋਂ ਬਾਹਰ ਜਾਣ ਦੇ ਰਾਹ ਉੱਤੇ ਆਪਣਾ ਧਿਆਨ ਲਾ ।
\s5
\v 6 ਤੂੰ ਇਸਰਾਏਲ ਦੇ ਘਰਾਣੇ ਦੇ ਆਕੀਆਂ ਨੂੰ ਆਖਣਾ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਘਰਾਣੇ, ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਆਪਣੇ ਲਈ ਕਾਫ਼ੀ ਸਮਝੀਂ ।
\v 7 ਸੋ ਜਦ ਤੁਸੀਂ ਮੇਰੀ ਰੋਟੀ, ਚਰਬੀ ਅਤੇ ਲਹੂ ਚੜ੍ਹਾਉਂਦੇ ਹੋ, ਤਾਂ ਬੇਸੁੰਨਤੇ ਦਿਲ ਵਾਲੇ ਅਤੇ ਬੇਸੁੰਨਤੇ ਮਾਸ ਵਾਲੀ ਓਪਰੀ ਸੰਤਾਨ ਨੂੰ ਮੇਰੇ ਪਵਿੱਤਰ ਸਥਾਨ ਵਿੱਚ ਲਿਆਏ, ਤਾਂ ਜੋ ਉਹ ਮੇਰੇ ਭਵਨ ਨੂੰ ਵੀ ਪਲੀਤ ਕਰਨ ਅਤੇ ਉਹਨਾਂ ਨੇ ਤੁਹਾਡੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਮੇਰੇ ਨੇਮ ਨੂੰ ਤੋੜਿਆ ।
\s5
\v 8 ਤੁਸੀਂ ਮੇਰੀਆਂ ਪਵਿੱਤਰ ਚੀਜ਼ਾਂ ਦੀ ਰਾਖੀ ਨਾ ਕੀਤੀ ਸਗੋਂ ਤੁਸੀਂ ਓਪਰਿਆਂ ਨੂੰ ਆਪਣੀ ਵੱਲੋਂ ਮੇਰੇ ਪਵਿੱਤਰ ਸਥਾਨ ਦਾ ਰਾਖਾ ਥਾਪ ਦਿੱਤਾ ।
\v 9 ਪ੍ਰਭੂ ਯਹੋਵਾਹ ਇਹ ਆਖਦਾ ਹੈ, ਸਾਰੀ ਓਪਰੀ ਸੰਤਾਨ ਵਿੱਚੋਂ ਜਿਹੜੇ ਓਪਰੀ ਸੰਤਾਨ ਦੇ ਇਸਰਾਏਲੀਆਂ ਦੇ ਵਿੱਚ ਹਨ, ਕੋਈ ਦਿਲ ਦਾ ਬੇਸੁੰਨਤਾ ਜਾਂ ਮਾਸ ਦਾ ਬੇਸੁੰਨਤਾ ਮੇਰੇ ਪਵਿੱਤਰ ਸਥਾਨ ਵਿੱਚ ਨਾ ਵੜੇਗਾ ।
\s ਲੇਵੀ ਜਾਜਕ ਪਦ ਤੋਂ ਅਲੱਗ ਕੀਤੇ ਗਏ
\p
\s5
\v 10 ਪਰ ਲੇਵੀ ਜੋ ਮੇਰੇ ਕੋਲੋਂ ਦੂਰ ਹੋ ਗਏ, ਜਦੋਂ ਇਸਰਾਏਲੀ ਕੁਰਾਹੇ ਪੈ ਗਏ, ਕਿਉਂ ਜੋ ਉਹ ਆਪਣੀ ਮੂਰਤੀਆਂ ਦੇ ਪਿੱਛੇ ਲੱਗ ਕੇ ਮੇਰੇ ਕੋਲੋਂ ਪਰੇ ਹਟੇ, ਉਹ ਆਪਣੀ ਬਦੀ ਨੂੰ ਚੁੱਕਣਗੇ ।
\v 11 ਤਾਂ ਵੀ ਉਹ ਮੇਰੇ ਪਵਿੱਤਰ ਸਥਾਨ ਵਿੱਚ ਸੇਵਾਦਾਰ ਹੋਣਗੇ ਅਤੇ ਮੇਰੇ ਭਵਨ ਦੇ ਫਾਟਕਾਂ ਤੇ ਰਾਖੀ ਕਰਨਗੇ ਅਤੇ ਮੇਰੇ ਭਵਨ ਵਿੱਚ ਸੇਵਾ ਕਰਨਗੇ । ਉਹ ਲੋਕਾਂ ਦੇ ਲਈ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣਗੇ ਅਤੇ ਉਹਨਾਂ ਦੇ ਸਾਹਮਣੇ ਉਹਨਾਂ ਦੀ ਸੇਵਾ ਦੇ ਲਈ ਖੜ੍ਹੇ ਰਹਿਣਗੇ ।
\v 12 ਕਿਉਂ ਜੋ ਉਹਨਾਂ ਨੇ ਉਹਨਾਂ ਦੇ ਲਈ ਮੂਰਤੀਆਂ ਦੀ ਸੇਵਾ ਕੀਤੀ ਅਤੇ ਇਸਰਾਏਲ ਦੇ ਘਰਾਣੇ ਲਈ ਪਾਪਾਂ ਵਿੱਚ ਠੋਕਰ ਦਾ ਕਾਰਨ ਬਣੇ, ਇਸ ਲਈ ਮੈਂ ਉਹਨਾਂ ਉੱਤੇ ਆਪਣਾ ਹੱਥ ਚੁੱਕਿਆ ਅਤੇ ਉਹ ਆਪਣੀ ਬਦੀ ਨੂੰ ਚੁੱਕਣਗੇ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\v 13 ਉਹ ਮੇਰੇ ਨੇੜੇ ਨਾ ਆ ਸਕਣਗੇ ਕਿ ਮੇਰੇ ਦਰਬਾਰ ਵਿੱਚ ਜਾਜਕ ਬਣਨ, ਨਾ ਉਹ ਮੇਰੀਆਂ ਪਵਿੱਤਰ ਵਸਤੂਆਂ ਦੇ ਨੇੜੇ ਆਉਣਗੇ ਅਰਥਾਤ ਅੱਤ ਪਵਿੱਤਰ ਵਸਤੂਆਂ ਦੇ ਕੋਲ ਸਗੋਂ ਉਹ ਆਪਣੀ ਨਮੋਸ਼ੀ ਉਠਾਉਣਗੇ ਅਤੇ ਆਪਣੇ ਘਿਣਾਉਣੇ ਕੰਮ ਜੋ ਉਹਨਾਂ ਕੀਤੇ ।
\v 14 ਤਾਂ ਵੀ ਮੈਂ ਉਹਨਾਂ ਨੂੰ ਭਵਨ ਦੀ ਰਾਖੀ ਲਈ ਅਤੇ ਉਸ ਦੀ ਸਾਰੀ ਸੇਵਾ ਲਈ ਅਤੇ ਉਸ ਸਾਰੇ ਕੰਮ ਲਈ ਜੋ ਉਸ ਵਿੱਚ ਕੀਤਾ ਜਾਵੇਗਾ ਰਾਖੇ ਥਾਪਾਂਗਾ ।
\s ਜਾਜਕ
\p
\s5
\v 15 ਪਰ ਲੇਵੀ ਜਾਜਕ ਅਰਥਾਤ ਸਦੋਕ ਦੀ ਵੰਸ਼ ਜੋ ਮੇਰੇ ਪਵਿੱਤਰ ਸਥਾਨ ਦੀ ਰਾਖੀ ਕਰਦੇ ਸਨ, ਜਦੋਂ ਇਸਰਾਏਲੀ ਮੇਰੇ ਕੋਲੋਂ ਬੇਮੁੱਖ ਹੋ ਗਏ, ਤਾਂ ਮੇਰੀ ਸੇਵਾ ਲਈ ਮੇਰੇ ਨੇੜੇ ਆਉਣਗੇ ਅਤੇ ਮੇਰੇ ਸਨਮੁੱਖ ਖਲੋਤੇ ਰਹਿਣਗੇ, ਤਾਂ ਜੋ ਮੇਰੇ ਸਾਹਮਣੇ ਚਰਬੀ ਅਤੇ ਲਹੂ ਚੜ੍ਹਾਉਣ, ਪ੍ਰਭੂ ਯਹੋਵਾਹ ਦਾ ਵਾਕ ਹੈ ।
\v 16 ਉਹ ਮੇਰੇ ਪਵਿੱਤਰ ਸਥਾਨ ਵਿੱਚ ਵੜਨਗੇ ਅਤੇ ਉਹੀ ਸੇਵਾ ਲਈ ਮੇਰੀ ਮੇਜ਼ ਦੇ ਨੇੜੇ ਆਉਣਗੇ, ਭਈ ਮੇਰੀ ਸੇਵਾ ਕਰਨ ਅਤੇ ਉਹ ਮੇਰੇ ਫਰਜ਼ ਦੀ ਪਾਲਣਾ ਕਰਨਗੇ ।
\s5
\v 17 ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਉਹ ਅੰਦਰਲੇ ਵੇਹੜੇ ਦੇ ਫਾਟਕਾਂ ਵਿੱਚੋਂ ਅੰਦਰ ਵੜਨਗੇ, ਤਾਂ ਕਤਾਨੀ ਕੱਪੜੇ ਪਹਿਨੇ ਹੋਣਗੇ ਅਤੇ ਜਿੰਨਾ ਚਿਰ ਤੱਕ ਅੰਦਰਲੇ ਵੇਹੜੇ ਅਤੇ ਭਵਨ ਵਿੱਚ ਸੇਵਾ ਕਰਨਗੇ, ਕੋਈ ਊਨੀ ਕੱਪੜਾ ਨਾ ਪਹਿਨਣਗੇ ।
\v 18 ਉਹ ਆਪਣੇ ਸਿਰਾਂ ਉੱਤੇ ਕਤਾਨੀ ਅਮਾਮੇ ਅਤੇ ਲੱਕ ਤੇ ਕਤਾਨੀ ਪਜਾਮੇ ਪਹਿਨਣਗੇ । ਜਿਹੜੀ ਵਸਤੂ ਪਸੀਨੇ ਦਾ ਕਾਰਨ ਹੋਵੇ ਆਪਣੇ ਲੱਕ ਤੇ ਨਾ ਬੰਨ੍ਹਣ ।
\s5
\v 19 ਜਦੋਂ ਬਾਹਰਲੇ ਵੇਹੜੇ ਅਰਥਾਤ ਲੋਕਾਂ ਦੇ ਬਾਹਰਲੇ ਵੇਹੜੇ ਵਿੱਚ ਨਿੱਕਲ ਆਉਣ, ਤਾਂ ਆਪਣੇ ਸੇਵਾ ਸਮੇਂ ਦੇ ਲੀੜੇ ਲਾਹ ਕੇ ਪਵਿੱਤਰ ਕੋਠੜੀਆਂ ਵਿੱਚ ਰੱਖਣਗੇ ਅਤੇ ਦੂਜੇ ਲੀੜੇ ਪਾ ਲੈਣਗੇ, ਤਾਂ ਜੋ ਆਪਣੇ ਬਸਤਰਾਂ ਕਰਕੇ ਆਮ ਲੋਕਾਂ ਨੂੰ ਪਵਿੱਤਰ ਨਾ ਕਰਨ ।
