pa_ulb/44-JHN.usfm

1496 lines
287 KiB
Plaintext
Raw Permalink Blame History

This file contains ambiguous Unicode characters

This file contains Unicode characters that might be confused with other characters. If you think that this is intentional, you can safely ignore this warning. Use the Escape button to reveal them.

\id JHN
\ide UTF-8
\rem Copyright Information: Creative Commons Attribution-ShareAlike 4.0 License
\h ਯੂਹੰਨਾ ਦੀ ਇੰਜੀਲ
\toc1 ਯੂਹੰਨਾ ਦੀ ਇੰਜੀਲ
\toc2 ਯੂਹੰਨਾ
\toc3 jhn
\mt1 ਯੂਹੰਨਾ ਦੀ ਇੰਜੀਲ
\is ਭੂਮਿਕਾ
\ip ਯੂਹੰਨਾ ਦੀ ਇੰਜੀਲ ਵਿੱਚ ਯਿਸੂ ਨੂੰ ਪਰਮੇਸ਼ੁਰ ਦੇ ਸਦੀਪਕ ਵਚਨ ਦੇ ਰੂਪ ਵਿੱਚ ਪ੍ਰਗਟ ਕੀਤਾ ਗਿਆ ਹੈ, ਜਿਸ ਨੇ “ਦੇਹਧਾਰੀ ਹੋ ਕੇ ਸਾਡੇ ਵਿੱਚ ਡੇਰਾ ਲਾਇਆ ।” ਇਸ ਪੁਸਤਕ ਵਿੱਚ ਇਹ ਕਥਨ ਸਪੱਸ਼ਟ ਹੈ, ਇਹ ਇੰਜੀਲ ਇਸ ਲਈ ਲਿਖੀ ਗਈ ਕਿ ਇਸ ਦੇ ਪੜਨ ਵਾਲੇ ਇਹ ਵਿਸ਼ਵਾਸ ਕਰ ਲੈਣ ਕਿ ਯਿਸੂ ਹੀ ਮੁਕਤੀਦਾਤਾ ਅਤੇ ਪਰਮੇਸ਼ੁਰ ਦਾ ਪੁੱਤਰ ਹੈ, ਅਤੇ ਉਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਜੀਵਨ ਪ੍ਰਾਪਤ ਕੇ ਸਕਣ (20:31) ।
\ip ਭੂਮਿਕਾ ਵਿੱਚ ਯਿਸੂ ਨੂੰ ਸਦੀਪਕ ਵਚਨ ਦੇ ਰੂਪ ਵਿੱਚ ਦਿਖਾਇਆ ਗਿਆ ਹੈ । ਇਸ ਤੋਂ ਬਾਅਦ ਇੰਜੀਲ ਦੇ ਪਹਿਲੇ ਭਾਗ ਵਿੱਚ ਸੱਤ ਚਮਤਕਾਰਾਂ ਜਾਂ ਚਿੰਨ੍ਹਾਂ ਦਾ ਵਰਣਨ ਹੈ, ਇਸ ਤੋਂ ਇਹ ਪ੍ਰਗਟ ਹੁੰਦਾ ਹੈ ਕਿ ਯਿਸੂ ਹੀ ਮੁਕਤੀਦਾਤਾ ਅਤੇ ਪਰਮੇਸ਼ੁਰ ਦਾ ਪੁੱਤਰ ਹੈ । ਦੂਸਰਾ ਭਾਗ ਉਪਦੇਸ਼ ਹੈ । ਉਹਨਾਂ ਵਿੱਚ ਇਹ ਸਮਝਾਇਆ ਗਿਆ ਹੈ ਕਿ ਇਹਨਾਂ ਚਮਤਕਾਰਾਂ ਦਾ ਅਰਥ ਕੀ ਹੈ । ਇਸ ਭਾਗ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਕਿਵੇਂ ਕੁੱਝ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਸ ਦੇ ਚੇਲੇ ਬਣ ਗਏ, ਜਦੋਂ ਕਿ ਕੁੱਝ ਲੋਕਾਂ ਨੇ ਉਸ ਦਾ ਵਿਰੋਧ ਕੀਤਾ ਅਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕੀਤਾ । 13-17 ਅਧਿਆਏ ਵਿੱਚ ਯਿਸੂ ਨੂੰ ਫੜਵਾਏ ਜਾਣ ਵਾਲੀ ਰਾਤ ਨੂੰ, ਯਿਸੂ ਦੀ ਉਹ ਦੇ ਚੇਲਿਆਂ ਦਾ ਨਾਲ ਗੂੜ੍ਹੀ ਸੰਗਤ, ਅਤੇ ਸਲੀਬ ਉੱਤੇ ਚੜਾਏ ਜਾਣ ਤੋਂ ਪਹਿਲਾਂ ਚੇਲਿਆਂ ਨੂੰ ਤਿਆਰ ਕਰਨਾ ਅਤੇ ਉਹਨਾਂ ਨੂੰ ਉਤਸ਼ਾਹਿਤ ਕਰਨ ਵਾਲੇ ਯਿਸੂ ਦੇ ਬਚਨਾਂ ਦਾ ਵਰਣਨ ਹੈ । ਅੰਤ ਦੇ ਅਧਿਆਏ ਵਿੱਚ ਯਿਸੂ ਨੂੰ ਫੜਵਾਏ ਜਾਣ ਮੁਕੱਦਮੇ, ਸਲੀਬ ਉੱਤੇ ਚੜਾਏ ਜਾਣ, ਦਫ਼ਨਾਏ ਜਾਣ, ਜੀ ਉੱਠਣ, ਅਤੇ ਜੀ ਉੱਠਣ ਤੋਂ ਬਾਅਦ ਚੇਲਿਆਂ ਨੂੰ ਦਿਖਾਈ ਦੇਣ ਦਾ ਵਰਣਨ ਹੈ ।
\ip ਯੂਹੰਨਾ ਮਸੀਹ ਦੇ ਦੁਆਰਾ ਸਦੀਪਕ ਜੀਵਨ ਦੇ ਦਾਨ ਉੱਤੇ ਜ਼ੋਰ ਦਿੰਦਾ ਹੈ । ਇਹ ਇੱਕ ਇਸ ਤਰ੍ਹਾਂ ਦਾ ਦਾਨ ਹੈ ਜਿਹੜਾ ਹੁਣ ਸ਼ੁਰੂ ਹੁੰਦਾ ਹੈ ਅਤੇ ਉਹਨਾਂ ਨੂੰ ਪ੍ਰਾਪਤ ਹੁੰਦਾ ਹੈ ਜਿਹੜੇ ਯਿਸੂ ਨੂੰ ਰਾਹ, ਸਚਿਆਈ ਅਤੇ ਜੀਵਨ ਦੇ ਰੂਪ ਵਿੱਚ ਕਬੂਲ ਕਰਦੇ ਹਨ । ਆਤਮਿਕ ਚੀਜ਼ਾਂ ਨੂੰ ਦਰਸਾਉਣ ਲਈ ਰੋਜ਼ਾਨਾਂ ਦੇ ਜੀਵਨ ਦੀਆਂ ਸਧਾਰਣ ਵਸਤੂਆਂ ਦਾ ਚਿੰਨ੍ਹਾਂ ਦੇ ਰੂਪ ਵਿੱਚ ਇਸਤੇਮਾਲ ਯੂਹੰਨਾ ਦੀ ਇੱਕ ਵਿਸ਼ੇਸ਼ਤਾ ਹੈ, ਜਿਵੇਂ - ਪਾਣੀ, ਰੋਟੀ, ਚਾਨਣ, ਚਰਵਾਹਾ ਅਤੇ ਉਸ ਦੀਆਂ ਭੇਡਾਂ, ਅਤੇ ਅੰਗੂਰ ਦੀ ਵੇਲ ਅਤੇ ਉਸ ਦੇ ਫਲ ।
\iot ਰੂਪ-ਰੇਖਾ:
\io1 ਭੂਮਿਕਾ 1:1-18
\io1 ਯੂਹੰਨਾ ਦੇਣ ਵਾਲਾ ਅਤੇ ਯਿਸੂ ਦੇ ਪਹਿਲੇ ਚੇਲੇ 1:19-51
\io1 ਯਿਸੂ ਦੀ ਸੇਵਾ 2:1 - 12:50
\io1 ਯਰੂਸ਼ਲਮ ਵਿੱਚ ਅੰਤ ਦੇ ਕੁੱਝ ਦਿਨ 13:1 - 19:42
\io1 ਪ੍ਰਭੂ ਦਾ ਜੀ ਉੱਠਣਾ ਅਤੇ ਦਿਖਾਈ ਦੇਣਾ 20:1-31
\io1 ਗਲੀਲ ਵਿੱਚ ਦੁਬਾਰਾ ਦਿਖਾਈ ਦੇਣਾ 21:1-25
\s5
\c 1
\s ਸ਼ਬਦ ਦੇਹਧਾਰੀ ਹੋਇਆ
\p
\v 1 ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ ।
\v 2 ਉਹ ਆਦ ਵਿੱਚ ਪਰਮੇਸ਼ੁਰ ਦੇ ਨਾਲ ਸੀ ।
\v 3 ਸਭ ਕੁੱਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁੱਝ ਵੀ ਨਹੀਂ ਸੀ ਰਚਿਆ ਗਿਆ ।
\s5
\v 4 ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ ।
\v 5 ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ ।
\s5
\v 6 ਇੱਕ ਆਦਮੀ ਸੀ, ਜਿਸ ਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ ।
\v 7 ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ ।
\v 8 ਯੂਹੰਨਾ ਆਪ ਉਹ ਚਾਨਣ ਨਹੀਂ ਸੀ, ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਲਈ ਆਇਆ ਸੀ ।
\s5
\v 9 ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ । ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ ।
\s5
\v 10 ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ ।
\v 11 ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ ।
\s5
\v 12 ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ ।
\v 13 ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ ।
\s5
\v 14 ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ ।
\v 15 ਯੂਹੰਨਾ ਨੇ ਉਸ ਦੇ ਬਾਰੇ ਗਵਾਹੀ ਦਿੱਤੀ ਅਤੇ ਆਖਿਆ, “ਇਹ ਉਹੀ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ । ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਜਿਹੜਾ ਮੇਰੇ ਤੋਂ ਬਾਅਦ ਆਵੇਗਾ, ਉਹ ਮੇਰੇ ਨਾਲੋਂ ਵੀ ਮਹਾਨ ਹੈ । ਉਹ ਮੇਰੇ ਤੋਂ ਵੀ ਪਹਿਲਾਂ ਸੀ ।”
\s5
\v 16 ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ l
\v 17 ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ ।
\v 18 ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ ।
\s ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗਵਾਹੀ
\r (ਮੱਤੀ 3:1-12, ਮਰਕੁਸ 1:1-8, ਲੂਕਾ 3:1-18)
\p
\s5
\v 19 ਯਰੂਸ਼ਲਮ ਦੇ ਯਹੂਦੀਆਂ ਨੇ ਕੁੱਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ । ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ ।”
\v 20 ਯੂਹੰਨਾ ਸੱਚ ਬੋਲਿਆ ਉਸ ਨੇ ਉੱਤਰ ਦੇਣ ਤੋਂ ਇੰਨਕਾਰ ਨਾ ਕੀਤਾ । ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ ।”
\v 21 ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈਂ ? ਕੀ ਤੂੰ ਏਲੀਯਾਹ ਹੈਂ ? ” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ ? ” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ, ।”
\s5
\v 22 ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ ? ਸਾਨੂੰ ਆਪਣੇ ਬਾਰੇ ਦੱਸ । ਸਾਨੂੰ ਜ਼ਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ । ਤੂੰ ਆਪਣੇ ਬਾਰੇ ਕੀ ਆਖਦਾ ਹੈਂ ? ”
\v 23 ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਦੀ ਅਵਾਜ਼ ਹਾਂ: ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ ।”
\s5
\v 24 ਇਹ ਯਹੂਦੀ ਫ਼ਰੀਸੀਆਂ ਵੱਲੋਂ ਭੇਜੇ ਹੋਏ ਸਨ ।
\v 25 ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ ।” ਤੂੰ ਆਖਦਾ ਹੈਂ ਕਿ “ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ । ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ ? ”
\s5
\v 26 ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖੜ੍ਹਾ ਹੈ, ਜਿਸ ਨੂੰ ਤੁਸੀਂ ਨਹੀਂ ਪਛਾਣਦੇ ।
\v 27 ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ । ਮੈਂ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ ।”
\v 28 ਇਹ ਸਭ ਗੱਲਾਂ ਬੈਤਅਨੀਆਂ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ । ਉੱਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ ।
\s ਪਰਮੇਸ਼ੁਰ ਦਾ ਲੇਲਾ
\p
\s5
\v 29 ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ । ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ ।”
\v 30 ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸੀ ਜਦੋਂ ਮੈਂ ਆਖਿਆ ਸੀ “ਇੱਕ ਮਨੁੱਖ ਮੇਰੇ ਬਾਅਦ ਆਵੇਗਾ ਤੇ ਉਹ ਮੇਰੇ ਤੋਂ ਵੀ ਮਹਾਨ ਹੈ, ਕਿਉਂਕਿ ਉਹ ਮੇਰੇ ਤੋਂ ਵੀ ਪਹਿਲਾਂ ਸੀ ।
\v 31 ਮੈਂ ਨਹੀਂ ਜਾਣਦਾ ਸੀ ਉਹ ਕੌਣ ਹੈ । ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸਕੇ ।”
\s5
\v 32 ਯੂਹੰਨਾ ਨੇ ਗਵਾਹੀ ਦੇ ਕੇ ਆਖਿਆ, ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਠਹਿਰਿਆ ਵੇਖਿਆ ।
\v 33 “ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ
\v 34 ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ ।”
\s ਯਿਸੂ ਦੇ ਪਹਿਲੇ ਚੇਲੇ
\p
\s5
\v 35 ਅਗਲੇ ਦਿਨ ਯੂਹੰਨਾ ਫ਼ੇਰ ਉੱਥੇ ਹੀ ਖੜ੍ਹਾ ਸੀ । ਯੂਹੰਨਾ ਦੇ ਨਾਲ ਉਸ ਦੇ ਦੋ ਚੇਲੇ ਸਨ ।
\v 36 ਯੂਹੰਨਾ ਨੇ ਯਿਸੂ ਨੂੰ ਵੇਖ ਕੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ ।”
\s5
\v 37 ਉਨ੍ਹਾਂ ਦੋਹਾਂ ਚੇਲਿਆਂ ਨੇ, ਜੋ ਯੂਹੰਨਾ ਆਖ ਰਿਹਾ ਸੀ, ਸੁਣਿਆ ਅਤੇ ਉਹ ਯਿਸੂ ਦੇ ਮਗਰ ਤੁਰ ਪਏ ।
\v 38 ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁੜ ਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ ? ” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, ‘ਰੱਬੀ’ ਦਾ ਅਰਥ ਹੈ ‘ਗੁਰੂ’ ਤੁਸੀਂ ਕਿੱਥੇ ਠਹਿਰੇ ਹੋ ? ”
\v 39 ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਵੇਖੋ ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ । ਉਨ੍ਹਾਂ ਨੇ ਥਾਂ ਵੇਖੀ ਜਿੱਥੇ ਯਿਸੂ ਰਹਿ ਰਿਹਾ ਸੀ । ਉਸ ਦਿਨ ਉਹ ਉੱਥੇ ਯਿਸੂ ਦੇ ਨਾਲ ਹੀ ਰਹੇ । ਇਹ ਚਾਰ ਕੁ ਵਜੇ ਦਾ ਸਮਾਂ ਸੀ ।
\s5
\v 40 ਇਨ੍ਹਾਂ ਦੋਹਾਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਣਨ ਤੋਂ ਬਾਅਦ ਯਿਸੂ ਦੇ ਮਗਰ ਹੋ ਤੁਰੇ । ਇਨ੍ਹਾਂ ਵਿੱਚੋਂ ਇੱਕ ਦਾ ਨਾਮ ਅੰਦ੍ਰਿਯਾਸ ਸੀ । ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ ।
\v 41 ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ ।” “ਮਸੀਹ” ਮਤਲਬ “ਮਸੀਹਾ”
\v 42 ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ । ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਅਖਵਾਵੇਗਾ “ਕੇਫ਼ਾਸ” ਦਾ ਭਾਵ ਹੈ “ਪਤਰਸ” ।
\s ਫਿਲਿਪੁੱਸ ਅਤੇ ਨਥਾਨਿਏਲ ਨੂੰ ਬੁਲਾਉਣਾ
\p
\s5
\v 43 ਅਗਲੇ ਦਿਨ ਯਿਸੂ ਨੇ ਚਾਹਿਆ ਕਿ ਉਹ ਗਲੀਲ ਜਾਵੇ । ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਮੇਰੇ ਮਗਰ ਚੱਲ ।”
\v 44 ਫ਼ਿਲਿਪੁੱਸ ਬੈਤਸੈਦੇ ਦਾ ਸੀ । ਉੱਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ ।
\v 45 ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ । ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ । ਅਸੀਂ ਉਸ ਨੂੰ ਲੱਭ ਲਿਆ ਹੈ । ਉਸਦਾ ਨਾਮ ਯਿਸੂ ਹੈ । ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ ।”
\s5
\v 46 ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ ? ” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”
\v 47 ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ ।”
\v 48 ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ ? ” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਉਸ ਵੇਲੇ ਵੇਖ ਲਿਆ ਸੀ, ਜਦੋਂ ਤੂੰ ਹੰਜ਼ੀਰ ਦੇ ਰੁੱਖ ਥੱਲੇ ਸੀ । ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦੱਸਿਆ ।”
\s5
\v 49 ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ । ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ ।”
\v 50 ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈਂ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਹੰਜ਼ੀਰ ਦੇ ਰੁੱਖ ਥੱਲੇ ਵੇਖਿਆ ਸੀ । ਪਰ ਤੂੰ ਇਸ ਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ !”
\v 51 ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ ।”
\s5
\c 2
\s ਗਲੀਲ ਦੇ ਕਾਨਾ ਨਗਰ ਵਿੱਚ ਪਹਿਲਾ ਚਮਤਕਾਰ
\p
\v 1 ਤੀਸਰੇ ਦਿਨ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ, ਯਿਸੂ ਦੀ ਮਾਤਾ ਉੱਥੇ ਸੀ ।
\v 2 ਯਿਸੂ ਅਤੇ ਉਸ ਦੇ ਚੇਲਿਆਂ ਨੂੰ ਵੀ ਵਿਆਹ ਦਾ ਸੱਦਾ ਦਿੱਤਾ ਗਿਆ ਸੀ ।
\s5
\v 3 ਉੱਥੇ ਅੰਗੂਰਾਂ ਦਾ ਰਸ ਮੁੱਕ ਗਿਆ, ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਅੰਗੂਰਾਂ ਦਾ ਰਸ ਨਹੀਂ ਹੈ ।”
\v 4 ਯਿਸੂ ਨੇ ਉੱਤਰ ਦਿੱਤਾ, ਹੇ ਇਸਤਰੀ, “ਮੈਨੂੰ ਇਸ ਨਾਲ ਕੀ, ਮੇਰਾ ਸਮਾਂ ਅਜੇ ਨਹੀਂ ਆਇਆ ।”
\v 5 ਯਿਸੂ ਦੀ ਮਾਤਾ ਨੇ ਸੇਵਕਾਂ ਨੂੰ ਆਖਿਆ, “ਉਸੇ ਤਰ੍ਹਾਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ ।”
\s5
\v 6 ਉਸ ਥਾਂ ਤੇ ਪੱਥਰ ਦੇ ਛੇ ਵੱਡੇ ਪਾਣੀ ਦੇ ਮਟਕੇ ਸਨ । ਯਹੂਦੀ ਇਸ ਤਰ੍ਹਾਂ ਦੇ ਮੱਟਕੇ ਸ਼ੁੱਧੀਕਰਨ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ । ਹਰੇਕ ਮੱਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਪਾਣੀ ਰੱਖਿਆ ਜਾ ਸਕਦਾ ਹੈ ।
\v 7 ਯਿਸੂ ਨੇ ਉਨ੍ਹਾਂ ਸੇਵਕਾਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨਕੋ-ਨੱਕ ਭਰ ਦਿੱਤਾ ।
\v 8 ਫਿਰ ਯਿਸੂ ਨੇ ਸੇਵਕਾਂ ਨੂੰ ਆਖਿਆ, “ਹੁਣ ਕੁੱਝ ਪਾਣੀ ਕੱਢੋ ਅਤੇ ਦਾਅਵਤ ਦੇ ਮੁਖੀ ਨੂੰ ਦੇ ਦਿਉ ।” ਸੋ ਉਨ੍ਹਾਂ ਸੇਵਕਾਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ ।
\s5
\v 9 ਉਸ ਨੇ ਉਸ ਪਾਣੀ ਨੂੰ ਚੱਖ ਕੇ ਵੇਖਿਆ, ਉਹ ਅੰਗੂਰਾਂ ਦਾ ਰਸ ਬਣ ਚੁੱਕਾ ਸੀ । ਉਸ ਨੂੰ ਪਤਾ ਨਹੀਂ ਸੀ ਕਿ ਅੰਗੂਰਾਂ ਦਾ ਰਸ ਕਿੱਥੋਂ ਆਇਆ ਹੈ । ਪਰ ਜਿਨ੍ਹਾਂ ਸੇਵਕਾਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸਨ । ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ ।
\v 10 ਅਤੇ ਉਸ ਨੂੰ ਆਖਿਆ, “ਹਮੇਸ਼ਾਂ ਲੋਕ ਪਹਿਲਾਂ ਚੰਗਾ ਰਸ ਦਿੰਦੇ ਹਨ, ਜਦੋਂ ਮਹਿਮਾਨ ਜਿਆਦਾ ਹੁੰਦੇ ਹਨ, ਫ਼ੇਰ ਉਹ ਮਾੜਾ ਰਸ ਦਿੰਦੇ ਹਨ । ਪਰ ਤੁਸੀਂ ਹੁਣ ਤੱਕ ਵਧੀਆ ਅੰਗੂਰੀ ਰਸ ਰੱਖ ਲਿਆ ਹੈ ।”
\s5
\v 11 ਇਹ ਪਹਿਲਾ ਚਮਤਕਾਰ ਸੀ ਜੋ ਯਿਸੂ ਨੇ ਕੀਤਾ । ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ । ਇਉਂ ਯਿਸੂ ਨੇ ਆਪਣੀ ਮਹਿਮਾ ਪ੍ਰਗਟਾਈ । ਉਸ ਦੇ ਚੇਲਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ।
\s5
\v 12 ਤਾਂ ਫ਼ਿਰ ਯਿਸੂ ਕਫ਼ਰਨਾਹੂਮ ਨਗਰ ਨੂੰ ਗਿਆ ਉਸ ਦੀ ਮਾਤਾ, ਉਸ ਦੇ ਭਰਾ, ਅਤੇ ਚੇਲੇ ਵੀ ਉਸ ਦੇ ਨਾਲ ਸਨ । ਉਹ ਸਾਰੇ ਕੁੱਝ ਦਿਨ ਕਫ਼ਰਨਾਹੂਮ ਵਿੱਚ ਠਹਿਰੇ ।
\s ਹੈਕਲ ਵਿੱਚੋਂ ਵਪਾਰੀਆਂ ਨੂੰ ਕੱਢਣਾ
\r (ਮੱਤੀ 21:12, 13, ਮਰਕੁਸ 11:15-17, ਲੂਕਾ 19:45-46)
\p
\s5
\v 13 ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ, ਇਸ ਲਈ ਯਿਸੂ ਯਰੂਸ਼ਲਮ ਆ ਗਿਆ । ਯਰੂਸ਼ਲਮ ਵਿੱਚ ਯਿਸੂ ਹੈਕਲ ਨੂੰ ਗਿਆ ।
\v 14 ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਕਬੂਤਰ ਵੇਚਦੇ ਪਾਇਆ । ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ । ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ ।
\s5
\v 15 ਯਿਸੂ ਨੇ ਰੱਸੀਆਂ ਦਾ ਇੱਕ ਕੋਰੜਾ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਹੈਕਲ ਚੋਂ ਬਾਹਰ ਕੱਢ ਦਿੱਤਾ । ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ ।
\v 16 ਫ਼ਿਰ ਯਿਸੂ ਨੇ ਜਾਨਵਰ ਵੇਚਣ ਵਾਲੀਆਂ ਨੂੰ ਆਖਿਆ, “ਇਹ ਸਭ ਕੁੱਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਵਪਾਰ ਮੰਡੀ ਨਾ ਬਣਾਓ ।”
\s5
\v 17 ਜਦੋਂ ਇਹ ਸਭ ਕੁੱਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਲਈ ਮੇਰੀ ਅਣਖ ਮੈਨੂੰ ਅੰਦਰੋਂ ਸਾੜ ਰਹੀ ਹੈ ।”
\v 18 ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਕੋਈ ਚਮਤਕਾਰ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ ।”
\v 19 ਯਿਸੂ ਨੇ ਉੱਤਰ ਦਿੱਤਾ, “ਇਸ ਪ੍ਰਾਰਥਨਾ ਘਰ ਨੂੰ ਢਾਹ ਦਿਓ, ਅਤੇ ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ ।”
\s5
\v 20 ਯਹੂਦੀਆਂ ਨੇ ਆਖਿਆ, “ਇਹ ਹੈਕਲ ਬਣਾਉਣ ਲਈ 46 ਸਾਲ ਲੱਗੇ, ਕੀ ਤੁਸੀਂ ਇਸ ਦਾ ਨਿਰਮਾਣ ਤਿੰਨਾਂ ਦਿਨ ਵਿੱਚ ਕਰ ਦਿਓਗੇ ? ”
\v 21 ਪਰ ਜਿਸ ਪ੍ਰਾਰਥਨਾ ਘਰ ਬਾਰੇ ਯਿਸੂ ਨੇ ਕਿਹਾ ਸੀ, ਉਹ ਉਸਦਾ ਆਪਣਾ ਸਰੀਰ ਸੀ ।
\v 22 ਯਿਸੂ ਦੇ ਜੀ ਉੱਠਣ ਤੋਂ ਬਾਅਦ ਉਸ ਦੇ ਚੇਲਿਆਂ ਨੂੰ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ । ਇਸ ਲਈ ਉਨ੍ਹਾਂ ਨੇ ਪਵਿੱਤਰ ਗ੍ਰੰਥ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਉੱਤੇ ਵਿਸ਼ਵਾਸ ਕੀਤਾ ।
\s ਯਿਸੂ ਮਨੁੱਖ ਦੇ ਮਨ ਨੂੰ ਜਾਣਦਾ ਹੈ
\p
\s5
\v 23 ਯਿਸੂ ਪਸਾਹ ਦੇ ਤਿਉਹਾਰ ਲਈ ਯਰੂਸ਼ਲਮ ਵਿੱਚ ਸੀ, ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਕਿਉਂਕਿ ਜੋ ਚਮਤਕਾਰ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ ।
\v 24 ਪਰ ਯਿਸੂ ਨੇ ਆਪਣੇ ਆਪ ਨੂੰ ਉਹਨਾਂ ਕੋਲੋਂ ਦੂਰ ਰੱਖਿਆ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ ।
\v 25 ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਯਿਸੂ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ ।
\s5
\c 3
\s ਯਿਸੂ ਅਤੇ ਨਿਕੋਦਿਮੁਸ
\p
\v 1 ਉੱਥੇ ਨਿਕੋਦਿਮੁਸ ਨਾਮ ਦਾ ਇੱਕ ਮਨੁੱਖ ਸੀ, ਜੋ ਫ਼ਰੀਸੀਆਂ ਵਿੱਚੋਂ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ ।
\v 2 ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ । ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ ।”
\s5
\v 3 ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ । ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ ।”
\v 4 ਨਿਕੋਦਿਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਦੁਬਾਰਾ ਜਨਮ ਸਕਦਾ ਹੈ ? ਕੀ ਇਹ ਸਕਦਾ ਜੋ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰੀ ਜਾਵੇ ? ”
\s5
\v 5 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ ।
\v 6 ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ ।
\s5
\v 7 ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ ।’
\v 8 ਹਵਾ ਉਸ ਪਾਸੇ ਹੀ ਚੱਲਦੀ ਹੈ ਜਿੱਧਰ ਉਹ ਚਾਹੁੰਦੀ ਹੈ । ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ । ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿੱਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ । ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ ।”
\s5
\v 9 ਨਿਕੋਦਿਮੁਸ ਨੇ ਪੁੱਛਿਆ, “ਇਹ ਕਿਵੇਂ ਹੋ ਸਕਦਾ ? ”
\v 10 ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਗੁਰੂ ਹੈ ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ ?
\v 11 ਮੈਂ ਤੁਹਾਨੂੰ ਸੱਚ ਦੱਸਦਾ ਹਾਂ । ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ, ਅਸੀਂ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ । ਪਰ ਤੁਸੀਂ ਲੋਕ ਉਸ ਤੇ ਵਿਸ਼ਵਾਸ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ ।
\s5
\v 12 ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ । ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ । ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ ?
\v 13 ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ ।
\s5
\v 14 ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ ।
\v 15 ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ ।”
\s5
\v 16 ਪਰਮੇਸ਼ੁਰ ਨੇ ਸੰਸਾਰ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ ।
\v 17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ ।
\v 18 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ । ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ । ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ ।
\s5
\v 19 ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ । ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ । ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ ।
\v 20 ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ । ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ ।
\v 21 ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ । ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ ।
\s ਯਿਸੂ ਦੇ ਬਾਰੇ ਯੂਹੰਨਾ ਦੀ ਗਵਾਹੀ
\p
\s5
\v 22 ਇਸ ਦੇ ਪਿਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਆਏ । ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ ।
\v 23 ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ । ਏਨੋਨ ਸਾਲੇਮ ਦੇ ਨੇੜੇ ਹੈ । ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦਿੰਦਾ ਸੀ ਕਿਉਂਕਿ ਉੱਥੇ ਬਹੁਤ ਪਾਣੀ ਸੀ । ਲੋਕ ਉੱਥੇ ਬਪਤਿਸਮਾ ਲੈਣ ਲਈ ਜਾਂਦੇ ਸਨ ।
\v 24 ਇਹ ਗੱਲ ਯੂਹੰਨਾ ਨੂੰ ਕੈਦ ਹੋਣ ਤੋਂ ਪਹਿਲਾਂ ਦੀ ਹੈ ।
\s5
\v 25 ਫਿਰ ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਬਹਿਸ ਕੀਤੀ ।
\v 26 ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ । ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਆ ਰਹੇ ਸਨ ।”
\s5
\v 27 ਯੂਹੰਨਾ ਨੇ ਉੱਤਰ ਦਿੱਤਾ, “ਇਨਸਾਨ ਨੂੰ ਉਹੀ ਮਿਲਦਾ ਹੈ ਜੋ ਉਸ ਨੂੰ ਪਰਮੇਸ਼ੁਰ ਸਵਰਗੋਂ ਦਿੰਦਾ ਹੈ ।”
\v 28 ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ “ਮੈਂ ਮਸੀਹ ਨਹੀਂ ਹਾਂ, ਪਰ ਮੈਂ ਪਰਮੇਸ਼ੁਰ ਦੇ ਦੁਆਰਾ ਉਸ ਵਾਸਤੇ ਰਾਹ ਬਣਾਉਣ ਲਈ ਭੇਜਿਆ ਗਿਆ ਸੀ ।”
\s5
\v 29 ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ । ਇਹ ਖੁਸ਼ੀ ਮੈਨੂੰ ਮਿਲੀ ਹੈ । ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ ।
\v 30 ਇਸ ਲਈ ਜ਼ਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ ।
\s5
\v 31 “ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ । ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ । ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ । ਉਹ ਜਿਹੜਾ ਸਵਰਗ ਤੋਂ ਆਵੇਗਾ, ਬਾਕੀ ਸਾਰਿਆਂ ਤੋਂ ਮਹਾਨ ਹੈ ।
\v 32 ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ ।
\v 33 ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਉਹ ਉਸ ਤੇ ਕਿਰਪਾ ਕਰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ ।
\s5
\v 34 ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ ।
\v 35 ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਭ ਗੱਲਾਂ ਉੱਤੇ ਅਧਿਕਾਰ ਦਿੱਤਾ ਹੋਇਆ ਹੈ ।
\v 36 ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ ।”
\s5
\c 4
\s ਯਿਸੂ ਅਤੇ ਸਾਮਰੀ ਔਰਤ
\p
\v 1 ਪ੍ਰਭੂ ਨੇ ਜਾਣਿਆ ਜੋ ਫ਼ਰੀਸੀਆਂ ਨੂੰ ਇਹ ਪਤਾ ਲੱਗਾ ਕਿ ਯੂਹੰਨਾ ਨਾਲੋਂ ਵੱਧ ਚੇਲੇ ਯਿਸੂ ਬਣਾ ਰਿਹਾ ਹੈ ਤੇ ਉਹ ਬਪਤਿਸਮਾ ਵੀ ਦਿੰਦਾ ਹੈ ।
\v 2 ਭਾਵੇਂ ਯਿਸੂ ਆਪ ਬਪਤਿਸਮਾ ਨਹੀਂ ਦੇ ਰਿਹਾ ਸੀ, ਸਗੋਂ ਉਸ ਦੇ ਚੇਲੇ ਲੋਕਾਂ ਨੂੰ ਬਪਤਿਸਮਾ ਦਿੰਦੇ ਸਨ ।
\v 3 ਫਿਰ ਯਿਸੂ ਯਹੂਦਿਯਾ ਨੂੰ ਛੱਡ ਮੁੜ ਗਲੀਲ ਨੂੰ ਚਲਿਆ ਗਿਆ ।
\s5
\v 4 ਗਲੀਲ ਨੂੰ ਜਾਣ ਲੱਗਿਆਂ ਯਿਸੂ ਨੂੰ ਸਾਮਰਿਯਾ ਦੇ ਇਲਾਕੇ ਵਿੱਚੋਂ ਦੀ ਲੰਘਣਾ ਪਿਆ ।
\v 5 ਸਾਮਰਿਯਾ ਵਿੱਚ ਯਿਸੂ ਸੁਖਾਰ ਨਗਰ ਕੋਲ ਆਇਆ । ਇਹ ਨਗਰ ਉਸ ਜ਼ਮੀਨ ਦੇ ਨੇੜੇ ਸੀ, ਜੋ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ ।
\s5
\v 6 ਯਾਕੂਬ ਦਾ ਖੂਹ ਉੱਥੇ ਸੀ, ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਗਿਆ ਸੀ । ਇਸ ਲਈ ਉਹ ਖੂਹ ਕੋਲ ਬੈਠ ਗਿਆ, ਇਹ ਲੱਗਭਗ ਦੁਪਹਿਰ ਦਾ ਸਮਾਂ ਸੀ ।
\v 7 ਇੱਕ ਸਾਮਰੀ ਔਰਤ ਖੂਹ ਤੇ ਪਾਣੀ ਭਰਨ ਲਈ ਆਈ । ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਪਾਣੀ ਪੀਣ ਲਈ ਦੇ ।”
\v 8 ਪਰ ਉਦੋਂ ਯਿਸੂ ਦੇ ਚੇਲੇ ਨਗਰ ਅੰਦਰ ਭੋਜਨ ਖਰੀਦਣ ਗਏ ਹੋਏ ਸਨ ।
\s5
\v 9 ਉਸ ਸਾਮਰੀ ਔਰਤ ਨੇ ਆਖਿਆ, “ਮੈਂ ਸਾਮਰੀ ਹਾਂ, ਫਿਰ ਤੁਸੀਂ ਕਿਵੇਂ ਮੇਰੇ ਕੋਲੋਂ ਪੀਣ ਲਈ ਪਾਣੀ ਮੰਗ ਰਹੇ ਹੋ । ਤੁਸੀਂ ਇੱਕ ਯਹੂਦੀ ਹੋ ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ ।
\v 10 ਯਿਸੂ ਨੇ ਆਖਿਆ, “ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ । ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ ।”
\s5
\v 11 ਉਸ ਔਰਤ ਨੇ ਆਖਿਆ, “ਸ਼੍ਰੀ ਮਾਨ ਜੀ, ਤੁਸੀਂ ਇਹ ਅੰਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਖਿੱਚਣ ਲਈ ਕੋਈ ਭਾਂਡਾ ਵੀ ਨਹੀਂ ਹੈ ।
\v 12 ਕੀ ਤੁਸੀਂ ਸਾਡੇ ਪਿਤਾ ਯਾਕੂਬ ਨਾਲੋਂ ਵੀ ਵੱਧ ਮਹਾਨ ਹੋ । ਯਾਕੂਬ ਨੇ ਸਾਨੂੰ ਇਹ ਖੂਹ ਦਿੱਤਾ ਹੈ । ਉਸ ਨੇ ਇਸ ਦਾ ਪਾਣੀ ਪੀਤਾ ਸੀ ਅਤੇ ਉਸ ਦੇ ਪੁੱਤਰਾਂ ਤੇ ਜਾਨਵਰਾਂ ਨੇ ਵੀ ਇਸੇ ਖੂਹ ਤੋਂ ਪਾਣੀ ਪੀਤਾ ।”
\s5
\v 13 ਯਿਸੂ ਨੇ ਜ਼ਵਾਬ ਦਿੱਤਾ, “ਕੋਈ ਵੀ ਵਿਅਕਤੀ ਜੋ ਇਸ ਖੂਹ ਤੋਂ ਪਾਣੀ ਪੀਂਦਾ ਫ਼ੇਰ ਪਿਆਸਾ ਹੋ ਜਾਵੇਗਾ ।
\v 14 ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ । ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ ।”
\s5
\v 15 ਉਸ ਔਰਤ ਨੇ ਯਿਸੂ ਨੂੰ ਆਖਿਆ, “ਸ਼੍ਰੀ ਮਾਨ ਜੀ, ਮੈਨੂੰ ਉਹ ਪਾਣੀ ਦਿਓ । ਫ਼ਿਰ ਮੈਂ ਵੀ ਪਿਆਸੀ ਨਹੀਂ ਰਹਾਂਗੀ ਅਤੇ ਮੈਨੂੰ ਇਸ ਖੂਹ ਤੇ ਪਾਣੀ ਖਿੱਚਣ ਲਈ ਫ਼ੇਰ ਆਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ ।”
\v 16 ਯਿਸੂ ਨੇ ਉਸ ਨੂੰ ਆਖਿਆ, “ਜਾ ਆਪਣੇ ਪਤੀ ਨੂੰ ਇੱਥੇ ਸੱਦ ਲਿਆ ।”
\s5
\v 17 ਉਸ ਔਰਤ ਨੇ ਉੱਤਰ ਦਿੱਤਾ, “ਮੇਰਾ ਪਤੀ ਨਹੀਂ ਹੈ ।” ਯਿਸੂ ਨੇ ਉਸ ਨੂੰ ਆਖਿਆ, “ਤੂੰ ਸੱਚ ਆਖਿਆ, ਜਦੋਂ ਤੂੰ ਕਿਹਾ ਤੇਰਾ ਪਤੀ ਨਹੀਂ ਹੈ ।
\v 18 ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਹੈਂ ਉਹ ਵੀ ਤੇਰਾ ਪਤੀ ਨਹੀਂ ਹੈ । ਤੂੰ ਮੈਨੂੰ ਸੱਚ ਆਖਿਆ ਹੈ ।”
\s5
\v 19 ਉਸ ਔਰਤ ਨੇ ਕਿਹਾ, “ਪ੍ਰਭੂ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ ।
\v 20 ਸਾਡੇ ਪਿਉ-ਦਾਦੇ ਇਸ ਪਰਬਤ ਤੇ ਬੰਦਗੀ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿੱਥੇ ਲੋਕਾਂ ਨੂੰ ਬੰਦਗੀ ਕਰਨੀ ਚਾਹੀਦੀ ਹੈ ।”
\s5
\v 21 ਯਿਸੂ ਨੇ ਆਖਿਆ, ਹੇ “ਔਰਤ, ਮੇਰੇ ਤੇ ਵਿਸ਼ਵਾਸ ਕਰ ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਬੰਦਗੀ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ ।
\v 22 ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ । ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ ।
\s5
\v 23 ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ । ਉਹ ਸਮਾਂ ਆਣ ਪੁੱਜਾ ਹੈ । ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ ।
\v 24 ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ ।”
\s5
\v 25 ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਜੋ ਮਸੀਹਾ ਅਖਵਾਉਂਦਾ ਹੈ ਉਹ ਮਸੀਹ ਆ ਰਿਹਾ ਹੈ । ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕੁੱਝ ਦੀ ਦੱਸੇਗਾ ।”
\v 26 ਤਾਂ ਯਿਸੂ ਨੇ ਆਖਿਆ, “ਮੈਂ, ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹਾਂ ।”
\s ਚੇਲਿਆਂ ਦਾ ਵਾਪਸ ਆਉਣਾ
\p
\s5
\v 27 ਐਨੇ ਨੂੰ ਉਸ ਸਮੇਂ ਯਿਸੂ ਦੇ ਚੇਲੇ ਨਗਰ ਤੋਂ ਪਰਤ ਆਏ ਉਹ ਹੈਰਾਨ ਹੋ ਗਏ ਕਿ ਯਿਸੂ ਇੱਕ ਔਰਤ ਨਾਲ ਗੱਲ ਕਰ ਰਿਹਾ ਸੀ । ਪਰ ਕਿਸੇ ਨੇ ਵੀ ਇਹ ਨਾ ਪੁੱਛਿਆ, “ਤੂੰ ਕੀ ਚਾਹੁੰਦਾ ਹੈ ? ” “ਤੂੰ ਉਸ ਔਰਤ ਨਾਲ ਕਿਉਂ ਗੱਲ ਕਰ ਰਿਹਾ ਹੈਂ ? ”
\s5
\v 28 ਉਹ ਔਰਤ ਆਪਣਾ ਘੜਾ ਉੱਥੇ ਛੱਡ ਕੇ ਨਗਰ ਨੂੰ ਪਰਤ ਗਈ ਅਤੇ ਲੋਕਾਂ ਨੂੰ ਆਖਿਆ ।
\v 29 “ਇੱਕ ਮਨੁੱਖ ਨੇ ਮੈਨੂੰ ਉਹ ਕੁੱਝ ਦੱਸਿਆ, ਜੋ ਕੁੱਝ ਹੁਣ ਤੱਕ ਮੈਂ ਕੀਤਾ ਹੈ । ਆਓ, ਉਸ ਦੇ ਦਰਸ਼ਣ ਕਰੋ । ਕੀ ਉਹ ਮਸੀਹ ਤਾਂ ਨਹੀਂ ? ”
\v 30 ਤਦ ਉਹ ਯਿਸੂ ਨੂੰ ਵੇਖਣ ਗਏ ।
\s5
\v 31 ਇੰਨੇ ਸਮੇਂ ਵਿੱਚ ਯਿਸੂ ਦੇ ਚੇਲੇ ਉਨ੍ਹਾਂ ਨੂੰ ਬੇਨਤੀ ਕਰ ਰਹੇ ਸਨ, “ਗੁਰੂ ਜੀ, ਭੋਜਨ ਖਾ ਲਓ ।”
\v 32 ਪਰ ਯਿਸੂ ਨੇ ਆਖਿਆ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਅਤੇ ਤੁਹਾਨੂੰ ਇਸ ਬਾਰੇ ਕੁੱਝ ਨਹੀਂ ਪਤਾ ।”
\v 33 ਤਾਂ ਚੇਲਿਆਂ ਨੇ ਆਪਸ ਵਿੱਚ ਪੁੱਛਿਆ, “ਸ਼ਾਇਦ ਉਸ ਲਈ ਕਿਸੇ ਨੇ ਭੋਜਨ ਲਿਆਂਦਾ ਹੋਵੇਗਾ ? ”
\s5
\v 34 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਪੂਰੀ ਕਰਨਾ ਹੈ, ਜਿਸ ਨੇ ਮੈਨੂੰ ਭੇਜਿਆ ਹੈ ਉਸ ਦੇ ਕੰਮ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ ।
\v 35 ਜਦੋਂ ਤੁਸੀਂ ਕੁੱਝ ਬੀਜਦੇ ਹੋ, ਤੁਸੀਂ ਹਮੇਸ਼ਾਂ ਇਹ ਕਹਿੰਦੇ ਹੋ, ‘ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ ।’ ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅੱਖਾਂ ਖੋਲੋ ਅਤੇ ਵੇਖੋ, ਉਹ ਪੈਲੀਆਂ ਤਿਆਰ ਹਨ ਅਤੇ ਵਾਢੀ ਲਈ ਤਿਆਰ ਹਨ ।
\v 36 ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜ਼ਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ । ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ ।
\s5
\v 37 ਇਹ ਕਹਾਵਤ ਸੱਚੀ ਹੈ, ‘ਇੱਕ ਬੀਜਦਾ ਹੈ, ਪਰ ਦੂਜਾ ਆਦਮੀ ਫਸਲ ਦੀ ਵਾਢੀ ਕਰਦਾ ਹੈ ।’
\v 38 ਮੈਂ ਤੁਹਾਨੂੰ ਇਸ ਫ਼ਸਲ ਦਾ ਫ਼ਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਲੈ ਹੋ ।”
\s ਸਾਮਰੀਆਂ ਦਾ ਵਿਸ਼ਵਾਸ
\p
\s5
\v 39 ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ । ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸ ਨੇ ਮੈਨੂੰ ਉਹ ਸਭ ਕੁੱਝ ਦੱਸਿਆ ਜੋ ਮੈਂ ਕੀਤਾ ਹੈ ।”
\v 40 ਇਸ ਲਈ ਇਹ ਲੋਕ ਯਿਸੂ ਕੋਲ ਆਏ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਦੇ ਨਾਲ ਠਹਿਰਣ ਲਈ ਬੇਨਤੀ ਕੀਤੀ । ਇਸ ਲਈ ਯਿਸੂ ਉੱਥੇ ਦੋ ਦਿਨ ਠਹਿਰਿਆ ।
\s5
\v 41 ਉਸ ਦੇ ਸ਼ਬਦਾਂ ਕਾਰਨ ਹੋਰ ਵਧੇਰੇ ਲੋਕਾਂ ਨੇ ਵਿਸ਼ਵਾਸ ਕੀਤਾ ।
\v 42 ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਨ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਤੁਸੀਂ ਆਪ ਉਸ ਦੇ ਸ਼ਬਦ ਸੁਣੇ ਹਨ । ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ-ਮੁੱਚ ਸੰਸਾਰ ਦਾ ਮੁਕਤੀਦਾਤਾ ਹੈ ।”
\s5
\v 43 ਦੋ ਦਿਨਾਂ ਤੋਂ ਬਾਅਦ, ਯਿਸੂ ਉੱਥੋਂ ਵਿਦਾ ਹੋ ਕੇ ਗਲੀਲ ਨੂੰ ਚਲਿਆ ਗਿਆ ।
\v 44 ਪਹਿਲਾਂ ਯਿਸੂ ਇਹ ਕਹਿ ਚੁੱਕਿਆ ਸੀ ਕਿ ਨਬੀ ਦਾ ਉਸ ਦੇ ਆਪਣੇ ਦੇਸ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ ।
\v 45 ਜਦੋਂ ਯਿਸੂ ਗਲੀਲ ਵਿੱਚ ਪਹੁੰਚਿਆ ਤਾਂ ਲੋਕਾਂ ਨੇ ਉਸਦਾ ਸਵਾਗਤ ਕੀਤਾ । ਕਿਉਂਕਿ ਇਹ ਲੋਕ ਉਹ ਸਾਰੀਆਂ ਗੱਲਾਂ ਦੇਖ ਚੁੱਕੇ ਸਨ, ਜੋ ਯਿਸੂ ਨੇ ਯਰੂਸ਼ਲਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤੀਆਂ ਸਨ । ਕਿਉਂਕਿ ਇਹ ਲੋਕ ਵੀ ਉਸ ਤਿਉਹਾਰ ਤੇ ਗਏ ਹੋਏ ਸਨ ।
\s ਇੱਕ ਅਧਿਕਾਰੀ ਦੇ ਪੁੱਤਰ ਨੂੰ ਚੰਗਾ ਕਰਨਾ
\p
\s5
\v 46 ਇੱਕ ਵਾਰ ਫੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ । ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਅੰਗੂਰਾਂ ਦੇ ਰਸ ਵਿੱਚ ਤਬਦੀਲ ਕੀਤਾ, ਇੱਕ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ, ਉਸਦਾ ਪੁੱਤਰ ਬਿਮਾਰ ਸੀ ।
\v 47 ਉਸ ਨੇ ਸੁਣਿਆ ਕਿ ਯਿਸੂ ਯਹੂਦਿਯਾ ਤੋਂ ਆਇਆ ਹੈ ਅਤੇ ਹੁਣ ਗਲੀਲ ਵਿੱਚ ਸੀ ਤਾਂ ਉਹ ਆਦਮੀ ਕਾਨਾ ਵਿੱਚ ਯਿਸੂ ਕੋਲ ਗਿਆ ਅਤੇ ਉਸ ਨੇ ਯਿਸੂ ਨੂੰ ਕਫ਼ਰਨਾਹੂਮ ਵਿੱਚ ਦਰਸ਼ਣ ਦੇਣ ਅਤੇ ਉਸ ਦੇ ਨੌਕਰ ਨੂੰ ਤੰਦਰੁਸਤ ਕਰਨ ਦੀ ਬੇਨਤੀ ਕੀਤੀ । ਉਸਦਾ ਨੌਕਰ ਮਰਨ ਵਾਲਾ ਸੀ ।
\s5
\v 48 ਯਿਸੂ ਨੇ ਉਸ ਨੂੰ ਆਖਿਆ, “ਜਦੋਂ ਤੱਕ ਤੁਸੀਂ ਕਰਿਸ਼ਮੇ ਅਤੇ ਅਚੰਭੇ ਨਹੀਂ ਵੇਖੋਂਗੇ ਤੁਸੀਂ ਮੇਰੇ ਉੱਤੇ ਵਿਸ਼ਵਾਸ ਨਹੀਂ ਕਰੋਂਗੇ ।”
\v 49 ਬਾਦਸ਼ਾਹ ਦੇ ਅਧਿਕਾਰੀ ਨੇ ਆਖਿਆ, “ਸ਼੍ਰੀ ਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚੱਲੋ ।”
\v 50 ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜਿਉਂਦਾ ਹੈ ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚਲਾ ਗਿਆ ।
\s5
\v 51 ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਾਹ ਵਿੱਚ ਉਸ ਦੇ ਨੌਕਰ ਉਸ ਨੂੰ ਮਿਲੇ । ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, “ਤੇਰਾ ਪੁੱਤਰ ਚੰਗਾ ਹੋ ਗਿਆ ਹੈ ।”
\v 52 ਉਸ ਆਦਮੀ ਨੇ ਪੁੱਛਿਆ, “ਮੇਰਾ ਪੁੱਤਰ ਕਿਸ ਵਕਤ ਠੀਕ ਹੋਣਾ ਸ਼ੁਰੂ ਹੋਇਆ ਸੀ ? ” ਨੌਕਰ ਨੇ ਜ਼ਵਾਬ ਦਿੱਤਾ, “ਇਹ ਕੱਲ ਇੱਕ ਵਜੇ ਦੇ ਆਸ-ਪਾਸ ਦਾ ਸਮਾਂ ਸੀ, ਜਦੋਂ ਉਸਦਾ ਬੁਖਾਰ ਉਤਰ ਗਿਆ ।”
\s5
\v 53 ਉਸ ਆਦਮੀ ਨੂੰ ਪਤਾ ਸੀ ਕਿ ਪੂਰਾ ਇੱਕ ਵਜੇ ਦਾ ਹੀ ਸਮਾਂ ਸੀ ਜਦੋਂ ਯਿਸੂ ਨੇ ਆਖਿਆ ਸੀ, “ਤੇਰਾ ਪੁੱਤਰ ਜਿਉਂਦਾ ਹੈ ।” ਇਉਂ ਉਹ ਅਤੇ ਉਸ ਦੇ ਘਰ ਵਿੱਚ ਰਹਿੰਦੇ ਸਭ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ।
\v 54 ਇਹ ਦੂਜਾ ਚਮਤਕਾਰ ਸੀ ਜੋ ਯਿਸੂ ਨੇ ਯਹੂਦਿਯਾ ਤੋਂ ਗਲੀਲ ਆਉਣ ਤੋਂ ਬਾਅਦ ਕੀਤਾ ਸੀ ।
\s5
\c 5
\s ਅਠੱਤੀ ਸਾਲਾਂ ਦੇ ਰੋਗੀ ਨੂੰ ਚੰਗਾ ਕਰਨਾ
\p
\v 1 ਇਸ ਤੋਂ ਬਾਅਦ ਯਿਸੂ ਇੱਕ ਖ਼ਾਸ ਯਹੂਦੀਆਂ ਤਿਉਹਾਰ ਲਈ ਯਰੂਸ਼ਲਮ ਗਿਆ ।
\v 2 ਯਰੂਸ਼ਲਮ ਵਿੱਚ ਇੱਕ ਤਲਾਬ ਹੈ ਜਿਸ ਦੇ ਪੰਜ ਬਰਾਂਡੇ ਬਣੇ ਹੋਏ ਹਨ । ਇਸ ਤਾਲ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ । ਇਹ ਤਲਾਬ ਭੇਡ ਦਰਵਾਜ਼ੇ ਦੇ ਨੇੜੇ ਹੈ ।
\v 3 ਬਹੁਤ ਸਾਰੇ ਬਿਮਾਰ ਲੋਕ ਤਾਲ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ । ਕੁੱਝ ਲੋਕ ਅੰਨ੍ਹੇ, ਲੰਗੜੇ ਤੇ ਕੁੱਝ ਅਧਰੰਗੀ ਸਨ ।
\v 4 ਇੱਕ ਠਹਿਰਾਏ ਹੋਏ ਸਮੇਂ ਤੇ ਇੱਕ ਦੂਤ ਆ ਕੇ ਤਲਾਬ ਦੇ ਪਾਣੀ ਨੂੰ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਵਿੱਚ ਵੜਦਾ ਸੀ, ਉਸ ਹਰ ਪ੍ਰਕਾਰ ਦੀ ਬਿਮਾਰੀ ਤੋਂ ਚੰਗਾ ਹੋ ਜਾਂਦਾ ਸੀ l
\s5
\v 5 ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ, ਜੋ ਅਠੱਤੀ ਸਾਲਾਂ ਤੋਂ ਬਿਮਾਰ ਸੀ ।
\v 6 ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਵੇਖਿਆ । ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ । ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ ? ”
\s5
\v 7 ਉਸ ਬਿਮਾਰ ਆਦਮੀ ਨੇ ਆਖਿਆ, “ਪ੍ਰਭੂ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾਬ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ । ਮੈਂ ਤਾਲ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ ।”
\v 8 ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ ।”
\s5
\v 9 ਉਹ ਤੁਰੰਤ ਹੀ ਚੰਗਾ ਹੋ ਗਿਆ । ਉਸ ਨੇ ਆਪਣੀ ਮੰਜੀ ਚੁੱਕ ਕੇ ਚੱਲਣਾ ਸ਼ੁਰੂ ਕਰ ਦਿੱਤਾ । ਜਦੋਂ ਇਹ ਸਭ ਕੁੱਝ ਵਾਪਰਿਆ, ਇਹ ਸਬਤ ਦਾ ਦਿਨ ਸੀ ।
\s5
\v 10 ਇਸ ਲਈ ਯਹੂਦੀਆਂ ਨੇ ਉਸ ਚੰਗੇ ਹੋਏ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਬਿਸਤਰਾ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ ।”
\v 11 ਪਰ ਉਸ ਨੇ ਆਖਿਆ, “ਉਹ ਵਿਅਕਤੀ ਜਿਸ ਨੇ ਮੈਨੂੰ ਚੰਗਾ ਕੀਤਾ ਹੈ,” ਉਸ ਨੇ ਮੈਨੂੰ ਆਖਿਆ, “ਆਪਣਾ ਬਿਸਤਰਾ ਚੁੱਕ ਤੇ ਚਲ ਫਿਰ ।”
\s5
\v 12 ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ ਫਿਰ ? ”
\v 13 ਪਰ ਜੋ ਆਦਮੀ ਚੰਗਾ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ । ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਉੱਥੋਂ ਚਲਾ ਗਿਆ ਸੀ ।
\s5
\v 14 ਬਾਅਦ ਵਿੱਚ ਯਿਸੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸਕਦੀ ਹੈ ।”
\v 15 ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ । ਅਤੇ ਉਨ੍ਹਾਂ ਨੂੰ ਆਖਿਆ ਜਿਸ ਨੇ ਮੈਨੂੰ ਚੰਗਾ ਕੀਤਾ ਸੀ, ਉਹ ਯਿਸੂ ਹੈ ।
\s5
\v 16 ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ ਕਿਉਂ ਜੋ ਯਿਸੂ ਸਬਤ ਦੇ ਦਿਨ ਅਜਿਹੇ ਕੰਮ ਕਰਦਾ ਸੀ ।
\v 17 ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, “ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ ।”
\v 18 ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ । ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ ।”
\s ਪੁੱਤਰ ਦਾ ਅਧਿਕਾਰ
\p
\s5
\v 19 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁੱਝ ਨਹੀਂ ਕਰ ਸਕਦਾ । ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ । ਜੋ ਕੁੱਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ ।
\v 20 ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁੱਝ ਵਿਖਾਉਂਦਾ ਹੈ ਜੋ ਉਹ ਕਰਦਾ । ਪਰ ਪਿਤਾ ਆਪਣੇ ਪੁੱਤਰ ਨੂੰ ਵੱਡੇ ਕੰਮ ਵੀ ਵਿਖਾਵੇਗਾ । ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ ।
\s5
\v 21 ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ । ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ ।
\v 22 ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ ।
\v 23 ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ । ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ ।
\s5
\v 24 ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ । ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ । ਉਸਦਾ ਨਿਆਂ ਨਹੀਂ ਹੋਵੇਗਾ । ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ ।
\s5
\v 25 ਮੈਂ ਤੁਹਾਨੂੰ ਸੱਚ ਆਖਦਾ ਹਾਂ । ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ । ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ ।
\s5
\v 26 ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ ।
\v 27 ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ ।
\s5
\v 28 ਇਸ ਗੱਲ ਬਾਰੇ ਹੈਰਾਨ ਨਾ ਹੋਵੋ । ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ ।
\v 29 ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ । ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ ।”
\s ਯਿਸੂ ਦੇ ਬਾਰੇ ਗਵਾਹੀ
\p
\s5
\v 30 “ਮੈਂ ਆਪਣੇ ਆਪ ਕੁੱਝ ਨਹੀਂ ਕਰ ਸਕਦਾ । ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ । ਇਸ ਲਈ ਮੇਰਾ ਨਿਆਂ ਠੀਕ ਹੈ । ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ ।
\v 31 ਜੇਕਰ ਮੈਂ ਆਪਣੇ ਬਾਰੇ ਗਵਾਹੀ ਦੇਵਾਂ, ਤਾਂ ਮੇਰੀ ਗਵਾਹੀ ਸੱਚੀ ਨਹੀਂ ਹੈ ।
\v 32 ਪਰ ਇੱਕ ਹੋਰ ਹੈ ਜੋ ਮੇਰੇ ਬਾਰੇ ਗਵਾਹੀ ਦਿੰਦਾ ਹੈ ਅਤੇ ਮੈਂ ਜਾਣਦਾ ਹਾਂ ਕਿ ਉਸ ਦੀ ਮੇਰੇ ਬਾਰੇ ਗਵਾਹੀ ਸੱਚੀ ਹੈ ।
\s5
\v 33 ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਗਵਾਹੀ ਦਿੱਤੀ ।
\v 34 ਪਰ ਮੈਂ ਇੱਕ ਆਦਮੀ ਦੀ ਗਵਾਹੀ ਤੇ ਨਿਰਭਰ ਨਹੀਂ ਕਰਦਾ । ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋਂ ।
\v 35 ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਤੇ ਜਿਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁੱਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ ।
\s5
\v 36 ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ । ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ ।
\v 37 ਅਤੇ ਉਹ ਪਿਤਾ ਜਿਸ ਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਗਵਾਹੀ ਦਿੱਤੀ । ਪਰ ਤੁਸੀਂ ਕਦੇ ਉਸ ਦੀ ਅਵਾਜ਼ ਨਹੀਂ ਸੁਣੀ । ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ ।
\v 38 ਉਸ ਪਿਤਾ ਦੇ ਬਚਨ ਵੀ ਤੁਹਾਡੇ ਅੰਦਰ ਨਹੀਂ ਹਨ ਕਿਉਂਕਿ, ਤੁਸੀਂ ਉਸ ਤੇ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ ।
\s5
\v 39 ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ । ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ !
\v 40 ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ ।
\s5
\v 41 ਮੈਨੂੰ ਲੋਕਾਂ ਤੋਂ ਵਡਿਆਈ ਕਰਾਉਣ ਦੀ ਲੋੜ ਨਹੀਂ ।
\v 42 ਪਰ ਮੈਂ ਤੁਹਾਨੂੰ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਹੈ ਨਹੀਂ ।
\s5
\v 43 ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ । ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲ ਕਰਦੇ । ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਵੋਂਗੇ ।
\v 44 ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ । ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ ?