\s5
\v 20 ਨਾ ਉਹ ਆਪਣਾ ਸਿਰ ਮੁਨਾਉਣਗੇ, ਨਾ ਵਾਲ਼ ਵਧਾਉਣਗੇ । ਉਹ ਕੇਵਲ ਆਪਣੇ ਸਿਰ ਦੇ ਵਾਲ਼ ਕਤਰਾਉਣਗੇ ।
\v 21 ਜਦੋਂ ਅੰਦਰਲੇ ਵੇਹੜੇ ਵਿੱਚ ਆਉਣ ਤਾਂ ਕੋਈ ਜਾਜਕ ਮੈ ਨਾ ਪੀਵੇ ।
\v 22 ਉਹ ਵਿਧਵਾ ਜਾਂ ਛੁੱਟੜ ਔਰਤ ਨਾਲ ਵਿਆਹ ਨਾ ਕਰਨਗੇ, ਸਗੋਂ ਇਸਰਾਏਲ ਦੇ ਘਰਾਣੇ ਦੀ ਨਸਲ ਦੀਆਂ ਕੁਆਰੀਆਂ ਕੁੜੀਆਂ ਨਾਲ, ਜਾਂ ਉਸ ਵਿਧਵਾ ਨਾਲ ਜੋ ਕਿਸੇ ਜਾਜਕ ਦੀ ਵਿਧਵਾ ਹੋਵੇ ਵਿਆਹ ਕਰਾਉਣਗੇ ।
\s5
\v 23 ਉਹ ਮੇਰੇ ਲੋਕਾਂ ਨੂੰ ਪਵਿੱਤਰ ਅਤੇ ਅਪਵਿੱਤਰ ਵਿੱਚ ਫਰਕ ਦੱਸਣਗੇ ਅਤੇ ਉਹਨਾਂ ਨੂੰ ਸ਼ੁੱਧ ਅਤੇ ਅਸ਼ੁੱਧ ਦੀ ਪਛਾਣ ਕਰਨਾ ਸਿਖਾਉਣਗੇ ।
\v 24 ਉਹ ਝਗੜਿਆਂ ਦੇ ਨਿਆਂ ਕਰਨ ਲਈ ਖਲੋਣਗੇ ਅਤੇ ਮੇਰੇ ਨਿਆਵਾਂ ਦੇ ਅਨੁਸਾਰ ਨਿਆਂ ਕਰਨਗੇ । ਉਹ ਮੇਰੀ ਬਿਵਸਥਾ ਦੀ ਤੇ ਮੇਰੀਆਂ ਬਿਧੀਆਂ ਦੀ ਅਤੇ ਮੇਰੇ ਸਾਰੇ ਠਹਿਰਾਏ ਗਏ ਪਰਬਾਂ ਦੀ ਤੇ ਮੇਰੇ ਪਵਿੱਤਰ ਸਬਤਾਂ ਦੀ ਪਾਲਣਾ ਕਰਨਗੇ ।
\s5
\v 25 ਉਹ ਕਿਸੇ ਮੁਰਦੇ ਮਨੁੱਖ ਦੇ ਨੇੜੇ ਜਾ ਕੇ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰਨਗੇ, ਪਰ ਕੇਵਲ ਪਿਤਾ, ਮਾਤਾ, ਪੁੱਤਰ, ਧੀ, ਭਰਾ ਜਾਂ ਭੈਣ ਜਿਹ ਦਾ ਮਨੁੱਖ ਨਾ ਹੋਵੇ, ਦੇ ਲਈ ਉਹ ਆਪਣੇ ਆਪ ਨੂੰ ਭ੍ਰਿਸ਼ਟ ਕਰਨ ।
\v 26 ਉਹ ਉਸ ਦੇ ਪਾਕ ਹੋਣ ਦੇ ਮਗਰੋਂ ਉਹ ਦੇ ਲਈ ਹੋਰ ਸੱਤ ਦਿਨ ਗਿਣਨਗੇ ।
\v 27 ਜਿਸ ਦਿਨ ਉਹ ਪਵਿੱਤਰ ਸਥਾਨ ਦੇ ਅੰਦਰ, ਅੰਦਰਲੇ ਵਿਹੜੇ ਵਿੱਚ ਸੇਵਾ ਕਰਨ ਲਈ ਜਾਵੇ, ਤਾਂ ਆਪਣੇ ਲਈ ਪਾਪ ਦੀ ਬਲੀ ਚੜ੍ਹਾਵੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\v 28 ਉਹਨਾਂ ਦੇ ਲਈ ਇੱਕ ਮਿਰਾਸ ਹੋਵੇਗੀ, ਮੈਂ ਹੀ ਉਹਨਾਂ ਦੀ ਮਿਰਾਸ ਹਾਂ, ਅਤੇ ਤੁਸੀਂ ਇਸਰਾਏਲ ਵਿੱਚ ਉਹਨਾਂ ਨੂੰ ਕੋਈ ਮਿਲਖ ਨਾ ਦੇਣਾ, ਮੈਂ ਹੀ ਉਹਨਾਂ ਦੀ ਮਿਲਖ ਹਾਂ ।
\v 29 ਉਹ ਮੈਦੇ ਦੀ ਭੇਟ, ਪਾਪ ਦੀ ਭੇਟ ਅਤੇ ਦੋਸ਼ ਦੀ ਭੇਟ ਖਾਣਗੇ ਅਤੇ ਹਰੇਕ ਵਸਤੂ ਜਿਹੜੀ ਇਸਰਾਏਲ ਵਿੱਚ ਅਰਪਣ ਕੀਤੀ ਜਾਵੇ, ਉਹਨਾਂ ਦੀ ਹੀ ਹੋਵੇਗੀ ।
\s5
\v 30 ਸਾਰੀਆਂ ਚੀਜ਼ਾਂ ਦੇ ਪਹਿਲੇ ਫਲਾਂ ਦਾ ਪਹਿਲਾ ਹਿੱਸਾ ਅਤੇ ਤੁਹਾਡੀਆਂ ਸਾਰੀਆਂ ਚੁੱਕਣ ਵਾਲੀਆਂ ਭੇਟਾਂ ਵਿੱਚੋਂ ਹਰ ਚੀਜ਼ ਦੀ ਭੇਟ ਜਾਜਕ ਦੇ ਲਈ ਹੋਵੇਗੀ । ਤੁਸੀਂ ਆਪਣੇ ਪਹਿਲੇ ਗੁੰਨ੍ਹੇ ਹੋਏ ਆਟੇ ਵਿੱਚੋਂ ਜਾਜਕ ਨੂੰ ਦੇਣਾ, ਤਾਂ ਜੋ ਤੇਰੇ ਘਰ ਵਿੱਚ ਬਰਕਤ ਹੋਵੇ ।
\v 31 ਪਰ ਉਹ ਜਿਹੜਾ ਆਪ ਹੀ ਮਰ ਗਿਆ ਹੋਵੇ ਜਾਂ ਦਰਿੰਦਿਆਂ ਦਾ ਫਾੜਿਆ ਹੋਵੇ, ਕੀ ਪੰਛੀ, ਕੀ ਪਸ਼ੂ, ਜਾਜਕ ਉਹ ਨੂੰ ਨਾ ਖਾਣ ।
\s5
\c 45
\s ਦੇਸ ਦੀ ਭੂਮੀ ਦੇ ਵਿੱਚ ਪਰਮੇਸ਼ੁਰ ਦਾ ਭਾਗ
\p
\v 1 ਜਦੋਂ ਤੁਸੀਂ ਪਰਚੀਆਂ ਪਾ ਕੇ ਦੇਸ ਨੂੰ ਵਿਰਸੇ ਦੇ ਲਈ ਵੰਡੋ, ਤਾਂ ਉਸ ਦੇਸ ਵਿੱਚੋਂ ਇੱਕ ਪਵਿੱਤਰ ਭਾਗ ਯਹੋਵਾਹ ਲਈ ਭੇਟ ਚੜ੍ਹਾਉਣਾ । ਉਹ ਦੀ ਲੰਮਾਈ ਪੱਚੀ ਹਜ਼ਾਰ ਅਤੇ ਚੌੜਾਈ ਦਸ ਹਜ਼ਾਰ ਕਾਨੇ ਹੋਵੇਗੀ ਅਤੇ ਉਹ ਆਪਣੇ ਆਲੇ-ਦੁਆਲੇ ਦੀਆਂ ਸਾਰੀਆਂ ਹੱਦਾਂ ਵਿੱਚ ਪਵਿੱਤਰ ਹੋਵੇਗਾ ।
\v 2 ਉਸ ਵਿੱਚੋਂ ਇੱਕ ਟੋਟਾ ਜਿਸ ਦੀ ਲੰਮਾਈ ਪੰਜ ਸੌ ਅਤੇ ਚੌੜਾਈ ਪੰਜ ਸੌ, ਜੋ ਚਾਰੋਂ ਪਾਸੇ ਚੌਰਸ ਹੈ ਪਵਿੱਤਰ ਸਥਾਨ ਲਈ ਹੋਵੇਗੀ ਅਤੇ ਉਹ ਦੀ ਸ਼ਾਮਲਾਤ ਲਈ ਚਾਰੇ ਪਾਸੇ ਪੰਜਾਹ-ਪੰਜਾਹ ਹੱਥ ਦੀ ਚੌੜਾਈ ਹੋਵੇਗੀ ।
\s5
\v 3 ਤੂੰ ਇਸ ਮਿਣਤੀ ਦੀ ਪੱਚੀ ਹਜ਼ਾਰ ਦੀ ਲੰਮਾਈ ਅਤੇ ਦਸ ਹਜ਼ਾਰ ਚੌੜਾਈ ਮਿਣੇਗਾ ਅਤੇ ਉਸ ਵਿੱਚ ਪਵਿੱਤਰ ਸਥਾਨ ਹੋਵੇਂਗਾ ਜੋ ਅੱਤ ਪਵਿੱਤਰ ਹੈ ।
\v 4 ਦੇਸ ਦਾ ਇਹ ਪਵਿੱਤਰ ਭਾਗ ਉਹਨਾਂ ਜਾਜਕਾਂ ਦੇ ਲਈ ਹੋਵੇਗਾ ਜੋ ਪਵਿੱਤਰ ਸਥਾਨ ਦੇ ਸੇਵਾਦਾਰ ਹਨ ਅਤੇ ਯਹੋਵਾਹ ਦੇ ਨੇੜੇ ਸੇਵਾ ਕਰਨ ਲਈ ਆਉਂਦੇ ਹਨ । ਇਹ ਥਾਂ ਉਹਨਾਂ ਦੇ ਘਰਾਂ ਲਈ ਹੋਵੇਗਾ ਅਤੇ ਪਵਿੱਤਰ ਸਥਾਨ ਲਈ ਪਵਿੱਤਰ ਥਾਂ ਹੋਵੇਗਾ ।
\v 5 ਪੱਚੀ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ ਲੇਵੀਆ ਲਈ ਹੋਵੇਗਾ, ਜਿਹੜੇ ਭਵਨ ਦੇ ਸੇਵਾਦਾਰ ਹਨ ।
\s5
\v 6 ਤੁਸੀਂ ਸ਼ਹਿਰ ਦਾ ਭਾਗ ਪੰਜ ਹਜ਼ਾਰ ਚੌੜਾ ਅਤੇ ਪੱਚੀ ਹਜ਼ਾਰ ਲੰਮਾ ਪਵਿੱਤਰ ਸਥਾਨ ਦੇ ਭੇਟਾਂ ਵਾਲੇ ਭਾਗ ਦੇ ਨੇੜੇ ਦੇਣਾ, ਇਹ ਸਾਰਾ ਇਸਰਾਏਲ ਦੇ ਘਰਾਣੇ ਦੇ ਲਈ ਹੋਵੇਗਾ ।