\s5
\v 45 ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ । ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਤੇ ਰੱਖੀ ਹੋਈ ਹੈ ।
\v 46 ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ ਤਾਂ ਤੁਸੀਂ ਮੇਰੇ ਤੇ ਵੀ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ ।
\v 47 ਕਿਉਂਕਿ ਤੁਸੀਂ ਉਸ ਦੀ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਵਿਸ਼ਵਾਸ ਕਰੋਂਗੇ ।”
\s5
\c 6
\s ਪੰਜ ਹਜ਼ਾਰ ਨੂੰ ਰਜਾਉਣਾ
\r (ਮੱਤੀ 14:13-21, ਮਰਕੁਸ 6:30-44, ਲੂਕਾ 9:10-17)
\p
\v 1 ਇਸ ਤੋਂ ਬਾਅਦ ਯਿਸੂ ਗਲੀਲ ਦੀ ਝੀਲ ਅਰਥਾਤ ਤਿਬਿਰਿਯਾਸ ਦੀ ਝੀਲ ਦੇ ਪਾਰ ਚੱਲਿਆ ਗਿਆ ।
\v 2 ਬਹੁਤ ਸਾਰੇ ਲੋਕ ਉਸ ਦੇ ਨਾਲ ਗਏ, ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਚਮਤਕਾਰ ਵੇਖੇ ਸਨ ।
\v 3 ਯਿਸੂ ਪਹਾੜ ਉੱਤੇ ਗਿਆ ਅਤੇ ਉੱਥੇ ਆਪਣੇ ਚੇਲਿਆਂ ਨਾਲ ਬੈਠ ਗਿਆ ।
\s5
\v 4 ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਸੀ ।
\v 5 ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ । ਯਿਸੂ ਨੇ ਫਿਲਿਪੁੱਸ ਨੂੰ ਆਖਿਆ “ਅਸੀਂ ਕਿੱਥੋਂ ਭੋਜਨ ਖਰੀਦ ਸਕਦੇ ਹਾਂ ਤਾਂ ਜੋ ਉਹ ਸਾਰੇ ਖਾ ਸਕਣ ।”
\v 6 ਯਿਸੂ ਨੇ ਇਹ ਫਿਲਿਪੁੱਸ ਨੂੰ ਪਰਖਣ ਦੇ ਲਈ ਹੀ ਪੁੱਛਿਆ ਸੀ । ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ ।
\s5
\v 7 ਫਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਦੋ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁਕੜਾ ਹੀ ਦੇਣ ਯੋਗ ਹੋਵਾਂਗੇ ।”
\v 8 ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸ਼ਮਊਨ ਪਤਰਸ ਦਾ ਭਰਾ ਸੀ, ਉਸ ਨੇ ਕਿਹਾ,
\v 9 “ਇੱਥੇ ਇੱਕ ਬੱਚਾ ਹੈ, ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨੇ ਸਾਰੇ ਲੋਕਾਂ ਲਈ ਕਿਵੇਂ ਪੂਰੀਆਂ ਹੋਣਗੀਆਂ ? ”
\s5
\v 10 ਯਿਸੂ ਨੇ ਆਖਿਆ, “ਲੋਕਾਂ ਨੂੰ ਕਹੋ ਕਿ ਉਹ ਬੈਠ ਜਾਣ ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ, ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ ।
\v 11 ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ । ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ । ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ ।
\v 12 ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ । ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁਕੜੇ ਇਕੱਠੇ ਕਰ ਲਓ, ਕੁੱਝ ਵੀ ਖ਼ਰਾਬ ਨਾ ਕਰੋ ।”
\s5
\v 13 ਤਾਂ ਚੇਲਿਆਂ ਨੇ ਬਚੇ ਹੋਏ ਟੁਕੜਿਆਂ ਨੂੰ ਇਕੱਠਾ ਕੀਤਾ । ਚੇਲਿਆਂ ਨੇ ਲੋਕਾਂ ਦੁਆਰਾ ਬਚਿਆਂ ਹੋਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ ।
\v 14 ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ ।”
\v 15 ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਰਾਜਾ ਬਣਾਉਣਾ ਚਾਹੁੰਦੇ ਹਨ । ਤਾਂ ਯਿਸੂ ਉੱਥੋਂ ਵਿਦਾ ਹੋ ਕੇ ਇਕੱਲਾ ਹੀ ਪਹਾੜ ਵੱਲ ਚਲਿਆ ਗਿਆ ।
\s ਯਿਸੂ ਪਾਣੀ ਉੱਤੇ ਚੱਲਦਾ ਹੈ
\r (ਮੱਤੀ 14:22-33, ਮਰਕੁਸ 6:45-52)
\p
\s5
\v 16 ਸ਼ਾਮ ਨੂੰ, ਯਿਸੂ ਦੇ ਚੇਲੇ ਝੀਲ ਵਿੱਚ ਚਲੇ ਗਏ ।
\v 17 ਪਹਿਲਾਂ ਤੋਂ ਹੀ ਹਨ੍ਹੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਹੁੰਚੇ ਸੀ । ਚੇਲੇ ਬੇੜੀ ਉੱਤੇ ਚੜ੍ਹ ਕੇ ਬੈਠੇ ਅਤੇ ਕਫ਼ਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਪਾਰ ਸੀ ।
\v 18 ਤੇਜ ਹਨੇਰੀ ਚੱਲ ਰਹੀ ਸੀ ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ ।
\s5
\v 19 ਚੇਲੇ ਲੱਗਭਗ ਤਿੰਨ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ । ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ, ਉਹ ਪਾਣੀ ਉੱਤੇ ਤੁਰ ਰਿਹਾ ਸੀ । ਚੇਲੇ ਯਿਸੂ ਨੂੰ ਕਿਸ਼ਤੀ ਦੇ ਨੇੜੇ ਆਉਂਦਾ ਵੇਖ ਡਰ ਗਏ ।
\v 20 ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ, ਮੈਂ ਹਾਂ ।”
\v 21 ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ । ਉਸ ਤੋਂ ਬਾਦ ਜਿੱਥੇ ਉਨ੍ਹਾਂ ਨੇ ਜਾਣਾ ਸੀ, ਬੇੜੀ ਉੱਥੇ ਪਹੁੰਚੀ ।
\s5
\v 22 ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇਕੱਲੇ ਹੀ ਬੇੜੀ ਵਿੱਚ ਗਏ ਸਨ । ਅਤੇ ਉਹ ਇਹ ਵੀ ਜਾਣਦੇ ਸਨ ਕਿ ਉੱਥੇ ਕੇਵਲ ਇਹੀ ਇੱਕ ਬੇੜੀ ਸੀ ।
\s ਲੋਕ ਯਿਸੂ ਨੂੰ ਲੱਭਦੇ ਹਨ
\p
\v 23 ਪਰ ਤਦ ਤਿਬਿਰਿਯਾਸ ਵੱਲੋਂ ਕੁੱਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਅਦ ਰੋਟੀ ਖਾਧੀ ਸੀ ।
\s5
\v 24 ਫਿਰ ਭੀੜ ਨੇ ਉੱਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸ ਦੇ ਚੇਲਿਆਂ ਨੂੰ । ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚੜ੍ਹੇ ਅਤੇ ਯਿਸੂ ਨੂੰ ਲੱਭਣ ਲਈ ਕਫ਼ਰਨਾਹੂਮ ਨੂੰ ਆ ਗਏ ।
\s ਜੀਵਨ ਦੀ ਰੋਟੀ
\p
\v 25 ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, ਗੁਰੂ ਜੀ, “ਤੁਸੀਂ ਇੱਥੇ ਕਦੋਂ ਆਏ ? ”
\s5
\v 26 ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ ? ਕੀ ਇਸ ਲਈ ਕਿ ਤੁਸੀਂ ਮੈਨੂੰ ਚਮਤਕਾਰ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ ? ਨਹੀਂ ! ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ ।
\v 27 ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ । ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ । ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ । ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ ।”
\s5
\v 28 ਭੀੜ ਨੇ ਪੁੱਛਿਆ, “ਉਹ ਕਿਹੜੇ ਕੰਮ ਹਨ, ਜਿਹੜੇ ਪਰਮੇਸ਼ੁਰ ਸਾਡੇ ਕੋਲੋਂ ਕਰਨ ਦੀ ਆਸ ਰੱਖਦਾ ਹੈ ? ”
\v 29 ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਡੇ ਤੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਤੇ ਵਿਸ਼ਵਾਸ ਕਰੋ ।”
\s5
\v 30 ਭੀੜ ਨੇ ਪੁੱਛਿਆ, “ਤੂੰ ਕਿਹੜਾ ਚਮਤਕਾਰ ਕਰੇਂਗਾ ਕਿ ਅਸੀਂ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ ? ਤੂੰ ਕੀ ਕਰਨ ਵਾਲਾ ਹੈ ?
\v 31 ਸਾਡੇ ਪਿਉ-ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ਉਸ ਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।
\s5
\v 32 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ । ਇਹ ਮੂਸਾ ਨਹੀਂ ਸੀ ਜਿਸ ਨੇ ਤੁਹਾਨੂੰ ਸਵਰਗ ਤੋਂ ਰੋਟੀ ਖਾਣ ਨੂੰ ਦਿੱਤੀ । ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗੋਂ ਸੱਚੀ ਰੋਟੀ ਦਿੰਦਾ ਹੈ ।
\v 33 ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸਵਰਗ ਤੋਂ ਆਉਂਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ ।
\v 34 ਲੋਕਾਂ ਨੇ ਆਖਿਆ, “ਪ੍ਰਭੂ, ਉਹ ਰੋਟੀ ਸਾਨੂੰ ਹਮੇਸ਼ਾਂ ਦੇਣਾ ।”
\s5
\v 35 ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ । ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ ।
\v 36 ਮੈਂ ਤੁਹਾਨੂੰ ਪਹਿਲਾਂ ਵੀ ਕਿਹਾ ਸੀ ਕਿ ਤੁਸੀਂ ਮੈਨੂੰ ਵੇਖਿਆ ਹੈ, ਪਰ ਤਾਂ ਵੀ ਤੁਸੀਂ ਵਿਸ਼ਵਾਸ ਨਹੀਂ ਕਰਦੇ ।
\v 37 ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ ।
\s5
\v 38 ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ ।
\v 39 ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ । ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ । ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ ।
\v 40 ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ । ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ ।”
\s5
\v 41 ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗੇ ਕਿਉਂਕਿ ਉਸ ਨੇ ਕਿਹਾ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ ।”
\v 42 ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ । ਉਹ ਯੂਸੁਫ਼ ਦਾ ਪੁੱਤਰ ਹੈ । ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ । ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ’।”
\s5
\v 43 ਪਰ ਯਿਸੂ ਨੇ ਕਿਹਾ, “ਆਪਣੇ ਆਪ ਵਿੱਚ ਬੁੜ-ਬੁੜਾਉਣਾ ਬੰਦ ਕਰੋ ।
\v 44 ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ । ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ ।
\v 45 ਇਹ ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਮਝਾਏ ਜਾਣਗੇ । ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ ।
\s5
\v 46 ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ । ਉਹ ਇੱਕ, ਜਿਹੜਾ ਪਰਮੇਸ਼ੁਰ ਵਲੋਂ ਆਇਆ ਹੈ, ਉਹੀ ਹੈ ਜਿਸ ਨੇ ਪਿਤਾ ਨੂੰ ਵੇਖਿਆ ।
\v 47 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ ।
\s5
\v 48 ਮੈਂ ਹੀ ਜਿੰਦਗੀ ਦੀ ਰੋਟੀ ਹਾਂ ।
\v 49 ਤੁਹਾਡੇ ਪਿਓ ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਅਤੇ ਮਰ ਗਏ ।
\s5
\v 50 ਮੈਂ ਉਹ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਉਂਦੀ ਹੈ, ਜੇਕਰ ਕੋਈ ਵੀ ਇਸ ਨੂੰ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ ।
\v 51 ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ । ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ । ਇਹ ਰੋਟੀ ਮੇਰਾ ਸਰੀਰ ਹੈ । ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ ।”
\s5
\v 52 ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸਰੀਰ ਖਾਣ ਨੂੰ ਕਿਵੇਂ ਦੇ ਸਕਦਾ ਹੈ ? ”
\v 53 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ ।
\s5
\v 54 ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਅਖੀਰਲੇ ਦਿਨ ਪ੍ਰਗਟ ਕਰਾਂਗਾ ।
\v 55 ਮੇਰਾ ਸਰੀਰ ਸੱਚ-ਮੁੱਚ ਖਾਣ ਅਤੇ ਮੇਰਾ ਲਹੂ ਸੱਚ-ਮੁੱਚ ਪੀਣ ਦੀ ਵਸਤੂ ਹੈ ।
\v 56 ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਮੈਂ ਉਸ ਵਿੱਚ ਅਤੇ ਉਹ ਮੇਰੇ ਵਿੱਚ ਰਹਿੰਦਾ ਹੈ ।
\s5
\v 57 ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਦਾ ਹਾਂ । ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜੀਵੇਗਾ ।
\v 58 ਮੈਂ ਉਸ ਰੋਟੀ ਵਰਗਾ ਨਹੀਂ ਹਾਂ, ਜਿਹੜੀ ਸਾਡੇ ਵੱਡਿਆਂ ਨੇ ਉਜਾੜ ਵਿੱਚ ਖਾਧੀ ਸੀ । ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗੂੰ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਪਕ ਜੀਵੇਗਾ ।”
\v 59 ਜਦੋਂ ਯਿਸੂ ਕਫ਼ਰਨਾਹੂਮ ਦੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇ ਰਿਹਾ ਸੀ ਉਸ ਨੇ ਇਹ ਸਭ ਗੱਲਾਂ ਆਖੀਆਂ ।
\s ਸਦੀਪਕ ਜੀਵਨ ਦੇ ਵਚਨ
\p
\s5
\v 60 ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣ ਕੇ ਆਖਿਆ, “ਇਹ ਉਪਦੇਸ਼ ਬਹੁਤ ਮੁਸ਼ਕਿਲ ਹੈ । ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ ? ”
\v 61 ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜਬੁੜਾ ਰਹੇ ਸਨ ਇਸ ਲਈ ਉਸ ਨੇ ਕਿਹਾ, “ਕੀ ਇਹ ਉਪਦੇਸ਼ ਤੋਂ ਤੁਹਾਨੂੰ ਠੋਕਰ ਲੱਗਦੀ ਹੈ ?
\s5
\v 62 ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਵਰਗ ਵਿੱਚ ਜਾਂਦਿਆਂ ਵੇਖੋਂਗੇ, ਜਿੱਥੋਂ ਉਹ ਆਇਆ ਸੀ ?
\v 63 ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ । ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ ।
\s5
\v 64 ਪਰ ਤੁਹਾਡੇ ਵਿੱਚੋਂ ਕੁੱਝ ਵਿਸ਼ਵਾਸ ਨਹੀਂ ਕਰਦੇ ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ । ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਹੋਵੇਗਾ ।
\v 65 ਯਿਸੂ ਨੇ ਕਿਹਾ “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕਿ ਜਦੋਂ ਤੱਕ ਪਿਤਾ ਕਿਸੇ ਮਨੁੱਖ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ, ਉਹ ਮੇਰੇ ਕੋਲ ਨਹੀਂ ਆ ਸਕਦਾ ।”
\s ਪਤਰਸ ਦਾ ਵਿਸ਼ਵਾਸ
\p
\s5
\v 66 ਇਸੇ ਕਰਕੇ ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸ ਦੇ ਨਾਲ ਨਾ ਚਲੇ ।
\v 67 ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋ ? ”
\v 68 ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ ! ਅਸੀਂ ਕਿਸ ਦੇ ਕੋਲ ਜਾਈਏ ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ ।
\v 69 ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਪਵਿੱਤਰ ਪੁਰਖ ਹੋ”
\s5
\v 70 ਤਾਂ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਸ਼ੈਤਾਨ ਹੈ ।”
\v 71 ਯਿਸੂ ਸ਼ਮਊਨ ਇਸਕਰਿਯੋਤੀ ਦੇ ਪੁੱਤਰ ਯਹੂਦਾ ਬਾਰੇ ਆਖ ਰਿਹਾ ਸੀ, ਉਹ ਬਾਰ੍ਹਾਂ ਵਿੱਚੋਂ ਇੱਕ ਸੀ ਪਰ ਉਸ ਨੇ ਯਿਸੂ ਨੂੰ ਫੜਾਉਣਾ ਸੀ ।
\s5
\c 7
\s ਯਿਸੂ ਅਤੇ ਉਸ ਦੇ ਭਰਾ
\p
\v 1 ਇਸ ਤੋਂ ਬਾਅਦ ਯਿਸੂ ਨੇ ਗਲੀਲ ਦੇ ਇਲਾਕੇ ਵਿੱਚ ਯਾਤਰਾ ਕੀਤੀ । ਉਹ ਯਹੂਦਿਯਾ ਵਿੱਚ ਯਾਤਰਾ ਕਰਨਾ ਨਹੀਂ ਚਾਹੁੰਦਾ ਸੀ, ਕਿਉਂਕਿ ਉਸ ਇਲਾਕੇ ਦੇ ਯਹੂਦੀ ਉਸ ਨੂੰ ਮਾਰਨਾ ਚਾਹੁੰਦੇ ਸਨ ।
\v 2 ਯਹੂਦੀਆਂ ਲਈ ਡੇਰਿਆਂ ਦੇ ਤਿਉਹਾਰ ਦਾ ਸਮਾਂ ਨੇੜੇ ਸੀ ।
\s5
\v 3 ਇਸ ਲਈ ਯਿਸੂ ਦੇ ਭਰਾਵਾਂ ਨੇ ਉਸ ਨੂੰ ਆਖਿਆ, “ਹੁਣ ਤੂੰ ਚੱਲ ਕੇ ਯਹੂਦਿਯਾ ਨੂੰ ਜਾ ਤਾਂ ਜੋ ਜਿਹੜੇ ਕੰਮ ਤੂੰ ਕਰਦਾ ਹੈਂ ਉੱਥੇ ਤੇਰੇ ਚੇਲੇ ਵੇਖਣ,
\v 4 ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸ ਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁੱਝ ਲੁਕੋਣਾ ਨਹੀਂ ਚਾਹੀਦਾ । ਉਸ ਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ । ਉਨ੍ਹਾਂ ਨੂੰ ਵੀ ਵੇਖਣ ਦੇ ਜਿਹੜੇ ਕੰਮ ਤੂੰ ਕਰਦਾ ਹੈਂ ।”
\s5
\v 5 ਯਿਸੂ ਦੇ ਭਰਾਵਾਂ ਨੇ ਵੀ ਉਸ ਤੇ ਵਿਸ਼ਵਾਸ ਨਹੀਂ ਕੀਤਾ ।
\v 6 ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਠੀਕ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ ।
\v 7 ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ । ਪਰ ਇਹ ਮੇਰੇ ਨਾਲ ਵੈਰ ਕਰਦਾ ਹੈ । ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ ।
\s5
\v 8 ਤੁਸੀਂ ਤਿਉਹਾਰ ਤੇ ਜਾਵੋ । ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਂਵਾਂਗਾ । ਮੇਰੇ ਲਈ ਅਜੇ ਸਹੀ ਸਮਾਂ ਨਹੀਂ ਆਇਆ ।”
\v 9 ਇਹ ਆਖਣ ਤੋਂ ਬਾਅਦ ਯਿਸੂ ਗਲੀਲ ਵਿੱਚ ਹੀ ਰਿਹਾ ।
\s ਯਿਸੂ ਝੋਂਪੜੀਆਂ ਦੇ ਤਿਉਹਾਰ ਵਿੱਚ ਜਾਂਦਾ ਹੈ
\p
\s5
\v 10 ਯਿਸੂ ਦੇ ਭਰਾ ਤਿਉਹਾਰ ਤੇ ਚਲੇ ਗਏ । ਉਨ੍ਹਾਂ ਦੇ ਜਾਣ ਤੋਂ ਬਾਅਦ, ਯਿਸੂ ਵੀ ਚਲਿਆ ਗਿਆ । ਪਰ ਉਹ ਲੋਕਾਂ ਸਾਹਮਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ ।
\v 11 ਯਹੂਦੀ ਤਿਉਹਾਰ ਦੇ ਇਕੱਠ ਵਿੱਚ ਯਿਸੂ ਨੂੰ ਲੱਭਣ ਲੱਗੇ ਅਤੇ ਬੋਲੇ, “ਉਹ ਕਿੱਥੇ ਹੈ ? ”
\s5
\v 12 ਉੱਥੇ ਵੱਡੀ ਭੀੜ ਇਕੱਠੀ ਸੀ, ਕੁੱਝ ਲੋਕ ਆਪਸ ਵਿੱਚ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁੱਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ ।” ਕੁੱਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ ।”
\v 13 ਪਰ ਇੰਨਾ ਦਲੇਰ ਉਨ੍ਹਾਂ ਵਿੱਚ ਕੋਈ ਵੀ ਨਹੀਂ ਸੀ ਜੋ ਖੁੱਲ੍ਹੇ ਆਮ ਉਸ ਬਾਰੇ ਗੱਲ ਕਰਦਾ ਕਿਉਂਕਿ ਲੋਕ ਯਹੂਦੀ ਆਗੂਆਂ ਤੋਂ ਡਰੇ ਹੋਏ ਸਨ ।
\s ਤਿਉਹਾਰ ਵਿੱਚ ਯਿਸੂ ਦਾ ਉਪਦੇਸ਼
\p
\s5
\v 14 ਯਿਸੂ ਹੈਕਲ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ ।
\v 15 ਯਹੂਦੀ ਅਚਰਜ ਮੰਨ ਕੇ ਬੋਲੇ, “ਇਹ ਮਨੁੱਖ ਕਦੇ ਵੀ ਪਾਠਸ਼ਾਲਾ ਨਹੀਂ ਗਿਆ । ਫ਼ੇਰ ਵੀ ਉਸ ਨੇ ਇਹ ਸਭ ਕਿਵੇਂ ਸਿੱਖਿਆ ? ”
\v 16 ਯਿਸੂ ਨੇ ਉੱਤਰ ਦਿੱਤਾ “ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ ।
\s5
\v 17 ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ ।
\v 18 ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ ਆਪ ਦੀ ਵਡਿਆਈ ਕਰਨ ਲਈ ਕਰਦਾ ਹੈ । ਪਰ ਉਹ ਇੱਕ ਜਿਹੜਾ, ਉਸ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸ ਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ ।
\s5
\v 19 ਕੀ ਮੂਸਾ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਤੇ ਨਹੀਂ ਚੱਲਦਾ ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ ? ”
\v 20 ਲੋਕਾਂ ਨੇ ਉੱਤਰ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ ? ”
\s5
\v 21 ਯਿਸੂ ਨੇ ਉੱਤਰ ਦਿੱਤਾ, “ਮੈਂ ਇੱਕ ਕੰਮ ਕੀਤਾ ਤੇ ਤੁਸੀਂ ਸਾਰੇ ਹੈਰਾਨ ਹੋ ।
\v 22 ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਬਿਵਸਥਾ ਦਿੱਤੀ । ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ । ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਮਨੁੱਖ ਦੀ ਸੁੰਨਤ ਕਰਦੇ ਹੋ ।
\s5
\v 23 ਇਸ ਲਈ ਬਿਵਸਥਾ ਦੀ ਪਾਲਣਾ ਲਈ ਕਿਸੇ ਵੀ ਮਨੁੱਖ ਦੀ ਸੁੰਨਤ, ਸਬਤ ਦੇ ਦਿਨ ਵੀ, ਹੋ ਸਕਦੀ ਹੈ । ਤਾਂ ਫ਼ੇਰ ਤੁਸੀਂ ਗੁੱਸੇ ਕਿਉਂ ਹੁੰਦੇ ਹੋ ਕਿ ਮੈਂ ਮਨੁੱਖ ਦੇ ਪੂਰੇ ਸਰੀਰ ਨੂੰ ਸਬਤ ਦੇ ਦਿਨ ਚੰਗਾ ਕੀਤਾ ਹੈ ?
\v 24 ਕਿਸੇ ਚੀਜ਼ ਦੇ ਬਾਹਰੀ ਰੂਪ ਤੋਂ ਨਿਆਂ ਨਾ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ ।”
\s ਕੀ ਯਿਸੂ ਹੀ ਮਸੀਹ ਹੈ ?
\p
\s5
\v 25 ਕੁੱਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੋ ਮਨੁੱਖ ਨਹੀਂ ਹੈ ਜਿਸ ਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ ।
\v 26 ਪਰ ਉਹ ਖੁੱਲੇ-ਆਮ ਬਚਨ ਬੋਲ ਰਿਹਾ ਹੈ ਅਤੇ ਉਸ ਨੂੰ ਕੋਈ ਬਚਨ ਬੋਲਣ ਤੋਂ ਨਹੀਂ ਰੋਕ ਰਿਹਾ । ਜ਼ਰੂਰ ਹੈ, ਕਿ ਆਗੂਆਂ ਨੇ ਉਸ ਨੂੰ ਮਸੀਹ ਮੰਨ ਲਿਆ ਹੋਵੇ ।
\v 27 ਪਰ ਅਸੀਂ ਜਾਣਦੇ ਹਾਂ ਕਿ ਇਹ ਕਿੱਥੋਂ ਆਇਆ ਹੈ ਪਰ ਜਦੋਂ ਅਸਲੀ ਮਸੀਹ ਆਵੇਗਾ ਤਾਂ ਕੋਈ ਨਹੀਂ ਜਾਣੇਗਾ ਕਿ ਉਹ ਕਿੱਥੋਂ ਦਾ ਹੈ ? ”
\s5
\v 28 ਜਦੋਂ ਯਿਸੂ ਹੈਕਲ ਵਿੱਚ ਬਚਨ ਬੋਲ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ । ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ । ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ । ਪਰ ਤੁਸੀਂ ਉਸ ਨੂੰ ਨਹੀਂ ਜਾਣਦੇ ।
\v 29 ਪਰ ਮੈਂ ਉਸ ਨੂੰ ਜਾਣਦਾ ਹਾਂ, ਅਤੇ ਮੈਂ ਉਸ ਵੱਲੋਂ ਆਇਆ ਹਾਂ । ਉਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ ।”
\s5
\v 30 ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸ ਨੂੰ ਫ਼ੜਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸ ਨੂੰ ਫੜ ਨਾ ਸਕਿਆ । ਕਿਉਂਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਠੀਕ ਸਮਾਂ ਨਹੀਂ ਸੀ ।
\v 31 ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦੀ ਉਡੀਕ ਕਰ ਰਹੇ ਹਾਂ । ਜਦੋਂ ਉਹ ਆਵੇਗਾ ਤਾਂ ਕੀ ਇਸ ਆਦਮੀ ਤੋਂ ਵੀ ਵਧ ਚਮਤਕਾਰ ਕਰੇਗਾ ?
\s ਯਿਸੂ ਨੂੰ ਫੜਨ ਦੀ ਕੋਸ਼ਿਸ਼
\p
\v 32 ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਗੱਲਾਂ ਸੁਣੀਆਂ, ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਕੁੱਝ ਹੈਕਲ ਦੇ ਪਹਿਰੇਦਾਰਾਂ ਨੂੰ ਉਸ ਨੂੰ ਫੜਨ ਲਈ ਭੇਜਿਆ ।
\s5
\v 33 ਤਾਂ ਯਿਸੂ ਨੇ ਕਿਹਾ, “ਹਾਂ, ਅਜੇ ਥੋੜ੍ਹਾ ਚਿਰ ਹੋਰ ਮੈਂ ਤੁਹਾਡੇ ਕੋਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚਲਾ ਜਾਂਵਾਂਗਾ, ਜਿਸ ਨੇ ਮੈਨੂੰ ਭੇਜਿਆ ਹੈ ।
\v 34 ਤੁਸੀਂ ਮੈਨੂੰ ਲੱਭੋਂਗੇ ਪਰ ਲੱਭ ਨਾ ਸਕੋਂਗੇ ਕਿਉਂਕਿ ਤੁਸੀਂ ਉੱਥੇ ਨਹੀਂ ਪਹੁੰਚ ਸਕਦੇ ਜਿੱਥੇ ਮੈਂ ਹਾਂ ।”
\s5
\v 35 ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੇ ਚਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸਕਦੇ ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ, ਜਿੱਥੇ ਸਾਡੇ ਲੋਕ ਰਹਿੰਦੇ ਹਨ ? ਕੀ ਉਹ ਉੱਥੇ ਯੂਨਾਨੀਆਂ ਨੂੰ ਬਚਨ ਸੁਨਾਉਣ ਜਾ ਰਿਹਾ ਹੈ ?
\v 36 ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲੱਭੋਂਗੇ ਪਰ ਮੈਨੂੰ ਲੱਭ ਨਹੀਂ ਸਕੋਂਗੇ । ਅਤੇ ਤੁਸੀਂ ਉੱਥੇ ਪਹੁੰਚ ਨਹੀਂ ਸਕਦੇ ਜਿੱਥੇ ਮੈਂ ਹਾਂ । ਇਸ ਦਾ ਕੀ ਮਤਲਬ ਹੋਇਆ ? ”
\s ਜੀਵਨ ਜਲ ਦੇ ਦਰਿਆ
\p
\s5
\v 37 ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ । ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ ।
\v 38 ਇਹ ਪੋਥੀਆਂ ਵਿੱਚ ਲਿਖਿਆ ਹੈ ਜੋ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ ।”
\s5
\v 39 ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ ।
\s5
\v 40 ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ । ਕੁੱਝ ਇੱਕ ਨੇ ਕਿਹਾ, “ਸੱਚ-ਮੁੱਚ ਇਹ ਉਹੀ ਨਬੀ ਹੈ ।”
\v 41 ਕੁੱਝ ਹੋਰਾਂ ਨੇ ਆਖਿਆ, “ਉਹ ਮਸੀਹ ਹੈ ।” ਕੁੱਝ ਨੇ ਆਖਿਆ, ਕੀ “ਮਸੀਹ ਗਲੀਲ ਵਿੱਚ ਆਵੇਗਾ ?
\v 42 ਕੀ ਇਹ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੋਇਆ ਹੈ ਕਿ ਮਸੀਹ ਦਾਊਦ ਦੇ ਘਰਾਣੇ ਵਿੱਚੋਂ ਆਵੇਗਾ ਅਤੇ ਬੈਤਲਹਮ ਦੀ ਨਗਰੀ ਵਿੱਚੋਂ ਆਵੇਗਾ ਜਿੱਥੇ ਦਾਊਦ ਰਹਿੰਦਾ ਸੀ ?
\s5
\v 43 ਇਸ ਲਈ ਲੋਕਾਂ ਦੀ ਯਿਸੂ ਬਾਰੇ ਆਪਸ ਵਿੱਚ ਫੁੱਟ ਪੈ ਗਈ ਸੀ ।
\v 44 ਕੁੱਝ ਲੋਕ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸ ਨੂੰ ਹੱਥ ਨਾ ਪਾਇਆ ।
\s ਯਹੂਦੀ ਆਗੂਆਂ ਦਾ ਅਵਿਸ਼ਵਾਸ
\p
\s5
\v 45 ਇਸ ਲਈ ਹੈਕਲ ਦੇ ਪਹਿਰੇਦਾਰ ਫ਼ਰੀਸੀਆਂ ਅਤੇ ਮੁੱਖ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪਹਿਰੇਦਾਰਾਂ ਨੂੰ ਪੁੱਛਿਆ, “ਤੁਸੀਂ ਯਿਸੂ ਨੂੰ ਫੜ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ ? ”
\v 46 ਪਹਿਰੇਦਾਰਾਂ ਨੇ ਅੱਗੋਂ ਆਖਿਆ, “ਅਜਿਹੇ ਬਚਨ ਕਦੇ ਕਿਸੇ ਹੋਰ ਮਨੁੱਖ ਨੇ ਨਹੀਂ ਕੀਤੇ ।”
\s5
\v 47 ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਮਤਲਬ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ ?
\v 48 ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਤੇ ਵਿਸ਼ਵਾਸ ਕੀਤਾ ਹੈ ? ਨਹੀਂ !
\v 49 ਪਰ ਇਹ ਲੋਕ, ਜਿਨ੍ਹਾਂ ਨੂੰ ਬਿਵਸਥਾ ਦਾ ਨਹੀਂ ਪਤਾ, ਪਰਮੇਸ਼ੁਰ ਵਲੋਂ ਸਰਾਪੀ ਹਨ ।
\s5
\v 50 ਪਰ ਨਿਕੋਦਿਮੁਸ, ਜਿਸ ਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ ।
\v 51 ਕੀ ਸਾਡੀ ਬਿਵਸਥਾ ਕਿਸੇ ਨੂੰ ਉਸ ਦੀ ਸੁਣੇ ਅਤੇ ਜਾਣੇ ਬਿਨ੍ਹਾਂ ਦੋਸ਼ੀ ਠਹਿਰਾਉਂਦੀ ਹੈ ਕਿ ਉਸ ਨੇ ਕੀ ਕੀਤਾ ਹੈ ? ”
\v 52 ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਤੋਂ ਹੈ ?
\s5
\v 53 ਪੋਥੀਆਂ ਪੜ੍ਹੋ ਫ਼ਿਰ ਤੁਸੀਂ ਜਾਣੋਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ,” ਸਾਰੇ ਯਹੂਦੀ ਆਗੂ ਉੱਥੋਂ ਆਪਣੇ -ਆਪਣੇ ਘਰ ਚਲੇ ਗਏ ।
\s5
\c 8
\s ਵਿਭਚਾਰੀ ਔਰਤ ਨੂੰ ਮਾਫ਼ੀ
\p
\v 1 ਯਿਸੂ ਜੈਤੂਨ ਦੇ ਪਹਾੜ ਵੱਲ ਨੂੰ ਤੁਰ ਗਿਆ ।
\v 2 ਸਵੇਰ-ਸਾਰ ਯਿਸੂ ਹੈਕਲ ਵੱਲ ਗਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ ।
\v 3 ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਬਚਨ ਬੋਲੇ । ਤਦ ਉਪਦੇਸ਼ਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਵਿਭਚਾਰ ਕਰਦਿਆਂ ਫ਼ੜੀ ਗਈ ਸੀ । ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਵਿਚਕਾਰ ਖੜੀ ਕੀਤਾ ।
\s5
\v 4 ਉਨ੍ਹਾਂ ਨੇ ਯਿਸੂ ਨੂੰ ਆਖਿਆ, “ਪ੍ਰਭੂ ਜੀ ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਵਿਭਚਾਰ ਕਰ ਰਹੀ ਸੀ
\v 5 ਬਿਵਸਥਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰ ਮਾਰ-ਮਾਰ ਕੇ ਮਾਰ ਦੇਣਾ ਚਾਹੀਦਾ ਹੈ । ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ ? ”
\v 6 ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁੱਝ ਗਲਤ ਆਖੇ । ਉਹ ਉਸ ਦੇ ਖਿਲਾਫ਼ ਕੋਈ ਦੋਸ਼ ਲਗਾਉਣਾ ਚਾਹੁੰਦੇ ਸਨ । ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁੱਝ ਲਿਖਣ ਲੱਗ ਪਿਆ ।
\s5
\v 7 ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, “ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸ ਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਨੂੰ ਪਹਿਲਾ ਪੱਥਰ ਮਾਰੇ ।”
\v 8 ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਜ਼ਮੀਨ ਤੇ ਕੁੱਝ ਲਿਖਣ ਲੱਗ ਪਿਆ ।
\s5
\v 9 ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਜਾਣ ਲੱਗੇ । ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ, ਫ਼ਿਰ ਹੋਰ ਸਾਰੇ ਲੋਕ ਵੀ ਚਲੇ ਗਏ । ਯਿਸੂ ਇਕੱਲਾ ਉਸ ਔਰਤ ਨਾਲ ਰਹਿ ਗਿਆ ਜੋ ਕਿ ਉਸ ਦੇ ਸਾਹਮਣੇ ਖੜੀ ਸੀ ।
\v 10 ਯਿਸੂ ਨੇ ਉਸ ਔਰਤ ਵੱਲ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿੱਥੇ ਹਨ ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ ? ”
\v 11 ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਪ੍ਰਭੂ ਜੀ ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਆਂ ਨਹੀਂ ਕਰਦਾ । ਹੁਣ ਤੂੰ ਚਲੀ ਜਾ, ਪਰ ਫਿਰ ਪਾਪ ਨਾ ਕਰੀਂ ।”
\s ਯਿਸੂ ਦੁਨੀਆਂ ਦਾ ਚਾਨਣ
\p
\s5
\v 12 ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਸੰਸਾਰ ਦਾ ਚਾਨਣ ਹਾਂ । ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ ।”
\v 13 ਪਰ ਫ਼ਰੀਸੀਆਂ ਨੇ ਯਿਸੂ ਨੂੰ ਕਿਹਾ, “ਜਦੋਂ ਤੂੰ ਆਪਣੇ ਆਪ ਬਾਰੇ ਇਹ ਗੱਲਾਂ ਆਖਦਾ ਹੈਂ ਤਾਂ ਸਿਰਫ਼ ਤੂੰ ਹੀ ਹੈਂ, ਜੋ ਇਹ ਆਖਦਾ ਕਿ ਇਹ ਸੱਚ ਹਨ, ਇਸ ਲਈ ਅਸੀਂ ਉਹ ਨਹੀਂ ਕਬੂਲ ਕਰਦੇ ਜੋ ਤੂੰ ਆਖ ਰਿਹਾ ਹੈਂ ।”
\s5
\v 14 ਯਿਸੂ ਨੇ ਉੱਤਰ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਹਨ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਂਵਾਂਗਾ । ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਂਵਾਂਗਾ ।
\v 15 ਤੁਸੀਂ ਲੋਕ ਮਨੁੱਖੀ ਦਰਜੇ ਨਾਲ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ ।
\v 16 ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂਕਿ ਮੈਂ ਇਕੱਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ ।
\s5
\v 17 ਤੁਹਾਡੀ ਬਿਵਸਥਾ ਵਿੱਚ ਵੀ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਗਵਾਹੀ ਸੱਚੀ ਹੈ ।
\v 18 ਮੈਂ ਆਪਣੇ ਬਾਰੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸ ਨੇ ਮੈਨੂੰ ਭੇਜਿਆ ਹੈ, ਮੇਰੇ ਬਾਰੇ ਗਵਾਹੀ ਦਿੰਦਾ ਹੈ ।”
\s5
\v 19 ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ ?” ਯਿਸੂ ਨੇ ਉੱਤਰ ਦਿੱਤਾ, “ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ । ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ ।”
\v 20 ਯਿਸੂ ਨੇ ਇਹ ਗੱਲਾਂ ਉਸ ਵੇਲੇ ਆਖੀਆਂ ਜਦੋਂ ਉਹ ਹੈਕਲ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ । ਜਦੋਂ ਉਹ ਭੰਡਾਰ ਘਰ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਫੜਿਆ ਨਹੀਂ ਕਿਉਂਕਿ ਅਜੇ ਯਿਸੂ ਦਾ ਸਮਾਂ ਨਹੀਂ ਆਇਆ ਸੀ ।
\s ਯਿਸੂ ਦਾ ਆਪਣੇ ਬਾਰੇ ਕਥਨ
\p
\s5
\v 21 ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਤਾਂ ਮੈਂ ਚਲਾ ਜਾਂਵਾਂਗਾ ਅਤੇ ਤੁਸੀਂ ਮੈਨੂੰ ਭਾਲੋਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ । ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ, ਜਿੱਥੇ ਮੈਂ ਜਾ ਰਿਹਾ ਹਾਂ ।”
\v 22 ਫੇਰ ਯਹੂਦੀ ਆਪਸ ਵਿੱਚ ਕਹਿਣ ਲੱਗੇ, “ਕੀ ਯਿਸੂ ਆਪਣੇ ਆਪ ਨੂੰ ਮਾਰ ਲਵੇਗਾ ? ਕਿਉਂ ਜੋ ਉਸ ਨੇ ਆਖਿਆ ਹੈ, ‘ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ । ਉੱਥੇ ਤੁਸੀਂ ਨਹੀਂ ਪਹੁੰਚ ਸਕਦੇ’।”
\s5
\v 23 ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਧਰਤੀ ਦੇ ਹੋ ਪਰ ਮੈਂ ਸਵਰਗ ਤੋਂ ਹਾਂ । ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ ।
\v 24 ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰੋਂਗੇ । ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ ।”
\s5
\v 25 ਤਾਂ ਉਨ੍ਹਾਂ ਨੇ ਆਖਿਆ “ਤੂੰ ਕੌਣ ਹੈਂ ? ” ਯਿਸੂ ਨੇ ਜ਼ਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਸ਼ੁਰੂ ਤੋਂ ਕਹਿੰਦਾ ਆ ਰਿਹਾ ਹਾਂ ।
\v 26 ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ । ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਕੋਲੋਂ ਸੁਣੀਆਂ ਹਨ ।”
\v 27 ਲੋਕ ਉਹ ਨਾ ਸਮਝ ਸਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰਦਾ ਹੈ ।
\s5
\v 28 ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਕਰੋਗੇ ਤਾਂ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹ ਹਾਂ । ਅਤੇ ਮੈਂ ਕੁੱਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ । ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁੱਝ ਮੇਰੇ ਪਿਤਾ ਨੇ ਮੈਨੂੰ ਸਿਖਾਇਆ ਹੈ ।
\v 29 ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ । ਮੈਂ ਹਮੇਸ਼ਾਂ ਉਹੀ ਕਰਦਾ ਹਾਂ ਜੋ ਉਸ ਨੂੰ ਪਸੰਦ ਹੈ, ਇਸ ਲਈ ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ ।”
\v 30 ਜਦੋਂ ਯਿਸੂ ਅਜਿਹੀਆਂ ਗੱਲਾਂ ਕਹਿ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ ।
\s ਸੱਚਾਈ ਤੁਹਾਨੂੰ ਆਜ਼ਾਦ ਕਰੇਗੀ
\p
\s5
\v 31 ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ ।
\v 32 ਤਦ ਤੁਸੀਂ ਸੱਚ ਨੂੰ ਜਾਣੋਗੇ ਤੇ ਸੱਚ ਤੁਹਾਨੂੰ ਆਜ਼ਾਦ ਕਰੇਗਾ ।”
\v 33 ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ ਹਾਂ । ਅਸੀਂ ਕਦੇ ਵੀ ਕਿਸੇ ਦੇ ਗੁਲਾਮ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਅਸੀਂ ਆਜ਼ਾਦ ਹੋ ਜਾਂਵਾਂਗੇ ? ”
\s5
\v 34 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਹਰੇਕ ਜੋ, ਜਿਹੜਾ ਪਾਪ ਕਰਦਾ ਹੈ, ਉਹ ਪਾਪ ਦਾ ਗੁਲਾਮ ਹੈ ।
\v 35 ਇੱਕ ਗੁਲਾਮ ਹਮੇਸ਼ਾਂ ਘਰ ਵਿੱਚ ਨਹੀਂ ਰਹਿੰਦਾ ਪਰ ਪੁੱਤਰ ਹਮੇਸ਼ਾਂ ਘਰ ਵਿੱਚ ਰਹਿੰਦਾ ਹੈ ।
\v 36 ਇਸ ਲਈ ਜੇਕਰ ਤੁਹਾਨੂੰ ਪੁੱਤਰ ਅਜ਼ਾਦ ਕਰੇ ਹੈ ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋਵੋਂਗੇ ।
\s5
\v 37 ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ ਹੋ । ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਬਚਨ ਨੂੰ ਕਬੂਲ ਕਰਨ ਲਈ ਰਾਜੀ ਨਹੀਂ ਹੋ ।
\v 38 ਮੈਂ ਤੁਹਾਨੂੰ ਉਹੀ ਕੁੱਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਵਿਖਾਇਆ ਹੈ । ਪਰ ਤੁਸੀਂ ਉਹ ਕੁੱਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ ।”
\s5
\v 39 ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ ।” ਯਿਸੂ ਨੇ ਆਖਿਆ, “ਜੇਕਰ ਸੱਚ-ਮੁੱਚ ਤੁਸੀਂ ਅਬਰਾਹਾਮ ਦੀ ਅੰਸ ਹੁੰਦੇ, ਤਾਂ ਤੁਸੀਂ ਉਹੀ ਕੰਮ ਕਰਦੇ ਜੋ ਅਬਰਾਹਾਮ ਨੇ ਕੀਤੇ ।
\v 40 ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ । ਅਬਰਾਹਾਮ ਨੇ ਤਾਂ ਅਜਿਹਾ ਕੁੱਝ ਨਹੀਂ ਸੀ ਕੀਤਾ
\v 41 ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਦੀ ਤਰ੍ਹਾਂ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ ।”
\s5
\v 42 ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ । ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ ।
\v 43 ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ ? ਕਿਉਂਕਿ ਤੁਸੀਂ ਮੇਰੇ ਬਚਨ ਨੂੰ ਸੁਨਣ ਲਈ ਤਿਆਰ ਨਹੀਂ ਹੋ ।
\v 44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ । ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ । ਉਸ ਵਿੱਚ ਕੋਈ ਸੱਚ ਨਹੀਂ । ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ । ਹਾਂ ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ ।
\s5
\v 45 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ ।
\v 46 ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ ? ਜੇਕਰ ਮੈਂ ਸੱਚ ਆਖ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ ?
\v 47 ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ, ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰਦਾ ਹੈ ਪਰ ਤੁਸੀਂ ਸੁਨਣ ਤੋਂ ਇੰਨਕਾਰ ਕਰਦੇ ਹੋ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ ।”
\s ਯਿਸੂ ਅਤੇ ਅਬਰਾਹਾਮ
\p
\s5
\v 48 ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਕਹਿੰਦੇ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਹੈ ।”
\v 49 ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ । ਮੈਂ ਆਪਣੇ ਪਿਤਾ ਦਾ ਆਦਰ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ ।
\s5
\v 50 ਮੈਂ ਆਪਣਾ ਆਦਰ ਨਹੀਂ ਚਾਹੁੰਦਾ । ਇੱਕ ਅਜਿਹਾ ਹੈ ਜੋ ਮੇਰਾ ਆਦਰ ਕਰਨਾ ਚਾਹੁੰਦਾ ਹੈ । ਉਹ ਨਿਆਈਂ ਹੈ ।
\v 51 ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ ।”
\s5
\v 52 ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ । ਇਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਦਾ ਹੈਂ ਕਿ ਜੇਕਰ ਕੋਈ ਮੇਰੇ ਬਚਨ ਦੀ ਪਾਲਣਾ ਕਰਦਾ ਉਹ ਸਦੀਪਕ ਜੀਵਨ ਪਾਵੇਗਾ । ਉਹ ਕਦੇ ਵੀ ਨਹੀਂ ਮਰੇਗਾ ।
\v 53 ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ ? ਅਬਰਾਹਾਮ ਅਤੇ ਨਬੀ ਮਰ ਗਏ ਪਰ ਤੂੰ ਆਪਣੇ ਆਪ ਨੂੰ ਕੀ ਸਮਝਦਾ ਹੈਂ ? ”
\s5
\v 54 ਯਿਸੂ ਨੇ ਉੱਤਰ ਦਿੱਤਾ, “ਜੇਕਰ ਮੈਂ ਆਪਣੇ ਆਪ ਦਾ ਆਦਰ ਚਾਹੁੰਦਾ ਹਾਂ, ਤਾਂ ਉਸ ਆਦਰ ਦੀ ਕੋਈ ਕੀਮਤ ਨਹੀਂ । ਪਰ ਜਿਹੜਾ ਮੇਰਾ ਆਦਰ ਕਰਦਾ ਹੈ, ਮੇਰਾ ਪਿਤਾ ਹੈ ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ ।
\v 55 ਪਰ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ । ਜੇਕਰ ਮੈਂ ਇਹ ਆਖਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ । ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ ।
\v 56 ਤੁਹਾਡਾ ਪਿਤਾ ਅਬਰਾਹਾਮ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇ । ਉਸ ਨੇ ਓਹ ਦਿਨ ਵੇਖਿਆ ਅਤੇ ਬੜਾ ਖੁਸ਼ ਹੋਇਆ ।”
\s5
\v 57 ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ ? ਤੂੰ ਕਿਵੇਂ ਵੇਖਿਆ ਹੋ ਸਕਦਾ ਹੈ ਜਦ ਕਿ ਤੂੰ ਪੰਜਾਹਾਂ ਸਾਲਾਂ ਦਾ ਵੀ ਨਹੀਂ ।”
\v 58 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ । ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ ।”
\v 59 ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਨੂੰ ਮਾਰਨ ਵਾਸਤੇ ਪੱਥਰ ਚੁੱਕੇ । ਪਰ ਯਿਸੂ ਲੁੱਕ ਗਿਆ ਅਤੇ ਹੈਕਲ ਛੱਡ ਕੇ ਚਲਾ ਗਿਆ ।
\s5
\c 9
\s ਜਨਮ ਦੇ ਅੰਨ੍ਹੇ ਨੂੰ ਚੰਗਾ ਕਰਨਾ
\p
\v 1 ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿੱਚ ਇੱਕ ਅੰਨ੍ਹਾ ਮਨੁੱਖ ਵੇਖਿਆ । ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਸੀ ।
\v 2 ਯਿਸੂ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ, ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੇ ਕਾਰਨ ਉਹ ਅੰਨ੍ਹਾ ਪੈਦਾ ਹੋਇਆ ਹੈ ? ਉਸ ਦੇ ਆਪਣੇ ਪਾਪਾਂ ਕਾਰਨ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਕਾਰਨ ? ”
\s5
\v 3 ਯਿਸੂ ਨੇ ਉੱਤਰ ਦਿੱਤਾ, “ਇਹ ਉਸ ਦੇ ਪਾਪਾਂ ਦਾ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਦੇ ਕਾਰਨ ਨਹੀਂ ਹੈ । ਪਰ ਇਹ ਚੰਗਾ ਹੋ ਕੇ ਲੋਕਾਂ ਨੂੰ ਪਰਮੇਸ਼ੁਰ ਦੀ ਮਹਿਮਾ ਵਿਖਾਉਣ ਵਾਸਤੇ ਅੰਨ੍ਹਾ ਪੈਦਾ ਹੋਇਆ ਸੀ ।
\v 4 ਸਾਨੂੰ ਉਸ ਪਰਮੇਸ਼ੁਰ ਦਾ ਕੰਮ, ਦਿਨ ਰਹਿੰਦੇ ਕਰਨਾ ਚਾਹੀਦਾ ਹੈ, ਜਿਸ ਨੇ ਮੈਨੂੰ ਭੇਜਿਆ ਹੈ । ਕਿਉਂਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸਕਦਾ ।
\v 5 ਜਦ ਤੱਕ ਮੈਂ ਸੰਸਾਰ ਵਿੱਚ ਹਾਂ ਮੈਂ ਸੰਸਾਰ ਦੇ ਲਈ ਚਾਨਣ ਹਾਂ ।”
\s5
\v 6 ਇਹ ਗੱਲਾਂ ਕਹਿਣ ਤੋਂ ਬਾਅਦ, ਯਿਸੂ ਨੇ ਧਰਤੀ ਤੇ ਥੁੱਕਿਆ ਅਤੇ ਉਸ ਨਾਲ ਥੋੜੀ ਮਿੱਟੀ ਗਿੱਲੀ ਕੀਤੀ ਅਤੇ ਉਹ ਮਿੱਟੀ ਅੰਨ੍ਹੇ ਮਨੁੱਖ ਦੀਆਂ ਅੱਖਾਂ ਤੇ ਲਾਈ ।
\v 7 ਯਿਸੂ ਨੇ ਉਸ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,” ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਅਦ ਵਾਪਸ ਆਇਆ । ਹੁਣ ਉਸ ਨੂੰ ਸਭ ਦਿਸਦਾ ਸੀ ।
\s5
\v 8 ਜਿਨ੍ਹਾਂ ਲੋਕਾਂ ਨੇ ਉਸ ਨੂੰ ਭੀਖ ਮੰਗਦਿਆਂ ਵੇਖਿਆ ਸੀ ਅਤੇ ਉਸ ਦੇ ਗੁਆਂਢੀਆਂ ਨੇ ਕਿਹਾ, “ਵੇਖੋ ਕੀ ਇਹ ਉਹੀ ਹੈ ਜਿਹੜਾ ਬੈਠ ਕੇ ਭੀਖ ਮੰਗਦਾ ਹੁੰਦਾ ਸੀ ।”
\v 9 ਕੁੱਝ ਲੋਕਾਂ ਨੇ ਕਿਹਾ, “ਹਾਂ ਉਹੀ ਹੈ ।” ਪਰ ਕੁੱਝ ਲੋਕਾਂ ਨੇ ਆਖਿਆ, “ਨਹੀਂ ਇਹ ਉਹ ਮਨੁੱਖ ਨਹੀਂ ਹੈ, ਇਹ ਉਸ ਦੇ ਵਰਗਾ ਲੱਗਦਾ ਹੈ ।” ਪਰ ਉਸ ਆਦਮੀ ਨੇ ਆਖਿਆ, “ਮੈਂ ਉਹੀ ਮਨੁੱਖ ਹਾਂ ।”
\s5
\v 10 ਲੋਕਾਂ ਨੇ ਪੁੱਛਿਆ, “ਇਹ ਕਿਵੇਂ ਹੋਇਆ ? ਫਿਰ ਤੇਰੀਆਂ ਅੱਖਾਂ ਕਿਵੇਂ ਖੁੱਲ੍ਹ ਗਈਆਂ ? ”
\v 11 ਉਸ ਨੇ ਉੱਤਰ ਦਿੱਤਾ, “ਯਿਸੂ ਨਾਮੇ ਮਨੁੱਖ ਨੇ ਕੁੱਝ ਮਿੱਟੀ ਗੋਈ ਤੇ ਮੇਰੀਆਂ ਅੱਖਾਂ ਉੱਤੇ ਲਾ ਦਿੱਤੀ । ਉਸ ਨੇ ਮੈਨੂੰ ਸਿਲੋਆਮ ਕੁੰਡ ਤੇ ਜਾ ਕੇ ਧੋਣ ਲਈ ਕਿਹਾ । ਜਦ ਮੈਂ ਸਿਲੋਆਮ ਕੁੰਡ ਤੇ ਗਿਆ ਅਤੇ ਅੱਖਾਂ ਧੋਤੀਆਂ ਤਾਂ ਮੈਂ ਵੇਖਣ ਯੋਗ ਹੋ ਗਿਆ ।”
\v 12 ਲੋਕਾਂ ਨੇ ਉਸ ਨੂੰ ਆਖਿਆ, “ਉਹ ਕਿੱਥੇ ਹੈ ? ” ਉਸ ਨੇ ਉੱਤਰ ਦਿੱਤਾ, “ਮੈਂ ਨਹੀਂ ਜਾਣਦਾ ।”
\s ਫ਼ਰੀਸੀਆਂ ਦੁਆਰਾ ਚੰਗੀ ਦੀ ਜਾਂਚ-ਪੜਤਾਲ
\p
\s5
\v 13 ਜਦੋਂ ਲੋਕ ਉਸ ਮਨੁੱਖ ਨੂੰ, “ਫ਼ਰੀਸੀਆਂ ਕੋਲ ਲਿਆਏ, ਜੋ ਪਹਿਲਾਂ ਅੰਨ੍ਹਾ ਸੀ ।
\v 14 ਜਿਸ ਦਿਨ ਯਿਸੂ ਨੇ ਮਿੱਟੀ ਗਿਲੀ ਕੀਤੀ ਉਸ ਮਨੁੱਖ ਦੀਆਂ ਅੱਖਾਂ ਖੋਲੀਆਂ ਤੇ ਓਹ ਦਿਨ ਸਬਤ ਦਾ ਸੀ ।”
\v 15 ਤਾਂ ਇਸ ਵਾਰੀ ਫ਼ਰੀਸੀਆਂ ਨੇ ਉਸ ਮਨੁੱਖ ਨੂੰ ਪੁੱਛਿਆ, “ਤੈਨੂੰ ਆਪਣੀਆਂ ਅੱਖਾਂ ਕਿਵੇਂ ਮਿਲੀਆਂ ? ” ਮਨੁੱਖ ਨੇ ਉੱਤਰ ਦਿੱਤਾ, “ਉਸ ਨੇ ਮੇਰੀਆਂ ਅੱਖਾਂ ਤੇ ਗਿੱਲੀ ਮਿੱਟੀ ਲਗਾਈ ਤੇ, ਮੈਂ ਅੱਖਾਂ ਧੋਤੀਆਂ ਅਤੇ ਹੁਣ ਮੈਂ ਵੇਖ ਸਕਦਾ ਹਾਂ ।”
\s5
\v 16 ਕੁੱਝ ਫ਼ਰੀਸੀਆਂ ਨੇ ਕਿਹਾ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਮੰਨਦਾ । ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ ।” ਕੁੱਝ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਚਮਤਕਾਰ ਕਰ ਸਕਦਾ ਹੈ ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ ।
\v 17 ਯਹੂਦੀਆਂ ਦੇ ਆਗੂਆਂ ਨੇ ਉਸ ਮਨੁੱਖ ਨੂੰ ਫੇਰ ਪੁੱਛਿਆ, “ਉਹ ਮਨੁੱਖ ਜਿਸ ਨੇ ਤੈਨੂੰ ਚੰਗਾ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸਕਦਾ ਹੈ । ਤੂੰ ਉਸ ਮਨੁੱਖ ਬਾਰੇ ਕੀ ਆਖਦਾ ਹੈ ? ” ਉਸ ਮਨੁੱਖ ਨੇ ਕਿਹਾ, “ਉਹ ਇੱਕ ਨਬੀ ਹੈ ।”
\v 18 ਜਦੋਂ ਤੱਕ ਉਸ ਦੇ ਮਾਪਿਆਂ ਨੂੰ ਨਹੀਂ ਸੱਦਿਆ ਯਹੂਦੀਆਂ ਨੇ ਇਹ ਵਿਸ਼ਵਾਸ ਨਹੀਂ ਕੀਤਾ ਕਿ ਉਹ ਮਨੁੱਖ ਅੰਨ੍ਹਾ ਸੀ ਅਤੇ ਚੰਗਾ ਕੀਤਾ ਗਿਆ ਹੈ ।
\s5
\v 19 ਯਹੂਦੀਆਂ ਨੇ ਉਸ ਦੇ ਮਾਂ-ਬਾਪ ਤੋਂ ਪੁੱਛਿਆ, “ਕੀ ਇਹ ਮਨੁੱਖ ਤੁਹਾਡਾ ਪੁੱਤਰ ਹੈ ? ਤੁਸੀਂ ਕਹਿੰਦੇ ਹੋ ਕਿ ਇਹ ਅੰਨ੍ਹਾ ਜਨਮਿਆ ਸੀ ਤਾਂ ਇਹ ਹੁਣ ਕਿਵੇਂ ਵੇਖ ਸਕਦਾ ਹੈ ? ”
\v 20 ਉਸ ਦੇ ਮਾਪਿਆਂ ਨੇ ਉੱਤਰ ਦਿੱਤਾ, “ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ ਅਤੇ ਜਦੋਂ ਇਹ ਜਨਮਿਆ ਸੀ ਤਾਂ ਅੰਨ੍ਹਾ ਸੀ ।
\v 21 ਪਰ ਸਾਨੂੰ ਇਹ ਨਹੀਂ ਪਤਾ ਕਿ ਹੁਣ ਇਸ ਨੂੰ ਕਿਵੇਂ ਦਿਸਦਾ ਹੈ । ਅਸੀਂ ਨਹੀਂ ਜਾਣਦੇ ਕਿ ਉਸ ਦੀਆਂ ਅੱਖਾਂ ਕਿਸ ਨੇ ਚੰਗੀਆਂ ਕੀਤੀਆਂ ਹਨ । ਤੁਸੀਂ ਉਸ ਨੂੰ ਪੁੱਛੋ । ਉਹ ਬੱਚਾ ਨਹੀਂ ਹੈ ਵੱਡਾ ਹੈ ਅਤੇ ਉਹ ਆਪਣੇ ਬਾਰੇ ਤੁਹਾਡੇ ਸਵਾਲਾਂ ਦੇ ਉੱਤਰ ਦੇ ਸਕਦਾ ਹੈ ।”
\s5
\v 22 ਉਸ ਦੇ ਮਾਪਿਆਂ ਨੇ ਇਹ ਇਸ ਲਈ ਕਿਹਾ ਸੀ, ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ । ਯਹੂਦੀ ਆਗੂਆਂ ਨੇ ਪਹਿਲਾਂ ਹੀ ਏਕਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਘਰ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ ।
\v 23 ਇਸੇ ਲਈ ਉਸ ਦੇ ਮਾਪਿਆਂ ਨੇ ਕਿਹਾ, “ਉਹ ਬਹੁਤ ਸਿਆਣਾ ਹੈ, ਉਸ ਨੂੰ ਹੀ ਪੁੱਛ ਲਵੋ ।”
\s5
\v 24 ਯਹੂਦੀ ਆਗੂਆਂ ਨੇ ਉਸ ਮਨੁੱਖ ਨੂੰ, ਜੋ ਪਹਿਲਾਂ ਅੰਨ੍ਹਾ ਸੀ, ਦੂਜੀ ਵਾਰੀ ਬੁਲਾਇਆ ਅਤੇ ਆਖਿਆ, “ਤੂੰ ਪਰਮੇਸ਼ੁਰ ਦੇ ਸਾਹਮਣੇ ਸੱਚ ਬੋਲ ਅਸੀਂ ਜਾਣਦੇ ਹਾਂ ਕਿ ਉਹ ਮਨੁੱਖ (ਯਿਸੂ) ਪਾਪੀ ਹੈ ।”
\v 25 ਉਸ ਮਨੁੱਖ ਨੇ ਕਿਹਾ, “ਮੈਂ ਨਹੀਂ ਜਾਣਦਾ ਕਿ ਉਹ ਪਾਪੀ ਹੈ ਜਾਂ ਨਹੀਂ । ਮੈਂ ਸਿਰਫ਼ ਇੱਕ ਹੀ ਗੱਲ ਜਾਣਦਾ ਹਾਂ ਕਿ ਮੈਂ ਅੰਨ੍ਹਾ ਸੀ ਅਤੇ ਹੁਣ ਮੈਂ ਵੇਖਦਾ ਹਾਂ ।”
\s5
\v 26 ਯਹੂਦੀਆਂ ਦੇ ਆਗੂਆਂ ਨੇ ਆਖਿਆ, “ਉਸ ਨੇ ਤੈਨੂੰ ਕੀ ਕੀਤਾ ? ਉਸ ਨੇ ਕਿਵੇਂ ਤੇਰੀਆਂ ਅੱਖਾਂ ਠੀਕ ਕੀਤੀਆਂ ? ”
\v 27 ਉਸ ਮਨੁੱਖ ਨੇ ਆਖਿਆ, “ਮੈਂ ਤੁਹਾਨੂੰ ਪਹਿਲਾਂ ਵੀ ਦੱਸਿਆ ਪਰ ਤੁਸੀਂ ਨਹੀਂ ਸੁਣਿਆ । ਤੁਸੀਂ ਉਹੀ ਗੱਲ ਫ਼ੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ ? ਕੀ ਤੁਸੀਂ ਵੀ ਉਸ ਦੇ ਚੇਲੇ ਬਣਨਾ ਚਾਹੁੰਦੇ ਹੋ ? ”
\v 28 ਯਹੂਦੀਆਂ ਦੇ ਆਗੂ ਬਹੁਤ ਗੁੱਸੇ ਵਿੱਚ ਆਏ ਅਤੇ ਫਿਰ ਉਸ ਮਨੁੱਖ ਨੂੰ ਬਹੁਤ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਮਨੁੱਖ ਦਾ ਚੇਲਾ ਹੈ ਤੇ ਅਸੀਂ ਮੂਸਾ ਦੇ ਚੇਲੇ ਹਾਂ ।
\v 29 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਮਨੁੱਖ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ ।”
\s5
\v 30 ਉਸ ਮਨੁੱਖ ਨੇ ਕਿਹਾ, “ਇਹ ਬਹੁਤ ਅਜੀਬ ਗੱਲ ਹੈ । ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿੱਥੋਂ ਆਇਆ ਹੈ । ਪਰ ਇਸ ਨੇ ਮੇਰੀਆਂ ਅੱਖਾਂ ਠੀਕ ਕੀਤੀਆਂ ਹਨ ।
\v 31 ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ । ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ ।
\s5
\v 32 ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਮਨੁੱਖ ਦੀਆਂ ਅੱਖਾਂ ਠੀਕ ਕੀਤੀਆਂ ਹਨ ।
\v 33 ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ । ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹਾ ਚਮਤਕਾਰ ਕਰਨ ਯੋਗ ਨਾ ਹੁੰਦਾ ।”
\v 34 ਯਹੂਦੀਆਂ ਦੇ ਆਗੂਆਂ ਨੇ ਉੱਤਰ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ । ਕੀ ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ ? ” ਫਿਰ ਉਨ੍ਹਾਂ ਨੇ ਉਸ ਨੂੰ ਜਾਣ ਲਈ ਕਿਹਾ ।
\s ਆਤਮਿਕ ਅੰਨ੍ਹਾਪਣ
\p
\s5
\v 35 ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਮਨੁੱਖ ਨੂੰ ਇਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਮਨੁੱਖ ਨੂੰ ਲੱਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ ? ”
\v 36 ਉਸ ਮਨੁੱਖ ਨੇ ਕਿਹਾ, “ਹੇ ਪ੍ਰਭੂ, ਮਨੁੱਖ ਦਾ ਪੁੱਤਰ ਕੌਣ ਹੈ । ਮੈਨੂੰ ਦੱਸੋ ਤਾਂ ਜੋ ਮੈਂ ਉਸ ਤੇ ਵਿਸ਼ਵਾਸ ਕਰ ਸਕਾਂ ।”
\v 37 ਮਨੁੱਖ ਨੇ ਆਖਿਆ, “ਤੂੰ ਉਸ ਨੂੰ ਪਹਿਲਾਂ ਹੀ ਵੇਖਿਆ ਹੈ, ਉਹ ਮਨੁੱਖ ਦਾ ਪੁੱਤਰ ਹੈ, ਜੋ ਹੁਣ ਤੇਰੇ ਨਾਲ ਗੱਲਾਂ ਕਰ ਰਿਹਾ ਹੈ ।”
\v 38 ਯਿਸੂ ਨੂੰ ਉਸ ਨੇ ਆਖਿਆ, “ਪ੍ਰਭੂ ! ਮੈਂ ਵਿਸ਼ਵਾਸ ਕਰਦਾ ਹਾਂ । ਤਾਂ ਉਸ ਆਦਮੀ ਨੇ ਝੁੱਕ ਕੇ ਯਿਸੂ ਨੂੰ ਮੱਥਾ ਟੇਕਿਆ ।”
\s5
\v 39 ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ । ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ ।”
\v 40 ਕੁੱਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆ ਅਤੇ ਕਿਹਾ, “ਕੀ ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ ? ”
\v 41 ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ । ਪਰ ਹੁਣ ਤੁਸੀਂ ਆਖਦੇ ਹੋ, ‘ਅਸੀਂ ਵੇਖ ਸਕਦੇ ਹਾਂ, ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ ।”
\s5
\c 10
\s ਚਰਵਾਹੇ ਅਤੇ ਭੇਡਾਂ ਦਾ ਦ੍ਰਿਸ਼ਟਾਂਤ
\p
\v 1 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ ।
\v 2 ਪਰ ਉਹ ਜਿਹੜਾ ਦਰਵਾਜ਼ੇ ਰਾਹੀਂ ਵੜਦਾ ਹੈ, ਉਹ ਭੇਡਾਂ ਦਾ ਅਯਾਲੀ ਹੈ ।
\s5
\v 3 ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ ।
\v 4 ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ ।
\s5
\v 5 ਪਰ ਉਹ ਪਰਾਏ ਆਦਮੀ ਦੇ ਮਗਰ ਕਦੇ ਨਹੀਂ ਜਾਣਗੀਆਂ, ਸਗੋਂ ਉਹ ਉਸ ਤੋਂ ਦੂਰ ਭੱਜ ਜਾਣਗੀਆਂ ਕਿਉਂਕਿ ਉਹ ਪਰਾਏ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ ।”
\v 6 ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸਮਝਾਇਆ ਪਰ ਉਹ ਇਸ ਦਾ ਮਤਲਬ ਨਾ ਸਮਝ ਸਕੇ ।
\s ਯਿਸੂ ਚੰਗਾ ਚਰਵਾਹਾ
\p
\s5
\v 7 ਤਦ ਯਿਸੂ ਨੇ ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਭੇਡਾਂ ਲਈ ਦਰਵਾਜ਼ਾ ਮੈਂ ਹਾਂ ।
\v 8 ਕਿਉਂਕਿ ਜਿਹੜੇ ਮੇਰੇ ਤੋਂ ਪਹਿਲਾਂ ਆਏ, ਉਹ ਚੋਰ ਤੇ ਡਾਕੂ ਸਨ, ਭੇਡਾਂ ਨੇ ਉਨ੍ਹਾਂ ਦੀ ਨਹੀਂ ਸੁਣੀ ।
\s5
\v 9 ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ । ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ ।
\v 10 ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ ।
\s5
\v 11 ਮੈਂ ਚੰਗਾ ਅਯਾਲੀ ਹਾਂ । ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ ।
\v 12 ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ । ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ । ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ ।
\v 13 ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ ।
\s5
\v 14 ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ । ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ
\v 15 ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ । ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ
\v 16 ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ । ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ ।
\s5
\v 17 ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ । ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ ।
\v 18 ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ । ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ ।”
\s5
\v 19 ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਅਦ, ਯਹੂਦੀਆਂ ਦੀ ਆਪਸ ਵਿੱਚ ਫੁੱਟ ਪੈ ਗਈ ।
\v 20 ਬਹੁਤਿਆਂ ਨੇ ਆਖਿਆ, “ਇਸ ਦੇ ਵਿੱਚ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਦੀ ਤਰ੍ਹਾਂ ਬੋਲ ਰਿਹਾ ਹੈ । ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ ? ”
\v 21 ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ । ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਸੁਜਾਖਾ ਕਰ ਸਕਦਾ ਹੈ ? ਨਹੀਂ !”