\s ਪ੍ਰਧਾਨ ਦੇ ਲਈ ਭੂਮੀ
\p
\v 7 ਪਵਿੱਤਰ ਭੇਟਾਂ ਵਾਲੇ ਭਾਗ ਦੀ ਅਤੇ ਸ਼ਹਿਰ ਦੇ ਭਾਗ ਦੇ ਦੋਵੇਂ ਪਾਸੇ ਪਵਿੱਤਰ ਭੇਟਾਂ ਵਾਲੇ ਭਾਗ ਦੇ ਸਾਹਮਣੇ ਸ਼ਹਿਰ ਦੇ ਭਾਗ ਦੇ ਸਾਹਮਣੇ ਪੱਛਮੀ ਕੋਨਾ ਪੱਛਮ ਦੀ ਵੱਲ ਅਤੇ ਪੂਰਬੀ ਕੋਨਾ ਪੂਰਬ ਦੀ ਵੱਲ ਰਾਜਕੁਮਾਰ ਲਈ ਹੋਵੇਗਾ ਅਤੇ ਲੰਮਾਈ ਵਿੱਚ ਪੱਛਮੀ ਹੱਦ ਤੋਂ ਪੂਰਬੀ ਹੱਦ ਤੱਕ ਉਹਨਾਂ ਭਾਗਾਂ ਵਿੱਚੋਂ ਇੱਕ ਦੇ ਸਾਹਮਣੇ ਹੋਵੇਗਾ ।
\s5
\v 8 ਇਸਰਾਏਲ ਦੇ ਵਿੱਚ ਦੇਸ ਵਿੱਚੋਂ ਉਸ ਦਾ ਇਹੀ ਭਾਗ ਹੋਵੇਗਾ ਅਤੇ ਮੇਰੇ ਰਾਜਕੁਮਾਰ ਫੇਰ ਮੇਰੇ ਲੋਕਾਂ ਤੇ ਅੱਤਿਆਚਾਰ ਨਾ ਕਰਨਗੇ ਅਤੇ ਦੇਸ ਨੂੰ ਇਸਰਾਏਲ ਦੇ ਘਰਾਣੇ ਵਿੱਚ ਉਹਨਾਂ ਦੇ ਗੋਤਾਂ ਦੇ ਅਨੁਸਾਰ ਵੰਡਣਗੇ ।
\s ਪ੍ਰਧਾਨ ਦੇ ਲਈ ਨਿਯਮ
\p
\s5
\v 9 ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਰਾਜਕੁਮਾਰੋ, ਤੁਹਾਡੇ ਲਈ ਇਹੀ ਬਹੁਤਾ ਹੈ । ਅੱਤਿਆਚਾਰ ਅਤੇ ਲੁੱਟ ਮਾਰ ਨੂੰ ਬੰਦ ਕਰੋ । ਨਿਆਂ ਅਤੇ ਧਰਮ ਦੀ ਵਰਤੋਂ ਕਰੋ ਅਤੇ ਮੇਰੀ ਪਰਜਾ ਤੋਂ ਆਪਣੇ ਜ਼ੋਰ ਤੇ ਧੱਕੇ ਨੂੰ ਬੰਦ ਕਰੋ, ਪ੍ਰਭੂ ਯਹੋਵਾਹ ਦਾ ਵਾਕ ਹੈ ।
\v 10 ਤੁਸੀਂ ਧਰਮ ਦੀ ਤੱਕੜੀ ਅਤੇ ਧਰਮ ਦਾ ਏਫਾ ਅਤੇ ਧਰਮ ਦਾ ਬਥ ਰੱਖਿਆ ਕਰੋ ।
\v 11 ਏਫਾ ਅਤੇ ਬਥ ਦੇ ਤੋਲ ਇੱਕੋ ਜਿੰਨੇ ਹੋਣ, ਤਾਂ ਜੋ ਬਥ ਵਿੱਚ ਹੋਮਰ ਦਾ ਦਸਵਾਂ ਭਾਗ ਹੋਵੇ ਅਤੇ ਏਫਾ ਵੀ ਹੋਮਰ ਦਾ ਦਸਵਾਂ ਭਾਗ ਹੋਵੇ, ਉਸ ਦਾ ਤੋਲ ਹੋਮਰ ਦੇ ਅਨੁਸਾਰ ਹੋਵੇ ।
\v 12 ਸ਼ਕਲ ਵੀਹ ਗੇਰਾਹ ਦਾ ਹੋਵੇ ਅਤੇ ਵੀਹ ਸ਼ਕਲ, ਪੱਚੀ ਸ਼ਕਲ, ਪੰਦਰਾਂ ਸ਼ਕਲ ਦਾ ਤੁਹਾਡਾ ਮਾਨਹ ਹੋਵੇਗਾ ।
\s5
\v 13 ਭੇਟਾਂ ਜਿਹੜੀ ਤੁਸੀਂ ਚੜ੍ਹਾਓਗੇ ਉਹ ਇਹ ਹੈ - ਕਣਕ ਦੇ ਹੋਮਰ ਵਿੱਚੋਂ ਏਫਾ ਦਾ ਛੇਵਾਂ ਭਾਗ ਅਤੇ ਜੌਂ ਦੇ ਹੋਮਰ ਵਿੱਚੋਂ ਏਫਾ ਦਾ ਛੇਵਾਂ ਭਾਗ ਦੇਣਾ ।
\v 14 ਤੇਲ ਅਰਥਾਤ ਤੇਲ ਦੇ ਬਥ ਦੇ ਬਾਰੇ ਇਹ ਬਿਧੀ ਹੈ ਕਿ ਤੁਸੀਂ ਕੋਰ ਵਿੱਚੋਂ ਜਿਹੜਾ ਦਸ ਬਥ ਦਾ ਹੋਮਰ ਹੈ, ਇੱਕ ਬਥ ਦਾ ਦਸਵਾਂ ਭਾਗ ਦੇਣਾ, ਕਿਉਂ ਜੋ ਹੋਮਰ ਵਿੱਚ ਦਸ ਬਥ ਹਨ ।
\v 15 ਇੱਜੜ ਵਿੱਚੋਂ ਹਰ ਦੇ ਸੌ ਦੇ ਪਿੱਛੇ ਇਸਰਾਏਲ ਦੀ ਹਰੀ ਭਰੀ ਜੂਹ ਦਾ ਇੱਕ ਦੁੰਬਾ ਮੈਦੇ ਦੀ ਭੇਟ ਲਈ ਅਤੇ ਹੋਮ ਦੀ ਬਲੀ ਅਤੇ ਸੁੱਖ ਦੀ ਭੇਟ ਦੇ ਲਈ, ਤਾਂ ਜੋ ਉਹਨਾਂ ਦੇ ਲਈ ਪ੍ਰਾਸਚਿਤ ਹੋਵੇ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\v 16 ਦੇਸ ਦੇ ਸਾਰੇ ਲੋਕ ਉਸ ਰਾਜਕੁਮਾਰ ਦੇ ਲਈ ਜਿਹੜਾ ਇਸਰਾਏਲ ਵਿੱਚ ਹੈ ਇਹੀ ਭੇਟਾਂ ਦੇਣਗੇ ।
\v 17 ਰਾਜਕੁਮਾਰ ਹੋਮ ਦੀ ਬਲੀ, ਮੈਦੇ ਦੀ ਭੇਟ, ਪੀਣ ਦੀ ਭੇਟ, ਨਵੇਂ ਚੰਨ ਦੇ ਪਰਬਾਂ ਵਿੱਚ, ਸਬਤਾਂ ਵਿੱਚ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਠਹਿਰਾਏ ਹੋਏ ਪਰਬਾਂ ਉੱਤੇ ਦੇਵੇਗਾ । ਉਹ ਪਾਪ ਦੀ ਬਲੀ, ਮੈਦੇ ਦੀ ਭੇਟ, ਹੋਮ ਦੀ ਭੇਟ ਅਤੇ ਸੁੱਖ ਦੀ ਭੇਟ ਇਸਰਾਏਲ ਦੇ ਘਰਾਣੇ ਦੇ ਪ੍ਰਾਸਚਿਤ ਲਈ ਦੇਵੇਗਾ ।
\s ਪਰਬ
\r (ਕੂਚ 12:1-20; ਲੇਵੀਆਂ 23:33-43)
\p
\s5
\v 18 ਪ੍ਰਭੂ ਯਹੋਵਾਹ ਇਹ ਆਖਦਾ ਹੈ, ਪਹਿਲੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਤੂੰ ਇੱਕ ਬੇਕਜ ਵੱਛਾ ਲੈਣਾ ਅਤੇ ਪਵਿੱਤਰ ਸਥਾਨ ਨੂੰ ਸਾਫ਼ ਕਰਨਾ ।
\v 19 ਜਾਜਕ ਪਾਪ ਦੀ ਬਲੀ ਦੇ ਵੱਛੇ ਦਾ ਲਹੂ ਲਵੇਗਾ ਅਤੇ ਉਹ ਦੇ ਵਿੱਚੋਂ ਕੁੱਝ ਭਵਨ ਦੀਆਂ ਚੁਗਾਠਾਂ ਤੇ ਅਤੇ ਜਗਵੇਦੀ ਦੀ ਕੁਰਸੀ ਦੇ ਚਾਰੇ ਕੋਨਿਆਂ ਤੇ ਅਤੇ ਅੰਦਰਲੇ ਵੇਹੜੇ ਦੇ ਫਾਟਕਾਂ ਦੀਆਂ ਚੁਗਾਠਾਂ ਤੇ ਲਾਵੇਗਾ ।
\v 20 ਤੂੰ ਮਹੀਨੇ ਦੀ ਸੱਤ ਤਾਰੀਖ਼ ਨੂੰ ਹਰੇਕ ਦੇ ਲਈ ਜਿਹੜਾ ਭੁੱਲ ਕਰੇ ਅਤੇ ਉਸ ਦੇ ਲਈ ਵੀ ਜਿਹੜਾ ਅਣਜਾਣ ਹੈ, ਅਜਿਹਾ ਹੀ ਕਰੇਂਗਾ, ਇਸੇ ਪ੍ਰਕਾਰ ਤੁਸੀਂ ਭਵਨ ਦਾ ਪ੍ਰਾਸਚਿਤ ਕਰੋਗੇ ।
\s5
\v 21 ਤੁਸੀਂ ਪਹਿਲੇ ਮਹੀਨੇ ਦੀ ਚੌਦਵੀਂ ਤਾਰੀਖ਼ ਨੂੰ ਪਸਹ ਦਾ ਪਰਬ ਮਨਾਉਣਾ, ਜਿਹੜਾ ਸੱਤ ਦਿਨਾਂ ਦਾ ਪਰਬ ਹੈ ਅਤੇ ਉਹ ਦੇ ਵਿੱਚ ਬੇਖ਼ਮੀਰੀ ਰੋਟੀ ਖਾਧੀ ਜਾਵੇਗੀ ।
\v 22 ਉਸੇ ਦਿਨ ਰਾਜਕੁਮਾਰ ਆਪਣੇ ਲਈ ਅਤੇ ਦੇਸ ਦੇ ਸਾਰੇ ਲੋਕਾਂ ਲਈ ਪਾਪ ਦੀ ਬਲੀ ਦੇ ਲਈ ਇੱਕ ਵੱਛਾ ਤਿਆਰ ਕਰ ਰੱਖੇਗਾ ।
\s5