\s ਯਹੂਦੀਆਂ ਦਾ ਅਵਿਸ਼ਵਾਸ
\p
\s5
\v 22 ਇਹ ਸਰਦੀ ਦੀ ਰੁੱਤ ਸੀ ਅਤੇ ਯਰੂਸ਼ਲਮ ਵਿੱਚ ਪ੍ਰਤਿਸ਼ਠਾ ਦਾ ਤਿਉਹਾਰ ਆਇਆ ।
\v 23 ਯਿਸੂ ਹੈਕਲ ਵਿੱਚ ਸੁਲੇਮਾਨ ਦੀ ਡਿਉਢੀ ਤੇ ਟਹਿਲ ਰਿਹਾ ਸੀ ।
\v 24 ਯਹੂਦੀ ਯਿਸੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਭੁਲਾਵੇ ਵਿੱਚ ਰੱਖੇਂਗਾ ? ਜੇਕਰ ਤੂੰ ਮਸੀਹ ਹੈਂ ਤਾਂ ਸਾਨੂੰ ਸਾਫ਼-ਸਾਫ਼ ਦੱਸ ।”
\s5
\v 25 ਯਿਸੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ । ਮੈਂ ਆਪਣੇ ਪਿਤਾ ਦੇ ਨਾਮ ਤੇ ਕੰਮ ਕਰਦਾ ਹਾਂ ਅਤੇ ਉਹ ਕਰਾਮਾਤਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ ।
\v 26 ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ । ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ ।
\s5
\v 27 ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ । ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ ।
\v 28 ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ ।
\s5
\v 29 ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ ।
\v 30 ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ । ਮੈਂ ਅਤੇ ਪਿਤਾ ਇੱਕ ਹਾਂ ।”
\v 31 ਯਹੂਦੀਆਂ ਨੇ ਫਿਰ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ ।
\s5
\v 32 ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਚੰਗੇ ਕੰਮ ਵਿਖਾਏ, ਉਨ੍ਹਾਂ ਵਿੱਚੋਂ ਕਿਸ ਕੰਮ ਕਰਕੇ ਤੁਸੀਂ ਮੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਹੋ ? ”
\v 33 ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਮਾਰ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਿਆ ਹੈਂ । ਤੂੰ ਸਿਰਫ਼ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ । ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ ।”
\s5
\v 34 ਯਿਸੂ ਨੇ ਉੱਤਰ ਦਿੱਤਾ, “ਇਹ ਤੁਹਾਡੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ’।
\v 35 ਉਹ ਲੋਕ ਜਿਨ੍ਹਾਂ ਕੋਲ ਪਰਮੇਸ਼ੁਰ ਦਾ ਬਚਨ ਪਹੁੰਚਿਆ ਉਹ ਇਸ ਪਵਿੱਤਰ ਗ੍ਰੰਥ ਵਿੱਚ ਦੇਵਤੇ ਅਖਵਾਉਂਦੇ ਹਨ ਅਤੇ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ ।
\v 36 ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ । ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ ।
\s5
\v 37 ਜੇਕਰ ਮੈਂ ਉਹ ਕੰਮ ਨਹੀਂ ਕਰਦਾ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸ ਤੇ ਵਿਸ਼ਵਾਸ ਨਾ ਕਰੋ ।
\v 38 ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ । ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ । ਫੇਰ ਤੁਸੀਂ ਜਾਣੋਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ ।”
\v 39 ਯਹੂਦੀ ਫੇਰ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਉਹ ਉਨ੍ਹਾਂ ਤੋਂ ਬਚ ਗਿਆ ।
\s5
\v 40 ਯਿਸੂ ਫਿਰ ਯਰਦਨ ਨਦੀ ਦੇ ਪਾਰ ਚਲਾ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ ਅਤੇ ਉਹ ਉੱਥੇ ਠਹਿਰਿਆ ।
\v 41 ਉੱਥੇ ਲੋਕਾਂ ਦੀ ਵੱਡੀ ਭੀੜ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਚਮਤਕਾਰ ਨਹੀਂ ਕੀਤਾ, ਪਰ ਜੋ ਕੁੱਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ ।”
\v 42 ਉੱਥੇ ਫਿਰ ਬਹੁਤ ਸਾਰੇ ਲੋਕਾਂ ਨੇ ਉਸ ਤੇ ਵਿਸ਼ਵਾਸ ਕੀਤਾ ।
\s5
\c 11
\s ਲਾਜ਼ਰ ਦੀ ਮੌਤ
\p
\v 1 ਲਾਜ਼ਰ ਨਾਮ ਦਾ ਇੱਕ ਬਿਮਾਰ ਮਨੁੱਖ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ । ਇਹ ਉਹ ਨਗਰ ਸੀ, ਜਿੱਥੇ ਮਰਿਯਮ ਅਤੇ ਉਸ ਦੀ ਭੈਣ ਮਾਰਥਾ ਰਹਿੰਦੀ ਸੀ ।
\v 2 ਇਹ ਉਹ ਮਰਿਯਮ ਸੀ, ਜਿਸ ਨੇ ਪ੍ਰਭੂ ਉੱਤੇ ਅਤਰ ਪਾ ਦਿੱਤਾ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਉਸ ਦੇ ਚਰਨ ਸਾਫ਼ ਕੀਤੇ । ਲਾਜ਼ਰ ਮਰਿਯਮ ਦਾ ਭਰਾ ਬਿਮਾਰ ਸੀ ।
\s5
\v 3 ਇਸ ਲਈ ਮਰਿਯਮ ਅਤੇ ਮਾਰਥਾ ਨੇ ਉਸ ਕੋਲ ਇੱਕ ਸੁਨੇਹਾ ਭੇਜਿਆ, “ਪ੍ਰਭੂ, ਤੁਹਾਡਾ ਪਿਆਰਾ ਮਿੱਤਰ ਲਾਜ਼ਰ ਬਿਮਾਰ ਹੈ ।”
\v 4 ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਕਿਹਾ, “ਇਸ ਬਿਮਾਰੀ ਦਾ ਕਾਰਨ ਮੌਤ ਨਹੀਂ, ਸਗੋਂ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਮਹਿਮਾ ਲਈ ਹੋਵੇ ।”
\s5
\v 5 ਪ੍ਰਭੂ ਯਿਸੂ ਮਰਿਯਮ, ਉਸ ਦੀ ਭੈਣ ਮਾਰਥਾ ਅਤੇ ਉਸ ਦੇ ਭਰਾ ਲਾਜ਼ਰ ਨੂੰ ਪਿਆਰ ਕਰਦਾ ਸੀ ।
\v 6 ਜਦੋਂ ਉਸ ਨੇ ਸੁਣਿਆ ਕਿ ਲਾਜ਼ਰ ਬੜਾ ਬਿਮਾਰ ਹੈ ਤਾਂ ਉਹ ਜਿੱਥੇ ਸੀ, ਉੱਥੇ ਦੋ ਦਿਨ ਤੱਕ ਉਹ ਹੋਰ ਰੁਕ ਗਿਆ ।
\v 7 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਅਸੀਂ ਹੁਣ ਯਹੂਦਿਯਾ ਨੂੰ ਵਾਪਸ ਚਲੀਏ ।”
\s5
\v 8 ਚੇਲਿਆਂ ਨੇ ਆਖਿਆ, “ਪਰ ਗੁਰੂ ! ਥੋੜ੍ਹਾ ਚਿਰ ਪਹਿਲਾਂ, ਯਹੂਦਿਯਾ ਵਿੱਚ ਯਹੂਦੀ ਤੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਸਨ, ਤਾਂ ਕੀ ਤੂੰ ਫਿਰ ਉੱਥੇ ਹੀ ਵਾਪਸ ਜਾਂਦਾ ਹੈਂ ।”
\v 9 ਯਿਸੂ ਨੇ ਉੱਤਰ ਦਿੱਤਾ, “ਕੀ ਦਿਨ ਦੇ ਬਾਰ੍ਹਾਂ ਘੰਟੇ ਨਹੀਂ ਹੁੰਦੇ ? ਜੇਕਰ ਕੋਈ ਦਿਨ ਨੂੰ ਚਲੇ ਤਾਂ ਠੋਕਰ ਨਹੀਂ ਖਾਂਦਾ ਕਿਉਂਕਿ ਉਹ ਇਸ ਦੁਨੀਆਂ ਦੇ ਚਾਨਣ ਨੂੰ ਵੇਖਦਾ ਹੈ ।
\s5
\v 10 ਪਰ ਜੋ ਮਨੁੱਖ ਰਾਤ ਨੂੰ ਚੱਲਦਾ ਹੈ, ਹਨੇਰੇ ਵਿੱਚ ਠੋਕਰ ਖਾਂਦਾ ਕਿਉਂਕਿ ਉਸ ਕੋਲ ਚਾਨਣ ਨਹੀਂ ਹੈ ।”
\v 11 ਯਿਸੂ ਨੇ ਇਹ ਗੱਲਾਂ ਕਹਿਣ ਤੋਂ ਬਾਅਦ ਕਿਹਾ, “ਸਾਡਾ ਮਿੱਤਰ ਲਾਜ਼ਰ ਸੌਂ ਗਿਆ ਹੈ, ਪਰ ਮੈਂ ਉਸ ਨੂੰ ਜਗਾਉਣ ਜਾਂਦਾ ਹਾਂ ।”
\s5
\v 12 ਚੇਲਿਆਂ ਨੇ ਆਖਿਆ, “ਪ੍ਰਭੂ, ਜੇਕਰ ਉਹ ਸੌਂ ਰਿਹਾ ਹੈ, ਤਾਂ ਉਹ ਜਾਗ ਜਾਵੇਗਾ ।”
\v 13 ਯਿਸੂ ਦੇ ਕਹਿਣ ਦਾ ਮਤਲਬ ਸੀ, ਲਾਜ਼ਰ ਮਰ ਗਿਆ । ਪਰ ਚੇਲਿਆਂ ਨੇ ਸਮਝਿਆ ਕਿ ਉਹ ਅਸਲੀ ਨੀਂਦ ਬਾਰੇ ਬੋਲ ਰਿਹਾ ਸੀ ।
\v 14 ਤਾਂ ਯਿਸੂ ਨੇ ਉਨ੍ਹਾਂ ਨੂੰ ਸਾਫ਼-ਸਾਫ਼ ਕਿਹਾ, “ਲਾਜ਼ਰ ਮਰ ਗਿਆ ਹੈ ।
\s5
\v 15 ਅਤੇ ਤੁਹਾਡੀ ਖਾਤਰ ਮੈਂ ਖੁਸ਼ੀ ਮਹਿਸੂਸ ਕਰਦਾ ਹਾਂ ਕਿ ਉਸ ਸਮੇਂ ਮੈਂ ਉੱਥੇ ਨਹੀਂ ਸੀ । ਕਿਉਂਕਿ ਹੁਣ ਤੁਸੀਂ ਮੇਰੇ ਤੇ ਵਿਸ਼ਵਾਸ ਕਰੋਂਗੇ । ਇਸ ਲਈ ਚਲੋ ਅਸੀਂ ਉੱਥੇ ਚੱਲੀਏ ।”
\v 16 ਤਦ ਥੋਮਾ ਨੇ ਜਿਹੜਾ ਦੀਦੁਮੁਸ ਅਖਵਾਉਂਦਾ ਸੀ, ਆਪਣੇ ਨਾਲ ਦੇ ਚੇਲਿਆਂ ਨੂੰ ਆਖਿਆ, “ਚਲੋ ਆਓ ਅਸੀਂ ਵੀ ਉਸ ਦੇ ਨਾਲ ਚੱਲੀਏ । ਅਤੇ ਉਸ ਨਾਲ ਮਾਰੇ ਜਾਈਏ ।”
\s ਯਿਸੂ ਲਾਜ਼ਰ ਦੀਆਂ ਭੈਣਾਂ ਨੂੰ ਦਿਲਾਸਾ ਦਿੰਦਾ ਹੈ
\p
\s5
\v 17 ਯਿਸੂ ਬੈਤਅਨਿਯਾ ਵਿੱਚ ਪਹੁੰਚਿਆ ਅਤੇ ਵੇਖਿਆ ਕਿ ਲਾਜ਼ਰ ਨੂੰ ਕਬਰ ਵਿੱਚ ਰੱਖੇ ਚਾਰ ਦਿਨ ਹੋ ਗਏ ਸਨ ।
\v 18 ਬੈਤਅਨਿਯਾ ਤੋਂ ਯਰੂਸ਼ਲਮ ਵਿਚਕਾਰ ਲੱਗਭਗ ਦੋ ਮੀਲ ਦੀ ਦੂਰੀ ਸੀ ।
\v 19 ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਕੋਲ ਲਾਜ਼ਰ ਦੀ ਮੌਤ ਦਾ ਅਫ਼ਸੋਸ ਕਰਨ ਆਏ ।
\v 20 ਜਦ ਮਾਰਥਾ ਨੇ ਸੁਣਿਆ ਕਿ ਯਿਸੂ ਆ ਰਿਹਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਬਾਹਰ ਗਈ ਪਰ ਮਰਿਯਮ ਘਰ ਹੀ ਰਹੀ ।
\s5
\v 21 ਮਾਰਥਾ ਨੇ ਯਿਸੂ ਨੂੰ ਕਿਹਾ, “ਹੇ ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਦਾ ।
\v 22 ਪਰ ਮੈਂ ਜਾਣਦੀ ਹਾਂ ਹੁਣ ਵੀ ਤੁਸੀਂ, ਜੋ ਵੀ ਪਰਮੇਸ਼ੁਰ ਕੋਲੋਂ ਮੰਗੋਂਗੇ, ਉਹ ਤੁਹਾਨੂੰ ਦੇਵੇਗਾ ।”
\v 23 ਯਿਸੂ ਨੇ ਆਖਿਆ, “ਤੇਰਾ ਭਰਾ ਜੀ ਉੱਠੇਗਾ ।”
\s5
\v 24 ਮਾਰਥਾ ਬੋਲੀ “ਮੈਂ ਜਾਣਦੀ ਹਾਂ ਕਿ ਉਹ ਨਿਆਂ ਵਾਲੇ ਦਿਨ ਦੇ ਸਮੇਂ ਅੰਤ ਦੇ ਦਿਨ ਜੀ ਉੱਠੇਗਾ ।”
\v 25 ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ । ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ ।
\v 26 ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ । ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ ? ”
\s5
\v 27 ਮਾਰਥਾ ਨੇ ਕਿਹਾ, “ਹਾਂ ਪ੍ਰਭੂ, ਮੈਂ ਵਿਸ਼ਵਾਸ ਕਰਦੀ ਹਾਂ ਕਿ ਤੂੰ ਹੀ ਮਸੀਹ ਹੈਂ, ਪਰਮੇਸ਼ੁਰ ਦਾ ਪੁੱਤਰ, ਜੋ ਇਸ ਦੁਨੀਆਂ ਵਿੱਚ ਆਉਣ ਵਾਲਾ ਸੀ ।”
\s ਯਿਸੂ ਰੋਇਆ
\p
\v 28 ਯਿਸੂ ਨੂੰ ਇਹ ਕਹਿਣ ਤੋਂ ਬਾਅਦ ਮਾਰਥਾ ਆਪਣੀ ਭੈਣ ਮਰਿਯਮ ਕੋਲ ਗਈ ਤੇ ਉਸ ਨਾਲ ਇਕੱਲਿਆਂ ਗੱਲ ਕੀਤੀ ਅਤੇ ਆਖਿਆ, “ਪ੍ਰਭੂ ਆਇਆ ਹੈ ਅਤੇ ਉਹ ਤੇਰੇ ਬਾਰੇ ਪੁੱਛ ਰਿਹਾ ਹੈ ।”
\v 29 ਜਦੋਂ ਮਰਿਯਮ ਨੇ ਇਹ ਸੁਣਿਆ ਤਾਂ ਉਹ ਝੱਟ ਉੱਠ ਖੜ੍ਹੀ ਹੋਈ ਅਤੇ ਯਿਸੂ ਕੋਲ ਗਈ ।
\s5
\v 30 ਯਿਸੂ ਹਾਲੇ ਪਿੰਡ ਵਿੱਚ ਨਹੀਂ ਪਹੁੰਚਿਆ ਸੀ, ਸਗੋਂ ਉਹ ਅਜੇ ਉਸ ਥਾਂ ਸੀ ਜਿੱਥੇ ਮਾਰਥਾ ਉਸ ਨੂੰ ਮਿਲਣ ਆਈ ਸੀ ।
\v 31 ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਤਸੱਲੀ ਦੇ ਰਹੇ ਸਨ । ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਤੋਂ ਬਹਾਰ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ । ਉਨ੍ਹਾਂ ਨੇ ਸਮਝਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ ।
\v 32 ਮਰਿਯਮ ਉੱਥੇ ਆਈ ਜਿੱਥੇ ਯਿਸੂ ਸੀ । ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸ ਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੂੰ ਇੱਥੇ ਹੁੰਦਾ, ਮੇਰਾ ਭਰਾ ਨਾ ਮਰਦਾ ।”
\s5
\v 33 ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਆਪਣੇ ਆਤਮਾ ਵਿੱਚ ਬਹੁਤ ਦੁੱਖੀ ਹੋਇਆ ਅਤੇ ਦਰਦ ਮਹਿਸੂਸ ਕੀਤਾ ।
\v 34 ਉਸ ਨੇ ਪੁੱਛਿਆ, “ਲਾਜ਼ਰ ਨੂੰ ਤੁਸੀਂ ਕਿੱਥੇ ਰੱਖਿਆ ਹੈ ।” ਉਨ੍ਹਾਂ ਆਖਿਆ, “ਪ੍ਰਭੂ ਜੀ ਆਓ ਅਤੇ ਵੇਖੋ ।”
\v 35 ਯਿਸੂ ਰੋਇਆ,
\s5
\v 36 ਫਿਰ ਯਹੂਦੀਆਂ ਨੇ ਆਖਿਆ, “ਵੇਖੋ, ਉਹ ਉਸ ਨਾਲ ਕਿੰਨ੍ਹਾਂ ਪਿਆਰ ਕਰਦਾ ਸੀ ।”
\v 37 ਪਰ ਕੁੱਝ ਯਹੂਦੀਆਂ ਨੇ ਆਖਿਆ, “ਉਹ ਜਿਸ ਨੇ ਅੰਨ੍ਹੇ ਨੂੰ ਸੁਜਾਖਾ ਕੀਤਾ, ਕੀ ਉਹ ਲਾਜ਼ਰ ਨੂੰ ਮਰਨ ਤੋਂ ਰੋਕਣ ਲਈ ਕੁੱਝ ਨਾ ਕਰ ਸਕਿਆ ?”
\s ਲਾਜ਼ਰ ਨੂੰ ਜਿਵਾਲਣਾ
\p
\s5
\v 38 ਇੱਕ ਵਾਰ ਫੇਰ ਯਿਸੂ ਨੇ ਆਪਣੇ ਮਨ ਵਿੱਚ ਬੜਾ ਦੁੱਖ ਮਹਿਸੂਸ ਕੀਤਾ । ਯਿਸੂ ਲਾਜ਼ਰ ਦੀ ਕਬਰ ਤੇ ਗਿਆ ਜੋ ਕਿ ਇੱਕ ਗੁਫਾ ਸੀ, ਉਸ ਉੱਪਰ ਪੱਥਰ ਧਰਿਆ ਹੋਇਆ ਸੀ ।
\v 39 ਯਿਸੂ ਨੇ ਆਖਿਆ, “ਇਸ ਪੱਥਰ ਨੂੰ ਹਟਾ ਦੇਵੋ ।” ਮਾਰਥਾ ਨੇ ਕਿਹਾ, “ਹੇ ਪ੍ਰਭੂ ਲਾਜ਼ਰ ਨੂੰ ਮਰਿਆਂ ਤਾਂ ਚਾਰ ਦਿਨ ਹੋ ਗਏ ਹਨ, ਉੱਥੋਂ ਤਾਂ ਹੁਣ ਬਦਬੂ ਆਉਂਦੀ ਹੋਵੇਗੀ ।”
\v 40 ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ, ਮੈਂ ਤੈਨੂੰ ਕੀ ਕਿਹਾ ਸੀ ? ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾ ਵੇਖੇਂਗੀ ।”
\s5
\v 41 ਫ਼ੇਰ ਉਨ੍ਹਾਂ ਨੇ ਕਬਰ ਤੋਂ ਪੱਥਰ ਹਟਾਇਆ । ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੇਰੀ ਸੁਣੀ ਹੈ ।
\v 42 ਮੈਂ ਜਾਣਦਾ ਹਾਂ ਕਿ ਤੂੰ ਮੇਰੀ ਸਦਾ ਸੁਣਦਾ ਹੈਂ, ਪਰ ਇਹ ਗੱਲ ਮੈਂ ਇਸ ਲਈ ਕਹੀ ਕਿਉਂਕਿ ਬਹੁਤ ਸਾਰੇ ਲੋਕ ਇਸ ਸਮੇਂ ਮੇਰੇ ਕੋਲ ਇਕੱਠੇ ਹੋਏ ਹਨ ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ ।”
\s5
\v 43 ਇਸ ਪ੍ਰਾਰਥਨਾ ਤੋਂ ਬਾਅਦ ਉਹ ਉੱਚੀ ਅਵਾਜ਼ ਨਾਲ ਬੁਲਾਇਆ, “ਲਾਜ਼ਰ, ਬਾਹਰ ਨਿੱਕਲ ਆ ।”
\v 44 ਉਹ ਮਰਿਆ ਹੋਇਆ ਲਾਜ਼ਰ ਬਾਹਰ ਨਿੱਕਲ ਆਇਆ । ਉਸ ਦੇ ਹੱਥ-ਪੈਰ ਕੱਪੜੇ ਨਾਲ ਬੰਨੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ । ਯਿਸੂ ਨੇ ਲੋਕਾਂ ਨੂੰ ਆਖਿਆ, “ਇਸ ਦੇ ਉੱਪਰੋਂ ਕੱਪੜਾ ਖੋਲ੍ਹੋ ਅਤੇ ਇਸ ਨੂੰ ਜਾਣ ਦਿਓ ।”
\s ਯਿਸੂ ਦੇ ਵਿਰੋਧ ਵਿੱਚ ਸਾਜਿਸ਼
\r (ਮੱਤੀ 26:1-5, ਮਰਕੁਸ 14:1, 2 ਲੂਕਾ 22:1, 2)
\p
\s5
\v 45 ਬਹੁਤ ਸਾਰੇ ਯਹੂਦੀ ਉੱਥੇ ਮਰਿਯਮ ਨੂੰ ਵੇਖਣ ਲਈ ਆਏ ਹੋਏ ਸਨ । ਜੋ ਯਿਸੂ ਨੇ ਕੀਤਾ ਉਨ੍ਹਾਂ ਨੇ ਵੇਖਿਆ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਉਸ ਤੇ ਵਿਸ਼ਵਾਸ ਕੀਤਾ ।
\v 46 ਪਰ ਕੁੱਝ ਯਹੂਦੀ ਫ਼ਰੀਸੀਆਂ ਕੋਲ ਗਏ ਤੇ ਜਾ ਕੇ ਫ਼ਰੀਸੀਆਂ ਨੂੰ ਯਿਸੂ ਦੇ ਕੰਮ ਬਾਰੇ ਦੱਸਿਆ ਕਿ ਉਸ ਨੇ ਕੀ ਕੀਤਾ ਸੀ ।
\s5
\v 47 ਤਾਂ ਫਿਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਯਹੂਦੀਆਂ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ ? ਇਹ ਮਨੁੱਖ ਬਹੁਤ ਚਮਤਕਾਰ ਕਰ ਰਿਹਾ ਹੈ ।
\v 48 ਜੇਕਰ ਅਸੀਂ ਇਸ ਨੂੰ ਓਵੇਂ ਹੀ ਛੱਡ ਦਿੱਤਾ, ਤਾਂ ਹਰ ਕੋਈ ਉਸ ਉੱਤੇ ਵਿਸ਼ਵਾਸ ਕਰੇਗਾ । ਤਦ ਫਿਰ ਰੋਮੀ ਆ ਜਾਣਗੇ ਅਤੇ ਸਾਡੀ ਹੈਕਲ ਅਤੇ ਸਾਡੀ ਕੌਮ ਨੂੰ ਨਾਸ ਕਰ ਦੇਣਗੇ ।”
\s5
\v 49 ਉਨ੍ਹਾਂ ਵਿੱਚੋਂ ਇੱਕ ਕਯਾਫ਼ਾ ਸੀ । ਉਹ ਉਸ ਸਾਲ ਦਾ ਪ੍ਰਧਾਨ ਜਾਜਕ ਸੀ । ਉਸ ਨੇ ਆਖਿਆ, “ਤੁਸੀਂ ਲੋਕ ਕੁੱਝ ਵੀ ਨਹੀਂ ਜਾਣਦੇ ।
\v 50 ਕੀ ਤੁਸੀਂ ਮਹਿਸੂਸ ਨਹੀਂ ਕਰਦੇ ਕਿ ਸਾਰੀ ਕੌਮ ਦੇ ਨਾਸ ਦੀ ਬਜਾਏ ਲੋਕਾਂ ਲਈ ਇੱਕ ਮਨੁੱਖ ਦਾ ਮਰ ਜਾਣਾ ਚੰਗਾ ਹੈ ।”
\s5
\v 51 ਕਯਾਫ਼ਾ ਨੇ ਇਹ ਆਪਣੀ ਵਲੋਂ ਨਹੀਂ ਕਿਹਾ ਸੀ । ਉਹ ਉਸ ਸਾਲ ਪ੍ਰਧਾਨ ਜਾਜਕ ਸੀ ਇਸ ਲਈ ਉਸ ਨੇ ਭਵਿੱਖਬਾਣੀ ਕੀਤੀ ਕਿ ਯਿਸੂ ਕੌਮ ਲਈ ਮਰਨ ਵਾਲਾ ਸੀ ।
\v 52 ਹਾਂ, ਯਿਸੂ ਸਿਰਫ਼ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬੱਚਿਆਂ ਵਾਸਤੇ ਜਿਹੜੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਤਾਂ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਕਰ ਲਵੇ ।
\v 53 ਉਸ ਦਿਨ ਤੋਂ ਯਹੂਦੀ ਆਗੂਆਂ ਨੇ ਯਿਸੂ ਨੂੰ ਜਾਨੋਂ ਮਾਰਨ ਬਾਰੇ ਮਤਾ ਪਕਾਇਆ ।
\s5
\v 54 ਤਦ ਯਿਸੂ ਨੇ ਯਹੂਦੀਆਂ ਵਿੱਚ ਖੁੱਲੇ-ਆਮ ਘੁੰਮਣਾ ਬੰਦ ਕਰ ਦਿੱਤਾ । ਉਹ ਯਰੂਸ਼ਲਮ ਛੱਡ ਕੇ ਇਫ਼ਰਾਈਮ ਨਾਮ ਦੇ ਇੱਕ ਨਗਰ ਵੱਲ ਚਲਾ ਗਿਆ ਜਿਹੜਾ ਉਜਾੜ ਦੇ ਨੇੜੇ ਸੀ । ਉੱਥੇ ਕੁੱਝ ਦੇਰ ਉਹ ਆਪਣੇ ਚੇਲਿਆਂ ਨਾਲ ਰਿਹਾ ।
\v 55 ਯਹੂਦੀਆਂ ਦਾ ਪਸਾਹ ਦਾ ਤਿਉਹਾਰ ਮਨਾਉਣ ਦਾ ਸਮਾਂ ਨੇੜੇ ਸੀ । ਇਸ ਲਈ ਬਹੁਤ ਸਾਰੇ ਲੋਕ ਕਈ ਦੇਸਾਂ ਤੋਂ ਯਰੂਸ਼ਲਮ ਵਿੱਚ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਆਏ ।
\s5
\v 56 ਇਨ੍ਹਾਂ ਲੋਕਾਂ ਨੇ ਯਿਸੂ ਨੂੰ ਲੱਭਣਾ ਸ਼ੁਰੂ ਕਰ ਦਿੱਤਾ । ਉਹ ਹੈਕਲ ਦੇ ਇਲਾਕੇ ਵਿੱਚ ਖੜ੍ਹੇ ਹੋ ਗਏ ਅਤੇ ਇੱਕ ਦੂਜੇ ਨੂੰ ਕਿਹਾ, “ਕੀ ਉਹ ਇਸ ਤਿਉਹਾਰ ਤੇ ਨਹੀਂ ਆਵੇਗਾ ? ਤੁਸੀਂ ਕੀ ਸੋਚਦੇ ਹੋ ? ”
\v 57 ਪਰ ਮੁੱਖ ਜਾਜਕ ਅਤੇ ਫ਼ਰੀਸੀਆਂ ਨੇ ਆਗਿਆ ਦਿੱਤੀ ਕਿ ਜੇ ਕੋਈ ਜਾਣਦਾ ਹੋਵੇ ਕਿ ਯਿਸੂ ਕਿੱਥੇ ਹੈ । ਉਹ ਉਨ੍ਹਾਂ ਨੂੰ ਦੱਸਣ ਤਾਂ ਜੋ ਪ੍ਰਧਾਨ ਜਾਜਕ ਅਤੇ ਫ਼ਰੀਸੀ ਉਸ ਨੂੰ ਕੈਦ ਕਰ ਸਕਣ ।
\s5
\c 12
\s ਯਿਸੂ ਦੇ ਪੈਰਾਂ ਉੱਤੇ ਅਤਰ ਪਾਉਣਾ
\r (ਮੱਤੀ 26:6-13, ਮਰਕੁਸ 14:3-9)
\p
\v 1 ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਵਿੱਚ ਆਇਆ, ਜਿੱਥੇ ਲਾਜ਼ਰ ਰਹਿੰਦਾ ਸੀ । ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਸੀ l
\v 2 ਉੱਥੇ ਉਨ੍ਹਾਂ ਨੇ ਯਿਸੂ ਲਈ ਭੋਜਨ ਤਿਆਰ ਕੀਤਾ ਅਤੇ ਮਾਰਥਾ ਨੇ ਭੋਜਨ ਵਰਤਾਇਆ । ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ ।
\v 3 ਮਰਿਯਮ ਨੇ ਜਟਾਮਾਂਸੀ ਦਾ ਮਹਿੰਗਾ ਅਤਰ ਲਿਆ । ਉਸ ਨੇ ਇਸ ਨੂੰ ਯਿਸੂ ਦੇ ਚਰਨਾਂ ਉੱਤੇ ਮਲਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਸਾਫ਼ ਕੀਤੇ । ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ ।
\s5
\v 4 ਯਹੂਦਾ ਇਸਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ । (ਇਹ ਉਹ ਸੀ ਜਿਸ ਨੇ ਯਿਸੂ ਨੂੰ ਫੜਵਾਉਣਾ ਸੀ) ਯਹੂਦਾ ਨੇ ਆਖਿਆ
\v 5 “ਉਹ ਅਤਰ ਚਾਂਦੀ ਦੇ ਤਿੰਨ ਸੌ ਸਿੱਕਿਆਂ ਦੇ ਮੁੱਲ ਦਾ ਸੀ । ਇਸ ਨੂੰ ਯਿਸੂ ਤੇ ਮਲਣ ਦੀ ਬਜਾਇ ਇਸ ਅਤਰ ਨੂੰ ਬਾਜ਼ਾਰ ਵਿੱਚ ਵੇਚ ਕੇ ਗਰੀਬਾਂ ਦੀ ਮਦਦ ਕੀਤੀ ਜਾ ਸਕਦੀ ਸੀ ।”
\v 6 ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਾ ਕਰਦਾ ਸੀ, ਪਰ ਉਹ ਚੋਰ ਸੀ । ਚੇਲਿਆਂ ਦੀ ਟੋਲੀ ਲਈ ਧਨ ਵਾਲੀ ਥੈਲੀ ਉਸ ਕੋਲ ਹੁੰਦੀ ਸੀ, ਜਿਸ ਵਿੱਚੋਂ ਜਦੋਂ ਉਹ ਚਾਹੇ ਚੋਰੀ ਕਰ ਲੈਂਦਾ ਸੀ ।
\s5
\v 7 ਯਿਸੂ ਨੇ ਆਖਿਆ, “ਉਸ ਨੂੰ ਨਾ ਰੋਕੋ, ਉਸ ਨੂੰ ਇਹ ਮੇਰੇ ਦਫ਼ਨਾਉਣ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ ।
\v 8 ਕੰਗਾਲ ਲੋਕ ਸਦਾ ਤੁਹਾਡੇ ਨਾਲ ਹੋਣਗੇ, ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹੋਵਾਂਗਾ ।”
\s ਲਾਜ਼ਰ ਦੇ ਵਿਰੁੱਧ ਸਾਜਿਸ਼
\p
\s5
\v 9 ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਅਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ । ਲਾਜ਼ਰ ਨੂੰ ਯਿਸੂ ਨੇ ਮੁਰਦੇ ਤੋਂ ਜਿਵਾਇਆ ਸੀ ।
\v 10 ਤਦ ਮੁੱਖ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਸੋਚ ਬਣਾਈ ।
\v 11 ਲਾਜ਼ਰ ਦੇ ਕਾਰਨ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡ ਕੇ ਯਿਸੂ ਤੇ ਵਿਸ਼ਵਾਸ ਕਰਨ ਲੱਗ ਪਏ ਸਨ ਇਸ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ ।
\s ਯਰੂਸ਼ਲਮ ਵਿੱਚ ਰਾਜਾ ਦੀ ਤਰ੍ਹਾਂ ਆਉਣਾ
\r (ਮੱਤੀ 21:1-11, ਮਰਕੁਸ 11:1-11, ਲੂਕਾ 19:28-40)
\p
\s5
\v 12 ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆਉਂਦਾ ਹੈ । ਉੱਥੇ ਬਹੁਤ ਸਾਰੇ ਲੋਕ ਸਨ ਜਿਹੜੇ ਪਸਾਹ ਦੇ ਤਿਉਹਾਰ ਤੇ ਆਏ ਸਨ ।
\v 13 ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “ਹੋਸੰਨਾ ! ਪਰਮੇਸ਼ੁਰ ਉਸ ਨੂੰ ਬਰਕਤ ਦੇਵੇ ਜੋ ਕੋਈ ਪ੍ਰਭੂ ਦੇ ਨਾਮ ਤੇ ਆਉਂਦਾ ਹੈ । ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ !”
\s5
\v 14 ਯਿਸੂ ਨੇ ਇੱਕ ਗਧੀ ਦਾ ਬੱਚਾ ਲਿਆ ਅਤੇ ਉਸ ਉੱਤੇ ਬੈਠ ਗਿਆ । ਇਸ ਨੇ ਜੋ ਪੋਥੀ ਵਿੱਚ ਲਿਖਿਆ ਪੂਰਾ ਕਰ ਦਿੱਤਾ
\v 15 “ਸੀਯੋਨ ਦੀ ਬੇਟੀ ਨਾ ਡਰ ! ਵੇਖ, ਤੇਰਾ ਬਾਦਸ਼ਾਹ ਇੱਕ ਗਧੀ ਦੇ ਬੱਚੇ ਤੇ ਸਵਾਰ ਹੋ ਕੇ ਆਉਂਦਾ ਹੈ ।”
\s5
\v 16 ਯਿਸੂ ਦੇ ਚੇਲੇ ਉਸ ਸਮੇਂ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ । ਪਰ ਜਦੋਂ ਯਿਸੂ ਮਹਿਮਾ ਨੂੰ ਪਹੁੰਚਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ ।
\s5
\v 17 ਜਦੋਂ ਯਿਸੂ ਨੇ ਲਾਜ਼ਰ ਨੂੰ ਜਿਉਂਦਾ ਕੀਤਾ ਉਸ ਸਮੇਂ ਉਸ ਨਾਲ ਬਹੁਤ ਵੱਡੀ ਭੀੜ ਸੀ ਅਤੇ ਉਸ ਨੇ ਲਾਜ਼ਰ ਨੂੰ ਸੱਦਿਆ ਕਿ ਕਬਰ ਚੋਂ ਬਾਹਰ ਨਿੱਕਲ ਆ । ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆਂ ਨੂੰ ਦੱਸ ਰਹੇ ਸਨ ।
\v 18 ਬਹੁਤ ਸਾਰੇ ਲੋਕ ਯਿਸੂ ਨੂੰ ਮਿਲਣ ਲਈ ਆਏ ਕਿਉਂਕਿ ਉਨ੍ਹਾਂ ਨੇ ਉਸ ਦੇ ਕੀਤੇ ਇਸ ਚਮਤਕਾਰ ਬਾਰੇ ਸੁਣਿਆ ਸੀ ।
\v 19 ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਆਖਣਾ ਸ਼ੁਰੂ ਕਰ ਦਿੱਤਾ, “ਦੇਖੋ ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸ ਦੇ ਮਗਰ ਲੱਗ ਰਹੇ ਹਨ ।”
\s ਯੂਨਾਨੀ ਯਿਸੂ ਨੂੰ ਲੱਭਦੇ ਹਨ
\p
\s5
\v 20 ਉੱਥੇ ਉਨ੍ਹਾਂ ਵਿੱਚ ਕੁੱਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ ।
\v 21 ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ । ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿ ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ ।”
\v 22 ਫ਼ਿਲਿਪੁੱਸ ਨੇ ਆ ਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆ ਕੇ ਯਿਸੂ ਨੂੰ ਦੱਸਿਆ ।
\s5
\v 23 ਯਿਸੂ ਨੇ ਉੱਤਰ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ ।
\v 24 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ । ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ ।
\s5
\v 25 ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ । ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ ।
\v 26 ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ । ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ ।”
\s ਯਿਸੂ ਆਪਣੀ ਮੌਤ ਦੀ ਭਵਿੱਖਬਾਣੀ ਕਰਦਾ ਹੈ
\p
\s5
\v 27 ਹੁਣ ਮੇਰਾ ਦਿਲ ਘਬਰਾਉਂਦਾ ਹੈ । ਮੈਨੂੰ ਕੀ ਆਖਣਾ ਚਾਹੀਦਾ ਹੈ ? ਕੀ ਮੈਂ ਇਹ ਆਖਾਂ, “ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ ? ” ਨਹੀਂ ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ ।
\v 28 ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ ! ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ ।”
\v 29 ਜਿਹੜੇ ਲੋਕ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ । ਉਨ੍ਹਾਂ ਨੇ ਆਖਿਆ, “ਇਹ ਬੱਦਲ ਗਰਜਿਆ ਹੈ ।” ਪਰ ਕੁੱਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ ।”
\s5
\v 30 ਯਿਸੂ ਨੇ ਲੋਕਾਂ ਨੂੰ ਕਿਹਾ, “ਇਹ ਅਵਾਜ਼ ਮੇਰੇ ਕਰਕੇ ਨਹੀਂ ਆਈ, ਸਗੋਂ ਤੁਹਾਡੀ ਲਈ ਆਈ ਹੈ ।
\v 31 ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ । ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ ।
\s5
\v 32 ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ ।”
\v 33 ਇਹ ਆਖ ਕੇ, ਯਿਸੂ ਦੱਸ ਰਿਹਾ ਸੀ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰੇਗਾ ।
\s5
\v 34 ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ਮਨੁੱਖ ਦਾ ਪੁੱਤਰ ਜ਼ਰੂਰ ਉੱਤੇ ਉੱਠਾਇਆ ਜਾਵੇਗਾ । ਇਹ ਮਨੁੱਖ ਦਾ ਪੁੱਤਰ ਕੌਣ ਹੈ ? ”
\v 35 ਤਦ ਯਿਸੂ ਨੇ ਕਿਹਾ “ਚਾਨਣ ਕੁੱਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ । ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ ।
\v 36 ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋਂ ।”
\s ਯਹੂਦੀਆਂ ਦਾ ਅਵਿਸ਼ਵਾਸ ਵਿੱਚ ਬਣੇ ਰਹਿਣਾ
\p ਇਹ ਸਭ ਕਹਿਣ ਤੋਂ ਬਾਅਦ ਯਿਸੂ ਅਜਿਹੀ ਜਗਾ ਚਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸਕੇ ।
\s5
\v 37 ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ । ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ ।
\v 38 ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ ? ਪ੍ਰਭੂ ਦੀ ਸ਼ਕਤੀ ਕਿਸ ਨੇ ਵੇਖੀ ? ”
\s5
\v 39 ਇਸੇ ਕਾਰਨ ਲੋਕ ਵਿਸ਼ਵਾਸ ਨਾ ਕਰ ਸਕੇ । ਜਿਵੇਂ ਕਿ ਯਸਾਯਾਹ ਫਿਰ ਆਖਦਾ ਹੈ,
\v 40 “ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖੀਆਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ । ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ ।”
\s5
\v 41 ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸ ਨੇ ਉਸ ਦੀ ਮਹਿਮਾ ਵੇਖੀ ਸੀ ।
\v 42 ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ । ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁੱਲਕੇ ਨਾ ਆਖਿਆ ਕਿ ਉਹ ਯਿਸੂ ਉੱਤੇ ਵਿਸ਼ਵਾਸ ਕਰਦੇ ਹਨ । ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਘਰ ਤੋਂ ਕੱਢ ਦਿੱਤੇ ਜਾਣਗੇ ।
\v 43 ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਵਡਿਆਈ ਨਾਲੋਂ ਵਧ ਲੋਕਾਂ ਦੀ ਵਡਿਆਈ ਨੂੰ ਪਿਆਰ ਕੀਤਾ ।
\s ਯਿਸੂ ਦੇ ਵਚਨ: ਨਿਆਂ ਦਾ ਅਧਾਰ
\p
\s5
\v 44 ਤਦ ਯਿਸੂ ਨੇ ਉੱਚੀ ਅਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ ।
\v 45 ਜੋ ਵਿਅਕਤੀ ਮੈਨੂੰ ਵੇਖਦਾ ਹੈ ਉਹ ਉਸ ਨੂੰ ਵੇਖਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ ।
\s5
\v 46 ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ ।
\v 47 ਜੋ ਮੇਰੀਆਂ ਸਿਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ । ਮੈਂ ਉਹਨਾਂ ਨੂੰ ਦੋਸ਼ੀ ਨਹੀਂ ਠਹਿਰਾਉਂਦਾ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ ।
\s5
\v 48 ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ । ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ ।
\v 49 ਕਿਉਂਕਿ ਮੈਂ ਆਪਣੇ ਮਨੋਂ ਨਹੀਂ ਕਿਹਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਆਖਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ ।
\v 50 ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਬਚਨ ਸਦੀਪਕ ਜੀਵਨ ਲਿਆਉਂਦਾ ਹੈ । ਇਸੇ ਲਈ ਜੋ ਬਚਨ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ ।”
\s5
\c 13
\s ਯਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ
\p
\v 1 ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ । ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ ।
\v 2 ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ । ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਯਿਸੂ ਨਾਲ ਧੋਖਾ ਕਰਨ ਲਈ ਦਿਲ ਵਿੱਚ ਪਾ ਚੁੱਕਿਆ ਸੀ ।
\s5
\v 3 ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਅਧਿਕਾਰ ਦਿੱਤਾ ਹੋਇਆ ਸੀ । ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਕੋਲੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ ।
\v 4 ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖੜ੍ਹਾ ਹੋਇਆ ਅਤੇ ਆਪਣਾ ਚੋਗਾ ਲਾਹ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ ।
\v 5 ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ । ਉਸ ਦੇ ਲੱਕ ਨਾਲ ਇੱਕ ਤੌਲੀਆ ਸੀ, ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਸਾਫ਼ ਕੀਤੇ ।
\s5
\v 6 ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ ? ”
\v 7 ਯਿਸੂ ਨੇ ਆਖਿਆ “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਅਦ ਵਿੱਚ ਸਮਝੇਂਗਾ ।”
\v 8 ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਮੇਰੀ ਤੇਰੇ ਨਾਲ ਕੋਈ ਸਾਂਝ ਨਹੀਂ ਹੋਵੇਂਗੀ ।”
\v 9 ਸ਼ਮਊਨ ਪਤਰਸ ਨੇ ਕਿਹਾ, “ਪ੍ਰਭੂ ਜੀ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ ।”
\s5
\v 10 ਯਿਸੂ ਨੇ ਆਖਿਆ, “ਉਹ ਮਨੁੱਖ ਜਿਸ ਨੇ ਆਪਣਾ ਸਾਰਾ ਸਰੀਰ ਸਾਫ਼ ਕੀਤਾ ਹੈ ਅਤੇ ਸਿਰਫ਼ ਉਸ ਦੇ ਪੈਰ ਧੋਣੇ ਚਾਹੀਦੇ ਹਨ । ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ ।”
\v 11 ਯਿਸੂ ਨੂੰ ਪਤਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖ਼ਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ ।”
\s5
\v 12 ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾ ਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਕੀ ਕੀਤਾ ਹੈ ? ”
\v 13 ਤੁਸੀਂ ਮੈਨੂੰ “ਗੁਰੂ” ਅਤੇ “ਪ੍ਰਭੂ” ਕਹਿੰਦੇ ਹੋ ਅਤੇ ਇਹ ਠੀਕ ਹੈ, ਕਿਉਂਕਿ ਮੈਂ ਉਹੀ ਹਾਂ ।
\v 14 ਮੈਂ ਤੁਹਾਡਾ ਪ੍ਰਭੂ ਵੀ ਹਾਂ ਅਤੇ ਗੁਰੂ ਵੀ । ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗੂੰ ਧੋਤੇ ਹਨ, ਇਸ ਲਈ ਤੁਹਾਨੂੰ ਵੀ ਚਾਹੀਦਾ ਹੈ ਇੱਕ ਦੂਜੇ ਦੇ ਪੈਰ ਧੋਵੋ ।
\v 15 ਮੈਂ ਇਹ ਤੁਹਾਡੇ ਲਈ ਇੱਕ ਨਮੂਨਾ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ ।
\s5
\v 16 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ ਅਤੇ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ ਵੱਡਾ ਨਹੀਂ ਹੁੰਦਾ ।
\v 17 ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਮੁਬਾਰਕ ਹੋਵੋਂਗੇ ।
\v 18 “ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ । ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ । ਪਰ ਜੋ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਪੂਰਾ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸ ਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ ।’
\s5
\v 19 ਮੈਂ ਇਹ ਸਭ ਕੁੱਝ ਹੋਣ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ । ਜਦੋਂ ਉਹ ਹੋਵੇਗਾ, ਤੁਸੀਂ ਵਿਸ਼ਵਾਸ ਕਰੋਂਗੇ ਕਿ ਮੈਂ ਓਹੀ ਹਾਂ ।
\v 20 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਮਨੁੱਖ ਨੂੰ ਕਬੂਲ ਕਰਦਾ, ਸੋ ਮੈਨੂੰ ਕਬੂਲ ਕਰਦਾ ਹੈ ਅਤੇ ਉਹ ਜੋ ਮੈਨੂੰ ਕਬੂਲ ਕਰਦਾ ਸੋ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ ।”
\s ਯਿਸੂ ਆਪਣੇ ਫੜਵਾਏ ਜਾਣ ਬਾਰੇ ਭਵਿੱਖਬਾਣੀ ਕਰਦਾ ਹੈ
\r (ਮੱਤੀ 26:20-25, ਮਰਕੁਸ 14:17-21, ਲੂਕਾ 22:21-23)
\p
\s5
\v 21 ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ਼ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ । ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ ।”
\v 22 ਯਿਸੂ ਦੇ ਚੇਲੇ ਭਰਮ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ । ਉਨ੍ਹਾਂ ਨੂੰ ਇਹ ਸਮਝ ਨਾ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ ।
\s5
\v 23 ਉਨ੍ਹਾਂ ਵਿੱਚੋਂ ਇੱਕ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਯਿਸੂ ਦੀ ਛਾਤੀ ਨਾਲ ਢਾਸਣਾ ਲਾਇਆ ਸੀ ।
\v 24 ਇਸ ਲਈ ਸ਼ਮਊਨ ਪਤਰਸ ਨੇ ਯਿਸੂ ਤੋਂ ਇਹ ਪੁੱਛਣ ਲਈ ਇਸ਼ਾਰਾ ਕੀਤਾ ਕਿ ਉਹ ਕਿਸ ਦੇ ਬਾਰੇ ਗੱਲ ਕਰ ਰਿਹਾ ਸੀ ।
\v 25 ਉਹ ਚੇਲਾ ਯਿਸੂ ਦੇ ਹੋਰ ਨੇੜੇ ਹੋਇਆ ਅਤੇ ਉਸ ਨੂੰ ਪੁਛੱਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ ।”
\s5
\v 26 ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ ।” ਸੋ ਯਿਸੂ ਨੇ ਰੋਟੀ ਲਈ ਕਟੋਰੇ ਵਿੱਚ ਡਬੋਈ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ ।
\v 27 ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਵੜ ਗਿਆ । ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ ।”
\s5
\v 28 ਮੇਜ਼ ਤੇ ਬੈਠਿਆਂ ਵਿੱਚੋਂ ਕੋਈ ਵੀ ਨਾ ਸਮਝ ਸਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਆਖੀ ।
\v 29 ਯਹੂਦਾ ਕੋਲ ਧਨ ਵਾਲੀ ਥੈਲੀ ਰਹਿੰਦੀ ਸੀ । ਉਨ੍ਹਾਂ ਵਿੱਚੋਂ ਕੁੱਝ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ, ਜਿਨ੍ਹਾਂ ਦੀ ਤਿਉਹਾਰ ਲਈ ਲੋੜ ਹੈ ਜਾਂ ਉਸ ਨੂੰ ਗਰੀਬਾਂ ਨੂੰ ਕੁੱਝ ਦੇਣ ਲਈ ਕਿਹਾ ਹੈ ।
\v 30 ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿੱਕਲ ਗਿਆ । ਇਹ ਰਾਤ ਦਾ ਸਮਾਂ ਸੀ ।
\s ਨਵਾਂ ਹੁਕਮ
\p
\s5
\v 31 ਜਦੋਂ ਯਹੂਦਾ ਚਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਅਤੇ ਉਹ ਦੇ ਵਿੱਚ ਪਰਮੇਸ਼ੁਰ ਦੀ ਵਡਿਆਈ ਕੀਤੀ ਜਾਂਦੀ ।
\v 32 ਜੇਕਰ ਪਰਮੇਸ਼ੁਰ ਉਸ ਰਾਹੀਂ ਵਡਿਆਈ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਵਡਿਆਈ ਦੇਵੇਗਾ ਅਤੇ ਉਹ ਜਲਦੀ ਹੀ ਉਸ ਨੂੰ ਵਡਿਆਈ ਦੇਵੇਗਾ ।”
\v 33 ਯਿਸੂ ਨੇ ਕਿਹਾ, “ਮੇਰੇ ਬੱਚਿਓ, ਮੈਂ ਹੋਰ ਥੋੜੀ ਦੇਰ ਤੁਹਾਡੇ ਕੋਲ ਰਹਾਂਗਾ । ਫੇਰ ਤੁਸੀਂ ਮੈਨੂੰ ਲਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਕਿ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ ।
\s5
\v 34 ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ । ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ । ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ ।
\v 35 ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ ।”
\s ਪਤਰਸ ਦੇ ਇਨਕਾਰ ਦੀ ਭਵਿੱਖਬਾਣੀ
\r (ਮੱਤੀ 26:31-35, ਮਰਕੁਸ 14:27-31, ਲੂਕਾ 22:31-34)
\p
\s5
\v 36 ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਜੀ ਤੁਸੀਂ ਕਿੱਥੇ ਜਾ ਰਹੇ ਹੋ ? ” ਯਿਸੂ ਨੇ ਆਖਿਆ, “ਜਿੱਥੇ ਮੈਂ ਜਾਂਦਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸਕਦਾ ਪਰ ਬਾਅਦ ਵਿੱਚ ਤੂੰ ਆ ਜਾਵੇਗਾ ।”
\v 37 ਪਤਰਸ ਨੇ ਕਿਹਾ, “ਪ੍ਰਭੂ ਜੀ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸਕਦਾ ? ਮੈਂ ਤੇਰੇ ਲਈ ਜਾਨ ਦੇਣ ਨੂੰ ਤਿਆਰ ਹਾਂ ।”
\v 38 ਯਿਸੂ ਨੇ ਆਖਿਆ, “ਕੀ ਤੂੰ ਮੇਰੇ ਲਈ ਆਪਣੀ ਜਾਨ ਦੇਵੇਂਗਾ ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨੀ ਦੇਰ ਤੱਕ ਤੂੰ ਤਿੰਨ ਵਾਰੀ ਮੇਰਾ ਇੰਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ ।”
\s5
\c 14
\s ਪਰਮੇਸ਼ੁਰ ਤੱਕ ਪਹੁੰਚਣ ਦਾ ਰਾਹ
\p
\v 1 ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ ।
\v 2 ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ । ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ । ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ ।
\v 3 ਉੱਥੇ ਜਾ ਕੇ ਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਅਦ, ਮੈਂ ਫੇਰ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਲੈ ਜਾਂਵਾਂਗਾ ।
\s5
\v 4 ਜਿੱਥੇ ਮੈਂ ਜਾਂਦਾ ਹਾਂ ਤੁਸੀਂ ਉਹ ਰਾਹ ਜਾਣਦੇ ਹੋ ।”
\v 5 ਥੋਮਾ ਨੇ ਉਸ ਨੂੰ ਕਿਹਾ, “ਪ੍ਰਭੂ ਜੀ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿੱਥੇ ਜਾ ਰਿਹਾ ਹੈ, ਫਿਰ ਅਸੀਂ ਰਾਹ ਕਿਵੇਂ ਜਾਣ ਸਕਦੇ ਹਾਂ ? ”
\v 6 ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ । ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ ।
\v 7 ਜੇਕਰ ਤੁਸੀਂ ਮੈਨੂੰ ਜਾਣਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੋ । ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖ ਲਿਆ ਹੈ ।”
\s5
\v 8 ਫਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ ਜੀ ! ਸਾਨੂੰ ਪਿਤਾ ਦਾ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਬਹੁਤ ਹੈ ।”
\v 9 ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ । ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ । ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ ?