\v 23 ਪਰਬ ਦੇ ਸੱਤ ਦਿਨਾਂ ਵਿੱਚ ਉਹ ਹਰ ਦਿਨ ਅਥਵਾ ਸੱਤ ਦਿਨਾਂ ਤੱਕ ਸੱਤ ਬੇਕਜ ਵੱਛੇ ਅਤੇ ਸੱਤ ਬੇਕਜ ਦੁੰਬੇ ਲਿਆਵੇਗਾ, ਤਾਂ ਜੋ ਯਹੋਵਾਹ ਦੇ ਲਈ ਹੋਮ ਦੀ ਬਲੀ ਕੀਤੀ ਜਾਵੇ ਅਤੇ ਹਰ ਦਿਨ ਪਾਪ ਦੀ ਬਲੀ ਦੇ ਲਈ ਇੱਕ ਬੱਕਰਾ ।
\v 24 ਉਹ ਹਰੇਕ ਵੱਛੇ ਦੇ ਲਈ ਇੱਕ ਏਫਾ ਭਰ ਮੈਦੇ ਦੀ ਭੇਟ ਅਤੇ ਹਰੇਕ ਦੁੰਬੇ ਲਈ ਇੱਕ ਏਫਾ ਅਤੇ ਪ੍ਰਤੀ ਏਫ਼ਾਹ ਇੱਕ ਹੀਨ ਤੇਲ ਤਿਆਰ ਕਰੇਗਾ ।
\s5
\v 25 ਸੱਤਵੇਂ ਮਹੀਨੇ ਦੀ ਪੰਦਰਾਂ ਤਾਰੀਖ਼ ਨੂੰ ਵੀ ਉਹ ਪਰਬ ਦੇ ਲਈ ਜਿਵੇਂ ਉਸ ਨੇ ਇਹਨਾਂ ਸੱਤ ਦਿਨਾਂ ਵਿੱਚ ਕੀਤਾ ਸੀ, ਤਿਆਰੀ ਕਰੇਗਾ, ਪਾਪ ਦੀ ਬਲੀ, ਹੋਮ ਦੀ ਭੇਟ, ਮੈਦੇ ਦੀ ਭੇਟ ਅਤੇ ਤੇਲ ਦੇ ਅਨੁਸਾਰ ।
\s5
\c 46
\s ਪ੍ਰਧਾਨ ਅਤੇ ਪਰਬ
\p
\v 1 ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਅੰਦਰਲੇ ਵੇਹੜੇ ਦਾ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ, ਕੰਮ ਕਾਜ ਦੇ ਛੇ ਦਿਨ ਬੰਦ ਰਹੇਗਾ, ਪਰ ਸਬਤ ਦੇ ਦਿਨ ਖੋਲ੍ਹਿਆ ਜਾਵੇਗਾ ਅਤੇ ਨਵੇਂ ਚੰਨ ਦੇ ਦਿਨ ਵੀ ਖੋਲ੍ਹਿਆ ਜਾਵੇਗਾ ।
\v 2 ਰਾਜਕੁਮਾਰ ਬਾਹਰਲੇ ਫਾਟਕ ਦੀ ਡਿਉੜ੍ਹੀ ਦੇ ਰਾਹ ਵਿੱਚੋਂ ਅੰਦਰ ਆਵੇਗਾ ਅਤੇ ਫਾਟਕ ਦੀ ਚੁਗਾਠ ਦੇ ਕੋਲ ਖਲੋਤਾ ਰਹੇਗਾ । ਜਾਜਕ ਉਸ ਦੀਆਂ ਹੋਮ ਦੀਆਂ ਬਲੀਆਂ ਅਤੇ ਸੁੱਖ ਦੀਆਂ ਭੇਟਾਂ ਚੜ੍ਹਾਉਣਗੇ ਅਤੇ ਉਹ ਫਾਟਕ ਦੀ ਸਰਦਲ ਤੇ ਮੱਥਾ ਟੇਕ ਕੇ ਬਾਹਰ ਨਿੱਕਲੇਗਾ, ਪਰ ਫਾਟਕ ਸ਼ਾਮ ਤੱਕ ਬੰਦ ਨਾ ਹੋਵੇਗਾ ।
\s5
\v 3 ਦੇਸ ਦੇ ਲੋਕ ਉਸ ਫਾਟਕ ਦੇ ਦਰਵਾਜ਼ੇ ਤੇ ਸਬਤਾਂ ਅਤੇ ਨਵੇਂ ਚੰਨ ਵਿੱਚ ਯਹੋਵਾਹ ਦੇ ਸਾਹਮਣੇ ਮੱਥਾ ਟੇਕਿਆ ਕਰਨਗੇ ।
\v 4 ਹੋਮ ਦੀ ਬਲੀ ਜਿਹੜੀ ਰਾਜਕੁਮਾਰ ਸਬਤ ਦੇ ਦਿਨ ਯਹੋਵਾਹ ਦੇ ਕੋਲ ਚੜ੍ਹਾਵੇਗਾ ਇਹ ਹੈ, - ਛੇ ਬੇਕਜ ਲੇਲੇ ਅਤੇ ਇੱਕ ਬੇਕਜ ਦੁੰਬਾ ।
\v 5 ਮੈਦੇ ਦੀ ਭੇਟ ਦੁੰਬੇ ਦੇ ਲਈ ਇੱਕ ਏਫ਼ਾਹ ਅਤੇ ਲੇਲਿਆਂ ਦੇ ਲਈ ਮੈਦੇ ਦੀ ਭੇਟ ਉਸ ਦੀ ਪਹੁੰਚ ਅਨੁਸਾਰ ਅਤੇ ਇੱਕ ਏਫਾ ਦੇ ਲਈ ਇੱਕ ਹੀਨ ਤੇਲ ।
\s5
\v 6 ਨਵੇਂ ਚੰਨ ਦੇ ਦਿਨ ਇੱਕ ਬੇਕਜ ਵੱਛਾ, ਛੇ ਬੇਕਜ ਵਹਿੜੇ ਅਤੇ ਇੱਕ ਬੇਕਜ ਦੁੰਬਾ ਹੋਣਗੇ ।
\v 7 ਉਹ ਮੈਦੇ ਦੀ ਭੇਟ ਤਿਆਰ ਕਰੇਗਾ, ਅਰਥਾਤ ਵੱਛੇ ਦੇ ਲਈ ਇੱਕ ਏਫਾ ਅਤੇ ਦੁੰਬੇ ਦੇ ਲਈ ਇੱਕ ਏਫਾ ਅਤੇ ਲੇਲਿਆਂ ਦੇ ਲਈ ਉਸ ਦੀ ਪਹੁੰਚ ਦੇ ਅਨੁਸਾਰ ਅਤੇ ਹਰੇਕ ਏਫਾ ਦੇ ਲਈ ਇੱਕ ਹੀਨ ਤੇਲ ।
\v 8 ਜਦੋਂ ਰਾਜਕੁਮਾਰ ਅੰਦਰ ਆਵੇ ਤਾਂ ਫਾਟਕ ਦੀ ਡਿਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਉਸੇ ਰਾਹ ਵਿੱਚੋਂ ਨਿੱਕਲੇਗਾ ।
\s5
\v 9 ਜਦੋਂ ਦੇਸ ਦੇ ਲੋਕ ਠਹਿਰਾਏ ਹੋਏ ਪਰਬਾਂ ਦੇ ਸਮੇਂ ਯਹੋਵਾਹ ਦੇ ਸਨਮੁੱਖ ਹਾਜ਼ਰ ਹੋਣਗੇ, ਤਾਂ ਜਿਹੜਾ ਉਤਰੀ ਫਾਟਕ ਦੇ ਰਸਤੇ ਮੱਥਾ ਟੇਕਣ ਲਈ ਆਵੇਗਾ ਉਹ ਦੱਖਣੀ ਫਾਟਕ ਦੇ ਰਸਤੇ ਬਾਹਰ ਜਾਵੇਗਾ ਅਤੇ ਜਿਹੜਾ ਦੱਖਣੀ ਫਾਟਕ ਦੇ ਰਸਤੇ ਅੰਦਰ ਆਉਂਦਾ ਹੈ ਉਹ ਉਤਰੀ ਫਾਟਕ ਦੇ ਰਸਤੇ ਬਾਹਰ ਜਾਵੇਗਾ । ਜਿਸ ਫਾਟਕ ਦੇ ਰਸਤੇ ਉਹ ਅੰਦਰ ਆਇਆ ਉਸ ਦੇ ਵਿੱਚੋਂ ਮੁੜ ਕੇ ਨਾ ਜਾਵੇਗਾ ਸਗੋਂ ਸਿੱਧਾ ਆਪਣੇ ਮੂਹਰੇ ਦੇ ਫਾਟਕ ਵਿੱਚੋਂ ਦੀ ਲੰਘ ਕੇ ਨਿੱਕਲ ਜਾਵੇਗਾ ।
\v 10 ਜਦੋਂ ਉਹ ਅੰਦਰ ਜਾਣਗੇ ਤਾਂ ਰਾਜਕੁਮਾਰ ਵੀ ਉਹਨਾਂ ਦੇ ਵਿੱਚ ਮਿਲ ਕੇ ਜਾਵੇਗਾ ਅਤੇ ਜਦੋਂ ਉਹ ਬਾਹਰ ਨਿੱਕਲਣਗੇ ਤਾਂ ਸਾਰੇ ਇਕੱਠੇ ਜਾਣਗੇ ।
\s5
\v 11 ਠਹਿਰਾਏ ਹੋਏ ਪਰਬਾਂ ਉੱਤੇ ਮੈਦੇ ਦੀ ਭੇਟ ਵਹਿੜੇ ਦੇ ਲਈ ਇੱਕ ਏਫਾ ਅਤੇ ਦੁੰਬੇ ਦੇ ਲਈ ਇੱਕ ਏਫਾ ਹੋਵੇਗੀ ਅਤੇ ਲੇਲਿਆਂ ਦੇ ਲਈ ਉਸ ਦੀ ਪਹੁੰਚ ਦੇ ਅਨੁਸਾਰ ਅਤੇ ਹਰੇਕ ਏਫਾ ਦੇ ਲਈ ਇੱਕ ਹੀਨ ਤੇਲ ।
\v 12 ਜਦੋਂ ਰਾਜਕੁਮਾਰ ਖੁਸ਼ੀ ਦੀ ਭੇਟ ਤਿਆਰ ਕਰੇ ਅਥਵਾ ਹੋਮ ਦੀ ਬਲੀ ਜਾਂ ਸੁੱਖ ਦੀ ਭੇਟ ਯਹੋਵਾਹ ਦੇ ਲਈ ਖੁਸ਼ੀ ਦੀ ਭੇਟ ਦੇ ਤੌਰ ਤੇ ਲਿਆਵੇ, ਤਾਂ ਉਹ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ ਉਹ ਦੇ ਲਈ ਖੋਲ੍ਹਿਆ ਜਾਵੇਗਾ, ਅਤੇ ਸਬਤ ਦੇ ਦਿਨ ਵਾਂਗੂੰ ਉਹ ਆਪਣੀ ਹੋਮ ਦੀ ਬਲੀ ਅਤੇ ਸੁੱਖ ਦੀ ਭੇਟ ਚੜ੍ਹਾਵੇਗਾ । ਤਦ ਉਹ ਬਾਹਰ ਨਿੱਕਲ ਆਵੇਗਾ ਅਤੇ ਨਿੱਕਲਣ ਦੇ ਮਗਰੋਂ ਫਾਟਕ ਬੰਦ ਕਰ ਦਿੱਤਾ ਜਾਵੇਗਾ ।
\s ਹਰ ਰੋਜ਼ ਦੀ ਭੇਂਟ
\p
\s5
\v 13 ਤੂੰ ਹਰ ਦਿਨ ਯਹੋਵਾਹ ਦੇ ਲਈ ਪਹਿਲੇ ਸਾਲ ਦਾ ਇੱਕ ਬੇਕਜ ਲੇਲਾ ਹੋਮ ਦੀ ਬਲੀ ਲਈ ਚੜ੍ਹਾਵੇਂਗਾ, ਤੂੰ ਹਰ ਸਵੇਰ ਨੂੰ ਚੜ੍ਹਾਵੇਂਗਾ ।
\v 14 ਤੂੰ ਉਹ ਦੇ ਨਾਲ ਹਰ ਸਵੇਰ ਨੂੰ ਮੈਦੇ ਦੀ ਭੇਟ ਚੜ੍ਹਾਵੇਂਗਾ, ਅਰਥਾਤ ਏਫਾ ਦਾ ਛੇਵਾਂ ਭਾਗ ਅਤੇ ਮੈਦੇ ਦੇ ਨਾਲ ਮਿਲਾਉਣ ਦੇ ਲਈ ਤੇਲ ਦੇ ਹੀਨ ਦਾ ਇੱਕ ਤਿਹਾਈ ਭਾਗ । ਸਦਾ ਦੀ ਬਿਧੀ ਦੇ ਅਨੁਸਾਰ ਸਦਾ ਦੇ ਲਈ ਯਹੋਵਾਹ ਦੇ ਲਈ ਇਹ ਮੈਦੇ ਦੀ ਭੇਟ ਹੋਵੇਗੀ ।
\v 15 ਇਸ ਤਰ੍ਹਾਂ ਉਹ ਲੇਲਾ ਅਤੇ ਮੈਦੇ ਦੀ ਭੇਟ ਅਤੇ ਤੇਲ ਹਰ ਸਵੇਰੇ ਸਦਾ ਦੀ ਹੋਮ ਦੀ ਬਲੀ ਦੇ ਲਈ ਚੜ੍ਹਾਉਣਗੇ ।
\s ਪ੍ਰਧਾਨ ਅਤੇ ਭੂਮੀ ਦਾ ਭਾਗ
\p
\s5
\v 16 ਪ੍ਰਭੂ ਯਹੋਵਾਹ ਇਹ ਆਖਦਾ ਹੈ, - ਜੇਕਰ ਰਾਜਕੁਮਾਰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਕੋਈ ਸੁਗਾਤ ਦੇਵੇ, ਤਾਂ ਉਹ ਉਸ ਦੇ ਪੁੱਤਰਾਂ ਦੀ ਮਿਰਾਸ ਹੋਵੇਗੀ । ਉਹ ਉਹਨਾਂ ਦੀ ਜੱਦੀ ਮਿਰਾਸ ਹੈ ।
\v 17 ਪਰ ਜੇਕਰ ਉਹ ਆਪਣੇ ਟਹਿਲੂਆਂ ਵਿੱਚੋਂ ਕਿਸੇ ਇੱਕ ਨੂੰ ਆਪਣੀ ਮਿਰਾਸ ਵਿੱਚੋਂ ਸੁਗਾਤ ਦੇਵੇਂ, ਤਾਂ ਉਹ ਅਜ਼ਾਦੀ ਦੇ ਸਾਲ ਤੱਕ ਉਸ ਦੀ ਹੋਵੇਗੀ । ਉਸ ਦੇ ਬਾਅਦ ਫੇਰ ਰਾਜਕੁਮਾਰ ਦੀ ਹੋ ਜਾਵੇਗੀ, ਪਰ ਉਸ ਦੀ ਆਪਣੀ ਮਿਰਾਸ ਉਹ ਦੇ ਪੁੱਤਰਾਂ ਲਈ ਹੋਵੇਗੀ ।
\v 18 ਰਾਜਕੁਮਾਰ ਧੱਕਾ ਕਰ ਕੇ ਲੋਕਾਂ ਦੀ ਮਿਰਾਸ ਵਿੱਚੋਂ ਨਾ ਲਵੇਗਾ, ਤਾਂ ਜੋ ਉਹਨਾਂ ਨੂੰ ਉਹਨਾਂ ਦੇ ਕਬਜ਼ੇ ਤੋਂ ਬੇਦਖ਼ਲ ਕਰੇ, ਪਰ ਉਹ ਆਪਣੀ ਹੀ ਮਿਰਾਸ ਵਿੱਚੋਂ ਆਪਣੇ ਪੁੱਤਰਾਂ ਨੂੰ ਮਿਰਾਸ ਦੇਵੇਗਾ, ਤਾਂ ਜੋ ਲੋਕ ਆਪਣੇ-ਆਪਣੇ ਕਬਜ਼ੇ ਤੋਂ ਵਾਂਜੇ ਨਾ ਹੋ ਜਾਣ ।
\s ਹੈਕਲ ਦੇ ਰਸੋਈ ਘਰ
\p
\s5
\v 19 ਫੇਰ ਉਹ ਮੈਨੂੰ ਉਸ ਦਰਵਾਜ਼ੇ ਦੇ ਰਾਹ ਜੋ ਫਾਟਕ ਦੇ ਇੱਕ ਪਾਸੇ ਸੀ, ਜਾਜਕਾਂ ਦੀਆਂ ਪਵਿੱਤਰ ਕੋਠੜੀਆਂ ਵਿੱਚ ਜਿਹਨਾਂ ਦਾ ਮੂੰਹ ਉਤਰ ਵੱਲ ਸੀ ਲੈ ਆਇਆ, ਅਤੇ ਵੇਖੋ, ਪੱਛਮ ਵੱਲ ਪਿੱਛੇ ਇੱਕ ਥਾਂ ਸੀ ।
\v 20 ਤਦ ਉਹ ਨੇ ਮੈਨੂੰ ਆਖਿਆ, ਇਹ ਉਹ ਥਾਂ ਹੈ ਜਿਸ ਵਿੱਚ ਜਾਜਕ ਦੋਸ਼ ਦੀ ਬਲੀ ਅਤੇ ਪਾਪ ਦੀ ਬਲੀ ਨੂੰ ਉਬਾਲਣਗੇ, ਅਤੇ ਮੈਦੇ ਦੀ ਭੇਟ ਪਕਾਉਣਗੇ, ਕਿਤੇ ਉਹ ਉਹਨਾਂ ਨੂੰ ਬਾਹਰਲੇ ਵੇਹੜੇ ਵਿੱਚ ਲੈ ਜਾ ਕੇ ਲੋਕਾਂ ਨੂੰ ਪਵਿੱਤਰ ਕਰਨ ।
\s5
\v 21 ਫੇਰ ਉਹ ਮੈਨੂੰ ਬਾਹਰਲੇ ਵੇਹੜੇ ਵਿੱਚ ਲੈ ਆਇਆ ਅਤੇ ਵੇਹੜੇ ਦੇ ਚਾਰਾਂ ਖੂੰਜਿਆਂ ਵੱਲ ਮੈਨੂੰ ਲੈ ਗਿਆ, ਅਤੇ ਵੇਖੋ, ਵੇਹੜੇ ਦੇ ਹਰੇਕ ਖੂੰਜੇ ਵਿੱਚ ਇੱਕ ਹੋਰ ਵੇਹੜਾ ਸੀ ।
\v 22 ਵੇਹੜੇ ਦੇ ਚਾਰਾਂ ਖੂੰਜਿਆਂ ਵਿੱਚ ਚਾਲੀ ਚਾਲੀ ਹੱਥ ਲੰਮੇ ਅਤੇ ਤੀਹ ਤੀਹ ਹੱਥ ਚੌੜੇ ਵੇਹੜੇ ਨਾਲ ਲਗਵੇਂ ਸਨ, ਇਹ ਚਾਰ ਕੋਨਿਆਂ ਵਾਲੇ ਇੱਕੋ ਹੀ ਮੇਚੇ ਦੇ ਸਨ ।
\v 23 ਉਹਨਾਂ ਦੇ ਚੁਫੇਰੇ ਅਰਥਾਤ ਉਹਨਾਂ ਚਾਰਾਂ ਦੇ ਚੁਫੇਰੇ ਕੰਧ ਸੀ ਅਤੇ ਚੁਫੇਰੇ ਕੰਧ ਦੇ ਹੇਠਾਂ ਉਬਾਲਣ ਦੇ ਥਾਂ ਬਣੇ ਹੋਏ ਸਨ ।
\v 24 ਤਦ ਉਹ ਨੇ ਮੈਨੂੰ ਆਖਿਆ ਕਿ ਇਹ ਉਬਾਲਣ ਦੇ ਘਰ ਹਨ, ਜਿੱਥੇ ਭਵਨ ਦੇ ਸੇਵਾਦਾਰ ਲੋਕਾਂ ਦੀਆਂ ਬਲੀਆਂ ਉਬਾਲਣਗੇ ।
\s5
\c 47
\s ਹੈਕਲ ਦੇ ਵਿੱਚੋਂ ਵਹਿੰਦਾ ਹੋਇਆ ਸੋਤਾ
\p
\v 1 ਫੇਰ ਉਹ ਮੈਨੂੰ ਭਵਨ ਦੇ ਦਰਵਾਜ਼ੇ ਤੇ ਮੋੜ ਲਿਆਇਆ ਅਤੇ ਵੇਖੋ, ਹੈਕਲ ਦੀ ਸਰਦਲ ਦੇ ਹੇਠੋਂ ਪਾਣੀ ਪੂਰਬ ਵੱਲ ਵਗ ਰਿਹਾ ਸੀ, ਕਿਉਂ ਜੋ ਭਵਨ ਦਾ ਮੂੰਹ ਪੂਰਬ ਵੱਲ ਸੀ ਅਤੇ ਪਾਣੀ ਭਵਨ ਦੇ ਸੱਜੇ ਪਾਸੇ ਦੇ ਹੇਠਾਂ ਤੋਂ ਜਗਵੇਦੀ ਦੇ ਦੱਖਣ ਵੱਲੋਂ ਵਗ ਕੇ ਜਾਂਦਾ ਸੀ ।
\v 2 ਤਦ ਉਹ ਮੈਨੂੰ ਉਤਰੀ ਫਾਟਕ ਦੇ ਰਸਤੇ ਬਾਹਰ ਲੈ ਆਇਆ ਅਤੇ ਮੈਨੂੰ ਉਸ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ, ਬਾਹਰਲੇ ਫਾਟਕ ਤੇ ਮੋੜ ਲਿਆਇਆ ਅਰਥਾਤ ਚੜ੍ਹਦੇ ਵੱਲ ਮੂੰਹ ਵਾਲੇ ਫਾਟਕ ਤੇ ਅਤੇ ਵੇਖੋ, ਸੱਜੇ ਪਾਸਿਓਂ ਪਾਣੀ ਵਗ ਰਿਹਾ ਸੀ ।
\s5
\v 3 ਇਸ ਮਨੁੱਖ ਨੇ ਜਿਹ ਦੇ ਹੱਥ ਵਿੱਚ ਫੀਤਾ ਸੀ ਪੂਰਬ ਵੱਲ ਵੱਧ ਕੇ ਹਜ਼ਾਰ ਹੱਥ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਗਿੱਟਿਆਂ ਤੱਕ ਸੀ ।
\v 4 ਫੇਰ ਉਸ ਨੇ ਹਜ਼ਾਰ ਹੱਥ ਹੋਰ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਗੋਡਿਆਂ ਤੱਕ ਸੀ । ਫੇਰ ਉਸ ਨੇ ਇੱਕ ਹਜ਼ਾਰ ਹੋਰ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਲੱਕ ਤੱਕ ਸੀ ।
\v 5 ਫੇਰ ਉਹ ਨੇ ਇੱਕ ਹਜ਼ਾਰ ਹੋਰ ਮਿਣਿਆ ਅਤੇ ਉਹ ਅਜਿਹਾ ਨਾਲਾ ਸੀ ਕਿ ਮੈਂ ਉਹ ਨੂੰ ਪਾਰ ਨਹੀਂ ਕਰ ਸਕਦਾ ਸੀ, ਕਿਉਂ ਜੋ ਪਾਣੀ ਚੜ੍ਹ ਕੇ ਤਰਨ ਵਾਲਾ ਹੋ ਗਿਆ ਸੀ ਅਤੇ ਅਜਿਹਾ ਨਾਲਾ ਬਣ ਗਿਆ, ਜਿਹ ਨੂੰ ਪਾਰ ਕਰਨਾ ਅਸੰਭਵ ਸੀ ।
\s5
\v 6 ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਵੇਖਿਆ ? ਤਦ ਉਹ ਮੈਨੂੰ ਲੈ ਆਇਆ ਅਤੇ ਨਾਲੇ ਦੇ ਕੰਢੇ ਤੇ ਮੋੜ ਲਿਆਂਦਾ ।
\v 7 ਜਦ ਮੈਂ ਮੁੜ ਕੇ ਪਹੁੰਚਿਆ ਤਾਂ ਵੇਖੋ, ਨਾਲੇ ਦੇ ਇਸ ਪਾਸੇ ਤੇ ਦੂਜੇ ਪਾਸੇ ਬਹੁਤ ਸਾਰੇ ਰੁੱਖ ਸਨ ।
\v 8 ਤਦ ਉਹ ਨੇ ਮੈਨੂੰ ਆਖਿਆ ਕਿ ਇਹ ਪਾਣੀ ਪੂਰਬੀ ਇਲਾਕੇ ਵੱਲ ਵਗਦੇ ਹਨ ਅਤੇ ਅਰਾਬਾਹ ਵਿੱਚੋਂ ਵਗ ਕੇ ਹੇਠਾਂ ਸਾਗਰ ਵਿੱਚ ਜਾ ਪੈਂਦੇ ਹਨ ਅਤੇ ਸਾਗਰ ਵਿੱਚ ਮਿਲਦਿਆਂ ਹੀ ਉਹ ਦੇ ਪਾਣੀਆਂ ਨੂੰ ਤਾਜ਼ਾ ਕਰ ਦੇਣਗੇ ।
\s5
\v 9 ਅਜਿਹਾ ਹੋਵੇਗਾ ਕਿ ਜਿੱਥੇ ਇਹ ਨਾਲੇ ਜਾਣਗੇ ਹਰੇਕ ਜਲ ਜੰਤੂ ਜੋ ਬਹੁਤ ਸਾਰੇ ਹਨ, ਜੀਉਂਦਾ ਰਹੇਗਾ ਅਤੇ ਮੱਛੀਆਂ ਦਾ ਬਹੁਤ ਵਾਧਾ ਹੋਵੇਗਾ, ਕਿਉਂ ਜੋ ਇਹ ਪਾਣੀ ਉੱਥੇ ਪਹੁੰਚਿਆ ਅਤੇ ਉਹ ਤਾਜ਼ਾ ਹੋ ਗਿਆ । ਸੋ ਜਿੱਥੇ ਕਿਤੇ ਇਹ ਨਾਲੇ ਪਹੁੰਚਣਗੇ ਜੀਵਨ ਬਖ਼ਸ਼ਣਗੇ ।
\v 10 ਅਜਿਹਾ ਹੋਵੇਗਾ ਕਿ ਮਾਛੀ ਉਹ ਦੇ ਕੰਢੇ ਤੇ ਖਲੋਤੇ ਰਹਿਣਗੇ । ਏਨ-ਗਦੀ ਤੋਂ ਲੈ ਕੇ ਏਨ-ਅਗਲਇਮ ਤੱਕ ਜਾਲ਼ ਸੁੱਟਣ ਦੇ ਘਾਟ ਹੋਣਗੇ । ਉਹ ਦੀਆਂ ਮੱਛੀਆਂ ਆਪਣੀ ਆਪਣੀ ਜਾਤੀ ਦੇ ਅਨੁਸਾਰ ਵੱਡੇ ਸਾਗਰ ਦੀਆਂ ਮੱਛੀਆਂ ਵਾਂਗੂੰ ਬਹੁਤ ਹੀ ਹੋਣਗੀਆਂ ।
\s5
\v 11 ਪਰ ਉਹ ਦੀਆਂ ਚਿੱਕੜ ਵਾਲੀਆਂ ਅਤੇ ਜਿਲਣ ਵਾਲੀਆਂ ਜਗ੍ਹਾਂ ਤਾਜ਼ੀਆਂ ਨਾ ਕੀਤੀਆਂ ਜਾਣਗੀਆਂ, ਉਹ ਲੂਣ ਵਾਲੀਆਂ ਹੀ ਰਹਿਣਗੀਆਂ ।
\v 12 ਨਾਲੇ ਦੇ ਨੇੜੇ ਉਹ ਦੇ ਦੋਨਾਂ ਕੰਢਿਆਂ ਤੇ ਹਰ ਪ੍ਰਕਾਰ ਦੇ ਮੇਵੇ ਵਾਲੇ ਰੁੱਖ ਉੱਗਣਗੇ, ਜਿਹਨਾਂ ਦੇ ਪੱਤੇ ਕਦੇ ਨਾ ਸੁੱਕਣਗੇ ਅਤੇ ਜਿਹਨਾਂ ਦੇ ਮੇਵੇ ਕਦੇ ਨਾ ਮੁੱਕਣਗੇ । ਉਹਨਾਂ ਨੂੰ ਹਰ ਮਹੀਨੇ ਨਵੇਂ ਮੇਵੇ ਲੱਗਣਗੇ, ਕਿਉਂ ਜੋ ਉਹਨਾਂ ਨੂੰ ਉਹ ਪਾਣੀ ਲੱਗਦੇ ਹਨ, ਜਿਹੜੇ ਪਵਿੱਤਰ ਸਥਾਨ ਵਿੱਚੋਂ ਨਿੱਕਲਦੇ ਹਨ ਅਤੇ ਉਹਨਾਂ ਦੇ ਮੇਵੇ ਖਾਣ ਲਈ ਅਤੇ ਉਹਨਾਂ ਦੇ ਪੱਤੇ ਦਵਾਈ ਦੇ ਕੰਮ ਆਉਣਗੇ ।
\s ਦੇਸ ਦੀਆਂ ਸੀਮਾਵਾਂ
\p
\s5
\v 13 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਹ ਉਹ ਹੱਦ ਹੈ ਜਿਸ ਦੇ ਅਨੁਸਾਰ ਤੁਸੀਂ ਦੇਸ ਨੂੰ ਵੰਡੋਗੇ, ਤਾਂ ਜੋ ਇਸਰਾਏਲ ਦੇ ਬਾਰਾਂ ਗੋਤਾਂ ਦੀ ਮਿਰਾਸ ਹੋਵੇ । ਯੂਸੁਫ਼ ਦੇ ਘਰਾਣੇ ਦੇ ਲਈ ਦੁਗਣਾ ਭਾਗ ਹੋਵੇਗਾ ।
\v 14 ਤੁਸੀਂ ਸਾਰੇ ਇੱਕੋ ਜਿੰਨਾ ਦੇਸ ਮਿਰਾਸ ਵਿੱਚ ਲਵੋਗੇ, ਜਿਸ ਦੇ ਬਾਰੇ ਮੈਂ ਸਹੁੰ ਖਾਧੀ ਕਿ ਤੁਹਾਡੇ ਪਿਉ-ਦਾਦਿਆਂ ਨੂੰ ਦੇਵਾਂ ਅਤੇ ਇਹ ਦੇਸ ਤੁਹਾਡੀ ਮਿਰਾਸ ਹੋਵੇਗਾ ।
\s5
\v 15 ਦੇਸ ਦੀ ਹੱਦ ਇਹ ਹੋਵੇਗੀ, - ਉਤਰ ਵੱਲ ਵੱਡੇ ਸਾਗਰ ਤੋਂ ਲੈ ਕੇ ਹਥਲੋਨ ਤੋਂ ਹੁੰਦੀ ਹੋਈ ਸਦਾਦ ਦੇ ਲਾਂਘੇ ਤੱਕ,
\v 16 ਹਮਾਥ, ਬੇਰੋਥਾਹ, ਸਿਬਰਈਮ ਜੋ ਦੰਮਿਸਕ ਦੀ ਹੱਦ ਅਤੇ ਹਮਾਥ ਦੀ ਹੱਦ ਦੇ ਵਿਚਕਾਰ ਹੈ ਅਤੇ ਹਸੇਰ-ਹੱਤੀਕੋਨ ਜੋ ਹੌਰਾਨ ਦੀ ਹੱਦ ਤੇ ਹੈ ।
\v 17 ਸਾਗਰ ਤੋਂ ਹੱਦ ਇਹ ਹੋਵੇਗੀ, ਅਰਥਾਤ ਹਸਰ-ਏਨੋਨ ਦੰਮਿਸਕ ਦੀ ਹੱਦ ਅਤੇ ਉਤਰ ਵੱਲ ਉੱਤਰੀ ਦਿਸ਼ਾ ਵੱਲ ਹਮਾਥ ਦੀ ਹੱਦ । ਉਤਰੀ ਦਿਸ਼ਾ ਇਹੀ ਹੈ ।
\s5
\v 18 ਪੂਰਬੀ ਹੱਦ ਹੌਰਾਨ ਤੇ ਦੰਮਿਸਕ ਅਤੇ ਗਿਲਆਦ ਦੇ ਵਿਚਕਾਰ ਤੋਂ ਅਤੇ ਇਸਰਾਏਲ ਦੀ ਧਰਤੀ ਦੇ ਵਿਚਕਾਰ ਤੋਂ ਯਰਦਨ ਉੱਤੇ ਹੋਵੇਗੀ, ਉਤਰੀ ਹੱਦ ਤੋਂ ਪੂਰਬੀ ਸਾਗਰ ਤੱਕ ਮਿਣਨਾ । ਇਹੀ ਪੂਰਬੀ ਹੱਦ ਹੈ ।
\v 19 ਦੱਖਣੀ ਦਿਸ਼ਾ ਵੱਲ ਦੱਖਣੀ ਹੱਦ ਇਹੀ ਹੈ, ਅਰਥਾਤ ਤਾਮਰ ਤੋਂ ਮਰੀਥੋਥ-ਕਾਦੇਸ਼ ਦੇ ਪਾਣੀ ਤੱਕ ਅਤੇ ਮਿਸਰ ਨਦੀ ਤੋਂ ਹੋ ਕੇ ਵੱਡੇ ਸਾਗਰ ਤੱਕ ਦੱਖਣੀ ਦਿਸ਼ਾ ਇਹੀ ਹੈ ।
\v 20 ਪੱਛਮੀ ਦਿਸ਼ਾ ਵੱਲ ਵੱਡਾ ਸਾਗਰ ਹੋਵੇਗਾ, ਦੱਖਣੀ ਹੱਦ ਤੋਂ ਲੈ ਕੇ ਹਮਾਥ ਦੇ ਦਰਵਾਜ਼ੇ ਤੱਕ । ਇਹੀ ਪੱਛਮੀ ਹੱਦ ਹੈ ।
\s5
\v 21 ਸੋ ਤੁਸੀਂ ਇਸ ਦੇਸ ਨੂੰ ਇਸਰਾਏਲ ਦੇ ਗੋਤਾਂ ਦੇ ਅਨੁਸਾਰ ਆਪਸ ਵਿੱਚ ਵੰਡ ਲੈਣਾ ।
\v 22 ਅਜਿਹਾ ਹੋਵੇਗਾ ਕਿ ਤੁਸੀਂ ਆਪਣੇ ਅਤੇ ਉਹਨਾਂ ਓਪਰਿਆਂ ਦੇ ਵਿਚਕਾਰ ਜਿਹੜੇ ਤੁਹਾਡੇ ਨਾਲ ਵੱਸਦੇ ਹਨ ਅਤੇ ਜਿਹਨਾਂ ਦੀ ਅੰਸ ਤੁਹਾਡੇ ਵਿਚਕਾਰ ਜੰਮੇਗੀ, ਦੇਸ ਵੰਡਣ ਲਈ ਪਰਚੀਆਂ ਪਾਵੋਗੇ ਅਤੇ ਉਹ ਤੁਹਾਡੇ ਲਈ ਦੇਸੀ ਇਸਰਾਏਲੀਆਂ ਵਾਂਗੂੰ ਹੋਣਗੇ । ਉਹ ਤੁਹਾਡੇ ਨਾਲ ਇਸਰਾਏਲ ਦੇ ਗੋਤਾਂ ਦੇ ਵਿੱਚ ਮਿਰਾਸ ਪ੍ਰਾਪਤ ਕਰਨਗੇ ।
\v 23 ਅਜਿਹਾ ਹੋਵੇਗਾ ਕਿ ਜਿਸ ਗੋਤ ਵਿੱਚ ਕੋਈ ਓਪਰਾ ਵੱਸਦਾ ਹੋਵੇਗਾ, ਉਸੇ ਵਿੱਚ ਤੁਸੀਂ ਉਹ ਨੂੰ ਮਿਰਾਸ ਦਿਓਗੇ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s5
\c 48
\s ਗੋਤਾਂ ਦੇ ਵਿੱਚ ਭੂਮੀ ਦੀ ਵੰਡ
\p
\v 1 ਗੋਤਾਂ ਦੇ ਨਾਮ ਇਹ ਹਨ - ਐਨ ਉੱਤਰ ਵਿੱਚ ਹਥਲੋਨ ਦੇ ਰਸਤੇ ਦੇ ਨਾਲ-ਨਾਲ ਹਮਾਥ ਦੇ ਦਰਵਾਜ਼ੇ ਤੱਕ, ਹਸਰ-ਏਨਾਨ ਤੱਕ ਜਿਹੜਾ ਦੰਮਿਸਕ ਦੀ ਉਤਰੀ ਹੱਦ ਤੇ ਹਮਾਥ ਦੇ ਕੋਲ ਹੈ । ਪੂਰਬ ਤੋਂ ਪੱਛਮ ਤੱਕ ਦਾਨ ਦੇ ਲਈ ਇੱਕ ਭਾਗ ।
\v 2 ਦਾਨ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਆਸ਼ੇਰ ਦੇ ਲਈ ਇੱਕ ਭਾਗ ।
\v 3 ਆਸ਼ੇਰ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਨਫਤਾਲੀ ਦੇ ਲਈ ਇੱਕ ਭਾਗ ।
\s5
\v 4 ਨਫਤਾਲੀ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਮਨੱਸ਼ਹ ਦੇ ਲਈ ਇੱਕ ਭਾਗ ।
\v 5 ਮਨੱਸ਼ਹ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਅਫਰਾਈਮ ਦੇ ਲਈ ਇੱਕ ਭਾਗ ।
\v 6 ਅਫਰਾਈਮ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਰਊਬੇਨ ਦੇ ਲਈ ਇੱਕ ਭਾਗ ।
\v 7 ਰਊਬੇਨ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਯਹੂਦਾਹ ਦੇ ਲਈ ਇੱਕ ਭਾਗ ।
\s ਦੇਸ ਦੇ ਵਿਚਕਾਰ ਭੂਮੀ ਦਾ ਵਿਸ਼ੇਸ ਭਾਗ
\p
\s5
\v 8 ਯਹੂਦਾਹ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਭੇਟਾਂ ਦਾ ਭਾਗ ਹੋਵੇਗਾ । ਉਹ ਦੀ ਚੌੜਾਈ ਪੱਚੀ ਹਜ਼ਾਰ ਅਤੇ ਲੰਮਾਈ ਰਹਿੰਦੇ ਭਾਗਾਂ ਵਿੱਚੋਂ ਇੱਕ ਦੇ ਬਰਾਬਰ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਅਤੇ ਪਵਿੱਤਰ ਸਥਾਨ ਉਹ ਦੇ ਵਿਚਕਾਰ ਹੋਵੇਗਾ ।
\v 9 ਭੇਟਾਂ ਦਾ ਭਾਗ ਜਿਹੜਾ ਤੁਸੀਂ ਯਹੋਵਾਹ ਦੇ ਲਈ ਛੱਡੋਗੇ, ਪੱਚੀ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ ਹੋਵੇਗਾ ।
\s5
\v 10 ਇਹ ਪਵਿੱਤਰ ਭੇਟਾਂ ਦਾ ਭਾਗ ਉਹਨਾਂ ਦੇ ਲਈ, ਹਾਂ, ਜਾਜਕਾਂ ਦੇ ਲਈ ਹੋਵੇਗਾ । ਉਤਰ ਵੱਲ ਉਹ ਦੀ ਲੰਮਾਈ ਪੱਚੀ ਹਜ਼ਾਰ ਹੋਵੇਗੀ ਅਤੇ ਦਸ ਹਜ਼ਾਰ ਉਹ ਦੀ ਚੌੜਾਈ ਪੱਛਮ ਦੀ ਵੱਲ ਅਤੇ ਦਸ ਹਜ਼ਾਰ ਉਹ ਦੀ ਚੌੜਾਈ ਪੂਰਬ ਦੀ ਵੱਲ ਅਤੇ ਪੱਚੀ ਹਜ਼ਾਰ ਉਹ ਦੀ ਲੰਮਾਈ ਦੱਖਣ ਦੀ ਵੱਲ, ਅਤੇ ਯਹੋਵਾਹ ਦਾ ਪਵਿੱਤਰ ਸਥਾਨ ਉਹ ਦੇ ਵਿਚਕਾਰ ਹੋਵੇਗਾ ।
\v 11 ਇਹ ਉਹਨਾਂ ਜਾਜਕਾਂ ਦੇ ਲਈ ਹੋਵੇਗਾ ਜਿਹੜੇ ਸਦੋਕ ਦੇ ਪੁੱਤਰਾਂ ਵਿੱਚੋਂ ਪਵਿੱਤਰ ਕੀਤੇ ਗਏ ਹਨ, ਜਿਹਨਾਂ ਨੇ ਮੇਰੇ ਫਰਜ਼ ਦੀ ਸੰਭਾਲ ਕੀਤੀ ਅਤੇ ਬੇਮੁੱਖ ਨਾ ਹੋਏ, ਜਦੋਂ ਇਸਰਾਏਲੀ ਬੇਮੁੱਖ ਹੋ ਗਏ, ਜਿਹਾ ਕਿ ਲੇਵੀ ਬੇਮੁੱਖ ਹੋ ਗਏ ।
\v 12 ਦੇਸ ਦੀ ਭੇਟਾਂ ਵਿੱਚੋਂ ਲੇਵੀ ਦੇ ਭਾਗ ਦੀ ਹੱਦ ਕੋਲ ਇਹ ਉਹਨਾਂ ਦੇ ਲਈ ਭੇਟਾਂ ਹੋਵੇਗੀ, ਜਿਹੜੀ ਅੱਤ ਪਵਿੱਤਰ ਹੋਵੇਗੀ ।
\s5
\v 13 ਜਾਜਕਾਂ ਦੀ ਹੱਦ ਦੇ ਸਾਹਮਣੇ ਲੇਵੀ ਦੇ ਲਈ ਇੱਕ ਭਾਗ ਹੋਵੇਗਾ, ਪੱਚੀ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ । ਉਹ ਦੀ ਸਾਰੀ ਲੰਮਾਈ ਪੱਚੀ ਹਜ਼ਾਰ ਅਤੇ ਚੌੜਾਈ ਦਸ ਹਜ਼ਾਰ ਹੋਵੇਗੀ ।
\v 14 ਉਹ ਉਸ ਵਿੱਚੋਂ ਨਾ ਵੇਚਣ, ਨਾ ਕਿਸੇ ਨਾਲ ਬਦਲਣ, ਅਤੇ ਨਾ ਦੇਸ ਦਾ ਪਹਿਲਾ ਫਲ ਆਪਣੇ ਕੋਲੋਂ ਜਾਣ ਦੇਣ, ਕਿਉਂ ਜੋ ਉਹ ਯਹੋਵਾਹ ਲਈ ਪਵਿੱਤਰ ਹੈ ।
\s5
\v 15 ਉਹ ਪੰਜ ਹਜ਼ਾਰ ਦੀ ਚੌੜਾਈ ਦਾ ਬਾਕੀ ਭਾਗ ਉਸ ਪੱਚੀ ਹਜ਼ਾਰ ਦੇ ਸਾਹਮਣੇ ਸ਼ਹਿਰ ਅਤੇ ਉਹ ਦੇ ਆਲੇ-ਦੁਆਲੇ ਦੇ ਲਈ ਸ਼ਾਮਲਾਤ ਹੋਵੇਗੀ ਅਤੇ ਸ਼ਹਿਰ ਉਹ ਦੇ ਵਿਚਕਾਰ ਹੋਵੇਗਾ ।
\v 16 ਉਹ ਦੀ ਮਿਣਤੀ ਇਹ ਹੋਵੇਗੀ - ਉਤਰ ਵੱਲ ਚਾਰ ਹਜ਼ਾਰ ਪੰਜ ਸੌ, ਦੱਖਣ ਵੱਲ ਚਾਰ ਹਜ਼ਾਰ ਪੰਜ ਸੌ, ਤੇ ਪੂਰਬ ਵੱਲ ਚਾਰ ਹਜ਼ਾਰ ਪੰਜ ਸੌ ਅਤੇ ਪੱਛਮ ਵੱਲ ਚਾਰ ਹਜ਼ਾਰ ਪੰਜ ਸੌ ਹੱਥ ।
\s5
\v 17 ਸ਼ਹਿਰ ਦੀ ਸ਼ਾਮਲਾਤ ਉਤਰ ਵੱਲ ਦੋ ਸੌ ਪੰਜਾਹ, ਦੱਖਣ ਵੱਲ ਦੋ ਸੌ ਪੰਜਾਹ, ਪੂਰਬ ਵੱਲ ਦੋ ਸੌ ਪੰਜਾਹ ਅਤੇ ਪੱਛਮ ਵੱਲ ਦੋ ਸੌ ਪੰਜਾਹ ਹੱਥ ।
\v 18 ਪਵਿੱਤਰ ਭੇਟਾਂ ਦੇ ਸਾਹਮਣੇ ਰਹਿੰਦੀ ਲੰਮਾਈ ਪੂਰਬ ਵੱਲ ਦਸ ਹਜ਼ਾਰ ਅਤੇ ਪੱਛਮ ਵੱਲ ਦਸ ਹਜ਼ਾਰ ਉਹ ਪਵਿੱਤਰ ਭੇਟਾਂ ਦੇ ਸਾਹਮਣੇ ਹੋਵੇਗੀ ਅਤੇ ਉਹ ਦਾ ਹਾਸਲ ਉਹਨਾਂ ਦੇ ਖਾਣ-ਪੀਣ ਲਈ ਹੋਵੇਗਾ, ਜਿਹੜੇ ਸ਼ਹਿਰ ਵਿੱਚ ਕੰਮ ਕਰਦੇ ਹਨ ।
\s5
\v 19 ਸ਼ਹਿਰ ਵਿੱਚ ਕੰਮ ਕਰਨ ਵਾਲੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਉਸ ਦੀ ਸੇਵਾ ਕਰਨਗੇ ।
\v 20 ਭੇਟਾਂ ਦੇ ਸਾਰੇ ਭਾਗ ਦੀ ਲੰਮਾਈ ਪੱਚੀ ਹਜ਼ਾਰ ਅਤੇ ਚੌੜਾਈ ਪੱਚੀ ਹਜ਼ਾਰ ਹੋਵੇਗੀ, ਤੁਸੀਂ ਪਵਿੱਤਰ ਭੇਟਾਂ ਦੇ ਭਾਗ ਨੂੰ ਵਰਗਾਕਾਰ ਦੀ ਸ਼ਕਲ ਵਿੱਚ ਸ਼ਹਿਰ ਦੀ ਮਿਰਾਸ ਦੇ ਨਾਲ ਛੱਡੋਗੇ ।
\s5
\v 21 ਰਹਿੰਦਾ ਜਿਹੜਾ ਪਵਿੱਤਰ ਭੇਟਾਂ ਦਾ ਭਾਗ ਅਤੇ ਸ਼ਹਿਰ ਦੀ ਮਿਰਾਸ ਦੇ ਦੋਵੇਂ ਪਾਸੇ ਰਾਜਕੁਮਾਰ ਲਈ ਹੋਣਗੇ ਅਤੇ ਜਿਹੜਾ ਭੇਟਾਂ ਦੇ ਭਾਗ ਦੇ ਪੱਚੀ ਹਜ਼ਾਰ ਦੇ ਸਾਹਮਣੇ ਪੂਰਬ ਵੱਲ ਅਤੇ ਪੱਚੀ ਹਜ਼ਾਰ ਦੇ ਸਾਹਮਣੇ ਪੱਛਮ ਵੱਲ ਰਾਜਕੁਮਾਰ ਦੇ ਭਾਗਾਂ ਦੇ ਸਾਹਮਣੇ ਹੈ, ਉਹ ਰਾਜਕੁਮਾਰ ਦੇ ਲਈ ਹੋਵੇਗਾ ਅਤੇ ਪਵਿੱਤਰ ਭੇਟਾਂ ਦਾ ਭਾਗ ਅਤੇ ਪਵਿੱਤਰ ਸਥਾਨ ਅਤੇ ਭਵਨ ਉਹ ਦੇ ਵਿਚਕਾਰ ਹੋਵੇਗਾ ।
\v 22 ਲੇਵੀ ਦੀ ਮਿਰਾਸ ਵਿੱਚੋਂ ਅਤੇ ਸ਼ਹਿਰ ਦੀ ਮਿਰਾਸ ਵਿੱਚੋਂ ਜਿਹੜੀ ਰਾਜਕੁਮਾਰ ਦੀ ਮਿਰਾਸ ਦੇ ਵਿਚਕਾਰ ਹੈ, ਯਹੂਦਾਹ ਦੀ ਹੱਦ ਅਤੇ ਬਿਨਯਾਮੀਨ ਦੀ ਹੱਦ ਦੇ ਵਿਚਾਲੇ, ਰਾਜਕੁਮਾਰ ਦੇ ਲਈ ਹੋਵੇਗੀ ।
\s ਹੋਰ ਗੋਤਾਂ ਦੇ ਭਾਗ
\p
\s5
\v 23 ਬਾਕੀ ਗੋਤਾਂ ਦੇ ਲਈ ਅਜਿਹਾ ਹੋਵੇਗਾ ਕਿ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਬਿਨਯਾਮੀਨ ਦੇ ਲਈ ਇੱਕ ਭਾਗ ਹੋਵੇਗਾ ।
\v 24 ਬਿਨਯਾਮੀਨ ਦੀ ਹੱਦ ਦੇ ਨਾਲ ਲੱਗਵੀਂ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਸ਼ਿਮਓਨ ਦੇ ਲਈ ਇੱਕ ਭਾਗ ਹੋਵੇਗਾ ।
\v 25 ਸ਼ਿਮਓਨ ਦੀ ਹੱਦ ਦੇ ਨਾਲ ਲੱਗਵੀਂ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਯਿੱਸਾਕਾਰ ਦੇ ਲਈ ਇੱਕ ਭਾਗ ਹੋਵੇਗਾ ।
\v 26 ਯਿੱਸਾਕਾਰ ਦੀ ਹੱਦ ਦੇ ਨਾਲ ਲੱਗਵੀਂ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਜ਼ਬੂਲੁਨ ਦੇ ਲਈ ਇੱਕ ਭਾਗ ਹੋਵੇਗਾ ।
\s5
\v 27 ਜ਼ਬੂਲੁਨ ਦੀ ਹੱਦ ਦੇ ਨਾਲ ਲੱਗਵੀਂ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਗਾਦ ਦੇ ਲਈ ਇੱਕ ਭਾਗ ਹੋਵੇਗਾ ।
\v 28 ਗਾਦ ਦੀ ਹੱਦ ਦੇ ਨਾਲ ਲੱਗਵੀਂ ਦੱਖਣ ਵੱਲ ਦੱਖਣੀ ਕੰਢੇ ਦੀ ਹੱਦ ਤਾਮਾਰ ਤੋਂ ਲੈ ਕੇ ਮਰੀਬੋਥ- ਕਾਦੇਸ਼ ਦੇ ਪਾਣੀ ਤੋਂ ਮਿਸਰ ਦੀ ਨਦੀ ਤੋਂ ਹੋ ਕੇ ਵੱਡੇ ਸਾਗਰ ਤੱਕ ਹੋਵੇਗੀ ।
\v 29 ਇਹ ਉਹ ਦੇਸ ਹੈ ਜਿਹ ਨੂੰ ਤੁਸੀਂ ਮਿਰਾਸ ਦੇ ਲਈ ਪਰਚੀਆਂ ਪਾ ਕੇ ਇਸਰਾਏਲ ਦੇ ਗੋਤਾਂ ਦੇ ਵਿੱਚ ਵੰਡੋਗੇ ਅਤੇ ਇਹ ਉਹਨਾਂ ਦੇ ਭਾਗ ਹਨ, ਪ੍ਰਭੂ ਯਹੋਵਾਹ ਦਾ ਵਾਕ ਹੈ ।
\s ਨਗਰ ਦੇ ਦਰਵਾਜ਼ੇ
\p
\s5
\v 30 ਸ਼ਹਿਰ ਤੋਂ ਬਾਹਰ ਜਾਣ ਵਾਲੇ ਰਾਹ ਇਹ ਹਨ - ਉਤਰ ਵੱਲ ਮਿਣਤੀ ਚਾਰ ਹਜ਼ਾਰ ਪੰਜ ਸੌ
\v 31 ਅਤੇ ਸ਼ਹਿਰ ਦੇ ਫਾਟਕਾਂ ਦੇ ਨਾਮ ਇਸਰਾਏਲ ਗੋਤਾਂ ਦੇ ਨਾਵਾਂ ਤੇ ਰੱਖੇ ਜਾਣਗੇ । ਤਿੰਨ ਫਾਟਕ ਉੱਤਰ ਵੱਲ - ਇੱਕ ਫਾਟਕ ਰਊਬੇਨ ਦਾ, ਇੱਕ ਫਾਟਕ ਯਹੂਦਾਹ ਦਾ, ਇੱਕ ਫਾਟਕ ਲੇਵੀ ਦਾ ਹੋਵੇਗਾ ।
\v 32 ਪੂਰਬ ਵੱਲ ਦੀ ਮਿਣਤੀ ਚਾਰ ਹਜ਼ਾਰ ਪੰਜ ਸੌ ਅਤੇ ਤਿੰਨ ਫਾਟਕ - ਇੱਕ ਫਾਟਕ ਯੂਸੁਫ਼ ਦਾ, ਇੱਕ ਫਾਟਕ ਬਿਨਯਾਮੀਨ ਦਾ, ਇੱਕ ਫਾਟਕ ਦਾਨ ਦਾ ਹੋਵੇਗਾ ।
\s5
\v 33 ਦੱਖਣ ਵੱਲ ਦੀ ਮਿਣਤੀ ਚਾਰ ਹਜ਼ਾਰ ਪੰਜ ਸੌ ਅਤੇ ਤਿੰਨ ਫਾਟਕ - ਇੱਕ ਫਾਟਕ ਸ਼ਿਮਓਨ ਦਾ, ਇੱਕ ਫਾਟਕ ਯਿੱਸਾਕਾਰ ਦਾ, ਅਤੇ ਇੱਕ ਫਾਟਕ ਜ਼ਬੂਲੁਨ ਦਾ ਹੋਵੇਗਾ ।
\v 34 ਪੱਛਮ ਵੱਲ ਦੀ ਮਿਣਤੀ ਚਾਰ ਹਜ਼ਾਰ ਪੰਜ ਸੌ ਅਤੇ ਤਿੰਨ ਫਾਟਕ - ਇੱਕ ਫਾਟਕ ਗਾਦ ਦਾ, ਇੱਕ ਫਾਟਕ ਆਸ਼ੇਰ ਦਾ, ਇੱਕ ਫਾਟਕ ਨਫਤਾਲੀ ਦਾ ਹੋਵੇਗਾ ।
\v 35 ਉਹ ਦਾ ਘੇਰਾ ਅਠਾਰਾਂ ਹਜ਼ਾਰ ਅਤੇ ਸ਼ਹਿਰ ਦਾ ਨਾਮ ਉਸੇ ਦਿਨ ਤੋਂ ਇਹ ਹੋਵੇਗਾ ਕਿ "ਯਹੋਵਾਹ ਉੱਥੇ ਹੈ" ।