\s5
\v 10 ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ ।
\v 11 ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਤੇ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੇ ਕੰਮਾਂ ਕਰਕੇ ਮੇਰੇ ਉੱਤੇ ਵਿਸ਼ਵਾਸ ਕਰੋ ।
\s5
\v 12 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ । ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ ।
\v 13 ਜੇਕਰ ਤੁਸੀਂ ਮੇਰੇ ਨਾਮ ਤੇ ਕੁੱਝ ਮੰਗੋਗੇ, ਤਾਂ ਮੈਂ ਦੇਵਾਂਗਾ । ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ ।
\v 14 ਜੇਕਰ ਤੁਸੀਂ ਮੇਰੇ ਨਾਮ ਉੱਤੇ ਕੁੱਝ ਮੰਗੋਗੇ ਮੈਂ ਉਹ ਦੇਵਾਂਗਾ ।”
\s ਪਵਿੱਤਰ ਆਤਮਾ ਦਾ ਵਾਅਦਾ
\p
\s5
\v 15 “ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ ।
\v 16 ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ ।
\v 17 ਇਹ ਸਹਾਇਕ ਸੱਚ ਦਾ ਆਤਮਾ ਹੈ । ਇਹ ਸੰਸਾਰ ਉਸ ਨੂੰ ਪ੍ਰਾਪਤ ਨਹੀਂ ਕਰ ਸਕਦਾ । ਕਿਉਂਕਿ ਸੰਸਾਰ ਨੇ ਉਸ ਨੂੰ ਨਾ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ । ਪਰ ਤੁਸੀਂ ਉਸ ਨੂੰ ਜਾਣਦੇ ਹੋ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਉਹ ਤੁਹਾਡੇ ਵਿੱਚ ਹੋਵੇਗਾ ।
\s5
\v 18 ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ । ਮੈਂ ਤੁਹਾਡੇ ਕੋਲ ਆਵਾਂਗਾ ।
\v 19 ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੋ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ ।
\v 20 ਉਸ ਦਿਨ ਤੁਸੀਂ ਜਾਣ ਸਕੋਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਜਾਣ ਜਾਵੋਂਗੇ ਕਿ ਤੁਸੀਂ ਮੇਰੇ ਵਿੱਚ ਤੇ ਮੈਂ ਤੁਹਾਡੇ ਵਿੱਚ ਹਾਂ ।
\s5
\v 21 ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ । ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ । ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ ? ”
\v 22 ਤਦ ਯਹੂਦਾ ਨੇ ਆਖਿਆ (ਇਹ ਯਹੂਦਾ ਇਸਕਰਿਯੋਤੀ ਨਹੀਂ), “ਪ੍ਰਭੂ ਜੀ ਤੂੰ ਆਪਣੇ ਆਪ ਸਾਡੇ ਤੇ ਪਰਗਟ ਕਰਦਾ ਹੈਂ ਪਰ ਸੰਸਾਰ ਤੇ ਕਿਉਂ ਨਹੀਂ ? ”
\s5
\v 23 ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ । ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ ।
\v 24 ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ, ਉਹ ਮੇਰੇ ਬਚਨ ਨੂੰ ਵੀ ਨਹੀਂ ਮੰਨਦਾ । ਜਿਹੜੇ ਬਚਨ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ, ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸ ਨੇ ਮੈਨੂੰ ਭੇਜਿਆ ਹੈ ।”
\s5
\v 25 “ਇਹ ਸਭ ਗੱਲਾਂ ਮੈਂ ਤੁਹਾਨੂੰ ਉਦੋਂ ਦੱਸ ਚੁੱਕਾ ਸੀ ਜਦੋਂ ਮੈਂ ਤੁਹਾਡੇ ਨਾਲ ਸੀ ।
\v 26 ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ । ਉਹ ਤੁਹਾਨੂੰ ਸਭ ਕੁੱਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁੱਝ ਮੈਂ ਤੁਹਾਨੂੰ ਕਿਹਾ ਹੈ ।”
\v 27 “ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ । ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ । ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ ।”
\s5
\v 28 ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ ।
\v 29 ਇਹ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਹੋਵੇ, ਤੁਸੀਂ ਵਿਸ਼ਵਾਸ ਕਰੋ ।
\v 30 “ਮੈਂ ਬਹੁਤ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ । ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ । ਉਸਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ਹੈ ।
\v 31 ਪਰ ਸੰਸਾਰ ਨੂੰ ਮਾਲੂਮ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ । ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ । ਉੱਠੋ, ਅਸੀਂ ਹੁਣ ਇਥੋਂ ਚੱਲੀਏ ।”
\s5
\c 15
\s ਯਿਸੂ ਅੰਗੂਰ ਦੀ ਸੱਚੀ ਵੇਲ
\p
\v 1 ਯਿਸੂ ਨੇ ਕਿਹਾ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ ।”
\v 2 ਹਰ ਉਹ ਟਹਿਣੀ ਜਿਹੜੀ ਫ਼ਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ । ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫ਼ਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫ਼ਲ ਦੇਵੇ ।
\s5
\v 3 ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਬਚਨ ਦੁਆਰਾ ਸਾਫ਼ ਹੋ ।
\v 4 ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ । ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫ਼ਲ ਨਹੀਂ ਦੇ ਸਕਦੀ । ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫ਼ਲ ਪੈਦਾ ਨਹੀਂ ਕਰ ਸਕਦੇ ।
\s5
\v 5 “ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ । ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫ਼ਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁੱਝ ਵੀ ਨਹੀਂ ਕਰ ਸਕਦੇ ।”
\v 6 ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ । ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ ।
\v 7 “ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ ।”
\s5
\v 8 ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫ਼ਲ ਲੈ ਕੇ ਆਵੋਂ ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ ।
\v 9 “ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ । ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ ।”
\s5
\v 10 ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ । ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ ।
\v 11 “ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ ।”
\s5
\v 12 ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ ।
\v 13 ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
\s5
\v 14 ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ।
\v 15 ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ । ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ । ਕਿਉਂਕਿ ਜੋ ਕੁੱਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁੱਝ ਦੱਸ ਦਿੱਤਾ ਹੈ ।
\s5
\v 16 “ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ । ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਵੋਂ ਅਤੇ ਫ਼ਲਦਾਰ ਹੋ ਸਕੋਂ । ਤੁਹਾਡਾ ਫ਼ਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁੱਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ ।”
\v 17 ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ ।
\s ਸੰਸਾਰ ਦਾ ਵੈਰ
\p
\s5
\v 18 ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ ।
\v 19 ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ । ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ ।
\s5
\v 20 ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ । ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ । ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ ।
\v 21 ਪਰ ਇਹ ਸਭ ਕੁੱਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ ।
\v 22 ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ । ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ ।
\s5
\v 23 ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ ।
\v 24 ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ । ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ । ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ । ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ ।
\v 25 ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਬਿਵਸਥਾ ਵਿੱਚ ਲਿਖੀ ਹੋਈ ਸੱਚ ਹੋ ਜਾਵੇ । “ਉਨ੍ਹਾਂ ਨੇ ਬਿਨ੍ਹਾਂ ਕਾਰਨ ਤੋਂ ਮੇਰੇ ਨਾਲ ਨਫ਼ਰਤ ਕੀਤੀ ।”
\s5
\v 26 ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ । ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ । ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ ।
\v 27 ਅਤੇ ਤੁਸੀਂ ਵੀ ਮੇਰੇ ਗਵਾਹ ਹੋਵੋਗੇ ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ ।
\s5
\c 16
\p
\v 1 ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਠੋਕਰ ਨਾ ਖਾਓ ।
\v 2 ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ । ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ ।
\s5
\v 3 ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ ।
\v 4 ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਆਖੀਆਂ ਹਨ, ਤਾਂ ਜਦੋਂ ਇਨ੍ਹਾਂ ਗੱਲਾਂ ਦੇ ਪੂਰੇ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਦੱਸ ਦਿੱਤਾ ਸੀ ।
\s ਪਵਿੱਤਰ ਆਤਮਾ ਦੇ ਕੰਮ
\p ਇਹ ਗੱਲਾਂ ਮੈਂ ਤੁਹਾਨੂੰ ਸ਼ੁਰੂ ਤੋਂ ਹੀ ਦੱਸੀਆਂ ਸੀ ਕਿਉਂਕਿ ਮੈਂ ਤੁਹਾਡੇ ਨਾਲ ਸੀ ।
\s5
\v 5 ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾਂਦਾ ਹੈ ।
\v 6 ਤੁਹਾਡੇ ਦਿਲ ਦੁੱਖ ਨਾਲ ਭਰੇ ਹਨ ਕਿਉਂਕਿ ਮੈਂ ਤੁਹਾਨੂੰ ਅਜਿਹੀਆਂ ਗੱਲਾਂ ਆਖੀਆਂ ਹਨ ।
\v 7 ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ । ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ ।
\s5
\v 8 ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ ।
\v 9 ਪਾਪ ਦੇ ਬਾਰੇ ਇਸ ਲਈ ਕਿ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਦੇ l
\v 10 ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਦੇ ਵਿਖੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾਂਦਾ ਹਾਂ । ਤੁਸੀਂ ਮੈਨੂੰ ਫੇਰ ਨਹੀਂ ਵੇਖੋਗੇ ।
\v 11 ਸਹਾਇਕ ਇਸ ਸੰਸਾਰ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂ ਦੇ ਬਾਰੇ ਗਲਤ ਹਨ, ਕਿਉਂਕਿ ਇਸ ਸੰਸਾਰ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ ।
\s5
\v 12 “ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁੱਝ ਹੈ, ਪਰ ਇਸ ਸਮੇਂ ਤੁਹਾਡੇ ਲਈ ਉਨ੍ਹਾਂ ਨੂੰ ਸਹਿਣਾ ਮੁਸ਼ਕਿਲ ਹੈ ।
\v 13 ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ । ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ । ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ ।
\v 14 ਸਚਿਆਈ ਦਾ ਆਤਮਾ ਮੈਨੂੰ ਵਡਿਆਈ ਦੇਵੇਗਾ । ਕਿਉਂਕਿ ਉਹ ਮੇਰੀਆਂ ਗੱਲਾਂ ਹੀ ਤੁਹਾਨੂੰ ਦੱਸੇਗਾ ।
\s5
\v 15 ਉਹ ਸਭ ਕੁੱਝ ਜੋ ਪਿਤਾ ਦਾ ਹੈ, ਮੇਰਾ ਹੈ । ਇਸ ਲਈ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਨੂੰ ਦੱਸੇਗਾ ।
\s ਚੇਲਿਆਂ ਦਾ ਦੁੱਖ-ਸੁੱਖ ਵਿੱਚ ਬਦਲ ਜਾਵੇਗਾ
\p
\v 16 “ਥੋੜੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ । ਉਸ ਤੋਂ ਕੁੱਝ ਦੇਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ ।”
\s5
\v 17 ਕੁੱਝ ਚੇਲਿਆਂ ਨੇ ਆਪਸ ਵਿੱਚ ਕਿਹਾ, ਯਿਸੂ ਦਾ ਇਸ ਤੋਂ ਕੀ ਭਾਵ ਹੈ ? ਜੋ ਉਹ ਕਹਿੰਦਾ ਕਿ, “ਕੁੱਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁੱਝ ਦੇਰ ਬਾਅਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ ਉਹ ਕਹਿੰਦਾ, ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾਂਦਾ ਹਾਂ ? ”
\v 18 ਤਾਂ ਉਨ੍ਹਾਂ ਨੇ ਪੁੱਛਿਆ, “ਥੋੜੀ ਦੇਰ” ਤੋਂ ਉਸਦਾ ਕੀ ਭਾਵ ਹੈ ? ਜੋ ਉਹ (ਯਿਸੂ) ਕਹਿੰਦਾ ਹੈ ਅਸੀਂ ਨਹੀਂ ਸਮਝੇ ।
\s5
\v 19 ਯਿਸੂ ਨੇ ਵੇਖਿਆ ਕਿ ਚੇਲੇ ਉਸ ਨੂੰ ਇਸ ਬਾਰੇ ਕੁੱਝ ਪੁੱਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਗੱਲ ਬਾਰੇ ਪੁੱਛ ਰਹੇ ਹੋ ਕਿ ਜੋ ਮੈਂ ਆਖਿਆ, ਕਿ ਥੋੜ੍ਹੇ ਦੇਰ ਬਾਅਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜ੍ਹੇ ਜਿਹੇ ਚਿਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ ? ”
\v 20 ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ l ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ ।
\v 21 “ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ । ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ ।
\s5
\v 22 ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ ।
\v 23 ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਂਗੇ । ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁੱਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ ।
\v 24 ਅਜੇ ਤੱਕ ਤੁਸੀਂ ਮੇਰੇ ਨਾਮ ਵਿੱਚ ਕੁੱਝ ਨਹੀਂ ਮੰਗਿਆ, ਮੰਗੋ ਤਾਂ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ ।
\s ਸੰਸਾਰ ਉੱਤੇ ਜਿੱਤ
\p
\s5
\v 25 “ਮੈਂ ਤੁਹਾਨੂੰ ਇਹ ਗੱਲਾਂ ਬੁਝਾਰਤਾਂ ਵਿੱਚ ਕੀਤੀਆਂ ਹਨ । ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁੱਝ ਵੀ ਦੱਸਣ ਲਈ ਬੁਝਾਰਤਾਂ ਨਹੀਂ ਆਖਾਂਗਾ । ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗਾ ।
\s5
\v 26 ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ ।
\v 27 ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ । ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ ।
\v 28 ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ ।”
\s5
\v 29 ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਕੋਈ ਬੁਝਾਰਤ ਨਹੀਂ ।
\v 30 ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁੱਝ ਪਤਾ ਹੈ, ਤੈਨੂੰ ਜ਼ਰੂਰਤ ਨਹੀਂ ਕਿ ਕੋਈ ਕੁੱਝ ਪੁੱਛੇ । ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ ।”
\v 31 ਯਿਸੂ ਨੇ ਪੁੱਛਿਆ, “ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ ? ”
\s5
\v 32 ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰਾਂ ਨੂੰ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ । ਉਹ ਸਮਾਂ ਹੁਣ ਆ ਹੀ ਚੁੱਕਿਆ ਹੈ । ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ ।
\v 33 “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋਂ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ । ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ ।”
\s5
\c 17
\s ਯਿਸੂ ਮਹਿਮਾਮਈ ਹੋਣ ਲਈ ਪ੍ਰਾਰਥਨਾ ਕਰਦਾ ਹੈ
\p
\v 1 ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, “ਹੇ ਪਿਤਾ, ਸਮਾਂ ਆ ਗਿਆ ਹੈ । ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ ।
\v 2 ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ ।
\s5
\v 3 ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ ।
\v 4 ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ ਹੈ ।
\v 5 ਹੇ ਪਿਤਾ, ਹੁਣ ਤੂੰ ਆਪਣੀ ਮਜੂਦਗੀ ਵਿੱਚ ਮੇਰੀ ਵਡਿਆਈ ਕਰ । ਉਸ ਵਡਿਆਈ ਨਾਲ ਜਿਹੜੀ ਇਸ ਸੰਸਾਰ ਦੇ ਸ਼ੁਰੂ ਤੋਂ ਪਹਿਲਾਂ ਮੇਰੇ ਨਾਲ ਸੀ ।”
\s ਯਿਸੂ ਆਪਣੇ ਚੇਲਿਆਂ ਦੇ ਲਈ ਪ੍ਰਾਰਥਨਾ ਕਰਦਾ ਹੈ
\p
\s5
\v 6 ਤੂੰ ਮੈਨੂੰ ਸੰਸਾਰ ਵਿੱਚੋਂ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ । ਉਹ ਤੇਰੇ ਨਾਲ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ ।
\v 7 ਹੁਣ ਉਹ ਜਾਣਦੇ ਹਨ ਕਿ ਜੋ ਕੁੱਝ ਵੀ ਤੂੰ ਮੈਨੂੰ ਦਿੱਤਾ ਹੈ ਤੇਰੇ ਵਲੋਂ ਹੀ ਆਇਆ ਹੈ ।
\v 8 ਮੈਂ ਉਨ੍ਹਾਂ ਨੂੰ ਉਹ ਬਚਨ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ । ਉਨ੍ਹਾਂ ਨੇ ਉਸ ਨੂੰ ਕਬੂਲ ਕੀਤਾ । ਉਨ੍ਹਾਂ ਨੇ ਸੱਚ-ਮੁੱਚ ਇਹ ਵਿਸ਼ਵਾਸ ਕਰ ਲਿਆ ਕਿ ਤੂੰ ਹੀ ਮੈਨੂੰ ਭੇਜਿਆ ਹੈ ।
\s5
\v 9 ਮੈਂ ਸੰਸਾਰ ਦੇ ਲੋਕਾਂ ਲਈ ਬੇਨਤੀ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਬੇਨਤੀ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ ।
\v 10 ਜੋ ਕੁੱਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੋ ਕੁੱਝ ਤੇਰਾ ਹੈ ਸੋ ਮੇਰਾ ਹੈ ਅਤੇ ਉਨ੍ਹਾਂ ਰਾਹੀਂ ਮੇਰੀ ਵਡਿਆਈ ਹੋਈ ।
\v 11 ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ । ਪਵਿੱਤਰ ਪਿਤਾ ! ਇਨ੍ਹਾਂ ਦੀ ਰੱਖਿਆ ਕਰੀਂ । ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ । ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ ।
\s5
\v 12 ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਦੀ ਸੁਰੱਖਿਆ ਕੀਤੀ, ਮੈਂ ਉਨ੍ਹਾਂ ਦੀ ਤੇਰੇ ਨਾਮ ਨਾਲ ਰੱਖਿਆ ਕੀਤੀ । ਉਨ੍ਹਾਂ ਵਿੱਚੋਂ ਕੋਈ ਵੀ ਨਾਸ ਨਹੀਂ ਹੋਇਆ ਸੀ । ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ, ਉਹ ਨਾਸ ਹੋਇਆ, ਕਿਉਂਕਿ ਪਵਿੱਤਰ ਗ੍ਰੰਥ ਦੀ ਲਿਖਤ ਪੂਰੀ ਹੋਵੇ l
\v 13 ਹੁਣ ਮੈਂ ਤੇਰੇ ਕੋਲ ਆਉਂਦਾ ਹਾਂ, ਇਹ ਗੱਲਾਂ ਕਹਿੰਦਾ ਹਾਂ ਤਾਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਪੂਰੀ ਹੋਵੇ ।
\v 14 ਮੈਂ ਉਨ੍ਹਾਂ ਨੂੰ ਤੇਰਾ ਬਚਨ ਦਿੱਤਾ ਹੈ ਅਤੇ ਸੰਸਾਰ ਨੇ ਇਨ੍ਹਾਂ ਨਾਲ ਵੈਰ ਕੀਤਾ ਹੈ । ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ, ਉਹ ਵੀ ਇਸ ਸੰਸਾਰ ਦੇ ਨਹੀਂ ਹਨ ।
\s5
\v 15 ਮੈਂ ਤੇਰੇ ਕੋਲੋਂ ਇਹ ਬੇਨਤੀ ਨਹੀਂ ਕਰਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਸੰਸਾਰ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ ।
\v 16 ਉਹ ਵੀ ਇਸ ਸੰਸਾਰ ਦੇ ਨਹੀਂ ਹਨ ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ ।
\v 17 ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ ।
\s5
\v 18 ਜਿਵੇਂ ਕਿ ਤੂੰ ਮੈਨੂੰ ਸੰਸਾਰ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਸੰਸਾਰ ਵਿੱਚ ਭੇਜਿਆ ਹੈ ।
\v 19 ਮੈਂ ਉਹਨਾਂ ਲਈ ਆਪਣੇ ਆਪ ਨੂੰ ਪਵਿੱਤਰ ਕਰਦਾ ਹਾਂ, ਤਾਂ ਜੋ ਉਹ ਵੀ ਆਪਣੇ ਆਪ ਨੂੰ ਸੱਚਾਈ ਦੁਆਰਾ ਪਵਿੱਤਰ ਕਰ ਸਕਣ ।
\s ਯਿਸੂ ਸਾਰੇ ਵਿਸ਼ਵਾਸੀਆਂ ਲਈ ਪ੍ਰਾਰਥਨਾ ਕਰਦਾ ਹੈ
\p
\s5
\v 20 ਮੈਂ ਇਨ੍ਹਾਂ ਮਨੁੱਖਾਂ ਲਈ ਬੇਨਤੀ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਬੇਨਤੀ ਕਰਦਾ ਹਾਂ ਜੋ ਇਨ੍ਹਾਂ ਦੇ ਬਚਨ ਸੁਣ ਕੇ ਮੇਰੇ ਵਿੱਚ ਵਿਸ਼ਵਾਸ ਰੱਖਣਗੇ ।
\v 21 ਉਹ ਇੱਕ ਜੁੱਟ ਹੋ ਕੇ ਰਹਿਣ । ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ । ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ ।
\s5
\v 22 ਮੈਂ ਉਨ੍ਹਾਂ ਨੂੰ ਉਹ ਵਡਿਆਈ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ । ਜਿਵੇਂ ਕਿ ਅਸੀਂ ਇੱਕ ਹਾਂ ।
\v 23 ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ । ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ । ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ । ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ ।
\s5
\v 24 “ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਵਡਿਆਈ ਵੇਖ ਸਕਣ ਜੋ ਤੂੰ ਮੈਨੂੰ ਦਿੱਤੀ ਹੈ । ਤੂੰ ਮੈਨੂੰ ਇਸ ਸੰਸਾਰ ਦੇ ਸਿਰਜਣ ਤੋਂ ਵੀ ਪਹਿਲਾਂ ਪਿਆਰ ਕੀਤਾ ।
\s5
\v 25 ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ । ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ ।
\v 26 ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ ।”
\s5
\c 18
\s ਯਿਸੂ ਨੂੰ ਫੜਵਾਇਆ ਜਾਣਾ
\r (ਮੱਤੀ 26:47-56, ਮਰਕੁਸ 14:43-50, ਲੂਕਾ 22:47-53)
\p
\v 1 ਜਦੋਂ ਯਿਸੂ ਗੱਲਾਂ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਹ ਕਿਦਰੋਨ ਦਰਿਆ ਦੇ ਪਾਰ ਚਲੇ ਗਏ । ਉੱਥੇ ਇੱਕ ਜੈਤੂਨ ਦੇ ਰੁੱਖਾਂ ਦਾ ਬਾਗ ਸੀ, ਯਿਸੂ ਅਤੇ ਉਸ ਦੇ ਚੇਲੇ ਉੱਥੇ ਚਲੇ ਗਏ ।
\v 2 ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਂ ਤੇ ਜਾਂਦਾ ਸੀ । ਇਹ ਯਹੂਦਾ ਹੀ ਸੀ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਉਣਾ ਸੀ ।
\v 3 ਫ਼ਿਰ ਯਹੂਦਾ ਉੱਥੇ ਸਿਪਾਹੀਆਂ ਦਾ ਇੱਕ ਜੱਥਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁੱਝ ਪਿਆਦੇ ਵੀ ਲੈ ਆਇਆ । ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ ।
\s5
\v 4 ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ । ਯਿਸੂ ਬਾਹਰ ਆਇਆ ਅਤੇ ਆਖਿਆ, “ਤੁਸੀਂ ਕਿਸਨੂੰ ਲੱਭ ਰਹੇ ਹੋ ? ”
\v 5 ਉਨਾਂ ਉਸ ਨੂੰ ਉੱਤਰ ਦਿੱਤਾ, “ਨਾਸਰਤ ਦੇ ਯਿਸੂ ਨੂੰ ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ ।” ਯਹੂਦਾ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਇਆ ਸੀ, ਉਹ ਵੀ ਉਸ ਨਾਲ ਵਿੱਚ ਖੜ੍ਹਾ ਸੀ ।
\s5
\v 6 ਜਦੋਂ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛੇ ਹਟੇ ਤੇ ਹੇਠਾਂ ਡਿੱਗ ਪਏ ।
\v 7 ਯਿਸੂ ਨੇ ਉਨ੍ਹਾਂ ਨੂੰ ਫੇਰ ਪੁੱਛਿਆ, “ਤੁਸੀਂ ਕਿਸ ਦੀ ਭਾਲ ਕਰ ਰਹੇ ਹੋ ? ” ਉਹਨਾਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ ।”
\s5
\v 8 ਯਿਸੂ ਨੇ ਕਿਹਾ, “ਮੈਂ ਤੁਹਾਨੂੰ ਆਖਿਆ ਤਾਂ ਹੈ ਕਿ ਮੈਂ ਹੀ ਯਿਸੂ ਹਾਂ, ਇਸ ਲਈ ਜੇਕਰ ਤੁਸੀਂ ਮੈਨੂੰ ਭਾਲ ਰਹੇ ਹੋ ਤਾਂ ਇਨ੍ਹਾਂ ਲੋਕਾਂ ਨੂੰ ਜਾਣ ਦਿਉ ।”
\v 9 ਇਹ ਯਿਸੂ ਦੇ ਵਾਕ ਨੂੰ ਪੂਰੇ ਕਰਨ ਲਈ ਹੋਇਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ ।”
\s5
\v 10 ਫ਼ਿਰ ਸ਼ਮਊਨ ਪਤਰਸ ਕੋਲ ਜਿਹੜੀ ਤਲਵਾਰ ਸੀ ਉਸ ਨੇ ਬਾਹਰ ਕੱਢੀ ਅਤੇ ਪ੍ਰਧਾਨ ਜਾਜਕ ਦੇ ਨੌਕਰ ਤੇ ਚਲਾਈ ਅਤੇ ਉਸਦਾ ਸੱਜਾ ਕੰਨ ਵੱਢ ਦਿੱਤਾ । (ਉਸ ਨੌਕਰ ਦਾ ਨਾਮ ਮਲਖੁਸ ਸੀ)
\v 11 ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਮਿਆਨ ਵਿੱਚ ਪਾ । ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਪੀਣਾ ਨਹੀਂ ਚਾਹੀਦਾ ? ”
\s ਅੰਨਾਸ ਦੇ ਸਨਮੁਖ ਯਿਸੂ
\p
\s5
\v 12 ਉਸ ਤੋਂ ਬਾਅਦ ਸੈਨਾਂ ਅਧਿਕਾਰੀ ਅਤੇ ਯਹੂਦੀਆਂ ਦੇ ਪਿਆਦਿਆਂ ਨੇ ਯਿਸੂ ਨੂੰ ਫ਼ੜਕੇ ਬੰਨ੍ਹ ਲਿਆ ।
\v 13 ਬੰਨ੍ਹ ਕੇ ਉਸ ਨੂੰ ਅੰਨਾਸ ਕੋਲ ਲਿਆਂਦਾ ਗਿਆ । ਅੰਨਾਸ ਕਯਾਫ਼ਾ ਦਾ ਸਹੁਰਾ ਸੀ ਅਤੇ ਉਸ ਸਾਲ ਦਾ ਕਯਾਫ਼ਾ ਪ੍ਰਧਾਨ ਜਾਜਕ ਸੀ ।
\v 14 ਓਹ ਕਯਾਫ਼ਾ ਸੀ, ਜਿਸ ਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ ।
\s ਪਤਰਸ ਯਿਸੂ ਦਾ ਇਨਕਾਰ ਕਰਦਾ ਹੈ
\r (ਮੱਤੀ 26:69, 70, ਮਰਕੁਸ 14:66-68, ਲੂਕਾ 22:55-57)
\p
\s5
\v 15 ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ । ਉਹ ਚੇਲਾ ਪ੍ਰਧਾਨ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਪ੍ਰਧਾਨ ਜਾਜਕ ਦੇ ਘਰ ਵਿਹੜੇ ਤੱਕ ਗਿਆ ।
\v 16 ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਪ੍ਰਧਾਨ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਖੜ੍ਹਾ ਸੀ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ । ਤਦ ਉਹ ਪਤਰਸ ਨੂੰ ਅੰਦਰ ਲਿਆਇਆ ।
\s5
\v 17 ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਆਖਿਆ, “ਕੀ ਤੂੰ ਉਸ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਹੈਂ ? ” ਪਤਰਸ ਨੇ ਉੱਤਰ ਦਿੱਤਾ, “ਨਹੀਂ, ਮੈਂ ਨਹੀਂ ਹਾਂ ।”
\v 18 ਇਹ ਸਰਦੀ ਦਾ ਮੌਸਮ ਸੀ, ਨੌਕਰਾਂ ਅਤੇ ਪਹਿਰੇਦਾਰਾਂ ਨੇ ਬਾਹਰ ਅੱਗ ਬਾਲੀ ਹੋਈ ਸੀ ਅਤੇ ਉਹ ਅੱਗ ਦੇ ਆਲੇ-ਦੁਆਲੇ ਖੜ੍ਹੇ ਹੋ ਕੇ ਅੱਗ ਸੇਕ ਰਹੇ ਸਨ । ਪਤਰਸ ਵੀ ਇਨ੍ਹਾਂ ਲੋਕਾਂ ਨਾਲ ਖੜ੍ਹਾ ਅੱਗ ਸੇਕ ਰਿਹਾ ਸੀ ।
\s ਪ੍ਰਧਾਨ ਜਾਜਕ ਯਿਸੂ ਤੋਂ ਪ੍ਰਸ਼ਨ ਪੁੱਛਦਾ ਹੈ
\r (ਮੱਤੀ 26:59-66, ਮਰਕੁਸ 14:55-64, ਲੂਕਾ 22:66-71)
\p
\s5
\v 19 ਪ੍ਰਧਾਨ ਜਾਜਕ ਨੇ ਯਿਸੂ ਨੂੰ ਉਸ ਦੇ ਚੇਲਿਆਂ ਬਾਰੇ ਅਤੇ ਉਸ ਦੀ ਸਿੱਖਿਆ ਬਾਰੇ ਪ੍ਰਸ਼ਨ ਕੀਤੇ ।
\v 20 ਯਿਸੂ ਨੇ ਆਖਿਆ, “ਮੈਂ ਸਦਾ ਲੋਕਾਂ ਨੂੰ ਖੁੱਲ੍ਹ ਕੇ ਬੋਲਿਆ ਹਾਂ । ਮੈਂ ਹਮੇਸ਼ਾਂ ਪ੍ਰਾਰਥਨਾ ਘਰ ਅਤੇ ਹੈਕਲ ਵਿੱਚ ਵੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ । ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ ।
\v 21 ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰਦਾ ਹੈਂ ? ਉਨ੍ਹਾਂ ਲੋਕਾਂ ਨੂੰ ਪੁੱਛ ਜਿਨ੍ਹਾਂ ਨੇ ਮੇਰੀਆਂ ਸਿਖਿਆਵਾਂ ਸੁਣੀਆਂ ਹਨ । ਉਹ ਜਾਣਦੇ ਹਨ ਕਿ ਮੈਂ ਕੀ ਦੱਸਿਆ ਹੈ ।”
\s5
\v 22 ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜ੍ਹੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸ ਨੂੰ ਮਾਰਿਆ ਤੇ ਆਖਿਆ, “ਤੈਨੂੰ ਪ੍ਰਧਾਨ ਜਾਜਕ ਨਾਲ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ ।”
\v 23 ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਕਿਹਾ ਹੈ ਤਾਂ ਲੋਕਾਂ ਸਾਹਮਣੇ ਦੱਸ ਮੈਂ ਕੀ ਗਲਤ ਬੋਲਿਆ । ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਮਾਰਦਾ ਹੈ ? ”
\v 24 ਤਾਂ ਫਿਰ ਅੰਨਾਸ ਨੇ ਯਿਸੂ ਨੂੰ ਪ੍ਰਧਾਨ ਜਾਜਕ ਕਯਾਫ਼ਾ ਕੋਲ ਭੇਜ ਦਿੱਤਾ ।
\s ਪਤਰਸ ਯਿਸੂ ਦਾ ਇਨਕਾਰ ਦੂਸਰੀ ਵਾਰ ਕਰਦਾ ਹੈ
\r (ਮੱਤੀ 26:71-75, ਮਰਕੁਸ 14:69-75, ਲੂਕਾ 22:58-62)
\p
\s5
\v 25 ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਅੱਗ ਸੇਕ ਰਿਹਾ ਸੀ । ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ ? ” ਪਰ ਪਤਰਸ ਨੇ ਹਾਮੀ ਨਾ ਭਰੀ । ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ ।”
\v 26 ਪ੍ਰਧਾਨ ਜਾਜਕ ਦੇ ਨੌਕਰਾਂ ਵਿੱਚੋਂ ਇੱਕ ਉੱਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸ ਦਾ ਪਤਰਸ ਨੇ ਕੰਨ ਵੱਢ ਦਿੱਤਾ ਸੀ ਤਾਂ ਉਸ ਨੌਕਰ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ ਵਿੱਚ ਵੇਖਿਆ ਸੀ ।”
\v 27 ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸੀ !” ਅਤੇ ਉਸੇ ਸਮੇਂ ਕੁੱਕੜ ਨੇ ਬਾਂਗ ਦਿੱਤੀ ।
\s ਯਿਸੂ ਨੂੰ ਪਿਲਾਤੁਸ ਦੇ ਸਾਹਮਣੇ ਪੇਸ਼ ਕਰਨਾ
\r (ਮੱਤੀ 27:1, 2 11-14, ਮਰਕੁਸ 15:1-5, ਲੂਕਾ 23:1-5)
\p
\s5
\v 28 ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਿਹਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ । ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਿਹਰੀ ਦੇ ਅੰਦਰ ਨਹੀਂ ਗਏ । ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ ।
\v 29 ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਉੱਤੇ ਕੀ ਦੋਸ਼ ਲਗਾਉਂਦੇ ਹੋ ? ”
\v 30 ਯਹੂਦੀਆਂ ਨੇ ਉੱਤਰ ਦਿੱਤਾ, “ਇਹ ਇੱਕ ਬੁਰਾ ਆਦਮੀ ਹੈ, ਇਸ ਕਰਕੇ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ ।”
\s5
\v 31 ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪ ਇਸ ਨੂੰ ਲੈ ਜਾਵੋ ਅਤੇ ਆਪਣੀ ਬਿਵਸਥਾ ਅਨੁਸਾਰ ਇਸ ਦਾ ਨਿਆਂ ਕਰੋ ।” ਯਹੂਦੀਆਂ ਨੇ ਉੱਤਰ ਦਿੱਤਾ, “ਪਰ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ ।”
\v 32 ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਪਹਿਲਾਂ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਾ ਹੋਣ ਲਈ ਉਹ ਵਾਪਰਿਆ ।
\s5
\v 33 ਪਿਲਾਤੁਸ ਮਹਿਲ ਵਿੱਚ ਵਾਪਸ ਚਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ ? ”
\v 34 ਯਿਸੂ ਨੇ ਉੱਤਰ ਦਿੱਤਾ, “ਕੀ ਤੂੰ ਇਹ ਆਪਣੇ ਆਪ ਆਖਦਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁੱਝ ਆਖਿਆ ਹੈ ? ”
\v 35 ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਮੁੱਖ ਜਾਜਕਾਂ ਤੈਨੂੰ ਮੇਰੇ ਕੋਲ ਲੈ ਕੇ ਆਏ ਹਨ । ਤੂੰ ਕੀ ਗਲਤ ਕੀਤਾ ਹੈ ? ”
\s5
\v 36 ਯਿਸੂ ਨੇ ਆਖਿਆ, “ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ । ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ । ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ ।”
\v 37 ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ ? ” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ । ਮੈਂ ਇੱਕ ਰਾਜਾ ਹਾਂ । ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ । ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ ।”
\s5
\v 38 ਪਿਲਾਤੁਸ ਨੇ ਕਿਹਾ, “ਸੱਚ ਕੀ ਹੈ ? ”
\s ਮੌਤ ਦੀ ਸਜ਼ਾ ਦਾ ਹੁਕਮ
\r (ਮੱਤੀ 27:15-31, ਮਰਕੁਸ 15:6-20, ਲੂਕਾ 23:13-25)
\p ਇਹ ਆਖਣ ਤੋਂ ਬਾਅਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਮਿਲਿਆ ।
\v 39 ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਛੱਡ ਕਰ ਸਕਦਾ ਹਾਂ । ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ ? ”
\v 40 ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਬੋਲੇ, “ਨਹੀਂ, ਉਸ ਨੂੰ ਨਹੀਂ, ਪਰ ਤੂੰ ਬਰੱਬਾ ਨੂੰ ਛੱਡ ਦੇ ।” ਬਰੱਬਾ ਇੱਕ ਡਾਕੂ ਸੀ ।
\s5
\c 19
\p
\v 1 ਤਦ ਫੇਰ ਪਿਲਾਤੁਸ ਨੇ ਯਿਸੂ ਨੂੰ ਕੋਰੜੇ ਮਾਰਨ ਦਾ ਹੁਕਮ ਦਿੱਤਾ l
\v 2 ਸਿਪਾਹੀਆਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਸ ਦੇ ਸਿਰ ਤੇ ਪਾਇਆ ਅਤੇ ਉਸ ਨੂੰ ਬੈਂਗਣੀ ਚੋਲਾ ਪਹਿਨਾਇਆ ।
\v 3 ਉਹ ਸੈਨਿਕ ਉਸ ਨੂੰ ਮਜ਼ਾਕ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸਕਾਰ ।” ਇਸ ਦੇ ਨਾਲ ਹੀ ਉਸ ਦੇ ਮੂੰਹ ਤੇ ਚਪੇੜਾਂ ਵੀ ਮਾਰਦੇ ਰਹੇ ।
\s5
\v 4 ਪਿਲਾਤੁਸ ਨੇ ਫਿਰ ਬਾਹਰ ਨਿੱਕਲ ਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸ ਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ । ਤਾਂ ਜੋ ਤੁਸੀਂ ਵੀ ਜਾਣੋ ਮੈਨੂੰ ਉਸ ਤੇ ਦੋਸ਼ ਲਾਉਣ ਵਾਸਤੇ ਕੁੱਝ ਵੀ ਨਹੀਂ ਲੱਭਿਆ ।”
\v 5 ਫਿਰ ਯਿਸੂ ਬਾਹਰ ਆਇਆ, ਉਸ ਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸਰੀਰ ਤੇ ਬੈਂਗਣੀ ਚੋਗਾ ਪਾਇਆ ਹੋਇਆ ਸੀ । ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ ।”
\v 6 ਜਦੋਂ ਮੁੱਖ ਜਾਜਕਾਂ ਅਤੇ ਸਿਪਾਹੀਆਂ ਨੇ ਇਸ ਨੂੰ ਵੇਖਿਆ ਤਾਂ ਉਨ੍ਹਾਂ ਰੌਲ਼ਾ ਪਾਇਆ, “ਇਸ ਨੂੰ ਸਲੀਬ ਦਿਓ ! ਸਲੀਬ ਦਿਓ !” ਪਰ ਪਿਲਾਤੁਸ ਨੇ ਆਖਿਆ, “ਤੁਸੀਂ ਆਪੇ ਇਸ ਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸ ਤੇ ਦੋਸ਼ ਲਾਉਣ ਲਈ ਕੁੱਝ ਵੀ ਨਹੀਂ ਲੱਭਿਆ ।”
\s5
\v 7 ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਬਿਵਸਥਾ ਹੈ ਅਤੇ ਉਸ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸ ਨੇ ਇਹ ਆਖਿਆ ਹੈ ਕਿ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ।”
\v 8 ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਾਂ ਉਹ ਹੋਰ ਵੀ ਡਰ ਗਿਆ ।
\v 9 ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ ? ” ਪਰ ਯਿਸੂ ਨੇ ਉਸ ਨੂੰ ਕੋਈ ਜ਼ਵਾਬ ਨਾ ਦਿੱਤਾ ।
\s5
\v 10 ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਦਾ ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਦੇਵਾਂ ? ”
\v 11 ਯਿਸੂ ਨੇ ਕਿਹਾ, “ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ । ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ ।”
\s5
\v 12 ਇਸ ਤੋਂ ਬਾਅਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ । ਪਰ ਯਹੂਦੀ ਰੌਲ਼ਾ ਪਾ ਰਹੇ ਸਨ, “ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸ ਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ ।”
\v 13 ਪਿਲਾਤੁਸ ਇਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਦੇ ਕੋਲ ਲਿਆਇਆ । (ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਗਬਥਾ ਆਖਿਆ ਜਾਂਦਾ ਹੈ) ਅਤੇ ਅਦਾਲਤ ਦੀ ਗੱਦੀ ਤੇ ਬੈਠ ਗਿਆ ।
\s5
\v 14 ਇਹ ਤਕਰੀਬਨ ਦੁਪਹਿਰ ਦਾ ਵੇਲਾ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ । ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਹੈ ।”
\v 15 ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ ? ” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ ।”
\v 16 ਪਿਲਾਤੁਸ ਨੇ ਯਿਸੂ ਨੂੰ ਸਲੀਬ ਉੱਤੇ ਚੜਾਉਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ । ਸਿਪਾਹੀ ਯਿਸੂ ਨੂੰ ਲੈ ਗਏ ।
\s ਯਿਸੂ ਨੂੰ ਸਲੀਬ ਉੱਤੇ ਚੜਾਉਣਾ
\r (ਮੱਤੀ 27:32-44, ਮਰਕੁਸ 15:21-32, ਲੂਕਾ 23:26-43)
\p
\s5
\v 17 ਉਸ ਨੇ ਆਪਣੀ ਸਲੀਬ ਚੁੱਕੀ ਅਤੇ ਖੋਪੜੀ ਨਾਮ ਦੀ ਥਾਂ ਉੱਤੇ ਗਿਆ । ਅਤੇ ਇਬਰਾਨੀ ਭਾਸ਼ਾ ਵਿੱਚ ਉਸ ਨੂੰ “ਗਲਗਥਾ” ਕਹਿੰਦੇ ਹਨ ।
\v 18 ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ । ਉੱਥੇ ਦੋ ਮਨੁੱਖ ਹੋਰ ਸਨ, ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ । ਇੱਕ ਮਨੁੱਖ ਉਸ ਦੇ ਇੱਕ ਪਾਸੇ ਅਤੇ ਦੂਸਰਾ ਇੱਕ ਪਾਸੇ ਅਤੇ ਯਿਸੂ ਵਿਚਾਲੇ ।
\s5
\v 19 ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ ।”
\v 20 ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ । ਬਹੁਤ ਸਾਰੇ ਯਹੂਦੀਆਂ ਨੇ ਇਸ ਪੱਟੀ ਨੂੰ ਪੜਿਆ, ਕਿਉਂਕਿ ਜਿਸ ਜਗ੍ਹਾ ਉਸ ਨੂੰ ਸਲੀਬ ਦਿੱਤੀ ਗਈ ਸ਼ਹਿਰ ਦੇ ਨੇੜੇ ਹੀ ਸੀ ।
\s5
\v 21 ਤਾਂ ਯਹੂਦੀਆਂ ਦੇ ਮੁੱਖ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ‘ਉਹ ਯਹੂਦੀਆ ਦਾ ਰਾਜਾ ਹੈ ।’ ਸਗੋਂ ਇਹ ਲਿਖ ਕਿ, ‘ਉਸ ਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ’।”
\v 22 ਪਿਲਾਤੁਸ ਨੇ ਕਿਹਾ, “ਜੋ ਮੈਂ ਲਿਖਿਆ ਹੈ, ਉਸ ਨੂੰ ਮੈਂ ਹੁਣ ਨਹੀਂ ਬਦਲ ਸਕਦਾ ।”
\s5
\v 23 ਜਦੋਂ ਸਿਪਾਹੀਆਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸ ਦੇ ਕੱਪੜੇ ਰੱਖ ਕੇ ਅਤੇ ਉਨ੍ਹਾਂ ਨੂੰ ਚਾਰ ਹਿੱਸਿਆਂ ਵਿੱਚ ਵੰਡਿਆ । ਹਰੇਕ ਸਿਪਾਹੀ ਦਾ ਇੱਕ-ਇੱਕ ਹਿੱਸਾ । ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ । ਇਹ ਇੱਕ ਸਿਰੇ ਤੋਂ ਦੂਜੇ ਸਿਰੇ ਇੱਕੋ ਹੀ ਟੁਕੜੇ ਦਾ ਬਣਿਆ ਹੋਇਆ ਸੀ ।
\v 24 ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁੜਤੇ ਨੂੰ ਹਿੱਸਿਆਂ ਵਿੱਚ ਨਹੀਂ ਪਾੜਨਾ ਚਾਹੀਦਾ, ਸਗੋਂ ਅਸੀਂ ਪਰਚੀਆਂ ਪਾ ਕੇ ਵੇਖ ਲੈਂਦੇ ਹਾਂ ਇਹ ਕਿਸ ਦੇ ਹਿੱਸੇ ਆਉਂਦਾ ਹੈ ।” ਇਹ ਇਸ ਲਈ ਹੋਇਆ ਤਾਂ ਜੋ ਪਵਿੱਤਰ ਗ੍ਰੰਥ ਦਾ ਬਚਨ ਪੂਰਾ ਹੋ ਸਕੇ । “ਉਨ੍ਹਾਂ ਮੇਰੇ ਕੱਪੜੇ ਵੀ ਆਪਸ ਵਿੱਚ ਵੰਡ ਲਏ ਅਤੇ ਮੇਰੇ ਕੱਪੜਿਆਂ ਤੇ ਪਰਚੀ ਸੁੱਟੀ ।” ਤਦ ਸਿਪਾਹੀ ਨੇ ਇਹ ਕੀਤਾ ।
\s5
\v 25 ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ । ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ ।
\v 26 ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ ! ਇਹ ਰਿਹਾ ਤੇਰਾ ਪੁੱਤਰ ।”
\v 27 ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ ।
\s ਯਿਸੂ ਦੀ ਮੌਤ
\r (ਮੱਤੀ 27:45-56, ਮਰਕੁਸ 15:33-41, ਲੂਕਾ 23:44-49)
\p
\s5
\v 28 ਯਿਸੂ ਜਾਣਦਾ ਸੀ ਕਿ ਸਭ ਕੁੱਝ ਪੂਰਾ ਹੋ ਚੁੱਕਿਆ ਹੈ । ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ ।”
\v 29 ਉੱਥੇ ਇੱਕ ਵੱਡਾ ਮਰਤਬਾਨ ਸਿਰਕੇ ਦਾ ਭਰਿਆ ਹੋਇਆ ਸੀ ਤਾਂ ਸਿਪਾਹੀਆਂ ਨੇ ਇੱਕ ਸਪੰਜ ਨੂੰ ਗਿਲਾ ਕੀਤਾ ਅਤੇ ਉਸ ਸਪੰਜ ਨੂੰ ਟਹਿਣੀ ਨਾਲ ਬੰਨ੍ਹ ਕੇ, ਉਸ ਨੂੰ ਯਿਸੂ ਦੇ ਮੂੰਹ ਤੱਕ ਕੀਤਾ ।
\v 30 ਜਦ ਯਿਸੂ ਨੇ ਸਿਰਕੇ ਦਾ ਸਵਾਦ ਵੇਖਿਆ, ਉਸ ਨੇ ਆਖਿਆ, “ਪੂਰਾ ਹੋ ਗਿਆ ਹੈ ।” ਤਦ ਯਿਸੂ ਨੇ ਆਪਣਾ ਸਿਰ ਝੁਕਾਇਆ ਅਤੇ ਜਾਨ ਦੇ ਦਿੱਤੀ ।
\s ਵੱਖੀ ਵਿੱਚ ਬਰਛਾ ਮਾਰਨਾ
\p
\s5
\v 31 ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ । ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ । ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ । ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ ।
\v 32 ਤਦ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ । ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ ਸੀ ।
\v 33 ਪਰ ਜਦੋਂ ਉਹ ਯਿਸੂ ਕੋਲ ਆਏ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸ ਦੀਆਂ ਲੱਤਾਂ ਨਾ ਤੋੜੀਆਂ ।
\s5
\v 34 ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ ।
\v 35 (ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ । ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ । )
\s5
\v 36 ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ ।”
\v 37 ਅਤੇ ਦੂਜੀ ਲਿਖਤ ਆਖਦੀ ਹੈ, “ਲੋਕ ਉਸ ਵਿਅਕਤੀ ਨੂੰ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ ।”
\s ਯਿਸੂ ਨੂੰ ਦਫ਼ਨਾਉਣਾ
\r (ਮੱਤੀ 27:57-61, ਮਰਕੁਸ 14:42-47, ਲੂਕਾ 23:50-56)
\p
\s5
\v 38 ਇਸ ਤੋਂ ਬਾਅਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ । ਕਿਉਂਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ । ਪਿਲਾਤੁਸ ਨੇ ਉਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲਾਸ਼ ਨੂੰ ਉੱਥੋਂ ਲੈ ਗਿਆ ।
\v 39 ਨਿਕੋਦਿਮੁਸ ਯੂਸੁਫ਼ ਦੇ ਨਾਲ ਗਿਆ । ਨਿਕੋਦਿਮੁਸ ਉਹੀ ਸੀ ਜਿਹੜਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ । ਉਹ ਆਪਣੇ ਨਾਲ ਪੰਜਾਹ ਕੁ ਸੇਰ ਦੇ ਕਰੀਬ ਗੰਧਰਸ ਨਾਲ ਰਲੇ ਊਦ ਲਿਆਇਆ ।
\s5
\v 40 ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲਾਸ਼ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰੀਤ ਮੁਤਾਬਕ ਸਮੱਗਰੀ ਪਾ ਕੇ ਇੱਕ ਪਤਲੇ ਕੱਪੜੇ ਨਾਲ ਉਸ ਦੇ ਸਰੀਰ ਨੂੰ ਲਪੇਟਿਆ ।
\v 41 ਜਿਸ ਜਗ੍ਹਾ ਯਿਸੂ ਨੂੰ ਸਲੀਬ ਚੜਾਇਆ ਗਿਆ ਸੀ, ਉੱਥੇ ਇੱਕ ਬਾਗ ਸੀ । ਉੱਥੇ ਇੱਕ ਨਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ ।
\v 42 ਆਦਮੀਆਂ ਨੇ ਯਿਸੂ ਨੂੰ ਉਸ ਕਬਰ ਵਿੱਚ ਰੱਖ ਦਿੱਤਾ ਕਿਉਂਕਿ ਇਹ ਨੇੜੇ ਸੀ ਅਤੇ ਯਹੂਦੀਆਂ ਲਈ ਸਬਤ ਦੇ ਦਿਨ ਦੀ ਤਿਆਰੀ ਦਾ ਦਿਨ ਸੀ ।
\s5
\c 20
\s ਖਾਲੀ ਕਬਰ
\r (ਮੱਤੀ 28:1-8, ਮਰਕੁਸ 16:1-8, ਲੂਕਾ 24:1-12)
\p
\v 1 ਹਫ਼ਤੇ ਦੇ ਪਹਿਲੇ ਦਿਨ, ਤੜਕੇ ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ । ਅਜੇ ਹਨ੍ਹੇਰਾ ਹੀ ਸੀ । ਉਸ ਨੇ ਵੇਖਿਆ ਜਿਸ ਪੱਥਰ ਨਾਲ ਕਬਰ ਬੰਦ ਸੀ ਉਹ ਪਰੇ ਕੀਤਾ ਹੋਇਆ ਸੀ ।
\v 2 ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਯਿਸੂ ਦੇ ਹੋਰ ਚੇਲਿਆਂ ਜਿਨ੍ਹਾਂ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ । ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ ? ”
\s5
\v 3 ਤਾਂ ਪਤਰਸ ਅਤੇ ਦੂਜਾ ਚੇਲਾ ਕਬਰ ਵੱਲ ਗਏ ।
\v 4 ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਗਿਆ ।
\v 5 ਇਸ ਨੇ ਥੱਲੇ ਝੁੱਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹਦਾ ਕਫ਼ਨ ਪਿਆ ਵੇਖਿਆ, ਪਰ ਉਹ ਅੰਦਰ ਨਾ ਗਿਆ ।
\s5
\v 6 ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਕਫ਼ਨ ਪਿਆ ਵੇਖਿਆ ।
\v 7 ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ । ਅਤੇ ਉਹ ਕੱਪੜਾ ਤਹਿ ਕਰਕੇ ਉਸ ਕਫ਼ਨ ਤੋਂ ਹੱਟ ਕੇ ਇੱਕ ਪਾਸੇ ਪਿਆ ਹੋਇਆ ਸੀ ।
\s5
\v 8 ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁੰਚਿਆ ਸੀ । ਜਦ ਉਸ ਨੇ ਇਹ ਸਭ ਹੋਇਆ ਵੇਖਿਆ ਤਾਂ ਉਸ ਨੂੰ ਵਿਸ਼ਵਾਸ ਹੋਇਆ ।
\v 9 ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਮੁਰਦਿਆਂ ਚੋਂ ਜੀ ਉੱਠੇਗਾ ।
\v 10 ਫ਼ੇਰ ਚੇਲੇ ਘਰ ਨੂੰ ਵਾਪਸ ਚਲੇ ਗਏ ।
\s ਮਰਿਯਮ ਮਗਦਲੀਨੀ ਨੂੰ ਦਿਖਾਈ ਦੇਣਾ
\r (ਮੱਤੀ 28:9, 10, ਮਰਕੁਸ 16:9-11)
\p
\s5
\v 11 ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ ।
\v 12 ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ । ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ ।
\v 13 ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ ? ” ਮਰਿਯਮ ਨੇ ਉੱਤਰ ਦਿੱਤਾ, “ਕੁੱਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ।”
\s5
\v 14 ਇਹ ਆਖ ਕੇ ਓਹ ਵਾਪਿਸ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ ।
\v 15 ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋਂਦੀ ਹੈ ? ਅਤੇ ਤੂੰ ਕਿਸਨੂੰ ਭਾਲਦੀ ਹੈਂ ? ” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ । ਤਾਂ ਜੋ ਮੈਂ ਜਾ ਕੇ ਉਸ ਨੂੰ ਮਿਲਾ ।”
\s5
\v 16 ਯਿਸੂ ਨੇ ਉਸ ਨੂੰ ਆਖਿਆ, “ਹੇ ਮਰਿਯਮ । ” ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ ।”
\v 17 ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ । ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ । ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ ।”
\v 18 ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਬਚਨ ਵੀ ਜੋ ਯਿਸੂ ਨੇ ਉਸ ਨੂੰ ਆਖੇ ਸਨ ।
\s ਚੇਲਿਆਂ ਨੂੰ ਦਿਖਾਈ ਦੇਣਾ
\r (ਮੱਤੀ 28:16-20, ਮਰਕੁਸ 16:14-18, ਲੂਕਾ 24:36-49)
\p
\s5
\v 19 ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ । ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ । ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ ਤੁਹਾਨੂੰ ਸ਼ਾਂਤੀ ਮਿਲੇ l”
\v 20 ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ । ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ ।
\s5
\v 21 ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ ।”
\v 22 ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ ।
\v 23 ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ ।”
\s ਥੋਮਾ ਉੱਤੇ ਪ੍ਰਗਟ ਹੋਣਾ
\p
\s5
\v 24 ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ । ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ ।
\v 25 ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ ।”
\s5
\v 26 ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ । ਥੋਮਾ ਉਨ੍ਹਾਂ ਦੇ ਨਾਲ ਸੀ । ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ ।”
\v 27 ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ । ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ । ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ ।”
\s5
\v 28 ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ ।”
\v 29 ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ ।”
\s ਇਸ ਕਿਤਾਬ ਦਾ ਟੀਚਾ
\p
\s5
\v 30 ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ । ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ ।
\v 31 ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ ।
\s5
\c 21
\s ਤਿਬਿਰਿਯਾਸ ਝੀਲ ਦੇ ਕਿਨਾਰੇ ਚੇਲਿਆਂ ਨੂੰ ਦਿਖਾਈ ਦੇਣਾ
\p
\v 1 ਬਾਅਦ ਵਿੱਚ ਯਿਸੂ ਨੇ ਆਪਣੇ ਆਪ ਨੂੰ ਚੇਲਿਆਂ ਉੱਤੇ ਪ੍ਰਗਟ ਕੀਤਾ । ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ ।
\v 2 ਕੁੱਝ ਚੇਲੇ ਉੱਥੇ ਇਕੱਠੇ ਹੋਏ ਸਨ, ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦੀਦਮੁਸ ਅਖਵਾਉਂਦਾ ਹੈ, ਨਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ ।
\v 3 ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ ।” ਤਦ ਸਾਰੇ ਚੇਲੇ ਗਏ ਅਤੇ ਬੇੜੀ ਉੱਤੇ ਚੜ ਗਏ । ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਹ ਕੋਈ ਮੱਛੀ ਨਾ ਫ਼ੜ ਸਕੇ ।
\s5
\v 4 ਸਵੇਰ ਵੇਲੇ ਯਿਸੂ ਕਿਨਾਰੇ ਕੋਲ ਖੜ੍ਹਾ ਸੀ, ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ ।
\v 5 ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਕੁੱਝ ਖਾਣ ਲਈ ਫੜਿਆ ? ” ਚੇਲਿਆਂ ਨੇ ਉੱਤਰ ਦਿੱਤਾ, “ਨਹੀਂ ।”
\v 6 ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ਼ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁੱਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਓਸੇ ਤਰ੍ਹਾਂ ਹੀ ਕੀਤਾ । ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ । ਜਾਲ਼ ਬਹੁਤ ਭਾਰਾ ਹੋ ਗਿਆ ਤੇ ਉਹ ਇਸ ਨੂੰ ਬੇੜੀ ਵੱਲ ਖਿੱਚ ਨਾ ਸਕੇ ।
\s5
\v 7 ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ ।” ਜਦ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ
\v 8 ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ਼ ਖਿੱਚਣ ਲੱਗੇ । ਉਹ ਕੰਡੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ ।
\v 9 ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ । ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ ।
\s5
\v 10 ਯਿਸੂ ਨੇ ਆਖਿਆ ਉਹ “ਮੱਛੀਆਂ ਲਿਆਓ ਜਿਹੜੀਆਂ ਤੁਸੀਂ ਹੁਣੇ ਫ਼ੜੀਆਂ ਹਨ ।”
\v 11 ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ਼ ਨੂੰ ਕਿਨਾਰੇ ਤੇ ਖਿੱਚ ਲਿਆਇਆ । ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ, ਭਾਵੇਂ ਮੱਛੀਆਂ ਬੜੀਆਂ ਵੱਡੀਆਂ ਸਨ, ਪਰ ਜਾਲ਼ ਤਾਂ ਵੀ ਨਾ ਟੁੱਟਿਆ ।
\s5
\v 12 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆ ਕੇ ਖਾਵੋ ।” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦੀ ਹਿੰਮਤ ਨਹੀਂ ਸੀ, “ਕਿ ਤੂੰ ਕੌਣ ਹੈ ? ” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਹੈ ।
\v 13 ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ । ਇਸੇ ਤਰ੍ਹਾਂ ਹੀ ਮੱਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ ।
\v 14 ਜੀ ਉੱਠਣ ਤੋਂ ਬਾਅਦ ਇਹ ਤੀਜੀ ਵਾਰ ਸੀ ਕਿ ਯਿਸੂ ਨੇ ਚੇਲਿਆਂ ਨੂੰ ਦਰਸ਼ਣ ਦਿੱਤਾ ਸੀ ।
\s ਯਿਸੂ ਅਤੇ ਪਤਰਸ
\p
\s5
\v 15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ ।”
\v 16 ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ ।”
\s5
\v 17 ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ? ” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁੱਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ ।
\v 18 ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ ।”
\s5
\v 19 ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ । ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ ।”
\s ਯਿਸੂ ਅਤੇ ਉਸ ਦਾ ਪਿਆਰਾ ਚੇਲਾ
\p
\s5
\v 20 ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ । ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ ? ”
\v 21 ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ ? ਇਸ ਦਾ ਕੀ ਹੋਵੇਗਾ ? ”
\s5
\v 22 ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ ਕੀ ? ਤੂੰ ਮੇਰੇ ਪਿਛੇ ਹੋ ਤੁਰ ।”
\v 23 ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ । ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ । ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ ? ”
\s5
\v 24 ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ । ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ ।
\v 25 ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ । ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ ।